ਤਾਜਾ ਖ਼ਬਰਾਂ


ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਰਮਨ ਸਿੰਘ ਨੂੰ ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  7 minutes ago
ਗੁਰੂਗ੍ਰਾਮ, 24 ਜੁਲਾਈ- ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਨੇਤਾ ਰਮਨ ਸਿੰਘ ਨੂੰ ਬੀਤੀ ਰਾਤ ਹਰਿਆਣਾ ਦੇ ਗੁਰੂਗ੍ਰਾਮ 'ਚ ਪੈਂਦੇ ਇੱਕ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ। ਸੀਨੇ 'ਚ ਦਰਦ ਦੀ ਸ਼ਿਕਾਇਤ ਨੂੰ ਦੇ ਚੱਲਦਿਆਂ ਉਨ੍ਹਾਂ ਨੂੰ ਹਸਪਤਾਲ...
ਕੈਨੇਡਾ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 69 ਲੋਕ ਜ਼ਖ਼ਮੀ
. . .  16 minutes ago
ਓਟਾਵਾ, 24 ਜੁਲਾਈ- ਕੈਨੇਡਾ ਦੇ ਸੇਂਟ ਯੂਸਟਚੇ 'ਚ ਤਿੰਨ ਵਾਹਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 69 ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ 'ਚ ਵਧੇਰੇ ਸਕੂਲੀ ਬੱਚੇ ਸ਼ਾਮਲ ਹਨ। ਕੈਨੇਡਾ ਦੀ ਇੱਕ ਮੀਡੀਆ ਰਿਪੋਰਟ ਮੁਤਾਬਕ ਦੋ ਸਕੂਲੀ ਬੱਸਾਂ ਅੱਗੇ ਜਾ ਰਿਹਾ...
ਪ੍ਰੋਜਾਇਡਿੰਗ ਅਫ਼ਸਰ ਦੇ ਨਾ ਪਹੁੰਚਣ ਕਾਰਨ ਪਿੰਡ ਕੁੰਸਾ 'ਚ ਸਹਿਕਾਰੀ ਸਭਾ ਦੀ ਚੋਣ ਹੋਈ ਮੁਲਤਵੀ
. . .  44 minutes ago
ਬੱਧਨੀ ਕਲਾਂ, 24 ਜੁਲਾਈ (ਸੰਜੀਵ ਕੋਛੜ)- ਮੋਗਾ ਜ਼ਿਲ੍ਹੇ ਦੇ ਪਿੰਡ ਕੁੰਸਾ ਵਿਖੇ ਅੱਜ ਸਹਿਕਾਰੀ ਸਭਾ ਦੀ ਚੋਣ ਰੱਖੀ ਗਈ ਸੀ, ਜਿਸ 'ਚ ਪ੍ਰੋਜਾਇੰਡਿਗ ਅਫ਼ਸਰ ਸੁਰਿੰਦਰ ਸਿੰਘ ਦੀ ਡਿਊਟੀ ਲੱਗਾਈ ਗਈ ਸੀ ਪਰ ਉਹ ਮੌਕੇ 'ਤੇ ਨਹੀਂ ਪਹੁੰਚੇ। ਵੋਟਾਂ ਪੈਣ ਦਾ ਕੰਮ ਸਵੇਰੇ 8 ਵਜੇ...
ਮੌਸਮ ਵਿਭਾਗ ਵੱਲੋਂ ਮੁੰਬਈ 'ਚ ਭਾਰੀ ਬਰਸਾਤ ਦਾ ਅਲਰਟ
. . .  about 1 hour ago
ਮੁੰਬਈ, 24 ਜੁਲਾਈ - ਮੌਸਮ ਵਿਭਾਗ ਵੱਲੋਂ ਮੁੰਬਈ 'ਚ ਅੱਜ ਭਾਰੀ ਬਰਸਾਤ ਦਾ ਅਲਰਟ ਜਾਰੀ ਕੀਤਾ ਗਿਆ...
ਤਿੰਨ ਕਾਰਾਂ ਦੀ ਟੱਕਰ 'ਚ 8 ਜ਼ਖਮੀ
. . .  about 1 hour ago
ਮੁੰਬਈ, 24 ਜੁਲਾਈ - ਮੁੰਬਈ ਵਿਖੇ ਭਾਰੀ ਬਰਸਾਤ ਦੇ ਚੱਲਦਿਆਂ ਤਿੰਨ ਕਾਰਾਂ ਆਪਸ 'ਚ ਟਕਰਾ ਗਈਆਂ। ਹਾਦਸੇ 'ਚ 8 ਲੋਕ ਜ਼ਖਮੀ ਹੋਏ...
ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ
. . .  1 minute ago
ਤਿਰੂਵਨੰਤਪੁਰਮ, 24 ਜੁਲਾਈ - ਮੌਸਮ ਵਿਭਾਗ ਨੇ ਕੇਰਲ ਦੇ ਕਈ ਜ਼ਿਲ੍ਹਿਆਂ 'ਚ ਯੈਲੋ ਅਲਰਟ ਜਾਰੀ ਕੀਤਾ...
ਬੱਚੇ ਚੋਰੀ ਦੇ ਦੋਸ਼ 'ਚ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ
. . .  about 2 hours ago
ਕੋਲਕਾਤਾ, 24 ਜੁਲਾਈ - ਪੱਛਮੀ ਬੰਗਾਲ ਦੇ ਜਲਪਾਈਗੁੜੀ ਵਿਖੇ ਲੋਕਾਂ ਨੇ ਬੱਚੇ ਚੋਰੀ ਕਰਨ ਦੇ ਦੋਸ਼ 'ਚ ਇੱਕ ਕਿੰਨਰ ਦੀ ਕੁੱਟ ਕੁੱਟ ਕੇ ਹੱਤਿਆ ਕਰ...
ਹਾਈਵੋਲਟੇਜ ਤਾਰਾਂ ਦੀ ਲਪੇਟ 'ਚ ਆਇਆ ਟਰਾਲਾ, ਡਰਾਈਵਰ ਦੀ ਮੌਤ
. . .  about 2 hours ago
ਜਲੰਧਰ, 24ਜੁਲਾਈ - ਜਲੰਧਰ ਦੇ ਮਿੱਠਾਪੁਰ ਵਿਖੇ 18 ਟਾਇਰੀ ਟਰਾਲਾ ਹਾਈ ਵੋਲਟੇਜ ਤਾਰਾ ਦੀ ਚਪੇਟ ਵਿਚ ਆ ਗਿਆ ਜਿਸ ਕਾਰਨ ਟਰਾਲੇ ਨੂੰ ਅੱਗ ਲੱਗਣ ਕਾਰਨ ਵਿਚ ਬੈਠੇ ਡਰਾਈਵਰ ਦੀ ਮੌਤ...
ਸ੍ਰੀ ਹਰਿਮੰਦਰ ਸਾਹਿਬ ਨੇੜੇ ਬਣੇ ਅਣਅਧਿਕਾਰਤ ਹੋਟਲਾਂ ਖ਼ਿਲਾਫ਼ ਕਾਰਵਾਈ ਦਾ ਹੋਟਲਾਂ ਵਾਲਿਆਂ ਵੱਲੋਂ ਵਿਰੋਧ
. . .  about 2 hours ago
ਅੰਮ੍ਰਿਤਸਰ, 24 ਜੁਲਾਈ (ਹਰਮਿੰਦਰ ਸਿੰਘ) - ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਡਬਲ ਬੈਂਚ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਦੀ ਟੀਮ ਨੇ ਸਥਾਨਕ ਪੁਲਿਸ ਦੀ ਮਦਦ ਨਾਲ...
50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕ ਗ੍ਰਿਫ਼ਤਾਰ
. . .  about 2 hours ago
ਨਵੀਂ ਦਿੱਲੀ, 24 ਜੁਲਾਈ - ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਸੋਨੀਪਤ ਦੇ ਮਰਿਆਪੁਰੀ ਰੋਡ 'ਤੇ ਇੱਕ ਕੋਲਡ ਸਟੋਰ ਵਿਖੇ ਛਾਪੇਮਾਰੀ ਕਰਕੇ 50 ਕਿੱਲੋ ਹੈਰੋਇਨ ਸਮੇਤ 2 ਅਫ਼ਗ਼ਾਨ ਨਾਗਰਿਕਾਂ...
3 ਮਹਿਲਾਵਾਂ ਸਮੇਤ 7 ਨਕਸਲੀਆਂ ਵੱਲੋਂ ਆਤਮ ਸਮਰਪਣ
. . .  about 2 hours ago
ਅਮਰਾਵਤੀ, 24 ਜੁਲਾਈ - ਆਂਧਰਾ ਪ੍ਰਦੇਸ਼ ਵਿਖੇ 3 ਮਹਿਲਾਵਾਂ ਸਮੇਤ 7 ਨਕਸਲੀਆਂ ਨੇ ਵਿਸਾਖਾ ਪੁਲਿਸ ਸਾਹਮਣੇ ਆਤਮ ਸਮਰਪਣ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 10 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 1 hour ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 1 hour ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 1 hour ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  5 minutes ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  26 minutes ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  35 minutes ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਪੰਜਾਬ / ਜਨਰਲ

ਸਿੱਧੂ ਵੱਲੋਂ ਕਾਰਗਰ ਵਿਗਿਆਪਨ ਨੀਤੀ ਬਣਾਉਣ ਦਾ ਐਲਾਨ

ਚੰਡੀਗੜ੍ਹ, 12 ਅਗਸਤ (ਅਜਾਇਬ ਸਿੰਘ ਔਜਲਾ)-ਸਥਾਨਕ ਸਰਕਾਰਾਂ ਬਾਰੇ ਮੰਤਰੀ ਸ. ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਸਥਾਨਕ ਸਰਕਾਰਾਂ ਨੂੰ ਆਰਥਿਕ ਤੌਰ 'ਤੇ ਆਤਮ ਨਿਰਭਰ ਬਣਾਉਣ ਅਤੇ ਨਿੱਜੀ ਹੱਥਾਂ ਦੀ ਕਮਾਈ ਬੰਦ ਕਰ ਕੇ ਸਰਕਾਰੀ ਖ਼ਜ਼ਾਨੇ ਲਈ ਮਾਲੀਆ ਇਕੱਠਾ ਕਰਨ ਲਈ ਕਾਰਗਰ ਵਿਗਿਆਪਨ ਨੀਤੀ ਬਣਾਈ ਜਾਵੇਗੀ | ਇਸ ਨੀਤੀ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਲਾਗੂ ਕਰਨ ਲਈ ਸਖ਼ਤ ਕਾਨੂੰਨ ਦੇ ਨਾਲ ਇਸ਼ਤਿਹਾਰਬਾਜ਼ੀ ਡਾਇਰੈਕਟੋਰੇਟ ਸਥਾਪਤ ਕੀਤਾ ਜਾਵੇਗਾ | ਜਿਸ ਕੋਲ ਜ਼ਬਤ ਕਰਨ, ਜੁਰਮਾਨਾ ਕਰਨ ਆਦਿ ਦੀਆਂ ਸ਼ਕਤੀਆਂ ਵੀ ਹੋਣਗੀਆਂ | ਇਹ ਖ਼ੁਲਾਸਾ ਸ. ਸਿੱਧੂ ਨੇ ਅੱਜ ਇੱਥੇ ਪੰਜਾਬ ਭਵਨ ਵਿਖੇ ਸੱਦੀ ਪੈੱ੍ਰਸ ਕਾਨਫ਼ਰੰਸ ਦੌਰਾਨ ਕੀਤਾ | ਇਸ ਮੌਕੇ ਕਸਟਮ ਦੇ ਸਾਬਕਾ ਅਧਿਕਾਰੀ ਸ੍ਰੀ ਐਸ.ਐਲ. ਗੋਇਲ ਵੀ ਹਾਜ਼ਰ ਸਨ | ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਕਿਹਾ ਕਿ ਹਰਿਆਣਾ ਦੇ 80 ਸ਼ਹਿਰਾਂ ਤੋਂ ਇਸ ਵੇਲੇ ਸਾਲਾਨਾ 200 ਕਰੋੜ ਰੁਪਏ ਤੱਕ ਵਿਗਿਆਪਨ ਰਾਹੀਂ ਕਮਾਏ ਜਾਂਦੇ ਹਨ, ਜਦੋਂਕਿ ਪੰਜਾਬ ਦੇ 164 ਸ਼ਹਿਰਾਂ/ਕਸਬਿਆਂ ਤੋਂ ਸਿਰਫ਼ 25 ਕਰੋੜ ਰੁਪਏ ਦੀ ਕਮਾਈ ਹੁੰਦੀ ਹੈ | ਇਕੱਲੇ ਮੁਹਾਲੀ ਤੋਂ 10 ਕਰੋੜ ਰੁਪਏ ਅਤੇ ਚੰਡੀਗੜ੍ਹ ਨਾਲ ਲੱਗਦੇ ਜ਼ੀਰਕਪੁਰ ਤੋਂ 2.5 ਕਰੋੜ ਰੁਪਏ ਇਕੱਠੇ ਕੀਤੇ ਜਾ ਰਹੇ ਹਨ ਜਿਸ ਹਿਸਾਬ ਨਾਲ ਬਾਕੀ ਸਾਰੇ ਪੰਜਾਬ ਤੋਂ ਸਿਰਫ਼ 12.5 ਕਰੋੜ ਰੁਪਏ ਇਕੱਠੇ ਹੁੰਦੇ ਹਨ | ਉਨ੍ਹਾਂ ਕਿਹਾ ਕਿ ਵਿਭਾਗ ਵੱਲੋਂ ਅਜਿਹੀ ਕਾਰਗਰ ਵਿਗਿਆਪਨ ਨੀਤੀ ਤਿਆਰ ਕੀਤੀ ਜਾ ਰਹੀ ਹੈ ਜਿਸ ਨਾਲ ਵਿਗਿਆਪਨ ਤੋਂ ਹੀ 300 ਕਰੋੜ ਰੁਪਏ ਕਮਾਈ ਦਾ ਟੀਚਾ ਮਿਥਿਆ ਹੈ | ਇਕੱਲੇ ਲੁਧਿਆਣਾ ਸ਼ਹਿਰ ਤੋਂ 100 ਕਰੋੜ ਰੁਪਏ ਤੋਂ ਵੱਧ ਇਕੱਠਾ ਕਰਨ ਦਾ ਟੀਚਾ ਹੈ ਜਿੱਥੇ ਇਸ ਦੀ ਅਥਾਹ ਸਮਰੱਥਾ ਹੈ | ਸ. ਸਿੱਧੂ ਨੇ ਇਕੱਲੇ ਲੁਧਿਆਣਾ ਦੇ ਵੇਰਵੇ ਦਿੰਦਿਆਂ ਦੱਸਿਆ ਕਿ ਪਿਛਲੀ ਸਰਕਾਰ ਵੱਲੋਂ ਬੱਸ ਕਿਊ ਸ਼ੈਲਟਰਾਂ ਤਿਆਰ ਕਰਕੇ ਉਸ ਉੱਪਰ ਇਸ਼ਤਿਹਾਰਬਾਜ਼ੀ ਕਰਵਾਉਣ ਵਿੱਚ ਸਰਕਾਰ ਨੂੰ 100 ਕਰੋੜ ਰੁਪਏ ਦੇ ਕਰੀਬ ਘਾਟਾ ਪਿਆ ਅਤੇ ਇਹ ਰਾਸ਼ੀ ਸਰਕਾਰੀ ਖ਼ਜ਼ਾਨੇ ਵਿੱਚ ਜਾਣ ਦੀ ਬਜਾਏ ਨਿੱਜੀ ਹੱਥਾਂ ਵਿੱਚ ਗਈ | ਮਾਰਕੀਟ ਰੇਟ ਦੀ ਬਜਾਏ ਬਹੁਤ ਥੋੜੇ੍ਹ ਰੇਟ 'ਤੇ ਇਹ ਬੱਸ ਕਿਊ ਸ਼ੈਲਟਰ ਚੜ੍ਹਨ ਕਾਰਨ ਸਰਕਾਰ ਨੂੰ ਹੋਣ ਵਾਲੀ ਕਰੋੜਾਂ ਦੀ ਕਮਾਈ ਸਿਰਫ਼ ਨਿੱਜੀ ਕੰਪਨੀ ਨੂੰ ਹੀ ਹੋਈ |
ਉਨ੍ਹਾਂ ਕਿਹਾ ਕਿ ਇਸ ਦਾ ਕਾਰਨ ਪਿਛਲੀ ਸਰਕਾਰ ਵੱਲੋਂ ਬਣਾਈ ਨਕਾਰਾ ਕਾਨੂੰਨ ਸਨ ਜਿਨ੍ਹਾਂ ਤਹਿਤ ਸਰਕਾਰੀ ਖ਼ਜ਼ਾਨੇ ਨੂੰ ਚੂਨਾ ਲਾਉਣ ਵਾਲਿਆਂ ਨੂੰ ਨਾ ਤਾਂ ਕਿਸੇ ਨੂੰ ਸਜ਼ਾ ਦਿੱਤੀ ਜਾ ਸਕਦੀ ਸੀ ਅਤੇ ਨਾ ਹੀ ਜ਼ੁਰਮਾਨਾ ਵਸੂਲਿਆ ਜਾ ਸਕਦਾ ਹੈ | ਸ. ਸਿੱਧੂ ਨੇ ਹੋਰ ਜਾਣਕਾਰੀ ਦੱਸਿਆ ਕਿ ਵਿਗਿਆਪਨ ਸਬੰਧੀ ਹਾਈਕੋਰਟ ਵਿੱਚ 18 ਅਗਸਤ ਨੂੰ ਕੇਸ ਲੱਗਿਆ ਹੋਇਆ ਅਤੇ ਉਸ ਤੋਂ ਪਹਿਲਾਂ ਐਸ.ਆਈ.ਟੀ. ਦੀ ਰਿਪੋਰਟ ਫਾਈਲ ਕੀਤੀ ਜਾਵੇਗੀ | ਉਨ੍ਹਾਂ ਕਿਹਾ ਕਿ ਚੱਲ ਰਹੇ ਕੇਸ ਵਿੱਚ ਵਿਭਾਗ ਜ਼ੋਰਦਾਰ ਤਰੀਕੇ ਨਾਲ ਪੈਰਵਾਈ ਕਰੇਗਾ ਅਤੇ ਸੀਨੀਅਰ ਅਧਿਕਾਰੀਆਂ ਦੀ ਡਿਊਟੀ ਲਗਾਈ ਜਾਵੇਗੀ |

ਲੱਕੜੀ ਦੇ ਫਰਨੀਚਰ ਨੂੰ ਲਗਜ਼ਰੀ ਸ਼੍ਰੇਣੀ 'ਚ ਰੱਖ ਕੇ ਇਸ ਉਦਯੋਗ ਨੂੰ ਤਬਾਹੀ ਵੱਲ ਧੱਕਿਆ-ਫਰਨੀਚਰ ਐਸੋਸੀਏਸ਼ਨ

ਜਸਵੰਤ ਵਰਮਾ ਕਰਤਾਰਪੁਰ, 12 ਅਗਸਤ-ਕੋਈ ਸਮਾਂ ਸੀ ਜਦ ਕਰਤਾਰਪੁਰ ਦਾ ਬਣਿਆ ਲੱਕੜੀ ਦਾ ਫਰਨੀਚਰ ਪੂਰੇ ਭਾਰਤ ਵਿਚ ਹੀ ਨਹੀਂ, ਸਗੋਂ ਪੂਰੀ ਦੁਨੀਆ ਵਿਚ ਹੀ ਮਸ਼ਹੂਰ ਸੀ | ਇਥੋਂ ਦਾ ਬਣਿਆ ਫਰਨੀਚਰ ਰਾਸ਼ਟਰਪਤੀ ਭਵਨ ਦੀ ਸ਼ੋਭਾ ਵਧਾਉਂਦਾ ਸੀ ਅਤੇ ਅਕਸਰ ਮੁੰਬਈ ਮਾਇਆ ਨਗਰੀ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਚੋਣਾਂ ਗੁਰਦੁਆਰਾ ਚੋਣ ਦੇ ਮੁੱਖ ਕਮਿਸ਼ਨਰ ਦੀ ਨਿਯੁਕਤੀ ਉਪਰੰਤ ਹੀ ਸੰਭਵ

ਚੰਡੀਗੜ੍ਹ, 12 ਅਗਸਤ (ਸੁਰਜੀਤ ਸਿੰਘ ਸੱਤੀ)- ਪੰਜਾਬ 'ਚ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਗੁਰਦੁਆਰਾ ਚੋਣ ਕਮਿਸ਼ਨ ਦੇ ਮੁੱਖ ਕਮਿਸ਼ਨਰ ਦੀ ਨਿਯੁਕਤੀ ਉਪਰੰਤ ਹੀ ਸੰਭਵ ਹੈ | ਮੁੱਖ ਕਮਿਸ਼ਨਰ ਦੀ ਨਿਯੁਕਤੀ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਚੁੱਕੀ ਹੈ, ਤੇ ਇਸ ਉਪਰੰਤ ਹੀ ...

ਪੂਰੀ ਖ਼ਬਰ »

ਆਰਥਿਕ ਤੰਗੀ ਕਾਰਨ ਕਿਸਾਨ ਵੱਲੋਂ ਖ਼ੁਦਕੁਸ਼ੀ

ਸਵੱਦੀ ਕਲਾਂ, 12 ਅਗਸਤ (ਗੁਰਪ੍ਰੀਤ ਸਿੰਘ ਤਲਵੰਡੀ)-ਜ਼ਿਲ੍ਹਾ ਲੁਧਿਆਣਾ ਦੇ ਪਿੰਡ ਬਾਸੀਆਂ ਬੇਟ ਦੇ ਇਕ ਕਿਸਾਨ ਵੱਲੋਂ ਆਰਥਿਕ ਤੰਗੀ ਕਾਰਨ ਨਹਿਰ 'ਚ ਛਾਲ ਮਾਰ ਕੇ ਖ਼ੁਦਕੁਸ਼ੀ ਕਰਨ ਦੀ ਖ਼ਬਰ ਹੈ | ਕਿਸਾਨ ਰਣਧੀਰ ਸਿੰਘ (50) ਪੁੱਤਰ ਮੋਹਣ ਸਿੰਘ, ਵਾਸੀ ਪਿੰਡ ਬਾਸੀਆਂ ਬੇਟ ...

ਪੂਰੀ ਖ਼ਬਰ »

ਈ.ਟੀ.ਟੀ. ਭਰਤੀ 'ਚ ਹਿੱਸਾ ਲੈਣ ਦੀ ਮੰਗ ਹਾਈਕੋਰਟ ਵੱਲੋਂ ਖ਼ਾਰਜ

ਚੰਡੀਗੜ੍ਹ, 12 ਅਗਸਤ (ਸੁਰਜੀਤ ਸਿੰਘ ਸੱਤੀ)- ਹਾਈਕੋਰਟ ਨੇ ਇੱਕੋ ਜਿਹੀਆਂ 21 ਪਟੀਸ਼ਨਾਂ ਦਾ ਇਕੱਠਾ ਨਿਪਟਾਰਾ ਕਰਦਿਆਂ ਪੰਜਾਬ ਦੀ ਐਲੀਮੈਂਟਰੀ ਟੀਚਰ ਟ੍ਰੇਨਰ (ਈ.ਟੀ.ਟੀ.) ਭਰਤੀ 'ਚ ਹਿੱਸਾ ਲੈਣ ਦੀ ਮੰਗ ਖ਼ਾਰਜ ਕਰਦਿਆਂ ਕਿਹਾ ਹੈ ਕਿ ਪਟੀਸ਼ਨਰ ਸਰਕਾਰ ਦੀ ਮੰਦਭਾਵਨਾ ...

ਪੂਰੀ ਖ਼ਬਰ »

ਭਾਖੜਾ ਡੈਮ 'ਚ ਪਾਣੀ ਦਾ ਪੱਧਰ 1654.75 ਫੁੱਟ

ਨੰਗਲ, 12 ਅਗਸਤ (ਪ੍ਰੋ: ਅਵਤਾਰ ਸਿੰਘ, ਗੁਰਪ੍ਰੀਤ ਸਿੰਘ ਗਰੇਵਾਲ)-ਭਾਖੜਾ ਡੈਮ 'ਚ ਪਾਣੀ ਦਾ ਪੱਧਰ 1654.75 ਫੱੁਟ ਰਿਕਾਰਡ ਕੀਤਾ ਗਿਆ | ਭਾਖੜਾ ਡੈਮ 'ਚ 49606 ਕਿਊਸਿਕ ਪਾਣੀ ਆ ਰਿਹਾ ਹੈ ਅਤੇ 25300 ਕਿਊਸਿਕ ਪਾਣੀ ਛੱਡਿਆ ਜਾ ਰਿਹਾ ਹੈ | ਭਾਖੜਾ ਡੈਮ 'ਚ 208.95 ਲੱਖ ਯੂਨਿਟ ਬਿਜਲੀ ਪੈਦਾ ਹੋ ...

ਪੂਰੀ ਖ਼ਬਰ »

ਸਾਲੇ ਨੇ ਜੀਜੇ ਨੂੰ ਇੰਗਲੈਂਡ 'ਚ ਬੇਰਹਿਮੀ ਨਾਲ ਮੌਤ ਦੇ ਘਾਟ ਉਤਾਰਿਆ

ਲੰਡਨ, 12 ਅਗਸਤ (ਮਨਪ੍ਰੀਤ ਸਿੰਘ ਬੱਧਨੀ ਕਲਾਂ)- 40 ਸਾਲਾ ਪੰਜਾਬੀ ਮੂਲ ਦੇ ਵਿਅਕਤੀ ਸੁਖਵਿੰਦਰ ਸਿੰਘ ਨੰੂ ਪੁਲਿਸ ਨੇ ਹੱਤਿਆ ਦੇ ਮਾਮਲੇ ਵਿਚ ਗਿ੍ਫ਼ਤਾਰ ਕੀਤਾ ਹੈ | ਸੁਖਵਿੰਦਰ ਸਿੰਘ 'ਤੇ ਹਰੀਸ਼ ਕੁਮਾਰ ਨਾਂਅ ਦੇ ਵਿਅਕਤੀ ਦੀ ਹੱਤਿਆ ਕਰਨ ਦਾ ਦੋਸ਼ ਹੈ | ਵੈਸਟਮਿਡਲੈਂਡ ...

ਪੂਰੀ ਖ਼ਬਰ »

ਦਰਾਮਦ ਡਿਊਟੀ ਵਧਣ ਨਾਲ ਖਾਣ ਵਾਲੇ ਤੇਲ ਹੋਏ ਮਹਿੰਗੇ

ਜਲੰਧਰ, 12 ਅਗਸਤ (ਸ਼ਿਵ ਸ਼ਰਮਾ)-ਤਿਉਹਾਰੀ ਸੀਜ਼ਨ ਦੇ ਸ਼ੁਰੂ ਹੋਣ ਤੋਂ ਪਹਿਲਾਂ ਹੀ ਲੋਕਾਂ ਲਈ ਖਾਣ ਵਾਲੇ ਤੇਲ ਮਹਿੰਗੇ ਹੋ ਗਏ ਹਨ, ਕਿਉਂਕਿ ਦਰਾਮਦ ਡਿਊਟੀ 'ਚ ਵਾਧਾ ਹੋਣ ਤੋਂ ਬਾਅਦ ਤੇਲਾਂ ਦੇ ਭਾਅ 'ਚ 5 ਤੋਂ 7 ਰੁਪਏ ਪ੍ਰਤੀ ਕਿੱਲੋ ਦਾ ਥੋਕ ਬਾਜ਼ਾਰ 'ਚ ਵਾਧਾ ਹੋ ਗਿਆ ਹੈ | ...

ਪੂਰੀ ਖ਼ਬਰ »

ਪਾਕਿ ਇਤਿਹਾਸਕਾਰਾਂ ਦਾ ਦਾਅਵਾ

14 ਨੂੰ ਨਹੀਂ 15 ਅਗਸਤ ਨੂੰ ਹੋਂਦ 'ਚ ਆਇਆ ਸੀ ਪਾਕਿਸਤਾਨ

ਅੰਮਿ੍ਤਸਰ, 12 ਅਗਸਤ (ਸੁਰਿੰਦਰ ਕੋਛੜ)-ਸੰਨ 1949 'ਚ ਪਾਕਿਸਤਾਨ ਨੇ ਇਕ ਬਹੁਤ ਵੱਡਾ ਝੂਠ ਬੋਲਿਆ ਅਤੇ ਅੱਜ ਉਹ ਝੂਠ ਪਾਕਿਸਤਾਨ ਦਾ ਇਤਿਹਾਸ ਬਣ ਚੁੱਕਿਆ ਹੈ | ਪਾਕਿਸਤਾਨ ਦਾ ਕਹਿਣਾ ਹੈ ਕਿ ਪਾਕਿਸਤਾਨ 14 ਅਗਸਤ ਨੂੰ ਅਤੇ ਹਿੰਦੁਸਤਾਨ 15 ਅਗਸਤ ਨੂੰ ਆਜ਼ਾਦ ਹੋਇਆ, ਜਦੋਂਕਿ 14 ...

ਪੂਰੀ ਖ਼ਬਰ »

ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਸੂਬੇ ਦੇ ਮੋਹਰੀ ਕਾਲਜਾਂ 'ਚ ਸ਼ੁਮਾਰ-ਉਜਵਲ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਸ੍ਰੀ ਗੁਰੂ ਰਾਮਦਾਸ ਕਾਲਜ ਆਫ਼ ਨਰਸਿੰਗ ਹੁਸ਼ਿਆਰਪੁਰ ਨੇ ਯੂਨੀਵਰਸਿਟੀ 'ਚੋਂ ਵਧੀਆ ਸਥਾਨ ਹਾਸਲ ਕਰਨ ਵਾਲੀਆਂ ਵਿਦਿਆਰਥਣਾਂ ਨੂੰ ਸਨਮਾਨਿਤ ਕਰਨ ਹਿਤ ਇਕ ਸਮਾਗਮ ਕਾਲਜ ਦੀ ਐਮ.ਡੀ./ਚੇਅਰਪਰਸਨ ਬੀਬੀ ਦਵਿੰਦਰ ਕੌਰ ਔਲਖ ...

ਪੂਰੀ ਖ਼ਬਰ »

ਪੀ.ਡੀ.ਐਫ਼.ਏ. ਦੇ ਦਲਜੀਤ ਸਿੰਘ ਸਦਰਪੁਰਾ ਪੰਜਵੀਂ ਵਾਰ ਪ੍ਰਧਾਨ ਬਣੇ

ਜਗਰਾਉਂ, 12 ਅਗਸਤ (ਜੋਗਿੰਦਰ ਸਿੰਘ)-ਪੰਜਾਬ 'ਚ ਡੇਅਰੀ ਧੰਦੇ ਨੂੰ ਉਤਸ਼ਾਹਿਤ ਕਰਨ ਅਤੇ ਡੇਅਰੀ ਕਿਸਾਨਾਂ ਦੇ ਹਿਤਾਂ ਨੂੰ ਲੈ ਕੇ ਲੜਾਈ ਲੜਨ ਵਾਲੀ ਪ੍ਰੋਗਰੈਸਿਵ ਡੇਅਰੀ ਫਾਰਮਰਜ਼ ਐਸੋਸੀਏਸ਼ਨ (ਪੀ.ਡੀ.ਐਫ਼.ਏ.) ਦੇ ਪ੍ਰਧਾਨ ਦੀ ਚੋਣ ਦੌਰਾਨ ਸ. ਦਲਜੀਤ ਸਿੰਘ ਸਦਰਪੁਰਾ ...

ਪੂਰੀ ਖ਼ਬਰ »

6 ਮਹੀਨੇ ਦੀ ਇਕੱਠੀ ਕਣਕ ਵੰਡਣ ਦੀ ਯੋਜਨਾ ਨਾਲ ਸ਼ਿਕਾਇਤਾਂ ਵੀ ਵਧੀਆਂ

ਜਲੰਧਰ, 12 ਅਗਸਤ (ਸ਼ਿਵ ਸ਼ਰਮਾ)-ਕਣਕ ਦੀ ਜਮ੍ਹਾਂਖੋਰੀ ਬਾਰੇ ਆ ਰਹੀਆਂ ਸ਼ਿਕਾਇਤਾਂ ਦੇ ਬਾਵਜੂਦ ਖ਼ੁਰਾਕ ਤੇ ਸਿਵਲ ਸਪਲਾਈ ਵਿਭਾਗ ਵੱਲੋਂ ਲੋੜਵੰਦਾਂ ਨੂੰ 6 ਮਹੀਨੇ ਦੀ ਇਕੱਠੀ ਕਣਕ ਦੇਣ ਦੀ ਯੋਜਨਾ 'ਚ ਫੇਰਬਦਲ ਹੋਣ ਦੀ ਸੰਭਾਵਨਾ ਨਹੀਂ ਹੈ, ਕਿਉਂਕਿ ਸਰਕਾਰ ਨੇ 6 ...

ਪੂਰੀ ਖ਼ਬਰ »

ਸਹਾਇਕ ਪ੍ਰਕਾਸ਼ਨ ਅਫ਼ਸਰ ਦੀਆਂ ਸੇਵਾਵਾਂ ਮੁੜ ਬਹਾਲ

ਐੱਸ. ਏ. ਐੱਸ. ਨਗਰ, 12 ਅਗਸਤ (ਤਰਵਿੰਦਰ ਸਿੰਘ ਬੈਨੀਪਾਲ)-ਬੋਰਡ ਮੈਨੇਜਮੈਂਟ ਵੱਲੋਂ ਸਿੱਖਿਆ ਬੋਰਡ ਦੇ ਸਹਾਇਕ ਪ੍ਰਕਾਸ਼ਨ ਅਫ਼ਸਰ (ਕੰਟਰੈਕਟ ਆਧਾਰ) ਪ੍ਰਕਾਸ਼ਨ ਸ਼ਾਖਾ ਦੀਆਂ ਸੇਵਾਵਾਂ ਸਮਾਪਤ ਕਰਨ ਦੇ ਕੀਤੇ ਫ਼ੈਸਲੇ ਨੂੰ ਹਾਈਕੋਰਟ ਨੇ ਰੱਦ ਕਰਦਿਆਂ ਸਹਾਇਕ ...

ਪੂਰੀ ਖ਼ਬਰ »

10ਵੀਂ ਕਲਾਸ ਦੇ ਪੰਜਾਬੀ ਪੜ੍ਹਨ ਵਾਲੇ ਵਿਦਿਆਰਥੀਆਂ ਦੀ ਮਦਦ ਲਈ ਹੈਲਪਲਾਈਨ ਵੱਲੋਂ ਤਿਆਰ ਆਡੀਓ ਸੀ. ਡੀ. ਹੋਈ ਜਾਰੀ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਸੈਂਟਰਲ ਬੋਰਡ ਆਫ ਸੈਕੰਡਰੀ ਐਜੂਕੇਸ਼ਨ (ਸੀ. ਬੀ. ਐਸ. ਈ.) ਵੱਲੋਂ ਇਸ ਸਾਲ 9ਵੀਂ ਤੇ 10ਵੀਂ ਕਲਾਸ ਦੇ ਪੰਜਾਬੀ ਭਾਸ਼ਾ ਦੇ ਪਾਠਕ੍ਰਮ ਵਿਚ ਕੀਤੇ ਬਦਲਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦੇਣ ਲਈ ਪੰਜਾਬੀ ਹੈਲਪਲਾਈਨ ਵੱਲੋਂ ...

ਪੂਰੀ ਖ਼ਬਰ »

ਸਵਾਈਨ ਫਲੂ ਬਾਰੇ ਹੁਣ ਮੌਜੂਦ ਹੋਣਗੀਆਂ ਐਾਬੂਲੈਂਸ 'ਚ ਕਿੱਟਾਂ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਦਿੱਲੀ ਸਰਕਾਰ ਦੇ ਸਿਹਤ ਵਿਭਾਗ ਨੇ ਸਵਾਇਨਫਲੂ ਬਾਰੇ ਆਪਣੀ ਤਿਆਰੀ ਕਰ ਲਈ ਹੈ ਅਤੇ ਵਿਭਾਗ ਦੀ ਐਾਬੂਲੈਂਸ ਵਿਚ ਸਵਾਇਨਫਲੂ ਦੀ ਕਿੱਟ ਜਲਦੀ ਹੀ ਮਿਲ ਜਾਵੇਗੀ | ਦੱਸਿਆ ਜਾਂਦਾ ਹੈ ਕਿ ਤਕਰੀਬਨ 250 ਕੈਂਟਸ ਐਾਬੂਲੈਂਸ ਵਿਚ ...

ਪੂਰੀ ਖ਼ਬਰ »

ਦਿਆਲ ਸਿੰਘ ਕਾਲਜ 'ਚ ਹੋਇਆ ਸਾਵਣ ਕਵੀ ਦਰਬਾਰ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਦਿਆਲ ਸਿੰਘ ਕਾਲਜ ਦੇ ਪੰਜਾਬੀ ਵਿਭਾਗ ਵੱਲੋਂ ਵਿਰਾਸਤ-ਏ-ਸਿੱਖਇਜ਼ਮ ਦੇ ਸਹਿਯੋਗ ਨਾਲ ਇਕ ਸਾਵਣ ਕਵੀ ਦਰਬਾਰ ਕਰਵਾਇਆ ਗਿਆ | ਪ੍ਰੋਗਰਾਮ ਦੇ ਸ਼ੁਰੂ ਵਿਚ ਕਾਲਜ ਦੇ ਪਿ੍ੰਸੀਪਲ ਡਾ: ਇੰਦਰਜੀਤ ਸਿੰਘ ਬਖ਼ਸ਼ੀ ਨੇ ਆਏ ਸਾਰੇ ...

ਪੂਰੀ ਖ਼ਬਰ »

ਦੇਸ਼ ਦੇ ਅੰਨਦਾਤੇ ਦਾ ਭੁੱਖਾ ਹੋਣਾ ਸਾਡੇ ਲਈ ਸ਼ਰਮ ਦੀ ਗੱਲ ਹੈ-ਅਵਤਾਰ ਸਿੰਘ ਸੇਠੀ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਪੰਜਾਬੀ ਕਲਚਰਲ ਫ਼ੈਡਰੇਸ਼ਨ ਦਿੱਲੀ ਦੇ ਪ੍ਰਦਾਨ ਅਵਤਾਰ ਸਿੰਘ ਸੇਠੀ ਨੇ ਪੰਜਾਬ ਅਤੇ ਦੂਸਰੇ ਰਾਜਾਂ ਵਿਚ ਕਿਸਾਨਾਂ ਵੱਲੋਂ ਕੀਤੀਆਂ ਜਾ ਰਹੀਆਂ ਖੁਦਕੁਸ਼ੀਆਂ ਸਬੰਧੀ ਗਹਿਰੀ ਚਿੰਤਾ ਪ੍ਰਗਟ ਕੀਤੀ ਹੈ | ਉਨ੍ਹਾਂ ਦਾ ...

ਪੂਰੀ ਖ਼ਬਰ »

ਈ-ਰਕਤਕੋਸ਼ 'ਚੋਂ ਮਿਲੇਗੀ ਬਲੱਡ ਬੈਂਕ ਬਾਰੇ ਜਾਣਕਾਰੀ

ਕੋਲਕਾਤਾ, 12 ਅਗਸਤ (ਰਣਜੀਤ ਸਿੰਘ ਲੁਧਿਆਣਵੀ)-ਬੰਗਾਲ ਦੇ ਕਿਹੜੇ ਬਲੱਡ ਬੈਂਕ ਵਿੱਚ ਕਿਸ ਗਰੁੱਪ ਦਾ ਖੂਨ ਮੌਜੂਦ ਹੈ, ਇਸ ਬਾਰੇ ਘਰ ਬੈਠੇ ਵੇਬਸਾਈਟ ਤੋਂ ਜਾਣਕਾਰੀ ਹਾਸਿਲ ਕੀਤੀ ਜਾ ਸਕਦੀ ਹੈ | ਸਿਹਤ ਰਾਜ ਮੰਤਰੀ ਚੰਦਰਿਮਾ ਭੱਟਾਚਾਰੀਆ ਨੇ ਦੱਸਿਆ ਕਿ ਮੁੱਖ ਮੰਤਰੀ ...

ਪੂਰੀ ਖ਼ਬਰ »

ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲਾ ਉਗਰ ਸਿੰਘ ਗਿ੍ਫ਼ਤਾਰ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)- ਦਿੱਲੀ ਪੁਲਿਸ ਦੀ ਅਪਰਾਧ ਸ਼ਾਖ਼ਾ ਨੇ ਇਕ ਅੰਤਰਰਾਜੀ ਪੱਧਰ 'ਤੇ ਨਾਜਾਇਜ਼ ਹਥਿਆਰਾਂ ਦੀ ਸਪਲਾਈ ਕਰਨ ਵਾਲੇ ਉਗਰ ਸਿੰਘ ਨੰੂ ਗਿ੍ਫ਼ਤਾਰ ਕੀਤਾ ਹੈ | ਪੁਲਿਸ ਨੇ ਇਸ ਕੋਲੋਂ 20 ਸੈਂਟੀਮੀਟਰ ਦਾ ਆਟੋਮੈਟਿਕ ਪਿਸਤੌਲ ਬਰਾਮਦ ...

ਪੂਰੀ ਖ਼ਬਰ »

ਜ਼ਮੀਨੀ ਵਿਵਾਦ ਕਾਰਨ ਅਕਾਲੀ ਦਲ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਤੇ ਉਸ ਦਾ ਪਤੀ ਜ਼ਖ਼ਮੀ

ਪਠਾਨਕੋਟ, 12 ਅਗਸਤ (ਆਰ. ਸਿੰਘ)-ਜ਼ਮੀਨੀ ਝਗੜੇ ਦੇ ਚੱਲਦੇ ਪਿੰਡ ਮਨਵਾਲ ਵਿਖੇ ਹੋਈ ਲੜਾਈ 'ਚ ਦੋ ਲੋਕਾਂ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਹੈ | ਜਿਨ੍ਹਾਂ ਨੂੰ ਤੁਰੰਤ ਸਿਵਲ ਹਸਪਤਾਲ ਪਠਾਨਕੋਟ ਵਿਖੇ ਦਾਖ਼ਲ ਕਰਵਾਇਆ ਗਿਆ | ਜਿੱਥੇ ਜ਼ਖ਼ਮੀਆਂ ਦੀ ਪਹਿਚਾਣ ਸ਼੍ਰੋਮਣੀ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕ ਯੂਨੀਅਨ ਵੱਲੋਂ ਸਿੱਖਿਆ ਮੰਤਰੀ ਦੇ ਹਲਕੇ 'ਚ ਸੂਬਾ ਪੱਧਰੀ ਰੈਲੀ

ਦੀਨਾਨਗਰ, 12 ਅਗਸਤ (ਸੰਧੂ/ਸੋਢੀ/ਸ਼ਰਮਾ)-ਐਸ.ਐਸ.ਏ/ਰਮਸਾ ਅਧਿਆਪਕ ਯੂਨੀਅਨ ਪੰਜਾਬ ਵੱਲੋਂ ਆਪਣੀਆਂ ਸੇਵਾਵਾਂ ਰੈਗੂਲਰ ਕਰਨ ਤੇ ਹੋਰ ਹੱਕੀ ਮੰਗਾਂ ਨੂੰ ਲੈ ਕੇ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਦੇ ਹਲਕੇ ਵਿਚ ਸੂਬਾ ਪੱਧਰੀ ਰੈਲੀ ਕੀਤੀ ਗਈ | ਯੂਨੀਅਨ ਦੇ ਸੂਬਾ ...

ਪੂਰੀ ਖ਼ਬਰ »

ਕਾਨਪੁਰ ਵਿਚ ਮਾਰੇ ਗਏ ਸਿੱਖਾਂ ਦੇ ਮਾਮਲੇ ਸਬੰਧੀ ਰਾਹਤ ਕਮੇਟੀ ਵੱਲੋਂ ਕੇਂਦਰੀ ਗ੍ਰਹਿ ਰਾਜ ਮੰਤਰੀ ਨੂੰ ਮੰਗ ਪੱਤਰ

ਨਵੀਂ ਦਿੱਲੀ, 12 ਅਗਸਤ (ਜਗਤਾਰ ਸਿੰਘ) -ਅਖਿਲ ਭਾਰਤੀ ਦੰਗਾ ਪੀੜਤ ਰਾਹਤ ਕਮੇਟੀ ਦੇ ਕੌਮੀ ਪ੍ਰਧਾਨ ਕੁਲਦੀਪ ਸਿੰਘ ਭੋਗਲ ਅਤੇ ਜਨਰਲ ਸਕੱਤਰ ਪ੍ਰਤੀਕ ਸਿੰਘ ਨੇ ਕੇਂਦਰੀ ਗ੍ਰਹਿ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਰਾਜ ਮੰਤਰੀ ਕਿਰਨ ਰਿਜਿਜੂ ਨਾਲ ਮੁਲਾਕਾਤ ਕੀਤੀ ਅਤੇ ...

ਪੂਰੀ ਖ਼ਬਰ »

ਪੈਨਸ਼ਨਰ ਕਨਫੈਡਰੇਸ਼ਨ ਵੱਲੋਂ ਸੰਘਰਸ਼ ਦਾ ਐਲਾਨ

ਹੁਸ਼ਿਆਰਪੁਰ, 12 ਅਗਸਤ (ਬਲਜਿੰਦਰਪਾਲ ਸਿੰਘ)-ਪੰਜਾਬ ਸਟੇਟ ਪੈਨਸ਼ਨਰਜ਼ ਕਨਫੈਡਰੇਸ਼ਨ ਮੁੱਖ ਦਫਤਰ ਲੁਧਿਆਣਾ ਦੀ ਕਾਰਜਕਾਰਨੀ ਦੀ ਮੀਟਿੰਗ ਬੀਤੇ ਦਿਨੀਂ ਸ: ਮਹਿੰਦਰ ਸਿੰਘ ਪਰਵਾਨਾ ਸੂਬਾਈ ਪ੍ਰਧਾਨ ਦੀ ਪ੍ਰਧਾਨਗੀ 'ਚ ਹੋਈ, ਜਿਸ ਵਿਚ ਪੰਜਾਬ ਦੇ ਕੋਨੇ-ਕੋਨੇ ਤੋਂ 80 ...

ਪੂਰੀ ਖ਼ਬਰ »

ਮੋਤੀ ਨਗਰ ਦੇ ਵਾਰਡ 3 'ਚ ਇੰਟਰਲਾਕਿੰਗ ਟਾਈਲਾਂ ਲਗਾਉਣ ਦਾ ਹੋਇਆ ਉਦਘਾਟਨ

ਨਵੀਂ ਦਿੱਲੀ, 12 ਅਗਸਤ (ਬਲਵਿੰਦਰ ਸਿੰਘ ਸੋਢੀ)-ਮੋਤੀ ਨਗਰ ਖੇਤਰ ਦੇ ਵਿਧਾਇਕ ਸ਼ਿਵ ਚਰਨ ਗੋਇਲ ਨੇ ਇਥੋਂ ਦੇ ਵਿਧਾਨ ਸਭਾ ਦੇ ਵਾਰਡ 100 ਮੋਤੀ ਨਗਰ ਦੇ ਬਲਾਕ 3 ਦੇ ਅੰਦਰ ਲਗਪਗ 4 ਲੱਖ 35 ਹਜ਼ਾਰ ਦੀ ਲਾਗਤ ਨਾਲ ਇੰਟਰਲਾਕਿੰਗ ਟਾਈਲ ਲਗਾਉਣ ਦੇ ਕੰਮ ਦਾ ਉਦਘਾਟਨ ਕੀਤਾ ਗਿਆ | ਇਸ ...

ਪੂਰੀ ਖ਼ਬਰ »

ਰਾਸ਼ਟਰੀ ਗਰੀਨ ਟਿ੍ਬਿਊਨਲ ਨੇ ਪਟਿਆਲਾ ਨੂੰ ਹਵਾ ਪ੍ਰਦੂਸ਼ਣ ਦੀ ਰਿਪੋਰਟ ਜਮ੍ਹਾਂ ਕਰਵਾਉਣ ਲਈ ਦਿੱਤਾ ਆਖ਼ਰੀ ਮੌਕਾ

ਭਾਦਸੋਂ, 12 ਅਗਸਤ (ਗੁਰਬਖਸ਼ ਸਿੰਘ ਵੜੈਚ)-ਰਾਸ਼ਟਰੀ ਗਰੀਨ ਟਿ੍ਬਿਊਨਲ ਨੇ ਮਾਡਲ ਜ਼ਿਲ੍ਹਾ ਪਟਿਆਲਾ ਨੂੰ ਪਰਾਲੀ ਸਾੜਨ ਤੋਂ ਹੋਣ ਵਾਲੇ ਹਵਾ ਪ੍ਰਦੂਸ਼ਣ ਦੀ ਰਿਪੋਰਟ ਜਮ੍ਹਾਂ ਕਰਵਾਉਣ ਲਈ ਆਖ਼ਰੀ ਮੌਕਾ ਦਿੱਤਾ ਹੈ | ਕਿਸਾਨਾਂ ਦੇ ਵਕੀਲ ਆਈ.ਕੇ. ਕਪਿਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ ਬਰਸੀ ਸਬੰਧੀ ਸਮਾਗਮ ਅੱਜ ਤੋਂ

ਸਵੱਦੀ ਕਲਾਂ, 12 ਅਗਸਤ (ਗੁਰਪ੍ਰੀਤ ਸਿੰਘ ਤਲਵੰਡੀ)-ਸਵਾਮੀ ਗੰਗਾ ਨੰਦ ਭੂਰੀ ਵਾਲਿਆਂ ਦੀ 33ਵੀਂ ਬਰਸੀ ਸਬੰਧੀ ਅੱਜ ਐਸ.ਜੀ.ਬੀ. ਇੰਟਰਨੈਸ਼ਨਲ ਫਾਊਾਡੇਸ਼ਨ ਧਾਮ ਤਲਵੰਡੀ ਖੁਰਦ ਅਤੇ ਚੈਰੀਟਬਲ ਟਰੱਸਟ ਦੀ ਇਕ ਜ਼ਰੂਰੀ ਮੀਟਿੰਗ ਸੰਸਥਾ ਦੇ ਚੇਅਰਮੈਨ ਸਵਾਮੀ ਸ਼ੰਕਰਾ ਨੰਦ ...

ਪੂਰੀ ਖ਼ਬਰ »

ਜੰਗਾਂ 'ਚ ਲਾਪਤਾ ਫੌਜੀਆਂ ਬਾਰੇ ਪਾਕਿ ਨਾਲ ਉੱਚ ਪੱਧਰੀ ਗੱਲਬਾਤ ਕਰਨ ਦੀ ਮੰਗ

ਜਲੰਧਰ, 12 ਅਗਸਤ (ਮੇਜਰ ਸਿੰਘ)-ਪਾਕਿਸਤਾਨ ਨਾਲ 1965 ਅਤੇ 71 ਦੀ ਜੰਗ ਸਮੇਂ ਲਾਪਤਾ ਹੋਏ ਫੌਜੀਆਂ ਦੇ ਪਰਿਵਾਰਾਂ ਅਤੇ ਪਾਕਿਸਤਾਨ ਦੀ ਜੇਲ੍ਹ 'ਚ ਸ਼ਹੀਦ ਹੋਏ ਸਰਬਜੀਤ ਸਿੰਘ ਦੀ ਭੈਣ ਦਲਬੀਰ ਕੌਰ ਨੇ ਮੰਗ ਕੀਤੀ ਕਿ ਜੰਗਾਂ ਸਮੇਂ ਲਾਪਤਾ ਫੌਜੀਆਂ ਦਾ ਪਤਾ ਕਰਨ ਲਈ ਕੇਂਦਰ ...

ਪੂਰੀ ਖ਼ਬਰ »

ਕੁਲਾਰ ਹਸਪਤਾਲ ਬੀਜਾ ਵਿਖੇ ਮੋਟਾਪੇ/ ਸ਼ੂਗਰ ਦੇ ਮਰੀਜ਼ਾਂ ਲਈ ਸੈਮੀਨਾਰ 15 ਨੂੰ

ਬੀਜਾ, 12 ਅਗਸਤ (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ (ਖੰਨਾ) ਵਿਖੇ ਇੰਟਰਨੈਸ਼ਨਲ ਮੋਟਾਪਾ ਸਰਜਨ ਡਾਕਟਰ ਕੁਲਦੀਪਕ ਸਿੰਘ ਕੁਲਾਰ ਦੀ ਅਗਵਾਈ ਹੇਠ ਮੋਟਾਪੇ ਦੇ ਮਰੀਜ਼ਾਂ ਦਾ ਸੈਮੀਨਾਰ 15 ਅਗਸਤ ਨੂੰ ਸਵੇਰੇ 10 ਤੋਂ 12 ਵਜੇ ਤੱਕ ਲੱਗ ਰਿਹਾ ਹੈ¢ ਮੋਟਾਪੇ ਦੇ ...

ਪੂਰੀ ਖ਼ਬਰ »

ਸਿੰਚਾਈ ਮਹਿਕਮੇ 'ਚ ਹੋਏ ਘਪਲੇ 'ਚ ਸ਼ਾਮਿਲ ਠੇਕੇਦਾਰ ਗੁਰਿੰਦਰ ਸਿੰਘ ਦੀ ਰਿੱਟ ਖ਼ਾਰਜ

ਚੰਡੀਗੜ੍ਹ, 12 ਅਗਸਤ (ਅਜੀਤ ਬਿਉਰੋ)- ਹਾਈ ਕੋਰਟ ਨੇ ਅੱਜ ਸਿੰਚਾਈ ਮਹਿਕਮੇ ਨਾਲ ਜੁੜੇ ਇਕ ਘਪਲੇ 'ਚ ਸ਼ਾਮਲ ਠੇਕੇਦਾਰ ਗੁਰਿੰਦਰ ਸਿੰਘ ਦੀ ਰਿੱਟ ਪਟੀਸ਼ਨ ਖ਼ਾਰਜ ਕਰ ਦਿੱਤੀ ਹੈ | ਇਸ ਠੇਕੇਦਾਰ ਨੇ ਪੰਜਾਬ ਵਿਜੀਲੈਂਸ ਬਿਊਰੋ ਨੂੰ ਇਹ ਨਿਰਦੇਸ਼ ਜਾਰੀ ਕਰਾਉਣ ਲਈ ਉ ੱਚ ...

ਪੂਰੀ ਖ਼ਬਰ »

ਫ਼ਿਲਮ ਨਿਰਮਾਤਾ ਗੁਰਿੰਦਰ ਚੱਢਾ ਤੇ ਅਦਾਕਾਰਾ ਹੁਮਾ ਕੁਰੇਸ਼ੀ ਨੇ ਸ੍ਰੀ ਹਰਿਮੰਦਰ ਸਾਹਿਬ ਮੱਥਾ ਟੇਕਿਆ

ਅੰਮਿ੍ਤਸਰ, 12 ਅਗਸਤ (ਹਰਮਿੰਦਰ ਸਿੰਘ)-ਦੇਸ਼ ਦੀ ਵੰਡ 'ਤੇ ਅਧਾਰਿਤ 18 ਅਗਸਤ ਨੂੰ ਰਿਲੀਜ਼ ਹੋ ਰਹੀ ਫ਼ਿਲਮ 'ਪਾਰਟੀਸ਼ਨ-1947' ਦੀ ਨਿਰਮਾਤਾ ਤੇ ਨਿਰਦੇਸ਼ਕ ਗੁਰਿੰਦਰ ਚੱਢਾ ਅਤੇ ਅਦਾਕਾਰਾ ਹੁਮਾ ਕੁਰੇਸ਼ੀ ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀਆਂ ਦੀ ਵੱਡੀ ਪੱਧਰ 'ਤੇ ਰੱਦੋ-ਬਦਲ ਦੀ ਤਿਆਰੀ

ਜਲੰਧਰ, 12 ਅਗਸਤ (ਮੇਜਰ ਸਿੰਘ)-ਪੰਜਾਬ ਸਰਕਾਰ ਵੱਲੋਂ ਉੱਪਰਲੇ ਪੱਧਰ ਦੇ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਬਾਅਦ ਮੁੱਖ ਮੰਤਰੀ ਦਫਤਰ ਵੱਲੋਂ ਪੰਜਾਬ ਪੁਲਿਸ ਦੇ ਸੀਨੀਅਰ ਜ਼ਿਲ੍ਹਾ ਪੁਲਿਸ ਕਪਤਾਨਾਂ ਦੇ ਵੱਡੀ ਪੱਧਰ 'ਤੇ ਤਬਾਦਲਿਆਂ ਦੀ ਤਿਆਰੀ ਵਿੱਢ ਦਿੱਤੀ ਗਈ ਹੈ ...

ਪੂਰੀ ਖ਼ਬਰ »

ਸ਼ੋ੍ਰਮਣੀ ਨਾਟਕਕਾਰ ਕੇਵਲ ਧਾਲੀਵਾਲ ਵੱਲੋਂ 5 ਪੰਜਾਬੀ ਨਾਟਕਾਂ ਦੀ ਪੁਸਤਕ 'ਉਹ ਕਿਤੇ ਨਹੀਂ ਗਏ' ਪ੍ਰਕਾਸ਼ਿਤ

ਅੰਮਿ੍ਤਸਰ, 12 ਅਗਸਤ (ਜੱਸ)-ਸ਼ੋ੍ਰਮਣੀ ਪੰਜਾਬੀ ਨਾਟਕਕਾਰ ਤੇ ਨਿਰਦੇਸ਼ਕ ਅਤੇ ਪੰਜਾਬ ਸੰਗੀਤ ਨਾਟਕ ਅਕਾਦਮੀਂ ਦੇ ਪ੍ਰਧਾਨ ਸ੍ਰੀ ਕੇਵਲ ਧਾਲੀਵਾਲ ਵੱਲੋਂ ਦੇਸ਼ ਦੀ ਅਜ਼ਾਦੀ ਦੀ 70ਵੀਂ ਵਰੇਗੰਢ 'ਤੇ ਦੇਸ਼ ਨੂੰ ੂ ਅਜ਼ਾਦ ਕਰਾਉਣ ਲਈ ਕੁਰਬਾਨੀਆਂ ਦੇਣ ਵਾਲੇ ਮਹਾਨ ਦੇਸ਼ ...

ਪੂਰੀ ਖ਼ਬਰ »

ਅਰਬਾਂ ਦੇ ਕੇਂਦਰੀ ਬੋਝ ਤੋਂ ਨਿਜਾਤ ਦਿਵਾਏ ਸਰਕਾਰ-ਸ਼ੈਲਰ ਮਾਲਕ

ਜਲੰਧਰ, 12 ਅਗਸਤ (ਮੇਜਰ ਸਿੰਘ)-ਪੰਜਾਬ ਰਾਈਸ ਮਿੱਲ ਐਸੋਸੀਏਸ਼ਨ ਨੇ ਮੰਗ ਕੀਤੀ ਹੈ ਕਿ ਪੰਜਾਬ ਦੀਆਂ ਖਰੀਦ ਏਜੰਸੀਆਂ ਵੱਲੋਂ ਮਾਲ ਭਾੜੇ ਵਜੋਂ ਉਗਰਾਹੇ ਜਾਣ ਵਾਲੇ ਇਕ ਹਜ਼ਾਰ ਕਰੋੜ ਦੇ ਕਰੀਬ ਰਕਮ ਤੋਂ ਉਨ੍ਹਾਂ ਨੂੰ ਨਿਜਾਤ ਦਿਵਾਈ ਜਾਵੇ | ਐਸੋਸੀਏਸ਼ਨ ਦੇ ਨਵੇਂ ਚੁਣੇ ...

ਪੂਰੀ ਖ਼ਬਰ »

ਮਿਸਰ 'ਚ ਦੋ ਰੇਲ ਗੱਡੀਆਂ ਦੀ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ 44 ਹੋਈ

ਕਾਹਿਰਾ, 12 ਅਗਸਤ (ਏਜੰਸੀ)-ਅਲੈਗਜੈਂਡਰੀਆ ਦੇ ਤੱਟੀ ਸ਼ਹਿਰ ਨੇੜੇ ਬੀਤੇ ਦਿਨ ਹੋਈ ਦੋ ਰੇਲ ਗੱਡੀਆਂ ਦੀ ਆਪਸੀ ਟੱਕਰ 'ਚ ਮਰਨ ਵਾਲਿਆਂ ਦੀ ਗਿਣਤੀ 44 ਹੋ ਗਈ ਹੈ, ਜਦਕਿ 179 ਲੋਕ ਜ਼ਖ਼ਮੀ ਹੋਏ ਹਨ | ਮਿਸਰ ਨੇ ਇਕ ਬਿਆਨ 'ਚ ਕਿਹਾ ਹੈ ਕਿ ਮਿ੍ਤਕਾਂ ਦੀ ਗਿਣਤੀ 'ਚ ਵਾਧਾ ਹੋ ਸਕਦਾ ਹੈ | ...

ਪੂਰੀ ਖ਼ਬਰ »

ਸੀਰੀਆ 'ਚ ਆਈ. ਐਸ. ਅੱਤਵਾਦੀਆਂ ਦੇ ਆਖ਼ਰੀ ਗੜ੍ਹ 'ਤੇ ਫ਼ੌਜ ਦਾ ਕਬਜ਼ਾ

ਦਮਿਸ਼ਕ, 12 ਅਗਸਤ (ਏਜੰਸੀ)-ਸੀਰੀਆ ਦੀ ਫ਼ੌਜ ਨੇ ਕਿਹਾ ਹੈ ਕਿ ਉਸ ਨੇ ਅੱਜ ਸੁਖਨੇਹ ਸ਼ਹਿਰ ਨੂੰ ਪੂਰੀ ਤਰ੍ਹਾਂ ਨਾਲ ਮੁਕਤ ਕਰਾ ਲਿਆ ਹੈ, ਜੋ ਹੋਮਸ ਪ੍ਰਾਂਤ 'ਚ ਅੱਤਵਾਦੀ ਸਮੂਹ ਇਸਲਾਮਿਕ ਸਟੇਟ (ਆਈ. ਐਸ.) ਦਾ ਅਖ਼ੀਰਲਾ ਗੜ੍ਹ ਸੀ | ਇਕ ਸਮਾਚਾਰ ਏਜੰਸੀ ਮੁਤਾਬਿਕ ਫ਼ੌਜ ...

ਪੂਰੀ ਖ਼ਬਰ »

ਹਰਜਿੰਦਰਪਾਲ ਸਿੰਘ ਪੰਨੂ ਐਲੀਮੈਂਟਰੀ ਟੀਚਰਜ਼ ਯੂਨੀਅਨ ਦੇ ਤੀਜੀ ਵਾਰ ਪ੍ਰਧਾਨ ਬਣੇ

ਜਲੰਧਰ, 12 ਅਗਸਤ (ਰਣਜੀਤ ਸਿੰਘ ਸੋਢੀ)-ਪੰਜਾਬ ਦੀ ਸਿਰਮੌਰ ਅਧਿਆਪਕ ਜਥੇਬੰਦੀ ਐਲੀਮੈਂਟਰੀ ਟੀਚਰਜ਼ ਯੂਨੀਅਨ (ਈ.ਟੀ.ਯੂ.) ਪੰਜਾਬ ਦੀ ਸੂਬਾ ਪੱਧਰੀ ਚੋਣ ਕਰਾਉਣ ਲਈ ਸੈਂਕੜੇ ਅਧਿਆਪਕਾਂ ਦਾ ਇਕ ਚੋਣ ਇਜਲਾਸ ਅੱਜ ਦੇਸ਼ ਭਗਤ ਯਾਦਗਾਰੀ ਹਾਲ ਜਲੰਧਰ ਵਿਖੇ ਹੋਇਆ | ਇਸ ਮੌਕੇ ...

ਪੂਰੀ ਖ਼ਬਰ »

ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਭਾਰਤ ਪੂਰੀ ਤਰ੍ਹਾਂ ਤਿਆਰ-ਜਿਤੇਂਦਰ ਸਿੰਘ

ਜੰਮੂ, 12 ਅਗਸਤ (ਏਜੰਸੀ)-ਡੋਕਲਾਮ ਵਿਵਾਦ 'ਤੇ ਬੀਜਿੰਗ ਵਲੋਂ ਵੱਧ ਚੜ੍ਹ ਕੇ ਕੀਤੀ ਜਾਂਦੀ ਭਾਸ਼ਣਬਾਜ਼ੀ ਨੂੰ ਬਹੁਤਾ ਮਹੱਤਵ ਨਾ ਦਿੰਦਿਆਂ ਕੇਂਦਰੀ ਮੰਤਰੀ ਜਿਤੇਂਦਰ ਸਿੰਘ ਨੇ ਅੱਜ ਕਿਹਾ ਭਾਰਤ ਕਿਸੇ ਵੀ ਚੁਣੌਤੀ ਦਾ ਸਾਹਮਣਾ ਕਰਨ ਲਈ ਤਿਆਰ ਹੈ | ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਭਾਰਤੀ ਫ਼ੌਜ ਦੀ ਟੀਮ ਰੂਸ 'ਚ ਵਿਸ਼ਵ ਟੈਂਕ ਦੌੜ 'ਚੋਂ ਬਾਹਰ

ਨਵੀਂ ਦਿੱਲੀ, 12 ਅਗਸਤ (ਪੀ. ਟੀ. ਆਈ.)-ਭਾਰਤ ਦੇ ਮੁੱਖ ਲੜਾਈ ਵਾਲੇ ਟੈਂਕ ਟੀ-90 ਵਿਚ ਤਕਨੀਕੀ ਨੁਕਸ ਪੈ ਜਾਣ ਕਾਰਨ ਭਾਰਤੀ ਫ਼ੌਜ ਦੀ ਟੀਮ ਰੂਸ ਵਿਚ ਹੋ ਰਹੀ ਅੰਤਰਰਾਸ਼ਟਰੀ 'ਟੈਕਾ ਬੈਥਲਾਨ' (ਟੈਂਕ ਦੌੜ ਮੁਕਾਬਲਾ) 'ਚੋਂ ਬਾਹਰ ਹੋ ਗਈ ਹੈ | ਚੀਨ ਸਮੇਤ ਭਾਰਤ ਉਨ੍ਹਾਂ 19 ਦੇਸ਼ਾਂ ...

ਪੂਰੀ ਖ਼ਬਰ »

ਕਿਸਾਨ ਸੰਘਰਸ਼ ਦੌਰਾਨ 122 ਪੁਰਸ਼ਾਂ ਤੇ 38 ਔਰਤਾਂ ਨੇ ਦਿੱਤੀਆਂ ਗਿ੍ਫ਼ਤਾਰੀਆਂ

ਬਠਿੰਡਾ, 12 ਅਗਸਤ (ਕੰਵਲਜੀਤ ਸਿੰਘ ਸਿੱਧੂ/ਸੁਖਵਿੰਦਰ ਸਿੰਘ ਸੁੱਖਾ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਬੈਨਰ ਹੇਠ ਕਿਸਾਨਾਂ ਦਾ ਸੰਘਰਸ਼ ਚੌਥੇ ਦਿਨ ਵੀ ਜਾਰੀ ਰਿਹਾ | ਕਿਸਾਨੀ ਮੰਗਾਂ ਪੁਰ ਕਰਨ ਨੂੰ ਲੈ ਕੇ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਦੌਰਾਨ 122 ਮਰਦ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀਆਂ ਦੀ ਵੱਡੀ ਪੱਧਰ 'ਤੇ ਰੱਦੋ-ਬਦਲ ਦੀ ਤਿਆਰੀ

ਜਲੰਧਰ, 12 ਅਗਸਤ (ਮੇਜਰ ਸਿੰਘ)-ਪੰਜਾਬ ਸਰਕਾਰ ਵੱਲੋਂ ਉੱਪਰਲੇ ਪੱਧਰ ਦੇ ਸੀਨੀਅਰ ਅਧਿਕਾਰੀਆਂ ਦੇ ਤਬਾਦਲਿਆਂ ਬਾਅਦ ਮੁੱਖ ਮੰਤਰੀ ਦਫਤਰ ਵੱਲੋਂ ਪੰਜਾਬ ਪੁਲਿਸ ਦੇ ਸੀਨੀਅਰ ਜ਼ਿਲ੍ਹਾ ਪੁਲਿਸ ਕਪਤਾਨਾਂ ਦੇ ਵੱਡੀ ਪੱਧਰ 'ਤੇ ਤਬਾਦਲਿਆਂ ਦੀ ਤਿਆਰੀ ਵਿੱਢ ਦਿੱਤੀ ਗਈ ਹੈ ...

ਪੂਰੀ ਖ਼ਬਰ »

ਦਵਾਈ ਨਾਲ ਹੀ ਠੀਕ ਕੀਤੇ ਜਾਂਦੇ ਹਨ ਗੋਡੇ -ਡਾ: ਗਿੱਲ

ਜਲੰਧਰ, 12 ਅਗਸਤ (ਅ.ਬ)-ਫ਼ਿਊਚਰ ਹੈਲਥ ਸੈਂਟਰ ਵਿਚ ਗੋਡਿਆਂ ਦੀ ਬੀਮਾਰੀ ਦਾ ਇਲਾਜ ਦਵਾਈ ਨਾਲ ਹੀ ਕੀਤਾ ਜਾਂਦੀ ਹੈ। ਜ਼ਿਲ੍ਹਾ ਅੰਮ੍ਰਿਤਸਰ ਦੀ ਰਹਿਣ ਵਾਲੀ ਬਲਜੀਤ ਕੌਰ ਨੇ ਦੱਸਿਆ ਕਿ ਉਹ ਲੰਬੇ ਸਮੇਂ ਤੋਂ ਗੋਡਿਆਂ ਦੀ ਬੀਮਾਰੀ ਨਾਲ ਪ੍ਰੇਸ਼ਾਨ ਸੀ ਤੇ ਆਸਾਨੀ ਨਾਲ ਚੱਲ-ਫਿਰ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਮੁਖੀ ਤਰਨ ਤਾਰਨ ਨੂੰ ਸਦਮਾ-ਮਾਤਾ ਦਾ ਦਿਹਾਂਤ

ਪਟਿਆਲਾ, 12 ਅਗਸਤ (ਜਸਪਾਲ ਸਿੰਘ ਢਿੱਲੋਂ)-ਜ਼ਿਲ੍ਹਾ ਪੁਲਿਸ ਮੁਖੀ ਤਰਨਤਾਰਨ ਦਰਸ਼ਨ ਸਿੰਘ ਮਾਨ ਨੂੰ ਉਸ ਵੇਲੇ ਸਦਮਾ ਲੱਗਾ, ਜਦੋਂ ਉਨ੍ਹਾਂ ਦੇ ਮਾਤਾ ਸਰਦਾਰਨੀ ਗੁਰਨਾਮ ਕੌਰ (96) ਦਾ ਅੱਜ ਦਿਹਾਂਤ ਹੋ ਗਿਆ | ਮਾਤਾ ਦਾ ਸਸਕਾਰ ਇੱਥੇ ਘਲੋੜੀ ਗੇਟ ਸ਼ਮਸ਼ਾਨ ਘਾਟ ਵਿਖੇ ਕਰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX