ਤਾਜਾ ਖ਼ਬਰਾਂ


ਗੁਲਾਬ ਦੇਵੀ ਰੋਡ 'ਤੇ ਅਕਟਿਵਾ ਸਵਾਰ ਤੋਂ ਲੁੱਟੇ 2 ਲੱਖ
. . .  4 minutes ago
ਜਲੰਧਰ , 23 ਜੁਲਾਈ -ਗੁਲਾਬ ਦੇਵੀ ਰੋਡ 'ਤੇ ਅਕਟਿਵਾ 'ਤੇ ਜਾ ਰਹੇ 60 ਸਾਲਾ ਵਿਅਕਤੀ ਤੋਂ 2 ਮੋਟਰ ਸਾਈਕਲ ਸਵਾਰਾਂ ਨੇ 2 ਲੱਖ ਲੁੱਟ ਲਏ ।ਇਹ ਵਿਅਕਤੀ ਮੈਡੀਕਲ ਸ਼ਾਪ ਤੋਂ ਘਰ ਜਾ ਰਿਹਾ ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਨੇ ਰਾਜਪਾਲ ਵੈਜੂਭਾਈ ਨੂੰ ਸੌਂਪਿਆ ਅਸਤੀਫ਼ਾ
. . .  56 minutes ago
ਕਰਨਾਟਕਾ ਸਿਆਸੀ ਸੰਕਟ : ਬੰਗਲੁਰੂ ਦੇ ਰਾਜਭਵਨ ਪੁੱਜੇ ਕੁਮਾਰਸਵਾਮੀ
. . .  about 1 hour ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ 99 ਵੋਟ
. . .  about 2 hours ago
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਸਰਕਾਰ ਬਹੁਮਤ ਸਾਬਤ ਨਹੀਂ ਕਰ ਸਕੀ, ਵਿਰੋਧ 'ਚ 105 ਤੇ ਸਮਰਥਨ ਵਿਚ ਪਏ...
ਕਰਨਾਟਕਾ ਸਿਆਸੀ ਸੰਕਟ : ਕੁਮਾਰਸਵਾਮੀ ਦੇ ਭਾਸ਼ਣ ਮਗਰੋਂ ਵਿਧਾਨ ਸਭਾ ਵਿਚ ਵਿਸ਼ਵਾਸ ਮਤ 'ਤੇ ਵੋਟਿੰਗ
. . .  about 2 hours ago
ਬਿਜਲੀ ਮੁਲਾਜ਼ਮਾਂ ਕੋਲੋਂ ਲੱਖਾਂ ਰੁਪਏ ਲੁੱਟੇ, ਕੈਸ਼ੀਅਰ ਬੁਰੀ ਤਰ੍ਹਾਂ ਜ਼ਖਮੀ
. . .  about 2 hours ago
ਅਟਾਰੀ/ ਖਾਸਾ, 23 ਜੁਲਾਈ (ਰੁਪਿੰਦਰਜੀਤ ਸਿੰਘ ਭਕਨਾ, ਪੰਨੂੰ) - ਹਰ ਰੋਜ਼ ਦੀ ਤਰ੍ਹਾਂ ਬੈਂਕ ਵਿਚ ਰਕਮ ਜਮ੍ਹਾਂ ਕਰਾਉਣ ਜਾ ਰਹੇ ਖਾਸਾ ਬਿਜਲੀ ਘਰ ਦੇ ਮੁਲਾਜ਼ਮਾਂ ਪਾਸੋਂ ਅਣਪਛਾਤੇ ਲੁਟੇਰੇ ਲਗਭਗ 3 ਲੱਖ 68 ਹਜ਼ਾਰ ਰੁਪਏ ਦੀ ਰਕਮ ਲੁੱਟ ਕੇ ਫ਼ਰਾਰ ਹੋਣ ਵਿੱਚ ਕਾਮਯਾਬ...
ਵਿਜੀਲੈਂਸ ਵਲੋਂ ਪਟਵਾਰੀ ਰਿਸ਼ਵਤ ਲੈਂਦਾ ਰੰਗੇ ਹੱਥੀ ਕਾਬੂ
. . .  about 3 hours ago
ਢਿਲਵਾਂ, 23 ਜੁਲਾਈ (ਪ੍ਰਵੀਨ/ਸੁਖੀਜਾ/ਪਲਵਿੰਦਰ) - ਵਿਜੀਲੈਂਸ ਵਿਭਾਗ ਵਲੋਂ ਅੱਜ ਡੀ.ਐਸ.ਪੀ. ਕਰਮਵੀਰ ਸਿੰਘ ਦੀ ਅਗਵਾਈ ਹੇਠ ਟੀਮ ਵਲੋਂ ਸਬ-ਤਹਿਸੀਲ ਢਿਲਵਾਂ ਵਿਖੇ 8 ਹਜ਼ਾਰ ਦੀ ਰਿਸ਼ਵਤ ਲੈਂਦਿਆਂ ਪਟਵਾਰੀ ਸਮੇਤ ਇਕ ਔਰਤ ਨੂੰ ਰੰਗੇ ਹੱਥੀ ਕਾਬੂ...
ਭਾਰਤ ਦੀ 2020 ਵਿਚ ਆਰਥਿਕ ਦਰ 7.2 ਫੀਸਦੀ ਰਹੇਗੀ - ਅੰਤਰਰਾਸ਼ਟਰੀ ਮੁਦਰਾ ਫ਼ੰਡ
. . .  about 3 hours ago
ਨਵੀਂ ਦਿੱਲੀ, 23 ਜੁਲਾਈ - ਅੰਤਰਰਾਸ਼ਟਰੀ ਮੁਦਰਾ ਫ਼ੰਡ ਵਲੋਂ ਕਿਹਾ ਗਿਆ ਹੈ ਕਿ 2019 ਵਿਚ ਵਿਸ਼ਵ ਦੀ ਵਿਕਾਸ ਦਰ 3.2 ਫੀਸਦੀ ਰਹੇਗੀ ਤੇ 2020 ਵਿਚ ਇਹ ਦਰ ਵੱਧ ਕੇ 3.5 ਫੀਸਦੀ ਹੋ ਜਾਵੇਗੀ ਅਤੇ ਉੱਥੇ ਹੀ, ਭਾਰਤ ਦਾ ਆਰਥਿਕ ਵਿਕਾਸ 2019 ਵਿਚ 7 ਫੀਸਦੀ ਰਹੇਗਾ
ਸ੍ਰੀ ਮੁਕਤਸਰ ਸਾਹਿਬ: ਚਿੱਟੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 23 ਜੁਲਾਈ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਲਾਗਲੇ ਇਕ ਪਿੰਡ ਵਿਚ ਨੌਜਵਾਨ ਦੀ ਚਿੱਟੇ ਦਾ ਟੀਕਾ ਲਾਉਣ ਨਾਲ ਮੌਤ ਹੋ ਜਾਣ ਦਾ ਸਮਾਚਾਰ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਿਮੀਂਦਾਰ ਘਰਾਣੇ ਨਾਲ ਸਬੰਧਿਤ ਨੌਜਵਾਨ ਨਸ਼ੇ...
ਪਿੰਡ ਵਾਸੀਆਂ ਨੇ ਪੁਲਿਸ ਪਾਰਟੀ ਨੂੰ ਬਣਾਇਆ ਬੰਧਕ
. . .  about 4 hours ago
ਪਠਾਨਕੋਟ, 23 ਜੁਲਾਈ (ਚੌਹਾਨ) - ਥਾਣਾ ਡਮਟਾਲ ਅਧੀਨ ਪੈਂਦੇ ਪਿੰਡ ਛੰਨੀ ਬੇਲੀ ਵਿਖੇ ਪੰਜਾਬ ਦੇ ਭੋਗਪੁਰ ਤੋਂ ਕਿਸੇ ਮਾਮਲੇ ਵਿਚ ਛਾਪੇਮਾਰੀ ਕਰਨ ਆਈ ਪੰਜਾਬ ਪੁਲਿਸ ਟੀਮ ਨੂੰ ਪਿੰਡ ਵਾਸੀਆਂ ਨੇ ਬੰਧਕ ਬਣਾ ਲਿਆ ਤੇ ਉਨ੍ਹਾਂ ਦੇ ਹਥਿਆਰ ਕਥਿਤ ਰੂਪ ਵਿਚ ਖੋਹ ਲਏ ਤੇ...
ਪ੍ਰਧਾਨ ਮੰਤਰੀ ਨੂੰ ਮਿਲਣ ਲਈ ਸੰਸਦ 'ਚ ਪਹੁੰਚਿਆ 'ਖ਼ਾਸ ਦੋਸਤ', ਸੋਸ਼ਲ ਮੀਡੀਆ 'ਤੇ ਤਸਵੀਰਾਂ ਵਾਇਰਲ
. . .  about 4 hours ago
ਨਵੀਂ ਦਿੱਲੀ, 23 ਜੁਲਾਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਆਪਣੇ ਇੰਸਟਾਗ੍ਰਾਮ ਅਕਾਊਂਟ 'ਤੇ ਇੱਕ ਪਿਆਰੇ ਬੱਚੇ ਨਾਲ ਆਪਣੀਆਂ ਤਸੀਵਰਾਂ ਸਾਂਝੀਆਂ ਕੀਤੀਆਂ। ਤਸਵੀਰਾਂ ਨਾਲ ਉਨ੍ਹ ਨੇ ਲਿਖਿਆ ਸੀ, ''ਅੱਜ ਸੰਸਦ 'ਚ ਇੱਕ ਬੇਹੱਦ ਖ਼ਾਸ ਦੋਸਤ ਮੈਨੂੰ ਮਿਲਣ...
ਭੇਦਭਰੀ ਹਾਲਤ 'ਚ ਬੱਚਿਆਂ ਦੇ ਗੁੰਮ ਹੋਣ ਦਾ ਮਾਮਲਾ : ਇਲਾਕਾ ਵਾਸੀਆਂ ਨੇ ਲਾਇਆ ਸੜਕ 'ਤੇ ਜਾਮ
. . .  about 4 hours ago
ਰਾਜਪੁਰਾ, 23 ਜੁਲਾਈ (ਰਣਜੀਤ ਸਿੰਘ)- ਰਾਜਪੁਰਾ ਨੇੜਲੇ ਪਿੰਡ ਖੇੜੀ ਗੰਡਿਆ ਵਿਖੇ ਬੀਤੀ ਸ਼ਾਮ ਦੋ ਸਕੇ ਭਰਾ ਭੇਦਭਰੀ ਹਾਲਤ 'ਚ ਗੁੰਮ ਹੋ ਗਏ ਸਨ। ਇਸ ਮਾਮਲੇ ਨੂੰ ਲੈ ਕੇ ਹੁਣ ਇਲਾਕਾ ਵਾਸੀਆਂ ਨੇ ਰਾਜਪੁਰਾ-ਪਟਿਆਲਾ ਹਾਈਵੇਅ 'ਤੇ ਗੰਡਾ ਨਰਵਾਣਾ ਬਰਾਂਚ...
ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਰੰਗੇ ਹੱਥੀਂ ਕਾਬੂ
. . .  about 5 hours ago
ਮੋਗਾ, 23 ਜੁਲਾਈ- ਮੋਗਾ 'ਚ ਵਿਜੀਲੈਂਸ ਬਿਊਰੋ ਵਲੋਂ ਅੱਜ 5000 ਰੁਪਏ ਦੀ ਰਿਸ਼ਵਤ ਲੈਂਦਿਆਂ ਏ. ਐੱਸ. ਆਈ. ਗੁਰਪ੍ਰੀਤ ਸਿੰਘ ਨੂੰ ਰੰਗੇ ਹੱਥੀਂ ਕਾਬੂ ਕੀਤਾ ਗਿਆ ਹੈ। ਏ. ਐੱਸ. ਆਈ. ਗੁਰਪ੍ਰੀਤ ਸਿੰਘ ਧਰਮਕੋਟ ਵਿਖੇ ਥਾਣੇ 'ਚ...
ਸਿਰਸਾ ਵਲੋਂ ਸਰਨਾ ਨੂੰ ਦਿੱਲੀ ਕਮੇਟੀ ਦੇ ਨਗਰ ਕੀਰਤਨ 'ਚ ਸ਼ਾਮਲ ਹੋਣ ਦੀ ਅਪੀਲ
. . .  about 5 hours ago
ਜਲੰਧਰ, 23 ਜੁਲਾਈ (ਮੇਜਰ ਸਿੰਘ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸ. ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਅਕਾਲੀ ਦਲ ਦੇ ਪ੍ਰਧਾਨ ਸ. ਪਰਮਜੀਤ ਸਿੰਘ ਸਰਨਾ ਨੂੰ ਸਨਿਮਰ ਬੇਨਤੀ ਕੀਤੀ ਹੈ ਕਿ ਉਹ ਸਿੱਖਾਂ ਦੀ ਪ੍ਰਤੀਨਿਧ ਸੰਸਥਾ ਵਲੋਂ ਦਿੱਲੀ ਤੋਂ...
ਬੌਰਿਸ ਜੌਹਨਸਨ ਹੋਣਗੇ ਇੰਗਲੈਂਡ ਦੇ ਨਵੇਂ ਪ੍ਰਧਾਨ ਮੰਤਰੀ
. . .  about 5 hours ago
ਲੰਡਨ, 23 ਜੁਲਾਈ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਬੌਰਿਸ ਜੌਹਨਸਨ ਨੂੰ ਬਰਤਾਨੀਆਂ ਦਾ ਨਵਾਂ ਪ੍ਰਧਾਨ ਮੰਤਰੀ ਚੁਣਿਆ ਗਿਆ ਹੈ। ਇਸ ਦਾ ਐਲਾਨ ਅੱਜ ਲੰਡਨ 'ਚ ਕੰਜ਼ਰਵੇਟਿਵ ਪਾਰਟੀ ਵਲੋਂ ਕੀਤਾ ਗਿਆ। ਉਨ੍ਹਾਂ ਨੇ ਆਪਣੇ ਨਿਕਟ ਵਿਰੋਧੀ ਜੈਰਮੀ ਹੰਟ ਨੂੰ ਹਰਾਇਆ...
ਬੇਅਦਬੀ ਮਾਮਲੇ 'ਚ ਅਦਾਲਤ ਵਲੋਂ ਤਿੰਨ ਸ਼ਿਕਾਇਤਕਰਤਾਵਾਂ ਦੀ ਅਰਜ਼ੀ ਮਨਜ਼ੂਰ
. . .  about 4 hours ago
11ਵੇਂ ਦਿਨ ਹੋਇਆ ਚੱਕ ਜਵਾਹਰੇਵਾਲਾ ਗੋਲੀਕਾਂਡ ਦੇ ਮ੍ਰਿਤਕਾਂ ਦਾ ਅੰਤਿਮ ਸਸਕਾਰ
. . .  about 6 hours ago
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ ਬਾਦਸ਼ਾਹਪੁਰ ਦਾ ਦੌਰਾ
. . .  about 6 hours ago
ਕਰਜ਼ੇ ਦੇ ਬੋਝ ਹੇਠਾਂ ਦੱਬੇ ਕਿਸਾਨ ਵਲੋਂ ਖ਼ੁਦਕੁਸ਼ੀ
. . .  about 6 hours ago
ਲੁਧਿਆਣਾ 'ਚ ਹੌਜ਼ਰੀ ਫੈਕਟਰੀ 'ਚ ਅੱਗ ਲੱਗਣ ਕਾਰਨ ਲੱਖਾਂ ਰੁਪਏ ਦਾ ਸਮਾਨ ਸੜ ਕੇ ਹੋਇਆ ਸੁਆਹ
. . .  about 7 hours ago
ਟੋਲ ਟੈਕਸ ਬੈਰੀਅਰ ਨਿੱਝਰਪੁਰਾ ਵਿਖੇ ਅਚਾਨਕ ਕਾਰ ਨੂੰ ਲੱਗੀ ਅੱਗ
. . .  about 7 hours ago
ਮੋਟਰਸਾਈਕਲ ਵਲੋਂ ਟੱਕਰ ਮਾਰੇ ਜਾਣ ਕਾਰਨ ਔਰਤ ਦੀ ਮੌਤ
. . .  about 7 hours ago
'84 ਸਿੱਖ ਵਿਰੋਧੀ ਦੰਗਾ ਮਾਮਲਾ : ਹਾਈਕੋਰਟ ਵਲੋਂ ਦੋਸ਼ੀ ਕਰਾਰੇ ਗਏ 33 ਲੋਕਾਂ ਨੂੰ ਸੁਪਰੀਮ ਕੋਰਟ ਨੇ ਦਿੱਤੀ ਜ਼ਮਾਨਤ
. . .  1 minute ago
ਆਪਣੇ ਸਕੂਲ ਦੀ ਬੱਸ ਦੀ ਲਪੇਟ 'ਚ ਆਉਣ ਕਾਰਨ ਬੱਚੇ ਦੀ ਮੌਤ
. . .  about 8 hours ago
ਲਾਦੇਨ ਦਾ ਪਤਾ ਲਗਾਉਣ 'ਚ ਸੀ. ਏ. ਆਈ. ਨੂੰ ਆਈ. ਐੱਸ. ਆਈ. ਦੀ ਸੂਚਨਾ ਨਾਲ ਮਿਲੀ ਮਦਦ- ਇਮਰਾਨ ਖ਼ਾਨ
. . .  about 8 hours ago
ਮਹਿਲ ਕਲਾਂ ਨੇੜੇ ਸਾਬਕਾ ਅਕਾਲੀ ਆਗੂ ਪੰਮਾ ਸਿੱਧੂ ਮੂੰਮ 'ਤੇ ਦੋ ਹਮਲਾਵਰਾਂ ਨੇ ਚਲਾਈਆਂ ਅੰਨ੍ਹੇਵਾਹ ਗੋਲੀਆਂ
. . .  about 8 hours ago
ਬੰਗਾ ਪੁਲਿਸ ਨੇ ਲੁੱਟ-ਖੋਹ ਕਰਨ ਵਾਲੇ ਗਿਰੋਹ ਦੇ ਚਾਰ ਮੈਂਬਰਾਂ ਨੂੰ ਕੀਤਾ ਕਾਬੂ
. . .  about 9 hours ago
ਰਾਜ ਸਭਾ ਦੀ ਕਾਰਵਾਈ ਦੁਪਹਿਰ 2 ਵਜੇ ਤੱਕ ਲਈ ਮੁਲਤਵੀ
. . .  about 9 hours ago
ਟਰੰਪ ਦੇ ਬਿਆਨ 'ਤੇ ਵਿਦੇਸ਼ ਮੰਤਰੀ ਜੈਸ਼ੰਕਰ ਨੇ ਕਿਹਾ- ਮੋਦੀ ਨੇ ਨਹੀਂ ਮੰਗੀ ਕੋਈ ਮਦਦ
. . .  about 9 hours ago
ਸੰਗਰੂਰ 'ਚ ਡੀ. ਸੀ. ਦਫ਼ਤਰ ਮੂਹਰੇ ਕਿਸਾਨਾਂ ਦਾ ਧਰਨਾ ਸ਼ੁਰੂ
. . .  about 9 hours ago
ਰਾਜਪੁਰਾ ਨੇੜਲੇ ਪਿੰਡ 'ਚ ਦੋ ਸਕੇ ਭਰਾ ਅਗਵਾ, ਇਲਾਕੇ 'ਚ ਫੈਲੀ ਸਨਸਨੀ
. . .  about 10 hours ago
ਕੈਪਟਨ ਵਲੋਂ ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਹਵਾਈ ਸਰਵੇਖਣ
. . .  about 10 hours ago
ਸੁਖਵਿੰਦਰ ਸਿੰਘ ਵਲੋਂ ਗਾਇਆ ਸ਼ਬਦ 'ਕਲਿ ਤਾਰਣ ਗੁਰੂ ਨਾਨਕ ਆਇਆ' ਸ਼ਬਦ ਸ਼੍ਰੋਮਣੀ ਕਮੇਟੀ ਵਲੋਂ ਰਿਲੀਜ਼
. . .  about 10 hours ago
ਸੰਗਰੂਰ ਅਤੇ ਪਟਿਆਲਾ ਦੇ ਹੜ੍ਹ ਪ੍ਰਭਾਵਿਤ ਪਿੰਡਾਂ ਦਾ ਦੌਰਾ ਕਰਨਗੇ ਕੈਪਟਨ
. . .  about 11 hours ago
ਕਸ਼ਮੀਰ 'ਤੇ ਟਰੰਪ ਵਲੋਂ ਦਿੱਤੇ ਵਿਵਾਦਿਤ ਬਿਆਨ 'ਤੇ ਅਮਰੀਕਾ ਨੇ ਸੁਧਾਰੀ ਗ਼ਲਤੀ
. . .  about 11 hours ago
ਭਾਜਪਾ ਦੇ ਸੰਸਦੀ ਦਲ ਦੀ ਬੈਠਕ ਜਾਰੀ
. . .  about 11 hours ago
ਈਰਾਨ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 11 hours ago
ਦੁਕਾਨ 'ਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ
. . .  about 12 hours ago
ਸੁਪਰੀਮ ਕੋਰਟ ਅੱਜ ਕਰੇਗਾ ਐਨ.ਆਰ.ਸੀ ਮਾਮਲੇ 'ਚ ਸੁਣਵਾਈ
. . .  about 13 hours ago
ਬਰਤਾਨੀਆ ਦੇ ਨਵੇਂ ਪ੍ਰਧਾਨ ਮੰਤਰੀ ਦੀ ਘੋਸ਼ਣਾ ਅੱਜ
. . .  about 13 hours ago
ਬਿਹਾਰ 'ਚ ਨਾਬਾਲਗ ਲੜਕੀ ਨਾਲ ਸਮੂਹਿਕ ਜਬਰ ਜਨਾਹ
. . .  about 13 hours ago
ਮਹਾਰਾਸ਼ਟਰ 'ਚ ਕੈਮੀਕਲ ਗੋਦਾਮ ਨੂੰ ਲੱਗੀ ਅੱਗ
. . .  about 13 hours ago
ਕਰਨਾਟਕ ਦੇ 2 ਆਜ਼ਾਦ ਵਿਧਾਇਕਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅੱਜ ਸੁਣਵਾਈ
. . .  about 14 hours ago
ਬਲਾਕ ਸੰਮਤੀ ਮੈਂਬਰ 270 ਗ੍ਰਾਮ ਹੈਰੋਇਨ ਸਣੇ ਗ੍ਰਿਫ਼ਤਾਰ
. . .  about 13 hours ago
ਅੱਜ ਦਾ ਵਿਚਾਰ
. . .  about 14 hours ago
ਕੈਪਟਨ ਭਲਕੇ ਪਟਿਆਲਾ ਅਤੇ ਸੰਗਰੂਰ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਸਰਵੇਖਣ ਕਰਨਗੇ
. . .  about 1 hour ago
ਲੜਕਾ ਤੇ ਲੜਕੀ ਦੇ ਪਰਿਵਾਰ ਦੀ ਆਪਸੀ ਲੜਾਈ ਵਿੱਚ ਅੱਧੀ ਦਰਜਨ ਦੇ ਕਰੀਬ ਲੋਕ ਜ਼ਖਮੀ
. . .  1 day ago
ਘੱਗਰ ਦਰਿਆ ਦੇ ਵਧੇ ਪਾਣੀ ਦਾ ਘਟਿਆ ਪੱਧਰ
. . .  1 day ago
ਗੰਦੇ ਪਾਣੀ ਦਾ ਨਿਕਾਸ ਨਾ ਹੋਣ ਕਾਰਨ ਦੁਕਾਨਦਾਰਾਂ ਤੇ ਪਿੰਡ ਵਾਸੀਆਂ ਨੇ ਲਗਾਇਆ ਧਰਨਾ
. . .  1 day ago
ਅਫ਼ਗ਼ਾਨਿਸਤਾਨ ਵਿੱਚ ਹਵਾਈ ਹਮਲਿਆਂ ਵਿੱਚ 9 ਲੋਕਾਂ ਦੀ ਮੌਤ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 29 ਮੱਘਰ ਸੰਮਤ 549

ਸੰਪਾਦਕੀ

ਮਨੁੱਖੀ ਸਿਹਤ ਲਈ ਸੁਰੱਖਿਅਤ ਨਹੀਂ ਹਨ ਪ੍ਰਮਾਣੂ ਪਲਾਂਟ

18 ਮਈ, 2017 ਨੂੰ ਬੜੇ ਢੋਲ-ਢਮੱਕੇ ਨਾਲ ਇਹ ਖ਼ਬਰ ਛਪੀ ਸੀ ਕਿ ਸਰਕਾਰ ਨੇ ਵੱਖ-ਵੱਖ ਰਾਜਾਂ ਵਿਚ 10 ਦੇਸੀ ਪ੍ਰਮਾਣੂ ਰਿਐਕਟਰ ਸਥਾਪਿਤ ਕਰਨ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਤੋਂ 7000 ਮੈਗਾਵਾਟ ਊਰਜਾ ਪੈਦਾ ਹੋਵੇਗੀ। ਉਸ ਤੋਂ ਬਾਅਦ 2 ਜੂਨ, 2017 ਨੂੰ ਖ਼ਬਰ ਆਈ ਕਿ ਕੁਡਨਕੁਲਮ ਵਿਚ ਦੋ ਵਧੀਕ ਰੂਸੀ ਰਿਐਕਟਰ ਵੀ ਲਗਾਏ ਜਾਣਗੇ। ਇਸ ਖ਼ਬਰ ਨੇ ਸਾਰੇ ਸੁਚੇਤ ਅਤੇ ਗਿਆਨਵਾਨ ਲੋਕਾਂ ਨੂੰ ਚੌਂਕਾ ਦਿੱਤਾ ਸੀ। ਹੁਣ ਇਹ ਖ਼ਬਰ ਆਈ ਹੈ ਕਿ ਸਰਕਾਰ ਨੇ 6 ਫਰਾਂਸੀਸੀ ਰਿਐਕਟਰ ਲਾਉਣ ਦਾ ਫ਼ੈਸਲਾ ਕੀਤਾ ਹੈ, ਜਿਨ੍ਹਾਂ ਵਿਚੋਂ ਹਰੇਕ ਦੀ ਸਮਰੱਥਾ 1650 ਮੈਗਾਵਾਟ ਹੋਵੇਗੀ। ਇਸ ਲਈ ਠੇਕੇ ਦੀਆਂ ਸ਼ਰਤਾਂ ਨੂੰ ਬਦਲਿਆ ਜਾ ਰਿਹਾ ਹੈ।
ਪ੍ਰਮਾਣੂ ਊਰਜਾ ਦੀ ਲੋੜ ਅਤੇ ਉਪਯੋਗਤਾ ਦੀ ਗੱਲ ਇਸ ਦੇਸ਼ ਵਿਚ ਸ਼ੁਰੂ ਤੋਂ ਹੀ ਵਿਵਾਦਾਂ ਦੇ ਘੇਰੇ ਵਿਚ ਰਹੀ ਹੈ। ਜਦੋਂ 1959 ਵਿਚ ਬੰਬੇ ਨੇੜੇ ਤਾਰਾਪੁਰ ਵਿਚ ਪਹਿਲਾ ਪ੍ਰਮਾਣੂ ਊਰਜਾ ਪਲਾਂਟ ਲਾਉਣ ਦਾ ਪ੍ਰਸਤਾਵ ਆਇਆ ਸੀ ਤਾਂ ਮੰਨੇ-ਪ੍ਰਮੰਨੇ ਵਿਗਿਆਨਕ ਪ੍ਰੋ: ਡੀ.ਡੀ. ਕੋਸਾਂਬੀ ਨੇ ਇਸ ਦੇ ਖ਼ਤਰਿਆਂ ਸਬੰਧੀ ਅਤੇ ਇਸ ਦੇ ਭੌਤਿਕ ਅਤੇ ਵਾਤਾਵਰਣਿਕ ਨੁਕਸਾਨਾਂ ਅਤੇ ਇਸ ਦੇ ਆਰਥਿਕ ਬੋਝ ਸਬੰਧੀ ਪੰਡਿਤ ਨਹਿਰੂ ਨੂੰ ਚਿਤਾਵਨੀ ਦਿੱਤੀ ਸੀ। ਉਨ੍ਹਾਂ ਇਹ ਵੀ ਕਿਹਾ ਸੀ ਕਿ ਭਾਰਤ ਵਿਚ ਨਵਿਆਉਣਯੋਗ ਊਰਜਾ ਦੇ ਹੋਰ ਵਾਧੂ ਸਰੋਤ ਮੌਜੂਦ ਹੋਣ ਦੇ ਮੱਦੇਨਜ਼ਰ ਅਤੇ ਸਾਰਾ ਸਾਲ ਸੂਰਜ ਦੀ ਰੌਸ਼ਨੀ ਮੁਹੱਈਆ ਰਹਿਣ ਦੇ ਮੱਦੇਨਜ਼ਰ ਪ੍ਰਮਾਣੂ ਊਰਜਾ ਲਈ ਤਾਂਘਣ ਦੀ ਕੋਈ ਤੁੱਕ ਨਹੀਂ ਬਣਦੀ। ਪ੍ਰਮਾਣੂ ਊਰਜਾ ਦੀਆਂ ਵਿਆਪਕ ਮਨੁੱਖੀ ਅਤੇ ਹੋਰ ਲਾਗਤਾਂ ਤੋਂ ਸਬਕ ਸਿੱਖਦਿਆਂ ਇਕ ਤੋਂ ਬਾਅਦ ਇਕ ਬਹੁਤ ਸਾਰੇ ਦੇਸ਼ ਪ੍ਰਮਾਣੂ ਪਲਾਂਟਾਂ ਨੂੰ ਬੰਦ ਕਰ ਰਹੇ ਹਨ, ਨਵੇਂ ਪਲਾਂਟ ਲਾਉਣ ਦੇ ਆਦੇਸ਼ਾਂ ਨੂੰ ਰੱਦ ਕਰ ਰਹੇ ਹਨ ਅਤੇ ਸੂਰਜੀ ਊਰਜਾ ਨੂੰ ਅਪਣਾਅ ਰਹੇ ਹਨ। ਭਾਰਤ ਵਿਚ ਵੀ ਅਸੀਂ ਸ਼ਲਾਘਾਯੋਗ ਗਿਣਤੀ ਵਿਚ ਸੂਰਜੀ ਊਰਜਾ ਪਲਾਂਟ ਲਾ ਚੁੱਕੇ ਹਾਂ ਅਤੇ ਲਾ ਰਹੇ ਹਾਂ। ਇਸੇ ਗੱਲ ਦਾ ਨਤੀਜਾ ਹੈ ਕਿ ਭਾਵੇਂ ਸੂਰਜੀ ਊਰਜਾ ਅਜੇ ਆਪਣੇ ਬਾਲਪਨ ਵਿਚ ਹੀ ਹੈ ਪਰ ਫਿਰ ਵੀ ਸੂਰਜੀ ਬਿਜਲੀ ਦੀ ਪ੍ਰਤੀ ਯੂਨਿਟ ਦਰ ਸਿਰਫ 2.62 ਰੁਪਏ ਹੈ। ਇਹ ਆਉਂਦੇ ਪੰਜ-ਸੱਤ ਵਰ੍ਹਿਆਂ ਤੱਕ 1.50 ਰੁਪਏ ਪ੍ਰਤੀ ਯੂਨਿਟ ਤੱਕ ਹੇਠਾਂ ਆ ਜਾਣ ਦੀ ਸੰਭਾਵਨਾ ਹੈ। ਇਸ ਦੇ ਮੁਕਾਬਲੇ ਕੁਡਨਕੁਲਮ ਵਿਚ ਸਥਾਪਿਤ ਕੀਤੇ ਗਏ ਰੂਸੀ ਰਿਐਕਟਰਾਂ ਤੋਂ ਬਿਜਲੀ ਦੀਆਂ ਪ੍ਰਸਤਾਵਿਤ ਦਰਾਂ 6.30 ਰੁਪਏ ਪ੍ਰਤੀ ਯੂਨਿਟ ਹਨ। ਜਾਪਾਨ ਦੇ ਰਿਐਕਟਰਾਂ ਦੀ ਬਿਜਲੀ ਦੀ ਦਰ 9 ਰੁਪਏ ਅਤੇ ਫਰਾਂਸ ਦੇ ਐਰੇਵਾ ਰਿਐਕਟਰਾਂ ਦੀ ਬਿਜਲੀ ਦੀ ਦਰ 12 ਰੁਪਏ ਪ੍ਰਤੀ ਯੂਨਿਟ ਹੋਵੇਗੀ। ਮਹਾਰਾਸ਼ਟਰ ਦੇ ਰਤਨਾਗਿਰੀ ਜ਼ਿਲ੍ਹੇ ਦੇ ਸੈਤਾਪੁਰ ਵਿਚ ਲਗਾਏ ਜਾਣ ਵਾਲੇ 6 ਪ੍ਰਮਾਣੂ ਰਿਐਕਟਰਾਂ, ਜਿਨ੍ਹਾਂ ਵਿਚੋਂ ਹਰੇਕ 1650 ਮੈਗਾਵਾਟ ਸਮਰੱਥਾ ਵਾਲਾ ਹੈ, ਦੀ ਸਤੰਬਰ 2015 ਦੇ ਅੰਦਾਜ਼ੇ ਮੁਤਾਬਿਕ ਲਾਗਤ 74000 ਕਰੋੜ ਰੁਪਏ ਪ੍ਰਤੀ ਰਿਐਕਟਰ ਦੱਸੀ ਗਈ ਹੈ। 6 ਰਿਐਕਟਰਾਂ ਦੀ ਲਾਗਤ 4,44,000 ਕਰੋੜ ਰੁਪਏ ਬਣ ਜਾਂਦੀ ਹੈ। ਇਨ੍ਹਾਂ ਰਿਐਕਟਰਾਂ ਦੀ ਉਮਰ 60 ਵਰ੍ਹੇ ਹੀ ਹੈ।
ਬਹੁਤ ਸਾਰੀਆਂ ਰਿਪੋਰਟਾਂ ਦੱਸਦੀਆਂ ਹਨ ਕਿ ਇਕ ਪ੍ਰਮਾਣੂ ਊਰਜਾ ਪਲਾਂਟ 'ਚੋਂ ਨਿਕਲਣ ਵਾਲਾ ਸਾਧਾਰਨ ਵਿਕੀਰਣ ਵੀ ਆਲੇ-ਦੁਆਲੇ ਦੇ ਲੋਕਾਂ, ਖ਼ਾਸ ਕਰਕੇ ਬੱਚਿਆਂ ਦੀ ਸਿਹਤ 'ਤੇ ਉਲਟ ਅਸਰ ਪਾਉਂਦਾ ਹੈ। ਇਹ ਲਿਊਕੀਮੀਆ, ਥਾਇਰਾਇਡ, ਕੈਂਸਰ ਅਤੇ ਦਿਮਾਗੀ ਟਿਊਮਰ ਵਰਗੀਆਂ ਬਿਮਾਰੀਆਂ ਨੂੰ ਹੋਰ ਵਧਾਉਂਦਾ ਹੈ। ਪਰ ਜਦੋਂ ਅਮਰੀਕਾ ਦੇ ਥ੍ਰੀ ਮਾਈਲ ਆਈਲੈਂਡ, ਰੂਸ ਦੇ ਚਰਨੋਬਿਲ ਜਾਂ ਜਾਪਾਨ ਦੇ ਫੁਕੂਸ਼ੀਮਾ ਵਰਗੇ ਪ੍ਰਮਾਣੂ ਦੁਖਾਂਤ ਵਾਪਰਦੇ ਹਨ ਤਾਂ ਇਨ੍ਹਾਂ 'ਚੋਂ ਹੋਣ ਵਾਲਾ ਪ੍ਰਮਾਣੂ ਵਿਕੀਰਣ ਤਾਂ ਬੇਹੱਦ ਘਾਤਕ ਨਤੀਜਿਆਂ ਵਾਲਾ ਹੁੰਦਾ ਹੈ।
ਮਿਸਾਲ ਵਜੋਂ ਚਰਨੋਬਿਲ ਤੋਂ ਬਾਅਦ ਬੇਲਾਰੂਸ ਨੂੰ 60 ਫ਼ੀਸਦੀ ਰੇਡੀਏਸ਼ਨ ਦਾ ਸਾਹਮਣਾ ਕਰਨਾ ਪਿਆ, ਜਿਸ ਨਾਲ 5 ਲੱਖ ਬੱਚਿਆਂ ਸਮੇਤ 25 ਲੱਖ ਲੋਕ ਪ੍ਰਭਾਵਿਤ ਹੋਏ। ਚਰਨੋਬਿਲ ਫਾਊਂਡੇਸ਼ਨ ਵਲੋਂ 2005 'ਚ ਛਾਪੀ ਗਈ ਰਿਪੋਰਟ ਮੁਤਾਬਕ 80 ਵਰ੍ਹਿਆਂ ਵਿਚ ਕੈਂਸਰ ਨਾਲ 4000 ਮੌਤਾਂ ਹੋਣ ਦਾ ਅੰਦਾਜ਼ਾ ਹੈ। ਰੇਡੀਏਸ਼ਨ ਤੋਂ ਬਚਾਅ ਸਬੰਧੀ ਯੂਕਰੇਨ ਦੀ ਕੌਮੀ ਕਮੇਟੀ ਵਲੋਂ ਦੱਸਿਆ ਗਿਆ ਕਿ 1995 ਤੱਕ ਯੂਕਰੇਨੀ ਸਫ਼ਾਈ ਕਰਮੀਆਂ ਵਿਚੋਂ 5722 ਕਰਮੀਆਂ ਦੀ ਮੌਤ ਹੋਈ। ਯੂਕਰੇਨ ਦੇ ਸਿਹਤ ਮੰਤਰਾਲੇ ਮੁਤਾਬਿਕ 70 ਫ਼ੀਸਦੀ ਆਬਾਦੀ ਦੀ ਸਿਹਤ ਵਿਚ ਵਿਗਾੜ ਆਏ ਹਨ ਅਤੇ ਉਨ੍ਹਾਂ ਦੀਆਂ ਸਾਹ, ਖੂਨ ਅਤੇ ਤੰਤੂ ਪ੍ਰਣਾਲੀ ਸਬੰਧੀ ਬਿਮਾਰੀਆਂ ਵਧੀਆਂ ਹਨ।
ਬੇਲਾਰੂਸ ਵਿਚ ਇਸ ਹਾਦਸੇ ਤੋਂ ਬਾਅਦ ਦੇ ਛੇ ਵਰ੍ਹਿਆਂ ਵਿਚ ਜਮਾਂਦਰੂ ਬਿਮਾਰੀਆਂ ਵਿਚ 40 ਫ਼ੀਸਦੀ ਵਾਧਾ ਹੋਇਆ। ਬੇਲਾਰੂਸ ਦੇ ਇਕ ਬੇਹੱਦ ਦੂਸ਼ਿਤ ਜ਼ਿਲ੍ਹੇ ਵਿਚ 95 ਫ਼ੀਸਦੀ ਬੱਚੇ ਕਿਸੇ ਨਾ ਕਿਸੇ ਗੰਭੀਰ ਬਿਮਾਰੀ ਤੋਂ ਪੀੜਤ ਪਾਏ ਗਏ। ਜਿਨ੍ਹਾਂ 50,000 ਕਾਮਿਆਂ ਨੂੰ ਚਰਨੋਬਿਲ 'ਚ ਹਾਦਸੇ ਤੋਂ ਬਾਅਦ ਸਫ਼ਾਈ ਕਰਨ ਲਈ ਲਾਇਆ ਗਿਆ ਸੀ, ਉਨ੍ਹਾਂ ਵਿਚੋਂ ਬਹੁਤਿਆਂ ਦੀ ਲਿਊਕੀਮੀਆ ਕਾਰਨ ਮੌਤ ਹੋ ਗਈ।
ਫੁਕੂਸ਼ੀਮਾ ਹਾਦਸੇ ਤੋਂ ਬਾਅਦ ਬੱਚਿਆਂ ਵਿਚ ਗਿੱਲੜ ਦੇ ਕੈਂਸਰ ਵਿਚ 10 ਗੁਣਾ ਵਾਧਾ ਹੋਇਆ ਅਤੇ ਜਾਪਾਨ ਵਿਚ ਕੈਂਸਰ ਦੇ ਸਮੁੱਚੇ ਮਾਮਲੇ 9600 ਤੋਂ ਵਧ ਕੇ 66000 ਹੋ ਗਏ। ਚਰਨੋਬਿਲ ਹਾਦਸੇ ਕਾਰਨ ਰੁੱਖਾਂ ਅਤੇ ਪਸ਼ੂ-ਪੰਛੀਆਂ ਆਦਿ 'ਤੇ ਵੀ ਬੇਹੱਦ ਘਾਤਕ ਅਸਰ ਹੋਇਆ। ਉਪਰੋਕਤ ਤਬਾਹੀ 1000 ਮੈਗਾਵਾਟ ਦੀ ਸਮਰੱਥਾ ਵਾਲੇ ਇਕੋ ਰਿਐਕਟਰ ਦੇ ਹਾਦਸੇ ਕਾਰਨ ਹੋਈ, ਜਿਸ ਨਾਲ ਬੇਲਾਰੂਸ, ਯੂਕਰੇਨ ਅਤੇ ਰੂਸ ਵਿਚੋਂ 350,400 ਲੋਕਾਂ ਨੂੰ ਉਜੜਨਾ ਪਿਆ। 40,000 ਵਰਗ ਕਿਲੋਮੀਟਰ ਦੇ ਘੇਰੇ ਵਿਚ ਖੇਤੀਬਾੜੀ ਵਾਲੀ ਜ਼ਮੀਨ ਬੁਰੀ ਤਰ੍ਹਾਂ ਦੂਸ਼ਿਤ ਹੋ ਗਈ। ਚਰਨੋਬਿਲ ਦੁਖਾਂਤ ਤੋਂ 36 ਵਰ੍ਹੇ ਬਾਅਦ 30 ਕਿਲੋਮੀਟਰ ਦੇ ਘੇਰੇ ਵਿਚਲੀ ਜ਼ਮੀਨ ਅਜੇ ਵੀ ਰੇਡੀਏਸ਼ਨ ਕਾਰਨ ਬੁਰੀ ਤਰ੍ਹਾਂ ਦੂਸ਼ਿਤ ਹੈ।
ਇਸੇ ਤਰ੍ਹਾਂ ਮਾਰਚ 2011 'ਚ ਫੁਕੂਸ਼ੀਮਾ ਹਾਦਸੇ ਕਾਰਨ ਵੀ 154,000 ਲੋਕਾਂ ਨੂੰ 30 ਕਿਲੋਮੀਟਰ ਦੇ ਘੇਰੇ ਵਿਚਲੀ ਥਾਂ ਖਾਲੀ ਕਰਨੀ ਪਈ ਸੀ ਅਤੇ ਉਨ੍ਹਾਂ ਵਿਚੋਂ ਅੱਧੇ ਅਜੇ ਤੱਕ ਵੀ ਵਾਪਸ ਨਹੀਂ ਜਾ ਸਕੇ। ਜ਼ਰਾ ਇਸ ਗੱਲ ਵੱਲ ਧਿਆਨ ਦਿਉ ਕਿ ਚਰਨੋਬਿਲ ਦੁਖਾਂਤ ਵਿਚ 1000 ਮੈਗਾਵਾਟ ਸਮਰੱਥਾ ਵਾਲੇ ਇਕੋ ਰਿਐਕਟਰ ਕਾਰਨ ਹੀ ਏਨੀ ਤਬਾਹੀ ਹੋਈ ਸੀ, ਫਿਰ ਇਸ ਤੋਂ ਸਹਿਜੇ ਹੀ ਅੰਦਾਜ਼ਾ ਲੱਗ ਸਕਦਾ ਹੈ ਕਿ ਜੈਤਾਪੁਰ 'ਚ ਬਣਾਏ ਜਾਣ ਵਾਲੇ 6 ਰਿਐਕਟਰਾਂ, ਜਿਨ੍ਹਾਂ ਵਿਚੋਂ ਹਰੇਕ 1650 ਮੈਗਾਵਾਟ ਸਮਰੱਥਾ ਵਾਲਾ ਹੈ, ਨਾਲ ਕਿੰਨੀ ਵੱਡੀ ਤਬਾਹੀ ਦੇ ਖ਼ਤਰੇ ਜੁੜੇ ਹੋਏ ਹਨ। ਇਸ ਤੋਂ ਇਲਾਵਾ ਕੁੱਲ 9900 ਮੈਗਾਵਾਟ ਦੇ ਇਨ੍ਹਾਂ ਰਿਐਕਟਰਾਂ ਦੇ ਸਾਧਾਰਨ ਚਲਨ ਨਾਲ ਹੋਣ ਵਾਲੀ ਵੱਡੀ ਰੇਡੀਏਸ਼ਨ ਦੇ ਜੋ ਪ੍ਰਭਾਵ ਪੈਣੇ ਹਨ, ਉਹ ਵੱਖਰੇ ਹਨ। (ਮੰਦਿਰਾ ਪਬਲੀਕੇਸ਼ਨਜ਼)


-ਲੇਖਕ : ਸਰਬਉਚ ਅਦਾਲਤ ਦੇ ਸਾਬਕਾ ਜੱਜ ਅਤੇ ਪ੍ਰੈੱਸ ਕੌਂਸਲ ਆਫ ਇੰਡੀਆ ਦੇ ਸਾਬਕਾ ਚੇਅਰਮੈਨ ਹਨ।

ਧਰਮ-ਨਿਰਪੱਖਤਾ ਸਬੰਧੀ ਕਾਂਗਰਸ ਪਹਿਲਾਂ ਵਾਲੀ ਗ਼ਲਤੀ ਨਾ ਕਰੇ

ਤੁਹਾਨੂੰ ਪਤਾ ਨਹੀਂ ਲਗਦਾ ਕਿ ਇਨ੍ਹਾਂ ਦਿਨਾਂ ਵਿਚ ਨੌਜਵਾਨ ਕਿਸ ਤਰ੍ਹਾਂ ਸੋਚਦੇ ਹਨ। ਇਸ ਲਈ ਅਸੀਂ ਕਹਿ ਨਹੀਂ ਸਕਦੇ ਕਿ ਕਾਂਗਰਸ ਪ੍ਰਧਾਨ ਬਣਨ ਸਮੇਂ ਰਾਹੁਲ ਗਾਂਧੀ ਆਪਣੀ ਧਾਰਮਿਕਤਾ 'ਤੇ ਬਹਿਸ ਚਾਹੁੰਦੇ ਹਨ ਜਾਂ ਫਿਰ ਕਾਂਗਰਸ ਨੇ ਵਿਚਾਰਧਾਰਕ ਤੌਰ 'ਤੇ ਗ਼ਲਤੀ ...

ਪੂਰੀ ਖ਼ਬਰ »

ਸਥਾਪਨਾ ਦਿਵਸ 'ਤੇ ਵਿਸ਼ੇਸ਼

ਸ਼੍ਰੋਮਣੀ ਅਕਾਲੀ ਦਲ ਦਾ ਇਤਿਹਾਸਕ ਸਫ਼ਰ ਤੇ ਮੌਜੂਦਾ ਚੁਣੌਤੀਆਂ

ਜਦੋਂ ਮਹੰਤਾਂ ਨੇ ਗੁਰਦੁਆਰਿਆਂ ਦਾ ਪ੍ਰਬੰਧ ਆਪਣੇ ਕਬਜ਼ੇ ਵਿਚ ਕਰ ਲਿਆ ਤਾਂ ਉਹ ਗੁਰਦੁਆਰਾ ਸਾਹਿਬਾਨ ਦੀਆਂ ਜਾਇਦਾਦਾਂ ਨੂੰ ਆਪਣੇ ਨਾਂਅ ਕਰਵਾਉਣ ਲੱਗੇ ਅਤੇ ਗੁਰੂ ਘਰਾਂ ਦੀ ਆਮਦਨ ਦਾ ਗ਼ਲਤ ਇਸਤੇਮਾਲ ਕਰਨਾ ਸ਼ੁਰੂ ਕਰ ਦਿੱਤਾ। ਮਹੰਤਾਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ ...

ਪੂਰੀ ਖ਼ਬਰ »

ਆਧਾਰ 'ਤੇ ਆਧਾਰਿਤ ਪ੍ਰਸ਼ਾਸਨ ਨਾਲ ਲੱਗੇਗੀ ਭ੍ਰਿਸ਼ਟਾਚਾਰ 'ਤੇ ਲਗਾਮ!

ਮੋਦੀ ਸਰਕਾਰ ਪ੍ਰਸ਼ਾਸਨਿਕ ਕੰਮਾਂ ਵਿਚ ਆਧਾਰ ਦੀ ਵਰਤੋਂ ਨੂੰ ਲਗਾਤਾਰ ਉਤਸ਼ਾਹਿਤ ਕਰ ਰਹੀ ਹੈ। ਹਾਲਾਂਕਿ ਇਸ ਦਾ ਜ਼ਬਰਦਸਤ ਵਿਰੋਧ ਵੀ ਹੋ ਰਿਹਾ ਹੈ ਅਤੇ ਇਸ ਨਾਲ ਜੁੜੇ ਅਨੇਕ ਮਾਮਲੇ ਸਰਬਉੱਚ ਅਦਾਲਤ ਵਿਚ ਲਟਕੇ ਪਏ ਹਨ। ਉਨ੍ਹਾਂ ਮਾਮਲਿਆਂ ਦੀ ਸੁਣਵਾਈ ਲਈ ਸਰਬਉੱਚ ...

ਪੂਰੀ ਖ਼ਬਰ »

ਨਿਪਾਲ ਦੀ ਨਵੀਂ ਕਰਵਟ

ਬਹੁਤ ਲੰਮੇ ਸਮੇਂ ਤੋਂ ਬਾਅਦ ਅਨੇਕਾਂ ਤਰ੍ਹਾਂ ਦੀ ਪੈਦਾ ਹੋਈ ਅਨਿਸਚਿਤਤਾ ਪਿੱਛੋਂ ਆਖ਼ਰ ਨਿਪਾਲ ਵਿਚ ਦੇਸ਼ ਵਲੋਂ ਅਪਣਾਏ ਗਏ 2015 ਦੇ ਸੰਵਿਧਾਨ ਦੇ ਆਧਾਰ 'ਤੇ ਚੋਣਾਂ ਹੋਈਆਂ ਹਨ। ਸੰਵਿਧਾਨ ਵਿਚ ਨਿਪਾਲ ਨੂੰ ਗਣਰਾਜ ਕਿਹਾ ਗਿਆ ਸੀ। ਸੰਵਿਧਾਨ ਬਣਨ ਨੂੰ ਦਹਾਕੇ ਭਰ ਦਾ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX