ਤਾਜਾ ਖ਼ਬਰਾਂ


3 ਫੁੱਟ ਕੱਦ ਵਾਲੀ 6ਵੀਂ ਜਮਾਤ ਦੀ ਵਿਦਿਆਰਥਣ ਖ਼ੁਸ਼ੀ ਇੱਕ ਦਿਨ ਲਈ ਬਣੀ ਸਕੂਲ ਦੀ ਪ੍ਰਿੰਸੀਪਲ
. . .  13 minutes ago
ਫ਼ਿਰੋਜ਼ਪੁਰ, 23 ਸਤੰਬਰ (ਜਸਵਿੰਦਰ ਸਿੰਘ ਸੰਧੂ)- 'ਬੇਟੀ ਬਚਾਓ ਬੇਟੀ ਪੜ੍ਹਾਓ' ਮੁਹਿੰਮ ਨੂੰ ਹੁਲਾਰਾ ਦੇਣ ਲਈ ਹਲਕਾ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਵਲੋਂ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ...
ਜੰਮੂ-ਕਸ਼ਮੀਰ ਦੇ ਕਠੂਆ 'ਚੋਂ ਸੁਰੱਖਿਆ ਬਲਾਂ ਨੇ ਬਰਾਮਦ ਕੀਤਾ 40 ਕਿਲੋ ਗੰਨ ਪਾਊਡਰ
. . .  21 minutes ago
ਸ੍ਰੀਨਗਰ, 23 ਸਤੰਬਰ- ਜੰਮੂ-ਕਸ਼ਮੀਰ ਦੇ ਕਠੂਆ ਜ਼ਿਲ੍ਹੇ 'ਚ ਅੱਜ ਸੁਰੱਖਿਆ ਬਲਾਂ ਨੇ 40 ਗੰਨ ਪਾਊਡਰ ਬਰਾਮਦ ਕੀਤਾ ਹੈ। ਸੁਰੱਖਿਆ ਬਲਾਂ ਨੇ ਇਹ ਪਾਊਡਰ ਜ਼ਿਲ੍ਹੇ ਦੇ...
ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ
. . .  53 minutes ago
ਕੋਲਕਾਤਾ, 23 ਸਤੰਬਰ- ਪੱਛਮੀ ਬੰਗਾਲ ਦੇ ਮਾਲਦਾਹ ਜ਼ਿਲ੍ਹੇ 'ਚ ਆਸਮਾਨੀ ਬਿਜਲੀ ਡਿੱਗਣ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਗਈ, ਜਦਕਿ ਤਿੰਨ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਜ਼ਿਲ੍ਹੇ ਦੇ ਹਰਿਨ...
ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਚੁੱਕੀ ਸਹੁੰ
. . .  about 1 hour ago
ਨਵੀਂ ਦਿੱਲੀ, 23 ਸਤੰਬਰ- ਸੁਪਰੀਮ ਕੋਰਟ ਦੇ ਚਾਰ ਨਵੇਂ ਜੱਜਾਂ ਨੇ ਅੱਜ ਆਪਣੇ ਅਹੁਦੇ ਦੀ ਸਹੁੰ ਚੁੱਕੀ। ਇਸ ਦੇ ਨਾਲ ਹੀ ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ 31 ਤੋਂ ਵੱਧ ਕੇ...
ਆਸਾਰਾਮ ਦੀ ਪਟੀਸ਼ਨ ਜੋਧਪੁਰ ਹਾਈਕੋਰਟ ਵਲੋਂ ਖ਼ਾਰਜ, ਸਜ਼ਾ ਖ਼ਤਮ ਕਰਨ ਦੀ ਕੀਤੀ ਸੀ ਮੰਗ
. . .  about 1 hour ago
ਜੋਧਪੁਰ, 23 ਸਤੰਬਰ- ਆਸਾਰਾਮ ਬਾਪੂ ਨੂੰ ਜੋਧਪੁਰ ਹਾਈਕੋਰਟ ਤੋਂ ਇੱਕ ਵਾਰ ਫਿਰ ਝਟਕਾ ਲੱਗਾ ਹੈ। ਹਾਈਕੋਰਟ ਨੇ ਆਸਾਰਾਮ ਦੀ ਉਸ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ, ਜਿਸ...
ਬਾਲਾਕੋਟ 'ਚ ਮੁੜ ਸਰਗਰਮ ਹੋਏ ਅੱਤਵਾਦੀ- ਫੌਜ ਮੁਖੀ ਰਾਵਤ
. . .  about 1 hour ago
ਚੇਨਈ, 23 ਸਤੰਬਰ- ਫੌਜ ਮੁਖੀ ਜਨਰਲ ਬਿਪਿਨ ਰਾਵਤ ਨੇ ਕਿਹਾ ਕਿ ਪਾਕਿਸਤਾਨ ਨੇ ਬਾਲਾਕੋਟ 'ਚ ਅੱਤਵਾਦੀ ਕੈਂਪਾਂ ਨੂੰ ਫਿਰ ਕਿਰਿਆਸ਼ੀਲ ਕਰ ਦਿੱਤਾ ਹੈ। ਚੇਨਈ 'ਚ...
ਸੁਲਤਾਨਪੁਰ ਲੋਧੀ ਵਿਖੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ 43ਵੀਆਂ ਪ੍ਰਾਇਮਰੀ ਸਕੂਲ ਖੇਡਾਂ ਸ਼ੁਰੂ
. . .  about 2 hours ago
ਸੁਲਤਾਨਪੁਰ ਲੋਧੀ, 23 ਸਤੰਬਰ (ਥਿੰਦ, ਹੈਪੀ, ਲਾਡੀ)- ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮਾਂ ਨੂੰ ਸਮਰਪਿਤ ਬਲਾਕ...
ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਅਲੌਕਿਕ ਨਗਰ ਕੀਰਤਨ ਸ਼ੁਰੂ
. . .  about 2 hours ago
ਫ਼ਰੀਦਕੋਟ, 23 ਸਤੰਬਰ (ਜਸਵੰਤ ਪੁਰਬਾ, ਸਰਬਜੀਤ ਸਿੰਘ)- ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਵਿਸ਼ਾਲ ਅਲੌਕਿਕ ਨਗਰ ਕੀਰਤਨ ਗੁਰਦੁਆਰਾ ਟਿੱਲਾ ਬਾਬਾ ਫ਼ਰੀਦ...
ਖੂਹ 'ਚੋਂ ਮਿਲੀਆਂ ਮਾਂ ਸਮੇਤ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ
. . .  about 2 hours ago
ਮੁੰਬਈ, 23 ਸਤੰਬਰ- ਮਹਾਰਾਸ਼ਟਰ ਦੇ ਬੁਲਢਾਣਾ ਜ਼ਿਲ੍ਹੇ ਦੇ ਮਾਲੇਗਾਂਵ 'ਚ ਅੱਜ ਇੱਕ ਖੂਹ 'ਚੋਂ ਇੱਕ ਔਰਤ ਅਤੇ ਉਸ ਦੀਆਂ ਚਾਰ ਧੀਆਂ ਦੀਆਂ ਲਾਸ਼ਾਂ...
ਸੋਨੀਆ ਗਾਂਧੀ ਅਤੇ ਡਾ. ਮਨਮੋਹਨ ਸਿੰਘ ਨੇ ਕੀਤੀ ਪੀ. ਚਿਦੰਬਰਮ ਨਾਲ ਕੀਤੀ ਮੁਲਾਕਾਤ
. . .  about 3 hours ago
ਨਵੀਂ ਦਿੱਲੀ, 23 ਸਤੰਬਰ- ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ ਨੇ ਅੱਜ ਸਾਬਕਾ ਵਿੱਤ ਮੰਤਰੀ ਪੀ. ਚਿਦੰਬਰਮ ਨਾਲ ਮੁਲਾਕਾਤ...
ਡਰਾਈਵਰ ਨੇ ਸ਼ੱਕੀ ਹਾਲਾਤਾਂ 'ਚ ਲਿਆ ਫਾਹਾ, ਮੌਤ
. . .  about 3 hours ago
ਹਰਿਆਣਾ, 23 ਸਤੰਬਰ (ਹਰਮੇਲ ਸਿੰਘ ਖੱਖ) - ਪਿੰਡ ਭੂੰਗਾ (ਹੁਸ਼ਿਆਰਪੁਰ) ਵਿਖੇ ਇਕ ਟਰੱਕ ਡਰਾਈਵਰ ਦੀ ਸ਼ੱਕੀ ਹਾਲਾਤਾਂ 'ਚ ਫਾਹਾ ਲੈਣ ਕਾਰਨ ਮੌਤ ਹੋ ਗਈ। ਜਿਸ ਦਾ ਪਤਾ ਅੱਜ...
ਦੇਸ਼ ਨੂੰ ਸੁਰੱਖਿਆ ਤੇ ਸੰਗਠਿਤ ਕਰਨ 'ਚ ਕੋਈ ਕਸਰ ਨਹੀ ਛੱਡੇਗਾ ਇਹ ਨਿਊ ਇੰਡੀਆ - ਅਮਿਤ ਸ਼ਾਹ
. . .  about 3 hours ago
ਨਵੀਂ ਦਿੱਲੀ, 23 ਸਤੰਬਰ - ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰੋਗਰਾਮ 'ਹਾਉਡੀ ਮੋਦੀ' ਦੀ ਸਫਲਤਾ 'ਤੇ ਬੋਲਦਿਆਂ ਕਿਹਾ ਕਿ ਪੂਰੀ ਦੁਨੀਆ ਨੂੰ ਸਾਫ਼...
ਮੁੰਬਈ ਸੈਂਸੇਕਸ 'ਚ 991.17 ਅੰਕਾਂ ਦਾ ਵਾਧਾ ਦਰਜ
. . .  about 3 hours ago
ਮੁੰਬਈ, 23 ਸਤੰਬਰ - ਮੁੰਬਈ ਸੈਂਸੇਕਸ 991.7 ਅੰਕਾਂ ਦੇ ਵਾਧੇ ਨਾਲ 39005.79 'ਤੇ ਪਹੁੰਚ ਗਿਆ...
ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਤਿਹਾੜ ਜੇਲ੍ਹ ਪਹੁੰਚੇ ਸੋਨੀਆ ਗਾਂਧੀ ਤੇ ਮਨਮੋਹਨ ਸਿੰਘ
. . .  about 4 hours ago
ਨਵੀਂ ਦਿੱਲੀ, 23 ਸਤੰਬਰ - ਕਾਂਗਰਸ ਦੀ ਅੰਤ੍ਰਿਮ ਪ੍ਰਧਾਨ ਸੋਨੀਆ ਗਾਂਧੀ ਤੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅੱਜ ਤਿਹਾੜ ਜੇਲ੍ਹ 'ਚ ਬੰਦ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਪੀ. ਚਿਦਾਂਬਰਮ ਨੂੰ...
ਨਿਊਯਾਰਕ ਪਹੁੰਚੇ ਪ੍ਰਧਾਨ ਮੰਤਰੀ ਮੋਦੀ
. . .  about 4 hours ago
ਨਿਊਯਾਰਕ, 23 ਸਤੰਬਰ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਯੂ.ਐਨ.ਐੱਸ.ਜੀ ਦੇ ਜਲਵਾਯੂ ਪਰਿਵਰਤਨ ਅਤੇ ਅੱਤਵਾਦੀ ਤੇ ਹਿੰਸਕ ਕੱਟੜਪੰਥੀ ਬਿਰਤਾਂਤ ਦੇ ਰਣਨੀਤਿਕ ਜੁਆਬਾਂ ਸਬੰਧੀ ਨੇਤਾਵਾਂ ਦੇ ਸੰਵਾਦ...
ਯੂ.ਪੀ, ਤ੍ਰਿਪੁਰਾ ਤੇ ਕੇਰਲ ਦੀ ਇੱਕ-ਇੱਕ ਵਿਧਾਨ ਸਭਾ ਉਪ ਚੋਣ ਲਈ ਵੋਟਿੰਗ ਜਾਰੀ
. . .  about 4 hours ago
ਸੋਨੀਆ ਗਾਂਧੀ ਤੇ ਮਨਮੋਹਨ ਸਿੰਘ ਪੀ. ਚਿਦਾਂਬਰਮ ਨਾਲ ਮੁਲਾਕਾਤ ਕਰਨ ਅੱਜ ਜਾਣਗੇ ਤਿਹਾੜ ਜੇਲ੍ਹ
. . .  about 5 hours ago
ਲਗਾਤਾਰ 7ਵੇਂ ਦਿਨ ਮਹਿੰਗਾ ਹੋਇਆ ਪੈਟਰੋਲ
. . .  about 5 hours ago
ਅੱਜ ਦਾ ਵਿਚਾਰ
. . .  about 5 hours ago
ਮੋਦੀ ਬੁਲਾਉਣਗੇ ਤਾਂ ਜਰੂਰ ਆਵਾਂਗਾ ਭਾਰਤ - ਟਰੰਪ
. . .  1 day ago
ਭਾਰਤੀਆਂ ਨੇ ਮੋਦੀ ਨੂੰ ਚੰਗੇ ਤਰੀਕੇ ਨਾਲ ਜਤਾਇਆ - ਟਰੰਪ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਡੋਨਾਲਡ ਟਰੰਪ ਦਾ ਸੰਬੋਧਨ ਸ਼ੁਰੂ
. . .  1 day ago
ਦੋ ਮਹਾਨ ਦੇਸ਼ਾਂ ਦੇ ਰਿਸ਼ਤਿਆਂ ਨੂੰ ਕੀਤਾ ਜਾ ਸਕਦਾ ਹੈ ਮਹਿਸੂਸ - ਮੋਦੀ
. . .  1 day ago
ਅਬਕੀ ਬਾਰ, ਟਰੰਪ ਸਰਕਾਰ - ਮੋਦੀ
. . .  1 day ago
ਰਾਸ਼ਟਰਪਤੀ ਬਣਨ ਤੋਂ ਪਹਿਲਾ ਵੀ ਹਰ ਕੋਈ ਟਰੰਪ ਦਾ ਨਾਂਅ ਲੈਂਦਾ ਸੀ - ਮੋਦੀ
. . .  1 day ago
ਕਰੋੜਾਂ ਲੋਕ ਲੈਂਦੇ ਹਨ ਮੋਦੀ-ਟਰੰਪ ਦਾ ਨਾਂਅ - ਹਾਉਡੀ ਮੋਦੀ ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪ੍ਰਧਾਨ ਮੰਤਰੀ ਮੋਦੀ ਦਾ ਸੰਬੋਧਨ ਸ਼ੁਰੂ
. . .  1 day ago
'ਹਾਉਡੀ ਮੋਦੀ' ਪ੍ਰੋਗਰਾਮ 'ਚ ਪਹੁੰਚੇ ਟਰੰਪ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਦੱਖਣੀ ਅਫ਼ਰੀਕਾ ਨੇ ਭਾਰਤ ਨੂੰ 9 ਵਿਕਟਾਂ ਨਾਲ ਹਰਾਇਆ, ਲੜੀ 1-1 ਨਾਲ ਬਰਾਬਰ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੂੰ ਮਿਲੀ ਪਹਿਲੀ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 10 ਓਵਰਾਂ ਤੋਂ ਬਾਅਦ ਦੱਖਣੀ ਅਫ਼ਰੀਕਾ 76/0
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 8ਵੇਂ ਓਵਰ 'ਚ ਦੱਖਣੀ ਅਫ਼ਰੀਕਾ ਦੀਆਂ 50 ਦੌੜਾਂ ਪੂਰੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਨੇ ਦੱਖਣੀ ਅਫ਼ਰੀਕਾ ਨੂੰ ਜਿੱਤਣ ਲਈ ਦਿੱਤਾ 135 ਦੌੜਾਂ ਦਾ ਟੀਚਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ 8ਵਾਂ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 7ਵੀਂ ਸਫਲਤਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 : ਦੱਖਣੀ ਅਫ਼ਰੀਕਾ ਨੂੰ ਮਿਲੀ 6ਵੀਂ ਸਫਲਤਾ
. . .  1 day ago
ਮੋਟਰਸਾਈਕਲਾਂ ਦੀ ਦੁਕਾਨ 'ਚ ਅਚਨਚੇਤ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਹੋਇਆ ਨੁਕਸਾਨ
. . .  1 day ago
ਗੁਆਂਢਣ ਵੱਲੋਂ ਅਗਵਾ ਕੀਤੇ ਮਾਸੂਮ ਭੈਣ-ਭਰਾ ਥਾਣਾ ਛਾਉਣੀ ਦੀ ਪੁਲਿਸ ਵੱਲੋਂ ਬਰਾਮਦ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਤੀਸਰਾ ਖਿਡਾਰੀ ਆਊਟ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਦਾ ਦੂਸਰਾ ਖਿਡਾਰੀ (ਸ਼ਿਖਰ ਧਵਨ) 36 ਦੌੜਾਂ ਬਣਾ ਕੇ ਆਊਟ
. . .  1 day ago
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਹਿਊਸਟਨ ਦੇ ਲਈ ਹੋਏ ਰਵਾਨਾ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : 9 ਦੌੜਾਂ ਬਣਾ ਕੇ ਰੋਹਿਤ ਸ਼ਰਮਾ ਹੋਏ ਆਊਟ
. . .  1 day ago
ਬਾਬਾ ਫਰੀਦ ਮੇਲੇ ਦੀਆਂ 5ਵੇਂ ਦਿਨ ਦੀਆਂ ਝਲਕੀਆਂ
. . .  1 day ago
ਗੁਰੂ ਚਰਨਾ ਵਿਚ ਜਾ ਬਿਰਾਜੇ ਬਾਬਾ ਨਿਰਮਲ ਸਿੰਘ ਚੱਕ ਸਿੰਘਾ
. . .  1 day ago
ਬਠਿੰਡਾ ਜੇਲ੍ਹ 'ਚ ਕੈਦੀ ਗੈਂਗਸਟਰ ਵੱਲੋਂ ਸਹਾਇਕ ਸੁਪਰਡੈਂਟ ਨੂੰ ਪਰਿਵਾਰ ਖ਼ਤਮ ਕਰਨ ਦੀਆਂ ਧਮਕੀਆਂ
. . .  1 day ago
ਭਾਰਤ-ਦੱਖਣੀ ਅਫ਼ਰੀਕਾ ਤੀਜਾ ਟੀ-20 ਮੈਚ : ਭਾਰਤ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਗਹਿਲੇਵਾਲਾ ਰਜਵਾਹੇ ਵਿਚੋਂ ਮਿਲੀ ਕੱਟੀ ਵਢੀ ਲਾਸ਼
. . .  1 day ago
ਹਾਊਡੀ ਮੋਦੀ 'ਚ ਟਰੰਪ 30 ਮਿੰਟ ਤੱਕ ਦੇਣਗੇ ਭਾਸ਼ਣ
. . .  1 day ago
ਹਰਿਆਣਾ ਵਿਧਾਨ ਸਭਾ ਚੋਣਾਂ ਲਈ ਆਪ ਪਾਰਟੀ ਨੇ 22 ਉਮੀਦਵਾਰਾਂ ਦੀ ਸੂਚੀ ਕੀਤੀ ਜਾਰੀ
. . .  1 day ago
ਬੇਰੁਜ਼ਗਾਰ ਈ.ਟੀ.ਟੀ ਅਧਿਆਪਕਾਂ 'ਤੇ ਪਾਣੀ ਦੀਆਂ ਬੁਛਾੜਾਂ ਮਾਰਨ ਤੇ ਲਾਠੀਚਾਰਜ ਦੀ ਬੇਰੁਜ਼ਗਾਰ ਅਧਿਆਪਕਾਂ ਵਲੋਂ ਨਿਖੇਧੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਰਕਾਰੀ ਪ੍ਰਾਇਮਰੀ ਸਕੂਲਾਂ ਵਿਚ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ

ਬਟਾਲਾ, 14 ਨਵੰਬਰ (ਕਾਹਲੋਂ)-ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲਾਂ ਵਿਚ ਅੱਜ 3 ਤੋਂ 6 ਸਾਲ ਦੇ ਬੱਚਿਆਂ ਦੀਆਂ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਅਤੇ ਛੋਟੇ ਬੱਚਿਆਂ ਨੇ ਸਕੂਲਾਂ ਵਿਚ ਪਹਿਲਾ ਦਿਨ ਹੱਸਦਿਆਂ-ਖੇਡਦਿਆਂ ਪੜ੍ਹਾਈ ਕਰਦਿਆਂ ਬਿਤਾਇਆ | ਤਹਿਸੀਲ ਬਟਾਲਾ ਵਿਚ ਅੱਜ ਤੱਕ 3411 ਬੱਚਿਆਂ ਨੇ ਪ੍ਰੀ-ਪ੍ਰਾਇਮਰੀ ਕਲਾਸਾਂ ਵਿਚ ਦਾਖ਼ਲਾ ਲਿਆ ਹੈ | ਨਜ਼ਦੀਕੀ ਪਿੰਡ ਥਿੰਦ ਦੇ ਪ੍ਰਾਇਮਰੀ ਸਕੂਲ ਨੂੰ ਅੱਜ ਉਥੋਂ ਦੇ ਅਧਿਆਪਕਾਂ ਅਤੇ ਬੱਚਿਆਂ ਵਲੋਂ ਕੁਝ ਖਾਸ ਢੰਗ ਨਾਲ ਸਜਾਇਆ ਗਿਆ ਸੀ, ਕਿਉਂਕਿ ਅੱਜ ਉਨ੍ਹਾਂ ਦੇ ਸਕੂਲ 'ਚ ਨੰਨ੍ਹੇ-ਮੁੰਨ੍ਹੇ ਬਾਲ ਪੜ੍ਹਨ ਆ ਰਹੇ ਸਨ | ਸਕੂਲ ਅਧਿਆਪਕਾਂ ਵਲੋਂ ਪ੍ਰੀ-ਨਰਸਰੀ ਬੱਚਿਆਂ ਦੇ ਕਲਾਸ ਰੂਮ ਨੂੰ ਗੁਬਾਰਿਆਂ ਨਾਲ ਸ਼ਿੰਗਾਰਿਆ ਗਿਆ ਸੀ ਅਤੇ ਉ ੱਥੇ ਬੱਚਿਆਂ ਦੇ ਖੇਡਣ ਲਈ ਖਿਡੌਣੇ ਵੀ ਰੱਖੇ ਗਏ ਸਨ | ਸਕੂਲ 'ਚ ਬੱਚਿਆਂ ਦੀ ਪਹਿਲੇ ਦਿਨ ਆਮਦ 'ਤੇ ਅਧਿਆਪਕਾਂ ਤੇ ਸਕੂਲ ਮੈਨੇਜਮੈਂਟ ਕਮੇਟੀ ਵਲੋਂ ਨੰਨ੍ਹੇ ਬਾਲਾਂ ਅਤੇ ਉਨ੍ਹਾਂ ਦੇ ਮਾਪਿਆਂ ਲਈ ਚਾਹ-ਪਕੌੜਿਆਂ ਦਾ ਵਿਸ਼ੇਸ਼ ਪ੍ਰਬੰਧ ਕੀਤਾ ਗਿਆ |
ਘੁਮਾਣ ਤੋਂ ਬੰਮਰਾਹ ਅਨੁਸਾਰ
ਬਾਲ ਦਿਵਸ ਮੌਕੇ ਜਿੱਥੇ ਸਾਰੇ ਸਕੂਲਾਂ ਵਿਚ ਇਹ ਦਿਵਸ ਵੱਖ-ਵੱਖ ਢੰਗ ਨਾਲ ਮਨਾਇਆ, ਉ ੱਥੇ ਪੰਜਾਬ ਸਰਕਾਰ ਤੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਸਕੂਲਾਂ 'ਚ ਬੱਚਿਆਂ ਦੀ ਗਿਣਤੀ ਵਧਾਉਣ ਲਈ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕੀਤੀਆਂ ਹਨ, ਜਿਨ੍ਹਾਂ ਦਾ ਦਾਖ਼ਲਾ ਵੱਖ-ਵੱਖ ਸਕੂਲਾਂ ਵਿਚ ਸ਼ੁਰੂ ਕੀਤਾ ਗਿਆ | ਸਰਕਾਰੀ ਪ੍ਰਾਇਮਰੀ ਸਕੂਲ ਘੁਮਾਣ (ਲੜਕੇ) ਵਿਖੇ ਇਨ੍ਹਾਂ ਨਵੇਂ ਬੱਚਿਆਂ ਦੇ ਦਾਖ਼ਲੇ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ | ਉਨ੍ਹਾਂ ਨਾਲ ਪਹੁੰਚੇ ਉਨ੍ਹਾਂ ਦੇ ਮਾਪਿਆਂ ਲਈ ਤੇ ਬੱਚਿਆਂ ਲਈ ਚਾਹ-ਪਾਣੀ ਦਾ ਪ੍ਰਬੰਧ ਕੀਤਾ ਗਿਆ | ਮੁੱਖ ਅਧਿਆਪਕ ਰੁਬਿੰਦਰ ਕੌਰ ਨੇ ਦੱਸਿਆ ਕਿ ਅੱਜ ਪਹਿਲੇ ਦਿਨ 10 ਬੱਚਿਆਂ ਨੇ ਦਾਖ਼ਲਾ ਲਿਆ ਤੇ ਆਉਣ ਵਾਲੇ ਦਿਨਾਂ ਵਿਚ ਹੋਰ ਵੀ ਬੱਚਿਆਂ ਦਾ ਦਾਖ਼ਲਾ ਕੀਤਾ ਜਾਵੇਗਾ | ਇਸ ਮੌਕੇ ਮੈਡਮ ਮਨਪ੍ਰੀਤ ਕੌਰ, ਮੈਡਮ ਹਰਜਿੰਦਰ ਕੌਰ, ਤੋਂ ਇਲਾਵਾ ਬੱਚਿਆਂ ਦੇ ਮਾਪੇ ਹਾਜ਼ਰ ਸਨ |
ਧਾਰੀਵਾਲ ਤੋਂ ਸਵਰਨ ਸਿੰਘ ਅਨੁਸਾਰ
ਬਲਾਕ ਧਾਰੀਵਾਲ-1 ਅਤੇ ਧਾਰੀਵਾਲ-2 ਅਧੀਨ ਆਉਂਦੇ ਸਕੂਲਾਂ ਦੇ ਪ੍ਰਾਇਮਰੀ ਸਕੂਲ ਅਧਿਆਪਕਾਂ ਨੇ ਆਂਗਣਵਾੜੀ ਕੇਂਦਰਾਂ ਦੇ ਬੱਚਿਆਂ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਉਮਰ ਦੇ ਹਿਸਾਬ ਨਾਲ ਨਰਸਰੀ, ਐ ੱਲ.ਕੇ.ਜੀ. ਅਤੇ ਯੂ.ਕੇ.ਜੀ. ਕਲਾਸਾਂ ਵਿਚ ਦਾਖਲ ਕਰ ਲਿਆ | ਇਸ ਮੌਕੇ ਕਈ ਪ੍ਰਾਇਮਰੀ ਸਕੂਲਾਂ ਵਿਚ ਇਨ੍ਹਾਂ ਬੱਚਿਆਂ ਨਾਲ ਬਾਲ ਦਿਵਸ ਵੀ ਮਨਾਇਆ ਗਿਆ | ਸਕੂਲਾਂ ਅੰਦਰ ਸਜਾਵਟ ਆਦਿ ਵੀ ਕੀਤੀ ਗਈ | ਕੁੱਲ ਮਿਲਾ ਕੇ ਅੱਜ ਪ੍ਰਾਇਮਰੀ ਸਕੂਲਾਂ ਅੰਦਰ ਨਵੇਂ ਬੱਚਿਆਂ ਦੇ ਆਉਣ ਨਾਲ ਮਾਹੌਲ ਭਰਿਆ-ਭਰਿਆ ਜਿਹਾ ਰਿਹਾ |
ਕਲਾਨੌਰ ਤੋਂ ਗੁਰਸ਼ਰਨਜੀਤ ਸਿੰਘ ਪੁਰੇਵਾਲ ਅਨੁਸਾਰ
ਡੀ.ਜੀ.ਐ ੱਸ.ਈ. ਸ੍ਰੀ ਕ੍ਰਿਸ਼ਨ ਕੁਮਾਰ ਅਤੇ ਪੰਜਾਬ ਦੀ ਸਿੱਖਿਆ ਮੰਤਰੀ ਸ੍ਰੀਮਤੀ ਅਰੁਣਾ ਚੌਧਰੀ ਦੀਆਂ ਹਦਾਇਤਾਂ 'ਤੇ ਆਂਗਣਵਾਣੀ ਵਰਕਰਾਂ ਦੇ ਜ਼ਬਰਦਸਤ ਵਿਰੋਧ ਦੇ ਬਾਵਜੂਦ ਰਾਜ ਦੇ ਸਮੂਹ ਸਰਕਾਰੀ ਸਕੂਲਾਂ ਅੰਦਰ ਨਰਸਰੀ, ਐ ੱਲ.ਕੇ.ਜੀ. ਅਤੇ ਯੂ.ਕੇ.ਜੀ. ਜਮਾਤਾਂ ਦੀ ਅੱਜ ਰਸਮੀ ਤੌਰ 'ਤੇ ਸ਼ੁਰੂ ਹੋ ਗਈ | ਇਸ ਮੌਕੇ 'ਤੇ ਸਕੂਲਾਂ 'ਤੇ ਬੱਚਿਆਂ ਦੀ ਆਮਦ ਨੂੰ ਲੈ ਕੇ ਬਲਾਕ ਦੇ ਪਿੰਡ ਰੁਡਿਆਣਾ ਵਿਖੇ ਸਥਿਤ ਸਰਕਾਰੀ ਸਕੂਲ ਦੀ ਸਜਾਵਟ ਕੀਤੀ ਗਈ ਅਤੇ ਬੱਚਿਆਂ ਨੂੰ ਪ੍ਰਭਾਵਿਤ ਕਰਨ ਲਈ ਸਕੂਲ ਦੇ ਕਮਰਿਆਂ ਨੂੰ ਦੁਲਹਣ ਦੀ ਤਰ੍ਹਾਂ ਸਜਾਇਆ ਗਿਆ | ਜਾਣਕਾਰੀ ਅਨੁਸਾਰ ਪ੍ਰੀ-ਪ੍ਰਾਇਮਰੀ ਜਮਾਤਾਂ ਲਈ ਭਾਵੇਂ ਲੋੜੀਂਦਾ ਸਮਾਨ ਆਦਿ ਸਕੂਲਾਂ 'ਚ ਨਾ ਪਹੁੰਚਣ ਦੀ ਖ਼ਬਰ ਮਿਲੀ ਹੈ, ਜਦਕਿ ਸਕੂਲਾਂ ਦੇ ਪ੍ਰਬੰਧਕਾਂ ਵਲੋਂ ਸਿੱਖਿਆ ਵਿਭਾਗ ਦੇ ਇਸ ਫੈਸਲੇ ਨੂੰ ਇਨ-ਬਿਨ ਲਾਗੂ ਕਰਨ ਲਈ ਆਪਣੀ ਵਾਹ ਲਗਾ ਦਿੱਤੀ ਹੈ | ਇਸ ਸਬੰਧੀ ਅਧਿਆਪਕਾਂ ਨੇ ਗੱਲਬਾਤ ਦੌਰਾਨ ਦੱਸਿਆ ਕਿ ਉਨ੍ਹਾਂ ਵਲੋਂ ਬੱਚਿਆਂ ਦੇ ਬੈਠਣ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ ਅਤੇ ਬੱਚਿਆਂ ਨੂੰ ਪ੍ਰਭਾਵਿਤ ਕਰਨ ਲਈ ਸਕੂਲ ਦੇ ਕਮਰਿਆਂ ਦੀ ਸਜਾਵਟ ਕੀਤੀ ਗਈ ਹੈ |
ਸਰਕਾਰੀ ਪ੍ਰਾਇਮਰੀ ਸਕੂਲ ਹੱਲਾ ਵਿਖੇ ਬਾਲ ਦਿਵਸ ਮਨਾਇਆ
ਗੁਰਦਾਸਪੁਰ, (ਆਰਿਫ਼)-ਅੱਜ ਜ਼ਿਲ੍ਹਾ ਗੁਰਦਾਸਪੁਰ ਦੇ ਵੱਖ-ਵੱਖ ਸਕੂਲਾਂ ਅੰਦਰ ਪੰਡਿਤ ਜਵਾਹਰ ਲਾਲ ਨਹਿਰੂ ਦਾ ਜਨਮ ਦਿਨ ਬਾਲ ਦਿਵਸ ਵਜੋਂ ਮਨਾਇਆ ਗਿਆ | ਇਸ ਦੌਰਾਨ ਹੀ ਸਿੱਖਿਆ ਵਿਭਾਗ ਵਲੋਂ ਪ੍ਰੀ ਨਰਸਰੀ ਕਲਾਸਾਂ ਦਾ ਆਗਾਜ਼ ਕੀਤਾ ਗਿਆ ਹੈ | ਜਿਸ ਤਹਿਤ ਸਰਕਾਰੀ ਪ੍ਰਾਇਮਰੀ ਸਕੂਲ ਹੱਲਾ ਵਿਖੇ ਪ੍ਰੀ ਨਰਸਰੀ ਕਲਾਸਾਂ ਦਾ ਉਦਘਾਟਨ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:) ਸ੍ਰੀਮਤੀ ਸਨੇਹ ਸਵਿਤਾ ਜੋਸ਼ੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵਲੋਂ ਕੀਤਾ ਗਿਆ | ਜਿਸ ਵਿਚ 5 ਨਵੇਂ ਬੱਚਿਆਂ ਨੇ ਦਾਖ਼ਲਾ ਲਿਆ | ਸੈਂਟਰ ਹੈੱਡ ਟੀਚਰ ਤੇ ਸੂਬਾ ਉਪ ਪ੍ਰਧਾਨ ਨਰੇਸ਼ ਪਨਿਆੜ ਦੇ ਪ੍ਰਬੰਧਾਂ ਹੇਠ ਕਰਵਾਏ ਇਸ ਸਮਾਗਮ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰ (ਐ:) ਸ੍ਰੀਮਤੀ ਸਨੇਹ ਸਵਿਤਾ ਜੋਸ਼ੀ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵਲੋਂ ਜਿੱਥੇ ਨਵੇਂ ਦਾਖ਼ਲ ਹੋਏ ਬੱਚਿਆਂ ਦਾ ਨਿੱਘਾ ਸਵਾਗਤ ਕੀਤਾ ਉੱਥੇ ਉਨ੍ਹਾਂ ਨੇ ਸਰਕਾਰ ਦੇ ਇਸ ਫ਼ੈਸਲੇ ਦੀ ਸ਼ਲਾਘਾ ਵੀ ਕੀਤੀ | ਸੂਬਾ ਉਪ ਪ੍ਰਧਾਨ ਤੇ ਸੈਂਟਰ ਹੈੱਡ ਟੀਚਰ ਨਰੇਸ਼ ਪਨਿਆੜ ਨੇ ਵੀ ਇਸ ਫ਼ੈਸਲੇ ਲਈ ਸਰਕਾਰ ਦਾ ਧੰਨਵਾਦ ਕੀਤਾ | ਇਸ ਮੌਕੇ ਪਿੰਡ ਦੇ ਸਰਪੰਚ ਸ਼ਿਵ ਰਾਮ, ਚਰਨਜੀਤ ਸਿੰਘ, ਯੁੱਧਵੀਰ ਸਿੰਘ, ਚੇਅਰਮੈਨ ਮੰਜੂ, ਨੀਲਮ, ਪਰਮਜੀਤ, ਹਰਜੀਤ ਕੌਰ, ਜੋਤੀ ਬਾਲਾ, ਰਾਜੀਵ ਗੁਪਤਾ, ਰਮੇਸ਼ ਕੁਮਾਰ ਤੋਂ ਇਲਾਵਾ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ |
ਸਰਕਾਰੀ ਪ੍ਰਾਇਮਰੀ ਸਕੂਲ ਚਾਵਾ ਵਿਖੇ ਪ੍ਰੀ ਪ੍ਰਾਇਮਰੀ ਕਲਾਸਾਂ ਸ਼ੁਰੂ-7 ਬੱਚਿਆਂ ਨੇ ਲਿਆ ਦਾਖ਼ਲਾ
ਪੁਰਾਣਾ ਸ਼ਾਲਾ, (ਅਸ਼ੋਕ ਸ਼ਰਮਾ)-ਸਿੱਖਿਆ ਵਿਭਾਗ ਵਲੋਂ ਬਾਲ ਦਿਵਸ ਮੌਕੇ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਪ੍ਰੀ ਨਰਸਰੀ ਕਲਾਸਾਂ ਦੀ ਕੀਤੀ ਸ਼ੁਰੂਆਤ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚਾਵਾ ਵਿਖੇ ਪ੍ਰਾਇਮਰੀ ਵਿੰਗ ਦਾ ਆਰੰਭ ਪਿੰਡ ਦੇ ਸਰਪੰਚ ਸੁੱਚਾ ਸਿੰਘ ਮੁਲਤਾਨੀ ਵਲੋਂ ਕੀਤਾ ਗਿਆ | ਇਸ ਮੌਕੇ 7 ਬੱਚਿਆਂ ਨੇ ਦਾਖ਼ਲਾ ਲਿਆ | ਜਿਨ੍ਹਾਂ ਦਾ ਸਕੂਲ ਪ੍ਰਬੰਧਕਾਂ ਵਲੋਂ ਸਵਾਗਤ ਕੀਤਾ ਗਿਆ | ਮੁੱਖ ਅਧਿਆਪਕਾ ਕੁਲਵਿੰਦਰ ਕੌਰ ਨੇ ਕਿਹਾ ਕਿ ਪ੍ਰਾਇਮਰੀ ਸਕੂਲਾਂ ਅੰਦਰ ਪ੍ਰੀ ਨਰਸਰੀ ਕਲਾਸਾਂ ਦੀ ਸ਼ੁਰੂਆਤ ਨਾਲ ਬੱਚਿਆਂ ਦੀ ਗਿਣਤੀ 'ਚ ਵਾਧਾ ਹੋਵੇਗਾ | ਸਕੂਲ ਵਿਖੇ ਬੱਚਿਆਂ ਨੇ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ | ਇਸ ਮੌਕੇ ਪੁਸ਼ਪਿੰਦਰ ਕਾਟਲ ਭਾਜਪਾ ਆਗੂ, ਜੀਤਾ, ਦਵਿੰਦਰ ਕੌਰ, ਮਨੀਸ਼ਾ, ਜਤਿੰਦਰ ਸਿੰਘ, ਸਵਿੰਦਰ ਕੌਰ, ਸਰਬਜੀਤ ਕੌਰ, ਅਨੀਤਾ ਦੇਵੀ, ਪ੍ਰਭ ਕੌਰ ਅਤੇ ਅਨੀਤਾ ਕੁਮਾਰੀ ਆਦਿ ਹਾਜ਼ਰ ਸਨ |
ਬਾਲ ਦਿਵਸ ਮੌਕੇ ਪ੍ਰੀ-ਨਰਸਰੀ ਕਲਾਸਾਂ ਸ਼ੁਰੂ
ਦੀਨਾਨਗਰ, (ਸੰਧੂ/ਸੋਢੀ/ਸ਼ਰਮਾ)-ਅੱਜ ਬਾਲ ਦਿਵਸ ਮੌਕੇ ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਕਲਾਸਾਂ ਦੀ ਕੀਤੀ ਸ਼ੁਰੂਆਤ ਤਹਿਤ ਪਿੰਡ ਮੰਜ ਵਿਖੇ ਪ੍ਰੀ ਨਰਸਰੀ ਕਲਾਸਾਂ ਦਾ ਉਦਘਾਟਨ ਦੀਨਾਨਗਰ ਬਲਾਕ ਕਾਂਗਰਸ ਦੇ ਪ੍ਰਧਾਨ ਮਨਜੀਤ ਸਿੰਘ ਮੰਜ ਨੇ ਕੀਤਾ | ਇਸ ਸਕੂਲ 'ਚ 4 ਬੱਚਿਆਂ ਨੇ ਦਾਖ਼ਲਾ ਲਿਆ | ਆਪਣੇ ਸੰਬੋਧਨ 'ਚ ਮਨਜੀਤ ਮੰਜ ਨੇ ਕਿਹਾ ਕਿ ਸਿੱਖਿਆ ਮੰਤਰੀ ਪੰਜਾਬ ਅਰੁਣਾ ਚੌਧਰੀ ਵਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਦਾ ਸ਼ਲਾਘਾਯੋਗ ਫ਼ੈਸਲਾ ਹੈ | ਇਸ ਨਾਲ ਪੇਂਡੂ ਖੇਤਰ ਵਿਚ ਛੋਟੇ ਬੱਚਿਆਂ ਨੂੰ ਵਧੀਆ ਸਿੱਖਿਆ ਮਿਲਣ ਦੇ ਮੌਕੇ ਵਧਣਗੇ | ਇਸ ਮੌਕਾ ਮੈਡਮ ਪਰਮਜੀਤ ਕੌਰ, ਨਿਰਮਲਜੀਤ ਕੌਰ, ਰੋਹਿਤ ਸੈਣੀ ਅਤੇ ਪ੍ਰਧਾਨ ਸ਼ਾਰਦਾ ਰਾਣੀ ਵੀ ਹਾਜ਼ਰ ਸਨ |
ਬੀ.ਡੀ.ਪੀ.ਓ. ਵਲੋਂ ਪ੍ਰੀ-ਨਰਸਰੀ ਕਲਾਸਾਂ ਦਾ ਉਦਘਾਟਨ
ਘਰੋਟਾ, (ਸੰਜੀਵ ਗੁਪਤਾ)-ਬਲਾਕ ਹੈੱਡ ਕੁਆਰਟਰ ਘਰੋਟਾ ਦੇ ਸੈਂਟਰ ਸਕੂਲ ਵਿਖੇ ਪ੍ਰੀ-ਪ੍ਰਾਇਮਰੀ ਕਲਾਸਾਂ ਦਾ ਉਦਘਾਟਨ ਬੀ.ਡੀ.ਪੀ.ਓ. ਸੁਖਦੇਵ ਰਾਜ ਵਲੋਂ ਕੀਤਾ ਗਿਆ | ਜਿਸ ਦੀ ਪ੍ਰਧਾਨਗੀ ਹੈੱਡ ਟੀਚਰ ਨਰਿੰਦਰ ਕੁਮਾਰ ਨੇ ਕੀਤੀ | ਜਦੋਂ ਕਿ ਸੇਵਾ-ਮੁਕਤ ਬੀ.ਪੀ.ਈ.ਓ.ਜਸਵੰਤ ਸਿੰਘ ਸਲਾਰੀਆ ਵਿਸ਼ੇਸ਼ ਮਹਿਮਾਨ ਵਜੋਂ ਪਹੰੁਚੇ | ਬੀ.ਡੀ.ਪੀ.ਓ. ਸੁਖਦੇਵ ਰਾਜ ਨੇ ਕਿਹਾ ਕਿ ਪ੍ਰੀ-ਪ੍ਰਾਇਮਰੀ ਕਲਾਸਾਂ ਸ਼ੁਰੂ ਕਰਨ ਦਾ ਪੰਜਾਬ ਸਰਕਾਰ ਦਾ ਵਧੀਆ ਉਪਰਾਲਾ ਹੈ | ਸੈਂਟਰ ਹੈੱਡ ਟੀਚਰ ਨਰਿੰਦਰ ਕੁਮਾਰ ਵਲੋਂ ਹੁਣ ਤੱਕ 17 ਬੱਚਿਆਂ ਨੰੂ ਦਾਖ਼ਲ ਕੀਤਾ ਲਿਆ ਹੈ ਅਤੇ ਆਉਂਦੇ ਦਿਨਾਂ 'ਚ ਤਿੰਨ ਤੋਂ ਛੇ ਸਾਲ ਤੱਕ ਦੇ ਨਰਸਰੀ, ਐ ੱਲ.ਕੇ.ਜੀ, ਯੂ.ਕੇ.ਜੀ. ਵਿਚ ਹੋਰਨਾਂ ਬੱਚਿਆਂ ਨੰੂ ਦਾਖ਼ਲ ਕੀਤਾ ਜਾਵੇਗਾ | ਇਸ ਮੌਕੇ ਬੱਚਿਆਂ ਨੇ ਰੰਗਾ-ਰੰਗ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਰਜਿੰਦਰ ਸਿੰਘ, ਰਣਜੀਤ ਸਿੰਘ, ਲਖਵਿੰਦਰ, ਰਮਨਾ ਆਦਿ ਹਾਜ਼ਰ ਸਨ |

ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਕਾਲਾ ਦਿਵਸ ਮਨਾਇਆ

ਬਟਾਲਾ, 14 ਨਵੰਬਰ (ਕਾਹਲੋਂ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਟਾਲਾ ਵਲੋਂ ਜ਼ਿਲ੍ਹਾ ਪ੍ਰਧਾਨ ਕੁਲਮੀਤ ਕੌਰ ਕਰਵਾਲੀਆਂ ਦੀ ਅਗਵਾਈ ਹੇਠ ਯੂਨੀਅਨ ਦੀ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲੀਆਂ ਚੁੰਨੀਆਂ ਲੈ ਕੇ ਅਤੇ ...

ਪੂਰੀ ਖ਼ਬਰ »

ਬਿਜਲੀ ਬੋਰਡ ਦੇ ਕਰਮਚਾਰੀ ਦਾ ਮੋਟਰਸਾਈਕਲ ਚੋਰੀ

ਗੁਰਦਾਸਪੁਰ, 14 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਸਥਾਨਕ ਬੀ.ਐਸ.ਐਫ਼. ਰੋਡ 'ਤੇ ਸਥਿਤ ਪੰਜਾਬ ਰਾਜ ਬਿਜਲੀ ਬੋਰਡ ਦਫ਼ਤਰ ਸਾਹਮਣੇ ਸਪਲੈਂਡਰ ਮੋਟਰਸਾਈਕਲ ਪੀ.ਬੀ. 06 ਜੇ 6234 ਚੋਰੀ ਹੋ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪਰਵੀਨ ਸਿੰਘ ਪੁੱਤਰ ਭਾਗ ਸਿੰਘ ਨਿਵਾਸੀ ...

ਪੂਰੀ ਖ਼ਬਰ »

7 ਸਾਲਾ ਬੱਚੀ ਦੀ ਭੇਦਭਰੀ ਹਾਲਤ 'ਚ ਲਾਸ਼ ਮਿਲੀ

ਡੇਹਰੀਵਾਲ/ਧਾਰੀਵਾਲ, 14 ਨਵੰਬਰ (ਘੁੰਮਣ, ਸਵਰਨ)-ਨੇੜਲੇ ਪਿੰਡ ਬੁੱਢਾਕੋਟ ਨਾਨਕੇ ਆਏ ਇਕ 7 ਸਾਲਾ ਬੱਚੀ ਦੀ ਨਾਨਕਾ ਘਰ ਦੇ ਨੇੜਲੇ ਗੰਨੇ ਦੇ ਖੇਤ 'ਚੋਂ ਲਾਸ਼ ਮਿਲਣ ਕਾਰਨ ਹਫੜਾ-ਦਫੜੀ ਮੱਚ ਗਈ | ਮੌਕੇ ਤੋਂ ਪ੍ਰਾਪਤ ਕੀਤੀ ਸੂਚਨਾ ਅਨੁਸਾਰ ਸਿਮਰਨਜੀਤ ਕੌਰ ਪੁੱਤਰੀ ਜਸਬੀਰ ...

ਪੂਰੀ ਖ਼ਬਰ »

ਕਿਸਾਨ ਦੀ ਖੇਤਾਂ 'ਚੋਂ ਚੌਥੀ ਮੋਟਰ ਚੋਰੀ

ਵਡਾਲਾ ਬਾਂਗਰ, 14 ਨਵੰਬਰ (ਭੁੰਬਲੀ)-ਪੁਲਿਸ ਥਾਣਾ ਘੁੰਮਣ ਕਲਾਂ ਅਧੀਨ ਆਉਂਦੇ ਪਿੰਡ ਮੱਲਿ੍ਹਆਂਵਾਲ ਦੇ ਕਿਸਾਨ ਗੁਰਜੀਤ ਸਿੰਘ ਬੈਂਸ ਦੇ ਖੇਤਾਂ 'ਚੋਂ ਚੋਰਾਂ ਵਲੋਂ ਚੌਥੀ ਮੋਟਰ ਚੋਰੀ ਕਰਕੇ ਲੈ ਗਏ | ਗੁਰਜੀਤ ਸਿੰਘ ਬੈਂਸ ਨੇ ਦੱਸਿਆ ਕਿ ਉਸ ਦੇ ਖੇਤਾਂ 'ਚ ਲੱਗੀ 3 ਹਾਰਸ ...

ਪੂਰੀ ਖ਼ਬਰ »

ਗੋਲਡਨ ਸਕੂਲ 'ਚ ਰਜਿਸਟਰਡ ਹੋ ਚੁੱਕੇ ਅੰਗਹੀਣਾਂ ਦਾ ਨਿਰੀਖਣ ਕੱਲ੍ਹ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਗੋਲਡਨ ਗਰੁੱਪ ਆਫ਼ ਇੰਸਟੀਚਿੂਟਸ ਅਤੇ ਸ੍ਰੀ ਸੱਤਿਆ ਸਾੲੀਂ ਸੇਵਾ ਸਮਿਤੀ ਵਲੋਂ ਸ੍ਰੀ ਸੱਤਿਆ ਸਾੲੀਂ ਬਾਬਾ ਦੇ 92ਵੇਂ ਜਨਮ ਦਿਨ ਦੇ ਸਬੰਧ ਵਿਚ ਲਗਾਏ ਜਾ ਰਹੇ ਕੈਂਪ ਲਈ ਰਜਿਸਟਰਡ ਹੋ ਚੁੱਕੇ ਅੰਗਹੀਣਾਂ ਦੇ ਅੰਗਾਂ ਦਾ ਨਿਰੀਖਣ ...

ਪੂਰੀ ਖ਼ਬਰ »

ਸਰਕਾਰੀ ਏਜੰਸੀਆਂ ਤੋਂ ਖ਼ਰੀਦੇ ਹੋਏ ਬੀਜ ਦੇ ਬਿੱਲ 30 ਨਵੰਬਰ ਤੱਕ ਜਮ੍ਹਾਂ ਕਰਵਾਏ ਜਾਣ-ਮੁੱਖ ਖੇਤੀਬਾੜੀ ਅਫ਼ਸਰ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਮੁੱਖ ਖੇਤੀਬਾੜੀ ਅਫ਼ਸਰ ਸਵਰੂਪ ਕੁਮਾਰ ਨੇ ਦੱਸਿਆ ਕਿ ਜਿਨ੍ਹਾਂ ਕਿਸਾਨਾਂ ਨੇ ਸਰਕਾਰੀ ਏਜੰਸੀਆਂ ਤੋਂ ਬੀਜ ਖ਼ਰੀਦੇ ਹਨ, ਉਹ ਪਰਮਿਟ ਦੇ ਬਿੱਲ ਸਬੰਧਿਤ ਬਲਾਕਾਂ 'ਚ 30 ਨਵੰਬਰ ਤੱਕ ਜਮ੍ਹਾ ਕਰਵਾ ਦੇਣ ਤਾਂ ਜੋ ਸਬਸਿਡੀ ਉਨ੍ਹਾਂ ਦੇ ...

ਪੂਰੀ ਖ਼ਬਰ »

ਪੁਲਿਸ ਵਲੋਂ ਦੇਸੀ ਪਿਸਤੌਲ ਤੇ ਇਕ ਜਿੰਦਾ ਰੌਾਦ ਸਮੇਤ ਕਾਬੂ

ਅਲੀਵਾਲ, 14 ਨਵੰਬਰ (ਰੰਧਾਵਾ, ਸੰਧੂ)-ਘਣੀਏ-ਕੇ-ਬਾਂਗਰ ਦੀ ਪੁਲਿਸ ਵਲੋਂ ਇਕ ਨਾਜਾਇਜ਼ ਦੇਸੀ ਪਿਸਤੌਲ (ਦੇਸੀ ਕੱਟੇ) ਸਮੇਤ ਇਕ ਦੋਸ਼ੀ ਨੂੰ ਗਿ੍ਫ਼ਤਾਰ ਕਰਨ ਦੀ ਖ਼ਬਰ ਹੈ | ਇਸ ਸਬੰਧੀ ਐ ੱਸ.ਐ ੱਚ.ਓ. ਥਾਣਾ ਘਣੀਏ-ਕੇ-ਬਾਂਗਰ (ਅਲੀਵਾਲ) ਦੇ ਐ ੱਸ.ਐ ੱਚ.ਓ. ਪਰਮਜੀਤ ਸਿੰਘ ਨੇ ...

ਪੂਰੀ ਖ਼ਬਰ »

ਵਿਦੇਸ਼ਾਂ ਵਿਚ ਪੰਜਾਬੀ ਲੋਕ ਮਿਹਨਤੀਆਂ ਵਜੋਂ ਜਾਣੇ ਜਾਂਦੇ ਹਨ-ਜਗਮੋਹਣ ਸਿੰਘ ਮੱਲ੍ਹੀ

ਧਾਰੀਵਾਲ, 14 ਨਵੰਬਰ (ਸਵਰਨ ਸਿੰਘ)-ਵਿਦੇਸ਼ਾਂ ਵਿਚ ਪੰਜਾਬੀਆਂ ਦੀ ਸਖ਼ਤ ਮਿਹਨਤ ਸਦਕਾ ਹੀ ਮਾਣ-ਸਤਿਕਾਰ ਅਤੇ ਪੰਜਾਬੀਆਂ ਦੀ ਠਾਠ ਬਣੀ ਹੈ | ਇਹ ਪ੍ਰਗਟਾਵਾ ਪ੍ਰਵਾਸੀ ਭਾਰਤੀ ਜਗਮੋਹਨ ਸਿੰਘ ਮੱਲ੍ਹੀ ਨੇ ਕੀਤਾ | ਉਨ੍ਹਾਂ ਕਿਹਾ ਕਿ ਇਸ ਵਿਚ ਕੋਈ ਸ਼ੱਕ ਨਹੀਂ ਕਿ ਪੰਜਾਬੀ ...

ਪੂਰੀ ਖ਼ਬਰ »

ਕਾਂਗਰਸੀ ਆਗੂਆਂ ਵਲੋਂ 'ਲੋਕ ਸੇਵਾਵਾਂ ਕੈਂਪ' ਸਬੰਧੀ ਵੱਖ-ਵੱਖ ਪਿੰਡਾਂ 'ਚ ਲੋਕ ਪ੍ਰੇਰਿਤ ਕੀਤੇ

ਕਲਾਨੌਰ, 14 ਨਵੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਵਲੋਂ ਹਲਕਾ ਵਾਸੀਆਂ ਦੀ ਸਹੂਲਤ ਲਈ ਹਲਕੇ 'ਚ ਸ਼ੁਰੂ ਕੀਤੇ 'ਲੋਕ ਸੇਵਾਵਾਂ ਕੈਂਪ' ਲਈ ਲੋਕਾਂ ਨੂੰ ਜਾਗਰੂਕ ਕਰਨ ਲਈ ਸੀਨੀਅਰ ਕਾਂਗਰਸੀ ਆਗੂਆਂ ਸਾ: ਸਰਪੰਚ ...

ਪੂਰੀ ਖ਼ਬਰ »

ਸਰਜੇਚੱਕ 'ਚ ਅੱਜ ਲੱਗਣ ਵਾਲੇ ਤੀਸਰੇ 'ਲੋਕ ਸੇਵਾਵਾਂ ਕੈਂਪ' ਦੀਆਂ ਤਿਆਰੀਆਂ ਮੁਕੰਮਲ

ਕਲਾਨੌਰ, 14 ਨਵੰਬਰ (ਪੁਰੇਵਾਲ)-ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਿਧਾਇਕ ਸੁਖਜਿੰਦਰ ਸਿੰਘ ਰੰਧਾਵਾ ਦੀ ਉਸਾਰੂ ਸੋਚ ਸਦਕਾ ਹਲਕੇ ਦੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨੂੰ ਇੱਕ ਥਾਂ 'ਤੇ ਸਹੂਲਤਾਂ ਦੇਣ ਲਈ 'ਲੋਕ ਸੇਵਾਵਾਂ ਕੈਂਪ' ਦੀ ਸ਼ੁਰੂ ਕੀਤੀ ਗਈ ਲੜੀ ਤਹਿਤ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬਿਜਲੀ ਬੋਰਡ ਕਰਮਚਾਰੀਆਂ ਵਲੋਂ ਧਰਨਾ

ਬਟਾਲਾ, 14 ਨਵੰਬਰ (ਸੁਖਦੇਵ ਸਿੰਘ)-ਪੰਜਾਬ ਰਾਜ ਪਾਵਰਕਾਮ ਕਾਰਪੋਰੇਸ਼ਨ ਲਿਮਟਿਡ ਦੇ ਸ਼ਹਿਰੀ ਮੰਡਲ ਵਲੋਂ ਪੰਜਾਬ ਫੋਰਮ ਦੇ ਸੱਦੇ 'ਤੇ ਦਫ਼ਤਰ ਦੇ ਮੂਹਰੇ ਧਰਨਾ ਦਿੱਤਾ ਗਿਆ | ਸ਼ਹਿਰੀ ਮੰਡਲ ਦੇ ਪ੍ਰਧਾਨ ਹਰਦਿਆਲ ਸਿੰਘ ਬਿਜਲੀਵਾਲ ਦੀ ਅਗਵਾਈ 'ਚ ਦਿੱਤੇ ਧਰਨੇ ਦੌਰਾਨ ...

ਪੂਰੀ ਖ਼ਬਰ »

ਘੁਮਾਣ ਦੇ ਸਰਕਾਰੀ ਹਸਪਤਾਲ ਨੂੰ ਹਲਕੇ ਦਾ ਸਭ ਤੋਂ ਵੱਡਾ ਹਸਪਤਾਲ ਬਣਾਉਣ ਲਈ ਜਲਦ ਸਿਹਤ ਮੰਤਰੀ ਨੂੰ ਮਿਲਾਂਗਾ-ਵਿਧਾਇਕ ਲਾਡੀ

ਘੁਮਾਣ, 14 ਨਵੰਬਰ (ਬੰਮਰਾਹ)-ਘੁਮਾਣ ਵਿਖੇ ਸਥਿਤ ਕਮਿਊਨਟੀ ਸਿਹਤ ਕੇਂਦਰ ਨੂੰ ਹਲਕਾ ਸ੍ਰੀ ਹਰਗੋਬਿੰਦਪੁਰ ਦਾ ਸਭ ਤੋਂ ਵੱਡਾ ਹਸਪਤਾਲ ਬਣਾਉਣ ਲਈ ਜਲਦ ਪੰਜਾਬ ਦੇ ਸਿਹਤ ਮੰਤਰੀ ਸ੍ਰੀ ਬ੍ਰਹਮ ਮਹਿੰਦਰਾ ਨੂੰ ਮਿਲਾਂਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਸ੍ਰੀ ...

ਪੂਰੀ ਖ਼ਬਰ »

ਅੱਜ ਦੇ ਧਰਨੇ 'ਚ ਸਮੂਹ ਕਿਸਾਨ ਜਥੇਬੰਦੀਆਂ ਅਤੇ ਰਾਜਨੀਤਕ ਹਿਤਾਂ ਤੋਂ ਉੱਪਰ ਉੱਠ ਕੇ ਸ਼ਮੂਲੀਅਤ ਕਰਨ-ਕਿਸਾਨ ਆਗੂ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਗੰਨੇ ਦੇ ਭਾਅ 'ਚ ਵਾਧਾ ਕਰਨ ਦੀ ਮੰਗ ਨੂੰ ਲੈ ਕੇ 15 ਨਵੰਬਰ ਨੂੰ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਫ਼ਤਰ ਸਾਹਮਣੇ ਦਿੱਤੇ ਜਾ ਰਹੇ ਧਰਨੇ ਵਿਚ ਸਮੂਹ ਕਿਸਾਨਾਂ ਨੂੰ ਜਥੇਬੰਦੀਆਂ ਅਤੇ ਰਾਜਨੀਤਿਕ ਹਿਤਾਂ ਤੋਂ ਉੱਪਰ ਉੱਠ ਕੇ ...

ਪੂਰੀ ਖ਼ਬਰ »

ਗੁਰਕੀਰਤ ਸਿੰਘ ਗੁਜਰਾਤ ਚੋਣਾਂ 'ਚ ਕਾਂਗਰਸ ਦੇ ਹੱਕ 'ਚ ਕਰਨਗੇ ਚੋਣ ਪ੍ਰਚਾਰ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਪੰਜਾਬ ਕਾਂਗਰਸ ਐ ੱਸ.ਸੀ. ਵਿੰਗ ਦੇ ਕਨਵੀਨਰ ਗੁਰਕੀਰਤ ਸਿੰਘ ਹਿਮਾਚਲ ਦੇ ਬਾਅਦ ਗੁਜਰਾਤ ਵਿਚ ਹੋ ਰਹੀਆਂ ਚੋਣਾਂ 'ਚ ਕਾਂਗਰਸ ਪਾਰਟੀ ਦੇ ਹੱਕ ਵਿਚ ਚੋਣ ਪ੍ਰਚਾਰ ਕਰਨਗੇ | ਜ਼ਿਕਰਯੋਗ ਹੈ ਕਿ ਗੁਰਕੀਰਤ ਸਿੰਘ ਵਲੋਂ ਪਿਛਲੇ ਦਿਨੀਂ ...

ਪੂਰੀ ਖ਼ਬਰ »

ਗੁਰੂ ਨਾਨਕ ਦੇਵ ਜੀ ਰਚਿਤ ''ਆਸਾ ਦੀ ਵਾਰ'' 'ਤੇ ਸੰਵਾਦ

ਬਟਾਲਾ, 14 ਨਵੰਬਰ (ਕਾਹਲੋਂ)-ਪੰਜਾਬੀ ਸਾਹਿਤ ਅਕਾਡਮੀ, ਲੁਧਿਆਣਾ ਵਲੋਂ ਪੰਜਾਬੀ ਲੋਕ ਲਿਖਾਰੀ ਮੰਚ, ਬਟਾਲਾ ਦੇ ਸਹਿਯੋਗ ਨਾਲ ਸ੍ਰੀ ਗੁਰੂ ਨਾਨਕ ਦੇਵ ਜੀ ਰਚਿਤ ਆਸਾ ਦੀ ਵਾਰ 'ਤੇ ਸਫ਼ਲ ਗੋਸ਼ਟੀਆਂ ਤੇ ਵਿਚਾਰ ਚਰਚਾ ਕਰਵਾਈ ਗਈ | ਪ੍ਰੋਗਰਾਮ ਵਿਚ ਡਾ: ਗੁਰਸ਼ਰਨਜੀਤ ਸਿੰਘ, ...

ਪੂਰੀ ਖ਼ਬਰ »

ਕਿਸਾਨ ਵੀਰ ਆਮਦਨ ਵਧਾਉਣ ਲਈ ਸਹਾਇਕ ਧੰਦੇ ਅਪਣਾਉਣ-ਡਾ: ਘੁੰਮਣ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਜੰਮੂ ਕਸ਼ਮੀਰ ਦੇ ਗ਼ਰੀਬ ਲੋਕਾਂ ਨੂੰ ਰਾਸ਼ਟਰੀ ਮੁੱਖ ਧਾਰਾ ਨਾਲ ਜੋੜਨ ਦੇ ਸਬੰਧ ਵਿਚ ਭਾਰਤੀ ਫ਼ੌਜ ਵਲੋਂ ਸਦਭਾਵਨਾ ਪ੍ਰੋਗਰਾਮ ਉਲੀਕਿਆ ਗਿਆ ਹੈ | ਜਿਸ ਤਹਿਤ ਸ਼ਕਤੀ ਵਿਜੇ ਬਿ੍ਗੇਡ ਵਲੋਂ ਕੁਪਵਾੜਾ ਜ਼ਿਲੇ੍ਹ ਦੇ ਤੰਗਧਾਰ ਸੈਕਟਰ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ ਔਰਤ ਕਾਬੂ

ਗੁਰਦਾਸਪੁਰ, 14 ਨਵੰਬਰ (ਬਲਦੇਵ ਸਿੰਘ ਬੰਦੇਸ਼ਾ)-ਨਾਜਾਇਜ਼ ਸ਼ਰਾਬ ਸਮੇਤ ਇਕ ਔਰਤ ਨੂੰ ਕਾਬੂ ਕੀਤਾ ਗਿਆ ਹੈ | ਇਸ ਸਬੰਧੀ ਇੰਚਾਰਜ ਸੀ.ਆਈ.ਏ. ਸਟਾਫ਼ ਗੁਰਦਾਸਪੁਰ ਬਲਦੇਵ ਰਾਜ ਨੇ ਦੱਸਿਆ ਕਿ ਮੁਖ਼ਬਰ ਦੀ ਇਤਲਾਹ 'ਤੇ ਪਿੰਡ ਗਾਂਧੀਆਂ ਕਾਲੋਨੀ ਦੀਨਾਨਗਰ ਛਾਪੇਮਾਰੀ ...

ਪੂਰੀ ਖ਼ਬਰ »

ਬਟਾਲਾ ਦੇ ਗਾਂਧੀ ਚੌਕ ਤੇ ਸਿਟੀ ਰੋਡ ਦੀ ਆਵਾਜਾਈ ਸਮੱਸਿਆ ਹੋਈ ਹੋਰ ਗੰਭੀਰ

ਕਾਹਲੋਂ ਬਟਾਲਾ, 14 ਨਵੰਬਰ -ਜਿੱਥੇ ਪੰਜਾਬ ਭਰ 'ਚ ਦਿਨੋ-ਦਿਨ ਵਧਦੀ ਸਾਧਨਾਂ ਦੀ ਬਹੁਤਾਤ ਕਾਰਨ ਹਰ ਛੋਟੇ-ਵੱਡੇ ਸ਼ਹਿਰ 'ਚ ਆਵਾਜਾਈ ਵੱਡੀ ਸਮੱਸਿਆ ਬਣੀ ਹੋਈ ਹੈ, ਉ ੱਥੇ ਬਟਾਲਾ 'ਚ ਆਵਾਜਾਈ ਸਮੱਸਿਆ ਦਿਨੋ-ਦਿਨ ਗੰਭੀਰ ਹੰੁਦੀ ਜਾ ਰਹੀ ਹੈ, ਜਿਸ ਕਾਰਨ ਲੋਕਾਂ ਨੂੰ ਭਾਰੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਮਨਾਇਆ ਕਾਲਾ ਦਿਵਸ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਗੁਰਦਾਸਪੁਰ ਵਲੋਂ ਬਲਾਕ ਪ੍ਰਧਾਨ ਗੁਰਪ੍ਰੀਤ ਕੌਰ ਦੀ ਅਗਵਾਈ ਹੇਠ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਕਾਲੀਆਂ ਚੁੰਨੀਆਂ ਲੈ ਕੇ ਤੇ ਕਾਲੇ ਝੰਡੇ ਫੜ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਦੀ ਮੰਗ-ਅੰਮਿ੍ਤਸਰ 'ਚ ਕਨਵੈਨਸ਼ਨ ਭਲਕੇ

ਬਟਾਲਾ, 14 ਨਵੰਬਰ (ਕਾਹਲੋਂ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਬਟਾਲਾ ਦੀ ਅਹਿਮ ਬੈਠਕ ਹਕੀਕਤ ਰਾਏ ਸਮਾਧ ਪਾਰਕ ਵਿਖੇ ਆਗੂਆਂ ਕਮਲ ਡੱਬ, ਸੰਤੋਖ ਸਿੰਘ ਅਤੇ ਜ਼ਿਲ੍ਹਾ ਜਨਰਲ ਸਕੱਤਰ ਗੁਰਪ੍ਰੀਤ ਰੰਗੀਲਪੁਰ ਦੀ ਅਗਵਾਈ 'ਚ ਹੋਈ, ਜਿਸ ਵਿਚ ਬੁਲਾਰਿਆਂ ਨੇ ਪੰਜਾਬ ...

ਪੂਰੀ ਖ਼ਬਰ »

ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੌਥਾ ਸਮਾਗਮ

ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ)-ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਚੌਥਾ ਧਾਰਮਿਕ ਸਮਾਗਮ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਡੇਰਾ ਬਾਬਾ ਨਾਨਕ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ...

ਪੂਰੀ ਖ਼ਬਰ »

ਮਾਤਾ ਸੁਲੱਖਣੀ ਜੀ ਵੈ ੱਲਫੇਅਰ ਸੁਸਾਇਟੀ ਨੇ ਕ੍ਰਿਕਟ ਟੂਰਨਾਮੈਂਟ ਕਰਵਾਇਆ

ਬਟਾਲਾ, 14 ਨਵੰਬਰ (ਕਾਹਲੋਂ)-ਮਾਤਾ ਸੁਲੱਖਣੀ ਜੀ ਵੈ ੱਲਫੇਅਰ ਸੁਸਾਇਟੀ ਬਟਾਲਾ ਵਲੋਂ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਦੇ ਸਹਿਯੋਗ ਨਾਲ ਕ੍ਰਿਕਟ ਟੂਰਨਾਮੈਂਟ ਐ ੱਸ. ਐ ੱਲ. ਬਾਵਾ ਕਾਲਜ ਦੇ ਖੇਡ ਮੈਦਾਨ 'ਚ ਕਰਵਾਇਆ ਗਿਆ, ਜਿਸ ਵਿਚ ਬਲਾਕ ਮੈਂਬਰ ਦੀਆਂ 12 ਟੀਮਾਂ ਨੇ ...

ਪੂਰੀ ਖ਼ਬਰ »

ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਵਲੋਂ ਕਰਜ਼ਾ ਮੁਆਫ਼ੀ ਸਕੀਮ ਸਬੰਧੀ ਬੈਠਕ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਸਥਾਨਕ ਪੰਚਾਇਤ ਭਵਨ ਵਿਖੇ ਡਿਪਟੀ ਰਜਿਸਟਰਾਰ ਸਹਿਕਾਰੀ ਸਭਾਵਾਂ ਗੁਰਦਾਸਪੁਰ ਰਵਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਬੈਠਕ ਹੋਈ | ਜਿਸ ਵਿਚ ਜ਼ਿਲ੍ਹਾ ਗੁਰਦਾਸਪੁਰ ਅਤੇ ਪਠਾਨਕੋਟ ਦੇ ਸਹਿਕਾਰੀ ਬੈਂਕ ਬਰਾਂਚਾਂ ਦੇ ਮੈਨੇਜਰ, ਸਮੂਹ ...

ਪੂਰੀ ਖ਼ਬਰ »

ਮੁਫ਼ਤ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਹਿਯੋਗ ਨਾਲ ਵਿਦਿਆਰਥਣਾਂ ਵਲੋਂ ਜਾਗਰੂਕਤਾ ਰੈਲੀ

ਬਟਾਲਾ, 14 ਨਵੰਬਰ (ਕਾਹਲੋਂ)-ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਗੁਰਦਾਸਪੁਰ ਦੇ ਪ੍ਰਬੰਧਾਂ ਹੇਠ ਵਿਸ਼ੇਸ਼ ਕਾਨੂੰਨੀ ਸਾਖ਼ਰਤਾ ਮੁਹਿੰਮ ਤਹਿਤ ਬਟਾਲਾ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਕੰਨਿਆ) ਧਰਮਪੁਰਾ ਦੀਆਂ ਵਿਦਿਆਰਥਣਾਂ ਵਲੋਂ ਇਕ ਜਾਗਰੂਕਤਾ ਰੈਲੀ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਨੇ ਹੀ ਹਮੇਸ਼ਾ ਹਰ ਵਰਗ ਦੇ ਲੋਕਾਂ ਨੂੰ ਉ ੱਚਾ ਚੁੱਕਣ ਦੀ ਕੋਸ਼ਿਸ ਕੀਤੀ-ਮੁਨੀਸ਼ ਸ਼ਰਮਾ, ਜਗਮੀਤ ਸਿੰਘ

ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ)-ਕਾਂਗਰਸ ਸਰਕਾਰ ਨੇ ਹੀ ਹਮੇਸ਼ਾ ਹਰ ਵਰਗ ਦੇ ਲੋਕਾਂ ਨੂੰ ਉ ੱਚਾ ਚੁੱਕਣ ਦੀ ਕੋਸ਼ਿਸ ਕੀਤੀ ਹੈ | ਇਹ ਪ੍ਰਗਟਾਵਾ ਹਲਕਾ ਡੇਰਾ ਬਾਬਾ ਨਾਨਕ ਦੇ ਨੌਜਵਾਨ ਕਾਂਗਰਸੀ ਆਗੂ ਮੁਨੀਸ਼ ਸ਼ਰਮਾ ਸ਼ਾਹਪੁਰ ਜਾਜਨ ਤੇ ਲੇਬਰਸੈੱਲ ...

ਪੂਰੀ ਖ਼ਬਰ »

ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ-ਧਰਮਸੋਤ

ਬਟਾਲਾ, 14 ਨਵੰਬਰ (ਕਾਹਲੋਂ)-ਸੂਬੇ ਦੇ ਲੋਕਾਂ ਨਾਲ ਵੱਡੇ ਚੋਣ ਵਾਅਦੇ ਕਰਕੇ ਕਰੀਬ 7 ਮਹੀਨੇ ਪਹਿਲਾਂ ਸੱਤਾ ਸੰਭਾਲਣ ਵਾਲੀ ਕਾਂਗਰਸ ਸਰਕਾਰ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕਰ ਰਹੀ ਅਤੇ ਇਸ ਸਰਕਾਰ ਤੋਂ ਲੋਕਾਂ ਦਾ ਮੋਹ ਭੰਗ ਹੁੰਦਾ ਨਜ਼ਰ ਆ ਰਿਹਾ ਹੈ | ਇਹ ...

ਪੂਰੀ ਖ਼ਬਰ »

ਸਕੂਲ ਬੱਸਾਂ ਦੀ ਜਾਂਚ ਕਰਕੇ ਕੱਟੇ ਚਲਾਨ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਸਕੂਲੀ ਬੱਸਾਂ ਦੀ ਅੱਜ ਸ਼ਹਿਰ ਅੰਦਰ ਸਿਟੀ ਪੁਲਿਸ ਵਲੋਂ ਜਾਂਚ ਕੀਤੀ ਗਈ | ਇਸ ਮੌਕੇ ਥਾਣਾ ਮੁਖੀ ਸ਼ਾਮ ਲਾਲ ਨੇ ਦੱਸਿਆ ਕਿ ਇਸ ਜਾਂਚ ਦੌਰਾਨ ਸਕੂਲ ਬੱਸਾਂ ਦੇ ਡਰਾਈਵਰਾਂ ਦੇ ਵਰਦੀ ਨਾ ਪਾਉਣ ਅਤੇ ਹੋਰ ...

ਪੂਰੀ ਖ਼ਬਰ »

ਪੰਜਾਬ ਸਰਕਾਰ ਨੇ ਸ਼ੁਰੂ ਕੀਤੀ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ'

ਪੰਜਗਰਾਈਆਂ, 14 ਨਵੰਬਰ (ਬਲਵਿੰਦਰ ਸਿੰਘ)-ਪੰਜਾਬ ਸਰਕਾਰ ਨੇ 'ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ' ਦੀ ਸ਼ੂਰੁਆਤ ਕੀਤੀ ਹੈ | ਉਨ੍ਹਾਂ ਲੋਕਾਂ ਨੂੰ ਬਣਦਾ ਲਾਭ ਦਿਵਾਉਣ ਦੇ ਮਕਸਦ ਨਾਲ ਇਹ ਯੋਜਨਾ ਸ਼ੁਰੂ ਕੀਤੀ ਗਈ ਹੈ, ਜੋ ਯੋਗਤਾ ਹੋਣ ਦੇ ਬਾਵਜੂਦ ਕਿਸੇ ਨਾ ਕਿਸੇ ...

ਪੂਰੀ ਖ਼ਬਰ »

ਪੁਲਿਸ ਵਲੋਂ ਭਗੌੜਾ ਕਾਬੂ

ਅਲੀਵਾਲ, 14 ਨਵੰਬਰ (ਸੰਧੂ)-ਥਾਣਾ ਘਣੀਏ ਦੇ ਬਾਂਗਰ ਦੀ ਪੁਲਿਸ ਵਲੋਂ ਇਕ ਭਗੌੜੇ ਨੂੰ ਕਾਬੂ ਕਰ ਲਿਆ ਗਿਆ | ਮੁੱਖ ਅਫ਼ਸਰ ਥਾਣਾ ਘਣੀਏ ਕੇ ਬਾਂਗਰ ਪਰਮਜੀਤ ਸਿੰਘ ਨੇ ਦੱਸਿਆ ਕਿ ਮੁਖ਼ਬਰ ਖਾਸ ਵਲੋਂ ਦਿੱਤੀ ਗਈ ਇਤਲਾਹ 'ਤੇ ਏ.ਐ ੱਸ.ਆਈ. ਕੁਲਵਿੰਦਰ ਸਿੰਘ, ਐ ੱਚ.ਸੀ. ਜਸਬੀਰ ...

ਪੂਰੀ ਖ਼ਬਰ »

ਐੱਸ.ਡੀ.ਓ. ਰਣਜੀਤ ਸਿੰਘ ਧਾਲੀਵਾਲ ਨੇ ਡੇਰਾ ਬਾਬਾ ਨਾਨਕ ਦਾ ਚਾਰਜ ਸੰਭਾਲਿਆ

ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ)-ਐ ੱਸ.ਡੀ.ਓ. ਪੰਚਾਇਤੀ ਰਾਜ ਡੇਰਾ ਬਾਬਾ ਨਾਨਕ ਸ੍ਰੀ ਪ੍ਰਸ਼ੋਤਮ ਲਾਲ ਦਾ ਤਬਾਦਲਾ ਗੁਰਦਾਸਪੁਰ ਵਿਖੇ ਹੋ ਜਾਣ ਉਪਰੰਤ ਉਨ੍ਹਾਂ ਦੀ ਜਗ੍ਹਾ 'ਤੇ ਸ: ਰਣਜੀਤ ਸਿੰਘ ਧਾਲੀਵਾਲ ਨੇ ਐ ੱਸ.ਡੀ.ਓ. ਪੰਚਾਇਤੀ ਰਾਜ ਡੇਰਾ ਬਾਬਾ ...

ਪੂਰੀ ਖ਼ਬਰ »

ਸੂਬੇ ਦੀ ਤਰੱਕੀ ਲਈ ਲੋਕਾਂ ਨੇ ਕਾਂਗਰਸ ਦੀ ਸਰਕਾਰ ਸੱਤਾ 'ਚ ਲਿਆਂਦੀ-ਸਰਪੰਚ ਪ੍ਰਭਸ਼ਰਨ ਸਿੰਘ ਸਿੱਧੂ

ਕਲਾਨੌਰ, 14 ਨਵੰਬਰ (ਪੁਰੇਵਾਲ)-ਸੂਬੇ 'ਚ ਪਿਛਲੇ 10 ਸਾਲਾਂ ਤੋਂ ਸੱਤਾ 'ਤੇ ਕਾਬਜ਼ ਰਹੀ ਅਕਾਲੀ-ਭਾਜਪਾ ਸਰਕਾਰ ਨੇ ਸੱਤਾ ਨੂੰ ਸਿਰਫ ਆਪਣੇ ਨਿੱਜੀ ਮੁਫਾਦਾਂ ਲਈ ਹੀ ਵਰਤਿਆ ਹੈ, ਜਿਸ ਕਾਰਨ ਸੂਬਾ ਤਰੱਕੀ ਤੋਂ ਕਾਫੀ ਪੱਛੜ ਚੁੱਕਾ ਸੀ ਅਤੇ ਹੁਣ ਸੂਬੇ 'ਚ ਹੋਂਦ 'ਚ ਆਈ ਕਾਂਗਰਸ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਸਕੂਲ ਡੇਰਾ ਬਾਬਾ ਨਾਨਕ 'ਚ ਲੱਗਾ ਸਾਇੰਸ ਮੇਲਾ

ਡੇਰਾ ਬਾਬਾ ਨਾਨਕ, 14 ਨਵੰਬਰ (ਹੀਰਾ ਸਿੰਘ ਮਾਂਗਟ)-ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਡੇਰਾ ਬਾਬਾ ਨਾਨਕ ਵਿਖੇ ਪਿ੍ੰਸੀਪਲ ਹਕੂਮਤ ਰਾਏ ਦੀ ਰਹਿਨੁਮਾਈ ਹੇਠ ਸਕੂਲ ਸਾਇੰਸ ਅਧਿਆਪਕ ਮੈਡਮ ਹਰਨੀਤ ਹੁੰਦਲ ਅਤੇ ਬਲਵੰਤ ਸਿੰਘ ਦੀ ਮਦਦ ਨਾਲ ਸਾਇੰਸ ਮੇਲਾ ਲਗਾਇਆ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਬਟਾਲਾ ਨੇ ਮਦਰੱਸੇ 'ਚ ਪੜ੍ਹ ਰਹੇ ਬੱਚਿਆਂ ਨੂੰ ਕਾਪੀਆਂ, ਸਟੇਸ਼ਨਰੀ, ਦਰੀਆਂ ਤੇ ਫਲ ਵੰਡੇ

ਬਟਾਲਾ, 14 ਨਵੰਬਰ (ਕਾਹਲੋਂ)-ਪਿੰਡ ਮਸਾਣੀਆਂ ਵਿਖੇ ਚੱਲ ਰਹੇ ਮਦਰੱਸੇ ਬਦਰ ਉਲਮ ਸ਼ਾਹ ਬਗਦਾਦੀ ਵਿਚ ਪੜ੍ਹ ਰਹੇ ਗੁੱਜਰ ਪਰਿਵਾਰਾਂ ਦੇ ਬੱਚਿਆਂ ਦੀ ਮਦਦ ਕਰਨ ਲਈ ਲਾਇਨਜ਼ ਕਲੱਬ ਬਟਾਲਾ (ਸਮਾਈਲ) ਵਲੋਂ ਲਿਖਣ ਸਮੱਗਰੀ, ਗਰੀਨ ਬੋਰਡ, ਕਾਪੀਆਂ, ਪੈਨ, ਬੈਠਣ ਲਈ ਦਰੀਆਂ ਤੋਂ ...

ਪੂਰੀ ਖ਼ਬਰ »

ਵਾਲਮੀਕਿ ਮਜ੍ਹਬੀ ਸਿੱਖ ਮੋਰਚਾ ਵਲੋਂ 20 ਨੂੰ ਐੱਸ. ਐੱਸ.ਪੀ. ਦਫ਼ਤਰ ਅੱਗੇ ਧਰਨੇ ਦੀ ਚਿਤਾਵਨੀ

ਬਟਾਲਾ, 14 ਨਵੰਬਰ (ਕਾਹਲੋਂ)-ਵਾਲਮੀਕਿ ਮਜ਼੍ਹਬੀ ਸਿੱਖ ਮੋਰਚਾ ਪੰਜਾਬ ਦੀ ਬੈਠਕ ਪ੍ਰਧਾਨ ਮਹਿੰਦਰ ਸਿੰਘ ਹਮੀਰਾ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਪ੍ਰਧਾਨ ਹਮੀਰਾ ਨੇ ਕਿਹਾ ਕਿ ਗਰੀਬਾਂ ਤੇ ਦਲਿਤਾਂ ਨਾਲ ਪੁਲਿਸ ਪ੍ਰਸ਼ਾਸਨ ਵਲੋਂ ਕੀਤੀਆਂ ਜਾ ਰਹੀਆਂ ...

ਪੂਰੀ ਖ਼ਬਰ »

ਡੀ.ਈ.ਓ. (ਐਲੀ:) ਵਲੋਂ ਸੋਧ ਕੇ 28 ਸੀ. ਐੱਚ. ਟੀ. ਅਧਿਆਪਕਾਂ ਦੀ ਸੂਚੀ ਜਾਰੀ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਐਲੀਮੈਂਟਰੀ ਟੀਚਰਜ਼ ਯੂਨੀਅਨ ਗੁਰਦਾਸਪੁਰ ਦੇ ਆਗੂ ਨਰੇਸ਼ ਪਨਿਆੜ, ਅਸ਼ਵਨੀ ਫੱਜੂਪੁਰ ਅਤੇ ਲਖਵਿੰਦਰ ਸੇਖੋਂ ਦੀ ਅਗਵਾਈ ਹੇਠ ਵਫ਼ਦ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ:) ਸ੍ਰੀਮਤੀ ਸਨੇਹ ਸਰਿਤਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ...

ਪੂਰੀ ਖ਼ਬਰ »

ਜੇ.ਈਜ਼. ਕੌਾਸਲ ਵਲੋਂ ਸਰਕਲ ਦਫ਼ਤਰ ਸਾਹਮਣੇ ਧਰਨਾ

ਗੁਰਦਾਸਪੁਰ, 14 ਨਵੰਬਰ (ਆਰਿਫ਼)-ਪੰਜਾਬ ਸਰਕਾਰ ਅਤੇ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਵਲੋਂ ਲਗਾਤਾਰ ਜੇ.ਈ. ਕੇਡਰ ਦੀਆਂ ਮੁਸ਼ਕਿਲਾਂ ਤੇ ਮੰਗਾਂ ਪ੍ਰਤੀ ਟਾਲ-ਮਟੋਲ ਵਾਲੇ ਰਵੱਈਏ ਵਿਰੁੱਧ ਅੱਜ ਪਾਵਰਕਾਮ ਸਰਕਲ ਦਫ਼ਤਰ ਗੁਰਦਾਸਪੁਰ ਅੱਗੇ ਰੋਸ ਧਰਨਾ ਦਿੱਤਾ ਗਿਆ | ...

ਪੂਰੀ ਖ਼ਬਰ »

ਵੱਖ-ਵੱਖ ਸਕੂਲਾਂ 'ਚ ਮਨਾਇਆ ਬਾਲ ਦਿਵਸ

ਡਾ: ਐੱਮ.ਆਰ.ਐੱਸ. ਭੱਲਾ ਸਕੂਲ 'ਚ ਬਟਾਲਾ, 14 ਨਵੰਬਰ (ਕਾਹਲੋਂ)-ਡਾ: ਐ ੱਮ.ਆਰ.ਐ ੱਸ. ਭੱਲਾ ਡੀ.ਏ.ਵੀ. ਸਕੂਲ ਕਿਲ੍ਹਾ ਮੰਡੀ, ਬਟਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਕੂਲ 'ਚ ਬਾਲ ਸਭਾ ਮੌਕੇ ਸਕੂਲ ਪਿੰ੍ਰਸੀਪਲ ਸ੍ਰੀਮਤੀ ਰਜਨੀ ਸਲਹੋਤਰਾ ਨੇ ਸਾਰੇ ਵਿਦਿਆਰਥੀਆਂ ...

ਪੂਰੀ ਖ਼ਬਰ »

ਡੀ.ਏ.ਵੀ. ਸੈਨਟਰੀ ਸਕੂਲ 'ਚ ਮਹਾਤਮਾ ਅਨੰਦ ਸਵਾਮੀ ਨੂੰ ਸਨਮਾਨਿਤ ਦਿਵਸ ਮਨਾਇਆ

ਬਟਾਲਾ, 14 ਨਵੰਬਰ (ਕਾਹਲੋਂ)-ਡਾ: ਦੌਲਤ ਰਾਮ ਭੱਲਾ ਡੀ.ਏ.ਵੀ. ਸੈਨਟਰੀ ਪਬਲਿਕ ਸਕੂਲ ਬਟਾਲਾ 'ਚ ਮਹਾਤਮਾ ਅਨੰਦ ਸਵਾਮੀ ਨੂੰ ਸਮਰਪਿਤ ਦਿਵਸ ਪਿ੍ੰਸੀਪਲ ਅਨੀਤਾ ਮਹਿਰਾ ਦੀ ਅਗਵਾਈ 'ਚ ਮਨਾਇਆ ਗਿਆ | ਸਮਾਗਮ 'ਚ ਅਧਿਆਪਕਾ ਸ੍ਰੀਮਤੀ ਕਿਰਨ ਲਤਾ ਅਤੇ ਮਮਤਾ ਸ਼ਰਮਾ ਤੇ ਮਹਾਤਮਾ ...

ਪੂਰੀ ਖ਼ਬਰ »

ਸਿਵਲ ਸਰਜਨ ਨੇ ਕੀਤਾ ਸਿਵਲ ਹਸਪਤਾਲ ਦਾ ਦੌਰਾ

ਡੇਰਾ ਬਾਬਾ ਨਾਨਕ, 14 ਨਵੰਬਰ (ਵਿਜੇ ਕੁਮਾਰ ਸ਼ਰਮਾ)-ਸਿਵਲ ਸਰਜਨ ਗੁਰਦਾਸਪੁਰ ਡਾਕਟਰ ਕਿਸ਼ਨ ਚੰਦ ਨੇ ਅਚਾਨਕ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਦਾ ਦੌਰਾ ਕੀਤਾ, ਜਿਸ ਦੌਰਾਨ ਉਨ੍ਹਾਂ ਹਸਪਤਾਲ ਦੇ ਰਿਕਾਰਡ ਦੀ ਜਾਂਚ ਕੀਤੀ ਤੇ ਵੱਖ-ਵੱਖ ਵਾਰਡਾਂ ਅੰਦਰ ਜਾ ਕੇ ਮਰੀਜ਼ਾਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX