ਤਾਜਾ ਖ਼ਬਰਾਂ


ਮੇਰੀ ਲਾਸ਼ 'ਤੇ ਨਾਗਰਿਕਤਾ ਸੋਧ ਕਾਨੂੰਨ ਲਾਗੂ ਕਰਨਾ ਹੋਵੇਗਾ - ਮਮਤਾ ਬੈਨਰਜੀ
. . .  12 minutes ago
ਕੋਲਕਾਤਾ, 16 ਦਸੰਬਰ - ਪੱਛਮੀ ਬੰਗਾਲ ਦੀ ਮੁੱਖ ਮੰਤਰੀ ਮਮਤਾ ਬੈਨਰਜੀ ਨੇ ਕਿਹਾ ਕਿ ਉਹ ਆਪਣੇ ਰਾਜ ਵਿਚ ਨਾਗਰਿਕਤਾ ਸੋਧ ਕਾਨੂੰਨ ਲਾਗੂ ਨਹੀਂ ਹੋਣ ਦੇਵੇਗੀ। ਜੇ ਉਹ ਇਸ ਨੂੰ ਲਾਗੂ ਕਰਨਾ ਚਾਹੁੰਦੇ ਹਨ ਤਾਂ ਉਨ੍ਹਾਂ ਨੂੰ ਮੇਰੀ ਲਾਸ਼ 'ਤੇ ਅਜਿਹਾ ਕਰਨਾ...
ਵਿਦਿਆਰਥੀਆਂ ਦੇ ਨਾਲ ਹੈ ਕਾਂਗਰਸ, ਤੁਸੀਂ ਉਨ੍ਹਾਂ 'ਤੇ ਕੀਤਾ ਜੁਲਮ - ਪ੍ਰਿਅੰਕਾ ਗਾਂਧੀ
. . .  52 minutes ago
ਨਵੀਂ ਦਿੱਲੀ, 16 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਨੂੰ ਲੈ ਕੇ ਜਾਮੀਆ ਮਿਲੀਆ ਇਸਲਾਮੀਆ ਤੇ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਦੇ ਵਿਦਿਆਰਥੀਆਂ ਦੇ ਵਿਰੋਧ ਪ੍ਰਦਰਸ਼ਨ ਦੌਰਾਨ ਪੁਲਿਸ ਦੀ ਕਾਰਵਾਈ ਖਿਲਾਫ ਕਾਂਗਰਸ ਜਨਰਲ ਸਕੱਤਰ ਪ੍ਰਿਅੰਕਾ ਗਾਂਧੀ ਵਾਡਰਾ...
ਵਿਰੋਧ ਪ੍ਰਦਰਸ਼ਨਾਂ ਪਿੱਛੇ ਵਿਰੋਧੀ ਦਲ - ਭਾਜਪਾ
. . .  about 1 hour ago
ਨਵੀਂ ਦਿੱਲੀ, 16 ਦਸੰਬਰ - ਨਾਗਰਿਕਤਾ ਸੋਧ ਕਾਨੂੰਨ ਖਿਲਾਫ ਹੋ ਰਹੇ ਵਿਰੋਧ 'ਤੇ ਭਾਜਪਾ ਬੁਲਾਰੇ ਸੰਬਿਤ ਪਾਤਰਾ ਨੇ ਅੱਜ ਪ੍ਰੈਸ ਕਾਨਫਰੰਸ ਕਰਕੇ ਵਿਰੋਧੀ ਦਲਾਂ ਨੂੰ ਹਿੰਸਾ ਲਈ ਜਿੰਮੇਵਾਰ ਠਹਿਰਾਇਆ। ਸੰਬਿਤ ਪਾਤਰਾ ਨੇ ਕਿਹਾ ਕਿ ਵਿਰੋਧੀ ਧਿਰ ਵਿਚ ਮੁਸਲਿਮ ਵੋਟਾਂ ਲਈ ਭਾਜੜ...
1971 ਯੁੱਧ ਦੇ 48ਵੇਂ ਜਿੱਤ ਦਿਹਾੜੇ ਮੌਕੇ ਫ਼ਾਜ਼ਿਲਕਾ ਵਿਚ ਭਾਰਤੀਆਂ ਫੌਜ ਨੇ ਕੱਢੀ ਜੇਤੂ ਪਰੇਡ
. . .  about 1 hour ago
ਫ਼ਾਜ਼ਿਲਕਾ, 16 ਦਸੰਬਰ (ਪ੍ਰਦੀਪ ਕੁਮਾਰ) - ਭਾਰਤ ਪਾਕਿਸਤਾਨ 1971 ਯੁੱਧ ਦੇ 48ਵੇਂ ਜਿੱਤ ਦਿਹਾੜੇ ਮੌਕੇ ਅੱਜ ਭਾਰਤੀਆਂ ਫ਼ੌਜ ਵਲੋਂ ਯੁੱਧ ਵਿਚ ਸ਼ਹੀਦ ਹੋਏ ਜਵਾਨਾਂ ਨੂੰ ਸ਼ਰਧਾਂਜਲੀ ਦੇਣ ਅਤੇ ਭਾਰਤੀਆਂ ਫ਼ੌਜ ਦੀ ਇਸ ਵੱਡੀ ਜਿੱਤ ਦੀ ਖ਼ੁਸ਼ੀ ਵਿਚ ਸ਼ਹੀਦਾਂ ਦੀ ਸਮਾਧ ਆਸਫ਼ਵਾਲਾ...
ਹੁਸ਼ਿਆਰਪੁਰ ਵਿਖੇ ਪਲਾਈਵੁੱਡ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 2 hours ago
ਹੁਸ਼ਿਆਰਪੁਰ, 16 ਦਸੰਬਰ (ਬਲਜਿੰਦਰਪਾਲ ਸਿੰਘ)- ਅੱਜ ਬਾਅਦ ਦੁਪਹਿਰ ਹੁਸ਼ਿਆਰਪੁਰ-ਦਸੂਹਾ ਰੋਡ 'ਤੇ ਅੱਡਾ ਬਾਗਪੁਰ ਵਿਖੇ ਸਥਿਤ ਇੱਕ ਪਲਾਈਵੁੱਡ ਫੈਕਟਰੀ 'ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ 'ਚ...
ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ ਹੈ- ਪ੍ਰਧਾਨ ਮੰਤਰੀ ਮੋਦੀ
. . .  about 2 hours ago
ਨਵੀਂ ਦਿੱਲੀ, 16 ਦਸੰਬਰ- ਨਾਗਰਿਕਤਾ ਸੋਧ ਕਾਨੂੰਨ 'ਤੇ ਹੋ ਰਹੇ ਵਿਰੋਧ ਪ੍ਰਦਰਸ਼ਨ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕਰਕੇ ਕਿਹਾ, ''ਨਾਗਰਿਕਤਾ ਸੋਧ ਕਾਨੂੰਨ 'ਤੇ ਹਿੰਸਕ ਵਿਰੋਧ-ਪ੍ਰਦਰਸ਼ਨ ਮੰਦਭਾਗਾ ਅਤੇ ਦੁਖਦਾਈ...
ਜਾਮੀਆ ਹਿੰਸਾ ਦੇ ਵਿਰੋਧ 'ਚ ਇੰਡੀਆ ਗੇਟ ਵਿਖੇ ਧਰਨੇ 'ਤੇ ਬੈਠੀ ਪ੍ਰਿਯੰਕਾ ਗਾਂਧੀ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਜਾਮੀਆ ਮਿਲੀਆ ਇਸਲਾਮੀਆ ਯੂਨੀਵਰਸਿਟੀ ਅਤੇ ਦੂਜੀਆਂ ਸਿੱਖਿਆ ਸੰਸਥਾਵਾਂ 'ਚ ਪੁਲਿਸ ਦੀ ਕਾਰਵਾਈ ਦੇ ਵਿਰੋਧ 'ਚ ਕਾਂਗਰਸ ਦੀ ਜਨਰਲ ਸਕੱਤਰ ਪ੍ਰਿਯੰਕਾ ਗਾਂਧੀ ਵਾਡਰਾ...
ਟਰੇਨ ਹੇਠਾਂ ਆ ਕੇ ਵਿਅਕਤੀ ਵਲੋਂ ਖ਼ੁਦਕੁਸ਼ੀ
. . .  about 3 hours ago
ਲਹਿਰਾਗਾਗਾ, 16 ਦਸੰਬਰ (ਸੂਰਜ ਭਾਨ ਗੋਇਲ)- ਪਿੰਡ ਅੜਕਵਾਸ ਦੇ ਇੱਕ ਵਿਅਕਤੀ ਵਲੋਂ ਮੇਲ ਗੱਡੀ ਥੱਲੇ ਆ ਕੇ ਜੀਵਨ ਲੀਲਾ ਸਮਾਪਤ ਕਰਨ ਦੀ ਖ਼ਬਰ ਮਿਲੀ ਹੈ। ਰੇਲਵੇ ਚੌਕੀ ਇੰਚਾਰਜ ਏ. ਐੱਸ. ਆਈ...
ਉਨਾਓ ਜਬਰ ਜਨਾਹ ਮਾਮਲਾ : ਕੁਲਦੀਪ ਸੇਂਗਰ ਨੂੰ ਕੱਲ੍ਹ ਸੁਣਾਈ ਜਾਵੇਗੀ ਸਜ਼ਾ
. . .  about 3 hours ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਅਦਾਲਤ ਵਲੋਂ ਭਾਜਪਾ ਦੇ ਸਾਬਕਾ ਵਿਧਾਇਕ ਕੁਲਦੀਪ ਸੇਂਗਰ ਨੂੰ...
ਭਾਈ ਸ਼ਕੀਨ ਸਿੰਘ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਦੇ ਕੀਰਤਨੀ ਜਥੇ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਕੀਤਾ ਕੀਰਤਨ
. . .  about 3 hours ago
ਡੇਰਾ ਬਾਬਾ ਨਾਨਕ, 16 ਦਸੰਬਰ (ਕਮਲ ਕਾਹਲੋਂ, ਮਾਂਗਟ)- ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਪਾਕਿਸਤਾਨ ਸਥਿਤ ਇਤਿਹਾਸਿਕ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਾਕਿਸਤਾਨ...
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ ਦੋਸ਼ੀ ਕਰਾਰ
. . .  about 4 hours ago
ਨਵੀਂ ਦਿੱਲੀ, 16 ਦਸੰਬਰ- ਉਨਾਓ ਜਬਰ ਜਨਾਹ ਅਤੇ ਅਗਵਾ ਮਾਮਲੇ 'ਚ ਦਿੱਲੀ ਦੀ ਤੀਸ ਹਜ਼ਾਰੀ ਕੋਰਟ ਨੇ ਭਾਜਪਾ 'ਚੋਂ ਬਾਹਰ ਕੱਢੇ ਗਏ ਵਿਧਾਇਕ ਕੁਲਦੀਪ ਸੇਂਗਰ ਨੂੰ ਦੋਸ਼ੀ ਕਰਾਰ ਦਿੱਤਾ ਹੈ। ਅਦਾਲਤ ਨੇ...
ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਵਿਰੋਧ 'ਚ ਮਮਤਾ ਬੈਨਰਜੀ ਨੇ ਕੋਲਕਾਤਾ 'ਚ ਕੱਢਿਆ ਮਾਰਚ
. . .  about 4 hours ago
ਕੋਲਕਾਤਾ, 16 ਦਸੰਬਰ- ਪੱਛਮੀ ਬੰਗਾਲ ਦੀ ਮੰਤਰੀ ਮਮਤਾ ਬੈਨਰਜੀ ਨੇ ਅੱਜ ਕੋਲਕਾਤਾ ਨਾਗਰਿਕਤਾ ਸੋਧ ਕਾਨੂੰਨ ਅਤੇ ਐੱਨ. ਆਰ. ਸੀ. ਦੇ ਖ਼ਿਲਾਫ਼ ਮਾਰਚ ਕੱਢਿਆ ਹੈ। ਦੱਸ ਦਈਏ ਕਿ...
ਫਗਵਾੜਾ ਦੇ ਪਿੰਡ ਰਾਣੀਪੁਰ ਵਿਖੇ ਡਰੱਗ ਇੰਸਪੈਕਟਰ ਵਲੋਂ ਮੈਡੀਕਲ ਸਟੋਰਾਂ 'ਤੇ ਛਾਪੇਮਾਰੀ
. . .  about 4 hours ago
ਫਗਵਾੜਾ, 16 ਦਸੰਬਰ (ਅਸ਼ੋਕ ਕੁਮਾਰ ਵਾਲੀਆ)- ਫਗਵਾੜਾ ਦਾ ਪਿੰਡ ਰਾਣੀਪੁਰ ਵਿਖੇ ਮੈਡੀਕਲ ਸਟੋਰਾਂ 'ਤੇ ਡਰੱਗ ਇੰਸਪੈਕਟਰ ਅਨੁਪਮਾ ਕਾਲੀਆ ਵਲੋਂ ਅੱਜ ਅਚਨਚੇਤ ਚੈਕਿੰਗ ਕੀਤੀ ਜਾ ਰਹੀ ਹੈ। ਇਸ ਸੰਬੰਧੀ ਡਰੱਗ...
ਨਾਭਾ ਪੁਲਿਸ ਵਲੋਂ 50 ਪੇਟੀਆਂ ਅੰਗਰੇਜ਼ੀ ਸ਼ਰਾਬ ਬਰਾਮਦ
. . .  about 4 hours ago
ਨਾਭਾ, 16 ਦਸੰਬਰ (ਕਰਮਜੀਤ ਸਿੰਘ)- ਥਾਣਾ ਕੋਤਵਾਲੀ ਦੇ ਸਹਾਇਕ ਥਾਣੇਦਾਰ ਸੁਖਚੈਨ ਸਿੰਘ ਨੇ ਨਾਕੇਬੰਦੀ ਦੌਰਾਨ 50 ਪੇਟੀਆਂ ਸ਼ਰਾਬ ਨੈਨਾ ਪ੍ਰੀਮੀਅਮ ਵਿਸਕੀ ਚੰਡੀਗੜ੍ਹ ਮਾਰਕਾ, ਜਿਹੜੀਆਂ ਕਿ ਸਮੱਗਲ...
ਬਰਫ਼ ਦੀ ਚਿੱਟੀ ਚਾਦਰ ਨਾਲ ਢਕਿਆ ਲਾਹੌਲ ਸਪਿਤੀ
. . .  about 4 hours ago
ਸ਼ਿਮਲਾ, 16 ਦਸੰਬਰ- ਹਿਮਾਚਲ ਪ੍ਰਦੇਸ਼ ਦੇ ਲਾਹੌਲ ਸਪਿਤੀ ਜ਼ਿਲ੍ਹੇ ਦੇ ਕੋਕਸਰ ਇਲਾਕੇ 'ਚ ਅੱਜ ਤਾਜ਼ਾ ਬਰਫ਼ਬਾਰੀ ਹੋਈ। ਇਸ ਤੋਂ ਬਾਅਦ ਹਰ ਪਾਸੇ ਬਰਫ਼ ਦੀ ਚਿੱਟੀ ਚਾਦਰ...
ਦਿੱਲੀ ਦੇ ਹਾਲਾਤ 'ਤੇ ਕੇਜਰੀਵਾਲ ਨੇ ਅਮਿਤ ਸ਼ਾਹ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 5 hours ago
ਹਿੰਸਾ 'ਤੇ ਬੋਲੀ ਜਾਮੀਆ ਦੀ ਵੀ. ਸੀ.- ਬਿਨਾਂ ਆਗਿਆ ਯੂਨੀਵਰਸਿਟੀ 'ਚ ਵੜੀ ਪੁਲਿਸ, ਦਰਜ ਕਰਾਵਾਂਗੇ ਐੱਫ. ਆਈ. ਆਰ.
. . .  about 5 hours ago
ਸੜਕ ਹਾਦਸੇ 'ਚ ਮੋਟਰਸਾਈਕਲ ਚਾਲਕ ਦੀ ਮੌਤ
. . .  about 6 hours ago
ਕਾਦੀਆਂ ਵਿਖੇ 54ਵੀਂ ਓਪਨ ਪੰਜਾਬ ਚੈਂਪੀਅਨਸ਼ਿਪ ਸ਼ੁਰੂ
. . .  about 6 hours ago
ਵਿਰੋਧੀ ਦਲਾਂ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨਾਲ ਮੁਲਾਕਾਤ ਲਈ ਮੰਗਿਆ ਸਮਾਂ
. . .  about 5 hours ago
8 ਦਿਨਾਂ ਦੀ ਨਿਆਇਕ ਹਿਰਾਸਤ 'ਚ ਭੇਜੀ ਗਈ ਪਾਇਲ ਰੋਹਤਗੀ
. . .  about 6 hours ago
ਜੰਮੂ-ਕਸ਼ਮੀਰ 'ਚ ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 minute ago
ਅੰਮ੍ਰਿਤਸਰ 'ਚ ਨੇਪਾਲੀ ਜੋੜੇ ਨੇ ਕਰਾਈ ਕਰੋੜਾਂ ਰੁਪਏ ਦੀ ਲੁੱਟ
. . .  about 7 hours ago
ਜਾਮੀਆ ਤੋਂ ਬਾਅਦ ਲਖਨਊ ਦੇ ਨਦਵਾ ਕਾਲਜ 'ਚ ਬਵਾਲ, ਪੁਲਿਸ ਅਤੇ ਵਿਦਿਆਰਥੀਆਂ ਵਿਚਾਲੇ ਝੜਪ
. . .  about 7 hours ago
ਅਧਿਆਪਕ ਕੋਲੋਂ ਖੋਹੀ ਕਾਰ ਲਾਵਾਰਸ ਹਾਲਤ 'ਚ ਮਿਲੀ
. . .  about 7 hours ago
ਜਾਮੀਆ ਹਿੰਸਾ 'ਤੇ ਸੁਪਰੀਮ ਕੋਰਟ ਸਖ਼ਤ, ਕਿਹਾ- ਹਿੰਸਾ ਰੁਕੇਗੀ ਤਾਂ ਹੋਵੇਗੀ ਸੁਣਵਾਈ
. . .  about 8 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ ਵਜੋਂ ਲੋਕਾਂ ਨੇ ਨੈਸ਼ਨਲ ਹਾਈਵੇਅ ਕੀਤਾ ਜਾਮ
. . .  about 8 hours ago
ਜਾਮੀਆ ਹਿੰਸਾ : ਪੁਲਿਸ ਨੇ ਦਰਜ ਕੀਤੇ ਦੋ ਕੇਸ
. . .  about 8 hours ago
ਬਿਆਸ : ਦੂਜੀ ਜਮਾਤ ਦੀ ਵਿਦਿਆਰਥਣ ਨਾਲ ਹੋਏ ਜਬਰ ਜਨਾਹ ਦੇ ਰੋਸ 'ਚ ਸਕੂਲ ਮੂਹਰੇ ਇਕੱਤਰ ਹੋਏ ਇਲਾਕਾ ਵਾਸੀ
. . .  about 8 hours ago
ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਹੋਈ ਪੋਹ ਮਹੀਨੇ ਦੀ ਅਰਦਾਸ
. . .  about 9 hours ago
ਜਾਮੀਆ ਯੂਨੀਵਰਸਿਟੀ 5 ਜਨਵਰੀ ਤੱਕ ਬੰਦ, ਘਰਾਂ ਨੂੰ ਪਰਤ ਰਹੇ ਹਨ ਵਿਦਿਆਰਥੀ
. . .  about 9 hours ago
ਉਨਾਓ ਜਬਰ ਜਨਾਹ ਮਾਮਲੇ 'ਚ ਕੁਲਦੀਪ ਸੇਂਗਰ 'ਤੇ ਅੱਜ ਫ਼ੈਸਲਾ ਸੁਣਾਏਗੀ ਕੋਰਟ
. . .  about 10 hours ago
ਪ੍ਰਦਰਸ਼ਨ ਦੇ ਖ਼ਤਮ ਹੁੰਦਿਆਂ ਹੀ ਖੋਲ੍ਹੇ ਗਏ ਦਿੱਲੀ ਦੇ ਮੈਟਰੋ ਸਟੇਸ਼ਨ
. . .  about 10 hours ago
ਝਾਰਖੰਡ ਵਿਧਾਨਸਭਾ ਚੋਣਾਂ ਦੇ ਚੌਥੇ ਪੜਾਅ ਦੇ ਲਈ ਵੋਟਿੰਗ ਸ਼ੁਰੂ
. . .  about 11 hours ago
ਅੱਜ ਦਾ ਵਿਚਾਰ
. . .  about 11 hours ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੇ ਭਾਰਤ ਨੂੰ ਦਿੱਤੀ ਕਰਾਰ ਮਾਤ, 8 ਵਿਕਟਾਂ ਨਾਲ ਹਰਾਇਆ
. . .  1 day ago
ਭਾਰਤ ਵੈਸਟ ਇੰਡੀਜ਼ : ਵੈਸਟ ਇੰਡੀਜ਼ ਨੂੰ 36 ਗੇਂਦਾਂ ਵਿਚ 40 ਰਨਾਂ ਦੀ ਲੋੜ
. . .  1 day ago
ਭਾਰਤ ਵੈਸਟਇੰਡੀਜ਼ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਨੂੰ ਜਿੱਤ ਲਈ 68 ਗੇਂਦਾਂ 'ਚ ਚਾਹੀਦੀਆਂ ਹਨ 59 ਦੌੜਾਂ, ਹੱਥ ਵਿਚ 8 ਵਿਕਟਾਂ
. . .  1 day ago
ਭਾਰਤ ਵੈਸਟ ਇੰਡੀਜ਼ ਪਹਿਲਾ ਇਕ ਦਿਨਾਂ ਮੈਚ : ਵੈਸਟ ਇੰਡੀਜ਼ ਦੀ ਸਥਿਤੀ ਮਜ਼ਬੂਤ, 27 ਓਵਰਾਂ ਮਗਰੋਂ ਬਣਾਏ 150 ਰਨ, ਹੱਥ 'ਚ 9 ਵਿਕਟਾਂ
. . .  about 1 hour ago
ਜੇ.ਪੀ ਨੱਢਾ ਵੱਲੋਂ ਭਾਜਪਾ ਦੇ 6 ਸੂਬਾ ਪ੍ਰਧਾਨਾਂ ਨੂੰ ਕਾਂਗਰਸ, ਟੀ.ਐਮ.ਸੀ ਤੇ ਕਮਿਊਨਿਸਟ ਪਾਰਟੀਆਂ ਖ਼ਿਲਾਫ਼ ਪ੍ਰਦਰਸ਼ਨ ਦੇ ਨਿਰਦੇਸ਼
. . .  33 minutes ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਵੈਸਟ ਇੰਡੀਜ਼ 36/1
. . .  42 minutes ago
ਜਾਮੀਆ ਹਿੰਸਕ ਪ੍ਰਦਰਸ਼ਨ ਦੌਰਾਨ ਕਈ ਸਟੇਸ਼ਨਾਂ 'ਤੇ ਮੈਟਰੋ ਬੰਦ
. . .  48 minutes ago
ਨਾਗਰਿਕਤਾ ਸੋਧ ਬਿੱਲ : ਪ੍ਰਦਰਸ਼ਨਕਾਰੀਆਂ ਨੇ ਫੂਕੀਆਂ ਬੱਸਾਂ
. . .  56 minutes ago
ਕੱਪੜਿਆਂ ਤੋਂ ਪਹਿਚਾਣੇ ਜਾ ਸਕਦੇ ਹਨ ਅੱਗ ਲਾਉਣ ਵਾਲੇ - ਪ੍ਰਧਾਨ ਮੰਤਰੀ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟ ਇੰਡੀਜ਼ ਦਾ ਪਹਿਲਾ ਖਿਡਾਰੀ (ਅੰਬ੍ਰਿਸ) 9 ਦੌੜਾਂ ਬਣਾ ਕੇ ਆਊਟ
. . .  about 1 hour ago
ਮੁਸੀਬਤ ਵਿਚ ਫਸੇ ਲੋਕਾਂ ਦੀ ਮਦਦ ਲਈ ਅੱਗੇ ਆਉਣ ਪੱਛਮੀ ਬੰਗਾਲ ਦੇ ਲੋਕ - ਰਾਜਪਾਲ ਜਗਦੀਪ ਧਨਖੜ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਨਿਰਧਾਰਿਤ 50 ਓਵਰਾਂ 'ਚ ਭਾਰਤ 287/8
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਨੇ ਵੈਸਟ ਇੰਡੀਜ਼ ਨੂੰ ਜਿੱਤਣ ਲਈ ਦਿੱਤਾ 288 ਦੌੜਾਂ ਦਾ ਟੀਚਾ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਭਾਰਤ ਦਾ 8ਵਾਂ ਖਿਡਾਰੀ (ਸ਼ਿਵਮ ਦੂਬੇ) 9 ਦੌੜਾਂ ਬਣਾ ਕੇ ਆਊਟ
. . .  about 1 hour ago
ਭਾਰਤ-ਵੈਸਟਇੰਡੀਜ਼ ਇੱਕ ਦਿਨਾ ਮੈਚ : ਵੈਸਟਇੰਡੀਜ਼ ਨੂੰ ਮਿਲੀ 7ਵੀਂ ਸਫਲਤਾ, ਜਡੇਜਾ 21 ਦੌੜਾਂ ਬਣਾ ਕੇ ਆਊਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 27 ਅੱਸੂ ਸੰਮਤ 549

ਫਰੀਦਕੋਟ / ਮੁਕਤਸਰ

ਕੋਲਡ ਸਟੋਰ 'ਚ ਖ਼ਰਾਬ ਹੋਏ ਆਲੂਆਂ ਬਦਲੇ ਕਿਸਾਨਾਂ ਨੂੰ ਚੰਗੇ ਆਲੂ ਨਾ ਦੇਣ 'ਤੇ ਕਿਸਾਨਾਂ 'ਚ ਰੋਸ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)-ਇੱਥੋਂ ਦੇ ਪਿੰਡ ਪੱਕਾ ਦੇ ਇਕ ਕੋਲਡ ਸਟੋਰ 'ਚ ਰੱਖੇ ਆਲੂ ਖ਼ਰਾਬ ਹੋਣ 'ਤੇ ਕਿਸਾਨਾਂ ਵੱਲੋਂ ਖ਼ਰਾਬ ਆਲੂਆਂ ਬਦਲੇ ਚੰਗੇ ਆਲੂ ਨਾ ਦੇਣ 'ਤੇ ਕਿਸਾਨਾਂ 'ਚ ਰੋਸ ਪੈਦਾ ਹੋ ਗਿਆ ਹੈ | ਕਿਸਾਨ ਆਗੂ ਚਰਨਜੀਤ ਸਿੰਘ ਸੁੱਖਣ ਵਾਲਾ ਨੇ ਦੱਸਿਆ ਕਿ ਉਹ ਕੋਲਡ ਸਟੋਰ ਦੇ ਮਾਲਕ ਦੀ ਇਸ ਜ਼ਿਆਦਤੀ ਵਿਰੁੱਧ ਧਰਨਾ ਦੇਣਗੇ | ਕਿਸਾਨ ਆਗੂ ਨੇ ਦੱਸਿਆ ਕਿ ਪਿੰਡ ਭਾਗਥਲਾ ਦੇ ਕਿਸਾਨ ਬਲਦੇਵ ਸਿੰਘ ਵੱਲੋਂ ਪੱਕਾ ਦੇ ਇਕ ਕੋਲਡ ਸਟੋਰ ਵਿਚ 1988 ਗੱਟੇ ਤੇ ਇਸੇ ਪਿੰਡ ਦੇ ਕਿਸਾਨ ਵੀਰਪਾਲ ਵੱਲੋਂ ਵੀ 191 ਗੱਟੇ ਆਲੂਆਂ ਦੇ ਰੱਖੇ ਗਏ ਸਨ, ਜਿਸ ਵਿਚੋਂ ਬਲਦੇਵ ਸਿੰਘ ਵੱਲੋਂ ਕੁਝ ਗੱਟੇ ਤਾਂ ਚੁੱਕ ਲਏ ਸਨ ਪ੍ਰੰਤੂ 1100 ਗੱਟੇ ਅਜੇ ਵੀ ਕੋਲਡ ਸਟੋਰ 'ਚ ਰੱਖੇ ਸਨ | ਕਿਸਾਨਾਂ ਵੱਲੋਂ ਬਕਾਇਦਾ ਤੌਰ 'ਤੇ ਪੂਰਾ ਕਿਰਾਇਆ ਵੀ ਭਰਿਆ ਜਾ ਰਿਹਾ ਸੀ | ਉਨ੍ਹਾਂ ਦੱਸਿਆ ਕਿ ਕੋਲਡ ਸਟੋਰ ਦੇ ਮਾਲਕਾਂ ਦੀ ਅਣਗਹਿਲੀ ਕਾਰਨ ਉਨ੍ਹਾਂ ਦੇ ਆਲੂ ਖ਼ਰਾਬ ਹੋ ਗਏ ਅਤੇ ਉਹ ਕਿਸਾਨਾਂ ਨੂੰ ਨਾ ਤਾਂ ਖ਼ਰਾਬ ਹੋਏ ਆਲੂਆਂ ਬਦਲੇ ਚੰਗੇ ਆਲੂ ਦੇਣ ਨੂੰ ਤਿਆਰ ਸੀ ਅਤੇ ਨਾ ਹੀ ਆਲੂਆਂ ਦਾ ਬਣਦਾ ਮੁੱਲ ਮੋੜਨ ਨੂੰ ਤਿਆਰ ਸੀ | ਭਾਰਤੀ ਕਿਸਾਨ ਯੂਨੀਅਨ ਏਕਤਾ, ਸਿੱਧੂਪੁਰ ਵੱਲੋਂ ਵਿਚ ਪੈ ਕੇ ਉਨ੍ਹਾਂ ਦੇ ਕਰਵਾਏ ਗਏ ਨਿਪਟਾਰੇ ਤਹਿਤ ਕੋਲਡ ਸਟੋਰ ਮਾਲਕ ਕਿਸਾਨਾਂ ਨੂੰ ਖ਼ਰਾਬ ਆਲੂਆਂ ਬਦਲੇ ਚੰਗੇ ਆਲੂ ਦੇਵੇਗਾ ਪ੍ਰੰਤੂ ਕੋਲਡ ਸਟੋਰ ਮਾਲਕ ਇਸ ਫ਼ੈਸਲੇ ਤੋਂ ਭੱਜ ਰਿਹਾ ਹੈ ਜਿਸ 'ਤੇ ਸਮੂਹ ਜਥੇਬੰਦੀ ਵੱਲੋਂ ਕੋਲਡ ਸਟੋਰ ਮਾਲਕ ਵਿਰੁੱਧ 16 ਅਕਤੂਬਰ ਨੂੰ ਧਰਨਾ ਦਿੱਤਾ ਜਾਵੇਗਾ ਜਿਸ ਦੀ ਜ਼ਿੰਮੇਵਾਰੀ ਕੋਲਡ ਸਟੋਰ ਮਾਲਕ ਦੀ ਹੋਵੇਗੀ | ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਨਸਾਫ਼ ਦੁਆਇਆ ਜਾਵੇਗਾ | ਇਸ ਮੌਕੇ ਕਿਸਾਨ ਆਗੂ ਬਹਾਦਰ ਸਿੰਘ ਟਹਿਣਾ, ਹਰਦੀਪ ਸਿੰਘ ਢੁੱਡੀ, ਜਲੌਰ ਸਿੰਘ ਕੋਟ ਸੁਖੀਆ, ਟਹਿਲ ਸਿੰਘ, ਡਿਪਟੀ ਸਿੰਘ, ਕੇਵਲ ਸਿੰਘ ਆਦਿ ਵੀ ਹਾਜ਼ਰ ਸਨ |

ਸਰਕਾਰ ਨੇ 5 ਹਜ਼ਾਰ ਰੁਪਏ ਮੁਆਵਜ਼ਾ ਨਾ ਦਿੱਤਾ ਤਾਂ ਕਿਸਾਨ ਝੋਨੇ ਦੀ ਪਾਰਲੀ ਨੂੰ ਸਾੜਨ ਲਈ ਮਜਬੂਰ ਹੋਣਗੇ : ਰੁਲਦੂ ਸਿੰਘ ਮਾਨਸਾ

ਜੈਤੋ, 11 ਅਕਤੂਬਰ (ਗੁਰਚਰਨ ਸਿੰਘ ਗਾਬੜੀਆ)-ਪੰਜਾਬ ਕਿਸਾਨ ਯੂਨੀਅਨ (ਕੁਲ ਹਿੰਦ ਕਿਸਾਨ ਮਹਾ ਸਭਾ) ਦੇ ਜ਼ਿਲ੍ਹਾ ਪ੍ਰਧਾਨ ਬਲਰਾਜ ਸਿੰਘ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਗੁਰੂ ਕੀ ਢਾਬ ਦੇ ਦੀਵਾਨ ਹਾਲ ਵਿਚ ਕਿਸਾਨਾਂ ਦੀ ਭਰਵੀਂ ਮੀਟਿੰਗ ਹੋਈ | ਜਿਸ ਵਿਚ ਸੂਬਾਈ ਪ੍ਰਧਾਨ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਦੇ ਸੀ. ਆਈ. ਏ. ਸਟਾਫ਼ ਵਲੋਂ ਚੋਰੀ ਦੇ ਦੋਸ਼ਾਂ ਤਹਿਤ ਦੋ ਗਿ੍ਫ਼ਤਾਰ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪੁਲਿਸ ਦੇ ਸੀ.ਆਈ.ਏ. ਸਟਾਫ਼ ਵੱਲੋਂ ਚੋਰੀ ਦੀਆਂ ਘਟਨਾਵਾਂ ਨੂੰ ਅੰਜਾਮ ਦੇਣ ਦੇ ਦੋਸ਼ਾਂ ਤਹਿਤ ਦੋ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਗਿ੍ਫ਼ਤਾਰ ਕੀਤੇ ਗਏ ਕਥਿਤ ਚੋਰਾਂ ਪਾਸੋਂ ਚੋਰੀ ਕੀਤੇ ਚੋਨੇ ...

ਪੂਰੀ ਖ਼ਬਰ »

ਕੋਟਕਪੂਰਾ ਇਲਾਕੇ ਵਿਚ ਡੇਂਗੂ ਦੇ ਵੱਖ-ਵੱਖ ਹਸਪਤਾਲਾਂ 'ਚ 25 ਮਰੀਜ਼ ਦਾਖ਼ਲ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਕੋਟਕਪੂਰਾ ਸ਼ਹਿਰ ਅਤੇ ਨੇੜਲੇ ਪਿੰਡਾਂ ਦੇ ਡੇਂਗੂ ਦੇ ਕਈ ਮਰੀਜ਼ਾਂ ਦੇ ਵੱਖ ਵੱਖ ਹਸਪਤਾਲਾਂ ਵਿਚ ਦਾਖਲ ਹੋਣ ਦਾ ਸਮਾਚਾਰ ਹੈ | ਵੱਖ ਵੱਖ ਹਸਪਤਾਲਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਕਰੀਬ 25 ਮਰੀਜ਼ ਸਰਕਾਰੀ ਅਤੇ ਪ੍ਰਾਈਵੇਟ ...

ਪੂਰੀ ਖ਼ਬਰ »

ਮਾਤਾ ਭਰਪੂਰ ਕੌਰ ਬਰਾੜ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵੱਲੋਂ ਸ਼ਰਧਾਂਜਲੀਆਂ

ਕੋਟਕਪੂਰਾ, 11 ਅਕਤੂਬਰ (ਮੋਹਰ ਸਿੰਘ ਗਿੱਲ)-ਪਿ੍ਤਪਾਲ ਸਿੰਘ ਬਿਊਟੀ ਬਰਾੜ ਦੇ ਸਤਿਕਾਰਤ ਮਾਤਾ ਅਤੇ ਰੌਬਿਨ ਸਿੱਧੂ ਦੇ ਸਤਿਕਾਰਤ ਦਾਦੀ ਭਰਪੂਰ ਕੌਰ ਪਤਨੀ ਸਵ. ਮੱਘਰ ਸਿੰਘ ਬਰਾੜ ਨਮਿਤ ਪਾਠ ਦਾ ਭੋਗ, ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਰੋਹ ਸਥਾਨਕ ਗੁਰਦੁਆਰਾ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪਸ਼ੂ ਧਨ ਚੈਂਪੀਅਨਸ਼ਿੱਪ ਤੇ ਦੁੱਧ ਚੁਆਈ ਮੁਕਾਬਲੇ ਸਬੰਧੀ ਤਿਆਰੀਆਂ ਮੁਕੰਮਲ-ਏ.ਡੀ.ਸੀ.

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸੂਬਾ ਸਰਕਾਰ ਪੰਜਾਬ ਵਿਚ ਮੱਝਾਂ, ਗਾਵਾਂ, ਘੋੜੇ, ਭੇਡ, ਬੱਕਰੀਆਂ, ਟਰਕੀ ਅਤੇ ਮੁਰਗ਼ੀ ਪਾਲਣ ਵਰਗੇ ਕਿੱਤਿਆਂ ਨੂੰ ਪ੍ਰਫੁੱਲਿਤ ਕਰਨ, ਕਿਸਾਨ ਭਰਾਵਾਂ ਨੂੰ ਚੰਗੀ ਸੇਧ ਅਤੇ ਹੌਸਲਾ ਅਫ਼ਜਾਈ ਵਾਸਤੇ ਪਸ਼ੂ ਪਾਲਣ ਵਿਭਾਗ ...

ਪੂਰੀ ਖ਼ਬਰ »

ਬਾਬਾ ਫ਼ਰੀਦ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਜ਼ਿਲ੍ਹਾ ਪੱਧਰੀ ਅਥਲੈਟਿਕਸ 'ਚ ਝੰਡੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਪੰਜਾਬ ਬੋਰਡ ਵੱਲੋਂ ਕਰਵਾਏ ਗਏ ਜ਼ਿਲ੍ਹਾ ਪੱਧਰੀ ਅਥਲੈਟਿਕਸ ਮੁਕਾਬਲੇ ਵਿਚ ਬਾਬਾ ਫ਼ਰੀਦ ਪਬਲਿਕ ਸਕੂਲ ਫ਼ਰੀਦਕੋਟ ਦੇ ਲਗਪਗ 10 ਵਿਦਿਆਰਥੀਆਂ ਨੇ ਹਿੱਸਾ ਲਿਆ | ਇਹ ਮੁਕਾਬਲਾ ਨਹਿਰੂ ਸਟੇਡੀਅਮ ...

ਪੂਰੀ ਖ਼ਬਰ »

ਹਰਗੋਬਿੰਦ ਸਕੂਲ ਭਾਣਾ ਦਾ ਵਿਦਿਆਰਥੀ ਪੇਂਟਿੰਗ ਮੁਕਾਬਲੇ 'ਚ ਦੂਸਰੇ ਸਥਾਨ 'ਤੇ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਬੀਤੇ ਦਿਨੀਂ ਬਾਬਾ ਫ਼ਰੀਦ ਆਗਮਨ ਪੁਰਬ 'ਤੇ ਸੰਤ ਬਾਬਾ ਫ਼ਰੀਦ ਆਰਟ ਸੁਸਾਇਟੀ ਦੁਆਰਾ ਕਰਵਾਏ ਗਏ ਆਰਟ ਤੇ ਪੇਂਟਿੰਗ ਮੁਕਾਬਲਿਆਂ ਵਿਚ ਹਰਗੋਬਿੰਦ ਸਾਹਿਬ ਸੀਨੀਅਰ ਸੈਕੰਡਰੀ ਸਕੂਲ ਭਾਣਾ ਦਾ ਵਿਦਿਆਰਥੀ ਜਸਕਰਨ ਸਿੰਘ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਫੁੱਟਬਾਲ ਮੁਕਾਬਲੇ 'ਚ ਦਸਮੇਸ਼ ਸਕੂਲ ਦੀ ਟੀਮ ਜੇਤੂ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬ ਰਾਜ ਸਕੂਲ ਖੇਡਾਂ ਦੇ ਜ਼ਿਲ੍ਹਾ ਪੱਧਰੀ ਵਰਗ 17 ਲੜਕਿਆਂ ਦੇ ਫੁੱਟਬਾਲ ਮੁਕਾਬਲਿਆਂ 'ਚ ਸਥਾਨਕ ਦਸਮੇਸ਼ ਪਬਲਿਕ ਸਕੂਲ ਦੀ ਫੁੱਟਬਾਲ ਟੀਮ ਵੱਲੋਂ ਫਾਈਨਲ ਜਿੱਤ ਕੇ ਟੂਰਨਾਮੈਂਟ ਆਪਣੇ ਨਾਂਅ ਕੀਤਾ ਗਿਆ | ਦਸਮੇਸ਼ ...

ਪੂਰੀ ਖ਼ਬਰ »

63ਵੀਂਆਂ ਪੰਜਾਬ ਰਾਜ ਖੇਡਾਂ ਦੇ ਦੂਜੇ ਦਿਨ ਕਬੱਡੀ ਦੇ ਮੁਕਾਬਲੇ ਕਰਵਾਏ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-63ਵੀਂਆਂ ਪੰਜਾਬ ਰਾਜ ਅੰਤਰ ਜ਼ਿਲ੍ਹਾ ਸਕੂਲ ਖੇਡਾਂ ਉਮਰ ਗਰੁੱਪ 17 ਦੇ ਲੜਕੇ/ਲੜਕੀਆਂ ਦੇ ਕਬੱਡੀ ਮੁਕਾਬਲੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਐਨ.ਐਲ.ਐਮ ਟੀਮ ਵੱਲੋਂ 15 ਨੂੰ ਸੁਣੀਆਂ ਜਾਣਗੀਆਂ ਲੋਕ ਸ਼ਿਕਾਇਤਾਂ- ਏ.ਡੀ.ਸੀ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ, ਭਾਰਤ ਸਰਕਾਰ, ਨਵੀਂ ਦਿੱਲੀ ਦੀ ਨੈਸ਼ਨਲ ਲੈਵਲ ਮੌਨੀਟਰਿੰਗ ਟੀਮ ਸ੍ਰੀ ਆਰ.ਵੀ. ਚੌਧਰੀ ਦੀ ਅਗਵਾਈ ਹੇਠ ਫ਼ਰੀਦਕੋਟ ਵਿਖੇ ਪੁੱਜੀ ਹੋਈ ਹੈ | ਇਹ ਜਾਣਕਾਰੀ ਵਧੀਕ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਸਿਹਤ ਵਿਭਾਗ ਦੀ ਟੀਮ ਨੇ ਦੁਕਾਨਾਂ 'ਤੇ ਸੈਂਪਲ ਭਰੇ, 3 ਕੁਇੰਟਲ ਮਠਿਆਈ ਨਸ਼ਟ ਕੀਤੀ

ਕੋਟਕਪੂਰਾ, 11 ਅਕਤੂਬਰ (ਮੋਹਰ ਗਿੱਲ)-ਤਿਉਹਾਰਾਂ ਦੇ ਦਿਨਾਂ 'ਚ ਲੋਕਾਂ ਨੂੰ ਸਾਫ਼-ਸੁਥਰੀਆਂ ਅਤੇ ਸ਼ੁੱਧ ਮਠਿਆਈਆਂ ਮੁਹੱਈਆ ਕਰਾਉਣ ਦੇ ਉਦੇਸ਼ ਨੂੰ ਲੈ ਕੇ ਸਿਹਤ ਵਿਭਾਗ ਦੀ ਟੀਮ ਵੱਲੋਂ ਫ਼ਰੀਦਕੋਟ ਦੇ ਸ਼ਹਿਰੀ ਅਤੇ ਪੇਂਡੂ ਖੇਤਰਾਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ...

ਪੂਰੀ ਖ਼ਬਰ »

ਗ਼ੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਸਬੰਧੀ ਆਸ਼ਾ ਨੂੰ ਦਿੱਤੀ ਸਿਖਲਾਈ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵੱਲੋਂ ਸੂਬੇ ਭਰ ਵਿਚ ਗੈਰ-ਸੰਚਾਰੀ ਬਿਮਾਰੀਆਂ ਦੀ ਸਕਰੀਨਿੰਗ ਕਰਨ ਲਈ ਆਸ਼ਾ ਅਤੇ ਆਸ਼ਾ ਫੈਸਿਲੀਟੇਟਰਾਂ ਨੂੰ 3 ਰੋਜ਼ਾ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ ਹੈ ਤਾਂ ਜੋ ਜ਼ਿਲੇ੍ਹ ...

ਪੂਰੀ ਖ਼ਬਰ »

ਜਬਰ ਜਨਾਹ ਦੇ ਦੋਸ਼ ਤਹਿਤ ਤਿੰਨ ਵਿਅਕਤੀਆਂ ਵਿਰੁੱਧ ਪਰਚਾ ਦਰਜ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਥਾਣਾ ਸਿਟੀ ਕੋਟਕਪੂਰਾ ਵਿਖੇ ਮਨੋਜ ਕੁਮਾਰ ਪੁੱਤਰ ਕਰਮ ਚੰਦ ਕੌਮ ਬਾਲਮੀਕ ਵਾਸੀ ਗਾਂਧੀ ਬਸਤੀ ਗਲੀ ਨੰਬਰ: 7 ਕੋਟਕਪੂਰਾ ਨੇ ਪਰਚਾ ਦਰਜ ਕਰਾਇਆ ਕਿ ਦੀਪਕ ਪੁੱਤਰ ਗੋਲੀ ਉਰਫ਼ ਵਿਨੋਦ ਕੁਮਾਰ ਕੌਮ ਬਾਲਮੀਕ, ਰਵੀ ਪੁੱਤਰ ਗੋਪਾਲ ਕੌਮ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਜਾਗਰੂਕਤਾ ਸਪਤਾਹ ਮਨਾਇਆ

ਬਾਜਾਖਾਨਾ, 11 ਅਕਤੂਬਰ (ਜੀਵਨ ਗਰਗ)-'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਸਪਤਾਹ ਦੇ ਦੂਜੇ ਦਿਨ ਸ਼ੇਖ਼ ਫ਼ਰੀਦ ਸੀਨੀਅਰ ਸੈਕੰਡਰੀ ਸਕੂਲ ਬਾਜਾਖਾਨਾ ਦੇ ਪਿ੍ੰਸੀਪਲ ਸਤਵਿੰਦਰਪਾਲ ਕੌਰ ਅਤੇ ਪ੍ਰਬੰਧਕ ਮਨਿੰਦਰ ਸਿੰਘ ਦੀ ਅਗਵਾਈ ਹੇਠ ਸਕੂਲੀ ਵਿਦਿਆਰਥੀਆਂ ਨੂੰ ...

ਪੂਰੀ ਖ਼ਬਰ »

ਅਸੁਰੱਖਿਅਤ ਐਲਾਨੇ ਪੁਲ ਤੋਂ ਸਰਕਾਰੀ ਹੁਕਮਾਂ ਦੇ ਬਾਵਜੂਦ ਨਹੀਂ ਰੁਕੀ ਹੈਵੀ ਵਾਹਨਾਂ ਦੀ ਆਵਾਜਾਈ

ਫ਼ਰੀਦਕੋਟ, 11 ਅਕਤੂਬਰ (ਸਰਬਜੀਤ ਸਿੰਘ)-ਸਥਾਨਕ ਚਹਿਲ ਰੋਡ 'ਤੇ ਜੌੜੀਆਂ ਨਹਿਰਾਂ 'ਤੇ ਬਣਿਆ ਪੁਲ ਇਕ ਪਾਸੇ ਤੋਂ ਦੱਬ ਜਾਣ ਕਾਰਨ ਪ੍ਰਸ਼ਾਸਨ ਵੱਲੋਂ ਉਸ ਨੂੰ ਅਸੁਰੱਖਿਅਤ ਐਲਾਨਿਆ ਹੋਇਆ ਹੈ | ਇਸ ਸਬੰਧੀ ਬਕਾਇਦਾ ਤੌਰ 'ਤੇ ਪੁਲ ਦੇ ਦੋਵੇਂ ਪਾਸੀ ਲਿਖਤੀ ਰੂਪ ਵਿਚ ਪੁਲ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਵਾਲੀਬਾਲ ਲੜਕਿਆਂ ਦੇ ਮੁਕਾਬਲੇ ਸ਼ੁਰੂ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਖੇਡ ਵਿਭਾਗ ਵੱਲੋਂ ਸਰਕਾਰੀ ਬਰਜਿੰਦਰਾ ਕਾਲਜ ਫ਼ਰੀਦਕੋਟ ਦੇ ਪਿ੍ੰਸੀਪਲ ਪ੍ਰੋ. ਰਾਜ ਕੁਮਾਰ ਮਿਗਲਾਨੀ ਦੀ ਸਰਪ੍ਰਸਤੀ ਹੇਠ ਅੰਤਰ ਕਾਲਜ ਵਾਲੀਬਾਲ ਲੜਕਿਆਂ ਦੇ ਮੁਕਾਬਲਿਆਂ ਦਾ ...

ਪੂਰੀ ਖ਼ਬਰ »

ਸਕੂਲੀ ਵਿਦਿਆਰਥੀਆਂ ਨੂੰ ਟ੍ਰੈਫ਼ਿਕ ਨਿਯਮਾਂ ਸਬੰਧੀ ਦਿੱਤੀ ਜਾਣਕਾਰੀ

ਦੋਦਾ, 11 ਅਕਤੂਬਰ (ਰਵੀਪਾਲ)-ਜ਼ਿਲ੍ਹਾ ਪੁਲਿਸ ਮੁਖੀ ਸੁਸ਼ੀਲ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਟ੍ਰੈਫ਼ਿਕ ਨਿਯਮਾਂ ਸਬੰਧੀ ਸੀਨੀਅਰ ਸੈਕੰਡਰੀ ਸਕੂਲ ਦੋਦਾ ਵਿਖੇ ਸੈਮੀਨਾਰ ਲਗਾਇਆ ਗਿਆ | ਜਿਸ ਵਿਚ ਟ੍ਰੈਫ਼ਿਕ ਪੁਲਿਸ ਦੇ ਹੌਲਦਾਰ ਗੁਰਜੰਟ ਸਿੰਘ ਤੇ ਕਾਸਮ ਅਲੀ ...

ਪੂਰੀ ਖ਼ਬਰ »

ਅਨੰਦ ਨਗਰ ਵਾਸੀ ਪੀਣ ਵਾਲੇ ਪਾਣੀ 'ਚ ਸੀਵਰੇਜ ਦਾ ਰਲਿਆ ਗੰਦਾ ਪਾਣੀ ਪੀਣ ਲਈ ਮਜ਼ਬੂਰ

ਕੋਟਕਪੂਰਾ, 11 ਅਕਤੂਬਰ (ਮੋਹਰ ਗਿੱਲ)-ਕੋਟਕਪੂਰਾ-ਫ਼ਰੀਦਕੋਟ ਰੋਡ 'ਤੇ ਸਥਿਤ ਮੁਹੱਲਾ ਅਨੰਦ ਨਗਰ ਵਿਚ ਪੀਣ ਵਾਲੇ ਪਾਣੀ ਦੀ ਸਪਲਾਈ ਵਿਚ ਸੀਵਰੇਜ ਦਾ ਪਾਣੀ ਰਲ ਕੇ ਆ ਰਿਹਾ ਸੀ, ਜਿਸ ਦੀ ਸ਼ਿਕਾਇਤ ਮੁਹੱਲਾ ਵਿਕਾਸ ਕਮੇਟੀ ਅਨੰਦ ਨਗਰ ਵੱਲੋਂ ਕੁਸ਼ਲਦੀਪ ਸਿੰਘ ਢਿੱਲੋਂ ...

ਪੂਰੀ ਖ਼ਬਰ »

ਮੁਹੱਲਾ ਵਿਕਾਸ ਕਮੇਟੀ ਹੀਰਾ ਸਿੰਘ ਨਗਰ ਦੀ ਚੋਣ 15 ਅਕਤੂਬਰ ਨੂੰ

ਕੋਟਕਪੂਰਾ, 11 ਅਕਤੂਬਰ (ਮੇਘਰਾਜ)-ਫ਼ਰੀਦਕੋਟ ਰੋਡ 'ਤੇ ਸਥਿਤ ਹੀਰਾ ਸਿੰਘ ਨਗਰ ਦੀ ਮੁਹੱਲਾ ਵਿਕਾਸ ਕਮੇਟੀ ਦੀ ਚੋਣ 15 ਅਕਤੂਬਰ ਨੂੰ ਦਿਨ ਐਤਵਾਰ ਨੂੰ ਸ਼ਾਮ 5 ਵਜੇ ਕਮਿਊਨਿਟੀ ਹਾਲ ਹੀਰਾ ਸਿੰਘ ਨਗਰ ਵਿਖੇ ਕੀਤੀ ਜਾਵੇਗੀ | ਜਨਰਲ ਸਕੱਤਰ ਬਲਵਿੰਦਰ ਸਿੰਘ ਬਰਾੜ ਨੇ ...

ਪੂਰੀ ਖ਼ਬਰ »

ਡੀ. ਸੀ. ਵਲੋਂ ਮਹਾਤਮਾ ਗਾਂਧੀ ਵਿਕਾਸ ਯੋਜਨਾ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਵੱਲੋਂ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਚੱਲ ਰਹੀਆਂ ਲੋਕ ਭਲਾਈ ਸਕੀਮਾਂ ਨੂੰ ਖ਼ਾਸ ਕਰਕੇ ਪੇਂਡੂ ਖੇਤਰਾਂ 'ਚ ਹੋਰ ਅਸਰਦਾਰ ਤਰੀਕੇ ਨਾਲ ਲਾਗੂ ਕਰਨ ਵਾਸਤੇ ਅਤੇ ਇਹ ...

ਪੂਰੀ ਖ਼ਬਰ »

ਨੈਸ਼ਨਲ ਐਜੂਕੇਸ਼ਨ ਟੇਲੈਂਟ ਐਵਾਰਡ-2018 ਦਾ ਆਦੇਸ਼ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵੱਲੋਂ ਐਲਾਨ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਡਾ. ਹਰਿੰਦਰ ਸਿੰਘ ਗਿੱਲ ਚਾਂਸਲਰ ਆਦੇਸ਼ ਮੈਡੀਕਲ ਯੂਨੀਵਰਸਿਟੀ ਬਠਿੰਡਾ, ਚੇਅਰਮੈਨ ਆਦੇਸ਼ ਫਾੳਾੂਡੇਸ਼ਨ ਅਤੇ ਇੰਜ. ਗੁਰਫ਼ਤਿਹ ਸਿੰਘ ਗਿੱਲ ਡਾਇਰੈਕਟਰ ਟੈਕਨੀਕਲ ਆਦੇਸ਼ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਦੀ ਯੋਗ ...

ਪੂਰੀ ਖ਼ਬਰ »

ਬਾਸਕਟਬਾਲ ਦੀ ਗਰਾਊਾਡ ਦੇ ਆਲੇ-ਦੁਆਲੇ ਬੂਟੇ ਲਾਏ

ਕੋਟਕਪੂਰਾ, 11 ਅਕਤੂਬਰ (ਮੋਹਰ ਗਿੱਲ)-ਸਥਾਨਕ ਡਾ. ਚੰਦਾ ਸਿੰਘ ਮਰਵਾਹ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਸਕਟਬਾਲ ਦੇ ਖਿਡਾਰੀਆਂ ਵੱਲੋਂ ਗਰਾਊਾਡ ਦੇ ਆਲੇ-ਦੁਆਲੇ ਬੂਟੇ ਲਾਏ ਗਏ | ਇਸ ਮੁਹਿੰਮ ਦੀ ਸ਼ੁਰੂਆਤ ਸਕੂਲ ਦੀ ਪਿ੍ੰਸੀਪਲ ਜਰਨੈਲ ਕੌਰ ਨੇ ਬੂਟਾ ਲਾ ਕੇ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਦੀਆਂ ਖਿਡਾਰਨਾਂ ਦੀ ਰਾਜ ਪੱਧਰ ਲਈ ਚੋਣ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਦੀਆਂ ਖਿਡਾਰਨਾਂ ਰਾਜ ਪੱਧਰ ਮੁਕਾਬਲਿਆਂ ਲਈ ਚੁਣੀਆਂ ਗਈਆਂ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਕੂਲ ਦੇ ਪਿ੍ੰਸੀਪਲ ਸੁਰੇਸ਼ ਅਰੋੜਾ ਨੇ ਦੱਸਿਆ ਕਿ ਫ਼ਰੀਦਕੋਟ ਵਿਖੇ ...

ਪੂਰੀ ਖ਼ਬਰ »

ਰਾਸ਼ਟਰ ਨਿਰਮਾਤਾ ਅਧਿਆਪਕ ਰਾਸ਼ਟਰ ਨਿਰਮਾਣ ਦੇ ਇਸ ਪਵਿੱਤਰ ਕਾਰਜ ਨਾਲ ਜੁੜਨ-ਡਿਪਟੀ ਕਮਿਸ਼ਨਰ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ, ਹਰਮਹਿੰਦਰ ਪਾਲ)-ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਤੇ ਪ੍ਰੋਗਰਾਮਾਂ ਨੂੰ ਲੋੜਵੰਦ ਲੋਕਾਂ ਤੱਕ ਪਹੁੰਚਾਉਣ ਦੇ ਉਦੇਸ਼ ਨਾਲ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਲਾਗੂ ਕੀਤੀ ਜਾ ਰਹੀ ...

ਪੂਰੀ ਖ਼ਬਰ »

ਗਿੱਦੜਬਾਹਾ ਵਿਖੇ ਆਂਗਣਵਾੜੀ ਯੂਨੀਅਨ ਪੰਜਾਬ (ਸੀਟੂ) ਦੀ ਮੀਟਿੰਗ

ਗਿੱਦੜਬਾਹਾ, 11 ਅਕਤੂਬਰ (ਸ਼ਿਵਰਾਜ ਸਿੰਘ ਰਾਜੂ)-ਆਂਗਣਵਾੜੀ ਯੂਨੀਅਨ ਪੰਜਾਬ (ਸੀਟੂ) ਦੀ ਅਹਿਮ ਮੀਟਿੰਗ ਸੀਨੀਅਰ ਮੀਤ ਪ੍ਰਧਾਨ ਨੀਨਾ ਰਾਣੀ ਸੋਥਾ ਦੀ ਅਗਵਾਈ ਵਿਚ ਗਿੱਦੜਬਾਹਾ ਵਿਖੇ ਹੋਈ | ਮੀਟਿੰਗ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਜ਼ਿਲ੍ਹਾ ਪ੍ਰਧਾਨ ਅੰਮਿ੍ਤਪਾਲ ...

ਪੂਰੀ ਖ਼ਬਰ »

ਡਵੀਜ਼ਨਲ ਕਮਿਸ਼ਨਰ ਨੇ ਲਿਆ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਡਵੀਜ਼ਨਲ ਕਮਿਸ਼ਨਰ ਸ੍ਰੀ ਸੁਮੇਰ ਸਿੰਘ ਗੁਰਜਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦਾ ਦੌਰਾ ਕਰਕੇ ਝੋਨੇ ਦੇ ਖ਼ਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ | ਇਸ ਦੌਰਾਨ ਉਨ੍ਹਾਂ ਨੇ ਮੁੱਖ ਅਨਾਜ ਮੰਡੀ ਦਾ ...

ਪੂਰੀ ਖ਼ਬਰ »

ਸੁਨਿਆਰੇ ਦੇ ਗਹਿਣੇ ਅਤੇ ਨਕਦੀ ਲੈ ਕੇ ਕਾਰੀਗਰ ਫ਼ਰਾਰ, ਮੁਕੱਦਮਾ ਦਰਜ

ਸੰਗਰੂਰ, 11 ਅਕਤੂਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)-ਥਾਣਾ ਸਿਟੀ ਸੰਗਰੂਰ ਪੁਲਿਸ ਵਲੋਂ ਸ਼ਹਿਰ ਦੇ ਇਕ ਸੁਨਿਆਰੇ ਪਾਸੋਂ ਸੋਨੇ ਚਾਂਦੀ ਦੇ ਗਹਿਣੇ ਅਤੇ ਨਕਦੀ ਲੈ ਕੇ ਰਫ਼ੂ ਚੱਕਰ ਹੋਏ ਇਕ ਬੰਗਾਲੀ ਕਾਰੀਗਰ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਹੈ | ਮਾਮਲੇ ਦੀ ...

ਪੂਰੀ ਖ਼ਬਰ »

ਜ਼ਿਲ੍ਹੇ ਵਿਚ 79 ਹਜ਼ਾਰ 595 ਮੀਟਰਕ ਟਨ ਝੋਨੇ ਦੀ ਹੁਣ ਤੱਕ ਹੋਈ ਖ਼ਰੀਦ

ਸੰਗਰੂਰ, 11 ਅਕਤੂਬਰ (ਅਮਨ, ਦਮਨ)-ਜ਼ਿਲ੍ਹੇ ਦੀਆਂ 209 ਮੰਡੀਆਂ ਵਿਚ ਝੋਨੇ ਦੀ ਖ਼ਰੀਦ ਦੇ ਚੱਲਦਿਆ ਬੀਤੀ ਸ਼ਾਮ ਤੱਕ ਵੱਖ-ਵੱਖ 88 ਹਜ਼ਾਰ 45 ਮੀਟਰਕ ਟਨ ਝੋਨਾ ਆਇਆ ਜਿਸ ਵਿਚੋਂ ਵੱਖ- ਵੱਖ ਖ਼ਰੀਦ ਏਜੰਸੀਆਂ ਵਲੋਂ 79 ਹਜ਼ਾਰ 595 ਮੀਟਰਕ ਟਨ ਝੋਨਾ ਖ਼ਰੀਦਿਆ ਗਿਆ | ਜ਼ਿਲ੍ਹੇ ਦੇ ...

ਪੂਰੀ ਖ਼ਬਰ »

ਕਰਵਾ-ਚੌਥ 'ਤੇ ਲੰਮੀ ਉਮਰ ਨਹੀਂ ਬਲਕਿ ਪਤੀ ਦੀ ਮੌਤ ਦਾ ਕਾਰਨ ਬਣੀ ਪਤਨੀ

ਮਲੋਟ, 11 ਅਕਤੂਬਰ (ਗੁਰਮੀਤ ਸਿੰਘ ਮੱਕੜ)-ਕਰਵਾ-ਚੌਥ ਤੇ ਪਤੀ ਦੀ ਲੰਮੀ ਉਮਰ ਲਈ ਵਰਤ ਰੱਖਣ ਦੀ ਥਾਂ ਪਤੀ ਨਾਲ ਝਗੜ ਕੇ ਘਰੋਂ ਗਈ ਪਤਨੀ ਨੇ ਪਤੀ ਦੀ ਜਾਨ ਲੈ ਲਈ | ਸਥਾਨਕ ਨਿਊ ਗੋਬਿੰਦ ਨਗਰੀ 'ਚ ਇਕ ਵਿਅਕਤੀ ਨੇ ਪਤਨੀ ਦੇ ਘਰ ਛੱਡ ਕੇ ਚਲੇ ਜਾਣ ਕਾਰਨ ਆਪਣੇ ਆਪ ਨੂੰ ਕਮਰੇ 'ਚ ...

ਪੂਰੀ ਖ਼ਬਰ »

ਵਿਕਾਸ ਮਿਸ਼ਨ ਵਲੋਂ ਸਿਵਲ ਹਸਪਤਾਲ ਦੇ ਐਸ.ਐਮ.ਓ ਨਾਲ ਮੁਲਾਕਾਤ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਹਰਮਹਿੰਦਰ ਪਾਲ)-ਸਥਾਨਕ ਸਿਵਲ ਹਸਪਤਾਲ ਵਿਖੇ ਪ੍ਰਬੰਧਾਂ ਅਤੇ ਜ਼ਮੀਨੀ ਹਕੀਕਤ ਦਾ ਹਾਲ ਜਾਣਨ ਲਈ ਮੁਕਤਸਰ ਵਿਕਾਸ ਮਿਸ਼ਨ ਦੇ ਵਫ਼ਦ ਨੇ ਆਪਣੇ ਪ੍ਰਧਾਨ ਜਗਦੀਸ਼ ਰਾਏ ਢੋਸੀਵਾਲ ਦੀ ਅਗਵਾਈ ਹੇਠ ਐੱਸ.ਐੱਮ.ਓ ਡਾ: ਸੁਮਨ ਵਧਾਵਨ ਨਾਲ ...

ਪੂਰੀ ਖ਼ਬਰ »

ਬੇਟੀ ਬਚਾਓ ਬੇਟੀ ਪੜ੍ਹਾਓ ਲੇਖ ਮੁਕਾਬਲਿਆਂ 'ਚ 1200 ਵਿਦਿਆਰਥੀਆਂ ਨੇ ਭਾਗ ਲਿਆ

ਫ਼ਰੀਦਕੋਟ, 11 ਅਕਤੂਬਰ (ਜਸਵੰਤ ਸਿੰਘ ਪੁਰਬਾ)-ਸਥਾਨਕ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਵਿਖੇ ਪਿ੍ੰਸੀਪਲ ਸੁਰੇਸ਼ ਅਰੋੜਾ ਦੀ ਅਗਵਾਈ 'ਚ ਚੱਲ ਰਹੇ 'ਬੇਟੀ ਬਚਾਓ ਬੇਟੀ ਪੜ੍ਹਾਓ' ਜਾਗਰੂਕਤਾ ਮੁਹਿੰਮ ਤਹਿਤ ਅੱਜ ਇਸ ਵਿਸ਼ੇ 'ਤੇ ਸਰਕਾਰੀ ਕੰਨਿਆ ਸਕੂਲ ਦੀਆਂ 1200 ...

ਪੂਰੀ ਖ਼ਬਰ »

ਲਖਬੀਰ ਸਿੰਘ ਦੀਆਂ 2 ਮੱਝਾਂ ਅਤੇ ਇਕ ਕੱਟੀ ਨੇ ਪਹਿਲਾ ਸਥਾਨ ਹਾਸਿਲ ਕੀਤਾ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਪੱਧਰੀ ਪਸ਼ੂ ਧਨ ਚੈਂਪੀਅਨਸ਼ਿਪ ਸਮੇਂ ਸ੍ਰੀ ਮੁਕਤਸਰ ਸਾਹਿਬ ਵਿਖੇ ਹੋਏ ਮੁਕਾਬਲਿਆਂ ਦੌਰਾਨ ਲਖਬੀਰ ਸਿੰਘ ਪੁੱਤਰ ਹਰਮੇਲ ਸਿੰਘ ਪਿੰਡ ਕੋਟਲੀ ਸੰਘਰ ਦੀ ਨੀਲੀ ਰਾਵੀ ਮੱਝ (ਦੁੱਧ ਦਿੰਦੀ) ਉਮਰ 6 ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਮੁਕਾਬਲੇ 'ਚ ਜੇਤੂ ਵਿਦਿਆਰਥੀ ਦਾ ਸਨਮਾਨ

ਦੋਦਾ, 11 ਅਕਤੂਬਰ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ ਹਰੀਕੇ ਕਲਾਂ ਦੇ ਵਿਦਿਆਰਥੀ ਨੂੰ ਜ਼ਿਲ੍ਹਾ ਪੱਧਰੀ ਮੁਕਾਬਲੇ ਦੌਰਾਨ ਤੀਜਾ ਸਥਾਨ ਪ੍ਰਾਪਤ ਕਰਨ ਤੇ ਸਕੂਲ ਸਟਾਫ਼ ਵਲੋਂ ਸਨਮਾਨਿਤ ਕੀਤਾ ਗਿਆ | ਗਗਨਪ੍ਰੀਤ ਸਿੰਘ ਪੁੱਤਰ ਧਾਰਾ ਸਿੰਘ ਨੇ 'ਬੇਟੀ ਬਚਾਓ ਬੇਟੀ ...

ਪੂਰੀ ਖ਼ਬਰ »

ਬੱਚਿਆਂ ਨੂੰ ਸਫ਼ਾਈ ਸਬੰਧੀ ਨਾਟਕ ਰਾਹੀਂ ਪ੍ਰੇਰਿਤ ਕੀਤਾ

ਸ੍ਰੀ ਮੁਕਤਸਰ ਸਾਹਿਬ, 11 ਅਕਤੂਬਰ (ਰਣਜੀਤ ਸਿੰਘ ਢਿੱਲੋਂ)-ਵਨਨੈੱਸ ਆਰਟ ਵਲੋਂ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਲਈ ਸਵੱਛ ਭਾਰਤ ਮੁਹਿੰਮ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਖੁੂੰਨਣ ਕਲਾਂ, ਰੱਤਾਟਿੱਬਾ, ਪੰਨੀਵਾਲਾ, ਮੋਹਲਾਂ ਤੇ ਕੱਟਿਆਂਵਾਲੀ ਵਿਖੇ ...

ਪੂਰੀ ਖ਼ਬਰ »

ਸਿਵਲ ਸਰਜਨ ਫ਼ਰੀਦਕੋਟ ਵਲੋਂ ਸਮੂਦਾਇਕ ਸਿਹਤ ਕੇਂਦਰ ਬਾਜਾਖਾਨਾ ਦਾ ਦੌਰਾ

ਬਾਜਾਖਾਨਾ, 11 ਅਕਤੂਬਰ (ਜੀਵਨ ਗਰਗ)-ਸਿਵਲ ਸਰਜਨ ਫ਼ਰੀਦਕੋਟ ਡਾ. ਰਾਜਿੰਦਰ ਕੁਮਾਰ ਵੱਲੋਂ ਸਮੁਦਾਇਕ ਸਿਹਤ ਕੇਂਦਰ ਬਾਜਾਖਾਨਾ ਦਾ ਦੌਰਾ ਕੀਤਾ ਗਿਆ, ਉਨ੍ਹਾਂ ਦੇ ਨਾਲ ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਸੰਜੀਵ ਸੇਠੀ ਨੇ ਵੀ ਸਨ | ਉਨ੍ਹਾਂ ਨੇ ਦਾਖ਼ਲ ਮਰੀਜ਼ਾਂ ਤੋਂ ...

ਪੂਰੀ ਖ਼ਬਰ »

ਸਰਕਾਰ ਦੀ ਨਾਲਾਇਕੀ ਕਾਰਨ ਕਿਸਾਨ ਅੱਗ ਲਾਉਣ ਲਈ ਮਜਬੂਰ : ਲੱਖਾ ਢਿੱਲੋਂ

ਬਾਜਾਖਾਨਾ, 11 ਅਕਤੂਬਰ (ਜੀਵਨ ਗਰਗ)-'ਅੱਜ ਜੋ ਸਭ ਤੋਂ ਵੱਡੀ ਸਮੱਸਿਆ ਕਿਸਾਨ ਵੀਰਾਂ ਸਾਹਮਣੇ ਆ ਰਹੀ ਹੈ ਉਹ ਹੈ ਝੋਨੇ ਦੀ ਪਰਾਲੀ ਨੂੰ ਬਿਨਾਂ ਅੱਗ ਲਾਏ ਖ਼ਤਮ ਕਰਨਾ | ਕਿਸਾਨ ਵੀ ਨਹੀਂ ਚਾਹੁੰਦਾ ਕਿ ਪਰਾਲੀ ਨੂੰ ਅੱਗ ਲਾਈ ਜਾਵੇ ਉਹ ਵੀ ਜਾਣਦਾ ਹੈ ਕਿ ਅੱਗ ਜਿੱਥੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX