ਤਾਜਾ ਖ਼ਬਰਾਂ


ਪੁਲਸ ਥਾਣਾ ਸਿਟੀ ਦੇ ਬਾਹਰ ਅਣਪਛਾਤਿਆਂ ਨੇ ਮਾਰੀਆ ਡਿੰਪੀ ਪਾਸੀ ਦੇ ਗੋਲੀਆਂ
. . .  1 day ago
ਫ਼ਿਰੋਜ਼ਪੁਰ ,23 ਅਕਤੂਬਰ ( ਜਸਵਿੰਦਰ ਸਿੰਘ ਸੰਧੂ ) -ਪੁਲਿਸ ਥਾਣਾ ਸਿਟੀ ਦੇ ਬਿਲਕੁਲ ਸਾਹਮਣੇ ਅਣਪਛਾਤੇ ਕਾਰ ਸਵਾਰਾਂ ਵੱਲੋਂ ਨੌਜਵਾਨ ਡਿੰਪੀ ਪਾਸੀ ਦੇ ਉੱਪਰ ਜਾਨ ਲੇਵਾ ਹਮਲਾ ਕਰਦਿਆ ਸਿੱਧੀਆਂ ਗੋਲੀਆਂ ਮਾਰੀਆਂ ...
ਕਿਸਾਨ ਦੇ ਖੇਤ 'ਚ ਗੁੱਜਰਾਂ ਦੇ ਨਾੜ ਨੂੰ ਲੱਗੀ ਅੱਗ
. . .  1 day ago
ਖਲਵਾੜਾ ,23 ਅਕਤੂਬਰ { ਮਨਦੀਪ ਸਿੰਘ ਸੰਧੂ }- ਨਜ਼ਦੀਕੀ ਪਿੰਡ ਸੀਕਰੀ 'ਚ ਇਕ ਕਿਸਾਨ ਦੇ ਖੇਤ 'ਚ ਗੁੱਜਰਾਂ ਵੱਲੋਂ ਰੱਖੇ ਝੋਨੇ ਦੇ ਨਾੜ ਨੂੰ ਅੱਗ ਲੱਗ ਗਈ , ਜਿਸ ਨੂੰ ਬੁਝਾਉਣ ਦੇ ਲਈ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਨੇ ...
ਸੁਭਾਸ਼ ਚੋਪੜਾ ਬਣੇ ਦਿੱਲੀ ਕਾਂਗਰਸ ਦੇ ਪ੍ਰਧਾਨ, ਕਿਰਤੀ ਆਜ਼ਾਦ ਨੂੰ ਮਿਲੀ ਵੱਡੀ ਜ਼ਿੰਮੇਵਾਰੀ
. . .  1 day ago
ਨਵੀਂ ਦਿੱਲੀ, 23 ਅਕਤੂਬਰ - ਵਿਧਾਨ ਸਭਾ ਚੋਣਾਂ ਤੋਂ ਪਹਿਲਾ ਦਿੱਲੀ ਕਾਂਗਰਸ ਨੂੰ ਨਵਾਂ ਪ੍ਰਧਾਨ ਮਿਲ ਗਿਆ ਹੈ। ਸੁਭਾਸ਼ ਚੋਪੜਾ ਨੂੰ ਦਿੱਲੀ ਕਾਂਗਰਸ ਪ੍ਰਧਾਨ ਬਣਾਇਆ ਗਿਆ ਹੈ। ਇਸ ਦੇ ਨਾਲ ਹੀ ਕੀਰਤੀ ਆਜ਼ਾਦ ਨੂੰ ਡੀ.ਪੀ.ਸੀ.ਸੀ. ਦੀ ਚੋਣ ਮੁਹਿੰਮ ਕਮੇਟੀ ਦਾ...
ਜੱਗੂ ਭਗਵਾਨਪੁਰ ਗਿਰੋਹ ਦਾ ਭਗੌੜਾ ਗੈਂਗਸਟਰ ਮੰਨੂੰ ਮਹਿਮਾਚੱਕ ਆਪਣੇ ਸਾਥੀ ਤੇ ਖਤਰਨਾਕ ਹਥਿਆਰਾਂ ਸਮੇਤ ਗ੍ਰਿਫਤਾਰ
. . .  1 day ago
ਜਲੰਧਰ 23 ਅਕਤੂਬਰ (ਐਮ.ਐਸ. ਲੋਹੀਆਂ) - ਪੰਜਾਬ ਵਿਚੋਂ ਗੈਂਗਸਟਰ ਸਭਿਆਚਾਰ ਨੂੰ ਖਤਮ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੀ ਰਾਖੀ ਕਰਦਿਆਂ ਕਾਊਂਟਰ ਇੰਟੈਲੀਜੈਂਸ ਜਲੰਧਰ ਦੀ ਟੀਮ ਨੇ ਜੱਗੂ ਭਗਵਾਨਪੁਰ ਗਿਰੋਹ ਦੇ ਖਤਰਨਾਕ ਗੈਂਗਸਟਰ ਹਰਮਿੰਦਰ...
ਸ਼੍ਰੋਮਣੀ ਕਮੇਟੀ ਦੀ ਮਲਕੀਅਤ ਜ਼ਮੀਨਾਂ 'ਚ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ -ਲੌਂਗੋਵਾਲ
. . .  1 day ago
ਰੂੜੇਕੇ ਕਲਾਂ 23 ਅਕਤੂਬਰ (ਗੁਰਪ੍ਰੀਤ ਸਿੰਘ ਕਾਹਨੇਕੇ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਮ੍ਰਿਤਸਰ ਦੀ ਮਲਕੀਅਤ ਵਾਲੀਆਂ ਜਾਂ ਕਮੇਟੀ ਦੇ ਪ੍ਰਬੰਧ ਹੇਠ ਜ਼ਮੀਨਾਂ ਜਿੱਥੇ ਵੀ ਮੌਜੂਦ ਹਨ। ਜਿਸ ਵਿਚ ਕਿ ਝੋਨੇ ਦੀ ਫ਼ਸਲ ਦੀ ਕਾਸ਼ਤ ਕੀਤੀ ਹੋਈ ਹੈ। ਝੋਨੇ ਦੀ ਪਰਾਲੀ ਨੂੰ ਅੱਗ...
ਵਿਸ਼ੇਸ਼ ਖਿੱਚ ਦਾ ਕੇਂਦਰ ਹੋਵੇਗਾ ਡਾ. ਓਬਰਾਏ ਵਲੋਂ ਕਰਤਾਰਪੁਰ ਲਾਂਘੇ ਦੇ ਮੁੱਖ ਦੁਆਰ 'ਤੇ ਬਣਾਇਆ ਜਾਣ ਵਾਲਾ ੴ ਦਾ ਸ਼ਿਲਾਲੇਖ
. . .  1 day ago
ਪਟਿਆਲਾ, 23 ਅਕਤੂਬਰ (ਅਮਨਦੀਪ ਸਿੰਘ)- 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ ਦੇ ਸਰਪ੍ਰਸਤ ਅਤੇ ਆਪਣੀ ਵਿਲੱਖਣ ਸੇਵਾ ਕਾਰਜ ਸ਼ੈਲੀ ਤੇ ਖੁੱਲ੍ਹ-ਦਿਲੀ ਕਾਰਨ ਪੂਰੀ ਦੁਨੀਆ ਅੰਦਰ...
ਲੁੱਟਾਂ-ਖੋਹਾਂ ਕਰਨ ਵਾਲੇ ਗਿਰੋਹ ਦੇ ਪੰਜ ਮੈਂਬਰ ਹਥਿਆਰਾਂ ਸਣੇ ਕਾਬੂ
. . .  1 day ago
ਜਲੰਧਰ, 23 ਅਕਤੂਬਰ- ਥਾਣਾ ਫਿਲੌਰ ਦੀ ਪੁਲਿਸ ਨੇ ਲੁੱਟਾਂ-ਖੋਹਾਂ ਕਰਨ ਵਾਲੇ ਇੱਕ ਗਿਰੋਹ ਦੇ ਪੰਜ ਮੈਂਬਰਾਂ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਕੋਲੋਂ 3 ਪਿਸਤੌਲ, 5 ਰੋਂਦ, 2 ਮੈਗਜ਼ੀਨ ਅਤੇ...
ਕਿਸਾਨਾਂ ਨੂੰ ਤੋਹਫ਼ਾ, ਸਰਕਾਰ ਵਲੋਂ ਰਬੀ ਦੀਆਂ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ 'ਚ ਵਾਧੇ ਦਾ ਐਲਾਨ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕੇਂਦਰੀ ਕੈਬਨਿਟ ਨੇ ਦੀਵਾਲੀ ਤੋਂ ਪਹਿਲਾਂ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਅੱਜ ਕੇਂਦਰੀ ਕੈਬਨਿਟ ਦੀ ਬੈਠਕ ਹੋਈ, ਜਿਸ 'ਚ ਸਰਕਾਰ ਨੇ ਰਬੀ ਸੀਜ਼ਨ ਦੀਆਂ ਫ਼ਸਲਾਂ...
ਕੇਂਦਰ ਸਰਕਾਰ ਦਾ ਵੱਡਾ ਫ਼ੈਸਲਾ, ਦਿੱਲੀ ਦੀਆਂ ਅਣ-ਅਧਿਕਾਰਿਤ ਕਾਲੋਨੀਆਂ ਹੋਣਗੀਆਂ ਨਿਯਮਿਤ
. . .  1 day ago
ਨਵੀਂ ਦਿੱਲੀ, 23 ਅਕਤੂਬਰ ਦਿੱਲੀ 'ਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੇਂਦਰ ਸਰਕਾਰ ਨੇ ਵੱਡਾ ਐਲਾਨ ਕੀਤਾ ਹੈ। ਸਰਕਾਰ ਨੇ ਅੱਜ ਦਿੱਲੀ 'ਚ ਅਣ-ਅਧਿਕਾਰਿਤ ਕਾਲੋਨੀਆਂ ਨੂੰ ਨਿਯਮਿਤ ਕਰਨ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਲਈ ਰੇਲ ਗੱਡੀਆਂ ਦੀ ਸੂਚੀ ਜਾਰੀ
. . .  1 day ago
ਨਵਾਂਸ਼ਹਿਰ, 23 ਅਕਤੂਬਰ (ਗੁਰਬਖ਼ਸ਼ ਸਿੰਘ ਮਹੇ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੇਲਵੇ ਵਿਭਾਗ ਵਲੋਂ ਸੁਲਤਾਨਪੁਰ ਲੋਧੀ/ਲੋਹੀਆਂ ਖ਼ਾਸ ਅਤੇ ਹੋਰ ਰੇਲਵੇ...
ਗੜ੍ਹਸ਼ੰਕਰ ਵਿਖੇ ਸ਼੍ਰੋਮਣੀ ਕਮੇਟੀ ਕਾਲਜਾਂ ਦੇ 16ਵੇਂ ਖ਼ਾਲਸਾਈ ਖੇਡ ਉਤਸਵ ਦਾ ਸ਼ਾਨਦਾਰ ਆਗਾਜ਼
. . .  1 day ago
ਗੜ੍ਹਸ਼ੰਕਰ, 23 ਅਕਤੂਬਰ (ਧਾਲੀਵਾਲ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਬੰਧ ਅਧੀਨ ਚੱਲ ਰਹੇ ਉਚੇਰੀ ਸਿੱਖਿਆ ਕਾਲਜਾਂ ਦਾ 16ਵਾਂ ਖ਼ਾਲਸਾਈ ਖੇਡ ਉਤਸਵ ਸਥਾਨਕ ਬੱਬਰ ਅਕਾਲੀ ਮੈਮੋਰੀਅਲ...
ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਕਾਂਗਰਸ ਦੇ ਸੀਨੀਅਰ ਨੇਤਾਵਾਂ ਨਾਲ ਕੀਤੀ ਜਾਵੇਗੀ ਬੈਠਕ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਵਲੋਂ 25 ਅਕਤੂਬਰ ਨੂੰ ਐੱਨ. ਆਰ. ਸੀ. ਦੇ ਮੁੱਦੇ 'ਤੇ...
ਸੁਲਤਾਨਵਿੰਡ 'ਚ ਨਸ਼ੇ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ
. . .  1 day ago
ਸੁਲਤਾਨਵਿੰਡ, 23 ਅਕਤੂਬਰ (ਗੁਰਨਾਮ ਸਿੰਘ ਬੁੱਟਰ)- ਅੰਮ੍ਰਿਤਸਰ ਦੇ ਇਤਿਹਾਸਕ ਪਿੰਡ ਸੁਲਤਾਨਵਿੰਡ 'ਚ ਨਸ਼ਿਆਂ ਕਾਰਨ ਇੱਕ ਹੋਰ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਮਿਲੀ ਹੈ। ਮ੍ਰਿਤਕ ਦੀ ਪਹਿਚਾਣ...
ਤਲਵੰਡੀ ਸਾਬੋ 'ਚ ਲੁਟੇਰਿਆ ਵਲੋਂ 17 ਲੱਖ ਰੁਪਏ ਦੀ ਲੁੱਟ
. . .  1 day ago
ਤਲਵੰਡੀ ਸਾਬੋ, 23 ਅਕਤੂਬਰ (ਰਣਜੀਤ ਸਿੰਘ ਰਾਜੂ)- ਸਥਾਨਕ ਨੱਤ ਰੋਡ 'ਤੇ ਸਥਿਤ ਇੱਕ ਫਾਈਨੈਂਸ ਕੰਪਨੀ ਦੇ ਦਫ਼ਤਰ 'ਚੋਂ ਬੈਂਕ 'ਚ ਪੈਸੇ ਜਮਾ ਕਰਾਉਣ ਜਾ ਰਹੇ ਕੰਪਨੀ ਦੇ...
ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ ਮਿਲੀ ਜ਼ਮਾਨਤ
. . .  1 day ago
ਨਵੀਂ ਦਿੱਲੀ, 23 ਅਕਤੂਬਰ- ਮਨੀ ਲਾਂਡਰਿੰਗ ਮਾਮਲੇ 'ਚ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਡੀ. ਕੇ. ਸ਼ਿਵਕੁਮਾਰ ਨੂੰ 25 ਹਜ਼ਾਰ ਰੁਪਏ ਦੇ ਨਿੱਜੀ ਮੁਚੱਲਕੇ 'ਤੇ ਜ਼ਮਾਨਤ ਦੇ ਦਿੱਤੀ...
ਪੰਜਾਬ ਹੋਮਗਾਰਡ ਦਾ ਮੁਲਾਜ਼ਮ ਹੋਇਆ ਠੱਗੀ ਦਾ ਸ਼ਿਕਾਰ
. . .  1 day ago
ਇੰਗਲੈਂਡ 'ਚ ਟਰੱਕ 'ਚੋਂ ਮਿਲੀਆਂ 39 ਲੋਕਾਂ ਦੀਆਂ ਲਾਸ਼ਾਂ
. . .  1 day ago
ਸੌਰਵ ਗਾਂਗੁਲੀ ਨੇ ਬੀ. ਸੀ. ਸੀ. ਆਈ. ਦੇ ਪ੍ਰਧਾਨ ਵਜੋਂ ਸੰਭਾਲਿਆ ਅਹੁਦਾ
. . .  1 day ago
ਸਰਕਾਰ ਨੇ ਤੁਰਕੀ ਦੀ ਯਾਤਰਾ ਕਰਨ ਵਾਲੇ ਭਾਰਤੀਆਂ ਲਈ ਜਾਰੀ ਕੀਤੀ ਐਡਵਾਈਜ਼ਰੀ
. . .  1 day ago
ਲੁਧਿਆਣਾ 'ਚ ਵਿਦਿਆਰਥਣ ਨੇ ਸਕੂਲ ਦੀ ਪੰਜਵੀਂ ਮੰਜ਼ਲ ਤੋਂ ਮਾਰੀ ਛਾਲ
. . .  1 day ago
ਅਬੋਹਰ 'ਚ ਲਾਪਤਾ ਹੋਏ 14 ਸਾਲਾ ਲੜਕੇ ਦੇ ਪਰਿਵਾਰਕ ਮੈਂਬਰਾਂ ਵਲੋਂ ਰੋਸ ਪ੍ਰਦਰਸ਼ਨ
. . .  1 day ago
ਬਾਬਾ ਬਲਜੀਤ ਸਿੰਘ ਦਾਦੂਵਾਲ ਗ੍ਰਿਫ਼ਤਾਰ
. . .  1 day ago
ਸਿਧਰਾਮਈਆ ਵਲੋਂ ਕਰਨਾਟਕ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ
. . .  1 day ago
ਝਾਰਖੰਡ 'ਚ ਵਿਰੋਧੀ ਧਿਰਾਂ ਦੇ 6 ਵਿਧਾਇਕਾਂ ਨੇ ਫੜਿਆ ਭਾਜਪਾ ਦਾ 'ਪੱਲਾ'
. . .  1 day ago
ਡੀ. ਜੀ. ਪੀ. ਦਿਲਬਾਗ ਸਿੰਘ ਨੇ ਦੱਸਿਆ- ਤਰਾਲ ਮੁਠਭੇੜ 'ਚ ਮਾਰਿਆ ਗਿਆ ਏ.ਜੀ.ਯੂ.ਐੱਚ. ਦਾ ਕਮਾਂਡਰ ਲਲਹਾਰੀ
. . .  1 day ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਨੇ ਦਿੱਲੀ ਹਾਈਕੋਰਟ 'ਚ ਦਾਇਰ ਕੀਤੀ ਜ਼ਮਾਨਤ ਪਟੀਸ਼ਨ
. . .  1 day ago
ਸੌਰਵ ਗਾਂਗੁਲੀ ਬਣੇ ਬੀ. ਸੀ. ਸੀ. ਆਈ. ਦੇ ਪ੍ਰਧਾਨ
. . .  1 day ago
ਬੀ. ਸੀ. ਸੀ. ਆਈ. ਦੀ ਬੈਠਕ ਸ਼ੁਰੂ, ਗਾਂਗੁਲੀ ਅੱਜ ਬਣਨਗੇ ਪ੍ਰਧਾਨ
. . .  1 day ago
ਕੇਰਲ ਦੀ ਅਦਾਲਤ ਵਲੋਂ ਫਰੈਂਕੋ ਮੁਲੱਕਲ ਤਲਬ
. . .  1 day ago
ਜੇਲ੍ਹ 'ਚ ਬੰਦ ਹਵਾਲਾਤੀ ਦੀ ਭੇਦਭਰੇ ਹਾਲਾਤ 'ਚ ਮੌਤ
. . .  1 day ago
ਪਾਕਿ ਵਲੋਂ ਦਰਿਆਈ ਪਾਣੀ ਰਾਹੀਂ ਭਾਰਤ 'ਚ ਭੇਜੀ ਗਈ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  1 day ago
ਪੰਜਾਬ ਦੇ ਪਹਿਲੇ ਪਰਾਲੀ ਬੈਂਕ ਲਈ ਖੇਤਾਂ 'ਚੋਂ ਪਰਾਲੀ ਇਕੱਠੀ ਕਰਨ ਦਾ ਕੰਮ ਸ਼ੁਰੂ
. . .  1 day ago
ਮਾਰੇ ਗਏ ਤਿੰਨ ਅੱਤਵਾਦੀਆਂ ਦੀ ਹੋਈ ਪਹਿਚਾਣ
. . .  1 day ago
ਸੋਨੀਆ ਗਾਂਧੀ ਨੇ ਤਿਹਾੜ ਜੇਲ੍ਹ 'ਚ ਬੰਦ ਡੀ.ਕੇ ਸ਼ਿਵ ਕੁਮਾਰ ਨਾਲ ਕੀਤੀ ਮੁਲਾਕਾਤ
. . .  1 day ago
ਸਰਹੱਦ ਤੋਂ 25 ਕਰੋੜ ਦੇ ਮੁੱਲ ਦੀ ਹੈਰੋਇਨ ਬਰਾਮਦ
. . .  1 day ago
ਆਂਧਰਾ ਪ੍ਰਦੇਸ਼ 'ਚ ਤਿੰਨ ਦਿਨ ਭਾਰੀ ਮੀਂਹ ਦੀ ਚੇਤਾਵਨੀ
. . .  1 day ago
ਸੋਨੀਆ ਗਾਂਧੀ ਅੱਜ ਜੇਲ੍ਹ 'ਚ ਕਰਨਗੇ ਕਾਂਗਰਸੀ ਆਗੂ ਡੀ.ਕੇ ਸ਼ਿਵ ਕੁਮਾਰ ਨਾਲ ਮੁਲਾਕਾਤ
. . .  1 day ago
ਘੁਸਪੈਠੀਆ ਲਈ ਬੰਗਾਲ 'ਚ ਨਜ਼ਰਬੰਦੀ ਕੇਂਦਰ ਬਣਾਉਣ ਇਜਾਜ਼ਤ ਨਹੀ - ਮਮਤਾ
. . .  1 day ago
ਈ.ਵੀ.ਐੱਮ ਨਾਲ ਹੋ ਸਕਦੀ ਹੈ ਛੇੜਛਾੜ, ਮਹਾਰਾਸ਼ਟਰ ਕਾਂਗਰਸ ਪ੍ਰਧਾਨ ਨੇ ਚੋਣ ਕਮਿਸ਼ਨ ਨੂੰ ਲਿਖੀ ਚਿੱਠੀ
. . .  1 day ago
700 ਕਿੱਲੋ ਪਟਾਕਿਆਂ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਨਵੀਂ ਦਿੱਲੀ : ਕਮਲੇਸ਼ ਤਿਵਾੜੀ ਹੱਤਿਆ ਕਾਂਡ ਦੇ ਦੋਵੇਂ ਦੋਸ਼ੀ ਗੁਜਰਾਤ ਏ ਟੀ ਐੱਸ ਨੇ ਫੜੇ
. . .  2 days ago
ਗੁਰਦੁਆਰਾ ਸਾਹਿਬ ਦੇ ਮਾਡਲ ਨਾਲ ਸਜਾਈ ਬੇੜੀ ਨੂੰ ਦੇਖਣ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ
. . .  2 days ago
ਬਾਲੀਵੁੱਡ ਗਾਇਕ ਸਵ.ਲਾਭ ਜੰਜੂਆ ਦੇ ਪਿਤਾ ਦਾ ਦੇਹਾਂਤ
. . .  2 days ago
ਮਾਨਸਾ ਪੁਲਿਸ ਵੱਲੋਂ ਛਾਪੇਮਾਰੀ ਦੌਰਾਨ 10 ਹਜ਼ਾਰ ਲੀਟਰ ਲਾਹਣ ਫੜੀ
. . .  2 days ago
ਕੈਨੇਡਾ ਵਿਚ ਰੂਬੀ ਸਹੋਤਾ ਦੇ ਮੈਂਬਰ ਪਾਰਲੀਮੈਂਟ ਬਣਨ ਤੇ ਖ਼ੁਸ਼ੀ ਵਿਚ ਲੱਡੂ ਵੰਡੇ
. . .  2 days ago
ਅਮਰੀਕ ਸਿੰਘ ਸਿੱਧੂ ਬਣੇ ਪੀ.ਏ.ਡੀ.ਬੀ ਗੁਰੂਹਰਸਹਾਏ ਦੇ ਚੇਅਰਮੈਨ
. . .  2 days ago
ਬੰਗਾ 'ਚ ਲੁਟੇਰੇ ਡੇਢ ਲੱਖ ਰੁਪਏ ਦੀ ਰਾਸ਼ੀ ਲੁੱਟ ਕੇ ਹੋਏ ਫ਼ਰਾਰ
. . .  2 days ago
ਗੜ੍ਹਸ਼ੰਕਰ ਵਿਖੇ ਕੱਲ੍ਹ ਤੋਂ ਸ਼ੁਰੂ ਹੋਵੇਗਾ 16ਵਾਂ ਖ਼ਾਲਸਾਈ ਖੇਡ ਉਤਸਵ
. . .  2 days ago
ਪੰਜਾਬ ਦੇ ਅੰਦਰ ਜਾਅਲੀ ਡਿਗਰੀਆਂ 'ਤੇ ਕੀਤੀ ਜਾ ਰਹੀ ਪ੍ਰੈਕਟਿਸ : ਸਿਵਲ ਸਰਜਨ
. . .  2 days ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 10 ਜੇਠ ਸੰਮਤ 549

ਸੰਪਾਦਕੀ

ਆਮ ਆਦਮੀ ਪਾਰਟੀ ਤੋਂ ਕਿਹੜੀਆਂ-ਕਿਹੜੀਆਂ ਗ਼ਲਤੀਆਂ ਹੋਈਆਂ?

ਕੇਜਰੀਵਾਲ ਵੱਲੋਂ ਦਿੱਲੀ ਵਿਚ ਕੀਤੇ ਗਏ ਕੁਝ ਚੰਗੇ ਕੰਮਾਂ ਨੂੰ ਦੇਖ ਕੇ ਕੁਝ ਦੇਰ ਲਈ ਮੈਂ ਵੀ ਕੇਜਰੀਵਾਲ ਨੂੰ ਪਸੰਦ ਕਰਨ ਲੱਗ ਪਿਆ ਸਾਂ। ਪਰ ਇਹ ਮੇਰਾ ਵਹਿਮ ਹੀ ਨਿਕਲਿਆ ਕਿਉਂਕਿ ਸੱਤਾ ਦਾ ਨਸ਼ਾ ਬਹੁਤ ਸਮਝਦਾਰ ਲੋਕਾਂ ਨੂੰ ਵੀ ਆਪਣੀਆਂ ਲੀਹਾਂ ਤੋਂ ਲਾਹ ਦਿੰਦਾ ਹੈ।
ਦਿੱਲੀ ਦੀ ਅਸੈਂਬਲੀ ਚੋਣਾਂ ਵਿਚ ਆਪ ਪਾਰਟੀ ਨੇ 70 ਵਿਚੋਂ 67 ਸੀਟਾਂ ਜਿੱਤ ਕੇ ਮਿਸਾਲ ਕਾਇਮ ਕੀਤੀ ਅਤੇ ਇਸ ਤੋਂ ਪਹਿਲਾਂ 2014 ਦੀਆਂ ਆਮ ਚੋਣਾਂ ਵਿਚ ਆਪ ਪਾਰਟੀ ਦੇ ਚਾਰ ਮੈਂਬਰਾਂ ਨੇ ਪੰਜਾਬ ਖੇਤਰ ਤੋਂ ਬਹੁਤੀ ਮਿਹਨਤ ਕੀਤੇ ਬਿਨਾਂ ਲੋਕ ਸਭਾ ਦੀਆਂ ਚਾਰ ਸੀਟਾਂ ਜਿੱਤ ਲਈਆਂ ਸਨ ਅਤੇ ਬਾਕੀ ਸੀਟਾਂ 'ਤੇ ਵੀ ਚੰਗੀਆਂ ਵੋਟਾਂ ਹਾਸਲ ਕੀਤੀਆਂ ਸਨ। ਪੰਜਾਬ ਵਿਚ ਬਗੈਰ ਮਿਹਨਤ ਦੇ ਜਿੱਤ ਹਾਸਲ ਹੋਣਾ ਹੀ ਅੱਜ ਦੀ ਦੁਰਦਸ਼ਾ ਦਾ ਕਾਰਨ ਸਮਝਿਆ ਜਾਣਾ ਚਾਹੀਦਾ ਹੈ। ਦਿੱਲੀ ਚੋਣਾਂ ਵਿਚ ਜਿੱਤ ਹਾਸਲ ਕਰਨ ਤੋਂ ਬਾਅਦ ਆਪ ਪਾਰਟੀ ਦੇ ਸਿਰ 'ਤੇ ਜਿੱਤ ਦਾ ਫਤੂਰ ਚੜ੍ਹ ਗਿਆ ਸੀ। ਫਤੂਰ ਕਰਕੇ ਕਿਸੇ ਵੀ ਭਲੇ ਇਨਸਾਨ ਦੀ ਮਾਨਸਿਕ ਦਸ਼ਾ ਵਿਗੜ ਜਾਂਦੀ ਹੈ।
ਜ਼ਿਕਰਯੋਗ ਗੱਲ ਇਹ ਹੈ ਕਿ ਪੰਜਾਬ ਅਤੇ ਦਿੱਲੀ ਦੇ ਲੋਕਾਂ ਦੀ ਸੋਚ ਵਿਚ ਬਹੁਤ ਫ਼ਰਕ ਦੇਖਣ ਨੂੰ ਮਿਲਦਾ ਹੈ। ਕਿਉਂਕਿ ਦਿੱਲੀ ਵਿਚ ਹਰ ਸਾਲ ਪੰਜ ਤੋਂ ਸੱਤ ਲੱਖ ਲੋਕ ਦੂਜੇ ਰਾਜਾਂ ਤੋਂ ਆ ਕੇ ਪੱਕੇ ਤੌਰ 'ਤੇ ਉਥੇ ਵੱਸ ਜਾਂਦੇ ਹਨ। ਉਨ੍ਹਾਂ ਸਾਰਿਆਂ ਦੀ ਸੋਚ ਆਪਣੇ ਰਾਜ ਅਨੁਸਾਰ ਵੱਖ-ਵੱਖ ਹੁੰਦੀ ਹੈ। ਉਮੀਦਵਾਰ ਨਾਲ ਉਨ੍ਹਾਂ ਦਾ ਕੋਈ ਖ਼ਾਸ ਰਾਬਤਾ ਵੀ ਨਹੀਂ ਹੁੰਦਾ।
ਜਦ ਕਿ ਪੰਜਾਬ ਦੇ ਲੋਕਾਂ ਦੀ ਸੋਚ ਅਲੱਗ ਹੈ। ਉਹ ਉਸ ਲੀਡਰ ਜਾਂ ਉਮੀਦਵਾਰ ਨੂੰ ਵੋਟ ਪਾਉਂਦੇ ਹਨ, ਜਿਸ ਨੂੰ ਉਹ ਸਿੱਧੇ ਤੌਰ 'ਤੇ ਜਾਂ ਕਿਸੇ ਕੰਮ ਕਰਕੇ ਜਾਣਦੇ ਹੋਣ। ਇੱਥੇ ਸਿਰਕੱਢ ਲੀਡਰ ਨੂੰ ਹੀ ਤਰਜੀਹ ਦਿੱਤੀ ਜਾਂਦੀ ਹੈ। ਪੰਜਾਬ ਵਿਚ ਅਕਸਰ ਰਾਜ ਕਰਦੀ ਪਾਰਟੀ ਜਾਂ ਰਾਜ ਕਰ ਚੁੱਕੀਆਂ ਪਾਰਟੀਆਂ ਦੇ ਖਿਲਾਫ਼ ਵੋਟਾਂ ਭੁਗਤਦੀਆਂ ਹਨ।
ਆਮ ਆਦਮੀ ਪਾਰਟੀ ਅਜਿਹੀ ਪਾਰਟੀ ਹੈ, ਜਿਸ ਨੂੰ ਲੋਕਾਂ ਨੇ ਇਕ ਅਲੱਗ ਤਰ੍ਹਾਂ ਦੀ ਪਾਰਟੀ ਵਜੋਂ ਵੇਖਿਆ ਸੀ। ਕੇਜਰੀਵਾਲ ਨੇ ਲੋਕਾਂ ਨਾਲ ਲੰਚ-ਡਿਨਰ ਕਰਕੇ ਅਤੇ ਲੋਕਾਂ ਤੋਂ 5000-10,000 ਰੁਪਏ ਲੈ ਕੇ ਉਸ ਪੈਸੇ ਨਾਲ ਚੋਣਾਂ ਲੜ ਕੇ ਜਿੱਤ ਹਾਸਲ ਕੀਤੀ ਸੀ। ਲੋਕਾਂ ਵੱਲੋਂ ਕੇਜਰੀਵਾਲ ਨੂੰ ਇਕ ਅਲੱਗ ਤਰ੍ਹਾਂ ਦਾ ਰਾਜਨੇਤਾ ਸਮਝਿਆ ਜਾਂਦਾ ਸੀ ਅਤੇ ਉਨ੍ਹਾਂ ਨੂੰ ਉਸ ਵਿਚ ਖ਼ਾਸ ਲੀਡਰਸ਼ਿਪ ਦੇ ਗੁਣ ਨਜ਼ਰ ਆਉਂਦੇ ਸਨ ਪਰ ਮੁੱਖ ਮੰਤਰੀ ਬਣਨ ਤੋਂ ਬਾਅਦ ਕੇਜਰੀਵਾਲ ਦੇ ਆਲੇ-ਦੁਆਲੇ ਗ਼ਲਤ ਲੋਕਾਂ ਦੀ ਭਰਮਾਰ ਹੋ ਗਈ ਅਤੇ ਉਨ੍ਹਾਂ ਨੇ ਦੂਜੀਆਂ ਪਾਰਟੀਆਂ ਵਾਂਗ ਆਪਣੇ-ਆਪ ਨੂੰ ਚਮਕਾਉਣ ਲਈ ਅਤੇ ਪ੍ਰਧਾਨ ਮੰਤਰੀ ਬਣਨ ਲਈ ਕਰੋੜਾਂ ਰੁਪਏ ਖਜ਼ਾਨੇ ਵਿਚੋਂ ਖਰਚ ਕਰਨੇ ਸ਼ੁਰੂ ਕਰ ਦਿੱਤੇ ਅਤੇ ਆਪਣੇ ਵਿਧਾਇਕਾਂ, ਮੰਤਰੀਆਂ ਤੇ ਮੁਲਾਜ਼ਮਾਂ ਦੇ ਗ਼ਲਤ ਕਾਰਨਾਮਿਆਂ ਦੇ ਚਲਦਿਆਂ ਉਨ੍ਹਾਂ ਨੂੰ ਇਸ ਦਾ ਖਾਮਿਆਜ਼ਾ ਭੁਗਤਣਾ ਪਿਆ, ਕਿਉਂਕਿ ਲੋਕਾਂ ਨੇ ਉਨ੍ਹਾਂ ਨੂੰ ਵੱਖਰਾ ਲੀਡਰ ਸਮਝ ਕੇ ਵੋਟਾਂ ਪਾਈਆਂ ਸਨ।
ਇਸ ਦੇ ਨਾਲ ਹੀ ਆਪ ਪਾਰਟੀ ਦੇ ਦੋ ਉੱਘੇ ਲੀਡਰ ਯੋਗੇਂਦਰ ਯਾਦਵ ਅਤੇ ਪ੍ਰਸ਼ਾਂਤ ਭੂਸ਼ਨ ਪਾਰਟੀ ਤੋਂ ਭ੍ਰਿਸ਼ਟਾਚਾਰ ਜਾਂ ਗ਼ਲਤ ਉਮੀਦਵਾਰਾਂ ਨੂੰ ਟਿਕਟਾਂ ਦੇਣ ਦੇ ਸਵਾਲ ਉਠਾਉਣ 'ਤੇ ਕੱਢ ਦਿੱਤੇ ਗਏ ਸਨ। ਇਸ ਤੋਂ ਬਾਅਦ ਪੰਜਾਬ ਦੇ ਦੋ 'ਆਪ' ਦੇ ਸੰਸਦ ਮੈਂਬਰ ਵੀ ਪਾਰਟੀ ਤੋਂ ਬਰਖ਼ਾਸਤ ਕਰ ਦਿੱਤੇ ਗਏ ਸਨ, ਜਿਨ੍ਹਾਂ ਨੇ ਬਾਅਦ ਵਿਚ ਪਾਰਟੀ ਦੇ ਖਿਲਾਫ਼ ਪ੍ਰੋਪੋਗੰਡਾ ਕਰਕੇ ਬਹੁਤ ਨੁਕਸਾਨ ਪਹੁੰਚਾਇਆ। ਇਹ ਚਾਰ ਬੰਦਿਆਂ ਦੇ ਪਾਰਟੀ 'ਚੋਂ ਅਲੱਗ ਹੋਣ ਮਗਰੋਂ ਕੇਜਰੀਵਾਲ ਦੀ ਰਾਜਨੀਤੀ ਵਿਚ ਬਣਾਈ ਸਾਖ਼, ਘਟਣੀ ਸ਼ੁਰੂ ਹੋ ਗਈ ਸੀ। ਉਹ ਆਪਣੀਆਂ ਲੀਹਾਂ ਤੋਂ ਲੱਥਣਾ ਸ਼ੁਰੂ ਹੋ ਗਏ ਸਨ। ਇਸ ਦਾ ਵੀ ਪਾਰਟੀ ਨੂੰ ਬਹੁਤ ਨੁਕਸਾਨ ਹੋਇਆ।
ਹਾਲ ਹੀ ਵਿਚ ਪੰਜਾਬ ਵਿਚ ਹੋਈਆਂ ਅਸੈਂਬਲੀ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪਤਵੰਤੇ ਲੀਡਰ ਜਿਵੇਂ ਕਿ ਨਵਜੋਤ ਸਿੰਘ ਸਿੱਧੂ, ਮਨਪ੍ਰੀਤ ਸਿੰਘ ਬਾਦਲ ਅਤੇ ਜਗਮੀਤ ਸਿੰਘ ਬਰਾੜ ਨੂੰ ਪਾਰਟੀ ਵਿਚ ਸ਼ਾਮਿਲ ਨਹੀਂ ਸੀ ਹੋਣ ਦਿੱਤਾ ਗਿਆ। ਇਨ੍ਹਾਂ ਦੀ ਬਹੁਤ ਨੇੜੇ ਤੱਕ ਪਾਰਟੀ ਵਿੱਚ ਸ਼ਾਮਿਲ ਹੋਣ ਬਾਰੇ ਗੱਲ ਚਲਦੀ ਰਹੀ ਸੀ ਪਰ ਸੰਜੇ ਸਿੰਘ ਅਤੇ ਦੁਰਗੇਸ਼ ਪਾਠਕ ਨੇ ਆਪਣੀ ਚੌਧਰ ਕਾਇਮ ਰੱਖਦਿਆਂ ਇਨ੍ਹਾਂ ਉੱਘੇ ਨੇਤਾਵਾਂ ਨੂੰ ਪਾਰਟੀ ਵਿਚ ਸ਼ਾਮਿਲ ਨਹੀਂ ਹੋਣ ਦਿੱਤਾ। ਹੋਰ ਵੀ ਕਈ ਸਿਰਕੱਢਵੇ ਲੀਡਰ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣਾ ਚਾਹੁੰਦੇ ਸਨ ਜੋ ਕਿ ਪਾਰਟੀ ਦੀਆਂ ਨੀਤੀਆਂ ਅਤੇ ਸ਼ਰਤਾਂ ਪੂਰੀਆਂ ਨਾ ਹੋਣ ਕਰਕੇ ਪਾਰਟੀ ਦਾ ਹਿੱਸਾ ਨਹੀਂ ਸਨ ਬਣ ਸਕੇ। ਇਹ ਸਾਰਾ ਕੁਝ ਵਿਧਾਨ ਸਭਾ ਚੋਣਾਂ ਤੋਂ ਅੱਠ ਮਹੀਨੇ ਪਹਿਲਾਂ ਹੋਇਆ। ਇਸ ਤੋਂ ਪਹਿਲਾਂ ਪਾਰਟੀ ਦੀ ਪੰਜਾਬ ਵਿਚ ਕਾਫੀ ਚੜ੍ਹਤ ਸੀ।
ਪੰਜਾਬ ਚੋਣਾਂ ਵਿਚ ਆਪ ਪਾਰਟੀ ਨੇ ਉੱਘੇ ਉਮੀਦਵਾਰਾਂ ਦੀ ਥਾਂ ਘੱਟ ਮਕਬੂਲ ਲੋਕਾਂ ਨੂੰ ਸੀਟਾਂ ਦਿੱਤੀਆਂ ਅਤੇ ਪੰਜਾਬ ਦੇ ਗਰਮਦਲੀਆਂ ਸਿੱਖਾਂ ਨਾਲ ਸਾਂਝ ਵਧਾਈ ਤਾਂ ਕਿ ਉਹ ਪੰਜਾਬ ਵਿਚ ਚੋਣਾਂ ਜਿੱਤ ਸਕਣ। ਇਸ ਦੇ ਨਾਲ ਚੋਣਾਂ ਦੌਰਾਨ ਆਪ ਪਾਰਟੀ ਤੋਂ ਹਿੰਦੂ ਭਾਈਚਾਰਾ ਦੂਰ ਚਲਾ ਗਿਆ। ਚੋਣਾਂ ਦੇ ਨੇੜੇ ਆਮ ਆਦਮੀ ਪਾਰਟੀ ਦੇ ਉੱਘੇ ਆਗੂ ਸ: ਸੁੱਚਾ ਸਿੰਘ ਛੋਟੇਪੁਰ ਜੋ ਕਿ ਪਾਰਟੀ ਨਾਲ ਸ਼ੁਰੂ ਤੋਂ ਹੀ ਜੁੜੇ ਹੋਏ ਸਨ, ਨੂੰ ਪਾਰਟੀ ਵਿਚੋਂ ਕੱਢ ਦਿੱਤਾ ਜੋ ਕਿ ਆਮ ਆਦਮੀ ਪਾਰਟੀ ਲਈ ਵੱਡਾ ਘਾਟਾ ਸਾਬਤ ਹੋਇਆ।
ਇਸ ਤੋਂ ਵੱਖ ਕੇਜਰੀਵਾਲ ਨੇ ਬੜੇ ਲੋਕਾਂ 'ਤੇ ਇਲਜ਼ਾਮ ਲਗਾਏ, ਜਿਨ੍ਹਾਂ ਵਿਚ ਨਿਤਿਨ ਗਡਕਰੀ, ਅਰੁਣ ਜੇਤਲੀ, ਬਿਕਰਮ ਸਿੰਘ ਮਜੀਠੀਆ, ਮੁਕੇਸ਼ ਅੰਬਾਨੀ ਅਤੇ ਹੋਰ ਵੀ ਕਈ ਨਾਮੀ ਲੋਕ ਸ਼ਾਮਿਲ ਸਨ, ਜਿਸ ਕਰਕੇ ਕੇਜਰੀਵਾਲ ਅਤੇ ਉਨ੍ਹਾਂ ਦੇ ਸਾਥੀਆਂ 'ਤੇ 23 ਤੋਂ 25 ਕੇਸ ਵੀ ਚਲ ਰਹੇ ਹਨ। ਇਸ ਦਾ ਵੀ ਪਾਰਟੀ ਨੂੰ ਕਾਫੀ ਨੁਕਸਾਨ ਝੱਲਣਾ ਪਿਆ।
ਪ੍ਰਧਾਨ ਮੰਤਰੀ ਬਣਨ ਦੀ ਚਾਹ ਵਿਚ ਗੋਆ ਆਦਿ ਪ੍ਰਦੇਸ਼ਾਂ ਵਿਚ ਬਗੈਰ ਆਧਾਰ ਤੋਂ ਚੋਣਾਂ ਲੜਨਾ ਪੈਸੇ ਤੇ ਸਮੇਂ ਦੀ ਬਰਬਾਦੀ ਹੀ ਸਾਬਤ ਹੋਇਆ। ਪੰਜਾਬ ਹੀ ਇਕ ਅਜਿਹਾ ਸੂਬਾ ਹੈ ਜਿੱਥੇ ਆਮ ਆਦਮੀ ਪਾਰਟੀ ਦੀ ਬਹੁਤ ਪੈਂਠ ਸੀ ਪਰ ਉੱਥੇ ਵੀ ਘਾਟਾ ਹੀ ਹੋਇਆ। ਇਸ ਤੋਂ ਵੱਖ ਆਮ ਆਦਮੀ ਪਾਰਟੀ ਵਿਚ ਮਜ਼ਬੂਤ ਉਮੀਦਵਾਰਾਂ ਦਾ ਨਾ ਹੋਣਾ, ਦਿੱਲੀ ਵਿਚ ਪਾਰਟੀ ਨੂੰ ਸੰਭਾਲ ਨਾ ਸਕਣਾ ਅਤੇ ਪਾਰਟੀ ਦੇ ਨੇਤਾਵਾਂ ਨੂੰ ਪਾਰਟੀ 'ਚੋਂ ਬਰਖ਼ਾਸਤ ਕਰਨਾ ਇਹ ਸਭ ਪਾਰਟੀ ਲਈ ਪੰਜਾਬ ਅਤੇ ਗੋਆ ਵਿਚ ਹਾਰ ਦੇ ਕਾਰਨ ਬਣੇ। ਇਸ ਤੋਂ ਇਲਾਵਾ ਉਨ੍ਹਾਂ ਨੇ ਦਿੱਲੀ 'ਚ ਮੁੱਖ ਮੰਤਰੀ ਰਹਿੰਦਿਆਂ ਦੂਜੇ ਰਾਜਾਂ ਵਿਚ ਵੀ ਦਿੱਲੀ ਸਰਕਾਰ ਦੇ ਖਜ਼ਾਨੇ ਤੋਂ ਪੈਸੇ ਕੱਢ ਕੇ ਪ੍ਰਚਾਰ ਆਦਿ ਕਾਰਜਾਂ ਲਈ ਇਸਤੇਮਾਲ ਕੀਤੇ। ਸਿਰਫ ਪੰਜਾਬ ਹੀ ਅਜਿਹਾ ਸੂਬਾ ਸੀ ਜੋ ਕਿ ਆਪ ਪਾਰਟੀ ਦੀ ਜਿੱਤ ਤੋਂ ਬਾਅਦ ਕੇਜਰੀਵਾਲ ਵਾਸਤੇ ਪ੍ਰਧਾਨ ਮੰਤਰੀ ਬਣਨ ਦਾ ਰਸਤਾ ਖੋਲ੍ਹ ਸਕਦਾ ਸੀ ਪਰ ਅਜਿਹਾ ਨਾ ਹੋ ਸਕਿਆ।
ਨਵੀਆਂ ਪਾਰਟੀਆਂ ਹਮੇਸ਼ਾ ਤੋਂ ਹੀ ਤਕੜੇ ਉਮੀਦਵਾਰ ਨੂੰ ਖੜ੍ਹਾ ਕਰਨ ਤੋਂ ਕਤਰਾਉਂਦੀਆਂ ਹਨ, ਜਿਸ ਕਰਕੇ ਅਜਿਹੇ ਉਮੀਦਵਾਰਾਂ ਨੂੰ ਪਾਰਟੀ ਦੀ ਟਿਕਟ ਨਹੀਂ ਦਿੱਤੀ ਜਾਂਦੀ ਅਤੇ ਜੇਕਰ ਟਿਕਟ ਦਿੱਤੀ ਜਾਂਦੀ ਹੈ ਤਾਂ ਉਨ੍ਹਾਂ ਨੂੰ ਚੰਗੇ ਅਹੁਦੇ 'ਤੇ ਨਹੀਂ ਰੱਖਿਆ ਜਾਂਦਾ। ਉੱਘੇ ਉਮੀਦਵਾਰ ਤੋਂ ਬਿਨਾਂ ਪਾਰਟੀ ਦਾ ਵਧੀਆ ਚੱਲਣਾ ਬਹੁਤ ਮੁਸ਼ਕਿਲ ਹੁੰਦਾ ਹੈ ਜਦੋਂ ਕਿ ਪਾਰਟੀ ਦੀ ਉਮਰ ਹਾਲੇ ਥੋੜ੍ਹੀ ਹੋਵੇ। ਮੈਂ ਸਮਝਦਾ ਹਾਂ ਕਿ ਮੁੱਖ ਮੰਤਰੀ ਤੋਂ ਪ੍ਰਧਾਨ ਮੰਤਰੀ ਦੇ ਅਹੁਦੇ ਲਈ ਸੋਚਣਾ ਕੇਜਰੀਵਾਲ ਲਈ ਗ਼ਲਤ ਸਾਬਤ ਹੋਇਆ। ਹਰ ਨਵੀਂ ਪਾਰਟੀ ਨੂੰ ਆਪਣੇ ਸਾਧਨਾਂ ਅਤੇ ਮਨੁੱਖੀ ਵਸੀਲਿਆਂ ਦੀ ਸਮਝ ਹੋਣੀ ਚਾਹੀਦੀ ਹੈ, ਫਿਰ ਹੀ ਅੱਗੇ ਵਧਣਾ ਚਾਹੀਦਾ ਹੈ। ਨਹੀਂ ਤਾਂ ਕਈ ਵਾਰ ਅਸੀਂ ਆਪਣੇ ਭਾਰ ਨਾਲ ਹੀ ਡਿਗ ਜਾਂਦੇ ਹਾਂ।
ਆਪ ਪਾਰਟੀ ਨਾਲ ਸ਼ੁਰੂ ਵਿਚ ਦੇਸ਼ ਦੇ ਬੜੀ ਚੰਗੀ ਅਤੇ ਉੱਚੀ ਸੋਚ ਰੱਖਣ ਵਾਲੇ ਅਤੇ ਐਨ.ਆਰ.ਆਈ. ਲੋਕ ਵੀ ਜੁੜੇ ਸਨ, ਜਿਨ੍ਹਾਂ ਨੇ ਬੜੀਆਂ ਚੰਗੀਆਂ ਨੌਕਰੀਆਂ ਵੀ ਪਾਰਟੀ ਵਾਸਤੇ ਛੱਡੀਆਂ, ਕਈਆਂ ਨੇ ਆਰਥਿਕ ਤੌਰ 'ਤੇ ਪਾਰਟੀ ਦੀ ਬਹੁਤ ਮਦਦ ਕੀਤੀ ਅਤੇ ਜ਼ਮੀਨੀ ਤੌਰ 'ਤੇ ਵੀ ਪਾਰਟੀ ਦੀ ਸਹਾਇਤਾ ਲਈ ਅੱਗੇ ਆਏ। ਪਰ ਅੱਜ ਉਹ ਸਭ ਹੁਣ ਆਪਣੇ ਆਪ ਨੂੰ ਠੱਗੇ ਹੋਏ ਮਹਿਸੂਸ ਕਰ ਰਹੇ ਹਨ।


-ਚਾਂਸਲਰ, ਸੀ ਟੀ ਯੂਨੀਵਰਸਿਟੀ
ਮੋ: 98140-60007
chairman@ctgroup.in

ਰੁੱਖਾਂ ਬਿਨਾਂ ਨਾ ਜ਼ਿੰਦਗੀ ਕੋਈ, ਸਮਝ ਰਤਾ ਨਾ ਪੈਂਦੀ

ਮੇਰਾ ਪਰਮ ਮਿੱਤਰ ਕਾਰਜ ਗਿੱਲ ਆਪਣੇ ਕਾਰੋਬਾਰ ਦੇ ਸਿਲਸਿਲੇ ਵਿਚ ਅਕਸਰ ਚੰਡੀਗੜ੍ਹੋਂ ਮੁੰਬਈ ਜਾਂ ਅੰਮ੍ਰਿਤਸਰ ਤੋਂ ਮੁੰਬਈ ਜਾਣ-ਆਉਣ ਕਰਦਾ ਹੈ। ਬੰਜਰ ਹੋ ਰਹੇ ਪੰਜਾਬ ਬਾਰੇ ਫ਼ਿਕਰ ਕਰਦਿਆਂ ਅਕਸਰ ਉਹ ਕਹਿੰਦੈ, 'ਜਹਾਜ਼ ਵਿਚੋਂ ਪੰਜਾਬ ਦੇ ਹਾਲਾਤ ਦੇਖ ਤਰਸ ਆਉਣ ...

ਪੂਰੀ ਖ਼ਬਰ »

ਦੇਸ਼ ਦੀ ਰਾਜਨੀਤੀ ਮੁੜ ਭ੍ਰਿਸ਼ਟਾਚਾਰ ਦੇ ਸਾਏ ਹੇਠ

ਰਾਜਨੀਤਕ ਭ੍ਰਿਸ਼ਟਾਚਾਰ ਦਾ ਸਵਾਲ ਇਕ ਫਿਰ ਭਾਰਤੀ ਰਾਜਨੀਤੀ ਦੇ ਕੇਂਦਰ ਵਿਚ ਆ ਗਿਆ ਹੈ। ਉਂਜ ਤਾਂ ਇਹ ਸਵਾਲ ਕਦੀ ਵੀ ਕੇਂਦਰ ਤੋਂ ਬਾਹਰ ਨਹੀਂ ਸੀ ਪਰ ਇਸ ਵਾਰ ਬਿਹਾਰ, ਉੱਤਰ ਪ੍ਰਦੇਸ਼ ਅਤੇ ਦਿੱਲੀ ਦੀ ਰਾਜਨੀਤੀ ਇਸ ਨਾਲ ਜੁੜੀਆਂ ਤਾਜ਼ਾ ਘਟਨਾਵਾਂ ਤੋਂ ਪ੍ਰਭਾਵਿਤ ...

ਪੂਰੀ ਖ਼ਬਰ »

ਮਸਲਾ ਸ਼ਹਿਰਾਂ ਦੀ ਸਫ਼ਾਈ ਦਾ-ਲੋੜ ਹੈ ਸੁਚੱਜੀ ਯੋਜਨਾਬੰਦੀ ਦੀ

ਪੰਜਾਬ ਵਿਚ ਸ਼ਹਿਰਾਂ ਦੀ ਸਫ਼ਾਈ ਦੀ ਸਥਿਤੀ ਬੇਹੱਦ ਤਰਸਯੋਗ ਹੈ। ਇਸ ਦਾ ਸਬੂਤ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੇ ਇਸ ਬਿਆਨ ਤੋਂ ਮਿਲ ਜਾਂਦਾ ਹੈ ਕਿ ਸੂਬੇ ਦੇ ਸ਼ਹਿਰਾਂ ਅਤੇ ਕਸਬਿਆਂ ਵਿਚ ਸਫ਼ਾਈ ਦੇ ਮਾਮਲੇ 'ਤੇ ਕੋਈ ਸਮਝੌਤਾ ਨਹੀਂ ਕੀਤਾ ਜਾਏਗਾ। ...

ਪੂਰੀ ਖ਼ਬਰ »

Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX