ਤਾਜਾ ਖ਼ਬਰਾਂ


ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 3 hours ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  about 4 hours ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  about 4 hours ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  about 4 hours ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  about 4 hours ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  about 5 hours ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  about 5 hours ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  about 5 hours ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  about 5 hours ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  about 5 hours ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  about 6 hours ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  about 6 hours ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  about 6 hours ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  about 7 hours ago
ਰਾਹੋਂ, 15 ਅਕਤੂਬਰ (ਬਲਬੀਰ ਸਿੰਘ ਰੂਬੀ)- ਸਥਾਨਕ ਪੁਲਿਸ ਨੇ ਅੱਜ ਇੱਕ ਕਾਰ ਸਵਾਰ ਵਿਅਕਤੀ ਨੂੰ 22000 ਹਜ਼ਾਰ ਨਸ਼ੀਲੀਆਂ ਗੋਲੀਆਂ ਸਣੇ ਗ੍ਰਿਫ਼ਤਾਰ ਕੀਤਾ...
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  about 7 hours ago
ਮਾਹਿਲਪੁਰ, 15 ਅਕਤੂਬਰ (ਦੀਪਕ ਅਗਨੀਹੋਤਰੀ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ 65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਅੱਜ ਖ਼ਤਮ ਹੋ...
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  about 6 hours ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  about 7 hours ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  about 8 hours ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  about 8 hours ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  about 8 hours ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  about 8 hours ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  about 9 hours ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  about 9 hours ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  about 9 hours ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  about 9 hours ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  about 10 hours ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  about 10 hours ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  about 10 hours ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  about 11 hours ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  about 11 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  about 11 hours ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  about 11 hours ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  about 12 hours ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  about 12 hours ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  about 12 hours ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 13 hours ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 13 hours ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 13 hours ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 13 hours ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  about 14 hours ago
ਅੱਜ ਦਾ ਵਿਚਾਰ
. . .  about 14 hours ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  about 1 hour ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 minute ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਤਰਨਤਾਰਨ

ਦਸਵੀਂ ਦੇ ਨਤੀਜੇ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀ ਮੈਰਿਟ 'ਚ

ਪੱਟੀ, 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਵਿੱਦਿਅਕ ਸੈਸ਼ਨ ਮਾਰਚ 2017 ਵਿਚ ਲਈ ਗਈ 10ਵੀਂ ਕਲਾਸ ਦੀ ਪ੍ਰੀਖਿਆਵਾਂ ਦੇ ਐਲਾਨੇ ਨਤੀਜੇ ਦੀ ਮੈਰਿਟ ਲਿਸਟ ਵਿਚ ਹੋਲੀ ਹਾਰਟ ਕਾਨਵੈਂਟ ਸਕੁੂਲ ਪੱਟੀ ਦੀ ਵਿਦਿਆਰਥਣ ਰਮਿੰਦਰਦੀਪ ਕੌਰ ਪੁੱਤਰੀ ਰਵੇਲ ਸਿੰਘ ਨੇ 650 ਵਿਚੋਂ 623 ਅੰਕ ਲੈ ਕੇ ਆਪਣੇ ਮਾਪਿਆਂ, ਸਕੂਲ ਅਤੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ | ਇਸ ਮੌਕੇ ਰਮਿੰਦਰਦੀਪ ਕੌਰ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਉਹ ਭਵਿੱਖ ਵਿਚ ਹੋਰ ਵੀ ਮਿਹਨਤ ਨਾਲ ਪੜਾਈ ਕਰਕੇ ਰਾਸ਼ਟਰੀ ਪੱਧਰ 'ਤੇ ਪੁਜੀਸ਼ਨ ਹਾਸਲ ਕਰਨ ਦੀ ਪੂਰੀ ਕੋਸ਼ਿਸ਼ ਕਰੇਗੀ | ਸਕੂਲ ਪ੍ਰਬੰਧਕ ਕਮੇਟੀ ਦੇ ਐੱਮ.ਡੀ. ਚਰਨਜੀਤ ਸਿੰਘ ਗਿੱਲ ਨੇ ਵਿਦਿਆਰਥਣ ਦਾ ਮੂੁੰਹ ਮਿੱਠਾ ਕਰਵਾਕੇ ਵਧਾਈ ਦਿੱਤੀ | ਇਸ ਮੌਕੇ ਉਸਦੇ ਪਰਿਵਾਰਿਕ ਮੈਂਬਰਾਂ ਨੇ ਵੀ ਖੁਸ਼ੀ ਦਾ ਪ੍ਰਗਟਾਵਾ ਕੀਤਾ |
ਬਾਬਾ ਗੁਰਮੁਖ ਸਿੰਘ ਉੱਤਮ ਸਿੰਘ ਸਕੂਲ ਦੀਆਂ 5 ਵਿਦਿਆਰਥਣਾਂ 10ਵੀਂ ਦੀ ਮੈਰਿਟ 'ਚ
ਖਡੂਰ ਸਾਹਿਬ, (ਅਮਰਪਾਲ ਸਿੰਘ)- ਬਾਬਾ ਸੇਵਾ ਸਿੰਘ ਕਾਰ ਸੇਵਾ ਵਾਲਿਆਂ ਦੀ ਸਰਪ੍ਰਸਤੀ ਹੇਠ ਇਤਿਹਾਸਕ ਨਗਰ ਖਡੂਰ ਸਾਹਿਬ ਵਿਖੇ ਚੱਲ ਰਹੇ ਬਾਬਾ ਗੁਰਮੁਖ ਸਿੰਘ ਬਾਬਾ ਉੱਤਮ ਸਿੰਘ ਸੀਨੀਅਰ ਸੈਕੰਡਰੀ ਸਕੂਲ ਦੀੇਆਂ 5 ਵਿਦਿਆਰਥਣਾਂ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਮੈਟਿ੍ਕ ਦੇ ਇਮਤਿਹਾਨ ਦੀ ਐਲਾਨੀ ਗਈ ਮੈਰਿਟ ਸੂਚੀ ਵਿਚ ਆਈਆਂ ਹਨ | ਪੰਜਾਬ ਭਰ ਵਿਚੋਂ ਇਸ ਸਕੂਲ ਦੀਆਂ ਵਿਦਿਆਰਥਣਾਂ ਕਾਜਲਪ੍ਰੀਤ ਕੌਰ ਨੇ 96.77 ਫ਼ੀਸਦੀ ਅੰਕ ਪ੍ਰਾਪਤ ਕਰਕੇ 14 ਵਾਂ ਰੈਂਕ, ਬਲਰਾਜ ਕੌਰ ਨੇ 96.15 ਫੀਸਦੀ ਅੰਕ ਪ੍ਰਾਪਤ ਕਰਕੇ 18 ਵਾਂ ਰੈਂਕ, ਤਨਵੀਰ ਕੌਰ ਅਤੇ ਮੁਮਤਾਜ ਕੌਰ ਨੇ 95.54 ਫੀਸਦੀ ਅੰਕ ਪ੍ਰਾਪਤ ਕਰਕੇ 22ਵਾਂ ਰੈਂਕ ਅਤੇ ਜਸਪ੍ਰੀਤ ਕੌਰ ਨੇ 95.38 ਫੀਸਦੀ ਅੰੰਕ ਪ੍ਰਾਪਤ ਕਰਕੇ 23ਵਾਂ ਰੈਂਕ ਹਾਸਲ ਕੀਤੇ | ਬਾਬਾ ਸੇਵਾ ਸਿੰਘ ਨੇ ਇਸ ਸ਼ਾਨਦਾਰ ਪ੍ਰਾਪਤੀ ਲਈ ਵਿਦਿਆਰਥਣਾਂ ਨੂੰ ਮੁਬਾਰਕਬਾਦ ਅਤੇ ਆਸ਼ੀਰਵਾਦ ਦਿੱਤਾ | ਸਕੂਲ ਡਾਇਰੈਕਟਰ ਗੁਰਦਿਆਲ ਸਿੰਘ ਗਿੱਲ ਅਤੇ ਪਿ੍ੰਸੀਪਲ ਮੈਡਮ ਜਸਪਾਲ ਕੌਰ ਨੇ ਕਾਮਯਾਬ ਵਿਦਿਆਰਥਣਾਂ ਦਾ ਮੂੰਹ ਮਿੱਠਾ ਕਰਵਾਇਆ ਅਤੇ ਵਧਾਈ ਦਿੱਤੀ | ਇਸ ਤੋਂ ਇਲਾਵਾ ਉਹਨਾਂ ਨੇ ਕਿਹਾ ਕਿ ਮੈਰਿਟ ਵਿਚ ਆਈਆਂ ਵਿਦਿਆਰਥਣਾਂ ਨੂੰ ਸਕੂਲ ਵਿੱਚ ਗਿਆਰੀਂ ਅਤੇ ਬਾਰਵੀਂ ਕਲਾਸ ਦੀ ਪੜ੍ਹਾਈ ਬਿਲਕੁਲ ਮੁਫ਼ਤ ਕਰਵਾਈ ਜਾਵੇਗੀ |
ਯੂਨਾਇਟਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਦੇ ਦੋ ਵਿਦਿਆਰਥੀ ਮੈਰਿਟ 'ਚ
ਖੇਮਕਰਨ, (ਬਿੱਲਾ)¸ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ ਵਿਚ ਯੂਨਾਇਟਡ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਖੇਮਕਰਨ ਦੇ ਦੋ ਵਿਦਿਆਰਥੀਆਂ ਨੇ ਮੈਰਿਟ ਹਾਸਲ ਕੀਤੀ, ਜਿਸ ਕਾਰਨ ਸਕੂਲ ਦੇ ਸਟਾਫ਼, ਵਿਦਿਆਰਥੀਆਂ ਤੇ ਮੈਰਿਟ ਹਾਸਲ ਕਰਨ ਵਾਲੇ ਬੱਚਿਆਂ ਦੇ ਪਰਿਵਾਰਾਂ ਅੰਦਰ ਖ਼ੁਸ਼ੀ ਦੀ ਲਹਿਰ ਦੌੜ ਗਈ ਹੈ | ਉਨ੍ਹਾਂ ਸਕੂਲਾਂ ਦੇ ਪਿ੍ੰਸੀਪਲ ਜਤਿੰਦਰਪਾਲ ਸਿੰਘ ਵਿਰਕ ਨੇ ਇਸ ਪ੍ਰਾਪਤੀ ਉਪਰ ਭਾਰੀ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਸਕੂਲ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਗੁਰਮੀਤ ਸਿੰਘ ਵਾਸੀ ਖੇਮਕਰਨ ਤੇ ਵਿਦਿਆਰਥੀ ਵਿਵੇਕਦੀਪ ਪੁੱਤਰ ਅਤਿੰਦਰਪਾਲ ਸਿੰਘ ਵਾਸੀ ਖੇਮਕਰਨ ਨੇ ਕ੍ਰਮਵਾਰ 622 ਅਤੇ 621 ਅੰਕ ਪ੍ਰਾਪਤ ਕਰਕੇ ਮੈਰਿਟ ਵਿਚ ਸਥਾਨ ਬਣਾਇਆ ਹੈ |
ਹਰਪ੍ਰੀਤ ਕੌਰ ਅਧਿਆਪਕ ਬਣਨਾ ਚਾਹੁੰਦੀ ਹੈ
ਦਸਵੀਂ ਜਮਾਤ ਵਿਚੋਂ ਮੈਰਿਟ ਵਿਚ ਸਥਾਨ ਹਾਸਲ ਕਰਨ ਵਾਲੀ ਖੇਮਕਰਨ ਵਾਸੀ ਲੜਕੀ ਹਰਪ੍ਰੀਤ ਕੌਰ ਅਧਿਆਪਕ ਬਣਨਾ ਚਾਹੁੰਦੀ ਹੈ | ਇਸ ਲੜਕੀ ਦੇ ਘਰ ਅੰਦਰ ਬਹੁਤ ਖ਼ੁਸ਼ੀ ਵਰਗਾ ਮਾਹੌਲ ਸੀ | ਇਕ ਸਾਧਾਰਨ ਪਰਿਵਾਰ ਨਾਲ ਸਬੰਧਿਤ ਹਰਪ੍ਰੀਤ ਕੌਰ ਦਾ ਪਿਤਾ ਗੁਰਮੀਤ ਸਿੰਘ ਰਿਪੇਅਰ ਦੀ ਦੁਕਾਨ ਕਰਦਾ ਹੈ ਤੇ ਮਾਤਾ ਪ੍ਰਮਜੀਤ ਕੌਰ ਘਰੇਲੂ ਔਰਤ ਹੈ | ਉਸਦੀ ਇਕ ਛੋਟੀ ਭੈਣ ਤੇ ਛੋਟਾ ਭਰਾ ਹੈ | ਮਾਂ-ਪਿਤਾ ਜ਼ਿਆਦਾ ਪੜ੍ਹੇ ਲਿਖੇ ਨਹੀਂ ਹਨ | ਇਸ ਕਾਰਨ ਉਨ੍ਹਾਂ ਦੇ ਪੂਰੇ ਪਰਿਵਾਰ ਅੰਦਰ ਇਹ ਮੁਕਾਮ ਹਾਸਲ ਕਰਨ ਵਾਲੀ ਪਹਿਲੀ ਲੜਕੀ ਹੈ | ਸਕੂਲ ਦਾ ਸਟਾਫ਼ ਵੀ ਉਸ ਨਾਲ ਬਹੁਤ ਪਿਆਰ ਕਰਦਾ ਹੈ |

ਪਿਛਲੀ ਅਕਾਲੀ ਸਰਕਾਰ ਸਮੇਂ 52 ਦਲਿਤ ਪਰਿਵਾਰਾਂ ਨੂੰ ਦਿੱਤੇ ਪਲਾਟਾਂ 'ਤੇ ਸਿਆਸੀ ਸ਼ਹਿ ਨਾਲ ਪਿੰਡ ਦੇ ਹੀ ਕੁਝ ਵਿਅਕਤੀਆਂ ਨੇ ਕੀਤਾ ਕਬਜ਼ਾ

ਤਰਨ ਤਾਰਨ, 22 ਮਈ (ਪ੍ਰਭਾਤ ਮੌਾਗਾ)¸ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਨੱਥੂਚੱਕ ਵਿਖੇ ਪਿਛਲੀ ਅਕਾਲੀ ਸਰਕਾਰ ਸਮੇਂ ਹਲਕੇ ਦੇ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਵੱਲੋਂ ਪਿੰਡ ਦੇ ਗ਼ਰੀਬ 52 ਦਲਿਤ ਪਰਿਵਾਰਾਂ ਨੂੰ ਆਪਣੇ ਰੈਣ ...

ਪੂਰੀ ਖ਼ਬਰ »

ਬਾਰ੍ਹਵੀਂ 'ਚੋਂ ਮਾਈ ਭਾਗੋ ਕਾਲਜ ਦੀਆਂ 80 ਫੀਸਦੀ ਤੋਂ ਵੱਧ ਨੰਬਰ ਲੈਣ ਵਾਲੀਆਂ ਵਿਦਿਆਰਥਣਾਂ ਦਾ ਹੋਵੇਗਾ ਵਿਸ਼ੇਸ਼ ਸਨਮਾਨ

ਤਰਨਤਾਰਨ, 22 ਮਈ (ਹਰਿੰਦਰ ਸਿੰਘ)¸ਮਾਈ ਭਾਗੋ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਪਿਛਲੇ ਦਿਨੀਂ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਨਤੀਜਿਆਂ ਵਿਚ ਕਾਲਜ ਦਾ ਨਤੀਜਾ ਜਿਥੇ 100 ਫ਼ੀਸਦੀ ਰਿਹਾ ਹੈ, ਉਥੇ ਕਾਲਜ ਦੀਆਂ 12 ਵਿਦਿਆਰਥਣਾਂ ਨੇ 80 ਪ੍ਰਤੀਸ਼ਤ ਤੋਂ ਵੱਧ ...

ਪੂਰੀ ਖ਼ਬਰ »

ਮੋਟਰਸਾਈਕਲ 'ਤੇ ਪਤੀ ਨਾਲ ਜਾ ਰਹੀ ਔਰਤ ਦਾ ਪਰਸ ਖੋਹਣ ਵਾਲਾ ਇਕ ਗਿ੍ਫ਼ਤਾਰ¸ਇਕ ਫਰਾਰ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਆਪਣੇ ਪਤੀ ਸਮੇਤ ਬੱਚਿਆਂ ਨਾਲ ਮੋਟਰ ਸਾਈਕਲ 'ਤੇ ਜਾ ਰਹੀ ਇਕ ਔਰਤ ਦਾ ਪਿੰਡ ਦਬੁਰਜੀ ਨਜ਼ਦੀਕ ਦੋ ਮੋਟਰ ਸਾਈਕਲ ਸਵਾਰ ਨੌਜਵਾਨਾਂ ਨੇ ਪਰਸ ਖੋਹ ਲਿਆ | ਪਰ ਮੋਟਰ ਸਾਈਕਲ ਭਜਾਉਂਦੇ ਹੋਏ ਦੋਵੇਂ ਸੜਕ 'ਤੇ ਡਿੱਗ ਪਏ | ਇਸ ਸਬੰਧੀ ਆਸ ਪਾਸ ਦੇ ...

ਪੂਰੀ ਖ਼ਬਰ »

ਇਲਾਕੇ 'ਚ ਅਮਨ ਸ਼ਾਂਤੀ ਹਰ ਹਾਲਤ 'ਚ ਕਾਇਮ ਰੱਖੀ ਜਾਵੇਗੀ¸ਐੱਸ.ਐੱਚ.ਓ. ਸੁਖਇੰਦਰ ਸਿੰਘ

ਗੋਇੰਦਵਾਲ ਸਾਹਿਬ, 22 ਮਈ (ਵਰਿੰਦਰ ਸਿੰਘ ਰੰਧਾਵਾ)¸ਪੁਲਿਸ ਥਾਣਾ ਗੋਇੰਦਵਾਲ ਸਾਹਿਬ ਵਿਖੇ ਐੱਸ.ਐੱਚ.ਓ. ਇੰਸ. ਸੁਖਇੰਦਰ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪੁਲਿਸ ਜ਼ਿਲ੍ਹਾ ਤਰਨ ਤਾਰਨ ਦੇ ਐੱਸ.ਐੱਸ.ਪੀ. ਹਰਜੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ...

ਪੂਰੀ ਖ਼ਬਰ »

ਕਾਂਗਰਸੀ ਆਗੂ ਦੇ ਸ਼ੈੱਡ 'ਚ ਲੱਗੀ ਅੱਗ ਕਾਰਨ ਸਕੂਟਰੀ ਤੇ ਬਲੈਰੋ ਗੱਡੀ ਸੜੀ

ਫਤਿਆਬਾਦ, 22 ਮਈ (ਧੂੰਦਾ)¸ਕਾਂਗਰਸੀ ਆਗੂ ਤੇਜਿੰਦਰ ਸਿੰਘ ਬੌਬੀ ਜਾਮਾਰਾਏ ਦੇ ਗ੍ਰਹਿ ਵਿਖੇ ਸਕੂਟਰੀ ਬਲੈਰੋ ਅਤੇ ਸ਼ੈੱਡ ਨੂੰ ਅੱਗ ਲੱਗਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਜਾਣਕਾਰੀ ਅਨੁਸਾਰ ਤੇਜਿੰਦਰ ਸਿੰਘ ਵਾਸੀ ਜਾਮਾਰਾਏ ਪੁੱਤਰ ਤਰਲੋਕ ਸਿੰਘ ਕੌਮ ਜੱਟ, ਜੋਕਿ ...

ਪੂਰੀ ਖ਼ਬਰ »

ਗੁਰੂਕੁਲ ਪਬਲਿਕ ਸੀ: ਸੈ: ਕੂਲ ਦਾ 12ਵੀਂ ਜਮਾਤ ਦਾ ਨਤੀਜਾ ਸ਼ਾਨਦਾਰ

ਭਿੱਖੀਵਿੰਡ, 22 ਮਈ (ਰਾਮ ਧਵਨ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ 12ਵੀਂ ਕਲਾਸ ਦੇ ਨਤੀਜੇ ਵਿਚ ਗੁਰੂਕੁਲ ਪਬਲਿਕ ਸੀ: ਸੈ: ਸਕੂਲ ਭਿੱਖੀਵਿੰਡ ਦੀਆਂ ਵਿਦਿਆਰਥਣਾਂ ਨੇ ਵਧੀਆ ਨੰਬਰ ਲੈ ਕੇ ਸਕੂਲ ਅਤੇ ਇਲਾਕੇ ਦਾ ਨਾਂ ਰੌਸ਼ਨ ਕੀਤਾ | ਆਏ ਨਤੀਜੇ ਵਿਚ ਕਾਮਰਸ ...

ਪੂਰੀ ਖ਼ਬਰ »

ਰਿਵਾਲਵਰ ਸਮੇਤ ਗਿ੍ਫਤਾਰ ਹੈਰੋਇਨ ਤਸਕਰ ਵੱਲੋਂ ਜਾਅਲੀ ਪਤੇ 'ਤੇ ਬਣਾਏ ਕਾਗਜ਼ਾਤ ਬਰਾਮਦ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਪਿਛਲੇ ਦਿਨੀਂ ਐਾਟੀ ਨਾਰਕੋਟਿਕਸ ਸਟਾਫ ਦੀ ਪੁਲਿਸ ਵੱਲੋਂ ਹੈਰੋਇਨ ਦੇ ਮਾਮਲੇ 'ਚ ਭਗੌੜੇ ਚਲੇ ਆ ਰਹੇ ਇਕ ਤਸਕਰ ਪਾਸੋਂ ਸੀ.ਆਈ.ਏ. ਸਟਾਫ ਦੀ ਪੁਲਿਸ ਨੇ ਜਾਅਲੀ ਪਤੇ 'ਤੇ ਬਣਾਏ ਗਏ ਕਾਗਜ਼ਾਤ ਬਰਾਮਦ ਕੀਤੇ ਗਏ | ਇਸ ਸਬੰਧ ਵਿਚ ਥਾਣਾ ਝਬਾਲ ...

ਪੂਰੀ ਖ਼ਬਰ »

ਇੰਪਲਾਈਜ਼ ਫੈੱਡਰੇਸ਼ਨ ਦੇ ਜ਼ਿਲ੍ਹਾ ਤੇ ਸਰਕਲ ਬਾਡੀ ਦੇ ਆਗੂਆਂ ਦੀ ਮੀਟਿੰਗ-ਡਵੀਜ਼ਨ ਅਤੇ ਸਰਕਲ ਬਾਡੀ ਦੇ ਗਠਨ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ) ¸ਇੰਪਲਾਈਜ਼ ਫੈੱਡਰੇਸ਼ਨ ਸਰਕਲ ਤਰਨਤਾਰਨ ਦੀ ਮੀਟਿੰਗ ਸਰਕਲ ਪ੍ਰਧਾਨ ਗੁਰਭੇਜ ਸਿੰਘ ਢਿੱਲੋਂ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਸੁਖਵਿੰਦਰ ਸਿੰਘ ਚਾਹਲ ਪ੍ਰੈਸ ਸਕੱਤਰ ਪੰਜਾਬ, ਲਖਬੀਰ ਸਿੰਘ ਸੰਧੂ ਸੀਨੀਅਰ ਮੀਤ ਪ੍ਰਧਾਨ, ਬਾਰਡਰ ...

ਪੂਰੀ ਖ਼ਬਰ »

ਸ਼ਹੀਦ ਅਬਦੁਲ ਹਮੀਦ ਦੀ ਸੁਪਤਨੀ ਰਸੂਲਨ ਬੀਬੀ ਤੇ ਉਨ੍ਹਾਂ ਦੇ ਪੋਤਰੇ ਦਾ ਪਿੰਡ ਆਸਲ ਉਤਾੜ ਵਿਖੇ ਭਰਵਾਂ ਸਵਾਗਤ ਜੰਗੀ ਸ਼ਹੀਦਾਂ ਦੀ ਕੁਰਬਾਨੀ ਨੂੰ ਭੁਲਾਇਆ ਨਹੀਂ ਜਾ ਸਕਦਾ¸ਸਾਬਕਾ ਮੰਤਰੀ ਭੁੱਲਰ

ਅਮਰਕੋਟ, 22 ਮਈ (ਗੁਰਚਰਨ ਸਿੰਘ ਭੱਟੀ)-ਸੰਨ 1965 ਦੀ ਹਿੰਦ ਪਾਕਿ ਜੰਗ ਦੌਰਾਨ ਖੇਮਕਰਨ ਸੈਕਟਰ ਦੇ ਪਿੰਡ ਆਸਲ ਉਤਾੜ ਨੂੰ ਪੈਂਟਨ ਟੈਂਕਾਂ ਦਾ ਕਬਰਸਤਾਨ ਬਣਾਉਣ ਵਾਲੇ ਅਮਰ ਸ਼ਹੀਦ ਅਬਦੁਲ ਹਮੀਦ ਤੇ ਉਨ੍ਹਾਂ ਦੇ ਸਾਥੀ ਜਵਾਨਾਂ ਦੇ ਸ਼ਹੀਦੀ ਮੈਮੋਰੀਅਲ ਵਿਖੇ ਅੱਜ ਉਨ੍ਹਾਂ ...

ਪੂਰੀ ਖ਼ਬਰ »

ਮਾਮਲਾ ਖੰਡ ਮਿੱਲ ਭਲਾ ਪਿੰਡ ਵੱਲੋਂ ਕਿਸਾਨਾਂ ਦੇ ਗੰਨੇ ਦਾ ਗਲਤ ਬਾਂਡ ਭਰਨ ਦਾ

ਲੋਕ ਭਲਾਈ ਇਨਸਾਫ ਵੈਲਫੇਅਰ ਸੁਸਾਇਟੀ ਵੱਲੋਂ ਐਸ. ਡੀ. ਐਮ. ਨੂੰ ਮੰਗ-ਪੱਤਰ ਦਿੱਤਾ

ਅਜਨਾਲਾ, 22 ਮਈ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ)-ਦੀ ਅਜਨਾਲਾ ਸਹਿਕਾਰੀ ਖੰਡ ਮਿੱਲ ਭਲਾ ਪਿੰਡ ਦੇ ਅਧਿਕਾਰੀਆਂ ਵੱਲੋਂ ਕਿਸਾਨਾਂ ਦੇ ਗੰਨੇ ਦਾ ਬਾਂਡ ਸਹੀ ਨਾ ਭਰਨ ਕਰਕੇ ਅਜੇ ਤੱਕ ਗੰਨਾਂ ਖੇਤਾਂ 'ਚ ਖੜਾ ਹੋਣ ਦੇ ਮਾਮਲੇ ਦੀ ਜਾਂਚ ਕਰਵਾਉਣ ਸੰਬੰਧੀ ਅੱਜ ਲੋਕ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਵੱਲੋਂ ਕਾਂਗਰਸੀ ਵਿਧਾਇਕਾਂ ਨੂੰ ਦਿੱਤੇ ਮੰਗ-ਪੱਤਰ

ਅੰਮਿ੍ਤਸਰ , 22 ਮਈ (ਰੇਸ਼ਮ ਸਿੰਘ)-ਪੁਰਾਣੀ ਪੈਨਸ਼ਨ ਬਹਾਲ ਸੰਘਰਸ਼ ਕਮੇਟੀ ਪੰਜਾਬ ਵੱਲੋਂ 2004 ਤੋਂ ਬਾਅਦ ਭਰਤੀ ਹੋਏ ਮੁਲਾਜਮਾਂ ਨੂੰ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਦੀ ਮੰਗ ਨੂੰ ਲੈ ਕੇ ਪੰਜਾਬ ਭਰ ਦੇ ਨਵੇਂ ਚੁਣੇ ਗਏ ਵਿਧਾਇਕਾਂ ਨੂੰ ਮੰਗ ਪੱਤਰ ਦੇਣ ਦਾ ਸਿਲਸਿਲਾ ...

ਪੂਰੀ ਖ਼ਬਰ »

ਡਾ. ਹਰਬਿੰਦਰ ਸਿੰਘ ਨੇ ਫ਼ਿਜ਼ਿਓਥਰੈਪੀ ਨਾਲ ਡਿਸਕ ਦੇ ਮਰੀਜ਼ ਨੂੰ ਤੁਰਨ-ਫਿਰਨ ਲਾਇਆ

ਜੇਠੂਵਾਲ/ਮਜੀਠਾ, 22 ਮਈ (ਮਿੱਤਰਪਾਲ ਸਿੰਘ ਰੰਧਾਵਾ, ਮਨਿੰਦਰ ਸਿੰਘ ਸੋਖੀ) ਮਜੀਠਾ-ਕੱਥੂਨੰਗਲ ਰੋਡ 'ਤੇ ਸਥਿਤ ਰਤਨ ਸਿੰਘ ਬਿੱਲਾ ਗਿਲਵਾਲੀ ਗੇਟ ਵਾਲਿਆਂ ਵੱਲੋਂ ਖੋਲ੍ਹੇ ਨਵੇਂ ਫ਼ਿਜਿਓਥਰੈਪੀ ਸੈਂਟਰ ਵਿਖੇ ਸਰਵਾਈਕਲ, ਡਿਸਕ ਆਦਿ ਤੋਂ ਪੀੜਿ੍ਹਤ ਮਰੀਜਾਂ ਨੂੰ ...

ਪੂਰੀ ਖ਼ਬਰ »

ਦਮਦਮੀ ਟਕਸਾਲ ਵੱਲੋਂ ਸ਼ਹੀਦੀ ਸਮਾਗਮ ਕਰਵਾਏ

ਬੁਤਾਲਾ, 22 ਮਈ (ਹਰਜੀਤ ਸਿੰਘ)¸ਛੇਵੇਂ ਪਾਤਸ਼ਾਹ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਜੀ ਬੁਤਾਲਾ ਦੇ ਇਤਿਹਾਸਕ ਸਥਾਨ ਗੂਰਦਆਰਾ ਬਾਬਾ ਪੱਲ੍ਹਾ ਜੀ ਵਿਖੇ ਸੰਤ ਬਾਬਾ ਹਰਨਾਮ ਸਿੰਘ ਖਾਲਸਾ ਮੁਖੀ ਦਮਦਮੀ ਟਕਸਾਲ ਵੱਲੋਂ ਚਲਾਈ ਗਈ ਲੜੀ ਤਹਿਤ ਸਲਾਨਾ ਸਮਾਗਮ ਕਰਵਾਏ ਗਏ | ਜਿਸ ...

ਪੂਰੀ ਖ਼ਬਰ »

ਗੰਡੀਵਿੰਡ ਵਿਖੇ ਲੋੜਵੰਦ ਪਰਿਵਾਰ ਦੇ ਲੜਕੇ ਦਾ ਹਾਲ ਜਾਣਨ ਲਈ ਹਲਕਾ ਵਿਧਾਇਕ ਪੁੱਜੇ

ਝਬਾਲ, 22 ਮਈ (ਸਰਬਜੀਤ ਸਿੰਘ)-ਹਲਕਾ ਤਰਨ ਤਾਰਨ ਦੇ ਵਾਸੀ ਲੋੜਵੰਦ ਤੇ ਗਰੀਬ ਪਰਿਵਾਰਾਂ ਲਈ ਅਸਲ਼ੀ ਮਸੀਹਾ ਬਣ ਕੇ ਸਾਹਮਣੇ ਆਏ ਹਲਕਾ ਵਿਧਾਇਕ ਡਾ. ਧਰਮਬੀਰ ਅਗਨੀਹਤੋਰੀ ਹਲਕਾ ਵਾਸੀਆਂ ਦਾ ਜੀਵਨ ਪੱਧਰ ਉਚਾ ਚੁੱਕਣ ਲਈ ਜਿਸ ਤਰ੍ਹਾਂ ਯਤਨਸ਼ੀਲ ਹੋਏ ਹਨ | ਉਸਦੀ ਮਿਸਾਲ ਉਸ ...

ਪੂਰੀ ਖ਼ਬਰ »

ਤਰਨ ਤਾਰਨ ਤੇ ਪੱਟੀ ਤੋਂ ਚੋਹਲਾ ਸਾਹਿਬ ਲਈ ਸਰਕਾਰੀ ਬੱਸਾਂ ਚਲਾਉਣ ਦੀ ਮੰਗ

ਚੋਹਲਾ ਸਾਹਿਬ, 22 ਮਈ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)¸ਇਤਿਹਾਸਕ ਕਸਬਾ ਚੋਹਲਾ ਸਾਹਿਬ ਵਿਖੇ ਆਸ-ਪਾਸ ਦੇ ਪਿੰਡਾਂ ਤੋਂ ਆਉਣ ਜਾਣ ਲਈ ਕੋਈ ਵੀ ਸਰਕਾਰੀ ਬੱਸ ਨਾ ਆਉਣ ਕਾਰਨ ਇਲਾਕੇ ਦੇ ਲੋਕ ਆਵਾਜਾਈ ਦੇ ਸਾਧਨਾਂ ਦੀ ਘਾਟ ਕਾਰਨ ਪ੍ਰੇਸ਼ਾਨੀ ਦੇ ਆਲਮ ਵਿਚ ਹਨ, ਜਿਕਰਯੋਗ ...

ਪੂਰੀ ਖ਼ਬਰ »

ਪਿੰਡ ਮੀਆਂਪੁਰ ਦੇ ਲੋਕ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਔਖੇ

ਝਬਾਲ, 22 ਮਈ (ਸੁਖਦੇਵ ਸਿੰਘ)-ਸਰਹੱਦੀ ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਮੀਆਂਪੁਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਜਿਹੀ ਦਿ੍ਸ਼ਾਵਲੀ ਪੇਸ਼ ਕਰ ਰਿਹਾ ਹੈ | ਭਾਵੇਂ ਕਿ ਦਸ ਸਾਲ ਸੱਤਾ ਦਾ ਨਿੱਘ ਮਾਣ ਕੇ ਲਾਂਭੇ ਹੋਏ ਅਕਾਲੀ ਭਾਜਪਾ ਗਠਜੋੜ ਵੱਲੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ ਨਾਗੋਕੇ ਵਿਖੇ ਵੱਖ-ਵੱਖ ਮੁਕਾਬਲੇ ਕਰਵਾਏ

ਖਡੂਰ ਸਾਹਿਬ, 22 ਮਈ (ਅਮਰਪਾਲ ਸਿੰਘ)¸ਸ੍ਰੀ ਗੁਰੂ ਅੰਗਦ ਦੇਵ ਕਾਲਜ ਆਫ਼ ਐਜੂਕੇਸ਼ਨ ਖਡੂਰ ਸਾਹਿਬ ਜੋ ਕਿ ਬਾਬਾ ਸੇਵਾ ਸਿੰਘ ਜੀ ਦੀ ਯੋਗ ਅਗਵਾਈ ਹੇਠ ਚੱਲ ਰਿਹਾ ਹੈ, ਦੇ ਈ.ਟੀ.ਟੀ. ਵਿਦਿਆਰਥੀਆਂ ਵੱਲੋਂ ਆਪਣੀ ਟੀਚਿੰਗ ਪ੍ਰੈਕਟਿਸ ਦੌਰਾਨ ਸਰਕਾਰੀ ਹਾਈ ਸਕੂਲ ਨਾਗੋਕੇ ...

ਪੂਰੀ ਖ਼ਬਰ »

ਹਰ ਮਹੀਨੇ ਦੇ ਪਹਿਲੇ ਐਤਵਾਰ ਹੋਵੇਗੀ ਮੀਟਿੰਗ¸ਵਿਧਾਇਕ ਡਾ: ਅਗਨੀਹੋਤਰੀ

ਤਰਨ ਤਾਰਨ, 22 ਮਈ (ਲਾਲੀ ਕੈਰੋਂ)-ਸਥਾਨਕ ਕਾਂਗਰਸ ਭਵਨ ਵਿਖੇ ਹਲਕਾ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਦੀ ਅਗਵਾਈ 'ਚ ਪਾਰਟੀ ਆਗੂਆਂ ਦੀ ਵਿਸ਼ੇਸ਼ ਮੀਟਿੰਗ ਬੁਲਾਈ ਗਈ | ਜਿਸ ਵਿਚ ਪੰਜਾਬ ਪ੍ਰਦੇਸ਼ ਕਾਂਗਰਸ ਦੇ ਜਨ: ਸਕੱਤਰ ਗੁਰਮਿੰਦਰ ਸਿੰਘ ਰਟੌਲ ਸਮੇਤ ਕਾਂਗਰਸ ...

ਪੂਰੀ ਖ਼ਬਰ »

ਸਿਵਲ ਹਸਪਤਾਲ ਪੱਟੀ ਦੀਆਂ ਵਾਰਡਾਂ ਨੂੰ ਏ.ਸੀ. ਕੀਤਾ

ਪੱਟੀ, 22 ਮਈ (ਕੁਲਵਿੰਦਰਪਾਲ ਸਿੰਘ ਕਾਲੇਕੇ)¸ਸ਼ਹੀਦ ਕਰਤਾਰ ਸਿੰਘ ਸਰਾਭਾ ਹੈਲਪਿੰਗ ਹੈਂਡ ਸੁਸਾਇਟੀ ਵਲੋਂ ਸਿਵਲ ਹਸਪਤਾਲ ਪੱਟੀ ਨੂੰ ਏ.ਸੀ. ਕੀਤਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਦੇ ਪ੍ਰਧਾਨ ਗੁਰਪ੍ਰੀਤ ਸਿੰਘ ਪਨਗੋਟਾ ਅਤੇ ਪਿ੍ੰਸ ਧੁੰਨਾ ਨੇ ...

ਪੂਰੀ ਖ਼ਬਰ »

ਹਲਕਾ ਵਿਧਾਇਕ ਗਿੱਲ ਨੇ ਲੋਕਾਂ ਦੀਆਂ ਸੁਣੀਆਂ ਮੁਸ਼ਕਿਲਾਂ

ਪੱਟੀ, 22 ਮਈ (ਅਵਤਾਰ ਸਿੰਘ ਖਹਿਰਾ)- ਹਲਕਾ ਪੱਟੀ ਦੇ ਵੋਟਰਾਂ ਨੇ ਕਾਂਗਰਸ ਪਾਰਟੀ ਦੇ ਹੱਕ ਵਿਚ ਫ਼ਤਵਾ ਦੇ ਕੇ ਜਿੱਤ ਦੁਆਈ ਹੈ ਅਤੇ ਹਲਕੇ ਦੇ ਵਿਕਾਸ ਲਈ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ ¢ ਇਹ ਪ੍ਰਗਟਾਵਾ ਵਿਧਾਇਕ ਹਰਮਿੰਦਰ ਸਿੰਘ ਗਿੱਲ ਨੇ ਕਾਂਗਰਸੀ ਆਗੂ ...

ਪੂਰੀ ਖ਼ਬਰ »

ਹਲਕਾ ਤਰਨਤਾਰਨ ਦੇ ਵਿਕਾਸ ਕਾਰਜਾਂ ਲਈ ਸਰਕਾਰ ਜਲਦੀ ਜਾਰੀ ਕਰੇਗੀ ਵੱਡੀ ਰਾਸ਼ੀ¸ਵਿਧਾਇਕ ਡਾ: ਅਗਨੀਹੋਤਰੀ

ਤਰਨਤਾਰਨ, 22 ਮਈ (ਹਰਿੰਦਰ ਸਿੰਘ)¸ ਵਿਧਾਨ ਸਭਾ ਹਲਕਾ ਤਰਨਤਾਰਨ ਦੇ ਵਿਕਾਸ ਕਾਰਜਾਂ ਲਈ ਸਰਕਾਰ ਵੱਲੋਂ ਜਲਦ ਹੀ ਵੱਡੀ ਰਾਸ਼ੀ ਜਾਰੀ ਕੀਤੀ ਜਾ ਰਹੀ ਹੈ | ਇਸ ਸਬੰਧ ਵਿਚ ਉਨ੍ਹਾਂ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਸਥਾਨਿਕ ਸਰਕਾਰਾਂ ਮੰਤਰੀ ਨਵਜੋਤ ਸਿੰਘ ...

ਪੂਰੀ ਖ਼ਬਰ »

ਪਿੰਡ ਮੀਆਂਪੁਰ ਦੇ ਲੋਕ ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਔਖੇ

ਝਬਾਲ, 22 ਮਈ (ਸੁਖਦੇਵ ਸਿੰਘ)-ਸਰਹੱਦੀ ਬਲਾਕ ਗੰਡੀਵਿੰਡ ਅਧੀਨ ਆਉਂਦੇ ਪਿੰਡ ਮੀਆਂਪੁਰ ਵਿਖੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਨਰਕ ਜਿਹੀ ਦਿ੍ਸ਼ਾਵਲੀ ਪੇਸ਼ ਕਰ ਰਿਹਾ ਹੈ | ਭਾਵੇਂ ਕਿ ਦਸ ਸਾਲ ਸੱਤਾ ਦਾ ਨਿੱਘ ਮਾਣ ਕੇ ਲਾਂਭੇ ਹੋਏ ਅਕਾਲੀ ਭਾਜਪਾ ਗਠਜੋੜ ਵੱਲੋਂ ...

ਪੂਰੀ ਖ਼ਬਰ »

ਹਲਕਾ ਪੱਟੀ ਦੇ ਪਿੰਡਾਂ ਤੇ ਸ਼ਹਿਰਾਂ 'ਚ ਵਿਕ ਰਹੀ ਹੈ ਸ਼ਰੇਆਮ ਸਮੈਕ ਤੇ ਕਰਜ਼ਾਈ ਕਿਸਾਨ ਕਰ ਰਹੇ ਖ਼ੁਦਕੁਸ਼ੀਆਂ-ਘੁੱਲਾ ਬਲ੍ਹੇਰ

ਪੱਟੀ, 22 ਮਈ (ਅਵਤਾਰ ਸਿੰਘ ਖਹਿਰਾ)¸ਹਲਕਾ ਪੱਟੀ 'ਚ ਜਦ ਦੀ ਕਾਂਗਰਸ ਸਰਕਾਰ ਬਣੀ ਹੈ, ਸ਼ਰੇਆਮ ਸਿਆਸੀ ਸ਼ਹਿ 'ਤੇ ਹੈਰੋਇਨ ਅਤੇ ਸਮੇਕ ਵਿਕ ਰਹੀ ਹੈ, ਜਿਸ ਕਾਰਨ ਨੌਜਵਾਨ ਨਸ਼ੇ ਦੀ ਦਲਦਲ ਵਿਚ ਫਸ ਰਹੇ ਹਨ ਪਰ ਅਫ਼ਸੋਸ ਪੁਲਿਸ ਪ੍ਰਸ਼ਾਸਨ ਮੂਕ ਦਰਸ਼ਕ ਬਣ ਕੇ ਤਮਾਸ਼ਾ ਦੇਖ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਕੈਰੀਅਰ ਗਾਈਡੈਂਸ ਯੁਵਕ ਮੇਲਾ ਕਰਵਾਇਆ

ਤਰਨ ਤਾਰਨ, 22 ਮਈ (ਪ੍ਰਭਾਤ ਮੌਾਗਾ)-ਰਾਜ ਸਿੱਖਿਆ ਤੇ ਕਿੱਤਾ ਅਗਵਾਈ ਬਿਊਰੋ ਪੰਜਾਬ ਵੱਲੋਂ ਜਾਰੀ ਕੀਤੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਕੌਾਸਲਰ ਸੁਖਬੀਰ ਸਿੰਘ ਨੇ ਜ਼ਿਲ੍ਹੇ ਦੇ ਸਮੂਹ ਸੀ.ਜੀ.ਆਰ. ਪੀਜ਼ ਅਤੇ ਕੈਰੀਅਰ ਅਧਿਆਪਕਾਂ ਦੇ ਸਹਿਯੋਗ ਨਾਲ ਸਰਕਾਰੀ ਸੀਨੀਅਰ ਸੈ: ...

ਪੂਰੀ ਖ਼ਬਰ »

ਧੀਮੀ ਚਾਲ ਚੱਲ ਰਹੇ ਵਿਕਾਸ ਕਾਰਨ ਲੋਕੀ ਚਿੱਕੜ 'ਚ ਫਸਣ ਲੱਗੇ

ਸੁਲਤਾਨਵਿੰਡ, 22 ਮਈ (ਗੁਰਨਾਮ ਸਿੰਘ ਬੁੱਟਰ)- ਪਿੰਡ ਸੁਲਤਾਨਵਿੰਡ ਤੋਂ ਭਾਈ ਮੰਝ ਰੋਡ ਨੂੰ ਤਰਨ ਤਾਰਨ ਨਾਲ ਜੋੜਨ ਵਾਲੀ ਲਿੰਕ ਰੋਡ ਦੇ ਵਿਕਾਸ ਦਾ ਕੰਮ ਕਰੀਬ ਦੋ ਸਾਲਾਂ ਤੋਂ ਚੱਲ ਰਿਹਾ ਹੈ ਪਰ ਕੰਪਨੀ ਇਸ ਨੂੰ ਮੁਕਾਉਣ ਦਾ ਨਾਮ ਨਹੀਂ ਲੈ ਰਹੀ, ਜਿਸ ਕਰਕੇ ਇਸ ਸੜਕ ਤੋਂ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਤੰਬਾਕੂ ਵਿਰੋਧੀ ਦਿਵਸ ਮਨਾਇਆ

ਚੌਾਕ ਮਹਿਤਾ, 22 ਮਈ (ਭੰਮਰ੍ਹਾ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਜਲਾਲ ਉਸਮਾਂ ਵਿਖੇ ਸਮੂਹ ਸਕੂਲ ਸਟਾਫ ਤੇ ਬੱਚਿਆਂ ਦੇ ਸਹਿਯੋਗ ਨਾਲ ਤੰਬਾਕੂ ਵਿਰੋਧੀ ਦਿਵਸ ਨੂੰ ਸਮਰਪਿਤ ਜਾਗਰੂਕਤਾ ਕੈਂਪ ਲਗਾਇਆ ਗਿਆ | ਇਸ ਕੈਂਪ ਮੌਕੇ ਪਿ੍ੰ: ਅਰਚਨਾ ਬੋਸ, ਲੈਕ: ਭਜਨ ਸਿੰਘ ਅਤੇ ...

ਪੂਰੀ ਖ਼ਬਰ »

ਸੱਭਿਆਚਾਰਕ ਤੇ ਖੇਡ ਮੇਲਾ 4 ਨੂੰ

ਸੁਧਾਰ, 21 ਮਈ (ਸੰਧੂ)-ਪਿੰਡ ਮੋਹਨ ਭੰਡਾਰੀਆ 'ਚ ਬਾਬਾ ਰੱਤਾ ਪੀਰ ਦੀ ਜਗ੍ਹਾ 'ਤੇ ਬਾਬਾ ਰੱਤਾ ਪੀਰ ਸਪੋਰਟਸ ਕਲੱਬ ਅਤੇ ਐਨ. ਆਰ. ਆਈ. ਭਰਾਵਾਂ ਦੇ ਸਹਿਯੋਗ ਨਾਲ ਸੱਭਿਆਚਾਰਕ ਮੇਲਾ ਅਤੇ ਖੇਡ ਮੇਲਾ 4 ਜੂਨ ਨੂੰ ਕਰਵਇਆ ਜਾ ਰਿਹਾ ਹੈ | ਮੇਲੇ ਵਿਚ ਪਹੁੰਚ ਰਹੇ ਕਲਾਕਾਰ ਪੰਜਾਬ ...

ਪੂਰੀ ਖ਼ਬਰ »

ਮਜੀਠੀਆ ਤੇ ਹੋਰ ਆਗੂਆਂ ਨੇ ਜਗਤੇਸ਼ਵਰ ਮਜੀਠਾ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਜੇਠੂਵਾਲ, 22 ਮਈ (ਮਿੱਤਰਪਾਲ ਸਿੰਘ ਰੰਧਾਵਾ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਸਰਪ੍ਰਸਤ ਤੇ ਸਾਬਕਾ ਕੈਬਨਿਟ ਮੰਤਰੀ ਸਵ: ਪ੍ਰਕਾਸ਼ ਸਿੰਘ ਮਜੀਠਾ ਦੇ ਸਪੁੱਤਰ ਤੇ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਦੇ ਮੈਂਬਰ ਜਗਤੇਸ਼ਵਰ ਸਿੰਘ ਮਜੀਠਾ ਦੇ ਪਿਤਾ ਸ: ਮਨਜੀਤਪਾਲ ਸਿੰਘ ...

ਪੂਰੀ ਖ਼ਬਰ »

ਵਿਕਾਸ ਕੰਮਾਂ ਨੂੰ ਸਮਰਪਿਤ ਵੱਖ-ਵੱਖ ਪਾਰਟੀਆਂ ਨਾਲ ਸੰਬੰਧਿਤ ਲੋਕ ਹੋਏ ਇਕੱਠੇ

ਖਡੂਰ ਸਾਹਿਬ, 22 ਮਈ (ਪ੍ਰਤਾਪ ਸਿੰਘ ਵੈਰੋਵਾਲ)¸ਨੇੜ੍ਹਲੇ ਵੱਡੇ ਤੇ ਇਤਿਹਾਸਕ ਪਿੰਡ ਜਲਾਲਾਬਾਦ ਵਿਖੇ ਪਿੰਡ ਦੀ ਪੰਚਾਇਤ ਅਤੇ ਵੱਖ-ਵੱਖ ਪਾਰਟੀਆਂ ਨਾਲ ਸਬੰਧਿਤ ਪਿੰਡ ਵਾਸੀਆਂ ਦਾ ਇਕੱਠ ਪਿੰਡ ਦੇ ਗੁਰਦੁਆਰਾ ਸਾਹਿਬ ਗੁਰਦਅੁਾਰਾ ਸ਼ਹੀਦਾਂ ਸਿੰਘਾਂ ਜਲਾਲਾਬਾਦ ...

ਪੂਰੀ ਖ਼ਬਰ »

ਧਾਰਮਿਕ ਪ੍ਰੀਖਿਆ 'ਚ ਜੇਤੂ ਵਿਦਿਆਰਥੀਆਂ ਨੂੰ ਘੜੀਆਂ ਦੇ ਕੇ ਕੀਤਾ ਸਨਮਾਨਿਤ

ਖਾਲੜਾ, 22 ਮਈ (ਜੱਜਪਾਲ ਸਿੰਘ ਜੱਜ)-ਖਾਲੜਾ ਗੁਰਮਤਿ ਗਿਆਨ ਮਿਸ਼ਨਰੀ ਕਾਲਜ ਲੁਧਿਆਣਾ ਦੇ ਗੁਰਮਤਿ ਪ੍ਰਚਾਰ ਕੇਂਦਰ ਡੱਲ ਜਿਸ ਵੱਲੋਂ ਵੱਖ-ਵੱਖ ਪਿੰਡਾਂ ਦੇ ਸਕੂਲਾਂ ਅਤੇ ਗੁੁਰਦੁਆਰਾ ਸਾਹਿਬਾਨਾਂ ਵਿਚ ਗੁਰਮਤਿ ਕਲਾਸਾਂ ਲਗਾ ਕੇ ਧਾਰਮਿਕ ਵਿਦਿਆ ਦਿੱਤੀ ਜਾ ਰਹੀ ਹੈ ...

ਪੂਰੀ ਖ਼ਬਰ »

ਡਾ. ਧਰਮਬੀਰ ਦੇ ਵਿਧਾਇਕ ਬਣਨ ਨਾਲ ਹਲਕੇ ਦਾ ਵਿਕਾਸ ਤੇਜ਼ ਹੋਇਆ-ਠੱਠਗੜ੍ਹ

ਝਬਾਲ, 22 ਮਈ (ਸਰਬਜੀਤ ਸਿੰਘ)-ਪਿਛਲੇ ਕਈ ਸਾਲਾਂ ਤੋਂ ਤਰਨ ਤਾਰਨ ਹਲਕੇ ਦੇ ਲੋਕਾਂ ਦੀ ਸੇਵਾ ਕਰਦੇ ਆ ਰਹੇ ਡਾ. ਧਰਮਬੀਰ ਅਗਨੀਹੋਤਰੀ ਦੇ ਵਿਧਾਇਕ ਬਣਨ ਨਾਲ ਹੁਣ ਹਲਕੇ ਦੇ ਵਿਕਾਸ ਕਾਰਜ ਤੇਜ਼ੀ ਨਾਲ ਹੋ ਰਹੇ ਹਨ ਤੇ ਘਰ ਬੈਠਿਆਂ ਲੋਕਾਂ ਨੂੰ ਪਿੰਡਾਂ 'ਚ ਸਹੂਲਤਾਂ ਮਿਲਣ ...

ਪੂਰੀ ਖ਼ਬਰ »

ਢੰਡ ਵਾਸੀਆਂ ਵੱਲੋਂ ਧਾਰਮਿਕ ਸਮਾਗਮ ਦੌਰਾਨ ਡਾ. ਧਰਮਬੀਰ ਨੂੰ ਕੀਤਾ ਸਨਮਾਨਿਤ

ਝਬਾਲ, 22 ਮਈ (ਸਰਬਜੀਤ ਸਿੰਘ)-ਤਰਨ ਤਾਰਨ ਹਲਕੇ ਦੇ ਪਿੰਡ ਢੰਡ ਵਿਖੇ ਨਹਿਰੋ ਪਾਰ ਰਹਿੰਦੇ ਪਿੰਡ ਵਾਸੀਆਂ ਵੱਲੋਂ ਧਾਰਮਿਕ ਸਮਾਗਮ ਕਰਾਇਆ ਗਿਆ ਤੇੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਸਮਾਗਮ ਦੌਰਾਨ ਵਿਸ਼ੇਸ਼ ਤੌਰ 'ਤੇ ਪੁੱਜੇ ਹਲਕਾ ਵਿਧਾਇਕ ਡਾ.ਧਰਮਬੀਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਨੂੰ ਦਿੱਤੇ ਸਹਿਯੋਗ ਦੇ ਹਮੇਸ਼ਾ ਰਿਣੀ ਰਹਾਂਗੇ-ਡਾ: ਅਗਨੀਹੋਤਰੀ

ਤਰਨ ਤਾਰਨ, 22 ਮਈ (ਲਾਲੀ ਕੈਰੋਂ)-ਤਰਨ ਤਾਰਨ ਦੇ ਨਜ਼ਦੀਕੀ ਪਿੰਡ ਮਲੀਆ ਕਲਾਂ ਵਿਖੇ ਕਾਂਗਰਸੀ ਪਾਰਟੀ ਦੀ ਜਿੱਤ ਵਿਚ ਸਾਥ ਦੇਣ ਵਾਲੇ ਆਗੂਆਂ ਵੱਲੋਂ ਵਿਧਾਇਕ ਡਾ: ਧਰਮਬੀਰ ਅਗਨੀਹੋਤਰੀ ਲਈ ਸਵਾਗਤੀ ਸਮਾਗਮ ਕਰਵਾਇਆ ਗਿਆ, ਜਿਸ ਵਿਚ ਪੁੱਜੇ ਵਿਧਾਇਕ ਡਾ: ਅਗਨੀਹੋਤਰੀ, ਪੀ. ...

ਪੂਰੀ ਖ਼ਬਰ »

ਕਸੂਰ ਨਾਲੇ ਦੀ ਸਾਫ ਸਫਾਈ ਲਈ ਵਿਧਾਇਕ ਡਾ: ਅਗਨੀਹੋਤਰੀ ਜ਼ਰੂਰ ਪਹਿਲ ਕਦਮੀ ਕਰਨਗੇ-ਮਠਾੜੂ

ਤਰਨ ਤਾਰਨ, 22 ਮਈ (ਲਾਲੀ ਕੈਰੋਂ)-ਤਰਨ ਤਾਰਨ ਸ਼ਹਿਰ ਵਿਚੋਂ ਲੰਘਦੀ ਰੋਹੀ (ਕਸੂਰ ਨਾਲਾ) ਵਿਚ ਜਮਾਂ ਹੋਈ ਬੂਟੀ ਤੇ ਇਸ ਦੀ ਸਾਫ ਸਫਾਈ ਪ੍ਰਤੀ ਵਾਰਡ ਨੰ: 6 ਦੇ ਕੌਾਸਲਰ ਸਤਿਨਾਮ ਸਿੰਘ ਮਠਾੜੂ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਇਸ ਰੋਹੀ ਦੀ ਸਾਫ ਸਫਾਈ ਦਾ ਮਸਲਾ ਬਾਰ ਬਾਰ ...

ਪੂਰੀ ਖ਼ਬਰ »

ਜੋੜ ਮੇਲੇ ਮੌਕੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਸੁਰ ਸਿੰਘ, 22 ਮਈ (ਧਰਮਜੀਤ ਸਿੰਘ)-ਮੀਰੀ-ਪੀਰੀ ਦੇ ਮਾਲਕ ਛੇਵੀਂ ਪਾਤਸ਼ਾਹੀ ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦੇ ਮਨਾਏ ਜਾ ਰਹੇ ਦੋ ਦਿਨਾ ਸਾਲਾਨਾ ਮੇਲੇ ਮੌਕੇ ਅੱਜ ਬਾਬਾ ਫ਼ਰੀਦ ਕਾਲਜ ਆਫ ਨਰਸਿੰਗ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵੱਲੋਂ ਗੁਰ: ਸ੍ਰੀ ਛਾਉਣੀ ...

ਪੂਰੀ ਖ਼ਬਰ »

ਨਹਿਰੂ ਯੁਵਾ ਕੇਂਦਰ ਨੇ ਚੁਕਾਈ ਸਹੁੰ

ਤਰਨ ਤਾਰਨ, 22 ਮਈ (ਗੁਰਪ੍ਰੀਤ ਸਿੰਘ ਕੱਦਗਿੱਲ)-ਨਹਿਰੂ ਯੁਵਾ ਕੇਂਦਰ ਵੱਲੋਂ ਜ਼ਿਲ੍ਹਾ ਪੱਧਰ 'ਤੇ ਅੱਤਵਾਦੀ ਵਿਰੋਧੀ ਦਿਵਸ ਮਨਾਇਆ ਗਿਆ | ਜਿਸ ਵਿਚ ਜ਼ਿਲ੍ਹੇ ਭਰ ਤੋਂ ਨਹਿਰੂ ਯੁਵਾ ਕੇਂਦਰ ਦੇ ਐਨ.ਵਾਈ.ਸੀ. ਵਲੰਟੀਅਰ ਅਤੇ ਵੱਖ ਵੱਖ ਯੂਥ ਕਲੱਬਾਂ ਦੇ ਪ੍ਰਧਾਨ ਅਤੇ ...

ਪੂਰੀ ਖ਼ਬਰ »

ਗੁਰੂ ਅਮਰਦਾਸ ਆਦਰਸ਼ ਇੰਸਟੀਚਿਊਟ ਗੋਇੰਦਵਾਲ ਸਾਹਿਬ ਵਿਖੇ ਪ੍ਰਤੀਯੋਗਤਾਵਾਂ ਕਰਵਾਈਆਂ

ਗੋਇੰਦਵਾਲ ਸਾਹਿਬ, 22 ਮਈ (ਵਰਿੰਦਰ ਸਿੰਘ ਰੰਧਾਵਾ)¸ਬੱਚਿਆਂ ਵਿਚ ਆਤਮ ਵਿਸਵਾਸ ਪੈਦਾ ਕਰਨ ਲਈ ਗੁਰੂ ਅਮਰਦਾਸ ਆਦਰਸ਼ ਇਸਟੀਚਿਊਟ ਗੋਇੰਦਵਾਲ ਸਾਹਿਬ ਵੱਲੋਂ ਵਿਦਿਆਰਥੀਆਂ ਦੀਆਂ ਸਿੱਖਿਆਦਾਇਕ ਪ੍ਰਤੀਯੋਗਤਾਵਾਂ ਕਰਵਾਈਆਂ ਗਈਆਂ, ਜਿਸ ਵਿਚ ਵਾਦ-ਵਿਵਾਦ, ਭਾਸ਼ਣ, ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਦੀਆਂ ਤਿਆਰੀਆਂ ਮੁਕੰਮਲ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)¸ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਮਾਝੇ ਦੇ ਪਵਿੱਤਰ ਸ਼ਹਿਰ ਤਰਨ ਤਾਰਨ ਸ੍ਰੀ ਦਰਬਾਰ ਸਾਹਿਬ ਵਿਖੇ ਪੰਜਵੇਂ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਦੇ 411ਵੇਂ ਸ਼ਹੀਦੀ ...

ਪੂਰੀ ਖ਼ਬਰ »

ਸਹਸ ਸ਼ਹਾਬਪੁਰ ਡਿਆਲ ਵਿਖੇ ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਤਰਨ ਤਾਰਨ, 22 ਮਈ (ਪ੍ਰਭਾਤ ਮੌਾਗਾ)-ਪੰਜਾਬ ਰਾਜ ਵਿਗਿਆਨ ਅਤੇ ਤਕਨਾਲੋਜੀ ਪ੍ਰੀਸ਼ਦ ਚੰਡੀਗੜ੍ਹ ਦੇ ਹੁਕਮਾਂ ਅਤੇ ਜ਼ਿਲ੍ਹਾ ਸਿੱਖਿਆ ਅਫਸਰ (ਸਸ) ਸਿੱਖਿਆ ਤਰਨ ਤਾਰਨ ਗੁਰਭਜਨ ਸਿੰਘ ਲਾਸਾਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਸਹਸ ਸ਼ਹਾਬਪੁਰ ਡਿਆਲ ਵਿਖੇ ਜੈਵਿਕ ...

ਪੂਰੀ ਖ਼ਬਰ »

ਬੁਨਿਆਦੀ ਸਹੂਲਤਾਂ ਤੋਂ ਸੱਖਣਾ ਇਤਿਹਾਸਕ ਨਗਰ ਚੋਹਲਾ ਸਾਹਿਬ

ਚੋਹਲਾ ਸਾਹਿਬ, 22 ਮਈ (ਬਲਬੀਰ ਸਿੰਘ ਪਰਵਾਨਾ)¸ਲਗਭਗ 12 ਹਜ਼ਾਰ ਤੋਂ ਵੱਧ ਆਬਾਦੀ ਵਾਲੇ ਇਸ ਕਸਬੇ ਅਤੇ ਇਸ ਕਸਬੇ ਨਾਲ ਜੁੜੇ ਅਨੇਕਾਂ ਪਿੰਡਾਂ ਦੇ ਲੋਕਾਂ ਨੂੰ ਮਿਲੀਆਂ ਹੋਈਆਂ ਬੁਨਿਆਦੀ ਸਹੂਲਤਾਂ 'ਤੇ ਜੇਕਰ ਨਜ਼ਰ ਮਾਰੀਏ ਤਾਂ ਇਹ ਪਿੰਡ ਅਤੇ ਮੰਡ ਖ਼ੇਤਰ ਦਾ ਪੱਛੜਿਆ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਜੀ ਦਾ ਦੋ ਦਿਨਾ ਜੋੜ ਮੇਲਾ ਆਰੰਭ

ਸੁਰ ਸਿੰਘ, 22 ਮਈ (ਧਰਮਜੀਤ ਸਿੰਘ)-ਸਚਖੰਡ ਵਾਸੀ ਸੰਤ ਬਾਬਾ ਸੋਹਣ ਸਿੰਘ ਅਤੇ ਸੰਤ ਬਾਬਾ ਦਯਾ ਸਿੰਘ ਸੁਰ ਸਿੰਘ ਵਾਲਿਆਂ ਵੱਲੋਂ ਦਰਸਾਈ ਮਰਿਆਦਾ ਅਨੁਸਾਰ 'ਸੰਪ੍ਰਦਾਇ ਦਲ ਬਾਬਾ ਬਿਧੀ ਚੰਦ ਜੀ' ਦੇ ਬਾਰ੍ਹਵੇਂ ਜਾਨਸ਼ੀਨ ਬਾਬਾ ਅਵਤਾਰ ਸਿੰਘ ਸੁਰ ਸਿੰਘ ਵਾਲਿਆਂ ਦੀ ...

ਪੂਰੀ ਖ਼ਬਰ »

ਟਾਈਫ਼ਾਈਡ ਦੇ ਮਰੀਜ਼ਾਂ ਨੂੰ ਮਿਲਦੀ ਹੈ ਗੁਰਦੁਆਰਾ ਸਾਹਿਬ 'ਚ ਮੁਫ਼ਤ ਦਵਾਈ

ਫਤਿਆਬਾਦ, 22 ਮਈ (ਹਰਵਿੰਦਰ ਸਿੰਘ ਧੂੰਦਾ)-ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੀਆਂ ਬਖਸ਼ਿਸ਼ਾਂ ਅਤੇ ਬਾਬਾ ਬਿਧੀਚੰਦ ਦੇ ਆਸ਼ੀਰਵਾਦ ਦੇ ਪਾਤਰ ਸਥਾਨ ਗੁਰਦੁਆਰਾ ਬਾਬਾ ਸੋਭਾ ਸਿੰਘ ਮੁੰਡਾਪਿੰਡ ਦੇ ਮੁੱਖ ਸੇਵਾਦਾਰ ਬਾਬਾ ਨੰਦ ਸਿੰਘ ਮੁੰਡਾਪਿੰਡ ਵੱਲੋਂ ਐਤਵਾਰ ਨੂੰ ...

ਪੂਰੀ ਖ਼ਬਰ »

ਸਾਬਕਾ ਸਰਪੰਚ ਜਗਪਾਲ ਸਿੰਘ ਰੰਧਾਵਾ ਦਾ ਦਿਹਾਂਤ

ਖਡੂਰ ਸਾਹਿਬ, 22 ਮਈ (ਪ੍ਰਤਾਪ ਸਿੰਘ ਵੈਰੋਵਾਲ)¸ਪਿੰਡ ਨੱਥੋਕੇ ਦੇ ਰੰਧਾਵਾ ਪਰਿਵਾਰ ਨੂੰ ਉਸ ਵੇਲੇ ਵੱਡਾ ਸਦਮਾ ਲੱਗਾ, ਜਦੋਂ ਸਤਪਾਲ ਸਿੰਘ ਰੰਧਾਵਾ ਇੰਗਲੈਂਡ ਨਿਵਾਸੀ ਦੇ ਵੱਡੇ ਭਰਾ ਸਾਬਕਾ ਸਰਪੰਚ ਜਗਪਾਲ ਸਿੰਘ ਰੰਧਾਵਾ (52) ਦਾ ਸੰਖੇਪ ਬਿਮਾਰੀ ਕਾਰਨ ਬੀਤੀ 20 ਮਈ ਨੂੰ ...

ਪੂਰੀ ਖ਼ਬਰ »

'ਆਪ' ਆਗੂ ਵਿਧਾਇਕ ਅਮਨ ਅਰੋੜਾ ਨੇ ਗੁਰਦੁਆਰੇ ਮੱਥਾ ਟੇਕਿਆ

ਖਡੂਰ ਸਾਹਿਬ, 22 ਮਈ (ਅਮਰਪਾਲ ਸਿੰਘ)¸ਆਮ ਆਦਮੀ ਪਾਰਟੀ ਦੇ ਪੰਜਾਬ ਦੇ ਉਪ ਪ੍ਰਧਾਨ ਤੇ ਸੁਨਾਮ ਤੋਂ ਵਿਧਾਇਕ ਅਮਨ ਅਰੋੜਾ ਅੱਜ ਖਡੂਰ ਸਾਹਿਬ ਵਿਖੇ ਪਹੁੰਚੇ | ਉਨ੍ਹਾਂ ਨੇ ਖਡੂਰ ਸਾਹਿਬ ਦੇ ਗੁਰਦੁਆਰਾ ਖੱਡੀ ਸਾਹਿਬ ਵਿਖੇ ਮੱਥਾ ਟੇਕਿਆ | ਜਿਥੇ ਲੋਕਲ ਗੁਰਦੁਆਰਾ ...

ਪੂਰੀ ਖ਼ਬਰ »

ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ

ਤਰਨ ਤਾਰਨ, 22 ਮਈ (ਪ੍ਰਭਾਤ ਮੌਾਗਾ)-ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ ਜ਼ਿਲ੍ਹਾ ਕਮੇਟੀ ਦੀ ਮੀਟਿੰਗ ਪ੍ਰਧਾਨ ਧਰਮ ਸਿੰਘ ਦੀ ਪ੍ਰਧਾਨਗੀ ਹੇਠ ਗਾਂਧੀ ਪਾਰਕ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਧਰਮ ਸਿੰਘ ਨੇ ਕਿਹਾ ਕਿ ਫੈਡਰੇਸ਼ਨ ਵੱਲੋਂ ...

ਪੂਰੀ ਖ਼ਬਰ »

ਗੁਰਦੁਆਰਾ ਮੰਜੀ ਸਾਹਿਬ ਠੱਠੀ ਖਾਰਾ ਵਿਖੇ ਸ਼ਹੀਦੀ ਜੋੜ ਮੇਲਾ 10, 11 ਨੂੰ ¸ਬਾਬਾ ਗੁਲਾਬ ਸਿੰਘ

ਤਰਨ ਤਾਰਨ, 22 ਮਈ (ਹਰਿੰਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਇਲਾਕੇ ਦੀਆਂ ਸੰਗਤਾਂ ਦੇ ਸਹਿਯੋਗ ਨਾਲ ਪੰਜਵੀਂ ਪਾਤਸ਼ਾਹੀ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹੀਦੀ ਦਿਵਸ ਦੇ ਸਬੰਧ ਵਿਚ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਠੱਠੀ ਖਾਰਾ ਵਿਖੇ ਸ਼ਹੀਦੀ ਜੋੜ ਮੇਲਾ 10-11 ਜੂਨ 2017 ਨੂੰ ...

ਪੂਰੀ ਖ਼ਬਰ »

ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵਿਖੇ ਸਵੱਛਤਾ ਪੰਦਰਵਾੜੇ ਤਹਿਤ ਪ੍ਰੋਗਰਾਮ ਕਰਵਾਇਆ

ਹਰੀਕੇ ਪੱਤਣ, 22 ਮਈ (ਸੰਜੀਵ ਕੁੰਦਰਾ)¸ਸਵੱਛ ਭਾਰਤ ਅਭਿਆਨ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਬੂਹ ਵੱਲੋਂ ਮਨਾਏ ਜਾ ਰਹੇ ਸਵੱਛਤਾ ਪੰਦਰਵਾੜੇ ਦੌਰਾਨ ਪ੍ਰੋਗਰਾਮ ਕਰਵਾਇਆ ਗਿਆ, ਜਿਸ ਵਿਚ ਮਾੜੀ ਕੰਬੋਕੇ, ਪੱਟੀ, ਭਿੱਖੀਵਿੰਡ, ਡੱਲ ਅਤੇ ਮਾੜੀ ਉਧੋਕੇ ਦੇ ਲੋਕਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX