ਤਾਜਾ ਖ਼ਬਰਾਂ


ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  11 minutes ago
ਲੁਧਿਆਣਾ, 23 ਫਰਵਰੀ (ਪਰਮਿੰਦਰ ਸਿੰਘ ਅਹੂਜਾ) - ਲੁਧਿਆਣਾ ਦੇ ਵਾਰਡ ਨੰ. 48 'ਚ ਪੈਂਦੇ ਧੱਕਾ ਕਲੋਨੀ ਇਲਾਕੇ 'ਚ ਕਾਂਗਰਸੀ ਉਮੀਦਵਾਰ ਦੇ ਸਮਰਥਕਾਂ ਵੱਲੋਂ ਕੀਤੇ ਹਮਲੇ 'ਚ ਕਈ ਲੋਕਾਂ...
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  48 minutes ago
ਕੁੱਲੂ, 23 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕੁੱਲੂ 'ਚ ਪੈਂਦੇ ਦਗੇਨੀ ਪਿੰਡ ਵਿਖੇ 11 ਘਰਾਂ ਨੂੰ ਭਿਆਨਕ ਅੱਗ ਲੱਗ ਗਈ। ਅੱਗ ਵਿਚ ਕਿਸੇ ਕਿਸਮ ਦਾ ਜਾਨੀ ਨੁਕਸਾਨ ਹੋਣ ਦੀ...
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  56 minutes ago
ਹੁਸ਼ਿਆਰਪੁਰ, 23 ਫਰਵਰੀ - ਹੁਸ਼ਿਆਰਪੁਰ ਮਾਹਿਲਪੁਰ ਅੱਡਾ ਚੌਂਕ ਵਿਖੇ ਅੱਜ ਦੁਪਹਿਰ ਨਿੱਜੀ ਸਕੂਲ ਦੀ ਬੱਸ ਪਲਟਣ ਕਾਰਨ 10 ਦੇ ਕਰੀਬ ਬੱਚੇ ਤੇ ਅਧਿਆਪਕ ਜ਼ਖਮੀ ਹੋ ਗਏ। ਜ਼ਖਮੀਆਂ...
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  about 1 hour ago
ਨਵੀਂ ਦਿੱਲੀ, 23 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਆਈ.ਐਨ.ਐਕਸ ਮੀਡੀਆ ਮਨੀ ਲਾਡ੍ਰਿੰਗ ਦੇ ਮਾਮਲੇ 'ਚ ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ...
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  about 1 hour ago
ਫ਼ਤਿਹਗੜ੍ਹ ਸਾਹਿਬ, 23 ਫਰਵਰੀ (ਅਰੁਣ ਅਹੂਜਾ) - ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਹ ਜਲਦੀ ਹੀ ਜੇਲ੍ਹਾਂ ਵਿਚ ਨਜ਼ਰਬੰਦ ਕੈਦੀਆਂ ਨੂੰ ਗੁਰੂ ਲੜ ਜੋੜ ਕੇ ਉਨ੍ਹਾਂ ਦੀ ਜੀਵਨ ਵਿਚ ਸੁਧਾਰ ਲਿਆਉਣ ਦੇ ਮੰਤਵ ਨਾਲ ਪੰਜਾਬ ਦੀਆਂ ਜੇਲ੍ਹਾਂ ਵਿਚ ਧਰਮ ਪ੍ਰਚਾਰ ਲਹਿਰ...
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  about 1 hour ago
ਬਠਿੰਡਾ, 23 ਫਰਵਰੀ (ਕਮਲਜੀਤ) - ਵਿਜੀਲੈਂਸ ਬਿਉਰੋ ਬਠਿੰਡਾ ਨੇ ਤਲਵੰਡੀ ਸਾਬੋ ਦੇ ਐੱਸ.ਐੱਚ.ਓ ਅਤੇ ਹੌਲਦਾਰ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ...
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  about 1 hour ago
ਰਾਏਪੁਰ, 23 ਫਰਵਰੀ - ਛੱਤੀਸਗੜ੍ਹ ਦੇ ਧਮਧਾਰੀ ਤੋਂ ਪੁਲਿਸ ਤੇ ਸੀ.ਆਰ.ਪੀ.ਐੱਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਭਾਰੀ ਮਾਤਰਾ ਵਿਚ ਹਥਿਆਰ, ਗੋਲਾ ਬਾਰੂਦ, 4 ਨਕਸਲੀ...
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  about 2 hours ago
ਨਵੀਂ ਦਿੱਲੀ, 23 ਫਰਵਰੀ - ਦਿੱਲੀ ਦੇ ਮੁੱਖ ਸਕੱਤਰ ਨਾਲ ਬਦਸਲੂਕੀ ਦੇ ਮਾਮਲੇ 'ਚ ਆਪ ਵਿਧਾਇਕ ਅਮਾਨਤਉੱਲ੍ਹਾ ਖਾਨ ਅਤੇ ਪ੍ਰਕਾਸ਼ ਜਰਵਾਲ ਦੀ ਜ਼ਮਾਨਤ ਅਰਜ਼ੀ ਤੀਸ...
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  about 2 hours ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  about 2 hours ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  about 3 hours ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  about 3 hours ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  about 4 hours ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  about 4 hours ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  about 5 hours ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  about 5 hours ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  about 6 hours ago
ਮੋਦੀ ਤੇ ਟਰੂਡੋ ਦੀ ਹੋਈ ਮੁਲਾਕਾਤ
. . .  about 6 hours ago
ਐਨ.ਡੀ.ਪੀ. ਆਗੂ ਜਗਮੀਤ ਸਿੰਘ ਤੇ ਗੁਰਕਿਰਨ ਕੌਰ ਵਿਆਹ ਦੇ ਬੰਧਨ 'ਚ ਬੱਝੇ
. . .  about 6 hours ago
ਅੱਜ ਸ਼ਾਮ ਰਾਹੁਲ ਨਾਲ ਮੁਲਾਕਾਤ ਕਰਨਗੇ ਟਰੂਡੋ
. . .  about 6 hours ago
ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਨੂੰ ਪੁਲਿਸ ਨੇ ਅਨਾਜ ਮੰਡੀ ਕੀਤਾ ਨਜ਼ਰਬੰਦ
. . .  about 6 hours ago
ਟਰੂਡੋ ਤੇ ਸੁਸ਼ਮਾ ਵਿਚਕਾਰ ਮੁਲਾਕਾਤ
. . .  about 7 hours ago
ਟਰੂਡੋ ਪਰਿਵਾਰ ਨੇ ਮਹਾਤਮਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 7 hours ago
ਅੱਤਵਾਦ 'ਤੇ ਪਾਕਿਸਤਾਨ ਦੀ ਕਾਰਵਾਈ ਤੋਂ ਸੰਤੁਸ਼ਟ ਨਹੀਂ ਟਰੰਪ
. . .  about 7 hours ago
ਪਾਕਿਸਤਾਨ ਨੇ ਕਾਰਨਾਹ ਸੈਕਟਰ 'ਚ ਕੀਤੀ ਗੋਲੀਬਾਰੀ
. . .  about 8 hours ago
ਮੋਦੀ ਨੇ ਟਰੂਡੋ ਦਾ ਕੀਤਾ ਸ਼ਾਨਦਾਰ ਸਵਾਗਤ
. . .  about 8 hours ago
ਟਰੂਡੋ ਦਾ ਰਾਸ਼ਟਰਪਤੀ ਭਵਨ 'ਚ ਕੀਤਾ ਗਿਆ ਰਸਮੀ ਸਵਾਗਤ
. . .  about 9 hours ago
ਸਕੂਲ ਬਾਹਰ ਵਿਦਿਆਰਥੀ ਦੀ ਬੇਰਹਿਮੀ ਨਾਲ ਹੱਤਿਆ
. . .  about 8 hours ago
ਸੁੰਜਵਾਂ ਫ਼ੌਜੀ ਕੈਂਪ 'ਤੇ ਹਮਲਾ ਮਾਮਲੇ 'ਚ ਐਨ.ਆਈ.ਏ. ਵਲੋਂ ਕੇਸ ਦਰਜ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਪਾਕਿਸਤਾਨ ਵੱਲੋਂ ਕੁਪਵਾੜਾ 'ਚ ਮੁੜ ਜੰਗਬੰਦੀ ਦੀ ਉਲੰਘਣਾ
. . .  1 day ago
ਕੈਪਟਨ ਅਮਰਿੰਦਰ ਦੀ ਸੂਚੀ ਨੂੰ ਕੂੜੇਦਾਨ ਵਿਚ ਸੁੱਟੇਗਾ ਜਸਟਿਨ ਟਰੂਡੋ - ਸਿਮਰਨਜੀਤ ਸਿੰਘ ਮਾਨ
. . .  1 day ago
ਆਮਦਨ ਕਰ ਵਿਭਾਗ ਵਲੋਂ ਅੰਮ੍ਰਿਤ ਗਰੁੱਪ ਦੇ ਸ਼ੋ-ਰੂਮਾਂ 'ਤੇ ਛਾਪੇਮਾਰੀ
. . .  1 day ago
ਰੋਟੋਮੈਕ ਦੇ ਮਾਲਕ ਵਿਕਰਮ ਕੋਠਾਰੀ ਤੇ ਬੇਟਾ ਰਾਹੁਲ ਕੋਠਾਰੀ ਗ੍ਰਿਫਤਾਰ
. . .  1 day ago
ਰੇਲਵੇ 90,000 ਲੋਕਾਂ ਨੂੰ ਦੇਵੇਗਾ ਨੌਕਰੀ- ਗੋਇਲ
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 7 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਵਿੱਦਿਆ ਦੇ ਪਸਾਰ ਨਾਲ ਹੀ ਅਸੀਂ ਸਹੀ ਸਮਾਜ ਦਾ ਨਿਰਮਾਣ ਕਰ ਸਕਦੇ ਹਾਂ। -ਮਹਾਤਮਾ ਗਾਂਧੀ
  •     Confirm Target Language  

ਪਟਿਆਲਾ

ਥਾਂ-ਥਾਂ ਲੱਗੇ ਗੰਦਗੀ ਦੇ ਢੇਰਾਂ ਤੋਂ ਨਾਭਾ ਵਾਸੀ ਪੇ੍ਰਸ਼ਾਨ, ਡੇਂਗੂ ਦਾ ਕਹਿਰ ਜਾਰੀ

ਨਾਭਾ, 22 ਅਕਤੂਬਰ (ਕਰਮਜੀਤ ਸਿੰਘ)- ਰਿਆਸਤੀ ਸ਼ਹਿਰ ਨਾਭਾ ਦੇ ਮੁਹੱਲਾ ਜੱਟਾਂ ਵਾਲਾ ਬਾਂਸ ਨਿਵਾਸੀ ਨਰਕ ਭਰੀ ਜ਼ਿੰਦਗੀ ਜਿਊਣ ਲਈ ਮਜ਼ਬੂਰ ਹਨ | ਨਾਭਾ ਦੇ ਮੁਹੱਲਾ ਜੱਟਾਂ ਵਾਲਾ ਬਾਂਸ ਦੇ ਲੋਕਾਂ ਨੇ ਵੱਡੀ ਗਿਣਤੀ 'ਚ ਇਕੱਠੇ ਹੋ ਕੇ ਪ੍ਰਸ਼ਾਸਨ ਦੇ ਿਖ਼ਲਾਫ਼ ਜੰਮ ਕੇ ਨਾਅਰੇਬਾਜ਼ੀ ਕੀਤੀ | ਇਸ ਮੌਕੇ ਸੁਲੇਸ਼ ਗਰਗ (ਸੰਜੂ) ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਵਿਸ਼ਵਕਰਮਾ ਚੌਕ ਤੋਂ ਲੈ ਕੇ ਜੋ ਸੜਕ ਸਬਜ਼ੀ ਮੰਡੀ, ਹਸਪਤਾਲ ਨੂੰ ਜਾਂਦੀ ਹੈ ਉਸ 'ਤੇ ਲੰਮੇ ਸਮੇਂ ਤੋਂ ਗੰਦਗੀ ਦੇ ਢੇਰ ਲੱਗੇ ਹੋਏ ਹਨ ਤੇ ਸੜਕ ਦੀ ਵੀ ਬਹੁਤ ਖਸਤਾ ਹਾਲਤ ਹੈ ਜਿਸ ਸਬੰਧੀ ਅਸੀਂ ਕਈ ਵਾਰ ਪ੍ਰਸ਼ਾਸਨ ਦੇ ਧਿਆਨ ਵਿਚ ਲਿਆ ਚੁੱਕੇ ਹਾਂ ਪ੍ਰੰਤੂ ਵਾਰ-ਵਾਰ ਕਹਿਣ ਦੇ ਬਾਵਜੂਦ ਕਿਸੇ ਦੇ ਕੰਨਾਂ 'ਤੇ ਜੂੰ ਤੱਕ ਨਹੀਂ ਸਰਕੀ | ਜ਼ਿਕਰਯੋਗ ਹੈ ਕਿ ਇਸ ਮੁਹੱਲੇ ਦੇ ਵੱਡੀ ਗਿਣਤੀ ਵਿਚ ਮਰੀਜ਼ ਡੇਂਗੂ ਦੀ ਭਿਆਨਕ ਬਿਮਾਰੀ ਨਾਲ ਜੂਝ ਰਹੇ ਹਨ | ਇਸ ਮੌਕੇ ਰਮੇਸ਼ ਕੁਮਾਰ, ਸਵਰਨਜੀਤ ਕੌਰ ਤੇ ਰਿਤੂ ਗਰਗ ਆਦਿ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਹ ਕਈ ਦਿਨਾਂ ਤੋਂ ਡੇਂਗੂ ਤੋਂ ਪ੍ਰਭਾਵਿਤ ਹਨ ਪ੍ਰੰਤੂ ਪ੍ਰਸ਼ਾਸਨ ਵਲੋਂ ਡੇਂਗੂ ਦੀ ਭਿਆਨਕ ਬਿਮਾਰੀ ਨਾਲ ਨਜਿੱਠਣ ਦੇ ਦਾਅਵੇ ਕੀਤੇ ਜਾ ਰਹੇ ਹਨ ਜੋ ਕਿ ਖੋਖਲੇ ਸਾਬਤ ਹੋ ਰਹੇ ਹਨ | ਇਸ ਮੌਕੇ ਮੁਹੱਲਾ ਵਾਸੀਆਂ ਨੇ ਪ੍ਰਸ਼ਾਸਨ ਤੋਂ ਮੰਗ ਕੀਤੀ ਕਿ ਉਨ੍ਹਾਂ ਨੂੰ ਇਸ ਮੁਸੀਬਤ ਤੋਂ ਜਲਦੀ ਨਿਜਾਤ ਦਿਵਾਈ ਜਾਵੇ | ਇਸ ਮੌਕੇ ਸੁਰਜੀਤ ਸਿੰਘ, ਕਮਲ ਗੋਇਲ, ਸੰਜੇ ਦਾਨੀ, ਗੁਰਚਰਨ ਸਿੰਘ, ਬਲਦੇਵ ਸਿੰਘ, ਰਾਮ ਸਿੰਘ ਆਦਿ ਤੋਂ ਇਲਾਵਾ ਹੋਰ ਹਾਜ਼ਰ ਸਨ | ਇਸ ਸਬੰਧੀ ਜਦੋਂ ਐਮ.ਸੀ. ਜੋਗਿੰਦਰ ਤੁਲੀ ਨਾਲ ਫ਼ੋਨ 'ਤੇ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਪਰਿਵਾਰ ਖ਼ੁਦ ਡੇਂਗੂ ਤੋਂ ਪੀੜਤ ਹੈ | ਇਸ ਦੀ ਜਲਦੀ ਸਫ਼ਾਈ ਕਰਵਾ ਦਿਤੀ ਜਾਵੇਗੀ | ਇਸ ਮੌਕੇ ਸ਼ਿਵ ਸੈਨਾ ਬਾਲ ਠਾਕਰੇ ਨਾਭਾ ਦੇ ਪ੍ਰਧਾਨ ਰਾਮ ਕੁਮਾਰ ਕੋਹਲੀ ਨੇ ਕਿਹਾ ਕਿ ਅਗਰ ਪ੍ਰਸ਼ਾਸਨ ਵਲੋਂ ਲੋਕਾਂ ਦੀ ਇਸ ਮੁਸੀਬਤ ਦਾ ਜਲਦੀ ਕੋਈ ਹੱਲ ਨਾ ਕੱਢਿਆ ਗਿਆ ਤਾਂ ਸ਼ਿਵ ਸੈਨਾ ਲੋਕਾਂ ਨੂੰ ਨਾਲ ਲੈ ਕੇ ਵੱਡਾ ਸੰਘਰਸ਼ ਵਿੱਢਣ ਲਈ ਮਜ਼ਬੂਰ ਹੋਵੇਗੀ | ਇਸ ਸਬੰਧੀ ਜਦੋਂ ਨਗਰ ਕੌਾਸਲ ਦੇ ਪ੍ਰਧਾਨ ਰਜਨੀਸ਼ ਮਿੱਤਲ ਸ਼ੈਟੀ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਛੁੱਟੀਆਂ ਹੋਣ ਕਾਰਨ ਸਫ਼ਾਈ 'ਚ ਦੇਰੀ ਹੋਈ ਹੈ |

ਖੱਦਰ ਭੰਡਾਰ ਦੇ ਗੁਦਾਮ ਨੂੰ ਲੱਗੀ ਅੱਗ ਨਾਲ ਨੇੜੇ ਦੇ ਮਕਾਨਾਂ ਦਾ ਹੋਇਆ ਨੁਕਸਾਨ

ਭਾਦਸੋਂ, 22 ਅਕਤੂਬਰ (ਗੁਰਬਖ਼ਸ਼ ਸਿੰਘ ਵੜੈਚ)-ਸਮਾਜ ਸੇਵੀ ਨਰਿੰਦਰ ਜੋਸ਼ੀ ਤੇ ਮਕਾਨ ਮਾਲਕ ਮਨਜੀਤ ਕੰਵਲ ਪਤਨੀ ਸ੍ਰੀ ਅਸ਼ਵਨੀ ਕੁਮਾਰ ਭਾਦਸੋਂ ਨੇ ਆਪਣੇ ਪਰਿਵਾਰ ਦੇ ਮੈਂਬਰਾਂ ਨੂੰ ਨਾਲ ਲੈ ਕੇ ਬੀਤੇ ਦਿਨ ਭਾਦਸੋਂ ਵਿਖੇ ਖੱਦਰ ਭੰਡਾਰ ਨੂੰ ਅੱਗ ਲੱਗਣ ਨਾਲ ਉਨ੍ਹਾਂ ...

ਪੂਰੀ ਖ਼ਬਰ »

ਬੇਟੀ ਬਚਾਓ, ਜਲ ਬਚਾਓ ਸਬੰਧੀ ਚੇਤਨਾ ਰੈਲੀ ਕੱਢੀ

ਪਟਿਆਲਾ, 22 ਅਕਤੂਬਰ (ਜ.ਸ.ਦਾਖਾ)-ਮਹਿਲਾ ਵਿਕਾਸ ਅਤੇ ਬਾਲ ਵਿਕਾਸ ਪ੍ਰੋਜੈਕਟ ਤਹਿਤ ਬਸੰਤ ਰਿਤੂ ਕਲੱਬ ਤਿ੍ਪੜੀ ਵਲੋਂ ਪਿੰਡ ਘਲੌੜੀ ਅਤੇ ਪਿੰਡ ਜਗਤਪੁਰਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ, ਜਲ ਬਚਾਓ, ਜੀਵਨ ਬਚਾਓ, ਬੂਟੇ ਲਗਾਓ ਤੇ ਵਾਤਾਵਰਨ ਬਚਾਓ, ਸਵੱਛਤਾ ਨੂੰ ...

ਪੂਰੀ ਖ਼ਬਰ »

ਪ੍ਰਦੂਸ਼ਣ ਕਾਰਨ ਲੋਕਾਂ 'ਚ ਗਲੇ ਤੇ ਅੱਖਾਂ ਦੀ ਐਲਰਜੀ ਵਧਣ ਲੱਗੀ-ਡਾ. ਭਾਰਦਵਾਜ

ਪਟਿਆਲਾ, 22 ਅਕਤੂਬਰ (ਜ.ਸ. ਢਿੱਲੋਂ)-ਮੈਡੀਕਲ ਕਾਲਜ ਪਟਿਆਲਾ ਦੇ ਸਾਬਕਾ ਪਿੰ੍ਰਸੀਪਲ ਤੇ ਮੈਡੀਸਨ ਦੇ ਮਾਹਿਰ ਡਾ. ਬੀ.ਐਲ. ਭਾਰਦਵਾਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਵਾ ਪ੍ਰਦੂਸ਼ਣ ਨਿਰੰਤਰ ਵਧ ਰਿਹਾ ਹੈ ਜਿਸ ਕਾਰਨ ਲੋਕਾਂ ਅੰਦਰ ਗਲੇ ਤੇ ਅੱਖਾਂ ਦੀ ਬਿਮਾਰੀ ਦੀ ...

ਪੂਰੀ ਖ਼ਬਰ »

ਆਵਾਜਾਈ 'ਚ ਵਿਘਨ ਪਾਉਣ ਦੇ ਮਾਮਲੇ 'ਚ 2 ਟਰੈਕਟਰ-ਟਰਾਲੀ ਚਾਲਕਾਂ ਿਖ਼ਲਾਫ਼ ਕੇਸ ਦਰਜ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਖੇੜੀ ਗੰਡਿਆਂ ਦੀ ਪੁਲਿਸ ਨੇ ਆਵਾਜਾਈ ਵਿਚ ਵਿਘਨ ਪਾਉਣ ਦੇ ਮਾਮਲੇ 'ਚ 2 ਟਰੈਕਟਰ-ਟਰਾਲੀ ਚਾਲਕਾਂ ਿਖ਼ਲਾਫ਼ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸੂਚਨਾ ਅਧਿਕਾਰ ਮੰਚ ਵਲੋਂ ਸੂਚਨਾ ਦੇ ਅਧਿਕਾਰ ਤਹਿਤ ਲਈ ਸੂਚਨਾ ਹੈਰਾਨੀਜਨਕ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬਰ : ਸੂਚਨਾ ਅਧਿਕਾਰ ਮੰਚ ਰਜਿ: ਨੇ ਸ਼ਹਿਰ ਅੰਦਰ ਵੱਖ-ਵੱਖ ਕੰਪਨੀਆਂ ਵਲੋਂ ਫ਼ੋਨ ਸਬੰਧੀ ਲਾਏ ਗਏ ਟਾਵਰਾਂ ਦੇ ਮਾਲਕਾਂ ਵਲੋਂ ਨਗਰ ਨਿਗਮ ਨੂੰ ਲਾਏ ਗਏ 5.54 ਕਰੋੜ ਦਾ ਮਾਮਲਾ ਉਠਾਇਆ ਹੈ | ਮੰਚ ਦੇ ਜਨਰਲ ਸਕੱਤਰ ਅਸ਼ੋਕ ਕੁਮਾਰ ...

ਪੂਰੀ ਖ਼ਬਰ »

ਬੰਦੀ ਛੋੜ ਦਿਵਸ ਦੇ ਸਬੰਧ ਵਿਚ ਕਥਾ-ਕੀਰਤਨ ਦਰਬਾਰ ਕਰਵਾਇਆ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ)-ਸਥਾਨਕ ਗੁਰਦੁਆਰਾ ਸਿੰਘ ਸਭਾ ਗੁਲਾਬ ਨਗਰ ਵਿਖੇ ਬੰਦੀ ਛੋੜ ਦਿਵਸ ਦੇ ਸਬੰਧ ਗੁਰਦੁਆਰਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਸੇਵਕ ਸਿੰਘ ਦੀ ਦੇਖ-ਰੇਖ ਵਿਚ ਸੰਗਤਾਂ ਦੇ ਸਹਿਯੋਗ ਨਾਲ ਕਥਾ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਧਾਰਮਿਕ ...

ਪੂਰੀ ਖ਼ਬਰ »

ਸ਼ੈਲਰ 'ਚੋਂ ਝੋਨਾ ਚੋਰੀ ਕਰਕੇ ਲੈ ਜਾਣ 'ਤੇ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਮਾਮਲਾ ਦਰਜ

ਰਾਜਪੁਰਾ, 22 ਅਕਤੂਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਥਾਣਾ ਸਦਰ ਦੀ ਪੁਲਿਸ ਨੇ ਰਾਈਸ ਸ਼ੈਲਰ 'ਚੋਂ 400 ਬੋਰੀਆਂ ਝੋਨਾ ਚੋਰੀ ਕਰਕੇ ਲੈ ਜਾਣ ਦੇ ਦੋਸ਼ ਹੇਠ ਅਣਪਛਾਤੇ ਵਿਅਕਤੀਆਂ ਿਖ਼ਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਪੁਲਿਸ ਤੋਂ ਮਿਲੀ ...

ਪੂਰੀ ਖ਼ਬਰ »

ਪੰਜਾਬ 'ਚ 1700 ਸਰਕਾਰੀ ਸਕੂਲਾਂ 'ਚ ਪੜ੍ਹਦੇ ਹਨ 20 ਤੋਂ ਘੱਟ ਵਿਦਿਆਰਥੀ

ਪਟਿਆਲਾ, 22 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਸਰਕਾਰ ਵਲੋਂ 20 ਜਾਂ ਇਸ ਤੋਂ ਘੱਟ ਵਿਦਿਆਰਥੀਆਂ ਵਾਲੇ 800 ਸਕੂਲਾਂ ਨੂੰ ਬੰਦ ਕਰਨ ਦੇ ਦਿੱਤੇ ਗਏ ਆਦੇਸ਼ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 20 ਜਾਂ ਇਨ੍ਹਾਂ ਤੋਂ ਘੱਟ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ...

ਪੂਰੀ ਖ਼ਬਰ »

ਚੋਰੀ ਦੇ ਦੋ ਮੋਟਰਸਾਈਕਲਾਂ ਸਮੇਤ ਇਕ ਕਾਬੂ

ਜਸਪਾਲ ਸਿੰਘ ਢਿੱਲੋਂ ਪਟਿਆਲਾ, 22 ਅਕਤੂਬਰ : ਥਾਣਾ ਅਰਬਨ ਅਸਟੇਟ ਪਟਿਆਲਾ ਦੀ ਪੁਲਿਸ ਨੇ ਚੋਰੀ ਦੇ ਮੋਟਰਸਾਈਕਲ ਸਮੇਤ ਇਕ ਨੂੰ ਕਾਬੂ ਕੀਤਾ ਹੈ | ਪੁਲਿਸ ਨੇ ਤਫ਼ਤੀਸ਼ੀ ਅਧਿਕਾਰੀ ਦੀ ਸ਼ਿਕਾਇਤ 'ਤੇ ਸਤਨਾਮ ਸਿੰਘ ਪੁੱਤਰ ਗੁਰਬਾਜ਼ ਸਿੰਘ ਵਾਸੀ ਵਾਸੀ ਪਿੰਡ ਦੁੱਲੜ ...

ਪੂਰੀ ਖ਼ਬਰ »

ਪੰਜਾਬ 'ਚ 1700 ਸਰਕਾਰੀ ਸਕੂਲਾਂ 'ਚ ਪੜ੍ਹਦੇ ਹਨ 20 ਤੋਂ ਘੱਟ ਵਿਦਿਆਰਥੀ

ਪਟਿਆਲਾ, 22 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਪੰਜਾਬ ਸਰਕਾਰ ਵਲੋਂ 20 ਜਾਂ ਇਸ ਤੋਂ ਘੱਟ ਵਿਦਿਆਰਥੀਆਂ ਵਾਲੇ 800 ਸਕੂਲਾਂ ਨੂੰ ਬੰਦ ਕਰਨ ਦੇ ਦਿੱਤੇ ਗਏ ਆਦੇਸ਼ 'ਤੇ ਪੰਜਾਬ ਸਕੂਲ ਸਿੱਖਿਆ ਵਿਭਾਗ ਵਲੋਂ 20 ਜਾਂ ਇਨ੍ਹਾਂ ਤੋਂ ਘੱਟ ਵਿਦਿਆਰਥੀਆਂ ਵਾਲੇ ਸਕੂਲਾਂ ਨੂੰ ...

ਪੂਰੀ ਖ਼ਬਰ »

ਹਾਦਸੇ 'ਚ ਇਕ ਜ਼ਖ਼ਮੀ

ਪਟਿਆਲਾ, 22 ਅਕਤੂਬਰ (ਢਿੱਲੋਂ)-ਥਾਣਾ ਅਰਬਨ ਅਸਟੇਟ ਵਿਖੇ ਅਮਰਦੀਪ ਸਿੰਘ ਪੁੱਤਰ ਲਛਮਨ ਸਿੰਘ ਵਾਸੀ ਕੱਲਰ ਨਜ਼ਦੀਕ 23 ਨੰਬਰ ਫਾਟਕ ਦੀ ਸ਼ਿਕਾਇਤ 'ਤੇ ਮੋਟਰਸਾਈਕਲ ਨੰਬਰ ਪੀ.ਬੀ. 11 ਡਬਲਿਯੂ 0751 ਦੇ ਚਾਲਕ ਆਸ਼ੂ ਵਾਸੀ ਥੇੜੀ ਵਿਰੁੱਧ ਭਾਰਤੀ ਦੰਡਾਵਲੀ ਦੀ ਧਾਰਾ 279,337 ਅਧੀਨ ...

ਪੂਰੀ ਖ਼ਬਰ »

ਵਾਤਾਵਰਨ ਜਾਗਰੂਕਤਾ ਸੈਮੀਨਾਰ ਕਰਵਾਇਆ

ਸਮਾਣਾ, 22 ਅਕਤੂਬਰ (ਗੁਰਦੀਪ ਸ਼ਰਮਾ)-ਮੰਡਲ ਪਟਿਆਲਾ ਦੇ ਸਹਿਯੋਗ ਨਾਲ ਬਾਬਾ ਬੰਦਾ ਸਿੰਘ ਬਹਾਦਰ ਪਬਲਿਕ ਸਕੂਲ ਫ਼ਤਿਹਪੁਰ ਵਿਖੇ ਵਾਤਾਵਰਨ ਜਾਗਰੂਕਤਾ ਸੈਮੀਨਾਰ ਅਤੇ ਰੈਲੀ ਕੀਤੀ ਗਈ | ਬਤੌਰ ਮੁੱਖ ਮਹਿਮਾਨ ਜ਼ਿਲ੍ਹਾ ਜੰਗਲਾਤ ਅਫ਼ਸਰ ਜੁਗਰਾਜ ਸਿੰਘ, ਮਨਵੀਰ ਕੌਰ, ...

ਪੂਰੀ ਖ਼ਬਰ »

ਸੈਂਕੜੇ ਢਾਹੀਆਂ ਗਈਆਂ ਦੁਕਾਨਾਂ ਦੇ ਮਾਮਲੇ ਨੂੰ ਲੈ ਕੇ ਦੁਕਾਨਦਾਰਾਂ 'ਚ ਭਾਰੀ ਰੋਸ

ਪਾਤੜਾਂ, 22 ਅਕਤੂਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਸ਼ਹਿਰ ਵਿਚ ਕੌਮੀ ਮਾਰਗ ਦੇ ਨਿਰਮਾਣ ਦੇ ਚਲਦਿਆਂ ਢਾਹੀਆਂ ਗਈਆਂ ਦੁਕਾਨਾਂ ਨੂੰ ਲੈ ਕੇ ਦੁਕਾਨਦਾਰਾਂ 'ਚ ਰੋਸ ਪਾਇਆ ਜਾ ਰਿਹਾ ਹੈ | ਮੌਕੇ ਦਾ ਦੌਰਾ ਕਰਕੇ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ...

ਪੂਰੀ ਖ਼ਬਰ »

ਦੋ ਦਿਨਾਂ ਜ਼ਿਲ੍ਹਾ ਪੱਧਰੀ ਪਸ਼ੂ-ਧਨ ਮੇਲਾ ਕਲਿਆਣ ਵਿਖੇ ਅੱਜ ਤੋਂ

ਪਟਿਆਲਾ, 22 ਅਕਤੂਬਰ (ਅ.ਸ. ਆਹਲੂਵਾਲੀਆ)- ਪਸ਼ੂ ਪਾਲਣ ਵਿਭਾਗ ਵਲੋਂ ਦੋ ਦਿਨਾ ਪੰਜਾਬ ਰਾਜ ਜ਼ਿਲ੍ਹਾ ਪੱਧਰੀ ਪਸ਼ੂ-ਧੰਨ ਮੇਲਾ ਅਤੇ ਦੁੱਧ ਚੁਆਈ ਮੁਕਾਬਲੇ 23 ਅਤੇ 24 ਅਕਤੂਬਰ ਨੂੰ ਪਟਿਆਲਾ-ਨਾਭਾ ਰੋਡ 'ਤੇ ਸਥਿਤ ਪਿੰਡ ਕਲਿਆਣ ਵਿਖੇ ਸੰਤ ਬਾਬਾ ਕਿਰਪਾਲ ਸਿੰਘ ਸਟੇਡੀਅਮ ...

ਪੂਰੀ ਖ਼ਬਰ »

ਭਾਦਸੋਂ 'ਚ ਭਗਵਾਨ ਵਿਸ਼ਵਕਰਮਾ ਪੂਜਾ ਉਤਸਵ ਮਨਾਇਆ

ਭਾਦਸੋਂ, 22 ਅਕਤੂਬਰ (ਪਰਦੀਪ ਦੰਦਰਾਲ਼ਾ)-ਅੱਜ ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਵੈੱਲਫੇਅਰ ਅਤੇ ਡਿਵੈਲਪਮੈਂਟ ਸੁਸਾਇਟੀ ਭਾਦਸੋਂ ਵਲੋਂ ਭਗਵਾਨ ਵਿਸ਼ਵਕਰਮਾ ਦਾ ਪੂਜਾ ਉਤਸਵ ਸ੍ਰੀ ਵਿਸ਼ਵਕਰਮਾ ਮੰਦਿਰ ਭਾਦਸੋਂ ਵਿਖੇ ਮਨਾਇਆ ਗਿਆ | ਇਸ ਸਮੇਂ ਜੰਗਲਾਤ ਮੰਤਰੀ ...

ਪੂਰੀ ਖ਼ਬਰ »

ਭਾਦਸੋਂ 'ਚ ਭਗਵਾਨ ਵਿਸ਼ਵਕਰਮਾ ਪੂਜਾ ਉਤਸਵ ਮਨਾਇਆ

ਭਾਦਸੋਂ, 22 ਅਕਤੂਬਰ (ਪਰਦੀਪ ਦੰਦਰਾਲ਼ਾ)-ਅੱਜ ਵਿਸ਼ਵਕਰਮਾ ਰਾਮਗੜ੍ਹੀਆ ਐਜੂਕੇਸ਼ਨਲ ਵੈੱਲਫੇਅਰ ਅਤੇ ਡਿਵੈਲਪਮੈਂਟ ਸੁਸਾਇਟੀ ਭਾਦਸੋਂ ਵਲੋਂ ਭਗਵਾਨ ਵਿਸ਼ਵਕਰਮਾ ਦਾ ਪੂਜਾ ਉਤਸਵ ਸ੍ਰੀ ਵਿਸ਼ਵਕਰਮਾ ਮੰਦਿਰ ਭਾਦਸੋਂ ਵਿਖੇ ਮਨਾਇਆ ਗਿਆ | ਇਸ ਸਮੇਂ ਜੰਗਲਾਤ ਮੰਤਰੀ ...

ਪੂਰੀ ਖ਼ਬਰ »

'ਭਾਈ ਗੁਰਦਾਸ ਸ਼ਖ਼ਸੀਅਤ ਅਤੇ ਫ਼ਲਸਫ਼ਾ' ਵਿਸ਼ੇ ਸਬੰਧੀ ਰਾਸ਼ਟਰੀ ਸੈਮੀਨਾਰ ਅੱਜ

ਪਟਿਆਲਾ, 22 ਅਕਤੂਬਰ (ਪਰਗਟ ਸਿੰਘ ਬਲਬੇੜ੍ਹਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਖਾਲਸਾ ਕਾਲਜ ਪਟਿਆਲਾ ਦੇ ਪੰਜਾਬੀ ਵਿਭਾਗ ਅਤੇ ਗੁਰਮਤਿ ਸੁਸਾਇਟੀ ਦੇ ਸਹਿਯੋਗ ਨਾਲ 'ਭਾਈ ਗੁਰਦਾਸ ਜੀ ਸਖਸ਼ੀਅਤ ਅਤੇ ਫ਼ਲਸਫ਼ਾ ਵਿਸ਼ੇ 'ਤੇ ਇਕ ਦਿਨਾ ਰਾਸ਼ਟਰੀ ...

ਪੂਰੀ ਖ਼ਬਰ »

ਸ਼ੋ੍ਰਮਣੀ ਕਮੇਟੀ ਵਲੋਂ ਬਾਬਾ ਬੁੱਢਾ ਜੀ ਅਤੇ ਭਾਈ ਨੰਦ ਲਾਲ ਸਬੰਧੀ ਸਮਾਗਮ ਹੋਣਗੇ-ਜਥੇ. ਬਡੂੰਗਰ

ਪਟਿਆਲਾ, 22 ਅਕਤੂਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਸਾਹਿਬਾਨ ਦੇ ਚੱਲ ਰਹੇ ਸੁਚੱਜੇ ਪ੍ਰਬੰਧਾਂ ਦੇ ਨਾਲ-ਨਾਲ ਜਿੱਥੇ ਵਿੱਦਿਆ ਦੇ ਖੇਤਰ 'ਚ ਯੋਗਦਾਨ ਪਾਇਆ ਜਾ ਰਿਹਾ ਹੈ, ਉੱਥੇ ਪ੍ਰਚੰਡ ਰੂਪ 'ਚ ਚਲਾਈ ਜਾ ਰਹੀ ...

ਪੂਰੀ ਖ਼ਬਰ »

ਸੇਠ ਮੁਲਤਾਨੀ ਮੱਲ ਮੋਦੀ ਦੇ ਜਨਮ ਦਿਨ 'ਤੇ ਕਾਲਜ ਸਥਾਪਨਾ ਦਿਵਸ ਮਨਾਇਆ

ਪਟਿਆਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਚੱਠਾ)-ਮੁਲਤਾਨੀ ਮੱਲ ਮੋਦੀ ਕਾਲਜ ਪਟਿਆਲਾ ਵਲੋਂ ਸੇਠ ਮੁਲਤਾਨੀ ਮੱਲ ਮੋਦੀ ਦੇ 142ਵਾੇ ਜਨਮ ਦਿਨ ਅਤੇ ਕਾਲਜ ਦੇ ਸਥਾਪਨਾ ਦਿਵਸ ਦੀ 51ਵੀਂ ਵਰ੍ਹੇਗੰਢ ਨਿਵੇਕਲੇ ਅੰਦਾਜ਼ ਵਿਚ ਮਨਾਈ ਗਈ | ਇਸ ਸਬੰਧ ਵਿਚ ਹਫ਼ਤਾ ਭਰ ਚੱਲੇ ਅਕਾਦਮਿਕ ...

ਪੂਰੀ ਖ਼ਬਰ »

ਭਾਰਤੀ ਕਿਸਾਨ ਮੰਚ ਸ਼ਾਦੀਪੁਰ ਦੀ ਬੈਠਕ 'ਚ ਦੋ ਨਵੇਂ ਅਹੁਦੇਦਾਰ ਨਿਯੁਕਤ

ਦੇਵੀਗੜ੍ਹ, 22 ਅਕਤੂਬਰ (ਮੁਖਤਿਆਰ ਸਿੰਘ ਨੌਗਾਵਾਂ)-ਭਾਰਤ ਕਿਸਾਨ ਮੰਚ ਸ਼ਾਦੀਪਰ ਦੀ ਇਕ ਜ਼ਰੂਰੀ ਬੈਠਕ ਮੰਚ ਦੇ ਪ੍ਰਧਾਨ ਬੂਟਾ ਸਿੰਘ ਸ਼ਾਦੀਪੁਰ ਦੀ ਪ੍ਰਧਾਨਗੀ ਹੇਠ ਦੇਵੀਗੜ੍ਹ ਵਿਖੇ ਹੋਈ | ਇਸ ਬੈਠਕ ਵਿਚ ਸਰਬਸੰਮਤੀ ਨਾਲ ਸੁਖਦੇਵ ਸਿੰਘ ਮਨੇਸ਼ ਨੂੰ ਪੰਜਾਬ ਦਾ ...

ਪੂਰੀ ਖ਼ਬਰ »

ਜੱਟ ਭਾਈਚਾਰਾ ਸਭਾ ਦੀ ਇਕ ਵਿਸ਼ੇਸ਼ ਬੈਠਕ

ਸਮਾਣਾ, 22 ਅਕਤੂਬਰ (ਹਰਵਿੰਦਰ ਸਿੰਘ ਟੋਨੀ)-ਨੈਸ਼ਨਲ ਟਿ੍ਬਿਊਨਲ ਵਲੋਂ ਝੋਨੇ ਦੀ ਪਰਾਲੀ ਨੰੂ ਅੱਗ ਨਾ ਲਗਾਉਣ ਲਈ ਕੀਤੀ ਜਾ ਰਹੀ ਸਖ਼ਤੀ ਦੇ ਵਿਰੋਧ 'ਚ ਜੱਟ ਭਾਈਚਾਰਾ ਸਭਾ ਸਮਾਣਾ ਦੀ ਇਕ ਵਿਸ਼ੇਸ਼ ਇਕੱਤਰਤਾ ਸਭਾ ਦੇ ਪ੍ਰਧਾਨ ਨੰਬਰਦਾਰ ਬੇਅੰਤ ਸਿੰਘ ਚੀਮਾ ਦੀ ਅਗਵਾਈ ...

ਪੂਰੀ ਖ਼ਬਰ »

ਸਕੂਲਾਂ ਨੂੰ ਬੰਦ ਕਰਨ ਦੇ ਵਿਰੋਧ 'ਚ 25 ਨੂੰ ਪੂਰੇ ਪੰਜਾਬ 'ਚ ਕਰਾਂਗੇ ਅਰਥੀ ਫ਼ੂਕ ਮੁਜ਼ਾਹਰੇ-ਏ.ਆਈ.ਐੱਸ.ਐੱਫ

ਪਟਿਆਲਾ, 22 ਅਕਤੂਬਰ (ਪਰਗਟ ਸਿੰਘ ਬਲਬੇੜਾ)-ਏ.ਆਈ.ਐੱਸ.ਐਫ ਪਟਿਆਲਾ ਦੀ ਜ਼ਿਲ੍ਹਾ ਕਮੇਟੀ ਵਲੋਂ ਜਥੇਬੰਦੀ ਦੇ ਆਗੂਆਂ ਨੇ ਪੰਜਾਬ ਸਰਕਾਰ ਵਲੋਂ ਜਾਰੀ ਕੀਤੇ ਸੂਬੇ ਦੇ 800 ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦੇ ਫ਼ੈਸਲੇ ਦਾ ਵਿਰੋਧ ਕਰਦਿਆਂ ਦੱਸਿਆ ਕਿ ਜਥੇਬੰਦੀ ...

ਪੂਰੀ ਖ਼ਬਰ »

ਫੋਕਲ ਪੁਆਇੰਟ ਪਟਿਆਲਾ ਵਿਖੇ ਵਿਸ਼ਵਕਰਮਾ ਦਿਵਸ ਮਨਾਇਆ

ਪਟਿਆਲਾ, 22 ਅਕਤੂਬਰ (ਜ.ਸ. ਢਿੱਲੋਂ)-ਇੰਡਸਟਰੀਅਲ ਫੋਕਲ ਪੁਆਇੰਟ ਪਟਿਆਲਾ ਵਿਖੇ ਸ੍ਰੀ ਅਸ਼ੋਕ ਕੁਮਾਰ ਸੰਯੁਕਤ ਸਕੱਤਰ ਦੀ ਅਗਵਾਈ 'ਚ ਵਿਸ਼ਵਕਰਮਾ ਦਿਵਸ ਮਨਾਇਆ ਗਿਆ | ਇਸ ਸਮਾਗਮ 'ਚ ਡਾ. ਸਤਵੰਤ ਸਿੰਘ ਮੋਹੀ ਸਾਬਕਾ ਵਿਧਾਇਕ ਅਤੇ ਸਾਬਕਾ ਮੈਂਬਰ ਪੰਜਾਬ ਲੋਕ ਸੇਵਾ ...

ਪੂਰੀ ਖ਼ਬਰ »

ਮਿੱਟੀ, ਪਾਣੀ ਤੇ ਵਾਤਾਵਰਨ ਦੀ ਸੰਭਾਲ ਕਰਨੀ ਸਮੇਂ ਦੀ ਮੁੱਖ ਲੋੜ-ਕਾਂਸਲ, ਡਾ: ਸੰਧੂ

ਸ਼ੁਤਰਾਣਾ, 22 ਅਕਤੂਬਰ (ਬਲਦੇਵ ਸਿੰਘ ਮਹਿਰੋਕ)-ਕਿਸਾਨਾਂ ਵਲੋਂ ਫ਼ਸਲਾਂ ਦੇ ਰਹਿੰਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਨਾਲ ਵਾਤਾਵਰਨ ਦਿਨੋਂ-ਦਿਨ ਦੂਸ਼ਿਤ ਹੁੰਦਾ ਜਾ ਰਿਹਾ ਹੈ ਜਦਕਿ ਸਾਡੇ ਆਲਾ-ਦੁਆਲਾ ਤੇ ਵਾਤਾਵਰਨ ਨੂੰ ਸ਼ੁੱਧ ਰੱਖਣ ਲਈ ਵੱਧ ਤੋਂ ਵੱਧ ਬੂਟੇ ਲਾ ਕੇ ...

ਪੂਰੀ ਖ਼ਬਰ »

ਜਾਫਰਪੁਰ ਦੀ ਪੰਚਾਇਤ ਨੇ ਦੋ ਸਾਲ ਬਾਅਦ ਵਿਕਾਸ ਕੰਮ ਅਰੰਭੇ

ਡਕਾਲਾ, 22 ਅਕਤੂਬਰ (ਮਾਨ)-ਸਨੌਰ ਬਲਾਕ ਦੇ ਪਿੰਡ ਜਾਫਰਪੁਰ ਦੀ ਪੰਚਾਇਤ ਨੇ ਦੋ ਸਾਲਾਂ ਦੀ ਖੜੌਤ ਨੂੰ ਤੋੜਦਿਆਂ ਅੱਜ ਮੁੜ ਪਿੰਡ ਦੇ ਵਿਕਾਸ ਕੰਮ ਅਰੰਭ ਕਰ ਦਿੱਤੇ ਹਨ | ਪਿੰਡ ਦੇ ਇਕ ਨਾਲੇ ਦੇ ਨਿਰਮਾਣ ਨਾਲ ਅੱਜ ਵਿਕਾਸ ਕੰਮਾਂ ਦੀ ਸ਼ੁਰੂਆਤ ਕੀਤੀ ਗਈ | ਸਰਪੰਚ ਗੁਰਧਿਆਨ ...

ਪੂਰੀ ਖ਼ਬਰ »

ਢੀਂਡਸਾ ਵਲੋਂ ਜਥੇ. ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਦੀ ਪ੍ਰਧਾਨਗੀ ਤੋਂ ਅਸਤੀਫ਼ਾ

ਭਾਦਸੋਂ, 22 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-1 ਨਵੰਬਰ ਨੂੰ ਇੰਗਲੈਂਡ ਦੇ ਵਿਦੇਸ਼ੀ ਦੌਰੇ 'ਤੇ ਜਾਣ ਤੋਂ ਪਹਿਲਾਂ ਅੱਜ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਚੈਰੀਟੇਬਲ ਟਰੱਸਟ ਦੇ ਪ੍ਰਧਾਨ ਰਣਧੀਰ ਸਿੰਘ ਢੀਂਡਸਾ ਨੇ ਆਪਣੇ ਪ੍ਰਧਾਨਗੀ ਦੇ ਅਹੁਦੇ ਤੋਂ ਅਸਤੀਫ਼ਾ ...

ਪੂਰੀ ਖ਼ਬਰ »

ਗੋਡਿਆਂ ਦੇ ਮਰੀਜ਼ਾਂ ਦੀ ਨਾਰਾਇਣੀ ਆਯੁਰਵੈਦਿਕ ਸੈਂਟਰ 'ਚ ਜਾਂਚ ਕੱਲ੍ਹ-ਸਿੱਧੂ

ਜਲੰਧਰ, 22 ਅਕਤੂਬਰ (ਜਸਪਾਲ ਸਿੰਘ)-ਦੇਸ਼ ਦੇ ਪ੍ਰਸਿੱਧ ਨਾਰਾਇਣੀ ਆਯੁਰਵੈਦਿਕ ਗਰੁੱਪ ਵਲੋਂ ਪੁਰਾਤਨ ਜਾਣਕਾਰੀ 'ਤੇ ਆਧਾਰਿਤ ਵਿਗਿਆਨਕ ਅਤੇ ਆਯੁਰਵੈਦਿਕ ਤਰੀਕੇ ਨਾਲ ਤਿਆਰ ਕੀਤੀ ਗਈ ਨਾਰਾਇਣੀ ਆਯੁਰਵੈਦਿਕ ਕਿੱਟ ਗੋਡਿਆਂ ਦੇ ਮਰੀਜ਼ਾਂ ਲਈ ਵਰਦਾਨ ਸਾਬਤ ਹੋ ਰਹੀ ਹੈ ...

ਪੂਰੀ ਖ਼ਬਰ »

ਕਿਸਾਨ ਸੋਸ਼ਲ ਵੈੱਲਫੇਅਰ ਮੰਚ ਭਾਦਸੋਂ ਦੀ ਬੈਠਕ

ਭਾਦਸੋਂ, 22 ਅਕਤੂਬਰ (ਪਰਦੀਪ ਦੰਦਰਾਲਾ)-ਹਰ ਮਹੀਨੇ ਦੀ ਤਰ੍ਹਾਂ ਇਸ ਵਾਰ ਵੀ ਕਿਸਾਨ ਸੋਸ਼ਲ ਮੰਚ ਵੈਲਫੇਅਰ ਭਾਦਸੋਂ ਦੀ ਇਕ ਬੈਠਕ ਹੋਈ ਜਿਸ ਵਿਚ ਕੇਂਦਰ ਦੀ ਭਾਜਪਾ ਸਰਕਾਰ ਨੇ ਖੇਤੀਬਾੜੀ ਮਸ਼ੀਨਰੀ 'ਤੇ ਲਾਏ ਗਏ ਟੈਕਸ ਬਾਰੇ ਵਿਚਾਰ ਚਰਚਾ ਕੀਤੀ ਗਈ | ਜਿਸ ਨਾਲ ਪਹਿਲਾਂ ...

ਪੂਰੀ ਖ਼ਬਰ »

20 ਤੋਂ ਘੱਟ ਬੱਚਿਆਂ ਵਾਲੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਅਧਿਆਪਕ ਦਲ ਪੰਜਾਬ ਵਲੋਂ ਡਟਵਾਂ ਵਿਰੋਧ

ਭਾਦਸੋਂ, 22 ਅਕਤੂਬਰ (ਗੁਰਬਖਸ਼ ਸਿੰਘ ਵੜੈਚ)-ਪੰਜਾਬ ਸਰਕਾਰ ਸਿੱਖਿਆ ਵਿਭਾਗ ਵਲੋਂ 20 ਤੋਂ ਘੱਟ ਬੱਚਿਆਂ ਦੀ ਗਿਣਤੀ ਵਾਲੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਕੇ ਨਾਲ ਲਗਦੇ ਸਕੂਲਾਂ ਵਿਚ ਰਲੇਵਾਂ ਕਰਨ ਦਾ ਜੋ ਫ਼ੈਸਲਾ ਕੀਤਾ ਗਿਆ ਹੈ, ਉਸ ਦਾ ਅਧਿਆਪਕ ਦਲ ਪੰਜਾਬ ਵਲੋਂ ...

ਪੂਰੀ ਖ਼ਬਰ »

ਪਰਵਾਜ਼ ਸੰਸਥਾ ਨੇ ਵੰਡੇ ਕੱਪੜੇ ਅਤੇ ਕਿਤਾਬਾਂ

ਪਟਿਆਲਾ, 22 ਅਕਤੂਬਰ (ਢਿੱਲੋਂ/ਅ.ਸ. ਆਹਲੂਵਾਲੀਆ)-ਨੌਜਵਾਨ ਆਗੂਆਂ ਵਲੋਂ ਮਿਲ ਕੇ ਸ਼ੁਰੂ ਕੀਤੀ ਗਈ ਪਰਵਾਜ਼ ਸੰਸਥਾ ਵਲੋਂ ਰੋੜੀ ਕੁੱਟ ਬਸਤੀ ਸਨੌਰੀ ਅੱਡਾ ਵਿਖੇ ਲਗਾਏ ਗਏ ਪਹਿਲੇ ਕੈਂਪ ਵਿਚ ਗਰੀਬ ਅਤੇ ਲੋੜਵੰਦ ਬੱਚਿਆਂ ਲਈ ਸਰਦੀਆਂ ਦੇ ਕੱਪੜੇ ਅਤੇ ਸਕੂਲ ਦੀਆਂ ...

ਪੂਰੀ ਖ਼ਬਰ »

'ਸੇਵਾ ਤੇ ਸਰਬੱਤ ਦੇ ਭਲੇ' ਵਿਸ਼ੇ 'ਤੇ ਭਾਸ਼ਣ ਦਿੱਤਾ

ਬਹਾਦਰਗੜ੍ਹ, 22 ਅਕਤੂਬਰ (ਕੁਲਵੀਰ ਸਿੰਘ ਧਾਲੀਵਾਲ)-ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਯਤਨਾਂ ਸਦਕਾ ਪੰਥ ਰਤਨ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਵਿਚ ਗੁਰਮਤਿ ਸਿਖਲਾਈ ਸਕੂਲ ਵਿਖੇ ਸਮੂਹ ਸ਼੍ਰੋਮਣੀ ਕਮੇਟੀ ਦੇ ਮੁਲਾਜ਼ਮਾਂ ਦਾ ...

ਪੂਰੀ ਖ਼ਬਰ »

'ਬੇਟੀ ਬਚਾਓ, ਬੇਟੀ ਪੜ੍ਹਾਓ' ਸਬੰਧੀ ਸਮਾਗਮ ਕਰਵਾਇਆ

ਦੇਵੀਗੜ੍ਹ, 22 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਸ੍ਰੀਮਤੀ ਅਨੁਰਤਨ ਦੀ ਅਗਵਾਈ ਹੇਠ ਸਰਕਲ ਮਸੀਂਗਣ ਦੇ ਪਿੰਡ ਜਲਬੇੜਾ ਵਿਖੇ ਬੇਟੀ ਬਚਾਓ, ਬੇਟੀ ਪੜ੍ਹਾਓ ਤਹਿਤ ਇਕ ਸਮਾਗਮ ਕਰਵਾਇਆ ਗਿਆ | ਜਿਸ ਵਿਚ ਪੰਜ ਨਵਜੰਮੀਆਂ ਲੜਕੀਆਂ ਦਾ ...

ਪੂਰੀ ਖ਼ਬਰ »

ਟਰੈਕਟਰਾਂ 'ਤੇ ਕਰ ਲਾਉਣ ਦੇ ਪ੍ਰਸਤਾਵ ਦਾ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵਲੋਂ ਵਿਰੋਧ

ਦੇਵੀਗੜ੍ਹ, 22 ਅਕਤੂਬਰ (ਮੁਖ਼ਤਿਆਰ ਸਿੰਘ ਨੌਗਾਵਾਂ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਵਲੋਂ ਮੋਦੀ ਸਰਕਾਰ ਦੁਆਰਾ ਟਰੈਕਟਰਾਂ ਉੱਪਰ ਟਰਾਂਸਪੋਰਟ ਟੈਕਸ ਲਾਉਣ ਦੇ ਪ੍ਰਸਤਾਵ ਦੀ ਸਖ਼ਤ ਸ਼ਬਦਾਂ 'ਚ ਨਿਖੇਧੀ ਕਰਦਿਆਂ ਇਸ ਫ਼ੈਸਲੇ ਨੂੰ ਤੁਰੰਤ ਵਾਪਸ ਲੈਣ ਦੀ ਮੰਗ ...

ਪੂਰੀ ਖ਼ਬਰ »

ਸਾਬਕਾ ਡੀ.ਆਈ.ਜੀ. ਹਰਿੰਦਰ ਸਿੰਘ ਚਾਹਲ ਨੂੰ ਰਾਜਪਾਲ ਪੰਜਾਬ ਅੱਜ ਦੇਣਗੇ ਬਹਾਦਰੀ ਤਗਮਾ

ਪਟਿਆਲਾ, 22 ਅਕਤੂਬਰ (ਜ.ਸ.ਢਿੱਲੋਂ)-ਪਟਿਆਲਾ ਦੇ ਸੇਵਾ ਮੁਕਤ ਡੀ.ਆਈ.ਜੀ. ਤੇ ਉੱਘੇ ਸਮਾਜ ਸੇਵੀ ਹਰਿੰਦਰ ਸਿੰਘ ਚਾਹਲ ਨੂੰ ਭਲਕੇ 23 ਅਕਤੂਬਰ ਨੂੰ ਪੁਲਿਸ ਅਕਾਦਮੀ ਫਿਲੌਰ ਵਿਖੇ ਪੰਜਾਬ ਦੇ ਰਾਜਪਾਲ ਸ੍ਰੀ ਵੀ.ਪੀ. ਸਿੰਘ ਬਦਨੌਰ ਬਹਾਦਰੀ ਤਗਮੇ ਨਾਲ ਸਨਮਾਨਿਤ ਕਰ ਰਹੇ ਹਨ | ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX