ਤਾਜਾ ਖ਼ਬਰਾਂ


ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਜੰਮੂ ਕਸ਼ਮੀਰ ਚ ਅੱਤਵਾਦੀਆਂ ਨੇ ਮਾਰੀ ਗੋਲੀ
. . .  1 minute ago
ਅਬੋਹਰ, 16 ਅਕਤੂਬਰ (ਪ੍ਰਦੀਪ ਕੁਮਾਰ) - ਜੰਮੂ ਕਸ਼ਮੀਰ ਇਲਾਕੇ ਵਿਚ ਅਬੋਹਰ ਸ਼ਹਿਰ ਦੇ ਦੋ ਸੇਬ ਵਪਾਰੀਆਂ ਨੂੰ ਅੰਤਕਵਾਦੀਆਂ ਵੱਲੋਂ ਗੋਲੀ ਮਾਰ ਦਿਤੇ ਜਾਣ ਦਾ ਸਮਾਚਾਰ ਹੈ। ਮਿਲੀ ਜਾਣਕਾਰੀ ਅਨੁਸਾਰ ਕਰੀਬ ਦਸ ...
ਕੈਪਟਨ ਦੇ ਰੋਡ ਸ਼ੋਅ ਵਿਚ ਲਗੇ ਪੰਜਾਬ ਸਰਕਾਰ ਮੁਰਦਾਬਾਦ ਦੇ ਨਾਅਰੇ
. . .  about 2 hours ago
ਜਲਾਲਾਬਾਦ,16 ਅਕਤੂਬਰ (ਪ੍ਰਦੀਪ ਕੁਮਾਰ )- ਜਲਾਲਾਬਾਦ ਜ਼ਿਮਨੀ ਚੋਣਾਂ ਵਿਚ ਕਾਂਗਰਸ ਪਾਰਟੀ ਦੇ ਉਮੀਦਵਾਰ ਰਮਿੰਦਰ ਆਵਲਾ ਦੇ ਹੱਕ ਵਿਚ ਸੂਬੇ ਦੇ ਮੁੱਖਮੰਤਰੀ ਵੱਲੋਂ ਕਢੇ ਗਏ ਰੋਡ ਸ਼ੋਅ ਦੌਰਾਨ ਪਾਵਰ ਕਾਮ ਕਰਾਸਕੋ ਠੇਕਾ ਮੁਲਾਜ਼ਮ...
ਜਦੋਂ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਮੁੱਖ ਮੰਤਰੀ ਦੀ ਗੱਡੀ ਵਿਚ ਨਾ ਬੈਠਣ ਦਿੱਤਾ
. . .  about 4 hours ago
ਸ੍ਰੀ ਮੁਕਤਸਰ ਸਾਹਿਬ, 16 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਮੋਹਲਾਂ ਦੇ ਸਰਕਾਰੀ ਹਾਈ ਸਕੂਲ ਵਿਖੇ ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਹੈਲੀਕਾਪਟਰ ਉਤਰਿਆ। ਇਸ ਸਮੇਂ ਦੌਰਾਨ ...
ਬੀਐਸਐਫ ਵੱਲੋਂ ਪਾਕਿਸਤਾਨੀ ਘੁਸਪੈਠੀਆ ਢੇਰ
. . .  about 5 hours ago
ਅਟਾਰੀ 16 ਅਕਤੂਬਰ( ਰੁਪਿੰਦਰਜੀਤ ਸਿੰਘ ਭਕਨਾ)- ਅਟਾਰੀ ਨਜ਼ਦੀਕ ਬੀ ਐੱਸ ਐੱਫ ਵੱਲੋਂ ਭਾਰਤੀ ਇਲਾਕੇ ਵਿਚ ਦਾਖ਼ਲ ਹੋਣ ਦੀ ਕੋਸ਼ਿਸ਼ ਕਰਦਿਆਂ ਇਕ ਘੁਸਪੈਠੀਏ ਨੂੰ ਗੋਲੀਆਂ ਮਾਰ ਕੇ ਮੌਕੇ 'ਤੇ ਹੀ ਢੇਰ ਕਰ ਦੇਣ ਦਾ ਸਮਾਚਾਰ ...
550 ਸਾਲਾ ਪ੍ਰਕਾਸ਼ ਉਤਸਵ ਨੂੰ ਲੈ ਕੇ 'ਆਪ' ਦੀ ਵਿਸ਼ੇਸ਼ ਕਮੇਟੀ ਦੀ ਹੋਈ ਬੈਠਕ
. . .  about 5 hours ago
ਚੰਡੀਗੜ੍ਹ, 16 ਅਕਤੂਬਰ -ਆਮ ਆਦਮੀ ਪਾਰਟੀ (ਆਪ) ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਨੂੰ ਲੈ ਕੇ ਗਠਿਤ ਕੀਤੀ ਗਈ ਵਿਸ਼ੇਸ਼ ਕਮੇਟੀ ਦੀ ਬੈਠਕ ਵਿਧਾਇਕ ਕੁਲਵੰਤ ਸਿੰਘ ਪੰਡੋਰੀ ਦੀ ਪ੍ਰਧਾਨਗੀ ਹੇਠ ਹੋਈ।
ਅੰਤਰਰਾਸ਼ਟਰੀ ਸਰਹੱਦ ਨੇੜਿਓ ਚਾਰ ਪੈਕਟ ਹੈਰੋਇਨ ਬਰਾਮਦ
. . .  about 5 hours ago
ਬੱਚੀਵਿੰਡ, 16 ਅਕਤੂਬਰ (ਬਲਦੇਵ ਸਿੰਘ ਕੰਬੋ)- 88 ਬਟਾਲੀਅਨ ਸੀਮਾ ਸੁਰੱਖਿਆ ਬਲ ਦੇ ਜੁਆਨਾਂ ਨੇ ਅੰਤਰਰਾਸ਼ਟਰੀ ਸਰਹੱਦ ਨੇੜਿਓ 4 ਪੈਕਟ ਹੈਰੋਇਨ ਬਰਾਮਦ ਕਰ ਕੇ ਵੱਡੀ ਸਫਲਤਾ ਪ੍ਰਾਪਤ ਕੀਤੀ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ...
ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦਾ ਖ਼ਦਸ਼ਾ, ਅਲਰਟ ਜਾਰੀ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਪੰਜਾਬ ਅਤੇ ਜੰਮੂ 'ਚ ਰੱਖਿਆ ਟਿਕਾਣਿਆਂ 'ਤੇ ਅੱਤਵਾਦੀ ਹਮਲੇ ਦੀ ਤਾਜ਼ਾ ਇਨਪੁੱਟ ਮਿਲਣ ਤੋਂ ਬਾਅਦ 'ਆਰੇਂਜ ਅਲਰਟ' ਜਾਰੀ ਕੀਤਾ ਗਿਆ ਹੈ। ਦੱਸਣਯੋਗ ਹੈ ਕਿ...
ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਪੂਨੀ 'ਤੇ ਕਾਤਲਾਨਾ ਹਮਲਾ
. . .  about 5 hours ago
ਬੰਗਾ, 16 ਅਕਤੂਬਰ (ਜਸਵੀਰ ਸਿੰਘ ਨੂਰਪੁਰ)- ਅੱਜ ਕੁਝ ਅਣਪਛਾਤੇ ਵਿਅਕਤੀਆਂ ਨੇ ਯੂਥ ਕਾਂਗਰਸ ਹਲਕਾ ਬੰਗਾ ਦੇ ਪ੍ਰਧਾਨ ਦਰਬਜੀਤ ਸਿੰਘ ਪੂਨੀ 'ਤੇ ਉਸ ਦੇ ਘਰ ਜਾ ਕੇ ਤੇਜ਼ਧਾਰ ਹਥਿਆਰਾਂ...
ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਦੀ ਮੌਤ
. . .  about 6 hours ago
ਡਮਟਾਲ, 16 ਅਕਤੂਬਰ (ਰਾਕੇਸ਼ ਕੁਮਾਰ)- ਡਮਟਾਲ ਹਾਈਵੇਅ 'ਤੇ ਅੱਜ ਇੱਕ ਕਾਰ ਅਤੇ ਮੋਟਰਸਾਈਕਲ ਵਿਚਾਲੇ ਹੋਈ ਟੱਕਰ 'ਚ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਹੋਰ ਜ਼ਖ਼ਮੀ...
ਕਚੂਰਾ ਦੇ ਹੱਕ 'ਚ 'ਆਪ' ਆਗੂ ਅਮਨ ਅਰੋੜਾ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 6 hours ago
ਜਲਾਲਾਬਾਦ, 16 ਅਕਤੂਬਰ (ਪ੍ਰਦੀਪ ਕੁਮਾਰ)- ਜਲਾਲਾਬਾਦ ਜ਼ਿਮਨੀ ਚੋਣ 'ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਮਹਿੰਦਰ ਸਿੰਘ ਕਚੂਰਾ ਦੇ ਹੱਕ 'ਚ ਅੱਜ ਪਾਰਟੀ ਦੇ ਸੀਨੀਅਰ ਆਗੂ ਅਮਨ ਅਰੋੜਾ...
ਪੰਜਾਬ ਅਤੇ ਹਰਿਆਣਾ ਪੁਲਿਸ ਦੇ ਸਹਿਯੋਗ ਨਾਲ ਨਸ਼ਾ ਵਿਰੋਧੀ ਸੈਮੀਨਾਰ ਆਰੰਭ
. . .  about 6 hours ago
ਤਲਵੰਡੀ ਸਾਬੋ, 16 ਅਕਤੂਬਰ (ਰਣਜੀਤ ਸਿੰਘ ਰਾਜੂ)- ਇਲਾਕੇ 'ਚ 'ਚਿੱਟੇ' ਦੀ ਸਪਲਾਈ ਲਾਈਨ ਨੂੰ ਕੱਟਣ ਦੇ ਉਦੇਸ਼ ਨਾਲ ਸਮਾਜ ਸੇਵੀ ਸੰਸਥਾ ਸ਼ਹੀਦ ਭਗਤ ਸਿੰਘ ਨਸ਼ਾ ਵਿਰੋਧੀ ਮੰਚ ਵੱਲੋਂ...
ਆਵਲਾ ਦੇ ਹੱਕ 'ਚ ਕੈਪਟਨ ਵਲੋਂ ਜਲਾਲਾਬਾਦ 'ਚ ਕੱਢਿਆ ਗਿਆ ਰੋਡ ਸ਼ੋਅ
. . .  about 7 hours ago
ਜਲਾਲਾਬਾਦ, 16 ਅਕਤੂਬਰ (ਹਰਪ੍ਰੀਤ ਸਿੰਘ ਪਰੂਥੀ, ਜਤਿੰਦਰ ਪਾਲ ਸਿੰਘ)- ਅੱਜ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਜਲਾਲਾਬਾਦ ਵਿਖੇ ਹੋ ਰਹੀ ਜ਼ਿਮਨੀ ਚੋਣ ਸੰਬੰਧੀ ਕਾਂਗਰਸੀ ਉਮੀਦਵਾਰ...
ਅਯੁੱਧਿਆ ਮਾਮਲੇ 'ਤੇ ਬਹਿਸ ਪੂਰੀ, ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫ਼ੈਸਲਾ
. . .  about 5 hours ago
ਨਵੀਂ ਦਿੱਲੀ, 16 ਅਕਤੂਬਰ- ਅਯੁੱਧਿਆ ਮਾਮਲੇ 'ਚ ਸਾਰੇ ਪੱਖਾਂ ਨੇ ਬਹਿਸ ਪੂਰੀ ਕਰ ਹੋ ਗਈ ਹੈ। ਇਸ ਤੋਂ ਬਾਅਦ ਸੁਪਰੀਮ ਕੋਰਟ ਨੇ ਫ਼ੈਸਲਾ ਸੁਰੱਖਿਅਤ...
ਕਰਤਾਰਪੁਰ ਲਾਂਘਾ : ਫ਼ੇਜ਼-1 ਦਾ ਕੰਮ ਫ਼ੀਸਦੀ 75 ਫ਼ੀਸਦੀ ਮੁਕੰਮਲ- ਗੋਬਿੰਦ ਮੋਹਨ ਚੇਅਰਮੈਨ ਆਈ. ਸੀ. ਬੀ.
. . .  about 7 hours ago
ਬਟਾਲਾ, 16 ਅਕਤੂਬਰ (ਕਾਹਲੋਂ)- ਅੱਜ ਵਿਸ਼ੇਸ਼ ਪੱਤਰਕਾਰਾਂ ਦਾ ਇੱਕ ਵਫ਼ਦ ਡੀ. ਆਈ. ਜੀ. ਮੀਡੀਆ ਵਿੰਗ ਵਸ਼ੁਧਾ ਗੁਪਤਾ ਦੀ ਅਗਵਾਈ 'ਚ ਭਾਰਤ-ਪਾਕਿ ਕੌਮਾਂਤਰੀ ਸਰਹੱਦ ਤੇ ਜ਼ੀਰੋ ਲਾਇਨ 'ਤੇ ਪਹੁੰਚਿਆ। ਇਸ ਮੌਕੇ ਪੱਤਰਕਾਰਾਂ...
ਦੋ ਮੋਟਰਸਾਈਕਲਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਇੱਕ ਦੀ ਮੌਤ
. . .  about 7 hours ago
ਗੁਰੂਹਰਸਹਾਏ, 16 ਅਕਤੂਬਰ (ਕਪਿਲ ਕੰਧਾਰੀ)- ਸਥਾਨਕ ਸ਼ਹਿਰ ਦੇ ਨਾਲ ਲੱਗਦੇ ਪਿੰਡ ਗੁੱਦੜ ਢੰਡੀ ਦੇ ਕੋਲ ਅੱਜ ਦੋ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ ਹੋ ਜਾਣ ਕਾਰਨ ਇੱਕ ਮੋਟਰਸਾਈਕਲ ਸਵਾਰ...
ਫਤਹਿਗੜ੍ਹ ਸਾਹਿਬ 'ਚ ਪਰਾਲੀ ਨੂੰ ਸਾੜਨ ਦਾ ਕੋਈ ਮਾਮਲਾ ਸਾਹਮਣੇ ਨਹੀਂ ਆਇਆ- ਰਾਜੀ .ਪੀ. ਸ੍ਰੀਵਾਸਤਵਾ
. . .  about 7 hours ago
ਕੌਮਾਂਤਰੀ ਨਗਰ ਕੀਰਤਨ ਦਾ ਮਲੋਟ ਪਹੁੰਚਣ 'ਤੇ ਹੋਇਆ ਭਰਵਾਂ ਸਵਾਗਤ
. . .  about 7 hours ago
ਸਿੱਖ ਕੈਦੀਆਂ ਦੇ ਮੁਕਾਬਲੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੀ ਸਜ਼ਾ ਮੁਆਫ਼ੀ ਦੀ ਤੁਲਨਾ ਗ਼ਲਤ- ਸੁਖਬੀਰ ਬਾਦਲ
. . .  about 8 hours ago
ਅਧਿਕਾਰੀਆਂ ਨੇ ਕਰਤਾਰਪੁਰ ਲਾਂਘੇ ਦੇ ਨਿਰਮਾਣ ਕਾਰਜਾਂ ਦਾ ਲਿਆ ਜਾਇਜ਼ਾ
. . .  about 8 hours ago
ਟਰੱਕ ਡਰਾਈਵਰ ਤੋਂ ਬਾਅਦ ਜੰਮੂ-ਕਸ਼ਮੀਰ 'ਚ ਇੱਕ ਹੋਰ ਨਾਗਰਿਕ ਦੀ ਹੱਤਿਆ
. . .  about 9 hours ago
ਅਨੰਤਨਾਗ 'ਚ ਹਿਜ਼ਬੁਲ ਮੁਜਾਹਿਦੀਨ ਦੇ ਕਮਾਂਡਰ ਨਾਸਿਰ ਚਦਰੂ ਸਣੇ 3 ਅੱਤਵਾਦੀ ਢੇਰ
. . .  about 9 hours ago
ਪੰਜਾਬ ਰਾਜ ਅਧਿਆਪਕ ਯੋਗਤਾ ਟੈਸਟ ਦੀ ਤਰੀਕ ਬਦਲੀ
. . .  about 9 hours ago
ਓਡੀਸ਼ਾ ਦੇ ਸਾਬਕਾ ਰਾਜ ਮੰਤਰੀ ਦਾਮੋਦਰ ਰਾਓਤ ਨੇ ਭਾਜਪਾ ਤੋਂ ਦਿੱਤਾ ਅਸਤੀਫ਼ਾ, ਦੱਸੀ ਇਹ ਵਜ੍ਹਾ
. . .  about 9 hours ago
ਤੇਜ਼ਧਾਰ ਹਥਿਆਰ ਨਾਲ ਵਾਰ ਕਰਕੇ ਆਪਣੀ ਪਤਨੀ ਨੂੰ ਮੌਤ ਦੇ ਘਾਟ ਉਤਾਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਕੀਤਾ ਕਾਬੂ
. . .  about 10 hours ago
ਸਿਧਰਾਮਈਆ ਨੇ ਕੀਤੀ ਸੋਨੀਆ ਗਾਂਧੀ ਨਾਲ ਮੁਲਾਕਾਤ
. . .  about 10 hours ago
ਸ੍ਰੀ ਮੁਕਤਸਰ ਸਾਹਿਬ ਤੋਂ ਅਗਲੇ ਪੜਾਅ ਲਈ ਰਵਾਨਾ ਹੋਇਆ ਕੌਮਾਂਤਰੀ ਨਗਰ ਕੀਰਤਨ
. . .  about 10 hours ago
ਨਸ਼ੇੜੀ ਵਲੋਂ ਆਪਣੀ ਪਤਨੀ ਦਾ ਤੇਜ਼ਧਾਰ ਹਥਿਆਰ ਨਾਲ ਕਤਲ
. . .  about 11 hours ago
ਜਲਾਲਾਬਾਦ ਹਲਕੇ 'ਚ ਕੈਪਟਨ ਦਾ ਰੋਡ ਸ਼ੋਅ ਸ਼ੁਰੂ
. . .  about 11 hours ago
ਪੀ. ਐੱਮ. ਸੀ. ਘੋਟਾਲਾ ਮਾਮਲੇ 'ਤੇ ਸੁਪਰੀਮ ਕੋਰਟ 'ਚ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 11 hours ago
ਪੀ. ਐੱਮ. ਸੀ. ਬੈਂਕ ਮਾਮਲੇ 'ਚ 23 ਅਕਤੂਬਰ ਤੱਕ ਨਿਆਇਕ ਹਿਰਾਸਤ 'ਚ ਭੇਜੇ ਗਏ ਦੋਸ਼ੀ
. . .  about 10 hours ago
ਈ. ਡੀ. ਨੇ ਪੀ. ਚਿਦੰਬਰਮ ਨੂੰ ਕੀਤਾ ਗ੍ਰਿਫ਼ਤਾਰ
. . .  about 12 hours ago
ਅਯੁੱਧਿਆ ਮਾਮਲਾ : ਚੀਫ਼ ਜਸਟਿਸ ਨੇ ਕਿਹਾ- ਹੁਣ ਬਹੁਤ ਹੋ ਗਿਆ, 5 ਵਜੇ ਤੱਕ ਪੂਰੀ ਹੋਵੇਗੀ ਸੁਣਵਾਈ
. . .  about 12 hours ago
ਚੋਣ ਜ਼ਾਬਤਾ ਲੱਗੇ ਹੋਣ ਦੇ ਬਾਵਜੂਦ ਵੀ ਜਲਾਲਾਬਾਦ 'ਚ ਚੱਲੀ ਗੋਲੀ, ਇੱਕ ਜ਼ਖ਼ਮੀ
. . .  about 12 hours ago
ਸੁਪਰੀਮ ਕੋਰਟ 'ਚ ਅਯੁੱਧਿਆ ਮਾਮਲੇ ਦੀ ਸੁਣਵਾਈ ਸ਼ੁਰੂ
. . .  about 12 hours ago
ਅੰਮ੍ਰਿਤਸਰ 'ਚ ਪਤੀ-ਪਤਨੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 12 hours ago
ਹਿਰਾਸਤ 'ਚ ਲਏ ਗਏ ਫ਼ਾਰੂਕ ਅਬਦੁੱਲਾ
. . .  about 13 hours ago
ਗਾਂਗੁਲੀ ਦੇ ਕਪਤਾਨ ਬਣਨ ਤੱਕ ਸੋਚਿਆ ਨਹੀ ਸੀ ਭਾਰਤ ਪਾਕਿਸਤਾਨ ਨੂੰ ਹਰਾ ਸਕੇਗਾ - ਸ਼ੋਇਬ ਅਖ਼ਤਰ
. . .  about 13 hours ago
ਅਮਰੀਕਾ ਨੇ ਮਾਨਵਤਾ ਖ਼ਿਲਾਫ਼ ਕੀਤਾ ਅਪਰਾਧ - ਹਸਨ ਰੂਹਾਨੀ
. . .  about 14 hours ago
ਅਮਿਤ ਸ਼ਾਹ ਅੱਜ ਹਰਿਆਣਾ 'ਚ ਕਰਨਗੇ 4 ਰੈਲੀਆਂ
. . .  about 14 hours ago
ਕੇਜਰੀਵਾਲ ਦੁਪਹਿਰ 1 ਵਜੇ ਕਰਨਗੇ ਪੱਤਰਕਾਰ ਵਾਰਤਾ
. . .  about 14 hours ago
ਅਯੁੱਧਿਆ ਮਾਮਲੇ 'ਚ ਸੁਣਵਾਈ ਦਾ ਅੱਜ ਆਖ਼ਰੀ ਦਿਨ
. . .  about 14 hours ago
ਚਿਦੰਬਰਮ ਤੋਂ ਪੁੱਛਗਿੱਛ ਲਈ ਤਿਹਾੜ ਜੇਲ੍ਹ ਪਹੁੰਚੇ ਈ.ਡੀ ਅਧਿਕਾਰੀ
. . .  about 14 hours ago
ਮਹਾਰਾਸ਼ਟਰ ਚੋਣਾਂ : ਪ੍ਰਧਾਨ ਮੰਤਰੀ ਕਰਨਗੇ ਅੱਜ 3 ਰੈਲੀਆਂ
. . .  about 14 hours ago
ਸੁਰੱਖਿਆ ਬਲਾਂ ਤੇ ਅੱਤਵਾਦੀਆਂ ਵਿਚਕਾਰ ਮੁੱਠਭੇੜ
. . .  about 15 hours ago
ਅੱਜ ਦਾ ਵਿਚਾਰ
. . .  about 15 hours ago
ਸਰਕਾਰੀ ਹਸਪਤਾਲਾਂ ਦਾ ਸਮਾਂ ਅੱਜ ਤੋਂ ਬਦਲਿਆ
. . .  1 day ago
ਹਵਾਈ ਅੱਡਾ ਰਾਜਾਸਾਂਸੀ 'ਚ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਪੁਰਬ
. . .  1 day ago
ਨਸ਼ਿਆਂ ਕਾਰਨ ਜੀਂਦੋਵਾਲ 'ਚ ਨੌਜਵਾਨ ਦੀ ਮੌਤ
. . .  1 day ago
ਸਿਹਤ ਵਿਭਾਗ ਦੀ ਟੀਮ ਵਲੋਂ ਅਬੋਹਰ 'ਚ ਵੱਖ-ਵੱਖ ਥਾਵਾਂ 'ਤੇ ਖਾਣ ਪੀਣ ਦੀਆਂ ਵਸਤੂਆਂ ਦੇ ਭਰੇ ਗਏ ਸੈਂਪਲ
. . .  1 day ago
ਕੈਪਟਨ ਭਲਕੇ ਜਲਾਲਾਬਾਦ ਹਲਕੇ 'ਚ ਕਰਨਗੇ ਰੋਡ ਸ਼ੋਅ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 29 ਸਾਉਣ ਸੰਮਤ 549

ਮੋਗਾ

ਡਿਪਟੀ ਕਮਿਸ਼ਨਰ ਆਜ਼ਾਦੀ ਦਿਵਸ 'ਤੇ ਲਹਿਰਾਉਣਗੇ ਝੰਡਾ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਅਨਾਜ ਮੰਡੀ ਮੋਗਾ ਵਿਖੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ 'ਤੇ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਝੰਡਾ ਲਹਿਰਾਉਣਗੇ ਤੇ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲੈਣਗੇ | ਇਹ ਜਾਣਕਾਰੀ ਸਹਾਇਕ ਕਮਿਸ਼ਨਰ (ਜਨਰਲ) ਹਰਪ੍ਰੀਤ ਸਿੰਘ ਅਟਵਾਲ ਨੇ ਆਜ਼ਾਦੀ ਦਿਵਸ ਸਮਾਰੋਹ ਲਈ ਅਨਾਜ ਮੰਡੀ ਮੋਗਾ ਵਿਖੇ ਹੋਈ ਫ਼ੁਲ ਡਰੈੱਸ ਰਿਹਰਸਲ ਦਾ ਜਾਇਜ਼ਾ ਲੈਣ ਸਮੇਂ ਦਿੱਤੀ | ਉਨ੍ਹਾਂ ਇਸ ਮੌਕੇ ਕੌਮੀ ਝੰਡਾ ਲਹਿਰਾਇਆ ਤੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਮਾਰਚ ਪਾਸਟ ਤੋਂ ਸਲਾਮੀ ਲਈ | ਇਸ ਸਮੇਂ ਉਨ੍ਹਾਂ ਨਾਲ ਐਸ.ਪੀ. (ਹੈਡ.) ਬਲਵੀਰ ਸਿੰਘ ਅਤੇ ਡੀ.ਐਸ.ਪੀ.(ਹੈਡ.) ਬਲਵਿੰਦਰ ਸਿੰਘ ਸਿੱਧੂ ਵੀ ਹਾਜ਼ਰ ਸਨ | ਇਸ ਮੌਕੇ ਪੰਜਾਬ ਪੁਲਿਸ, ਪੰਜਾਬ ਹੋਮ ਗਾਰਡ, ਡੀ.ਐਮ. ਕਾਲਜ ਮੋਗਾ ਅਤੇ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਨੇ ਪਰੇਡ ਵਿਚ ਹਿੱਸਾ ਲਿਆ | ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ.ਟੀ. ਸ਼ੋਅ ਤੇ ਸਭਿਆਚਾਰਕ ਪ੍ਰੋਗਰਾਮ ਦੀਆਂ ਵੰਨਗੀਆਂ ਪੇਸ਼ ਕੀਤੀਆਂ | ਉਨ੍ਹਾਂ ਦੱਸਿਆ ਕਿ ਆਜ਼ਾਦੀ ਦਿਵਸ ਮੌਕੇ ਆਜ਼ਾਦੀ ਘੁਲਾਟੀਆਂ ਤੇ ਵਿਸ਼ੇਸ਼ ਕਾਰਗੁਜ਼ਾਰੀ ਵਾਲੀਆਂ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਤੇ ਲੋੜਵੰਦ ਵਿਅਕਤੀਆਂ ਨੂੰ ਟਰਾਈ ਸਾਈਕਲ/ਸਿਲਾਈ ਮਸ਼ੀਨਾਂ ਵੀ ਦਿੱਤੀਆਂ ਜਾਣਗੀਆਂ | ਇਸ ਮੌਕੇ ਐਸ.ਪੀ. (ਹੈਡ.) ਬਲਵੀਰ ਸਿੰਘ ਨੇ ਦੱਸਿਆ ਕਿ ਆਜ਼ਾਦੀ ਦਿਵਸ ਦੇ ਮੱਦੇਨਜ਼ਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾਣਗੇ | ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਐ.) ਗੁਰਦਰਸ਼ਨ ਸਿੰਘ ਬਰਾੜ, ਸਹਾਇਕ ਸਿੱਖਿਆ ਅਫ਼ਸਰ (ਖੇਡਾਂ) ਇੰਦਰਪਾਲ ਸਿੰਘ ਢਿੱਲੋਂ, ਤਹਿਸੀਲਦਾਰ ਲਖਵਿੰਦਰ ਸਿੰਘ, ਖ਼ਜ਼ਾਨਾ ਅਫ਼ਸਰ ਕੇ.ਕੇ. ਹਾਂਡਾ, ਸਹਾਇਕ ਸਿਵਲ ਸਰਜਨ ਅਰੁਣ ਗੁਪਤਾ ਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀ ਹਾਜ਼ਰ ਸਨ |

ਭਾਰਤੀ ਕਿਸਾਨ ਯੂਨੀਅਨ ਮਾਨ ਦੇ ਆਗੂ ਬਲਵਿੰਦਰ ਬੀ.ਏ. ਤੇ ਸ਼ਿਵਚਰਨ ਸਿੰਘ ਮੁੱਢਲੀ ਮੈਂਬਰਸ਼ਿਪ ਤੋਂ ਖ਼ਾਰਜ

ਫਤਹਿਗੜ੍ਹ ਪੰਜਤੂਰ, 12 ਅਗਸਤ (ਜਸਵਿੰਦਰ ਸਿੰਘ)-ਭਾਰਤੀ ਕਿਸਾਨ ਯੂਨੀਅਨ ਮਾਨ ਦੇ ਵਰਕਰਾਂ ਦੀ ਮੀਟਿੰਗ ਗੁਰਦੁਅਰਾ ਤੇਗਸਰ ਸਾਹਿਬ ਵਿਖੇ ਹੋਈ | ਜਿਸ ਵਿਚ ਬਲਵੰਤ ਸਿੰਘ ਬਹਿਰਾਮ ਕੇ ਜਰਨਲ ਸਕੱਤਰ ਪੰਜਾਬ ਤੇ ਜ਼ਿਲ੍ਹਾ ਪ੍ਰਧਾਨ ਸੁੱਖਾ ਸਿੰਘ ਵਿਰਕ ਵਿਸ਼ੇਸ਼ ਤੌਰ 'ਤੇ ...

ਪੂਰੀ ਖ਼ਬਰ »

ਹਾਈਵੇ 'ਤੇ ਕੰਮ ਕਰ ਰਹੀ ਜੇ.ਸੀ.ਬੀ. ਨੇ ਲਈ 15 ਸਾਲਾ ਬੱਚੇ ਦੀ ਜਾਨ

ਮੋਗਾ, 12 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਅੱਜ ਦੇਰ ਸ਼ਾਮ 7:30 ਵਜੇ ਦੇ ਕਰੀਬ ਮੋਗਾ ਬਰਨਾਲਾ ਰੋਡ 'ਤੇ ਪਿੰਡ ਬੁੱਘੀਪੁਰਾ ਕੋਲ ਬਣ ਰਹੇ ਹਾਈਵੇ ਰੋਡ 'ਤੇ ਮਿੱਟੀ ਪੱਧਰ ਕਰਨ ਵਾਲੇ ਜੇ.ਸੀ.ਬੀ. ਮਸ਼ੀਨ ਹੇਠਾਂ ਇੱਕ 15 ਸਾਲਾ ਬੱਚੇ ਦੇ ਆਉਣ ਨਾਲ ਮੌਤ ਹੋ ਗਈ | ਪ੍ਰਾਪਤ ...

ਪੂਰੀ ਖ਼ਬਰ »

ਮੋਗਾ ਜ਼ਿਲ੍ਹੇ 'ਚ ਹੋਈ ਡੇਂਗੂ ਦੇ ਮਰੀਜ਼ ਦੀ ਪੁਸ਼ਟੀ ਮਰੀਜ਼ ਸਿਵਲ ਹਸਪਤਾਲ ਮੋਗਾ 'ਚ ਜ਼ੇਰੇ ਇਲਾਜ

ਮੋਗਾ, 12 ਅਗਸਤ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਭਾਵੇਂ ਸਿਹਤ ਵਿਭਾਗ ਮੋਗਾ ਵੱਲੋਂ ਪਿਛਲੇ ਕਈ ਮਹੀਨਿਆਂ ਤੋਂ ਡੇਂਗੂ ਦੀ ਬਿਮਾਰੀ ਨੂੰ ਲੈ ਕੇ ਮੁਹਿੰਮ ਵਿੱਢੀ ਹੋਈ ਸੀ ਤੇ ਇਸ ਮੁਹਿੰਮ ਤਹਿਤ ਜ਼ਿਲ੍ਹਾ ਐਪੀਡੈਮੋਲੋਜਿਸਟ ਡਾ. ਮਨੀਸ਼ ਅਰੋੜਾ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਅਦਾਲਤ ਵੱਲੋਂ ਭਗੌੜਾ ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 12 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਰਵਿੰਦਰ ਸਿੰਘ ਵੱਲੋਂ ਸਮਾਜ ਵਿਰੋਧੀ ਅਨਸਰਾਂ ਤੇ ਨਸ਼ਾ ਸਮਗਲਰਾਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਪੁਲਿਸ ਪਾਰਟੀ ਨੇ ਮਾਣਯੋਗ ਅਦਾਲਤ ਜੱਜ ਪੰਕਜ ਵਰਮਾ ਦੀ ਅਦਾਲਤ ...

ਪੂਰੀ ਖ਼ਬਰ »

ਕਰੀਬ ਢਾਈ ਲੱਖ ਦੀ ਚੋਰੀ ਦਾ ਮੁਕੱਦਮਾ ਦਰਜ

ਮੋਗਾ, 12 ਅਗਸਤ (ਸ਼ਿੰਦਰ ਸਿੰਘ ਭੁਪਾਲ)-ਬੀਤੇ ਦਿਨੀਂ ਗੁਰਬਖ਼ਸ਼ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਸ਼ਹੀਦ ਭਗਤ ਸਿੰਘ ਨਗਰ ਮੋਗਾ ਦੇ ਘਰੋਂ ਲਗਪਗ ਢਾਈ ਲੱਖ ਰੁਪਏ ਦੇ ਹੋਏ ਚੋਰੀ ਦਾ ਮੁਕੱਦਮਾ ਦਰਜ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ 25 ਤੇ 26 ਜੁਲਾਈ ਦੀ ਦਰਮਿਆਨੀ ਰਾਤ ...

ਪੂਰੀ ਖ਼ਬਰ »

ਕਿਸਾਨਾਂ ਨੇ ਥਾਣੇ ਅੱਗੇ ਇਕੱਤਰ ਹੋ ਕੇ ਚੋਰਾਂ ਦੇ ਗਰੋਹ ਨੂੰ ਕਾਬੂ ਕਰਨ ਦੀ ਕੀਤੀ ਮੰਗ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਕਿਸਾਨਾਂ ਦੇ ਖੇਤਾਂ ਵਿਚ ਲੱਗੇ ਹੋਏ ਬਿਜਲੀ ਦੇ ਟਰਾਂਸਫਰਮਰ ਰਾਤਾਂ ਨੂੰ ਚੋਰੀ ਕਰਨ ਵਾਲੇ ਗਰੋਹ ਵੱਲੋਂ ਇਲਾਕੇ ਭਰਦੇ ਕਿਸਾਨਾਂ ਦੇ ਨੱਕ ਵਿਚ ਦਮ ਕੀਤਾ ਹੋਇਆ ਹੈ ਪਰ ਬੀਤੀ ਰਾਤ ਪਿੰਡ ਜੈਮਲ ਵਾਲਾ ਵਿਖੇ ਰਾਖੀ ਕਰ ਰਹੇ ...

ਪੂਰੀ ਖ਼ਬਰ »

ਰਾਮਾਂ ਵਿਖੇ ਬਿਜਲੀ ਮੀਟਰ ਪੁੱਟਣ ਆਈ ਟੀਮ ਦਾ ਪਿੰਡ ਵਾਸੀਆਂ ਨੇ ਕੀਤਾ ਘਿਰਾਓ

ਨਿਹਾਲ ਸਿੰਘ ਵਾਲਾ, 12 ਅਗਸਤ (ਪਲਵਿੰਦਰ ਟਿਵਾਣਾ/ਜਗਸੀਰ ਲੁਹਾਰਾ)-ਹਲਕਾ ਨਿਹਾਲ ਸਿੰਘ ਵਾਲਾ ਦੇ ਪਿੰਡ ਰਾਮਾਂ ਵਿਖੇ ਡਿਫਾਲਟਰ ਮਜ਼ਦੂਰਾਂ ਦੇ ਬਿਜਲੀ ਮੀਟਰ ਪੁੱਟਣ ਆਈ ਪਾਵਰਕਾਮ ਸਬ ਡਵੀਜ਼ਨ ਬਿਲਾਸਪੁਰ ਦੀ ਟੀਮ ਦਾ ਵੱਖ-ਵੱਖ ਜਨਤਕ ਜਥੇਬੰਦੀਆਂ ਦੀ ਅਗਵਾਈ ਵਿਚ ...

ਪੂਰੀ ਖ਼ਬਰ »

ਦਰਜਾਚਾਰ ਕਰਮਚਾਰੀਆਂ ਵੱਲੋਂ ਸਰਕਾਰ ਵਿਰੁੱਧ ਸੰਘਰਸ਼ ਕੀਤਾ ਜਾਵੇਗਾ-ਰੰਗੀਰਾਮ ਕੋਟਲੀ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਦਰਜਾ ਚਾਰ ਕਰਮਚਾਰੀ ਯੂਨੀਅਨ ਸਿੱਖਿਆ ਵਿਭਾਗ ਦੀ ਇੱਕ ਅਹਿਮ ਇਕੱਤਰਤਾ ਸਥਾਨਕ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਵਿਖੇ ਬਲਜੀਤ ਸਿੰਘ ਬਲਾਕ ਪ੍ਰਧਾਨ ਦੀ ਅਗਵਾਈ ਹੇਠ ਹੋਈ, ਜਿਸ ਵਿਚ ਮਿਡ ਡੇ ਮੀਲ, ਪੀ.ਟੀ.ਏ., ਪਾਰਟ ...

ਪੂਰੀ ਖ਼ਬਰ »

ਕਿਸਾਨ ਨਕਲੀ ਕੀਟਨਾਸ਼ਕ ਜ਼ਹਿਰਾਂ ਤੋਂ ਸੁਚੇਤ ਰਹਿਣ-ਮੁੱਖ ਖੇਤੀਬਾੜੀ ਅਫ਼ਸਰ

ਸਮਾਲਸਰ, 12 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਕਿਸਾਨਾਂ ਨੂੰ ਖ਼ਾਦ, ਬੀਜ ਤੇ ਕੀਟਨਾਸ਼ਕ ਜਹਿਰਾਂ ਹਮੇਸ਼ਾਂ ਭਰੋਸੇਮੰਦ ਤੇ ਖੇਤੀ ਵਿਭਾਗ ਵੱਲੋਂ ਲਾਇਸੈਂਸ ਧਾਰਕਾਂ ਕੋਲੋਂ ਬਿੱਲ ਸਮੇਤ ਖ਼ਰੀਦਣੇ ਚਾਹੀਦੇ ਹਨ ¢ ਇਹ ਪ੍ਰਗਟਾਵਾ ਡਾ. ਪਰਮਜੀਤ ਸਿੰਘ ਬਰਾੜ ਮੁੱਖ ...

ਪੂਰੀ ਖ਼ਬਰ »

ਮੈਕਰੋ ਗਲੋਬਲ ਇਮੀਗ੍ਰੇਸ਼ਨ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਪੰਜਾਬ ਸਰਕਾਰ ਤੇ ਕੈਨੇਡਾ ਸਰਕਾਰ ਤੋਂ ਮਾਨਤਾ ਪ੍ਰਾਪਤ ਇਮੀਗ੍ਰੇਸ਼ਨ ਦੀ ਵਿਸ਼ਵ ਪੱਧਰੀ ਸੰਸਥਾ ਮੈਕਰੋ ਗਲੋਬਲ ਇਮੀਗ੍ਰੇਸ਼ਨ ਸਰਵਿਸਿਜ਼ ਅਕਾਲਸਰ ਚੌਕ ਜੀ.ਟੀ. ਰੋਡ ਮੋਗਾ ਵੱਲੋਂ ਵਿਦਿਆਰਥੀ ਗੁਰਦੀਪ ਸਿੰਘ ਹਾਂਸ ਪੁੱਤਰ ...

ਪੂਰੀ ਖ਼ਬਰ »

ਬਲੌਜ਼ਮਜ਼ ਕਾਨਵੈਂਟ ਸਕੂਲ ਵਿਖੇ ਆਜ਼ਾਦੀ ਦਿਹਾੜੇ ਨੂੰ ਸਮਰਪਿਤ ਫੈਂਸੀ ਡਰੈੱਸ ਮੁਕਾਬਲਾ ਕਰਵਾਇਆ

ਕਿਸ਼ਨਪੁਰਾ ਕਲਾਂ, 12 ਅਗਸਤ (ਅਮੋਲਕ ਸਿੰਘ ਕਲਸੀ)-ਬਲੌਜ਼ਮਜ਼ ਕਾਨਵੈਂਟ ਸਕੂਲ ਲੀਲ੍ਹਾ ਵਿਖੇ ਅੱਜ ਆਜ਼ਾਦੀ ਦੇ ਦਿਹਾੜੇ ਨੂੰ ਮੁੱਖ ਰੱਖਦੇ ਹੋਏ ਯੂ.ਕੇ.ਜੀ. ਜਮਾਤ ਦੇ ਬੱਚਿਆਂ ਵਿਚਕਾਰ ਫੈਂਸੀ ਡਰੈਸ ਮੁਕਾਬਲਾ ਕਰਵਾਇਆ ¢ ਇਸ ਦਾ ਮੁੱਖ ਵਿਸ਼ਾ ਆਜ਼ਾਦੀ ਦਿਹਾੜੇ ਨੂੰ ...

ਪੂਰੀ ਖ਼ਬਰ »

ਪਿੰਡ ਕਾਲੀਏ ਵਾਲਾ ਵਿਖੇ ਹੋਇਆ ਮਹਾਂਮਾਈ ਦਾ ਜਾਗਰਣ

ਭਲੂਰ, 12 ਅਗਸਤ (ਬੇਅੰਤ ਸਿੰਘ ਗਿੱਲ)-ਪਿੰਡ ਕਾਲੀਏਵਾਲਾ ਵਿਖੇ ਮਾਤਾ ਚਿੰਤਪੁਰਨੀ ਕਲੱਬ ਵੱਲੋਂ ਸਮੂਹ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ ਪੰਜਵਾਂ ਸਾਲਾਨਾ ਮਹਾਂਮਾਈ ਜਾਗਰਣ ਕਰਵਾਇਆ ਗਿਆ | ਇਸ ਜਾਗਰਣ ਵਿਚ ਬਾਬਾ ਧਰਮਪੁਰੀ ਜੀ ਵੱਲੋਂ ਰੀਬਨ ਕੱਟਣ ਦੀ ਰਸਮ ਅਦਾ ਕੀਤੀ ...

ਪੂਰੀ ਖ਼ਬਰ »

ਵੇਵਜ਼ ਓਵਰਸੀਜ਼ ਮੋਗਾ ਦੀ ਵਿਦਿਆਰਥਣ ਨਿਸ਼ਠਾ ਨੇ ਹਾਸਲ ਕੀਤੇ 7 ਬੈਂਡ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਵੇਵਜ਼ ਓਵਰਸੀਜ਼ ਮੋਗਾ ਸੰਸਥਾ ਦੇ ਡਾਇਰੈਕਟਰ ਗੌਰਵ ਗੁਪਤਾ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਨਿਸ਼ਠਾ ਪੁੱਤਰੀ ਸੰਦੀਪ ਸ਼ਰਮਾ ਨਿਵਾਸੀ ਮੋਗਾ ਨੇ ਲਿਸਨਿੰਗ 'ਚ 8.5, ਰੀਡਿੰਗ 'ਚ 6.0, ਰਾਈਟਿੰਗ 'ਚ 6.5, ਸਪੀਕਿੰਗ 'ਚ 6.5 ਅਤੇ ਓਵਰਆਲ 7.0 ...

ਪੂਰੀ ਖ਼ਬਰ »

ਮੋਹਨ ਐਜੂਕੇਅਰ ਦੀ ਵਿਦਿਆਰਥਣ ਨੇ ਹਾਸਲ ਕੀਤੇ 7 ਬੈਂਡ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਉੱਘੀ ਆਈਲੈਟਸ ਤੇ ਇਮੀਗ੍ਰੇਸ਼ਨ ਸੰਸਥਾ ਮੋਹਨ ਐਜੂਕੇਅਰ ਦੀ ਵਿਦਿਆਰਥਣ ਸਿਮਰਨ ਕੌਰ ਗਿੱਲ ਪੁੱਤਰੀ ਸਤਬੀਰ ਸਿੰਘ ਗਿੱਲ ਨਿਵਾਸੀ ਰਾਮੂੰਵਾਲਾ ਹਰਚੋਕਾ ਨੇ ਆਈਲੈਟਸ ਦੇ ਨਤੀਜੇ ਵਿਚੋਂ ਲਿਸਨਿੰਗ ਵਿਚ 8, ...

ਪੂਰੀ ਖ਼ਬਰ »

ਸੀਨੀ. ਸੈਕੰਡਰੀ ਸਕੂਲ ਲੰਡੇ ਵਿਖੇ ਡੀ-ਵਾਰਮਿੰਗ ਦਿਵਸ ਮਨਾਇਆ

ਸਮਾਲਸਰ, 12 ਅਗਸਤ (ਕਿਰਨਦੀਪ ਸਿੰਘ ਬੰਬੀਹਾ)-ਸਿਹਤ ਤੇ ਸਿੱਖਿਆ ਵਿਭਾਗ ਦੀਆਂ ਹਦਾਇਤਾਂ ਨੂੰ ਧਿਆਨ 'ਚ ਰੱਖਦੇ ਹੋਏ ਸੀਨੀ. ਸੈਕੰਡਰੀ ਸਕੂਲ ਲੰਡੇ ਵਿਖੇ ਡੀ ਵਾਰਮਿੰਗ-ਡੇ ਮਨਾਇਆ ਗਿਆ¢ ਇਸ ਸਮੇਂ ਸਿਹਤ ਵਿਭਾਗ ਦੀ ਟੀਮ ਜਿਸ ਵਿਚ ਡਾ.ਰਾਜਨ ਗਿੱਲ, ਰਾਜਵਿੰਦਰ ਕੌਰ, ...

ਪੂਰੀ ਖ਼ਬਰ »

ਰਾਈਟ ਵੇ ਏਅਰਲਿੰਕਸ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੂਡੈਂਟ ਵੀਜ਼ਾ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ)-ਮੋਗਾ ਜ਼ਿਲੇ੍ਹ ਦੀ ਮੰਨੀ ਪ੍ਰਮੰਨੀ ਸੰਸਥਾ ਰਾਈਟ ਵੇ ਏਅਰਲਿੰਕਸ ਪਿਛਲੇ ਕਈ ਸਾਲਾਂ ਤੋਂ ਵਧੀਆ ਨਤੀਜੇ ਨਾਲ ਵਿਦਿਆਰਥੀਆਂ ਲਈ ਖਿੱਚ ਦਾ ਕੇਂਦਰ ਬਣੀ ਹੋਈ ਹੈ | ਇਸ ਵਾਰ ਸੰਸਥਾ ਨੇ ਮਨਦੀਪ ਕੌਰ ਗਿੱਲ ਪਤਨੀ ਇੰਦਰਜੀਤ ਸਿੰਘ ਵਾਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਅਮਰਦਾਸ ਸਕੂਲ ਘੋਲੀਆ ਦੇ ਬੱਚਿਆਂ ਨੇ ਖੇਡਾਂ ਵਿਚ ਮਾਰੀਆਂ ਮੱਲਾਂ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਕਲੇਰ ਸਕੂਲ ਸਮਾਧ ਭਾਈ ਵਿਖੇ ਚੱਲ ਰਹੀਆਂ ਜ਼ੋਨ ਪੱਧਰ ਦੀਆਂ ਖੇਡਾਂ ਦੇ ਪਹਿਲੇ ਦਿਨ ਕਬੱਡੀ ਸਰਕਲ ਤੇ ਕਬੱਡੀ ਨੈਸ਼ਨਲ ਦੇ ਮੈਚ ਕਰਵਾਏ ਗਏ, ਜਿਸ ਵਿਚ ਸ਼੍ਰੀ ਗੁਰੂ ਅਮਰਦਾਸ ਪਬਲਿਕ ਹਾਈ ਸਕੂਲ ਘੋਲੀਆ ਖ਼ੁਰਦ ਦੇ ...

ਪੂਰੀ ਖ਼ਬਰ »

ਜਾਇਦਾਦਾਂ ਦੀ ਰਜਿਸਟਰੇਸ਼ਨ ਲਈ ਸਟੈਂਪ ਡਿਊਟੀ ਤੇ ਜ਼ਮੀਨਾਂ ਦੇ ਕੁਲੈਕਟਰ ਰੇਟ ਘਟਾਏ ਜਾਣ ਦੀ ਮੰਗ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਪੰਜਾਬ ਸਰਕਾਰ ਵੱਲੋਂ ਮੰਦੇ ਦਾ ਸਾਹਮਣਾ ਕਰ ਰਹੇ ਰੀਅਲ ਈ ਸਟੇਟ ਸੈਕਟਰ ਨੂੰ ਉਤਸ਼ਾਹਿਤ ਕਰਨ ਲਈ ਜਾਇਦਾਦਾਂ ਦੀ ਰਜਿਸਟਰੇਸ਼ਨ ਲਈ ਸਟੈਂਪ ਡਿਊਟੀ 31 ਮਾਰਚ 2018 ਤੱਕ ਘਟਾ ਕੇ 9 ਤੋਂ 6 ਫ਼ੀਸਦੀ ਕਰਨ ਨੂੰ ਪ੍ਰਵਾਨਗੀ ਦਿੱਤੀ ਗਈ ਹੈ ...

ਪੂਰੀ ਖ਼ਬਰ »

ਰਾਜੂ ਸਮਰਾ ਨੇ ਕਣਕ ਦੀ ਵੰਡ ਦੀ ਕੀਤੀ ਸ਼ੁਰੂਆਤ

ਫਤਹਿਗੜ੍ਹ ਪੰਜਤੂਰ, 12 ਅਗਸਤ (ਜਸਵਿੰਦਰ ਸਿੰਘ)-ਹਲਕਾ ਵਿਧਾਇਕ ਧਰਮਕੋਟ ਸੁਖਜੀਤ ਸਿੰਘ ਲੋਹਗੜ੍ਹ ਦੇ ਸਪੁੱਤਰ ਰਾਜੂ ਸਮਰਾ ਵੱਲੋਂ ਲਾਭਪਾਤਰੀਆਂ ਨੂੰ ਦਿੱਤੀ ਜਾਣ ਵਾਲੀ ਕਣਕ ਦੀ ਵੰਡ ਦੀ ਸ਼ੁਰੂਆਤ ਪਿੰਡ ਤੋਤੇ ਵਾਲਾ ਵਿਖੇ ਪਿੰਡ ਦੇ ਆਗੂ ਅਮਰਦੀਪ ਸਿੰਘ ਢਿੱਲੋਂ ...

ਪੂਰੀ ਖ਼ਬਰ »

ਸਰਕਲ ਯੂਥ ਆਗੂ ਹੈਪੀ ਭੁੱਲਰ ਵੱਲੋਂ ਸਕੂਲ ਨੂੰ ਪੀਣ ਵਾਲੇ ਪਾਣੀ ਵਾਲੀ ਟੈਂਕੀ ਭੇਟ

ਫਤਹਿਗੜ੍ਹ ਪੰਜਤੂਰ, 12 ਅਗਸਤ (ਜਸਵਿੰਦਰ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਫ਼ਤਹਿਉੱਲਾਸ਼ਾਹ ਵਾਲਾ ਸਕੂਲ ਵਿਖੇ ਅਕਾਲੀ ਦਲ ਦੇ ਯੂਥ ਸਰਕਲ ਦੇ ਪ੍ਰਧਾਨ ਦਿਲਬਾਗ ਸਿੰਘ ਹੈਪੀ ਭੁੱਲਰ ਨੇ ਸਮਾਜ ਸੇਵਾ ਦੇ ਕੰਮ ਨੂੰ ਪਹਿਲ ਦਿੰਦਿਆਂ ਸਕੂਲ ਨੂੰ ਪੀਣ ਵਾਲੇ ਪਾਣੀ ...

ਪੂਰੀ ਖ਼ਬਰ »

ਮਜ਼ਦੂਰ ਆਗੂਆਂ ਵੱਲੋਂ ਪਿੰਡ ਕਾਲੇ ਕੇ ਵਿਖੇ ਇਕੱਤਰਤਾ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਡੀ.ਸੀ. ਮੋਗਾ ਦੇ ਦਫ਼ਤਰ ਅੱਗੇ ਧਰਨਾ ਦੇਣ ਦੀ ਤਿਆਰੀ ਲਈ ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਵੱਲੋਂ ਪਿੰਡ ਕਾਲੇ ਕੇ ਵਿਖੇ ਭਰਵੀਂ ਇਕੱਤਰਤਾ ਕੀਤੀ ਗਈ | ਜਿਸ ਵਿਚ ਵੱਡੇ ਪੱਧਰ 'ਤੇ ਮਜ਼ਦੂਰ ਮਰਦ ਤੇ ਔਰਤਾਂ ਸ਼ਾਮਿਲ ਹੋਏ | ਇਸ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਵੀ ਅਕਾਲੀ-ਭਾਜਪਾ ਸਰਕਾਰ ਵਾਂਗ ਸਿੱਖ ਮਸਲਿਆਂ ਤੋਂ ਵੱਟਿਆ ਟਾਲਾ-ਭਾਈ ਗੁਰਦੀਪ

ਨਿਹਾਲ ਸਿੰਘ ਵਾਲਾ, 12 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਯੁਨਾਈਟਿਡ ਅਕਾਲੀ ਦਲ ਵੱਲੋਂ ਸਿੱਖ ਮੰਗਾਂ ਪ੍ਰਤੀ ਪੰਜਾਬ ਦੀ ਕੈਪਟਨ ਸਰਕਾਰ ਨੂੰ ਹਲੂਣਾ ਦੇਣ ਲਈ ਰੋਹ ਭਰਭੂਰ ਵਿਸ਼ਾਲ ਧਰਨਾ ਜ਼ਿਲ੍ਹਾ ਫ਼ਰੀਦਕੋਟ ਦੀ ਤਹਿਸੀਲ ਕੋਟਕਪੁਰਾ ਵਿਖੇ 14 ਅਗਸਤ ਨੂੰ ਲਗਾਇਆ ਜਾ ...

ਪੂਰੀ ਖ਼ਬਰ »

ਇੰਗਲਿਸ਼ ਸਟੂਡੀਓ ਨੇ ਵਿਦਿਆਰਥਣ ਦਾ ਸਟੱਡੀ ਵੀਜ਼ਾ ਲਗਵਾਇਆ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਕੋਟਕਪੂਰਾ ਸੜਕ ਉੱਪਰ ਸਥਿਤ ਇਲਾਕੇ ਦੀ ਨਾਮਵਰ ਸੰਸਥਾ ਇੰਗਲਿਸ਼ ਸਟੂਡੀਓ ਦੇ ਵਿਦਿਆਰਥੀ ਆਈਲੈਟਸ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਕਰ ਰਹੇ ਹਨ | ਇਸ ਸੰਸਥਾ ਦੇ ਮੁਖੀ ਪੰਕਜ ਬਾਂਸਲ ਅਤੇ ਗੌਰਵ ਕਾਲੜਾ ...

ਪੂਰੀ ਖ਼ਬਰ »

ਵੀਰ ਸਿੰਘ ਸਕੂਲ ਵਿਚ ਮਨਾਇਆ ਤੀਆਂ ਦਾ ਤਿਉਹਾਰ

ਨੱਥੂਵਾਲਾ ਗਰਬੀ, 12 ਅਗਸਤ (ਸਾਧੂ ਰਾਮਾ)-ਵੀਰ ਸਿੰਘ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਨੱਥੂਵਾਲਾ ਗਰਬੀ ਜਿੱਥੇ ਬੱਚਿਆਂ ਨੂੰ ਅਗਾਂਹ ਵਧੂ ਸੋਚ ਦਾ ਧਾਰਨੀ ਬਣਾ ਰਹੀ ਹੈ ਉਥੇ ਹੀ ਬੱਚਿਆਂ ਨੂੰ ਪੰਜਾਬੀ ਸਭਿਆਚਾਰ ਨਾਲ ਜੋੜੀ ਰੱਖਣ ਵਿਚ ਅਹਿਮ ਭੂਮਿਕਾ ਨਿਭਾਅ ਰਹੀ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6.5 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗੇ੍ਰਸ਼ਨ ਸੰਸਥਾ ਜੋ ਕਿ ਸਥਾਨਕ ਸ਼ਹਿਰ ਦੀ ਕੋਟਕਪੂਰਾ ਰੋਡ ਉੱਪਰ ਬੱਸ ਅੱਡੇ ਦੇ ਸਾਹਮਣੇ ਵਾਲੀ ਗਲੀ ਵਿਖੇ ਸਥਿਤ ਹੈ ਦੇ ਵਿਦਿਆਰਥੀ ਅਗਸਤਪ੍ਰੀਤ ਸਿੰਘ ਪੁੱਤਰ ਗੁਰਨਾਇਬ ...

ਪੂਰੀ ਖ਼ਬਰ »

ਜ਼ਿਲ੍ਹਾ ਕਾਂਗਰਸ ਕਮੇਟੀ ਦੀ ਮੀਟਿੰਗ

ਮੋਗਾ, 12 ਅਗਸਤ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਜ਼ਿਲ੍ਹਾ ਕਾਂਗਰਸ ਕਮੇਟੀ ਮੋਗਾ ਦੀ ਮੀਟਿੰਗ ਸਥਾਨਕ ਸ਼ਹਿਰ ਦੇ ਰੈਸਟ ਹਾਊਸ ਵਿਖੇ ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਡੀ.ਆਰ.ਓ. ਰਾਮ ਲਾਲ ਜਾਟ ਬਤੌਰ ਮੁੱਖ ਮਹਿਮਾਨ ਸ਼ਾਮਲ ...

ਪੂਰੀ ਖ਼ਬਰ »

ਆਕਸਫੋਰਡ ਵੱਲੋਂ ਆਈਲੈਟਸ 'ਚ ਕਮਜ਼ੋਰ ਵਿਦਿਆਰਥੀਆਂ ਲਈ ਵਿਸ਼ੇਸ਼ ਉਪਰਾਲੇ

ਬਾਘਾ ਪੁਰਾਣਾ, 12 ਅਗਸਤ (ਬਲਰਾਜ ਸਿੰਗਲਾ)-ਆਕਸਫੋਰਡ ਸੰਸਥਾ ਜੋ ਲੰਮੇ ਸਮੇਂ ਤੋਂ ਆਪਣੀਆਂ ਸੇਵਾਵਾਂ ਦੇ ਰਹੀ ਹੈ ਜਿਸ ਦਾ ਫ਼ਾਇਦਾ ਵਿਦਿਆਰਥੀ ਪਿਛਲੇ ਕਾਫ਼ੀ ਸਮੇਂ ਤੋਂ ਲੈ ਰਹੇ ਹਨ | ਸੰਸਥਾ ਦੀ ਕੋਸ਼ਿਸ਼ ਹਮੇਸ਼ਾਂ ਕੁੱਝ ਨਵਾਂ ਕਰਨ ਦੀ ਹੁੰਦੀ ਹੈ | ਇਸ ਵਾਰ ਟਰੇਨਰਜ਼ ...

ਪੂਰੀ ਖ਼ਬਰ »

ਪੰਜ ਕਿੱਲੋ ਚੂਰਾ ਪੋਸਤ ਸਮੇਤ ਇਕ ਵਿਅਕਤੀ ਕਾਬੂ

ਨਿਹਾਲ ਸਿੰਘ ਵਾਲਾ, 12 ਅਗਸਤ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੇ ਮੁੱਖ ਅਫ਼ਸਰ ਰਵਿੰਦਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਵੱਲੋਂ 5 ਕਿੱਲੋ ਚੂਰਾ ਪੋਸਤ ਸਮੇਤ ਇੱਕ ਵਿਅਕਤੀ ਨੂੰ ਕਾਬੂ ਕਰਨ 'ਚ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਬੱਚਿਆਂ ਨੂੰ ਬੂਟ, ਵਰਦੀਆਂ ਤੇ ਸਕੂਲ ਲਈ ਦਿੱਤਾ ਲੋੜੀਂਦਾ ਸਾਮਾਨ

ਨਿਹਾਲ ਸਿੰਘ ਵਾਲਾ, 12 ਅਗਸਤ (ਟਿਵਾਣਾ/ਲੁਹਾਰਾ)-ਗੁਰੂ ਨਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਤਖ਼ਤੂਪੁਰਾ ਦੇ ਪੁਰਾਣੇ ਵਿਦਿਆਰਥੀ ਤੇ ਗਲਾਸਗੋ ਯੂ.ਕੇ. ਵਿਚ ਰਹਿੰਦੇ ਪ੍ਰਵਾਸੀ ਭਾਰਤੀ ਗੁਰਦੇਵ ਸਿੰਘ ਮੀਨੀਆਂ ਨੇ ਆਪਣੇ ਪੁਰਾਣੇ ਸਕੂਲ ਲਈ 60 ਹਜ਼ਾਰ ਰੁਪਏ ਕਰੀਬ ਦਾ ...

ਪੂਰੀ ਖ਼ਬਰ »

ਬੱਧਨੀ ਕਲਾਂ ਵਿਖੇ ਭਾਰਤੀਆ ਸਟੇਟ ਬੈਂਕ ਨੇ ਕਰਵਾਇਆ ਕਿਸਾਨ ਮੇਲਾ

ਬੱਧਨੀ ਕਲਾਂ, 12 ਅਗਸਤ (ਨਿਰਮਲਜੀਤ ਸਿੰਘ ਧਾਲੀਵਾਲ)-ਬੱਧਨੀ ਕਲਾਂ ਵਿਖੇ ਭਾਰਤੀਆ ਸਟੇਟ ਬੈਂਕ ਬਰਾਂਚ ਵੱਲੋਂ ਕਿਸਾਨਾਂ ਨੂੰ ਬੈਂਕ ਦੀਆਂ ਵੱਖ-ਵੱਖ ਸਕੀਮਾਂ ਸਬੰਧੀ ਜਾਣਕਾਰੀ ਦੇਣ ਲਈ ਇੱਕ ਦਿਨਾਂ ਰਾਸ਼ਟਰੀ ਕਿਸਾਨ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਪੁੱਜੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX