ਤਾਜਾ ਖ਼ਬਰਾਂ


ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਜਿੱਤਣ ਲਈ 64 ਗੇਂਦਾਂ 'ਚ 23 ਦੌੜਾਂ ਦੀ ਲੋੜ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੂੰ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੇ ਇੰਗਲੈਂਡ ਨੂੰ ਦਿੱਤਾ ਜਿੱਤਣ ਲਈ 257 ਦੌੜਾਂ ਦਾ ਟੀਚਾ
. . .  1 day ago
ਪਿੰਡ ਲੁਹਾਰ ਦਾ ਭਗਵੰਤ ਸਿੰਘ ਨਸ਼ੇ ਦੀ ਭੇਟ ਚੜਿਆ
. . .  1 day ago
ਫ਼ਤਿਆਬਾਦ, 17 ਜੁਲਾਈ (ਧੂੰਦਾ)- ਇੱਥੋਂ ਥੋੜ੍ਹੀ ਦੂਰੀ 'ਤੇ ਸਥਿਤ ਪਿੰਡ ਡੇਹਰਾ ਸਾਹਿਬ ਲੁਹਾਰ ਵਿਖੇ 22 ਸਾਲਾ ਨੌਜਵਾਨ ਭਗਵੰਤ ਸਿੰਘ ਪੁੱਤਰ ਗੁਰਦੇਵ ਸਿੰਘ ਦੀ ਨਸ਼ੀਲਾ ਟੀਕਾ ਲਗਾਉਣ ਨਾਲ ਮੌਕੇ 'ਤੇ ਮੌਤ ਹੋ ਜਾਣ ਦੀ ...
ਅਮਰਨਾਥ ਯਾਤਰਾ 'ਤੇ ਗਏ ਨੌਜਵਾਨ ਦੀ ਰਸਤੇ ਵਿਚ ਮੌਤ
. . .  1 day ago
ਭਿੱਖੀਵਿੰਡ, 17 ਜੁਲਾਈ (ਬੌਬੀ)-ਭਿੱਖੀਵਿੰਡ ਤੋਂ ਮੋਟਰ ਸਾਈਕਲਾਂ 'ਤੇ ਅਮਰਨਾਥ (ਜੰਮੂ ਕਸ਼ਮੀਰ) ਯਾਤਰਾ ਤੇ ਗਏ ਚਾਰ ਦੋਸਤਾਂ 'ਚੋਂ ਇਕ ਦੀ ਰਸਤੇ 'ਚ ਵਾਪਸੀ ਮੌਕੇ ਮੌਤ ਹੋਣ ਦੀ ਖ਼ਬਰ ਮਿਲੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਪ੍ਰੀਤ ਸਿੰਘ ਵਾਸੀ ,,,
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪੰਜਵਾਂ ਝਟਕਾ
. . .  1 day ago
ਸਿੱਖਿਆ ਵਿਭਾਗ ਵੱਲੋਂ ਦਸਤੀ ਛੁੱਟੀ ਦੀਆਂ ਅਰਜ਼ੀਆਂ ਨਾ ਲੈਣ ਦੇ ਹੁਕਮ ਜਾਰੀ
. . .  1 day ago
ਮਾਹਿਲਪੁਰ 17 ਜੁਲਾਈ (ਦੀਪਕ ਅਗਨੀਹੋਤਰੀ)- ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵੱਲੋਂ ਸੂਬੇ ਦੇ ਸਮੂਹ ਸਰਕਾਰੀ ਪ੍ਰਾਇਮਰੀ, ਮਿਡਲ ਅਤੇ ਹਾਇਰ ਸੈਕੰਡਰੀ ਸਕੂਲਾਂ 'ਚ ਅਧਿਆਪਕਾਂ ਵੱਲੋਂ ਦਸਤੀ ਤੌਰ 'ਤੇ ਅਤੇ ਹੱਥ ਲਿਖਤ ਰਾਹੀਂ ਲਈਆਂ ਜਾਂਦੀਆਂ....
ਮੰਗਾਂ ਨੂੰ ਲੈ ਕੇ ਨਗਰ ਕੌਂਸਲ ਜੈਤੋ ਦੇ ਮੁਲਾਜ਼ਮਾਂ ਵੱਲੋਂ ਦੋ ਦਿਨਾਂ ਹੜਤਾਲ
. . .  1 day ago
ਜੈਤੋ, 17 ਜੁਲਾਈ (ਗੁਰਚਰਨ ਸਿੰਘ ਗਾਬੜੀਆ)- ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਦੋ ਰੋਜਾ ਹੜਤਾਲ ਸਥਾਨਕ ਨਗਰ ਕੌਂਸਲ ਜੈਤੋ ਵਿਖੇ ਜਥੇਬੰਦੀ ਦੇ ਅਹੁਦੇਦਾਰਾਂ ਅਤੇ ਵਰਕਰਾਂ ਵੱਲੋਂ ਆਰੰਭ ਕੀਤੀ ਗਈ ਹੈ। ਨਗਰ ਕੌਂਸਲ ਵਰਕਰ ਫੈਡਰੇਸ਼ਨ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 20 ਓਵਰਾਂ ਤੋਂ ਬਾਅਦ ਭਾਰਤ 100/2
. . .  1 day ago
ਸਵਾਮੀ ਅਗਨੀਵੇਸ਼ ਨੇ ਦੋਸ਼ੀਆਂ ਵਿਰੁੱਧ ਕਾਰਵਾਈ ਦੀ ਕੀਤੀ ਮੰਗ
. . .  1 day ago
ਰਾਂਚੀ, 17 ਜੁਲਾਈ - ਝਾਰਖੰਡ ਦੇ ਪਾਕੁੜ ਪਹੁੰਚੇ ਸਮਾਜਿਕ ਕਾਰਜਕਰਤਾ ਸਵਾਮੀ ਅਗਨੀਵੇਸ਼ ਨਾਲ ਕੁੱਟਮਾਰ ਦਾ ਮਾਮਲਾ ਸਾਹਮਣੇ ਆਇਆ ਹੈ। ਭਾਜਪਾ ਵਰਕਰਾਂ ਵੱਲੋਂ ਪਹਿਲਾਂ ਸਵਾਮੀ ਅਗਨੀਵੇਸ਼ ਨੂੰ ਕਾਲੇ ਝੰਡੇ ਦਿਖਾ ਕੇ ਉਨ੍ਹਾਂ ਦਾ ਵਿਰੋਧ ਕੀਤਾ ਗਿਆ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਦੂਜਾ ਝਟਕਾ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 15 ਓਵਰਾਂ ਤੋਂ ਬਾਅਦ ਭਾਰਤ 68/1
. . .  1 day ago
ਦਾਤੀ ਮਹਾਰਾਜ ਵਿਰੁੱਧ ਸੀ. ਬੀ. ਆਈ. ਜਾਂਚ ਲਈ ਦਿੱਲੀ ਹਾਈਕੋਰਟ ਦਾਇਰ ਕੀਤੀ ਗਈ ਪਟੀਸ਼ਨ
. . .  1 day ago
ਨਵੀਂ ਦਿੱਲੀ, 17 ਜੁਲਾਈ- ਜਬਰ-ਜਨਾਹ ਮਾਮਲੇ ਦੇ ਦੋਸ਼ੀ ਦਾਤੀ ਮਹਾਰਾਜ ਵਿਰੁੱਧ ਪੀੜਤਾ ਨੇ ਦਿੱਲੀ ਹਾਈਕੋਰਟ 'ਚ ਸੀ. ਬੀ. ਆਈ. ਜਾਂਚ ਲਈ ਪਟੀਸ਼ਨ ਦਾਇਰ ਕੀਤੀ ਹੈ। ਇਸ ਪਟੀਸ਼ਨ 'ਚ ਹਾਈਕੋਰਟ ਅੱਗੇ ਅਪੀਲ ਕੀਤੀ ਗਈ ਹੈ ਕਿ ਦਾਤੀ ਮਹਾਰਾਜ ਅਤੇ ਉਨ੍ਹਾਂ ਦੇ...
ਗੈਰ ਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਨਵੀਂ ਨੀਤੀ ਬਾਰੇ ਬਣੀ ਸਹਿਮਤੀ
. . .  1 day ago
ਚੰਡੀਗੜ੍ਹ, 17 ਜੁਲਾਈ - ਪੰਜਾਬ ਸਰਕਾਰ ਨੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨੇਮਬੱਧ ਕਰਨ ਲਈ ਬਣਾਈ ਗਈ ਨਵੀਂ ਨੀਤੀ ਉੱਤੇ ਹੋਏ ਵਿਚਾਰ ਵਟਾਂਦਰੇ ਤੋਂ ਬਾਅਦ ਇਸ ਉੱਤੇ ਸਹਿਮਤੀ ਹੋ ਗਈ ਹੈ। ਅੱਜ ਪੰਜਾਬ ਭਵਨ ਵਿਖੇ ਗ਼ੈਰਕਾਨੂੰਨੀ ਕਾਲੋਨੀਆਂ ਨੂੰ ਨਿਯਮਤ ਕਰਨ...
ਅਨੁਰਾਗ ਠਾਕੁਰ ਬਣੇ ਲੋਕ ਸਭਾ 'ਚ ਭਾਜਪਾ ਦੇ ਮੁੱਖ ਸੁਚੇਤਕ
. . .  1 day ago
ਨਵੀਂ ਦਿੱਲੀ, 17 ਜੁਲਾਈ- ਭਾਜਪਾ ਨੇ ਹਿਮਾਚਲ ਪ੍ਰਦੇਸ਼ ਤੋਂ ਸੰਸਦ ਮੈਂਬਰ ਅਨੁਰਾਗ ਠਾਕੁਰ ਨੂੰ ਲੋਕ ਸਭਾ 'ਚ ਪਾਰਟੀ ਦਾ ਨਵਾਂ ਸੁਚੇਤਕ ਨਿਯੁਕਤ ਕੀਤਾ ਹੈ। ਠਾਕੁਰ ਨੂੰ ਰਾਕੇਸ਼ ਸਿੰਘ ਦੇ ਥਾਂ 'ਤੇ ਸੁਚੇਤਕ ਨਿਯੁਕਤ ਕੀਤਾ ਗਿਆ ਹੈ, ਜਿਨ੍ਹਾਂ ਨੇ ਕੁਝ ਸਮਾਂ ਪਹਿਲਾਂ ਪਾਰਟੀ ਦੀ ਮੱਧ...
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਭਾਰਤ 32/1
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ
. . .  1 day ago
ਜੇਲ੍ਹ 'ਚ ਪੇਸ਼ੀ ਲਈ ਜਾਂਦੇ ਸਮੇਂ ਕੈਦੀ ਫਰਾਰ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : 5 ਓਵਰਾਂ ਤੋਂ ਬਾਅਦ ਭਾਰਤ 12/0
. . .  1 day ago
ਦਿਲਪ੍ਰੀਤ ਬਾਬਾ ਨੂੰ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਪ੍ਰਸਾਦ ਖਾਣ ਨਾਲ ਬਿਮਾਰ ਹੋਏ 40 ਤੋਂ ਜ਼ਿਆਦਾ ਲੋਕ
. . .  1 day ago
ਭਾਰਤ ਬਨਾਮ ਇੰਗਲੈਂਡ ਤੀਜਾ ਇੱਕ ਦਿਨਾ ਮੈਚ : ਇੰਗਲੈਂਡ ਨੇ ਜਿੱਤਿਆ ਟਾਸ, ਭਾਰਤ ਨੂੰ ਪਹਿਲਾਂ ਬੱਲੇਬਾਜ਼ੀ ਦਾ ਦਿੱਤਾ ਸੱਦਾ
. . .  1 day ago
ਜੰਮੂ-ਕਸ਼ਮੀਰ 'ਚ ਪੰਜਾਬ ਨਾਲ ਸੰਬੰਧਤ ਫੌਜੀ ਨੇ ਕੀਤੀ ਖ਼ੁਦਕੁਸ਼ੀ
. . .  1 day ago
ਕਰਨਾਟਕ ਦੇ ਮੁੱਖ ਮੰਤਰੀ ਨੇ ਰਾਮ ਵਿਲਾਸ ਪਾਸਵਾਨ ਨਾਲ ਕੀਤੀ ਮੁਲਾਕਾਤ
. . .  1 day ago
'ਆਧੁਨਿਕ ਇਤਿਹਾਸ' ਦੇ ਸਭ ਤੋਂ ਅਮੀਰ ਵਿਅਕਤੀ ਬਣੇ ਜੈੱਫ ਬੇਜ਼ੋਸ
. . .  1 day ago
ਧਾਰਾ 377 'ਤੇ ਸੁਪਰੀਮ ਕੋਰਟ ਨੇ ਸੁਰੱਖਿਅਤ ਰੱਖਿਆ ਫੈਸਲਾ
. . .  1 day ago
ਇਸਲਾਮਾਬਾਦ ਹਾਈ ਕੋਰਟ ਨੇ ਨਵਾਜ਼ ਅਤੇ ਮਰੀਅਮ ਦੀ ਜ਼ਮਾਨਤ ਪਟੀਸ਼ਨ ਨੂੰ ਕੀਤਾ ਖ਼ਾਰਜ
. . .  1 day ago
ਪਨਬੱਸ ਦੇ ਕਰਮਚਾਰੀਆਂ ਵੱਲੋਂ ਦੀਨਾਨਗਰ ਵਿਖੇ ਟਰਾਂਸਪੋਰਟ ਮੰਤਰੀ ਵਿਰੁੱਧ ਰੋਸ ਰੈਲੀ
. . .  1 day ago
ਝਾਰਖੰਡ 'ਚ ਭਾਜਪਾ ਵਰਕਰਾਂ ਨੇ ਸਵਾਮੀ ਅਗਨੀਵੇਸ਼ ਦੀ ਕੀਤੀ ਕੁੱਟਮਾਰ
. . .  1 day ago
4 ਸਾਲਾਂ ਦੇ ਕਾਰਜਕਾਲ 'ਚ ਮੋਦੀ ਸਰਕਾਰ ਨੇ ਕਿੰਨੇ ਮੁਸਲਮਾਨਾਂ ਨੂੰ ਸੁਰੱਖਿਆ ਬਲਾਂ 'ਚ ਕੀਤਾ ਭਰਤੀ - ਓਵੈਸੀ
. . .  1 day ago
ਸਕਾਰਾਤਮਕ ਰਹੀ ਸਰਬ ਪਾਰਟੀ ਬੈਠਕ- ਅਨੰਤ ਕੁਮਾਰ
. . .  1 day ago
ਅਫ਼ਗਾਨ ਦੂਤਾਵਾਸ ਨੇ ਜਲਾਲਾਬਾਦ ਹਮਲੇ 'ਚ ਮਾਰੇ ਗਏ ਸਿੱਖਾਂ ਅਤੇ ਹਿੰਦੂਆਂ ਨੂੰ ਦਿੱਤੀ ਸ਼ਰਧਾਂਜਲੀ
. . .  1 day ago
ਤੇਜ਼ਾਬੀ ਹਮਲੇ ਅਤੇ ਜਬਰ ਜਨਾਹ ਪੀੜਤਾਂ ਨੂੰ ਮਿਲੇਗਾ 7 ਲੱਖ ਮੁਆਵਜ਼ਾ
. . .  1 day ago
ਨੀਂਦਰਲੈਂਡ ਦੇ ਰਾਜਦੂਤ ਨੇ ਕੈਪਟਨ ਅਮਰਿੰਦਰ ਸਿੰਘ ਨਾਲ ਕੀਤੀ ਮੁਲਾਕਾਤ
. . .  1 day ago
'ਕਾਂਗਰਸ ਮੁਸਲਿਮ ਪਾਰਟੀ' ਵਿਵਾਦ 'ਤੇ ਬੋਲੇ ਰਾਹੁਲ, ਕਿਹਾ- ਮੇਰੇ ਲਈ ਧਰਮ ਅਤੇ ਜਾਤ ਦਾ ਕੋਈ ਮਤਲਬ ਨਹੀਂ ਹੈ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 11 ਅੱਸੂ ਸੰਮਤ 549
ਿਵਚਾਰ ਪ੍ਰਵਾਹ: ਕਾਗਜ਼ੀ ਯੋਜਨਾਵਾਂ ਹਾਲਾਤ ਨਹੀਂ ਬਦਲਦੀਆਂ, ਹਾਲਾਤ ਕੁਝ ਕਰਨ ਨਾਲ ਹੀ ਬਦਲਦੇ ਹਨ। -ਅਗਿਆਤ
  •     Confirm Target Language  

ਕਪੂਰਥਲਾ / ਫਗਵਾੜਾ

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਸਰਕਾਰ ਦਾ ਪੁਤਲਾ ਫੂਕਿਆ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ, ਹੈਪੀ)- ਸਰਕਾਰ ਵੱਲੋਂ ਸਕੂਲਾਂ 'ਚ ਪ੍ਰੀ-ਨਰਸਰੀ ਜਮਾਤਾਂ ਸ਼ੁਰੂ ਕਰਨ ਦੇ ਫ਼ੈਸਲੇ ਦੇ ਵਿਰੋਧ ਵਿਚ ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ ਦੇ ਸੱਦੇ 'ਤੇ ਬਲਾਕ ਪ੍ਰਧਾਨ ਮਨਜੀਤ ਕੌਰ ਦੀ ਅਗਵਾਈ ਹੇਠ ਸੈਂਕੜੇ ਆਂਗਣਵਾੜੀ ਮੁਲਾਜ਼ਮਾਂ ਤੇ ਹੈਲਪਰਾਂ ਵੱਲੋਂ ਤਲਵੰਡੀ ਪੁਲ ਚੌਾਕ ਵਿਚ ਸਰਕਾਰ ਦਾ ਪੁਤਲਾ ਫੂਕਿਆ ਗਿਆ ਤੇ ਟਰੈਫ਼ਿਕ ਜਾਮ ਕੀਤਾ ਗਿਆ | ਇਸ ਮੌਕੇ ਮੁਲਾਜ਼ਮਾਂ ਤੇ ਹੈਲਪਰਾਂ ਨੂੰ ਸੰਬੋਧਨ ਕਰਦਿਆਂ ਆਂਗਣਵਾੜੀ ਮੁਲਾਜ਼ਮ ਯੂਨੀਅਨ ਦੀ ਪ੍ਰਧਾਨ ਮਨਜੀਤ ਕੌਰ ਨੇ ਕਿਹਾ ਕਿ ਸਰਕਾਰ ਵੱਲੋਂ ਆਉਂਦੇ ਵਿੱਦਿਅਕ ਸੈਸ਼ਨ ਤੋਂ ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ ਨਰਸਰੀ ਜਮਾਤਾਂ ਸ਼ੁਰੂ ਕੀਤੀਆਂ ਜਾ ਰਹੀਆਂ ਹਨ, ਜਿਸ ਦਾ ਉਹ ਡਟ ਕੇ ਵਿਰੋਧ ਕਰਨਗੀਆਂ |
ਉਨ੍ਹਾਂ ਨੇ ਕਿਹਾ ਕਿ ਸਾਲ 2005 ਵਿਚ ਵੀ ਉਸ ਸਮੇਂ ਦੀ ਸਰਕਾਰ ਨੇ ਪ੍ਰੀ ਨਰਸਰੀ ਜਮਾਤਾਂ ਸ਼ੁਰੂ ਕਰਨ ਦਾ ਫ਼ੈਸਲਾ ਕੀਤਾ ਸੀ, ਪਰ ਯੂਨੀਅਨ ਵੱਲੋਂ ਕੀਤੇ ਤਿੱਖੇ ਵਿਰੋਧ ਕਾਰਨ ਸਰਕਾਰ ਨੂੰ ਮੂੰਹ ਦੀ ਖਾਣੀ ਪਈ ਸੀ | ਉਨ੍ਹਾਂ ਨੇ ਕਿਹਾ ਕਿ ਜੇਕਰ ਇਹ ਫ਼ੈਸਲਾ ਲਾਗੂ ਕੀਤਾ ਤਾਂ ਹਜ਼ਾਰਾਂ ਆਂਗਣਵਾੜੀ ਮੁਲਾਜ਼ਮ ਤੇ ਵਰਕਰ ਵਿਹਲੇ ਹੋ ਜਾਣਗੇ | ਉਨ੍ਹਾਂ ਨੇ ਕਿਹਾ ਕਿ ਪਿਛਲੇ 42 ਸਾਲਾਂ ਤੋਂ ਕੇਂਦਰ ਦੀ ਆਈ.ਸੀ.ਡੀ.ਅੱੈਸ. ਸਕੀਮ ਤਹਿਤ ਆਂਗਣਵਾੜੀ ਵਰਕਰ ਤੇ ਹੈਲਪਰ ਪ੍ਰੀ ਨਰਸਰੀ ਸਿੱਖਿਆ ਦੇ ਰਹੀਆਂ ਹਨ | ਇਸ ਤੋਂ ਬਾਅਦ ਆਂਗਣਵਾੜੀ ਮੁਲਾਜ਼ਮਾਂ ਤੇ ਵਰਕਰਾਂ ਨੇ ਰੋਸ ਮਾਰਚ ਕਰਦਿਆਂ ਐੱਸ.ਡੀ.ਐੱਮ. ਦਫ਼ਤਰ ਸੁਲਤਾਨਪੁਰ ਲੋਧੀ ਵਿਖੇ ਧਰਨਾ ਦਿੱਤਾ ਤੇ ਪੰਜਾਬ ਸਰਕਾਰ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ | ਇਸ ਮੌਕੇ ਯੂਨੀਅਨ ਆਗੂਆਂ ਨੇ ਸਰਕਾਰ ਤੋਂ ਮੰਗ ਕੀਤੀ ਕਿ ਆਂਗਣਵਾੜੀ ਮੁਲਾਜ਼ਮਾਂ ਨੂੰ ਨਰਸਰੀ ਟੀਚਰ ਦਾ ਕਰਜ਼ਾ ਦੇ ਕੇ ਤਨਖ਼ਾਹ ਵਿਚ ਵਾਧਾ ਕੀਤਾ ਜਾਵੇ | ਇਸ ਮੌਕੇ ਤਹਿਸੀਲਦਾਰ ਗੁਰਮੀਤ ਸਿੰਘ ਮਾਨ ਨੇ ਧਰਨੇ ਵਿਚ ਪੁੱਜ ਕੇ ਯੂਨੀਅਨ ਵੱਲੋਂ ਮੈਮੋਰੰਡਮ ਲਿਆ ਤੇ ਵਿਸ਼ਵਾਸ ਦਿਵਾਇਆ ਕਿ ਉਨ੍ਹਾਂ ਦੀਆਂ ਮੰਗਾਂ ਸਰਕਾਰ ਤੱਕ ਪੁੱਜਦੀਆਂ ਕਰਨਗੇ | ਇਸ ਮੌਕੇ ਕੁਲਵਿੰਦਰ ਕੌਰ ਬੂਸੋਵਾਲ, ਜਸਵਿੰਦਰ ਕੌਰ ਡਡਵਿੰਡੀ, ਰਣਜੀਤ ਕੌਰ ਦੀਪੇਵਾਲ, ਸੁਖਵਿੰਦਰ ਕੌਰ ਡੱਲਾ, ਜਤਿੰਦਰ ਕੌਰ ਪਰਮਜੀਤਪੁਰ, ਹਰਜਿੰਦਰ ਕੌਰ ਟਿੱਬਾ, ਸਵਿਤਾ ਤਲਵੰਡੀ ਚੌਧਰੀਆਂ ਸਮੇਤ ਵੱਡੀ ਗਿਣਤੀ ਵਿਚ ਮੁਲਾਜ਼ਮ ਤੇ ਵਰਕਰ ਹਾਜ਼ਰ ਸਨ |

ਲੋਕ 30 ਸਤੰਬਰ ਤੱਕ 10 ਫ਼ੀਸਦੀ ਛੋਟ ਨਾਲ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ- ਅਮਿਤ ਕਾਲੀਆ

ਕਪੂਰਥਲਾ, 25 ਸਤੰਬਰ (ਸਡਾਨਾ)- ਨਗਰ ਕੌਾਸਲ ਦੀ ਪ੍ਰਾਪਰਟੀ ਟੈਕਸ ਵਿਭਾਗ ਦੇ ਇੰਸਪੈਕਟਰ ਅਮਿੱਤ ਕਾਲੀਆ ਨੇ ਦੱਸਿਆ ਕਿ 30 ਸਤੰਬਰ ਤੱਕ ਸ਼ਹਿਰ ਦੇ ਲੋਕ ਆਪਣੇ ਘਰੇਲੂ ਤੇ ਵਪਾਰਕ ਅਦਾਰਿਆਂ ਦਾ ਬਕਾਇਆ ਪ੍ਰਾਪਰਟੀ ਟੈਕਸ 10 ਪ੍ਰਤੀਸ਼ਤ ਛੋਟ ਨਾਲ ਜਮ੍ਹਾ ਕਰਵਾ ਸਕਦੇ ਹਨ | ...

ਪੂਰੀ ਖ਼ਬਰ »

ਸ਼ਿਕਾਇਤਾਂ ਮਿਲਣ 'ਤੇ ਵਿਧਾਇਕ ਚੀਮਾ ਵਲੋਂ ਸਾਥੀਆਂ ਸਮੇਤ ਸਿਵਲ ਹਸਪਤਾਲ ਦਾ ਦੌਰਾ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)- ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਵਿਖੇ ਕੁੱਝ ਇਕ ਡਾਕਟਰਾਂ ਵੱਲੋਂ ਮਰੀਜ਼ਾਂ ਨਾਲ ਕੀਤੇ ਜਾਂਦੇ ਦੁਰਵਿਵਹਾਰ ਦੀਆਂ ਸ਼ਿਕਾਇਤਾਂ ਮਿਲਣ 'ਤੇ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਸਾਥੀਆਂ ਸਮੇਤ ਸਿਵਲ ਹਸਪਤਾਲ ਵਿਖੇ ...

ਪੂਰੀ ਖ਼ਬਰ »

ਪੇਂਡੂ ਮਜ਼ਦੂਰ ਯੂਨੀਅਨ ਵਲੋਂ ਪਲਾਟਾਂ ਦੀਆਂ ਅਰਜ਼ੀਆਂ ਨੂੰ ਲੈ ਕੇ ਬੀ.ਡੀ.ਪੀ.ਓ. ਦਫ਼ਤਰ ਮੂਹਰੇ ਧਰਨਾ

ਕਪੂਰਥਲਾ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਪੇਂਡੂ ਮਜ਼ਦੂਰ ਯੂਨੀਅਨ ਜ਼ਿਲ੍ਹਾ ਕਪੂਰਥਲਾ ਇਕਾਈ ਨੇ ਅੱਜ ਬੀ. ਡੀ. ਪੀ. ਓ. ਦਫ਼ਤਰ ਕਪੂਰਥਲਾ ਵੱਲੋਂ ਮਜ਼ਦੂਰਾਂ ਵੱਲੋਂ ਪਲਾਟ ਲੈਣ ਲਈ ਭਰੇ ਗਏ ਫਾਰਮ ਲੈਣ ਤੋਂ ਇਨਕਾਰ ਕੀਤੇ ਜਾਣ 'ਤੇ ਰੋਸ ਵਜੋਂ ਦਫ਼ਤਰ ਦਾ ਘਿਰਾਓ ਕਰਕੇ ...

ਪੂਰੀ ਖ਼ਬਰ »

ਪੁਲਿਸ ਵਲੋਂ ਨਸ਼ੀਲੇ ਕੈਪਸੂਲਾਂ ਨਾਲ ਇਕ ਔਰਤ ਸਮੇਤ ਤਿੰਨ ਗਿ੍ਫ਼ਤਾਰ

ਕਪੂਰਥਲਾ, 25 ਸਤੰਬਰ (ਸਡਾਨਾ) - ਥਾਣਾ ਕੋਤਵਾਲੀ ਮੁਖੀ ਹਰਗੁਰਦੇਵ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀਆਂ ਨੇ ਵੱਖ-ਵੱਖ ਥਾਵਾਂ 'ਤੇ ਨਾਕਾਬੰਦੀ ਦੌਰਾਨ ਇਕ ਔਰਤ ਸਮੇਤ ਤਿੰਨ ਵਿਅਕਤੀਆਂ ਨੂੰ ਨਸ਼ੀਲੇ ਕੈਪਸੂਲਾਂ ਨਾਲ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ...

ਪੂਰੀ ਖ਼ਬਰ »

ਹਵਾਲਾਤੀ ਪਾਸੋਂ ਮੋਬਾਈਲ ਫ਼ੋਨ ਬਰਾਮਦ

ਕਪੂਰਥਲਾ, 25 ਸਤੰਬਰ (ਸਡਾਨਾ)- ਮਾਡਰਨ ਜੇਲ੍ਹ ਦੇ ਹਵਾਲਾਤੀ ਪਾਸੋਂ ਸਮਾਰਟ ਮੋਬਾਈਲ ਫ਼ੋਨ ਮਿਲਣ ਦੇ ਮਾਮਲੇ ਤਹਿਤ ਕੋਤਵਾਲੀ ਪੁਲਿਸ ਨੇ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਆਰੰਭ ਕਰ ਦਿੱਤੀ ਹੈ | ਆਪਣੀ ਸ਼ਿਕਾਇਤ ਵਿਚ ਜੇਲ੍ਹ ਦੇ ਸਹਾਇਕ ਸੁਪਰਡੈਂਟ ਸਤਪਾਲ ਸਿੰਘ ਨੇ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਮਾਈਨਿੰਗ 'ਤੇ ਸ਼ਿਕੰਜਾ ਕੱਸਣ ਲਈ ਜ਼ਿਲ੍ਹਾ ਪੱਧਰ 'ਤੇ ਹੈਲਪ ਲਾਈਨ ਸਥਾਪਿਤ- ਮੁਹੰਮਦ ਤਇਅਬ

ਕਪੂਰਥਲਾ, 25 ਸਤੰਬਰ (ਸਡਾਨਾ)- ਗ਼ੈਰ-ਕਾਨੂੰਨੀ ਮਾਈਨਿੰਗ ਸਬੰਧੀ ਆਮ ਜਨਤਾ ਵੱਲੋਂ ਸ਼ਿਕਾਇਤਾਂ ਦਰਜ਼ ਕਰਵਾਉਣ ਲਈ ਪੰਜਾਬ ਸਰਕਾਰ ਵੱਲੋਂ ਆਨਲਾਈਨ ਪੋਰਟਲ ਬਣਾਇਆ ਗਿਆ ਹੈ | ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਮੁਹੰਮਦ ਤਇਅਬ ਨੇ ਦੱਸਿਆ ਕਿ ਜੇਕਰ ਕੋਈ ਵੀ ...

ਪੂਰੀ ਖ਼ਬਰ »

ਪਰਾਲੀ ਨਾ ਸਾੜਨ ਬਾਰੇ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰਚਾਰ ਵੈਨਾਂ ਨੂੰ ਡੀ. ਸੀ. ਨੇ ਦਿਖਾਈ ਹਰੀ ਝੰਡੀ 8 ਪਰਾਲੀ ਸਾੜਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਦੀ ਦਿੱਤੀ ਚਿਤਾਵਨੀ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)- ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਨ ਨੂੰ ਪ੍ਰਦੂਸ਼ਣ ਮੁਕਤ ਰੱਖਣ ਲਈ ਪਰਾਲੀ ਨੂੰ ਸਾੜਨ ਨਾਲ ਹੋਣ ਵਾਲੇ ਨੁਕਸਾਨ ਤੋਂ ਕਿਸਾਨਾਂ ਨੂੰ ਜਾਣੂ ਕਰਵਾਉਣ ਲਈ ਖੇਤੀਬਾੜੀ ਵਿਭਾਗ ਵੱਲੋਂ ਚਲਾਈਆਂ ਜਾ ...

ਪੂਰੀ ਖ਼ਬਰ »

ਚੂਰਾ ਪੋਸਤ ਸਮੇਤ ਇਕ ਵਿਅਕਤੀ ਗਿ੍ਫ਼ਤਾਰ

ਫਗਵਾੜਾ, 25 ਸਤੰਬਰ (ਹਰੀਪਾਲ ਸਿੰਘ) - ਫਗਵਾੜਾ ਸਿਟੀ ਪੁਲਿਸ ਨੇ ਇਕ ਵਿਅਕਤੀ ਨੂੰ ਡੋਡੇ ਚੂਰਾ ਪੋਸਤ ਸਮੇਤ ਗਿ੍ਫ਼ਤਾਰ ਕੀਤਾ ਹੈ | ਥਾਣਾ ਸਿਟੀ ਦੇ ਐਸ.ਐਚ.ਓ. ਭਰਤ ਮਸੀਹ ਨੇ ਦੱਸਿਆ ਕੇ ਏ.ਐਸ.ਆਈ. ਅਮਰੀਕ ਸਿੰਘ ਪੁਲਿਸ ਪਾਰਟੀ ਸਮੇਤ ਜਦੋਂ ਬੱਸ ਅੱਡੇ ਵੱਲ ਨੂੰ ਜਾ ਰਹੇ ਸਨ ...

ਪੂਰੀ ਖ਼ਬਰ »

ਸਰਕਾਰੀ ਪ੍ਰਾਇਮਰੀ ਸਕੂਲ ਭੰਡਾਲ ਦੋਨਾ ਦੀ ਵਿਦਿਆਰਥਣ ਨੂੰ ਨਵੋਦਿਆ ਵਿਦਿਆਲਾ 'ਚ ਮਿਲਿਆ ਦਾਖ਼ਲਾ

ਸਿਧਵਾਂ ਦੋਨਾ, 25 ਸਤੰਬਰ (ਅਵਿਨਾਸ਼ ਸ਼ਰਮਾ) - ਸਰਕਾਰੀ ਪ੍ਰਾਇਮਰੀ ਸਕੂਲ ਭੰਡਾਲ ਦੋਨਾ ਜ਼ਿਲ੍ਹਾ ਕਪੂਰਥਲਾ ਦੀ ਇੰਚਾਰਜ ਮੰਜੂ ਗੁਲਾਟੀ, ਉਨ੍ਹਾਂ ਦੇ ਅਧਿਆਪਕ ਰਾਜੇਸ਼ ਕੁਮਾਰ ਸ਼ਰਮਾ ਤੇ ਨਿਸ਼ੀ ਸ਼ਰਮਾ ਦੀ ਇਲਾਕੇ ਦੇ ਲੋਕਾਂ ਵੱਲੋਂ ਕਾਫ਼ੀ ਪ੍ਰਸੰਸਾ ਕੀਤੀ ਜਾ ਰਹੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਬੇਗੋਵਾਲ 'ਚ ਸਵੱਛਤਾ ਮੁਹਿੰਮ ਸਬੰਧੀ ਸਹੁੰ ਚੁੱਕੀ

ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ)- ਸਥਾਨਕ ਸਿਵਲ ਹਸਪਤਾਲ ਬੇਗੋਵਾਲ 'ਚ ਸਿਵਲ ਸਰਜਨ ਕਪੂਰਥਲਾ ਡਾ: ਹਰਪ੍ਰੀਤ ਸਿੰਘ ਕਾਹਲੋਂ ਦੇ ਦਿਸ਼ਾ ਨਿਰਦੇਸ਼ਾਂ 'ਤੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕਿਰਨਪ੍ਰੀਤ ਕੌਰ ਸ਼ੇਖੋਂ ਦੀ ਅਗਵਾਈ ਹੇਠ ਹਸਪਤਾਲ ਦੇ ਸਮੂਹ ਸਟਾਫ਼ ਨੇ ਤੇ ...

ਪੂਰੀ ਖ਼ਬਰ »

ਫੁੱਟਬਾਲ ਟੂਰਨਾਮੈਂਟ ਸਮਾਪਤ, ਇੰਟਰਨੈਸ਼ਨਲ ਸਪੋਰਟਸ ਕਲੱਬ ਨੇ ਕੀਤਾ ਟਰਾਫ਼ੀ 'ਤੇ ਕਬਜ਼ਾ

ਫਗਵਾੜਾ, 25 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਸ੍ਰੀ ਕ੍ਰਿਸ਼ਨਾ ਸਪੋਰਟਸ ਐਾਡ ਵੈੱਲਫੇਅਰ ਸੁਸਾਇਟੀ ਹਦੀਆਬਾਦ ਵੱਲੋਂ ਨਹਿਰੂ ਯੁਵਾ ਕੇਂਦਰ ਕਪੂਰਥਲਾ ਦੇ ਸਹਿਯੋਗ ਨਾਲ ਕੇਂਦਰ ਦੇ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ...

ਪੂਰੀ ਖ਼ਬਰ »

-ਕਾਮਨਵੈਲਥ ਪਾਵਰ ਲਿਫਟਿੰਗ ਚੈਂਪੀਅਨਸ਼ਿਪ-

ਕਾਲਜੀਏਟ ਸਕੂਲ ਨਡਾਲਾ ਦੇ ਵਿਦਿਆਰਥੀ ਨੇ ਜਿੱਤਿਆ ਸੋਨੇ ਦਾ ਤਗਮਾ

ਨਡਾਲਾ, 25 ਸਤੰਬਰ (ਮਾਨ)- ਸਥਾਨਕ ਗੁਰੂ ਨਾਨਕ ਪ੍ਰੇਮ ਕਰਮਸਰ ਕਾਲਜੀਏਟ ਸਕੂਲ ਦੇ 12ਵੀਂ ਕਲਾਸ ਦੇ ਵਿਦਿਆਰਥੀ ਮਨਜੀਤ ਸਿੰਘ ਨੇ ਦੱਖਣੀ ਅਫ਼ਰੀਕਾ ਵਿਚ ਹੋਈ ਸਬ ਜੂਨੀਅਰ ਕਾਮਨਵੈਲਥ ਪਾਵਰਲਿਫਟਿੰਗ ਚੈਂਪੀਅਨਸ਼ਿਪ ਵਿਚ ਸੋਨੇ ਦਾ ਤਮਗਾ ਪ੍ਰਾਪਤ ਕਰਕੇ ਆਪਣਾ ਤੇ ਸੰਸਥਾ ...

ਪੂਰੀ ਖ਼ਬਰ »

ਪੀਰ ਬਾਬਾ ਮੁਹੰਮਦ ਸ਼ਾਹ ਬੁਖ਼ਾਰੀ ਦੇ ਸਾਲਾਨਾ ਮੇਲੇ ਸਬੰਧੀ ਮੀਟਿੰਗ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)- ਪੀਰ ਬਾਬਾ ਮੁਹੰਮਦ ਸ਼ਾਹ ਬੁਖ਼ਾਰੀ ਦਾ ਸਾਲਾਨਾ ਮੇਲਾ ਕਰਵਾਉਣ ਸਬੰਧੀ ਦਰਬਾਰ 'ਤੇ ਇਕ ਮੀਟਿੰਗ ਦਰਬਾਰ ਵਿਖੇ ਹੋਈ ਜਿਸ ਵਿਚ 29 ਤੇ 30 ਸਤੰਬਰ ਨੂੰ ਮੇਲਾ ਕਰਵਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ | ਪ੍ਰਬੰਧਕਾਂ ...

ਪੂਰੀ ਖ਼ਬਰ »

ਪਿੰਡ ਸਾਹਨੀ ਦੇ ਲੋੜਵੰਦ ਨੂੰ ਭੇਟ ਕੀਤੀ ਵ੍ਹੀਲ ਚੇਅਰ

ਫਗਵਾੜਾ, 25 ਸਤੰਬਰ (ਵਾਲੀਆ, ਕਿੰਨੜਾ)- ਸਮਾਜ ਸੇਵੀ ਜਥੇਬੰਦੀ ਕੇ. ਐਲ. ਚਾਂਦ ਵੈੱਲਫੇਅਰ ਟਰੱਸਟ ਯੂ. ਕੇ. ਵੱਲੋਂ ਪਿੰਡ ਸਾਹਨੀ ਦੇ ਇਕ ਲੋੜਵੰਦ ਵਿਅਕਤੀ ਨੂੰ ਵ੍ਹੀਲ ਚੇਅਰ ਭੇਟ ਕੀਤੀ ਗਈ ਹੈ | ਇਸ ਸਬੰਧੀ ਪਿੰਡ ਸਾਹਨੀ ਦੇ ਸ਼ਿਵ ਮੰਦਰ ਵਿਚ ਕਰਵਾਏ ਸਮਾਗਮ ਵਿਚ ਮੁੱਖ ...

ਪੂਰੀ ਖ਼ਬਰ »

ਉੱਤਰੀ ਜ਼ੋਨ ਕਲਚਰਲ ਸੈਂਟਰ ਵਲੋਂ ਲਾਰਡ ਕ੍ਰਿਸ਼ਨਾ ਪੋਲੀਟੈਕਨਿਕ ਕਾਲਜ 'ਚ ਸੱਭਿਆਚਾਰਕ ਮੇਲਾ 8 ਪੰਜਾਬ ਸਮੇਤ ਪੰਜ ਰਾਜਾਂ ਦੇ ਕਲਾਕਾਰਾਂ ਨੇ ਕੀਤੀ ਸ਼ਿਰਕਤ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)- ਉੱਤਰੀ ਜ਼ੋਨ ਕਲਚਰਲ ਸੈਂਟਰ ਪਟਿਆਲਾ ਵੱਲੋਂ ਲਾਰਡ ਕ੍ਰਿਸ਼ਨਾ ਪੋਲੀਟੈਕਨਿਕ ਕਾਲਜ ਕਪੂਰਥਲਾ ਵਿਚ ਸਭਿਆਚਾਰਕ ਮੇਲਾ ਕਰਵਾਇਆ ਗਿਆ, ਜਿਸ ਵਿਚ ਹਰਿਆਣਾ, ਰਾਜਸਥਾਨ, ਉੜੀਸਾ, ਆਸਾਮ, ਹਿਮਾਚਲ ਪ੍ਰਦੇਸ਼ ਤੇ ਪੰਜਾਬ ਦੇ ਕਲਾਕਾਰਾਂ ...

ਪੂਰੀ ਖ਼ਬਰ »

'ਸਵੱਛਤਾ ਹੀ ਸੇਵਾ' ਮਿਸ਼ਨ ਨੂੰ ਪੁਲਿਸ ਅਧਿਕਾਰੀ ਤੇ ਕਰਮਚਾਰੀ ਸਫ਼ਲ ਬਣਾਉਣ-ਸੰਦੀਪ ਸ਼ਰਮਾ

ਕਪੂਰਥਲਾ, 25 ਸਤੰਬਰ (ਅਮਰਜੀਤ ਕੋਮਲ)- ਕੇਂਦਰ ਸਰਕਾਰ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਚਲਾਈ ਜਾ ਰਹੀ 'ਸਵੱਛਤਾ ਹੀ ਸੇਵਾ' ਮੁਹਿਮ ਤਹਿਤ ਅੱਜ ਐੱਸ. ਐੱਸ. ਪੀ. ਕਪੂਰਥਲਾ ਸੰਦੀਪ ਕੁਮਾਰ ਸ਼ਰਮਾ ਨੇ ਪੁਲਿਸ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਾਫ਼ ਸੁਥਰੇ ਤੇ ਸਵੱਛ ਭਾਰਤ ...

ਪੂਰੀ ਖ਼ਬਰ »

ਮੀਰੀ-ਪੀਰੀ ਸੇਵਕ ਸਭਾ ਨਡਾਲਾ ਦੀ ਮੀਟਿੰਗ

ਨਡਾਲਾ, 25 ਸਤੰਬਰ (ਮਾਨ)- ਮੀਰੀ ਪੀਰੀ ਸੇਵਕ ਸਭਾ ਨਡਾਲਾ ਦੀ ਮੀਟਿੰਗ ਪ੍ਰਧਾਨ ਜੋਗਾ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਮੌਕੇ ਉਨ੍ਹਾਂ ਦੱਸਿਆ ਕਿ ਸ੍ਰੀ ਗੁਰੂ ਰਾਮਦਾਸ ਸਾਹਿਬ ਦੇ ਪ੍ਰਕਾਸ਼ ਦਿਵਸ ਦੀ ਖ਼ੁਸ਼ੀ ਵਿਚ ਤੀਸਰਾ ਮਹਾਨ ਗੁਰਮਤਿ ਸਮਾਗਮ 9 ਅਕਤੂਬਰ ਨੂੰ ...

ਪੂਰੀ ਖ਼ਬਰ »

ਬਿਹਾਰੀ ਲਾਲ ਨਾਰੰਗ ਨਹੀਂ ਰਹੇ

ਫਗਵਾੜਾ, 25 ਸਤੰਬਰ (ਟੀ.ਡੀ. ਚਾਵਲਾ)-ਸੀਨੀਅਰ ਸਿਟੀਜ਼ਨ ਕੌਾਸਲ ਕੋਰਟ ਕੰਪਲੈਕਸ ਦੇ ਸੀਨੀਅਰ ਆਗੂ ਬਿਹਾਰੀ ਲਾਲ ਨਾਰੰਗ ਦਾ ਦਿਹਾਂਤ ਹੋ ਗਿਆ ਹੈ | ਉਨ੍ਹਾਂ ਦਾ ਸੰਸਕਾਰ ਜਦੋਂ ਲੁਧਿਆਣਾ ਦੇ ਮੋਕਸ਼ ਧਾਮ ਵਿਖੇ ਕੀਤਾ ਗਿਆ ਤੇ ਕੌਾਸਲ ਦੇ ਮੈਂਬਰਾਂ ਨੇ ਸਤਿਕਾਰ ਵਜੋਂ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਨਰਾਇਣੀ ਆਯੁਰਵੈਦਿਕ ਸੈਂਟਰ 'ਚ ਜਾਂਚ ਕੱਲ੍ਹ-ਸਿੱਧੂ

ਜਲੰਧਰ, 25 ਸਤੰਬਰ (ਜਸਪਾਲ ਸਿੰਘ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ਹੈ | ...

ਪੂਰੀ ਖ਼ਬਰ »

ਵਾਲਮੀਕਿ ਭਾਈਚਾਰੇ ਨੇ ਝੂਠਾ ਦਰਜ ਕੇਸ ਰੱਦ ਕਰਾਉਣ ਲਈ ਸ਼ਹਿਰ 'ਚ ਰੋਸ ਮਾਰਚ ਕੱਢਿਆ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ)- ਸ਼ੋ੍ਰਮਣੀ ਅਕਾਲੀ ਦਲ ਦੇ ਐੱਸ. ਸੀ. ਸੈੱਲ ਸੁਲਤਾਨਪੁਰ ਲੋਧੀ ਦੇ ਆਗੂ ਲਕਸ਼ਮੀਕਾਂਤ ਸੋਨੂੰ ਦੇ ਵਿਰੁੱਧ ਸਥਾਨਕ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਕੇਸ ਪਾਉਣ ਦੇ ਵਿਰੁੱਧ ਵਾਲਮੀਕ ਭਾਈਚਾਰੇ ਵੱਲੋਂ ਸ੍ਰੀ ਰਾਮ ...

ਪੂਰੀ ਖ਼ਬਰ »

ਝੋਨੇ ਦੀ ਸਰਕਾਰੀ ਖ਼ਰੀਦ 1 ਤੋਂ ਸ਼ੁਰੂ ਹੋ ਰਹੀ ਹੈ- ਸੈਕਟਰੀ ਅਮਨਦੀਪ ਸਿੰਘ

ਢਿਲਵਾਂ, 25 ਸਤੰਬਰ (ਪ੍ਰਵੀਨ ਕੁਮਾਰ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਮੰਡੀ ਬੋਰਡ ਦੇ ਨਿਰਦੇਸ਼ਾਂ ਅਨੁਸਾਰ ਝੋਨੇ ਦੀ ਸਰਕਾਰੀ ਖ਼ਰੀਦ 1 ਅਕਤੂਬਰ ਤੋਂ ਸ਼ੁਰੂ ਹੋ ਰਹੀ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਮਾਰਕੀਟ ਕਮੇਟੀ ਢਿਲਵਾਂ ਦੇ ਸੈਕਟਰੀ ਅਮਨਦੀਪ ...

ਪੂਰੀ ਖ਼ਬਰ »

ਆਰੀਆਂਵਾਲ ਵਿਖੇ ਸਵੱਛ ਭਾਰਤ ਮਿਸ਼ਨ ਤਹਿਤ ਕੀਤੀ ਸਫ਼ਾਈ

ਕਪੂਰਥਲਾ, 25 ਸਤੰਬਰ (ਸਡਾਨਾ)- ਜਲ ਸਪਲਾਈ ਤੇ ਸੈਨੀਟੇਸ਼ਨ ਵਿਭਾਗ ਵੱਲੋਂ ਸਵੱਛ ਭਾਰਤ ਮਿਸ਼ਨ ਤਹਿਤ ਪਿੰਡ ਆਰੀਆਂਵਾਲ ਵਿਖੇ ਐਕਸੀਅਨ ਰਜੇਸ਼ ਦੂਬੇ ਤੇ ਉਪ ਮੰਡਲ ਇੰਜੀਨੀਅਰ ਨਵਜੋਤ ਵਿਰਦੀ ਦੀ ਅਗਵਾਈ ਹੇਠ ਵਾਟਰ ਵਰਕਸ ਦੀ ਸਫ਼ਾਈ ਕਰਵਾਈ ਗਈ | ਬਲਾਕ ਕੋਆਰਡੀਨੇਟਰ ...

ਪੂਰੀ ਖ਼ਬਰ »

ਬਾਬਾ ਬੂਟਾ ਰਾਮ ਧਰਮਸੋਤ ਦੀ ਬਰਸੀ ਮਨਾਈ

ਫਗਵਾੜਾ, 25 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਆਪਣਾ ਸਾਰਾ ਜੀਵਨ ਸਮਾਜ ਸੇਵਾ ਨੂੰ ਸਮਰਪਿਤ ਕਰਨ ਵਾਲੇ ਉੱਘੇ ਸਮਾਜ ਸੁਧਾਰਕ ਬਾਬਾ ਬੂਟਾ ਰਾਮ ਧਰਸ਼ੋਤ ਜੀ ਦੀ 20ਵੀਂ ਬਰਸੀ ਮੁਹੱਲਾ ਧਰਮਕੋਟ ਫਗਵਾੜਾ ਵਿਖੇ ਬੜੀ ਸਫ਼ਲਤਾਪੂਰਵਕ ਮਨਾਈ ਗਈ | ਸਾਧੂ ਸਿੰਘ ਧਰਮਸ਼ੋਤ ...

ਪੂਰੀ ਖ਼ਬਰ »

ਧਰਮ ਪ੍ਰਚਾਰ ਕਮੇਟੀ ਵਲੋਂ ਪਿੰਡ ਅਕਾਲਗੜ੍ਹ ਵਿਖੇ ਧਾਰਮਿਕ ਸਮਾਗਮ

ਖਲਵਾੜਾ, 25 ਸਤੰਬਰ (ਮਨਦੀਪ ਸਿੰਘ ਸੰਧੂ)- ਗੁਰਦੁਆਰਾ ਸਿੰਘ ਸਭਾ ਪਿੰਡ ਅਕਾਲਗੜ੍ਹ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵੱਲੋਂ ਚਲਾਈ ਗਈ ਦੁਆਬਾ ਪ੍ਰਚਾਰ ਵਹੀਰ ਤਹਿਤ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਹਿਯੋਗ ਨਾਲ ਗੁਰਮਤਿ ਸਮਾਗਮ ਕਰਵਾਇਆ ਗਿਆ | ...

ਪੂਰੀ ਖ਼ਬਰ »

ਭਗਵਾਨ ਵਾਲਮੀਕਿ ਸ਼੍ਰੋਮਣੀ ਸੈਨਾ ਦਾ ਵਫ਼ਦ ਐਸ. ਐਸ. ਪੀ. ਨੂੰ ਮਿਲਿਆ

ਕਪੂਰਥਲਾ, 24 ਸਤੰਬਰ (ਅ. ਬ.)- ਭਗਵਾਨ ਵਾਲਮੀਕਿ ਸ਼ੋ੍ਰਮਣੀ ਸੈਨਾ ਦਾ ਵਫ਼ਦ ਸੈਨਾ ਦੇ ਸੂਬਾਈ ਪ੍ਰਧਾਨ ਗੁਰਜੋਤ ਸਹੋਤਾ ਦੀ ਅਗਵਾਈ ਹੇਠ ਐਸ. ਐਸ. ਪੀ. ਕਪੂਰਥਲਾ ਨੂੰ ਮਿਲਿਆ | ਵਫ਼ਦ ਨੇ ਡਿਪਟੀ ਕਮਿਸ਼ਨਰ ਨੂੰ ਦੱਸਿਆ ਕਿ ਕੁੱਝ ਅਸਰ ਰਸੂਖ਼ ਵਾਲੇ ਲੋਕਾਂ ਵੱਲੋਂ ਪੁਲਿਸ ...

ਪੂਰੀ ਖ਼ਬਰ »

ਚੋਰ ਗਰੋਹ ਦੇ 2 ਮੈਂਬਰ ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ

ਸੁਲਤਾਨਪੁਰ ਲੋਧੀ, 25 ਸਤੰਬਰ (ਨਰੇਸ਼ ਹੈਪੀ, ਥਿੰਦ)- ਸੁਲਤਾਨਪੁਰ ਲੋਧੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਿਰੋਹ ਦੇ 2 ਮੈਂਬਰਾਂ ਨੂੰ ਮੋਟਰਸਾਈਕਲਾਂ ਸਮੇਤ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਐੱਸ. ਐੱਚ. ਓ. ਸਰਬਜੀਤ ਸਿੰਘ ...

ਪੂਰੀ ਖ਼ਬਰ »

ਸਾਡੇ ਜਾਬ ਕਾਰਡ ਬਣਾਏ ਜਾਣ- ਮਨਰੇਗਾ ਮਜ਼ਦੂਰ

ਤਲਵੰਡੀ ਚੌਧਰੀਆਂ, 25 ਸਤੰਬਰ (ਪਰਸਨ ਲਾਲ ਭੋਲਾ)- ਕੇਂਦਰ ਸਰਕਾਰ ਵੱਲੋਂ ਗ਼ਰੀਬ ਲੋਕਾਂ ਨੂੰ 100 ਦਿਨ ਦਾ ਰੁਜ਼ਗਾਰ ਦੇਣ ਤੇ ਆਪਣੇ ਆਲੇ ਦੁਆਲੇ ਨੂੰ ਸਾਫ਼ ਸੁਥਰਾ ਰੱਖਣ ਲਈ ਮਨਰੇਗਾ ਸਕੀਮ ਚਲ ਰਹੀ ਹੈ | ਇਸ ਸਕੀਮ ਤਹਿਤ ਕੰਮ ਕਰਦੇ ਅਧਿਕਾਰੀਆਂ ਤੇ ਕਰਮਚਾਰੀਆਂ ਦੀ ...

ਪੂਰੀ ਖ਼ਬਰ »

ਐਜੂਕੇਸ਼ਨ ਸੈਂਟਰ ਚਲਾਉਂਦੇ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ

ਫਗਵਾੜਾ, 25 ਸਤੰਬਰ (ਹਰੀਪਾਲ ਸਿੰਘ)- ਸਥਾਨਕ ਗੁਰੂ ਹਰਗੋਬਿੰਦ ਨਗਰ ਵਿਖੇ ਐਜੂਕੇਸ਼ਨ ਸੈਂਟਰ ਚਲਾਉਂਦੇ ਇਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਥਾਣਾ ਸਿਟੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਕਬਜ਼ੇ ਵਿਚ ਲੈ ਲਈ ਹੈ | ਖ਼ੁਦਕੁਸ਼ੀ ਕਰਨ ...

ਪੂਰੀ ਖ਼ਬਰ »

ਪਾਵਰਕਾਮ ਦੇ ਉਪ-ਮੰਡਲ ਅਫ਼ਸਰ 'ਤੇ ਹਮਲਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ- ਇੰਜ: ਬਾਜਵਾ

ਕਪੂਰਥਲਾ, 25 ਸਤੰਬਰ (ਵਿ. ਪ੍ਰ.)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਕਪੂਰਥਲਾ ਦੇ ਸਰਕਲ ਪ੍ਰਧਾਨ ਇੰਜੀਨੀਅਰ ਗੁਰਨਾਮ ਸਿੰਘ ਬਾਜਵਾ ਨੇ ਪਾਵਰਕਾਮ ਦੇ ਸ਼ਹਿਰੀ ਉਪ ਮੰਡਲ ਨੰਬਰ 2 ਦੇ ਉਪ ਮੰਡਲ ਅਫ਼ਸਰ ਦੀ ਦੋ ਲੜਕੀਆਂ ਵੱਲੋਂ ਕੀਤੀ ਮਾਰਕੁਟਾਈ ਦੀ ਸਖ਼ਤ ਸ਼ਬਦਾਂ ਵਿਚ ...

ਪੂਰੀ ਖ਼ਬਰ »

ਖ਼ਾਲਸਾਈ ਖੇਡ ਉਤਸਵ ਦੀਆਂ ਤਿਆਰੀਆਂ ਮੁਕੰਮਲ-ਕੇਵਲ ਸਿੰਘ

ਸੁਲਤਾਨਪੁਰ ਲੋਧੀ, 25 ਸਤੰਬਰ (ਥਿੰਦ, ਹੈਪੀ)- ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕਰਵਾਏ ਜਾ ਰਹੇ 13ਵੇਂ ਖ਼ਾਲਸਾਈ ਖੇਡ ਉਤਸਵ ਦੀਆਂ ਤਿਆਰੀਆਂ ਮੁਕੰਮਲ ਹੋ ਗਈਆਂ ਹਨ | ਗੁਰੂ ਨਾਨਕ ...

ਪੂਰੀ ਖ਼ਬਰ »

ਸਵੱਛਤਾ ਲਈ ਖ਼ੁਦ ਕਰੋ ਪਹਿਲ- ਸਿਵਲ ਸਰਜਨ

ਕਪੂਰਥਲਾ, 25 ਸਤੰਬਰ (ਸਡਾਨਾ)-ਸਵੱਛਤਾ ਹੀ ਸੇਵਾ ਮੁਹਿੰਮ ਦੇ ਤਹਿਤ ਅੱਜ ਸਿਵਲ ਸਰਜਨ ਦਫ਼ਤਰ ਵਿਖੇ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ | ਸਿਵਲ ਸਰਜਨ ਡਾ. ਹਰਪ੍ਰੀਤ ਸਿੰਘ ਕਾਹਲੋਂ ਨੇ ਸਾਰੇ ਦਫ਼ਤਰੀ ਸਟਾਫ਼ ਨੂੰ ਸਫ਼ਾਈ ਰੱਖਣ ਸੰਬੰਧੀ ਸਹੁੰ ਚੁਕਵਾਈ | ਉਨ੍ਹਾਂ ਇਸ ...

ਪੂਰੀ ਖ਼ਬਰ »

ਖਾਲੂ ਦੇ ਸਾਲਾਨਾ ਛਿੰਝ ਮੇਲੇ 'ਚ ਪਟਕੇ 'ਤੇ ਲਵਪ੍ਰੀਤ ਖੰਨਾ ਦਾ ਕਬਜ਼ਾ

ਹੁਸੈਨਪੁਰ, 25 ਸਤੰਬਰ (ਸੋਢੀ)- ਸ਼ੇਰੇ ਪੰਜਾਬ ਸਪੋਰਟਸ ਕਲੱਬ ਰਜ਼ਿ ਖਾਲ਼ੂ ਵੱਲੋਂ ਸਮੂਹ ਗਰਾਮ ਪੰਚਾਇਤ, ਛਿੰਝ ਮੇਲਾ ਪ੍ਰਬੰਧਕ ਕਮੇਟੀ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪੀਰ ਬਾਬਾ ਸਖੀ ਸੁਲਤਾਨ ਜੀ ਦੀ ਯਾਦ 'ਚ ਸਾਲਾਨਾ 86ਵਾਂ ਛਿੰਝ ਮੇਲਾ ਕਰਵਾਇਆ ਗਿਆ | ਜਿਸ ਦੀ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਮੋਟਰਸਾਈਕਲ ਸਵਾਰ ਦੀ ਮੌਤ

ਫਗਵਾੜਾ, 25 ਸਤੰਬਰ (ਵਿਸ਼ੇਸ਼ ਪ੍ਰਤੀਨਿਧ)- ਸਥਾਨਕ ਜੀ. ਟੀ. ਰੋਡ 'ਤੇ ਮੇਹਟਾਂ ਦੇ ਨੇੜੇ ਹੋਏ ਇਕ ਸੜਕ ਹਾਦਸੇ ਦੇ ਵਿਚ ਇਕ ਵਿਅਕਤੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਦੇ ਅਨੁਸਾਰ ਇਕ ਵਿਅਕਤੀ ਜਿਸਦੀ ਪਛਾਣ ਸਤਪਾਲ ਪੁੱਤਰ ਹਰੀਰਾਮ ਵਾਸੀ ਪਿੰਡ ਮੇਹਟਾਂ ਦੇ ਰੂਪ ਵਿਚ ...

ਪੂਰੀ ਖ਼ਬਰ »

ਗਾਇਕ ਅਸ਼ੋਕ ਗਿੱਲ ਇੰਗਲੈਂਡ ਦੌਰੇ ਤੋਂ ਵਤਨ ਪਰਤੇ

ਕਾਲਾ ਸੰਘਿਆਂ, 25 ਸਤੰਬਰ (ਸੰਘਾ)- 'ਹੋਰ ਨਾ ਪਿਲਾਓ ਨੀ ਮੈਂ ਹੋ ਗਿਆ ਸ਼ਰਾਬੀ' ਫੇਮ ਪ੍ਰਸਿੱਧ ਗਾਇਕ ਅਸ਼ੋਕ ਗਿੱਲ ਸਕੋਪ ਈਵੈਂਟ ਐਾਟਰਟੇਨਮੈਂਟ ਦੇ ਸੱਦੇ ਤੇ ਇੰਗਲੈਂਡ ਦਾ ਸਫ਼ਲ ਸੰਗੀਤਕ ਦੌਰਾ ਕਰਕੇ ਵਤਨ ਪਰਤ ਆਏ ਹਨ¢ ਉਨ੍ਹਾਂ ਦੇ ਪ੍ਰਮੋਟਰ ਵਿੱਕੀ ਨਾਗਰਾ ਨੇ ਦੱਸਿਆ ...

ਪੂਰੀ ਖ਼ਬਰ »

ਏ. ਡੀ. ਸੀ. ਭੁੱਲਰ ਵਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ

ਫਗਵਾੜਾ, 25 ਸਤੰਬਰ (ਤਰਨਜੀਤ ਸਿੰਘ ਕਿੰਨੜਾ)- ਨਗਰ ਨਿਗਮ ਹਾਲ ਫਗਵਾੜਾ ਵਿਖੇ ਅਵਤਾਰ ਸਿੰਘ ਭੁੱਲਰ ਏ. ਡੀ. ਸੀ. (ਵਿਕਾਸ) ਕਪੂਰਥਲਾ ਵੱਲੋਂ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਤੇ ਪਿੰਡਾਂ ਦੇ ਸਰਪੰਚਾਂ ਨਾਲ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਸਾਬਕਾ ਕੈਬਨਿਟ ਮੰਤਰੀ ...

ਪੂਰੀ ਖ਼ਬਰ »

ਸ੍ਰੀ ਰਾਮ ਚੰਦਰ ਜੀ ਦੇ ਵਿਆਹ ਪੁਰਬ ਸਬੰਧੀ ਸ਼ੋਭਾ ਯਾਤਰਾ ਸਜਾਈ

ਬੇਗੋਵਾਲ, 25 ਸਤੰਬਰ (ਸੁਖਜਿੰਦਰ ਸਿੰਘ)- ਅੱਜ ਸਥਾਨਕ ਪ੍ਰਾਚੀਨ ਸ਼ਿਵ ਮੰਦਿਰ ਬੇਗੋਵਾਲ ਤੋਂ ਭਗਵਾਨ ਸ੍ਰੀ ਰਾਮ ਚੰਦਰ ਜੀ ਦੇ ਜੀਵਨ 'ਤੇ ਆਧਾਰਿਤ ਖੇਡੀ ਜਾ ਰਹੀ ਰਾਮ ਲੀਲਾ ਦੇ ਸਬੰਧ ਵਿਚ ਸ੍ਰੀ ਰਾਮ ਜੀ ਦੇ ਵਿਆਹ ਸਬੰਧੀ ਸ਼ੋਭਾ ਯਾਤਰਾ ਦਾ ਆਯੋਜਨ ਕਮੇਟੀ ਦੇ ਪ੍ਰਧਾਨ ...

ਪੂਰੀ ਖ਼ਬਰ »

ਰੰਘਰੇਟਾ ਦਲ ਯੂਥ ਪੰਜਾਬ ਵੱਲੋਂ ਪਿੰਡ ਤੋਤੀ 'ਚ ਮੀਟਿੰਗ

ਡਡਵਿੰਡੀ, 25 ਸਤੰਬਰ (ਬਲਬੀਰ ਸੰਧਾ)- ਸ਼ੋ੍ਰਮਣੀ ਰੰਘਰੇਟਾ ਦਲ ਯੂਥ ਪੰਜਾਬ ਵੱਲੋਂ ਸਬ ਡਵੀਜ਼ਨ ਸੁਲਤਾਨਪੁਰ ਲੋਧੀ ਦੇ ਪਿੰਡ ਤੋਤੀ ਵਿਖੇ ਸ਼ੋ੍ਰਮਣੀ ਰੰਘਰੇਟਾ ਦਲ ਯੂਥ ਪੰਜਾਬ ਦੇ ਸੂਬਾ ਪ੍ਰਧਾਨ ਅਮਰਜੀਤ ਸਿੰਘ ਈਦਾ ਦੀ ਪ੍ਰਧਾਨਗੀ ਹੇਠ ਮੀਟਿੰਗ ਕੀਤੀ ਗਈ | ਇਸ ਮੌਕੇ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX