ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਦੂਸਰੀ ਪਾਰੀ 'ਚ ਭਾਰਤ 103/1
. . .  30 minutes ago
ਇੰਡੋਨੇਸ਼ੀਆ 'ਚ ਆਇਆ ਭੂਚਾਲ
. . .  about 1 hour ago
ਜਕਾਰਤਾ, 19 ਅਗਸਤ - ਇੰਡੋਨੇਸ਼ੀਆ ਦੇ ਲੋਮਬੌਕ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਾਤਾ 6.9 ਮਾਪੀ ਗਈ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਇੰਗਲੈਂਡ ਦੀ ਪੂਰੀ ਟੀਮ 161 ਦੌੜਾਂ ਬਣਾ ਕੇ ਆਊਟ
. . .  about 2 hours ago
1.67 ਕਰੋੜ ਰੁਪਏ ਦੇ ਸੋਨੇ ਸਮੇਤ ਤਿੰਨ ਗ੍ਰਿਫ਼ਤਾਰ
. . .  about 3 hours ago
ਮੁੰਬਈ, 19 ਅਗਸਤ - ਮੁੰਬਈ ਦੇ ਕੌਮਾਂਤਰੀ ਹਵਾਈ ਅੱਡੇ ਤੋਂ ਬੀਤੇ ਦਿਨ ਕਸਟਮ ਵਿਭਾਗ ਦੇ ਅਧਿਕਾਰੀਆਂ ਨੇ 6 ਸੋਨੇ ਦੀਆਂ ਬਾਰਾਂ ਦੀ ਕਥਿਤ ਤੌਰ 'ਤੇ ਤਸਕਰੀ ਦੇ ਦੋਸ਼ 'ਚ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਬਰਾਮਦ ਕੀਤੀਆਂ ਗਈਆਂ ਇਨ੍ਹਾਂ ਸੋਨੇ ਦੀਆਂ ਬਾਰਾਂ ਦੀ...
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਭਾਰਤ ਨੂੰ ਦਵਾਇਆ ਪਹਿਲਾਂ ਸੋਨ ਤਮਗ਼ਾ
. . .  about 3 hours ago
ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕਰੋੜ ਦੀ ਸਹਾਇਤਾ ਰਾਸ਼ੀ ਦਾ ਕੀਤਾ ਐਲਾਨ
. . .  about 4 hours ago
ਦੁਬਈ, 19 ਅਗਸਤ- ਸੰਯੁਕਤ ਅਰਬ ਅਮੀਰਾਤ ਤੋਂ ਬਾਅਦ ਹੁਣ ਕਤਰ ਨੇ ਹੜ੍ਹ ਪ੍ਰਭਾਵਿਤ ਕੇਰਲ ਲਈ 34.89 ਕੋਰੜ ਰੁਪਏ ਦੀ ਸਹਾਇਤਾ ਰਾਸ਼ੀ ਦਾ ਐਲਾਨ ਕੀਤਾ ਹੈ। ਇਸ ਮੌਕੇ ਕਤਰ ਦੇ ਪ੍ਰਧਾਨ ਮੰਤਰੀ ਸ਼ੇਖ ਅਬਦੁੱਲਾ ਥਾਨੀ ਨੇ ਟਵੀਟ ਕਰਦਿਆ ਕਿਹਾ ਕਿ ਆਮੀਰ...
ਭਿਆਨਕ ਸੜਕ ਹਾਦਸੇ 'ਚ ਪਤਨੀ ਦੀ ਮੌਤ, ਪਤੀ ਜ਼ਖਮੀ
. . .  about 4 hours ago
ਖਨੌਰੀ, 19 ਅਗਸਤ(ਬਲਵਿੰਦਰ ਸਿੰਘ ਥਿੰਦ)- ਸੰਗਰੂਰ-ਦਿੱਲੀ ਮੁੱਖ ਮਾਰਗ ਤੇ ਪੁਰਾਣਾ ਸੇਲ ਟੈਕਸ ਬੈਰੀਅਰ ਕੋਲ ਇਕ ਹੋਟਲ ਦੇ ਸਾਹਮਣੇ ਸੜਕ 'ਤੇ ਖੜੇ ਕੈਂਟਰ ਨਾਲ ਕਾਰ ਦੀ ਟੱਕਰ ਹੋ ਜਾਣ ਕਾਰਨ ਰਾਜਸਥਾਨ ਦੇ ਕੋਟਾ ਬੂੰਦੀ ਸ਼ਹਿਰ ਵਿਖੇ ਪੜਾਈ ਕਰ ਰਹੇ ਆਪਣੇ...
ਕੌਮਾਂਤਰੀ ਸਰਹੱਦ ਨੇੜਿਓ ਦੋ ਕਿੱਲੋ ਹੈਰੋਇਨ ਬਰਾਮਦ
. . .  about 4 hours ago
ਬੱਚੀ ਵਿੰਡ, 19 ਅਗਸਤ(ਬਲਦੇਵ ਸਿੰਘ ਕੰਬੋ) -ਸੀਮਾ ਸੁਰੱਖਿਆ ਬਲ ਅਤੇ ਨਾਰਕੋਟਿਕ ਕੰਟਰੋਲ ਬਿਊਰੋ ਦੀ ਟੀਮ ਨੇ ਸਾਂਝੀ ਤਲਾਸ਼ੀ ਅਭਿਆਨ ਦੌਰਾਨ 2 ਕਿੱਲੋ ਹੈਰੋਇਨ ਫੜਨ 'ਚ ਸਫਲਤਾ ਹਾਸਲ ਕੀਤੀ ਹੈ। ਜਾਣਕਾਰੀ ਅਨੁਸਾਰ, 17 ਬਟਾਲੀਅਨ ਬੀ.ਐਸ.ਐਫ. ਅਤੇ...
ਖੁਮਾਣੋਂ ਸ਼ੈਲਰ ਹਾਦਸਾ : ਮੁੱਖ ਮੰਤਰੀ ਵਲੋਂ ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 5 hours ago
ਖਮਾਣੋਂ, 19 ਅਗਸਤ- ਖਮਾਣੋਂ ਨੇੜਲੇ ਪਿੰਡ ਲਖਣਪੁਰ 'ਚ ਅੱਜ ਸਵੇਰੇ ਨਿਰਮਾਣ ਅਧੀਨ ਇੱਕ ਸ਼ੈਲਰ ਦੀ ਕੰਧ ਡਿੱਗ ਕਾਰਨ ਮਰਨ ਵਾਲੇ ਮਜ਼ਦੂਰਾਂ ਦੀ ਗਿਣਤੀ ਵੱਧ ਕੇ ਛੇ ਹੋ ਗਈ ਹੈ। ਇਸ ਹਾਦਸੇ 'ਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਲੰਚ ਤੱਕ ਇੰਗਲੈਂਡ 46/0
. . .  about 5 hours ago
ਪੰਜਾਬ ਦੇ ਦੋ ਨਸ਼ਾ ਤਸਕਰ ਜੰਮੂ 'ਚ ਗ੍ਰਿਫ਼ਤਾਰ
. . .  about 5 hours ago
ਜੰਮੂ, 19 ਅਗਸਤ- ਜੰਮੂ-ਕਸ਼ਮੀਰ ਪੁਲਿਸ ਨੇ ਅੱਜ ਦੋ ਨਸ਼ਾ ਤਸਕਰਾਂ ਨੂੰ ਨਸ਼ੀਲੇ ਪਦਾਰਥਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵੇਂ ਤਸਕਰ ਪੰਜਾਬ ਦੇ ਹੁਸ਼ਿਆਰਪੁਰ ਜ਼ਿਲ੍ਹੇ ਦੇ ਰਹਿਣ ਵਾਲੇ ਹਨ ਅਤੇ ਉਨ੍ਹਾਂ ਦੀ ਪਹਿਚਾਣ ਧਰਮਪਾਲ ਅਤੇ ਅਜੈ ਕੁਮਾਰ ਦੇ...
ਸਿੱਧੂ ਵਲੋਂ ਪਾਕਿ ਫੌਜ ਮੁਖੀ ਨੂੰ ਪਾਈ ਜੱਫੀ ਦਾ ਮੈਂ ਸਮਰਥਨ ਨਹੀਂ ਕਰਦਾ- ਕੈਪਟਨ
. . .  about 6 hours ago
ਨਵੀਂ ਦਿੱਲੀ, 19 ਅਗਸਤ- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕੈਬਨਿਟ ਮੰਤਰੀ ਨਵਤੋਜ ਸਿੰਘ ਸਿੱਧੂ ਦੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਸ਼ਾਮਲ ਹੋਣ 'ਤੇ ਕਿਹਾ ਕਿ ਉਹ ਉੱਥੇ ਨਿੱਜੀ ਤੌਰ 'ਤੇ ਗਏ ਸਨ। ਸਹੁੰ ਚੁੱਕ...
ਭਾਰਤ ਬਨਾਮ ਇੰਗਲੈਂਡ ਤੀਜਾ ਟੈਸਟ ਮੈਚ : ਪਹਿਲੀ ਪਾਰੀ 'ਚ ਭਾਰਤੀ ਟੀਮ 329 ਦੌੜਾਂ 'ਤੇ ਆਲ ਆਊਟ
. . .  about 6 hours ago
ਏਸ਼ੀਅਨ ਖੇਡਾਂ 2018 : ਪਹਿਲਵਾਨ ਬਜਰੰਗ ਨੇ ਬਣਾਈ ਸੈਮੀਫਾਈਨਲ 'ਚ ਥਾਂ
. . .  about 6 hours ago
ਬੀ.ਐੱਸ.ਐੱਫ. ਨੇ 6 ਕਿਲੋਗ੍ਰਾਮ ਹੈਰੋਇਨ ਕੀਤੀ ਬਰਾਮਦ
. . .  about 7 hours ago
ਮਮਦੋਟ 19 ਅਗਸਤ (ਸੁਖਦੇਵ ਸਿੰਘ ਸੰਗਮ)-ਬੀ.ਐੱਸ.ਐੱਫ. 118 ਬਟਾਲੀਅਨ ਵੱਲੋਂ ਮਮਦੋਟ ਬਲਾਕ ਅਧੀਨ ਆਉਂਦੀ ਸਰਹੱਦੀ ਜੋਗਿੰਦਰ ਚੌਕੀ ਨੇੜਿਓਂ 6 ਕਿੱਲੋ ਗ੍ਰਾਮ ਹੈਰੋਇਨ ਬਰਾਮਦ ਕੀਤੇ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਉਕਤ ਹੈਰੋਇਨ...
ਕੇਰਲ ਹੜ੍ਹ ਪੀੜਤਾਂ ਦੀ ਮਦਦ ਲਈ ਸ਼੍ਰੋਮਣੀ ਕਮੇਟੀ ਵੱਲੋਂ ਭਲਕੇ ਭੇਜੀ ਜਾਵੇਗੀ 30 ਮੈਂਬਰੀ ਟੀਮ - ਡਾ: ਰੂਪ ਸਿੰਘ
. . .  about 7 hours ago
ਏਸ਼ੀਅਨ ਖੇਡਾਂ : 86 ਕਿੱਲੋਗਰਾਮ ਫ੍ਰੀਸਟਾਇਲ ਕੁਸ਼ਤੀ ਦੇ ਕੁਆਟਰ ਫਾਈਨਲ 'ਚ ਹਾਰਿਆ ਭਾਰਤੀ ਪਹਿਲਵਾਨ
. . .  about 7 hours ago
ਲੋਕ ਸਭਾ ਚੋਣਾਂ 'ਚ ਆਮ ਆਦਮੀ ਪਾਰਟੀ ਦਾ ਕਾਂਗਰਸ ਨਾਲ ਸਮਝੌਤੇ ਦੀ ਗੱਲ ਬਿਲਕੁਲ ਝੂਠ - ਕੇਜਰੀਵਾਲ
. . .  about 7 hours ago
ਪਾਕਿਸਤਾਨ ਤੋਂ ਵਾਪਸ ਪਰਤੇ ਨਵਜੋਤ ਸਿੱਧੂ ਨੂੰ ਕਿਸਾਨ ਜਥੇਬੰਦੀ ਵੱਲੋਂ ਦਿਖਾਈਆਂ ਗਈਆਂ ਕਾਲੀਆਂ ਝੰਡੀਆਂ
. . .  about 7 hours ago
ਏਸ਼ੀਅਨ ਖੇਡਾਂ 2018 : ਭਾਰਤੀ ਪਹਿਲਵਾਨ ਬਜਰੰਗ ਨੇ ਤਜ਼ਾਕਿਸਤਾਨ ਦੇ ਫਾਇਜਿਏਵ ਨੂੰ 12-2 ਨਾਲ ਹਰਾ ਕੇ ਸੈਮੀਫਾਈਨਲ 'ਚ ਬਣਾਈ ਥਾਂ
. . .  about 8 hours ago
ਰਾਸ਼ਟਰਪਤੀ ਰਾਮਨਾਥ ਕੋਵਿੰਦ ਨੇ ਕੇਰਲ ਦੇ ਰਾਜਪਾਲ ਅਤੇ ਮੁੱਖ ਮੰਤਰੀ ਨਾਲ ਕੀਤੀ ਗੱਲਬਾਤ
. . .  about 8 hours ago
ਦਾਭੋਲਕਰ ਹੱਤਿਆ ਮਾਮਲੇ ਦੇ ਦੋਸ਼ੀ ਸਚਿਨ ਨੂੰ 26 ਅਗਸਤ ਤੱਕ ਸੀ. ਬੀ. ਆਈ. ਹਿਰਾਸਤ 'ਚ ਭੇਜਿਆ ਗਿਆ
. . .  about 9 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਕੇਜਰੀਵਾਲ
. . .  about 9 hours ago
'ਹਰਿ ਕੀ ਪੌੜੀ' ਵਿਖੇ ਜਲ ਪ੍ਰਵਾਹ ਕੀਤੀਆਂ ਗਈਆਂ ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ
. . .  about 9 hours ago
ਬਰਨਾਲਾ ਪਹੁੰਚੇ ਕੇਜਰੀਵਾਲ, ਮੀਡੀਆ ਤੋਂ ਬਣਾਈ ਰੱਖੀ ਦੂਰੀ
. . .  about 10 hours ago
ਏਸ਼ੀਅਨ ਖੇਡਾਂ 2018 : ਕੁਸ਼ਤੀ 'ਚ ਪਹਿਲੇ ਰਾਊਂਡ 'ਚ ਹਾਰੇ ਸੁਸ਼ੀਲ ਕੁਮਾਰ
. . .  about 10 hours ago
ਵਿਧਾਇਕ ਕੁਲਵੰਤ ਪੰਡੋਰੀ ਦੇ ਪਿਤਾ ਦੇ ਸ਼ਰਧਾਂਜਲੀ ਸਮਾਗਮ 'ਚ ਪਹੁੰਚੇ ਖਹਿਰਾ
. . .  about 10 hours ago
ਜੰਮੂ-ਕਸ਼ਮੀਰ : ਬਾਰਾਮੂਲਾ 'ਚ ਘੁਸਪੈਠ ਦੀ ਕੋਸ਼ਿਸ਼ ਅਸਫ਼ਲ, ਇੱਕ ਅੱਤਵਾਦੀ ਢੇਰ
. . .  about 10 hours ago
ਨਿਰਮਾਣ ਅਧੀਨ ਸ਼ੈਲਰ ਦੀ ਕੰਧ ਡਿੱਗਣ ਕਾਰਨ ਚਾਰ ਮਜ਼ਦੂਰਾਂ ਦੀ ਮੌਤ, ਕਈਆਂ ਦੇ ਮਲਬੇ ਹੇਠਾਂ ਦੱਬੇ ਹੋਣ ਦਾ ਖ਼ਦਸ਼ਾ
. . .  about 10 hours ago
ਏਸ਼ੀਅਨ ਖੇਡਾਂ 2018 : ਨਿਸ਼ਾਨੇਬਾਜ਼ੀ 'ਚ ਭਾਰਤ ਦੇ ਅਪੂਰਵੀ ਚੰਦੇਲਾ ਅਤੇ ਰਵੀ ਕੁਮਾਰ ਨੇ ਕਾਂਸੇ ਦੇ ਤਮਗੇ ਨਾਲ ਖੋਲ੍ਹਿਆ ਭਾਰਤ ਦਾ ਖਾਤਾ
. . .  about 11 hours ago
ਕੇਜਰੀਵਾਲ ਦੀ ਆਮਦ 'ਤੇ ਵੱਡੀ ਗਿਣਤੀ 'ਚ ਇਕੱਤਰ ਹੋਣ ਵਾਲੀ ਭੀੜ ਕੁਝ ਲੋਕਾਂ ਤੱਕ ਸਿਮਟੀ
. . .  about 11 hours ago
ਪੰਜਾਬ ਪਹੁੰਚੇ ਕੇਜਰੀਵਾਲ ਨੇ ਪੱਤਰਕਾਰਾਂ ਤੋਂ ਵੱਟਿਆ ਪਾਸਾ
. . .  about 11 hours ago
ਅਟਲ ਬਿਹਾਰੀ ਵਾਜਪਾਈ ਦੀਆਂ ਅਸਥੀਆਂ ਲੈ ਕੇ ਦੇਹਰਾਦੂਨ ਪਹੁੰਚੇ ਅਮਿਤ ਸ਼ਾਹ
. . .  about 11 hours ago
ਲੁਧਿਆਣਾ 'ਚ ਕੱਪੜਾ ਫੈਕਟਰੀ 'ਚ ਲੱਗੀ ਅੱਗ
. . .  about 12 hours ago
ਪ੍ਰਸ਼ਾਂਤ ਮਹਾਸਾਗਰ 'ਚ ਲੱਗੇ ਭੂਚਾਲ ਦੇ ਤੇਜ਼ ਝਟਕੇ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 6 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਸ਼ਾਂਤੀ ਨਾਲ ਜਿਊਣਾ ਅਸਲ ਜਿਊਣਾ ਹੈ, ਨਾ ਕਿ ਜੰਗ ਨਾਲ। -ਜੋਸਫ਼
  •     Confirm Target Language  

ਮੋਗਾ

ਲੜਾਈ ਝਗੜੇ ਦੌਰਾਨ ਚੱਲੀ ਗੋਲੀ 'ਚ ਦੋ ਜ਼ਖ਼ਮੀ, ਇਕ ਦੀ ਹਾਲਤ ਗੰਭੀਰ

ਮੋਗਾ, 20 ਸਤੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਸਥਾਨਕ ਅਕਾਲਸਰ ਰੋਡ 'ਤੇ ਅੱਜ ਦੋ ਧੜਿਆਂ ਵਿਚ ਹੋਈ ਲੜਾਈ ਤੋਂ ਬਾਅਦ ਚੱਲੀ ਗੋਲੀ ਵਿਚ ਵਰਿੰਦਰ ਸਿੰਘ ਗਿੱਲ ਉਰਫ਼ ਪਿੰਦੀ ਨੂੰ ਗੰਭੀਰ ਹਾਲਤ ਵਿਚ ਲੁਧਿਆਣਾ ਰੈਫ਼ਰ ਕਰ ਦਿੱਤਾ ਗਿਆ ਜਦ ਕਿ ਦੋ ਹੋਰ ਜ਼ਖ਼ਮੀਆਂ ਵਿਕਾਸ ਜਿੰਦਲ ਪੁੱਤਰ ਜਗਦੀਸ਼ ਜਿੰਦਲ ਉਮਰ 25 ਸਾਲ ਅਤੇ ਸਾਹਿਲ ਪੁੱਤਰ ਸੁਰਿੰਦਰ ਕੁਮਾਰ ਉਮਰ 24 ਸਾਲ ਦੀ ਹਾਲਤ ਡਾਕਟਰਾਂ ਨੇ ਖ਼ਤਰੇ ਤੋਂ ਬਾਹਰ ਦੱਸੀ ਹੈ | ਇਸ ਲੜਾਈ ਵਿਚ ਚਲਾਈਆਂ ਗੋਲੀਆਂ ਵਿਚ ਪੁਲਿਸ ਇਹ ਸਾਬਤ ਕਰਨ ਦੀ ਕੋਸ਼ਿਸ਼ ਕਰ ਰਹੀ ਹੈ ਕਿ ਇਹ ਗੋਲੀਆਂ ਕਿਤੇ 32 ਬੋਰ ਪਿਸਤੌਲ ਦੇਸੀ ਕੱਟੇ ਨਾਲ ਤਾਂ ਨਹੀਂ ਚਲਾਈਆਂ ਗਈਆਂ ਅਤੇ ਪੁਲਿਸ ਨੇ ਉਸ ਜਗ੍ਹਾ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਨੂੰ ਵੀ ਫਰੋਲਨਾ ਸ਼ੁਰੂ ਕਰ ਦਿੱਤਾ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਵਰਿੰਦਰ ਸਿੰਘ ਦੀ ਜਤਿੰਦਰ ਉਰਫ਼ ਨੀਲਾ ਨਾਲ ਪਹਿਲਾਂ ਝਗੜਾ ਹੋਇਆ ਸੀ ਅਤੇ ਜਿਸ ਦਾ ਰਾਜ਼ੀਨਾਮਾ ਵੀ ਹੋ ਚੁੱਕਾ ਸੀ ਅਤੇ ਅੱਜ ਇਹ ਦੋਵੇਂ ਧੜੇ ਫਿਰ ਭਿੜ ਗਏ |
ਇਸ ਸਬੰਧੀ ਡੀ.ਐਸ.ਪੀ. ਸਰਬਜੀਤ ਸਿੰਘ ਬਾਹੀਆ ਨਾਲ ਸੰਪਰਕ ਕੀਤਾ ਤਾਂ ਉਨ੍ਹਾਂ ਦੱਸਿਆ ਕਿ ਇਸ ਹੋਏ ਝਗੜੇ ਵਿਚ ਰਿੰਕੂ ਨੇ ਸਭ ਤੋਂ ਪਹਿਲਾਂ ਫਾਇਰ ਕੀਤਾ ਜੋ ਕਿ ਵਿਕਾਸ ਜਿੰਦਲ ਦੇ ਮੋਢੇ ਵਿਚ ਜਾ ਲੱਗਿਆ ਅਤੇ ਉਸ ਤੋਂ ਬਾਅਦ ਜਦ ਵਰਿੰਦਰ ਸਿੰਘ ਨੇ ਆਪਣੇ ਬਚਾਅ ਲਈ ਆਪਣੇ ਲਾਇਸੈਂਸੀ ਪਿਸਤੌਲ ਵਿਚੋਂ ਗੋਲੀ ਚਲਾਈ ਤਾਂ ਉਸ ਤੋਂ ਪਹਿਲਾਂ ਜਤਿੰਦਰ ਨੀਲੇ ਵੱਲੋਂ ਚਲਾਈ ਗਈ ਗੋਲੀ ਵਰਿੰਦਰ ਸਿੰਘ ਦੀ ਗਰਦਨ ਵਿਚ ਜਾ ਲੱਗੀ। ਸਥਾਨਕ ਲੋਕਾਂ ਨੇ ਜਦ ਸਿਵਲ ਹਸਪਤਾਲ ਲਿਆਂਦਾ ਤਾਂ ਵਰਿੰਦਰ ਸਿੰਘ ਦੀ ਹਾਲਤ ਨੂੰ ਗੰਭੀਰ ਦੇਖਦਿਆਂ ਡਾਕਟਰਾਂ ਨੇ ਉਸ ਨੂੰ ਲੁਧਿਆਣਾ ਰੈਫ਼ਰ ਕਰ ਦਿੱਤਾ। ਡੀ. ਐਸ. ਪੀ. ਬਾਹੀਆ ਨੇ ਦੱਸਿਆ ਕਿ ਇਸ ਮਾਮਲੇ ਵਿਚ ਜਤਿੰਦਰ ਨੀਲਾ, ਰਿੰਕੂ, ਗਗਨਾ, ਸੀਰਾ, ਮੀਤਾ ਅਤੇ 15-20 ਹੋਰ ਅਣਪਛਾਤੇ ਵਿਅਕਤੀਆਂ 'ਤੇ ਮੁਕੱਦਮਾ ਨੰਬਰ 185 ਧਾਰਾ 307, 148, 149, 323, 324 ਅਤੇ ਅਸਲਾ ਆਰਮ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਡੀ.ਐਸ.ਪੀ. ਬਾਹੀਆ ਨੇ ਦੱਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਗੰਭੀਰਤਾ ਨਾਲ ਕਰ ਰਹੀ ਹੈ। ਜ਼ਿਕਰਯੋਗ ਹੈ ਕਿ ਨਾਮਜ਼ਦ ਵਿਅਕਤੀਆਂ ਵਿਚੋਂ ਇਕ ਵਿਅਕਤੀ ਮੌਜੂਦਾ ਵਿਧਾਇਕ ਦਾ ਨਜ਼ਦੀਕੀ ਦੱਸਿਆ ਜਾਂਦਾ ਹੈ।
ਸਿਵਲ ਹਸਪਤਾਲ ਦੀ 24 ਘੰਟੇ ਐਮਰਜੈਂਸੀ ਸੇਵਾਵਾਂ ਦੇਣ ਵਾਲੀ ਮਾਈਨਰ ਓ. ਟੀ. ਬਦਲੀ ਪੁਲਿਸ ਥਾਣੇ ਵਿਚ
ਲੋਕਾਂ ਨੂੰ ਅਮਨ ਕਾਨੂੰਨ ਅਤੇ ਇਨਸਾਫ਼ ਦੇਣ ਵਾਲੀ ਪੁਲਿਸ ਕਈ ਵਾਰੀ ਲੋਕਾਂ 'ਤੇ ਉਸ ਵਕਤ ਭਾਰੀ ਪੈ ਜਾਂਦੀ ਹੈ ਜਦ ਪੁਲਿਸ ਹੀ ਲੋਕਾਂ ਲਈ ਵੱਡੀ ਸਿਰਦਰਦੀ ਬਣ ਗਈ ਹੋਵੇ | ਅਜਿਹਾ ਹੀ ਮਾਜਰਾ ਵਾਪਰਿਆ ਅੱਜ ਦਿਨ ਵੇਲੇ ਅਕਾਲਸਰ ਰੋਡ 'ਤੇ ਦੋ ਧੜਿਆਂ ਵਿਚ ਹੋਈ ਲੜਾਈ ਦੌਰਾਨ ਚੱਲੀ ਗੋਲੀ 'ਚ ਇਕ ਨੌਜਵਾਨ ਵਿਕਾਸ ਜਿੰਦਲ ਜਿਸ ਦੇ ਮੋਢੇ ਵਿਚ ਗੋਲੀ ਲੱਗੀ ਸੀ, ਉਸ ਨੂੰ ਮਾਈਨਰ ਓ. ਟੀ. ਵਿਖੇ ਇਲਾਜ ਵਾਸਤੇ ਲਿਆਂਦਾ ਗਿਆ ਪਰ ਇਲਾਜ ਨਾਲੋਂ ਜ਼ਿਆਦਾ ਪੁਲਿਸ ਵਿਕਾਸ ਜਿੰਦਲ ਦੇ ਬਿਆਨ ਦਰਜ ਕਰਨ ਵਿਚ ਲੱਗੀ ਹੋਈ ਸੀ |
ਇਹ ਪਹਿਲੀ ਵਾਰ ਹੋਇਆ ਕਿ ਸਿਵਲ ਹਸਪਤਾਲ ਮੋਗਾ ਦੀ ਮਾਈਨਰ ਓ.ਟੀ. ਜੋ ਐਮਰਜੈਂਸੀ ਮਰੀਜ਼ਾਂ ਨੂੰ ਆਪਣੀਆਂ ਸੇਵਾਵਾਂ ਦੇ ਕੇ ਉਨ੍ਹਾਂ ਨੂੰ ਜਾਨ ਦੇ ਮੂੰਹ 'ਚੋਂ ਬਾਹਰ ਕੱਢਦੇ ਹਨ ਪਰ ਅੱਜ ਪੁਲਿਸ ਨੇ ਸਿਵਲ ਹਸਪਤਾਲ ਮੋਗਾ ਦੀ ਮਾਈਨਰ ਓ.ਟੀ. ਨੂੰ ਪੁਲਿਸ ਥਾਣੇ ਵਿਚ ਤਬਦੀਲ ਕਰ ਦਿੱਤਾ ਜਿਸ ਦੌਰਾਨ ਇਕੱਠੀ ਹੋਈ ਸਿਵਲ ਹਸਪਤਾਲ ਵਿਚ ਮੋਗਾ ਪੁਲਿਸ ਨੇ ਉੱਥੇ ਦਾਖ਼ਲ ਮਰੀਜ਼, ਉਨ੍ਹਾਂ ਨਾਲ ਆਏ ਵਾਰਸ ਅਤੇ ਸਿਹਤ ਸੇਵਾਵਾਂ ਪ੍ਰਦਾਨ ਕਰ ਰਹੇ ਸਿਹਤ ਕਰਮਚਾਰੀਆਂ ਵਿਚ ਸਹਿਮ ਦਾ ਮਾਹੌਲ ਭਰ ਦਿੱਤਾ। ਇੱਥੋਂ ਤੱਕ ਦੇਖਣ ਵਿਚ ਆਇਆ ਕਿ ਮਾਈਨਰ ਓ.ਟੀ. ਦੇ ਗੇਟ ਵਿਚ ਦੋ ਪੁਲਿਸ ਕਰਮਚਾਰੀ ਤਾਇਨਾਤ ਕਰ ਦਿੱਤੇ ਗਏ ਸਨ ਤਾਂ ਕਿ ਕੋਈ ਵੀ ਵਿਅਕਤੀ ਅੰਦਰ ਪੁਲਿਸ ਵਲੋਂ ਕੀਤੀ ਜਾ ਰਹੀ ਕਾਰਵਾਈ ਦੌਰਾਨ ਦਖ਼ਲ-ਅੰਦਾਜ਼ੀ ਨਾ ਕਰੇ। ਜਦ ਕਿ ਮਾਈਨਰ ਓ.ਟੀ. ਦੇ ਸਾਹਮਣੇ ਬਣੇ ਡਾਇਲੈਸਿਸ ਸੈਂਟਰ ਵਿਚ ਦੋ ਵਿਅਕਤੀਆਂ ਦਾ ਡਾਇਲੈਸਿਸ ਹੋ ਰਿਹਾ ਸੀ ਅਤੇ ਡਾਇਲੈਸਿਸ ਕਰਵਾ ਰਹੀਆਂ ਨਰਸਾਂ ਨੂੰ ਆਪਣੇ ਉਪਕਰਨ ਲਿਆਉਣ ਵਾਸਤੇ ਵੀ ਕੋਈ ਰਸਤਾ ਨਹੀਂ ਸੀ ਬਚਿਆ। ਜ਼ਿਕਰਯੋਗ ਹੈ ਕਿ ਸਿਵਲ ਹਸਪਤਾਲ ਮੋਗਾ ਵਿਚ ਥਾਣਾ ਸਿਟੀ ਇੱਕ ਦੇ ਐਸ.ਐਚ.ਓ. ਗੁਰਪ੍ਰੀਤ ਸਿੰਘ, ਥਾਣਾ ਸਿਟੀ ਸਾਊਥ ਦੇ ਐਸ.ਐਚ.ਓ. ਲਵਦੀਪ ਸਿੰਘ ਗਿੱਲ, ਡੀ.ਐਸ.ਪੀ. ਡੀ ਸਰਬਜੀਤ ਸਿੰਘ ਬਾਹੀਆ, ਡੀ.ਐਸ.ਪੀ. ਸਿਟੀ ਗੋਬਿੰਦਰ ਸਿੰਘ ਅਤੇ ਦੋਹਾਂ ਥਾਣਿਆਂ ਦੇ ਪੁਲਿਸ ਕਰਮਚਾਰੀ ਮੌਜੂਦ ਸਨ। ਇਸ ਘਟਨਾ ਨਾਲ ਪੁਲਿਸ ਦੀ ਕਾਰਗੁਜ਼ਾਰੀ 'ਤੇ ਵੀ ਲੋਕਾਂ ਨੇ ਸਵਾਲੀਆ ਚਿੰਨ੍ਹ ਖੜ੍ਹੇ ਕੀਤੇ।

ਨੈਸ਼ਨਲ ਗਰੀਨ ਟਿ੍ਬਿਊਨਲ ਨੇ ਕਿਸਾਨਾਂ ਵਲੋਂ ਪਰਾਲੀ ਸਾੜਨ 'ਤੇ ਅਪਣਾਇਆ ਸਖ਼ਤ ਰੁਖ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਨੈਸ਼ਨਲ ਗਰੀਨ ਟਿ੍ਬਿਊਨਲ ਨਵੀਂ ਦਿੱਲੀ ਵਲੋਂ ਝੋਨੇ ਦੀ ਪਰਾਲੀ ਸਾੜਨ 'ਤੇ ਪੂਰਨ ਪਾਬੰਦੀ ਲਗਾਈ ਗਈ ਹੈ ਅਤੇ ਉਲੰਘਣਾ ਕਰਨ ਵਾਲੇ ਕਿਸਾਨਾਂ ਨੂੰ 2500 ਰੁਪਏ ਤੋਂ 15 ਹਜ਼ਾਰ ਰੁਪਏ ਤੱਕ ਜ਼ੁਰਮਾਨਾ ਹੋ ਸਕਦਾ ਹੈ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਗਾਲੀ-ਗਲੋਚ ਕਰਨ ਵਾਲੇ ਦੋ ਕਾਬੂ, ਮੁਕੱਦਮਾ ਦਰਜ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਬਲਵਿੰਦਰ ਸਿੰਘ ਪੁੱਤਰ ਗੁਰਦੇਵ ਸਿੰਘ ਵਾਸੀ ਗਲੋਰੀਅਸ ਸਕੂਲ ਮੋਗਾ ਦੀ ਸ਼ਿਕਾਇਤ ਦੀ ਪੜਤਾਲ ਸਹਾਇਕ ਥਾਣੇਦਾਰ ਅਮਰਜੀਤ ਸਿੰਘ ਵਲੋਂ ਕਰਨ ਉਪਰੰਤ ਗੁਰਪ੍ਰੀਤ ਸਿੰਘ ਪੁੱਤਰ ਸੁਖਦੇਵ ਸਿੰਘ ਵਾਸੀ ਕਮਾਲਪੁਰਾ ਅਤੇ ਗੁਰਵਿੰਦਰ ...

ਪੂਰੀ ਖ਼ਬਰ »

ਰੇਲਗੱਡੀ ਦੇ ਇੰਜਣ ਦੀ ਫੇਟ ਵੱਜਣ 'ਤੇ ਔਰਤ ਦੀ ਮੌਤ

ਮੋਗਾ, 20 ਸਤੰਬਰ (ਗੁਰਤੇਜ ਸਿੰਘ)-ਅੱਜ ਕਰੀਬ ਕੋਈ ਚਾਰ ਕੁ ਵਜੇ ਇਕ ਬਜ਼ੁਰਗ ਔਰਤ ਦੀ ਰੇਲਗੱਡੀ ਦੇ ਇੰਜਨ ਦੀ ਫੇਟ ਵੱਜਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਰੇਖਾ ਰਾਣੀ ਉਮਰ 50 ਸਾਲ ਪਤਨੀ ਸਵਰਗ ਵਾਸੀ ਅਸ਼ੋਕ ਕੁਮਾਰ ਵਾਸੀ ਪੇ੍ਰਮ ਨਗਰ ਮੋਗਾ ...

ਪੂਰੀ ਖ਼ਬਰ »

504 ਬੋਤਲਾਂ ਸ਼ਰਾਬ ਬਰਾਮਦ

ਧਰਮਕੋਟ, 20 ਸਤੰਬਰ (ਪਰਮਜੀਤ ਸਿੰਘ)-ਜ਼ਿਲ੍ਹਾ ਮੁਖੀ ਮੋਗਾ ਵਲੋਂ ਨਸ਼ਿਆਂ ਿਖ਼ਲਾਫ਼ ਵਿੱਢੀ ਮੁਹਿੰਮ ਤਹਿਤ ਅੱਜ ਪੁਲਿਸ ਥਾਣਾ ਧਰਮਕੋਟ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦੋਂ ਏ.ਐਸ.ਆਈ. ਦਵਿੰਦਰ ਸਿੰਘ ਵਲੋਂ ਸਮੇਤ ਪੁਲਿਸ ਪਾਰਟੀ ਨੇ ਨਾਕਾ ਲਗਾ ਕੇ 504 ਬੋਤਲਾਂ ...

ਪੂਰੀ ਖ਼ਬਰ »

ਕੁੱਟਮਾਰ ਅਤੇ ਗੱਡੀਆਂ ਦੀ ਭੰਨ-ਤੋੜ ਦੇ ਮਾਮਲੇ 'ਚ ਕਰੀਬ 35-36 ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਨੇੜਲੇ ਪਿੰਡ ਲੰਗੇਆਣਾ ਰੋਡੇ ਵਿਚਕਾਰ ਪਿੰਡ ਲੰਗੇਆਣਾ ਪੁਰਾਣਾ ਦੀ ਹੱਦ ਵਿਚ ਪੈਂਦੇ ਇਲਾਕੇ 'ਚ ਠੇਕੇਦਾਰਾਂ ਦੇ ਕਰਿੰਦਿਆਂ ਨੂੰ ਘੇਰ ਕੇ ਉਨ੍ਹਾਂ ਦੀ ਕੁੱਟਮਾਰ ਕਰਨ ਤੋਂ ਇਲਾਵਾ ਫਾਇਰ ਕਰਨ ਅਤੇ ਗੱਡੀਆਂ ...

ਪੂਰੀ ਖ਼ਬਰ »

ਰੰਜਿਸ਼ ਨੂੰ ਲੈ ਕੇ ਕੀਤੀ ਕੁੱਟਮਾਰ ਵਿਚ ਇਕ ਵਿਅਕਤੀ ਫੱਟੜ-ਮਾਂ ਪੁੱਤ ਨਾਮਜ਼ਦ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)-ਰੰਜਿਸ਼ ਨੂੰ ਲੈ ਕੇ ਕੁੱਟਮਾਰ ਕਰਕੇ ਇਕ ਵਿਅਕਤੀ ਨੂੰ ਫੱਟੜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ਮੁਤਾਬਿਕ ਕੁਲਦੀਪ ਸਿੰਘ ਪੁੱਤਰ ਸੁਰਜੀਤ ਸਿੰਘ ਵਾਸੀ ਮਾਹਲਾ ਕਲਾਂ ਦੇ ਬਿਆਨ ਮੁਤਾਬਿਕ ...

ਪੂਰੀ ਖ਼ਬਰ »

ਵਾਂਦਰ ਦੇ ਪ੍ਰਾਇਮਰੀ ਸਕੂਲ 'ਚ ਮੁੱਖ ਅਧਿਆਪਕ ਦੇ ਨਾਜਾਇਜ਼ ਸਬੰਧਾਂ ਦਾ ਕਿੱਸਾ ਸਾਹਮਣੇ ਆਇਆ

ਸਮਾਲਸਰ, 20 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਵਾਂਦਰ (ਮੋਗਾ) ਦੇ ਮੁੱਖ ਅਧਿਆਪਕ ਵਲੋਂ ਸਕੂਲ ਵਿਚ ਨਿੱਜੀ ਤੌਰ 'ਤੇ ਰੱਖੀ ਲੜਕੀ ਨਾਲ ਨਾਜਾਇਜ਼ ਸਬੰਧਾਂ ਦਾ ਮਾਮਲਾ ਰੌਸ਼ਨੀ ਵਿਚ ਆਇਆ ਹੈ | ਜਾਣਕਾਰੀ ਅਨੁਸਾਰ ਉਕਤ ਅਧਿਆਪਕ ਨੇ ਆਪਣੀ ...

ਪੂਰੀ ਖ਼ਬਰ »

ਹੁਣ ਗੂੰਗੇ ਅਤੇ ਬੋਲੇ ਬੱਚੇ ਵੀ ਸੁਣਨ ਅਤੇ ਬੋਲਣ ਦੇ ਹੋਣਗੇ ਸਮਰੱਥ-ਡਾ. ਰਾਜੇਸ਼ ਕਪਿਲਾ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਅੱਜ ਮੋਗਾ ਵਿਖੇ ਐਸ.ਪੀ.ਐਸ. ਹਸਪਤਾਲ ਲੁਧਿਆਣਾ ਦੇ ਕੰਨ, ਨੱਕ, ਗਲੇ ਦੇ ਮਾਹਿਰ ਡਾ. ਰਾਜੇਸ਼ ਕਪਿਲਾ ਨੇ ਪੱਤਰਕਾਰਾਂ ਨਾਲ ਇਕ ਪ੍ਰੈੱਸ ਕਾਨਫ਼ਰੰਸ ਕੀਤੀ | ਜਿਸ ਦੌਰਾਨ ਉਨ੍ਹਾਂ ਦੱਸਿਆ ਕਿ ਉਨ੍ਹਾਂ ਨੇ ਆਪਣੇ ...

ਪੂਰੀ ਖ਼ਬਰ »

ਚੋਰੀ ਹੋਇਆ ਝੋਟਾ ਮਧੇਕੇ ਤੋਂ ਬਰਾਮਦ

ਸਮਾਧ ਭਾਈ, 20 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਅਣਪਛਾਤੇ ਵਿਅਕਤੀਆਂ ਵਲੋਂ ਬੀਤੇ ਦਿਨੀਂ ਪਿੰਡ ਗਾਜੀਆਣਾ ਤੋਂ ਚੋਰੀ ਕੀਤਾ ਝੋਟਾ ਪਿੰਡ ਮਧੇਕੇ ਤੋਂ ਬਰਾਮਦ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਇਸ ਚੋਰੀ ਦੀ ਘਟਨਾ ਸਬੰਧੀ ਜਗਜੀਤ ਸਿੰਘ ਭੌਰਾ, ਦਲਵਿੰਦਰ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਵਾਹਨ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੀ ਮੌਤ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਅਣਪਛਾਤੇ ਵਾਹਨ ਦੀ ਫੇਟ ਵੱਜਣ ਕਰ ਕੇ ਸੜਕ ਕਿਨਾਰੇ ਜ਼ਖ਼ਮੀ ਹਾਲਤ ਵਿਚ ਪਏ ਨੌਜਵਾਨ ਦੀ ਹਸਪਤਾਲ ਲੈ ਜਾਂਦਿਆਂ ਮੌਤ ਹੋਣ ਦੀ ਖ਼ਬਰ ਹੈ | ਇਸ ਸਬੰਧ ਵਿਚ ਕੁਲਵਿੰਦਰ ਸਿੰਘ ਪੁੱਤਰ ਜਸਵੰਤ ਸਿੰਘ ਵਾਸੀ ਝੰਡੇਵਾਲਾ ਨੇ ਥਾਣਾ ਸਿਟੀ ...

ਪੂਰੀ ਖ਼ਬਰ »

ਕਚਹਿਰੀ ਪੇਸ਼ ਨਾ ਹੋਣ 'ਤੇ ਸੇਵਾ-ਮੁਕਤ ਥਾਣੇਦਾਰ ਿਖ਼ਲਾਫ਼ ਮੁਕੱਦਮਾ ਦਰਜ

ਮੋਗਾ, 20 ਸਤੰਬਰ (ਸ਼ਿੰਦਰ ਸਿੰਘ ਭੁਪਾਲ)-ਲਖਵੀਰ ਸਿੰਘ ਉਪ-ਜ਼ਿਲ੍ਹਾ ਅਟਾਰਨੀ ਮੋਗਾ ਦੀ ਸ਼ਿਕਾਇਤ ਉਪਰੰਤ ਥਾਣੇਦਾਰ ਗੁਰਬਖ਼ਸ਼ ਸਿੰਘ ਮੋਗਾ ਵਲੋਂ ਸੇਵਾ-ਮੁਕਤ ਥਾਣੇਦਾਰ ਸਰਬਜੀਤ ਸਿੰਘ ਵਾਸੀ ਜ਼ੀਰਾ ਰੋਡ ਿਖ਼ਲਾਫ਼ ਅੰਡਰ ਸੈਕਸ਼ਨ 174 (ਏ), 217 ਅਧੀਨ ਥਾਣਾ ਸਿਟੀ ਮੋਗਾ ...

ਪੂਰੀ ਖ਼ਬਰ »

ਕਿਸਾਨਾਂ ਨੂੰ ਜੇਲ੍ਹਾਂ 'ਚ ਡੱਕ ਕੇ ਕੈਪਟਨ ਸਰਕਾਰ ਦਾ ਲੋਕ ਦੋਖੀ ਚਿਹਰਾ ਨੰਗਾ ਹੋਇਆ-ਵਿਧਾਇਕ ਬਿਲਾਸਪੁਰ

ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੀਆਂ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਕਰਜ਼ਾ ਮੁਕਤੀ ਮੋਰਚੇ ਸਬੰਧੀ ਮਿਤੀ 22 ਸਤੰਬਰ ਤੋਂ ਪਟਿਆਲਾ ਵਿਖੇ ਮੋਤੀ ਮਹਿਲ ਦੇ ਕੀਤੇ ਜਾਣ ਵਾਲੇ ਘਿਰਾਓ ਨੂੰ ਅਸਫ਼ਲ ਕਰਨ ਲਈ ਮੁੱਖ ਮੰਤਰੀ ਕੈਪਟਨ ...

ਪੂਰੀ ਖ਼ਬਰ »

ਭਗੌੜਾ ਗਿ੍ਫ਼ਤਾਰ-ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਜਗਸੀਰ ਸਿੰਘ ਲੁਹਾਰਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਚੌਕੀ ਬਿਲਾਸਪੁਰ ਵਲੋਂ ਪਿੰਡ ਬਿਲਾਸਪੁਰ ਵਾਸੀ ਦੇ ਇਕ ਭਗੌੜੇ ਵਿਅਕਤੀ ਨੂੰ ਗਿ੍ਫ਼ਤਾਰ ਕਰਕੇ ਉਸ ਿਖ਼ਲਾਫ਼ 174 ਏ ਦਾ ਮਾਮਲਾ ਦਰਜ ਕੀਤਾ ਗਿਆ ਹੈ | ...

ਪੂਰੀ ਖ਼ਬਰ »

ਮੋਤੀ ਮਹਿਲ ਪਟਿਆਲੇ ਦੇ ਧਰਨੇ ਵਜੋਂ ਕਿਸਾਨਾਂ ਦੀ ਫੜੋ-ਫੜੀ ਜਾਰੀ

ਅਜੀਤਵਾਲ, 20 ਸਤੰਬਰ (ਸ਼ਮਸ਼ੇਰ ਸਿੰਘ ਗਾਲਿਬ)-ਸੱਤ ਕਿਸਾਨ ਜਥੇਬੰਦੀਆਂ ਵਲੋਂ ਕਾਂਗਰਸ ਦੇ ਪੰਜਾਬ ਮੁਖੀ ਵਲੋਂ ਚੋਣਾਂ ਤੋਂ ਪਹਿਲਾਂ ਕੀਤੇ ਕਿਸਾਨਾਂ ਦੇ ਮੁਕੰਮਲ ਕਰਜ਼ਾ ਮੁਆਫ਼ ਦੇ ਵਾਅਦੇ ਨੂੰ ਲਾਗੂ ਕਰਵਾਉਣ ਲਈ 22 ਸਤੰਬਰ ਤੋਂ ਮੋਤੀ ਮਹਿਲ ਪਟਿਆਲਾ ਪੰਜ ਦਿਨ-ਰਾਤ ...

ਪੂਰੀ ਖ਼ਬਰ »

ਬਾਬਾ ਨਾਜ਼ਰ ਸਿੰਘ ਦੀ ਬਰਸੀ ਸਬੰਧੀ ਅਖੰਡ ਪਾਠਾਂ ਦੀ ਲੜੀ ਅੱਜ ਹੋਵੇਗੀ ਸ਼ੁਰੂ

ਨੱਥੂਵਾਲਾ ਗਰਬੀ, 19 ਸਤੰਬਰ (ਸਾਧੂ ਰਾਮ)-ਸੱਚਖੰਡ ਵਾਸੀ ਸੰਤ ਬਾਬਾ ਨਾਜ਼ਰ ਸਿੰਘ ਜੀ ਲੰਗੇਆਣਾ ਦੀ ਸਾਲਾਨਾ 13ਵੀਂ ਬਰਸੀ 3 ਅਕਤੂਬਰ ਨੂੰ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਗੁਰਦੁਆਰਾ ਪੱਤੀ ਕੋਰ ਪਿੰਡ ਲੰਗੇਆਣਾ ਨਵਾਂ ਵਿਖੇ ਬਹੁਤ ਹੀ ਸ਼ਰਧਾ ਅਤੇ ਉਤਸ਼ਾਹ ਨਾਲ ...

ਪੂਰੀ ਖ਼ਬਰ »

ਐਸ.ਐਸ.ਏ./ਰਮਸਾ ਅਧਿਆਪਕਾਂ ਨੇ ਦਿੱਤਾ ਮੁੱਖ ਮੰਤਰੀ ਦੇ ਨਾਂਅ ਮੰਗ-ਪੱਤਰ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਪਿਛਲੇ ਲਗਪਗ 9 ਸਾਲਾਂ ਤੋਂ ਪਾਰਦਰਸ਼ੀ ਢੰਗ ਨਾਲ ਵਿਭਾਗੀ ਨਿਯਮਾਂ ਅਨੁਸਾਰ ਮੈਰਿਟ ਦੇ ਅਧਾਰ ਤੇ ਠੇਕੇ ਤੇ ਭਰਤੀ ਹੋਏ ਐੱਸ.ਐੱਸ.ਏ./ਰਮਸਾ ਅਧਿਆਪਕਾਂ ਨੇ ਸੂਬਾ ਕਮੇਟੀ ਦੇ ਫ਼ੈਸਲੇ ਅਨੁਸਾਰ ਜਿਲ੍ਹਾ ਸਿੱਖਿਆ ਅਫ਼ਸਰ ਮੋਗਾ ...

ਪੂਰੀ ਖ਼ਬਰ »

ਬਾਬਾ ਨੰਦ ਸਿੰਘ ਦੇ ਬਰਸੀ ਸਮਾਗਮ 'ਤੇ ਅੱਜ ਸਜਣਗੇ ਭਾਰੀ ਦੀਵਾਨ- ਸੰਤ ਬਾਬਾ ਬਲਦੇਵ ਸਿੰਘ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)- ਧੰਨ-ਧੰਨ ਬਾਬਾ ਨੰਦ ਸਿੰਘ ਕਲੇਰਾਂ ਵਾਲੇ ਮਹਾਂਪੁਰਖਾਂ ਦੀ ਮਿੱਠੀ ਯਾਦ ਵਿਚ ਬਰਸੀ ਸਮਾਗਮ ਸਬੰਧੀ ਅੱਜ 21 ਸਤੰਬਰ ਨੰੂ ਗੁਰਦੁਆਰਾ ਗੁਰੂ ਨਾਨਕ ਦਰਬਾਰ ਨਾਨਕਸਰ ਠਾਠ ਮੰਡੀਰਾਂਵਾਲਾ ਨਵਾਂ ਵਿਖੇ ਮੁੱਖ ਸੇਵਾਦਾਰ ਸੰਤ ...

ਪੂਰੀ ਖ਼ਬਰ »

ਕੋਟ ਈਸੇ ਖਾਂ ਸਿਵਲ ਹਸਪਤਾਲ ਵਿਖੇ ਸਫ਼ਾਈ ਅਭਿਆਨ ਕੀਤਾ ਆਰੰਭ

ਕੋਟ ਈਸੇ ਖਾਂ, 20 ਸਤੰਬਰ (ਯਸ਼ਪਾਲ ਗੁਲਾਟੀ)-ਸਿਹਤ ਵਿਭਾਗ ਵਲੋਂ ਆਪਣੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ ਤੇ ਵਾਤਾਵਰਨ ਨੂੰ ਸੁਖਾਵਾਂ ਰੱਖਣ ਲਈ ਸਫ਼ਾਈ ਅਭਿਆਨ ਚਲਾਇਆ ਜਾ ਰਿਹਾ ਹੈ | ਇਸ ਅਭਿਆਨ ਦੀ ਸਿਵਲ ਹਸਪਤਾਲ ਕੋਟ ਈਸੇ ਖਾਂ ਵਿਖੇ ਸ਼ੁਰੂਆਤ ਐਸ. ਐਮ. ਓ. ਡਾ: ...

ਪੂਰੀ ਖ਼ਬਰ »

ਯੂਥ ਕਾਂਗਰਸ ਨੇ ਪਿ੍ਤਪਾਲ ਸਿੰਘ ਨੂੰ ਥਾਪਿਆ ਜ਼ਿਲ੍ਹਾ ਜਨਰਲ ਸਕੱਤਰ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਕਾਂਗਰਸ ਪਾਰਟੀ ਨੂੰ ਹੋਰ ਮਜ਼ਬੂਤੀ ਪ੍ਰਦਾਨ ਕਰਨ ਲਈ ਦਿੱਤੇ ਜਾ ਰਹੇ ਅਹੁਦਿਆਂ ਦੇ ਚੱਲਦਿਆਂ ਕਾਂਗਰਸ ਦੇ ਯੂਥ ਪ੍ਰਧਾਨ ਪਰਮਰਾਜ ਸਿੰਘ ਮਿੱਕੀ ਹੁੰਦਲ ਨੇ ਪਿੰਡ ਸਲੀਣਾ ਦੇ ਪਿ੍ਤਪਾਲ ਸਿੰਘ ਤੂਰ ਪੁੱਤਰ ਤਰਸੇਮ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)-ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆ) ਦੀ ਮੀਟਿੰਗ ਸਥਾਨਕ ਗੁਰਦੁਆਰਾ ਮਸਤਾਨ ਸਿੰਘ ਵਾਲਾ ਵਿਖੇ ਬਲਾਕ ਪ੍ਰਧਾਨ ਗੁਰਦਰਸ਼ਨ ਸਿੰਘ ਕਾਲੇ ਕੇ ਦੀ ਪ੍ਰਧਾਨਗੀ ਹੇਠ ਹੋਈ, ਜਿਸ ਦੀ ਕਾਰਵਾਈ ਬਲਜਿੰਦਰ ਸਿੰਘ ਨੇ ਚਲਾਈ | ਇਸ ਮੌਕੇ ...

ਪੂਰੀ ਖ਼ਬਰ »

ਗ੍ਰਾਮੀਣ ਬੈਂਕ ਸਮਾਲਸਰ ਦਾ ਸਾਲਾਨਾ ਸਮਾਗਮ ਕਰਵਾਇਆ

ਸਮਾਲਸਰ, 20 ਸਤੰਬਰ (ਕਿਰਨਦੀਪ ਸਿੰਘ ਬੰਬੀਹਾ)-ਪੰਜਾਬ ਗਰਾਮੀਣ ਬੈਂਕ ਦਾ 13ਵਾਂ ਸਥਾਪਨਾ ਦਿਵਸ ਫ਼ਿਰੋਜ਼ਪੁਰ ਰੀਜਨ ਦੀ ਕਸਬਾ ਸਮਾਲਸਰ ਦੀ ਬਰਾਂਚ 'ਚ ਪੂਰੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੈਂਕ ਦੇ ਮੈਨੇਜਰ ਸੁਖਵੰਤ ਸਿੰਘ ਨੇ ਕਿਹਾ ਕਿ ਪੰਜਾਬ ਗ੍ਰਾਮੀਣ ਬੈਂਕ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ) -ਮੈਡੀਕਲ ਪ੍ਰੈਕਟੀਸ਼ਨਰ ਐਸੋਸੀਏਸ਼ਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਡਾ: ਭਗਵੰਤ ਸਿੰਘ ਦੁੱਨੇਕੇ ਦੀ ਪ੍ਰਧਾਨਗੀ ਹੇਠ ਮੋਗਾ ਵਿਖੇ ਹੋਈ | ਮੀਟਿੰਗ 'ਚ ਵੱਖ-ਵੱਖ ਬਲਾਕਾਂ ਦੇ ਮੈਡੀਕਲ ਪ੍ਰੈਕਟੀਸ਼ਨਰ ਅਹੁਦੇਦਾਰ ਤੇ ਮੈਂਬਰ ਸ਼ਾਮਿਲ ...

ਪੂਰੀ ਖ਼ਬਰ »

ਮਿਡ-ਡੇ-ਮੀਲ ਕੁਕ ਯੂਨੀਅਨ ਦੀ ਮੀਟਿੰਗ

ਕੋਟ ਈਸੇ ਖਾਂ, 20 ਸਤੰਬਰ (ਯਸ਼ਪਾਲ ਗੁਲਾਟੀ)-ਮਿਡ-ਡੇ-ਮੀਲ ਕੁਕ ਯੂਨੀਅਨ ਸੰਬੰਧਿਤ ਮੀਟਿੰਗ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ ਦੀ ਪ੍ਰਧਾਨਗੀ ਹੇਠ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਹੋਈ | ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਚਿੰਡਾਲੀਆ ...

ਪੂਰੀ ਖ਼ਬਰ »

ਐਸ. ਡੀ. ਐਮ. ਸਿੱਧੂ ਦੀ ਅਗਵਾਈ ਹੇਠ ਸਫ਼ਾਈ ਮੁਹਿੰਮ ਦਾ ਕੀਤਾ ਆਗਾਜ਼

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)-ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਵਾਤਾਵਰਨ ਪਲੀਤ ਹੋਣ ਤੋਂ ਬਚਾਉਣ ਤੇ ਸਵੱਛਤਾ ਬਣਾਈ ਰੱਖਣ ਲਈ ਅਰੰਭੀ ਸਵੱਛ ਭਾਰਤ ਮੁਹਿੰਮ ਨੂੰ ਅੱਗੇ ਤੋਰਦਿਆਂ ਹੋਇਆਂ ਸਥਾਨਕ ਤਹਿਸੀਲ ਕੰਪਲੈਕਸ ਵਿਖੇ ਪ੍ਰਸ਼ਾਸਨ ਅਧਿਕਾਰੀਆਂ ਦੀ ...

ਪੂਰੀ ਖ਼ਬਰ »

ਸਤਰੰਗੀ ਪੀਂਘ-3 ਜਿੰਦੜੀਏ ਦੀ ਹਰ ਕਿਸੇ ਨੂੰ ਹੈ ਬੇਸਬਰੀ ਨਾਲ ਉਡੀਕ-ਮੌੜ

ਭਲੂਰ, 20 ਸਤੰਬਰ (ਬੇਅੰਤ ਸਿੰਘ ਗਿੱਲ)-ਗਾਇਕ ਹਰਭਜਨ ਮਾਨ ਨੇ ਹਮੇਸ਼ਾ ਹੀ ਸੰਗੀਤਕ ਖੇਤਰ 'ਚ ਨਿਵੇਕਲਾ ਤੇ ਖ਼ੂਬਸੂਰਤ ਕਾਰਜ ਕੀਤਾ ਹੈ | ਪਹਿਲ ਕਦਮੀ ਕਰਦਿਆਂ ਜੀ ਆਇਆਂ ਨੂੰ ਬਣਾਈ ਤੇ ਪੰਜਾਬੀ ਸਿਨੇਮਾ ਨੂੰ ਡੁੱਬਣ ਤੋਂ ਬਚਾਇਆ | ਹੁਣ ਉਨ੍ਹਾਂ ਨੇ ਜਦੋਂ ਸਿੰਗਲ ਟਰੈਕ ਦਾ ...

ਪੂਰੀ ਖ਼ਬਰ »

ਇਨਸਾਈਟ ਐਜੂਕੇਸ਼ਨ ਦੀ ਵਿਦਿਆਰਥਣ ਅਰਮਿੰਦਰ ਕੌਰ ਨੇ ਲਏ 6.5 ਬੈਂਡ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)-ਇਨਸਾਈਟ ਐਜੂਕੇਸ਼ਨ ਨੇੜੇ ਸਰਕਾਰੀ ਆਈ. ਟੀ. ਆਈ. ਮੋਗਾ ਦੀ ਵਿਦਿਆਰਥਣ ਅਰਮਿੰਦਰ ਕੌਰ ਨੇ 19 ਆਈਲੈਟਸ ਦੀ ਪ੍ਰੀਖਿਆ 'ਚੋਂ ਲਿਸਨਿੰਗ 6.0, ਰੀਡਿੰਗ 7.0, ਰਾਈਟਿੰਗ 5.5 ਅਤੇ ਸਪੀਕਿੰਗ 'ਚੋਂ 6.5 ਬੈਂਡ ਪ੍ਰਾਪਤ ਕਰ ਓਵਰਆਲ 6.5 ਬੈਂਡ ਹਾਸਲ ਕਰਕੇ ...

ਪੂਰੀ ਖ਼ਬਰ »

ਇੰਜੀਨੀਅਰ ਓਮ ਪ੍ਰਕਾਸ਼ ਰਾਏ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ

ਮੋਗਾ, 20 ਸਤੰਬਰ (ਅਮਰਜੀਤ ਸਿੰਘ ਸੰਧੂ)-ਇੰਜੀਨੀਅਰ ਓਮ ਪ੍ਰਕਾਸ਼ ਰਾਏ ਐੱਸ. ਡੀ. ਓ. ਜੋ ਕਿ ਟੀ. ਐਲ. ਉਪ ਮੰਡਲ 'ਚੋਂ ਸੇਵਾ ਮੁਕਤ ਹੋਏ ਹਨ ਦੀ ਸੇਵਾ ਮੁਕਤੀ 'ਤੇ ਸਨਮਾਨ ਸਮਾਰੋਹ ਕਰਵਾਇਆ ਗਿਆ | ਮਹਿਮਾ ਬਿਜਲੀ ਨਾਲ ਸਬੰਧਿਤ ਕੌਾਸਲ ਆਫ਼ ਜੇ. ਈਜ਼, ਡਿਪਲੋਮਾ ਇੰਜੀਨੀਅਰ ...

ਪੂਰੀ ਖ਼ਬਰ »

ਪੰਜਾਬ ਵਿਚ ਕਿਸਾਨਾਂ ਦੀਆਂ ਗਿ੍ਫ਼ਤਾਰੀਆਂ ਜਮਹੂਰੀ ਹੱਕਾਂ ਦਾ ਘਾਣ-ਜਮਹੂਰੀ ਅਧਿਕਾਰ ਸਭਾ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਜਮਹੂਰੀ ਅਧਿਕਾਰ ਸਭਾ ਪੰਜਾਬ ਦੀ ਜ਼ਿਲ੍ਹਾ ਇਕਾਈ ਮੋਗਾ ਨੇ ਪੰਜਾਬ ਦੀਆਂ 7 ਕਿਸਾਨ ਜਥੇਬੰਦੀਆਂ ਵਲੋਂ 22 ਸਤੰਬਰ ਨੂੰ ਪੰਜਾਬ ਦੇ ਮੁੱਖ ਮੰਤਰੀ ਦੇ ਮੋਤੀ ਮਹਿਲ ਪਟਿਆਲਾ ਨੂੰ ਘੇਰਨ ਦੀ ਤਿਆਰੀ ਨੂੰ ਅਸਫ਼ਲ ਕਰਨ ਲਈ ਪੁਲਿਸ ਵਲੋਂ ...

ਪੂਰੀ ਖ਼ਬਰ »

ਗੁਰਦਾਸਪੁਰ ਉਪ-ਚੋਣ ਕਾਂਗਰਸ ਪਾਰਟੀ ਸ਼ਾਨ ਨਾਲ ਜਿੱਤੇਗੀ-ਵਿਧਾਇਕ ਲੋਹਗੜ੍ਹ

ਧਰਮਕੋਟ, 20 ਸਤੰਬਰ (ਹਰਮਨਦੀਪ ਸਿੰਘ)-ਧਰਮਕੋਟ ਹਲਕੇ ਤੋਂ ਕਾਂਗਰਸ ਪਾਰਟੀ ਦੇ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਕਾਂਗਰਸ ਹਾਈ ਕਮਾਂਡ ਵਲੋਂ ਗੁਰਦਾਸਪੁਰ ਉਪ ਚੋਣ ਲਈ ਸੁਨੀਲ ਕੁਮਾਰ ਜਾਖੜ ਪ੍ਰਧਾਨ ਪੰਜਾਬ ਕਾਂਗਰਸ ਨੂੰ ਉਮੀਦਵਾਰ ਐਲਾਨੇ ਜਾਣ 'ਤੇ ਖ਼ੁਸ਼ੀ ਦਾ ...

ਪੂਰੀ ਖ਼ਬਰ »

ਗੁਰਦੇਵ ਸਿੰਘ ਗਿੱਲ ਦੀ ਮੌਤ 'ਤੇ ਦੁੱਖ ਦਾ ਪ੍ਰਗਟਾਵਾ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਗੁਰਦੁਆਰਾ ਮਾਈ ਜਾਨਕੀ ਸਾਹਿਬ ਮੋਗਾ ਵਿਖੇ ਲੰਬਾ ਸਮਾਂ ਖਜ਼ਾਨਚੀ ਦੀ ਸੇਵਾ ਨਿਭਾਉਣ ਵਾਲੇ ਗੁਰਦੇਵ ਸਿੰਘ ਗਿੱਲ ਪਿਛਲੇ ਦਿਨੀਂ ਅਚਾਨਕ ਸਦੀਵੀਂ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਉਨ੍ਹਾਂ ਦੇ ਪੁੱਤਰ ਸੋਹਣ ਸਿੰਘ ਗਿੱਲ, ...

ਪੂਰੀ ਖ਼ਬਰ »

ਕਿਸਾਨ ਆਗੂਆਂ ਦੀਆਂ ਪੈੜਾਂ ਨੱਪਣ 'ਚ ਪੁਲਿਸ ਲਗਾ ਰਹੀ ਹੈ ਪੂਰਾ ਤਾਣ

ਨਿਹਾਲ ਸਿੰਘ ਵਾਲਾ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ)-ਪੰਜਾਬ ਦੀਆਂ ਵੱਖ-ਵੱਖ 7 ਕਿਸਾਨ ਜਥੇਬੰਦੀਆਂ ਵਲੋਂ ਕਰਜ਼ਾ ਮੁਕਤੀ ਮੋਰਚੇ ਨੂੰ ਅਸਫ਼ਲ ਬਣਾਉਣ ਲਈ ਪੁਲਿਸ ਕਿਸਾਨ ਆਗੂਆਂ ਦੀਆਂ ਪੈੜਾਂ ਨੱਪਣ 'ਚ ਆਪਣਾ ਪੂਰਾ ਤਾਣ ਲਗਾ ਰਹੀ ਹੈ ਪ੍ਰੰਤੂ ਪੂਰੀ ਸਖ਼ਤ ਪਾਬੰਦੀ ...

ਪੂਰੀ ਖ਼ਬਰ »

ਚੋਰੀ ਅਤੇ ਸਰੀਰਕ ਸ਼ੋਸ਼ਣ ਦੇ ਸਬੰਧ 'ਚ ਦੋ ਔਰਤਾਂ ਸਮੇਤ ਤਿੰਨ ਿਖ਼ਲਾਫ਼ ਮਾਮਲਾ ਦਰਜ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)-ਇਕ ਔਰਤ ਨਾਲ ਸਰੀਰਕ ਸ਼ੋਸ਼ਣ ਅਤੇ ਘਰ ਦਾ ਸਾਮਾਨ ਚੋਰੀ ਕਰਨ ਦੇ ਦੋਸ਼ਾਂ ਤਹਿਤ ਬਾਘਾ ਪੁਰਾਣਾ ਪੁਲਿਸ ਵਲੋਂ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੀੜਤ ਔਰਤ ਗੁਰਦੀਪ ਕੌਰ ਪੁੱਤਰ ਜੰਗੀਰ ਸਿੰਘ ਪਤਨੀ ਗੁਰਚਰਨ ...

ਪੂਰੀ ਖ਼ਬਰ »

ਜੈਨ ਹਾਈ ਸਕੂਲ ਨੇ ਸਹਿ-ਅਕਾਦਮਿਕ ਮੁਕਾਬਲਿਆਂ ਵਿਚ ਮੱਲਾਂ ਮਾਰੀਆਂ

ਬਾਘਾ ਪੁਰਾਣਾ 20 ਸਤੰਬਰ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੇ ਜੈਨ ਹਾਈ ਸਕੂਲ ਦੇ ਵਿਦਿਆਰਥੀਆਂ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਸਹਿ-ਅਕਾਦਮਿਕ ਮੁਕਾਬਲਿਆਂ ਦੌਰਾਨ ਵੱਖ-ਵੱਖ ਵੰਨਗੀਆਂ ਵਿਚ ਪੁਜ਼ੀਸ਼ਨਾਂ ਹਾਸਲ ਕੀਤੀਆਂ | ਇਸ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ ਹੋਈ 8 25 ਨੂੰ ਡਿਪਟੀ ਕਮਿਸ਼ਨਰ ਮੋਗਾ ਨੂੰ ਦਿੱਤਾ ਜਾਵੇਗਾ ਮੰਗ-ਪੱਤਰ-ਆਗੂ

ਮੋਗਾ, 20 ਸਤੰਬਰ (ਜਸਪਾਲ ਸਿੰਘ ਬੱਬੀ)-ਵਣ ਕੁਟੀਆ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ (ਕਾਦੀਆਂ) ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ, ਜ਼ਿਲ੍ਹਾ ਜਨਰਲ ਸਕੱਤਰ ਗੁਲਜ਼ਾਰ ਸਿੰਘ ਘੱਲ ਕਲਾਂ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੁਖਜਿੰਦਰ ਸਿੰਘ ...

ਪੂਰੀ ਖ਼ਬਰ »

ਐਾਜਲਸ ਇੰਟਰਨੈਸ਼ਨਲ ਨੇ ਲਗਵਾਇਆ ਆਸਟ੍ਰੇਲੀਆ ਦਾ ਸਟੱਡੀ ਵੀਜ਼ਾ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਐਾਜਲਸ ਇੰਟਰਨੈਸ਼ਨਲ ਸੰਸਥਾ ਵਲੋਂ ਰਮਨਦੀਪ ਕੌਰ ਪੁੱਤਰੀ ਬਲਵਿੰਦਰ ਸਿੰਘ ਵਾਸੀ ਬੁੱਟਰ ਖ਼ੁਰਦ ਦਾ ਆਸਟ੍ਰੇਲੀਆ 'ਚ ਮੈਲਬੌਰਨ ਦੀ ਡੀਕਨ ਯੂਨੀਵਰਸਿਟੀ ਵਿਚ ਪੜ੍ਹਨ ਦਾ ਸੁਪਨਾ ਸਾਕਾਰ ਕੀਤਾ | ਇਸ ਮੌਕੇ ਡਾਇਰੈਕਟਰ ਗੁਰਪ੍ਰੀਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਲਏ 6.0 ਬੈਂਡ

ਸਮਾਧ ਭਾਈ, 20 ਸਤੰਬਰ (ਗੁਰਮੀਤ ਸਿੰਘ ਮਾਣੂੰਕੇ)-ਮੈਕਰੋ ਗਲੋਬਲ ਸੰਸਥਾ ਮੋਗਾ ਦੀ ਸ਼ਾਖਾ ਬਰਨਾਲਾ ਰੋਡ ਨਿਹਾਲ ਸਿੰਘ ਵਾਲਾ ਵਿਖੇ ਵਿਦਿਆਰਥੀ ਆਏ ਦਿਨ ਆਈਲੈਟਸ 'ਚ ਚੰਗੇ ਬੈਂਡ ਪ੍ਰਾਪਤ ਕਰ ਰਹੇ ਹਨ | ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥੀ ਨੇ ਓਵਰਆਲ 6 ਬੈਂਡ ਹਾਸਲ ਕੀਤੇ

ਬਾਘਾ ਪੁਰਾਣਾ, 20 ਸਤੰਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗੇ੍ਰਸ਼ਨ ਦੇ ਵਿਦਿਆਰਥੀ ਸੁਖਦੇਵ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਮਾੜੀ ਮੁਸਤਫ਼ਾ ਨੇ ਆਈਲੈਟਸ ਵਿਚੋਂ ਓਵਰਆਲ 6 ਬੈਂਡ ਹਾਸਲ ਕਰਕੇ ਆਪਣਾ ਅਤੇ ਸੰਸਥਾ ਦਾ ਨਾਂਅ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਮਹੀਨਾਵਾਰ ਇਕੱਤਰਤਾ 8 ਸਰਕਾਰ ਠੋਸ ਪ੍ਰਬੰਧ ਕਰੇ ਨਹੀਂ ਤਾਂ ਕਿਸਾਨ ਪਰਾਲੀ ਨੂੰ ਅੱਗ ਲਗਾਉਣਗੇ-ਭਾਕਿਊ

ਕੋਟ ਈਸੇ ਖਾਂ, 20 ਸਤੰਬਰ (ਨਿਰਮਲ ਸਿੰਘ ਕਾਲੜਾ)-ਭਾਰਤੀ ਕਿਸਾਨ ਯੂਨੀਅਨ (ਮਾਨ) ਦੀ ਮਹੀਨਾਵਾਰ ਇਕੱਤਰਤਾ ਸਥਾਨਕ ਗੁਰਦੁਆਰਾ ਕਲਗ਼ੀਧਰ ਸਾਹਿਬ ਵਿਖੇ ਬਲਾਕ ਪ੍ਰਧਾਨ ਸਵਰਨ ਸਿੰਘ ਕੋਟ ਸਦਰ ਖਾਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਬਲਵੰਤ ਸਿੰਘ ਬਹਿਰਾਮ ਕੇ ਜਨਰਲ ...

ਪੂਰੀ ਖ਼ਬਰ »

ਕਿਚਲੂ ਪਬਲਿਕ ਸਕੂਲ ਵਿਚ ਮਨਾਇਆ ਫਲ ਦਿਵਸ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਐਫ.ਸੀ.ਆਈ. ਰੋਡ ਸਥਿਤ ਡਾ. ਸੈਫੂਦੀਨ ਕਿਚਲੂ ਪਬਲਿਕ ਸਕੂਲ ਦੇ ਕਿੰਡਰ ਗਾਰਟਨ ਵਿਖੇ ਅੱਜ ਫਲ ਦਿਵਸ ਮਨਾਇਆ ਗਿਆ | ਸਮਾਗਮ ਦੀ ਸ਼ੁਰੂਆਤ ਸਮੇਂ ਸਕੂਲ ਚੇਅਰਮੈਨ ਐਡਵੋਕੇਟ ਸੁਨੀਲ ਗਰਗ, ਡਾਇਰੈਕਟਰ ਸੁਨੀਤਾ ਗਰਗ, ਡੀਨ ਮਲਕੀਤ ਸਿੰਘ ...

ਪੂਰੀ ਖ਼ਬਰ »

ਫਿਲਫੌਟ ਦੇ ਵਿਦਿਆਰਥੀ ਨੇ ਹਾਸਲ ਕੀਤੇ 7 ਬੈਂਡ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਫਿਲਫੌਟ ਸੰਸਥਾ ਦੇ ਮੁਖੀ ਚਰਨਕਮਲ ਸਿੰਘ ਨੇ ਦੱਸਿਆ ਕਿ ਇੱਥੇ ਵਿਦਿਆਰਥੀਆਂ ਦਾ ਮੌਕ ਟੈਸਟ ਲਿਆ ਜਾਂਦਾ ਹੈ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਆਪਣਾ ਫਾਈਨਲ ਟੈਸਟ ਭਰਨ ਤੋਂ ਪਹਿਲਾਂ ਮੌਕ ਟੈਸਟ ਜ਼ਰੂਰ ਦੇਣ ...

ਪੂਰੀ ਖ਼ਬਰ »

ਡੈਫ਼ੋਡਿਲਜ਼ ਸੰਸਥਾ ਦੇ ਵਿਦਿਆਰਥੀ ਨੇ ਓਵਰਆਲ 7.5 ਬੈਂਡ ਹਾਸਲ ਕੀਤੇ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ)-ਡੈਫ਼ੋਡਿਲਜ਼ ਸਟੱਡੀ ਐਬਰੋਡ ਸੰਸਥਾ ਵਿਚ ਕੋਚਿੰਗ ਲੈ ਰਹੇ ਵਿਦਿਆਰਥੀ ਆਪਣੇ ਮਨਪਸੰਦ ਬੈਂਡ ਹਾਸਲ ਕਰਕੇ ਆਪਣਾ ਕੈਨੇਡਾ ਜਾਣ ਦਾ ਸੁਪਨਾ ਸਾਕਾਰ ਕਰ ਰਹੇ ਹਨ | ਇਸੇ ਕੜੀ ਤਹਿਤ ਵਿਦਿਆਰਥੀ ਪਰਮਿੰਦਰ ਸਿੰਘ ਸੰਧੂ ਸਪੁੱਤਰ ਤਰਸੇਮ ...

ਪੂਰੀ ਖ਼ਬਰ »

ਗਾਜੀਆਣਾ ਸਕੂਲ ਦੇ ਵਿਦਿਆਰਥੀਆਂ ਨੇ ਜਿੱਤੇ ਅੱਠ ਸੋਨੇ ਅਤੇ ਚਾਰ ਚਾਂਦੀ ਦੇ ਤਗਮੇ

ਨਿਹਾਲ ਸਿੰਘ ਵਾਲਾ, ਬਿਲਾਸਪੁਰ, 20 ਸਤੰਬਰ (ਪਲਵਿੰਦਰ ਸਿੰਘ ਟਿਵਾਣਾ, ਸੁਰਜੀਤ ਸਿੰਘ ਗਾਹਲਾ)-ਪਿੰਡ ਬਿਲਾਸਪੁਰ ਵਿਖੇ ਹੋਈਆਂ ਬਲਾਕ ਪੱਧਰੀ ਸਕੂਲੀ ਖੇਡਾਂ ਵਿਚ ਸਰਕਾਰੀ ਪ੍ਰਾਇਮਰੀ ਸਕੂਲ ਗਾਜੀਆਣਾ ਦੇ ਖਿਡਾਰੀਆਂ ਨੇ ਵੱਖ-ਵੱਖ ਖੇਡਾਂ ਵਿਚ ਅੱਠ ਸੋਨ ਤੇ ਚਾਰ ਚਾਂਦੀ ...

ਪੂਰੀ ਖ਼ਬਰ »

ਈ.ਟੀ.ਟੀ. ਅਧਿਆਪਕ ਯੂਨੀਅਨ ਮੋਗਾ ਬਲਾਕ ਇਕ ਤੇ ਦੋ ਦੀ ਚੋਣ

ਮੋਗਾ, 20 ਸਤੰਬਰ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਈ.ਟੀ.ਟੀ. ਅਧਿਆਪਕ ਯੂਨੀਅਨ ਪੰਜਾਬ ਦੀ ਮੀਟਿੰਗ ਨੇਚਰ ਪਾਰਕ ਮੋਗਾ ਵਿਖੇ ਸੂਬਾ ਪ੍ਰਧਾਨ ਜਸਵਿੰਦਰ ਸਿੰਘ ਸਿੱਧੂ ਅਤੇ ਜ਼ਿਲ੍ਹਾ ਮੋਗਾ ਦੇ ਪ੍ਰਧਾਨ ਮਨਮੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਈ.ਟੀ.ਟੀ. ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX