ਤਾਜਾ ਖ਼ਬਰਾਂ


ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  39 minutes ago
ਸ੍ਰੀਨਗਰ, 16 ਅਕਤੂਬਰ - ਜੰਮੂ ਕਸ਼ਮੀਰ ਦੇ ਅਨੰਤਨਾਗ 'ਚ ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ ਚੱਲ ਰਹੀ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਨੂੰ ਘੇਰਾ ਪਾਇਆ ਹੋਇਆ...
ਅੱਜ ਦਾ ਵਿਚਾਰ
. . .  47 minutes ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਗੁਰਦਾਸਪੁਰ, 15 ਅਕਤੂਬਰ (ਸੁਖਵੀਰ ਸਿੰਘ ਸੈਣੀ)-ਪੰਜਾਬ ਸਰਕਾਰ ਦੇ ਸਿਹਤ ਵਿਭਾਗ ਵੱਲੋਂ ਸਮੂਹ ਸਰਕਾਰੀ ਹਸਪਤਾਲਾਂ ਦਾ ਸਮਾਂ ਮੌਸਮ ਨੂੰ ਦੇਖਦੇ ਹੋਏ ਬਦਲ ਦਿੱਤਾ ਗਿਆ ਹੈ। ਇਸ ਸਬੰਧੀ ...
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਰਾਜਾਸਾਂਸੀ, 15 ਅਕਤੂਬਰ (ਹਰਦੀਪ ਸਿੰਘ ਖੀਵਾ/ਹੇਰ) - ਅੰਮ੍ਰਿਤਸਰ ਦੇ ਸ੍ਰੀ ਗਰੂ ਰਾਮਦਾਸ ਜੀ ਕੌਮਾਂਤਰੀ ਹਵਾਈ ਅੱਡਾ ਰਾਜਾਸਾਂਸੀ ਵਿਖੇ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਸਾਹਿਬ ...
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਬੰਗਾ, 15 ਅਕਤੂਬਰ (ਜਸਵੀਰ ਸਿੰਘ ਨੂਰਪੁਰ) - ਬੰਗਾ ਬਲਾਕ ਦੇ ਪਿੰਡ ਜੀਂਦੋਵਾਲ ਵਿਖੇ ਨਸ਼ਿਆਂ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ...
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਫ਼ਾਜ਼ਿਲਕਾ, 15 ਅਕਤੂਬਰ (ਪ੍ਰਦੀਪ ਕੁਮਾਰ)- ਸਿਹਤ ਵਿਭਾਗ ਦੀ ਟੀਮ ਵਲੋਂ ਅੱਜ ਅਬੋਹਰ ਇਲਾਕੇ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ...
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਗੁਰੂ ਹਰਸਹਾਏ, 15 ਅਕਤੂਬਰ (ਹਰਚਰਨ ਸਿੰਘ ਸੰਧੂ)- 21 ਅਕਤੂਬਰ ਨੂੰ ਜਲਾਲਾਬਾਦ ਹਲਕੇ 'ਚ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਭਲਕੇ ਜਲਾਲਾਬਾਦ....
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਨਵੀਂ ਦਿੱਲੀ, 15 ਅਕਤੂਬਰ- ਨੈਸ਼ਨਲ ਗ੍ਰੀਨ ਟ੍ਰਿਬਿਊਨਲ (ਐੱਨ. ਜੀ. ਟੀ.) ਨੇ ਉੱਤਰ ਪ੍ਰਦੇਸ਼, ਹਰਿਆਣਾ ਅਤੇ ਪੰਜਾਬ ਕੋਲੋਂ ਝੋਨੇ ਦੀ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਗਈ ਕਾਰਵਾਈ...
ਅਜਨਾਲਾ 'ਚ ਡੇਂਗੂ ਦਾ ਕਹਿਰ ਜਾਰੀ, ਇੱਕ ਹੋਰ ਵਿਅਕਤੀ ਦੀ ਮੌਤ
. . .  1 day ago
ਅਜਨਾਲਾ, 15 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪਿਛਲੇ ਕਈ ਦਿਨਾਂ ਤੋਂ ਅਜਨਾਲਾ 'ਚ ਚੱਲ ਰਿਹਾ ਡੇਂਗੂ ਦਾ ਕਹਿਰ ਰੁਕਣ ਦਾ ਨਾਂ ਨਹੀਂ ਲੈ ਰਿਹਾ ਅਤੇ ਇਸ ਨਾਲ ਹੋਣ ਵਾਲੀਆਂ ਮੌਤਾਂ...
ਨਸ਼ੇ ਦੇ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਜੰਡਿਆਲਾ ਮੰਜਕੀ, 15 ਅਕਤੂਬਰ (ਸੁਰਜੀਤ ਸਿੰਘ ਜੰਡਿਆਲਾ)- ਸਥਾਨਕ ਕਸਬੇ 'ਚ ਨਸ਼ੇ ਦੇ ਓਵਰਡੋਜ਼ ਕਾਰਨ ਇੱਕ ਨੌਜਵਾਨ ਦੀ ਮੌਤ ਦੀ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਨੌਜਵਾਨ ਦੀ ਪਹਿਚਾਣ 26 ਸਾਲਾ...
ਕਾਰ ਅਤੇ ਟੈਂਕਰ ਵਿਚਾਲੇ ਹੋਈ ਭਿਆਨਕ ਟੱਕਰ, ਮਾਂ-ਪੁੱਤ ਦੀ ਮੌਤ
. . .  1 day ago
ਕਰਤਾਰਪੁਰ, 15 ਅਕਤੂਬਰ (ਜਸਵੰਤ ਵਰਮਾ)- ਕਰਤਾਰਪੁਰ ਜੀ. ਟੀ. ਰੋਡ 'ਤੇ ਪਿੰਡ ਕਾਹਲਵਾਂ ਦੇ ਸਾਹਮਣੇ ਅੱਜ ਇੱਕ ਕਾਰ ਬੇਕਾਬੂ ਹੋ ਕੇ ਸਾਹਮਣੇ ਜਾ ਰਹੇ ਟੈਂਕਰ ਨਾਲ ਟਕਰਾਅ...
ਮੇਰੇ ਅਤੇ ਰਮਿੰਦਰ ਆਵਲਾ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਕਰ ਰਹੀ ਹੈ ਝੂਠਾ ਪ੍ਰਚਾਰ- ਬਾਦਲ
. . .  1 day ago
ਜਲਾਲਾਬਾਦ, 15 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ ਨੂੰ ਹਾਰਦਿਆਂ ਦੇਖ ਕੇ ਮੇਰੇ ਅਤੇ ਕਾਂਗਰਸੀ ਉਮੀਦਵਾਰ ਵਿਚਕਾਰ ਵਪਾਰਕ ਹਿੱਸੇ ਦੀ ਗੱਲ ਕਹਿ ਕੇ ਕਾਂਗਰਸ ਲੋਕਾਂ 'ਚ ਝੂਠਾ...
ਤਿਹਾੜ ਜੇਲ੍ਹ 'ਚ ਕੱਲ੍ਹ ਚਿਦੰਬਰਮ ਕੋਲੋਂ ਪੁੱਛਗਿੱਛ ਕਰੇਗੀ ਈ. ਡੀ.
. . .  1 day ago
ਨਵੀਂ ਦਿੱਲੀ, 15 ਅਕਤੂਬਰ- ਦਿੱਲੀ ਦੀ ਇੱਕ ਅਦਾਲਤ ਨੇ ਆਈ. ਐੱਨ. ਐਕਸ. ਮੀਡੀਆ ਮਾਮਲੇ ਇਨਫੋਰਸਮੈਂਟ ਡਾਇਰੈਕਟਰੇਟ (ਈ. ਡੀ.) ਨੂੰ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿੱਤ ਮੰਤਰੀ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਔਰਤ ਦੀ ਮੌਤ
. . .  1 day ago
ਸ੍ਰੀਨਗਰ, 15 ਅਕਤੂਬਰ- ਜੰਮੂ-ਕਸ਼ਮੀਰ ਦੇ ਪੁਣਛ ਸੈਕਟਰ 'ਚ ਅੱਜ ਪਾਕਿਸਤਾਨ ਨੇ ਜੰਗਬੰਦੀ ਦੀ ਉਲੰਘਣਾ ਕਰਦਿਆਂ ਗੋਲੀਬਾਰੀ...
ਆਪਣੀਆਂ ਮੰਗਾਂ ਨੂੰ ਲੈ ਕੇ ਦਰਜਾ ਚਾਰ ਕਰਮਚਾਰੀਆਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਐੱਸ. ਏ. ਐੱਸ. ਨਗਰ, 15 ਅਕਤੂਬਰ (ਤਰਵਿੰਦਰ ਸਿੰਘ ਬੈਨੀਪਾਲ)- ਦਰਜਾ ਚਾਰ ਕਰਮਚਾਰੀ ਐਸੋਸੀਏਸ਼ਨ ਸਿੱਖਿਆ ਵਿਭਾਗ ਪੰਜਾਬ ਵਲੋਂ ਅੱਜ ਆਪਣੀਆਂ ਮੰਗਾਂ ਨੂੰ ਲੈ ਕੇ ਡੀ. ਪੀ. ਆਈ...
ਰਾਹੋਂ ਪੁਲਿਸ ਨੇ ਭਾਰੀ ਮਾਤਰਾ ਨਸ਼ੀਲੀਆਂ ਗੋਲੀਆਂ ਸਣੇ ਇੱਕ ਵਿਅਕਤੀ ਨੂੰ ਕੀਤਾ ਕਾਬੂ
. . .  1 day ago
65ਵੀਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਫੁੱਟਬਾਲ ਸਮਾਪਤ, ਖ਼ਾਲਸਾ ਸਕੂਲ ਬੱਡੋ ਰਿਹਾ ਚੈਂਪੀਅਨ
. . .  1 day ago
ਸਾਨੂੰ ਖੁਸ਼ੀ ਹੈ, ਕਰਤਾਰਪੁਰ ਕਾਰੀਡੋਰ ਮੁਕੰਮਲ ਹੋਣ ਜਾ ਰਿਹੈ - ਪ੍ਰਧਾਨ ਮੰਤਰੀ ਮੋਦੀ
. . .  1 day ago
ਬੱਸ ਦੇ ਪਲਟਣ ਕਾਰਨ 9 ਲੋਕਾਂ ਦੀ ਮੌਤ
. . .  1 day ago
ਕੌਮਾਂਤਰੀ ਨਗਰ ਕੀਰਤਨ ਦੇ ਰਾਜਸਥਾਨ ਤੋਂ ਪੰਜਾਬ 'ਚ ਪ੍ਰਵੇਸ਼ ਕਰਨ 'ਤੇ ਹੋਇਆ ਜ਼ੋਰਦਾਰ ਸਵਾਗਤ
. . .  1 day ago
ਧਾਰਾ 370 ਨੂੰ ਹਟਾਉਣ ਮਗਰੋਂ ਜੰਮੂ-ਕਸ਼ਮੀਰ 'ਚ ਪ੍ਰਦਰਸ਼ਨ, ਫ਼ਾਰੂਕ ਅਬਦੁੱਲਾ ਦੀ ਭੈਣ ਅਤੇ ਧੀ ਹਿਰਾਸਤ 'ਚ
. . .  1 day ago
ਲੁਧਿਆਣਾ ਘੰਟਾ ਘਰ ਬੰਬ ਧਮਾਕਾ ਮਾਮਲੇ 'ਚ ਅਦਾਲਤ ਕੱਲ੍ਹ ਸੁਣਾਏਗੀ ਫ਼ੈਸਲਾ
. . .  1 day ago
ਸ਼ਿਮਲਾ 'ਚ ਲੱਗੇ ਭੂਚਾਲ ਦੇ ਝਟਕੇ
. . .  1 day ago
ਅਯੁੱਧਿਆ ਮਾਮਲੇ 'ਤੇ ਕੱਲ੍ਹ ਹੋਵੇਗੀ ਆਖ਼ਰੀ ਸੁਣਵਾਈ- ਚੀਫ਼ ਜਸਟਿਸ
. . .  1 day ago
ਜੇ ਪਰਾਲੀ ਨੂੰ ਸਾੜਨ ਤੋਂ ਰੋਕਣਾ ਹੈ ਤਾਂ ਕਿਸਾਨਾਂ ਨੂੰ ਪੈਦਾਵਾਰ 'ਤੇ 100 ਰੁਪਏ ਪ੍ਰਤੀ ਕੁਇੰਟਲ ਵਾਧੂ ਦੇਵੇ ਕੇਂਦਰ ਸਰਕਾਰ- ਕੈਪਟਨ
. . .  1 day ago
ਉੱਤਰ ਪ੍ਰਦੇਸ਼ 'ਚ ਕਾਂਗਰਸ ਨੂੰ ਝਟਕਾ, ਰਤਨਾ ਸਿੰਘ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਵੱਡੀ ਮਾਤਰਾ 'ਚ ਨਸ਼ੀਲੀਆਂ ਗੋਲੀਆਂ ਸਣੇ ਤਿੰਨ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਕਿਹਾ- ਆਰ. ਐੱਸ. ਐੱਸ. ਦਾ 'ਹਿੰਦੂ ਰਾਸ਼ਟਰ' ਵਾਲਾ ਬਿਆਨ ਗ਼ਲਤ
. . .  1 day ago
ਹਸਪਤਾਲ 'ਚ ਡੇਂਗੂ ਪੀੜਤਾਂ ਨੂੰ ਮਿਲਣ ਪਹੁੰਚੇ ਕੇਂਦਰੀ ਮੰਤਰੀ ਅਸ਼ਵਨੀ ਚੌਬੇ 'ਤੇ ਸੁੱਟੇ ਗਈ ਸਿਆਹੀ
. . .  1 day ago
ਲੜਕੇ ਨੇ ਗੋਲੀ ਮਾਰ ਕੇ ਆਪਣੇ ਪਿਓ ਨੂੰ ਕੀਤਾ ਜ਼ਖ਼ਮੀ
. . .  1 day ago
ਜਲੰਧਰ : ਪ੍ਰਕਾਸ਼ ਪੁਰਬ ਨੂੰ ਸਮਰਪਿਤ ਡਿਜੀਟਲ ਮਿਊਜ਼ੀਅਮ ਤੇ ਲਾਈਟ ਐਂਡ ਸਾਊਂਡ ਸ਼ੋਅ ਦਾ ਚੌਧਰੀ ਸੰਤੋਖ ਸਿੰਘ ਵਲੋਂ ਉਦਘਾਟਨ
. . .  1 day ago
ਕਾਰ ਅਤੇ ਬੱਸ ਵਿਚਾਲੇ ਹੋਈ ਭਿਆਨਕ ਟੱਕਰ 'ਚ ਬੱਚਿਆਂ ਸਣੇ 6 ਜ਼ਖ਼ਮੀ
. . .  1 day ago
ਪੀ.ਐੱਮ.ਸੀ. ਬੈਂਕ ਘੋਟਾਲਾ : ਪ੍ਰਦਰਸ਼ਨ ਮਗਰੋਂ ਖਾਤਾ ਧਾਰਕ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ, ਖਾਤੇ 'ਚ ਸਨ 90 ਲੱਖ ਰੁਪਏ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਨੇ ਫਾਹਾ ਲੈ ਕੇ ਕੀਤੀ ਜੀਵਨ ਲੀਲਾ ਸਮਾਪਤ
. . .  1 day ago
ਗੁਰਦੁਆਰਾ ਦੁੱਖ ਨਿਵਾਰਨ ਸਾਹਿਬ ਵਿਖੇ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ ਗੁਰੂ ਰਾਮਦਾਸ ਜੀ ਪ੍ਰਕਾਸ਼ ਦਿਹਾੜਾ
. . .  1 day ago
ਮਹਾਰਾਸ਼ਟਰ ਵਿਧਾਨ ਸਭਾ ਚੋਣਾਂ ਲਈ ਭਾਜਪਾ ਨੇ ਜਾਰੀ ਕੀਤਾ ਚੋਣ ਮਨੋਰਥ ਪੱਤਰ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ 485ਵੇਂ ਪ੍ਰਕਾਸ਼ ਪੁਰਬ ਮੌਕੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਜਾਏ ਸੁੰਦਰ ਜਲੌ ਬਣੇ ਖਿੱਚ ਦਾ ਕੇਂਦਰ
. . .  1 day ago
ਪੰਜਾਬ ਸਰਕਾਰ ਦੇ ਮੰਤਰੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੂੰ ਸੌਂਪੀ ਕੈਪਟਨ ਵਲੋਂ ਲਿਖੀ ਚਿੱਠੀ
. . .  1 day ago
ਐੱਸ.ਐੱਸ.ਪੀ ਦਫ਼ਤਰ ਦੇ ਬਾਹਰੋਂ ਮਿਲੀ ਇੱਕ ਅਧਖੜ ਉਮਰੇ ਵਿਅਕਤੀ ਦੀ ਲਾਸ਼
. . .  about 1 hour ago
ਭਾਰਤੀ ਖੇਤਰ 'ਚ ਬੀਤੀ ਰਾਤ ਮੁੜ ਦਾਖਲ ਹੋਇਆ ਡਰੋਨ
. . .  about 1 hour ago
ਅਕਾਲ ਤਖਤ ਸਾਹਿਬ ਦੇ ਜਥੇਦਾਰ ਨੂੰ ਮਿਲਣ ਪੁੱਜੇ ਕੈਪਟਨ ਦੇ ਦੋ ਮੰਤਰੀ
. . .  about 1 hour ago
ਉਤਰ ਪ੍ਰਦੇਸ਼ ਪੁਲਿਸ ਨੇ ਇਕ ਝਟਕੇ 'ਚ ਬੇਰੁਜ਼ਗਾਰ ਕੀਤੇ 25 ਹਜ਼ਾਰ ਹੋਮਗਾਰਡ ਜਵਾਨ
. . .  about 1 hour ago
ਐਫ.ਏ.ਟੀ.ਐਫ. ਦੀ ਬੈਠਕ 'ਚ ਪਾਕਿਸਤਾਨ ਮੁਸ਼ਕਿਲ 'ਚ, ਦੋਸਤ ਦੇਸ਼ਾਂ ਨੇ ਨਹੀਂ ਦਿੱਤਾ ਸਾਥ
. . .  26 minutes ago
ਅੱਜ ਦਾ ਵਿਚਾਰ
. . .  46 minutes ago
ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  2 days ago
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  2 days ago
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  2 days ago
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  2 days ago
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  2 days ago
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਸੰਗਰੂਰ

----ਪੰਜਾਬ ਸਕੂਲ ਸਿੱਖਿਆ ਬੋਰਡ---- 10ਵੀਂ ਦੇ ਨਤੀਜੇ 'ਚ ਕੁੜੀਆਂ ਨੇ ਮਾਰੀ ਬਾਜ਼ੀ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਜਮਾਤ ਦੇ ਐਲਾਨੇ ਨਤੀਜੇ 'ਚ ਜ਼ਿਲ੍ਹਾ ਸੰਗਰੂਰ ਦੇ ਮੈਰਿਟ 'ਚ ਆਏ 27 ਵਿਦਿਆਰਥੀਆਂ 'ਚੋਂ 21 ਲੜਕੀਆਂ ਨੇ ਬਾਜੀ ਮਾਰੀ ਹੈ | ਜ਼ਿਲ੍ਹਾ ਸਿੱਖਿਆ ਅਫਸਰ (ਸ.ਸ.) ਮੈਡਮ ਇੰਦੂ ਸਿਮਕ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਦੇ 19245 ਵਿਦਿਆਰਥੀਆਂ ਨੇ ਦਸਵੀਂ ਦੀ ਪ੍ਰੀਖਿਆ ਦਿੱਤੀ ਸੀ ਜਿਸ ਵਿਚ 8246 ਵਿਦਿਆਰਥੀ ਪਾਸ ਹੋਏ ਹਨ | ਜ਼ਿਲ੍ਹੇ ਦੀ ਪਾਸ ਪ੍ਰਤੀਸ਼ਤਤਾ 42.85 ਹੈ | ਜੇਕਰ ਮੈਰਿਟ ਸੂਚੀ 'ਚ ਸ਼ਾਮਲ ਵਿਦਿਆਰਥੀਆਂ ਦੀ ਗਿਣਤੀ ਦੇਖੀਏ ਤਾਂ ਜ਼ਿਲ੍ਹੇ ਨੇ ਤੀਜਾ ਸਥਾਨ ਪ੍ਰਾਪਤ ਕੀਤਾ ਹੈ ਪਰ ਪਾਸ ਪ੍ਰਤੀਸ਼ਤਤਾ 'ਚ ਜ਼ਿਲ੍ਹਾ ਸੰਗਰੂਰ ਫਾਡੀ ਰਿਹਾ ਹੈ | ਪੰਜਾਬ ਦੀ ਪਾਸ ਪ੍ਰਤੀਸ਼ਤਤਾ 57.50 ਹੈ | ਪਹਿਲੇ ਨੰਬਰ 'ਤੇ ਆਉਣ ਵਾਲੇ ਜ਼ਿਲ੍ਹੇ ਗੁਰਦਾਸਪੁਰ ਦੀ ਪਾਸ ਪ੍ਰਤੀਸ਼ਤਤਾ 86.97 ਹੈ ਜਦ ਸੰਗਰੂਰ ਦੀ 42.85 ਪ੍ਰਤੀਸ਼ਤਤ ਹੈ |
ਆਏ.ਏ.ਐਸ. ਬਣਨਾ ਚਾਹੁੰਦੀ ਹੈ ਮਨਪ੍ਰੀਤ ਕੌਰ
-ਗੌਰਮਿੰਟ ਸੀਨੀਅਰ ਸੈਕੰਡਰੀ ਸਕੂਲ ਪੁੰਨਾਵਾਲ ਦੀ ਮਨਪ੍ਰੀਤ ਕੌਰ ਜੋ ਇਕ ਮਜਦੂਰ ਦੀ ਲੜਕੀ ਹੋ ਕੇ ਨੇ ਦਸਵੀਂ ਦੀ ਪ੍ਰੀਖਿਆ 'ਚ 650 ਵਿਚੋਂ 633 ਅੰਕ ਪ੍ਰਾਪਤ ਕਰ ਕੇ ਜ਼ਿਲ੍ਹੇ ਵਿਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਜਦ ਕਿ ਪੰਜਾਬ ਪੱਧਰੀ ਮੈਰਿਟ ਸੂਚੀ 'ਚ 10 ਵਾਂ ਰੈਕ ਹੈ | ਮਨਪ੍ਰੀਤ ਕੌਰ ਜਿਸ ਦਾ ਪਿਤਾ ਮਜਦੂਰੀ ਕਰ ਕੇ ਪਰਿਵਾਰ ਦਾ ਪੇਟ ਪਾਲਦਾ ਹੈ ਅੱਠਵੀਂ ਪਾਸ ਹੈ ਪਰ ਮਨਪ੍ਰੀਤ ਕੌਰ ਆਈ.ਏ.ਐਸ. ਬਣ ਕੇ ਦੇਸ਼ ਦੀ ਸੇਵਾ ਕਰਨਾ ਚਾਹੁੰਦੀ ਹੈ | ਜ਼ਿਲ੍ਹਾ ਸਿੱਖਿਆ ਦਫਤਰ ਆਪਣੇ ਦਾਦਾ ਨਾਲ ਪਹੁੰਚੀ ਮਨਪ੍ਰੀਤ ਕੌਰ ਨੇ ਦੱਸਿਆ ਕਿ ਉਹ ਕਈ ਪ੍ਰੀਖਿਆਵਾਂ 'ਚੋਂ ਅਵਲ ਰਹੀ ਹੈ ਪਰ ਪਿਤਾ ਦੇ ਨਾਂਅ 'ਚ ਤਰੁੱਟੀ ਰਹਿਣ ਕਾਰਨ ਵਜੀਫਿਆਂ ਤੋਂ ਵਾਝੀ ਰਹਿ ਗਈ |
ਸੰਗਰੂਰ, (ਧੀਰਜ ਪਸ਼ੌਰੀਆ)-ਪ੍ਰੇਮ ਸਭਾ ਨੈਸ਼ਨਲ ਹਾਈ ਸਕੂਲ ਸੰਗਰੂਰ ਦੀ ਵਿਦਿਆਰਥਣ ਫਰਹੀਨ ਰਿਆਜ ਨੇ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜੇ 'ਚ 650 'ਚੋਂ 626 ਅੰਕ ਪ੍ਰਾਪਤ ਕਰ ਕੇ ਮੈਰਿਟ ਸੂਚੀ 'ਚ 17ਵਾਂ ਸਥਾਨ ਤੇ ਸੰਗਰੂਰ 'ਚ 7ਵਾਂ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮੈਡਮ ਸ਼ਾਂਤੀ ਹੰਸ ਨੇ ਦੱਸਿਆ ਕਿ ਲੜਕੀ ਪੜ੍ਹਨ'ਚ ਬਹੁਤ ਮਿਹਨਤੀ ਹੈ | ਘਰ ਦੀ ਆਰਥਿਕ ਹਾਲਤ ਠੀਕ ਨਾ ਹੋਣ ਕਾਰਨ ਇਸ ਲੜਕੀ ਤੋਂ 9ਵੀਂ ਜਮਾਤ ਤੋਂ ਕੋਈ ਫ਼ੀਸ ਨਹੀਂ ਲਈ ਜਾ ਰਹੀ | ਸਕੂਲ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਤੇ ਪਿ੍ੰਸੀਪਲ ਮੈਡਮ ਸ਼ਾਂਤੀ ਹੰਸ ਨੇ ਸਕੂਲ ਪੁੱਜੀ ਵਿਦਿਆਰਥਣ ਫਰਹੀਨ ਰਿਆਜ ਨੰੂ ਸ਼ੁੱਭਕਾਮਨਾਵਾਂ ਦਿੱਤੀਆਂ |
ਧੂਰੀ, (ਸੰਜੇ ਲਹਿਰੀ, ਸੁਖਵੰਤ ਭੁੱਲਰ) - ਸਰਕਾਰੀ ਹਾਈ ਸਕੂਲ ਪੁੰਨਾਵਾਲ਼ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਸ. ਭਗਵਾਨ ਸਿੰਘ ਨੇ ਦਸਵੀਂ ਜਮਾਤ ਦੀ ਪੰਜਾਬ ਸਕੂਲ ਸਿੱਖਿਆ ਬੋਰਡ ਦੀ ਮਾਰਚ 2017 ਪੀ੍ਰਖਿਆ ਵਿਚੋਂ ਮੈਰਿਟ ਸੂਚੀ ਵਿਚ ਸੰਗਰੂਰ ਜ਼ਿਲੇ੍ਹ ਵਿਚੋਂ ਪਹਿਲਾ ਅਤੇ ਸੂਬੇ ਵਿਚੋਂ 10ਵਾਂ ਰੈਂਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਂ ਰੌਸ਼ਨ ਕੀਤਾ ਹੈ | ਸਕੂਲ ਮੁਖੀ ਸ. ਹਰਜਿੰਦਰ ਸਿੰਘ ਅਤੇ ਸਮੂਹ ਸਟਾਫ਼ ਨੇ ਮਨਪ੍ਰੀਤ ਕੌਰ ਦੀ ਇਸ ਮਾਣ-ਮੱਤੀ ਪ੍ਰਾਪਤੀ 'ਤੇ ਉਸ ਨੂੰ ਵਧਾਈ ਦਿੱਤੀ |
ਅਹਿਮਦਗੜ੍ਹ, (ਮਹੋਲੀ, ਪੁਰੀ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਦਸਵੀਂ ਕਲਾਸ ਦੀ ਮੈਰਿਟ ਸੂਚੀ ਵਿਚ ਦਿਆਨੰਦ ਆਦਰਸ਼ ਵਿਦਿਆਲਾ ਅਹਿਮਦਗੜ੍ਹ ਦੇ ਵਿਦਿਆਰਥੀ ਜਤਿਨ ਸਿੰਗਲਾ ਸਪੁੱਤਰ ਮੀਨੂੰ ਸਿੰਗਲਾ ਨੇ 623/650 (95.85%) ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ 'ਚ ਨਾਮ ਦਰਜ ਕਰਦਿਆਂ ਸਕੂਲ ਦਾ ਨਾਮ ਰੌਸ਼ਨ ਕੀਤਾ | ਪਿ੍ੰਸੀਪਲ ਕੁਸਮ ਲਤਾ ਅਤੇ ਪ੍ਰਬੰਧਕੀ ਕਮੇਟੀ ਪ੍ਰਧਾਨ ਡਾ ਸੁਨੀਤ ਹਿੰਦ ਨੇ ਬੱਚੇ ਦਾ ਮੂੰਹ ਮਿੱਠਾ ਕਰਵਾਇਆ ਅਤੇ ਮਾਪਿਆ ਨੂੰ ਵਧਾਈ ਦਿੱਤੀ | ਇਸ ਮੌਕੇ ਕਮੇਟੀ ਪ੍ਰਧਾਨ ਡਾ ਸੁਨੀਤ ਹਿੰਦ, ਪਿ੍ੰਸੀਪਲ ਕੁਸਮ ਲਤਾ, ਮੈਨੇਜਰ ਡਾ ਵਿਕਾਸ ਹਿੰਦ, ਸਰਪ੍ਰਸਤ ਮਨੋਹਰ ਲਾਲ ਖੁਰਾਣਾ, ਰਾਜ ਕੁਮਾਰ ਹਿੰਦ, ਉਪ ਪ੍ਰਧਾਨ ਮੰਗਤ ਰਾਏ ਗੋਇਲ, ਸੈਕਟਰੀ ਵਿਵੇਕਸ਼ੀਲ, ਡਾ ਪੁਨੀਤ ਹਿੰਦ, ਸੁਰਿੰਦਰ ਸਿੰਗਲਾ, ਪਵਨ ਗੁਪਤਾ, ਅਸ਼ੋਕ ਕੁਮਾਰ ਆਦਿ ਹਾਜ਼ਰ ਸਨ |
ਸੰਦੌੜ, (ਗੁਰਪ੍ਰੀਤ ਸਿੰਘ ਚੀਮਾ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਦਸਵੀਂ ਕਲਾਸ ਦੇ ਐਲਾਨੇ ਨਤੀਜੇ 'ਚ ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਜਲਵਾਣਾ ਦੀ ਵਿਦਿਆਰਥਣ ਲਵਦੀਪ ਕੌਰ ਪੁੱਤਰੀ ਪਰਮਜੀਤ ਸਿੰਘ ਪਿੰਡ ਫਤਹਿਗੜ੍ਹ ਪੰਜਗਰਾਈਆਂ ਨੇ ਮੈਰਿਟ ਸੂਚੀ 'ਚ ਸਥਾਨ ਹਾਸਲ ਕਰਕੇ ਸਕੂਲ ਅਤੇ ਆਪਣੇ ਮਾਪਿਆਂ ਦਾ ਨ ਾਂਅ ਰੌਸ਼ਨ ਕੀਤਾ | ਪਿ੍ੰਸੀਪਲ ਹਰਗੁਰਪ੍ਰੀਤ ਕੌਰ ਨੇ ਦੱਸਿਆ ਕਿ ਸਕੂਲ ਦੀ ਹੋਣਹਾਰ ਵਿਦਿਆਰਥਣ ਲਵਦੀਪ ਕੌਰ ਨੇ 627 ਅੰਕ ਪ੍ਰਾਪਤ ਕਰਕੇ ਸਪੋਰਟਸ ਕੋਟੇ ਤਹਿਤ ਪੰਜਾਬ 'ਚੋਂ 16ਵਾਂ ਸਥਾਨ ਹਾਸਲ ਕੀਤਾ |
ਘਰਾਚੋਂ, (ਘੁਮਾਣ) - ਸਥਾਨਕ ਰਾਮ ਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਦਸਵੀਂ ਕਲਾਸ ਦੀ ਵਿਦਿਆਰਥਣ ਲਵਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਵਾਸੀ ਘਰਾਚੋਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜਿਆਂ 'ਚੋਂ 650 ਅੰਕਾਂ ਵਿਚੋਂ 633 ਅੰਕ ਪ੍ਰਾਪਤ ਕਰਕੇ ਪੰਜਾਬ ਦੀ ਮੈਰਿਟ ਸੂਚੀ ਵਿਚ ਦਸਵਾਂ ਰੈਂਕ ਅਤੇ ਜ਼ਿਲ੍ਹਾ ਸੰਗਰੂਰ ਵਿਚ ਪਹਿਲਾ ਸਥਾਨ ਹਾਸਿਲ ਕਰਕੇ ਸਥਾਨਕ ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ ਹੈ |
ਮਲੇਰਕੋਟਲਾ, (ਕੁਠਾਲਾ, ਪਾਰਸ ਜੈਨ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਦਸਵੀਂ ਦੇ ਨਤੀਜੇ ਦੀ ਮੈਰਿਟ ਸੂਚੀ 'ਚ ਸਬ ਡਵੀਜ਼ਨ ਮਲੇਰਕੋਟਲਾ ਦੇ 10 ਵਿਦਿਆਰਥੀਆਂ ਨੇ ਆਪਣੇ ਨਾਂਅ ਦਰਜ ਕਰਵਾਏ ਹਨ | ਇਹ ਸਾਰੇ ਹੋਣਹਾਰ ਵਿਦਿਆਰਥੀ ਤਹਿਸੀਲ ਦੇ ਨਿੱਜੀ ਸਕੂਲਾਂ ਨਾਲ ਸਬੰਧਿਤ ਹਨ | ਬੋਰਡ ਵੱਲੋਂ ਜਾਰੀ ਮੈਰਿਟ ਸੂਚੀ ਮੁਤਾਬਿਕ ਸਾਹਿਬਜ਼ਾਦਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੇਰਕੋਟਲਾ ਦਾ ਵਿਦਿਆਰਥੀ ਤਲਵਿੰਦਰ ਸਿੰਘ ਪੁੱਤਰ ਕਰਨੈਲ ਸਿੰਘ ਨੇ 633 ਅੰਕ (97.38 ਪ੍ਰਤੀਸ਼ਤ) ਪ੍ਰਾਪਤ ਕਰਕੇ ਜ਼ਿਲ੍ਹਾ ਸੰਗਰੂਰ 'ਚੋਂ ਪਹਿਲੇ ਸਥਾਨ 'ਤੇ ਆਏ ਤਿੰਨ ਹੋਣਹਾਰ ਵਿਦਿਆਰਥੀਆਂ ਵਿਚ ਅਪਣਾ ਨਾਂ ਦਰਜ ਕਰਵਾਇਆ ਹੈ | ਤਲਵਿੰਦਰ ਸਿੰਘ ਦਾ ਰਾਜ ਪੱਧਰੀ ਮੈਰਿਟ ਸੂਚੀ ਵਿਚ 10 ਵਾਂ ਰੈਂਕ ਹੈ | ਮਲੇਰਕੋਟਲਾ ਦੇ ਅਲਫਲਾਹ ਸਕੂਲ ਦੇ ਵਿਦਿਆਰਥੀ ਐਮਨ ਮਹਿਮੂਦ ਪੁੱਤਰੀ ਖ਼ਾਲਿਦ ਮਹਿਮੂਦ ਨੇ 650 ਅੰਕਾਂ ਵਿਚੋਂ 629 ਅੰਕ (96.77%) ਪ੍ਰਾਪਤ ਕਰਕੇ ਜ਼ਿਲੇ੍ਹ 'ਚੋਂ ਚੌਥੀ ਪੁਜ਼ੀਸ਼ਨ ਤੇ ਰਾਜ ਪੱਧਰੀ ਮੈਰਿਟ 'ਚ 14ਵਾਂ ਸਥਾਨ ਪ੍ਰਾਪਤ ਕੀਤਾ ਹੈ | ਸ੍ਰੀ ਗੁਰੂ ਹਰਕਿ੍ਸ਼ਨ ਪਬਲਿਕ ਸਕੂਲ ਜਲਵਾਣਾ ਦੀ ਵਿਦਿਆਰਥਣ ਲਵਦੀਪ ਕੌਰ ਪੁੱਤਰੀ ਪਰਮਜੀਤ ਸਿੰਘ 627 ਅੰਕ (96.46 ਪ੍ਰਤੀਸ਼ਤ) ਹਾਸਿਲ ਕਰਕੇ ਮੈਰਿਟ ਸੂਚੀ 'ਚ 16 ਵਾਂ ਸਥਾਨ ਪ੍ਰਾਪਤ ਕੀਤਾ | ਸਾਹਿਬਜ਼ਾਦਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੇਰਕੋਟਲਾ ਦੀ ਵਿਦਿਆਰਥਣ ਆਫ਼ਰੀਨ ਪੁੱਤਰੀ ਮੁਹੰਮਦ ਅਸਲਮ ਨੇ 626 ਅੰਕਾਂ (96.31 ਪ੍ਰਤੀਸ਼ਤ) ਨਾਲ ਮੈਰਿਟ ਸੂਚੀ 'ਚ 17 ਵੀਂ ਪੁਜ਼ੀਸ਼ਨ ਪ੍ਰਾਪਤ ਕੀਤੀ | ਗੁਰੂ ਨਾਨਕ ਪਬਲਿਕ ਸਕੂਲ ਭੋਗੀਵਾਲ ਦੇ ਵਿਦਿਆਰਥੀ ਚਮਨਦੀਪ ਸਿੰਘ ਪੁੱਤਰ ਅਵਤਾਰ ਸਿੰਘ ਨੇ 625 ਅੰਕ (96.15 ਪ੍ਰਤੀਸ਼ਤ) ਹਾਸਿਲ ਕਰਕੇ ਮੈਰਿਟ ਸੂਚੀ 'ਚ 18 ਵਾਂ ਸਥਾਨ ਪ੍ਰਾਪਤ ਕੀਤਾ | ਦਿਆ ਨੰਦ ਆਦਰਸ਼ ਸਕੂਲ ਵਿਦਿਆਲਿਆ ਅਹਿਮਦਗੜ੍ਹ ਦੇ ਵਿਦਿਆਰਥੀ ਜਤਿਨ ਸਿੰਗਲਾ ਪੁੱਤਰ ਸ੍ਰੀ ਦੀਪਕ ਸਿੰਗਲਾ ਅਤੇ ਅਲ ਫਲਾਹ ਸਕੂਲ ਮਲੇਰਕੋਟਲਾ ਦੇ ਵਿਦਿਆਰਥੀ ਮੁਹੰਮਦ ਸਮੀਰ ਪੁੱਤਰ ਸ਼ੌਕਤ ਅਲੀ ਨੇ 650 ਅੰਕਾਂ ਵਿਚੋਂ 623 (95.85%) ਅੰਕ ਪ੍ਰਾਪਤ ਕਰਕੇ ਮੈਰਿਟ 'ਚ ਕ੍ਰਮਵਾਰ 20 ਵਾਂ ਰੈਂਕ ਪ੍ਰਾਪਤ ਕੀਤਾ | ਅਲ ਫਲਾਹ ਸਕੂਲ ਮਲੇਰਕੋਟਲਾ ਦੀ ਵਿਦਿਆਰਥਣ ਤਸਨੀਮ ਪੁੱਤਰੀ ਮੁਹੰਮਦ ਯੂਨਸ ਨੇ 621 ਅੰਕਾਂ (95.54 ਪ੍ਰਤੀਸ਼ਤ) ਨਾਲ ਰਾਜ ਪੱਧਰੀ ਮੈਰਿਟ ਵਿਚ 22 ਵਾਂ ਰੈਂਕ ਪ੍ਰਾਪਤ ਕੀਤਾ |ਮਲੇਰਕੋਟਲਾ ਦੇ ਕਿਲਾ ਰਹਿਮਤਗੜ੍ਹ ਸਥਿਤ ਇਸਲਾਮੀਆ ਹਾਈ ਸਕੂਲ ਦੀ ਵਿਦਿਆਰਥਣ ਰਾਬੀਆ ਪੁੱਤਰੀ ਬਾਬੂ ਅਤੇ ਸਾਹਿਬਜ਼ਾਦਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੇਰਕੋਟਲਾ ਦੀ ਵਿਦਿਆਰਥਣ ਅਰਸ਼ਜੋਤ ਕੌਰ ਪੁੱਤਰੀ ਸ. ਕਰਮਜੀਤ ਸਿੰਘ ਨੇ 620 ਅੰਕਾਂ ( 95.38 ਪ੍ਰਤੀਸ਼ਤ) ਨਾਲ 23 ਵਾਂ ਰੈਂਕ ਪ੍ਰਾਪਤ ਕੀਤਾ ਹੈ | ਸਾਹਿਬਜ਼ਾਦਾ ਫ਼ਤਿਹ ਸਿੰਘ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਮਲੇਰਕੋਟਲਾ ਦੇ ਤਿੰਨ ਹੋਣਹਾਰ ਵਿਦਿਆਰਥੀਆਂ ਦੇ ਨਾਂ ਮੈਰਿਟ ਸੂਚੀ 'ਚ ਦਰਜ ਹੋਣ ਦਾ ਪਤਾ ਲੱਗਦਿਆਂ ਹੀ ਸਕੂਲ ਵਿਖੇ ਵਿਦਿਆਰਥੀਆਂ ਤੇ ਅਧਿਆਪਕਾਂ ਨੇ ਖ਼ੁਸ਼ੀ ਵਿਚ ਲੱਡੂ ਵੰਡੇ | ਇਸ ਮੌਕੇ ਆਪਣੇ ਮਾਪਿਆਂ ਨਾਲ ਸਕੂਲ ਪਹੁੰਚੇ ਤਿੰਨੇ ਵਿਦਿਆਰਥੀਆਂ ਨੂੰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅੰਤਿ੍ੰਗ ਕਮੇਟੀ ਮੈਂਬਰ ਤੇ ਸਾਹਿਬਜ਼ਾਦਾ ਐਜੂਕੇਸ਼ਨਲ ਟਰੱਸਟ ਚੇਅਰਮੈਨ ਜਥੇਦਾਰ ਜੈਪਾਲ ਸਿੰਘ ਮੰਡੀਆਂ ਤੇ ਸਕੂਲ ਪਿ੍ੰਸੀਪਲ ਸ. ਜੰਗ ਸਿੰਘ ਨਾਰੋਮਾਜਰਾ ਤੇ ਸਕੂਲ ਦੀ ਖ਼ਾਨਪੁਰ ਬਰਾਂਚ ਦੇ ਪਿ੍ੰਸੀਪਲ ਸ. ਬਲਜੀਤ ਸਿੰਘ ਟਿਵਾਣਾ ਨੇ ਲੱਡੂਆਂ ਨਾਲ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ | ਉੱਧਰ ਅਲ ਫਲਾਹ ਸਕੂਲ ਮਲੇਰਕੋਟਲਾ ਵਿਖੇ ਵੀ ਮੈਰਿਟ ਵਿਚ ਆਏ ਤਿੰਨੇ ਵਿਦਿਆਰਥੀਆਂ ਨੂੰ ਸਕੂਲ ਦੇ ਚੇਅਰਮੈਨ ਮੁਹੰਮਦ ਯਾਮੀਨ, ਮੈਨੇਜਰ ਸਾਬਰ ਅਲੀ ਜੁਬੈਰੀ ਤੇ ਵਾਇਸ ਪਿ੍ੰਸੀਪਲ ਮੁਹੰਮਦ ਸ਼ਕੀਲ ਨੇ ਮੂੰਹ ਮਿੱਠਾ ਕਰਵਾ ਕੇ ਮੁਬਾਰਕਬਾਦ ਦਿੱਤੀ |
ਸੂਲਰ ਘਰਾਟ, (ਸੁਖਮਿੰਦਰ ਸਿੰਘ ਕੁਲਾਰ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ ਦਸਵੀਂ ਦੇ ਨਤੀਜੇ ਵਿਚ ਜ਼ਿਲ੍ਹਾ ਸੰਗਰੂਰ ਦੇ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ 42.85 ਪ੍ਰਤੀਸ਼ਤ ਹੈ ਜਿਹੜੀ ਕਿ ਸਾਰੇ ਜ਼ਿਲਿ੍ਹਆਂ ਨਾਲੋਂ ਘੱਟ ਹੈ ਜਦ ਕਿ ਪਹਿਲੇ ਨੰਬਰ 'ਤੇ ਜ਼ਿਲ੍ਹਾ ਗੁਰਦਾਸਪੁਰ ਦੇ ਪਾਸ ਵਿਦਿਆਰਥੀਆਂ ਦੀ ਪ੍ਰਤੀਸ਼ਤਤਾ 86.97 ਪ੍ਰਤੀਸ਼ਤ ਹੈ | ਇਸ ਤੋਂ ਇਲਾਵਾ ਅੰਮਿ੍ਤਸਰ, ਤਰਨਤਾਰਨ, ਪਠਾਨਕੋਟ, ਫ਼ਿਰੋਜਪੁਰ, ਐਸ.ਬੀ.ਐਸ ਨਗਰ, ਹੁਸ਼ਿਆਰਪੁਰ, ਫ਼ਰੀਦਕੋਟ, ਕਪੂਰਥਲਾ, ਰੂਪਨਗਰ ਅਤੇ ਫ਼ਤਿਹਗੜ੍ਹ ਸਮੇਤ ਕੁਲ 11 ਜ਼ਿਲਿ੍ਹਆਂ ਦੇ ਹੀ 50 ਪ੍ਰਤੀਸ਼ਤ ਜਾਂ ਇਸ ਤੋਂ ਵੱਧ ਵਿਦਿਆਰਥੀ ਪਾਸ ਹੋਏ ਹਨ ਜਦ ਕਿ ਸੰਗਰੂਰ ਸਮੇਤ ਬਾਕੀ ਦੇ 11 ਜ਼ਿਲਿ੍ਹਆਂ ਦੇ ਅੱਧੇ ਵਿਦਿਆਰਥੀ ਵੀ ਪਾਸ ਨਹੀਂ ਹੋਏ | ਪੂਰੇ ਪੰਜਾਬ ਦੇ ਪਾਸ ਵਿਦਿਆਰਥੀਆਂ ਦੀ ਪਾਸ ਪ੍ਰਤੀਸ਼ਤਤਾ ਵੀ ਸਿਰਫ਼ 57.5 ਪ੍ਰਤੀਸ਼ਤ ਹੀ ਹੈ ਜਿਨ੍ਹਾਂ 'ਚੋਂ ਕੁੜੀਆਂ ਦੀ ਪਾਸ ਪ੍ਰਤੀਸ਼ਤਤਾ 63.97 ਪ੍ਰਤੀਸ਼ਤ ਹੈ ਜਦ ਕਿ ਮੁੰਡਿਆਂ ਦੀ ਪਾਸ ਪ੍ਰਤੀਸ਼ਤਤਾ 52.35 ਪ੍ਰਤੀਸ਼ਤ ਹੈ |
ਜੀ.ਐਚ.ਜੀ ਖ਼ਾਲਸਾ ਸਕੂਲ ਦੇ ਦੋ ਵਿਦਿਆਰਥੀ ਮੈਰਿਟ 'ਚ ਆਏ
ਅਹਿਮਦਗੜ੍ਹ, 22 ਮਈ (ਰਣਧੀਰ ਸਿੰਘ ਮਹੋਲੀ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਦਸਵੀਂ ਕਲਾਸ ਦੀ ਮੈਰਿਟ ਸੂਚੀ 'ਚ ਗੁਰੂ ਹਰਗੋਬਿੰਦ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਮੰਡੀ ਬਹਾਦਰਗੜ੍ਹ (ਲੁਧਿਆਣਾ) ਦੇ ਦੋ ਵਿਦਿਆਰਥੀਆਂ ਨੇ ਮੈਰਿਟ 'ਚ ਸਥਾਨ ਪ੍ਰਾਪਤ ਕੀਤਾ | ਸਕੂਲ ਦੀ ਵਿਦਿਆਰਥਣ ਇਸ਼ਮੀਤ ਕੌਰ ਨੇ 626/650 (96.31%) ਅੰਕ ਪ੍ਰਾਪਤ ਕਰਕੇ ਪੰਜਾਬ 'ਚੋ 17ਵਾਂ ਰੈਂਕ ਤੇ ਵਿਦਿਆਰਥੀ ਵਰਿੰਦਰ ਸਿੰਘ ਗੌਰ ਨੇ 623/650 (95.85%) ਅੰਕ ਲੈ ਕੇ ਪੰਜਾਬ 'ਚੋਂ 20 ਵਾਂ ਰੈਂਕ ਪ੍ਰਾਪਤ ਕੀਤਾ | ਪਿ੍ੰਸੀਪਲ ਹਰਦੇਵ ਸਿੰਘ ਸੇਖੋਂ ਤੇ ਪਿ੍ੰਸੀਪਲ ਮੈਡਮ ਗੁਰਸ਼ਰਨ ਕੌਰ, ਕਲਾਸ ਟੀਚਰ ਹਰਕਿੱਕ ਸਿੰਘ ਤੇ ਰਤਿੰਦਰਪਾਲ ਕੌਰ, ਮਾ.ਕੁਲਵੰਤ ਸਿੰਘ, ਸੀਤਾ ਦੇਵੀ, ਪ੍ਰਮਿੰਦਰ ਸਿੰਘ, ਪ੍ਰਵੀਨ ਜੈਨ, ਜਸ਼ਨਦੀਪ ਸਿੰਘ ਤੇ ਮਾਪਿਆਂ ਨੇ ਬੱਚਿਆਂ ਦਾ ਮੂੰਹ ਮਿੱਠਾ ਕਰਵਾਇਆ | ਸਕੂਲ ਪ੍ਰਬੰਧਕ, ਮੈਨੇਜਰ ਹਰਭਜਨ ਸਿੰਘ ਛਪਾਰ, ਸੈਕਟਰੀ ਗੁਰਮੀਤ ਸਿੰਘ ਛਪਾਰ, ਐਡਵੋਕੇਟ ਅਰਵਿੰਦ ਸਿੰਘ ਮਾਵੀ, ਜਗਜੀਤ ਸਿੰਘ ਸਹਾਰਣਮਾਜਰਾ, ਸੁਰਜੀਤ ਸਿੰਘ ਨੱਥੂਮਾਜਰਾ, ਕੁਲਵੰਤ ਸਿੰਘ ਮਾਰਕਫੈੱਡ, ਅਜੈਬ ਸਿੰਘ ਬੌੜਹਾਈ, ਜੱਗੀ ਸਹਾਰਣਮਾਜਰਾ ਆਦਿ ਨੇ ਬੱਚਿਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ |
ਖਨੌਰੀ, (ਰਾਜੇਸ਼ ਕੁਮਾਰ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ 10ਵੀਂ ਜਮਾਤ ਦੇ ਨਤੀਜਿਆਂ 'ਚ ਰੈਨਬੋ ਮਾਡਲ ਸਕੂਲ ਖਨੌਰੀ ਦੀ ਵਿਦਿਆਰਥਣ ਨੀਕਿਤਾ ਮਿੱਤਲ ਪੁੱਤਰੀ ਮਨੀ ਰਾਮ ਮਿੱਤਲ ਨੇ 625/650 ਅੰਕ ਹਾਸਲ ਕਰਕੇ ਮੈਰਿਟ ਸੂਚੀ 'ਚ ਜ਼ਿਲ੍ਹੇ 'ਚ 6ਵਾਂ, ਸੂਬੇ 'ਚ 18ਵਾਂ ਤੇ ਤਹਿਸੀਲ 'ਚ ਪਹਿਲਾ ਸਥਾਨ ਹਾਸਲ ਕੀਤਾ |
ਘਰਾਚੋਂ, (ਘੁਮਾਣ) - ਸਥਾਨਕ ਪਿੰਡ ਦੀ ਲੜਕੀ ਲਵਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਜਿਸ ਨੇ ਦਸਵੀਂ ਕਲਾਸ ਦੇ ਆਏ ਨਤੀਜਿਆਂ 'ਚ ਪੰਜਾਬ 'ਚੋਂ ਦਸਵਾਂ ਰੈਂਕ ਤੇ ਸੰਗਰੂਰ 'ਚੋਂ ਪਹਿਲਾ ਸਥਾਨ ਹਾਸਲ ਕੀਤਾ, ਰਾਮਦਾਸ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਹੈ | ਉਸ ਦੇ ਘਰ ਖ਼ੁਸ਼ੀਆਂ ਦਾ ਮਾਹੌਲ ਹੈ | ਉਸ ਦੀ ਮਾਤਾ ਬਲਜਿੰਦਰ ਕੌਰ ਖ਼ੁਸ਼ੀ 'ਚ ਖੀਵੀ ਹੋਈ ਆਏ ਗਏ ਲੋਕਾਂ ਦਾ ਮੂੰਹ ਮਿੱਠਾ ਕਰਵਾਉਣ 'ਚ ਰੁੱਝੀ ਹੋਈ ਹੈ | ਉਸ ਨੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਅਸੀਂ ਕਦੇ ਬੇਟੀ ਨਾਲ ਵਿਤਕਰਾ ਨਹੀਂ ਰੱਖਿਆ ਸਗੋਂ ਪੁੱਤਾਂ ਵਾਂਗ ਪਾਲੀ ਹੈ ਜਿਸ ਦੀ ਬਦੌਲਤ ਉਸ ਨੇ ਅੱਜ ਸਾਡੇ ਲਾਡ ਦਾ ਮੁੱਲ ਮੋੜ ਦਿੱਤਾ ਹੈ | ਲਵਦੀਪ ਕੌਰ ਨੇ ਕਿਹਾ ਕਿ ਮੈਂ ਨਾਨ ਮੈਡੀਕਲ ਸਟਰੀਮ 'ਚ ਪਲੱਸ ਟੂ ਕਰਨਾ ਚਾਹੰੁਦੀ ਹਾਂ ਤੇ ਅੱਗੇ ਉਸ ਨੇ ਦੱਸਿਆ ਕਿ ਮੇਰੀ ਰੁਚੀ ਜ਼ਿਆਦਾ ਫ਼ੈਸ਼ਨ ਡਿਜ਼ਾਇਨਿੰਗ ਖੇਤਰ 'ਚ ਜਾਣ ਦੀ ਹੈ |
ਘਰਾਚੋਂ, (ਘੁਮਾਣ)- ਪੰਜਾਬ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜਿਆਂ 'ਚੋਂ ਸਥਾਨਕ ਰਾਮ ਦਾਸ ਸੀਨੀਅਰ ਸੈਕੰਡਰੀ ਸਕੂਲ ਦੇ ਸੱਤ ਬੱਚੇ ਮੈਰਿਟ 'ਚ ਆਏ ਹਨ | ਜਿਨ੍ਹਾਂ 'ਚੋਂ ਇੱਕ ਬੇਟੀ ਲਵਦੀਪ ਕੌਰ ਨੇ ਪੰਜਾਬ 'ਚੋਂ ਦਸਵਾਂ ਰੈਂਕ ਪ੍ਰਾਪਤ ਕੀਤਾ ਤੇ ਜ਼ਿਲ੍ਹੇ 'ਚੋਂ ਪਹਿਲਾ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਪਿੰਡ ਦਾ ਨਾਂਅ ਰੌਸ਼ਨ ਕੀਤਾ | ਸਕੂਲ ਦੇ ਚੇਅਰਮੈਨ ਸੁਖਦੇਵ ਸਿੰਘ ਤੇ ਜਸਵੰਤ ਸਿੰਘ ਸਕੱਤਰ ਨੇ ਦੱਸਿਆ ਕਿ ਲਵਦੀਪ ਕੌਰ ਪੁੱਤਰੀ ਗੁਰਮੀਤ ਸਿੰਘ ਨੇ 633/650 ਅੰਕ, ਪ੍ਰਨੀਤ ਕੌਰ ਪੁੱਤਰੀ ਜਗਤਾਰ ਸਿੰਘ ਨੇ 625/650, ਸਮਨਪੀ੍ਰਤ ਕੌਰ ਪੁੱਤਰੀ ਜਸਵਿੰਦਰ ਸਿੰਘ ਨੇ 652/650, ਹਰਪ੍ਰੀਤ ਕੌਰ ਪੁੱਤਰੀ ਅੱਛਰਜੀਤ ਸਿੰਘ 624/650, ਜਸਪ੍ਰੀਤ ਕੌਰ ਪੁੱਤਰੀ ਮਲਕੀਤ ਸਿੰਘ 623/650, ਰਣਜੀਤ ਸਿੰਘ ਪੁੱਤਰ ਕਾਬਲ ਸਿੰਘ 622/650 ਅਤੇ ਵੀਰਪਾਲ ਕੌਰ ਪੁੱਤਰੀ ਚਮਕੌਰ ਸਿੰਘ ਨੇ 622/650 ਅੰਕ ਲੈ ਕੇ ਮੈਰਿਟ ਸੂਚੀ 'ਚ ਕ੍ਰਮਵਾਰ 10, 18, 18, 19, 20, 21, 21ਵਾਂ ਸਥਾਨ ਪ੍ਰਾਪਤ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ ਹੈ |
ਮਸਤੂਆਣਾ ਸਾਹਿਬ, (ਦਮਦਮੀ)-ਪਿੰਡ ਉਭਾਵਾਲ, ਕਾਂਝਲਾ, ਪੁੰਨਾਵਾਲ ਅਤੇ ਲੱਡਾ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜਿਆਂ 'ਚ ਆਪਣਾ ਨਾਂਅ ਮੈਰਿਟ ਸੂਚੀ 'ਚ ਦਰਜ ਕਰਵਾ ਕੇ ਆਪੋ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਂਅ ਰੌਸ਼ਨ ਕੀਤਾ | ਪਿੰਡ ਉਭਾਵਾਲ ਵਿਖੇ ਪ੍ਰਸ਼ਾਂਤੀ ਪਬਲਿਕ ਸਕੂਲ ਦੇ ਚੇਅਰਮੈਨ ਰਾਜੀਵ ਚਾਵਲਾ ਅਤੇ ਪਿ੍ੰਸੀਪਲ ਪੂਨਮ ਚਾਵਲਾ ਨੇ ਦੱਸਿਆ ਕਿ ਆਫ਼ਤਾਬ ਪੁੱਤਰ ਸੁਖਵਿੰਦਰ ਸਿੰਘ ਪਿੰਡ ਬਹਾਦਰਪੁਰ ਨੇ 95.54% ਅੰਕ ਪ੍ਰਾਪਤ ਕਰਕੇ 22ਵਾਂ ਰੈਂਕ ਹਾਸਲ ਕੀਤਾ | ਇਸੇ ਤਰ੍ਹਾਂ ਗੁਰੂ ਤੇਗ਼ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਕਾਂਝਲਾ ਦੇ ਵਿਦਿਆਰਥੀਆਂ ਅਮਨਪ੍ਰੀਤ ਕੌਰ ਪੁੱਤਰੀ ਰਣਜੀਤ ਸਿੰਘ ਨੇ 96.46% ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ 16ਵਾਂ ਤੇ ਅਮਨਜੋਤ ਕੌਰ ਪੁੱਤਰੀ ਸੁਖਜਿੰਦਰ ਸਿੰਘ ਨੇ ਪੰਜਾਬ 'ਚੋਂ 22ਵਾਂ ਰੈਂਕ ਪ੍ਰਾਪਤ ਕੀਤਾ | ਇਸੇ ਤਰ੍ਹਾਂ ਲੱਡਾ ਪਬਲਿਕ ਸਕੂਲ ਦੀ ਅਮਨਦੀਪ ਕੌਰ ਪੁੱਤਰੀ ਅਮਰਜੀਤ ਸਿੰਘ ਵਾਸੀ ਪੁੰਨਾਵਾਲ ਨੇ 96.62% ਅੰਕ ਪ੍ਰਾਪਤ ਕਰਕੇ 15 ਰੈਂਕ ਹਾਸਲ ਕੀਤਾ | ਉੱਧਰ ਸਰਕਾਰੀ ਸਕੂਲ ਪੁੰਨਾਂਵਾਲ ਦੇ ਮੁੱਖ ਅਧਿਆਪਕ ਹਰਜਿੰਦਰ ਸਿੰਘ ਨੇ ਦੱਸਿਆ ਕਿ ਸਕੂਲ ਦੀ ਵਿਦਿਆਰਥਣ ਮਨਪ੍ਰੀਤ ਕੌਰ ਪੁੱਤਰੀ ਭਗਵਾਨ ਸਿੰਘ ਵਾਸੀ ਪੁੰਨਾਵਾਲ ਨੇ ਦਸਵੀਂ ਦੀ ਪੀ੍ਰਖਿਆ 'ਚੋਂ 97.38% ਅੰਕ ਪ੍ਰਾਪਤ ਕਰਕੇ ਮੈਰਿਟ ਸੂਚੀ 'ਚ ਸੰਗਰੂਰ ਜ਼ਿਲ੍ਹੇ 'ਚੋਂ ਪਹਿਲਾ ਤੇ ਸੂਬੇ 'ਚੋਂ 10ਵਾਂ ਸਥਾਨ ਪ੍ਰਾਪਤ ਕੀਤਾ |
ਗੁਰੂ ਤੇਗ਼ ਬਹਾਦਰ ਕਾਲਜ ਫ਼ਾਰ ਵੁਮੈਨ ਦੇ ਨਤੀਜੇ ਰਹੇ ਸ਼ਾਨਦਾਰ
ਲਹਿਰਾਗਾਗਾ, 22 ਮਈ (ਅਸ਼ੋਕ ਗਰਗ) - ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਬਾਰ੍ਹਵੀਂ ਦੇ ਨਤੀਜੇ 'ਚੋਂ ਗੁਰੂ ਤੇਗ਼ ਬਹਾਦਰ ਕਾਲਜ ਫ਼ਾਰ ਵੁਮੈਨ ਲਹਿਲ ਖ਼ੁਰਦ ਦਾ ਨਤੀਜਾ 100 ਫ਼ੀਸਦੀ ਰਿਹਾ ਜਿਸ 'ਚ ਆਰਟਸ ਵਿਭਾਗ 'ਚੋਂ ਮਨਪ੍ਰੀਤ ਕੌਰ ਨੇ 87.77 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਬਲਜਿੰਦਰ ਕੌਰ ਨੇ 86.22 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਅਤੇ ਰਾਜਵਿੰਦਰ ਕੌਰ ਨੇ 85.33 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ, ਕਾਮਰਸ 'ਚੋਂ ਅਮਨਦੀਪ ਸ਼ਰਮਾ ਨੇ 83 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਮਨਪ੍ਰੀਤ ਕੌਰ ਨੇ 80.22 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ, ਸਿਮਰਨਜੀਤ ਕੌਰ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ | ਇਸ ਤੋਂ ਇਲਾਵਾ ਪੰਜਾਬੀ ਯੂਨੀਵਰਸਿਟੀ ਵੱਲੋਂ ਐਲਾਨੇ ਬੀ.ਏ. ਭਾਗ ਦੂਸਰਾ ਸਮੈਸਟਰ ਤੀਸਰਾ 'ਚ ਵੀ ਵਿਦਿਆਰਥਣਾਂ ਦੀ ਕਾਰਗੁਜ਼ਾਰੀ ਬਹੁਤ ਸ਼ਾਨਦਾਰ ਰਹੀ ਹੈ | ਵਿਦਿਆਰਥਣ ਰਾਜਿੰਦਰ ਕੌਰ ਨੇ 84.80 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਰਮਨਦੀਪ ਕੌਰ ਨੇ 84.40 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਕਿਰਨ ਕੁਮਾਰੀ ਨੇ 80 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਹਾਸਿਲ ਕੀਤਾ ਹੈ | ਬੀ.ਏ. ਭਾਗ ਤੀਸਰਾ ਸਮੈਸਟਰ ਪੰਜਵਾਂ ਦੀ ਵਿਦਿਆਰਥਣ ਰਾਜਵਿੰਦਰ ਕੌਰ ਨੇ 80.18 ਫ਼ੀਸਦੀ ਅੰਕ ਪ੍ਰਾਪਤ ਕਰਕੇ ਪਹਿਲਾ, ਸ਼ਿੰਦਰਪਾਲ ਕੌਰ ਨੇ 77.80 ਫ਼ੀਸਦੀ ਅੰਕ ਪ੍ਰਾਪਤ ਕਰਕੇ ਦੂਸਰਾ ਤੇ ਜਸਪਾਲ ਕੌਰ ਤੇ ਅੱਕੀ ਕੌਰ ਨੇ 76.80 ਫ਼ੀਸਦੀ ਅੰਕ ਪ੍ਰਾਪਤ ਕਰਕੇ ਤੀਸਰਾ ਸਥਾਨ ਪ੍ਰਾਪਤ ਕੀਤਾ ਹੈ | ਬੀ.ਕਾਮ ਦੇ ਨਤੀਜੇ 'ਚ ਭਾਗ ਦੂਸਰਾ ਦੀਆਂ ਵਿਦਿਆਰਥਣਾਂ ਰਮਨਦੀਪ ਕੌਰ, ਕਾਜਲ ਤੇ ਅਨੁਰੀਤ ਕੌਰ ਨੇ ਕ੍ਰਮਵਾਰ ਪਹਿਲਾ, ਦੂਜਾ ਤੇ ਤੀਜਾ ਸਥਾਨ ਪ੍ਰਾਪਤ ਕੀਤਾ ਤੇ ਭਾਗ ਪਹਿਲਾ 'ਚੋਂ ਗੁਰਦੀਪ ਕੌਰ, ਰਾਜਵਿੰਦਰ ਕੌਰ ਅਤੇ ਸਿਮਰਨ ਘਈ ਨੇ ਕ੍ਰਮਵਾਰ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕੀਤਾ | ਬੀ.ਸੀ.ਏ. ਭਾਗ ਤੀਜਾ ਵਿਚੋਂ ਹਰਪ੍ਰੀਤ ਕੌਰ ਨੇ ਪਹਿਲਾ, ਬਲਜਿੰਦਰ ਕੌਰ ਨੇ ਦੂਜਾ ਅਤੇ ਰਾਜਿੰਦਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ | ਪਿ੍ੰਸੀਪਲ ਮੈਡਮ ਰੀਤੂ ਗੋਇਲ ਨੇ ਵਿਦਿਆਰਥਣਾਂ ਨੂੰ ਵਧਾਈ ਦਿੱਤੀ ਤੇ ਚੇਅਰਮੈਨ ਰਾਜੇਸ਼ ਕੁਮਾਰ ਤੇ ਐਮ.ਡੀ. ਸ਼ਾਮ ਲਾਲ ਨੇ ਪੁਜੀਸ਼ਨਾਂ ਹਾਸਿਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ |
ਅਮਰਗੜ੍ਹ, (ਸੁਖਜਿੰਦਰ ਸਿੰਘ ਝੱਲ)-ਬਾਬਾ ਗੰਡਾ ਸਿੰਘ ਸੀਨੀਅਰ ਸੈਕੰਡਰੀ ਸਕੂਲ ਲਾਂਗੜੀਆਂ ਦੀ ਵਿਦਿਆਰਥਣ ਰਮਨਦੀਪ ਕੌਰ ਨੇ ਦਸਵੀਂ ਕਲਾਸ ਦੇ ਐਲਾਨੇ ਨਤੀਜੇ 'ਚ ਮਾਣਮੱਤੀ ਪ੍ਰਾਪਤੀ ਕਰਦਿਆਂ ਪੂਰੇ ਪੰਜਾਬ'ਚੋਂ 22ਵਾਂ ਸਥਾਨ ਹਾਸਲ ਕੀਤਾ ਹੈ | ਪੇਸ਼ੇ ਵਜੋਂ ਇਲੈਕਟ੍ਰੀਸ਼ਨ ਦਾ ਕੰਮ ਕਰਦੇ ਪਿ੍ਥੀ ਸਿੰਘ ਲਾਂਗੜੀਆਂ ਦੀ ਹੋਣਹਾਰ ਬੇਟੀ ਰਮਨਦੀਪ ਕੌਰ ਨੇ 650/621 ਅੰਕ ਪ੍ਰਾਪਤ ਕਰਕੇ ਆਪਣਾ, ਆਪਣੇ ਮਾਪਿਆਂ ਅਤੇ ਆਪਣੀ ਸੰਸਥਾ ਦਾ ਨਾਂਅ ਉੱਚਾ ਕੀਤਾ | ਪਿ੍ੰਸੀਪਲ ਹਰਕੰਵਲਜੀਤ ਕੌਰ ਤੇ ਸਰਪ੍ਰਸਤ ਜੱਗਾ ਸਿੰਘ ਨੇ ਬੱਚੀ ਦਾ ਮੂੰਹ ਮਿੱਠਾ ਕਰਵਾਉਂਦਿਆਂ ਰਮਨਦੀਪ ਕੌਰ ਦੇ ਮਾਪਿਆਂ ਨੂੰ ਵਧਾਈ ਦਿੱਤੀ | ਇਸ ਸਮੇਂ ਡਾਇਰੈਕਟਰ ਬਰਜਿੰਦਰ ਸਿੰਘ, ਵਾਈਸ ਪਿ੍ੰਸੀਪਲ ਜਗਤਾਰ ਸਿੰਘ ਲਾਂਗੜੀਆਂ, ਡਿਪਟੀ ਸੁਪਰਡੈਂਟ ਕਮਲਜੀਤ ਸਿੰਘ ਆਦਿ ਹਾਜ਼ਰ ਸਨ |
<br/>

ਸਕੂਲ ਵੈਨ ਦਰੱਖ਼ਤ ਨਾਲ ਟਕਰਾਈ-ਦਰਜਨ ਦੇ ਕਰੀਬ ਵਿਦਿਆਰਥੀ ਜ਼ਖ਼ਮੀ

ਜਾਖ਼ਲ, 22 ਮਈ (ਪ੍ਰਵੀਨ ਮਦਾਨ)-ਸਕੂਲੀ ਬੱਸਾਂ ਦੇ ਹਾਦਸੇ ਦਿਨ ਪ੍ਰਤੀ ਦਿਨ ਵਧਦੇ ਜਾ ਰਹੇ ਹਨ ਜੋ ਚਿੰਤਾ ਦਾ ਵਿਸ਼ਾ ਹੈ ਇਸ ਲਈ ਨਾ ਤਾਂ ਸਕੂਲ ਮੈਨੇਜਮੈਂਟ ਤੇ ਨਾ ਹੀ ਪ੍ਰਸ਼ਾਸਨ ਗੰਭੀਰ ਜਾਪਦਾ ਹੈ | ਇਸ ਦੀ ਤਾਜਾ ਉਦਾਹਰਨ ਜਾਖ਼ਲ ਦੇ ਬਿ੍ਜ ਲਾਲ ਜਿੰਦਲ ਡੀ.ਏ.ਵੀ. ਸਕੂਲ ਦੇ ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਵੱਲੋਂ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਹਰਚੰਦ ਸਿੰਘ ਭੁੱਲਰ)-ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਪੰਜਾਬ ਦੀ ਤਹਿਸੀਲ ਇਕਾਈ ਸੁਨਾਮ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਜਥੇਬੰਦੀ ਦੇ ਜ਼ਿਲ੍ਹਾ ਕਨਵੀਨਰ ਜੋਗਿੰਦਰ ਸਿੰਘ ਬੱਧਣ ਦੀ ਅਗਵਾਈ 'ਚ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਦੇ ਨਾਂਅ 'ਤੇ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਮੁਕੱਦਮਾ ਦਰਜ

ਧੂਰੀ, 22 ਮਈ (ਸੰਜੇ ਲਹਿਰੀ, ਸੁਖਵੰਤ ਭੁੱਲਰ)-ਥਾਣਾ ਸਦਰ ਧੂਰੀ ਦੀ ਪੁਲਿਸ ਵੱਲੋਂ ਨੇੜਲੇ ਪਿੰਡ ਕਾਂਝਲੀ ਦੇ ਰਹਿਣ ਵਾਲੇ ਕਰਮਪਾਲ ਪੁੱਤਰ ਸਵ. ਸੁਖਦੇਵ ਰਾਮ ਦੇ ਬਿਆਨਾਂ ਦੇ ਆਧਾਰ 'ਤੇ ਅਭਿਸ਼ੇਕ ਸ਼ਰਮਾ ਪੁੱਤਰ ਪਿ੍ਥੀ ਰਾਜ ਵਾਸੀ ਲੁਧਿਆਣਾ ਦੇ ਿਖ਼ਲਾਫ਼ ਕਰਮਪਾਲ ਦੇ ...

ਪੂਰੀ ਖ਼ਬਰ »

ਪੁਲਿਸ ਦੀ ਤੜਕਸਾਰ ਜੇਲ੍ਹ 'ਚ ਚੱਲੀ ਚੈਕਿੰਗ ਮੁਹਿੰਮ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਬੀਤੇ ਦਿਨੀਂ ਪੁਲਿਸ ਵੱਲੋਂ ਜ਼ਿਲ੍ਹਾ ਜੇਲ੍ਹ ਸੰਗਰੂਰ 'ਚ ਤੜਕਸਾਰ ਕੀਤੀ ਚੈਕਿੰਗ ਨੇ ਜੇਲ੍ਹ 'ਚ ਨਜ਼ਰਬੰਦ ਕੈਦੀਆਂ, ਗੈਗਸਟਰਾਂ ਦੀ ਸ਼ਾਮਤ ਲਿਆ ਕੇ ਰੱਖ ਦਿੱਤੀ | ਜ਼ਿਲ੍ਹਾ ਪੁਲਿਸ ਵੱਲੋਂ ਕੀਤੀ ਗੁਪਤ ਚੈਕਿੰਗ ...

ਪੂਰੀ ਖ਼ਬਰ »

ਤੰਗ ਹੋਏ ਲੋਕਾਂ ਨੇ ਪਾਵਰਕਾਮ ਵਿਰੁੱਧ ਕੱਢੀ ਭੜਾਸ

ਸੰਗਰੂਰ, 22 ਮਈ (ਬਿੱਟਾ, ਦਮਨ)-ਪੰਜਾਬ ਪਾਵਰ ਕਾਰਪੋਰੇਸ਼ਨ ਵੱਲੋਂ ਸ਼ਹਿਰ 'ਚ ਲਗਾਏ ਜਾ ਰਹੇ ਖੰਭਿਆਂ ਿਖ਼ਲਾਫ਼ ਪਟਿਆਲਾ ਗੇਟ ਦੀ ਕਿ੍ਸ਼ਨਾ ਬਸਤੀ (ਬਾੜਾ) ਦੇ ਵਸਨੀਕ ਉਸ ਵੇਲੇ ਵਿਰੋਧ 'ਚ ਖੜੋ ਗਏ, ਜਦ ਇਨ੍ਹਾਂ ਲੋਕਾਂ ਨੇ ਕਾਰਜਕਾਰੀ ਇੰਜੀਨੀਅਰ ਪਾਵਰ ਕਾਰਪੋਰੇਸ਼ਨ ਨੰੂ ...

ਪੂਰੀ ਖ਼ਬਰ »

ਤੰਗ ਹੋਏ ਲੋਕਾਂ ਨੇ ਪਾਵਰਕਾਮ ਵਿਰੁੱਧ ਕੱਢੀ ਭੜਾਸ

ਸੰਗਰੂਰ, 22 ਮਈ (ਬਿੱਟਾ, ਦਮਨ)-ਪੰਜਾਬ ਪਾਵਰ ਕਾਰਪੋਰੇਸ਼ਨ ਵੱਲੋਂ ਸ਼ਹਿਰ 'ਚ ਲਗਾਏ ਜਾ ਰਹੇ ਖੰਭਿਆਂ ਿਖ਼ਲਾਫ਼ ਪਟਿਆਲਾ ਗੇਟ ਦੀ ਕਿ੍ਸ਼ਨਾ ਬਸਤੀ (ਬਾੜਾ) ਦੇ ਵਸਨੀਕ ਉਸ ਵੇਲੇ ਵਿਰੋਧ 'ਚ ਖੜੋ ਗਏ, ਜਦ ਇਨ੍ਹਾਂ ਲੋਕਾਂ ਨੇ ਕਾਰਜਕਾਰੀ ਇੰਜੀਨੀਅਰ ਪਾਵਰ ਕਾਰਪੋਰੇਸ਼ਨ ਨੰੂ ...

ਪੂਰੀ ਖ਼ਬਰ »

ਨਾਇਬ ਤਹਿਸੀਲਦਾਰ ਵੱਲੋਂ ਸਰਕਾਰੀ ਸਕੂਲ ਤੇ ਨਗਰ ਪੰਚਾਇਤ ਦਫ਼ਤਰ ਦੀ ਅਚਨਚੇਤ ਚੈਕਿੰਗ

ਚੀਮਾ ਮੰਡੀ, 22 ਮਈ (ਜਸਵਿੰਦਰ ਸਿੰਘ ਸ਼ੇਰੋਂ) - ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਰਕਾਰੀ ਅਦਾਰਿਆਂ ਦੇ ਦਫ਼ਤਰਾਂ 'ਚ ਮੁਲਾਜ਼ਮਾਂ ਦੀ ਹਾਜ਼ਰੀ ਨੂੰ ਸਮੇਂ ਸਿਰ ਲਾਜ਼ਮੀ ਬਣਾਉਣ ਲਈ ਸਥਾਨਕ ਨਾਇਬ ਤਹਿਸੀਲਦਾਰ ਵੱਲੋਂ ਸਰਕਾਰੀ ਦਫ਼ਤਰਾਂ ਦੀ ਅਚਨਚੇਤ ਚੈਕਿੰਗ ...

ਪੂਰੀ ਖ਼ਬਰ »

36 ਬੋਤਲਾਂ ਸ਼ਰਾਬ ਸਮੇਤ 1 ਕਾਬੂ

ਅਮਰਗੜ੍ਹ, 22 ਮਈ (ਸੁਖਜਿੰਦਰ ਸਿੰਘ ਝੱਲ) - ਅਮਰਗੜ੍ਹ ਪੁਲਿਸ ਨੇ ਨਸ਼ਾ ਤਸਕਰਾਂ ਿਖ਼ਲਾਫ਼ ਸ਼ਿਕੰਜਾ ਕਸਦਿਆਂ ਇੱਕ ਵਿਅਕਤੀ ਨੂੰ 36 ਬੋਤਲਾਂ ਸ਼ਰਾਬ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਇੰਸ: ਬਲਜੀਤ ਸਿੰਘ ਸਪੈਸ਼ਲ ਹਾਊਸ ਅਫ਼ਸਰ ਅਮਰਗੜ੍ਹ ਨੇ ਦੱਸਿਆ ਕਿ ਗਿ੍ਫ਼ਤਾਰ ...

ਪੂਰੀ ਖ਼ਬਰ »

ਚਿੱਟ ਫ਼ੰਡ ਕੰਪਨੀਆਂ ਵਿਰੁੱਧ ਡੀ.ਸੀ. ਦਫ਼ਤਰ ਅੱਗੇ ਧਰਨਾ

ਸੰਗਰੂਰ, 22 ਮਈ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਨੌਜਵਾਨ ਭਾਰਤ ਸਭਾ ਦੀ ਅਗਵਾਈ ਹੇਠ ਬਣੀ ਚਿੱਟ ਫ਼ੰਡ ਕੰਪਨੀਆਂ ਵਿਰੋਧੀ ਐਕਸ਼ਨ ਕਮੇਟੀ ਵੱਲੋਂ ਸ਼ਹਿਰ ਅੰਦਰ ਰੋਸ ਮਾਰਚ ਕਰਨ ਉਪਰੰਤ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ 'ਚ ਧਰਨਾ ਦੇ ਕੇ ਰੋਸ ਮੁਜ਼ਾਹਰਾ ...

ਪੂਰੀ ਖ਼ਬਰ »

ਬੇਰੁਜ਼ਗਾਰ ਲਾਈਨਮੈਨ ਯੂਨੀਅਨ ਦੀ ਮੀਟਿੰਗ

ਸੰਗਰੂਰ, 22 ਮਈ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ) - ਬੇਰੁਜ਼ਗਾਰ ਲਾਈਨਮੈਨ ਯੂਨੀਅਨ ਜ਼ਿਲ੍ਹਾ ਸੰਗਰੂਰ ਦੀ ਮੀਟਿੰਗ ਸੂਬਾ ਪ੍ਰਧਾਨ ਪਿਰਮਲ ਸਿੰਘ ਐਮ.ਐਲ.ਏ. ਹਲਕਾ ਭਦੋੜ ਦੀ ਅਗਵਾਈ ਹੇਠ ਸਾਥੀਆਂ ਦੀਆ ਮੰਗਾਂ ਨੂੰ ਲੈ ਕੇ ਹੋਈ | ਇਸ ਸੰਬੰਧੀ ਹਰਪ੍ਰੀਤ ਸਿੰਘ ਖਾਲਸਾ ...

ਪੂਰੀ ਖ਼ਬਰ »

ਕਰੰਟ ਲੱਗਣ ਨਾਲ ਮੱਝ ਦੀ ਮੌਤ

ਕੌਹਰੀਆਂ, 22 ਮਈ (ਮਾਲਵਿੰਦਰ ਸਿੰਘ ਸਿੱਧੂ) - ਪਿੰਡ ਕੌਹਰੀਆਂ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਮੇਨ ਗੇਟ ਅੱਗੇ ਸਟਰੀਟ ਲਾਈਟ ਦੇ ਖੰਭੇ 'ਚ ਕਰੰਟ ਆਉਣ ਨਾਲ ਦੁਧਾਰੂ ਮੱਝ ਦੀ ਮੌਤ ਹੋਣ ਦਾ ਸਮਾਚਾਰ ਹੈ | ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਮੱਝ ਦੇ ਮਾਲਕ ...

ਪੂਰੀ ਖ਼ਬਰ »

ਯੁਵਕ ਮੇਲਾ ਕਰਵਾਇਆ

ਕੁੱਪ ਕਲਾਂ, 22 ਮਈ (ਰਵਿੰਦਰ ਸਿੰਘ ਬਿੰਦਰਾ)-ਸਰਕਾਰੀ ਸੀਨੀ. ਸੈਕੰਡਰੀ ਸਕੂਲ ਭੋਗੀਵਾਲ ਵਿਖੇ ਵਿਦਿਆਰਥੀਆਂ 'ਚ ਕਿੱਤਾ ਤੇ ਕਲਾ ਵਿਕਸਿਤ ਕਰਨ ਲਈ ਕੈਰੀਅਰ ਤੇ ਕਾੌਸਲਿੰਗ ਵਿਭਾਗ ਵੱਲੋਂ ਯੁਵਕ ਮੇਲਾ ਕਰਵਾਇਆ ਗਿਆ | ਇਸ ਮੌਕੇ ਮਹਿਕਪ੍ਰੀਤ ਕੌਰ ਸਰਕਾਰੀ ...

ਪੂਰੀ ਖ਼ਬਰ »

ਪਿੰਗਲਵਾੜਾ ਸੰਸਥਾ ਨੇ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਮਰੀਜ਼ ਨੂੰ ਪਰਿਵਾਰ ਨਾਲ ਮਿਲਾਇਆ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਪਿੰਗਲਵਾੜਾ ਬਰਾਂਚ ਅੰਮਿ੍ਤਸਰ ਦੇ ਭਾਈ ਪਿਆਰਾ ਸਿੰਘ ਵਾਰਡ 'ਚ ਇਕ ਇੰਦਰ ਸਿੰਘ ਨਾਂਅ ਦੇ ਮਰੀਜ਼ ਨੂੰ 5 ਨਵੰਬਰ 2011 'ਚ ਦਾਖਲ ਕੀਤਾ ਗਿਆ ਸੀ ਜਿਸ ਦੀ ਸੱਜੀ ਲੱਤ ਦੀ ਹੱਡੀ ਟੁੱਟੀ ਹੋਈ ਸੀ ਤੇ ਇਹ ਮਰੀਜ਼ ਮਾਨਸਿਕ ਤੌਰ 'ਤੇ ਪੇ੍ਰਸ਼ਾਨ ਸੀ | ...

ਪੂਰੀ ਖ਼ਬਰ »

ਅਕਾਲ ਅਕੈਡਮੀ ਫਤਹਿਗੜ੍ਹ ਵਿਖੇ ਮੁਫ਼ਤ ਮੈਡੀਕਲ ਕੈਂਪ ਲਗਾਇਆ

ਧਰਮਗੜ੍ਹ, 22 ਮਈ (ਗੁਰਜੀਤ ਸਿੰਘ ਚਹਿਲ)-ਅਕਾਲ ਅਕੈਡਮੀ ਫਤਹਿਗੜ੍ਹ ਗੰਢੂਆਂ ਵਿਖੇ ਕਲਗ਼ੀਧਰ ਟਰੱਸਟ ਬੜੂ ਸਾਹਿਬ ਦੇ ਉੱਦਮ ਸਦਕਾ ਨਿਸ਼ਕਾਮ ਸੇਵਾ ਸੁਸਾਇਟੀ ਪਟਿਆਲਾ ਦੇ ਸਹਿਯੋਗ ਨਾਲ ਸਵ. ਜਥੇ. ਜਸਵਿੰਦਰ ਸਿੰਘ ਲਾਲੀ ਫਤਹਿਗੜ੍ਹ ਦੀ ਨਿੱਘੀ ਤੇ ਪਿਆਰੀ ਯਾਦ ਨੂੰ ...

ਪੂਰੀ ਖ਼ਬਰ »

ਦਾਮਨ ਨੇ ਸੁਨਾਮ ਅੰਦਰ ਚੱਲ ਰਹੇ ਕੰਮਾਂ ਦਾ ਲਿਆ ਜਾਇਜ਼ਾ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਰੁਪਿੰਦਰ ਸਿੰਘ ਸੱਗੂ)-ਕਾਂਗਰਸ ਪਾਰਟੀ ਦੀ ਹਲਕਾ ਇੰਚਾਰਜ ਮੈਡਮ ਦਾਮਨ ਥਿੰਦ ਬਾਜਵਾ ਨੇ ਅੱਜ ਸੁਨਾਮ ਸ਼ਹਿਰ ਦੇ ਕਈ ਕੰਮਾਂ ਦਾ ਰਸਮੀ ਉਦਘਾਟਨ ਕਰਨ ਮੌਕੇ 'ਤੇ ਚੱਲ ਰਹੇ ਕੰਮਾਂ ਦਾ ਵੀ ਜਾਇਜ਼ਾ ਲਿਆ ਤੇ ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ...

ਪੂਰੀ ਖ਼ਬਰ »

ਸੀਨੀਅਰ ਸੈਕੰਡਰੀ ਸਕੂਲ ਮਾਝੀ ਵਿਖੇ ਯੁਵਕ ਮੇਲਾ ਕਰਵਾਇਆ

ਭਵਾਨੀਗੜ੍ਹ 22 ਮਈ (ਜਰਨੈਲ ਸਿੰਘ ਮਾਝੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਾਝੀ ਵਿਖੇ ਡਿਪਟੀ ਡਾਇਰੈਕਟਰ ਰਾਜ ਸਿੱਖਿਆ ਤੇ ਕਿੱਤਾ ਅਗਵਾਈ ਦੇ ਆਦੇਸ਼ ਅਨੁਸਾਰ ਕੱਲਸਟਰ ਭਵਾਨੀਗੜ੍ਹ ਦਾ ਕੈਰੀਅਰ ਗਾਈਡੈਂਸ ਯੁਵਕ ਮੇਲਾ ਪਿੰ੍ਰਸੀਪਲ ਮੈਡਮ ਸ਼ਿੰਦਰਪਾਲ ਕੌਰ ਦੀ ...

ਪੂਰੀ ਖ਼ਬਰ »

6 ਜੂਨ ਨੂੰ ਪਟਿਆਲੇ ਵਿਖੇ ਹੋਵੇਗੀ ਮਹਾਂ ਰੈਲੀ

ਸੰਗਰੂਰ, 22 ਮਈ (ਗਾਂਧੀ) - ਅੱਜ ਸੰਗਰੂਰ ਜ਼ਿਲ੍ਹਾ ਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚੇ ਦੀ ਅਹਿਮ ਮੀਟਿੰਗ ਮੋਰਚੇ ਦੇ ਆਗੂ ਭਗਤ ਸਿੰਘ ਭਗਤਾ ਦੀ ਅਗਵਾਈ ਹੇਠ ਹੋਈ | ਜਿਸ ਵਿਚ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਲਈ ਬਣਿਆ ਐਕਟ ਲਾਗੂ ਕਰਨ, ਐਕਟ ਵਿਚ ਠੇਕਾ ਮੁਲਾਜ਼ਮਾਂ ...

ਪੂਰੀ ਖ਼ਬਰ »

ਸੰਗਰੂਰ 'ਚ ਸਰਪੰਚ ਦੀ ਇਕ ਤੇ ਪੰਚਾਂ ਦੀਆਂ 27 ਖਾਲੀ ਸੀਟਾਂ ਤੇ ਗਰਾਮ ਪੰਚਾਇਤ ਦੀਆਂ ਜ਼ਿਮਨੀ ਚੋਣਾਂ 11 ਨੂੰ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)-ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਅਮਰਪ੍ਰਤਾਪ ਸਿੰਘ ਵਿਰਕ ਨੇ ਦੱਸਿਆ ਕਿ ਸੰਗਰੂਰ 'ਚ ਸਰਪੰਚ ਦੀ ਇਕ ਤੇ ਪੰਚਾਂ ਦੀਆਂ 27 ਖਾਲੀ ਹੋਈਆਂ ਸੀਟਾਂ ਤੇ ਗਰਾਮ ਪੰਚਾਇਤ ਦੀਆਂ ਜਿਮਨੀ ਚੋਣਾਂ 11 ਜੂਨ ਨੂੰ ਹੋਣਗੀਆਂ | ਉਨ੍ਹਾਂ ...

ਪੂਰੀ ਖ਼ਬਰ »

ਸ਼ਹਿਰ ਮੇਰੇ ਨੂੰ ਮਾਣ ਹੈ ਸੰਗਰੂਰ ਦੇ ਬੀ.ਐਸ.ਐਨ.ਐਲ. ਪਾਰਕ 'ਤੇ ਜਿਥੇ ਜੁੜਦਾ ਹੈ ਰੋਜ਼ ਸ਼ਾਮੀ ਮੇਲਾ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਸੰਗਰੂਰ ਦਾ ਬੀ.ਐਸ.ਐਨ.ਐਲ. ਪਾਰਕ ਅੱਜ ਸ਼ਹਿਰ ਦੇ ਬੱਚਿਆਂ ਤੋਂ ਲੈ ਕੇ ਬਜ਼ੁਰਗਾਂ ਤੱਕ ਸਭ ਦੀ ਪਸੰਦੀਦਾ ਜਗ੍ਹਾ ਬਣ ਚੁੱਕੀ ਹੈ | ਸ਼ਾਮ ਨੂੰ ਉੱਥੇ ਨਜ਼ਾਰਾ ਦੇਖਣ ਲਾਇਕ ਹੁੰਦਾ ਹੈ | ਸੰਗੀਤ ਦੀਆਂ ਧੁੰਨਾਂ ਜਗਦੀਆਂ ਰੌਸ਼ਨੀਆਂ ਤੇ ਰੰਗ ...

ਪੂਰੀ ਖ਼ਬਰ »

ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ 70 ਪਿੰਡਾਂ ਦੀ ਚੋਣ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ)-ਖੇਤੀਬਾੜੀ ਵਿਭਾਗ ਸੰਗਰੂਰ ਵੱਲੋਂ ਸਾਉਣੀ 2017 ਦੌਰਾਨ ਨਰਮੇ ਦੀ ਫ਼ਸਲ ਨੂੰ ਉਤਸ਼ਾਹਿਤ ਕਰਨ ਲਈ ਜ਼ਿਲ੍ਹੇ ਦੇ 70 ਪਿੰਡ ਚੁਣੇ ਗਏ ਹਨ ਜਿਨ੍ਹਾਂ 'ਚ ਕਿਸਾਨਾਂ ਨੂੰ ਸਮੇਂ-ਸਮੇਂ 'ਤੇ ਜਾਗਰੂਕ ਕਰਨ ਲਈ 35 ਸਕਾਊਟ ਅਤੇ 4 ਸੁਪਰਵਾਈਜ਼ਰ ...

ਪੂਰੀ ਖ਼ਬਰ »

ਨਹਿਰੀ ਸੜਕ ਨਿਰਮਾਣ ਦੇ ਅਧਵਾਟੇ ਰੁਕੇ ਕੰਮ ਤੋਂ ਲੋਕ ਦੁਖੀ

ਧੂਰੀ, 22 ਮਈ (ਸੁਖਵੰਤ ਸਿੰਘ ਭੁੱਲਰ)-ਹਲਕੇ ਦੇ ਦਿਹਾਤੀ ਖੇਤਰ ਦੀਆਂ ਖਸਤਾ ਹਾਲ ਿਲੰਕ ਸੜਕਾਂ ਲੋਕਾਂ ਲਈ ਵੱਡੀ ਸਮੱਸਿਆ ਸਾਬਤ ਹੋ ਰਹੀਆਂ ਹਨ ਜਿਸ ਵਿਚ ਮੁੱਖ ਆਵਾਜਾਈ ਵਾਲੀ ਕੋਟਲਾ ਬਰਾਂਚ ਦੀ ਨਹਿਰੀ ਪਟੜੀ ਦੀ ਸੜਕ ਦੇ ਨਿਰਮਾਣ ਦਾ ਕੰਮ ਅੱਧ-ਵਿਚਕਾਰ ਠੱਪ ਹੋਣ ਕਾਰਨ ...

ਪੂਰੀ ਖ਼ਬਰ »

5 ਕਿੱਲੋ ਭੁੱਕੀ ਤੇ ਨਕਦੀ ਸਮੇਤ ਕਾਬੂ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਹਰਚੰਦ ਸਿੰਘ ਭੁੱਲਰ)-ੁਲਿਸ ਥਾਣਾ ਸੁਨਾਮ ਸ਼ਹਿਰੀ ਨੇ ਇਕ ਵਿਅਕਤੀ ਨੂੰ ਪੰਜ ਕਿੱਲੋ ਭੁੱਕੀ, ਚੂਰਾ, ਪੋਸਤ ਤੇ ਕਰੀਬ ਪੋਣੇ ਤਿੰਨ ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸੁਨਾਮ ...

ਪੂਰੀ ਖ਼ਬਰ »

ਲੜਕੀਆਂ ਦੇ ਕਾਲਜ ਦਾ ਉਦਘਾਟਨ ਸਰਪੰਚ ਨੇ ਰੀਬਨ ਕੱਟ ਕੇ ਕੀਤਾ

ਜਾਖਲ, 22 ਮਈ (ਪ੍ਰਵੀਨ ਮਦਾਨ) - ਅੱਜ ਜਾਖ਼ਲ ਸ਼ਹਿਰ 'ਚ ਲੜਕੀਆਂ ਲਈ ਕਾਲਜ ਦਾ ਉਦਘਾਟਨ ਮਿਉਂਦ ਕਲਾਂ ਦੀ ਸਰਪੰਚ ਰੁਪਿੰਦਰ ਕੌਰ ਨੇ ਰੀਬਨ ਕੱਟ ਕੇ ਕੀਤਾ | ਇਸ ਦੌਰਾਨ ਉਨ੍ਹਾਂ ਕਿਹਾ ਕਿ ਹਰੇਕ ਕਸਬੇ 'ਚ ਲੜਕੀਆਂ ਲਈ ਅਲੱਗ ਕਾਲਜ ਹੋਣਾ ਬਹੁਤ ਜ਼ਰੂਰੀ ਹੈ ਤਾਂ ਕਿ ਲੜਕੀਆਂ ...

ਪੂਰੀ ਖ਼ਬਰ »

ਮੈਡਮ ਦਾਮਨ ਥਿੰਦ ਬਾਜਵਾ ਨੇ ਅੰਗਹੀਣ ਬੱਚਿਆਂ ਨੂੰ ਵੀਲ੍ਹਚੇਅਰਾਂ ਵੰਡੀਆਂ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਹਰਚੰਦ ਸਿੰਘ ਭੁੱਲਰ)-ਸੀਨੀਅਰ ਕਾਂਗਰਸੀ ਆਗੂ ਮੈਡਮ ਦਾਮਨ ਥਿੰਦ ਬਾਜਵਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਅਕਾਲਗੜ੍ਹ-ਚੱਠ ਨੱਕਟੇ ਦਾ ਦੌਰਾ ਕੀਤਾ ਤੇ ਪਿੰਡ ਅਕਾਲਗੜ੍ਹ ਦੇ ਇੱਕ ਪਰਿਵਾਰ ਦੇ ਦੋ ਅੰਗਹੀਣ ਬੱਚਿਆਂ ਨੂੰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਚਾਰ ਹਜ਼ਾਰ ਦੇ ਕਰੀਬ ਆਵਾਰਾ ਪਸ਼ੂ ਸੜਕਾਂ 'ਤੇ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ)-ਜ਼ਿਲ੍ਹੇ 'ਚ ਆਵਾਰਾ ਪਸ਼ੂਆਂ ਦੀ ਗਿਣਤੀ ਤੇਜੀ ਨਾਲ ਵੱਧ ਰਹੀ ਹੈ | ਇਕ ਆਂਕੜੇ ਮੁਤਾਬਿਕ ਇਸ ਸਮੇਂ ਚਾਰ ਹਜ਼ਾਰ ਦੇ ਕਰੀਬ ਪਸ਼ੂ ਸੜਕਾਂ 'ਤੇ ਘੁੰਮ ਰਹੇ ਹਨ, ਇਹ ਜਿੱਥੇ ਕਿਸਾਨਾਂ ਦੀਆਂ ਫ਼ਸਲਾਂ ਦਾ ਉਜਾੜਾ ਕਰ ਰਹੇ ਹਨ ਉੱਥੇ ਰੋਜ਼ਾਨਾ ...

ਪੂਰੀ ਖ਼ਬਰ »

ਦਰਜਾ 4 ਕਰਮਚਾਰੀਆਂ ਦੀਆਂ ਮੁਸ਼ਕਿਲਾਂ ਤੇ ਮੰਗਾਂ ਤੋਂ ਜਾਣੂ ਕਰਵਾਇਆ

ਧੂਰੀ, 22 ਮਈ (ਸੰਜੇ ਲਹਿਰੀ) - ਮੈਡੀਕਲ ਹੈਲਥ ਕਲਾਸ-4 ਯੂਨੀਅਨ ਇੰਟਕ ਪੰਜਾਬ ਦੇ ਪ੍ਰਧਾਨ ਸਤਪਾਲ ਧਾਲੀਵਾਲ ਦੀ ਅਗਵਾਈ 'ਚ ਸਿਹਤ ਵਿਭਾਗ 'ਚ ਨੌਕਰੀ ਕਰ ਰਹੇ ਦਸਵੀਂ ਪਾਸ ਦਰਜਾ-4 ਕਰਮਚਾਰੀਆਂ ਦੇ ਨਾਲ-ਨਾਲ ਸਮੂਹ ਦਰਜਾ-4 ਕਰਮਚਾਰੀਆਂ ਦੀਆਂ ਮੰਗਾਂ ਤੇ ਮੁਸ਼ਕਿਲਾਂ ਨੂੰ ਲੈ ...

ਪੂਰੀ ਖ਼ਬਰ »

ਹਿੰਦੀ ਅਧਿਆਪਕਾਂ ਦਾ ਸੈਮੀਨਾਰ

ਸੰਗਰੂਰ, 22 ਮਈ (ਚੌਧਰੀ ਨੰਦ ਲਾਲ ਗਾਂਧੀ) - ਮਨੁੱਖੀ ਸਰੋਤ ਵਿਕਾਸ ਮੰਤਰਾਲਾ ਭਾਰਤ ਸਰਕਾਰ ਦੇ ਨਿਰਦੇਸ਼ਾਂ ਅਧੀਨ ਕੇਂਦਰ ਹਿੰਦੀ ਸੰਸਥਾਨ ਦਿੱਲੀ ਵੱਲੋਂ ਜ਼ਿਲ੍ਹਾ ਸੰਗਰੂਰ ਦੇ ਸਰਕਾਰੀ ਸਕੂਲਾਂ ਦੇ ਹਿੰਦੀ ਅਧਿਆਪਕਾਂ ਦਾ ਸੈਮੀਨਾਰ ਲਗਾਇਆ ਗਿਆ | ਸੈਮੀਨਾਰ 'ਚ ...

ਪੂਰੀ ਖ਼ਬਰ »

ਕਿਸਾਨ ਯੂਨੀਅਨ ਮੈਦੇਵਾਸ ਇਕਾਈ ਦੀ ਚੋਣ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਹਰਚੰਦ ਸਿੰਘ ਭੁੱਲਰ) - ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੀ ਮੈਦੇਵਾਸ ਪਿੰਡ ਇਕਾਈ ਦੀ ਚੋਣ ਬਲਾਕ ਸੁਨਾਮ ਦੇ ਜਨਰਲ ਸਕੱਤਰ ਰਾਮਸ਼ਰਨ ਸਿੰਘ ਉਗਰਾਹਾਂ ਦੀ ਦੇਖ ਰੇਖ ਵਿਚ ਹੋਈ ਜਿਸ ਵਿਚ ਸਰਬਸੰਮਤੀ ਨਾਲ ਪ੍ਰਧਾਨ ਸਤਿਨਾਮ ਸਿੰਘ, ...

ਪੂਰੀ ਖ਼ਬਰ »

ਜੈਨ ਮਹਾਂਵੀਰ ਸੰਘ ਦਾ ਗਠਨ, ਰਮੇਸ਼ ਜੈਨ ਬਣੇ ਪ੍ਰਧਾਨ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਰੁਪਿੰਦਰ ਸਿੰਘ ਸੱਗੂ) - ਜੈਨ ਸਮਾਜ ਨੂੰ ਇੱਕਜੁੱਟ ਕਰ ਕੇ ਇਕ ਪਲੇਟਫਾਰਮ 'ਤੇ ਇਕੱਠਾ ਕਰਨ ਲਈ ਜੈਨ ਮਹਾਵੀਰ ਸੰਘ ਦਾ ਗਠਨ ਕੀਤਾ ਗਿਆ | ਬੀਤੀ ਰਾਤ ਹੋਈ ਇਕ ਮੀਟਿੰਗ 'ਚ ਜੈਨ ਸਮਾਜ ਦੇ ਕੰਮਾਂ ਤੇ ਹੋਰ ਸਹਿਧਰਮੀ ਭਾਈਆਂ ਦੇ ਸਹਿਯੋਗ ਸੰਬੰਧੀ ...

ਪੂਰੀ ਖ਼ਬਰ »

ਵਿਕਾਸ ਕਾਰਜਾਂ 'ਚ ਵਰਤੀ ਘਟੀਆ ਸਮੱਗਰੀ ਦੀ ਜਾਂਚ ਹੋਵੇਗੀ - ਹਰਪਾਲ ਚੀਮਾਂ

ਕੌਹਰੀਆਂ, 22 ਮਈ (ਮਾਲਵਿੰਦਰ ਸਿੰਘ ਸਿੱਧੂ)-ਅਕਾਲੀ-ਭਾਜਪਾ ਸਰਕਾਰ ਮੌਕੇ ਹੋਏ ਹਲਕੇ ਦੇ ਵਿਕਾਸ ਕਾਰਜਾਂ 'ਚ ਵਰਤੇ ਘਟੀਆ ਮੈਟੀਰੀਅਲ ਦੀ ਉੱਚ-ਪੱਧਰੀ ਜਾਂਚ ਕਰਵਾਈ ਜਾਵੇਗੀ | ਇਹ ਵਿਚਾਰ ਹਲਕਾ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾਂ ਨੇ ਪਿੰਡ ਉਭਿਆ 'ਚ ਪੱਤਰਕਾਰਾਂ ...

ਪੂਰੀ ਖ਼ਬਰ »

ਨੈਸ਼ਨਲ ਫੁੱਟਬਾਲ ਖਿਡਾਰਨ ਦਾ ਸਨਮਾਨ

ਸ਼ੇਰਪੁਰ, 22 ਮਈ (ਦਰਸ਼ਨ ਸਿੰਘ ਖੇੜੀ) - ਸਰਕਾਰੀ ਸੀਨੀ ਸੈਕੰਡਰੀ ਸਕੂਲ ਖੇੜੀ ਕਲਾਂ ਦੀ ਫੁੱਟਬਾਲ ਖਿਡਾਰਨ ਰਵਨੀਤ ਕੌਰ ਦਾ ਨੈਸ਼ਨਲ ਖੇਡਾਂ 'ਚ ਭਾਗ ਲੈਕੇ ਆਉਣ 'ਤੇ ਸਕੂਲ 'ਚ ਸਨਮਾਨ ਸਮਾਰੋਹ ਰੱਖਿਆ ਗਿਆ ਜਿਸ 'ਚ ਖਿਡਾਰਨ ਦਾ ਨੈਸ਼ਨਲ ਫੁੱਟਬਾਲ ਟੀਮ ਜੋ ਕਿ ਮੇਦਕ ...

ਪੂਰੀ ਖ਼ਬਰ »

ਯੁਵਕ ਮੇਲੇ 'ਚ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਲਿਆ ਭਾਗ

ਲਹਿਰਾਗਾਗਾ, 22 ਮਈ (ਅਸ਼ੋਕ ਗਰਗ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਲਹਿਰਾਗਾਗਾ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਸ਼੍ਰੀਮਤੀ ਇੰਦੂ ਸਿੰਮਕ ਦੀਆਂ ਹਦਾਇਤਾਂ ਅਨੁਸਾਰ ਪਿ੍ੰਸੀਪਲ ਮੁਕੇਸ਼ ਕੁਮਾਰ ਤੇ ਕਲੱਸਟਰ ਗਾਈਡੈਂਸ ਰਿਸੋਰਸ ਪਰਸਨ ਸੁਰਿੰਦਰ ...

ਪੂਰੀ ਖ਼ਬਰ »

ਨੀਮ ਹਕੀਮਾਂ ਵੱਲੋਂ ਖੋਲੇ੍ਹ ਹੱਡੀਆਂ ਦੇ ਹਸਪਤਾਲ ਆਮ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਕਰ ਰਹੇ ਨੇ ਖਿਲਵਾੜ

ਮਲੇਰਕੋਟਲਾ, 22 ਮਈ (ਕੁਠਾਲਾ) - ਮਲੇਰਕੋਟਲਾ ਸਮੇਤ ਸਮੁੱਚੇ ਪੰਜਾਬ ਅੰਦਰ ਨੀਮ ਹਕੀਮਾਂ ਵੱਲੋਂ ਖੋਲੇ੍ਹ ਹੱਡੀਆਂ ਦੇ ਸ਼ਰਤੀਆ ਇਲਾਜ ਕਰਨ ਦਾ ਦਾਅਵਾ ਕਰਨ ਵਾਲੇ ਹਸਪਤਾਲ ਆਮ ਲੋਕਾਂ ਦੀ ਸ਼ਰੇਆਮ ਲੁੱਟ ਦੇ ਨਾਲ ਨਾਲ ਲੋਕਾਂ ਦੀਆਂ ਜ਼ਿੰਦਗੀਆਂ ਨਾਲ ਖਿਲਵਾੜ ਕਰਨ ਦੇ ...

ਪੂਰੀ ਖ਼ਬਰ »

ਘਰ ਦੀ ਗ਼ਰੀਬੀ 'ਚ ਹੀ ਫਸ ਕੇ ਰਹਿ ਗਈ ਕਾਮੇਡੀ ਤੇ ਪੰਜਾਬੀ ਗਾਇਕ ਸਤਿਗੁਰ ਸੁਨਾਮੀ ਦੀ ਕਲਾਕਾਰੀ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਰੁਪਿੰਦਰ ਸਿੰਘ ਸੱਗੂ)-ਪੰਜਾਬ ਤੇ ਪੰਜਾਬੀ ਸਭਿਆਚਾਰ ਨੂੰ ਪੂਰੀ ਤਰ੍ਹਾਂ ਸਮਰਪਿਤ ਹੋ ਕਿ ਪੰਜਾਬੀ ਲੋਕ ਗਾਇਕੀ ਤੇ ਕਾਮੇਡੀ ਨਾਲ ਜੁੜੇ ਕੌਮੀ ਸ਼ਹੀਦ ਊਧਮ ਸਿੰਘ ਦੀ ਜਨਮ ਨਗਰੀ ਸੁਨਾਮ ਦੇ ਜੰਮਪਲ ਸਤਿਗੁਰ ਸੁਨਾਮੀ ਜੋਕਿ ਪਿਛਲੇ ਲੰਮੇ ...

ਪੂਰੀ ਖ਼ਬਰ »

ਮਜ਼ਦੂਰ ਮੁਕਤੀ ਮੋਰਚਾ ਨੇ ਲਗਾਇਆ ਥਾਣਾ ਧਰਮਗੜ੍ਹ ਅੱਗੇ ਧਰਨਾ

ਧਰਮਗੜ੍ਹ, 22 ਮਈ (ਗੁਰਜੀਤ ਸਿੰਘ ਚਹਿਲ)-ਮਜ਼ਦੂਰ ਮੁਕਤੀ ਮੋਰਚਾ ਵੱਲੋਂ ਥਾਣਾ ਧਰਮਗੜ੍ਹ ਅੱਗੇ ਧਰਨਾ ਲਗਾਇਆ ਗਿਆ | ਇਸ ਮੌਕੇ ਸੰਬੋਧਨ ਕਰਦਿਆਂ ਮਜ਼ਦੂਰ ਮੁਕਤੀ ਮੋਰਚਾ ਦੇ ਸੂਬਾਈ ਆਗੂ ਤੇ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਜ਼ਿਲ੍ਹਾ ਸਕੱਤਰ ਗੋਬਿੰਦ ਸਿੰਘ ਛਾਜਲੀ ਤੇ ...

ਪੂਰੀ ਖ਼ਬਰ »

ਕੈਂਬਰਿਜ ਇੰਟਰਨੈਸ਼ਨਲ ਸਕੂਲ ਦੇ ਵਿਦਿਆਰਥੀਆਂ ਵੱਲੋਂ ਲੋਕ ਸਭਾ ਦਾ ਦੌਰਾ

ਸੰਗਰੂਰ, 22 ਮਈ (ਸੁਖਵਿੰਦਰ ਸਿੰਘ ਫੁੱਲ) - ਕੈਂਬਰਿਜ ਇੰਟਰਨੈਸ਼ਨਲ ਸਕੂਲ ਸੰਗਰੂਰ ਦੇ ਵਿਦਿਆਰਥੀਆਂ ਨੇ ਬੀਤੇ ਦਿਨੀਂ ਭਾਰਤ ਦੀ ਪਾਰਲੀਮੈਂਟ (ਲੋਕ ਸਭਾ) ਦਾ ਦੌਰਾ ਕੀਤਾ ਗਿਆ | ਇਸ ਦੌਰਾਨ ਵਿਦਿਆਰਥੀਆਂ ਨੇ ਭਾਰਤ ਦੀਆਂ ਹੋਰ ਇਤਿਹਾਸਕ ਥਾਵਾਂ ਵੇਖੀਆਂ ਤੇ ਉਨ੍ਹਾਂ ...

ਪੂਰੀ ਖ਼ਬਰ »

30 ਦੇ ਬੰਦ ਨੂੰ ਲੈ ਕੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਬੈਠਕ

ਸੰਗਰੂਰ, 22 ਮਈ (ਧੀਰਜ ਪਸੌਰੀਆ) - 30 ਮਈ ਨੂੰ ਪੂਰੇ ਭਾਰਤ ਦੇ ਕੈਮਿਸਟਾਂ ਵੱਲੋਂ ਕੀਤੇ ਜਾ ਰਹੇ ਬੰਦ ਨੂੰ ਲੈ ਕੇ ਜ਼ਿਲ੍ਹਾ ਕੈਮਿਸਟ ਐਸੋਸੀਏਸ਼ਨ ਦੀ ਇਕ ਬੈਠਕ ਨਰੇਸ਼ ਜਿੰਦਲ ਦੀ ਪ੍ਰਧਾਨਗੀ ਹੇਠ ਹੋਈ | ਬੈਠਕ 'ਚ ਜ਼ਿਲ੍ਹੇ ਦੇ ਵੱਖ ਵੱਖ ਖੇਤਰਾਂ ਤੋਂ ਪੁੱਜੇ ਕੈਮਿਸਟਾਂ ...

ਪੂਰੀ ਖ਼ਬਰ »

ਤੰਬਾਕੂ ਮੁਕਤ ਪੰਜਾਬ ਮੁਹਿੰਮ ਤਹਿਤ ਜਾਗਰੂਕਤਾ ਵੈਨ ਰਵਾਨਾ

ਮਲੇਰਕੋਟਲਾ, 22 ਮਈ (ਪਾਰਸ ਜੈਨ, ਕੁਠਾਲਾ) - ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਵੱਲੋਂ ਨਸ਼ਿਆਂ ਨੂੰ ਜੜ੍ਹ ਤੋਂ ਖ਼ਤਮ ਕਰਨ ਲਈ ਅਰੰਭੀ ਜਾਗਰੂਕਤਾ ਮੁਹਿੰਮ ਤਹਿਤ ਸਥਾਨਕ ਸਿਵਲ ਹਸਪਤਾਲ ਵਿਖੇ ਤੰਬਾਕੂ ਵਿਰੋਧੀ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਵਿਸ਼ੇਸ਼ ...

ਪੂਰੀ ਖ਼ਬਰ »

ਸ਼ਹਿਰ 'ਚ ਤੁਰਦੀ ਫਿਰਦੀ ਮੁਫ਼ਤ ਜਲ ਸੇਵਾ ਸ਼ੁਰੂ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਹਰਚੰਦ ਸਿੰਘ ਭੁੱਲਰ) - ਸ਼ਹਿਰ ਦੀ ਉੱਘੀ ਸਮਾਜਸੇਵੀ ਸੰਸਥਾ ਮਾਂ ਚਿੰਤਪੂਰਨੀ ਸੇਵਾ ਸੰਮਤੀ ਵੱਲੋਂ ਪੈ ਰਹੀ ਅੱਤ ਦੀ ਗਰਮੀ ਨੂੰ ਵੇਖਦਿਆਂ ਸ਼ਹਿਰ 'ਚ ਪੀਣ ਵਾਲੇ ਪਾਣੀ ਦੀ ਇੱਕ ਤੁਰਦੀ ਫਿਰਦੀ ਮੁਫ਼ਤ ਜਲ ਸੇਵਾ ਸ਼ੁਰੂ ਕੀਤੀ ਗਈ ਹੈ | ਇਸ ...

ਪੂਰੀ ਖ਼ਬਰ »

ਗੋਡਿਆਂ ਦੀ ਦਵਾਈ ਪਟਿਆਲੇ 'ਚ ਅੱਜ ਮਿਲੇਗੀ-ਸਿੱਧੂ

ਜਲੰਧਰ, 22 ਮਈ (ਸਟਾਫ ਰਿਪੋਰਟਰ)-ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੁਰਵੈਦ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਗੋਡਿਆਂ ਦੀ ਦਵਾਈ ਪਟਿਆਲੇ 'ਚ ਅੱਜ ਮਿਲੇਗੀ-ਸਿੱਧੂ

ਜਲੰਧਰ, 22 ਮਈ (ਸਟਾਫ ਰਿਪੋਰਟਰ)-ਪ੍ਰਾਚੀਨ ਕਾਲ ਤੋਂ ਭਾਰਤ ਦੀ ਆਯੁਰਵੈਦ ਚਿਕਿਤਸਾ ਪ੍ਰਣਾਲੀ ਨਵੀਆਂ ਖੋਜਾਂ ਅਨੁਸਾਰ ਵੱਖ-ਵੱਖ ਬਿਮਾਰੀਆਂ ਲਈ ਰਾਮਬਾਣ ਸਾਬਤ ਹੋ ਰਹੀ ਹੈ | ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਦੇ ਐਮ. ਡੀ. ਰਣਦੀਪ ਸਿੱਧੂ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਰਿਕਾਰਡ ਨਾਲ ਛੇੜ-ਛਾੜ ਕਰਨ ਦੇ ਦੋਸ਼ਾਂ 'ਚ ਇੱਕ ਸਾਲ ਕੈਦ

ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਜੱਜ ਕੁਲਵਿੰਦਰ ਕੌਰ ਦੀ ਅਦਾਲਤ ਨੇ ਪੰਜਾਬ ਸਰਕਾਰ ਦੇ ਇਕ ਮੁਲਾਜ਼ਮ ਨੰੂ ਸਰਕਾਰੀ ਰਿਕਾਰਡ ਨਾਲ ਛੇੜਛਾੜ ਕਰਨ ਦੇ ਦੋਸ਼ਾਂ 'ਚ ਇੱਕ ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਪੁਲਿਸ ਸਿਟੀ ਥਾਣਾ ਸੰਗਰੂਰ ਵਿਖੇ 16 ਅਕਤੂਬਰ2014 ਨੰੂ ਦਰਜ ਮਾਮਲੇ ...

ਪੂਰੀ ਖ਼ਬਰ »

ਇਕ ਕਿੱਲੋ ਅਫ਼ੀਮ ਸਮੇਤ ਮੁਲਜ਼ਮ ਅੜਿੱਕੇ

ਮੂਣਕ, 22 ਮਈ (ਭਾਰਦਵਾਜ, ਸਿੰਗਲਾ)- ਜ਼ਿਲ੍ਹਾ ਪੁਲਿਸ ਮੁਖੀ ਵੱਲੋਂ ਵਿੱਢੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਥਾਣਾ ਮੂਣਕ ਦੀ ਪੁਲਿਸ ਨੇ ਦੋ ਵਿਅਕਤੀਆਂ ਕੋਲੋਂ ਇੱਕ ਕਿੱਲੋ ਅਫ਼ੀਮ ਫੜਨ ਦਾ ਦਾਅਵਾ ਪੇਸ਼ ਕੀਤਾ ਹੈ | ਜਾਣਕਾਰੀ ਦਿੰਦਿਆਂ ਥਾਣਾ ਮੁਖੀ ਹਰਵਿੰਦਰਪਾਲ ਸਿੰਘ ...

ਪੂਰੀ ਖ਼ਬਰ »

ਸਬਜ਼ੀ ਮੰਡੀ 'ਚ ਵਾਜਬ ਭਾਅ ਨਾ ਮਿਲਣ ਕਾਰਨ ਸਬਜ਼ੀ ਕਾਸ਼ਤਕਾਰ ਨਿਰਾਸ਼

ਸੰਗਰੂਰ, 22 ਮਈ (ਧੀਰਜ ਪਸ਼ੌਰੀਆ) - ਬੇਹੱਦ ਘਾਟੇ 'ਚ ਆਪਣੀ ਆਲੂ ਦੀ ਫ਼ਸਲ ਵੇਚ ਚੁੱਕੇ ਕਿਸਾਨਾਂ ਨੂੰ ਅਜੇ ਵੀ ਕਿਤੇ ਦੂਰ ਤੱਕ ਚੰਗੇ ਦਿਨ ਦਿਖਾਈ ਨਹੀਂ ਦੇ ਰਹੇ ਕਿਉਂਕਿ ਉਨ੍ਹਾਂ ਨੂੰ ਸਬਜ਼ੀ ਮੰਡੀਆਂ 'ਚ ਸਬਜ਼ੀ ਦੇ ਵਾਜਬ ਭਾਅ ਮਿਲਣਾ ਤਾਂ ਦੂਰ ਦੀ ਗੱਲ, ਐਨੇ ਨਿਗੂਣੇ ...

ਪੂਰੀ ਖ਼ਬਰ »

ਸੰਗਰੂਰ 'ਚ ਮਿਲਣਗੀਆਂ ਸਸਤੇ ਰੇਟਾਂ 'ਤੇ ਕੰਨ ਦੀਆਂ ਮਸ਼ੀਨਾਂ

ਲੁਧਿਆਣਾ, 22 ਮਈ (ਸਲੇਮਪੁਰੀ)-ਜੋ ਮਰੀਜ਼ ਘੱਟ ਸੁਣਨ ਦੀ ਵਜ੍ਹਾ ਨਾਲ ਪੇ੍ਰਸ਼ਾਨ ਹਨ ਤੇ ਕੰਨ ਦੀ ਬਿਹਤਰ ਕੁਆਲਿਟੀ ਦੀ ਮਸ਼ੀਨ ਬਹੁਤ ਮਹਿੰਗੀ ਹੋਣ ਕਰਕੇ ਖਰੀਦ ਨਹੀਂ ਸਕਦੇ, ਉਨ੍ਹਾਂ ਲਈ ਇਹ ਚੰਗੀ ਖ਼ਬਰ ਹੈ, ਕਿ ਮੈਕਸ ਕੰਪਨੀ ਦੁਆਰਾ ਜਰਮਨ ਤਕਨੀਕ ਆਧਾਰਿਤ ਕੰਨਾਂ ਦੀ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX