ਤਾਜਾ ਖ਼ਬਰਾਂ


ਫ਼ਰੀਦਕੋਟ : ਪੀੜਤ ਔਰਤ ਡਾਕਟਰ ਸਮੇਤ ਪੁਲਿਸ ਨੇ ਕਈਆਂ ਨੂੰ ਫਿਰ ਲਿਆ ਹਿਰਾਸਤ 'ਚ
. . .  1 minute ago
ਫ਼ਰੀਦਕੋਟ 8 ਦਸੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ) - ਪੁਲਿਸ ਨੇ ਜਿਨਸੀ ਸ਼ੋਸ਼ਣ ਪੀੜਤ ਔਰਤ ਡਾਕਟਰ ਸਮੇਤ ਕਈ ਧਰਨਾਕਾਰੀ ਲੜਕੀਆਂ ਨੂੰ ਹਿਰਾਸਤ ਵਿਚ ਲੈ ਲਿਆ। ਇਸ ਤੋਂ ਪਹਿਲਾ...
ਮੈਡੀਕਲ ਪ੍ਰੈਕਟੀਸ਼ਨਰ ਜੰਤਰ ਮੰਤਰ ਵਿਖੇ 10 ਨੂੰ ਕਰਨਗੇ ਰੋਸ ਰੈਲੀ
. . .  13 minutes ago
ਬਲਾਚੌਰ, 8 ਦਸੰਬਰ (ਦੀਦਾਰ ਸਿੰਘ ਬਲਾਚੌਰੀਆ) - ਮੈਡੀਕਲ ਪ੍ਰੈਕਟੀਸ਼ਨਰਾਂ ਦੀਆਂ ਹੱਕੀ ਮੰਗਾਂ ਨੂੰ ਪੰਜਾਬ ਅਤੇ ਕੇਂਦਰ ਸਰਕਾਰ ਵੱਲੋਂ ਅਣਗੌਲਿਆ ਕਰਨ ਦੇ ਰੋਸ ਵਜੋਂ ਪੰਜਾਬ ਮੈਡੀਕਲ ਪ੍ਰੈਕਟੀਸ਼ਨਰ...
ਜਦੋਂ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ ਨਜ਼ਰ ਆਏ ਇਕੱਠੇ
. . .  19 minutes ago
ਅਜਨਾਲਾ, 8 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ) - ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ ਮਨਾਉਣ ਸਮੇਂ ਦੋਵੇਂ ਭਰਾ ਪ੍ਰਕਾਸ਼ ਸਿੰਘ ਬਾਦਲ ਅਤੇ ਗੁਰਦਾਸ ਸਿੰਘ ਬਾਦਲ...
ਹਲਕਾ ਯੂਥ ਪ੍ਰਧਾਨ ਦੇ ਸਵਾਗਤ ਕਰਨ ਮੌਕੇ ਹਵਾਈ ਫਾਇਰ ਕਰਨ ਵਾਲੇ ਵਿਅਕਤੀ ਨੂੰ ਪੁਲਿਸ ਨੇ ਕੀਤਾ ਗ੍ਰਿਫ਼ਤਾਰ
. . .  40 minutes ago
ਹਰਚੋਵਾਲ, 8 ਦਸੰਬਰ (ਭਾਮ)-ਬੀਤੇ ਕੱਲ੍ਹ ਹੋਈਆਂ ਯੂਥ ਕਾਂਗਰਸ ਦੀ ਚੋਣਾਂ ਵਿਚ ਹਲਕਾ ਸ੍ਰੀ ਹਰਗੋਬਿੰਦਪੁਰ ਤੋਂ ਚੁਣੇ ਗਏ ਹਲਕਾ ਯੂਥ ਪ੍ਰਧਾਨ ਹਰਮਨਦੀਪ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਹਰਚੋਵਾਲ ਜੋ ਕਿ ਸ: ਬਰਿੰਦਰਜੀਤ ਸਿੰਘ ਪਾਹੜਾ ਵਿਧਾਇਕ ਗੁਰਦਾਸਪੁਰ ਦੇ ਨਜ਼ਦੀਕ ਰਿਸ਼ਤੇਦਾਰ ਹਨ, ਦੇ ਯੂਥ...
ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਚੱਲੀਆਂ ਗੋਲੀਆਂ, ਇੱਕ ਜ਼ਖ਼ਮੀ
. . .  46 minutes ago
ਲੁਧਿਆਣਾ, 8 ਦਸੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦੇ ਦਰੇਸੀ ਕੋਲ ਪੁਲਿਸ ਸਟੇਸ਼ਨ ਤੋਂ ਮਹਿਜ਼ 500 ਮੀਟਰ ਦੂਰ ਅੱਜ ਦੁਪਹਿਰੇ ਗੋਲੀਆਂ ਚੱਲਣ ਕਾਰਨ ਇੱਕ ਨੌਜਵਾਨ ਜ਼ਖ਼ਮੀ ਹੋ ਗਿਆ, ਜਦਕਿ ਗੋਲੀਆਂ ਦੀ...
ਡਾ. ਓਬਰਾਏ ਦੇ ਯਤਨਾਂ ਨਾਲ ਹਿਮਾਚਲ ਦੇ 23 ਸਾਲਾ ਨੌਜਵਾਨ ਦੀ ਮ੍ਰਿਤਕ ਦੇਹ ਵਤਨ ਪੁੱਜੀ
. . .  about 1 hour ago
ਰਾਜਾਸਾਂਸੀ, 8 ਦਸੰਬਰ (ਹੇਰ)- ਰੋਜ਼ੀ-ਰੋਟੀ ਕਮਾਉਣ ਅਤੇ ਪਰਿਵਾਰ ਨੂੰ ਆਰਥਿਕ ਪੱਖੋਂ ਮਜ਼ਬੂਤ ਕਰਨ ਦੇ ਸੁਪਨੇ ਲੈ ਕੇ ਸ਼ਾਰਜਾਹ (ਯੂ. ਏ. ਈ.) ਗਏ 23 ਸਾਲਾ ਮਨੋਜ ਕੁਮਾਰ ਪੁੱਤਰ ਜੈ ਸਿੰਘ ਦੀ ਮ੍ਰਿਤਕ ਦੇਹ ਅੱਜ 'ਸਰਬੱਤ ਦਾ ਭਲਾ' ਚੈਰੀਟੇਬਲ ਟਰੱਸਟ...
ਦਿੱਲੀ ਅਗਨੀਕਾਂਡ : ਫੈਕਟਰੀ ਦਾ ਮਾਲਕ ਰੇਹਾਨ ਫ਼ਰਾਰ, ਤਲਾਸ਼ 'ਚ ਜੁਟੀ ਪੁਲਿਸ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਰਾਜਧਾਨੀ ਦਿੱਲੀ ਦੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਫੈਕਟਰੀ 'ਚ ਅੱਗ ਲੱਗਣ ਕਾਰਨ 43 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ ਕਈ ਹੋਰ ਜ਼ਖ਼ਮੀ ਹੋਏ ਹਨ। ਉੱਥੇ...
ਜੇਕਰ ਗ਼ੈਰ-ਕਾਨੂੰਨੀ ਢੰਗ ਨਾਲ ਫੈਕਟਰੀ ਚੱਲ ਰਹੀ ਸੀ ਤਾਂ ਨਗਰ ਨਿਗਮ ਨੇ ਕਿਉਂ ਨਹੀਂ ਕੀਤੀ ਕਾਰਵਾਈ- ਸੰਜੇ ਸਿੰਘ
. . .  about 1 hour ago
ਨਵੀਂ ਦਿੱਲੀ, 8 ਦਸੰਬਰ- ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੰਜੇ ਸਿੰਘ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਜੇਕਰ ਕੋਈ ਫੈਕਟਰੀ ਗ਼ੈਰ-ਕਾਨੂੰਨੀ ਢੰਗ ਨਾਲ ਚੱਲ ਰਹੀ ਸੀ ਤਾਂ ਉਸ ਨੂੰ ਬੰਦ ਕਰਨ ਦੀ...
ਦਿੱਲੀ ਅਗਨੀਕਾਂਡ 'ਤੇ ਭਾਜਪਾ ਦੇ ਸੰਸਦ ਮੈਂਬਰ ਡਾ. ਹਰਸ਼ਵਰਧਨ ਨੇ ਜਤਾਇਆ ਦੁੱਖ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਦੇ ਚਾਂਦਨੀ ਚੌਕ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਕੇਂਦਰੀ ਮੰਤਰੀ ਡਾ. ਹਰਸ਼ਵਰਧਨ ਨੇ ਅਨਾਜ ਮੰਡੀ ਇਲਾਕੇ 'ਚ ਫੈਕਟਰੀ 'ਚ ਅੱਗ ਲੱਗਣ ਕਾਰਨ ਹੋਈ 43 ਲੋਕਾਂ ਦੀ...
ਕਬੱਡੀ ਕੱਪ : ਦੂਜੇ ਸੈਮੀ ਫਾਈਨਲ 'ਚ ਭਾਰਤ ਨੇ ਯੂ. ਐੱਸ. ਏ. ਨੂੰ ਹਰਾ ਕੇ ਫਾਈਨਲ 'ਚ ਬਣਾਈ ਥਾਂ
. . .  about 2 hours ago
ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਆਪਣਾ ਜਨਮ ਦਿਨ ਨਹੀਂ ਮਨਾਉਣਗੇ ਸੋਨੀਆ ਗਾਂਧੀ
. . .  about 2 hours ago
ਨਵੀਂ ਦਿੱਲੀ, 8 ਦਸੰਬਰ- ਦੇਸ਼ ਭਰ 'ਚ ਔਰਤਾਂ ਪ੍ਰਤੀ ਵਧਦੇ ਅਪਰਾਧਾਂ ਦੇ ਮੱਦੇਨਜ਼ਰ ਕਾਂਗਰਸ ਦੇ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ...
ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ
. . .  about 2 hours ago
ਗੁਰੂਹਰਸਹਾਏ, 8 ਦਸੰਬਰ (ਹਰਚਰਨ ਸਿੰਘ ਸੰਧੂ)- ਪਿੰਡ ਕੜਮਾ ਦੇ ਇੱਕ ਵਿਅਕਤੀ ਵਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕੀਤੇ ਜਾਣ ਖ਼ਬਰ ਪ੍ਰਾਪਤ ਹੋਈ ਹੈ। ਮ੍ਰਿਤਕ ਦੀ ਪਹਿਚਾਣ 40 ਸਾਲਾ ਰਿੰਕੂ...
ਦਿੱਲੀ : ਅੱਗ ਲੱਗਣ ਵਾਲੀ ਇਮਾਰਤ 'ਚ ਇੱਕ ਵੀ ਫਾਇਰ ਸੇਫ਼ਟੀ ਉਪਕਰਨ ਨਹੀਂ ਸੀ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਦਿੱਲੀ ਫਾਇਰ ਸਰਵਿਸ (ਡੀ. ਐੱਫ. ਐੱਸ.) ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਅਨਾਜ ਮੰਡੀ ਇਲਾਕੇ 'ਚ ਅੱਜ ਸਵੇਰੇ ਵਾਪਰੀ ਅੱਗ ਲੱਗਣ ਦੀ ਘਟਨਾ 'ਤੇ ਕਿਹਾ ਕਿ...
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਨਿਤਿਸ਼ ਵਲੋਂ ਮੁਆਵਜ਼ੇ ਦਾ ਐਲਾਨ
. . .  about 3 hours ago
ਪਟਨਾ, 8 ਦਸੰਬਰ- ਰਾਜਧਾਨੀ ਦਿੱਲੀ 'ਚ ਇੱਕ ਫੈਕਟਰੀ 'ਚ ਲੱਗੀ ਅੱਗ ਕਾਰਨ ਮਾਰੇ ਗਏ ਬਿਹਾਰ ਦੇ ਲੋਕਾਂ ਦੇ ਪਰਿਵਾਰਾਂ ਲਈ ਮੁੱਖ ਮੰਤਰੀ ਨਿਤਿਸ਼ ਕੁਮਾਰ ਨੇ ਮੁਆਵਜ਼ੇ ਦਾ ਐਲਾਨ...
ਦਿੱਲੀ ਅਗਨੀਕਾਂਡ ਦੀ ਜਾਂਚ ਹੋਣੀ ਚਾਹੀਦੀ ਹੈ- ਗੌਤਮ ਗੰਭੀਰ
. . .  about 3 hours ago
ਨਵੀਂ ਦਿੱਲੀ, 8 ਦਸੰਬਰ- ਭਾਜਪਾ ਦੇ ਸੰਸਦ ਮੈਂਬਰ ਗੌਤਮ ਗੰਭੀਰ ਨੇ ਦਿੱਲੀ ਅਗਨੀਕਾਂਡ 'ਤੇ ਕਿਹਾ ਹੈ ਕਿ ਮੈਂ ਇਸ 'ਤੇ ਰਾਜਨੀਤੀ ਨਹੀਂ ਕਰਨਾ ਚਾਹੁੰਦਾ ਹਾਂ। ਉਨ੍ਹਾਂ ਕਿਹਾ ਕਿ...
ਕਬੱਡੀ ਕੱਪ : ਪਹਿਲੇ ਸੈਮੀ ਫਾਈਨਲ ਮੁਕਾਬਲੇ 'ਚ ਕੈਨੇਡਾ ਨੇ ਇੰਗਲੈਂਡ ਨੂੰ ਹਰਾ ਕੇ ਫਾਈਨਲ 'ਚ ਕੀਤਾ ਪ੍ਰਵੇਸ਼
. . .  about 3 hours ago
ਗੁਰੂ ਨਗਰੀ ਸ੍ਰੀ ਅਨੰਦਪੁਰ ਸਾਹਿਬ ਵਿਖੇ ਕਬੱਡੀ ਕੱਪ ਦੇ ਸੈਮੀ ਫਾਈਨਲ ਮੁਕਾਬਲੇ ਸ਼ੁਰੂ
. . .  about 4 hours ago
ਨਾਭਾ 'ਚ ਪੁਲਿਸ ਨੇ ਬਰਾਮਦ ਕੀਤੇ ਸਹਿਕਾਰੀ ਬੈਂਕ 'ਚ ਲਾਏ ਪੋਸਤ ਦੇ ਬੂਟੇ
. . .  about 4 hours ago
ਦਿੱਲੀ ਅਗਨੀਕਾਂਡ ਦੇ ਪੀੜਤਾਂ ਲਈ ਪੀ. ਐੱਮ. ਓ. ਵਲੋਂ ਮੁਆਵਜ਼ੇ ਦਾ ਐਲਾਨ
. . .  about 4 hours ago
ਅੱਗ ਹਾਦਸੇ 'ਚ ਜ਼ਖ਼ਮੀ ਹੋਏ ਲੋਕਾਂ ਦਾ ਹਾਲ ਜਾਣਨ ਲਈ ਹਸਪਤਾਲ 'ਚ ਪਹੁੰਚੇ ਕੇਜਰੀਵਾਲ
. . .  about 5 hours ago
ਅਕਾਲੀ ਆਗੂਆਂ ਨੇ ਗੁ. ਹਾਜੀਰਤਨ ਸਾਹਿਬ ਵਿਖੇ ਅਰਦਾਸ ਕਰਕੇ ਮਨਾਇਆ ਸ. ਪ੍ਰਕਾਸ਼ ਸਿੰਘ ਬਾਦਲ ਦਾ ਜਨਮ ਦਿਨ
. . .  about 5 hours ago
ਦਿੱਲੀ ਅੱਗ ਹਾਦਸਾ : ਕੇਜਰੀਵਾਲ ਵਲੋਂ ਮੈਜਿਸਟ੍ਰੇਟ ਜਾਂਚ ਦੇ ਨਿਰਦੇਸ਼, ਮ੍ਰਿਤਕਾਂ ਦੇ ਪਰਿਵਾਰਾਂ ਲਈ ਮੁਆਵਜ਼ੇ ਦਾ ਐਲਾਨ
. . .  about 5 hours ago
ਦਿੱਲੀ ਅਗਨੀਕਾਂਡ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਲਈ ਭਾਜਪਾ ਵਲੋਂ ਮੁਆਵਜ਼ੇ ਦਾ ਐਲਾਨ
. . .  about 6 hours ago
ਦਿੱਲੀ ਅਗਨੀਕਾਂਡ : ਦਮ ਘੁੱਟਣ ਕਾਰਨ ਹੋਈ ਵਧੇਰੇ ਲੋਕਾਂ ਦੀ ਮੌਤ
. . .  about 6 hours ago
ਦਿੱਲੀ 'ਚ ਹਾਦਸੇ ਵਾਲੀ ਥਾਂ 'ਤੇ ਪਹੁੰਚੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਰਾਹੁਲ ਗਾਂਧੀ ਨੇ ਜਤਾਇਆ ਦੁੱਖ
. . .  about 6 hours ago
ਦਿੱਲੀ ਅਗਨੀਕਾਂਡ 'ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਵਲੋਂ ਦੁੱਖ ਦਾ ਪ੍ਰਗਟਾਵਾ
. . .  about 7 hours ago
ਦਿੱਲੀ ਅਗਨੀਕਾਂਡ : ਹਾਦਸੇ ਵਾਲੇ ਥਾਂ 'ਤੇ ਪਹੁੰਚੀ ਐੱਨ. ਡੀ. ਆਰ. ਐੱਫ
. . .  about 7 hours ago
ਦਿੱਲੀ ਅਗਨੀਕਾਂਡ 'ਚ ਮੌਤਾਂ ਦਾ ਅੰਕੜਾ ਵੱਧ ਕੇ ਹੋਇਆ 43
. . .  about 7 hours ago
ਦਿੱਲੀ ਅਗਨੀਕਾਂਡ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਜਤਾਇਆ ਦੁੱਖ
. . .  about 7 hours ago
ਦਿੱਲੀ ਅਗਨੀਕਾਂਡ 'ਚ ਹੁਣ ਤੱਕ 35 ਲੋਕਾਂ ਦੀ ਮੌਤ
. . .  about 8 hours ago
ਦਿੱਲੀ: ਝਾਂਸੀ ਰੋਡ 'ਤੇ 4 ਮੰਜ਼ਿਲਾਂ ਇਮਾਰਤ ਨੂੰ ਅੱਗ ਲੱਗਣ ਕਾਰਨ 32 ਲੋਕਾਂ ਦੀ ਮੌਤ
. . .  about 8 hours ago
ਚੀਨ 'ਚ ਟਰੱਕ ਪਲਟਣ ਕਾਰਨ ਸੱਤ ਲੋਕਾਂ ਦੀ 7 ਮੌਤ, ਦੋ ਜ਼ਖਮੀ
. . .  about 8 hours ago
ਦਿੱਲੀ : ਰਾਣੀ ਝਾਂਸੀ ਰੋਡ 'ਤੇ ਅਨਾਜ ਮੰਡੀ ਦੇ ਇਕ ਘਰ 'ਚ ਲੱਗੀ ਭਿਆਨਕ ਅੱਗ
. . .  about 9 hours ago
ਅੱਜ ਹੋਵੇਗਾ ਉਨਾਓ ਦੀ 'ਬਹਾਦਰ ਧੀ' ਦਾ ਅੰਤਿਮ ਸਸਕਾਰ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਨਵੀਂ ਦਿੱਲੀ : ਲਾਹੌਰ 'ਚ ਧਮਾਕਾ ਇਕ ਦੀ ਮੌਤ , ਕਈ ਜ਼ਖ਼ਮੀ
. . .  1 day ago
ਨਵੀਂ ਦਿੱਲੀ : ਉਨਾਓ ਪੁੱਜੀ ਜਬਰ ਜਨਾਹ ਪੀੜਤਾ ਦੀ ਮ੍ਰਿਤਕ ਦੇਹ
. . .  1 day ago
ਪਾਵਰ ਕਾਮ ਦੇ ਲਾਈਨਮੈਨ ਦੀ ਕਰੰਟ ਲੱਗਣ ਕਾਰਨ ਮੌਤ
. . .  1 day ago
ਘਿਣਾਉਣੇ ਅਪਰਾਧਾਂ ਲਈ ਬਦਲਿਆ ਜਾਵੇ ਕਾਨੂੰਨ - ਹੈਦਰਾਬਾਦ ਸਮੂਹਿਕ ਜਬਰ ਜਨਾਹ ਪੀੜਤ ਦੀ ਭੈਣ
. . .  1 day ago
ਇਨਸਾਫ਼ ਬਦਲਾ ਬਣ ਜਾਵੇ ਤਾਂ ਆਪਣਾ ਚਰਿੱਤਰ ਗੁਆ ਦਿੰਦਾ ਹੈ- ਚੀਫ਼ ਜਸਟਿਸ
. . .  about 1 hour ago
ਦਿੱਲੀ 'ਚ ਜਬਰ ਜਨਾਹ ਦੀਆਂ ਵਾਰਦਾਤਾਂ ਖਿਲਾਫ ਲੋਕਾਂ ਦਾ ਜੋਰਦਾਰ ਪ੍ਰਦਰਸ਼ਨ, ਪੁਲਿਸ ਨੇ ਮਾਰੀਆਂ ਪਾਣੀ ਦੀਆਂ ਬੁਛਾੜਾਂ
. . .  about 1 hour ago
ਉਨਾਓ ਪੀੜਤਾ ਦੇ ਪਰਿਵਾਰ ਨੂੰ 25 ਲੱਖ ਰੁਪਏ ਦੇ ਮੁਆਵਜ਼ੇ ਦਾ ਐਲਾਨ
. . .  about 1 hour ago
ਸੌਰਵ ਖੁੱਲਰ ਜ਼ਿਲ੍ਹਾ ਯੂਥ ਕਾਂਗਰਸ ਕਪੂਰਥਲਾ ਦੇ ਬਣੇ ਪ੍ਰਧਾਨ
. . .  9 minutes ago
ਲੁੱਟ ਖੋਹ ਦਾ ਸ਼ਿਕਾਰ ਹੋਈ ਸਕੂਲ ਮੁਖੀ ਦੀ ਹੋਈ ਮੌਤ
. . .  4 minutes ago
ਗੁਰਸੇਵਕ ਸਿੰਘ ਗੈਵੀ ਲੋਪੋਕੇ ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੇ ਉਪ ਪ੍ਰਧਾਨ ਬਣੇ
. . .  32 minutes ago
ਤਰਨਤਾਰਨ : ਯੂਥ ਕਾਂਗਰਸ ਦੀਆਂ ਚੋਣਾਂ 'ਚ ਯੋਧਵੀਰ ਸਿੰਘ ਬਣੇ ਜ਼ਿਲ੍ਹੇ ਦੇ ਵਾਈਸ ਪ੍ਰਧਾਨ
. . .  47 minutes ago
ਹਲਕਾ ਭੁਲੱਥ ਤੋਂ ਯੂਥ ਕਾਂਗਰਸ ਦੀ ਚੋਣ 'ਚ ਐਡਵੋਕੇਟ ਘੁੰਮਣ 35 ਵੋਟਾਂ ਨਾਲ ਜਿੱਤੇ
. . .  54 minutes ago
ਯੂਥ ਕਾਂਗਰਸ ਚੋਣਾਂ : ਤੋਸ਼ਿਤ ਮਹਾਜਨ ਬਣੇ ਜ਼ਿਲ੍ਹਾ ਪਠਾਨਕੋਟ ਦੇ ਯੂਥ ਵਿੰਗ ਜ਼ਿਲ੍ਹਾ ਪ੍ਰਧਾਨ
. . .  59 minutes ago
ਅੱਪਰਬਾਰੀ ਦੁਆਬ ਨਹਿਰ 'ਚੋਂ ਮਿਲੀ ਸਾੜੇ ਗਏ ਡਰੋਨ ਦੀ ਮੋਟਰ
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 5 ਕੱਤਕ ਸੰਮਤ 549

ਬਰਨਾਲਾ

ਸਫ਼ਾਈ ਪ੍ਰਬੰਧ ਨਾ ਹੋਣ ਕਾਰਨ ਵਾਰਡ ਨੰ: 10 ਤੇ 12 ਦੇ ਵਸਨੀਕਾਂ ਨੇ ਨਗਰ ਕੌ ਾਸਲ ਉੱਪਰ ਰੋਸ ਕੀਤਾ ਜ਼ਾਹਰ

ਨਗਰ ਕੌਾਸਲ ਨਗਰ ਦੇ ਸੁਧਾਰ ਵੱਲ ਤੁਰੰਤ ਧਿਆਨ ਦੇਵੇ-ਕੌਾਸਲਰ ਜਸਵੀਰ ਧੰਮੀ

ਭਦੌੜ, 20 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਪਿਛਲੇ ਕਈ ਮਹੀਨਿਆਂ ਤੋਂ ਸਫ਼ਾਈ, ਸਟਰੀਟ ਲਾਈਟ, ਸੜਕਾਂ, ਬਾਜ਼ਾਰਾਂ ਵਿਚ ਹੋਏ ਨਾਜਾਇਜ਼ ਕਬਜ਼ੇ ਵਰਗੇ ਮੁੱਖ ਕੰਮਾਂ ਨੂੰ ਸੰਵਾਰਨ ਵਿਚ ਨਾਕਾਮ ਰਹੀ ਕਸਬੇ ਦੀ ਨਗਰ ਕੌਾਸਲ ਦੁਆਰਾ ਤਿਉਹਾਰਾਂ ਅਤੇ ਗੁਰੂਆਂ ਦੇ ਆ ਰਹੇ ਅਵਤਾਰ ਦਿਹਾੜੇ ਨੂੰ ਦੇਖਦਿਆਂ ਸਫ਼ਾਈ ਦਾ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਅੰਦਰ ਕਾਫੀ ਰੋਸ ਪਾਇਆ ਜਾ ਰਿਹਾ ਹੈ | ਵਾਰਡ ਨੰਬਰ 12 ਅੰਦਰ ਪਿਛਲੇ ਕਈ ਮਹੀਨਿਆਂ ਤੋਂ ਸਫ਼ਾਈ ਨਾ ਹੋਣ ਕਾਰਨ ਕੌਾਸਲਰ ਜਸਵੀਰ ਸਿੰਘ ਧੰਮੀ ਨੇ ਪ੍ਰਾਈਵੇਟ ਵਿਅਕਤੀਆਂ ਕੋਲੋਂ ਸਫ਼ਾਈ ਕਰਵਾਉਣ ਦਾ ਪ੍ਰਬੰਧ ਕਰ ਕੇ ਕੂੜੇ ਲੱਗੇ ਢੇਰਾਂ ਚੁਕਵਾਏ ਹਨ | ਇਸ ਸਮੇਂ ਵਾਰਡ ਦੇ ਵਸਨੀਕ ਬਲਜੀਤ ਸਿੰਘ ਪੱਪੂ, ਨਾਇਬ ਸਿੰਘ, ਆਤਮਾ ਸਿੰਘ ਖੰਨਾ, ਕਾਲਾ ਸਿੰਘ ਨੇ ਦੱਸਿਆ ਤਕਰੀਬਨ ਇਕ ਮਹੀਨੇ ਤੋਂ ਪੂਰੀ ਗਲੀ ਅੰਦਰ ਕੂੜੇ ਦੇ ਢੇਰ ਲੱਗੇ ਪਏ ਸਨ ਜਿਨ੍ਹਾਂ ਨੂੰ ਨਗਰ ਕੌਾਸਲ ਚੁੱਕਣ ਦੀ ਬਜਾਏ ਢੇਰਾਂ ਉੱਪਰ ਨਾਲੀਆਂ 'ਚੋਂ ਹੋਰ ਕੂੜਾ ਕੱਢ ਕੇ ਢੇਰਾਂ ਨੂੰ ਹੋਰ ਵੱਡੇ ਕਰਨ ਵਿਚ ਲੱਗੀ ਪਈ ਸੀ, ਜਿਸ ਕਾਰਨ ਗਲੀ ਨਿਵਾਸੀਆਂ ਨੂੰ ਵੱਡੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਨਗਰ ਕੌਾਸਲ ਵਲੋਂ ਸਫ਼ਾਈ ਨਾ ਕਰਨ ਕਰ ਕੇ ਅਸੀਂ ਵਾਰਡ ਦੇ ਕੌਾਸਲਰ ਜਸਵੀਰ ਸਿੰਘ ਧੰਮੀ ਦੇ ਧਿਆਨ ਵਿਚ ਇਹ ਗੱਲ ਲਿਆਂਦੀ ਜਿਨ੍ਹਾਂ ਨੇ ਅੱਜ ਆਪਣੇ ਪੱਲਿਉਂ ਪੈਸੇ ਖ਼ਰਚ ਕਰ ਕੇ ਸਫ਼ਾਈ ਦਾ ਪ੍ਰਬੰਧ ਕੀਤਾ ਹੈ | ਕੌਾਸਲਰ ਜਸਵੀਰ ਸਿੰਘ ਧੰਮੀ ਨੇ ਕਿਹਾ ਕਿ ਨਗਰ ਕੌਾਸਲ ਮਾੜੇ ਪ੍ਰਬੰਧਾਂ ਕਾਰਨ ਪੂਰੇ ਕਸਬੇ ਅੰਦਰ ਸਫ਼ਾਈ, ਸਟਰੀਟ ਲਾਈਟ ਅਤੇ ਹੋਰ ਕੰਮਾਂ ਨੂੰ ਲੈ ਕੇ ਲੋਕਾਂ ਅੰਦਰ ਭਾਰੀ ਰੋਸ ਹੈ ਪਰ ਕੁਰਸੀਆਂ ਮੱਲੀ ਬੈਠੇ ਵਿਅਕਤੀਆਂ ਅਤੇ ਅਧਿਕਾਰੀਆਂ ਨੂੰ ਲੋਕਾਂ ਦੀ ਕੋਈ ਫ਼ਿਕਰ ਨਹੀਂ ਹੈ, ਕਿਉਂਕਿ ਪਿਛਲੇ ਕਈ ਦਿਨਾਂ 'ਚ ਡੇਂਗੂ ਦੇ ਮਰੀਜ਼ਾਂ ਦਾ ਲਗਾਤਾਰ ਵਾਧਾ ਹੋਣ ਕਾਰਨ ਲੋਕ ਅੰਦਰ ਸਹਿਮ ਵੀ ਹੈ | ਇਸ ਤਰ੍ਹਾਂ ਹੀ ਵਾਰਡ ਨੰਬਰ 10 ਦੇ ਵਸਨੀਕਾਂ ਨੇ ਸਫ਼ਾਈ ਦਾ ਮਾੜਾ ਹਾਲ ਹੋਣ ਕਾਰਨ ਨਗਰ ਕੌਾਸਲ ਿਖ਼ਲਾਫ਼ ਆਪਣਾ ਰੋਸ ਜ਼ਾਹਰ ਕਰਦੇ ਹੋਏ ਕੌਾਸਲਰ ਦੇ ਪਤੀ ਵਕੀਲ ਸਿੰਘ, ਮਿਸਤਰੀ ਹਰਜੀਤ ਸਿੰਘ, ਤੇਜਾ ਸਿੰਘ, ਜੀਤੀ ਸਿੰਘ, ਗੁਰਲਾਲ ਸਿੰਘ, ਮਨਪ੍ਰੀਤ ਸਿੰਘ ਅਤੇ ਗੁਰਦੀਪ ਸਿੰਘ ਨੇ ਦੱਸਿਆ ਕਿ ਮੁਹੱਲਾ ਮਾਨਾਂ ਦਾ ਕਸਬੇ ਦਾ ਮੇਨ ਰੋਡ ਹੋਣ 'ਤੇ ਇਸ ਉੱਪਰ ਸਫ਼ਾਈ ਦਾ ਬਹੁਤ ਹੀ ਮਾੜਾ ਹਾਲ ਹੈ, ਸਮੂਹ ਗਲੀ ਵਾਸੀਆਂ ਨੇ ਨਗਰ ਕੌਾਸਲ ਅਧਿਕਾਰੀਆਂ ਨੂੰ ਬੇਨਤੀ ਕੀਤੀ ਸੀ ਕਿ ਸਾਡੇ ਰੋਡ ਉੱਪਰ ਬਾਬਾ ਵਿਸ਼ਵਕਰਮਾ ਦੇ ਅਵਤਾਰ ਦਿਹਾੜੇ ਨੂੰ ਲੈ ਕੇ ਨਗਰ ਕੀਰਤਨ ਲੰਘਣਾ ਹੈ ਜਿਸ ਕਰ ਕੇ ਸਫ਼ਾਈ ਦਾ ਪ੍ਰਬੰਧ ਕੀਤਾ ਜਾਵੇ ਜਿਸ ਵੱਲ ਨਗਰ ਕੌਾਸਲ ਵਲੋਂ ਕੋਈ ਧਿਆਨ ਨਹੀਂ ਦਿੱਤਾ ਜਿਸ ਕਾਰਨ ਸਮੂਹ ਗਲੀ ਵਾਸੀਆਂ ਨੂੰ ਇਕੱਠੇ ਹੋ ਕੇ ਸਫ਼ਾਈ ਦਾ ਪ੍ਰਬੰਧ ਕਰਨਾ ਪਿਆ ਹੈ, ਉਕਤ ਲੋਕਾਂ ਨੇ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਨਗਰ ਕੌਾਸਲ ਦਾ ਸਮੁੱਚੇ ਪ੍ਰਬੰਧਾਂ ਨੂੰ ਲੈ ਕੇ ਚੱਲ ਰਹੇ ਮਾੜੇ ਕਾਰਜਕਾਲ ਵੱਲ ਧਿਆਨ ਦੇ ਕੇ ਲੋਕਾਂ ਨੂੰ ਰਾਹਤ ਦਿਵਾਈ ਜਾਵੇ |

ਬਿਨਾਂ ਲਾਇਸੰਸ ਤੋਂ ਪਟਾਕੇ ਵੇਚਣ ਵਾਲੇ ਦੋ ਵਿਅਕਤੀਆਂ 'ਤੇ ਮਾਮਲਾ ਦਰਜ

ਬਰਨਾਲਾ, 20 ਅਕਤੂਬਰ (ਰਾਜ ਪਨੇਸਰ)-ਸ਼ਹਿਰ ਬਰਨਾਲਾ ਅੰਦਰ ਬਿਨਾਂ ਲਾਇਸੰਸ ਤੋਂ ਪਟਾਕੇ ਵੇਚਣ ਵਾਲੇ ਦੋ ਵਪਾਰੀਆਂ 'ਤੇ ਥਾਣਾ ਸਿਟੀ ਵਲੋਂ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਡਿਪਟੀ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਵਲੋਂ ਜ਼ਿਲ੍ਹਾ ਪੱਧਰੀ ਮੀਟਿੰਗ

ਮਹਿਲ ਕਲਾਂ, 20 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਗੁਰਦੁਆਰਾ ਪਾਤਸ਼ਾਹੀ ਛੇਵੀਂ ਮਹਿਲ ਕਲਾਂ ਵਿਖੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਨਾਲ ਸਬੰਧਿਤ ਬਲਾਕ ਪੱਧਰੀ ਆਗੂਆਂ ਦੀ ਸਾਂਝੀ ਇਕੱਤਰਤਾ ਹੋਈ, ਜਿਸ ਵਿਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ...

ਪੂਰੀ ਖ਼ਬਰ »

ਪਿੰਡ ਉਗੋਕੇ ਵਿਖੇ ਜ਼ਿਲ੍ਹਾ ਪ੍ਰਧਾਨ ਦੀ ਅਗਵਾਈ 'ਚ ਕਿਸਾਨਾਂ ਵਲੋਂ ਪਰਾਲੀ ਸਾੜਨ ਦਾ ਐਲਾਨ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਵੱਖ-ਵੱਖ ਕਿਸਾਨ ਯੂਨੀਅਨਾਂ ਵਲੋਂ ਝੋਨੇ ਦੀ ਪਰਾਲੀ ਸਾੜਨ ਦੇ ਕੀਤੇ ਐਲਾਨ ਦੀ ਲੜੀ ਤਹਿਤ ਪਿੰਡ ਉਗੋਕੇ ਵਿਖੇ ਭਾਰਤੀ ਕਿਸਾਨ ਯੂਨੀਅਨ ਏਕਤਾ ਡਕੌਾਦਾ ਦੇ ਜ਼ਿਲ੍ਹਾ ਪ੍ਰਧਾਨ ਦਰਸ਼ਨ ਸਿੰਘ ਉਗੋਕੇ ਦੀ ਅਗਵਾਈ ਵਿਚ ਕਿਸਾਨਾਂ ਦੇ ...

ਪੂਰੀ ਖ਼ਬਰ »

ਬਾਬਾ ਗਾਂਧਾ ਪਬਲਿਕ ਸਕੂਲ 'ਚ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲੇ ਸਮਾਪਤ

ਭਦੌੜ, 20 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਵਿਖੇ ਚੱਲ ਰਹੇ ਜ਼ਿਲ੍ਹਾ ਪੱਧਰੀ ਬਾਸਕਟਬਾਲ ਮੁਕਾਬਲਿਆਂ ਦੇ ਅੰਤਿਮ ਦਿਨ ਜ਼ਿਲੇ੍ਹ ਦੇ ਵੱਖ-ਵੱਖ ਸਕੂਲਾਂ ਦੇ ਲੜਕੇ ਅਤੇ ਲੜਕੀਆਂ ਨੇ ਹਿੱਸਾ ਲੈ ਕੇ ਆਪਣੀ ਖੇਡ ਦਾ ਲੋਹਾ ਮਨਵਾਇਆ, ...

ਪੂਰੀ ਖ਼ਬਰ »

ਪਿੰਡ ਜਗਜੀਤਪੁਰਾ ਵਿਖੇ ਆਮ ਇਜਲਾਸ ਦੌਰਾਨ ਸੋਸ਼ਲ ਆਡਿਟ ਕਰਵਾਇਆ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਪਿੰਡ ਜਗਜੀਤਪੁਰਾ ਵਿਖੇ ਆਮ ਇਜਲਾਸ ਤਹਿਤ ਨਰੇਗਾ ਅਤੇ ਹੋਰ ਕਾਰਜਾਂ ਦਾ ਸੋਸ਼ਲ ਆਡਿਟ ਕਰਵਾਇਆ ਗਿਆ | ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਸੋਸ਼ਲ ਆਡਿਟ ਮਨਰੇਗਾ ਤਹਿਤ ਧਰਮਿੰਦਰ ਸਿੰਘ, ਸੈਕਟਰੀ ਰਵਿੰਦਰ ਮਿੱਤਲ, ਬਲਾਕ ...

ਪੂਰੀ ਖ਼ਬਰ »

ਗੁਰਦੁਆਰਾ ਬਾਬਾ ਕਾਲਾ ਮਹਿਰ ਵਿਖੇ ਰਾਤ ਸਮੇਂ ਦਰਬਾਰ ਸਾਹਿਬ 'ਚ ਲੱਗੀ ਅੱਗ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਬੀਤੀ ਰਾਤ ਗੁਰਦੁਆਰਾ ਬਾਬਾ ਕਾਲਾ ਮਹਿਰ, ਨਾਈਵਾਲਾ ਰੋਡ ਬਰਨਾਲਾ ਵਿਖੇ ਇਕ ਪੱਖੀ ਦੀ ਸ਼ਾਰਟ ਸਰਕਟ ਹੋਣ ਕਾਰਨ ਦਰਬਾਰ ਸਾਹਿਬ ਵਿਚ ਅੱਗ ਲੱਗ ਗਈ | ਰਾਤ ਸਮੇਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ...

ਪੂਰੀ ਖ਼ਬਰ »

ਸਾਬਕਾ ਜ਼ਿਲ੍ਹਾ ਪ੍ਰਧਾਨ ਗੁਰਬਖ਼ਸ਼ ਸਿੰਘ ਕਾਲੇਕੇ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਧਨੌਲਾ, 20 ਅਕਤੂਬਰ (ਚੰਗਾਲ)-ਲੋਕ ਭਲਾਈ ਤੇ ਲੋਕ ਹਿਤਾਂ ਲਈ ਆਪਣਾ ਜੀਵਨ ਲੋਕਾਈ ਦੇ ਨਾਂਅ ਲਿਖਣ ਵਾਲੇ ਵਿਰਲੇ ਹੀ ਹੁੰਦੇ ਹਨ ਜਿਨ੍ਹਾਂ ਨੂੰ ਇਹ ਸੰਸਾਰ ਕਦੇ ਵੀ ਨਹੀਂ ਭੁੱਲ ਸਕਦਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਸੂਬਾ ...

ਪੂਰੀ ਖ਼ਬਰ »

ਕਮਿਊਨਿਸਟ ਤੇ ਪ੍ਰਗਤੀਸ਼ੀਲ ਤਾਕਤਾਂ ਵਲੋਂ ਮਨਾਈ ਜਾ ਰਹੀ ਹੈ ਰੂਸ ਦੇ ਮਹਾਨ ਸਮਾਜਵਾਦੀ ਇਨਕਲਾਬ ਦੀ 100ਵੀਂ ਵਰੇ੍ਹਗੰਢ

ਤਪਾ ਮੰਡੀ, 20 ਅਕਤੂਬਰ (ਯਾਦਵਿੰਦਰ ਸਿੰਘ ਤਪਾ)-ਸੰਸਾਰ ਦੀਆਂ ਕਮਿਊਨਿਸਟ ਅਤੇ ਪ੍ਰਗਤੀਸ਼ੀਲ ਤਾਕਤਾਂ ਨਵੰਬਰ 2017 ਦੀ ਰੂਸ ਦੀ ਮਹਾਨ ਸਮਾਜਵਾਦੀ ਕ੍ਰਾਂਤੀ ਦੀ 100 ਵੀਂ ਵਰੇ੍ਹਗੰਢ ਮਨਾਈ ਜਾ ਰਹੀ ਹੈ | ਕਾਮਰੇਡ ਜਗਦੀਪ ਰਾਮਗੜ੍ਹ ਨੇ ਇੱਥੇ ਪੈੱ੍ਰਸ ਦੇ ਨਾਂਅ ਬਿਆਨ ਜਾਰੀ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਵਿਦਿਆਰਥੀ ਨੇ ਲਿਸਨਿੰਗ 'ਚੋਂ 9 ਬੈਂਡ ਕੀਤੇ ਹਾਸਲ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਆਈਲਟਸ ਅਤੇ ਵੀਜ਼ਾ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਮਾਲਵੇ ਦੀ ਪ੍ਰਸਿੱਧ ਸੰਸਥਾ ਮੈਕਰੋ ਗਲੋਬਲ ਮੋਗਾ ਦੀ ਬਰਾਂਚ ਬਰਨਾਲਾ ਦੇ ਵਿਦਿਆਰਥੀਆਂ ਵਲੋਂ ਆਈਲਟਸ ਵਿਚ ਲਗਾਤਾਰ ਵਧੀਆ ਅੰਕ ਪ੍ਰਾਪਤ ਕੀਤੇ ਜਾ ਰਹੇ ਹਨ | ...

ਪੂਰੀ ਖ਼ਬਰ »

ਸਪੋਰਟਸ ਕਲੱਬ ਬਰਨਾਲਾ ਵਿਖੇ ਦੋ ਰੋਜ਼ਾ ਬੈਡਮਿੰਟਨ ਮੁਕਾਬਲੇ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਬੈਡਮਿੰਟਨ ਕਮੇਟੀ ਬਰਨਾਲਾ ਕਲੱਬ ਬਰਨਾਲਾ ਵਲੋਂ ਦੋ ਰੋਜ਼ਾ ਓਪਨ ਪੁਰਸ਼ ਬੈਡਮਿੰਟਨ ਟੂਰਨਾਮੈਂਟ ਸਪੋਰਟਸ ਕਲੱਬ ਬਰਨਾਲਾ ਵਿਖੇ ਕਰਵਾਏ ਗਏ | ਜਿਸ ਵਿਚ ਪਟਿਆਲਾ, ਸੰਗਰੂਰ, ਬੁਢਲਾਡਾ, ਨਿਹਾਲ ਸਿੰਘ ਵਾਲਾ, ਮੋਗਾ, ਫ਼ਾਜ਼ਿਲਕਾ, ...

ਪੂਰੀ ਖ਼ਬਰ »

ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਨੇ ਸਿਵਲ ਹਸਪਤਾਲ ਵਿਖੇ ਫਲ ਵੰਡੇ

ਬਰਨਾਲਾ, 20 ਅਕਤੂਬਰ (ਅਸ਼ੋਕ ਭਾਰਤੀ)-ਪੰਜਾਬ ਫੋਟੋਗ੍ਰਾਫਰ ਐਸੋਸੀਏਸ਼ਨ ਦੀ ਜ਼ਿਲ੍ਹਾ ਬਰਨਾਲਾ ਦੀ ਰਾਏਸਰ ਇਕਾਈ ਵਲੋਂ ਦੀਵਾਲੀ ਦੇ ਤਿਉਹਾਰ ਮੌਕੇ ਸਿਵਲ ਹਸਪਤਾਲ ਬਰਨਾਲਾ ਦੇ ਜੱਚਾ ਬੱਚਾ ਵਾਰਡ ਵਿਖੇ ਮਰੀਜ਼ਾਂ ਨੂੰ ਫਲ ਵੰਡੇ ਗਏ | ਇਸ ਮੌਕੇ ਐਸੋਸੀਏਸ਼ਨ ਦੇ ...

ਪੂਰੀ ਖ਼ਬਰ »

ਸ਼ਹਿਰ ਦੀਆਂ ਬਦਤਰ ਹਾਲਤ ਸੜਕਾਂ ਕਾਰਨ ਸ਼ਹਿਰ ਵਾਸੀਆਂ ਦਾ ਜਿਊਣਾ ਹੋਇਆ ਦੁੱਭਰ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਇਸ ਸਮੇਂ ਜਿੱਥੇ ਸ਼ਹਿਰ ਤੋਂ ਬਾਹਰ ਜਾਣ ਵਾਲੀਆਂ ਬਹੁਤੀਆਂ ਸੜਕਾਂ ਦੀ ਹਾਲਤ ਤਰਸਯੋਗ ਬਣੀ ਹੋਈ ਹੈ ਉੱਥੇ ਸ਼ਹਿਰ ਵਿਚਲੀਆਂ ਜ਼ਿਆਦਾਤਰ ਸੜਕਾਂ ਦੀ ਹਾਲਤ ਵੀ ਬਹੁਤ ਜ਼ਿਆਦਾ ਬਦਤਰ ਬਣ ਚੁੱਕੀ ਹੈ | ਜਿਸ ਕਾਰਨ ਸ਼ਹਿਰ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਨਾਲੀਆਂ ਦਾ ਪਾਣੀ ਸੜਕਾਂ 'ਤੇ ਆਇਆ

ਹੰਡਿਆਇਆ, 20 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਵਿਖੇ ਗਲੀਆਂ-ਨਾਲੀਆਂ ਦੀ ਸਫ਼ਾਈ ਨਾ ਹੋਣ ਕਾਰਨ ਗੰਦਾ ਪਾਣੀ ਗਲੀਆਂ 'ਚ ਖੜ੍ਹਾ ਰਹਿੰਦਾ ਹੈ | ਜਿਸ ਕਾਰਨ ਵਾਸੀਆਂ ਨੂੰ ਭਾਰੀ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ | ਇਸ ਸਬੰਧੀ ਸੰਜੇ ਕੁਮਾਰ ਪੱੁਤਰ ...

ਪੂਰੀ ਖ਼ਬਰ »

ਤਹਿਸੀਲ ਕੰਪਲੈਕਸ 'ਚ ਨੰਬਰਦਾਰਾਂ ਨੇ ਕੀਤੀ ਮੀਟਿੰਗ

ਤਪਾ ਮੰਡੀ, 20 ਅਕਤੂਬਰ (ਵਿਜੇ ਸ਼ਰਮਾ)-ਸਬਡਵੀਜ਼ਨ ਦੇ ਨੰਬਰਦਾਰਾ ਦੀ ਮੀਟਿੰਗ ਪ੍ਰਧਾਨ ਰਾਜ ਸਿੰਘ ਨੰਬਰਦਾਰ ਭੈਣੀ ਫੱਤਾ ਦੀ ਅਗਵਾਈ 'ਚ ਹੋਈ | ਮੀਟਿੰਗ 'ਚ ਸਮੂਹ ਨੰਬਰਦਾਰਾਂ ਨੇ ਸਰਕਾਰ ਪਾਸੋਂ ਮੰਗ ਕੀਤੀ ਹੈ ਕਿ ਤਹਿਸੀਲ ਵਿਚ ਨੰਬਰਦਾਰਾਂ ਲਈ ਮਾਨ ਸਨਮਾਨ ਅਤੇ ...

ਪੂਰੀ ਖ਼ਬਰ »

ਭਾਕਿਯੂ ਲੱਖੋਵਾਲ ਇਕਾਈ ਮੰੂਮ ਦੀ ਸਰਬਸੰਮਤੀ ਨਾਲ ਚੋਣ

ਮਹਿਲ ਕਲਾਂ, 20 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਬਲਾਕ ਅਤੇ ਜ਼ਿਲ੍ਹਾ ਜਥੇਬੰਦੀ ਦੀ ਅਗਵਾਈ ਹੇਠ ਬਲਾਕ ਮਹਿਲ ਕਲਾਂ ਦੇ ਪਿੰਡ ਮੂੰਮ ਵਿਖੇ ਇਕਾਈ ਦੀ ਚੋਣ ਸਰਬਸੰਮਤੀ ਨਾਲ ਜ਼ਿਲ੍ਹਾ ਪ੍ਰਧਾਨ ਜਗਸੀਰ ਸਿੰਘ ਛੀਨੀਵਾਲ ਕਲਾਂ ਦੀ ...

ਪੂਰੀ ਖ਼ਬਰ »

ਹਾਊਸਫੈੱਡ ਅਦਾਰੇ ਦੇ ਗ਼ਬਨ ਸਬੰਧੀ ਤੀਜਾ ਪਰਚਾ ਦਰਜ ਹੋਣ ਦੀ ਤਿਆਰੀ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਬਲਾਕ ਪੱਧਰੀ ਹਾਊਸਫੈੱਡ ਅਦਾਰੇ ਦੇ ਦਫ਼ਤਰ ਪੱਖੋਂ ਕੈਂਚੀਆਂ ਵਿਖੇ ਹੋਏ ਕਰੋੜਾਂ ਰੁਪਏ ਦੇ ਗ਼ਬਨ ਦਾ ਮਾਮਲਾ ਇਕ ਮਿ੍ਤਕ ਅਧਿਕਾਰੀ ਅਤੇ ਅਦਾਰੇ ਦੇ ਕਲਰਕ 'ਤੇ ਦੋ ਮੁਕੱਦਮੇ ਦਰਜ਼ ਹੋਣ ਉਪਰੰਤ ਤੀਜਾ ਮੁਕੱਦਮਾ ਵੀ ਛੇਤੀ ਹੋਣ ਦੀ ...

ਪੂਰੀ ਖ਼ਬਰ »

ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਦੀਵਾਲ਼ੀ ਮੌਕੇ ਸਜਾਏ ਪੇਂਟ ਕੀਤੇ ਸੁੰਦਰ ਦੀਵੇ

ਮਹਿਲ ਕਲਾਂ, 20 ਅਕਤੂਬਰ (ਤਰਸੇਮ ਸਿੰਘ ਚੰਨਣਵਾਲ)-ਸਰਕਾਰੀ ਪ੍ਰਾਇਮਰੀ ਸਕੂਲ ਕੁਰੜ ਵਿਖੇ ਸਕੂਲ ਹੈੱਡ ਟੀਚਰ ਦਲਜੀਤ ਕੌਰ ਦੀ ਅਗਵਾਈ ਹੇਠ ਦੀਵਾਲ਼ੀ ਦਾ ਤਿਉਹਾਰ ਆਮ ਬੱਚਿਆਂ ਅਤੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਵਲੋਂ ਦੀਵਿਆਂ 'ਤੇ ਸੋਹਣੇ ਪੇਂਟ ਕਰ ਕੇ ਮਨਾਇਆ ਗਿਆ | ...

ਪੂਰੀ ਖ਼ਬਰ »

ਭਦੌੜ ਵਿਖੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਸਮਾਪਤ

ਭਦੌੜ, 20 ਅਕਤੂਬਰ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਵਿਖੇ ਜ਼ਿਲ੍ਹਾ ਪੱਧਰੀ ਕਲਾ ਉਤਸਵ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿਚ ਭੀਮ ਸੈਨ ਪਿ੍ੰਸੀਪਲ ਸ: ਸ: ਸ: ਸ: ਢਿਲਵਾਂ ਅਤੇ ਸ੍ਰੀਮਤੀ ਨੀਰਜ ਪਿ੍ੰਸੀਪਲ ਸ: ਸ: ਸ: ਸ: ...

ਪੂਰੀ ਖ਼ਬਰ »

ਦੋ ਵੱਖ-ਵੱਖ ਲੜਕੀਆਂ ਨੰੂ ਭਜਾਉਣ ਦੇ ਮਾਮਲੇ 'ਚ ਚਾਰ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 20 ਅਕਤੂਬਰ (ਧਰਮਪਾਲ ਸਿੰਘ)-ਬਰਨਾਲਾ ਦੇ ਥਾਣਾ ਸਦਰ ਦੀ ਪੁਲਿਸ ਵਲੋਂ ਲੜਕੀ ਨੰੂ ਵਿਆਹ ਦਾ ਝਾਾਸਾ ਦੇ ਕੇ ਵਰਗ਼ਲਾ ਕੇ ਭਜਾ ਲੈ ਜਾਣ ਦੇ ਦੋਸ਼ਾਂ ਹੇਠ ਇਕ ਲੜਕੇ ਅਤੇ ਉਸ ਦੀ ਭੈਣ ਸਮੇਤ ਇਕ ਹੋਰ ਦੋਸਤ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ¢ ਮਾਮਲੇ ਦੀ ਜਾਣਕਾਰੀ ...

ਪੂਰੀ ਖ਼ਬਰ »

ਮੋਟਰਸਾਈਕਲ ਅੱਗੇ ਆਵਾਰਾ ਪਸ਼ੂ ਆਉਣ ਕਾਰਨ ਤਿੰਨ ਜ਼ਖ਼ਮੀ

ਬਰਨਾਲਾ, 20 ਅਕਤੂਬਰ (ਧਰਮਪਾਲ ਸਿੰਘ)-ਨੇੜਲੇ ਪਿੰਡ ਝਲੂਰ ਵਿਖੇ ਮੋਟਰਸਾਈਕਲ ਅੱਗੇ ਅਵਾਰਾ ਪਸ਼ੂ ਆਉਣ ਕਾਰਨ ਮੋਟਰਸਾਈਕਲ 'ਤੇ ਸਵਾਰ ਤਿੰਨ ਜਣੇ ਜ਼ਖ਼ਮੀ ਹੋ ਗਏ | ਜਾਣਕਾਰੀ ਅਨੁਸਾਰ ਗੁਰਦੇਵ ਸਿੰਘ ਪੁੱਤਰ ਗੁਰਜੰਟ ਸਿੰਘ, ਸੈਂਟੀ ਪੁੱਤਰ ਪੱਪੂ ਸਿੰਘ, ਗੁਰਪ੍ਰੀਤ ਸਿੰਘ ...

ਪੂਰੀ ਖ਼ਬਰ »

ਆਜ਼ਾਦ ਸਪੋਰਟਸ ਤੇ ਵੈੱਲਫੇਅਰ ਕਲੱਬ ਚੀਮਾ ਨੇ ਦੀਵਾਲੀ ਦੇ ਦਿਨ ਬੂਟੇ ਲਗਾਏ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਸਮਾਜ ਸੇਵੀ ਸੰਸਥਾ ਆਜ਼ਾਦ ਸਪੋਰਟਸ ਅਤੇ ਵੈਲਫੇਅਰ ਕਲੱਬ ਚੀਮਾ ਵਲੋਂ ਦੀਵਾਲੀ ਵਾਲੇ ਦਿਨ ਪਿੰਡ ਵਿਚ ਬੂਟੇ ਲਗਾ ਕੇ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣ ਦਾ ਸੱਦਾ ਦਿੱਤਾ | ਕਲੱਬ ਦੇ ਪ੍ਰਧਾਨ ਜੀਵਨ ਸਿੰਘ ਧਾਲੀਵਾਲ, ਖ਼ਜ਼ਾਨਚੀ ...

ਪੂਰੀ ਖ਼ਬਰ »

ਬੈਂਕ ਮੈਨੇਜਰ ਦੇ ਬਿਆਨਾਂ 'ਤੇ ਅਣਪਛਾਤੇ ਚੋਰਾਂ ਿਖ਼ਲਾਫ਼ ਪਰਚਾ ਦਰਜ

ਸ਼ਹਿਣਾ, 20 ਅਕਤੂਬਰ (ਸੁਰੇਸ਼ ਗੋਗੀ)-ਥਾਣਾ ਟੱਲੇਵਾਲ ਵਿਖੇ ਭਾਰਤੀ ਸਟੇਟ ਬੈਂਕ ਚੀਮਾ-ਜੋਧਪੁਰ ਦੇ ਮੈਨੇਜਰ ਦੇ ਬਿਆਨਾਂ 'ਤੇ ਅਣਪਛਾਤੇ ਚੋਰਾਂ ਿਖ਼ਲਾਫ਼ ਪਰਚਾ ਦਰਜ ਕੀਤਾ ਗਿਆ ਹੈ | ਥਾਣਾ ਮੁਖੀ ਕਮਲਜੀਤ ਸਿੰਘ ਗਿੱਲ ਨੇ ਦੱਸਿਆ ਕਿ ਇਕ ਸਨਅਤੀ ਫ਼ਰਮ ਵਲੋਂ ਭਾਰਤੀ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦੇ ਜਨਮ ਦਿਵਸ ਮੌਕੇ ਨਗਰ ਕੀਰਤਨ ਸਜਾਇਆ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਗੁਰਦੁਆਰਾ ਰਾਮਗੜ੍ਹੀਆ ਸਾਹਿਬ ਬਰਨਾਲਾ ਵਲੋਂ ਸੰਗਤਾਂ ਅਤੇ ਧਾਰਮਿਕ ਸੰਸਥਾਵਾਂ ਦੇ ਸਹਿਯੋਗ ਨਾਲ ਬਾਬਾ ਵਿਸ਼ਵਕਰਮਾ ਜੀ ਦੇ ਜਨਮ ਦਿਵਸ ਮੌਕੇ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਨਗਰ ਕੀਰਤਨ ਦੀ ਅਗਵਾਈ ...

ਪੂਰੀ ਖ਼ਬਰ »

ਬਾਬਾ ਵਿਸ਼ਵਕਰਮਾ ਦਾ ਜਨਮ ਦਿਹਾੜਾ ਮਨਾਇਆ

ਹੰਡਿਆਇਆ, 20 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਹੰਡਿਆਇਆ ਦੇ ਬਾਬਾ ਵਿਸਵਕਰਮਾ ਭਵਨ ਵਿਖੇ ਰਾਮਗੜ੍ਹੀਆ ਭਲਾਈ ਸੰਸਥਾ ਵਲੋਂ ਕਸਬਾ ਨਿਵਾਸੀਆਂ ਦੇ ਸਹਿਯੋਗ ਨਾਲ ਬਾਬਾ ਵਿਸਵਕਰਮਾ ਜੀ ਦਾ ਜਨਮ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕਰਵਾ ...

ਪੂਰੀ ਖ਼ਬਰ »

ਸਹੌਰ 'ਚ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਸਮਾਗਮ ਕਰਵਾਇਆ

ਮਹਿਲ ਕਲਾਂ, 20 ਅਕਤੂਬਰ (ਅਵਤਾਰ ਸਿੰਘ ਅਣਖੀ)-ਪਿੰਡ ਸਹੌਰ ਵਿਖੇ ਬਾਲ ਵਿਕਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਕਿ੍ਪਾਲ ਕੌਰ ਦੀ ਅਗਵਾਈ ਹੇਠ ਬੇਟੀ ਬਚਾਓ, ਬੇਟੀ ਪੜ੍ਹਾਓ ਮੁਹਿੰਮ ਤਹਿਤ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ | ਪ੍ਰੋਗਰਾਮ ਦੀ ਸ਼ੁਰੂਆਤ ਨਵਜੰਮੀ ਬੱਚੀ ...

ਪੂਰੀ ਖ਼ਬਰ »

ਸਰਕਾਰੀ ਪੋਲਟੈਕਨਿਕ ਕਾਲਜ ਬਡਬਰ ਵਿਖੇ ਪ੍ਰਤਿਭਾ ਖੋਜ ਤੇ ਵੈਲਕਮ ਪਾਰਟੀ

ਧਨੌਲਾ, 20 ਅਕਤੂਬਰ (ਚੰਗਾਲ)-ਸੰਤ ਬਾਬਾ ਅਤਰ ਸਿੰਘ ਸਰਕਾਰੀ ਪੋਲੀਟੈਕਨਿਕ ਕਾਲਜ ਬਡਬਰ ਵਿਖੇ ਪ੍ਰਤਿਭਾ ਖੋਜ ਅਤੇ ਵੈਲਕਮ ਪਾਰਟੀ ਕੀਤੀ ਗਈ | ਇਸ ਪ੍ਰੋਗਰਾਮ ਦੀ ਸ਼ੁਰੂਆਤ ਧਾਰਮਿਕ ਗੀਤ ਰਾਹੀਂ ਕੀਤੀ ਗਈ | ਇਸ ਦਾ ਉਦਘਾਟਨ ਕਾਲਜ ਦੇ ਪਿ੍ੰਸੀਪਲ ਯਾਦਵਿੰਦਰ ਸਿੰਘ ਵਲੋਂ ...

ਪੂਰੀ ਖ਼ਬਰ »

ਕੁੱਤੇ ਦੇ ਵੱਢਣ ਕਾਰਨ ਲੜਕੀ ਜ਼ਖ਼ਮੀ

ਤਪਾ ਮੰਡੀ, 20 ਅਕਤੂਬਰ (ਪ੍ਰਵੀਨ ਗਰਗ)-ਅੱਜ ਸਵੇਰੇ 10 ਵਜੇ ਦੇ ਕਰੀਬ ਬਾਲਮੀਕ ਚੌਾਕ 'ਚ ਆਵਾਰਾ ਕੁੱਤੇ ਨੇ ਇਕ 10 ਸਾਲ ਦੀ ਗਰੀਬ ਘਰ ਦੀ ਲੜਕੀ ਨੂੰ ਵੱਢ ਕੇ ਜ਼ਖਮੀ ਕਰ ਦੇਣ ਦਾ ਸਮਾਚਾਰ ਹੈ | ਲੜਕੀ ਦੇ ਮਾਂ ਰਾਧਾ ਨੇ ਦੱਸਿਆ ਕਿ ਲੜਕੀ ਕਲੀਆ ਦੇਵੀ ਬਾਲਮੀਕ ਚੌਾਕ 'ਚ ਲੱਕੜਾਂ ...

ਪੂਰੀ ਖ਼ਬਰ »

ਇਨਸਾਫ਼ਪਸੰਦ ਜਥੇਬੰਦੀਆਂ 24 ਨੂੰ ਕਰਨਗੀਆਂ ਪੁਲਿਸ ਥਾਣਾ ਮਹਿਲ ਕਲਾਂ ਦਾ ਘਿਰਾਓ

ਮਹਿਲ ਕਲਾਂ, 20 ਅਕਤੂਬਰ (ਅਵਤਾਰ ਸਿੰਘ ਅਣਖੀ)-ਮਹਿਲ ਕਲਾਂ ਪੁਲਿਸ ਵਲੋਂ ਬਰੇਤੀ ਢੋਣ ਵਾਲੇ ਟਰੈਕਟਰ-ਟਰਾਲੀਆਂ ਦੇ ਮਾਲਕਾਂ 'ਤੇ ਦਰਜ ਕੀਤੇ ਨਾਜਾਇਜ਼ ਪਰਚੇ ਨੂੰ ਰੱਦ ਕਰਵਾਉਣ ਲਈ ਚੱਲ ਰਹੇ ਸੰਘਰਸ਼ ਦੀ ਲੜੀ ਤਹਿਤ 24 ਅਕਤੂਬਰ ਨੂੰ ਪੁਲਿਸ ਥਾਣਾ ਮਹਿਲ ਕਲਾਂ ਦੇ ਕੀਤੇ ਜਾ ...

ਪੂਰੀ ਖ਼ਬਰ »

ਮੁਫ਼ਤ ਲੈਬੋਰਟਰੀ ਦਾ ਨੀਂਹ-ਪੱਥਰ ਰੱਖਿਆ

ਤਪਾ ਮੰਡੀ, 20 ਅਕਤੂਬਰ (ਪ੍ਰਵੀਨ ਗਰਗ)-ਢਿਲਵਾਂ ਰੋਡ ਸਥਿਤ ਸ੍ਰੀ ਨੈਣਾ ਦੇਵੀ ਮੰਦਿਰ ਵਿਖੇ ਸਾਂਝਾ ਆਸਰਾ ਵੈੱਲਫੇਅਰ ਸੁਸਾਇਟੀ ਤਪਾ ਵਲੋਂ ਸਵ: ਭੀਮ ਸੈਨ ਕਾਂਸਲ ਦੀ ਯਾਦ 'ਚ ਖੋਲ੍ਹੀ ਜਾ ਰਹੀ ਮੁਫ਼ਤ ਲੈਬੋਰਟਰੀ ਦਾ ਨੀਂਹ ਪੱਥਰ ਪੰਡਿਤ ਬ੍ਰਹਮ ਦੇਵ ਸ਼ਾਸਤਰੀ ਨੇ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਗਰੀਬ ਤੇ ਲੋੜਵੰਦਾਂ ਨੂੰ ਆਰਥਿਕ ਸਹਾਇਤਾ ਦੇ ਚੈੱਕ ਭੇਟ

ਬਰਨਾਲਾ, 20 ਅਕਤੂਬਰ (ਗੁਰਪ੍ਰੀਤ ਸਿੰਘ ਲਾਡੀ)-ਸ਼ੋ੍ਰਮਣੀ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਵਲੋਂ ਗਰੀਬ ਅਤੇ ਲੋੜਵੰਦਾਂ ਦੀ ਕੀਤੀ ਜਾਂਦੀ ਆਰਥਿਕ ਸਹਾਇਤਾ ਤਹਿਤ ਗੁਰਦੁਆਰਾ ਤਪ ਅਸਥਾਨ ਬੀਬੀ ਪ੍ਰਧਾਨ ਕੌਰ ਜੀ ਬਰਨਾਲਾ ਵਿਖੇ ਸ਼ੋ੍ਰਮਣੀ ਕਮੇਟੀ ਮੈਂਬਰ ਜਥੇਦਾਰ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਤੇ ਦੀਵਾਲੀ ਦਾ ਤਿਉਹਾਰ ਮਨਾਇਆ

ਹੰਡਿਆਇਆ, 20 ਅਕਤੂਬਰ (ਗੁਰਜੀਤ ਸਿੰਘ ਖੱੁਡੀ)-ਕਸਬਾ ਹੰਡਿਆਇਆ ਇਲਾਕੇ ਵਿਚ ਦੀਵਾਲੀ ਅਤੇ ਬੰਦੀ ਛੋੜ ਦਿਵਸ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ | ਗੁਰਦੁਆਰਾ ਗੁਰੂਸਰ ਪੱਕਾ ਸਾਹਿਬ ਹੰਡਿਆਇਆ ਬੰਦੀ ਛੋੜ ਦਿਵਸ (ਦੀਵਾਲੀ) ਮੌਕੇ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX