ਤਾਜਾ ਖ਼ਬਰਾਂ


ਸਰਕਾਰੀ ਬੱਸ ਅਤੇ ਟਰੱਕ ਦੀ ਟੱਕਰ 'ਚ 19 ਮੌਤਾਂ
. . .  14 minutes ago
ਚੇਨਈ, 20 ਫਰਵਰੀ - ਤਾਮਿਲਨਾਡੂ ਦੇ ਤਿਰੂਪੁਰ ਜ਼ਿਲ੍ਹੇ 'ਚ ਪੈਂਦੇ ਅਵਿਨਾਸ਼ੀ ਇਲਾਕੇ ਵਿਚ ਕੇਰਲ ਸਟੇਟ ਰੋਡ ਟਰਾਂਸਪੋਰਟ ਅਤੇ ਇੱਕ ਟਰੱਕ ਵਿਚਾਲੇ ਹੋਈ ਟੱਕਰ ਵਿਚ 19 ਲੋਕਾਂ ਦੀ ਮੌਤ ਹੋ ਗਈ, ਜਦਕਿ ਕਈ ਜ਼ਖਮੀ...
ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਅੱਜ
. . .  56 minutes ago
ਚੰਡੀਗੜ੍ਹ, 20 ਫਰਵਰੀ - ਬਜਟ ਇਜਲਾਸ ਤੋਂ ਪਹਿਲਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅੱਜ ਸਵੇਰੇ 10 ਵਜੇ ਕਾਂਗਰਸ ਵਿਧਾਇਕ ਦਲ ਦੀ ਮੀਟਿੰਗ ਸੱਦੀ ਗਈ ਹੈ। ਸਰਕਾਰ ਦੀ ਕਾਰਗੁਜ਼ਾਰੀ...
2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ - ਡਾ. ਮਨਮੋਹਨ ਸਿੰਘ
. . .  54 minutes ago
ਨਵੀਂ ਦਿੱਲੀ, 20 ਫਰਵਰੀ - ਸਾਬਕਾ ਪ੍ਰਧਾਨ ਮੰਤਰੀ ਤੇ ਉੱਘੇ ਅਰਥ ਸ਼ਾਸਤਰੀ ਡਾ. ਮਨਮੋਹਨ ਸਿੰਘ ਦਾ ਕਹਿਣਾ ਹੈ ਕਿ 2024 ਤੱਕ 5 ਟ੍ਰਿਲੀਅਨ ਅਰਥ ਵਿਵਸਥਾ ਇੱਛਾਵਾਦੀ ਸੋਚ ਹੈ। ਜ਼ਿਕਰਯੋਗ...
ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਗੋਲੀ ਮਾਰ ਕੇ ਹੱਤਿਆ
. . .  about 1 hour ago
ਪਟਿਆਲਾ, 20 ਫਰਵਰੀ (ਮਨਦੀਪ ਸਿੰਘ) ਸਥਾਨਕ 24 ਨੰਬਰ ਫਾਟਕ ਨੇੜੇ ਬੀਤੀ ਦੇਰ ਰਾਤ ਅਣਪਛਾਤੇ ਹਮਲਾਵਰਾਂ ਵੱਲੋਂ ਬਿਜਲੀ ਬੋਰਡ ਦੇ 2 ਖਿਡਾਰੀਆਂ ਦੀ ਸਿਰ 'ਚ ਗੋਲੀ ਮਾਰ ਕੇ ਹੱਤਿਆ...
ਜੇ.ਪੀ ਨੱਢਾ ਅੱਜ ਪੰਜਾਬ ਦੌਰੇ 'ਤੇ
. . .  about 1 hour ago
ਨਵੀਂ ਦਿੱਲੀ, 20 ਫਰਵਰੀ - ਭਾਜਪਾ ਦੇ ਕੌਮੀ ਪ੍ਰਧਾਨ ਜੇ.ਪੀ ਨੱਢਾ ਅੱਜ ਪੰਜਾਬ ਦਾ ਦੌਰਾ ਕਰਨਗੇ। ਇਸ ਦੌਰਾਨ ਉਹ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ ਵੀ...
ਜਰਮਨ ਦੇ ਹਨਾਊ 'ਚ ਗੋਲੀਬਾਰੀ ਦੌਰਾਨ 8 ਮੌਤਾਂ
. . .  about 1 hour ago
ਬਰਲਿਨ, 20 ਫਰਵਰੀ - ਜਰਮਨੀ ਦੇ ਹਨਾਊ 'ਚ ਹੋਈ ਗੋਲੀਬਾਰੀ ਦੌਰਾਨ 8 ਦੇ ਕਰੀਬ ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਹੈ, ਜਦਕਿ ਕਈ ਲੋਕ ਜ਼ਖਮੀ ਹੋਏ ਹਨ। ਅਣਪਛਾਤੇ ਹਮਲਾਵਰਾਂ ਦੀ ਗਿਣਤੀ...
ਅੱਜ ਦਾ ਵਿਚਾਰ
. . .  about 1 hour ago
ਅੱਜ ਦਾ ਵਿਚਾਰ
ਲੌਂਗੋਵਾਲ ਵੈਨ ਹਾਦਸੇ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਸਿਮਰਜੀਤ ਬੈਂਸ ਨੇ
. . .  1 day ago
ਲੌਂਗੋਵਾਲ 19 ਫਰਵਰੀ (ਵਿਨੋਦ, ਸ.ਸ. ਖੰਨਾ) - ਲੋਕ ਇਨਸਾਫ਼ ਪਾਰਟੀ ਦੇ ਪ੍ਰਧਾਨ ਸਿਮਰਜੀਤ ਸਿੰਘ ਬੈਂਸ ਨੇ ਅੱਜ ਲੌਂਗੋਵਾਲ ਪੁੱਜ ਕੇ ਵੈਨ ਹਾਦਸੇ ਵਿਚ ਮਾਰੇ ਗਏ ਮਾਸੂਮ ਬੱਚਿਆਂ ਦੇ ਪਰਿਵਾਰਾਂ ਨਾਲ ਦੁੱਖ ਸਾਂਝਾ ਕੀਤਾ ਹੈ। ਉਨਾਂ ਪਰਿਵਾਰ ਨਾਲ ...
ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ 5 ਮਾਰਚ ਤੋਂ ਹਵਾਈ ਉਡਾਣ ਸ਼ੁਰੂ ਹੋਵੇਗੀ-ਪ੍ਰੋ. ਚੰਦੂਮਾਜਰਾ
. . .  1 day ago
ਗੜ੍ਹਸ਼ੰਕਰ, 19 ਫਰਵਰੀ (ਧਾਲੀਵਾਲ)- ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਸਾਬਕਾ ਮੈਂਬਰ ਪਾਰਲੀਮੈਂਟ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਦੱਸਿਆ ਕਿ ਲੰਮੇ ਅਰਸੇ ਤੋਂ ਲੋਕਾਂ ਵੱਲੋਂ ਚੰਡੀਗੜ੍ਹ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਲਈ ਹਫਾਈ ...
ਡੇਰਾਬਸੀ ਰੇਲਵੇ ਲਾਈਨ ਤੋਂ ਨੌਜਵਾਨ ਦੀ ਬਿਨਾਂ ਸਿਰ ਮਿਲੀ ਲਾਸ਼
. . .  1 day ago
ਡੇਰਾਬਸੀ ,19 ਫਰਵਰੀ (ਸ਼ਾਮ ਸਿੰਘ ਸੰਧੂ)-ਡੇਰਾਬਸੀ ਕੈਂਟਰ ਯੂਨੀਅਨ ਨੇੜਿਉਂ ਲੰਘਦੀ ਰੇਲਵੇ ਲਾਈਨ ਤੋਂ ਇੱਕ 19 ਸਾਲਾਂ ਦੇ ਨੌਜਵਾਨ ਦੀ ਸ਼ੱਕੀ ਹਾਲਤ 'ਚ ਬਿਨਾਂ ਸਿਰ ਤੋਂ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਛਾਣ ਅਮਿਤ ਪੁੱਤਰ ਰਾਜੂ ਮੁਗ਼ਲ...
ਭਗਵੰਤ ਮਾਨ ਦੀ ਹਾਜ਼ਰੀ 'ਚ ਬਲਾਚੌਰ 'ਚ ਹੋਈ ਸਿਆਸੀ ਹਲਚਲ
. . .  1 day ago
ਬਲਾਚੌਰ, 19 ਫਰਵਰੀ (ਦੀਦਾਰ ਸਿੰਘ ਬਲਾਚੌਰੀਆ)- ਸਾਬਕਾ ਵਿਧਾਇਕ ਬਲਾਚੌਰ ਐਡਵੋਕੇਟ ਰਾਮ ਕਿਸ਼ਨ ਕਟਾਰੀਆ ਅਤੇ ਉਨ੍ਹਾਂ ਦੀ ਨੂੰਹ ਸੰਤੋਸ਼ ਕਟਾਰੀਆ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਅੱਜ ਚੰਡੀਗੜ੍ਹ ਵਿਖੇ ਆਮ ਆਦਮੀ ਪਾਰਟੀ ਦੇ ਸਿਰਮੌਰ ਆਗੂਆਂ ਹਰਪਾਲ ਸਿੰਘ...
ਸੈਸ਼ਨ ਵਧਾਉਣ ਵਿਚ ਕੋਈ ਦਿੱਕਤ ਨਹੀਂ ਹੈ ਪਰ ਅਕਾਲੀ ਦਲ ਸੈਸ਼ਨ ਵਿਚ ਆਉਂਦਾ ਹੀ ਨਹੀਂ - ਸਿਹਤ ਮੰਤਰੀ ਬਲਵੀਰ ਸਿੰਘ ਸਿੱਧੂ
. . .  1 day ago
ਫ਼ਾਜ਼ਿਲਕਾ, 19 ਫਰਵਰੀ (ਪ੍ਰਦੀਪ ਕੁਮਾਰ) - ਸ਼੍ਰੋਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ ਕਰਕੇ ਬਜਟ ਇਜਲਾਸ ਦੇ ਸੈਸ਼ਨ ਨੂੰ ਵਧਾਉਣ ਦੀ ਮੰਗ ਤੇ ਫ਼ਾਜ਼ਿਲਕਾ ਫੇਰੀ ਦੌਰਾਨ ਆਪਣੀ ਪ੍ਰਤੀਕਿਰਿਆ ਦਿੰਦਿਆਂ ਕਾਂਗਰਸ ਪਾਰਟੀ ਤੋਂ ਪੰਜਾਬ...
ਅਕਾਲੀ ਦਲ ਬਾਦਲਾਂ ਤੋਂ ਮੁਕਤ ਤੇ ਸ਼੍ਰੋਮਣੀ ਕਮੇਟੀ ਮਸੰਦਾਂ ਤੋਂ ਮੁਕਤ ਕਰਵਾਉਣਾ ਸਾਡਾ ਮੁੱਖ ਮਕਸਦ - ਸਿਮਰਜੀਤ ਸਿੰਘ ਬੈਂਸ
. . .  1 day ago
ਲੌਂਗੋਵਾਲ,19 ਫਰਵਰੀ (ਸ.ਸ.ਖੰਨਾ,ਵਿਨੋਦ) - ਸਥਾਨਕ ਕਸਬੇ ਅੰਦਰ ਅੱਜ ਕਰਨੈਲ ਸਿੰਘ ਦੁੱਲਟ ਸੀਨੀਅਰ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਦੇ ਦਫ਼ਤਰ ਵਿਖੇ ਸਿਮਰਜੀਤ ਸਿੰਘ ਬੈਂਸ ਲੋਕ ਇਨਸਾਫ਼ ਪਾਰਟੀ ਪੰਜਾਬ ਦੇ ਪ੍ਰਧਾਨ ਵਿਸ਼ੇਸ਼ ਤੌਰ ਤੇ ਪਹੁੰਚੇ ਉੱਥੇ ਉਨ੍ਹਾਂ ਅਜੀਤ ਨਾਲ ਗੱਲਬਾਤ...
ਭਾਰਤ ਪਾਕਿਸਤਾਨ ਸਰਹੱਦ ਤੋਂ 20 ਕਰੋੜ ਦੀ ਹੈਰੋਇਨ, ਇਕ ਪਿਸਟਲ, ਦੋ ਮੈਗਜ਼ੀਨ, 56 ਗ੍ਰਾਮ ਅਫ਼ੀਮ, 25 ਰੌਂਦ ਬਰਾਮਦ
. . .  1 day ago
ਤਰਨ ਤਾਰਨ, 19 ਫਰਵਰੀ (ਹਰਿੰਦਰ ਸਿੰਘ)—ਤਰਨ ਤਾਰਨ ਪੁਲਿਸ ਨੇ ਭਾਰਤ ਪਾਕਿਸਤਾਨ ਸਰਹੱਦ 'ਤੇ ਸਥਿਤ ਜ਼ੀਰੋ ਲਾਈਨ 'ਤੇ ਬਾਬਾ ਸ਼ੇਖ ਬ੍ਰਹਮ ਜੀ ਦੀ ਮਜ਼ਾਰ ਦੇ ਕੋਲ ਪਾਕਿਸਤਾਨੀ ਸਮਗਲਰਾਂ ਵਲੋਂ ਭਾਰਤੀ ਸਮਗਲਰਾਂ ਲਈ ਭੇਜੀ 4 ਕਿੱਲੋ ਹੈਰੋਇਨ, ਇਕ ਪਿਸਟਲ...
194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅਕਾਲੀ ਆਗੂ ਅਨਵਰ ਮਸੀਹ ਨੂੰ ਕੀਤਾ ਗ੍ਰਿਫ਼ਤਾਰ
. . .  1 day ago
ਅੰਮ੍ਰਿਤਸਰ, 19 ਫਰਵਰੀ (ਅਜੀਤ ਬਿਉਰੋ) - 194 ਕਿੱਲੋ ਹੈਰੋਇਨ ਬਰਾਮਦਗੀ ਮਾਮਲੇ ਵਿਚ ਅੱਜ ਐੱਸ.ਟੀ. ਐੱਫ ਵੱਲੋਂ ਅਕਾਲੀ ਆਗੂ ਅਨਵਰ ਮਸੀਹ ਨੂੰ ਗ੍ਰਿਫ਼ਤਾਰ ਕਰਕੇ ਮਾਣਯੋਗ ਅਦਾਲਤ ਵਿਚ ਪੇਸ਼ ਕਰਨ ਉਪਰੰਤ ਦੋ ਦਿਨ ਦਾ ਪੁਲਸ ਰਿਮਾਂਡ ਹਾਸਲ ਕੀਤਾ ਹੈ, ਦੱਸਣਯੋਗ...
ਗ੍ਰਹਿ ਮੰਤਰੀ ਨਾਲ ਸ਼ਹੀਨ ਬਾਗ 'ਤੇ ਕੋਈ ਗੱਲਬਾਤ ਨਹੀਂ ਹੋਈ - ਕੇਜਰੀਵਾਲ
. . .  1 day ago
ਖੇਮਕਰਨ 'ਚ ਹੈਰੋਇਨ ਦੀ ਵੱਡੀ ਖੇਪ ਬਰਾਮਦ
. . .  1 day ago
ਸਕਾਰਪੀਓ ਅਤੇ ਟੈਂਪੂ ਦੀ ਟੱਕਰ 'ਚ ਇੱਕ ਦੀ ਮੌਤ, ਅੱਧੀ ਦਰਜਨ ਲੋਕ ਜ਼ਖ਼ਮੀ
. . .  1 day ago
ਲੌਂਗੋਵਾਲ ਵੈਨ ਹਾਦਸੇ ਨੂੰ ਲੈ ਕੇ ਐਕਸ਼ਨ ਕਮੇਟੀ ਵਲੋਂ 22 ਫਰਵਰੀ ਤੋਂ ਸੰਘਰਸ਼ ਦਾ ਐਲਾਨ
. . .  1 day ago
ਜ਼ਿਲ੍ਹਾ ਪ੍ਰਬੰਧਕੀ ਪ੍ਰਸ਼ਾਸਨ 'ਚ ਨਿਯੁਕਤੀਆਂ ਅਤੇ ਤਾਇਨਾਤੀਆਂ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਚੂਨਾ ਮੰਡੀ ਲਾਹੌਰ ਦੇ ਹਜ਼ੂਰੀ ਰਾਗੀ ਰਬਾਬੀਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  1 day ago
ਸ਼੍ਰੋਮਣੀ ਅਕਾਲੀ ਦਲ ਵਲੋਂ ਗੰਨਾਂ ਕਾਸ਼ਤਕਾਰਾਂ ਦੇ ਹੱਕ ਭੋਗਪੁਰ ਖੰਡ ਮਿੱਲ ਅੱਗੇ ਧਰਨਾ
. . .  1 day ago
ਕੇਜਰੀਵਾਲ ਨੂੰ ਗ਼ਲਤ ਬੋਲਣ ਵਾਲੇ ਖਹਿਰਾ ਕਿਸ ਮੂੰਹ ਨਾਲ ਆਉਣਗੇ 'ਆਪ' 'ਚ- ਭਗਵੰਤ ਮਾਨ
. . .  1 day ago
ਛੱਪੜ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਇਲਾਜ ਲਈ ਹਸਪਤਾਲ ਲਿਆਂਦਾ ਗਿਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫ਼ਰਾਰ
. . .  1 day ago
ਸ਼ਾਹੀਨ ਬਾਗ ਪਹੁੰਚੇ ਸੁਪਰੀਮ ਕੋਰਟ ਵਲੋਂ ਨਿਯੁਕਤ ਕੀਤੇ ਗਏ ਵਾਰਤਾਕਾਰ, ਹੱਲ ਨਿਕਲਣ ਦੀ ਜਤਾਈ ਉਮੀਦ
. . .  1 day ago
ਲੌਂਗੋਵਾਲ ਵੈਨ ਹਾਦਸੇ 'ਚ ਮਾਰੇ ਬੱਚਿਆਂ ਦੇ ਪਰਿਵਾਰਾਂ ਨਾਲ ਢੀਂਡਸਾ ਨੇ ਵੰਡਾਇਆ ਦੁੱਖ
. . .  1 day ago
ਕੈਪਟਨ ਨੇ ਸੱਦੀ ਪੰਜਾਬ ਕਾਂਗਰਸ ਵਿਧਾਇਕ ਦਲ ਦੀ ਬੈਠਕ
. . .  1 day ago
ਪੰਜਾਬ ਵਿਧਾਨ ਸਭਾ ਦੇ ਬਜਟ ਇਜਲਾਸ ਦਾ ਆਗਾਜ਼ 20 ਫਰਵਰੀ ਤੋਂ
. . .  1 day ago
'ਆਪ' ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ, ਬਜਟ ਇਜਲਾਸ ਦੀ ਮਿਆਦ ਵਧਾਉਣ ਦੀ ਕੀਤੀ ਮੰਗ
. . .  1 day ago
ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਦੀ ਅਗਵਾਈ ਹੇਠ ਜਥਾ ਪਾਕਿਸਤਾਨ ਰਵਾਨਾ
. . .  1 day ago
ਬਜਟ ਇਜਲਾਸ ਤੋਂ ਪਹਿਲਾਂ ਅਕਾਲੀ ਦਲ ਵਲੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਨਾਲ ਮੁਲਾਕਾਤ
. . .  1 day ago
ਨਾਭਾ ਦੀ ਨਿਊ ਜ਼ਿਲ੍ਹਾ ਜੇਲ੍ਹ 'ਚੋਂ ਬਰਾਮਦ ਹੋਏ ਮੋਬਾਇਲ ਫੋਨ
. . .  1 day ago
ਆਉਣ ਵਾਲੇ ਦਿਨ 'ਚ ਪੰਜਾਬ ਦੇ ਕਈ ਹਿੱਸਿਆਂ 'ਚ ਪੈ ਸਕਦੈ ਮੀਂਹ
. . .  1 day ago
ਛੱਤੀਸਗੜ੍ਹ 'ਚ ਸੀ. ਆਰ. ਪੀ. ਐੱਫ. ਅਤੇ ਨਕਸਲੀਆਂ ਵਿਚਾਲੇ ਮੁਠਭੇੜ
. . .  1 day ago
ਅੰਮ੍ਰਿਤਸਰ : ਸਮੂਹਿਕ ਖ਼ੁਦਕੁਸ਼ੀ ਮਾਮਲੇ 'ਚ ਸਾਬਕਾ ਡੀ.ਆਈ.ਜੀ. ਕੁਲਤਾਰ ਸਿੰਘ ਸਣੇ 5 ਦੋਸ਼ੀਆਂ ਨੂੰ 8-8 ਸਾਲ ਦੀ ਕੈਦ
. . .  1 day ago
ਅਮਿਤ ਸ਼ਾਹ ਨਾਲ ਮੁਲਾਕਾਤ ਕਰਨਗੇ ਅਰਵਿੰਦ ਕੇਜਰੀਵਾਲ
. . .  1 day ago
ਜੇ. ਐੱਨ. ਯੂ. ਦੇਸ਼ ਧ੍ਰੋਹ ਮਾਮਲੇ 'ਚ ਅਦਾਲਤ ਨੇ ਦਿੱਲੀ ਸਰਕਾਰ ਨੂੰ ਸਟੇਟਸ ਰਿਪੋਰਟ ਦਾਖ਼ਲ ਕਰਨ ਲਈ ਕਿਹਾ
. . .  1 day ago
ਤਾਮਿਲਨਾਡੂ 'ਚ ਨਾਗਰਿਕਤਾ ਕਾਨੂੰਨ ਵਿਰੁੱਧ ਵਿਰੋਧ-ਪ੍ਰਦਰਸ਼ਨ ਜਾਰੀ
. . .  1 day ago
ਨੌਜਵਾਨ ਦਾ ਬੇਰਹਿਮੀ ਨਾਲ ਕਤਲ, 20 ਦਿਨ ਪਹਿਲਾਂ ਹੋਇਆ ਸੀ ਵਿਆਹ
. . .  1 day ago
ਪਾਕਿਸਤਾਨ ਲਈ ਰਵਾਨਾ ਹੋਏ ਗਿਆਨੀ ਹਰਪ੍ਰੀਤ ਸਿੰਘ
. . .  1 day ago
ਲੁਧਿਆਣਾ 'ਚ ਪੁਲਿਸ ਨੇ ਹੈਰੋਇਨ ਸਣੇ ਐੱਚ. ਐੱਚ. ਓ. ਅਤੇ ਉਸ ਦੇ ਡਰਾਈਵਰ ਨੂੰ ਕੀਤਾ ਕਾਬੂ
. . .  1 day ago
ਦਿੱਲੀ 'ਚ ਅਯੁੱਧਿਆ ਰਾਮ ਮੰਦਰ ਟਰੱਸਟ ਦੀ ਪਹਿਲੀ ਬੈਠਕ ਅੱਜ
. . .  1 day ago
ਸੁਲ੍ਹਾ ਲਈ ਅੱਜ ਸ਼ਾਹੀਨ ਬਾਗ ਜਾਣਗੇ ਤਿੰਨੋਂ ਵਾਰਤਾਕਾਰ
. . .  about 1 hour ago
ਚੰਦਰ ਬਾਬੂ ਨਾਇਡੂ ਦੀ ਸੁਰੱਖਿਆ 'ਚ ਹੋਵੇਗੀ ਤਬਦੀਲੀ
. . .  about 1 hour ago
ਹਿਮਾਚਲ 'ਚ ਜੰਗਲਾਂ ਨੂੰ ਲੱਗੀ ਅੱਗ
. . .  about 1 hour ago
ਮੁੰਬਈ ਦੇ ਕਾਲਜਾਂ 'ਚ ਅੱਜ ਤੋਂ ਰਾਸ਼ਟਰੀ ਗੀਤ ਹੋਇਆ ਜ਼ਰੂਰੀ
. . .  3 minutes ago
ਯੂਨੀਫ਼ਾਰਮ ਸਿਵਲ ਕਾਰਡ ਲਾਗੂ ਕਰਨ ਦੀ ਮੰਗ 'ਤੇ ਦਿੱਲੀ ਹਾਈਕੋਰਟ 'ਚ ਸੁਣਵਾਈ ਅੱਜ
. . .  16 minutes ago
ਟਰੰਪ ਵੱਲੋਂ ਅਮਰੀਕੀ ਰਾਸ਼ਟਰਪਤੀ ਚੋਣਾਂ ਤੋਂ ਪਹਿਲਾ ਭਾਰਤ ਨਾਲ ਬਹੁਤ ਵੱਡੇ ਵਪਾਰ ਸਮਝੌਤੇ ਦੇ ਸੰਕੇਤ
. . .  44 minutes ago
ਮੋਦੀ ਕੈਬਨਿਟ ਦੀ ਮੀਟਿੰਗ ਅੱਜ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਵੈਸਾਖ ਸੰਮਤ 549

ਮੋਗਾ

ਬ੍ਰਹਮ ਗਿਆਨੀ ਬਾਬਾ ਬਲਵੀਰ ਸਿੰਘ ਦੇ ਬਰਸੀ ਸਮਾਗਮ ਵਿਚ ਦੇਸ਼ ਵਿਦੇਸ਼ ਤੋਂ ਪੁੱਜੀਆਂ ਸੰਗਤਾਂ

ਬਾਘਾ ਪੁਰਾਣਾ, 20 ਅਪ੍ਰੈਲ (ਬਲਰਾਜ ਸਿੰਗਲਾ)-ਬ੍ਰਹਮ ਗਿਆਨੀ ਬਾਬਾ ਬਲਵੀਰ ਸਿੰਘ ਰਣੀਏ ਵਾਲਿਆਂ ਦੀ ਮਿੱਠੀ ਯਾਦ ਨੂੰ ਸਮਰਪਿਤ ਕਰਕੇ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸੰਤਨਪੁਰੀ (ਟਿੱਬੀ ਸਾਹਿਬ) ਰਣੀਆਂ ਵਿਖੇ ਬਰਸੀ ਸਮਾਗਮ ਕਰਵਾਇਆ ਗਿਆ | ਜਿਸ ਵਿਚ ਦੇਸ਼ ਵਿਦੇਸ਼ ਤੋਂ ਵੱਡੇ ਪੱਧਰ 'ਤੇ ਸ਼ਰਧਾਲੂ ਸੰਗਤਾਂ ਪੁੱਜੀਆਂ | ਇਸ ਮੌਕੇ ਸੰਗਤਾਂ ਦੁਆਰਾ ਪ੍ਰਕਾਸ਼ ਕਰਾਏ ਹੋਏ ਸ਼੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ ਉਪਰੰਤ ਹਜੂਰੀ ਰਾਗੀ ਭਾਈ ਸਤਨਾਮ ਸਿੰਘ, ਭਾਈ ਸੁਖਮੰਦਰ ਸਿੰਘ ਬੁੱਟਰ ਕਲਾਂ, ਭਾਈ ਜੋਗਾ ਸਿੰਘ ਜੀ, ਭਾਈ ਜਸਪਾਲ ਸਿੰਘ ਚੜਿੱਕ, ਭਾਈ ਦਲੇਰ ਸਿੰਘ ਘੋਲੀਏ ਵਾਲ ਅਤੇ ਹੋਰਨਾਂ ਰਾਗੀ ਜਥਿਆਂ ਨੇ ਅੰਮਿ੍ਤਮਈ ਰੱਬੀ ਬਾਣੀ ਦੇ ਕੀਰਤਨ ਦਾ ਪ੍ਰਵਾਹ ਚਲਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਜਾਏ ਗਏ ਧਾਰਮਿਕ ਦੀਵਾਨ ਵਿਚ ਸੰਤ ਰਾਮ ਸ਼ਰਨ ਸ਼ਾਸ਼ਤਰੀ ਮੋਗੇ ਵਾਲੇ, ਸੰਤ ਲਖਵੀਰ ਸਿੰਘ ਦੌਧਰ, ਸੰਤ ਗੁਰਮੀਤ ਸਿੰਘ ਖੋਸਾ ਕੋਟਲਾ, ਸੰਤ ਜਰਨੈਲ ਦਾਸ ਕਪੂਰੇ ਗਊਸ਼ਾਲਾ ਵਾਲੇ, ਭਾਈ ਸਰਬਜੀਤ ਸਿੰਘ ਲੁਧਿਆਣੇ ਵਾਲੇ, ਸੰਤ ਬਾਬਾ ਬਲਦੇਵ ਸਿੰਘ ਮੰਡੀਰਾਂ ਵਾਲੇ, ਭਾਈ ਹਰਜਿੰਦਰ ਸਿੰਘ ਮੱਧੋਕੇ, ਸੰਤ ਪਵਨਦੀਪ ਸਿੰਘ ਕੰਡਿਆਲ ਅਤੇ ਹੋਰਨਾਂ ਸੰਤਾਂ ਮਹਾਂ ਪੁਰਖਾਂ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦੇ ਹੋਇਆਂ ਸੱਚਖੰਡ ਵਾਸੀ ਬਾਬਾ ਬਲਵੀਰ ਸਿੰਘ ਵੱਲੋਂ ਕੀਤੇ ਗਏ ਸਮਾਜ ਸੇਵਾ ਦੇ ਕਾਰਜ ਅਤੇ ਸੰਗਤਾਂ ਨੂੰ ਸੱਚ ਦੇ ਮਾਰਗ 'ਤੇ ਪਾਉਣ ਸਬੰਧੀ ਵਿਸਥਾਰ ਸਹਿਤ ਜਾਣਕਾਰੀ ਦਿੱਤੀ | ਮਹਾਂਪੁਰਖਾਂ ਨੇ ਸੰਗਤਾਂ ਨੂੰ ਬਾਣੀ ਤੇ ਬਾਣੇ ਵਿਚ ਪ੍ਰਪੱਕ ਹੋ ਕੇ ਗੁਰਸਿੱਖੀ ਜੀਵਨ ਬਸਰਾ ਕਰਨ ਲਈ ਪ੍ਰੇਰਨਾ ਦਿੱਤੀ ਅਤੇ ਸਮਾਜਿਕ ਕੁਰੀਤੀਆਂ ਦੇ ਖਾਤਮੇ ਲਈ ਇਕ ਲਹਿਰ ਪੈਦਾ ਕਰਨ ਦੀ ਪ੍ਰੇਰਨਾ ਦਿੱਤੀ | ਇਸ ਮੌਕੇ ਕਵੀਸ਼ਰ ਜਥੇ ਭਾਈ ਮਲਕੀਤ ਸਿੰਘ ਖਾਈ ਵਾਲੇ ਅਤੇ ਭਾਈ ਜਗਰਾਜ ਸਿੰਘ ਮੋੜ ਮਾਲਵਾ ਦੇ ਜਥਿਆਂ ਨੇ ਗੁਰੂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਸਟੇਜ ਦਾ ਸੰਚਾਲਨ ਗੋਬਿੰਦਰ ਸਿੰਘ ਗਿੰਦੀ ਵੱਲੋਂ ਕੀਤਾ ਗਿਆ | ਸਮਾਗਮ ਵਿਚ ਪੁੱਜੇ ਸੰਤ ਮਹਾਂਪੁਰਖ, ਰਾਗੀ, ਕਵੀਸ਼ਰ ਜਥੇ ਅਤੇ ਸਹਿਯੋਗੀਆਂ ਨੂੰ ਭਾਈ ਸੁਖਦੇਵ ਸਿੰਘ ਕੱਕਣ ਨੇ ਸਨਮਾਨਤ ਕੀਤਾ | ਇਸ ਮੌਕੇ ਸੰਗਤਾਂ ਲਈ ਗੁਰਦੁਆਰਾ ਸਾਹਿਬ ਵੱਲੋਂ ਗੁਰੂ ਕਾ ਲੰਗਰ ਅਤੁੱਟ ਵਰਤਾਇਆ ਗਿਆ | ਇਲਾਕੇ ਭਰ ਦੀਆਂ ਪੰਚਾਇਤਾਂ, ਪਰਮ ਸੇਵਕਾਂ ਅਤੇ ਕਲੱਬਾਂ ਨੇ ਠੰਢੇ ਮਿੱਠੇ ਜਲ ਦੀਆਂ ਛਬੀਲਾਂ ਲਗਾ ਕੇ ਅਤੇ ਹੋਰ ਵੱਖ ਵੱਖ ਸੇਵਾਵਾਂ ਨਿਭਾ ਕੇ ਗੁਰੂ ਘਰ ਦੀਆਂ ਖੁਸ਼ੀਆਂ ਦਾ ਲਾਹਾ ਲਿਆ | ਇਸ ਸਮਾਗਮ ਵਿਚ ਸਰਪੰਚ ਅਜੀਤਪਾਲ ਸਿੰਘ ਰਣੀਆ, ਬਲਵੀਰ ਸਿੰਘ ਰਾਮੂੰਵਾਲਾ, ਭਾਈ ਪਿਆਰਾ ਸਿੰਘ, ਭਾਈ ਤਰਲੋਕ ਸਿੰਘ, ਗੁਰਪ੍ਰੀਤ ਸਿੰਘ, ਵੀਰਭਾਨ ਮਾਲਵਾ,ਚਮਕੌਰ ਸਿੰਘ ਘੋਲੀਆ, ਭਾਈ ਦਰਸ਼ਨ ਸਿੰਘ ਘੋਲੀਆ, ਮਿੰਟਾ ਡਾਲਾ, ਹਰਗੋਪਾਲ ਸਿੰਘ ਰਾਜੇਆਣਾ, ਕਾਕੂ ਸਿੰਘ ਚੰਦ ਪੁਰਾਣਾ, ਹਾਕਮ ਸਿੰਘ ਅਤੇ ਹੋਰ ਵੱਖ ਵੱਖ ਰਾਜਸੀ, ਗੈਰ ਰਾਜਸੀ ਅਤੇ ਧਾਰਮਿਕ ਸੰਸਥਾਵਾਂ ਦੀਆਂ ਪ੍ਰਮੁੱਖ ਸ਼ਖਸੀਅਤਾਂ ਨੇ ਵੀ ਹਾਜਰੀਆਂ ਭਰੀਆਂ |

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਲੁਹਾਰਾਂ ਵਿਖੇ ਸੈਮੀਨਾਰ

ਨਿਹਾਲ ਸਿੰਘ ਵਾਲਾ, 20 ਅਪ੍ਰੈਲ (ਜਗਸੀਰ ਸਿੰਘ ਲੁਹਾਰਾ)-ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਮੋਗਾ ਵੱਲੋਂ ਮਾਣਯੋਗ ਸੈਸ਼ਨ ਜੱਜ ਐਸ.ਕੇ. ਗਰਗ ਦੀਆਂ ਹਿਦਾਇਤਾਂ 'ਤੇ ਅਤੇ ਸਕੱਤਰ ਸਿਵਲ ਜੱਜ ਵਨੀਤ ਨਰੰਗ ਦੀ ਅਗਵਾਈ ਵਿਚ ਪਿੰਡ ਤਖਤੂਪੁਰਾ, ਬਿਲਾਸਪੁਰ ਅਤੇ ਲੁਹਾਰਾ ...

ਪੂਰੀ ਖ਼ਬਰ »

ਕੈਂਸਰ ਦਾ ਪ੍ਰਕੋਪ ਜਾਰੀ-ਹਫ਼ਤੇ ਵਿਚ ਤਿੰਨ ਮੌਤਾਂ

ਨਿਹਾਲ ਸਿੰਘ ਵਾਲਾ, 20 ਅਪ੍ਰੈਲ (ਪਲਵਿੰਦਰ ਸਿਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਪਿੰਡ ਧੂੜਕੋਟ ਰਣਸੀਂਹ ਵਿਖੇ ਕੈਂਸਰ ਦਾ ਪ੍ਰਕੋਪ ਠੱਲਣ ਦਾ ਨਾਮ ਨਹੀਂ ਲੈ ਰਿਹਾ | ਕੈਂਸਰ ਨਾਲ ਇਕ ਹਫਤੇ ਵਿਚ ਤਿੰਨ ਮੌਤਾਂ ਹੋ ਚੁੱਕੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਤਾਜੀ ...

ਪੂਰੀ ਖ਼ਬਰ »

ਗੋ ਗਲੋਬਲ ਨੇ ਵਿਦਿਆਰਥਣ ਦਾ ਲਗਾਇਆ ਕੈਨੇਡਾ ਦਾ ਵੀਜ਼ਾ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਗੋ ਗਲੋਬਲ ਜੋ ਨੇੜੇ ਸਟੇਟ ਬੈਂਕ ਆਫ ਪਟਿਆਲਾ ਜ਼ੇਲ੍ਹ ਵਾਲੀ ਗਲੀ ਵਿਚ ਸਥਿੱਤ ਹੈ, ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਬਹੁਤ ਹੀ ਥੋੜ੍ਹੇ ਸਮੇਂ 'ਚ ਸਾਕਾਰ ਤੇ ਤਰੱਕੀ ਦੀ ਰਾਹ ਵਿਖਾਉਣ ਵਾਲੀ ਵੀਜ਼ਾ ...

ਪੂਰੀ ਖ਼ਬਰ »

ਮੰਗਾਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਨੂੰ ਦਿੱਤਾ ਮੰਗ-ਪੱਤਰ

ਮੋਗਾ, 20 ਅਪ੍ਰੈਲ (ਅਮਰਜੀਤ ਸਿੰਘ ਸੰਧੂ)-ਸਰਕਾਰੀ ਸਿੱਖਿਆ ਮੁਲਾਜ਼ਮ ਯੂਨੀਅਨ ਇੰਟਕ ਦਾ ਇਕ ਪ੍ਰਤੀਨਿਧੀ ਮੰਡਲ ਪੰਜਾਬ ਪ੍ਰਧਾਨ ਦਰਸ਼ਨ ਸਿੰਘ ਬਰਾੜ ਦੀ ਅਗਵਾਈ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੋਗਾ ਨੂੰ ਮਿਲਿਆ | ਇਸ ਮੌਕੇ ਯੂਨੀਅਨ ਦੇ ਨੁਮਾਇੰਦਿਆਂ ...

ਪੂਰੀ ਖ਼ਬਰ »

ਹਰਭਜਨ ਸਿੰਘ ਚਮਕ ਹਾਦਸੇ 'ਚ ਜ਼ਖ਼ਮੀ

ਕੋਟ ਈਸੇ ਖਾਂ, 20 ਅਪ੍ਰੈਲ (ਯਸ਼ਪਾਲ ਗੁਲਾਟੀ)-ਨਵ ਪੰਜਾਬੀ ਸਾਹਿਤ ਸਭਾ ਕੋਟ ਈਸੇ ਖਾਂ ਦੇ ਧਾਰਮਿਕ ਸਾਹਿਤਕਾਰ ਹਰਭਜਨ ਸਿੰਘ ਚਮਕ ਦੇ ਸਕੂਟਰ ਹਾਦਸੇ ਵਿਚ ਸਖਤ ਜਖਮੀ ਹੋਣ ਉਪਰੰਤ ਸਾਹਿਤ ਸਭਾ ਦੇ ਆਗੂ ਵਿਵੇਕ ਕੁਮਾਰ, ਪ੍ਰਧਾਨ ਬੂਟਾ ਸਿੰਘ ਗੁਲਾਮੀਵਾਲਾ, ਮੀਤ ਪ੍ਰਧਾਨ ...

ਪੂਰੀ ਖ਼ਬਰ »

ਇੰਡੀਅਨ ਆਲ ਕੰਪਨੀ ਦੇ ਅਧਿਕਾਰੀ ਮਿਲੇ ਮੋਗਾ ਦੇ ਡਿਪਟੀ ਕਮਿਸ਼ਨਰ ਨੂੰ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਮੋਗਾ ਗਿੱਲ ਗੈਸ ਏਜੰਸੀ ਦੇ ਮਾਲਕ ਪ੍ਰਤਾਪ ਸਿੰਘ ਗਿੱਲ ਦੀ ਅਗਵਾਈ ਵਿਚ ਇੰਡੇਨ ਕੰਪਨੀ ਵੱਲੋਂ ਪੂਰੇ ਭਾਰਤ ਵਿਚ ਨਿਭਾਈਆਂ ਜਾ ਰਹੀਆਂ ਸੇਵਾਵਾਂ ਨੂੰ ਮੁੱਖ ਰੱਖਦਿਆਂ ਇੰਡੇਨ ਕੰਪਨੀ ਦੇ ਈ.ਡੀ. ਇੰਜਨੀਅਰ ਐਾਡ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ

ਬਾਘਾ ਪੁਰਾਣਾ, 20 ਅਪ੍ਰੈਲ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਮੀਟਿੰਗ ਸਥਾਨਕ ਗੁਰਦੁਆਰਾ ਮਸਤਾਨ ਸਿੰਘ ਵਿਖੇ ਜ਼ਿਲ੍ਹਾ ਪ੍ਰਧਾਨ ਜਸਵੰਤ ਸਿੰਘ ਜੈਮਲਵਾਲਾ ਅਤੇ ਤਹਿਸੀਲ ਪ੍ਰਧਾਨ ਹਰਬੰਸ ਸਿੰਘ ਗੱਜਣਵਾਲਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਦੀ ...

ਪੂਰੀ ਖ਼ਬਰ »

ਖੇਤ ਵਿਚੋਂ ਟਰਾਂਸਫਾਮਰ ਚੋਰੀ

ਸਮਾਲਸਰ, 20 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਇੱਥੋਂ ਨੇੜਲੇ ਪਿੰਡ ਲੰਡੇ ਵਿਖੇ ਮਿੱਠੂ ਸਿੰਘ ਸਰਾਂ ਪੁੱਤਰ ਹਜ਼ਾਰਾ ਸਿੰਘ ਦੇ ਖੇਤ ਵਿਚ ਲੱਗੇ ਟਰਾਂਸਫਾਰਮਰ ਵਿਚੋਂ ਕੀਮਤੀ ਸਮਾਨ ਚੋਰੀ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਮਿੱਠੂ ਸਿੰਘ ਸਰਾਂ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਕੰਬਾਈਨ-ਟਰੱਕ ਹਾਦਸੇ ਸਦਕਾ ਦੋਵੇਂ ਵਾਹਨ ਨੁਕਸਾਨੇ

ਕੋਟ ਈਸੇ ਖਾਂ, 20 ਅਪ੍ਰੈਲ (ਯਸ਼ਪਾਲ ਗੁਲਾਟੀ)-ਕੋਟ ਈਸੇ ਖਾਂ-ਅੰਮਿ੍ਤਸਰ ਜੀ.ਟੀ. ਰੋਡ 'ਤੇ ਪਿੰਡ ਨਿਹਾਲਗੜ੍ਹ ਢਾਬੇ ਨਜ਼ਦੀਕ ਰਾਤ ਸਮੇਂ ਕੰਬਾਇਨ ਅਤੇ ਟਰੱਕ ਦੇ ਆਪਸ ਵਿਚ ਟਕਰਾਉਣ ਸਦਕਾ ਦੋਹਾਂ ਦਾ ਭਾਰੀ ਨੁਕਸਾਨ ਹੋ ਗਿਆ ਜਦ ਕਿ ਖੁਸ਼ਕਿਸਮਤੀ ਨਾਲ ਕੋਈ ਵੀ ਜਾਨੀ ...

ਪੂਰੀ ਖ਼ਬਰ »

ਲੈਕਚਰਾਰ ਸੁਖਜੀਤ ਸਿੰਘ ਸਿੱਧੂ ਮੋਗਾ ਨਾਲ ਦੁੱਖ ਦਾ ਪ੍ਰਗਟਾਵਾ

ਸਮਾਲਸਰ, 20 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਅਧਿਆਪਕ ਆਗੂ ਅਤੇ ਲੈਕ: ਸੁਖਜੀਤ ਸਿੰਘ ਸਿੱਧੂ ਮੋਗਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਚਾਚਾ ਡਾ. ਲਖਬੰਸ ਸਿੰਘ ਸਿੱਧੂ (65) ਬੰਬੀਹਾ ਭਾਈ ਅਚਾਨਕ ਦਿਲ ਦਾ ਦੌਰਾ ਪੈਣ ਕਾਰਨ ਅਕਾਲ ਚਲਾਣਾ ...

ਪੂਰੀ ਖ਼ਬਰ »

ਮੈਕਰੋ ਗਲੋਬਲ ਮੋਗਾ ਦੇ ਵਿਦਿਆਰਥੀਆਂ ਨੇ ਮਾਰੀਆਂ ਆਈਲੈਟਸ 'ਚੋਂ ਮੱਲਾਂ-ਡੱਲਾ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਾਲਵੇ ਦੀ ਮੰਨੀ ਪ੍ਰਮੰਨੀ ਅਤੇ ਪੰਜਾਬ ਦੀ ਨੰਬਰ ਇਕ ਕਹਾਉਣ ਵਾਲੀ ਸੰਸਥਾ ਮੈਕਰੋ ਗਲੋਬਲ ਮੋਗਾ ਜਿਥੇ ਆਈਲੈਟਸ ਕਰਵਾ ਰਹੀ ਹੈ, ਨਾਲ ਹੀ ਸਟੂਡੈਂਟ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਦੀਆਂ ਵੀ ਸਹੂਲਤਾਂ ਪ੍ਰਦਾਨ ਕਰ ਰਹੀ ਹੈ | ਸੰਸਥਾ ...

ਪੂਰੀ ਖ਼ਬਰ »

ਸਰਕਾਰੀ ਸਕੂਲ ਚੜਿੱਕ ਦੀਆਂ ਵਿਦਿਆਰਥਣਾਂ ਸਨਮਾਨਿਤ

ਮੋਗਾ, 20 ਅਪ੍ਰੈਲ (ਜਸਪਾਲ ਸਿੰਘ ਬੱਬੀ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਚੜਿੱਕ ਦੀਆਂ ਵਿਦਿਆਰਥਣਾ ਜਸਮੀਨ ਕੌਰ, ਲਵਜੀਤ ਕੌਰ ਤੇ ਲਵਲੀ ਨੇ ਡੀ.ਈ.ਓ. ਬਲਦੇਵ ਸਿੰਘ ਦੀ ਅਗਵਾਈ ਹੇਠ ਨੈਸ਼ਨਲ ਮੈਰਿਟ ਮੀਨਜ ਸਕਾਲਰਸ਼ਿੱਪ ਵਿਚ ਮੈਰਿਟ ਹਾਸਲ ਕਰਕੇ ਸਕੂਲ ਦਾ ਨਾਂਅ ...

ਪੂਰੀ ਖ਼ਬਰ »

ਅਕਸਫੋਰਡ ਨੂੰ ਮਿਲੀ ਪੀ. ਟੀ. ਈ. ਦੀ ਵਿਸ਼ੇਸ਼ ਸਿਖਲਾਈ

ਬਾਘਾ ਪੁਰਾਣਾ 20 ਅਪ੍ਰੈਲ (ਬਲਰਾਜ ਸਿੰਗਲਾ)-ਪੀ.ਟੀ.ਈ ਦੀ ਅੰਤਰਰਾਸ਼ਟਰੀ ਟ੍ਰੇਨਿੰਗ ਵਿੱਚ ਐਕਸਫੋਰਡ ਦੇ ਸਟਾਫ਼ ਨੇ ਹਿੱਸਾ ਲੈ ਕੇ ਪੀ.ਟੀ.ਈ ਟੈਸਟ ਬਾਰੇ ਵਿਸਥਾਰ ਸਹਿਤ ਜਾਣਕਾਰੀ ਹਾਸਿਲ ਕੀਤੀ | ਇਸ ਸਮਾਰੋਹ ਵਿੱਚ ਪੰਜਾਬ ਭਰ ਦੀਆਂ ਮਸ਼ਹੂਰ ਸੰਸਥਾਵਾਂ ਦੇ ਮੈਬਰ ...

ਪੂਰੀ ਖ਼ਬਰ »

ਪੂਜਾ, ਇੰਦਰਜੋਤ ਤੇ ਇੰਦਰਜੀਤ ਨੇ ਚਮਕਾਇਆ ਨਾਂਅ

ਧਰਮਕੋਟ, 20 ਅਪ੍ਰੈਲ (ਪਰਮਜੀਤ ਸਿੰਘ)-ਸਰਕਾਰੀ ਹਾਈ ਸਕੂਲ ਦੀਆਂ ਵਿਦਿਆਰਥਣਾ ਪੂਜਾ ਕੌਰ ਅਤੇ ਇੰਦਰਜੋਤ ਕੌਰ ਵੱਲੋਂ ਐੱਨ.ਐੱਮ.ਐੱਲ.ਐੱਸ. ਦੀ ਪ੍ਰੀਖਿਆ ਵਿਚੋਂ ਸਕੂਲ ਅਤੇ ਆਪਣੇ ਮਾਤਾ ਪਿਤਾ ਦਾ ਨਾਂਅ ਰੋਸ਼ਨ ਕੀਤਾ ਜਦ ਕਿ ਇੰਦਰਜੀਤ ਕੌਰ ਨੇ ਵੀ ਚੰਗੇ ਅੰਕ ਲੈ ਕੇ ਇਹ ...

ਪੂਰੀ ਖ਼ਬਰ »

ਸਿਖਿਆਰਥੀਆਂ ਨੂੰ ਸਰਟੀਫਿਕੇਟ ਵੰਡੇ

ਮੋਗਾ, 20 ਅਪ੍ਰੈਲ (ਜਸਪਾਲ ਸਿੰਘ ਬੱਬੀ)-ਦਿਹਾਤੀ ਸਵੈਰੋਜ਼ਗਾਰ ਸਿਖਲਾਈ ਸੰਸਥਾ (ਆਰਸੇਟੀ) ਮੋਗਾ ਵਿਖੇ ਖਾਦੀ ਪੇਂਡੂ ਉਦਯੋਗ ਕੇਂਦਰ ਪ੍ਰਧਾਨ ਮੰਤਰੀ ਰੋਜ਼ਗਾਰ ਜਨਰੇਸਨ ਕੋਰਸ ਤਹਿਤ ਬੈਚ ਨੰਬਰ 135 ਅਤੇ 136 ਦੇ 27 ਸਿਖਿਆਰਥੀਆਂ ਨੂੰ ਸਿਖਲਾਈ ਸਮਾਪਤ ਹੋਣ ਤੇ ਡਾਇਰੈਕਟਰ ...

ਪੂਰੀ ਖ਼ਬਰ »

ਹਲਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਵੱਲੋਂ ਖਰੀਦ ਪ੍ਰਬੰਧਾਂ ਦਾ ਜਾਇਜ਼ਾ

ਧਰਮਕੋਟ, 20 ਅਪ੍ਰੈਲ (ਪਰਮਜੀਤ ਸਿੰਘ)-ਪੰਜਾਬ ਸਰਕਾਰ ਵੱਲੋਂ ਕਣਕ ਦੀ ਖਰੀਦ ਨੂੰ ਲੈ ਕੇ ਕੀਤੀਆਂ ਹਦਾਇਤਾਂ ਮੁਤਾਬਿਕ ਹਲਕਾ ਵਿਧਾਇਕ ਸੁਖਜੀਤ ਸਿੰਘ ਕਾਕਾ ਲੋਹਗੜ੍ਹ ਵੱਲੋਂ ਦਾਣਾ ਮੰਡੀ ਧਰਮਕੋਟ ਅਧੀਨ ਆਉਂਦੀਆਂ ਮੰਡੀਆਂ ਦਾ ਦੌਰਾ ਕੀਤਾ ਗਿਆ | ਅੱਜ ਸ਼ਾਮ ਦਾਣਾ ...

ਪੂਰੀ ਖ਼ਬਰ »

ਕੌਾਸਲ ਆਫ਼ ਜੂਨੀਅਰ ਇੰਜਨੀਅਰਜ਼ ਯੂਨਿਟ ਮੋਗਾ ਦੀ ਨਵੀਂ ਕਮੇਟੀ ਦੀ ਚੋਣ

ਮੋਗਾ, 20 ਅਪ੍ਰੈਲ (ਅਮਰਜੀਤ ਸਿੰਘ ਸੰਧੂ)-ਕੌਾਸਲ ਆਫ਼ ਜੂਨੀਅਰ ਇੰਜ: ਯੂਨਿਟ ਮੋਗਾ ਦੀ ਨਵੀਂ ਕਮੇਟੀ ਦੀ ਚੋਣ ਸਰਕਲ ਡੈਲੀਗੇਟ ਇੰਜ: ਐੱਨ.ਪੀ. ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਇੰਜ: ਭੁਪਿੰਦਰ ਸਿੰਘ ਜੋਨ ਆਗੂ ਵੀ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ...

ਪੂਰੀ ਖ਼ਬਰ »

ਪਿੰਡ ਮੱਲਕੇ ਵਿਖੇ ਖ੍ਰੀਦ ਪ੍ਰਬੰਧਾਂ ਦਾ ਜਾਇਜ਼ਾ

ਸਮਾਲਸਰ, 20 ਅਪ੍ਰੈਲ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਮੰਡੀ ਬੋਰਡ ਦੇ ਮਾਰਕੀਟ ਕਮੇਟੀ ਬਾਘਾ ਪੁਰਾਣਾ ਦੇ ਸੈਕਟਰੀ ਪ੍ਰਗਟ ਸਿੰਘ ਬਰਾੜ ਨੇ ਪਿੰਡ ਮੱਲਕੇ ਵਿਖੇ ਇੰਨਸਪੈਕਟਰ ਹਰਪ੍ਰੀਤ ਸਿੰਘ ਮਾਰਕਫੈਡ, ਸੀਨੀ: ਕਾਂਗਰਸੀ ਆਗੂ ਹਰਜਿੰਦਰ ਸਿੰਘ ਬਰਾੜ, ਜਗਜੀਤ ਸਿੰਘ ...

ਪੂਰੀ ਖ਼ਬਰ »

ਰਾਈਟਵੇ ਦੇ ਵਿਦਿਆਰਥੀ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਆਈਲੈਟਸ ਅਤੇ ਪੀ. ਟੀ. ਈ. ਦੀ ਮਸ਼ਹੂਰ ਸੰਸਥਾ ਰਾਈਟਵੇ ਏਅਰਲਿੰਕਸ ਵੱਲੋਂ ਵਿਦਿਆਰਥੀਆਂ ਨੂੰ ਆਈਲੈਟਸ ਅਤੇ ਪੀ. ਟੀ. ਈ. 'ਚ ਮਾਹਿਰ ਕਰਨ ਲਈ ਆਧੁਨਿਕ ਸਹੂਲਤਾਂ ਦਾ ਪ੍ਰਬੰਧ ਕੀਤਾ ਗਿਆ ਹੈ | ਜਿਸ ਰਾਹੀਂ ਇਹ ਸੰਸਥਾ ਵਿਦਿਆਰਥੀਆਂ ...

ਪੂਰੀ ਖ਼ਬਰ »

ਫਿਲਫੌਟ ਦੀ ਵਿਦਿਆਰਥਣ ਨੇ ਹਾਸਲ ਕੀਤੇ ਓਵਰਆਲ 7.0 ਬੈਂਡ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਮਾਲਵੇ ਦੀ ਨੰਬਰ ਵਨ ਸੰਸਥਾ ਹੈ ਜੋ ਕਿ 1994 ਤੋਂ ਪੱਟੀ ਵਾਲੀ ਗਲੀ ਵਿਖੇ ਵਿਦਿਆਰਥੀਆਂ ਨੂੰ ਆਈਲੈਟਸ ਦੀ ਤਿਆਰੀ ਕਰਵਾ ਰਹੀ ਹੈ | ਇਸ ਸੰਸਥਾ ਦੀ ਵਿਸ਼ੇਸ਼ਤਾ ਇਹ ਹੈ ਕਿ ਸੰਸਥਾ ਮੁਖੀ ਚਰਨਕਮਲ ਸਿੰਘ ਖੁਦ ਸਵੇਰ ...

ਪੂਰੀ ਖ਼ਬਰ »

ਕੈਨਰਾ ਬੈਂਕ ਨੇ ਕੁੜੀਆਂ ਨੂੰ ਦਿੱਤਾ ਵਜ਼ੀਫ਼ਾ

ਮੋਗਾ, 20 ਅਪ੍ਰੈਲ (ਰਾਜੇਸ਼ ਕੋਛੜ)-ਕੈਨਰਾ ਬੈਂਕ ਮੋਗਾ ਬਰਾਂਚ ਵੱਲੋਂ ਕੈਨਰਾ ਵਿੱਦਿਆ ਜੋਤੀ ਸਕੀਮ ਅਧੀਨ ਵਿੱਦਿਅਕ ਖੇਤਰ ਵਿਚ ਮੱਲਾਂ ਮਾਰਨ ਵਾਲੀਆਂ ਐੱਸ.ਸੀ. ਅਤੇ ਐੱਸ.ਟੀ. ਕੁੜੀਆਂ ਨੂੰ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਬੁੱਟਰ ਵਿਖੇ ਮੈਨੇਜਰ ਗਗਨ ...

ਪੂਰੀ ਖ਼ਬਰ »

ਸੇਵਾ ਸੁਸਾਇਟੀ ਵੱਲੋਂ ਪੁਜੀਸ਼ਨਾਂ ਪ੍ਰਾਪਤ ਕਰਨ ਵਾਲੇ ਬੱਚੇ ਸਨਮਾਨਿਤ

ਕਿਸ਼ਨਪੁਰਾ ਕਲਾਂ, 20 ਅਪ੍ਰੈਲ (ਪਰਮਿੰਦਰ ਸਿੰਘ ਗਿੱਲ)-ਬਾਬਾ ਜੀਵਨ ਸਿੰਘ ਸੇਵਾ ਸੁਸਾਇਟੀ ਵੱਲੋਂ ਇਕ ਬੜੇ ਹੀ ਸਾਦਾ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਭਿੰਡਰ ਕਲਾਂ ਦੇ ਛੇਵੀਂ ਕਲਾਸ ਤੋਂ ਲੈਕੇ ਨੌਵੀਂ ਕਲਾਸ ਤੱਕ ਦੇ ਪਹਿਲੀਆਂ ...

ਪੂਰੀ ਖ਼ਬਰ »

ਬੀ. ਕੇ. ਐੱਸ. ਕਾਲਜ ਮੁਹਾਰ ਦਾ 11ਵਾਂ ਸਾਲਾਨਾ ਇਨਾਮ ਵੰਡ ਸਮਾਗਮ

ਕੋਟ ਈਸੇ ਖਾ, 20 ਅਪ੍ਰੈਲ (ਯਸ਼ਪਾਲ ਗੁਲਾਟੀ)-ਇਲਾਕੇ ਦੀ ਪ੍ਰਸਿੱਧ ਵਿੱਦਿਅਕ ਸੰਸਥਾ ਬਾਬਾ ਕੁੰਦਨ ਸਿੰਘ ਕਾਲਜ ਮਹਾਰ ਦੇ ਸਾਲਾਨਾ 11ਵੇਂ ਇਨਾਮ ਵੰਡ ਸਮਾਗਮ ਦਾ ਸਟੇਜ ਉੱਪਰ ਜੋਤੀ ਜਗਾ ਕੇ ਉਦਘਾਟਨ ਡਾ: ਪਿ੍ੰਸੀਪਲ ਸੁਰਜੀਤ ਸਿੰਘ ਸਿੱਧੂ ਵੱਲੋਂ ਕੀਤਾ ਗਿਆ | ਇਸ ਸਮੇਂ ...

ਪੂਰੀ ਖ਼ਬਰ »

ਬੱਗੜ ਸਿੰਘ ਫੂਡ ਗ੍ਰੇਨ ਐਾਡ ਅਲਾਈਡ ਵਰਕਰ ਯੂਨੀਅਨ ਦੇ ਪ੍ਰਧਾਨ ਬਣੇ

ਕੋਟ ਈਸੇ ਖਾਂ, 20 (ਨਿਰਮਲ ਸਿੰਘ ਕਾਲੜਾ)-ਫੂਡ ਗਰੇਟ ਐਾਡ ਅਲਾਈਡ ਵਰਕਰ ਯੂਨੀਅਨ ਤੇ ਲੇਬਰ ਵਰਕਰ ਦੀ ਵਿਸ਼ੇਸ਼ ਚੋਣ ਸਬੰਧੀ ਮੀਟਿੰਗ ਲੇਬਰ ਦਫ਼ਤਰ ਮੋਗਾ ਰੋਡ ਵਿਖੇ ਹੋਈ | ਮੀਟਿੰਗ ਵਿਚ ਟਰੱਕ ਯੂਨੀਅਨ ਦੇ ਪ੍ਰਧਾਨ ਲਖਵੀਰ ਸਿੰਘ ਲੱਖਾ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ | ...

ਪੂਰੀ ਖ਼ਬਰ »

ਵਿਧਾਇਕ ਡਾ. ਹਰਜੋਤ ਨੇ ਮਿ੍ਤਕ ਕਿਸਾਨ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਪਿੰਡ ਕਾਹਨ ਸਿੰਘ ਵਾਲਾ ਵਿਖੇ ਅਚਾਨਕ ਅੱਗ ਲੱਗਣ ਨਾਲ ਕਿਸਾਨਾਂ ਦੀ ਫਸਲ ਬਰਬਾਦ ਹੋਣ ਦੇ ਨਾਲ ਨਾਲ ਅੱਗ ਬਝਾਉਣ ਦੀ ਕੋਸ਼ਿਸ਼ ਵਿਚ ਆਪਣੀ ਜਾਨ ਗਵਾ ਚੁੱਕੇ ਇਕ ਕਿਸਾਨ ਦੇ ਪਰਿਵਾਰਕ ਮੈਂਬਰਾਂ ਨਾਲ ਮੋਗਾ ਹਲਕੇ ਦੇ ...

ਪੂਰੀ ਖ਼ਬਰ »

ਸਪਰਿੰਗ ਡਿਊ ਸਕੂਲ ਨਾਨਕਸਰ ਦੇ ਬੱਚੇ ਰਾਜ ਪੁਰਸਕਾਰ ਲਈ ਚੁਣੇ

ਅਜੀਤਵਾਲ, 20 ਅਪ੍ਰੈਲ (ਸ਼ਮਸ਼ੇਰ ਸਿੰਘ ਗਾਲਿਬ)-ਇਲਾਕੇ ਦੀ ਪ੍ਰਸਿੱਧ ਸੰਸਥਾ ਸਪਰਿੰਗ ਡਿਊ ਸਕੂਲ ਨਾਨਕਸਰ ਦੇ ਸਕਾਊਟਸ ਦੀ ਚੋਣ ਰਾਜਯ ਪੁਰਸਕਾਰ ਲਈ ਹੋਈ ਹੈ | ਇਨ੍ਹਾਂ ਸਕਾਊਟਸ ਨੂੰ ਰਾਜਯ ਪੁਰਸਕਾਰ ਦੀ ਪ੍ਰਾਪਤੀ ਲਈ ਤਾਰਾ ਦੇਵੀ ਵਿਖੇ ਲੱਗ ਰਹੇ ਕੈਂਪ ਲਈ ਚੁਣੇ ਜਾਣ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਮੀਟਿੰਗ

ਮੋਗਾ, 20 ਅਪ੍ਰੈਲ (ਜਸਪਾਲ ਸਿੰਘ ਬੱਬੀ)-ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਲਜਾਰ ਸਿੰਘ ਘੱਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਦੀ ਕਾਰਵਾਈ ...

ਪੂਰੀ ਖ਼ਬਰ »

ਪੇਂਡੂ ਕਲੀਨਿਕਾਂ ਦੀ ਨਸ਼ਾ ਮੁਹਿੰਮ ਤਹਿਤ ਬਲਾਕ ਪ੍ਰਧਾਨ ਨੇ ਕੀਤੀ ਜਾਂਚ

ਸਮਾਧ ਭਾਈ, 20 ਅਪ੍ਰੈਲ (ਗੁਰਮੀਤ ਸਿੰਘ ਮਾਣੂੰਕੇ)-ਪੰਜਾਬ ਸਰਕਾਰ ਵੱਲੋਂ ਨਸ਼ੇ ਨੂੰ ਰੋਕਣ ਲਈ ਚਲਾਈ ਮੁਹਿੰਮ ਤਹਿਤ ਬਲਾਕ ਬਾਘਾ ਪੁਰਾਣਾ ਦੇ ਮੈਡੀਕਲ ਪ੍ਰੈਕਟੀਸ਼ਨਰਜ਼ ਦੇ ਪ੍ਰਧਾਨ ਦੀ ਅਗਵਾਈ ਹੇਠ ਗਠਿਤ ਟੀਮ ਵੱਲੋਂ ਪੇਂਡੂ ਕਲੀਨਿਕਾਂ ਦੀ ਜਾਂਚ ਕੀਤੀ ਗਈ | ਇਸ ...

ਪੂਰੀ ਖ਼ਬਰ »

ਗੰਦੇ ਪਾਣੀ ਦਾ ਨਿਕਾਸ ਨਾ ਹੋਣ 'ਤੇ ਮੁਹੱਲਾ ਨਿਵਾਸੀ ਬੇਹੱਦ ਦੁਖੀ

ਕੋਟ ਈਸੇ ਖਾਂ, 20 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਗਲੋਟੀ ਰੋਡ 'ਤੇ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਆਮ ਜਨਤਾ ਮੁਹੱਲਾ ਨਿਵਾਸੀ ਬੇਹੱਦ ਦੁਖੀ ਹਨ | ਇਹ ਖੜ੍ਹਾ ਗੰਦਾ ਪਾਣੀ ਸਿਰਫ਼ ਪ੍ਰੇਸ਼ਾਨੀ ਦਾ ਕਾਰਨ ਨਹੀਂ ਸਗੋਂ ਬਿਮਾਰੀਆਂ ਦੀ ਵੀ ਜੜ ਹੈ | ਮੁਹੱਲਾ ਨਿਵਾਸੀ ...

ਪੂਰੀ ਖ਼ਬਰ »

ਵਿਦਿਆਰਥੀ ਮੋਹਿਤ ਸ਼ਰਮਾ ਸਨਮਾਨਿਤ

ਮੋਗਾ, 20 ਅਪ੍ਰੈਲ (ਰਾਜੇਸ਼ ਕੋਛੜ)-ਸਰਕਾਰੀ ਹਾਈ ਸਕੂਲ ਘੱਲ ਕਲਾਂ ਵਿਖੇ ਹਰਜਿੰਦਰ ਸਿੰਘ ਮੁੱਖ ਅਧਿਆਪਕ ਨੇ ਐਨ.ਐਮ.ਐਮ.ਐਸ. ਪ੍ਰੀਖਿਆ ਪਾਸ ਕਰਨ ਵਾਲੇ ਨੌਵੀਂ ਜਮਾਤ ਦੇ ਵਿਦਿਆਰਥੀ ਮੋਹਿਤ ਸ਼ਰਮਾ ਨੂੰ ਸਨਮਾਨਿਤ ਕੀਤਾ¢ਇਸ ਮੌਕੇ ਸਮੂਹ ਵਿਦਿਆਰਥੀਆਂ ਨੂੰ ਸੰਬੋਧਨ ...

ਪੂਰੀ ਖ਼ਬਰ »

ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਕਰਵਾਏ ਬਾਸਕਿਟਬਾਲ ਮੁਕਾਬਲੇ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕੈਲੀਫੋਰਨੀਆ ਪਬਲਿਕ ਸਕੂਲ ਖੁਖਰਾਣਾ ਵਿਖੇ ਚੇਅਰਮੈਨ ਜਸਵੀਰ ਸਿੰਘ ਬਰਾੜ ਅਤੇ ਸਕੂਲ ਪਿ੍ੰਸੀਪਲ ਵੈਦ ਪ੍ਰਕਾਸ਼ ਸ਼ਰਮਾ ਦੀ ਦੇਖ ਰੇਖ ਹੇਠ ਅੰਤਰ ਹਾਊਸ ਬਾਸਕਿਟ ਬਾਲ ਪ੍ਰਤੀਯੋਗਤਾ ਕਰਵਾਈ ਗਈ ਜਿਸ ਵਿਚ 14 ਅਤੇ 17 ਸਾਲ ਦੇ ...

ਪੂਰੀ ਖ਼ਬਰ »

ਬਿਜਲੀ ਦੇ ਸਪਾਰਕ ਨਾਲ 4 ਕਿੱਲੇ ਕਣਕ ਦਾ ਨਾੜ ਸੜ ਕੇ ਸੁਆਹ

ਨਿਹਾਲ ਸਿੰਘ ਵਾਲਾ, 20 ਅਪੈ੍ਰਲ (ਪਲਵਿੰਦਰ ਸਿੰਘ ਟਿਵਾਣਾ)-ਹਲਕੇ ਵਿਚ ਕਣਕ ਅਤੇ ਤੁੂੜੀ ਬਣਾਉਣ ਵਾਲੇ ਨਾੜ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਲਗਾਤਾਰ ਜਾਰੀ ਹਨ | ਅੱਜ ਫਿਰ ਸਾਮ ਨੂੰ ਬਿਜਲੀ ਦੇ ਸਪਾਰਕ ਨਾਲ ਨਿਹਾਲ ਸਿੰਘ ਵਾਲਾ ਪਿੰਡ ਦੇ ਦੋ ਕਿਸਾਨਾਂ ਦਾ ਤੂੜੀ ਬਣਾਉਣ ...

ਪੂਰੀ ਖ਼ਬਰ »

ਕੈਪਟਨ ਸਰਕਾਰ ਕਿਸਾਨਾਂ ਦੀ ਕਰਜ਼ਾ ਮੁਕਤੀ ਨੂੰ ਕਮੇਟੀਆਂ ਬਣਾ ਕੇ ਮਿੱਟੀ ਘੱਟੇ ਰੋਲਣਾ ਚਹੁੰਦੀ-ਜੋਗਿੰਦਰ ਉਗਰਾਹਾਂ

ਨਿਹਾਲ ਸਿੰਘ ਵਾਲਾ, 20 ਅਪ੍ਰੈਲ (ਪਲਵਿੰਦਰ ਟਿਵਾਣਾ/ਜਗਸੀਰ ਲੁਹਾਰਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਇਕ ਸੂਬਾ ਪੱਧਰੀ ਮੀਟਿੰਗ ਹਲਕੇ ਦੇ ਪਿੰਡ ਮਾਛੀਕੇ ਵਿਖੇ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ ਦੇ ਆਗੂਆਂ ਵੱਲੋਂ ਦਾਣਾ ਮੰਡੀਆ ਦੇ ਕੰਡੇ ਚੈੱਕ

ਨਿਹਾਲ ਸਿੰਘ ਵਾਲਾ, 20 ਅਪ੍ਰੈਲ (ਪਲਵਿੰਦਰ ਸਿੰਘ ਟਿਵਾਣਾ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਆਗੂਆਂ ਵੱਲੋਂ ਇਲਾਕੇ ਦੀਆਂ ਦਾਣਾ ਮੰਡੀਆਂ ਜਿਨ੍ਹਾਂ ਵਿਚ ਦੀਨਾ ਸਾਹਿਬ ਅਤੇ ਨਿਹਾਲ ਸਿੰਘ ਵਾਲਾ ਦੀ ਮੁੱਖ ਅਨਾਜ ਮੰਡੀ ਵਿਚ ਜਾ ਕੇ ਕਣਕ ਦੇ ਤੋਲ ਦੌਰਾਨ ਕੰਡੇ ...

ਪੂਰੀ ਖ਼ਬਰ »

ਦੇਸ਼ ਭਗਤ ਕਾਲਜ ਮੋਗਾ ਦੇ ਪੰਜ ਵਿਦਿਆਰਥੀਆਂ ਨੇ ਪ੍ਰਾਪਤ ਕੀਤੀ ਮੈਰਿਟ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਮਹਾਂਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਵੱਲੋਂ ਐਲਾਨੇ ਗਏ ਨਤੀਜਿਆਂ ਵਿਚ ਦੇਸ਼ ਭਗਤ ਕਾਲਜ ਦੇ 5 ਵਿਦਿਆਰਥੀਆਂ ਨੇ ਮੈਰਿਟ ਵਿਚ ਪੁਜੀਸ਼ਨਾਂ ਹਾਸਲ ਕੀਤੀਆਂ | ਜਿਸ ਵਿਚ ਕਿਰਨਜੋਤ ਕੌਰ(ਬੀ.ਕਾਮ) ਚੌਥੇ ਸਮੈਸਟਰ ਨੇ ਯੂਨੀਵਰਸਿਟੀ ...

ਪੂਰੀ ਖ਼ਬਰ »

ਮਾਉਂਟ ਲਿਟਰਾ ਜੀ ਸਕੂਲ ਵਿਖੇ ਇੰਡੋਰ ਖੇਡਾਂ ਦੀ ਸ਼ੁਰੂਆਤ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਮੋਗਾ-ਲੁਧਿਆਣਾ ਜੀ.ਟੀ. ਰੋਡ 'ਤੇ ਪ੍ਰਮੁੱਖ ਉਦੋਗਪਤੀ ਅਸ਼ੋਕ ਗੁਪਤਾ, ਡਾਇਰੈਕਟਰ ਅਨੁਜ ਗੁਪਤਾ ਅਤੇ ਡਾਇਰੈਕਟਰ ਗੌਰਵ ਗੁਪਤਾ ਦੀ ਪ੍ਰਧਾਨਗੀ ਹੇਠ ਮਾਉਂਟ ਲਿਟਰਾ ਜੀ ਸਕੂਲ ਵਿਖੇ ਇੰਡੋਰ ਖੇਡਾਂ ਦੀ ਸ਼ੁਰੂਆਤ ਕੀਤੀ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ

ਕੋਟ ਈਸੇ ਖਾਂ, 20 ਅਪ੍ਰੈਲ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ ਮਾਨ ਦੀ ਮਹੀਨਾਵਾਰ ਮੀਟਿੰਗ ਗੁਰਦੁਆਰਾ ਕਲਗੀਧਰ ਸਾਹਿਬ ਕੋਟ ਈਸੇ ਖਾਂ ਵਿਖੇ ਬਲਾਕ ਪ੍ਰਧਾਨ ਸਵਰਨ ਸਿੰਘ ਸਿੱਧੂ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਬਲਵੰਤ ਸਿੰਘ ਬਹਿਰਾਮਕੇ ਜਨਰਲ ਸਕੱਤਰ ...

ਪੂਰੀ ਖ਼ਬਰ »

ਬਲੂ ਬਰਡ ਸੰਸਥਾ ਨੇ ਲਗਵਾਇਆ ਬਲਵੰਤ ਸਿੰਘ ਦਾ ਸਟੱਡੀ ਵੀਜ਼ਾ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਬਲੂ ਬਰਡ ਆਈਲੈਟਸ ਅਤੇ ਇੰਮੀਗਰੇਸ਼ਨ ਸੰਸਥਾ ਜੋ ਮੋਗਾ ਵਿਖੇ ਬੱਸ ਅੱਡੇ ਦੇ ਨਜ਼ਦੀਕ ਸਥਿਤ ਹੈ ਜੋ ਵਿਦਿਆਰਥੀ ਦਾ ਵਿਦੇਸ਼ਾਂ ਵਿਚ ਪੜ੍ਹਾਈ ਕਰਨ ਦਾ ਸੁਪਨਾ ਪੂਰਾ ਕਰ ਰਹੀ ਹੈ ਸੰਸਥਾ ਵੱਲੋਂ ਬਹੁਤ ਹੀ ਘੱਟ ਖਰਚ ਵਿਚ ...

ਪੂਰੀ ਖ਼ਬਰ »

ਕਿਸਾਨ ਹਰਬੰਸ ਸਿੰਘ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ)-ਬੀਤੇ ਦਿਨੀਂ ਪਿੰਡ ਕਾਹਨ ਸਿੰਘ ਵਾਲਾ ਵਿਖੇ ਕਣਕ ਨੂੰ ਲੱਗੀ ਅੱਗ ਨੂੰ ਬੁਝਾਉਂਦਿਆਂ ਅੱਗ ਵਿਚ ਝੁਲਸ ਕੇ ਮਾਰੇ ਕਿਸਾਨ ਹਰਬੰਸ ਸਿੰਘ ਦੀ ਮੌਤ 'ਤੇ ਦੁੱਖ ਪ੍ਰਗਟ ਕਰਦਿਆਂ ਸਾਬਕਾ ਮੰਤਰੀ ਜਥੇਦਾਰ ਤੋਤਾ ਸਿੰਘ, ਹਲਕਾ ਵਿਧਾਇਕ ...

ਪੂਰੀ ਖ਼ਬਰ »

ਬ੍ਰਾਹਮਣ ਸਭਾ ਵੈਲਫੇਅਰ ਕਲੱਬ ਕੋਟ ਈਸੇ ਖਾਂ ਦੀ ਬੈਠਕ

ਕੋਟ ਈਸੇ ਖਾਂ, 20 ਅਪ੍ਰੈਲ (ਗੁਰਮੀਤ ਸਿੰਘ ਖਾਲਸਾ)-ਬ੍ਰਾਹਮਣ ਸਭਾ ਵੈਲਫੇਅਰ ਕਲੱਬ ਕੋਟ ਈਸੇ ਖਾਂ ਦੇ ਮੈਂਬਰਾਂ ਦੀ ਇਕ ਵਿਸ਼ੇਸ਼ ਬੈਠਕ ਅਮਰਜੀਤ ਸ਼ਰਮਾ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਭਗਵਾਨ ਪਰਸ਼ੂਰਾਮ ਦੀ ਜੈਯੰਤੀ ਮਨਾਉਣ ਸਬੰਧੀ ਵਿਚਾਰ ਵਿਟਾਂਦਰਾ ਕੀਤਾ ...

ਪੂਰੀ ਖ਼ਬਰ »

ਵੀ. ਆਈ. ਪੀ.ਕਲਚਰ ਖਤਮ ਕਰਨ ਦੀ ਪਹਿਲ ਕਦਮੀ ਕੈਪਟਨ ਸਰਕਾਰ ਨੇ ਕੀਤੀ-ਹਰਦੀਪ ਹੈਰੀ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਵਿਚ ਕੈਪਟਨ ਅਮਰਿੰਦਰ ਸਿੰਘ ਸਰਕਾਰ ਨੇ ਚੋਣ ਮੈਨੀਫੈਸਟੋ ਵਿਚ ਕੀਤੇ ਵਾਅਦਿਆਂ ਨੂੰ ਪੂਰਾ ਕਰਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਉਨ•ਾਂ ਵੱਲੋਂ ਹਾਲ ਹੀ ਵਿਚ ਪੰਜਾਬ ਦੇ ਬੇਘਰਿਆਂ ਨੂੰ ਮਕਾਨ ਬਣਾ ਕੇ ...

ਪੂਰੀ ਖ਼ਬਰ »

ਘਰੇਲੂ ਮਾਮਲੇ ਨੂੰ ਲੈ ਕੇ ਹੋਈ ਲੜਾਈ 'ਚ ਪਤਨੀ, ਭੂਆ ਸੱਸ ਤੇ ਉਸਦਾ ਲੜਕਾ ਜ਼ਖਮੀ

ਮਲੋਟ, 20 ਅਪ੍ਰੈਲ (ਅਜਮੇਰ ਸਿੰਘ ਬਰਾੜ)-ਨੌਜਵਾਨ ਨੇ ਪਹਿਲਾਂ ਆਪਣੀ ਪਤਨੀ ਦੀ ਕੁੱਟਮਾਰ ਕੀਤੀ ਅਤੇ ਅਗਲੇ ਦਿਨ ਆਪਣੀ ਭੂਆ ਸੱਸ ਦੇ ਘਰ 'ਤੇ ਹਮਲਾ ਬੋਲਦੇ ਹੋਏ ਭੂਆ ਸੱਸ ਤੇ ਉਸਦੇ ਲੜਕੇ ਨੂੰ ਜ਼ਖਮੀ ਕਰ ਦਿੱਤਾ ਗਿਆ | ਜ਼ਖਮੀਆਂ ਦਾ ਸਰਕਾਰੀ ਹਸਪਤਾਲ ਵਿਖੇ ਇਲਾਜ ਚੱਲ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਪੁੱਤਰ ਦੀ ਮੌਤ ਤੇ ਪੋਤਰਾ ਗੰਭੀਰ ਜ਼ਖਮੀ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਹਰਿਆਣੇ ਵਿਚੋਂ ਰੋਜ਼ੀ ਰੋਟੀ ਲਈ ਪਿੰਡ ਨੂਰਪੁਰ ਕ੍ਰਿਪਾਲਕੇ ਵਿਖੇ ਸਬਜ਼ੀ ਲਾ ਕੇ ਪਰਿਵਾਰ ਦਾ ਗੁਜ਼ਾਰਾ ਚਲਾਉਣ ਵਾਲੇ ਪੂਰਨ ਸਿੰਘ ਪੁੱਤਰ ਹਜ਼ਾਰਾ ਸਿੰਘ ਤੇ ਉਸ ਸਮੇਂ ਦੁੱਖਾਂ ਦਾ ਪਹਾੜ ਡਿੱਗ ਪਿਆ, ਜਦੋਂ ...

ਪੂਰੀ ਖ਼ਬਰ »

ਸੂਬੇ ਵਿਚ ਵਿਕਾਸ ਤੇ ਖੁਸ਼ਹਾਲੀ ਲਿਆਉਣਾ ਕੈਪਟਨ ਸਰਕਾਰ ਦਾ ਮੁੱਖ ਏਜੰਡਾ-ਗੁਰਪ੍ਰੀਤ ਹੈਪੀ

ਮੋਗਾ, 20 ਅਪ੍ਰੈਲ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਪੰਜਾਬ ਪ੍ਰਦੇਸ਼ ਕਾਂਗਰਸ ਦੇ ਸੂਬਾ ਸਕੱਤਰ ਗੁਰਪ੍ਰੀਤ ਸਿੰਘ ਹੈਪੀ ਨੇ ੳੱੁਪ ਦਫ਼ਤਰ 'ਅਜੀਤ' ਮੋਗਾ ਵਿਖੇ ਇਕ ਵਿਸ਼ੇਸ਼ ਮੁਲਾਕਾਤ ਦੌਰਾਨ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਸਰਕਾਰ ਵੱਲੋਂ ਸਤਾ ...

ਪੂਰੀ ਖ਼ਬਰ »

ਬਾਬਾ ਫ਼ਰੀਦ ਐਜੂਕੇਸ਼ਨਲ ਕੰਸਲਟੈਂਸੀ ਨੇ ਆਸਟਰੇਲੀਆ ਦਾ ਸਟੱਡੀ ਵੀਜ਼ਾ ਲਗਵਾਇਆ

ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸਥਾਨਕ ਕੋਟਕਪੂਰਾ ਰੋਡ ਸਥਿਤ ਬਾਬਾ ਫ਼ਰੀਦ ਐਜ਼ੂਕੇਸ਼ਨਲ ਕੰਸਲਟੈਂਸੀ ਸ੍ਰੀ ਮੁਕਤਸਰ ਸਾਹਿਬ ਨੇ ਰਮਨਦੀਪ ਕੌਰ ਵਾਸੀ ਪਿੰਡ ਵੱਟੂ (ਸ੍ਰੀ ਮੁਕਤਸਰ ਸਾਹਿਬ) ਦਾ ਆਸਟਰੇਲੀਆ ਦਾ ਸਟੱਡੀ ਵੀਜ਼ਾ ਬਿਨ੍ਹਾਂ ...

ਪੂਰੀ ਖ਼ਬਰ »

ਚੋਰਾਂ ਨੇ ਕਿਸਾਨਾਂ ਦੇ ਇਕੋ ਰਾਤ 5 ਟਰਾਂਸਫਾਰਮਰ ਤੇ ਕੀਤੇ ਹੱਥ ਸਾਫ

ਮੰਡੀ ਲੱਖੇਵਾਲੀ, 20 ਅਪ੍ਰੈਲ (ਰੁਪਿੰਦਰ ਸਿੰਘ ਸੇਖੋਂ)-ਪੁਲਿਸ ਥਾਣਾ ਲੱਖੇਵਾਲੀ ਦੀ ਹਦੂਦ ਅੰਦਰ ਪੈਂਦੇ ਪਿੰਡ ਰਾਮਗੜ੍ਹ ਚੂੰਘਾਂ ਦੇ ਕਿਸਾਨਾਂ ਉਤੇ ਆਰਥਿਕ ਬੋਝ ਚੋਰਾਂ ਨੇ ਉਸ ਵੇਲੇ ਹੋਰ ਪਾ ਦਿੱਤਾ, ਜਦੋਂ ਖੇਤੀਬਾੜੀ ਲਈ ਵਰਤੋਂ 'ਚ ਆਉਂਦੀਆਂ ਮੋਟਰਾਂ ਤੇ ਲੱਗੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX