ਤਾਜਾ ਖ਼ਬਰਾਂ


ਜਲੰਧਰ ਦੇ ਸ਼ਿਵ ਨਗਰ 'ਚ ਦੇਰ ਰਾਤ ਚੱਲੀ ਗੋਲੀ , ਇਕ ਜ਼ਖ਼ਮੀ
. . .  about 6 hours ago
ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  1 day ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  1 day ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  1 day ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  1 day ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  1 day ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  1 day ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  1 day ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  1 day ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  1 day ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  1 day ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  1 day ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  1 day ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  1 day ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  1 day ago
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  1 day ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  1 day ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  1 day ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  1 day ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  1 day ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  1 day ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  1 day ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 day ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  1 day ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  1 day ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  1 day ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  1 day ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  1 day ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  1 day ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  1 day ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  1 day ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  1 day ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  1 day ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  1 day ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  1 day ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  1 day ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  1 day ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  1 day ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  1 day ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  1 day ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  1 day ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  1 day ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  1 day ago
ਅੱਜ ਦਾ ਵਿਚਾਰ
. . .  1 day ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  2 days ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  2 days ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  2 days ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਚੰਡੀਗੜ੍ਹ / ਸਾਹਿਬਜ਼ਾਦਾ ਅਜੀਤ ਸਿੰਘ ਨਗਰ

ਸਮੂਹਿਕ ਜਬਰ ਜਨਾਹ ਦੀ ਵਾਰਦਾਤ ਤੋਂ ਬਾਅਦ ਸ਼ਹਿਰ 'ਚ ਘੱਟ ਹੋਈ ਆਟੋ ਰਿਕਸ਼ਿਆਂ ਦੀ ਗਿਣਤੀ

ਚੰਡੀਗੜ੍ਹ, 23 ਨਵੰਬਰ (ਰਣਜੀਤ ਸਿੰਘ/ਜਾਗੋਵਾਲ)- ਸ਼ਹਿਰ 'ਚ ਆਟੋ ਸਵਾਰ ਲੜਕੀ ਨਾਲ ਜਬਰ ਜਨਾਹ ਦੀ ਵਾਰਦਾਤ ਹੋਣ ਤੋਂ ਬਾਅਦ ਜਿੱਥੇ ਇਕ ਪਾਸੇ ਚੰਡੀਗੜ੍ਹ ਪੁਲਿਸ ਸਾਰੇ ਆਟੋ ਚਾਲਕਾਂ ਦੇ ਰਿਕਾਰਡ ਦਰਜ ਕਰਨ ਵਿਚ ਲੱਗੀ ਹੋਈ ਹੈ ਉੱਥੇ ਹੀ ਦੂਜੇ ਪਾਸੇ ਸ਼ਹਿਰ ਵਿਚ ਚੱਲਣ ਵਾਲੇ ਆਟੋ ਰਿਕਸ਼ਿਆਂ ਦੀ ਗਿਣਤੀ ਵਿਚ ਕਮੀ ਵੀ ਦਰਜ ਕੀਤੀ ਗਈ ਹੈ | ਚੰਡੀਗੜ੍ਹ ਪੁਲਿਸ ਕਰਮੀ ਭੀੜ ਭਰੀਆਂ ਮਾਰਕੀਟਾਂ ਨੇੜੇ ਖੜ੍ਹੇ ਹੋਣ ਵਾਲੇ ਆਟੋ ਰਿਕਸ਼ਿਆਂ, ਗੈਸ ਭਰਵਾਉਣ ਲਈ ਪੰਪਾਂ 'ਤੇ ਪਹੁੰਚ ਰਹੇ ਆਟੋ ਰਿਕਸ਼ਿਆਂ ਸਮੇਤ ਆਟੋ ਸਟੈਂਡਾਂ 'ਤੇ ਪਹੁੰਚ ਕੇ ਆਟੋ ਚਾਲਕਾਂ ਦਾ ਡਾਟਾ ਦਰਜ ਕਰਨ ਵਿਚ ਲੱਗੇ ਹੋਏ ਹਨ | ਪੁਲਿਸ ਵਲੋਂ ਕੀਤੀ ਜਾ ਰਹੀ ਇਸ ਜਾਂਚ ਕਾਰਨ ਕਈ ਆਟੋ ਚਾਲਕਾਂ ਨੇ ਸ਼ਹਿਰ ਵਿਚ ਬੇਖ਼ੌਫ ਹੋ ਕੇ ਘੰੁਮਣਾ ਬੰਦ ਕਰ ਦਿੱਤਾ ਹੈ | ਸੈਕਟਰ 19 ਪੁਲਿਸ ਸਟੇਸ਼ਨ ਦੀ ਇਕ ਟੀਮ ਨੇ ਸੈਕਟਰ 21 ਵਿਚ ਪੈਂਦੇ ਗੈਸ ਪੰਪ 'ਤੇ ਗੈਸ ਭਰਵਾਉਣ ਆ ਰਹੇ ਕਈ ਆਟੋ ਰਿਕਸ਼ਿਆਂ ਦੇ ਚਾਲਕਾਂ ਤੋਂ ਪੁੱਛਗਿੱਛ ਕੀਤੀ ਅਤੇ ਆਟੋ ਚਾਲਕਾਂ ਦੇ ਆਧਾਰ ਕਾਰਡ, ਤਸਵੀਰਾਂ, ਮੋਬਾਈਲ ਫ਼ੋਨ ਨੰਬਰ ਅਤੇ ਆਟੋ ਰਿਕਸ਼ਿਆਂ ਦਾ ਡਾਟਾ ਦਰਜ ਕੀਤਾ | ਕਈ ਆਟੋ ਰਿਕਸ਼ਿਆਂ ਦੇ ਪਿੱਛੇ ਮਾਮਲੇ ਵਿਚ ਸ਼ਾਮਿਲ ਮੁਲਜ਼ਮਾਂ ਦੀਆਂ ਤਸਵੀਰਾਂ ਵਾਲੇ ਇਸ਼ਤਿਹਾਰ ਲਗਾਏ ਗਏ ਹਨ ਜਿਨ੍ਹਾਂ 'ਤੇ ਮੁਲਜ਼ਮਾਂ ਦੀ ਜਾਣਕਾਰੀ ਦੇਣ ਵਾਲੇ ਨੂੰ ਇਕ ਲੱਖ ਰੁਪਏ ਦੇਣ ਦਾ ਜ਼ਿਕਰ ਹੈ | ਇਸ ਦੌਰਾਨ ਕਈ ਆਟੋ ਚਾਲਕਾਂ ਨੇ ਦੱਸਿਆ ਕਿ ਜੇਕਰ ਪੁਲਿਸ ਪਿਛਲੇ ਸਾਲ ਦੇ ਮਾਮਲੇ ਤੋਂ ਸਿੱਖਿਆ ਲੈਂਦੀ ਹੋਈ ਉਸ ਸਮੇਂ ਹੀ ਆਟੋ ਰਿਕਸ਼ਿਆਂ ਦੀ ਵੈਰੀਫਿਕੇਸ਼ਨ ਕਰ ਕੇ ਰਿਕਾਰਡ ਦਰਜ ਕਰਦੀ ਤਾਂ ਸ਼ਹਿਰ ਵਿਚ ਅਜਿਹੀ ਦੂਜੀ ਵਾਰਦਾਤ ਨਹੀਂ ਹੋਣੀ ਸੀ | ਆਟੋ ਚਾਲਕ ਸੋਨੰੂ ਨੇ ਦੱਸਿਆ ਕਿ ਸਾਲ 2004 ਤੋਂ ਚੰਡੀਗੜ੍ਹ ਵਿਚ ਆਟੋ ਰਿਕਸ਼ਾ ਚਲਾ ਰਿਹਾ ਹੈ ਪਰ ਅਜਿਹੀ ਵਾਰਦਾਤ ਤੋਂ ਬਾਅਦ ਮਹਿਲਾਵਾਂ ਅਤੇ ਲੜਕੀਆਂ ਉਨ੍ਹਾਂ ਦੇ ਆਟੋ ਰਿਕਸ਼ਿਆਂ ਵਿਚ ਬੈਠਣ ਤੋਂ ਗੁਰੇਜ਼ ਕਰ ਰਹੀਆਂ ਹਨ | ਉਸ ਨੇ ਕਿਹਾ ਕਿ ਪੁਲਿਸ ਦੀ ਕਾਰਵਾਈ ਠੀਕ ਹੈ ਪਰ ਇਹ ਬਹੁਤ ਦੇਰੀ ਨਾਲ ਸ਼ੁਰੂ ਹੋਈ ਹੈ |
ਇਸ ਮਾਮਲੇ ਵਿਚ ਜ਼ਿਲ੍ਹਾ ਅਦਾਲਤ ਨੇ ਵੀ ਨੋਟਿਸ ਲੈਂਦੇ ਹੋਏ ਪੁਲਿਸ ਨੂੰ ਸੰੁਨਸਾਨ ਥਾਵਾਂ ਦੀ ਪਛਾਣ ਕਰ ਕੇ ਉਨ੍ਹਾਂ 'ਤੇ ਨਜ਼ਰ ਰੱਖਣ ਅਤੇ ਨਾਲ ਹੀ ਸੁਰੱਖਿਆ ਵਧਾਉਣ ਦੇ ਨਿਰਦੇਸ਼ ਪੁਲਿਸ ਨੂੰ ਦਿੱਤੇ ਹਨ | ਅਦਾਲਤ ਨੇ ਐਸ.ਐਸ.ਪੀ ਤੋਂ ਅਜਿਹੀਆਂ ਥਾਵਾਂ ਦੀ ਸਟੇਟਸ ਰਿਪੋਰਟ ਵੀ ਮੰਗੀ ਹੈ | ਇਸ ਦੇ ਨਾਲ ਹੀ ਪੁਲਿਸ ਨੂੰ ਰਾਤ ਸਮੇਂ ਗਸ਼ਤ ਵਧਾਉਣ ਦੇ ਵੀ ਨਿਰਦੇਸ਼ ਦਿੱਤੇ ਗਏ ਹਨ | ਸ਼ਹਿਰ ਦੀਆਂ ਸਰਹੱਦਾਂ ਨੇੜੇ, ਮਨੀਮਾਜਰਾ, ਆਈ ਟੀ ਪਾਰਕ, ਸੈਕਟਰ 25 ਆਦਿ ਥਾਵਾਂ 'ਤੇ ਰਾਤ ਸਮੇਂ ਸੜਕਾਂ ਕਾਫ਼ੀ ਸੰੁਨਸਾਨ ਰਹਿੰਦੀਆਂ ਹਨ ਅਤੇ ਕੁਝ ਥਾਵਾਂ 'ਤੇ ਸਟਰੀਟ ਲਾਈਟਾਂ ਵੀ ਨਹੀਂ ਹਨ | ਅਜਿਹਾ ਹੋਣ 'ਤੇ ਅਪਰਾਧਿਕ ਵਾਰਦਾਤਾਂ ਨੂੰ ਅੰਜ਼ਾਮ ਦੇਣਾ ਮੁਲਜ਼ਮਾਂ ਲਈ ਸੌਖਾ ਹੋ ਜਾਂਦਾ ਹੈ ਅਤੇ ਉਹ ਹਨੇਰੇ ਦਾ ਫ਼ਾਇਦਾ ਉਠਾ ਕੇ ਮੌਕੇ ਤੋਂ ਫ਼ਰਾਰ ਹੋਣ ਵਿਚ ਵੀ ਕਾਮਯਾਬ ਹੋ ਜਾਂਦੇ ਹਨ | ਸ਼ਹਿਰ ਦੇ ਨਜ਼ਦੀਕ ਬਹੁਤ ਸਾਰੇ ਅਜਿਹੇ ਇਲਾਕੇ ਹਨ ਜੋ ਸੰੁਨਸਾਨ ਪਏ ਹੋਏ ਹਨ ਅਤੇ ਜੰਗਲ ਦੀ ਤਰ੍ਹਾਂ ਦਿਖਾਈ ਦਿੰਦੇ ਹਨ, ਅਜਿਹੀਆਂ ਥਾਵਾਂ ਦੀ ਵਰਤੋ ਪਹਿਲਾਂ ਵੀ ਅਪਰਾਧਿਕ ਵਾਰਦਾਤਾਂ ਨੂੰ ਅੰਜ਼ਾਮ ਦੇਣ ਲਈ ਕੀਤੀ ਜਾ ਚੁੱਕੀ ਹੈ |

'ਹਿੰਦ ਦੀ ਚਾਦਰ' ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ

ਚੰਡੀਗੜ•, 23 ਨਵੰਬਰ (ਗੁਰਸੇਵਕ ਸਿੰਘ ਸੋਹਲ)-ਸ਼ਹਿਰ ਦੀਆਂ ਸਿੱਖ ਸੰਗਤਾਂ ਵਲੋਂ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਅੰਮਿ੍ਤ ਵੇਲੇ ਤੋਂ ਹੀ ਸੰਗਤਾਂ, ਗੁਰੂਘਰ ਵਿਖੇ ਨਤਮਸਤਕ ਹੋਈਆਂ | ਸੈਕਟਰ 22 ...

ਪੂਰੀ ਖ਼ਬਰ »

ਕਿਸਾਨਾਂ ਦਾ ਟਰੈਕਟਰ ਟੋਲ ਪਲਾਜ਼ਾ ਤੋਂ ਛੋਟ

ਚੰਡੀਗੜ੍ਹ, 23 ਨਵੰਬਰ (ਵਿਸ਼ੇਸ਼ ਪ੍ਰਤੀਨਿਧ)-ਹਰਿਆਣਾ ਸਰਕਾਰ ਨੇ ਕਿਸਾਨਾਂ ਨਾਲ ਸਬੰਧਤ ਮਾਲ ਢੋਣ ਤੇ ਲਿਜਾਣ ਵਾਲੇ ਟਰੈਕਟਰਾਂ ਨੂੰ ਟੋਲ ਪਲਾਜ਼ਾ ਤੋਂ ਛੋਟ ਦੇਣ ਦਾ ਫੈਸਲਾ ਕੀਤਾ ਹੈ | ਇਸ ਸਬੰਧ ਵਿਚ ਲੋਕ ਨਿਰਮਾਣ ਵਿਭਾਗ ਵੱਲੋਂ ਇਕ ਪੱਤਰ ਜਾਰੀ ਕਰ ਦਿੱਤਾ ਗਿਆ ਹੈ | ...

ਪੂਰੀ ਖ਼ਬਰ »

ਕੈਪਟਨ ਦੀ ਹਾਜ਼ਰੀ 'ਚ ਬੀ.ਐਸ.ਪੀ ਆਗੂ ਪੰਜਾਬ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਅੱਜ ਚੰਡੀਗੜ੍ਹ ਵਿਖੇ ਬਹੁਜਨ ਸਮਾਜ ਪਾਰਟੀ ਯੂਥ ਵਿੰਗ ਦੇ ਮੁਖੀ ਅਮਰੀਕ ਬਾਗੜੀ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ¢ ਕਾਂਗਰਸੀ ...

ਪੂਰੀ ਖ਼ਬਰ »

ਘਰ ਸਾਹਮਣੇ ਖੜ੍ਹੇ ਮੋਟਰਸਾਈਕਲ ਨੂੰ ਲਗਾਈ ਅੱਗ

ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)- ਸੈਕਟਰ 25 'ਚ ਘਰ ਦੇ ਸਾਹਮਣੇ ਖੜ੍ਹੇ ਇਕ ਮੋਟਰਸਾਈਕਲ ਨੂੰ ਕਿਸੇ ਅਣਪਛਾਤੇ ਵਿਅਕਤੀ ਨੇ ਅੱਗ ਲਗਾ ਦਿੱਤੀ | ਪੁਲਿਸ ਸਟੇਸ਼ਨ ਸੈਕਟਰ 11 ਨੇ ਸਬੰਧਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲੇ 11 ਗਿ੍ਫ਼ਤਾਰ

ਚੰਡੀਗੜ੍ਹ, 23 ਨਵੰਬਰ (ਗੁਰਪ੍ਰੀਤ ਸਿੰਘ ਜਾਗੋਵਾਲ)-ਸ਼ਹਿਰ 'ਚ ਜਨਤਕ ਥਾਵਾਂ 'ਤੇ ਸ਼ਰਾਬ ਪੀਣ ਵਾਲਿਆਂ ਿਖ਼ਲਾਫ਼ ਇਕ ਵਾਰ ਫਿਰ ਤੋਂ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ | ਬੀਤੇ ਦਿਨ ਪੁਲਿਸ ਨੇ ਕਾਰਵਾਈ ਦੌਰਾਨ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚ 11 ਵਿਅਕਤੀਆਂ ...

ਪੂਰੀ ਖ਼ਬਰ »

ਡੀ.ਸੀ. ਦੱਸਣ ਕਬਜ਼ੇ ਅਧੀਨ ਜ਼ਮੀਨਾਂ ਵਾਪਸ ਲੈਣ ਲਈ ਕੀ ਕੀਤਾ

ਚੰਡੀਗੜ੍ਹ, 23 ਨਵੰਬਰ (ਸੁਰਜੀਤ ਸਿੰਘ ਸੱਤੀ)- ਇਕ ਵਿਅਕਤੀ ਵਲੋਂ ਨਕੋਦਰ ਖੇਤਰ ਵਿਚ ਸਰਕਾਰੀ ਜ਼ਮੀਨ ਦੱਬਣ 'ਤੇ ਉਸ ਵਿਰੁੱਧ ਸ਼ੁਰੂ ਕਾਰਵਾਈ ਨੂੰ ਹਾਈਕੋਰਟ ਵਿੱਚ ਚੁਣੌਤੀ ਦਿੰਦੀ ਪਟੀਸ਼ਨ 'ਤੇ ਹਾਈਕੋਰਟ ਨੇ ਸਮੁੱਚੇ ਜ਼ਿਲਿ੍ਹਆਂ ਦੇ ਡਿਪਟੀ ਕਮਿਸ਼ਨਰਾਂ ਕੋਲੋਂ ...

ਪੂਰੀ ਖ਼ਬਰ »

ਕੈਪਟਨ ਦੀ ਹਾਜ਼ਰੀ 'ਚ ਬੀ.ਐਸ.ਪੀ ਆਗੂ ਪੰਜਾਬ ਕਾਂਗਰਸ 'ਚ ਸ਼ਾਮਿਲ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ)- ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਾਜ਼ਰੀ 'ਚ ਅੱਜ ਚੰਡੀਗੜ੍ਹ ਵਿਖੇ ਬਹੁਜਨ ਸਮਾਜ ਪਾਰਟੀ ਯੂਥ ਵਿੰਗ ਦੇ ਮੁਖੀ ਅਮਰੀਕ ਬਾਗੜੀ ਨੇ ਆਪਣੇ ਸਾਥੀਆਂ ਸਮੇਤ ਕਾਂਗਰਸ 'ਚ ਸ਼ਾਮਿਲ ਹੋਣ ਦਾ ਐਲਾਨ ਕੀਤਾ ¢ ਕਾਂਗਰਸੀ ...

ਪੂਰੀ ਖ਼ਬਰ »

ਗੁਰਸ਼ਰਨ ਸਿੰਘ ਨਾਟ ਉਤਸਵ ਦਾ ਤੀਜਾ ਦਿਨ 'ਸੱਤ ਬਿਗਾਨੇ' ਨਾਟਕ ਨੇ ਗ਼ਰੀਬੀ ਤੇ ਜਾਤੀਵਾਦੀ ਵਿਵਸਥਾ 'ਤੇ ਕੀਤੀ ਡੂੰਘੀ ਚੋਟ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)- ਸੁਚੇਤਕ ਰੰਗਮੰਚ ਵਲੋਂ ਕਰਵਾਏ ਜਾ ਰਹੇ 'ਗੁਰਸ਼ਰਨ ਸਿੰਘ ਨਾਟ ਉਤਸਵ' ਦੇ ਤੀਜੇ ਦਿਨ ਅਜਮੇਰ ਸਿੰਘ ਔਲਖ ਪ੍ਰਸਿੱਧ ਨਾਟਕ 'ਸੱਤ ਬਿਗਾਨੇ' ਇਕੱਤਰ ਸਿੰਘ ਦੀ ਨਿਰਦੇਸ਼ਨਾ ਹੇਠ ਪੇਸ਼ ਕੀਤਾ ਗਿਆ ¢ ਇਹ ਨਾਟ ਉਤਸਵ ਮਨਿਸਟਰੀ ਆਫ਼ ...

ਪੂਰੀ ਖ਼ਬਰ »

ਡੇਢ ਦਹਾਕੇ ਬਾਅਦ ਟੈਕਸੀ ਸਟੈਂਡ ਅਲਾਟਮੈਂਟ ਲਈ ਨਵੀਂ ਨੀਤੀ ਘੜਨ ਦੀ ਤਿਆਰੀ 'ਚ ਨਿਗਮ

ਚੰਡੀਗੜ੍ਹ, 23 ਨਵੰਬਰ (ਆਰ.ਐਸ.ਲਿਬਰੇਟ)-...ਆਿਖ਼ਰ ਡੇਢ ਦਹਾਕੇ ਬਾਅਦ ਟੈਕਸੀ ਸਟੈਂਡ ਅਲਾਟਮੈਂਟ ਲਈ ਨਵੀਂ ਨੀਤੀ ਘੜ੍ਹਨ ਦੀ ਤਿਆਰੀ ਨਿਗਮ ਨਿਗਮ ਚੰਡੀਗੜ੍ਹ ਨੇ ਕਰ ਹੀ ਲਈ ਹੈ ਜਦਕਿ ਸਾਲ 2000 ਵਿਚ 37 ਟੈਕਸੀ ਸਟੈਂਡ ਪ੍ਰਸ਼ਾਸਨ ਦੁਆਰਾ ਨਗਰ ਨਿਗਮ ਨੂੰ ਸੌਾਪ ਦਿੱਤੇ ਗਏ ਸਨ | ...

ਪੂਰੀ ਖ਼ਬਰ »

ਭਗਵਾਨ ਸ੍ਰੀ ਜਗਨਨਾਥ ਯਾਤਰਾ ਸਜਾਈ

ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਅੰਦਰ ਭਗਵਾਨ ਸ੍ਰੀ ਜਗਨਨਾਥ ਯਾਤਰਾ ਸਜਾਈ ਗਈ, ਜੋ ਕਿ ਕੁਰਾਲੀ ਦੇ ਵਾਰਡ ਨੰ: 11 ਵਿਚਲੀ ਸ੍ਰੀ ਸੁਮੇਸ਼ਵਰ ਧਾਮ ਕੁਟੀਆ ਤੋਂ ਆਰੰਭ ਹੋ ਕੇ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਵਿਚੋਂ ਹੁੰਦੀ ਹੋਈ ਡੇਰਾ ਗੋਸਾਈਾਆਣਾ ਵਿਖੇ ...

ਪੂਰੀ ਖ਼ਬਰ »

ਲਾਰੇਸ਼ ਬਿਸ਼ਨੋਈ ਨੂੰ ਭਜਾਉਣ ਵਾਲਾ ਸੋਪੂ ਨੇਤਾ ਪੁੱਜਾ ਹਾਈ ਕੋਰਟ

ਚੰਡੀਗੜ੍ਹ, 23 ਨਵੰਬਰ (ਸੁਰਜੀਤ ਸਿੰਘ ਸੱਤੀ)-ਵੱਖ-ਵੱਖ ਮਾਮਲਿਆਂ ਵਿਚ ਫਸੇ ਗੈਂਗਸਟਰ ਲਾਰੇਸ਼ ਬਿਸ਼ਨੋਈ ਨੂੰ ਪੁਲਿਸ ਹਿਰਾਸਤ 'ਚੋਂ ਭਜਾਉਣ ਵਾਲੇ ਸੋਪੂ ਨੇਤਾ ਕਰਮਨਜੀਤ ਸਿੰਘ ਉਰਫ਼ ਰਾਣਾ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਕਰਕੇ ਮੁਹਾਲੀ ਅਦਾਲਤ ਵਲੋਂ ਉਸ ...

ਪੂਰੀ ਖ਼ਬਰ »

ਪਿੰਡ ਭੜੌਜੀਆਂ ਵਿਖੇ ਐਸ. ਐਮ. ਓ. ਮੁਲਤਾਨੀ ਨੇ ਲੋਕਾਂ ਨੂੰ ਸਿਹਤ ਸੇਵਾਵਾਂ ਬਾਰੇ ਕੀਤਾ ਜਾਗਰੂਕ

ਮੁੱਲਾਂਪੁਰ ਗਰੀਬਦਾਸ, 23 ਨਵੰਬਰ (ਦਿਲਬਰ ਸਿੰਘ ਖੈਰਪੁਰ)-ਵਧਦੀ ਆਬਾਦੀ ਨੂੰ ਠੱਲ ਪਾਉਣ ਲਈ ਸਰਕਾਰ ਵਲੋਂ 21 ਨਵੰਬਰ ਤੋਂ 4 ਦਸੰਬਰ ਤੱਕ ਨਸਬੰਦੀ ਆਪ੍ਰੇਸ਼ਨ ਕਰਵਾਉਣ ਲਈ ਜਾਗਰੂਕ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਦੇ ਤਹਿਤ ਪਿੰਡ ਭੜੌਜੀਆਂ ਵਿਖੇ ਸਬ ਸੈਂਟਰ ...

ਪੂਰੀ ਖ਼ਬਰ »

ਜਾਇੰਟ ਪੰਜਾਬ ਦੇ 'ਹਿੰਦੀ ਸੱਤਿਆਗ੍ਰਹਿਆਂ' ਨੂੰ ਵੀ ਪੈਨਸ਼ਨ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)-ਹਰਿਆਣਾ ਸਰਕਾਰ ਨੇ 1957 ਦੇ (ਜਾਇੰਟ ਪੰਜਾਬ 'ਚ) ਹਿੰਦੀ ਅੰਦੋਲਨ ਵਿਚ ਹਿੱਸਾ ਲੈਣ ਵਾਲੇ ''ਹਰਿਆਣਾ ਦੇ ਲੋਕਾਂ'' ਨੂੰ ਮਾਨ-ਸਨਮਾਨ ਦੇਣ ਲਈ ਮਾਂ ਬੋਲੀ ਸੱਤਿਆਗ੍ਰਹਿਆਂ ਨੂੰ 10,000 ਰੁਪਏ ਦੀ ਮਹੀਨਾ ਵਾਰ ਪੈਨਸ਼ਨ ਦੇਣ ਦਾ ਐਲਾਨ ਕੀਤਾ | ...

ਪੂਰੀ ਖ਼ਬਰ »

ਹਰਿਆਣਾ 'ਚ ਟੋਲ ਪਲਾਜ਼ਾ ਬਣੇ ਭਿ੍ਸ਼ਟਾਚਾਰ ਦੇ ਅੱਡੇ

ਚੰਡੀਗੜ੍ਹ, 23 ਨਵੰਬਰ (ਐਨ.ਐਸ. ਪਰਵਾਨਾ)-ਇਨੈਲੋ ਨਾਲ ਸਬੰਧਤ ਲੋਕ ਸਭਾ ਦੇ ਨੌਜਵਾਨ ਮੈਂਬਰ ਦੁਸ਼ਅੰਤ ਚੌਟਾਲਾ ਨੇ ਦੋਸ਼ ਲਾਇਆ ਹੈ ਕਿ ਹਰਿਆਣਾ ਵਿਚ ਜਿੰਨੇ ਵੀ ਟੋਲ ਪਲਾਜ਼ਾ ਹਨ ਉਨ੍ਹਾਂ 'ਚੋਂ ਵਧੇਰੇ ਭਿ੍ਸ਼ਟਾਚਾਰ ਦੇ ਅੱਡੇ ਬਣੇ ਹੋਏ ਹਨ, ਇਨ੍ਹਾਂ ਵਿਚੋਂ ਕੁਝ ਇਕ ਦੀ ...

ਪੂਰੀ ਖ਼ਬਰ »

ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਸ੍ਰੀਮਦ ਭਾਗਵਤ ਕਥਾ ਦਾ ਸਮਾਗਮ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)-ਦਿਵਯ ਜਯੋਤੀ ਜਾਗ੍ਰਤੀ ਸੰਸਥਾਨ ਵਲੋਂ ਮੇਲਾ ਗਰਾਊਾਡ ਸੈਕਟਰ 46 ਸੀ ਚੰਡੀਗੜ੍ਹ ਵਿਖੇ ਸੱਤ ਰੋਜ਼ਾ ਸ੍ਰੀਮਦ ਭਾਗਵਤ ਕਥਾ ਹੋਈ | ਇਸ ਕਥਾ ਦਾ ਸ਼ੁੱਭ ਆਰੰਭ ਅੱਜ ਸ੍ਰੀਮਤੀ ਕਵਿਤਾ ਜੈਨ ਅਰਬਨ ਲੋਕਲ ਬਾਡੀਜ਼ ਮੰਤਰੀ ਹਰਿਆਣਾ, ...

ਪੂਰੀ ਖ਼ਬਰ »

ਪੰਜਾਬ ਦੇ ਮੁਲਾਜ਼ਮ ਵਿਧਾਨ ਸਭਾ ਵੱਲ 28 ਨੂੰ ਕਰਨਗੇ ਮਾਰਚ

ਚੰਡੀਗੜ੍ਹ, 23 ਨਵੰਬਰ (ਅਜਾਇਬ ਸਿੰਘ ਔਜਲਾ)-ਪੰਜਾਬ ਸਰਕਾਰ ਦੀ ਮੁਲਾਜ਼ਮ ਮਾਰੂ ਨੀਤੀਆਂ ਅਤੇ ਆਪਣੇ ਕੀਤੇ ਵਾਅਦਿਆਂ ਤੋਂ ਪਿੱਛੇ ਹਟਣ ਦੇ ਵਿਰੋਧ ਵਿਚ ਪੰਜਾਬ ਦੇ ਮੁਲਾਜ਼ਮਾਂ ਦੀ 28 ਨਵੰਬਰ ਨੂੰ ਹੋਣ ਵਾਲੀ ਰੈਲੀ ਉਪਰੰਤ ਵਿਧਾਨ ਸਭਾ ਵੱਲ ਮਾਰਚ ਫੇਜ਼-6 ਮੋਹਾਲੀ ਤੋਂ ...

ਪੂਰੀ ਖ਼ਬਰ »

ਜੱਸੀ ਜਸਰਾਜ 'ਤੇ ਹਮਲੇ ਨੇ ਸਾਬਤ ਕੀਤਾ ਕਿ ਅੱਜ ਵੀ ਆਮ ਇਨਸਾਨ ਅਸੁਰੱਖਿਅਤ-ਸੰਸਥਾ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਭਿ੍ਸ਼ਟਾਚਾਰ ਵਿਰੋਧੀ ਸੰਸਥਾ ਦੀ ਇਕ ਵਿਸ਼ੇਸ਼ ਮੀਟਿੰਗ ਮੁਹਾਲੀ ਵਿਖੇ ਹੋਈ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਪਟਿਆਲਾ ਤੋਂ ਲੋਕ ਸਭਾ ਮੈਂਬਰ ਡਾ: ਧਰਮਵੀਰ ਗਾਂਧੀ ਹਾਜ਼ਰ ਸਨ | ਮੀਟਿੰਗ ਵਿਚ ਆਪ ਆਗੂ ਜੱਸੀ ਜਸਰਾਜ 'ਤੇ ਹੋਏ ...

ਪੂਰੀ ਖ਼ਬਰ »

ਜਸਰਾਜ ਜੱਸੀ ਹਮਲੇ ਸਬੰਧੀ ਹਲਕਾ ਵਿਧਾਇਕ ਕੰਵਰ ਸੰਧੂ ਨੂੰ ਮਿਲਿਆ

ਖਰੜ, 23 ਨਵੰਬਰ (ਜੰਡਪੁਰੀ)-ਆਪ ਪਾਰਟੀ ਦੇ ਆਗੂ ਜਸਰਾਜ ਜੱਸੀ ਉੱਤੇ ਬੀਤੀ ਦਿਨੀਂ ਹੋਏ ਹਮਲੇ ਸਬੰਧੀ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਿਖ਼ਲਾਫ਼ ਕਾਰਵਾਈ ਲਈ ਜਸਰਾਜ ਜੱਸੀ ਦੀ ਅਗਵਾਈ ਹੇਠ ਵਫ਼ਦ ਹਲਕਾ ਵਿਧਾਇਕ ਕੰਵਰ ਸੰਧੂ ਨੂੰ ਮਿਲਿਆ | ਵਿਧਾਇਕ ਕੰਵਰ ...

ਪੂਰੀ ਖ਼ਬਰ »

ਸੇਂਟ ਜੋਸਫ ਸਕੂਲ ਨੇ ਮਨਾਇਆ ਸਾਲਾਨਾ ਸਮਾਰੋਹ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਉਰੋ)- ਸਥਾਨਕ ਸੇਂਟ ਜੋਸਫ ਸੀ.ਸੈ. ਸਕੂਲ ਵਲੋਂ ਆਪਣਾ ਸਾਲਾਨਾ ਸਮਾਰੋਹ ਸਕੂਲ ਕੈਂਪਸ ਵਿਚ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਸੰਸਥਾਪਕ ਸ੍ਰੀਮਤੀ ਹਰਜਿੰਦਰ ਕੌਰ, ਡਾਇਰੈਕਟਰ ਰੁਪਿੰਦਰ ਸਿੰਘ, ਸੁਖਦੀਪ ਸਿੰਘ, ਸਿਮਰ ਗਰੇਵਾਲ ਅਤੇ ਪਰਮਦੀਪ ...

ਪੂਰੀ ਖ਼ਬਰ »

ਪਿੰਡਾਂ 'ਚ ਸਮੇਂ-ਸਮੇਂ ਗੁਰਮਤਿ ਸਮਾਗਮ ਕਰਵਾਏ ਜਾਣਗੇ-ਜਥੇਦਾਰ ਖੇੜਾ

ਮੁੱਲਾਂਪੁਰ ਗਰੀਬਦਾਸ, 23 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸ਼੍ਰੋਮਣੀ ਕਮੇਟੀ ਵਲੋਂ ਆਰੰਭੀ ਧਰਮ ਪ੍ਰਚਾਰ ਲਹਿਰ ਤਹਿਤ ਪਿੰਡਾਂ ਵਿਚ ਸਮੇਂ-ਸਮੇਂ ਸਿਰ ਗੁਰਮਤਿ ਸਮਾਗਮ ਕਰਵਾਏ ਜਾਣਗੇ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਅਜਮੇਰ ...

ਪੂਰੀ ਖ਼ਬਰ »

ਲੋਕ ਮੰਚ ਪੰਜਾਬ ਵਲੋਂ ਜਲੰਧਰ ਵਿਖੇ ਸੂਬਾਈ ਕਨਵੈਂਸ਼ਨ 30 ਨੂੰ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਲੋਕ ਮੰਚ ਪੰਜਾਬ ਦੇ ਆਗੂਆਂ ਕਨਵੀਨਰ ਸੁਖਦੇਵ ਸਿੰਘ ਬੜੀ, ਦਵਿੰਦਰਜੀਤ ਸਿੰਘ ਢਿੱਲੋਂ, ਨਾਜਰ ਸਿੰਘ, ਜਗਦੇਵ ਸਿੰਘ ਗਰਚਾ, ਸੁਰਿੰਦਰ ਕੌਰ, ਰੌਸ਼ਨ ਸੂਦ, ਨਿਸ਼ਾਨ ਸਿੰਘ, ਮਨਜੀਤ ਕੌਰ, ਬਲਕਾਰ ਸਿੰਘ, ਗੋਬਿੰਦਰ ਸਿੰਘ, ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਵਲੋਂ ਫੇਜ਼-6 ਵਿਖੇ ਇਕੱਠ ਕਰਨ ਤੋਂ ਬਾਅਦ ਵਿਧਾਨ ਸਭਾ ਵੱਲ ਕੂਚ 28 ਨੂੰ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਵਲੋਂ ਸੁਵਿਧਾ ਕੇਂਦਰ ਦੇ ਮੁਲਾਜ਼ਮਾਂ ਨੂੰ ਬਹਾਲ ਨਾ ਕਰਨ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਨਾ ਕਰਨ ਦੇ ਰੋਸ ਵਜੋਂ 28 ਨਵੰਬਰ ਨੂੰ ਮੁਹਾਲੀ ਵਿਚਲੇ ਫੇਜ਼-6 ਵਿਖੇ ਇਕੱਠ ਕਰਨ ਉਪਰੰਤ ...

ਪੂਰੀ ਖ਼ਬਰ »

ਝਪਟਮਾਰ ਮਹਿਲਾ ਦੇ ਗਲੇ 'ਚੋਂ ਚੇਨੀ ਝਪਟ ਕੇ ਫ਼ਰਾਰ

ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)-ਸਥਾਨਕ ਸ਼ਹਿਰ ਦੇ ਵਾਰਡ ਨੰ: 11 ਵਿਖੇ ਘਰ ਦੇ ਗੇਟ ਅੱਗੇ ਖੜ੍ਹੀ ਇਕ ਮਹਿਲਾ ਦੇ ਗਲ 'ਚੋਂ ਸੋਨੇ ਦੀ ਚੇਨੀ ਝਪਟ ਕੇ ਦੋ ਅਣਪਛਾਤੇ ਮੋਟਰਸਾਈਕਲ ਸਵਾਰ ਰਫੂਚੱਕਰ ਹੋ ਗਏ | ਝਪਟਮਾਰਾਂ ਦੀ ਇਹ ਹਰਕਤ ਸੀ. ਸੀ. ਟੀ. ਵੀ. ਕੈਮਰਿਆਂ ਵਿਚ ਕੈਦ ਹੋ ...

ਪੂਰੀ ਖ਼ਬਰ »

ਲਾਪਤਾ ਨਾਬਾਲਿਗ ਲੜਕੀ ਬੇਸੁੱਧ ਅਗਲੇ ਦਿਨ ਦੋ ਲੜਕਿਆਂ ਦੇ ਕਮਰੇ 'ਚੋਂ ਮਿਲੀ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਪਿੰਡ ਮੁਹਾਲੀ ਦੀ ਇਕ ਨਾਬਾਲਿਗ ਲੜਕੀ ਜੋ ਕਿ ਬੁੱਧਵਾਰ ਦੀ ਲਾਪਤਾ ਸੀ, ਅੱਜ ਬੇਸੁੱਧ ਹਾਲਤ 'ਚ ਗੁਆਂਢੀ ਦੇ ਕਮਰੇ 'ਚੋਂ ਬਰਾਮਦ ਹੋਈ ਹੈ | ਲੜਕੀ ਨੂੰ ਪਰਿਵਾਰ ਵਲੋਂ ਸਿਵਲ ਹਸਪਤਾਲ 'ਚ ਦਾਖ਼ਲ ...

ਪੂਰੀ ਖ਼ਬਰ »

ਭੇਦਭਰੀ ਹਾਲਤ 'ਚ ਘਰੋਂ ਲੜਕੇ ਦੀ ਮਿਲੀ ਲਾਸ਼

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਫੇਜ਼-4 'ਚੋਂ ਭੇਦਭਰੀ ਹਾਲਤ 'ਚ ਇਕ ਲੜਕੇ ਦੀ ਲਾਸ਼ ਮਿਲਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਰਾਕੇਸ਼ ਕੁਮਾਰ ਵਾਸੀ ਛਡੱਕ ਜ਼ਿਲ੍ਹਾ ਕਾਂਗੜਾ ਹਿਮਾਚਲ ਪ੍ਰਦੇਸ਼ ਵਜੋਂ ਹੋਈ ਹੈ | ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਗੁੰਬਦ 'ਤੇ ਕੰਮ ਕਰ ਰਹੇ ਵਿਅਕਤੀ ਦੀ ਡਿਗਣ ਕਾਰਨ ਮੌਤ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਅਧੀਨ ਪੈਂਦੇ ਗੁਰਦੁਆਰਾ ਸਿੰਘ ਸਭਾ ਸਾਹਿਬ ਵਿਖੇ ਗੁੰਬਦ 'ਤੇ ਕੰਮ ਕਰ ਰਹੇ ਇਕ ਵਿਅਕਤੀ ਦੀ ਅਚਾਨਕ ਹੇਠ ਡਿੱਗਣ ਕਾਰਨ ਮੌਤ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਮਿ੍ਤਕ ਦੀ ਪਛਾਣ ਸਰਬਜੀਤ ਸਿੰਘ (42) ਵਾਸੀ ...

ਪੂਰੀ ਖ਼ਬਰ »

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਇਥੋਂ ਨੇੜਲੇ ਪਿੰਡ ਸੋਹਾਣਾ ਦੇ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਹਿੰਦ ਦੀ ਚਾਦਰ ਧੰਨ-ਧੰਨ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਪੂਰਵਕ ਮਨਾਇਆ ਗਿਆ। ਇਸ ਦਿਹਾੜੇ ਨੂੰ ਮੁੱਖ ਰੱਖਦਿਆਂ ਸਵੇਰੇ 9 ਵਜੇ ...

ਪੂਰੀ ਖ਼ਬਰ »

ਗਰੀਬਾਂ 'ਤੇ 7 ਮਹੀਨਿਆਂ 'ਚ ਦੂਜੀ ਵਾਰ ਅੱਗ ਦਾ ਕਹਿਰ

ਲਾਲੜੂ, 23 ਨਵੰਬਰ (ਰਾਜਬੀਰ ਸਿੰਘ)-ਬੀਤੀ ਰਾਤ ਲਾਲੜੂ ਮੰਡੀ ਦੀ ਖੋਖਾ ਮਾਰਕੀਟ ਵਿਚ ਲੱਗੀ ਭਿਆਨਕ ਅੱਗ ਨਾਲ 8 ਖੋਖੇ ਸਾਮਾਨ ਸਮੇਤ ਸੜ ਕੇ ਸੁਆਹ ਹੋਣ ਨਾਲ ਲੋਕਾਂ ਦਾ ਲੱਖਾਂ ਰੁਪਏ ਦਾ ਮਾਲੀ ਨੁਕਸਾਨ ਹੋ ਗਿਆ | ਅੱਗ ਲੱਗਣ ਦੇ ਸਹੀ ਕਾਰਨ ਹਾਲੇ ਭੇਦ ਬਣੇ ਹੋਏ ਹਨ | ਇਸ ਤੋਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਆਟੋ ਚਾਲਕ ਕਾਬੂ, ਚੰਡੀਗੜ੍ਹ ਦੀ ਔਰਤ ਨੂੰ ਵੀ ਕੀਤਾ ਨਾਮਜ਼ਦ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਸੋਹਾਣਾ ਦੀ ਪੁਲਿਸ ਨੇ ਇਕ ਆਟੋ ਚਾਲਕ ਨੂੰ ਹੈਰੋਇਨ ਸਮੇਤ ਗਿ੍ਫ਼ਤਾਰ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਉਕਤ ਨੌਜਵਾਨ ਦੀ ਪਛਾਣ ਵਿਕਰਮ ਸਿੰਘ ਵਿੱਕੀ ਵਾਸੀ ਪਿੰਡ ਚਲਾਕੀ (ਮੋਰਿੰਡਾ) ਵਜੋਂ ਹੋਈ ਹੈ | ਪੁਲਿਸ ਨੇ ...

ਪੂਰੀ ਖ਼ਬਰ »

14 ਸਾਲਾ ਲੜਕਾ ਤਿੰਨ ਦਿਨਾਂ ਤੋਂ ਲਾਪਤਾ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਬਲੌਗੀ 'ਚ ਮੋਹਿਤ (14) ਨਾਂ ਦਾ ਲੜਕਾ ਪਿੱਛਲੇ ਤਿੰਨ ਦਿਨਾਂ ਤੋਂ ਲਾਪਤਾ ਹੈ | ਪਰਿਵਾਰ ਵਲੋਂ ਇਸ ਗੁੰਮਸੁਦਗੀ ਦੀ ਸ਼ਿਕਾਇਤ ਥਾਣਾ ਬਲੌਾਗੀ ਦੀ ਪੁਲਿਸ ਨੂੰ ਦਿੱਤੀ ਗਈ ਸੀ ਪ੍ਰੰਤੂ ਪੁਲਿਸ ਵਲੋਂ ਅੱਜ ਡੀ.ਡੀ.ਆਰ. ਦਰਜ ...

ਪੂਰੀ ਖ਼ਬਰ »

ਚੋਰਾਂ ਵਲੋਂ ਥਾਣੇਦਾਰਨੀ ਦੇ ਘਰ ਦੇ ਤਾਲੇ ਤੋੜ ਕੇ ਲੱਖਾਂ ਦੀ ਚੋਰੀ

ਜ਼ੀਰਕਪੁਰ, 23 ਨਵੰਬਰ (ਅਵਤਾਰ ਸਿੰਘ)-ਅਣਪਛਾਤੇ ਚੋਰ ਢਕੋਲੀ ਦੀ ਹਿੱਲ ਵਿਊ ਕਾਲੋਨੀ ਦੀ ਵਸਨੀਕ ਇਕ ਹਰਿਆਣਾ ਪੁਲਿਸ ਦੀ ਥਾਣੇਦਾਰਨੀ ਦੇ ਬੰਦ ਮਕਾਨ ਦੇ ਤਾਲੇ ਤੋੜ ਕੇ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਕੇ ਲੈ ਗਏ | ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਆਰੰਭ ਕਰ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਧੋਖਾਧੜੀ ਕਰਨ ਦੇ ਦੋਸ਼ ਹੇਠ ਮਾਮਲਾ ਦਰਜ

ਖਰੜ, 23 ਨਵੰਬਰ (ਜੰਡਪੁਰੀ)-ਖਰੜ ਦੀ ਸਿਟੀ ਪੁਲਿਸ ਨੇ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਇਕ ਲੜਕੀ ਨਾਲ 2 ਲੱਖ ਰੁਪਏ ਦੀ ਧੋਖਾਧੜੀ ਕਰਨ ਦੇ ਦੋਸ਼ ਹੇਠ ਸੰਨੀ ਇਨਕਲੇਵ ਵਿਚਲੀ ਇਕ ਇੰਮੀਗੇ੍ਰਸ਼ਨ ਕੰਪਨੀ ਦੇ ਰਾਜਬੀਰ ਨਾਮਕ ਪ੍ਰਬੰਧਕ ਿਖ਼ਲਾਫ਼ ਧੋਖਾਧੜੀ ਦਾ ਮਾਮਲਾ ਦਰਜ ...

ਪੂਰੀ ਖ਼ਬਰ »

ਦਰੱਖ਼ਤਾਂ ਦੀ ਕਟਾਈ ਤੇ ਛੰਗਾਈ ਲਈ ਜਰਮਨੀ ਤੋਂ ਖ਼ਰੀਦੀ ਅਤਿ ਆਧੁਨਿਕ ਮਸ਼ੀਨ ਕਿੱਥੇ-ਕੌਾਸਲਰ ਬੇਦੀ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਨਗਰ ਨਿਗਮ ਮੁਹਾਲੀ ਵਲੋਂ ਸ਼ਹਿਰ ਦੇ ਪਾਰਕਾਂ ਤੇ ਸੜਕਾਂ ਦੇ ਕਿਨਾਰੇ ਲੱਗੇ ਦਰੱਖ਼ਤਾਂ ਦੀ ਕਟਾਈ ਤੇ ਛੰਗਾਈ ਕਰਨ ਲਈ ਦਿੱਲੀ ਦੀ ਇਕ ਕੰਪਨੀ ਕਾਸਮਿਕ ਹੀਲਰ ਪ੍ਰਾਈਵੇਟ ਲਿਮਟਡ ਰਾਹੀਂ ਜਰਮਨੀ ਤੋਂ ਖਰੀਦੀ ਅਤਿ ਆਧੁਨਿਕ ...

ਪੂਰੀ ਖ਼ਬਰ »

ਵਿਜੀਲੈਂਸ ਵਿਭਾਗ ਪੰਚਕੂਲਾ ਤੇ ਸੀ. ਐੱਮ. ਫਲਾਇੰਗ ਸਕੁਐਡ ਦੀ ਟੀਮ ਵਲੋਂ ਹੁੱਡਾ ਦਫ਼ਤਰ ਵਿਖੇ ਛਾਪੇਮਾਰੀ

ਪੰਚਕੂਲਾ, 23 ਨਵੰਬਰ (ਕਪਿਲ)-ਪੰਚਕੂਲਾ ਦੇ ਸੈਕਟਰ-6 ਸਥਿਤ ਹੁੱਡਾ ਦਫ਼ਤਰ ਵਿਖੇ ਅੱਜ ਸ਼ਾਮ ਸਮੇਂ ਵਿਜੀਲੈਂਸ ਵਿਭਾਗ ਪੰਚਕੂਲਾ ਅਤੇ ਸੀ. ਐੱਮ. ਫਲਾਇੰਗ ਸਕੁਐਡ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ ਅਤੇ ਕਈ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਦੇ ਨਾਲ ਹੀ ਟੀਮ ...

ਪੂਰੀ ਖ਼ਬਰ »

ਵਿਦੇਸ਼ ਭੇਜਣ ਦੇ ਨਾਂਅ 'ਤੇ 'ਗੈਰੀ ਐਾਡ ਗੈਰੀ' ਦੇ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਫੇਜ਼-1 ਦੀ ਪੁਲਿਸ ਨੇ ਵਿਦੇਸ਼ ਭੇਜਣ ਦੇ ਨਾਂਅ 'ਤੇ ਫੇਜ਼-5 ਵਿਚਲੀ 'ਗੈਰੀ ਐਾਡ ਗੈਰੀ' ਫੋਰਨ ਟਰੇਡ ਨਾਂਅ ਦੀ ਕੰਪਨੀ ਦੇ ਪ੍ਰਬੰਧਕਾਂ ਿਖ਼ਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਸਬੰਧੀ ਸ਼ਿਕਾਇਤਕਰਤਾ ਤਰਸੇਮ ਸਿੰਘ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੀ ਗੋਲਕ ਤੋੜੀ, ਹਜ਼ਾਰਾਂ ਦੀ ਨਕਦੀ ਚੋਰੀ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਥਾਣਾ ਬਲੌਾਗੀ ਅਧੀਨ ਪੈਂਦੇ ਪਿੰਡ ਚੱਪੜਚਿੜੀ ਵਿਚਲੇ ਇਤਹਾਸਿਕ ਗੁਰਦੁਆਰਾ ਬਾਬਾ ਬੰਦਾ ਸਿੰਘ ਬਹਾਦਰ 'ਚੋਂ ਚੋਰਾਂ ਵਲੋਂ ਗੋਲਕ ਤੋੜ ਕੇ ਹਜ਼ਾਰਾਂ ਰੁਪਏ ਚੋਰੀ ਕਰ ਲਏ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ | ਇਸ ਚੋਰੀ ...

ਪੂਰੀ ਖ਼ਬਰ »

ਕਈ ਮਹੀਨਿਆਂ ਤੋਂ ਟਰਾਂਸਫ਼ਾਰਮਰ ਖਰਾਬ ਹੋਣ ਕਾਰਨ ਪਿੰਡ ਵਜੀਦਪੁਰ ਦੇ ਕਿਸਾਨ ਪ੍ਰੇਸ਼ਾਨ

ਖਿਜ਼ਰਾਬਾਦ, 23 ਨਵੰਬਰ (ਰੋਹਿਤ ਗੁਪਤਾ)-ਨੇੜਲੇ ਪਿੰਡ ਵਜੀਦਪੁਰ ਵਿਖੇ ਪਿਛਲੇ ਕਈ ਮਹੀਨਿਆਂ ਤੋਂ ਖੇਤਾਂ ਨੂੰ ਜਾਣ ਵਾਲੀ ਬਿਜਲੀ ਦੀ ਸਪਲਾਈ ਵਾਲਾ ਟਰਾਂਸਫ਼ਾਰਮਰ ਖਰਾਬ ਹੋਣ ਕਾਰਨ ਪਿੰਡ ਦਾ ਕਿਸਾਨ ਵਰਗ ਬੇਹੱਦ ਪ੍ਰੇਸ਼ਾਨ ਨਜ਼ਰ ਆ ਰਿਹਾ ਹੈ | ਪੱਤਰਕਾਰਾਂ ਨੂੰ ...

ਪੂਰੀ ਖ਼ਬਰ »

ਯੂਨੀਵਰਸਲ ਗਰੁੱਪ ਵਲੋਂ ਸੈਂਟਰ ਆਫ਼ ਐਕਸੀਲੈਂਸ ਦਾ ਉਦਘਾਟਨ

ਲਾਲੜੂ, 23 ਨਵੰਬਰ (ਰਾਜਬੀਰ ਸਿੰਘ)-ਅੱਜ ਦੇ ਮੁਕਾਬਲੇ ਦੇ ਦੌਰ ਵਿਚ ਜੇ ਰੁਜ਼ਗਾਰ ਪ੍ਰਾਪਤ ਕਰਨਾ ਹੈ ਤਾਂ ਵਿਦਿਆਰਥੀਆਂ ਨੂੰ ਹੁਣ ਤੋਂ ਹੀ ਸਹੀ ਦਿਸ਼ਾ ਵਿਚ ਕੰਮ ਕਰਨਾ ਪਵੇਗਾ, ਇਸ ਲਈ ਵਿਦਿਆਰਥੀਆਂ ਨੂੰ ਸਿਰਫ਼ ਕਿਤਾਬੀ ਗਿਆਨ ਦੇ ਸਹਾਰੇ ਜਾਂ ਫਿਰ ਡਿਗਰੀਆਂ ਹਾਸਲ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਕੈਬਨਿਟ ਮੰਤਰੀ ਦੀ ਕੋਠੀ ਅੱਗੇ ਧਰਨਾ ਜਾਰੀ

ਖਰੜ, 23 ਨਵੰਬਰ (ਜੰਡਪੁਰੀ)-ਆਂਗਣਵਾੜੀ ਮੁਲਾਜ਼ਮ ਯੂਨੀਅਨ (ਸੀਟੂ) ਵਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਦੂਜੇ ਦਿਨ ਵੀ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਕੋਠੀ ਅੱਗੇ ਧਰਨਾ ਜਾਰੀ ਰੱਖਿਆ ਗਿਆ ਅਤੇ ਪੰਜਾਬ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ ਗਈ | ਇਸੇ ਦੌਰਾਨ ...

ਪੂਰੀ ਖ਼ਬਰ »

ਵੈਸਟਰਨ ਹੋਮਜ਼ ਦੇ ਵਸਨੀਕ ਬੁਨਿਆਦੀ ਸਹੂਲਤਾਂ ਨੂੰ ਤਰਸੇ

ਖਰੜ, 23 ਨਵੰਬਰ (ਜੰਡਪੁਰੀ)-ਖਰੜ-ਝੂੰਗੀਆਂ ਮਾਰਗ 'ਤੇ ਸਥਿਤ ਵੈਸਟਰਨ ਹੋਮਜ਼ ਦੀ ਵੈੱਲਫੇਅਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਮੰਗ ਕੀਤੀ ਹੈ ਕਿ ਵੈਸਟਰਨ ਹੋਮਜ਼ ਦੇ ਵਸਨੀਕਾਂ ਨੂੰ ਤੁਰੰਤ ਬੁਨਿਆਦੀ ਸਹੁੂਲਤਾਂ ਮੁਹੱਈਆ ਕਰਵਾਈਆਂ ਜਾਣ | ਇਸ ਸਬੰਧੀ ਜਾਣਕਾਰੀ ...

ਪੂਰੀ ਖ਼ਬਰ »

ਟਿੱਪਰ ਦੀ ਲਪੇਟ 'ਚ ਆਉਣ ਕਾਰਨ ਸੁਰੱਖਿਆ ਕਰਮੀ ਦੀ ਮੌਤ

ਲਾਲੜੂ, 23 ਨਵੰਬਰ (ਰਾਜਬੀਰ ਸਿੰਘ)-ਨੇੜਲੇ ਪਿੰਡ ਤੋਫਾਂਪੁਰ ਨੇੜੇ ਵਾਪਰੇ ਸੜਕ ਹਾਦਸੇ ਵਿਚ ਇਕ ਸੁਰੱਖਿਆ ਕਰਮੀ ਦੀ ਮੌਤ ਹੋ ਗਈ | ਪ੍ਰਾਪਤ ਜਾਣਕਾਰੀ ਅਨੁਸਾਰ ਹਰਬੰਸ ਸਿੰਘ (40) ਪੁੱਤਰ ਗੁਲਜਾਰ ਸਿੰਘ ਵਾਸੀ ਪਿੰਡ ਪੁਰ, ਥਾਣਾ ਸਨੌਰ, ਜ਼ਿਲ੍ਹਾ ਪਟਿਆਲਾ ਜੋ ਐਗਰੋਡੱਚ ...

ਪੂਰੀ ਖ਼ਬਰ »

ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ

ਜ਼ੀਰਕਪੁਰ, 23 ਨਵੰਬਰ (ਅਵਤਾਰ ਸਿੰਘ)-ਸਥਾਨਕ ਪੁਲਿਸ ਨੂੰ ਜ਼ੀਰਕਪੁਰ-ਪੁਰਾਣੀ ਕਾਲਕਾ ਸੜਕ 'ਤੇ ਸਥਿਤ ਬਾਛਲ ਪ੍ਰਾਪਰਟੀ ਦੇ ਨਾਲ ਲਗਦੇ ਇਕ ਬੰਦ ਪਏ ਸ਼ੋਅਰੂਮ ਦੇ ਬਰਾਂਡੇ ਹੇਠੋਂ ਇਕ ਕਰੀਬ 45 ਸਾਲਾਂ ਦੇ ਅਣਪਛਾਤੇ ਵਿਅਕਤੀ ਦੀ ਲਾਸ਼ ਮਿਲੀ ਹੈ | ਪੁਲਿਸ ਨੇ ਲਾਸ਼ ਨੂੰ ...

ਪੂਰੀ ਖ਼ਬਰ »

ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ

ਐੱਸ. ਏ. ਐੱਸ. ਨਗਰ, 23 ਨਵੰਬਰ (ਰਾਣਾ)-ਅਗਾਂਹਵਧੂ ਕਲਾਕਾਰ ਵੈੱਲਫੇਅਰ ਐਸੋਸੀਏਸ਼ਨ ਵਲੋਂ ਕਰਵਾਏ ਸੁੰਦਰਤਾ ਮੁਕਾਬਲੇ ਵਿਚ ਮੁਹਾਲੀ ਤੋਂ ਚੁਣੀਆਂ ਗਈਆਂ ਸੰਦੀਪ ਕੌਰ ਅਤੇ ਸਤਵਿੰਦਰ ਕੌਰ ਵਲੋਂ ਸੈਕਟਰ 69 ਵਿਚ ਲੋੜਵੰਦ ਸਕੂਲੀ ਬੱਚਿਆਂ ਨੂੰ ਸਟੇਸ਼ਨਰੀ ਵੰਡੀ ਗਈ | ਇਸ ...

ਪੂਰੀ ਖ਼ਬਰ »

ਸ਼ਿਵ ਸੈਨਾ ਨੇ ਇੰਮੀਗ੍ਰੇਸ਼ਨ ਕੰਪਨੀ ਤੋਂ ਰਕਮ ਵਾਪਸ ਕਰਵਾਈ

ਖਰੜ, 23 ਨਵੰਬਰ (ਜੰਡਪੁਰੀ)-ਸ਼ਿਵ ਸੈਨਾ ਪੰਜਾਬ ਵਲੋਂ ਇਕ ਇੰਮੀਗ੍ਰੇਸ਼ਨ ਕੰਪਨੀ ਤੋਂ ਹੁਸ਼ਿਆਰਪੁਰ ਦੇ ਰਹਿਣ ਵਾਲੇ ਪਵਨ ਕੁਮਾਰ ਨਾਮਕ ਵਿਅਕਤੀ ਦੀ ਰਕਮ ਵਾਪਸ ਕਰਵਾਈ ਗਈ ਹੈ | ਇਸ ਸਬੰਧੀ ਸ਼ਿਵ ਸੈਨਾ ਪੰਜਾਬ ਦੇ ਜ਼ਿਲ੍ਹਾ ਮੁਹਾਲੀ ਦੇ ਉਪ ਪ੍ਰਧਾਨ ਸੰਜੀਵ ਕੁਮਾਰ ...

ਪੂਰੀ ਖ਼ਬਰ »

ਕੀਰਤਨ ਦਰਬਾਰ ਭਲਕੇ

ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਰੋਡਮਾਜਰਾ ਚੱਕਲਾਂ ਦੇ ਗੁਰਦੁਆਰਾ ਸਾਹਿਬ ਪਾਤਿਸ਼ਾਹੀ 10ਵੀਂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮਹਾਨ ਕੀਰਤਨ ਦਰਬਾਰ ਭਲਕੇ 25 ਨਵੰਬਰ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ...

ਪੂਰੀ ਖ਼ਬਰ »

ਵੱਖ-ਵੱਖ ਆਗੂਆਂ ਵਲੋਂ ਸਵ: ਜਗਤਾਰ ਸਿੰਘ ਖੇੜਾ ਨੂੰ ਸ਼ਰਧਾਂਜਲੀਆਂ ਭੇਟ

ਖਿਜ਼ਰਾਬਾਦ, 23 ਨਵੰਬਰ (ਰੋਹਿਤ ਗੁਪਤਾ)-ਪ੍ਰਧਾਨ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਬਲਾਕ ਅਤੇ ਸੀਨੀਅਰ ਆਗੂ ਸਹਿਕਾਰੀ ਸਭਾਵਾਂ ਕਰਮਚਾਰੀ ਯੂਨੀਅਨ ਸਵ: ਜਗਤਾਰ ਸਿੰਘ ਖੇੜਾ ਨਮਿੱਤ ਪਿੰਡ ਖੇੜਾ ਵਿਖੇ ਕਰਵਾਏ ਗਏ ਸ਼ਰਧਾਂਜਲੀ ਸਮਾਗਮ ਦੌਰਾਨ ਵੱਖ-ਵੱਖ ਆਗੂਆਂ ਵਲੋਂ ...

ਪੂਰੀ ਖ਼ਬਰ »

ਕਾਂਗਰਸ ਨੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅਕਾਲੀ ਵਿਧਾਇਕ ਦੇ ਪਿੰਡ ਵਿਖੇ ਦਫ਼ਤਰ ਖੋਲਿ੍ਹਆ

ਜ਼ੀਰਕਪੁਰ, 23 ਨਵੰਬਰ (ਹੈਪੀ ਪੰਡਵਾਲਾ)-ਵਿਧਾਨ ਸਭਾ ਹਲਕਾ ਡੇਰਾਬਸੀ ਦੇ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਅੱਜ ਕਾਂਗਰਸ ਪਾਰਟੀ ਵਲੋਂ ਸਥਾਨਕ ਲੋਹਗੜ੍ਹ ਸੜਕ 'ਤੇ ਦਫ਼ਤਰ ਖੋਲਿ੍ਹਆ ਗਿਆ¢ ਅਸਲ 'ਚ ਲੋਹਗੜ੍ਹ ਅਕਾਲੀ-ਭਾਜਪਾ ਵਿਧਾਇਕ ਐੱਨ. ਕੇ. ਸ਼ਰਮਾ ਦਾ ਜੱਦੀ ...

ਪੂਰੀ ਖ਼ਬਰ »

ਏ. ਟੀ. ਐਮ. ਕਾਰਡ ਡੁਪਲੀਕੇਟ ਬਣਾ ਕੇ ਖਾਤੇ 'ਚੋਂ ਕਢਵਾਏ 1 ਲੱਖ 30 ਹਜ਼ਾਰ

ਐੱਸ. ਏ. ਐੱਸ. ਨਗਰ, 23 ਨਵੰਬਰ (ਜਸਬੀਰ ਸਿੰਘ ਜੱਸੀ)-ਪਹਿਲੀ ਵਾਰ ਏ. ਟੀ. ਐਮ. ਕਾਰਡ ਡੁਪਲੀਕੇਟ ਬਣਾ ਕੇ ਖਾਤੇ 'ਚੋਂ ਪੈਸੇ ਕਢਵਾਉਣ ਦਾ ਮਾਮਲਾ ਸਾਹਮਣੇ ਆਇਆ ਹੈ | ਸ਼ਿਕਾਇਤਕਰਤਾ ਮੁਤਾਬਿਕ ਕੇਨਰਾ ਬੈਂਕ ਦੇ ਏ. ਟੀ. ਐਮ. ਕਾਰਡ ਦੀ (ਕਲੋਨਿੰਗ) ਡੁਪਲੀਕੇਟ ਬਣਾ ਕੇ 1 ਲੱਖ 30 ...

ਪੂਰੀ ਖ਼ਬਰ »

ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਮਾਈਨਿੰਗ ਲਈ ਪੰਚਾਇਤੀ ਜ਼ਮੀਨਾਂ ਦੀ ਸੂਚੀ ਤਿਆਰ ਕਰਨ ਦੀ ਹਦਾਇਤ-ਅਨੁਰਾਗ ਵਰਮਾ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਪੰਜਾਬ ਦੇ ਸਕੱਤਰ ਅਨੁਰਾਗ ਵਰਮਾ (ਆਈ. ਏ. ਐੱਸ.) ਨੇ ਪੰਜਾਬ ਦੇ ਸਮੂਹ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰਾਂ ਸਮੇਤ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ ਨੂੰ ਮਾਈਨਿੰਗ ਲਈ ਪਿੰਡਾਂ ...

ਪੂਰੀ ਖ਼ਬਰ »

ਮਾਈਾਡ ਟਰੀ ਸਕੂਲ ਖਰੜ ਵਿਖੇ ਨਰਸਰੀ ਬੱਚਿਆਂ ਲਈ ਸਮਾਰੋਹ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਮਾਈਾਡ ਟਰੀ ਸਕੂਲ ਖਰੜ ਵਿਚ ਨਰਸਰੀ ਵਿੰਗ ਦੇ ਬੱਚਿਆਂ ਦੀ ਸਕੂਲੀ ਸਿੱਖਿਆ ਦੇ 100 ਦਿਨ ਪੂਰੇ ਹੋਣ 'ਤੇ ਉਨ੍ਹਾਂ ਦੇ ਮਾਤਾ-ਪਿਤਾ ਲਈ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਵਲੋਂ ਕੀਤੀ ਪੜ੍ਹਾਈ, ਸ਼ਬਦਾਂ ਦੀ ਸਪੱਸ਼ਟਤਾ, ...

ਪੂਰੀ ਖ਼ਬਰ »

ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਆਈ. ਆਈ. ਟੀ. ਬੰਬੇ ਵਲੋਂ ਨੋਡਲ ਯੂਨੀਵਰਸਿਟੀ ਪੁਰਸਕਾਰ ਨਾਲ ਸਨਮਾਨਿਤ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਭਾਰਤ ਦੀ ਉੱਚ ਵਿੱਦਿਅਕ ਸੰਸਥਾ ਆਈ. ਆਈ. ਟੀ. ਬੰਬੇ (ਇੰਡੀਅਨ ਇੰਸਟੀਚਿਊਟ ਆਫ਼ ਤਕਨੋਲਜੀ) ਨੇ ਚੰਡੀਗੜ੍ਹ ਯੂਨੀਵਰਸਿਟੀ ਘੜੂੰਆਂ ਨੂੰ ਸਪੋਕਨ ਟਿਊਟੋਰੀਅਲ ਪ੍ਰਾਜੈਕਟ ਫੋਸ (ਫ਼ਰੀ ਓਪਨ ਸੋਰਸ ਸਾਫ਼ਟਵੇਅਰ) ਤਹਿਤ ...

ਪੂਰੀ ਖ਼ਬਰ »

ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਦੇ ਵਫ਼ਦ ਵਲੋਂ ਜ਼ਿਲ੍ਹਾ ਸਿੱਖਿਆ ਅਫ਼ਸਰ ਨਾਲ ਮੁਲਾਕਾਤ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਜਨਰਲ ਕੈਟਾਗਰੀਜ਼ ਵੈੱਲਫੇਅਰ ਫੈਡਰੇਸ਼ਨ ਪੰਜਾਬ ਦੀ ਮੁਹਾਲੀ ਇਕਾਈ ਦੇ ਆਗੂਆਂ 'ਤੇ ਆਧਾਰਿਤ ਵਫ਼ਦ ਵਲੋਂ ਫੈਡਰੇਸ਼ਨ ਆਗੂ ਜਸਵੀਰ ਸਿੰਘ ਗੜਾਂਗ ਦੀ ਅਗਵਾਈ ਹੇਠ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ. ਸਿੱ.) ...

ਪੂਰੀ ਖ਼ਬਰ »

ਪ੍ਰੋ: ਧਨੇਸ਼ਵਰ ਰਾਓ ਪੰਜਾਬੀ ਮਾਂ-ਬੋਲੀ ਦੇ ਹੱਕ 'ਚ ਪ੍ਰਚਾਰ ਲਈ ਕੁਰਾਲੀ ਪਹੁੰਚੇ

ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ)-ਪੰਜਾਬ ਮਾਂ-ਬੋਲੀ ਪ੍ਰਤੀ ਸੂਬਾ ਸਰਕਾਰ ਵਲੋਂ ਅਪਣਾਈ ਜਾ ਰਹੀ ਭੇਦਭਾਵ ਦੀ ਨੀਤੀ ਅਤੇ ਪੰਜਾਬੀ ਗਾਇਕਾਂ ਦੁਆਰਾ ਮਾਂ-ਬੋਲੀ ਦੀ ਕੀਤੀ ਜਾ ਰਹੀ ਬੇਕਦਰੀ ਿਖ਼ਲਾਫ਼ ਲਗਾਤਾਰ ਆਵਾਜ਼ ਬੁਲੰਦ ਕਰਨ ਵਾਲੇ ਕੰਨੜ ਪ੍ਰੋਫੈਸਰ ...

ਪੂਰੀ ਖ਼ਬਰ »

ਗੁ: ਸਿੰਘ ਸ਼ਹੀਦਾਂ ਵਿਖੇ 29 ਨੂੰ ਮਨਾਇਆ ਜਾਵੇਗਾ ਦਸਵੀਂ ਦਾ ਦਿਹਾੜਾ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਆਉਣ ਵਾਲੀ 29 ਨਵੰਬਰ ਨੂੰ ਦਸਵੀਂ ਦਾ ਸ਼ੁਭ ਦਿਹਾੜਾ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਜਾਵੇਗਾ¢ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ...

ਪੂਰੀ ਖ਼ਬਰ »

ਮਾਡਲ ਸਕੂਲ ਖਰੜ ਦੇ 7 ਖਿਡਾਰੀਆਂ ਦੀ ਡੋਜ਼ਬਾਲ ਟੀਮ ਲਈ ਨੈਸ਼ਨਲ ਪੱਧਰ 'ਤੇ ਚੋਣ

ਖਰੜ, 23 ਨਵੰਬਰ (ਗੁਰਮੁੱਖ ਸਿੰਘ ਮਾਨ)-ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਕਰਵਾਈਆਂ ਰਾਜ ਪੱਧਰੀ ਖੇਡਾਂ ਵਿਚ ਸਰਕਾਰੀ ਮਾਡਲ ਸੀਨੀਅਰ ਸੈਕੰਡਰੀ ਸਕੂਲ ਖਰੜ ਦੀ ਡੋਜ਼ਬਾਲ ਅੰਡਰ 19 ਸਾਲ ਲੜਕੀਆਂ ਦੀ ਟੀਮ ਨੇ ਦੂਸਰਾ ਅਤੇ ਅੰਡਰ 17 ਸਾਲ ਲੜਕਿਆਂ ਦੀ ਟੀਮ ਨੇ ਤੀਸਰਾ ਸਥਾਨ ...

ਪੂਰੀ ਖ਼ਬਰ »

ਪੁਰਸ਼ਾਂ 'ਚ ਨਿਰੰਤਰ ਵਧ ਰਹੀ ਹੈ ਪ੍ਰੋਸਟੇਟ ਦੀ ਸਮੱਸਿਆ-ਡਾ: ਅੰਸ਼ੁਮਨ ਕਪੂਰ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਜਿਸ ਤਰ੍ਹਾਂ ਉਮਰ ਵਧਣ ਦੇ ਨਾਲ ਔਰਤਾਂ ਮਾਹਵਾਰੀ ਨਾਲ ਪ੍ਰਭਾਵਿਤ ਹੁੰਦੀਆਂ ਹਨ, ਉਸੇ ਤਰ੍ਹਾਂ ਪੁਰਸ਼ ਉਮਰ ਵਧਣ ਦੇ ਨਾਲ ਬਿਨਾਇਨ ਪ੍ਰੋਸਟੇਟਿਕ ਹਾਇਪਰਪਲਾਸ਼ੀਆ (ਬੀ. ਪੀ. ਐੱਚ.) ਨਾਲ ਪ੍ਰਭਾਵਿਤ ਹੁੰਦੇ ਹਨ | ਇਸ ਸਮੱਸਿਆ ...

ਪੂਰੀ ਖ਼ਬਰ »

'ਪ੍ਰਭ ਆਸਰਾ' ਸੰਸਥਾ ਵਿਖੇ ਦਾਖ਼ਲ ਔਰਤ ਦੀ ਜ਼ੇਰੇ ਇਲਾਜ ਮੌਤ

ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ/ਹਰਪ੍ਰੀਤ ਸਿੰਘ)-ਸ਼ਹਿਰ ਦੀ ਹੱਦ 'ਚ ਪੈਂਦੇ ਪਿੰਡ ਪਡਿਆਲਾ ਦੀ 'ਪ੍ਰਭ ਆਸਰਾ' ਸੰਸਥਾ ਵਿਖੇ ਪਿਛਲੇ ਦਿਨੀਂ ਦਾਖ਼ਲ ਹੋਈ ਲਾਵਾਰਿਸ ਔਰਤ ਦੀ ਇਲਾਜ ਦੌਰਾਨ ਅਚਾਨਕ ਮੌਤ ਹੋ ਗਈ | ਇਸ ਸਬੰਧੀ ਸੰਸਥਾ ਦੀ ਮੱੁਖ ਪ੍ਰਬੰਧਕ ਬੀਬੀ ...

ਪੂਰੀ ਖ਼ਬਰ »

ਬੰਗਲਾਦੇਸ਼ ਦੇ ਉੱਚ ਪੱਧਰੀ ਵਫ਼ਦ ਵਲੋਂ ਪਿੰਡ ਸਿੰਘਪੁਰਾ ਦੇ ਜਲਘਰ ਤੇ ਸੀਵਰੇਜ ਟਰੀਟਮੈਂਟ ਪਲਾਂਟ ਦਾ ਦੌਰਾ

ਕੁਰਾਲੀ, 23 ਨਵੰਬਰ (ਹਰਪ੍ਰੀਤ ਸਿੰਘ)-ਨੇੜਲੇ ਪਿੰਡ ਸਿੰਘਪੁਰਾ ਵਿਖੇ ਪਿੰਡ ਵਾਸੀਆਂ ਨੂੰ ਪੀਣ ਵਾਲੇ ਪਾਣੀ ਦੀ 24 ਘੰਟੇ ਦਿੱਤੀ ਜਾਂਦੀ ਸਪਲਾਈ ਅਤੇ ਸੀਵਰੇਜ ਦੇ ਪ੍ਰਬੰਧ ਦੇਖਣ ਲਈ ਬੰਗਲਾਦੇਸ਼ ਤੋਂ ਪਹੁੰਚੀ ਉੱਚ ਪੱਧਰੀ ਵਫ਼ਦ ਵਲੋਂ ਸਿਆਦਾ ਮਾਸੂਮਾ ਖਾਨਮ ਡਿਪਟੀ ...

ਪੂਰੀ ਖ਼ਬਰ »

ਹਰਿਆਣਾ ਦੇ ਆਊਸਟੀਜ਼ ਨੂੰ ਤਰਜੀਹ 'ਤੇ ਮਿਲਣਗੇ ਪਲਾਟ

ਚੰਡੀਗੜ੍ਹ, 23 ਨਵੰਬਰ (ਸੁਰਜੀਤ ਸਿੰਘ ਸੱਤੀ)-ਪੰਜਾਬ ਅਤੇ ਹਰਿਆਣਾ ਹਾਈਕੋਰਟ ਦੇ ਚੀਫ਼ ਜਸਟਿਸ ਐਸ.ਜੇ. ਵਜੀਫਦਾਰ ਦੀ ਅਗਵਾਈ ਵਾਲੀ ਫੁੱਲ ਬੈਂਚ ਨੇ ਬੁੱਧਵਾਰ ਨੂੰ 200 ਪਟੀਸ਼ਨਾਂ ਦਾ ਇਕੱਠਿਆਂ ਨਿਪਟਾਰਾ ਕਰਦਿਆਂ ਹਰਿਆਣਾ ਦੇ ਉਨ੍ਹਾਂ ਜ਼ਮੀਨ ਮਾਲਕਾਂ ਨੂੰ ਵੱਡੀ ...

ਪੂਰੀ ਖ਼ਬਰ »

ਪੰਜਾਬ ਵਿਧਾਨ ਸਭਾ ਵੱਲੋਂ ਵਿਧਾਇਕਾਂ ਲਈ ਕਰਵਾਇਆ ਦੋ ਦਿਨਾ ਓਰੀਐਾਟੇਸ਼ਨ ਪ੍ਰੋਗਰਾਮ ਸਮਾਪਤ

ਚੰਡੀਗੜ੍ਹ, 23 ਨਵੰਬਰ (ਅਜੀਤ ਬਿਊਰੋ)- ਪੰਜਾਬ ਵਿਧਾਨ ਸਭਾ ਵੱਲੋਂ ਮਹਾਤਮਾ ਗਾਂਧੀ ਰਾਜ ਲੋਕ ਪ੍ਰਸ਼ਾਸਨ ਸੰਸਥਾ, ਚੰਡੀਗੜ੍ਹ ਦੇ ਸਹਿਯੋਗ ਨਾਲ ਵਿਧਾਇਕਾਂ ਲਈ ਕਰਵਾਇਆ ਦੋ ਦਿਨਾਂ ਓਰੀਐਾਟੇਸ਼ਨ ਪ੍ਰੋਗਰਾਮ ਅੱਜ ਸਮਾਪਤ ਹੋ ਗਿਆ | ਸਮਾਪਤੀ ਸਮਾਗਮ ਮੌਕੇ ਬੋਲਦਿਆਂ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਕੰਟੀਨਾਂ ਵਿਦਿਆਰਥੀਆਂ ਤੋਂ ਨਹੀਂ ਵਸੂਲ ਸਕਣਗੀਆਂ ਮਨਚਾਹੀਆਂ ਕੀਮਤਾਂ

ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਵਿਚ ਹੁਣ ਕੰਟੀਨਾਂ ਵਿਦਿਆਰਥੀਆਂ ਤੋਂ ਖਾਣ- ਪੀਣ ਦੀਆਂ ਵਸਤਾਂ ਦੀਆਂ ਮਨਚਾਹੀਆਂ ਕੀਮਤਾਂ ਨਹੀਂ ਵਸੂਲ ਸਕਣਗੀਆਂ | ਵਿਦਿਆਰਥੀਆਂ ਵਲੋਂ ਕੰਟੀਨਾਂ ਵਿਚ ਖਾਣੇ ਦੀਆਂ ਵੱਖੋ- ਵੱਖਰੀਆਂ ਕੀਮਤਾਂ ਵਸੂਲੇ ...

ਪੂਰੀ ਖ਼ਬਰ »

ਕਪਿਲ ਕੌਸ਼ਲ ਬਣੇ ਪੰਜਾਬ 'ਵਰਸਿਟੀ ਲੈਬ ਟੈਕਨੀਕਲ ਸਟਾਫ਼ ਐਸੋਸੀਏਸ਼ਨ ਦੇ ਪ੍ਰਧਾਨ

ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)-ਪੰਜਾਬ ਯੂਨੀਵਰਸਿਟੀ ਲੈਬ ਟੈਕਨੀਕਲ ਸਟਾਫ਼ ਐਸੋਸੀਏਸ਼ਨ ਦੀਆਂ ਚੋਣਾਂ ਵਿਚ ਕਪਿਲ ਕੁਮਾਰ ਕੌਸ਼ਲ ਪ੍ਰਧਾਨ ਚੁਣੇ ਗਏ | ਕੌਸ਼ਲ ਗਰੁੱਪ ਦੇ ਹੀ ਅਮਰਜੀਤ ਸਿੰਘ ਉਪ ਪ੍ਰਧਾਨ, ਮੋਹਨ ਸਿੰਘ ਸੈਕਟਰੀ, ਅਰੁਣ ਰੈਨਾ ਜੁਆਇੰਟ ਸੈਕਟਰੀ, ...

ਪੂਰੀ ਖ਼ਬਰ »

ਕੇਂਦਰ ਸਰਕਾਰ ਉਦਯੋਗਪਤੀਆਂ ਦੀ ਤਰ੍ਹਾਂ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰੇ-ਵਿਧਾਇਕ ਸਿੱਧੂ

ਐੱਸ. ਏ. ਐੱਸ. ਨਗਰ, 23 ਨਵੰਬਰ (ਕੇ. ਐੱਸ. ਰਾਣਾ)-ਕੇਂਦਰ ਸਰਕਾਰ ਵਲੋਂ ਉਦਯੋਗਪਤੀਆਂ ਦਾ 1400 ਹਜ਼ਾਰ ਕਰੋੜ ਰੁਪਏ ਦਾ ਕਰਜ਼ਾ ਮੁਆਫ਼ ਕੀਤਾ ਹੈ | ਇਸੇ ਤਰ੍ਹਾਂ ਕੇਂਦਰ ਸਰਕਾਰ ਨੂੰ ਪੰਜਾਬ ਦੇ ਕਿਸਾਨਾਂ ਦਾ ਕਰਜ਼ਾ ਵੀ ਮੁਆਫ਼ ਕਰਨਾ ਚਾਹੀਦਾ ਹੈ | ਇਹ ਵਿਚਾਰ ਹਲਕਾ ਵਿਧਾਇਕ ...

ਪੂਰੀ ਖ਼ਬਰ »

ਪੰਜਾਬ ਯੂਨੀਵਰਸਿਟੀ 'ਚ ਦੂਜਾ ਡੀ.ਵੀ.ਐਸ ਜੈਨ ਰਿਸਰਚ ਫਾੳਾੂਡੇਸ਼ਨ ਐਵਾਰਡ

ਚੰਡੀਗੜ੍ਹ, 23 ਨਵੰਬਰ (ਮਨਜੋਤ ਸਿੰਘ ਜੋਤ)- ਪੰਜਾਬ ਯੂਨੀਵਰਸਿਟੀ ਦੇ ਕੈਮਿਸਟਰੀ ਵਿਭਾਗ ਵਲੋਂ ਦੂਜਾ ਡੀ.ਵੀ.ਐਸ ਜੈਨ ਰਿਸਰਚ ਫਾੳਾੂਡੇਸ਼ਨ ਐਵਾਰਡ ਸਮਾਰੋਹ ਕਰਵਾਇਆ ਗਿਆ | ਇਸ ਮੌਕੇ ਦੋ ਵਧੀਆ ਖੋਜਕਰਤਾ ਪੁਰਸਕਾਰ ਅਤੇ ਛੇ ਬਿਹਤਰ ਪਬਲੀਕੇਸ਼ਨ ਪ੍ਰੋਮਸ਼ਨ ਐਵਾਰਡ ...

ਪੂਰੀ ਖ਼ਬਰ »

ਸਾਬਕਾ ਮੰਤਰੀ ਜਗਮੋਹਨ ਸਿੰਘ ਕੰਗ ਵਲੋਂ ਹਲਕੇ ਦੇ ਵਿਕਾਸ ਲਈ ਮੁੱਖ ਮੰਤਰੀ ਨੂੰ ਪੱਤਰ

ਕੁਰਾਲੀ, 23 ਨਵੰਬਰ (ਬਿੱਲਾ ਅਕਾਲਗੜ੍ਹੀਆ)-ਸਾਬਕਾ ਕੈਬਨਿਟ ਮੰਤਰੀ ਜਗਮੋਹਨ ਸਿੰਘ ਕੰਗ ਨੇ ਵਿਧਾਨ ਸਭਾ ਹਲਕਾ ਖਰੜ ਦੇ ਸਮੁੱਚੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਲਈ ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੂੰ ਜਾਣੂ ਕਰਵਾਉਂਦਿਆਂ ਹਲਕੇ ਲਈ ਗ੍ਰਾਂਟਾਂ ਦੀ ...

ਪੂਰੀ ਖ਼ਬਰ »

ਐੱਸ.ਪੀ.ਜਿੰਦਲ ਪੰਜਾਬ ਸਟੇਟ ਅਕਾਊਾਟਸ ਸਰਵਿਸਿਜ਼ ਐਸੋਸੀਏਸ਼ਨ ਦੇ ਪ੍ਰਧਾਨ ਚੁਣੇ

ਚੰਡੀਗੜ੍ਹ, 23 ਨਵੰਬਰ (ਵਿਕਰਮਜੀਤ ਸਿੰਘ ਮਾਨ) -ਪੰਜਾਬ ਸਟੇਟ ਅਕਾਊਾਟਸ ਸਰਵਿਸਿਜ਼ ਐਸੋਸੀਏਸ਼ਨ ਦੀ ਪੰਚਾਇਤ ਭਵਨ ਚੰਡੀਗੜ੍ਹ ਵਿਖੇ ਹੋਈ ਚੋਣ ਦੌਰਾਨ ਐੱਸ. ਪੀ. ਜਿੰਦਲ ਐਡੀਸ਼ਨਲ ਡਾਇਰੈਕਟਰ (ਐੱਫ ਐਾਡ ਏ) ਨੂੰ ਪ੍ਰਧਾਨ ਚੁਣਿਆ ਗਿਆ | ਇਸ ਸਬੰਧੀ ਅਰੁਸ਼ ਸ਼ਰਮਾ ਜਨਰਲ ...

ਪੂਰੀ ਖ਼ਬਰ »

10ਵਾਂ ਵਿਸ਼ਾਲ ਨਗਰ ਕੀਰਤਨ ਸਜਾਇਆ

ਡੇਰਾਬੱਸੀ, 23 ਨਵੰਬਰ (ਸ਼ਾਮ ਸਿੰਘ ਸੰਧੂ)-ਡੇਰਾਬੱਸੀ ਨੇੜਲੇ ਪਿੰਡ ਫਤਿਹਪੁਰ ਜੱਟਾਂ ਸਥਿਤ ਯਾਦਗਾਰੀ ਗੁਰਦੁਆਰਾ ਸੱਚਖੰਡ ਵਾਸੀ ਸੰਤ ਬਾਬਾ ਨਿੱਕਾ ਸਿੰਘ ਜੀ ਦੇ ਮੁੱਖ ਸੇਵਾਦਾਰ ਬਾਬਾ ਰਾਜ ਸਿੰਘ ਅਤੇ ਸਮੁੱਚੀ ਸੰਗਤ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ ਬਹਾਦਰ ...

ਪੂਰੀ ਖ਼ਬਰ »

ਸਿਸ਼ੋਦੀਆ ਰਾਜਪੂਤ ਭਾਈਚਾਰੇ ਵਲੋਂ ਫ਼ਿਲਮ ਪਦਮਾਵਤੀ 'ਤੇ ਰੋਕ ਲਗਾਉਣ ਦੀ ਮੰਗ

ਮੁੱਲਾਂਪੁਰ ਗਰੀਬਦਾਸ, 23 ਨਵੰਬਰ (ਦਿਲਬਰ ਸਿੰਘ ਖੈਰਪੁਰ)-ਸਿਸ਼ੋਦੀਆ ਰਾਜਪੂਤ ਭਾਈਚਾਰੇ ਵਲੋਂ ਮੁੱਲਾਂਪੁਰ ਗਰੀਬਦਾਸ ਵਿਖੇ ਇਕੱਠੇ ਹੋ ਕੇ ਫ਼ਿਲਮ ਪਦਮਾਵਤੀ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ਇਨ੍ਹਾਂ ਕੇਂਦਰ ਸਰਕਾਰ ਤੋਂ ਮੰਗ ਕੀਤੀ ਕਿ ਫ਼ਿਲਮ ਪਦਮਾਵਤੀ ਨੂੰ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX