ਤਾਜਾ ਖ਼ਬਰਾਂ


ਐਸ.ਜੀ.ਪੀ.ਸੀ. ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਸੁਲਤਾਨਪੁਰ ਲੋਧੀ ਵਿਖੇ ਹੋਈ ਸ਼ੁਰੂ
. . .  18 minutes ago
ਸੁਲਤਾਨ ਪੁਰ ਲੋਧੀ, 18 ਅਕਤੂਬਰ (ਥਿੰਦ, ਹੈਪੀ, ਸੋਨੀਆ) - ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਗੁਰਪੁਰਬ ਮੌਕੇ ਕਰਵਾਏ ਜਾਣ ਵਾਲੇ ਸਮਾਗਮਾਂ ਦੀ ਰੂਪ ਰੇਖਾ ਉਲੀਕਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ...
ਰੇਲਵੇ ਫਾਟਕ 'ਤੇ ਰਾਜਧਾਨੀ ਐਕਸਪ੍ਰੈੱਸ ਨਾਲ ਟਕਰਾਇਆ ਟਰੱਕ
. . .  29 minutes ago
ਭੋਪਾਲ, 18 ਅਕਤੂਬਰ- ਗੋਧਰਾ ਅਤੇ ਰਤਲਾਮ ਵਿਚਕਾਰ ਤ੍ਰਿਵਿੰਦਰਮ ਰਾਜਧਾਨੀ ਐਕਸਪ੍ਰੈੱਸ ਨਾਲ ਟਰੱਕ ਦੀ ਟੱਕਰ ਹੋ ਗਈ। ਇਸ ਹਾਦਸੇ 'ਚ ਟਰੱਕ ਡਰਾਈਵਰ ਦੀ ਮੌਤ ਹੋ ਗਈ ਜਦਕਿ ਰੇਲ ਗੱਡੀ ਦੇ ਦੋ ਡਿੱਬੇ ਪਟਰੀ ਤੋਂ ਉਤਰ ਗਏ। ਜਾਣਕਾਰੀ ਲਈ ਦੱਸ ਦੇਈਏ ਕਿ
ਮੈਡੀਕਲ ਸਹੂਲਤਾਂ ਨਾ ਮਿਲਣ ਦੇ ਵਿਰੋਧ 'ਚ ਅਧਿਆਪਕਾਂ ਨੇ ਪਟਿਆਲਾ 'ਚ ਰੋਡ ਕੀਤਾ ਜਾਮ
. . .  44 minutes ago
ਪਟਿਆਲਾ, 18 ਅਕਤੂਬਰ (ਅਮਨਦੀਪ ਸਿੰਘ)- ਮੈਡੀਕਲ ਸਹੂਲਤਾਂ ਨਾ ਮਿਲਣ ਦੇ ਵਿਰੋਧ 'ਚ ਧਰਨੇ 'ਤੇ ਬੈਠੇ ਅਧਿਆਪਕਾਂ ਨੇ ਪਟਿਆਲਾ 'ਚ ਗੁਰਦੁਆਰਾ ਦੁੱਖ ਨਿਵਾਰਣ ਸਾਹਿਬ ਰੋਡ ਨੂੰ ਜਾਮ ਕਰ ਦਿੱਤਾ ਹੈ ਜਿਸ ਕਾਰਨ ਨਾਭਾ ਸਰਹੱਦ ਨੂੰ ਜਾਣ ਵਾਲੀ ਟਰੈਫ਼ਿਕ
ਪੰਜਾਬ ਸਰਕਾਰ ਦੇ ਪੁਤਲੇ ਸਾੜ ਕੇ ਅਧਿਆਪਕ ਮਨਾਉਣਗੇ ਦੁਸਹਿਰਾ
. . .  about 1 hour ago
ਸੰਗਰੂਰ, 18 ਅਕਤੂਬਰ (ਧੀਰਜ ਪਸ਼ੌਰੀਆ) - ਐਸ.ਐਸ.ਏ/ ਅਸਾ ਅਧਿਆਪਕਾਂ ਨੂੰ ਰੈਗੂਲਰ ਕਰਨ ਦੇ ਨਾਂਅ ਹੇਠ ਪੰਜਾਬ ਸਰਕਾਰ ਵਲੋਂ ਤਨਖਾਹਾਂ 'ਚ ਕੀਤੀ ਕਟੌਤੀ ਤੇ ਸੰਘਰਸ਼ ਕਰ ਰਹੇ ਕਈ ਅਧਿਆਪਕਾਂ ਦੀ ਮੁਅੱਤਲੀ ਖਿਲਾਫ ਅੱਜ ਜ਼ਿਲ੍ਹਾ ਹੈੱਡ ਕੁਆਰਟਰਾਂ 'ਤੇ ਅਧਿਆਪਕਾਂ ਵਲੋਂ ਸਾਂਝਾ ਅਧਿਆਪਕ ਮੋਰਚਾ...
ਤੇਲ ਦੀਆਂ ਕੀਮਤਾਂ 'ਚ ਆਈ ਮਾਮੂਲੀ ਆਈ ਗਿਰਾਵਟ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ - ਪੈਟਰੋਲ ਡੀਜਲ ਦੀਆਂ ਕੀਮਤਾਂ 'ਚ ਅੱਜ ਮਾਮੂਲੀ ਗਿਰਾਵਟ ਦਰਜ ਕੀਤੀ ਗਈ। ਅੱਜ ਦਿੱਲੀ 'ਚ ਪੈਟਰੋਲ ਦੀ ਕੀਮਤ 'ਚ 21 ਪੈਸੇ ਦੀ ਕਮੀ ਹੋਣ ਨਾਲ ਪੈਟਰੋਲ 82.62 ਰੁਪਏ ਹੋ ਗਿਆ ਤੇ ਉਥੇ ਹੀ, ਡੀਜ਼ਲ ਦੀ ਕੀਮਤ 'ਚ ਵੀ 11 ਪੈਸੇ ਦੀ ਕਮੀ ਦਰਜ ਕੀਤੇ ਜਾਣ ਨਾਲ ਡੀਜਲ 75...
ਦਿੱਲੀ 'ਚ ਖਰਾਬ ਹੋਈ ਆਬੋ ਹਵਾ, ਪ੍ਰਦੂਸ਼ਨ ਦਾ ਪੱਧਰ ਵਧਿਆ
. . .  about 2 hours ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ 'ਚ ਹਵਾ ਗੁਣਵਤਾ ਇਸ ਮੌਸਮ 'ਚ ਪਹਿਲੀ ਵਾਰ ਬਹੁਤ ਖਰਾਬ ਸ਼੍ਰੇਣੀ 'ਚ ਆ ਗਿਆ ਹੈ ਤੇ ਕੌਮੀ ਰਾਜਧਾਨੀ ਦੇ ਕਈ ਇਲਾਕਿਆਂ 'ਚ ਪ੍ਰਦੂਸ਼ਣ ਦਾ ਪੱਧਰ ਗੰਭੀਰ ਹੋ ਗਿਆ ਹੈ। ਹਵਾ ਦੀ ਗੁੱਣਵਤਾ ਖਰਾਬ ਹੋਣ ਲਈ ਵਾਹਨਾਂ ਦੇ ਪ੍ਰਦੂਸ਼ਣ, ਨਿਰਮਾਣ ਸਰਗਰਮੀਆਂ ਤੇ ਮੌਸਮ ਸਬੰਧੀ...
ਪੁਲਿਸ ਪਾਰਟੀ 'ਤੇ ਹਮਲਾ ਮਾਮਲੇ 'ਚ ਲੁੜੀਂਦਾ ਅੱਤਵਾਦੀ ਢੇਰ
. . .  about 3 hours ago
ਸ੍ਰੀਨਗਰ, 18 ਅਕਤੂਬਰ - ਜੰਮੂ ਕਸ਼ਮੀਰ ਦੇ ਪੁਲਵਾਮਾ 'ਚ ਤਹਿਰੀਕ-ਉਲ-ਮੁਜਾਹਿਦੀਨ ਦਾ ਲੁੜੀਂਦਾ ਅੱਤਵਾਦੀ ਸੁਰੱਖਿਆ ਬਲਾਂ ਨਾਲ ਮੁੱਠਭੇੜ ਦੌਰਾਨ ਮਾਰਿਆ ਗਿਆ ਹੈ। ਬਾਰਾਮੁਲਾ ਦੇ ਪਟਨ 'ਚ ਪੁਲਿਸ ਪਾਰਟੀ 'ਤੇ ਗਰਨੇਡ ਹਮਲਾ ਕਰਨ ਦੇ ਮਾਮਲੇ 'ਚ ਇਹ ਅੱਤਵਾਦੀ ਲੁੜੀਂਦਾ ਸੀ। ਮੁੱਠਭੇੜ ਮਗਰੋਂ ਹਥਿਆਰ...
ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਅੱਜ ਹੋਵੇਗੀ ਸੁਣਵਾਈ
. . .  about 3 hours ago
ਨਵੀਂ ਦਿੱਲੀ, 18 ਅਕਤੂਬਰ - ਦਿੱਲੀ ਦੀ ਇਕ ਅਦਾਲਤ ਪੱਤਰਕਾਰ ਪ੍ਰਿਆ ਰਮਾਨੀ ਖਿਲਾਫ ਐਮ.ਜੇ.ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਤੇ ਅੱਜ ਸੁਣਵਾਈ ਕਰੇਗੀ। ਰਮਾਨੀ ਨੇ ਅਕਬਰ 'ਤੇ ਸਰੀਰਕ ਸੋਸ਼ਣ ਦੇ ਦੋਸ਼ ਲਗਾਏ ਹਨ। ਰਮਾਨੀ ਖਿਲਾਫ ਅਕਬਰ ਦੇ ਅਪਰਾਧਿਕ ਮਾਣਹਾਨੀ ਮਾਮਲੇ 'ਚ ਇੱਥੇ...
ਅੱਜ ਦਾ ਵਿਚਾਰ
. . .  about 3 hours ago
ਨਵੀਂ ਦਿੱਲੀ : ਰਾਸ਼ਟਰਪਤੀ ਨੇ ਐੱਮ ਜੇ ਅਕਬਰ ਦਾ ਅਸਤੀਫਾ ਕੀਤਾ ਮਨਜ਼ੂਰ
. . .  1 day ago
ਝੂਲੇ ਦੀ ਤਾਰ ਤੇ ਸਪੋਰਟ ਟੁੱਟੀ ,ਕਈ ਫੱਟੜ
. . .  1 day ago
ਨਵਾਂਸ਼ਹਿਰ, 17 ਅਕਤੂਬਰ (ਗੁਰਬਖਸ਼ ਸਿੰਘ ਮਹੇ)-ਦਸਹਿਰਾ ਮੇਲੇ 'ਚ ਲੱਗੇ ਝੂਲੇ ਦੀ ਤਾਰ ਤੇ ਸਪੋਰਟ ਟੁੱਟਣ ਕਾਰਣ ਇੱਕ ਬੱਚੀ ਸਮੇਤ ਕਈਆਂ ਦੇ ਜ਼ਖਮੀ ਹੋਣ ਦੀ ਖਬਰ ਹੈ। ਜਾਣਕਾਰੀ ਮੁਤਾਬਕ ਝੂਲੇ ‘ਚ 45 ਵਿਅਕਤੀ, ਔਰਤਾਂ ...
ਫਸਲ ਮਾਰੇ ਜਾਣ ਤੋਂ ਦੁਖੀ ਕਿਸਾਨ ਨੇ ਸਲਫਾਸ ਖਾ ਕੇ ਕੀਤੀ ਖੁਦਕੁਸ਼ੀ
. . .  1 day ago
ਸੁਭਾਨਪੁਰ, 17 ਅਕਤੂਬਰ ( ਕੰਵਰ ਬਰਜਿੰਦਰ ਸਿੰਘ ਜੱਜ )-ਭਾਰੀ ਬਾਰਸ਼ਾਂ ਕਾਰਨ ਝੋਨੇ ਦੀ ਫਸਲ ਤਬਾਹ ਹੋਣ ਤੋਂ ਦੁਖੀ ਹੋਏ ਪਿੰਡ ਜੱਗਾਂ ਥਾਣਾ ਸੁਭਾਨਪੁਰ ਦੇ ਇੱਕ ਕਿਸਾਨ ਨੇ ਸਲਫਾਸ ਦੀਆਂ ਗੋਲੀਆਂ ਖਾ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ...
ਗ੍ਰਹਿ ਮੰਤਰਾਲੇ ਨੇ ਸਬਰੀਮਾਲਾ ਹਿੰਸਾ ਦਾ ਲਿਆ ਨੋਟਿਸ - ਸੂਤਰ
. . .  1 day ago
ਨਵੀਂ ਦਿੱਲੀ, 17 ਅਕਤੂਬਰ - ਸੂਤਰਾਂ ਦਾ ਕਹਿਣਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਨੇ ਕੇਰਲ ਦੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦਾ ਨੋਟਿਸ...
ਕੇਰਲ : ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ ਨਾਲ ਭਰੀ ਬੱਸ 'ਤੇ ਪਥਰਾਅ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਕੇਰਲ ਵਿਖੇ ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਨੂੰ ਲੈ ਕੇ ਹੋਈ ਹਿੰਸਾ ਦੇ ਚੱਲਦਿਆਂ ਨਿਲਿੱਕਲ ਬੇਸ ਕੈਂਪ ਨੇੜੇ ਮਹਿਲਾ ਪੱਤਰਕਾਰਾਂ ਸਮੇਤ ਹੋਰ ਯਾਤਰੀਆਂ...
ਸਬਰੀਮਾਲਾ ਦੇ ਨੇੜਲੇ ਇਲਾਕਿਆਂ 'ਚ ਧਾਰਾ 144 ਲਾਗੂ
. . .  1 day ago
ਤਿਰੂਵਨੰਤਪੁਰਮ, 17 ਅਕਤੂਬਰ - ਸਬਰੀਮਾਲਾ ਮੰਦਰ ਦੇ ਦੁਆਰ ਖੁੱਲਣ ਦੇ ਚੱਲਦਿਆਂ ਹੋਈ ਹਿੰਸਾ ਨੂੰ ਦੇਖਦੇ ਹੋਏ ਪ੍ਰਸ਼ਾਸਨ ਵੱਲੋਂ ਸਬਰੀਮਾਲਾ ਦੇ ਆਸ ਪਾਸ ਦੇ ਇਲਾਕਿਆਂ ਵਿਚ ਧਾਰਾ...
ਦਿੱਲੀ 'ਚ 22 ਅਕਤੂਬਰ ਨੂੰ ਬੰਦ ਰਹਿਣਗੇ ਪੈਟਰੋਲ ਪੰਪ
. . .  1 day ago
ਕਾਂਗਰਸ ਕੇਂਦਰੀ ਚੋਣ ਸਮਿਤੀ ਵੱਲੋਂ ਮੱਧ ਪ੍ਰਦੇਸ਼ ਚੋਣਾਂ ਲਈ 80 ਨਾਂਅ ਫਾਈਨਲ
. . .  1 day ago
ਪੁੱਤਰ ਹੱਥੋਂ ਅਚਾਨਕ ਚੱਲੀ ਗੋਲੀ ਨਾਲ ਮਾਂ ਦੀ ਮੌਤ
. . .  1 day ago
ਪੰਜਾਬ ਸਰਕਾਰ ਨੇ ਕਈ ਵਸਤਾਂ 'ਤੇ ਵਧਾਈ 'ਤੇ ਸਟੈਂਪ ਡਿਊਟੀ
. . .  1 day ago
ਖੋਲ੍ਹੇ ਗਏ ਸਬਰੀਮਾਲਾ ਮੰਦਰ ਦੇ ਦੁਆਰ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਮਗਰੋਂ ਜਲੰਧਰ ਪਹੁੰਚੇ ਫਰੈਂਕ ਮੁਲੱਕਲ
. . .  1 day ago
ਪ੍ਰਵਾਸੀ ਔਰਤ ਦਾ ਬੇਰਹਿਮੀ ਨਾਲ ਕਤਲ
. . .  1 day ago
ਸਟੈਂਪ ਡਿਊਟੀ ਵਧਾ ਕੇ ਕੈਪਟਨ ਨੇ ਪੰਜਾਬ ਵਾਸੀਆਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ- ਚੀਮਾ
. . .  1 day ago
ਐੱਮ. ਜੇ. ਅਕਬਰ ਨੇ ਵਿਦੇਸ਼ ਰਾਜ ਮੰਤਰੀ ਦੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਲੁਟੇਰਿਆਂ ਨੇ ਗੋਲੀਬਾਰੀ ਕਰਕੇ ਵਪਾਰੀ ਕੋਲੋਂ ਲੁੱਟੇ 1.50 ਲੱਖ ਰੁਪਏ
. . .  1 day ago
ਪੰਡਤ ਰਾਓ ਨੇ ਦੁਸਹਿਰੇ ਮੌਕੇ ਅਸ਼ਲੀਲ ਗੀਤ ਗਾਉਣ ਵਾਲੇ ਗਾਇਕਾਂ ਦੇ ਪੁਤਲੇ ਫੂਕਣ ਲਈ ਕੀਤਾ ਪ੍ਰੇਰਿਤ
. . .  1 day ago
ਨਨ ਜਬਰ ਜਨਾਹ ਮਾਮਲੇ 'ਚ ਜ਼ਮਾਨਤ ਮਿਲਣ ਤੋਂ ਬਾਅਦ ਅੱਜ ਜਲੰਧਰ ਪਹੁੰਚਣਗੇ ਫਰੈਂਕੋ ਮੁਲੱਕਲ
. . .  1 day ago
ਗ੍ਰਹਿ ਮੰਤਰਾਲੇ ਵਲੋਂ ਚੰਡੀਗੜ੍ਹ ਪ੍ਰਸ਼ਾਸਨ ਨੂੰ ਸਿੱਖ ਔਰਤਾਂ ਲਈ ਹੈਲਮਟ ਪਹਿਨਣ ਨੂੰ ਵਿਕਲਪੀ ਬਣਾਉਣ ਸਲਾਹ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲੇ ਲੋਕਾਂ ਦੇ ਪਰਿਵਾਰਾਂ ਨੂੰ ਮਿਲਣਗੇ 10 ਲੱਖ ਰੁਪਏ
. . .  1 day ago
ਪੰਜਾਬ ਕੈਬਨਿਟ ਨੇ ਨਾਜਾਇਜ਼ ਮਾਈਨਿੰਗ ਨੂੰ ਰੋਕਣ ਲਈ ਨਵੀਂ ਨੀਤੀ ਨੂੰ ਦਿੱਤੀ ਮਨਜ਼ੂਰੀ
. . .  1 day ago
ਉੜੀਸਾ 'ਚ 'ਤਿਤਲੀ' ਤੂਫ਼ਾਨ ਕਾਰਨ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 52
. . .  1 day ago
ਪੁੱਤਰ ਦੇ ਸਹੁਰਿਆਂ ਤੋਂ ਤੰਗ ਆਏ ਵਿਅਕਤੀ ਵਲੋਂ ਖ਼ੁਦਕੁਸ਼ੀ
. . .  1 day ago
ਪੰਜਾਬ ਕੈਬਨਿਟ ਵਲੋਂ ਔਰਤਾਂ ਦੇ ਰਾਖਵੇਂਕਰਨ ਲਈ ਅਧਿਆਦੇਸ਼ ਨੂੰ ਮਨਜ਼ੂਰੀ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਦਿਨ-ਦਿਹਾੜੇ ਲੁੱਟੇ ਦੋ ਲੱਖ ਰੁਪਏ
. . .  1 day ago
ਜੰਮੂ-ਕਸ਼ਮੀਰ 'ਚ ਅੱਤਵਾਦੀਆਂ ਵਲੋਂ ਪੁਲਿਸ 'ਤੇ ਹਮਲਾ, 2 ਕਰਮਚਾਰੀ ਜ਼ਖ਼ਮੀ
. . .  1 day ago
ਮਿਲਟਰੀ ਹਸਪਤਾਲ 'ਚ ਫੌਜ ਦੇ ਜਵਾਨਾਂ ਨੇ ਗੁੰਗੀ-ਬੋਲੀ ਔਰਤ ਨਾਲ ਕਈ ਸਾਲਾਂ ਤੱਕ ਜਬਰ ਜਨਾਹ
. . .  1 day ago
ਪੰਜਾਬ ਮੰਤਰੀ ਮੰਡਲ ਨੇ ਸਟੈਂਪ ਡਿਊਟੀ ਦਰਾਂ 'ਚ ਵਾਧੇ ਨੂੰ ਦਿੱਤੀ ਮਨਜ਼ੂਰੀ
. . .  1 day ago
ਜਸਵੰਤ ਸਿੰਘ ਦੇ ਬੇਟੇ ਮਾਨਵੇਂਦਰ ਸਿੰਘ ਨੇ ਫੜਿਆ ਕਾਂਗਰਸ ਦਾ 'ਹੱਥ'
. . .  1 day ago
ਆਂਧਰਾ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਛੇ ਲੋਕਾਂ ਦੀ ਮੌਤ, 15 ਜ਼ਖ਼ਮੀ
. . .  1 day ago
ਹੱਤਿਆ ਦੇ ਦੂਜੇ ਮਾਮਲੇ 'ਚ ਰਾਮਪਾਲ ਨੂੰ ਸੁਣਾਈ ਗਈ ਉਮਰ ਕੈਦ ਦੀ ਸਜ਼ਾ
. . .  about 1 hour ago
ਅਫ਼ਗਾਨਿਸਤਾਨ 'ਚ ਹੋਏ ਬੰਬ ਧਮਾਕੇ 'ਚ ਤਿੰਨ ਦੀ ਮੌਤ, 7 ਜ਼ਖ਼ਮੀ
. . .  1 day ago
ਸਬਰੀਮਾਲਾ ਮੰਦਰ 'ਚ ਔਰਤਾਂ ਦੇ ਦਾਖ਼ਲੇ ਦਾ ਵਿਰੋਧ ਕਰ ਰਹੇ ਲੋਕਾਂ ਨੂੰ ਪੁਲਿਸ ਨੇ ਹਿਰਾਸਤ 'ਚ ਲਿਆ
. . .  about 1 hour ago
ਅਣਪਛਾਤੇ ਵਿਅਕਤੀਆਂ ਵਲੋਂ ਵਿਅਕਤੀ ਦਾ ਕਤਲ
. . .  about 1 hour ago
ਬਿਹਾਰ : ਮੁਜ਼ੱਫਰਪੁਰ ਸ਼ੈਲਟਰ ਹੋਮ ਮਾਮਲੇ 'ਚ ਈ. ਡੀ. ਨੇ ਦਰਜ ਕੀਤਾ ਮਨੀ ਲਾਂਡਰਿੰਗ ਦਾ ਕੇਸ
. . .  12 minutes ago
ਕਾਰ ਅਤੇ ਟਰੱਕ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 10 ਲੋਕਾਂ ਦੀ ਮੌਤ
. . .  38 minutes ago
ਜਾਸੂਸੀ ਦੇ ਦੋਸ਼ਾਂ ਤਹਿਤ ਫੌਜ ਦਾ ਜਵਾਨ ਗ੍ਰਿਫ਼ਤਾਰ
. . .  47 minutes ago
ਡਾਲਰ ਦੇ ਮੁਕਾਬਲੇ ਹਲਕੇ ਵਾਧੇ ਨਾਲ ਖੁੱਲ੍ਹਿਆ ਰੁਪਿਆ
. . .  about 1 hour ago
ਮੁੱਠਭੇੜ 'ਚ 3 ਅੱਤਵਾਦੀ ਢੇਰ, ਇਕ ਪੁਲਿਸ ਜਵਾਨ ਸ਼ਹੀਦ
. . .  about 1 hour ago
ਸਬਰੀਮਾਲਾ ਮੰਦਰ ਦੇ ਅੱਜ ਖੁੱਲਣਗੇ ਦੁਆਰ, ਸੁਰੱਖਿਆ ਦੇ ਸਖਤ ਪ੍ਰਬੰਧ
. . .  1 day ago
ਬੱਚੀ ਜੈਨਬ ਦੇ ਜਬਰ ਜਨਾਹੀ ਤੇ ਹਤਿਆਰੇ ਨੂੰ ਲਾਹੌਰ 'ਚ ਦਿੱਤੀ ਗਈ ਫਾਂਸੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 3 ਸਾਉਣ ਸੰਮਤ 549
ਿਵਚਾਰ ਪ੍ਰਵਾਹ: ਸਾਡਾ ਭਵਿੱਖ ਕਿਸ ਤਰ੍ਹਾਂ ਦਾ ਹੋਵੇਗਾ, ਇਹ ਸਾਡਾ ਵਰਤਮਾਨ ਹੀ ਸਾਨੂੰ ਦੱਸਦਾ ਹੈ। -ਸਵਾਮੀ ਵਿਵੇਕਾਨੰਦ

ਪਹਿਲਾ ਸਫ਼ਾ

ਰਾਸ਼ਟਰਪਤੀ ਚੋਣਾਂ

ਦੇਸ਼ ਭਰ 'ਚ ਵਿਧਾਇਕਾਂ ਤੇ ਸੰਸਦ ਮੈਂਬਰਾਂ ਨੇ ਪਾਈਆਂ ਵੋਟਾਂ

* ਸਮੇਂ ਤੋਂ ਪਹਿਲਾਂ ਵੋਟ ਪਾਉਣ ਪਹੁੰਚੇ ਮੋਦੀ * 99 ਫੀਸਦੀ ਵੋਟਿੰਗ * ਨਤੀਜਾ 20 ਨੂੰ

ਉਪਮਾ ਡਾਗਾ ਪਾਰਥ
ਨਵੀਂ ਦਿੱਲੀ, 17 ਜੁਲਾਈ -ਭਾਰਤ ਦਾ 14ਵਾਂ ਰਾਸ਼ਟਰਪਤੀ ਚੁਣਨ ਲਈ ਦੇਸ਼ ਭਰ 'ਚ ਬਣਾਏ ਗਏ 32 ਬੂਥਾਂ 'ਤੇ 99 ਫ਼ੀਸਦੀ ਵੋਟਿੰਗ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਾਸ਼ਟਰਪਤੀ ਦੀ ਚੋਣ 'ਚ ਸਭ ਤੋਂ ਪਹਿਲਾਂ ਵੋਟ ਪਾਈ। ਰਾਸ਼ਟਰਪਤੀ ਚੋਣਾਂ ਲਈ ਬਣਾਏ ਗਏ ਰਿਟਰਨਿੰਗ ਅਫ਼ਸਰ ਤੇ ਲੋਕ ਸਭਾ ਦੇ ਸਕੱਤਰ ਅਨੂਪ ਮਿਸ਼ਰਾ ਨੇ ਉਕਤ ਜਾਣਕਾਰੀ ਦਿੰਦਿਆਂ ਦੱਸਿਆ ਕਿ ਅਰੁਣਚਾਲ ਪ੍ਰਦੇਸ਼, ਛੱਤੀਸਗੜ੍ਹ, ਆਸਾਮ, ਗੁਜਰਾਤ, ਬਿਹਾਰ, ਹਰਿਆਣਾ, ਹਿਮਾਚਲ ਪ੍ਰਦੇਸ਼, ਝਾਰਖੰਡ, ਨਾਗਾਲੈਂਡ, ਉਤਰਾਖੰਡ ਅਤੇ ਪੁਡੂਚੇਰੀ 'ਚ ਰਿਕਾਰਡ 100 ਫ਼ੀਸਦੀ ਵੋਟਿੰਗ ਹੋਈ, ਜਦਕਿ ਸੰਸਦ ਭਵਨ 'ਚ ਬਣਾਏ ਗਏ ਬੂਥ 'ਚ 99 ਫ਼ੀਸਦੀ ਵੋਟਿੰਗ ਹੋਈ। ਦਿੱਲੀ 'ਚ 714 ਸੰਸਦ ਮੈਂਬਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਤਪਾਸ ਪਾਲ, ਬੀਜੂ ਜਨਤਾ ਦਲ ਦੇ ਸੰਸਦ ਮੈਂਬਰ ਰਾਮ ਚੰਦਰ ਹੰਸਦਾਕ ਅਤੇ ਪੀ. ਐਮ. ਕੇ. ਦੇ ਅੰਬੂਮਨੀ ਰਾਮਾਦੋਸ ਨੇ ਵੋਟ ਨਹੀਂ ਪਾਈ। 54 ਸੰਸਦ ਮੈਂਬਰਾਂ ਨੇ ਸੂਬੇ ਦੀਆਂ ਰਾਜਧਾਨੀਆਂ 'ਚ ਵੋਟ ਪਾਉਣ ਦੀ ਇਜਾਜ਼ਤ ਮੰਗੀ ਸੀ, ਜਿਨ੍ਹਾਂ 'ਚ ਗੋਆ ਦੇ ਮੁੱਖ ਮੰਤਰੀ ਮਨੋਹਰ ਪਾਰੀਕਰ, ਯੂ. ਪੀ. ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ, ਯੂ. ਪੀ. ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਅਤੇ ਕੇਂਦਰੀ ਮੰਤਰੀ ਉਮਾ ਭਾਰਤੀ ਵੀ ਸ਼ਾਮਿਲ ਹਨ। ਭਾਜਪਾ ਪ੍ਰਧਾਨ ਅਮਿਤ ਸ਼ਾਹ, ਜੋ ਗੁਜਰਾਤ ਤੋਂ ਵਿਧਾਇਕ ਹਨ, ਨੇ ਨਵੀਂ ਦਿੱਲੀ 'ਚ ਆਪਣੀ ਵੋਟ ਪਾਉਣ ਦੀ ਇਜਾਜ਼ਤ ਮੰਗੀ ਸੀ। ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕੋਲਕਾਤਾ 'ਚ ਵੋਟ ਪਾਈ। ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਚੋਣ ਦੇ ਲਈ 776 ਚੁਣੇ ਗਏ ਸੰਸਦ ਮੈਂਬਰ ਅਤੇ 4120 ਵਿਧਾਇਕ ਵੋਟਾਂ ਪਾਉਣ ਦੇ ਯੋਗ ਸਨ। ਚੋਣ ਮੰਡਲ ਦੇ ਕੁੱਲ ਵੋਟਾਂ ਦੀ ਕੀਮਤ 10,98,903 ਹੈ। ਐਨ. ਡੀ. ਏ. ਉਮੀਦਵਾਰ ਰਾਮਨਾਥ ਕੋਵਿੰਦ ਨੂੰ 63 ਫ਼ੀਸਦੀ ਵੋਟਾਂ ਮਿਲਣ ਦੀ ਸੰਭਾਵਨਾ ਹੈ।
ਭਾਵੇਂ ਅੰਕੜੇ ਐਨ. ਡੀ. ਏ. ਦੇ ਉਮੀਦਵਾਰ ਰਾਮ ਨਾਥ ਕੋਵਿੰਦ ਦੀ ਜਿੱਤ ਦਾ ਸੰਦੇਸ਼ ਦੇ ਰਹੇ ਹਨ ਪਰ ਵਿਰੋਧੀ ਧਿਰ ਨੇ ਪੂਰੀ ਤਾਕਤ ਨਾਲ ਲੜਨ ਦੇ ਜਜ਼ਬੇ ਤਹਿਤ ਚੋਣਾਂ 'ਚ ਹਿੱਸਾ ਲਿਆ। ਹਾਲਾਂਕਿ ਵਿਰੋਧੀ ਧਿਰ ਦੀ ਇਕਜੁੱਟਤਾ 'ਚ ਪਹਿਲੀ ਤਰੇੜ ਬਿਹਾਰ ਦੇ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਐਨ. ਡੀ. ਏ. ਦੇ ਉਮੀਦਵਾਰ ਨੂੰ ਹਮਾਇਤ ਦੇਣ ਦਾ ਐਲਾਨ ਕਰਕੇ ਦਿੱਤੀ। ਅੱਜ ਹੋਈ ਵੋਟਿੰਗ 'ਚ ਵੀ ਵਿਰੋਧੀ ਧਿਰ ਦੇ ਕਈ ਭਾਈਵਾਲ, ਜਿਨ੍ਹਾਂ 'ਚ ਐਨ. ਸੀ. ਪੀ. ਅਤੇ ਨੈਸ਼ਨਲ ਕਾਨਫਰੰਸ ਵੀ ਸ਼ਾਮਿਲ ਹਨ, ਪਹਿਲਾਂ ਤੋਂ ਹੀ ਹਾਰ ਸਵੀਕਾਰ ਕੀਤੇ ਨਜ਼ਰ ਆ ਰਹੇ ਸਨ। ਜਿਥੇ ਸਰਕਾਰ ਵੱਲੋਂ ਵਾਰ-ਵਾਰ ਕੋਵਿੰਦ ਦੀ ਜਿੱਤ ਦੇ ਬਿਆਨ ਦਿੱਤੇ ਜਾ ਰਹੇ ਸਨ, ਉਥੇ ਵਿਰੋਧੀ ਧਿਰ ਨੂੰ ਝਟਕਾ ਉਸ ਵੇਲੇ ਵੀ ਲੱਗਾ, ਜਦ ਕੇਂਦਰ ਦੀ ਧੁਰ ਵਿਰੋਧੀ ਮੰਨੀ ਜਾਂਦੀ ਤ੍ਰਿਣਮੂਲ ਕਾਂਗਰਸ ਦੇ ਵੀ 6 ਵਿਧਾਇਕਾਂ ਨੇ ਕੋਵਿੰਦ ਦੀ ਹਮਾਇਤ ਦਾ ਐਲਾਨ ਕੀਤਾ। ਟੀ. ਐਮ. ਸੀ. ਵਿਧਾਇਕ, ਆਪਣੇ ਸੂਬਾਈ ਮੁਕਾਬਲੇਬਾਜ਼ ਸੀ. ਪੀ. ਆਈ. (ਐਮ) ਵੱਲੋਂ ਮੀਰਾ ਕੁਮਾਰ ਦੀ ਹਮਾਇਤ ਕਰਨ ਦੇ ਹੱਕ 'ਚ ਨਹੀਂ ਸਨ, ਜਿਸ 'ਤੇ ਮਮਤਾ ਬੈਨਰਜੀ ਨੇ ਮੁੜ ਅਪੀਲ ਕਰਦਿਆਂ 'ਅਨਿਆਂ ਦੇ ਖਿਲਾਫ਼ ਵੋਟ' ਪਾਉਣ ਨੂੰ ਕਿਹਾ। ਐਨ. ਡੀ. ਏ. ਦੇ ਉਮੀਦਵਾਰ ਦੀ ਜਿੱਤ ਲਈ ਸਭ ਤੋਂ ਵੱਡਾ ਆਧਾਰ ਬਣਨ ਵਾਲੇ ਉੱਤਰ ਪ੍ਰਦੇਸ਼ ਸੂਬੇ ਦੇ ਮੁੱਖ ਮੰਤਰੀ ਯੋਗੀ ਅਦਿੱਤਿਆਨਾਥ ਨੇ 'ਸੂਬੇ ਦੇ ਬੇਟੇ' ਰਾਮ ਨਾਥ ਕੋਵਿੰਦ ਦੇ ਰਾਸ਼ਟਰਪਤੀ ਬਣਨ ਨੂੰ ਮਾਣ ਵਾਲੀ ਗੱਲ ਕਰਾਰ ਦਿੱਤਾ।
ਪ੍ਰਧਾਨ ਮੰਤਰੀ ਤੋਂ ਇਲਾਵਾ ਰਾਸ਼ਟਰਪਤੀ ਚੋਣਾਂ ਦੌਰਾਨ ਡਾ: ਮਨਮੋਹਨ ਸਿੰਘ, ਮੁਲਾਇਮ ਸਿੰਘ ਯਾਦਵ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਰਾਹੁਲ ਗਾਂਧੀ, ਲਾਲ ਕ੍ਰਿਸ਼ਨ ਅਡਵਾਨੀ, ਅਰੁਣ ਜੇਤਲੀ, ਸੁਸ਼ਮਾ ਸਵਰਾਜ, ਫ਼ਾਰੂਕ ਅਬਦੁੱਲਾ, ਵੈਂਕਈਆ ਨਾਇਡੂ, ਮੁਰਲੀ ਮਨੋਹਰ ਜੋਸ਼ੀ, ਲੋਕ ਸਭਾ ਸਪੀਕਰ ਸੁਮਿਤਰਾ ਮਹਾਜਨ, ਮਮਤਾ ਬੈਨਰਜੀ, ਅਰਵਿੰਦ ਕੇਜਰੀਵਾਲ ਤੇ ਹੋਰ ਕਈ ਆਗੂਆਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ।
ਵੋਟ ਦੇਣ ਸਮੇਂ ਤੋਂ ਪਹਿਲਾਂ ਪਹੁੰਚੇ ਪ੍ਰਧਾਨ ਮੰਤਰੀ
ਰਾਸ਼ਟਰਪਤੀ ਚੋਣਾਂ ਲਈ ਵੋਟਿੰਗ ਦਾ ਤੈਅ ਸਮਾਂ ਸਵੇਰੇ 10 ਵਜੇ ਹੋਣ ਦੇ ਬਾਵਜੂਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸਮੇਂ ਤੋਂ 10 ਮਿੰਟ ਪਹਿਲਾਂ ਹੀ ਵੋਟ ਪਾਉਣ ਲਈ ਸੰਸਦ ਪਹੁੰਚ ਗਏ। ਉਥੇ ਮੌਜੂਦ ਅਧਿਕਾਰੀਆਂ ਨੂੰ ਹੈਰਾਨ ਹੁੰਦਿਆਂ ਵੇਖ ਮੋਦੀ ਨੇ ਮਾਹੌਲ ਨੂੰ ਹਲਕਾ ਬਣਾਉਂਦਿਆਂ ਕਿਹਾ ਕਿ ਉਹ ਸਕੂਲ 'ਚ ਵੀ ਸਮੇਂ ਤੋਂ ਪਹਿਲਾਂ ਪਹੁੰਚ ਜਾਂਦੇ ਸਨ।
ਕੁਝ ਥਾਵਾਂ 'ਤੇ ਹੋਈ ਕ੍ਰਾਸ-ਵੋਟਿੰਗ
ਤ੍ਰਿਪੁਰਾ ਤੋਂ ਕਾਂਗਰਸ ਦੇ ਇਕ ਅਤੇ ਟੀ. ਐਮ. ਸੀ. ਦੇ 6 ਵਿਧਾਇਕਾਂ ਨੇ ਪਾਰਟੀ ਲਾਈਨ ਤੋਂ ਹਟ ਕੇ ਰਾਮ ਨਾਥ ਕੋਵਿੰਦ ਦੇ ਲਈ ਵੋਟਿੰਗ ਕੀਤੀ। ਉੱਤਰ ਪ੍ਰਦੇਸ਼ ਸਮਾਜਵਾਦੀ ਪਾਰਟੀ ਦੇ ਵਿਧਾਇਕ ਸ਼ਿਵਪਾਲ ਯਾਦਵ ਨੇ ਵੀ ਕੋਵਿੰਦ ਨੂੰ ਹਮਾਇਤ ਕੀਤੀ। ਯਾਦਵ ਨੇ ਆਪਣੇ 15 ਹੋਰ ਵਿਧਾਇਕਾਂ ਵੱਲੋਂ ਐਨ. ਡੀ. ਏ. ਦੇ ਉਮੀਦਵਾਰ ਰਾਮ ਨਾਥ ਕੋਵਿੰਦ ਨੂੰ ਵੋਟ ਪਾਉਣ ਦਾ ਦਾਅਵਾ ਕੀਤਾ, ਜਦਕਿ ਸਮਾਜਵਾਦੀ ਪਾਰਟੀ ਦੇ ਅਖਿਲੇਸ਼ ਯਾਦਵ ਨੇ ਮੀਰਾ ਕੁਮਾਰ ਨੂੰ ਹਮਾਇਤ ਦੇਣ ਦਾ ਐਲਾਨ ਕੀਤਾ ਸੀ। ਝਾਰਖੰਡ ਦੇ 3 ਆਜ਼ਾਦ ਵਿਧਾਇਕਾਂ ਨੇ ਵੀ ਕੋਵਿੰਦ ਲਈ ਵੋਟਿੰਗ ਕੀਤੀ, ਜਦਕਿ ਗੁਜਰਾਤ ਦੇ ਭਾਜਪਾ ਦੇ ਬਾਗੀ ਵਿਧਾਇਕ ਨੇ ਮੀਰਾ ਕੁਮਾਰ ਨੂੰ ਵੋਟ ਪਾਈ। ਗੁਜਰਾਤ ਦੇ ਜੇ. ਡੀ. ਯੂ. ਦੇ ਵਿਧਾਇਕ ਨੇ ਵੋਟਿੰਗ 'ਚ ਹਿੱਸਾ ਨਹੀਂ ਲਿਆ।
ਹਰੇ ਅਤੇ ਗੁਲਾਬੀ ਰੰਗ ਦੇ ਬੈਲੇਟ ਪੇਪਰਾਂ ਦੀ ਹੋਈ ਵਰਤੋਂ
ਚੋਣ ਕਮਿਸ਼ਨ ਵੱਲੋਂ ਸੰਸਦ ਮੈਂਬਰਾਂ ਲਈ ਹਰੇ ਰੰਗ, ਜਦਕਿ ਵਿਧਾਇਕਾਂ ਲਈ ਗੁਲਾਬੀ ਰੰਗ ਦੇ ਬੈਲੇਟ ਪੇਪਰ ਦੀ ਵਿਵਸਥਾ ਕੀਤੀ ਗਈ ਸੀ। ਇਥੇ ਇਹ ਵੀ ਜ਼ਿਕਰਯੋਗ ਹੈ ਕਿ ਰਾਸ਼ਟਰਪਤੀ ਚੋਣਾਂ ਲਈ ਮੈਸੂਰ ਤੋਂ ਵਿਸ਼ੇਸ਼ ਤੌਰ 'ਤੇ ਡਿਜ਼ਾਈਨ ਕੀਤੇ ਗਏ ਪੈੱਨਾਂ ਦੀ ਵਰਤੋਂ ਕੀਤੀ ਗਈ। ਕਿਸੇ ਹੋਰ ਪੈੱਨ ਨਾਲ ਪਾਈ ਗਈ ਵੋਟ ਨੂੰ ਜਾਇਜ਼ ਨਹੀਂ ਮੰਨਿਆ ਜਾਵੇਗਾ।
20 ਨੂੰ ਆਉਣਗੇ ਚੋਣਾਂ ਦੇ ਨਤੀਜੇ
ਰਾਸ਼ਟਰਪਤੀ ਚੋਣਾਂ ਦੇ ਨਤੀਜੇ 20 ਜੁਲਾਈ ਨੂੰ ਐਲਾਨੇ ਜਾਣਗੇ। ਮੌਜੂਦਾ ਰਾਸ਼ਟਰਪਤੀ ਪ੍ਰਣਾਬ ਮੁਖਰਜੀ ਦਾ ਕਾਰਜਕਾਲ 24 ਜੁਲਾਈ ਨੂੰ ਖਤਮ ਹੋਵੇਗਾ।

ਪੰਜਾਬ 'ਚ ਕੈਪਟਨ ਤੇ ਬਾਦਲ ਸਮੇਤ 116 ਵਿਧਾਇਕਾਂ ਨੇ ਪਾਈ ਵੋਟ

ਚੰਡੀਗੜ੍ਹ, 17 ਜੁਲਾਈ (ਹਰਕਵਲਜੀਤ ਸਿੰਘ)-ਰਾਸ਼ਟਰਪਤੀ ਦੀ ਚੋਣ ਲਈ ਅੱਜ ਪੰਜਾਬ ਤੋਂ ਵਿਧਾਨ ਸਭਾ ਦੇ ਕੁੱਲ 117 ਵਿਧਾਇਕਾਂ 'ਚੋਂ 116 ਵਿਧਾਇਕਾਂ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ ਗਈ। ਵਿਰੋਧੀ ਧਿਰ ਦੇ ਆਗੂ ਸ. ਐਚ.ਐਸ. ਫੂਲਕਾ ਜੋ ਕਿ ਅੱਜ ਵਿਧਾਨ ਸਭਾ ਜ਼ਰੂਰ ਆਏ ਅਤੇ ਪਾਰਟੀ ਦਫ਼ਤਰ 'ਚ ਮੌਜੂਦ ਸਨ ਵੱਲੋਂ ਆਪਣੇ ਕੀਤੇ ਐਲਾਨ ਅਨੁਸਾਰ ਵੋਟ ਦੇ ਅਧਿਕਾਰ ਦੀ ਵਰਤੋਂ ਨਹੀਂ ਕੀਤੀ ਗਈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਆਪਣੀ ਪਾਰਟੀ ਦੇ ਵਿਧਾਇਕਾਂ ਨੂੰ ਸਵੇਰੇ ਨਾਸ਼ਤੇ 'ਤੇ ਸੱਦਿਆ ਸੀ। ਜਿਸ ਤੋਂ ਬਾਅਦ ਉਹ ਪਾਰਟੀ ਦੇ ਵਿਧਾਇਕਾਂ ਨਾਲ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਲਈ ਵਿਧਾਨ ਸਭਾ ਪੁੱਜੇ। ਜਦਕਿ ਸਾਬਕਾ ਮੁੱਖ ਮੰਤਰੀ ਸ. ਪ੍ਰਕਾਸ਼ ਸਿੰਘ ਬਾਦਲ ਤੇ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵੀ ਪਾਰਟੀ ਦੇ ਕੁਝ ਹੋਰ ਵਿਧਾਇਕਾਂ ਨਾਲ ਵੋਟ ਪਾਉਣ ਆਏ। ਸ. ਸੁਖਬੀਰ ਸਿੰਘ ਬਾਦਲ ਤੇ ਸ. ਬਿਕਰਮ ਸਿੰਘ ਮਜੀਠੀਆ ਜੋ ਸੂਚਨਾ ਅਨੁਸਾਰ ਮਗਰਲੇ ਹਫ਼ਤੇ ਵਿਦੇਸ਼ ਗਏ ਸਨ, ਵੋਟ ਪਾਉਣ ਦੇ ਲਈ ਵਿਸ਼ੇਸ਼ ਤੌਰ 'ਤੇ ਵਾਪਸ ਆਏ ਸਨ।
ਪੰਜਾਬ ਤੋਂ ਲੋਕ ਸਭਾ ਅਤੇ ਰਾਜ ਸਭਾ ਦੇ ਮੈਂਬਰਾਂ ਵੱਲੋਂ ਆਪਣੀ ਵੋਟ ਦੇ ਅਧਿਕਾਰ ਦੀ ਵਰਤੋਂ ਦਿੱਲੀ ਵਿਖੇ ਹੀ ਕੀਤੀ ਗਈ ਅਤੇ ਇਸ ਸਬੰਧੀ ਉਨ੍ਹਾਂ ਵੱਲੋਂ ਵਿਧਾਨ ਸਭਾ ਸਕੱਤਰੇਤ ਨੂੰ ਲਿਖਤੀ ਤੌਰ 'ਤੇ ਸੂਚਿਤ ਵੀ ਕਰ ਦਿੱਤਾ ਗਿਆ ਸੀ। ਵਿਧਾਨ ਸਭਾ ਸਕੱਤਰੇਤ ਅਨੁਸਾਰ 2 ਵਿਧਾਇਕਾਂ ਸਾਬਕਾ ਖਜ਼ਾਨਾ ਮੰਤਰੀ ਤੇ ਅਕਾਲੀ ਨੇਤਾ ਸ. ਪਰਮਿੰਦਰ ਸਿੰਘ ਢੀਂਡਸਾ ਤੇ ਲੋਕ ਇਨਸਾਫ਼ ਪਾਰਟੀ ਦੇ ਸ. ਸਿਮਰਜੀਤ ਸਿੰਘ ਬੈਂਸ ਦੀਆਂ ਵੋਟਾਂ ਰੱਦ ਵੀ ਹੋ ਸਕਦੀਆਂ ਹਨ। ਪਰਮਿੰਦਰ ਸਿੰਘ ਢੀਂਡਸਾ ਨੇ ਬਾਅਦ 'ਚ ਪੱਤਰਕਾਰਾਂ ਕੋਲ ਮੰਨਿਆ ਕਿ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲੱਗਿਆਂ ਉਨ੍ਹਾਂ ਦਾ ਪੈੱਨ ਡਿਗ ਗਿਆ, ਜਿਸ ਕਾਰਨ ਦੂਜੇ ਉਮੀਦਵਾਰ ਵਾਲੇ ਪਾਸੇ ਵੀ ਕੁਝ ਨਿਸ਼ਾਨ ਲੱਗ ਗਿਆ ਅਤੇ ਉਨ੍ਹਾਂ ਵੱਲੋਂ ਇਸ ਗੱਲ ਲਈ ਮੰਗ ਵੀ ਕੀਤੀ ਗਈ ਕਿ ਮੇਰਾ ਬੈਲਟ ਪੇਪਰ ਖਰਾਬ ਹੋ ਜਾਣ ਕਾਰਨ ਮੈਨੂੰ ਨਵਾਂ ਬੈਲਟ ਪੇਪਰ ਜਾਰੀ ਕਰ ਦਿੱਤਾ ਜਾਵੇ, ਪ੍ਰੰਤੂ ਚੋਣ ਲਈ ਰਿਟਰਨਿੰਗ ਅਧਿਕਾਰੀ ਨੇ ਅਜਿਹਾ ਕਰਨ ਤੋਂ ਇਨਕਾਰ ਕਰ ਦਿੱਤਾ ਅਤੇ ਸਪੱਸ਼ਟ ਕੀਤਾ ਕਿ ਕਿਸੇ ਵੀ ਮੈਂਬਰ ਨੂੰ ਦੂਸਰਾ ਬੈਲਟ ਪੇਪਰ ਜਾਰੀ ਕਰਨ ਦੀ ਵਿਵਸਥਾ ਨਹੀਂ ਹੈ। ਸੂਚਨਾ ਅਨੁਸਾਰ ਰਿਟਰਨਿੰਗ ਅਧਿਕਾਰੀ ਵੱਲੋਂ ਪਰਿਮੰਦਰ ਸਿੰਘ ਢੀਂਡਸਾ ਦੀ ਉਕਤ ਮੰਗ ਸਬੰਧੀ ਚੋਣ ਕਮਿਸ਼ਨ ਨੂੰ ਲਿਖਤੀ ਰਿਪੋਰਟ ਦੇ ਦਿੱਤੀ ਗਈ ਹੈ। ਇਸੇ ਤਰ੍ਹਾਂ ਲੋਕ ਇਨਸਾਫ਼ ਪਾਰਟੀ ਦੇ ਸ. ਸਿਮਰਜੀਤ ਸਿੰਘ ਬੈਂਸ ਵੱਲੋਂ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਮੌਕੇ ਵੋਟ 'ਤੇ ਨਿਸ਼ਾਨ ਲਗਾਉਣ ਤੋਂ ਬਾਅਦ ਹਾਜ਼ਰ ਕੁਝ ਲੋਕਾਂ ਨੂੰ ਆਪਣਾ ਬੈਲਟ ਪੇਪਰ ਦਿਖਾਉਣ ਦੀ ਕੋਸ਼ਿਸ਼ ਕੀਤੀ ਗਈ, ਜੋ ਕਿ ਚੋਣ ਕਮਿਸ਼ਨ ਦੇ ਨਿਯਮਾਂ ਅਨੁਸਾਰ ਇਤਰਾਜ਼ਯੋਗ ਕਾਰਵਾਈ ਹੈ। ਸੂਚਨਾ ਅਨੁਸਾਰ ਚੋਣ ਲਈ ਰਿਟਰਨਿੰਗ ਅਧਿਕਾਰੀ ਵੱਲੋਂ ਇਸ ਸਬੰਧੀ ਵੀ ਚੋਣ ਕਮਿਸ਼ਨ ਨੂੰ ਆਪਣੀ ਰਿਪੋਰਟ ਦਿੱਤੀ ਗਈ ਹੈ। ਸ. ਸਿਮਰਜੀਤ ਸਿੰਘ ਬੈਂਸ ਨੇ ਬਾਅਦ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਇਸ ਗੱਲ ਦਾ ਸਖ਼ਤ ਖੰਡਨ ਕੀਤਾ ਕਿ ਉਨ੍ਹਾਂ ਵੱਲੋਂ ਆਪਣਾ ਬੈਲਟ ਪੇਪਰ ਕਿਸੇ ਨੂੰ ਦਿਖਾਇਆ ਗਿਆ। ਅੱਜ ਵੋਟਾਂ ਪਾਉਣ ਲਈ ਪਾਰਟੀਆਂ ਦੇ ਬਹੁਤੇ ਵਿਧਾਇਕ ਇਕੱਠੇ ਆਏ ਤੇ ਉਨ੍ਹਾਂ ਵੱਲੋਂ ਵੋਟਾਂ ਪਾਉਣ ਦੇ ਅਧਿਕਾਰ ਦੀ ਸਵੇਰੇ ਹੀ ਵਰਤੋਂ ਕਰ ਲਈ ਗਈ ਅਤੇ ਇੱਕ ਵਜੇ ਤੱਕ 116 ਵਿਧਾਇਕ ਵੋਟਾਂ ਪਾ ਚੁੱਕੇ ਸਨ, ਜਦੋਂਕਿ ਵੋਟਾਂ ਪਾਉਣ ਲਈ 5 ਵਜੇ ਤੱਕ ਦਾ ਸਮਾਂ ਸੀ। ਆਖਰੀ ਵੋਟ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਵੱਲੋਂ ਪਾਈ ਗਈ।

ਪਾਕਿ ਗੋਲਾਬਾਰੀ 'ਚ ਜਵਾਨ ਸ਼ਹੀਦ, ਬੱਚੀ ਦੀ ਮੌਤ

ਪੁਣਛ ਤੇ ਰਾਜੌਰੀ ਜ਼ਿਲ੍ਹਿਆਂ 'ਚ ਭਾਰਤੀ ਚੌਕੀਆਂ ਨੂੰ ਬਣਾਇਆ ਨਿਸ਼ਾਨਾ

ਸ੍ਰੀਨਗਰ, 17 ਜੁਲਾਈ (ਮਨਜੀਤ ਸਿੰਘ)-ਜੰਮੂ ਕਸ਼ਮੀਰ ਦੇ ਰਾਜੌਰੀ ਅਤੇ ਪੁਣਛ ਸੈਕਟਰ 'ਚ ਪਾਕਿ ਫੌਜ ਦੀ ਗੋਲੀਬਾਰੀ 'ਚ ਇਕ ਬੱਚੀ ਸਮੇਤ ਫ਼ੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ, ਜਦਕਿ ਇਕ ਔਰਤ ਗੰਭੀਰ ਜ਼ਖ਼ਮੀ ਹੋ ਗਈ। ਸਿਵਲ ਪ੍ਰਸ਼ਾਸਨ ਦੇ ਨਿਰਦੇਸ਼ 'ਤੇ 16 ਸਕੂਲਾਂ ਨੂੰ ਭਾਰੀ ਗੋਲੀਬਾਰੀ ਕਾਰਨ ਬੰਦ ਕਰ ਦਿੱਤਾ ਗਿਆ। ਰੱਖਿਆ ਬੁਲਾਰੇ ਕਰਨਲ ਮਨੀਸ਼ ਮਹਿਤਾ ਅਨੁਸਾਰ ਸੋਮਵਾਰ ਸਵੇਰੇ 7.30 ਵਜੇ ਰਾਜੌਰੀ ਦੇ ਤਾਰਕੁੰਡੀ ਸੈਕਟਰ 'ਚ ਪਾਕਿ ਸੈਨਾ ਦੀ ਭਾਰੀ ਗੋਲੀਬਾਰੀ 'ਚ ਭਾਰਤੀ ਸੈਨਾ ਦਾ ਇਕ ਬਹਾਦਰ ਜਵਾਨ ਨਾਇਕ ਮੁੱਦਿਸਰ ਅਹਿਮਦ ਉਸ ਵੇਲੇ ਸ਼ਹੀਦ ਹੋ ਗਿਆ ਜਦ ਉਸ ਦੀ ਚੌਂਕੀ 'ਤੇ ਮੋਰਟਾਰ ਸ਼ੈੱਲ ਡਿੱਗ ਗਿਆ। ਉਸ ਨੂੰ ਜ਼ਖ਼ਮੀ ਹਾਲਤ 'ਚ ਫੌਜੀ ਹਸਪਤਾਲ ਪਹੁੰਚਿਆ ਗਿਆ, ਜਿਥੇ ਉਸ ਨੇ ਦਮ ਤੋੜ ਦਿੱਤਾ। ਉਕਤ ਜਵਾਨ ਦੱਖਣੀ ਕਸ਼ਮੀਰ ਦੇ ਤਰਾਲ ਦੇ ਡਚੂ ਪਿੰਡ ਦਾ ਰਹਿਣ ਵਾਲਾ ਸੀ। ਇਸ ਦੌਰਾਨ ਪਾਕਿ ਸੈਨਾ ਦੀ ਭਾਰੀ ਗੋਲੀਬਾਰੀ ਜਿਹੜੀ ਰੁਕ-ਰੁਕ ਕੇ ਜਾਰੀ ਰਹੀ। ਪੁਣਛ ਦੇ ਬਾਲਾਕੋਟ ਸੈਕਟਰ ਦੇ ਧਰੋਟੀ ਪਿੰਡ ਵਿਖੇ 5 ਸਾਲ ਦੀ ਬੱਚੀ ਸਈਦਾ ਕਫੀਲ ਦੀ ਮੋਰਟਾਰ ਗੋਲਾ ਲੱਗਣ ਕਾਰਨ ਮੌਤ ਹੋ ਗਈ। ਰਾਜੌਰੀ ਦੇ ਮੰਜਾਕੋਰਟ ਸੈਕਟਰ 'ਚ ਸ਼ਾਹ ਬੇਗਮ ਨਾਂਅ ਦੀ ਔਰਤ ਦੇ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ। ਜਿਸ ਨੂੰ ਰਾਜੌਰੀ ਦੇ ਹਸਪਤਾਲ 'ਚ ਦਾਖ਼ਲ ਕਰਵਾ ਦਿੱਤਾ ਗਿਆ ਹੈ। ਸਰਹੱਦੀ ਇਲਾਕੇ 'ਚ ਗੋਲੀਬਾਰੀ ਕਾਰਨ ਕਈ ਪਸ਼ੂ ਜ਼ਖ਼ਮੀ ਤੇ ਮਾਰੇ ਗਏ। ਸਰਕਾਰੀ ਬੁਲਾਰੇ ਅਨੁਸਾਰ ਪਾਕਿ ਸੈਨਾ ਨੇ ਰਾਜੌਰੀ ਅਤੇ ਪੁਣਛ ਸੈਕਟਰਾਂ 'ਚ ਸੋਮਵਾਰ 7 ਵਜੇ ਭਾਰਤੀ ਫੌਜੀ ਚੌਂਕੀਆਂ ਨੂੰ ਨਿਸ਼ਾਨਾ ਬਣਾਉਣ ਦੇ ਨਾਲ 82 ਐਮ.ਐਮ. ਅਤੇ 120 ਮੋਰਟਾਰ ਗੋਲਿਆਂ ਨਾਲ ਸ਼ਹਿਰੀ ਇਲਾਕਿਆਂ ਨੂੰ ਵੀ ਨਿਸ਼ਾਨਾ ਬਣਾਉਂਦੇ ਹੋਏ ਭਾਰੀ ਗੋਲੀਬਾਰੀ ਕੀਤੀ। ਇਸ ਗੋਲੀਬਾਰੀ ਨਾਲ ਸਰਹੱਦੀ ਇਲਾਕੇ ਦੇ ਰਹਿਣ ਵਾਲੇ ਲੋਕਾਂ 'ਚ ਖੌਫ ਪਾਇਆ ਜਾ ਰਿਹਾ ਹੈ। ਕਈ ਲੋਕਾਂ ਨੇ ਘਰ-ਬਾਰ ਛੱਡ ਕੇ ਸੁਰੱਖਿਅਤ ਸਥਾਨਾਂ ਵਲ ਹਿਜ਼ਰਤ ਸ਼ੁਰੂ ਕਰ ਦਿੱਤੀ ਹੈ। ਭਾਰਤੀ ਫ਼ੌਜ ਨੇ ਵੀ ਪਾਕਿ ਗੋਲੀਬਾਰੀ ਦਾ ਮੂੰਹ ਤੋੜ ਜਵਾਬ ਦਿੱਤਾ। ਜ਼ਿਲ੍ਹਾ ਮੈਜਿਸਟ੍ਰੇਟ ਸ਼ਾਇਦ ਇਕਬਾਲ ਦੇ ਨਿਰਦੇਸ਼ 'ਤੇ ਰਾਜੌਰੀ ਜ਼ਿਲ੍ਹੇ ਦੇ 16 ਸਕੂਲਾਂ ਨੂੰ ਬੰਦ ਕਰਕੇ ਲੋਕਾਂ ਨੂੰ ਘਰਾਂ ਦੇ ਅੰਦਰ ਰਹਿਣ ਦੀ ਸਲਾਹ ਦਿੱਤੀ। ਮੰਜਾਕੋਟ ਵਿਖੇ ਸਥਾਪਤ ਸਹਾਇਤਾ ਕੈਂਪ ਵਿਖੇ 2 ਐਂਬੂਲੈਂਸਾਂ ਤਾਇਨਾਤ ਕੀਤੀਆਂ ਗਈਆਂ ਹਨ। ਚੱਲਦੇ ਜੁਲਾਈ ਮਹੀਨੇ ਦੌਰਾਨ ਪਾਕਿ ਸੈਨਾ ਦੀ ਗੋਲੀਬਾਰੀ ਦੀ ਉਲੰਘਣਾ 'ਚ 7 ਨਾਗਰਿਕਾਂ ਸਮੇਤ 4 ਫ਼ੌਜੀ ਜਵਾਨ ਸ਼ਹੀਦ ਹੋ ਚੁੱਕੇ ਹਨ।
ਉੜੀ ਸੈਕਟਰ 'ਚ ਜਵਾਨ ਜ਼ਖ਼ਮੀ
ਉੱਤਰੀ ਕਸ਼ਮੀਰ ਦੇ ਜ਼ਿਲ੍ਹੇ ਬਾਰਾਮੁਲਾ ਦੇ ਉੜੀ ਸੈਕਟਰ 'ਚ ਪਾਕਿ ਫ਼ੌਜ ਦੀ ਗੋਲੀਬਾਰੀ ਦੀ ਉਲੰਘਣਾ 'ਚ ਇਕ ਜਵਾਨ ਜ਼ਖ਼ਮੀ ਹੋ ਗਿਆ। ਫ਼ੌਜੀ ਸੂਤਰਾਂ ਅਨੁਸਾਰ ਉੜੀ ਦੇ ਕੰਮਲਾਕੋਟ 'ਚ ਇਕ ਜਵਾਨ ਜ਼ਖ਼ਮੀ ਹੋ ਗਿਆ। ਭਾਰਤੀ ਸੈਨਾ ਨੇ ਵੀ ਇਸ ਦਾ ਢੁਕਵਾਂ ਜਵਾਬ ਦਿੱਤਾ।
ਸੈਨਾ ਦੇ ਕਾਫ਼ਲੇ 'ਤੇ ਹਮਲਾ
ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਵਿਜਬੇਹਾੜਾ ਇਲਾਕੇ 'ਚ ਅੱਤਵਾਦੀਆਂ ਨੇ ਸੈਨਾ ਦੇ ਇਕ ਕਾਫ਼ਲੇ 'ਤੇ ਹਮਲਾ ਕਰ ਦਿੱਤਾ। ਸੈਨਾ ਦੇ ਇਕ ਅਧਿਕਾਰੀ ਨੇ ਦੱਸਿਆ ਜਦੋਂ ਸੁਰੱਖਿਆ ਬਲਾਂ ਨੇ ਜਵਾਬੀ ਗੋਲੀਬਾਰੀ ਕੀਤੀ ਤਾਂ ਇਕ ਵਿਅਕਤੀ ਦੇ ਪੱਟ 'ਚ ਗੋਲੀ ਲੱਗੀ, ਜਿਸ ਦੀ ਪਛਾਣ ਹਾਜੀ ਅਬਦੁੱਲਾ (60) ਵਜੋਂ ਹੋਈ ਹੈ। ਉਸ ਨੂੰ ਇਕ ਸਥਾਨਕ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਸੁਰੱਖਿਆ ਬਲਾਂ ਨੇ ਅੱਤਵਾਦੀਆਂ ਦੀ ਭਾਲ ਲਈ ਸਾਰੇ ਇਲਾਕੇ ਨੂੰ ਖਾਲੀ ਕਰਵਾ ਲਿਆ ਹੈ।

ਅਨੰਤਨਾਗ 'ਚ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਸਣੇ 3 ਅੱਤਵਾਦੀ ਹਲਾਕ

ਸ੍ਰੀਨਗਰ, 17 ਜੁਲਾਈ (ਏਜੰਸੀ)-ਜੰਮੂ-ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ 'ਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਲਸ਼ਕਰ ਕਮਾਂਡਰ ਜ਼ਿਬਰਾਨ ਸਮੇਤ 3 ਅੱਤਵਾਦੀ ਹਲਾਕ ਹੋ ਗਏ। ਅਨੰਤਨਾਗ ਦੇ ਵਾਨੀਹਮਾ ਪਿੰਡ 'ਚ ਰਾਤ ਕਰੀਬ 8 ਵਜੇ ਇਹ ਮੁਕਾਬਲਾ ਸ਼ੁਰੂ ਹੋਇਆ। ਮਾਰੇ ਗਏ ਦੋ ਹੋਰ ਅੱਤਵਾਦੀਆਂ ਦਾ ਸਬੰਧ ਵੀ ਅੱਤਵਾਦੀ ਸੰਗਠਨ ਲਸ਼ਕਰ-ਏ-ਤਾਇਬਾ ਨਾਲ ਹੋਣ ਦਾ ਸ਼ੱਕ ਜਤਾਇਆ ਜਾ ਰਿਹਾ ਹੈ। ਸੈਨਾ ਦੇ ਜਵਾਨਾਂ ਨੂੰ ਅਨੰਤਨਾਗ 'ਚ ਦੋ ਜਾਂ ਤਿੰਨ ਅੱਤਵਾਦੀਆਂ ਦੀ ਮੌਜੂਦਗੀ ਬਾਰੇ ਪਤਾ ਲੱਗਾ ਸੀ। ਇਸ ਸੂਚਨਾ ਦੇ ਬਾਅਦ ਸੈਨਾ ਦੀ 19 ਰਾਸ਼ਟਰੀ ਰਾਈਫ਼ਲ, ਜੰਮੂ-ਕਸ਼ਮੀਰ ਪੁਲਿਸ ਦੇ ਜਵਾਨਾਂ ਅਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਦੇ ਜਵਾਨਾਂ ਵੱਲੋਂ ਇਲਾਕੇ ਦੀ ਘੇਰਾਬੰਦੀ ਕੀਤੀ ਗਏ ਅਤੇ ਸਾਂਝੇ ਤੌਰ 'ਤੇ ਕੀਤੇ ਗਏ ਮੁਕਾਬਲੇ 'ਚ 3 ਅੱਤਵਾਦੀ ਮਾਰੇ ਗਏ। ਮਾਰੇ ਗਏ ਦੋ ਹੋਰਨਾਂ ਅੱਤਵਾਦੀਆਂ ਦੀ ਪਛਾਣ ਸ਼ੌਕਤ ਲੋਹਾਰ ਅਤੇ ਮੁਦਾਸਿਰ ਹਜਾਮ ਦੇ ਰੂਪ 'ਚ ਹੋਈ ਹੈ। ਮਾਰੇ ਗਏ ਅੱਤਵਾਦੀਆਂ ਕੋਲੋ ਇਕ ਏ. ਕੇ. 47, ਇਕ ਐਸ. ਐਲ. ਆਰ. ਅਤੇ ਇਕ ਪਿਸਤੌਲ ਬਰਾਮਦ ਕੀਤਾ ਗਿਆ ਹੈ।

ਜਵਾਬੀ ਕਾਰਵਾਈ ਦਾ ਹੱਕ ਰੱਖਦੇ ਹਾਂ-ਭਾਰਤ

ਨਵੀਂ ਦਿੱਲੀ, 17 ਜੁਲਾਈ (ਪੀ. ਟੀ. ਆਈ.)-ਭਾਰਤ ਦੇ ਚੋਟੀ ਦੇ ਫ਼ੌਜੀ ਅਧਿਕਾਰੀਆਂ ਨੇ ਇਕ ਸਖਤ ਸੰਦੇਸ਼ ਵਿਚ ਅੱਜ ਪਾਕਿਸਤਾਨ ਨੂੰ ਦੱਸਿਆ ਕਿ ਜੰਮੂ ਤੇ ਕਸ਼ਮੀਰ ਵਿਚ ਕੰਟਰੋਲ ਰੇਖਾ ਦੇ ਨਾਲ-ਨਾਲ ਜੰਗਬੰਦੀ ਉਲੰਘਣਾ ਦੀ ਕਿਸੇ ਵੀ ਕਾਰਵਾਈ ਦਾ ਜਵਾਬ ਦੇਣ ਦਾ ਭਾਰਤ ਹੱਕ ਰਾਖਵਾਂ ਰੱਖਦਾ ਹੈ। ਟੈਲੀਫੋਨ 'ਤੇ ਗੱਲਬਾਤ ਦੌਰਾਨ ਸੈਨਿਕ ਕਾਰਵਾਈਆਂ ਬਾਰੇ ਡਾਇਰੈਕਟਰ ਜਨਰਲ (ਡੀ. ਜੀ. ਐਮ. ਓ.) ਲੈਫਟੀਨੈਂਟ ਜਨਰਲ ਏ. ਕੇ. ਭੱਟ ਨੇ ਆਪਣੇ ਪਾਕਿਸਤਾਨੀ ਹਮਰੁਤਬਾ ਨੂੰ ਇਹ ਵੀ ਦੱਸਿਆ ਕਿ ਭਾਰਤੀ ਫ਼ੌਜ ਕੰਟਰੋਲ ਰੇਖਾ 'ਤੇ ਸ਼ਾਂਤੀ ਬਣਾਈ ਰੱਖਣ ਬਾਰੇ ਸੁਹਿਰਦ ਹੈ। ਡੀ. ਜੀ. ਐਮ. ਓ. ਨੇ ਸਪੱਸ਼ਟ ਕੀਤਾ ਕਿ ਭਾਰਤੀ ਫ਼ੌਜ ਕੰਟਰੋਲ ਰੇਖਾ 'ਤੇ ਜੰਗਬੰਦੀ ਦੀ ਕਿਸੇ ਵੀ ਉਲੰਘਣਾ ਖਿਲਾਫ਼ ਜਵਾਬੀ ਕਾਰਵਾਈ ਦਾ ਅਧਿਕਾਰ ਰੱਖਦੀ ਹੈ ਪਰ ਕੰਟਰੋਲ ਰੇਖਾ ਦੇ ਨਾਲ-ਨਾਲ ਅਮਨ ਤੇ ਸ਼ਾਂਤੀ ਬਣਾਈ ਰੱਖਣ ਦੇ ਆਪਣੇ ਯਤਨਾਂ ਪ੍ਰਤੀ ਸੁਹਿਰਦ ਹੈ। ਬਸ਼ਰਤੇ ਕਿ ਦੂਸਰੀ ਧਿਰ ਵੀ ਇਸ ਤਰ੍ਹਾਂ ਦਾ ਇਰਾਦਾ ਰੱਖਦੀ ਹੋਵੇ। ਪਾਕਿਸਤਾਨੀ ਫ਼ੌਜ ਵੱਲੋਂ ਪੁਣਛ ਤੇ ਰਾਜੌਰੀ ਜ਼ਿਲ੍ਹਿਆਂ ਵਿਚ ਕੰਟਰੋਲ ਰੇਖਾ ਦੇ ਨਾਲ-ਨਾਲ ਮੋਰਟਾਰ ਗੋਲੇ ਦਾਗਣ ਜਿਸ ਵਿਚ ਇਕ ਭਾਰਤੀ ਜਵਾਨ ਸ਼ਹੀਦ ਹੋ ਗਿਆ ਅਤੇ ਇਕ 9 ਸਾਲਾਂ ਦੀ ਲੜਕੀ ਮਾਰੀ ਗਈ ਪਿੱਛੋਂ ਟੈਲੀਫੋਨ 'ਤੇ ਤਿੰਨ ਘੰਟੇ ਪਿੱਛੋਂ ਗੱਲਬਾਤ ਹੋਈ। ਫ਼ੌਜ ਦੇ ਬੁਲਾਰੇ ਲੈਫ. ਕਰਨਲ ਅਮਨ ਅਨੰਦ ਨੇ ਦੱਸਿਆ ਕਿ ਗੱਲਬਾਤ ਪਾਕਿਸਤਾਨੀ ਕਮਾਂਡਰ ਮੇਜਰ ਜਨਰਲ ਸਾਹਿਰ ਸ਼ਮਸ਼ਾਦ ਮਿਰਜ਼ਾ ਨੇ ਸ਼ੁਰੂ ਕੀਤੀ, ਜਿਨ੍ਹਾਂ ਪਿਛਲੇ ਹਫਤੇ ਭਾਰਤ ਦੇ ਕੇਰਨ ਸੈਕਟਰ ਸਾਹਮਣੇ ਮਕਬੂਜ਼ਾ ਕਸ਼ਮੀਰ ਵਿਚ ਅਠਮੁਕਾਮ ਸੈਕਟਰ ਵਿਚ ਪਾਕਿਸਤਾਨੀ ਫ਼ੌਜ ਨੂੰ ਨਿਸ਼ਾਨਾ ਬਣਾਏ ਜਾਣ ਅਤੇ ਚਾਰ ਸੈਨਿਕਾਂ ਤੇ ਇਕ ਆਮ ਨਾਗਰਿਕ ਦੇ ਮਾਰੇ ਜਾਣ ਦੇ ਮੁੱਦੇ ਉਠਾਏ। ਦੋਵਾਂ ਸੈਨਿਕ ਕਮਾਂਡਰਾਂ ਵਿਚਕਾਰ ਹਾਟਲਾਈਨ 'ਤੇ 10 ਮਿੰਟ ਗੱਲਬਾਤ ਪਾਕਿਸਤਾਨੀ ਫ਼ੌਜ ਵਲੋਂ ਜੰਗਬੰਦੀ ਦੀ ਉਲੰਘਣਾ ਦੀਆਂ ਘਟਨਾਵਾਂ ਅਤੇ ਜੰਮੂ ਤੇ ਕਸ਼ਮੀਰ ਵਿਚ ਹਿੰਸਾ ਵਿਚ ਆਈ ਤੇਜ਼ੀ ਦਰਮਿਆਨ ਹੋਈ। ਉਨ੍ਹਾਂ ਕਿਹਾ ਕਿ ਭਾਰਤੀ ਡੀ. ਜੀ. ਐਮ. ਓ. ਨੇ ਜਵਾਬ ਦਿੰਦਿਆਂ ਕਿਹਾ ਕਿ ਜੰਗਬੰਦੀ ਦੀਆਂ ਸਾਰੀਆਂ ਉਲੰਘਣਾਵਾਂ ਪਾਕਿਸਤਾਨੀ ਫ਼ੌਜ ਨੇ ਕੀਤੀਆਂ ਅਤੇ ਭਾਰਤੀ ਫ਼ੌਜ ਨੇ ਉਨ੍ਹਾਂ ਦਾ ਕੇਵਲ ਢੁਕਵਾਂ ਜਵਾਬ ਦਿੱਤਾ ਹੈ। ਬੁਲਾਰੇ ਨੇ ਦੱਸਿਆ ਕਿ ਭੱਟ ਨੇ ਇਹ ਗੱਲ ਵੀ ਜ਼ੋਰ-ਸ਼ੋਰ ਨਾਲ ਉਠਾਈ ਕਿ ਕੰਟਰੋਲ ਰੇਖਾ ਦੇ ਨਾਲ ਘੁਸਪੈਠ ਦਾ ਰੁਝਾਨ ਪਾਕਿਸਤਾਨੀ ਅਗਲੀਆਂ ਚੌਕੀਆਂ ਦੀ ਸਰਗਰਮ ਸਹਾਇਤਾ ਨਾਲ ਜਾਰੀ ਹੈ, ਜਿਸ ਦਾ ਸ਼ਾਂਤੀ ਅਤੇ ਅੰਦਰੂਨੀ ਸੁਰੱਖਿਆ 'ਤੇ ਅਸਰ ਪੈਂਦਾ ਹੈ। ਫ਼ੌਜ ਮੁਤਾਬਕ ਜੂਨ ਮਹੀਨੇ ਜੰਗਬੰਦੀ ਉਲੰਘਣਾ ਦੀਆਂ 23 ਘਟਨਾਵਾਂ ਵਾਪਰੀਆਂ, ਇਕ ਬੈਟ (ਬਾਰਡਰ ਐਕਸ਼ਨ ਟੀਮ) ਦਾ ਹਮਲਾ ਹੋਇਆ ਅਤੇ ਪਾਕਿਸਤਾਨ ਵਲੋਂ ਘੁਸਪੈਠ ਦੇ ਦੋ ਯਤਨ ਕੀਤੇ ਗਏ।
ਬੀ. ਐਸ. ਐਫ. ਤੇ ਪਕਿਸਤਾਨ ਰੇਂਜਰਾਂ ਵਿਚਕਾਰ ਵੀ ਅੰਤਰਰਾਸ਼ਟਰੀ ਸਰੱਹਦ ਕੋਲ ਸਾਂਬਾ ਸੈਕਟਰ ਵਿਖੇ ਅੱਜ ਇਕ ਫਲੈਗ ਮੀਟਿੰਗ ਹੋਈ ਤੇ ਦੋਵੋਂ ਧਿਰਾਂ ਨੇ ਸ਼ਾਂਤੀ ਬਣਾਈ ਰੱਖਣ ਲਈ ਪ੍ਰਤੀਬੱਧਤਾ ਦਾ ਪ੍ਰਗਟਾਵਾ ਕੀਤਾ ਤੇ ਬਿਨਾ ਉਕਸਾਏ ਗੋਲੀਬਾਰੀ ਦੀਆਂ ਘਟਨਾਵਾਂ ਤੇ ਕਈ ਮੁੱਦਿਆਂ 'ਤੇ ਚਰਚਾ ਹੋਈ।

ਵੈਂਕਈਆ ਨਾਇਡੂ ਉੱਪ-ਰਾਸ਼ਟਰਪਤੀ ਲਈ ਐਨ. ਡੀ. ਏ. ਦੇ ਉਮੀਦਵਾਰ

ਨਵੀਂ ਦਿੱਲੀ, 17 ਜੁਲਾਈ (ਏਜੰਸੀ)- ਸੱਤਾਧਾਰੀ ਰਾਸ਼ਟਰੀ ਲੋਕਤੰਤਰਿਕ ਗਠਜੋੜ (ਐਨ.ਡੀ.ਏ.) ਵੱਲੋਂ ਉੱਪ-ਰਾਸ਼ਟਰਪਤੀ ਅਹੁਦੇ ਦੇ ਉਮੀਦਵਾਰ ਵਜੋਂ ਕੇਂਦਰੀ ਸੂਚਨਾ ਪ੍ਰਸਾਰਨ ਤੇ ਸ਼ਹਿਰੀ ਵਿਕਾਸ ਮੰਤਰੀ ਐਮ. ਵੈਂਕਈਆ ਨਾਇਡੂ ਦੇ ਨਾਂਅ ਨੂੰ ਅੰਤਿਮ ਰੂਪ ਦਿੱਤਾ ਗਿਆ ਹੈ। 68 ਸਾਲਾ ਵੈਂਕਈਆ ਨਾਇਡੂ ਦੀ ਉਮੀਦਵਾਰੀ ਦਾ ਐਲਾਨ ਸੋਮਵਾਰ ਸ਼ਾਮ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਹੋਈ ਭਾਜਪਾ ਸੰਸਦੀ ਬੋਰਡ ਦੀ ਬੈਠਕ ਦੌਰਾਨ ਕੀਤਾ ਗਿਆ। ਬੈਠਕ ਤੋਂ ਬਾਅਦ ਭਾਜਪਾ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਕਿ ਆਂਧਰਾ ਪ੍ਰਦੇਸ਼ ਤੋਂ ਉੱਘੇ ਭਾਜਪਾ ਆਗੂ ਤੇ ਕੇਂਦਰੀ ਮੰਤਰੀ ਵੈਂਕਈਆ ਨਾਇਡੂ ਦੇ ਨਾਂਅ 'ਤੇ ਪੂਰਾ ਐਨ.ਡੀ.ਏ. ਇਕਮੱਤ ਹੈ ਤੇ ਉਹ ਮੰਗਲਵਾਰ ਸਵੇਰੇ 11 ਵਜੇ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨਗੇ। ਉੱਪ-ਰਾਸ਼ਟਰਪਤੀ ਅਹੁਦੇ ਲਈ ਨਾਇਡੂ ਦਾ ਮੁਕਾਬਲਾ ਵਿਰੋਧੀ ਧਿਰ ਦੇ ਉਮੀਦਵਾਰ ਗੋਪਾਲਕ੍ਰਿਸ਼ਨ ਗਾਂਧੀ ਨਾਲ ਹੋਵੇਗਾ। ਬੈਠਕ 'ਚ ਜਾਣ ਤੋਂ ਪਹਿਲਾਂ ਨਾਇਡੂ ਨੇ ਕਿਹਾ ਸੀ ਕਿ ਪਾਰਟੀ ਜੋ ਵੀ ਫ਼ੈਸਲਾ ਕਰੇਗੀ ਉਹ ਉਨ੍ਹਾਂ ਨੂੰ ਮਨਜੂਰ ਹੋਵੇਗਾ। ਉੱਪ-ਰਾਸ਼ਟਰਪਤੀ ਲਈ ਵੋਟਾਂ 5 ਅਗਸਤ ਨੂੰ ਪੈਣਗੀਆਂ।
ਨਾਇਡੂ ਵੱਲੋਂ ਅਸਤੀਫ਼ਾ
ਐਨ ਡੀ ਏ ਵਲੋਂ ਉਪ ਰਾਸ਼ਟਰਪਤੀ ਦੇ ਅਹੁਦੇ ਲਈ ਉਮੀਦਵਾਰ ਬਣਾਏ ਜਾਣ ਦੇ ਬਾਅਦ ਕੇਂਦਰੀ ਮੰਤਰੀ ਵੈਂਕਈਆ ਨਾਇਡੂ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਸੂਤਰਾਂ ਨੇ ਕਿਹਾ ਕਿ ਨਾਇਡੂ ਨੇ ਆਪਣਾ ਅਸਤੀਫਾ ਦੇ ਦਿੱਤਾ ਹੈ।

ਮੁੱਖ ਮੰਤਰੀ ਵੱਲੋਂ ਟਰੱਕ ਯੂਨੀਅਨਾਂ ਭੰਗ ਕਰਨ ਦਾ ਫ਼ੈਸਲਾ ਵਾਪਸ ਲੈਣ ਤੋਂ ਇਨਕਾਰ

ਟਰੱਕ ਆਪ੍ਰੇਟਰਾਂ ਦੇ ਹਿਤਾਂ ਨੂੰ ਸੁਰੱਖਿਅਤ ਕਰਨ ਲਈ ਸਾਰੇ ਕਦਮ ਚੁੱਕਣ ਦਾ ਭਰੋਸਾ

ਚੰਡੀਗੜ੍ਹ, 17 ਜੁਲਾਈ (ਅਜੀਤ ਬਿਊਰੋ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ 'ਚ ਟਰੱਕ ਯੂਨੀਅਨਾਂ 'ਤੇ ਪਾਬੰਦੀ ਲਾਉਣ ਦੇ ਸੂਬਾ ਸਰਕਾਰ ਦੇ ਫ਼ੈਸਲੇ ਨੂੰ ਵਾਪਸ ਲੈਣ ਤੋਂ ਇਨਕਾਰ ਕੀਤਾ ਹੈ ਪਰ ਇਸ ਦੇ ਨਾਲ ਉਨ੍ਹਾਂ ਨੇ ਇਸ ਮੁੱਦੇ ਬਾਰੇ ਅੰਤਿਮ ਨੋਟੀਫਿਕੇਸ਼ਨ ਜਾਰੀ ਕਰਨ ਤੋਂ ਪਹਿਲਾਂ ਸਾਰੀਆਂ ਸਬੰਧਿਤ ਧਿਰਾਂ ਦੇ ਵਿਚਾਰ ਸੁਣੇ ਜਾਣ ਲਈ ਭਰੋਸਾ ਦਿਵਾਇਆ ਹੈ। ਵੱਖ-ਵੱਖ ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਦੇ ਇਕ ਵਫ਼ਦ ਨੂੰ ਮੁੱਖ ਮੰਤਰੀ ਨੇ ਦੱਸਿਆ ਕਿ ਟਰੱਕਾਂ ਵਾਲਿਆਂ ਦੇ ਹਿੱਤਾਂ ਨੂੰ ਸੁਰੱਖਿਅਤ ਕੀਤਾ ਜਾਵੇਗਾ ਅਤੇ ਭਾੜਾ ਅਤੇ ਹੋਰ ਦਰਾਂ ਨਿਰਧਾਰਤ ਕੀਤੇ ਜਾਣ ਤੋਂ ਪਹਿਲਾਂ ਯੂਨੀਅਨਾਂ ਦੇ ਵਿਚਾਰ ਲਏ ਜਾਣਗੇ। ਹੋਰਨਾਂ ਸੂਬਿਆਂ ਦੇ ਵੱਡੇ ਟਰੱਕ ਆਪਰੇਟਰਾਂ ਵੱਲੋਂ ਇਸ ਵਪਾਰ 'ਤੇ ਨਿਯੰਤਰਣ ਕਰ ਲੈਣ ਦੇ ਤੌਖਲੇ ਨੂੰ ਘਟਾਉਂਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਸਨਅਤ ਵਿਭਾਗ ਵੱਲੋਂ ਤਿਆਰ ਕੀਤੀ ਜਾ ਰਹੀ ਨਵੀਂ ਸਨਅਤੀ ਨੀਤੀ ਦੇ ਖਰੜੇ 'ਚ ਟਰੱਕ ਆਪਰੇਟਰਾਂ ਦੇ ਹਿੱਤਾਂ ਦੀ ਰਾਖੀ ਲਈ ਸਾਰੇ ਸੰਭਾਵੀ ਪ੍ਰਬੰਧ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਨਵੀਂ ਨੀਤੀ ਟਰੱਕ ਆਪਰੇਟਰਾਂ ਅਤੇ ਹੋਰਨਾਂ ਧਿਰਾਂ ਦੇ ਸ਼ੰਕਿਆਂ ਦਾ ਨਿਵਾਰਣ ਕਰੇਗੀ। ਮੁੱਖ ਮੰਤਰੀ ਨੇ ਕਿਹਾ ਕਿ ਨੀਤੀ 'ਚ ਤਬਦੀਲੀ ਆਉਣ ਦੇ ਨਤੀਜੇ ਵਜੋਂ ਇਹ ਯਕੀਨੀ ਬਣਾਇਆ ਜਾਵੇਗਾ ਕਿ ਛੋਟੇ ਟਰੱਕ ਮਾਲਕਾਂ ਨੂੰ ਮਾਲੀ ਰੂਪ ਵਿਚ ਕੋਈ ਵੀ ਨੁਕਸਾਨ ਨਾ ਹੋਵੇ। ਉਨ੍ਹਾਂ ਨੇ ਟਰੱਕ ਯੂਨੀਅਨਾਂ 'ਤੇ ਪਾਬੰਦੀ ਦੇ ਫ਼ੈਸਲੇ ਨੂੰ ਵਾਪਸ ਲੈਣ ਦੀ ਮੰਗ ਨੂੰ ਮੁੱਢੋਂ ਰੱਦ ਕਰ ਦਿੱਤਾ, ਕਿਉਂਕਿ ਇਨ੍ਹਾਂ ਯੂਨੀਅਨਾਂ ਕਾਰਨ ਉਦਯੋਗ ਪੰਜਾਬ 'ਚ ਆਉਣੋਂ ਡਰਦੇ ਹਨ। ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਸੂਬੇ ਦੇ ਸਨਅਤੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਮੁੱਖ ਮੰਤਰੀ ਨੇ ਕਿਹਾ ਕਿ ਟਰੱਕ ਆਪਰੇਟਰਾਂ ਦੀਆਂ ਸਾਰੀਆਂ ਸ਼ਿਕਾਇਤਾਂ ਦਾ ਨਿਵਾਰਣ ਐਸ.ਡੀ.ਐਮ. ਵੱਲੋਂ ਕੀਤਾ ਜਾਵੇਗਾ ਪਰ ਟਰੱਕ ਯੂਨੀਅਨਾਂ ਖ਼ਤਮ ਕਰਨ ਦੇ ਫ਼ੈਸਲੇ ਨੂੰ ਵਾਪਸ ਨਹੀਂ ਲਿਆ ਜਾਵੇਗਾ, ਕਿਉਂਕਿ ਇਹ ਫ਼ੈਸਲਾ ਅਨੇਕਾਂ ਅਦਾਲਤੀ ਫ਼ੈਸਲਿਆਂ ਦੀ ਲਾਈਨ 'ਤੇ ਲਿਆ ਗਿਆ ਹੈ। ਰਾਸ਼ਟਰਪਤੀ ਚੋਣਾਂ ਲਈ ਵੋਟ ਪਾਉਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਯੂਨੀਅਨਾਂ 'ਤੇ ਪਾਬੰਦੀ ਲਾਉਣ ਦਾ ਫ਼ੈਸਲਾ ਬਹੁਤ ਸੋਚ-ਸਮਝ ਕੇ ਲਿਆ ਹੈ। ਜਿਸ ਦਾ ਮਕਸਦ ਉਦਯੋਗ, ਖੁਰਾਕੀ ਅਨਾਜ ਦੀ ਢੋਆ-ਢੁਆਈ ਅਤੇ ਪੰਜਾਬ ਦੇ ਅਰਥਚਾਰੇ ਨੂੰ ਮਜ਼ਬੂਤ ਬਣਾਉਣਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੇ ਇਹ ਫ਼ੈਸਲਾ ਕਿਸੇ ਮਨਮਰਜ਼ੀ ਨਾਲ ਨਹੀਂ ਲਿਆ, ਸਗੋਂ ਇਹ ਹਾਈਕੋਰਟ ਦੇ ਤਿੰਨ ਫ਼ੈਸਲਿਆਂ 'ਤੇ ਅਧਾਰਤ ਹੈ। ਜਿਸ ਵਿਚ ਸੂਬਾ ਸਰਕਾਰ ਨੂੰ ਸਮਾਜ ਦੇ ਭਲੇ ਦੇ ਸੰਦਰਭ 'ਚ ਟਰੱਕ ਯੂਨੀਅਨਾਂ ਦੀ ਅਜ਼ਾਰੇਦਾਰੀ ਤੋੜਣ ਲਈ ਢੁਕਵੇਂ ਕਦਮ ਚੁੱਕਣ ਲਈ ਆਖਿਆ ਗਿਆ ਹੈ।
ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੋਵੇਗਾ ਫ਼ੈਸਲਾ-ਸੰਧੂ
ਜਲੰਧਰ, (ਜਸਪਾਲ ਸਿੰਘ)-ਮੀਟਿੰਗ ਬਾਰੇ ਜਾਣਕਾਰੀ ਦਿੰਦਿਆਂ ਹੈਪੀ ਸੰਧੂ ਨੇ ਦੱਸਿਆ ਕਿ ਬੇਸ਼ੱਕ ਮੁੱਖ ਮੰਤਰੀ ਨੇ ਟਰਾਂਸਪੋਰਟਰਾਂ ਦੇ ਹਿੱਤਾਂ ਦੀ ਰਾਖੀ ਦਾ ਭਰੋਸਾ ਦਿਵਾਇਆ ਹੈ ਪਰ ਫਿਰ ਵੀ ਯੂਨੀਅਨ ਲੀਡਰਸ਼ਿਪ ਇਸ ਸਬੰਧੀ ਕੋਈ ਵੀ ਫ਼ੈਸਲਾ ਕੋਰ ਕਮੇਟੀ ਦੀ ਮੀਟਿੰਗ ਤੋਂ ਬਾਅਦ ਹੀ ਲਵੇਗੀ। ਉਨ੍ਹਾਂ ਦੱਸਿਆ ਕਿ ਯੂਨੀਅਨ ਨੇ ਕੋਰ ਕਮੇਟੀ ਦੀ ਮੀਟਿੰਗ 26 ਜੁਲਾਈ ਨੂੰ ਦੋਰਾਹਾ 'ਚ ਸੱਦ ਲਈ ਹੈ। ਦੱਸਣਯੋਗ ਹੈ ਕਿ ਟਰੱਕ ਆਪ੍ਰੇਟਰਾਂ ਦੀ ਮੁੱਖ ਮੰਤਰੀ ਨਾਲ ਮੀਟਿੰਗ ਕਰਵਾਉਣ 'ਚ ਮਾਰਕਫੈੱਡ ਦੇ ਚੇਅਰਮੈਨ ਸ. ਅਮਰਜੀਤ ਸਿੰਘ ਸਮਰਾ ਵੱਲੋਂ ਅਹਿਮ ਭੂਮਿਕਾ ਨਿਭਾਈ ਗਈ, ਜਦਕਿ ਇਸ ਮੌਕੇ ਮੁਹਾਲੀ ਦੇ ਵਿਧਾਇਕ ਬਲਬੀਰ ਸਿੰਘ ਸਿੱਧੂ ਤੇ ਰਾਮਪੁਰਾ ਫੂਲਾ ਦੇ ਵਿਧਾਇਕ ਗੁਰਪ੍ਰੀਤ ਸਿੰਘ ਕਾਂਗੜ ਵੀ ਮੌਜੂਦ ਸਨ।

ਔਰਬਿਟ ਬੱਸ ਕਾਂਡ 'ਚ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਬਰੀ

ਅਦਾਲਤੀ ਕਾਰਵਾਈ ਦੌਰਾਨ ਮੁੱਖ ਮੁਦਈ ਹੀ ਮੁੱਕਰ ਗਏ ਸਨ ਬਿਆਨਾਂ ਤੋਂ

ਮੋਗਾ, 17 ਜੁਲਾਈ (ਗੁਰਤੇਜ ਸਿੰਘ)-ਚੱਲਦੀ ਬੱਸ 'ਚੋਂ ਮਾਂ-ਬੇਟੀ ਨੂੰ ਹੇਠਾਂ ਸੁੱਟਣ ਦੇ ਮਾਮਲੇ 'ਚ ਉਸ ਸਮੇਂ ਦੀ ਮੌਜੂਦਾ ਅਕਾਲੀ ਸਰਕਾਰ ਦੇ ਗਲੇ ਦੀ ਹੱਡੀ ਬਣੇ ਬਹੁ-ਚਰਚਿਤ ਮੋਗਾ ਔਰਬਿਟ ਬੱਸ ਕਾਂਡ 'ਚ ਸ਼ਾਮਿਲ ਡਰਾਈਵਰ, ਕੰਡਕਟਰ ਸਮੇਤ ਸਾਰੇ ਦੋਸ਼ੀ ਸਬੂਤਾਂ ਦੀ ਘਾਟ ਦੇ ...

ਪੂਰੀ ਖ਼ਬਰ »

25 ਫ਼ੀਸਦੀ ਫ਼ਸਲ ਚੁੱਕੀ ਤਾਂ ਬਾਕੀ ਕਿਸਾਨ ਕਿੱਥੇ ਜਾਣਗੇ-ਹਾਈਕੋਰਟ

ਚੰਡੀਗੜ੍ਹ, 17 ਜੁਲਾਈ (ਸੁਰਜੀਤ ਸਿੰਘ ਸੱਤੀ)-ਪੰਜਾਬ ਤੇ ਹਰਿਆਣਾ 'ਚ ਮੱਕੀ ਤੇ ਸੂਰਜਮੁਖੀ ਦੀ ਖ਼ਰੀਦ ਲਈ ਮੰਡੀਆਂ 'ਚ ਆਈ ਫ਼ਸਲ 'ਚੋਂ ਸਿਰਫ਼ 25 ਫ਼ੀਸਦੀ ਦੀ ਸਰਕਾਰੀ ਖ਼ਰੀਦ ਦੀ ਨੀਤੀ 'ਤੇ ਸਖ਼ਤ ਝਾੜ ਪਾਉਂਦਿਆਂ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਜਸਟਿਸ ਐਸ.ਐਸ. ਸਾਰੋਂ ਤੇ ਜਸਟਿਸ ...

ਪੂਰੀ ਖ਼ਬਰ »

ਮਾਮੂਲੀ ਤਕਰਾਰ ਨੇ ਧਾਰਿਆ ਖ਼ੂਨੀ ਰੂਪ-2 ਦੀ ਮੌਤ

ਗੁਰੂਹਰਸਹਾਏ, ਪੰਜੇ ਕੇ ਉਤਾੜ, 17 ਜੁਲਾਈ (ਹਰਚਰਨ ਸਿੰਘ ਸੰਧੂ, ਪ੍ਰਿਥਵੀ ਰਾਜ ਕੰਬੋਜ, ਪੱਪੂ ਸੰਧਾ)-ਨੌਜਵਾਨਾਂ ਦੀ ਆਪਸੀ ਹੋਈ ਤਕਰਾਰ ਤੋਂ ਬਾਅਦ ਚੱਲੀ ਗੋਲੀ ਨਾਲ ਦੋ ਨੌਜਵਾਨਾਂ ਦੀ ਮੌਤ ਹੋ ਜਾਣ 'ਤੇ ਸਰਹੱਦੀ ਪਿੰਡ ਪਾਲੇ ਚੱਕ ਵਿਖੇ ਮਾਤਮ ਛਾ ਗਿਆ। ਜਾਣਕਾਰੀ ...

ਪੂਰੀ ਖ਼ਬਰ »

ਹੁਸ਼ਿਆਰਪੁਰ ਜੇਲ੍ਹ 'ਚ ਗੈਂਗਸਟਰਾਂ ਤੇ ਪ੍ਰਸ਼ਾਸਨ 'ਚ ਜ਼ਬਰਦਸਤ ਝੜਪ

ਹੁਸ਼ਿਆਰਪੁਰ, 17 ਜੁਲਾਈ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕੇਂਦਰੀ ਜੇਲ੍ਹ ਹੁਸ਼ਿਆਰਪੁਰ 'ਚ ਕੈਦ ਇਕ ਗੈਂਗਸਟਰ ਨੂੰ ਛੁਡਾਉਣ ਅਤੇ ਫ਼ਰਾਰ ਹੋਣ ਦੀ ਨੀਅਤ ਨਾਲ ਸੁਰੱਖਿਆ ਵਾਰਡ ਦੀ ਕੰਧ ਟੱਪਣ ਵਾਲੇ 10 ਕੈਦੀਆਂ ਨੂੰ ਜੇਲ੍ਹ ਪ੍ਰਸ਼ਾਸਨ ਵੱਲੋਂ ਲੰਮੀ ਜੱਦੋ-ਜਹਿਦ ਉਪਰੰਤ ...

ਪੂਰੀ ਖ਼ਬਰ »

ਪੰਜਾਬ 'ਚ ਹੋਟਲਾਂ, ਰੈਸਟੋਰੈਂਟਾਂ ਤੇ ਕਲੱਬਾਂ ਨੂੰ ਸ਼ਰਾਬ ਪਰੋਸਣ ਦੇ ਅਧਿਕਾਰ ਲਈ ਨੋਟੀਫ਼ਿਕੇਸ਼ਨ ਜਾਰੀ

ਚੰਡੀਗੜ੍ਹ, 17 ਜੁਲਾਈ (ਬਿਊਰੋ ਚੀਫ਼)-ਰਾਜਪਾਲ ਪੰਜਾਬ ਵੱਲੋਂ ਵਿਧਾਨ ਸਭਾ 'ਚ ਪਾਸ ਕੀਤੇ ਗਏ ਬਿੱਲ ਜਿਸ ਅਨੁਸਾਰ ਆਬਕਾਰੀ ਐਕਟ 'ਚ ਸ਼ਰਾਬ ਵੇਚਣ ਤੋਂ ਸ਼ਰਾਬ ਪਰੋਸਣ ਨੂੰ ਵੱਖਰਾ ਕਰ ਦਿੱਤਾ ਗਿਆ ਹੈ ਅਤੇ ਰਾਜ ਸਰਕਾਰ ਵੱਲੋਂ ਇਸ ਤਰਮੀਮ ਨਾਲ ਹੋਟਲਾਂ, ਰੈਸਟੋਰੈਂਟਾਂ ਅਤੇ ...

ਪੂਰੀ ਖ਼ਬਰ »

ਬੱਸ 'ਚੋਂ ਉਤਾਰ ਕੇ ਸਿੱਖ ਨੌਜਵਾਨ ਦੀ ਕੁੱਟਮਾਰ ਕਰਨ ਦੇ ਮਾਮਲੇ 'ਚ 3 ਗ੍ਰਿਫ਼ਤਾਰ

ਕੁਰੂਕਸ਼ੇਤਰ/ਅੰਬਾਲਾ, 17 ਜੁਲਾਈ (ਜਸਬੀਰ ਸਿੰਘ ਦੁੱਗਲ, ਭੂਪਿੰਦਰ ਸਿੰਘ)- ਜ਼ਿਲ੍ਹਾ ਅੰਬਾਲਾ ਦੇ ਕਸਬਾ ਮੁਲਾਨਾ 'ਚ ਸਿੱਖ ਨੌਜਵਾਨ ਨੂੰ ਬੱਸ 'ਚੋਂ ਉਤਾਰ ਕੇ ਉਸ ਨਾਲ ਕੁੱਟਮਾਰ ਕਰਨ ਵਾਲੇ 3 ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਜਾਣਕਾਰੀ ਅਨੁਸਾਰ ਮੁੱਖ ਦੋਸ਼ੀ ਦੀ ...

ਪੂਰੀ ਖ਼ਬਰ »

ਰਾਸ਼ਟਰਪਤੀ ਚੋਣਾਂ ਦੇ ਨਾਲ ਸੰਸਦ ਦੇ ਮੌਨਸੂਨ ਇਜਲਾਸ ਦਾ ਆਗਾਜ਼

ਵਿਨੋਦ ਖੰਨਾ ਅਤੇ ਅਨਿਲ ਮਾਧਵ ਦਵੇ ਨੂੰ ਸ਼ਰਧਾਂਜਲੀਆਂ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ)-ਅੱਜ ਮੌਨਸੂਨ ਇਜਲਾਸ ਦੀ ਸ਼ੁਰੂਆਤ ਰਾਸ਼ਟਰਪਤੀ ਦੇ ਅਹੁਦੇ ਲਈ ਚੋਣਾਂ ਦੇ ਨਾਲ ਹੋਈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਜਲਾਸ ਤੋਂ ਪਹਿਲਾਂ ਇਸ ਦੇ ਸੁਚਾਰੂ ਢੰਗ ਨਾਲ ਚੱਲਣ ਦੀ ਕਾਮਨਾ ਕਰਦਿਆਂ ਜੀ. ਐਸ. ਟੀ. ਲਾਗੂ ਕਰਨ ਲਈ ...

ਪੂਰੀ ਖ਼ਬਰ »

ਜੀਨ ਤਬਦੀਲੀ ਵਾਲੀ ਸਰ੍ਹੋਂ ਬਾਰੇ ਅਜੇ ਕੋਈ ਨੀਤੀ ਫ਼ੈਸਲਾ ਨਹੀਂ ਲਿਆ-ਸਰਕਾਰ

ਨਵੀਂ ਦਿੱਲੀ, 17 ਜੁਲਾਈ (ਉਪਮਾ ਡਾਗਾ ਪਾਰਥ )-ਕੇਂਦਰ ਨੇ ਅੱਜ ਸੁਪਰੀਮ ਕੋਰਟ ਨੂੰ ਦੱਸਿਆ ਕਿ ਉਸ ਨੇ ਅਜੇ ਤੱਕ ਜੀਨ ਤਬਦੀਲੀ (ਜੀ. ਐਮ.) ਵਾਲੀ ਸਰੋਂ ਨੂੰ ਵਪਾਰਕ ਤੌਰ 'ਤੇ ਜਾਰੀ ਕਰਨ ਬਾਰੇ ਕੋਈ ਨੀਤੀ ਫ਼ੈਸਲਾ ਨਹੀਂ ਲਿਆ। ਚੀਫ ਜਸਟਿਸ ਜੇ. ਐਸ. ਖੇਹਰ ਅਤੇ ਜਸਟਿਸ ਡੀ. ਵਾਈ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX