ਤਾਜਾ ਖ਼ਬਰਾਂ


ਮੱਧ ਪ੍ਰਦੇਸ਼ 'ਚ ਕਾਂਗਰਸ ਨੇ ਰਾਜਪਾਲ ਨੂੰ ਪੱਤਰ ਲਿਖ ਕੇ ਸਰਕਾਰ ਬਣਾਉਣ ਦਾ ਦਾਵਾ ਕੀਤਾ ਪੇਸ਼ ,ਅਜ ਰਾਤ ਮਿਲਣ ਦਾ ਮੰਗਿਆ ਸਮਾਂ
. . .  1 day ago
ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ -ਮੋਦੀ
. . .  1 day ago
ਨਵੀਂ ਦਿੱਲੀ ,11 ਦਸੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਕਿਹਾ ਹੈ ਕਿ ਅਸੀਂ ਜਨਤਾ ਦੇ ਫ਼ੈਸਲੇ ਦਾ ਸਵਾਗਤ ਕਰਦੇ ਹਾਂ। ਮੈ ਛੱਤੀਸਗੜ੍ਹ , ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀ ਜਨਤਾ ਦਾ ਧੰਨਵਾਦ ...
ਪੂਰਬ-ਉਤਰ 'ਚ ਕਾਂਗਰਸ ਦੇ ਅੰਤਿਮ ਰਾਜ ਮਿਜ਼ੋਰਮ 'ਚ ਐਮ ਐਨ ਐਫ ਦੀ ਜਿੱਤ
. . .  1 day ago
ਛੱਤੀਸਗੜ੍ਹ ਅਤੇ ਰਾਜਸਥਾਨ 'ਚ 13 ਦਸੰਬਰ ਨੂੰ ਕਾਂਗਰਸ ਦੇ ਮੁੱਖ ਮੰਤਰੀ ਚੁੱਕ ਸਕਦੇ ਨੇ ਸਹੁੰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਵਸੁੰਧਰਾ ਰਾਜੇ ਨੇ ਦਿੱਤਾ ਅਸਤੀਫ਼ਾ
. . .  1 day ago
ਨਵੀਂ ਦਿੱਲੀ ,11 ਦਸੰਬਰ - ਰਾਜਸਥਾਨ ਵਿਧਾਨ ਸਭਾ ਚੋਣਾਂ 'ਚ ਮਿਲੀ ਹਾਰ ਦੇ ਬਾਅਦ ਮੁੱਖ ਮੰਤਰੀ ਵਸੁੰਧਰਾ ਰਾਜੇ ਨੇ ਆਪਣਾ ਅਸਤੀਫ਼ਾ ਰਾਜਪਾਲ ਕਲਿਆਣ ਸਿੰਘ ਸੌਂਪ ਦਿਤਾ ।ਅਸਤੀਫ਼ਾ ਦੇਣ ...
ਵਸੁੰਧਰਾ ਰਾਜੇ ਨੇ ਰਾਜਪਾਲ ਨੂੰ ਸੌਂਪਿਆ ਅਸਤੀਫ਼ਾ
. . .  1 day ago
ਦੇਸ਼ ਭਾਜਪਾ ਦੇ ਕੰਮ ਤੋਂ ਖ਼ੁਸ਼ ਨਹੀ - ਰਾਹੁਲ
. . .  1 day ago
ਨਵੀਂ ਦਿੱਲੀ, ੧੧ ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਭਾਜਪਾ ਤੋਂ ਖ਼ੁਸ਼ ਨਹੀ ਹੈ ਤੇ ਪ੍ਰਧਾਨ ਮੰਤਰੀ ਮੋਦੀ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀ ਕਰ ਸਕੇ ਹਨ। ਉਨ੍ਹਾਂ ਕਿਹਾ ...
ਸਟਾਲਿਨ ਨੇ ਰਾਹੁਲ ਗਾਂਧੀ ਨੂੰ ਦਿੱਤੀ ਵਧਾਈ
. . .  1 day ago
ਚੇਨਈ, ੧੧ ਦਸੰਬਰ - ਡੀ.ਐਮ.ਕੇ ਪ੍ਰਮੁੱਖ ਐਮ.ਕੇ ਸਟਾਲਿਨ ਨੇ ਰਾਹੁਲ ਗਾਂਧੀ ਨੂੰ ਫ਼ੋਨ ਕਰ ਕੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਮੁਬਾਰਕਬਾਦ ਦਿੱਤੀ ...
ਰਾਹੁਲ ਗਾਂਧੀ ਨੇ ਜਨਤਾ ਤੇ ਪਾਰਟੀ ਵਰਕਰਾਂ ਨੂੰ ਦਿੱਤੀ ਮੁਬਾਰਕਬਾਦ
. . .  1 day ago
ਨਵੀਂ ਦਿੱਲੀ, 11 ਦਸੰਬਰ - ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਕਾਂਗਰਸ ਦੇ ਸ਼ਾਨਦਾਰ ਪ੍ਰਦਰਸ਼ਨ ਲਈ ਪਾਰਟੀ ਵਰਕਰਾਂ ਤੇ ਜਨਤਾ ਨੂੰ ਮੁਬਾਰਕਬਾਦ...
ਲੋਕਾਂ ਨੇ ਮੰਦਿਰ-ਮਸਜਿਦ ਦੀ ਰਾਜਨੀਤੀ ਨੂੰ ਨਕਾਰਿਆ - ਮਹਿਬੂਬਾ
. . .  1 day ago
ਸ੍ਰੀਨਗਰ, 11 ਦਸੰਬਰ - ਜੰਮੂ ਕਸ਼ਮੀਰ ਦੀ ਸਾਬਕਾ ਮੁੱਖ ਮੰਤਰੀ ਮਹਿਬੂਬਾ ਮੁਫ਼ਤੀ ਦਾ ਕਹਿਣਾ ਹੈ ਕਿ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਨੇ ਸਾਬਤ ਕਰ ਦਿੱਤਾ ਹੈ ਕਿ ਲੋਕ ਜਾਗਰੂਕ ਹੋ ਚੁੱਕੇ ਹਨ, ਜਿਨ੍ਹਾਂ...
ਸੰਸਦ ਦੇ ਸੈਸ਼ਨ 'ਚ ਮਹਿਲਾ ਰਾਂਖਵੇਕਰਣ ਜਿਹੇ ਕਈ ਮੁੱਦੇ ਉਠਾਵਾਂਗੇ - ਸੁਮਿੱਤਰਾ ਮਹਾਜਨ
. . .  1 day ago
ਨਵੀਂ ਦਿੱਲੀ, 11 ਦਸੰਬਰ - ਲੋਕ ਸਭਾ ਸਪੀਕਰ ਸੁਮਿੱਤਰਾ ਮਹਾਜਨ ਦਾ ਕਹਿਣਾ ਹੈ ਕਿ ਸੰਸਦ ਦੀਆਂ ਸਾਰੀਆਂ ਚਰਚਾਵਾਂ ਡਿਜੀਟਲ ਕੀਤੀਆਂ ਗਈਆਂ ਹਨ, ਜੋ ਕਿ ਸਾਰਿਆ ਲਈ...
ਨਵੀਨ ਪਟਨਾਇਕ ਵੱਲੋਂ ਕਾਂਗਰਸ, ਐਮ.ਐਨ.ਐੱਫ ਨੂੰ ਮੁਬਾਰਕਬਾਦ
. . .  1 day ago
ਭੁਵਨੇਸ਼ਵਰ, 11 ਦਸੰਬਰ - ਉਡੀਸ਼ਾ ਦੇ ਮੁੱਖ ਮੰਤਰੀ ਨਵੀਨ ਪਟਨਾਇਕ ਨੇ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ 'ਚ ਸ਼ਾਨਦਾਰ ਪ੍ਰਦਰਸ਼ਨ ਲਈ ਕਾਂਗਰਸ ਅਤੇ ਮਿਜ਼ੋਰਮ ਵਿਚ ਜਿੱਤ ਲਈ...
ਸ਼ਕਤੀਕਤ ਦਾਸ ਆਰ.ਬੀ.ਆਈ ਦੇ ਨਵੇਂ ਗਵਰਨਰ ਨਿਯੁਕਤ
. . .  1 day ago
ਨਵੀਂ ਦਿੱਲੀ, 11 ਦਸੰਬਰ - ਸਾਬਕਾ ਵਿੱਤ ਸਕੱਤਰ ਅਤੇ ਵਿੱਤ ਕਮਿਸ਼ਨ ਦੇ ਮੈਂਬਰ ਸ਼ਕਤੀਕਾਂਤ ਦਾਸ ਨੂੰ ਆਰ.ਬੀ.ਆਈ ਦਾ ਨਵਾਂ ਗਵਰਨਰ ਨਿਯੁਕਤ ਕੀਤਾ ਗਿਆ...
ਵਿਧਾਨ ਸਭਾ ਚੋਣਾਂ : ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਮੰਨੀ ਹਾਰ, ਦਿੱਤਾ ਅਸਤੀਫ਼ਾ
. . .  1 day ago
ਸਿਵਲ ਹਸਪਤਾਲ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ
. . .  1 day ago
ਹਰਿਆਣਾ, 11 ਦਸੰਬਰ (ਹਰਮੇਲ ਸਿੰਘ ਖੱਖ)-ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਅਣਪਛਾਤੇ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਮਿਲੀ ਹੈ।
ਮੱਧ ਪ੍ਰਦੇਸ਼ ਵਿਧਾਨ ਸਭਾ ਚੋਣਾਂ : ਭਾਜਪਾ ਦੇ ਆਕਾਸ਼ ਕੈਲਾਸ਼ ਵਿਜੈਵਰਗੀਆ ਨੇ 7 ਹਜ਼ਾਰ ਵੋਟਾਂ ਨਾਲ ਕੀਤੀ ਜਿੱਤ ਹਾਸਲ
. . .  1 day ago
ਮੰਤਰੀ ਮੰਡਲ ਵੱਲੋਂ ਸ਼ਿਲੌਂਗ ਹਿੰਸਾ 'ਚ ਜਾਇਦਾਦ ਨੂੰ ਹੋਏ ਨੁਕਸਾਨ ਵਾਸਤੇ ਸਿੱਖ ਭਾਈਚਾਰੇ ਲਈ ਮੁਆਵਜ਼ੇ ਨੂੰ ਪ੍ਰਵਾਨਗੀ
. . .  1 day ago
ਬਰਗਾੜੀ ਮੋਰਚੇ ਨੇ ਪੰਜਾਬ ਹੀ ਨਹੀਂ ਪੁਰੀ ਦੁਨੀਆ 'ਚ ਜਿੱਤ ਦੀ ਵੱਡੀ ਮਿਸਾਲ ਕੀਤੀ ਪੇਸ਼ : ਧਿਆਨ ਸਿੰਘ ਮੰਡ
. . .  1 day ago
ਵਿਧਾਨ ਸਭਾ ਚੋਣ ਨਤੀਜੇ : 5 ਸੂਬਿਆਂ 'ਚੋਂ ਭਾਜਪਾ ਬਾਹਰ
. . .  1 day ago
ਅੱਤਵਾਦੀ ਹਮਲੇ 'ਚ ਸ਼ਹੀਦ ਹੋਏ ਪੁਲਿਸ ਜਵਾਨਾਂ ਦੀ ਗਿਣਤੀ ਵੱਧ ਕੇ ਹੋਈ 4
. . .  1 day ago
ਆਈ.ਈ.ਡੀ. ਧਮਾਕੇ 'ਚ ਜ਼ਖਮੀ ਹੋਏ ਜਵਾਨ ਨੂੰ ਹੈਲੀਕਾਪਟਰ ਰਾਹੀ ਲਿਜਾਇਆ ਗਿਆ ਰਾਏਪੁਰ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਤਿੰਨ ਰਾਜਾਂ ਵਿਚ ਕਾਂਗਰਸ ਵੱਲੋਂ ਸਰਕਾਰ ਬਣਾਉਣ ਦਾ ਅੰਦੇਸ਼ਾ
. . .  1 day ago
ਵਿਧਾਨ ਸਭਾ ਸੈਸ਼ਨ ਦੌਰਾਨ ਕੈਪਟਨ ਤੋਂ ਚੋਣ ਵਾਅਦਿਆਂ ਦਾ ਮੰਗਿਆ ਜਾਵੇਗਾ ਹਿਸਾਬ - ਚੀਮਾ
. . .  1 day ago
ਮੱਧ ਪ੍ਰਦੇਸ਼ 'ਚ ਕਾਂਗਰਸ ਨੂੰ ਬੜ੍ਹਤ, ਰਾਜਸਥਾਨ ਤੇ ਛਤੀਸਗੜ੍ਹ 'ਚ ਪਾਰਟੀ ਨੂੰ ਬਹੁਮਤ
. . .  1 day ago
ਰਿਸ਼ਵਤ ਲੈਂਦਿਆਂ ਗੁਰੂਹਰਸਹਾਏ ਦਾ ਕਾਨੂੰਗੋ ਵਿਜੀਲੈਂਸ ਵੱਲੋਂ ਕਾਬੂ
. . .  1 day ago
ਕਾਂਗਰਸ ਦੇ ਜਿੱਤੇ ਵਿਧਾਇਕ ਭਲਕੇ ਕਰਨਗੇ ਬੈਠਕ
. . .  1 day ago
ਰਾਜਸਥਾਨ ਦੇ ਸੰਘਰੀਆ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਗੁਰਦੀਪ ਸ਼ਾਹਪੀਣੀਂ ਜਿੱਤੇ
. . .  1 day ago
ਲੁਧਿਆਣਾ 'ਚ ਕਾਂਗਰਸੀ ਵਰਕਰਾਂ ਨੇ ਮਨਾਇਆ ਜਸ਼ਨ
. . .  1 day ago
ਅੱਤਵਾਦੀ ਹਮਲੇ ਵਿਚ ਤਿੰਨ ਪੁਲਿਸ ਜਵਾਨ ਹਲਾਕ
. . .  1 day ago
ਵਿਧਾਨ ਸਭਾ ਚੋਣ ਨਤੀਜੇ : ਮੋਦੀ ਦੇ ਕਾਂਗਰਸ ਮੁਕਤ ਭਾਰਤ ਦਾ ਸੁਪਨਾ ਟੁੱਟਿਆ
. . .  1 day ago
ਚੋਣ ਨਤੀਜੇ : ਰਾਜਸਥਾਨ 'ਚ ਕਾਂਗਰਸ ਨੇ ਮਾਰੀ ਬਾਜ਼ੀ, ਮੱਧ ਪ੍ਰਦੇਸ਼ 'ਚ ਬਸਪਾ ਬਣੀ ਕਿੰਗਮੇਕਰ
. . .  1 day ago
ਅੰਮ੍ਰਿਤਸਰ ਦੇ ਪਿੰਡ ਜੱਜੇ ਨੇ ਸਰਬ ਸੰਮਤੀ ਨਾਲ ਚੁਣਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖ਼ਤ ਮੁਕਾਬਲਾ ਜਾਰੀ, ਭਾਜਪਾ 115 ਸੀਟਾਂ, ਕਾਂਗਰਸ 105 ਸੀਟਾਂ ਤੇ ਹੋਰ 10 ਸੀਟਾਂ 'ਤੇ ਅੱਗੇ
. . .  1 day ago
ਟੀ. ਆਰ. ਐੱਸ. ਦੇ ਪ੍ਰਧਾਨ ਅਤੇ ਤੇਲੰਗਾਨਾ ਦੇ ਮੁੱਖ ਮੰਤਰੀ ਕੇ. ਚੰਦਸ਼ੇਖਰ ਰਾਓ 50,000 ਤੋਂ ਵੱਧ ਵੋਟਾਂ ਨਾਲ ਜਿੱਤੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਕਾਂਗਰਸ 64 ਸੀਟਾਂ ਤੇ ਭਾਜਪਾ 20 ਸੀਟਾਂ 'ਤੇ ਅੱਗੇ
. . .  1 day ago
ਕੈਪਟਨ ਨੇ ਪੰਚਾਇਤੀ ਚੋਣਾਂ ਦਾ ਐਲਾਨ ਦਸੰਬਰ 'ਚ ਕਰਵਾ ਕੇ ਸਿੱਖ ਕੌਮ ਨਾਲ ਕਮਾਇਆ ਧ੍ਰੋਹ- ਲੌਂਗੋਵਾਲ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਬਸਪਾ ਦੇ ਸੰਪਰਕ 'ਚ ਕਾਂਗਰਸ, ਰਾਜਸਥਾਨ 'ਚ ਆਜ਼ਾਦ ਉਮੀਦਵਾਰਾਂ ਦੇ ਸੰਪਰਕ 'ਚ ਪਾਈਲਟ
. . .  1 day ago
ਰਾਜਸਥਾਨ 'ਚ ਕਾਂਗਰਸ 100 ਸੀਟਾਂ ਅਤੇ ਭਾਜਪਾ 73 ਸੀਟਾਂ 'ਤੇ ਅੱਗੇ
. . .  1 day ago
ਨਾਭਾ ਜੇਲ੍ਹ 'ਚ ਭੇਦਭਰੀ ਹਾਲਤ 'ਚ ਮ੍ਰਿਤਕ ਹੋਏ ਸੁਖਪ੍ਰੀਤ ਸਿੰਘ ਦੇ ਅੰਤਿਮ ਸੰਸਕਾਰ ਮੌਕੇ ਜੇਲ੍ਹ ਪ੍ਰਸ਼ਾਸਨ ਖਿਲਾਫ਼ ਨਾਅਰੇਬਾਜ਼ੀ
. . .  1 day ago
ਪੰਜਾਬੀ ਯੂਨੀਵਰਸਿਟੀ 'ਚ ਧਰਨੇ 'ਤੇ ਬੈਠੀ ਗਰਭਵਤੀ ਪੀ.ਐੱਚ. ਡੀ.ਸਕਾਲਰ, ਗਾਈਡ 'ਤੇ ਲਾਇਆ ਦੋਸ਼
. . .  1 day ago
ਚੋਣ ਨਤੀਜੇ : ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਸੋਨੀਆ ਗਾਂਧੀ ਦੀ ਰਿਹਾਇਸ਼ 10 ਜਨਪਥ ਪੁੱਜੇ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ ਜਾਰੀ, ਭਾਜਪਾ 109, ਕਾਂਗਰਸ 110 ਸੀਟਾਂ 'ਤੇ ਅੱਗੇ
. . .  1 day ago
ਚੋਣ ਨਤੀਜੇ : ਸੂਤਰਾਂ ਮੁਤਾਬਿਕ ਕਾਂਗਰਸ ਦੇ ਸਚਿਨ ਪਾਈਲਟ ਰਾਜਸਥਾਨ 'ਚ 8 ਆਜ਼ਾਦ ਉਮੀਦਵਾਰਾਂ ਨਾਲ ਕਰ ਰਹੇ ਹਨ ਮੁਲਾਕਾਤ
. . .  1 day ago
ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸਜਾਇਆ ਗਿਆ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਪੁਰਬ ਨੂੰ ਸਮਰਪਿਤ ਨਗਰ ਕੀਰਤਨ
. . .  1 day ago
ਨਿਆਇਕ ਹਿਰਾਸਤ 'ਚ ਭੇਜੇ ਗਏ ਬਿਕਰਮਜੀਤ ਅਤੇ ਅਵਤਾਰ
. . .  1 day ago
ਚੋਣ ਨਤੀਜੇ : ਮਿਜ਼ੋਰਮ 'ਚ ਕਾਂਗਰਸ 6 ਸੀਟਾਂ, ਐਮ.ਐਨ.ਐਫ. 27, ਭਾਜਪਾ 1 ਸੀਟ 'ਤੇ ਅੱਗੇ
. . .  1 day ago
ਚੋਣ ਨਤੀਜੇ : ਛੱਤੀਸਗੜ੍ਹ 'ਚ ਭਾਜਪਾ 19 ਸੀਟਾਂ, ਕਾਂਗਰਸ 62 ਸੀਟਾਂ, ਹੋਰ 9 ਸੀਟਾਂ 'ਤੇ ਅੱਗੇ
. . .  1 day ago
ਕਾਂਗਰਸ ਨੂੰ ਰਾਜਸਥਾਨ 'ਚ ਸਪਸ਼ਟ ਬਹੁਮਤ, ਆਜ਼ਾਦ ਉਮੀਦਵਾਰਾਂ ਦੇ ਸਮਰਥਨ ਦਾ ਸਵਾਗਤ - ਗਹਿਲੋਤ
. . .  1 day ago
ਆਜ਼ਾਦੀ ਤੋਂ ਬਾਅਦ ਅੰਮ੍ਰਿਤਸਰ ਦੇ ਇਸ ਪਿੰਡ 'ਚ ਪਹਿਲੀ ਵਾਰ ਸਰਬ ਸੰਮਤੀ ਨਾਲ ਚੁਣਿਆ ਗਿਆ ਸਰਪੰਚ
. . .  1 day ago
ਚੋਣ ਨਤੀਜੇ : ਮੱਧ ਪ੍ਰਦੇਸ਼ 'ਚ ਸਖਤ ਮੁਕਾਬਲਾ, ਛਤੀਸਗੜ੍ਹ ਤੇ ਰਾਜਸਥਾਨ 'ਚ ਕਾਂਗਰਸ ਨੂੰ ਬੜਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਰਤੱਵ ਦਾ ਪਾਲਣ ਕਰਨ ਵਾਲੇ ਵਿਅਕਤੀ ਕਦੇ ਵੀ ਨਿਰਾਸ਼ ਨਹੀਂ ਹੁੰਦੇ। -ਸਰਦਾਰ ਪਟੇਲ

ਮੋਗਾ

ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਨੇ ਮਨਾਇਆ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼ਿਲਪ ਕਲਾ, ਭਵਨ ਨਿਰਮਾਣ ਤੇ ਦਸਤਕਾਰੀ ਦੇ ਜਨਮ ਦਾਤਾ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਗੁਰਦੁਆਰਾ ਬਾਬਾ ਵਿਸ਼ਵਕਰਮਾ ਭਵਨ ਮੋਗਾ ਵਿਖੇ ਰਾਮਗੜ੍ਹੀਆ ਵੈੱਲਫੇਅਰ ਸੁਸਾਇਟੀ ਰਜਿ. ਮੋਗਾ ਵਲੋਂ ਸ਼ਹਿਰ ਦੀਆਂ ਧਾਰਮਿਕ ਤੇ ਸਮਾਜ ਸੇਵੀ ਸੰਸਥਾਵਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸਾਹਿਬ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ | ਉਪਰੰਤ ਭਾਈ ਰਵਿੰਦਰ ਸਿੰਘ ਫ਼ਰੀਦਕੋਟ ਦੇ ਕੀਰਤਨੀ ਜਥੇ ਨੇ ਗੁਰਬਾਣੀ ਦਾ ਕੀਰਤਨ ਕੀਤਾ | ਸਮਾਗਮ ਮੌਕੇ ਭਾਈ ਭੁਪਿੰਦਰ ਸਿੰਘ ਦੇ ਢਾਡੀ ਜਥੇ ਅਤੇ ਭਾਈ ਬਲਕਰਨ ਸਿੰਘ ਬਾਜ਼ ਦੇ ਢਾਡੀ ਜਥੇ ਨੇ ਢਾਡੀ ਵਾਰਾਂ ਰਾਹੀਂ ਗੁਰ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਸਾਬਕਾ ਕੈਬਨਿਟ ਮੰਤਰੀ ਜਥੇਦਾਰ ਤੋਤਾ ਸਿੰਘ ਨੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਿਹਾ ਕਿ ਅਕਾਲੀ-ਭਾਜਪਾ ਸਰਕਾਰ ਨੇ ਰਾਮਗੜ੍ਹੀਆ ਬਰਾਦਰੀ ਨੂੰ ਬਹੁਤ ਵੱਡਾ ਮਾਣ ਦਿੱਤਾ | ਉਨ੍ਹਾਂ ਕਿਹਾ ਬਾਬਾ ਵਿਸ਼ਵਕਰਮਾ ਸ਼ਿਲਪ ਕਲਾ, ਭਵਨ ਨਿਰਮਾਣ ਤੇ ਦਸਤਕਾਰੀ ਜਨਮ ਦਾਤਾ ਸਨ | ਉਨ੍ਹਾਂ ਕਿਹਾ ਕਿ ਪਾਰਟੀ ਪੱਧਰ ਤੋਂ ਉੱਪਰ ਉੱਠ ਕੇ ਸ਼ਹਿਰ ਤੇ ਜ਼ਿਲ੍ਹੇ ਦੇ ਵਿਕਾਸ ਕਾਰਜ ਕਰਵਾਉਣਾ ਹੀ ਬਾਬਾ ਜੀ ਵਲੋਂ ਦਰਸਾਏ ਮਾਰਗ 'ਤੇ ਚੱਲਣਾ ਹੋਵੇਗਾ | ਮੋਗਾ ਦੇ ਵਿਧਾਇਕ ਡਾ: ਹਰਜੋਤ ਕਮਲ ਨੇ ਰਾਮਗੜ੍ਹੀਆ ਭਾਈਚਾਰੇ ਤੇ ਸਮੁੱਚੀ ਲੋਕਾਈ ਨੂੰ ਜਿਥੇ ਬੰਦੀ ਛੋੜ ਦਿਵਸ ਦੀ ਵਧਾਈ ਦਿੱਤੀ ਉੱਥੇ ਉਨ੍ਹਾਂ ਬਾਬਾ ਵਿਸ਼ਵਕਰਮਾ ਦੇ ਜੀਵਨ ਫ਼ਲਸਫ਼ੇ 'ਤੇ ਵਿਸਥਾਰ ਸਹਿਤ ਚਾਨਣਾ ਪਾਉਂਦਿਆਂ ਕਿਹਾ ਕਿ ਬਾਬਾ ਵਿਸ਼ਵਕਰਮਾ ਕਿਰਤੀ ਭਾਈਚਾਰੇ ਦੇ ਗੁਰੂ ਸਨ ਤੇ ਅੱਜ ਵਿਦੇਸ਼ਾਂ 'ਚ ਜੋ ਤਰੱਕੀ ਹੋਈ ਹੈ ਉਸ 'ਚ ਹਿੰਦੁਸਤਾਨੀਆਂ ਦਾ ਵੱਡਾ ਯੋਗਦਾਨ ਹੈ | ਇਸ ਮੌਕੇ ਭਾਈ ਸੁਖਵਿੰਦਰ ਸਿੰਘ ਆਜ਼ਾਦ, ਸਾਬਕਾ ਜ਼ਿਲ੍ਹਾ ਸੈਸ਼ਨ ਜੱਜ ਕਰਨੈਲ ਸਿੰਘ ਆਹੀ, ਸਾਬਕਾ ਮੰਤਰੀ ਡਾ: ਮਾਲਤੀ ਥਾਪਰ, ਕੁਲਵੰਤ ਸਿੰਘ ਰਾਮਗੜ੍ਹੀਆ, ਚਰਨਜੀਤ ਸਿੰਘ ਝੰਡੇਆਣਾ ਕੌਾਸਲਰ ਨੇ ਵੀ ਸਮਾਗਮ ਨੂੰ ਸੰਬੋਧਨ ਕੀਤਾ | ਸਟੇਜ ਦਾ ਸੰਚਾਲਨ ਚਰਨਜੀਤ ਸਿੰਘ ਕੌਾਸਲਰ ਨੇ ਬਾਖ਼ੂਬੀ ਨਿਭਾਇਆ | ਇਸ ਮੌਕੇ ਅਕਸ਼ਿਤ ਜੈਨ ਮੇਅਰ, ਬਲਦੇਵ ਸਿੰਘ ਜੰਡੂ ਪ੍ਰਧਾਨ, ਸੋਹਣ ਸਿੰਘ ਸੱਗੂ, ਰਾਜਾ ਸਿੰਘ ਭਾਰਤ ਵਾਲੇ, ਕੁਲਦੀਪ ਸਿੰਘ ਗਰੀਨ, ਚਮਕੌਰ ਸਿੰਘ ਝੰਡੇਆਣਾ, ਪਿ੍ਤਪਾਲ ਸਿੰਘ ਉਂਕਾਰ, ਸੁਖਦੇਵ ਸਿੰਘ, ਮਾ. ਇੰਦਰਜੀਤ ਸਿੰਘ, ਹਾਕਮ ਸਿੰਘ ਖੋਸਾ, ਡਾ: ਪਵਨ ਥਾਪਰ, ਸਰੂਪ ਸਿੰਘ ਮੋਗਾ, ਗੁਰਨਾਮ ਸਿੰਘ ਗਾਮਾ, ਨਛੱਤਰ ਸਿੰਘ ਜੰਡੂ ਸਮਾਜ ਸੇਵੀ, ਜਗਰੂਪ ਸਿੰਘ ਤਖ਼ਤੂਪੁਰਾ, ਜਗਜੀਤ ਸਿੰਘ ਭਾਊ, ਮਨਜੀਤ ਸਿੰਘ ਮਿੰਦੀ ਪ੍ਰਧਾਨ, ਪ੍ਰੇਮ ਚੰਦ ਚੱਕੀ ਵਾਲੇ, ਨਰਿੰਦਰਪਾਲ ਸਿੰਘ ਸਿੱਧੂ, ਗਵਰਧਨ ਪੋਪਲੀ, ਮਨਜੀਤ ਸਿੰਘ ਧੰਮੂ, ਅਸ਼ੋਕ ਧਮੀਜਾ, ਐਡਵੋਕੇਟ ਨਸੀਬ ਬਾਵਾ ਸਾਰੇ ਕੌਾਸਲਰ, ਜਗਦੀਸ਼ ਛਾਬੜਾ, ਰਾਜ ਕੁਮਾਰ ਮਖੀਜਾ, ਚਰਨ ਸਿੰਘ ਘਾਲੀ, ਸੁਖਦੇਵ ਸਿੰਘ ਲੋਧਰਾ, ਕੁਲਦੀਪ ਸਿੰਘ ਬੱਸੀਆ, ਪ੍ਰਧਾਨ ਗੁਰਸੇਵਕ ਸਿੰਘ ਸੰਨਿਆਸੀ, ਗੁਰਸੇਵਕ ਸਿੰਘ ਚੀਮਾ ਸੂਬਾ ਸਕੱਤਰ, ਗੁਰਪ੍ਰੀਤ ਸਿੰਘ ਹੈਪੀ ਸੂਬਾ ਸਕੱਤਰ, ਕਮਲਜੀਤ ਸਿੰਘ ਮੋਗਾ, ਅਮਰਜੀਤ ਸਿੰਘ, ਸਰਬਜੀਤ ਸਿੰਘ ਮੱਲ੍ਹੀ, ਗੁਰਜੰਟ ਸਿੰਘ ਰਾਮੂੰਵਾਲਾ, ਅਵਤਾਰ ਸਿੰਘ ਸੱਗੂ, ਸਤਨਾਮ ਸਿੰਘ ਕਾਰਪੈਂਟਰ, ਬਲਵੰਤ ਸਿੰਘ ਭਾਗ, ਕਰਨੈਲ ਸਿੰਘ, ਨਰਿੰਦਰ ਸਿੰਘ ਸਹਾਰਨ, ਦਿਆਲ ਸਿੰਘ ਠੇਕੇਦਾਰ, ਜੋਗਿੰਦਰ ਸਿੰਘ ਕੋਕਰੀ ਸਮੇਤ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਬੱਧਨੀ ਕਲਾਂ, (ਸੰਜੀਵ ਕੋਛੜ)-ਵਿਸ਼ਵਕਰਮਾ ਵੈੱਲਫੇਅਰ ਸੁਸਾਇਟੀ ਤੇ ਸਮੂਹ ਦੁਕਾਨਦਾਰਾਂ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਨਾਲ ਬਾਬਾ ਵਿਸ਼ਵਕਰਮਾ ਭਵਨ ਗੁਲਾਬੀ ਬਾਗ਼ ਬੱਧਨੀ ਕਲਾਂ ਵਿਖੇ ਮਨਾਇਆ ਗਿਆ | ਇਸ ਸਬੰਧ 'ਚ ਰੱਖੇ ਸ੍ਰੀ ਅਖੰਡ ਪਾਠਾਂ ਦੇ ਭੋਗ ਪਾਏ ਗਏ | ਗ੍ਰੰਥੀ ਨਿਰਮਲ ਸਿੰਘ ਨੇ ਗੁਰਬਾਣੀ ਦਾ ਜਾਪ ਕਰਕੇ ਸੰਗਤਾਂ ਨੂੰ ਗੁਰੂ ਘਰ ਨਾਲ ਜੋੜਿਆ | ਭਾਈ ਰੇਸ਼ਮ ਸਿੰਘ ਦੌਧਰ ਦੇ ਕੀਰਤਨੀ ਜਥੇ ਵਲੋਂ ਰਸਭਿੰਨਾ ਕੀਰਤਨ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ | ਮੁੱਖ ਤੌਰ 'ਤੇ ਪਹੁੰਚੇ ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਨੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਦੀ ਵਧਾਈ ਦਿੰਦਿਆਂ ਕਮੇਟੀ ਵਲੋਂ ਹਰ ਸਾਲ ਕੀਤੇ ਜਾਂਦੇ ਇਸ ਉੱਦਮ ਦੀ ਭਰਪੂਰ ਸ਼ਲਾਘਾ ਕੀਤੀ | ਸਟੇਜ ਦੀ ਭੂਮਿਕਾ ਗੁਰਮੇਲ ਸਿੰਘ ਧੰਮੂ ਨੇ ਨਿਭਾਈ |
ਇਸ ਮੌਕੇ ਜਗਜੀਤ ਸਿੰਘ ਦੀਸ਼ਾ ਸਰਕਲ ਪ੍ਰਧਾਨ
ਕਾਂਗਰਸ, ਗੁਰਮੇਲ ਸਿੰਘ ਧੰਮੂ, ਸੁਖਦੇਵ ਸਿੰਘ ਧੰਮੂ, ਬੰਤ ਸਿੰਘ ਦੇਵਗਨ, ਮਿੰਟੂ ਮੈਕੇਨਿਕ, ਇਕਬਾਲ ਸਿੰਘ ਮਣਕੂ, ਬੂਟਾ ਸਿੰਘ ਵਜ਼ੀਰ, ਇਕਬਾਲ ਸਿੰਘ ਦੇਵਗਨ, ਮਿਹਰ ਸਿੰਘ, ਬਲਜੀਤ ਸਿੰਘ ਗਿੱਲ, ਪ੍ਰੀਤਮ ਸਿੰਘ ਮਣਕੂ, ਜਗਤਾਰ ਸਿੰਘ, ਲਖਵਿੰਦਰ ਸਿੰਘ, ਬਲਦੇਵ ਸਿੰਘ ਧੰਮੂ, ਰਾਮ ਨਿਵਾਸ ਗੋਇਲ ਮੀਤ ਪ੍ਰਧਾਨ, ਅਮਰਜੀਤ ਸਿੰਘ, ਨਰਿੰਦਰ ਤਾਇਲ, ਗੁਰਮੀਤ ਸਿੰਘ ਸਾਬਕਾ ਐਮ. ਸੀ, ਜੀਵਨ ਪਾਲ ਪੁਰੀ, ਅਮਰਜੀਤ ਜੌਹਲ, ਅਮਰ ਸਿੰਘ ਧਾਲੀਵਾਲ, ਸੁਆਮੀ ਕੌਸ਼ਲ ਦੱਤ ਤੋਂ ਇਲਾਵਾ ਵੱਡੀ ਗਿਣਤੀ 'ਚ ਸੰਗਤਾਂ ਹਾਜ਼ਰ ਸਨ |
ਮੋਗਾ, (ਜਸਪਾਲ ਸਿੰਘ ਬੱਬੀ)-ਨਿਊ ਵਿਸ਼ਵਕਰਮਾ ਭਵਨ ਕੋਟਕਪੂਰਾ ਬਾਈਪਾਸ ਰੋਡ ਮੋਗਾ ਵਿਖੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ ਰਾਗੀ ਜਥਿਆਂ ਨੇ ਕੀਰਤਨ ਰਾਹੀਂ ਤੇ ਕਵੀਸ਼ਰੀ ਜਥਿਆਂ ਨੇ ਬਾਬਾ ਵਿਸ਼ਵਕਰਮਾ ਦੇ ਜੀਵਨ 'ਤੇ ਚਾਨਣਾ ਪਾਇਆ | ਇਸ ਮੌਕੇ ਵਿਧਾਇਕ ਮੋਗਾ ਡਾ: ਹਰਜੋਤ ਕਮਲ ਸਿੰਘ, ਡਾ: ਮਾਲਤੀ ਥਾਪਰ ਸਾਬਕਾ ਮੰਤਰੀ, ਵਿਨੋਦ ਬਾਂਸਲ ਸ਼ਹਿਰੀ ਕਾਂਗਰਸ ਪ੍ਰਧਾਨ, ਕੁਲਵੰਤ ਸਿੰਘ ਬਸਪਾ ਆਗੂ ਨੇ ਕਿਹਾ ਕਿ ਕਿਰਤੀਆਂ ਦੇ ਰਹਿਬਰ ਬਾਬਾ ਵਿਸ਼ਵਕਰਮਾ ਨੇ ਸਾਨੂੰ ਹੱਥੀ ਕਿਰਤ ਕਰਨ ਦੀ ਲੀਹ 'ਤੇ ਤੋਰਿਆ | ਉਨ੍ਹਾਂ ਦੁਆਰਾ ਤਿਆਰ ਭਵਨ ਨਿਰਮਾਣ ਅਤੇ ਸ਼ਿਲਪਕਾਰੀ ਦੇ ਉੱਤਮ ਨਮੂਨੇ ਅੱਜ ਸਾਡਾ ਮਾਰਗ ਦਰਸ਼ਨ ਕਰਦੇ ਹਨ | ਇਸ ਮੌਕੇ ਕਾਂਗਰਸ ਆਗੂ ਡਾ: ਪਵਨ ਥਾਪਰ, ਕੌਾਸਲਰ ਚਰਨਜੀਤ ਸਿੰਘ ਝੰਡੇਆਣਾ ਜ਼ਿਲ੍ਹਾ ਪ੍ਰਧਾਨ ਬੀ. ਸੀ. ਵਿੰਗ ਸ਼੍ਰੋਮਣੀ ਅਕਾਲੀ ਦਲ, ਕੌਾਸਲਰ ਮਨਜੀਤ ਧੰਮੂ, ਰਾਮਪਾਲ ਧਵਨ, ਮਨਜੀਤ ਸਿੰਘ ਮੰਦੀ ਗੁਰੂ ਨਾਨਕ ਮੋਦੀ ਖਾਨਾ, ਗੁਰਪ੍ਰੀਤਮ ਸਿੰਘ ਚੀਮਾ ਪ੍ਰਧਾਨ, ਦਿਆਲ ਸਿੰਘ ਠੇਕੇਦਾਰ, ਸੁਖਮੰਦਰ ਸਿੰਘ ਥੰਮਣਵਾਲਾ, ਲਖਵਿੰਦਰ ਸਿੰਘ, ਮੁਕੰਦ ਸਿੰਘ ਠੇਕੇਦਾਰ, ਆਤਮਾ ਸਿੰਘ, ਅਮਰੀਕ ਸਿੰਘ, ਬਲਵਿੰਦਰ ਸਿੰਘ, ਨਿਰਮਲ ਸਿੰਘ, ਹਰਜੀਤ ਸਿੰਘ, ਗੁਰਚਰਨ ਸਿੰਘ, ਕਰਮ ਸਿੰਘ, ਹਰਤੇਜ ਸਿੰਘ, ਮਿਸਤਰੀ ਬਚਨ ਸਿੰਘ ਡਾਲੇ ਵਾਲੇ ਸਮੂਹ ਪਾਰਟੀ, ਮਿਸਤਰੀ ਲਛਮਣ ਸਿੰਘ ਸਮੂਹ ਪਾਰਟੀ, ਦਰਸ਼ਨ ਸਿੰਘ, ਅੰਮਿ੍ਤਪਾਲ ਸਿੰਘ, ਪੱਪੂ ਰਾਜੇਆਣਾ, ਜਸਵੀਰ ਸਿੰਘ, ਹਰਜਿੰਦਰ ਸਿੰਘ,ਰਾਜਾ ਧੰਮੂ, ਹਰਵਿੰਦਰ ਸਿੰਘ, ਸਾਧੂ ਸਿੰਘ, ਜਸਵੀਰ ਸਿੰਘ, ਦਰਸ਼ਨ ਸਿੰਘ, ਸੁਰਿੰਦਰ ਸਿੰਘ, ਅਮਰਜੀਤ ਸਿੰਘ, ਪਿ੍ਤਪਾਲ ਸਿੰਘ ਮੰਗਾ, ਬਲਵਿੰਦਰ ਸਿੰਘ, ਸਮੇਤ ਕਿਰਤੀ ਕਾਮੇ ਸ਼ਾਮਿਲ ਸਨ |
ਕੋਟ ਈਸੇ ਖਾਂ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ
ਕੋਟ ਈਸੇ ਖਾਂ, (ਨਿਰਮਲ ਸਿੰਘ ਕਾਲੜਾ)-ਕੋਟ ਈਸੇ ਖਾਂ ਮਿਸਤਰੀ ਮਜ਼ਦੂਰ ਲੇਬਰ ਯੂਨੀਅਨ ਕੋਟ ਈਸੇ ਖਾਂ ਵਲੋਂ ਜ਼ੀਰਾ ਰੋਡ ਟੈਕਸੀ ਸਟੈਂਡ ਤੇ ਬਾਬਾ ਵਿਸ਼ਵਕਰਮਾ ਦਿਵਸ ਮਨਾਇਆ ਗਿਆ | ਜਿਸ ਮੌਕੇ ਬਾਬਾ ਵਿਸ਼ਵਕਰਮਾ ਨੂੰ ਯਾਦ ਕਰਦਿਆਂ ਛੋਟੇ ਪੂੜੀਆਂ ਦਾ ਲੰਗਰ ਲਗਾਇਆ ਗਿਆ ਤੇ ਇਸ ਦੌਰਾਨ ਕੋਟ ਈਸੇ ਖਾਂ ਸ਼ਹਿਰ ਦੀਆਂ ਪ੍ਰਮੁੱਖ ਸ਼ਖ਼ਸੀਅਤਾਂ ਜਸਵਿੰਦਰ ਸਿੰਘ ਸਿੱਧੂ ਪ੍ਰਧਾਨ ਈ. ਟੀ. ਟੀ. ਅਧਿਆਪਕ ਯੂਨੀਅਨ ਵਿਜੇ ਕੁਮਾਰ ਧੀਰ ਬਲਰਾਜ ਸ਼ਰਮਾ, ਲਖਵੀਰ ਸਿੰਘ, ਲੱਖਾ ਭਾਊ, ਪ੍ਰਕਾਸ਼ ਸਿੰਘ, ਰਾਜਪੂਤ, ਸੁਖਦੇਵ ਸਿੰਘ, ਜਸਵੰਤ ਸਿੰਘ ਮੈਂਬਰ ਨਛੱਤਰ ਸਿੰਘ ਮਿਸਤਰੀ ਆਦਿ ਹਾਜ਼ਰ ਸਨ |
ਕਿਸ਼ਨਪੁਰਾ ਕਲਾਂ, (ਅਮੋਲਕ ਸਿੰਘ ਕਲਸੀ)-ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਗਰਾਮ ਪੰਚਾਇਤ ਤੇ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪੰਥਕ ਗੁਰਦੁਆਰਾ ਸਾਹਿਬ (ਸੰਤ ਵਿਸਾਖਾ ਸਿੰਘ) ਕਿਸ਼ਨਪੁਰਾ ਕਲਾਂ ਵਿਖੇ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ | ਇਸ ਮੌਕੇ ਸ੍ਰੀ ਅਖੰਡ ਪਾਠ ਦੇ ਭੋਗ ਪੈਣ ਉਪਰੰਤ ਹਜ਼ੂਰੀ ਰਾਗੀ ਬਾਈ ਗੁਰਮੀਤ ਸਿੰਘ ਦੇ ਜਥੇ ਨੇ ਕੀਰਤਨ ਕੀਤਾ ਤੇ ਭਾਈ ਹਾਕਮ ਸਿੰਘ ਵਹਿਣੀ ਵਾਲੀਆਂ ਦੇ ਢਾਡੀ ਜਥੇ ਨੇ ਗੁਰੂ ਜੱਸ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ | ਸਟੇਜ ਸੈਕਟਰੀ ਦੀ ਸੇਵਾ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਨਿਭਾਈ | ਇਸ ਮੌਕੇ ਸਰਪੰਚ ਸਵਰਨਜੀਤ ਸਿੰਘ, ਪ੍ਰਧਾਨ ਵਜ਼ੀਰ ਸਿੰਘ ਮਾਨ, ਸਾਬਕਾ ਪ੍ਰਧਾਨ ਅਜਮੇਰ ਸਿੰਘ ਮਾਨ, ਇੰਦਰਜੀਤ ਸਿੰਘ ਸ਼ਾਹ ਮੀਤ ਪ੍ਰਧਾਨ, ਖ਼ਜ਼ਾਨਚੀ ਜਗਜੀਤ ਸਿੰਘ, ਹਰਜਿੰਦਰ ਸਿੰਘ ਔਲਖ, ਡਾ: ਵਰਿੰਦਰਪਾਲ ਸਿੰਘ ਬਲਾਕ ਸੰਮਤੀ ਮੈਂਬਰ, ਪੰਚ ਨਿਸ਼ਾਨ ਸਿੰਘ ਗੋਲੀ, ਪੰਚ ਨੈਬ ਸਿੰਘ, ਚਮਕੌਰ ਸਿੰਘ ਮਾਨ, ਕਰਨੈਲ ਸਿੰਘ, ਅਜੀਤ ਸਿੰਘ ਸਾਗੂ, ਮਾਨ ਸੀਮਿੰਟ ਸਟੋਰ ਵਾਲੇ, ਪ੍ਰਧਾਨ ਧੰਨਾ ਸਿੰਘ, ਅਰਜਨ ਸਿੰਘ ਡੇਅਰੀ ਵਾਲੇ, ਬਿੱਟੂ ਵਿਰਦੀ, ਜੀਤ ਸਿੰਘ ਡਾਕੀਆ, ਜਸਵੀਰ ਸਿੰਘ ਸੈਂਭੀ, ਅਵਤਾਰ ਸਿੰਘ, ਬਲਵਿੰਦਰ ਸਿੰਘ ਸੀਹਰਾ, ਅਮਰੀਕ ਸਿੰਘ ਕਲਸੀ, ਮੱਖਣ ਸਿੰਘ ਭੋਗਲ, ਸਤਨਾਮ ਸਿੰਘ ਕਲਸੀ, ਅਵਤਾਰ ਸਿੰਘ ਭੱਚੂ, ਹਰੀ ਸਿੰਘ, ਗੁਰਦੇਵ ਸਿੰਘ ਕਲਸੀ, ਮੋਤੀ ਲਾਲ ਆੜ੍ਹਤੀਆਂ, ਗੁਰਚਰਨ ਸਿੰਘ ਸੌਾਦ, ਈਸ਼ਵਰ ਸਿੰਘ ਆੜ੍ਹਤੀਆਂ, ਹੀਰਾ ਸਿੰਘ ਕਲਸੀ, ਗੋਰਾ ਭੋਗਲ ਆਦਿ ਹਾਜ਼ਰ ਸਨ |
ਸਮਾਧ ਭਾਈ, (ਗੁਰਮੀਤ ਸਿੰਘ ਮਾਣੂੰਕੇ)-ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਪਿੰਡ ਸਮਾਧ ਭਾਈ ਵਿਖੇ ਬਾਬਾ ਵਿਸ਼ਵਕਰਮਾ ਦੇ ਗੁਰਦੁਆਰਾ ਸਾਹਿਬ 'ਚ ਸਮੂਹ ਸੰਗਤ ਵਲੋਂ ਸ਼ਰਧਾ ਨਾਲ ਮਨਾਇਆ ਗਿਆ | ਇਸ ਸਮੇਂ ਸ੍ਰੀ ਅਖੰਡ ਪਾਠ ਦੇ ਭੋਗ ਪਾਉਣ ਉਪਰੰਤ ਭਾਈ ਸਤਨਾਮ ਸਿੰਘ ਹਜ਼ੂਰੀ ਰਾਗੀ ਦੇ ਜਥੇ ਨੇ ਕੀਰਤਨ ਕਰਕੇ ਪਹੁੰਚੀ ਸਿੱਖ ਸੰਗਤ ਨੂੰ ਗੁਰੂ ਦੇ ਲੜ ਲੱਗਣ ਦਾ ਉਪਦੇਸ਼ ਦਿੱਤਾ | ਇਸ ਸਮੇਂ ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ ਨਿਹਾਲ ਸਿੰਘ ਵਾਲਾ, ਜਥੇਦਾਰ ਤੀਰਥ ਸਿੰਘ ਮਾਹਲਾ, ਚੇਅਰਮੈਨ ਜਗਤਾਰ ਸਿੰਘ ਰਾਜੇਆਣਾ ਅਤੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਪ੍ਰਧਾਨ ਜੰਗ ਸਿੰਘ ਨੇ ਸਮੂਹ ਸੰਗਤ ਨੂੰ ਬਾਬਾ ਵਿਸ਼ਵਕਰਮਾ ਦੁਆਰਾ ਦਰਸਾਈ ਦਸਤਕਾਰੀ ਕਲਾ ਤੇ ਉਨ੍ਹਾਂ ਦੀ ਸਿੱਖਿਆ ਨੂੰ ਆਪਣੇ ਜੀਵਨ 'ਚ ਅਪਣਾਉਣ ਦੀ ਅਪੀਲ ਕੀਤੀ | ਇਸ ਸਮੇਂ ਸਰਪੰਚ ਅੰਗਰੇਜ਼ ਸਿੰਘ, ਸਰਪੰਚ ਗੁਰਦਰਸ਼ਨ ਸਿੰਘ ਧਾਲੀਵਾਲ, ਸਰਪੰਚ ਦਰਸ਼ਨ ਸਿੰਘ ਭੀਮ, ਸਰਪੰਚ ਅਮਰਜੀਤ ਸਿੰਘ ਜੱਗਾ, ਸਰਪੰਚ ਹਰਵਿੰਦਰ ਸਿੰਘ, ਪ੍ਰਧਾਨ ਜਸਵੰਤ ਸ਼ਰਮਾ, ਚੇਅਰਮੈਨ ਬਹਾਦਰ ਸਿੰਘ, ਬਿੱਕਰ ਸਿੰਘ ਬਲਾਕ ਸੰਮਤੀ ਮੈਂਬਰ, ਪ੍ਰਧਾਨ ਜਗਜੀਤ ਸਿੰਘ, ਕਾਲਾ ਸਿੰਘ ਭਾਈ, ਹਰਮੇਲ ਸਿੰਘ, ਪ੍ਰਧਾਨ ਤਰਸੇਮ ਸਿੰਘ, ਸੁਖਦੇਵ ਸਿੰਘ ਕਲੇਰ, ਬਲਦੇਵ ਸਿੰਘ, ਸੁਰਜੀਤ ਸਿੰਘ, ਛਿੰਦਰ ਸਿੰਘ ਬਰਾੜ ਆਦਿ ਸੰਗਤਾਂ ਹਾਜ਼ਰ ਸਨ |
ਸੀਵਰੇਜ ਕਰਮਚਾਰੀ ਯੂਨੀਅਨ ਨੇ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ
ਮੋਗਾ, (ਜਸਪਾਲ ਸਿੰਘ ਬੱਬੀ)-ਨਗਰ ਨਿਗਮ ਮੋਗਾ ਵਿਖੇ ਸੀਵਰੇਜ ਕਰਮਚਾਰੀ ਯੂਨੀਅਨ ਮੋਗਾ ਵਲੋਂ ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਪ੍ਰਧਾਨ ਸ਼ਾਮ ਲਾਲ ਬੋਹਤ, ਚੇਅਰਮੈਨ ਵਿਜੇ ਬੋਹਤ, ਸਰਪ੍ਰਸਤ ਸਤਪਾਲ ਅਣਜਾਣ ਅਤੇ ਕਾਮਿਆਂ ਵਲੋਂ ਬਾਬਾ ਵਿਸ਼ਵਕਰਮਾ ਦੇ ਚਿੱਤਰ 'ਤੇ ਫ਼ੁਲ ਮਾਲਾਵਾਂ ਭੇਟ ਕੀਤੀਆਂ ਗਈਆਂ | ਇਸ ਮੌਕੇ ਦਵਿੰਦਰ ਸਿੰਘ ਧਾਲੀਵਾਲ, ਜਨਰਲ ਸਕੱਤਰ ਬਿੱਟੂ ਚਾਵਰੀਆ, ਡਿਪਟੀ ਚੇਅਰਮੈਨ ਰਾਮ ਕਿਸ਼ਨ, ਰੂਪ ਚੰਦ, ਰਮੇਸ਼ ਉਜੀਨਵਾਲ, ਰਾਜ ਇੰਦਰ, ਪ੍ਰੇਮ ਭੂਸ਼ਨ, ਰਜਨੀਸ਼ ਸ਼ਰਮਾ, ਅਸ਼ੋਕ, ਰਾਜੀਵ ਕੁਮਾਰ, ਅਜੇ ਲੋਹੇਰਾ, ਵਿਨੋਦ, ਸੋਨੂੰ, ਸਤੀਸ਼, ਬਾਲ ਕਿਸ਼ਨ, ਵਿਕੀ, ਪਵਨ, ਜਸਪਾਲ, ਸਿਕੰਦਰ ਆਦਿ ਸ਼ਾਮਿਲ ਸਨ | ਇਸ ਮੌਕੇ ਬਾਬਾ ਵਿਸ਼ਵਕਰਮਾ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਲੱਡੂ ਵੰਡੇ |

ਸਬ ਡਵੀਜ਼ਨ ਪ੍ਰਸ਼ਾਸਨ ਦੇ ਨੱਕ ਹੇਠ ਉੱਡੀਆਂ ਜ਼ਿਲ੍ਹਾ ਪ੍ਰਸ਼ਾਸਨ ਦੇ ਹੁਕਮਾਂ ਦੀਆਂ ਧੱਜੀਆਂ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਮੰਡੀ ਨਿਹਾਲ ਸਿੰਘ ਵਾਲਾ ਅੰਦਰ ਜ਼ਿਲ੍ਹਾ ਮਜਿਸਟਰੇਟ ਮੋਗਾ ਵਲੋਂ ਪਟਾਕੇ ਵੇਚਣ ਲਈ ਨਿਰਧਾਰਿਤ ਕੀਤੇ ਨਿਯਮਾਂ ਦੀਆਂ ਸਿਵਲ ਤੇ ਪੁਲਿਸ ਪ੍ਰਸ਼ਾਸਨ ਦੇ ਨੱਕ ਹੇਠ ਸ਼ਰ੍ਹੇਆਮ ਧੱਜੀਆਂ ਉੱਡਦੀਆਂ ਦੇਖੀਆਂ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਪਟਾਕੇ ਵੇਚਣ ਦੇ ਦੋਸ਼ 'ਚ ਪੁਲਿਸ ਵਲੋਂ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਜਨਤਕ ਥਾਵਾਂ 'ਤੇ ਪਟਾਕੇ ਵੇਚਣਾ ਜ਼ਿਲ੍ਹਾ ਮਜਿਸਟਰੇਟ ਦੇ ਹੁਕਮਾਂ ਦੀ ਉਲੰਘਣਾ ਕਰਨ ਤੇ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਵਲੋਂ ਜਨਤਕ ਥਾਵਾਂ 'ਤੇ ਪਟਾਕੇ ਵੇਚਣ ਦੇ ਦੋਸ਼ 'ਚ ਇਕ ਵਿਅਕਤੀ 'ਤੇ ਮਾਮਲਾ ਦਰਜ ...

ਪੂਰੀ ਖ਼ਬਰ »

ਮੋਗਾ ਸ਼ਹਿਰ ਤੇ ਆਸ-ਪਾਸ 'ਚ ਉਤਸ਼ਾਹ ਨਾਲ ਮਨਾਇਆ ਦੀਵਾਲੀ ਦਾ ਤਿਉਹਾਰ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਰੌਸ਼ਨੀਆਂ ਦਾ ਤਿਉਹਾਰ ਦੀਵਾਲੀ ਤੇ ਬੰਦੀ ਛੋੜ ਦਿਵਸ ਮੋਗਾ ਸ਼ਹਿਰ ਅਤੇ ਆਸ-ਪਾਸ ਦੇ ਇਲਾਕਿਆਂ ਵਿਚ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਸਵੇਰ ਤੋਂ ਲੋਕ ਗੁਰਦੁਆਰਿਆਂ ਤੇ ਮੰਦਿਰਾਂ 'ਚ ਨਤਮਸਤਕ ਹੋਏ ਅਤੇ ...

ਪੂਰੀ ਖ਼ਬਰ »

ਮਹਿਣਾ ਥਾਣੇ ਅਧੀਨ 3 ਦੁਕਾਨਦਾਰ ਬਿਨਾਂ ਲਾਇਸੰਸ ਪਟਾਕੇ ਵੇਚਦੇ ਕਾਬੂ

ਅਜੀਤਵਾਲ, 20 ਅਕਤੂਬਰ (ਗ਼ਾਲਿਬ)-ਸੁਪਰੀਮ ਕੋਰਟ ਦੀਆਂ ਸਖ਼ਤ ਹਦਾਇਤਾਂ 'ਤੇ ਮੋਗਾ ਜ਼ਿਲ੍ਹੇ ਦੇ ਮਹਿਣਾ ਥਾਣਾ ਅਧੀਨ ਰੌਲੀ ਪਿੰਡ ਤੋਂ ਰਕੇਸ਼ ਕੁਮਾਰ ਵਾਸੀ ਮੋਗਾ, ਤਲਵੰਡੀ ਭੰਗੇਰੀਆਂ ਤੋਂ ਅਨਿਲ ਕੁਮਾਰ ਵਾਸੀ ਮੋਗਾ ਤੇ ਪਿੰਡ ਦਾਇਆ ਕਲਾਂ ਤੋਂ ਰਾਮੇਸ਼ ਕੁਮਾਰ, ਰਾਜੂ ...

ਪੂਰੀ ਖ਼ਬਰ »

ਪਟਾਕੇ ਵੇਚਣ ਵਾਲਿਆਂ ਿਖ਼ਲਾਫ਼ ਵੱਖ-ਵੱਖ ਦੋ ਮਾਮਲੇ ਦਰਜ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਬਾਘਾ ਪੁਰਾਣਾ ਪੁਲਿਸ ਵਲੋਂ ਪਾਬੰਦੀ ਦੇ ਬਾਵਜੂਦ ਅਣ-ਅਧਿਕਾਰਤ ਥਾਵਾਂ 'ਤੇ ਬਾਜ਼ਾਰਾਂ 'ਚ ਪਟਾਕੇ ਵੇਚਣ ਵਾਲਿਆਂ ਿਖ਼ਲਾਫ਼ ਵੱਖ-ਵੱਖ 2 ਮਾਮਲੇ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਪੁਲਿਸ ਵਲੋਂ ਮਿਲੀ ਜਾਣਕਾਰੀ ...

ਪੂਰੀ ਖ਼ਬਰ »

ਦੇਰ ਰਾਤ ਬਾਅਦ ਪਟਾਕੇ ਚਲਾਉਣ 'ਤੇ ਪੁਲਿਸ ਵਲੋਂ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਪਾਰਟੀ ਨੇ ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਹੁਕਮਾਂ ਤਹਿਤ ਦੀਵਾਲੀ ਵਾਲੇ ਦਿਨ ਸਾਮ 6.30 ਤੋਂ ਰਾਤ 9.30 ਵਜੇ ਦੇ ਨਿਰਧਾਰਿਤ ਕੀਤੇ ਸਮੇਂ ਤੋਂ ਬਾਅਦ ਪਟਾਕੇ ਚਲਾਉਣ ਦੇ ...

ਪੂਰੀ ਖ਼ਬਰ »

ਛੱਪੜ 'ਤੇ ਕਬਜ਼ੇ ਦੀ ਕੋਸ਼ਿਸ਼-ਇਕ ਨਾਮਜ਼ਦ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਬਲਾਕ ਵਿਕਾਸ ਪੰਚਾਇਤ ਅਫ਼ਸਰ ਮੋਗਾ ਦੇ ਪੱਤਰ ਨੰਬਰ-1391 ਜੋ 9 ਅਕਤੂਬਰ 2017 ਨੂੰ ਜਾਰੀ ਕੀਤਾ ਗਿਆ ਸੀ, ਦੀ ਪੜਤਾਲ ਐਸ. ਐਸ. ਪੀ. ਮੋਗਾ ਦੇ ਹੁਕਮਾਂ ਅਧੀਨ ਸਹਾਇਕ ਥਾਣੇਦਾਰ ਬੇਅੰਤ ਸਿੰਘ ਵਲੋਂ ਕੀਤੇ ਜਾਣ ਅਤੇ ਇਸੇ ਪੁਲਿਸ ਅਧਿਕਾਰੀ ...

ਪੂਰੀ ਖ਼ਬਰ »

ਫ਼ੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ 15 ਨਵੰਬਰ ਤੋਂ-ਜ਼ਿਲ੍ਹਾ ਚੋਣ ਅਫ਼ਸਰ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਦਿਲਰਾਜ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ 1 ਜਨਵਰੀ 2018 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀਆਂ ਦੀ ਵਿਸ਼ੇਸ਼ ਸਰਸਰੀ ਸੁਧਾਈ ਦਾ ਕੰਮ ਸ਼ੁਰੂ ਕੀਤਾ ...

ਪੂਰੀ ਖ਼ਬਰ »

ਪਿੰਡ ਚੂਹੜਚੱਕ ਦੇ ਫ਼ੌਜੀ ਦੀ ਡਿਊਟੀ ਦੌਰਾਨ ਹੋਈ ਮੌਤ

ਅਜੀਤਵਾਲ, 20 ਅਕਤੂਬਰ (ਸ਼ਮਸ਼ੇਰ ਸਿੰਘ ਗਾਲਿਬ)-ਚੂਹੜਚੱਕ ਨਗਰ ਦੇ ਨੌਜਵਾਨ ਦੀ ਫ਼ੌਜੀ ਸਿਖਲਾਈ ਅਧੀਨ ਬਿਮਾਰੀ ਕਾਰਨ ਮੌਤ ਹੋਣ ਦਾ ਪਤਾ ਚੱਲਿਆ ਹੈ | ਫ਼ੌਜ ਦੇ ਅਧਿਕਾਰੀਆਂ ਦੀ ਨਿਗਰਾਨੀ ਹੇਠ ਅੱਜ ਪਿੰਡ ਉਸ ਦਾ ਸਸਕਾਰ ਕਰ ਦਿੱਤਾ ਗਿਆ ਹੈ | ਪਿੰਡ 'ਚ ਮੌਤ ਦਾ ਪਤਾ ...

ਪੂਰੀ ਖ਼ਬਰ »

ਜ਼ਿਲ੍ਹਾ ਪ੍ਰਾਇਮਰੀ ਸਕੂਲ ਖੇਡਾਂ 'ਚ ਘਲੋਟੀ ਸਕੂਲ ਜੇਤੂ

ਕੋਟ ਈਸੇ ਖਾਂ, 20 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਘਲੋਟੀ 'ਚ ਸਕੂਲ ਸਟਾਫ਼ ਵਲੋਂ ਕਰਵਾਈ ਜਾ ਰਹੀ ਹੈ | ਸਖ਼ਤ ਮਿਹਨਤ ਸਦਕਾ ਵਿਦਿਆਰਥੀ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿਚ ਵੀ ਸ਼ਾਨਦਾਰ ਪ੍ਰਦਰਸ਼ਨ ਕਰ ਰਹੇ ਹਨ | ਸਕੂਲ ਦੀ ਮੁੱਖ ...

ਪੂਰੀ ਖ਼ਬਰ »

ਟੇਢਾ ਖੰਭਾ ਤੇ ਪਿੱਲਰ ਬਾਕਸ ਬਣ ਸਕਦੇ ਹਨ ਹਾਦਸੇ ਦਾ ਕਾਰਨ

ਨੱਥੂਵਾਲਾ ਗਰਬੀ, 20 ਅਕਤੂਬਰ (ਸਾਧੂ ਰਾਮ)-ਪਿੰਡ ਲੰਗੇਆਣਾ ਕਲਾਂ ਵਿਖੇ ਬਿਜਲੀ ਵਿਭਾਗ ਦੀ ਅਣਦੇਖੀ ਕਾਰਨ ਬੁਰੀ ਤਰ੍ਹਾਂ ਟੇਢਾ ਹੋਇਆ ਵੱਡੀ ਲਾਈਨ 11 ਹਜ਼ਾਰ ਕੇ. ਵੀ. ਦਾ ਖੰਭਾ ਲੋਕਾਂ ਲਈ ਖ਼ਤਰਾ ਬਣਿਆ ਹੋਇਆ ਹੈ ਜੋ ਕਿ ਕਿਸੇ ਸਮੇਂ ਵੀ ਹਾਦਸੇ ਦਾ ਕਾਰਨ ਬਣ ਸਕਦਾ ਹੈ | ...

ਪੂਰੀ ਖ਼ਬਰ »

ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਸਹਾਇਤਾ ਕਰਕੇ ਮਨਾਈ ਦੀਵਾਲੀ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ/ਜਗਸੀਰ ਸਿੰਘ ਲੁਹਾਰਾ)-ਰਾਇਲ ਕਾਨਵੈਂਟ ਸਕੂਲ ਨਿਹਾਲ ਸਿੰਘ ਵਾਲਾ ਦੇ ਵਿਦਿਆਰਥੀਆਂ ਨੇ ਬਸਤੀ ਦੇ ਲੋੜਵੰਦ ਪਰਿਵਾਰਾਂ ਦੇ ਬੱਚਿਆਂ ਦੀ ਸਹਾਇਤਾ ਕਰਕੇ ਦੀਵਾਲੀ ਮਨਾਉਣ 'ਚ ਇਕ ਨਵੀਂ ਪਹਿਲ ਕੀਤੀ | ...

ਪੂਰੀ ਖ਼ਬਰ »

ਇਲੈਕਟ੍ਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਇਲੈਕਟ੍ਰੋ ਹੋਮਿਓਪੈਥਿਕ ਡਾਕਟਰ ਮੈਡੀਕਲ ਐਸੋਸੀਏਸ਼ਨ ਦੀ ਮੀਟਿੰਗ ਲਾਈਫ਼ ਕੇਅਰ ਹਸਪਤਾਲ ਜੀ. ਟੀ. ਰੋਡ ਗੋਧੇਵਾਲਾ ਮੋਗਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਡਾ: ਜਸਪਾਲ ਸਿੰਘ ਸੰਧੂ ਕੋਟ ਈਸੇ ਖਾਂ ਨੇ ਕੀਤੀ | ਇਸ ...

ਪੂਰੀ ਖ਼ਬਰ »

ਇੰਟਕ ਮਜ਼ਦੂਰ ਮੁਲਾਜ਼ਮਾਂ ਨੇ ਵਿਸ਼ਵਕਰਮਾ ਦਿਵਸ ਮਨਾਇਆ

ਮੋਗਾ, 20 ਅਕਤੂਬਰ (ਜਸਪਾਲ ਸਿੰਘ ਬੱਬੀ)-ਜ਼ਿਲ੍ਹਾ ਇੰਟਕ ਮੋਗਾ ਤੇ ਮਜ਼ਦੂਰ ਮੁਲਾਜ਼ਮ ਜਥੇਬੰਦੀਆਂ (ਇੰਟਕ) ਨੇ ਜ਼ਿਲ੍ਹਾ ਇੰਟਕ ਪ੍ਰਧਾਨ ਐਡਵੋਕੇਟ ਵਿਜੇ ਧੀਰ ਦੀ ਅਗਵਾਈ ਹੇਠ ਬਾਬਾ ਵਿਸ਼ਵਕਰਮਾ ਰਾਜ ਮਿਸਤਰੀ ਮਜ਼ਦੂਰ ਯੂਨੀਅਨ ਦਫ਼ਤਰ ਨੀਵਾਂ ਪੁਲ ਰੋਡ ਮੋਗਾ ਵਿਖੇ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਸਥਾਨਕ ਗੁਰਦੁਆਰਾ ਬਾਬਾ ਵਿਸ਼ਵਕਰਮਾ ਵਿਖੇ ਪ੍ਰਬੰਧਕ ਕਮੇਟੀ ਵਲੋਂ ਸ਼ਰਧਾਲੂ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਜੀ ਦਾ ਪਾਠ ਦਾ ਭੋਗ ਪਾਇਆ ...

ਪੂਰੀ ਖ਼ਬਰ »

ਸੰਤ ਗੱਜਾ ਸਿੰਘ ਤੇ ਸੰਤ ਦਰਸ਼ਨ ਸਿੰਘ ਦੀ ਯਾਦ 'ਚ ਸਾਲਾਨਾ ਗੁਰਮਤਿ ਸਮਾਗਮ ਕਰਵਾਇਆ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਸੰਤ ਗੱਜਾ ਸਿੰਘ ਤੇ ਸੰਤ ਦਰਸ਼ਨ ਸਿੰਘ ਦੀ ਯਾਦ ਨੂੰ ਸਮਰਪਿਤ ਸਾਲਾਨਾ ਗੁਰਮਤਿ ਸਮਾਗਮ ਗੁਰਦੁਆਰਾ ਡੇਰਾ ਬਾਬਾ ਮੱਲ ਸਿੰਘ ਪੁਰਾਣਾ ਮੋਗਾ ਵਿਖੇ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਸੰਤ ਮਹਿੰਦਰ ਸਿੰਘ ਜਨੇਰ ਵਾਲਿਆਂ ਦੀ ...

ਪੂਰੀ ਖ਼ਬਰ »

ਗਰੀਬ ਦੇ ਅੰਦਰ ਖ਼ੁਸ਼ੀ ਪੈਦਾ ਕਰਨੀ ਸਭ ਤੋਂ ਵੱਡਾ ਪੁੰਨ ਹੈ-ਬਾਬਾ ਗੁਰਦੀਪ ਸਿੰਘ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਗੁਰਦੁਆਰਾ ਸ਼ਹੀਦ ਬਾਬਾ ਤੇਗ਼ਾ ਸਿੰਘ (ਤਪ ਅਸਥਾਨ ਸੱਚਖੰਡ ਵਾਸੀ ਸੰਤ ਬਾਬਾ ਨਛੱਤਰ ਸਿੰਘ) ਚੰਦ ਪੁਰਾਣਾ ਦੇ ਮੁੱਖ ਸੇਵਾਦਾਰ ਸਮਾਜ ਸੇਵੀ ਬਾਬਾ ਗੁਰਦੀਪ ਸਿੰਘ ਨੇ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਹੋਇਆਂ, ...

ਪੂਰੀ ਖ਼ਬਰ »

ਗੋ-ਗਲੋਬਲ ਕੰਸਲਟੈਂਟਸ ਨੇ ਵਿਦਿਆਰਥਣ ਦਾ ਕੈਨੇਡਾ ਦਾ ਸੁਪਨਾ ਕੀਤਾ ਸਾਕਾਰ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਗੋ-ਗਲੋਬਲ ਮੋਗਾ ਵਿਦਿਆਰਥੀਆਂ ਦੇ ਹਰ ਵਰਗ ਦੇ ਵਿਦੇਸ਼ ਜਾਣ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਾਲੀ ਵੀਜ਼ਾ ਸੰਸਥਾ ਵਲੋਂ ਜ਼ਿਲ੍ਹਾ ਮੋਗਾ ਦੀ ਵਿਦਿਆਰਥਣ ਹਰਵੀਰ ਕੌਰ ਦਾ ਕੈਨੇਡਾ ਦਾ ਵੀਜ਼ਾ ਲਗਵਾਇਆ ਗਿਆ | ਸੰਸਥਾ ਦੇ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੇ ਵਿਦਿਆਰਥਣ ਨੇ ਓਵਰਆਲ 6 ਬੈਂਡ ਕੀਤੇ ਹਾਸਲ

ਬਾਘਾ ਪੁਰਾਣਾ, 20 ਅਕਤੂਬਰ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗੇ੍ਰਸ਼ਨ ਦੇ ਐਮ. ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਸੰਸਥਾ ਦੀ ਵਿਦਿਆਰਥਣ ਅਮਨਦੀਪ ਕੌਰ ਪੁੱਤਰੀ ਨਿਰਮਲ ਸਿੰਘ ਵਾਸੀ ਸੁਖਾਨੰਦ ਨੇ ਆਈਲੈਟਸ ਦੀ ਪ੍ਰੀਖਿਆ 'ਚੋਂ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਨੇ ਭਰਿਆ ਅਧਿਆਪਕਾਂ 'ਚ ਨਵਾਂ ਉਤਸ਼ਾਹ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਪੰਜਾਬ ਦੀ ਪ੍ਰਾਇਮਰੀ ਸਿੱਖਿਆ 'ਚ ਗੁਣਾਤਮਿਕ ਸੁਧਾਰ ਲਈ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਵਲੋਂ ਪ੍ਰਾਇਮਰੀ ਸਕੂਲਾਂ ਵਿਚ 'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਪ੍ਰੋਜੈਕਟ ਚਲਾ ਕੇ ਵਿਦਿਆਰਥੀਆਂ ਲਈ ਟੀਚਿਆਂ ਨੂੰ ਨਿਰਧਾਰਿਤ ...

ਪੂਰੀ ਖ਼ਬਰ »

ਜ਼ਿਲ੍ਹਾ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਸ਼ਾਨੋ-ਸ਼ੌਕਤ ਨਾਲ ਸਮਾਪਤ

ਠੱਠੀ ਭਾਈ, 20 ਅਕਤੂਬਰ (ਜਗਰੂਪ ਸਿੰਘ ਮਠਾੜੂ)-ਜ਼ਿਲ੍ਹਾ ਮੋਗਾ ਦੀਆਂ ਜ਼ਿਲ੍ਹਾ ਪੱਧਰੀ ਪ੍ਰਾਇਮਰੀ ਖੇਡਾਂ ਸਰਕਾਰੀ ਪ੍ਰਾਇਮਰੀ ਸਕੂਲ ਥਰਾਜ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸ. ਐ.) ਮੋਗਾ ਗੁਰਦਰਸ਼ਨ ਸਿੰਘ ਬਰਾੜ ਤੇ ਸਹਾਇਕ ਜ਼ਿਲ੍ਹਾ ਸਿੱਖਿਆ ਅਫ਼ਸਰ (ਖੇਡਾਂ) ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਮੋਗਾ, 20 ਅਕਤੂਬਰ (ਜਸਪਾਲ ਸਿੰਘ ਬੱਬੀ)-ਵਣ ਕੁਟੀਆ ਨੇਚਰ ਪਾਰਕ ਮੋਗਾ ਵਿਖੇ ਭਾਰਤੀ ਕਿਸਾਨ ਯੂਨੀਅਨ ਰਜਿ: (ਕਾਦੀਆਂ) ਦੀ ਜ਼ਿਲ੍ਹਾ ਪੱਧਰੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਨਿਰਮਲ ਸਿੰਘ ਮਾਣੂੰਕੇ ਤੇ ਗੁਲਜ਼ਾਰ ਸਿੰਘ ਘੱਲ ਕਲਾਂ ਜ਼ਿਲ੍ਹਾ ਜਨਰਲ ਸਕੱਤਰ ਦੀ ਅਗਵਾਈ ਹੇਠ ...

ਪੂਰੀ ਖ਼ਬਰ »

ਜਾਖੜ ਦੀ ਜਿੱਤ ਕੈਪਟਨ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਦਾ ਸਬੂਤ-ਕਾਂਗਰਸੀ ਆਗੂ

ਕੋਟ ਈਸੇ ਖਾਂ, 20 ਅਕਤੂਬਰ (ਨਿਰਮਲ ਸਿੰਘ ਕਾਲੜਾ)-ਗੁਰਦਾਸਪੁਰ ਲੋਕ ਸਭਾ ਦੀ ਉਪ ਚੋਣ 'ਚ ਭਾਰੀ ਫ਼ਰਕ ਨਾਲ ਜੇਤੂ ਸੁਨੀਲ ਜਾਖੜ ਦੀ ਜਿੱਤ ਕੈਪਟਨ ਸਰਕਾਰ ਦੀ ਸ਼ਾਨਦਾਰ ਕਾਰਗੁਜ਼ਾਰੀ ਦਾ ਸਬੂਤ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਾਂਗਰਸੀ ਪਾਰਟੀ ਦੇ ਨੌਜਵਾਨ ਆਗੂ ...

ਪੂਰੀ ਖ਼ਬਰ »

ਸੁਖਾਨੰਦ ਸੰਸਥਾਵਾਂ ਵਿਖੇ ਕੰਪਿਊਟਰ ਵਿਭਾਗ ਦੁਆਰਾ 'ਦੀਵਾਲੀ ਸੈਲੀਬਰੇਸ਼ਨ'

ਠੱਠੀ ਭਾਈ, 20 ਅਕਤੂਬਰ (ਜਗਰੂਪ ਸਿੰਘ ਮਠਾੜੂ)-ਬਾਬਾ ਹਜ਼ੂਰਾ ਸਿੰਘ ਡੇਰਾ ਭੋਰੇ ਵਾਲਿਆਂ ਦੀ ਰਹਿਨੁਮਾਈ ਹੇਠ ਚੱਲ ਰਹੇ ਬਾਬਾ ਭਾਗ ਸਿੰਘ ਮੈਮੋਰੀਅਲ ਗਰਲਜ਼ ਕਾਲਜ ਸੁਖਾਨੰਦ ਦੇ ਕੰਪਿਊਟਰ ਵਿਭਾਗ ਦੁਆਰਾ 'ਦੀਵਾਲੀ ਸੈਲੀਬਰੇਸ਼ਨ' ਨਾਂਅ ਦਾ ਪ੍ਰੋਗਰਾਮ ਕਰਵਾਇਆ ਗਿਆ | ...

ਪੂਰੀ ਖ਼ਬਰ »

3 ਰੋਜ਼ਾ ਜ਼ੋਨਲ ਯੁਵਕ ਤੇ ਵਿਰਾਸਤੀ ਮੇਲਾ ਅਮਿੱਟ ਛਾਪ ਛੱਡਦਾ ਹੋਇਆ ਸਮਾਪਤ

ਮੋਗਾ, 20 ਅਕਤੂਬਰ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ੁਕਦੇਵਾ ਕਿ੍ਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ 'ਚ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਦਾ 3 ਰੋਜ਼ਾ ਪੰਜਾਬ ਯੂਨੀਵਰਸਿਟੀ ਦੇ ਜ਼ੋਨ ਬੀ ਦਾ ਜ਼ੋਨਲ ਯੁਵਕ ਅਤੇ ਵਿਰਾਸਤੀ ਮੇਲਾ ਅਮਿੱਟ ਯਾਦਾਂ ਛੱਡਦਾ ਸਮਾਪਤ ...

ਪੂਰੀ ਖ਼ਬਰ »

ਸੂਬੇਦਾਰ ਮੇਜਰ ਗੁਰਚਰਨ ਸਿੰਘ ਦਿਉਲ ਨਮਿਤ ਸ਼ਰਧਾਂਜਲੀ ਸਮਾਰੋਹ

ਬਿਲਾਸਪੁਰ, 20 ਅਕਤੂਬਰ (ਸੁਰਜੀਤ ਸਿੰਘ ਗਾਹਲਾ)-ਸਥਾਨਕ ਗੁਰਦੁਆਰਾ ਪਰਮੇਸ਼ਰ ਸਾਹਿਬ ਵਿਖੇ ਦੀ ਬਿਲਾਸਪੁਰ ਸਪੋਰਟਸ ਐਾਡ ਵੈੱਲਫੇਅਰ ਕਲੱਬ ਦੇ ਸਾਬਕਾ ਜਨਰਲ ਸਕੱਤਰ ਤਰਨਦੀਪ ਦਿਉਲ ਨਿਊਜ਼ੀਲੈਂਡ ਦੇ ਪਿਤਾ ਸਾਬਕਾ ਸੈਨਿਕ ਸੂਬੇਦਾਰ ਮੇਜਰ ਗੁਰਚਰਨ ਸਿੰਘ ਦਿਉਲ ਦੀ ...

ਪੂਰੀ ਖ਼ਬਰ »

ਦਰਸ਼ਨ ਸਿੰਘ ਭੁੱਲਰ ਨੂੰ ਸ਼ਰਧਾਂਜਲੀਆਂ ਭੇਟ

ਮੋਗਾ, 20 ਅਕਤੂਬਰ (ਅਮਰਜੀਤ ਸਿੰਘ ਸੰਧੂ)-ਪ੍ਰੋਗਰੈਸਿਵ ਯੂਥ ਆਰਗੇਨਾਈਜ਼ੇਸ਼ਨ ਆਫ਼ ਪੰਜਾਬ ਦੇ ਕੌਮੀ ਪ੍ਰਧਾਨ ਬਲਕਾਰ ਸਿੰਘ ਭੁੱਲਰ ਤੇ ਹਰਜਿੰਦਰ ਸਿੰਘ ਮਨੀ ਭੁੱਲਰ ਦੇ ਪਿਤਾ ਦਰਸ਼ਨ ਸਿੰਘ ਭੁੱਲਰ ਦੀ ਅੰਤਿਮ ਅਰਦਾਸ ਪਿੰਡ ਤਲਵੰਡੀ ਮਝੂਕੇ ਦੇ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਡੇਰਾ ਪ੍ਰੇਮੀਆਂ ਨੇ ਇਸ ਵਾਰ ਨਹੀਂ ਮਨਾਈ ਦੀਵਾਲੀ

ਕੋਟ ਈਸੇ ਖਾਂ, 20 ਅਕਤੂਬਰ (ਗੁਰਮੀਤ ਸਿੰਘ ਖ਼ਾਲਸਾ)-ਡੇਰਾ ਸਿਰਸਾ ਹਰਿਆਣਾ ਨਾਲ ਸਬੰਧਿਤ ਪ੍ਰੇਮੀਆਂ ਨੇ ਦੂਜੇ ਇਲਾਕਿਆਂ ਵਾਂਗ ਸਥਾਨਕ ਸ਼ਹਿਰ ਤੇ ਨੇੜਲੇ ਪਿੰਡ ਵਿਚ ਆਪਣਾ ਰੋਸ ਜ਼ਾਹਿਰ ਕਰਦਿਆਂ ਇਸ ਵਾਰ ਦੀਵਾਲੀ ਦਾ ਤਿਉਹਾਰ ਨਹੀਂ ਮਨਾਇਆ | ਕੁੱਝ ਪ੍ਰੇਮੀਆਂ ਨੇ ...

ਪੂਰੀ ਖ਼ਬਰ »

ਬਿਨਾਂ ਲਾਇਸੰਸ ਪਟਾਕੇ ਵੇਚਣ ਵਾਲੇ 4 ਕਾਬੂ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਡੀ. ਸੀ. ਮੋਗਾ ਵਲੋਂ ਅਦਾਲਤ ਦੇ ਹੁਕਮਾਂ ਅਧੀਨ ਦੀਵਾਲੀ ਵੇਲੇ ਪਟਾਕੇ ਵੇਚਣ ਲਈ ਲਾਇਸੰਸ ਜਾਰੀ ਕੀਤੇ ਗਏ ਸਨ ਤੇ ਇਸ ਮੰਤਵ ਲਈ ਪਟਾਕੇ ਵੇਚਣ ਲਈ ਸਥਾਨ ਵੀ ਦੱਸੇ ਗਏ ਸਨ ਪਰ ਥਾਣਾ ਸਿਟੀ ਮੋਗਾ ਤੇ ਥਾਣਾ ਸਿਟੀ ਸਾਊਥ ਮੋਗਾ ਨੂੰ ...

ਪੂਰੀ ਖ਼ਬਰ »

ਡੀ. ਏ. ਪੀ. ਖਾਦ ਦੀਆਂ 91 ਬੋਰੀਆਂ ਚੋਰੀ

ਮੋਗਾ, 20 ਅਕਤੂਬਰ (ਸ਼ਿੰਦਰ ਸਿੰਘ ਭੁਪਾਲ)-ਵਿਸ਼ਾਲ ਮਿੱਤਲ ਪੁੱਤਰ ਚਮਨ ਲਾਲ ਮਿੱਤਲ ਵਾਸੀ ਬੱਧਨੀ ਕਲਾਂ ਦੀ ਦੁਕਾਨ 'ਚੋਂ ਦੁਕਾਨ ਵਿਚ ਜਿੰਦਰਾ ਰੋੜ ਕੇ 91 ਬੋਰੀਆਂ ਡੀ. ਏ. ਪੀ. ਖਾਦ ਨਾ ਮਾਲੂਮ ਵਿਅਕਤੀਆਂ ਵਲੋਂ ਚੋਰੀ ਕਰ ਲਈਆਂ ਗਈਆਂ ਸਨ | ਇਸ ਸਬੰਧ 'ਚ ਵਿਸ਼ਾਲ ਮਿੱਤਲ ਦੀ ...

ਪੂਰੀ ਖ਼ਬਰ »

ਗਰੀਨ ਵੈਲੀ ਕਾਨਵੈਂਟ ਸਕੂਲ ਦੇ ਵਿਹੜੇ ਦੀਵਾਲੀ ਦੀਆਂ ਰੌਣਕਾਂ

ਨਿਹਾਲ ਸਿੰਘ ਵਾਲਾ, 20 ਅਕਤੂਬਰ (ਪਲਵਿੰਦਰ ਸਿੰਘ ਟਿਵਾਣਾ)-ਗਰੀਨ ਵੈਲੀ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਨਿਹਾਲ ਸਿੰਘ ਵਾਲਾ 'ਚ ਦੀਵਾਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਨੇ ਆਪਣੀਆਂ ਜਮਾਤਾਂ ਨੂੰ ਖ਼ੂਬ ਤਰੀਕੇ ਨਾਲ ਸਜਾਇਆ | ਇਸ ਖ਼ੁਸ਼ੀਆਂ, ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX