ਤਾਜਾ ਖ਼ਬਰਾਂ


ਭਾਰਤ ਦੀਆਂ ਵੱਖ-ਵੱਖ ਨਦੀਆਂ 'ਚ ਵਹਾਈਆਂ ਜਾਣਗੀਆਂ ਅਟਲ ਜੀ ਦੀਆਂ ਅਸਥੀਆਂ
. . .  36 minutes ago
ਨਵੀਂ ਦਿੱਲੀ, 17 ਅਗਸਤ - ਉਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਦਾ ਕਹਿਣਾ ਹੈ ਕਿ ਉਤਰ ਪ੍ਰਦੇਸ਼ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਕਰਮ ਭੂਮੀ ਹੈ। ਉਨ੍ਹਾਂ ...
ਸਿੱਖਾਂ 'ਤੇ ਹੋ ਰਹੇ ਹਮਲੇ : ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ ਨੇ ਸੁਸ਼ਮਾ ਸਵਰਾਜ ਤੋਂ ਦਖ਼ਲ ਦੀ ਕੀਤੀ ਅਪੀਲ
. . .  about 1 hour ago
ਚੰਡੀਗੜ੍ਹ, 17 ਅਗਸਤ- ਅਮਰੀਕਾ 'ਚ ਬੀਤੇ ਦਿਨ ਸਿੱਖ ਵਿਅਕਤੀ 'ਤੇ ਹਮਲੇ ਦੇ ਮਾਮਲੇ 'ਚ ਸ਼੍ਰੋਮਣੀ ਅਕਾਲੀ ਦਲ ਦੇ ਸਿੰਘ ਸੁਖਬੀਰ ਸਿੰਘ ਬਾਦਲ ਅਤੇ ਹਰਸਿਮਰਤ ਕੌਰ ਬਾਦਲ ਨੇ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੂੰ ਇਸ 'ਚ ਦਖ਼ਲ ਲਈ ਅਪੀਲ ਕੀਤੀ ਹੈ। ਜਾਣਕਾਰੀ ....
ਪਾਕਿ ਨੈਸ਼ਨਲ ਅਸੈਂਬਲੀ ਨੇ ਇਮਰਾਨ ਖਾਨ ਨੂੰ ਚੁਣਿਆ ਪ੍ਰਧਾਨ ਮੰਤਰੀ
. . .  about 2 hours ago
ਇਸਲਾਮਾਬਾਦ, 17 ਅਗਸਤ -ਪਾਕਿਸਤਾਨ ਨੈਸ਼ਨਲ ਅਸੈਂਬਲੀ 'ਚ ਵੋਟ ਦੇ ਬਾਅਦ ਇਮਰਾਨ ਖਾਨ ਨੂੰ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਦੱਸ ਦੇਈਏ ਕਿ ਨੈਸ਼ਨਲ ਅਸੈਂਬਲੀ 'ਚ ਇਮਰਾਨ ਖਾਨ ਨੂੰ 176 ਵੋਟਾਂ ਮਿਲੀਆਂ ਹਨ। ਦੂਜੇ ਪਾਸੇ ਪਾਕਿਸਤਾਨ ਮੁਸਲਿਮ ...
ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦਾ ਕੀਤਾ ਐਲਾਨ
. . .  about 2 hours ago
ਚੰਡੀਗੜ੍ਹ, 17 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 10 ਕਰੋੜ ਰੁਪਏ ਦੀ ਫੌਰੀ ਰਾਹਤ ਦੇਣ ਦਾ ਐਲਾਨ ਕੀਤਾ ਹੈ। ਇਨ੍ਹਾਂ 'ਚੋਂ ਪੰਜ ਕਰੋੜ ਰੁਪਏ ਪੰਜਾਬ ਦੇ ਮੁੱਖ ਮੰਤਰੀ ਰਿਲੀਫ ਫੰਡ ਤੋਂ ਕੇਰਲ ਦੇ ਮੁੱਖ ਮੰਤਰੀ ਰਿਲੀਫ...
ਅਮਰੀਕਾ 'ਚ ਸਿੱਖ ਵਿਅਕਤੀ ਦੀ ਚਾਕੂ ਮਾਰ ਕੇ ਹੱਤਿਆ
. . .  about 3 hours ago
ਵਾਸ਼ਿੰਗਟਨ, 17 ਅਗਸਤ- ਅਮਰੀਕਾ 'ਚ ਇੱਕ ਵਾਰ ਫਿਰ ਇੱਕ ਸਿੱਖ ਵਿਅਕਤੀ 'ਤੇ ਹਮਲੇ ਦਾ ਮਾਮਲੇ ਸਾਹਮਣੇ ਆਇਆ ਹੈ। ਇੱਥੋਂ ਦੇ ਸੂਬੇ ਨਿਊ ਜਰਸੀ 'ਚ ਇੱਕ ਸਿੱਖ ਵਿਅਕਤੀ ਨੂੰ ਚਾਕੂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ। ਤਿੰਨ ਹਫ਼ਤਿਆਂ ਅੰਦਰ ਦੇਸ਼ 'ਚ...
ਸਰਕਾਰੀ ਸਨਮਾਨਾਂ ਨਾਲ ਹੋਇਆ ਅਟਲ ਬਿਹਾਰੀ ਵਾਜਪਾਈ ਦਾ ਅੰਤਿਮ ਸਸਕਾਰ
. . .  about 3 hours ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦਾ ਅੱਜ ਸਰਕਾਰੀ ਸਨਮਾਨਾਂ ਨਾਲ ਸਮ੍ਰਿਤੀ ਸਥਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ। ਉਨ੍ਹਾਂ ਨੂੰ ਮੁੱਖ ਅਗਨੀ ਉਨ੍ਹਾਂ ਦੀ ਧੀ ਨਮਿਤਾ ਭੱਟਾਚਾਰੀਆ ਨੇ...
ਪ੍ਰਧਾਨ ਮੰਤਰੀ ਮੋਦੀ ਨੇ ਅਟਲ ਬਿਹਾਰੀ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 17 ਅਗਸਤ - ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ਰਧਾਂਜਲੀ ਦਿੱਤੀ...
ਸਮ੍ਰਿਤੀ ਸਥਲ ਪਹੁੰਚੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ
. . .  about 4 hours ago
ਨਵੀਂ ਦਿੱਲੀ, 17 ਅਗਸਤ- ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਦੀ ਮ੍ਰਿਤਕ ਦੇਹ ਸਮ੍ਰਿਤੀ ਸਥਲ ਪਹੁੰਚ ਗਈ ਹੈ। ਇੱਥੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ...
ਆਸਮਾਨੀ ਬਿਜਲੀ ਡਿੱਗਣ ਕਾਰਨ 3 ਮੌਤਾਂ
. . .  about 4 hours ago
ਰਾਂਚੀ, 17 ਅਗਸਤ - ਝਾਰਖੰਡ ਦੇ ਨਕਸਲਵਾਦ ਪ੍ਰਭਾਵਤਿ ਖੂੰਟੀ ਜ਼ਿਲ੍ਹੇ ਦੇ ਇਕ ਪਿੰਡ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਇਕ ਹੀ ਪਰਿਵਾਰ ਦੇ ਤਿੰਨ ਮੈਂਬਰਾਂ ਦੀ ਮੌਤ ਹੋ ਗਈ। ਜਾਣਕਾਰੀ ਲਈ ਦੱਸ ਦੇਈਏ ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਇਹ ਲੋਕ ਖੇਤ 'ਚ ਕੰਮ...
ਜੰਮੂ-ਕਸ਼ਮੀਰ : ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ
. . .  about 5 hours ago
ਸ੍ਰੀਨਗਰ, 17 ਅਗਸਤ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਅਵੰਤੀਪੁਰਾ ਇਲਾਕੇ 'ਚ ਅੱਤਵਾਦੀਆਂ ਵੱਲੋਂ ਪੁਲਿਸ ਪਾਰਟੀ 'ਤੇ ਕੀਤੇ ਗ੍ਰਨੇਡ ਹਮਲੇ 'ਚ ਚਾਰ ਨਾਗਰਿਕ ਜ਼ਖਮੀ ਹੋਏ ਹਨ। ਇਸ ਸਬੰਧੀ ਜਾਣਕਾਰੀ ਦਿੰਦਿਆਂ ਇਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਅੱਤਵਾਦੀਆਂ...
ਅਟਲ ਜੀ ਨੂੰ ਸ਼ਰਧਾਂਜਲੀ ਦੇਣ ਪਹੁੰਚੇ ਸਵਾਮੀ ਅਗਨੀਵੇਸ਼ ਨਾਲ ਭਾਜਪਾ ਦੇ ਮੁੱਖ ਦਫ਼ਤਰ ਦੇ ਬਾਹਰ ਝੜਪ
. . .  about 6 hours ago
ਨਵੀਂ ਦਿੱਲੀ, 17 ਅਗਸਤ -ਦਿੱਲੀ 'ਚ ਭਾਜਪਾ ਦੇ ਮੁੱਖ ਦਫ਼ਤਰ 'ਚ ਸਾਬਕਾ ਪ੍ਰਧਾਨ ਮੰਤਰੀ ਅਟਲ ਬਿਹਾਰੀ ਵਾਜਪਾਈ ਨੂੰ ਸ਼ਰਧਾਂਜਲੀ ਭੇਟ ਕਰਨ ਪਹੁੰਚੇ ਅਗਨੀਵੇਸ਼ ਨਾਲ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਸਵਾਮੀ ਅਗਨੀਵੇਸ਼ ਨੇ ਜਾਣਕਾਰੀ ਦਿੰਦਿਆਂ ਦੱਸਿਆ....
ਚੋਰੀ ਦੇ 14 ਮੋਟਰਸਾਈਕਲਾਂ ਅਤੇ 12 ਕਾਰਾਂ ਸਮੇਤ 4 ਕਾਬੂ
. . .  about 6 hours ago
ਤਰਨਤਾਰਨ, 17 ਅਗਸਤ - ਤਰਨਤਾਰਨ ਪੁਲਿਸ ਨੇ ਚੋਰੀ ਦੇ 14 ਮੋਟਰਸਾਈਕਲ ਅਤੇ 12 ਕਾਰਾਂ ਬਰਾਮਦ ਕਰ ਕੇ ਵੱਡੀ ਸਫਲਤਾ ਹਾਸਲ ਕੀਤੀ ਹੈ। ਪੁਲਿਸ ਵੱਲੋਂ ਇਸ ਮਾਮਲੇ 'ਚ ਚਾਰ ਦੋਸ਼ੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਚੋਰੀ ਕੀਤੇ ਗਏ ਇਨ੍ਹਾਂ ਸਾਰੇ ਵਾਹਨਾਂ ਦੀ ...
ਵਾਜਪਾਈ ਦੀ ਅੰਤਿਮ ਯਾਤਰਾ ਸ਼ੁਰੂ
. . .  about 6 hours ago
ਨਵੀਂ ਦਿੱਲੀ, 17 ਅਗਸਤ- ਅਟਲ ਬਿਹਾਰੀ ਵਾਜਪਾਈ ਦੀ ਅੰਤਿਮ ਯਾਤਰਾ ਭਾਜਪਾ ਦੇ ਮੁੱਖ ਦਫ਼ਤਰ ਤੋਂ ਸਮ੍ਰਿਤੀ ਸਥਲ ਲਈ ਸ਼ੁਰੂ ਹੋ ਗਈ ਹੈ। ਸ਼ਾਮ ਨੂੰ ਇੱਥੇ ਉੁਨ੍ਹਾਂ ਦਾ ਅੰਤਿਮ ਸਸਕਾਰ...
ਅੱਜ ਪਾਕਿਸਤਾਨ ਲਈ ਰਵਾਨਾ ਹੋਣਗੇ ਨਵਜੋਤ ਸਿੰਘ ਸਿੱਧੂ
. . .  about 6 hours ago
ਅੰਮ੍ਰਿਤਸਰ, 17 ਅਗਸਤ- ਸਥਾਨਕ ਸਰਕਾਰਾਂ ਦੇ ਮੰਤਰੀ ਨਵਜੋਤ ਸਿੰਘ ਸਿੱਧੂ ਆਪਣੇ ਪਾਕਿਸਤਾਨੀ ਮਿੱਤਰ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ 'ਚ ਸ਼ਾਮਿਲ ਹੋਣ ਲਈ ਅੱਜ ਬਾਘਾ ਬਾਰਡਰ ਤੋਂ ਪਾਕਿਸਤਾਨ ਲਈ ਰਵਾਨਾ ਹੋਣਗੇ। ਇਕ ਸਮਾਗਮ 'ਚ ਸ਼ਿਰਕਤ ਕਰਨ...
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਨੇ ਕੀਤੀ ਔਰਤ ਦੀ ਹੱਤਿਆ
. . .  about 6 hours ago
ਸ੍ਰੀਨਗਰ, 17 ਅਗਸਤ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਦਰਬਗਾਮ ਪਿੰਡ 'ਚ ਅੱਜ ਅੱਤਵਾਦੀਆਂ ਨੇ ਗੋਲੀ ਮਾਰ ਕੇ ਇੱਕ ਔਰਤ ਦੀ ਹੱਤਿਆ ਕਰ ਦਿੱਤੀ। ਮਾਮਲੇ ਸੰਬੰਧੀ ਹੋਰ ਵਧੇਰੇ ਜਾਣਕਾਰੀ ਅਜੇ ਤੱਕ ਸਾਹਮਣੇ...
ਅਟਲ ਜੀ ਮਨੁੱਖਤਾ ਨੂੰ ਨੁਕਸਾਨਉਣ ਪਹੁੰਚਾਉਣ ਦੀ ਇਜਾਜ਼ਤ ਨਹੀਂ ਸੀ ਦਿੰਦੇ - ਯੇਚੁਰੀ
. . .  about 7 hours ago
ਪਿੰਡ ਖਾਨਕੋਟ ਦੇ ਸੂਏ 'ਚੋਂ ਭੇਦ ਭਰੇ ਹਲਾਤਾਂ 'ਚ ਮਿਲੀ ਨੌਜਵਾਨ ਦੀ ਲਾਸ਼
. . .  about 7 hours ago
ਸਿਹਤ ਵਿਭਾਗ ਨੇ ਰਾਜਪੁਰਾ 'ਚ ਡੇਢ ਕੁਇੰਟਲ ਦੇ ਕਰੀਬ ਭਰੇ ਪਨੀਰ ਦੇ ਸੈਂਪਲ
. . .  about 7 hours ago
ਕੇਰਲ 'ਚ ਹੜ੍ਹ ਦੀ ਸਥਿਤੀ ਗੰਭੀਰ, 167 ਲੋਕਾਂ ਦੀ ਗਈ ਜਾਨ - ਪਿਨਰਾਈ ਵਿਜੈਅਨ
. . .  about 8 hours ago
ਅਟਲ ਬਿਹਾਰੀ ਵਾਜਪਾਈ ਦੇ ਅੰਤਿਮ ਸਸਕਾਰ 'ਚ ਸ਼ਾਮਿਲ ਹੋਣ ਪਹੁੰਚੇ ਭੁਟਾਨ ਦੇ ਰਾਜਾ
. . .  about 8 hours ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਨਿੱਜੀ ਰਿਹਾਇਸ਼ 'ਤੇ ਛਾਪੇਮਾਰੀ
. . .  about 8 hours ago
ਭਿਆਨਕ ਸੜਕ ਹਾਦਸੇ 'ਚ ਦੋ ਮੌਤਾਂ, 1 ਜ਼ਖਮੀ
. . .  about 8 hours ago
ਮਕਾਨ ਦੇ ਢਹਿ ਢੇਰੀ ਹੋਣ ਕਾਰਨ ਤਿੰਨ ਲੋਕਾਂ ਦੀ ਮੌਤ
. . .  about 9 hours ago
ਵਾਜਪਾਈ ਨੂੰ ਸ਼ਰਧਾਂਜਲੀ ਦੇਣ ਲਈ ਦਿੱਲੀ ਪਹੁੰਚਣਗੇ ਵੱਖ-ਵੱਖ ਦੇਸ਼ਾਂ ਦੇ ਮੰਤਰੀ
. . .  about 9 hours ago
ਜਲੰਧਰ 'ਚ ਪ੍ਰਵਾਸੀ ਮਜ਼ਦੂਰ ਦੀ ਬੇਰਹਿਮੀ ਨਾਲ ਹੱਤਿਆ
. . .  about 9 hours ago
ਸੀ. ਬੀ. ਆਈ. ਵਲੋਂ ਫਿਰੋਜ਼ਪੁਰ ਰੇਂਜ ਦੇ ਆਈ. ਜੀ. ਦੀ ਸਰਕਾਰੀ ਰਿਹਾਇਸ਼ 'ਤੇ ਛਾਪੇਮਾਰੀ
. . .  about 9 hours ago
ਕੁਪਵਾੜਾ 'ਚ ਹੋਏ ਅੱਤਵਾਦੀ ਹਮਲੇ 'ਚ ਇੱਕ ਜਵਾਨ ਸ਼ਹੀਦ
. . .  about 10 hours ago
ਲੋਕ ਅਟਲ ਜੀ ਨੂੰ ਇਸ ਲਈ ਪਿਆਰ ਕਰਦੇ ਹਨ, ਕਿਉਂਕਿ ਉਹ ਸਾਰਿਆਂ ਨੂੰ ਪਿਆਰ ਕਰਦੇ ਸਨ - ਜਾਵੇਦ ਅਖ਼ਤਰ
. . .  about 11 hours ago
ਰਾਹੁਲ ਗਾਂਧੀ ਨੇ ਵਾਜਪਾਈ ਨੂੰ ਦਿੱਤੀ ਸ਼ਰਧਾਂਜਲੀ
. . .  about 11 hours ago
ਵੱਡੀ ਗਿਣਤੀ 'ਚ ਵਾਜਪਾਈ ਦੇ ਅੰਤਿਮ ਦਰਸ਼ਨਾਂ ਲਈ ਪਹੁੰਚ ਰਹੇ ਹਨ ਲੋਕ
. . .  about 11 hours ago
ਲੱਖਾਂ ਲੋਕ ਵਾਜਪਾਈ ਦੀ ਅੰਤਿਮ ਯਾਤਰਾ 'ਚ ਹੋਣਗੇ ਮੌਜੂਦ
. . .  about 12 hours ago
ਅੱਜ ਦਾ ਵਿਚਾਰ
. . .  about 12 hours ago
ਵਿਧਾਇਕ ਸੋਮ ਪ੍ਰਕਾਸ਼ ਦੇ ਗੰਨ ਮੈਨ ਨੇ ਖ਼ੁਦ ਨੂੰ ਮਾਰੀ ਗੋਲੀ
. . .  1 day ago
ਕੋਲਾਂ ਵਾਲਾ ਟੋਭਾ ਕੋਲ ਗੋਲੀ ਲੱਗਣ ਨਾਲ ਇਕ ਵਿਅਕਤੀ ਦੀ ਮੌਤ
. . .  about 1 hour ago
ਕੱਲ੍ਹ 4 ਵਜੇ ਸਮ੍ਰਿਤੀ ਸਥਲ ਹੋਵੇਗਾ ਵਾਜਪਾਈ ਦਾ ਅੰਤਿਮ ਸਸਕਾਰ
. . .  10 minutes ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 2 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਤੁਸੀਂ ਖੁਦ ਉਹ ਪਰਿਵਰਤਨ ਦੇ ਰਥਵਾਨ ਬਣੋ ਜੋ ਵਿਸ਼ਵ ਵਿਚ ਦੇਖਣਾ ਚਾਹੁੰਦੇ ਹੋ। -ਮਹਾਤਮਾ ਗਾਂਧੀ
  •     Confirm Target Language  

ਤਰਨਤਾਰਨ

ਬੀ.ਐੱਸ.ਐੱਫ. ਵੱਲੋਂ ਕੰਡਿਆਲੀ ਤਾਰ ਦੇ ਗੇਟ ਨਾ ਖੋਲ੍ਹਣ ਦੇ ਰੋਸ ਵਜੋਂ ਗੇਟ ਅੱਗੇ ਮਾਰਿਆ ਧਰਨਾ

ਖੇਮਕਰਨ, 16 ਜੁਲਾਈ (ਰਾਕੇਸ਼ ਬਿੱਲਾ)¸ਬੀ.ਐੱਸ.ਐੱਫ. ਦੀ 191 ਬਟਾਲੀਅਨ ਅਧੀਨ ਪੈਂਦੀ ਸਰਹੱਦੀ ਚੌਾਕੀ ਕੇ.ਕੇ. ਬੈਰੀਅਰ ਅਧੀਨ ਪੈਂਦੇ ਕੰਡਿਆਲੀ ਤਾਰ ਦੇ ਗੇਟ ਕਿਸਾਨਾਂ ਨੂੰ ਅੱਗੇ ਖ਼ੇਤੀ ਕਰਨ ਜਾਣ ਵਾਸਤੇ ਬੀ.ਐੱਸ.ਐੱਫ. ਜਵਾਨਾਂ ਵੱਲੋਂ ਖੋਲ੍ਹਣ ਤੋਂ ਇਨਕਾਰ ਕਰਨ 'ਤੇ ਸਰਹੱਦੀ ਕਿਸਾਨਾਂ ਨੇ ਗੇਟ ਅੱਗੇ ਰੋਸ ਧਰਨਾ ਲਗਾ ਦਿੱਤਾ | ਬਾਰਡਰ ਕਿਸਾਨ ਵੈੱਲਫ਼ੇਅਰ ਸੁਸਾਇਟੀ ਦੇ ਸੀਨੀਅਰ ਮੀਤ ਪ੍ਰਧਾਨ ਸੁਰਜੀਤ ਸਿੰਘ ਭੂਰਾ ਨੇ ਦੱਸਿਆ ਕਿ ਪਿਛਲੇ ਸਮੇਂ ਬੀ.ਐੱਸ.ਐੱਫ. ਅਧਿਕਾਰੀਆਂ ਨਾਲ ਹੋਈਆਂ ਮੀਟਿੰਗਾਂ ਵਿਚ ਫ਼ੈਸਲਾ ਲਿਆ ਗਿਆ ਸੀ ਕਿ ਕਿਸਾਨਾਂ ਵਾਸਤੇ ਗੇਟ ਰੋਜ਼ਾਨਾ ਖੁੱਲ੍ਹਣਗੇ ਪਰ ਬੀ.ਐੱਸ.ਐੱਫ. ਜਵਾਨਾਂ ਨੇ ਗੇਟ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਕਿ ਅੱਜ ਐਤਵਾਰ ਹੈ ਅਤੇ ਨਫ਼ਰੀ ਘੱਟ ਹੈ | ਕਿਸਾਨ ਆਗੂਆਂ ਨੇ ਦੱਸਿਆ ਕਿ ਕਿਸਾਨਾਂ ਨੇ ਬੇਨਤੀ ਕੀਤੀ ਕਿ ਝੋਨਾ ਅਤੇ ਬਾਸਮਤੀ ਫ਼ਸਲ ਦਾ ਸਮਾਂ ਹੈ | ਕੰਡਿਆਲੀ ਤਾਰ ਤੋਂ ਪਾਰ ਜਾਣਾ ਲਾਜ਼ਮੀ ਹੈ, ਪਰ ਬੀ.ਐੱਸ.ਐੱਫ. ਨੇ ਸਪੱਸ਼ਟ ਇਨਕਾਰ ਕਰ ਦਿੱਤਾ | ਕਿਸਾਨਾਂ ਨੇ ਦੱਸਿਆ ਕਿ ਬੀ.ਐੱਸ.ਐੱਫ. ਦੇ ਆਈ.ਜੀ. ਨਾਲ ਮੀਟਿੰਗ ਵਿਚ ਫ਼ੈਸਲਾ ਹੋਇਆ ਸੀ ਕਿ 10 ਅਗਸਤ ਤੱਕ ਸਾਰੇ ਗੇਟ ਰੋਜ਼ਾਨਾ ਖੁੱਲ੍ਹਣਗੇ, ਪਰ ਬੀ.ਐੱਸ.ਐੱਫ. ਨੇ ਹੁਣ ਐਤਵਾਰ ਦਾ ਬਹਾਨਾ ਬਣਾ ਕੇ ਗੇਟ ਖੋਲ੍ਹਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਨਾਲ ਸਬੰਧਿਤ ਕਿਸਾਨ ਬਹੁਤ ਪ੍ਰੇਸ਼ਾਨ ਹੋਏ ਹਨ ਤੇ ਮਜ਼ਬੂਰੀ ਵੱਸ ਕਿਸਾਨਾਂ ਨੂੰ ਵਾਪਸ ਆਉਣਾ ਪਿਆ ਹੈ | ਕਿਸਾਨਾਂ ਨੇ ਦੋਸ਼ ਲਗਾਇਆ ਕਿ ਬੀ.ਐੱਸ.ਐੱਫ. ਦੇ ਅਧਿਕਾਰੀ ਦਫ਼ਤਰਾਂ ਵਿਚ ਸਾਰੇ ਫ਼ੈਸਲੇ ਲਾਗੂ ਕਰਨ ਤੇ ਕਿਸਾਨਾਂ ਨੂੰ ਕੋਈ ਮੁਸ਼ਕਿਲ ਨਾ ਆਉਣ ਦੇ ਵਾਅਦੇ ਕਰਦੇ ਹਨ, ਪਰ ਜ਼ਮੀਨ 'ਤੇ ਕੁਝ ਹੋਰ ਹੁੰਦਾ ਹੈ | ਸਰਹੱਦੀ ਕਿਸਾਨਾਂ ਨੇ ਚਿਤਾਵਨੀ ਦਿੱਤੀ ਕਿ ਜੇਕਰ ਕਿਸਾਨਾਂ ਦੀ ਇਸ ਮੁਸ਼ਕਿਲ ਵੱਲ ਧਿਆਨ ਨਾ ਦਿੱਤਾ ਤਾਂ ਕਿਸਾਨ ਫ਼ਿਰ ਕੰਡਿਆਲੀ ਤਾਰੋਂ ਅੱਗੇ ਜਾਣ ਦਾ ਬਾਈਕਾਟ ਕਰਨਗੇ | ਕਿਸਾਨਾਂ ਦੇ ਨੁਕਸਾਨ ਦੀ ਜ਼ਿੰਮੇਵਾਰ ਬੀ.ਐੱਸ.ਐੱਫ. ਦੀ ਹੋਵੇਗੀ | ਇਸ ਮੌਕੇ ਕਿਸਾਨ ਸੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਗੁਰਮੇਲ ਸਿੰਘ ਫ਼ੌਜੀ, ਰਵੇਲ ਸਿੰਘ, ਸੁਰਜੀਤ ਸਿੰਘ, ਬਲਵੀਰ ਸਿੰਘ, ਪ੍ਰਤਾਪ ਸਿੰਘ, ਕਰਨਬੀਰ ਸਿੰਘ ਪੱਤੂ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ |

ਜੀ. ਐੱਨ. ਡੀ. ਯੂ. ਦੀ ਪ੍ਰੀਖਿਆ 'ਚ ਬੀ. ਬੀ. ਕੇ. ਦੀ ਵਿਦਿਆਰਥਣ ਦਾ ਸ਼ਾਨਦਾਰ ਪ੍ਰਦਰਸ਼ਨ

ਅੰਮਿ੍ਤਸਰ, 16 ਜੁਲਾਈ (ਹਰਜਿੰਦਰ ਸਿੰਘ ਸ਼ੈਲੀ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਵੱਲੋਂ ਮਈ-2017 'ਚ ਕਰਵਾਈ ਗਈ ਪ੍ਰੀਖਿਆ 'ਚ ਬੀ. ਬੀ. ਕੇ. ਡੀ. ਏ. ਵੀ. ਕਾਲਜ ਫ਼ਾਰ ਵੂਮੈਨ ਦੀ ਵਿਦਿਆਰਥਣ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਮੈਰਿਟ ਸੂਚੀ 'ਚ ਆਪਣਾ ਨਾਂਅ ਦਰਜ ਕਰਵਾਇਆ | ਕਾਲਜ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਭਰਵੀਂ ਮੀਟਿੰਗ ਯੂਨੀਅਨ ਦੇ ਆਗੂ ਕਰਤਾਰ ਸਿੰਘ ਪੱਖੋਕੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਦੇਵ ਸਿੰਘ ਪੰਡੋਰੀ ਨੇ ਕਿਹਾ ਕਿ ਪੰਜਾਬ ਦੀ ਕੈਪਟਨ ਸਰਕਾਰ ਕਿਰਤੀ ...

ਪੂਰੀ ਖ਼ਬਰ »

ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਲੋਕਾਂ ਨੂੰ ਮਿਲਣੀਆਂ ਸ਼ੁਰੂ ਹੋਈਆਂ ਬਣਦੀਆਂ ਸਹੂਲਤਾਂ-ਵਿਧਾਇਕ ਡਾ: ਅਗਨੀਹੋਤਰੀ, ਵਿਧਾਇਕ ਦੱਤੀ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਅਕਾਲੀ ਦਲ ਦੇ ਰਾਜ ਵਿਚ ਆਮ ਲੋਕਾਂ ਨੂੰ ਮਿਲਣ ਵਾਲੀਆਂ ਸਰਕਾਰੀ ਸਹੂਲਤਾਂ ਅਕਾਲੀ ਆਗੂਆਂ ਵੱਲੋਂ ਆਪਣੇ ਨਜ਼ਦੀਕੀਆਂ ਨੂੰ ਦਿਵਾਈਆਂ ਗਈਆਂ ਸਨ, ਜਿਸ ਕਾਰਨ ਸਰਕਾਰੀ ਸਹੂਲਤਾਂ ਦੇ ਹੱਕਦਾਰ ਲੋਕ ਇਸ ਤੋਂ ਵਾਂਝੇ ਰਹਿ ਗਏ ਸਨ | ...

ਪੂਰੀ ਖ਼ਬਰ »

ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਨੇ ਪੁਲਿਸ ਪ੍ਰਸ਼ਾਸਨ ਦਾ ਪੁਤਲਾ ਫੂਕਿਆ

ਝਬਾਲ, 16 ਜੁਲਾਈ (ਸੁਖਦੇਵ ਸਿੰਘ)-ਪਿੰਡ ਚੀਮਾ ਕਲਾਂ ਵਿਖੇ ਸਥਿਤ ਸ਼ੇਖ ਬ੍ਰਹਮ ਪੀਰ ਗਊਸ਼ਾਲਾ ਦੇ ਮੁੱਖ ਸੇਵਾਦਾਰ ਬਾਬਾ ਦਿਲਬਾਗ ਸਿੰਘ ਅਤੇ ਸਾਹਬ ਸਿੰਘ ਦੇ ਹੱਕ 'ਚ ਆਈ ਆਜ਼ਾਦ ਕਿਸਾਨ ਸੰਘਰਸ਼ ਕਮੇਟੀ ਦੇ ਕਾਰਕੁੰਨਾਂ ਨੇ ਬਲਾਕ ਪ੍ਰਧਾਨ ਅਵਤਾਰ ਸਿੰਘ ਚਾਹਲ ਅਤੇ ...

ਪੂਰੀ ਖ਼ਬਰ »

ਏਟਕ ਜਥੇਬੰਦੀ ਵੱਲੋਂ ਜੇ.ਈ. ਦੀ ਤਰੱਕੀ ਲਈ ਸੇਵਾ ਵੇਰਵੇ ਭੇਜਣ ਦੀ ਮੰਗ

ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)¸ਪੀ.ਐੱਸ.ਈ.ਬੀ. ਇੰਪਲਾਈਜ਼ ਫੈੱਡਰੇਸ਼ਨ ਏਟਕ ਜਥੇਬੰਦੀ ਦੀ ਸਥਾਨਿਕ ਸਰਕਲ ਕਮੇਟੀ ਦੇ ਪ੍ਰਧਾਨ ਪੂਰਨ ਸਿੰਘ ਮਾੜੀ ਮੇਘਾ ਅਤੇ ਸਕੱਤਰ ਗੁਰਪ੍ਰੀਤ ਸਿੰਘ ਗੰਡੀਵਿੰਡ ਨੇ ਪ੍ਰੈਸ ਬਿਆਨ ਰਾਹੀਂ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੇ ...

ਪੂਰੀ ਖ਼ਬਰ »

ਤੇਜ਼ ਰਫ਼ਤਾਰ ਬੱਸ ਦੇ ਕੁਚਲਣ ਨਾਲ ਔਰਤ ਦੀ ਮੌਤ

ਭਿੱਖੀਵਿੰਡ, 16 ਜੁਲਾਈ (ਬੌਬੀ)¸ਭਿੱਖੀਵਿੰਡ-ਖੇਮਕਰਨ ਰੋਡ 'ਤੇ ਸਿਮਰਨ ਹਸਪਤਾਲ ਦੇ ਨਜ਼ਦੀਕ ਇਕ ਨਿੱਜੀ ਬੱਸ ਵੱਲੋਂ ਔਰਤ ਨੂੰ ਕੁਚਲ ਦੇਣ ਨਾਲ ਔਰਤ ਦੀ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਰਾਜਵਿੰਦਰ ਕੌਰ ਉਮਰ ਕਰੀਬ 49 ਸਾਲ ਪਤਨੀ ਹੈੱਡ ਕਾਂਸਟੇਬਲ ਜਤਿੰਦਰ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ 'ਤੇ ਡੀ.ਟੀ.ਓ. ਵੱਲੋਂ ਸਰਕਾਰੀ ਸਹਾਇਤਾ ਪ੍ਰਾਪਤ ਸਕੂਲ ਦੀ ਚੈਕਿੰਗ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਡਿਪਟੀ ਕਮਿਸ਼ਨਰ ਪ੍ਰਦੀਪ ਕੁਮਾਰ ਸੱਭਰਵਾਲ ਵੱਲੋਂ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਵਿਦਿਆਰਥੀਆਂ ਪਾਸੋਂ ਵੱਧ ਫ਼ੀਸਾਂ ਲਏ ਜਾਣ ਅਤੇ ਹੋਰ ਬੇਨਿਯਮੀਆਂ ਦੀਆਂ ਆ ਰਹੀਆਂ ਸ਼ਿਕਾਇਤਾਂ ਮਿਲਣ 'ਤੇ ਜ਼ਿਲ੍ਹਾ ਟਰਾਂਸਪੋਰਟ ਅਫ਼ਸਰ ...

ਪੂਰੀ ਖ਼ਬਰ »

ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਜੀ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਨੇ ਮੱਥਾ ਟੇਕਿਆ

ਝਬਾਲ, 16 ਜੁਲਾਈ (ਸਰਬਜੀਤ ਸਿੰਘ)¸ਪੂਰਨ ਬ੍ਰਹਮ ਗਿਆਨੀ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਤੱਪ ਅਸਥਾਨ ਅਤੇ ਮਾਝੇ ਦੇ ਪ੍ਰਸਿੱਧ ਧਾਰਮਿਕ ਪਵਿੱਤਰ ਅਸਥਾਨ ਗੁਰਦੁਆਰਾ ਬੀੜ੍ਹ ਬਾਬਾ ਬੁੱਢਾ ਸਾਹਿਬ ਜੀ ਵਿਖੇ ਸਾਉਣ ਮਹੀਨੇ ਦੀ ਸੰਗਰਾਂਦ ਮੌਕੇ ਦੇਸ਼-ਵਿਦੇਸ਼ ਤੋਂ ...

ਪੂਰੀ ਖ਼ਬਰ »

ਪੁਲਿਸ ਵੱਲੋਂ ਨਕਲੀ ਇੰਸਪੈਕਟਰ ਕਾਬੂ-ਮਾਮਲਾ ਦਰਜ

ਭਿੱਖੀਵਿੰਡ, 16 ਜੁਲਾਈ (ਸੁਰਜੀਤ ਬੌਬੀ)-ਥਾਣਾ ਭਿੱਖੀਵਿੰਡ ਦੀ ਪੁਲਿਸ ਨੇ ਪੰਜਾਬ ਦੇ ਨਕਲੀ ਇੰਸਪੈਕਟਰ ਨੂੰ ਕਾਬੂ ਕਰਨ ਵਿਚ ਸਫ਼ਲਤਾ ਪ੍ਰਾਪਤ ਕੀਤੀ ਹੈ | ਇਸ ਸਬੰਧੀ ਹੈੱਡ ਕਾਂਸਟੇਬਲ ਗੁਰਦੀਪ ਸਿੰਘ ਨਾਰਲੀ, ਜੋ ਕਿ ਡੀ.ਐੱਸ.ਪੀ. ਦਫ਼ਤਰ ਭਿੱਖੀਵਿੰਡ ਵਿਖੇ ਤਾਇਨਾਤ ਹੈ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਵਿਖੇ ਸ਼ਰਧਾ ਨਾਲ ਸੰਗਰਾਦ ਦਾ ਦਿਹਾੜਾ ਮਨਇਆ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਵਿਖੇ ਸਾਵਣ ਮਹੀਨੇ ਦੀ ਸੰਗਰਾਂਦ ਦਾ ਦਿਹਾੜਾ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮੈਨੇਜਰ ਪਰਤਾਪ ਸਿੰਘ ਗੰਡੀਵਿੰਡ ਦੇ ਯੋਗ ਪ੍ਰਬੰਧਾਂ ਹੇਠ ਮਨਾਇਆ ਗਿਆ | ਇਸ ਸਮੇਂ ਗੁਰੂ ਨਾਨਕ ਨਾਮ ਲੇਵਾ ਸੰਗਤਾਂ ...

ਪੂਰੀ ਖ਼ਬਰ »

ਪਿੰਡ ਸੋਹਲ ਦੇ ਸਬ-ਸੈਂਟਰ ਦੀ ਇਮਾਰਤ ਨੇ ਖੰਡਰ ਦਾ ਰੂਪ ਧਾਰਿਆ

ਝਬਾਲ, 16 ਜੁਲਾਈ (ਸੁਖਦੇਵ ਸਿੰਘ)-ਸਰਕਾਰ ਦੀ ਅਣਗਹਿਲੀ ਕਾਰਨ ਸਰਹੱਦੀ ਤੇ ਦਿਹਾਤੀ ਖ਼ੇਤਰ ਦੀਆਂ ਸਰਕਾਰੀ ਡਿਸਪੈਂਸਰੀਆਂ, ਪ੍ਰਾਇਮਰੀ ਸਿਹਤ ਕੇਂਦਰ ਅਤੇ ਹਸਪਤਾਲਾਂ ਦੀ ਹਾਲਤ ਇਸ ਵੇਲੇ ਬਹੁਤ ਹੀ ਨਿੱਘਰ ਚੁੱਕੀ ਹੈ | ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਬਣਨ ਤੋਂ ...

ਪੂਰੀ ਖ਼ਬਰ »

ਗਲੋਬਲ ਇੰਸਟੀਚਿਊਟ ਵਿੱਦਿਅਕ ਤੇ ਤਕਨੀਕੀ ਖੇਤਰ 'ਚ ਪੰਜਾਬ 'ਚ ਨਿਵੇਕਲੀ ਪਛਾਣ ਬਣਾ ਚੁੱਕੀ ਹੈ- ਚੇਅਰਮੈਨ ਚੰਦੀ

ਜੇਠੂਵਾਲ, 16 ਜੁਲਾਈ (ਮਿੱਤਰਪਾਲ ਸਿੰਘ ਰੰਧਾਵਾ)- ਗਲੋਬਲ ਇੰਸਟੀਚਿਊਟਸ ਸੋਹੀਆ ਖੁਰਦ ਅੰਮਿ੍ਤਸਰ ਪੰਜਾਬ 'ਚ ਤਕਨੀਕੀ ਤੇ ਵਿੱਦਿਅਕ ਖੇਤਰ 'ਚ ਨਿਵੇਕਲੀ ਪਛਾਣ ਬਣਾ ਚੁੱਕੀ ਹੈ ਅਤੇ ਵਿਦਿਆਰਥੀਆਂ ਲਈ ਇਲਾਕੇ 'ਚ ਇਕ ਵਰਦਾਨ ਸਾਬਤ ਹੋ ਰਹੀ ਹੈ | ਇਸ ਇੰਸਟੀਚਿਊਟ 'ਚ ...

ਪੂਰੀ ਖ਼ਬਰ »

ਸਰਕਾਰ ਵੱਲੋਂ ਨੌਜਵਾਨਾਂ ਲਈ ਕੌਸ਼ਲ ਵਿਕਾਸ ਸੈਂਟਰ ਹੋ ਰਹੇ ਲਾਹੇਵੰਦ ਸਾਬਤ-ਗਿੱਲ

ਤਰਨ ਤਾਰਨ, 16 ਜੁਲਾਈ (ਗੁਰਪ੍ਰੀਤ ਸਿੰਘ ਕੱਦਗਿੱਲ)-ਭਾਰਤ ਸਰਕਾਰ ਦੇ ਯੁਵਾ ਅਤੇ ਖੇਡ ਮੰਤਰਾਲੇ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਨਹਿਰੂ ਯੁਵਾ ਕੇਂਦਰ ਰਾਹੀਂ ਅਮਨਦੀਪ ਵੈਲਫੇਅਰ ਸੋਸਾਇਟੀ ਵੱਲੋਂ ਪੰਡਿਤ ਦੀਨ ਦਿਆਲ ਉਪਾਧਿਆ ਸਕਿੱਲ ਸੈਂਟਰ ਕੱਦਗਿੱਲ ਵਿਖੇ ਸੈਂਟਰ ...

ਪੂਰੀ ਖ਼ਬਰ »

ਸੀ.ਪੀ.ਆਈ. ਦਾ ਜੇਲ੍ਹ ਭਰੋ ਅੰਦੋਲਨ ਮੰਗਾਂ ਮੰਨਵਾਉਣ ਲਈ ਕਾਰਗਰ ਸਾਬਤ ਹੋਵੇਗਾ-ਕਾਮਰੇਡ ਹਰਭਜਨ

ਖਡੂਰ ਸਾਹਿਬ, 16 ਜੁਲਾਈ (ਅਮਰਪਾਲ ਸਿੰਘ)-ਕਿਸਾਨਾਂ ਅਤੇ ਖੇਤ ਮਜਦੂਰਾਂ ਦੇ ਸਾਰੇ ਕਰਜੇ ਦੀ ਮੁਆਫੀ ਦੇ ਸਵਾਲ 'ਤੇ ਸੀ.ਪੀ.ਆਈ. ਨੇ 24, 25 ਤੇ 26 ਜੁਲਾਈ ਤੋਂ ਦੇਸ਼ ਭਰ ਵਿਚ ਜੇਲ੍ਹ ਭਰੋ ਅੰਦੋਲਨ ਦਾ ਆਗਾਜ਼ ਕਰਨ ਦਾ ਨਿਰਣਾ ਲਿਆ ਹੈ, 25 ਜੁਲਾਈ ਨੂੰ ਬਲਾਕ ਖਡੂਰ ਸਾਹਿਬ ਤੋਂ ...

ਪੂਰੀ ਖ਼ਬਰ »

ਐਕਸ ਸਰਵਿਸਜ਼ ਲੀਗ ਬਲਾਕ ਚੋਹਲਾ ਸਾਹਿਬ ਦੀ ਮੀਟਿੰਗ

ਚੋਹਲਾ ਸਾਹਿਬ, 16 ਜੁਲਾਈ (ਬਲਵਿੰਦਰ ਸਿੰਘ, ਬਲਬੀਰ ਪਰਵਾਨਾ)-ਇੰਡੀਅਨ ਐਕਸ ਸਰਵਸਿਜ਼ ਲੀਗ ਚੰਡੀਗੜ੍ਹ ਦੇ ਬਲਾਕ ਚੋਹਲਾ ਸਾਹਿਬ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਦੀ ਇਕ ਵਿਸ਼ਾਲ ਇਕੱਤਰਤਾ ਲੀਗ ਦੇ ਪੰਜਾਬ ਪ੍ਰਧਾਨ ਬਿ੍ਗੇਡੀਅਰ ਇੰਦਰ ਮੋਹਣ ਸਿੰਘ ਦੀ ਪ੍ਰਧਾਨਗੀ ...

ਪੂਰੀ ਖ਼ਬਰ »

ਹਰਮਿੰਦਰ ਸਿੰਘ ਗਿੱਲ ਨੂੰ ਕੈਬਨਿਟ ਮੰਤਰੀ ਬਣਾਉਣ ਦੀ ਉੱਠੀ ਮੰਗ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)-ਵਿਧਾਨ ਸਭਾ ਹਲਕਾ ਪੱਟੀ ਤੋਂ ਲੰਬੀ ਸਿਆਸੀ ਲੜਾਈ ਲੜਨ ਤੋਂ ਬਾਅਦ ਵਿਧਾਇਕ ਬਣੇ ਹਰਮਿੰਦਰ ਸਿੰਘ ਗਿੱਲ ਨੂੰ ਕੈਬਨਿਟ ਮੰਤਰੀ ਬਣਾ ਕੇ ਮਾਝੇ ਨੂੰ ਮਾਣ ਬਖ਼ਸ਼ਿਆ ਜਾਵੇ | ਉਪਰੋਕਤ ਸ਼ਬਦਾਂ ਦਾ ਪ੍ਰਗਟਾਵਾ ਸੁਖਵਿੰਦਰ ਸਿੰਘ ...

ਪੂਰੀ ਖ਼ਬਰ »

ਜਮਹੂਰੀ ਕਿਸਾਨ ਸਭਾ ਨੇ ਕੇਂਦਰ ਤੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਪੱਟੀ, 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਪੰਜਾਬ ਦੀ ਕਿਸਾਨੀ, ਜੁਆਨੀ ਅਤੇ ਪਾਣੀ ਬਚਾਓ ਮੁਹਿੰਮ ਤਹਿਤ ਜਮਹੂਰੀ ਕਿਸਾਨ ਸਭਾ ਦੇ ਜਥੇ ਵਲੋਂ ਜਗੀਰ ਸਿੰਘ ਦਿਆਲਪੁਰਾ ਤੇ ਸੁੱਚਾ ਸਿੰਘ ਭੈਣੀ ਦੀ ਪ੍ਰਧਾਨਗੀ ਹੇਠ ਪੰਜਾਬ ਅਤੇ ਕੇਂਦਰ ਸਰਕਾਰ ਦੀਆਂ ਗਲਤ ਨੀਤੀਆਂ ...

ਪੂਰੀ ਖ਼ਬਰ »

ਹੜ੍ਹਾਂ ਦੇ ਸੰਭਾਵੀ ਖ਼ਤਰੇ ਨੂੰ ਵੇਖਦਿਆਂ ਵੱਖ-ਵੱਖ ਮਹਿਕਮਿਆਂ ਦੀਆਂ ਲਾਈਆਂ ਡਿਊਟੀਆਂ- ਐਸ.ਡੀ.ਐਮ

ਪੱਟੀ 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਜ਼ਿਲ੍ਹੇ 'ਚੋਂ ਸਬ ਡਵੀਜ਼ਨ ਪੱਟੀ ਦੇ ਹੜ ਪ੍ਰਭਾਵਿਤ ਖੇਤਰਾਂ ਦੀ ਸੁਰੱਖਿਆ ਪ੍ਰਬੰਧ ਕਰਨ ਹਿੱਤ ਉਪ ਮੰਡਲ ਅਫਸਰ ਸੁਰਿੰਦਰ ਸਿੰਘ ਪੀ.ਸੀ.ਐੱਸ ਵੱਲੋਂ ਵੱਖ-ਵੱਖ ਮਹਿਕਮਿਆਂ ਦੇ ਅਧਿਕਾਰੀਆਂ ਦੀ ਵਿਸ਼ੇਸ਼ ਮੀਟਿੰਗ ...

ਪੂਰੀ ਖ਼ਬਰ »

ਸ਼ਾਦੀਸ਼ੁਦਾ ਵਿਅਕਤੀ ਚਾਰ ਦਿਨਾਂ ਤੋਂ ਲਾਪਤਾ

ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)¸ਕਸਬਾ ਹਰੀਕੇ ਪੱਤਣ ਦਾ ਸ਼ਾਦੀਸ਼ੁਦਾ ਵਿਅਕਤੀ 12 ਜੁਲਾਈ ਤੋਂ ਲਾਪਤਾ ਹੈ, ਜਿਸਦਾ 4 ਦਿਨ ਬੀਤ ਜਾਣ ਦੇ ਬਾਅਦ ਵੀ ਕੋਈ ਪਤਾ ਨਹੀਂ ਲੱਗਾ | ਲਾਪਤਾ ਵਿਅਕਤੀ ਨਵਦੀਪ ਕੁਮਾਰ ਪੁੱਤਰ ਪ੍ਰਸ਼ੋਤਮ ਲਾਲ (37) ਦੀ ਪਤਨੀ ਮਮਤਾ ਰਾਣੀ ਨੇ ...

ਪੂਰੀ ਖ਼ਬਰ »

ਪਿੰਡ ਸੋਹਲ ਵਿਖੇ ਬਾਬਾ ਖ਼ਾਕੀ ਸ਼ਾਹ ਦੇ ਮੇਲੇ ਦੀਆਂ ਤਿਆਰੀਆਂ ਸਬੰਧੀ ਮੀਟਿੰਗ

ਝਬਾਲ, 16 ਜੁਲਾਈ (ਸੁਖਦੇਵ ਸਿੰਘ)¸ਪਿੰਡ ਸੋਹਲ ਵਿਖੇ ਬਾਬਾ ਖ਼ਾਕੀ ਸ਼ਾਹ ਦੀ ਯਾਦ ਵਿਚ ਹਰ ਸਾਲ ਦੀ ਤਰ੍ਹਾਂ 20 ਅਤੇ 21 ਜੁਲਾਈ ਨੂੰ ਮਨਾਏ ਜਾ ਰਹੇ ਸਾਲਾਨਾ ਮੇਲੇ ਦੀਆਂ ਤਿਆਰੀਆਂ ਸਬੰਧੀ ਮੇਲਾ ਕਮੇਟੀ, ਗ੍ਰਾਮ ਪੰਚਾਇਤ ਸੋਹਲ ਅਤੇ ਗ੍ਰਾਮ ਪੰਚਾਇਤ ਬਾਬਾ ਸੈਣ ਭਗਤ ਦੀ ...

ਪੂਰੀ ਖ਼ਬਰ »

ਫਤਿਆਬਾਦ ਵਿਖੇ ਸ਼ਤਾਬਦੀ ਨੂੰ ਸਮਰਪਿਤ ਧਾਰਮਿਕ ਸਮਾਗਮ ਕਰਵਾਇਆ

ਫਤਿਆਬਾਦ, 16 ਜੁਲਾਈ (ਧੂੰਦਾ)¸ਕਸਬਾ ਫਤਿਆਬਾਦ ਸਥਿਤ ਚੌਾਕ ਪੁਲ ਨਹਿਰ ਵਿਖੇ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਸ਼ਤਾਬਦੀ ਸਮਾਗਮ ਨੂੰ ਸਮਰਪਿਤ ਸਾਵਣ ਦੀ ਸੰਗਰਾਂਦ 'ਤੇ ਬਾਬਾ ਸਰਦਾਰਾ ਸਿੰਘ ਦੀ ਅਗਵਾਈ ਹੇਠ ਧਾਰਮਿਕ ਸਮਾਗਮ ਕਰਵਾਇਆ ਗਿਆ, ਜੋ ਹਰ ਸੰਗਰਾਂਦ 'ਤੇ 2019 ...

ਪੂਰੀ ਖ਼ਬਰ »

ਸੰਗਰਾਦ ਮੌਕੇ ਮਾਹਲ ਪੂੜਿਆਂ ਤੇ ਖ਼ੀਰ ਦਾ ਲੰਗਰ ਲਗਾਇਆ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)—ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਦੇ ਲੰਗਰ ਹਾਲ ਵਿਖੇ ਮਾਹਲ ਪੂੜਿਆਂ ਅਤੇ ਖ਼ੀਰ ਦਾ ਲੰਗਰ ਮੈਨੇਜਰ ਪ੍ਰਤਾਪ ਸਿੰਘ ਗੰਡੀਵਿੰਡ ਦੀ ਅਗਵਾਈ ਹੇਠ ਲਗਾਇਆ ਗਿਆ | ਇਸ ਮੌਕੇ ਪ੍ਰਮਜੀਤ ਸਿੰਘ ਝੰਡੇਰ, ...

ਪੂਰੀ ਖ਼ਬਰ »

ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਦਾ ਇਜਲਾਸ ਹੋਇਆ

ਫਤਿਆਬਾਦ, 16 ਜੁਲਾਈ (ਧੂੰਦਾ)¸ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ ਤਹਿਸੀਲ ਖਡੂਰ ਸਾਹਿਬ ਦਾ ਇਜਲਾਸ ਅਜੀਤ ਸਿੰਘ ਢੋਟਾ, ਗੁਰਮੁਖ ਸਿੰਘ ਦੀਨੇਵਾਲ, ਕਰਮ ਸਿੰਘ ਫਤਿਆਬਾਦ ਆਦਿ ਆਗੂਆਂ ਦੇ ਅਧਾਰਿਤ ਪ੍ਰਧਾਨਗੀ ਮੰਡਲ ਦੀ ਪ੍ਰਧਾਨਗੀ ਹੇਠ ਹੋਇਆ | ਇਜਲਾਸ ਦੀ ਸ਼ੁਰੂਆਤ ...

ਪੂਰੀ ਖ਼ਬਰ »

ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸਮਾਗਮ ਕਰਵਾਇਆ

ਫਤਿਆਬਾਦ, 16 ਜੁਲਾਈ (ਧੂੰਦਾ)¸ਪਿੰਡ ਲਾਲਪੁਰਾ ਵਿਖੇ ਗੁਰਦੁਆਰਾ ਅਮਰ ਸ਼ਹੀਦ ਬਾਬਾ ਜੀਵਨ ਸਿੰਘ ਜੀ (ਰੰਘਰੇਟੇ ਗੁਰੂ ਕੇ ਬੇਟੇ) ਵਿਖੇ ਹਰ ਸਾਲ ਦੀ ਤਰ੍ਹਾਂ ਸ੍ਰੀ ਗੁਰੂ ਅਰਜਨ ਦੇਵ ਜੀ ਅਤੇ ਸ਼ਹੀਦ ਭਾਈ ਤਾਰੂ ਸਿੰਘ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ, ਜਿਸ ਵਿਚ ਸਾਰੇ ...

ਪੂਰੀ ਖ਼ਬਰ »

ਸਾਵਣ ਮਹੀਨੇ ਦੀ ਸੰਗਰਾਂਦ ਮੌਕੇ ਸਿਟੀਜ਼ਨ ਕੌ ਾਸਲ ਨੇ ਬੂਟਿਆਂ ਦਾ ਪ੍ਰਸ਼ਾਦਿ ਵੰਡਿਆ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਦਿਨ-ਬ-ਦਿਨ ਰੱੁਖਾਂ ਦੀ ਤੇਜ਼ੀ ਨਾਲ ਹੋ ਰਹੀ ਕਟਾਈ ਦੀ ਪੂਰਤੀ ਹਿੱਤ ਅਤੇ ਵਾਤਾਵਰਨ ਦੀ ਸਾਂਭ-ਸੰਭਾਲ ਦੇ ਮੰਤਵ ਹਿੱਤ ਪ੍ਰਮੁੱਖ ਸਮਾਜ ਸੇਵੀ ਸੰਸਥਾ ਤਰਨ ਤਾਰਨ ਵੱਲੋਂ ਸ੍ਰੀ ਗੁਰੂ ਅਰਜਨ ਦੇਵ ਜੀ ਸਰਾਂ ਦੇ ਨਜ਼ਦੀਕ ਦਰਸ਼ਨੀ ...

ਪੂਰੀ ਖ਼ਬਰ »

ਪਤੰਜਲੀ ਯੋਗ ਸੰਮਤੀ ਦੇ ਜ਼ਿਲ੍ਹਾ ਪ੍ਰਧਾਨ ਰਮੇਸ਼ ਚੋਪੜਾ ਨਾਲ ਵੱਖ-ਵੱਖ ਆਗੂਆਂ ਵੱਲੋਂ ਦੁੱਖ ਦਾ ਪ੍ਰਗਟਾਵਾ

ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)¸ਪਤੰਜਲੀ ਯੋਗ ਸੰਮਤੀ ਦੇ ਜ਼ਿਲ੍ਹਾ ਪ੍ਰਧਾਨ ਤੇ ਯੋਗ ਅਧਿਆਪਕ ਗੁਰੂ ਰਮੇਸ਼ ਚੋਪੜਾ ਅਤੇ ਸੁਕੇਸ਼ ਚੋਪੜਾ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਪਿਤਾ ਸ੍ਰੀ ਕੇ.ਐੱਲ. ਚੋਪੜਾ ਆਪਣੀ ਸੰਸਾਰਿਕ ਯਾਤਰਾ ਪੂਰੀ ਕਰਕੇ ...

ਪੂਰੀ ਖ਼ਬਰ »

ਈ.ਟੀ.ਯੂ. ਜ਼ਿਲ੍ਹਾ ਤਰਨ ਤਾਰਨ ਦੀ ਸਰਬਸੰਮਤੀ ਨਾਲ ਚੋਣ

ਤਰਨ ਤਾਰਨ, 16 ਜੁਲਾਈ (ਲਾਲੀ ਕੈਰੋਂ)–ਸਰਕਾਰੀ ਐਲੀਮੈਂਟਰੀ ਸਕੂਲ ਫਤਿਹਚੱਕ ਵਿਖੇ ਐਲੀਮੈਂਟਰੀ ਟੀਚਰਜ਼ ਯੂਨੀਅਨ ਪੰਜਾਬ ਦੀ ਜ਼ਿਲ੍ਹਾ ਇਕਾਈ ਤਰਨ ਤਾਰਨ ਦੀ ਚੋਣ ਸਰਬਸੰਮਤੀ ਨਾਲ ਸੂਬਾ ਪ੍ਰਧਾਨ ਹਰਜਿੰਦਰ ਸਿੰਘ ਪੰਨੂੰ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮਨਿੰਦਰ ਸਿੰਘ ...

ਪੂਰੀ ਖ਼ਬਰ »

ਸਫ਼ਾਈ ਕਰਮਚਾਰੀਆਂ ਦੀ ਮੀਟਿੰਗ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)–ਗਾਂਧੀ ਪਾਰਕ ਵਿਖੇ ਸਫ਼ਾਈ ਕਰਮਚਾਰੀਆਂ ਦੀ ਇਕ ਸਾਂਝੀ ਮੀਟਿੰਗ ਹੋਈ | ਮੀਟਿੰਗ ਨਗਰ ਕੌਾਸਲ ਤਰਨ ਤਾਰਨ ਸਫ਼ਾਈ ਸੇਵਕ ਯੂਨੀਅਨ ਦੇ ਪ੍ਰਧਾਨ ਰਮੇਸ਼ ਕੁਮਾਰ ਸ਼ੇਰਗਿੱਲ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਰਮੇਸ਼ ਕੁਮਾਰ ...

ਪੂਰੀ ਖ਼ਬਰ »

ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਅੰਗਰੇਜ਼ੀ ਬੋਲਣ 'ਤੇ ਸੈਮੀਨਾਰ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)-ਮਾਝਾ ਪਬਲਿਕ ਸਕੂਲ ਤਰਨ ਤਾਰਨ ਵਿਖੇ ਸਕੂਲ ਦੇ ਪਿ੍ੰਸੀਪਲ ਡਾ: ਰਮਨ ਦੂਆ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ, ਇਹ ਸੈਮੀਨਾਰ ਅੰਗਰੇਜ਼ੀ ਬੋਲਣ 'ਤੇ ਆਧਾਰਿਤ ਸੀ, ਜਿਸ ਦੇ ਮੁੱਖ ਮਹਿਮਾਨ ਅਭਿਸ਼ੇਕ ਗੋਇਲ (ਸਾਰ ਪਬਲੀਕੇਸ਼ਨ) ...

ਪੂਰੀ ਖ਼ਬਰ »

ਹਲਕਾ ਭੁੱਲਰ ਦੀ ਅਗਵਾਈ 'ਚ ਤਰੱਕੀ ਕਰੇਗਾ-ਸੰਧੂ

ਅਮਰਕੋਟ, 16 ਜੁਲਾਈ (ਗੁਰਚਰਨ ਸਿੰਘ ਭੱਟੀ)-ਵਿਧਾਨ ਸਭਾ ਹਲਕਾ ਖੇਮਕਰਨ ਅੰਦਰ ਹਲਕਾ ਵਿਧਾਇਕ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ 'ਚ ਤਰੱਕੀ ਦੀਆਂ ਬੁਲੰਦੀਆਂ ਨੂੰ ਛੂਹੇਗਾ | ਇਹ ਪ੍ਰਗਟਾਵਾ ਯੂਥ ਕਾਂਗਰਸ ਆਗੂ ਦਵਿੰਦਰ ਸਿੰਘ ਸੰਧੂ ਨੇ ਪਿੰਡ ਵਲਟੋਹਾ ਸੰਧੂਆ ਵਿਖੇ ਯੂਥ ...

ਪੂਰੀ ਖ਼ਬਰ »

ਬੀ.ਐੱਸ.ਐੱਨ.ਐੱਲ. ਦੀ ਮਾੜੀ ਕਾਰਗੁਜ਼ਾਰੀ ਦਾ ਖ਼ਮਿਆਜ਼ਾ ਭੁਗਤ ਰਹੇ ਖ਼ਪਤਕਾਰ

ਹਰੀਕੇ ਪੱਤਣ, 16 ਜੁਲਾਈ (ਸੰਜੀਵ ਕੁੰਦਰਾ)-ਮੁਕਾਬਲੇ ਦੇ ਯੁੱਗ ਵਿਚ ਜਿਥੇ ਦੂਰਸੰਚਾਰ ਕੰਪਨੀਆਂ ਵੱਲੋਂ ਇਕ ਦੂਜੇ ਤੋਂ ਵੱਧ ਸਹੂਲਤਾਂ ਅਤੇ ਵਧੀਆ ਨੈੱਟਵਰਕ ਦੇ ਕੇ ਗਾਹਕਾਂ ਨੂੰ ਆਪਣੇ ਵੱਲ ਖਿੱਚਣ ਦੀ ਹੋੜ ਲੱਗੀ ਹੋਈ ਹੈ, ਉਥੇ ਹੀ ਮਾੜੀ ਸਰਵਿਸ ਦੇ ਕਾਰਨ ...

ਪੂਰੀ ਖ਼ਬਰ »

ਵਿਧਾਇਕ ਸੁਖਪਾਲ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਭੂਰਾ ਕੋਹਨਾ ਦਾ ਦੌਰਾ

ਖੇਮਕਰਨ, 16 ਜੁਲਾਈ (ਰਾਕੇਸ਼ ਬਿੱਲਾ)¸ਹਲਕਾ ਖੇਮਕਰਨ ਦੇ ਵਿਧਾਇਕ ਸ: ਸੁਖਪਾਲ ਸਿੰਘ ਭੁੱਲਰ ਨੇ ਹਲਕੇ ਦੇ ਅਹਿਮ ਪਿੰਡ ਭੂਰਾ ਕੋਹਨਾ ਦਾ ਦੌਰਾ ਕੀਤਾ ਤੇ ਵਰਕਰਾਂ ਨਾਲ ਗੱਲਬਾਤ ਕੀਤੀ ਤੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਸੁਣਿਆ | ਇਸੇ ਦੌਰਾਨ ਵਿਧਾਇਕ ਸ: ਭੁੱਲਰ ਸਾਬਕਾ ...

ਪੂਰੀ ਖ਼ਬਰ »

ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ

ਭਿੱਖੀਵਿੰਡ, 16 ਜੁਲਾਈ (ਧਵਨ)-ਸ਼ਹੀਦ ਭਾਈ ਤਾਰੂ ਸਿੰਘ ਪੂਹਲਾ ਜੀ ਦਾ ਸ਼ਹੀਦੀ ਦਿਹਾੜਾ ਜਨਮ ਅਸਥਾਨ ਗੁਰਦੁਆਰਾ ਸਾਹਿਬ ਪਿੰਡ ਪੂਹਲਾ ਵਿਖੇ ਬੀਬੀ ਕੌਲਾਂ ਜੀ ਭਲਾਈ ਕੇਂਦਰ ਟਰੱਸਟ ਦੇ ਮੁੱਖ ਸੇਵਾਦਾਰ ਭਾਈ ਗੁਰਇਕਬਾਲ ਸਿੰਘ, ਭਾਈ ਹਰਮਿੰਦਰ ਸਿੰਘ ਦੇ ਵਿਸ਼ੇਸ਼ ...

ਪੂਰੀ ਖ਼ਬਰ »

ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਖੇਮਕਰਨ ਦੇ ਪ੍ਰਧਾਨ ਹਰਭਜਨ ਸਿੰਘ ਸੰਧੂ ਸਰਬਸੰਮਤੀ ਨਾਲ ਚੁਣੇ

ਖੇਮਕਰਨ, 16 ਜੁਲਾਈ (ਬਿੱਲਾ)¸ਫੈੱਡਰੇਸ਼ਨ ਆਫ਼ ਆੜ੍ਹਤੀ ਐਸੋਸੀਏਸ਼ਨ ਖੇਮਕਰਨ ਦੀ ਪਹਿਲੀ ਮੀਟਿੰਗ ਖੇਮਕਰਨ ਵਿਚ ਹੋਈ, ਜਿਸ ਵਿਚ ਆੜ੍ਹਤੀਆਂ ਨੂੰ ਦਰਪੇਸ਼ ਮੁਸ਼ਕਿਲਾਂ ਉਪਰ ਵਿਚਾਰਾਂ ਕੀਤੀਆਂ ਗਈਆਂ ਅਤੇ ਐਸੋਸੀਏਸ਼ਨ ਦੀ ਚੋਣ ਸਰਬਸੰਮਤੀ ਨਾਲ ਕਰਦਿਆਂ ਆੜ੍ਹਤੀ ...

ਪੂਰੀ ਖ਼ਬਰ »

ਲੋੜਵੰਦ ਮਰੀਜ਼ ਨੂੰ ਪੰਜਾਹ ਹਜ਼ਾਰ ਦੀ ਰਾਸ਼ੀ ਭੇਟ

ਪੱਟੀ, 16 ਜੁਲਾਈ (ਅਵਤਾਰ ਸਿੰਘ ਖਹਿਰਾ)- ਮਨੁੱਖਤਾ ਦੀ ਸੇਵਾ ਨੂੰ ਸਮਰਿਪਤ ਬਾਬਾ ਦੀਪ ਸਿੰਘ ਚੈਰੀਟੇਬਲ ਟਰੱਸਟ ਪੱਟੀ ਵੱਲੋਂ ਪਿਛਲੇ 11 ਸਾਲਾਂ ਤੋਂ ਲੋੜਵੰਦਾਂ ਦੇ ਇਲਾਜ ਕਰਵਾਉਣ ਲਈ ਮਦਦ ਕੀਤੀ ਜਾਂਦੀ ਹੈ | ਟਰੱਸਟ ਦੇ ਮੁੱਖ ਸੇਵਾਦਾਰ ਗੁਰਮੀਤ ਸਿੰਘ ਨੇ ਦੱਸਿਆ ਗੁਰੂ ...

ਪੂਰੀ ਖ਼ਬਰ »

ਜੁਗਲ ਕਿਸ਼ੋਰ ਸ਼ਰਮਾ ਦਾ ਐਾਟੀ ਕੁਰੱਪਸ਼ਨ ਸੁਸਾਇਟੀ ਵੱਲੋਂ ਸਨਮਾਨ

ਤਰਨ ਤਾਰਨ, 16 ਜੁਲਾਈ (ਹਰਿੰਦਰ ਸਿੰਘ)¸ਐਾਟੀ ਕੁਰੱਪਸ਼ਨ ਸੁਸਾਇਟੀ ਦੇ ਮੁੱਖ ਦਫ਼ਤਰ ਵਿਖੇ ਅੰਮਿ੍ਤਸਰ ਸ਼ਹਿਰੀ ਕਾਂਗਰਸ ਕਮੇਟੀ ਦੇ ਪ੍ਰਧਾਨ ਜੁਗਲ ਕਿਸ਼ੋਰ ਸ਼ਰਮਾ ਆਪਣੇ ਸਾਥੀਆਂ ਸਮੇਤ ਪਹੁੰਚੇ | ਇਸ ਮੌਕੇ ਉਨ੍ਹਾਂ ਨੇ ਸੁਸਾਇਟੀ ਵੱਲੋਂ ਕੀਤੇ ਜਾ ਰਹੇ ਸਮਾਜ ਭਲਾਈ ...

ਪੂਰੀ ਖ਼ਬਰ »

ਭਾਰਤੀ ਜਨਤਾ ਪਾਰਟੀ ਵੱਲੋਂ ਮੰਡਲ ਅਲਗੋਂ ਕੋਠੀ ਦੇ ਨਵੇਂ ਅਹੁਦੇਦਾਰਾਂ ਦਾ ਸਨਮਾਨ

ਤਰਨ ਤਾਰਨ, 16 ਜੁਲਾਈ (ਪ੍ਰਭਾਤ ਮੌਾਗਾ)¸ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਤਰਨ ਤਾਰਨ ਵੱਲੋਂ ਅਲਗੋਂ ਕੋਠੀ ਦੀ ਪਹਿਲੀ ਮੀਟਿੰਗ ਕੀਤੀ ਗਈ, ਜਿਸ ਵਿਚ ਨਵੇਂ ਨਿਯੁਕਤ ਕੀਤੇ ਅਹੁਦੇਦਾਰਾਂ ਨੂੰ ਸਨਮਾਨਿਤ ਕੀਤਾ ਗਿਆ | ਮੀਟਿੰਗ ਵਿਚ ਭਾਜਪਾ ਦੇ ਜ਼ਿਲ੍ਹਾ ਜਨ: ਸਕੱਤਰ ...

ਪੂਰੀ ਖ਼ਬਰ »

ਬਾਬਾ ਸਿਧਾਣਾ ਜੀ ਸ਼ਹੀਦ ਦਾ ਮੇਲਾ ਮਨਾਇਆ

ਨੌਸ਼ਹਿਰਾ ਪੰਨੂੰਆਂ, 16 ਜੁਲਾਈ (ਪਰਮਜੀਤ ਜੋਸ਼ੀ)¸ਧੰਨ ਧੰਨ ਬਾਬਾ ਸਿਧਾਣਾ ਜੀ ਸ਼ਹੀਦ ਜੀ ਦਾ ਸਾਲਾਨਾ ਜੋੜ ਮੇਲਾ ਪਿੰਡ ਸੇਰੋਂ ਵਿਖੇ ਸਮੂਹ ਸਾਧ-ਸੰਗਤ ਅਤੇ ਬਾਬਾ ਕਸ਼ਮੀਰ ਸਿੰਘ ਜੀ ਭੂਰੀ ਵਾਲਿਆਂ ਦੇ ਸਹਿਯੋਗ ਨਾਲ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ...

ਪੂਰੀ ਖ਼ਬਰ »

ਸੜਕ ਦੀ ਖ਼ਸਤਾ ਹਾਲਤ ਤੇ ਬਿਨਾਂ ਐਾਗਲ ਤੋਂ ਪੁਲ ਦੇ ਰਿਹੈ ਹਾਦਸਿਆਂ ਨੂੰ ਸੱਦਾ, ਰੋਜ਼ਾਨਾਂ ਲੰਘਦੀਆਂ ਹਨ ਸੰਗਤਾਂ

ਝਬਾਲ, 16 ਜੁਲਾਈ (ਸਰਬਜੀਤ ਸਿੰਘ)¸ਆਜ਼ਾਦੀ ਦੇ ਕਈ ਸਾਲਾਂ ਬਾਅਦ ਵੀ ਲਿੰਕ ਸੜਕਾਂ ਤੇ ਪੁੱਲਾਂ ਦੀ ਹੋਈ ਖ਼ਸਤਾ ਹਾਲਤ ਕਾਰਨ ਲੰਘਣ ਵਾਲਿਆਂ ਨੂੰ ਜਿੱਥੇ ਪ੍ਰੇਸ਼ਾਨ ਹੋਣਾ ਪੈਂਦਾ ਹੈ, ਉਥੇ ਹੀ ਇਨ੍ਹਾਂ ਟੋਇਆਂ ਨਾਲ ਭਰੀਆਂ ਸੜਕਾਂ ਤੇ ਬਿਨਾਂ ਐਾਗਲਾਂ ਤੋਂ ਪੁਲਾਂ ਕਾਰਨ ...

ਪੂਰੀ ਖ਼ਬਰ »

ਮਹਿੰਦਰ ਕੌਰ ਛਿਛਰੇਵਾਲ ਦੀ ਮੌਤ 'ਤੇ ਰਣੀਕੇ ਦੁੱਖ ਪ੍ਰਗਟ ਕਰਨ ਪੁੱਜੇ

ਝਬਾਲ, 16 ਜੁਲਾਈ (ਸਰਬਜੀਤ ਸਿੰਘ)¸ਸੀਨੀਅਰ ਅਕਾਲੀ ਆਗੂ ਬਲਜੀਤ ਸਿੰਘ ਛਿਛਰੇਵਾਲ ਤੇ ਨੌਜਵਾਨ ਅਕਾਲੀ ਆਗੂ ਰਾਜਵਿੰਦਰ ਸਿੰਘ ਰਾਜੂ ਛਿਛਰੇਵਾਲ ਦੇ ਮਾਤਾ ਮਹਿੰਦਰ ਕੌਰ ਦੀ ਬੀਤੇ ਦਿਨੀਂ ਮੌਤ ਹੋ ਜਾਣ ਉਪਰੰਤ ਪਰਿਵਾਰ ਨਾਲ ਦੁੱਖ ਪ੍ਰਗਟ ਕਰਨ ਲਈ ਸਾਬਕਾ ਅਕਾਲੀ ਮੰਤਰੀ ...

ਪੂਰੀ ਖ਼ਬਰ »

ਕਾਂਗਰਸੀ ਆਗੂ ਸੁੱਖ ਚੱਠੂ ਨੂੰ ਸਦਮਾ-ਭਰਾ ਦਾ ਦਿਹਾਂਤ

ਜਥੇਦਾਰ ਬਲਵਿੰਦਰ ਸਿੰਘ ਅਮਰਕੋਟ, 16 ਜੁਲਾਈ (ਭੱਟੀ)-ਪਿੰਡ ਵਰਨਾਲਾ ਦੇ ਟਕਸਾਲੀ ਕਾਂਗਰਸੀ ਵਰਕਰ ਸੁਖਵਿੰਦਰ ਸਿੰਘ ਸੁੱਖ ਨੂੰ ਉਸ ਵੇਲੇ ਗਹਿਰਾ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਵੱਡੇ ਭਰਾ ਜਥੇਦਾਰ ਬਲਵਿੰਦਰ ਸਿੰਘ ਦੀ ਅਚਾਨਕ ਦਿਲ ਦੀ ਧੜਕਣ ਰੁਕਣ ਕਾਰਨ ਮੌਤ ਹੋ ਗਈ ...

ਪੂਰੀ ਖ਼ਬਰ »

ਐੱਸ.ਡੀ.ਐੱਮ ਪੱਟੀ ਵੱਲੋਂ ਸੁਪਰਵਾਈਜ਼ਰਾਂ ਤੇ ਬੀ.ਐਲ.ਓਜ਼ ਨਾਲ ਮੀਟਿੰਗ

ਪੱਟੀ, 16 ਜੁਲਾਈ (ਕੁਲਵਿੰਦਰਪਾਲ ਸਿੰਘ ਕਾਲੇਕੇ)-ਐੱਸ.ਡੀ.ਐੱਮ ਪੱਟੀ ਵੱਲੋਂ ਸੈਂਟਰਲ ਕਾਨਵੈਂਟ ਸਕੂਲ ਦੇ ਹਾਲ ਵਿਚ ਸੁਪਰਵਾਈਜ਼ਰਾਂ ਅਤੇ ਬੀ.ਐਲ.ਓਜ਼ ਨਾਲ ਮੀਟਿੰਗ ਕੀਤੀ | ਇਸ ਮੌਕੇ ਐਸ.ਡੀ.ਐਮ ਪੱਟੀ ਸੁਰਿੰਦਰ ਸਿੰਘ ਨੇ ਚੋਣ ਕਮਿਸ਼ਨ ਅਤੇ ਜਿਲ੍ਹਾ ਚੋਣ ਅਫਸਰ ਕਮ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX