ਤਾਜਾ ਖ਼ਬਰਾਂ


ਸਕੂਲ ਬੱਸ ਹੇਠ ਆਉਣ ਨਾਲ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਜ਼ੀਰਕਪੁਰ, 14 ਅਕਤੂਬਰ, {ਹੈਪੀ ਪੰਡਵਾਲਾ }-ਬਿਸ਼ਨਪੁਰਾ ਖੇਤਰ 'ਚ ਇਕ ਨਿੱਜੀ ਸਕੂਲ ਬੱਸ ਦੀ ਲਪੇਟ ਵਿਚ ਆਉਣ ਨਾਲ ਡੇਢ ਸਾਲਾ ਦੇ ਬੱਚੇ ਦੀ ਮੌਤ ਹੋ ਗਈ। ਮ੍ਰਿਤਕ ਬੱਚੇ ਦੀ ਪਛਾਣ ਪਿਅੰਸ਼ ਪੁੱਤਰ ਸੰਜੈ ਕੁਮਾਰ ਵਾਸੀ ਬਿਸ਼ਨਪੁਰਾ ਵਜੋਂ ...
ਮਾਨਸਾ ਪੁਲਿਸ ਵੱਲੋਂ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼
. . .  1 day ago
ਮਾਨਸਾ, 14 ਅਕਤੂਬਰ (ਬਲਵਿੰਦਰ ਸਿੰਘ ਧਾਲੀਵਾਲ)- ਮਾਨਸਾ ਪੁਲਿਸ ਨੇ ਅੰਤਰਰਾਜੀ ਮੋਬਾਈਲ ਫ਼ੋਨ ਬੈਟਰੀ ਗਿਰੋਹ ਦਾ ਪਰਦਾਫਾਸ਼ ਕਰ ਕੇ ਕਰੋੜ ਰੁਪਏ ਤੋਂ ਵਧੇਰੇ ਮੁੱਲ ਦੀਆਂ ਡੁਪਲੀਕੇਟ ਬੈਟਰੀਆਂ ਬਰਾਮਦ ਕੀਤੀਆਂ ...
ਬਠਿੰਡਾ ਵਿਚ ਹੋਇਆ ਨਾਬਾਲਗ ਲੜਕੀ ਦਾ ਵਿਆਹ
. . .  1 day ago
ਬਠਿੰਡਾ 14 ਅਕਤੂਬਰ - ਬਠਿੰਡਾ ਵਿਚ ਨਾਬਾਲਗ ਲੜਕੀ ਦਾ ਵਿਆਹ ਹੋਇਆ ਹੈ ।ਲੜਕੀ ਦੀ ਜਨਮ ਤਰੀਕ 13.1.2003 ਦੱਸੀ ਜਾ ਰਹੀ ਹੈ । ਪੁਲਿਸ ਅਤੇ ਸਿਵਲ ਪ੍ਰਸ਼ਾਸਨ ਨੇ ਮੌਕੇ 'ਤੇ ਪਹੁੰਚ ਕੇ ਬਿਆਨ ਕਲਮਬੰਦ ...
ਸਭਿਆਚਾਰ ਤੇ ਵਿਰਾਸਤੀ ਰੰਗ ਬਿਖ਼ੇਰਦਿਆਂ 61ਵਾਂ ਖੇਤਰੀ ਯੁਵਕ ਅਤੇ ਵਿਰਾਸਤ ਮੇਲਾ ਹੋਇਆ ਸਮਾਪਤ
. . .  1 day ago
ਗੜ੍ਹਸ਼ੰਕਰ, 14 ਅਕਤੂਬਰ (ਧਾਲੀਵਾਲ)- ਸਥਾਨਕ ਬੱਬਰ ਅਕਾਲੀ ਮੈਮੋਰੀਅਲ ਖ਼ਾਲਸਾ ਕਾਲਜ ਗੜ੍ਹਸ਼ੰਕਰ ਵਿਖੇ ਕਾਲਜ ਦੀ 50ਵੀਂ ਵਰ੍ਹੇਗੰਢ ਮੌਕੇ ਕਰਵਾਇਆ ...
ਸੂਬੇ 'ਚ ਵੱਖ-ਵੱਖ ਜੇਲ੍ਹਾਂ 'ਚ ਸਜ਼ਾ ਕੱਟ ਰਹੇ ਪੰਜਾਬ ਪੁਲਿਸ ਦੇ 5 ਮੁਲਜ਼ਮਾਂ ਨੂੰ ਮਿਲੇਗੀ ਵਿਸ਼ੇਸ਼ ਛੂਟ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਭਾਰਤ ਸਰਕਾਰ ਨੇ ਪੰਜਾਬ 'ਚ ਅੱਤਵਾਦ ਦੇ ਦੌਰ ਦੌਰਾਨ ਕੀਤੇ ਗਏ ਅਪਰਾਧਾਂ ਲਈ ਪੰਜਾਬ ਦੀਆਂ ਵੱਖ-ਵੱਖ...
ਪੀ.ਐਮ.ਸੀ ਬੈਂਕ ਦੇ ਜਮ੍ਹਾ ਕਰਤਾ ਦੇ ਲਈ ਨਿਕਾਸੀ ਸੀਮਾ ਵੱਧ ਕੇ ਹੋਈ 40,000 ਰੁਪਏ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਰਿਜ਼ਰਵ ਬੈਂਕ ਆਫ਼ ਇੰਡੀਆ ਨੇ ਪੰਜਾਬ ਅਤੇ ਮਹਾਰਾਸ਼ਟਰ ਸਹਿਕਾਰੀ ਬੈਂਕ(ਪੀ.ਐਮ.ਸੀ) ਲਿਮਟਿਡ ਦੇ ਜਮ੍ਹਾਂ ਕਰਤਾ...
ਐਮ.ਆਈ 17 ਹੈਲੀਕਾਪਟਰ ਮਾਮਲੇ 'ਚ ਹਵਾਈ ਫ਼ੌਜ ਦੇ 6 ਅਧਿਕਾਰੀਆਂ ਖ਼ਿਲਾਫ਼ ਹੋਵੇਗੀ ਕਾਰਵਾਈ
. . .  1 day ago
ਨਵੀਂ ਦਿੱਲੀ, 14 ਅਕਤੂਬਰ- 27 ਫਰਵਰੀ ਨੂੰ ਸ੍ਰੀਨਗਰ 'ਚ ਐਮ.ਆਈ 17 ਨੂੰ ਆਪਣੀ ਮਿਸਾਈਲ ਦਾਗ਼ਣ ਦੇ ਮਾਮਲੇ 'ਚ ਭਾਰਤੀ ਹਵਾਈ ਫ਼ੌਜ ਵੱਲੋਂ 6 ਅਧਿਕਾਰੀਆਂ...
ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਭੇਜਿਆ ਅੰਤਰਿਮ ਖਰੜਾ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਕਰਤਾਰਪੁਰ ਲਾਂਘੇ 'ਤੇ ਪਾਕਿਸਤਾਨ ਨੇ ਭਾਰਤ ਨੂੰ ਅੰਤਰਿਮ ਖਰੜਾ ਭੇਜ ...
ਕਰਜ਼ੇ ਤੋਂ ਪਰੇਸ਼ਾਨ ਕਿਸਾਨ ਵੱਲੋਂ ਖ਼ੁਦਕੁਸ਼ੀ
. . .  1 day ago
ਮੋਗਾ, 14 ਅਕਤੂਬਰ- ਮੋਗਾ ਜ਼ਿਲ੍ਹੇ ਦੇ ਥਾਣਾ ਨਿਹਾਲ ਸਿੰਘ ਵਾਲਾ ਅਧੀਨ ਪੈਂਦੇ ਪਿੰਡ ਬੁਰਜ ਹਮੀਰਾ 'ਚ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਕਰਜ਼ੇ ਦੇ ਦੈਂਤ...
ਆਈ.ਐਨ.ਐਕਸ ਮੀਡੀਆ ਮਾਮਲਾ : ਚਿਦੰਬਰਮ ਦੀ ਗ੍ਰਿਫ਼ਤਾਰੀ ਦੀ ਮੰਗ ਵਾਲੀ ਪਟੀਸ਼ਨ 'ਤੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਦਿੱਲੀ ਦੀ ਵਿਸ਼ੇਸ਼ ਅਦਾਲਤ ਨੇ ਈ.ਡੀ ਦੀ ਅਪੀਲ 'ਤੇ ਆਈ.ਐਨ.ਐਕਸ ਮੀਡੀਆ ਮਾਮਲੇ 'ਚ ਕਾਂਗਰਸੀ ਨੇਤਾ ਪੀ.ਚਿਦੰਬਰਮ ਦੀ
ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ
. . .  1 day ago
ਨਾਭਾ, 14 ਅਕਤੂਬਰ (ਅਮਨਦੀਪ ਸਿੰਘ ਲਵਲੀ)- ਇੱਥੇ ਅੱਜ ਇੱਕ ਘਰ ਦੀ ਛੱਤ ਡਿੱਗਣ ਕਾਰਨ ਮਾਂ-ਪੁੱਤ ਦੀ ਮੌਤ ਹੋ ਗਈ। ਮ੍ਰਿਤਕਾਂ ਦੀ ਪਹਿਚਾਣ 30 ਸਾਲਾ ਦਿਕਸ਼ਾ ਅਤੇ ਉਸ ਦੇ 6 ਸਾਲਾ ਪੁੱਤਰ
ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਅਤੇ ਸ਼੍ਰੋਮਣੀ ਕਮੇਟੀ ਵਿਚਾਲੇ ਉਲਝਦਾ ਜਾ ਰਿਹੈ ਰੇੜਕਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਸ਼੍ਰੀ ਗੁਰੂ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਸਬੰਧੀ ਸਾਂਝੇ ਸਮਾਗਮਾਂ ਲਈ ਪੰਜਾਬ ਸਰਕਾਰ ਤੇ ਸ਼੍ਰੋਮਣੀ ਕਮੇਟੀ ਵਿਚਾਲੇ ਰੇੜਕਾ ਉਲਝਦਾ ਜਾ ...
ਪੰਜਾਬ 'ਚ ਪਰਾਲੀ ਸਾੜਨ ਦੇ ਮੁੱਦੇ 'ਤੇ ਭਾਰਤ ਭੂਸ਼ਨ ਆਸ਼ੂ ਨੇ ਦਿੱਤਾ ਇਹ ਬਿਆਨ
. . .  1 day ago
ਚੰਡੀਗੜ੍ਹ, 14 ਅਕਤੂਬਰ- ਪੰਜਾਬ ਕੈਬਨਿਟ ਮੰਤਰੀ ਭਾਰਤ ਭੂਸ਼ਨ ਆਸ਼ੂ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਸੰਬੰਧੀ ਜਾਗਰੂਕ ...
ਬਾਲਾਕੋਟ 'ਚ ਆਤਮਘਾਤੀ ਹਮਲਾਵਰਾਂ ਸਣੇ 45-50 ਅੱਤਵਾਦੀ ਲੈ ਰਹੇ ਹਨ ਟਰੇਨਿੰਗ
. . .  1 day ago
ਨਵੀਂ ਦਿੱਲੀ, 14 ਅਕਤੂਬਰ- ਸਰਕਾਰੀ ਸੂਤਰਾਂ ਨੇ ਅੱਜ ਇਹ ਜਾਣਕਾਰੀ ਦਿੱਤੀ ਹੈ ਕਿ ਬਾਲਾਕੋਟ 'ਚ ਜੈਸ਼-ਏ-ਮੁਹੰਮਦ ਦੇ ਅੱਤਵਾਦੀ ਕੈਂਪ 'ਚ 45-50 ਅੱਤਵਾਦੀ ਟਰੇਨਿੰਗ ਲੈ...
ਖੱਟੜ ਨੇ 'ਮਰੀ ਹੋਈ ਚੂਹੀ' ਨਾਲ ਕੀਤੀ ਸੋਨੀਆ ਗਾਂਧੀ ਦੀ ਤੁਲਨਾ
. . .  1 day ago
ਚੰਡੀਗੜ੍ਹ, 14 ਅਕਤੂਬਰ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੂੰ ਲੈ ਕੇ ਬਹੁਤ ਹੀ ਇਤਰਾਜ਼ਯੋਗ ਬਿਆਨ ਦਿੱਤਾ ਹੈ। ਉਨ੍ਹਾਂ ਦੇ ਇਸ ਬਿਆਨ...
ਅੰਮ੍ਰਿਤਸਰ 'ਚ ਕੱਲ੍ਹ ਦੀ ਛੁੱਟੀ ਦਾ ਐਲਾਨ
. . .  1 day ago
22 ਅਕਤੂਬਰ ਨੂੰ ਪਟਿਆਲਾ ਵਿਖੇ ਪੁੱਜੇਗਾ ਕੌਮਾਂਤਰੀ ਨਗਰ ਕੀਰਤਨ, ਤਿਆਰੀਆਂ ਸਬੰਧੀ ਕੀਤੀ ਗਈ ਇਕੱਤਰਤਾ
. . .  1 day ago
ਸੌਰਵ ਗਾਂਗੁਲੀ ਚੁਣੇ ਗਏ ਬੀ. ਸੀ. ਸੀ. ਆਈ. ਦੇ ਪ੍ਰਧਾਨ- ਰਾਜੀਵ ਸ਼ੁਕਲਾ
. . .  1 day ago
ਹਰ ਮੋਰਚੇ 'ਤੇ ਫ਼ੇਲ੍ਹ ਸਾਬਤ ਹੋਈ ਪੰਜਾਬ ਦੀ ਕਾਂਗਰਸ ਸਰਕਾਰ : ਬੀਬਾ ਬਾਦਲ
. . .  1 day ago
ਅਰਥ ਸ਼ਾਸਤਰ 'ਚ ਭਾਰਤੀ ਮੂਲ ਦੇ ਅਭਿਜੀਤ ਬੈਨਰਜੀ ਸਣੇ ਤਿੰਨ ਨੂੰ ਮਿਲੇਗਾ ਨੋਬਲ ਪੁਰਸਕਾਰ
. . .  1 day ago
ਅਫ਼ਗ਼ਾਨਿਸਤਾਨ 'ਚ ਹੋਏ ਹਵਾਈ ਹਮਲਿਆਂ ਦੌਰਾਨ ਨੌਂ ਅੱਤਵਾਦੀ ਢੇਰ
. . .  1 day ago
ਤਾਮਿਲਨਾਡੂ 'ਚ ਮਸਾਲਿਆਂ ਦੀ ਫੈਕਟਰੀ 'ਚ ਲੱਗੀ ਅੱਗ
. . .  1 day ago
ਪਵਿੱਤਰ ਸ਼ਹਿਰ ਸੁਲਤਾਨਪੁਰ ਲੋਧੀ ਨੂੰ 'ਵ੍ਹਾਈਟ ਸਿਟੀ' ਬਣਾਉਣ ਲਈ ਰੰਗ-ਰੋਗਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ
. . .  1 day ago
ਦਰਬਾਰ-ਏ-ਖਾਲਸਾ ਨੇ ਕੋਟਕਪੂਰੇ 'ਚ ਮਨਾਇਆ ਲਾਹਨਤ ਦਿਹਾੜਾ
. . .  1 day ago
ਅਣਮਿਥੇ ਸਮੇਂ ਦੇ ਲਈ ਹੜਤਾਲ 'ਤੇ ਗਏ ਹਿੰਦੁਸਤਾਨ ਐਰੋਨੀਟਿਕਸ ਲਿਮਟਿਡ ਦੇ ਕਰਮਚਾਰੀ
. . .  1 day ago
ਮੁੰਬਈ 'ਚ ਇਮਾਰਤ ਨੂੰ ਲੱਗੀ ਭਿਆਨਕ ਅੱਗ
. . .  1 day ago
ਸ਼੍ਰੀ ਗੁਰੂ ਰਾਮ ਦਾਸ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਜਾਇਆ ਗਿਆ ਨਗਰ ਕੀਰਤਨ
. . .  1 day ago
ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਬੀ. ਸੀ. ਸੀ. ਆਈ. ਦੇ ਦਫ਼ਤਰ 'ਚ ਪਹੁੰਚੇ ਸੌਰਵ ਗਾਂਗੁਲੀ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਵਿਦੇਸ਼ ਮੰਤਰੀ ਨਾਲ ਕੀਤੀ ਮੁਲਾਕਾਤ
. . .  1 day ago
ਭਾਰਤ ਦੀ ਪਹਿਲੀ ਨੇਤਰਹੀਣ ਆਈ.ਏ.ਐੱਸ ਅਧਿਕਾਰੀ ਨੇ ਸਬ-ਕਲੈਕਟਰ ਵਜੋਂ ਸੰਭਾਲਿਆ ਅਹੁਦਾ
. . .  1 day ago
ਐੱਨ. ਐੱਸ. ਏ. ਡੋਭਾਲ ਨੇ ਕਿਹਾ- ਐੱਫ. ਏ. ਟੀ. ਐੱਫ. ਦੇ ਦਬਾਅ 'ਚ ਪਾਕਿਸਤਾਨ
. . .  1 day ago
ਜਾਪਾਨ 'ਚ 'ਹੇਜਬੀਸ' ਤੂਫ਼ਾਨ ਕਾਰਨ ਮਰਨ ਵਾਲਿਆਂ ਦਾ ਗਿਣਤੀ ਵੱਧ ਕੇ ਹੋਈ 39
. . .  1 day ago
ਪੀ.ਐਮ.ਸੀ ਬੈਂਕ ਘੋਟਾਲਾ : 16 ਅਕਤੂਬਰ ਤੱਕ ਵਧਾਈ ਗਈ ਤਿੰਨ ਦੋਸ਼ੀਆਂ ਦੀ ਪੁਲਿਸ ਹਿਰਾਸਤ
. . .  1 day ago
ਜੰਮੂ-ਕਸ਼ਮੀਰ 'ਚ ਫੜੇ ਗਏ ਹਿਜ਼ਬੁਲ ਮੁਜਾਹਿਦੀਨ ਦੇ ਦੋ ਅੱਤਵਾਦੀ
. . .  1 day ago
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੇ ਸੰਬੰਧ 'ਚ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ
. . .  1 day ago
ਕਾਂਗਰਸੀ ਨੇਤਾ ਡੀ.ਕੇ. ਸ਼ਿਵਕੁਮਾਰ ਦੀ ਜ਼ਮਾਨਤ ਅਰਜ਼ੀ 'ਤੇ ਸੁਣਵਾਈ ਮੰਗਲਵਾਰ ਤੱਕ ਦੇ ਲਈ ਮੁਲਤਵੀ
. . .  1 day ago
ਕਰਤਾਰਪੁਰ ਸਾਹਿਬ ਲਾਂਘੇ ਦੇ ਨਿਰਮਾਣ ਕਾਰਜਾਂ ਜਾਇਜ਼ਾ ਲੈਣ ਵਾਸਤੇ ਡੇਰਾ ਬਾਬਾ ਨਾਨਕ ਪੁਜੀ ਕੇਂਦਰੀ ਟੀਮ
. . .  1 day ago
ਕਸ਼ਮੀਰ 'ਚ ਸ਼ੁਰੂ ਹੋਈ ਮੋਬਾਇਲ ਪੋਸਟ ਪੇਡ ਸੇਵਾ
. . .  1 day ago
17 ਅਕਤੂਬਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਪਹੁੰਚੇਗਾ ਕੌਮਾਂਤਰੀ ਨਗਰ ਕੀਰਤਨ
. . .  1 day ago
ਪਾਕਿਸਤਾਨ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਨੀਦਰਲੈਂਡ ਦੇ ਰਾਜਾ ਅਤੇ ਰਾਣੀ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਦਿੱਲੀ 'ਚ ਐੱਨ. ਆਈ. ਏ. ਦੀ ਨੈਸ਼ਨਲ ਕਾਨਫ਼ਰੰਸ ਜਾਰੀ
. . .  1 day ago
ਮਹਿਲਾ ਮਰੀਜ਼ ਨਾਲ ਜਬਰ ਜਨਾਹ ਅਤੇ ਬਲੈਕਮੇਲ ਕਰਨ ਦੇ ਦੋਸ਼ 'ਚ ਡਾਕਟਰ ਗ੍ਰਿਫ਼ਤਾਰ
. . .  1 day ago
ਕਾਰ ਦੇ ਦਰੱਖਤ ਨਾਲ ਟਕਰਾਉਣ ਕਾਰਨ ਰਾਸ਼ਟਰੀ ਪੱਧਰ ਦੇ 4 ਹਾਕੀ ਖਿਡਾਰੀਆਂ ਦੀ ਮੌਤ
. . .  1 day ago
ਨੀਦਰਲੈਂਡ ਦੇ ਰਾਜਕੁਮਾਰ ਤੇ ਰਾਜਕੁਮਾਰੀ ਵੱਲੋਂ ਰਾਸ਼ਟਰਪਤੀ ਤੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ
. . .  1 day ago
ਪੀ.ਚਿਦੰਬਰਮ ਨੂੰ ਅੱਜ ਦਿੱਲੀ ਦੀ ਅਦਾਲਤ 'ਚ ਕੀਤਾ ਜਾਵੇਗਾ ਪੇਸ਼
. . .  1 day ago
ਯੂ.ਪੀ : 2 ਮੰਜ਼ਲਾਂ ਇਮਾਰਤ ਡਿੱਗਣ ਕਾਰਨ 7 ਮੌਤਾਂ, 15 ਜ਼ਖਮੀ
. . .  1 day ago
ਕਸ਼ਮੀਰ ਘਾਟੀ 'ਚ ਅੱਜ ਦੁਪਹਿਰ ਬਾਅਦ ਪੋਸਟ ਪੇਡ ਮੋਬਾਈਲ ਸੇਵਾਵਾਂ ਹੋ ਜਾਣਗੀਆਂ ਚਾਲੂ
. . .  1 day ago
ਅਯੁੱਧਿਆ ਮਾਮਲੇ 'ਚ ਮੁਸਲਿਮ ਧਿਰ ਅੱਜ ਵੱਲੋਂ ਆਖ਼ਰੀ ਦਲੀਲ ਅੱਜ
. . .  1 day ago
ਝਾਬੂਆ ਵਿਧਾਨ ਸਭਾ ਜ਼ਿਮਨੀ ਚੋਣ ਜਿੱਤੀ ਤਾਂ ਬਦਲ ਦੇਵਾਂਗੇ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ - ਵਿਜੇਵਰਗੀਆ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549

ਤਰਨਤਾਰਨ

ਜ਼ਿਲ੍ਹਾ ਪੁਲਿਸ ਵਲੋਂ ਭਾਰੀ ਮਾਤਰਾ 'ਚ ਦੇਸੀ ਸ਼ਰਾਬ, ਅਲਕੋਹਲ ਤੇ ਨਸ਼ੀਲੇ ਪਦਾਰਥਾਂ ਸਮੇਤ ਕਈ ਕਾਬੂ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਤਰਨ ਤਾਰਨ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਵਲੋਂ 6 ਨੌਜਵਾਨਾਂ ਨੂੰ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ, ਕੈਪਸੂਲ ਸਮੇਤ ਕਾਬੂ ਕਰਨ ਦੀ ਖ਼ਬਰ ਹੈ, ਇਸ ਤੋਂ ਇਲਾਵਾ ਥਾਣਾ ਖੇਮਕਰਨ ਦੀ ਪੁਲਿਸ ਪਾਰਟੀ ਵਲੋਂ ਦੋ ਬਿਨਾਂ ਨੰਬਰੀ ਮੋਟਰ ਸਾਈਕਲਾਂ 'ਤੇ ਆ ਰਹੇ ਤਿੰਨ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ | ਥਾਣਾ ਭਿੱਖੀਵਿੰਡ ਦੀ ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਇਕ ਨੌਜਵਾਨ ਤੇ ਥਾਣਾ ਸ਼ਹਿਰੀ ਤਰਨ ਤਾਰਨ ਦੀ ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਨਸ਼ੀਲੀਆਂ ਗੋਲੀਆਂ ਸਮੇਤ ਦੋ ਨੌਜਵਾਨਾਂ ਨੂੰ ਕਾਬੂ ਕਰਨ 'ਚ ਸਫ਼ਲਤਾ ਹਾਸਲ ਕੀਤੀ ਹੈ | ਐੱਸ. ਪੀ. ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਥਾਣਾ ਖੇਮਕਰਨ ਦੇ ਏ. ਐੱਸ. ਆਈ. ਰਵੀਸ਼ੰਕਰ ਦੀ ਅਗਵਾਈ ਹੇਠ ਪੁਲਿਸ ਪਾਰਟੀ ਵਲੋਂ ਕੀਤੀ ਜਾ ਰਹੀ ਗਸ਼ਤ ਦੌਰਾਨ ਜਦ ਪੁਲਿਸ ਪਾਰਟੀ ਪਿੰਡ ਰਤੋਕੇ ਦੇ ਬੱਸ ਅੱਡੇ ਨੇੜੇ ਪੁੱਜੀ ਤਾਂ ਦੋ ਬਿਨਾਂ ਨੰਬਰੀ ਮੋਟਰ ਸਾਈਕਲਾਂ 'ਤੇ ਘੁੰਮ ਰਹੇ ਤਿੰਨ ਨੌਜਵਾਨਾਂ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰਕੇ ਜਦ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ ਵੱਖ-ਵੱਖ ਮਾਰਕੇ ਦੇ 1600 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ | ਫੜੇ ਗਏ ਨੌਜਵਾਨਾਂ ਦੀ ਪਛਾਣ ਕੁਲਵੰਤ ਸਿੰਘ ਪੁੱਤਰ ਬਾਊ ਸਿੰਘ ਵਾਸੀ ਪਿੰਡ ਰਤੋਕੇ, ਜਸਬੀਰ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਪਿੰਡ ਘਰਿਆਲਾ ਤੇ ਕਰਨ ਕੁਮਾਰ ਵਾਸੀ ਖੇਮਕਰਨ ਵਜੋਂ ਹੋਈ ਹੈ | ਐੱਸ.ਪੀ. ਡੀ. ਨੇ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ਸਬ ਇੰਸਪੈਕਟਰ ਸੁੁਰਿੰਦਰਪਾਲ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਇਸ ਦੌਰਾਨ ਜਦ ਉਹ ਪਿੰਡ ਚੂੰਘ ਦੇ ਮੋੜ ਨੇੜੇ ਪੁੱਜੇ ਤਾਂ ਉਸ ਵਕਤ ਸ਼ੱਕੀ ਹਾਲਤ 'ਚ ਘੁੰਮ ਰਹੇ ਇਕ ਨੌਜਵਾਨ ਨੂੰ ਕਾਬੂ ਕਰਕੇ ਜਦ ਉਸ ਦੀ ਤਲਾਸ਼ੀ ਲਈ ਤਾਂ ਉਸ ਪਾਸੋਂ ਮਾਈਕਰੋਲਿਟ ਦੀਆਂ 300 ਤੇ ਬਿਨਾਂ ਲੇਬਲ ਦੀਆਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਫੜੇ ਗਏ ਨੌਜਵਾਨ ਦੀ ਪਛਾਣ ਲਵਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਭਗਵਾਨਪੁਰਾ ਵਜੋਂ ਹੋਈ | ਐੱਸ. ਪੀ. ਡੀ. ਨੇ ਦੱਸਿਆ ਕਿ ਇਸੇ ਤਰ੍ਹਾਂ ਸੀ. ਆਈ. ਏ. ਸਟਾਫ਼ ਤਰਨ ਤਾਰਨ ਦੇ ਏ. ਐਸ. ਆਈ. ਸੁਖਦੇਵ ਸਿੰਘ ਜਦ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਕਰਦੇ ਹੋਏ ਨਿਕਾਸੀ ਨਾਲਾ ਝਬਾਲ ਰੋਡ ਪੁੱਜੇ ਤਾਂ ਸੜਕ ਕੰਢੇ ਇਕ ਨਾਖਾਂ ਵਾਲੇ ਬਾਗ 'ਚ ਸ਼ੱਕੀ ਹਾਲਤ 'ਚ ਬੈਠੇ ਦੋ ਨੌਜਵਾਨਾਂ ਨੂੰ ਕਾਬੂ ਕਰਕੇ ਉਨ੍ਹਾਂ ਦੀ ਤਲਾਸ਼ੀ ਲਈ ਤਾਂ ਉਨ੍ਹਾਂ ਪਾਸੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਫੜੇ ਗਏ ਨੌਜਵਾਨਾਂ ਦੀ ਪਛਾਣ ਪਲਵਿੰਦਰਜੀਤ ਸਿੰਘ ਬੌਸ ਪੁੱਤਰ ਗੁਰਦੇਵ ਸਿੰਘ ਪਿੰਡ ਕੋਟ ਧਰਮ ਚੰਦ ਕਲਾਂ ਤੇ ਕੁਲਤਾਰਨ ਸਿੰਘ ਪੁੱਤਰ ਸਵਿੰਦਰ ਸਿੰਘ ਮੁਹੱਲਾ ਜਸਵੰਤ ਸਿੰਘ ਤਰਨ ਤਾਰਨ ਵਜੋਂ ਹੋਈ |
ਨਾਜਾਇਜ਼ ਸ਼ਰਾਬ ਤਿਆਰ ਕਰਨ ਵਾਲੇ ਤਸਕਰਾਂ ਦੇ ਅੱਡਿਆਂ 'ਤੇ ਛਾਪੇਮਾਰੀ
ਤਰਨ ਤਾਰਨ ਜ਼ਿਲ੍ਹੇ ਦੇ ਪੁਲਿਸ ਥਾਣਾ ਝਬਾਲ, ਸਰਹਾਲੀ ਤੇ ਖਾਲੜਾ ਦੀ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਣ ਵਾਲੇ ਤਸਕਰਾਂ ਦੇ ਅੱਡਿਆਂ 'ਤੇ ਛਾਪੇਮਾਰੀ ਕਰਕੇ ਭਾਰੀ ਮਾਤਰਾ ਵਿਚ ਅਲਕੋਹਲ, ਲਾਹਣ ਅਤੇ ਸ਼ਰਾਬ ਬਰਾਮਦ ਕੀਤੀ ਹੈ ਜਦਕਿ ਸ਼ਰਾਬ ਦਾ ਧੰਦਾ ਕਰਨ ਵਾਲੇ 6 ਤਸਕਰ ਪੁਲਿਸ ਨੂੰ ਚਕਮਾ ਦੇ ਕੇ ਫ਼ਰਾਰ ਹੋਣ 'ਚ ਕਾਮਯਾਬ ਹੋ ਗਏ | ਐੱਸ. ਪੀ. ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਝਬਾਲ ਦੇ ਏ. ਐਸ. ਆਈ. ਨਰਿੰਦਰ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਤਾਂ ਉਨ੍ਹਾਂ ਨੂੰ ਇਕ ਗੁਪਤ ਸੂਚਨਾ ਮਿਲੀ ਕਿ ਨਾਜਾਇਜ਼ ਸ਼ਰਾਬ ਵੇਚਣ ਵਾਲੇ ਤਸਕਰ ਸ਼ਰਾਬ ਤਿਆਰ ਕਰਨ ਲਈ ਅਲਕੋਹਲ ਦਾ ਧੰਦਾ ਕਰਦੇ ਹਨ ਤੇ ਅਲਕੋਹਲ ਨਾਲ ਨਕਲੀ ਸ਼ਰਾਬ ਤਿਆਰ ਕਰਕੇ ਵੇਚ ਰਹੇ ਹਨ | ਐੱਸ. ਪੀ. ਡੀ. ਨੇ ਦੱਸਿਆ ਕਿ ਇਸ ਸੂਚਨਾ ਦੇ ਆਧਾਰ 'ਤੇ ਪੁਲਿਸ ਪਾਰਟੀ ਨੇ ਜਦ ਛਾਪੇਮਾਰੀ ਕੀਤੀ ਤਾਂ ਮੌਕੇ 'ਤੇ ਪੁਲਿਸ ਨੇ 2900 ਲੀਟਰ ਅਲਕੋਹਲ ਬਰਾਮਦ ਕੀਤੀ | ਉਨ੍ਹਾਂ ਦੱਸਿਆ ਕਿ ਪੁਲਿਸ ਵਲੋਂ ਕੀਤੀ ਛਾਪੇਮਾਰੀ ਦੌਰਾਨ ਤਿੰਨ ਤਸਕਰ ਫ਼ਰਾਰ ਹੋ ਗਏ ਜਿਨ੍ਹਾਂ ਦੀ ਪਛਾਣ ਨਿੰਦਰ ਸਿੰਘ ਪੁੱਤਰ ਬਿਸ਼ਨ ਸਿੰਘ, ਸਤਨਾਮ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਪਿੰਡ ਜਗਤਪੁਰਾ ਤੇ ਦਿਲਬਾਗ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਪਿੰਡ ਠੱਠਗੜ੍ਹ ਵਜੋਂ ਹੋਈ ਹੈ | ਐੱਸ. ਪੀ. ਡੀ. ਨੇ ਦੱਸਿਆ ਕਿ ਥਾਣਾ ਸਰਹਾਲੀ ਦੇ ਸਬ ਇੰਸਪੈਕਟਰ ਸੁਰਜੀਤ ਰਾਜ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ, ਤਾਂ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਪਿੰਡ ਸ਼ੱਕਰੀ ਵਿਖੇ ਚਰਨ ਸਿੰਘ, ਸਵਰਨ ਸਿੰਘ ਪੁੱਤਰ ਅਮਰੀਕ ਸਿੰਘ ਨਾਜਾਇਜ਼ ਸ਼ਰਾਬ ਤਿਆਰ ਕਰਕੇ ਵੇਚਦੇ ਹਨ ਤੇ ਇਸ ਵਕਤ ਵੀ ਇਹ ਤਸਕਰ ਨਾਜਾਇਜ਼ ਸ਼ਰਾਬ ਤਿਆਰ ਕਰ ਰਹੇ ਹਨ | ਐੱਸ. ਪੀ. ਡੀ. ਨੇ ਦੱਸਿਆ ਪੁਲਿਸ ਪਾਰਟੀ ਨੇ ਜਦ ਪਿੰਡ ਸ਼ੱਕਰੀ ਵਿਖੇ ਛਾਪੇਮਾਰੀ ਕੀਤੀ ਤਾਂ ਪੁਲਿਸ ਨੇ ਮੌਕੇ ਤੋਂ ਕਰੀਬ 5 ਕੁਇੰਟਲ ਲਾਹਣ ਤੇ ਤਿਆਰ ਸ਼ਰਾਬ ਬਰਾਮਦ ਕੀਤੀ ਪਰ ਪੁਲਿਸ ਪਾਰਟੀ ਵਲੋਂ ਕੀਤੀ ਛਾਪੇਮਾਰੀ ਦੌਰਾਨ ਚਰਨ ਸਿੰਘ ਤੇ ਸਵਰਨ ਸਿੰਘ ਮੌਕੇ ਤੋਂ ਫ਼ਰਾਰ ਹੋ ਗਏ। ਐੱਸ. ਪੀ. ਡੀ. ਨੇ ਦੱਸਿਆ ਕਿ ਥਾਣਾ ਖਾਲੜਾ ਦੇ ਏ. ਐੱਸ. ਆਈ. ਸਾਧੂ ਸਿੰਘ ਸਮੇਤ ਪੁਲਿਸ ਪਾਰਟੀ ਗਸ਼ਤ ਕਰਦੇ ਹੋਏ ਜਦ ਪੁਲ ਡੀਫੈਂਸ ਡਰੇਨ ਪਿੰਡ ਨਾਰਲੀ ਨੇੜੇ ਪੁੱਜੇ ਤਾਂ ਇਕ ਵਿਅਕਤੀ ਪਲਾਸਟਿਕ ਦਾ ਕੈਨ ਲੈ ਕੇ ਆਉਂਦਾ ਦਿਖਾਈ ਦਿੱਤਾ। ਉਨ੍ਹਾਂ ਦੱਸਿਆ ਕਿ ਪਲਾਸਟਿਕ ਦਾ ਕੈਨ ਲਿਆ ਰਹੇ ਵਿਅਕਤੀ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਕੈਨ ਛੱਡ ਕੇ ਖ਼ੁਦ ਫ਼ਰਾਰ ਹੋ ਗਿਆ। ਪੁਲਿਸ ਨੇ ਕੈਨ ਵਿਚੋਂ 27000 ਮਿਲੀਲੀਟਰ ਨਾਜਾਇਜ਼ ਸ਼ਰਾਬ ਬਰਾਮਦ ਕੀਤੀਾ। ਵਿਅਕਤੀ ਦੀ ਪਛਾਣ ਹਰਬੀਰ ਸਿੰਘ ਪੁੱਤਰ ਮੰਨਾ ਸਿੰਘ ਵਾਸੀ ਪਿੰਡ ਨਾਰਲੀ ਵਜੋਂ ਹੋਈ ਹੈ। ਐੱਸ. ਪੀ. ਡੀ. ਨੇ ਦੱਸਿਆ ਕਿ ਸ਼ਰਾਬ ਵੇਚਣ ਵਾਲੇ ਇਨ੍ਹਾਂ ਤਸਕਰਾਂ ਵਿਰੁੱਧ ਕੇਸ ਦਰਜ ਕਰ ਇਨ੍ਹਾਂ ਦੀ ਗ੍ਰਿਫਤਾਰੀ ਲਈ ਪੁਲਿਸ ਵਲੋਂ ਛਾਪੇਮਾਰੀ ਕੀਤੀ ਜਾ ਰਹੀ ਹੈ।
ਝਬਾਲ ਪੁਲਿਸ ਵਲੋਂ 2900 ਲੀਟਰ ਅਲਕੋਹਲ ਬਰਾਮਦ
ਝਬਾਲ, (ਸੁਖਦੇਵ ਸਿੰਘ, ਸਰਬਜੀਤ ਸਿੰਘ)- ਥਾਣਾ ਝਬਾਲ ਦੀ ਪੁਲਿਸ ਤੇ ਐਕਸਾਈਜ਼ ਵਿਭਾਗ ਨੇ ਸਾਂਝੀ ਮੁਹਿੰਮ ਤਹਿਤ ਪਿੰਡ ਠੱਠਗੜ੍ਹ ਵਿਚੋਂ 2900 ਲੀਟਰ ਨਾਜਾਇਜ਼ ਅਲਕੋਹਲ ਬਰਾਮਦ ਕਰਨ ਦੀ ਖ਼ਬਰ ਹੈ। ਥਾਣਾ ਮੁਖੀ ਰਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੂੰ ਖ਼ਬਰ ਮਿਲੀ ਸੀ ਕਿ ਪਿੰਡ ਜਗਤਪੁਰਾ ਦੇ ਪਿਓ-ਪੁੱਤ ਨਿੰਦਰ ਸਿੰਘ ਉਰਫ਼ ਕਿੱਟੂ ਪੁੱਤਰ ਬਿਸ਼ਨ ਸਿੰਘ ਤੇ ਸਤਨਾਮ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਜਗਤਪੁਰਾ ਪਿਛਲੇ ਲੰਮੇ ਸਮੇਂ ਤੋਂ ਨਾਜਾਇਜ਼ ਅਲਕੋਹਲ ਦੀ ਸਪਲਾਈ ਕਰਦੇ ਆ ਰਹੇ ਹਨ। ਦੋਵੇਂ ਪਿਓ-ਪੁੱਤਰ ਅਲਕੋਹਲ ਲਿਆ ਕੇ ਉਸ ਵਿਚ ਪਾਣੀ ਦੀ ਮਿਲਾਵਟ ਕਰਕੇ ਅੱਗੇ ਪਿੰਡਾਂ ਵਿਚ ਸਪਲਾਈ ਕਰਦੇ ਹਨ ਅਤੇ ਕੁਝ ਦਿਨ ਪਹਿਲਾਂ ਹੀ ਉਕਤ ਤਸਕਰਾਂ ਨੇ ਭਾਰੀ ਮਾਤਰਾ ਵਿਚ ਅਲਕੋਹਲ ਲਿਆ ਕੇ ਦਿਲਬਾਗ ਸਿੰਘ ਉਰਫ਼ ਜੱਜ ਪੁੱਤਰ ਗੁਰਦੀਪ ਸਿੰਘ ਵਾਸੀ ਠੱਠਗੜ੍ਹ ਦੇ ਘਰ ਲਿਆ ਕੇ ਰੱਖੀ ਹੋਈ ਹੈ ਜਿਥੇ ਤਿੰਨ ਵਿਅਕਤੀ ਨਾਜਾਇਜ਼ ਸ਼ਰਾਬ ਤਿਆਰ ਕਰਕੇ ਅੱਗੇ ਪਿੰਡਾਂ ਵਿਚ ਸਪਲਾਈ ਕਰਦੇ ਹਨ। ਮਿਲੀ ਸੂਚਨਾ ਦੇ ਅਧਾਰ 'ਤੇ ਜਦ ਏ. ਐੱਸ. ਆਈ. ਨਰਿਦਰ ਸਿੰਘ ਤੇ ਗੁਰਬਖਸ਼ੀਸ ਸਿੰਘ ਨੇ ਪੁਲਿਸ ਪਾਰਟੀ ਤੇ ਐਕਸਾਈਜ਼ ਵਿਭਾਗ ਦੇ ਅਧਿਕਾਰੀਆਂ ਨਾਲ ਉਕਤ ਵਿਅਕਤੀਆਂ ਦੇ ਘਰ ਵਿਚ ਛਾਪਾਮਾਰੀ ਕੀਤੀ ਤਾਂ ਉਥੋਂ ਚਾਰ ਡਰੰਮ ਤੇ 60 ਕੈਨ ਜਿਨ੍ਹਾਂ ਵਿਚ 2900 ਲੀਟਰ ਅਲਕੋਹਲ ਦੀ ਬਰਾਮਦ ਹੋਈ। ਥਾਣਾ ਝਬਾਲ ਵਿਖੇ ਨਿੰਦਰ ਸਿੰਘ ਪੁੱਤਰ ਬਿਸ਼ਨ ਸਿੰਘ, ਸਤਨਾਮ ਸਿੰਘ ਪੁੱਤਰ ਨਿੰਦਰ ਸਿੰਘ ਵਾਸੀ ਜਗਤਪੁਰਾ ਤੇ ਦਿਲਬਾਗ ਸਿੰਘ ਜੱਜ ਪੁੱਤਰ ਗੁਰਦੀਪ ਸਿੰਘ ਵਾਸੀ ਠੱਠਗੜ੍ਹ ਖ਼ਿਲਾਫ ਆਬਕਾਰੀ ਐਕਟ ਅਧੀਨ ਪਰਚਾ ਦਰਜ ਕਰਕੇ ਦੋਸ਼ੀਆਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ।
ਖਾਲੜਾ ਪੁਲਿਸ ਵਲੋਂ 36 ਬੋਤਲਾਂ ਦੇਸੀ ਸ਼ਰਾਬ ਤੇ 130 ਕਿੱਲੋ ਲਾਹਣ ਸਮੇਤ 3 ਕਾਬੂ
ਖਾਲੜਾ, (ਜੱਜਪਾਲ ਸਿੰਘ)- ਥਾਣਾ ਖਾਲੜਾ ਦੀ ਪੁਲਿਸ ਵਲੋਂ ਤਿੰਨ ਵਿਅਕਤੀਆਂ ਨੂੰ ਵੱਖ-ਵੱਖ ਥਾਵਾਂ ਤੋਂ 36 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਤੇ 130 ਕਿੱਲੋ ਲਾਹਣ ਸਮੇਤ ਕਾਬੂ ਕਰਨ ਦੀ ਖ਼ਬਰ ਹੈ, ਜਿਨ੍ਹਾਂ ਵਿਰੁੱਧ ਥਾਣਾ ਖਾਲੜਾ ਵਲੋਂ ਮੁਕੱਦਮੇ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਗਈ ਹੈ। ਐੱਸ. ਐੱਚ. ਓ. ਖਾਲੜਾ ਗੁਰਚਰਨ ਸਿੰਘ ਹੁਰਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਏ. ਐੱਸ. ਆਈ. ਸਾਧੂ ਸਿੰਘ ਹੁਰਾਂ ਸਮੇਤ ਪੁਲਿਸ ਪਾਰਟੀ ਗਸ਼ਤ ਦੌਰਾਨ ਇਕ ਵਿਅਕਤੀ ਨੂੰ 36 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਸਮੇਤ ਕਾਬੂ ਕਰ ਲਿਆ। ਫੜੇ ਵਿਅਕਤੀ ਦੀ ਪਛਾਣ ਹਰਬੀਰ ਸਿੰਘ ਪੁੱਤਰ ਮੰਨਾ ਸਿੰਘ ਵਾਸੀ ਨਾਰਲੀ ਵਜੋਂ ਹੋਈ ਹੈ। ਇਸੇ ਤਰ੍ਹਾਂ ਏ. ਐੱਸ. ਆਈ. ਹਰਦੀਪ ਸਿੰਘ ਹੁਰਾਂ ਸਮੇਤ ਪੁਲਿਸ ਪਾਰਟੀ ਰਾਜਬੀਰ ਸਿੰਘ ਪੁੱਤਰ ਪਿਆਰਾ ਸਿੰਘ ਵਾਸੀ ਮਾੜੀ ਮੇਘਾ ਦੇ ਘਰ ਛਾਪਾਮਾਰੀ ਕਰਦਿਆਂ 50 ਕਿੱਲੋ ਲਾਹਣ ਬਰਾਮਦ ਕਰ ਲਈ, ਜਦੋਂਕਿ ਹੌਲਦਾਰ ਸਤਨਾਮ ਸਿੰਘ ਨੇ ਸਮੇਤ ਪੁਲਿਸ ਪਾਰਟੀ ਸਰਬਜੀਤ ਸਿੰਘ ਪੁੱਤਰ ਵਜੀਰ ਸਿੰਘ ਵਾਸੀ ਮਾੜੀ ਮੇਘਾ ਦੇ ਘਰ ਛਾਪਾਮਾਰੀ ਕਰਦਿਆਂ 80 ਕਿੱਲੋ ਲਾਹਣ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ।
ਹੈਰੋਇਨ ਸਮੇਤ ਦੋ ਨੌਜਵਾਨ ਕਾਬੂ
ਤਰਨ ਤਾਰਨ, (ਹਰਿੰਦਰ ਸਿੰਘ)- ਥਾਣਾ ਭਿੱਖੀਵਿੰਡ ਦੀ ਪੁਲਿਸ ਪਾਰਟੀ ਵਲੋਂ ਦੋ ਨੌਜਵਾਨਾਂ ਨੂੰ ਚਾਰ ਗ੍ਰਾਮ ਹੈਰੋਇਨ ਸਮੇਤ ਕਾਬੂ ਕਰਨ ਦੀ ਖ਼ਬਰ ਹੈ। ਐੱਸ.ਪੀ. ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਥਾਣਾ ਭਿੱਖੀਵਿੰਡ ਦੇ ਸਬ ਇੰਸਪੈਕਟਰ ਪ੍ਰਭਜੀਤ ਸਿੰਘ ਆਪਣੀ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ, ਤਾਂ ਪਿੰਡ ਭੈਣੀ ਗੁਰਮੁਖ ਸਿੰਘ ਨੇੜੇ ਸ਼ੱਕ ਦੇ ਆਧਾਰ 'ਤੇ ਕਾਬੂ ਕੀਤੇ ਦੋ ਨੌਜਵਾਨਾਂ ਦੀ ਤਲਾਸ਼ੀ ਲੈਣ 'ਤੇ ਉਨ੍ਹਾਂ ਪਾਸੋਂ ਚਾਰ ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਫੜੇ ਗਏ ਨੌਜਵਾਨਾਂ ਦੀ ਪਛਾਣ ਗੁਰਸੇਵਕ ਸਿੰਘ ਪੁੱਤਰ ਬਿੱਕਰ ਸਿੰਘ, ਗੁਰਪ੍ਰੀਤ ਸਿੰਘ ਪੁੱਤਰ ਸਲਵਿੰਦਰ ਸਿੰਘ ਵਾਸੀ ਭਿੱਖੀਵਿੰਡ ਵਜੋਂ ਹੋਈ ਹੈ।

ਅੱਡਾ ਘਰਿਆਲਾ 'ਚ ਦੁਕਾਨ 'ਚ ਚੋਰੀ

ਅਮਰਕੋਟ, 20 ਸਤੰਬਰ (ਭੱਟੀ)- ਅੱਡਾ ਘਰਿਆਲਾ ਵਿਖੇ ਬੀਤੀ ਰਾਤ ਕਰਿਆਨੇ ਦੀ ਦੁਕਾਨ 'ਚ ਚੋਰੀ ਹੋ ਜਾਣ ਦੀ ਖ਼ਬਰ ਹੈ | ਦੁਕਾਨਦਾਰ ਅੰਮਿ੍ਤਪਾਲ ਸਿੰਘ ਤੇ ਕਾਂਗਰਸੀ ਆਗੂ ਡਾ: ਸਾਹਿਬ ਸਿੰਘ ਨੇ ਦੱਸਿਆ ਕਿ ਉਹ ਰੋਜ਼ਾਨਾ ਦੀ ਤਰ੍ਹਾਂ ਦੁਕਾਨ ਬੰਦ ਕਰਕੇ ਰਾਤ ਨੂੰ ਗਏ ਤੇ ਜਦੋਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਦਾ ਸਬ-ਇੰਸਪੈਕਟਰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਾ ਕਾਬੂ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ)- ਤਰਨ ਤਾਰਨ ਵਿਜੀਲੈਂਸ ਵਿਭਾਗ ਦੀ ਟੀਮ ਨੇ ਭਿ੍ਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਪੰਜਾਬ ਪੁਲਿਸ ਦੇ ਇਕ ਸਬ-ਇੰਸਪੈਕਟਰ ਨੂੰ 20 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ...

ਪੂਰੀ ਖ਼ਬਰ »

ਖੇਮਕਰਨ ਪੁਲਿਸ ਵੱਲੋਂ ਚੋਰੀ ਦੇ 7 ਮੋਟਰਸਾਈਕਲਾਂ ਤੇ ਨਸ਼ੀਲੇ ਕੈਪਸੂਲਾਂ ਸਮੇਤ 4 ਕਾਬੂ

ਖੇਮਕਰਨ, 20 ਸਤੰਬਰ (ਰਾਕੇਸ਼ ਬਿੱਲਾ)- ਥਾਣਾ ਖੇਮਕਰਨ ਪੁਲਿਸ ਵੱਲੋਂ ਚੋਰੀ ਦੇ 7 ਮੋਟਰਸਾਈਕਲਾਂ ਤੇ 1600 ਨਸ਼ੀਲੇ ਕੈਪਸੁਲਾਂ ਸਮੇਤ 4 ਵਿਅਕਤੀਆਂ ਨੂੰ ਕਾਬੂ ਕਰਨ ਦੀ ਖ਼ਬਰ ਹੈ | ਐੱਸ. ਐੱਚ. ਓ. ਖੇਮਕਰਨ ਤੇ ਐੱਸ. ਆਈ. ਮਨਜਿਦਰ ਸਿੰਘ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ਪਿੰਡ ...

ਪੂਰੀ ਖ਼ਬਰ »

ਚੋਰੀ ਦੇ 4 ਮੋਟਰਸਾਈਕਲਾਂ ਸਮੇਤ ਇਕ ਕਾਬੂ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਥਾਨਕ ਪੁਲਿਸ ਵਲੋਂ ਇਕ ਵਿਅਕਤੀ ਨੂੰ 4 ਚੋਰੀ ਦੇ ਮੋਟਰ ਸਾਈਕਲਾਂ ਸਮੇਤ ਕਾਬੂ ਕਰਨ ਦੀ ਖ਼ਬਰ ਹੈ | ਸਬ-ਡਵੀਜ਼ਨ ਪੱਟੀ ਦੇ ਡੀ. ਐਸ. ਪੀ. ਸੋਹਨ ਸਿੰਘ ਨੇ ਦੱਸਿਆ ਕਿ ਐੱਸ. ਐੱਚ. ਓ. ਸਰਹਾਲੀ ਅਮੋਲਕਦੀਪ ਸਿੰਘ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਸਰਹਾਲੀ ਪੁਲਿਸ ਵਲੋਂ ਚੋਰੀ ਦੇ ਸਾਮਾਨ ਸਮੇਤ 4 ਕਾਬੂ

ਪੱਟੀ, 20 ਸਤੰਬਰ (ਕੁਲਵਿੰਦਰਪਾਲ ਸਿੰਘ ਕਾਲੇਕੇ)- ਸਰਹਾਲੀ ਪੁਲਿਸ ਨੇ 4 ਚੋਰਾਂ ਕੋਲੋਂ 40 ਮੋਬਾਈਲ ਫੋਨ, 31 ਬੈਟਰੀਆਂ, 3 ਡੰਮੀ ਮੋਬਾਈਲ, 4 ਮਹਿਲਾ ਘੜੀਆਂ, 5 ਚਾਰਜਰ, 2 ਹੈੱਡ ਫੋਨ, 5 ਮੈਮਰੀ ਕਾਰਡ ਬਰਾਮਦ ਕਰਕੇ ਪਿਛਲੇ ਦਿਨੀ ਨੌਸ਼ਹਿਰਾ ਪੰਨੂਆਂ ਦੇ ਟੈਲੀਕਾਮ ਤੋਂ ਹੋਈ ਚੋਰੀ ...

ਪੂਰੀ ਖ਼ਬਰ »

ਕੱਲ੍ਹ ਮੋਤੀ ਮਹਿਲ ਸਾਹਮਣੇ ਦਿੱਤੇ ਜਾਣ ਵਾਲੇ ਧਰਨੇ ਨੂੰ ਰੋਕਣ ਲਈ ਪੁਲਿਸ ਵਲੋਂ ਕਿਸਾਨਾਂ ਦੇ ਘਰਾਂ 'ਚ ਛਾਪੇਮਾਰੀ- ਪੰਨੂੰ

ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)- ਸੱਤ ਕਿਸਾਨ ਜਥੇਬੰਦੀਆਂ ਵਲੋਂ 22 ਸਤੰਬਰ ਤੋਂ 26 ਸਤੰਬਰ ਤਕ ਪਟਿਆਲਾ ਮੋਤੀ ਮਹਿਲ ਸਾਹਮਣੇ ਦਿੱਤੇ ਜਾ ਰਹੇ ਧਰਨੇ ਨੂੰ ਰੋਕਣ ਲਈ ਪੁਲਿਸ ਵਲੋਂ ਜਿਥੇ ਪੰਜਾਬ ਵਿਚ ਕਈ ਕਿਸਾਨਾਂ ਨੂੰ ਗਿ੍ਫ਼ਤਾਰ ਕਰਕੇ ਜੇਲ੍ਹਾਂ ਵਿਚ ਭੇਜ ...

ਪੂਰੀ ਖ਼ਬਰ »

ਗੁਰਦੁਆਰਾ ਅੰਬ ਸਾਹਿਬ ਵਿਖੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ

ਫਤਿਆਬਾਦ, 20 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਸ੍ਰੀ ਗੁਰੂ ਅੰਗਦ ਦੇਵ ਜੀ ਦੇ ਗੁਰਤਾਗੱਦੀ ਦਿਵਸ ਨੂੰ ਸਮਰਪਿਤ ਸਮਾਗਮ ਪਿੰਡ ਭਰੋਵਾਲ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਮੁੱਖ ਸੇਵਾਦਾਰ ਬਾਬਾ ਅਜੀਤ ਸਿੰਘ ਤੇ ਪ੍ਰਬੰਧਕੀ ਕਮੇਟੀ ਨੇ ਇਲਾਕੇ ਦੀਆਂ ...

ਪੂਰੀ ਖ਼ਬਰ »

ਦੇਵੀ ਦੁਆਰਾ ਮੰਦਰ ਫਤਿਆਬਾਦ ਵਿਖੇ ਸਨਾਤਨ ਧਰਮ ਸਭਾ ਦੀ ਮੀਟਿੰਗ

ਫਤਿਆਬਾਦ, 20 ਸਤੰਬਰ (ਹਰਵਿੰਦਰ ਸਿੰਘ ਧੂੰਦਾ)- ਦੇਵੀ ਦੁਆਰਾ ਮੰਦਰ ਫਤਿਆਬਾਦ ਵਿਖੇ ਸਨਾਤਨ ਧਰਮ ਸਭਾ ਫਤਿਆਬਾਦ ਦੀ ਇਕ ਮੀਟਿੰਗ ਪ੍ਰਧਾਨ ਸਵਰਨਜੀਤ ਸੋਨੀ ਦੀ ਅਗਵਾਈ ਹੇਠ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਬਜਰੰਗ ਦਲ ਦੇ ਜ਼ਿਲ੍ਹਾ ਪ੍ਰਧਾਨ ਸਤੀਸ਼ ਕੁਮਾਰ ਤੋਂ ...

ਪੂਰੀ ਖ਼ਬਰ »

ਸਹਿਕਾਰੀ ਸਭਾਵਾਂ ਦੇ ਮੁਲਾਜ਼ਮਾਂ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਖੇਤੀਬਾੜੀ ਸਹਿਕਾਰੀ ਸਭਾਵਾਂ ਯੂਨੀਅਨ ਤਰਨ ਤਾਰਨ ਦੀ ਸ਼ੋਕ ਮੀਟਿੰਗ ਹੋਈ ਜਿਸ ਵਿਚ ਸਹਿਕਾਰੀ ਸਭਾਵਾਂ ਦੇ ਸਕੱਤਰਾਂ ਦੀ ਹੋਈ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ | ਇਸ ਮੌਕੇ ਯੂਨੀਅਨ ਤਰਨਤਾਰਨ ਦੇ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ ਪੜ੍ਹਦੇ 95 ਹਜ਼ਾਰ 483 ਵਿਦਿਆਰਥੀਆਂ ਨੂੰ ਮੁਹੱਈਆ ਕਰਵਾਈਆਂ ਕਿਤਾਬਾਂ- ਡੀ. ਸੀ.

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਜ਼ਿਲ੍ਹਾ ਤਰਨ ਤਾਰਨ ਦੇ ਸਰਕਾਰੀ ਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਵਿਚ ਪੜ੍ਹਦੇ ਪਹਿਲੀ ਤੋਂ ਲੈ ਕੇ ਦਸਵੀਂ ਜਮਾਤ ਤੱਕ ਦੇ ਕੁੱਲ 95 ਹਜ਼ਾਰ 483 ਵਿਦਿਆਰਥੀਆਂ ਨੂੰ ਸੈਸ਼ਨ 2017-18 ਲਈ ਵੱਖ-ਵੱਖ ਵਿਸ਼ਿਆਂ ਦੀਆਂ ਕਿਤਾਬਾਂ ਮੁਫ਼ਤ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ 'ਚ ਨਾ ਮਾਤਰ ਵਾਧਾ ਬਜ਼ੁਰਗਾਂ ਨਾਲ ਕੋਝਾ ਮਜ਼ਾਕ- ਕਾ: ਦਦੇਹਰ

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਜ਼ੁਰਗਾਂ ਦੀ 250 ਰੁਪਏ ਪੈਨਸ਼ਨ ਵਧਾ ਕੇ ਇਕ ਕੋਝਾ ਮਜ਼ਾਕ ਕੀਤਾ ਹੈ | ਇਹ ਵਿਚਾਰ ਪੈ੍ਰੱਸ ਨਾਲ ਸਾਂਝੇ ਕਰਦਿਆਂ ਸੀ. ਪੀ. ਆਈ. ਦੇ ਬਲਾਕ ਨੌਸ਼ਹਿਰਾ ਪਨੂੰਆ ਤੇ ਚੋਹਲਾ ਸਾਹਿਬ ਦੇ ਸਾਂਝੇ ਸਕੱਤਰ ਕਾ: ...

ਪੂਰੀ ਖ਼ਬਰ »

ਮਾਤਾ ਰਜਵੰਤ ਕੌਰ ਨੂੰ ਭਾਵ-ਭਿੰਨੀਆਂ ਸ਼ਰਧਾਂਜਲੀਆਂ ਭੇਟ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਮਾਤਾ ਰਜਵੰਤ ਕੌਰ ਨਮਿਤ ਅੰਤਿਮ ਅਰਦਾਸ ਪਿੰਡ ਸ਼ਕਰੀ ਵਿਚ ਹੋਈ ਜਿਸ ਦੌਰਾਨ ਮਾਤਾ ਰਜਵੰਤ ਕੌਰ ਨੂੰ ਰਾਜਨੀਤਿਕ, ਧਾਰਮਿਕ, ਸਾਮਾਜਿਕ ਸੰਗਠਨਾਂ ਦੇ ਆਗੂਆਂ ਵੱਲੋ ਸ਼ਰਧਾਂਜਲੀ ਭੇਟ ਕੀਤੀ ਗਈ | ਮਾਤਾ ਰਜਵੰਤ ਕੌਰ ਨੂੰ ਗੁਰਚੇਤ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਕਿਸਾਨਾਂ ਨੂੰ ਜੇਲ੍ਹਾਂ 'ਚ ਬੰਦ ਕਰਨਾ ਮੰਦਭਾਗਾ- ਜੋਬਨਜੀਤ ਸਿੰਘ

ਖਡੂਰ ਸਾਹਿਬ, 20 ਸਤੰਬਰ (ਪ੍ਰਤਾਪ ਸਿੰਘ ਵੈਰੋਵਾਲ)- ਕਰਜ਼ੇ ਦੇ ਸਤਾਏ ਕਿਸਾਨਾਂ ਵਲੋਂ ਵਿਖਾਵਾ ਕਰਨਾ ਉਨ੍ਹਾਂ ਦਾ ਹੱਕ ਹੈ | ਇਸ ਹੱਕ ਤੋਂ ਵਾਂਝਿਆਂ ਕਰਕੇ ਉਨ੍ਹਾਂ ਨੂੰ ਜੇਲ੍ਹਾਂ ਵਿਚ ਬੰਦ ਕਰ ਦੇਣਾ ਅਤਿ ਮੰਦਭਾਗਾ ਹੈ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਦਿਹਾਤੀ ...

ਪੂਰੀ ਖ਼ਬਰ »

ਬੁਢਾਪਾ ਪੈਨਸ਼ਨਾਂ 'ਚ ਨਾ ਮਾਤਰ ਵਾਧਾ ਬਜ਼ੁਰਗਾਂ ਨਾਲ ਕੋਝਾ ਮਜ਼ਾਕ- ਕਾ: ਦਦੇਹਰ

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਪੰਜਾਬ ਦੀ ਕਾਂਗਰਸ ਸਰਕਾਰ ਵਲੋਂ ਬਜ਼ੁਰਗਾਂ ਦੀ 250 ਰੁਪਏ ਪੈਨਸ਼ਨ ਵਧਾ ਕੇ ਇਕ ਕੋਝਾ ਮਜ਼ਾਕ ਕੀਤਾ ਹੈ | ਇਹ ਵਿਚਾਰ ਪੈ੍ਰੱਸ ਨਾਲ ਸਾਂਝੇ ਕਰਦਿਆਂ ਸੀ. ਪੀ. ਆਈ. ਦੇ ਬਲਾਕ ਨੌਸ਼ਹਿਰਾ ਪਨੂੰਆ ਤੇ ਚੋਹਲਾ ਸਾਹਿਬ ਦੇ ਸਾਂਝੇ ਸਕੱਤਰ ਕਾ: ...

ਪੂਰੀ ਖ਼ਬਰ »

ਮਾਣਯੋਗ ਹਾਈਕੋਰਟ ਦੇ ਹੁਕਮਾਂ ਤਹਿਤ ਪਿੰਡ ਨੱਥੂਚੱਕ ਦੇ ਲਾਭਪਾਤਰੀਆਂ ਦੇ ਬਿਆਨ ਹੋਏ ਕਲਮਬੰਦ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਪਿੰਡ ਨੱਥੂਚੱਕ ਵਿਖੇ 50 ਪਰਿਵਾਰਾਂ ਨੂੰ ਅਕਾਲੀ ਭਾਜਪਾ ਸਰਕਾਰ ਨੇ ਪੰਚਾਇਤ ਵਿਭਾਗ ਰਾਹੀਂ ਮਤਾ ਪਾ ਕੇ 11 ਨਵੰਬਰ 2016 ਨੂੰ 5-5 ਮਰਲੇ ਦੇ ਪਲਾਟ ਅਲਾਟ ਕੀਤੇ ਸਨ ਤੇ ਇਨ੍ਹਾਂ 50 ਲਾਭਪਾਤਰੀਆਂ 'ਚ ਕੁਝ ਨੇ ਇਨ੍ਹਾਂ ਪਲਾਟਾਂ ਦੀ ...

ਪੂਰੀ ਖ਼ਬਰ »

ਸੂਏ 'ਚੋਂ ਮਿਲੀ ਅਣਪਛਾਤੀ ਲਾਸ਼

ਸ਼ਾਹਬਾਜ਼ਪੁਰ, 20 ਸਤੰਬਰ (ਪ੍ਰਦੀਪ ਬੇਗੇਪੁਰ)- ਪਿੰਡ ਕਮਾਲਪੁਰ ਦੇ ਸੂਏ ਨਹਿਰ ਵਿਚੋਂ ਅਣਪਛਾਤੀ ਲਾਸ਼ ਮਿਲਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਪਿੰਡ ਕਮਾਲਪੁਰ ਵਿਚੋਂ ਲੰਘਦੇ ਸੂਏ ਨਹਿਰ ਨੇੜੇ ਰਹਿੰਦੀਆਂ ਬਹਿਕਾਂ 'ਤੇ ਵੱਸਦੇ ਲੋਕਾਂ ਨੇ ਸੂਏ ਨੇੜਿਓਾ ਬਦਬੂ ਆਉਣ ...

ਪੂਰੀ ਖ਼ਬਰ »

ਸ੍ਰੀ ਦਰਬਾਰ ਸਾਹਿਬ ਤਰਨ ਤਾਰਨ ਤੇ ਪਿੰਡ ਜੌੜਾ ਵਿਖੇ ਕਾਨੂੰਨੀ ਸਾਖ਼ਰਤਾ ਸੈਮੀਨਾਰ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ)- ਗੁਰਪ੍ਰੀਤ ਕੌਰ ਰੰਧਾਵਾ ਜ਼ਿਲ੍ਹਾ ਤੇ ਸੈਸ਼ਨ ਜੱਜ ਇੰਚਾਰਜ਼-ਕਮ-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਤਰਨ ਤਾਰਨ ਦੇ ਨਿਰਦੇਸ਼ਾਂ ਅਨੁਸਾਰ ਰਮਨ ਸ਼ਰਮਾ ਸੀ. ਜੇ. ਐੱਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ...

ਪੂਰੀ ਖ਼ਬਰ »

ਮਹਿਲਾ ਨੇ ਪੁਲਿਸ ਉੱਚ ਅਧਿਕਾਰੀਆਂ ਤੋਂ ਇਨਸਾਫ਼ ਦੀ ਕੀਤੀ ਮੰਗ

ਸ਼ਾਹਬਾਜ਼ਪੁਰ, 20 ਸਤੰਬਰ (ਪ੍ਰਦੀਪ ਬੇਗੇਪੁਰ)- ਇਕ ਨੌਜਵਾਨ ਵਲੋਂ ਆਪਣੀ ਮਾਂ ਦੇ ਸਿਰ ਵਿਚ ਲਗਾਈ ਸੱਟ ਉਪਰੰਤ ਮਾਂ ਵਲੋਂ ਪੁਲਿਸ ਥਾਣਾ ਚੋਹਲਾ ਸਾਹਿਬ ਵਿਖੇ ਆਪਣੇ ਪੁੱਤਰ ਵਿਰੁੱਧ ਸ਼ਿਕਾਇਤ ਕੀਤੇ ਜਾਣ 'ਤੇ ਪੁਲਿਸ ਵਲੋਂ ਦੋਸ਼ੀ ਵਿਰੁੱਧ ਕਾਰਵਾਈ ਕਰਨ ਦੀ ਬਜਾਏ ...

ਪੂਰੀ ਖ਼ਬਰ »

ਅੱਜ ਰੈਸਟ ਹਾਊਸ ਪਹੁੰਚਣਗੇ ਵਿਧਾਇਕ ਗਿੱਲ- ਪਾਰਸ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਵਿਧਾਨ ਸਭਾ ਹਲਕਾ ਪੱਟੀ ਤੋਂ ਵਿਧਾਇਕ ਹਰਮਿੰਦਰ ਸਿੰਘ ਗਿੱਲ ਜੋ ਆਪਣੇ ਨਿਜੀ ਟੂਰ 'ਤੇ ਪਿਛਲੇ ਇਕ ਮਹੀਨੇ ਤੋਂ ਕੈਨੇਡਾ ਆਪਣੀ ਪਤਨੀ ਪ੍ਰਮਜੀਤ ਕੌਰ ਗਿੱਲ ਨਾਲ ਗਏ ਹੋਏ ਸਨ, ਵਾਪਸ ਆਪਣੇ ਗ੍ਰਹਿ ਅੰਮਿ੍ਤਸਰ ਦੁਪਹਿਰ ਦੇ 2 ਵਜੇ ...

ਪੂਰੀ ਖ਼ਬਰ »

ਲੱਕ ਤੇ ਸਰਵਾਈਕਲ ਦੇ ਦਰਦ ਲਈ ਤਰਨ ਤਾਰਨ ਵਿਖੇ ਕੈਂਪ ਕੱਲ੍ਹ ਤੋਂ- ਕਸੂਰੀਆ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ)- ਲੱਕ ਦਰਦ ਤੇ ਸਰਵਾਈਕਲ ਦਰਦ ਦਾ ਵੱਖ ਵੱਖ ਰੰਗਾਂ ਨਾਲ (ਕਲਰ ਥੈਰੇਪੀ) ਤੇ ਨੈਚਰੋਥਰੈਪੀ ਨਾਲ ਇਲਾਜ ਕਰਨ ਲਈ ਰਾਮਗੜ੍ਹੀਆ ਬੁੰਗਾ ਤਰਨ ਤਾਰਨ ਵਿਖੇ ਪੰਜ ਦਿਨਾਂ ਲਈ ਕੈਂਪ ਲਗਾਇਆ ਜਾ ਰਿਹਾ ਹੈ | ਕਲਰ ਥੈਰੇਪੀ ਦੇ ਮਾਹਿਰ ...

ਪੂਰੀ ਖ਼ਬਰ »

ਲੱਕ ਤੇ ਸਰਵਾਈਕਲ ਦੇ ਦਰਦ ਲਈ ਤਰਨ ਤਾਰਨ ਵਿਖੇ ਕੈਂਪ ਕੱਲ੍ਹ ਤੋਂ- ਕਸੂਰੀਆ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ)- ਲੱਕ ਦਰਦ ਤੇ ਸਰਵਾਈਕਲ ਦਰਦ ਦਾ ਵੱਖ ਵੱਖ ਰੰਗਾਂ ਨਾਲ (ਕਲਰ ਥੈਰੇਪੀ) ਤੇ ਨੈਚਰੋਥਰੈਪੀ ਨਾਲ ਇਲਾਜ ਕਰਨ ਲਈ ਰਾਮਗੜ੍ਹੀਆ ਬੁੰਗਾ ਤਰਨ ਤਾਰਨ ਵਿਖੇ ਪੰਜ ਦਿਨਾਂ ਲਈ ਕੈਂਪ ਲਗਾਇਆ ਜਾ ਰਿਹਾ ਹੈ | ਕਲਰ ਥੈਰੇਪੀ ਦੇ ਮਾਹਿਰ ...

ਪੂਰੀ ਖ਼ਬਰ »

ਪੱਤਰਕਾਰ ਭਾਈਚਾਰੇ ਵਲੋਂ ਐੱਸ. ਐੱਸ. ਪੀ. ਤੇ ਡਿਪਟੀ ਕਮਿਸ਼ਨਰ ਨਾਲ ਮੀਟਿੰਗ

ਤਰਨ ਤਾਰਨ, 20 ਸਤੰਬਰ (ਪ੍ਰਭਾਤ ਮੌਾਗਾ, ਹਰਿੰਦਰ ਸਿੰਘ, ਲਾਲੀ ਕੈਰੋਂ)- ਜ਼ਿਲ੍ਹਾ ਤਰਨ ਤਾਰਨ ਦੇ ਕੁਝ ਅਖੌਤੀ ਪੱਤਰਕਾਰਾਂ ਵਲੋਂ ਸਰਕਾਰੀ ਮੁਲਾਜ਼ਮਾਂ ਤੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਪ੍ਰੇਸ਼ਾਨ ਕਰਨ ਅਤੇ ਉਨ੍ਹਾਂ ਪਾਸੋਂ ਪੱਤਰਕਾਰਾਂ ਦੇ ਨਾਂਅ 'ਤੇ ਪੈਸੇ ਬਟੋਰਨ ...

ਪੂਰੀ ਖ਼ਬਰ »

ਸੁਨੀਲ ਜਾਖੜ ਰਿਕਾਰਡ ਤੋੜ ਵੋਟਾਂ ਨਾਲ ਜਿੱਤਣਗੇ- ਸੰਦੀਪ, ਭੋਲਾ ਸ਼ੇਰੋਂ

ਤਰਨ ਤਾਰਨ, 20 ਸਤੰਬਰ (ਲਾਲੀ ਕੈਰੋਂ)- ਕਾਂਗਰਸ ਪਾਰਟੀ ਹਾਈ ਕਮਾਂਡ ਵਲੋਂ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਨੂੰ ਗੁਰਦਾਸਪੁਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰ ਬਣਾਏ ਜਾਣ 'ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਤਰਨ ਤਾਰਨ ਹਲਕੇ ...

ਪੂਰੀ ਖ਼ਬਰ »

ਲੁਟੇਰਿਆਂ ਨੇ ਨਗਦੀ ਤੇ ਸਿਲੰਡਰ ਖੋਹਿਆ

ਪੱਟੀ, 20 ਸਤੰਬਰ (ਅਵਤਾਰ ਸਿੰਘ ਖਹਿਰਾ)- ਬੀਤੀ ਰਾਤ ਦੋ ਅਣਪਛਾਤੇ ਲੁਟੇਰਿਆਂ ਵੱਲੋਂ ਇਕ ਰੇਹੜੀ ਵਾਲੇ ਨੂੰ ਦਾਤਰ ਮਾਰ ਕੇ 1000 ਹਜ਼ਾਰ ਰੁਪਏ ਨਗਦੀ ਤੇ ਇਕ ਗੈਸ ਸਿਲੰਡਰ ਖੋਹਣ ਦੀ ਖ਼ਬਰ ਹੈ | ਜਾਣਕਾਰੀ ਅਨੁਸਾਰ ਹਰਜਿੰਦਰ ਸਿੰਘ ਪੁੱਤਰ ਗਿਆਨ ਸਿੰਘ ਵਾਸੀ ਵਾਰਡ ਨੰ: 8 ...

ਪੂਰੀ ਖ਼ਬਰ »

ਜੇਲ੍ਹ ਦੇ ਕੈਦੀ ਪਾਸੋਂ ਮੋਬਾਈਲ ਬਰਾਮਦ

ਤਰਨ ਤਾਰਨ, 20 ਸਤੰਬਰ (ਹਰਿੰਦਰ ਸਿੰਘ)- ਸਬ ਜੇਲ੍ਹ ਪੱਟੀ ਵਿਖੇ ਜੇਲ੍ਹ ਦੇ ਸੁਪਰਡੈਂਟ ਵਲੋਂ ਜੇਲ੍ਹ 'ਚ ਕੀਤੀ ਤਲਾਸ਼ੀ ਦੌਰਾਨ ਇਕ ਕੈਦੀ ਪਾਸੋਂ ਮੋਬਾਈਲ ਬਰਾਮਦ ਹੋਣ 'ਤੇ ਥਾਣਾ ਪੱਟੀ ਵਿਖੇ ਕੇਸ ਦਰਜ ਕਰ ਲਿਆ ਗਿਆ | ਐੱਸ. ਪੀ. ਡੀ. ਤਿਲਕ ਰਾਜ ਨੇ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਚੋਰ ਗਰੋਹ ਨੇ ਗੰਡੀਵਿੰਡ ਦੀਆਂ ਬਹਿਕਾਂ 'ਤੇ ਬੋਲਿਆ ਹੱਲਾ

ਹਰੀਕੇ ਪੱਤਣ, 20 ਸਤੰਬਰ (ਸੰਜੀਵ ਕੁੰਦਰਾ)- ਕਸਬਾ ਹਰੀਕੇ ਇਲਾਕੇ ਵਿਚ ਚੋਰ ਗਰੋਹ ਪਿਛਲੇ ਕੁਝ ਮਹੀਨਿਆਂ ਤੋਂ ਪੂਰੀ ਤਰ੍ਹਾਂ ਸਰਗਰਮ ਹੈ ਤੇ ਕਈ ਪਿੰਡਾਂ ਦੀਆਂ ਬਹਿਕਾਂ ਨੂੰ ਆਪਣਾ ਨਿਸ਼ਾਨ ਬਣਾ ਕੇ ਹੁਣ ਤਕ ਲੱਖਾਂ ਰੁਪਏ ਦੀ ਨਗਦੀ ਤੇ ਸੋਨੇ ਦੇ ਗਹਿਣੇ ਉਡਾ ਚੁਕੇ ਹਨ | ...

ਪੂਰੀ ਖ਼ਬਰ »

ਮਾਮੂਲੀ ਝਗੜੇ ਨੂੰ ਲੈ ਕੇ ਪਿਓ-ਪੁੱਤ ਨੂੰ ਕੀਤਾ ਜ਼ਖ਼ਮੀ

ਸਰਹਾਲੀ ਕਲਾ 20, ਸਤੰਬਰ (ਅਜੇ ਸਿੰਘ ਹੁੰਦਲ)- ਥਾਣਾ ਸਰਹਾਲੀ ਕਲਾਂ ਵਿਖੇ ਬੀਤੇ ਦਿਨੀਂ ਮਾਮੂਲੀ ਝਗੜੇ ਨੂੰ ਲੈ ਕੇ ਕੁਝ ਨੌਜਵਾਨਾਂ ਵਲੋਂ ਪਿਓ ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜ਼ਖ਼ਮੀ ਕਰ ਦਿੱਤਾ | ਡਾਕਟਰੀ ਰਿਪੋਰਟ ਤੋਂ ਬਾਅਦ ਭਾਵੇਂ ਪੁਲਿਸ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX