ਤਾਜਾ ਖ਼ਬਰਾਂ


ਲੁਧਿਆਣਾ ਦਮੋਰੀਆ ਪੁਲ ਨੇੜੇ ਲੀਹੋਂ ਲੱਥਾ ਮਾਲ ਗੱਡੀ ਦਾ ਡੱਬਾ
. . .  11 minutes ago
ਲੁਧਿਆਣਾ, 19 ਨਵੰਬਰ (ਰੁਪੇਸ਼ ਕੁਮਾਰ)- ਲੁਧਿਆਣਾ ਦਮੋਰੀਆ ਪੁਲ ਨੇੜੇ ਅੱਜ ਉਸ ਵੇਲੇ ਵੱਡਾ ਹਾਦਸਾ ਹੋਣੋਂ ਟਲ ਗਿਆ, ਜਦੋਂ ਇੱਕ ਮਾਲ ਗੱਡੀ ਦਾ ਡੱਬਾ ਅਚਾਨਕ ਲੀਹੋਂ ਲੱਥ ਗਿਆ। ਇਹ ਟਰੇਨ ਲੁਧਿਆਣਾ...
ਇਲਾਜ ਲਈ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ ਹੋਏ ਨਵਾਜ਼ ਸ਼ਰੀਫ਼
. . .  21 minutes ago
ਇਸਲਾਮਾਬਾਦ, 19 ਨਵੰਬਰ- ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਡਾਕਟਰੀ ਇਲਾਜ ਲਈ ਅੱਜ ਲਾਹੌਰ ਹਵਾਈ ਅੱਡੇ ਤੋਂ ਏਅਰ ਐਂਬੂਲੈਂਸ ਰਾਹੀਂ ਲੰਡਨ ਰਵਾਨਾ...
ਹੰਗਾਮੇ ਕਾਰਨ ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  37 minutes ago
ਸੰਸਦ 'ਚ ਇੰਦਰਾ ਗਾਂਧੀ ਨੂੰ ਦਿੱਤੀ ਗਈ ਸ਼ਰਧਾਂਜਲੀ
. . .  40 minutes ago
ਨਵੀਂ ਦਿੱਲੀ, 19 ਨਵੰਬਰ- ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਅੱਜ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਲੋਕ ਸਭਾ ਦੇ ਸਪੀਕਰ ਓਮ ਬਿਰਲਾ, ਸਾਬਕਾ ਪ੍ਰਧਾਨ ਮੰਤਰੀ ਡਾ. ਮਨਮੋਹਨ ਸਿੰਘ...
ਲੋਕ ਸਭਾ ਦੀ ਕਾਰਵਾਈ ਸ਼ੁਰੂ, ਵਿਰੋਧੀ ਧਿਰ ਕਰ ਰਹੇ ਹਨ ਹੰਗਾਮਾ
. . .  46 minutes ago
ਨਵੀਂ ਦਿੱਲੀ, 19 ਨਵੰਬਰ- ਸਰਦ ਰੁੱਤ ਇਜਲਾਸ ਦੇ ਅੱਜ ਦੂਜੇ ਦਿਨ ਲੋਕ ਸਭਾ ਦੀ ਕਾਰਵਾਈ ਸ਼ੁਰੂ ਹੋ ਗਈ ਹੈ। ਸਦਨ 'ਚ ਵਿਰੋਧੀ ਧਿਰਾਂ ਦੇ ਸੰਸਦ ਮੈਂਬਰ...
ਦਰਦਨਾਕ ਸੜਕ ਹਾਦਸੇ 'ਚ ਇੰਟੈਲੀਜੈਂਸ ਬਿਊਰੋ ਦੇ ਅਧਿਕਾਰੀ ਦੀ ਮੌਤ
. . .  50 minutes ago
ਸੰਗਤ ਮੰਡੀ, 19 ਨਵੰਬਰ (ਦੀਪਕ)- ਬੀਤੀ ਰਾਤ ਬਠਿੰਡਾ-ਬਾਦਲ ਰੋਡ 'ਤੇ ਪਿੰਡ ਕਾਲਝਰਾਨੀ ਵਿਖੇ ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਦੀ...
ਕਾਂਗਰਸ ਨੇ ਲੋਕ ਸਭਾ 'ਚ ਦਿੱਤਾ ਸਦਨ ਨੂੰ ਮੁਲਤਵੀ ਕਰਨ ਦਾ ਪ੍ਰਸਤਾਵ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਕਾਂਗਰਸ ਨੇ ਪਾਰਟੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਅਤੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਐੱਸ. ਪੀ. ਜੀ. ਸੁਰੱਖਿਆ ਹਟਾਉਣ ਨੂੰ ਲੈ...
ਪ੍ਰਧਾਨ ਮੰਤਰੀ ਮੋਦੀ ਨੇ ਇੰਦਰਾ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 1 hour ago
ਨਵੀਂ ਦਿੱਲੀ, 19 ਨਵੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦੇਸ਼ ਦੀ ਪਹਿਲੀ ਮਹਿਲਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਉਨ੍ਹਾਂ ਦੇ 102ਵੇਂ ਜਨਮ ਦਿਨ ਮੌਕੇ ਸ਼ਰਧਾਂਜਲੀ ਭੇਂਟ ਕੀਤੀ। ਉਨ੍ਹਾਂ ਨੇ ਟਵੀਟ ਕਰਕੇ...
ਪੱਕਾ ਮੋਰਚਾ ਲਾਈ ਬੈਠੇ ਬੀ.ਐਡ ਅਧਿਆਪਕਾਂ ਦੀ ਸਿੱਖਿਆ ਮੰਤਰੀ ਨਾਲ ਬੈਠਕ
. . .  about 2 hours ago
ਸੰਗਰੂਰ, 19 ਨਵੰਬਰ (ਧੀਰਜ ਪਸ਼ੋਰੀਆ) - ਰੁਜ਼ਗਾਰ ਪ੍ਰਾਪਤੀ ਦੀ ਮੰਗ ਨੂੰ ਲੈ ਕੇ ਸਿੱਖਿਆ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਪਿਛਲੇ ਤਿੰਨ ਮਹੀਨਿਆਂ ਤੋਂ ਪੱਕਾ ਮੋਰਚਾ ਲਾਈ ਬੈਠੇ ਬੇਰੁਜ਼ਗਾਰ ਟੈੱਟ ਪਾਸ ਬੀ.ਐਡ ਅਧਿਆਪਕ ਯੂਨੀਅਨ ਦੀ ਅੱਜ ਚੰਡੀਗੜ੍ਹ ਵਿਖੇ ਸਿੱਖਿਆ ਮੰਤਰੀ ਪੰਜਾਬ ਨਾਲ ਪੈਨਲ ਬੈਠਕ ਹੋ ਰਹੀ ਹੈ। ਕਾਬੀਲੇ ਗ਼ੌਰ ਹੈ ਕਿ ਆਪਣਾ ਹੱਕ ਮੰਗ...
ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ
. . .  about 2 hours ago
ਕੋਟਲੀ ਸੂਰਤ ਮੱਲ੍ਹੀ, 19 ਨਵੰਬਰ (ਕੁਲਦੀਪ ਸਿੰਘ ਨਾਗਰਾ) - ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਆਉਂਦੇ ਪਿੰਡ ਢਿਲਵਾਂ 'ਚ ਬੀਤੀ ਰਾਤ ਅਕਾਲੀ ਆਗੂ ਦਲਬੀਰ ਸਿੰਘ ਢਿਲਵਾਂ ਦਾ ਗੋਲੀਆਂ ਮਾਰ ਕੇ ਕਤਲ ਕੀਤੇ ਜਾਣ ਦੀ ਖ਼ਬਰ ਹੈ। ਦੱਸਿਆਂ ਜਾ ਰਿਹਾ ਹੈ ਕਿ ਬੀਤੀ ਰਾਤ 9 ਵਜੇ ਕਰੀਬ ਜਦੋਂ ਉਹ ਰੋਜ਼ਾਨਾ ਦੀ ਤਰ੍ਹਾਂ ਰੋਟੀ...
ਇੰਦਰਾ ਗਾਂਧੀ ਨੂੰ ਸ਼ਰਧਾਂਜਲੀ ਕੀਤੀ ਗਈ ਭੇਟ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਮਰਹੂਮ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਜਨਮ ਦਿਨ ਮੌਕੇ ਕਾਂਗਰਸ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ, ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਤੇ ਸਾਬਕਾ ਰਾਸ਼ਟਰਪਤੀ ਪ੍ਰਣਬ ਮੁਖਰਜੀ ਨੇ ਸ਼ਰਧਾਂਜਲੀ ਭੇਟ...
ਦਿੱਲੀ ਐਨ.ਸੀ.ਆਰ. ਵਿਚ ਘਟਿਆ ਪ੍ਰਦੂਸ਼ਣ
. . .  about 3 hours ago
ਨਵੀਂ ਦਿੱਲੀ, 19 ਨਵੰਬਰ - ਦਿੱਲੀ-ਐਨ.ਸੀ.ਆਰ. ਵਿਚ ਮੰਗਲਵਾਰ ਸਵੇਰੇ ਪ੍ਰਦੂਸ਼ਣ ਦਾ ਪੱਧਰ ਘਟਿਆ ਹੈ ਪਰੰਤੂ ਅਜੇ ਵੀ ਆਮ ਨਾਲੋਂ ਖ਼ਰਾਬ ਵਿਚਕਾਰ ਬਣਿਆ ਹੋਇਆ ਹੈ। ਦਿੱਲੀ ਵਿਚ ਏਅਰ ਕੁਆਲਿਟੀ ਇੰਡੈੱਕਸ 218 ਰਿਹਾ ਜੋ ਕਿ ਖ਼ਰਾਬ ਸ਼੍ਰੇਣੀ ਵਿਚ...
ਅੱਜ ਦਾ ਵਿਚਾਰ
. . .  about 3 hours ago
ਸਿਆਚਿਨ : ਗਲੇਸ਼ੀਅਰ 'ਚ 8 ਫਸੇ ਜਵਾਨ, ਬਚਾਅ ਕਾਰਜ ਜਾਰੀ
. . .  1 day ago
ਪੰਜਾਬੀ ਫ਼ਿਲਮ ਅਦਾਕਾਰ ਜਸਵਿੰਦਰ ਭੱਲਾ ਦੇ ਸਾਲੇ ਵੱਲੋਂ ਖ਼ੁਦਕੁਸ਼ੀ, ਤਿੰਨ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ
. . .  1 day ago
ਲੁਧਿਆਣਾ, 18 ਨਵੰਬਰ (ਰੁਪੇਸ਼)- ਪੰਜਾਬੀ ਫ਼ਿਲਮ ਇੰਡਸਟਰੀ ਦੇ ਮਸ਼ਹੂਰ ਹਾਸਰਸ ਅਦਾਕਾਰ ਜਸਵਿੰਦਰ ਭੱਲੇ ਦੇ ਸਾਲੇ ਅਲੋਕ ਦੀਪ ਸਿੰਘ (35) ਨੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਖ਼ੁਦਕੁਸ਼ੀ ਲਈ ਉਸ ਨੇ ਤਿੰਨ ਲੋਕਾਂ ...
ਸੜਕ ਹਾਦਸੇ 'ਚ ਦੋ ਮਾਸੂਮ ਬੱਚਿਆਂ ਦੀ ਹੋਈ ਮੌਤ
. . .  1 day ago
ਤੀਰ-ਅੰਦਾਜ਼ ਆਰਤੀ ਬਣੀ ਗੋਲਡ ਮੈਡਲਿਸਟ
. . .  1 day ago
ਜੰਮੂ-ਕਸ਼ਮੀਰ : ਰਾਜੌਰੀ 'ਚ ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਚੰਗਾਲੀਵਾਲਾ ਕਾਂਡ : ਪੰਜਾਬ ਸਰਕਾਰ ਵੱਲੋਂ ਪੀੜਤ ਪਰਿਵਾਰ ਨੂੰ 20 ਲੱਖ ਰੁਪਏ ਮੁਆਵਜ਼ਾ ਅਤੇ ਨੌਕਰੀ ਦੇਣ ਦਾ ਐਲਾਨ
. . .  1 day ago
ਬਿਲ ਗੇਟਸ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  1 day ago
ਸੋਨੀਆ ਗਾਂਧੀ ਨੂੰ ਉਨ੍ਹਾਂ ਦੀ ਰਿਹਾਇਸ਼ 'ਤੇ ਮਿਲਣ ਪਹੁੰਚੇ ਸ਼ਰਦ ਪਵਾਰ
. . .  1 day ago
ਬਿਹਾਰ 'ਚ ਵਾਪਰਿਆ ਦਰਦਨਾਕ ਸੜਕ ਹਾਦਸਾ, 6 ਬੱਚਿਆਂ 'ਤੇ ਪਲਟਿਆ 18 ਟਾਇਰੀ ਟਰੱਕ
. . .  1 day ago
ਹੈਰੋਇਨ ਸਮੇਤ ਫ਼ੌਜ 'ਚੋ ਸੇਵਾ ਮੁਕਤ ਕੈਪਟਨ ਅਤੇ ਪੁਲਿਸ ਮੁਲਾਜ਼ਮ ਕਾਬੂ
. . .  1 day ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਨਾਲ ਅਸੀਂ ਗੱਲ ਕਰਨ ਦੀ ਕੋਸ਼ਿਸ਼ ਕਰ ਰਹੇ ਹਾਂ- ਦਿੱਲੀ ਪੁਲਿਸ
. . .  1 day ago
ਸ਼ਿਵ ਸੈਨਾ, ਟੀ.ਐਮ.ਸੀ ਸਮੇਤ ਹੋਰ ਪਾਰਟੀਆਂ ਦਾ ਰਾਜਸਭਾ ਦੇ ਸਪੀਕਰ ਨੂੰ ਨੋਟਿਸ ਜਾਰੀ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਸਫਦਰਜੰਗ ਮਕਬਰੇ ਨੇੜੇ ਰੋਕਿਆ
. . .  1 day ago
11 ਨਮੂਨਿਆਂ ਦੇ ਆਧਾਰ 'ਤੇ ਦਿੱਲੀ ਦੇ ਪਾਣੀ ਦੀ ਗੁਣਵੱਤਾ ਦਾ ਨਹੀਂ ਲਗਾਇਆ ਜਾ ਸਕਦਾ ਅੰਦਾਜ਼ਾ : ਕੇਜਰੀਵਾਲ
. . .  1 day ago
ਵਾਇਰਲ ਫੋਟੋ 'ਤੇ ਬੋਲੇ ਗੰਭੀਰ- ਜੇਕਰ ਜਲੇਬੀ ਖਾਣ ਨਾਲ ਦਿੱਲੀ 'ਚ ਵਧਿਆ ਪ੍ਰਦੂਸ਼ਣ ਤਾਂ ਨਹੀਂ ਖਾਵਾਂਗਾ
. . .  1 day ago
ਪਾਕਿਸਤਾਨ : ਸਤਲੁਜ ਦਰਿਆ 'ਚ ਕਿਸ਼ਤੀ ਪਲਟਣ ਕਾਰਨ ਅੱਠ ਲੋਕਾਂ ਦੀ ਮੌਤ
. . .  1 day ago
ਦੇਸ਼ ਦੀ ਬਿਹਤਰੀ ਲਈ ਰਾਜ ਸਭਾ ਹਮੇਸ਼ਾ ਰਹੀ ਹੈ ਤਿਆਰ : ਪ੍ਰਧਾਨ ਮੰਤਰੀ ਮੋਦੀ
. . .  1 day ago
ਦਲਿਤ ਨੌਜਵਾਨ ਜਗਮੇਲ ਦੇ ਪਰਿਵਾਰਕ ਮੈਂਬਰਾਂ ਵਲੋਂ ਕੈਪਟਨ ਸੰਧੂ ਨਾਲ ਮੁਲਾਕਾਤ
. . .  1 day ago
ਬੂਹ ਹਥਾੜ ਖੇਤਰ 'ਚ ਨਾਜਾਇਜ਼ ਮਾਈਨਿੰਗ ਖ਼ਿਲਾਫ਼ ਵੱਡੀ ਕਾਰਵਾਈ
. . .  1 day ago
ਸੰਸਦ ਭਾਰਤ ਦੀ ਵਿਕਾਸ ਯਾਤਰਾ ਦਾ ਪ੍ਰਤੀਬਿੰਬ ਹੈ- ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ 'ਚ ਸ਼ਾਮਲ ਹੋਣਾ ਮੇਰੀ ਖ਼ੁਸ਼ਕਿਸਮਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਸਦਨ ਨੇ ਬਦਲੇ ਹਾਲਾਤ 'ਚ ਖ਼ੁਦ ਨੂੰ ਢਾਲਣ ਦੀ ਕੋਸ਼ਿਸ਼ ਕੀਤੀ- ਮੋਦੀ
. . .  1 day ago
ਰਾਜ ਸਭਾ 'ਚ ਯੋਗਦਾਨ ਦੇਣ ਵਾਲਿਆਂ ਨੂੰ ਵਧਾਈਆਂ- ਪ੍ਰਧਾਨ ਮੰਤਰੀ ਮੋਦੀ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰ ਰਹੇ ਹਨ ਪ੍ਰਧਾਨ ਮੰਤਰੀ ਮੋਦੀ
. . .  1 day ago
ਕੈਪਟਨ ਸੰਧੂ ਨਾਲ ਮੁਲਾਕਾਤ ਕਰਨਗੇ ਦਲਿਤ ਨੌਜਵਾਨ ਦੇ ਜਗਮੇਲ ਦੇ ਪਰਿਵਾਰਕ ਮੈਂਬਰ
. . .  1 day ago
ਕੈਲੇਫੋਰਨੀਆ 'ਚ ਗੋਲੀਬਾਰੀ, ਚਾਰ ਲੋਕਾਂ ਦੀ ਮੌਤ
. . .  1 day ago
ਰਾਜ ਸਭਾ ਦੇ 250ਵੇਂ ਸੈਸ਼ਨ ਮੌਕੇ ਸਦਨ ਨੂੰ ਸੰਬੋਧਿਤ ਕਰਨਗੇ ਪ੍ਰਧਾਨ ਮੰਤਰੀ ਮੋਦੀ
. . .  1 day ago
ਸੰਸਦ 'ਚ ਪਹੁੰਚੇ ਸੰਨੀ ਦਿਓਲ
. . .  1 day ago
ਦਿੱਲੀ 'ਚ ਆਸਮਾਨ ਸਾਫ਼, ਇਸ ਲਈ ਔਡ-ਈਵਨ ਦੀ ਕੋਈ ਲੋੜ ਨਹੀਂ- ਕੇਜਰੀਵਾਲ
. . .  1 day ago
ਜੇ. ਐੱਨ. ਯੂ. ਵਿਦਿਆਰਥੀਆਂ ਦੇ ਮਾਰਚ ਨੂੰ ਪੁਲਿਸ ਨੇ ਰੋਕਿਆ
. . .  about 1 hour ago
ਜ਼ਮੀਨੀ ਝਗੜੇ ਦੌਰਾਨ ਨੌਜਵਾਨ ਦਾ ਕਤਲ
. . .  about 1 hour ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 1 hour ago
ਕੀ ਸਰਕਾਰ ਇਹ ਮੰਨਣ ਲਈ ਤਿਆਰ ਹੈ ਕਿ ਦੇਸ਼ ਆਰਥਿਕ ਮੰਦੀ 'ਚੋਂ ਲੰਘ ਰਿਹਾ ਹੈ- ਭਗਵੰਤ ਮਾਨ
. . .  about 1 hour ago
ਆਈ. ਐੱਨ. ਐਕਸ. ਮੀਡੀਆ ਮਾਮਲਾ : ਚਿਦੰਬਰਮ ਦੀ ਜ਼ਮਾਨਤ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ
. . .  about 1 hour ago
ਸੜਕ ਕਿਨਾਰੇ ਝਾੜੀਆਂ 'ਚੋਂ ਮਿਲਿਆ ਨਵ-ਜੰਮਿਆ ਲੜਕਾ
. . .  about 1 hour ago
ਕੈਨੇਡਾ ਤੋਂ ਵਿਸ਼ੇਸ਼ ਬੱਸ ਰਾਹੀਂ ਆਏ ਪਰਿਵਾਰ ਨੂੰ ਸ਼੍ਰੋਮਣੀ ਕਮੇਟੀ ਨੇ ਹਰਿਮੰਦਰ ਸਾਹਿਬ ਪਹੁੰਚਣ 'ਤੇ ਕੀਤਾ ਸਨਮਾਨਿਤ
. . .  9 minutes ago
ਜੇ. ਐੱਨ. ਯੂ. ਦੇ ਵਿਦਿਆਰਥੀਆਂ ਦੇ ਮਾਰਚ ਤੋਂ ਪਹਿਲਾਂ ਸੰਸਦ ਦੇ ਨੇੜੇ ਧਾਰਾ 144 ਲਾਗੂ
. . .  17 minutes ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 30 ਕੱਤਕ ਸੰਮਤ 549

ਬਰਨਾਲਾ

ਪ੍ਰਾਇਮਰੀ ਸਕੂਲਾਂ 'ਚ ਬਾਲ ਦਿਵਸ ਮੌਕੇ ਕੀਤੀ ਪ੍ਰੀ-ਪ੍ਰਾਇਮਰੀ ਜਮਾਤਾਂ ਦੀ ਸ਼ੁਰੂਆਤ

ਜ਼ਿਲ੍ਹੇ ਦੇ ਵੱਖ-ਵੱਖ ਸਕੂਲਾਂ 'ਚ 2599 ਬੱਚਿਆਂ ਵਲੋਂ ਪ੍ਰੀ-ਪ੍ਰਾਇਮਰੀ 'ਚ ਦਾਖਲਾ

ਬਰਨਾਲਾ, 14 ਨਵੰਬਰ (ਅਸ਼ੋਕ ਭਾਰਤੀ)-ਪੰਜਾਬ ਸਕੂਲ ਸਿੱਖਿਆ ਬੋਰਡ ਦੇ ਅਦੇਸ਼ਾਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ ਵੱਖ-ਵੱਖ ਸਕੂਲਾਂ ਵਿਚ ਪ੍ਰੀ ਨਰਸਰੀ ਜਮਾਤਾਂ 'ਚ 2599 ਬੱਚਿਆਂ ਨੇ ਦਾਖ਼ਲਾ ਲਿਆ | ਬਲਾਕ ਬਰਨਾਲਾ ਦੇ 78 ਸਕੂਲਾਂ ਵਿਚ 1232 ਵਿਦਿਆਰਥੀਆਂ ਨੇ ਦਾਖ਼ਲਾ ਲਿਆ, ਬਲਾਕ ਸ਼ਹਿਣਾ ਦੇ 64 ਪ੍ਰਾਇਮਰੀ ਸਕੂਲਾਂ ਵਿਚ 767 ਵਿਦਿਆਰਥੀਆਂ ਨੇ ਦਾਖ਼ਲਾ ਲਿਆ ਤੇ ਬਲਾਕ ਮਹਿਲ ਕਲਾਂ ਦੇ ਪ੍ਰਾਇਮਰੀ 600 ਬੱਚੇ ਦਾਖ਼ਲ ਹੋਏ | ਬਰਨਾਲਾ ਬਲਾਕ ਵੱਖ-ਵੱਖ ਪ੍ਰਾਇਮਰੀ ਸਕੂਲਾਂ ਪ੍ਰੀ ਨਰਸਰੀ ਕਲਾਸਾਂ ਦੇ ਉਦਘਾਟਨ ਦੀ ਰਸਮ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਲਛਮਣ ਸਿੰਘ ਨੇ ਕੀਤੀ | ਉਨ੍ਹਾਂ ਨੇ ਕਿਹਾ ਕਿ ਸਕੂਲਾਂ ਵਿਚ ਪ੍ਰੀ ਨਰਸਰੀ ਕਲਾਸਾਂ ਸ਼ੁਰੂ ਕਰਨ ਦਾ ਇਕ ਇਨਕਲਾਬੀ ਕਦਮ ਹੈ ਜਿਸ ਨਾਲ ਸਿੱਖਿਆ ਦਾ ਮਿਆਰ ਉਚਾ ਹੋਵੇਗਾ | ਸਰਕਾਰੀ ਪ੍ਰਾਇਮਰੀ ਸਕੂਲ ਸੰਧੂ ਪੱਤੀ, ਸਰਕਾਰੀ ਪ੍ਰਾਇਮਰੀ ਸਕੂਲ ਬਾਜਵਾ ਪੱਤੀ, ਸਰਕਾਰੀ ਪ੍ਰਾਇਮਰੀ ਸਕੂਲ ਬਾਬਾ ਆਲਾ ਸਿੰਘ ਬਰਨਾਲਾ ਆਦਿ ਸਕੂਲਾਂ ਵਿਖੇ ਬੀ.ਪੀ.ਈ.ਓ. ਲਛਮਣ ਸਿੰਘ ਨੇ ਪ੍ਰੀ ਨਰਸਰੀ ਜਮਾਤਾਂ ਦਾ ਉਦਘਾਟਨ ਕਰ ਕੇ ਜਮਾਤਾਂ ਚਾਲੂ ਕਰਵਾਈਆਂ | ਇਸ ਮੌਕੇ ਸੈਂਟਰ ਹੈਡ ਟੀਚਰ ਹਰਬੰਸ ਸਿੰਘ, ਸੈਂਟਰ ਹੈਡ ਟੀਚਰ ਕਰਮਜੀਤ ਸਿੰਘ, ਹੈਡ ਟੀਚਰ ਕਰਮਜੀਤ ਸਿੰਘ, ਗੁਰਪ੍ਰੀਤ ਸਿੰਘ, ਰਵਿੰਦਰ ਸ਼ਰਮਾ, ਦੀਪਕ ਗੋਇਲ ਤੋਂ ਇਲਾਵਾ ਹੋਰ ਸਕੂਲਾਂ ਦਾ ਸਕੂਲ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ | ਲਛਮਣ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬਲਾਕ ਬਰਨਾਲਾ ਦੇ ਹਰੀਗੜ੍ਹ ਵਿਖੇ 44, ਠੁੱਲੀਵਾਲ ਵਿਖੇ 10, ਹੋਸਟਲ ਸਕੂਲ ਬਰਨਾਲਾ ਵਿਖੇ 10, ਰੱਥੜੀਆਂ ਪ੍ਰਾਇਮਰੀ ਸਕੂਲ 22, ਸੋਹਲ ਪੱਤੀ 16, ਕਰਮਗੜ੍ਹ 39, ਸਰਕਾਰੀ ਪ੍ਰਾਇਮਰੀ ਸਕੂਲ ਨੰਗਲ 14, ਕੋਠੇ ਦੁਲਟ ਵਿਖੇ 8, ਕੋਠੇ ਰਾਮਸਰ 10, ਸੰਧੂ ਪੱਤੀ 13, ਠੁੱਲੇਵਾਲ 10, ਰਾਹੀ ਬਸਤੀ ਸਕੂਲ ਬਰਨਾਲਾ 43, ਅਕਾਲਗੜ੍ਹ ਬਸਤੀ 25, ਜਵਾਹਰ ਬਸਤੀ 13, ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ ਰੋਡ 16, ਜੁਬਲਾ ਮਾਲਕਨ 26, ਪ੍ਰੇਮ ਨਗਰ ਸਕੂਲ ਬਰਨਾਲਾ 16, ਝਲੂਰ ਦੇ ਪ੍ਰਾਇਮਰੀ ਸਕੂਲ ਵਿਖੇ 8, ਫਰਵਾਹੀ 23, ਗਾਂਧੀ ਨਗਰ 13, ਸੁਰਜੀਤਪੁਰਾ 33 ਆਦਿ ਸਕੂਲ 'ਚ ਪ੍ਰੀ ਨਰਸਰੀ ਜਮਾਤਾਂ ਵਿਚ ਬੱਚਿਆਂ ਨੇ ਦਾਖ਼ਲਾ ਲਿਆ |
ਮਹਿਲ ਕਲਾਂ, (ਅਵਤਾਰ ਸਿੰਘ ਅਣਖੀ)-ਸਰਕਾਰੀ ਪ੍ਰਾਇਮਰੀ ਸਕੂਲ ਨਿਹਾਲੂਵਾਲ ਵਿਖੇ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਰਸਰੀ ਕਲਾਸ ਦੀ ਸ਼ੁਰੂਆਤ ਸਕੂਲ ਮੁਖੀ ਦਲਜਿੰਦਰ ਸਿੰਘ ਦੀ ਦੇਖ-ਰੇਖ ਹੇਠ ਕੀਤੀ ਗਈ | ਇਸ ਦਾ ਉਦਘਾਟਨ ਸਮਾਜ ਸੇਵੀ ਭੁਪਿੰਦਰ ਸਿੰਘ ਕੈਨੇਡੀਅਨ ਦੇ ਚਾਚਾ ਦਰਸ਼ਨ ਸਿੰਘ ਵਲੋਂ ਕੀਤਾ ਗਿਆ | ਇਸ ਮੌਕੇ ਉਨ੍ਹਾਂ 20 ਹਜ਼ਾਰ ਰੁਪਏ ਦੀ ਲਾਗਤ ਨਾਲ ਸਕੂਲ ਦੇ ਸਾਰੇ ਬੱਚਿਆਂ ਨੂੰ ਸਟੇਸ਼ਨਰੀ ਦਾ ਸਮਾਨ ਅਤੇ ਵਰਦੀਆਂ ਤਕਸੀਮ ਕੀਤੀਆਂ | ਉਨ੍ਹਾਂ ਵਿਸ਼ਵਾਸ ਦਿਵਾਇਆ ਉਹ ਸਕੂਲ ਅਤੇ ਵਿਦਿਆਰਥੀਆਂ ਦੀ ਭਲਾਈ ਹਮੇਸ਼ਾ ਹੀ ਸਹਿਯੋਗ ਦਿੰਦੇ ਰਹਿਣਗੇ | ਸਕੂਲ ਮੈਨੇਜਮੈਂਟ ਕਮੇਟੀ ਦੇ ਚੇਅਰਮੈਨ ਸਰਪੰਚ ਸੁਖਵਿੰਦਰ ਸਿੰਘ ਨਿਹਾਲੂਵਾਲ ਨੇ ਐਨ.ਆਰ.ਆਈ. ਭੁਪਿੰਦਰ ਸਿੰਘ ਕੈਨੇਡੀਅਨ ਦੇ ਪਰਿਵਾਰ ਵਲੋਂ ਸਕੂਲ ਦੇ ਸਰਬਪੱਖੀ ਵਿਕਾਸ ਲਈ ਦਿੱਤੇ ਜਾ ਰਹੇ ਯੋਗਦਾਨ ਦੀ ਸ਼ਲਾਘਾ ਕਰਦਿਆਂ ਹੋਰਾਂ ਨੂੰ ਵੀ ਇਸ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ | ਇਸ ਸਮੇਂ ਮੈਡਮ ਹਰਪ੍ਰੀਤ ਕੌਰ, ਕਰਮਜੀਤ ਕੌਰ, ਜਸਪਾਲ ਕੌਰ, ਮਾ: ਹਰਮੇਲ ਸਿੰਘ, ਡਾ: ਦਰਸ਼ਨ ਸਿੰਘ, ਪੰਚ ਬੰਤ ਸਿੰਘ ਆਦਿ ਮੁਹਤਬਰ ਹਾਜ਼ਰ ਸਨ |
ਤਪਾ ਮੰਡੀ, (ਵਿਜੇ ਸ਼ਰਮਾ)-ਪੰਜਾਬ ਸਰਕਾਰ ਦੀਆਂ ਹਦਾਇਤਾਂ ਮੁਤਾਬਿਕ ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪ੍ਰੀ-ਨਰਸਰੀ ਦਾਖਲਾ ਮੁਹਿੰਮ ਸੈਸ਼ਨ 2017-18 ਦਾ ਸ਼ੁੱਭ ਆਰੰਭ ਕੀਤਾ ਗਿਆ | ਜਿਸ ਦਾ ਉਦਘਾਟਨ ਗਾਰਗੀ ਫਾਉਡੇਸ਼ਨ ਦੇ ਮੱੁਖ ਸੰਚਾਲਕ ਐਡਵੋਕੇਟ ਜਨਕ ਗਾਰਗੀ ਨੇ ਕੀਤਾ | ਇਸ ਮੌਕੇ ਸਕੂਲ ਇੰਚਾਰਜ ਤੇ ਸਟਾਫ਼ ਨੇ ਮੱੁਖ ਮਹਿਮਾਨ ਨੂੰ ਜੀ ਆਇਆ ਆਖਿਆ | ਇਸ ਮੌਕੇ ਜਸਵੰਤ ਰਾਏ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਿਕ ਅੱਜ ਸਕੂਲ 'ਚ ਪ੍ਰੀ ਨਰਸਰੀ ਦਾਖਲਾ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ | ਜਿਸ ਵਿਚ 10 ਦੇ ਕਰੀਬ ਛੋਟੇ ਬੱਚਿਆਂ ਦਾ ਦਾਖ਼ਲਾ ਕੀਤਾ ਗਿਆ | ਇਸ ਸੈਸ਼ਨ 'ਚ ਬੱਚਿਆ ਨੂੰ ਖੇਡਾਂ ਦਾ ਸਮਾਨ ਅਤੇ ਹੋਰ ਸਮੱਗਰੀ ਦਾ ਪ੍ਰਬੰਧ ਵੀ ਕੀਤਾ ਗਿਆ ਤਾਂ ਜੋ ਹੋਰ ਬੱਚੇ ਇਸ ਮੁਹਿੰਮ ਦਾ ਹਿੱਸਾ ਬਣਨ | ਉਨ੍ਹਾਂ ਨੇ ਮਾਪਿਆ ਨੂੰ ਅਪੀਲ ਕੀਤੀ ਕਿ ਸਰਕਾਰ ਵਲੋਂ ਸ਼ੁਰੂ ਕੀਤੀ ਪ੍ਰੀ ਨਰਸਰੀ ਮੁਹਿੰਮ ਦਾ ਲਾਭ ਲੈਣ ਅਤੇ ਬੱਚਿਆਂ ਦਾ ਦਾਖ਼ਲਾ ਕਰਵਾਉਣ | ਇਸ ਮੌਕੇ ਮੱੁਖ ਮਹਿਮਾਨ ਜਨਕ ਗਾਰਗੀ ਨੇ ਬੋਲਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਪ੍ਰੀ ਨਰਸਰੀ ਦਾਖ਼ਲਾ ਮੁਹਿੰਮ ਇਕ ਚੰਗਾ ਉਪਰਾਲਾ ਹੈ | ਜਿਸ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਮਾਪੇ ਆਪਣੇ ਬੱਚਿਆਂ ਨੂੰ ਇਸ ਮੁਹਿੰਮ 'ਚ ਵੱਧ ਤੋਂ ਵੱਧ ਦਾਖ਼ਲਾ ਕਰਵਾਉਣ, ਕਿਉਂਕਿ ਬੱਚਿਆਂ ਤੋਂ ਕੋਈ ਵੀ ਦਾਖ਼ਲਾ ਫ਼ੀਸ ਨਹੀਂ ਲਈ ਜਾਵੇਗੀ | ਇਸ ਮੌਕੇ ਬੱਚਿਆਂ ਨੂੰ ਮੱੁਖ ਮਹਿਮਾਨ ਵਲੋਂ ਰੀਫੈਸਮੈਂਟ ਵੀ ਦਿੱਤੀ ਗਈ | ਇਸ ਮੌਕੇ ਸਕੂਲ ਪ੍ਰਬੰਧਕ ਕਮੇਟੀ ਦੇ ਕੌਾਸਲਰ ਲਤਾ ਸ਼ਰਮਾ ਚੇਅਰਮੈਨ ਮੈਡਮ ਨੇਹਾ, ਹਰੀਸ਼ ਕੁਮਾਰ, ਮੈਡਮ ਸਰਬਜੀਤ ਕੌਰ, ਗੁਰਵਿੰਦਰ ਸਿੰਘ ਅਤੇ ਮੈਡਮ ਵੀਰਪਾਲ ਕੌਰ ਆਦਿ ਹਾਜ਼ਰ ਸਨ |
ਤਪਾ ਮੰਡੀ, (ਵਿਜੇ ਸ਼ਰਮਾ)-ਪੰਜਾਬ ਸਰਕਾਰ ਦੇ ਫ਼ੈਸਲੇ ਅਤੇ ਸਿੱਖਿਆ ਸਕੱਤਰ ਦੇ ਦਿਸ਼ਾ-ਨਿਰਦੇਸ਼ਾਂ ਮੁਤਾਬਕ ਨੇੜਲੇ ਪਿੰਡ ਢਿਲਵਾਂ ਦੇ ਸਰਕਾਰੀ ਪ੍ਰਾਇਮਰੀ ਸਕੂਲ ਵਿਖੇ ਪ੍ਰਾਇਮਰੀ ਜਮਾਤਾਂ ਦਾ ਆਗਾਜ਼ ਕੀਤਾ ਗਿਆ | ਜਮਾਤਾਂ ਦੀ ਸ਼ੁਰੂਆਤ ਸਕੂਲ ਕਮੇਟੀ ਦੇ ਚੇਅਰਮੈਨ ਜਗਸੀਰ ਰਾਮ ਅਤੇ ਪੜੇ ਪੰਜਾਬ ਪੜਾਓ ਪੰਜਾਬ ਦੇ ਬਲਾਕ ਕੋਆਰਡੀਨੇਟਰ ਨਰਿੰਦਰ ਕੁਮਾਰ ਨੇ ਕੀਤੀ | ਇਸ ਮੌਕੇ ਸਕੂਲ ਇੰਚਾਰਜ ਸਤਪਾਲ ਬਾਂਸਲ ਨੇ ਸਰਕਾਰ ਦੇ ਇਤਿਹਾਸਿਕ ਫ਼ੈਸਲੇ ਦੀ ਸ਼ਲਾਘਾ ਕੀਤੀ ਅਤੇ ਮਾਪਿਆਂ ਤੋਂ ਸਹਿਯੋਗ ਦੀ ਅਪੀਲ ਵੀ ਕੀਤੀ | ਇਸ ਮੌਕੇ ਕਰਮਜੀਤ ਸਿੰਘ, ਜਗਜੀਤ ਸਿੰਘ, ਮਨਜੀਤ ਕੌਰ, ਰੀਤੀ ਰਾਣੀ, ਨਰਿੰਦਰਪ੍ਰੀਤ ਕੌਰ, ਗਗਨਦੀਪ ਕੌਰ, ਰਾਜਵਿੰਦਰ ਕੌਰ, ਮਨੀਸ਼ਾ ਰਾਣੀ, ਰਾਣੀ ਅਤੇ ਅਵਤਾਰ ਸਿੰਘ ਆਦਿ ਹਾਜ਼ਰ ਸਨ |
ਮਹਿਲ ਕਲਾਂ, (ਤਰਸੇਮ ਸਿੰਘ ਚੰਨਣਵਾਲ)-ਸਿੱਖਿਆ ਵਿਭਾਗ ਪੰਜਾਬ ਸਰਕਾਰ ਵਲੋਂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ 3 ਤੋਂ 5 ਸਾਲ ਦੀ ਉਮਰ ਤੱਕ ਦੇ ਬੱਚਿਆਂ ਨੰੂ ਸਰਕਾਰੀ ਪ੍ਰਾਇਮਰੀ ਸਕੂਲਾਂ 'ਚ ਦਾਖਲ ਕਰਨ ਦੀ ਵਿੱਢੀ ਮੁਹਿੰਮ ਦੇ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਸਹਿਜੜਾ ਵਿਖੇ ਸਕੂਲ ਮੁੱਖ ਅਧਿਆਪਕ ਬਲੌਰ ਸਿੰਘ ਦੀ ਅਗਵਾਈ ਹੇਠ 25 ਨਵੇਂ ਛੋਟੀ ਉਮਰ ਦੇ ਬੱਚਿਆਂ ਨੰੂ ਸਕੂਲ 'ਚ ਦਾਖਲ ਕਰ ਕੇ ਨਵੀਆਂ ਕਲਾਸਾਂ ਦੀ ਸ਼ੁਰੂਆਤ ਕੀਤੀ ਹੈ | ਇਸ ਸਮੇਂ ਰੱਖੇ ਸਮਾਗਮ 'ਚ ਗ੍ਰਾਮ ਪੰਚਾਇਤ ਅਤੇ ਸਕੂਲ ਮੈਨੇਜਮੈਂਟ ਕਮੇਟੀ ਦੇ ਆਗੂਆਂ ਵਲੋਂ ਸ਼ਮੂਲੀਅਤ ਕਰ ਕੇ ਇਨ੍ਹਾਂ ਨਵੀਆਂ ਕਲਾਸਾਂ ਦੀ ਸ਼ੁਰੂਆਤ ਬੱਚਿਆਂ ਨੰੂ ਟਾਫ਼ੀਆਂ, ਚਾਕਲੇਟਾਂ ਦੀ ਵੰਡ ਕਰ ਕੇ ਕੀਤੀ ਗਈ | ਇਸ ਸਮੇਂ ਸਾਬਕਾ ਅਧਿਆਪਕ ਮਾ: ਗੁਰਦੇਵ ਸਿੰਘ ਸਹਿਜੜਾ ਨੇ ਸਕੂਲ ਮੁੱਖ ਅਧਿਆਪਕ ਬਲੌਰ ਸਿੰਘ ਦੀ ਅਗਵਾਈ ਹੇਠ ਸਮੂਹ ਸਕੂਲ ਸਟਾਫ਼ ਵਲੋਂ ਨਵੇਂ ਬੱਚਿਆਂ ਦੇ ਕਰਵਾਏ ਦਾਖ਼ਲੇ ਲਈ ਕੀਤੀ ਮਿਹਨਤ ਦੀ ਵਧਾਈ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪ੍ਰੀ-ਪ੍ਰਾਇਮਰੀ ਕਲਾਸਾਂ ਚਾਲੂ ਕਰ ਕੇ ਅਨੇਕਾਂ ਲੋੜਵੰਦ ਅਤੇ ਨਿੱਜੀ ਸਕੂਲਾਂ ਵਿਚ ਬੱਚਿਆਂ ਨੰੂ ਸਿੱਖਿਅਤ ਕਰਵਾਉਣ ਤੋਂ ਅਸਮਰਥ ਲੋਕਾਂ ਲਈ ਵੱਡੀ ਰਾਹਤ ਦਿੱਤੀ ਹੈ | ਇਸ ਮੌਕੇ ਨਵਦੀਪਕ ਬਾਂਸਲ, ਗੁਰਮੇਜ ਸਿੰਘ, ਹਰਜਿੰਦਰ ਕੌਰ, ਅੰਮਿ੍ਤ ਕੌਰ, ਜਤਿੰਦਰ ਕੌਰ, ਭੋਲਾ ਸਿੰਘ ਮਾਸਟਰ, ਜੋਗਿੰਦਰ ਸਿੰਘ, ਹਰਪ੍ਰੀਤ ਸਿੰਘ, ਜਸਵੀਰ ਸਿੰਘ ਚੇਅਰਮੈਨ, ਮਾਸਟਰ ਗੁਰਦੇਵ ਸਿੰਘ, ਗੁਰਧਿਆਨ ਸਿੰਘ, ਅਮਰਜੀਤ ਸਿੰਘ ਬਾਜਵਾ, ਜਸਵੀਰ ਸਿੰਘ ਆੜ੍ਹਤੀਏ, ਬਲਦੇਵ ਸਿੰਘ ਅਤੇ ਗੁਰਮੇਲ ਸਿੰਘ ਆਦਿ ਆਗੂ ਹਾਜ਼ਰ ਸਨ | ਇਸ ਸਮੇਂ ਮੁੱਖ ਅਧਿਆਪਕ ਬਲੌਰ ਸਿੰਘ ਛੀਨੀਵਾਲ ਕਲਾਂ ਨੇ ਕਿਹਾ ਕਿ ਨਵੇਂ ਦਾਖਲ ਹੋਏ ਬੱਚਿਆਂ ਨੰੂ ਸਕੂਲ ਵਲੋਂ ਮੈਨੇਜਮੈਂਟ ਦੀ ਅਗਵਾਈ ਹੇਠ ਹਰ ਸਹੂਲਤ ਦਿੱਤੀ ਜਾਵੇਗੀ |
ਸ਼ਹਿਣਾ, (ਸੁਰੇਸ਼ ਗੋਗੀ)- ਸਰਕਾਰੀ ਪ੍ਰਾਇਮਰੀ ਸਕੂਲ ਲੜਕੇ ਸ਼ਹਿਣਾ ਵਿਖੇ ਅੱਜ ਪ੍ਰੀ ਨਰਸਰੀ ਕਲਾਸਾਂ ਦੀ ਸ਼ੁਰੂਆਤ ਸ੍ਰੀ ਸ਼ਿਵਪਾਲ ਗੋਇਲ ਜ਼ਿਲ੍ਹਾ ਸਿੱਖਿਆ ਅਫ਼ਸਰ, ਸੁਖਵਿੰਦਰ ਸਿੰਘ ਸਿੱਧੂ ਬੀ.ਡੀ.ਪੀ.ਓ. ਸ਼ਹਿਣਾ ਅਤੇ ਜਗਜੀਤ ਸਿੰਘ ਘੁਮਾਣ ਥਾਣਾ ਮੁਖੀ ਨੇ ਸਾਂਝੇ ਤੋਰ ਤੇ ਕੀਤਾ | ਉਕਤ ਅਧਿਕਾਰੀਆਂ ਨੇ ਪ੍ਰੀ ਨਰਸਰੀ ਕਲਾਸਾਂ ਵਿਚ ਆਏ ਛੋਟੇ ਬੱਚਿਆਂ ਨੂੰ ਜਿੱਥੇ ਚਾਕਲੇਟ ਵੰਡੀਆਂ, ਉਥੇ ਵੱਖ-ਵੱਖ ਤਰ੍ਹਾਂ ਖਿਡਾਉਣੇ ਵੀ ਦਿੱਤੇ | ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਮਿਲਦੀਆਂ ਸਹੂਲਤਾਂ ਬਾਰੇ ਸਭ ਲੋਕਾਂ ਨੂੰ ਜਾਣਕਾਰੀ ਹੈ, ਪਰ ਫਿਰ ਵੀ ਪਤਾ ਨਹੀਂ ਕਿਉਂ ਲੋਕ ਮਹਿੰਗੇ ਪ੍ਰਾਈਵੇਟ ਸਕੂਲਾਂ ਵਿਚ ਆਪਣੇ ਬੱਚਿਆਂ ਨੂੰ ਪੜਾਉਣ ਲਈ ਤਰਜੀਹ ਦਿੰਦੇ ਹਨ | ਉਨ੍ਹਾਂ ਕਿਹਾ ਕਿ ਸ਼ਹਿਣਾ ਦਾ ਇਹ ਪ੍ਰਾਇਮਰੀ ਸਕੂਲ ਮਾਡਲ ਸਕੂਲਾਂ ਦੇ ਮੁਕਾਬਲੇ ਬਿਹਤਰ ਸਹੂਲਤਾਂ ਲਈ ਜਾਣਿਆ ਜਾਂਦਾ ਹੈ | ਉਨ੍ਹਾਂ ਵਿਦਿਆਰਥੀਆਂ ਨੂੰ ਸਕੂਲ ਵਿਚ ਲੈ ਕੇ ਆਉਣ ਵਾਲੇ ਸਮੂਹ ਸਟਾਫ਼ ਦੀ ਸ਼ਲਾਘਾ ਕੀਤੀ | ਸੈਂਟਰ ਹੈੱਡ ਟੀਚਰ ਨਰਿੰਦਰ ਕੁਮਾਰ ਨੇ ਪ੍ਰੀ ਕਲਾਸਾਂ ਸ਼ੁਰੂ ਹੋਣ ਸਮੇਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਸਰਕਾਰ ਦੀਆਂ ਨਵੀਆਂ ਸਕੀਮਾਂ ਤਹਿਤ ਫਿਰ ਤੋਂ ਬੱਚਿਆਂ ਦੀ ਗਿਣਤੀ ਵਧ ਜਾਵੇਗੀ | ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਬੱਚਿਆਂ ਦੀ ਗਿਣਤੀ ਮੁਤਾਬਿਕ ਅਧਿਆਪਕਾਂ ਦੀ ਗਿਣਤੀ ਅਨੁਪਾਤ ਅਨੁਸਾਰ ਹੈ | ਇਸ ਮੌਕੇ ਨਵਦੀਪ ਸਿੰਘ ਲੇਖਾਕਾਰ, ਕਾਲਾ ਗਰਗ, ਸੁਖਵਿੰਦਰ ਸਿੰਘ ਧਾਲੀਵਾਲ, ਕੁਲਦੀਪ ਸਿੰਘ ਭੱੁਲਰ, ਅੰਮਿ੍ਤਪਾਲ ਸਿੰਘ, ਹਰਿੰਦਰ ਸਿੰਘ ਟੱਲੇਵਾਲ, ਸੁਖਪਾਲ ਸਿੰਘ ਕੈਰੇ ਤੇ ਬੱਚਿਆਂ ਦੇ ਮਾਪੇ ਵੀ ਹਾਜ਼ਰ ਸਨ |

ਕਿਸਾਨਾਂ ਵਲੋਂ ਇਕਦਮ ਪਰਾਲੀ ਨੂੰ ਲਾਈ ਅੱਗ ਨੇ ਦਿਨ ਨੂੰ ਰਾਤ 'ਚ ਕੀਤਾ ਤਬਦੀਲ

ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਸੁਪਰੀਮ ਕੋਰਟ, ਨੈਸ਼ਨਲ ਗਰੀਨ ਟਿ੍ਬਿਊਨਲ, ਵੱਖ-ਵੱਖ ਸੂਬਾ ਸਰਕਾਰਾਂ, ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਰਾਲੀ ਨੂੰ ਅੱਗ ਲਾਉਣ ਲਈ ਕੀਤੀ ਗਈ ਸਖ਼ਤੀ, ਕਿਸਾਨਾਂ ਨੂੰ ਅੱਗ ਨਾ ਲਾਉਣ ਕੀਤੀ ਅਪੀਲ ਆਦਿ ਦਾ ਵੱਖਰਾ ਅਸਰ ...

ਪੂਰੀ ਖ਼ਬਰ »

ਮਾਲ ਵਿਭਾਗ ਦਾ ਸਰਕਲ ਪੱਧਰੀ ਕੈਂਪ 18 ਨੂੰ

ਮਹਿਲ ਕਲਾਂ, 14 ਨਵੰਬਰ (ਅਵਤਾਰ ਸਿੰਘ ਅਣਖੀ)-ਮਾਲ ਵਿਭਾਗ ਬਰਨਾਲਾ ਵੱਲੋਂ ਕਾਨੂੰਗੋ ਸਰਕਲ ਵਜੀਦਕੇ ਕਲਾਂ ਅਧੀਨ ਆਉਂਦੇ ਪਿੰਡ ਦੇ ਲੋਕਾਂ ਦੀਆਂ ਜ਼ਮੀਨਾਂ ਸਬੰਧੀ ਸ਼ਿਕਾਇਤਾਂ ਦੇ ਨਿਪਟਾਰੇ ਲਈ ਸਰਕਲ ਪੱਧਰੀ ਕੈਂਪ ਨਾਇਬ ਤਹਿਸੀਲਦਾਰ ਮਹਿਲ ਕਲਾਂ ਪਰਮਜੀਤ ਜਿੰਦਲ ਦੀ ...

ਪੂਰੀ ਖ਼ਬਰ »

ਘਰੋਂ ਦਵਾਈ ਲੈਣ ਗਈ ਵਿਆਹੁਤਾ ਔਰਤ ਅਗਵਾ

ਬਰਨਾਲਾ, 14 ਨਵੰਬਰ (ਧਰਮਪਾਲ ਸਿੰਘ)-ਘਰੋਂ ਦਵਾਈ ਲੈਣ ਗਈ ਵਿਆਹੁਤਾ ਨੰੂ ਅਗਵਾ ਕਰਨ ਦੇ ਦੋਸ਼ 'ਚ ਬਰਨਾਲਾ ਦੀ ਸਦਰ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ ਇਸ ਮਾਮਲੇ ਦੀ ਜਾਂਚ ਕਰ ਰਹੇ ਥਾਣਾ ਸਦਰ ਏ.ਐਸ.ਆਈ. ਗੁਰਚਰਨ ਸਿੰਘ ਨੇ ਦੱਸਿਆ ਕਿ ਸੁਰਜੀਤ ਕੌਰ ...

ਪੂਰੀ ਖ਼ਬਰ »

ਕਾਂਗਰਸੀ ਬਲਜੀਤ ਸਿੰਘ ਨਿਹਾਲੂਵਾਲ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੂੰ ਮਿਲੇ

ਮਹਿਲ ਕਲਾਂ, 14 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਵਿਧਾਨ ਸਭਾ ਹਲਕਾ ਮਹਿਲ ਕਲਾਂ ਤੋਂ ਕਾਂਗਰਸੀ ਆਗੂ ਬਲਜੀਤ ਸਿੰਘ ਨਿਹਾਲੂਵਾਲ ਦੀ ਅਗਵਾਈ ਹੇਠ ਕਾਂਗਰਸੀ ਵਰਕਰ ਰਾਣਾ ਗੁਰਜੀਤ ਸਿੰਘ ਕੈਬਨਿਟ ਮੰਤਰੀ ਸਿੰਚਾਈ ਅਤੇ ਬਿਜਲੀ ਵਿਭਾਗ ਨੂੰ ਮਿਲੇ | ਇਸ ਸਮੇਂ ਕਾਂਗਰਸੀ ...

ਪੂਰੀ ਖ਼ਬਰ »

ਕਾਪੀ ਰਾਈਟ ਐਕਟ ਦੀ ਉਲੰਘਣਾ ਕਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ

ਬਰਨਾਲਾ, 14 ਨਵੰਬਰ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਕਾਪੀ ਰਾਈਟ ਐਕਟ ਦੀ ਉਲੰਘਣਾ ਕਰਨ ਵਾਲੇ ਇਕ ਕੇਵਲ ਤਾਰ ਦੇ ਮਲਕ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਥਾਣਾ ਸਿਟੀ ਦੇ ਐਸ.ਐੱਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਐਰੋਸ ਵੀ ਫ਼ਾਰ.ਯੂ. ਕੰਪਨੀ ਦੇ ਏਰੀਆ ਮੈਨੇਜਰ ਸੰਦੀਪ ...

ਪੂਰੀ ਖ਼ਬਰ »

ਟਕਸਾਲੀ ਆਗੂ ਬਾਬੂ ਵਜ਼ੀਰ ਚੰਦ ਵਜੀਦਕੇ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਇਗੀ

ਮਹਿਲ ਕਲਾਂ, 14 ਨਵੰਬਰ (ਅਵਤਾਰ ਸਿੰਘ ਅਣਖੀ, ਤਰਸੇਮ ਸਿੰਘ ਚੰਨਣਵਾਲ)-ਜਿੰਦਲ ਇੰਟਰਪ੍ਰਾਈਜਿਜ਼, ਮਾਲਵਾ ਪ੍ਰਾਪਰਟੀ ਸਲਾਹਕਾਰ ਮਹਿਲ ਕਲਾਂ ਦੇ ਮਾਲਕ ਸਤਿੰਦਰ ਕੁਮਾਰ ਜਿੰਦਲ, ਹਰਵਿੰਦਰ ਕੁਮਾਰ ਜਿੰਦਲ ਮੰਡਲ ਪ੍ਰਧਾਨ ਭਾਰਤੀ ਜਨਤਾ ਪਾਰਟੀ, ਰਾਜਿੰਦਰ ਕੁਮਾਰ ਜਿੰਦਲ ...

ਪੂਰੀ ਖ਼ਬਰ »

ਕਾਹਨੇਕੇ ਵਿਖੇ 5ਵਾਂ ਪੇਂਡੂ ਖੇਡ ਮੇਲਾ ਕਰਵਾਇਆ

ਰੂੜੇਕੇ ਕਲਾਂ, 14 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸ਼ਹੀਦ ਬਾਬਾ ਦੀਪ ਸਿੰਘ ਸਪੋਰਟਸ ਕਲੱਬ ਕਾਹਨੇਕੇ ਦੇ ਪ੍ਰਧਾਨ ਖੁਸ਼ਵਿੰਦਰ ਸਿੰਘ, ਜੱਸੀ ਸਿੰਘ, ਸਤਨਾਮ ਸਿੰਘ, ਨਿਰਮਲ ਸਿੰਘ, ਜੱਗਾ ਸਿੰਘ, ਲੱਖੀ ਸਿੰਘ, ਮਨੀ ਸਿੰਘ, ਜੱਸ਼ੂ ਸਿੰਘ ਆਦਿ ਨੌਜਵਾਨਾਂ ਦੀ ਅਗਵਾਈ ...

ਪੂਰੀ ਖ਼ਬਰ »

ਕਾਨੂੰਨੀ ਸਹਾਇਤਾ ਸਬੰਧੀ ਸੈਮੀਨਾਰ ਕਰਵਾਇਆ

ਰੂੜੇਕੇ ਕਲਾਂ, 14 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਪ੍ਰਧਾਨ ਸੰਤ ਚਰਨਪੁਰੀ ਜੀ, ਮੈਨੇਜਿੰਗ ਟਰੱਸਟੀ ਰਵਿੰਦਰਜੀਤ ਸਿੰਘ ਬਿੰਦੀ ਤੇ ਸਮੂਹ ...

ਪੂਰੀ ਖ਼ਬਰ »

ਇੱਕੀਵਾਂ ਕਰਨਲ ਨਰੈਣ ਸਿੰਘ ਭੱਠਲ ਇਨਾਮੀ ਕਹਾਣੀ ਸਨਮਾਨ ਸਮਾਗਮ 19 ਨੂੰ

ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਕੌਮਾਂਤਰੀ ਸੰਗਮ ਪੰਜਾਬ ਵਲੋਂ ਤ੍ਰੈ-ਮਾਸਕ 'ਕਲਾਕਾਰ' ਦੇ ਸਹਿਯੋਗ ਨਾਲ ਇੱਕੀਵਾਂ ਕਰਨਲ ਨਰੈਣ ਸਿੰਘ ਭੱਠਲ ਇਨਾਮੀ ਕਹਾਣੀ ਸਨਮਾਨ ਸਮਾਗਮ 19 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸੁੱਖ ਸਾਗਰ ਬੈਂਕੁਇਟ ਹਾਲ, ਸਾਹਮਣੇ ...

ਪੂਰੀ ਖ਼ਬਰ »

ਸੜਕਾਂ 'ਤੇ ਡਿਵਾਈਡਰ ਪੱਟੀ ਲਾਉਣ ਦੀ ਮੰਗ

ਰੂੜੇਕੇ ਕਲਾਂ, 14 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਸਮਾਜ ਸੇਵੀ ਤੇ ਟਰੈਫ਼ਿਕ ਐਜੂਕੇਸ਼ਨ ਸੁਸਾਇਟੀ ਤਾਜੋਕੇ ਦੇ ਆਗੂ ਹਾਕਮ ਸਿੰਘ ਚੌਹਾਨ ਮੈਂਬਰ ਪੁਲਿਸ ਸਾਂਝ ਕੇਂਦਰ ਪੋ੍ਰਜੈਕਟ ਨੇ ਸਥਾਨਕ ਬੱਸ ਸਟੈਂਡ ਵਿਖੇ ਆਪਣੇ ਸਾਥੀਆਂ ਸਮੇਤ ਜ਼ਿਲ੍ਹਾ ਪ੍ਰਸ਼ਾਸਨ ਤੋਂ ...

ਪੂਰੀ ਖ਼ਬਰ »

ਐਸ.ਐਸ.ਐਨ. ਸੀਨੀਅਰ ਸੈਕੰਡਰੀ ਸਕੂਲ 'ਚ ਬਾਲ ਦਿਵਸ ਮੌਕੇ ਕਰਵਾਈਆਂ ਖੇਡਾਂ

ਤਪਾ ਮੰਡੀ, 14 ਨਵੰਬਰ (ਵਿਜੇ ਸ਼ਰਮਾ)-ਸਥਾਨਕ ਐਸ.ਐਸ.ਐਨ. ਸੀਨੀਅਰ ਸੈਕੰਡਰੀ ਸਕੂਲ ਵਿਖੇ ਬਾਲ ਦਿਵਸ ਪਿੰ੍ਰਸੀਪਲ ਰਛਪਾਲ ਠਾਕੁਰ ਦੀ ਅਗਵਾਈ 'ਚ ਮਨਾਇਆ ਗਿਆ | ਇਸ ਮੌਕੇ ਪ੍ਰਾਇਮਰੀ ਜਮਾਤ ਦੇ ਵਿਦਿਆਰਥੀਆਂ ਨੇ 50 ਮੀਟਰ ਦੌੜ 'ਚ ਹਿੱਸਾ ਲਿਆ ਤੇ ਛੇਵੀਂ ਜਮਾਤ ਤੋਂ ਲੈ ਕੇ ...

ਪੂਰੀ ਖ਼ਬਰ »

ਧਨੌਲਾ ਖ਼ੁਰਦ ਵਿਖੇ ਗਣਿਤ ਮੇਲਾ

ਹੰਡਿਆਇਆ, 14 ਨਵੰਬਰ (ਗੁਰਜੀਤ ਸਿੰਘ ਖੁੱਡੀ)-ਸਰਕਾਰੀ ਮਿਡਲ ਸਕੂਲ ਧਨੌਲਾ ਖ਼ੁਰਦ ਵਿਖੇ ਮੁੱਖ ਅਧਿਆਪਕ ਮੈਡਮ ਬਲਜੀਤ ਕੌਰ ਦੀ ਅਗਵਾਈ ਵਿਚ ਤੇ ਸਰਕਾਰੀ ਸੀਨੀ: ਸੈਕੰਡਰੀ ਸਕੂਲ ਧੌਲਾ ਦੇ ਪਿ੍ੰਸੀਪਲ ਹਰਬੰਸ ਸਿੰਘ ਬਰਨਾਲਾ ਦੀ ਨਿਗਰਾਨੀ ਹੇਠ ਗਣਿਤ ਮੇਲਾ ਲਗਾਇਆ ਗਿਆ | ...

ਪੂਰੀ ਖ਼ਬਰ »

ਸੀ.ਜੇ.ਐਮ. ਵਲੋਂ ਸੜਕ ਹਾਦਸਿਆਂ ਨੰੂ ਰੋਕਣ ਲਈ ਵਾਹਨਾਂ 'ਤੇ ਲਾਏ ਰਿਫ਼ਲੈਕਟਰ

ਬਰਨਾਲਾ, 14 ਨਵੰਬਰ (ਧਰਮਪਾਲ ਸਿੰਘ)-ਸਥਾਨਕ ਸ੍ਰੀ ਗੁਰੂ ਰਵਿਦਾਸ ਚੌਾਕ ਵਿਖੇ ਜ਼ਿਲ੍ਹਾ ਕਾਨੰੂਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਤੇ ਸੀ.ਜੇ.ਐਮ. ਪ੍ਰਭਜੋਤ ਸਿੰਘ ਕਾਲੇਕਾ ਵਲੋਂ ਟਰੈਫ਼ਿਕ ਪੁਲਿਸ ਦੀ ਮਦਦ ਨਾਲ ਵੱਖ-ਵੱਖ ਵਾਹਨਾਂ ਉੱਪਰ ਹਾਦਸਿਆਂ ਨੂੰ ੁ ਰੋਕਣ ਲਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ

ਰੂੜੇਕੇ ਕਲਾਂ 14 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਲਾਗਲੇ ਪਿੰਡ ਪੱਖੋ ਕਲਾਂ ਦੇ ਨੌਜਵਾਨ ਦੀ ਮੁਹਾਲੀ ਵਿਖੇ ਸੜਕ ਹਾਦਸੇ 'ਚ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ | ਅਕਾਲੀ ਆਗੂ ਸਰਪੰਚ ਸੁਖਪਾਲ ਸਿੰਘ ਸਮਰਾ, ਆੜ੍ਹਤੀਆਂ ਐਸੋਸੀਏਸ਼ਨ ਦੇ ਪ੍ਰਧਾਨ ...

ਪੂਰੀ ਖ਼ਬਰ »

ਅਨਾਜ ਮੰਡੀ ਬਦਰਾ ਵਿਖੇ ਦੁਖੀ ਕਿਸਾਨਾਂ ਵਲੋਂ ਨਾਅਰੇਬਾਜ਼ੀ

ਰੂੜੇਕੇ ਕਲਾਂ, 14 ਨਵੰਬਰ (ਗੁਰਪ੍ਰੀਤ ਸਿੰਘ ਕਾਹਨੇਕੇ)-ਅਨਾਜ ਮੰਡੀ ਪਿੰਡ ਬਦਰਾ ਵਿਖੇ ਕਿਸਾਨਾਂ ਦੀ ਜੀਰੀ ਫ਼ਸਲ ਦੀ ਬੋਲੀ ਨਾ ਹੋਣ ਕਰਕੇ ਦੁਖੀ ਕਿਸਾਨਾਂ ਨੇ ਪੰਜਾਬ ਸਰਕਾਰ ਦੇ ਘਟੀਆਂ ਪ੍ਰਬੰਧਾਂ ਿਖ਼ਲਾਫ਼ ਤੇ ਕਿਸਾਨਾਂ ਦੀ ਅਨਾਜ ਮੰਡੀਆਂ 'ਚ ਹੋ ਰਹੀ ...

ਪੂਰੀ ਖ਼ਬਰ »

ਗਣਿਤ ਮੇਲਾ ਉਸਾਰੂ ਸੇਧ ਲਈ ਅਹਿਮ ਉਪਰਾਲਾ-ਕੈਪਟਨ ਰਘੁਵੀਰ ਸਿੰਘ

ਸ਼ਹਿਣਾ, 14 ਨਵੰਬਰ (ਸੁਰੇਸ਼ ਗੋਗੀ)-ਸਿੱਖਿਆ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ ਤਹਿਤ ਅਤੇ ਮੈਡਮ ਰਾਜਵੰਤ ਕੌਰ ਜ਼ਿਲ੍ਹਾ ਸਿੱਖਿਆਂ ਅਫ਼ਸਰ ਦੀ ਅਗਵਾਈ 'ਚ ਸਰਕਾਰੀ ਹਾਈ ਸਕੂਲ ਉੱਗੋਕੇ ਵਿਖੇ ਗਣਿਤ ਮੇਲਾ ਲਗਾਇਆ ਗਿਆ | ਜਿਸ 'ਚ ਛੇਵੀਂ ਕਲਾਸ ਤੋਂ 8ਵੀਂ ਕਲਾਸ ਤੱਕ ਦੇ ...

ਪੂਰੀ ਖ਼ਬਰ »

ਹੰਡਿਆਇਆ ਵਿਖੇ ਪ੍ਰੀ-ਪ੍ਰਾਇਮਰੀ ਜਮਾਤ ਦਾ ਆਗਾਜ਼

ਹੰਡਿਆਇਆ, 14 ਨਵੰਬਰ (ਗੁਰਜੀਤ ਸਿੰਘ ਖੁੱਡੀ)-ਪੰਜਾਬ ਸਿੱਖਿਆ ਵਿਭਾਗ ਦੇ ਆਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ (ਅ) ਸ੍ਰੀ ਧਰਮਪਾਲ ਸਿੰਗਲਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਹੰਡਿਆਇਆ ਵਿਖੇ ਪ੍ਰੀ-ਨਰਸਰੀ ਜਮਾਤ ਦੀ ਸ਼ੁਰੂਆਤ ...

ਪੂਰੀ ਖ਼ਬਰ »

ਪਿੰਡ ਲੋਹਗੜ੍ਹ ਦੇ ਕਿਸਾਨ ਨੇ ਹੈਪੀ ਸੀਡਰ ਨਾਲ ਕੀਤੀ ਕਣਕ ਦੀ ਸਿੱਧੀ ਬਿਜਾਈ

ਮਹਿਲ ਕਲਾਂ, 14 ਨਵੰਬਰ (ਅਵਤਾਰ ਸਿੰਘ ਅਣਖੀ)-ਪਿੰਡ ਲੋਹਗੜ੍ਹ ਵਿਖੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮਹਿਲ ਕਲਾਂ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਰਛਪਾਲ ਸਿੰਘ ਖੋਸਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਖੇਤੀਬਾੜੀ ਅਫ਼ਸਰ ਮਹਿਲ ਕਲਾਂ ਹਰਜਿੰਦਰ ਸਿੰਘ ...

ਪੂਰੀ ਖ਼ਬਰ »

ਸੂਬੇ ਦਾ ਵਿਕਾਸ ਜਦ ਵੀ ਹੋਇਆ ਕਾਂਗਰਸ ਦੇ ਰਾਜ 'ਚ ਹੋਇਆ-ਬੀਬੀ ਬਾਲੀਆਂ

ਤਪਾ ਮੰਡੀ, 14 ਨਵੰਬਰ (ਵਿਜੇ ਸ਼ਰਮਾ)-ਸੂਬੇ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਉੱਚੀ ਸੋਚ ਸਦਕਾ ਪੰਜਾਬ ਤਰੱਕੀ ਵੱਲ ਜਾ ਰਿਹਾ ਹੈ | ਇਹ ਪ੍ਰਗਟਾਵਾ ਕਾਂਗਰਸ ਦੀ ਸੀਨੀਅਰ ਮਹਿਲਾ ਆਗੂ ਬੀਬੀ ਸੁਰਿੰਦਰ ਕੌਰ ਬਾਲੀਆਂ ਨੇ ਗੱਲਬਾਤ ਦੌਰਾਨ ਕੀਤਾ ਤੇ ਕਿਹਾ ਕਿ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਸਕੂਲ/ਆਂਗਣਵਾੜੀ ਸੈਂਟਰ ਖੁੱਲ੍ਹਣ ਦਾ ਸਮਾਂ 22 ਨਵੰਬਰ ਤੱਕ ਸਵੇਰੇ 10 ਵਜੇ ਕੀਤਾ

ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਘਣਸ਼ਿਆਮ ਥੋਰੀ, ਆਈ.ਏ.ਐੱਸ. ਨੇ ਫ਼ੌਜਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਸੰਘਣੀ ਧੁੰਦ ਦੇ ਮੱਦੇਨਜ਼ਰ ਛੋਟੇ ਬੱਚਿਆਂ ਦੀ ਸਿਹਤ ...

ਪੂਰੀ ਖ਼ਬਰ »

ਐਸ.ਬੀ.ਐਸ.ਪਬਲਿਕ ਸਕੂਲ ਸੁਰਜੀਤਪੁਰਾ ਨੂੰ ਸੀ.ਬੀ.ਐਸ.ਈ. ਦਿੱਲੀ ਬੋਰਡ ਤੋਂ ਮਾਨਤਾ ਮਿਲੀ

ਬਰਨਾਲਾ, 14 ਨਵੰਬਰ (ਅਸ਼ੋਕ ਭਾਰਤੀ)-ਐਸ.ਬੀ.ਐਸ. ਪਬਲਿਕ ਸਕੂਲ ਸੁਰਜੀਤਪੁਰਾ ਨੂੰ ਸੀ.ਬੀ.ਐਸ.ਸੀ. ਦਿੱਲੀ ਬੋਰਡ ਤੋਂ ਮਾਨਤਾ ਮਿਲੀ | ਇਹ ਜਾਣਕਾਰੀ ਪਿੰ੍ਰਸੀਪਲ ਕਮਲਜੀਤ ਕੌਰ ਨੇ ਦਿੱਤੀ ਤੇ ਦੱਸਿਆ ਐਸ.ਬੀ.ਐਸ. ਇਕ ਅਜਿਹੀ ਸੰਸਥਾ ਹੈ ਜੋ ਪੇਂਡੂ ਤੇ ਗਰੀਬ ਵਰਗ ਦੇ ਬੱਚਿਆਂ ...

ਪੂਰੀ ਖ਼ਬਰ »

150 ਗਰਾਮ ਹੈਰੋਇਨ ਸਮੇਤ ਦੋ ਪੁਲਿਸ ਅੜਿੱਕੇ

ਬਰਨਾਲਾ, 14 ਨਵੰਬਰ (ਰਾਜ ਪਨੇਸਰ)-ਇੰਡਸਟਰੀਅਲ ਪੁਲਿਸ ਚੌਕੀ ਵਲੋਂ ਦੋ ਵਿਅਕਤੀਆਂ ਨੂੰ 150 ਗਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇੰਡਸਟਰੀਅਲ ਚੌਕੀ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਦੌਰਾਨੇ ਗਸ਼ਤ ਪੂਰੀ ਟੀਮ ਸੇਖਾ ਕੈਂਚੀਆਂ ਨਜ਼ਦੀਕ ...

ਪੂਰੀ ਖ਼ਬਰ »

ਫੈਂਸੀ ਡਰੈੱਸ ਮੁਕਾਬਲੇ ਕਰਵਾਏ

ਮਹਿਲ ਕਲਾਂ, 14 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਉੱਘੀ ਵਿੱਦਿਅਕ ਸੰਸਥਾ ਬਾਬਾ ਗਾਂਧਾ ਸਿੰਘ ਪਬਲਿਕ ਸਕੂਲ ਮਹਿਲ ਕਲਾਂ ਵਿਖੇ ਸਕੂਲ ਪਿ੍ੰਸੀਪਲ ਡਾ: ਹਿਮਾਂਸ਼ੂ ਦੱਤ ਸ਼ਰਮਾ ਦੀ ਅਗਵਾਈ ਹੇਠ ਵਿਦਿਆਰਥੀ ਦਿਵਸ ਸਕੂਲ 'ਚ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਸਮੇਂ ਜਿੱਥੇ ...

ਪੂਰੀ ਖ਼ਬਰ »

ਸਰਕਾਰੀ ਸੈਕੰਡਰੀ ਸਕੂਲ ਲੜਕੀਆਂ ਵਿਖੇ ਸਾਇੰਸ ਪ੍ਰਦਰਸ਼ਨੀ ਲਗਾਈ

ਸ਼ਹਿਣਾ, 14 ਨਵੰਬਰ (ਸੁਰੇਸ਼ ਗੋਗੀ)-ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਪੰਡਤ ਜਵਾਹਰ ਲਾਲ ਨਹਿਰੂ ਦੇ ਜਨਮ ਦਿਨ ਨੂੰ ਸਮਰਪਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੀਆਂ ਸ਼ਹਿਣਾ ਵਿਖੇ ਸਕੂਲ ਮੁਖੀ ਪਰਮਿੰਦਰ ਸਿੰਘ ਦੇ ਪ੍ਰਬੰਧਾਂ ਹੇਠ ਛੇਵੀਂ ਤੇ ਸੱਤਵੀਂ ਕਲਾਸ ...

ਪੂਰੀ ਖ਼ਬਰ »

ਜ਼ਿਲ੍ਹਾ ਬਰਨਾਲਾ ਵਿਖੇ ਮਨਾਇਆ ਬਾਲ ਦਿਵਸ

ਬਰਨਾਲਾ, 14 ਨਵੰਬਰ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਬਾਲ ਦਿਵਸ ਮਨਾਇਆ ਗਿਆ | ਇਸ ਮੌਕੇ ਸਮਾਗਮ ਦੀ ਸ਼ੁਰੂਆਤ ਵਿਦਿਆਰਥੀਆਂ ਵਲੋਂ ਰਾਸ਼ਟਰੀ ਗੀਤ ਗਾ ਕੇ ਕੀਤੀ ਗਈ | ਬਾਲ ਦਿਵਸ ਮੌਕੇ ਵਿਦਿਆਰਥੀਆਂ ਵਲੋਂ ਰੰਗ ਬਿਰੰਗੇ ਕੱਪੜੇ ਪਾ ਕੇ ਵੱਖ-ਵੱਖ ਆਈਟਮਾਂ ...

ਪੂਰੀ ਖ਼ਬਰ »

ਸ਼ਹਿਰੀ ਮਿਸ਼ਨ ਅਧੀਨ ਜ਼ਿਲੇ੍ਹ ਅੰਦਰ ਚੱਲ ਰਹੇ ਵਿਕਾਸ ਕੰਮਾਂ ਲਈ 2.92 ਕਰੋੜ ਰੁਪਏ ਦੀ ਰਾਸ਼ੀ ਜਾਰੀ-ਥੋਰੀ

ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ)-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਨੇ ਜਾਣਕਾਰੀ ਦਿੰਦਿਆਾ ਦੱਸਿਆ ਕਿ ਪੰਜਾਬ ਬੁਨਿਆਦੀ ਢਾਾਚਾ ਵਿਕਾਸ ਬੋਰਡ (ਪੀ.ਆਈ.ਡੀ.ਬੀ.) ਵਲੋਂ ਸ਼ਹਿਰੀ ਮਿਸ਼ਨ 2017-18 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਚੱਲ ਰਹੇ ਵੱਖ-ਵੱਖ ਵਿਕਾਸ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਕਾਲੀਆਂ ਚੁੰਨੀਆਂ ਤੇ ਕਾਲੇ ਝੰਡੇ ਫੜ ਕੇ ਕਾਲਾ ਦਿਵਸ ਮਨਾਇਆ

ਬਰਨਾਲਾ, 14 ਨਵੰਬਰ (ਧਰਮਪਾਲ ਸਿੰਘ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਯੂਨੀਅਨ ਬਲਾਕ ਬਰਨਾਲਾ ਵਲੋਂ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਬਲਾਕ ਪ੍ਰਧਾਨ ਦਲਜੀਤ ਕੌਰ ਦੀ ਅਗਵਾਈ ਹੇਠ ਕਾਲੀਆਂ ਚੁੰਨੀਆਂ ਲੈ ਕੇ ਤੇ ਕਾਲੇ ਝੰਡੇ ਫੜ ਕੇ ...

ਪੂਰੀ ਖ਼ਬਰ »

ਡਿਪਟੀ ਕਮਿਸ਼ਨਰ ਤੇ ਐੱਸ.ਐੱਸ.ਪੀ. ਵਲੋਂ ਜ਼ਿਲ੍ਹਾ ਜੇਲ੍ਹ ਦਾ ਅਚਨਚੇਤ ਦੌਰਾ

ਬਰਨਾਲਾ, 14 ਨਵੰਬਰ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਡਿਪਟੀ ਕਮਿਸ਼ਨਰ ਸ੍ਰੀ ਘਣਸ਼ਿਆਮ ਥੋਰੀ ਤੇ ਐੱਸ.ਐੱਸ.ਪੀ. ਹਰਜੀਤ ਸਿੰਘ ਵਲੋਂ ਅੱਜ ਜ਼ਿਲ੍ਹਾ ਜੇਲ੍ਹ ਬਰਨਾਲਾ ਦਾ ਅਚਨਚੇਤ ਦੌਰਾ ਕੀਤਾ ਗਿਆ ¢ ਦੌਰੇ ਦੌਰਾਨ ਉਨ੍ਹਾਂ ਵਲੋਂ ਜੇਲ੍ਹ ਦੀਆਂ ਵੱਖ-ਵੱਖ ਬੈਰਕਾਂ ...

ਪੂਰੀ ਖ਼ਬਰ »

ਪ੍ਰਾਇਮਰੀ ਸਕੂਲ ਕਲਾਲ ਮਾਜਰਾ 'ਚ ਪ੍ਰੀ-ਪ੍ਰਾਇਮਰੀ ਕਲਾਸਾਂ ਚਾਲੂ ਕੀਤੀਆਂ

ਮਹਿਲ ਕਲਾਂ, 14 ਨਵੰਬਰ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਸਰਕਾਰ ਦੇ ਹੁਕਮਾਂ ਅਨੁਸਾਰ ਸਰਕਾਰੀ ਪ੍ਰਾਇਮਰੀ ਸਕੂਲ ਕਲਾਲ ਮਾਜਰਾ ਵਿਖੇ ਸਕੂਲ ਸਟਾਫ਼ ਵਲੋਂ 20 ਦੇ ਕਰੀਬ 3 ਤੋਂ ਪੰਜ ਸਾਲ ਤੱਕ ਦੀ ਉਮਰ ਦੇ ਬੱਚਿਆਂ ਨੰੂ ਸਕੂਲ ਵਿਚ ਦਾਖਲ ਕਰ ਕੇ ਨਵੀਆਂ ਕਲਾਸਾਂ ਦੀ ਰਸਮੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX