ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  5 minutes ago
ਰਾਏਪੁਰ, 16 ਅਕਤੂਬਰ- ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜ਼ਿਲ੍ਹੇ 'ਚ ਅੱਜ ਨਕਸਲੀਆਂ ਵਲੋਂ ਕੀਤੇ ਗਏ ਆਈ. ਈ. ਡੀ. ਧਮਾਕੇ 'ਚ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਰਾਜਨਾਂਦਗਾਂਵ ਦੇ ਸੁਪਰਡੈਂਟ ਕਾਮਲੋਚਨ ਕਸ਼ਯਪ...
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  13 minutes ago
ਮੁੰਬਈ, 16 ਅਕਤੂਬਰ - ਗੜ੍ਹਚਿਰੋਲੀ ਜ਼ਿਲ੍ਹੇ ਦੇ ਮਾਲਵੇੜਾ ਇਲਾਕੇ 'ਚ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਇਕ ਨਕਸਲੀ ਢੇਰ ਹੋ ਗਿਆ। ਇਸ ਨਕਸਲੀ ਕੋਲੋਂ ਇਕ ਰਾਈਫ਼ਲ ਵੀ ਬਰਾਮਦ ਕੀਤੀ ਗਈ....
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  23 minutes ago
ਚੰਡੀਗੜ੍ਹ, 16 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ 'ਚ ਬੁੱਢੇ ਨਾਲੇ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਦੇ ਹੁਕਮ ਜਾਰੀ ਕੀਤਾ ਹੈ। ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ, ਇਸ ਟਾਸਕ ਫੋਰਸ ਦੇ ਸਰਪ੍ਰਸਤ ਬਾਬਾ ...
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  35 minutes ago
ਨਵੀਂ ਦਿੱਲੀ, 16 ਅਕਤੂਬਰ- ਕਾਂਗਰਸ ਦੀ ਵਿਦਿਆਰਥੀ ਇਕਾਈ ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਿਰੋਜ਼ ਖ਼ਾਨ ਵਿਰੁੱਧ ਸੰਗਠਨ ਨਾਲ ਜੁੜੀ ਇੱਕ ਲੜਕੀ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਸੂਤਰਾਂ...
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  52 minutes ago
ਭਵਾਨੀਗੜ੍ਹ 16 ਅਕਤੂਬਰ- (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਅੱਜ ਇਕ ਟਰੈਕਟਰ- ਟਰਾਲੀ ਦੇ ਸਾਈਕਲ 'ਤੇ ਜਾਂਦੀਆਂ ਦੋ ਲੜਕੀਆਂ 'ਤੇ ਚੜ੍ਹ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ....
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਫੌਜ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੇਪਾਲ ਦਾ ਰਹਿਣ ਵਾਲਾ ਸਿਪਾਹੀ ਬਹਾਦਰ ਥਾਪਾ ਮੇਗਰ (19)...
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਹਰਿਆਣਾ, 16 ਅਕਤੂਬਰ - ਗੁਰੂ ਗ੍ਰਾਮ ਜ਼ਿਲ੍ਹੇ ਦੇ ਪਟੌਦੀ ਨੇੜੇ ਰੇਵਾੜੀ ਰੋਡ 'ਤੇ ਇਕ ਕੱਪੜਾ ਗੋਦਾਮ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ....
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 1 hour ago
ਪਟਨਾ, 16 ਅਕਤੂਬਰ- ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਜਨਤਾ ਦਲ (ਯੂਨਾਈਟਿਡ) ਵਲੋਂ ਪਾਰਟੀ ਦਾ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਕਿਸ਼ੋਰ ਪਿਛਲੇ ਮਹੀਨੇ ਜਨਤਾ ਦਲ (ਯੂਨਾਈਟਿਡ) 'ਚ ਸ਼ਾਮਲ...
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 1 hour ago
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਜਲੰਧਰ 'ਚ ਇੱਕ ਸਿੱਖਿਆ ਅਦਾਰੇ ਦੇ ਹੋਸਟਲ 'ਚੋਂ ਫੜੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ 'ਚੋਂ ਇੱਕ ਦੀ ਹਾਲਤ ਵਿਗੜਨ ਕਾਰਨ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਸਫ਼ ਰਫ਼ੀਕ ਭੱਟ...
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 1 hour ago
ਹਿਸਾਰ, 16 ਅਕਤੂਬਰ - ਹੱਤਿਆ ਦੇ ਦੋ ਮਾਮਲਿਆਂ 'ਚ ਹਿਸਾਰ ਦੀ ਅਦਾਲਤ ਨੇ ਰਾਮਪਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਹਿਸਾਰ ਅਦਾਲਤ ਨੇ ਰਾਮਪਾਲ ਨੂੰ 4 ਔਰਤਾਂ ਸਮੇਤ ਇਕ ਬੱਚੇ ਦੀ....
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 1 hour ago
ਰਾਏਕੋਟ, 16 ਅਕਤੂਬਰ (ਸੁਸ਼ੀਲ) - ਰਾਏਕੋਟ ਸਿਟੀ ਪੁਲਿਸ ਦੇ ਹੱਥ ਬੀਤੀ ਰਾਤ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਚਾਰ ਸੌ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ...
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ- ਜਬਰ ਜਨਾਹ ਦੇ ਦੋਸ਼ਾਂ 'ਚ ਘਿਰੇ ਮਸ਼ਹੂਰ ਬਾਬਾ ਦਾਤੀ ਮਹਾਰਾਜ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਜਾਣਗੇ। ਦਾਤੀ ਮਹਾਰਾਜ 'ਤੇ ਇੱਕ ਔਰਤ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਾਇਆ ਹੈ। ਦਿੱਲੀ ਹਾਈਕੋਰਟ ਵਲੋਂ ਦਾਤੀ ਮਹਾਰਾਜ 'ਤੇ...
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 2 hours ago
ਲਖਨਊ, 16 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਲਖਨਊ 'ਚ ਇਹ ਐਲਾਨ ਕੀਤਾ ਕਿ ਇਲਾਹਾਬਾਦ ਦਾ ਨਾਮ ਅੱਜ ਤੋਂ ਪ੍ਰਯਾਗਰਾਜ ....
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 2 hours ago
ਕੋਲਕਾਤਾ, 16 ਅਕਤੂਬਰ- ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰੀਪਾਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਹਰੀਪਾਲ ਦੇ...
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 2 hours ago
ਭੋਪਾਲ, 16 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਂਗਰਸ ਨੇਤਾ ਜਯੋਤੀਰਾਦਿਤਿਯ ਸਿੰਧੀਆ ਅਤੇ ਕਮਲ ਨਾਥ ਵੀ ਹਾਜ਼ਰ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 3 hours ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 3 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 3 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 3 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 4 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 5 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 5 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 6 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  about 1 hour ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  about 1 hour ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  about 1 hour ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  12 minutes ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  33 minutes ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549
ਿਵਚਾਰ ਪ੍ਰਵਾਹ: ਸਪੱਸ਼ਟ ਦ੍ਰਿਸ਼ਟੀਕੋਣ ਦੇ ਨਾਲ-ਨਾਲ ਦ੍ਰਿੜ੍ਹ ਇੱਛਾ-ਸ਼ਕਤੀ ਵੀ ਜ਼ਰੂਰੀ ਹੈ। -ਕਾਲਿਨ ਪਾਵੇਲ

ਪਟਿਆਲਾ

ਲਾਂਘੇ ਲਈ ਸੰਘਰਸ਼ ਕਰ ਰਹੇ ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨ ਤੇ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ

ਬਨੂੜ, 13 ਦਸੰਬਰ (ਭੁਪਿੰਦਰ ਸਿੰਘ)-ਬਨੂੜ ਅਨਾਜ ਮੰਡੀ ਤੇ ਗੁੱਗਾ ਮਾੜੀ ਸਾਹਮਣੇ ਮੁੱਖ ਮਾਰਗ 'ਤੇ ਇਕ ਮਹੀਨੇ ਤੋਂ ਲਾਂਘੇ ਲਈ ਸੰਘਰਸ਼ ਕਰ ਰਹੇ ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਾ ਮਿਲਣ ਕਾਰਨ ਸੰਘਰਸ਼ ਨੂੰ ਹੋਰ ਤੇਜ਼ ਕਰਨ ਲਈ ਦੋ ਦਿਨਾਂ ਦਾ ਅਲਟੀਮੇਟਮ ਦਿੱਤਾ ਹੈ, ਜਿਸਦੀ ਦੇਰ ਸ਼ਾਮ ਕੀਤੀ ਗਈ ਬੈਠਕ ਵਿਚ ਰੂਪ-ਰੇਖਾ ਉਲੀਕੀ ਗਈ, ਜਿਸ ਵਿਚ ਫ਼ੈਸਲਾ ਲਿਆ ਗਿਆ ਕਿ ਜੇ ਸ਼ੁੱਕਰਵਾਰ ਤਕ ਇਸ ਮਸਲੇ ਦਾ ਕੋਈ ਹੱਲ ਨਾ ਹੋਇਆ, ਤਾਂ ਸਨਿਚਰਵਾਰ ਨੂੰ ਮਰਨ ਵਰਤ ਸ਼ੁਰੂ ਕਰਨਗੇ | ਲਾਂਘੇ ਵਾਲੀ ਥਾਂ 'ਤੇ ਟੈਂਟ ਲਾ ਕੇ ਬੈਠੇ ਸ਼ਹਿਰ ਵਾਸੀਆਂ ਦੀ ਹੋਈ ਅਹਿਮ ਬੈਠਕ ਵਿਚ ਕਰਨਵੀਰ ਸੈਂਟੀ ਥੰਮ੍ਹਣ, ਜਗਤਾਰ ਸਿੰਘ ਜੱਗੀ ਨੇ ਦੱਸਿਆ ਕਿ ਉਨ੍ਹਾਂ ਨੂੰ ਮਹੀਨੇ ਦੇ ਕਰੀਬ ਹੋ ਗਿਆ ਹੈ, ਧਰਨੇ 'ਤੇ ਬੈਠਿਆਂ ਨੂੰ , ਪਰ ਬੰਦ ਕੀਤੇ ਰਸਤੇ ਨੂੰ ਆਰਜ਼ੀ ਤੌਰ 'ਤੇ ਚਲਾਉਣ ਤੋਂ ਬਾਅਦ ਕਿਸੇ ਅਧਿਕਾਰੀ ਨੇ ਉਨ੍ਹਾਂ ਦੀ ਸਾਰ ਨਹੀਂ ਲਈ | ਉਨ੍ਹਾਂ ਦੱਸਿਆ ਕਿ ਭਾਵੇਂ ਉਨ੍ਹਾਂ ਜ਼ਿਲ੍ਹੇ ਦੇ ਹਰ ਛੋਟੇ-ਵੱਡੇ ਅਫ਼ਸਰ ਤੋਂ ਇਲਾਵਾ ਮੁੱਖ ਮੰਤਰੀ ਪੰਜਾਬ ਨੂੰ ਆਪਣੀ ਸਮੱਸਿਆ ਬਾਰੇ ਲਿਖਤੀ ਤੌਰ 'ਤੇ ਜਾਣੂ ਕਰਾ ਚੁੱਕੇ ਹਾਂ, ਪਰ ਕੋਈ ਕਾਰਵਾਈ ਨਹੀਂ ਹੋਈ, ਜਿਸ ਕਾਰਨ ਸ਼ਹਿਰ ਵਾਸੀਆਂ ਵਿਚ ਭਾਰੀ ਰੋਸ ਪਾਇਆ ਜਾ ਰਿਹਾ ਹੈ | ਇਕੱਠੇ ਹੋਏ ਸ਼ਹਿਰ ਵਾਸੀਆਂ ਨੇ ਸਰਬਸੰਮਤੀ ਨਾਲ ਹੱਥ ਖੜ੍ਹੇ ਕਰਕੇ ਕੀਤੇ ਫ਼ੈਸਲੇ ਬਾਰੇ ਜਾਣੂ ਕਰਾਉਂਦਿਆਂ ਦੱਸਿਆ ਕਿ ਜੇ ਸ਼ੁੱਕਰਵਾਰ ਤਕ ਇਸ ਮਸਲੇ ਦਾ ਕੋਈ ਹੱਲ ਨਾ ਹੋਇਆ, ਤਾਂ ਸਨਿਚਰਵਾਰ ਨੂੰ ਮਰਨ ਵਰਤ ਸ਼ੁਰੂ ਕਰਨਗੇ | ਉਨ੍ਹਾਂ ਦੱਸਿਆ ਕਿ ਭਾਜਪਾ ਆਗੂ ਗੁਰਤੇਜ ਸਿੰਘ ਢਿੱਲੋਂ ਵਲੋਂ ਸ਼ਹਿਰ ਵਾਸੀਆਂ ਨੂੰ ਕੇਂਦਰ ਸਰਕਾਰ ਤੋਂ ਲਾਂਘੇ ਬਣਾਉਣ ਦੀ ਮਨਜ਼ੂਰੀ ਲੈ ਕੇ ਆਉਣ ਦਾ ਭਰੋਸਾ ਦਿੱਤਾ ਸੀ, ਪਰ ਉਨ੍ਹਾਂ ਦੀ ਵੀ ਬੇਸਬਰੀ ਨਾਲ ਉਡੀਕ ਕੀਤੀ ਜਾ ਰਹੀ ਹੈ | ਉਨ੍ਹਾਂ ਪੰਜਾਬ ਸਰਕਾਰ ਤੋਂ ਲਾਂਘਾ ਬਣਾਉਣ ਲਈ ਚਾਰਾਜੋਈ ਕਰਨ ਦੀ ਮੰਗ ਕੀਤੀ ਹੈ | ਇਸ ਮੌਕੇ ਕਰਨੈਲ ਸਿੰਘ ਕੰਬੋਜ, ਕੈਪਟਨ ਬੰਤ ਸਿੰਘ, ਜੀਵਨ ਕੁਮਾਰ, ਸਾਧੂ ਸਿੰਘ, ਰਿੰਕੂ ਸਲੇਮਪੁਰੀਆ, ਕਰਨੈਲ ਸਿੰਘ ਧੀਮਾਨ, ਕਾਮਰੇਡ ਮੋਹਨ ਸਿੰਘ ਸੋਢੀ, ਗੁਲਜ਼ਾਰ ਸਿੰਘ ਮਹਿੰਦਰ ਸਿੰਘ, ਕੁਲਦੀਪ ਸਿੰਘ ਮਠਿਆੜਾ, ਜਸਵੀਰ ਸਿੰਘ ਜੱਸਾ, ਗੁਰਦਿਆਲ ਸਿੰਘ ਆਦਿ ਹਾਜ਼ਰ ਸਨ |

ਸੀ.ਆਈ.ਏ. ਸਟਾਫ਼ ਨਾਭਾ ਵਲੋਂ ਇਕ ਵਿਅਕਤੀ 15 ਕਿਲੋ ਭੁੱਕੀ ਸਮੇਤ ਕਾਬੂ

ਨਾਭਾ, 13 ਦਸੰਬਰ (ਕਰਮਜੀਤ ਸਿੰਘ)-ਉੱਪ ਪੁਲੀਸ ਕਪਤਾਨ (ਡੀ.) ਸੁਖਮਿੰਦਰ ਸਿੰਘ ਚੌਹਾਨ ਅਤੇ ਉ ੱਪ ਪੁਲਿਸ ਕਪਤਾਨ ਨਾਭਾ ਚੰਦ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਸੀ.ਆਈ.ਏ. ਸਟਾਫ਼ ਨਾਭਾ ਦੇ ਮੁੱਖੀ ਇੰਸ: ਸ਼ਮਿੰਦਰ ਸਿੰਘ ਦੀ ਅਗਵਾਈ ਹੇਠ ਥਾਣੇਦਾਰ ਹਰਿੰਦਰ ਸਿੰਘ ਸਮੇਤ ...

ਪੂਰੀ ਖ਼ਬਰ »

ਮੌਸਮ ਦੀ ਖ਼ਰਾਬੀ ਕਾਰਨ ਵਿਦੇਸ਼ ਤੋਂ ਆਉਣ 'ਤੇ ਜਾਣ ਵਾਲੇ ਪ੍ਰਵਾਸੀ ਭਾਰਤੀ ਵੀ ਹੋਏ ਪ੍ਰੇਸ਼ਾਨ

ਪਟਿਆਲਾ, 13 ਦਸੰਬਰ (ਜ.ਸ.ਢਿੱਲੋਂ)-ਬੀਤੇ ਤਿੰਨ ਦਿਨਾਂ ਤੋਂ ਖ਼ਰਾਬ ਹੋਏ ਮੌਸਮ ਨੇ ਜਿੱਥੇ ਠੰਢ ਵਧਾ ਦਿੱਤੀ ਹੈ, ਉੱਥੇ ਹੀ ਵਿਦੇਸ਼ ਜਾਣ ਤੇ ਆਉਣ ਵਾਲੇ ਲੋਕਾਂ ਦੀਆਂ ਪ੍ਰੇਸ਼ਾਨੀਆਂ ਵਿਚ ਵੀ ਵਾਧਾ ਕਰ ਦਿੱਤਾ ਹੈ¢ ਇਸ ਸਬੰਧੀ ਜਗਮੋਹਨ ਸਿੰਘ ਲੱਕੀ ਨੇ ਦੱਸਿਆ ਕਿ ਬੀਤੇ ਦੋ ...

ਪੂਰੀ ਖ਼ਬਰ »

-ਮਾਮਲਾ 'ਆਪ' ਤੋਂ ਵਾਰਡ ਨੰਬਰ 50 ਦੇ ਉਮੀਦਵਾਰ ਦੀ ਕੁੱਟਮਾਰ ਦਾ- ਥਾਣਾ ਕੋਤਵਾਲੀ ਪਟਿਆਲਾ ਦੀ ਪੁਲਿਸ ਨੇ 30 ਵਿਅਕਤੀਆਂ ਿਖ਼ਲਾਫ਼ ਕੀਤਾ ਮਾਮਲਾ ਦਰਜ

ਪਟਿਆਲਾ, 13 ਦਸੰਬਰ (ਆਤਿਸ਼ ਗੁਪਤਾ)-ਪਟਿਆਲਾ ਵਿਖੇ ਹੋ ਰਹੀ ਨਗਰ ਨਿਗਮ ਚੋਣਾਂ ਦੌਰਾਨ ਲੰਘੇ ਦਿਨ ਆਮ ਆਦਮੀ ਪਾਰਟੀ ਤੋਂ ਵਾਰਡ ਨੰਬਰ 50 ਦੇ ਉਮੀਦਵਾਰ ਪਵਨ ਕੁਮਾਰ ਦੀ ਅਤੇ ਉਸ ਦੇ ਸਾਥੀਆਂ ਦੀ ਕੁੱਝ ਵਿਅਕਤੀਆਂ ਵਲੋਂ ਘੇਰ ਕੇ ਕੁੱਟਮਾਰ ਕਰਨ ਦੀ ਘਟਨਾ ਸਾਹਮਣੇ ਆਈ ਸੀ | ਇਸ ...

ਪੂਰੀ ਖ਼ਬਰ »

ਲਾਂਘੇ ਲਈ ਸੰਘਰਸ਼ ਕਰ ਰਹੇ ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨ ਤੇ ਸਰਕਾਰ ਵਲੋਂ ਕੋਈ ਹੁੰਗਾਰਾ ਨਹੀਂ

ਬਨੂੜ, 13 ਦਸੰਬਰ (ਭੁਪਿੰਦਰ ਸਿੰਘ)-ਬਨੂੜ ਅਨਾਜ ਮੰਡੀ ਤੇ ਗੁੱਗਾ ਮਾੜੀ ਸਾਹਮਣੇ ਮੁੱਖ ਮਾਰਗ 'ਤੇ ਇਕ ਮਹੀਨੇ ਤੋਂ ਲਾਂਘੇ ਲਈ ਸੰਘਰਸ਼ ਕਰ ਰਹੇ ਸ਼ਹਿਰ ਵਾਸੀਆਂ ਨੂੰ ਪ੍ਰਸ਼ਾਸਨ ਤੇ ਸਰਕਾਰ ਵੱਲੋਂ ਕੋਈ ਹਾਂ-ਪੱਖੀ ਹੁੰਗਾਰਾ ਨਾ ਮਿਲਣ ਕਾਰਨ ਸੰਘਰਸ਼ ਨੂੰ ਹੋਰ ਤੇਜ਼ ...

ਪੂਰੀ ਖ਼ਬਰ »

ਸੜਕ ਹਾਦਸੇ ਦੌਰਾਨ ਪਤੀ ਦੀ ਮੌਤ-ਪਤਨੀ ਜ਼ਖ਼ਮੀ

ਪਟਿਆਲਾ, 13 ਦਸੰਬਰ (ਆਤਿਸ਼ ਗੁਪਤਾ)-ਸਥਾਨਕ ਭੁਪਿੰਦਰਾ ਰੋਡ ਪਟਿਆਲਾ ਵਿਖੇ ਵਾਪਰੇ ਇਕ ਸੜਕ ਹਾਦਸੇ ਦੌਰਾਨ ਮੋਟਰਸਾਈਕਲ ਸਵਾਰ ਪਤੀ ਦੀ ਮੌਤ ਹੋ ਗਈ ਜਦਕਿ ਉਸ ਦੀ ਪਤਨੀ ਜ਼ਖ਼ਮੀ ਹੋ ਗਈ | ਮਿ੍ਤਕ ਦੀ ਪਛਾਣ ਜਸਵੰਤ ਸਿੰਘ ਵਾਸੀ ਬਡੰੂਗਰ ਵਜੋਂ ਹੋਈ ਹੈ | ਘਟਨਾ ਸਬੰਧੀ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ 4 ਚੋਣ ਦਰਸ਼ਕ ਕੀਤੇ ਤਾਇਨਾਤ

ਪਟਿਆਲਾ, 13 ਦਸੰਬਰ (ਜਸਪਾਲ ਸਿੰਘ ਢਿੱਲੋਂ )- ਨਗਰ ਨਿਗਮ ਪਟਿਆਲਾ ਅਤੇ ਘੱਗਾ ਘਨੌਰ ਨਗਰ ਪੰਚਾਇਤਾਂ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ 'ਚ ਜਿੱਥੇ ਪਟਿਆਲਾ ਸ਼ਹਿਰ ਦੇ 260664 ਵੋਟਰ ਸ਼ਹਿਰ ਦੇ 57 ਹੋਰ ਕੌਾਸਲਰ ਚੁਣਨਗੇ ਉੱਥੇ ਹੀ ਘੱਗਾ ਦੇ 13 ਵਾਰਡਾਂ ਲਈ 6763 ਵੋਟਰ ਆਪਣੇ ...

ਪੂਰੀ ਖ਼ਬਰ »

ਪੰਜਾਬ 'ਚ ਕੈਪਟਨ ਸਰਕਾਰ ਨੇ ਕੀਤੇ ਐਮਰਜੈਂਸੀ ਵਾਲੇ ਹਾਲਾਤ : ਪ੍ਰਭਾਤ ਝਾਅ

ਪਟਿਆਲਾ, 13 ਦਸੰਬਰ (ਅਮਰਬੀਰ ਸਿੰਘ ਆਹਲੂਵਾਲੀਆ)-ਕਾਂਗਰਸੀ ਆਗੂ ਤੇ ਮਰਹੂਮ ਪ੍ਰਧਾਨ ਮੰਤਰੀ ਸ੍ਰੀਮਤੀ ਇੰਦਰਾ ਗਾਂਧੀ ਵੇਲੇ ਲਗਾਈ ਗਈ ਐਮਰਜੈਂਸੀ ਵਰਗੇ ਹਾਲਾਤ ਮੌਜੂਦਾ ਸਮੇਂ ਪੰਜਾਬ 'ਚ ਦੇਖਣ ਨੂੰ ਮਿਲ ਰਹੇ ਹਨ | ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ...

ਪੂਰੀ ਖ਼ਬਰ »

ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਲੋਂ ਸੈਮੀਨਾਰ

ਨਾਭਾ, 13 ਦਸੰਬਰ (ਕਰਮਜੀਤ ਸਿੰਘ)-ਨਾਭਾ ਦੇ ਪਿੰਡ ਅਗੇਤੀ ਵਿਖੇ ਬਿਰਲਾ ਸਾਫ਼ਟ ਕੰਪਨੀ ਵਲੋਂ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਸੈਮੀਨਾਰ ਕਰਵਾਇਆ ਗਿਆ | ਜਿੱਥੇ ਪਿੰਡ ਅਗੇਤੀ ਤੇ ਬੀਬੀਪੁਰ ਦੇ ਅਗਾਂਹ ਵਧੂ ਕਿਸਾਨ ਜਿਨ੍ਹਾਂ ਵਲੋਂ ਇਸ ਫ਼ਸਲੀ ਸੀਜ਼ਨ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਲਈ ਰਾਜ ਚੋਣ ਕਮਿਸ਼ਨ ਨੇ 4 ਚੋਣ ਦਰਸ਼ਕ ਕੀਤੇ ਤਾਇਨਾਤ

ਪਟਿਆਲਾ, 13 ਦਸੰਬਰ (ਜਸਪਾਲ ਸਿੰਘ ਢਿੱਲੋਂ )- ਨਗਰ ਨਿਗਮ ਪਟਿਆਲਾ ਅਤੇ ਘੱਗਾ ਘਨੌਰ ਨਗਰ ਪੰਚਾਇਤਾਂ ਦੀਆਂ 17 ਦਸੰਬਰ ਨੂੰ ਹੋਣ ਵਾਲੀਆਂ ਚੋਣਾਂ 'ਚ ਜਿੱਥੇ ਪਟਿਆਲਾ ਸ਼ਹਿਰ ਦੇ 260664 ਵੋਟਰ ਸ਼ਹਿਰ ਦੇ 57 ਹੋਰ ਕੌਾਸਲਰ ਚੁਣਨਗੇ ਉੱਥੇ ਹੀ ਘੱਗਾ ਦੇ 13 ਵਾਰਡਾਂ ਲਈ 6763 ਵੋਟਰ ਆਪਣੇ ...

ਪੂਰੀ ਖ਼ਬਰ »

ਕੰਗ ਦੀ ਅਗਵਾਈ 'ਚ ਅਕਾਲੀ ਆਗੂਆਂ ਨੇ ਕੀਤਾ ਵਾਰਡ ਨੰਬਰ ਚਾਰ ਦਾ ਦੌਰਾ

• ਲੋਕ ਅਕਾਲੀ ਭਾਜਪਾ ਵਲੋਂ ਕੀਤੇ ਕਾਰਜਾਂ 'ਤੇ ਮੋਹਰ ਲਾਉਣਗੇ : ਕੰਗ ਪਟਿਆਲਾ, 13 ਦਸੰਬਰ (ਜ.ਸ.ਢਿੱਲੋਂ)-ਅਕਾਲੀ ਦਲ ਦੇ ਵਾਰਡ ਨੰਬਰ 4 ਤੋਂ ਉਮੀਦਵਾਰ ਹਰਵਿੰਦਰ ਸਿੰਘ ਬੱਬੂ ਲਈ ਵੋਟਾਂ ਮੰਗਣ ਲਈ ਅਕਾਲੀ ਦਲ ਦੇ ਸੀਨੀਅਰ ਆਗੂ ਬਲਵਿੰਦਰ ਸਿੰਘ ਕੰਗ ਦੀ ਅਗਵਾਈ 'ਚ ਅੱਜ ...

ਪੂਰੀ ਖ਼ਬਰ »

ਕਾਂਗਰਸੀਆਂ ਨੂੰ ਕਿਸੇ ਵੀ ਕੀਮਤ 'ਤੇ ਮਾਹੌਲ ਖ਼ਰਾਬ ਨਹੀਂ ਕਰਨ ਦਿੱਤਾ ਜਾਵੇਗਾ- ਜੁਨੇਜਾ

ਪਟਿਆਲਾ, 13 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਨਗਰ ਨਿਗਮ ਪਟਿਆਲਾ ਦੇ ਵਾਰਡ ਨੰ. 58 ਦੇ ਅਕਾਲੀ-ਭਾਜਪਾ ਦੇ ਉਮੀਦਵਾਰ ਗੁਰਮੁਖ ਸਿੰਘ ਢਿੱਲੋਂ ਦੇ ਪ੍ਰਤਾਪ ਨਗਰ ਇਲਾਕੇ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਅੱਜ ਸੀਨੀਅਰ ਅਕਾਲੀ ਆਗੂ ਤੇ ਪ੍ਰਸਿੱਧ ਸਮਾਜ ਸੇਵੀ ਸ੍ਰੀ ਭਗਵਾਨ ...

ਪੂਰੀ ਖ਼ਬਰ »

ਅਬਲੋਵਾਲ, ਸ਼ੈਰੀ ਸੰਧੂ ਅਤੇ ਹੋਰਨਾਂ ਆਗੂਆਂ ਨੇ ਸੱਦੋ ਦੇ ਹੱਕ 'ਚ ਕੀਤਾ ਚੋਣ ਪ੍ਰਚਾਰ

ਪਟਿਆਲਾ, 13 ਦਸੰਬਰ (ਜ.ਸ.ਢਿੱਲੋਂ)-ਅਕਾਲੀ ਦਲ ਤੇ ਭਾਜਪਾ ਦੇ ਵਾਰਡ ਨੰਬਰ 11 ਤੋਂ ਉਮੀਦਵਾਰ ਸੁਰਿੰਦਰ ਸਿੰਘ ਸੱਦੋਂ ਦੇ ਲਈ ਸਾਬਕਾ ਚੇਅਰਮੈਨ ਸੁਰਜੀਤ ਸਿੰਘ ਅਬਲੋਵਾਲ, ਯੂਥ ਅਕਾਲੀ ਦਲ ਦੇ ਬੁਲਾਰੇ ਸ਼ੇਰਪ੍ਰਤਾਪ ਸਿੰਘ ਸ਼ੈਰੀ ਸੰਧੂ ਤੇ ਹੋਰਨਾਂ ਆਗੂਆਂ ਨੇ ਘਰ ਘਰ ਜਾਕੇ ...

ਪੂਰੀ ਖ਼ਬਰ »

ਮੋਹਿਤ ਮਹਿੰਦਰਾ ਨੇ 15 ਨੰਬਰ ਵਾਰਡ ਦੇ ਉਮੀਦਵਾਰ ਦੇ ਹੱਕ 'ਚ ਪ੍ਰਚਾਰ ਕੀਤਾ

ਪਟਿਆਲਾ, 13 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰ:15 ਦੇ ਕਾਂਗਰਸੀ ਉਮੀਦਵਾਰ ਸ੍ਰੀਮਤੀ ਗੁਰਿੰਦਰ ਕੌਰ ਦੇ ਹੱਕ 'ਚ ਸ੍ਰੀ ਮੋਹਿਤ ਮਹਿੰਦਰਾ ਨੇ ਚੋਣ ਪ੍ਰਚਾਰ ਕੀਤਾ | ਉਨ੍ਹਾਂ ਕਿਹਾ ਕਿ ਐੱਮ.ਸੀ. ਆਪਣੇ ਵਾਰਡ ਦਾ ਮੰਤਰੀ ਹੁੰਦਾ ਹੈ ਕਿਉਂਕਿ ਸਰਕਾਰ ਵਲੋਂ ਮਿਲਣ ...

ਪੂਰੀ ਖ਼ਬਰ »

ਕਾਂਗਰਸ ਨਿਰਪੱਖ ਚੋਣਾਂ ਕਰਵਾਏਗੀ, ਕਿਸੇ ਵੀ ਵੋਟਰ ਨੂੰ ਡਰਨ ਦੀ ਲੋੜ ਨਹੀਂ : ਪ੍ਰਨੀਤ ਕੌਰ

ਪਟਿਆਲਾ, 13 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਕਾਂਗਰਸ ਪਾਰਟੀ ਦੀ ਵਾਰਡ ਨੰ. 51 ਤੋਂ ਉਮੀਦਵਾਰ ਵਿੰਤੀ ਸੰਗਰ ਸੁਪਤਨੀ ਸੋਨੂੰ ਸੰਗਰ ਵਲੋਂ ਲਾਹੌਰੀ ਗੇਟ ਬਸਤੀ ਵਿਖੇ ਕਰਵਾਈ ਗਈ ਵਿਸ਼ਾਲ ਮੀਟਿੰਗ ਨੂੰ ਸੰਬੋਧਨ ਕਰਦਿਆਂ ਸਾਬਕਾ ਕੇਂਦਰੀ ਵਿਦੇਸ਼ ਰਾਜ ਮੰਤਰੀ ਪ੍ਰਨੀਤ ...

ਪੂਰੀ ਖ਼ਬਰ »

ਕਾਂਗਰਸ ਨੇ ਨਿਗਮ ਚੋਣਾਂ ਵਿਚ ਧੱਕੇਸ਼ਾਹੀ ਕੀਤੀ ਤਾਂ ਇਸ ਦਾ ਡਟ ਕੇ ਵਿਰੋਧ ਕੀਤਾ ਜਾਵੇਗਾ - ਪ੍ਰੋ. ਚੰਦੂਮਾਜਰਾ

ਪਟਿਆਲਾ, 13 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਸ੍ਰੀ ਅਨੰਦਪੁਰ ਸਾਹਿਬ ਤੋਂ ਸੰਸਦ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਕਾਂਗਰਸ ਨਗਰ ਨਿਗਮ ਚੋਣਾਂ ਵਿਚ ਵਿਰੋਧੀ ਉਮੀਦਵਾਰਾਂ ਦੇ ਕਾਗ਼ਜ਼ ਰੱਦ ਕਰਕੇ ਤੇ ...

ਪੂਰੀ ਖ਼ਬਰ »

ਸੰਗਤ 20 ਤੋਂ 27 ਤੱਕ ਖ਼ੁਸ਼ੀ ਵਾਲੇ ਸਮਾਗਮ ਕਰਾਉਣ ਤੋਂ ਪ੍ਰਹੇਜ ਕਰੇ-ਕੇਨੀ

ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰਾਂ ਸਾਹਿਬਜ਼ਾਦਿਆਂ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਨਾਮ-ਲੇਵਾ ਸੰਗਤਾਂ ਨੂੰ ...

ਪੂਰੀ ਖ਼ਬਰ »

ਪੰਜਾਬ ਕਾਰਨੀਵਾਲ ਮੇਲੇ 'ਚ ਲੱਗੀਆਂ ਰੌਣਕਾਂ

ਪਟਿਆਲਾ, 13 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਦੇ ਕੁਮਾਰ ਸਭਾ ਗਰਾਊਾਡ ਵਿਚ ਲੱਗੇ ਕਾਰਨੀਵਾਲ ਮੇਲੇ 'ਚ ਖਰੀਦਦਦਾਰਾਂ ਵਿਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ | ਇਸ ਮੌਕੇ ਜਿਥੇ ਖ੍ਰੀਦਦਾਰਾਂ ਲਈ ਬਹੁਤ ਵੰਨਗੀ ਹੈ ਉਥੇ ਮੰਨੋਰੰਜਨ ਲਈ ਵੀ ਇਥੇ ...

ਪੂਰੀ ਖ਼ਬਰ »

ਵਿਦਿਆਰਥੀਆਂ ਨੂੰ ਸਵਾਈਨ ਫਲੂ ਪ੍ਰਤੀ ਜਾਗਰੂਕ ਕੀਤਾ

ਦੇਵੀਗੜ੍ਹ, 13 ਦਸੰਬਰ (ਰਾਜਿੰਦਰ ਸਿੰਘ ਮੌਜੀ)-ਸਿਵਲ ਸਰਜਨ ਪਟਿਆਲਾ ਡਾ. ਬਲਵਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾ. ਭੁਪਿੰਦਰ ਕੌਰ ਸੀਨੀਅਰ ਮੈਡੀਕਲ ਅਫਸਰ ਦੁਧਨਸਾਧਾਂ ਵਿਖੇ ਅਧਿਆਪਕਾਂ ਅਤੇ ਸਕੂਲੀ ਵਿਦਿਆਰਥੀਆਂ ਨੂੰ ਸਵਾਈਨ ਫਲ ਪ੍ਰਤੀ ਜਾਗਰੂਕ ਕੀਤਾ ...

ਪੂਰੀ ਖ਼ਬਰ »

ਦਾਨ ਕੀਤੇ ਖ਼ੂਨ ਨਾਲ ਅਨੇਕਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ-ਹੈਰੀਮਾਨ

ਦੇਵੀਗੜ੍ਹ, 13 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਖ਼ੂਨ ਇਕ ਅਜਿਹਾ ਤਰਲ ਪਦਾਰਥ ਹੈ ਜੋ ਕਿ ਕਿਸੇ ਫ਼ੈਕਟਰੀ 'ਚ ਪੈਦਾ ਨਹੀਂ ਹੁੰਦਾ, ਸਗੋਂ ਮਨੁੱਖ ਹੀ ਇਸ ਦਾ ਸਰੋਤ ਹਨ | ਖ਼ੂਨ ਦਾਨ ਮਹਾਨ ਦਾਨ ਹੈ ਜਿਸ ਨਾਲ ਅਨੇਕਾਂ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ | ਇਹ ਪ੍ਰਗਟਾਵਾ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਤੇ ਨਕਦੀ ਸਮੇਤ ਇੱਕ ਕਾਬੂ

ਪਾਤੜਾਂ, 13 ਦਸੰਬਰ (ਜਗਦੀਸ਼ ਸਿੰਘ ਕੰਬੋਜ)-ਪਾਤੜਾਂ ਪੁਲਿਸ ਨੇ ਇੱਕ ਵਿਅਕਤੀ ਨੂੰ ਕਾਬੂ ਕਰਕੇ ਉਸ ਕੋਲੋਂ ਨਜਾਇਜ਼ ਸ਼ਰਾਬ ਅਤੇ ਨਗਦੀ ਬਰਾਮਦ ਕਰਨ ਵਿਚ ਸਫਲਤਾ ਹਾਸਿਲ ਕੀਤੀ ਹੈ | ਇਸ ਸਬੰਧੀ ਥਾਣਾ ਪਾਤੜਾਂ ਦੇ ਮੁਖੀ ਇੰਦਰਪਾਲ ਸਿੰਘ ਚੌਹਾਨ ਨੇ ਦੱਸਿਆ ਕਿ ਸਹਾਇਕ ...

ਪੂਰੀ ਖ਼ਬਰ »

ਪਿੰਡ ਰਣਜੀਤਗੜ੍ਹ (ਸੋਹੀਆਂ ਵਾਲਾ) ਵਿਖੇ ਅੱਖਾਂ ਦਾ ਨਿਰੀਖਣ ਕੈਂਪ ਲਗਾਇਆ

ਭਾਦਸੋਂ, 13 ਦਸੰਬਰ (ਗੁਰਬਖ਼ਸ਼ ਸਿੰਘ ਵੜੈਚ)-ਯੂਵਕ ਸੇਵਾਵਾਂ ਕਲੱਬ ਰਜਿ. ਤੇ ਸ਼ੇਰ-ਏ-ਪੰਜਾਬ ਸਪੋਰਟਸ ਅਕੈਡਮੀ ਪਿੰਡ ਰਣਜੀਤਗੜ (ਸੋਹੀਆਂਵਾਲ) ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਅੱਖਾਂ ਦਾ ਨਿਰੀਖਣ ਕੈਂਪ ਲਗਾਇਆ ਗਿਆ ਜਿਸ ਵਿਚ ਅੰਬੇ ਆਈ ਕੇਅਰ ਸੈਂਟਰ ...

ਪੂਰੀ ਖ਼ਬਰ »

ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਡਾ. ਮਧੂ ਚਿਤਕਾਰਾ ਦਾ ਸਨਮਾਨ

ਬਨੂੜ, 13 ਦਸੰਬਰ (ਭੁਪਿੰਦਰ ਸਿੰਘ) ਸਿੱਖਿਆ ਦੇ ਖੇਤਰ ਵਿਚ ਵਡਮੁੱਲਾ ਯੋਗਦਾਨ ਪਾਉਣ ਲਈ ਚਿਤਕਾਰਾ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਡਾ. ਮਧੂ ਚਿਤਕਾਰਾ ਨੂੰ ਸਾਬਕਾ ਰਾਸ਼ਟਰਪਤੀ ਡਾ. ਪ੍ਰਣਵ ਮੁਖਰਜੀ ਨੇ ਐਵਾਰਡ ਦੇ ਕੇ ਸਨਮਾਨਿਤ ਕੀਤਾ | ਇਹ ਸਨਮਾਨ ਨਵੀਂ ਦਿੱਲੀ ਵਿਚ ...

ਪੂਰੀ ਖ਼ਬਰ »

ਬਿ੍ਜ ਆਫ਼ ਹੋਪ ਸੰਸਥਾ ਨੇ ਕਿ੍ਸਮਸ ਮਨਾਈ

ਸ਼ੁਤਰਾਣਾ, 13 ਦਸੰਬਰ (ਬਲਦੇਵ ਸਿੰਘ ਮਹਿਰੋਕ)-ਇਸਾਈ ਧਰਮ ਦੀ ਸੰਸਥਾ ਬਲੀਵਰਸ ਈਸਟਰ ਚਰਚ ਵੱਲੋਂ ਪਿੰਡ ਜੋਗੇਵਾਲ ਵਿਖੇ ਬਿ੍ਜ ਆਫ ਹੋਪ ਟਿਊਸ਼ਨ ਸੈਂਟਰ ਵਿਚ ਸਕੂਲੀ ਬੱਚਿਆਂ ਨਾਲ ਕਿ੍ਸਮਸ ਦਿਵਸ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਚੰਡੀਗੜ੍ਹ ਡਾਇਸਿਸ ਤੋਂ ...

ਪੂਰੀ ਖ਼ਬਰ »

ਹਾਈ ਸਕੂਲ ਦੰਦਰਾਲਾ ਦੇ ਵਿਦਿਆਰਥੀਆਂ ਨੇ ਕੰਪਿਊਟਰ ਮੁਕਾਬਲੇ ਜਿੱਤੇ

ਭਾਦਸੋਂ, 13 ਦਸੰਬਰ (ਪਰਦੀਪ ਦੰਦਰਾਲਾ)-ਸਰਕਾਰੀ ਹਾਈ ਸਕੂਲ ਦੰਦਰਾਲਾ ਖਰੌਡ ਦੇ ਛੇ ਵਿਦਿਆਰਥੀਆਂ ਨੇ ਬਲਾਕ ਪੱਧਰ 'ਤੇ ਸਰਕਾਰੀ ਹਾਈ ਸਕੂਲ ਭੜੀ ਪਨੈਚਾਂ ਵਿਖੇ ਹੋਏ ਕੰਪਿਊਟਰ ਟਾਈਪਿੰਗ ਤੇ ਕੰਪਿਊਟਰ ਪ੍ਰਸ਼ਨੋਤਰੀ ਮੁਕਾਬਲਿਆਂ ਵਿਚ ਤਿੰਨ ਪਹਿਲੀਆਂ ਅਤੇ ਤਿੰਨ ...

ਪੂਰੀ ਖ਼ਬਰ »

ਮਲੇਸ਼ੀਆ ਵਾਸੀਆਂ ਨੇ ਸਿੱਖੀ ਪ੍ਰਚਾਰ ਲਈ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਕੀਤੀ ਮੁਲਾਕਾਤ

ਪਟਿਆਲਾ, 13 ਦਸੰਬਰ (ਅ.ਸ. ਆਹਲੂਵਾਲੀਆ)-ਮਲੇਸ਼ੀਆ 'ਚ ਪੈਰਾ ਸੂਬੇ ਦੇ ਮੁੱਖ ਮੰਤਰੀ ਨਾਲ ਨਿੱਜੀ ਸਹਾਇਕ ਡਾ. ਜਸਵਿੰਦਰ ਸਿੰਘ ਤੇ ਪ੍ਰਵਾਸੀ ਭਾਰਤੀ ਜਗਦੇਵ ਸਿੰਘ ਨੇ ਸਿੱਖ ਪ੍ਰਚਾਰਕ ਸੰਤ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨਾਲ ਵਿਸ਼ੇਸ਼ ਤੌਰ 'ਤੇ ਗੁਰਦੁਆਰਾ ...

ਪੂਰੀ ਖ਼ਬਰ »

ਜ਼ਮਾਨਤ ਕਰਾਉਣ ਸਮੇਂ ਫ਼ਰਜ਼ੀ ਦਸਤਾਵੇਜ਼ ਲਗਾਉਣ ਸਬੰਧੀ ਮਾਮਲਾ ਦਰਜ

ਪਟਿਆਲਾ, 13 ਦਸੰਬਰ (ਆਤਿਸ਼ ਗੁਪਤਾ)-ਪਟਿਆਲਾ ਦੀ ਜ਼ਿਲ੍ਹਾ ਅਦਾਲਤਾਂ ਵਿਖੇ ਕਥਿਤ ਦੋਸ਼ੀ ਦੀ ਜ਼ਮਾਨਤ ਕਰਾਉਣ ਸਬੰਧੀ ਫ਼ਰਜ਼ੀ ਦਸਤਾਵੇਜ਼ ਲਗਾਉਣ ਦੇ ਮਾਮਲੇ ਨੂੰ ਲੈ ਕੇ ਥਾਣਾ ਲਾਹੌਰੀ ਗੇਟ ਦੀ ਪੁਲਿਸ ਵਲੋਂ ਤਿੰਨ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਹ ਮਾਮਲਾ ...

ਪੂਰੀ ਖ਼ਬਰ »

ਕਰਜ਼ਾ ਮੁਆਫ਼ੀ ਤੇ ਹੋਰ ਮੰਗਾਂ ਨੂੰ ਲੈ ਕੇ ਕਿਸਾਨਾਂ ਨੇ ਦਿੱਤਾ ਵਿਸ਼ਾਲ ਧਰਨਾ

ਪਟਿਆਲਾ, 13 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਕਰਜ਼ਾ ਮੁਆਫ਼ੀ 'ਤੇ ਹੋਰ ਮੰਗਾਂ ਦੇ ਸਬੰਧ ਵਿਚ 7 ਕਿਸਾਨ ਜਥੇਬੰਦੀਆਂ ਦੀ ਸਾਂਝੀ ਤਾਲਮੇਲ ਕਮੇਟੀ ਨੇ ਡਿਪਟੀ ਕਮਿਸ਼ਨਰ ਦੇ ਦਫ਼ਤਰ ਸਾਹਮਣੇ ਵਿਸ਼ਾਲ ਧਰਨਾ ਦੇ ਕੇ ਆਪਣੀਆਂ ਹੱਕੀ ਮੰਗਾਂ ਦਾ ਮੰਗ ਪੱਤਰ ਡਿਪਟੀ ਕਮਿਸ਼ਨਰ ...

ਪੂਰੀ ਖ਼ਬਰ »

ਵਿਆਹ ਸਮਾਗਮ ਦੌਰਾਨ ਬਰਾਤ ਤੇ ਕੈਟਰਿੰਗ ਵਾਲਿਆਂ 'ਚ ਹੋਇਆ ਝਗੜਾ

ਪਟਿਆਲਾ, 13 ਦਸੰਬਰ (ਆਤਿਸ਼ ਗੁਪਤਾ)-ਇਥੋਂ ਦੇ ਭਾਦਸੋਂ ਰੋਡ 'ਤੇ ਸਥਿਤ ਇਕ ਪੈਲਸ 'ਚ ਹੋ ਰਹੇ ਵਿਆਹ ਸਮਾਗਮ 'ਚ ਉਸ ਸਮੇਂ ਖਲਲ ਪੈ ਗਿਆ ਜਦੋਂ ਬਰਾਤ ਤੇ ਕੈਟਰਿੰਗ ਵਾਲਿਆਂ 'ਚ ਕਿਸੇ ਗੱਲ ਨੂੰ ਲੈ ਕੇ ਝਗੜਾ ਹੋ ਗਿਆ ਤੇ ਕਈ ਜਣੇ ਜ਼ਖ਼ਮੀ ਹੋ ਗਏ | ਜਿਨ੍ਹਾਂ ਨੂੰ ਇਲਾਜ ਲਈ ...

ਪੂਰੀ ਖ਼ਬਰ »

ਨਗਰ ਨਿਗਮ ਚੋਣਾਂ ਵਿਚ ਵੀ ਅਕਾਲੀ-ਭਾਜਪਾ ਦਾ ਹੋਵੇਗਾ ਬਿਸਤਰਾ ਗੋਲ-ਨਿਰਮਲ ਭੱਟੀਆਂ

ਦੇਵੀਗੜ੍ਹ, 13 ਦਸੰਬਰ (ਮੁਖਤਿਆਰ ਸਿੰਘ ਨੌਗਾਵਾਂ)-ਪੰਜਾਬ ਭਰ 'ਚ ਨਗਰ ਨਿਗਮਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਲੜ ਰਹੇ ਕਾਂਗਰਸ ਦੇ ਸਮੁੱਚੇ ਉਮੀਦਵਾਰਾਂ ਨੇ ਕਿਹਾ ਕਿ ਜਿਸ ਤਰ੍ਹਾਂ ਵਿਧਾਨ ਸਭਾ ਚੋਣਾਂ 'ਚ ਅਕਾਲੀ-ਭਾਜਪਾ ਦੇ ਉਮੀਦਵਾਰਾਂ ਨੂੰ ਲੋਕਾਂ ਨੇ ਘਰ ...

ਪੂਰੀ ਖ਼ਬਰ »

ਵਾਰਡ ਨੰ: 14 ਤੋਂ ਕਾਂਗਰਸੀ ਉਮੀਦਵਾਰ ਜਸਪਾਲ ਸਿੰਘ ਬਿੱਟੂ ਨਾਲ ਵਿਸ਼ੇਸ਼ ਮੁਲਾਕਾਤ

ਪਟਿਆਲਾ, 13 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰ: 14 ਤੋਂ ਚੋਣ ਲੜ ਰਹੇ ਸ਼ੋ੍ਰਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਜਸਪਾਲ ਸਿੰਘ ਬਿੱਟੂ ਚੱਠਾ ਨੇ ਵਿਸ਼ੇਸ਼ ਮੁਲਾਕਾਤ ਦੌਰਾਨ ਦੱਸਿਆ ਕਿ ਉਨ੍ਹਾਂ ਦੀ ਅਕਾਲੀ ਦਲ ਨਾਲ ਉਨ੍ਹਾਂ ਦੇ ਪਿਤਾ ਬਲਵੰਤ ਸਿੰਘ ਦੇ ਸਮੇਂ ਤੋਂ ...

ਪੂਰੀ ਖ਼ਬਰ »

ਲੋਕ ਸੇਵਾ ਨੂੰ ਮੁੱਖ ਰੱਖ ਕੇ ਹੀ ਮੈਦਾਨ ਵਿਚ ਉੱਤਰਿਆ ਹਾਂ : ਸੁਰਿੰਦਰ ਸਿੰਘ ਸੱਦੋਂ

ਪਟਿਆਲਾ, 13 ਦਸੰਬਰ (ਜ.ਸ. ਢਿੱਲੋਂ)-ਵਾਰਡ ਨੰ. 11 ਤੋਂ ਅਕਾਲੀ ਦਲ ਤੇ ਭਾਜਪਾ ਦੇ ਸਾਂਝੇ ਉਮੀਦਵਾਰ ਸੁਰਿੰਦਰ ਸਿੰਘ ਸੱਦੋਂ ਨਾਲ ਜਦੋਂ ਮੁਲਾਕਾਤ ਕੀਤੀ ਤਾਂ ਉਨ੍ਹਾਂ ਆਖਿਆ ਕਿ ਉਹ ਪਿਛਲੇ ਸਮੇਂ ਤੋਂ ਆਪਣੇ ਇਲਾਕੇ ਦੀ ਸੇਵਾ ਕਰ ਰਹੇ ਹਨ | ਉਨ੍ਹਾਂ ਆਖਿਆ ਕਿ ਪਿਛਲੇ ਸਮੇਂ ...

ਪੂਰੀ ਖ਼ਬਰ »

ਛੇ ਪੰਚਾਇਤਾਂ ਤੇ ਵੱਡੀ ਗਿਣਤੀ ਵਿਚ ਪਰਿਵਾਰ ਕਾਂਗਰਸ ਵਿਚ ਸ਼ਾਮਿਲ

ਸਮਾਣਾ, 13 ਦਸੰਬਰ (ਪ੍ਰੀਤਮ ਸਿੰਘ ਨਾਗੀ)-ਸਮਾਣਾ ਦੇ ਵਿਧਾਇਕ ਰਜਿੰਦਰ ਸਿੰਘ ਦੀ ਅਗਵਾਈ ਵਿਚ ਬਲਾਕ ਦੀਆਂ ਛੇ ਪੰਚਾਇਤਾਂ ਤੇ ਵੱਡੀ ਗਿਣਤੀ ਵਿਚ ਪਰਿਵਾਰ ਕਾਂਗਰਸ ਵਿਚ ਸ਼ਾਮਿਲ ਹੋ ਗਏ ਹਨ | ਉਨ੍ਹਾਂ ਕਾਂਗਰਸ ਨੂੰ ਹਰ ਤਰ੍ਹਾਂ ਦੀ ਮਦਦ ਕਰਨ ਦਾ ਐਲਾਨ ਕੀਤਾ ਹੈ | ਸਮਾਗਮ ਚ ...

ਪੂਰੀ ਖ਼ਬਰ »

ਕ੍ਰਿਸ਼ਨ ਚੰਦ ਬੁੱਧੂ ਨੂੰ ਸਭ ਨਾਲੋਂ ਵੱਧ ਵੋਟਾਂ ਨਾਲ ਜਿਤਾਵਾਂਗੇ : ਕੁਲਵਿੰਦਰ ਸਿੰਘ

ਪਟਿਆਲਾ, 13 ਦਸੰਬਰ (ਆਤਿਸ਼ ਗੁਪਤਾ)-ਨਗਰ ਨਿਗਮ ਚੋਣਾਂ ਦੌਰਾਨ ਵਾਰਡ ਨੰ: 44 ਤੋਂ ਕਾਂਗਰਸੀ ਉਮੀਦਵਾਰ ਕ੍ਰਿਸ਼ਨ ਚੰਦ ਬੁੱਧੂ ਦੀ ਚੋਣ ਮੁਹਿੰਮ ਉਸ ਸਮੇਂ ਤੇਜ਼ੀ ਫੜੀ ਜਦੋਂ ਸਾਬਕਾ ਜੰਗਲਾਤ ਵਿਭਾਗ ਦੇ ਉੱਪ ਚੇਅਰਮੈਨ ਕੁਲਵਿੰਦਰ ਸਿੰਘ ਲਵਲੀ ਅਤੇ ਚਰਨਜੀਤ ਸਿੰਘ ਚਾਵਲਾ ...

ਪੂਰੀ ਖ਼ਬਰ »

ਕਾਂਗਰਸ ਨਿਗਮ ਚੋਣਾਂ ਸਿਰਫ਼ ਵਿਕਾਸ ਦੇ ਮੁੱਦੇ 'ਤੇ ਲੜ ਰਹੀ ਹੈ, ਸ਼ਹਿਰ ਵਾਸੀ ਕੂੜ ਪ੍ਰਚਾਰ ਵੱਲ ਧਿਆਨ ਨਾ ਦੇਣ-ਪ੍ਰਨੀਤ ਕੌਰ

ਪਟਿਆਲਾ 13 ਦਸੰਬਰ (ਪਰਗਟ ਸਿੰਘ ਬਲਬੇੜ੍ਹਾ)-ਨਗਰ ਨਿਗਮ ਪਟਿਆਲਾ ਦੀਆਂ ਚੋਣਾਂ 'ਚ ਕਾਂਗਰਸੀ ਉਮੀਦਵਾਰਾਂ ਦੇ ਚੋਣ ਪ੍ਰਚਾਰ ਦੌਰਾਨ ਵਾਰਡ ਨੰਬਰ 52 ਤੋਂ ਰਜੇਸ਼ ਮੰਡੋਰਾ ਤੇ ਵਾਰਡ ਨੰਬਰ 48 ਤੋਂ ਯੋਗਿੰਦਰ ਸਿੰਘ ਜੋਗੀ ਦੀ ਸਾਂਝੀ ਚੋਣ ਰੈਲੀ ਨੰੂ ਸੰਬੋਧਨ ਕਰਦਿਆਂ ਸਾਬਕਾ ...

ਪੂਰੀ ਖ਼ਬਰ »

ਉਮੀਦਵਾਰ ਰਜਿੰਦਰ ਸਿੰਘ ਵਿਰਕ ਘਰ-ਘਰ ਪਹੁੰਚ ਕੇ ਕਰ ਰਹੇ ਨੇ ਚੋਣ ਪ੍ਰਚਾਰ

ਪਟਿਆਲਾ, 13 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਵਾਰਡ ਨੰ:20 ਤੋਂ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਰਜਿੰਦਰ ਸਿੰਘ ਵਿਰਕ ਵੋਟਰਾਂ ਦੇ ਘਰ ਘਰ ਪਹੁੰਚ ਕੇ ਲੋਕਾਂ ਨਾਲ ਰਾਬਤਾ ਕਾਇਮ ਕਰ ਰਹੇ ਹਨ | ਦਫ਼ਤਰ 'ਚ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਉਹ ਵਾਰਡ ਦੇ ਵਿਕਾਸ ਲਈ ...

ਪੂਰੀ ਖ਼ਬਰ »

ਵਾਰਡ ਨੰ. 20 ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਨੇ ਕਾਂਗਰਸ ਦਾ ਹੱਥ ਫੜਿਆ

ਪਟਿਆਲਾ, 13 ਦਸੰਬਰ (ਗੁਰਪ੍ਰੀਤ ਸਿੰਘ ਚੱਠਾ)-ਸ਼ਾਹੀ ਸ਼ਹਿਰ ਪਟਿਆਲਾ ਦੀਆਂ ਨਗਰ ਨਿਗਮ ਚੋਣਾਂ ਦੌਰਾਨ ਆਮ ਆਦਮੀ ਪਾਰਟੀ (ਆਪ) ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਵਾਰਡ ਨੰ. 20 ਤੋਂ ਪਾਰਟੀ ਦੇ ਉਮੀਦਵਾਰ ਤਰਨਜੀਤ ਸਿੰਘ ਆਪ ਨੂੰ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ | ...

ਪੂਰੀ ਖ਼ਬਰ »

ਵਾਰਡ ਨੰ. 22 ਤੋਂ ਉਮੀਦਵਾਰ ਮਨਪ੍ਰੀਤ ਕੌਰ ਦੀ ਚੋਣ ਮੁਹਿੰਮ ਸਿਖ਼ਰਾਂ 'ਤੇ

ਪਟਿਆਲਾ, 13 ਦਸੰਬਰ (ਅ.ਸ. ਆਹਲੂਵਾਲੀਆ)-ਨਗਰ ਨਿਗਮ ਦੇ ਵਾਰਡ ਨੰ. 22 'ਚੋਂ ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਸਾਂਝੇ ਉਮੀਦਵਾਰ ਮਨਪ੍ਰੀਤ ਕੌਰ ਪਤਨੀ ਅਵਤਾਰ ਸਿੰਘ ਹੈਪੀ ਸਾਬਕਾ ਕੌਾਸਲਰ ਨੇ ਗੁਰੂ ਨਾਨਕ ਨਗਰ ਪਟਿਆਲਾ ਦੀ ਗਲੀ ਨੰ: 7, 8, ਅਤੇ 9 ਵਿਚ ਘਰ-ਘਰ ਜਾ ਕੇ ਆਗੂਆਂ ...

ਪੂਰੀ ਖ਼ਬਰ »

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਵਲੋਂ ਕਾਂਗਰਸ ਦੀ ਹਿਮਾਇਤ ਦਾ ਐਲਾਨ

ਪਟਿਆਲਾ, 13 ਦਸੰਬਰ (ਆਤਿਸ਼ ਗੁਪਤਾ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਪਟਿਆਲਾ ਵਲੋਂ ਮੀਟਿੰਗ ਪ੍ਰਧਾਨ ਸ਼ਮਸ਼ੇਰ ਸਿੰਘ ਗੁੱਡੂ ਦੀ ਅਗਵਾਈ 'ਚ ਕੀਤੀ ਗਈ ਹੈ | ਇਸ ਮੌਕੇ ਐਸੋਸੀਏਸ਼ਨ ਦੇ ਚੇਅਰਮੈਨ ਗੁਰਨਾਮ ਸਿੰਘ ਮਹਿਰਾ ਤੇ ਵੱਡੀ ਗਿਣਤੀ 'ਚ ਮੈਂਬਰ ...

ਪੂਰੀ ਖ਼ਬਰ »

ਅਕਾਲੀ ਭਾਜਪਾ ਤੇ ਕਾਂਗਰਸ ਨੇ ਸਬਜ਼ਬਾਗ ਦਿਖਾ ਕੇ ਹੀ ਲੋਕਾਂ ਨੂੰ ਗੁਮਰਾਹ ਕੀਤਾ : ਖਹਿਰਾ

ਪਟਿਆਲਾ, 13 ਦਸੰਬਰ (ਜ.ਸ.ਢਿੱਲੋਂ)-ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਤੇ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਸੁਖਪਾਲ ਸਿੰਘ ਖਹਿਰਾ ਨੇ ਅੱਜ ਪਟਿਆਲਾ ਦੇ ਕਈ ਵਾਰਡਾਂ ਦਾ ਦੌਰਾ ਕੀਤਾ | ਸਥਾਨਕ ਪਟਿਆਲਾ ਦਿਹਾਤੀ ਦੇ ਵਾਰਡ ਨੰਬਰ 7 'ਚ ਸੀਨੀਅਰ ਆਗੂ ਸ਼ੰਕਰ ਖੁਰਾਣਾ ਦੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX