ਤਾਜਾ ਖ਼ਬਰਾਂ


ਭਾਖੜਾ ਨਹਿਰ 'ਚ ਡਿੱਗੀ ਕਾਰ, ਤਿੰਨ ਨੌਜਵਾਨਾਂ ਦੀ ਮੌਤ
. . .  33 minutes ago
ਕੀਰਤਪੁਰ ਸਾਹਿਬ, 16 ਜਨਵਰੀ (ਬੀਰ ਅੰਮ੍ਰਿਤਪਾਲ ਸਿੰਘ ਸੰਨੀ)- ਬੀਤੀ ਰਾਤ ਨਜ਼ਦੀਕੀ ਪਿੰਡ ਅਟਾਰੀ ਵਿਖੇ ਇੱਕ ਭਿਆਨਕ ਹਾਦਸਾ ਵਾਪਰਿਆ। ਇੱਥੇ ਇੱਕ ਕਾਰ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਕਾਰ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਪੁਲਿਸ ਅਤੇ...
ਫਿਲੌਰ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰੀ ਦੀ ਨਾਕਾਮ ਕੋਸ਼ਿਸ਼
. . .  45 minutes ago
ਫਿਲੌਰ, 16 ਜਨਵਰੀ (ਸੁਰਜੀਤ ਸਿੰਘ ਬਰਨਾਲਾ)- ਬੀਤੀ ਰਾਤ 12 ਵਜੇ ਦੇ ਕਰੀਬ ਫਿਲੌਰ ਦੇ ਨਵਾਂਸ਼ਹਿਰ ਰੋਡ 'ਤੇ ਸਥਿਤ ਪੰਜਾਬ ਐਂਡ ਸਿੰਧ ਬੈਂਕ 'ਚ ਚੋਰਾਂ ਨੇ ਸਟਰਾਂਗ ਰੂਮ ਤੋੜ ਕੇ ਚੋਰੀ ਕਰਨ ਦੀ ਕੋਸ਼ਿਸ਼ ਕੀਤੀ, ਜਿਹੜੀ ਕਿ ਅਸਫ਼ਲ ਰਹੀ। ਹਾਲਾਂਕਿ ਜਾਂਦੇ ਸਮੇਂ ਚੋਰ ਬੈਂਕ...
ਨਾਗੇਸ਼ਵਰ ਰਾਓ ਦੀ ਨਿਯੁਕਤੀ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਅਗਲੇ ਹਫ਼ਤੇ ਹੋਵੇਗੀ ਸੁਣਵਾਈ
. . .  58 minutes ago
ਨਵੀਂ ਦਿੱਲੀ, 16 ਜਨਵਰੀ- ਐੱਮ. ਨਾਗੇਸ਼ਵਰ ਰਾਓ ਨੂੰ ਸੀ. ਬੀ. ਆਈ. ਦਾ ਅੰਤਰਿਮ ਨਿਰਦੇਸ਼ਕ ਬਣਾਏ ਜਾਣ ਵਿਰੁੱਧ ਦਾਇਰ ਪਟੀਸ਼ਨ 'ਤੇ ਸੁਣਵਾਈ ਲਈ ਸੁਪਰੀਮ ਕੋਰਟ ਤਿਆਰ ਹੋ ਗਿਆ ਹੈ। ਸੁਪਰੀਮ ਕੋਰਟ 'ਚ ਇਸ ਪਟੀਸ਼ਨ 'ਤੇ ਸੁਣਵਾਈ ਅਗਲੇ ਹਫ਼ਤੇ ਹੋਵੇਗੀ...
ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਧਮਾਕਾ, 15 ਲੋਕਾਂ ਦੀ ਮੌਤ
. . .  about 1 hour ago
ਨੈਰੋਬੀ, 16 ਜਨਵਰੀ- ਕੀਨੀਆ ਦੀ ਰਾਜਧਾਨੀ ਨੈਰੋਬੀ 'ਚ ਸਥਿਤ ਇੱਕ ਹੋਟਲ 'ਚ ਬੀਤੀ ਰਾਤ ਹੋਏ ਧਮਾਕੇ 'ਚ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ। ਇਸ ਧਮਾਕੇ 'ਚ 30 ਲੋਕ ਜ਼ਖ਼ਮੀ ਹੋਏ ਹਨ। ਕੀਨੀਆ ਦੀਆਂ ਮੀਡੀਆ ਰਿਪੋਰਟਾਂ ਮੁਤਾਬਕ ਹੋਟਲ 'ਚ ਫਸੇ ਹੋਏ ਲੋਕਾਂ ਨੂੰ...
'ਆਪ' ਨੂੰ ਵੱਡਾ ਝਟਕਾ, ਵਿਧਾਇਕ ਮਾਸਟਰ ਬਲਦੇਵ ਨੇ ਪਾਰਟੀ ਤੋਂ ਦਿੱਤਾ ਅਸਤੀਫ਼ਾ
. . .  30 minutes ago
ਚੰਡੀਗੜ੍ਹ, 16 ਜਨਵਰੀ- ਜੈਤੋ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਮਾਸਟਰ ਬਲਦੇਵ ਸਿੰਘ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇ ਦਿੱਤਾ ਹੈ। ਮਾਸਟਰ ਬਲਦੇਵ ਪੰਜਾਬ ਦੇ ਦੂਜੇ ਅਜਿਹੇ ਵਿਧਾਇਕ ਹਨ, ਜਿਨ੍ਹਾਂ ਨੇ 'ਆਪ' ਤੋਂ ਅਸਤੀਫ਼ਾ...
ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  about 1 hour ago
ਪਟਨਾ, 16 ਜਨਵਰੀ- ਬਿਹਾਰ ਦਾ ਹਾਜੀਪੁਰ 'ਚ ਅਣਪਛਾਤੇ ਹਮਲਾਵਰਾਂ ਵਲੋਂ ਗੋਲੀਆਂ ਚਲਾਏ ਜਾਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਉੱਥੇ ਹੀ ਇਸ ਹਮਲੇ 'ਚ ਇੱਕ ਵਿਅਕਤੀ ਜ਼ਖ਼ਮੀ ਹੋਇਆ ਹੈ। ਪੁਲਿਸ ਵਲੋਂ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ...
ਵਿਆਹ ਦੀਆਂ ਤਿਆਰੀਆਂ ਵਿਚਾਲੇ ਘਰ 'ਚ ਲੱਗੀ ਅੱਗ, ਦੁਲਹਨ ਸਮੇਤ ਚਾਰ ਸਹੇਲੀਆਂ ਦੀ ਮੌਤ
. . .  about 2 hours ago
ਇਸਲਾਮਾਬਾਦ, 16 ਜਨਵਰੀ- ਪਾਕਿਸਤਾਨ ਦੇ ਰਾਵਲਪਿੰਡੀ ਸ਼ਹਿਰ 'ਚ ਲੰਘੇ ਦਿਨ ਇੱਕ ਦਰਦਨਾਕ ਹਾਦਸਾ ਵਾਪਰਿਆ। ਇੱਥੇ ਇੱਕ ਘਰ 'ਚ ਅੱਗ ਲੱਗਣ ਕਾਰਨ ਦੁਲਹਨ ਅਤੇ ਉਸ ਦੀਆਂ ਚਾਰ ਸਹੇਲੀਆਂ ਦੀ ਮੌਤ ਹੋ ਗਈ। ਪਾਕਿਸਤਾਨ ਦੀਆਂ ਮੀਡੀਆ ਰਿਪੋਰਟਾਂ...
ਮੁਖ਼ਬਰੀ ਦੇ ਸ਼ੱਕ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਕੀਤੀ ਹੱਤਿਆ
. . .  about 2 hours ago
ਪਟਨਾ, 16 ਜਨਵਰੀ- ਬਿਹਾਰ ਦੇ ਜੁਮੁਈ 'ਚ ਨਕਸਲੀਆਂ ਨੇ ਦੋ ਲੋਕਾਂ ਦੀ ਹੱਤਿਆ ਕਰ ਦਿੱਤੀ। ਦੱਸਿਆ ਜਾ ਰਿਹਾ ਹੈ ਕਿ ਪੁਲਿਸ ਦੇ ਮੁਖ਼ਬਰ ਹੋਣ ਦੇ ਸ਼ੱਕ 'ਚ ਨਕਸਲੀਆਂ ਨੇ ਇਨ੍ਹਾਂ ਦੋਹਾਂ ਵਿਅਕਤੀਆਂ ਦੀ ਹੱਤਿਆ...
6 ਦਿਨਾਂ ਬਾਅਦ ਸਸਤਾ ਹੋਇਆ ਪੈਟਰੋਲ, ਡੀਜ਼ਲ ਦੀ ਕੀਮਤ 'ਚ ਵਾਧਾ
. . .  about 3 hours ago
ਨਵੀਂ ਦਿੱਲੀ, 16 ਜਨਵਰੀ- ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਪਿਛਲੇ ਛੇ ਦਿਨਾਂ ਤੋਂ ਲਗਾਤਾਰ ਵਾਧਾ ਦੇਖਣ ਨੂੰ ਮਿਲ ਰਿਹਾ ਹੈ। ਮੰਗਲਵਾਰ ਨੂੰ ਰਾਜਧਾਨੀ ਦਿੱਲੀ 'ਚ ਪੈਟਰੋਲ ਦੀਆਂ ਕੀਮਤਾਂ 'ਚ 28 ਪੈਸੇ ਅਤੇ ਡੀਜ਼ਲ ਦੀਆਂ ਕੀਮਤਾਂ 'ਚ 29 ਪੈਸੇ ਪ੍ਰਤੀ ਲੀਟਰ ਦਾ ਵਾਧਾ...
ਬਸਪਾ ਨੇਤਾ ਦਾ ਵਿਵਾਦਿਤ ਬਿਆਨ, ਕਿਹਾ- ਚੋਣਾਂ 'ਚ ਭਾਜਪਾ ਵਾਲਿਆਂ ਨੂੰ ਦੌੜਾ-ਦੌੜਾ ਕੇ ਮਾਰਾਂਗੇ
. . .  about 3 hours ago
ਮੁਰਾਦਾਬਾਦ, 16 ਜਨਵਰੀ- ਲੋਕ ਸਭਾ ਚੋਣਾਂ ਨੂੰ ਲੈ ਕੇ ਪੂਰੇ ਦੇਸ਼ 'ਚ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਬੀਤੇ ਦਿਨੀਂ ਉੱਤਰ ਪ੍ਰਦੇਸ਼ ਦੀਆਂ ਦੋ ਵੱਡੀਆਂ ਪਾਰਟੀਆਂ ਸਮਾਜਵਾਦੀ ਪਾਰਟੀ (ਸਪਾ) ਅਤੇ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਗਠਜੋੜ ਕਰਕੇ ਆਗਾਮੀ ਵਿਧਾਨ...
ਦੋ ਔਰਤਾਂ ਨੇ ਸਬਰੀਮਾਲਾ ਮੰਦਰ 'ਚ ਦਾਖ਼ਲ ਹੋਣ ਦੀ ਕੀਤੀ ਕੋਸ਼ਿਸ਼, ਪ੍ਰਦਰਸ਼ਨਕਾਰੀਆਂ ਨੇ ਰੋਕਿਆ
. . .  about 3 hours ago
ਤਿਰੂਵਨੰਤਪੁਰਮ, 16 ਜਨਵਰੀ- ਕੇਰਲ ਦੇ ਸਬਰੀਮਾਲਾ ਮੰਦਰ 'ਚ ਔਰਤਾਂ ਦੇ ਪ੍ਰਵੇਸ਼ ਦਾ ਸਿਲਸਿਲਾ ਫਿਰ ਸ਼ੁਰੂ ਹੋ ਗਿਆ ਹੈ। ਖ਼ਬਰ ਹੈ ਕਿ ਅੱਜ ਇੱਕ ਵਾਰ ਦੋ ਔਰਤਾਂ ਨੇ ਮੰਦਰ 'ਚ ਦਾਖ਼ਲ ਹੋਣ ਦੀ ਕੋਸ਼ਿਸ਼ ਕੀਤੀ ਹੈ ਪਰ ਪ੍ਰਦਰਸ਼ਨਕਾਰੀਆਂ ਨੇ ਉਨ੍ਹਾਂ ਨੂੰ ਨੀਲਾਮਾਲਾ 'ਚ ਰੋਕ...
ਅੱਜ ਦਾ ਵਿਚਾਰ
. . .  about 4 hours ago
ਕੇਂਦਰ ਵੱਲੋਂ ਸੂਬਾ ਸਰਕਾਰਾਂ ਦੇ ਤਕਨੀਕੀ ਅਦਾਰਿਆਂ 'ਚ 7ਵੇਂ ਤਨਖ਼ਾਹ ਕਮਿਸ਼ਨ 'ਚ ਵਾਧੇ ਨੂੰ ਮਨਜ਼ੂਰੀ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰ ਸਰਕਾਰ ਨੇ ਸੂਬਾ ਸਰਕਾਰ/ਸਰਕਾਰੀ ਸਹਾਇਤਾ ਪ੍ਰਾਪਤ ਡਿਗਰੀ ਪੱਧਰ ਦੇ ਤਕਨੀਕੀ ਅਦਾਰਿਆਂ ਦੇ ਅਧਿਆਪਕਾਂ ਅਤੇ ਹੋਰ ਅਕਾਦਮਿਕ ਸਟਾਫ਼...
2019 ਦੇ ਸੈਸ਼ਨ ਤੋਂ ਸਾਰੇ ਵਿੱਦਿਅਕ ਅਦਾਰਿਆਂ 'ਚ ਲਾਗੂ ਹੋਵੇਗਾ 10 ਫ਼ੀਸਦੀ ਰਾਖਵਾਂਕਰਨ - ਪ੍ਰਕਾਸ਼ ਜਾਵੜੇਕਰ
. . .  1 day ago
ਨਵੀਂ ਦਿੱਲੀ, 15 ਜਨਵਰੀ - ਕੇਂਦਰੀ ਮਨੁੱਖੀ ਸਰੋਤ ਵਿਕਾਸ ਮੰਤਰੀ ਪ੍ਰਕਾਸ਼ ਜਾਵੜੇਕਰ ਦਾ ਕਹਿਣਾ ਹੈ ਕਿ ਜਨਰਲ ਵਰਗ ਦੇ ਆਰਥਿਕ ਰੂਪ ਵਿਚ ਕਮਜ਼ੋਰ ਲੋਕਾਂ ਲਈ ਵਿਦਿਅਕ...
ਕੀਨੀਆ ਦੇ ਨੈਰੋਬੀ 'ਚ ਧਮਾਕਾ
. . .  1 day ago
ਨੈਰੋਬੀ, 15 ਜਨਵਰੀ - ਕੀਨੀਆ ਦੇ ਨੈਰੋਬੀ 'ਚ ਧਮਾਕਾ ਅਤੇ ਭਾਰੀ ਗੋਲੀਬਾਰੀ ਹੋਣ ਦੀ ਖ਼ਬਰ...
ਏ.ਟੀ.ਐਮ 'ਚੋਂ ਸੜੇ ਹੋਏ ਨਿਕਲੇ 2 ਹਜ਼ਾਰ ਦੇ ਤਿੰਨ ਨੋਟ
. . .  1 day ago
ਡੇਰਾ ਮੁਖੀ ਨੂੰ ਵੀਡੀਓ ਕਾਨਫਰੰਂਸਿੰਗ ਰਾਹੀ ਪੇਸ਼ ਕਰਨ ਦੀ ਅਰਜ਼ੀ ਮਨਜ਼ੂਰ
. . .  1 day ago
ਝਾਰਖੰਡ ਵੱਲੋਂ 10 ਫ਼ੀਸਦੀ ਰਾਖਵੇਂਕਰਨ ਨੂੰ ਮਨਜ਼ੂਰੀ
. . .  1 day ago
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਕੈਪਟਨ ਨੇ ਗ੍ਰਹਿ ਮੰਤਰੀ ਨੂੰ ਲਿਖੀ ਚਿੱਠੀ, ਕਰਤਾਰਪੁਰ ਲਾਂਘੇ ਲਈ ਪਾਸਪੋਰਟ ਦੀ ਸ਼ਰਤ ਹਟਾਉਣ ਦੀ ਕੀਤੀ ਮੰਗ
. . .  1 day ago
ਪੰਜਾਬ ਵਿਚ ਕਈ ਥਾਵਾਂ 'ਤੇ ਮਨਾਇਆ ਗਿਆ ਮਾਇਆਵਤੀ ਦਾ ਜਨਮ ਦਿਨ
. . .  1 day ago
ਅਧਿਆਪਕਾਂ ਆਗੂਆਂ ਦੀ ਮੁਅੱਤਲੀ ਦੀਆਂ ਫੂਕੀਆਂ ਕਾਪੀਆਂ
. . .  1 day ago
ਕਰਨਾਟਕ 'ਚ ਸੰਕਟ 'ਚ ਘਿਰੀ ਕੁਮਾਰਸਵਾਮੀ ਦੀ ਸਰਕਾਰ, ਆਜ਼ਾਦ ਵਿਧਾਇਕਾਂ ਨੇ ਵਾਪਸ ਲਿਆ ਸਮਰਥਨ
. . .  1 day ago
ਭਾਰਤ ਨੇ ਆਸਟ੍ਰੇਲੀਆ ਨੂੰ 6 ਵਿਕਟਾਂ ਨਾਲ ਹਰਾਇਆ, ਲੜੀ 1-1 'ਤੇ ਬਰਾਬਰ
. . .  1 day ago
ਧੋਨੀ ਦਾ ਅਲੋਚਕਾਂ ਨੂੰ ਜਵਾਬ, 55 ਦੌੜਾਂ ਬਣਾ ਕੇ ਰਹੇ ਨਾਬਾਦ
. . .  1 day ago
ਭਾਰਤ-ਆਸਟ੍ਰੇਲੀਆ ਦੂਸਰਾ ਇੱਕਦਿਨਾਂ ਮੈਚ : ਭਾਰਤ ਦੀ 6 ਵਿਕਟਾਂ ਨਾਲ ਸ਼ਾਨਦਾਰ ਜਿੱਤ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਆਖਿਰੀ ਓਵਰ 'ਚ ਭਾਰਤ ਨੂੰ ਜਿੱਤਣ ਲਈ 7 ਦੌੜਾਂ ਦੀ ਲੋੜ
. . .  1 day ago
ਮਾਘੀ ਜੋੜ ਮੇਲੇ ਮੌਕੇ ਨਿਹੰਗ ਜਥੇਬੰਦੀਆਂ ਨੇ ਸ੍ਰੀ ਮੁਕਤਸਰ ਸਾਹਿਬ 'ਚ ਕੱਢਿਆ ਵਿਸ਼ਾਲ ਮੁਹੱਲਾ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 12 ਗੇਂਦਾਂ 'ਚ 16 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 18 ਗੇਂਦਾਂ 'ਚ 25 ਦੌੜਾਂ ਦੀ ਲੋੜ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਜਿੱਤਣ ਲਈ 24 ਗੇਂਦਾਂ 'ਚ 34 ਦੌੜਾਂ ਦੀ ਲੋੜ
. . .  1 day ago
ਜੰਮੂ-ਕਸ਼ਮੀਰ : ਪਾਕਿਸਤਾਨ ਵਲੋਂ ਕੀਤੀ ਗੋਲੀਬਾਰੀ 'ਚ ਬੀ. ਐੱਸ. ਐੱਫ. ਦਾ ਸਹਾਇਕ ਕਮਾਂਡੈਂਟ ਸ਼ਹੀਦ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਭਾਰਤ-ਆਸਟ੍ਰੇਲੀਆ ਮੈਚ : 45 ਓਵਰਾਂ ਮਗਰੋਂ ਭਾਰਤ 255/4
. . .  1 day ago
ਕਪਤਾਨ ਵਿਰਾਟ ਕੋਹਲੀ 104 ਦੌੜਾਂ ਬਣਾ ਕੇ ਆਊਟ
. . .  1 day ago
ਸ੍ਰੀ ਮੁਕਤਸਰ ਸਾਹਿਬ 'ਚ ਸਜਾਇਆ ਗਿਆ ਮਾਘੀ ਜੋੜ ਮੇਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ
. . .  1 day ago
ਕਪਤਾਨ ਵਿਰਾਟ ਕੋਹਲੀ ਨੇ ਸ਼ਾਨਦਾਰ ਸੈਂਕੜਾਂ ਮੁਕੰਮਲ ਕੀਤਾ
. . .  1 day ago
ਕਪਤਾਨ ਵਿਰਾਟ ਕੋਹਲੀ 99 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਸਾਬਕਾ ਚੇਅਰਮੈਨ ਮਾਰਕੀਟ ਕਮੇਟੀ ਬਟਾਲਾ ਗੁਰਚਰਨ ਸਿੰਘ ਕਰਵਾਲੀਆਂ ਨਹੀਂ ਰਹੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 40ਓਵਰਾਂ ਮਗਰੋਂ 224/3 'ਤੇ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਕੋਹਲੀ 94 ਦੌੜਾਂ 'ਤੇ ਖੇਡ ਰਹੇ ਹਨ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 38 ਓਵਰਾਂ ਮਗਰੋਂ 215/3, 66 ਗੇਂਦਾਂ ਵਿਚ 84 ਦੌੜਾਂ ਦੀ ਲੋੜ
. . .  1 day ago
ਭੇਦਭਰੇ ਹਾਲਾਤ 'ਚ ਨੌਜਵਾਨ ਦੀ ਮੌਤ
. . .  1 day ago
ਭਾਰਤ ਆਸਟ੍ਰੇਲੀਆ ਮੈਚ : ਭਾਰਤ 37 ਓਵਰਾਂ ਮਗਰੋਂ 203/3, 78 ਗੇਂਦਾਂ ਵਿਚ 96 ਦੌੜਾਂ ਦੀ ਲੋੜ
. . .  1 day ago
ਭਾਰਤ ਆਸਟ੍ਰੇਲੀਆ ਦੂਸਰਾ ਇਕ ਦਿਨਾਂ ਮੈਚ : ਭਾਰਤ ਨੂੰ ਜਿੱਤ ਲਈ 87 ਗੇਂਦਾਂ 'ਚ 110 ਦੌੜਾਂ ਦੀ ਲੋੜ
. . .  1 day ago
ਹੱਤਿਆ ਦੇ ਮਾਮਲੇ 'ਚ ਭਗੌੜਾ ਨੀਰਜ ਕੁਮਾਰ ਮੋਗਾ ਪੁਲਿਸ ਨੇ ਕੀਤਾ ਕਾਬੂ
. . .  1 day ago
ਭਾਰਤ-ਆਸਟ੍ਰੇਲੀਆ ਮੈਚ : ਭਾਰਤ ਨੂੰ ਲੱਗਾ ਤੀਜਾ ਝਟਕਾ, ਰਾਇਡੂ 24 ਦੌੜਾਂ ਬਣਾ ਕੇ ਆਊਟ
. . .  1 day ago
ਸਿੱਖਿਆ ਵਿਭਾਗ ਨੇ ਸਾਂਝਾ ਅਧਿਆਪਕ ਮੋਰਚਾ ਦੇ ਪੰਜ ਅਧਿਆਪਕਾਂ ਨੂੰ ਕੀਤਾ ਮੁਅੱਤਲ
. . .  1 day ago
ਭਾਰਤ ਆਸਟ੍ਰੇਲੀਆ ਐਡੀਲੇਡ ਮੈਚ : ਭਾਰਤ 29 ਓਵਰਾਂ 149/2 'ਤੇ
. . .  1 day ago
ਭਾਰਤ-ਆਸਟ੍ਰੇਲੀਆ ਮੈਚ : 25 ਓਵਰਾਂ ਤੋਂ ਬਾਅਦ ਭਾਰਤ 132/2
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਪਹਿਲਾ ਸਫ਼ਾ

ਸ੍ਰੀ ਮੁਕਤਸਰ ਸਾਹਿਬ 'ਚ ਮਾਘੀ ਜੋੜ ਮੇਲਾ ਆਰੰਭ

ਰਣਜੀਤ ਸਿੰਘ ਢਿੱਲੋਂ
ਸ੍ਰੀ ਮੁਕਤਸਰ ਸਾਹਿਬ, 13 ਜਨਵਰੀ -40 ਮੁਕਤਿਆਂ ਦੀ ਯਾਦ 'ਚ ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮਾਘੀ ਜੋੜ ਮੇਲੇ 'ਤੇ ਦੇਸ਼-ਵਿਦੇਸ਼ ਤੋਂ ਸੰਗਤ ਪਹੁੰਚਣੀ ਸ਼ੁਰੂ ਹੋ ਗਈ ਹੈ। 14 ਜਨਵਰੀ ਨੂੰ ਸਵੇਰੇ ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦਾ ਭੋਗ ਸਵੇਰੇ 6 ਵਜੇ ਪਵੇਗਾ। ਉਪਰੰਤ ਗੁਰਦੁਆਰਾ ਟੁੱਟੀ ਗੰਢੀ ਸਾਹਿਬ (ਸ੍ਰੀ ਦਰਬਾਰ ਸਾਹਿਬ) ਵਿਖੇ ਸਾਰਾ ਦਿਨ ਕੀਰਤਨ ਦਾ ਪ੍ਰਵਾਹ ਚੱਲੇਗਾ ਅਤੇ ਭਾਈ ਮਹਾਂ ਸਿੰਘ ਦੀਵਾਨ ਹਾਲ ਵਿਖੇ ਧਾਰਮਿਕ ਦੀਵਾਨ 'ਚ ਰਾਗੀ, ਢਾਡੀ ਅਤੇ ਕਵੀਸ਼ਰੀ ਜਥੇ ਗੁਰ ਇਤਿਹਾਸ ਸਰਵਣ ਕਰਵਾਉਣਗੇ। ਸ਼੍ਰੋਮਣੀ ਕਮੇਟੀ ਵਲੋਂ ਸੰਗਤ ਦੀ ਸਹੂਲਤ ਲਈ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ, ਜਦਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਇਸ ਵਾਰ ਕਾਂਗਰਸ ਅਤੇ ਆਮ ਆਦਮੀ ਪਾਰਟੀ ਵਲੋਂ ਸਿਆਸੀ ਕਾਨਫ਼ਰੰਸ ਨਹੀਂ ਕੀਤੀ ਜਾ ਰਹੀ, ਪਰ ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਤੇ ਕਾਂਗਰਸ ਦੇ ਹੋਰ ਸੀਨੀਅਰ ਆਗੂ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚ ਕੇ ਨਤਮਸਤਕ ਹੋਣਗੇ ਤੇ ਸ਼ਹੀਦਾਂ ਦੀ ਯਾਦ 'ਚ ਜੁੜਨਗੇ। ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਦੇ ਦਿੱਲੀ ਅਤੇ ਪੰਜਾਬ ਦੇ ਆਗੂ ਵੀ ਮਾਘੀ ਦੇ ਦਿਹਾੜੇ 'ਤੇ 40 ਮੁਕਤਿਆਂ ਦੀ ਸ਼ਹਾਦਤ ਨੂੰ ਪ੍ਰਣਾਮ ਕਰਨ ਲਈ ਸ੍ਰੀ ਮੁਕਤਸਰ ਸਾਹਿਬ ਵਿਖੇ ਪਹੁੰਚ ਰਹੇ ਹਨ ਅਤੇ ਖਿਦਰਾਣੇ ਦੀ ਜੰਗ ਦੇ ਮਹਾਨ ਸ਼ਹੀਦਾਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਨਗੇ। ਇਸ ਤੋਂ ਇਲਾਵਾ ਸ਼੍ਰੋਮਣੀ ਅਕਾਲੀ ਦਲ ਵਲੋਂ ਮਾਘੀ ਮੌਕੇ ਵਿਸ਼ਾਲ ਕਾਨਫ਼ਰੰਸ ਕੀਤੀ ਜਾ ਰਹੀ ਹੈ, ਜਿਸ ਨੂੰ ਸ: ਪ੍ਰਕਾਸ਼ ਸਿੰਘ ਬਾਦਲ, ਸ: ਸੁਖਬੀਰ ਸਿੰਘ ਬਾਦਲ, ਭਾਜਪਾ ਦੇ ਪ੍ਰਧਾਨ ਤੇ ਕੇਂਦਰੀ ਮੰਤਰੀ ਵਿਜੇ ਸਾਂਪਲਾ ਤੋਂ ਇਲਾਵਾ ਅਕਾਲੀ ਦਲ ਅਤੇ ਭਾਜਪਾ ਦੇ ਸੀਨੀਅਰ ਆਗੂ ਸ਼ਾਮਿਲ ਹੋਣਗੇ, ਜਦਕਿ ਅਕਾਲੀ ਦਲ (ਅੰਮ੍ਰਿਤਸਰ) ਦੀ ਕਾਨਫ਼ਰੰਸ ਨੂੰ ਸਿਮਰਨਜੀਤ ਸਿੰਘ ਮਾਨ ਤੇ ਹੋਰ ਆਗੂ ਸੰਬੋਧਨ ਕਰਨਗੇ। ਸ੍ਰੀ ਮੁਕਤਸਰ ਸਾਹਿਬ ਨੂੰ ਆਉਣ ਵਾਲੇ ਰਸਤਿਆਂ 'ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਤੇ ਸ਼ਹਿਰ ਵਾਸੀਆਂ ਵਲੋਂ ਵਿਸ਼ੇਸ਼ ਤੌਰ 'ਤੇ ਲੰਗਰ ਲਾਏ ਗਏ ਹਨ। ਸ੍ਰੀ ਮੁਕਤਸਰ ਸਾਹਿਬ ਉਹ ਇਤਿਹਾਸਕ ਸਥਾਨ ਹੈ, ਜਿਥੇ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਮੁਗ਼ਲ ਸਾਮਰਾਜ ਨਾਲ ਆਖ਼ਰੀ ਤੇ ਫ਼ੈਸਲਾਕੁਨ ਯੁੱਧ ਕਰਕੇ ਭਾਰਤ 'ਚੋਂ ਜ਼ਾਲਮ ਮੁਗ਼ਲ ਰਾਜ ਦੀਆਂ ਜੜ੍ਹਾਂ ਪੁੱਟ ਦਿੱਤੀਆਂ। ਮਾਘੀ ਦੇ ਸ਼ੁੱਭ ਦਿਹਾੜੇ 'ਤੇ ਲੱਖਾਂ ਸ਼ਰਧਾਲੂ ਸ੍ਰੀ ਮੁਕਤਸਰ ਸਾਹਿਬ ਪਹੁੰਚ ਕੇ ਪਵਿੱਤਰ ਮੁਕਤ ਸਰੋਵਰ 'ਚ ਇਸ਼ਨਾਨ ਕਰਦੇ ਹਨ ਅਤੇ 40 ਮੁਕਤਿਆਂ ਨੂੰ ਸ਼ਰਧਾ ਦੇ ਫ਼ੁੱਲ ਭੇਟ ਕਰਦੇ ਹਨ।

ਸਰਕਾਰ ਨੇ ਤੇਜ਼ ਕੀਤੀਆਂ ਜੱਜਾਂ ਦਾ ਵਿਵਾਦ ਸੁਲਝਾਉਣ ਦੀਆਂ ਕੋਸ਼ਿਸ਼ਾਂ

* ਮੋਦੀ ਦੇ ਪ੍ਰਿੰਸੀਪਲ ਸਕੱਤਰ ਵਲੋਂ ਚੀਫ਼ ਜਸਟਿਸ ਨਾਲ ਮੁਲਾਕਾਤ ਦੀ ਕੋਸ਼ਿਸ਼ * ਵਿਰੋਧੀ ਧਿਰ ਨੇ ਉਠਾਏ ਸਵਾਲ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਸੁਪਰੀਮ ਕੋਰਟ ਦੇ 4 ਸੀਨੀਅਰ ਜੱਜਾਂ ਵਲੋਂ ਸ਼ੁੱਕਰਵਾਰ ਨੂੰ ਕੀਤੀ ਧਮਾਕੇਦਾਰ ਪ੍ਰੈੱਸ ਕਾਨਫਰੰਸ ਤੋਂ ਬਾਅਦ ਸਰਕਾਰ ਨੇ ਸੁਲ੍ਹਾ ਦੀਆਂ ਕੋਸ਼ਿਸ਼ਾਂ ਦੀ ਕਵਾਇਦ ਤੇਜ਼ ਕਰ ਦਿੱਤੀ ਹੈ। ਕਵਾਇਦ ਤਹਿਤ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਪ੍ਰਿੰਸੀਪਲ ਸਕੱਤਰ ਨਰਪਿੰਦਰ ਮਿਸ਼ਰ ਨੇ ਚੀਫ਼ ਜਸਟਿਸ ਦੀਪਕ ਮਿਸ਼ਰਾ ਨਾਲ ਮੁਲਾਕਾਤ ਦੀ ਕੋਸ਼ਿਸ਼ ਕੀਤੀ। ਹਾਲਾਂਕਿ ਹਾਲੇ ਤੱਕ ਦੀਆਂ ਕੋਸ਼ਿਸ਼ਾਂ ਬੇਸਿੱਟਾ ਹੀ ਰਹੀਆਂ ਹਨ। ਦੂਜੇ ਪਾਸੇ ਅਟਾਰਨੀ ਜਨਰਲ ਕੇ. ਕੇ. ਵੇਨੂੰਗੋਪਾਲ ਨੇ ਸੋਮਵਾਰ ਤੱਕ ਸਾਰਾ ਮਾਮਲਾ ਸੁਲਝਣ ਦੀ ਆਸ ਪ੍ਰਗਟਾਈ ਹੈ। ਵੇਨੂੰਗੋਪਾਲ ਨੇ ਆਸ ਪ੍ਰਗਟ ਕਰਦਿਆਂ ਕਿਹਾ ਕਿ ਸੰਸਥਾ ਦੇ ਹਿਤ ਨੂੰ ਅੱਗੇ ਰੱਖਦਿਆਂ ਇਹ ਮਾਮਲਾ ਸੁਲਝਾ ਲਿਆ ਜਾਵੇਗਾ। ਅਟਾਰਨੀ ਜਨਰਲ ਨੇ ਜੱਜਾਂ ਨੂੰ ਤਜਰਬੇਕਾਰ ਅਤੇ ਨਿਆਣਪੁਣੇ ਵਾਲੀ ਸ਼ਖ਼ਸੀਅਤ ਕਰਾਰ ਦਿੰਦਿਆਂ ਕਿਹਾ ਕਿ ਉਮੀਦ ਕੀਤੀ ਜਾਂਦੀ ਹੈ ਕਿ ਇਹ ਮੁੱਦਾ ਅੱਗੇ ਨਹੀਂ ਵਧੇਗਾ। ਇਸ ਤੋਂ ਪਹਿਲਾਂ ਸੱਤਾ ਧਿਰ ਨੇ ਸੀ. ਪੀ. ਆਈ. ਨੇਤਾ ਡੀ. ਰਾਜਾ ਦੇ ਬਾਗ਼ੀ ਜੱਜ ਚੇਮਲੇਸ਼ਵਰਮ ਦੇ ਘਰ ਜਾਣ 'ਤੇ ਸਵਾਲ ਉਠਾਏ ਸਨ।
ਵਿਰੋਧੀ ਧਿਰ ਕਾਂਗਰਸ ਨੇ ਉਠਾਏ ਸਵਾਲ
ਟੀ. ਵੀ. ਚੈਨਲਾਂ ਵਲੋਂ ਨਰਪਿੰਦਰ ਮਿਸ਼ਰਾ ਦੇ ਚੀਫ ਜਸਟਿਸ ਦੇ ਘਰ ਵੱਲ ਜਾਣ ਦੀਆਂ ਤਸਵੀਰਾਂ ਦਿਖਾਏ ਜਾਣ ਪਿੱਛੋਂ ਕਾਂਗਰਸ ਨੇ ਸਰਕਾਰ ਦੀ ਆਲੋਚਨਾ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਸ ਗੱਲ ਦਾ ਜਵਾਬ ਦੇਣਾ ਚਾਹੀਦਾ ਹੈ ਕਿ ਚੀਫ ਜਸਟਿਸ ਦੇ ਘਰ ਵਿਸ਼ੇਸ਼ ਮੈਸੰਜਰ ਕਿਉਂ ਭੇਜਿਆ ਗਿਆ। ਪਾਰਟੀ ਦੇ ਮੁੱਖ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਟਵੀਟ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਦੇ ਪ੍ਰਿੰਸੀਪਲ ਸਕੱਤਰ ਨਰਪਿੰਦਰ ਮਿਸ਼ਰਾ 4 ਕ੍ਰਿਸ਼ਨਾ ਮੈਨਨ ਮਾਰਗ ਵਿਖੇ ਚੀਫ ਜਸਟਿਸ ਦੇ ਘਰ ਗਏ ਅਤੇ ਪ੍ਰਧਾਨ ਮੰਤਰੀ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਚੀਫ ਜਸਟਿਸ ਦੇ ਘਰ ਵਿਸ਼ੇਸ਼ ਮੈਸੰਜਰ ਭੇਜਣ ਦਾ ਕੀ ਕਾਰਨ ਸੀ।
ਨਿਆਂਪਾਲਿਕਾ 'ਚ ਕੋਈ ਸੰਕਟ ਨਹੀਂ-ਰੰਜਨ ਗੋਗੋਈ

ਕੋਲਕਾਤਾ, (ਪੀ. ਟੀ. ਆਈ.)-ਕੇਸਾਂ ਦੀ ਚੋਣਵੇਂ ਤਰੀਕੇ ਨਾਲ ਵੰਡ ਕਰਨ ਅਤੇ ਕੁਝ ਨਿਆਂਇਕ ਮਾਮਲਿਆਂ ਨੂੰ ਲੈ ਕੇ ਚੀਫ ਜਸਟਿਸ ਦੀਪਕ ਮਿਸ਼ਰਾ ਖਿਲਾਫ਼ ਇਕ ਤਰ੍ਹਾਂ ਨਾਲ ਬਗਾਵਤ ਕਰਨ ਵਾਲੇ ਚਾਰ ਜੱਜਾਂ ਵਿੱਚੋਂ ਇਕ ਜਸਟਿਸ ਰੰਜਨ ਗੋਗੋਈ ਨੇ ਕਿਹਾ ਕਿ ਨਿਆਂਪਾਲਿਕਾ ਵਿਚ ਕੋਈ ਸੰਕਟ ਨਹੀਂ। ਇਥੇ ਇਕ ਪ੍ਰੋਗਰਾਮ ਮੌਕੇ ਜਦੋਂ ਉਨ੍ਹਾਂ ਨੂੰ ਸੰਕਟ ਹੱਲ ਕਰਨ ਬਾਰੇ ਪੁੱਛਿਆ ਗਿਆ ਤਾਂ ਉਨ੍ਹਾਂ ਕਿਹਾ ਕਿ ਕੋਈ ਸੰਕਟ ਨਹੀਂ। ਜਦੋਂ ਇਹ ਪੁੱਛਿਆ ਗਿਆ ਕਿ ਉਨ੍ਹਾਂ ਵਲੋਂ ਪ੍ਰੈੱਸ ਕਾਨਫਰੰਸ ਕਰਨਾ ਅਨੁਸ਼ਾਸਨ ਦੀ ਉਲੰਘਣਾ ਕਰਨ ਦੇ ਬਰਾਬਰ ਨਹੀਂ ਤਾਂ ਜਸਟਿਸ ਗੋਗੋਈ ਨੇ ਕੋਈ ਵੀ ਟਿੱਪਣੀ ਕਰਨ ਤੋਂ ਇਨਕਾਰ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲਖਨਊ ਦੀ ਉਡਾਨ ਫੜਨੀ ਹੈ ਅਤੇ ਉਹ ਕੋਈ ਗੱਲ ਨਹੀਂ ਕਰ ਸਕਦੇ।
ਨਿਆਂਪਾਲਿਕਾ ਹਿਤ 'ਚ ਆਵਾਜ਼ ਬੁਲੰਦ ਕੀਤੀ-ਜਸਟਿਸ ਕੁਰੀਅਨ ਜੋਸਫ

ਕੋਚੀ, 13 ਜਨਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਦੇ ਚਾਰ ਸੀਨੀਅਰ ਜੱਜਾਂ ਜਿਨ੍ਹਾਂ ਨੇ ਇਕ ਤਰ੍ਹਾਂ ਨਾਲ ਚੀਫ ਜਸਟਿਸ ਖਿਲਾਫ਼ ਕੇਸਾਂ ਦੀ ਚੋਣਵੇਂ ਤਰੀਕੇ ਨਾਲ ਵੰਡ ਨੂੰ ਲੈ ਕੇ ਬਗਾਵਤ ਕੀਤੀ ਹੈ ਵਿੱਚੋਂ ਇਕ ਜੱਜ, ਜਸਟਿਸ ਕੁਰੀਅਨ ਜੋਸਫ ਨੇ ਅੱਜ ਭਰੋਸਾ ਜ਼ਾਹਰ ਕੀਤਾ ਕਿ ਉਨ੍ਹਾਂ ਵਲੋਂ ਉਠਾਏ ਗਏ ਮੁੱਦਿਆਂ ਨੂੰ ਸੁਲਝਾ ਲਿਆ ਜਾਵੇਗਾ। ਜਸਟਿਸ ਜੋਸਫ ਨੇ ਕਿਹਾ ਕਿ ਉਨ੍ਹਾਂ ਨੇ ਸਿਰਫ ਨਿਆਂਪਾਲਿਕਾ ਅਤੇ ਨਿਆਂ ਦੇ ਹਿੱਤ ਵਿਚ ਆਵਾਜ਼ ਉਠਾਈ ਹੈ। ਉਨ੍ਹਾਂ ਨੇ ਇਹ ਦਲੀਲਾਂ ਰੱਦ ਕਰ ਦਿੱਤੀਆਂ ਕਿ ਉਨ੍ਹਾਂ ਨੇ ਅਨੁਸ਼ਾਸਨ ਦੀ ਉਲੰਘਣਾ ਕੀਤੀ ਹੈ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਇਕ ਮੁੱਦਾ ਧਿਆਨ ਵਿਚ ਲਿਆਂਦਾ ਹੈ। ਇਸ ਨੂੰ ਨਿਸ਼ਚਤ ਰੂਪ ਵਿਚ ਹੱਲ ਕੀਤਾ ਜਾਵੇਗਾ, ਕਿਉਂਕਿ ਇਸ ਨੂੰ ਸਾਹਮਣੇ ਲਿਆਂਦਾ ਗਿਆ ਹੈ।
ਸੁਪਰੀਮ ਕੋਰਟ ਦੇ ਜੱਜਾਂ ਵਾਂਗ ਕੈਬਨਿਟ ਮੰਤਰੀ ਵੀ ਬੋਲਣ-ਯਸ਼ਵੰਤ ਸਿਨਹਾ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਸਰਕਾਰ 'ਤੇ ਤਾਜ਼ਾ ਹਮਲਾ ਬੋਲਦਿਆਂ ਨਾਰਾਜ਼ ਚੱਲ ਰਹੇ ਭਾਜਪਾ ਨੇਤਾ ਯਸ਼ਵੰਤ ਸਿਨਹਾ ਨੇ ਅੱਜ ਆਪਣੀ ਪਾਰਟੀ ਸਾਥੀਆਂ ਅਤੇ ਮੰਤਰੀਆਂ ਨੂੰ ਸੁਪਰੀਮ ਕੋਰਟ ਦੇ ਚਾਰ ਜੱਜਾਂ ਵਾਂਗ ਆਪਣੇ ਡਰ ਤੋਂ ਬਾਹਰ ਆਉਣ ਅਤੇ ਲੋਕਤੰਤਰ ਦੇ ਪੱਖ ਵਿਚ ਬੋਲਣ ਲਈ ਕਿਹਾ ਹੈ, ਜਿਹੜੇ ਜਨਤਕ ਰੂਪ ਵਿਚ ਚੀਫ ਜਸਟਿਸ ਦੇ ਖਿਲਾਫ਼ ਸਾਹਮਣੇ ਆਏ ਹਨ। ਸਾਬਕਾ ਕੇਂਦਰੀ ਮੰਤਰੀ ਨੇ ਚਾਰੇ ਜੱਜਾਂ ਦੀਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਦਾਅਵਾ ਕੀਤਾ ਕਿ ਮੌਜੂਦਾ ਵਾਤਾਵਰਨ 1975-77 ਦੀ ਐਮਰਜੈਂਸੀ ਵਰਗਾ ਹੈ ਅਤੇ ਉਨ੍ਹਾਂ ਸੰਸਦ ਦੇ ਛੋਟੇ ਇਜਲਾਸਾਂ 'ਤੇ ਚਿੰਤਾ ਜ਼ਾਹਰ ਕੀਤੀ ਹੈ। ਉਨ੍ਹਾਂ ਪੱਤਰਕਾਰਾਂ ਨੂੰ ਦੱਸਿਆ ਕਿ ਜੇਕਰ ਸੰਸਦ ਸਮਝੌਤਾ ਕਰਦੀ ਹੈ ਅਤੇ ਸੁਪਰੀਮ ਕੋਰਟ ਵਿਚ ਕੰਮਕਾਜ ਠੀਕ ਨਹੀਂ ਤਾਂ ਲੋਕਤੰਤਰ ਖ਼ਤਰੇ ਵਿਚ ਹੈ।

 

ਪਵਨ ਹੰਸ ਹੈਲੀਕਾਪਟਰ ਮੁੰਬਈ ਤੱਟ 'ਤੇ ਹਾਦਸਾ ਗ੍ਰਸਤ-5 ਮੌਤਾਂ

ਮੁੰਬਈ, 13 ਜਨਵਰੀ (ਪੀ. ਟੀ. ਆਈ.)-ਮੁੰਬਈ ਹਾਈ ਵਿਖੇ ਤੇਲ ਖੂਹ ਵੱਲ ਨੂੰ ਜਾ ਰਿਹਾ ਪਵਨ ਹੰਸ ਹੈਲੀਕਾਪਟਰ ਮੁੰਬਈ ਤੱਟ 'ਤੇ ਦੁਰਘਟਨਾ ਗ੍ਰਸਤ ਹੋ ਗਿਆ। ਦੁਰਘਟਨਾ ਸਮੇਂ ਓ. ਐਨ. ਜੀ. ਸੀ. ਦੇ ਪੰਜ ਮੁਲਾਜ਼ਮ ਅਤੇ ਦੋ ਪਾਇਲਟ ਹੈਲੀਕਾਪਟਰ 'ਤੇ ਸਵਾਰ ਸਨ। ਬਚਾਅ ਕਾਰਜਾਂ ਵਿਚ ਲੱਗੇ ਮੁਲਾਜ਼ਮਾਂ ਨੇ 5 ਲਾਸ਼ਾਂ ਬਰਾਮਦ ਕਰ ਲਈਆਂ ਹਨ। ਹੈਲੀਕਾਪਟਰ ਡੌਫਿਨ ਐਨ3 ਸਵੇਰੇ 10.30 ਵਜੇ ਜੁਹੂ ਹਵਾਈ ਅੱਡੇ ਤੋਂ ਉਡਾਨ ਭਰਨ ਪਿੱਛੋਂ ਲਾਪਤਾ ਹੋ ਗਿਆ। ਕੌਸਟ ਗਾਰਡ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਅਤੇ ਉਸ ਦੇ ਸਮੁੰਦਰੀ ਜਹਾਜ਼ਾਂ ਨੇ ਮੁੰਬਈ ਤੱਟ 'ਤੇ ਪਵਨ ਹੰਸ ਹੈਲੀਕਾਪਟਰ ਦੇ ਦੁਰਘਟਨਾ ਗ੍ਰਸਤ ਹੋਣ ਵਾਲੀ ਥਾਂ ਤੋਂ ਪੰਜ ਲਾਸ਼ਾਂ ਬਰਾਮਦ ਕੀਤੀਆਂ ਹਨ। ਰਜਿਸਟਰੇਸ਼ਨ ਨੰਬਰ ਵੀ ਟੀ-ਪੀ ਡਬਲਯੂ ਏ ਵਾਲੇ ਹੈਲੀਕਾਪਟਰ ਨੇ ਮੁੰਬਈ ਹਾਈ ਵਿਖੇ ਮਨੋਨੀਤ ਤੇਲ ਖੂਹ ਵਿਖੇ ਸਵੇਰੇ 11 ਵਜੇ ਉੱਤਰਨਾ ਸੀ। ਹੈਲੀਕਾਪਟਰ 'ਤੇ ਸਰਕਾਰੀ ਤੇਲ ਤੇ ਕੁਦਰਤੀ ਗੈਸ ਨਿਗਮ ਦੇ ਪੰਜ ਮੁਲਾਜ਼ਮ ਅਤੇ ਦੋ ਪਾਇਲਟ ਸਵਾਰ ਸਨ। ਜਲ ਸੈਨਾ ਨੇ ਦੱਸਿਆ ਕਿ ਉਸ ਨੇ ਲਾਪਤਾ ਹੈਲੀਕਾਪਟਰ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਕੌਸਟ ਗਾਰਡ ਨੇ ਵੀ ਆਪਣੇ ਸਮੁੰਦਰੀ ਜਹਾਜ਼ ਹੈਲੀਕਾਪਟਰ ਦੀ ਭਾਲ ਵਿਚ ਲਾ ਦਿੱਤੇ ਹਨ।

ਪਾਕਿ ਗੋਲੀਬਾਰੀ 'ਚ ਜਵਾਨ ਸ਼ਹੀਦ

ਸ੍ਰੀਨਗਰ, 13 ਜਨਵਰੀ (ਮਨਜੀਤ ਸਿੰਘ)-ਜੰਮੂ-ਕਸ਼ਮੀਰ ਦੇ ਜ਼ਿਲ੍ਹੇ ਰਾਜੌਰੀ ਦੇ ਸੁੰਦਰਬਨੀ ਸੈਕਟਰ 'ਚ ਪਾਕਿ ਸੈਨਾ ਦੀ ਗੋਲੀਬਾਰੀ 'ਚ ਭਾਰਤੀ ਸੈਨਾ ਦਾ ਇਕ ਜਵਾਨ ਸ਼ਹੀਦ ਹੋ ਗਿਆ। ਫ਼ੌਜੀ ਸੂਤਰਾਂ ਅਨੁਸਾਰ ਰਾਜੌਰੀ ਸੈਕਟਰ ਦੇ ਕੰਟਰੋਲ ਰੇਖਾ ਨੇੜੇ ਸੁੰਦਰਬਨੀ ਸਥਿਤ ਫ਼ੌਜੀ ਚੌਕੀਆਂ ਨੂੰ ਪਾਕਿ ਸੈਨਾ ਨੇ ਨਿਸ਼ਾਨਾ ਸਾਧ ਕੇ ਗੋਲੀਬਾਰੀ ਕੀਤੀ ਅਤੇ ਮੋਰਟਾਰ ਦਾਗੇ। ਭਾਰਤੀ ਸੈਨਾ ਨੇ ਵੀ ਇਸ ਦਾ ਢੁਕਵਾਂ ਜਵਾਬ ਦਿੱਤਾ। ਦੋਪਾਸੜ ਗੋਲੀਬਾਰੀ 'ਚ ਲਾਂਸ ਨਾਇਕ ਯੋਗੇਸ਼ ਮੁਰਲੀਧਰ ਭਾਦਨੇ (28) ਜ਼ਖ਼ਮੀ ਹੋ ਗਏ। ਉਨ੍ਹਾਂ ਨੂੰ ਗੰਭੀਰ ਹਾਲਤ 'ਚ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਨੇ ਦਮ ਤੋੜ ਦਿੱਤਾ। ਉਹ ਮਹਾਰਾਸ਼ਟਰ ਦੇ ਜ਼ਿਲ੍ਹੇ ਖਾਲਨੇ ਦੇ ਦੁਲਨੇ ਇਲਾਕੇ ਦੇ ਰਹਿਣ ਵਾਲੇ ਸੀ। ਉਹ ਆਪਣੇ ਪਿੱਛੇ ਪਤਨੀ ਪੂਨਮ ਯੋਗੇਸ਼ ਨੂੰ ਛੱਡ ਗਏ।

ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਪ੍ਰੀਤ ਕੌਰ ਸ਼ੇਰਗਿੱਲ ਬਣੀ ਸ਼ੈਡੋ ਮੰਤਰੀ

ਲੰਡਨ/ਬਰਮਿੰਘਮ, 13 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਪਰਵਿੰਦਰ ਸਿੰਘ)-ਬਰਤਾਨੀਆ ਦੀ ਪਹਿਲੀ ਮਹਿਲਾ ਸਿੱਖ ਸੰਸਦ ਮੈਂਬਰ ਬੀਬੀ ਪ੍ਰੀਤ ਕੌਰ ਸ਼ੇਰਗਿੱਲ ਨੂੰ ਲੇਬਰ ਪਾਰਟੀ ਵਲੋਂ ਸ਼ੈਡੋ ਮੰਤਰੀ ਬਣਾਇਆ ਗਿਆ ਹੈ। ਪ੍ਰੀਤ ਕੌਰ ਗਿੱਲ ਦੀ ਇਹ ਨਿਯੁਕਤੀ ਬੀਤੇ ਕੱਲ੍ਹ ਹੋਈ ਹੈ। ਉਸ ਨੂੰ ਅੰਤਰਰਾਸ਼ਟਰੀ ਵਿਕਾਸ ਮਹਿਕਮਾ ਦਿੱਤਾ ਗਿਆ ਹੈ। ਜ਼ਿਕਰਯੋਗ ਹੈ ਕਿ ਬਰਤਾਨੀਆ ਵਿਚ ਜਿਥੇ ਜੇਤੂ ਧਿਰ ਸਰਕਾਰ ਬਣਾਉਂਦੀ ਹੈ, ਉਥੇ ਹੀ ਵਿਰੋਧੀ ਧਿਰ ਸਰਕਾਰ ਵਾਂਗ ਹੀ ਅਹੁਦੇ ਵੰਡਦੀ ਹੈ, ਜਿਨ੍ਹਾਂ ਨੂੰ ਸ਼ੈਡੋ ਮੰਤਰੀ ਕਿਹਾ ਜਾਂਦਾ ਹੈ। ਪ੍ਰੀਤ ਕੌਰ ਸ਼ੇਰਗਿੱਲ ਪਹਿਲਾਂ ਹੀ ਹੋਮ ਸਲਿੈਕਟ ਕਮੇਟੀ ਦੀ ਮੈਂਬਰ ਹੈ, ਜਿਸ ਕੋਲ ਸਰਕਾਰ ਦੇ ਹਰ ਮਹਿਕਮੇ ਦੇ ਮੰਤਰੀ ਨੂੰ ਜਵਾਬਦੇਹ ਬਣਾਉਣ ਦਾ ਅਧਿਕਾਰ ਹੈ। ਦੂਜੇ ਪਾਸੇ ਬੀਬੀ ਸ਼ੇਰਗਿੱਲ ਆਲ ਪਾਰਲੀਮੈਂਟਰੀ ਗਰੁੱਪ ਫਾਰ ਸਿੱਖਜ਼ ਦੀ ਚੇਅਰਪਰਸਨ ਵੀ ਹੈ। ਸਿੱਖ ਫੈਡਰੇਸ਼ਨ ਯੂ. ਕੇ. ਦੇ ਚੇਅਰਮੈਨ ਭਾਈ ਅਮਰੀਕ ਸਿੰਘ ਗਿੱਲ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸਿੱਖਾਂ ਲਈ ਇਹ ਮਾਣ ਵਾਲੀ ਗੱਲ ਹੈ ਕਿ ਪ੍ਰੀਤ ਕੌਰ ਦੀ ਕਾਬਲੀਅਤ ਨੂੰ ਵੇਖਦਿਆਂ ਲੇਬਰ ਪਾਰਟੀ ਵਲੋਂ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਪ੍ਰੀਤ ਕੌਰ ਸ਼ੇਰਗਿੱਲ ਜਲੰਧਰ ਜ਼ਿਲ੍ਹੇ ਨਾਲ ਸਬੰਧਿਤ ਹੈ, ਜੋ ਅੋਜਬਾਨਟਨ ਹਲਕੇ ਤੋਂ ਮਈ 2017 ਦੀਆਂ ਚੋਣਾਂ ਜਿੱਤ ਕੇ ਸੰਸਦ ਮੈਂਬਰ ਬਣੀ ਸੀ।

ਚਿਦੰਬਰਮ ਅਤੇ ਪੁੱਤਰ ਕੀਰਤੀ ਦੇ ਕਈ ਟਿਕਾਣਿਆਂ 'ਤੇ ਈ. ਡੀ. ਵਲੋਂ ਛਾਪੇ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਅਤੇ ਉਨ੍ਹਾਂ ਦੇ ਬੇਟੇ ਕੀਰਤੀ ਚਿਦੰਬਰਮ ਦੇ ਦਿੱਲੀ ਅਤੇ ਚੇਨਈ ਸਥਿਤ ਕਈ ਰਿਹਾਇਸ਼ਾਂ 'ਤੇ ਈ. ਡੀ. ਨੇ ਉਸ ਵੇਲੇ ਛਾਪੇਮਾਰੀ ਕੀਤੀ, ਜਦ ਪੀ. ਚਿਦੰਬਰਮ ਜਾਂ ਉਨ੍ਹਾਂ ਦੇ ਬੇਟੇ ਕੀਰਤੀ ਚਿਦੰਬਰਮ ਘਰ ਨਹੀਂ ਸੀ। ਹਲਕਿਆਂ ਅਨੁਸਾਰ ਈ. ਡੀ. ਦੇ ਅਧਿਕਾਰੀ ਸਵੇਰੇ ਤਕਰੀਬਨ ਸਾਢੇ ਸੱਤ ਵਜੇ ਦਿੱਲੀ ਸਥਿਤ ਉਨ੍ਹਾਂ ਦੇ ਘਰ ਪਹੁੰਚੇ ਅਤੇ ਲਗਪਗ ਸਾਢੇ 3 ਘੰਟੇ ਛਾਪੇਮਾਰੀ ਕੀਤੀ। ਹਾਲਾਂਕਿ ਛਾਪੇਮਾਰੀ 'ਚ ਉਨ੍ਹਾਂ ਨੂੰ ਕੁਝ ਵੀ ਹਾਸਲ ਨਾ ਹੋਣ ਦਾ ਦਾਅਵਾ ਕੀਤਾ ਜਾ ਰਿਹਾ ਹੈ। ਸੀਨੀਅਰ ਕਾਂਗਰਸ ਆਗੂ ਪੀ. ਚਿਦੰਬਰਮ ਨੇ ਛਾਪੇਮਾਰੀ 'ਤੇ ਸਵਾਲ ਕਰਦਿਆਂ ਕਿਹਾ ਕਿ ਮਾਮਲੇ 'ਚ ਸੀ. ਬੀ. ਆਈ. ਜਾਂ ਕਿਸੇ ਏਜੰਸੀ ਵਲੋਂ ਕੋਈ ਐਫ. ਆਈ. ਆਰ. ਦਰਜ ਨਹੀਂ ਕੀਤੀ ਗਈ। ਇਸ ਲਈ ਈ. ਡੀ. ਨੂੰ ਛਾਪੇਮਾਰੀ ਦਾ ਕੋਈ ਅਧਿਕਾਰ ਨਹੀਂ ਹੈ। ਈ. ਡੀ. ਨੇ ਏਅਰਸੈੱਲ, ਮੈਕਿਸਸ ਸਮਝੌਤੇ ਨਾਲ ਜੁੜੀਆਂ ਕਥਿਤ ਬੇਨੇਮੀਆਂ ਨੂੰ ਲੈ ਕੇ ਦਿੱਲੀ ਦੇ ਜੰਗਪੁਰਾ ਇਲਾਕੇ ਅਤੇ ਚੇਨਈ 'ਚ 9 ਥਾਵਾਂ 'ਤੇ ਛਾਪੇਮਾਰੀ ਕੀਤੀ। ਪੀ. ਚਿਦੰਬਰਮ ਨੇ ਛਾਪੇਮਾਰੀ 'ਤੇ ਪ੍ਰਤੀਕਰਮ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਅੰਦੇਸ਼ਾ ਸੀ ਕਿ ਉਨ੍ਹਾਂ ਦੇ ਚੇਨਈ ਦੇ ਟਿਕਾਣਿਆਂ 'ਤੇ ਮੁੜ ਛਾਪੇਮਾਰੀ ਕੀਤੀ ਜਾਵੇਗੀ, ਪਰ ਅਸਲੀ ਮਜ਼ਾਕ ਤਾਂ ਦਿੱਲੀ ਜੋਰਬਾਗ ਸਥਿਤ ਉਨ੍ਹਾਂ ਦੀ ਰਿਹਾਇਸ਼ 'ਤੇ ਹੋਇਆ, ਜਿਸ 'ਚ ਅਧਿਕਾਰੀਆਂ ਨੂੰ ਲੱਗਾ ਕਿ ਉਹ ਮਕਾਨ ਕੀਰਤੀ ਦੇ ਨਾਂਅ 'ਤੇ ਹੈ, ਪਰ ਅਸਲ 'ਚ ਇਸ ਦੀ ਮਲਕੀਅਤ ਉਨ੍ਹਾਂ (ਚਿਦੰਬਰਮ) ਦੇ ਨਾਂਅ 'ਤੇ ਹੈ। ਕਾਂਗਰਸ ਨੇ ਵੀ ਆਪਣੇ ਨੇਤਾ ਦੀ ਹਮਾਇਤ 'ਚ ਅੱਗੇ ਆਉਂਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਉਨ੍ਹਾਂ ਦੀ ਸਰਕਾਰ ਦੀਆਂ ਕਠਪੁਤਲੀਆਂ ਏਜੰਸੀਆਂ ਵਿਰੋਧੀ ਧਿਰ 'ਤੇ ਬਦਲੇ ਦੀ ਕਾਰਵਾਈ ਕਰ ਰਹੀਆਂ ਹਨ। ਇਸ ਤੋਂ ਪਹਿਲਾਂ ਵੀ 1 ਦਸੰਬਰ ਨੂੰ ਏਜੰਸੀਆਂ ਨੇ ਕੀਰਤੀ ਦੇ ਟਿਕਾਣਿਆਂ 'ਤੇ ਛਾਪੇਮਾਰੀ ਕੀਤੀ ਸੀ।

ਕਸ਼ਮੀਰ 'ਚ ਵੱਡੀ ਸਾਜਿਸ਼ ਨਾਕਾਮ ਰਾਜ ਮਾਰਗ 'ਤੇ ਬਾਰੂਦੀ ਸੁਰੰਗ ਮਿਲੀ ਸੁਰੱਖਿਆ ਬਲਾਂ ਨੇ ਕੀਤੀ ਨਕਾਰਾ

ਸ੍ਰੀਨਗਰ, 13 ਜਨਵਰੀ (ਮਨਜੀਤ ਸਿੰਘ)-ਸੁਰੱਖਿਆ ਬਲਾਂ ਨੇ ਸ੍ਰੀਨਗਰ-ਬਾਰਾਮੂਲਾ ਰਾਜ ਮਾਰਗ 'ਤੇ ਐਚ. ਐਮ. ਟੀ. ਨੇੜੇ ਅੱਤਵਾਦੀਆਂ ਵਲੋਂ ਲਗਾਈ 5 ਕਿਲੋਗ੍ਰਾਮ ਬਾਰੂਦੀ ਸੁਰੰਗ ਦਾ ਸਮੇਂ ਸਿਰ ਪਤਾ ਲੱਗਣ ਕਰ ਕੇ ਇਕ ਵੱਡਾ ਹਾਦਸਾ ਹੋਣ 'ਤੋਂ ਟਾਲ ਦਿੱਤਾ। ਇਧਰ ਸ੍ਰੀਨਗਰ ਦੇ ਸੋਵਰਾ ਦੇ ਓਵੰਤਭਵਨ ਇਲਾਕੇ 'ਚ 2 ਵਿਦੇਸ਼ੀ ਅੱਤਵਾਦੀਆਂ ਦੀ ਭਾਲ ਲਈ ਤਲਾਸ਼ੀ ਮੁਹਿੰਮ ਚਲਾਈ ਗਈ, ਜੋ ਕਿ ਬੇਨਤੀਜਾ ਸਾਬਤ ਹੋਈ। ਪੁਲਿਸ ਸੂਤਰ ਅਨੁਸਾਰ 2 ਆਰ. ਆਰ. ਦੀ (ਆਰ. ਓ. ਪੀ.) ਰੋਡ ਖੋਲ੍ਹ ਪਾਰਟੀ ਨੇ ਸ੍ਰੀਨਗਰ ਦੇ ਬਾਹਰਵਾਰ ਐਚ.ਐਮ.ਟੀ. ਸਥਿਤ ਸਵੇਰ 7 ਵਜੇ ਗਸ਼ਤ ਦੌਰਾਨ ਆਈ. ਈ. ਡੀ. (ਬਾਰੂਦੀ ਸੁਰੰਗ) ਦਾ ਪਤਾ ਲਗਾ ਕੇ ਤੁਰੰਤ ਗੱਡੀਆਂ ਦੀ ਆਵਾਜਾਈ ਨੂੰ ਰੋਕ ਕੇ ਦੂਜੇ ਪਾਸੇ ਮੋੜ ਕੇ ਬੰਬ ਨਕਾਰਾ ਕਰਨ ਵਾਲੇ ਦਸਤੇ ਨੂੰ ਤਲਬ ਕਰ ਕੇ ਇਸ ਨੂੰ ਤਬਾਹ ਕਰ ਦਿੱਤਾ। ਉਕਤ ਇਸ ਸ਼ਾਹਰਾਹ 'ਤੇ ਫ਼ੌਜ ਅਤੇ ਨੀਮ ਬਲਾਂ ਦੀਆਂ ਗੱਡੀਆਂ ਲਗਾਤਾਰ ਦੌੜਦੀਆਂ ਰਹਿੰਦੀਆਂ ਹਨ। ਸ਼ੱਕੀ ਅੱਤਵਾਦੀਆਂ ਨੇ ਇਨ੍ਹਾਂ ਨੂੰ ਨਿਸ਼ਾਨਾ ਬਣਾਉਣ ਲਈ ਆਈ. ਈ. ਡੀ. ਲਗਾਈ ਸੀ। ਪਿਛਲੇ ਹਫ਼ਤੇ ਜੈਸ਼-ਏ-ਮੁਹੰਮਦ ਵਲੋਂ ਸੋਪਰ ਵਿਖੇ ਬਾਰੂਦੀ ਸੁਰੰਗ ਦੇ ਧਮਾਕੇ 'ਚ 4 ਪੁਲਿਸ ਕਰਮੀ ਸ਼ਹੀਦ ਹੋ ਗਏ ਸਨ।
ਪੁਣਛ ਵਿਖੇ ਧਮਾਕੇ ਨਾਲ ਬੱਚਾ ਗੰਭੀਰ ਜ਼ਖ਼ਮੀ
ਜ਼ਿਲ੍ਹਾ ਪੁਣਛ ਦੇ ਕੰਟਰੋਲ ਰੇਖਾ ਦੇ ਸ਼ਾਹਪੁਰ ਇਸਲਾਮਾਬਾਦ ਇਲਾਕੇ ਦਾ 12 ਸਾਲ ਦਾ ਮੁਹੰਮਦ ਇਕਬਾਲ ਉਸ ਵੇਲੇ ਗੰਭੀਰ ਜ਼ਖ਼ਮੀ ਹੋ ਗਿਆ, ਜਦ ਉਹ ਨੇੜੇ ਕਸਬਾ ਪਿੰਡ 'ਤੋਂ ਉਠਾ ਕੇ ਲਿਆਂਦੇ ਧਮਾਕਾਖੇਜ਼ ਯੰਤਰ ਸੰਭਵਿਤਾ ਸ਼ੈਲ ਦੇ ਨਾਲ ਛੇੜ-ਛਾੜ ਕਾਰਨ ਧਮਾਕੇ 'ਚ ਉਹ ਜ਼ਖ਼ਮੀ ਹੋ ਗਿਆ। ਡੀ.ਐਸ.ਪੀ. ਹੈੱਡਕੁਆਟਰ ਅਨੁਸਾਰ ਉਸ ਨੂੰ ਗੰਭੀਰ ਹਾਲਤ 'ਚ ਸਬ-ਜ਼ਿਲ੍ਹਾ ਹਸਪਤਾਲ ਪਹੁੰਚਾ ਦਿੱਤਾ ਗਿਆ, ਜਿਥੇ ਉਸ ਦੀ ਹਾਲਤ ਗੰਭੀਰ ਦੱਸੀ ਜਾਂਦੀ ਹੈ।

ਜੱਜਾਂ ਵਿਚਕਾਰ ਮਤਭੇਦਾਂ 'ਤੇ ਸੁਪਰੀਮ ਕੋਰਟ ਦਾ ਮੁਕੰਮਲ ਬੈਂਚ ਵਿਚਾਰ ਕਰੇ- ਸੁਪਰੀਮ ਕੋਰਟ ਬਾਰ ਐਸੋਸੀਏਸ਼ਨ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਅੱਜ ਸੁਪਰੀਮ ਕੋਰਟ ਬਾਰ ਐਸੋਸੀਏਸ਼ਨ ਨੇ ਇਕ ਮਤਾ ਪਾਸ ਕਰਕੇ ਕਿਹਾ ਕਿ ਚਾਰ ਸਭ ਤੋਂ ਸੀਨੀਅਰ ਜੱਜਾਂ ਦੇ ਚੀਫ ਜਸਟਿਸ ਨਾਲ ਮਤਭੇਦਾਂ 'ਤੇ ਸੁਪਰੀਮ ਕੋਰਟ ਦੇ ਮੁਕੰਮਲ ਬੈਂਚ ਵਲੋਂ ਵਿਚਾਰ ਕੀਤੀ ਜਾਣੀ ਚਾਹੀਦੀ ਹੈ। ਸੀਨੀਅਰ ਜੱਜਾਂ ...

ਪੂਰੀ ਖ਼ਬਰ »

ਮਹਾਰਾਸ਼ਟਰ 'ਚ ਸਕੂਲੀ ਬੱਚਿਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਪਲਟੀ-4 ਬੱਚਿਆਂ ਦੀ ਮੌਤ

32 ਨੂੰ ਬਚਾਇਆ-ਪਿਕਨਿਕ ਮਨਾਉਣ ਗਏ ਸਨ ਬੱਚੇ

ਮੁੰਬਈ, 13 ਜਨਵਰੀ (ਏਜੰਸੀਆਂ)- ਮਹਾਰਾਸ਼ਟਰ 'ਚ ਇਕ ਸਕੂਲ ਦੇ ਬੱਚਿਆਂ ਨਾਲ ਭਰੀ ਕਿਸ਼ਤੀ ਸਮੁੰਦਰ 'ਚ ਪਲਟ ਗਈ, ਜਿਸ ਕਾਰਨ 4 ਬੱਚਿਆਂ ਦੀ ਮੌਤ ਹੋ ਗਈ। ਇਸ ਘਟਨਾ ਤੋਂ ਬਾਅਦ ਅਜੇ ਤੱਕ 32 ਵਿਦਿਆਰਥੀਆਂ ਨੂੰ ਬਚਾਅ ਲਿਆ ਗਿਆ ਹੈ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਇੰਡੀਅਨ ...

ਪੂਰੀ ਖ਼ਬਰ »

ਇਜ਼ਰਾਈਲੀ ਪ੍ਰਧਾਨ ਮੰਤਰੀ ਨਾਲ ਅਹਿਮਦਾਬਾਦ 'ਚ ਸਾਂਝਾ ਰੋਡ ਸ਼ੋਅ ਕਰਨਗੇ ਮੋਦੀ

ਨਵੀਂ ਦਿੱਲੀ, 13 ਜਨਵਰੀ (ਉਪਮਾ ਡਾਗਾ ਪਾਰਥ)-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਗ੍ਰਹਿ ਰਾਜ ਗੁਜਰਾਤ ਇਕ ਹੋਰ ਅੰਤਰਰਾਸ਼ਟਰੀ ਮਹਿਮਾਨ ਦੀ ਮੇਜ਼ਬਾਨੀ ਦੀ ਤਿਆਰੀ 'ਚ ਮਸਰੂਫ਼ ਹੈ। ਐਤਵਾਰ ਨੂੰ ਭਾਰਤ ਦੇ 6 ਦਿਨਾ ਦੌਰੇ 'ਤੇ ਆ ਰਹੇ ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੇਨਲਾਮਿਨ ...

ਪੂਰੀ ਖ਼ਬਰ »

ਕਰਜ਼ ਧੋਖਾਧੜੀ ਮਾਮਲੇ 'ਚ ਆਂਧਰਾ ਬੈਂਕ ਦਾ ਸਾਬਕਾ ਅਧਿਕਾਰੀ ਗ੍ਰਿਫ਼ਤਾਰ

ਨਵੀਂ ਦਿੱਲੀ, 13 ਜਨਵਰੀ (ਏਜੰਸੀਆਂ)-ਗੁਜਰਾਤ ਹਵਾਲਾ ਮਾਮਲੇ 'ਚ ਈ.ਡੀ. ਨੇ ਇਕ ਹੋਰ ਗ੍ਰਿਫ਼ਤਾਰੀ ਕੀਤੀ ਹੈ। ਈ.ਡੀ. ਨੇ ਆਂਧਰਾ ਬੈਂਕ ਦੇ ਸਾਬਕਾ ਨਿਰਦੇਸ਼ਕ ਅਨੂਪ ਪ੍ਰਕਾਸ਼ ਗਰਗ ਨੂੰ ਬੀਤੀ ਸ਼ਾਮ ਗ੍ਰਿਫ਼ਤਾਰ ਕੀਤਾ। ਇਹ ਗ੍ਰਿਫ਼ਤਾਰੀ ਗੁਜਰਾਤ ਦੀ ਫਾਰਮਾ ਕੰਪਨੀ ਨਾਲ ਸਬੰਧਿਤ ...

ਪੂਰੀ ਖ਼ਬਰ »

ਬਾਰ ਕੌਂਸਲ ਇੰਡੀਆ ਨੇ ਜੱਜਾਂ ਨਾਲ ਮੁਲਾਕਾਤ ਲਈ ਬਣਾਈ 7 ਮੈਂਬਰੀ ਕਮੇਟੀ

ਨਵੀਂ ਦਿੱਲੀ, 13 ਜਨਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਵਿਚ ਮੌਜੂਦਾ ਸੰਕਟ 'ਤੇ ਚਰਚਾ ਲਈ ਬਾਰ ਕੌਂਸਲ ਆਫ ਇੰਡੀਆ ਨੇ ਪੰਜ ਸਭ ਤੋਂ ਸੀਨੀਅਰ ਜੱਜਾਂ ਨੂੰ ਛੱਡ ਕੇ ਸੁਪਰੀਮ ਕੋਰਟ ਦੇ ਸਾਰੇ ਜੱਜਾਂ ਨਾਲ ਮੁਲਾਕਾਤ ਕਰਨ ਲਈ ਇਕ 7 ਮੈਂਬਰੀ ਟੀਮ ਗਠਿਤ ਕੀਤੀ ਹੈ। ਇਸ ਨੇ ਇਕ ਮਤਾ ...

ਪੂਰੀ ਖ਼ਬਰ »

ਨਿਆਂਪਾਲਿਕਾ ਨੂੰ ਗੂੰਗੀ ਤੇ ਬੋਲੀ ਬਣਾਉਣ ਦੇ ਕੀਤੇ ਜਾ ਰਹੇ ਹਨ ਯਤਨ-ਸ਼ਿਵ ਸੈਨਾ

ਮੁੰਬਈ, 13 ਜਨਵਰੀ (ਪੀ. ਟੀ. ਆਈ.)-ਸੁਪਰੀਮ ਕੋਰਟ ਦੇ ਚਾਰ ਜੱਜਾਂ ਜਿਨ੍ਹਾਂ ਨੇ ਦੇਸ਼ ਦੇ ਚੀਫ ਜਸਟਿਸ ਖਿਲਾਫ਼ ਇਕ ਤਰ੍ਹਾਂ ਨਾਲ ਬਗਾਵਤ ਕੀਤੀ ਹੈ ਦੀ ਪ੍ਰਸੰਸਾ ਕਰਦਿਆਂ ਸ਼ਿਵ ਸੈਨਾ ਦੇ ਮੁਖੀ ਊਧਵ ਠਾਕਰੇ ਨੇ ਅੱਜ ਕਿਹਾ ਕਿ ਨਿਆਂਪਾਲਿਕਾ ਨੂੰ ਗੂੰਗੀ ਤੇ ਬੋਲੀ ਬਣਾਉਣ ਦੇ ...

ਪੂਰੀ ਖ਼ਬਰ »

ਕੇਂਦਰ ਸਰਕਾਰ ਜਲਦ ਦੇਵੇਗੀ ਟੀ.ਬੀ. ਦੇ ਮਰੀਜ਼ਾਂ ਨੂੰ ਵਿੱਤੀ ਸਹਾਇਤਾ

ਨਵੀਂ ਦਿੱਲੀ, 13 ਜਨਵਰੀ (ਏਜੰਸੀਆਂ)-ਟੀ.ਬੀ. ਦੇ ਮਰੀਜ਼ਾਂ ਨੂੰ ਸਰਕਾਰ 500 ਰੁਪਏ ਮਹੀਨਾ ਸਮਾਜਿਕ ਸਹਾਇਤਾ ਮੁਹੱਈਆ ਕਰਵਾਉਣ ਦੀ ਯੋਜਨਾ ਬਣਾ ਰਹੀ ਹੈ, ਤਾਂ ਕਿ ਉਹ ਬਿਮਾਰੀ ਤੋਂ ਉੱਭਰਨ ਤੱਕ ਆਪਣੇ ਲਈ ਸੰਤੁਲਿਤ ਭੋਜਨ ਖ਼ਰੀਦ ਸਕਣ ਅਤੇ ਆਪਣਾ ਖ਼ਰਚ ਕੱਢ ਸਕਣ। ਸਿਹਤ ਮੰਤਰਾਲੇ ...

ਪੂਰੀ ਖ਼ਬਰ »

'ਫ਼ੌਜ ਮੁਖੀ ਸਿੱਖਿਆ ਦੇ ਮਾਮਲੇ 'ਚ ਦਖ਼ਲਅੰਦਾਜ਼ੀ ਨਾ ਕਰਨ'

ਜੰਮੂ-ਕਸ਼ਮੀਰ ਦੇ ਸਿੱਖਿਆ ਮੰਤਰੀ ਬੁਖ਼ਾਰੀ ਨੇ ਆਪਣੇ ਕੰਮ 'ਤੇ ਧਿਆਨ ਦੇਣ ਲਈ ਕਿਹਾ

ਸ੍ਰੀਨਗਰ, 13 ਜਨਵਰੀ (ਏਜੰਸੀ)-ਜੰਮੂ ਅਤੇ ਕਸ਼ਮੀਰ ਸਰਕਾਰ ਨੇ ਅੱਜ ਫ਼ੌਜ ਮੁਖੀ ਬਿਪਿਨ ਰਾਵਤ ਦੇ ਉਸ ਬਿਆਨ, ਜਿਸ ਵਿਚ ਉਨ੍ਹਾਂ ਕਿਹਾ ਸੀ ਕਿ ਸੂਬੇ ਦੇ ਸਰਕਾਰੀ ਸਕੂਲਾਂ 'ਚ 'ਗਲਤ ਪ੍ਰਚਾਰ ਮੁਹਿੰਮ' ਚਲਾਈ ਜਾ ਰਹੀ ਹੈ ਜਿਸ ਕਾਰਨ ਨੌਜਵਾਨ ਅੱਤਵਾਦੀ ਬਣ ਰਹੇ ਹਨ,'ਤੇ ਸਖ਼ਤ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX