ਤਾਜਾ ਖ਼ਬਰਾਂ


ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  30 minutes ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  39 minutes ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 1 hour ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  16 minutes ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  35 minutes ago
ਅੱਜ ਦਾ ਵਿਚਾਰ
. . .  46 minutes ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 5 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸੰਸਥਾਵਾਂ ਦੀ ਭਰੋਸੇਯੋਗਤਾ ਕਾਇਮ ਰੱਖਣ ਲਈ ਗ਼ਲਤ ਰੁਝਾਨ ਖਿਲਾਫ਼ ਹੋਕਾ ਦੇਣ ਵਾਲਿਆਂ ਦੀ ਜ਼ਰੂਰਤ ਹੈ। -ਮਾਈਕਲ ਐਂਡਰਸਨ

ਸੰਪਾਦਕੀ

ਭਾਰਤੀ ਭਾਸ਼ਾਵਾਂ ਦਾ ਮਹੱਤਵ ਤੇ ਸੰਵਿਧਾਨਕ ਸਥਿਤੀ-2- ਮਾਂ-ਬੋਲੀ ਦੀ ਰਾਖੀ ਕਰਨਾ ਸਾਡਾ ਜਮਾਂਦਰੂ ਹੱਕ

(ਕੱਲ੍ਹ ਤੋਂ ਅੱਗੇ)
ਭਾਵ ਹਰ ਰਾਜ ਵਿਚ ਕੇਂਦਰੀ ਸਰਕਾਰ ਦੇ ਬੈਂਕ, ਰੇਲਵੇ, ਸੜਕਾਂ, ਕਾਰਪੋਰੇਸ਼ਨਾਂ ਤੇ ਹੋਰ ਅਦਾਰੇ ਹਨ, ਜੋ ਸੇਵਾਵਾਂ ਦਿੰਦੇ ਹਨ। ਲੋਕ ਇਨ੍ਹਾਂ ਨੂੰ ਸਰਵਿਸ ਬਦਲੇ ਟੈਕਸ ਦਿੰਦੇ ਹਨ ਪਰ ਉਨ੍ਹਾਂ ਨੂੰ ਉਨ੍ਹਾਂ ਦੀ ਜ਼ਬਾਨ ਵਿਚ ਸੇਵਾ ਨਹੀਂ ਦਿੱਤੀ ਜਾਂਦੀ। ਵਧੇਰੇ ਥਾਵਾਂ 'ਤੇ ਹਿੰਦੀ ਤੇ ਅੰਗਰੇਜ਼ੀ ਦੀ ਵਰਤੋਂ ਹੁੰਦੀ ਹੈ। ਇਸੇ ਤਰ੍ਹਾਂ ਸੜਕਾਂ 'ਤੇ ਹਿੰਦੀ, ਅੰਗਰੇਜ਼ੀ ਤੇ ਫਿਰ ਖੇਤਰੀ ਭਾਸ਼ਾ ਪੰਜਾਬੀ ਦੇ ਦਰਸ਼ਨ ਹੁੰਦੇ ਹਨ। ਬੰਦਾ ਪੁੱਛੇ ਕੀ ਸੜਕਾਂ 'ਤੇ ਹਿੰਦੀ ਭਾਸ਼ੀਆਂ ਨੇ ਤੁਰਨਾ ਹੈ ਜਾਂ ਅੰਗਰੇਜ਼ਾਂ ਨੇ। ਕੀ ਬੈਂਕਾਂ ਵਿਚ ਖਾਤੇ ਬਾਹਰੋਂ ਆ ਕੇ ਬੰਦਿਆਂ ਨੇ ਖੋਲ੍ਹਣੇ ਹਨ ਜਾਂ ਸਥਾਨਕ ਲੋਕਾਂ ਨੇ? ਇਸੇ ਤਰ੍ਹਾਂ ਕੀ ਆਧਾਰ ਕਾਰਡ ਪੰਜਾਬ ਵਿਚ ਹਿੰਦੀ ਭਾਸ਼ੀਆਂ ਨੇ ਆ ਕੇ ਬਣਾਉਣੇ ਹਨ ਜਾਂ ਪੰਜਾਬੀ ਭਾਸ਼ੀਆਂ ਨੇ? ਅਜਿਹੇ ਭਾਸ਼ਾਈ ਸਾਮਰਾਜਵਾਦ ਦਾ ਡਟ ਕੇ ਵਿਰੋਧ ਕਰਨਾ ਚਾਹੀਦਾ ਹੈ। ਅੱਜ ਜਿਹੜੇ ਲੋਕ ਸੜਕਾਂ 'ਤੇ ਲਿਖੇ ਬੋਰਡਾਂ 'ਤੇ ਕਾਲੇ ਪੋਚੇ ਮਾਰ ਰਹੇ ਹਨ ਉਨ੍ਹਾਂ ਦੇ ਰੋਹ ਤੇ ਭਾਵਨਾਵਾਂ ਨੂੰ ਸਮਝਣ ਦੀ ਲੋੜ ਹੈ। ਜਿਹੜੀ ਅਫ਼ਸਰਸ਼ਾਹੀ ਇਸ ਨੂੰ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣਾ ਕਹਿ ਰਹੀ ਹੈ ਉਸ ਨੂੰ ਵੀ ਲੋਕ ਰੋਹ ਦੀ ਭਾਵਨਾ ਸਮਝਣੀ ਚਾਹੀਦੀ ਹੈ। ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਇਸ ਨੂੰ ਫ਼ਿਰਕੂ ਸਥਿਤੀ ਵਿਚ ਜਾਣ ਤੋਂ ਰੋਕੇ, ਕਿਉਂਕਿ ਹਰ ਭਾਸ਼ਾ ਬੋਲਣ ਵਾਲਿਆਂ ਨੂੰ ਆਪਣੀ ਭਾਸ਼ਾ ਦੀ ਰਾਖੀ ਅਤੇ ਉਸ ਪ੍ਰਤੀ ਹੁੰਦੇ ਅਨਿਆਂ ਦਾ ਵਿਰੋਧ ਕਰਨ ਦਾ ਕੁਦਰਤੀ ਹੱਕ ਹੈ। ਜੋ ਕੁਝ ਹੋ ਰਿਹਾ ਹੈ ਜਾਂ ਕੀਤਾ ਜਾ ਰਿਹਾ ਹੈ ਇਹ ਸੌੜੀ ਮਾਨਸਿਕਤਾ ਦਾ ਨਤੀਜਾ ਹੈ। ਦੱਖਣ ਵਿਚ ਕੇਵਲ ਦੱਖਣੀ ਭਾਸ਼ਾਵਾਂ ਤੇ ਫਿਰ ਅੰਗਰੇਜ਼ੀ ਨੂੰ ਤਰਜੀਹ ਦਿੱਤੀ ਜਾਂਦੀ ਹੈ ਤਾਂ ਪੰਜਾਬ ਵਿਚ ਪੰਜਾਬੀ ਨੂੰ ਤਰਜੀਹ ਕਿਉਂ ਨਹੀਂ? ਅੱਜ ਲੋਕ ਅਜਿਹੀ ਭਾਸ਼ਾ ਨੀਤੀ ਦਾ ਵਿਰੋਧ ਕਰ ਰਹੇ ਹਨ। ਇਸ ਤੋਂ ਵਧ ਕੇ ਬਦਕਿਸਮਤੀ ਕੀ ਹੋ ਸਕਦੀ ਹੈ ਕਿ ਪੰਜਾਬ ਤੋਂ ਚੁਣੇ ਵਿਧਾਇਕ, ਮੁੱਖ ਮੰਤਰੀ ਵਿਧਾਨ ਸਭਾ ਵਿਚ ਜਾ ਕੇ ਹਿੰਦੀ ਤੇ ਅੰਗਰੇਜ਼ੀ ਵਿਚ ਸਹੁੰ ਚੁੱਕਦੇ ਹਨ। ਰਾਜ ਭਾਸ਼ਾ ਐਕਟ ਵਿਚ ਅਜਿਹੀ ਕੋਈ ਵਿਵਸਥਾ ਨਹੀਂ ਕਿ ਉਲੰਘਣਾ ਕਰਨ ਵਾਲਿਆਂ ਨੂੰ ਸਜ਼ਾ ਦਿੱਤੀ ਜਾ ਸਕੇ ਹਾਲਾਂਕਿ ਇਹ ਇਸ ਐਕਟ ਦੀ ਘੋਰ ਉਲੰਘਣਾ ਹੈ। ਵਿਧਾਨ ਸਭਾ ਵਿਚ ਪਾਸ ਕੀਤੇ ਐਕਟ ਦੀ ਉਲੰਘਣਾ ਜੇ ਚੁਣੇ ਹੋਏ ਪ੍ਰਤੀਨਿਧੀ ਕਰਦੇ ਹਨ ਤਾਂ ਉਨ੍ਹਾਂ ਕੋਲੋਂ ਆਸ ਨਹੀਂ ਕੀਤੀ ਜਾ ਸਕਦੀ ਕਿ ਉਹ ਮਾਂ ਬੋਲੀ ਦੀ ਤਰੱਕੀ ਕਰਨਗੇ ਜਾਂ ਇਸ ਦੇ ਰਾਖੇ ਬਣਨਗੇ। ਇਥੇ ਇਹ ਗੱਲ ਵੀ ਬੜੀ ਦਿਲਚਸਪ ਹੈ ਕਿ ਆਜ਼ਾਦੀ ਦੀ ਲੜਾਈ ਵਿਚ ਸਭ ਤੋਂ ਵਧੇਰੇ ਫਾਂਸੀਆਂ, ਜੇਲ੍ਹਾਂ ਪੰਜਾਬੀਆਂ ਨੂੰ ਹੋਈਆਂ। ਉਨ੍ਹਾਂ ਨੇ ਪੰਜਾਬੀ ਵਿਚ ਜੋਸ਼ੀਲਾ ਸਾਹਿਤ ਰਚਿਆ, ਜਿਸ ਨੂੰ ਪੜ੍ਹ ਕੇ ਉਸ ਵੇਲੇ ਦੇ ਨੌਜਵਾਨ ਜੋਸ਼ ਵਿਚ ਫਾਂਸੀਆਂ ਦੇ ਰੱਸੇ ਚੁੰਮਦੇ ਗਏ। ਇਹ ਪੰਜਾਬੀ ਜ਼ਬਾਨ ਦੀ ਤਾਕਤ ਸੀ, ਜਿਸ ਨੇ ਜੋਸ਼ੀਲੀ ਕਵਿਤਾ ਤੇ ਨਾਅਰਿਆਂ ਰਾਹੀ ਬਰਤਾਨਵੀ ਹਾਕਮਾਂ ਨੂੰ ਵੰਗਾਰਿਆ। ਗ਼ਦਰ ਲਹਿਰ ਦੇ ਪਰਚੇ ਤੇ ਅਖ਼ਬਾਰਾਂ ਵਿਚ ਪੰਜਾਬੀ ਭਾਸ਼ਾ ਦੇ ਜੋਸ਼ ਦੇ ਨਮੂਨੇ ਦੇਖੇ ਜਾ ਸਕਦੇ ਹਨ। ਇਸ ਦੇ ਬਾਵਜੂਦ ਪੰਜਾਬੀ ਨੂੰ ਨੁਕਰੇ ਲਾਉਣ ਦੇ ਸਮੇਂ-ਸਮੇਂ ਦੀਆਂ ਸਰਕਾਰਾਂ ਵੱਲੋਂ ਕੋਝੇ ਯਤਨ ਕੀਤੇ ਗਏ ਹਨ।
ਕੇਂਦਰੀ ਸਰਕਾਰ ਨੇ ਰਾਜ ਭਾਸ਼ਾ ਐਕਟ ਦੀ ਧਾਰਾ 8 (2) ਵਿਚ 1976 ਵਿਚ ਬੜੀ ਚੁਸਤੀ ਨਾਲ ਕੁਝ ਨਿਯਮ ਬਣਾ ਕੇ ਲਾਗੂ ਕਰ ਦਿੱਤੇ। ਇਸ ਦੇ ਨਿਯਮ 4 ਅਨੁਸਾਰ ਸਾਰੇ ਦੇਸ਼ ਨੂੰ ਭਾਸ਼ਾਈ ਤੌਰ 'ਤੇ ਕ, ਖ, ਗ, ਤਿੰਨ ਸ਼੍ਰੇਣੀਆਂ ਵਿਚ ਵੰਡ ਦਿੱਤਾ ਗਿਆ। 'ਕ' ਸ਼੍ਰੇਣੀ ਵਿਚ ਉਹ ਰਾਜ ਅਤੇ ਕੇਂਦਰ ਸ਼ਾਸਤ ਖੇਤਰ ਸ਼ਾਮਿਲ ਕੀਤੇ ਗਏ, ਜਿਨ੍ਹਾਂ ਨੇ ਹਿੰਦੀ ਨੂੰ ਆਪਣੀ ਰਾਜ ਭਾਸ਼ਾ ਦੇ ਰੂਪ ਵਿਚ ਸਵੀਕਾਰ ਕੀਤਾ ਹੋਇਆ ਹੈ ਜਿਵੇਂ ਬਿਹਾਰ, ਉੱਤਰ ਪ੍ਰਦੇਸ਼, ਹਰਿਆਣਾ, ਹਿਮਾਚਲ ਪ੍ਰਦੇਸ਼ ਰਾਜਸਥਾਨ, ਮੱਧ ਪ੍ਰਦੇਸ਼, ਦਿੱਲੀ, ਅੰਡੇਮਾਨ ਅਤੇ ਨਿਕੋਬਾਰ। ਕਿੰਨੀ ਅਨੋਖੀ ਗੱਲ ਹੈ ਕਿ ਬਿਹਾਰ ਦੀ ਖੇਤਰੀ ਭਾਸ਼ਾ ਮੈਥਿਲੀ, ਹਰਿਆਣੇ ਦੀ ਹਰਿਆਣਵੀ, ਹਿਮਾਚਲ ਦੀ ਕਾਂਗੜੀ, ਰਾਜਸਥਾਨ ਦੀ ਰਾਜਸਥਾਨੀ, ਅਵਧੀ, ਆਦਿ ਨੂੰ ਛੱਡ ਦਿੱਤਾ ਗਿਆ ਹੈ। ਇਨ੍ਹਾਂ ਰਾਜਾਂ ਦੀ ਰਾਜ ਭਾਸ਼ਾ ਹਿੰਦੀ ਨਹੀਂ ਪਰ ਰਾਜਨੀਤੀ ਨੇ ਹਿੰਦੀ ਠੋਸ ਕੇ ਖੇਤਰੀ ਭਾਸ਼ਾਵਾਂ ਨੂੰ ਲਾਚਾਰ ਕਰ ਦਿੱਤਾ ਹੈ। 'ਖ' ਸ਼੍ਰੇਣੀ ਵਿਚ ਉਹ ਰਾਜ ਤੇ ਕੇਂਦਰੀ ਸ਼ਾਸਤ ਖੇਤਰ ਸ਼ਾਮਿਲ ਹਨ, ਜਿਨ੍ਹਾਂ ਨੇ ਕੇਂਦਰ ਸਰਕਾਰ ਨਾਲ ਪੱਤਰ ਵਿਹਾਰ ਵਿਚ ਹਿੰਦੀ ਨੂੰ ਅਪਨਾਉਣ ਦਾ ਫ਼ੈਸਲਾ ਕੀਤਾ ਹੈ। ਇਨ੍ਹਾਂ ਵਿਚ ਗੁਜਰਾਤ, ਮਹਾਰਾਸ਼ਟਰ, ਪੰਜਾਬ ਤੇ ਚੰਡੀਗੜ੍ਹ ਸ਼ਾਮਿਲ ਹਨ। ਚੰਡੀਗੜ੍ਹ ਪੰਜਾਬ ਦਾ ਹਿੱਸਾ ਹੈ, ਸਾਰੇ ਲੋਕ ਪੰਜਾਬੀ ਬੋਲਦੇ ਹਨ। ਪਰ ਕੇਂਦਰ ਦੀ ਬਸਤੀ ਹੋਣ ਕਰਕੇ ਉਥੇ ਹਿੰਦੀ ਨੂੰ ਠੋਸ ਦਿੱਤਾ ਗਿਆ ਹੈ। ਬਾਕੀ ਬਚਦੇ ਰਾਜਾਂ ਨੂੰ 'ਗ' ਸ਼੍ਰੇਣੀ ਵਿਚ ਰੱਖਿਆ ਗਿਆ ਹੈ।
ਭਾਸ਼ਾਵਾਂ ਦੇ ਸਬੰਧ ਵਿਚ ਭਾਰਤ ਵਿਚ ਸਥਿਤੀ ਸਦਾ ਗੁੰਝਲਦਾਰ ਰਹੀ ਹੈ। 1906 ਵਿਚ ਜਦੋਂ ਮੁਸਲਿਮ ਲੀਗ ਦੀ ਸਥਾਪਨਾ ਹੋਈ ਤਾਂ ਇਹ ਕਿਹਾ ਜਾਣ ਲੱਗਾ ਕਿ ਉਰਦੂ ਮੁਸਲਮਾਨਾਂ ਦੀ ਭਾਸ਼ਾ ਹੈ ਜਦ ਕਿ ਸੱਚਾਈ ਇਹ ਸੀ ਕਿ ਤਾਮਿਲਨਾਡੂ ਦਾ ਮੁਸਲਮਾਨ ਤਾਮਿਲ ਬੋਲਦਾ ਸੀ, ਕੇਰਲ ਦਾ ਮਲਿਆਲਮ ਤੇ ਪੰਜਾਬ ਦਾ ਪੰਜਾਬੀ। ਅੱਜ ਵੀ ਪਾਕਿਸਤਾਨ ਦੇ ਪੰਜਾਬ ਵਿਚ ਮੁਸਲਮਾਨ ਪੰਜਾਬੀ ਬੋਲਦਾ ਹੈ, ਸਿੰਧ ਦਾ ਸਿੰਧੀ, ਬਲੋਚਿਸਤਾਨ ਦਾ ਬਲੋਚੀ। ਇਸੇ ਲਈ ਉਥੇ ਵੀ ਸਿੰਧ, ਬਲੋਚੀ ਤੇ ਸਰਾਇਕੀ ਖੇਤਰੀ ਭਾਸ਼ਾਵਾਂ ਲਈ ਜੱਦੋ-ਜਹਿਦ ਚੱਲ ਰਹੀ ਹੈ।
ਸੰਵਿਧਾਨ ਵਿਚ ਰਾਸ਼ਟਰ ਭਾਸ਼ਾ, ਸ਼ਬਦ ਦੀ ਵਰਤੋਂ ਨਹੀਂ ਕੀਤੀ ਗਈ। ਰਾਜ ਭਾਸ਼ਾ, ਸੰਘ ਦੀ ਰਾਜ ਭਾਸ਼ਾ, ਰਾਜ ਦੀ ਰਾਜ ਭਾਸ਼ਾ ਸ਼ਬਦਾਂ ਦੀ ਵਰਤੋਂ ਹੋਈ ਹੈ। ਭਾਗ 17 ਦੇ ਅਧਿਆਏ 2 ਦਾ ਸਿਰਲੇਖ ਹੈ - 'ਪ੍ਰਦੇਸ਼ਕ ਭਾਸ਼ਾਵਾਂ' ਪਰ ਸਾਰੇ ਅਧਿਆਏ ਵਿਚ ਕਿਤੇ ਪ੍ਰਦੇਸ਼ਕ ਭਾਸ਼ਾ ਦੀ ਵਰਤੋਂ ਨਹੀਂ ਕੀਤੀ ਗਈ, ਜਦ ਕਿ ਖੇਤਰੀ ਭਾਸ਼ਾਵਾਂ ਨੂੰ ਕੌਮੀ ਭਾਸ਼ਾਵਾਂ ਦਾ ਦਰਜਾ ਦਿੱਤਾ ਗਿਆ ਹੈ। ਅਸਲ ਵਿਚ ਸੰਵਿਧਾਨ ਘਾੜਿਆਂ ਦਾ ਮੁੱਖ ਉਦੇਸ਼ ਅੰਗਰੇਜ਼ੀ ਸ਼ਾਸਨ ਦੀ ਸਮਾਪਤੀ ਸੀ। ਉਹ ਹੌਲੀ-ਹੌਲੀ ਅੰਗਰੇਜ਼ੀ ਨੂੰ ਸਮਾਪਤ ਕਰਨਾ ਚਾਹੁੰਦੇ ਸਨ ਇਹ ਉਸੇ ਦਾ ਇਕ ਅੰਗ ਸੀ। ਸੰਵਿਧਾਨ ਦੀ ਯੋਜਨਾ ਅਨੁਸਾਰ ਰਾਸ਼ਟਰ ਭਾਸ਼ਾ ਦਾ ਸਥਾਨ ਹਿੰਦੀ ਹੀ ਨਹੀਂ, ਸਗੋਂ ਰਾਜਾਂ ਦੀਆਂ ਖੇਤਰੀ ਭਾਸ਼ਾਵਾਂ ਵੀ ਲੈਣਗੀਆਂ ਤੇ ਇਨ੍ਹਾਂ ਦੀ ਭੂਮਿਕਾ ਭਾਰਤ ਦੇ ਵਿਕਾਸ ਵਿਚ ਮਹੱਤਵਪੂਰਨ ਹੋਵੇਗੀ। ਪਰ ਦੂਸ਼ਿਤ ਭਾਸ਼ਾਈ ਮਾਨਸਿਕਤਾ ਨੇ ਸੰਵਿਧਾਨ ਦੀ ਆਤਮਾ ਨੂੰ ਤਹਿਸ-ਨਹਿਸ ਕਰਕੇ ਖੇਤਰੀ ਭਾਸ਼ਾਵਾਂ ਦੀ ਉੱਨਤੀ ਦੇ ਰਾਹ ਬੰਦ ਕਰ ਦਿੱਤੇ। ਬਸਤੀਵਾਦੀਆਂ ਦੀ ਅੰਗਰੇਜ਼ੀ ਨੂੰ ਭਾਰਤ ਦੀ ਨਵੀਂ ਅਫ਼ਸਰਸ਼ਾਹੀ ਨੇ ਚਿੱਚੜ ਵਾਂਗ ਸ਼ਾਸਨ ਨਾਲ ਚੰਬੇੜੀ ਰੱਖਿਆ। ਇਸ ਦੇ ਨਤੀਜੇ ਵਜੋਂ ਖੇਤਰੀ ਭਾਸ਼ਾਵਾਂ ਅੱਜ ਆਪਣੀ ਪਛਾਣ ਨੂੰ ਕਾਇਮ ਰੱਖਣ ਲਈ ਸੰਘਰਸ਼ ਕਰ ਰਹੀਆਂ ਹਨ। ਕੇਂਦਰੀ ਨੀਤੀਆਂ ਤੇ ਰਾਜਾਂ ਦੀ ਭਾਸ਼ਾ ਪ੍ਰਤੀ ਉਦਾਸੀਨਤਾ ਨੇ ਖੇਤਰੀ ਭਾਸ਼ਾਵਾਂ ਦਾ ਘਾਣ ਕਰਨ ਵਿਚ ਕੋਈ ਕਸਰ ਨਹੀਂ ਛੱਡੀ।
ਅੱਜ ਲੋੜ ਖੇਤਰੀ ਭਾਸ਼ਾਵਾਂ ਦੇ ਪ੍ਰਸਾਰ, ਵਿਕਾਸ, ਸੰਭਾਲ ਤੇ ਪਛਾਣ ਨੂੰ ਦ੍ਰਿੜ੍ਹ ਕਰਾਉਣ ਦੀ ਹੈ। ਇਨ੍ਹਾਂ ਦੀ ਸਮਰਥਾ ਨਵੇਂ ਦਿਸਹੱਦੇ ਖੋਲ੍ਹ ਸਕਦੀ ਹੈ ਜੇ ਇਸ ਦੇ ਬੋਲਣਹਾਰੇ ਇਸ ਨੂੰ ਪਿਆਰ ਕਰਨ ਲੱਗ ਜਾਣ ਤੇ ਆਪਣੀ ਪਛਾਣ ਇਸ ਨਾਲ ਜੋੜ ਕੇ ਅਹਿਦ ਕਰਨ ਕਿ ਜੋ ਮਰਜ਼ੀ ਹੋ ਜਾਵੇ ਉਹ ਕਦੇ ਵੀ ਮਾਂ ਬੋਲੀ ਦਾ ਸਰਾਪ ਨਹੀਂ ਲੈਣਗੇ ਤੇ ਇਸ ਦੀ ਰਾਖੀ ਲਈ ਦ੍ਰਿੜ੍ਹ ਹੋਣਗੇ ਤਾਂ ਖੇਤਰੀ ਭਾਸ਼ਾਵਾਂ ਦਾ ਭਵਿੱਖ ਉਜਲਾ ਹੋ ਸਕਦਾ ਹੈ। ਫਿਰ ਕੋਈ ਪੇਂਡੂ ਇਹ ਨਹੀਂ ਕਹਿ ਸਕੇਗਾ ਕਿ ਉਸ ਦੇ ਹੱਕ ਜਾਂ ਵਿਰੋਧ ਵਿਚ ਹੋਏ ਫ਼ੈਸਲੇ ਬਾਰੇ ਉਸ ਨੂੰ ਕੁਝ ਪਤਾ ਨਹੀਂ, ਜੋ ਕੁਝ ਵਕੀਲ ਨੇ ਦੱਸ ਦਿੱਤਾ ਉਹੀ ਠੀਕ ਹੈ। ਉਹ ਨਾ ਤਾਂ ਹਾਰਨ 'ਤੇ ਮਾਤਮ ਮਨਾ ਸਕਦਾ ਹੈ, ਨਾ ਜਿੱਤਣ 'ਤੇ ਖ਼ੁਸ਼ੀ ਕਿਉਂਕਿ ਇਨ੍ਹਾਂ ਦੋਵਾਂ ਦਾ ਜੱਦੀ ਸਬੰਧ ਉਸ ਦੀ ਆਪਣੀ ਮਾਂ ਬੋਲੀ ਨਾਲ ਹੈ। (ਸਮਾਪਤ)

-ਮੋਬਾਈਲ: 9417358120

ਟੀ.ਵੀ., ਰੇਡੀਓ 'ਤੇ ਫਿਰ ਆਇਆ ਮੁਲਾਕਾਤਾਂ ਦਾ ਦੌਰ

ਡੇਢ ਦੋ ਦਹਾਕੇ ਪਹਿਲਾਂ ਟੈਲੀਵਿਜ਼ਨ, ਰੇਡੀਓ 'ਤੇ ਪ੍ਰਸਾਰਿਤ ਹੁੰਦੀਆਂ ਮੁਲਾਕਾਤਾਂ ਬੜੀਆਂ ਚਰਚਿਤ ਸਨ। ਅਕਸਰ ਲੰਮੀਆਂ ਮੁਲਾਕਾਤਾਂ ਵੇਖਣ, ਸੁਣਨ ਨੂੰ ਮਿਲ ਜਾਂਦੀਆਂ ਸਨ। ਸਿਆਸੀ ਲੋਕਾਂ ਨਾਲ ਮੁਲਾਕਾਤਾਂ, ਲੇਖਕਾਂ, ਕਲਾਕਾਰਾਂ ਨਾਲ ਮੁਲਾਕਾਤਾਂ, ਖਿਡਾਰੀਆਂ, ...

ਪੂਰੀ ਖ਼ਬਰ »

ਧੁਆਂਖੀ ਧੁੰਦ ਦੇ ਕਹਿਰ ਨਾਲ ਕਿਵੇਂ ਨਜਿੱਠਿਆ ਜਾਵੇ?

ਸਰਦੀਆਂ ਵਿਚ ਧੁੰਦ ਦਾ ਪੈਣਾ ਭਾਵੇਂ ਇਕ ਕੁਦਰਤੀ ਕਿਰਿਆ ਹੈ ਜਿਹੜੀ ਸੂਰਜ ਚੜ੍ਹਨ ਤੋਂ ਬਾਅਦ ਹੌਲੀ-ਹੌਲੀ ਖ਼ਤਮ ਹੋ ਜਾਂਦੀ ਹੈ ਪਰ ਧੁਆਂਖੀ ਧੁੰਦ ਕੁਦਰਤੀ ਵਰਤਾਰਾ ਨਹੀਂ ਹੈ, ਇਹ ਹਵਾ ਦੇ ਪ੍ਰਦੂਸ਼ਣ ਦਾ ਇਕ ਬਹੁਤ ਹੀ ਵਿਗੜਿਆ ਹੋਇਆ ਰੂਪ ਹੈ, ਜਿਸ ਨੂੰ ਮਨੁੱਖ ਨੇ ਆਪ ...

ਪੂਰੀ ਖ਼ਬਰ »

ਆਰਥਿਕ ਸਥਿਤੀ ਵਿਚ ਸੁਧਾਰ ਦੇ ਦਾਅਵੇ

ਗਲੋਬਲ ਰੇਟਿੰਗ ਏਜੰਸੀ ਭਾਵ ਵਿਸ਼ਵ ਮੁਲਾਂਕਣ ਏਜੰਸੀ ਮੂਡੀਜ਼ ਵਲੋਂ ਭਾਰਤ ਦੇ ਆਰਥਿਕ ਪੱਧਰ ਦੇ ਨਿਰਧਾਰਨ ਸਬੰਧੀ ਕੀਤੇ ਗਏ ਸੁਧਾਰ ਨਾਲ ਇਕ ਪਾਸੇ ਜਿਥੇ ਸਰਕਾਰੀ ਧਰਾਤਲ 'ਤੇ ਸਬੰਧਿਤ ਪੱਖ ਦੀਆਂ ਬਾਛਾਂ ਖਿੜੀਆਂ ਹਨ, ਉਥੇ ਅੰਤਰਰਾਸ਼ਟਰੀ ਆਰਥਿਕ ਨਕਸ਼ੇ 'ਤੇ ਭਾਰਤ ਦੇ ਅਕਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX