ਤਾਜਾ ਖ਼ਬਰਾਂ


ਬੱਸ ਟਰੱਕ ਵਿਚਾਲੇ ਟੱਕਰ ਵਿਚ 7 ਮੌਤਾਂ, 34 ਜ਼ਖਮੀ
. . .  33 minutes ago
ਲਖਨਊ, 21 ਅਪ੍ਰੈਲ - ਉਤਰ ਪ੍ਰਦੇਸ਼ ਦੇ ਆਗਰਾ ਲਖਨਊ ਐਕਸਪ੍ਰੈਸ ਵੇ 'ਤੇ ਇਕ ਬੱਸ ਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ਵਿਚ 7 ਲੋਕਾਂ ਦੀ ਮੌਤ ਹੋ ਗਈ ਹੈ ਤੇ 34 ਲੋਕ ਜ਼ਖਮੀ ਹੋਏ ਹਨ। ਇਹ ਹਾਦਸਾ ਮੈਨਪੁਰੀ ਕੋਲ ਵਾਪਰਿਆ ਹੈ। ਜ਼ਖਮੀ ਲੋਕਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਜਾ ਰਿਹਾ...
ਅੱਜ ਦਾ ਵਿਚਾਰ
. . .  42 minutes ago
ਆਈ. ਪੀ. ਐੱਲ. 2019 : ਦਿੱਲੀ ਨੇ ਪੰਜਾਬ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਰਾਜਾ ਵੜਿੰਗ ਬਠਿੰਡਾ ਤੋਂ ਲੜਨਗੇ ਚੋਣ
. . .  1 day ago
ਚੰਡੀਗੜ੍ਹ ,20 ਅਪ੍ਰੈਲ -ਕਾਂਗਰਸ ਪਾਰਟੀ ਵੱਲੋਂ ਅੱਜ ਪੰਜਾਬ ਦੇ ਦੋ ਲੋਕ ਸਭਾ ਹਲਕਿਆਂ ਦੇ ਉਮੀਦਵਾਰਾਂ ਦੀ ਸੂਚੀ ਅਨੁਸਾਰ ਕੁੱਝ ਦਿਨ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਬਾਦਲ ਨੂੰ ਛੱਡ ਕੇ ਕਾਂਗਰਸ ਚ ਸ਼ਾਮਲ ਹੋਏ ਸੰਸਦ ਮੈਂਬਰ ਸ਼ੇਰ ਸਿੰਘ ...
ਸ਼ੇਰ ਸਿੰਘ ਘੁਬਾਇਆ ਬਣੇ ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ
. . .  1 day ago
ਗੁਰੂ ਹਰਸਹਾਏ ,20 ਅਪ੍ਰੈਲ - [ਹਰਚਰਨ ਸਿੰਘ ਸੰਧੂ } -ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋੲ ੇਸ਼ੇਰ ਸਿੰਘ ਘੁਬਾਇਆ ਨੂੰ ਕਾਂਗਰਸ ਨੇ ਟਿਕਟ ਦੇ ਕੇ ਫਿਰੋਜ਼ਪੁਰ ਤੋਂ ਉਮੀਦਵਾਰ ਐਲਾਨਿਆ ...
ਜ਼ਿਲ੍ਹਾ ਚੋਣ ਅਫ਼ਸਰ ਵੱਲੋਂ ਬੀਬੀ ਪਰਮਜੀਤ ਕੌਰ ਖਾਲੜਾ ਨੂੰ ਕਾਰਨ ਦੱਸੋ ਨੋਟਿਸ ਜਾਰੀ
. . .  1 day ago
ਤਰਨ ਤਾਰਨ, 20 ਅਪ੍ਰੈਲ (ਹਰਿੰਦਰ ਸਿੰਘ)-ਜ਼ਿਲ੍ਹਾ ਚੋਣ ਅਫ਼ਸਰ ਤਰਨ ਤਾਰਨ ਪ੍ਰਦੀਪ ਕੁਮਾਰ ਸਭਰਵਾਲ ਵੱਲੋਂ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਡੈਮੋਕਰੈਟਿਕ ਅਲਾਇੰਸ ਫ਼ਰੰਟ ਦੀ ਉਮੀਦਵਾਰ ਬੀਬੀ ਪਰਮਜੀਤ ਕੌਰ ...
ਆਈ. ਪੀ. ਐੱਲ. 2019 :ਦਿੱਲੀ ਨੇ ਟਾਸ ਜਿੱਤ ਕੇ ਕੀਤਾ ਗੇਂਦਬਾਜ਼ੀ ਦਾ ਫ਼ੈਸਲਾ
. . .  1 day ago
ਆਈ. ਪੀ. ਐੱਲ. 2019 : ਰਾਜਸਥਾਨ ਨੇ ਮੁੰਬਈ ਨੂੰ 5 ਵਿਕਟਾਂ ਨਾਲ ਹਰਾਇਆ
. . .  1 day ago
ਆਦੇਸ਼ ਕੈਰੋਂ ਨੇ ਖੇਮਕਰਨ ਹਲਕੇ ਅੰਦਰ ਨਾਰਾਜ਼ ਅਕਾਲੀਆਂ ਨੂੰ ਮਨਾਉਣ ਦੀ ਸ਼ੁਰੂ ਕੀਤੀ ਮੁਹਿੰਮ
. . .  1 day ago
ਖੇਮਕਰਨ, 20 ਅਪ੍ਰੈਲ (ਰਾਕੇਸ਼ ਕੁਮਾਰ ਬਿੱਲਾ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਲੋਕ ਸਭਾ ਹਲਕਾ ਖਡੂਰ ਸਾਹਿਬ ਤੋਂ ਅਕਾਲੀ ਉਮੀਦਵਾਰ ਬੀਬੀ ਜਗੀਰ ਕੌਰ ਦੇ ਹੱਕ 'ਚ ਅੱਜ ਵਿਧਾਨ ਸਭਾ...
ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਢਾਡੀ ਦੀ ਮੌਤ
. . .  1 day ago
ਲੌਂਗੋਵਾਲ, 20 ਅਪ੍ਰੈਲ (ਵਿਨੋਦ)- ਪਿੰਡ ਸਾਹੋ ਕੇ ਵਿਖੇ ਬੀਤੀ ਰਾਤ ਇੱਕ ਆਵਾਰਾ ਪਸ਼ੂ ਵਲੋਂ ਟੱਕਰ ਮਾਰੇ ਜਾਣ ਕਾਰਨ ਪੰਥ ਪ੍ਰਸਿੱਧ ਢਾਡੀ ਸੁਰਜੀਤ ਸਿੰਘ ਸਾਜਨ (55 ਸਾਲ) ਦੀ ਮੌਤ ਹੋ ਗਈ ਹੈ। ਮਿਲੇ ਵੇਰਵਿਆਂ ਮੁਤਾਬਕ ਢਾਡੀ ...
ਕਾਰ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਟਕਰਾਈ ਤਿੰਨ ਫੱਟੜ
. . .  1 day ago
ਜੈਤੋ, 20 ਅਪ੍ਰੈਲ (ਗੁਰਚਰਨ ਸਿੰਘ ਗਾਬੜੀਆ, ਨਿੱਜੀ ਪੱਤਰ ਪ੍ਰੇਰਕ)- ਜੈਤੋ-ਰੋੜੀਕਪੂਰਾ-ਰਾਮੇਆਣਾ ਰੋਡ ਦੀ ਖਸਤਾ ਹਾਲਤ ਕਾਰਨ ਕਾਰ ਚਾਲਕ ਦਾ ਸੰਤੁਲਨ ਵਿਗੜਨ 'ਤੇ ਦਰਖਤ ਨਾਲ ਜਾ ਟਕਰਾਉਣ 'ਤੇ ਤਿੰਨ ਵਿਅਕਤੀਆਂ ...
ਕਰਜ਼ੇ ਤੋਂ ਪ੍ਰੇਸ਼ਾਨ ਪੰਜ ਧੀਆਂ ਦੇ ਬਾਪ ਵੱਲੋਂ ਖ਼ੁਦਕੁਸ਼ੀ
. . .  1 day ago
ਜੋਗਾ, 20 ਅਪ੍ਰੈਲ (ਬਲਜੀਤ ਸਿੰਘ ਅਕਲੀਆ )- ਮਾਨਸਾ ਜ਼ਿਲ੍ਹੇ ਦੇ ਪਿੰਡ ਅਤਲਾ ਕਲਾਂ ਵਿਖੇ ਇਕ ਕਾਰੀਗਰ ਜੋ ਕਿ ਪੰਜ ਧੀਆਂ ਦਾ ਬਾਪ ਸੀ, ਵਲੋਂ ਖੁਦਕਸ਼ੀ ਕਰ ਲੈਣ ਦੀ ਖਬਰ ਹੈ l ਜਾਣਕਾਰੀ ਅਨੁਸਾਰ ਬਲਵੀਰ...
ਆਈ. ਪੀ. ਐੱਲ. 2019 : ਮੁੰਬਈ ਨੇ ਰਾਜਸਥਾਨ ਨੂੰ ਜਿੱਤ ਲਈ ਦਿੱਤਾ 162 ਦੌੜਾਂ ਦਾ ਟੀਚਾ
. . .  1 day ago
ਸਕੂਲ ਦੀ ਬੱਸ 'ਚੋਂ ਮਿਲਿਆ ਚੂਰਾ ਪੋਸਤ
. . .  1 day ago
ਪਠਾਨਕੋਟ, 20 ਅਪ੍ਰੈਲ (ਚੌਹਾਨ)- ਮਾਮੂਨ ਮਿਲਟਰੀ ਸਟੇਸ਼ਨ ਦੇ ਅੰਦਰ ਸਕੂਲ ਦੀ ਇੱਕ ਬੱਸ 'ਚੋਂ ਅੱਜ ਫੌਜ ਵਲੋਂ ਚੂਰਾ ਪੋਸਤ ਬਰਾਮਦ ਕੀਤਾ ਗਿਆ ਹੈ। ਮਿਲੀ ਜਾਣਕਾਰੀ ਮੁਤਾਬਕ ਨਿੱਜੀ ਸਕੂਲ ਦੀ ਇਹ ਬੱਸ ਸਕੂਲੀ ਬੱਚਿਆਂ ਨੂੰ ਮਿਲਟਰੀ ਸਟੇਸ਼ਨ ਦੇ ਅੰਦਰ ਸਥਿਤ...
ਪਰਿਵਾਰ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋਏ ਹਰਮੇਲ ਟੌਹੜਾ
. . .  1 day ago
ਪਟਿਆਲਾ, 20 ਅਪ੍ਰੈਲ (ਅਮਨਦੀਪ ਸਿੰਘ)- ਅੱਜ ਹਰਮੇਲ ਸਿੰਘ ਟੌਹੜਾ ਅਤੇ ਉਨ੍ਹਾਂ ਦਾ ਸਮੁੱਚਾ ਪਰਿਵਾਰ ਸ਼੍ਰੋਮਣੀ ਅਕਾਲੀ ਦਲ (ਬਾਦਲ) 'ਚ ਸ਼ਾਮਲ ਹੋ ਗਿਆ। ਉਨ੍ਹਾਂ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਗੁਰਵਿੰਦਰ ਸਿੰਘ ਬਾਵਾ ਮੈਂਬਰ ਸ਼੍ਰੋਮਣੀ ਕਮੇਟੀ ਦੀ...
ਸ਼ਹੀਦ ਹੇਮੰਤ ਕਰਕਰੇ ਵਿਰੁੱਧ ਬਿਆਨ ਦੇਣ 'ਤੇ ਚੋਣ ਕਮਿਸ਼ਨ ਨੇ ਸਾਧਵੀ ਪ੍ਰਗਿਆ ਨੂੰ ਭੇਜਿਆ ਨੋਟਿਸ
. . .  1 day ago
ਹਥਿਆਰਬੰਦ ਲੁਟੇਰਿਆਂ ਨੇ ਬੈਂਕ 'ਚੋਂ ਦਿਨ-ਦਿਹਾੜੇ ਲੁੱਟੀ ਲੱਖਾਂ ਦੀ ਨਕਦੀ
. . .  1 day ago
ਆਈ. ਪੀ. ਐੱਲ. 2019 : 10 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 81/1
. . .  1 day ago
ਕਾਰ ਵਲੋਂ ਟੱਕਰ ਮਾਰੇ ਜਾਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
. . .  1 day ago
ਮੁਹੰਮਦ ਸਦੀਕ ਨੇ ਕੀਤੀ ਚੋਣ ਜ਼ਾਬਤੇ ਦੀ ਉਲੰਘਣਾ, ਨੋਟਿਸ ਜਾਰੀ
. . .  1 day ago
ਜਯੋਤਿਰਾਦਿਤਿਆ ਸਿੰਧੀਆ ਨੇ ਭਰਿਆ ਨਾਮਜ਼ਦਗੀ ਪੱਤਰ
. . .  1 day ago
ਅੰਮ੍ਰਿਤਸਰ : ਓਠੀਆ ਦੀ ਮੰਡੀ 'ਚ ਕਣਕ ਦੀ ਆਮਦ ਸ਼ੁਰੂ
. . .  1 day ago
ਆਈ. ਪੀ. ਐੱਲ. 12 : ਰਾਜਸਥਾਨ ਨੇ ਜਿੱਤੀ ਟਾਸ, ਮੁੰਬਈ ਨੂੰ ਦਿੱਤਾ ਬੱਲੇਬਾਜ਼ੀ ਦਾ ਸੱਦਾ
. . .  1 day ago
ਹਰਿਆਣਾ 'ਚ ਵੀ ਕਾਂਗਰਸ ਵਲੋਂ ਕੀਤੀ 'ਨਾਂਹ' ਤੋਂ ਬਾਅਦ ਸਿਰਫ਼ ਦਿੱਲੀ 'ਚ ਗਠਜੋੜ ਲਈ ਤਿਆਰ ਨਹੀਂ 'ਆਪ'- ਸਿਸੋਦੀਆ
. . .  1 day ago
ਕਾਂਗਰਸ 'ਚ ਸ਼ਾਮਲ ਹੋਏ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਜਗਜੀਤ ਕੰਗ
. . .  1 day ago
ਸਮਾਜਵਾਦੀ ਪਾਰਟੀ ਵਲੋਂ ਫੂਲਪੁਰ ਅਤੇ ਇਲਾਹਾਬਾਦ ਸੀਟਾਂ ਲਈ ਉਮੀਦਵਾਰਾਂ ਦਾ ਐਲਾਨ
. . .  1 day ago
ਸ਼ਤਾਬਦੀ ਸਮਾਗਮਾਂ ਨੂੰ ਲੈ ਕੇ ਸੁਲਤਾਨਪੁਰ ਲੋਧੀ ਵਿਖੇ ਸ਼੍ਰੋਮਣੀ ਕਮੇਟੀ ਵਲੋਂ ਕੀਤੀ ਗਈ ਵਿਸ਼ੇਸ਼ ਬੈਠਕ
. . .  1 day ago
ਗੁਰਦੁਆਰਾ ਟੁੱਟੀ ਗੰਢੀ ਸਾਹਿਬ ਵਿਖੇ ਹੋਏ ਨਤਮਸਤਕ ਜਗਮੀਤ ਸਿੰਘ ਬਰਾੜ
. . .  1 day ago
ਜਲੰਧਰ 'ਚ ਪੁਲਿਸ ਨੇ ਕੋਰੀਅਰ ਕੰਪਨੀ ਦੇ ਮੁਲਾਜ਼ਮ ਕੋਲੋਂ ਫੜੀ ਲੱਖਾਂ ਦੀ ਨਕਦੀ
. . .  1 day ago
ਓਡੀਸ਼ਾ : ਬੀਜੂ ਜਨਤਾ ਦਲ ਦੇ ਵਿਧਾਇਕ ਵੇਦ ਪ੍ਰਕਾਸ਼ ਦਾ ਦੇਹਾਂਤ
. . .  1 day ago
ਅਫ਼ਗ਼ਾਨਿਸਤਾਨ 'ਚ 10 ਅੱਤਵਾਦੀ ਢੇਰ, 8 ਗ੍ਰਿਫ਼ਤਾਰ
. . .  1 day ago
ਔਰਤਾਂ 'ਤੇ ਇਤਰਾਜ਼ਯੋਗ ਟਿੱਪਣੀ ਕਰਨ ਦੇ ਮਾਮਲੇ 'ਚ ਪੰਡਯਾ ਅਤੇ ਰਾਹੁਲ 'ਤੇ ਲੱਗਾ 20-20 ਲੱਖ ਰੁਪਏ ਦਾ ਜੁਰਮਾਨਾ
. . .  1 day ago
ਜਗਮੀਤ ਬਰਾੜ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਨਿਯੁਕਤ
. . .  1 day ago
ਪੇਰੂ ਦੇ ਸਾਬਕਾ ਰਾਸ਼ਟਰਪਤੀ ਨੂੰ ਤਿੰਨ ਸਾਲ ਦੀ ਜੇਲ੍ਹ
. . .  1 day ago
ਰੰਜਨ ਗੋਗੋਈ ਨੇ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਤੋਂ ਕੀਤਾ ਇਨਕਾਰ, ਕਿਹਾ- ਨਿਆਂ ਪਾਲਿਕਾ ਦੀ ਸੁਤੰਤਰਤਾ ਖ਼ਤਰੇ 'ਚ
. . .  1 day ago
ਪਾਬੰਦੀ ਹਟਦਿਆਂ ਹੀ ਛਲਕੇ ਆਜ਼ਮ ਦੇ ਹੰਝੂ, ਕਿਹਾ- ਮੇਰੇ ਨਾਲ ਅੱਤਵਾਦੀ ਦੇ ਵਾਂਗ ਹੋ ਰਿਹੈ ਸਲੂਕ
. . .  1 day ago
ਅਕਾਲੀ ਦਲ ਨੂੰ ਛੱਡ ਕੇ ਕਾਂਗਰਸ 'ਚ ਸ਼ਾਮਲ ਹੋਏ 200 ਪਰਿਵਾਰ
. . .  1 day ago
ਮਾਂ 'ਤੇ ਬੰਦੂਕ ਤਾਣ ਕੇ ਬਦਮਾਸ਼ਾਂ ਨੇ ਧੀ ਨਾਲ ਕੀਤੀ ਛੇੜਛਾੜ, ਵਿਰੋਧ ਕਰਨ 'ਤੇ ਸੁੱਟਿਆ ਤੇਜ਼ਾਬ
. . .  1 day ago
ਆਈ. ਐੱਸ. ਮਾਡਿਊਲ ਵਿਰੁੱਧ ਐੱਨ. ਆਈ. ਏ. ਵਲੋਂ ਹੈਦਰਾਬਾਦ ਅਤੇ ਮਹਾਰਾਸ਼ਟਰ 'ਚ ਛਾਪੇਮਾਰੀ
. . .  1 day ago
ਦਿਗਵਿਜੇ ਸਿੰਘ ਅੱਜ ਭਰਨਗੇ ਨਾਮਜ਼ਦਗੀ ਪੱਤਰ
. . .  1 day ago
ਰੋਹਿਤ ਸ਼ੇਖਰ ਹੱਤਿਆ ਮਾਮਲੇ 'ਚ ਰੋਹਿਤ ਦੀ ਪਤਨੀ ਕੋਲੋਂ ਕ੍ਰਾਈਮ ਬਰਾਂਚ ਵਲੋਂ ਪੁੱਛਗਿੱਛ
. . .  1 day ago
ਸੋਪੋਰ 'ਚ ਇਕ ਅੱਤਵਾਦੀ ਢੇਰ
. . .  about 1 hour ago
ਰੇਲ ਹਾਦਸਾ : ਰੇਲਵੇ ਨੇ ਜਾਰੀ ਕੀਤੇ ਹੈਲਪਲਾਈਨ ਨੰਬਰ, 13 ਟਰੇਨਾਂ ਦਾ ਰੂਟ ਬਦਲਿਆ, 11 ਰੱਦ
. . .  19 minutes ago
ਸੁਰਵੀਨ ਚਾਵਲਾ ਦੇ ਘਰ ਬੱਚੀ ਨੇ ਲਿਆ ਜਨਮ
. . .  38 minutes ago
ਅੱਜ ਦਾ ਵਿਚਾਰ
. . .  49 minutes ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 10 ਦੌੜਾਂ ਨਾਲ ਹਰਾਇਆ
. . .  2 days ago
ਪੰਜਾਬੀ ਤੋਂ ਅਣਜਾਣ ਹੋਈ ਕਾਂਗਰਸ ਪਾਰਟੀ
. . .  2 days ago
ਆਈ.ਪੀ.ਐੱਲ - 2019 : ਬੈਂਗਲੌਰ ਨੇ ਕੋਲਕਾਤਾ ਨੂੰ 214 ਦੌੜਾਂ ਦਾ ਦਿੱਤਾ ਟੀਚਾ
. . .  2 days ago
ਸੁਆਂ ਨਦੀ 'ਚ ਡੁੱਬੇ ਦੋ ਨੌਜਵਾਨਾਂ ਚੋਂ ਇੱਕ ਦੀ ਲਾਸ਼ ਮਿਲੀ
. . .  2 days ago
ਆਈ.ਪੀ.ਐੱਲ - 2019 : ਟਾਸ ਜਿੱਤ ਕੇ ਕੋਲਕਾਤਾ ਵੱਲੋਂ ਬੈਂਗਲੌਰ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 9 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਮਰੱਥਾ ਕਥਨਾਂ ਨਾਲ ਨਹੀਂ, ਕਰਮਾਂ ਨਾਲ ਸਿੱਧ ਹੁੰਦੀ ਹੈ। -ਵਿਵੇਕਾਨੰਦ

ਪਟਿਆਲਾ

ਸ਼ਹੀਦੀ ਪੁਰਬ ਮੌਕੇ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਵੱਡੀ ਗਿਣਤੀ 'ਚ ਸੰਗਤਾਂ ਹੋਈਆਂ ਨਤਮਸਤਕ

ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਨੌਵੀਂ ਪਾਤਸ਼ਾਹੀ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਦੂਖ-ਨਿਵਾਰਨ ਸਾਹਿਬ ਵਿਖੇ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ | ਇਸ ਮੌਕੇ ਹੈੱਡ ਗ੍ਰੰਥੀ ਗਿਆਨੀ ਪ੍ਰਣਾਮ ਸਿੰਘ ਵਲੋਂ ਅਰਦਾਸ ਕੀਤੀ ਗਈ | ਤੜਕ ਸਵੇਰ ਤੋਂ ਵੱਡੀ ਗਿਣਤੀ 'ਚ ਸੰਗਤਾਂ ਨੇ ਗੁਰਦੁਆਰਾ ਸਾਹਿਬ ਪਹੁੰਚ ਕੇ ਮੱਥਾ ਟੇਕਿਆ ਤੇ ਗੁਰੂ ਸਾਹਿਬ ਨੂੰ ਸ਼ਰਧਾ ਸਤਿਕਾਰ ਭੇਟ ਕੀਤਾ | ਇਸ ਮੌਕੇ ਸੰਗਤਾਂ ਨੇ ਸਰੋਵਰ 'ਚ ਇਸ਼ਨਾਨ ਕੀਤਾ ਤੇ ਆਪਣੇ ਆਪ ਨੂੰ ਗੁਰਬਾਣੀ ਨਾਲ ਜੋੜਿਆ ਅਤੇ 'ਸ਼ਬਦ ਗੁਰੂ' ਨਾਲ ਸਾਂਝ ਪਾਈ | ਸਵੇਰੇ ਅੰਮਿ੍ਤ ਵੇਲੇ ਕੀਰਤਨ ਦਰਬਾਰ ਦੀ ਆਰੰਭਤਾ ਭਾਈ ਹਰਕੀਰਤ ਸਿੰਘ ਨੇ ਕੀਤੀ, ਜਿਨ੍ਹਾਂ ਨੇ ਆਸਾ ਦੀ ਵਾਰ ਦਾ ਕੀਰਤਨ ਸੰਗਤਾਂ ਨੂੰ ਸਰਵਣ ਕਰਵਾਇਆ | ਇਸ ਦੌਰਾਨ ਭਾਈ ਗੁਰਪਾਲ ਸਿੰਘ, ਭਾਈ ਸੁਖਬੀਰ ਸਿੰਘ ਨੇ ਇਲਾਹੀ ਬਾਣੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਸ਼ਹੀਦੀ ਪੁਰਬ ਸਬੰਧੀ ਸਮਾਗਮ 'ਚ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਸ਼ਿਰਕਤ ਕੀਤੀ | ਇਸ ਮੌਕੇ ਪ੍ਰੋ. ਬਡੂੰਗਰ ਨੇ ਕਿਹਾ ਕਿ ਗੁਰੂ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੈ ਅਜਿਹੀ ਮਿਸਾਲ ਦੁਨੀਆ ਦੇ ਕਿਸੇ ਧਰਮ ਅਤੇ ਇਤਿਹਾਸ 'ਚ ਨਹੀਂ ਮਿਲਦੀ | ਇਸੇ ਦੌਰਾਨ ਬੀਤੀ ਰਾਤ ਕਰਵਾਏ ਗਏ ਕਵੀ ਦਰਬਾਰ 'ਚ ਕਵੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਹਜ਼ੂਰੀ 'ਚ ਜੁੜੀਆਂ ਸੰਗਤਾਂ ਨੂੰ ਗੁਰੂ ਸਾਹਿਬ ਦੀ ਸ਼ਹਾਦਤ ਨਾਲ ਸਬੰਧਿਤ ਕਵਿਤਾਵਾਂ ਸੁਣਾਈਆਂ, ਜੋ ਗੁਰੂ ਪ੍ਰਤੀ ਸਮਰਪਿਤ ਹੋਣ ਲਈ ਪ੍ਰੇਰਦੀਆਂ ਸਨ | ਕਵੀ ਦਰਬਾਰ 'ਚ ਭਾਈ ਅਵਤਾਰ ਸਿੰਘ ਤਾਰੀ, ਭਾਈ ਗੁਰਬਚਨ ਸਿੰਘ ਮਾਹੀਆ, ਭਾਈ ਕਰਮਜੀਤ ਸਿੰਘ ਨੂਰ, ਭਾਈ ਹਰੀ ਸਿੰਘ ਜਾਚਕ, ਭਾਈ ਰਛਪਾਲ ਸਿੰਘ ਪਾਲ, ਭਾਈ ਬਲਵੀਰ ਸਿੰਘ ਕੋਮਲ, ਭਾਈ ਚੈਨ ਸਿੰਘ ਚੱਕਰਵਤੀ, ਭਾਈ ਹਰਨੇਕ ਸਿੰਘ ਵਡਾਲੀ ਅਤੇ ਬੀਬੀ ਅਮਰਜੀਤ ਕੌਰ ਹਿਰਦੇ ਨੇ ਸੰਗਤਾਂ ਨੂੰ ਇਤਿਹਾਸ ਨਾਲ ਸਬੰਧਿਤ ਕਵਿਤਾਵਾਂ ਰਾਹੀਂ ਗੁਰੂ ਇਤਿਹਾਸ ਨਾਲ ਜੋੜਿਆ ਅਤੇ ਸਿੱਖ ਇਤਿਹਾਸ 'ਚ ਖ਼ਾਲਸਾ ਪੰਥ ਦੇ ਮਹਾਨ ਯੋਗਦਾਨ ਬਾਰੇ ਜਾਣੂੰ ਕਰਵਾਇਆ | ਇਸ ਮੌਕੇ ਢਾਡੀ ਜਥਿਆਂ ਜਿਨ੍ਹਾਂ 'ਚ ਕਰਨੈਲ ਸਿੰਘ ਚੰਦਨ, ਸੁਖਜਿੰਦਰ ਸਿੰਘ ਚੰਗਿਆੜਾ, ਬਲਵੀਰ ਸਿੰਘ ਸਾਗਰ, ਹਰਪ੍ਰੀਤ ਕੌਰ ਮਲੇਰਕੋਟਲਾ, ਗੁਰਪਿਆਰ ਸਿੰਘ ਜੌਹਰ, ਸ਼ੀਤਲ ਮਿਸ਼ਰਾ ਬਰਨਾਲਾ ਆਦਿ ਨੇ ਗੁਰੂ ਇਤਿਹਾਸ ਨਾਲ ਸਬੰਧਿਤ ਇਤਿਹਾਸਕ ਵਾਰਾਂ ਸੁਣੀਆਂ | ਇਸ ਮੌਕੇ ਸ਼ੋ੍ਰਮਣੀ ਕਮੇਟੀ ਸਕੱਤਰ ਹਰਭਜਨ ਸਿੰਘ ਮਨਾਵਾਂ, ਐਡੀਸ਼ਨਲ ਸਕੱਤਰ ਸੁਖਦੇਵ ਸਿੰਘ ਭੂਰਾ ਕੌਹਨਾ, ਵਿਜੈ ਸਿੰਘ, ਜਥੇਦਾਰ ਜਰਨੈਲ ਸਿੰਘ ਕਰਤਾਰਪੁਰ, ਜਥੇਦਾਰ ਸ਼ਵਿੰਦਰ ਸਿੰਘ ਸਭਰਵਾਲ, ਜਥੇਦਾਰ ਲਾਭ ਸਿੰਘ ਦੇਵੀਨਗਰ, ਤੇਜਿੰਦਰਪਾਲ ਸਿੰਘ ਸੰਧੂ, ਨਿੱਜੀ ਸਹਾਇਕ ਭਗਵੰਤ ਸਿੰਘ ਧੰਗੇੜਾ, ਮੈਨੇਜਰ ਕਮਲਜੀਤ ਸਿੰਘ ਜੋਗੀਪੁਰ, ਐਡੀ. ਮੈਨੇਜਰ ਸ. ਕਰਨੈਲ ਸਿੰਘ, ਮੀਤ ਮੈਨੇਜਰ ਗੁਰਪ੍ਰੀਤ ਸਿੰਘ ਸਿੰਘ, ਬਲਦੇਵ ਸਿੰਘ ਪ੍ਰਚਾਰਕ ਆਦਿ ਹਾਜ਼ਰ ਸਨ | ਖ਼ਾਲਸਾ ਕਾਲਜ ਵਿਖੇ ਮਨਾਇਆ ਸ਼ਹੀਦੀ ਦਿਹਾੜਾ
ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਕਾਲਜ ਪਟਿਆਲਾ ਵਿਖੇ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਕੀਰਤਨ ਦਰਬਾਰ ਕਰਵਾਇਆ ਗਿਆ | ਇਸ ਮੌਕੇ ਪੀ.ਜੀ. ਸੰਗੀਤ ਵਿਭਾਗ ਦੇ ਮੁਖੀ ਡਾ. ਜਗਜੀਤ ਸਿੰਘ, ਡਾ. ਤੇਜਿੰਦਰਪਾਲ ਸਿੰਘ ਅਤੇ ਡਾ. ਗੌਰੀ ਖੰਨਾ ਨੇ ਗੁਰੂ ਤੇਗ਼ ਬਹਾਦਰ ਜੀ ਦੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਕੇ ਗੁਰੂ ਸਾਹਿਬਾਨ ਨੂੰ ਭਾਵ ਪੂਰਨ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਡਾ. ਕਸ਼ਮੀਰ ਸਿੰਘ ਡਾਇਰੈਕਟਰ-ਪਿ੍ੰਸੀਪਲ ਮਾਤਾ ਗੁਜ਼ਰੀ ਕਾਲਜ ਫ਼ਤਿਹਗੜ੍ਹ ਸਾਹਿਬ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਇਸ ਮੌਕੇ ਡਾ. ਕਸ਼ਮੀਰ ਸਿੰਘ ਨੂੰ ਡਾਇਰੈਕਟਰ-ਪਿ੍ੰਸੀਪਲ ਮਾਤਾ ਗੁਜ਼ਰੀ ਕਾਲਜ ਫਤਹਿਗੜ੍ਹ ਸਾਹਿਬ ਬਣਨ 'ਤੇ ਮੁਬਾਰਕਬਾਦ ਦਿੱਤੀ | ਇਸ ਮੌਕੇ ਕਾਲਜ ਪਿ੍ੰਸੀਪਲ ਡਾ. ਧਰਮਿੰਦਰ ਸਿੰਘ ਉੱਭਾ ਨੇ ਡਾ. ਕਸ਼ਮੀਰ ਸਿੰਘ ਨੂੰ ਜੀ ਆਇਆਂ ਕਿਹਾ | ਇਸ ਮੌਕੇ ਕਾਲਜ ਦਾ ਸਟਾਫ ਅਤੇ ਵਿਦਿਆਰਥੀ ਹਾਜ਼ਰ ਸਨ |
ਗੁਰਦੁਆਰਾ ਮੁਹੱਲਾ ਕਰਤਾਰਪੁਰਾ ਕਹੂਟਾ ਵਿਖੇ ਮਨਾਇਆ ਨੌਵੇਂ ਪਾਤਿਸ਼ਾਹ ਦਾ ਸ਼ਹੀਦੀ ਦਿਹਾੜਾ
ਨਾਭਾ, (ਅਮਨਦੀਪ ਸਿੰਘ ਲਵਲੀ)-ਇਤਿਹਾਸਕ ਨਗਰੀ ਨਾਭਾ ਦੇ ਗੁ. ਮੁਹੱਲਾ ਕਰਤਾਰਪੁਰਾ ਕਹੂਟਾ ਵਿਖੇ ਨੌਵੇਂ ਪਾਤਿਸ਼ਾਹ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦਾ ਸ਼ਹੀਦੀ ਦਿਹਾੜਾ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੀ ਸੰਪੂਰਨਤਾ ਉਪਰੰਤ ਅਰਵਿੰਦਰ ਸਿੰਘ ਪਟਿਆਲਾ ਤੇ ਭਾਈ ਸੂਰਤ ਸਿੰਘ ਵਲੋਂ ਗੁਰੂ ਦੀ ਇਲਾਹੀ ਬਾਣੀ ਦੇ ਕੀਰਤਨ ਕਥਾ-ਵਿਚਾਰਾਂ ਕਰ ਸੰਗਤਾਂ ਨੂੰ ਨਿਹਾਲ ਕੀਤਾ ਗਿਆ | ਗੁਰੂ ਦਾ ਲੰਗਰ ਅਤੁੱਟ ਵਰਤਾਏ ਜਾਣ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਅਤੇ ਪੰਜ-ਪਿਆਰਿਆਂ ਦੀ ਯੋਗ ਅਗਵਾਈ ਹੇਠ ਨਗਰ ਕੀਰਤਨ ਸਜਾਏ ਗਏ | ਵੱਖ-ਵੱਖ ਗਤਕਾ ਪਾਰਟੀਆਂ, ਸਕੂਲੀ ਬੈਂਡ, ਕੀਰਤਨੀ ਜਥਿਆਂ ਨੇ ਜਿੱਥੇ ਨਗਰ ਕੀਰਤਨ ਦੀ ਸ਼ੋਭਾ ਵਧਾਈ ਉੱਥੇ ਹੀ ਰਸਤੇ ਵਿਚ ਸੰਗਤਾਂ ਵਲੋਂ ਭਰਵਾਂ ਸਵਾਗਤ ਨਗਰ ਕੀਰਤਨ ਦਾ ਕੀਤੇ ਜਾਣ ਦੇ ਨਾਲ-ਨਾਲ ਵੱਖ-ਵੱਖ ਪਦਾਰਥਾਂ ਦੇ ਲੰਗਰ ਵਰਤਾਏ ਗਏ | ਸ਼ਹੀਦ ਬਾਬਾ ਦੀਪ ਸਿੰਘ ਜੀ ਵੈੱਲਫੇਅਰ ਸੇਵਾ ਸੁਸਾਇਟੀ ਨਾਭਾ ਵਲੋਂ ਪੰਜ ਪਿਆਰੇ ਅਤੇ ਨਿਸ਼ਾਨਚੀ ਸਿੰਘ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਬਲਦੇਵ ਸਿੰਘ ਮੁੱਖ ਸੇਵਾਦਾਰ, ਤੇਜਿੰਦਰ ਸਿੰਘ ਚੌਧਰੀ, ਜਸਪ੍ਰੀਤ ਸਿੰਘ ਦੀਪਾ ਕਰਤਾਰਪੁਰੀਆ, ਕੇਸਰ ਸਿੰਘ ਸਹਿਗਲ, ਗਗਨਦੀਪ ਸਿੰਘ ਚੈਰੀ, ਜਰਨੈਲ ਸਿੰਘ ਪੈਨੀ, ਕੰਵਰਪਾਲ ਸਿੰਘ ਆਸੂ ਇੰਦਰਜੀਤ ਸਿੰਘ, ਅੰਮਿ੍ਤਪਾਲ ਸਿੰਘ ਮੀਤਾ, ਜਸਪ੍ਰੀਤ ਸਿੰਘ, ਗੁਰਮੀਤ ਸਿੰਘ ਆਨੰਦ, ਕਾਕਾ ਕਰਤਾਰਪੁਰੀਆ, ਸਿਮਰਨਜੀਤ ਸਿੰਮਾਂ, ਉਦਮਦੀਪ ਸਿੰਘ, ਕੁਲਵੰਤ ਸਿੰਘ, ਬੱਬੀ ਵੀਰ ਜੀ ਪਟਿਆਲੇ ਵਾਲੇ ਤੋਂ ਇਲਾਵਾ ਵੱਡੀ ਗਿਣਤੀ ਵਿਚ ਸੰਗਤਾਂ ਹਾਜ਼ਰ ਸਨ |
ਬੁੱਧਮੋਰ ਸਾਹਿਬ ਵਿਖੇ ਨੌਵੇਂ ਪਾਤਿਸ਼ਾਹ ਦਾ ਸ਼ਹੀਦੀ ਦਿਹਾੜਾ ਮਨਾਇਆ
ਦੇਵੀਗੜ੍ਹ, (ਰਾਜਿੰਦਰ ਸਿੰਘ ਮੌਜੀ)-ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੀ ਚਰਨ ਛੋਹ ਪ੍ਰਾਪਤ ਗੁਰਦੁਆਰਾ ਬੁੱਧਮੋਰ ਸਾਹਿਬ ਵਿਖੇ ਗੁਰੂ ਤੇਗ਼ ਬਾਹਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ | ਇਲਾਕੇ ਦੀ ਸੰਗਤ ਦੇ ਸਹਿਯੋਗ ਤੇ ਬਾਬਾ ਰਣਜੀਤ ਸਿੰਘ ਜੀ ਕਾਰ ਸੇਵਾ ਵਾਲਿਆਂ ਦੇ ਉੱਦਮ ਸਦਕਾ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਰਾਗੀਆਂ, ਢਾਡੀਆਂ ਤੇ ਕਵੀਸ਼ਰਾਂ ਨੇ ਕਥਾ ਕੀਰਤਨ ਅਤੇ ਸਿੱਖ ਇਤਿਹਾਸ ਸੰਗਤਾਂ ਨੂੰ ਸਰਵਣ ਕਰਵਾਇਆ | ਸੰਤ ਨਾਮਦੇਵ ਸਿੰਘ, ਢਾਡੀ ਸੁਰਿੰਦਰ ਸਿੰਘ ਅਤੇ ਢਾਡੀ ਜਸਵੰਤ ਸਿੰਘ ਔਝਾ ਦੇ ਜਥਿਆਂ ਨੇ ਵਾਰਾਂ ਗਾ ਕੇ ਹਾਜ਼ਰੀ ਲਵਾਈ | ਇਸ ਮੌਕੇ ਬਲਾਕ ਸੰਮਤੀ ਮੈਂਬਰ ਸਵਿੰਦਰ ਸਿੰਘ, ਨਿਰਦੇਸ਼ਕ ਭੁਪਿੰਦਰ ਸਿੰਘ, ਜੱਸਾ ਸਿੰਘ ਕੋਟਲਾ, ਜਥੇਦਾਰ ਤਰਸੇਮ ਸਿੰਘ ਕੋਟਲਾ, ਰਣਜੀਤ ਸਿੰਘ ਰਾਣਾ, ਮਾਲਵਿੰਦਰ ਸਿੰਘ ਫੱਤਾ, ਸੁੱਚਾ ਸਿੰਘ ਨੰਦਗੜ੍ਹ, ਜਥੇ; ਦਰਸ਼ਨ ਸਿੰਘ, ਸਰਪੰਚ ਭੁਪਿੰਦਰ ਸਿੰਘ, ਭਜਨ ਸਿੰਘ, ਲਖਵੀਰ ਸਿੰਘ ਸਰਪੰਚ, ਕਸ਼ਮੀਰ ਸਿੰਘ ਹਾਜ਼ਰ ਸਨ |
ਸਰਕਾਰੀ ਸਕੂਲ ਮੰਡੌਰ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਨਾਭਾ, (ਕਰਮਜੀਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮੰਡੌਰ ਵਿਖੇ ਜਸਪਾਲ ਸਿੰਘ ਪਿ੍ੰਸੀਪਲ ਦੀ ਸਰਪ੍ਰਸਤੀ ਵਿਚ ਨੌਵੇਂ ਪਾਤਿਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸਕੂਲ ਦੇ ਬੱਚਿਆਂ ਵਲੋਂ ਕਵਿਤਾਵਾਂ, ਧਾਰਮਿਕ ਗੀਤ ਤੇ ਸ਼ਬਦ ਗਾਇਨ ਕਰਕੇ ਗੁਰੂ ਜੀ ਪ੍ਰਤੀ ਸ਼ਰਧਾ ਭਾਵਨਾ ਪ੍ਰਗਟ ਕੀਤੀ ਗਈ | ਪਿਸ਼ੋਰਾ ਸਿੰਘ ਧਾਲੀਵਾਲ ਮੈਡਮ ਸੁਰਜੀਤ ਕੌਰ ਤੇ ਮੈਡਮ ਦਵਿੰਦਰ ਕੌਰ ਨੇ ਗੁਰੂ ਜੀ ਦੇ ਜੀਵਨ ਬਾਰੇ ਤੇ ਉਨ੍ਹਾਂ ਵਲੋਂ ਹਿੰਦੂ ਧਰਮ ਦੀ ਰੱਖਿਆ ਕਰਨ ਲਈ ਦਿੱਤੇ ਬਲੀਦਾਨ ਬਾਰੇ ਵਿਸਥਾਰਪੂਰਵਕ ਦੱਸਿਆ | ਵਾਇਸ ਪਿ੍ੰਸੀਪਲ ਬਲਵਿੰਦਰ ਕੌਰ ਵਲੋਂ ਸਮੁੱਚੇ ਸਟਾਫ਼ ਤੇ ਬੱਚਿਆਂ ਦਾ ਗੁਰਪੁਰਬ ਮਨਾਉਣ ਲਈ ਧੰਨਵਾਦ ਕੀਤਾ | ਇਸ ਮੌਕੇ ਪਰਮਜੀਤ ਕੌਰ, ਬਿੰਦੂ ਜੋਸ਼ੀ, ਇੰਦੂ ਸ਼ਰਮਾ, ਧਨਵੰਤ ਕੌਰ, ਕੰਵਲਜੀਤ ਕੌਰ, ਜੋਤੀ ਜਿੰਦਲ, ਤਰਸੇਮ ਸਿੰਘ, ਕਰਨੈਲ ਸਿੰਘ, ਜਸਵੀਰ ਸਿੰਘ, ਪਰਮਜੀਤ ਕੁਮਾਰ, ਪ੍ਰੀਤਇੰਦਰ ਕੌਰ, ਮਨਜੀਤ ਸਿੰਘ, ਬੰਧਨਾ ਮਿੱਤਲ ਨੇ ਵੀ ਸ਼ਹੀਦੀ ਗੁਰਪੁਰਬ ਮੌਕੇ ਆਪਣੇ ਵਿਚਾਰ ਪੇਸ਼ ਕੀਤੇ |
ਗੁਰਦੁਆਰਾ ਥੜ੍ਹਾ ਸਾਹਿਬ ਤੋਂ ਨਗਰ ਕੀਰਤਨ ਸਜਾਇਆ
ਸਮਾਣਾ, (ਹਰਵਿੰਦਰ ਸਿੰਘ ਟੋਨੀ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ 'ਤੇ ਸਮਾਣਾ ਦੇ ਗੁਰਦੁਆਰਾ ਥੜ੍ਹਾ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੂਰੇ ਸ਼ਹਿਰ ਵਿਚ ਸਜਾਇਆ | ਨਗਰ ਕੀਰਤਨ ਦਾ ਸ਼ਹਿਰ ਵਾਸੀਆਂ ਨੇ ਥਾਂ-ਥਾਂ 'ਤੇ ਸਵਾਗਤ ਕਰਦਿਆਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਆਸ਼ੀਰਵਾਦ ਪ੍ਰਾਪਤ ਕੀਤਾ | ਇਸ ਮੌਕੇ ਨਗਰ ਕੀਰਤਨ ਵਿਚ ਬਾਬਾ ਮਨਮੋਹਨ ਸਿੰਘ, ਬਾਬਾ ਵਿਸ਼ਵ ਪ੍ਰਤਾਪ ਸਿੰਘ, ਰਿੰਪਲ ਪੰਜਰਥ ਨੇ ਸ਼ਿਰਕਤ ਕੀਤੀ ਤੇ ਕਿਹਾ ਕਿ ਗੁਰੂ ਜੀ ਨੇ ਧਰਮ ਦੀ ਰੱਖਿਆ ਲਈ ਆਪਣੀ ਸ਼ਹਾਦਤ ਦਿੱਤੀ ਤੇ ਸਾਨੂੰ ਸਭ ਨੂੰ ਵੀ ਉਨ੍ਹਾਂ ਵਲੋਂ ਦਿੱਤੇ ਗਏ ਉਪਦੇਸ਼ਾਂ 'ਤੇ ਚੱਲਣ ਦੀ ਲੋੜ ਹੈ ਤਾਂਕਿ ਅਸੀਂ ਵੀ ਸਮਾਜ ਵਿਚ ਉਨ੍ਹਾਂ ਵਲੋਂ ਦਿੱਤੇ ਗਏ ਉਪਦੇਸ਼ਾਂ 'ਤੇ ਅਮਲ ਕਰ ਸਕੀਏ |
ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਦੇ ਸ਼ਹੀਦੀ ਦਿਵਸ 'ਤੇ ਖ਼ੂਨਦਾਨ ਕੈਂਪ ਲਗਾਇਆ ਗਿਆ
ਸਮਾਣਾ, (ਪ੍ਰੀਤਮ ਸਿੰਘ ਨਾਗੀ)-ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਦਿਵਸ 'ਤੇ ਸਮਾਣਾ ਦੇ ਇਤਿਹਾਸਕ ਗੁਰਦੁਆਰਾ ਥੜ੍ਹਾ ਸਾਹਿਬ 'ਚ ਬੰਦੇ ਮਾਤਰਮ ਕਲੱਬ ਵਲੋਂ 63ਵਾਂ ਖ਼ੂਨਦਾਨ ਕੈਂਪ ਲਗਾਕੇ ਗੁਰੂ ਸਾਹਿਬਾਨ ਨੂੰ ਸ਼ਰਧਾਂਜਲੀ ਦਿੱਤੀ ਗਈ | ਇਸ ਮੌਕੇ ਭਾਈ ਬੇਅੰਤ ਸਿੰਘ ਪੱਪੀ ਅਤੇ ਲਾਲ ਸਿੰਘ ਚੇਅਰਮੈਨ ਮੰਡੀ ਬੋਰਡ ਦੇ ਸਿਆਸੀ ਸਲਾਹਕਾਰ ਸੁਰਿੰਦਰ ਸਿੰਘ ਖੇੜਕੀ ਨੇ ਇਸ ਮੌਕੇ ਕਿਹਾ ਕਿ ਖ਼ੂਨਦਾਨ ਕਰਨਾ ਮਨੁੱਖਤਾ ਦੀ ਸੇਵਾ ਹੈ ਖ਼ੂਨ ਨੂੰ ਮਸ਼ੀਨ ਵਿਚ ਤਿਆਰ ਨਹੀਂ ਕੀਤਾ ਜਾ ਸਕਦਾ ਨੌਜਵਾਨਾਂ ਨੇ ਜੋ ਅੱਜ ਦੇ ਦਿਨ ਖ਼ੂਨਦਾਨ ਕਰਕੇ ਗੁਰੂ ਸਾਹਿਬਾਨ ਨੂੰ ਆਪਣੀ ਸ਼ਰਧਾ ਦਿਖਾਈ ਹੈ ਉਹ ਸ਼ਲਾਘਾਯੋਗ ਹੈ | ਇਸ ਮੌਕੇ ਬਾਬਾ ਵਿਸ਼ਵਪ੍ਰਤਾਪ ਸਿੰਘ, ਰਿੰਪਲ ਪੰਜਰਥ, ਪਾਲੀ ਕੋਚਰ, ਰਵਿੰਦਰ ਸਿੰਘ, ਮੇਜਰ ਸਿੰਘ ਪੀ.ਏ ਵਿਧਾਇਕ ਸਮਾਣਾ, ਅਰਸ਼ ਸਾਥੀ, ਸੁਭਾਸ਼ ਕੁਮਾਰ, ਸੁਬੇਗ ਸਿੰਘ ਵੜੈਚ ਅਤੇ ਬੰਦੇ ਮਾਤਰਮ ਕਲੱਬ ਦੇ ਪ੍ਰਧਾਨ ਦੀਪਕ ਪਾਠਕ ਨੇ ਆਏ ਮਹਿਮਾਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ |
ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ
ਗੂਹਲਾ ਚੀਕਾ, (ਓ.ਪੀ. ਸੈਣੀ)-ਇਥੇ ਗੁਰਦੁਆਰਾ ਸਾਹਿਬ ਸ੍ਰੀ ਗੁਰੂ ਤੇਗ ਬਹਾਦਰ ਮੇਨ ਚੌਕ ਚੀਕਾ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਕੌਮਾਂਤਰੀ ਪੰਥਕ ਢਾਡੀ ਜਥੇ ਤੋਂ ਜਥੇ. ਨੰਰਗ ਸਿੰਘ ਝੱਲੀ, ਬੀਬੀ ਹਰਪ੍ਰੀਤ ਕੌਰ, ਬੀਬੀ ਅਮਨਦੀਪ ਕੌਰ ਤੇ ਸਾਰੰਗੀ ਮਾਸਟਰ ਪਿ੍ਥੀ ਸਿੰਘ (ਪੰਜਾਬ) ਨੇ ਸ੍ਰੀ ਗੁਰੂੂ ਤੇਗ ਬਹਾਦਰ ਜੀ ਦੇ ਜੀਵਨ 'ਤੇ ਚਾਨਣਾ ਪਾ ਕੇ ਮੌਜੂਦ ਸੰਗਤ ਨੂੰ ਨਿਹਾਲ ਕੀਤਾ | ਇਸ ਮੌਕੇ ਬਾਬਾ ਕਰਤਾਰ ਸਿੰਘ ਗੂਹਲਾ ਵਾਲੇ, ਦਲੀਪ ਸਿੰਘ ਮਠਾਰੂ, ਜਸਵਿੰਦਰ ਸਿੰਘ ਜੋਸਨ ਭਾਜਪਾ ਮੰਡਲ ਪ੍ਰਭਾਰੀ, ਹੈੱਡ ਗੰ੍ਰਥੀ ਭਾਈ ਪਰਮਜੋਤ ਸਿੰਘ ਆਦਿ ਮੌਜੂਦ ਰਹੇ |
ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਤੋਂ ਸੇਧ ਲੈਣ ਦੀ ਲੋੜ- ਸੰਤ ਗੁਰਜੰਟ ਸਿੰਘ
ਭਾਦਸੋਂ, (ਗੁਰਬਖ਼ਸ਼ ਸਿੰਘ ਵੜੈਚ)-ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬੋਹੜ ਸਾਹਿਬ ਚਾਸਵਾਲ 'ਚ ਤਿੰਨ ਦਿਨਾਂ ਧਾਰਮਿਕ ਸਮਾਗਮ ਕਰਵਾਇਆ ਗਿਆ ¢ ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੰਤ ਗੁਰਜੰਟ ਸਿੰਘ ਜੀ ਫਤਿਹ ਮਾਜਰੀ ਵਾਲਿਆਂ ਨੇ ਕਥਾ ਕੀਰਤਨ ਰਾਹੀਂ ਸੰਗਤਾਂ ਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਬਾਰੇ ਦੱਸਿਆ ਉਨ੍ਹਾਂ ਕਿਹਾ ਕਿ ਸਾਨੂੰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਅਦੁੱਤੀ ਸ਼ਹਾਦਤ ਤੋਂ ਸੇਧ ਲੈਣੀ ਚਾਹੀਦੀ ਹੈ | ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸੰਤ ਗੁਰਜੰਟ ਸਿੰਘ ਸਮੇਤ ਪੁੱਜੀਆਂ ਸ਼ਖ਼ਸੀਅਤਾਂ ਦਾ ਸਨਮਾਨ ਵੀ ਕੀਤਾ ਗਿਆ¢ ਪ੍ਰਬੰਧਕਾਂ ਨੇ ਦੱਸਿਆ ਕਿ ਅੱਜ 24 ਨਵੰਬਰ ਨੂੰ ਸ਼ਹੀਦੀ ਦਿਹਾੜੇ ਦੇ ਸਬੰਧ ਵਿਚ ਵਿਸ਼ਾਲ ਖ਼ੂਨਦਾਨ ਕੈਂਪ ਵੀ ਲਗਾਇਆ ਜਾ ਰਿਹਾ ਹੈ¢ ਇਸ ਮੌਕੇ ਦਰਸ਼ਨ ਸਿੰਘ ਖ਼ਾਲਸਾ, ਗੁਰਮੇਲ ਸਿੰਘ ਖੱਟੜਾ, ਜੈਮਲ ਸਿੰਘ, ਦਵਿੰਦਰ ਸਿੰਘ ਖ਼ਾਲਸਾ, ਹਰਭਜਨ ਸਿੰਘ ਧਾਰਨੀ, ਧਰਮ ਸਿੰਘ ਚਹਿਲ, ਸੁਖਵਿੰਦਰ ਸਿੰਘ ਫੋਰਮੈਨ, ਮਾ. ਮਨੋਹਰ ਸਿੰਘ, ਚਰਨਜੀਤ ਸਿੰਘ, ਦੀਦਾਰ ਸਿੰਘ ਖੱਟੜਾ, ਅਮਰ ਸਿੰਘ, ਲਖਵਿੰਦਰ ਸਿੰਘ ਬੰਟੀ, ਨਰਦੇਵ ਸਿੰਘ, ਨਰਿੰਦਰ ਨਿੰਦੀ ਸਮੇਤ ਵੱਡੀ ਗਿਣਤੀ ਵਿਚ ਇਲਾਕਾ ਨਿਵਾਸੀ ਸੰਗਤਾਂ ਹਾਜ਼ਰ ਸਨ ¢ ਸਟੇਜ ਸਕੱਤਰ ਦੀ ਭੂਮਿਕਾ ਭਾਈ ਗੁਰਸੇਵਕ ਸਿੰਘ ਨੇ ਨਿਭਾਈ¢

ਬੱਚੇ ਨੂੰ ਕੁਰਸੀ ਨਾਲ ਬੰਨ੍ਹਣ ਦੇ ਮਾਮਲੇ 'ਚ ਟੀਮ ਨੇ ਪੜਤਾਲ ਆਰੰਭੀ

ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਨਵਜੀਵਨੀ ਇੰਸਟੀਚਿਊਟ ਆਫ ਸਪੈਸ਼ਲ ਐਜੂਕੇਸ਼ਨ ਐਾਡ ਰਿਸਰਚ ਸੈਂਟਰ ਅਧੀਨ ਚੱਲ ਰਹੇ ਸਪੈਸ਼ਲ (ਮੰਦਬੁੱਧੀ) ਬੱਚਿਆਂ ਦੇ ਨਵਜੀਵਨੀ ਸਕੂਲ ਵਿਚ ਬੱਚੇ ਨੂੰ ਕੁਰਸੀ ਨਾਲ ਬੰਨ੍ਹਣ ਦੇ ਮਾਮਲੇ ਸਬੰਧੀ ਅੱਜ ਜ਼ਿਲ੍ਹਾ ਬਾਲ ਭਲਾਈ ...

ਪੂਰੀ ਖ਼ਬਰ »

ਕੰਬੋਜ ਦੇ ਿਖ਼ਲਾਫ਼ ਪਰਚਾ ਦਰਜ ਹੋਣ ਤੱਕ ਸੰਘਰਸ਼ ਜਾਰੀ ਰੱਖਾਂਗੇ

ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ, ਜੀ.ਪੀ. ਸਿੰਘ)-ਹਲਕਾ ਰਾਜਪੁਰਾ ਦੇ ਵਿਧਾਇਕ ਹਰਦਿਆਲ ਸਿੰਘ ਕੰਬੋਜ ਵਲੋਂ ਪਟੇਲ ਪਬਲਿਕ ਸਕੂਲ ਦੀ ਪਿ੍ੰਸੀਪਲ ਅੰਜਲੀ ਸਿੰਘ ਨਾਲ ਕੀਤਾ ਗਿਆ ਕਥਿਤ ਦੁਰਵਿਵਹਾਰ ਬੇਹੱਦ ਸ਼ਰਮਨਾਕ ਹੈ | ਭਾਰਤੀ ਜਨਤਾ ਪਾਰਟੀ ਸ੍ਰੀਮਤੀ ਅੰਜਲੀ ਸਿੰਘ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਨੌਜਵਾਨਾਂ ਨੇ ਪੁਲਿਸ ਮੁਲਾਜ਼ਮ ਦੀ ਵਰਦੀ ਫਾੜੀ

ਪਟਿਆਲਾ, 23 ਨਵੰਬਰ (ਆਤਿਸ਼ ਗੁਪਤਾ)-ਸ਼ਾਹੀ ਸ਼ਹਿਰ ਪਟਿਆਲਾ ਦੇ ਅਨਾਰਦਾਣਾ ਚੌਾਕ ਵਿਖੇ ਉਸ ਸਮੇਂ ਅਫ਼ਰਾ-ਤਫ਼ਰੀ ਦਾ ਮਾਹੌਲ ਬਣ ਗਿਆ ਜਦੋਂ ਨਾਕੇਬੰਦੀ ਦੌਰਾਨ ਤੈਨਾਤ ਪੁਲਿਸ ਮੁਲਾਜ਼ਮਾਂ ਵਲੋਂ ਮੋਟਰਸਾਈਕਲ ਸਵਾਰ ਨੌਜਵਾਨਾਂ ਦੀ ਕਾਗ਼ਜ਼ਾਤ ਦੀ ਜਾਂਚ ਕਰਨੀ ਚਾਹੀ ...

ਪੂਰੀ ਖ਼ਬਰ »

ਸ੍ਰੀ ਗੁਰਦੁਆਰਾ ਮੋਤੀ ਬਾਗ਼ ਸਾਹਿਬ ਦੇ ਸਰੋਵਰ 'ਚੋਂ ਮਾਂ-ਧੀ ਦੀ ਲਾਸ਼ ਬਰਾਮਦ

r ਲੰਘੇ ਦਿਨ ਸਵੇਰ ਤੋਂ ਸੀ ਦੋਵੇਂ ਲਾਪਤਾ ਪਟਿਆਲਾ, 23 ਨਵੰਬਰ (ਆਤਿਸ਼ ਗੁਪਤਾ)-ਸਥਾਨਕ ਸ੍ਰੀ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚੋਂ ਮਾਂ-ਧੀ ਦੀ ਲਾਸ਼ ਬਰਾਮਦ ਕੀਤੀ ਗਈ | ਇਸ ਸਬੰਧੀ ਪੁਲਿਸ ਚੌਾਕੀ ...

ਪੂਰੀ ਖ਼ਬਰ »

ਸੀ.ਆਈ.ਏ. ਸਟਾਫ਼ ਦੇ ਮੁਲਾਜ਼ਮ ਦੱਸ ਕੇ ਡਰਾਈਵਰ, ਟਰੱਕ ਤੇ 170 ਥੈਲੇ ਕਣਕ ਲੈ ਕੇ ਹੋਏ ਫ਼ਰਾਰ

ਪਟਿਆਲਾ, 23 ਨਵੰਬਰ (ਆਤਿਸ਼ ਗੁਪਤਾ)-ਇੱਥੇ ਦੇ ਘਲੋੜੀ ਗੇਟ ਦੇ ਨਜ਼ਦੀਕ ਕਾਰ ਸਵਾਰ ਅਤੇ ਮੋਟਰਸਾਈਕਲ ਸਵਾਰ ਨੌਜਵਾਨ ਆਪਣੇ ਆਪ ਨੂੰ ਸੀ.ਆਈ.ਏ. ਸਟਾਫ਼ ਪਟਿਆਲਾ ਦੇ ਮੁਲਾਜ਼ਮ ਦੱਸ ਕੇ ਡਰਾਈਵਰ, 170 ਥੈਲਿਆਂ ਨਾਲ ਭਰੇ ਟਰੱਕ ਨੂੰ ਲੈ ਕੇ ਫ਼ਰਾਰ ਹੋ ਗਏ | ਘਟਨਾ ਦੀ ਜਾਣਕਾਰੀ ...

ਪੂਰੀ ਖ਼ਬਰ »

ਹਰਪਾਲ ਜੁਨੇਜਾ ਅਕਾਲੀ ਦਲ ਦੀ ਪਟਿਆਲਾ ਸ਼ਹਿਰੀ ਇਕਾਈ ਦੇ ਪ੍ਰਧਾਨ ਨਿਯੁਕਤ

ਪਟਿਆਲਾ, 23 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਨੌਜਵਾਨ ਆਗੂ ਹਰਪਾਲ ਜੁਨੇਜਾ ਨੰੂ ਅਕਾਲੀ ਦਲ ਦੀ ਪਟਿਆਲਾ ਸ਼ਹਿਰੀ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਹੈ | ਇਸ ਨਿਯੁਕਤੀ ਬਾਰੇ ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸ. ...

ਪੂਰੀ ਖ਼ਬਰ »

120 ਬੋਤਲਾਂ ਨਾਜਾਇਜ਼ ਦੇਸੀ ਸ਼ਰਾਬ ਸਣੇ ਕਾਰ ਸਵਾਰ ਕਾਬੂ

ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਸੀ.ਆਈ.ਏ. ਸਟਾਫ਼ ਸਰਕਲ ਰਾਜਪੁਰਾ ਦੀ ਪੁਲਿਸ ਟੀਮ ਨੇ ਰਾਜਪੁਰਾ-ਪਟਿਆਲਾ ਸੜਕ 'ਤੇ ਨਾਕਾਬੰਦੀ ਦੌਰਾਨ ਇਕ ਕਾਰ ਵਿਚੋਂ 120 ਬੋਤਲਾਂ ਦੇਸੀ ਸ਼ਰਾਬ ਬਰਾਮਦ ਕਰਕੇ ਕਾਰ ਸਵਾਰ ਨੂੰ ਸ਼ਰਾਬ ਸਣੇ ਕਾਬੂ ਕਰ ਅਗਲੀ ਕਾਰਵਾਈ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਔਰਤ ਦੀ ਮੌਤ

ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਕੌਮੀ ਸ਼ਾਹ ਮਾਰਗ ਨੰਬਰ 1 ਰਾਜਪੁਰਾ ਬਾਈਪਾਸ 'ਤੇ ਵਾਪਰੇ ਇਕ ਸੜਕ ਹਾਦਸੇ 'ਚ ਇਕ ਟਰੱਕ ਵੱਲੋਂ ਸਕੂਟਰੀ 'ਚ ਟੱਕਰ ਮਾਰ ਦਿੱਤੇ ਜਾਣ 'ਤੇ ਸਕੂਟਰੀ ਸਵਾਰ ਇਕ ਔਰਤ ਦੀ ਮੌਤ ਹੋ ਗਈ | ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਸ੍ਰੀ ਗੁਰਦੁਆਰਾ ਮੋਤੀ ਬਾਗ਼ ਸਾਹਿਬ ਦੇ ਸਰੋਵਰ 'ਚੋਂ ਮਾਂ-ਧੀ ਦੀ ਲਾਸ਼ ਬਰਾਮਦ

r ਲੰਘੇ ਦਿਨ ਸਵੇਰ ਤੋਂ ਸੀ ਦੋਵੇਂ ਲਾਪਤਾ ਪਟਿਆਲਾ, 23 ਨਵੰਬਰ (ਆਤਿਸ਼ ਗੁਪਤਾ)-ਸਥਾਨਕ ਸ੍ਰੀ ਗੁਰਦੁਆਰਾ ਮੋਤੀ ਬਾਗ਼ ਸਾਹਿਬ ਵਿਖੇ ਉਸ ਸਮੇਂ ਹੜਕੰਪ ਮੱਚ ਗਿਆ ਜਦੋਂ ਗੁਰਦੁਆਰਾ ਸਾਹਿਬ ਦੇ ਸਰੋਵਰ ਵਿਚੋਂ ਮਾਂ-ਧੀ ਦੀ ਲਾਸ਼ ਬਰਾਮਦ ਕੀਤੀ ਗਈ | ਇਸ ਸਬੰਧੀ ਪੁਲਿਸ ਚੌਾਕੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਵਲੋਂ ਕੈਬਨਿਟ ਮੰਤਰੀ ਦੀ ਕੋਠੀ ਅੱਗੇ ਧਰਨਾ ਦੂਜੇ ਦਿਨ ਵਿਚ ਜਾਰੀ

ਨਾਭਾ, 23 ਨਵੰਬਰ (ਕਰਮਜੀਤ ਸਿੰਘ)-ਆਂਗਣਵਾੜੀ ਸੈਂਟਰਾਂ ਵਿਚੋਂ ਪ੍ਰੀ ਨਰਸਰੀ ਸਕੂਲਾਂ ਵਿਚ ਬੱਚੇ ਭੇਜਣ ਦਾ ਵਿਰੋਧ ਕਰ ਰਹੀਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦਾ ਧਰਨਾ ਤੇ ਭੁੱਖ ਹੜਤਾਲ ਜੰਗਲਾਤ ਮੰਤਰੀ ਧਰਮਸੋਤ ਦੀ ਰਿਹਾਇਸ਼ ਦੇ ਦੂਜੇ ਦਿਨ ਵੀ ਜਾਰੀ ਰਿਹਾ | ਇਸ ...

ਪੂਰੀ ਖ਼ਬਰ »

ਗੱਤਾ ਫ਼ੈਕਟਰੀ ਵਿਚ ਪਈ ਪਰਾਲੀ ਨੂੰ ਲੱਗੀ ਅੱਗ

ਨਾਭਾ, 23 ਨਵੰਬਰ (ਕਰਮਜੀਤ ਸਿੰਘ)-ਸਥਾਨਕ ਫੋਕਲ ਪੁਆਇੰਟ ਵਿਚ ਸਥਿਤ ਇਕ ਗੱਤਾ ਫ਼ੈਕਟਰੀ ਵਿਚ ਪਈਆਂ ਪਰਾਲੀ ਦੀਆਂ ਗੱਠਾਂ ਨੰੂ ਅਚਾਨਕ ਅੱਗ ਲੱਗ ਗਈ | ਮਿਲੀ ਜਾਣਕਾਰੀ ਅਨੁਸਾਰ ਫੋਕਲ ਪੁਆਇੰਟ ਵਿਚ ਸਥਿਤ ਆਰ.ਕੇ. ਗਰਾਮ ਉਦਯੋਗ ਜਿਸ ਵਿਚ ਗੱਤਾ ਬਣਦਾ ਹੈ ਇਸ ਵਿਚ ਪਈਆਂ ...

ਪੂਰੀ ਖ਼ਬਰ »

ਕਾਂਗਰਸੀਆਂ ਨੇ ਫੂਕਿਆ ਭਾਜਪਾ ਮੀਤ ਪ੍ਰਧਾਨ ਹਰਜੀਤ ਗਰੇਵਾਲ ਦਾ ਪੁਤਲਾ

ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ, ਰਣਜੀਤ ਸਿੰਘ)-ਅੱਜ ਬਾਅਦ ਦੁਪਹਿਰ ਕਾਂਗਰਸ ਦੇ ਆਗੂਆਂ ਅਤੇ ਵਰਕਰਾਂ ਨੇ ਬਲਾਕ ਕਾਂਗਰਸ ਦੇ ਪ੍ਰਧਾਨ ਨਰਿੰਦਰ ਸ਼ਾਸਤਰੀ ਅਤੇ ਬਲਦੇਵ ਸਿੰਘ ਗਰੇਵਾਲ ਦੀ ਅਗਵਾਈ 'ਚ ਸਥਾਨਕ ਟਾਹਲੀਵਾਲਾ ਚੋਕ ਵਿਖੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ...

ਪੂਰੀ ਖ਼ਬਰ »

ਆਵਾਜਾਈ ਪੁਲਿਸ ਨੇ ਕੌਾਸਲ ਅਧਿਕਾਰੀ ਸਮੇਤ ਨਾਜਾਇਜ਼ ਕਬਜ਼ੇ ਚੁਕਵਾਏ-ਕੱਟੇ ਚਲਾਨ

ਸਮਾਣਾ, 23 ਨਵੰਬਰ (ਹਰਵਿੰਦਰ ਸਿੰਘ ਟੋਨੀ)-ਆਵਾਜਾਈ ਪੁਲਿਸ ਮੁਖੀ ਸਹਾਇਕ ਥਾਣੇਦਾਰ ਨਿਰਮਲ ਸਿੰਘ ਵਲੋਂ ਪੁਲਿਸ ਪ੍ਰਸ਼ਾਸਨ ਪੀ.ਸੀ.ਆਰ. ਜਵਾਨਾਂ ਤੇ ਕੌਾਸਲ ਅਧਿਕਾਰੀ ਹਰਬੰਸ ਸਿੰਘ ਸਮੇਤ ਟੀਮ ਵਲੋਂ ਸ਼ਹਿਰ ਵਿਚ ਨਾਜਾਇਜ਼ ਕਬਜ਼ਾਧਾਰਕਾਂ ਿਖ਼ਲਾਫ਼ ਸਾਂਝੀ ਮੁਹਿੰਮ ...

ਪੂਰੀ ਖ਼ਬਰ »

ਪੱਕਾ ਫੜ੍ਹ ਮਾਰਕੀਟ ਦੇ ਦੁਕਾਨਦਾਰਾਂ ਦੀਆਂ ਪ੍ਰੇਸ਼ਾਨੀਆਂ ਵਿਚ ਲਗਾਤਾਰ ਵਾਧਾ

ਸਮਾਣਾ, 23 ਨਵੰਬਰ (ਹਰਵਿੰਦਰ ਸਿੰਘ ਟੋਨੀ)-ਨਗਰ ਕੌਾਸਲ ਸਮਾਣਾ ਵਲੋਂ ਕਰੀਬ ਇਕ ਸਾਲ ਪਹਿਲਾਂ ਖੁੱਲ੍ਹੀ ਬੋਲੀ ਰਾਹੀਂ ਵੇਚੀਆਂ ਗਈਆਂ ਦੁਕਾਨਾਂ ਦੇ ਮਾਲਕ ਵੱਡੀਆਂ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਹਨ | ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਵਿਚ ਲਗਾਤਾਰ ਵਾਧਾ ਹੋ ...

ਪੂਰੀ ਖ਼ਬਰ »

ਨਵ-ਨਿਯੁਕਤ ਜ਼ਿਲ੍ਹਾ ਜਥੇਦਾਰ ਚਨਾਰਥਲ ਗੁਰਦੁਆਰਾ ਸਾਹਿਬ ਹੋਏ ਨਤਮਸਤਕ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਭੂਸ਼ਨ ਸੂਦ)-ਅਕਾਲੀ ਦਲ ਦੇ ਨਵ-ਨਿਯੁਕਤ ਜ਼ਿਲ੍ਹਾ ਜਥੇਦਾਰ ਸਵਰਨ ਸਿੰਘ ਚਨਾਰਥਲ ਅੱਜ ਇੱਥੇ ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਵਿਖੇ ਆਪਣੇ ਸਮਰਥਕਾਂ ਸਮੇਤ ਨਤਮਸਤਕ ਹੋਏ, ਜਿੱਥੇ ਗੁਰਦੁਆਰਾ ਸਾਹਿਬ ਦੇ ਗ੍ਰੰਥੀ ਭਾਈ ...

ਪੂਰੀ ਖ਼ਬਰ »

ਬਹੁ-ਮੰਤਵੀ ਸਹਿਕਾਰੀ ਸਭਾ ਜੱਸੜਾਂ ਵਿਖੇ ਸਾਖਰਤਾ ਕੈਂਪ

ਅਮਲੋਹ/ ਸਲਾਣਾ, 23 ਨਵੰਬਰ (ਰਾਮ ਸ਼ਰਨ ਸੂਦ, ਗੁਰਚਰਨ ਸਿੰਘ ਜੰਜੂਆ)-ਫ਼ਤਹਿਗੜ੍ਹ ਸਾਹਿਬ ਕੇਂਦਰੀ ਸਹਿਕਾਰੀ ਬੈਂਕ ਸਰਹਿੰਦ ਦੇ ਜ਼ਿਲ੍ਹਾ ਪ੍ਰਬੰਧਕ ਮੋਹਨ ਲਾਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸੰਜੀਵ ਕੁਮਾਰੀ ਡੀ.ਡੀ.ਐੱਸ. ਨਬਾਰਡ ਦੀ ਅਗਵਾਈ ਹੇਠ ਬ੍ਰਾਂਚ ਮੰਡੀ ...

ਪੂਰੀ ਖ਼ਬਰ »

ਕਾਂਗਰਸ ਪਾਰਟੀ ਦੀ ਸਰਕਾਰ ਸਭ ਤੋਂ ਝੂਠੀ ਸਰਕਾਰ ਸਾਬਤ ਹੋਈ-ਭੱਟੀ

ਫ਼ਤਹਿਗੜ੍ਹ ਸਾਹਿਬ, 23 ਨਵੰਬਰ (ਭੂਸ਼ਨ ਸੂਦ)-ਫ਼ਤਹਿਗੜ੍ਹ ਸਾਹਿਬ ਹਲਕੇ ਦੇ ਇੰਚਾਰਜ ਅਤੇ ਸਾਬਕਾ ਵਿਧਾਇਕ ਦੀਦਾਰ ਸਿੰਘ ਭੱਟੀ ਨੇ ਪਿੰਡ ਭਮਾਰਸੀ ਜ਼ੇਰ ਵਿਚ ਇਕੱਤਰਤਾ ਨੂੰ ਸੰਬੋਧਨ ਕਰਦੇ ਹੋਏ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਦੀ ਤਿੱਖੀ ਅਲੋਚਨਾ ਕਰਦਿਆਂ ...

ਪੂਰੀ ਖ਼ਬਰ »

ਇੰਸਪੈਕਟਰ ਸ਼ਮਿੰਦਰ ਸਿੰਘ ਨੇ ਸੰਭਾਲਿਆ ਸੀ.ਆਈ.ਏ. ਇੰਚਾਰਜ ਦਾ ਅਹੁਦਾ

ਨਾਭਾ, 23 ਨਵੰਬਰ (ਅਮਨਦੀਪ ਸਿੰਘ ਲਵਲੀ)-ਨਾਭਾ ਵਿਖੇ ਪਿਛਲੇ ਕੁੱਝ ਸਮੇਂ ਤੋਂ ਸੀ.ਆਈ.ਏ. ਸਟਾਫ਼ ਦਾ ਦਫ਼ਤਰ ਬੰਦ ਸੀ ਜਿਸ ਨੂੰ ਮੁੜ ਚਾਲੂ ਕਰ ਦਿੱਤਾ ਗਿਆ | ਇੰਸਪੈਕਟਰ ਸ਼ਮਿੰਦਰ ਸਿੰਘ ਦੀ ਸੀ.ਆਈ.ਏ. ਨਾਭਾ ਦੇ ਇੰਚਾਰਜ ਵਜੋਂ ਨਿਯੁਕਤੀ ਕੀਤੀ ਗਈ ਹੈ ਜਿਨ੍ਹਾਂ ਆਪਣਾ ...

ਪੂਰੀ ਖ਼ਬਰ »

25 ਨੂੰ ਅਮਲੋਹ ਵਿਚ ਇਕਬਾਲ ਝੂੰਦਾਂ ਤੇ ਜਥੇਦਾਰ ਚਨਾਰਥਲ ਦਾ ਹੋਵੇਗਾ

ਸਨਮਾਨ-ਰਾਜੂ ਖੰਨਾ ਅਮਲੋਹ, 23 ਨਵੰਬਰ (ਕੁਲਦੀਪ ਸ਼ਾਰਦਾ)-ਅਮਲੋਹ ਵਿਚ ਅਕਾਲੀ-ਭਾਜਪਾ ਪਾਰਟੀ ਵਰਕਰਾਂ ਦੀ ਅੱਜ ਇੱਥੇ ਹੋਈ ਇਕ ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਅਮਲੋਹ ਹਲਕੇ ਦੇ ਇੰਚਾਰਜ ਰਾਜੂ ਖੰਨਾ ਨੇ ਕਿਹਾ ਕਿ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਸਾਬਕਾ ...

ਪੂਰੀ ਖ਼ਬਰ »

- ਮਾਮਲਾ ਮਾਈਨਿੰਗ ਵਿਭਾਗ ਦੇ ਜੀ.ਐੱਮ. ਦੀ ਕੁੱਟਮਾਰ ਦਾ- ਮੁਲਜ਼ਮਾਂ ਦੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਨੇ ਜੀ.ਐਮ. 'ਤੇ ਪੈਸੇ ਲੈਣ ਅਤੇ ਖ਼ੁਦ ਗੋਲੀ ਚਲਾਉਣ ਦਾ ਲਗਾਏ ਦੋਸ਼

ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ)-ਲੰਘੇ ਐਤਵਾਰ ਨੂੰ ਸ਼ੰਭੂ-ਬਨੂੰੜ ਬੰਦਾ ਬੰਦਾ ਸਿੰਘ ਬਹਾਦਰ ਮਾਰਗ 'ਤੇ ਪੈਂਦੇ ਪਿੰਡ ਰਾਜਗੜ੍ਹ ਵਿਖੇ ਮਾਈਨਿੰਗ ਮਾਫ਼ੀਆ ਵਲੋਂ ਮਾਈਨਿੰਗ ਵਿਭਾਗ ਦੇ ਜ਼ਿਲ੍ਹਾ ਜਨਰਲ ਮੈਨੇਜਰ ਟਹਿਲ ਸਿੰਘ ਸੇਖੋਂ ਦੀ ਕੀਤੀ ਕੁੱਟਮਾਰ ਦੇ ਮਾਮਲੇ ...

ਪੂਰੀ ਖ਼ਬਰ »

ਅੱਖਾਂ ਦੇ ਲਾਏ ਗਏ ਮੁਫ਼ਤ ਨਿਰੀਖਣ ਕੈਂਪ ਦੌਰਾਨ ਮਰੀਜ਼ਾਂ ਨੂੰ ਲੈਂਜ਼ ਪਾਏ

ਘੱਗਾ, 23 ਨਵੰਬਰ (ਵਿਕਰਮਜੀਤ ਸਿੰਘ ਬਾਜਵਾ)-ਇੱਥੋਂ ਨੇੜਲੇ ਪਿੰਡ ਕਕਰਾਲਾ ਭਾਈਕਾ ਵਿਖੇ ਸੋਸ਼ਲ ਵੈੱਲਫੇਅਰ ਸੋਸਾਇਟੀ ਕਕਰਾਲਾ ਭਾਈਕਾ ਵੱਲੋਂ ਲਾਇਨਜ਼ ਕਲੱਬ ਪਾਤੜਾਂ ਦੇ ਸਹਿਯੋਗ ਨਾਲ ਲਕਸ਼ਮੀ ਨਰਾਇਣ ਮੰਦਰ ਵਿਖੇ ਅੱਖਾਂ ਦਾ ਮੁਫ਼ਤ ਕੈਂਪ ਲਾਇਆ ਗਿਆ | ਜਿਸ ਦਾ ...

ਪੂਰੀ ਖ਼ਬਰ »

ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਦਾ ਟੂਰ ਵਿਰਾਸਤ-ਏ-ਖ਼ਾਲਸਾ ਗਿਆ

ਰਾਜਪੁਰਾ, 23 ਨਵੰਬਰ (ਜੀ.ਪੀ. ਸਿੰਘ)-ਸਥਾਨਕ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਟਾਊਨ ਦੇ ਵਿਦਿਆਰਥੀਆਂ ਦਾ ਵਿੱਦਿਅਕ ਟੂਰ ਸਕੂਲ ਦੇ ਪਿ੍ੰਸੀਪਲ ਕੁਲਵੰਤ ਸਿੰਘ ਦੀ ਅਗਵਾਈ ਵਿਚ ਵਿਰਾਸਤ-ਏ-ਖਾਸਲਾ ਦੇਖਣ ਲਈ ਸ੍ਰੀ ਆਨੰਦਪੁਰ ਸਾਹਿਬ ਪਹੁੰਚਿਆ | ਜਿੱਥੋਂ ਵਾਪਸੀ ਦੌਰਾਨ ...

ਪੂਰੀ ਖ਼ਬਰ »

ਮਾਡਰਨ ਨਾਭਾ ਪਬਲਿਕ ਸਕੂਲ ਦਾ ਸਲਾਨਾ ਸਥਾਪਨਾ ਦਿਵਸ 26 ਨੂੰ

ਨਾਭਾ, 23 ਨਵੰਬਰ (ਕਰਮਜੀਤ ਸਿੰਘ)-ਸਥਾਨਕ ਮੈਹਸ ਗੇਟ ਸਥਿਤ ਮਾਡਰਨ ਨਾਭਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦਾ ਸਲਾਨਾ ਸਥਾਪਨਾ ਦਿਵਸ 26 ਨਵੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਕੂਲ ਪਰਿਸਰ ਵਿਚ ਮਨਾਇਆ ਜਾਵੇਗਾ | ਸਕੂਲ ਦੇ ਨਿਰਦੇਸ਼ਕ ਐੱਸ.ਐੱਸ. ਬੇਦੀ ਨੇ ਦੱਸਿਆ ਕਿ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦਾ ਡੈਪੂਟੇਸ਼ਨ ਮੁੱਖ ਮੰਤਰੀ ਦੇ ਓ.ਐੱਸ.ਡੀ. ਹਨੀ ਸੇਖੋਂ ਨੂੰ ਮਿਲਿਆ

ਪਟਿਆਲਾ, 23 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਵੱਖ-ਵੱਖ ਵਿਭਾਗਾਂ ਵਿਚ ਪਿਛਲੇ ਲੰਮੇ ਸਮੇਂ ਤੋਂ ਠੇਕਾ ਭਰਤੀ ਤੇ ਆਊਟ ਸੋਰਸਿੰਗ ਪ੍ਰਣਾਲੀ ਰਾਹੀ ਕੰਮ ਕਰਦੇ ਠੇਕਾ ਮੁਲਾਜ਼ਮ ਦੀਆਂ ਸੇਵਾਵਾਂ ਰੈਗੂਲਰ ਕਰਵਾਉਣ ਲਈ ਸੰਘਰਸ਼ ਕਰ ਰਿਹਾ ਠੇਕਾ ਮੁਲਾਜ਼ਮ ਸੰਘਰਸ਼ ...

ਪੂਰੀ ਖ਼ਬਰ »

ਪੰਜਾਬ 'ਚੋਂ ਪਹਿਲਾਂ ਸਥਾਨ ਹਾਸਲ ਕਰਨ ਵਾਲੀ ਜੂਡੋ ਖਿਡਾਰਨ ਖੁਸ਼ਪ੍ਰੀਤ ਦਾ ਸਨਮਾਨ

ਘੱਗਾ, 23 ਨਵੰਬਰ (ਵਿਕਰਮਜੀਤ ਸਿੰਘ ਬਾਜਵਾ)-ਸਥਾਨਕ ਮਾਲਵਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਦੀ ਵਿਦਿਆਰਥਣ ਖੁਸ਼ਪ੍ਰੀਤ ਕੌਰ ਨੂੰ ਸਕੂਲ ਨੈਸ਼ਨਲ ਖੇਡਾਂ ਲਈ ਚੁਣੇ ਜਾਣ 'ਤੇ ਸਕੂਲ ਪ੍ਰਸ਼ਾਸਨ ਤੇ ਸਟਾਫ਼ ਵਲੋਂ ਵਿਸ਼ੇਸ਼ ਤੌਰ 'ਤੇ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ...

ਪੂਰੀ ਖ਼ਬਰ »

ਲੜਾਈ 'ਚ 4 ਜ਼ਖ਼ਮੀ

ਸਮਾਣਾ, 23 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਉੱਪ-ਮੰਡਲ ਦੇ ਪਿੰਡ ਤਰੌੜਾ ਕਲਾਂ 'ਚ ਜ਼ਮੀਨੀ ਝਗੜੇ ਨੂੰ ਲੈ ਕੇ ਹੋਈ ਲੜਾਈ 'ਚ ਚਾਰ ਲੋਕ ਜ਼ਖ਼ਮੀ ਹੋ ਗਏ ਜਿਨ੍ਹਾਂ ਨੂੰ ਸਰਕਾਰੀ ਹਸਪਤਾਲ ਸਮਾਣਾ 'ਚ ਇਲਾਜ ਲਈ ਦਾਖਿਲ ਕਰਵਾਇਆ ਗਿਆ ਹੈ | ਜ਼ਖ਼ਮੀਆਂ 'ਚ ਮੋਦੀ ਸਿੰਘ ਨੇ ...

ਪੂਰੀ ਖ਼ਬਰ »

ਪ੍ਰਚਾਰਕ ਸਿੱਖ ਕੌਮ ਨੂੰ ਸਹੀ ਸੇਧ ਦੇਣ : ਬਾਬਾ ਸੁਖਦੇਵ ਸਿੰਘ

ਨਾਭਾ, 23 ਨਵੰਬਰ (ਕਰਮਜੀਤ ਸਿੰਘ, ਅਮਨਦੀਪ ਸਿੰਘ ਲਵਲੀ)-ਸਥਾਨਕ ਇਤਿਹਾਸਕ ਗੁਰਦੁਆਰਾ ਡੇਰਾ ਬਾਬਾ ਅਜਾਪਾਲ ਸਿੰਘ ਜੀ (ਘੋੜਿਆਂ ਵਾਲਾ) ਵਿਖੇ ਗੁਰਮਤਿ ਪ੍ਰਚਾਰ ਕਰਨ ਆਏ ਸੰਤ ਬਾਬਾ ਸ਼ੀਸ਼ਾ ਸਿੰਘ ਕਾਰਸੇਵਾ ਹਜ਼ੂਰ ਸਾਹਿਬ ਵਾਲਿਆਂ ਤੋਂ ਵਰੋਸਾਏ ਬਾਬਾ ਸੁਖਦੇਵ ਸਿੰਘ ...

ਪੂਰੀ ਖ਼ਬਰ »

ਨਗਰ ਨਿਗਮ ਕੋਲ ਸਰਕਾਰ ਵਲੋਂ ਦਿੱਤੀਆਂ ਰਿਆਇਤਾਂ ਤੋਂ ਬਾਅਦ ਜਾਇਦਾਦ ਕਰ ਦੇ ਪੈਸੇ ਆਉਣ ਲੱਗੇ

ਪਟਿਆਲਾ, 23 ਨਵੰਬਰ (ਜਸਪਾਲ ਸਿੰਘ ਢਿੱਲੋਂ)-ਨਗਰ ਨਿਗਮ ਨੂੰ ਜਾਇਦਾਦ ਕਰ ਦੀ ਮੁੜ ਵਸੂਲੀ ਸ਼ੁਰੂ ਹੋ ਗਈ ਹੈ | ਰਾਜ ਸਰਕਾਰ ਨੇ ਹਾਊਸ ਟੈਕਸ ਜੋ ਬਕਾਇਆ ਖੜੇ ਹਨ ਤੇ ਵਿਆਜ ਤੇ ਛੋਟ ਹੀ ਨਹੀਂ ਦਿੱਤੀ ਸਗੋਂ ਬਾਕੀ ਰਹਿੰਦੀ ਵਸੂਲੀ 'ਤੇ ਵੀ 10 ਫ਼ੀਸਦੀ ਛੋਟ ਦੇ ਦਿੱਤੀ ਹੈ | ਇਸ ...

ਪੂਰੀ ਖ਼ਬਰ »

ਰਾਜਪੂਤ ਭਾਈਚਾਰੇ ਨੂੰ ਪੂਰਾ ਸਤਿਕਾਰ ਦਿੱਤਾ ਜਾਵੇਗਾ : ਪ੍ਰਨੀਤ ਕੌਰ

r ਨੌਜਵਾਨ ਰਾਜਪੂਤ ਨੇਤਾ ਦਲੀਪ ਸਿੰਘ ਬਿੱਕਰ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਦੇਵੀਗੜ੍ਹ, 23 ਨਵੰਬਰ (ਰਾਜਿੰਦਰ ਸਿੰਘ ਮੌਜੀ)-ਸਾਬਕਾ ਵਿਦੇਸ਼ ਰਾਜ ਮੰਤਰੀ ਪ੍ਰਨੀਤ ਕੌਰ ਨੇ ਕਿਹਾ ਕਿ ਰਾਜਪੂਤ ਭਾਈਚਾਰੇ ਨੂੰ ਪਾਰਟੀ ਵਿਚ ਪੂਰਾ ਮਾਣ ਸਨਮਾਨ ਦਿੱਤਾ ਜਾਵੇਗਾ | ...

ਪੂਰੀ ਖ਼ਬਰ »

ਸਮਾਣਾ ਦੇ ਗਲੀਚੇ ਦੀ ਫ਼ੈਕਟਰੀ 'ਚ ਅੱਗ ਲੱਗਣ ਨਾਲ ਲੱਖਾਂ ਦਾ ਨੁਕਸਾਨ

ਸਮਾਣਾ, 23 ਨਵੰਬਰ (ਹਰਵਿੰਦਰ ਸਿੰਘ ਟੋਨੀ)-ਸਮਾਣਾ ਦੇ ਸਹਿਜਪੁਰਾ ਰੋਡ 'ਤੇ ਗਲੀਚੇ ਦੀ ਫ਼ੈਕਟਰੀ 'ਚ ਬਾਹਰ ਪਏ ਮਾਲ 'ਚ ਅਚਾਨਕ ਅੱਗ ਲੱਗ ਗਈ | ਅੱਗ ਲੱਗਣ ਦੇ ਬਾਅਦ ਇਕਦਮ ਅਫਰਾ ਤਫ਼ਰੀ ਦਾ ਮਾਹੌਲ ਬਣ ਗਿਆ | ਫਾਇਰ ਬਿ੍ਗੇਡ ਨੂੰ ਸੂਚਨਾ ਮਿਲਣ 'ਤੇ ਤੁਰੰਤ ਅੱਗ ਬੁਝਾਉਣ ਦੇ ਲਈ ...

ਪੂਰੀ ਖ਼ਬਰ »

ਡਾ. ਬੀ.ਐੱਸ. ਰਤਨ ਦੀ ਪੁਸਤਕ 'ਆਈ.ਏ.ਐੱਸ. ਦੇ ਪ੍ਰਵੇਸ਼ ਦੁਆਰ' ਡਾ. ਘੁੰਮਣ ਵਲੋਂ ਲੋਕ ਅਰਪਣ

ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ ਪਟਿਆਲਾ ਵਿਖੇ ਡਾ. ਬੀ.ਐੱਸ. ਰਤਨ ਦੁਆਰਾ ਰਚਿਤ ਪੁਸਤਕ 'ਆਈ.ਏ.ਐੱਸ. ਦੇ ਪ੍ਰਵੇਸ਼ ਦੁਆਰ' ਉੱਪ-ਕੁਲਪਤੀ ਡਾ. ਬੀ.ਐੱਸ. ਘੁੰਮਣ ਵਲੋਂ ਲੋਕ ਅਰਪਣ ਕੀਤੀ ਗਈ | ਇਸ ਮੌਕੇ ਡਾ. ਬੀ.ਐੱਸ. ਘੁੰਮਣ ਨੇ ਕਿਹਾ ਕਿ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਦੇ ਈ.ਸੀ.ਈ. ਵਿਭਾਗ ਵਿਚ ਪਹਿਲੀ ਅਲੂਮਨੀ ਮੀਟ ਤੇ ਫੇਅਰਵੈੱਲ ਪਾਰਟੀ

ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਪੰਜਾਬੀ ਯੂਨੀਵਰਸਿਟੀ, ਪਟਿਆਲਾ ਦੇ ਈ.ਸੀ.ਈ. ਵਿਭਾਗ ਤੇ ਇੰਜੀਨੀਅਰਿੰਗ ਵਿੰਗ ਵਲੋਂ ਪਹਿਲੀ ਅਲੂਮਨੀ ਮੀਟ ਅਤੇ ਫੇਅਰਵੈੱਲ ਪਾਰਟੀ ਕੀਤੀ ਗਈ | ਜਿਸ ਵਿਚ 2007 ਤੋਂ ਲੈ ਕੇ 2017 ਤੱਕ ਪਾਸ ਹੋ ਚੁੱਕੇ ਅਤੇ 2018 ਵਿਚ ਪਾਸ ਹੋਣ ਜਾ ਰਹੇ ...

ਪੂਰੀ ਖ਼ਬਰ »

ਵੇਵਜ਼ ਐਜੂਕੇਸ਼ਨਜ਼ ਦੀਆਂ ਵਿਦਿਆਰਥੀਆਂ ਨੇ ਆਈਲੈਟਸ ਵਿਚੋ ਬਾਜ਼ੀ ਮਾਰੀ

ਪਟਿਆਲਾ, 23 ਨਵੰਬਰ (ਕੁਲਵੀਰ ਸਿੰਘ ਧਾਲੀਵਾਲ)-ਅਰਬਨ-ਅਸਟੇਟ ਪਟਿਆਲਾ ਫ਼ੇਜ਼ ਇਕ ਵਿਚ ਸਥਿਤ ਵੇਵਜ ਐਜੂਕੇਸ਼ਨਲ ਦੇ ਵਿਦਿਆਰਥੀਆਂ ਨੇ ਹਰ ਵਾਰ ਦੀ ਤਰ੍ਹਾਂ ਇਸ ਵਾਰ ਵੀ ਆਈਲੈਟਸ ਵਿਚ ਚੰਗੇ ਬੈਂਡ ਪ੍ਰਾਪਤ ਕੀਤੇ ਹਨ | ਵੇਵਜ਼ ਐਜੂਕੇਸ਼ਨਜ਼ ਦੇ ਨਿਰਦੇਸ਼ਕ ਪੰਕਜ ਮਿੱਤਲ ...

ਪੂਰੀ ਖ਼ਬਰ »

ਲਾਇਬ੍ਰੇਰੀਅਨਜ਼ ਐਸੋਸੀਏਸ਼ਨ ਦੇ ਪ੍ਰਧਾਨ ਬੀ.ਪੀ. ਧੀਮਾਨ ਹੋਏ ਸੇਵਾ ਮੁਕਤ

ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਪੰਜਾਬ ਕਾਲਜ ਲਾਇਬ੍ਰੇਰੀਅਨਜ਼ ਐਸੋਸੀਏਸ਼ਨ (ਪੀ.ਸੀ.ਐੱਲ.ਏ) ਦੇ ਪ੍ਰਧਾਨ ਬਰਜਿੰਦਰ ਪਾਲ ਧੀਮਾਨ 35 ਸਾਲ ਦੀ ਸੇਵਾ ਤੋਂ ਬਾਅਦ ਸਰਕਾਰੀ ਸੇਵਾ ਤੋਂ ਸੇਵਾਮੁਕਤ ਹੋਏ | ਇਨ੍ਹਾਂ ਦੇ ਸਨਮਾਨ ਵਿਚ ਬੀਤੇ ਦਿਨੀਂ ਸਰਕਾਰੀ ਬਿਕਰਮ ...

ਪੂਰੀ ਖ਼ਬਰ »

ਬੀ.ਐੱਨ. ਸਕੂਲ ਡੰਡੋਆ ਦੀ ਤਿੰਨ ਦਿਨ ਅਥਲੈਟਿਕ ਮੀਟ ਸ਼ਾਨੋ-ਸ਼ੌਕਤ ਨਾਲ ਸੰਪੰਨ

ਡਕਾਲਾ, 23 ਨਵੰਬਰ (ਮਾਨ)-ਬੀ.ਐੱਨ. ਪਬਲਿਕ ਸਕੂਲ ਡੰਡੋਆ ਜ਼ਿਲ੍ਹਾ ਪਟਿਆਲਾ ਦੀ ਤਿੰਨ ਦਿਨਾਂ ਚੱਲੀ ਸਾਲਾਨਾ ਅਥਲੈਟਿਕ ਮੀਟ ਅੱਜ ਸ਼ਾਨੋਂ-ਸ਼ੌਕਤ ਨਾਲ ਸਮਾਪਤ ਹੋ ਗਈ | ਇਸ ਅਥਲੈਟਿਕ ਮੀਟ ਵਿਚ ਸਕੂਲ ਦੇ ਵਿਦਿਆਰਥੀਆ ਵਲੋਂ ਵੱਖ-ਵੱਖ ਬਣਾਏ ਗਏ ਗਰੁੱਪਾਂ ਵਿਚ ਖੇਡਾਂ ਵਿਚ ...

ਪੂਰੀ ਖ਼ਬਰ »

ਅਕਾਲੀ ਦਲ ਦੇ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਸੁਰਜੀਤ ਸਿੰਘ ਰੱਖੜਾ ਦਾ ਕੀਤਾ ਸਨਮਾਨ

ਭਾਦਸੋਂ, 23 ਨਵੰਬਰ (ਗੁਰਬਖ਼ਸ਼ ਸਿੰਘ ਵੜੈਚ)-ਸਾਬਕਾ ਕੈਬਨਿਟ ਮੰਤਰੀ ਸੁਰਜੀਤ ਸਿੰਘ ਰੱਖੜਾ ਨੂੰ ਸ਼ੋ੍ਰਮਣੀ ਅਕਾਲੀ ਦਲ ਜ਼ਿਲ੍ਹਾ ਪਟਿਆਲਾ ਦਾ ਪ੍ਰਧਾਨ ਬਣਨ ਤੇ ਮਹਿੰਗਾ ਸਿੰਘ ਸਾਬਕਾ ਸਰਪੰਚ ਭੜੀ ਤੇ ਸ਼ੈਲਰ ਮੂਨੀਮ ਐਸੋਸੀਏਸ਼ਨ ਦੇ ਪ੍ਰਧਾਨ ਸੋਹਣ ਲਾਲ ਭੜੀ ਦੀ ...

ਪੂਰੀ ਖ਼ਬਰ »

ਖ਼ਾਲਸਾ ਕਾਲਜ ਪਟਿਆਲਾ ਵਿਖੇ ਪ੍ਰੋ. ਪਿਆਰਾ ਸਿੰਘ ਪਦਮ ਖੋਜ ਕੇਂਦਰ ਦਾ ਉਦਘਾਟਨ

ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਜਨਰਲ ਸ਼ਿਵਦੇਵ ਸਿੰਘ ਦੀਵਾਨ ਗੁਰਬਚਨ ਸਿੰਘ ਖ਼ਾਲਸਾ ਪਟਿਆਲਾ ਵਿਖੇ ਉੱਘੇ ਖੋਜੀ ਅਤੇ ਚਿੰਤਕ ਪ੍ਰੋ. ਪਿਆਰਾ ਸਿੰਘ ਪਦਮ ਖੋਜ ਕੇਂਦਰ ਦਾ ਉਦਘਾਟਨ ਕੀਤਾ ਗਿਆ ਜਿਸ ਵਿਚ ਪ੍ਰੋ. ਕਿਰਪਾਲ ਸਿੰਘ ਜੀ ਬਡੂੰਗਰ, ਪ੍ਰਧਾਨ ...

ਪੂਰੀ ਖ਼ਬਰ »

ਅਸ਼ੋਕ ਸ਼ਰਮਾ ਸਾਥੀਆਂ ਸਮੇਤ ਸ਼ਿਵ ਸੈਨਾ ਰਾਸ਼ਟਰੀ ਵਿਚ ਸ਼ਾਮਲ

ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਅੱਜ ਇੱਥੇ ਇਕ ਬੈਠਕ ਸ਼ਿਵ ਸੈਨਾ ਰਾਸ਼ਟਰੀ ਦੇ ਪ੍ਰਧਾਨ ਚਿਰੰਜੀ ਲਾਲ ਦੀ ਅਗਵਾਈ ਵਿਚ ਹੋਈ ਜਿਸ ਵਿਚ ਅਸ਼ੋਕ ਸ਼ਰਮਾ ਵਾਸੀ ਸ਼ਾਮਦੁੂ ਆਪਣੇ ਦੋ ਦਰਜਨ ਦੇ ਕਰੀਬ ਸਾਥੀਆਂ ਸਮੇਤ ਸ਼ਿਵ ਸੈਨਾ ਰਾਸ਼ਟਰੀ ਵਿਚ ਸ਼ਾਮਲ ਹੋ ਗਿਆ ਹੈ | ਇਸ ...

ਪੂਰੀ ਖ਼ਬਰ »

ਨਿਗਮ ਚੋਣਾਂ ਸਬੰਧੀ ਭਾਜਪਾ ਦੇ ਸੰਗਠਨ ਜਨਰਲ ਸਕੱਤਰ ਦਿਨੇਸ਼ ਕੁਮਾਰ ਨੇ ਬੈਠਕ ਕੀਤੀ

ਪਟਿਆਲਾ, 23 ਨਵੰਬਰ (ਜ.ਸ ਢਿੱਲੋਂ)-ਨਗਰ ਨਿਗਮ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਵੱਲੋਂ ਉਚੇਚੇ ਤੌਰ 'ਤੇ ਤਿਆਰੀਆਂ ਸ਼ੁਰੂ ਕਰ ਦਿੱਤੀ ਹੈ | ਇਸ ਦੇ ਚੱਲਦਿਆਂ ਅੱਜ ਭਾਰਤੀ ਜਨਤਾ ਪਾਰਟੀ ਦੇ ਸੰਗਠਨ ਜਨਰਲ ਸਕੱਤਰ ਦਿਨੇਸ਼ ਕੁਮਾਰ ਵਲੋਂ ਪਟਿਆਲਾ ਵਿਖੇ ਭਾਜਪਾ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਐਥਲੈਟਿਕਸ ਚੈਂਪੀਅਨਸ਼ਿਪ

r ਮਧੁਰ ਸਿੰਘ ਤੇ ਜੋਤੀ ਬੁਕਰਾ ਨੇ ਬਣਾਏ ਨਵੇਂ ਕੀਰਤੀਮਾਨ ਪਟਿਆਲਾ, 23 ਨਵੰਬਰ (ਚਹਿਲ)-55ਵੀਂ ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਐਥਲੈਟਿਕਸ ਚੈਂਪੀਅਨਸ਼ਿਪ ਦੇ ਪੁਰਸ਼ ਵਰਗ ਵਿਚ ਮਧੁਰ ਸਿੰਘ ਨੇ ਡੈਕਥਲੈਨ ਮੁਕਾਬਲੇ ਵਿਚ ਅਤੇ ਜੋਤੀ ਬੁਮਰਾ ਨੇ 20 ਕਿੱਲੋਮੀਟਰ ਪੈਦਲ ...

ਪੂਰੀ ਖ਼ਬਰ »

-ਮਾਮਲਾ ਬੀ.ਡੀ.ਪੀ.ਓ. ਦਫ਼ਤਰ ਦੀ ਰਾਖਵੀਂ ਜ਼ਮੀਨ 'ਤੇ ਨਾਜਾਇਜ਼ ਕਬਜ਼ੇ ਦਾ-
ਐੱਸ.ਸੀ. ਧਰਮਸ਼ਾਲਾ 'ਤੇ ਕਾਬਜ਼ ਹੋਣ ਲੱਗਿਆ ਬੀ.ਡੀ.ਪੀ.ਓ. ਦਫ਼ਤਰ ਭੁੱਨਰਹੇੜੀ

ਭੁੱਨਰਹੇੜੀ, 23 ਨਵੰਬਰ (ਧਨਵੰਤ ਸਿੰਘ)-ਗ੍ਰਾਮ ਪੰਚਾਇਤ ਦੀਆਂ ਸ਼ਾਮਲਾਟ ਜ਼ਮੀਨਾਂ ਦੀ ਰਾਖੀ ਕਰਨ ਵਾਲਾ ਬਲਾਕ ਦਫ਼ਤਰ ਭੁੱਨਰਹੇੜੀ ਖ਼ੁਦ ਪਿੰਡ ਦੀ ਐੱਸ.ਸੀ. ਧਰਮਸ਼ਾਲਾ 'ਤੇ ਕਬਜ਼ਾ ਕਰਨ ਲੱਗਿਆ ਹੈ | ਕੁਝ ਸਮਾਂ ਪਹਿਲਾਂ ਗਰਾਮ ਪੰਚਾਇਤ ਭੁੱਨਰਹੇੜੀ ਨੇ ਬਲਾਕ ਵਿਕਾਸ ...

ਪੂਰੀ ਖ਼ਬਰ »

ਅਲਾਇੰਸ ਇੰਟਰਨੈਸ਼ਨਲ ਸਕੂਲ ਨੇ ਬਾਲ ਦਿਵਸ ਕਲਪਨਾਤਮਿਕ ਨਾਟਕ ਕਰਵਾਇਆ

ਬਨੂੜ, 23 ਨਵੰਬਰ (ਭੁਪਿੰਦਰ ਸਿੰਘ)-ਬਨੂੜ ਨੇੜਲੇ ਅਲਾਇੰਸ ਇੰਟਰਨੈਸ਼ਨਲ ਸਕੂਲ ਵਿਖੇ ਬਾਲ ਦਿਵਸ ਨੂੰ ਸਮਰਪਿਤ 'ਬਾਲ ਦਿਵਸ ਕਲਪਨਾਤਮਿਕ' ਨਾਟਕ ਖੇਡਿਆ ਗਿਆ | ਇਸ ਮੌਕੇ ਬੱਚਿਆਂ 'ਤੇ ਆਏ ਹੋਏ ਉਨ੍ਹਾਂ ਦੇ ਮਾਪਿਆਂ ਲਈ ਫ਼ੈਸ਼ਨ ਸ਼ੋਅ ਤੇ ਸਕੇਟਿੰਗ ਮੁਕਾਬਲੇ ਕਰਵਾਏ ਗਏ | ...

ਪੂਰੀ ਖ਼ਬਰ »

ਰਾਜਗੜ੍ਹ ਨੇੜੇ ਰੇਤ ਦੇ ਕਾਰੋਬਾਰ 'ਚ ਰਾਜਨੀਤਕ ਲੋਕ ਕਰ ਰਹੇ ਨੇ ਰਾਜ

ਰਾਜਪੁਰਾ, 23 ਨਵੰਬਰ (ਰਣਜੀਤ ਸਿੰਘ)-ਹਲਕੇ ਸ਼ੰਭੂ ਨੇੜੇ ਪੈਂਦੇ ਪਿੰਡ ਰਾਜਗੜ੍ਹ ਦੇ ਖੇਤਰ ਵਿਚ ਨਾਜਾਇਜ਼ ਰੇਤ, ਮਾਈਨਿੰਗ ਦਾ ਕਾਲਾ ਕਾਰੋਬਾਰ ਸ਼ਰੇਆਮ ਚੱਲ ਰਿਹਾ ਹੈ | ਇਸ ਕੰਮ ਨੂੰ ਨਕੇਲ ਪਾਉਣ ਗਏ ਮਾਈਨਿੰਗ ਵਿਭਾਗ ਦੇ ਅਫਸਰ ਦੀ ਇਸ ਧੰਦੇ ਨਾਲ ਜੁੜੇ ਗੈਂਗ ਨੇ ਕੁੱਟ ...

ਪੂਰੀ ਖ਼ਬਰ »

ਰਿੱਕੀ ਮਾਨ ਨੇ ਜਾਫਰਪੁਰ ਵਿਖੇ ਮਨਰੇਗਾ ਦਾ ਜਾਇਜ਼ਾ ਲਿਆ

ਡਕਾਲਾ, 23 ਨਵੰਬਰ (ਮਾਨ)-ਯੂਥ ਕਾਂਗਰਸੀ ਆਗੂ ਰਿੱਕੀ ਮਾਨ ਨੇ ਸਨੌਰ ਹਲਕੇ 'ਚ ਆਪਣੀਆਂ ਸਰਗਰਮੀਆਂ ਤੇਜ਼ ਕਰਦਿਆਂ ਅੱਜ ਪਿੰਡ ਜਾਫ਼ਰਪੁਰ ਵਿਖੇ ਪਹੁੰਚ ਕੇ ਪੰਚਾਇਤ ਵਲੋਂ ਕਰਵਾਏ ਜਾ ਰਹੇ ਮਨਰੇਗਾ ਕੰਮਾਂ ਦਾ ਜਾਇਜ਼ਾ ਲਿਆ | ਗੱਲਬਾਤ ਕਰਦਿਆਂ ਮਾਨ ਨੇ ਆਖਿਆ ਕਿ ਕਾਂਗਰਸ ...

ਪੂਰੀ ਖ਼ਬਰ »

ਰਾਜਲਾ ਵੱਲੋਂ 'ਆਪ' ਦੇ ਸਥਾਪਨਾ ਦਿਵਸ ਸਬੰਧੀ ਮੀਟਿੰਗ

ਡਕਾਲਾ, 23 ਨਵੰਬਰ (ਮਾਨ)-ਆਮ ਆਦਮੀ ਪਾਰਟੀ ਦੇ ਸਮਾਣਾ ਹਲਕੇ ਦੇ ਆਗੂ ਸਾਬਕਾ ਵਿਧਾਇਕ ਜਗਤਾਰ ਸਿੰਘ ਰਾਜਲਾ ਨੇ ਪਾਰਟੀ ਵਲੋਂ 26 ਨਵੰਬਰ ਨੂੰ ਦਿੱਲੀ ਵਿਖੇ ਮਨਾਏ ਜਾ ਰਹੇ ਸਥਾਪਨਾ ਦਿਵਸ ਸਬੰਧੀ ਅੱਜ ਡਕਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਵਰਕਰਾਂ ਨੂੰ ...

ਪੂਰੀ ਖ਼ਬਰ »

ਵਿਧਾਇਕਾਂ ਨੂੰ ਇਲਾਕੇ ਦੀਆਂ ਸਮੱਸਿਆਵਾਂ ਰੱਖਣ ਲਈ ਸੈਸ਼ਨ ਦਾ ਸਮਾਂ ਵਧਾਇਆ ਜਾਵੇ : ਚੰਦੂਮਾਜਰਾ

ਪਟਿਆਲਾ, 23 ਨਵੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਸਰਕਾਰ ਵਲੋਂ ਤਿੰਨ ਦਿਨ ਦਾ ਸੈਸ਼ਨ ਬੁਲਾਉਣ 'ਤੇ ਵਿਧਾਇਕ ਹਰਿੰਦਰਪਾਲ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਸਰਕਾਰ ਵਿਧਾਇਕਾ ਨੂੰ ਢਾਈ ਦਿਨ ਕਾਰਵਾਈ ਲਈ ਸਮਾਂ ਦੇ ਕੇ ਆਪਣੀਆਂ ਜ਼ਿੰਮੇਵਾਰੀਆਂ ਤੋਂ ਭੱਜ ਰਹੀ ਹੈ | ...

ਪੂਰੀ ਖ਼ਬਰ »

ਐੱਸ.ਸੀ. ਧਰਮਸ਼ਾਲਾ 'ਤੇ ਕਾਬਜ਼ ਹੋਣ ਲੱਗਿਆ ਬੀ.ਡੀ.ਪੀ.ਓ. ਦਫ਼ਤਰ ਭੁੱਨਰਹੇੜੀ

ਭੁੱਨਰਹੇੜੀ, 23 ਨਵੰਬਰ (ਧਨਵੰਤ ਸਿੰਘ)-ਗ੍ਰਾਮ ਪੰਚਾਇਤ ਦੀਆਂ ਸ਼ਾਮਲਾਟ ਜ਼ਮੀਨਾਂ ਦੀ ਰਾਖੀ ਕਰਨ ਵਾਲਾ ਬਲਾਕ ਦਫ਼ਤਰ ਭੁੱਨਰਹੇੜੀ ਖ਼ੁਦ ਪਿੰਡ ਦੀ ਐੱਸ.ਸੀ. ਧਰਮਸ਼ਾਲਾ 'ਤੇ ਕਬਜ਼ਾ ਕਰਨ ਲੱਗਿਆ ਹੈ | ਕੁਝ ਸਮਾਂ ਪਹਿਲਾਂ ਗਰਾਮ ਪੰਚਾਇਤ ਭੁੱਨਰਹੇੜੀ ਨੇ ਬਲਾਕ ਵਿਕਾਸ ...

ਪੂਰੀ ਖ਼ਬਰ »

ਕੁਦਰਤ ਦੇ ਸਭ ਬੰਦੇ ਸੰਸਥਾ ਦੇ ਕਾਰਕੁਨਾਂ ਨੇ ਰਜਿੰਦਰਾ ਹਸਪਤਾਲ ਦੀ ਕੀਤੀ ਸਫ਼ਾਈ

ਪਟਿਆਲਾ, 23 ਨਵੰਬਰ (ਜ.ਸ.ਢਿੱਲੋਂ)-ਕੁਦਰਤ ਦੇ ਸਭ ਬੰਦੇ ਸੰਸਥਾ ਵਲੋਂ ਸਥਾਨਿਕ ਰਜਿੰਦਰਾ ਹਸਪਤਾਲ ਦੀ ਸਫ਼ਾਈ ਕੀਤੀ ਗਈ | ਸੰਸਥਾ ਦੇ ਮੁਖੀ ਗੁਰਜੀਤ ਸਿੰਘ ਬੁੱਟਰ ਯੂ.ਐੱਸ.ਏ. ਨੇ ਇਹ ਸੰਸਥਾ ਬਣਾਈ ਹੈ | ਇਸ ਸੰਸਥਾ ਦੇ ਮੈਂਬਰਾਂ ਨੇ ਜਗਜੀਤ ਸਿੰਘ ਚੂਹੜਪੁਰ ਦੀ ਅਗਵਾਈ 'ਚ ...

ਪੂਰੀ ਖ਼ਬਰ »

ਪਿੰਡ ਕਲੌਲੀ ਦੇ ਪ੍ਰਾਇਮਰੀ ਸਕੂਲ ਦੇ 129 ਬੱਚਿਆਂ ਨੂੰ ਵੰਡੀਆਂ ਵਰਦੀਆਂ

ਬਨੂੜ, 23 ਨਵੰਬਰ (ਭੁਪਿੰਦਰ ਸਿੰਘ)-ਪੰਜਾਬ ਸਰਕਾਰ ਦੇ ਸਿੱਖਿਆ ਵਿਭਾਗ ਵਲੋਂ ਸਰਕਾਰੀ ਪ੍ਰਾਇਮਰੀ ਸਕੂਲ ਕਲੌਲੀ ਦੇ ਬੱਚਿਆਂ ਨੂੰ ਵਰਦੀਆਂ ਵੰਡਣ ਲਈ ਆਈ ਰਾਸ਼ੀ ਘੱਟ ਹੋਣ 'ਤੇ ਪਿੰਡ ਕਲੌਲੀ ਦੇ ਸਮਾਜ ਸੇਵੀ ਆਗੂਆਂ ਨੇ ਆਪਣੇ ਨਿੱਜੀ ਖ਼ਰਚੇ ਵਿਚੋਂ ਹੋਰ ਰਾਸ਼ੀ ਇਕੱਠੀ ...

ਪੂਰੀ ਖ਼ਬਰ »

ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਸਾਫਟਬਾਲ ਚੈਂਪੀਅਨਸ਼ਿੱਪ ਸ਼ੁਰੂ

ਪਟਿਆਲਾ, 23 ਨਵੰਬਰ (ਚਹਿਲ)-ਪੰਜਾਬੀ ਯੂਨੀਵਰਸਿਟੀ ਅੰਤਰ ਕਾਲਜ ਸਾਫਟਬਾਲ ਚੈਂਪੀਅਨਸ਼ਿਪ ਸਰਕਾਰੀ ਸਰੀਰਕ ਸਿੱਖਿਆ ਕਾਲਜ ਪਟਿਆਲਾ ਵਿਖੇ ਅੱਜ ਸ਼ੁਰੂ ਹੋਈ, ਜਿਸਦਾ ਉਦਘਾਟਨ ਮੇਜ਼ਬਾਨ ਕਾਲਜ ਦੀ ਪਿ੍ੰ. ਸਿਮਰਤ ਕੌਰ ਨੇ ਕੀਤਾ | ਅੱਜ ਹੋਏ ਮੁਕਾਬਲਿਆਂ ਤਹਿਤ ਲੜਕੀਆਂ ਦੇ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮਾਂ ਨੇ ਭੁੱਖ ਹੜਤਾਲ ਦੇ ਦੂਜੇ ਦਿਨ ਖ਼ਾਲੀ ਭਾਂਡੇ ਖੜਕਾ ਕੇ ਕੀਤਾ ਰੋਸ ਪ੍ਰਦਰਸ਼ਨ

ਪਟਿਆਲਾ, 23 ਨਵੰਬਰ (ਗੁਰਪ੍ਰੀਤ ਸਿੰਘ ਚੱਠਾ)-ਇਥੇ ਆਂਗਣਵਾੜੀ ਮੁਲਾਜ਼ਮ ਯੂਨੀਅਨ ਪੰਜਾਬ (ਸੀਟੂ) ਵੱਲੋਂ ਜ਼ਿਲ੍ਹਾ ਪ੍ਰਧਾਨ ਅਗਵਾਈ ਵਿਚ ਨਹਿਰੂ ਪਾਰਕ ਦੇ ਸਾਹਮਣੇ ਧਰਨ ਦਿੱਤਾ | ਸਮੂਹ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਨੇ ਖ਼ਾਲੀ ਭਾਂਡੇ ਖੜਕਾ ਕੇ ਕੀਤਾ ਰੋਸ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX