ਤਾਜਾ ਖ਼ਬਰਾਂ


ਸੁਖਪਾਲ ਖਹਿਰਾ ਨੇ ਬਠਿੰਡਾ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 minute ago
ਬਠਿੰਡਾ, 26 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਪੰਜਾਬ ਏਕਤਾ ਪਾਰਟੀ ਦੇ ਆਗੂ ਅਤੇ ਪੰਜਾਬ ਜਮਹੂਰੀ ਗਠਜੋੜ ਦੇ ਸਾਂਝੇ ਉਮੀਦਵਾਰ ਸੁਖਪਾਲ ਸਿੰਘ ਖਹਿਰਾ ਨੇ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਆਪਣਾ ਨਾਮਜ਼ਦਗੀ...
ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  13 minutes ago
ਬਠਿੰਡਾ, 26 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਵਲੋਂ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ...
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  21 minutes ago
ਲਹਿਰਾਗਾਗਾ, 26 ਅਪ੍ਰੈਲ (ਸੂਰਜ ਭਾਨ ਗੋਇਲ) - ਮੀਡੀਆ ਦੇ ਇੱਕ ਹਿੱਸੇ 'ਚ ਮੇਰਾ ਛਪਿਆ ਬਿਆਨ ਕੀ ਬੀਬੀ ਭੱਠਲ ਭਾਜਪਾ 'ਚ ਸ਼ਾਮਿਲ ਹੋਣ ਜਾ ਰਹੀ ਹੈ ਇਹ ਬਿਲਕੁਲ ਝੂਠ ਹੈ, ਕਿਉਂਕਿ ਕਾਂਗਰਸ ਮੇਰੀ ਮਾਂ ਪਾਰਟੀ ਹੈ। ਇਨ੍ਹਾਂ ਸਬਦਾ ਦਾ ਪ੍ਰਗਟਾਵਾ ਪੰਜਾਬ ਦੀ .....
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  25 minutes ago
ਬਠਿੰਡਾ, 26 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਇੱਥੇ ਇੱਕ ਵਿਸ਼ਾਲ ਰੋਡ...
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  55 minutes ago
ਨਵੀਂ ਦਿੱਲੀ, 26 ਅਪ੍ਰੈਲ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਸ਼ੁੱਕਰਵਾਰ ਨੂੰ ਲੰਦਨ ਦੀ ਵੈਸਟਮਿੰਸਟਰ ਕੋਰਟ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ। ਇਸ ਸੁਣਵਾਈ ਦੇ ਦੌਰਾਨ ਕੋਰਟ ਨੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ....
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 1 hour ago
ਪਟਿਆਲਾ, 26 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ...
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਤਰਨ ਤਾਰਨ, 26 ਅਪ੍ਰੈਲ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਅੱਜ ਨਾਮਜ਼ਦਗੀ ਪੱਤਰ...
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 1 hour ago
ਜਲੰਧਰ, 26 ਅਪ੍ਰੈਲ (ਚਿਰਾਗ)- ਜਲੰਧਰ 'ਚ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਬਲਵਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ...
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 1 hour ago
ਨਵੀਂ ਦਿੱਲੀ, 26 ਅਪ੍ਰੈਲ- ਆਸਾਰਾਮ ਦੇ ਬੇਟੇ ਨਰਾਇਣ ਸਾਈਂ ਦੇ ਖ਼ਿਲਾਫ਼ ਸੂਰਤ ਦੀ ਰਹਿਣ ਵਾਲੀਆਂ ਦੋ ਭੈਣਾਂ ਵੱਲੋਂ ਲਗਾਏ ਜਬਰ ਜਨਾਹ ਦੇ ਦੋਸ਼ 'ਚ ਅੱਜ ਸੂਰਤ ਦੀ ਸੈਸ਼ਨ ਕੋਰਟ ਨੇ ਨਰਾਇਣ ਸਾਈਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ 'ਚ ਅਦਾਲਤ .....
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 1 hour ago
ਤਰਨਤਾਰਨ, 26 ਅਪ੍ਰੈਲ- ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਨਾਮਜ਼ਦਗੀ ਪੱਤਰ ਭਰੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਾਬਕਾ ਖ਼ੁਰਾਕ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਾਬਕਾ ਵਿਧਾਇਕ....
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 1 hour ago
ਜਲੰਧਰ, 26 ਅਪ੍ਰੈਲ (ਚਿਰਾਗ)- ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ...
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 1 hour ago
ਸੰਗਰੂਰ,26 ਅਪ੍ਰੈਲ(ਦਮਨ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅੱਜ ਸ਼ਹਿਰ ਅੰਦਰ ਰੋਡ ਸ਼ੋਅ ਕਰਨ ਉਪਰੰਤ ਆਪਣੇ ਸਮਰਥਕਾਂ ਦੀ ਵੱਡੀ ਭੀੜ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ.....
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  1 minute ago
ਨਵੀਂ ਦਿੱਲੀ, 26 ਅਪ੍ਰੈਲ- ਬਾਲੀਵੁੱਡ ਦੇ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਉੱਤਰੀ-ਪੱਛਮੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ...
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 26 ਅਪ੍ਰੈਲ (ਕਰਨੈਲ ਸਿੰਘ, ਜੇ.ਐਸ. ਨਿੱਕੂ ਵਾਲ)- ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਨੰਗਲ ਮੁੱਖ ਮਾਰਗ 'ਤੇ ਪੈਂਦੇ ਪਿੰਡ ਮਜਾਰਾ ਦੇ ਹੋਟਲ ਨਿਊ ਤਾਜ ਦੇ ਸਾਹਮਣੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ....
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 2 hours ago
ਲੁਧਿਆਣਾ, 26 ਅਪ੍ਰੈਲ (ਪੁਨੀਤ ਬਾਵਾ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਗਿੱਲ ਨੇ ਅੱਜ ਰਿਟਰਨਿੰਗ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਕੋਲ ਆਪਣੇ...
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 2 hours ago
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 2 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 2 hours ago
ਲੁਧਿਆਣਾ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 2 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 3 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 3 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 2 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 3 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 4 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 4 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 5 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 5 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਨੀਲ ਜਾਖੜ
. . .  about 5 hours ago
ਅਣਪਛਾਤੇ ਚੋਰਾਂ ਵਲੋਂ ਬੈਂਕ ਲੁੱਟਣ ਦੀ ਨਾਕਾਮ ਕੋਸ਼ਿਸ਼
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ
. . .  about 5 hours ago
ਭਗਵੰਤ ਮਾਨ ਅੱਜ ਦਾਖਲ ਕਰਨਗੇ ਨਾਮਜ਼ਦਗੀ ਕਾਗ਼ਜ਼
. . .  about 6 hours ago
ਚੋਣਾਂ 'ਚ ਵਰਤਣ ਲਈ ਲਿਆਂਦੀ ਸ਼ਰਾਬ ਪੁਲਿਸ ਵੱਲੋਂ ਬਰਾਮਦ
. . .  about 7 hours ago
ਗਿਰੀਰਾਜ ਸਿੰਘ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ
. . .  about 7 hours ago
ਮੋਦੀ ਦੇ ਵਾਰਾਨਸੀ 'ਚ ਪੁਲਵਾਮਾ, ਉੜੀ ਹਮਲੇ 'ਤੇ ਸਟ੍ਰਾਈਕ ਦੇ ਜ਼ਿਕਰ ਨਾਲ ਗਰਮਾਇਆ ਮਾਹੌਲ, ਅੱਜ ਭਰਨਗੇ ਪਰਚਾ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐੱਲ 2019 : ਰਾਜਸਥਾਨ ਨੇ ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਕੋਲਕਾਤਾ ਨੇ ਰਾਜਸਥਾਨ ਨੂੰ 176 ਦੌੜਾਂ ਦਾ ਦਿੱਤਾ ਟੀਚਾ
. . .  1 day ago
ਟਰੱਕ ਡਰਾਈਵਰ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਕੋਲਕਾਤਾ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਪਟਿਆਲਾ ਜੇਲ੍ਹ ਦੇ 4 ਅਧਿਕਾਰੀ ਮੁਅੱਤਲ
. . .  1 day ago
27 ਅਤੇ 28 ਨੂੰ ਨਹੀ ਲਏ ਜਾਣਗੇ ਨਾਮਜ਼ਦਗੀ ਪੱਤਰ - ਸੀ.ਈ.ਓ ਡਾ. ਰਾਜੂ
. . .  1 day ago
ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਸੈਸ਼ੇਲਸ ਗਣਰਾਜ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  1 day ago
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  1 day ago
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਪਹਿਲਾ ਸਫ਼ਾ

ਭਾਰਤ-ਅਮਰੀਕਾ ਵਿਚਾਲੇ ਸਹਿਯੋਗ ਦੁਵੱਲੇ ਸਬੰਧਾਂ ਤੋਂ ਉੱਪਰ ਉਠ ਸਕਦੈ-ਮੋਦੀ

ਟਰੰਪ ਨਾਲ ਦੁਵੱਲੇ ਵਪਾਰ ਸਮੇਤ ਅਹਿਮ ਮੁੱਦਿਆਂ 'ਤੇ ਕੀਤੀ ਚਰਚਾ

ਮਨੀਲਾ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨੂੰ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਾਲੇ ਸਹਿਯੋਗ ਦੋਵੇਂ ਦੇਸ਼ਾਂ ਦੇ ਦੁਵੱਲੇ ਸਬੰਧਾਂ ਤੋਂ ਉਪਰ ਉਠ ਕੇ ਏਸ਼ੀਆ ਦੇ ਭਵਿੱਖ ਲਈ ਮਿਲ ਕੇ ਕੰਮ ਕਰ ਸਕਦੇ ਹਨ। ਇਸ ਗੱਲਬਾਤ ਤੋਂ ਉਨ੍ਹਾਂ ਦੀ ਭਾਰਤ-ਪ੍ਰਸ਼ਾਂਤ ਖੇਤਰ ਵਿਚ ਰਣਨੀਤਕ ਮੁੱਦਿਆਂ 'ਤ ਵਧ ਰਹੀ ਇਕਜੁਟਤਾ ਦੀ ਝਲਕ ਮਿਲਦੀ ਹੈ। ਆਸੀਆਨ ਸੰਮੇਲਨ ਮੌਕੇ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਨਾਲ ਗੱਲਬਾਤ ਦੌਰਾਨ ਪ੍ਰਧਾਨ ਮੰਤਰੀ ਨੇ ਟਰੰਪ ਨੂੰ ਭਰੋਸਾ ਦਿੱਤਾ ਕਿ ਵਿਸ਼ਵ ਭਾਈਚਾਰਾ ਅਤੇ ਅਮਰੀਕੀ ਲੀਡਰਸ਼ਿਪ ਜੋ ਕੁਝ ਭਾਰਤ ਤੋਂ ਆਸ ਰੱਖਦੀ ਹੈ, ਭਾਰਤ ਉਸ ਉੱਪਰ ਖਰ੍ਹਾ ਉੱਤਰਨ ਦਾ ਯਤਨ ਕਰੇਗਾ ਅਤੇ ਕਰਦਾ ਰਹੇਗਾ। ਉਨ੍ਹਾਂ ਅਮਰੀਕੀ ਰਾਸ਼ਟਰਪਤੀ ਦਾ ਉਨ੍ਹਾਂ ਦੇ ਦੌਰਿਆਂ ਦੌਰਾਨ ਭਾਰਤ ਦੀ ਸ਼ਲਾਘਾ ਕਰਨ ਬਦਲੇ ਧੰਨਵਾਦ ਕੀਤਾ। ਇਕ ਦਿਨ ਪਹਿਲਾਂ ਭਾਰਤ, ਅਮਰੀਕਾ, ਜਪਾਨ ਅਤੇ ਆਸਟਰੇਲੀਆ ਦੇ ਅਧਿਕਾਰੀਆਂ ਵਿਚਕਾਰ ਰਣਨੀਤਕ ਮਹੱਤਵ ਵਾਲੇ ਭਾਰਤ-ਪ੍ਰਸ਼ਾਂਤ ਖੇਤਰ ਨੂੰ ਮੁਕਤ, ਖੁੱਲ੍ਹਾ ਅਤੇ ਸੰਮਲਿਤ ਰੱਖਣ ਲਈ ਚਾਰ ਪੱਖੀ ਗੱਠਜੋੜ ਬਾਰੇ ਚਰਚਾ ਹੋਈ ਸੀ। ਸਮਝਿਆ ਜਾਂਦਾ ਹੈ ਕਿ ਮੀਟਿੰਗ ਦੌਰਾਨ ਦੋਵਾਂ ਨੇਤਾਵਾਂ ਨੇ ਆਪਸੀ ਹਿੱਤਾਂ ਦੇ ਕਈ ਹੋਰ ਮੁੱਦਿਆਂ ਦੇ ਨਾਲ ਨਾਲ ਖੇਤਰ ਵਿਚ ਸੁਰੱਖਿਆ ਦ੍ਰਿਸ਼ 'ਤੇ ਚਰਚਾ ਕੀਤੀ ਸੀ। ਟਰੰਪ ਨਾਲ ਗੱਲਬਾਤ ਦੌਰਾਨ ਆਪਣੀਆਂ ਆਰੰਭਕ ਟਿੱਪਣੀਆਂ ਵਿਚ ਮੋਦੀ ਨੇ ਕਿਹਾ ਕਿ ਭਾਰਤ ਅਤੇ ਅਮਰੀਕਾ ਵਿਚਕਾਰ ਸਹਿਯੋਗ ਦੁਵੱਲੇ ਸਹਿਯੋਗ ਤੋਂ ਅੱਗੇ ਵਧ ਸਕਦਾ ਹੈ ਅਤੇ ਦੋਵੇਂ ਦੇਸ਼ ਏਸ਼ੀਆ ਅਤੇ ਵਿਸ਼ਵ ਦੇ ਭਵਿੱਖ ਲਈ ਕੰਮ ਕਰ ਸਕਦੇ ਹਨ। ਅਸੀਂ ਕਈ ਮੁੱਦਿਆਂ 'ਤੇ ਅੱਗੇ ਵਧ ਰਹੇ ਹਾਂ। ਅਮਰੀਕਾ ਰਣਨੀਤਕ ਤੌਰ 'ਤੇ ਮੁੱਖ ਭਾਰਤ-ਪ੍ਰਸ਼ਾਂਤ ਖੇਤਰ ਜਿਥੇ ਚੀਨ ਆਪਣੀ ਸੈਨਿਕ ਮੌਜੂਦਗੀ ਵਧਾ ਰਿਹਾ ਹੈ ਵਿਚ ਭਾਰਤ-ਅਮਰੀਕਾ ਵਿਚਕਾਰ ਵਧੇਰੇ ਸਹਿਯੋਗ 'ਤੇ ਜ਼ੋਰ ਦੇ ਰਿਹਾ ਹੈ। ਮੋਦੀ ਨੇ ਕਿਹਾ ਕਿ ਜਿਥੇ ਕਿਤੇ ਵੀ ਰਾਸ਼ਟਰਪਤੀ ਟਰੰਪ ਗਏ ਅਤੇ ਜਿਥੇ ਕਿਤੇ ਵੀ ਉਨ੍ਹਾਂ ਨੂੰ ਭਾਰਤ ਬਾਰੇ ਗੱਲਬਾਤ ਕਰਨ ਦਾ ਮੌਕਾ ਮਿਲਿਆ, ਉਨ੍ਹਾਂ ਭਾਰਤ ਦੀ ਭਾਰੀ ਸ਼ਲਾਘਾ ਕੀਤੀ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਅਤੇ ਅਮਰੀਕੀ ਲੀਡਰਸ਼ਿਪ ਨੂੰ ਜੋ ਭਾਰਤ ਤੋਂ ਆਸਾਂ ਹਨ ਉਨ੍ਹਾਂ 'ਤੇ ਸਾਡਾ ਦੇਸ਼ ਖਰ੍ਹਾ ਉਤਰਨ ਦੀ ਪੂਰੀ ਕੋਸ਼ਿਸ਼ ਕਰੇਗਾ ਅਤੇ ਕਰਦਾ ਰਹੇਗਾ। ਸੋਫੀਟਲ ਹੋਟਲ ਜਿਥੇ ਟਰੰਪ ਠਹਿਰੇ ਹੋਏ ਹਨ, ਵਿਖੇ 45 ਮਿੰਟ ਦੀ ਮੀਟਿੰਗ ਪਿੱਛੋਂ ਮੋਦੀ ਨੇ ਟਵੀਟ ਕਰਦਿਆਂ ਕਿਹਾ ਕਿ ਗੱਲਬਾਤ ਉਸਾਰੂ ਹੋਈ ਹੈ। ਭਾਰਤ-ਅਮਰੀਕਾ ਦੇ ਸਬੰਧ ਹੋਰ ਮਜ਼ਬੂਤ ਹੋਣਗੇ। ਕੌਮੀ ਸੁਰੱਖਿਆ ਸਲਾਹਕਾਰ ਅਜੀਤ ਡੋਵਾਲ, ਵਿਦੇਸ਼ ਸਕੱਤਰ ਐਸ. ਜੈ ਸ਼ੰਕਰ, ਵਿਦੇਸ਼ ਮੰਤਰਾਲੇ ਵਿਚ ਸਕੱਤਰ (ਪੂਰਬ) ਪਰੀਤੀ ਸਰਨ ਮੀਟਿੰਗ ਵਿਚ ਭਾਰਤੀ ਵਫਦ ਦਾ ਹਿੱਸਾ ਸਨ। ਮੀਟਿੰਗ ਵਿਚ ਟਰੰਪ ਨੇ ਮੋਦੀ ਨੂੰ ਇਕ ਦੋਸਤ ਆਖਿਆ।

ਮੋਦੀ ਵਲੋਂ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਟ

ਲਾਸ ਬਨੋਸ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਫਿਲਪਾਈਨ ਵਿਚ ਅੰਤਰਰਾਸ਼ਟਰੀ ਚੌਲ ਖੋਜ ਸੰਸਥਾ (ਆਈ. ਆਰ. ਆਰ. ਆਈ.) ਦੇ ਜੀਨ ਬੈਂਕ ਨੂੰ ਭਾਰਤੀ ਚੌਲਾਂ ਦੀਆਂ ਦੋ ਕਿਸਮਾਂ ਭੇਂਟ ਕੀਤੀਆਂ ਅਤੇ ਕਿਹਾ ਕਿ ਇਹ ਸੰਸਥਾ ਚੌਲਾਂ ਦੀ ਖੇਤੀ ਵਿਚ ਸੁਧਾਰ ਕਰਕੇ ਵਿਸ਼ਵ ਗਰੀਬੀ ਅਤੇ ਭੁੱਖ ਘਟਾਉਣ ਵਲ ਕੰਮ ਕਰ ਰਹੀ ਹੈ। ਮਨੀਲਾ ਤੋਂ 65 ਕਿਲੋਮੀਟਰ ਦੂਰ ਇਸ ਸੰਸਥਾ ਦੇ ਦੌਰੇ ਸਮੇਂ ਪ੍ਰਧਾਨ ਮੰਤਰੀ ਨੇ ਉਥੇ ਕੰਮ ਕਰਦੇ ਭਾਰਤੀ ਵਿਗਿਆਨੀਆਂ ਨਾਲ ਗੱਲਬਾਤ ਕੀਤੀ। ਸੰਸਥਾ ਦੇ ਵਿਗਿਆਨੀਆਂ ਨੇ ਪ੍ਰਧਾਨ ਮੰਤਰੀ ਨੂੰ ਹੜ੍ਹ ਦੀ ਮਾਰ ਸਹਿਣ ਵਾਲੀਆਂ ਝੋਨੇ ਦੀਆਂ ਕਿਸਮਾਂ ਦੀ ਜਾਣਕਾਰੀ ਦਿੱਤੀ ਅਤੇ ਦੱਸਿਆ ਕਿ ਇਹ ਕਿਸਮਾਂ ਪਾਣੀ ਵਿਚ 14-18 ਦਿਨ ਤਕ ਪੂਰੀ ਤਰ੍ਹਾਂ ਡੁੱਬੀਆਂ ਰਹਿਣ ਦੇ ਬਾਵਜੂਦ ਮਰਦੀਆਂ ਨਹੀਂ ਅਤੇ ਇਹ ਹੜ੍ਹ ਪ੍ਰਭਾਵਤ ਖੇਤਰਾਂ ਵਿਚ ਪ੍ਰਤੀ ਹੈਕਟੇਅਰ 1-3 ਟਨ ਜ਼ਿਆਦਾ ਝਾੜ ਦੇ ਸਕਦੀਆਂ ਹਨ। ਸੰਸਥਾ ਵਿਖੇ ਇਕ ਰਾਈਸ ਫੀਲਡ ਲੈਬਾਰੇਟਰੀ ਦਾ ਨਾਂਅ ਪ੍ਰਧਾਨ ਮੰਤਰੀ ਮੋਦੀ ਦੇ ਨਾਂਅ 'ਤੇ ਰੱਖਿਆ ਗਿਆ ਜਿਸ ਦਾ ਉਨ੍ਹਾਂ ਨੇ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਟਵਿੱਟਰ 'ਤੇ ਦੱਸਿਆ ਕਿ ਉਨ੍ਹਾਂ ਦਾ ਸੰਸਥਾ ਦਾ ਦੌਰਾ ਸਿੱਖਣ ਵਾਲੇ ਤਜਰਬੇ ਵਾਲਾ ਰਿਹਾ। ਝੋਨੇ ਦੀਆਂ ਵੱਧ ਝਾੜ ਦੇਣ ਵਾਲੀਆਂ ਕਿਸਮਾਂ ਵਿਕਸਤ ਕਰਨ ਲਈ ਭਾਰਤ ਸਰਕਾਰ ਵਾਰਾਨਸੀ ਵਿਚ ਅੰਤਰਰਾਸ਼ਟਰੀ ਚੌਲ ਖੋਜ ਸੰਸਥਾ ਦਾ ਖੇਤਰੀ ਕੇਂਦਰ ਕਾਇਮ ਕਰ ਰਹੀ ਹੈ। ਇਸ ਸੰਸਥਾ ਦੇ 17 ਦੇਸ਼ਾਂ ਵਿਚ ਦਫ਼ਤਰ ਹਨ ਅਤੇ 1960 ਦੇ ਦਹਾਕੇ ਦੀ ਦਹਾਕੇ ਦੇ ਹਰੇ ਇਨਕਲਾਬ ਵਿਚ ਵੱਡਾ ਯੋਗਦਾਨ ਪਾਇਆ ਸੀ।

31ਵਾਂ ਆਸੀਆਨ ਸੰਮੇਲਨ ਸ਼ੁਰੂ ਮੋਦੀ ਅੱਜ ਕਰਨਗੇ ਸੰਬੋਧਨ

ਮਨੀਲਾ, 13 ਨਵੰਬਰ (ਏਜੰਸੀਆਂ ਰਾਹੀਂ)-ਦੱਖਣੀ ਪੂਰਬੀ ਏਸ਼ੀਆਈ ਦੇਸ਼ਾਂ ਦੇ ਸੰਘ (ਆਸੀਆਨ) ਦਾ 31ਵਾਂ ਸੰਮੇਲਨ ਅਤੇ ਇਸ ਨਾਲ ਸਬੰਧਤ ਮੀਟਿੰਗਾਂ ਅੱਜ ਫਿਲਪਾਈਨ ਦੀ ਰਾਜਧਾਨੀ ਵਿਚ ਸ਼ੁਰੂ ਹੋ ਗਈਆਂ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਿਹੜੇ ਉਦਘਾਟਨੀ ਸਮਾਰੋਹ ਵਿਚ ਸ਼ਾਮਿਲ ਹੋਏ ਕਲ੍ਹ ਨੂੰ ਆਸੀਆਨ ਸੰਮੇਲਨ ਨੂੰ ਸੰਬੋਧਨ ਕਰਨਗੇ। ਸਮਾਚਾਰ ਏਜੰਸੀ ਸਿਨਹੂਆ ਮੁਤਾਬਿਕ ਆਸੀਆਨ ਦੇ 2017 ਦੇ ਪ੍ਰਧਾਨ ਦੇਸ਼ ਫਿਲਪਾਈਨ ਨੇ ਇਸ ਸਾਲ ਦੇ ਸੰਮੇਲਨ ਦਾ ਵਿਸ਼ਾ 'ਪਾਰਟਨਰਸ਼ਿਪ ਫਾਰ ਚੇਂਜ਼, ਅੰਗੇਜ਼ਿੰਗ ਦਾ ਵਰਲਡ' ਰੱਖਿਆ ਹੈ। ਇਸ ਵਾਰ ਸੁਰੱਖਿਆ ਅਤੇ ਖੇਤਰੀ ਏਕੀਕਰਨ ਨੂੰ ਏਜੰਡੇ ਵਿਚ ਸਭ ਤੋਂ ਵੱਧ ਪਹਿਲ ਦਿੱਤੀ ਗਈ ਹੈ। ਫਿਲਪਾਈਨ ਦੇ ਰਾਸ਼ਟਰਪਤੀ ਰੋਡਰਿਗੋ ਦੁਤਰੇਤੇ ਨੇ ਸੰਮੇਲਨ ਦੇ ਉਦਘਾਟਨੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਅਗਲੇ ਦੋ ਦਿਨਾ ਦੌਰਾਨ ਆਸੀਆਨ ਦੇਸ਼ਾਂ ਦੇ ਨੇਤਾਵਾਂ ਕੋਲ ਖੇਤਰੀ ਅਤੇ ਮਹੱਤਵਪੂਰਣ ਮੁੱਦਿਆਂ 'ਤੇ ਚਰਚਾ ਕਰਨ ਲਈ ਵਧੀਆ ਮੌਕੇ ਹੋਣਗੇ। ਉਨ੍ਹਾਂ ਕਿਹਾ ਕਿ ਅੱਤਵਾਦ ਅਤੇ ਹਿੰਸਕ ਕੱਟੜਵਾਦ ਖੇਤਰ ਵਿਚ ਸ਼ਾਂਤੀ ਅਤੇ ਸੁਰੱਖਿਆ ਨੂੰ ਖਤਰਾ ਹੈ ਕਿਉਂਕਿ ਇਨ੍ਹਾਂ ਚੁਣੌਤੀਆਂ ਦੀ ਕੋਈ ਹੱਦ ਨਹੀਂ। ਭਾਰਤ-ਆਸੀਆਨ ਬਿਜਨਸ ਤੇ ਨਿਵੇਸ਼ ਸੰਮੇਲਨ ਅਗਲੇ ਸਾਲ ਜਨਵਰੀ ਵਿਚ ਨਵੀਂ ਦਿੱਲੀ ਵਿਖੇ ਹੋਵੇਗਾ। ਇਹ ਐਲਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਇਥੇ ਆਸੀਆਨ ਬਿਜਨਸ ਤੇ ਨਿਵੇਸ਼ ਸੰਮੇਲਨ ਨੂੰ ਸੰਬੋਧਨ ਕਰਦਿਆਂ ਕੀਤਾ।
ਰਮਾਇਣ 'ਤੇ ਆਧਾਰਤ ਸੰਗੀਤ ਪੇਸ਼ਕਾਰੀ ਨਾਲ ਹੋਇਆ ਉਦਘਾਟਨ
ਮਨੀਲਾ-ਦੋ ਦਿਨਾ ਆਸੀਆਨ ਸੰਮੇਲਨ ਦਾ ਵੱਡਾ ਉਦਘਾਟਨੀ ਸਮਾਰੋਹ ਮਹਾਕਾਵ ਰਮਾਇਣ 'ਤੇ ਆਧਾਰਤ ਸੰਗੀਤ ਪੇਸ਼ਕਾਰੀ ਨਾਲ ਹੋਇਆ ਜਿਸ ਨੇ ਸੰਮੇਲਨ ਵਿਚ ਸ਼ਾਮਿਲ ਵਿਸ਼ਵ ਦੇ ਕਈ ਨੇਤਾਵਾਂ ਨੂੰ ਮੰਤਰ ਮੁਗਧ ਕਰ ਦਿੱਤਾ। ਸੰਗੀਤ ਪੇਸ਼ਕਾਰੀ ਨੇ ਫਿਲਪਾਈਨ ਅਤੇ 10 ਮੈਂਬਰੀ ਸ਼ਕਤੀਸ਼ਾਲੀ ਸੰਗਠਨ ਦੇ ਕਈ ਮੈਂਬਰ ਦੇਸ਼ਾਂ ਨਾਲ ਭਾਰਤ ਦੇ ਸਭਿਆਚਾਰਕ ਸਬੰਧਾਂ ਦੀ ਝਲਕ ਪੇਸ਼ ਕੀਤੀ ਹੈ।

ਈਰਾਨ-ਇਰਾਕ ਸਰਹੱਦ 'ਤੇ ਭੁਚਾਲ ਕਾਰਨ ਮ੍ਰਿਤਕਾਂ ਦੀ ਗਿਣਤੀ 400 ਤੋਂ ਟੱਪੀ

ਤਹਿਰਾਨ/ਬਗਦਾਦ, 13 ਨਵੰਬਰ (ਏਜੰਸੀ)-ਈਰਾਨ-ਇਰਾਕ ਸਰਹੱਦ ਨੇੜੇ ਆਏ ਸ਼ਕਤੀਸ਼ਾਲੀ ਭੁਚਾਲ 'ਚ ਹੁਣ ਤੱਕ ਦੋਹਾਂ ਦੇਸ਼ਾਂ 'ਚ 400 ਤੋਂ ਜ਼ਿਆਦਾ ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 6700 ਹੋਰ ਜ਼ਖ਼ਮੀ ਹੋਏ ਹਨ। ਖ਼ਬਰ ਏਜੰਸੀ ਅਨੁਸਾਰ ਬੀਤੀ ਰਾਤ ਆਏ ਭੁਚਾਲ ਦਾ ਕੇਂਦਰ ਈਰਾਨ ਸਰਹੱਦ ਨੇੜੇ ਹਾਲਜਬਾ ਖੇਤਰ 'ਚ 33.9 ਕਿੱਲੋਮੀਟਰ ਦੀ ਗਹਿਰਾਈ 'ਚ ਰਿਹਾ। ਈਰਾਨ ਦੇ ਇਕ ਅਧਿਕਾਰੀ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਰਿਕਟਰ ਪੈਮਾਨੇ 'ਤੇ ਭੁਚਾਲ 7.3 ਮਾਪਿਆ ਗਿਆ। ਇਸ ਭੁਚਾਲ ਤੋਂ ਬਾਅਦ ਹੁਣ ਤੱਕ 100 ਤੋਂ ਜ਼ਿਆਦਾ ਝਟਕੇ ਮਹਿਸੂਸ ਕੀਤੇ ਜਾ ਚੁੱਕੇ ਹਨ। ਈਰਾਨ ਦੀ ਖ਼ਬਰ ਏਜੰਸੀ ਅਨੁਸਾਰ ਦੇਸ਼ ਵਿਚ ਭੁਚਾਲ ਕਾਰਨ 328 ਲੋਕਾਂ ਦੀ ਮੌਤ ਹੋਈ ਹੈ। ਇਕ ਟੀ.ਵੀ. ਚੈਨਲ ਅਨੁਸਾਰ 3950 ਲੋਕ ਜ਼ਖ਼ਮੀ ਹੋਏ ਹਨ। ਜਾਣਕਾਰੀ ਅਨੁਸਾਰ ਭੁਚਾਲ ਕਾਰਨ ਜ਼ਿਆਦਾਤਰ ਪੇਂਡੂ ਤੇ ਪਹਾੜੀ ਇਲਾਕਾ ਪ੍ਰਭਾਵਿਤ ਹੋਇਆ ਹੈ, ਜਿੱਥੇ ਲੋਕ ਖੇਤੀਬਾੜੀ 'ਤੇ ਨਿਰਭਰ ਹਨ। ਇਰਾਕ ਦੇ ਗ੍ਰਹਿ ਮੰਤਰਾਲੇ ਅਨੁਸਾਰ ਭੁਚਾਲ ਕਾਰਨ ਉੱਤਰੀ ਇਰਾਕ ਦੇ ਸੇਮੀਆਟੋਨੋਮਸ ਕੁਰਦਿਸ਼ ਇਲਾਕੇ 'ਚ 7 ਮੌਤਾਂ ਹੋਈਆਂ ਹਨ ਜਦੋਂ 535 ਲੋਕ ਜ਼ਖ਼ਮੀ ਹੋਏ ਹਨ। ਭੁਚਾਲ ਦੇ ਝਟਕੇ ਤੁਰਕੀ, ਇਜ਼ਰਾਇਲ ਤੇ ਕੁਵੈਤ ਵਿਚ ਵੀ ਮਹਿਸੂਸ ਕੀਤੇ ਗਏ। ਈਰਾਨੀ ਸੋਸ਼ਲ ਮੀਡੀਆ ਤੇ ਖ਼ਬਰ ਏਜੰਸੀਆਂ ਵਲੋਂ ਦਿੱਤੀਆਂ ਜਾ ਰਹੀਆਂ ਤਸਵੀਰਾਂ ਅਤੇ ਵੀਡੀਓਜ਼ 'ਚ ਲੋਕ ਆਪਣੇ ਘਰਾਂ 'ਚੋਂ ਬਾਹਰ ਭੱਜਦੇ ਦਿਖਾਈ ਦੇ ਰਹੇ ਹਨ। ਭੁਚਾਲ ਕਾਰਨ ਸਭ ਤੋਂ ਵੱਧ ਸਰਪੋਲ-ਏ-ਜ਼ਹਾਬ ਸ਼ਹਿਰ ਪ੍ਰਭਾਵਿਤ ਹੋਇਆ ਹੈ ਜੋ ਕਿ ਕਰਮਾਨਸ਼ਾਹ ਸੂਬੇ 'ਚ ਪੈਂਦਾ ਹੈ। ਇਹ ਪ੍ਰਾਂਤ ਜ਼ਗਰੋਸ ਦੀਆਂ ਪਹਾੜੀਆਂ 'ਚ ਸਥਿਤ ਹੈ ਜੋ ਕਿ ਈਰਾਨ ਤੇ ਇਰਾਕ ਨੂੰ ਵੰਡਦੀਆਂ ਹਨ। ਭੁਚਾਲ ਕਾਰਨ ਈਰਾਨ 'ਚ 20 ਤੋਂ ਜ਼ਿਆਦਾ ਪਿੰਡ ਤਬਾਹ ਹੋਏ ਹਨ। ਇੱਥੇ ਬਿਜਲੀ, ਪਾਣੀ ਤੇ ਟੈਲੀਫ਼ੋਨ ਸੇਵਾਵਾਂ ਪ੍ਰਭਾਵਿਤ ਹੋਈਆਂ ਹਨ। ਸਟੇਟ ਮੀਡੀਆ ਅਨੁਸਾਰ ਈਰਾਨ ਦੇ ਮੁੱਖ ਆਗੂ ਅਯਾਤੁੱਲਾ ਅਲੀ ਖਮੇਨੀ ਨੇ ਮ੍ਰਿਤਕਾਂ ਤੇ ਜ਼ਖ਼ਮੀਆਂ ਦੇ ਪਰਿਵਾਰਾਂ ਨਾਲ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ ਤੇ ਸਾਰੀਆਂ ਸਰਕਾਰੀ ਏਜੰਸੀਆਂ ਤੇ ਬਚਾਅ ਦਲਾਂ ਨੂੰ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ ਲਈ ਕਿਹਾ ਹੈ। ਇਕ ਹੋਰ ਖ਼ਬਰ ਏਜੰਸੀ ਨੇ ਦੱਸਿਆ ਹੈ ਕਿ ਈਰਾਨ 'ਚ ਭੁਚਾਲ ਕਾਰਨ ਘੱਟੋ-ਘੱਟ 14 ਪ੍ਰਾਂਤ ਪ੍ਰਭਾਵਿਤ ਹੋਏ ਹਨ। ਕਰਮਾਨਸ਼ਾਹ ਤੇ ਇਲਮ ਪ੍ਰਾਂਤਾਂ 'ਚ ਅੱਜ ਸਕੂਲ ਬੰਦ ਰੱਖੇ ਗਏ ਹਨ। ਇਸੇ ਤਰ੍ਹਾਂ ਇਰਾਕ 'ਚ ਪ੍ਰਧਾਨ ਮੰਤਰੀ ਹੈਦਰ ਅਲ-ਅਬਾਦੀ ਨੇ ਬਚਾਅ ਟੀਮਾਂ ਨੂੰ ਲੋਕਾਂ ਦੀ ਮਦਦ ਕਰਨ ਦੇ ਨਿਰਦੇਸ਼ ਦਿੱਤੇ ਹਨ। ਤੁਰਕੀ ਨੇ ਵੀ ਉੱਤਰੀ ਇਰਾਕ 'ਚ ਐਮਰਜੈਂਸੀ ਸਹਾਇਤਾ ਭੇਜੀ ਹੈ ਅਤੇ ਇਸ ਘਟਨਾ 'ਤੇ ਗਹਿਰੇ ਦੁੱਖ ਦਾ ਇਜ਼ਹਾਰ ਕੀਤਾ ਹੈ।

ਬਦਲਾ ਲੈਣ ਲਈ ਵਿਪਨ ਨੂੰ ਮਾਰਿਆ-ਗੈਂਗਸਟਰ ਸਾਰਜ ਮਿੰਟੂ

ਅੰਮ੍ਰਿਤਸਰ, 13 ਨਵੰਬਰ (ਰੇਸ਼ਮ ਸਿੰਘ)-ਅੰਮ੍ਰਿਤਸਰ ਦੇ ਹਿੰਦੂ ਨੇਤਾ ਵਿਪਨ ਸ਼ਰਮਾ ਦੇ ਕਤਲ ਮਾਮਲੇ 'ਚ ਉਸ ਵੇਲੇ ਨਵਾਂ ਮੋੜ ਆ ਗਿਆ, ਜਦੋਂ ਕਤਲ ਲਈ ਪੁਲਿਸ ਵਲੋਂ ਨਾਮਜ਼ਦ ਕੀਤੇ ਗੈਂਗਸਟਰ ਸਾਰਜ ਮਿੰਟੂ ਵਲੋਂ ਫੇਸਬੁੱਕ 'ਤੇ ਪਾਈ ਪੋਸਟ ਰਾਹੀਂ ਕਤਲ ਦੀ ਜ਼ਿੰਮੇਵਾਰੀ ਕਬੂਲ ਲਈ। ਚਰਚਾ 'ਚ ਰਹੀ ਇਸ ਪੋਸਟ 'ਚ ਉਸ ਨੇ ਕਿਹਾ ਕਿ ਕਿਸੇ ਧਾਰਮਿਕ ਕਾਰਨ ਨਹੀਂ ਬਲਕਿ ਆਪਣੇ ਦੋਸਤ ਦੇ ਪਿਤਾ ਦੇ ਕਤਲ ਦਾ ਬਦਲਾ ਉਨ੍ਹਾਂ ਕਤਲ ਕਰਕੇ ਲੈ ਲਿਆ ਅਤੇ ਇਸ ਨਾਲ ਇਹ ਕਤਲ ਕਿਸੇ ਹੋਰ ਕਾਰਨ ਨਹੀਂ ਬਲਕਿ ਰੰਜਸ਼ ਅਧੀਨ ਕੀਤਾ ਕਤਲ ਹੀ ਮੰਨਿਆ। ਇਹ ਵੀ ਦੱਸਣਯੋਗ ਹੈ ਕਿ ਇਹੀ ਗੱਲ ਕੁਝ ਦਿਨ ਪਹਿਲਾਂ ਆਈ. ਜੀ. ਕੁੰਵਰ ਵਿਜੇ ਪ੍ਰਤਾਪ ਸਿੰਘ ਵੀ ਕਹਿ ਚੁੱਕੇ ਹਨ ਕਿ ਇਹ ਗੈਂਗਸਟਰਾਂ ਦੀ ਆਪਸੀ ਰੰਜਸ਼ ਦੌਰਾਨ ਹੋਏ ਕਤਲ ਦਾ ਹੀ ਮਾਮਲਾ ਹੈ ਅਤੇ ਇਸ 'ਚ ਧਰਮ ਤੇ ਰਾਜਨੀਤੀ ਵਰਗਾ ਕੋਈ ਮੁੱਦਾ ਨਹੀਂ ਹੈ। ਸਾਰਜ ਮਿੰਟੂ ਨੇ ਫੇਸਬੁੱਕ ਸਟੇਟਸ ਅਪਡੇਟ ਕਰਦੇ ਹੋਏ ਕਿਹਾ ਕਿ ਜੋ 30 ਅਕਤੂਬਰ ਨੂੰ ਅੰਮ੍ਰਿਤਸਰ 'ਚ ਕਤਲ ਹੋਇਆ ਹੈ, ਉਹ ਉਸ ਵਲੋਂ ਕੀਤਾ ਗਿਆ ਹੈ ਤਾਂ ਕਿ ਵਿਪਨ ਸ਼ਰਮਾ ਨੂੰ ਉਸ ਦੀ ਗ਼ਲਤੀ ਦੀ ਸਜ਼ਾ ਮਿਲ ਸਕੇ। ਉਸ ਨੇ ਕਿਹਾ ਕਿ ਉਸ ਨੇ ਕਦੇ ਕਿਸੇ ਦਾ ਬੁਰਾ ਨਹੀਂ ਕੀਤਾ। ਉਸ ਨੇ ਕਿਹਾ ਇਨ੍ਹਾਂ ਵਲੋਂ ਇਕ ਪੁਲਿਸ ਵਾਲੇ ਦੀ ਹੱਤਿਆ ਕਰਵਾਈ ਸੀ, ਜੋ ਕਿ ਉਸ ਦੇ ਦੋਸਤ ਦਾ ਪਿਉ ਸੀ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਨੂੰ ਯਕੀਨ ਨਾ ਹੋਵੇ ਤਾਂ ਪੁਲਿਸ ਜਾਂਚ ਕਰਵਾਈ ਜਾਵੇ। ਉਸ ਨੇ ਅੱਗੇ ਇਹ ਵੀ ਲਿਖਿਆ ਹੈ ਕਿ ਇਸ ਕਤਲ ਨੂੰ ਕਿਸੇ ਧਰਮ ਨਾਲ ਨਾ ਜੋੜਿਆ ਜਾਵੇ, ਇਹ ਸਾਡੀ ਆਪਸੀ ਰੰਜਸ਼ ਸੀ। ਉਨ੍ਹਾਂ ਅੰਤ 'ਚ ਆਪਣੇ ਖ਼ਿਲਾਫ਼ ਬੋਲਣ ਵਾਲਿਆਂ ਨੂੰ ਧਮਕੀ ਵੀ ਦਿੱਤੀ ਹੈ। ਦੂਜੇ ਪਾਸੇ ਪੁਲਿਸ ਸੂਤਰਾਂ ਅਨੁਸਾਰ ਸਾਰਜ ਸਿੰਘ ਮਿੰਟੂ ਨਾਂਅ ਦਾ ਇਹ ਗੈਂਗਸਟਰ ਪਿਛਲੇ ਚਾਰ ਮਹੀਨਿਆਂ ਤੋਂ ਹੀ ਇਲਾਕੇ 'ਚ ਘੁੰਮ ਰਿਹਾ ਸੀ ਅਤੇ ਪੁਲਿਸ ਲਈ ਨਾਕਾਮੀ ਤੇ ਲਾਪਰਵਾਹੀ ਦਾ ਅੰਦਾਜ਼ਾ ਇਸ ਗੱਲੋਂ ਹੀ ਲਗਾਇਆ ਜਾ ਸਕਦਾ ਹੈ ਕਿ ਕਈ ਕਤਲਾਂ, ਲੁੱਟਾਂ ਖੋਹਾਂ ਆਦਿ 'ਚ ਲੋੜੀਂਦੇ ਗੈਂਗਸਟਰ ਦੇ ਅੰਮ੍ਰਿਤਸਰ 'ਚ ਸ਼ਰ੍ਹੇਆਮ ਘੁੰਮਣ ਫਿਰਨ ਦੇ ਬਾਵਜੂਦ ਪੁਲਿਸ ਨੇ ਉਸ ਦੀ ਸੂਹ ਰੱਖਣਾ ਜਾਂ ਉਸ ਨੂੰ ਫੜਨਾ ਮੁਨਾਸਬ ਨਹੀਂ ਸਮਝਿਆ। ਦੂਜੇ ਪਾਸੇ ਪੁਲਿਸ ਵਲੋਂ ਇਸ ਕਤਲ ਨੂੰ ਵਕਾਰ ਦਾ ਸਵਾਲ ਬਣਾ ਕੇ ਹੁਣ ਤੱਕ ਬਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜਿਸ ਦੀਆਂ ਤਾਰਾਂ ਅੰਮ੍ਰਿਤਸਰ ਦੀ ਜੇਲ੍ਹ ਨਾਲ ਵੀ ਜੁੜੀਆਂ ਹੋਈਆਂ ਹਨ, ਪੁਲਿਸ ਨੇ ਜੇਲ੍ਹ ਅੰਦਰ ਬੰਦ ਕਈ ਗੈਂਗਸਟਰ ਜਿਵੇਂ ਜੱਗੂ ਭਗਵਾਨ ਪੁਰੀਆ, ਬੌਬੀ ਮਲਹੋਤਰਾ, ਗੁਰਜੀਤ ਲਾਡਾ ਆਦਿ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਕੇ ਪੁੱਛਗਿੱਛ ਕੀਤੀ ਜਾ ਚੁੱਕੀ ਹੈ।
ਜਾਂਚ ਕਰਵਾਈ ਜਾਵੇਗੀ-ਪੁਲਿਸ
ਗੈਂਗਸਟਰ ਸਾਰਜ ਮਿੰਟੂ ਵਲੋਂ ਫੇਸਬੁੱਕ 'ਤੇ ਪਾਈ ਪੋਸਟ ਜਿਥੇ ਅੱਜ ਚਰਚਾ 'ਚ ਰਹੀ, ਉਥੇ ਪੁਲਿਸ ਇਸ 'ਤੇ ਯਕੀਨ ਕਰਨ ਨੂੰ ਤਿਆਰ ਨਹੀਂ ਕਿ ਪੋਸਟ ਉਸ ਵਲੋਂ ਅਪਲੋਡ ਕੀਤੀ ਹੈ ਜਾ ਕਿਸੇ ਹੋਰ ਵਲੋਂ। ਪੁਲਿਸ ਸੂਤਰਾਂ ਦਾ ਮੰਨਣਾ ਹੈ ਕਿ ਇਹ ਝੂਠੀ ਹੋ ਸਕਦੀ ਹੈ ਅਤੇ ਹੋ ਸਕਦਾ ਹੈ ਕਿ ਪੁਲਿਸ ਜਾਂਚ ਨੂੰ ਕਿਸੇ ਵਲੋਂ ਉਲਝਾਉਣ ਦੀ ਮਨਸ਼ਾ ਨਾਲ ਅਜਿਹੀ ਕੋਸ਼ਿਸ਼ ਕੀਤੀ ਹੋਵੇ। ਇਸ ਤੋਂ ਪਹਿਲਾਂ ਵੀ ਅਕਸਰ ਗੈਂਗਸਟਰਾਂ ਵਲੋਂ ਆਪਣੀ ਫੇਸਬੁੱਕ ਅਪਡੇਟ ਕਰਨ ਦੀਆਂ ਖ਼ਬਰਾਂ ਮਿਲਦੀਆਂ ਰਹਿੰਦੀਆਂ ਹਨ ਅਤੇ ਕਈ ਵਾਰ ਇਹ ਵਿਦੇਸ਼ਾਂ ਤੋਂ ਵੀ ਅਪਡੇਟ ਹੋਣ ਬਾਰੇ ਵੀ ਪਤਾ ਲਗਦਾ ਰਿਹਾ ਹੈ, ਜੋ ਕਿ ਖ਼ੁਦ ਗੈਂਗਸਟਰਾਂ ਵਲੋਂ ਨਹੀਂ ਬਲਕਿ ਉਨ੍ਹਾਂ ਦੇ ਵਿਦੇਸ਼ੀ ਬੈਠੇ ਦੋਸਤਾਂ ਰਾਹੀਂ ਚਲਾਈਆਂ ਜਾਂਦੀਆਂ ਸਨ। ਸਾਰਜ ਮਿੰਟੂ ਵਲੋਂ ਫੇਸਬੁੱਕ 'ਤੇ ਕੀਤੇ ਇੰਕਸ਼ਾਫ਼ ਬਾਰੇ ਪੁੱਛੇ ਜਾਣ 'ਤੇ ਡੀ. ਸੀ. ਪੀ. ਸ: ਅਮਰੀਕ ਸਿੰਘ ਪਵਾਰ ਨੇ ਦੱਸਿਆ ਕਿ ਜਾਂਚ ਦੌਰਾਨ ਹੀ ਸਚਾਈ ਸਾਹਮਣੇ ਆ ਸਕਦੀ ਹੈ।

ਵੋਟਰ ਸੂਚੀਆਂ ਦੀ ਸਰਸਰੀ ਸੁਧਾਈ ਕੱਲ੍ਹ ਤੋਂ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੁੱਲ)-ਪੰਜਾਬ ਵਿਚ ਚੋਣ ਕਮਿਸ਼ਨ ਵਲੋਂ ਵੋਟਰ ਸੂਚੀਆਂ ਦੀ ਸੁਧਾਈ ਦੀ ਪ੍ਰਕਿਰਿਆ ਸ਼ੁਰੂ ਕੀਤੀ ਜਾ ਰਹੀ ਹੈ। 1 ਜਨਵਰੀ 2018 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਸਰਸਰੀ ਸੁਧਾਈ ਸਬੰਧੀ ਫ਼ੋਟੋ ਵੋਟਰ ਸੂਚੀ ਦੀ ਮੁਢਲੀ ਪ੍ਰਕਾਸ਼ਨਾਂ 15 ਨਵੰਬਰ ਨੂੰ ਕੀਤੀ ਜਾ ਰਹੀ ਹੈ। ਇਸ ਮਿਤੀ ਤੋਂ ਇਹ ਵੋਟਰ ਸੂਚੀਆਂ ਜ਼ਿਲ੍ਹਾ ਚੋਣ ਦਫ਼ਤਰ, ਚੋਣਕਾਰ ਰਜਿਸਟ੍ਰੇਸ਼ਨ ਅਫ਼ਸਰਾਂ ਅਤੇ ਬੂਥ ਲੈਵਲ ਅਫ਼ਸਰਾਂ ਕੋਲ ਆਮ ਜਨਤਾ ਦੇ ਵੇਖਣ ਲਈ ਉਪਲਬਧ ਹੋਣਗੀਆਂ। ਜ਼ਿਲ੍ਹਾ ਚੋਣ ਅਫ਼ਸਰ ਸੰਗਰੂਰ ਵਿਰਕ ਨੇ ਦੱਸਿਆ ਕਿ ਦਾਅਵੇ ਅਤੇ ਇਤਰਾਜ਼ 15 ਨਵੰਬਰ ਤੋਂ 14 ਦਸੰਬਰ ਤੱਕ ਦਾਇਰ ਕੀਤੇ ਜਾ ਸਕਣਗੇ ਅਤੇ 18 ਅਤੇ 25 ਨਵੰਬਰ ਤੱਕ ਬੀ.ਐੱਲ.ਓਜ਼ ਆਪਣੇ ਪੋਲਿੰਗ ਖੇਤਰ 'ਚ ਪਤਵੰਤੇ ਨਾਗਰਿਕਾਂ ਦੀ ਹਾਜ਼ਰੀ 'ਚ ਵੋਟਰ ਸੂਚੀ ਪੜ੍ਹ ਕੇ ਸੁਣਾਉਣਗੇ। ਉਨ੍ਹਾਂ ਦੱਸਿਆ ਕਿ 19 ਅਤੇ 26 ਨਵੰਬਰ (ਦੋਵੇਂ ਐਤਵਾਰ) ਵਿਸ਼ੇਸ਼ ਮੁਹਿੰਮ ਮਿਤੀਆਂ ਨਿਸਚਿਤ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਮਿਤੀਆਂ ਨੂੰ ਬੂਥ ਲੈਵਲ ਅਫ਼ਸਰ ਆਪਣੇ ਪੋਲਿੰਗ ਸਟੇਸ਼ਨ 'ਤੇ ਦਾਅਵੇ 'ਤੇ ਇਤਰਾਜ਼ ਪ੍ਰਾਪਤ ਕਰਨਗੇ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਕੋਈ ਵੀ ਵਿਅਕਤੀ ਜਿਸ ਦੀ ਉਮਰ ਮਿਤੀ 1 ਜਨਵਰੀ 2018 ਨੂੰ 18 ਸਾਲ ਜਾਂ ਇਸ ਤੋਂ ਵੱਧ ਹੋਵੇ ਅਤੇ ਉਸ ਦੀ ਵੋਟ ਅਜੇ ਤੱਕ ਨਹੀਂ ਬਣੀ ਤਾਂ ਉਹ ਆਪਣੀ ਵੋਟ ਬਣਾਉਣ ਵਾਸਤੇ ਫਾਰਮ ਨੰ. 6 'ਚ ਆਪਣਾ ਦਾਅਵਾ ਪੇਸ਼ ਕਰੇਗਾ।

ਨਿਗਮ ਖ਼ੇਤਰਾਂ ਅਧੀਨ ਰਾਜ ਮਾਰਗਾਂ 'ਤੇ ਸ਼ਰਾਬ ਦੇ ਠੇਕਿਆਂ 'ਤੇ ਛੋਟ ਸਾਰੇ ਦੇਸ਼ 'ਚ ਲਾਗੂ ਹੋਵੇ-ਸੁਪਰੀਮ ਕੋਰਟ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਸੁਪਰੀਮ ਕੋਰਟ ਨੇ ਅੱਜ ਸਪੱਸ਼ਟ ਕਰਦਿਆਂ ਕਿਹਾ ਕਿ ਦੇਸ਼ ਭਰ 'ਚ ਨਿਗਮ ਖ਼ੇਤਰਾਂ ਅਧੀਨ ਸੂਬੇ ਦੇ ਅਤੇ ਕੌਮੀ ਰਾਜ ਮਾਰਗਾਂ 'ਤੇ 500 ਮੀਟਰ ਦੇ ਦਾਇਰੇ 'ਚ ਸ਼ਰਾਬ ਦੇ ਠੇਕਿਆਂ 'ਤੇ ਪਾਬੰਦੀ 'ਤੇ ਛੋਟ ਵਾਲੇ ਸਾਡੇ ਹੁਕਮ ਸਾਰੇ ਦੇਸ਼ 'ਚ ਲਾਗੂ ਹੋਣੇ ਚਾਹੀਦੇ ਹਨ। ਚੀਫ਼ ਜਸਟਿਸ ਦੀਪਕ ਮਿਸ਼ਰਾ ਦੀ ਅਗਵਾਈ ਵਾਲੀ ਬੈਂਚ ਜਿਸ 'ਚ ਜਸਟਿਸ ਏ.ਐਮ.ਖਾਨਵਿਲਕਰ ਤੇ ਜਸਟਿਸ ਡੀ.ਵੀ.ਚੰਦਰਚੂੜ ਸ਼ਾਮਿਲ ਹਨ, ਨੇ ਕਿਹਾ ਕਿ ਉਹ ਤਾਮਿਲਨਾਡੂ ਸਰਕਾਰ ਦੀ ਅਰਜ਼ੀ 'ਤੇ ਇਕ ਵਰਗੀਕਰਣ ਹੁਕਮ ਪਾਸ ਕਰਨਗੇ। ਦਰਅਸਲ ਤਾਮਿਲਨਾਡੂ ਸਰਕਾਰ ਨੂੰ ਮਦਰਾਸ ਹਾਈ ਕੋਰਟ ਨੇ ਇਸ ਮਾਮਲੇ 'ਚ ਸੁਪਰੀਮ ਕੋਰਟ ਤੱਕ ਪਹੁੰਚ ਕਰਨ ਲਈ ਕਿਹਾ ਸੀ। ਦੱਸਣਯੋਗ ਹੈ ਕਿ ਸੁਪਰੀਮ ਕੋਰਟ ਜਿਸ ਨੇ ਦੇਸ਼ ਭਰ 'ਚ ਰਾਜ ਮਾਰਗਾਂ ਨਾਲ ਲੱਗਦੇ 500 ਮੀਟਰ ਦੇ ਦਾਇਰੇ ਦੇ ਖ਼ੇਤਰਾਂ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਸੀ, ਨੇ ਕੇਂਦਰੀ ਸਾਸ਼ਿਤ ਪ੍ਰਦੇਸ਼ ਚੰਡੀਗੜ੍ਹ ਦੀ ਅਰਜ਼ੀ 'ਤੇ ਸੁਣਵਾਈ ਕਰਦਿਆਂ ਇਸ ਸਾਲ 11 ਜੁਲਾਈ ਨੂੰ ਆਪਣੇ ਪਹਿਲੇ ਫ਼ੈਸਲੇ 'ਚ ਰਿਆਇਤ ਦਿੰਦਿਆਂ ਨਿਗਮ ਖ਼ੇਤਰਾਂ ਅਧੀਨ ਰਾਜ ਮਾਰਗਾਂ 'ਤੇ ਸ਼ਰਾਬ ਦੇ ਠੇਕੇ ਖੋਲ੍ਹਣ ਦੀ ਇਜਾਜ਼ਤ ਦੇ ਦਿੱਤੀ ਸੀ। ਬੀਤੇ ਦਿਨੀਂ ਤਾਮਿਲਨਾਡੂ ਸਰਕਾਰ ਵਲੋਂ ਨਿਗਮ ਖ਼ੇਤਰਾਂ 'ਚ ਪੈਂਦੇ ਰਾਜ ਮਾਰਗਾਂ 'ਤੇ ਸ਼ਰਾਬ ਦੇ ਠੇਕੇ ਖੋਲ੍ਹਣ ਦੇ ਫ਼ੈਸਲੇ ਦਾ ਨੋਟਿਸ ਲੈਂਦਿਆਂ ਮਦਰਾਸ ਹਾਈ ਕੋਰਟ ਨੇ ਕਿਹਾ ਸੀ ਕਿ ਸੁਪਰੀਮ ਕੋਰਟ ਦੇ ਸ਼ਰਾਬ ਦੇ ਠੇਕਿਆਂ 'ਤੇ ਪਾਬੰਦੀ ਬਾਰੇ ਫ਼ੈਸਲੇ 'ਚ ਰਿਆਇਤ ਕੇਵਲ ਚੰਡੀਗੜ੍ਹ ਲਈ ਹੋ ਸਕਦੀ ਹੈ ਅਤੇ ਇਸ ਲਈ ਸੂਬਾ ਸਰਕਾਰ ਨੂੰ ਇਸ ਮਾਮਲੇ 'ਚ ਸਰਬਉੱਚ ਅਦਾਲਤ ਤੋਂ ਸਪੱਸ਼ਟੀਕਰਨ ਮੰਗਣਾ ਚਾਹੀਦਾ ਹੈ। ਤਾਮਿਲਨਾਡੂ ਸਰਕਾਰ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੂਲ ਰੋਹਤਗੀ ਨੇ ਕਿਹਾ ਕਿ 11 ਜੁਲਾਈ ਦਾ ਹੁਕਮ ਸਪੱਸ਼ਟ ਸੀ ਪਰ ਇਕ ਸਪੱਸ਼ਟੀਕਰਨ ਦੀ ਜ਼ਰੂਰਤ ਸੀ। ਸੁਪਰੀਮ ਕੋਰਟ ਦੀ ਬੈਂਚ ਨੇ ਸੁਣਵਾਈ ਕਰਦਿਆਂ ਕਿਹਾ ਕਿ ਮਦਰਾਸ ਹਾਈ ਕੋਰਟ ਨੂੰ ਅਜਿਹਾ ਕਿਉਂ ਸੋਚਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਸਾਡਾ ਹੁਕਮ ਚੰਡੀਗੜ੍ਹ ਨਿਗਮ ਖ਼ੇਤਰਾਂ 'ਚ ਲਾਗੂ ਹੁੰਦਾ ਹੈ ਤਾਂ ਇਹ ਦੇਸ਼ ਭਰ 'ਚ ਸਾਰੇ ਨਿਗਮ ਖ਼ੇਤਰਾਂ 'ਚ ਬਰਾਬਰ ਲਾਗੂ ਹੋਵੇਗਾ। ਸੁਪਰੀਮ ਕੋਰਟ ਨੇ ਲੋੜੀਂਦਾ ਵਰਗੀਕਰਨ ਆਦੇਸ਼ ਪਾਸ ਕਰਨ ਲਈ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਤੱਕ ਟਾਲ ਦਿੱਤੀ। ਦੱਸਣਯੋਗ ਹੈ ਕਿ 15 ਦਸੰਬਰ 2015 ਨੂੰ ਸੁਪਰੀਮ ਕੋਰਟ ਨੇ ਪੂਰੇ ਦੇਸ਼ ਦੇ ਰਾਜ ਮਾਰਗਾਂ ਨਾਲ ਲੱਗਦੇ 500 ਮੀਟਰ ਦੇ ਦਾਇਰੇ ਦੇ ਖ਼ੇਤਰਾਂ 'ਚ ਸ਼ਰਾਬ ਦੀ ਵਿਕਰੀ 'ਤੇ ਪਾਬੰਦੀ ਲਗਾ ਦਿੱਤੀ ਸੀ।

ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ

ਦਿੱਲੀ 'ਚ ਫਿਰ ਮੈਡੀਕਲ ਐਮਰਜੈਂਸੀ ਵਾਲੇ ਹਾਲਾਤ

ਜਲੰਧਰ, 13 ਨਵੰਬਰ (ਅਜੀਤ ਬਿਊਰੋ)-ਪੰਜਾਬ ਸਮੇਤ ਪੂਰੇ ਉੱਤਰੀ ਭਾਰਤ 'ਚ ਪਿਛਲੇ ਦੋ ਹਫ਼ਤਿਆਂ ਤੋਂ ਪੈ ਰਹੀ ਧੁੰਦ ਕਾਰਨ ਜਨਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਗਿਆ ਹੈ। ਮੌਸਮ ਦੀ ਸੰਘਣੀ ਧੁੰਦ ਨਾਲ ਰਲੇ ਹਵਾ ਪ੍ਰਦੂਸ਼ਣ ਕਾਰਨ ਸਥਿਤੀ ਹੋਰ ਵੀ ਗੰਭੀਰ ਬਣੀ ਹੋਈ ਹੈ ਕਿਉਂਕਿ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ 25 ਦਸੰਬਰ ਨੂੰ ਹੀ ਮਨਾਉਣ ਦਾ ਆਦੇਸ਼

ਅੰਮ੍ਰਿਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਉਣ ਦੀ ਤਰੀਕ ਨੂੰ ਲੈ ਕੇ ਪੰਥਕ ਹਲਕਿਆਂ 'ਚ ਕੁਝ ਦਿਨਾਂ ਤੋਂ ਚੱਲ ਰਹੀ ਚਰਚਾ ਨੂੰ ਵਿਰਾਮ ਦਿੰਦਿਆਂ ਅੱਜ ਪੰਜ ਸਿੰਘ ਸਾਹਿਬਾਨ ਵਲੋਂ ਇਹ ਪ੍ਰਕਾਸ਼ ਪੁਰਬ ਪਹਿਲਾਂ ਤੋਂ ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ

ਚੰਡੀਗੜ੍ਹ, 13 ਨਵੰਬਰ (ਗੁਰਸੇਵਕ ਸਿੰਘ ਸੋਹਲ)-ਪੰਜਾਬ ਸਰਕਾਰ ਨੇ ਸੂਬੇ ਦੇ ਓ.ਬੀ.ਸੀ./ਬੀ.ਸੀ. ਵਰਗਾਂ ਦੇ ਰਾਖਵਾਂਕਰਨ ਨਿਯਮਾਂ 'ਚ ਵੱਡਾ ਬਦਲਾਅ ਕਰਦਿਆਂ ਇਨ੍ਹਾਂ ਵਰਗਾਂ ਦੀ 'ਕਰੀਮੀਲੇਅਰ' ਭਾਵ ਮਲਾਈਦਾਰ ਪਰਤ ਦਾ ਦਾਇਰਾ 6 ਲੱਖ ਰੁਪਏ ਸਾਲਾਨਾ ਤੋਂ ਵਧਾ ਕੇ 8 ਲੱਖ ਰੁਪਏ ...

ਪੂਰੀ ਖ਼ਬਰ »

ਭਾਰਤ ਤੇ ਕੈਨੇਡਾ ਆਪਸੀ ਨਿਵੇਸ਼ ਤੇ ਵਪਾਰ ਵਧਾਉਣ ਲਈ ਸਹਿਮਤ

ਨਵੀਂ ਦਿੱਲੀ, 13 ਨਵੰਬਰ (ਏਜੰਸੀ)- ਭਾਰਤ ਤੇ ਕੈਨੇਡਾ ਨੇ ਆਪਸੀ ਭਾਈਵਾਲੀ ਮਜ਼ਬੂਤ ਕਰਨ, ਵਿਆਪਕ ਆਰਥਿਕ ਭਾਈਵਾਲੀ ਸਮਝੌਤੇ ਦੀ ਗੱਲਬਾਤ 'ਚ ਤੇਜ਼ੀ ਲਿਆਉਣ ਤੇ ਵਸਤੂਆਂ ਤੇ ਸੇਵਾ ਦੇ ਵਪਾਰ ਨੂੰ ਸੰਤੁਲਿਤ ਬਣਾਉਣ 'ਤੇ ਸਹਿਮਤੀ ਪ੍ਰਗਟ ਕਰਦੇ ਹੋਏ ਅੱਜ ਕਿਹਾ ਹੈ ਕਿ ਦੋਵੇਂ ...

ਪੂਰੀ ਖ਼ਬਰ »

ਰੋਜ਼ਾਨਾ 50 ਹਜ਼ਾਰ ਸ਼ਰਧਾਲੂ ਹੀ ਜਾ ਸਕਣਗੇ ਵੈਸ਼ਨੋ ਦੇਵੀ-ਐਨ. ਜੀ. ਟੀ.

24 ਨਵੰਬਰ ਤੋਂ ਖੁੱਲ੍ਹੇਗਾ ਨਵਾਂ ਰਸਤਾ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਰਾਸ਼ਟਰੀ ਗਰੀਨ ਟ੍ਰਿਬਿਊਨਲ ਨੇ ਮਾਤਾ ਵੈਸ਼ਨੋ ਦੇਵੀ 'ਚ ਸ਼ਰਧਾਲੂਆਂ ਦੀ ਵਧਦੀ ਭੀੜ ਨੂੰ ਵੇਖਦਿਆਂ ਰੋਜ਼ਾਨਾ 50 ਹਜ਼ਾਰ ਲੋਕਾਂ ਨੂੰ ਦਰਸ਼ਨਾਂ ਦੀ ਇਜਾਜ਼ਤ ਦੇਣ ਦਾ ਹੁਕਮ ਦਿੱਤਾ ਹੈ। ਟ੍ਰਿਬਿਊਨਲ ਨੇ ਕਿਹਾ ਕਿ ਜੇਕਰ ਸ਼ਰਧਾਲੂਆਂ ਦੀ ...

ਪੂਰੀ ਖ਼ਬਰ »

ਸੁਪਰੀਮ ਕੋਰਟ ਵਲੋਂ ਪਰਾਲੀ ਸਾੜਨ 'ਤੇ ਕੇਂਦਰ, ਪੰਜਾਬ ਤੇ ਹਰਿਆਣਾ ਸਮੇਤ 4 ਰਾਜਾਂ ਨੂੰ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਉਪਮਾ ਡਾਗਾ ਪਾਰਥ)-ਦਿੱਲੀ 'ਚ ਪ੍ਰਦੂਸ਼ਣ ਦੇ ਨਿੱਘਰ ਰਹੇ ਹਾਲਾਤ ਦੇ ਮੱਦੇਨਜ਼ਰ ਸੁਪਰੀਮ ਕੋਰਟ ਨੇ ਕੇਂਦਰ, ਦਿੱਲੀ, ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਹੈ। ਸਰਬਉੱਚ ਅਦਾਲਤ ਨੇ ਪ੍ਰਦੂਸ਼ਣ ਕਾਰਨ ...

ਪੂਰੀ ਖ਼ਬਰ »

ਹੰਦਵਾੜਾ 'ਚ ਮੁਕਾਬਲੇ ਦੌਰਾਨ 2 ਅੱਤਵਾਦੀ ਹਲਾਕ

ਸ੍ਰੀਨਗਰ, 13 ਨਵੰਬਰ (ਮਨਜੀਤ ਸਿੰਘ)-ਉੱਤਰੀ ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹਾ ਦੇ ਹੰਦਵਾੜਾ ਇਲਾਕੇ 'ਚ ਦੇਰ ਸ਼ਾਮ ਪੁਲਿਸ ਪਾਰਟੀ 'ਤੇ ਅੱਤਵਾਦੀਆਂ ਵਲੋਂ ਕੀਤੇ ਹਮਲੇ ਤੋਂ ਬਾਅਦ ਸ਼ੁਰੂ ਹੋਈ ਮੁਠਭੇੜ 'ਚ 2 ਅੱਤਵਾਦੀ ਮਾਰੇ ਗਏ ਹਨ ਜਦ ਕਿ ਇਕ ਪੁਲਿਸ ਮੁਲਾਜ਼ਮ ਦੇ ਜ਼ਖਮੀ ਹੋਣ ਦੀ ...

ਪੂਰੀ ਖ਼ਬਰ »

ਕੇਜਰੀਵਾਲ ਖ਼ਿਲਾਫ਼ ਦਾਇਰ ਮਾਣਹਾਨੀ ਮਾਮਲੇ 'ਚ ਅਦਾਲਤ ਨੇ ਲਿਆ ਨੋਟਿਸ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਭਾਜਪਾ ਯੂਥ ਵਿੰਗ ਦੇ ਆਗੂ ਵਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਖ਼ਿਲਾਫ਼ ਕੀਤੀ ਮਾਣਹਾਨੀ ਦੀ ਸ਼ਿਕਾਇਤ 'ਤੇ ਦਿੱਲੀ ਦੀ ਇਕ ਅਦਾਲਤ ਨੇ ਨੋਟਿਸ ਲਿਆ ਹੈ। ਮੈਟਰੋਪਾਲੀਟਨ ਮੈਜਿਸਟ੍ਰੇਟ ਵਿਸ਼ਾਲ ਪਹੂਜਾ ਨੇ ਭਾਰਤੀ ਜਨਤਾ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਵਪਾਰ ਮੇਲਾ ਅੱਜ ਤੋਂ-ਤਿਆਰੀਆਂ ਅਜੇ ਵੀ ਅਧੂਰੀਆਂ

ਨਵੀਂ ਦਿੱਲੀ, 13 ਨਵੰਬਰ (ਬਲਵਿੰਦਰ ਸਿੰਘ ਸੋਢੀ)-ਦਿੱਲੀ ਦੇ ਪ੍ਰਗਤੀ ਮੈਦਾਨ ਵਿਖੇ ਲੱਗਣ ਵਾਲਾ ਅੰਤਰਰਾਸ਼ਟਰੀ ਵਪਾਰ ਮੇਲਾ ਜੋ ਕਿ 14 ਨਵੰਬਰ ਤੋਂ ਸ਼ੁਰੂ ਹੋਣ ਵਾਲਾ ਹੈ, ਉਸ ਦੀਆਂ ਤਿਆਰੀਆਂ ਅਜੇ ਵੀ ਅਧੂਰੀਆਂ ਹਨ ਅਤੇ ਕੱਲ੍ਹ ਤੱਕ ਪੂਰੀਆਂ ਹੋਣ ਦੀ ਸੰਭਾਵਨਾਵਾਂ ਘੱਟ ਹੀ ...

ਪੂਰੀ ਖ਼ਬਰ »

ਮੋਦੀ ਨੇ ਜਾਦੂ ਨਾਲ ਗੁਜਰਾਤ ਤੋਂ ਧਨ ਗਾਇਬ ਕਰ ਦਿੱਤਾ-ਰਾਹੁਲ

ਪਾਟਨ (ਗੁਜਰਾਤ) 13 ਨਵੰਬਰ (ਏਜੰਸੀ)- ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ 'ਤੇ ਨਿਸ਼ਾਨਾ ਸਾਧਦਿਆਂ ਇਲਜ਼ਾਮ ਲਗਾਇਆ ਹੈ ਕਿ ਗੁਜਰਾਤ 'ਚ ਭਾਜਪਾ ਦੇ 2 ਦਹਾਕਿਆਂ ਦੇ ਸ਼ਾਸਨ ਦੌਰਾਨ ਮੋਦੀ ਨੇ ਜਾਦੂ ਨਾਲ ਸੂਬੇ ਤੋਂ ਸਾਰੇ ਧਨ ਨੂੰ ਗਾਇਬ ...

ਪੂਰੀ ਖ਼ਬਰ »

ਡੇਰਾ ਮੁਖੀ ਨਾਲ ਜੇਲ੍ਹ 'ਚ ਪੁੱਤਰ, ਨੂੰਹ ਤੇ ਧੀ-ਜਵਾਈ ਵਲੋਂ ਮੁਲਾਕਾਤ

* ਠੰਢ ਤੋਂ ਬਚਣ ਲਈ ਦਿੱਤੀ ਜੈਕਟ * ਹਨੀਪ੍ਰੀਤ ਨੂੰ ਕੋਈ ਨਹੀਂ ਮਿਲਣ ਆਇਆ

ਚੰਡੀਗੜ੍ਹ, 13 ਨਵੰਬਰ (ਰਾਮ ਸਿੰਘ ਬਰਾੜ)-ਸੁਨਾਰੀਆ ਜੇਲ੍ਹ 'ਚ ਬੰਦ ਸਿਰਸਾ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨਾਲ ਜੇਲ੍ਹ 'ਚ ਪੁੱਤਰ ਜਸੀਪ੍ਰਤ ਇੰਸਾਂ, ਨੂੰਹ ਅਤੇ ਧੀ ਜਵਾਈ ਨੇ ਮੁਲਾਕਾਤ ਕਰਕੇ ਹਾਲ ਚਾਲ ਪੁੱਛਿਆ ਅਤੇ ਵਧ ਰਹੀ ਠੰਢ ਨੂੰ ਦੇਖਦਿਆਂ ਇਕ ਸਫ਼ੈਦ ਰੰਗ ਦੀ ਜੈਕਟ ...

ਪੂਰੀ ਖ਼ਬਰ »

ਮਨੀਪੁਰ 'ਚ ਬੰਬ ਧਮਾਕਾ-2 ਜਵਾਨ ਸ਼ਹੀਦ, 6 ਜ਼ਖ਼ਮੀ

ਇੰਫ਼ਾਲ, 13 ਨਵੰਬਰ (ਪੀ. ਟੀ. ਆਈ.)-ਮਨੀਪੁਰ ਦੇ ਚੰਦੇਲ ਜ਼ਿਲ੍ਹੇ 'ਚ ਅੱਜ ਸਵੇਰੇ ਹੋਏ ਸ਼ਕਤੀਸ਼ਾਲੀ ਬੰਬ ਧਮਾਕੇ 'ਚ ਆਸਾਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ ਹੋ ਗਏ ਅਤੇ 6 ਹੋਰ ਜ਼ਖ਼ਮੀ ਹੋ ਗਏ। ਧਮਾਕਾ ਉਸ ਸਮੇਂ ਹੋਇਆ ਜਦੋਂ ਆਸਾਮ ਰਾਈਫ਼ਲਜ਼ ਦੀ ਟੀਮ ਚੰਦੇਲ ਦੇ ਮਹਾ ਮਨੀ ਇਲਾਕੇ 'ਚ ਗਸ਼ਤ ਕਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX