ਤਾਜਾ ਖ਼ਬਰਾਂ


ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  7 minutes ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 2 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 2 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 2 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 2 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 3 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 3 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 3 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 4 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 4 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 3 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 4 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 5 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 5 hours ago
ਸਲਾਣਾ, 16 ਅਕਤੂਬਰ (ਗੁਰਚਰਨ ਸਿੰਘ ਜੰਜੂਆ)- ਸੀਨੀਅਰ ਆਈ. ਏ. ਐੱਸ. ਅਧਿਕਾਰੀ ਰਾਜੀ. ਪੀ. ਸ੍ਰੀਵਾਸਤਵਾ ਨੇ ਅੱਜ 'ਅਜੀਤ' ਨਾਲ ਵਿਸ਼ੇਸ਼ ਗੱਲਬਾਤ ਕਰਦਿਆਂ ਕਿਹਾ ਕਿ ਜ਼ਿਲ੍ਹਾ ਫਤਹਿਗੜ੍ਹ ਸਾਹਿਬ...
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 5 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 6 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 6 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 6 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 6 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 6 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 7 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 7 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 8 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 8 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 8 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 9 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 9 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 8 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 9 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 9 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 10 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 9 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 10 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 10 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 11 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 11 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 11 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 11 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 11 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 11 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 12 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  about 1 hour ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਐੱਨ. ਜੀ. ਟੀ. ਨੇ ਪੰਜਾਬ, ਹਰਿਆਣਾ ਅਤੇ ਯੂ. ਪੀ. ਤੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਕੀਤੀ ਕਾਰਵਾਈ 'ਤੇ ਮੰਗੀ ਰਿਪੋਰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਬਠਿੰਡਾ /ਮਾਨਸਾ

ਬਠਿੰਡਾ ਜ਼ਿਲ੍ਹੇ ਦੇ ਦਸਵੀਂ ਕਲਾਸ ਦੇ ਨਤੀਜਿਆਂ 'ਚ ਲੜਕੀਆਂ ਦੀ ਸਰਦਾਰੀ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਦਸਵੀਂ ਕਲਾਸ ਦੇ ਨਤੀਜਿਆਂ ਦੀ ਮੈਰਿਟ 'ਚ ਬਠਿੰਡਾ ਜ਼ਿਲ੍ਹੇ ਦੀਆਂ 8 ਵਿਦਿਆਰਥਣਾਂ ਸਮੇਤ 9 ਵਿਦਿਆਰਥੀਆਂ ਨੇ ਆਪਣਾ ਨਾਮ ਲਿਖਵਾਇਆ | ਜਿਲ੍ਹੇ ਦੇ ਪਹਿਲੇ ਤਿੰਨੇ ਸਥਾਨਾਂ 'ਤੇ ਲੜਕੀਆਂ ਨੇ ਕਬਜ਼ਾ ਕਰਦਿਆਂ ਮੁੜ ਸਰਦਾਰੀ ਕਾਇਮ ਕੀਤੀ ਹੈ | ਤਿੰਨੋਂ ਲੜਕੀਆਂ ਸਰਕਾਰੀ ਸਕੂਲਾਂ ਨਾਲ ਸਬੰਧਿਤ ਹਨ | ਕੋਟਫੱਤਾ ਪਿੰਡ ਦੀ ਲੜਕੀ ਕਰਮਦੀਪ ਕੌਰ ਨੇ ਪਹਿਲਾ ਸਥਾਨ ਹਾਸਲ ਕਰਕੇ ਜ਼ਿਲ੍ਹੇ 'ਚੋਂ ਟੌਪ ਕਰਿਆ ਹੈ | ਸੂਬੇ ਦੀ ਮੈਰਿਟ ਲਿਸਟ 'ਚ 38ਵੇਂ ਸਥਾਨ 'ਤੇ ਰਹੀ ਬਠਿੰਡਾ ਜ਼ਿਲ੍ਹੇ ਦੀ ਟੌਪਰ ਵਿਦਿਆਰਥਣ ਕਰਮਦੀਪ ਕੌਰ ਪੁੱਤਰੀ ਸੁਖਦੀਪ ਸਿੰਘ, ਸ਼ਹੀਦ ਸਿਪਾਹੀ ਦਰਸ਼ਨ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਫੱਤਾ ਨੇ 650 ਵਿਚੋਂ 632 ਅੰਕ ਲਏ ਹਨ ਅਤੇ ਉਸ ਨੇ 97.23 ਫ਼ੀਸਦੀ ਨੰਬਰਾਂ ਨਾਲ 11ਵਾਂ ਰੈਂਕ ਪ੍ਰਾਪਤ ਕੀਤਾ ਹੈ | ਹਰਪ੍ਰੀਤ ਕੌਰ ਪੁੱਤਰੀ ਹਰਨਰਾਇਣ ਸਿੰਘ, ਖ਼ਾਲਸਾ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਤਲਵੰਡੀ ਸਾਬੋ ਨੇ 631/650 ਅੰਕਾਂ ਨਾਲ ਮੈਰਿਟ 'ਚ 56ਵਾਂ ਸਥਾਨ ਹਾਸਲ ਕੀਤਾ ਹੈ | ਹਰਪ੍ਰੀਤ ਕੌਰ ਨੇ 97.08 ਪ੍ਰਤੀਸ਼ਤ ਅੰਕ ਲੈ ਕੇ ਜ਼ਿਲ੍ਹੇ 'ਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ | ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਭਾਈਰੂਪਾ ਦੀ ਪ੍ਰਦੀਪ ਕੌਰ ਨੇ 625/650 ਅੰਕਾਂ ਨਾਲ 18ਵਾਂ ਰੈਂਕ ਪ੍ਰਾਪਤ ਕਰਕੇ ਜ਼ਿਲ੍ਹੇ ਭਰ 'ਚੋਂ ਤੀਸਰਾ ਸਥਾਨ ਪ੍ਰਾਪਤ ਕੀਤਾ | ਮੈਰਿਟ 'ਚ ਪ੍ਰਦੀਪ ਕੌਰ ਨੂੰ 160ਵਾਂ ਸਥਾਨ ਮਿਲਿਆ | ਇਸੇ ਤਰ੍ਹਾਂ ਜ਼ਿਲ੍ਹੇ ਵਿਚੋਂ ਚੌਥੇ ਸਥਾਨ 'ਤੇ ਰਹੇ ਰਣਬੀਰ ਸਿੰਘ ਪੁੱਤਰ ਜਗਤਾਰ ਸਿੰਘ (ਬਾਬਾ ਫ਼ਰੀਦ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਠਿੰਡਾ) ਨੇ 624 (96.00 ਫ਼ੀਸਦੀ) ਅੰਕਾਂ ਨਾਲ ਮੈਰਿਟ ਵਿਚ 195ਵਾਂ ਅਤੇ 19ਵਾਂ ਰੈਂਕ, ਮੁਸਕਾਨ ਰਾਣੀ ਪੁੱਤਰੀ ਪਵਨ ਕੁਮਾਰ (ਸਰਸਵਤੀ ਸੀਨੀਅਰ ਸੈਕੰਡਰੀ ਸਕੂਲ ਮੌੜ ਮੰਡੀ) ਨੇ 623 ਅੰਕਾਂ (95.85 ਫ਼ੀਸਦੀ) ਨਾਲ 226ਵਾਂ ਸਥਾਨ 'ਤੇ 20ਵਾਂ ਰੈਂਕ, ਅੰਜਲੀ ਪੁੱਤਰੀ ਸੰਜੀਵ ਕੁਮਾਰ (ਲਾਲਾ ਕਸਤੂਰੀ ਲਾਲ ਸਰਵ ਹਿੱਤਕਾਰੀ ਸੀਨੀਅਰ ਸੈਕੰਡਰੀ ਵਿੱਦਿਆ ਮੰਦਰ, ਮਹਿਰਾਜ ਰੋਡ, ਰਾਮਪੁਰਾ ਫੂਲ) ਨੇ 623 ਅੰਕਾਂ (95.85 ਫ਼ੀਸਦੀ) ਨਾਲ 20ਵਾਂ ਰੈਂਕ ਤੇ ਮੈਰਿਟ ਵਿਚ 230ਵਾਂ ਸਥਾਨ, ਕਸਿਸ਼ ਅਗਰਵਾਲ ਪੁੱਤਰੀ ਸੋਮ ਦੱਤ, (ਓਮ ਪ੍ਰਕਾਸ਼ ਬਚਨੀ ਦੇਵੀ ਸਰਵਹਿੱਤਕਾਰੀ ਸੀਨੀਅਰ ਸੈਕੰਡਰੀ ਸਕੂਲ ਵਿੱਦਿਆ ਮੰਦਰ ਰੋਡ ਮੌੜ ਮੰਡੀ) ਨੇ 621 ਅੰਕ (95.54 ਫ਼ੀਸਦੀ) ਨਾਲ 22ਵਾਂ ਅਤੇ ਮੈਰਿਟ ਵਿਚ 298 ਵਾਂ ਸਥਾਨ, ਪਿ੍ਯੰਕਾ ਪੁੱਤਰੀ ਸਤਪਾਲ (ਜੈ ਤੁਲਸੀ ਅਨੁਵਰਤ ਪਬਲਿਕ ਸਕੂਲ ਰਾਮਪੁਰਾ ਫੂਲ) ਨੇ 621 ਅੰਕ (95.54 ਫ਼ੀਸਦੀ) ਨਾਲ 22ਵਾਂ ਰੈਂਕ ਤੇ 302 ਵਾਂ ਸਥਾਨ ਅਤੇ ਨੀਤੀਸ਼ਾ ਪੁੱਤਰੀ ਬਿੰਦਰਪਾਲ, (ਓਮ ਪ੍ਰਕਾਸ਼ ਬਚਨੀ ਦੇਵੀ ਸਰਵਹਿੱਤਕਾਰੀ ਸਕੂਲ ਮੌੜ ਮੰਡੀ) ਨੇ 620 ਅੰਕਾਂ (95.38 ਪ੍ਰਤੀਸਤ) ਨਾਲ 23ਵਾਂ ਰੈਂਕ ਅਤੇ ਮੈਰਿਟ ਵਿਚ 332ਵਾਂ ਸਥਾਨ ਹਾਸਲ ਕਰਕੇ ਆਪਣਾ, ਆਪਣੇ ਮਾਤਾ-ਪਿਤਾ, ਸਕੂਲ ਅਤੇ ਬਠਿੰਡਾ ਜ਼ਿਲ੍ਹੇ ਦਾ ਮਾਣ ਵਧਾਇਆ ਹੈ | ਬਠਿੰਡਾ ਸ਼ਹਿਰ ਦੇ ਸਰਕਾਰੀ-ਪ੍ਰਾਈਵੇਟ ਸਕੂਲਾਂ ਤੋਂ ਇਲਾਵਾ ਆਦਰਸ਼ ਸਕੂਲ ਨਤੀਜਿਆਂ ਵਿਚ ਪੱਛੜ ਗਏ ਹਨ, ਜਿਨ੍ਹਾਂ ਦਾ ਕੋਈ ਵੀ ਵਿਦਿਆਰਥੀ ਮੈਰਿਟ ਵਿਚ ਜਗ੍ਹਾਂ ਨਹੀਂ ਬਣਾ ਸਕਿਆ | ਖੁਸ਼ਬੀਰ ਸਿੰਘ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਬਠਿੰਡਾ ਅਤੇ ਹਰਨੇਕ ਸਿੰਘ ਡਿਪਟੀ ਜਿਲ੍ਹਾ ਸਿੱਖਿਆ ਅਫ਼ਸਰ ਨੇ ਦੱਸਿਆ ਕਿ ਇਸ ਸਾਲ ਜ਼ਿਲ੍ਹੇ ਭਰ ਵਿਚੋਂ 13771 ਵਿਦਿਆਰਥੀ ਦਸਵੀਂ ਦੀ ਸਲਾਨਾ ਪ੍ਰੀਖਿਆ ਵਿਚ ਬੈਠੇ ਸਨ, ਜਿਨ੍ਹਾਂ ਵਿਚੋਂ 6570 ਵਿਦਿਆਰਥੀ ਪਾਸ ਹੋਏ ਹਨ | ਬਠਿੰਡਾ ਜ਼ਿਲ੍ਹੇ ਦੀ ਓਵਰ ਆਲ ਪਾਸ ਦਰ 47.71 ਪ੍ਰਤੀਸ਼ਤ ਰਹੀ ਹੈ, ਜਿਸ ਕਰਕੇ ਬਠਿੰਡਾ ਸਮੂਹ ਜ਼ਿਲਿ੍ਹਆਂ ਦੀ ਸੂਚੀ ਵਿਚ 15ਵੇਂ ਸਥਾਨ 'ਤੇ ਰਿਹਾ ਹੈ |
ਤਲਵੰਡੀ ਸਾਬੋ, (ਰਣਜੀਤ ਸਿੰਘ ਰਾਜੂ)- ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਗਏ 10ਵੀਂ ਜਮਾਤ ਦੇ ਨਤੀਜਿਆਂ 'ਚ ਸਥਾਨਕ ਖਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਦੀ ਇੱਕ ਵਿਦਿਆਰਥਣ ਹਰਪ੍ਰੀਤ ਕੌਰ ਨੇ ਆਪਣਾ ਨਾਮ ਮੈਰਿਟ ਲਿਸਟ 'ਚ ਦਰਜ ਕਰਵਾਇਆ ਹੈ | ਜਾਣਕਾਰੀ ਅਨੁਸਾਰ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ 'ਚ ਖਾਲਸਾ ਸੀਨ:ਸੈਕੰ: ਸਕੂਲ ਤਲਵੰਡੀ ਸਾਬੋ ਦੀ ਵਿਦਿਆਰਥਣ ਹਰਪ੍ਰੀਤ ਕੌਰ ਨੇ 650 ਅੰਕਾ 'ਚੋਂ 637 ਅੰਕ ਹਾਸਲ ਕਰਕੇ 97 ਪ੍ਰਤੀਸ਼ਤ ਅੰਕ ਅਤੇ ਰੈਂਕ 12ਵਾਂ ਹਾਸਲ ਕੀਤਾ ਹੈ | ਹਰਪ੍ਰੀਤ ਨੇ ਜ਼ਿਲ੍ਹੇ ਭਰ 'ਚਾੋਂ ਦੂਜਾ ਅਤੇ ਤਲਵੰਡੀ ਸਾਬੋ ਬਲਾਕ 'ਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ | ਪਿੰਡ ਭਾਗੀਵਾਂਦਰ ਦੀ ਰਹਿਣ ਵਾਲੀ ਹਰਪ੍ਰੀਤ ਕੌਰ ਉਚ ਵਿੱਦਿਆ ਹਾਸਿਲ ਕਰਕੇ ਗਣਿਤ ਦੀ ਲੈਕਚਰਾਰ ਬਣਨਾ ਚਾਹੁੰਦੀ ਹੈ, ਹਰਪ੍ਰੀਤ ਕੌਰ ਨੇ ਦੱਸਿਆ ਕਿ ਉਹ ਰੋਜ਼ਾਨਾ 10 ਤੋਂ 12 ਘੰਟੇ ਤੱਕ ਪੜ੍ਹਾਈ ਕਰਦੀ ਸੀ | ਉਸ ਦੀ ਪੜ੍ਹਾਈ 'ਚ ਉਸ ਦੇ ਸਕੂਲ ਅਧਿਆਪਕ ਅਤੇ ਉਸ ਦੀ ਵੱਡੀ ਭੈਣ ਨੇ ਬਹੁਤ ਸਾਥ ਦਿੱਤਾ ਹੈ | ਹਰਪ੍ਰੀਤ ਕੌਰ ਦੇ ਪਿਤਾ ਹਰਨਰੈਣ ਸਿੰਘ ਨੇ ਦੱਸਿਆ ਕਿ ਉਸ ਦੀਆਂ ਚਾਰ ਲੜਕੀਆਂ ਹਨ ਪਰ ਉਨ੍ਹਾਂ ਨੂੰ ਉਹ ਲੜਕਿਆਂ ਦੀ ਤਰ੍ਹਾਂ ਹੀ ਸਮਝਦੇ ਹਨ ਜਿਸ ਕਰਕੇ ਉਨ੍ਹਾਂ ਦੀ ਪੜ੍ਹਾਈ 'ਚ ਕੋਈ ਕਮੀ ਨਹੀ ਛੱਡਣਾ ਚਾਹੁੰਦੇ ਤੇ ਉਨ੍ਹਾਂ ਦੀ ਪੜ੍ਹਾਈ ਲਈ ਉਤਸ਼ਾਹਤ ਕਰਨ ਦੇ ਨਾਲ ਹਰ ਇੱਛਾ ਵੀ ਪੂਰੀ ਕਰਦੇ ਹਨ | ਖਾਲਸਾ ਸਕੂਲ ਦੇ ਮੈਨੇਜਰ ਰਣਜੀਤ ਸਿੰਘ ਮਲਕਾਣਾ ਅਤੇ ਪਿ੍ੰਸੀਪਲ ਵੀਰ ਕੌਰ ਨੇ ਵਿਦਿਆਰਥੀ ਹਰਪ੍ਰੀਤ ਕੌਰ ਅਤੇ ਉਸ ਦੇ ਮਾਪਿਆਂ ਨੂੰ ਵਧਾਈ ਦਿੱਤੀ |
ਭਾਗੀਵਾਂਦਰ, (ਮਹਿੰਦਰ ਸਿੰਘ ਰੂਪ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਤਲਵੰਡੀ ਸਾਬੋ ਦੀ ਵਿਦਿਆਰਥਣ ਹਰਪ੍ਰੀਤ ਕੌਰ ਪੁੱਤਰੀ ਹਰਨਰਾਇਣ ਸਿੰਘ ਵਾਸੀ ਪਿੰਡ ਭਾਗੀਵਾਂਦਰ ਨੇ ਦਸਵੀਂ ਜਮਾਤ ਦੀ ਸਾਲਾਨਾ ਪ੍ਰੀਖਿਆ 'ਚ ਕੁੱਲ 650 ਅੰਕਾਂ 'ਚੋਂ 631 ਅੰਕ ਪ੍ਰਾਪਤ ਕਰਕੇ ਪੰਜਾਬ 'ਚੋਂ 12ਵਾਂ, ਜ਼ਿਲ੍ਹਾ ਬਠਿੰਡਾ 'ਚੋਂ ਦੂਸਰਾ ਤੇ ਤਹਿਸੀਲ ਤਲਵੰਡੀ ਸਾਬੋ 'ਚੋਂ ਪਹਿਲਾ ਸਥਾਨ ਹਾਸਿਲ ਕਰਕੇ ਆਪਣੇ ਮਾਪਿਆਂ ਤੇ ਇਲਾਕੇ ਦਾ ਨਾਂਅ ਰੌਸ਼ਨ ਕੀਤਾ | ਵਿਦਿਆਰਥਣ ਹਰਪ੍ਰੀਤ ਕੌਰ ਦਾ ਕਹਿਣਾ ਹੈ ਕਿ ਉਹ ਅਗਲੀਆਂ ਜਮਾਤਾਂ 'ਚ ਹੋਰ ਵੀ ਵਧੀਆ ਕਾਰਗੁਜ਼ਾਰੀ ਦਿਖਾਏਗੀ | ਇਸ ਮੌਕੇ ਡਾ. ਮੇਜਰ ਸ਼ਰਮਾ ਭਾਗੀਵਾਂਦਰ ਤੇ ਪਤਵੰਤਿਆਂ ਨੇ ਵਿਦਿਆਰਥਣ ਹਰਪ੍ਰੀਤ ਕੌਰ ਤੇ ਉਸਦੇ ਪਰਿਵਾਰਿਕ ਮੈਂਬਰਾਂ ਨੂੰ ਵਧਾਈ ਦਿੱਤੀ |
ਰਾਮਪੁਰਾ ਫੂਲ, (ਗੁਰਮੇਲ ਸਿੰਘ ਵਿਰਦੀ)- ਅੱਜ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੇ ਗਏ ਦਸਵੀਂ ਕਲਾਸ ਦੇ ਨਤੀਜੇ 'ਚੋਂ ਜੈ ਤੁਲਸੀ ਅਣੂਵਰਤ ਪਬਲਿਕ ਸਕੂਲ ਰਾਮਪੁਰਾ ਫੂਲ ਦੀ ਦਸਵੀ ਕਲਾਸ ਦੀ ਗਰੀਬ ਪਰਿਵਾਰ ਨਾਲ ਸਬੰਧਿਤ ਵਿਦਿਆਰਥਣ ਪਿ੍ਯੰਕਾ ਪੁੱਤਰੀ ਸਤਪਾਲ ਨੇ 650 ਅੰਕਾਂ 'ਚ 621 ਅੰਕ ਪ੍ਰਾਪਤ ਕਰਕੇ ਮੈਰਿਟ 'ਚ ਆਪਣਾ ਸਥਾਨ ਪ੍ਰਾਪਤ ਕਰਦੇ ਹੋਏ ਆਪਣੇ ਸਕੂਲ ਅਤੇ ਪਰਿਵਾਰ ਦਾ ਨਾਮ ਰੌਸ਼ਨ ਕੀਤਾ | ਇਸ ਮੌਕੇ 'ਤੇ ਸਕੂਲ ਵਿਚ ਵਿਦਿਆਰਥਣ ਨੂੰ ਵਧਾਈ ਦਿੰਦੇ ਹੋਏ ਸਕੂਲ ਪਿ੍ੰਸੀਪਲ ਉਰਮਿਲਾ ਬਾਂਸਲ ਅਤੇ ਸਕੂਲ ਮੈਨੇਜਮੈਟ ਨੇ ਖੁਸ਼ੀ ਦਾ ਇਜਹਾਰ ਕਰਦੇ ਹੋਏ ਸਕੂਲ ਦਾ ਨਤੀਜਾ ਹੋਰ ਬਿਹਤਰ ਬਣਾਉਣ ਦਾ ਪ੍ਰਣ ਕੀਤਾ | ਇਸ ਮੌਕੇ ਵਿਦਿਆਰਥਣ ਪਿ੍ਯੰਕਾ ਨੇ ਕਿਹਾ ਕਿ ਉਹ ਕਾਮਰਸ ਵਿਸ਼ਾ ਲੈ ਕੇ ਆਪਣੀ ਅਗਲੀ ਪੜ੍ਹਾਈ ਮਿਹਨਤ ਤੇ ਲਗਨ ਨਾਲ ਜਾਰੀ ਰੱਖੇਗੀ ਅਤੇ ਉਹ ਭਵਿੱਖ 'ਚ ਸੀ.ਏ. ਬਣਨ ਦੀ ਚਾਹਵਾਨ ਹੈ |
ਬਠਿੰਡਾ, (ਹੁਕਮ ਚੰਦ ਸ਼ਰਮਾ)- ਅੱਜ ਪੰਜਾਬ ਸਕੂਲ ਸਿੱਖਿਆ ਬੋਰਡ, ਮੁਹਾਲੀ ਵੱਲੋਂ ਦਸਵੀਂ ਸ੍ਰੇਣੀ ਦਾ ਨਤੀਜਾ ਘੋਸ਼ਿਤ ਕੀਤਾ ਗਿਆ ਜਿਸ 'ਚ ਬਾਬਾ ਫਰੀਦ ਪਬਲਿਕ ਸੀ. ਸੈਕੰ. ਸਕੂਲ ਦੇ ਵਿਦਿਆਰਥੀ ਰਣਵੀਰ ਸਿੰਘ ਸਪੁੱਤਰ ਜਗਤਾਰ ਸਿੰਘ ਨੇ 650 ਅੰਕਾਂ 'ਚੋਂ 624 ਅੰਕ ਪ੍ਰਾਪਤ ਕਰਕੇ ਬਠਿੰਡਾ ਦੇ ਸਥਾਨਕ ਸਕੂਲਾਂ 'ਚੋਂ ਪਹਿਲਾ ਸਥਾਨ (96% ਅੰਕ) ਪ੍ਰਾਪਤ ਕੀਤਾ ਹੈ | ਇਸ ਵਿਦਿਆਰਥੀ ਨੇ ਜ਼ਿਲ੍ਹਾ ਬਠਿੰਡਾ 'ਚੋਂ ਚੌਥਾ ਸਥਾਨ ਤੇ ਪੰਜਾਬ ਰਾਜ 'ਚੋ 19ਵਾਂ ਸਥਾਨ ਪ੍ਰਾਪਤ ਕੀਤਾ ਹੈ | ਇਸ ਪ੍ਰਾਪਤੀ ਨਾਲ ਇਸ ਹੋਣਹਾਰ ਵਿਦਿਆਰਥੀ ਨੇ ਸਕੂਲ, ਮਾਪਿਆਂ ਅਤੇ ਬਠਿੰਡਾ ਸ਼ਹਿਰ ਦਾ ਨਾਂ ਰੋਸ਼ਨ ਕੀਤਾ | ਦੱਸਣਯੋਗ ਹੈ ਕਿ ਬਾਬਾ ਫ਼ਰੀਦ ਸਕੂਲ ਦੇ ਇਸ ਹੋਣਹਾਰ ਵਿਦਿਆਰਥੀ ਬਿਨਾਂ ਕਿਸੇ ਟਿਊਸ਼ਨ ਤੋਂ ਇਹ ਪ੍ਰਾਪਤੀ ਕੀਤੀ ਹੈ | ਸਕੂਲ ਦੇ ਪਿ੍ੰਸੀਪਲ ਸ. ਦਲਜੀਤ ਸਿੰਘ ਸਿੱਧੂ ਨੇ ਇਸ ਪ੍ਰਾਪਤੀ ਲਈ ਵਿਦਿਆਰਥੀ ਦੇ ਮਾਪਿਆਂ, ਮਿਹਨਤੀ ਅਧਿਆਪਕਾਂ ਨੂੰ ਬਹੁਤ ਬਹੁਤ ਵਧਾਈ ਦਿੱਤੀ | ਇਸ ਮੌਕੇ ਬਾਬਾ ਫ਼ਰੀਦ ਗਰੁੱਪ ਆਫ਼ ਇੰਸਟੀਚਿਊਸ਼ਨਜ ਦੇ ਚੇਅਰਮੈਨ ਡਾ. ਗੁਰਮੀਤ ਸਿੰਘ ਧਾਲੀਵਾਲ ਤੇ ਮੈਨੇਜਿੰਗ ਡਾਇਰੈਕਟਰ ਸ੍ਰੀਮਤੀ ਪਰਮਜੀਤ ਕੌਰ ਧਾਲੀਵਾਲ ਨੇ ਆਪਣੀ ਖੁਸ਼ੀ ਜ਼ਾਹਿਰ ਕਰਦੇ ਹੋਏ ਮੈਰਿਟ ਹਾਸਲ ਕਰਨ ਵਾਲੇ ਵਿਦਿਆਰਥੀ, ਉਸਦੇ ਮਾਪਿਆਂ ਅਤੇ ਸਕੂਲ ਦੇ ਮਿਹਨਤੀ ਅਧਿਆਪਕਾਂ ਨੂੰ ਵਧਾਈ ਦਿੱਤੀ |
(ਬਾਕੀ ਸਫਾ 9 'ਤੇ)

ਹਰੀ ਖਾਦ ਦੇ ਬਦਲ ਵਜੋਂ ਰੂੜੀ ਖਾਦ ਵੱਲ ਕਿਸਾਨਾਂ ਦਾ ਰੁਝਾਨ

ਨਥਾਣਾ, 22 ਮਈ (ਗੁਰਦਰਸ਼ਨ ਲੁੱਧੜ)-ਇਸ ਵਾਰ ਖੇਤੀਬਾੜੀ ਵਿਭਾਗ ਵਲੋਂ ਖੇਤਾਂ ਚ ਹਰੀ ਖਾਦ ਦੀ ਬਿਜਾਈ ਲਈ ਕਿਸਾਨਾਂ ਨੂੰ ਜੰਤਰ ਦਾ ਸਬਸਿਡੀ ਵਾਲਾ ਬੀਜ ਨਹੀਂ ਭੇਜਿਆ ਗਿਆ | ਥੋੜ੍ਹੇ ਕਿਸਾਨਾਂ ਨੇ ਮਹਿੰਗੇ ਭਾਅ ਜੰਤਰ ਦਾ ਬੀਜ ਬਾਜ਼ਾਰ ਵਿਚੋਂ ਖਰੀਦ ਕੇ ਹਰੀ ਖਾਦ ਲਈ ...

ਪੂਰੀ ਖ਼ਬਰ »

96 ਬੋਤਲਾਂ ਸਮੇਤ ਕਾਬੂ, ਮਾਮਲਾ ਦਰਜ

ਬਾਲਿਆਂਵਾਲੀ, 22 ਮਈ (ਕੁਲਦੀਪ ਮਤਵਾਲਾ)- ਪੁਲਿਸ ਥਾਣਾ ਬਾਲਿਆਾਂਵਾਲੀ ਵੱਲੋਂ ਬਾਲਿਆਂਵਾਲੀ ਵਿਖੇ ਇਕ ਘਰੋਂ ਰੇਡ ਕਰਕੇ ਹਰਿਆਣਾ ਮਾਰਕਾ ਸ਼ਰਾਬ ਬਰਾਮਦ ਕਰਕੇ ਮਾਮਲਾ ਦਰਜ ਕੀਤੇ ਜਾਣ ਦੀ ਖਬਰ ਹੈ | ਏ.ਐਸ.ਆਈ ਮੁਖਤਿਆਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਗੁਪਤ ਸੂਚਨਾ ...

ਪੂਰੀ ਖ਼ਬਰ »

5 ਕਿੱਲੋ ਪੋਸਤ ਤੇ 300 ਗੋਲੀਆਂ ਐਲਪ੍ਰੈਕਸ ਸਮੇਤ ਤਿੰਨ ਕਾਬੂ

ਤਲਵੰਡੀ ਸਾਬੋ, 22 ਮਈ (ਰਣਜੀਤ ਸਿੰਘ ਰਾਜੂ/ਰਵਜੋਤ ਸਿੰਘ ਰਾਹੀ)- ਤਲਵੰਡੀ ਸਾਬੋ ਪੁਲਿਸ ਵੱਲੋਂ ਜ਼ਿਲ੍ਹਾ ਪੁਲਿਸ ਕਪਤਾਨ ਨਵੀਨ ਜਿੰਦਲ ਦੇ ਹੁਕਮਾਂ ਅਤੇ ਡੀ.ਐੱਸ.ਪੀ ਬਰਿੰਦਰ ਸਿੰਘ ਗਿੱਲ ਦੇ ਦਿਸ਼ਾ ਨਿਰਦੇਸ਼ਾਂ 'ਤੇ ਬੀਤੇ ਦਿਨਾਂ ਤੋਂ ਨਸ਼ਾ ਤਸਕਰਾਂ ਖਿਲਾਫ ਵਿੱਢੀ ...

ਪੂਰੀ ਖ਼ਬਰ »

ਨਿਪਾਲੀ ਮਜ਼ਦੂਰ ਦੀ ਹੱਤਿਆ

ਬਠਿੰਡਾ, 22 ਮਈ (ਹੁਕਮ ਚੰਦ ਸ਼ਰਮਾ)-ਬਠਿੰਡਾ-ਮਲੋਟ ਸੜਕ 'ਤੇ ਪਿੰਡ ਬਹਿਮਣ ਦੀਵਾਨਾ ਦੇ ਪਾਸ ਕਤਲ ਕੀਤੇ ਗਏ ਨਿਪਾਲੀ ਨੌਜਵਾਨ ਦੀ ਸ਼ਨਾਖ਼ਤ ਬਠਿੰਡਾ ਪੁਲਿਸ ਨੇ ਉਪਿੰਦਰ ਪੁੱਤਰ ਜਗਦੀਸ਼ ਵਸਨੀਕ ਨਿਪਾਲ ਵਜੋਂ ਕੀਤੀ ਹੈ | ਸਹਾਰਾ ਜਨ ਸੇਵਾ ਦੇ ਵਰਕਰਾਂ ਨੇ ਇਸ ਦੀ ਲਾਸ਼ ...

ਪੂਰੀ ਖ਼ਬਰ »

ਗੁਟਕਾ ਸਾਹਿਬ ਦੀ ਬੇਅਦਬੀ ਦਾ ਮਾਮਲਾ

ਪੁਲਿਸ ਪ੍ਰਸ਼ਾਸਨ ਨੇ ਗੁਰਦੁਆਰਾ ਸਾਹਿਬ 'ਚ ਪੁੱਜ ਕੇ ਲਿਆ ਮੰਗ-ਪੱਤਰ

ਬਠਿੰਡਾ, 22 ਮਈ (ਹੁਕਮ ਚੰਦ ਸ਼ਰਮਾ)-ਕੋਟਫੱਤਾ ਨਜ਼ਦੀਕ ਪਿੰਡ ਧੰਨ ਸਿੰਘ 'ਚ ਗੁਟਕਾ ਸਾਹਿਬ ਦੀ ਬੇਅਦਬੀ ਦੇ ਮਾਮਲੇ ਨੇ ਤੂਲ ਫੜ੍ਹ ਲਿਆ | ਪਿੰਡ ਦੇ ਗੁਰੂ ਘਰ 'ਚ ਵੱਡੀ ਗਿਣਤੀ 'ਚ ਸਿੱਖ ਸੰਗਤਾਂ ਤੇ ਸਿੱਖ ਜਥੇਬੰਦੀਆਂ ਨੇ ਬੇਅਦਬੀ ਦੇ ਮਾਮਲੇ 'ਤੇ ਗੰਭੀਰ ਵਿਚਾਰ ਵਟਾਂਦਰਾ ...

ਪੂਰੀ ਖ਼ਬਰ »

ਤਿੰਨ ਕਿੱਲੋ ਭੁੱਕੀ ਸਮੇਤ ਕਾਬੂ

ਸੰਗਤ ਮੰਡੀ, 22 ਮਈ (ਅੰਮਿ੍ਤਪਾਲ ਸ਼ਰਮਾ, ਸ਼ਾਮ ਸੁੰਦਰ ਜੋਸ਼ੀ)-ਥਾਣਾ ਸੰਗਤ ਦੀ ਪੁਲਿਸ ਵੱਲੋਂ ਇੱਕ ਵਿਅਕਤੀ ਨੂੰ ਤਿੰਨ ਕਿੱਲੋ ਭੁੱਕੀ ਸਮੇਤ ਕਾਬੂ ਕਰਨ 'ਚ ਸਫ਼ਲਤਾ ਪ੍ਰਾਪਤ ਕੀਤੀ ਹੈ | ਸਹਾਇਕ ਥਾਣੇਦਾਰ ਸੁਰਜੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਹੇਠ ਪੁਲਿਸ ...

ਪੂਰੀ ਖ਼ਬਰ »

ਰਾਮਾਂ ਮੰਡੀ ਰੇਲਵੇ ਬਾਜ਼ਾਰ 'ਚ ਨਜਾਇਜ਼ ਕਬਜ਼ਿਆਂ ਕਾਰਨ ਰਹਿੰਦਾ ਟੈ੍ਰਫਿਕ ਜਾਮ

ਰਾਮਾਂ ਮੰਡੀ, 22 ਮਈ (ਅਮਰਜੀਤ ਸਿੰਘ ਲਹਿਰੀ)-ਸਥਾਨਕ ਮੰਡੀ ਦੇ ਰੇਲਵੇ ਬਾਜ਼ਾਰ, ਮੇਨ ਬਜ਼ਾਰ ਦੁਕਾਨਦਾਰਾਂ ਵੱਲਾੋ ਇੰਨੇ ਜ਼ਿਆਦਾ ਨਜਾਇਜ਼ ਕਬਜ਼ੇ ਕਰ ਰੱਖੇ ਹਨ, ਕਿ ਰਾਹਗੀਰਾਂ ਨੂੰ ਪੈਦਲ ਤੁਰਨਾ ਵੀ ਔਖਾ ਹੋ ਗਿਆ ਹੈ | ਜੇਕਰ ਰੇਲਵੇ ਚੌਕ ਦੀ ਗੱਲ ਕਰੀਏ ਤਾਂ ਹੋਟਲਾਂ ...

ਪੂਰੀ ਖ਼ਬਰ »

ਚੋਰੀ ਦੇ 4 ਮੋਟਰ ਸਾਈਕਲਾਂ ਸਣੇ 5 ਗਿ੍ਫਤਾਰ

ਬਠਿੰਡਾ, 22 ਮਈ (ਸੁਖਵਿੰਦਰ ਸਿੰਘ ਸੁੱਖਾ)- ਸੀ.ਆਈ.ਏ.ਸਟਾਫ਼-2 ਅਤੇ ਥਾਣਾ ਕੋਤਵਾਲੀ ਪੁਲਿਸ ਨੇ 2 ਵੱਖ-ਵੱਖ ਥਾਵਾਂ ਤੋਂ 4 ਚੋਰੀ ਦੇ ਮੋਟਰ ਸਾਈਕਲਾਂ ਸਣੇ 5 ਵਿਅਕਤੀਆਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਇਸ ਸਬੰਧੀ ਮੀਡੀਆ ਨੂੰ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਮਾਮਲਾ ਨਗਰ ਨਿਗਮ 'ਚ ਸਫ਼ਾਈ ਸੇਵਕਾਂ ਦੀ ਭਰਤੀ ਦਾ

ਸਫ਼ਾਈ ਸੇਵਕਾਂ ਨੇ ਕੰਮਕਾਜ ਠੱਪ ਰੱਖ ਕੇ ਸਿਲੈਕਸ਼ਨ ਕਮੇਟੀ ਦੇ ਅਕਾਰ 'ਤੇ ਜਤਾਇਆ ਰੋਸ

ਬਠਿੰਡਾ, 22 ਮਈ (ਕੰਵਲਜੀਤ ਸਿੰਘ ਸਿੱਧੂ)- ਬਠਿੰਡਾ ਨਗਰ ਨਿਗਮ 'ਚ 328 ਸਫ਼ਾਈ ਸੇਵਕਾਂ ਦੀ 2016 'ਚ ਨਿੱਕਲੀ ਭਰਤੀ 'ਤੇ ਅਮਲ ਦਾ ਮਾਮਲਾ ਨਗਰ ਨਿਗਮ ਦੇ ਚੁਣੇ ਹੋਏ ਨਮਾਇੰਦਿਆਂ ਭਾਵ ਕੌਸਲਰਾਂ ਅਤੇ ਸਫ਼ਾਈ ਸੇਵਕ ਯੂਨੀਅਨ ਦੌਰਾਨ ਆਪੋ ਆਪਣੇ ਵਕਾਰ ਦਾ ਸਵਾਲ ਬਣ ਗਿਆ ਹੈ ਜਿਸ ਨੂੰ ...

ਪੂਰੀ ਖ਼ਬਰ »

ਮਹੀਨਾਵਾਰ ਕੈਂਪ 'ਚ ਕੀਤੇ ਅੱਖਾਂ ਦੇ ਆਪ੍ਰੇਸ਼ਨ

ਰਾਮਪੁਰਾ ਫੂਲ, 22 ਮਈ (ਗੁਰਮੇਲ ਵਿਰਦੀ)-ਸਥਾਨਕ ਸੰਤ ਤਿ੍ਵੈਣੀ ਗਿਰੀ ਪੁਨਰਜੋਤੀ ਆਈ ਡੋਨੇਸ਼ਨ ਹਸਪਤਾਲ ਸੁਸਾਇਟੀ ਵੱਲੋਂ ਮਹੀਨਾਵਾਰ ਕੈਂਪ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਇਸ ਵਾਰ ਅੱਖਾਂ ਦੇ ਨਾਲ-ਨਾਲ ਨੱਕ, ਕੰਨ, ਗਲੇ ਅਤੇ ਚਮੜੀ ਰੋਗਾਂ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਕਹਾਣੀਕਾਰ ਅਤਰਜੀਤ ਸਿੰਘ ਵਿਦਿਆਰਥੀਆਂ ਨਾਲ ਰੁਬਰੂ

ਕੋਟਫੱਤਾ, 22 ਮਈ (ਰਣਜੀਤ ਸਿੰਘ ਬੁੱਟਰ)-ਪ੍ਰਸਿੱਧ ਕਹਾਣੀਕਾਰ ਅਤਰਜੀਤ ਪਿੰਡ ਕੋਟ ਸ਼ਮੀਰ ਦੇ ਸਕੂਲ ਵਿੱਚ ਵਿਦਿਆਰਥੀਆਂ ਨਾਲ ਰੁਬਰੂ ਹੋਏ | ਉਹਨਾਂ ਵਿਦਿਆਰਥੀਆਂ ਨੂੰ ਪੰਜਾਬੀ ਭਾਸ਼ਾ ਅਤੇ ਸਾਹਿਤ ਪੜ੍ਹਣ ਲਈ ਪ੍ਰੇਰਿਆ ਅਤੇ ਜ਼ਿੰਦਗੀ ਦੇ ਤਜ਼ਰਬੇ ਬੱਚਿਆਂ ਨਾਲ ...

ਪੂਰੀ ਖ਼ਬਰ »

ਕੋਟਸ਼ਮੀਰ 'ਚ ਬਣੀ ਰਾਜਸਥਾਨ ਦੇ ਸੋਕੇ ਵਰਗੀ ਸਥਿਤੀ

ਕੋਟਫੱਤਾ, 22 ਮਈ (ਰਣਜੀਤ ਸਿੰਘ ਬੁੱਟਰ)- ਪਿੰਡ ਕੋਟ ਸ਼ਮੀਰ 'ਚ ਵਾਟਰਵਰਕਸ ਤੋਂ ਪਾਣੀ ਦੀ ਸਪਲਾਈ ਪਿਛਲੇ 15 ਦਿਨ ਤੋਂ ਠੱਪ ਹੈ ਜਿਸ ਕਾਰਨ ਪਿੰਡ 'ਚ ਰਾਜਸਥਾਨ ਦੇ ਸੋਕੇ ਵਰਗੀ ਸਥਿਤੀ ਪੈਦਾ ਹੋ ਗਈ ਹੈ | ਘਰਾਂ ਦੀਆਂ ਔਰਤਾਂ ਹੋਰ ਕੰਮ ਧੰਦਿਆਂ ਨੂੰ ਛੱਡ ਕੇ ਸਿਰ 'ਤੇ ਘੜੇ ਰੱਖ ...

ਪੂਰੀ ਖ਼ਬਰ »

ਸੰਗਤ ਮੰਡੀ ਦੇ ਨੇੜਲੇ ਪਿੰਡਾਂ 'ਚ ਝਪਟਮਾਰ ਹੋਏ ਸਰਗਰਮ

ਸੰਗਤ ਮੰਡੀ, 22 ਮਈ (ਸ਼ਾਮ ਸੁੰਦਰ ਜੋਸ਼ੀ)-ਸੰਗਤ ਮੰਡੀ ਦੇ ਨੇੜਲੇ ਪਿੰਡ 'ਚ ਰਿੰਗ ਝਪਟਣ ਵਾਲੇ ਝਪਟਮਾਰ ਇਕ ਵਾਰ ਫਿਰ ਸਰਗਰਮ ਹੋ ਗਏ ਹਨ | ਮਾਮਲਾ ਪਿੰਡ ਗਹਿਰੀ ਬੁੱਟਰ ਦਾ ਹੈ ਜਿੱਥੇ ਅੱਜ ਅਣਪਛਾਤੇ 3 ਮੋਟਰ ਸਾਈਕਲ ਸਵਾਰ ਨੌਜਵਾਨਾਂ ਵੱਲੋਂ ਇਕ ਬਜ਼ੁਰਗ ਔਰਤ ਹਰਬੰਸ ਕੌਰ ...

ਪੂਰੀ ਖ਼ਬਰ »

ਜਾਖੜ ਦੇ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਦਾ ਚੇਅਰਮੈਨ ਬਣਨ 'ਤੇ ਜਟਾਣਾ ਨੇ ਦਿੱਤੀ ਵਧਾਈ

ਤਲਵੰਡੀ ਸਾਬੋ, 22 ਮਈ (ਰਣਜੀਤ ਸਿੰਘ ਰਾਜੂ)-ਬੀਤੇ ਦਿਨ ਹੀ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਬਣੇ ਸੁਨੀਲ ਜਾਖੜ ਦੇ ਅਹੁਦਿਆਂ 'ਚ ਇੱਕ ਹੋਰ ਵਾਧਾ ਹੋਣ ਦੇ ਨਾਲ ਹੀ ਉਨ੍ਹਾਂ ਨੂੰ ਪੰਜਾਬ ਰਾਈਫਲ ਸ਼ੂਟਿੰਗ ਐਸੋਸੀਏਸ਼ਨ ਦਾ ਚੇਅਰਮੈਨ ਬਣਾਏ ਜਾਣ 'ਤੇ ਹਲਕਾ ...

ਪੂਰੀ ਖ਼ਬਰ »

10 ਬੋਤਲਾਂ ਨਜਾਇਜ਼ ਸ਼ਰਾਬ ਬਰਾਮਦ

ਸੰਗਤ ਮੰਡੀ, 22 ਮਈ (ਅੰਮਿ੍ਤਪਾਲ ਸ਼ਰਮਾ)-ਥਾਣਾ ਸੰਗਤ ਦੀ ਪੁਲਿਸ ਵੱਲੋਂ ਕਾਰ ਸਵਾਰ ਦੋ ਵਿਅਕਤੀਆਂ ਤੋਂ 10 ਬੋਤਲਾਂ ਨਜਾਇਜ਼ ਸ਼ਰਾਬ ਫੜ੍ਹ ਕੇ ਉਨ੍ਹਾਂ ਤੇ ਮਾਮਲਾ ਦਰਜ ਕਰ ਲਿਆ ਹੈ | ਹੌਲਦਾਰ ਜਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਗਸ਼ਤ ਦੌਰਾਨ ਨਾਕਾ ਬੰਦੀ ...

ਪੂਰੀ ਖ਼ਬਰ »

ਲੜਕੇ ਨਾਲ ਬਦਫੈਲੀ ਕਰਨ ਵਾਲੇ ਵਿਅਕਤੀ 'ਤੇ ਮਾਮਲਾ ਦਰਜ

ਸ਼ੀਂਗੋ ਮੰਡੀ, 22 ਮਈ (ਲੱਕਵਿੰਦਰ ਸ਼ਰਮਾ)-ਨਬਾਲਗ ਲੜਕੇ ਨਾਲ ਇੱਕ ਵਿਅਕਤੀ ਵੱਲੋਂ ਧੱਕੇ ਨਾਲ ਬਦਫੈਲੀ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ ਜਿਸ 'ਤੇ ਪੁਲਿਸ ਨੇ ਥਾਣਾ ਤਲਵੰਡੀ ਸਾਬੋ 'ਚ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਕਰ ਦਿੱਤੀ ਹੈ | ਪੀੜ੍ਹਤ ਦੇ ਵਾਰਸਾਂ ਨੇ ...

ਪੂਰੀ ਖ਼ਬਰ »

ਚੇਅਰਮੈਨ ਮਲੂਕਾ ਨਾਲ ਦੁੱਖ ਦਾ ਪ੍ਰਗਟਾਵਾ

ਕੋਟਫੱਤਾ, 22 ਮਈ (ਰਣਜੀਤ ਸਿੰਘ ਬੁੱਟਰ)-ਜ਼ਿਲ੍ਹਾ ਪ੍ਰੀਸ਼ਦ ਬਠਿੰਡਾ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਮਲੂਕਾ ਨਾਲ ਉਨ੍ਹਾਂ ਦੇ ਸਾਲੇ ਪਰਮਜੀਤ ਸਿੰਘ ਕਾਕਾ ਦੀ ਬੇਵਕਤੀ ਮੌਤ 'ਤੇ ਅਕਾਲੀ ਆਗੂਆਂ ਹਲਕਾ ਇੰਚਾਰਜ ਅਮਿਤ ਰਤਨ ਕੋਟਫੱਤਾ, ਯੂਥ ਅਕਾਲੀ ਦਲ ਦੇ ਜ਼ਿਲ੍ਹਾ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਐਮ. ਐਸ. ਸੀ. (ਆਈ.ਟੀ.) ਦਾ ਨਤੀਜਾ ਸ਼ਾਨਦਾਰ

ਲਹਿਰਾ ਮੁਹੱਬਤ, 22 ਮਈ (ਭੀਮ ਸੈਨ ਹਦਵਾਰੀਆ) ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਦੇ ਵਿਦਿਆਰਥੀ ਅਕਾਦਮਿਕ ਨਤੀਜਿਆਂ 'ਚ ਲਗਾਤਾਰ ਮੱਲ੍ਹਾਂ ਮਾਰ ਰਹੇ ਹਨ | ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਇਸ ਵਾਰ ਦੇ ਐਮ. ਐਸ. ਸੀ. (ਆਈ. ਟੀ.) ਭਾਗ ਦੂਜਾ (ਸਮੈਸਟਰ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਭਰਤੀ ਮੁਹਿੰਮ ਸਬੰਧੀ ਮੀਟਿੰਗ

ਬਠਿੰਡਾ, 22 ਮਈ (ਹੁਕਮ ਚੰਦ ਸ਼ਰਮਾ)-ਕਾਂਗਰਸ ਭਵਨ ਵਿਖੇ ਜ਼ਿਲ੍ਹਾ ਕਾਂਗਰਸ ਦਿਹਾਤੀ ਦੀ ਇਕ ਅਹਿਮ ਮੀਟਿੰਗ ਸ੍ਰ. ਨਰਿੰਦਰ ਸਿੰਘ ਭੁਲੇਰੀਆ ਦੀ ਪ੍ਰਧਾਨਗੀ ਹੇਠ ਹੋਈ, ਜਿਸ 'ਚ ਬਠਿੰਡਾ ਦੇ ਸਾਰੇ ਬਲਾਕਾਂ ਦੇ ਪ੍ਰਧਾਨ ਅਤੇ ਵਰਕਰ ਆਦਿ ਮੌਜੂਦ ਸਨ | ਮੀਟਿੰਗ ਨੂੰ ਸ੍ਰ. ...

ਪੂਰੀ ਖ਼ਬਰ »

ਮੁੱਖ ਮੰਤਰੀ ਵੱਲੋਂ ਜੇਠੂਕੇ ਨੇੜੇ ਵਾਪਰੇ ਸੜਕ ਹਾਦਸੇ 'ਚ ਮਾਰੇ ਗਏ ਮੁਸਾਫਰਾਂ ਲਈ ਇਕ-ਇਕ ਲੱਖ ਰੁਪਏ ਮੁਆਵਜ਼ੇ ਦਾ ਐਲਾਨ

ਬਠਿੰਡਾ, 22 ਮਈ (ਹੁਕਮ ਚੰਦ ਸ਼ਰਮਾ)-ਪਿੰਡ ਜੇਠੂਕੇ ਨੇੜੇ ਵਾਪਰੇ ਸੜਕ ਹਾਦਸੇ ਦੀ ਦੁਖਦਾਇਕ ਘਟਨਾ 'ਤੇ ਗਹਿਰੇ ਦੁੱਖ ਤੇ ਅਫਸੋਸ ਦਾ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮਿ੍ਤਕਾਂ ਲਈ ਇਕ-ਇਕ ਲੱਖ ਰੁਪਏ ਮੁਆਵਜ਼ੇ ਵਜੋਂ ਦੇਣ ਦਾ ...

ਪੂਰੀ ਖ਼ਬਰ »

ਘਟੀਆ ਬੀਜ ਕਾਰਨ ਕਿਸਾਨ ਸਬਜ਼ੀ ਦੀ ਫ਼ਸਲ ਵਾਹੁਣ ਲਈ ਮਜਬੂਰ

ਰਾਮਾਂ ਮੰਡੀ, 22 ਮਈ (ਤਰਸੇਮ ਸਿੰਗਲਾ)-ਨੇੜਲੇ ਪਿੰਡ ਮੱਲਵਾਲਾ ਦੇ ਅੱਧੀ ਦਰਜਨ ਤੋਂ ਵੱਧ ਦੇ ਕਰੀਬ ਕਿਸਾਨਾਂ ਨੂੰ ਘਟੀਆ ਬੀਜਾਂ ਕਾਰਨ ਆਪਣੀ ਕਰੀਬ 28 ਏਕੜ ਜ਼ਮੀਨ 'ਚ ਬੀਜੀ ਮਿਰਚਾਂ ਦੀ ਫ਼ਸਲ ਵਾਹੁਣ ਲਈ ਮਜ਼ਬੂਰ ਹੋਣਾ ਪਿਆ | ਇਸ ਸਬੰਧ ਵਿਚ ਉਕਤ ਜ਼ਮੀਨਾਂ ਦੇ ਕਿਸਾਨਾਂ ...

ਪੂਰੀ ਖ਼ਬਰ »

ਡੇਂਗੂ ਦੀ ਰੋਕਥਾਮ ਲਈ ਸਿਹਤ ਵਿਭਾਗ ਵੱਲੋਂ ਘਰ ਘਰ ਜਾ ਕੇ ਜਾਂਚ

ਗੋਨਿਆਣਾ, 22 ਮਈ (ਬਰਾੜ ਆਰ. ਸਿੰਘ)-ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ 'ਤੇ ਸਿਵਲ ਸਰਜਨ ਬਠਿੰਡਾ ਦੀ ਅਗਵਾਈ ਹੇਠ ਬੀਤੇ ਦਿਨ ਕਮਿਊਨਿਟੀ ਹੈਲਥ ਸੈਂਟਰ ਗੋਨਿਆਣਾ ਦੀਆਂ ਟੀਮਾਂ ਨੇ ਸ਼ਹਿਰ ਦੇ ਵੱਖ ਵਾਰਡਾਂ ਅੰਦਰ ਜਾ ਕੇ ਘਰ ਅੰਦਰ ਪਏ ਕੂਲਰਾਂ ਅਤੇ ਹੋਰ ਪਾਣੀ ਵਾਲੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੀ ਨੌਕਰੀ ਲਈ ਚੋਣ

ਤਲਵੰਡੀ ਸਾਬੋ, 22 ਮਈ (ਰਵਜੋਤ ਸਿੰਘ ਰਾਹੀ, ਰਣਜੀਤ ਸਿੰਘ ਰਾਜੂ)-ਸਥਾਨਕ ਅਕਾਲ ਯੂਨੀਵਰਸਿਟੀ ਦੇ ਪੋਸਟ ਗ੍ਰੈਜੂਏਟ ਦੇ ਪਹਿਲੇ ਬੈਚ ਦੇ ਵਿਦਿਆਰਥੀਆਂ ਨੂੰ ਪੰਜਾਬ ਅੰਦਰ ਕਾਰਜਸ਼ੀਲ ਅਕਾਲ ਅਕੈਡਮੀਆਂ 'ਚ ਰੁਜ਼ਗਾਰ ਲਈ ਚੁਣਿਆ ਗਿਆ | ਵਾਈਸ ਚਾਂਸਲਰ ਡਾ: ਗੁਰਮੇਲ ਸਿੰਘ ...

ਪੂਰੀ ਖ਼ਬਰ »

ਬੀ. ਸੀ. ਏ. ਦਾ ਨਤੀਜਾ ਰਿਹਾ ਸੌ ਫ਼ੀਸਦੀ

ਤਲਵੰਡੀ ਸਾਬੋ, 22 ਮਈ (ਰਵਜੋਤ ਸਿੰਘ ਰਾਹੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ. ਸੀ. ਏ. ਸਮੈਸਟਰ ਪਹਿਲਾ ਦੇ ਨਤੀਜਿਆਂ 'ਚ ਸਥਾਨਕ ਮਾਤਾ ਸਾਹਿਬ ਕੌਰ ਗਰਲਜ਼ ਕਾਲਜ ਦਾ ਨਤੀਜਾ ਸੌ ਫ਼ੀਸਦੀ ਰਿਹਾ | ਪਿ੍ੰਸੀਪਲ ਡਾ: ਸਤਿੰਦਰ ਕੌਰ ਮਾਨ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਰਕਾਰੀ ਐਲੀਮੈਂਟਰੀ ਸਕੂਲ ਦੀ ਨਵੀਂ ਇਮਾਰਤ ਦਾ ਨਿਰੀਖਣ ਕੀਤਾ

ਭਾਗੀਵਾਂਦਰ, 22 ਮਈ (ਮਹਿੰਦਰ ਸਿੰਘ ਰੂਪ)-ਸਰਕਾਰ ਵੱਲੋਂ ਜਾਰੀ 24 ਲੱਖ ਰੁਪਏ ਦੀ ਗਰਾਂਟ ਨਾਲ ਬਣੀ ਸਰਕਾਰੀ ਐਲੀ. ਸਕੂਲ ਭਾਗੀਵਾਂਦਰ (ਕਲੋਨੀਆਂ) ਦੀ ਨਵੀਂ ਬਣੀ ਇਮਾਰਤ ਦਾ ਨਿਰੀਖਣ ਡਿਪਟੀ ਡਾਇਰੈਕਟਰ ਐਲੀ. ਸਿੱਖਿਆ ਸ. ਜਗਤਾਰ ਸਿੰਘ ਕੁੱਲੜੀਆ ਵੱਲੋਂ ਕੀਤਾ ਗਿਆ | ...

ਪੂਰੀ ਖ਼ਬਰ »

ਸ੍ਰੀ ਹੇਮਕੁੰਟ ਲੰਗਰ ਅਤੇ ਵੈੱਲਫੇਅਰ ਕਮੇਟੀ ਦੀ ਮੀਟਿੰਗ

ਬਠਿੰਡਾ, 22 ਮਈ (ਧਾਰਮਿਕ ਪ੍ਰਤੀਨਿਧ)- ਸ੍ਰੀ ਹੇਮਕੁੰਟ ਲੰਗਰ ਅਤੇ ਵੈੱਲਫੇਅਰ ਕਮੇਟੀ ਦੀ ਅਹਿਮ ਮੀਟਿੰਗ ਮਹਿੰਦਰ ਸਿੰਘ ਸੋਹਲ ਦੀ ਪ੍ਰਧਾਨਗੀ ਹੇਠ ਹੋਈ ਜਿਸ 'ਚ ਸ੍ਰੀ ਹੇਮਕੁੰਟ ਸਾਹਿਬ ਦੇ ਰਸਤੇ 'ਚ ਪਿਛਲੇ ਕਈ ਸਾਲਾਂ ਤੋਂ ਲਾਏ ਜਾਂਦੇ ਲੰਗਰ ਸਬੰਧੀ ਲੰਗਰ ਕਮੇਟੀ ਦੇ ...

ਪੂਰੀ ਖ਼ਬਰ »

ਬਿਨਾਂ ਫਿਲਟਰ ਗੰਦੇ ਪਾਣੀ ਦੀ ਸਪਲਾਈ ਕਾਰਨ ਲੋਕ ਭਿਆਨਕ ਰੋਗਾਂ ਦੇ ਸ਼ਿਕਾਰ

ਰਾਮਾਂ ਮੰਡੀ, 22 ਮਈ (ਤਰਸੇਮ ਸਿੰਗਲਾ)-ਸਰਕਾਰ ਵੱਲੋਂ ਲੋਕਾਂ ਨੂੰ ਪੀਣ ਵਾਲਾ ਸ਼ੁੱਧ ਪਾਣੀ ਮੁਹੱਈਆ ਕਰਵਾਉਣ ਦੇ ਦਾਅਵਿਆਂ ਦੀ ਫੂਕ ਨਿਕਲ ਰਹੀ ਹੈ ਇਹ ਦੋਸ਼ ਲਾਉਦਿਆਂ ਨੇੜਲੇ ਪਿੰਡ ਸੇਖੂ ਦੇ ਲੋਕਾਂ ਨੇ ਜਲਘਰ 'ਚ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਵਿਖਾਉਦੇ ਹੋਏ ਦੱਸਿਆ ...

ਪੂਰੀ ਖ਼ਬਰ »

ਘਰ ਪਰਤ ਰਹੇ ਵਿਅਕਤੀ ਤੋਂ ਕੁੱਟਮਾਰ ਕਰ ਕੇ ਨਕਦੀ ਖੋਹੀ

ਕਾਲਾਂਵਾਲੀ, 22 ਮਈ (ਭੁਪਿੰਦਰ ਪੰਨੀਵਾਲੀਆ)- ਖੇਤਰ ਦੇ ਪਿੰਡ ਕੁਰੰਗਾਂਵਾਲੀ 'ਚ ਘਰ ਪਰਤ ਰਹੇ ਇੱਕ ਵਿਅਕਤੀ ਤੋਂ ਕੁੱਝ ਨੌਜਵਾਨਾਂ ਨੇ ਕੁੱਟਮਾਰ ਕਰ ਕੇ ਕਰੀਬ 6 ਹਜ਼ਾਰ ਰੁਪਏ ਦੀ ਨਗਦੀ ਖੋਹ ਲਈ ਅਤੇ ਮੌਕੇ ਤੋਂ ਫ਼ਰਾਰ ਹੋ ਗਏ | ਪੀੜਤ ਵਿਅਕਤੀ ਨੇ ਕਿਸੇ ਤਰ੍ਹਾਂ ਪਰਿਵਾਰ ...

ਪੂਰੀ ਖ਼ਬਰ »

ਸਪੋਰਟਸ ਸਕੂਲ ਘੁੱਦਾ ਦੇ ਖਿਡਾਰੀਆਂ ਨੇ ਸਟੇਟ ਚੈਂਪੀਅਨਸ਼ਿਪ 'ਚ ਜਿੱਤਿਆ ਮੈਡਲ

ਬਠਿੰਡਾ, 22 ਮਈ (ਅੰਮਿ੍ਤਪਾਲ ਸਿੰਘ ਵਲ੍ਹਾਣ)- ਯੂਥ ਪੰਜਾਬ ਸਟੇਟ ਬਾਸਕਿਟਬਾਲ ਚੈਂਪੀਅਨਸ਼ਿਪ 'ਚ ਸਪੋਰਟਸ ਸਕੂਲ ਘੁੱਦਾ ਦੇ ਖਿਡਾਰੀਆਂ ਨੇ ਹੂੰਝਾ ਫੇਰ ਜਿੱਤ ਹਾਸਿਲ ਕਰਦਿਆਂ ਬਰਾਊਾਨਜ਼ ਮੈਡਲ ਜਿੱਤਿਆ ਹੈ | ਇਹ ਚੈਂਪੀਅਨਸ਼ਿਪ ਫਹਤਿਗੜ੍ਹ ਸਾਹਿਬ ਵਿਖੇ ਹੋਈ ਹੈ | ...

ਪੂਰੀ ਖ਼ਬਰ »

ਬਸੰਤ ਵਿਹਾਰ ਵਾਸੀਆਂ ਵੱਲੋਂ ਮਿੱਤਰ ਮੰਡਲ ਸੰਸਥਾ ਦਾ ਗਠਨ

ਬਠਿੰਡਾ, 22 ਮਈ (ਸੁਖਵਿੰਦਰ ਸਿੰਘ ਸੁੱਖਾ)- ਸ਼ਹਿਰ ਦੇ ਬਸੰਤ ਵਿਹਾਰ ਇਲਾਕੇ ਦੇ ਲੋਕਾਂ ਵੱਲੋਂ ਸਵੱਛ ਭਾਰਤ ਮੁਹਿੰਮ ਵਿਚ ਹਿੱਸਾ ਪਾਉਣ, ਆਪਸੀ ਭਾਈਚਾਰਕ ਸਾਂਝ ਨੂੰ ਵਧਾਉਣ ਦੇ ਮਕਸਦ ਨਾਲ ਮਿੱਤਰ ਮੰਡਲ ਨਾਮ ਦੀ ਸੰਸਥਾ ਦਾ ਗਠਨ ਕੀਤਾ ਹੈ | ਲੋਕ ਅਦਾਲਤ ਦੇ ਮੈਂਬਰ ...

ਪੂਰੀ ਖ਼ਬਰ »

ਆਯੂਰਵੈਦਿਕ ਜਾਗਰੂਕਤਾ ਅਤੇ ਮੁਫ਼ਤ ਜਾਂਚ ਕੈਂਪ ਲਗਾਇਆ

ਬਠਿੰਡਾ, 22 ਮਈ (ਅਜੀਤ ਪ੍ਰਤੀਨਿਧ)-ਸ਼ਹਿਰ ਦੇ ਪੱਛੜੇ ਇਲਾਕਿਆਂ ਵਿਚ ਸੋਸਵਾ (ਐਨ) ਪੰਜਾਬ ਦੇ ਸਹਿਯੋਗ ਨਾਲ ਮੁਫ਼ਤ ਸਿਹਤ ਸਹੂਲਤਾਂ ਪ੍ਰਦਾਨ ਕਰ ਰਹੀ ਸਮਾਜ ਸੇਵੀ ਸੰਸਥਾ ਗਿਆਨਦੀਪ ਸ਼ਿਕਸਾ ਸਮਿਤੀ ਬਠਿੰਡਾ ਵੱਲੋਂ ਖੇਤਾ ਸਿੰਘ ਬਸਤੀ ਦੇ ਸਕੂਲ ਵਿਖੇ ਆਯੂਰਵੈਦਿਕ ...

ਪੂਰੀ ਖ਼ਬਰ »

ਏਜੰਸੀ ਚੋਂ 2 ਮੋਟਰ ਸਾਈਕਲ ਚੋਰੀ

ਸੰਗਤ ਮੰਡੀ, 22 ਮਈ (ਸ਼ਾਮ ਸੁੰਦਰ ਜੋਸ਼ੀ)-ਥਾਣਾ ਨੰਦਗੜ੍ਹ ਦੇ ਨਜ਼ਦੀਕ ਸਥਿਤ ਸ਼ਹੀਦ ਬਾਬਾ ਦੀਪ ਸਿੰਘ ਬਜਾਜ ਮੋਟਰ ਸਾਈਕਲਾਂ ਦੀ ਏਜੰਸੀ ਚੋਂ 2 ਮੋਟਰ ਸਾਈਕਲ ਚੋਰੀ ਹੋ ਗਏ | ਏਜੰਸੀ ਦੇ ਮਾਲਕ ਜੀਤ ਸਿੰਘ ਪੁੱਤਰ ਜਗਰਾਜ ਸਿੰਘ ਵਾਸੀ ਗਹਿਰੀ ਬੁੱਟਰ ਨੇ ਦੱਸਿਆ ਕਿ ਚੋਰ ...

ਪੂਰੀ ਖ਼ਬਰ »

ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ ਦਾ ਨਤੀਜਾ ਰਿਹਾ ਸ਼ਾਨਦਾਰ

ਬਾਲਿਆਂਵਾਲੀ, 22 ਮਈ (ਕੁਲਦੀਪ ਮਤਵਾਲਾ)-ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਬੀਤੇ ਦਿਨੀਂ ਐਲਾਨੇ ਗਏ ਬਾਰ੍ਹਵੀਂ ਜਮਾਤ ਦਾ ਨਤੀਜਾ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੱਡੇ (ਬਠਿੰਡਾ) ਦਾ ਸ਼ਾਨਦਾਰ ਰਿਹਾ | ਜਿਸ 'ਚ ਹਰਪ੍ਰੀਤ ਸਿੰਘ ਨੇ 83% ਅੰਕ ਹਾਸਿਲ ਕਰਕੇ ਪਹਿਲਾ ...

ਪੂਰੀ ਖ਼ਬਰ »

ਨਜ਼ਾਇਜ਼ ਇਮਾਰਤਾਂ ਸਬੰਧੀ ਕਮੇਟੀ ਨੇ ਇਮਾਰਤਾਂ ਦੀ ਫਿਜ਼ੀਕਲ ਵੈਰੀਫ਼ਿਕੇਸ਼ਨ ਕਰਨ ਲਈ ਨਗਰ ਨਿਗਮ ਨੂੰ ਦਿੱਤਾ 20 ਦਿਨਾਂ ਦਾ ਸਮਾਂ

ਬਠਿੰਡਾ, 22 ਮਈ (ਕੰਵਲਜੀਤ ਸਿੰਘ ਸਿੱਧੂ)- ਅਕਾਲੀ ਭਾਜਪਾ ਸਰਕਾਰ ਦੇ ਮਗਰਲੇ 2 ਸਾਲਾਂ ਦੇ ਕਾਰਜਕਾਲ ਵਿਚ ਨਜਾਇਜ਼ ਇਮਾਰਤਾਂ ਦੀ ਜਿੰਨੇ ਵੱਡੇ ਪੱਧਰ 'ਤੇ ਉਸਾਰੀ ਬਠਿੰਡਾ ਨਗਰ ਨਿਗਮ ਦੀ ਹਦੂਦ ਅੰਦਰ ਹੋਈ ਹੈ ਨੇ ਨਾ ਕੇਵਲ ਸਰਕਾਰ ਦੇ ਰੈਵਨਿਉ ਨੂੰ ਘਾਟਾ ਪਾਇਆ ਹੈ ਬਲਕਿ ...

ਪੂਰੀ ਖ਼ਬਰ »

ਮੌੜ ਮੰਡੀ ਤੇ ਰਾਮਪੁਰਾ ਫੂਲ ਵਿਖੇ ਮਿਲੇਗੀ ਅੱਧੇ ਮੁੱਲ 'ਤੇ ਕੰਨ ਦੀ ਮਸ਼ੀਨ

ਬਠਿੰਡਾ, 22 ਮਈ (ਅ.ਬ.)- ਈਕੋ ਸਾਊਾਡਜ਼ ਇੰਟਰਨੈਸ਼ਨਲ ਵੱਲੋਂ ਘੱਟ ਸੁਣਨ ਵਾਲਿਆਂ ਲਈ ਮੁਫਤ ਹੀਅਰਿੰਗ ਚੈੱਕਅਰ ਕੈਂਪ 24 ਮਈ ਦਿਨ ਬੁੱਧਵਾਰ ਨੂੰ ਗੁਰਦੁਆਰਾ ਖਾਲਾਸਾ ਦੀਵਾਨ ਨੇੜੇ ਲਾਈਨ ਰੇਲਵੇ ਸਟੇਸ਼ਨ ਮੌੜ ਮੰਡੀ, 25 ਮਈ ਦਿਨ ਵੀਰਵਾਰ ਗੁਰਦੁਆਰਾ ਸਾਹਿਬ ਸਤਿਸੰਗ ਸਭਾ, ...

ਪੂਰੀ ਖ਼ਬਰ »

ਐਸ. ਡੀ. ਐਮ ਦਫ਼ਤਰ ਅੱਗੇ ਦਿੱਤਾ ਧਰਨਾ

ਬੁਢਲਾਡਾ, 22 ਮਈ (ਕੁਲਦੀਪ ਗੋਇਲ)- ਅਵਾਰਾ ਪਸ਼ੂਆਂ ਵੱਲੋਂ ਸਬ ਡਵੀਜ਼ਨ ਬੁਢਲਾਡਾ ਅੰਦਰ ਕਿਸਾਨਾਂ ਦੀਆਂ ਫਸਲਾਂ ਬਰਬਾਦ ਕਰਨ ਅਤੇ ਪ੍ਰਸ਼ਾਸਨ ਵੱਲੋਂ ਕੋਈ ਪੁਖ਼ਤਾ ਪ੍ਰਬੰਧ ਨਾ ਕਰਨ ਕਾਰਨ ਰੋਹ ਵਿੱਚ ਆਏ ਕਿਸਾਨਾਂ ਨੇ ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਦੀ ...

ਪੂਰੀ ਖ਼ਬਰ »

ਮੋਫਰ ਵੱਲੋਂ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਲਈ ਲਾਇਆ ਖੁੱਲ੍ਹਾ ਦਰਬਾਰ

ਸਰਦੂਲਗੜ੍ਹ, 22 ਮਈ (ਜੀ. ਐਮ. ਅਰੋੜਾ)-ਸਥਾਨਕ ਮਾਰਕੀਟ ਕਮੇਟੀ ਦਫ਼ਤਰ 'ਚ ਅੱਜ ਸਾਬਕਾ ਵਿਧਾਇਕ ਅਜੀਤ ਇੰਦਰ ਸਿੰਘ ਮੋਫਰ ਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਵਿਕਰਮ ਸਿੰਘ ਮੋਫਰ ਨੇ ਇੱਕ ਖੁੱਲ੍ਹਾ ਦਰਬਾਰ ਲਗਾ ਕੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਤੇ ਇਸ ਮੌਕੇ ਆਏ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਅਤੇ 60 ਹਜ਼ਾਰ ਦੀ ਨਕਦੀ ਚੋਰੀ

ਭੁੱਚੋ ਮੰਡੀ, 22 ਮਈ (ਬਿੱਕਰ ਸਿੰਘ ਸਿੱਧੂ)- ਮੰਡੀ ਦੇ ਵਾਰਡ ਨੰਬਰ 12 ਦੇ ਇਕ ਘਰ 'ਚ ਅਣਪਛਾਤੇ ਚੋਰਾਂ ਨੇ ਘਰ ਵਿੱਚ ਦਾਖਲ ਹੋ ਕੇ ਲੱਗਭੱਗ ਇਕ ਲੱਖ ਰੁਪਏ ਦੇ ਸੋਨੇ ਅਤੇ ਚਾਂਦੀ ਦੇ ਗਹਿਣੇ ਅਤੇ 60 ਹਜ਼ਾਰ ਰੁਪਏ ਦੀ ਨਕਦੀ ਚੋਰੀ ਕਰ ਲਈ | ਘਰ ਦੇ ਮਾਲਕ ਸੁਨੀਲ ਕੁਮਾਰ ਜੋ ਜੂਸ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਦਾ ਜਥੇਬੰਦਕ ਡੈਲੀਗੇਟ ਇਜਲਾਸ

ਸਰਦੂਲਗੜ੍ਹ, 22 ਮਈ ( ਜੀ. ਐਮ. ਅਰੋੜਾ) -ਸ਼ਹੀਦ ਭਗਤ ਸਿੰਘ ਨੌਜਵਾਨ ਸਭਾ ਪੰਜਾਬ ਅਤੇ ਹਰਿਆਣਾ ਤਹਿਸੀਲ ਕਮੇਟੀ ਸਰਦੂਲਗੜ੍ਹ ਦਾ ਜਥੇਬੰਦਕ ਡੈਲੀਗੇਟ ਅਜਲਾਸ ਬਾਬਾ ਨਾਮਦੇਵ ਧਰਮਸਾਲਾ ਸਰਦੂਲਗੜ੍ਹ ਵਿਖੇ ਕਰਵਾਇਆ ਗਿਆ | ਜਿਸ ਦਾ ਅਗਾਜ਼ ਸਾਥੀ ਬੰਸੀ ਲਾਲ ਨੇ ਝੰਡਾ ...

ਪੂਰੀ ਖ਼ਬਰ »

ਸੂਬੇ ਦੀ ਕਾਂਗਰਸ ਸਰਕਾਰ ਕਿਸਾਨਾਂ ਨਾਲ ਕੀਤੇ ਵਾਅਦੇ ਪੂਰੇ ਕਰੇ-ਜੇਠੂਕੇ

ਚਾਉਕੇ, 22 ਮਈ (ਮਨਜੀਤ ਸਿੰਘ ਘੜੈਲੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਪੰਜਾਬ ਡਕੌਾਦਾ ਬਲਾਕ ਰਾਮਪੁਰਾ ਦੇ ਪ੍ਰਧਾਨ ਬਲਵਿੰਦਰ ਸਿੰਘ ਫ਼ੌਜੀ ਜੇਠੂਕੇ ਨੇ ਦੱਸਿਆ ਕਿ ਸੂਬੇ ਵਿਚ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਨੇ ਜੋ ਚੋਣਾਂ ਤੋਂ ਪਹਿਲਾਂ ...

ਪੂਰੀ ਖ਼ਬਰ »

ਕਿਸਾਨਾਂ ਵੱਲੋਂ ਡੀ.ਸੀ.ਬਠਿੰਡਾ ਦਾ ਧੰਨਵਾਦ

ਕੋਟਫੱਤਾ, 22 ਮਈ (ਰਣਜੀਤ ਸਿੰਘ ਬੁੱਟਰ)- ਫੂਲ ਰਜਬਾਹੇ ਦੀ ਟੇਲ ਤੇ ਪੈਂਦੇ ਪਿੰਡ ਕੋਟ ਸ਼ਮੀਰ ਤੇ ਨਸੀਬਪੁਰਾ ਦੇ ਟੇਲ ਤੇ ਆ ਜਾਣ ਕਾਰਨ ਇੱਥੇ ਕਿਸਾਨਾਂ ਨੂੰ ਨਹਿਰੀ ਪਾਣੀ ਬਹੁਤ ਘੱਟ ਮਿਲਦਾ ਹੈ ਜਿਸ ਨੂੰ ਲੈ ਕੇ ਕਿਸਾਨਾਂ ਵਿਚ ਅਕਸਰ ਰੋਸ ਪਾਇਆ ਜਾਂਦਾ ਹੈ | ਆਜ਼ਾਦੀ ਦੇ ...

ਪੂਰੀ ਖ਼ਬਰ »

ਵਿਸ਼ਵ 'ਚ ਭਾਰਤ ਖੇਤੀ ਖੇਤਰ 'ਚ ਅੱਗੇ ਹੈ-ਰਾਜੂ ਸ਼ਰੌਫ

ਪਟਿਆਲਾ, 22 ਮਈ (ਭਗਵਾਨ ਦਾਸ)-ਲੋਕਾਂ 'ਚ ਆਮ ਧਾਰਨਾ ਹੈ ਕਿ ਭਾਰਤ ਦਾ ਖੇਤੀ ਖੇਤਰ ਪ੍ਰਾਚੀਨ, ਢਿੱਲੜ ਤੇ ਪਛੜਿਆ ਹੋਇਆ ਹੈ ਅਤੇ ਇਹ ਆਰਥਿਕ ਵਿਕਾਸ ਲਈ ਇਕ ਅੜਿੱਕਾ ਬਣਿਆ ਹੋਇਆ ਹੈ, ਪੰ੍ਰਤੂ ਅਜਿਹਾ ਨਹੀਂ | ਕਰਾਪ ਕੇਅਰ ਫੈਡਰੇਸ਼ਨ ਆਫ ਇੰਡੀਆ ਤੇ ਯੂ. ਪੀ. ਐਲ. ਦੇ ਚੇਅਰਮੈਨ ...

ਪੂਰੀ ਖ਼ਬਰ »

ਜੈਵਿਕ ਵਿਭਿੰਨਤਾ ਦਿਵਸ ਮਨਾਇਆ

ਬਰੇਟਾ, 22 ਮਈ (ਜੀਵਨ ਸ਼ਰਮਾ)- ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੇ ਵਿਹੜੇ ਵਿੱਚ ਵੇਦਾਂਤਾ ਗਰੁੱਪ, ਬਣਾਂਵਾਲੀ ਦੇ ਸਹਿਯੋਗ ਨਾਲ ਪਿ੍ੰਸੀਪਲ ਸ. ਯਾਦਵਿੰਦਰ ਸਿੰਘ ਦੀ ਸਰਪ੍ਰਸਤੀ ਹੇਠ ਜੈਵਿਕ ਵਿਭਿੰਨਤਾ ਦਿਵਸ ਮਨਾਇਆ ਗਿਆ | ਇਸ ਤਹਿਤ ਸਕੂਲ 'ਚ ਵਾਤਾਵਰਨ ...

ਪੂਰੀ ਖ਼ਬਰ »

ਸੰਤ ਸਮਾਜ ਦੀ ਬੈਠਕ 'ਚ ਗੁਰਦੁਆਰਾ ਗਿਆਨ ਗੋਦੜੀ ਦੀ ਮੁੜ ਸਥਾਪਨਾ ਸਬੰਧੀ ਵਿਚਾਰਾਂ

ਨਵੀਂ ਦਿੱਲੀ, 22 ਮਈ (ਜਗਤਾਰ ਸਿੰਘ)-ਸੰਤ ਸਮਾਜ ਵੱਲੋਂ ਗੁਰਦੁਆਰਾ ਗਿਆਨ ਗੋਦੜੀ ਸਾਹਿਬ ਦੀ ਮੁੜ ਸਥਾਪਨਾ ਸਬੰਧੀ ਕੀਤੀ ਗਈ ਬੈਠਕ 'ਚ ਪਟਨਾ ਸਾਹਿਬ ਦੇ ਜੱਥੇਦਾਰ ਗਿਆਨੀ ਇਕਬਾਲ ਸਿੰਘ, ਦਮਦਮੀ ਟਕਸਾਲ ਦੇ ਮੁਖੀ ਬਾਬਾ ਹਰਨਾਮ ਸਿੰਘ, ਸਾਬਕਾ ਜਥੇਦਾਰ ਜਸਬੀਰ ਸਿੰਘ ਰੋਡੇ, ...

ਪੂਰੀ ਖ਼ਬਰ »

ਲੰਬੀ ਹਲਕੇ 'ਚ ਸੀਮਿੰਟ ਵਾਲੀਆਂ ਸੜਕਾਂ 'ਚ ਪਈਆਂ ਤਰੇੜਾਂ

ਮੰਡੀ ਕਿੱਲਿਆਂਵਾਲੀ, 22 ਮਈ (ਇਕਬਾਲ ਸਿੰਘ ਸ਼ਾਂਤ)-ਪਿੰਡ ਕੱਖਾਂਵਾਲੀ ਤੇ ਫਤਿਹਪੁਰ ਮਨੀਆਂ 'ਚ ਬਹੁਗਿਣਤੀ ਗਲੀਆਂ 'ਚ ਸੀਮਿੰਟ ਵਾਲੀਆਂ ਸੜਕਾਂ 'ਚੋਂ ਉੱਖੜ-ਉੱਖੜ ਝਲਕਾਰੇ ਮਾਰਦੀ ਬਜਰੀ, ਰੇਤਾ, ਥਾਂ-ਥਾਂ ਤਰੇੜਾਂ ਮਾੜੇ ਕਾਰਜ ਦੀ ਪੋਲ੍ਹ ਖੋਲ੍ਹ ਰਹੀਆਂ ਹਨ | ...

ਪੂਰੀ ਖ਼ਬਰ »

ਜ਼ਿਲ੍ਹਾ ਕ੍ਰਿਕਟ ਚੈਂਪੀਅਨਸ਼ਿਪ (ਸਮਰ ਲੀਗ) ਦੇ ਮੁਕਾਬਲੇ ਕਰਵਾਏ

ਬਰਨਾਲਾ, 22 ਮਈ (ਅਸ਼ੋਕ ਭਾਰਤੀ)-ਜ਼ਿਲ੍ਹਾ ਕ੍ਰਿਕਟ ਐਸੋਸੀਏਸ਼ਨ ਬਰਨਾਲਾ ਵੱਲੋਂ ਪੰਜਾਬ ਕ੍ਰਿਕਟ ਐਸੋਸੀਏਸ਼ਨ ਦੇ ਸਹਿਯੋਗ ਨਾਲ ਜ਼ਿਲ੍ਹਾ ਕ੍ਰਿਕਟ ਚੈਂਪੀਅਨਸ਼ਿਪ (ਸਮਰਲੀਗ) ਦੇ ਮੁਕਾਬਲੇ ਆਰੀਆ ਭੱਟਾ ਕਾਲਜ ਆਫ਼ ਇੰਸਟੀਚਿਊਟ ਚੀਮਾਂ-ਜੋਧਪੁਰ ਵਿਖੇ ਕਰਵਾਏ ਗਏ, ...

ਪੂਰੀ ਖ਼ਬਰ »

ਲੌਾਗੋਵਾਲ ਵਿਖੇ ਖੇਤਾਂ 'ਚ ਬਣੇ ਲਿੰਗ ਨਿਰਧਾਰਨ ਕੇਂਦਰ ਦਾ ਪਰਦਾਫ਼ਾਸ਼

ਲੌਾਗੋਵਾਲ, 22 ਮਈ (ਵਿਨੋਦ)-ਅੱਜ ਦੇਰ ਸ਼ਾਮ ਲੌਾਗੋਵਾਲ ਵਿਖੇ ਸਿਹਤ ਵਿਭਾਗ ਦੀ ਟੀਮ ਵੱਲੋਂ ਕਸਬੇ ਦੇ ਬਹਾਰ ਖੇਤਾਂ 'ਚ ਆਰਜ਼ੀ ਤੌਰ 'ਤੇ ਬਣਾਏ ਭਰੂਣ ਲਿੰਗ ਨਿਰਧਾਰਨ ਕਰਨ ਵਾਲੇ ਗੈਰਕਾਨੂੰਨੀ ਜਾਂਚ ਕੇਂਦਰ ਦਾ ਪਰਦਾਫਾਸ਼ ਕੀਤਾ ਹੈ | ਸਿਹਤ ਵਿਭਾਗ ਦੀ ਟੀਮ ਨੇ ਇਸ ਮੌਕੇ ...

ਪੂਰੀ ਖ਼ਬਰ »

5 ਕਿੱਲੋ ਭੁੱਕੀ ਤੇ ਨਕਦੀ ਸਮੇਤ ਕਾਬੂ

ਸੁਨਾਮ ਊਧਮ ਸਿੰਘ ਵਾਲਾ, 22 ਮਈ (ਹਰਚੰਦ ਸਿੰਘ ਭੁੱਲਰ)-ੁਲਿਸ ਥਾਣਾ ਸੁਨਾਮ ਸ਼ਹਿਰੀ ਨੇ ਇਕ ਵਿਅਕਤੀ ਨੂੰ ਪੰਜ ਕਿੱਲੋ ਭੁੱਕੀ, ਚੂਰਾ, ਪੋਸਤ ਤੇ ਕਰੀਬ ਪੋਣੇ ਤਿੰਨ ਲੱਖ ਰੁਪਏ ਦੀ ਨਕਦੀ ਸਮੇਤ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਪੁਲਿਸ ਥਾਣਾ ਸੁਨਾਮ ...

ਪੂਰੀ ਖ਼ਬਰ »

ਸੀ.ਪੀ.ਆਈ. (ਐਮ.) ਵੱਲੋਂ ਪੰਜਾਬ ਦੇ ਮੁੱਖ ਮੰਤਰੀ ਦੇ ਨਾਂਅ ਡੀ.ਸੀ. ਨੂੰ ਮੰਗ-ਪੱਤਰ

ਬਰਨਾਲਾ, 22 ਮਈ (ਧਰਮਪਾਲ ਸਿੰਘ)-ਸੀ.ਪੀ.ਆਈ.ਐਮ. ਵੱਲੋਂ ਕਾਂਗਰਸ ਸਰਕਾਰ ਬਣਨ ਸਮੇਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਮਨੋਰਥ ਪੱਤਰ 'ਚ ਲੋਕਾਂ ਨਾਲ ਕੀਤੇ ਵਾਅਦੇ ਜਲਦ ਲਾਗੂ ਕਰਵਾਉਣ ਲਈ ਅੱਜ ਸੀ.ਪੀ.ਆਈ.ਐਮ. ਜ਼ਿਲ੍ਹਾ ਕਮੇਟੀ ਦੇ ਆਗੂ ਤੇ ਸਾਬਕਾ ਵਿਧਾਇਕ ਕਾਮਰੇਡ ...

ਪੂਰੀ ਖ਼ਬਰ »

ਵੀ.ਈ. ਕਮਰਸ਼ੀਅਲ ਵਾਹਨ ਕੰਪਨੀ ਵੱਲੋਂ ਨਵਾਂ ਟਰੱਕ ਪੀ.ਆਰ.ਓ.-6040 ਦਾ ਕੀਤਾ ਡੈਮੋ

ਬਠਿੰਡਾ, 22 ਮਈ (ਕੰਵਲਜੀਤ ਸਿੰਘ ਸਿੱਧੂ)-ਹੈਵੀ ਵਾਹਨ ਨਿਰਮਾਤਾ ਕੰਪਨੀ ਵੋਲਵੋ ਆਈਸ਼ਰ ਵੱਲੋਂ ਬਠਿੰਡਾ 'ਚ ਆਪਣੇ ਨਵੇਂ ਮਾਡਲ ਦੇ ਵੀ.ਈ ਕਮਰਸ਼ੀਅਲ ਟਰੱਕ ਪੀ.ਆਰ.ਓ.-6040 ਦੀ ਅੱਜ ਇਥੇ ਮਾਲਵਾ ਮੋਟਰ ਵਿਖ਼ੇ ਡੈਮੋ ਕੀਤਾ ਗਿਆ | ਕੰਪਨੀ ਦੇ ਐਮ.ਡੀ ਸ:ਸੁਰਜੀਤ ਸਿੰਘ ਬੋਪਾਰਾਏ ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX