ਤਾਜਾ ਖ਼ਬਰਾਂ


ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ 40 ਦੌੜਾਂ ਨਾਲ ਹਰਾਇਆ
. . .  1 day ago
ਆਈ ਪੀ ਐੱਲ 2019 : ਮੁੰਬਈ ਇੰਡੀਅਨਜ਼ ਨੇ ਦਿੱਲੀ ਕੈਪੀਟਲਜ਼ ਨੂੰ ਦਿੱਤਾ 169 ਦੌੜਾਂ ਦਾ ਟੀਚਾ
. . .  1 day ago
ਸਾਬਕਾ ਵਿਧਾਇਕ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਵਿਚ ਸ਼ਾਮਿਲ
. . .  1 day ago
ਸ੍ਰੀ ਮੁਕਤਸਰ ਸਾਹਿਬ, 18 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੀ ਰਾਜਨੀਤੀ ਵਿਚ ਉਸ ਸਮੇਂ ਹਿਲਜੁੱਲ ਹੋਈ, ਜਦੋਂ ਸਾਬਕਾ ਵਿਧਾਇਕ ਅਤੇ ਸ਼੍ਰੋਮਣੀ ਕਮੇਟੀ ਮੈਂਬਰ ਸੁਖਦਰਸ਼ਨ ਸਿੰਘ ਮਰਾੜ ਕਾਂਗਰਸ ਪਾਰਟੀ ਵਿਚ...
ਸੁਆਂ ਨਦੀ ਵਿਚ ਨਹਾਉਣ ਗਏ ਦੋ ਨੌਜਵਾਨ ਡੁੱਬੇ
. . .  1 day ago
ਨੂਰਪੁਰ ਬੇਦੀ, 18 ਅਪ੍ਰੈਲ (ਹਰਦੀਪ ਸਿੰਘ ਢੀਂਡਸਾ) - ਸ੍ਰੀ ਅਨੰਦਪੁਰ ਸਾਹਿਬ ਤਹਿਸੀਲ ਅਧੀਨ ਪੈਂਦੇ ਕਸਬਾ ਨੂਰਪੁਰ ਬੇਦੀ ਨੇੜਿਓ ਗੁਜ਼ਰਦੀ ਸੁਆਂ ਨਦੀ ਵਿਚ ਦੋ ਨੌਜਵਾਨਾਂ ਦੇ ਡੁੱਬਣ ਦਾ...
ਆਈ.ਪੀ.ਐੱਲ 2019 : ਦਿੱਲੀ ਖ਼ਿਲਾਫ਼ ਟਾਸ ਜਿੱਤ ਕੇ ਮੁੰਬਈ ਵੱਲੋਂ ਪਹਿਲਾ ਬੱਲੇਬਾਜ਼ੀ ਦਾ ਫ਼ੈਸਲਾ
. . .  1 day ago
ਸ਼ਮਸ਼ੇਰ ਸਿੰਘ ਦੂਲੋ ਨੂੰ ਆਪਣੇ ਪ੍ਰਚਾਰ ਦੀ ਕਰਾਂਗੀ ਅਪੀਲ - ਬੀਬੀ ਦੂਲੋ
. . .  1 day ago
ਫ਼ਤਹਿਗੜ੍ਹ ਸਾਹਿਬ, 18 ਅਪ੍ਰੈਲ (ਅਰੁਣ ਅਹੂਜਾ)- ਕਾਂਗਰਸ ਦੇ ਰਾਜ ਸਭਾ ਮੈਂਬਰ ਸ਼ਮਸ਼ੇਰ ਸਿੰਘ ਦੂਲੋ ਦੀ ਪਤਨੀ ਬੀਬੀ ਹਰਬੰਸ ਕੋਰ ਦੂਲੋ ਜੋ ਕਿ ਬੀਤੇ ਦਿਨੀਂ ਆਮ ਆਦਮੀ ਪਾਰਟੀ ਵਿਚ...
ਗੁਰੂ ਹਰਸਹਾਏ : ਪਿੰਡ ਝੋਕ ਮੋਹੜੇ 'ਚ ਚੱਲੀ ਗੋਲੀ
. . .  1 day ago
ਗੁਰੂ ਹਰਸਹਾਏ, 18 ਅਪ੍ਰੈਲ (ਹਰਚਰਨ ਸਿੰਘ ਸੰਧੂ) - ਪਿੰਡ ਝੋਕ ਮੋਹੜੇ ਵਿਖੇ ਪੁਰਾਣੀ ਰੰਜਸ਼ ਦੇ ਚੱਲਦਿਆਂ ਇੱਕ ਪਿੰਡ ਦੇ ਸਰਪੰਚ ਵੱਲੋਂ ਕੁੱਝ ਨੌਜਵਾਨਾਂ ਨੂੰ ਨਾਲ ਲੈ ਕੇ ਇੱਕ ਨੌਜਵਾਨ 'ਤੇ ਗੋਲੀ...
ਕੰਟਰੋਲ ਰੇਖਾ ਤੋਂ ਪਾਰ ਵਪਾਰ ਦੋ ਦਿਨਾਂ ਲਈ ਬੰਦ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਗ੍ਰਹਿ ਮੰਤਰਾਲੇ ਨੇ ਐਨ.ਆਈ.ਏ ਦੀ ਜਾਂਚ ਦੌਰਾਨ ਕੁੱਝ ਅੱਤਵਾਦੀ ਸੰਗਠਨਾਂ ਵੱਲੋਂ ਵਪਾਰ ਚਲਾਏ ਜਾਣ ਦਾ ਪਾਏ ਜਾਣ 'ਤੇ ਜੰਮੂ ਕਸ਼ਮੀਰ ਵਿਖੇ ਕੱਲ੍ਹ...
ਆਮਦਨ ਕਰ ਵਿਭਾਗ ਵੱਲੋਂ ਵਪਾਰੀ ਤੋਂ 42 ਲੱਖ ਦੀ ਬੇਹਿਸਾਬੀ ਨਕਦੀ ਜ਼ਬਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਆਮਦਨ ਕਰ ਵਿਭਾਗ ਨੇ ਗੁਜਰਾਤ ਦੇ ਗਾਂਧੀ ਨਗਰ ਵਿਖੇ ਇੱਕ ਵਪਾਰੀ ਤੋਂ 42 ਲੱਖ ਰੁਪਏ ਦੀ ਬੇਹਿਸਾਬੀ ਨਕਦੀ ਜ਼ਬਤ ਕੀਤੀ...
ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਹੋਈ 61.12 ਫ਼ੀਸਦੀ ਵੋਟਿੰਗ
. . .  1 day ago
ਨਵੀਂ ਦਿੱਲੀ, 18 ਅਪ੍ਰੈਲ - ਲੋਕ ਸਭਾ ਚੋਣਾਂ ਦੇ ਦੂਸਰੇ ਪੜਾਅ ਤਹਿਤ ਕੁੱਲ 61.12 ਫ਼ੀਸਦੀ ਵੋਟਿੰਗ ਹੋਈ...
ਸੜਕ ਹਾਦਸੇ 'ਚ ਦੋ ਸਕੇ ਭਰਾਵਾਂ ਦੀ ਮੌਤ
. . .  1 day ago
ਗੁਰਦਾਸਪੁਰ, 18 ਅਪ੍ਰੈਲ (ਆਲਮਬੀਰ ਸਿੰਘ) - ਨੇੜਲੇ ਪਿੰਡ ਕੋਠੇ ਘੁਰਾਲਾ ਬਾਈਪਾਸ ਨੇੜੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ ਵਿਚ ਦੋ ਸਕੇ ਭਰਾਵਾਂ ਦੀ ਮੌਤ ਹੋ ਗਈ। ਜਾਣਕਾਰੀ...
ਉੜੀਸਾ : ਈ.ਵੀ.ਐਮ 'ਚ ਖ਼ਰਾਬੀ ਹੋਣ ਕਾਰਨ 4 ਬੂਥਾਂ 'ਤੇ ਦੁਬਾਰਾ ਹੋਵੇਗੀ ਵੋਟਿੰਗ- ਚੋਣ ਅਧਿਕਾਰੀ
. . .  1 day ago
ਭੁਵਨੇਸ਼ਵਰ, 18 ਅਪ੍ਰੈਲ- ਉੜੀਸਾ ਦੇ ਮੁੱਖ ਚੋਣ ਅਧਿਕਾਰੀ ਸੁਰੇਂਦਰ ਕੁਮਾਰ ਨੇ ਕਿਹਾ ਹੈ ਕਿ ਸੁਰੇਂਦਰਗੜ੍ਹ ਦੇ ਬੂਥ ਨੰਬਰ 213, ਬੁਨਾਈ ਦੇ ਬੂਥ ਨੰਬਰ 129 ਅਤੇ ਦਾਸਪੱਲਾ ਵਿਧਾਨ ਸਭਾ ਖੇਤਰ 'ਚ ਬੂਥ ਨੰਬਰ 210 ਅਤੇ 222 'ਚ ਈ.ਵੀ.ਐਮ 'ਚ ਖ਼ਰਾਬੀ ਦੇ ਚੱਲਦਿਆਂ ...
ਮਾਲੇਗਾਓਂ ਧਮਾਕਾ ਦੇ ਪੀੜਤ ਨੇ ਸਾਧਵੀ ਪ੍ਰਗਿਆ ਦੀ ਉਮੀਦਵਾਰੀ ਦੇ ਖ਼ਿਲਾਫ਼ ਕੀਤੀ ਸ਼ਿਕਾਇਤ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਭਾਰਤੀ ਜਨਤਾ ਪਾਰਟੀ ਵੱਲੋਂ ਮਾਲੇਗਾਓਂ ਦੀ ਦੋਸ਼ੀ ਸਾਧਵੀ ਪ੍ਰਗਿਆ ਠਾਕੁਰ ਨੂੰ ਲੋਕ ਸਭਾ ਚੋਣਾਂ ਦੀ ਟਿਕਟ ਦਿੱਤੇ ਜਾਣ ਤੋਂ ਬਾਅਦ ਸਿਆਸਤ ਗਰਮਾ ਗਈ ਹੈ। ਹੁਣ ਮਾਲੇਗਾਓਂ ਧਮਾਕੇ ਦੇ ਪੀੜਤ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਉਨ੍ਹਾਂ ਦੀ ....
ਪਾਕਿਸਤਾਨ ਦੇ ਵਿੱਤ ਮੰਤਰੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ
. . .  1 day ago
ਇਸਲਾਮਾਬਾਦ, 18 ਅਪ੍ਰੈਲ- ਵਿੱਤੀ ਸੰਕਟ ਤੋਂ ਜੂਝ ਰਹੇ ਪਾਕਿਸਤਾਨ ਦੇ ਕੇਂਦਰੀ ਵਿੱਤ ਮੰਤਰੀ ਅਸਦ ਉਮਰ ਨੇ ਅਸਤੀਫ਼ੇ ਦੀ ਪੇਸ਼ਕਸ਼ ਕੀਤੀ ਹੈ। ਇਸ 'ਤੇ ਅੰਤਿਮ ਫ਼ੈਸਲਾ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵੱਲੋਂ ਲਿਆ ਜਾਵੇਗਾ। ਸੂਤਰਾਂ ਤੋਂ ਮਿਲੀ ਜਾਣਕਾਰੀ ਦੇ ....
ਸੀ.ਬੀ.ਆਈ. ਦੀ ਵਿਸ਼ੇਸ਼ ਅਦਾਲਤ ਨੇ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਕੀਤੀ ਖ਼ਾਰਜ
. . .  1 day ago
ਨਵੀਂ ਦਿੱਲੀ, 18 ਅਪ੍ਰੈਲ- ਈ.ਡੀ ਅਤੇ ਸੀ.ਬੀ.ਆਈ. ਦੀ ਮੰਗ ਨੂੰ ਧਿਆਨ 'ਚ ਰੱਖਦੇ ਹੋਏ ਵਿਸ਼ੇਸ਼ ਅਦਾਲਤ ਨੇ ਅਗਸਤਾ ਵੈਸਟਲੈਂਡ ਮਾਮਲੇ ਦੇ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਦੀ ਜ਼ਮਾਨਤ ਪਟੀਸ਼ਨ ਨੂੰ ਖ਼ਾਰਜ ਕਰ ਦਿੱਤਾ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ....
ਅਖਿਲੇਸ਼ ਯਾਦਵ ਨੇ ਆਜ਼ਮਗੜ੍ਹ ਤੋਂ ਭਰਿਆ ਨਾਮਜ਼ਦਗੀ ਪੱਤਰ
. . .  1 day ago
ਜੰਮੂ ਕਸ਼ਮੀਰ 'ਚ 3 ਵਜੇ ਤੱਕ 38.5 ਫ਼ੀਸਦੀ ਹੋਈ ਵੋਟਿੰਗ
. . .  1 day ago
ਦੁਬਈ ਤੋਂ ਅੰਮ੍ਰਿਤਸਰ ਹਵਾਈ ਅੱਡੇ ਪੁੱਜੇ ਯਾਤਰੀ ਕੋਲੋਂ ਲੱਖਾਂ ਦਾ ਸੋਨਾ ਹੋਇਆ ਬਰਾਮਦ
. . .  1 day ago
ਅੰਮ੍ਰਿਤਸਰ ਦੇ ਹਵਾਈ ਅੱਡੇ ਤੋਂ ਜੈੱਟ ਏਅਰਵੇਜ਼ ਦੀਆਂ ਸਾਰੀਆਂ ਉਡਾਣਾਂ ਬੰਦ
. . .  1 day ago
ਗੰਨੇ ਦੀ ਬਕਾਇਆ ਅਦਾਇਗੀ ਲਈ ਡੀ.ਸੀ ਦਫ਼ਤਰ ਸੰਗਰੂਰ ਪਹੁੰਚਿਆ ਕਿਸਾਨਾਂ ਦਾ ਧਰਨਾ
. . .  1 day ago
ਮੰਗਾ ਨੂੰ ਲੈ ਕੇ ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਵੱਲੋਂ ਮੋਗਾ- ਜਲੰਧਰ ਹਾਈਵੇ 'ਤੇ ਧਰਨਾ
. . .  1 day ago
ਸਾਬਕਾ ਚੇਅਰਮੈਨ ਸੁਖਚਰਨ ਸਿੰਘ ਛਿੰਦਾ ਸ਼੍ਰੋਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਨਿਯੁਕਤ
. . .  1 day ago
ਛੱਤੀਸਗੜ੍ਹ 'ਚ ਦੁਪਹਿਰ 1 ਵਜੇ ਤੱਕ 47.02 ਫ਼ੀਸਦੀ ਹੋਈ ਵੋਟਿੰਗ
. . .  1 day ago
ਮਹਾਰਾਸ਼ਟਰ 'ਚ 1 ਵਜੇ ਤੱਕ 35.6 ਫ਼ੀਸਦੀ ਹੋਈ ਵੋਟਿੰਗ
. . .  1 day ago
ਹੁਣ ਵੱਟਸਐਪ 'ਤੇ ਨਹੀਂ ਹੋਵੇਗਾ ਪੰਜਾਬ ਸਰਕਾਰ ਦਾ ਕੋਈ ਵੀ ਕੰਮ
. . .  1 day ago
ਸਾਧਵੀ ਪ੍ਰਗਿਆ ਨੂੰ ਟਿਕਟ ਦਿੱਤੇ ਜਾਣ 'ਤੇ ਉਮਰ ਅਬਦੁੱਲਾ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ
. . .  1 day ago
ਵਾਪਰੇ ਭਿਆਨਕ ਸੜਕ ਹਾਦਸੇ 'ਚ ਤਿੰਨ ਨੌਜਵਾਨਾਂ ਦੀ ਮੌਤ
. . .  1 day ago
ਪ੍ਰੈੱਸ ਕਾਨਫ਼ਰੰਸ ਦੌਰਾਨ ਭਾਜਪਾ ਦੇ ਬੁਲਾਰੇ 'ਤੇ ਇਕ ਵਿਅਕਤੀ ਨੇ ਸੁੱਟੀ ਜੁੱਤੀ
. . .  1 day ago
ਸੁਲਤਾਨਪੁਰ ਲੋਕ ਸਭਾ ਸੀਟ ਤੋਂ ਮੇਨਕਾ ਗਾਂਧੀ ਨੇ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਲਖਨਊ : ਨਾਮਜ਼ਦਗੀ ਭਰਨ ਤੋਂ ਬਾਅਦ ਪੂਨਮ ਸਿਨਹਾ ਨੇ ਕੀਤਾ ਰੋਡ ਸ਼ੋਅ
. . .  1 day ago
ਪੱਛਮੀ ਬੰਗਾਲ: ਰਾਏਗੰਜ 'ਚ ਸੀ.ਪੀ.ਐਮ ਉਮੀਦਵਾਰ ਮੁਹੰਮਦ ਸਲੀਮ ਦੀ ਗੱਡੀ 'ਤੇ ਹੋਇਆ ਹਮਲਾ
. . .  1 day ago
ਪੁਰਤਗਾਲ 'ਚ ਸੈਲਾਨੀਆ ਨਾਲ ਭਰੀ ਬੱਸ ਦੇ ਹਾਦਸਾ ਗ੍ਰਸਤ ਹੋਣ ਕਾਰਨ 29 ਮੌਤਾਂ, 28 ਜ਼ਖਮੀ
. . .  1 day ago
ਛੱਤੀਸਗੜ੍ਹ 'ਚ ਚੋਣਾਂ ਦੌਰਾਨ ਨਕਸਲੀਆਂ ਨੇ ਕੀਤਾ ਆਈ.ਡੀ. ਧਮਾਕਾ
. . .  1 day ago
ਬੀ.ਕੇ.ਯੂ. ਵੱਲੋਂ ਭਾਜਪਾ ਨੂੰ ਸਮਰਥਨ ਨਾ ਦੇਣ ਦਾ ਐਲਾਨ
. . .  1 day ago
ਪੱਛਮੀ ਬੰਗਾਲ : ਪ੍ਰਦਰਸ਼ਨ ਕਰ ਰਹੇ ਲੋਕਾਂ 'ਤੇ ਪੁਲਿਸ ਨੇ ਕੀਤਾ ਲਾਠੀਚਾਰਜ
. . .  1 day ago
ਕਰੋੜਾਂ ਦੀ ਹੈਰੋਇਨ ਸਮੇਤ ਦੋ ਕਾਬੂ
. . .  1 day ago
ਆਦਰਸ਼ ਸਕੂਲ ਮਨਾਵਾਂ ਦੇ ਸਟਾਫ਼ ਅਤੇ ਬੱਚਿਆਂ ਦੇ ਮਾਪਿਆਂ ਵੱਲੋਂ ਮੈਨੇਜਮੈਂਟ ਖ਼ਿਲਾਫ਼ ਰੋਸ ਧਰਨਾ
. . .  1 day ago
ਤਾਮਿਲਨਾਡੂ 'ਚ 11 ਵਜੇ ਤੱਕ 30.62 ਫ਼ੀਸਦੀ ਹੋਈ ਵੋਟਿੰਗ
. . .  1 day ago
ਛੱਤੀਸਗੜ੍ਹ 'ਚ 11 ਵਜੇ ਤੱਕ 26.2 ਅਤੇ ਅਸਮ 'ਚ 26.39 ਫ਼ੀਸਦੀ ਹੋਈ ਵੋਟਿੰਗ
. . .  1 day ago
ਪੂਨਮ ਸਿਨਹਾ ਨੇ ਲੋਕ ਸਭਾ ਚੋਣਾਂ ਦੇ ਲਈ ਦਾਖਲ ਕਰਵਾਇਆ ਨਾਮਜ਼ਦਗੀ ਪੱਤਰ
. . .  1 day ago
ਸਿਰ ਵੱਢ ਕੇ ਕਤਲ ਕੀਤੀ ਲੜਕੀ ਦੇ ਮਾਮਲੇ 'ਚ ਪੁਲਿਸ ਵੱਲੋਂ ਤਿੰਨ ਕਾਬੂ
. . .  1 day ago
ਲੋਕ ਸਭਾ ਚੋਣਾਂ : ਉੱਤਰ ਪ੍ਰਦੇਸ਼ 'ਚ 11 ਵਜੇ ਤੱਕ 24.31 ਫ਼ੀਸਦੀ ਹੋਈ ਵੋਟਿੰਗ
. . .  1 day ago
ਪਾਕਿਸਤਾਨ 'ਚ ਯਾਤਰੀ ਨਾਲ ਭਰੀ ਬੱਸ 'ਤੇ ਹੋਏ ਹਮਲੇ 'ਚ 14 ਮੌਤਾਂ
. . .  1 day ago
ਮਨੀਪੁਰ 'ਚ 11 ਵਜੇ ਤੱਕ 32 ਫ਼ੀਸਦੀ ਹੋਈ ਵੋਟਿੰਗ
. . .  1 day ago
ਸ੍ਰੀ ਮੁਕਤਸਰ ਸਾਹਿਬ: ਜਗਮੀਤ ਸਿੰਘ ਬਰਾੜ 19 ਨੂੰ ਅਕਾਲੀ ਦਲ 'ਚ ਹੋਣਗੇ ਸ਼ਾਮਲ
. . .  1 day ago
ਲੋਕ ਸਭਾ ਚੋਣਾਂ : ਬਿਹਾਰ 'ਚ 10 ਵਜੇ ਤੱਕ 19.5 ਫ਼ੀਸਦੀ ਹੋਈ ਵੋਟਿੰਗ
. . .  1 day ago
ਮਿਸ਼ੇਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਅਦਾਲਤ ਨੇ ਫ਼ੈਸਲਾ ਰੱਖਿਆ ਸੁਰੱਖਿਅਤ
. . .  1 day ago
ਛੱਤੀਸਗੜ੍ਹ : ਪੋਲਿੰਗ ਬੂਥ 'ਤੇ ਤਾਇਨਾਤ ਚੋਣ ਅਧਿਕਾਰੀ ਦੀ ਦਿਲ ਦਾ ਦੌਰਾ ਪੈਣ ਕਾਰਣ ਮੌਤ
. . .  1 day ago
ਵੱਖ-ਵੱਖ ਪਿੰਡਾਂ ਦੀਆ ਪੰਚਾਇਤਾਂ ਨਾਲ ਚੋਣਾਂ ਸਬੰਧੀ ਅੱਜ ਵਿਚਾਰ ਵਟਾਂਦਰਾ ਕਰਨਗੇ ਸਰਕਾਰੀਆ
. . .  1 day ago
ਉੱਤਰ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਰਾਜ ਬੱਬਰ ਨੇ ਪਾਈ ਵੋਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਹੁਸ਼ਿਆਰਪੁਰ / ਮੁਕੇਰੀਆਂ

ਲੜਕੀਆਂ ਦੀ ਲੋਹੜੀ ਮਨਾਉਂਦਿਆਂ ਦਿੱਤਾ ਬਰਾਬਰਤਾ ਦਾ ਸੰਦੇਸ਼

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)- ਡੀ.ਏ.ਵੀ. ਕਾਲਜ ਹੁਸ਼ਿਆਰਪੁਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਰਾਕੇਸ਼ ਮਿਨਹਾਸ ਤੇ ਉਨ੍ਹਾਂ ਦੀ ਪਤਨੀ ਸਲੋਨੀ ਮਿਨਹਾਸ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਕਾਲਜ ਮੈਨੇਜਿੰਗ ਕਮੇਟੀ ਦੇ ਪ੍ਰਧਾਨ ਡਾ: ਅਨੂਪ ਕੁਮਾਰ, ਸਕੱਤਰ ਰਿਟਾਇਰਡ ਪਿ੍ੰਸੀਪਲ ਡੀ.ਐਲ. ਆਨੰਦ, ਮੀਤ ਪ੍ਰਧਾਨ ਰਾਹੁਲ ਸ਼ਰਮਾ, ਕਾਲਜ ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਉਨ੍ਹਾਂ ਦਾ ਵਿਸ਼ੇਸ਼ ਤੌਰ 'ਤੇ ਸਵਾਗਤ ਕੀਤਾ | ਇਸ ਮੌਕੇ ਪ੍ਰਧਾਨ ਡਾ: ਅਨੂਪ ਕੁਮਾਰ ਨੇ ਪੁਰਾਣੇ ਸਮੇਂ 'ਚ ਲੜਕੇ ਦੇ ਜਨਮ ਜਾਂ ਵਿਆਹ ਤੋਂ ਬਾਅਦ ਲੋਹੜੀ ਪਾਈ ਜਾਂਦੀ ਸੀ ਪਰ ਹੁਣ ਇਹ ਰੁਝਾਨ ਬਿਲਕੁੱਲ ਬਦਲ ਗਿਆ ਹੈ ਹੁਣ ਲੜਕੀਆਂ ਦੇ ਜਨਮ 'ਤੇ ਵੀ ਲੋਹੜੀ ਪਾਈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਲੋਹੜੀ ਸਾਡਾ ਪ੍ਰਾਚੀਨ ਸਮੇਂ ਤੋਂ ਚੱਲਿਆ ਆ ਰਿਹਾ ਤਿਉਹਾਰ ਹੈ ਇਸ ਲਈ ਸਾਨੂੰ ਸਭ ਨੂੰ ਮਿਲਜੁਲ ਕੇ ਇਹ ਤਿਉਹਾਰ ਮਨਾਉਣਾ ਚਾਹੀਦਾ ਹੈ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਨੀਰਜਾ ਢੀਂਗਰਾ ਨੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਨੂੰ ਲੋਹੜੀਆਂ ਵਧਾਈਆਂ ਦਿੱਤੀਆਂ | ਇਸ ਮੌਕੇ ਕਾਲਜ ਦੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ ਅਤੇ ਵਧੀਆ ਪ੍ਰਦਰਸ਼ਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਵੀ ਕੀਤਾ ਗਿਆ | ਇਸ ਮੌਕੇ ਰਾਕੇਸ਼ ਮਿਨਹਾਸ ਨੇ ਸਮੂਹ ਵਿਦਿਆਰਥੀਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ ਤੇ ਸਖ਼ਤ ਮਿਹਨਤ ਕਰਨ ਲਈ ਪ੍ਰੇਰਿਆ | ਇਸ ਮੌਕੇ ਸ਼ਰਨਜੀਤ ਸੈਣੀ, ਗੌਤਮ ਮਹਿਤਾ, ਲਾਲ ਅਮਰਨਾਥ, ਸੁਸ਼ੀਲ, ਸ਼ਸ਼ੀ ਆਨੰਦ, ਡਾ: ਜਸਵੀਰਾ ਮਿਨਹਾਸ, ਪ੍ਰਬੋਧ ਬਾਲਾ, ਆਨੰਦ ਭੱਲਾ, ਰੰਜਨਾ, ਪ੍ਰੋ: ਅਮਰਜੋਤ ਸਿੰਘ ਆਦਿ ਸਮੇਤ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਅੱਡਾ ਸਰਾਂ, (ਹਰਜਿੰਦਰ ਸਿੰਘ ਮਸੀਤੀ)- ਪਬਲਿਕ ਖ਼ਾਲਸਾ ਕਾਲਜ ਫ਼ਾਰ ਵੁਮੈਨ ਕੰਧਾਲਾ ਜੱਟਾਂ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਸੰਸਥਾ ਦੇ ਸਰਪ੍ਰਸਤ ਬਲਬੀਰ ਸਿੰਘ ਢਿੱਲੋਂ ਅਤੇ ਪ੍ਰਧਾਨ ਪਰਮਿੰਦਰ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਅਧੀਨ ਪਿ੍ੰ: ਦਵਿੰਦਰ ਕੌਰ ਦੀ ਅਗਵਾਈ 'ਚ ਹੋਏ ਇਸ ਸਮਾਗਮ 'ਚ ਕਾਲਜ ਦੀਆਂ ਵਿਦਿਆਰਥਣਾਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਇਸ ਮੌਕੇ ਸੰਸਥਾ ਦੇ ਸਕੱਤਰ ਬਿਕਰਮਜੀਤ ਸਿੰਘ ਲਾਲੀ ਅਤੇ ਪਿ੍ੰਸੀਪਲ ਦਵਿੰਦਰ ਕੌਰ ਨੇ ਵਿਦਿਆਰਥਣਾਂ ਅਤੇ ਸਟਾਫ਼ ਨੂੰ ਲੋਹੜੀ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ ਅਤੇ ਲੋਹੜੀ ਨਾਲ ਜੁੜੀਆਂ ਪ੍ਰੰਪਰਾਵਾਂ ਬਾਰੇ ਦੱਸਿਆ | ਇਸ ਮੌਕੇ ਸ਼ਲਿੰਦਰ ਸਿੰਘ ਪਰਮਾਰ, ਬਲਜੀਤ ਕੌਰ, ਸੁਖਵਿੰਦਰ ਕੌਰ, ਸੁਮਨ ਵਰਮਾ, ਜਸਵੀਰ ਕੌਰ, ਹਰਸ਼ ਚਾਂਦਲਾ, ਸਤਵਿੰਦਰ ਕੌਰ, ਸੰਦੀਪ ਕੌਰ, ਗੁਰਪ੍ਰੀਤ ਕੌਰ ਮੌਜੂਦ ਸਨ |
ਦਸੂਹਾ, (ਭੁੱਲਰ)- ਸਮਾਜਿਕ ਸੁਰੱਖਿਆ ਇਸਤਰੀ ਤੇ ਬਾਲ ਵਿਕਾਸ ਵਿਭਾਗ ਵਲੋਂ ਸੀ. ਡੀ. ਪੀ. ਓ. ਸੁਖਦੇਵ ਕੌਰ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ 19 ਲੜਕੀਆਂ ਦੀ ਲੋਹੜੀ ਪਾਈ ਗਈ ਜਿਸ ਵਿਚ ਲੜਕਿਆਂ ਦੇ ਮਾਪਿਆ ਤੇ ਲੋਕਾਂ ਨੇ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਸੀ. ਡੀ. ਪੀ. ਓ. ਸੁਖਦੇਵ ਕੌਰ ਤੇ ਨਾਇਬ ਤਹਿਸੀਲਦਾਰ ਲਵਜੀਤ ਸਿੰਘ ਲੋਕਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ ਤੇ ਲੋਹੜੀ ਦੇ ਤਿਉਹਾਰ ਦੀ ਇਤਿਹਾਸਿਕ ਤੇ ਸਮਾਜਿਕ ਮਹੱਤਤਾ ਤੋਂ ਜਾਣੂ ਕਰਵਾਇਆ ਗਿਆ | ਇਸ ਮੌਕੇ ਲੋਕਾਂ ਨੇ ਲੋਹੜੀ ਦੇ ਗੀਤ ਤੇ ਬੋਲੀਆਂ ਪਾ ਕੇ ਆਪਣਾ ਮਨੋਰੰਜਨ ਕੀਤਾ | ਇਸ ਮੌਕੇ ਸੀ. ਡੀ. ਪੀ. ਓ. ਸੁਖਦੇਵ ਕੌਰ ਤੇ ਨਾਇਬ ਤਹਿਸੀਲਦਾਰ ਲਵਜੀਤ ਸਿੰਘ ਵਲੋਂ ਲੜਕੀਆਂ ਨੂੰ ਤੋਹਫ਼ੇ, ਮੂੰਗਫਲੀ ਤੇ ਰਿਓੜੀਆਂ ਵੰਡੀਆਂ ਗਈਆਂ | ਸੁਪਰਵਾਈਜ਼ਰ ਹਰਮਿੰਦਰ ਕੌਰ ਨੇ ਕਿਹਾ ਕਿ ਲੜਕੀਆਂ ਦੀ ਲੋਹੜੀ ਪਾਉਣਾ ਸਮਾਜ ਵਿਚ ਲੜਕੀ ਤੇ ਲੜਕੇ ਦੀ ਬਰਾਬਰਤਾ ਦਾ ਬਹੁਤ ਵੱਡਾ ਸੁਨੇਹਾ ਹੈ | ਇਸ ਮੌਕੇ ਨਾਇਬ ਤਹਿਸੀਲਦਾਰ ਲਵਜੀਤ ਸਿੰਘ, ਸਰਪੰਚ ਜਗਤਾਰ ਸਿੰਘ, ਜਸਵੀਰ ਕੌਰ, ਨਵੀਨ ਕੌਰ, ਕਰਮਜੀਤ ਕੌਰ, ਸਤਵੰਤ ਕੌਰ, ਜਸਵਿੰਦਰ ਕੌਰ, ਸਰਬਜੀਤ ਕੌਰ, ਪ੍ਰਵੀਨ ਕੌਰ, ਬਲਵਿੰਦਰ ਕੌਰ ਲੁਗਾਣਾ, ਸੁਮਨ ਸ਼ਾਮਿਲ ਸਨ |
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ)- ਸਿਵਲ ਹਸਪਤਾਲ ਟਾਂਡਾ ਵਿਖੇ ਸੀਨੀਅਰ ਮੈਡੀਕਲ ਅਫ਼ਸਰ ਡਾ: ਕੇਵਲ ਸਿੰਘ ਦੀ ਅਗਵਾਈ ਹੇਠ ਹਸਪਤਾਲ ਵਿਚ ਕੁੜੀਆਂ ਦੀ ਲੋਹੜੀ ਮਨਾਈ ਗਈ ਜਿਸ ਵਿਚ ਐਸ. ਐਮ. ਓ. ਵਲੋਂ ਨਵ ਜੰਮੀਆਂ ਬੱਚਿਆਂ ਨੂੰ ਤੋਹਫ਼ੇ ਭੇਟ ਕੀਤੇ ਗਏ | ਇਸ ਮੌਕੇ ਡਾ. ਕੇਵਲ ਸਿੰਘ ਨੇ ਕਿਹਾ ਕਿ ਕੁੜੀਆਂ ਤੇ ਮੁੰਡਿਆਂ ਦੇ ਅਨੁਪਾਤ ਨੂੰ ਘੱਟ ਕਰਨ ਲਈ ਕੁੜੀਆਂ ਦੀ ਲੋਹੜੀ ਮਨਾਉਣੀ ਚਾਹੀਦੀ ਹੈ | ਇਸ ਮੌਕੇ ਸ਼ਹਿਰ ਦੇ ਪਤਵੰਤੇ ਸੱਜਣਾਂ ਨੂੰ ਲੋਹੜੀ ਦੀ ਮੁਬਾਰਕਬਾਦ ਵੀ ਦਿੱਤੀ | ਇਸ ਮੌਕੇ ਡਾ: ਕੇ.ਆਰ. ਬਾਲੀ, ਡਾ. ਕਰਮਜੋਤ, ਡਾ. ਗਿੱਲ, ਡਾ. ਨਵਜੋਤ, ਡਾ. ਬਲਜੀਤ ਕੌਰ, ਡਾ. ਕਰਨ ਵਿਰਕ, ਡਾ. ਕੁਲਵਿੰਦਰ ਅਤੇ ਪੈਰਾ ਮੈਡੀਕਲ ਸਟਾਫ਼ ਮੌਜੂਦ ਸੀ |
ਮਾਹਿਲਪੁਰ, (ਰਜਿੰਦਰ ਸਿੰਘ)- ਸਰਕਾਰੀ ਹਸਪਤਾਲ ਮਾਹਿਲਪੁਰ ਵਿਖੇ ਚਲ ਰਹੇ ਸੀ.ਐੱਚ.ਸੀ. ਦੇ ਸਬ ਸੈਂਟਰ ਵਿਖੇ ਨਿਸ਼ਕਾਮ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਬਣਾਈ ਸ਼ੈੱਡ ਦਾ ਉਦਘਾਟਨ. ਐੱਸ.ਐਮ.ਓ. ਡਾ: ਜੇ.ਪੀ.ਐੱਸ. ਬੈਂਸ ਦੀ ਅਗਵਾਈ 'ਚ 10 ਲੜਕੀਆਂ ਦੀਆਂ ਦੀ ਲੋਹੜੀ ਪਾ ਕੇ ਕੀਤਾ ਗਿਆ | ਇਸ ਮੌਕੇ ਜੇ.ਪੀ.ਐੱਸ. ਬੈਂਸ ਨੇ ਲੜਕੀਆਂ ਦੇ ਮਾਤਾ-ਪਿਤਾ ਨੂੰ ਵਧਾਈ ਦਿੱਤੀ | ਇਸ ਮੌਕੇ ਡਾ: ਸੁਦੇਸ਼ ਸੁਮਨ, ਡਾ: ਨਿਰਮਲ ਰਾਓ, ਡਾ: ਵਿਸ਼ਵਦੀਪ ਸਿੰਘ, ਡਾ: ਮਨਪ੍ਰੀਤ ਬੈਂਸ, ਡਾ: ਲਕਸ਼ਮੀ ਕਾਂਤ, ਡਾ: ਮਨਦੀਪ ਕੌਰ ਬੈਂਸ, ਡਾ: ਬਲਰਾਜ ਕੌਰ, ਡਾ: ਮਨਜੀਤ ਕੌਰ, ਡਾ: ਪਰਮਿੰਦਰ ਸਿੰਘ, ਡਾ: ਡਿੰਪਲ, ਡਾ: ਜਗਜੀਤ ਸਿੰਘ, ਕੌਾਸਲਰ ਜਸਵੰਤ ਸਿੰਘ ਸੀਹਰਾ, ਕੌਾਸਲਰ ਬਲਵੰਤ ਸਿੰਘ ਮੱਖਣ, ਕੌਾਸਲਰ ਵਰਿੰਦਰ ਕੌਰ, ਸਤਵੀਰ ਸਿੰਘ ਸੰਤਾਂ, ਦਵਿੰਦਰ ਕੌਰ, ਵੀਨਾ ਗਰੋਵਰ, ਅਸ਼ੋਕ ਗਰੋਵਰ, ਮੈਡਮ ਜਸਵੀਰ ਕੌਰ, ਕਮਲਜੀਤ ਕੌਰ, ਗੁਰਮੇਲ ਕੌਰ, ਏ.ਐਨ.ਐਮ. ਰਾਜ ਰਾਣੀ, ਰਣਜੀਤ ਕੌਰ, ਤਿ੍ਪਤਾ ਦੇਵੀ, ਸੁਲੇਖਾ, ਅਵਤਾਰ ਸਿੰਘ, ਗਿਆਨ ਸਿੰਘ, ਨਰੇਸ਼ ਕੁਮਾਰ, ਸਤਨਾਮ ਸਿੰਘ, ਨਰੇਸ਼ ਕੁਮਾਰ ਬੱਬੂ, ਗੋਪਾਲ ਪਾਲਦੀ, ਠੇਕੇਦਾਰ ਜਗਜੀਤ ਸਿੰਘ, ਗੁਰਮੀਤ ਸਿੰਘ ਆਦਿ ਹਾਜ਼ਰ ਸਨ |
ਮੁਕੇਰੀਆਂ, (ਰਾਮਗੜ੍ਹੀਆ)- ਦਸਮੇਸ਼ ਗਰਲਜ਼ ਕਾਲਜ ਚੱਕ ਅੱਲਾ ਬਖ਼ਸ਼ ਮੁਕੇਰੀਆਂ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਕਾਲਜ ਦੀ ਪਿੰ੍ਰਸੀਪਲ ਡਾ: ਰਵਿੰਦਰ ਕੌਰ ਚੱਢਾ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਵਲੋਂ ਰਵਾਇਤੀ ਤਰੀਕੇ ਨਾਲ ਲੋਹੜੀ ਬਾਲੀ ਗਈ | ਵਿਦਿਆਰਥਣਾਂ ਵਲੋਂ ਢੋਲਕੀ ਦੀ ਥਾਪ 'ਤੇ ਲੋਹੜੀ ਦੇ ਪਰੰਪਰਾਗਤ ਗੀਤ ਗਾਏ ਗਏ | ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਪਿੰ੍ਰਸੀਪਲ ਮੈਡਮ ਰਵਿੰਦਰ ਰਵਿੰਦਰ ਕੌਰ ਚੱਢਾ ਨੇ ਵਿਦਿਆਰਥਣਾਂ ਨੂੰ ਆਪਣੇ ਸੰਬੋਧਨ ਦੌਰਾਨ ਲੋਹੜੀ ਦੇ ਸੱਭਿਆਚਾਰਕ ਮਹੱਤਵ ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ | ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿਚ ਕੁੜੀਆਂ ਤੇ ਮੁੰਡਿਆ ਵਿਚ ਕੋਈ ਫ਼ਰਕ ਨਹੀਂ ਹੈ | ਸਾਡੇ ਸਮਾਜ ਵਿਚ ਮੁੰਡਿਆ ਦੀ ਲੋਹੜੀ ਪਾਉਣ ਦਾ ਰਿਵਾਜ਼ ਹੈ ਜਦ ਕਿ ਸਾਨੂੰ ਕੁੜੀਆਂ ਦੀ ਵੀ ਲੋਹੜੀ ਪਾਉਣੀ ਚਾਹੀਦੀ ਹੈ | ਇਸ ਖ਼ੁਸ਼ੀ ਦੇ ਮੌਕੇ 'ਤੇ ਕਾਲਜ ਦੇ ਸਮੂਹ ਸਟਾਫ਼ ਤੇ ਵਿਦਿਆਰਥਣਾਂ ਹਾਜ਼ਰ ਸਨ |
ਮੁਕੇਰੀਆਂ, (ਰਾਮਗੜ੍ਹੀਆ)- ਸਟਾਰ ਪਬਲਿਕ ਸਕੂਲ ਮੁਕੇਰੀਆਂ ਵਿਖੇ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪਿੰ੍ਰਸੀਪਲ ਮੈਡਮ ਬਬੀਤਾ ਚੌਧਰੀ ਨੇ ਵਿਦਿਆਰਥੀਆ ਨੂੰ ਲੋਹੜੀ ਦੇ ਤਿਉਹਾਰ ਨੂੰ ਮਨਾਉਣ ਦੇ ਇਤਿਹਾਸਿਕ ਪਿਛੋਕੜ ਵਾਲੀ ਦੁੱਲੇ ਭੱਟੀ ਦੀ ਦੰਦ ਕਥਾ ਤੋਂ ਜਾਣੂ ਕਰਵਾਇਆ | ਇਸ ਮੌਕੇ ਸਕੂਲ ਦੇ ਤੀਸਰੀ, ਚੌਥੀ ਤੇ ਪੰਜਵੀਂ ਸ਼ੇ੍ਰਣੀ ਦੇ ਵਿਦਿਆਰਥੀਆ ਨੂੰ ਮਨੋਰੰਜਨ ਲਈ ਬਾਲ ਫ਼ਿਲਮ ਦਿਖਾਈ ਗਈ | ਚੌਥੀ ਅਤੇ ਪੰਜਵੀਂ ਸ਼੍ਰੇਣੀ ਜਮਾਤ ਦੇ ਵਿਦਿਆਰਥੀਆਂ 'ਚ ਲੋਹੜੀ ਦੇ ਵਿਸ਼ੇ 'ਤੇ ਡਰਾਇੰਗ ਮੁਕਾਬਲਾ ਕਰਵਾਇਆ ਗਿਆ | ਇਸੇ ਤਰ੍ਹਾਂ ਛੇਵੀਂ ਤੋਂ ਦਸਵੀਂ ਸ਼੍ਰੇਣੀ ਦੇ ਵਿਦਿਆਰਥੀਆ ਲਈ ਪਤੰਗ ਬਣਾਉਣ ਦਾ ਮੁਕਾਬਲਾ ਰੱਖਿਆ ਗਿਆ | ਇਨ੍ਹਾਂ ਮੁਕਾਬਲਿਆਂ ਵਿਚ ਵਿਦਿਆਰਥੀਆ ਨੇ ਬਹੁਤ ਹੀ ਸੁੰਦਰ ਅਤੇ ਸੰਦੇਸ਼ ਦਿੰਦੇ ਹੋਏ ਚਿੱਤਰ ਅਤੇ ਪਤੰਗ ਬਣਾਏ | ਇਸ ਮੌਕੇ ਸਕੂਲ ਦੇ ਫੈਕਲਟੀ ਮੈਂਬਰ ਸੁਮਿਤ ਰੱਤੂ ਨੇ ਆਪਣੇ ਪੱੁਤਰ ਸਮਰਾਟ ਰੱਤੂ ਦੀ ਪਹਿਲੀ ਲੋਹੜੀ ਸਕੂਲ ਦੇ ਵਿਦਿਆਰਥੀਆਂ ਨਾਲ ਮਨਾਈ ਅਤੇ ਵਿਦਿਆਰਥੀਆਂ ਨੂੰ ਲੋਹੜੀ ਵੰਡੀ ਅਤੇ ਆਪਣੀ ਖ਼ੁਸ਼ੀ ਨੂੰ ਸਾਂਝਾ ਕੀਤਾ | ਇਸ ਮੌਕੇ ਸਕੂਲ ਦੇ ਮੁੱਖ ਪ੍ਰਬੰਧਕ ਪ੍ਰੋ: ਡੀ. ਵੀ. ਸ਼ਰਮਾ ਅਤੇ ਪਿੰ੍ਰਸੀਪਲ ਮੈਡਮ ਬਬੀਤਾ ਚੌਧਰੀ ਨੇ ਲੋਹੜੀ ਦੇ ਸ਼ੁੱਭ ਅਵਸਰ ਮੌਕੇ ਸਾਰੇ ਵਿਦਿਆਰਥੀਆਂ ਉਨ੍ਹਾਂ ਦੇ ਮਾਤਾ ਪਿਤਾ ਅਤੇ ਇਲਾਕਾ ਨਿਵਾਸੀਆਂ ਨੂੰ ਲੋਹੜੀ ਦੀ ਵਧਾਈ ਦਿੱਤੀ |
ਦਸੂਹਾ, (ਭੁੱਲਰ)- ਗੁਰੂ ਤੇਗ਼ ਬਹਾਦਰ ਖ਼ਾਲਸਾ ਸੀ. ਸੈਕੰ. ਸਕੂਲ, ਦਸੂਹਾ ਦੇ ਪਿ੍ੰਸੀਪਲ ਡਾ: ਸੁਰਜੀਤ ਕੌਰ ਬਾਜਵਾ ਦੀ ਸਰਪ੍ਰਸਤੀ ਹੇਠ ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਸੈਣੀ ਅਤੇ ਨਰਿੰਦਰਪਾਲ ਸਿੰਘ ਨੇ ਆਪਣੇ ਵਲੰਟੀਅਰਜ਼ ਨਾਲ ਮਿਲ ਕੇ ਰਾਸ਼ਟਰੀ ਯੁਵਾ ਦਿਵਸ ਮਨਾਉਂਦੇ ਹੋਏ ਭਾਸ਼ਣ ਮੁਕਾਬਲੇ ਕਰਵਾਏ, ਜਿਸ ਵਿਚ ਵਲੰਟੀਅਰਜ਼ ਦੁਆਰਾ ਆਪਣੇ ਵਿਚਾਰ ਪੇਸ਼ ਕੀਤੇ | ਇਸ ਮੌਕੇ ਵਿਦਿਆਰਥੀਆਂ ਵਿਚ ਸਮਾਜ ਸੇਵਾ ਦੀ ਭਾਵਨਾ ਪੈਦਾ ਕਰਨ ਲਈ ਲੋਹੜੀ ਦੇ ਤਿਉਹਾਰ ਨੂੰ ਕੁਸ਼ਟ ਆਸ਼ਰਮ ਦਸੂਹਾ ਵਿਚ ਜਾ ਕੇ ਮਨਾਇਆ | ਯੂਨਿਟ ਵਲੋਂ ਇਸ ਮੌਕੇ ਗਰਮ ਕੱਪੜੇ ਅਤੇ ਲੋਹੜੀ ਤਿਉਹਾਰ ਦਾ ਖਾਣ ਦਾ ਸਮਾਨ ਕੁਸ਼ਟ ਆਸ਼ਰਮ ਵਾਸੀਆਂ ਨੂੰ ਵੰਡਿਆ | ਪਿ੍ੰਸੀਪਲ ਮੈਡਮ ਡਾ: ਸੁਰਜੀਤ ਕੌਰ ਬਾਜਵਾ ਦੁਆਰਾ ਵਲੰਟੀਅਰਜ਼ ਨੂੰ ਸਮਾਜ ਸੇਵਾ ਦੇ ਕੰਮਾਂ ਵਿਚ ਵਧ-ਚੜ੍ਹ ਕੇ ਹਿੱਸਾ ਲੈਣ ਲਈ ਪ੍ਰੇਰਿਤ ਕਰਦੇ ਹੋਏ ਪੈਸੇ ਦੀ ਸਹੀ ਵਰਤੋਂ ਕਰਨ ਅਤੇ ਲੋੜਵੰਦਾਂ ਦੀ ਮਦਦ ਕਰਨ ਲਈ ਹਮੇਸ਼ਾ ਤਿਆਰ ਰਹਿਣ ਕਿਹਾ | ਇਸ ਮੌਕੇ ਸਕੂਲ ਦੇ ਪਿ੍ੰਸੀਪਲ ਡਾ: ਸੁਰਜੀਤ ਕੌਰ ਬਾਜਵਾ, ਮੈਡਮ ਰਜਿੰਦਰ ਕੌਰ, ਐਨ.ਐਸ.ਐਸ. ਪ੍ਰੋਗਰਾਮ ਅਫ਼ਸਰ ਨਵਨੀਤ ਕੌਰ ਸੈਣੀ ਅਤੇ ਨਰਿੰਦਰਪਾਲ ਸਿੰਘ, ਬਲਵਿੰਦਰ ਕੌਰ, ਬੂਆ ਦੱਤਾ ਅਤੇ ਸਮੂਹ ਵਲੰਟੀਅਰਜ਼ ਸ਼ਾਮਿਲ ਹੋਏ |
ਹੁਸ਼ਿਆਰਪੁਰ, (ਨਰਿੰਦਰ ਸਿੰਘ ਬੱਡਲਾ)- ਪਿੰਡ ਭੁੰਗਰਨੀ ਵਿਖੇ ਮਾਤਾ ਚਰਨ ਕੌਰ ਤੇ ਮਾਤਾ ਅਮਰ ਕੌਰ ਚੈਰੀਟੇਬਲ ਐਾਡ ਵੈੱਲਫੇਅਰ ਸੁਸਾਇਟੀ ਵਲੋਂ ਲੋਹੜੀ ਦੇ ਤਿਉਹਾਰ ਮੌਕੇ 'ਬੇਟੀ ਬਚਾਓ, ਬੇਟੀ ਪੜ੍ਹਾਓ' ਮੁਹਿੰਮ ਨੂੰ ਮੁੱਖ ਰੱਖਦਿਆਂ 1 ਸਾਲ ਤੋਂ ਘੱਟ ਉਮਰ ਦੀਆਂ 17 ਲੜਕੀਆਂ ਦੀ ਲੋਹੜੀ ਪਾਈ ਗਈ | ਇਸ ਮੌਕੇ ਜਥੇ: ਮਨਜੀਤ ਸਿੰਘ ਰਾਜਪੁਰ ਭਾਈਆਂ ਮੁੱਖ ਮਹਿਮਾਨ ਵਜੋਂ ਹਾਜ਼ਰ ਹੋਏ | ਇਸ ਮੌਕੇ ਸੁਸਾਇਟੀ ਪ੍ਰਧਾਨ ਸੁਰਜੀਤ ਸਿੰਘ ਮਸੂਤਾ ਨੇ ਕਿਹਾ ਕਿ ਲੜਕੀਆਂ ਕਿਸੇ ਵੀ ਤਰ੍ਹਾਂ ਲੜਕਿਆਂ ਨਾਲੋਂ ਘੱਟ ਨਹੀਂ ਹਨ | ਲੜਕਿਆਂ ਵਾਂਗ ਲੜਕੀਆਂ ਨੂੰ ਵੀ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਦਾ ਪੂਰਾ ਮੌਕਾ ਦੇਣਾ ਚਾਹੀਦਾ ਹੈ ਕਿਉਂਕਿ ਅੱਜ ਦੇ ਸਮੇਂ 'ਚ ਲੜਕੀਆਂ ਹਰ ਖੇਤਰ 'ਚ ਲੜਕਿਆਂ ਨਾਲੋਂ ਮੋਹਰੀ ਭੂਮਿਕਾ ਨਿਭਾਅ ਰਹੀਆਂ ਹਨ | ਇਸ ਲਈ ਮਾਤਾ-ਪਿਤਾ ਨੂੰ ਧੀਆਂ ਦਾ ਪੂਰਾ ਸਤਿਕਾਰ ਕਰਨਾ ਚਾਹੀਦਾ ਹੈ | ਇਸ ਮੌਕੇ ਸੁਸਾਇਟੀ ਵਲੋਂ ਲੜਕੀਆਂ ਨੂੰ ਗਰਮ ਬੈੱਡ ਸ਼ੀਟਾਂ, ਜੌਨਸਨ ਬੇਬੀ ਕਿੱਟ, ਮੂੰਗਫਲੀ, ਰਿਊੜੀਆਂ ਤੇ ਨਕਦ ਰਾਸ਼ੀ ਦੇ ਕੇ ਸਨਮਾਨਿਤ ਕੀਤਾ ਗਿਆ | ਇਸ ਮੌਕੇ ਜਗਤਾਰ ਸਿੰਘ ਭੁੰਗਰਨੀ, ਜਸਵੀਰ ਸਿੰਘ ਮਿਨਹਾਸ, ਸਤਵੰਤ ਸਿੰਘ ਪੰਚ, ਮਨਜੀਤ ਸਿੰਘ ਬਣਵੈਤ, ਪਰਮਿੰਦਰ ਸਿੰਘ ਪੋਸੀ, ਬੱਬੀ ਪੋਸੀ, ਧਰਮ ਸਿੰਘ ਕੋਠੀ ਵਾਲੇ, ਮਹਿੰਦਰ ਸਿੰਘ ਸਾਬਕਾ ਸਰਪੰਚ, ਜਗਤਾਰ ਸਿੰਘ ਤਾਰੀ ਆਦਿ ਸਮੇਤ ਵੱਡੀ ਗਿਣਤੀ 'ਚ ਇਲਾਕਾ ਵਾਸੀ ਹਾਜ਼ਰ ਸਨ |
ਚੱਬੇਵਾਲ, (ਪੱਟੀ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰਾਜਪੁਰ ਭਾਈਆਂ ਵਿਖੇ ਪਿ੍ੰ: ਜਰਨੈਲ ਸਿੰਘ ਦੀ ਅਗਵਾਈ ਵਿੱਚ ਲੋਹੜੀ ਦਾ ਤਿਉਹਾਰ ਪੂਰੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰ: ਜਰਨੈਲ ਸਿੰਘ ਅਤੇ ਰਾਜਾ ਸਿੰਘ ਨੇ ਸਾਡੇ ਸਮਾਜ 'ਚ ਲੋਹੜੀ ਦੀ ਮਹੱਤਤਾ ਬਾਰੇ ਦੱਸਿਆ ਤੇ ਵਿਦਿਆਰਥੀਆਂ ਵਲੋਂ ਪ੍ਰਭਾਵਸ਼ਾਲੀ ਢੰਗ ਨਾਲ ਰੰਗਾਰੰਗ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ | ਇਸ ਮੌਕੇ ਪਿ੍ੰ: ਜਰਨੈਲ ਸਿੰਘ, ਰਾਜਾ ਸਿੰਘ, ਗੁਲਸ਼ਨ, ਭੁਪਿੰਦਰਪਾਲ ਸਿੰਘ, ਅਨੂਪਮ ਖੰਨਾ, ਕੁਲਵਿੰਦਰ ਕੌਰ, ਆਰਤੀ, ਸੁਦੇਸ਼ ਕੁਮਾਰੀ, ਸੁਖਜਿੰਦਰ ਸਿੰਘ, ਨਵਜੋਤ ਕੌਰ, ਸੁਖਪਾਲ ਕੌਰ, ਪਰਮਿੰਦਰ ਕੌਰ, ਪਰਮਜੀਤ ਕੌਰ, ਦਲਜੀਤ ਕੌਰ ਆਦਿ ਹਾਜ਼ਰ ਸਨ |
ਟਾਂਡਾ ਉੜਮੁੜ, (ਭਗਵਾਨ ਸਿੰਘ ਸੈਣੀ)- ਸਿਲਵਰ ਓਕ ਇੰਟਰਨੈਸ਼ਨਲ ਸਕੂਲ ਸ਼ਾਹਬਾਜਪੁਰ ਟਾਂਡਾ ਵਿਖੇ ਚੇਅਰਮੈਨ ਤਰਲੋਚਨ ਸਿੰਘ ਬਿੱਟੂ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਪਿ੍ੰਸੀਪਲ ਰਕੇਸ਼ ਸ਼ਰਮਾ ਅਤੇ ਵਾਇਸ ਪਿ੍ੰਸੀਪਲ ਮਨੀਸ਼ਾ ਸੰਗਰ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਬਹੁਤ ਧੂਮ ਧਾਮ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲ ਪ੍ਰਬੰਧਕ ਕਰਨਜੀਤ ਤਰਨ ਸੈਣੀ ਅਤੇ ਸਟਾਫ਼ ਵਲੋਂ ਆਪਣੀ ਆਪਣੀ ਇਕ ਇਕ ਬੁਰੀ ਆਦਤ ਕਾਗ਼ਜ਼ 'ਤੇ ਲਿਖ ਕੇ ਇਕ ਦੂਜੇ ਨੂੰ ਭੇਟ ਕਰਕੇ ਅੱਗ ਵਿਚ ਭੇਟ ਕੀਤਾ ਅਤੇ ਇਸੇ ਤਰ੍ਹਾਂ ਸਕੂਲ ਦੇ ਬੱਚਿਆਂ ਨੇ ਵੀ ਆਪਣੀਆਂ ਬੁਰੀਆਂ ਆਦਤਾਂ ਕਾਗ਼ਜ਼ 'ਤੇ ਲਿਖ ਕੇ ਅਗਨੀ ਭੇਟ ਕੀਤੀਆਂ | ਇਸ ਮੌਕੇ ਜਸਵੀਰ ਸਿੰਘ, ਰਾਜਿੰਦਰ ਸਿੰਘ, ਰਾਜਬੀਰ ਕੌਰ, ਗੁਰਦੇਵ ਸਿੰਘ, ਰਾਜਵਿੰਦਰ ਸਿੰਘ, ਬਿਕਰਮਜੀਤ ਸਿੰਘ, ਜਗਬੰਧਨ, ਗੁਰਦਿਆਲ, ਮਨਦੀਪ, ਅਮਰਜੀਤ ਕੌਰ, ਹਰਪ੍ਰੀਤ ਕੌਰ ਆਦਿ ਮੌਜੂਦ ਸਨ |
ਗੜ੍ਹਸ਼ੰਕਰ, (ਧਾਲੀਵਾਲ)- ਗੁਰਸੇਵਾ ਕਾਲਜ ਆਫ਼ ਨਰਸਿੰਗ ਪਨਾਮ ਵਿਖੇ ਪ੍ਰਬੰਧਕਾਂ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ ਨੇ ਲੋਹੜੀ ਦਾ ਤਿਉਹਾਰ ਮਨਾਇਆ | ਇਸ ਮੌਕੇ ਕਾਲਜ ਪ੍ਰਬੰਧਕ ਡਾ. ਜੰਗ ਬਹਾਦਰ ਸਿੰਘ ਰਾਏ ਮੈਂਬਰ ਸ਼੍ਰੋਮਣੀ ਕਮੇਟੀ ਵਲੋਂ ਆਪਣੀ ਪੋਤਰੀ ਲਵਲੀਨ ਕੌਰ ਰਾਏ ਪੁੱਤਰੀ ਡਾ. ਪਰਮਵੀਰ ਸਿੰਘ ਰਾਏ ਅਤੇ ਰਮਨਪ੍ਰੀਤ ਕੌਰ ਦੀ ਲੋਹੜੀ ਪਾਈ ਗਈ | ਇਸ ਮੌਕੇ ਡਾ. ਜੰਗ ਬਹਾਦਰ ਸਿੰਘ ਰਾਏ ਅਤੇ ਡਾਇਰੈਕਟਰ ਬੀਬੀ ਦਵਿੰਦਰ ਕੌਰ ਰਾਏ ਨੇ ਧੂਣੀ ਬਾਲਣ ਦੀ ਰਸਮ ਨਿਭਾਈ | ਇਸ ਉਪਰੰਤ ਵਿਦਿਆਰਥਣਾਂ ਨੇ ਗਿੱਧਾ ਅਤੇ ਲੋਹੜੀ ਨਾਲ ਸਬੰਧਤ ਗੀਤ ਪੇਸ਼ ਕੀਤੇ ਤੇ ਸਟਾਫ਼ ਮੈਂਬਰਾਂ ਨੇ ਵੀ ਪ੍ਰੋਗਰਾਮ ਵਿਚ ਹਿੱਸਾ ਲਿਆ | ਇਸ ਮੌਕੇ ਡਾ: ਪਰਮਜੀਤ ਸਿੰਘ ਰਾਏ, ਰਮਨਪ੍ਰੀਤ ਕੌਰ, ਜਸਕਰਨ ਸਿੰਘ ਰਾਏ ਯੂ.ਐੱਸ.ਏ. ਡਾ: ਜਗਰੂਪ ਕੌਰ ਯੂ.ਐੱਸ.ਏ., ਪਿ੍ੰ: ਰਾਜਵਿੰਦਰ ਸਿੰਘ ਬੈਂਸ, ਪਿ੍ੰਸੀਪਲ ਊਸ਼ਾ ਬਹਿਲ, ਮੇਜਰ ਅਜੀਤ ਸਿੰਘ ਬੈਂਸ, ਉਪ ਪਿ੍ੰਸੀਪਲ ਵਰਿੰਦਰ ਕੌਰ, ਪਿ੍ੰ: ਸੋਹਣ ਸਿੰਘ ਸੰੂਨੀ, ਪਿ੍ੰ: ਹਰੀ ਕ੍ਰਿਸ਼ਨ ਗੰਗੜ ਤੇ ਹੋਰ ਸਟਾਫ਼ ਮੈਂਬਰ ਹਾਜ਼ਰ ਹੋਏ |
ਹਰਿਆਣਾ, (ਹਰਮੇਲ ਸਿੰਘ ਖੱਖ)- ਡਾ: ਰਣਜੀਤ ਸਿੰਘ ਘੋਤੜਾ ਐਸ.ਐਮ.ਓ. ਪੀ.ਐਚ.ਸੀ. ਭੂੰਗਾ ਦੀ ਅਗਵਾਈ ਹੇਠ ਨਵਜੰਮੀਆਂ ਬੱਚੀਆਂ ਦੀ ਲੋਹੜੀ ਪਾਈ ਗਈ ਤੇ ਸ਼ਗਨ ਦਿੱਤੇ | ਇਸ ਮੌਕੇ ਡਾ. ਰਣਜੀਤ ਸਿੰਘ ਘੋਤੜਾ ਨੇ ਕਿਹਾ ਕਿ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਨਵਜੰਮੀਆਂ ਬੱਚੀਆਂ ਦੀ ਲੋਹੜੀ ਪਾਈ ਗਈ | ਉਨ੍ਹਾਂ ਕਿਹਾ ਕਿ ਸਮਾਜ ਅੰਦਰ ਲੜਕੇ ਲੜਕੀ ਦੇ ਪਾੜੇ ਨੂੰ ਖਤਮ ਕਰਨ ਦੇ ਮੱਦੇਨਜ਼ਰ ਲੜਕੀਆਂ ਦੀ ਲੋਹੜੀ ਪਾਈ ਜਾ ਰਹੀ ਹੈ ਤੇ ਸ਼ਗਨ ਦਿੱਤੇ ਗਏ | ਇਸ ਮੌਕੇ ਡਾ: ਜਤਿੰੰਦਰ ਭਾਟੀਆ, ਡਾ: ਜਗਤਾਰ ਸਿੰਘ, ਡਾ: ਅਰਚਨਾ, ਓਮੇਸ਼ ਕੁਮਾਰ, ਅਮਿਤ ਸ਼ਰਮਾ, ਜਤਿੰਦਰ ਸਿੰਘ, ਕੁਲਵਿੰਦਰ ਕੌਰ, ਕੁਲਦੀਪ ਕੌਰ ਆਦਿ ਹਾਜ਼ਰ ਸਨ |
ਮਿਆਣੀ, (ਹਰਜਿੰਦਰ ਸਿੰਘ ਮੁਲਤਾਨੀ)- ਆਦੇਸ਼ ਇੰਟਰਨੈਸ਼ਨਲ ਸਕੂਲ ਮਿਆਣੀ ਵਿਖੇ ਵਿਦਿਆਰਥੀਆਂ ਅਤੇ ਸਟਾਫ਼ ਨੇ ਮਿਲ ਕੇ ਲੋਹੜੀ ਦਾ ਤਿਉਹਾਰ ਮਨਾਇਆ | ਪਿ੍ੰਸੀਪਲ ਰਾਜੇਸ਼ਵਰ ਪ੍ਰਸ਼ਾਦ ਦੀ ਅਗਵਾਈ ਵਿਚ ਹੋਏ ਲੋਹੜੀ ਦੇ ਸਮਾਗਮ ਦੌਰਾਨ ਵਿਦਿਆਰਥੀਆਂ ਨੇ ਲੋਹੜੀ ਬਾਲ ਕੇ ਮੂੰਗਫਲੀ ਤੇ ਰਿਉੜੀਆਂ ਵੰਡੀਆਂ | ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਕੇ ਲੋਹੜੀ ਦੀਆਂ ਖ਼ੁਸ਼ੀਆਂ ਸਾਂਝੀਆਂ ਕੀਤੀਆਂ | ਇਸ ਮੌਕੇ ਪਿ੍ੰਸੀਪਲ ਰਾਜੇਸ਼ਵਰ ਪ੍ਰਸ਼ਾਦ ਨੇ ਵਿਦਿਆਰਥੀਆਂ ਨੂੰ ਲੋਹੜੀ ਦੇ ਤਿਉਹਾਰ ਦੇ ਇਤਿਹਾਸ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਗਗਨਦੀਪ ਕੌਰ, ਅੰਜਨਾ, ਜੋਤੀ, ਅਮਨਦੀਪ ਕੌਰ, ਜੋਤੀ ਰਾਣੀ, ਰਾਜਵੀਰ ਕੌਰ, ਮਨਜੋਤ ਸਿੰਘ, ਪ੍ਰਭਜੋਤ ਸਿੰਘ, ਵਿਜੇ ਕੁਮਾਰ, ਪੁਨੀਤ ਲਵਨੀਤ ਕੌਰ, ਸ਼ਦੇਸ਼ ਕੌਸ਼ਲ, ਪ੍ਰਦੀਪ ਕੌਰ, ਜਸਵਿੰਦਰ ਕੌਰ ਆਦਿ ਮੌਜੂਦ ਸਨ |
ਚੱਬੇਵਾਲ, (ਰਾਜਾ ਸਿੰਘ ਪੱਟੀ)- ਚੱਬੇਵਾਲ ਵਿਖੇ ਜੇ.ਐਨ.ਜੇ. ਪੈਲੇਸ 'ਚ ਉੱਘੇ ਸਮਾਜ ਸੇਵਕ ਅਤੇ ਸੀਨੀਅਰ ਕਾਂਗਰਸੀ ਆਗੂ ਕੁਲਵਿੰਦਰ ਸਿੰਘ ਰਸੂਲਪੁਰ ਦੀ ਅਗਵਾਈ ਵਿੱਚ ਗਰੀਬ ਅਤੇ ਪ੍ਰਵਾਸੀ ਮਜ਼ਦੂਰਾਂ ਦੀਆਂ ਬਾਲੜੀਆਂ ਦੀ ਲੋਹੜੀ ਪੂਰੇ ਉਤਸ਼ਾਹ ਨਾਲ ਮਨਾਈ ਗਈ | ਇਸ ਮੌਕੇ ਪ੍ਰਭਾਵਸ਼ਾਲੀ ਢੰਗ ਨਾਲ ਰੰਗਾਰੰਗ ਪ੍ਰੋਗਰਾਮ ਵੀ ਕਰਵਾਇਆ ਗਿਆ | ਕੁਲਵਿੰਦਰ ਸਿੰਘ ਰਸੂਲਪੁਰ ਵਲੋਂ ਬਾਲੜੀਆਂ ਨੂੰ ਬਸਤਰ, ਮਠਿਆਈਆਂ, ਮੰੂਗਫਲੀ ਅਤੇ ਮਾਇਕ ਮਦਦ ਦੇ ਕੇ ਲੋਹੜੀ ਦੀ ਖ਼ੁਸ਼ੀ ਸਾਂਝੀ ਕੀਤੀ ਗਈ | ਉਨ੍ਹਾਂ ਨੇ ਕਿਹਾ ਕਿ ਸਮਾਜ ਵਿੱਚ ਤਬਦੀਲੀ ਲਿਆਉਣ ਵਾਸਤੇ ਲੜਕੀਆਂ ਦੀ ਲੋਹੜੀ ਮਨਾਉਣ ਦਾ ਰਿਵਾਜ ਵੀ ਪ੍ਰਚਲਿਤ ਕਰਨਾ ਚਾਹੀਦਾ ਹੈ | ਇਸ ਮੌਕੇ ਕੁਲਵਿੰਦਰ ਸਿੰਘ ਰਸੂਲਪੁਰ ਦੇ ਨਾਲ ਰਸ਼ਪਾਲ ਸਿੰਘ ਸੰਧੂ, ਮਨਜੀਤ ਸਿੰਘ, ਸੁਖਵਿੰਦਰ ਸਿੰਘ ਮਹਿੰਦਰ ਸਿੰਘ, ਰਕੇਸ਼ ਰਾਣਾ, ਨਵਜੋਤ ਸਿੰਘ ਆਦਿ ਵੀ ਹਾਜ਼ਰ ਸਨ |
ਹੁਸ਼ਿਆਰਪੁਰ (ਹਰਪ੍ਰੀਤ ਕੌਰ)- ਭਾਰਤ ਵਿਕਾਸ ਪ੍ਰੀਸ਼ਦ ਵਲੋਂ ਅਨਾਥ ਆਸ਼ਰਮ ਰਾਮ ਕਾਲੋਨੀ ਕੈਪ ਵਿਖੇ ਸੰਜੀਵ ਅਰੋੜਾ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਉਨ੍ਹਾਂ ਨੇ ਸ਼ਮ੍ਹਾ ਰੌਸ਼ਨ ਕਰਕੇ ਸਮਾਗਮ ਦਾ ਆਗਾਜ਼ ਕੀਤਾ | ਉਨ੍ਹਾਂ ਨੇ ਸਾਰਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ ਅਤੇ ਸ਼ੁੱਭ ਕਾਮਨਾਵਾਂ ਦਿੱਤੀਆਂ | ਬੱਚਿਆਂ ਨੇ ਰਾਸ਼ਟਰੀ ਗੀਤ ਪੇਸ਼ ਕੀਤਾ | ਇਸ ਮੌਕੇ ਬੋਲਦਿਆਂ ਸ੍ਰੀ ਅਰੋੜਾ ਨੇ ਕਿਹਾ ਕਿ ਹੋਰਨਾਂ ਸਮਾਜ ਸੇਵੀ ਸੰਸਥਾਵਾਂ ਨੂੰ ਵੀ ਇਨ੍ਹਾਂ ਬੱਚਿਆਂ ਨਾਲ ਮਿਲ ਕੇ ਤਿਉਹਾਰ ਮਨਾਉਣੇ ਚਾਹੀਦੇ ਹਨ ਤਾਂ ਜੋ ਇਨ੍ਹਾਂ ਨੂੰ ਇਕੱਲਾਪਨ ਮਹਿਸੂਸ ਨਾ ਹੋਵੇ | ਉਨ੍ਹਾਂ ਕਿਹਾ ਕਿ ਬੱਚਿਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਪ੍ਰਤੀ ਉਤਸ਼ਾਹਿਤ ਕਰਨਾ ਵੀ ਜ਼ਰੂਰੀ ਹੈ | ਪ੍ਰੀਸ਼ਦ ਦੇ ਜ਼ਿਲ੍ਹਾ ਸਕੱਤਰ ਜਗਮੀਤ ਸਿੰਘ ਸੇਠੀ ਅਤੇ ਸੀਨੀਅਰ ਉਪ ਪ੍ਰਧਾਨ ਰਾਜਿੰਦਰ ਮੌਦਗਿੱਲ ਨੇ ਵੀ ਬੱਚਿਆਂ ਨੂੰ ਲੋਹੜੀ ਦੀ ਵਧਾਈ ਦਿੱਤੀ | ਦਵਿੰਦਰ ਅਰੋੜਾ, ਮਾਸਟਰ ਗੁਰਪ੍ਰੀਤ ਸਿੰਘ, ਰਾਜੀਵ ਮਨਚੰਦਾ, ਐਨ.ਕੇ. ਗੁਪਤਾ, ਲੋਕੇਸ਼ ਖੰਨਾ ਆਦਿ ਮੌਜੂਦ ਸਨ |

ਨਰਸਿੰਗ ਕਾਲਜ ਮੁਕੇਰੀਆਂ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ

ਮੁਕੇਰੀਆਂ, 13 ਜਨਵਰੀ (ਰਾਮਗੜ੍ਹੀਆ)- ਸਵਾਮੀ ਪ੍ਰੇਮਾਨੰਦ ਨਰਸਿੰਗ ਕਾਲਜ ਮੁਕੇਰੀਆਂ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਸ਼ੁੱਭ ਤਿਉਹਾਰ ਮੌਕੇ ਬੱਚਿਆਂ ਵਲੋਂ ਲੋਹੜੀ ਬਾਲੀ ਗਈ ਤੇ ਕਾਲਜ ਦੇ ਵਿਦਿਆਰਥੀਆਂ ਵਲੋਂ ਭੰਗੜਾ ਅਤੇ ਗਿੱਧਾ ਪਾਇਆ ...

ਪੂਰੀ ਖ਼ਬਰ »

ਸੰਤ ਬਾਬਾ ਹਰੀ ਸਿੰਘ ਦੀ 49ਵੀਂ ਬਰਸੀ ਸਬੰਧੀ ਸਮਾਗਮ 15 ਨੂੰ

ਮੁਕੇਰੀਆਂ, 13 ਜਨਵਰੀ (ਰਾਮਗੜ੍ਹੀਆ)- ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਹਰੀ ਸਿੰਘ ਦੀ 48ਵੀਂ ਬਰਸੀਂ 15 ਜਨਵਰੀ ਨੂੰ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਬੀਬੀ ਜਤਿੰਦਰ ਕੌਰ ਠੁਕਰਾਲ ਸ਼੍ਰੋਮਣੀ ਅਕਾਲੀ ਦਲ ਇਸਤਰੀ ਵਿੰਗ ਦੇ ਜ਼ਿਲ੍ਹਾ ਪ੍ਰਧਾਨ ਨਿਯੁਕਤ

ਦਸੂਹਾ, 13 ਜਨਵਰੀ (ਕੌਸ਼ਲ)- ਬੀਬੀ ਜਤਿੰਦਰ ਕੌਰ ਠੁਕਰਾਲ ਦੀ ਪਾਰਟੀ ਪ੍ਰਤੀ ਮਿਹਨਤ ਅਤੇ ਇਮਾਨਦਾਰੀ ਨੂੰ ਦੇਖਦਿਆਂ ਹਾਈਕਮਾਨ ਵਲੋਂ ਇਨ੍ਹਾਂ ਨੂੰ ਸ਼ੋ੍ਰਮਣੀ ਅਕਾਲੀ ਦਲ ਇਸਤਰੀ ਵਿੰਗ ਸ਼ਹਿਰੀ ਦਾ ਜ਼ਿਲ੍ਹਾ ਪ੍ਰਧਾਨ ਥਾਪਿਆ ਹੈ | ਪਾਰਟੀ ਲਈ ਪਹਿਲੀ ਬੀਬੀ ਜਤਿੰਦਰ ...

ਪੂਰੀ ਖ਼ਬਰ »

ਡੈਕ ਦੀ ਆਵਾਜ਼ ਹੌਲੀ ਕਰਨ 'ਤੇ ਕੀਤੀ ਕੁੱਟਮਾਰ, 4 ਨਾਮਜ਼ਦ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)- ਡੈਕ ਦੀ ਆਵਾਜ਼ ਹੌਲੀ ਕਰਨ ਦੀ ਗੱਲ ਸੁਣ ਕੇ ਇਕ ਪਰਿਵਾਰ ਨੇ ਗੁਆਂਢੀ 'ਤੇ ਹਮਲਾ ਕਰ ਦਿੱਤਾ | ਥਾਣਾ ਮੇਹਟੀਆਣਾ ਪੁਲਿਸ ਨੇ ਪਤੀ-ਪਤਨੀ ਨੂੰ ਸਮੇਤ ਚਾਰ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਮਹਿਮੋਵਾਲ ...

ਪੂਰੀ ਖ਼ਬਰ »

ਨਾਜਾਇਜ਼ ਸ਼ਰਾਬ ਸਮੇਤ 2 ਕਾਬੂ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਪੁਲਿਸ ਨੇ ਦੋ ਤਸਕਰਾਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਭਾਰੀ ਮਾਤਰਾ 'ਚ ਸ਼ਰਾਬ ਬਰਾਮਦ ਕੀਤੀ ਹੈ | ਪ੍ਰਾਪਤ ਜਾਣਕਾਰੀ ਮੁਤਾਬਿਕ ਥਾਣਾ ਸਦਰ ਪੁਲਿਸ ਨੇ ਬੂਲਾਂਵਾੜੀ ਨਜ਼ਦੀਕ ਲਗਾਏ ਨਾਕੇ ਦੌਰਾਨ ਬਜਵਾੜਾ ...

ਪੂਰੀ ਖ਼ਬਰ »

ਧੋਖਾਧੜੀ ਕਰਨ ਦੇ ਦੋਸ਼ 'ਚ ਪਿਓ-ਪੁੱਤਰ ਨਾਮਜ਼ਦ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)- ਥਾਣਾ ਐਨ.ਆਰ.ਆਈ. ਪੁਲਿਸ ਨੇ ਇਕ ਸ਼ਿਕਾਇਤ ਤੋਂ ਬਾਅਦ ਪਿਤਾ, ਪੁੱਤਰ ਦੇ ਖਿਲਾਫ਼ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪ੍ਰੀਤਮਪਾਲ ਕੌਰ ਵਿਰਕ ਪੁੱਤਰੀ ਨੋਨਿਹਾਲ ਸਿੰਘ ਵਾਸੀ ਕੋਟਲੀ ਖੁਰਦ ਨੇ ...

ਪੂਰੀ ਖ਼ਬਰ »

ਸੜਕ ਹਾਦਸੇ 'ਚ 1 ਗੰਭੀਰ ਜ਼ਖ਼ਮੀ

ਮਾਹਿਲਪੁਰ, 13 ਜਨਵਰੀ (ਦੀਪਕ ਅਗਨੀਹੋਤਰੀ)- ਮਾਹਿਲਪੁਰ ਸ਼ਹਿਰ ਵਿਚ ਅੱਜ ਦੁਪਹਿਰ ਫਗਵਾੜਾ ਰੋਡ 'ਤੇ ਇਕ ਮੋਟਰਸਾਈਕਲ ਸਵਾਰ ਅਤੇ ਕਾਰ ਦੀ ਟੱਕਰ ਹੋਣ ਕਾਰਨ ਇੱਕ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ | ਥਾਣਾ ਮਾਹਿਲਪੁਰ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਡੱਲੇਵਾਲ ਨੂੰ ਨੈਕ ਨੇ 'ਏ' ਗ੍ਰੇਡ ਮਿਲਿਆ

ਹਰਿਆਣਾ, 13 ਜਨਵਰੀ (ਹਰਮੇਲ ਸਿੰਘ ਖੱਖ)- ਗੁਰੂ ਨਾਨਕ ਐਜੂਕੇਸ਼ਨਲ ਟਰੱਸਟ ਡੱਲੇਵਾਲ ਦੇ ਅਧੀਨ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਅਤੇ ਐਨ.ਸੀ.ਟੀ.ਈ. ਜੈਪੁਰ ਤੋਂ ਮਾਨਤਾ ਪ੍ਰਾਪਤ ਗੁਰੂ ਨਾਨਕ ਕਾਲਜ ਆਫ਼ ਐਜੂਕੇਸ਼ਨ ਡੱਲੇਵਾਲ ਦਾ 'ਨੈਕ' ਟੀਮ ਵਲੋਂ ਨਿਰੀਖਣ ਕੀਤਾ ਗਿਆ | ...

ਪੂਰੀ ਖ਼ਬਰ »

ਹਰਜੀਤ ਸਿੰਘ 'ਡਾਇਰੈਕਟਰ ਜਨਰਲ ਆਫ਼ ਪੁਲਿਸ ਕੋਮੋਡੇਸ਼ਨ ਡਿਸਕ' ਨਾਲ ਸਨਮਾਨਿਤ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)- ਪੁਲਿਸ ਰਿਕਰੂਟਸ ਸਿਖਲਾਈ ਸੈਂਟਰ ਜਹਾਨਖੇਲਾਂ ਵਿਖੇ ਤਾਇਨਾਤ ਹਰਜੀਤ ਸਿੰਘ ਉਪ ਪੁਲਿਸ ਕਪਤਾਨ, ਐਡਜੂਟੈਂਟ-ਕਮ-ਆਊਟਡੋਰ ਟਰੇਨਿੰਗ ਨੂੰ ਇਸ ਸੈਂਟਰ ਪ੍ਰਤੀ ਇਮਾਨਦਾਰੀ/ਵਫ਼ਾਦਾਰੀ ਨਾਲ ਨਿਭਾਈਆਂ ਜਾ ਰਹੀਆਂ ਸ਼ਾਨਦਾਰ ...

ਪੂਰੀ ਖ਼ਬਰ »

ਗੁਰਮਤਿ ਸਮਾਗਮ ਅੱਜ

ਕੋਟਫਤੂਹੀ, 13 ਜਨਵਰੀ (ਅਮਰਜੀਤ ਸਿੰਘ ਰਾਜਾ)- ਪਿੰਡ ਅਲਾਵਲਪੁਰ-ਭਾਣਾ 'ਚ ਗੁਰਦੁਆਰਾ ਸੰਤ ਬਾਬਾ ਧੰਨਾ ਸਿੰਘ ਵਿਖੇ ਮਾਘੀ ਦੇ ਜੋੜ ਮੇਲੇ ਮੌਕੇ ਮਹਾਨ ਗੁਰਮਤਿ ਸਮਾਗਮ 14 ਜਨਵਰੀ ਨੂੰ ਕਰਵਾਇਆ ਜਾ ਰਿਹਾ ਹੈ | ਗੁਰਦੁਆਰਾ ਸਾਹਿਬ ਦੇ ਮੁੱਖ ਸੰਚਾਲਕ ਸੰਤ ਬਾਬਾ ਭਰਪੂਰ ...

ਪੂਰੀ ਖ਼ਬਰ »

ਦੜਾ-ਸੱਟਾ ਲਗਾਉਂਦੇ 2 ਕਾਬੂ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)- ਥਾਣਾ ਮਾਡਲ ਟਾਊਨ ਪੁਲਿਸ ਨੇ ਦੜਾ-ਸੱਟਾ ਲਗਾਉਂਦੇ ਦੋ ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਤੋਂ ਨਕਦੀ ਅਤੇ ਦੜੇ-ਸੱਟੇ ਦੀਆਂ ਪਰਚੀਆਂ ਬਰਾਮਦ ਕੀਤੀਆਂ ਹਨ | ਕਥਿਤ ਦੋਸ਼ੀਆਂ ਦੀ ਪਹਿਚਾਣ ਕਲੇਸ਼ਵਰ ਵਾਸੀ ਕੀਰਤੀ ...

ਪੂਰੀ ਖ਼ਬਰ »

ਕਾਰ-ਜੀਪ ਟੱਕਰ 'ਚ ਇਕ ਜ਼ਖ਼ਮੀ

ਮੁਕੇਰੀਆਂ, 13 ਜਨਵਰੀ (ਰਾਮਗੜ੍ਹੀਆ)-ਮੁਕੇਰੀਆਂ ਪੁਲਿਸ ਨੂੰ ਦਿੱਤੇ ਆਪਣੇ ਬਿਆਨਾ 'ਚ ਬਿਕਰਮਜੀਤ ਸਿੰਘ ਪੁੱਤਰ ਖਜਾਨ ਸਿੰਘ ਵਾਸੀ ਗੁਰਤੇਗ ਬਹਾਦਰ ਕਲੋਨੀ ਮੁਕੇਰੀਆਂ ਨੇ ਦੱਸਿਆ ਕਿ ਉਹ ਮਿਤੀ 10.1.2018 ਨੂੰ ਆਪਣੀ ਕਾਰ ਨੰਬਰ ਪੀ. ਬੀ.07.ਪੀ. ਜੇ.1349 'ਚ ਆਪਣੀ ਪਤਨੀ ਤੇ ਬੱਚਿਆਂ ...

ਪੂਰੀ ਖ਼ਬਰ »

ਦੋਆਬਾ ਕੱਪ ਫ਼ੁੱਟਬਾਲ ਟੂਰਨਾਮੈਂਟ ਪੰਜਾਬ ਪੁਲਿਸ ਨੇ ਜਿੱਤਿਆ

ਮਾਹਿਲਪੁਰ, 13 ਜਨਵਰੀ (ਦੀਪਕ ਅਗਨੀਹੋਤਰੀ)- ਦੋਆਬਾ ਸਪੋਰਟਿੰਗ ਕਲੱਬ ਖ਼ੇੜਾ ਮਾਹਿਲਪੁਰ ਵਲੋਂ ਪ੍ਰਧਾਨ ਇਕਬਾਲ ਸਿੰਘ ਖ਼ੇੜਾ ਦੀ ਅਗਵਾਈ ਹੇਠ ਕਰਵਾਏ ਜਾ ਰਹੇ 9ਵੇਂ ਦੁਆਬਾ ਕੱਪ ਫ਼ੁੱਟਬਾਲ ਟੂਰਨਾਮੈਂਟ ਦੇ ਅੱਜ ਕਰਵਾਏ ਗਏ ਕਲੱਬ ਵਰਗ ਦੇ ਫ਼ਾਈਨਲ ਮੈਚ ਵਿਚ ਮੁੱਖ਼ ...

ਪੂਰੀ ਖ਼ਬਰ »

ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਨੇ ਲੋਹੜੀ ਦੇ ਤਿਉਹਾਰ ਮੌਕੇ ਮਰੀਜ਼ਾਂ ਨੂੰ ਫਲ ਵੰਡੇ

ਮੁਕੇਰੀਆਂ, 13 ਜਨਵਰੀ (ਰਾਮਗੜ੍ਹੀਆ)- ਭਾਰਤ ਵਿਕਾਸ ਪ੍ਰੀਸ਼ਦ ਮੁਕੇਰੀਆਂ ਵਲੋਂ ਲੋਹੜੀ ਦੇ ਤਿਉਹਾਰ ਮੌਕੇ ਸਿਵਲ ਹਸਪਤਾਲ ਮੁਕੇਰੀਆਂ ਵਿਖੇ ਪ੍ਰਧਾਨ ਐਡਵੋਕੇਟ ਨਰਿੰਦਰ ਸ਼ਰਮਾ ਦੀ ਅਗਵਾਈ ਹੇਠ ਐਸ. ਐਮ. ਓ. ਡਾ: ਸਵਿੰਦਰ ਸਿੰਘ ਮਠੌਣ ਦੀ ਹਾਜ਼ਰੀ 'ਚ ਮਰੀਜ਼ਾਂ ਨੂੰ ਫਲ ...

ਪੂਰੀ ਖ਼ਬਰ »

ਸ੍ਰੀ ਗੁਰੂ ਹਰਿਕਿਸ਼ਨ ਪਬਲਿਕ ਸੀ. ਸੈ. ਸਕੂਲ ਤਲਵਾੜਾ ਵਿਖੇ ਲੜਕੀਆਂ ਦੀ ਲੋਹੜੀ ਮਨਾਈ

ਤਲਵਾੜਾ, 13 ਜਨਵਰੀ (ਰਾਜੀਵ ਓਸ਼ੋ)- ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸੀ. ਸੈ. ਸਕੂਲ ਸੈਕਟਰ-2 ਤਲਵਾੜਾ ਵਿਖੇ ਲੜਕੀਆਂ ਦੀ ਲੋਹੜੀ ਪਾਈ ਗਈ ਅਤੇ 'ਬੇਟੀ ਬਚਾਓ' ਬੇਟੀ ਪੜ੍ਹਾਓ' ਦਾ ਨਾਰਾ ਦਿੱਤਾ ਗਿਆ | ਇਸ ਮੌਕੇ ਗੁਰਚਰਨ ਸਿੰਘ ਜੌਹਰ ਪ੍ਰਧਾਨ ਗੁਰਦੁਆਰਾ ਸ੍ਰੀ ਗੁਰੂ ...

ਪੂਰੀ ਖ਼ਬਰ »

ਮੋਟਰਸਾਈਕਲ ਸਵਾਰ ਕੁੱਟਮਾਰ ਕਰਕੇ ਪਰਸ ਤੇ ਮੋਬਾਈਲ ਖੋਹ ਕੇ ਫ਼ਰਾਰ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)- ਅਣਪਛਾਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਬੀਤੀ ਦੇਰ ਸ਼ਾਮ ਇਕ ਦੁਕਾਨਦਾਰ ਨਾਲ ਕੁੱਟਮਾਰ ਕਰਕੇ ਉਸ ਨੂੰ ਜ਼ਖਮੀ ਕਰਨ ਉਪਰੰਤ ਉਸ ਦਾ ਪਰਸ ਤੇ ਮੋਬਾਈਲ ਖੋਹ ਕੇ ਫ਼ਰਾਰ ਹੋ ਗਏ | ਪ੍ਰਾਪਤ ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਕਾਨੂੰਨੀ ਸੇਵਾਵਾਂ ਸਬੰਧੀ ਜਾਗਰੂਕਤਾ ਸੈਮੀਨਾਰ

ਬੀਣੇਵਾਲ, 13 ਜਨਵਰੀ (ਰਾਜਵਿੰਦਰ ਸਿੰਘ)- ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਵਲੋਂ ਐਡਵੋਕੇਟ ਮਹਿੰਦਰਪਾਲ ਮਹਿਮੀ, ਨਰਿੰਦਰ ਪੰਮਾ ਪੀ.ਐਲ.ਬੀ. ਤੇ ਜੁਆਇੰਟ ਸਕੱਤਰ ਅਖਿਲ ਭਾਰਤੀ ਹਿਊਮਨ ਰਾਈਟਸ ਆਰਗੇਨਾਈਜ਼ੇਸ਼ਨ ਪੰਜਾਬ ਦੀ ਅਗਵਾਈ 'ਚ ਸਰਕਾਰੀ ...

ਪੂਰੀ ਖ਼ਬਰ »

ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਨੂੰ ਪਟਿਆਲਾ ਵਿਖੇ ਸ਼ਿਫ਼ਟ ਨਾ ਕਰਨ ਦੀ ਤਜਵੀਜ਼ ਦੀ ਸ਼ਲਾਘਾ

ਦਸੂਹਾ, 13 ਜਨਵਰੀ (ਭੁੱਲਰ) - ਪ੍ਰਦੇਸ਼ ਰਾਜਪੂਤ ਮਹਾਂਸਭਾ ਦੇ ਜਨਰਲ ਸਕੱਤਰ ਦੁਸ਼ਿਅੰਤ ਮਿਨਹਾਸ ਨੇ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਆਯੁਰਵੈਦਿਕ ਯੂਨੀਵਰਸਿਟੀ ਨੂੰ ਪਟਿਆਲਾ ਵਿਖੇ ਸ਼ਿਫ਼ਟ ਨਾ ਕਰਨ ਦੀ ਤਜਵੀਜ਼ ਦੇ ਫ਼ੈਸਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ...

ਪੂਰੀ ਖ਼ਬਰ »

ਐਨ. ਆਰ. ਆਈ. ਪਲਵਿੰਦਰ ਸਿੰਘ ਰਿੱਕਾ ਦਾ ਸਨਮਾਨ

ਦਸੂਹਾ, 13 ਜਨਵਰੀ (ਭੁੱਲਰ)- ਬੋਦਲ ਡਿਵੈਲਪਮੈਂਟ ਕਲੱਬ ਵਲੋਂ ਐਨ. ਆਰ. ਆਈ. ਪਲਵਿੰਦਰ ਸਿੰਘ ਰਿੱਕਾ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਸਰਪੰਚ ਗੁਰਦੀਪ ਕੌਰ ਬੌਦਲ, ਪੰਚ ਗੁਰਮੀਤ ਸਿੰਘ ਅਤੇ ਹਰਪਾਲ ਸਿੰਘ ਬਿੱਟਾ ਨੇ ਉਨ੍ਹਾਂ ਨੂੰ ਸਿਰੋਪਾਉ ਭੇਟ ਕੀਤਾ ਤੇ ਉਨ੍ਹਾਂ ਵਲੋਂ ...

ਪੂਰੀ ਖ਼ਬਰ »

ਸੁਸਾਇਟੀ ਨੂੰ ਚਾਵਲਾ ਪਰਿਵਾਰ ਵਲੋਂ ਲਾਸ਼ ਰੱਖਣ ਵਾਲੀ ਮਸ਼ੀਨ ਭੇਟ

ਦਸੂਹਾ, 13 ਜਨਵਰੀ (ਭੁੱਲਰ)- ਸ੍ਰੀ ਗੁਰੂ ਹਰਿਗੋਬਿੰਦ ਸਾਹਿਬ ਸੇਵਾ ਸੁਸਾਇਟੀ ਦਸੂਹਾ ਨੂੰ ਦਾਨੀ ਪਰਿਵਾਰ ਵੱਲੋਂ ਲਾਸ਼ ਦੀ ਸੰਭਾਲ ਕਰਨ ਲਈ ਮਸ਼ੀਨ ਭੇਟ ਕੀਤੀ ਗਈ | ਸੁਸਾਇਟੀ ਦੇ ਪ੍ਰਧਾਨ ਦੀਦਾਰ ਸਿੰਘ ਕਾਲਾ ਨੇ ਦੱਸਿਆ ਕਿ ਜਸਵੀਰ ਸਿੰਘ ਬੱਬਾ ਚਾਵਲਾ ਵਲੋਂ ਇੱਕ ...

ਪੂਰੀ ਖ਼ਬਰ »

ਨੌਜਵਾਨ ਨੇ ਕਥਿਤ ਪ੍ਰੇਮ ਸਬੰਧਾਂ ਦੇ ਚੱਲਦਿਆਂ ਆਪਣੀ ਜਾਨ ਗਵਾਈ

ਚੱਬੇਵਾਲ, 13 ਜਨਵਰੀ (ਸਖ਼ੀਆ)- ਲੰਘੀ ਰਾਤ ਪਿੰਡ ਪੱਟੀ ਦੇ ਇਕ 21 ਸਾਲਾ ਨੌਜਵਾਨ ਦੀ ਜ਼ਹਿਰੀਲੀ ਦਵਾਈ ਨਿਗਲਣ ਕਾਰਨ ਇਲਾਜ ਦੇ ਚੱਲਦਿਆਂ ਮੌਤ ਹੋ ਗਈ | ਲੜਕੇ ਵਲੋਂ ਪੁਲ਼ਿਸ ਨੂੰ ਦਿੱਤੇ ਬਿਆਨਾਂ ਅਤੇ ਘਰ ਦਿਆਂ ਵਲੋਂ ਲਗਾਏ ਦੋਸ਼ਾਂ ਮੁਤਾਬਿਕ ਉਸ ਨੇ ਕਥਿਤ ਪ੍ਰੇਮ ...

ਪੂਰੀ ਖ਼ਬਰ »

ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਰਹੀਆਂ ਕਮੀਆਂ ਕਾਰਨ ਸੱਤਾ ਹੱਥੋਂ ਗਈ-ਸਰੀਨ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਸਰਕਾਰ ਦੇ ਕਾਰਜਕਾਲ ਦੌਰਾਨ ਕੁਝ ਰਹੀਆਂ ਕਮੀਆਂ ਕਾਰਨ ਲੋਕਾਂ ਨੇ ਅਕਾਲੀ-ਭਾਜਪਾ ਗਠਜੋੜ ਨੂੰ ਸੱਤਾ ਤੋਂ ਲਾਂਭੇ ਕੀਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਨਿਲ ਸਰੀਨ ਨੇ ...

ਪੂਰੀ ਖ਼ਬਰ »

ਗਠਜੋੜ ਸਰਕਾਰ ਦੇ ਕਾਰਜਕਾਲ ਦੌਰਾਨ ਰਹੀਆਂ ਕਮੀਆਂ ਕਾਰਨ ਸੱਤਾ ਹੱਥੋਂ ਗਈ-ਸਰੀਨ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਸਰਕਾਰ ਦੇ ਕਾਰਜਕਾਲ ਦੌਰਾਨ ਕੁਝ ਰਹੀਆਂ ਕਮੀਆਂ ਕਾਰਨ ਲੋਕਾਂ ਨੇ ਅਕਾਲੀ-ਭਾਜਪਾ ਗਠਜੋੜ ਨੂੰ ਸੱਤਾ ਤੋਂ ਲਾਂਭੇ ਕੀਤਾ | ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਅੱਜ ਇਥੇ ਪੰਜਾਬ ਭਾਜਪਾ ਦੇ ਮੀਤ ਪ੍ਰਧਾਨ ਅਨਿਲ ਸਰੀਨ ਨੇ ...

ਪੂਰੀ ਖ਼ਬਰ »

ਰਾਸ਼ਟਰੀ ਯੁਵਕ ਦਿਵਸ ਤੇ ਲੋਹੜੀ ਮੌਕੇ ਕਾਲਜ 'ਚ ਸਮਾਗਮ

ਗੜ੍ਹਸ਼ੰਕਰ, 13 ਜਨਵਰੀ (ਸੁਮੇਸ਼ ਬਾਲੀ)- ਡੀ.ਏ.ਵੀ. ਕਾਲਜ ਫਾਰ ਗਰਲਜ਼ ਵਿਖੇ ਰੈਡ ਰੀਬਨ ਕਲੱਬ ਦੇ ਸਹਿਯੋਗ ਨਾਲ ਰਾਸ਼ਟਰੀ ਯੁਵਕ ਦਿਵਸ ਸਵਾਮੀ ਵਿਵੇਕਾਨੰਦ ਦੀ ਯਾਦ 'ਚ ਅਤੇ ਲੋਹੜੀ ਮੌਕੇ ਸਮਾਗਮ ਕਰਵਾਇਆ ਗਿਆ | ਇਸ ਮੌਕੇ ਕਾਲਜ ਪਿ੍ੰਸੀਪਲ ਡਾ: ਭਾਰਤੀ ਓਬਰਾਏ ਨੇ ਕਿਹਾ ...

ਪੂਰੀ ਖ਼ਬਰ »

ਪੰਜਾਬ ਰੋਡਵੇਜ਼ ਦੀਆਂ ਤਿੰਨ ਬੱਸਾਂ ਵਿਚੋਂ 6 ਬੈਟਰੇ ਚੋਰੀ

ਟਾਂਡਾ ਉੜਮੁੜ, 13 ਜਨਵਰੀ (ਗੁਰਾਇਆ/ਭਗਵਾਨ ਸਿੰਘ ਸੈਣੀ)- ਬੀਤੀ ਰਾਤ ਸਥਾਨਕ ਬੱਸ ਸਟੈਂਡ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਦੀਆਂ ਖੜੀਆਂ ਤਿੰਨ ਬੱਸਾਂ ਵਿਚੋਂ ਚੋਰਾਂ ਵੱਲੋਂ ਬੜੀ ਆਸਾਨੀ ਨਾਲ 6 ਬੈਟਰੇ ਚੋਰੀ ਕਰ ਲਏ ਗਏ | ਜਾਣਕਾਰੀ ਅਨੁਸਾਰ ਬੀਤੀ ਸ਼ਾਮ ਬੱਸ ਨੰ. ...

ਪੂਰੀ ਖ਼ਬਰ »

ਕੰਗਮਾਈ ਸਕੂਲ 'ਚ ਧਾਰਮਿਕ ਸਮਾਗਮ ਕਰਵਾਇਆ

ਹਰਿਆਣਾ, 13 ਜਨਵਰੀ (ਹਰਮੇਲ ਸਿੰਘ ਖੱਖ)- ਬਾਬਾ ਮੰਝ ਕਾਨਵੈਂਟ ਸੀਨੀਅਰ ਸੈਕੰਡਰੀ ਸਕੂਲ ਕੰਗਮਾਈ ਵਿਖੇ ਸਰਬੱਤ ਦੇ ਭਲੇ ਲਈ ਧਾਰਮਿਕ ਸਮਾਗਮ ਕਰਵਾਇਆ ਗਿਆ | ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕੀਤਾ ਗਿਆ | ਇਸ ਮੌਕੇ ਵਿਦਿਆਰਥੀਆਂ ਅਤੇ ਸਕੂਲ ਦੇ ਅਧਿਆਪਕਾਂ ਨੇ ਮਨੋਹਰ ...

ਪੂਰੀ ਖ਼ਬਰ »

ਕੈਨੇਡਾ ਦੇ ਵਿਜ਼ਟਰ ਵੀਜ਼ੇ ਨੂੰ ਵਰਕ ਪਰਮਿਟ 'ਚ ਤਬਦੀਲ ਕਰਵਾਉਣ ਦਾ ਮੌਕਾ-ਅਰੋੜਾ

ਗੜ੍ਹਸ਼ੰਕਰ, 13 ਜਨਵਰੀ (ਧਾਲੀਵਾਲ)- ਅਰੋੜਾ ਇਮੀਗ੍ਰੇਸ਼ਨ ਐਾਡ ਐਜ਼ੂਕੇਸ਼ਨ ਕੰਸਲਟੈਂਟਸ ਨਵਾਂਸ਼ਹਿਰ/ ਗੜ੍ਹਸ਼ੰਕਰ ਦੇ ਮੈਨੇਜਿੰਗ ਡਾਇਰੈਕਟਰ ਤੇ ਮੈਂਬਰ ਆਈ.ਸੀ.ਸੀ.ਆਰ.ਸੀ. ਅਵਤਾਰ ਸਿੰਘ ਅਰੋੜਾ ਨੇ ਦੱਸਿਆ ਕਿ ਕੈਨੇਡਾ ਦਾ ਵਿਜ਼ਟਰ ਵੀਜ਼ਾ ਆਸਾਨੀ ਨਾਲ ਹਾਸਿਲ ...

ਪੂਰੀ ਖ਼ਬਰ »

ਪਿੰਡ ਬਟਾਲਾ ਦੇ ਸ਼ਮਸ਼ਾਨਘਾਟ 'ਚ ਟਾਈਲਾਂ ਲਗਾਉਣ ਦਾ ਕੰਮ ਸ਼ੁਰੂ

ਭੰਗਾਲਾ, 13 ਜਨਵਰੀ (ਸਰਵਜੀਤ ਸਿੰਘ)- ਪਿੰਡ ਬਟਾਲਾ ਦੇ ਸ਼ਮਸ਼ਾਨਘਾਟ ਨੂੰ ਸਾਫ਼ ਸੁਥਰਾ ਤੇ ਸੁੰਦਰ ਬਣਾਉਣ ਲਈ ਸਰਪੰਚ ਦਲਜੀਤ ਸਿੰਘ ਦੀ ਅਗਵਾਈ ਹੇਠ ਸੀਮੈਂਟ ਟਾਈਲ ਲਗਾਉਣ ਦਾ ਕੰਮ ਸ਼ੁਰੂ ਹੋ ਗਿਆ ਹੈ | ਸਰਪੰਚ ਦਲਜੀਤ ਸਿੰਘ ਨੇ ਦੱਸਿਆ ਕਿ ਅਸੀਂ ਫ਼ੈਸਲਾ ਕੀਤਾ ਹੈ ਕਿ ...

ਪੂਰੀ ਖ਼ਬਰ »

ਪਰਲਜ਼ ਕੰਪਨੀ ਦੇ ਗਾਹਕਾਂ ਤੇ ਏਜੰਟਾਂ ਦੀਆਂ ਮੀਟਿੰਗ

ਮੁਕੇਰੀਆਂ, 13 ਜਨਵਰੀ (ਰਾਮਗੜ੍ਹੀਆ)- ਇਨਸਾਫ਼ ਦੀ ਆਵਾਜ਼ ਆਰਗੇਨਾਈਜ਼ੇਸ਼ਨ ਪੰਜਾਬ ਵਲੋਂ ਦਾਣਾ ਮੰਡੀ ਭੰਗਾਲਾ ਵਿਖੇ ਪਰਲਜ਼ ਕੰਪਨੀ ਦੇ ਗਾਹਕਾਂ ਅਤੇ ਏਜੰਟਾਂ ਦੀ ਇੱਕ ਅਹਿਮ ਮੀਟਿੰਗ ਪ੍ਰਧਾਨ ਅਵਤਾਰ ਸਿੰਘ ਭੰਗਾਲਾ ਅਤੇ ਮੀਤ ਪ੍ਰਧਾਨ ਅਵਤਾਰ ਸਿੰਘ ਭੰਗਾਲਾ ਦੀ ...

ਪੂਰੀ ਖ਼ਬਰ »

ਵਿਧਾਇਕ ਸ੍ਰੀ ਅਰੁਣ ਮਿੱਕੀ ਡੋਗਰਾ ਦਾ ਸਨਮਾਨ

ਦਸੂਹਾ, 13 ਜਨਵਰੀ (ਭੁੱਲਰ) - ਵਿਧਾਇਕ ਸ੍ਰੀ ਅਰੁਣ ਮਿੱਕੀ ਡੋਗਰਾ ਦਾ ਰੰਧਾਵਾ ਵਿਖੇ ਸਨਮਾਨ ਕੀਤਾ ਗਿਆ | ਇਸ ਮੌਕੇ ਮੈਨੇਜਰ ਫ਼ਕੀਰ ਸਿੰਘ ਸਹੋਤਾ, ਸਰਪੰਚ ਗੁਰਮੁਖ ਸਿੰਘ, ਮੈਨੇਜਰ ਤਰਲੋਕ ਸਿੰਘ ਤੇ ਸਤਨਾਮ ਸਿੰਘ ਆਦਿ ਨੇ ਉਨ੍ਹਾਂ ਨੂੰ ਸਿਰੋਪਾਉ ਤੇ ਯਾਦਗਾਰੀ ਚਿੰਨ੍ਹ ...

ਪੂਰੀ ਖ਼ਬਰ »

ਸਰਕਾਰੀ ਸਕੂਲ ਢੋਲਵਾਹਾ 'ਚ ਨੈਸ਼ਨਲ ਵੋਟਰ ਦਿਵਸ ਮਨਾਇਆ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਢੋਲਵਾਹਾ ਵਿਖੇ ਪਿ੍ੰਸੀਪਲ ਉਂਕਾਰ ਸਿੰਘ ਦੀ ਅਗਵਾਈ 'ਚ ਨੈਸ਼ਨਲ ਵੋਟਰ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਦੇ ਭਾਸ਼ਣ, ਲੇਖ ਅਤੇ ਪੋਸਟਰ ਮੇਕਿੰਗ ਮੁਕਾਬਲੇ ...

ਪੂਰੀ ਖ਼ਬਰ »

ਸ੍ਰੀ ਰਾਮ ਡਰੱਗ ਬੈਂਕ ਨੂੰ 4 ਹਜ਼ਾਰ ਵਿਟਾਮਿਨ-ਡੀ ਦੀਆਂ ਗੋਲੀਆਂ ਭੇਟ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)- ਸ੍ਰੀ ਰਾਮ ਡਰੱਗ ਬੈਂਕ ਸ੍ਰੀ ਰਾਮ ਭਵਨ ਚਾਂਦ ਨਗਰ, ਬਹਾਦਰਪੁਰ ਨੂੰ ਐਮ. ਆਰ. ਰਾਜੀਵ ਸ਼ਰਮਾ ਤੇ ਅਕਸ਼ੈ ਸ਼ਰਮਾ ਵਲੋਂ 4 ਹਜ਼ਾਰ ਵਿਟਾਮਿਨ-ਡੀ ਦੀਆਂ ਗੋਲੀਆਂ ਭੇਟ ਕੀਤੀਆਂ ਗਈਆਂ | ਇਹ ਗੋਲੀਆਂ ਉਨ੍ਹਾਂ ਨੇ ...

ਪੂਰੀ ਖ਼ਬਰ »

ਜ਼ਿਲ੍ਹਾ ਕਰਾਟੇ ਚੈਂਪੀਅਨਸ਼ਿਪ 'ਚ ਇੰਡੀਅਨ ਮਾਰਸ਼ਲ ਆਰਟਸ ਦਾ ਵਧੀਆ ਪ੍ਰਦਰਸ਼ਨ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)- ਜ਼ਿਲ੍ਹਾ ਕਰਾਟੇ-ਡੂ ਚੈਂਪੀਅਨਸ਼ਿਪ ਜੋ ਕਿ ਡਾਇਮੰਡ ਸਪੋਰਟਸ ਐਸੋਸੀਏਸ਼ਨ ਵਲੋਂ ਸਰਕਾਰੀ ਸਕੂਲ ਕਮਾਲਪੁਰ ਵਿਖੇ ਕਰਵਾਈ ਗਈ, 'ਚ ਇੰਡੀਅਨ ਮਾਰਸ਼ਲ ਆਰਟਸ ਐਸੋਸੀਏਸ਼ਨ ਦੇ ਖਿਡਾਰੀਆਂ ਨੇ ਵਧੀਆ ਪ੍ਰਦਰਸ਼ਨ ਕਰਦੇ ਹੋਏ ...

ਪੂਰੀ ਖ਼ਬਰ »

'ਕੌਮੀ ਯੁਵਕ ਦਿਵਸ' ਮਨਾਇਆ

ਹੁਸ਼ਿਆਰਪੁਰ, 13 ਜਨਵਰੀ (ਬਲਜਿੰਦਰਪਾਲ ਸਿੰਘ)-ਸੈਣੀ ਬਾਰ ਕਾਲਜ ਬੁੱਲ੍ਹੋਵਾਲ ਵਿਖੇ ਰੈੱਡ ਰਿਬਨ ਕਲੱਬ ਵਲੋਂ ਸਵਾਮੀ ਵਿਵੇਕਾਨੰਦ ਦਾ ਜਨਮ ਦਿਨ 'ਕੌਮੀ ਯੁਵਕ ਦਿਵਸ' ਵਜੋਂ ਮਨਾਇਆ ਗਿਆ | ਇਸ ਮੌਕੇ ਪ੍ਰੋ: ਯਸ਼ਪਾਲ ਸਿੰਘ ਨੇ ਸਵਾਮੀ ਵਿਵੇਕਾਨੰਦ ਦੀ ਜੀਵਨ ਸ਼ੈਲੀ ਅਤੇ ...

ਪੂਰੀ ਖ਼ਬਰ »

ਸਬ-ਸੈਂਟਰ ਦਾਰਾਪੁਰ 'ਚ ਲੋਹੜੀ ਦਾ ਤਿਉਹਾਰ ਮਨਾਇਆ

ਗੜ੍ਹਦੀਵਾਲਾ, 13 ਜਨਵਰੀ (ਚੱਗਰ)- ਸਬ-ਸੈਂਟਰ ਦਾਰਾਪੁਰ ਵਿਖੇ ਡਾ.ਨਿਰਮਲ ਸਿੰਘ ਦੀ ਅਗਵਾਈ ਹੇਠ ਲੋਹੜੀ ਮਨਾਈ ਗਈ ਜਿਸ ਵਿਚ ਸਰਪੰਚ ਸਰਵਨ ਸਿੰਘ ਅਤੇ ਨੰਬਰਦਾਰ ਪਰਮਜੀਤ ਸਿੰਘ ਵਿਸ਼ੇਸ਼ ਤੌਰ 'ਤੇ ਸ਼ਾਮਿਲ ਹੋਏ | ਇਸ ਮੌਕੇ ਡਾ: ਨਿਰਮਲ ਸਿੰਘ ਨੇ ਕਿਹਾ ਕਿ ਸਾਨੂੰ ਇਹ ...

ਪੂਰੀ ਖ਼ਬਰ »

ਨਗਰ ਪੰਚਾਇਤ ਮਾਹਿਲਪੁਰ ਦੇ ਪ੍ਰਧਾਨ ਦੀ ਚੋਣ ਬਣੀ ਬੁਝਾਰਤ

ਮਾਹਿਲਪੁਰ, 13 ਜਨਵਰੀ (ਰਜਿੰਦਰ ਸਿੰਘ)-ਨਗਰ ਪੰਚਾਇਤ ਮਾਹਿਲਪੁਰ ਦੀਆਂ ਦਸੰਬਰ ਮਹੀਨੇ 'ਚ ਹੋਈਆ ਚੋਣਾਂ ਤੋਂ ਬਾਅਦ 8 ਜਨਵਰੀ ਨੂੰ ਨਗਰ ਪੰਚਾਇਤ ਦੇ ਪ੍ਰਧਾਨ ਦੀ ਚੋਣ ਮੁਲਤਵੀ ਹੋਣ ਨਾਲ ਇਕ ਬੁਝਾਰਤ ਬਣ ਕੇ ਰਹਿ ਗਈ | ਜ਼ਿਕਰਯੋਗ ਹੈ ਕਿ ਨਗਰ ਪੰਚਾਇਤ ਮਾਹਿਲਪੁਰ ਕੋਲ ...

ਪੂਰੀ ਖ਼ਬਰ »

ਇਕ ਰੈਂਕ ਇਕ ਪੈਨਸ਼ਨ ਲਾਗੂ ਕਰਨ ਸਬੰਧੀ ਵਿਧਾਇਕ ਬੱਬੀ ਨੂੰ ਮੰਗ-ਪੱਤਰ

ਭੰਗਾਲਾ, 13 ਜਨਵਰੀ (ਸਰਵਜੀਤ ਸਿੰਘ)- ਅੱਜ ਸਾਬਕਾ ਫ਼ੌਜੀ ਸੰਗਠਨ ਦੀ ਵਿਸ਼ੇਸ਼ ਬੈਠਕ ਪ੍ਰਧਾਨ ਸੂਬੇਦਾਰ ਮੇਜਰ ਬਲਵੰਤ ਸਿੰਘ ਚਨੌਰ ਦੀ ਪ੍ਰਧਾਨਗੀ ਹੇਠ ਹਰਸੇ ਮਾਨਸਰ ਵਿਖੇ ਹੋਈ | ਇਸ ਸਮੇਂ ਵਿਧਾਇਕ ਮੁਕੇਰੀਆਂ ਰਜਨੀਸ਼ ਕੁਮਾਰ ਬੱਬੀ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ | ...

ਪੂਰੀ ਖ਼ਬਰ »

ਸਿਹਤ ਵਿਭਾਗ ਵਲੋਂ ਪੁਰਹੀਰਾਂ ਸਕੂਲ 'ਚ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 13 ਜਨਵਰੀ (ਨਰਿੰਦਰ ਸਿੰਘ ਬੱਡਲਾ)- ਭਾਰਤ ਸਰਕਾਰ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਦੇ ਖੇਤਰੀ ਪ੍ਰਚਾਰ ਡਾਇਰੈਕਟਰੇਟ ਦੇ ਜਲੰਧਰ ਅਤੇ ਮੰਡੀ ਇਕਾਈ ਵਲੋਂ ਜ਼ਿਲ੍ਹਾ ਪ੍ਰਸ਼ਾਸਨ ਹੁਸ਼ਿਆਰਪੁਰ ਦੇ ਸਹਿਯੋਗ ਨਾਲ ਪ੍ਰਮੁੱਖ ਸਿਹਤ ਵਿਸ਼ਿਆਂ ਜਿਵੇਂ ਕਿ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX