ਕਪੂਰਥਲਾ, 13 ਦਸੰਬਰ (ਵਿਸ਼ੇਸ਼ ਪ੍ਰਤੀਨਿਧ)-ਪੰਜਾਬ ਦੀਆਂ 7 ਕਿਸਾਨ ਯੂਨੀਅਨਾਂ ਦੇ ਸੱਦੇ 'ਤੇ ਅੱਜ ਵੱਖ-ਵੱਖ ਕਿਸਾਨ ਜਥੇਬੰਦੀਆਂ ਵਲੋਂ ਪੁਰਾਣੀਆਂ ਜ਼ਿਲ੍ਹਾ ਕਚਹਿਰੀਆਂ ਵਿਚ ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਲੈ ਕੇ ਧਰਨਾ ਦਿੱਤਾ ਗਿਆ | ਇਸ ਮੌਕੇ ਰੋਹ ਵਿਚ ਆਏ ਕਿਸਾਨਾਂ ਨੇ ਕੇਂਦਰ ਤੇ ਪੰਜਾਬ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ | ਧਰਨੇ ਨੂੰ ਕਿਰਤੀ ਕਿਸਾਨ ਯੂਨੀਅਨ ਦੇ ਸੂਬਾਈ ਆਗੂ ਬਲਵਿੰਦਰ ਸਿੰਘ ਬਾਜਵਾ, ਜ਼ਿਲ੍ਹਾ ਆਗੂ ਰਸ਼ਪਾਲ ਸਿੰਘ, ਰਘਬੀਰ ਸਿੰਘ ਮਹਿਰਵਾਲਾ, ਜ਼ਿਲ੍ਹਾ ਪ੍ਰਧਾਨ ਸੁਰਿੰਦਰ ਸਿੰਘ, ਤਰਸੇਮ ਸਿੰਘ ਬੰਨ੍ਹੇਮੱਲ੍ਹ, ਸ਼ਮਸ਼ੇਰ ਸਿੰਘ ਰੱਤੜਾ, ਭਜਨ ਸਿੰਘ ਧਾਲੀਵਾਲ ਬੇਟ, ਕਿਸਾਨ ਸੰਘਰਸ਼ ਕਮੇਟੀ ਦੇ ਜ਼ਿਲ੍ਹਾ ਪ੍ਰਧਾਨ ਪਰਮਜੀਤ ਸਿੰਘ ਬਾਊਪੁਰ, ਸੂਬਾਈ ਆਗੂ ਕੁਲਦੀਪ ਸਿੰਘ ਸਾਂਗਰਾ, ਸਰਵਣ ਸਿੰਘ ਬਾਊਪੁਰ, ਬਲਬੀਰ ਸਿੰਘ ਠੱਕਰ ਕੌੜਾ, ਗੁਰਮੁਖ ਸਿੰਘ, ਬਾਜਦੀਨ, ਹੰਸਾ ਸਿੰਘ ਮੁੰਡੀ, ਦੇਸ ਰਾਜ ਬੂਲਪੁਰ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਸਰਕਾਰ ਨੂੰ ਜ਼ੋਰ ਦੇ ਕੇ ਕਿਹਾ ਕਿ ਉਹ ਕਿਸਾਨਾਂ ਦਾ ਸਮੁੱਚਾ ਕਰਜ਼ਾ ਮਾਫ਼ ਕਰੇ ਤੇ ਜਿਹੜੇ ਆੜ੍ਹਤੀਆਂ ਨੇ ਕਿਸਾਨਾਂ ਦੀ ਮਜਬੂਰੀ ਦਾ ਫ਼ਾਇਦਾ ਉਠਾ ਕੇ ਉਨ੍ਹਾਂ ਕੋਲੋਂ ਖ਼ਾਲੀ ਚੈੱਕ, ਪਰਨੋਟ ਤੇ ਅਸ਼ਟਾਮ ਲਏ ਹਨ, ਉਹ ਵਾਪਸ ਕਰਵਾਏ ਜਾਣ ਤੇ ਇਨ੍ਹਾਂ ਦਸਤਾਵੇਜ਼ਾਂ ਦੀ ਕਾਨੂੰਨੀ ਮਾਨਤਾ ਖ਼ਤਮ ਕੀਤੀ ਜਾਵੇ | ਕਿਸਾਨ ਆਗੂਆਂ ਨੇ ਕਿਸਾਨਾਂ ਦੇ ਅਦਾਲਤਾਂ ਵਿਚ ਚੱਲ ਰਹੇ ਕੇਸ ਵੀ ਵਾਪਸ ਕਰਵਾਉਣ 'ਤੇ ਜ਼ੋਰ ਦਿੱਤਾ | ਕਿਸਾਨ ਆਗੂਆਂ ਨੇ ਪਿੰਡ ਮੰਡ ਹੁਸੈਨਪੁਰ ਬੂਲੇ ਦੇ ਕਿਸਾਨਾਂ ਦੀ 170 ਏਕੜ ਜ਼ਮੀਨ ਦੇ ਕਿਸਾਨਾਂ ਨੂੰ ਮਾਲਕੀ ਦੇ ਹੱਕ ਦੇਣ ਤੇ ਝੋਕ ਹਰੀਹਰ ਫਿਰੋਜ਼ਾ ਵਿਚ 8 ਕਿਸਾਨਾਂ ਦੀ 25 ਏਕੜ ਜ਼ਮੀਨ ਦੀਆਂ ਧੱਕੇ ਨਾਲ ਗਿਰਦਾਵਰੀਆਂ ਬਦਲ ਕੇ ਪੁਲਿਸ ਦੇ ਜ਼ੋਰ ਨਾਲ ਉਨ੍ਹਾਂ ਦਾ ਕੀਤਾ ਜਾ ਰਿਹਾ ਉਜਾੜਾ ਬੰਦ ਕਰਨ ਦੀ ਮੰਗੀ ਕੀਤੀ | ਕਿਸਾਨ ਆਗੂਆਂ ਨੇ ਮੰਗ ਕੀਤ ਕਿ ਖੇਤੀ ਜਿਨਸਾਂ ਦੇ ਲਾਹੇਵੰਦੇ ਭਾਅ ਸਵਾਮੀ ਨਾਥਨ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਨਿਸ਼ਚਿਤ ਕਰਨ, ਲਾਗਤ ਖ਼ਰਚੇ ਘਟਾਉਣ ਲਈ ਕਾਰਪੋਰੇਟ ਮੁਨਾਫ਼ਿਆਂ 'ਤੇ ਰੋਕ ਲਗਾਈ ਜਾਵੇ ਤੇ ਕੁਦਰਤੀ ਆਫ਼ਤਾਂ ਨਾਲ ਬਰਬਾਦ ਹੋਈਆਂ ਫ਼ਸਲਾਂ ਦਾ ਮੁਆਵਜ਼ਾ ਔਸਤ ਝਾੜ ਦੇ ਪੂਰੇ ਮੁੱਲ ਦੇ ਬਰਾਬਰ ਦਿੱਤਾ ਜਾਵੇ | ਬੁਲਾਰਿਆਂ ਨੇ ਖ਼ੁਦਕੁਸ਼ੀ ਦਾ ਸ਼ਿਕਾਰ ਹੋਏ ਕਿਸਾਨਾਂ ਤੇ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਮੁਆਵਜ਼ਾ ਤੇ ਪਰਿਵਾਰ ਦੇ ਇਕ ਜੀਅ ਨੂੰ ਨੌਕਰੀ ਦੇਣ, ਆਬਾਦਕਾਰ ਕਿਸਾਨਾਂ ਤੇ ਮਜ਼ਦੂਰਾਂ ਨੂੰ ਜ਼ਮੀਨ ਦੀ ਮਾਲਕੀ ਦੇ ਹੱਕ ਦੇਣ ਤੇ ਹੋਰ ਮੰਗਾਂ ਮੰਨਣ 'ਤੇ ਜ਼ੋਰ ਦਿੱਤਾ | ਇਸ ਮੌਕੇ ਕਿਰਤੀ ਕਿਸਾਨ ਯੂਨੀਅਨ, ਕਿਸਾਨ ਸੰਘਰਸ਼ ਕਮੇਟੀ ਆਦਿ ਜਥੇਬੰਦੀਆਂ ਨਾਲ ਸਬੰਧਿਤ ਆਗੂ ਤੇ ਵਰਕਰ ਵੱਡੀ ਗਿਣਤੀ ਵਿਚ ਹਾਜ਼ਰ ਸਨ |
ਕਪੂਰਥਲਾ, 13 ਦਸੰਬਰ (ਅਮਰਜੀਤ ਕੋਮਲ)-ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ 14 ਦਸੰਬਰ ਨੂੰ 11 ਵਜੇ ਕਪੂਰਥਲਾ ਜ਼ਿਲ੍ਹੇ ਦੇ ਪਿੰਡ ਝੱਲ ਠੀਕਰੀਵਾਲ ਵਿਚ 1500 ਕਰੋੜ ਰੁਪਏ ਦੀ ਲਾਗਤ ਨਾਲ ਆਈ.ਟੀ.ਸੀ. ਇੰਟੈਗਰੇਟੇਡ ਫੂਡ ਮੈਨੂਫੈਕਚਰਿੰਗ ਤੇ ਲੋਜਿਸਟਿਕ ਫੈਸਿਲਟੀ ...
ਫਗਵਾੜਾ, 13 ਦਸੰਬਰ (ਤਰਨਜੀਤ ਸਿੰਘ ਕਿੰਨੜਾ)-ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਦੇ ਸਬੰਧ ਵਿਚ ਮੁਹੱਲਾ ਸੁਖਚੈਨ ਨਗਰ ਦੀਆਂ ਸਮੂਹ ਸੰਗਤਾਂ ਵਲੋਂ ਇਤਿਹਾਸਕ ਗੁਰਦੁਆਰਾ ਸ੍ਰੀ ਸੁਖਚੈਨਆਣਾ ਸਾਹਿਬ ਤੋਂ ਪਹਿਲੀ ਪ੍ਰਭਾਤ ਫੇਰੀ ਆਰੰਭ ਹੋਈ ਜਿਸ ਦਾ ਸ. ...
ਕਪੂਰਥਲਾ, 13 ਦਸੰਬਰ (ਸਡਾਨਾ)-ਥਾਣਾ ਸਿਟੀ ਮੁਖੀ ਇੰਸਪੈਕਟਰ ਰਮੇਸ਼ਵਰ ਸਿੰਘ ਦੀ ਅਗਵਾਈ ਹੇਠ ਪੁਲਿਸ ਪਾਰਟੀ ਨੇ ਇਕ ਵਿਅਕਤੀ ਨੂੰ ਡੋਡੇ ਚੂਰਾ ਪੋਸਤ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ | ਪ੍ਰਾਪਤ ਵੇਰਵੇ ਅਨੁਸਾਰ ਸਬ ਇੰਸਪੈਕਟਰ ਦਰਸ਼ਨ ਸਿੰਘ ਦੀ ਅਗਵਾਈ ...
ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਮਾਤਾ ਗੁਜਰ ਕੌਰ ਜੀ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਚਾਰੋਂ ਸਾਹਿਬਜ਼ਾਦੇ ਤੇ ਸਮੂਹ ਸ਼ਹੀਦ ਸਿੰਘਾਂ ਦੀ ਯਾਦ ਵਿਚ ਸ਼ਹੀਦੀ ਹਫ਼ਤਾ 20 ਤੋਂ 27 ਦਸੰਬਰ ਤੱਕ ਸਮੂਹ ਨਾਮ-ਲੇਵਾ ਸੰਗਤਾਂ ਨੂੰ ...
ਸੁਲਤਾਨਪੁਰ ਲੋਧੀ, 13 ਦਸੰਬਰ (ਨਰੇਸ਼ ਹੈਪੀ, ਥਿੰਦ)-ਹਲਕਾ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਇਕ ਬਿਆਨ ਰਾਹੀਂ ਆਲ ਇੰਡੀਆ ਕਾਂਗਰਸ ਕਮੇਟੀ ਦਾ ਪ੍ਰਧਾਨ ਬਣਨ 'ਤੇ ਸ੍ਰੀ ਰਾਹੁਲ ਗਾਂਧੀ ਨੂੰ ਵਧਾਈ ਦਿੱਤੀ | ਸ੍ਰੀ ਰਾਹੁਲ ਗਾਂਧੀ ਨੂੰ ...
ਕਪੂਰਥਲਾ, 13 ਦਸੰਬਰ (ਵਿ.ਪ੍ਰ.)-ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਛਪਾਲ ਸਿੰਘ ਵੜੈਚ ਨੇ ਕਿਹਾ ਕਿ ਅਧਿਆਪਕਾਂ ਨੂੰ ਗੈਰ ਵਿੱਦਿਅਕ ਕੰਮਾਂ ਵੱਲ ਲਗਾ ਕੇ ਸਰਕਾਰ ਵਿਦਿਆਰਥੀਆਂ ਦੇ ਭਵਿੱਖ ਨਾਲ ਖਿਲਵਾੜ ਕਰ ਰਹੀ ਹੈ, ਜਿਸ ਦੀ ਯੂਨੀਅਨ ਜ਼ੋਰਦਾਰ ਸ਼ਬਦਾਂ ...
ਕਪੂਰਥਲਾ, 13 ਦਸੰਬਰ (ਅਮਰਜੀਤ ਕੋਮਲ)- 65ਵੀਂ ਪੁਰਸ਼ ਤੇ ਚੌਥੀ ਮਹਿਲਾ ਆਲ ਇੰਡੀਆ ਰੇਲਵੇ ਵੇਟ ਲਿਫ਼ਟਿੰਗ ਚੈਂਪੀਅਨਸ਼ਿਪ ਜੋ ਰੇਲ ਕੋਚ ਫ਼ੈਕਟਰੀ ਕਪੂਰਥਲਾ ਦੇ ਵਾਰਿਸ ਸ਼ਾਹ ਹਾਲ ਵਿਚ ਹੋਈ, ਦੇ ਆਖ਼ਰੀ ਦਿਨ ਪੁਰਸ਼ ਵਰਗ ਵਿਚ ਉੱਤਰੀ ਰੇਲਵੇ ਤੇ ਮਹਿਲਾ ਵਰਗ ਵਿਚ ਮੱਧ ...
ਫਗਵਾੜਾ, 13 ਦਸੰਬਰ (ਅਸ਼ੋਕ ਕੁਮਾਰ ਵਾਲੀਆ)-ਉਰਸ ਮੁਬਾਰਕ ਦਾਤਾ ਅਲੀ ਅਹਿਮਦ ਸਾਂਬਰ ਜੋ ਕਿ ਦਰਬਾਰ ਦਾਤਾ ਅਲੀ ਅਹਿਮਦ ਮੰਮੀ ਸ਼ੀਲੋ ਸਾਂਬਰੀ ਭਗਤਪੁਰਾ ਵਿਖੇ ਤਿੰਨ ਰੋਜ਼ਾ ਸਮਾਗਮ ਦੌਰਾਨ ਮੰਮੀ ਸ਼ੀਲਾ ਦੀ ਰਹਿਨੁਮਾਈ ਹੇਠ ਦੂਜੇ ਦਿਨ ਪੰਜਾਬ ਦੇ ਨਾਮਵਾਰ ਕੱਵਾਲ ...
ਡਡਵਿੰਡੀ, 13 ਦਸੰਬਰ (ਬਲਬੀਰ ਸੰਧਾ)-ਪੰਜਾਬ ਸਰਕਾਰ ਵਲੋਂ 17 ਦਸੰਬਰ ਨੂੰ ਕਰਵਾਈ ਜਾ ਰਹੀ ਨਗਰ ਪੰਚਾਇਤ ਤੇ ਨਗਰ ਨਿਗਮ ਚੋਣ ਵਿਚ ਅਧਿਆਪਕਾਂ ਦੀਆਂ ਚੋਣ ਡਿਊਟੀਆਂ ਸਬੰਧੀ ਗੱਲਬਾਤ ਕਰਦੇ ਹੋਏ ਈ.ਟੀ.ਟੀ. ਅਧਿਆਪਕ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਰਸ਼ਪਾਲ ਸਿੰਘ ਵੜੈਚ ਨੇ ...
ਕਪੂਰਥਲਾ, 13 ਦਸੰਬਰ (ਵਿ.ਪ੍ਰ.)-ਆਰ.ਸੀ.ਐਫ. ਇੰਪਲਾਈਜ਼ ਯੂਨੀਅਨ ਦੀ ਭਾਰਤੀ ਰੇਲਵੇ ਦੇ ਅਜੋਕੇ ਹਾਲਾਤ 'ਤੇ 'ਚਿੰਤਨ ਤੇ ਚੇਤਨ' ਕਰਨ ਲਈ 14 ਦਸੰਬਰ ਨੂੰ 1. 30 ਵਜੇ ਆਰ.ਸੀ.ਐਫ. ਦੇ ਵਰਕਰ ਕਲੱਬ ਵਿਚ ਇਕ ਵਿਸ਼ੇਸ਼ ਚਰਚਾ ਕਰਵਾਈ ਜਾ ਰਹੀ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਢਿਲਵਾਂ, 13 ਦਸੰਬਰ (ਪ੍ਰਵੀਨ ਕੁਮਾਰ)-ਨਗਰ ਪੰਚਾਇਤ ਢਿਲਵਾਂ ਦੇ ਵਾਰਡ ਨੰਬਰ 8 ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਹਰਜਿੰਦਰ ਗਿੱਲ ਵੱਲੋਂ ਅੱਜ ਮਿਆਣੀ ਬਾਕਰਪੁਰ ਵਿਚ ਪੇਂਦੇ ਵਾਰਡ ਨੰਬਰ 8 ਵਿਚ ਚੋਣ ਪ੍ਰਚਾਰ ਕਰਦਿਆਂ ਵੋਟਰਾਂ ਨੂੰ ਆਪਣੇ ਹੱਕ ਵਿਚ ਵੋਟਾਂ ...
ਢਿਲਵਾਂ, 13 ਦਸੰਬਰ (ਪ੍ਰਵੀਨ ਕੁਮਾਰ)- ਨਗਰ ਪੰਚਾਇਤ ਢਿਲਵਾਂ ਦੇ ਵਾਰਡ ਨੰਬਰ 9 ਮਿਆਣੀ ਬਾਕਰਪੁਰ ਵਿਖੇ ਕਾਂਗਰਸੀ ਉਮੀਦਵਾਰ ਮਹਿੰਦਰ ਸਿੰਘ ਦੇ ਹੱਕ ਵਿਚ ਇੱਕ ਭਰਵੀਂ ਚੋਣ ਮੀਟਿੰਗ ਕੀਤੀ ਗਈ ਜਿਸ ਵਿਚ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ...
ਢਿਲਵਾਂ, 13 ਦਸੰਬਰ (ਪ੍ਰਵੀਨ ਕੁਮਾਰ)-ਨਗਰ ਪੰਚਾਇਤ ਢਿਲਵਾਂ ਦੇ ਵਾਰਡ ਨੰਬਰ 11 ਤੋਂ ਚੋਣ ਲੜ ਰਹੇ ਆਜ਼ਾਦ ਉਮੀਦਵਾਰ ਜਸਪਾਲ ਸਿੰਘ ਪਹਿਲਾਂ ਵੀ ਕੌਾਸਲਰ ਵਜੋਂ ਆਪਣੀ ਭੂਮਿਕਾ ਨਿਭਾ ਚੁੱਕੇ ਹਨ ਤੇ ਹੁਣ ਦੁਬਾਰਾ ਚੋਣ ਲੜ ਰਹੇ ਹਨ | ਗੱਲਬਾਤ ਦੌਰਾਨ ਉਨ੍ਹਾਂ ਕਿਹਾ ਕਿ ਉਹ ...
ਢਿਲਵਾਂ, 13 ਦਸੰਬਰ (ਪਲਵਿੰਦਰ ਸਿੰਘ)- ਨਗਰ ਪੰਚਾਇਤ ਚੋਣਾ ਦੇ ਸਬੰਧ ਵਿਚ ਵਾਰਡ ਨੰਬਰ 2 ਤੋਂ ਕੌਾਸਲਰ ਦੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਨਿਰਮਲ ਸਿੰਘ ਨੇ ਕਿਹਾ ਕਿ ਪਿਛਲੇ ਕਾਫ਼ੀ ਸਮੇਂ ਤੋਂ ਰਾਜਨੀਤੀ ਨਾਲ ਜੁੜੇ ਹੋਏ ਹਨ ਅਤੇ ਸਾਡਾ ਪੂਰਾ ਪਰਿਵਾਰ ਪੂਰੀ ...
ਢਿਲਵਾਂ, 13 ਦਸੰਬਰ (ਪਲਵਿੰਦਰ ਸਿੰਘ)-ਵਾਰਡ ਨੰਬਰ 11 ਤੋਂ ਕੌਾਸਲਰ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਬਿਕਰਮਜੀਤ ਸੋਂਧੀ ਨੇ ਕਿਹਾ ਕਿ ਮੈਂ ਅਤੇ ਮੇਰਾ ਪੂਰਾ ਪਰਿਵਾਰ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਰਾਜਨੀਤੀ ਨਾਲ ਜੁੜੇ ਹੋਏ ...
ਬੇਗੋਵਾਲ, 13 ਦਸੰਬਰ (ਸੁਖਜਿੰਦਰ ਸਿੰਘ)-ਅਗਾਮੀ ਨਗਰ ਪੰਚਾਇਤੀ ਚੋਣਾਂ 'ਚ ਕਸਬਾ ਬੇਗੋਵਾਲ ਦੇ ਵਾਰਡ ਨੰਬਰ 4 ਤੋਂ ਅਕਾਲੀ ਉਮੀਦਵਾਰ ਦਲਜੀਤ ਕੌਰ ਨੇ ਕਿਹਾ ਕਿ ਵਾਰਡ ਦੇ ਵਿਕਾਸ ਲਈ ਕੋਈ ਕਸਰ ਨਹੀਂ ਛੱਡਾਂਗੀ | ਉਨ੍ਹਾਂ ਇਹ ਵੀ ਕਿਹਾ ਕਿ ਮੈਂ ਤੇ ਮੇਰਾ ਪਰਿਵਾਰ ਲੰਮੇ ...
ਢਿਲਵਾਂ, 13 ਦਸੰਬਰ (ਗੋਬਿੰਦ ਸੁਖੀਜਾ)-ਨਗਰ ਪੰਚਾਇਤ ਚੋਣਾ ਦੇ ਸਬੰਧ ਵਿਚ ਵਾਰਡ ਨੰਬਰ 8 ਤੋਂ ਕੌਾਸਲਰ ਦੀ ਚੋਣ ਲੜ ਰਹੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰਜਿੰਦਰ ਸਿੰਘ ਨੇ ਕਿਹਾ ਕਿ ਮੈਂ ਅਤੇ ਮੇਰਾ ਪੂਰਾ ਪਰਿਵਾਰ ਪਿਛਲੇ ਕਾਫ਼ੀ ਸਮੇਂ ਤੋਂ ...
ਭੁਲੱਥ, 13 ਦਸੰਬਰ (ਮੁਲਤਾਨੀ)-ਨਗਰ ਪੰਚਾਇਤ ਭੁਲੱਥ ਦੀਆਂ ਚੋਣਾਂ 'ਚ ਕਾਂਗਰਸ ਦੀ ਵਾਰਡ ਨੰਬਰ 6 ਦੀ ਉਮੀਦਵਾਰ ਸਰਬਜੀਤ ਕੌਰ ਨੇ ਦੱਸਿਆ ਕਿ ਉਹ ਇਸੇ ਹੀ ਵਾਰਡ ਦੀ ਪਿਛਲੇ ਦਸ ਸਾਲ ਕੌਾਸਲਰ ਰਹਿ ਚੁੱਕੀ ਹੈ ਪ੍ਰੰਤੂ ਪਿਛਲੇ ਦਸ ਸਾਲ ਅਕਾਲੀ-ਭਾਜਪਾ ਦੀ ਸਰਕਾਰ ਹੋਣ ਕਰਕੇ ...
ਢਿੱਲਵਾਂ, 13 ਦਸੰਬਰ (ਗੋਬਿੰਦ ਸੁਖੀਜਾ)-17 ਦਸੰਬਰ ਨੂੰ ਢਿਲਵਾਂ ਵਿੱਚ ਹੋ ਰਹੀਆਂ ਨਗਰ ਪੰਚਾਇਤ ਚੋਣਾ ਦੇ ਸਬੰਧ ਵਿੱਚ ਵਾਰਡ ਨੰਬਰ 8 ਤੋਂ ਕਾੌਸਲਰ ਦੀ ਚੋਣ ਲੜ ਰਹੇ ਕਾਂਗਰਸ ਪਾਰਟੀ ਦੇ ਉਮੀਦਵਾਰ ਮਲਕੀਤ ਸਿੰਘ ਨੇ ਕਿਹਾ ਕਿ ਪਿਛਲੇ ਕਾਫੀ ਸਮੇਂ ਤੋਂ ਰਾਜਨੀਤੀ ਨਾਲ ...
ਬੇਗੋਵਾਲ, 13 ਦਸੰਬਰ (ਸੁਖਜਿੰਦਰ ਸਿੰਘ)-17 ਦਸੰਬਰ ਨੂੰ ਹੋਣ ਜਾ ਰਹੀਆਂ ਨਗਰ ਪੰਚਾਇਤ ਚੋਣਾਂ 'ਚ ਬੇਗੋਵਾਲ ਦੇ ਵਾਰਡ ਨੰਬਰ 6 ਤੋਂ ਕਾਂਗਰਸੀ ਉਮੀਦਵਾਰ ਸ੍ਰੀਨਿਵਾਸ ਕੁੱਕੂ ਨੇ ਕਿਹਾ ਕਿ ਵਾਰਡ ਦੇ ਵਿਕਾਸ ਲਈ ਤਤਪਰ ਹਾਂ ਤੇ ਹਮੇਸ਼ਾ ਰਹਾਂਗਾ | 'ਅਜੀਤ' ਨਾਲ ਗੱਲਬਾਤ ...
ਕਪੂਰਥਲਾ, 13 ਦਸੰਬਰ (ਸਡਾਨਾ)-ਪੱਤਰਕਾਰ ਸੁਖਜਿੰਦਰ ਸ਼ਰਮਾ ਦੇ ਮਾਤਾ ਸੱਤਿਆ ਦੇਵੀ ਜਿਨ੍ਹਾਂ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ, ਨਮਿੱਤ ਸ੍ਰੀ ਗਰੁੜ ਪੁਰਾਣ ਦੇ ਪਾਠ ਦਾ ਭੋਗ 14 ਦਸੰਬਰ ਦਿਨ ਵੀਰਵਾਰ ਨੂੰ ਦੁਪਹਿਰ 1 ਤੋਂ 2 ਵਜੇ ਤੱਕ ਪ੍ਰਾਚੀਨ ਸ੍ਰੀ ਮਹਾਰਾਣੀ ...
ਢਿਲਵਾਂ, 13 ਦਸੰਬਰ (ਗੋਬਿੰਦ ਸੁਖੀਜਾ, ਪਲਵਿੰਦਰ ਸਿੰਘ)-ਨਗਰ ਪੰਚਾਇਤ ਢਿਲਵਾਂ ਦੀਆਂ ਚੋਣਾਂ ਵਿਚ ਵਾਰਡ ਨੰਬਰ 2 ਤੋਂ ਕਾਂਗਰਸੀ ਉਮੀਦਵਾਰ ਨਿਰਮਲ ਸਿੰਘ ਦੇ ਹੱਕ ਵਿਚ ਇੱਕ ਚੋਣ ਰੈਲੀ ਕੀਤੀ ਗਈ | ਇਸ ਮੌਕੇ ਹਲਕਾ ਖਡੂਰ ਸਾਹਿਬ ਦੇ ਵਿਧਾਇਕ ਰਮਨਜੀਤ ਸਿੰਘ ਸਿੱਕੀ ਨੇ ...
ਭੁਲੱਥ, 13 ਦਸੰਬਰ (ਮੁਲਤਾਨੀ)-ਨਗਰ ਪੰਚਾਇਤ ਭੁਲੱਥ ਦੀਆਂ ਚੋਣਾਂ ਵਿਚ ਕਾਂਗਰਸ ਪਾਰਟੀ ਦੀ ਵਾਰਡ ਨੰਬਰ 11 ਤੋਂ ਉਮੀਦਵਾਰ ਮਮਤਾ ਰਾਣੀ ਨੇ ਕਿਹਾ ਕਿ ਉਹ ਜਨਤਾ ਦੀ ਸੇਵਾ ਕਰਨ ਲਈ ਚੋਣ ਮੈਦਾਨ ਵਿਚ ਉੱਤਰੀ ਹੈ | ਉਨ੍ਹਾਂ ਕਿਹਾ ਕਿ ਪਾਣੀ, ਸੀਵਰੇਜ, ਲਾਈਟਾਂ, ਸਫ਼ਾਈ ਤੇ ਮੁੱਖ ...
ਭੁਲੱਥ, 13 ਦਸੰਬਰ (ਮੁਲਤਾਨੀ)-ਨਗਰ ਪੰਚਾਇਤ ਭੁਲੱਥ ਦੀਆਂ ਚੋਣਾਂ ਵਿਚ ਵਾਰਡ ਨੰਬਰ 7 ਤੋਂ ਸ਼ੋ੍ਰਮਣੀ ਅਕਾਲੀ ਦਲ ਦੀ ਉਮੀਦਵਾਰ ਆਰਤੀ ਜੋ ਪਹਿਲੀ ਵਾਰ ਚੋਣ ਮੈਦਾਨ ਵਿਚ ਕਿਸਮਤ ਅਜ਼ਮਾ ਰਹੀ ਹੈ, ਨੇ ਕਿਹਾ ਕਿ ਲੋਕਾਂ ਦੀ ਸੇਵਾ ਲਈ ਚੋਣ ਲੜ ਰਹੀ ਹਾਂ | ਉਨ੍ਹਾਂ ਕਿਹਾ ਕਿ ਮੇਨ ...
ਢਿਲਵਾਂ, 13 ਦਸੰਬਰ (ਪ੍ਰਵੀਨ ਕੁਮਾਰ)- ਨਗਰ ਪੰਚਾਇਤ ਢਿਲਵਾਂ ਦੇ ਵਾਰਡ ਨੰਬਰ 9 ਮਿਆਣੀ ਬਾਕਰਪੁਰ ਵਿਖੇ ਕਾਂਗਰਸੀ ਉਮੀਦਵਾਰ ਮਹਿੰਦਰ ਸਿੰਘ ਦੇ ਹੱਕ ਵਿਚ ਇੱਕ ਭਰਵੀਂ ਚੋਣ ਮੀਟਿੰਗ ਕੀਤੀ ਗਈ ਜਿਸ ਵਿਚ ਵਿਧਾਇਕ ਰਮਨਜੀਤ ਸਿੰਘ ਸਿੱਕੀ ਵਿਸ਼ੇਸ਼ ਤੌਰ ਤੇ ਸ਼ਾਮਲ ਹੋਏ | ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX