ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- 9ਵੀਂ ਪਾਤਸ਼ਾਹੀ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਸ਼ਹੀਦੀ ਦਿਹਾੜਾ ਜਿੱਥੇ ਸਿੱਖ ਸੰਗਤਾਂ ਵਲੋਂ ਜ਼ਿਲ੍ਹੇ ਭਰ 'ਚ ਸਮਾਗਮ ਕਰਵਾ ਕੇ ਸ਼ਰਧਾ ਪੂਰਵਕ ਮਨਾਇਆ, ਉਥੇ ਭਗਵਾਨ ਸ੍ਰੀ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ਵਲੋਂ ਗੁਰਦੁਆਰਾ ਜ਼ਾਮਨੀ ਸਾਹਿਬ ਵਜੀਦਪੁਰ ਸਾਹਿਬ ਵਿਖੇ ਮਨਾਇਆ ਗਿਆ | ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠਾਂ ਦੇ ਭੋਗ ਪਾਏ ਜਾਣ ਉਪਰੰਤ ਧਾਰਮਿਕ ਦੀਵਾਨ ਸਜਾਏ ਗਏ, ਜਿਨ੍ਹਾਂ ਵਿਚ ਹਜ਼ੂਰੀ ਰਾਗੀ ਭਾਈ ਨਿਰਭੈ ਸਿੰਘ ਵਲੋਂ ਸ਼ਬਦ ਕੀਰਤਨ ਰਾਹੀਂ ਸੰਗਤ ਨੂੰ ਸ਼ਬਦ ਗੁਰਬਾਣੀ ਨਾਲ ਜੋੜਿਆ | ਉੱਘੇ ਕਥਾ ਵਾਚਕ ਭਾਈ ਲਖਵਿੰਦਰ ਸਿੰਘ ਨੇ ਕਥਾ ਪ੍ਰਵਚਨਾਂ ਸਮੇਂ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੀ ਸ਼ਹਾਦਤ 'ਤੇ ਚਾਨਣਾ ਪਾਇਆ | ਭਾਈ ਸਤਨਾਮ ਸਿੰਘ ਵਲੋਂ ਅਰਦਾਸ ਬੇਨਤੀ ਕੀਤੇ ਜਾਣ ਉਪਰੰਤ ਭਾਜਪਾ ਦੇ ਕੌਮੀ ਕਾਰਜਕਾਰਨੀ ਮੈਂਬਰ ਕਮਲ ਸ਼ਰਮਾ ਨੇ ਹਿੰਦੂ ਧਰਮ ਦੀ ਰੱਖਿਆ ਲਈ ਸ਼ਹਾਦਤ ਦੇ ਜਾਮ ਪੀਣ ਵਾਲੇ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਨੂੰ ਹਿੰਦ ਦੀ ਚਾਦਰ ਦੱਸਦੇ ਹੋਏ ਕਿਹਾ ਕਿ ਮਾਨਵ ਅਧਿਕਾਰਾਂ ਦੇ ਰੱਖਿਅਕ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦਾ ਨਾਮ ਰਹਿੰਦੀ ਦੁਨੀਆ ਤੱਕ ਸੂਰਜ ਵਾਂਗ ਚਮਕਦਾ ਰਹੇਗਾ | ਉਨ੍ਹਾਂ ਕਿਹਾ ਕਿ ਇਹ ਵੀ ਵਿਲੱਖਣ ਇਤਿਹਾਸ ਹੈ ਕਿ ਕਿਸੇ ਰੱਬੀ ਅਵਤਾਰ ਨੇ ਦੂਜੇ ਧਰਮ ਦੀ ਰੱਖਿਆ ਲਈ ਖ਼ੁਦ ਜਾ ਕੇ ਜ਼ਾਲਮ ਸਾਹਮਣੇ ਕੁਰਬਾਨੀ ਦਿੱਤੀ ਹੋਵੇ | ਸਮਾਗਮਾਂ ਦੌਰਾਨ ਭਗਵਾਨ ਸ੍ਰੀ ਪਰਸ਼ੂ ਰਾਮ ਬ੍ਰਾਹਮਣ ਸਭਾ ਪੰਜਾਬ ਨੇ ਐਲਾਨ ਕੀਤਾ ਕਿ ਹਰ ਸਾਲ ਗੁਰੂ ਸਾਹਿਬ ਨੂੰ ਸਮਰਪਿਤ ਗੁਰਮਤਿ ਸਮਾਗਮ ਕਰਵਾਏ ਜਾਇਆ ਕਰਨਗੇ | ਸਮਾਗਮਾਂ ਵਿਚ ਡੀ.ਪੀ. ਚੰਦਨ ਚੇਅਰਮੈਨ ਜ਼ਿਲ੍ਹਾ ਯੋਜਨਾ ਬੋਰਡ, ਨਵਨੀਤ ਕੁਮਾਰ ਸ਼ਰਮਾ ਪ੍ਰਧਾਨ ਜ਼ਿਲ੍ਹਾ ਅਕਾਲੀ ਦਲ ਸ਼ਹਿਰ, ਦਵਿੰਦਰ ਬਜਾਜ ਪ੍ਰਧਾਨ ਜ਼ਿਲ੍ਹਾ ਭਾਜਪਾ, ਬਲਵੰਤ ਸਿੰਘ ਰੱਖੜੀ ਚੇਅਰਮੈਨ ਬਲਾਕ ਸੰਮਤੀ, ਕੁਲਵੰਤ ਸਿੰਘ ਮੈਨੇਜਰ ਗੁਰਦੁਆਰਾ ਜ਼ਾਮਨੀ ਸਾਹਿਬ, ਨਰਿੰਦਰ ਸ਼ਰਮਾ ਵਜੀਦਪੁਰ, ਗੁਰਭਜਨ ਅੱਤਰੀ, ਦਲਜੀਤ ਸਿੰਘ, ਬਲਜੀਤ ਸਿੰਘ, ਸੁਰਿੰਦਰ ਕੁਮਾਰ ਪ੍ਰਧਾਨ ਬ੍ਰਾਹਮਣ ਸਭਾ ਵਜੀਦਪੁਰ, ਰੌਸ਼ਨ ਲਾਲ, ਜੁਗਰਾਜ ਸਿੰਘ ਕਟੋਰਾ ਸਾਬਕਾ ਚੇਅਰਮੈਨ, ਸੁਰਜੀਤ ਸਿੰਘ ਪ੍ਰਧਾਨ ਗੁਰਪੁਰਬ ਕਮੇਟੀ, ਮਨਪ੍ਰੀਤ ਸਿੰਘ ਖ਼ਾਲਸਾ ਪ੍ਰਧਾਨ ਸਰਕਲ ਫੈਡਰੇਸ਼ਨ ਗਰੇਵਾਲ ਆਦਿ ਪਤਵੰਤੇ ਹਾਜ਼ਰ ਸਨ |
ਫ਼ਾਜ਼ਿਲਕਾ, 23 ਨਵੰਬਰ (ਅਮਰਜੀਤ ਸ਼ਰਮਾ)-ਪੰਜਾਬ ਸਰਕਾਰ ਵਲੋਂ ਪ੍ਰਾਇਮਰੀ ਸਕੂਲਾਂ ਵਿਚ ਸ਼ੁਰੂ ਕੀਤੀਆਂ ਗਈਆਂ ਪ੍ਰੀ-ਨਰਸਰੀ ਦੀਆਂ ਜਮਾਤਾਂ ਸਬੰਧੀ ਅਜੇ ਵੀ ਬਹੁਤੇ ਸਕੂਲਾਂ ਵਿਚ ਕਮਰਿਆਂ ਦੀ ਘਾਟ ਅਤੇ ਸਟਾਫ਼ ਦੀ ਘਾਟ ਤੋਂ ਇਲਾਵਾ ਸਰਕਾਰ ਵਲੋਂ ਜਾਰੀ ਗ੍ਰਾਂਟ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਜਾਇਜ਼ ਸ਼ਰਾਬ ਸਮੇਤ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਪੁਲਿਸ ਚੌਾਕੀ ਖੁਈਖੇੜਾ ਦੇ ਐੱਚ. ਸੀ. ਮਲਕੀਤ ਸਿੰਘ ਨੇ ਦੱਸਿਆ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਿਹਾ ਸੀ ਤਾਂ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਅਧੀਨ ਆਉਂਦੀ ਚੌਾਕੀ ਲਾਧੂਕਾ ਪੁਲਿਸ ਨੇ ਇਕ ਵਿਅਕਤੀ ਪਾਸੋਂ ਨਜਾਇਜ਼ ਸ਼ਰਾਬ ਬਰਾਮਦ ਕਰਕੇ ਉਸ ਦੇ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਐੱਚ. ਸੀ. ਮੁਖਤਿਆਰ ਸਿੰਘ ਨੇ ਦੱਸਿਆ ਕਿ ਉਹ ਪੁਲਿਸ ...
ਅਬੋਹਰ, 23 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਨਗਰ ਥਾਣਾ ਇਕ ਦੀ ਪੁਲਿਸ ਵਲੋਂ ਹਰਿਆਣਾ ਦੀ ਸ਼ਰਾਬ ਸਣੇ ਇਕ ਵਿਅਕਤੀ ਨੂੰ ਗਿ੍ਫ਼ਤਾਰ ਕੀਤਾ ਗਿਆ ਹੈ | ਜਾਣਕਾਰੀ ਮੁਤਾਬਿਕ ਥਾਣੇ ਦੇ ਹੌਲਦਾਰ ਰਾਮ ਸਰੂਪ ਪੁਲਿਸ ਪਾਰਟੀ ਸਣੇ ਸਥਾਨਕ ਹਨੂੰਮਾਨਗੜ੍ਹ ਰੋਡ 'ਤੇ ਬਣੇ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਨਾਬਾਲਗ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ ਵਿਚ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਪਿੰਡ ਰਾਣਾ ਕਾਲੋਨੀ ਦੀ ਪੀੜਿਤ ਨਾਬਾਲਗ ਲੜਕੀ ਨੇ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਮੀਟਿੰਗ ਗੁਰਦੁਆਰਾ ਕਰਮਸਰ ਸਾਹਿਬ ਝੋਕ ਹਰੀ ਹਰ ਵਿਖੇ ਜ਼ਿਲ੍ਹਾ ਫ਼ਿਰੋਜ਼ਪੁਰ ਪ੍ਰਧਾਨ ਫ਼ਤਿਹ ਸਿੰਘ ਦੀ ਪ੍ਰਧਾਨਗੀ ਹੇਠ ਹੋਈ, ਜਿਸ ਵਿਚ ਜ਼ਿਲ੍ਹਾ ਸ੍ਰੀ ਮੁਕਤਸਰ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)-ਫ਼ਿਰੋਜ਼ਪੁਰ ਸ਼ਹਿਰੀ ਹਲਕੇ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਨੇ ਐਲਾਨ ਕੀਤਾ ਹੈ ਕਿ ਸਾਲ 2018 ਦੀ ਆਮਦ 'ਤੇ ਫ਼ਿਰੋਜ਼ਪੁਰ ਵਾਸੀਆਂ ਨੂੰ ਤਰੱਕੀ ਅਤੇ ਖ਼ੁਸ਼ਹਾਲੀ ਦੇ ਰਾਹ ਤੋਰਨ ਵਾਲੇ ਬਹੁਪੱਖੀ ਵਿਕਾਸ ਰੂਪੀ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਯੂਨਾਈਟਿਡ ਸਿੱਖ ਮਿਸ਼ਨ ਯੂ.ਐੱਸ.ਏ. ਵਲੋਂ ਮਲਿਕ ਪਰਿਵਾਰ ਦੇ ਸਹਿਯੋਗ ਨਾਲ ਸ੍ਰੀ ਗੁਰੂ ਹਰਕ੍ਰਿਸ਼ਨ ਪਬਲਿਕ ਸਕੂਲ ਫ਼ਿਰੋਜ਼ਪੁਰ ਛਾਉਣੀ ਅੰਦਰ ਲੋੜਵੰਦ ਗ਼ਰੀਬ ਅੱਖਾਂ ਦੇ ਰੋਗ ਨਾਲ ਸਬੰਧਿਤ ਮਰੀਜ਼ਾਂ ਦੇ ਇਲਾਜ ਲਈ ...
ਮੰਡੀ ਅਰਨੀਵਾਲਾ, 23 ਨਵੰਬਰ (ਨਿਸ਼ਾਨ ਸਿੰਘ ਸੰਧੂ)-ਭਾਰਤ ਸਰਕਾਰ ਦੇ ਜਲ ਸੰਸਾਧਨ ਮੰਤਰਾਲਾ, ਨੀਤੀ ਆਯੋਗ ਅਤੇ ਖੇਤੀਬਾੜੀ ਮੰਤਰਾਲੇ 'ਤੇ ਆਧਾਰਿਤ ਉੱਚ ਅਧਿਕਾਰੀਆਂ ਦੀ ਇਕ ਕੇਂਦਰੀ ਟੀਮ ਵਲੋਂ ਸੇਮ ਪ੍ਰਭਾਵਿਤ ਪਿੰਡ ਮੰਮੂਖੇੜਾ, ਸਜਰਾਣਾ ਪਿੰਡਾਂ ਦਾ ਦੌਰਾ ਕੀਤਾ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਬੀਤੇ ਦਿਨੀਂ ਫ਼ਾਜ਼ਿਲਕਾ ਦੀ ਦਾਣਾ ਮੰਡੀ 'ਚ ਸਾਬਕਾ ਵਿਧਾਇਕ ਪ੍ਰਤਾਪ ਸਿੰਘ ਦੇ ਸਪੁੱਤਰ ਦੀ ਹੱਤਿਆ ਦੇ ਮਾਮਲੇ ਵਿਚ ਪੁਲਿਸ ਨੇ ਇਕ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕਰ ਲਿਆ ਹੈ | ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿਚ ...
ਅਬੋਹਰ, 23 ਨਵੰਬਰ (ਸੁਖਜੀਤ ਸਿੰਘ ਬਰਾੜ)-ਸਥਾਨਕ ਸਿਮੀਗੋ ਇੰਟਰਨੈਸ਼ਨਲ ਸਕੂਲ ਦੇ ਨੌਵੀਂ ਜਮਾਤ ਦੇ ਵਿਦਿਆਰਥੀ ਅਰਸ਼ ਸਿੰਗਲਾ ਤੇ ਸੋਰਿਆ ਵਧਵਾ ਨੇ ਬੀਤੇ ਦਿਨ ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵੱਲੋਂ ਭਾਗ ਸਿੰਘ ਹੇਅਰ ਖ਼ਾਲਸਾ ਕਾਲਜ ਵਿਖੇ ਕਰਵਾਏ ਗਏ ਸਕੂਲਾਂ ਦੇ ...
ਸੀਤੋ ਗੁੰਨੋ, 23 ਨਵੰਬਰ (ਬਲਜਿੰਦਰ ਸਿੰਘ ਭਿੰਦਾ)-ਸਾਰਡ ਅਤੇ ਸੇਵ ਦੀ ਚਿਲਡਰਨ ਦੇ ਸਹਿਯੋਗ ਨਾਲ ਭਾਰਤ ਦੀ ਸਕੀਮ ਆਈ. ਸੀ. ਪੀ. ਐੱਸ. ਦੇ ਤਹਿਤ ਬਾਲ ਸੁਰੱਖਿਆ ਸੰਮਤੀ ਨੇ ਪਿੰਡ ਮੋਡੀ ਖੇੜਾ ਨੂੰ ਬਾਲ ਵਿਆਹ ਮੁਕਤ ਐਲਾਨਿਆ ਗਿਆ ਹੈ ਜਿਸ ਨੂੰ ਲੈ ਕੇ ਪਿੰਡ ਦੇ ਬੱਸ ਸਟੈਂਡ ...
ਜਲਾਲਾਬਾਦ, 23 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)- ਪਿੰਡ ਬੂਰਵਾਲਾ ਦੇ ਸਰਕਾਰੀ ਮਿਡਲ ਸਕੂਲ ਵਿੱਚ ਸਕੂਲ ਇੰਚਾਰਜ਼ ਅਤੇ ਸਾਇੰਸ ਅਧਿਆਪਕਾ ਸੁਖਪਾਲ ਕੌਰ ਦੀ ਅਗਵਾਈ ਹੇਠ ਪੜ੍ਹੋ ਪੰਜਾਬ ਪੜ੍ਹਾਓ ਪੰਜਾਬ ਪ੍ਰੋਗਰਾਮ ਤਹਿਤ ਵਿਗਿਆਨ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿੱਚ ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਵਿੱਦਿਆ ਅਤੇ ਖੇਡ ਖੇਤਰ 'ਚ ਮੱਲ੍ਹਾਂ ਮਾਰ ਫ਼ਿਰੋਜ਼ਪੁਰ ਦਾ ਨਾਮ ਰੁਸ਼ਨਾ ਰਹੇ ਨੌਜਵਾਨ ਮਯੰਕ ਸ਼ਰਮਾ ਜੋ ਬੀਤੇ ਦਿਨੀਂ ਸੜਕੀ ਅੱਤਵਾਦ ਦਾ ਸ਼ਿਕਾਰ ਹੋ ਰੱਬ ਨੂੰ ਪਿਆਰਾ ਹੋ ਗਿਆ ਸੀ, ਦੀ ਯਾਦ ਵਿਚ ਦਾਸ ਐਾਡ ਬਰਾਊਨ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਕੈਪਟਨ ਅਮਰਿੰਦਰ ਸਿੰਘ ਮੁੱਖ ਮੰਤਰੀ ਪੰਜਾਬ ਨੇ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਕਰਨ ਲਈ ਅਰੰਭਤਾ ਕੀਤੀ ਹੋਈ ਹੈ ਤੇ ਆਉਣ ਵਾਲਾ ਸਮਾਂ ਪੰਜਾਬ ਦਾ ਸੁਨਹਿਰੀ ਸਮਾਂ ਹੋਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ...
ਜਲਾਲਾਬਾਦ, 23 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦਾ ਇਕ ਡੈਪੂਟੇਸ਼ਨ ਪਟਿਆਲਾ ਵਿਖੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਗ੍ਰਹਿ 'ਤੇ ਉਨ੍ਹਾਂ ਦੇ ਓ. ਐੱਸ. ਡੀ. ਹਨੀ ਸੇਖੋਂ ਨੂੰ ਮਿਲਿਆ | ਠੇਕਾ ਮੁਲਾਜ਼ਮਾਂ ...
ਮਮਦੋਟ, 23 ਨਵੰਬਰ (ਜਸਬੀਰ ਸਿੰਘ ਕੰਬੋਜ)-ਸਥਾਨਕ ਸਿਟੀ ਹਾਰਟ ਸਕੂਲ ਵਿਖੇ ਤਿੰਨ ਰੋਜ਼ਾ ਸਾਲਾਨਾ ਖੇਡ ਮੇਲੇ ਦੀ ਸ਼ੁਰੂਆਤ ਸੰਜੇ ਕੁਮਾਰ ਕਮਾਡੈਂਟ 29 ਬਟਾਲੀਅਨ ਬੀ. ਐੱਸ. ਐੱਫ਼. ਵਲੋਂ ਸ਼ਮ੍ਹਾ ਰੌਸ਼ਨ ਕਰਕੇ ਕੀਤੀ ਗਈ | ਸਕੂਲ ਦੇ ਬੱਚਿਆਂ ਵਲੋਂ ਕੀਤੀ ਪਾਸਿੰਗ ਆਊਟ ...
ਫ਼ਿਰੋਜ਼ਪੁਰ, 23 ਨਵੰਬਰ (ਪਰਮਿੰਦਰ ਸਿੰਘ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਲੜਕੇ ਫ਼ਿਰੋਜ਼ਪੁਰ ਵਿਖੇ ਤਹਿਸੀਲ ਪੱਧਰੀ ਸਾਇੰਸ ਮੇਲਾ ਜ਼ਿਲ੍ਹਾ ਸਾਇੰਸ ਸੁਪਰਵਾਈਜ਼ਰ ਦੇ ਨਿਰਦੇਸ਼ਾਂ 'ਤੇ ਲਗਾਇਆ ਗਿਆ, ਜਿਸ ਵਿਚ ਵੱਖ-ਵੱਖ ਸਕੂਲਾਂ ਤੋਂ ਮਾਡਲ ਤਿਆਰ ਕਰਕੇ ਲਿਆਂਦੇ ...
ਜ਼ੀਰਾ, 23 ਨਵੰਬਰ (ਮਨਜੀਤ ਸਿੰਘ ਢਿੱਲੋਂ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਫ਼ਿਰੋਜ਼ਪੁਰ-ਮੋਗਾ ਜ਼ੋਨ ਵਲੋਂ ਸਿੱਖ ਅਮੀਰ ਵਿਰਸੇ ਅਤੇ ਪਰੰਪਰਾਵਾਂ ਨੂੰ ਪ੍ਰਫੁੱਲਿਤ ਕਰਨ, ਉਸਾਰੂ ਅਤੇ ਸਿਹਤਮੰਦ ਸਮਾਜ ਦੀ ਸਿਰਜਣਾ ਅਤੇ ਗੁਰਮਤਿ ਅਨੁਸਾਰ ਸਰਬ-ਸਾਂਝੇ ਮਨੁੱਖੀ ...
ਗੁਰੂਹਰਸਹਾਏ, 23 ਨਵੰਬਰ (ਅਮਰਜੀਤ ਸਿੰਘ ਬਹਿਲ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸੋਹਨਗੜ੍ਹ ਵਿਖੇ ਰਾਜ ਪੱਧਰੀ ਖੇਡ ਮੁਕਾਬਲਿਆਂ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਨੂੰ ਸਕੂਲ ਸਟਾਫ਼ ਵਲੋਂ ਟਰੈਕ ਸੂਟ ਦੇ ਕੇ ਸਨਮਾਨਿਤ ਕੀਤਾ ਗਿਆ | ਦੱਸਿਆ ਜਾਂਦਾ ਹੈ ਕਿ ਇਸ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਨੌਵੇਂ ਗੁਰੂ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ਼ਹਿਰ ਦੇ ਨਾਮਵਰ ਜੇ. ਕੇ. ਐੱਸ. ਪਬਲਿਕ ਸੀਨੀਅਰ ਸੈਕੰਡਰੀ ਸਕੂਲ ਵਿਖੇ ਭਾਸ਼ਣ ਮੁਕਾਬਲੇ ਕਰਵਾਏ ਗਏ | ਸਕੂਲ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲੋੜਵੰਦਾਂ ਦੀ ਕੀਤੀ ਜਾ ਰਹੀ ਆਰਥਿਕ ਸਹਾਇਤਾ ਦੀ ਕੜੀ ਤਹਿਤ ਜਥੇਦਾਰ ਦਰਸ਼ਨ ਸਿੰਘ ਮੋਠਾਂਵਾਲਾ ਮੈਂਬਰ ਸ਼ੋ੍ਰਮਣੀ ਕਮੇਟੀ ਦੇ ਉਪਰਾਲੇ ਸਦਕਾ ਦਰਜਨ ਤੋਂ ਵਧੇਰੇ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਸਰਹੱਦੀ ਖੇਤਰ ਦੇ ਵਿਦਿਆਰਥੀਆਂ ਦੀ ਸ਼ਖ਼ਸੀਅਤ ਉਸਾਰੀ ਅਤੇ ਆਮ ਗਿਆਨ (ਜੀ.ਕੇ.) ਵਿਚ ਵਾਧਾ ਕਰਨ ਦੇ ਉਦੇਸ਼ ਨਾਲ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੱਟੀ ਰਾਜੋ ਕੇ ਵਲੋਂ ਪਿ੍ੰਸੀਪਲ ਡਾ: ਸਤਿੰਦਰ ਸਿੰਘ ਕੌਮੀ ਪੁਰਸਕਾਰ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)- ਬਾਬਾ ਵਚਨ ਸਿੰਘ ਦੇ ਬਰਸੀ ਸਮਾਗਮ ਮੌਕੇ ਡੇਰਾ ਭਜਨਗੜ੍ਹ ਗੋਲੂ ਕਾ ਮੋੜ ਵਿਖੇ 5 ਜ਼ਰੂਰਤਮੰਦ ਮਾਪਿਆਂ ਦੀਆਂ ਲੜਕੀਆਂ ਦੇ ਆਨੰਦ ਕਾਰਜ ਕਰਵਾਏ ਗਏ | ਸਡੇਰੇ ਦੇ ਗੱਦੀ ਨਸ਼ੀਨ ਬਾਬਾ ਮੁਖ਼ਤਿਆਰ ਸਿੰਘ ਨੇ ਸੁਭਾਗੀਆਂ ...
ਫ਼ਿਰੋਜ਼ਪੁਰ, 23 ਨਵੰਬਰ (ਤਪਿੰਦਰ ਸਿੰਘ)- ਹਾਰਮਨੀ ਆਯੁਰਵੈਦਿਕ ਮੈਡੀਕਲ ਕਾਲਜ ਅਤੇ ਹਸਪਤਾਲ ਫ਼ਿਰੋਜ਼ਪੁਰ ਵਿਖੇ ਨਵੇਂ ਸ਼ੁਰੂ ਹੋਏ ਬੈਚ ਦੀ ਖ਼ੁਸ਼ੀ ਵਿਚ ਹਵਨ ਪੂਜਾ ਕਰਵਾਇਆ ਗਿਆ, ਜਿਸ ਵਿਚ ਕਮਲ ਸ਼ਰਮਾ ਮੈਂਬਰ ਕੌਮੀ ਕਾਰਜਕਾਰਨੀ ਭਾਜਪਾ, ਕਾਲਜ ਦੇ ਚੇਅਰਮੈਨ ...
ਗੁਰੂਹਰਸਹਾਏ, 23 ਨਵੰਬਰ (ਹਰਚਰਨ ਸਿੰਘ ਸੰਧੂ)-ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਗੁਰਦੁਆਰਾ ਵਿਸ਼ਵਕਰਮਾ ਵਿਖੇ ਗੁਰਦੁਆਰਾ ਸਾਹਿਬ ਦੀ ਕਮੇਟੀ ਤੇ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾ ਕੇ ਮਨਾਇਆ ਗਿਆ | ਇਸ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਅਬੋਹਰ ਖੇਤਰ ਵਲੋਂ ਅੰਤਰ ਸਕੂਲ ਯੂਥ ਮੇਲਾ ਭਾਗ ਸਿੰਘ ਖ਼ਾਲਸਾ ਕਾਲਜ ਫ਼ਾਰ ਵੁਮੈਨ ਕਾਲਾ ਟਿੱਬਾ ਵਿਖੇ ਕਰਵਾਇਆ ਗਿਆ ਜਿਸ ਵਿਚ ਇਲਾਕੇ ਦੇ 39 ਸਕੂਲਾਂ ਦੇ 690 ਵਿਦਿਆਰਥੀਆ ਨੇ ਹਿੱਸਾ ...
ਜਲਾਲਾਬਾਦ, 23 ਨਵੰਬਰ (ਹਰਪ੍ਰੀਤ ਸਿੰਘ ਪਰੂਥੀ)-ਸਥਾਨਕ ਬਾਹਮਣੀ ਵਾਲਾ ਰੋਡ 'ਤੇ ਸਥਿਤ ਸ਼ਿਵਾਲਿਕ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿੱਚ ਗੁਰੂ ਤੇਗ਼ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਮਨਾਇਆ ਗਿਆ | ਇਸ ਮੌਕੇ ਸਕੂਲ ਦੇ ਚੇਅਰਮੈਨ ਡਾ: ਤਿਲਕ ਰਾਜ ਕੁਮਾਰ ਵਿਸ਼ੇਸ਼ ਤੌਰ ...
ਜਲਾਲਾਬਾਦ, 23 ਨਵੰਬਰ (ਜਤਿੰਦਰ ਪਾਲ ਸਿੰਘ)-ਪਿੰਡ ਮਾਹਮੂ ਜੋਈਆ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਵਿਖੇ ਬਲਾਕ ਗੁਰੂਹਰਸਹਾਏ-3 ਦੇ ਸਕੂਲਾਂ ਦੇ ਬਲਾਕ ਪੱਧਰੀ ਵਿਗਿਆਨ ਅਤੇ ਗਣਿਤ ਦੇ ਪ੍ਰਸ਼ਨ ਉਤਰ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ ਵਿੱਚ ਅੱਠ ਸਕੂਲਾਂ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-1984 ਸਿੱਖ ਨਸਲਕੁਸ਼ੀ ਦੇ ਦੋਸ਼ੀਆਂ ਨੂੰ ਸਜ਼ਾ ਦਿਵਾਉਣ ਲਈ ਸਿਖਜ਼ ਫਾਰ ਜਸਟਿਸ ਐਾਡ ਹਿਊਮਨ ਰਾਈਟਸ ਸੰਸਥਾ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੀ ਹੈ | ਇਸ ਤਹਿਤ ਅੱਜ ਗੁਰਦੁਆਰਾ ਸੰਗਤਸਰ ਸਾਹਿਬ ਵਿਖੇ ਇਕ ਕੈਂਪ ਲਾ ਕੇ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਭਾਰਤੀ ਫ਼ੌਜ 33 ਆਰ.ਟੀ. ਬਿ੍ਗੇਡ ਵਲੋਂ ਫਰੀਦਕੋਟ ਤੋਂ ਸ਼ੁਰੂ ਹੋਈ ਸਾਈਕਲ ਰੈਲੀ ਦਾ ਅਬੋਹਰ ਦੇ ਡੀ. ਏ. ਵੀ. ਸਕੂਲ ਪਹੰੁਚਣ 'ਤੇ ਸਕੂਲ ਦੇ ਪਿ੍ੰਸੀਪਲ ਤੇ ਵਿਦਿਆਰਥੀਆਂ ਵਲੋਂ ਨਿੱਘਾ ਸੁਆਗਤ ਕੀਤਾ ਗਿਆ | ਇਸ ਮੌਕੇ ਫ਼ੌਜ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਅੱਜ ਪਿੰਡ ਕਾਲਾ ਟਿੱਬਾ ਦੇ ਅਬੋਹਰ ਪੌਲੀਟੈਕਨਿਕ ਕਾਲਜ ਵਿਚ ਸਰਦਾਰ ਰਵਿੰਦਰ ਸਿੰਘ ਹੇਅਰ ਰਾਜੂ ਜੋਰਜੀਓ ਹੋਟਲ ਵਾਲੇ ਦੀ ਯਾਦ ਵਿਚ ਉਨ੍ਹਾਂ ਦੇ ਭਰਾ ਸੁਖਪਿੰਦਰ ਸਿੰਘ ਗੋਗੀ ਹੇਅਰ ਵਲੋਂ ਪਹਿਲਾ ਕਾਸਕੋ ਕ੍ਰਿਕਟ ...
ਸੀਤੋ ਗੁੰਨੋ, 23 ਨਵੰਬਰ (ਬਲਜਿੰਦਰ ਸਿੰਘ ਭਿੰਦਾ)-ਸਿਹਤ ਵਿਭਾਗ ਵਲੋਂ ਐੱਚ. ਆਈ. ਵੀ. ਏਡਜ਼ ਜਾਗਰੂਕਤਾ ਮੁਹਿੰਮ ਤਹਿਤ ਫ਼ਾਜ਼ਿਲਕਾ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ 'ਚ ਪ੍ਰਚਾਰ ਵੈਨ ਰਾਹੀ ਪ੍ਰਚਾਰ ਸ਼ੁਰੂ ਕੀਤਾ ਜਾ ਰਿਹਾ ਹੈ | ਇਸ ਨੂੰ ਲੈ ਕੇ ਪਿੰਡ ਸੀਤੋ ਗੁੰਨੋ ਬਲਾਕ ...
ਫ਼ਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਚੋਣ ਕਰਨ ਲਈ ਇਕ ਬੈਠਕ ਹੋਈ | ਜਿਸ ਵਿਚ ਇਕਬਾਲ ਸਿੰਘ ਜਨਰਲ ਸਕੱਤਰ ਗੌਰਮਿੰਟ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਵਿਸ਼ੇਸ਼ ਤੌਰ 'ਤੇ ਪੁੱਜੇ | ਬੈਠਕ ਦੌਰਾਨ ...
ਫਾਜ਼ਿਲਕਾ, 23 ਨਵੰਬਰ (ਦਵਿੰਦਰ ਪਾਲ ਸਿੰਘ)-ਡਿਪਟੀ ਕਮਿਸ਼ਨਰ ਸ੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 412.01 ਕਰੋੜ ਰੁਪਏ ਦੀ ਕਿਸਾਨਾਂ ਨੂੰ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ | ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲੇ੍ਹ ਦੀਆਂ ਮੰਡੀਆਂ ਵਿੱਚ 299055 ਮੀਟਰਕ ਟਨ ਝੋਨੇ ਦੀ ਹੋਈ ...
ਫ਼ਿਰੋਜ਼ਪੁਰ, 23 ਨਵੰਬਰ (ਪਰਮਿੰਦਰ ਸਿੰਘ)- ਆਰ. ਐੱਸ. ਡੀ. ਰਾਜ ਰਤਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀ ਕੌਮੀ ਤੈਰਾਕੀ ਕੈਂਪ ਲਈ ਚੋਣ ਹੋਈ ਹੈ | ਪਿ੍ੰਸੀਪਲ ਪ੍ਰਵੀਨ ਲਤਾ ਨੇ ਦੱਸਿਆ ਕਿ ਸਕੂਲ ਦੇ ਦੋ ਵਿਦਿਆਰਥੀ ਸਰਿਸ਼ਟੀ ਅਤੇ ਮੋਕਸ਼ ਗੁਪਤਾ ਨੇ ਜਲੰਧਰ ਵਿਚ ਹੋਈ ਰਾਜ ...
ਅਬੋਹਰ, 23 ਨਵੰਬਰ (ਸੁਖਜਿੰਦਰ ਸਿੰਘ ਢਿੱਲੋਂ)-ਲੋਕਾਂ ਦੀ ਸਿਹਤ ਨਾਲ ਖਿਲਵਾੜ ਕਿਸੇ ਵੀ ਕੀਮਤ 'ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਐੱਸ.ਡੀ.ਐਮ. ਪੂਨਮ ਸਿੰਘ ਨੇ ਕੀਤਾ | ਉਨ੍ਹਾਂ ਨੇ ਵੱਖ-ਵੱਖ ਥਾਵਾਂ 'ਤੇ ਖਾਣ-ਪੀਣ ਦੀਆਂ ਰੇਹੜੀਆਂ ...
ਫ਼ਾਜ਼ਿਲਕਾ, 22 ਨਵੰਬਰ (ਦਵਿੰਦਰ ਪਾਲ ਸਿੰਘ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਅਤੇ ਪੰਜਾਬ ਰਾਜ ਟਰਾਂਸਮਿਸ਼ਨ ਕਾਰਪੋਰੇਸ਼ਨ ਇੰਪਲਾਈਜ਼ ਫੈਡਰੇਸ਼ਨ ਯੂਨੀਅਨ ਡਵੀਜ਼ਨ ਫ਼ਾਜ਼ਿਲਕਾ ਦੇ ਆਗੂਆਂ ਦੀ ਮੀਟਿੰਗ ਡਵੀਜ਼ਨ ਪ੍ਰਧਾਨ ਦਲਜੀਤ ਸਿੰਘ ਦੀ ਪ੍ਰਧਾਨਗੀ ਹੇਠ ਹੋਈ | ...
ਫ਼ਿਰੋਜ਼ਪੁਰ, 23 ਨਵੰਬਰ (ਮਲਕੀਅਤ ਸਿੰਘ)- ਹਲਕਾ ਫ਼ਿਰੋਜ਼ਪੁਰ ਸ਼ਹਿਰ ਦੇ ਵਿਧਾਇਕ ਪਰਮਿੰਦਰ ਸਿੰਘ ਪਿੰਕੀ ਦੇ ਯਤਨਾਂ ਸਦਕਾ ਹੁਣ ਸ਼ਹਿਰ ਦੀਆਂ ਕਾਲੋਨੀਆਂ ਦੀਆਂ ਸੜਕਾਂ ਦਾ ਨਿਰਮਾਣ ਵੀ ਹੋਣ ਲੱਗ ਪਿਆ ਹੈ, ਜਿਸ ਤਹਿਤ ਫ਼ਿਰੋਜ਼ਪੁਰ ਸ਼ਹਿਰ ਦੇ ਵਾਰਡ ਨੰਬਰ 16 ਅਧੀਨ ...
ਕੋਟ ਈਸੇ ਖਾਂ, 23 ਨਵੰਬਰ (ਯਸ਼ਪਾਲ ਗੁਲਾਟੀ)- ਡਿਪਟੀ ਡਾਇਰੈਕਟਰ ਧਰਮ ਸਿੰਘ ਦੀ ਯੋਗ ਅਗਵਾਈ ਅਤੇ ਰੁਪਿੰਦਰ ਸਿੰਘ ਰਵੀ ਆਰਗੇਨਾਈਜ਼ਰ ਦੀ ਦੇਖ-ਰੇਖ ਅਧੀਨ ਪੰਜਾਬ ਪੱਧਰ ਦੀਆਂ ਸਾਫ਼ਟ ਬਾਲ ਖੇਡਾਂ ਅੰਦਰ 19 ਲੜਕੇ/ਲੜਕੀਆਂ ਜੋ ਕਿ ਸ਼ਾਹੀ ਸਪੋਰਟਸ ਕਾਲਜ ਸਮਰਾਲਾ ਵਿਖੇ 24 ...
ਸਮਾਲਸਰ, 23 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਬੀਤੇ ਦਿਨੀਂ ਪਿੰਡ ਸਮਾਲਸਰ ਦੇ ਕਰਨਲ ਮਹਿੰਦਰ ਸਿੰਘ ਬਰਾੜ ਦੇ ਵੱਡੇ ਭਰਾਤਾ ਅਤੇ ਗਮਦੂਰ ਸਿੰਘ ਬਰਾੜ ਤੇ ਚਮਕੌਰ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਜੀ ਬੂਟਾ ਸਿੰਘ ਬਰਾੜ (ਖ਼ਾਲਸਾ) ਨਮਿਤ ਗੁਰਦੁਆਰਾ ਸੱਚ ਖੰਡ ਸਾਹਿਬ ...
ਸਮਾਲਸਰ, 23 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਜ਼ੋਨ ਫ਼ਰੀਦਕੋਟ-ਸ੍ਰੀ ਮੁਕਤਸਰ ਸਾਹਿਬ-ਬਠਿੰਡਾ ਦੇ ਨੈਤਿਕ ਸਿੱਖਿਆ ਦੀ ਪ੍ਰੀਖਿਆ ਮੁਕਾਬਲੇ ਵਿਚ ਭਾਗ ਲੈਣ ਵਾਲੇ ਵਿਦਿਆਰਥੀਆਂ ਅਤੇ ਮੈਰਿਟ ਵਿਚ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ. ਸ. ਸ. ਸ. ਸਮਾਲਸਰ ...
ਭਲੂਰ, 23 ਨਵੰਬਰ (ਬੇਅੰਤ ਸਿੰਘ ਗਿੱਲ)- ਗੁਰਦੁਆਰਾ ਦੇਹਰਾ ਸਾਹਿਬ ਪਾਤਸ਼ਾਹੀ ਛੇਵੀਂ ਭਰੋਲੀ ਭਾਈ ਵਿਖੇ ਮੱਸਿਆ ਦੇ ਪਵਿੱਤਰ ਦਿਹਾੜੇ ਨੂੰ ਸਮਰਪਿਤ ਇਕ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ | ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸਮੂਹ ਡਰੋਲੀ ਭਾਈ ਦੀਆਂ ...
ਸਮਾਲਸਰ, 23 ਨਵੰਬਰ (ਕਿਰਨਦੀਪ ਸਿੰਘ ਬੰਬੀਹਾ)- ਸਿੱਖਿਆ ਵਿਭਾਗ ਦੀਆਂ ਹਦਾਇਤਾਂ ਅਨੁਸਾਰ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਸੀਨੀਅਰ ਸੈਕੰਡਰੀ ਸਕੂਲ ਸਮਾਲਸਰ ਵਿਖੇ 'ਵਿਗਿਆਨ ਕਿਰਿਆਵਾਂ ਮੇਲਾ' ਕਰਵਾਇਆ ਗਿਆ | ਇਸ ਮੇਲੇ ਵਿਚ ਛੇਵੀਂ ਜਮਾਤ ਤੋਂ ਅੱਠਵੀਂ ਜਮਾਤ ...
ਮੋਗਾ, 23 ਨਵੰਬਰ (ਜਸਪਾਲ ਸਿੰਘ ਬੱਬੀ)- ਆਰੀਆ ਮਾਡਲ ਹਾਈ ਸਕੂਲ ਮੋਗਾ ਵਿਖੇ ਪ੍ਰਾਈਵੇਟ ਸਕੂਲ ਐਸੋਸੀਏਸ਼ਨ ਦੀ ਮੀਟਿੰਗ ਹੋਈ, ਜਿਸ 'ਚ ਸੀ. ਬੀ. ਐੱਸ. ਈ. ਸਕੂਲਾਂ ਅਤੇ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਮਾਨਤਾ ਪ੍ਰਾਪਤ ਪ੍ਰਾਈਵੇਟ ਸਕੂਲਾਂ ਦੇ ਨੁਮਾਇੰਦਿਆਂ ਨੇ ਭਾਗ ਲਿਆ | ...
ਕੋਟ ਈਸੇ ਖਾਂ, 23 ਨਵੰਬਰ (ਨਿਰਮਲ ਸਿੰਘ ਕਾਲੜਾ)- ਪਾਥਵੇਅਜ਼ ਗਲੋਬਲ ਸਕੂਲ ਕੋਟ ਈਸੇ ਖਾਂ ਵਿਚ ਨੌਾਵੇਂ ਪਾਤਸ਼ਾਹਿ ਸ੍ਰੀ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਇਕ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਦੌਰਾਨ ਪਾਥਵੇਅਜ਼ ਸਕੂਲ ਕੋਟ ਈਸੇ ਖਾਂ ਦੇ ਪਿ੍ੰਸੀਪਲ ...
ਫ਼ਿਰੋਜ਼ਪੁਰ, 22 ਨਵੰਬਰ (ਪਰਮਿੰਦਰ ਸਿੰਘ)- ਐੱਸ. ਬੀ. ਐੱਸ. ਸਟੇਟ ਟੈਕਨੀਕਲ ਕੈਂਪਸ ਵਿਖੇ ਬੂਟੇ ਲਾਉਣ ਦੀ ਮੁਹਿੰਮ ਦਾ ਆਗਾਜ਼ ਕੀਤਾ ਗਿਆ | ਕਰਨਲ ਅਸੀਸ ਕੋਹਲੀ ਸੀ. ਓ. 13 ਪੰਜਾਬ ਬਟਾਲੀਅਨ ਐੱਨ. ਸੀ. ਸੀ. ਫ਼ਿਰੋਜ਼ਪੁਰ ਦੀ ਸਮਰੱਥ ਅਗਵਾਈ ਹੇਠ 13 ਪੰਜਾਬ ਐੱਨ ਐੱਨ. ਸੀ. ਸੀ. ...
ਫ਼ਿਰੋਜ਼ਪੁਰ, 23 ਨਵੰਬਰ (ਜਸਵਿੰਦਰ ਸਿੰਘ ਸੰਧੂ)- ਆਮ ਆਦਮੀ ਪਾਰਟੀ ਵਲੋਂ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਦੀ ਅਗਵਾਈ ਹੇਠ ਪਾਰਟੀ ਦਾ ਸਥਾਪਨਾ ਦਿਵਸ 26 ਨਵੰਬਰ ਦਿਨ ਐਤਵਾਰ ਨੂੰ ਦਿੱਲੀ ਵਿਖੇ ਮਨਾਏ ਜਾਣ ਸਬੰਧੀ ਫ਼ਿਰੋਜ਼ਪੁਰ ਅੰਦਰ ਜ਼ਿਲ੍ਹਾ ਪ੍ਰਧਾਨ ਡਾ: ਮਲਕੀਤ ...
ਜਲਾਲਾਬਾਦ, 22(ਕਰਨ ਚੁਚਰਾ)-ਪਰਸਵਾਰਥ ਸਭਾ ਵਲੋਂ ਗਾਂਧੀ ਨਗਰ ਵਿੱਚ ਚੱਲ ਰਹੀ ਡਿਸਪੈਂਸਰੀ 'ਚ ਅੱਜ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ | ਇਸ ਮੌਕੇ ਡਾ: ਅਨਿਲ ਛਾਬੜਾ ਨੇ ਮਰੀਜ਼ਾ ਦਾ ਚੈੱਕਅਪ ਕੀਤਾ | ਸਭਾ ਦੇ ਅਹੁਦੇਦਾਰ ਮੈਡਮ ਕੀਰਤੀ ਵਾਟਸ ਨੇ ਦੱਸਿਆ ਕਿ ਅੱਜ 60 ਦੇ ...
ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਆਕਸਫੋਰਡ ਸੰਸਥਾ ਅਧੀਨ ਚੱਲ ਰਹੀਆਂ ਇਮੀਗ੍ਰੇਸ਼ਨ ਸੇਵਾਵਾਂ ਜਰੀਏ ਵਿਦਿਆਰਥਣ ਸਿਮਰਨਜੀਤ ਕੌਰ ਪੁੱਤਰੀ ਬਲਜਿੰਦਰ ਸਿੰਘ ਵਾਸੀ ਰਾਜੇਆਣਾ ਨੇ ਕੈਨੇਡਾ ਵਿਚ ਪੜ੍ਹਾਈ ਕਰਨ ਲਈ ਸਿਰਫ਼ ਦੋ ਹਫ਼ਤੇ ਵਿਚ ਆਪਣਾ ਸਟੱਡੀ ਵੀਜ਼ਾ ...
ਮੋਗਾ, 23 ਨਵੰਬਰ (ਸ਼ਿੰਦਰ ਸਿੰਘ ਭੁਪਾਲ)- ਸਿੱਖਿਆ ਸਕੱਤਰ ਕਿ੍ਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਰਾਜ ਸਿੱਖਿਆ ਖੋਜ ਅਤੇ ਸਿੱਖਿਆ ਪ੍ਰੀਸ਼ਦ ਵਲੋਂ ਆਰੰਭ ਕੀਤੇ ਪ੍ਰਾਜੈਕਟ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਵਿਗਿਆਨ ਤਹਿਤ ਡਾਈਟ ਪਿ੍ੰਸੀਪਲ ਸੁਖਚੈਨ ਸਿੰਘ ਦੀ ...
ਅਜੀਤਵਾਲ, 23 ਨਵੰਬਰ (ਹਰਦੇਵ ਸਿੰਘ ਮਾਨ)- ਲਾਲਾ ਲਾਜਪਤ ਰਾਏ ਮੈਮੋਰੀਅਲ ਪੌਲੀਟੈਕਨਿਕ ਕਾਲਜ ਅਜੀਤਵਾਲ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਸ਼ਹੀਦੀ ਦਿਹਾੜਾ ਬਹੁਤ ਹੀ ਸ਼ਰਧਾ ਭਾਵਨਾ ਨਾਲ ਮਨਾਇਆ ਗਿਆ | ਸੰਸਥਾ ਦੇ ਡਾਇਰੈਕਟਰ ਚਮਨ ਲਾਲ ਸਚਦੇਵਾ ਨੇ ਗੁਰੂ ਜੀ ਬਾਰੇ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ)- ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਵਲੋਂ ਹਾਲ ਹੀ ਵਿਚ ਕੀਤੀਆਂ ਨਿਯੁਕਤੀਆਂ ਵਿਚ ਸਾਬਕਾ ਕੈਬਨਿਟ ਮੰਤਰੀ ਜਥੇ. ਤੋਤਾ ਸਿੰਘ ਨੂੰ ਪਾਰਟੀ ਦਾ ਸੀਨੀਅਰ ਮੀਤ ਪ੍ਰਧਾਨ ਬਣਾਉਣ ...
ਬਾਘਾ ਪੁਰਾਣਾ, 23 ਨਵੰਬਰ (ਬਲਰਾਜ ਸਿੰਗਲਾ)- ਬੇਸ਼ੱਕ ਸਰਕਾਰ ਵਲੋਂ ਲੋਕ ਅਤੇ ਵਿਕਾਸ ਹਿਤੂ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਉਪਰਾਲੇ ਕੀਤੇ ਜਾ ਰਹੇ ਹਨ ਪਰ ਸਥਾਨਕ ਸ਼ਹਿਰ ਅੰਦਰ ਸਰਕਾਰ ਦੇ ਵਿਕਾਸ ਅਤੇ ਪ੍ਰਦੂਸ਼ਣ ਦੇ ਖ਼ਾਤਮੇ ...
ਮੋਗਾ, 23 ਨਵੰਬਰ (ਅਮਰਜੀਤ ਸਿੰਘ ਸੰਧੂ)- ਸਰਕਾਰੀ ਹਾਈ ਸਕੂਲ ਚੁਗਾਵਾਂ ਵਿਖੇ ਮੈਥ ਮਿਸਟ੍ਰੈਸ ਪੂਨਮ ਬਾਂਸਲ ਦੀ ਅਗਵਾਈ ਹੇਠ ਵਿਦਿਆਰਥੀਆਂ ਵਲੋਂ ਗਣਿਤ ਮੇਲਾ ਕਰਵਾਇਆ ਗਿਆ | ਇਸ ਮੇਲੇ ਵਿਚ ਵਿਦਿਆਰਥੀਆਂ ਨੇ ਮੈਥ ਨਾਲ ਸਬੰਧਿਤ ਤਿਆਰ ਕੀਤੀਆਂ ਵਸਤਾਂ ਵਿਖਾਈਆਂ, ਜਿਸ ...
ਸਮਾਧ ਭਾਈ, 23 ਨਵੰਬਰ (ਗੁਰਮੀਤ ਸਿੰਘ ਮਾਣੂੰਕੇ)- ਭਾਈ ਰੂਪ ਕਾਨਵੈਂਟ ਸਕੂਲ ਸਮਾਧ ਭਾਈ 'ਚ ਇਕ ਰੋਜ਼ਾ ਦੰਦਾਂ ਦਾ ਮੁਫ਼ਤ ਜਾਂਚ ਕੈਂਪ ਲਗਾਇਆ ਗਿਆ | ਇਸ ਸਬੰਧੀ ਸਕੂਲ ਚੇਅਰਮੈਨ ਲਾਭ ਸਿੰਘ ਅਤੇ ਸਕੂਲ ਪ੍ਰਬੰਧਕ ਜਗਜੀਤ ਸਿੰਘ ਮਨੀ ਨੇ ਦੱਸਿਆ ਕਿ ਵਿਦਿਆਰਥੀਆਂ ਨੂੰ ...
ਨਿਹਾਲ ਸਿੰਘ ਵਾਲਾ/ਬਿਲਾਸਪੁਰ, 23 ਨਵੰਬਰ (ਪਲਵਿੰਦਰ ਸਿੰਘ ਟਿਵਾਣਾ/ਸੁਰਜੀਤ ਸਿੰਘ ਗਾਹਲਾ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬਿਲਾਸਪੁਰ ਦੇ ਵਿਦਿਆਰਥੀਆਂ ਦਾ ਤਿੰਨ ਰੋਜ਼ਾ ਵਿੱਦਿਅਕ ਦੌਰਾ ਯਾਦਗਾਰੀ ਹੋ ਨਿੱਬੜਿਆ | ਇਸ ਮੌਕੇ ਪਿ੍ੰ. ਮਹਿੰਦਰ ਕੌਰ ...
ਮੋਗਾ, 23 ਨਵੰਬਰ (ਗੁਰਤੇਜ ਸਿੰਘ/ਸੁਰਿੰਦਰਪਾਲ ਸਿੰਘ)-ਪੰਜਾਬ ਵਿਚ ਪ੍ਰਾਇਮਰੀ ਸਕੂਲਾਂ ਦੀਆਂ ਖੇਡਾਂ ਨੂੰ ਹੋਰ ਉਤਸ਼ਾਹਿਤ ਕਰਨ ਲਈ ਪਟਿਆਲਾ ਵਿਖੇ ਹੋਈਆਂ 63ਵੀਆਂ ਰਾਜ ਪੱਧਰੀ ਪ੍ਰਾਇਮਰੀ ਸਕੂਲ ਖੇਡਾਂ ਵਿਚ ਮੋਗਾ ਜ਼ਿਲ੍ਹੇ ਦੇ ਸਕੂਲੀ ਬੱਚਿਆਂ ਨੇ ਵੀ ਮੱਲਾਂ ...
ਕੋਟ ਈਸੇ ਖਾਂ, 23 ਨਵੰਬਰ (ਯਸ਼ਪਾਲ ਗੁਲਾਟੀ)- ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਅਤੇ ਦਸਮੇਸ਼ ਇੰਟਰਨੈਸ਼ਨਲ ਸਕੂਲ ਕੋਟ ਈਸੇ ਖਾਂ ਸਬੰਧਿਤ ਸਕੂਲ ਬੱਸਾਂ, ਵਾਹਨਾਂ ਦੀ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ ਮੋਗਾ ਪਰਮਜੀਤ ਕੌਰ ਅਤੇ ਜ਼ਿਲ੍ਹਾ ਇੰਸਪੈਕਟਰ ਕਮੇਟੀ ...
ਮੋਗਾ, 23 ਨਵੰਬਰ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)- ਪਰਮੇਸ਼ਰ ਦੁਆਰ ਗੁਰਮਤਿ ਪ੍ਰਚਾਰ ਸੇਵਾ ਦਲ ਮੋਗਾ ਵਲੋਂ ਕਰਵਾਏ ਜਾ ਰਹੇ ਸ੍ਰੀ ਗੁਰੂ ਗ੍ਰੰਥ ਸਾਹਿਬ ਚੇਤਨਾ ਮਾਰਚ ਸਬੰਧੀ ਵਿਸ਼ੇਸ਼ ਮੀਟਿੰਗ ਦਫ਼ਤਰ ਆਰਸਨ ਮੋਗਾ ਵਿਖੇ ਹੋਈ | ਮੀਟਿੰਗ 'ਚ ਕੁਲਵਿੰਦਰ ਸਿੰਘ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX