ਤਾਜਾ ਖ਼ਬਰਾਂ


ਬਠਿੰਡਾ ਤੋਂ 'ਆਪ' ਉਮੀਦਵਾਰ ਪ੍ਰੋ. ਬਲਜਿੰਦਰ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
. . .  5 minutes ago
ਬਠਿੰਡਾ, 26 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਆਮ ਆਦਮੀ ਪਾਰਟੀ (ਆਪ) ਦੀ ਉਮੀਦਵਾਰ ਪ੍ਰੋ. ਬਲਜਿੰਦਰ ਕੌਰ ਵਲੋਂ ਅੱਜ ਲੋਕ ਸਭਾ ਹਲਕਾ ਬਠਿੰਡਾ ਤੋਂ ਨਾਮਜ਼ਦਗੀ ਪੱਤਰ ਦਾਖ਼ਲ...
ਲੋਕ ਦੇਸ਼ ਦਾ ਸ਼ਾਸਨ ਕਾਂਗਰਸ ਦੇ ਹੱਥ 'ਚ ਦੇਣ ਲਈ ਤਿਆਰ- ਬੀਬੀ ਭੱਠਲ
. . .  13 minutes ago
ਲਹਿਰਾਗਾਗਾ, 26 ਅਪ੍ਰੈਲ (ਸੂਰਜ ਭਾਨ ਗੋਇਲ) - ਮੀਡੀਆ ਦੇ ਇੱਕ ਹਿੱਸੇ 'ਚ ਮੇਰਾ ਛਪਿਆ ਬਿਆਨ ਕੀ ਬੀਬੀ ਭੱਠਲ ਭਾਜਪਾ 'ਚ ਸ਼ਾਮਿਲ ਹੋਣ ਜਾ ਰਹੀ ਹੈ ਇਹ ਬਿਲਕੁਲ ਝੂਠ ਹੈ, ਕਿਉਂਕਿ ਕਾਂਗਰਸ ਮੇਰੀ ਮਾਂ ਪਾਰਟੀ ਹੈ। ਇਨ੍ਹਾਂ ਸਬਦਾ ਦਾ ਪ੍ਰਗਟਾਵਾ ਪੰਜਾਬ ਦੀ .....
ਬਠਿੰਡਾ ਤੋਂ ਬੀਬਾ ਬਾਦਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਕਾਗ਼ਜ਼
. . .  17 minutes ago
ਬਠਿੰਡਾ, 26 ਅਪ੍ਰੈਲ (ਕੰਵਲਜੀਤ ਸਿੰਘ ਸਿੱਧੂ)- ਲੋਕ ਸਭਾ ਹਲਕਾ ਬਠਿੰਡਾ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੀ ਸਾਂਝੀ ਉਮੀਦਵਾਰ ਬੀਬਾ ਹਰਸਿਮਰਤ ਕੌਰ ਬਾਦਲ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਤੋਂ ਪਹਿਲਾਂ ਉਨ੍ਹਾਂ ਵਲੋਂ ਇੱਥੇ ਇੱਕ ਵਿਸ਼ਾਲ ਰੋਡ...
ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਲੰਡਨ ਕੋਰਟ ਵੱਲੋਂ ਖ਼ਾਰਜ
. . .  47 minutes ago
ਨਵੀਂ ਦਿੱਲੀ, 26 ਅਪ੍ਰੈਲ- ਪੰਜਾਬ ਨੈਸ਼ਨਲ ਬੈਂਕ ਘੋਟਾਲੇ ਦੇ ਦੋਸ਼ੀ ਨੀਰਵ ਮੋਦੀ ਦੀ ਸ਼ੁੱਕਰਵਾਰ ਨੂੰ ਲੰਦਨ ਦੀ ਵੈਸਟਮਿੰਸਟਰ ਕੋਰਟ 'ਚ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਹੋਈ। ਇਸ ਸੁਣਵਾਈ ਦੇ ਦੌਰਾਨ ਕੋਰਟ ਨੇ ਨੀਰਵ ਮੋਦੀ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ....
ਪਟਿਆਲਾ ਤੋਂ ਸੁਰਜੀਤ ਸਿੰਘ ਰੱਖੜਾ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  59 minutes ago
ਪਟਿਆਲਾ, 26 ਅਪ੍ਰੈਲ (ਗੁਰਪ੍ਰੀਤ ਸਿੰਘ ਚੱਠਾ)- ਲੋਕ ਸਭਾ ਹਲਕਾ ਪਟਿਆਲਾ ਤੋਂ ਸ਼੍ਰੋਮਣੀ ਅਕਾਲੀ ਦਲ (ਬਾਦਲ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਜੀਤ ਸਿੰਘ ਰੱਖੜਾ ਨੇ ਅੱਜ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ ਹੈ। ਇਸ ਮੌਕੇ ਉਨ੍ਹਾਂ ਨਾਲ ਉਨ੍ਹਾਂ ਦੇ ਭਰਾ...
ਖਡੂਰ ਸਾਹਿਬ ਤੋਂ 'ਆਪ' ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਭਰਿਆ ਨਾਮਜ਼ਦਗੀ ਪੱਤਰ
. . .  about 1 hour ago
ਤਰਨ ਤਾਰਨ, 26 ਅਪ੍ਰੈਲ- ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਆਮ ਆਦਮੀ ਪਾਰਟੀ (ਆਪ) ਦੇ ਉਮੀਦਵਾਰ ਮਨਜਿੰਦਰ ਸਿੰਘ ਸਿੱਧੂ ਨੇ ਅੱਜ ਨਾਮਜ਼ਦਗੀ ਪੱਤਰ...
ਜਲੰਧਰ 'ਚ ਨਾਮਜ਼ਦਗੀ ਭਰਨ ਵੇਲੇ ਆਹਮੋ-ਸਾਹਮਣੇ ਹੋਏ ਅਕਾਲੀ ਦਲ ਤੇ ਬਸਪਾ ਦੇ ਸਮਰਥਕ
. . .  about 1 hour ago
ਜਲੰਧਰ, 26 ਅਪ੍ਰੈਲ (ਚਿਰਾਗ)- ਜਲੰਧਰ 'ਚ ਅੱਜ ਬਹੁਜਨ ਸਮਾਜ ਪਾਰਟੀ (ਬਸਪਾ) ਦੇ ਉਮੀਦਵਾਰ ਬਲਵਿੰਦਰ ਸਿੰਘ ਅਤੇ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਆਪਣੇ-ਆਪਣੇ ਨਾਮਜ਼ਦਗੀ ਪੱਤਰ ਦਾਖ਼ਲ...
ਆਸਾਰਾਮ ਦੇ ਬੇਟੇ ਨਰਾਇਣ ਸਾਈਂ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ
. . .  about 1 hour ago
ਨਵੀਂ ਦਿੱਲੀ, 26 ਅਪ੍ਰੈਲ- ਆਸਾਰਾਮ ਦੇ ਬੇਟੇ ਨਰਾਇਣ ਸਾਈਂ ਦੇ ਖ਼ਿਲਾਫ਼ ਸੂਰਤ ਦੀ ਰਹਿਣ ਵਾਲੀਆਂ ਦੋ ਭੈਣਾਂ ਵੱਲੋਂ ਲਗਾਏ ਜਬਰ ਜਨਾਹ ਦੇ ਦੋਸ਼ 'ਚ ਅੱਜ ਸੂਰਤ ਦੀ ਸੈਸ਼ਨ ਕੋਰਟ ਨੇ ਨਰਾਇਣ ਸਾਈਂ ਨੂੰ ਦੋਸ਼ੀ ਕਰਾਰ ਦਿੱਤਾ ਹੈ। ਇਸ ਮਾਮਲੇ 'ਚ ਅਦਾਲਤ .....
ਖਡੂਰ ਸਾਹਿਬ ਤੋਂ ਬੀਬੀ ਜਗੀਰ ਕੌਰ ਨੇ ਭਰੇ ਨਾਮਜ਼ਦਗੀ ਪੱਤਰ
. . .  about 1 hour ago
ਤਰਨਤਾਰਨ, 26 ਅਪ੍ਰੈਲ- ਲੋਕ ਸਭਾ ਹਲਕੇ ਖਡੂਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਦੀ ਉਮੀਦਵਾਰ ਬੀਬੀ ਜਗੀਰ ਕੌਰ ਨੇ ਨਾਮਜ਼ਦਗੀ ਪੱਤਰ ਭਰੇ। ਇਸ ਮੌਕੇ ਉਨ੍ਹਾਂ ਦੇ ਨਾਲ ਪੰਜਾਬ ਦੇ ਸਾਬਕਾ ਖ਼ੁਰਾਕ ਸਪਲਾਈ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸਾਬਕਾ ਵਿਧਾਇਕ....
ਚਰਨਜੀਤ ਸਿੰਘ ਅਟਵਾਲ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ
. . .  about 1 hour ago
ਜਲੰਧਰ, 26 ਅਪ੍ਰੈਲ (ਚਿਰਾਗ)- ਜਲੰਧਰ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਚਰਨਜੀਤ ਸਿੰਘ ਅਟਵਾਲ ਨੇ ਅੱਜ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ। ਇਸ ਮੌਕੇ ਉਨ੍ਹਾਂ ਨਾਲ ਵਿਧਾਇਕ ਪਵਨ ਕੁਮਾਰ ਟੀਨੂੰ, ਗੁਰਪ੍ਰਤਾਪ ਸਿੰਘ...
ਰੋਡ ਸ਼ੋਅ ਕਰਨ ਤੋਂ ਬਾਅਦ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਪਹੁੰਚੇ ਸਿਮਰਨਜੀਤ ਮਾਨ
. . .  about 1 hour ago
ਸੰਗਰੂਰ,26 ਅਪ੍ਰੈਲ(ਦਮਨ, ਬਿੱਟਾ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸ. ਸਿਮਰਨਜੀਤ ਸਿੰਘ ਮਾਨ ਅੱਜ ਸ਼ਹਿਰ ਅੰਦਰ ਰੋਡ ਸ਼ੋਅ ਕਰਨ ਉਪਰੰਤ ਆਪਣੇ ਸਮਰਥਕਾਂ ਦੀ ਵੱਡੀ ਭੀੜ ਨਾਲ ਨਾਮਜ਼ਦਗੀ ਪੱਤਰ ਦਾਖਲ ਕਰਵਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ.....
ਭਾਜਪਾ 'ਚ ਸ਼ਾਮਲ ਹੋਏ ਗਾਇਕ ਦਲੇਰ ਮਹਿੰਦੀ
. . .  about 1 hour ago
ਨਵੀਂ ਦਿੱਲੀ, 26 ਅਪ੍ਰੈਲ- ਬਾਲੀਵੁੱਡ ਦੇ ਪ੍ਰਸਿੱਧ ਗਾਇਕ ਦਲੇਰ ਮਹਿੰਦੀ ਅੱਜ ਭਾਜਪਾ 'ਚ ਸ਼ਾਮਲ ਹੋ ਗਏ। ਉਨ੍ਹਾਂ ਨੇ ਕੇਂਦਰੀ ਮੰਤਰੀ ਵਿਜੇ ਗੋਇਲ ਅਤੇ ਉੱਤਰੀ-ਪੱਛਮੀ ਦਿੱਲੀ ਤੋਂ ਭਾਜਪਾ ਦੇ ਉਮੀਦਵਾਰ ਹੰਸ ਰਾਜ ਹੰਸ ਦੀ ਮੌਜੂਦਗੀ 'ਚ ਪਾਰਟੀ ਦੀ ਮੈਂਬਰਸ਼ਿਪ ਗ੍ਰਹਿਣ ਕੀਤੀ...
ਭਿਆਨਕ ਸੜਕ ਹਾਦਸੇ 'ਚ ਸਾਈਕਲ ਸਵਾਰ ਅਤੇ ਕਾਰ ਚਾਲਕ ਦੀ ਮੌਤ
. . .  about 1 hour ago
ਸ੍ਰੀ ਅਨੰਦਪੁਰ ਸਾਹਿਬ, 26 ਅਪ੍ਰੈਲ (ਕਰਨੈਲ ਸਿੰਘ, ਜੇ.ਐਸ. ਨਿੱਕੂ ਵਾਲ)- ਅੱਜ ਸਵੇਰੇ ਸ੍ਰੀ ਅਨੰਦਪੁਰ ਸਾਹਿਬ ਨੰਗਲ ਮੁੱਖ ਮਾਰਗ 'ਤੇ ਪੈਂਦੇ ਪਿੰਡ ਮਜਾਰਾ ਦੇ ਹੋਟਲ ਨਿਊ ਤਾਜ ਦੇ ਸਾਹਮਣੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਦੋ ਵਿਅਕਤੀਆਂ ਦੀ ਮੌਕੇ 'ਤੇ ਹੀ ਮੌਤ....
ਲੁਧਿਆਣਾ 'ਚ 'ਆਪ' ਉਮੀਦਵਾਰ ਪ੍ਰੋ. ਗਿੱਲ ਵਲੋਂ ਨਾਮਜ਼ਦਗੀ ਕਾਗ਼ਜ਼ ਦਾਖ਼ਲ
. . .  about 2 hours ago
ਲੁਧਿਆਣਾ, 26 ਅਪ੍ਰੈਲ (ਪੁਨੀਤ ਬਾਵਾ)- ਲੋਕ ਸਭਾ ਹਲਕਾ ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਪ੍ਰੋ. ਤੇਜਪਾਲ ਸਿੰਘ ਗਿੱਲ ਨੇ ਅੱਜ ਰਿਟਰਨਿੰਗ ਅਫ਼ਸਰ ਪ੍ਰਦੀਪ ਕੁਮਾਰ ਅਗਰਵਾਲ ਕੋਲ ਆਪਣੇ...
ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ
. . .  about 2 hours ago
ਬੰਗਾ, 26 ਅਪ੍ਰੈਲ (ਗੁਰਜਿੰਦਰ ਸਿੰਘ ਗੁਰੂ) - ਥਾਣਾ ਬਹਿਰਾਮ ਅਧੀਨ ਪੈਂਦੀ ਪੁਲਿਸ ਚੌਂਕੀ ਕਟਾਰੀਆਂ ਦੀ ਪੁਲਿਸ ਨੂੰ ਉਸ ਸਮੇਂ ਵੱਡੀ ਕਾਮਯਾਬੀ ਹਾਸਿਲ ਹੋਈ ਜਦੋਂ ਗਸ਼ਤ ਦੌਰਾਨ ਇੱਕ ਵਿਅਕਤੀ ਨੂੰ 12 ਪੇਟੀਆਂ ਨਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਕਾਬੂ ਕੀਤਾ....
ਭਗਵੰਤ ਮਾਨ ਨੇ ਆਪਣੀ ਮਾਤਾ ਦੇ ਨਾਲ ਜਾ ਕੇ ਭਰਿਆ ਨਾਮਜ਼ਦਗੀ ਕਾਗ਼ਜ਼
. . .  about 2 hours ago
ਪੰਜਾਬ 'ਚ ਕਾਂਗਰਸ ਦੀ ਸਥਿਤੀ ਮਜ਼ਬੂਤ, ਕਿਸੇ ਹੋਰ ਪਾਰਟੀ ਨਾਲ ਨਹੀਂ ਮੁਕਾਬਲਾ- ਕੈਪਟਨ
. . .  about 2 hours ago
ਲੁਧਿਆਣਾ ਗਰੇਵਾਲ ਅਤੇ ਬੈਂਸ ਨੇ ਦਾਖ਼ਲ ਕਰਾਏ ਨਾਮਜ਼ਦਗੀ ਕਾਗ਼ਜ਼
. . .  about 2 hours ago
ਪਟਿਆਲਾ ਤੋਂ ਮਹਿਲਾ ਵਾਲਿਆਂ ਨੂੰ ਹਰਾ ਕੇ ਸ਼ਾਨ ਨਾਲ ਜਿੱਤੇਗਾ ਅਕਾਲੀ ਦਲ- ਰੱਖੜਾ
. . .  about 2 hours ago
ਕੈਪਟਨ ਦੀ ਮੌਜੂਦਗੀ 'ਚ ਮਹਾਰਾਣੀ ਪ੍ਰਨੀਤ ਕੌਰ ਨੇ ਦਾਖ਼ਲ ਕਰਾਇਆ ਨਾਮਜ਼ਦਗੀ ਪੱਤਰ
. . .  about 3 hours ago
ਅੰਮ੍ਰਿਤਸਰ ਤੋਂ ਹਰਦੀਪ ਪੁਰੀ ਨੇ ਭਰਿਆ ਨਾਮਜ਼ਦਗੀ ਪੱਤਰ
. . .  about 2 hours ago
ਜਲੰਧਰ ਤੋਂ ਬਸਪਾ ਉਮੀਦਵਾਰ ਬਲਵਿੰਦਰ ਸਿੰਘ ਨੇ ਭਰਿਆ ਨਾਮਜ਼ਦਗੀ ਪੱਤਰ
. . .  about 3 hours ago
ਸੁਖਬੀਰ ਬਾਦਲ ਨੇ ਫ਼ਿਰੋਜ਼ਪੁਰ ਤੋਂ ਦਾਖ਼ਲ ਕੀਤੇ ਨਾਮਜ਼ਦਗੀ ਪੱਤਰ
. . .  about 3 hours ago
ਰਾਮ ਰਹੀਮ ਨੂੰ ਸਿਰਸੇ ਤੋਂ ਆਇਆ ਵਿਆਹ ਦਾ ਸੱਦਾ, ਸ਼ਾਮਲ ਹੋਣ ਲਈ ਮੰਗੀ ਜ਼ਮਾਨਤ
. . .  about 3 hours ago
ਪ੍ਰਧਾਨ ਮੰਤਰੀ ਮੋਦੀ ਨੇ ਵਾਰਾਨਸੀ ਤੋਂ ਭਰਿਆ ਨਾਮਜ਼ਦਗੀ ਪੱਤਰ
. . .  about 4 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਪੁਰੀ ਨੇ ਅੰਮ੍ਰਿਤਸਰ 'ਚ ਕੱਢਿਆ ਰੋਡ ਸ਼ੋਅ
. . .  about 4 hours ago
ਨਾਮਜ਼ਦਗੀ ਪੱਤਰ ਭਰਨ ਲਈ ਕੁਲੈਕਟਰ ਦਫ਼ਤਰ 'ਚ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਮੋਦੀ ਨੇ ਕਾਲ ਭੈਰਵ ਮੰਦਰ 'ਚ ਕੀਤੀ ਪੂਜਾ
. . .  about 4 hours ago
ਪਟਿਆਲਾ 'ਚ ਅਕਾਲੀ ਦਲ ਅਤੇ ਪੀ. ਡੀ. ਏ. ਨੂੰ ਵੱਡਾ ਝਟਕਾ, ਸੈਂਕੜੇ ਆਗੂ ਤੇ ਵਰਕਰ ਕਾਂਗਰਸ 'ਚ ਹੋਏ ਸ਼ਾਮਲ
. . .  about 5 hours ago
ਨਾਮਜ਼ਦਗੀ ਪੱਤਰ ਭਰਨ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਨੀਲ ਜਾਖੜ
. . .  about 5 hours ago
ਅਣਪਛਾਤੇ ਚੋਰਾਂ ਵਲੋਂ ਬੈਂਕ ਲੁੱਟਣ ਦੀ ਨਾਕਾਮ ਕੋਸ਼ਿਸ਼
. . .  about 5 hours ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਸੁਖਬੀਰ ਬਾਦਲ ਅਤੇ ਹਰਸਿਮਰਤ ਬਾਦਲ
. . .  about 5 hours ago
ਭਗਵੰਤ ਮਾਨ ਅੱਜ ਦਾਖਲ ਕਰਨਗੇ ਨਾਮਜ਼ਦਗੀ ਕਾਗ਼ਜ਼
. . .  about 6 hours ago
ਚੋਣਾਂ 'ਚ ਵਰਤਣ ਲਈ ਲਿਆਂਦੀ ਸ਼ਰਾਬ ਪੁਲਿਸ ਵੱਲੋਂ ਬਰਾਮਦ
. . .  about 7 hours ago
ਗਿਰੀਰਾਜ ਸਿੰਘ ਖਿਲਾਫ ਚੋਣ ਜ਼ਾਬਤੇ ਦੀ ਉਲੰਘਣਾ ਦਾ ਮਾਮਲਾ ਦਰਜ
. . .  about 7 hours ago
ਮੋਦੀ ਦੇ ਵਾਰਾਨਸੀ 'ਚ ਪੁਲਵਾਮਾ, ਉੜੀ ਹਮਲੇ 'ਤੇ ਸਟ੍ਰਾਈਕ ਦੇ ਜ਼ਿਕਰ ਨਾਲ ਗਰਮਾਇਆ ਮਾਹੌਲ, ਅੱਜ ਭਰਨਗੇ ਪਰਚਾ
. . .  about 7 hours ago
ਅੱਜ ਦਾ ਵਿਚਾਰ
. . .  about 8 hours ago
ਆਈ.ਪੀ.ਐੱਲ 2019 : ਰਾਜਸਥਾਨ ਨੇ ਕੋਲਕਾਤਾ ਨੂੰ 3 ਵਿਕਟਾਂ ਨਾਲ ਹਰਾਇਆ
. . .  1 day ago
ਆਈ.ਪੀ.ਐੱਲ 2019 : ਕੋਲਕਾਤਾ ਨੇ ਰਾਜਸਥਾਨ ਨੂੰ 176 ਦੌੜਾਂ ਦਾ ਦਿੱਤਾ ਟੀਚਾ
. . .  1 day ago
ਟਰੱਕ ਡਰਾਈਵਰ ਵੱਲੋਂ ਖ਼ੁਦਕੁਸ਼ੀ
. . .  1 day ago
ਆਈ.ਪੀ.ਐੱਲ 2019 : ਟਾਸ ਜਿੱਤ ਕੇ ਰਾਜਸਥਾਨ ਵੱਲੋਂ ਕੋਲਕਾਤਾ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਕਰਜ਼ੇ ਕਾਰਨ ਕਿਸਾਨ ਨੇ ਕੀਤੀ ਖ਼ੁਦਕੁਸ਼ੀ
. . .  1 day ago
ਪਟਿਆਲਾ ਜੇਲ੍ਹ ਦੇ 4 ਅਧਿਕਾਰੀ ਮੁਅੱਤਲ
. . .  1 day ago
27 ਅਤੇ 28 ਨੂੰ ਨਹੀ ਲਏ ਜਾਣਗੇ ਨਾਮਜ਼ਦਗੀ ਪੱਤਰ - ਸੀ.ਈ.ਓ ਡਾ. ਰਾਜੂ
. . .  1 day ago
ਸਾਬਕਾ ਫੌਜ ਮੁਖੀ ਜਨਰਲ ਦਲਬੀਰ ਸਿੰਘ ਸੁਹਾਗ ਸੈਸ਼ੇਲਸ ਗਣਰਾਜ 'ਚ ਭਾਰਤ ਦੇ ਹਾਈ ਕਮਿਸ਼ਨਰ ਨਿਯੁਕਤ
. . .  1 day ago
ਪ੍ਰਧਾਨ ਮੰਤਰੀ ਵੱਲੋਂ ਵਾਰਾਨਸੀ 'ਚ ਕੱਢਿਆ ਗਿਆ ਰੋਡ ਸ਼ੋਅ
. . .  1 day ago
1993 ਮੁੰਬਈ ਬੰਬ ਧਮਾਕਿਆਂ ਦੇ ਦੋਸ਼ੀ ਅਬਦੁਲ ਗਨੀ ਤੁਰਕ ਦੀ ਮੌਤ
. . .  1 day ago
ਬਿਜਲੀ ਦੀਆਂ ਤਾਰਾਂ 'ਚੋਂ ਨਿਕਲੀਆਂ ਚੰਗਿਆੜੀਆਂ ਕਾਰਨ ਕਣਕ ਨੂੰ ਲੱਗੀ ਅੱਗ
. . .  1 day ago
ਪੀ.ਡੀ.ਏ ਅਤੇ ਸੀ.ਪੀ.ਆਈ ਦੀ ਸਾਂਝੀ ਉਮੀਦਵਾਰ ਦਵਿੰਦਰ ਕੌਰ ਨੇ ਦਾਖਲ ਕਰਵਾਏ ਨਾਮਜ਼ਦਗੀ ਪੱਤਰ
. . .  1 day ago
ਵਾਰਾਨਸੀ 'ਚ ਪ੍ਰਧਾਨ ਮੰਤਰੀ ਮੋਦੀ ਦਾ ਰੋਡ ਸ਼ੋਅ ਸ਼ੁਰੂ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 29 ਕੱਤਕ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਸਮਾਜ ਦੀ ਨੈਤਿਕਤਾ ਦੀ ਪਛਾਣ ਇਸ ਗੱਲ ਤੋਂ ਹੁੰਦੀ ਹੈ ਕਿ ਉਹ ਸਮਾਜ ਆਪਣੇ ਬੱਚਿਆਂ ਲਈ ਕੀ-ਕੁਝ ਕਰਦਾ ਹੈ। -ਬੋਨ ਹੋਫਰ

ਪੰਜਾਬ / ਜਨਰਲ

ਪੰਜਾਬ 'ਚ ਪ੍ਰਦੂਸ਼ਣ ਅਤੇ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਲਈ ਬੁੱਧੀਜੀਵੀ ਅੱਗੇ ਆਉਣ-ਡਾ: ਹਮਦਰਦ

ਮਸਤੂਆਣਾ ਸਾਹਿਬ, 13 ਨਵੰਬਰ (ਫੁੱਲ, ਅਮਨ, ਦਮਨ, ਚੌਧਰੀ, ਧੀਰਜ, ਦਮਦਮੀ)- 'ਅਜੀਤ' ਉਪ ਦਫ਼ਤਰ ਸੰਗਰੂਰ ਅਤੇ ਬਰਨਾਲਾ ਦੀ 9ਵੀਂ ਵਰੇ੍ਹਗੰਢ ਸਬੰਧੀ ਅਕਾਲ ਕਾਲਜ ਆਫ਼ ਫਿਜ਼ੀਕਲ ਐਜੂਕੇਸ਼ਨ ਮਸਤੂਆਣਾ ਸਾਹਿਬ 'ਚ ਹੋਏ ਭਰਵੇਂ ਸਮਾਰੋਹ ਨੂੰ ਸੰਬੋਧਨ ਕਰਦਿਆਂ 'ਅਜੀਤ' ਦੇ ਮੁੱਖ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਨੇ ਪੰਜਾਬ ਵਿਚ ਵਧ ਰਹੇ ਪ੍ਰਦੂਸ਼ਣ ਅਤੇ ਨਸ਼ਿਆਂ ਦੀ ਦਲਦਲ ਵਿਚ ਰੁੜ੍ਹਦੀ ਜਾ ਰਹੀ ਜਵਾਨੀ ਨੂੰ ਬਚਾਉਣ ਲਈ ਬੁੱਧੀਜੀਵੀਆਂ ਨੂੰ ਅੱਗੇ ਆਉਣ ਦਾ ਸੱਦਾ ਦਿੱਤਾ | ਉਨ੍ਹਾਂ ਕਿਹਾ ਕਿ ''ਅਜੀਤ'' ਵਲੋਂ ਪੰਜਾਬ ਦੇ ਵਾਤਾਵਰਨ ਨੂੰ ਬਚਾਉਣ ਲਈ ਪਹਿਲਕਦਮੀ ਕਰਦਿਆਂ ਹਰਿਆਵਲ ਲਹਿਰ ਰਾਹੀਂ ਰਾਜ ਵਿਚ ਲੱਖਾਂ ਰੁੱਖ ਲਗਵਾਏ ਗਏ | ਉਨ੍ਹਾਂ ਦੁੱਖ ਪ੍ਰਗਟ ਕੀਤਾ ਕਿ ਪੰਜਾਬ ਜੋ ਗੁਰੂਆਂ ਪੀਰਾਂ ਦੀ ਧਰਤੀ ਅਖਵਾਉਂਦਾ ਹੈ ਵਿਚ ਨਸ਼ੇ ਭਾਰੂ ਹੋ ਚੁੱਕੇ ਹਨ | ਇਨ੍ਹਾਂ ਮਸਲਿਆਂ ਦੇ ਹੱਲ ਲਈ ਸਮਾਜ ਦੇ ਹਰ ਚੇਤਨ ਵਰਗ ਨੂੰ ਅੱਗੇ ਆਉਣਾ ਪਵੇਗਾ | ਡਾ. ਹਮਦਰਦ ਨੇ ਦੱਸਿਆ ਕਿ ਪੰਜਾਬ, ਪੰਜਾਬੀ ਅਤੇ ਪੰਜਾਬੀਅਤ ਦੀ ਰਖਵਾਲੀ ਲਈ ''ਅਜੀਤ'' ਹਮੇਸ਼ਾ ਤਤਪਰ ਰਹਿੰਦਾ ਹੈ | ਉਨ੍ਹਾਂ ਦੱਸਿਆ ਕਿ ਪੰਜਾਬ ਦੇ ਮਾਲਵਾ ਖੇਤਰ ਵਿਚ ਬਠਿੰਡਾ ਵਿਖੇ ''ਅਜੀਤ'' ਦੀ ਪ੍ਰਕਾਸ਼ਨਾ ਸ਼ੁਰੂ ਕੀਤੀ ਗਈ ਹੈ ਤਾਂ ਜੋ ਇਸ ਇਲਾਕੇ ਦੀਆਂ ਖ਼ਬਰਾਂ ਦੇਰ ਰਾਤ ਤੱਕ ਵੀ ਲਾਈਆਂ ਜਾ ਸਕਣ | ਉਨ੍ਹਾਂ ਦੱਸਿਆ ਕਿ ਮਾਲਵਾ ਖੇਤਰ ਲਈ ''ਅਜੀਤ'' ਦੇ ਦੋ ਵਿਸ਼ੇਸ਼ ਪੰਨੇ ਰਾਖਵੇਂ ਕੀਤੇ ਜਾ ਰਹੇ ਹਨ | ਡਾ. ਹਮਦਰਦ ਨੇ ਜ਼ਿਲ੍ਹਾ ਸੰਗਰੂਰ ਅਤੇ ਜ਼ਿਲ੍ਹਾ ਬਰਨਾਲਾ ਦੇ ਪੱਤਰਕਾਰਾਂ ਨੂੰ ਥਾਪੜਾ ਦਿੰਦਿਆਂ ਉਨ੍ਹਾਂ ਵਲੋਂ ਕੀਤੀ ਜਾ ਰਹੀ ਮਿਹਨਤ ਦੀ ਸ਼ਲਾਘਾ ਕੀਤੀ | ਸੀਨੀਅਰ ਅਕਾਲੀ ਆਗੂ ਅਤੇ ਮੈਂਬਰ ਰਾਜ ਸਭਾ ਸ. ਸੁਖਦੇਵ ਸਿੰਘ ਢੀਂਡਸਾ ਨੇ ''ਅਜੀਤ'' ਦੀ ਨਿਰਪੱਖ ਨੀਤੀ ਦੀ ਪ੍ਰਸੰਸਾ ਕਰਦਿਆਂ ਡਾ. ਬਰਜਿੰਦਰ ਸਿੰਘ ਹਮਦਰਦ ਨੂੰ ਪੰਜਾਬ ਦੇ ਹਿਤਾਂ ਦਾ ਰਾਖਾ ਦੱਸਿਆ | ਉਨ੍ਹਾਂ ਕਿਹਾ ਕਿ ਪੰਜਾਬ ਦੇ ਹਿਤਾਂ ਦੀ ਰਾਖੀ ਲਈ ''ਅਜੀਤ'' ਅਹਿਮ ਭੂਮਿਕਾ ਨਿਭਾਉਂਦਾ ਹੈ | ਸਮਾਗਮ ਨੂੰ ਵਿਜੈਇੰਦਰ ਸਿੰਗਲਾ, ਹਰਪਾਲ ਸਿੰਘ ਚੀਮਾ ਐਡਵੋਕੇਟ, ਦਲਬੀਰ ਸਿੰਘ ਗੋਲਡੀ, ਪਿਰਮਲ ਸਿੰਘ, ਮੀਤ ਹੇਅਰ, ਕੁਲਵੰਤ ਸਿੰਘ ਪੰਡੋਰੀ (ਸਾਰੇ ਵਿਧਾਇਕ), ਡਿਪਟੀ ਕਮਿਸ਼ਨਰ ਸੰਗਰੂਰ ਅਮਰਪ੍ਰਤਾਪ ਸਿੰਘ ਵਿਰਕ, ਜ਼ਿਲ੍ਹਾ ਪੁਲਿਸ ਮੁਖੀ ਸੰਗਰੂਰ ਮਨਦੀਪ ਸਿੰਘ ਸਿੱਧੂ, ਜਸਵਿੰਦਰ ਸਿੰਘ ਪਿ੍ੰਸ, ਗੁਰਬਿੰਦਰ ਸਿੰਘ ਚੀਮਾ ਪ੍ਰਧਾਨ ਜ਼ਿਲ੍ਹਾ ਬਾਰ ਐਸੋਸੀਏਸ਼ਨ, ਗੁਰਤੇਜ ਸਿੰਘ ਗਰੇਵਾਲ ਐਡਵੋਕੇਟ, ਸੁਰਜੀਤ ਸਿੰਘ ਗਰੇਵਾਲ ਐਡਵੋਕੇਟ, ਲਲਿਤ ਗਰਗ ਐਡਵੋਕੇਟ, ਮੋਹਨ ਸ਼ਰਮਾ, ਬਚਨ ਬੇਦਿਲ ਅਤੇ ਹੋਰਨਾਂ ਨੇ ਵੀ ਸੰਬੋਧਨ ਕਰਦਿਆਂ ''ਅਜੀਤ'' ਦੀਆਂ ਸੁਚਾਰੂ ਨੀਤੀਆਂ ਦੀ ਸ਼ਲਾਘਾ ਕੀਤੀ ਅਤੇ ਸੰਗਰੂਰ-ਬਰਨਾਲਾ ਉਪ-ਦਫ਼ਤਰਾਂ ਦੀ ਵਰੇ੍ਹਗੰਢ ਲਈ ਸ਼ੁੱਭਕਾਮਨਾਵਾਂ ਪੇਸ਼ ਕੀਤੀਆਂ |
ਮਹਿਮਾਨਾਂ ਦਾ ਸਵਾਗਤ ਕਰਦਿਆਂ 'ਅਜੀਤ' ਉਪ ਦਫ਼ਤਰ ਸੰਗਰੂਰ ਦੇ ਇੰਚਾਰਜ ਸੁਖਵਿੰਦਰ ਸਿੰਘ ਫੁੱਲ ਨੇ ਜ਼ਿਲ੍ਹਾ ਸੰਗਰੂਰ ਅਤੇ ਬਰਨਾਲਾ ਵਿਚ ''ਅਜੀਤ'' ਦੇ ਵਧ ਰਹੇ ਲੋਕ ਪਿਆਰ ਦਾ ਵਰਣਨ ਕੀਤਾ ਅਤੇ ਅਕਾਲ ਕਾਲਜ ਕੌਾਸਲ ਮਸਤੂਆਣਾ ਸਾਹਿਬ ਦੇ ਸਕੱਤਰ ਸ. ਜਸਵੰਤ ਸਿੰਘ ਖਹਿਰਾ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ | ਲਵਲੀ ਪੋ੍ਰਫੈਸ਼ਨਲ ਯੂਨੀਵਰਸਿਟੀ ਜਲੰਧਰ ਦੇ ਚੇਅਰਮੈਨ ਰਮੇਸ਼ ਮਿੱਤਲ, ਇੰਗਲੈਂਡ ਤੋਂ ਨਾਮਵਰ ਕਾਲਮਨਵੀਸ ਪਰਵਿੰਦਰ ਸਿੰਘ, ਕੈਨੇਡਾ ਤੋਂ ਉੱਘੇ ਕਾਲਮਨਵੀਸ ਸਤਪਾਲ ਸਿੰਘ ਜੌਹਲ, ਜ਼ਿਲ੍ਹਾ ਪੁਲਿਸ ਮੁਖੀ ਬਰਨਾਲਾ ਹਰਜੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਅਰਵਿੰਦਪਾਲ ਸਿੰਘ ਸੰਧੂ, ਸਾਬਕਾ ਮੰਤਰੀ ਗੋਬਿੰਦ ਸਿੰਘ ਕਾਂਝਲਾ, ਸਾਬਕਾ ਮੰਤਰੀ ਗੋਬਿੰਦ ਸਿੰਘ ਲੌਾਗੋਵਾਲ, ਸਾਬਕਾ ਐਮ.ਪੀ. ਰਾਜਦੀਪ ਸਿੰਘ ਖ਼ਾਲਸਾ, ਸਾਬਕਾ ਮੱੁਖ ਸੰਸਦੀ ਸਕੱਤਰ ਬਾਬੂ ਪ੍ਰਕਾਸ਼ ਚੰਦ ਗਰਗ, ਸਾਬਕਾ ਮੁੱਖ ਸੰਸਦੀ ਸਕੱਤਰ ਸੰਤ ਬਲਵੀਰ ਸਿੰਘ ਘੁੰਨਸ, ਸਾਬਕਾ ਵਿਧਾਇਕ ਸੁਰਿੰਦਰਪਾਲ ਸਿੰਘ ਸਿਬੀਆ, ਸਾਬਕਾ ਵਿਧਾਇਕ ਇਕਬਾਲ ਸਿੰਘ ਝੰੂਦਾਂ, ਸਾਬਕਾ ਵਿਧਾਇਕ ਬੀਬੀ ਹਰਚੰਦ ਕੌਰ ਘਨੌਰੀ, ਰਵਿੰਦਰ ਸਿੰਘ ਚੀਮਾ ਸਾਬਕਾ ਉਪ ਚੇਅਰਮੈਨ ਪੰਜਾਬ ਮੰਡੀ ਬੋਰਡ ਆਦਿ ਸ਼ਾਮਿਲ ਸਨ |

ਝੋਨੇ ਦੀ 5000 ਕਰੋੜ ਦੀ ਅਦਾਇਗੀ ਹੋਏਗੀ ਜਾਰੀ

ਜਲੰਧਰ, 13 ਨਵੰਬਰ (ਸ਼ਿਵ ਸ਼ਰਮਾ)- ਕਾਫੀ ਸਮੇਂ ਤੋਂ ਰੁਕੀ ਹੋਈ ਝੋਨੇ ਦੀ ਰਹਿੰਦੀ ਅਦਾਇਗੀ 'ਚੋਂ 5000 ਕਰੋੜ ਦੀ ਰਕਮ ਜਾਰੀ ਕਰਨ ਲਈ ਕੇਂਦਰ ਨੇ ਪੰਜਾਬ ਸਰਕਾਰ ਦੀ ਸਿਫ਼ਾਰਸ਼ ਨੂੰ ਮਨਜ਼ੂਰ ਕਰ ਲਿਆ ਹੈ ਜਿਸ ਨੂੰ ਕਿਸੇ ਵੇਲੇ ਵੀ ਜਾਰੀ ਕਰਨ ਦਾ ਐਲਾਨ ਕੀਤੇ ਜਾਣ ਦੀ ...

ਪੂਰੀ ਖ਼ਬਰ »

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਹੁਣ 17 ਨੂੰ

ਚੰਡੀਗੜ੍ਹ, 13 ਨਵੰਬਰ (ਵਿਸ਼ੇਸ਼ ਪ੍ਰਤੀਨਿਧ)- ਪੰਜਾਬ ਮੰਤਰੀ ਮੰਡਲ ਦੀ ਮੀਟਿੰਗ ਜਿਹੜੀ ਪਹਿਲਾਂ 16 ਨਵੰਬਰ ਨੂੰ ਇੱਥੇ ਬਾਅਦ ਦੁਪਹਿਰ ਤਿੰਨ ਵਜੇ ਬੁਲਾਈ ਗਈ ਸੀ, ਉਹ ਹੁਣ 17 ਨਵੰਬਰ ਨੂੰ ਹੋਏਗੀ | ਸਰਕਾਰ ਦਾ ਕਹਿਣਾ ਹੈ ਕਿ 16 ਨਵੰਬਰ ਨੂੰ ਕਰਤਾਰ ਸਿੰਘ ਸਰਾਭਾ ਦੇ ਸ਼ਹੀਦੀ ...

ਪੂਰੀ ਖ਼ਬਰ »

ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਭਵਿੱਖ 'ਚ ਮੁਤਵਾਜ਼ੀ ਜਥੇਦਾਰਾਂ ਨਾਲ ਕਿਸੇ ਵੀ ਮੀਟਿੰਗ 'ਚ ਹਿੱਸਾ ਨਾ ਲੈਣ ਦਾ ਲਿਆ ਫ਼ੈਸਲਾ

ਅਜਨਾਲਾ, 13 ਨਵੰਬਰ (ਗੁਰਪ੍ਰੀਤ ਸਿੰਘ ਢਿੱਲੋਂ, ਸੁੱਖ ਮਾਹਲ, ਐਸ. ਪ੍ਰਸ਼ੋਤਮ)- ਸਰਬੱਤ ਖ਼ਾਲਸਾ ਦੌਰਾਨ ਸਿੱਖ ਸੰਗਤਾਂ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਥਾਪੇ ਜਥੇਦਾਰ ਭਾਈ ਅਮਰੀਕ ਸਿੰਘ ਅਜਨਾਲਾ ਵਲੋਂ ਅੱਜ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਥਾਪੇ ਕਾਰਜਕਾਰੀ ...

ਪੂਰੀ ਖ਼ਬਰ »

ਅਮਰਜੋਤ ਸਿੰਘ ਬੱਬੇਹਾਲੀ ਅਤੇ ਦੋ ਹੋਰਾਂ ਦੀ ਜ਼ਮਾਨਤ ਅਰਜ਼ੀ ਖਾਰਜ

ਗੁਰਦਾਸਪੁਰ, 13 ਨਵੰਬਰ (ਕੇ.ਪੀ. ਸਿੰਘ)-ਪਿੰਡ ਬੱਬੇਹਾਲੀ ਵਿਖੇ ਵੱਖਰੀ ਪੰਚਾਇਤ ਬਣਾਉਣ ਨੂੰ ਲੈ ਕੇ ਦੋ ਧਿਰਾਂ 'ਚ ਹੋਏ ਝਗੜੇ ਦੌਰਾਨ ਨਾਮਜ਼ਦ ਸਾਬਕਾ ਅਕਾਲੀ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਦੇ ਪੁੱਤਰ ਅਤੇ ਉਸ ਦੇ ਦੋ ਹੋਰ ਸਾਥੀਆਂ ਦੀ ਜ਼ਮਾਨਤ ਦੀ ਅਰਜ਼ੀ ਅੱਜ ...

ਪੂਰੀ ਖ਼ਬਰ »

ਰਮਨਦੀਪ ਦਾ ਦੋ ਦਿਨਾ ਪੁਲਿਸ ਰਿਮਾਂਡ ਅਤੇ ਜਿੰਮੀ ਨੂੰ ਭੇਜਿਆ ਜੇਲ੍ਹ

ਬਾਘਾ ਪੁਰਾਣਾ, 13 ਨਵੰਬਰ (ਬਲਰਾਜ ਸਿੰਗਲਾ)- ਪੰਜਾਬ ਵਿਚ ਹਿੰਦੂ ਆਗੂਆਂ ਦੀਆਂ ਹੱਤਿਆਵਾਂ ਕਰਨ ਦੇ ਮਾਮਲੇ ਵਿਚ ਪੁਲਿਸ ਵਲੋਂ ਖ਼ਾਲਿਸਤਾਨ ਲਿਬਰੇਸ਼ਨ ਫੋਰਸ ਨਾਲ ਸਬੰਧਿਤ ਗੈਂਗਸਟਰਾਂ ਨੂੰ ਕਾਬੂ ਕੀਤਾ ਜਾ ਰਿਹਾ ਹੈ | ਪੁਲਿਸ ਵਲੋਂ ਕਾਬੂ ਕੀਤੇ ਗਏ ਗੈਂਗਸਟਰ ...

ਪੂਰੀ ਖ਼ਬਰ »

ਆਨਲਾਈਨ ਵਜ਼ੀਫ਼ਾ ਸਕੀਮ ਲੱਖਾਂ ਵਿਦਿਆਰਥੀਆਂ ਲਈ ਬਣੀ ਸਿਰਦਰਦੀ

ਫ਼ਾਜ਼ਿਲਕਾ, 13 ਨਵੰਬਰ(ਦਵਿੰਦਰ ਪਾਲ ਸਿੰਘ)- ਪੋਸਟ ਮੈਟਿ੍ਕ ਸਕਾਲਰਸ਼ਿਪ ਸਕੀਮ ਪੰਜਾਬ ਦੇ ਲੱਖਾਂ ਐਸ.ਸੀ, ਬੀ.ਸੀ. ਵਿਦਿਆਰਥੀਆਂ ਲਈ ਵੱਡੀ ਸਿਰਦਰਦੀ ਬਣਦੀ ਜਾ ਰਹੀ ਹੈ | ਯੋਗ ਲਾਭਪਾਤਰੀ ਹੋਣ ਦੇ ਬਾਵਜੂਦ ਵੀ ਵਿਭਾਗ ਵਲੋਂ ਦਰਸਾਈ ਗਈ ਆਨ ਲਾਈਨ ਸਾਈਟ ਲੰਬੇ ਸਮੇਂ ਤੋਂ ...

ਪੂਰੀ ਖ਼ਬਰ »

ਸਾੜ-ਫੂਕ ਦੇ ਦੋਸ਼ 'ਚ ਦੋ ਹੋਰ ਡੇਰਾ ਪ੍ਰੇਮੀ ਗਿ੍ਫ਼ਤਾਰ

ਸਿਰਸਾ, 13 ਨਵੰਬਰ (ਭੁਪਿੰਦਰ ਪੰਨੀਵਾਲੀਆ)- ਸੀ.ਬੀ.ਆਈ. ਦੀ ਪੰਚਕੂਲਾ ਸਥਿਤ ਅਦਾਲਤ ਵਲੋਂ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਿੰਘ ਇੰਸਾ ਨੂੰ ਸਾਧਵੀ ਜਬਰ ਜਨਾਹ ਮਾਮਲੇ 'ਚ ਦੋਸ਼ੀ ਕਰਾਰ ਦਿੱਤੇ ਜਾਣ ਮਗਰੋਂ ਸਿਰਸਾ 'ਚ ਭੜਕੇ ਡੇਰਾ ਪ੍ਰੇਮੀਆਂ ਵਲੋਂ ਕੀਤੀ ਗਈ ਸਾੜ ...

ਪੂਰੀ ਖ਼ਬਰ »

ਮੁੱਖ ਮੰਤਰੀ ਵਲੋਂ ਅੱਜ ਦੀ ਮੀਟਿੰਗ ਰੱਦ ਕਰਨ ਦੇ ਫ਼ੈਸਲੇ ਤੋਂ ਭੜਕੀਆਂ ਵਰਕਰਾਂ

ਸੰਗਰੂਰ, 13 ਨਵੰਬਰ (ਦਮਨਜੀਤ ਸਿੰਘ, ਅਮਨਦੀਪ ਸਿੰਘ ਬਿੱਟਾ)- ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਦੀ ਕੌਮੀ ਪ੍ਰਧਾਨ ਊਸ਼ਾ ਰਾਣੀ ਨੇ ਕਿਹਾ ਹੈ ਕਿ ਪੰਜਾਬ ਭਰ ਦੀਆਂ 30 ਹਜ਼ਾਰ ਤੋਂ ਵੱਧ ਆਂਗਣਵਾੜੀ ਵਰਕਰਾਂ ਆਈ.ਸੀ.ਡੀ.ਐਸ. ਸਕੀਮ ਦੀ ਰਾਖੀ ਲਈ 15 ਨਵੰਬਰ ਨੂੰ ...

ਪੂਰੀ ਖ਼ਬਰ »

ਪਾਕਿ ਵਿਚ ਮੌਜੂਦ 70 ਫ਼ੀਸਦੀ ਵਿਰਾਸਤੀ ਯਾਦਗਾਰਾਂ ਅਸੁਰੱਖਿਅਤ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)- ਭਾਰਤ-ਪਾਕਿਸਤਾਨ ਦੀ ਵੰਡ ਤੋਂ ਬਾਅਦ ਸਿੱਖ ਇਤਿਹਾਸ ਅਤੇ ਵਿਰਾਸਤ ਨਾਲ ਸਬੰਧਤ 80 ਫ਼ੀਸਦੀ ਪੁਰਾਤਨ ਇਮਾਰਤਾਂ, ਗੁਰਦੁਆਰਾ ਸਾਹਿਬ, ਸਕੂਲ, ਪੁਰਾਤਨ ਕਿਲ੍ਹੇ, ਜੰਗ ਦੇ ਮੈਦਾਨ ਤੇ ਹੋਰ ਦੁਰਲੱਭ ਨਿਸ਼ਾਨੀਆਂ ਪਾਕਿਸਤਾਨ ਦੇ ...

ਪੂਰੀ ਖ਼ਬਰ »

ਹਰਗੁਨਜੀਤ ਕੌਰ ਨੇ ਸਿੱਖਿਆ ਬੋਰਡ ਦੇ ਸਕੱਤਰ ਦਾ ਅਹੁਦਾ ਸੰਭਾਲਿਆ

ਐੱਸ. ਏ. ਐੱਸ. ਨਗਰ, 13 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)- ਪੰਜਾਬ ਸਕੂਲ ਸਿੱਖਿਆ ਬੋਰਡ ਦੀ ਸਕੱਤਰ ਦੀ ਖਾਲੀ ਪਈ ਅਸਾਮੀ 'ਤੇ ਅੱਜ 2001 ਦੀ ਪੀ. ਸੀ. ਐਸ. ਅਧਿਕਾਰੀ ਹਰਗੁਨਜੀਤ ਕੌਰ ਨੇ ਆਪਣਾ ਅਹੁਦਾ ਸੰਭਾਲ ਲਿਆ ਹੈ | ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਬੋਰਡ ਸਕੱਤਰ ...

ਪੂਰੀ ਖ਼ਬਰ »

ਪਾਕਿ ਸਰਕਾਰ ਸ਼ੇਰ-ਏ-ਪੰਜਾਬ ਦੀ ਜੱਦੀ ਹਵੇਲੀ ਨੂੰ ਨਹੀਂ ਕਰਵਾ ਸਕੀ ਕਬਜ਼ਾ ਮੁਕਤ

ਅੰਮਿ੍ਤਸਰ, 13 ਨਵੰਬਰ (ਸੁਰਿੰਦਰ ਕੋਛੜ)- ਪਾਕਿਸਤਾਨ ਦੇ ਸੂਬਾ ਪੰਜਾਬ ਦੀਆਂ ਪ੍ਰਮੁੱਖ ਸੜਕਾਂ-ਚੋਰਾਹਿਆਂ ਦੇ ਨਾਂਅ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੇ ਨਾਂਅ 'ਤੇ ਰੱਖਣ ਦੇ ਦਾਅਵੇ ਕਰਨ ਵਾਲੀ ਲਹਿੰਦੇ ਪੰਜਾਬ ਦੀ ਸੂਬਾ ਸਰਕਾਰ ਮਹਾਰਾਜਾ ਦੀ ਗੁਜ਼ਰਾਂਵਾਲਾ ...

ਪੂਰੀ ਖ਼ਬਰ »

ਵਿਦਿਆਰਥੀਆਂ ਦੀ ਸੁਰੱਖਿਆ ਸਬੰਧੀ ਸਕੂਲ ਮੁਖੀਆਂ ਅਤੇ ਪ੍ਰਬੰਧਕਾਂ ਨੂੰ ਸਖ਼ਤ ਹਦਾਇਤਾਂ

ਵਰਸੋਲਾ, 13 ਨਵੰਬਰ (ਵਰਿੰਦਰ ਸਹੋਤਾ)- ਡਾਇਰੈਕਟਰ ਜਨਰਲ ਸਕੂਲ ਸਿੱਖਿਆ ਪੰਜਾਬ ਵਲੋਂ ਵਿਦਿਆਰਥੀਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਵੱਖ-ਵੱਖ ਸਕੂਲਾਂ ਦੇ ਮੁਖੀਆਂ ਅਤੇ ਮੈਨੇਜਮੈਂਟਾਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਹਨ | ਇਨ੍ਹਾਂ ਹਦਾਇਤਾਂ ਨੂੰ ਅਮਲੀ ਤੌਰ 'ਤੇ ...

ਪੂਰੀ ਖ਼ਬਰ »

ਡਾਕਟਰ ਦਿਲਗੀਰ ਦੀ ਪਟੀਸ਼ਨ 'ਤੇ ਸ਼੍ਰੋਮਣੀ ਕਮੇਟੀ ਨੂੰ ਨੋਟਿਸ

ਚੰਡੀਗੜ੍ਹ, 13 ਨਵੰਬਰ (ਸੁਰਜੀਤ ਸਿੰਘ ਸੱਤੀ)- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਅਤੇ ਹੋਰ ਸਿੰਘ ਸਾਹਿਬਾਨ ਵਲੋਂ ਸਿੱਖ ਇਤਿਹਾਸਕਾਰ ਡਾਕਟਰ ਹਰਜਿੰਦਰ ਸਿੰਘ ਦਿਲਗੀਰ ਨੂੰ ਪੰਥ 'ਚੋਂ ਛੇਕਣ ਦੇ ਫ਼ੈਸਲੇ ਨੂੰ ਹਾਈਕੋਰਟ ਵਿਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਜਸਟਿਸ ...

ਪੂਰੀ ਖ਼ਬਰ »

ਜੋੜਾਂ ਲਈ ਚੈੱਕਅਪ ਸੈਮੀਨਾਰ ਦੀ ਸ਼ੁਰੂਆਤ

ਦੋਰਾਹਾ, 13 ਨਵੰਬਰ (ਮਨਜੀਤ ਸਿੰਘ ਗਿੱਲ)- ਸਾਲ 1965 ਤੋਂ ਮਾਨਵਤਾ ਦੀ ਸੇਵਾ ਵਿਚ ਵਡਮੁੱਲਾ ਯੋਗਦਾਨ ਪਾ ਰਹੇ ਸਿੱਧੂ ਹਸਪਤਾਲ ਦੋਰਾਹਾ ਵਿਖੇ ਗੋਡੇ ਅਤੇ ਚੂਲੇ ਦੇ ਜੋੜਾਂ ਸਬੰਧੀ 13 ਨਵੰਬਰ ਤੋਂ 13 ਦਸੰਬਰ ਤੱਕ ਇਕ ਮਹੀਨੇ ਲਈ ਮੁਫ਼ਤ ਚੈੱਕਅਪ ਸੈਮੀਨਾਰ ਕੀਤਾ ਜਾ ਰਿਹਾ ਹੈ | ...

ਪੂਰੀ ਖ਼ਬਰ »

ਕੈਲੰਡਰ ਵਿਵਾਦ ਕਾਰਨ ਭਵਿੱਖ 'ਚ ਆਉਣਗੀਆਂ ਮੁਸ਼ਕਿਲਾਂ

ਅੰਮਿ੍ਤਸਰ, 13 ਨਵੰਬਰ (ਜਸਵੰਤ ਸਿੰਘ ਜੱਸ)- ਅੱਜ ਪੰਜ ਸਿੰਘ ਸਾਹਿਬਾਨ ਵਲੋਂ ਸ਼ੋ੍ਰਮਣੀ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਦੁਆਰਾ ਪ੍ਰਕਾਸ਼ ਪੁਰਬ ਦੀ ਤਰੀਕ ਬਦਲਣ ਸਬੰਧੀ ਵਿਚਾਰ ਕਰਨ ਲਈ ਕੀਤੀ ਗਈ ਅਪੀਲ ਨੂੰ ਅਪ੍ਰਵਾਨ ਕਰਦਿਆਂ ਜਿੱਥੇ ਸਮੁੱਚੇ ਸਿੱਖ ...

ਪੂਰੀ ਖ਼ਬਰ »

ਵਾਤਾਵਰਨ ਤੇ ਪਰਾਲੀ ਨੇ ਉੱਤਰੀ ਭਾਰਤ 'ਚ ਪਾਏ ਪੁਆੜੇ

ਚੰਡੀਗੜ੍ਹ, 13 ਨਵੰਬਰ (ਐਨ.ਐਸ. ਪਰਵਾਨਾ)- ਵਾਤਾਵਰਨ ਤੇ ਪਰਾਲੀ ਦੇ ਕਾਰਨ ਪੰਜਾਬ, ਹਰਿਆਣਾ ਤੇ ਦਿੱਲੀ ਵਿਚ ਜੋ ਗੰਭੀਰ ਸਥਿਤੀ ਪੈਦਾ ਹੋ ਗਈ ਹੈ, ਉਸ 'ਤੇ ਵਿਚਾਰ ਕਰਨ ਲਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਬੁੱਧਵਾਰ ਨੂੰ ਚੰਡੀਗੜ੍ਹ ਆ ਰਹੇ ਹਨ ਜਿੱਥੇ ਉਨ੍ਹਾਂ ...

ਪੂਰੀ ਖ਼ਬਰ »

ਪਾਕਿਸਤਾਨ ਨੇ ਐਕਸਪੋਰਟ 'ਤੇ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰਕੇ ਭਾਰਤੀ ਐਕਸਪੋਰਟਰਾਂ ਦੀਆਂ ਮੁਸ਼ਕਿਲਾਂ ਵਧਾਈਆਂ

ਲੁਧਿਆਣਾ, 13 ਨਵੰਬਰ (ਪੁਨੀਤ ਬਾਵਾ)- ਭਾਰਤ ਦੇ ਗੁਆਂਢੀ ਮੁਲਕ ਪਾਕਿਸਤਾਨ ਵੱਲੋਂ ਆਪਣੀ ਐਕਸਪੋਰਟ ਨੀਤੀ ਵਿਚ ਸੁਧਾਰ ਕਰਦਿਆਂ ਐਕਸਪੋਰਟ ਡਿਊਟੀ ਡਰਾਅ ਬੈਕ 50 ਫ਼ੀਸਦੀ ਕਰ ਦਿੱਤਾ ਹੈ, ਜਦਕਿ ਭਾਰਤ ਸਰਕਾਰ ਵਲੋਂ ਕਪੜਾ ਸਨਅਤਾਂ ਨੂੰ ਐਕਸਪੋਰਟ 'ਤੇ ਜੋ ਡਿਊਟੀ ਡਰਾਅ ਬੈਕ ...

ਪੂਰੀ ਖ਼ਬਰ »

ਭਾਈ ਤਾਰਾ ਨੇ ਕਾਰ 'ਚ ਭਾਈ ਦਿਲਾਵਰ ਅਤੇ ਰਾਜੋਆਣਾ ਨਾਲ ਪੰਜਾਬ ਸਕੱਤਰੇਤ ਜਾਣ ਦੀ ਗੱਲ ਕਬੂਲੀ

ਚੰਡੀਗੜ੍ਹ, 13 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ/ਰਣਜੀਤ ਸਿੰਘ)- ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੀ ਹੱਤਿਆ ਦੇ ਮਾਮਲੇ ਵਿਚ ਭਾਈ ਜਗਤਾਰ ਸਿੰਘ ਤਾਰਾ ਿਖ਼ਲਾਫ਼ ਚੱਲ ਰਹੇ ਮੁਕੱਦਮੇ ਵਿਚ ਅੱਜ ਸੀ.ਬੀ.ਆਈ. ਵਲੋਂ ਭਾਈ ਤਾਰਾ ਨੂੰ ਮਾਮਲੇ ਨਾਲ ਜੁੜੇ 31 ...

ਪੂਰੀ ਖ਼ਬਰ »

ਬਿਨਾਂ ਆਈਲਟਸ ਆਸਟ੍ਰੇਲੀਆ ਪੜਨ ਜਾਣਾ ਹੋਇਆ ਆਸਾਨ-ਸੁਖਚੈਨ ਸਿੰਘ ਰਾਹੀ

ਜਲੰਧਰ, 13 ਨਵੰਬਰ (ਅ.ਬ.)- ਇਮੀਗ੍ਰੇਸ਼ਨ ਮਾਹਿਰ ਸੁਖਚੈਨ ਸਿੰਘ ਰਾਹੀ ਨੇ ਦੱਸਿਆ ਕਿ ਭਾਰਤ ਦੇ ਐਸੈਸਮੈਂਟ ਲੈਵਲ 3 'ਚ ਆਉਣ ਨਾਲ ਹੁਣ ਭਾਰਤੀ ਵਿਦਿਆਰਥੀਆਂ ਨੰੂ ਅੰਬੈਸੀ 'ਚ ਬਿਨ੍ਹਾਂ ਆਈਲੈਟਸ ਅਤੇ ਬਿਨਾਂ ਫ਼ੰਡ ਦਿਖਾਏ ਵੀਜ਼ੇ ਲੱਗਣਗੇ | ਹਰੇਕ ਕਾਲਜ-ਯੂਨੀਵਰਸਿਟੀ ਦਾ ...

ਪੂਰੀ ਖ਼ਬਰ »

ਆਸਟ੍ਰੇਲੀਆ ਸਟੱਡੀ ਵੀਜ਼ੇ ਦੀ ਸਹੀ ਸਲਾਹ ਅਤੇ ਜਾਣਕਾਰੀ ਲਈ ਵਿਦਿਆਰਥੀਆਂ ਨੰੂ ਜਾਗਰੂਕ ਹੋਣ ਦੀ ਲੋੜ-ਪਰਸੋਨਾ ਕੰਸਲੈਂਟਸ

ਜਲੰਧਰ, 13 ਨਵੰਬਰ (ਅ.ਬ.)-ਮਸ਼ਹੂਰ ਵੀਜ਼ਾ ਕੰਸਲਟੈਂਸੀ ਜਲੰਧਰ ਦੇ ਡਾਇਰੈਕਟਰ ਸ: ਮਾਹੀਪ੍ਰੀਤ ਸਿੰਘ ਅਤੇ ਹਰਦੀਪ ਸਿੰਘ ਨੇ ਵਿਦਿਆਰਥੀਆਂ ਨੰੂ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਸਟਰੇਲੀਅਨ ਸਰਕਾਰ ਅਤੇ ਅੰਬੈਸੀ ਵਲੋਂ ਭਾਰਤ ਨੰੂ ਲੈਵਲ-2 ਦਾ ਦਰਜਾ ਦਿੱਤੇ ਜਾਣ ਤੋਂ ...

ਪੂਰੀ ਖ਼ਬਰ »

ਮੌਸਮ ਦੀ ਖਰਾਬੀ ਕਾਰਨ ਮਿੱਥੇ ਸਮੇਂ ਤੋਂ ਪੱਛੜ ਕੇ ਚਲ ਰਹੀਆਂ ਰੇਲ ਗੱਡੀਆਂ

ਅੰਮਿ੍ਤਸਰ, 13 ਨਵੰਬਰ (ਹਰਜਿੰਦਰ ਸਿੰਘ ਸ਼ੈਲੀ)- ਪਿਛਲੇ ਕਈ ਦਿਨਾਂ ਤੋਂ ਲਗਾਤਾਰ ਪੈ ਰਹੀ ਸੰਘਣੀ ਧੁੰਦ ਕਾਰਨ ਖਰਾਬ ਹੋਏ ਮੌਸਮ ਦਾ ਅਸਰ ਰੇਲ ਆਵਾਜਾਈ 'ਤੇ ਲਗਾਤਾਰ ਦੇਖਣ ਨੂੰ ਮਿਲ ਰਿਹਾ ਹੈ | ਸੋਮਵਾਰ ਵੀ ਸੰਘਣੀ ਧੁੰਦ ਕਾਰਨ ਅੰਮਿ੍ਤਸਰ ਆਉਣ-ਜਾਣ ਵਾਲੀਆਂ ਦਰਜ਼ਨਾਂ ...

ਪੂਰੀ ਖ਼ਬਰ »

ਤੁਸੀਂ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਕੀ ਕੀਤਾ-ਖੱਟੜ ਨੇ ਕੇਜਰੀਵਾਲ ਤੋਂ ਪੁੱਛਿਆ

ਚੰਡੀਗੜ੍ਹ, 13 ਨਵੰਬਰ (ਏਜੰਸੀ)- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਅੱਜ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੋਂ ਪੁੱਛਿਆ ਹੈ ਕਿ ਰਾਜਧਾਨੀ ਦਿੱਲੀ 'ਚ ਤੇ ਇਸ ਦੇ ਆਸਪਾਸ ਕਿਸਾਨਾਂ ਵਲੋਂ ਸਾੜੀ ਜਾ ਰਹੀ ਪਰਾਲੀ ਦੀ ਸਮੱਸਿਆ ਦੇ ਹੱਲ ਲਈ ਤੁਸੀਂ ਕੀ ...

ਪੂਰੀ ਖ਼ਬਰ »

ਨਵੰਬਰ 1984 ਸਿੱਖ ਨਸਲਕੁਸ਼ੀ ਪਟੀਸ਼ਨ ਕੈਂਪ ਦੌਰਾਨ ਫੈਡਰੇਸ਼ਨ ਨੇ ਵੱਡੀ ਗਿਣਤੀ 'ਚ ਕਰਵਾਏ ਦਸਤਖ਼ਤ

ਫ਼ਿਰੋਜ਼ਪੁਰ, 13 ਨਵੰਬਰ (ਤਪਿੰਦਰ ਸਿੰਘ)- ਨਵੰਬਰ 1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਿਖ਼ਲਾਫ਼ ਲਗਾਤਾਰ ਸੰਘਰਸ਼ ਕਰਦੀ ਆ ਰਹੀ ਸਿੱਖ ਜਥੇਬੰਦੀ ਆਲ ਇੰਡੀਆ ਸਿੱਖ ਸਟੂਡੈਂਟਸ ਫੈਡਰੇਸ਼ਨ ਵਲੋਂ ਅੱਜ ਨਵੰਬਰ 1984 ਦੇ ਪਹਿਲੇ ਹਫ਼ਤੇ ਹੋਏ ਭਿਆਨਕ ਕਤਲੇਆਮ ਦੌਰਾਨ ਮਾਰੇ ਗਏ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ ਦੇ ਵਿਦਿਆਰਥੀ ਟੈਕਨੀਕਲ ਯੂਨੀਵਰਸਿਟੀ ਮੈਰਿਟ ਲਿਸਟ ਵਿਚ ਸ਼ਾਮਿਲ

ਸੰਗਰੂਰ, 13 ਨਵੰਬਰ (ਸੁਖਵਿੰਦਰ ਸਿੰਘ ਫੱੁਲ)- ਭਾਈ ਗੁਰਦਾਸ ਗਰੁੱਪ ਦੇ ਡਿਗਰੀ ਕਾਲਜ ਦੇ ਵਿਦਿਆਰਥੀਆਂ ਨੇ ਪਹਿਲੇ ਸਮੈਸਟਰ ਦੀਆਂ ਯੂਨੀਵਰਸਿਟੀ ਪ੍ਰੀਖਿਆਵਾਂ ਵਿਚ ਪਹਿਲੀਆਂ ਪੁਜ਼ੀਸ਼ਨਾਂ ਹਾਸਿਲ ਕਰਨ ਦਾ ਮਾਨ ਪ੍ਰਾਪਤ ਕੀਤਾ ਹੈ | ਡਿਗਰੀ ਕਾਲਜ ਦੇ ਵਿਦਿਆਰਥੀਆਂ ...

ਪੂਰੀ ਖ਼ਬਰ »

ਅਕਾਲ ਅਕੈਡਮੀ ਬੜੂ ਸਾਹਿਬ ਵਿਖੇ ਸਾਲਾਨਾ ਇਨਾਮ ਵੰਡ ਤੇ ਸੱਭਿਆਚਾਰਕ ਪ੍ਰੋਗਰਾਮ

ਧਰਮਗੜ੍ਹ, 13 ਨਵੰਬਰ (ਗੁਰਜੀਤ ਸਿੰਘ ਚਹਿਲ)- ਕਲਗ਼ੀਧਰ ਟਰੱਸਟ ਗੁਰਦੁਆਰਾ ਬੜੂ ਸਾਹਿਬ (ਹਿ.ਪ੍ਰ.) ਵਲੋਂ ਅਕਾਲ ਅਕੈਡਮੀ, ਬੜੂ ਸਾਹਿਬ ਵਿਖੇ 29ਵਾਂ ਸਾਲਾਨਾ ਸਾਲਾਨਾ ਇਨਾਮ ਵੰਡ ਅਤੇ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ, ਜਿਸ 'ਚ ਮੁੱਖ ਮਹਿਮਾਨ ਵਜੋਂ ਹਿਮਾਚਲ ...

ਪੂਰੀ ਖ਼ਬਰ »

ਰਾਜਸਥਾਨ ਦੀਆਂ ਨਿੱਜੀ ਫ਼ਰਮਾਂ ਫੜ ਰਹੀਆਂ ਹਨ ਪੰਜਾਬ ਦੇ ਕਿਸਾਨਾਂ ਦੀ ਬਾਂਹ

ਅਬੋਹਰ, 13 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)- ਸੂਬੇ ਦਾ ਕਿਸਾਨ ਆਰਥਿਕ ਤੰਗੀ ਦਾ ਸ਼ਿਕਾਰ ਹੋਇਆ ਪਿਆ ਹੈ | ਪੰਜਾਬ ਸਰਕਾਰ ਦੀਆਂ ਗੋਂਗਲੂਆਂ ਤੋਂ ਮਿੱਟੀ ਝਾੜਨ ਵਰਗੀਆਂ ਨੀਤੀਆਂ ਵੀ ਕਿਸਾਨਾਂ ਦੇ ਹਿੱਤ 'ਚ ਨਜ਼ਰ ਨਹੀਂ ਆਉਂਦੀਆਂ ਹਨ | ਕਣਕ ਦੀ ਬਿਜਾਈ ਸ਼ੁਰੂ ਹੋ ਗਈ ਹੈ ...

ਪੂਰੀ ਖ਼ਬਰ »

ਹਾਰਦਿਕ ਪਟੇਲ ਦੀ ਇਤਰਾਜ਼ਯੋਗ ਸੀ.ਡੀ. ਵਾਇਰਲ

ਅਹਿਮਦਾਬਾਦ, 13 ਨਵੰਬਰ (ਏਜੰਸੀ)-ਗੁਜਰਾਤ ਵਿਧਾਨ ਸਭਾ ਚੋਣਾਂ 'ਚ ਪ੍ਰਚਾਰ ਦੇ ਮੱਦੇਨਜ਼ਰ ਸਿਆਸੀ ਦਲਾਂ ਦੀ ਇਕ-ਦੂਜੇ 'ਤੇ ਦੂਸ਼ਣਬਾਜ਼ੀ ਦੇ ਚੱਲਦਿਆਂ ਪਾਟੀਦਾਰ ਅਮਾਨਤ ਅੰਦੋਲਨ ਸਮਿਤੀ (ਪਾਸ) ਦੇ ਨੇਤਾ ਹਾਰਦਿਕ ਪਟੇਲ (24) ਦੀ ਇਕ ਔਰਤ ਨਾਲ ਕਥਿਤ ਇਤਰਾਜ਼ਯੋਗ ਸੀ.ਡੀ. ...

ਪੂਰੀ ਖ਼ਬਰ »

ਵਿਕਾਸ ਬਰਾਲਾ ਦੀ ਜ਼ਮਾਨਤ ਅਰਜ਼ੀ ਚੌਥੀ ਵਾਰ ਖ਼ਾਰਜ

ਚੰਡੀਗੜ੍ਹ, 13 ਨਵੰਬਰ (ਰਣਜੀਤ ਸਿੰਘ)- ਹਰਿਆਣਾ ਦੇ ਆਈ.ਏ.ਐਸ. ਦੀ ਲੜਕੀ ਵਰਨਿਕਾ ਕੁੰਡੂ ਦਾ ਪਿੱਛਾ ਕਰਨ ਅਤੇ ਉਸ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੇ ਮਾਮਲੇ 'ਚ ਗਿ੍ਫ਼ਤਾਰ ਵਿਕਾਸ ਬਰਾਲਾ ਵਲੋਂ ਚੌਥੀ ਵਾਰ ਜ਼ਮਾਨਤ ਲਈ ਅਰਜ਼ੀ ਲਗਾਈ ਗਈ ਸੀ, ਪਰ ਅੱਜ ਅਦਾਲਤ ਨੇ ਪੁਲਿਸ ਦਾ ...

ਪੂਰੀ ਖ਼ਬਰ »

ਜ਼ਮੀਨਾਂ ਦੀ ਘਾਟ ਵੀ ਰੋਕ ਰਹੀ ਹੈ ਕੂੜਾ ਸੰਭਾਲ ਪ੍ਰਾਜੈਕਟਾਂ ਦਾ ਕੰਮ

ਜਲੰਧਰ, 13 ਨਵੰਬਰ (ਸ਼ਿਵ ਸ਼ਰਮਾ)- ਕਈ ਜਗ੍ਹਾ ਜ਼ਮੀਨਾਂ ਦੀ ਘਾਟ ਨੇ ਰਾਜ ਵਿਚ ਕੂੜਾ ਸੰਭਾਲ ਪ੍ਰਾਜੈਕਟ ਦਾ ਕੰਮ ਹੌਲੀ ਕਰ ਦਿੱਤਾ ਹੈ ਕਿਉਂਕਿ ਨੈਸ਼ਨਲ ਗਰੀਨ ਟਿ੍ਬਿਊਨਲ ਵਲੋਂ ਲੰਬੇ ਸਮੇਂ ਤੋਂ ਰਾਜ ਵਿਚ ਕੂੜੇ ਦੀ ਸੰਭਾਲ ਲਈ ਪ੍ਰਾਜੈਕਟਾਂ ਦਾ ਕੰਮ ਸਿਰੇ ਚੜ੍ਹਾਉਣ ਲਈ ...

ਪੂਰੀ ਖ਼ਬਰ »

ਸਾਲ 2016 ਵਿਚ ਸੜਕ ਹਾਦਸਿਆਾ 'ਚ 10,000 ਤੋਂ ਜ਼ਿਆਦਾ ਮਾਸੂਮ ਬੱਚਿਆਂ ਨੇ ਗਵਾਈ ਜਾਨ

ਚੰਡੀਗੜ੍ਹ, 13 ਨਵੰਬਰ (ਵਿਕਰਮਜੀਤ ਵਿਕਰਮਜੀਤ ਸਿੰਘ ਮਾਨ)- ਵਿਸ਼ਵ ਸਿਹਤ ਸੰਗਠਨ ਮੁਤਾਬਕ ਦੁਨੀਆਂ ਭਰ ਵਿਚ ਸੜਕਾਂ 'ਤੇ ਹਰ ਸਾਲ 12 ਲੱਖ ਤੋਂ ਜ਼ਿਆਦਾ ਲੋਕ ਮੌਤ ਦਾ ਸ਼ਿਕਾਰ ਹੁੰਦੇ ਹਨ, ਉੱਥੇ ਸੜਕ ਹਾਦਸਿਆਂ 'ਚ ਜਾਨ ਗਵਾਉਣ ਵਾਲੇ ਬੱਚਿਆਂ ਸਬੰਧੀ ਅੰਕੜੇ ਵੀ ਹੈਰਾਨੀਜਨਕ ...

ਪੂਰੀ ਖ਼ਬਰ »

ਭਾਰਤ-ਫਿਲਪਾਈਨ ਵਲੋਂ ਚਾਰ ਸਮਝੌਤਿਆਂ 'ਤੇ ਦਸਤਖ਼ਤ

ਮਨੀਲਾ, 13 ਨਵੰਬਰ (ਪੀ. ਟੀ. ਆਈ.)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਫਿਲਪਾਈਨ ਦੇ ਰਾਸ਼ਟਰਪਤੀ ਰੋਡਰਿਗੋ ਦੁਤਰੇਤੇ ਨਾਲ ਦੁਵੱਲੇ ਸਬੰਧਾਂ ਨੂੰ ਹੁਲਾਰਾ ਦੇਣ ਲਈ ਹੋਈ ਮੀਟਿੰਗ ਪਿੱਛੋਂ ਭਾਰਤ ਨੇ ਅੱਜ ਰੱਖਿਆ ਖੇਤਰ ਵਿਚ ਸਹਿਯੋਗ ਕਰਨ ਸਮੇਤ ਚਾਰ ਸਮਝੌਤਿਆਂ 'ਤੇ ...

ਪੂਰੀ ਖ਼ਬਰ »

ਸਿੱਖਿਆ ਮੰਤਰੀ ਵਲੋਂ ਮੁਹਾਲੀ ਤੋਂ ਪ੍ਰੀ-ਪ੍ਰਾਇਮਰੀ ਕਲਾਸਾਂ ਦੀ ਰਸਮੀ ਸ਼ੁਰੂਆਤ ਅੱਜ

ਜਲੰਧਰ, 13 ਨਵੰਬਰ (ਜਤਿੰਦਰ ਸਾਬੀ)- ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਿੱਖਿਆ ਦਾ ਢਾਂਚਾ ਮਜ਼ਬੂਤ ਕਰਨ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਲਿਆ ਸੁਪਨਾ ਭਲਕੇ ਹਕੀਕਤ 'ਚ ਬਦਲੇਗਾ ਜਦੋਂ ਸਿੱਖਿਆ ਮੰਤਰੀ ਅਰੁਨਾ ਚੌਧਰੀ ਮੁਹਾਲੀ ਦੇ ਫੇਜ਼ 7 ਸਥਿਤ ਸਰਕਾਰੀ ...

ਪੂਰੀ ਖ਼ਬਰ »

ਜੀ.ਐੱਸ.ਟੀ. ਦਰਾਂ 'ਚ ਕਟੌਤੀ ਨੂੰ ਚੋਣਾਂ ਨਾਲ ਜੋੜਨਾ ਬੱਚਿਆਂ ਵਾਲੀ ਸਿਆਸਤ-ਜੇਤਲੀ

ਨਵੀਂ ਦਿੱਲੀ, 13 ਨਵੰਬਰ (ਏਜੰਸੀ)-ਵਿੱਤ ਮੰਤਰੀ ਅਰੁਣ ਜੇਤਲੀ ਨੇ ਅੱਜ ਕਾਂਗਰਸ ਦੇ ਉਸ ਦਾਅਵੇ, ਕਿ ਸਰਕਾਰ ਨੇ 200 ਤੋਂ ਵੱਧ ਵਸਤਾਂ ਤੋਂ ਟੈਕਸ ਉਸ ਦੇ ਦਬਾਅ ਕਾਰਨ ਘਟਾਇਆ ਹੈ, ਨੂੰ ਖ਼ਾਰਜ ਕਰਦਿਆਂ ਕਿਹਾ ਜੀ.ਐੱਸ.ਟੀ. ਦਰਾਂ 'ਚ ਕਟੌਤੀ 3-4 ਮਹੀਨਿਆਂ 'ਚ ਮਿਲੇ ਸੁਝਾਵਾਂ ਦੀ ...

ਪੂਰੀ ਖ਼ਬਰ »

ਮੋਦੀ ਨੇ ਨੋਟਬੰਦੀ ਤੇ ਜੀ. ਐਸ. ਟੀ. ਨੂੰ ਸਹੀ ਠਹਿਰਾਇਆ

ਮਨੀਲਾ, 13 ਨਵੰਬਰ (ਏਜੰਸੀਆਂ ਰਾਹੀਂ)-ਦੇਸ਼ ਅੰਦਰ ਖਾਸਕਰ ਆਪਣੇ ਜੱਦੀ ਸੂਬੇ ਗੁਜਰਾਤ ਜਿਥੇ ਵਿਧਾਨ ਸਭਾ ਚੋਣਾਂ ਹੋ ਰਹੀਆਂ ਹਨ, ਵਿਚ ਨੋਟਬੰਦੀ ਅਤੇ ਵਸਤੂ ਤੇ ਸੇਵਾਵਾਂ ਟੈਕਸ (ਜੀ. ਐਸ. ਟੀ.) ਦੀਆਂ ਦਰਾਂ ਵਾਪਸ ਲੈਣ ਕਾਰਨ ਵਿਰੋਧੀ ਧਿਰ ਦੇ ਹਮਲੇ ਹੇਠ ਆਏ ਪ੍ਰਧਾਨ ਮੰਤਰੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX