ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ...
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਮੱਧ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  1 day ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  1 day ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  1 day ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  1 day ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  1 day ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  1 day ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  1 day ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  1 day ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ
. . .  1 day ago
ਨੀਂਦਰਲੈਂਡ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
'ਕਾਂਗਰਸ ਮੁਸਲਿਮ ਪਾਰਟੀ' ਵਿਵਾਦ 'ਤੇ ਬੋਲੇ ਰਾਹੁਲ, ਕਿਹਾ- ਮੇਰੇ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਕਾਗਜ਼ੀ ਯੋਜਨਾਵਾਂ ਹਾਲਾਤ ਨਹੀਂ ਬਦਲਦੀਆਂ, ਹਾਲਾਤ ਕੁਝ ਕਰਨ ਨਾਲ ਹੀ ਬਦਲਦੇ ਹਨ। -ਅਗਿਆਤ
  •     Confirm Target Language  

ਬਠਿੰਡਾ

ਆਂਗਣਵਾੜੀ ਵਰਕਰਾਂ ਨੇ ਸਰਕਾਰ ਖਿਲਾਫ਼ ਕੀਤਾ ਅਰਥੀ ਫੂਕ ਮੁਜ਼ਾਹਰਾ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)- ਆਲ ਇੰਡੀਆ ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਵੱਲੋਂ ਸੂਬਾ ਕਮੇਟੀ ਦੇ ਸੱਦੇ 'ਤੇ ਆਂਗਣਵਾੜੀ ਹੈਲਪਰਾਂ ਅਤੇ ਵਰਕਰਾਂ ਨੇ ਬਲਾਕ ਪ੍ਰਧਾਨ ਅੰਮਿ੍ਤਪਾਲ ਕੌਰ ਬੱਲੂਆਣਾ ਅਤੇ ਜਸਵੀਰ ਕੌਰ ਦੀ ਅਗਵਾਈ ਵਿਚ ਪੰਜਾਬ ਸਰਕਾਰ ਖਿਲਾਫ਼ ਤਿੱਖ਼ਾ ਰੋਸ ਪ੍ਰਦਰਸ਼ਨ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਉਨ੍ਹਾਂ ਦੀਆਂ ਹੱਕੀ ਮੰਗਾਂ ਨੂੰ ਪੂਰਾ ਕਰਨ ਥਾਂ ਬਹੁਤ ਹੀ ਨਿਗੂਣੀਆਂ ਤਨਖ਼ਾਹਾਂ ਦੇ ਕੇ ਉਨ੍ਹਾਂ ਦੀ ਕਿਰਤ ਦਾ ਸੋਸ਼ਣ ਕਰ ਰਹੀਆਂ ਹਨ | ਅਕਾਲੀ ਭਾਜਪਾ ਸਰਕਾਰ ਨੇ ਵੀ ਇਸੇ ਪ੍ਰਕਾਰ ਦੀ ਨੀਤੀ ਧਾਰੀ ਰੱਖੀ ਅਤੇ ਹੁਣ ਕਾਂਗਰਸ ਸਰਕਾਰ ਵੀ ਇਸੇ ਰਾਹ 'ਤੇ ਚੱਲ ਰਹੀ ਹੈ | ਉਨ੍ਹਾਂ ਕਿਹਾ ਕਿ 3 ਤੋਂ 5 ਸਾਲ ਦੇ ਬੱਚੇ ਸ਼ੁਰੂ ਤੋਂ ਲੈ ਕੇ ਹੁਣ ਤੱਕ ਆਂਗਣਵਾੜੀ ਸੈਂਟਰਾਂ ਵਿਚ ਆਉਂਦੇ ਰਹੇ ਹਨ ਅਤੇ ਹੁਣ ਵੀ ਇਥੇ ਹੀ ਆਉਣੇ ਜਾਰੀ ਰੱਖੇ ਜਾਣ ਤਾਂ ਜੋ ਇਨ੍ਹਾਂ ਦਾ ਸਰਵਪੱਖੀ ਵਿਕਾਸ ਹੋ ਸਕੇ | ਉਨ੍ਹਾਂ ਕਿਹਾ ਕਿ ਪਿਛਲੇ 42 ਸਾਲਾਂ ਤੋਂ ਕੇਂਦਰ ਸਰਕਾਰ ਦੀ ਆਈ. ਸੀ. ਡੀ. ਐਸ. ਸਕੀਮ ਤਹਿਤ ਆਂਗਣਵਾੜੀ ਵਰਕਰ ਅਤੇ ਹੈਲਪਰ ਬੱਚਿਆਂ ਨੂੰ ਫ਼ਰੀ ਸਿੱਖਿਆ ਦੇ ਰਹੇ ਹਨ | ਜਦਕਿ ਸਰਕਾਰ ਨੇ ਆਂਗਣਵਾੜੀ ਵਿਚ ਆਉਣ ਵਾਲੇ ਬੱਚਿਆਂ ਨੂੰ ਹੁਣ ਤੱਕ ਕਦੇ ਕਿਤਾਬਾਂ ਅਤੇ ਵਰਦੀਆਂ ਤੱਕ ਨਹੀਂ ਦਿੱਤੀਆਂ | ਇਸ ਮੌਕੇ ਐਲਾਨ ਕੀਤਾ ਕਿ ਜਥੇਬੰਦੀ ਕਦੇ ਵੀ ਸਰਕਾਰ ਦੇ ਇਸ ਫ਼ੈਸਲੇ ਨੂੰ ਪੂਰ ਨਹੀਂ ਚੜ੍ਹਣ ਦੇਵੇਗੀ | ਇਸ ਮੌਕੇ ਉਨ੍ਹਾਂ ਕਿਹਾ ਕਿ ਜਥੇਬੰਦੀ ਕਿਸੇ ਵੀ ਹਾਲਤ ਵਿਚ ਸਰਕਾਰ ਦੇ ਇਸ ਫ਼ਰਮਾਨ ਨੂੰ ਨਹੀਂ ਮੰਨੇਗੀ | ਇਸ ਮੌਕੇ ਉਨ੍ਹਾਂ ਉੱਚ ਅਧਿਕਾਰੀਆਂ ਨੂੰ ਮੰਗ ਪੱਤਰ ਦੇਣ ਉਪਰੰਤ ਸਰਕਾਰ ਦਾ ਅਰਥੀ ਫੂਕ ਮੁਜ਼ਾਹਰਾ ਕਰਦਿਆਂ ਆਪਣਾ ਰੋਸ ਪ੍ਰਗਟ ਕੀਤਾ | ਇਸ ਮੌਕੇ ਗੁਰਮੀਤ ਕੌਰ, ਰਜਨੀਬਾਲਾ, ਦਰਸ਼ਨਾ, ਮਨਪ੍ਰੀਤ, ਰਣਜੀਤ ਕੌਰ, ਇੰਦਰਜੀਤ ਕੌਰ, ਰਿੁਪੰਦਰ ਕੌਰ, ਰਾਜਵਿੰਦਰ ਕੌਰ, ਰੇਖਾ ਰਾਣੀ ਆਦਿ ਹਾਜ਼ਰ ਸਨ |

ਗੁਰਪ੍ਰੀਤ ਸਿੰਘ ਦੀ ਹੱਤਿਆ ਦੇ ਰੋਸ ਵਜੋਂ ਲਹਿਰਾ ਮੁਹੱਬਤ ਤੇ ਪਾਵਰ ਕਾਲੋਨੀ ਵਾਸੀਆਂ ਕੱਢਿਆ ਕੈਂਡਲ ਮਾਰਚ

ਲਹਿਰਾ ਮੁਹੱਬਤ, 25 ਸਤੰਬਰ (ਭੀਮ ਸੈਨ ਹਦਵਾਰੀਆ/ਸੁਖਪਾਲ ਸਿੰਘ ਸੁੱਖੀ)- ਲਹਿਰਾ ਮੁਹੱਬਤ ਦੇ ਨੌਜਵਾਨ ਗੁਰਪ੍ਰੀਤ ਸਿੰਘ ਦੇ ਦਿੱਲੀ ਵਿਖੇ ਹੋਏ ਕਤਲ ਦੇ ਵਿਰੋਧ 'ਚ ਅਤੇ ਕਾਤਲ ਨੂੰ ਸਖ਼ਤ ਸਜ਼ਾ ਦਿਵਾਉਣ ਲਈ ਲਹਿਰਾ ਮੁਹੱਬਤ ਤੇ ਪਾਵਰ ਕਾਲੋਨੀ ਵਾਸੀਆਂ ਵੱਲੋਂ ਅੱਜ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਪੀ. ਆਰ. ਟੀ. ਸੀ. ਐਕਸ਼ਨ ਕਮੇਟੀ ਵਲੋਂ ਡੀ. ਸੀ. ਨਾਲ ਮੁਲਾਕਾਤ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ/ਸੁਖਵਿੰਦਰ ਸਿੰਘ ਸੁੱਖਾ)- ਪੀ.ਆਰ.ਟੀ.ਸੀ. ਐਕਸ਼ਨ ਕਮੇਟੀ ਵਲੋਂ ਅੱਜ ਆਪਣੀਆਂ ਮੰਗਾਂ ਨੰੂ ਲੈ ਕੇ ਡਿਪਟੀ ਕਮਿਸ਼ਨਰ ਬਠਿੰਡਾ ਦੀਪਰਵਾ ਲਾਕਰਾ ਨਾਲ ਮੁਲਾਕਾਤ ਕੀਤੀ ਗਈ | ਇਸ ਮੌਕੇ ਪੀ.ਆਰ.ਟੀ.ਸੀ. ਮੁਲਾਜ਼ਮ ਜਥੇਬੰਦੀਆਂ ਦੀ ...

ਪੂਰੀ ਖ਼ਬਰ »

ਆਪ ਵਲੋਂ ਦਲਿਤ ਲੜਕੀ ਲਈ ਸ਼ਗਨ ਸਹਾਇਤਾ

ਨਥਾਣਾ, 25 ਸਤੰਬਰ (ਗੁਰਦਰਸ਼ਨ ਲੁੱਧੜ) ਪਿੰਡ ਗੰਗਾ ਵਿਖੇ ਆਮ ਆਦਮੀ ਪਾਰਟੀ ਦੁਆਰਾ ਸਥਾਪਿਤ ਕੀਤੀ ਗਈ ਪਿੰਡ ਪੱਧਰ ਦੀ ਲੋਕ ਭਲਾਈ ਕਮੇਟੀ ਵਲੋਂ ਦਲਿਤ ਲੜਕੀ ਸੁਖਜੀਤ ਕੌਰ ਦੀ ਸ਼ਾਦੀ ਮੌਕੇ ਉਸਦੇ ਪਿਤਾ ਜਗਸੀਰ ਸਿੰਘ ਨੂੰ 2100 ਰੁਪਏ ਦੀ ਸ਼ਗਨ ਸਹਾਇਤਾ ਦਿੱਤੀ ਗਈ | ਇਸ ...

ਪੂਰੀ ਖ਼ਬਰ »

ਘਰ 'ਚੋਂ ਗਹਿਣੇ ਅਤੇ ਨਕਦੀ ਚੋਰੀ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਸਥਾਨਕ ਕਿਲ੍ਹਾ ਰੋਡ ਸਥਿਤ ਇਕ ਘਰ ਵਿਚੋਂ ਨਗਦੀ ਅਤੇ ਸੋਨੇ ਦੇ ਗਹਿਣੇ ਚੋਰੀ ਹੋਣ ਦੀ ਖ਼ਬਰ ਮਿਲੀ ਹੈ | ਥਾਣਾ ਕੋਤਵਾਲੀ ਪੁਲਿਸ ਨੇ ਮਕਾਨ ਮਾਲਕ ਦੇ ਬਿਆਨਾਂ ਉਪਰ ਨਾਮਾਲੂਮ ਵਿਅਕਤੀ ਖਿਲਾਫ਼ ਧਾਰਾ 354, 380 ਭਾਰਤੀ ...

ਪੂਰੀ ਖ਼ਬਰ »

ਬੀ. ਐਾਡ. ਆਰ ਵਿਭਾਗ ਦੇ ਡਰਾਈਵਰ ਦੀ ਕਰੰਟ ਲੱਗਣ ਨਾਲ ਮੌਤ

ਬਠਿੰਡਾ, 25 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਬੀ. ਐਾਡ. ਆਰ. ਵਿਭਾਗ ਵਿਚ ਬਤੌਰ ਡਰਾਈਵਰ ਨੌਕਰੀ ਕਰਦੇ ਚੰਨਣ ਸਿੰਘ ਵਾਸੀ ਪਿੰਡ ਭਾਈ ਬਖਤੌਰ ਦੀ ਬਠਿੰਡਾ ਦੀ ਆਵਾ ਬਸਤੀ ਵਿਖੇ ਕਰੰਟ ਲੱਗਣ ਨਾਲ ਮੌਤ ਹੋ ਗਈ ਹੈ | ਜਾਣਕਾਰੀ ਅਨੁਸਾਰ ਚੰਨਣ ਸਿੰਘ ਬੀਤੇ ਦਿਨ ਆਵਾ ਬਸਤੀ ...

ਪੂਰੀ ਖ਼ਬਰ »

ਆਰਥਿਕ ਤੌਰ 'ਤੇ ਪ੍ਰੇਸ਼ਾਨ ਨੌਜਵਾਨ ਵਲੋਂ ਖੁਦਕੁਸ਼ੀ

ਭਾਈਰੂਪਾ, 25 ਸਤੰਬਰ (ਵਰਿੰਦਰ ਲੱਕੀ)-ਪਿੰਡ ਸਲਾਬਤਪੁਰਾ ਵਿਖੇ ਆਰਥਿਕ ਤੌਰ 'ਤੇ ਪ੍ਰੇਸ਼ਾਨ ਇਕ ਨੌਜਵਾਨ ਵਲੋਂ ਖੁਦਕਸ਼ੀ ਕਰਨ ਦੀ ਖ਼ਬਰ ਹੈ | ਨੌਜਵਾਨ ਕੁਆਰਾ ਸੀ ਤੇ ਕਬੱਡੀ ਅਤੇ ਕਿ੍ਕਟ ਦਾ ਵਧੀਆ ਖਿਡਾਰੀ ਸੀ | ਜਾਣਕਾਰੀ ਅਨੁਸਾਰ ਬਲਵਿੰਦਰ ਸਿੰਘ (23) ਪੁੱਤਰ ਦਲੀਪ ...

ਪੂਰੀ ਖ਼ਬਰ »

ਸ਼ਰਾਬ ਪੀਣ ਤੋਂ ਵਰਜਣ 'ਤੇ ਪਿਤਾ ਅਤੇ ਪੁੱਤਰ 'ਚ ਝਗੜਾ

ਬਠਿੰਡਾ, 25 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਪੁੱਤਰ ਨੰੂ ਸ਼ਰਾਬ ਪੀਣ ਤੋਂ ਵਰਜਣ ਕਾਰਨ ਪਿਤਾ ਪੁੱਤਰ 'ਚ ਹੋਈ ਤਕਰਾਰ ਪਿਛੋਂ ਪਹਿਲਾਂ ਪਿਤਾ ਨੇ ਅਤੇ ਬਾਅਦ ਵਿਚ ਨਸ਼ੇ 'ਚ ਧੱੁਤ ਪੁੱਤਰ ਨੇ ਵੀ ਜ਼ਹਿਰੀਲੀ ਚੀਜ਼ ਨਿਗਲ ਲਈ | ਦੋਵਾਂ ਨੰੂ ਤੁਰੰਤ ਹਸਪਤਾਲ ਵਿਖੇ ਲਿਆਂਦਾ ...

ਪੂਰੀ ਖ਼ਬਰ »

1100 ਤੋਂ ਵੱਧ ਵੋਟਰ ਸੰਖਿਆ ਵਾਲੇ ਪੋਿਲੰਗ ਸਟੇਸ਼ਨ ਨੂੰ ਦੋ ਹਿੱਸਿਆਂ 'ਚ ਵੰਡਿਆ ਜਾਵੇ-ਜ਼ਿਲ੍ਹਾ ਚੋਣ ਅਫ਼ਸਰ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀਆਂ ਦੀ ਮੁੱਢਲੀ ਪ੍ਰਕਾਸ਼ਨਾ ਅਤੇ ਮੌਜੂਦਾ ਪੋਿਲੰਗ ਸਟੇਸ਼ਨਾਂ ਦੀ ਰੈਸ਼ਨੇਲਾਈਜ਼ੇਸ਼ਨ (ਤਰਕ ਸੰਗਤ) ਕਰਨ ਸਬੰਧੀ ਬੈਠਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ...

ਪੂਰੀ ਖ਼ਬਰ »

ਬਾਬਾ ਫ਼ਰੀਦ ਕਾਲਜ ਵਿਖੇ 'ਵਿਸ਼ਵ ਸ਼ਾਂਤੀ ਦਿਵਸ' ਅਤੇ 'ਐੱਨ. ਐੱਸ. ਐੱਸ. ਦਿਵਸ' ਮਨਾਇਆ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਬਾਬਾ ਫ਼ਰੀਦ ਕਾਲਜ ਵਿਖੇ ਐੱਨ. ਐੱਸ. ਐੱਸ. ਯੂਨਿਟ ਵੱਲੋਂ 'ਵਿਸ਼ਵ ਸ਼ਾਂਤੀ ਦਿਵਸ' ਅਤੇ 'ਐੱਨ. ਐੱਸ. ਐੱਸ. ਦਿਵਸ' ਮਨਾਇਆ ਗਿਆ | ਬਾਬਾ ਫ਼ਰੀਦ ਕਾਲਜ ਵੱਲੋਂ 'ਐੱਨ. ਐੱਸ. ਐੱਸ. ਦਿਵਸ' ਮੌਕੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ | ...

ਪੂਰੀ ਖ਼ਬਰ »

ਬਲਾਹੜ ਵਿੰਝੂ ਦੀ ਕ੍ਰਿਕਟ ਟੀਮ ਨੇ ਜਿੱਤਿਆ 11 ਹਜ਼ਾਰ ਦਾ ਇਨਾਮ

ਗੋਨਿਆਣਾ, 25 ਸਤੰਬਰ (ਬਰਾੜ ਆਰ. ਸਿੰਘ)-ਬੀਤੇ ਦਿਨੀਂ ਪਿੰਡ ਬਲਾਹੜ ਵਿੰਝੂ ਅਤੇ ਗੋਨਿਆਣਾ ਸ਼ਹਿਰ ਦੇ ਲੋਕਾਂ ਦੇ ਸਹਿਯੋਗ ਨਾਲ ਕ੍ਰਿਕਟ ਮੈਚ ਕਰਵਾਏ ਗਏ | ਪਿੰਡ ਬਲਾਹੜ ਵਿੰਝੂ ਅਤੇ ਪਿੰਡ ਰੋਮਾਣਾ ਅਜੀਤ ਸਿੰਘ ਦੀਆਂ ਟੀਮਾਂ ਵਿਚਕਾਰ ਹੋਏ ਮੈਚ ਵਿਚੋਂ ਪਿੰਡ ਬਲਾਹੜ ...

ਪੂਰੀ ਖ਼ਬਰ »

ਸੁਖਬੀਰ ਤੇ ਮਲੂਕਾ ਨੇ ਸਵ: ਗੁਰਪ੍ਰੀਤ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

ਲਹਿਰਾ ਮੁਹੱਬਤ, 25 ਸਤੰਬਰ (ਭੀਮ ਸੈਨ ਹਦਵਾਰੀਆ)- ਬੀਤੇ ਦਿਨੀਂ ਦਿੱਲੀ ਵਿਖੇ ਸਿਗਰਟ ਦਾ ਧੂੰਆਂ ਛੱਡੇ ਜਾਣ ਤੋਂ ਰੋਕਣ 'ਤੇ ਕਤਲ ਕੀਤੇ ਲਹਿਰਾ ਮੁਹੱਬਤ ਵਾਸੀ ਨੌਜਵਾਨ ਗੁਰਪ੍ਰੀਤ ਸਿੰਘ ਦੇ ਗ੍ਰਹਿ ਵਿਖੇ ਅੱਜ ਸਾਬਕਾ ਡਿਪਟੀ ਮੁੱਖ ਮੰਤਰੀ ਪੰਜਾਬ ਸ. ਸੁਖਬੀਰ ਸਿੰਘ ...

ਪੂਰੀ ਖ਼ਬਰ »

ਮਹਿਰਾਜ ਵਿਖੇ ਮੰਡੀ ਫੂਲ ਜ਼ੋਨ ਦੇ ਐਥਲੈਟਿਕ ਜ਼ੋਨ ਪੱਧਰੀ ਮੁਕਾਬਲੇ ਸ਼ੁਰੂ

ਮਹਿਰਾਜ, 25 ਸਤੰਬਰ (ਸੁਖਪਾਲ ਮਹਿਰਾਜ)-ਮੰਡੀ ਫੂਲ ਜ਼ੋਨ ਦੇ ਐਥਲੈਟਿਕ ਜ਼ੋਨ ਪੱਧਰੀ ਮੁਕਾਬਲੇ ਸਥਾਨਕ ਕਸਬੇ 'ਚ ਮਹਾਰਾਜਾ ਯਾਦਵਿੰਦਰਾ ਖੇਡ ਸਟੇਡੀਅਮ ਦੇ ਮੈਦਾਨ ਵਿਚ ਧੂਮ-ਧੜੱਕੇ ਨਾਲ ਸ਼ੁਰੂ ਹੋ ਗਏ | ਖੇਡਾਂ ਦਾ ਉਦਘਾਟਨ ਜ਼ੋਨ ਸਕੱਤਰ ਮੈਡਮ ਜਸਵੀਰ ਕੌਰ ਪਿ੍ੰਸੀਪਲ ...

ਪੂਰੀ ਖ਼ਬਰ »

ਪ੍ਰੀ-ਪ੍ਰਾਇਮਰੀ ਜਮਾਤਾਂ 'ਤੇ ਈ. ਜੀ. ਐਸ./ਏ. ਆਈ. ਈ./ਐਸ. ਟੀ. ਆਰ. ਅਧਿਆਪਕਾਂ ਨੇ ਜਤਾਇਆ ਹੱਕ

ਹੀਰੋਂ ਖ਼ੁਰਦ, 25 ਸਤੰਬਰ (ਗੁਰਵਿੰਦਰ ਸਿੰਘ ਚਹਿਲ)- ਸੂਬੇ ਦੀ ਕਾਂਗਰਸ ਸਰਕਾਰ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਦਾਖਲਾ ਹੁਣੇ ਤੋਂ ਸ਼ੁਰੂ ਕਰਨ ਦੇ ਫ਼ੈਸਲੇ ਤੋਂ ਬਾਅਦ ਜਿੱਥੇ ਆਂਗਨਵਾੜੀ ਵਰਕਰਾਂ ਵਿਚ ਰੋਸ ਦੇਖਣ ਨੂੰ ਮਿਲ ...

ਪੂਰੀ ਖ਼ਬਰ »

ਡੀ. ਸੀ. ਰੇਟ 'ਤੇ ਤਨਖਾਹ ਦੀ ਮੰਗ ਨੂੰ ਲੈ ਕੇ ਸਫਾਈ ਕਰਮਚਾਰੀਆਂ ਨੇ ਕੀਤੀ ਹੜਤਾਲ

ਭਾਈਰੂਪਾ, 25 ਸਤੰਬਰ (ਵਰਿੰਦਰ ਲੱਕੀ)-ਨਗਰ ਪੰਚਾਇਤ ਭਾਈਰੂਪਾ ਦੇ ਸਫਾਈ ਸੇਵਕਾਂ ਨੇ ਅਣਮਿਥੇ ਸਮੇਂ ਲਈ ਹੜਤਾਲ ਕਰਕੇ ਸੰਘਰਸ਼ ਦਾ ਬਿਗਲ ਵਜਾ ਦਿੱਤਾ ਹੈ ਤੇ ਲੋਕਾਂ ਦੇ ਘਰਾਂ ਵਿੱਚ ਸਫਾਈ ਕਰਮਚਾਰੀਆਂ ਦੇ ਨਾ ਆਉਣ ਕਾਰਨ ਗੰਦਗੀ ਦੇ ਢੇਰ ਲੱਗਣ ਲੱਗ ਗਏ ਹਨ | ਸਫਾਈ ...

ਪੂਰੀ ਖ਼ਬਰ »

ਬਠਿੰਡਾ ਡਾਂਸਰ ਮਾਮਲੇ 'ਚ ਐੱਸ. ਪੀ. ਕੋਲੋਂ ਹਲਫ਼ਨਾਮਾ ਮੰਗਿਆ

ਚੰਡੀਗੜ੍ਹ, 25 ਸਤੰਬਰ (ਸੁਰਜੀਤ ਸਿੰਘ ਸੱਤੀ)- ਬਠਿੰਡਾ ਵਿਖੇ ਪਿਛਲੇ ਸਾਲ ਦਸੰਬਰ ਮਹੀਨੇ ਵਿਚ ਇਕ ਵਿਆਹ ਸਮਾਗਮ ਵਿਚ ਡਾਂਸਰ ਕੁਲਵਿੰਦਰ ਕੌਰ ਦੀ ਗੋਲੀ ਲੱਗਣ ਨਾਲ ਹੋਈ ਮੌਤ ਦੇ ਮਾਮਲੇ ਵਿਚ ਕਥਿਤ ਤੌਰ 'ਤੇ ਹਲਕੀ ਧਾਰਾ ਲਗਾਉਣ ਕਾਰਨ ਹਾਈਕੋਰਟ ਦੀ ਹਦਾਇਤ 'ਤੇ ਬਠਿੰਡਾ ...

ਪੂਰੀ ਖ਼ਬਰ »

ਗੁਰਦੀਪ ਸਿੰਘ ਢਿੱਲੋਂ ਬਣੇ ਐੱਨ. ਐੱਫ. ਐੱਲ. ਬਠਿੰਡਾ ਇੰਪਲਾਈਜ਼ ਯੂਨੀਅਨ ਦੇ ਪ੍ਰਧਾਨ

ਬਠਿੰਡਾ, 25 ਸਤੰਬਰ (ਕੰਵਲਜੀਤ ਸਿੰਘ ਸਿੱਧੂ)-ਐਨ. ਐਫ. ਐਲ. ਬਠਿੰਡਾ ਇੰਪਲਾਈਜ਼ ਯੂਨੀਅਨ ਦੀ ਚੋਣ ਵਿਚ ਗੁਰਦੀਪ ਸਿੰਘ ਢਿੱਲੋਂ ਨੂੰ ਪ੍ਰਧਾਨ ਅਤੇ ਹਰਬੰਸ ਸਿੰਘ ਨੂੰ ਜਥੇਬੰਦੀ ਵੱਲੋਂ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਾਪੀ ਗਈ ਹੈ | ਇਸ ਮੌਕੇ ਚੋਣ ਪ੍ਰਕਿਰਿਆ ਨੂੰ ...

ਪੂਰੀ ਖ਼ਬਰ »

ਕੈਨੇਡੀਅਨ ਅਕੈਡਮੀ ਨੇ ਲਵਾਇਆ ਵਿਦਿਆਰਥਣ ਦਾ ਸਪਾਊਸ ਵੀਜ਼ਾ

ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)- ਸੰਸਥਾ ਕੈਨੇਡੀਅਨ ਅਕੈਡਮੀ ਨੇ ਇਕ ਹੋਰ ਵਿਦਿਆਰਥਣ ਨਵਦੀਪ ਕੌਰ ਪਤਨੀ ਗਗਨਦੀਪ ਸਿੰਘ ਵਾਸੀ ਮੋਗਾ ਦਾ ਸਪਾਊਸ ਵੀਜ਼ਾ 6 ਬੈਂਡ 'ਤੇ ਲਵਾਇਆ | ਵੀਜ਼ਾ ਹੋਲਡਰ ਵਿਦਿਆਰਥਣ ਨੇ ਅਕੈਡਮੀ ਦਾ ਧੰਨਵਾਦ ਕੀਤਾ | ਇਸ ਸਮੇਂ ਸੰਸਥਾ ਦੇ ...

ਪੂਰੀ ਖ਼ਬਰ »

ਇਕ ਹਫ਼ਤੇ ਦੇ ਐਾਟਰਪ੍ਰੈਨਯੋਰਸ਼ਿਪ ਡਿਵੈਲਪਮੈਂਟ ਤੇ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ

ਬਠਿੰਡਾ, 25 ਸਤੰਬਰ (ਅ. ਬ.)- ''ਐਾਟਰਪਿ੍ਨਿਓਰਿਅਲ ਡਿਵੈਲਪਮੈਂਟ'' 'ਤੇ ਇਕ ਹਫ਼ਤੇ ਦਾ ਫੈਕਲਟੀ ਡਿਵੈਲਪਮੈਂਟ ਪ੍ਰੋਗਰਾਮ ਸਫ਼ਲਤਾਪੂਰਵਕ ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ, ਬਠਿੰਡਾ ਵਿਖੇ ਕੀਤਾ ਗਿਆ | ਇਹ ਪ੍ਰੋਗਰਾਮ 18 ਸਤੰਬਰ ਤੋਂ ਚੰਡੀਗੜ੍ਹ ਦੇ ਐਨ. ਆਈ. ਟੀ. ਆਰ. ...

ਪੂਰੀ ਖ਼ਬਰ »

ਇਤਿਹਾਸਕ ਪਿਛੋਕੜ ਵਾਲਾ ਮੇਲਾ ਮਾਈਸਰਖਾਨਾ

ਮੌੜ ਮੰਡੀ-ਪਿੰਡ ਮਾਈਸਰਖਾਨਾ ਦਾ ਇਤਿਹਾਸਕ ਮੇਲਾ ਹਰ ਸਾਲ ਅੱਸੂ ਅਤੇ ਚੇਤ ਦੇ ਨਰਾਤਿਆਂ ਦੀ ਛਟ ਨੂੰ ਲਗਦਾ ਹੈ ਅਤੇ ਇਹ ਵਾਰ ਇਹ ਮੇਲਾ 25 ਸਤੰਬਰ ਨੂੰ ਲੱਗ ਰਿਹਾ ਹੈ | ਪੁਰਾਣਿਕ ਕਥਾ ਮੁਤਾਬਿਕ ਮਾਤਾ ਜਵਾਲਾ ਜੀ ਦੇ ਆਪਣੇ ਭਗਤ ਕਮਾਲੂ ਨੂੰ ਦਰਸ਼ਨ ਦੇ ਕੇ ਅਤੇ ਉਸ ਦੇ ...

ਪੂਰੀ ਖ਼ਬਰ »

ਇਤਿਹਾਸਕ ਪਿਛੋਕੜ ਵਾਲਾ ਮੇਲਾ ਮਾਈਸਰਖਾਨਾ

ਇਤਿਹਾਸਕ ਮੰਦਰ ਮਾਈਸਰਖਾਨਾ | ਮੌੜ ਮੰਡੀ-ਪਿੰਡ ਮਾਈਸਰਖਾਨਾ ਦਾ ਇਤਿਹਾਸਕ ਮੇਲਾ ਹਰ ਸਾਲ ਅੱਸੂ ਅਤੇ ਚੇਤ ਦੇ ਨਰਾਤਿਆਂ ਦੀ ਛਟ ਨੂੰ ਲਗਦਾ ਹੈ ਅਤੇ ਇਹ ਵਾਰ ਇਹ ਮੇਲਾ 25 ਸਤੰਬਰ ਨੂੰ ਲੱਗ ਰਿਹਾ ਹੈ | ਪੁਰਾਣਿਕ ਕਥਾ ਮੁਤਾਬਿਕ ਮਾਤਾ ਜਵਾਲਾ ਜੀ ਦੇ ਆਪਣੇ ਭਗਤ ਕਮਾਲੂ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਸੰਗਤ ਮੰਡੀ, 25 ਸਤੰਬਰ (ਅੰਮਿ੍ਤਪਾਲ ਸ਼ਰਮਾ/ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਪੰਜਾਬ ਆਂਗਨਵਾੜੀ ਮੁਲਾਜ਼ਮ ਯੂਨੀਅਨ ਦੇ ਫ਼ੈਸਲੇ ਅਨੁਸਾਰ ਸੰਗਤ ਬਲਾਕ ਦੀਆਂ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਬਲਾਕ ਪ੍ਰਧਾਨ ਲਾਭ ਕੌਰ ਦੀ ਅਗਵਾਈ ਹੇਠ ਪੰਜਾਬ ਸਰਕਾਰ ...

ਪੂਰੀ ਖ਼ਬਰ »

ਤਿੰਨ ਕਿੱਲੋ ਡੋਡੇ ਪੋਸਤ ਸਮੇਤ ਇਕ ਕਾਬੂ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ)-ਨਾਰਕੋਟਿਕ ਸੈੱਲ ਨੇ ਇੱਕ ਵਿਅਕਤੀ ਨੂੰ 3 ਕਿਲੋ ਡੋਡੇ ਪੋਸਤ ਸਮੇਤ ਗਿਫਤਾਰ ਕੀਤਾ ਹੈ | ਜਾਣਕਾਰੀ ਅਨੁਸਾਰ ਏ.ਐੱਸ.ਆਈ ਗੋਰਾ ਸਿੰਘ ਵੱਲੋਂ ਗੁਪਤ ਸੂਚਨਾ ਦੇ ਆਧਾਰ 'ਤੇ ਸ਼ੇਖ਼ਪੁਰਾ ਤੋਂ ਲੇਲੇ ਵਾਲਾ ਨੂੰ ਜਾਂਦੇ ਲਿੰਕ ...

ਪੂਰੀ ਖ਼ਬਰ »

ਸਵੱਛ ਭਾਰਤ ਮੁਹਿੰਮ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਨਾਟਕਾਂ ਦਾ ਮੰਚਨ

ਬਠਿੰਡਾ, 25 ਸਤੰਬਰ (ਸੁਖਵਿੰਦਰ ਸਿੰਘ ਸੁੱਖਾ)- ਸਵੱਛ ਭਾਰਤ ਮੁਹਿੰਮ ਤਹਿਤ 'ਸਵੱਛਤਾ ਹੀ ਸੇਵਾ ਹੈ' ਦੇ ਸਿਰਲੇਖ ਹੇਠ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਉੱਦਮਾਂ ਸਦਕਾ ਜ਼ਿਲ੍ਹੇ ਦੇ ਪਿੰਡ ਭਾਗੂ, ਮਾਨ ਸਿੰਘ ਵਾਲਾ, ਸੁਖਲੱਧੀ ਅਤੇ ਨਸੀਬਪੁਰਾ ਵਿਖੇ ਜੀ.ਐਸ. ਲੂੰਬਾ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਵਿਅਕਤੀ 12 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)-ਐਾਟੀ ਨਾਰਕੋਟਿਕ ਸੈੱਲ ਦੀ ਟੀਮ ਨੇ ਮੋਟਰ ਸਾਈਕਲ ਸਵਾਰ ਇਕ ਵਿਅਕਤੀ ਨੂੰ 12 ਕਿੱਲੋ ਭੁੱਕੀ ਸਮੇਤ ਗਿ੍ਫ਼ਤਾਰ ਕਰਿਆ ਹੈ | ਨਸ਼ਾ ਤਸਕਰ ਖਿਲਾਫ਼ ਥਾਣਾ ਥਰਮਲ ਵਿਚ ਨਸ਼ਾ ਰੋਕੂ ਐਕਟ ਤਹਿਤ ਮੁਕੱਦਮਾ ਦਰਜ ਕਰਕੇ ਉਸ ਨੂੰ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਇਕਾਈਆਂ ਦੀ ਚੋਣ ਮੁਕੰਮਲ

ਗੋਨਿਆਣਾ, 25 ਸਤੰਬਰ (ਬਰਾੜ ਆਰ. ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੁਪੂਰ) ਇਕਾਈ ਦੀ ਚੋਣ ਸਬੰਧੀ ਪਿੰਡ ਕੋਠੇ ਇੰਦਰ ਸਿੰਘ ਵਿਖੇ ਇੱਕ ਇਜਲਾਸ ਹੋਇਆ | ਇਸ ਚੋਣ ਪ੍ਰਕ੍ਰਿਆ ਦੇ ਅਬਜ਼ਰਵਰ ਗੁਰਦਰਸ਼ਨ ਸਿੰਘ ਪਿੰਡ ਖੇਮੂਆਣਾ ਪ੍ਰੈੱਸ ਸਕੱਤਰ ਦੀ ਨਿਗਰਾਨੀ ਹੇਠ ...

ਪੂਰੀ ਖ਼ਬਰ »

ਸੂਬਾ ਪੱਧਰੀ ਸਕੂਲ ਖੇਡਾਂ 'ਚ ਬਠਿੰਡਾ ਦੀਆਂ ਭਾਰ ਤੋਲਕ ਲੜਕੀਆਂ ਨੇ ਤਗਮੇ ਜਿੱਤੇ

ਬਠਿੰਡਾ, 25 ਸਤੰਬਰ (ਅੰਮਿ੍ਤਪਾਲ ਸਿੰਘ ਵਲ੍ਹਾਣ)- ਅੰਤਰ ਜ਼ਿਲ੍ਹਾ ਪੰਜਾਬ ਸਕੂਲ ਖੇਡਾਂ (ਵੇਟ ਲਿਫ਼ਟਿੰਗ) ਵਿਚ ਬਠਿੰਡਾ ਜ਼ਿਲ੍ਹੇ ਦੀਆਂ ਲੜਕੀਆਂ ਨੇ 2 ਸੋਨ, ਇਕ ਚਾਂਦੀ ਅਤੇ ਇਕ ਕਾਂਸੀ ਤਗਮੇ ਜਿੱਤ ਕੇ ਸੂਬਾਈ ਖੇਡਾਂ 'ਚ ਜੇਤੂ ਸ਼ੁਰੂਆਤ ਕੀਤੀ ਹੈ | ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਤਲਵੰਡੀ ਸਾਬੋ ਵਿਖੇ ਪੁਲਿਸ ਅਤੇ ਪ੍ਰਸ਼ਾਸਨ ਨੇ ਕੀਤੀ ਸਫਾਈ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ)- ਸਵੱਛ ਭਾਰਤ ਅਭਿਆਨ ਤਹਿਤ ਅੱਜ ਇਤਿਹਾਸਿਕ ਨਗਰ ਦੀ ਸਫ਼ਾਈ ਮੁਹਿੰਮ ਦੌਰਾਨ ਪੁਲਿਸ ਅਤੇ ਪ੍ਰਸ਼ਾਸਨ ਦੇ ਉੱਚ ਅਧਿਕਾਰੀਆਂ ਨੇ ਆਪਣੇ ਹੱਥਾਂ ਵਿਚ ਝਾੜੂ ਫੜ ਕੇ ਸਫ਼ਾਈ ਕੀਤੀ | ਸ਼ਹਿਰ ਦੇ ਥਾਣਾ ਚੌਾਕ ਤੋਂ ਡੀ. ਐੱਸ. ਪੀ ...

ਪੂਰੀ ਖ਼ਬਰ »

ਮਹਿਕੋ ਮਨਸੈਂਟੋ ਕੰਪਨੀ ਵਲੋਂ ਪਿੰਡਾਂ 'ਚ ਜਾਗਰੂਕ ਕੈਂਪ

ਚਾਉਕੇ, 25 ਸਤੰਬਰ (ਮਨਜੀਤ ਸਿੰਘ ਘੜੈਲੀ)-ਮਹਿਕੋ ਮਨਸੈਂਟੋ ਬਾਇਓਟਿਕ ਕੰਪਨੀ ਵੱਲੋਂ ਚਾਉਕੇ, ਬਦਿਆਲਾ ਆਦਿ ਪਿੰਡਾਂ ਵਿਚ ਜਾਗਰੂਕ ਕੈਂਪ ਲਗਾਏ ਗਏ | ਕੈਂਪਾਂ ਨੂੰ ਸੰਬੋਧਨ ਕਰਦਿਆਂ ਕੰਪਨੀ ਦੇ ਪੰਜਾਬ ਇੰਚਾਰਜ ਸ਼ਿਵਪਾਲ ਸਿੰਘ ਨੇ ਕਿਸਾਨਾਂ ਨੂੰ ਦੱਸਿਆ ਕਿ ...

ਪੂਰੀ ਖ਼ਬਰ »

ਬਾਬਾ ਮੋਨੀ ਜੀ ਡਿਗਰੀ ਕਾਲਜ ਦਾ ਨਤੀਜਾ ਸ਼ਾਨਦਾਰ ਰਿਹਾ

ਲਹਿਰਾ ਮੁਹੱਬਤ, 25 ਸਤੰਬਰ (ਭੀਮ ਸੈਨ ਹਦਵਾਰੀਆ) ਪੰਜਾਬੀ ਯੂਨੀਵਰਸਿਟੀ ਪਟਿਆਲਾ ਵੱਲੋਂ ਐਲਾਨੇ ਗਏ ਬੀ. ਸੀ. ਏ ਭਾਗ ਦੂਜਾ (ਸਮੈਸਟਰ ਚੌਥਾ) ਦੇ ਨਤੀਜੇ 'ਚੋਂ ਬਾਬਾ ਮੋਨੀ ਜੀ ਡਿਗਰੀ ਕਾਲਜ ਲਹਿਰਾ ਮੁਹੱਬਤ ਦਾ ਨਤੀਜਾ ਸ਼ਾਨਦਾਰ ਰਿਹਾ | ਪਿ੍ੰਸੀਪਲ ਸ਼੍ਰੀ ਰਾਜਿੰਦਰ ...

ਪੂਰੀ ਖ਼ਬਰ »

ਕੌਮੀ ਰਾਈਫਲ ਸ਼ੂਟਿੰਗ ਮੁਕਾਬਲੇ 'ਚ ਪਿੰਡ ਕਾਲਝਰਾਨੀ ਦਾ ਨੌਜਵਾਨ ਗੁਰਕੀਰਤ ਜੇਤੂ

ਸੰਗਤ ਮੰਡੀ, 25 ਸਤੰਬਰ (ਰੁਪਿੰਦਰਜੀਤ ਸਿੰਘ)-ਸੰਗਤ ਮੰਡੀ ਨਜ਼ਦੀਕ ਪੈਂਦੇ ਪਿੰਡ ਕਾਲਝਰਾਣੀ ਦੇ ਇਕ ਨੌਜਵਾਨ ਗੁਰਕੀਰਤ ਸਿੰਘ ਨੇ ਸਕੀਟ (ਰਾਈਫ਼ਲ ਸ਼ੂਟਿੰਗ) ਜੋ ਕਿ ਪਿਛਲੇ ਦਿਨੀਂ ਨਾਰਥ ਜ਼ੋਨ ਵਿਚ ਕਾਰਵਾਈ ਗਈ ਸੀ ਜਿਸ ਵਿੱਚ ਪਹਿਲਾ ਸਥਾਨ ਹਾਸਿਲ ਕਰਦਿਆਂ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਏਕਤਾ 28 ਨੂੰ ਚੰਡੀਗੜ੍ਹ ਵਿਖੇ ਧਰਨਾ ਦੇਣ ਲਈ ਪੱਬਾਂ ਭਾਰ

ਗੋਨਿਆਣਾ, 25 ਸਤੰਬਰ (ਲਛਮਣ ਦਾਸ ਗਰਗ)-ਭਾਰਤੀ ਕਿਸਾਨ ਯੂਨੀਅਨ ਏਕਤਾ (ਸਿੱਧੂਪੁਰ) ਦੀ ਇਕਾਈ ਪਿੰਡ ਖੇਮੂਆਣਾ ਦੀ ਮੀਟਿੰਗ ਬਲਦੇਵ ਸਿੰਘ ਗਰੇਵਾਲ ਦੀ ਪ੍ਰਧਾਨਗੀ ਵਿਚ ਗੁਰਦੁਆਰਾ ਸਾਹਿਬ ਵਿਖੇ ਕੀਤੀ ਗਈ | ਜਿਸ ਵਿਚ ਕਿਸਾਨਾਂ ਦੀਆਂ ਭੱਖਵੀਆਂ ਮੰਗਾਂ ਨੂੰ ਲੈ ਕੇ ...

ਪੂਰੀ ਖ਼ਬਰ »

ਅਕਾਲ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੇ ਲਾਇਆ ਵਿੱਦਿਅਕ ਟੂਰ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ)- ਅਕਾਲ ਯੂਨੀਵਰਸਿਟੀ ਦੇ ਪੰਜਾਬੀ ਵਿਭਾਗ ਵਲੋਂ ਇਕ ਵਿੱਦਿਅਕ ਟੂਰ ਲਗਾਇਆ ਗਿਆ | ਵਿਦਿਆਰਥੀ ਬਰਜਿੰਦਰਾ ਕਾਲਜ ਫ਼ਰੀਦਕੋਟ ਵਿਖੇ ਚੱਲ ਰਹੇ ਪੰਜ ਰੋਜ਼ਾ ਪੁਸਤਕ ਮੇਲੇ ਵਿਚ ਪਹੁੰਚੇ | ਵਿਦਿਆਰਥੀਆਂ ਨੇ ਜਿਥੇ ਇਕ ਪਾਸੇ ...

ਪੂਰੀ ਖ਼ਬਰ »

ਮਹਿਤਾ ਵਿਖੇ ਕਾਂਗਰਸ ਦੇ ਦਫ਼ਤਰ ਦਾ ਉਦਘਾਟਨ

ਕੋਟਫੱਤਾ, 25 ਸਤੰਬਰ (ਰਣਜੀਤ ਸਿੰਘ ਬੁੱਟਰ)-ਬਠਿੰਡਾ ਦਿਹਾਤੀ ਹਲਕੇ ਦੇ ਪਿੰਡ ਮਹਿਤਾ ਵਿਖੇ ਕਾਂਗਰਸ ਪਾਰਟੀ ਦਾ ਦਫ਼ਤਰ ਖੋਲਿ੍ਹਆ ਗਿਆ ਹੈ | ਇਲਾਕੇ ਤੇ ਪਿੰਡ ਦੇ ਕਾਂਗਰਸੀ ਵਰਕਰਾਂ ਨੂੰ ਆ ਰਹੀਆਂ ਦਰਪੇਸ਼ ਮੁਸ਼ਕਿਲਾਂ ਦੇ ਹੱਲ ਲਈ ਦਫ਼ਤਰ ਖੋਲਿ੍ਹਆ ਗਿਆ ਹੈ ਤਾਂ ਜੋ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਈ.ਟੀ.ਟੀ. ਅਧਿਆਪਕਾਂ ਨੂੰ ਵੱਡੀ ਰਾਹਤ

ਬਠਿੰਡਾ ਛਾਉਣੀ, 25 ਸਤੰਬਰ (ਪਰਵਿੰਦਰ ਸਿੰਘ ਜੌੜਾ)- ਸਿੱਖਿਆ ਵਿਭਾਗ ਪੰਜਾਬ ਵਲੋਂ ਈ.ਟੀ.ਟੀ ਅਧਿਆਪਕਾਂ ਨੂੰ ਵੱਡੀ ਰਾਹਤ ਦਿੱਤੀ ਗਈ ਹੈ | ਵਿਭਾਗ ਵੱਲੋਂ ਹਦਾਇਤ ਜਾਰੀ ਕੀਤੀ ਗਈ ਹੈ ਕਿ ਜਿਨ੍ਹਾਂ ਸੀਨੀਅਰ ਅਤੇ ਜੂਨੀਅਰ ਅਧਿਆਪਕਾਂ ਵਿਚਾਲੇ ਤਨਖ਼ਾਹ ਦਾ ਪਾੜਾ ਪੈ ਗਿਆ ...

ਪੂਰੀ ਖ਼ਬਰ »

ਨਸੀਬਪੁਰਾ ਦੀ ਪੰਚਾਇਤ ਨੇ ਕੀਤੀ ਸਫ਼ਾਈ

ਤਲਵੰਡੀ ਸਾਬੋ, 25 ਸਤੰਬਰ (ਰਣਜੀਤ ਸਿੰਘ ਰਾਜੂ)-ਪਿੰਡ ਨਸੀਬਪੁਰਾ ਦੀ ਗ੍ਰਾਮ ਪੰਚਾਇਤ ਵੱਲੋਂ ਉਕਤ ਅਭਿਆਨ ਤਹਿਤ ਸਮੁੱਚੇ ਪਿੰਡ ਵਿੱਚ ਸਫਾਈ ਕਰਨ ਦੀ ਮੁਹਿੰਮ ਆਰੰਭ ਦਿੱਤੀ ਗਈ ਹੈ | ਅੱਜ ਪਿੰਡ ਦੇ ਸਰਪੰਚ ਗੁਰਤੇਜ ਸਿੰਘ ਦੀ ਅਗਵਾਈ ਵਿੱਚ ਗ੍ਰਾਮ ਪੰਚਾਇਤ ਦੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX