ਤਾਜਾ ਖ਼ਬਰਾਂ


ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਨਸ਼ਾ ਤਸਕਰਾਂ ਨੂੰ ਅਦਾਲਤ ਨੇ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  10 minutes ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਕੱਲ੍ਹ ਥਾਣਾ ਅਜਨਾਲਾ ਦੀ ਪੁਲਿਸ ਵੱਲੋਂ ਸਾਢੇ ਸੱਤ ਕਿੱਲੋ ਤੋਂ ਵਧੇਰੇ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤੇ ਸਰਹੱਦੀ ਪਿੰਡ ਕੱਕੜ ਦੇ ਰਹਿਣ ਵਾਲੇ ਦੋ ਨਸ਼ਾ ਤਸਕਰਾਂ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ
. . .  21 minutes ago
ਸ੍ਰੀਨਗਰ, 22 ਅਕਤੂਬਰ- ਜੰਮੂ ਕਸ਼ਮੀਰ ਦੇ ਅਵੰਤੀਪੋਰਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁੱਠਭੇੜ ਸ਼ੁਰੂ ਹੋ ...
ਅਵੰਤੀਪੋਰਾ 'ਚ ਸੁਰੱਖਿਆ ਬਲਾਂ ਵਲੋਂ ਚਲਾਇਆ ਜਾ ਰਿਹਾ ਹੈ ਸਰਚ ਆਪਰੇਸ਼ਨ
. . .  33 minutes ago
ਸ੍ਰੀਨਗਰ, 22 ਅਕਤੂਬਰ- ਜੰਮੂ-ਕਸ਼ਮੀਰ ਦੇ ਅਵੰਤੀਪੋਰਾ 'ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ...
ਨੱਡਾ ਵੱਲੋਂ ਭਾਜਪਾ ਦੇ ਜਨਰਲ ਸਕੱਤਰਾਂ ਨਾਲ ਮੀਟਿੰਗ
. . .  42 minutes ago
ਨਵੀਂ ਦਿੱਲੀ, 22 ਅਕਤੂਬਰ- ਭਾਜਪਾ ਦੇ ਕਾਰਜਕਾਰੀ ਪ੍ਰਧਾਨ ਜੇ.ਪੀ. ਨੱਡਾ ਨੇ ਅੱਜ ਪਾਰਟੀ ਹੈੱਡਕੁਆਟਰ ਵਿਖੇ ਭਾਜਪਾ ਦੇ ਜਨਰਲ ਸਕੱਤਰਾਂ...
ਜੇਲ੍ਹ 'ਚ ਬੰਦ ਨਵਾਜ਼ ਸ਼ਰੀਫ਼ ਦੀ ਹਾਲਤ ਵਿਗੜੀ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
. . .  about 1 hour ago
ਲਾਹੌਰ, 22 ਅਕਤੂਬਰ- ਜੇਲ੍ਹ 'ਚ ਬੰਦ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਨਵਾਜ਼ ਸ਼ਰੀਫ਼ ਦੀ ਸਿਹਤ ਵਿਗੜਨ ਤੋਂ ਬਾਅਦ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਹੈ। ਜਾਣਕਾਰੀ ਮੁਤਾਬਕ...
ਅਫ਼ਗ਼ਾਨਿਸਤਾਨ : ਤਾਲਿਬਾਨ ਹਮਲੇ 'ਚ ਮਾਰੇ ਗਏ 19 ਸੁਰੱਖਿਆ ਅਧਿਕਾਰੀ, ਦੋ ਜ਼ਖਮੀ
. . .  about 1 hour ago
ਕਾਬੁਲ, 22 ਅਕਤੂਬਰ- ਅਫ਼ਗ਼ਾਨਿਸਤਾਨ ਦੇ ਕੁੰਦੁਜ ਜ਼ਿਲ੍ਹੇ 'ਚ ਮੰਗਲਵਾਰ ਸਵੇਰੇ ਤਾਲਿਵਾਨੀ ਅੱਤਵਾਦੀਆਂ ਦੇ ਹਮਲੇ 'ਚ ਘੱਟੋ-ਘੱਟ 19 ਸੁਰੱਖਿਆ ਅਧਿਕਾਰੀਆਂ ਦੀ ਮੌਤ ਹੋ ਗਈ ਅਤੇ ਦੋ ਹੋਰ ...
ਗੁਰੂ ਹਰਿਕ੍ਰਿਸ਼ਨ ਸਾਹਿਬ ਦੇ ਗੁਰਤਾਗੱਦੀ ਦਿਵਸ ਮੌਕੇ ਜਥੇਦਾਰ ਅਕਾਲ ਤਖ਼ਤ ਦੀ ਅਗਵਾਈ ਹੇਠ ਹੋਇਆ ਸਮਾਗਮ
. . .  about 1 hour ago
ਤਲਵੰਡੀ ਸਾਬੋ, 22 ਅਕਤੂਬਰ (ਰਣਜੀਤ ਸਿੰਘ ਰਾਜੂ) - ਅੱਠਵੇਂ ਗੁਰੂ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਗੁਰਤਾਗੱਦੀ ਦਿਵਸ ਮੌਕੇ ਅੱਜ ਸਿੱਖ ਕੌਮ ਦੇ ਚੌਥੇ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਸ਼੍ਰੋਮਣੀ ਗੁਰਦਵਾਰਾ ਪ੍ਰਬੰਧਕ ਕਮੇਟੀ ...
ਕੁਝ ਕਾਂਗਰਸੀਆਂ ਵਲੋਂ ਕੈਪਟਨ ਦੇ ਕੰਨ ਭਰਨ ਕਰਕੇ ਸਿੱਧੂ ਨੂੰ ਅਹੁਦੇ ਤੋਂ ਲਾਂਭੇ ਕੀਤਾ ਗਿਆ- ਨਵਜੋਤ ਕੌਰ ਸਿੱਧੂ
. . .  about 1 hour ago
ਅਜਨਾਲਾ, 22 ਅਕਤੂਬਰ (ਗੁਰਪ੍ਰੀਤ ਸਿੰਘ ਢਿੱਲੋਂ)- ਅੰਮ੍ਰਿਤਸਰ ਦੇ ਵਿਧਾਨ ਸਭਾ ਹਲਕਾ ਪੂਰਬੀ 'ਚ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਪਹੁੰਚੇ ਸਾਬਕਾ ਕੈਬਨਿਟ ਮੰਤਰੀ ਅਤੇ ਉੱਘੇ ਕ੍ਰਿਕਟਰ ਨਵਜੋਤ ਸਿੰਘ ਸਿੱਧੂ...
ਘਰੋਂ ਲੜ ਕੇ ਗਏ ਨੌਜਵਾਨ ਦੀ ਭੇਦ ਭਰੇ ਹਾਲਾਤਾਂ 'ਚ ਲਾਸ਼ ਮਿਲਣ ਨਾਲ ਫੈਲੀ ਸਨਸਨੀ
. . .  about 2 hours ago
ਕਾਦੀਆਂ, 22 ਅਕਤੂਬਰ (ਗੁਰਪ੍ਰੀਤ ਸਿੰਘ)-ਅੱਜ ਬਾਅਦ ਦੁਪਹਿਰ ਉਸ ਵੇਲੇ ਕਾਦੀਆਂ ਸ਼ਹਿਰ 'ਚ ਸਨਸਨੀ ਫੈਲ ਗਈ ਜਦੋਂ ਕਾਦੀਆਂ ਦੇ ਮੁਹੱਲਾ ਸਿਵਲ ਲਾਈਨ ਨਜ਼ਦੀਕ ਤਰਖਾਣਾਂ ...
ਭਾਰਤ ਅਤੇ ਪਾਕਿ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ
. . .  about 2 hours ago
ਨਵੀਂ ਦਿੱਲੀ, 22 ਅਕਤੂਬਰ- ਭਾਰਤ ਅਤੇ ਪਾਕਿਸਤਾਨ ਵਿਚਾਲੇ ਕੱਲ੍ਹ ਕਰਤਾਰਪੁਰ ਲਾਂਘੇ ਦੇ ਸਮਝੌਤੇ 'ਤੇ ਹਸਤਾਖ਼ਰ ਨਾ ਹੋਣ ਦੀ ਸੰਭਾਵਨਾ ...
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
. . .  about 2 hours ago
ਰਾਜਦੂਤਾਂ ਦੇ ਵਫ਼ਦ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ......................
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ
. . .  about 3 hours ago
ਸ੍ਰੀ ਹਰਿਮੰਦਰ ਸਾਹਿਬ ਪਹੁੰਚੇ ਰਾਜਦੂਤਾਂ ਦੇ ਵਫ਼ਦ ਨੇ ਖਿਚਾਈ ਗਰੁੱਪ ਤਸਵੀਰ.............
ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਰਾਜਦੂਤਾਂ ਦੇ ਵਫ਼ਦ ਨੇ ਛਕਿਆ ਲੰਗਰ
. . .  about 3 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ...
ਪ੍ਰਧਾਨ ਮੰਤਰੀ ਮੋਦੀ ਨੇ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ਨਾਲ ਕੀਤੀ ਮੁਲਾਕਾਤ
. . .  about 4 hours ago
ਨਵੀਂ ਦਿੱਲੀ, 22 ਅਕਤੂਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰਥਸ਼ਾਸਤਰ 'ਚ ਨੋਬਲ ਪੁਰਸਕਾਰ ਜੇਤੂ ਅਭਿਜੀਤ ਬੈਨਰਜੀ ...
ਸ੍ਰੀ ਹਰਿਮੰਦਰ ਸਾਹਿਬ ਪਹੁੰਚਿਆ ਰਾਜਦੂਤਾਂ ਦਾ ਵਫ਼ਦ
. . .  about 4 hours ago
ਅੰਮ੍ਰਿਤਸਰ, 22 ਅਕਤੂਬਰ (ਜਸਵੰਤ ਸਿੰਘ ਜੱਸ, ਹਰਮਿੰਦਰ ਸਿੰਘ)- ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ ਹੁਣ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਨ ਲਈ ਪਹੁੰਚਿਆ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਜੰਗਬੰਦੀ ਦੀ ਉਲੰਘਣਾ
. . .  about 4 hours ago
ਨਾਭਾ ਤੋਂ ਅਗਲੇ ਪੜਾਅ ਲਈ ਰਵਾਨਾ ਹੋਈ ਸ਼ਬਦ ਗੁਰੂ ਯਾਤਰਾ
. . .  about 4 hours ago
ਕੈਨੇਡਾ ਚੋਣਾਂ 2019 : ਕੈਲਗਰੀ ਫੋਰੈਸਟ ਲਾਅਨ ਤੋਂ ਕੰਜ਼ਰਵੇਟਿਵ ਆਗੂ ਜਸਰਾਜ ਸਿੰਘ ਹਲਨ ਜਿੱਤੇ
. . .  about 4 hours ago
ਕੈਨੇਡਾ ਚੋਣਾਂ : ਬਰੈਂਪਟਨ ਈਸਟ ਤੋਂ ਮਨਿੰਦਰ ਸਿੰਘ ਸਿੱਧੂ ਦੀ ਜਿੱਤ
. . .  about 4 hours ago
ਇਸ ਵਾਰ ਕਾਂਗਰਸ ਹੀ ਹਰਿਆਣਾ 'ਚ ਸੱਤਾ 'ਚ ਆਵੇਗੀ : ਕੁਮਾਰੀ ਸ਼ੈਲਜਾ
. . .  about 4 hours ago
ਅੰਮ੍ਰਿਤਸਰ ਪਹੁੰਚੇ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦੇ ਵਫ਼ਦ ਦਾ ਹਵਾਈ ਅੱਡੇ 'ਤੇ ਹੋਇਆ ਸ਼ਾਨਦਾਰ ਸਵਾਗਤ, ਦੇਖੋ ਤਸਵੀਰਾਂ
. . .  about 5 hours ago
ਸੁਖਪਾਲ ਸਿੰਘ ਖਹਿਰਾ ਨੇ ਆਪਣਾ ਅਸਤੀਫ਼ਾ ਲਿਆ ਵਾਪਸ
. . .  about 5 hours ago
ਕੈਨੇਡਾ 'ਚ ਮੁੜ ਸਰਕਾਰ ਬਣਾਉਣ ਦੀ ਤਿਆਰੀ 'ਚ ਜਸਟਿਨ ਟਰੂਡੋ
. . .  about 5 hours ago
ਸ੍ਰੀ ਦਰਬਾਰ ਸਾਹਿਬ ਨੇੜੇ ਪੁੱਜਾ ਵੱਖ-ਵੱਖ ਦੇਸ਼ਾਂ ਦੇ 90 ਰਾਜਦੂਤਾਂ ਦਾ ਵਫ਼ਦ
. . .  about 4 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਵੈਸਟ ਤੋਂ ਕਮਲ ਖਹਿਰਾ ਰਹੀ ਜੇਤੂ
. . .  about 6 hours ago
ਕੈਨੇਡਾ ਚੋਣਾਂ 2019 : ਕਿਚਨਰ ਸੈਂਟਰ ਤੋਂ ਲਿਬਰਲ ਆਗੂ ਰਾਜ ਸੈਣੀ ਜਿੱਤੇ
. . .  about 6 hours ago
ਕੈਨੇਡਾ ਚੋਣਾਂ 2019 : ਬਰੈਂਪਟਨ ਨਾਰਥ ਤੋਂ ਰੂਬੀ ਸਹੋਤਾ ਨੇ ਰਹੀ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮੁੜ ਆਪਣੀ ਸੀਟ ਤੋਂ ਜਿੱਤੇ ਜਸਟਿਨ ਟਰੂਡੋ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸੈਂਟਰ ਤੋਂ ਰਾਮੇਸ਼ ਸੰਘਾ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਬਰੈਂਪਟਨ ਸਾਊਥ ਤੋਂ ਲਿਬਰਲ ਆਗੂ ਸੋਨੀਆ ਸਿੱਧੂ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਸਰੀ ਨਿਊਟਨ ਤੋਂ ਲਿਬਰਲ ਆਗੂ ਸੁਖ ਧਾਲੀਵਾਲ ਜਿੱਤੇ
. . .  about 6 hours ago
ਕੈਨੇਡਾ ਚੋਣਾਂ : ਵੈਨਕੂਵਰ ਸਾਊਥ ਤੋਂ ਲਿਬਰਲ ਆਗੂ ਹਰਜੀਤ ਸੱਜਣ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਐਡਮਿੰਟਨ ਮਿੱਲਵੁੱਡਜ਼ ਤੋਂ ਲਿਬਰਲ ਆਗੂ ਅਮਰਜੀਤ ਸੋਹੀ ਨੂੰ ਹਰਾ ਕੇ ਟਿਮ ਉੱਪਲ ਰਹੇ ਜੇਤੂ
. . .  about 6 hours ago
ਕੈਨੇਡਾ ਚੋਣਾਂ : ਮਿਸੀਸਾਗਾ ਮਾਲਟਨ ਤੋਂ ਜਿੱਤੇ ਲਿਬਲ ਆਗੂ ਨਵਦੀਪ ਸਿੰਘ ਬੈਂਸ
. . .  about 6 hours ago
ਵੱਖ-ਵੱਖ ਦੇਸ਼ਾਂ ਤੋਂ ਅੰਮ੍ਰਿਤਸਰ ਪਹੁੰਚੇ 90 ਰਾਜਦੂਤਾਂ ਦਾ ਬੈਂਡ ਵਾਜਿਆਂ ਨਾਲ ਕੀਤਾ ਗਿਆ ਸਵਾਗਤ
. . .  about 5 hours ago
ਰਾਮਨਾਥ ਕੋਵਿੰਦ ਨੇ ਕੀਤੀ ਨੇਪਾਲ ਦੀ ਰਾਸ਼ਟਰਪਤੀ ਨਾਲ ਮੁਲਾਕਾਤ
. . .  about 6 hours ago
ਕਾਂਗਰਸੀ ਆਗੂ ਵੱਲੋਂ ਮਹਿਲਾ ਡਾਕਟਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਡਾਕਟਰਾਂ ਨੇ ਕੀਤੀ ਹੜਤਾਲ
. . .  about 6 hours ago
ਭਾਰਤ ਨੇ ਦੱਖਣੀ ਅਫ਼ਰੀਕਾ 'ਤੇ 3-0 ਨਾਲ ਕੀਤਾ ਕਲੀਨ ਸਵੀਪ
. . .  about 7 hours ago
ਕੈਨੇਡਾ ਚੋਣਾਂ : ਬ੍ਰਿਟਿਸ਼ ਕੋਲੰਬੀਆ ਦੇ ਬਰਨਬੀ ਦੱਖਣੀ ਹਲਕੇ ਤੋਂ ਜਿੱਤੇ ਐੱਨ. ਡੀ. ਪੀ. ਆਗੂ ਜਗਮੀਤ ਸਿੰਘ
. . .  about 7 hours ago
ਕੈਨੇਡਾ ਚੋਣਾਂ : ਜਸਟਿਨ ਟਰੂਡੋ ਦੀ ਲਿਬਰਲ ਪਾਰਟੀ 156 ਸੀਟਾਂ 'ਤੇ ਅੱਗੇ
. . .  about 7 hours ago
ਚਿਦੰਬਰਮ ਨੂੰ ਸੁਪਰੀਮ ਕੋਰਟ ਤੋਂ ਮਿਲੀ ਜ਼ਮਾਨਤ
. . .  about 7 hours ago
ਭਾਰਤ-ਪਾਕਿ ਸਰਹੱਦ ਤੋਂ ਪੰਜ ਕਰੋੜ ਰੁਪਏ ਦੀ ਹੈਰੋਇਨ ਬਰਾਮਦ
. . .  about 7 hours ago
ਰਾਜਨਾਥ ਸਿੰਘ ਅੱਜ ਨੇਵੀ ਕਮਾਂਡਰ ਕਾਨਫ਼ਰੰਸ ਨੂੰ ਕਰਨਗੇ ਸੰਬੋਧਨ
. . .  about 8 hours ago
ਹਿੰਦ-ਪਾਕਿ ਹੁਸੈਨੀਵਾਲਾ ਕੌਮੀ ਸਰਹੱਦ 'ਤੇ ਮੁੜ ਉੱਡੇ ਪਾਕਿ ਡਰੋਨ
. . .  about 8 hours ago
ਤਾਮਿਲਨਾਡੂ, ਕੇਰਲ ਤੇ ਕਰਨਾਟਕ ਦੇ ਕਈ ਜ਼ਿਲ੍ਹਿਆਂ 'ਚ ਭਾਰੀ ਮੀਂਹ ਦਾ ਰੈੱਡ ਅਲਰਟ
. . .  about 9 hours ago
ਬਿਹਾਰ : ਸ਼ੈਲਟਰ ਹੋਮ ਤੋਂ 4 ਲੜਕੀਆਂ ਲਾਪਤਾ
. . .  about 9 hours ago
ਵਿਅਕਤੀ ਵੱਲੋਂ ਪਤਨੀ ਅਤੇ ਬੇਟੇ ਦਾ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ
. . .  about 9 hours ago
ਪੀ. ਚਿਦੰਬਰਮ ਦੀ ਜ਼ਮਾਨਤ 'ਤੇ ਸੁਪਰੀਮ ਕੋਰਟ ਦਾ ਫ਼ੈਸਲਾ ਅੱਜ
. . .  about 9 hours ago
ਨਿਕੋਬਾਰ ਟਾਪੂ 'ਚ ਆਇਆ ਭੂਚਾਲ
. . .  about 9 hours ago
ਸ਼ਬਦ ਗੁਰੂ ਯਾਤਰਾ ਦਾ ਨਾਭਾ ਪਹੁੰਚਣ 'ਤੇ ਸਵਾਗਤ
. . .  about 10 hours ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549

ਰੂਪਨਗਰ

ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਹਿੰਦ ਦੀ ਚਾਦਰ ਨੌਵੇਂ ਗੁਰੂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਅੱਜ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ | ਵੱਡੀ ਗਿਣਤੀ ਸੰਗਤਾਂ ਗੁਰੂ ਘਰਾਂ 'ਚ ਨਤਮਸਤਕ ਹੋਈਆਂ | ਵੱਖ-ਵੱਖ ਥਾਵਾਂ 'ਤੇ ਰਾਗੀ ਸਿੰਘਾਂ ਨੇ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਕਥਾ ਵਾਚਕਾਂ ਨੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੁਆਰਾ ਹਿੰਦੂ ਧਰਮ ਦੀ ਰਾਖੀ ਲਈ ਕੀਤੀ ਕੁਰਬਾਨੀ ਅਤੇ ਭਾਈ ਮਤੀ ਦਾਸ ਨੂੰ ਆਰੇ ਨਾਲ ਚੀਰਨ, ਭਾਈ ਸਤੀ ਦਾਸ ਨੂੰ ਰੂੰ ਵਿਚ ਲਪੇਟ ਕੇ ਅੱਗ ਨਾਲ ਸਾੜਨ ਅਤੇ ਭਾਈ ਦਿਆਲਾ ਨੂੰ ਉੱਬਲਦੀ ਦੇਗ ਵਿਚ ਉਬਾਲ ਕੇ ਸ਼ਹੀਦ ਕਰਨ ਦੀਆਂ ਘਟਨਾਵਾਂ ਦਾ ਬਿਰਤਾਂਤ ਬਿਆਨ ਕੀਤਾ | ਸ੍ਰੀ ਗੁਰੂ ਤੇਗ਼ ਬਹਾਦਰ ਜੀ ਨੂੰ ਮਾਨਵ ਅਧਿਕਾਰਾਂ ਦੇ ਰੱਖਿਅਕ ਵਜੋਂ ਕੁਰਬਾਨ ਹੋਣ ਅਤੇ ਉਨ੍ਹਾਂ ਨੂੰ ਇਤਿਹਾਸ ਦੇ ਪੰਨਿਆਂ 'ਚ ਪਹਿਲੇ ਅਜਿਹੇ ਰਹਿਬਰ ਵਜੋਂ ਜਾਣਿਆ ਜਾਂਦਾ ਹੈ ਜੋ ਦੂਜੇ ਧਰਨ ਦੀ ਆਜ਼ਾਦੀ ਹਿਤ ਆਪਣੇ ਪ੍ਰਾਣਾਂ ਦੀ ਆਹੂਤੀ ਦੇਣ ਖ਼ੁਦ ਕਾਤਲ ਕੋਲ ਚੱਲ ਕੇ ਗਏ ਸਨ | ਇਸ ਮਹਾਨ ਬਿਰਤਾਂਤ 'ਤੇ ਅੱਜ ਸਿੱਖ ਅਤੇ ਹਿੰਦੂ ਧਰਨ ਨੇ ਇਸ ਸ਼ਹਾਦਤ ਨੂੰ ਯਾਦ ਕੀਤਾ |
ਗਿਆਨੀ ਜ਼ੈਲ ਸਿੰਘ ਨਗਰ 'ਚ ਮੁੱਖ ਸਮਾਗਮ
ਸ੍ਰੀ ਗੁਰੂ ਤੇਗ਼ ਬਹਾਦਰ ਸਿੰਘ ਸਭਾ ਗਿਆਨੀ ਜ਼ੈਲ ਸਿੰਘ ਨਗਰ ਵਲੋਂ ਹਰ ਸਾਲ ਦੀ ਤਰ੍ਹਾਂ ਮਾਰਕਫੈੱਡ ਦਫ਼ਤਰ ਮੂਹਰੇ ਸ਼ਹੀਦੀ ਦਿਹਾੜੇ ਸਬੰਧੀ ਕੀਰਤਨ ਦਰਬਾਰ ਕਰਵਾਇਆ ਜਿੱਥੇ ਭਾਈ ਦਵਿੰਦਰ ਸਿੰਘ ਹਜ਼ੂਰੀ ਰਾਗੀ ਸਿੰਘ ਸਭਾ, ਭਾਈ ਗੁਰਮੀਤ ਸਿੰਘ ਸਿੰਘ ਸਭਾ ਅਤੇ ਭਾਈ ਗੁਰਸੇਵਕ ਸਿੰਘ ਦੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਗਾਇਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਭਾਈ ਅਮਨਿੰਦਰ ਸਿੰਘ ਅਤੇ ਭਾਈ ਸਤਨਾਮ ਸਿੰਘ ਕਥਾ ਵਾਚਕਾਂ ਨੇ ਗੁਰੂ ਤੇਗ ਬਹਾਦਰ ਜੀ ਸਮੇਤ ਹੋਰ ਸ਼ਹੀਦੀਆਂ ਤੋਂ ਸੰਗਤਾਂ ਨੂੰ ਜਾਣੂ ਕਰਵਾਇਆ | ਇਸ ਤੋਂ ਪਹਿਲਾਂ ਸ੍ਰੀ ਸਹਿਜ ਪਾਠ ਸਾਹਿਬ ਦੇ ਭੋਗ ਪਾਏ ਗਏ | ਇੱਥੇ ਵੱਡੀ ਗਿਣਤੀ ਸੰਗਤਾਂ ਨਤਮਸਤਕ ਹੋਈਆਂ | ਇਸ ਮੌਕੇ ਹਲਕਾ ਵਿਧਾਇਕ ਅਮਰਜੀਤ ਸਿੰਘ ਸੰਦੋਆ, ਗੁਰੂ ਤੇਗ ਬਹਾਦਰ ਸਿੰਘ ਸਭਾ ਦੇ ਪ੍ਰਧਾਨ ਨਸੀਬ ਸਿੰਘ, ਜਨ: ਸਕੱਤਰ ਰਣਜੀਤ ਸਿੰਘ, ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਅਮਰਜੀਤ ਸਿੰਘ ਸਤਿਆਲ, ਚਰਨ ਸਿੰਘ ਭਾਟੀਆ, ਹਰਜੀਤ ਸਿੰਘ ਢੀਂਗਰਾ, ਭਾਈ ਤੀਰਥ ਸਿੰਘ ਖ਼ਾਲਸਾ, ਇੰਦਰਜੀਤ ਸਿੰਘ, ਮਨਮੋਹਨ ਸਿੰਘ ਪ੍ਰਧਾਨ ਸੁਖਮਨੀ ਸੇਵਾ ਸੁਸਾਇਟੀ, ਭਾਈ ਮੰਝ ਜੀ ਸੇਵਾ ਦਲ ਦੇ ਦਰਸ਼ਨ ਸਿੰਘ, ਨਿੱਕਾ ਸਿੰਘ ਬਾਲਾ, ਕਰਨਲ ਦਿਆਲ ਸਿੰਘ, ਜਸਵੰਤ ਸਿੰਘ ਸੈਣੀ, ਰਾਮ ਸਿੰਘ ਸੈਣੀ, ਭਗਤ ਰਵਿਦਾਸ ਸਭਾ ਦੇ ਭਾਗ ਸਿੰਘ, ਇਸਤਰੀ ਸਤਿਸੰਗ ਸਭਾ ਦੀਆਂ ਬੀਬੀਆਂ ਅਮਰਜੀਤ ਕੌਰ, ਬਲਵਿੰਦਰ ਕੌਰ, ਦਲਜੀਤ ਕੌਰ ਸਮੇਤ ਨਗਰ ਦੀਆਂ ਸੰਗਤਾਂ ਹਾਜ਼ਰ ਸਨ | ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ | ਇਸੇ ਤਰ੍ਹਾਂ ਗੁਰਦੁਆਰਾ ਭੱਠਾ ਸਾਹਿਬ, ਗੁਰਦੁਆਰਾ ਹਵੇਲੀ ਕਲਾਂ, ਹਵੇਲੀ ਖ਼ੁਰਦ ਸਮੇਤ ਵੱਖ-ਵੱਖ ਪਿੰਡਾਂ ਦੇ ਗੁਰੂ ਘਰਾਂ 'ਚ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਪੂਰਵਕ ਮਨਾਇਆ ਗਿਆ |
ਇਸਤਰੀ ਸਤਿਸੰਗ ਸਭਾ ਨੇ ਨੌਵੇਂ ਪਾਤਸ਼ਾਹ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮਾਂ ਕਰਵਾਇਆ
ਸ੍ਰੀ ਗੁਰੂ ਤੇਗ ਬਹਾਦਰ ਜੀ ਇਕੱਲੇ ਹਿੰਦ ਦੀ ਚਾਦਰ ਨਹੀਂ ਬਲਕਿ ਸਮੁੱਚੀ ਮਾਨਵਤਾ ਦੀ ਚਾਦਰ ਸਨ-ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ
ਸ੍ਰੀ ਅਨੰਦਪੁਰ ਸਾਹਿਬ, (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਇਸਤਰੀ ਸਤਿਸੰਗ ਸਭਾ ਸ੍ਰੀ ਅਨੰਦਪੁਰ ਸਾਹਿਬ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਸਥਾਨਕ ਇਤਿਹਾਸ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਮਹਾਰਾਜ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਬੀਤੀ ਸ਼ਾਮ ਤੋਂ ਦੇਰ ਰਾਤ ਤੱਕ ਮਹਾਨ ਕੀਰਤਨ ਦਰਬਾਰ ਅਤੇ ਗੁਰਮਤਿ ਸਮਾਗਮ ਕਰਵਾਇਆ ਗਿਆ | ਜਿਸ 'ਚ ਸਿੱਖ ਪੰਥ ਦੇ ਨਾਮਵਰ ਕੀਰਤਨੀਏ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਭਾਈ ਕਰਨੈਲ ਸਿੰਘ, ਬੀਬੀ ਪਰਮਜੀਤ ਕੌਰ ਖ਼ਾਲਸਾ ਲੁਧਿਆਣਾ ਵਾਲੇ, ਹਜ਼ੂਰੀ ਰਾਗੀ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਭਾਈ ਰਛਪਾਲ ਸਿੰਘ, ਭਾਈ ਪ੍ਰਤਾਪ ਸਿੰਘ ਅਤੇ ਇਸਤਰੀ ਸਤਿਸੰਗ ਸਭਾ ਦੇ ਕੀਰਤਨੀ ਜਥਿਆਂ ਨੇ ਸੰਗਤਾਂ ਨੂੰ ਸ਼ਬਦ ਕੀਰਤਨ ਅਤੇ ਕਥਾ ਵਿਚਾਰਾਂ ਰਾਹੀਂ ਨਿਹਾਲ ਕੀਤਾ | ਇਸ ਮੌਕੇ ਸਮਾਗਮ 'ਚ ਉਚੇਚੇ ਤੌਰ 'ਤੇ ਪਹੰੁਚੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਗੁਰਮਤਿ ਕਥਾ ਵਿਚਾਰਾਂ ਕਰਦਿਆਂ ਕਿਹਾ ਕਿ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਜੀ ਇਕੱਲੇ ਹਿੰਦ ਦੀ ਚਾਦਰ ਨਹੀਂ ਬਲਕਿ ਸਮੁੱਚੀ ਮਾਨਵਤਾ ਦੀ ਚਾਦਰ ਸਨ ਜਿਨ੍ਹਾਂ ਨੇ ਆਪਾ ਮਾਨਵਤਾ ਲਈ ਆਪ ਦਿੱਲੀ ਦੇ ਚਾਂਦਨੀ ਚੌਾਕ ਵਿਖੇ ਜਾ ਕੇ ਕੁਰਬਾਨ ਕੀਤਾ ਸੀ | ਸੰਸਾਰ ਦੇ ਇਤਿਹਾਸ ਅੰਦਰ ਅਜਿਹੀ ਸ਼ਹਾਦਤ ਦਾ ਹੋਰ ਕਿਥੇ ਵੀ ਵਰਣਨ ਨਹੀਂ ਹੈ ਅਤੇ ਨਾ ਹੀ ਹੋਵੇਗਾ | ਉਨ੍ਹਾਂ ਕਿਹਾ ਕਿ ਅੱਜ ਸਮੁੱਚੀ ਭਾਰਤੀ ਲੋਕਾਈ ਨੂੰ ਗੁਰੂ ਸਾਹਿਬ ਜੀ ਦੇ ਤਿਆਗ ਦੇ ਦਰਸਾਏ ਮਾਰਗ 'ਤੇ ਚੱਲਦਿਆਂ ਇਕ ਦੂਜੇ ਦੇ ਦਰਦ ਵੰਡਾਉਣ ਲਈ ਅੱਗੇ ਆਉਣਾ ਚਾਹੀਦਾ ਹੈ | ਸਮੁੱਚੇ ਸਮਾਗਮ ਦੌਰਾਨ ਸਟੇਜ ਦੀ ਜ਼ਿੰਮੇਵਾਰੀ ਸਿੱਖ ਮਿਸ਼ਨਰੀ ਕਾਲਜ ਦੇ ਉਪ ਪਿ੍ੰਸੀਪਲ ਭਾਈ ਚਰਨਜੀਤ ਸਿੰਘ ਨੇ ਨਿਭਾਈ | ਸਮਾਗਮ ਦੀ ਸਮਾਪਤੀ ਦੀ ਅਰਦਾਸ ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ ਨੇ ਕੀਤੀ | ਉਪਰੰਤ ਇਸਤਰੀ ਸਤਿਸੰਗ ਸਭਾ ਦੇ ਪ੍ਰਧਾਨ ਬੀਬੀ ਗੁਰਚਰਨ ਕੌਰ ਨੇ ਸਮਾਗਮ 'ਚ ਪਹੰੁਚੀਆਂ ਸਮੂਹ ਸ਼ਖ਼ਸੀਅਤਾਂ ਅਤੇ ਇਲਾਕੇ ਤੋਂ ਆਈਆਂ ਸੰਗਤਾਂ ਤੇ ਸਹਿਯੋਗ ਜਥੇਬੰਦੀਆਂ ਦਾ ਧੰਨਵਾਦ ਕੀਤਾ | ਸਮਾਗਮ 'ਚ ਉਕਤ ਤੋਂ ਇਲਾਵਾ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਸ਼ੋ੍ਰਮਣੀ ਕਮੇਟੀ ਮੈਂਬਰ ਪਿ੍ੰਸੀਪਲ ਸੁਰਿੰਦਰ ਸਿੰਘ, ਤਖ਼ਤ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਅਮਰਜੀਤ ਸਿੰਘ ਜਿੰਦਬੜੀ, ਸਾਬਕਾ ਹੈੱਡ ਗ੍ਰੰਥੀ ਗਿਆਨੀ ਸੁਖਵਿੰਦਰ ਸਿੰਘ, ਸਾਬਕਾ ਵਧੀਕ ਮੈਨੇਜਰ ਰਣਬੀਰ ਸਿੰਘ, ਦਵਿੰਦਰ ਸਿੰਘ ਸਾਬਕਾ ਚੀਫ਼ ਇੰਜ:, ਐਕਸੀਅਨ ਹਰਵਿੰਦਰ ਸਿੰਘ ਭੱਠਲ, ਭਾਈ ਹਰਿਸਿਮਰਨ ਸਿੰਘ, ਬਾਬਾ ਜਰਨੈਲ ਸਿੰਘ, ਤਖ਼ਤ ਸਾਹਿਬ ਦੇ ਪੰਜ ਪਿਆਰਾ ਭਾਈ ਸਰਬਜੀਤ ਸਿੰਘ, ਗਿਆਨੀ ਹਰੀ ਸਿੰਘ, ਗਿਆਨੀ ਗੁਰਮੀਤ ਸਿੰਘ, ਸੂਚਨਾ ਅਫ਼ਸਰ ਹਰਦੇਵ ਸਿੰਘ, ਐਡਵੋਕੇਟ ਜਸਬੀਰ ਸਿੰਘ, ਮਾ: ਹਰਜੀਤ ਸਿੰਘ ਅਚਿੰਤ, ਸੰਤੋਖ ਸਿੰਘ, ਤੇਜਿੰਦਰ ਸਿੰਘ ਵਾਲੀਆ, ਬਲਜੀਤ ਸਿੰਘ ਵਿੱਕੀ, ਦਵਿੰਦਰ ਸਿੰਘ ਰਾਣਾ, ਇਕਬਾਲ ਸਿੰਘ ਗੂੰਬਰ, ਬੀਬੀ ਤੇਜਿੰਦਰ ਕੌਰ, ਬੀਬੀ ਜਸਵੰਤ ਕੌਰ, ਬੀਬੀ ਸੁਰਿੰਦਰ ਪਾਲ ਕੌਰ, ਬੀਬੀ ਮਨਜੀਤ ਕੌਰ, ਬੀਬੀ ਰਜਿੰਦਰ ਕੌਰ, ਬੀਬੀ ਜਸਵਿੰਦਰ ਕੌਰ, ਬੀਬੀ ਪਰਮਿੰਦਰ ਜੀਤ ਕੌਰ, ਸੁਰਿੰਦਰ ਕੌਰ ਤੋਂ ਇਲਾਵਾ ਇਸਤਰੀ ਸਤਿਸੰਗ ਸਭਾ ਨੰਗਲ ਅਤੇ ਕੀਰਤਪੁਰ ਸਾਹਿਬ ਦੀਆਂ ਬੀਬੀਆਂ ਅਤੇ ਸੰਗਤਾਂ ਹਾਜ਼ਰ ਸਨ |
ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਅੱਜ ਇਤਿਹਾਸ ਅਸਥਾਨ ਗੁਰਦੁਆਰਾ ਸੀਸ ਗੰਜ ਸਾਹਿਬ ਵਿਖੇ ਹਿੰਦ ਦੀ ਚਾਦਰ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਅਤੇ ਸਤਿਕਾਰ ਨਾਲ ਮਨਾਇਆ ਗਿਆ | ਇਸ ਪਾਵਨ ਮੌਕੇ 'ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਵਾਏ ਗਏ | ਉਪਰੰਤ ਭਾਈ ਜਗਤਾਰ ਸਿੰਘ ਰਾਗੀ, ਗਿਆਨੀ ਸਤਨਾਮ ਸਿੰਘ ਦਰਦੀ ਦੇ ਕਵੀਸ਼ਰੀ ਅਤੇ ਢਾਡੀ ਜਥਿਆਂ ਨੇ ਗੁਰਬਾਣੀ ਦੇ ਮਨੋਹਰ ਸ਼ਬਦ ਕੀਰਤਨ, ਗੁਰੂ ਇਤਿਹਾਸ ਅਤੇ ਢਾਡੀ ਵਾਰਾਂ ਰਾਹੀਂ ਨਿਹਾਲ ਕੀਤਾ | ਉਪਰੰਤ ਸਿੰਘ ਸਾਹਿਬ ਗਿਆਨੀ ਰਘੁਬੀਰ ਸਿੰਘ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਭਾਰਤੀ ਲੋਕਾਂ ਨੂੰ ਸਦਾ ਰੁਸ਼ਨਾਉਂਦੀ ਰਹੇਗੀ | ਇਸ ਮੌਕੇ ਸਮਾਗਮ 'ਚ ਸ਼ੋ੍ਰਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਤਖ਼ਤ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਫੂਲਾ ਸਿੰਘ, ਮੈਨੇਜਰ ਰਣਜੀਤ ਸਿੰਘ, ਮੀਤ ਮੈਨੇਜਰ ਲਖਵਿੰਦਰ ਸਿੰਘ, ਅਮਰਜੀਤ ਸਿੰਘ ਜਿੰਦਬੜੀ, ਪੰਜ ਪਿਆਰਾ ਭਾਈ ਸਰਬਜੀਤ ਸਿੰਘ, ਭਾਈ ਕੁਲਵੰਤ ਸਿੰਘ, ਸੂਚਨਾ ਅਫ਼ਸਰ ਹਰਦੇਵ ਸਿੰਘ, ਭੁਪਿੰਦਰ ਸਿੰਘ, ਬਾਬਾ ਤੀਰਥ ਸਿੰਘ ਮੁੱਖ ਪ੍ਰਬੰਧਕ ਗੁ: ਤਪ ਅਸਥਾਨ ਸਾਹਿਬ, ਦਵਿੰਦਰ ਸਿੰਘ ਸਾਬਕਾ ਚੀਫ਼ ਇੰਜ:, ਮਨਜਿੰਦਰ ਸਿੰਘ ਬਰਾੜ, ਸਾਬਕਾ ਵਧੀਕ ਮੈਨੇਜਰ ਰਣਬੀਰ ਸਿੰਘ, ਬੀਬੀ ਗੁਰਚਰਨ ਕੌਰ ਪ੍ਰਧਾਨ ਇਸਤਰੀ ਸਤਿਸੰਗ ਸਭਾ, ਮਾ: ਹਰਜੀਤ ਸਿੰਘ ਅਚਿੰਤ, ਸੁਖਵਿੰਦਰ ਪਾਲ ਸਿੰਘ ਬਿੱਟੂ, ਭੁਪਿੰਦਰ ਪਾਲ ਸਿੰਘ ਤਲਵਾੜ, ਜਥੇਦਾਰ ਸੰਤੋਖ ਸਿੰਘ, ਐਡਵੋਕੇਟ ਜਸਬੀਰ ਸਿੰਘ, ਭੁਪਿੰਦਰ ਸਿੰਘ ਆਰ. ਕੇ., ਸਰਦੂਲ ਸਿੰਘ ਚੀਮਾ, ਬਾਬਾ ਬਲਬੀਰ ਸਿੰਘ, ਗਿਆਨੀ ਅੰਮਿ੍ਤਪਾਲ ਸਿੰਘ, ਕਸ਼ਮੀਰ ਸਿੰਘ, ਭਾਈ ਲਵਪ੍ਰੀਤ ਸਿੰਘ ਪ੍ਰਚਾਰਕ, ਬੀਬੀ ਤੇਜਿੰਦਰ ਕੌਰ, ਬੀਬੀ ਸੁਰਿੰਦਰਪਾਲ ਕੌਰ, ਬੀਬੀ ਮਨਜੀਤ ਕੌਰ, ਬੀਬੀ ਜਸਵੰਤ ਕੌਰ, ਬੀਬੀ ਸੁਰਿੰਦਰ ਕੌਰ ਆਦਿ ਹਾਜ਼ਰ ਸਨ |
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਿਬਾਣਗੜ੍ਹ ਤੋਂ ਅਨੰਦਪੁਰ ਸਾਹਿਬ ਤੱਕ ਵਿਸ਼ਾਲ ਪੈਦਲ ਨਗਰ ਕੀਰਤਨ ਸਜਾਇਆ
ਕੀਰਤਪੁਰ ਸਾਹਿਬ, (ਬੀਰਅੰਮਿ੍ਤਪਾਲ ਸਿੰਘ ਸੰਨੀ)-ਹਿੰਦ ਦੀ ਚਾਦਰ ਨੌਵੀਂ ਪਾਤਸ਼ਾਹ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਛਤਰ ਛਾਇਆ ਹੇਠ ਇਲਾਕੇ ਦੀਆਂ ਵੱਖ-ਵੱਖ ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਸਹਿਯੋਗ ਨਾਲ ਇਤਿਹਾਸਕ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਤੋਂ ਗੁਰਦੁਆਰਾ ਸੀਸ ਗੰਜ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਗੁਰਦੁਆਰਾ ਤੱਕ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ਇਸ ਤੋਂ ਪਹਿਲਾ ਗੁਰਦੁਆਰਾ ਬਿਬਾਣਗੜ੍ਹ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਦੇ ਭੋਗ ਪਾਏ ਗਏ | ਉਪਰੰਤ ਰਾਗੀ, ਢਾਡੀ, ਕਥਾ ਵਾਚਕਾਂ ਵਲੋਂ ਸੰਗਤਾਂ ਨੂੰ ਗੁਰੂ ਸ਼ਬਦ ਨਾਲ ਜੋੜਿਆ ਗਿਆ | ਇਸ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਣਬੀਰ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਔਰੰਗਜ਼ੇਬ ਨੇ ਆਪਣਾ ਇਸਲਾਮ ਧਰਮ ਕਬੂਲ ਕਰਾਉਣ ਲਈ ਬਹੁਤ ਹਿੰਦੂਆਂ ਤੇ ਸਿੱਖਾਂ ਉੱਪਰ ਅੱਤਿਆਚਾਰ ਕੀਤਾ ਜਿਸ ਦੀ ਫ਼ਰਿਆਦ ਗੁਰੂ ਸਾਹਿਬ ਪਾਸ ਹਿੰਦੂ ਲੈ ਕੇ ਗਏ | ਜਿਨ੍ਹਾਂ ਨੇ ਉਨ੍ਹਾਂ ਦੀ ਰੱਖਿਆ ਲਈ ਆਪਣਾ ਸੀਸ ਤੱਕ ਬਾਰ ਦਿੱਤਾ | ਉਨ੍ਹਾਂ ਕਿਹਾ ਕਿ ਗੁਰਦੁਆਰਾ ਬਿਬਾਣਗੜ੍ਹ ਉਹ ਅਸਥਾਨ ਹੈ ਜਿੱਥੇ ਸ੍ਰੀ ਗੁਰੂ ਤੇਗ ਬਹਾਦਰ ਦਾ ਸੀਸ ਲੈ ਕੇ ਭਾਈ ਜੈਤਾ ਜੀ ਦਿੱਲੀ ਤੋਂ ਲੈ ਕੇ ਆਏ ਸਨ | ਇੱਥੇ ਗੁਰੂ ਗੋਬਿੰਦ ਸਿੰਘ ਨੇ ਸੰਗਤਾਂ ਸਮੇਤ ਪਵਿੱਤਰ ਸੀਸ ਅਨੰਦਪੁਰ ਸਾਹਿਬ ਲੈ ਕੇ ਗਏ ਸਨ | ਨਗਰ ਕੀਰਤਨ ਆਰੰਭਤਾ ਦੀ ਅਰਦਾਸ ਹੈੱਡ ਗ੍ਰੰਥੀ ਗਿਆਨੀ ਫੂਲਾ ਸਿੰਘ ਨੇ ਕੀਤੀ | ਨਗਰ ਕੀਰਤਨ ਦੀ ਅਗਵਾਈ ਜੁੱਗੋ ਜੁਗੋ ਅਟੱਲ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੋ ਫੱੁਲਾਂ ਨਾਲ ਸਜੀ ਬਹੁਤ ਸੁੰਦਰ ਪਾਲਕੀ ਨੁਮਾ ਵਾਹਨ ਵਿਚ ਵਿਚ ਸੁਸ਼ੋਭਿਤ ਸਨ ਦੀ ਅਗਵਾਈ ਹੇਠ ਪੰਜ ਪਿਆਰੇ ਤੇ ਪੰਜ ਨਿਸ਼ਾਨਚੀ ਸਿੰਘ ਕਰ ਰਹੇ ਸਨ | ਨਗਰ ਕੀਰਤਨ ਦੇ ਅੱਗੇ ਚਾਰ ਸਕੂਲਾਂ ਭਾਈ ਨੰਦ ਲਾਲ ਪਬਲਿਕ ਸਕੂਲ, ਸ੍ਰੀ ਗੁਰੂ ਹਰਿਕਿ੍ਸ਼ਨ ਪਬਲਿਕ ਸਕੂਲ ਅਨੰਦਪੁਰ ਸਾਹਿਬ, ਐਸ. ਜੀ. ਐਸ. ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਨੰਦਪੁਰ ਸਾਹਿਬ, ਗੁਰਦੁਆਰਾ ਬਾਬਾ ਗੁਰਦਿੱਤਾ ਜੀ ਪਬਲਿਕ ਸਕੂਲ ਜਿੰਦਬੜੀ, ਪਬਲਿਕ ਜਿੰਦਬੜੀ ਦੀਆਂ ਬੈਂਡ ਪਾਰਟੀਆਂ ਧਾਰਮਿਕ ਧੁਨਾਂ ਵਜਾਉਂਦੀਆਂ ਚੱਲ ਰਹੀਆਂ ਸਨ | ਇਸ ਤੋਂ ਇਲਾਵਾ ਇਕ ਸਕੂਲ ਦੇ ਵਿਦਿਆਰਥੀ ਜੰਗਜੂ ਗਤਕੇ ਦੇ ਵੱਖ-ਵੱਖ ਜੌਹਰ ਦਿਖਾਉਂਦੇ ਅੱਗੇ ਵੱਧ ਰਹੇ ਸਨ | ਨਗਰ ਕੀਰਤਨ ਨਹਿਰ ਦੀ ਪਟੜੀ, ਕਲਗ਼ੀਧਰ ਮਾਰਕੀਟ, ਮੇਨ ਬਾਜ਼ਾਰ, ਅੰਬ ਵਾਲਾ ਚੌਕ, ਨਵਾਂ ਬੱਸ ਸਟੈਂਡ, ਪੁਰਾਣਾ ਬੱਸ ਸਟੈਂਡ, ਨੱਕੀਆਂ, ਕੋਟਲਾ, ਮੀਢਵਾਂ ਤੋਂ ਦੇ ਪੜਾਵਾਂ ਤੇ ਰੁਕਦਾ ਹੋਇਆ ਹੁੰਦਾ ਅਨੰਦਪੁਰ ਸਾਹਿਬ ਨੂੰ ਰਵਾਨਾ ਹੋਇਆ | ਕੀਰਤਪੁਰ ਸਾਹਿਬ ਦੀ ਸੰਗਤ ਵਲੋਂ ਥਾਂ-ਥਾਂ 'ਤੇ ਸਵਾਗਤੀ ਗੇਟ ਲੱਗਾ ਕੇ ਨਗਰ ਕੀਰਤਨ ਦਾ ਸਵਾਗਤ ਕੀਤਾ ਗਿਆ | ਨਗਰ ਕੀਰਤਨ ਵਿਚ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਰਨਲ ਸਕੱਤਰ ਭਾਈ ਅਮਰਜੀਤ ਸਿੰਘ ਚਾਵਲਾ, ਪਿ੍ੰਸੀਪਲ ਸੁਰਿੰਦਰ ਸਿੰਘ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਗਿਆਨੀ ਸੁਖਵਿੰਦਰ ਸਿੰਘ ਸਾਬਕਾ ਹੈੱਡ ਗ੍ਰੰਥੀ, ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਰਣਜੀਤ ਸਿੰਘ, ਬਾਬਾ ਸੁਖਵਿੰਦਰ ਸਿੰਘ ਖ਼ਾਲਸਾ ਦਮਦਮੀ ਟਕਸਾਲ, ਬਾਬਾ ਤੀਰਥ ਸਿੰਘ ਤਪ ਅਸਥਾਨ ਅੰਸ ਬੰਸ ਭਾਈ ਜੈਤਾ ਜੀ, ਭੁਪਿੰਦਰ ਸਿੰਘ ਗਾਈਡ, ਬਲਵਿੰਦਰ ਸਿੰਘ, ਲਖਵਿੰਦਰ ਸਿੰਘ, ਅਮਰਜੀਤ ਸਿੰਘ ਤਿੰਨੋਂ ਮੀਤ ਮੈਨੇਜਰ ਬਾਬਾ ਗੁਰਦਿੱਤਾ, ਮਨਜਿੰਦਰ ਸਿੰਘ ਬਰਾੜ, ਹਰਦੇਵ ਸਿੰਘ ਹੈਪੀ ਪੀ. ਆਰ. ਓ., ਰਣਬੀਰ ਸਿੰਘ ਕਲੌਤਾ, ਭਾਈ ਰਾਮ ਸਿੰਘ, ਬਲਬੀਰ ਸਿੰਘ ਭੀਰੀ, ਤਜਿੰਦਰ ਸਿੰਘ ਪੱਪੂ, ਲਵਪ੍ਰੀਤ ਸਿੰਘ, ਭੁਪਿੰਦਰ ਸਿੰਘ ਭਿੰਦਾ, ਤੇਜਵੀਰ ਸਿੰਘ ਜਗੀਰਦਾਰ, ਗਗਨਦੀਪ ਸਿੰਘ ਭਾਰਜ, ਮਨਿੰਦਰ ਸਿੰਘ ਸਾਹਿਬ, ਅਵਤਾਰ ਸਿੰਘ ਰਾਣਾ, ਹਾਕਮ ਸਿੰਘ ਗਿੱਲ, ਅਜਾਇਬ ਸਿੰਘ ਰਿਕਾਰਡ ਕੀਪਰ, ਬਲਬੀਰ ਸਿੰਘ, ਸੁਰਿੰਦਰ ਸਿੰਘ ਭਿੰਦਰ ਕਲਿਆਣਪੁਰ, ਵਿਜੈ ਬਜਾਜ, ਗੁਰਮੀਤ ਸਿੰਘ ਟੀਨਾ, ਹਰਤੇਗਵੀਰ ਸਿੰਘ ਤੇਗੀ, ਤਾਜ ਮੁਹੰਮਦ ਪਠਾਣ, ਠੇਕੇਦਾਰ ਗੁਰਚਰਨ ਸਿੰਘ ਡਾਢੀ ਆਦਿ ਮੌਜੂਦ ਸਨ |
ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਕਰਵਾਇਆ ਕਵੀ ਦਰਬਾਰ
ਨੰਗਲ, (ਪ੍ਰੀਤਮ ਸਿੰਘਬਰਾਰੀ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਪੁਰਬ ਮੌਕੇ ਅੱਜ ਨੰਗਲ ਸ਼ਹਿਰ ਦੇ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ (ਮੁਹੱਲਾ ਪੁਰਾਣਾ ਗੁਰਦੁਆਰਾ) ਵਿਖੇ ਵਿਸ਼ੇਸ਼ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਬਾਣੀ ਦੇ ਸ੍ਰੀ ਅਖੰਡ ਪਾਠ ਦੇ ਭੋਗ ਪਾਏ ਗਏ ਉਪਰੰਤ ਗੁਰੂ ਘਰ ਦੇ ਕੀਰਤਨੀ ਜਥਿਆਂ ਵਲੋਂ ਗੁਰਬਾਣੀ ਦਾ ਰਸਭਿੰਨਾ ਕੀਰਤਨ ਕੀਤਾ ਗਿਆ | ਇਸ ਉਪਰੰਤ ਕਵੀ ਦਰਬਾਰ ਕਰਵਾਇਆ ਗਿਆ ਜਿਸ ਵਿਚ ਸਿੱਖ ਕੌਮ ਦੇ ਨਾਮਵਰ ਕਵੀਆਂ ਜਿਨ੍ਹਾਂ ਵਿਚ ਪਰਮਜੀਤ ਸਿੰਘ ਨੂਰ ਜਲੰਧਰ, ਡਾਕਟਰ ਹਰੀ ਸਿੰਘ ਜਾਚਕ ਲੁਧਿਆਣਾ, ਗੁਰਸ਼ਰਨ ਸਿੰਘ ਪਰਵਾਨਾ ਸ਼ਾਹਬਾਦ ਮਾਰਕੰਡਾ, ਬੀਬੀ ਅਮਿੰਦਰਪ੍ਰੀਤ ਕੌਰ ਰੂਬੀ ਫਗਵਾੜਾ ਅਤੇ ਜਮੀਰ ਅਲੀ ਜਮੀਰ ਮਲੇਰਕੋਟਲਾ ਵਾਲਿਆਂ ਵਲੋਂ ਸੰਗਤਾਂ ਨੂੰ ਗੁਰੂ ਇਤਿਹਾਸ ਨੂੰ ਬਿਆਨ ਕਰਦੀਆਂ ਕਵਿਤਾਵਾਂ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਇਸ ਮੌਕੇ ਜਥੇਦਾਰ ਜਗਦੇਵ ਸਿੰਘ ਕੁੱਕੂ, ਦੀਵਾਨ ਸਿੰਘ ਮਦਾਨ, ਜਸਪਾਲ ਸਿੰਘ, ਸ਼ਰਨਜੀਤ ਸਿੰਘ, ਕੁਲਦੀਪ ਸਿੰਘ, ਬਲਵੀਰ ਸਿੰਘ ਸੈਣੀ, ਇੰਦਰਪਾਲ ਸਿੰਘ, ਪਿ੍ੰਸੀਪਲ ਹਰਮਿੰਦਰ ਸਿੰਘ, ਦਰਸ਼ਨ ਸਿੰਘ ਕੋਹਲੀ, ਗੁਰਨਾਮ ਸਿੰਘ, ਬਲਜੀਤ ਸਿੰਘ, ਗੁਰਚਰਨ ਸਿੰਘ, ਹਰਜੀਤ ਸਿੰਘ, ਜਤਿੰਦਰ ਸਿੰਘ ਸੋਹਲ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਨੌਵੀਂ ਪਾਤਿਸ਼ਾਹੀ ਸ੍ਰੀਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਨਾਲ ਮਨਾਇਆ
ਮੋਰਿੰਡਾ (ਤਰਲੋਚਨ ਕੰਗ)-ਹਿੰਦ ਦੀ ਚਾਦਰ ਨੌਵੀਂ ਪਾਤਿਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮੋਰਿੰਡਾ ਅਤੇ ਆਸਪਾਸ ਦੇ ਇਲਾਕਿਆਂ ਦੇ ਗੁਰੂ ਘਰਾਂ ਵਿਚ ਬੜੀ ਸ਼ਰਧਾ ਨਾਲ ਮਨਾਇਆ ਗਿਆ | ਗੁਰਦੁਆਰਾ ਸ਼ਹੀਦਗੰਜ ਮੋਰਿੰਡਾ, ਗੁਰਦੁਆਰਾ ਕੋਤਵਾਲੀ ਸਾਹਿਬ ਮੋਰਿੰਡਾ, ਗੁਰਦੁਆਰਾ ਐਮਾ ਸਾਹਿਬ ਸਹੇੜੀ, ਗੁਰਦੁਆਰਾ ਅਕਾਲਗੜ੍ਹ ਸਾਹਿਬ ਪਿੰਡ ਘੜੰੂਆ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਗੁਰਦੁਆਰਾ ਅਕਾਲਗੜ੍ਹ ਪਿੰਡ ਘੜੰੂਆਂ ਵਿਖੇ ਪਾਠ ਦੇ ਭੋਗ ਉਪਰੰਤ ਭਾਈ ਅਵਤਾਰ ਸਿੰਘ ਆਲਮ, ਕਥਾ ਵਾਚਕ ਅਮਰ ਸਿੰਘ ਪ੍ਰਵਾਨਾ, ਘੜੰੂਆਂ ਵਾਲੀਆਂ ਬੀਬੀਆਂ ਦੇ ਜਥੇ ਵੱਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤੇ | ਗਿਆਨੀ ਮੋਹਨ ਸਿੰਘ, ਗਿਆਨੀ ਅਮਰ ਸਿੰਘ ਦੇ ਜਥੇ ਵੱਲੋਂ ਢਾਡੀ ਵਾਰਾਂ ਗਾਈਆਂ | ਗੁਰਦੁਆਰਾ ਸਾਹਿਬ ਦੇ ਸੇਵਾਦਾਰ ਬਾਈ ਦੀਪ ਸਿੰਘ, ਬਾਬਾ ਦਿਲਬਾਗ ਸਿੰਘ ਨੇ ਸੰਗਤਾਂ ਦੇ ਸਹਿਯੋਗ ਨਾਲ ਸੇਵਾ ਨਿਭਾਈ | ਇਲਾਕੇ ਦੀਆਂ ਸੰਗਤਾਂ ਨੇ ਵੱਡੀ ਗਿਣਤੀ ਵਿਚ ਗੁਰੂ ਘਰ ਦੀਆਂ ਹਾਜ਼ਰੀਆਂ ਲਵਾਈਆਂ |
ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ
ਪੁਰਖਾਲੀ, (ਬੰਟੀ)-ਨੌਵੇਂ ਪਾਤਸ਼ਾਹੀ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਇਲਾਕੇ ਦੇ ਪਿੰਡਾਂ ਵਿਚ ਬੜੀ ਸ਼ਰਧਾ ਭਾਵਨਾਨਾਲ ਮਨਾਇਆ ਗਿਆ | ਇਸ ਸਬੰਧ ਵਿਚ ਇਲਾਕੇ ਦੇ ਗੁਰੂ ਘਰਾਂ ਵਿਚ ਪਾਠਾਂ ਦੇ ਭੋਗ ਪਾਏ ਗਏ ਅਤੇ ਰਾਗੀ ਤੇ ਕੀਰਤਨੀ ਜਥਿਆਂ ਵਲੋਂ ਸੰਗਤਾਂ ਨੂੰ ਗੁਰੂ ਸਾਹਿਬ ਦੇ ਜੀਵਨ ਅਤੇ ਕੁਰਬਾਨੀ ਬਾਰੇ ਜਾਣੂ ਕਰਵਾਇਆ | ਇਸ ਮੌਕੇ ਗੁਰੂ ਘਰਾਂ ਵਿਚ ਗੁਰੂ ਦੇ ਅਤੁੱਟ ਲੰਗਰ ਵੀ ਵਰਤਾਏ ਗਏ |
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ
ਸ੍ਰੀ ਚਮਕੌਰ ਸਾਹਿਬ, (ਜਗਮੋਹਣ ਸਿੰਘ ਨਾਰੰਗ)-ਸਥਾਨਕ ਐਸ. ਐਸ. ਮੈਮੋਰੀਅਲ ਐਜੂਕੇਸ਼ਨਲ ਸੁਸਾਇਟੀ ਵਲੋਂ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਪੁਰਬ ਮਨਾਇਆ, ਜਿਸ ਵਿਚ ਪ੍ਰਧਾਨ ਮੰਤਰੀ ਕੌਸ਼ਲ ਵਿਕਾਸ ਯੋਜਨਾ ਦੀਆਂ ਸਿਖਿਆਰਥਣਾਂ, ਸਮੂਹ ਸਟਾਫ਼ ਅਤੇ ਪ੍ਰਬੰਧਕੀ ਕਮੇਟੀ ਵਲੋਂ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਕੀਤੇ ਗਏ ਅਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ ਗਈ | ਉਪਰੰਤ ਸੰਸਥਾ ਦੇ ਨਿਰਦੇਸ਼ਕ ਪ੍ਰੋ: ਆਰ. ਸੀ. ਢੰਡ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਜੀਵਨੀ 'ਤੇ ਚਾਨਣਾ ਪਾਉਂਦਿਆਂ ਕਿਹਾ ਕਿ ਉਨ੍ਹਾਂ ਵਲੋਂ ਦਿੱਤੀ ਕੁਰਬਾਨੀ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ | ਇਸ ਮੌਕੇ ਸ੍ਰੀਮਤੀ ਰਖਸ਼ਾ ਢੰਡ, ਮਨਦੀਪ ਕੌਰ, ਸੰਨਦੀਪ ਕੌਰ, ਮੰਨੂ ਢੰਡ ਵੀ ਹਾਜ਼ਰ ਸਨ |
ਨਗਰ ਕੀਰਤਨ ਸਜਾਇਆ
ਨੰਗਲ, (ਪ੍ਰੀਤਮ ਸਿੰਘ ਬਰਾਰੀ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਸਬੰਧੀ ਅੱਜ ਅੰਮਿ੍ਤ ਵੇਲੇ ਨੰਗਲ ਦੀਆਂ ਸਮੂਹ ਸੰਗਤਾਾ ਵਲੋਂ ਪੰਜ ਪਿਆਰਿਆਂ ਦੀ ਅਗਵਾਈ 'ਚ ਨਗਰ ਕੀਰਤਨ ਸਜਾਇਆ ਗਿਆ¢ ਜਿਸ ਵਿਚ ਵੱਡੀ ਗਿਣਤੀ 'ਚ ਇਲਾਕੇ ਦੀਆਂ ਸੰਗਤਾਂ ਨੇ ਸ਼ਿਰਕਤ ਕੀਤੀ | ਨਗਰ ਕੀਰਤਨ ਗੁਰਦੁਆਰਾ ਸਿੰਘ ਸਭਾ ਮੇਨ ਮਾਰਕੀਟ ਨੰਗਲ ਤੋਂ ਸ਼ੁਰੂ ਹੋ ਕੇ ਅੱਡਾ ਮਾਰਕੀਟ, ਰਾਜੀਵ ਗਾਂਧੀ ਚੌਕ, ਸਟਾਫ਼ ਕਲੱਬ ਆਦਿ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ਤੋਂ ਹੁੰਦਾ ਹੋਇਆ ਗੁਰਦੁਆਰਾ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਮੁਹੱਲਾ ਪੁਰਾਣਾ ਗੁਰਦੁਆਰਾ ਵਿਖੇ ਜਾ ਕੇ ਸਮਾਪਤ ਹੋਇਆ¢ ਨਗਰ ਕੀਰਤਨ ਦਾ ਸ਼ਹਿਰ 'ਚ ਵੱਖ-ਵੱਖ ਥਾਵਾਂ 'ਤੇ ਸੰਗਤਾਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ¢ ਇਸ ਮੌਕੇ ਸੰਗਤਾਂ ਵਲੋਂ ਗੁਰਬਾਣੀ ਦਾ ਜਾਪ ਕੀਤਾ ਜਾ ਰਿਹਾ ਸੀ ਤੇ ਮਾਹੌਲ ਪੂਰਾ ਭਗਤੀਮਈ ਬਣਿਆ ਹੋਇਆ ਸੀ | ਇਸ ਮੌਕੇ ਦੀਵਾਨ ਸਿੰਘ ਮਦਾਨ, ਉਂਕਾਰ ਸਿੰਘ, ਸ਼ਰਨਜੀਤ ਸਿੰਘ, ਹਰਪਾਲ ਸਿੰਘ ਲਵਲੀ ਨੇ ਦੱਸਿਆ ਕਿ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਪੂਰੀ ਸ਼ਰਧਾ ਨਾਲ ਮਨਾਇਆ ਜਾਵੇਗਾ¢ ਇਸ ਸਬੰਧੀ 23 ਨਵੰਬਰ ਨੂੰ ਸਵੇਰੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਣਗੇ ਉਪਰੰਤ ਰਾਗੀ ਜਥਿਆਂ ਵਲੋਂ ਕੀਰਤਨ ਕੀਤਾ ਜਾਵੇਗਾ ਤੇ ਕਵੀ ਦਰਬਾਰ ਕਰਵਾਇਆ ਜਾਵੇਗਾ ਜਿਸ 'ਚ ਪਰਮਜੀਤ ਸਿੰਘ ਨੂਰ ਜਲੰਧਰ, ਡਾਕਟਰ ਹਰੀ ਸਿੰਘ ਜਾਚਕ ਲੁਧਿਆਣਾ, ਗੁਰਸ਼ਰਨ ਸਿੰਘ ਪਰਵਾਨਾ ਸ਼ਾਹਬਾਦ ਮਾਰਕੰਡਾ, ਬੀਬੀ ਅਮਿੰਦਰਪ੍ਰੀਤ ਕੌਰ ਰੂਬੀ ਫਗਵਾੜਾ ਤੇ ਜਮੀਰ ਅਲੀ ਜਮੀਰ ਮਲੇਰਕੋਟਲਾ ਵਾਲਿਆਂ ਵਲੋਂ ਸੰਗਤਾਂ ਨੂੰ ਆਪਣੀਆਂ ਕਵਿਤਾਵਾਂ ਰਾਹੀਂ ਨਿਹਾਲ ਕੀਤਾ ਜਾਵੇਗਾ¢

ਚਤਾਮਲਾ ਵਿਖੇ ਗੰਦੇ ਪਾਣੀ ਦੀ ਬੰਦ ਨਿਕਾਸੀ ਕਾਰਨ ਲੋਕ ਪ੍ਰੇਸ਼ਾਨ

ਮੋਰਿੰਡਾ, 23 ਨਵੰਬਰ (ਪਿ੍ਤਪਾਲ ਸਿੰਘ)-ਮੋਰਿੰਡਾ-ਕੁਰਾਲੀ ਰੋਡ 'ਤੇ ਪਿੰਡ ਚਤਾਮਲਾ ਵਿਖੇ ਰਾਮਦਾਸੀਆ ਮੁਹੱਲੇ ਵਿਚ ਗੰਦੇ ਪਾਣੀ ਦੀ ਨਿਕਾਸੀ ਦਾ ਪ੍ਰਬੰਧ ਨਾ ਹੋਣ ਕਾਰਨ ਲੋਕਾਂ ਨੇ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਿਰੁੱਧ ਜ਼ੋਰਦਾਰ ਨਾਅਰੇਬਾਜ਼ੀ ਕੀਤੀ ...

ਪੂਰੀ ਖ਼ਬਰ »

ਓਵਰ ਲੋਡ ਵਾਹਨਾਂ ਤੋਂ ਦਰਜਨਾਂ ਪਿੰਡਾਂ ਦੇ ਵਸਨੀਕ ਪ੍ਰੇਸ਼ਾਨ

ਰੂਪਨਗਰ, 23 ਨਵੰਬਰ (ਮਨਜਿੰਦਰ ਸਿੰਘ ਚੱਕਲ)-ਰੂਪਨਗਰ-ਮੋਰਿੰਡਾ ਰੋਡ 'ਤੇ ਚੱਲਦੇ ਓਵਰ ਲੋਡ ਵਾਹਨਾਂ ਤੋਂ ਦਰਜਨਾਂ ਪਿੰਡਾਂ ਦੇ ਵਸਨੀਕ ਪ੍ਰੇਸ਼ਾਨ ਹਨ | ਉਨ੍ਹਾਂ ਰੂਪਨਗਰ ਜ਼ਿਲ੍ਹਾ ਪੁਲਿਸ ਮੁਖੀ ਅਤੇ ਮੁੱਖ ਮੰਤਰੀ ਪੰਜਾਬ ਨੂੰ ਉਕਤ ਸੜਕ 'ਤੇ ਚੱਲ ਰਹੇ ਬੇਰੋਕ ਟੋਕ ਓਵਰ ...

ਪੂਰੀ ਖ਼ਬਰ »

ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ 30 ਦਿਨ 'ਚ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦੇ ਹੁਕਮ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਵੱਖ-ਵੱਖ ਦਫ਼ਤਰਾਂ ਨੂੰ ਪ੍ਰਾਪਤ ਸ਼ਿਕਾਇਤ ਦਾ ਨਿਪਟਾਰਾ ਕਰਨ ਲਈ 01 ਮਹੀਨਾ (30 ਦਿਨ) ਯੋਗ ਸਮਾਂ ਹੈ ਜਿਸ ਦੌਰਾਨ ਸ਼ਿਕਾਇਤ ਦਾ ਨਿਪਟਾਰਾ ਕੀਤਾ ਜਾ ਸਕਦਾ ਹੈ | ਇਸ ਲਈ ਇਸ ਸਮੇਂ ਦੇ ਅੰਦਰ-ਅੰਦਰ ਸ਼ਿਕਾਇਤ ਦਾ ਨਿਪਟਾਰਾ ਕੀਤਾ ...

ਪੂਰੀ ਖ਼ਬਰ »

ਘੱਟੀਵਾਲ ਵਿਖੇ ਸ਼ਹੀਦੀ ਦਿਹਾੜੇ ਮੌਕੇ ਲਗਾਇਆ ਗਿਆ ਲੰਗਰ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਇਥੋਂ ਦੇ ਮੁਹੱਲਾ ਘੱਟੀਵਾਲ ਮੁੱਖ ਸੜਕ ਤੇ ਸਾਬਕਾ ਬੈਂਕ ਅਫ਼ਸਰ ਆਤਮਾ ਸਿੰਘ ਅਤੇ ਉਨ੍ਹਾਂ ਦੇ ਪਰਿਵਾਰ ਵਲੋਂ ਸੰਗਤ ਦੇ ਸਹਿਯੋਗ ਨਾਲ ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦੁਰ ਜੀ ਦੇ ...

ਪੂਰੀ ਖ਼ਬਰ »

ਨਗਰ ਕੌਾਸਲ ਵਲੋਂ ਕੱਛੂ ਚਾਲ ਨਾਲ ਚੱਲ ਰਹੇ ਵਿਕਾਸ ਕਾਰਜਾਂ ਤੋਂ ਜਵਾਹਰ ਮਾਰਕੀਟ ਦੇ ਦੁਕਾਨਦਾਰ ਡਾਹਢੇ ਪ੍ਰੇਸ਼ਾਨ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨਗਰ ਕੌਾਸਲ ਨੰਗਲ ਵਲੋਂ ਸ਼ਹਿਰ ਦੇ ਵਾਰਡ ਨੰਬਰ 9 ਜਵਾਹਰ ਮਾਰਕੀਟ ਵਿਚ ਕਰਵਾਏ ਜਾ ਰਹੇ ਕੱਛੂ ਚਾਲ ਨਾਲ ਵਿਕਾਸ ਕਾਰਜਾਂ ਤੋਂ ਦੁਕਾਨਦਾਰ ਅਤੇ ਇਲਾਕਾ ਵਾਸੀ ਡਾਹਢੇ ਪ੍ਰੇਸ਼ਾਨ ਹਨ | ਅੱਜ ਰਾਜੇਸ਼ ਆਂਗਰਾ ਪ੍ਰਧਾਨ ਵਪਾਰ ਮੰਡਲ, ...

ਪੂਰੀ ਖ਼ਬਰ »

ਸਾਬਕਾ ਕੈਬਨਿਟ ਮੰਤਰੀ ਮਦਨ ਮੋਹਨ ਮਿੱਤਲ ਦੀ ਪੋਤਰੀ ਦੀ ਮੌਤ 'ਤੇ ਇਲਾਕਾ ਨਿਵਾਸੀਆਂ ਵਲੋਂ ਗਹਿਰੇ ਦੁੱਖ ਦਾ ਪ੍ਰਗਟਾਵਾ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ.ਐਸ.ਨਿੱਕੂਵਾਲ, ਕਰਨੈਲ ਸਿੰਘ)-ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਤੇ ਭਾਜਪਾ ਦੀ ਸੀਨੀਅਰ ਆਗੂ ਮਦਨ ਮੋਹਨ ਮਿੱਤਲ ਦੀ ਪੋਤਰੀ ਅਦਿੱਤੀ ਮਿੱਤਲ ਦੀ ਹੋਈ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆ ਮਿੱਤਲ ਪਰਿਵਾਰ ਨੂੰ ਕਦੇ ਵੀ ...

ਪੂਰੀ ਖ਼ਬਰ »

ਬੇਲਾ ਰੋਪੜ ਮਾਰਗ ਦੀ ਮੁਰੰਮਤ ਕਰਨ ਦੀ ਮੰਗ

ਬੇਲਾ, 23 ਨਵੰਬਰ (ਮਨਜੀਤ ਸਿੰਘ ਸੈਣੀ)-ਬੇਲਾ ਰੋਪੜ ਮਾਰਗ ਦੀ ਦਿਨੋ ਦਿਨ ਹਾਲਤ ਤਰਸਯੋਗ ਬਣਦੀ ਜਾ ਰਹੀ ਹੈ ਸੜਕ ਤੇ ਥਾਂ ਥਾ ਡੰੂਘੇ ਖੱਡੇ ਬਣਦੇ ਜਾ ਰਹੇ ਹਨ ਪ੍ਰੰਤੂ ਇਸ ਪਾਸੇ ਸੰਬੰਧਿਤ ਵਿਭਾਗ ਦਾ ਕੋਈ ਧਿਆਨ ਨਹੀ ਜਾ ਰਿਹਾ | ਸੜਕ ਦੀ ਮਾੜੀ ਹਾਲਤ ਹੋਣ ਕਾਰਣ ਰੋਜ਼ਾਨਾ ...

ਪੂਰੀ ਖ਼ਬਰ »

ਪਾਈਨ ਗਰੋਵ ਸਕੂਲ ਮੋਰਿੰਡਾ ਵਲੋਂ ਸਲਾਨਾ ਸਮਾਗਮ

ਮੋਰਿੰਡਾ, 23 ਨਵੰਬਰ (ਕੰਗ)-ਪਾਈਨ ਗਰੋਵ ਪਬਲਿਕ ਸਕੂਲ ਮੋਰਿੰਡਾ ਵੱਲੋਂ ਸਕੂਲ ਦਾ ਸਲਾਨਾ ਸਮਾਗਮ ਹੋਇਆ | ਇਸ ਸਮਾਗਮ ਦੀ ਸ਼ੁਰੂਆਤ ਚੇਅਰਮੈਨ ਵਿਜੇ ਕੌਸ਼ਲ ਅਤੇ ਡਾਇਰੈਕਟਰ ਸ੍ਰੀਮਤੀ ਵੀਨਾ ਕੌਸ਼ਲ ਵੱਲੋਂ ਸ਼ਮਾ ਰੋਸ਼ਨ ਕਰਕੇ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਵਾਲੇ ਦਿਨ ਵੀ ਅਕਾਲ ਅਕੈਡਮੀ ਆਮ ਵਾਂਗ ਖੁੱਲ੍ਹੀ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਕਮਾਲਪੁਰ ਵਿਖੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਅਕਾਲ ਅਕੈਡਮੀ ਵਿਚ ਪ੍ਰਬੰਧਕਾਂ ਵਲੋਂ ਛੁੱਟੀ ਨਾ ਕੀਤੇ ਜਾਣ ਕਾਰਨ ਰੋਸ ਪਾਇਆ ਜਾ ਰਿਹਾ ਹੈ | ਪ੍ਰਬੰਧਕਾਂ ਵਲੋਂ ਇਸ ...

ਪੂਰੀ ਖ਼ਬਰ »

ਆਈ. ਆਈ. ਟੀ. ਰੋਪੜ ਦੇ ਪ੍ਰੋਫੈਸਰ ਰਾਮਲਿੰਗ ਸਵਾਮੀ ਨੂੰ 5 ਸਾਲਾਂ ਲਈ ਰੀ-ਐਾਟਰੀ ਫੈਲੋਸ਼ਿਪ ਮਿਲੀ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਭਾਰਤੀ ਤਕਨੀਕੀ ਸੰਸਥਾਨ ਰੋਪੜ (ਆਈ. ਆਈ. ਟੀ. ਰੋਪੜ) ਵਿਚ ਸੈਂਟਰ ਫਾਰ ਬਾਯੋਮੈਡਿਕਲ ਇੰਜੀਨੀਅਰਿੰਗ ਦੇ ਸਹਾਇਕ ਪ੍ਰੋਫੈਸਰ ਡਾ: ਸ੍ਰੀਵਤਸਵ ਨਾਇਡੂ ਨੂੰ 5 ਸਾਲਾਂ ਲਈ ਵਿਗਿਆਨ ਅਤੇ ਤਕਨੀਕੀ ਮੰਤਰਾਲੇ ਦੇ ਜੈਵਤਕਨੀਕੀ ਵਿਭਾਗ ...

ਪੂਰੀ ਖ਼ਬਰ »

ਸ਼ਹੀਦੀ ਪੁਰਬ ਵਾਲੇ ਦਿਨ ਵੀ ਅਕਾਲ ਅਕੈਡਮੀ ਆਮ ਵਾਂਗ ਖੁੱਲ੍ਹੀ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਨੇੜਲੇ ਪਿੰਡ ਕਮਾਲਪੁਰ ਵਿਖੇ ਅੱਜ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਪੁਰਬ ਮੌਕੇ ਅਕਾਲ ਅਕੈਡਮੀ ਵਿਚ ਪ੍ਰਬੰਧਕਾਂ ਵਲੋਂ ਛੁੱਟੀ ਨਾ ਕੀਤੇ ਜਾਣ ਕਾਰਨ ਰੋਸ ਪਾਇਆ ਜਾ ਰਿਹਾ ਹੈ | ਪ੍ਰਬੰਧਕਾਂ ਵਲੋਂ ਇਸ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ, ਭਲਿਆਣ ਵਿਚ ਟ੍ਰੈਫ਼ਿਕ ਨਿਯਮਾਂ ਸਬੰਧੀ ਸੈਮੀਨਾਰ ਕਰਵਾਇਆ

ਬੇਲਾ, 23 ਨਵੰਬਰ (ਮਨਜੀਤ ਸਿੰਘ ਸੈਣੀ)-ਸਰਕਾਰੀ ਹਾਈ ਸਕੂਲ, ਭਲਿਆਣ ਵਿਚ ਸਕੂਲ ਇੰਚਾਰਜ ਸ੍ਰੀਮਤੀ ਰਾਵਿੰਦਰ ਕੌਰ ਦੀ ਅਗਵਾਈ ਵਿਚ ਟ੍ਰੈਫ਼ਿਕ ਪੁਲਿਸ ਵੱਲੋਂ ਟ੍ਰੈਫ਼ਿਕ ਜਾਗਰੂਕਤਾ ਅਭਿਆਨ ਤਹਿਤ ਸੈਮੀਨਾਰ ਕਰਵਾਇਆ ਗਿਆ | ਜਿਸ ਵਿਚ ਏ. ਐਸ. ਆਈ. ਸੁਖਦੇਵ ਸਿੰਘ, ਇੰਚਾਰਜ ...

ਪੂਰੀ ਖ਼ਬਰ »

ਬਲਾਕ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ

ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਖੇਤੀਬਾੜੀ ਵਿਭਾਗ ਸ੍ਰੀ ਅਨੰਦਪੁਰ ਸਾਹਿਬ ਵਲੋਂ ਮੁੱਖ ਖੇਤੀਬਾੜੀ ਅਫ਼ਸਰ ਕੇਸਰ ਰਾਮ ਬੰਗਾ ਦੇ ਦਿਸ਼ਾ ਨਿਰਦੇਸ਼ ਹੇਠ ਅਵਤਾਰ ਸਿੰਘ ਮੁੱਖ ਖੇਤੀਬਾੜੀ ਅਫ਼ਸਰ ਸ੍ਰੀ ਅਨੰਦਪੁਰ ਸਾਹਿਬ ਦੀ ਅਗਵਾਈ ਹੇਠ ਬਲਾਕ ਪੱਧਰ ਕਿਸਾਨ ...

ਪੂਰੀ ਖ਼ਬਰ »

ਸ਼ਹੀਦ ਭਗਤ ਸਿੰਘ ਸਕੂਲ ਬੇਲਾ ਵਿਖੇ ਸਾਲਾਨਾ ਖੇਡਾਂ ਕਰਾਈਆਂ

ਬੇਲਾ, 23 ਨਵੰਬਰ (ਮਨਜੀਤ ਸਿੰਘ ਸੈਣੀ)-ਸ਼ਹੀਦ ਭਗਤ ਸਿੰਘ ਪਬਲਿਕ ਸਕੂਲ ਬੇਲਾ ਵਿਖੇ ਸਲਾਨਾ ਖੇਡ ਸਮਾਰੋਹ ਕਰਵਾਇਆ ਗਿਆ | ਜਿਸ ਦਾ ਉਦਘਾਟਨ ਬਲਾਕ ਕਾਂਗਰਸ ਦੇ ਪ੍ਰਧਾਨ ਕਰਨੈਲ ਸਿੰਘ ਬਜੀਦਪੁਰ ਨੇ ਕੀਤਾ ਉਨ੍ਹਾਂ ਦੇ ਨਾਲ ਨੰਬਰਦਾਰ ਯੂਨੀਅਨ ਦੇ ਮੀਤ ਪ੍ਰਧਾਨ ਨੰਬਰਦਾ ...

ਪੂਰੀ ਖ਼ਬਰ »

ਥਰਮਲ ਪਲਾਂਟ ਵਿਚ ਐਨਰਜੀ ਐਫੀਸੀਐਾਟ ਐਲ. ਈ. ਡੀ. ਟਿਊਬਾਂ ਲਗਾ ਕੇ 10 ਲੱਖ ਰੁਪਏ ਸਾਲਾਨਾ ਬੱਚਤ ਹੋਵੇਗੀ-ਚੀਫ਼ ਇੰਜ: ਏ. ਪੀ. ਸਿੰਘ

ਘਨੌਲੀ, 23 ਨਵੰਬਰ (ਜਸਵੀਰ ਸਿੰਘ ਸੈਣੀ)-ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਰੂਪਨਗਰ ਵਿਖੇ ਥਰਮਲ ਮੈਨੇਜਮੈਂਟ ਵਲੋਂ ਪੁਰਾਣੀਆਂ 40 ਵਾਟ ਫਲੋਰੋਸੈਟ ਆਮ ਟਿਊਬਾਂ ਦੀ ਥਾਂ 20 ਵਾਟ ਦੀਆਂ ਨਵੀਆਂ ਐਨਰਜੀ ਐਫੀਸੀਐਾਟ ਟਿਊਬਾਂ ਲਗਾ ਕੇ 10 ਲੱਖ ਰੁਪਏ ਸਾਲਾਨਾ ਬੱਚਤ ਕਰਨ ...

ਪੂਰੀ ਖ਼ਬਰ »

ਕਿਸਾਨ ਆਗੂ ਗੁਰਨਾਮ ਸਿੰਘ ਜਟਾਣਾ ਨੂੰ ਸਦਮਾ, ਨੌਜਵਾਨ ਪੁੱਤਰ ਦੀ ਮੌਤ

ਬੇਲਾ, 23 ਨਵੰਬਰ (ਮਨਜੀਤ ਸਿੰਘ ਸੈਣੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਬਲਾਕ ਸ੍ਰੀ ਚਮਕੌਰ ਸਾਹਿਬ ਦੇ ਪ੍ਰਧਾਨ ਗੁਰਨਾਮ ਸਿੰਘ ਜਟਾਣਾ ਨੂੰ ਉਸ ਸਮੇਂ ਵੱਡਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਨੌਜਵਾਨ ਪੁੱਤਰ ਹਰਪ੍ਰੀਤ ਸਿੰਘ (35) ਦੀ ਮੌਤ ਹੋ ਗਈ | ਮਿ੍ਤਕ ਹਰਪ੍ਰੀਤ ...

ਪੂਰੀ ਖ਼ਬਰ »

ਜਟਵਾਹੜ੍ਹ ਸ਼ਿਵ ਮੰਦਰ ਵਿਖੇ ਸ੍ਰੀ ਮਹੰਤ ਬਾਬਾ ਭਗਵਾਨ ਦਾਸ ਨੇ ਸੌਰ ਊਰਜਾ ਪ੍ਰਾਜੈਕਟ ਦੀ ਕੀਤੀ ਸ਼ੁਰੂਆਤ

ਨੂਰਪੁਰ ਬੇਦੀ, 23 ਨਵੰਬਰ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਜਟਵਾਹੜ੍ਹ ਵਿਖੇ ਸਥਿਤ ਉੱਤਰੀ ਭਾਰਤ ਦੇ ਪ੍ਰਸਿੱਧ ਪ੍ਰਾਚੀਨ ਸ਼ਿਵ ਮੰਦਰ ਵਿਖੇ ਹਮੇਸ਼ਾ ਹੀ ਗਊ ਸੇਵਾ, ਸਮਾਜ ਤੇ ਮਾਨਵਤਾ ਦੀ ਸੇਵਾ ਧਾਰਮਿਕ ਕਾਰਜਾਂ ਲਈ ਯਤਨਸ਼ੀਲ ਉੱਘੇ ਸਮਾਜ ਸੇਵੀ ਸ਼ਖ਼ਸੀਅਤ ਤੇ ...

ਪੂਰੀ ਖ਼ਬਰ »

ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਕਬੱਡੀ ਟੂਰਨਾਮੈਂਟ ਦਾ ਪੋਸਟਰ ਜਾਰੀ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਸਾਹਿਬਜ਼ਾਦਾ ਬਾਬਾ ਅਜੀਤ ਸਿੰਘ ਸਾਹਿਬਜ਼ਾਦਾ ਬਾਬਾ ਜੁਝਾਰ ਸਿੰਘ ਵੈੱਲਫੇਅਰ ਕਲੱਬ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਰਵਨੀਤ ਸਿੰਘ ਬੋਨੀ ਦੀ ਪ੍ਰਧਾਨਗੀ ਹੇਠ ਸਥਾਨਕ ਸੰਤ ਬਾਬਾ ਪਿਆਰਾ ਸਿੰਘ ਸੀਨੀਅਰ ...

ਪੂਰੀ ਖ਼ਬਰ »

ਜੱਟਪੁਰ (ਸੰਤੋਖਗੜ੍ਹ) ਦੇ ਵਿਦਿਆਰਥੀਆਂ ਨੇ ਗੋਲਡ ਮੈਡਲ ਜਿੱਤੇ

ਸੰਤੋਖਗੜ੍ਹ, 23 ਨਵੰਬਰ (ਮਲਕੀਅਤ ਸਿੰਘ)-ਸਰਕਾਰੀ ਪ੍ਰਾਇਮਰੀ ਸਕੂਲ ਜੱਟ ਪੁਰ (ਸੰਤੋਖਗੜ੍ਹ, ਜ਼ਿਲ੍ਹਾ ਊਨਾ) ਵਾਰਡ ਨੰ: 2 ਦੇ ਵਿਦਿਆਰਥੀਆਂ ਨੇ ਸੂਬਾ ਪੱਧਰ 'ਤੇ ਹੋਈ ਅਥਲੈਟਿਕਸ ਪ੍ਰਤੀਯੋਗਤਾ ਵਿਚ ਸੋਨੇ ਦੇ ਤਮਗੇ ਜਿੱਤੇ | ਸੰਤੋਖਗੜ੍ਹ ਦੇ ਵਾਰਡ ਨੰ: 2 ਵਿਚ ਸਥਿਤ ...

ਪੂਰੀ ਖ਼ਬਰ »

ਰੂਪਨਗਰ ਪੁਲਿਸ ਜਵਾਨਾਂ ਨੇ ਪਟਿਆਲਾ ਜ਼ੋਨ ਦੀਆਂ ਖੇਡਾਂ 'ਚ ਮਾਰੀਆਂ ਮੱਲਾਂ

ਰੂਪਨਗਰ, 23 ਨਵੰਬਰ (ਸੱਤੀ)-ਪਟਿਆਲਾ ਜ਼ੋਨ ਦੀਆਂ 54ਵੀਆਂ ਐਥਲੈਟਿਕਸ ਤੇ ਖੇਡਾਂ 2017 ਕਰਵਾਈਆਂ ਗਈਆਂ | ਉੱਪ ਪੁਲਿਸ ਕਪਤਾਨ ਮਨਵੀਰ ਸਿੰਘ ਬਾਜਵਾ ਨੇ ਦੱਸਿਆ ਕਿ ਇਨ੍ਹਾਂ ਖੇਡਾਂ ਦੌਰਾਨ ਰੂਪਨਗਰ ਜ਼ਿਲ੍ਹ•ੇ ਦੇ ਪੁਲਿਸ ਮੁਲਾਜ਼ਮਾਂ ਨੇ ਏ. ਐੱਸ. ਆਈ. ਅਤਿਉਲਾ ਦੀ ਅਗਵਾਈ 'ਚ ...

ਪੂਰੀ ਖ਼ਬਰ »

ਐੱਨ. ਸੀ. ਸੀ. ਕੈਡਿਟਾਂ ਨੇ ਖ਼ੂਨਦਾਨ ਮਹਾਂਦਾਨ ਜਾਗਰੂਕਤਾ ਰੈਲੀ ਕੱਢੀ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਸ਼ਿਵਾਲਿਕ ਮਾਡਲ ਸੀਨੀਅਰ ਸੈਕੰਡਰੀ ਸਕੂਲ ਨਵਾਂ ਨੰਗਲ ਦੇ ਐੱਨ. ਸੀ. ਸੀ. ਵਿੰਗ ਪਹਿਲੀ ਪੰਜਾਬ ਦੇ ਕੈਡਿਟਾਂ ਵਲੋਂ 'ਖ਼ੂਨਦਾਨ ਮਹਾਂਦਾਨ ਵਿਸ਼ੇੇ' 'ਤੇ ਜਾਗਰੂਕਤਾ ਰੈਲੀ ਕੱਢੀ ਗਈ | ਜਿਸ ਦੀ ਅਗਵਾਈ ਨੇਵਲ ਯੂਨਿਟ ਐੱਨ. ਸੀ. ਸੀ. ...

ਪੂਰੀ ਖ਼ਬਰ »

ਛੋਟੇ ਸਾਹਿਬਜ਼ਾਦਿਆਂ ਤੇ ਮਾਤਾ ਗੁਜਰੀ ਜੀ ਦੇ ਸ਼ਹੀਦੀ ਸਮਾਗਮ ਦਾ ਪੋਸਟਰ ਸੰਤ ਬਾਬਾ ਲਾਭ ਸਿੰਘ ਵਲੋਂ ਜਾਰੀ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਕਰਨੈਲ ਸਿੰਘ, ਜੇ. ਐਸ. ਨਿੱਕੂਵਾਲ)-ਦਸਮ ਪਾਤਿਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ ਜੀ ਅਤੇ ਬਾਬਾ ਫ਼ਤਿਹ ਸਿੰਘ ਜੀ ਅਤੇ ਮਾਤਾ ਗੁਜਰੀ ਜੀ ਦੀ ਮਹਾਨ ਸ਼ਹਾਦਤ ਨੂੰ ਸਮਰਪਿਤ ਪਿੰਡ ...

ਪੂਰੀ ਖ਼ਬਰ »

ਕਿਸਾਨ ਕਲੱਬ ਦੁਲਚੀ ਮਾਜਰਾ ਸਨਮਾਨਿਤ

ਮੋਰਿੰਡਾ, 23 ਨਵੰਬਰ (ਤਰਲੋਚਨ ਸਿੰਘ ਕੰਗ)-ਪ੍ਰੋਗਰੈਸਿਵ ਕਿਸਾਨ ਕਲੱਬ ਦੁਲਚੀਮਾਜਰਾ ਦੀ ਮੀਟਿੰਗ ਨਬਾਰਡ ਬੈਂਕ ਅਧਿਕਾਰੀਆਂ ਦੀ ਦੇਖ ਰੇਖ ਹੇਠ ਪਿੰਡ ਦੁਲਚੀਮਾਜਰਾ ਵਿਖੇ ਹੋਈ | ਇਸ ਮੌਕੇ ਵੀ.ਕੇ. ਸਿੰਘ ਜ਼ਿਲ੍ਹਾ ਵਿਕਾਸ ਮੈਨੇਜਰ ਨਬਾਰਡ ਰੂਪਨਗਰ ਵੱਲੋਂ ਕਲੱਬ ਨੂੰ ...

ਪੂਰੀ ਖ਼ਬਰ »

ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ਤਹਿਤ ਜ਼ਿਲ੍ਹੇ ਦੇ 5 ਬਲਾਕਾਂ ਦੇ ਲੱਗਣਗੇ ਕੈਂਪ

ਰੂਪਨਗਰ, 23 ਨਵੰਬਰ (ਸਤਨਾਮ ਸਿੰਘ ਸੱਤੀ)-ਰਾਜ ਸਰਕਾਰ ਤੇ ਕੇਂਦਰ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਲੋਕ ਭਲਾਈ ਸਕੀਮਾਂ ਨੂੰ ਅਤਿ ਗ਼ਰੀਬ ਵਰਗ ਦੇ ਲੋਕਾਂ ਤੱਕ ਪਹੁੰਚਾਉਣ ਦੇ ਮਕਸਦ ਨਾਲ ਰਾਜ 'ਚ ਸ਼ੁਰੂ ਕੀਤੀ ਗਈ ਮਹਾਤਮਾ ਗਾਂਧੀ ਸਰਬੱਤ ਵਿਕਾਸ ਯੋਜਨਾ ...

ਪੂਰੀ ਖ਼ਬਰ »

ਵਾਰਡ ਵਾਸੀਆਂ ਦਾ ਵਫ਼ਦ ਐਸ. ਡੀ. ਐਮ. ਨੂੰ ਮਿਲਿਆ

ਰੂਪਨਗਰ, 23 ਨਵੰਬਰ (ਹੁੰਦਲ)-ਸ਼ਹਿਰ ਦੇ ਵਾਰਡ ਨੰ: 5 ਦੇ ਨਿਵਾਸੀਆਂ ਦਾ ਇਕ ਵਫ਼ਦ ਸੀ. ਪੀ. ਆਈ. ਦੇ ਜ਼ਿਲ੍ਹਾ ਜੁਆਇੰਟ ਸਕੱਤਰ ਕਾਮਰੇਡ ਬੀ. ਐਸ. ਸੈਣੀ ਦੀ ਅਗਵਾਈ 'ਚ ਐਸ. ਡੀ. ਐਮ. ਰੂਪਨਗਰ ਨੂੰ ਮਿਲਿਆ | ਵਫ਼ਦ ਨੇ ਇਕ ਲਿਖਤੀ ਮੰਗ ਪੱਤਰ ਰਾਹੀਂ ਘਰਾਂ ਦੇ ਪਖਾਨਿਆਂ ਦਾ ਗੰਦਾ ...

ਪੂਰੀ ਖ਼ਬਰ »

ਗੁਰਦੁਆਰਾ ਕੁਸ਼ਟ ਨਿਵਾਰਨ ਵਿਖੇ ਵਿਰਸਾ ਕੈਂਪ ਦੀ ਸਮਾਪਤੀ

ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ 16 ਤੋਂ 19 ਨਵੰਬਰ ਤੱਕ ਗੁਰਦੁਆਰਾ ਕੁਸ਼ਟ ਨਿਵਾਰਣ ਭਾਤਪੁਰ ਸਾਹਿਬ ਪਿੰਡ ਦੜੌਲੀ ਵਿਖੇ ਇਲਾਕੇ ਦੇ ਵੱਖ-ਵੱਖ 7 ਕਾਲਜਾਂ ਤੇ 5 ਸਕੂਲਾਂ ਦੇ ਚੋਣਵੇਂ 150 ਦੇ ਕਰੀਬ ਵਿਦਿਆਰਥੀਆਂ ਦੇ ਲਗਾਏ ਗਏ ...

ਪੂਰੀ ਖ਼ਬਰ »

ਮੋਰਿੰਡਾ ਵਿਖੇ ਰੇਲਵੇ ਅੰਡਰ ਬਿ੍ਜ ਦਾ ਨਿਰਮਾਣ ਜਲਦ ਹੋਵੇਗਾ: ਚੰਨੀ

ਰੂਪਨਗਰ/ਮੋਰਿੰਡਾ, 23 ਨਵੰਬਰ (ਸਟਾਫ ਰਿਪੋਰਟਰ)-ਪੰਜਾਬ ਸਰਕਾਰ ਵਲੋਂ ਸ਼ਹਿਰਾਂ ਤੇ ਪਿੰਡਾਂ ਦੇ ਵਿਕਾਸ ਲਈ ਵਿਆਪਕ ਯੋਜਨਾ ਉਲੀਕੀ ਜਾ ਰਹੀ ਹੈ | ਇਸ ਤਹਿਤ ਉੱਥੋਂ ਦੇ ਵਸਨੀਕਾਂ ਦੀਆਂ ਲੋੜਾਂ ਦੇ ਮੱਦੇਨਜ਼ਰ ਵਿਕਾਸ ਕਾਰਜ ਕਰਵਾਏ ਜਾਣਗੇ | ਅਜਿਹੀ ਹੀ ਇਕ ਲੰਬੇ ਅਰਸੇ ...

ਪੂਰੀ ਖ਼ਬਰ »

ਕਾਲਜ ਮੁੰਨੇ ਦੀਆਂ ਅੱਵਲ ਖਿਡਾਰਨਾਂ ਦਾ ਸਨਮਾਨ

ਨੂਰਪੁਰ ਬੇਦੀ, 23 ਨਵੰਬਰ (ਰਾਜੇਸ਼ ਚੌਧਰੀ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਅੰਤਰ ਕਾਲਜ ਰੱਸਾ-ਕੱਸੀ ਖੇਡ ਮੁਕਾਬਲਿਆਂ 'ਚ ਸੰਤ ਬਾਬਾ ਸੇਵਾ ਸਿੰਘ ਮੈਮੋਰੀਅਲ ਸਰਕਾਰੀ ਕਾਲਜ ਮੁੰਨੇ ਦੀ ਟੀਮ ਨੇ ਆਪਣੀ ਵਧੀਆ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਕਾਲਜ ਦਾ ਨਾਮ ਰੌਸ਼ਨ ...

ਪੂਰੀ ਖ਼ਬਰ »

ਪੰਡਿਤ ਰਾਓ ਧਰੇਨਵਰ ਨੇ ਪੰਜਾਬੀ ਮਾਂ ਬੋਲੀ ਵਿਚ ਲੱਚਰ ਗੀਤ ਗਾਉਣ ਵਾਲਿਆਂ ਿਖ਼ਲਾਫ਼ ਕੀਤਾ ਪ੍ਰਚਾਰ

ਸ੍ਰੀ ਅਨੰਦਪੁਰ ਸਾਹਿਬ, 23 ਨਵੰਬਰ (ਜੇ. ਐਸ. ਨਿੱਕੂਵਾਲ, ਕਰਨੈਲ ਸਿੰਘ)-ਕਰਨਾਟਕ ਮੂਲ ਦੇ ਪੰਜਾਬੀ ਪ੍ਰੇਮੀ ਪੰਡਿਤ ਰਾਓ ਧਰੇਨਵਰ ਨੇ ਪੰਜਾਬੀ ਮਾਂ ਬੋਲੀ ਵਿਚ ਸ਼ਰਾਬੀ, ਹਥਿਆਰਾਂ ਵਾਲੇ ਅਤੇ ਲੱਚਰ ਗੀਤ ਗਾਉਣ ਵਾਲੇ ਗਾਇਕਾ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਤਖ਼ਤ ਸ੍ਰੀ ...

ਪੂਰੀ ਖ਼ਬਰ »

ਇੰਡੀਅਨ ਐਕਸ ਸਰਵਿਸਿਜ਼ ਲੀਗ ਦੀ ਜ਼ਿਲ੍ਹਾ ਪੱਧਰੀ ਮੀਟਿੰਗ

ਰੂਪਨਗਰ, 23 ਨਵੰਬਰ (ਹੁੰਦਲ)-ਇੰਡੀਅਨ ਐਕਸ ਸਰਵਿਸਿਜ਼ ਲੀਗ ਪੰਜਾਬ ਤੇ ਚੰਡੀਗੜ੍ਹ ਜ਼ਿਲ੍ਹਾ ਰੂਪਨਗਰ ਦੀ ਜਨਰਲ ਬਾਡੀ ਦੀ ਮੀਟਿੰਗ ਕਰਨਲ ਦੀਦਾਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ 'ਚ ਕਰਨਲ ਅੰਗਦ ਸਿੰਘ ਤੇ ਕਮਾਂਡਰ ਸੁਰਮੁੱਖ ਸਿੰਘ ਉਚੇਚੇ ਤੌਰ 'ਤੇ ਸ਼ਾਮਿਲ ...

ਪੂਰੀ ਖ਼ਬਰ »

ਮਹਾਰਾਣੀ ਸਤਿੰਦਰ ਕੌਰ ਸਕੂਲ ਬੇਲਾ ਵਿਚ ਪੰਜ ਰੋਜ਼ਾ ਸਕਾਊਟਸ ਟੈਸਟਿੰਗ ਕੈਂਪ

ਬੇਲਾ, 23 ਨਵੰਬਰ (ਮਨਜੀਤ ਸਿੰਘ ਸੈਣੀ)-ਮਹਾਂਰਾਣੀ ਸਤਿੰਦਰ ਕੌਰ ਮਾਡਰਨ ਸੀਨੀਅਰ ਸੈਕੰਡਰੀ ਸਕੂਲ, ਬੇਲਾ ਵਿਚ ਸਕਾਊਟਸ ਦਾ ਤਿ੍ਤਿਆ ਸੋਪਾਨ ਟੈਸਟਿੰਗ ਕੈਂਪ ਚਰਨਪ੍ਰੀਤ ਸਿੰਘ ਅਸ਼ੌਛ ਅਤੇ ਸ੍ਰੀਮਤੀ ਰਣਧੀਰ ਕੌਰ ਗਾਈਡ ਕੈਪਟਨ ਸਕਾਊਟਸ ਦੀ ਦੇਖ ਰੇਖ ਹੇਠਾਂ ਸ਼ੁਰੂ ...

ਪੂਰੀ ਖ਼ਬਰ »

ਡੀ.ਏ.ਵੀ. ਸਕੂਲ ਦੇ ਐਨ.ਸੀ.ਸੀ. ਕੈਡਟਸ ਨੇ ਕੱਢੀ ਖ਼ੂਨਦਾਨ ਜਾਗਰੂਕਤਾ ਰੈਲੀ

ਨੰਗਲ, 23 ਨਵੰਬਰ (ਪੋ੍ਰ. ਅਵਤਾਰ ਸਿੰਘ)-ਬੀ.ਬੀ.ਐਮ.ਬੀ, ਡੀ.ਏ.ਵੀ ਪਬਲਿਕ ਸਕੂਲ ਦੇ ਐਨ.ਸੀ.ਸੀ. ਕੈਡਟਸ ਨੇ ਪਹਿਲੀ ਪੰਜਾਬ ਨੇਵਲ ਯੂਨਿਟ ਦੇ ਕਮਾਂਡਿੰਗ ਅਫ਼ਸਰ ਕੈਪਟਨ ਸਰਵਜੀਤ ਸਿੰਘ ਸੈਣੀ ਦੀਆਂ ਹਦਾਇਤਾਂ ਅਨੁਸਾਰ ਪਹਿਲੇ ਅਫ਼ਸਰ ਸ਼ਗੁਨ ਪਾਲ ਸ਼ਰਮਾ ਦੀ ਦੇਖ ਰੇਖ 'ਚ ...

ਪੂਰੀ ਖ਼ਬਰ »

ਨੰਗਲ 'ਚ ਦੋ ਆਰ.ਓ.ਬੀ. ਲਈ 130 ਕਰੋੜ ਦੀ ਰਾਸ਼ੀ ਜਾਰੀ, ਟੈਂਡਰ ਪ੍ਰਕਿਰਿਆ ਸ਼ੁਰੂ-ਚੰਦੂਮਾਜਰਾ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਨੰਗਲ ਸ਼ਹਿਰ 'ਚ 130 ਕਰੋੜ ਰੁਪਏ ਦੀ ਲਾਗਤ ਨਾਲ ਦੋ ਆਰ.ਓ.ਬੀ. ਮੰਨਜੂਰ ਹੋ ਚੁੱਕੇ ਹਨ ਅਤੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਵੱਲੋਂ ਆਪੋ ਆਪਣੇ ਹਿੱਸੇ ਆਉਂਦੀ ਉਕਤ ਰਾਸ਼ੀ ਜਾਰੀ ਕਰ ਦਿੱਤੀ ਗਈ ਹੈ ਅਤੇ ਹੁਣ ਟੈਂਡਰ ਪ੍ਰੀਕਿਰਿਆ ...

ਪੂਰੀ ਖ਼ਬਰ »

ਆਈ. ਟੀ. ਆਈ. ਇੰਪਲਾਈਜ਼ ਯੂਨੀਅਨ ਦਾ ਵਫ਼ਦ ਤਨਖ਼ਾਹ ਕਮਿਸ਼ਨ ਦੇ ਚੇਅਰਪਰਸਨ ਨੂੰ ਮਿਲਿਆ

ਕਾਹਨਪੁਰ ਖੂਹੀ, 23 ਨਵੰਬਰ (ਗੁਰਬੀਰ ਸਿੰਘ ਵਾਲੀਆ)-ਪੰਜਾਬ ਦੇ ਛੇਵੇਂ ਪੇ ਕਮਿਸ਼ਨ ਦੇ ਸੱਦੇ 'ਤੇ ਆਈ. ਟੀ. ਆਈ. ਇੰਪਲਾਈਜ਼ ਯੂਨੀਅਨ ਪੰਜਾਬ ਦਾ ਇਕ ਵਫ਼ਦ ਸੂਬਾ ਪ੍ਰਧਾਨ ਜਰਨੈਲ ਸਿੰਘ ਪੱਟੀ ਦੀ ਅਗਵਾਈ ਹੇਠ ਵਿਭਾਗ ਵਿਖੇ ਵੱਖ-ਵੱਖ ਕੈਟਾਗਰੀਆਂ ਜਿਨ੍ਹਾਂ ਵਿਚ ਕਰਾਫਟ ...

ਪੂਰੀ ਖ਼ਬਰ »

ਟਿੱਬਾ ਨੰਗਲ ਵਿਖੇ ਕਰਵਾਏ ਜਾ ਰਹੇ 42ਵੇਂ ਫੁੱਟਬਾਲ ਕੱਪ ਦਾ ਵਿਧਾਇਕ ਮੰਗੂਪੁਰ ਨੇ ਕੀਤਾ ਪੋਸਟਰ ਜਾਰੀ

ਨੂਰਪੁਰ ਬੇਦੀ, 23 ਨਵੰਬਰ (ਵਿੰਦਰਪਾਲ ਝਾਂਡੀਆਂ)-ਬਲਾਕ ਦੇ ਪਿੰਡ ਟਿੱਬਾ ਨੰਗਲ ਵਿਖੇ ਯੁਵਕ ਸੇਵਾਵਾਂ ਸਪੋਰਟਸ ਕਲੱਬ ਅਤੇ ਗਰਾਮ ਪੰਚਾਇਤ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ 42ਵੇਂ ਫੁੱਟਬਾਲ ਕੱਪ ਦਾ ਬਲਾਚੌਰ ਤੋਂ ਵਿਧਾਇਕ ਤੇ ਸੀਨੀਅਰ ਕਾਂਗਰਸੀ ਆਗੂ ਚੌਧਰੀ ਦਰਸ਼ਨ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ ਸਪੀਕਰ ਦੀ ਕੋਠੀ ਦਾ ਘਿਰਾਉ ਜਾਰੀ

ਰੂਪਨਗਰ, 23 ਨਵੰਬਰ (ਗੁਰਪ੍ਰੀਤ ਸਿੰਘ ਹੁੰਦਲ)-ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਜ਼ਿਲ੍ਹਾ ਰੂਪਨਗਰ ਦੀਆਂ ਵਰਕਰਾਂ ਵਲੋਂ ਅੱਜ ਇੱਥੇ ਆਪਣੀ ਮੰਗਾਂ ਸੰਗਠਨ ਬਾਲ ਵਿਕਾਸ ਸੇਵਾਵਾਂ ਸਕੀਮ ਨੂੰ ਬਚਾਉਣ ਅਤੇ ਆਪਣੇ ਰੁਜ਼ਗਾਰ ਦੀ ਗਰੰਟੀ ਲਈ ਪੰਜਾਬ ਵਿਧਾਨ ...

ਪੂਰੀ ਖ਼ਬਰ »

ਪਿੰਡ ਸ਼ਾਮਪੁਰਾ 'ਚ ਹੋਣ ਵਾਲੇ ਕੀਰਤਨ ਦਰਬਾਰ ਦਾ ਪੋਸਟਰ ਜਾਰੀ

ਰੂਪਨਗਰ, 23 ਨਵੰਬਰ (ਸਟਾਫ ਰਿਪੋਰਟਰ)-ਰੂਪਨਗਰ ਮਾਤਾ ਗੁਜ਼ਰ ਕੌਰ ਜੀ ਅਤੇ ਚਾਰ ਸਾਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਨੌਵਾਂ ਕੀਰਤਨ ਦਰਬਾਰ ਪਿੰਡ ਸ਼ਾਮਪੁਰਾ ਵਿਖੇ ਕਰਵਾਇਆ ਜਾ ਰਿਹਾ ਹੈ | ਪੰਜਾਬ ਕਾਂਗਰਸ ਦੇ ਸਕੱਤਰ ਅਮਰਜੀਤ ਸਿੰਘ ਭੁੱਲਰ ਵਲੋਂ ਇਸ ...

ਪੂਰੀ ਖ਼ਬਰ »

ਪਿਛਲੇ ਹਾਕਮ ਇਕ ਦਹਾਕੇ 'ਚ ਵੀ ਫਲਾਈ ਓਵਰ ਦਾ ਕੰਮ ਸ਼ੁਰੂ ਨਹੀਂ ਕਰਵਾ ਸਕੇ-ਸਪੀਕਰ ਰਾਣਾ ਕੰਵਰਪਾਲ ਸਿੰਘ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਪਿਛਲੀ ਸਰਕਾਰ ਦੇ ਹਾਕਮ ਇੱਕ ਦਹਾਕੇ ਵਿਚ ਵੀ ਨੰਗਲ 'ਚ ਫਲਾਈ ਓਵਰ ਨਹੀਂ ਬਣਾ ਸਕੇ ਅਤੇ ਨਾ ਹੀ ਕੋਈ ਸਰਕਾਰੀ ਪੈਸਾ ਜਾਰੀ ਕਰਵਾ ਸਕੇ ਜਦੋਂ ਕਿ ਮੌਜੂਦਾ ਸਰਕਾਰ ਕੋਲੋਂ ਮੈਂ ਲੋਕਾਂ ਦੀ ਅਹਿਮ ਮੰਗ ਦੀ ਪੂਰਤੀ ਲਈ ਨਿੱਜੀ ਦਿਲਚਸਪੀ ...

ਪੂਰੀ ਖ਼ਬਰ »

ਲਾਇਨਜ਼ ਕਲੱਬ ਨੂਰਪੁਰ ਬੇਦੀ ਵਲੋਂ ਸਨਮਾਨ ਸਮਾਰੋਹ

ਨੂਰਪੁਰ ਬੇਦੀ, 23 ਨਵੰਬਰ (ਹਰਦੀਪ ਸਿੰਘ ਢੀਂਡਸਾ)-ਲਾਇਨਜ਼ ਕਲੱਬ ਨੂਰਪੁਰ ਬੇਦੀ ਵਲੋਂ ਲਾਇਨਜ਼ ਕਲੱਬ ਦੇ ਜ਼ੋਨ ਚੇਅਰਮੈਨ ਭੁਪਿੰਦਰ ਸਿੰਘ ਬਜਰੂੜ ਦਾ ਉਨ੍ਹਾਂ ਵਲੋਂ ਸਾਲ 2017-18 ਦੌਰਾਨ ਨਿਭਾਈਆਂ ਸੇਵਾਵਾਂ ਬਦਲੇ ਵਿਸ਼ੇਸ਼ ਤੌਰ 'ਤੇ ਸਨਮਾਨ ਕੀਤਾ ਗਿਆ | ਸ: ਬਜਰੂੜ ਨੂੰ ...

ਪੂਰੀ ਖ਼ਬਰ »

ਅੱਗ ਲੱਗਣ ਨਾਲ ਤੂੜੀ, ਚਾਰਾ ਆਦਿ ਤਬਾਹ

ਭਰਤਗੜ੍ਹ, 23 ਨਵੰਬਰ (ਜਸਬੀਰ ਸਿੰਘ ਬਾਵਾ)-ਭਾਉਵਾਲ ਦੇ ਵਸਨੀਕ ਗੁਰਮੇਲ ਸਿੰਘ ਦੇ ਪਸ਼ੂਆਂ ਲਈ ਸੰਭਾਲੀ ਹੋਈ ਤੂੜੀ ਦੇ ਕੁੱਪ ਨੂੰ ਅਚਾਨਕ ਅੱਗ ਲੱਗਣ ਨਾਲ ਤੂੜੀ, ਚਾਰਾ ਆਦਿ ਤਬਾਹ ਹੋਣ ਦੀ ਖ਼ਬਰ ਹੈ | ਪੀੜਤ ਦੇ ਪੁੱਤਰ ਧਲਵੰਤ ਸਿੰਘ ਭਾਉਵਾਲ ਵਲੋਂ ਇਸ ਦੀ ਇਤਲਾਹ ਸਥਾਨਪ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਨੰਗਲ ਡਿਪੂ ਵਿਖੇ ਸਮੂਹ ਯੂਨੀਅਨਾਂ ਵੱਲੋਂ ਭਰਵੀਂ ਗੇਟ ਰੈਲੀ

ਨੰਗਲ, 23 ਨਵੰਬਰ (ਪ੍ਰੀਤਮ ਸਿੰਘ ਬਰਾਰੀ)-ਅੱਜ ਪੰਜਾਬ ਰੋਡਵੇਜ਼ ਸਾਂਝੀ ਐਕਸ਼ਨ ਕਮੇਟੀ ਵੱਲੋਂ ਲਏ ਫ਼ੈਸਲੇ ਅਨੁਸਾਰ ਪੰਜਾਬ ਰੋਡਵੇਜ਼ ਨੰਗਲ ਡਿਪੂ ਵਿਖੇ ਅੱਜ ਸਮੂਹ ਯੂਨੀਅਨਾਂ ਅਤੇ ਸੇਵਾ ਮੁਕਤ ਕਰਮਚਾਰੀਆਂ ਵੱਲੋਂ ਪੰਜਾਬ ਰੋਡਵੇਜ਼ ਕੰਟਰੈਕਟ ਯੂਨੀਅਨ ਦੇ ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਦੀ ਮੀਟਿੰਗ 'ਚ ਗੰਨੇ ਦਾ ਭਾਅ 400 ਕੁਇੰਟਲ ਕਰਨ ਦੀ ਮੰਗ

ਸ੍ਰੀ ਚਮਕੌਰ ਸਾਹਿਬ, 23 ਨਵੰਬਰ (ਜਗਮੋਹਣ ਸਿੰਘ ਨਾਰੰਗ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਬਲਾਕ ਸ੍ਰੀ ਚਮਕੌਰ ਸਾਹਿਬ ਦੀ ਮੀਟਿੰਗ ਜਸਵੀਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਜ਼ਿਲ੍ਹਾ ਸਰਪ੍ਰਸਤ ਪਰਗਟ ਸਿੰਘ ਰੋਲੂਮਾਜਰਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ...

ਪੂਰੀ ਖ਼ਬਰ »

ਡੀ. ਸੀ. ਐਮ. ਫ਼ੈਕਟਰੀ ਵਰਕਰਾਂ ਤੇ ਪ੍ਰਬੰਧਕਾਂ 'ਚ ਰੇੜਕਾ ਜਾਰੀ

ਰੂਪਨਗਰ, 23 ਨਵੰਬਰ (ਹੁੰਦਲ)-ਡੀ. ਸੀ. ਐਮ. ਫ਼ੈਕਟਰੀ ਦੇ ਵਰਕਰਾਂ ਨੂੰ ਕੰਮ 'ਤੇ ਲੈਣ ਦੀ ਬਜਾਇ ਡੀ. ਸੀ. ਐਮ. ਪ੍ਰਬੰਧਕਾਂ ਵਿਚ ਰੇੜਕਾ ਲਗਾਤਾਰ ਜਾਰੀ ਹੈ | ਇਸ ਮੌਕੇ ਵਰਕਰਾਂ ਨੇ ਦੱਸਿਆ ਕਿ ਪ੍ਰਬੰਧਕਾਂ ਵਲੋਂ ਨਵਾਂ ਨੋਟਿਸ ਗੇਟ 'ਤੇ ਲਗਾਇਆ ਗਿਆ ਕਿ ਵਰਕਰ ਆਪਣੀ ਮਰਜ਼ੀ ਨਾਲ ...

ਪੂਰੀ ਖ਼ਬਰ »

ਲੋਕਾਂ ਨੂੰ ਚਾਈਲਡ ਲਾਈਨ ਨਾਲ ਜੋੜਨ ਲਈ ਵਿਸ਼ੇਸ਼ ਹਫ਼ਤਾ ਮਨਾਇਆ

ਰੂਪਨਗਰ, 23 ਨਵੰਬਰ (ਸਟਾਫ ਰਿਪੋਰਟਰ)-ਆਮ ਲੋਕਾਂ ਨੂੰ ਚਾਈਲਡ ਲਾਈਨ ਨਾਲ ਜੋੜਨ ਦੇ ਮਕਸਦ ਨਾਲ ਚਾਈਲਡ ਲਾਈਨ ਰੂਪਨਗਰ ਵਲੋਂ ਹਰ ਸਾਲ ਦੀ ਤਰ੍ਹਾਂ ''ਚਾਈਲਡ ਲਾਈਨ ਸੇ ਦੋਸਤੀ'' ਸਪਤਾਹ ਦਾ, 13 ਨਵੰਬਰ ਤੋਂ 22 ਨਵੰਬਰ ਤੱਕ ਆਯੋਜਨ ਕੀਤਾ ਗਿਆ | ਇਹ ਜਾਣਕਾਰੀ ਬੀ. ਡੀ. ਵਸ਼ਿਸ਼ਟ ...

ਪੂਰੀ ਖ਼ਬਰ »

ਭਾਰਤੀਆ ਵਾਲਮੀਕਿ ਧਰਮ ਸਮਾਜ ਦੀ ਮੀਟਿੰਗ

ਰੂਪਨਗਰ, 23 ਨਵੰਬਰ (ਪ. ਪ.)-ਅੱਜ ਮਹਾਰਾਜਾ ਰਣਜੀਤ ਸਿੰਘ ਬਾਗ ਵਿਚ ਭਾਰਤੀਆ ਵਾਲਮੀਕਿ ਧਰਮ ਸਮਾਜ (ਭਾਵਾਧਸ) ਰੋਪੜ ਦੀ ਅਹਿਮ ਮੀਟਿੰਗ ਹੋਈ | ਮੀਟਿੰਗ ਦੀ ਪ੍ਰਧਾਨਗੀ ਬਲਵੀਰ ਸਿੰਘ ਜ਼ਿਲ੍ਹਾ ਪ੍ਰਧਾਨ ਨੇ ਕੀਤੀ | ਇਸ ਮੀਟਿੰਗ ਵਿਚ ਭਾਰਤੀਆ ਵਾਲਮੀਕਿ ਧਰਮ (ਭਾਵਾਧਸ) ਨੇ ...

ਪੂਰੀ ਖ਼ਬਰ »

ਤਹਿਸੀਲ ਕਮੇਟੀ ਅਨੰਦਪੁਰ ਸਾਹਿਬ ਦਾ ਹੋਇਆ 16ਵਾਂ ਡੈਲੀਗੇਟ ਇਜਲਾਸ

ਢੇਰ, 23 ਨਵੰਬਰ (ਸ਼ਿਵ ਕੁਮਾਰ ਕਾਲੀਆ)-ਅੱਜ ਨਜ਼ਦੀਕੀ ਪਿੰਡ ਜਿੰਦਬੜੀ ਵਿਚ ਹਿੰਦ ਕਮਿਊਨਿਸਟ ਪਾਰਟੀ ਮਾਰਕਸਵਾਦੀ ਤਹਿਸੀਲ ਕਮੇਟੀ ਅਨੰਦਪੁਰ ਸਾਹਿਬ ਦਾ 16ਵਾਂ ਡੈਲੀਗੇਟ ਅਜਲਾਸ ਸਫਲਤਾਪੂਰਵਕ ਸਮਾਪਤ ਹੋ ਗਿਆ | ਜਿਸ ਵਿਚ ਸਰਬਸੰਮਤੀ ਨਾਲ ਹਾਜ਼ਰ ਡੈਲੀਗੇਟਾਂ ਨੇ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX