ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  31 minutes ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  about 2 hours ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  about 2 hours ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  about 2 hours ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  about 2 hours ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  about 3 hours ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  about 3 hours ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  about 4 hours ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  about 4 hours ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  about 4 hours ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  about 4 hours ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  about 5 hours ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  about 5 hours ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  about 6 hours ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  about 6 hours ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  about 6 hours ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  about 7 hours ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  about 3 hours ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  about 7 hours ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  about 7 hours ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  about 7 hours ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  about 8 hours ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  about 8 hours ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  about 8 hours ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  about 9 hours ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  about 9 hours ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  about 9 hours ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  about 9 hours ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  about 10 hours ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  about 10 hours ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  about 10 hours ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  1 minute ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  about 11 hours ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  about 11 hours ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  about 11 hours ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  about 12 hours ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  about 13 hours ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  26 minutes ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  about 1 hour ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  1 day ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  1 day ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  1 day ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  1 day ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  1 day ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  1 day ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  1 day ago
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 22 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਾਡੀ ਹਰ ਕਾਰਵਾਈ ਹਰੇਕ ਕਿੱਤੇ ਤੇ ਹਰੇਕ ਵਿਅਕਤੀ ਦੀ ਭਲਾਈ ਵੱਲ ਸੇਧਤ ਹੋਣੀ ਚਾਹੀਦੀ ਹੈ। -ਡਾ: ਅਬਦੁਲ ਕਲਾਮ

ਪਹਿਲਾ ਸਫ਼ਾ

ਮਿਊਂਸਪਲ ਚੋਣਾਂ : ਨਾਮਜ਼ਦਗੀਆਂ ਦੇ ਆਖ਼ਰੀ ਦਿਨ ਬਾਘਾ ਪੁਰਾਣਾ, ਮੱਲਾਂਵਾਲਾ ਤੇ ਰਾਜਪੁਰਾ 'ਚ ਝੜਪਾਂ

*ਬਾਘਾ ਪੁਰਾਣਾ ਦਾ ਐੱਸ.ਡੀ.ਐੱਮ. ਦਫ਼ਤਰ ਬਣਿਆ ਯੁੱਧ ਦਾ ਮੈਦਾਨ *ਮੱਲਾਂਵਾਲਾ 'ਚ ਇੱਟਾਂ-ਰੋੜੇ ਚੱਲੇ, ਹਵਾ 'ਚ ਗੋਲੀਆਂ ਚਲਾਈਆਂ *ਰਾਜਪੁਰਾ ਵਿਚ ਕਾਂਗਰਸੀ ਤੇ ਅਕਾਲੀ ਆਗੂ ਹੋਏ ਹੱਥੋਪਾਈ

ਬਾਘਾ ਪੁਰਾਣਾ (ਮੋਗਾ), ਮੱਲਾਂਵਾਲਾ (ਫਿਰੋਜ਼ਪੁਰ), ਰਾਜਪੁਰਾ (ਪਟਿਆਲਾ), 6 ਦਸੰਬਰ (ਬਲਰਾਜ ਸਿੰਗਲਾ, ਗੁਰਦੇਵ ਸਿੰਘ, ਸੁਰਜਨ ਸਿੰਘ ਸੰਧੂ, ਰਣਜੀਤ ਸਿੰਘ)-ਨਗਰ ਨਿਗਮ, ਨਗਰ ਕੌਂਸਲ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਸਬੰਧੀ ਨਾਮਜ਼ਦਗੀਆਂ ਦਾਖਲ ਕਰਨ ਦੇ ਆਖਰੀ ਦਿਨ ਅੱਜ ਵੱਖ-ਵੱਖ ਥਾਵਾਂ 'ਤੇ ਅਕਾਲੀ-ਭਾਜਪਾ ਅਤੇ ਕਾਂਗਰਸੀ ਉਮੀਦਵਾਰਾਂ ਦੇ ਸਮਰਥਕਾਂ 'ਚ ਝੜਪਾਂ ਹੋਣ ਦੀਆਂ ਖਬਰਾਂ ਮਿਲੀਆਂ ਹਨ। ਬਾਘਾ ਪੁਰਾਣਾ 'ਚ ਐਸ. ਡੀ. ਐਮ. ਦਫ਼ਤਰ ਉਸ ਵੇਲੇ ਯੁੱਧ ਦਾ ਮੈਦਾਨ ਬਣ ਗਿਆ ਜਦੋਂ ਅਕਾਲੀ-ਭਾਜਪਾ ਅਤੇ ਕਾਂਗਰਸੀ ਉਮੀਦਵਾਰਾਂ ਦੇ ਸਮਰਥਕਾਂ ਵਿਚ ਬਹਿਸਬਾਜ਼ੀ ਕੁੱਟਮਾਰ 'ਚ ਤਬਦੀਲ ਹੋ ਗਈ। ਇਸੇ ਤਰ੍ਹਾਂ ਮੱਲਾਂਵਾਲਾ 'ਚ ਨਗਰ ਪੰਚਾਇਤ ਲਈ ਨਾਮਜ਼ਦਗੀ ਲਈ ਪੁੱਜੇ ਅਕਾਲੀ ਤੇ ਕਾਂਗਰਸੀ ਸਮਰਥਕਾਂ ਦਰਮਿਆਨ ਖੂਬ ਇੱਟਾਂ ਰੋੜੇ ਚੱਲੇ ਅਤੇ ਹਵਾ 'ਚ ਗੋਲੀਆਂ ਵੀ ਚਲਾਈਆਂ ਗਈਆਂ ਅਤੇ ਕਈ ਅਕਾਲੀ ਆਗੂਆਂ ਤੇ ਵਰਕਰਾਂ ਦੀਆਂ ਗੱਡੀਆਂ ਵੀ ਭੰਨੇ ਜਾਣ ਦੀ ਸੂਚਨਾ ਹੈ। ਉਧਰ ਨਗਰ ਪੰਚਾਇਤ ਘਨੌਰ ਲਈ ਨਾਮਜ਼ਦਗੀ ਦਾਖਲ ਕਰਨ ਸਮੇਂ ਕਾਂਗਰਸ ਤੇ ਅਕਾਲੀ ਦਲ ਦੇ ਆਗੂ ਆਪਸ 'ਚ ਉਲਝ ਗਏ ਅਤੇ ਹੱਥੋਪਾਈ ਦੌਰਾਨ ਕਈ ਆਗੂਆਂ ਦੀਆਂ ਪੱਗਾਂ ਵੀ ਲੱਥ ਗਈਆਂ।
ਨਗਰ ਕੌਂਸਲ ਬਾਘਾ ਪੁਰਾਣਾ ਦੀਆਂ ਚੋਣਾਂ ਸਬੰਧੀ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਅਤੇ ਕਾਂਗਰਸ ਦੇ ਆਗੂ ਸਥਾਨਕ ਐੱਸ. ਡੀ. ਐੱਮ ਦਫ਼ਤਰ ਵਿਚ ਆਪਣੇ ਉਮੀਦਵਾਰਾਂ ਅਤੇ ਸਾਥੀਆਂ ਸਮੇਤ ਵਹੀਰਾਂ ਘੱਤ ਕੇ ਪੁੱਜੇ। ਬੇਸ਼ੱਕ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ ਪਰ ਫਿਰ ਵੀ ਨਾਮਜ਼ਦਗੀ ਪੱਤਰ ਭਰਨ ਵੇਲੇ ਦੋਹਾਂ ਧਿਰਾਂ ਦੇ ਵਰਕਰਾਂ 'ਚ ਭਾਰੀ ਮਾਰਕੁੱਟ ਹੋਣ ਕਰ ਕੇ ਐਸ. ਡੀ. ਐਮ ਦਫ਼ਤਰ ਦਾ ਵਿਹੜਾ ਯੁੱਧ ਦੇ ਮੈਦਾਨ ਵਿਚ ਤਬਦੀਲ ਹੋ ਗਿਆ। ਕਈ ਅਕਾਲੀ ਆਗੂਆਂ ਨੇ ਭੱਜ ਕੇ ਆਪਣੀ ਜਾਨ ਬਚਾਈ, ਕਈਆਂ ਦੀਆਂ ਪੱਗਾਂ ਲੱਥੀਆਂ ਅਤੇ ਕਈ ਜ਼ਖ਼ਮੀ ਵੀ ਹੋ ਗਏ। ਅੱਜ ਬਾਘਾ ਪੁਰਾਣਾ ਨਗਰ ਕੌਂਸਲ ਲਈ ਐੱਸ. ਡੀ. ਐੱਮ ਦਫ਼ਤਰ ਵਿਚ ਅਮਰਬੀਰ ਸਿੰਘ ਸਿੱਧੂ ਕੋਲ 20 ਉਮੀਦਵਾਰਾਂ ਵੱਲੋਂ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਇਸ ਮੌਕੇ ਅਕਾਲੀ-ਭਾਜਪਾ ਦੇ ਸਿਰਫ਼ ਇੱਕ ਉਮੀਦਵਾਰ ਦੇ ਹੀ ਨਾਮਜ਼ਦਗੀ ਪੱਤਰ ਦਾਖਲ ਹੋ ਸਕੇ। ਇਸ ਮੌਕੇ ਬੇਸ਼ੱਕ ਅਕਾਲੀ-ਭਾਜਪਾ ਗਠਜੋੜ ਦੇ ਉਮੀਦਵਾਰ ਆਪਣੇ ਆਗੂ ਜ਼ਿਲ੍ਹਾ ਪ੍ਰਧਾਨ ਜਥੇਦਾਰ ਤੀਰਥ ਸਿੰਘ ਮਾਹਲਾ, ਚੇਅਰਮੈਨ ਜਗਤਾਰ ਸਿੰਘ ਰਾਜੇਆਣਾ, ਜ਼ਿਲ੍ਹਾ ਸ਼ਹਿਰੀ ਪ੍ਰਧਾਨ ਬਾਲ ਕ੍ਰਿਸ਼ਨ ਬਾਲੀ, ਜਸਪ੍ਰੀਤ ਸਿੰਘ ਜੱਸ ਮਾਹਲਾ, ਚੇਅਰਮੈਨ ਹਰਮੇਲ ਸਿੰਘ ਮੌੜ, ਸਰਕਲ ਪ੍ਰਧਾਨ ਬਲਤੇਜ ਸਿੰਘ ਲੰਗੇਆਣਾ, ਕਰਨਲ ਦਰਸ਼ਨ ਸਿੰਘ ਸਮਾਧ ਭਾਈ, ਅਮਰਜੀਤ ਸਿੰਘ ਮਾਣੂੰਕੇ ਅਤੇ ਹੋਰਨਾਂ ਆਗੂਆਂ ਸਮੇਤ ਐਸ. ਡੀ. ਐਮ ਦਫ਼ਤਰ ਤੱਕ ਪੁੱਜੇ, ਪਰ ਜਥੇ: ਤੀਰਥ ਸਿੰਘ ਮਾਹਲਾ, ਬਾਲ ਕ੍ਰਿਸ਼ਨ ਬਾਲੀ, ਚੇਅਰਮੈਨ ਜਗਤਾਰ ਸਿੰਘ ਰਾਜੇਆਣਾ ਹੀ ਅੰਦਰ ਜਾ ਸਕੇ। ਕਾਂਗਰਸ ਦੇ 19 ਉਮੀਦਵਾਰਾਂ ਨੇ ਵਿਧਾਇਕ ਦਰਸ਼ਨ ਸਿੰਘ ਬਰਾੜ, ਉਨ੍ਹਾਂ ਦੇ ਸਪੁੱਤਰ ਕਮਲਜੀਤ ਸਿੰਘ ਬਰਾੜ, ਜ਼ਿਲ੍ਹਾ ਪ੍ਰਧਾਨ ਕਰਨਲ ਬਾਬੂ ਸਿੰਘ, ਬੀਬੀ ਅਮਰਜੀਤ ਕੌਰ ਬਰਾੜ, ਬਾਬਾ ਜਗਸੀਰ ਸਿੰਘ ਗਿੱਲ ਕਾਲੇ ਕੇ ਅਤੇ ਹੋਰਨਾਂ ਆਗੂਆਂ ਸਮੇਤ ਐੱਸ.ਡੀ.ਐੱਮ ਦਫ਼ਤਰ ਵਿਖੇ ਪਹੁੰਚ ਕੇ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ। ਇਸੇ ਦੌਰਾਨ ਐਸ. ਡੀ. ਐਮ. ਦਫ਼ਤਰ ਦੇ ਵਿਹੜੇ ਵਿਚ ਖੜ੍ਹੇ ਅਕਾਲੀ ਆਗੂ ਜਦੋਂ ਐੱਸ. ਡੀ. ਐੱਮ. ਦਫ਼ਤਰ ਅੰਦਰ ਦਾਖਲ ਹੋਣ ਲਈ ਯਤਨਸ਼ੀਲ ਸਨ ਤਾਂ ਕਾਂਗਰਸੀ ਆਗੂਆਂ ਅਤੇ ਅਕਾਲੀ ਆਗੂਆਂ ਵਿਚ ਨਾਅਰੇਬਾਜ਼ੀ ਸ਼ੁਰੂ ਹੋ ਗਈ ਅਤੇ ਗੱਲ ਵਧ ਕੇ ਕੁੱਟਮਾਰ 'ਚ ਬਦਲ ਗਈ। ਇਸ ਮੌਕੇ ਤਾਇਨਾਤ ਸੁਰੱਖਿਆ ਦਸਤੇ ਵੀ ਮਾਰਕੁੱਟ ਅੱਗੇ ਬੇਵੱਸ ਲੱਗ ਰਹੇ ਸਨ। ਜ਼ਿਲ੍ਹਾ ਐੱਸ. ਪੀ. ਡੀ. ਵਜੀਰ ਸਿੰਘ ਨੇ ਆਉਂਦਿਆਂ ਹੀ ਵਿਗੜੇ ਹੋਏ ਮਾਹੌਲ ਨੂੰ ਦੇਖ ਕੇ ਸੁਰੱਖਿਆ ਦਸਤਿਆਂ ਨੂੰ ਕਾਬੂ ਪਾਉਣ ਲਈ ਕਿਹਾ ਜਿਸ 'ਤੇ ਸੁਰੱਖਿਆ ਦਸਤਿਆਂ ਨੇ ਡਾਂਗਾਂ ਨਾਲ ਕੁੱਟ ਮਾਰ ਦਾ ਡਰਾਮਾ ਜਿਹਾ ਕਰਕੇ ਵਰਕਰਾਂ ਨੂੰ ਖਦੇੜਿਆ ਪਰ ਫਿਰ ਵੀ ਇਸ ਮਾਰਕੁੱਟ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਬਜ਼ੁਰਗ ਆਗੂ ਅਤੇ ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਜਥੇਦਾਰ ਹਰਮੇਲ ਸਿੰਘ ਮੌੜ ਦੀ ਮਾਰ ਕੁੱਟ ਹੋਈ ਅਤੇ ਉਨ੍ਹਾਂ ਦੀ ਪੱਗ ਵੀ ਲੱਥ ਗਈ। ਅਕਾਲੀ ਦਲ ਦੇ ਸ਼ਹਿਰੀ ਪ੍ਰਧਾਨ ਪਵਨ ਢੰਡ ਦੀ ਬਾਹ ਟੁੱਟ ਗਈ। ਅਕਾਲੀ ਆਗੂ ਸ਼ਿਵ ਸ਼ਰਮਾ ਨੇ ਇਕ ਵਕੀਲ ਦੇ ਚੈਂਬਰ 'ਚ ਆਸਰਾ ਲਿਆ। ਇਸ ਮੌਕੇ ਜਥੇਦਾਰ ਤੀਰਥ ਸਿੰਘ ਮਾਹਲਾ ਅਤੇ ਹੋਰਨਾਂ ਅਕਾਲੀ ਆਗੂਆਂ ਨੇ ਦੱਸਿਆ ਕਿ ਕਈ ਆਗੂ ਅਤੇ ਵਰਕਰ ਫੱਟੜ ਹੋਏ ਹਨ ਜੋ ਵੱਖ-ਵੱਖ ਥਾਵਾਂ 'ਤੇ ਆਪਣਾ ਇਲਾਜ ਕਰਵਾ ਰਹੇ ਹਨ। ਉਨ੍ਹਾਂ ਦੋਸ਼ ਲਗਾਇਆ ਕਿ ਪੁਲਿਸ ਅਤੇ ਪ੍ਰਸ਼ਾਸਨ ਦੀ ਮਿਲੀਭੁਗਤ ਕਰਕੇ ਸਾਡੇ ਨਾਲ ਧੱਕੇਸ਼ਾਹੀ ਹੋਈ। ਸਾਡੀ ਇੱਕ ਉਮੀਦਵਾਰ ਕਮਲਜੀਤ ਕੌਰ ਵਾਰਡ ਨੰਬਰ 11 ਤੋਂ ਇਸ ਕਰਕੇ ਨਾਮਜ਼ਦਗੀ ਪੱਤਰ ਭਰਨ 'ਚ ਸਫਲ ਹੋ ਗਈ ਕਿ ਉਸ ਨੂੰ ਕਾਂਗਰਸੀ ਵਰਕਰ ਸਮਝਦੇ ਰਹੇ। ਜਥੇ: ਤੀਰਥ ਸਿੰਘ ਮਾਹਲਾ ਨੇ ਚੋਣ ਅਬਜ਼ਰਵਰ ਤੇਜਿੰਦਰਪਾਲ ਸਿੰਘ ਧਾਲੀਵਾਲ ਨੂੰ ਸ਼ਿਕਾਇਤ ਪੱਤਰ ਦਿੱਤਾ ਅਤੇ ਪ੍ਰਸ਼ਾਸਨ ਦੀ ਧੱਕੇਸ਼ਾਹੀ ਤੋਂ ਜਾਣੂ ਕਰਵਾਇਆ। ਇਸ ਮੌਕੇ ਵਿਧਾਇਕ ਦਰਸ਼ਨ ਸਿੰਘ ਬਰਾੜ, ਕਮਲਜੀਤ ਸਿੰਘ ਬਰਾੜ ਅਤੇ ਹੋਰਨਾਂ ਕਾਂਗਰਸੀ ਆਗੂਆਂ ਨੇ ਅਕਾਲੀ ਆਗੂਆਂ ਵੱਲੋਂ ਲਗਾਏ ਦੋਸ਼ਾਂ ਨੂੰ ਮੁੱਢੋਂ ਹੀ ਨਕਾਰਦਿਆ ਕਿਹਾ ਕਿ ਅਸੀਂ ਅਕਾਲੀਆਂ ਨੂੰ ਨਾਮਜ਼ਦਗੀ ਪੱਤਰ ਭਰਨ ਦਾ ਪੂਰਾ ਮੌਕਾ ਦਿੱਤਾ। ਉਹ ਆਪਣੇ ਨਾਮਜ਼ਦਗੀ ਪੱਤਰ ਲੈ ਕੇ ਨਹੀਂ ਆਏ, ਅਕਾਲੀਆਂ ਵੱਲੋਂ ਉਮੀਦਵਾਰਾਂ ਦੇ ਨਾਮਜ਼ਦਗੀ ਪੱਤਰਾਂ ਵਾਲੀਆਂ ਫਾਈਲਾਂ ਪਾੜਨ ਦੇ ਦੋਸ਼ਾਂ ਨੂੰ ਵੀ ਨਕਾਰਿਆ। ਇਸ ਮੌਕੇ ਚੋਣ ਅਬਜ਼ਰਵਰ ਤੇਜਿੰਦਰਪਾਲ ਸਿੰਘ ਨਾਲ ਪੱਤਰਕਾਰਾਂ ਵੱਲੋਂ ਗੱਲ ਕਰਨ 'ਤੇ ਉਨ੍ਹਾਂ ਕੋਈ ਵੀ ਜਾਣਕਾਰੀ ਦੇਣ ਤੋਂ ਏਨਾ ਕਹਿ ਕੇ ਪੱਲਾ ਛੁਡਾ ਲਿਆ ਕਿ ਉਨ੍ਹਾਂ ਨੂੰ ਜੋ ਅਕਾਲੀ ਆਗੂਆਂ ਵੱਲੋਂ ਸ਼ਿਕਾਇਤ ਪੱਤਰ ਮਿਲਿਆ ਹੈ ਉਹ ਉਸ ਦੀ ਜਾਂਚ ਕਰਵਾਉਣਗੇ ਅਤੇ ਸਮੁੱਚੀ ਰਿਪੋਰਟ ਚੋਣ ਕਮਿਸ਼ਨ ਪੰਜਾਬ ਨੂੰ ਭੇਜਣਗੇ। ਇਸ ਮੌਕੇ ਰਿਟਰਨਿੰਗ ਅਫ਼ਸਰ ਕਮ ਐੱਸ. ਡੀ. ਐੱਮ ਅਮਰਬੀਰ ਸਿੰਘ ਸਿੱਧੂ ਨੇ ਵੀ ਚੋਣਾਂ ਸਬੰਧੀ ਆਪਣੇ ਦਫ਼ਤਰ ਦੇ ਅੱਗੇ ਹੋਈ ਮਾਰਕੁੱਟ ਬਾਰੇ ਅਗਿਆਨਤਾ ਪ੍ਰਗਟਾਈ ਅਤੇ ਇਹ ਵੀ ਦੱਸਿਆ ਕਿ ਉਨ੍ਹਾਂ ਨੂੰ ਮਾਰਕੁੱਟ ਸਬੰਧੀ ਕੋਈ ਵੀ ਸ਼ਿਕਾਇਤ ਪੱਤਰ ਜੋ ਪੁਲਿਸ ਕੋਲ ਪੁੱਜਿਆ ਹੋਵੇ ਬਾਰੇ ਜਾਣਕਾਰੀ ਹਾਸਲ ਨਹੀਂ ਹੋਈ, ਜੇਕਰ ਕੋਈ ਵੀ ਜਾਣਕਾਰੀ ਮਿਲੀ ਤਾਂ ਉਸ ਬਾਰੇ ਬਣਦੀ ਕਾਰਵਾਈ ਕੀਤੀ ਜਾਵੇਗੀ।
ਮੱਲਾਂਵਾਲਾ 'ਚ ਅਕਾਲੀ-ਕਾਂਗਰਸੀ ਵਰਕਰਾਂ 'ਚ ਖੜਕੀ
ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਜ਼ੀਰਾ ਅਤੇ ਨੋਨੀ ਮਾਨ ਦੀ ਗੱਡੀ ਭੰਨੀ

ਨਗਰ ਪੰਚਾਇਤ ਮੱਲਾਂਵਾਲਾ ਲਈ ਨਾਮਜ਼ਦਗੀ ਪੱਤਰ ਭਰਨ ਦੇ ਆਖ਼ਰੀ ਦਿਨ ਜਦੋਂ ਕਾਂਗਰਸ ਤੋਂ ਇਲਾਵਾ ਬਾਕੀ ਧਿਰਾਂ ਦੇ ਉਮੀਦਵਾਰਾਂ ਨੂੰ ਐਨ. ਓ. ਸੀ. ਨਾ ਮਿਲੀਆਂ ਤਾਂ ਅਕਾਲੀ-ਕਾਂਗਰਸੀਆਂ ਦਰਮਿਆਨ ਝੜਪਾਂ ਹੋ ਗਈਆਂ। ਇਸ ਦੌਰਾਨ ਇੱਟਾਂ-ਰੋੜੇ ਚੱਲੇ ਅਤੇ ਹਵਾ 'ਚ ਚੱਲੀਆਂ ਗੋਲੀਆਂ 'ਚ ਬੇਸ਼ੱਕ ਕਿਸੇ ਦੇ ਜ਼ਖ਼ਮੀ ਹੋਣ ਦੀ ਖ਼ਬਰ ਨਹੀਂ ਹੈ, ਪਰ ਅਕਾਲੀ ਵਰਕਰਾਂ ਦੀਆਂ ਗੱਡੀਆਂ ਭੰਨੇ ਜਾਣ ਦੀ ਸੂਚਨਾ ਹੈ। ਕਾਂਗਰਸੀ ਉਮੀਦਵਾਰਾਂ ਵਲੋਂ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਸਮੇਂ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ 'ਚ ਜ਼ੀਰਾ ਰੋਡ 'ਤੇ ਪੰਪ 'ਤੇ ਵੱਡੀ ਗਿਣਤੀ ਵਿਚ ਇਕੱਠੇ ਹੋਏ ਸਨ। ਇਸੇ ਦੌਰਾਨ ਅਕਾਲੀ ਵਰਕਰਾਂ ਦਾ ਕਾਫ਼ਲਾ ਜਦ ਮੱਲਾਂਵਾਲਾ 'ਚ ਦਾਖ਼ਲ ਹੋ ਕਾਗ਼ਜ਼ ਭਰਨ ਲਈ ਜਾਣ ਲੱਗਾ ਤਾਂ ਪੈਟਰੋਲ ਪੰਪ ਨੇੜੇ ਦੋਵੇਂ ਪਾਰਟੀਆਂ ਦੇ ਵਰਕਰਾਂ 'ਚ ਖੜਕ ਗਈ। ਇਸ ਦੌਰਾਨ ਜਿੱਥੇ ਖ਼ੂਬ ਇੱਟਾਂ-ਰੋੜੇ ਚੱਲੇ, ਉਥੇ ਹਵਾਈ ਫਾਇਰਿੰਗ ਵੀ ਹੋਈ। ਇਸ ਲੜਾਈ 'ਚ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਦਿਹਾਤੀ ਪ੍ਰਧਾਨ ਅਵਤਾਰ ਸਿੰਘ ਜ਼ੀਰਾ, ਵਰਦੇਵ ਸਿੰਘ ਨੋਨੀ ਮਾਨ, ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਦੀਆਂ ਗੱਡੀਆਂ ਨੁਕਸਾਨੇ ਜਾਣ ਦੀ ਖ਼ਬਰ ਹੈ। ਉਕਤ ਘਟਨਾਕ੍ਰਮ ਲਈ ਕਾਂਗਰਸ ਨੂੰ ਦੋਸ਼ੀ ਠਹਿਰਾਉਂਦੇ ਹੋਏ ਅਕਾਲੀ ਆਗੂਆਂ ਨੇ ਕਿਹਾ ਕਿ ਜਿੱਥੇ ਉਨ੍ਹਾਂ ਨੂੰ ਕਾਗ਼ਜ਼ ਭਰਨ ਲਈ ਐਨ.ਓ.ਸੀ. ਨਹੀਂ ਦਿੱਤੇ ਗਏ, ਉਥੇ ਸਮੁੱਚੇ ਸ਼ਹਿਰ ਦੇ ਚਾਰੇ ਪਾਸੇ ਨਾਕਾਬੰਦੀ ਕਰਕੇ ਰਿਟਰਨਿੰਗ ਅਫ਼ਸਰ ਕੋਲ ਵੀ ਜਾਣ ਤੋਂ ਰੋਕਿਆ ਗਿਆ। ਉਨ੍ਹਾਂ ਦੱਸਿਆ ਕਿ ਬਗੈਰ ਵਜ੍ਹਾ ਸਾਡੇ 'ਤੇ ਹਮਲਾ ਕਰਕੇ ਜਿੱਥੇ ਸਾਡੇ ਵਰਕਰਾਂ ਦੇ ਸੱਟਾਂ ਮਾਰੀਆਂ, ਉਥੇ ਗੱਡੀਆਂ ਵੀ ਭੰਨੀਆਂ ਅਤੇ ਹਵਾ 'ਚ ਗੋਲੀਆਂ ਵੀ ਚਲਾਈਆਂ। ਕਾਂਗਰਸ ਦੇ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਦੋਸ਼ ਲਗਾਇਆ ਕਿ ਸਾਡੇ ਵਰਕਰਾਂ 'ਤੇ ਅਕਾਲੀ ਦਲ ਦੇ ਵਰਕਰਾਂ ਵਲੋਂ ਗੋਲੀਆਂ ਚਲਾਈਆਂ ਗਈਆਂ। ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ, ਵਰਦੇਵ ਸਿੰਘ ਨੋਨੀ ਮਾਨ, ਜੋਗਿੰਦਰ ਸਿੰਘ ਜਿੰਦੂ ਸਾਬਕਾ ਵਿਧਾਇਕ ਨੇ ਦੋਸ਼ ਲਗਾਇਆ ਕਿ ਸਾਡੀ ਪਾਰਟੀ ਦੇ ਉਮੀਦਵਾਰਾਂ ਨੂੰ ਨਗਰ ਪੰਚਾਇਤ ਦੇ ਕਾਰਜ ਸਾਧਕ ਅਫ਼ਸਰ ਵਲੋਂ ਐਨ. ਓ. ਸੀ. ਜਾਰੀ ਨਹੀਂ ਕੀਤੇ ਗਏ। ਇਸ ਸਬੰਧ ਵਿਚ ਅਸੀਂ ਰਿਟਰਨਿੰਗ ਅਫ਼ਸਰ ਦੇ ਦਫ਼ਤਰ ਉਨ੍ਹਾਂ ਨੂੰ ਮਿਲਣ ਲਈ ਜਾ ਰਹੇ ਸੀ। ਥੋੜ੍ਹੀ ਦੂਰੀ 'ਤੇ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੇ ਵਰਕਰਾਂ ਨੇ ਸਾਡੀਆਂ ਦੋ ਗੱਡੀਆਂ ਭੰਨ ਦਿੱਤੀਆਂ ਅਤੇ ਗੋਲੀਆਂ ਚਲਾਈਆਂ, ਜੋ ਸਾਡੀਆਂ ਗੱਡੀਆਂ ਨੂੰ ਲੱਗੀਆਂ। ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਕਿ ਦੋਸ਼ੀ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ ਅਤੇ ਅਸਲਾ ਜ਼ਬਤ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਇਸ ਮੌਕੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਰਾਮਵੀਰ, ਭੁਪਿੰਦਰ ਸਿੰਘ ਸਿੱਧੂ ਸੀਨੀਅਰ ਕਪਤਾਨ ਪੁਲਿਸ ਫ਼ਿਰੋਜ਼ਪੁਰ, ਕਸ਼ਮੀਰ ਕੌਰ ਐਸ.ਪੀ., ਜਸਪਾਲ ਸਿੰਘ ਡੀ.ਐਸ.ਪੀ. ਜ਼ੀਰਾ, ਐਸ.ਡੀ.ਐੱਮ. ਜ਼ੀਰਾ ਅਮਿਤ ਕੁਮਾਰ, ਰਮਨ ਕੁਮਾਰ ਐਸ.ਐਚ.ਓ. ਮੱਲਾਂਵਾਲਾ, ਜਸਵਰਿੰਦਰ ਸਿੰਘ ਐਸ.ਐਚ.ਓ., ਮੇਜਰ ਸਿੰਘ ਐਸ.ਐਚ.ਓ., ਜਸਬੀਰ ਸਿੰਘ ਐਸ.ਐਚ.ਓ. ਸਦਰ ਜ਼ੀਰਾ ਸਮੇਤ ਵੱਡੀ ਗਿਣਤੀ ਵਿਚ ਪੁਲਿਸ ਮੁਲਾਜ਼ਮ ਪੁੱਜੇ। ਡਿਪਟੀ ਕਮਿਸ਼ਨਰ ਸ੍ਰੀ ਰਾਮਵੀਰ ਅਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਨੇ ਮੌਕੇ 'ਤੇ ਸਥਿਤੀ ਦਾ ਜਾਇਜ਼ਾ ਲਿਆ ਅਤੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਮਾਮਲੇ ਦੀ ਜਾਂਚ ਕਰਕੇ ਦੋਸ਼ੀ ਪਾਏ ਜਾਣ ਵਾਲਿਆਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਜਾਵੇਗਾ।
ਰਾਜਪੁਰਾ 'ਚ ਕਾਂਗਰਸੀ ਅਤੇ ਅਕਾਲੀ ਆਗੂ ਆਪਸ 'ਚ ਉਲਝੇ

ਸਿਵਲ ਅਦਾਲਤਾਂ ਰਾਜਪੁਰਾ ਵਿਖੇ ਵਕੀਲਾਂ ਦੇ ਚੈਂਬਰਾਂ ਵਿਚ ਨਗਰ ਪੰਚਾਇਤ ਘਨੌਰ ਸਬੰਧੀ ਸਾਰੀਆਂ ਪਾਰਟੀਆਂ ਦੇ ਉਮੀਦਵਾਰ ਆਪੋ-ਆਪਣੇ ਨਾਮਜ਼ਦਗੀ ਪੇਪਰ ਭਰਨ ਲਈ ਆਏ ਹੋਏ ਸਨ। ਇਸ ਮੌਕੇ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਆਪਸ ਵਿਚ ਉਲਝ ਗਏ ਅਤੇ ਗੱਲ ਹੱਥੋਪਾਈ ਅਤੇ ਪੱਗਾਂ ਉਤਰਨ ਤੱਕ ਪੁੱਜ ਗਈ। ਸਿਵਲ ਅਦਾਲਤਾਂ ਵਿਚ ਵਕੀਲਾਂ ਦੇ ਚੈਂਬਰਾਂ 'ਚ ਕਾਂਗਰਸ ਅਤੇ ਅਕਾਲੀ ਦਲ ਦੇ ਆਗੂ ਕਿਸੇ ਗੱਲ ਨੂੰ ਲੈ ਕੇ ਖਹਿਬੜ ਪਏ ਅਤੇ ਗੱਲ ਕਾਫ਼ੀ ਜ਼ਿਆਦਾ ਵੱਧ ਗਈ ਅਤੇ ਹੱਥੋਪਾਈ ਦੌਰਾਨ ਕਈ ਲੋਕਾਂ ਦੇ ਸੱਟਾਂ ਵੀ ਲੱਗੀਆਂ। ਇਸ ਤੋਂ ਬਾਅਦ ਦੋਵੇਂ ਪਾਰਟੀਆਂ ਦੇ ਆਗੂ ਅਤੇ ਉਮੀਦਵਾਰ ਰਿਟਰਨਿੰਗ ਅਫ਼ਸਰ ਸੰਜੀਵ ਕੁਮਾਰ ਦੀ ਅਦਾਲਤ ਵਿਚ ਆਪਣੇ ਨਾਮਜ਼ਦਗੀ ਪੇਪਰ ਦਾਖਲ ਕਰਨ ਲਈ ਪੁੱਜ ਗਏ। ਪਰ ਮਾਹੌਲ ਇਸ ਵੇਲੇ ਵੀ ਪੂਰੀ ਤਰ੍ਹਾਂ ਗਰਮਾਇਆ ਹੋਇਆ ਸੀ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਕੁਲਦੀਪ ਸਿੰਘ ਨੇ ਦੋਸ਼ ਲਾਉਂਦਿਆਂ ਕਿਹਾ ਕਿ ਅੱਜ ਕਾਂਗਰਸੀ ਨੂੰ ਆਪਣੀ ਹਾਰ ਸਪਸ਼ਟ ਵਿਖਾਈ ਦੇਣ ਲੱਗ ਪਈ ਹੈ। ਜਿਸ ਕਾਰਨ ਉਹ ਉਮੀਦਵਾਰਾਂ ਦੇ ਕਾਗ਼ਜ਼ ਭਰਨ ਤੋਂ ਪਹਿਲਾਂ ਹੀ ਡਰ ਗਏ ਹਨ। ਉਸ ਨੇ ਦੋਸ਼ ਲਾਇਆ ਕਿ ਉਸ ਨੂੰ ਕਾਗ਼ਜ਼ ਨਹੀਂ ਭਰਨ ਦਿੱਤੇ ਗਏ ਜਿਸ ਕਾਰਨ ਉਸ ਨੇ ਆਪਣੇ ਭਰਾ ਦੇ ਨਾਮਜ਼ਦਗੀ ਪੇਪਰ ਦਾਖਲ ਕੀਤੇ। ਉਨ੍ਹਾਂ ਕਿਹਾ ਕਿ ਇਸ ਮੌਕੇ ਪੁਲਿਸ ਵੀ ਪੂਰੀ ਤਰ੍ਹਾਂ ਖ਼ਾਮੋਸ਼ ਰਹੀ। ਇਸ ਮੌਕੇ ਸੀਨੀਅਰ ਅਕਾਲੀ ਆਗੂ ਨਰਦੇਵ ਸਿੰਘ ਆਕੜੀ ਨੇ ਪੂਰੇ ਘਟਨਾਕ੍ਰਮ ਦੀ ਨਿਖੇਧੀ ਕਰਦਿਆਂ ਕਿਹਾ ਕਿ ਕਾਂਗਰਸ ਪਾਰਟੀ ਨੇ ਅੱਜ ਲੋਕਤੰਤਰ ਦਾ ਗਲਾ ਘੁੱਟਣ ਵਾਲਾ ਕੰਮ ਕੀਤਾ ਹੈ। ਵਿਧਾਇਕ ਮਦਨ ਲਾਲ ਜਲਾਲਪੁਰ ਨੇ ਕਿਹਾ ਕਿ ਸਭ ਉਨ੍ਹਾਂ 'ਤੇ ਝੂਠੇ ਦੋਸ਼ ਲਾਏ ਜਾ ਰਹੇ ਹਨ। ਕਿਸੇ ਵੀ ਕਾਂਗਰਸੀ ਆਗੂ ਨੇ ਕਿਸੇ ਨਾਲ ਕੋਈ ਵੀ ਧੱਕਾ ਨਹੀਂ ਕੀਤਾ। ਥਾਣਾ ਮੁਖੀ ਗੁਰਚਰਨ ਸਿੰਘ ਨੇ ਕਿਹਾ ਕਿ ਉਨ੍ਹਾਂ ਕੋਲ ਕੁਲਦੀਪ ਸਿੰਘ ਵਗ਼ੈਰਾ ਦੀ ਕੋਈ ਵੀ ਸ਼ਿਕਾਇਤ ਨਹੀਂ ਆਈ ਹੈ। ਪਰ ਉਲਟਾ ਕੁਲਦੀਪ ਸਿੰਘ ਵਗ਼ੈਰਾ ਦੇ ਖ਼ਿਲਾਫ਼ ਹੀ ਸ਼ਿਕਾਇਤ ਆਈ ਜਿਸ 'ਤੇ ਅਮਲ ਕਰਦਿਆਂ ਉਨ੍ਹਾਂ ਨੇ ਬਣਦੀ ਕਾਰਵਾਈ ਕਰ ਦਿੱਤੀ ਹੈ।

ਆਖ਼ਰੀ ਦਿਨ ਵੱਡੀ ਗਿਣਤੀ 'ਚ ਉਮੀਦਵਾਰਾਂ ਨੇ ਭਰੇ ਕਾਗਜ਼

ਜਲੰਧਰ, 6 ਦਸੰਬਰ (ਅਜੀਤ ਬਿਊਰੋ)- ਪੰਜਾਬ 'ਚ ਨਗਰ ਨਿਗਮ, ਨਗਰ ਕੌਂਸਲ ਤੇ ਨਗਰ ਪੰਚਾਇਤ ਚੋਣਾਂ ਲਈ ਨਾਮਜ਼ਦਗੀਆਂ ਭਰਨ ਦੇ ਅੱਜ ਆਖਰੀ ਦਿਨ ਨਾਮਜ਼ਦਗੀ ਕਾਗਜ਼ ਦਾਖਲ ਕੀਤੇ ਗਏ, ਜਿਸ ਤਹਿਤ ਨਗਰ ਨਿਗਮ ਅੰਮ੍ਰਿਤਸਰ ਦੇ 85 ਵਾਰਡਾਂ ਲਈ ਕੁੱਲ 609 ਨਾਮਜ਼ਦਗੀਆਂ, ਨਗਰ ਨਿਗਮ ਪਟਿਆਲਾ ਦੇ 60 ਵਾਰਡਾਂ ਲਈ 292 ਤੇ ਨਗਰ ਨਿਗਮ ਜਲੰਧਰ ਦੇ 80 ਵਾਰਡਾਂ ਲਈ 434 ਨਾਮਜ਼ਦਗੀਆਂ ਹੋਈਆਂ। ਜੇਕਰ ਨਗਰ ਪੰਚਾਇਤਾਂ ਦੀ ਗੱਲ ਕਰੀਏ ਤਾਂ ਅੰਮ੍ਰਿਤਸਰ ਜ਼ਿਲ੍ਹੇ 'ਚ ਪੈਂਦੀ ਰਾਜਾਸਾਂਸੀ ਨਗਰ ਪੰਚਾਇਤ ਦੇ 13 ਵਾਰਡਾਂ ਵਾਸਤੇ ਕੁੱਲ 31 ਨਾਮਜ਼ਦਗੀਆਂ ਹੋਈਆਂ। ਪਟਿਆਲਾ ਜ਼ਿਲ੍ਹੇ 'ਚ ਪੈਂਦੀ ਨਗਰ ਪੰਚਾਇਤ ਘੱਗਾ ਦੇ 13 ਵਾਰਡਾਂ ਲਈ 79 ਜਦਕਿ ਨਗਰ ਪੰਚਾਇਤ ਘਨੌਰ ਦੇ 11 ਵਾਰਡਾਂ ਲਈ 25 ਨਾਮਜ਼ਦਗੀਆਂ ਹੋਈਆਂ। ਜਲੰਧਰ ਜ਼ਿਲ੍ਹੇ 'ਚ ਪੈਂਦੀ ਨਗਰ ਕੌਂਸਲ ਗੁਰਾਇਆ ਲਈ 58, ਨਗਰ ਪੰਚਾਇਤ ਬਿਲਗਾ ਲਈ 64, ਨਗਰ ਪੰਚਾਇਤ ਸ਼ਾਹਕੋਟ ਲਈ 65 ਤੇ ਨਗਰ ਕੌਂਸਲ ਭੋਗਪੁਰ ਲਈ 68 ਨਾਮਜ਼ਦਗੀਆਂ ਹੋਈਆਂ। ਜ਼ਿਲ੍ਹਾ ਲੁਧਿਆਣਾ ਅਧੀਨ ਪੈਂਦੀਆਂ 4 ਨਗਰ ਕੌਂਸਲਾਂ ਲਈ 203 ਉਮੀਦਵਾਰਾਂ ਨੇ ਨਾਮਜ਼ਦਗੀ ਭਰੀ, ਜਿਸ ਤਹਿਤ ਸਾਹਨੇਵਾਲ ਨਗਰ ਕੌਂਸਲ ਦੇ 15 ਵਾਰਡਾਂ ਲਈ 57, ਨਗਰ ਕੌਂਸਲ ਮਲੌਦ ਦੇ 11 ਵਾਰਡਾਂ ਲਈ 33, ਨਗਰ ਕੌਂਸਲ ਮਾਛੀਵਾੜਾ ਦੇ 15 ਵਾਰਡਾਂ ਲਈ 62 ਤੇ ਨਗਰ ਕੌਂਸਲ ਮੁੱਲਾਂਪੁਰ ਦਾਖਾ ਦੇ 13 ਵਾਰਡਾਂ ਲਈ 51 ਉਮੀਦਵਾਰਾਂ ਨੇ ਨਾਮਜ਼ਦਗੀ ਭਰੀ। ਜ਼ਿਲ੍ਹਾ ਹੁਸ਼ਿਆਰਪੁਰ 'ਚ ਪੈਂਦੀ ਨਗਰ ਪੰਚਾਇਤ ਮਾਹਿਲਪੁਰ ਦੇ 13 ਵਾਰਡਾਂ ਲਈ ਕੁੱਲ 67 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ। ਜ਼ਿਲ੍ਹਾ ਨਵਾਂਸ਼ਹਿਰ 'ਚ ਪੈਂਦੀ ਨਗਰ ਕੌਂਸਲ ਬਲਾਚੌਰ ਦੇ 15 ਵਾਰਡਾਂ 'ਚੋਂ ਕੁੱਲ 70 ਉਮੀਦਵਾਰਾਂ ਨੇ ਨਾਮਜ਼ਦਗੀਆਂ ਭਰੀਆਂ। ਜ਼ਿਲ੍ਹਾ ਬਠਿੰਡਾ 'ਚ ਪੈਂਦੀ ਨਗਰ ਪੰਚਾਇਤ ਤਲਵੰਡੀ ਸਾਬੋ ਦੇ 15 ਵਾਰਡਾਂ ਲਈ 65 ਉਮੀਦਵਾਰਾਂ ਨੇ ਆਪਣੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਜ਼ਿਲ੍ਹਾ ਮੋਗਾ ਦੀ ਨਗਰ ਕੌਂਸਲ ਬਾਘਾ ਪੁਰਾਣਾ ਲਈ 20, ਨਗਰ ਕੌਂਸਲ ਧਰਮਕੋਟ ਲਈ 52 ਤੇ ਨਗਰ ਪੰਚਾਇਤ ਫਤਿਹਗੜ੍ਹ ਪੰਜਤੂਰ ਲਈ ਕੁੱਲ 40 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਕੀਤੇ। ਜ਼ਿਲ੍ਹਾ ਫਿਰੋਜ਼ਪੁਰ ਦੀ ਨਗਰ ਪੰਚਾਇਤ ਮੱਲਾਂਵਾਲਾ ਲਈ 26 ਤੇ ਨਗਰ ਪੰਚਾਇਤ ਮੱਖੂ 'ਚ 25 ਉਮੀਦਵਾਰਾਂ ਨੇ ਨਾਮਜ਼ਦਗੀ ਭਰੀ। ਜ਼ਿਲ੍ਹਾ ਫਤਿਹਗੜ੍ਹ ਸਾਹਿਬ 'ਚ ਪੈਂਦੀ ਅਮਲੋਹ ਨਗਰ ਕੌਂਸਲ ਦੇ 13 ਵਾਰਡਾਂ 60 ਨਾਮਜ਼ਦਗੀਆਂ ਹੋਈਆਂ। ਜ਼ਿਲ੍ਹਾ ਮੁਕਤਸਰ ਦੀ ਨਗਰ ਪੰਚਾਇਤ ਬਰੀਵਾਲਾ ਦੇ 11 ਵਾਰਡਾਂ ਲਈ ਕੁੱਲ 43 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ। ਜ਼ਿਲ੍ਹਾ ਮਾਨਸਾ ਦੀ ਨਗਰ ਪੰਚਾਇਤ ਭੀਖੀ ਦੇ 13 ਵਾਰਡਾਂ ਲਈ 55 ਉਮੀਦਵਾਰਾਂ ਨੇ ਨਾਮਜ਼ਦਗੀ ਭਰੀ। ਜ਼ਿਲ੍ਹਾ ਤਰਨ ਤਾਰਨ ਦੀ ਨਗਰ ਪੰਚਾਇਤ ਖੇਮਕਰਨ ਦੇ 13 ਵਾਰਡਾਂ ਲਈ ਕੁੱਲ 47 ਉਮੀਦਵਾਰਾਂ ਨੇ ਨਾਮਜ਼ਦਗੀ ਕਾਗਜ਼ ਦਾਖਲ ਕੀਤੇ।

4 ਥਾਵਾਂ 'ਤੇ ਗੋਲੀਬਾਰੀ ਮਗਰੋਂ ਅਕਾਲੀ ਦਲ ਵਲੋਂ ਚੋਣਾਂ ਰੱਦ ਕਰਨ ਦੀ ਮੰਗ

ਚੋਣ ਕਮਿਸ਼ਨਰ ਨੂੰ ਦਿਖਾਈਆਂ ਵਾਰਦਾਤ ਦੀਆਂ ਫੋਟੋਆਂ

ਚੰਡੀਗੜ੍ਹ, 6 ਦਸੰਬਰ (ਗੁਰਸੇਵਕ ਸਿੰਘ ਸੋਹਲ)-ਮਿਊਂਸਪਲ ਚੋਣਾਂ ਦੀਆਂ ਨਾਮਜ਼ਦਗੀਆਂ ਦੇ ਆਖ਼ਰੀ ਦਿਨ ਪੰਜਾਬ 'ਚ 4 ਥਾਂਵਾਂ 'ਤੇ ਗੋਲੀਬਾਰੀ ਅਤੇ ਹਿੰਸਾ ਦੀਆਂ ਘਟਨਾਵਾਂ ਮਗਰੋਂ ਸ਼੍ਰੋਮਣੀ ਅਕਾਲੀ ਦਲ ਨੇ ਅੱਜ ਉਨ੍ਹਾਂ ਵਾਰਦਾਤਾਂ ਦੀਆਂ ਫੋਟੋਆਂ ਰਾਜ ਚੋਣ ਕਮਿਸ਼ਨਰ ਨੂੰ ਵਿਖਾਉਂਦਿਆਂ ਮੰਗ ਕੀਤੀ ਕਿ ਉਨ੍ਹਾਂ ਚਾਰ ਥਾਵਾਂ 'ਤੇ ਮਿਉਂਸਪਲ ਚੋਣਾਂ ਦਾ ਅਮਲ ਰੱਦ ਕਰਕੇ ਨਵੇਂ ਸਿਰਿਓ ਸ਼ੁਰੂ ਕੀਤਾ ਜਾਵੇ। ਇਸ ਦੇ ਨਾਲ ਹੀ ਅਕਾਲੀ ਦਲ ਨੇ ਚੋਣ ਕਮਿਸ਼ਨਰ ਨੂੰ ਕਿਹਾ ਕਿ ਜਿਹੜੇ ਅਧਿਕਾਰੀਆਂ ਨੇ ਅਕਾਲੀ ਦਲ ਦੇ ਉਮੀਦਵਾਰਾਂ ਨੂੰ ਐਨ. ਓ. ਸੀ. ਨਹੀਂ ਜਾਰੀ ਕੀਤੇ, ਉਨ੍ਹਾਂ ਅਧਿਕਾਰੀਆਂ ਖਿਲਾਫ਼ ਕਾਰਵਾਈ ਕੀਤੀ ਜਾਵੇ। ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਡਾ: ਦਲਜੀਤ ਸਿੰਘ ਚੀਮਾ ਦੀ ਅਗਵਾਈ 'ਚ ਅਕਾਲੀ ਆਗੂਆਂ ਦਾ ਵਫ਼ਦ ਅੱਜ ਇਥੇ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੂੰ ਮਿਲਿਆ। ਹਿੰਸਕ ਵਾਰਦਾਤਾਂ ਦੀਆਂ ਫੋਟੋਆਂ ਅਤੇ ਮੰਗ ਪੱਤਰ, ਕਮਿਸ਼ਨਰ ਅੱਗੇ ਪੇਸ਼ ਕਰਦਿਆਂ ਡਾ: ਚੀਮਾ ਨੇ ਕਿਹਾ ਕਿ ਫਿਰੋਜ਼ਪੁਰ ਜ਼ਿਲ੍ਹੇ 'ਚ ਪੈਂਦੀਆਂ ਮੱਲਾਂਵਾਲਾ ਅਤੇ ਮੱਖੂ ਦੀਆਂ ਨਗਰ ਪੰਚਾਇਤਾਂ, ਪਟਿਆਲਾ ਜ਼ਿਲ੍ਹੇ 'ਚ ਪੈਂਦੇ ਘਨੌਰ ਅਤੇ ਮੋਗਾ ਜ਼ਿਲ੍ਹੇ 'ਚ ਬਾਘਾਪੁਰਾਣਾ ਦੀਆਂ ਨਗਰ ਕੌਂਸਲ ਚੋਣਾਂ ਤੁਰੰਤ ਰੱਦ ਕੀਤੀਆ ਜਾਣ। ਵਫ਼ਦ ਨੇ ਕਮਿਸ਼ਨਰ ਨੂੰ ਕਿਹਾ ਕਿ ਇਨ੍ਹਾਂ ਚਾਰੇ ਥਾਂਵਾਂ 'ਤੇ ਕਾਂਗਰਸ ਦੇ ਗੁੰਡਿਆਂ ਨੇ ਹਿੰਸਾ ਕੀਤੀ ਅਤੇ ਅਕਾਲੀ ਆਗੂਆਂ 'ਤੇ ਹਮਲੇ ਕੀਤੇ, ਜਿਸਦੇ ਚੱਲਦਿਆਂ ਅਕਾਲੀ ਦਲ ਦੇ ਫਿਰੋਜ਼ਪੁਰ ਜ਼ਿਲ੍ਹਾ ਪ੍ਰਧਾਨ ਅਵਤਾਰ ਸਿੰਘ ਜ਼ੀਰਾ ਜ਼ਖ਼ਮੀ ਹੋ ਗਏ ਅਤੇ ਬਾਘਾ ਪੁਰਾਣਾ ਸ਼ਹਿਰੀ ਪ੍ਰਧਾਨ ਪਵਨ ਢੰਡ ਦੀ ਬਾਂਹ ਟੁੱਟ ਗਈ, ਜਦਕਿ 7 ਅਕਾਲੀ ਵਰਕਰ ਜ਼ਖ਼ਮੀ ਹੋ ਗਏ। ਉਨ੍ਹਾਂ ਦੱਸਿਆ ਕਿ ਖੇਮਕਰਨ 'ਚ ਵੀ 13 ਅਕਾਲੀ ਉਮੀਦਵਾਰਾਂ ਦੇ ਘਰਾਂ 'ਤੇ ਪੁਲਿਸ ਛਾਪੇ ਪਵਾ ਕੇ ਉਮੀਦਵਾਰਾਂ ਨੂੰ ਨਾਮਜ਼ਦਗੀ ਕਾਗਜ਼ ਦਾਖ਼ਲ ਕਰਨ ਤੋਂ ਰੋਕਣ ਦੀ ਕੋਸ਼ਿਸ਼ ਕੀਤੀ ਗਈ। ਵਫ਼ਦ ਨੇ ਦੱਸਿਆ ਕਿ ਇਸ ਬਾਰੇ ਅਕਾਲੀ ਦਲ ਵੱਲੋਂ ਪਿਛਲੇ ਤਿੰਨ ਦਿਨਾਂ ਤੋਂ ਸ਼ਿਕਾਇਤਾਂ ਵੀ ਕੀਤੀਆਂ ਜਾ ਰਹੀਆਂ ਸਨ ਕਿ ਉਪਰੋਕਤ ਥਾਵਾਂ 'ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਚੋਣ ਕਮਿਸ਼ਨ ਦੇ ਨਿਰਦੇਸ਼ਾਂ ਦੀ ਕੋਈ ਪ੍ਰਵਾਹ ਨਹੀਂ ਕੀਤੀ ਜਾ ਰਹੀ।

ਜਲ੍ਹਿਆਂ ਵਾਲਾ ਬਾਗ਼ ਦੇ ਸਾਕੇ ਲਈ ਬਰਤਾਨੀਆ ਸਰਕਾਰ ਨੂੰ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ-ਸਾਦਿਕ ਖ਼ਾਨ

ਲੰਡਨ ਦੇ ਮੇਅਰ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ

ਅੰਮ੍ਰਿਤਸਰ, 6 ਦਸੰਬਰ (ਜਸਵੰਤ ਸਿੰਘ ਜੱਸ)-ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੁਨੀਆ ਦਾ ਮਹਾਨ ਧਾਰਮਿਕ ਅਸਥਾਨ ਹੈ ਅਤੇ ਇੱਥੇ ਹਰ ਧਰਮ ਦੇ ਲੋਕ ਸ਼ਰਧਾ ਨਾਲ ਨਤਮਸਤਕ ਹੋਣ ਪੁੱਜਦੇ ਹਨ। ਅੱਜ ਇਸ ਪਾਵਨ ਅਸਥਾਨ ਦੇ ਦਰਸ਼ਨ ਕਰਕੇ ਮੈਨੂੰ ਬੜਾ ਮਾਨਸਿਕ ਸਕੂਨ ਮਿਲਿਆ ਹੈ। ਇਸ ਗੱਲ ਦਾ ਪ੍ਰਗਟਾਵਾ ਪਾਕਿਸਤਾਨੀ ਮੂਲ ਨਾਲ ਸਬੰਧਿਤ ਲੰਡਨ ਦੇ ਮੇਅਰ ਸਾਦਿਕ ਖ਼ਾਨ ਜੋ ਕਿ ਉੱਚ ਪੱਧਰੀ ਵਫ਼ਦ ਸਮੇਤ ਭਾਰਤ ਯਾਤਰਾ 'ਤੇ ਆਏ ਹੋਏ ਹਨ, ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਉਪਰੰਤ ਆਪਣੀਆਂ ਭਾਵਨਾਵਾਂ ਦਾ ਪ੍ਰਗਟਾਵਾ ਕਰਦਿਆਂ ਕੀਤਾ। ਇਸ ਦੌਰਾਨ ਸਾਦਿਕ ਖ਼ਾਨ ਇਤਿਹਾਸਕ ਜਲ੍ਹਿਆਂ ਵਾਲਾ ਬਾਗ਼ ਵੀ ਗਏ ਅਤੇ ਸੰਨ 1919 'ਚ ਬਰਤਾਨਵੀ ਹਕੂਮਤ ਸਮੇਂ ਵਾਪਰੇ ਖ਼ੂਨੀ ਸਾਕੇ ਦੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਕਿਹਾ ਕਿ ਹੁਣ ਸਮਾਂ ਆ ਗਿਆ ਹੈ ਕਿ ਬਰਤਾਨੀਆ ਸਰਕਾਰ ਨੂੰ ਇਸ ਸਾਕੇ ਲਈ ਜਨਤਕ ਤੌਰ 'ਤੇ ਮੁਆਫ਼ੀ ਮੰਗ ਲੈਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਇਹ ਇਕ ਅਜਿਹੀ ਤ੍ਰਾਸਦੀ ਸੀ ਜਿਸ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ। ਸ੍ਰੀ ਸਾਦਿਕ ਖ਼ਾਨ ਸਵੇਰੇ ਸ੍ਰੀ ਹਰਿਮੰਦਰ ਸਾਹਿਬ ਦੇ ਦਰਸ਼ਨ ਕਰਨ ਤੋਂ ਪਹਿਲਾਂ ਸ੍ਰੀ ਗੁਰੂ ਰਾਮਦਾਸ ਜੀ ਲੰਗਰ ਹਾਲ ਵਿਖੇ ਵੀ ਪੁੱਜੇ। ਇੱਥੇ ਉਨ੍ਹਾਂ ਨਾ ਕੇਵਲ ਪੰਗਤ 'ਚ ਬੈਠ ਕੇ ਲੰਗਰ ਛਕਿਆ, ਬਲਕਿ ਲੰਗਰ ਤਿਆਰ ਹੁੰਦਾ ਵੀ ਦੇਖਿਆ ਤੇ ਕੁਝ ਸਮਾਂ ਬਰਤਨ ਸਾਫ਼ ਕਰਨ ਦੀ ਸੇਵਾ ਵੀ ਕੀਤੀ। ਪ੍ਰਕਰਮਾ ਕਰਦਿਆਂ ਸ੍ਰੀ ਸਾਦਿਕ ਖ਼ਾਨ ਨੂੰ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ: ਰੂਪ ਸਿੰਘ ਤੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ ਨੇ ਇਸ ਪਾਵਨ ਅਸਥਾਨ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ। ਡਾ. ਰੂਪ ਸਿੰਘ ਨੇ ਉਨ੍ਹਾਂ ਨੂੰ ਜੂਨ 1984 ਦੇ ਸਾਕਾ ਨੀਲਾ ਤਾਰਾ ਦੌਰਾਨ ਫ਼ੌਜੀ ਹਮਲੇ ਸਮੇਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਜ਼ਦੀਕ ਡਿਉਢੀ 'ਤੇ ਲੱਗੀਆਂ ਗੋਲੀਆਂ ਤੇ ਗੋਲਿਆਂ ਦੇ ਨਿਸ਼ਾਨ ਵੀ ਦਿਖਾਏ ਅਤੇ ਇਸ ਦੁਖਾਂਤ ਦੇ ਸੱਚ ਬਾਰੇ ਜਾਣੂ ਕਰਵਾਇਆ। ਇਸ ਮੌਕੇ ਸ੍ਰੀ ਖ਼ਾਨ ਨੇ ਗੱਲਬਾਤ ਕਰਦਿਆਂ ਇੰਗਲੈਂਡ ਦੀ ਤਰੱਕੀ 'ਚ ਸਿੱਖ ਭਾਈਚਾਰੇ ਵਲੋਂ ਪਾਏ ਗਏ ਯੋਗਦਾਨ ਦੀ ਸ਼ਲਾਘਾ ਵੀ ਕੀਤੀ। ਬਾਅਦ 'ਚ ਉਨ੍ਹਾਂ ਨੂੰ ਸ੍ਰੀ ਹਰਿਮੰਦਰ ਸਾਹਿਬ ਦੇ ਸੂਚਨਾ ਕੇਂਦਰ 'ਚ ਮੁੱਖ ਸਕੱਤਰ ਡਾ. ਰੂਪ ਸਿੰਘ, ਸ਼੍ਰੋਮਣੀ ਕਮੇਟੀ ਮੈਂਬਰ ਭਗਵੰਤ ਸਿੰਘ ਸਿਆਲਕਾ, ਨਿੱਜੀ ਸਹਾਇਕ ਜਗਜੀਤ ਸਿੰਘ ਜੱਗੀ ਤੇ ਮੈਨੇਜਰ ਸੁਲੱਖਣ ਸਿੰਘ ਭੰਗਾਲੀ ਨੇ ਸਿਰੋਪਾਓ, ਸ੍ਰੀ ਹਰਿਮੰਦਰ ਸਾਹਿਬ ਦਾ ਸੁਨਹਿਰੀ ਮਾਡਲ, ਲੋਈ ਅਤੇ ਧਾਰਮਿਕ ਪੁਸਤਕਾਂ ਦਾ ਸੈੱਟ ਭੇਟ ਕਰਕੇ ਸਨਮਾਨਿਤ ਕੀਤਾ। ਇਸ ਮੌਕੇ ਸੂਚਨਾ ਅਧਿਕਾਰੀ ਜਸਵਿੰਦਰ ਸਿੰਘ ਜੱਸੀ, ਹਰਪ੍ਰੀਤ ਸਿੰਘ, ਸੁਖਬੀਰ ਸਿੰਘ ਵਧੀਕ ਮੈਨੇਜਰ ਤੇ ਅੰਮ੍ਰਿਤਪਾਲ ਸਿੰਘ ਵੀ ਹਾਜ਼ਰ ਸਨ।

ਗੜ੍ਹਦੀਵਾਲਾ 'ਚ ਗੋਲੀਆਂ ਮਾਰ ਕੇ ਵਿਅਕਤੀ ਦੀ ਹੱਤਿਆ

ਗੜ੍ਹਦੀਵਾਲਾ, 6 ਦਸੰਬਰ (ਚੱਗਰ)-ਗੜ੍ਹਦੀਵਾਲਾ ਵਿਖੇ ਅੱਜ ਸਵੇਰੇ ਕਰੀਬ 7:35 ਵਜੇ ਦੇ ਕਰੀਬ ਦੁਸਹਿਰਾ ਗਰਾਊਂਡ ਨੇੜੇ ਦੁਕਾਨ 'ਤੇ ਦੁੱਧ ਦੇ ਕੇ ਵਾਪਸ ਆ ਰਹੇ ਇਕ ਵਿਅਕਤੀ ਨੂੰ ਕੁਝ ਹਥਿਆਰਬੰਦ ਅਣਪਛਾਤੇ ਨੌਜਵਾਨਾਂ ਵਲੋਂ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦੇਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਜ ਸਵੇਰੇ ਅਮਰੀਕ ਸਿੰਘ ਪੁੱਤਰ ਮਹਿੰਗਾ ਸਿੰਘ ਵਾਸੀ ਵਾਰਡ ਨੰਬਰ-10 ਗੜ੍ਹਦੀਵਾਲਾ ਆਪਣੀ ਐਕਟਿਵਾ ਸਕੂਟਰੀ ਨੰਬਰ ਪੀ.07ਏ.ਯੂ.-4892 'ਤੇ ਸਵਾਰ ਹੋ ਕੇ ਸ਼ਹਿਰ 'ਚ ਕਿਸੇ ਹਲਵਾਈ ਦੀ ਦੁਕਾਨ 'ਤੇ ਦੁੱਧ ਪਾ ਕੇ ਵਾਪਸ ਆਪਣੇ ਘਰ ਵੱਲ ਪਰਤ ਰਿਹਾ ਸੀ, ਜਦ ਉਹ ਦੁਸਹਿਰਾ ਗਰਾੳਂੂਡ ਚੌਂਕ ਨੇੜੇ ਪਹੁੰਚਿਆ ਤਾਂ ਕੁਝ ਅਣਪਛਾਤੇ ਹਥਿਆਰਬੰਦ ਨੌਜਵਾਨਾਂ ਵਲੋਂ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ, ਜੋ ਕਿ ਉਸ ਦੇ ਸਿਰ 'ਚ ਲੱਗੀਆਂ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਕਤ ਘਟਨਾ ਦਾ ਪਤਾ ਲੱਗਦਿਆਂ ਡੀ.ਐੱਸ.ਪੀ. ਰਾਜਿੰਦਰ ਸ਼ਰਮਾ ਦਸੂਹਾ, ਐਸ.ਐਚ.ਓ. ਗੜ੍ਹਦੀਵਾਲਾ ਜਸਕੰਵਲ ਸਿੰਘ ਸਹੋਤਾ ਨੇ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚ ਕੇ ਸਥਿਤੀ ਦਾ ਜਾਇਜ਼ਾ ਲਿਆ। ਇਸ ਮੌਕੇ ਮ੍ਰਿਤਕ ਦੇ ਪਰਿਵਾਰ ਵਲੋਂ ਅਮਰੀਕ ਸਿੰਘ ਦੇ ਕਾਤਲਾਂ ਨੂੰ ਤੁਰੰਤ ਗ੍ਰਿਫ਼ਤਾਰ ਕਰਨ ਅਤੇ ਮੁਕੱਦਮਾ ਦਰਜ ਕਰਨ ਦੀ ਮੰਗ ਨੂੰ ਲੈ ਕੇ ਉਸ ਦੀ ਲਾਸ਼ ਨੂੰ ਜੀ.ਟੀ. ਰੋਡ ਗੜ੍ਹਦੀਵਾਲਾ ਵਿਖੇ ਰੱਖ ਕੇ ਜਾਮ ਲਗਾ ਦਿੱਤਾ। ਘਟਨਾ ਦੀ ਸੂਚਨਾ ਮਿਲਣ 'ਤੇ ਜ਼ਿਲ੍ਹਾ ਪੁਲਿਸ ਮੁਖੀ ਜੇ. ਇਲਨਚੇਲੀਅਨ, ਡੀ.ਆਈ.ਜੀ. ਜਲੰਧਰ ਰੇਂਜ ਜਸਕਰਨ ਸਿੰਘ ਅਤੇ ਐਸ.ਪੀ. (ਡੀ.) ਹਰਪ੍ਰੀਤ ਸਿੰਘ ਮੰਡੇਰ ਵੀ ਮੌਕੇ 'ਤੇ ਪਹੁੰਚ ਗਏ ਤੇ ਮ੍ਰਿਤਕ ਦੇ ਪਰਿਵਾਰ ਨੂੰ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਦਾ ਭਰੋਸਾ ਦਿੱਤਾ, ਉਪਰੰਤ ਲਾਸ਼ ਦਾ ਪੋਸਟਮਾਰਟਮ ਕਰਨ ਲਈ ਸਰਕਾਰੀ ਹਸਪਤਾਲ ਭੇਜਿਆ ਗਿਆ। ਪ੍ਰੰਤੂ ਮ੍ਰਿਤਕ ਦੇ ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ ਚਿਤਾਵਨੀ ਦਿੱਤੀ ਗਈ ਕਿ ਜਦੋਂ ਤੱਕ ਮ੍ਰਿਤਕ ਦੇ ਕਾਤਲਾਂ ਖ਼ਿਲਾਫ਼ ਠੋਸ ਕਾਰਵਾਈ ਨਹੀਂ ਕੀਤੀ ਜਾਂਦੀ, ਉਦੋਂ ਤੱਕ ਧਰਨਾ ਜਾਰੀ ਰਹੇਗਾ। ਜ਼ਿਕਰਯੋਗ ਹੈ ਕਿ ਕੁਝ ਮਹੀਨੇ ਪਹਿਲਾਂ 20 ਅਗਸਤ ਸ਼ਾਮ 6:15 ਵਜੇ ਦੇ ਕਰੀਬ ਜਦੋਂ ਅਮਰੀਕ ਸਿੰਘ ਸ਼ਹਿਰ ਦੇ ਸਿੰਘ ਸਭਾ ਗੁਰਦੁਆਰੇ ਦੇ ਪ੍ਰਧਾਨ ਕੈਪਟਨ ਅਵਤਾਰ ਸਿੰਘ ਦੀ ਖ਼ਬਰ ਲੈਣ ਆਇਆ ਸੀ ਤਾਂ ਇਸ ਦੌਰਾਨ ਅਵਤਾਰ ਸਿੰਘ ਦੇ ਘਰ ਦੇ ਗੇਟ ਅੱਗੇ ਉਸ ਨਾਲ ਗੱਲਬਾਤ ਕਰ ਰਿਹਾ ਸੀ ਤਾਂ ਪਿੱਛਿਓਂ ਆਏ ਮੋਟਰਸਾਈਕਲ ਸਵਾਰ ਦੋ ਅਣਪਛਾਤੇ ਨੌਜਵਾਨਾਂ ਨੇ ਉਨ੍ਹਾਂ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜਿਸ ਕਾਰਨ ਕੈਪ: ਅਵਤਾਰ ਸਿੰਘ ਦੇ ਇਕ ਗੋਲੀ ਗਿੱਟੇ 'ਚ ਲੱਗੀ ਅਤੇ ਦੂਜੀ ਐਕਟਿਵਾ 'ਚ ਜਾ ਵੱਜੀ, ਜਦਕਿ ਅਮਰੀਕ ਸਿੰਘ ਦਾ ਬਚਾਅ ਹੋ ਗਿਆ ਸੀ। ਇਸ ਤੋਂ ਬਾਅਦ ਅਮਰੀਕ ਸਿੰਘ ਦੇ ਬਿਆਨਾਂ 'ਤੇ ਪੁਲਿਸ ਵਲੋਂ ਪਿੰਡ ਖੁਰਦਾਂ ਦੇ ਕੁਝ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮੌਕੇ ਪਰਿਵਾਰ ਦੇ ਨਜ਼ਦੀਕੀ ਲੋਕਾਂ ਨੇ ਕਿਹਾ ਕਿ ਅਮਰੀਕ ਸਿੰਘ ਨੇ ਆਪਣੀ ਰੱਖਿਆ ਲਈ ਹਥਿਆਰ ਲੈਣ ਹਿਤ ਲਾਇਸੈਂਸ ਬਣਾਉਣ ਲਈ ਪ੍ਰਸ਼ਾਸਨ ਕੋਲ ਅਪਲਾਈ ਕੀਤਾ ਹੋਇਆ ਸੀ, ਪ੍ਰੰਤੂ ਪ੍ਰਸ਼ਾਸਨ ਵਲੋਂ ਉਸ ਨੂੰ ਲਾਇਸੈਂਸ ਜਾਰੀ ਨਹੀਂ ਕੀਤਾ ਗਿਆ ਅਤੇ ਪਰਿਵਾਰ ਵਿਚ ਰੋਸ ਸੀ, ਪ੍ਰੰਤੂ ਪੁਲਿਸ ਪ੍ਰਸ਼ਾਸਨ ਵਲੋਂ ਅਮਰੀਕ ਸਿੰਘ ਦੇ ਘਰ ਹਰ ਵੇਲੇ ਪੁਲਿਸ ਮੁਲਾਜ਼ਮ ਤੈਨਾਤ ਕੀਤੇ ਗਏ ਸਨ। ਦੂਜੇ ਪਾਸੇ ਇਸ ਗੋਲੀ ਕਾਂਡ ਕਰ ਕੇ ਗੜ੍ਹਦੀਵਾਲਾ ਦਾ ਸਾਰਾ ਬਾਜ਼ਾਰ ਬੰਦ ਰਿਹਾ। ਇਸ ਮੌਕੇ ਪ੍ਰਸ਼ਾਸਨ ਵਲੋਂ ਅਮਰੀਕ ਸਿੰਘ ਦੇ ਕਾਤਲਾਂ ਖ਼ਿਲਾਫ਼ ਮਾਮਲਾ ਦਰਜ ਕਰਨ ਉਪਰੰਤ ਮ੍ਰਿਤਕ ਦੇ ਪਰਿਵਾਰ ਵਲੋਂ ਪੁਲਿਸ ਪ੍ਰਸ਼ਾਸਨ ਨੂੰ 7 ਦਸੰਬਰ ਸ਼ਾਮ ਤੱਕ ਕਾਤਲਾਂ ਨੂੰ ਗ੍ਰਿਫ਼ਤਾਰ ਕਰਨ ਦੀ ਚਿਤਾਵਨੀ ਦੇਣ ਉਪਰੰਤ ਕਰੀਬ 7 ਘੰਟੇ ਬਾਅਦ ਜਾਮ ਖੋਲ੍ਹਿਆ ਗਿਆ।
ਮਾਮਲਾ ਗੈਂਗਵਾਰ ਦਾ ਹੁਸ਼ਿਆਰਪੁਰ ਤੋਂ ਹਰਪ੍ਰੀਤ ਕੌਰ ਅਨੁਸਾਰ-
ਗੈਂਗਵਾਰ ਦੇ ਚਲਦਿਆਂ ਗੜ੍ਹਦੀਵਾਲਾ ਵਿਖੇ ਅਣਪਛਾਤੇ ਹਥਿਆਰਬੰਦ ਹਮਲਾਵਰਾਂ ਨੇ 60 ਸਾਲਾ ਦੇ ਇਕ ਵਿਅਕਤੀ ਅਮਰੀਕ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ 2013 'ਚ ਵਾਪਰੇ ਨਿਸ਼ਾਨ ਸਿੰਘ ਸ਼ਾਨਾ ਕਤਲ ਕਾਂਡ 'ਚ ਨਾਮਜ਼ਦ ਇਕ ਦੋਸ਼ੀ ਪ੍ਰਦੀਪ ਸਿੰਘ ਦਾ ਚਾਚਾ ਸੀ। ਇਸ ਨੂੰ ਪਹਿਲਾਂ ਵੀ ਦੋ ਵਾਰ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਪੁਲਿਸ ਨੇ ਕਤਲ ਦਾ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਦੁੱਧ ਦਾ ਕੰਮ ਕਰਦਾ ਅਮਰੀਕ ਸਿੰਘ ਸਵੇਰੇ ਜਦੋਂ ਦੁੱਧ ਦੇ ਕੇ ਵਾਪਸ ਆ ਰਿਹਾ ਸੀ ਤਾਂ ਹਮਲਾਵਰਾਂ ਨੇ ਉਸ ਨੂੰ ਨਿਸ਼ਾਨਾ ਬਣਾ ਲਿਆ। ਪੁਲਿਸ ਨੇ ਅੱਜ ਦੀ ਵਾਰਦਾਤ ਨੂੰ ਦੋ ਧਿਰਾਂ ਦੀ ਆਪਸੀ ਰੰਜਸ਼ ਦਾ ਨਤੀਜਾ ਹੋਣ ਦਾ ਸੰਕੇਤ ਦਿੰਦਿਆਂ ਜਾਂਚ ਦੀ ਗੱਲ ਕਹੀ ਹੈ। ਇਥੇ ਵਰਨਣਯੋਗ ਹੈ ਕਿ ਪੁਰਾਣੀ ਰੰਜਸ਼ ਦੇ ਚਲਦਿਆਂ ਗੜ੍ਹਦੀਵਾਲਾ ਦੇ ਪਿੰਡ ਖੁਰਦਾਂ ਵਿਖੇ ਨਿਸ਼ਾਨ ਸਿੰਘ ਸ਼ਾਨਾ ਦੀ 2013 'ਚ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਸੀ। ਪਿਛਲੇ ਸਾਲ ਸ਼ਾਨੇ ਦੇ ਭਰਾ ਸਤਨਾਮ ਸਿੰਘ ਜੋ ਪਿੰਡ ਦਾ ਸਰਪੰਚ ਸੀ, ਦਾ ਚੰਡੀਗੜ੍ਹ ਦੇ ਸੈਕਟਰ 38 'ਚ ਕਤਲ ਕਰ ਦਿੱਤਾ ਗਿਆ ਸੀ। ਸ਼ਾਨਾ ਕਤਲ ਕੇਸ 'ਚ ਨਾਮਜ਼ਦ ਪ੍ਰਦੀਪ ਸਿੰਘ ਦੇ ਪਿਤਾ ਅਤੇ ਅਮਰੀਕ ਸਿੰਘ ਦੇ ਭਰਾ ਕੁਲਦੀਪ ਸਿੰਘ ਦੀ ਲਾਸ਼ ਨਹਿਰ 'ਚੋਂ ਮਿਲੀ ਸੀ। ਪਰਿਵਾਰ ਦਾ ਕਹਿਣਾ ਹੈ ਕਿ ਵਿਰੋਧੀ ਧਿਰ ਨੇ ਹੀ ਕੁਲਦੀਪ ਸਿੰਘ ਦਾ ਕਤਲ ਕੀਤਾ। ਇਸ ਦੌਰਾਨ ਗੜ੍ਹਦੀਵਾਲਾ ਪੁਲਿਸ ਨੇ ਅਮਰੀਕ ਸਿੰਘ ਦੇ ਭਰਾ ਤਰਲੋਕ ਸਿੰਘ ਦੇ ਬਿਆਨਾਂ 'ਤੇ ਧਾਰਾ 302 ਤਹਿਤ ਮਾਮਲਾ ਦਰਜ ਕਰ ਲਿਆ ਹੈ।

ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੀਸਾ ਮੇਅ ਨੂੰ ਕਤਲ ਕਰਨ ਦੀ ਅੱਤਵਾਦੀ ਯੋਜਨਾ ਨਾਕਾਮ

ਲੰਡਨ ਤੇ ਬਰਮਿੰਘਮ ਤੋਂ ਦੋ ਸ਼ੱਕੀ ਗ੍ਰਿਫ਼ਤਾਰ

ਲੰਡਨ/ਲੈਸਟਰ, 6 ਦਸੰਬਰ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ)-ਬਰਤਾਨੀਆ ਦੀ ਪ੍ਰਧਾਨ ਮੰਤਰੀ ਥਰੀਸਾ ਮੇਅ ਨੂੰ ਵਿਸਫੋਟਕ ਉਪਕਰਨ ਜਰੀਏ ਕਤਲ ਕਰਨ ਦੀ ਅੱਤਵਾਦੀ ਯੋਜਨਾ ਨੂੰ ਸੁਰੱਖਿਆ ਏਜੰਸੀਆਂ ਨੇ ਨਾਕਾਮ ਕਰ ਦਿੱਤਾ ਹੈ। ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਤਵਾਦੀਆਂ ਵਲੋਂ ਪ੍ਰਧਾਨ ਮੰਤਰੀ ਨਿਵਾਸ ਸਥਾਨ 10 ਡਾਊਨਿੰਗ ਸਟਰੀਟ 'ਤੇ ਆਈ. ਈ. ਡੀ. (ਇੰਪ੍ਰੋਵਾਈਜ਼ਡ ਐਕਸਪਲੋਸਿਵ ਡਿਵਾਈਸ) ਧਮਾਕਾ ਕਰਕੇ ਹਫੜਾ-ਦਫੜੀ ਮਚਾਉਣ ਦੀ ਯੋਜਨਾ ਸੀ ਤਾਂ ਕਿ ਇਸ ਦਾ ਲਾਭ ਉਠਾਉਂਦਿਆਂ ਪ੍ਰਧਾਨ ਮੰਤਰੀ ਥਰੀਸਾ ਮੇਅ ਦਾ ਕਤਲ ਕੀਤਾ ਜਾ ਸਕੇ। ਸਕਾਟਲੈਂਡ ਯਾਰਡ, ਐਮ.ਆਈ. 5 ਤੇ ਵੈਸਟ ਮਿਡਲੈਂਡ ਪੁਲਿਸ ਸਾਂਝੇ ਤੌਰ 'ਤੇ ਇਸ ਦੀ ਜਾਂਚ ਕਰ ਰਹੀ ਸੀ। ਪੁਲਿਸ ਨੇ ਇਸ ਮਾਮਲੇ ਵਿਚ ਦੋ ਸ਼ੱਕੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜਿਨ੍ਹਾਂ ਵਿਚ ਦੱਖਣੀ ਲੰਡਨ ਦਾ ਵਸਨੀਕ 20 ਸਾਲਾ ਨਾਯੀਮਊਰ ਜ਼ਕਰੀਆ ਰਹਿਮਾਨ ਤੇ ਦੂਜਾ 21 ਸਾਲਾ ਮੁਹੰਮਦ ਅਕੀਬ ਇਮਰਾਨ ਵਾਸੀ ਬਰਮਿੰਘਮ ਹੈ। ਜ਼ਕਰੀਆ ਰਹਿਮਾਨ ਨੂੰ 10 ਡਾਊਨਿੰਗ ਸਟਰੀਟ ਦੇ ਬਾਹਰ ਮੁੱਖ ਦਰਵਾਜ਼ੇ 'ਤੇ ਬੰਬ ਨਾਲ ਧਮਾਕਾ ਕਰਨ ਤੋਂ ਬਾਅਦ ਚਾਕੂ ਨਾਲ ਪ੍ਰਧਾਨ ਮੰਤਰੀ 'ਤੇ ਹਮਲਾ ਕਰਨ ਦੀ ਸ਼ਾਜਿਸ਼ ਤੇ ਅਕੀਬ ਇਮਰਾਨ ਨੂੰ ਅੱਤਵਾਦੀ ਸਰਗਰਮੀਆਂ ਲਈ ਵਿਦੇਸ਼ ਜਾਣ ਦੀ ਯੋਜਨਾ ਬਣਾਉਣ ਤਹਿਤ ਗਿਫਤਾਰ ਕੀਤਾ ਗਿਆ ਹੈ। ਦੋਵੇਂ ਸ਼ੱਕੀਆਂ ਨੂੰ 28 ਨਵੰਬਰ ਨੂੰ ਗ੍ਰਿਫਤਾਰ ਕੀਤਾ ਗਿਆ ਸੀ, ਜਿੰਨਾਂ ਨੂੰ ਬਾਅਦ ਵਿਚ ਕੇਂਦਰੀ ਲੰਡਨ ਦੀ ਵੈਸਟਮਿਨਸਟਰ ਮੈਜਿਸਟਰੇਟ ਅਦਾਲਤ 'ਚ ਪੇਸ਼ ਕੀਤਾ ਗਿਆ, ਜਿਥੇ ਉਨ੍ਹਾਂ ਨੂੰ 20 ਦਸੰਬਰ ਤੱਕ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਹ ਸੁਰੱਖਿਆ ਸਮੀਖਿਆ ਦੇ ਇਕ ਦਿਨ ਬਾਅਦ ਸਾਹਮਣੇ ਆਇਆ ਸੀ ਕਿ ਮਾਨਚੈਸਟਰ ਏਰੀਨਾ ਬੰਬ ਧਮਾਕਾ, ਜਿਸ ਵਿਚ 22 ਲੋਕ ਮਾਰੇ ਗਏ ਸਨ, ਨੂੰ ਰੋਕਣਾ ਸੰਭਵ ਸੀ, ਪਰ ਐਮ.ਆਈ. 5 ਦੇ ਮੁਖੀ ਐਂਡ੍ਰਿਊ ਪਾਰਕਰ ਨੇ ਮੰਗਲਵਾਰ ਨੂੰ ਸ੍ਰੀਮਤੀ ਮੇਅ ਤੇ ਕੈਬਨਿਟ ਨੂੰ ਦੱਸਿਆ ਸੀ ਕਿ ਮਾਰਚ ਤੋਂ ਬਾਅਦ ਹੁਣ ਤੱਕ ਕਥਿਤ ਇਸਲਾਮੀ ਦਹਿਸ਼ਤਗਰਦਾਂ ਦੀਆਂ 9 ਯੋਜਨਾਵਾਂ ਨੂੰ ਅਸਫਲ ਬਣਾਇਆ ਜਾ ਚੁੱਕਾ ਹੈ।

ਬੀ.ਐਸ.ਐਫ. ਵਲੋਂ 2 ਅਰਬ 75 ਕਰੋੜ ਦੀ ਹੈਰੋਇਨ ਬਰਾਮਦ

* ਸਰਹੱਦੀ ਚੌਕੀ ਰੋਸੇ ਨੇੜਿਓਂ 2 ਪਿਸਤੌਲ ਬਰਾਮਦ * ਸਾਲ ਦੀ ਸਭ ਤੋਂ ਵੱਡੀ ਬਰਾਮਦਗੀ

ਅਟਾਰੀ, 6 ਦਸੰਬਰ (ਰੁਪਿੰਦਰਜੀਤ ਸਿੰਘ ਭਕਨਾ)-ਬੀ. ਐਸ. ਐਫ. ਨੂੰ ਅੱਜ ਉਸ ਵੇਲੇ ਵੱਡੀ ਸਫਲਤਾ ਮਿਲੀ ਜਦੋ ਡੇਰਾ ਬਾਬਾ ਨਾਨਕ ਇਲਾਕੇ ਵਿੱਚ ਪੈਦੀ ਬਾਹਰੀ ਸਰਹੱਦੀ ਚੌਕੀ ਰੋਸੇ ਨਜ਼ਦੀਕ ਭਾਰਤ ਅੰਦਰ ਹੈਰੋਇਨ ਅਤੇ ਹਥਿਆਰ ਭੇਜਣ ਦੀ ਕੋਸ਼ਿਸ ਕਰ ਰਹੇ ਪਾਕਿਸਤਾਨੀ ਤਸਕਰਾਂ ਦੇ ...

ਪੂਰੀ ਖ਼ਬਰ »

ਫਿਲੌਰ, ਉਸ ਦੇ ਲੜਕੇ ਤੇ ਅਵਿਨਾਸ਼ ਚੰਦਰ ਸਮੇਤ 7 ਮੁਲਜ਼ਮਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ

ਐੱਸ. ਏ. ਐੱਸ. ਨਗਰ, 6 ਦਸੰਬਰ (ਜਸਬੀਰ ਸਿੰਘ ਜੱਸੀ)-6 ਹਜ਼ਾਰ ਕਰੋੜ ਦੇ ਭੋਲਾ ਡਰੱਗਜ਼ ਮਾਮਲੇ 'ਚ ਇਨਫੋਰਸਮੈਂਟ ਡਿਪਾਰਟਮੈਂਟ (ਈ. ਡੀ.) ਵਲੋਂ ਵੱਖਰੇ ਤੌਰ 'ਤੇ ਦਰਜ ਕੀਤੇ ਮਨੀ ਲਾਂਡਰਿੰਗ ਮਾਮਲੇ 'ਚ ਸਾਬਕਾ ਮੰਤਰੀ ਸਰਵਣ ਸਿੰਘ ਫਿਲੌਰ, ਫਿਲੌਰ ਦੇ ਲੜਕੇ ਦਮਨਵੀਰ ਸਿੰਘ ਫਿਲੌਰ, ...

ਪੂਰੀ ਖ਼ਬਰ »

ਐਸ.ਆਈ.ਟੀ. ਵਲੋਂ ਡੇਰਾ ਮੁਖੀ ਤੋਂ ਢਾਈ ਘੰਟੇ ਪੁੱਛਗਿੱਛ

ਚੰਡੀਗੜ੍ਹ/ਪੰਚਕੂਲਾ, 6 ਦਸੰਬਰ (ਰਾਮ ਸਿੰਘ ਬਰਾੜ, ਕਪਿਲ)- ਹਰਿਆਣਾ ਪੁਲਿਸ ਨੇ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਨੂੰ ਪੰਚਕੂਲਾ 'ਚ 25 ਅਗਸਤ ਨੂੰ ਹੋਈ ਹਿੰਸਾ, ਤੋੜ-ਫ਼ੋੜ ਤੇ ਅਗਜ਼ਨੀ ਲਈ ਮੁੱਖ ਦੋਸ਼ੀ ਬਣਾਉਣ ਲਈ ਪੂਰੀ ਤਰ੍ਹਾਂ ਤਿਆਰੀ ਕਰ ਲਈ ਜਾਪਦੀ ਹੈ। ਇਸ ਸਬੰਧੀ ...

ਪੂਰੀ ਖ਼ਬਰ »

3 ਪਾਕਿਸਤਾਨੀਆਂ ਸਮੇਤ 8 ਲਸ਼ਕਰ ਕਾਰਕੁਨਾਂ ਨੂੰ ਉਮਰ ਕੈਦ

ਜੈਪੁਰ, 6 ਦਸੰਬਰ (ਏਜੰਸੀ)- ਇਥੋਂ ਦੀ ਇਕ ਸਥਾਨਕ ਅਦਾਲਤ ਨੇ ਪਾਕਿਸਤਾਨੀ ਅੱਤਵਾਦੀ ਸੰਗਠਨ ਲਸ਼ਕਰ-ਈ-ਤਾਇਬਾ ਦੇ 8 ਕਾਰਕੁੰਨ ਜਿਨ੍ਹਾਂ 'ਚ 3 ਪਾਕਿਸਤਾਨੀ ਨਾਗਰਿਕ ਵੀ ਸ਼ਾਮਿਲ ਹਨ ਉਨ੍ਹਾਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਲਸ਼ਕਰ-ਈ-ਤਾਇਬਾ ਨਾਲ ਸਬੰਧਿਤ ਇਨ੍ਹਾਂ ਸਭ ...

ਪੂਰੀ ਖ਼ਬਰ »

ਦਿੱਲੀ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ ਵਿਚ ਭੂਚਾਲ ਦੇ ਝਟਕੇ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਉਤਰਾਖੰਡ, ਦਿੱਲੀ, ਹਰਿਆਣਾ, ਚੰਡੀਗੜ੍ਹ ਸਮੇਤ ਉੱਤਰ ਭਾਰਤ ਦੇ ਕਈ ਇਲਾਕਿਆਂ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਵਿਭਾਗ ਅਨੁਸਾਰ ਭੂਚਾਲ ਦਾ ਕੇਂਦਰ ਉਤਰਾਖੰਡ ਜ਼ਿਲ੍ਹੇ ਦੇ ਰੁਦਰਪ੍ਰਯਾਗ ਤੋਂ 121 ਕਿਲੋਮੀਟਰ ਦੂਰ ਧਰਤੀ ਦੇ 30 ...

ਪੂਰੀ ਖ਼ਬਰ »

ਹਵਾਈ ਯਾਤਰਾ ਦੌਰਾਨ ਜਲੰਧਰ ਦੇ ਬਜ਼ੁਰਗ ਦੀ ਮੌਤ

ਨਵੀਂ ਦਿੱਲੀ, 6 ਦਸੰਬਰ (ਏਜੰਸੀ)-ਮੁੰਬਈ ਤੋਂ ਅੰਮ੍ਰਿਤਸਰ ਨੂੰ ਜਾ ਰਹੇ ਸਪਾਈਸ ਜੈੱਟ ਦੇ ਯਾਤਰੀ ਜਹਾਜ਼ 'ਚ ਇਕ ਬਜ਼ੁਰਗ ਵਿਅਕਤੀ ਦੀ ਮੌਤ ਹੋ ਜਾਣ ਦੀ ਖ਼ਬਰ ਹੈ। ਜਾਣਕਾਰੀ ਅਨੁਸਾਰ ਜਲੰਧਰ ਦਾ ਰਹਿਣ ਵਾਲਾ ਇਕ 70 ਸਾਲ ਦਾ ਵਿਅਕਤੀ ਆਪਣੀ ਪਤਨੀ ਤੇ ਪੁੱਤਰ ਨਾਲ ਸਫ਼ਰ ਕਰ ਰਿਹਾ ...

ਪੂਰੀ ਖ਼ਬਰ »

ਸੁਪਰੀਮ ਕੋਰਟ ਕੋਲਜ਼ੀਅਮ ਵਲੋਂ 6 ਹਾਈਕੋਰਟਾਂ ਲਈ 44 ਜੱਜਾਂ ਦੀ ਨਿਯੁਕਤੀ ਦੀ ਸਿਫਾਰਸ਼

ਨਵੀਂ ਦਿੱਲੀ, 6 ਦਸੰਬਰ (ਏਜੰਸੀ)- ਸੁਪਰੀਮ ਕੋਰਟ ਕੋਲਜ਼ੀਅਮ ਨੇ 6 ਹਾਈਕੋਰਟਾਂ ਲਈ 25 ਵਧੀਕ ਜੱਜਾਂ ਨੂੰ ਸਥਾਈ ਜੱਜਾਂ ਵਜੋਂ ਨਿਯੁਕਤ ਕਰਨ ਦੀ ਸਿਫਾਰਸ਼ ਕਰਦਿਆਂ 3 ਹਾਈਕੋਰਟਾਂ 'ਚ 19 ਸੀਨੀਅਰ (ਉੱਤਮ) ਵਕੀਲਾਂ ਨੂੰ ਜੱਜ ਨਿਯੁਕਤ ਕਰਨ ਲਈ ਕਿਹਾ ਹੈ। ਇਨ੍ਹਾਂ ਨਿਯੁਕਤੀਆਂ ਦੀ ...

ਪੂਰੀ ਖ਼ਬਰ »

1984 ਸਿੱਖ ਕਤਲੇਆਮ

ਬੰਦ ਕੀਤੇ ਗਏ ਕੇਸਾਂ ਦੀ ਪੜਤਾਲ ਕਰਨ ਵਾਲੇ ਪੈਨਲ ਨੇ ਸੁਪਰੀਮ ਕੋਰਟ ਨੂੰ ਰਿਪੋਰਟ ਸੌਂਪੀ

ਅਦਾਲਤ 11 ਦਸੰਬਰ ਨੂੰ ਤੈਅ ਕਰੇਗੀ ਮਾਮਲੇ ਮੁੜ ਖੋਲ੍ਹੇ ਜਾਣਗੇ ਜਾਂ ਨਹੀਂ

ਨਵੀਂ ਦਿੱਲੀ, 6 ਦਸੰਬਰ (ਜਗਤਾਰ ਸਿੰਘ)- 1984 ਸਿੱਖ ਕਤਲੇਆਮ ਮਾਮਲੇ 'ਚ ਸੁਪਰੀਮ ਕੋਰਟ ਦੁਆਰਾ ਗਠਿਤ ਰਿਟਾਇਰਡ ਜੱਜਾਂ ਦੇ ਪੈਨਲ ਨੇ ਐਸ.ਆਈ.ਟੀ. ਵਲੋਂ ਬੰਦ ਕੀਤੇ 241 ਮਾਮਲਿਆਂ ਦੀ ਰਿਪੋਰਟ ਸੌਂਪ ਦਿੱਤੀ ਹੈ ਤੇ ਹੁਣ ਇਸ ਰਿਪੋਰਟ ਦੀ ਪੜਤਾਲ ਕਰਨ ਉਪਰੰਤ ਸੁਪਰੀਮ ਕੋਰਟ 11 ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX