ਤਾਜਾ ਖ਼ਬਰਾਂ


ਉੜੀਸ਼ਾ : ਕਟਕ 'ਚ ਬੱਸ ਨਦੀ 'ਚ ਡਿੱਗੀ , 7 ਦੀ ਮੌਤ
. . .  1 day ago
1984 ਦੇ ਸਿੱਖ ਕਤਲੇਆਮ ਸੰਬੰਧੀ ਅਦਾਲਤ ਦੇ ਆਏ ਫ਼ੈਸਲੇ ਦਾ ਕੈਪਟਨ ਵੱਲੋਂ ਸਵਾਗਤ
. . .  1 day ago
ਚੰਡੀਗੜ੍ਹ, 20 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 1984 ਦੇ ਸਿੱਖ ਕਤਲੇਆਮ ਸੰਬੰਧਿਤ ਮਾਮਲੇ 'ਚ ਪਟਿਆਲਾ ਹਾਊਸ ਕੋਰਟ ਵੱਲੋਂ ਯਸ਼ਪਾਲ ਸਿੰਘ ਨੂੰ ਫਾਂਸੀ ਦੀ ਸਜਾ ਅਤੇ ਨਰੇਸ਼ ਸ਼ਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਦਾ ਸਵਾਗਤ....
ਫੂਡ ਪ੍ਰੋਸੈਸਿੰਗ ਵਿਭਾਗ ਲਈ ਹੋਈ ਓ.ਪੀ. ਸੋਨੀ ਦੀ ਨਿਯੁਕਤੀ
. . .  1 day ago
ਚੰਡੀਗੜ੍ਹ, 20 ਨਵੰਬਰ (ਹਰਕਵਲ ਜੀਤ ਸਿੰਘ)- ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਉਦਯੋਗਿਕ ਵਿਕਾਸ ਨੂੰ ਹੋਰ ਸੁਵਿਧਾਜਨਕ ਬਣਾਉਣ ਦੇ ਲਈ ਵਾਤਾਵਰਨ ਦਾ ਵਿਭਾਗ ਸਿੱਖਿਆ ਮੰਤਰੀ ਓ.ਪੀ. ਸੋਨੀ ਕੋਲੋਂ ਲੈ ਕੇ ਆਪਣੇ ਕੋਲ ਰੱਖ...
ਅਣਪਛਾਤੇ ਵਿਅਕਤੀਆਂ ਵੱਲੋਂ ਆਪ ਦੇ ਜ਼ਿਲ੍ਹਾ ਪ੍ਰਧਾਨ 'ਤੇ ਜਾਨਲੇਵਾ ਹਮਲਾ
. . .  1 day ago
ਅੰਮ੍ਰਿਤਸਰ, 20 ਨਵੰਬਰ (ਰੇਸ਼ਮ)- ਅੰਮ੍ਰਿਤਸਰ ਦੇ ਛਹਿਰਟਾ ਇਲਾਕੇ 'ਚ ਅੱਜ ਸ਼ਾਮ ਆਮ ਆਦਮੀ ਪਾਰਟੀ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਸੁਰੇਸ਼ ਸ਼ਰਮਾ ਨੂੰ ਅਣਪਛਾਤੇ ਵਿਅਕਤੀਆਂ ਵੱਲੋਂ ਤਿੰਨ ਗੋਲੀਆਂ ਮਾਰੇ ਜਾਣ ਦੀ ਸੂਚਨਾ ਮਿਲੀ ਹੈ । ਗੋਲੀਆਂ ਲੱਗਣ ਕਾਰਨ ਗੰਭੀਰ ....
ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਦੇ ਰਾਖਵੇਂਕਰਨ ਸੰਬੰਧੀ ਵਿਧਾਨਸਭਾ 'ਚ ਮਤਾ ਪੇਸ਼
. . .  1 day ago
ਭੁਵਨੇਸ਼ਵਰ, 20 ਨਵੰਬਰ- ਉੜੀਸ਼ਾ ਸਰਕਾਰ ਵੱਲੋਂ ਮਹਿਲਾਵਾਂ ਨੂੰ 33 ਫ਼ੀਸਦੀ ਰਾਖਵਾਂਕਰਨ ਦੇਣ ਸੰਬੰਧੀ ਵਿਧਾਨਸਭਾ 'ਚ ਇਕ ਮਤਾ ਪੇਸ਼ ਕੀਤਾ ਗਿਆ....
ਐਸ.ਆਈ. ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਗ੍ਰਿਫ਼ਤਾਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਕਸ਼ਮੀਰ 'ਚ ਪਿਛਲੇ ਦਿਨੀਂ ਇਕ ਸਬ-ਇੰਸਪੈਕਟਰ ਦੀ ਹੋਈ ਹੱਤਿਆ ਦੇ ਮਾਮਲੇ 'ਚ ਦਿਲੀ ਪੁਲਿਸ ਨੂੰ ਇਕ ਵੱਡੀ ਸਫਲਤਾ ਮਿਲੀ ਹੈ। ਪੁਲਿਸ ਨੇ ਸਬ ਇੰਸਪੈਕਟਰ ਇਮਤਿਆਤ ਅਹਿਮਦ ਦੀ ਹੱਤਿਆ 'ਚ ਸ਼ਾਮਲ ਇਕ ਅੱਤਵਾਦੀ ਨੂੰ ਰਾਜਧਾਨੀ ....
ਦੇਸ਼ ਧ੍ਰੋਹ ਮਾਮਲੇ 'ਚ ਹਾਰਦਿਕ ਪਟੇਲ ਸਮੇਤ ਦੋ ਖ਼ਿਲਾਫ਼ ਦੋਸ਼ ਤੈਅ
. . .  1 day ago
ਅਹਿਮਦਾਬਾਦ, 20 ਨਵੰਬਰ- ਗੁਜਰਾਤ ਦੇ ਅਹਿਮਦਾਬਾਦ ਦੀ ਇਕ ਅਦਾਲਤ 'ਚ ਦੇਸ਼ ਧ੍ਰੋਹ ਦ ਮਾਮਲੇ 'ਚ ਪਾਟੀਦਾਰ ਰਾਖਵਾਂਕਰਨ ਅੰਦੋਲਨ ਕਮੇਟੀ ਦੇ ਨੇਤਾ ਹਾਰਦਿਕ ਪਟੇਲ ਅਤੇ ਉਨ੍ਹਾਂ ਦੇ ਦੋ ਹੋਰ ਸਹਿਯੋਗੀਆਂ ਦਿਨੇਸ਼ ਅਤੇ ਚਿਰਾਗ਼ ਪਟੇਲ ਦੇ ਖ਼ਿਲਾਫ਼ ਅੱਜ ਦੋਸ਼ ਤੈਅ ....
ਲੁਧਿਆਣਾ ਅਗਨੀ ਕਾਂਡ : ਸਿੱਧੂ ਵੱਲੋਂ ਮ੍ਰਿਤਕ ਮੁਲਾਜ਼ਮਾਂ ਦੇ ਪੰਜ ਵਾਰਸਾਂ ਨੂੰ ਦਿੱਤੇ ਗਏ ਨੌਕਰੀ ਦੇ ਨਿਯੁਕਤੀ ਪੱਤਰ
. . .  1 day ago
ਚੰਡੀਗੜ੍ਹ, 20 ਨਵੰਬਰ- ਸਥਾਨਕ ਸੈਕਟਰ 35 ਸਥਿਤ ਪੰਜਾਬ ਮਿਊਸੀਪਲ ਭਵਨ ਵਿਖੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਲੁਧਿਆਣਾ ਅਗਨੀ ਕਾਂਡ 'ਚ ਮਾਰੇ ਗਏ ਪੰਜ ਅਧਿਕਾਰੀਆਂ/ਕਰਮਚਾਰੀਆਂ ਦੇ ਵਾਰਸਾਂ ਨੂੰ ਵਿਭਾਗ ਵਿਚ ਨੌਕਰੀ ਦਾ ....
ਵਰਧਾ ਹਾਦਸਾ : ਸਰਕਾਰ ਨੇ ਮ੍ਰਿਤਕਾਂ ਦੇ ਪਰਿਵਾਰਾਂ ਨੂੰ 5 ਲੱਖ ਰੁਪਏ ਦਾ ਮੁਆਵਜ਼ਾ ਦੇਣ ਦਾ ਕੀਤਾ ਐਲਾਨ
. . .  1 day ago
ਮੁੰਬਈ, 20 ਨਵੰਬਰ - ਮਹਾਰਾਸ਼ਟਰ ਦੇ ਵਰਧਾ ਜ਼ਿਲ੍ਹੇ ਦੇ ਫੂਲਗਾਂਵ 'ਚ ਫ਼ੌਜ ਦੇ ਆਰਮਜ਼ ਡੀਪੂ 'ਚ ਹੋਏ ਧਮਾਕੇ 'ਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਨੂੰ ਮਹਾਰਾਸ਼ਟਰ ਸਰਕਾਰ ਨੇ 5 ਲੱਖ ਰੁਪਏ ਅਤੇ ਜ਼ਖਮੀਆਂ ਨੂੰ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ ਗਿਆ....
ਸਾਹਮਣੇ ਆਈਆਂ ਦੀਪਵੀਰ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰਿਵਾਜ ਨਾਲ ਹੋਏ ਵਿਆਹ ਦੀਆਂ ਤਸਵੀਰਾਂ
. . .  1 day ago
ਮੁੰਬਈ, 20 ਨਵੰਬਰ - ਬਾਲੀਵੁੱਡ ਅਦਾਕਾਰ ਰਣਵੀਰ ਸਿੰਘ ਅਤੇ ਅਦਾਕਾਰਾ ਦੀਪਿਕਾ ਪਾਦੁਕੋਣ ਦੇ ਮਹਿੰਦੀ-ਸੰਗੀਤ ਸਮੇਤ ਕੋਂਕਣੀ ਰੀਤੀ-ਰਿਵਾਜਾਂ ਨਾਲ ਹੋਏ ਵਿਆਹ ਦੀਆਂ ਤਸਵੀਰਾਂ ਸਾਹਮਣੇ ਆ ਗਈਆਂ ਹਨ ਜਿਸ 'ਚ ਦੀਪਵੀਰ ਦੀ ਜੋੜੀ ਕੁੱਝ ਇਹੋ ਜਿਹੇ ਅੰਦਾਜ਼ 'ਚ ......
ਮਲੇਸ਼ੀਆ ਰਹਿੰਦੇ ਨੌਜਵਾਨ ਵੱਲੋਂ ਖ਼ੁਦਕੁਸ਼ੀ, ਪਰਿਵਾਰ 'ਚ ਸੋਗ ਦੀ ਲਹਿਰ
. . .  1 day ago
ਜ਼ੀਰਾ, 20 ਨਵੰਬਰ (ਜਗਤਾਰ ਸਿੰਘ ਮਨੇਸ)- ਰੁਜ਼ਗਾਰ ਦੀ ਭਾਲ 'ਚ ਮਲੇਸ਼ੀਆ ਗਏ ਇਕ ਨੌਜਵਾਨ ਵੱਲੋਂ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਏ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਕਰ ਕੇ ਪਰਿਵਾਰ 'ਚ ਸੋਗ ਦੀ ਲਹਿਰ ਹੈ। ਇਸ ਸੰਬੰਧੀ ਜਾਣਕਾਰੀ ਦਿੰਦੇ ....
1984 ਸਿੱਖ ਕਤਲੇਆਮ ਮਾਮਲੇ 'ਚ ਯਸ਼ਪਾਲ ਨੂੰ ਫਾਂਸੀ ਤੇ ਸਹਿਰਾਵਤ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਨਵੀਂ ਦਿੱਲੀ, 20 ਨਵੰਬਰ (ਜਗਤਾਰ ਸਿੰਘ) -1984 ਸਿੱਖ ਕਤਲੇਆਮ ਨਾਲ ਸੰਬੰਧਿਤ ਇਕ ਮਾਮਲੇ 'ਚ ਦੋਸ਼ੀ ਐਲਾਨੇ ਗਏ ਯਸ਼ਪਾਲ ਸਿੰਘ ਨੂੰ ਪਟਿਆਲਾ ਹਾਊਸ ਕੋਰਟ ਵੱਲੋਂ ਫਾਂਸੀ ਦੀ ਸਜਾ ਅਤੇ ਨਰੇਸ਼ ਸਹਿਰਾਵਤ ਨੂੰ ਉਮਰ ਕੈਦ ਦੀ ਸਜਾ ਸੁਣਾਈ ਗਈ....
ਸੁਖਪਾਲ ਖਹਿਰਾ ਵੱਲੋਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ
. . .  1 day ago
ਚੰਡੀਗੜ੍ਹ, 20 ਨਵੰਬਰ(ਅਜਾਇਬ ਔਜਲਾ)- ਆਪ ਦੇ ਬਾਗ਼ੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪਿਛਲੇ ਸਮੇਂ ਦੌਰਾਨ ਵਾਪਰੀਆਂ ਹਿੰਸਕ ਘਟਨਾਵਾਂ ਬਾਰੇ ਸਫ਼ੈਦ ਪੱਤਰ ਜਾਰੀ ਕਰਨ ਦੀ ਮੰਗ ਕੀਤੀ ਹੈ। ਇਸ ਮੌਕੇ ਖਹਿਰਾ ਨੇ ਕਿਹਾ ਕਿ ਪੰਜਾਬ ਪੁਲਿਸ ਦੇ ਮੁਖੀ, ਮੁੱਖ....
ਕਾਦੀਆਂ ਖੇਤਰ ਦੇ ਆਗੂ ਅਕਾਲੀ ਦਲ 'ਚ ਸ਼ਾਮਲ
. . .  1 day ago
ਚੰਡੀਗੜ੍ਹ, 20 ਨਵੰਬਰ (ਵਿਕਰਮਜੀਤ ਸਿੰਘ ਮਾਨ) - ਕਾਦੀਆਂ ਹਲਕੇ ਦੇ ਉੱਘੇ ਆਗੂ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ 'ਚ ਪਾਰਟੀ 'ਚ ਸ਼ਾਮਲ ਹੋ ਗਏ ਹਨ। ਅਕਾਲੀ ਦਲ ਜਿਲ੍ਹਾ ਪ੍ਰਧਾਨ, ਗੁਰਦਾਸਪੁਰ ਗੁਰਬਚਨ ਸਿੰਘ ਬੱਬੇਹਾਲੀ ਦੇ ਯਤਨਾਂ...
ਦਿੱਲੀ ਸਕੱਤਰੇਤ 'ਚ ਅਣਪਛਾਤੇ ਵਿਅਕਤੀ ਨੇ ਕੇਜਲੀਵਾਲ 'ਤੇ ਸੁੱਟਿਆ ਮਿਰਚ ਪਾਊਡਰ
. . .  1 day ago
ਨਵੀਂ ਦਿੱਲੀ, 20 ਨਵੰਬਰ- ਦਿੱਲੀ ਸਕੱਤਰੇਤ 'ਚ ਅਰਵਿੰਦ ਕੇਜਰੀਵਾਲ 'ਤੇ ਅਣਪਛਾਤੇ ਵਿਅਕਤੀ ਵੱਲੋਂ ਮਿਰਚ ਪਾਊਡਰ ਸੁੱਟਣ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸ ਦੇਈਏ ਕਿ ਪੁਲਿਸ ਵੱਲੋਂ ਮੁੱਖ ਮੰਤਰੀ 'ਤੇ ਮਿਰਚ ਪਾਊਡਰ ਸੁੱਟਣ ਵਾਲੇ ਵਿਅਕਤੀ ਨੂੰ ਹਿਰਾਸਤ 'ਚ ਲੈ...
ਆਸਟ੍ਰੇਲੀਆ ਤੋਂ ਵਾਪਸ ਭਾਰਤ ਪਹੁੰਚੇ ਡਾਕਟਰ ਨੂੰ ਜਾਅਲੀ ਟੈਕਸੀ ਵਾਲਿਆਂ ਨੇ ਲੁੱਟਿਆ
. . .  1 day ago
ਕਿਰਨ ਖੇਰ ਦੇ ਰਾਜਨੀਤਿਕ ਸਲਾਹਕਾਰ ਦੀ ਜਨਮਦਿਨ ਪਾਰਟੀ 'ਚ ਚੱਲੀ ਗੋਲੀ
. . .  1 day ago
1984 ਸਿੱਖ ਕਤਲੇਆਮ ਮਾਮਲਾ : ਯਸ਼ਪਾਲ ਤੇ ਸਹਿਰਾਵਤ ਦੀ ਸਜਾ ਬਾਰੇ ਅਦਾਲਤ 'ਚ ਸੁਣਵਾਈ ਸ਼ੁਰੂ
. . .  1 day ago
ਸਿਹਤ ਸਬੰਧੀ ਕਾਰਨਾਂ ਕਰ ਕੇ ਨਹੀਂ ਲੜਾਂਗੀ ਲੋਕ ਸਭਾ ਚੋਣਾਂ- ਸੁਸ਼ਮਾ ਸਵਰਾਜ
. . .  1 day ago
ਰਾਜਾਸਾਂਸੀ ਬੰਬ ਧਮਾਕਾ : ਪੁਲਿਸ ਵੱਲੋਂ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ 'ਚ ਲੈ ਕੇ ਕੀਤੀ ਜਾ ਰਹੀ ਹੈ ਪੁੱਛਗਿੱਛ
. . .  1 day ago
ਟਰੰਪ ਸਰਕਾਰ ਗੈਰ-ਕਾਨੂੰਨੀ ਪ੍ਰਵਾਸੀਆਂ ਨੂੰ ਸ਼ਰਨ ਦੇਣ ਤੋਂ ਨਹੀ ਕਰ ਸਕਦੀ ਇਨਕਾਰ- ਅਦਾਲਤ
. . .  1 day ago
ਛੱਤੀਸਗੜ੍ਹ ਵਿਧਾਨ ਸਭਾ ਚੋਣਾਂ : ਮੁੱਖ ਮੰਤਰੀ ਡਾ. ਰਮਨ ਸਿੰਘ ਨੇ ਪਾਈ ਵੋਟ
. . .  1 day ago
ਬੱਸ ਹੇਠਾਂ ਆਉਣ ਕਾਰਨ ਔਰਤ ਦੀ ਮੌਤ
. . .  1 day ago
ਮੁੱਠਭੇੜ 'ਚ ਢੇਰ ਹੋਏ 4 ਅੱਤਵਾਦੀ ਸੁਰੱਖਿਆ ਬਲਾਂ ਲਈ ਹੈ ਵੱਡੀ ਸਫਲਤਾ- ਐਸ.ਐਸ.ਪੀ.
. . .  1 day ago
ਚੰਡੀਗੜ੍ਹ 'ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ 'ਸਿੱਟ' ਨੂੰ ਅਪੀਲ
. . .  1 day ago
ਲਖਨਊ ਤੋਂ ਕਰਾਚੀ ਜਾ ਰਹੇ ਜਹਾਜ਼ ਦੀ ਕਰਵਾਈ ਗਈ ਐਮਰਜੈਂਸੀ ਲੈਂਡਿੰਗ
. . .  1 day ago
ਸ੍ਰੀਨਗਰ 'ਚ ਹੁਰੀਅਤ ਆਗੂ ਹਾਫਿਜ਼ੁੱਲਾ ਮੀਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਪਤੀ ਨੇ ਪਤਨੀ ਨਾਲ ਮਾਮੂਲੀ ਝਗੜੇ ਤੋਂ ਬਾਅਦ ਕੀਤੀ ਖ਼ੁਦਕੁਸ਼ੀ
. . .  1 day ago
ਬੈਂਗਲੁਰੂ 'ਚ ਰਿਸੈਪਸ਼ਨ ਲਈ ਰਵਾਨਾ ਹੋਏ ਦੀਪਿਕਾ ਰਣਵੀਰ
. . .  1 day ago
ਜਥੇਦਾਰ ਜਰਨੈਲ ਸਿੰਘ ਕਰਤਾਰਪੁਰ ਨੇ ਸ਼ੁਕਰਾਨੇ ਵਜੋਂ ਟੇਕਿਆ ਮੱਥਾ
. . .  1 day ago
ਅਮਰੀਕੀ ਰਾਸ਼ਟਰਪਤੀ ਨੇ ਪਾਕਿਸਤਾਨ ਨੂੰ ਦੱਸਿਆ 'ਮੂਰਖ'
. . .  1 day ago
ਉਸਤਾਦ ਮੌਸਮੀ ਢੋਲੀ ਹੋਏ ਫ਼ਾਨੀ ਸੰਸਾਰ ਤੋਂ ਵਿਦਾ
. . .  1 day ago
ਅਲੋਕ ਵਰਮਾ ਦਾ ਜਵਾਬ ਲੀਕ ਹੋਣ 'ਤੇ ਸਖ਼ਤ ਨਾਰਾਜ਼ ਹੋਏ ਸੀ.ਜੇ.ਆਈ, 29 ਤੱਕ ਟਾਲੀ ਸੁਣਵਾਈ
. . .  1 day ago
ਡਾਲਰ ਮੁਕਾਬਲੇ ਰੁਪਏ 29 ਪੈਸੇ ਹੋਇਆ ਮਜ਼ਬੂਤ
. . .  1 day ago
ਫ਼ੌਜ ਡੀਪੂ 'ਚ ਧਮਾਕਾ, 6 ਲੋਕਾਂ ਦੀ ਮੌਤ
. . .  1 day ago
ਮੁੱਠਭੇੜ 'ਚ 4 ਅੱਤਵਾਦੀ ਢੇਰ, ਇਕ ਜਵਾਨ ਸ਼ਹੀਦ
. . .  1 day ago
ਪਾਕਿਸਤਾਨ ਵਲੋਂ ਜੰਗਬੰਦੀ ਦੀ ਉਲੰਘਣਾ
. . .  1 day ago
ਛੱਤੀਸਗੜ੍ਹ 'ਚ ਦੂਸਰੇ ਪੜਾਅ ਦੀਆਂ 72 ਸੀਟਾਂ ਲਈ ਵੋਟਿੰਗ ਸ਼ੁਰੂ
. . .  1 day ago
ਅੱਜ ਦਾ ਵਿਚਾਰ
. . .  1 day ago
ਡੇਰਾਬਸੀ ਨਗਰ ਕੌਂਸਲ ਦੀ ਲਾਪਰਵਾਹੀ ਨੇ ਲਈ ਨੌਜਵਾਨ ਦੀ ਜਾਨ
. . .  2 days ago
ਪ੍ਰਕਾਸ਼ ਪੁਰਬ ਸਮਾਗਮਾਂ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਸੱਦਾ ਦੇਣ ਆਪ ਪਹੁੰਚੇ ਭਾਈ ਲੌਂਗੋਵਾਲ
. . .  2 days ago
ਚੱਕਦਾਨਾ ਦੇ ਕਰਿੰਦੇ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਕਤਲ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕੇ 'ਚ ਬੀ.ਐਸ.ਐਫ ਦਾ ਜਵਾਨ ਸ਼ਹੀਦ
. . .  2 days ago
ਸਾਂਬਾ ਸੈਕਟਰ 'ਚ ਹੋਇਆ ਧਮਾਕਾ, ਬੀ.ਐਸ.ਐਫ ਦੇ 3 ਜਵਾਨ ਜ਼ਖਮੀ
. . .  2 days ago
ਪਾਕਿਸਤਾਨ ਜਾਣ ਲਈ ਸ਼੍ਰੋਮਣੀ ਕਮੇਟੀ ਦੇ ਜਥੇ ਨੂੰ ਜਾਰੀ ਹੋਏ 1227 ਵੀਜ਼ੇ
. . .  2 days ago
ਚੰਦਰ ਬਾਬੂ ਨਾਇਡੂ ਨੇ ਮਮਤਾ ਬੈਨਰਜੀ ਨਾਲ ਕੀਤੀ ਮੁਲਾਕਾਤ
. . .  2 days ago
ਕਾਰ ਅਤੇ ਮੋਟਰਸਾਈਕਲ ਦੀ ਟੱਕਰ ਦੌਰਾਨ ਇਕ ਦੀ ਮੌਤ, ਇਕ ਜ਼ਖਮੀ
. . .  2 days ago
ਡੇਰਾ ਸਿਰਸਾ ਦੀ 45 ਮੈਂਬਰੀ ਕਮੇਟੀ ਦੇ ਦੁਨੀ ਚੰਦ ਸਮੇਤ ਪੰਜ ਬਰੀ
. . .  2 days ago
ਸੂਬੇ 'ਚ ਅੱਤਵਾਦ ਦੇ ਪਨਪਣ ਦਾ ਕੋਈ ਖ਼ਤਰਾ ਨਹੀਂ -ਕੈਪਟਨ
. . .  2 days ago
ਐੱਸ.ਜੀ.ਪੀ. ਸੀ. ਵਲੋਂ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਮਨਾਉਣ ਸੰਬੰਧੀ ਪ੍ਰੋਗਰਾਮਾਂ ਦਾ ਕਿਤਾਬਚਾ ਜਾਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 30 ਪੋਹ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ

ਖੰਨਾ / ਸਮਰਾਲਾ

ਖੰਨਾ ਸਮੇਤ ਵੱਖ-ਵੱਖ ਥਾਵਾਂ 'ਤੇ ਲੋਹੜੀ ਨਾਲ ਸਬੰਧਤ ਸਮਾਗਮ

ਹਰਜਿੰਦਰ ਸਿੰਘ ਲਾਲ
ਖੰਨਾ, 12 ਜਨਵਰੀ- ਖੰਨਾ ਵਿਚ ਵੱਖ-ਵੱਖ ਥਾਵਾਂ 'ਤੇ ਲੋਹੜੀ ਨਾਲ ਸਬੰਧਤ ਸਮਾਗਮ ਕਰਵਾਏ ਗਏ | ਇਸ ਮੌਕੇ ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ, ਐਸ. ਪੀ. ਬਲਵਿੰਦਰ ਸਿੰਘ ਭੀਖੀ, ਖੰਨਾ ਦੇ ਐਸ. ਡੀ. ਐਮ. ਸੰਦੀਪ ਸਿੰਘ, ਨਗਰ ਕੌਾਸਲ ਖੰਨਾ ਦੇ ਪ੍ਰਧਾਨ ਵਿਕਾਸ ਮਹਿਤਾ, ਡੀ. ਐਸ. ਪੀ. ਵਿਕਾਸ ਸਭਰਵਾਲ ਤੇ ਡੀ. ਐਸ. ਪੀ. ਸਰਬਜੀਤ ਕੌਰ ਬਾਜਵਾ, ਈ. ਓ. ਰਵਨੀਤ ਸਿੰਘ, ਡਾ: ਗੁਰਮੁਖ ਸਿੰਘ ਚਾਹਲ, ਕੌਾਸਲਰ ਗੁਰਮੀਤ ਨਾਗਪਾਲ, ਖ਼ੁਸ਼ਪਾਲ ਚੰਦ ਸੈਕਟਰੀ ਰੈਡ ਕਰਾ ਆਦਿ ਵੀ ਵੱਖ-ਵੱਖ ਲੋਹੜੀ ਸਮਾਗਮਾਂ ਵਿਚ ਸ਼ਾਮਿਲ ਹੋਏ ਜਦੋਂਕਿ ਖੰਨਾ ਦੇ ਵਿਧਾਇਕ ਗੁਰਕੀਰਤ ਸਿੰਘ, ਸਾਬਕਾ ਨਗਰ ਕੌਾਸਲ ਪ੍ਰਧਾਨ ਇਕਬਾਲ ਸਿੰਘ ਚੰਨੀ, ਕਾਂਗਰਸ ਵਪਾਰ ਸੈੱਲ ਦੇ ਸੂਬਾ ਪ੍ਰਧਾਨ ਹਰਦੇਵ ਸਿੰਘ ਰੋਸ਼ਾ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਿਕਰਮਜੀਤ ਸਿੰਘ ਚੀਮਾ, ਜ਼ਿਲ੍ਹਾ ਜਨਰਲ ਸਕੱਤਰ ਰਣਜੀਤ ਸਿੰਘ ਹੀਰਾ, ਕਾਂਗਰਸ ਦੇ ਬਲਾਕ ਦਿਹਾਤੀ ਪ੍ਰਧਾਨ ਗੁਰਦੀਪ ਸਿੰਘ ਰਸੂਲੜਾ, ਯੂਥ ਕਾਂਗਰਸ ਖੰਨਾ ਦੇ ਪ੍ਰਧਾਨ ਸਤਨਾਮ ਸਿੰਘ ਸੋਨੀ ਰੋਹਣੋ, ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਹਰਬੰਸ ਸਿੰਘ ਰੋਸ਼ਾ, ਅਕਾਲੀ ਦਲ ਦੇ ਸਰਕਲ ਪ੍ਰਧਾਨ ਸੁਖਵਿੰਦਰ ਸਿੰਘ ਮਾਂਗਟ, ਹਰਬੀਰ ਸਿੰਘ ਸੋਨੂੰ ਅਤੇ ਦਵਿੰਦਰ ਸਿੰਘ ਹਰਿਓਾ ਨੇ ਲੋਕਾਂ ਨੂੰ ਲੋਹੜੀ ਦੀ ਵਧਾਈ ਦਿੱਤੀ ਅਤੇ ਕਿਹਾ ਕਿ ਹੁਣ ਲੋਹੜੀ ਦਾ ਤਿਉਹਾਰ ਮੁੰਡਿਆਂ ਦਾ ਤਿਉਹਾਰ ਨਹੀਂ ਰਿਹਾ ਸਗੋਂ ਕੁੜੀਆਂ, ਮੁੰਡਿਆਂ ਦਾ ਸਾਂਝਾ ਤਿਉਹਾਰ ਹੋ ਗਿਆ ਹੈ |
ਐਸ. ਐਸ. ਪੀ. ਮਾਹਲ ਤੇ ਐਸ. ਪੀ. ਭੀਖੀ ਨੇ ਵਿਸ਼ੇਸ਼ ਲੋੜਾਂ ਵਾਲੇ ਬੱਚਿਆਂ ਨਾਲ ਮਨਾਈ ਲੋਹੜੀ
ਖੰਨਾ, (ਹਰਜਿੰਦਰ ਸਿੰਘ ਲਾਲ)- ਸਥਾਨਕ ਗੋਂਸੂ ਦੀ ਖੂਹੀ ਵਿਚ ਸਵਾਮੀ ਸਚਿਦਾਨੰਦ ਮਹਾਰਾਜ ਵਲੋਂ ਚਲਾਏ ਜਾ ਰਹੇ ਗੂੰਗੇ ਤੇ ਬੋਲੇ ਬੱਚਿਆ ਦੇ ਸਕੂਲ ਵਿਚ ਪੁਲਿਸ ਜ਼ਿਲ੍ਹਾ ਖੰਨਾ ਦੇ ਐਸ. ਐਸ. ਪੀ. ਨਵਜੋਤ ਸਿੰਘ ਮਾਹਲ ਇਥੇ ਪੜ੍ਹਦੇ ਬੱਚਿਆਂ ਨਾਲ ਲੋਹੜੀ ਮਨਾਉਣ ਲਈ ਆਪਣੀ ਪੁਰੀ ਟੀਮ ਨਾਲ ਹਾਜ਼ਰ ਹੋਏ | ਉਨ੍ਹਾਂ ਨੇ ਬੱਚਿਆਂ ਨੂੰ ਤੋਹਫ਼ੇ ਅਤੇ ਫਲ ਵੀ ਦਿੱਤੇ | ਇਸ ਮੌਕੇ ਬੱਚਿਆਂ ਵਲੋਂ ਰੰਗਾ ਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਤੇ ਐਸ. ਐਸ. ਪੀ. ਸਾਹਿਬ ਇੰਨੇ ਭਾਵੁਕ ਹੋ ਗਏ ਕਿ ਉਨ੍ਹਾਂ ਨੇ ਇਕ ਬਚੀ ਦੀ ਪੜਾਈ ਲਿਖਾਈ ਦਾ ਸਾਰਾ ਖਰਚਾ ਖ਼ੁਦ ਉਠਾਉਣ ਦੀ ਜ਼ਿੰਮੇਵਾਰੀ ਲਈ ਤੇ ਕਿਹਾ ਕਿ ਉਹ ਚਾਹੇ ਖੰਨੇ ਹੋਣ ਜਾ ਕਿਤੇ ਵੀ ਹੋਰ ਨੌਕਰੀ ਕਰਦੇ ਹੋਣਗੇ ਤਾਂ ਵੀ ਇਸ ਬੱਚੀ ਦਾ ਸਾਰਾ ਖਰਚਾ ਬੱਚੀ ਦੀ ਸ਼ਾਦੀ ਤੱਕ ਕਰਨਗੇ | ਇਸ ਮੌਕੇ ਟਰੱਸਟ ਦੇ ਪ੍ਰਧਾਨ ਪਵਨ ਸੂਦ, ਜਨਰਲ ਸਕੱਤਰ ਨਰਿੰਦਰ ਸੂਦ ਨੇ ਆਏ ਮਹਿਮਾਨਾਂ ਦਾ ਸਵਾਗਤ ਕੀਤਾ¢ ਇਸ ਮੌਕੇ ਡੀ. ਐਸ. ਪੀ. ਵਿਕਾਸ ਸਭਰਵਾਲ, ਡੀ. ਐਸ. ਪੀ. ਸਰਬਜੀਤ ਕੌਰ ਬਾਜਵਾ ਤੇ ਹੋਰ ਪੁਲਿਸ ਅਧਿਕਾਰੀ ਵੀ ਹਾਜ਼ਰ ਸਨ |
ਐਸ. ਡੀ. ਐਮ., ਕੌਾਸਲ ਪ੍ਰਧਾਨ ਤੇ ਈ. ਓ. ਨੇ ਨਵ ਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ
ਖੰਨਾ, (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ, ਦਵਿੰਦਰ ਸਿੰਘ ਗੋਗੀ)- ਸਮਾਜਿਕ ਸੁਰੱਖਿਆ ਤੇ ਇਸਤਰੀ ਬਾਲ ਵਿਕਾਸ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਾਲ ਵਿਕਾਸ ਪ੍ਰੋਜੈਕਟ ਅਫ਼ਸਰ ਖੰਨਾ ਸੀ. ਡੀ. ਪੀ. ਓ. ਸਰਬਜੀਤ ਕੌਰ ਦੀ ਅਗਵਾਈ ਹੇਠ 25 ਨਵਜੰਮੀਆਂ ਲੜਕੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਮੁੱਖ ਮਹਿਮਾਨ ਵਜੋਂ ਖੰਨਾ ਦੇ ਐਸ. ਡੀ. ਐਮ. ਸੰਦੀਪ ਸਿੰਘ ਹਾਜ਼ਰ ਹੋਏ ਜਦੋਂਕਿ ਨਗਰ ਕੌਾਸਲ ਪ੍ਰਧਾਨ ਵਿਕਾਸ ਮਹਿਤਾ ਤੇ ਕਾਰਜਸਾਧਕ ਅਫ਼ਸਰ ਰਵਨੀਤ ਸਿੰਘ ਵਿਸ਼ੇਸ਼ ਮਹਿਮਾਨਾਂ ਵਜੋਂ ਹਾਜ਼ਰ ਸਨ | ਇਸ ਮੌਕੇ ਡਾ: ਗੁਰਮੁਖ ਸਿੰਘ ਚਾਹਲ, ਕੌਾਸਲਰ ਗੁਰਮੀਤ ਨਾਗਪਾਲ, ਖ਼ੁਸ਼ਪਾਲ ਚੰਦ ਸੈਕਟਰੀ ਰੈੱਡ ਕਰਾਸ, ਸੋਹਣ ਲਾਲ ਲਖੀਆ ਸਾਬਕਾ ਕੌਾਸਲਰ, ਹਰਚਰਨਜੀਤ ਸਿੰਘ ਅਰੋੜਾ, ਸ਼ਾਮ ਲਾਲ ਨਾਗਪਾਲ, ਕ੍ਰਿਸ਼ਨ ਪਾਲ ਅਤੇ ਸਟੇਜ ਸਕੱਤਰ ਹਰਜਿੰਦਰ ਸਿੰਘ ਪੱਲਾ ਆਦਿ ਹਾਜ਼ਰ ਸਨ |
ਆਈ. ਟੀ. ਆਈ. ਉਟਾਲਾਂ
ਸਮਰਾਲਾ, (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਉਟਾਲਾਂ ਦੀ ਉਦਯੋਗਿਕ ਸਿਖਲਾਈ ਸੰਸਥਾ ਵਿਖੇ ਸਮੂਹ ਸਟਾਫ਼ ਮੈਬਰਾਂ ਅਤੇ ਸਿੱਖਿਆਰਥੀਆਂ ਨੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਰਾਕੇਸ਼ ਕੁਮਾਰ ਤੇ ਚੇਅਰਮੈਨ ਬਲਜੀਤ ਸਿੰਘ ਨੇ ਇਸ ਤਿਉਹਾਰ ਨੂੰ ਸਾਂਝੇ ਤੌਰ 'ਤੇ ਇੱਕਜੁੱਟਤਾ ਨਾਲ ਮਨਾਉਣ ਦਾ ਸੁਨੇਹਾ ਦਿੱਤਾ ਅਤੇ ਸਾਰਿਆਂ ਨੂੰ ਮੁੰਗਫ਼ਲੀ ਅਤੇ ਰਿਉੜੀਆਂ ਵੀ ਵੰਡੀਆਂ | ਇਸ ਮੌਕੇ ਰਾਕੇਸ਼ ਕੁਮਾਰ ਨੋਡਲ ਅਫਸਰ, ਜਤਿੰਦਰ ਕੁਮਾਰ, ਬਲਵੀਰ ਸਿੰਘ, ਲਖਵਿੰਦਰ ਸਿੰਘ, ਗੁਰਪ੍ਰੀਤ ਸਿੰਘ, ਨਰੇਸ਼ ਕੁਮਾਰ,ਦਵਿੰਦਰ ਸਿੰਘ ਕਲਰਕ,ਅਮਨਜੀਤ ਸਿੰਘ,ਜਗਵਿੰਦਰ ਸਿੰਘ,ਕਰਮਦੀਪ ਸਿੰਘ,ਕਰਨਵੀਰ ਸਿੰਘ, ਜਸਵਿੰਦਰ ਸਿੰਘ ਨਿਤੇਸ਼ ਕੁਮਾਰ,ਕੁਲਵੰਤ ਸਿੰਘ ਅਤੇ ਜਗਤਾਰ ਸਿੰਘ ਆਦਿ ਹਾਜ਼ਰ ਸਨ |
ਏ. ਐਸ. ਮਾਡਰਨ ਸਕੂਲ ਖੰਨਾ
ਖੰਨਾ, (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ, ਦਵਿੰਦਰ ਸਿੰਘ ਗੋਗੀ)- ਸਥਾਨਕ ਏ. ਐਸ. ਮਾਡਰਨ ਸੀਨੀ: ਸੈਕ: ਸਕੂਲ ਖੰਨਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸਕੂਲ ਦੇ ਪਿ੍ੰਸੀਪਲ ਸ਼ਮਿੰਦਰ ਵਰਮਾ ਨੇ ਲੋਹੜੀ ਦੀ ਮਹੱਤਤਾ ਤੇ ਇਤਿਹਾਸ ਬਾਰੇ ਦੱਸਦੇ ਹੋਏ ਸਮੂਹ ਵਿਦਿਆਰਥੀਆਂ ਤੇ ਸਟਾਫ਼ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ | ਇਸ ਮੌਕੇ ਏ. ਐਸ. ਸਕੂਲਾਂ ਅਤੇ ਕਾਲਜਾਂ ਦੇ ਪ੍ਰਧਾਨ ਰਾਜੀਵ ਰਾਏ ਮਹਿਤਾ ਐਡਵੋਕੇਟ, ਉਪ ਪ੍ਰਧਾਨ ਸੁਸ਼ੀਲ ਕੁਮਾਰ ਸ਼ਰਮਾ, ਜਨਰਲ ਸਕੱਤਰ ਬੀ. ਕੇ. ਬੱਤਰਾ, ਸਕੂਲ ਸਕੱਤਰ ਸ਼ਮਿੰਦਰ ਸਿੰਘ ਮਿੰਟੂ ਆਦਿ ਹਾਜ਼ਰ ਸਨ |
ਏ. ਐਸ. ਗਰੱੁਪ ਆਫ਼ ਇੰਸਟੀਚਿਊਟ
ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ/ਮਨਜੀਤ ਸਿੰਘ ਧੀਮਾਨ/ਦਵਿੰਦਰ ਸਿੰਘ ਗੋਗੀ)-ਏ. ਐਸ. ਗਰੱੁਪ ਆਫ਼ ਇੰਸਟੀਚਿਊਟ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ¢ਡਾਇਰੈਕਟਰ ਡਾ: ਹਰਪ੍ਰੀਤ ਸਿੰਘ ਨੇ ਲੋਹੜੀ ਦੀ ਧੂਣੀ ਬਾਲ ਕੇ ਵਿਦਿਆਰਥੀਆ ਨੰੂ ਲੋਹੜੀ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਤੇ ਇਸ ਦੇ ਨਾਲ ਇਹ ਸਮਝਾਇਆ ਕਿ ਤਿਉਹਾਰ ਦੇ ਨਾਲ ਨਾਲ ਸਾਨੰੂ ਸਮਾਜਿਕ ਕੁਰੀਤੀਆਂ ਜਿਵੇਂ ਕਿ ਭਰੂਣ ਹੱਤਿਆ, ਨਸ਼ਿਆਂ ਤੋਂ ਪਰਹੇਜ਼, ਸ਼ੋਰ ਪ੍ਰਦੂਸ਼ਣ, ਪਰਾਲੀ ਸਾੜਨਾ ਤੇ ਚਾਈਨਾ ਡੋਰ ਦੀ ਵਰਤੋਂ ਆਦਿ ਨੰੂ ਸਮਾਜ ਵਿਚੋਂ ਦੂਰ ਕਰਨ ਲਈ ਯੋਗਦਾਨ ਪਾਉਣ ¢
ਆਹਲੂਵਾਲੀਆ ਸਕੂਲ ਮਾਡਲ ਟਾਊਨ
ਖੰਨਾ, (ਹਰਜਿੰਦਰ ਸਿੰਘ ਲਾਲ, ਦਵਿੰਦਰ ਸਿੰਘ ਗੋਗੀ, ਮਨਜੀਤ ਸਿੰਘ ਧੀਮਾਨ)- ਮਾਡਲ ਟਾਊਨ ਸਥਿਤ ਨਵਾਬ ਜੱਸਾ ਸਿੰਘ ਆਹਲੂਵਾਲੀਆ ਪਬਲਿਕ ਸਕੂਲ ਵਿਖੇ ਵਿਦਿਆਰਥੀਆਾ ਅਤੇ ਸਟਾਫ਼ ਵਲੋਂ ਪੰਜਾਬ ਦੇ ਸੱਭਿਆਚਾਰ ਨਾਲ ਸੰਬੰਧਿਤ ਲੋਹੜੀ ਦਾ ਤਿਉਹਾਰ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ¢ ਹਰਮਿੰਦਰ ਸਿੰਘ, ਗੁਰਸਿਮਰ ਸਿੰਘ, ਤਾਨਿਆ, ਅਰਸ਼ਪ੍ਰੀਤ ਕੌਰ, ਮਨਸਾਹਿਬ ਸਿੰਘ, ਹੁਸਨਪ੍ਰੀਤ ਸਿੰਘ, ਕਨਿਸ਼ਕਾ,
ਅਮਰਬੀਰ ਸਿੰਘ, ਜਸਪ੍ਰੀਤ ਸਿੰਘ, ਜਸ਼ਨਪ੍ਰੀਤ ਸਿੰਘ, ਕਿ੍ਸ਼ਮਾ, ਆਕਾਸ਼ਦੀਪ, ਹਰਕੁਲਤਾਰ ਸਿੰਘ, ਸਿਮਰਨਪ੍ਰੀਤ ਕੌਰ, ਮਾਨਵਿਕ, ਸਿਮਰਬੀਰ, ਗੁਰਜੋਤ ਸਿੰਘ ਅਤੇ ਜਪਹਰਨੀਤ ਕੌਰ ਦੀ ਵਧੀਆ ਡਰਾਇੰਗ ਪੇਂਟਿੰਗ ਚੁਣੀ ਗਈ¢ ਇਸ ਮੌਕੇ ਪਿ੍ੰਸੀਪਲ ਜਗਜੀਤ ਕੌਰ ਆਹਲੂਵਾਲੀਆ, ਅੰਮਿ੍ਤ ਕੌਰ, ਰਾਜਵੰਤ ਕੌਰ, ਮੰਜੂ ਕੌਸ਼ਲ, ਅਮੀਤਾ ਸੋਫਤ, ਗੁਰਵਿੰਦਰ ਸਿੰਘ, ਆਾਚਲ, ਹਰਪ੍ਰੀਤ ਕੌਰ, ਰਾਜਿੰਦਰ ਕੌਰ, ਪਰਵਿੰਦਰ ਸਿੰਘ, ਪਰਮਿੰਦਰ ਸਿੰਘ, ਸੰਦੀਪ ਕੌਰ, ਗੁਰਵਿੰਦਰ ਕੌਰ, ਹਰਮਨਪ੍ਰੀਤ ਕੌਰ, ਹਰਿੰਦਰ ਸਿੰਘ, ਸੁਰਿੰਦਰ ਸਿੰਘ ਸੇਖੋਂ, ਪਰਮਵੀਰ ਸਿੰਘ ਲਿਬੜਾ ਅਤੇ ਪ੍ਰਦੀਪ ਕੁਮਾਰ ਆਦਿ ਹਾਜ਼ਰ ਸਨ¢
ਗੁਰ ਕਿਰਪਾ ਪੈਰਾਮੈਡੀਕਲ ਇੰਸਟੀਚਿਊਟ ਖੰਨਾ
ਖੰਨਾ, (ਅਮਰਜੀਤ ਸਿੰਘ)- ਗੁਰ ਕਿਰਪਾ ਪੈਰਾਮੈਡੀਕਲ ਇੰਸਟੀਚਿਊਟ ਖੰਨਾ ਵਿਖੇ ਲੋਹੜੀ ਦਾ ਪਵਿੱਤਰ ਤਿਉਹਾਰ ਮਨਾਇਆ ਗਿਆ | ਡਾਇਰੈਕਟਰ ਡਾ ਸੁਖਵਿੰਦਰ ਸਿੰਘ ਨੇ ਕਿਹਾ ਕਿ ਇਹ ਤਿਉਹਾਰ ਖ਼ੁਸ਼ੀਆਂ ਤੇ ਉਮੰਗਾਂ ਭਰਿਆ ਤਿਉਹਾਰ ਹੈ | ਇਸ ਮੌਕੇ ਡਾ. ਮਨਪ੍ਰੀਤ ਕੌਰ, ਸੁਰਿੰਦਰ ਸਿੰਘ, ਰਾਮ ਸਿੰਘ, ਡਾ. ਜਗਮੋਹਨ ਸਿੰਘ, ਡਾ. ਤਲਜਿੰਦਰ ਸਿੰਘ, ਸਿਕੰਦਰ ਕੌਰ ਆਦਿ ਹਾਜ਼ਰ ਸਨ |
ਨਨਕਾਣਾ ਸਾਹਿਬ ਸਕੂਲ ਈਸੜੂ
ਈਸੜੂ, (ਬਲਵਿੰਦਰ ਸਿੰਘ)- ਨਨਕਾਣਾ ਸਾਹਿਬ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਈਸੜੂ ਵਿਖੇ ਪ੍ਰਾਇਮਰੀ ਵਿੰਗ ਦੇ ਬੱਚਿਆਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਪਿ੍ੰਸੀਪਲਜਸਵਿੰਦਰ ਕੌਰ ਨੇ ਬੱਚਿਆਾ ਨੂੰ ਲੋਹੜੀ ਦੀ ਵਧਾਈ ਦਿੱਤੀ ਤੇ ਲੋਹੜੀ ਦੇ ਪਿਛੋਕੜ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਸਕੂਲ ਦੇ ਸਕੱਤਰ ਦਵਿੰਦਰ ਸਿੰਘ ਖੱਟੜਾ ਨੇ ਵੀ ਲੋਹੜੀ ਦੇ ਤਿਉਹਾਰ ਦੀਆਾ ਸ਼ੁਭਕਾਵਾਾ ਦਿੱਤੀਆਂ |
ਵਿਕਟੋਰੀਆ ਸਕੂਲ ਲਹਿਰਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਡੇਹਲੋਂ, (ਅੰਮਿ੍ਤਪਾਲ ਸਿੰਘ ਕੈਲੇ)- ਵਿਕਟੋਰੀਆ ਪਬਲਿਕ ਸਕੂਲ ਲਹਿਰਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਦੌਰਾਨ ਬੱਚਿਆਂ ਨੇ ਬੜੇ ਹੀ ਉਤਸ਼ਾਹ ਨਾਲ ਹਿੱਸਾ ਲਿਆ¢ ਸਕੂਲ ਵਿਚ ਧੂਣੀ ਬਾਲਕੇ ਲੋਹੜੀ ਦੇ ਤਿਉਹਾਰ ਦੀ ਸ਼ੁਰੂਆਤ ਕੀਤੀ ਗਈ ਅਤੇ ਬੱਚਿਆਂ ਨੇ ਲੋਹੜੀ ਦੇ ਗਾਣੇ ਗਾਏ, ਭੰਗੜਾ ਤੇ ਗਿੱਧਾ ਪਾਕੇ ਮਾਹੌਲ ਖ਼ੁਸ਼ੀ ਭਰਿਆ ਬਣਾਇਆ¢ ਇਸ ਸਮੇਂ ਬੱਚਿਆਾ ਵਲੋਂ ਲੋਹੜੀ ਦੇ ਚਾਰਟ ਵੀ ਤਿਆਰ ਕੀਤੇ ਗਏ, ਜਦਕਿ ਅਧਿਆਪਕਾਾ ਵਲੋਂ ਵੀ ਇਸ ਤਿਉਹਾਰ 'ਤੇ ਗਿੱਧਾ ਅਤੇ ਬੋਲੀਆਂ ਪਾਈਆਂ ਗਈਆਂ¢ ਸਕੂਲ ਪਿ੍ੰਸੀਪਲ ਸੰਦੀਪ ਸ਼ਰਮਾ ਨੇ ਬੱਚਿਆਂ ਨੂੰ ਲੋਹੜੀ ਤਿਉਹਾਰ ਅਤੇ ਮਹੱਤਤਾ ਬਾਰੇ ਦੱਸਿਆ¢
<br/>

ਪਾਇਲ 'ਚ ਚਾਈਨਾ ਡੋਰ ਧੜੱਲੇ ਨਾਲ ਵਿਕ ਰਹੀ

ਪਾਇਲ, 12 ਜਨਵਰੀ (ਗੁਰਦੀਪ ਸਿੰਘ ਨਿਜ਼ਾਮਪੁਰ, ਰਜਿੰਦਰ ਸਿੰਘ)- ਸਰਕਾਰ ਵਲੋਂ ਭਾਵੇਂ ਚਾਈਨਾ ਡੋਰ ਦੀ ਵਿਕਰੀ 'ਤੇ ਪਾਬੰਦੀ ਲਗਾਈ ਹੋਈ ਹੈ ਪਰ ਪਾਇਲ ਸ਼ਹਿਰ 'ਚ ਚਾਈਨਾ ਡੋਰ ਦੀ ਵਿਕਰੀ ਧੜੱਲੇ ਨਾਲ ਹੋ ਰਹੀ ਹੈ | ਸ਼ਹਿਰ 'ਚ ਚਾਈਨਾ ਡੋਰ ਨਾਲ ਪਤੰਗ ਚੜ੍ਹਾਉਂਦੇ ਬੱਚੇ ਤੇ ...

ਪੂਰੀ ਖ਼ਬਰ »

ਕ੍ਰਿਕਟ ਖੇਡਦੇ ਸਮੇਂ ਨੌਜਵਾਨ ਦੀ ਮੌਤ

ਖੰਨਾ, 12 ਜਨਵਰੀ (ਮਨਜੀਤ ਸਿੰਘ ਧੀਮਾਨ)- ਕ੍ਰਿਕਟ ਖੇਡਦੇ ਸਮੇਂ ਅਚਾਨਕ ਮਰਨ ਵਾਲੇ ਮਨੀਸ਼ ਕਪਿਲ ਸਨੀ ਦੀ ਬੇਵਕਤੀ ਮੌਤ 'ਤੇ ਵੱਖ ਵੱਖ ਸੰਸਥਾਵਾਂ ਦੇ ਪ੍ਰਤੀਨਿਧਾਂ ਨੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ ਜਿਨ੍ਹਾਂ ਵਿਚ ਸਾਬਕ ਚੇਅਰਮੈਨ ਹਰਬੰਸ ਸਿੰਘ ਰੋਸ਼ਾ, ਆੜ੍ਹਤੀ ...

ਪੂਰੀ ਖ਼ਬਰ »

ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ 'ਚ ਧੀਆਂ ਦੀ ਲੋਹੜੀ

ਖੰਨਾ, (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਸਮਾਜ ਸੇਵਕ ਸੰਸਥਾ ਲੋਕ ਕਲਾਵਾਂ ਤੇ ਸੱਭਿਆਚਾਰਕ ਕੌਾਸਲ ਤੇ ਮੁਹੱਲਾ ਸੁਧਾਰ ਕਮੇਟੀ ਵਾਰਡ 13 ਤੇ 14 ਦੇ ਪ੍ਰਧਾਨ ਜਸਵਿੰਦਰ ਸਿੰਘ ਰਿਆੜ ਦੀ ਅਗਵਾਈ ਵਿਚ ਸਾਬਕਾ ਮੁੱਖ ਮੰਤਰੀ ਸੁਰਜੀਤ ਸਿੰਘ ਬਰਨਾਲਾ ਦੀ ਯਾਦ ਨੂੰ ...

ਪੂਰੀ ਖ਼ਬਰ »

ਲਾਈਨੋਂ ਪਾਰ ਇਲਾਕੇ 'ਚ ਸੀਵਰੇਜ ਪਾਉਣ ਲਈ ਸਰਵੇਖਣ ਸ਼ੁਰੂ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਸ਼ਹਿਰ ਵਿਚ ਕਰੋੜਾਂ ਰੁਪਏ ਦੀ ਲਾਗਤ ਨਾਲ ਸ਼ੁਰੂ ਹੋਈ ਅਮਰੂਤ ਯੋਜਨਾ ਜਿਸ ਅਧੀਨ ਪੂਰੇ ਖੰਨਾ ਸ਼ਹਿਰ ਨੂੰ 100 ਫ਼ੀਸਦੀ ਸੀਵਰੇਜ ਅਤੇ ਵਾਟਰ ਸਪਲਾਈ ਅਧੀਨ ਲਿਆਂਦਾ ਜਾਣਾ ਹੈ | ਇਸ ਸਬੰਧੀ ਸੀਵਰੇਜ ਬੋਰਡ ਅਧਿਕਾਰੀਆਂ ਵਲੋਂ ...

ਪੂਰੀ ਖ਼ਬਰ »

ਨੈਸ਼ਨਲ ਕਾਲਜ ਦੋਰਾਹਾ ਵਲੋਂ ਨਸ਼ਿਆਂ ਿਖ਼ਲਾਫ਼ ਰੈਲੀ

ਦੋਰਾਹਾ, 12 ਜਨਵਰੀ (ਮਨਜੀਤ ਸਿੰਘ ਗਿੱਲ)- ਗੁਰੂ ਨਾਨਕ ਨੈਸ਼ਨਲ ਕਾਲਜ ਦੋਰਾਹਾ ਵਿਖੇ ਐਨ. ਐਸ. ਐਸ., ਐਨ. ਸੀ. ਸੀ., ਯੂਥ ਕਲੱਬ, ਪੈੱ੍ਰਸ ਕਲੱਬ ਤੇ ਯੂਥ ਫੋਰਮ ਦੋਰਾਹਾ, ਦੋਰਾਹਾ ਯੂਥ ਵੈੱਲਫੇਅਰ ਕਲੱਬ, ਡਬਲਿਯੂ. ਐਚ. ਵਾਈ. ਕਲੱਬ, ਰੈੱਡ ਰਿਬਨ ਕਲੱਬ ਵਲੋਂ ਰਾਸ਼ਟਰੀ ਯੁਵਕ ...

ਪੂਰੀ ਖ਼ਬਰ »

ਸਾਬਕਾ ਚੇਅਰਮੈਨ ਕਾਕਾ ਰੋੜੀਆਂ ਨੇ ਦੁਕਾਨਦਾਰਾਂ ਦਾ ਕੀਤਾ ਧੰਨਵਾਦ

ਮਲੌਦ, 12 ਜਨਵਰੀ (ਸਹਾਰਨ ਮਾਜਰਾ)- ਨਗਰ ਪੰਚਾਇਤ ਮਲੌਦ ਦੇ ਨਵ-ਨਿਯੁਕਤ ਪ੍ਰਧਾਨ ਵਰਿੰਦਰਜੀਤ ਕੌਰ ਰੋੜੀਆਂ ਦੇ ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਦੇ ਪਤੀ ਸਾਬਕਾ ਚੇਅਰਮੈਨ ਰਜਿੰਦਰ ਸਿੰਘ ਕਾਕਾ ਰੋੜੀਆਂ ਨੇ ਸ਼ਹਿਰ ਵਾਸੀਆਂ ਦਾ ਧੰਨਵਾਦ ਕਰਦਿਆਂ ਵਾਅਦਾ ਕੀਤਾ ਕਿ ਉਹ ...

ਪੂਰੀ ਖ਼ਬਰ »

ਕੈਪਟਨ ਨੇ ਕਿਸਾਨ ਕਰਜ਼ਾ ਮੁਆਫ਼ੀ ਦਾ ਵਾਅਦਾ ਪੂਰਾ ਕੀਤਾ-ਦਿਲਬਰ ਮੁਹੰਮਦ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਕਿਸਾਨ ਕਰਜ਼ਾ ਮੁਆਫ਼ੀ ਸ਼ੁਰੂ ਹੋਣ ਦੇ ਨਾਲ ਪੰਜਾਬ ਦੇ ਕਿਸਾਨਾਂ ਨੂੰ ਉਮੀਦ ਦੀ ਇਕ ਨਵੀਂ ਕਿਰਨ ਨਜ਼ਰ ਆਈ ਹੈ | ਇਹ ਦਾਅਵਾ ਇਥੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਘੱਟ ਗਿਣਤੀ ਵਿੰਗ ਦੇ ਚੇਅਰਮੈਨ ਜਨਾਬ ਦਿਲਬਰ ਮੁਹੰਮਦ ਖ਼ਾਨ ...

ਪੂਰੀ ਖ਼ਬਰ »

ਪਿੰਡ ਬਰਮਾਲੀਪੁਰ ਵਿਖੇ ਖੁੱਲ੍ਹਾ ਅਖਾੜਾ ਲਗਾਇਆ

ਬੀਜਾ, 12 ਜਨਵਰੀ (ਰਣਧੀਰ ਸਿੰਘ ਧੀਰਾ)- ਪਿੰਡ ਬਰਮਾਲੀਪੁਰ ਵਿਖੇ ਕੱਦੋਂ ਰੋਡ ਸਥਿਤ ਬਾਬਾ ਕਾਲਾ ਮਹਿਰ ਦੇ ਅਸਥਾਨ 'ਤੇ ਖੁੱਲ੍ਹਾ ਅਖਾੜਾ ਸਜਾਇਆ ਗਿਆ ਜਿਥੇ ਸੂਫ਼ੀ ਢਾਡੀ ਦੇਸ ਰਾਜ ਲਚਕਾਣੀ ਦੇ ਜਥੇ ਨੇ ਭਗਤ ਪੂਰਨ ਦੀ ਗਾਥਾ ਤੇ ਹੀਰ ਦੀਆਂ ਕਲੀਆਾ ਸੁਣਾਈਆਂ¢ ਇਸ ਮੌਕੇ ...

ਪੂਰੀ ਖ਼ਬਰ »

ਕੋਟਾਲਾ ਸਕੂਲ ਦਾ ਖਿਡਾਰੀ ਕੌਮੀ ਖੇਡਾਂ ਲਈ ਰਵਾਨਾ

ਸਮਰਾਲਾ 12 ਜਨਵਰੀ (ਨਵਰੂਪ ਸਿੰਘ ਧਾਲੀਵਾਲ, ਸਰਵਣ ਸਿੰਘ ਭੰਗਲਾਂ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਕੋਟਾਲਾ ਦੇ ਵਿਦਿਆਰਥੀ ਹਾਕਮ ਸਿੰਘ ਨੇ 63ਵੀਆਂ ਕੌਮੀ ਸਕੂਲ ਬੈਡਮਿੰਟਨ ਖੇਡਾਂ ਦੇ ਅੰਡਰ 19 ਲੜਕਿਆਂ ਦੇ ਵਰਗ ਵਿਚ ਆਪਣਾ ਸ਼ਾਨਦਾਰ ਪ੍ਰਦਰਸ਼ਨ ਵਿਖਾਉਂਦੇ ਹੋਏ ...

ਪੂਰੀ ਖ਼ਬਰ »

ਰਾੜਾ ਸਾਹਿਬ ਸਕੂਲ 'ਚ 7 ਰੋਜ਼ਾ ਵਰਕਸ਼ਾਪ

ਰਾੜਾ ਸਾਹਿਬ, 12 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਸੰਤ ਈਸ਼ਰ ਸਿੰਘ ਜੀ ਮੈਮੋਰੀਅਲ ਪਬਲਿਕ ਸਕੂਲ ਕਰਮਸਰ (ਰਾੜਾ ਸਾਹਿਬ) ਸੱਤ ਰੋਜ਼ਾ 'ਅਟੱਲ ਟਿੰਨਕਿ੍ੰਗ ਕਲੱਬ' ਦੀ ਵਰਕਸ਼ਾਪ ਲਗਾਈ ਗਈ ਜਿਸ ਵਿਚ ਸਕੂਲ ਦੇ 6ਵੀਂ ਤੋਂ 9ਵੀਂ ਜਮਾਤ ਦੇ ਲਗਪਗ 50 ਵਿਦਿਆਰਥੀਆਂ ਨੇ ਹਿੱਸਾ ...

ਪੂਰੀ ਖ਼ਬਰ »

ਗੁੱਡ ਅਰਥ ਸਕੂਲ ਸਿਆੜ ਵਲੋਂ ਐਨ. ਐਸ. ਐਸ. ਕੈਂਪ

ਡੇਹਲੋਂ, 12 ਜਨਵਰੀ (ਅੰਮਿ੍ਤਪਾਲ ਸਿੰਘ ਕੈਲੇ)- ਵਿਦਿਆਰਥੀਆਾ ਵਿਚ ਸੇਵਾ ਭਾਵਨਾ ਤੇ ਭਰਾਤਰੀ ਭਾਵ ਪ੍ਰਫੁੱਲਿਤ ਕਰਨ ਲਈ ਗੁੱਡ ਅਰਥ ਕਾਨਵੈਂਟ ਸਕੂਲ ਸਿਆੜ ਵਿਖੇ ਐਨ. ਐਸ. ਐਸ. ਯੂਨਿਟ ਸਥਾਪਿਤ ਕੀਤਾ ਗਿਆ, ਜਿਸ ਦੌਰਾਨ ਉਪ ਪਿ੍ੰਸੀਪਲ ਅੰਮਿ੍ਤ ਪਾਲ ਭਨੋਟ ਪ੍ਰੋਗਰਾਮ ...

ਪੂਰੀ ਖ਼ਬਰ »

ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਸਬੰਧੀ ਸਮਾਗਮਾਂ ਦੀ ਸਮਾਪਤੀ ਅੱਜ

ਮਲੌਦ, 12 ਜਨਵਰੀ (ਸਹਾਰਨ ਮਾਜਰਾ)- ਜੰਗ ਏ ਆਜ਼ਾਦੀ ਦੇ ਪਹਿਲੇ ਸ਼ਹੀਦ ਤੇ ਮੁੱਢਲੇ ਘੁਲਾਟੀਏ ਬਾਬਾ ਮਹਾਰਾਜ ਸਿੰਘ ਨੌਰੰਗਾਬਾਦ ਵਾਲਿਆਂ ਦੇ ਜਨਮ ਦਿਨ ਦੇ ਸਬੰਧ ਵਿਚ ਗੁਰਦੁਆਰਾ ਦਮਦਮਾ ਸਾਹਿਬ ਰੱਬੋਂ ਉਚੀ ਵਿਖੇ ਸਾਲਾਨਾ ਜੋੜ ਮੇਲਾ ਅਤੇ ਧਾਰਮਿਕ ਸਮਾਗਮ ਬਾਬਾ ...

ਪੂਰੀ ਖ਼ਬਰ »

2 ਕਿੱਲੋ ਵੇਰਕਾ ਗਾਂ ਦਾ ਦੁੱਧ ਖਰੀਦਣ 'ਤੇ 100 ਗਰਾਮ ਦਹੀ ਮੁਫ਼ਤ ਮਿਲੇਗਾ

ਲੁਧਿਆਣਾ, 12 ਜਨਵਰੀ (ਪੁਨੀਤ ਬਾਵਾ)- ਵੇਰਕਾ ਮਿਲਕ ਪਲਾਂਟ ਦੇ ਪ੍ਰਬੰਧਕਾਂ ਦੀ ਇਕ ਮੀਟਿੰਗ ਮਿਲਕ ਪਲਾਂਟ ਵਿਖੇ ਹੋਈ, ਜਿਸ ਵਿਚ ਜਨਰਲ ਮੈਨੇਜਰ ਹਰਮਿੰਦਰ ਸਿੰਘ ਅਤੇ ਚੇਅਰਮੈਨ ਭੁਪਿੰਦਰ ਸਿੰਘ ਕੁਲਾਰ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਉਨ੍ਹਾਂ ਨੇ ਲੋਕਾਂ ਨੂੰ ...

ਪੂਰੀ ਖ਼ਬਰ »

ਬਾਬਾ ਹਸਤ ਲਾਲ ਦਾ ਜੋੜ ਮੇਲਾ ਸ਼ਰਧਾ ਨਾਲ ਮਨਾਇਆ ਜਾਵੇਗਾ-ਬੇਅੰਤ ਬਲਾਲਾ, ਰੁਪਿੰਦਰ ਬਲਾਲਾ

ਸਮਰਾਲਾ, 12 ਜਨਵਰੀ (ਸਰਵਣ ਸਿੰਘ ਭੰਗਲਾਂ, ਨਵਰੂਪ ਸਿੰਘ ਧਾਲੀਵਾਲ)- ਪਿੰਡ ਬਲਾਲਾ ਵਿਖੇ ਬਾਬਾ ਹਸਤ ਲਾਲ ਦੇ ਜੋੜ ਮੇਲੇ ਮੌਕੇ ਪੰਜਾਬ ਦੇ ਕੋਨੇ ਤੋਂ ਕੋਨੇ ਤੋਂ ਲੱਖਾਂ ਸ਼ਰਧਾਲੂ ਨਤਮਸਤਕ ਹੋਣ ਲਈ ਪੁੱਜਣਗੇ | ਇਹ ਇਤਿਹਾਸਕ ਜੋੜ ਮੇਲੇ ਹਰ ਸਾਲ ਦੀ ਤਰ੍ਹਾਂ ਇਸ ਵਾਰੀ ਵੀ ...

ਪੂਰੀ ਖ਼ਬਰ »

ਭਾਕਿਯੂ (ਲੱਖੋਵਾਲ) ਵਲੋਂ 16 ਤੋਂ ਮੰਗ ਪੱਤਰ ਦਿੱਤੇ ਜਾਣਗੇ

ਕੁਹਾੜਾ, 12 ਜਨਵਰੀ (ਤੇਲੂ ਰਾਮ ਕੁਹਾੜਾ)- ਪੰਜਾਬ ਸਰਕਾਰ ਵਲੋਂ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ ਵਿਚ ਕੀਤੇ ਗਏ ਵਿਤਕਰੇ ਦਾ ਵਿਰੋਧ ਕਰਦੇ ਹੋਏ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ ਪੰਜਾਬ ਦੇ ਸਾਰੇ ਜ਼ਿਲ੍ਹਾ ਅਧਿਕਾਰੀਆਂ ਨੰੂ ਮੰਗ ਪੱਤਰ ਦੇਣ ਦਾ ਐਲਾਨ ਕੀਤਾ ...

ਪੂਰੀ ਖ਼ਬਰ »

ਨੈਸਲੇ ਗਰੁੱਪ ਵਲੋਂ ਬੱਚਿਆਂ ਦੀਆਂ ਖੇਡਾਂ

ਦੋਰਾਹਾ, 12 ਜਨਵਰੀ (ਜੋਗਿੰਦਰ ਸਿੰਘ ਓਬਰਾਏ)- ਅੱਜ ਦੇ ਮਸ਼ੀਨੀ ਤੇ ਕੰਪਿਊਟਰ ਯੁੱਗ ਵਿਚ ਛੋਟੇ ਬੱਚਿਆਂ ਨੂੰ ਖੇਡਾਂ ਪ੍ਰਤੀ ਰੁਚੀ ਨਾ ਹੋਣ ਕਰਕੇ ਸਰੀਰਕ ਤੌਰ 'ਤੇ ਕਮਜ਼ੋਰ ਹੋਣ ਲੱਗੇ ਹਨ, ਅੱਜ ਮਾਪਿਆਂ ਦਾ ਫ਼ਰਜ਼ ਬਣਦਾ ਹੈ ਕਿ ਛੋਟੇ ਬੱਚਿਆਂ ਨੂੰ ਖੇਡਾਂ ਬਾਰੇ ਸਹੀ ...

ਪੂਰੀ ਖ਼ਬਰ »

ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ-ਜਥੇ: ਜੱਲ੍ਹਾ

ਮਲੌਦ, 12 ਜਨਵਰੀ (ਕੁਲਵਿੰਦਰ ਸਿੰਘ ਨਿਜ਼ਾਮਪੁਰ, ਦਿਲਬਾਗ ਸਿੰਘ ਚਾਪੜਾ)- ਦੇਸ਼ ਦੀ ਸਰਬਉੱਚ ਅਦਾਲਤ ਸੁਪਰੀਮ ਕੋਰਟ ਵਲੋਂ 1984 ਦੇ 186 ਸਿੱਖ ਵਿਰੋਧੀ ਦੰਗਿਆਂ ਦੀ ਭਵਿੱਖ ਵਿਚ ਹੋਰ ਜਾਂਚ ਲਈ ਐਸ. ਆਈ. ਟੀ. ਦੇ ਗਠਨ ਨਾਲ ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ ਹੈ¢ ਇਨ੍ਹਾਂ ...

ਪੂਰੀ ਖ਼ਬਰ »

15 ਤੱਕ ਟੈਕਸ ਭਰ ਕੇ ਸ਼ਹਿਰ ਵਾਸੀ ਲਾਭ ਉਠਾਉਣ-ਈ. ਓ.

ਮਲੌਦ, 12 ਜਨਵਰੀ (ਦਿਲਬਾਗ ਸਿੰਘ ਚਾਪੜਾ, ਕੁਲਵਿੰਦਰ ਸਿੰਘ ਨਿਜ਼ਾਮਪੁਰ)- ਨਗਰ ਪੰਚਾਇਤ ਮਲੌਦ ਦੇ ਕਾਰਜ ਸਾਧਕ ਅਫ਼ਸਰ ਜਗਜੀਤ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪਿਛਲੇ ਸਾਲਾਂ ਦੌਰਾਨ ਹਾਊਸ ਟੈਕਸ ਤੇ ਪ੍ਰਾਪਰਟੀ ਟੈਕਸ ਭਰਨ ਤੋਂ ਰਹਿ ਗਏ ਸ਼ਹਿਰ ਵਾਸੀਆਂ ਨੂੰ ...

ਪੂਰੀ ਖ਼ਬਰ »

ਸਾਬਕਾ ਫ਼ੌਜੀਆਂ ਵਲੋਂ ਕਰਮਚਾਰੀਆਂ ਤੇ ਕਾਮਿਆਂ ਨਾਲ ਹੁੰਦੇ ਧੱਕੇ ਦਾ ਵਿਰੋਧ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ)- ਕੈਪਟਨ ਨੰਦ ਲਾਲ ਮਾਜਰੀ ਤੇ ਸੂਬੇਦਾਰ ਰੱਬੀ ਸਿੰਘ ਅਲੌੜ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜੀ. ਓ. ਜੀ. ਲਾ ਕੇ ਪੰਜਾਬ ਵਿਚੋਂ ਭਿ੍ਸ਼ਟਾਚਾਰ ਖ਼ਤਮ ਕਰਨ ਦਾ ਜੋ ਜ਼ਿੰਮਾ ਸੌਾਪਿਆ ਹੈ | ਉਨ੍ਹਾਂ ਕਿਹਾ ਕਿ ਸਾਡੇ ਦੇਖਣ ਵਿਚ ਆਇਆ ਹੈ ਕਿ ...

ਪੂਰੀ ਖ਼ਬਰ »

ਖੇਡਾਂ ਪਿੰਡਾਂ 'ਚ ਭਾਈਚਾਰਕ ਸਾਂਝ ਮਜ਼ਬੂਤ ਕਰਦੀਆਂ-ਜੋਗਾ ਬਲਾਲਾ

ਬੀਜਾ, 12 ਜਨਵਰੀ (ਰਣਧੀਰ ਸਿੰਘ ਧੀਰਾ)- ਬਾਬਾ ਸਾਵਣ ਦਾਸ ਸਪੋਰਟਸ ਕਲੱਬ ਪਿੰਡ ਸੁਲਤਾਨਪੁਰ ਵਲੋਂ ਬਾਬਾ ਸਾਵਣ ਦਾਸ ਦੀ ਯਾਦ ਵਿਚ ਕਰਵਾਇਆ ਜਾ ਰਿਹਾ ਹਾਕੀ ਗੋਲਡ ਕੱਪ ਤੇ ਹਾਕੀ ਟੂਰਨਾਮੈਂਟ ਦੂਜੇ ਦਿਨ ਵੀ ਪੂਰੇ ਜੋਬਨ 'ਤੇ ਰਿਹਾ ਜਿਸ ਦਾ ਵੱਡੀ ਗਿਣਤੀ ਵਿਚ ਦਰਸ਼ਕਾਂ ਨੇ ...

ਪੂਰੀ ਖ਼ਬਰ »

ਮਾਛੀਵਾੜਾ ਬਲਾਕ ਦੇ 9 ਵਿਚੋਂ 6 ਸੇਵਾ ਕੇਂਦਰ ਬੰਦ

ਸੁਖਵੰਤ ਸਿੰਘ ਗਿੱਲ ਮਾਛੀਵਾੜਾ ਸਾਹਿਬ, 12 ਜਨਵਰੀ-ਬੀਤੀ ਅਕਾਲੀ-ਭਾਜਪਾ ਸਰਕਾਰ ਵਲੋਂ ਪਿੰਡਾਂ ਤੇ ਕਸਬਿਆਂ 'ਚ ਸੇਵਾ ਕੇਂਦਰ ਖੋਲ੍ਹ ਕੇ ਲੋਕਾਂ ਨੂੰ ਨੇੜੇ ਹੀ ਸਰਕਾਰੀ ਸਹੂਲਤਾਂ ਦੇਣ ਦਾ ਉਪਰਾਲਾ ਲੋਕਾਂ ਲਈ ਪੇ੍ਰਸ਼ਾਨੀ ਦਾ ਕਾਰਨ ਬਣ ਚੁੱਕਾ ਹੈ ਕਿਉਂਕਿ ਮੌਜੂਦਾ ...

ਪੂਰੀ ਖ਼ਬਰ »

ਨਰੋਤਮ ਵਿੱਦਿਆ ਮੰਦਿਰ 'ਚ ਲੋਹੜੀ ਮਨਾਈ

ਖੰਨਾ, 12 ਜਨਵਰੀ (ਹਰਜਿੰਦਰ ਸਿੰਘ ਲਾਲ, ਮਨਜੀਤ ਸਿੰਘ ਧੀਮਾਨ)- ਨਰੋਤਮ ਵਿੱਦਿਆ ਮੰਦਰ ਸਕੂਲ ਖੰਨਾ ਵਿਖੇ ਪਿ੍ੰਸੀਪਲ ਆਦਰਸ਼ ਕੁਮਾਰ ਸ਼ਰਮਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਦੌਰਾਨ ਗਰੈਂਡ ਮਾਸਟਰ ਇੰਸਟੀਚਿਊਟ ਦੇ ਡਾਇਰੈਕਟਰ ਰਾਹੁਲ ਸਾਲਦੀ ...

ਪੂਰੀ ਖ਼ਬਰ »

ਧਾਰਮਿਕ ਸਥਾਨਾਂ ਤੋਂ ਲਾਊਡ ਸਪੀਕਰ ਉਤਾਰਨ ਦੀ ਸ਼ਲਾਘਾ

ਪਾਇਲ, 12 ਜਨਵਰੀ (ਨਿਜ਼ਾਮਪੁਰ, ਰਜਿੰਦਰ ਸਿੰਘ)- ਉੱਤਰ ਪ੍ਰਦੇਸ਼ ਸਰਕਾਰ ਵਲੋਂ ਆਵਾਜ਼ ਪ੍ਰਦੂਸ਼ਣ ਦੇ ਸਬੰਧ 'ਚ ਲਏ ਗਏ ਫ਼ੈਸਲੇ ਸੰਬੰਧੀ ਪੰਜਾਬ ਆਵਾਜ਼ ਪ੍ਰਦੂਸ਼ਣ ਵਿਰੋਧੀ ਸਭਾ ਦੀ ਬੈਠਕ ਪ੍ਰਧਾਨ ਰਾਮਦਾਸ ਨਸਰਾਲੀ ਦੀ ਅਗਵਾਈ ਵਿਚ ਹੋਈ, ਜਿਸ ਵਿਚ ਆਵਾਜ਼ ਪ੍ਰਦੂਸ਼ਣ ...

ਪੂਰੀ ਖ਼ਬਰ »

ਕਰਮਸਰ ਕਾਲਜ 'ਚ ਕੌਮੀ ਨੌਜਵਾਨ ਦਿਵਸ ਮਨਾਇਆ

ਰਾੜਾ ਸਾਹਿਬ, 12 ਜਨਵਰੀ (ਸਰਬਜੀਤ ਸਿੰਘ ਬੋਪਾਰਾਏ)- ਸਰਕਾਰੀ ਕਾਲਜ ਕਰਮਸਰ ਵਿਖੇ ਕਾਲਜ ਦੇ ਰੈੱਡ ਰੀਬਨ ਕਲੱਬ ਵਲੋਂ ਪਿ੍ੰਸੀਪਲ ਜਸਵੰਤ ਸਿੰਘ ਦੀ ਯੋਗ ਅਗਵਾਈ ਵਿਚ ਕੌਮੀ ਨੌਜਵਾਨ ਦਿਵਸ ਮਨਾਇਆ ਗਿਆ | ਇਸ ਸਮਾਗਮ ਵਿਚ ਸਰਕਾਰੀ ਕਾਲਜ (ਲੜਕੇ) ਲੁਧਿਆਣਾ ਦੇ ਕਾਮਰਸ ...

ਪੂਰੀ ਖ਼ਬਰ »

ਈਸਟਵੁੱਡ ਇੰਟਰਨੈਸ਼ਨਲ ਸਕੂਲ 'ਚ ਸਮਾਗਮ

ਮੁੱਲਾਂਪੁਰ-ਦਾਖਾ, 12 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਈਸਟਵੁੱਡ ਇੰਟਰਨੈਸ਼ਨਲ ਸਕੂਲ ਮੁੱਲਾਂਪੁਰ ਵਿਖੇ 2 ਤੋਂ 5 ਸਾਲ ਬੱਚਿਆਂ ਲਈ ਕਿੰਡਰ ਗਾਰਟਨ ਪ੍ਰੋਗਰਾਮ ਤਹਿਤ ਬੱਚਿਆਂ ਨੂੰ ਪ੍ਰੀ-ਸਕੂਲ ਵਿੱਦਿਅਕ ਢੰਗ ਜਿਵੇਂ ਖੇਡਣ, ਗਾਉਣ, ਡਰਾਇੰਗ ਬਾਰੇ ਜਾਣਕਾਰੀ ਤਹਿਤ ...

ਪੂਰੀ ਖ਼ਬਰ »

ਜਨਤਕ ਜਥੇਬੰਦੀਆਂ ਵਲੋਂ ਵਿੱਢੇ ਸੰਘਰਸ਼ 'ਚ ਸ਼ਾਮਿਲ ਹੋਣ ਦਾ ਫੈਸਲਾ

ਭੰੂਦੜੀ, 12 ਜਨਵਰੀ (ਕੁਲਦੀਪ ਸਿੰਘ ਮਾਨ)- ਪੇਂਡੂ ਮਜ਼ਦੂਰ ਯੂਨੀਅਨ (ਮਸ਼ਾਲ) ਅਤੇ ਸ਼ਹੀਦ ਭਗਤ ਸਿੰਘ ਨੌਜਵਾਨ ਵਿਚਾਰ ਮੰਚ ਸਿੱਧਵਾਂ ਬੇਟ ਦੇ ਆਗੂਆਂ ਡਾ: ਸੁਖਦੇਵ ਸਿੰਘ ਭੂੰਦੜੀ, ਹਰਮਨ ਸਿੰਘ ਲੀਹਾਂ ਆਦਿ ਆਗੂਆਂ ਨੇ ਕਿਹਾ ਕਿ ਪਿਛਲੇ ਦਿਨੀ ਡਿਪਟੀ ਕਮਿਸ਼ਨਰ ਲੁਧਿਆਣਾ ...

ਪੂਰੀ ਖ਼ਬਰ »

ਯੂਨੀਵਰਸਲ ਇੰਸਟੀਚਿਊਟ ਰਾਏਕੋਟ ਨੇ ਕੈਨੇਡਾ ਦਾ ਵੀਜ਼ਾ ਲਗਵਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਯੂਨੀਵਰਸਲ ਇੰਸਟੀਚਿਊਟ ਰਾਏਕੋਟ ਵਿਦੇਸ਼ ਜਾਣ ਦੇ ਚਾਹਵਾਨਾਂ ਲਈ ਵੀਜ਼ੇ ਲਗਵਾਉਣ ਵਿਚ ਮੋਹਰੀ ਬਣਦਾ ਜਾ ਰਿਹਾ ਹੈ | ਇਸ ਮੌਕੇ ਸੰਸਥਾ ਦੇ ਮੈਨੇਜਿੰਗ ਡਾਇਰੈਕਟਰ ਅਮਰਦੀਪ ਕੌਰ ਗਰੇਵਾਲ ਨੇ ਦੱਸਿਆ ਕਿ ਨਵੇਂ ਸ਼ੁਰੂ ਹੋਏ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਬੱਸੀਆਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਗੁਰੂ ਗੋਬਿੰਦ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਬੱਸੀਆਂ ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਹਰਿੰਦਰ ਕੌਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਲੋਹੜੀ ...

ਪੂਰੀ ਖ਼ਬਰ »

ਰਾਉਵਾਲ 'ਚ ਨਵਜਨਮੀਆਂ ਬੱਚੀਆਂ ਦਾ ਲੋਹੜੀ ਸਮਾਗਮ

ਭੰੂਦੜੀ, 12 ਜਨਵਰੀ (ਕੁਲਦੀਪ ਸਿੰਘ ਮਾਨ)- ਸਰਕਾਰੀ ਹਾਈ ਸਕੂਲ ਰਾਊਵਾਲ ਵਿਖੇ ਗ੍ਰਾਮ ਪੰਚਾਇਤ ਤੇ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਨਵਜਨਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ ਜਿਸ ਵਿਚ ਵਿਸ਼ੇਸ਼ ਤੌਰ 'ਤੇ ਸਮਾਜ ਸੇਵੀ ਪ੍ਰਧਾਨ ਗੁਰਜੀਤ ਸਿੰਘ ਗੋਰਸੀਆ ਮੱਖਣ (ਨੌਜਵਾਨ ...

ਪੂਰੀ ਖ਼ਬਰ »

ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਪਬਲਿਕ ਸਕੂਲ ਕਮਾਲਪੁਰਾ(ਕਾਲਜ ਕੈਂਪਸ) ਵਿਖੇ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਅਧਿਆਪਕਾਂ ਵਲੋਂ ਬੱਚਿਆਂ ਨੂੰ ਲੋਹੜੀ ਦੇ ਤਿਉਹਾਰ ਸਬੰਧੀ ਵਿਸਥਾਰ ...

ਪੂਰੀ ਖ਼ਬਰ »

ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਲੋਂ ਲੋਹੜੀ ਮਨਾਈ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)-ਬਡਿੰਗ ਬਰੇਨਜ਼ ਇੰਟਰਨੈਸ਼ਨਲ ਸਕੂਲ ਰਾਏਕੋਟ ਵਿਚ ਬੱਚਿਆਂ ਨੇ ਲੋਹੜੀ ਮਨਾਈ, ਜਿਸ ਵਿਚ ਬੱਚਿਆਂ ਨੇ ਲੋਹੜੀ ਨਾਲ ਸਬੰਧਿਤ ਗੀਤ ਤੇ ਕਵਿਤਾਵਾਂ ਬੋਲੀਆਂ | ਚੇਅਰਮੈਨ ਪਵਨਦੀਪ ਸਿੰਘ ਢਿੱਲੋਂ ਤੇ ਉਪ ਚੇਅਰਪਰਸਨ ਮਨਪ੍ਰੀਤ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ 'ਮਾਤਰੂ ਵੰਦਨਾਂ' ਯੋਜਨਾ ਤਹਿਤ ਸਮਾਗਮ

ਸਿੱਧਵਾਂ ਬੇਟ, 12 ਜਨਵਰੀ (ਜਸਵੰਤ ਸਿੰਘ ਸਲੇਮਪੁਰੀ)- ਸਥਾਨਕ ਕਸਬੇ ਵਿਚ ਸਥਿਤ ਦਫ਼ਤਰ ਬਾਲ ਵਿਕਾਸ ਤੇ ਪ੍ਰੋਜੈਕਟ ਅਫ਼ਸਰ ਵਲੋਂ ਕੇਂਦਰ ਸਰਕਾਰ ਦੀ 'ਬੇਟੀ ਬਚਾਓ ਬੇਟੀ ਪੜ੍ਹਾਓ ਸਕੀਮ ਤੇ ਪ੍ਰਧਾਨ ਮੰਤਰੀ 'ਮਾਤਰੂ ਵੰਦਨਾਂ' ਸਕੀਮ ਤਹਿਤ ਸੀ. ਐਚ. ਸੀ. ਸਿੱਧਵਾਂ ਬੇਟ ਵਿਖੇ ...

ਪੂਰੀ ਖ਼ਬਰ »

ਨਿਸ਼ਕਾਮ ਸੇਵਾ ਬਿਰਧ ਆਸ਼ਰਮ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਨਿਸ਼ਕਾਮ ਸੇਵਾ ਬਿਰਧ ਆਸ਼ਰਮ ਰਾਏਕੋਟ ਵਿਖੇ ਪ੍ਰਬੰਧਕਾਂ ਰਵੀ ਦੇਵਗਨ ਦੀ ਦੇਖ-ਰੇਖ ਹੇਠ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਨਿਸ਼ਕਾਮ ਸੇਵਾ ਬਿਰਧ ਆਸ਼ਰਮ ਦੀ ਪ੍ਰਬੰਧਕਾ ਰਵੀ ਦੇਵਗਨ ਨੇ ਸੰਬੋਧਨ ...

ਪੂਰੀ ਖ਼ਬਰ »

ਤਹਿਸੀਲ ਪੱਧਰ 'ਤੇ ਧੀਆਂ ਦੀ ਲੋਹੜੀ ਮਨਾਈ

ਰਾਏਕੋਟ, 12 ਜਨਵਰੀ (ਬਲਵਿੰਦਰ ਸਿੰਘ ਲਿੱਤਰ)- ਧੀਆਂ-ਪੁੱਤਾਂ ਦੀ ਸਮਾਜਿਕ ਬਰਾਬਰੀ, ਕੰਨਿਆ ਭਰੂਣ ਹੱਤਿਆਵਾਂ ਵਿਰੁੱਧ ਚੇਤਨਾ ਪੈਦਾ ਕਰਨ ਲਈ ਲੋਕ ਧੀਆਂ ਦੀ ਲੋਹੜੀ ਮਨਾਉਣ ਨੂੰ ਤਰਜੀਹ ਦੇਣ ਲੱਗੇ ਹਨ ਜਿਸ ਤਹਿਤ ਰਾਏਕੋਟ ਵਿਖੇ ਤਹਿਸੀਲ ਪੱਧਰੀ ਲੋਹੜੀ ਸਮਾਗਮ ...

ਪੂਰੀ ਖ਼ਬਰ »

ਬਾਰਦੇਕੇ ਸਕੂਲ ਨੂੰ ਵਾਟਰ ਕੂਲਰ, ਸਬਮਰਸੀਬਲ ਤੇ ਆਰ. ਓ. ਸਿਸਟਮ ਭੇਟ

ਚੌਾਕੀਮਾਨ, 12 ਜਨਵਰੀ (ਤੇਜਿੰਦਰ ਸਿੰਘ ਚੱਢਾ)- ਸਰਕਾਰੀ ਪ੍ਰਾਇਮਰੀ ਸਕੂਲ ਬਾਰਦੇਕੇ ਵਿਖੇ ਇਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸਵ: ਗੁਰਦੇਵ ਸਿੰਘ ਦੀ ਯਾਦ ਵਿਚ ਉਨ੍ਹਾਂ ਦੀ ਪਤਨੀ ਸੁਖਵਿੰਦਰ ਕੌਰ ਅਮਰੀਕਾ ਤੇ ਉਨ੍ਹਾਂ ਦੇ ਬੇਟੇ ਨਵਦੀਪ ਸਿੰਘ ਅਮਰੀਕਾ ਵਲੋਂ ਸਕੂਲ ...

ਪੂਰੀ ਖ਼ਬਰ »

ਮੈਕਰੋ ਗਲੋਬਲ ਦੇ ਨਵੇਂ ਸੈਂਟਰ ਦੋਰਾਹਾ ਲਈ ਵਿਦਿਆਰਥੀਆਂ 'ਚ ਉਤਸ਼ਾਹ-ਡੱਲਾ

ਜਗਰਾਉਂ, 12 ਜਨਵਰੀ (ਜੋਗਿੰਦਰ ਸਿੰਘ)- ਮੈਕਰੋ ਗਲੋਬਲ ਮੋਗਾ ਪੂਰੇ ਪੰਜਾਬ ਵਿਚ ਆਈਲੈਟਸ ਤੇ ਸਟੱਡੀ ਵੀਜ਼ੇ ਦੀਆਂ ਸੇਵਾਵਾਂ ਪ੍ਰਦਾਨ ਕਰ ਰਿਹਾ ਹੈ | ਵਿਦਿਆਰਥੀ ਇਸ ਦਾ ਲਾਭ ਉਠਾ ਕੇ ਵਿਦੇਸ਼ ਜਾਣ ਦਾ ਸੁਪਨਾ ਪੂਰਾ ਕਰ ਰਹੇ ਹਨ | ਬੀਤੇ ਦਿਨੀਂ ਦੋਹਾਰਾ ਬ੍ਰਾਂਚ ਵਿਚ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX