ਤਾਜਾ ਖ਼ਬਰਾਂ


ਕਾਂਗਰਸ ਨੇ ਗੁਜਰਾਤ ਚੋਣਾ ਲਈ 77 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਭਾਜਪਾ ਨੇ ਕਾਂਗਰਸੀ ਉਮੀਦਵਾਰਾਂ ਦੀ ਫ਼ਰਜ਼ੀ ਲਿਸਟ ਜਾਰੀ ਕੀਤੀ - ਕਾਂਗਰਸ
. . .  1 day ago
ਗਾਂਧੀਨਗਰ, 19 ਨਵੰਬਰ- ਗੁਜਰਾਤ ਕਾਂਗਰਸ ਦੇ ਬੁਲਾਰੇ ਮਨੀਸ਼ ਦੋਸ਼ੀ ਨੇ ਦੋਸ਼ ਲਗਾਇਆ ਕਿ ਭਾਰਤੀ ਜਨਤਾ ਪਾਰਟੀ ਨੇ ਸੋਸ਼ਲ ਮੀਡੀਆ 'ਤੇ ਗੁਜਰਾਤ ਚੋਣਾ ਲਈ ਕਾਂਗਰਸੀ ਉਮੀਦਵਾਰਾਂ ਦੀ ਝੂਠੀ ਲਿਸਟ ਜਾਰੀ ਕੀਤੀ ਹੈ। ਮਨੀਸ਼ ਨੇ ਕਿਹਾ ਕਿ ਭਾਜਪਾ...
ਸਰਬੱਤ ਖ਼ਾਲਸਾ ਧਿਰਾਂ ਤੇ ਮੁਤਵਾਜ਼ੀ ਜਥੇਦਾਰਾਂ ਦੀ ਗੁਰੂ ਨਗਰੀ 'ਚ ਪੰਜ ਘੰਟੇ ਚੱਲੀ ਅਹਿਮ ਇਕੱਤਰਤਾ
. . .  1 day ago
ਅੰਮ੍ਰਿਤਸਰ, 19 ਨਵੰਬਰ (ਜਸਵੰਤ ਸਿੰਘ ਜੱਸ)- ਸਰਬੱਤ ਖ਼ਾਲਸਾ ਸੰਮੇਲਨ ਦਾ ਆਯੋਜਨ ਕਰਨ ਵਾਲੀਆਂ ਪੰਥਕ ਧਿਰਾਂ 'ਚ ਸ਼ਾਮਿਲ ਅਕਾਲੀ ਦਲ ਅੰਮ੍ਰਿਤਸਰ ਅਤੇ ਯੂਨਾਈਟਿਡ ਅਕਾਲੀ ਦਲ ਦੇ ਸੀਨੀਅਰ ਆਗੂਆਂ ਅਤੇ ਦੋ ਮੁਤਵਾਜ਼ੀ ਜਥੇਦਾਰਾਂ ਦੀ...
ਪਣਜੀ ਵਿਖੇ ਫਿਲਮ ਫ਼ੈਸਟੀਵਲ ਦੀਆਂ ਤਿਆਰੀਆਂ ਸਿਖ਼ਰਾਂ 'ਤੇ
. . .  1 day ago
ਪਣਜੀ, 19 ਨਵੰਬਰ- ਕੱਲ੍ਹ ਤੋਂ ਗੋਆ ਦੇ ਪਣਜੀ 'ਚ ਸ਼ੁਰੂ ਹੋ ਰਹੇ 48ਵੇਂ 'ਇੰਟਰਨੈਸ਼ਨਲ ਫਿਲਮ ਫ਼ੈਸਟੀਵਲ' ਦੀਆਂ ਤਿਆਰੀਆਂ ਸਿਖ਼ਰਾਂ...
ਪੁਲਿਸ ਨੇ ਹਥਿਆਰਾਂ ਸਮੇਤ ਤਿੰਨ ਅੱਤਵਾਦੀਆਂ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 19 ਨਵੰਬਰ- ਜੰਮੂ-ਕਸ਼ਮੀਰ ਪੁਲਿਸ ਨੇ ਤਿੰਨ ਅੱਤਵਾਦੀਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਕੋਲੋਂ ਇੱਕ ਐੱਸ.ਐਲ.ਆਰ., ਇੱਕ ਪਿਸਟਲ ਤੇ ਗ੍ਰਨੇਡ ਬਰਾਮਦ ਹੋਏ ਹਨ। ਪੁਲਿਸ ਹੋਰ...
ਮਾਈਨਿੰਗ ਅਫ਼ਸਰ ਨੇ ਫਾਇਰਿੰਗ ਕਰਕੇ ਭਜਾਏ ਨਜਾਇਜ਼ ਮਾਈਨਿੰਗ ਕਾਰੋਬਾਰੀ
. . .  1 day ago
ਘਨੌਰ, 19 ਨਵੰਬਰ (ਜਾਦਵਿੰਦਰ ਸਿੰਘ ਸਮਰਾਓ)- ਹਲਕਾ ਘਨੌਰ ਦੇ ਪਿੰਡ ਰਾਜਗੜ੍ਹ ਵਿਖੇ ਨਜਾਇਜ਼ ਮਾਈਨਿੰਗ ਕਰ ਰਹੇ ਕਾਰੋਬਾਰੀਆਂ ਨੂੰ ਪਟਿਆਲਾ ਮਾਈਨਿੰਗ ਅਫ਼ਸਰ ਜੀ.ਐੱਮ. ਟਹਿਲ ਸਿੰਘ ਸੇਖੋਂ ਨੇ ਗੋਲੀ ਚਲਾ ਕੇ ਭਜਾ ਦਿੱਤਾ। ਇਸ ਦੌਰਾਨ ਇੱਕ...
ਗੁਜਰਾਤ 'ਚ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਬਣੀ ਸਹਿਮਤੀ
. . .  1 day ago
ਅਹਿਮਦਾਬਾਦ, 19 ਨਵੰਬਰ - ਗੁਜਰਾਤ ਕਾਂਗਰਸ ਦੇ ਪ੍ਰਧਾਨ ਭਰਤ ਸਿੰਘ ਸੋਲੰਕੀ ਦਾ ਕਹਿਣਾ ਹੈ ਕਿ ਕਾਂਗਰਸ ਅਤੇ ਪਾਟੀਦਾਰ ਰਾਖਵਾਂਕਰਨ ਸਮਿਤੀ ਵਿਚਕਾਰ ਪਿਛਲੀ ਮੀਟਿੰਗ ਦੌਰਾਨ...
ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਸੱਤਾਧਾਰੀ ਪਾਰਟੀ ਨੇ ਕੀਤਾ ਬਰਖ਼ਾਸਤ
. . .  1 day ago
ਹਰਾਰੇ, 19 ਨਵੰਬਰ - ਜ਼ਿੰਬਾਬਵੇ ਦੀ ਸੱਤਾਧਾਰੀ ਪਾਰਟੀ ਨੇ ਰਾਸ਼ਟਰਪਤੀ ਰਾਬਰਟ ਮੁਗਾਬੇ ਨੂੰ ਪਾਰਟੀ ਤੋਂ ਬਰਖ਼ਾਸਤ ਕਰ ਦਿੱਤਾ ਹੈ। ਪਾਰਟੀ ਦੀ ਮੀਟਿੰਗ ਦੌਰਾਨ ਰਾਬਰਟ ਮੁਗਾਬੇ...
ਸ੍ਰੀਨਗਰ ਦੇ ਪਰਿਮਪੋਰਾ ਇਲਾਕੇ 'ਚ ਗਰਨੇਡ ਧਮਾਕਾ
. . .  1 day ago
ਚੇਨਈ : 40 ਮੈਟ੍ਰਿਕ ਟਨ ਚੰਦਨ ਦੀ ਲੱਕੜੀ ਬਰਾਮਦ, ਤਿੰਨ ਗ੍ਰਿਫ਼ਤਾਰ
. . .  1 day ago
ਆਵਾਰਾ ਸਾਨ੍ਹ ਦੇ ਹਮਲੇ 'ਚ ਵਿਦੇਸ਼ੀ ਨਾਗਰਿਕ ਦੀ ਮੌਤ
. . .  1 day ago
ਯੂ.ਪੀ ਨਹੀ ਰਿਲੀਜ਼ ਹੋਣ ਦਿਆਂਗੇ 'ਪਦਮਾਵਤੀ' - ਉਪ ਮੁੱਖ ਮੰਤਰੀ ਮੌਰਿਆ
. . .  1 day ago
ਸ੍ਰੀਲੰਕਾਈ ਅਦਾਲਤ ਨੇ 8 ਭਾਰਤੀ ਮਛੇਰਿਆ ਨੂੰ 30 ਨਵੰਬਰ ਤੱਕ ਭੇਜਿਆ ਪੁਲਿਸ ਰਿਮਾਂਡ 'ਤੇ
. . .  1 day ago
ਅਮਰੀਕਾ 'ਚ ਰੋਜੀ ਰੋਟੀ ਕਮਾਉਣ ਗਏ ਪੰਜਾਬੀ ਦੀ ਅਚਾਨਕ ਮੌਤ
. . .  1 day ago
ਭਾਰਤ-ਸ੍ਰੀਲੰਕਾ ਟੈਸਟ : ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਦੂਸਰੀ ਪਾਰੀ 'ਚ ਭਾਰਤ 171/1
. . .  1 day ago
ਕਸ਼ਮੀਰ 'ਚ 3-ਜੀ ਤੇ 4-ਜੀ ਸੇਵਾਵਾਂ ਬਹਾਲ
. . .  1 day ago
ਜਗਤਾਰ ਸਿੰਘ ਜੌਹਲ ਤੇ ਤਲਜੀਤ ਸਿੰਘ ਨੂੰ 5-5 ਦਿਨ ਦਾ ਪੁਲਿਸ ਰਿਮਾਂਡ
. . .  1 day ago
ਭਾਰਤ ਨੂੰ ਪਹਿਲਾ ਝਟਕਾ : ਸ਼ਿਖਰ ਧਵਨ 94 ਦੌੜਾਂ ਬਣਾ ਕੇ ਆਊਟ
. . .  1 day ago
ਭਾਰਤ ਸ੍ਰੀਲੰਕਾ ਟੈਸਟ ਮੈਚ : ਭਾਰਤ ਬਿਨਾਂ ਵਿਕਟ ਗੁਆਏ 157 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਪਦਮਾਵਤੀ ਦੀ ਰਿਲੀਜ਼ ਤਰੀਕ ਟਾਲੀ ਗਈ
. . .  1 day ago
ਸਾਬਕਾ ਪ੍ਰਧਾਨ ਮੰਤਰੀ ਨੂੰ ਮਿਲੇਗਾ ਇੰਦਰਾ ਗਾਂਧੀ ਸ਼ਾਂਤੀ ਅਵਾਰਡ
. . .  1 day ago
ਸੜਕ ਹਾਦਸੇ 'ਚ ਪਤਨੀ ਦੀ ਹੋਈ ਮੌਤ, ਪਤੀ ਗੰਭੀਰ, 15 ਨਵੰਬਰ ਨੂੰ ਹੋਇਆ ਸੀ ਵਿਆਹ
. . .  1 day ago
ਭਾਰਤ ਸ੍ਰੀਲੰਕਾ ਟੈਸਟ ਮੈਚ : ਭਾਰਤ ਨੇ ਬਿਨਾਂ ਵਿਕਟ ਗੁਆਏ ਚਾਹ ਦੇ ਸਮੇਂ ਤੱਕ ਬਣਾਈਆਂ 70 ਦੌੜਾਂ
. . .  1 day ago
ਸ਼ਾਦੀ ਸਮਾਗਮ ਦੌਰਾਨ ਮੌਜ-ਮਸਤੀ 'ਚ ਚਲਾਈ ਗੋਲੀ
. . .  1 day ago
ਧਮਾਕੇ 'ਚ ਜ਼ਖਮੀ ਹੋਇਆ ਜਵਾਨ ਹੋਇਆ ਸ਼ਹੀਦ
. . .  1 day ago
ਭਾਰਤ ਸ੍ਰੀਲੰਕਾ ਟੈਸਟ ਮੈਚ : ਸ੍ਰੀਲੰਕਾ 294 'ਤੇ ਆਲ ਆਊਟ, ਭਾਰਤ ਖਿਲਾਫ ਮਿਲੀ 122 ਦੌੜਾਂ ਦੀ ਲੀਡ
. . .  1 day ago
ਵਿਦਿਆਰਥਣ ਦੀ ਨਕਲੀ ਫ਼ੋਟੋ ਲਗਾਉਣ 'ਤੇ ਪਾਕਿ ਡਿਫੈਂਸ ਦਾ ਟਵੀਟਰ ਹੈਂਡਲ ਮੁਅਤਲ
. . .  1 day ago
ਭਾਰਤ ਸ੍ਰੀਲੰਕਾ ਟੈਸਟ ਮੈਚ ਦਾ ਚੌਥਾ ਦਿਨ : ਲੰਚ ਤੱਕ ਸ੍ਰੀਲੰਕਾ ਨੇ 8 ਵਿਕਟਾਂ 'ਤੇ ਬਣਾਇਆ 263 ਦੌੜਾਂ
. . .  1 day ago
ਐਟਮੀ ਹਮਲੇ ਦੇ ਟਰੰਪ ਦੇ ਆਦੇਸ਼ ਨੂੰ ਫੌਜ ਮੰਨਣ ਤੋਂ ਕਰ ਸਕਦੀ ਹੈ ਇਨਕਾਰ - ਅਮਰੀਕੀ ਨਿਊਕਲੀਅਰ ਕਮਾਂਡਰ
. . .  1 day ago
ਹੌਲਦਾਰ ਦੀ ਆਪਣੀ ਹੀ ਰਫਲ ਦੀ ਗੋਲੀ ਚਲਣ ਨਾਲ ਹੋਈ ਮੌਤ
. . .  1 day ago
ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਰਾਹੁਲ ਨੇ ਦਿੱਤੀ ਸ਼ਰਧਾਂਜਲੀ
. . .  1 day ago
ਭਾਰਤ ਸ੍ਰੀਲੰਕਾ ਟੈਸਟ ਮੈਚ ਦਾ ਚੌਥਾ ਦਿਨ : ਸ੍ਰੀਲੰਕਾ 7 ਵਿਕਟਾਂ 'ਤੇ 201 ਦੌੜਾਂ ਬਣਾ ਕੇ ਖੇਡ ਰਿਹੈ
. . .  1 day ago
ਰਾਹੁਲ ਗਾਂਧੀ ਨੂੰ ਪਾਰਟੀ ਦਾ ਬਣਾਇਆ ਜਾ ਸਕਦੈ ਪ੍ਰਧਾਨ
. . .  1 day ago
ਪ੍ਰਧਾਨ ਮੰਤਰੀ ਨੇ ਮਾਨੂਸ਼ੀ ਛਿੱਲਰ ਨੂੰ ਦਿੱਤੀ ਵਧਾਈ
. . .  1 day ago
ਪੁਲਿਸ ਚੌਂਕੀ ਨੂੰ ਲੱਗੀ ਭਿਆਨਕ ਅੱਗ, ਭਾਰੀ ਨੁਕਸਾਨ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 8 ਚੇਤ ਸੰਮਤ 549
ਿਵਚਾਰ ਪ੍ਰਵਾਹ: ਫ਼ਿਰਕੂ ਰਾਜਨੀਤੀ ਮਨੁੱਖੀ ਸਬੰਧਾਂ ਵਿਚ ਹਿੰਸਾ ਦੀ ਜ਼ਹਿਰ ਭਰਦੀ ਹੈ। -ਜੈਨੇਂਦਰ ਕੁਮਾਰ
  •     Confirm Target Language  

ਸਾਡੇ ਪਿੰਡ ਸਾਡੇ ਖੇਤ

ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਕਿਵੇਂ ਕੀਤੀ ਜਾਵੇ?

ਦਾਲਾਂ ਮਨੁੱਖੀ ਖੁਰਾਕ ਦਾ ਬਹੁਤ ਹੀ ਜ਼ਰੂਰੀ ਹਿੱਸਾ ਹਨ | ਪੰਜਾਬ ਵਿਚ ਆਮ ਕਰਕੇ ਕਿਸਾਨਾਂ ਵੱਲੋਂ ਕਣਕ-ਝੋਨੇ ਦਾ ਫਸਲੀ ਚੱਕਰ ਅਪਨਾਉਣ ਕਾਰਨ ਦਾਲਾਂ ਹੇਠ ਰਕਬਾ ਬਹੁਤ ਘਟ ਗਿਆ ਹੈ | ਵਸੋਂ ਵਿਚ ਲਗਾਤਾਰ ਹੋ ਰਹੇ ਵਾਧੇ ਅਤੇ ਦਾਲਾਂ ਦੀ ਪੈਦਾਵਾਰ ਵਿਚ ਆਈ ਖੜੋਤ ਕਾਰਨ ਪ੍ਰਤੀ ਵਿਅਕਤੀ ਦਾਲਾਂ ਦੀ ਖਪਤ 70 ਗ੍ਰਾਮ ਤੋਂ ਘਟ ਕੇ 27 ਗ੍ਰਾਮ ਰਹਿ ਗਈ ਹੈ ਜੋ ਕਿ ਵਿਸ਼ਵ ਸਿਹਤ ਸੰਸਥਾ ਦੇ ਮਿਥੇ ਰੋਜ਼ਾਨਾ ਪ੍ਰਤੀ ਵਿਅਕਤੀ ਖਪਤ 80 ਗ੍ਰਾਮ ਪ੍ਰਤੀ ਵਿਅਕਤੀ ਤੋਂ ਕਾਫੀ ਘੱਟ ਹੈ | ਪੰਜਾਬ ਵਿਚ ਦਾਲਾਂ ਹੇਠ ਰਕਬਾ ਸਾਲ 2015-16 ਦੌਰਾਨ 30 ਹਜ਼ਾਰ ਹੈਕਟੇਅਰ ਰਕਬਾ ਸੀ, ਜਿਸ ਦਾ ਮੁੱਖ ਕਾਰਨ ਝੋਨੇ ਦੀ ਅਗੇਤੀ ਲਵਾਈ ਕਾਰਨ ਕਿਸਾਨ ਆਮ ਕਰਕੇ ਗਰਮੀ ਰੁੱਤ ਦੀਆਂ ਦਾਲਾਂ ਦੀ ਕਾਸ਼ਤ ਵਿਚ ਘੱਟ ਦਿਲਚਸਪੀ ਲੈਂਦੇ ਸਨ | ਸਾਲ 2011-12 ਦੌਰਾਨ ਪੰਜਾਬ ਵਿਚ ਝੋਨੇ ਲਵਾਈ 10 ਜੂਨ ਤੋਂ ਪਹਿਲਾਂ ਕਰਨ ਦੀ ਮਨਾਹੀ ਕਾਰਨ ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ 7800 ਹੈਕਟੇਅਰ ਰਕਬੇ ਵਿਚ ਕੀਤੀ ਗਈ | ਕੇਂਦਰ ਸਰਕਾਰ ਵੱਲੋਂ ਚਲਾਏ ਜਾ ਰਹੇ ਕੌਮੀ ਅੰਨ ਸੁਰੱਖਿਆ ਮਿਸ਼ਨ ਵਿਚ ਦਾਲਾਂ ਦੀ ਕਾਸਤ ਹੇਠਾਂ ਰਕਬਾ ਅਤੇ ਪੈਦਾਵਾਰ ਵਿਚ ਵਾਧਾ ਕਰਨ ਲਈ 25/- ਪ੍ਰਤੀ ਕਿਲੋ ਮੂੰਗੀ ਦੇ ਬੀਜ 'ਤੇ ਸਬਸਿਡੀ ਦਿੱਤੀ ਜਾਵੇਗੀ | ਇਹ ਸਬਸਿਡੀ ਕਿਸਾਨਾਂ ਦੇ ਖਾਤਿਆਂ ਵਿਚ ਜਾਵੇਗੀ | ਕਿਸਾਨ ਪਨਸੀਡ, ਪੀ.ਏ.ਯੂ. ਜਾਂ ਕਿਸੇ ਹੋਰ ਏਜੰਸੀਆਂ ਤੋਂ ਮੂੰਗੀ ਦਾ ਬੀਜ ਖਰੀਦ ਸਕਦਾ ਹੈ | ਮੂੰਗੀ ਦੀ ਕਾਸ਼ਤ ਕਮਾਦ ਦੀ ਫ਼ਸਲ ਵਿਚ ਅੰਤਰ ਫ਼ਸਲ ਵਜੋਂ ਵੀ ਕੀਤੀ ਜਾ ਸਕਦੀ ਹੈ | ਕਣਕ ਦੀ ਕਟਾਈ ਤੋਂ ਬਾਅਦ ਅਤੇ ਝੋਨੇ ਖਾਸ ਕਰਕੇ ਬਾਸਮਤੀ ਦੀ ਲਵਾਈ ਤੋਂ ਪਹਿਲਾਂ ਗਰਮੀ ਰੁੱਤ ਦੀ ਮੂੰਗੀ ਦੀ ਕਾਸ਼ਤ ਕਰਕੇ ਕਿਸਾਨ ਜਿਥੇ ਵਧੇਰੇ ਆਮਦਨ ਲੈ ਸਕਦੇ ਹਨ, ਉਥੇ ਜ਼ਮੀਨ ਦੀ ਸਿਹਤ ਵੀ ਸੁਧਾਰੀ ਜਾ ਸਕਦੀ ਹੈ | ਗਰਮੀ ਰੁੱਤ ਦੀ ਮੂੰਗੀ ਤੋਂ ਵਧੇਰੇ ਪੈਦਾਵਾਰ ਲੈਣ ਲਈ ਹੇਠ ਲਿਖੀਆਂ ਤਕਨੀਕਾਂ ਅਪਨਾਉਣੀਆਂ ਚਾਹੀਦੀਆਂ ਹਨ:
ਮੂੰਗੀ ਦੀ ਫ਼ਸਲ ਹੋਰਨਾਂ ਦਾਲਾਂ ਨਾਲੋਂ ਵਧੇਰੇ ਗਰਮੀ ਸਹਾਰ ਸਕਣ ਕਾਰਨ ਇਸ ਦੀ ਕਾਸ਼ਤ ਲਈ ਗਰਮ ਜਲਵਾਯੂ ਦੀ ਜ਼ਰੂਰਤ ਹੈ | ਇਸ ਦੀ ਕਾਸ਼ਤ ਲਈ ਚੰਗੇ ਪਾਣੀ ਦੇ ਨਿਕਾਸ ਵਾਲੀ ਭਲ ਤੋਂ ਰੇਤਲੀ ਭਲ ਵਾਲੀ ਜ਼ਮੀਨ ਬਹੁਤ ਹੀ ਢੁਕਵੀਂ ਹੈ | ਮੂੰਗੀ ਦੀ ਕਾਸ਼ਤ ਲਈ ਦੋ ਕਿਸਮਾਂ ਐਸ. ਐਮ. ਐਲ. 832 ਅਤੇ ਐਸ. ਐਮ. ਐਲ. 668 ਦੀ ਸਿਫਾਰਸ਼ ਕੀਤੀ ਗਈ ਹੈ | ਐਸ. ਐਮ. ਐਲ. 832 ਕਿਸਮ ਨੂੰ ਫਲੀਆਂ ਗੁੱਛਿਆਂ ਵਿਚ ਲੱਗਦੀਆਂ ਹਨ ਅਤੇ ਇਕਸਾਰ ਪੱਕਦੀਆਂ ਹਨ ਅਤੇ ਇਹ ਤਕਰੀਬਨ 61 ਦਿਨਾਂ ਵਿਚ ਪੱਕ ਜਾਂਦੀ ਹੈ | ਇਸ ਦੀ ਔਸਤਨ ਪੈਦਾਵਾਰ 4.6 ਕੁਇੰਟਲ ਪ੍ਰਤੀ ਏਕੜ ਹੈ | ਐਸ. ਐਮ. ਐਲ. 668 ਕਿਸਮ ਤਕਰੀਬਨ 60 ਦਿਨਾਂ ਵਿਚ ਪੱਕ ਜਾਂਦੀ ਹੈ ਅਤੇ ਔਸਤਨ ਪੈਦਾਵਾਰ 4.5 ਕੁਇੰਟਲ ਪ੍ਰਤੀ ਏਕੜ ਹੈ | ਇਹ ਕਿਸਮ ਥਰਿੱਪ ਕੀੜੇ ਅਤੇ ਪੀਲੀ ਚਿੱਤਕਬਰੀ ਰੋਗ ਦਾ ਟਾਕਰਾ ਕਰ ਸਕਦੀ ਹੈ |
ਕਣਕ ਦੀ ਕਟਾਈ ਤੋਂ ਬਾਅਦ ਖੇਤ ਨੂੰ ਵਾਹੁਣ ਤੋਂ ਬਗੈਰ ਮੂੰਗੀ ਦੀ ਕਾਸਤ ਜ਼ੀਰੋ ਟਿਲ ਡਰਿਲ ਨਾਲ ਕੀਤੀ ਜਾ ਸਕਦੀ ਹੈ | ਐਸ. ਐਮ. ਐਲ. 832 ਕਿਸਮ ਲਈ 12 ਕਿਲੋ ਅਤੇ ਐਸ. ਐਮ. ਐਲ. 668 ਲਈ 15 ਕਿਲੋ ਬੀਜ ਪ੍ਰਤੀ ਏਕੜ ਬੀਜ ਵਰਤਣਾ ਚਾਹੀਦਾ ਹੈ | ਬੀਜ ਨੂੰ ਬੀਜਣ ਤੋਂ ਪਹਿਲਾਂ ਕੈਪਟਾਨ ਜਾਂ ਥਿਰਮ 3 ਗ੍ਰਾਮ ਪ੍ਰਤੀ ਕਿਲੋ ਬੀਜ ਦੇ ਹਿਸਾਬ ਨਾਲ ਸੋਧ ਲੈਣਾ ਚਾਹੀਦਾ ਹੈ | ਜੇਕਰ ਕਣਕ ਦੀ ਕਟਾਈ ਕੰਬਾਈਨ ਨਾਲ ਕੀਤੀ ਗਈ ਹੋਵੇ ਤਾਂ ਮੂੰਗੀ ਦੀ ਕਾਸਤ ਹੈਪੀ ਸੀਡਰ ਨਾਲ ਵੀ ਕੀਤੀ ਜਾ ਸਕਦੀ ਹੈ | ਇਸ ਦੀ ਬਿਜਾਈ 20 ਮਾਰਚ ਤੋਂ 10 ਅਪ੍ਰੈਲ ਤੱਕ 22.5 ਸੈ.ਮੀ. ਚੌੜੀਆਂ ਕਤਾਰਾਂ ਵਿਚ ਅਤੇ 4 ਤੋਂ 6 ਸੈ.ਮੀ. ਡੂੰਘਾਈ 'ਤੇ ਕਰਨੀ ਚਾਹੀਦੀ ਹੈ | ਬੂਟੇ ਤੋਂ ਬੂਟੇ ਦਾ ਫਾਸਲਾ 7 ਸੈ.ਮੀ. ਰੱਖਣਾ ਚਾਹੀਦਾ ਹੈ | ਬਿਜਾਈ ਸਮੇਂ 11 ਕਿਲੋ ਯੂਰੀਆ ਅਤੇ 35 ਕਿਲੋ ਡਾਇਆ ਖਾਦ ਡਰਿਲ ਕਰ ਦੇਣੀ ਚਾਹੀਦੀ ਹੈ | ਆਲੂਆਂ ਦੀ ਪੁਟਾਈ ਤੋਂ ਬਾਅਦ ਮੂੰਗੀ ਦੀ ਕਾਸ਼ਤ ਬਿਨਾਂ ਕੋਈ ਖਾਦ ਦੀ ਵਰਤੋਂ ਕੀਤਿਆਂ ਵੀ ਕੀਤੀ ਜਾ ਸਕਦੀ ਹੈ |
ਮੌਸਮ ਅਤੇ ਜ਼ਮੀਨ ਦੀ ਕਿਸਮ ਦੇ ਅਨੁਸਾਰ ਮੂੰਗੀ ਦੀ ਫ਼ਸਲ ਨੂੰ 3-5 ਪਾਣੀ ਲਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ | ਫ਼ਸਲ ਨੂੰ ਪਹਿਲਾ ਪਾਣੀ ਬਿਜਾਈ ਤੋਂ 25 ਅਤੇ ਆਖਰੀ ਪਾਣੀ 55 ਦਿਨਾਂ ਬਾਅਦ ਲਾਉਣਾ ਚਾਹੀਦਾ ਹੈ | ਫ਼ਸਲ ਦੀ ਕਟਾਈ ਜੇਕਰ ਕੰਬਾਈਨ ਨਾਲ ਕਰਨੀ ਹੋਵੇ ਤਾਂ 80 ਫੀਸਦੀ ਫਲੀਆਂ ਪੱਕਣ ਤੋਂ ਬਾਅਦ 800 ਮਿਲੀਲਿਟਰ ਗਰਾਮਾਕਸੋਨ (ਪੈਰਾਕੁਇਟ) ਪ੍ਰਤੀ ਏਕੜ 150-200 ਲਿਟਰ ਪਾਣੀ ਦੇ ਘੋਲ ਵਿਚ ਛਿੜਕਾਅ ਕਰਨਾ ਚਾਹੀਦਾ ਹੈ | ਅਜਿਹਾ ਕਰਨ ਨਾਲ ਪੱਤੇ ਅਤੇ ਤਣੇ ਜਲਦੀ ਸੁੱਕ ਜਾਦੇ ਹਨ ਅਤੇ ਕਟਾਈ ਸੌਖੀ ਹੋ ਜਾਂਦੀ ਹੈ | ਅਗੇਤੀ ਬਰਸਾਤ ਨਾਲ ਫ਼ਸਲ ਦੇ ਹੋਣ ਵਾਲੇ ਨੁਕਸਾਨ ਤੋਂ ਬਚਿਆ ਜਾ ਸਕਦਾ ਹੈ |

-ਬਲਾਕ ਖੇਤੀਬਾੜੀ ਅਫਸਰ, ਪਠਾਨਕੋਟ |
ਮੋਬਾਈਲ : 94630-71919.

ਕਿਸਾਨ ਮੇਲੇ ਅਤੇ ਪੇਂਡੂ ਸੁਆਣੀਆਂ

ਕਿਸਾਨ ਮੇਲੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦਾ ਇਕ ਅਟੁੱਟ ਹਿੱਸਾ ਹਨ ਜਿਹੜੇ ਕਿ ਕਿਸਾਨਾਂ ਅਤੇ ਸਾਇੰਸਦਾਨਾਂ ਨੂੰ ਵਿਚਾਰ ਵਟਾਂਦਰਾ ਕਰਨ ਦਾ ਸਹੀ ਮੰਚ ਪ੍ਰਦਾਨ ਕਰਦੇ ਹਨ | ਕਿਸਾਨ ਵੀਰਾਂ ਨੂੰ ਤਾਂ ਵੱਖ-ਵੱਖ ਵਿਭਾਗਾਂ ਦੁਆਰਾ ਸਜਾਏ ਗਏ ਸਟਾਲਾਂ ਦੀਆਂ ...

ਪੂਰੀ ਖ਼ਬਰ »

ਖੇਤੀ ਉਤਪਾਦਨ 'ਚ ਬੀਜ ਤਕਨਾਲੋਜੀ ਦੀ ਮਹੱਤਤਾ

ਆਜ਼ਾਦੀ ਤੋਂ ਬਾਅਦ ਪਿਛਲੀ ਸ਼ਤਾਬਦੀ ਦੇ ਛੇਵੇਂ ਦਹਾਕੇ ਤੋਂ ਲੈ ਕੇ ਭਾਰਤ ਨੇ ਖੇਤੀ ਖੇਤਰ 'ਚ ਪ੍ਰਭਾਵਸ਼ਾਲੀ ਤਰੱਕੀ ਕੀਤੀ ਹੈ | ਅੱਜ ਖੇਤੀ ਉਤਪਾਦਨ 'ਚ ਭਾਰਤ ਵਿਸ਼ਵ ਦਾ ਦੂਜਾ ਸਭ ਤੋਂ ਵੱਡਾ ਉਤਪਾਦਨ ਕਰਨ ਵਾਲਾ ਦੇਸ਼ ਹੈ | ਭਾਰਤ ਦੀ ਭੌਾ, ਧੁੱਪ ਤੇ ਮੌਸਮ , ਪਾਣੀ ਤੇ ...

ਪੂਰੀ ਖ਼ਬਰ »

ਵਿਰਸੇ ਦੀਆਂ ਬਾਤਾਂ: ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ

ਸੰਤ ਰਾਮ ਉਦਾਸੀ ਮਹਾਨ ਸ਼ਾਇਰ ਸੀ | ਉਸ ਦਾ ਲਿਖਣਾ, 'ਤੂੰ ਮਘਦਾ ਰਹੀਂ ਵੇ ਸੂਰਜਾ ਕੰਮੀਆਂ ਦੇ ਵਿਹੜੇ' ਕਿੰਨੇ ਹੀ ਅਰਥਾਂ ਦੀ ਪੇਸ਼ਕਾਰੀ ਕਰਦਾ ਹੈ | ਸਮਾਜ ਭਾਵੇਂ ਨਿੱਤ ਰੋਜ਼ ਬਦਲ ਰਿਹੈ, ਪਰ ਮਿਹਨਤਕਸ਼ ਲੋਕਾਂ ਦਾ ਹਾਲੇ ਮੁਕਾਅ ਨਹੀਂ ਹੋਇਆ | ਮਿਹਨਤ ਮਜ਼ਦੂਰੀ ਕਰਨ ...

ਪੂਰੀ ਖ਼ਬਰ »

ਗਰਮੀ ਦੀਆਂ ਫ਼ਸਲਾਂ ਸਬੰਧੀ ਵੀ ਕਿਸਾਨ ਹੋਏ ਚਿੰਤਤ

ਪੂਰੇ ਦੇਸ਼ ਦਾ ਢਿੱਡ ਭਰਨ ਵਾਲੇ ਪੰਜਾਬ ਦੇ ਕਿਸਾਨ ਦੀ ਆਰਥਿਕ ਸਥਿਤੀ ਡਾਵਾਂਡੋਲ ਹੁੰਦੀ ਜਾ ਰਹੀ ਹੈ | ਹਰ ਰੋਜ਼ ਅਖ਼ਬਾਰਾਂ ਵਿਚ ਕਿਸੇ ਨਾ ਕਿਸੇ ਕਿਸਾਨ ਵੱਲੋਂ ਖੁਦਕੁਸ਼ੀ ਕਰਨ ਸਬੰਧੀ ਖ਼ਬਰ ਛਪੀ ਹੁੰਦੀ ਹੈ | ਇਸ ਦਾ ਕਾਰਨ ਕਿਸਾਨਾਂ ਨੂੰ ਖੇਤੀਬਾੜੀ ਖੇਤਰ ਵਿਚ ...

ਪੂਰੀ ਖ਼ਬਰ »

ਅਧਿਆਪਕਾਂ ਦੀ ਬਗੀਚੀ

ਸਾਡੇ ਸਕੂਲਾਂ, ਕਾਲਜਾਂ ਤੇ ਯੂਨੀਵਰਸਿਟੀਆਂ ਦੇ ਬਹੁਤੇ ਅਧਿਆਪਕ ਸ਼ਾਮ ਨੂੰ ਵਿਹਲੇ ਹੋ ਜਾਂਦੇ ਹਨ ਤੇ ਫੇਰ ਖਾਣ-ਪੀਣ ਤੋਂ ਲੈ ਕੇ ਸਿਅਸਤ ਤੱਕ ਸਭ ਚੱਲਦਾ ਹੈ | ਨਾਲ ਦਿਆਂ ਨੂੰ ਠਿੱਬੀ ਕਿਵੇਂ ਲਾਉਣੀ ਹੈ? ਜਾਂ ਮੁੱਖੀ ਦੀ ਖੁਸ਼ਾਮਦ ਦਾ ਤਰੀਕਾ ਕੀ ਹੋਵੇ? ਆਦਿ ਸਕੀਮਾਂ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX