ਤਾਜਾ ਖ਼ਬਰਾਂ


ਵਿਸ਼ਵ ਕੱਪ ਹਾਕੀ 2018 : ਜਰਮਨੀ ਨੇ ਮਲੇਸ਼ੀਆ ਅਤੇ ਹਾਲੈਂਡ ਨੇ ਪਾਕਿਸਤਾਨ ਨੂੰ ਹਰਾਇਆ
. . .  1 day ago
ਭੁਵਨੇਸ਼ਵਰ 9 ਦਸੰਬਰ (ਡਾ. ਚਹਿਲ) - ਪੁਰਸ਼ ਵਿਸ਼ਵ ਕੱਪ ਹਾਕੀ ਦੇ ਅੱਜ ਪੂਲ ਮੈਚ ਸਮਾਪਤ ਹੋ ਗਏ। ਪੂਲ ਡੀ ਦੇ ਆਖ਼ਰੀ ਦੌਰ ਦੇ ਮੁਕਾਬਲੇ 'ਚ ਜਰਮਨੀ ਨੇ ਏਸ਼ੀਅਨ ਹਾਕੀ ਦੀ...
ਨਾਭਾ ਜੇਲ੍ਹ 'ਚ ਹਵਾਲਾਤੀ ਦੀ ਭੇਦਭਰੇ ਹਾਲਾਤਾਂ 'ਚ ਮੌਤ
. . .  1 day ago
ਨਾਭਾ, 9 ਦਸੰਬਰ (ਕਰਮਜੀਤ ਸਿੰਘ) - ਪੰਜਾਬ ਦੀ ਅਤਿ ਸੁਰੱਖਿਅਤ ਜੇਲ੍ਹਾਂ ਵਿਚੋਂ ਜਾਣੀ ਜਾਂਦੀ ਨਾਭਾ ਦੀ ਮੈਕਸੀਮਮ ਸਕਿਉਰਿਟੀ ਜੇਲ੍ਹ ਵਿਚ ਹਵਾਲਾਤੀ ਸੁਖਪ੍ਰੀਤ ਸਿੰਘ (23 ਸਾਲ) ਥਾਣਾ ਕਲਾਨੌਰ...
ਦੁਬਈ ਤੋਂ ਆਏ ਯਾਤਰੀ ਤੋਂ 84 ਲੱਖ ਦਾ ਸੋਨਾ ਬਰਾਮਦ
. . .  1 day ago
ਮੁੰਬਈ, 9 ਦਸੰਬਰ - ਮੁੰਬਈ ਹਵਾਈ ਅੱਡੇ 'ਤੇ ਦੁਬਈ ਤੋਂ ਆਏ ਇੱਕ ਯਾਤਰੀ ਤੋਂ 84,59,862 ਲੱਖ ਦਾ ਸੋਨਾ ਬਰਾਮਦ ਹੋਇਆ...
ਕਮੇਡੀ ਕਿੰਗ ਕਪਿਲ ਸ਼ਰਮਾ ਦੇ ਵਿਆਹ ਦੇ ਜਸ਼ਨ ਹੋਏ ਸ਼ੁਰੂ
. . .  1 day ago
ਅਜਨਾਲਾ, 9 ਦਸੰਬਰ (ਗੁਰਪ੍ਰੀਤ ਸਿੰਘ ਢਿਲੋਂ) - 12 ਦਸੰਬਰ ਨੂੰ ਆਪਣੀ ਮਹਿਲਾ ਦੋਸਤ ਗਿੰਨੀ ਚੈਤਰਥ ਨਾਲ ਵਿਆਹ ਕਰਵਾਉਣ ਜਾ ਰਹੇ ਕਮੇਡੀ ਕਿੰਗ ਕਪਿਲ ਸ਼ਰਮਾ ਦੇ ਘਰ ਵਿਆਹ ਦੇ ਜਸ਼ਨ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਘਰ ਮਹਿੰਦੀ ਰਸਮ...
ਕਰਤਾਰਪੁਰ ਕਾਰੀਡੋਰ 'ਚ ਹੈ ਪਾਕਿਸਤਾਨ ਫੌਜ ਦੀ ਸਾਜ਼ਸ਼ - ਕੈਪਟਨ
. . .  1 day ago
ਚੰਡੀਗੜ੍ਹ, 9 ਦਸੰਬਰ - ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਾਅਵਾ ਕੀਤਾ ਹੈ ਕਿ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਦੇ ਸਹੁੰ ਚੁੱਕ ਸਮਾਗਮ ਤੋਂ ਠੀਕ ਪਹਿਲਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੂੰ ਮਿਲ ਕੇ ਪਾਕਿਸਤਾਨੀ ਫ਼ੌਜ ਮੁਖੀ ਵੱਲੋਂ ਕਰਤਾਰਪੁਰ...
ਠੇਕੇਦਾਰ ਦੀ ਵੱਡੀ ਅਣਗਹਿਲੀ ਕਾਰਨ ਦੋ ਨੌਜਵਾਨ ਮੋਟਰਸਾਈਕਲ ਸਮੇਤ ਡਰੇਨ 'ਚ ਡਿੱਗੇ
. . .  1 day ago
ਅਜਨਾਲਾ, 7 ਦਸੰਬਰ (ਗੁਰਪ੍ਰੀਤ ਸਿੰਘ ਢਿੱਲੋਂ)-ਪੰਜਾਬ ਮੰਡੀ ਬੋਰਡ ਅਧੀਨ ਆਉਂਦੀ ਗੁਜਰਪੁਰਾ ਤੋਂ ਅੰਬ ਕੋਟਲੀ ਤੱਕ ਬਣਾਈ ਜਾ ਰਹੀ ਲਿੰਕ ਸੜਕ ਨੂੰ ਬਣਾਂ ਰਹੇ ਠੇਕੇਦਾਰ ਵੱਲੋਂ ਅਣਗਹਿਲੀ ਵਰਤਦਿਆਂ ਡਰੇਨ 'ਤੇ ਬਣੇ ਖਸਤਾ ਹਾਲਤ ਪੁਲ ਨੂੰ ਰਾਤ ਸਮੇਂ ਤੋੜ ਦੇਣ ਉਪਰੰਤ...
ਸੂਬੇ 'ਚ ਭਾਜਪਾ ਦੀ ਹੀ ਬਣੇਗੀ ਸਰਕਾਰ - ਵਸੁੰਧਰਾ ਰਾਜੇ
. . .  1 day ago
ਜੈਪੁਰ, 9 ਦਸੰਬਰ- ਜੈਪੁਰ 'ਚ ਮੁੱਖ ਮੰਤਰੀ ਵਸੁੰਧਰਾ ਰਾਜੇ ਅਤੇ ਹੋਰ ਸੀਨੀਅਰ ਭਾਜਪਾ ਆਗੂ ਪਾਰਟੀ ਦੀ ਕੋਰ ਕਮੇਟੀ 'ਚ ਸ਼ਾਮਲ ਹੋਏ। ਇਸ ਮੌਕੇ ਵਸੁੰਧਰਾ ਰਾਜੇ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਹ ਬਹੁਮਤ ਨਾਲ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ .....
ਬਰਗਾੜੀ ਮੋਰਚਾ ਹੋਇਆ ਖ਼ਤਮ, ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਐਲਾਨ
. . .  1 day ago
ਫ਼ਰੀਦਕੋਟ, 9 ਦਸੰਬਰ (ਗਗਨਦੀਪ ਸਿੰਘ)- ਫ਼ਰੀਦਕੋਟ 'ਚ ਪਿਛਲੇ 192 ਦਿਨਾਂ ਤੋਂ ਚੱਲ ਰਿਹਾ ਬਰਗਾੜੀ ਮੋਰਚਾ ਅੱਜ ਖ਼ਤਮ ਹੋ ਗਿਆ ਹੈ। ਇਸ ਦਾ ਐਲਾਨ ਜਥੇਦਾਰ ਧਿਆਨ ਸਿੰਘ ਮੰਡ ਵੱਲੋਂ ਕੀਤਾ ਗਿਆ ਹੈ। ਇਸ ਮੋਰਚੇ 'ਚ ਸ਼ਾਮਲ ਹੋਈਆਂ ਸਿੱਖ ਸੰਗਤਾਂ ਵੱਲੋਂ ਇਹ .....
ਮੁੰਬਈ ਦੇ ਮਲਾੜ ਇਲਾਕੇ 'ਚ ਲੱਗੀ ਭਿਆਨਕ ਅੱਗ
. . .  1 day ago
ਮੁੰਬਈ, 9 ਦਸੰਬਰ- ਮੁੰਬਈ ਦੇ ਮਲਾੜ ਇਲਾਕੇ 'ਚ ਭਿਆਨਕ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਝੁਗੀ-ਝੌਪੜੀਆਂ ਵਾਲੇ ਇਲਾਕੇ 'ਚ ਲੱਗੀ ਅੱਗ ਦੀ ਖ਼ਬਰ ਮਿਲਦਿਆਂ ਹੀ ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤਿਆਂ ਦੀਆਂ 4 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ .....
ਜੰਮੂ-ਕਸ਼ਮੀਰ : ਪੁਲਿਸ ਵੱਲੋਂ ਲੋੜੀਂਦਾ ਅੱਤਵਾਦੀ ਗ੍ਰਿਫ਼ਤਾਰ
. . .  1 day ago
ਸ੍ਰੀਨਗਰ, 9 ਦਸੰਬਰ- ਜੰਮੂ-ਕਸ਼ਮੀਰ 'ਚ ਕਿਸ਼ਤਵਾੜ ਪੁਲਿਸ ਵੱਲੋਂ ਲੋੜੀਂਦੇ ਅੱਤਵਾਦੀ ਰਿਯਾਜ ਅਹਿਮਦ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਇਹ ਅੱਤਵਾਦੀ ਨੌਜਵਾਨਾਂ ਨੂੰ ਅੱਤਵਾਦੀ ਗਤੀਵਿਧੀਆਂ 'ਚ ਸ਼ਾਮਲ ਹੋਣ ਲਈ ਉਕਸਾਉਂਦਾ.....
ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ ਰੱਖਣ ਦਾ ਮਤਾ ਪਾਸ ਹੋਵੇ-ਰਾਹੁਲ
. . .  1 day ago
ਨਵੀਂ ਦਿੱਲੀ, 9 ਦਸੰਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਵੱਖ-ਵੱਖ ਸੂਬਿਆਂ 'ਚ ਕਾਂਗਰਸ ਅਤੇ ਕਾਂਗਰਸ-ਗਠਜੋੜ ਸਰਕਾਰਾਂ ਨੂੰ ਚਿੱਠੀ ਲਿਖ ਕੇ ਅਗਲੇ ਵਿਧਾਨ ਸਭਾ ਸੈਸ਼ਨ ਦੌਰਾਨ ਲੋਕ ਸਭਾ ਅਤੇ ਵਿਧਾਨ ਸਭਾਵਾਂ 'ਚ ਔਰਤਾਂ ਲਈ ਇੱਕ ਤਿਹਾਈ ਸੀਟਾਂ ਰਾਖਵੀਂਆਂ...
ਅਫ਼ਗ਼ਾਨਿਸਤਾਨ 'ਚ 14 ਅੱਤਵਾਦੀ ਢੇਰ
. . .  1 day ago
ਕਾਬੂਲ, 9 ਦਸੰਬਰ- ਅਫ਼ਗ਼ਾਨਿਸਤਾਨ 'ਚ ਪੂਰਬੀ ਸੂਬੇ ਗਜਨੀ ਦੇ ਦਹਿਯਾਕ ਜ਼ਿਲ੍ਹੇ 'ਚ ਤਾਲਿਬਾਨ ਅੱਤਵਾਦੀਆਂ ਦੇ ਖ਼ਿਲਾਫ਼ ਸੁਰੱਖਿਆ ਬਲਾਂ ਵੱਲੋਂ ਕੀਤੀ ਗਈ ਕਾਰਵਾਈ 'ਚ ਘੱਟੋ ਘੱਟ 14 ਅੱਤਵਾਦੀ ਮਾਰੇ ਗਏ ਜਦਕਿ 15 ਹੋਰ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਸੂਬਾ.....
ਤੇਲੰਗਾਨਾ ਚੋਣਾਂ : ਸਾਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ- ਟੀ.ਆਰ.ਐਸ
. . .  1 day ago
ਹੈਦਰਾਬਾਦ, 9 ਦਸੰਬਰ- ਟੀ.ਆਰ.ਐਸ ਦੇ ਬੁਲਾਰੇ ਭਾਨੂ ਪ੍ਰਸਾਦ ਨੇ ਤੇਲੰਗਾਨਾ ਚੋਣਾਂ 'ਤੇ ਕਿਹਾ ਕਿ ਉਨ੍ਹਾਂ ਨੂੰ ਕਿਸੇ ਗੱਠਜੋੜ ਦੀ ਲੋੜ ਨਹੀਂ ਹੈ ਕਿਉਂਕਿ ਉਹ ਆਪਣੇ ਦਮ 'ਤੇ ਸਰਕਾਰ ਬਣਾਉਣਗੇ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਨੂੰ ਵਿਸ਼ਵਾਸ ਹੈ ਕਿ ਉਨ੍ਹਾਂ ਨੂੰ .....
ਬੋਲੀਵੀਆ 'ਚ ਵਾਪਰਿਆ ਦਰਦਨਾਕ ਬੱਸ ਹਾਦਸਾ, 17 ਲੋਕਾਂ ਦੀ ਮੌਤ
. . .  1 day ago
ਲਾ ਪਾਜ਼, 9 ਦਸੰਬਰ- ਬੋਲੀਵੀਆ 'ਚ ਦੋ ਮਿੰਨੀ ਬੱਸਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ। ਸਥਾਨਕ ਪੁਲਿਸ ਨੇ ਦੱਸਿਆ ਕਿ ਇਹ ਹਾਦਸਾ ਦੇਸ਼ ਦੀ ਰਾਜਧਾਨੀ ਲਾ ਪਾਜ਼ ਅਤੇ ਅਚਾਨਕੀ ਕਸਬੇ ਨੂੰ ਜੋੜਨ ਵਾਲੇ ਹਾਈਵੇਅ 'ਤੇ...
ਵਿਜੈ ਮਾਲਿਆ ਦੀ ਸਪੁਰਦਗੀ ਲਈ ਸੀ.ਬੀ.ਆਈ ਟੀਮ ਬ੍ਰਿਟੇਨ ਲਈ ਹੋਈ ਰਵਾਨਾ, ਕੱਲ੍ਹ ਹੋਵੇਗੀ ਸੁਣਵਾਈ
. . .  1 day ago
ਨਵੀ ਦਿੱਲੀ, 9 ਦਸੰਬਰ- ਭਾਰਤੀ ਬੈਂਕਾਂ ਤੋਂ ਹਜ਼ਾਰਾਂ ਕਰੋੜ ਰੁਪਏ ਦਾ ਕਰਜ਼ਾ ਲੈ ਕੇ ਬ੍ਰਿਟੇਨ ਭੱਜੇ ਸ਼ਰਾਬ ਕਾਰੋਬਾਰੀ ਵਿਜੈ ਮਾਲਿਆ ਦੀ ਸਪੁਰਦਗੀ ਮਾਮਲੇ ਦੀ ਲੰਡਨ ਕੋਰਟ 'ਚ ਚੱਲ ਰਹੀ ਸੁਣਵਾਈ 'ਚ ਸ਼ਾਮਲ ਹੋਣ ਦੇ ਲਈ ਸੀ.ਬੀ.ਆਈ. ਅਤੇ ਈ.ਡੀ. ਦੀ ਟੀਮ ਬ੍ਰਿਟੇਨ .....
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤ ਦੀ ਮੌਤ
. . .  1 day ago
ਸਬਰੀਮਾਲਾ ਮੰਦਰ ਮੁੱਦਾ : ਭਾਜਪਾ ਵਰਕਰਾਂ ਨੇ ਮੁੱਖ ਮੰਤਰੀ ਦੀ ਰਿਹਾਇਸ਼ ਦਾ ਕੀਤਾ ਘਿਰਾਓ
. . .  1 day ago
ਸੁਰੱਖਿਆ ਕਾਰਨਾਂ ਕਰ ਕੇ ਅੱਜ ਵੀ ਨਹੀਂ ਹੋਏ ਨਿਰੰਕਾਰੀ ਭਵਨਾਂ ਵਿਖੇ ਸਤਿਸੰਗ
. . .  1 day ago
ਐਮ.ਕੇ. ਸਟਾਲਿਨ ਨੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ ਕੀਤੀ ਮੁਲਾਕਾਤ
. . .  1 day ago
ਕਾਰ ਦੇ ਹਾਦਸਾਗ੍ਰਸਤ ਹੋਣ ਨਾਲ 2 ਲੋਕਾਂ ਦੀ ਮੌਤ, 3 ਜ਼ਖਮੀ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਚੌਥੇ ਦਿਨ ਦਾ ਖੇਡ ਖ਼ਤਮ ਹੋਣ ਤੱਕ ਆਸਟ੍ਰੇਲੀਆ 104/4
. . .  1 day ago
ਸੰਗਰੂਰ 'ਚ ਰਾਮ ਭਗਤਾਂ ਦੀ ਵਿਸ਼ਾਲ ਧਰਮ ਸਭਾ ਸ਼ੁਰੂ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : 45 ਓਵਰਾਂ ਤੋਂ ਬਾਅਦ ਆਸਟ੍ਰੇਲੀਆ 93/4
. . .  1 day ago
ਜੰਮੂ-ਕਸ਼ਮੀਰ 'ਚ ਮੁੱਠਭੇੜ ਦੌਰਾਨ ਤਿੰਨ ਅੱਤਵਾਦੀ ਢੇਰ
. . .  1 day ago
ਈਸ਼ਾ ਅੰਬਾਨੀ ਦੇ ਵਿਆਹ 'ਚ ਸ਼ਾਮਲ ਹੋਣ ਲਈ ਉਦੈਪੁਰ ਪਹੁੰਚੇ ਕਈ ਸਿਤਾਰੇ
. . .  1 day ago
ਬਾਦਲ ਤੇ ਹੋਰ ਸੀਨੀਅਰ ਅਕਾਲੀ ਲੀਡਰਸ਼ਿਪ ਵੱਲੋਂ ਅੱਜ ਵੀ ਜੋੜੇ ਝਾੜਨ ਤੇ ਬਰਤਨ ਸਾਫ਼ ਕਰਨ ਦੀ ਸੇਵਾ ਜਾਰੀ
. . .  1 day ago
ਸ੍ਰੀਨਗਰ 'ਚ ਮੁੱਠਭੇੜ ਜਾਰੀ, ਇੰਟਰਨੈੱਟ ਸੇਵਾਵਾਂ ਮੁਅੱਤਲ
. . .  1 day ago
ਦਿਨ-ਦਿਹਾੜੇ ਬੰਦੂਕ ਦੀ ਨੋਕ 'ਤੇ ਲੱਖਾਂ ਦੀ ਲੁੱਟ
. . .  1 day ago
ਦੋ ਕਾਰਾਂ ਦੇ ਆਪਸ 'ਚ ਟਕਰਾਉਣ ਨਾਲ ਇਕ ਨੌਜਵਾਨ ਦੀ ਮੌਤ
. . .  1 day ago
ਭਾਰਤ-ਆਸਟ੍ਰੇਲੀਆ ਪਹਿਲਾ ਟੈਸਟ ਮੈਚ : ਦੂਜੀ ਪਾਰੀ 'ਚ ਭਾਰਤ 307 ਦੌੜਾਂ 'ਤੇ ਆਲ ਆਊਟ, ਆਸਟ੍ਰੇਲੀਆ ਨੂੰ ਦਿੱਤਾ 322 ਦੌੜਾਂ ਦਾ ਟੀਚਾ
. . .  1 day ago
ਆਸਾਮ ਪੰਚਾਇਤ ਚੋਣਾਂ : ਦੂਜੇ ਪੜਾਅ ਲਈ ਵੋਟਿੰਗ ਜਾਰੀ
. . .  1 day ago
ਦਰਦਨਾਕ ਹਾਦਸਾ, ਟਰੱਕ ਅਤੇ ਵੈਨ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ 11 ਲੋਕਾਂ ਦੀ ਮੌਤ
. . .  1 day ago
ਅੱਜ ਦਾ ਵਿਚਾਰ
. . .  1 day ago
ਮੈਕਸੀਕੋ ਦੀ ਵਨੇਸਾ ਪਾਂਸ ਡੀ ਲਿਓਨ ਨੇ ਮਿਸ ਵਰਲਡ 2018 ਦਾ ਜਿੱਤਿਆ ਖ਼ਿਤਾਬ
. . .  2 days ago
ਇਸਲਾਮ ਵਾਲਾ ਦਾ ਲਾਂਸ ਨਾਇਕ ਸੁਖਚੈਨ ਸਿੰਘ ਅਰੁਣਾਚਲ ਪ੍ਰਦੇਸ਼ ਵਿਚ ਸ਼ਹੀਦ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਨੇ ਕੈਨੇਡਾ ਨੂੰ 5-1 ਨਾਲ ਹਰਾ ਕੇ ਕੁਆਰਟਰ ਫਾਈਨਲ 'ਚ ਬਣਾਈ ਜਗ੍ਹਾ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਨੇ ਭਾਰਤ ਖਿਲਾਫ ਕੀਤਾ ਗੋਲ, ਦੋਵੇਂ ਟੀਮਾਂ 1-1 ਦੀ ਬਰਾਬਰੀ 'ਤੇ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖਤ ਮੁਕਾਬਲਾ ਜਾਰੀ
. . .  2 days ago
ਹਾਕੀ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ, ਗੋਲ ਕਰਨ ਦੇ ਗੁਆਏ ਕਈ ਮੌਕੇ
. . .  2 days ago
ਹਾਕੀ ਵਿਸ਼ਵ ਕੱਪ 2018 : ਕੈਨੇਡਾ ਵਲੋਂ ਦਿੱਤਾ ਜਾ ਰਿਹੈ ਸਖਤ ਮੁਕਾਬਲਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵੱਲੋਂ ਹਮਲਾਵਰ ਖੇਡ ਜਾਰੀ, ਪਰੰਤੂ ਦੂਸਰਾ ਗੋਲ ਕਰਨ ਲਈ ਕਰਨਾ ਪੈ ਰਿਹੈ ਸੰਘਰਸ਼
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਖੇਡੀ ਜਾ ਰਹੀ ਹੈ ਹਮਲਾਵਰ ਖੇਡ
. . .  2 days ago
ਹਾਕੀ ਵਿਸ਼ਵ ਕੱਪ 2018 : ਪਹਿਲੇ ਕੁਆਟਰ ਦੇ ਖਤਮ ਹੋਣ ਤੱਕ ਭਾਰਤ ਕੈਨੇਡਾ ਤੋਂ 1-0 ਨਾਲ ਅੱਗੇ
. . .  2 days ago
ਭਾਰਤ ਨੇ ਤੀਸਰੇ ਪੈਨਲਟੀ ਕਾਰਨਰ ਦਾ ਗੁਆਇਆ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਵਲੋਂ ਕੈਨੇਡਾ ਖਿਲਾਫ ਪਹਿਲਾ ਗੋਲ, ਦੂਸਰੇ ਪੈਨਲਟੀ ਕਾਰਨਰ ਦਾ ਉਠਾਇਆ ਲਾਭ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਸਖ਼ਤ ਮੁਕਾਬਲਾ, ਭਾਰਤ ਨੇ ਗੁਆਇਆ ਪੈਨਲਟੀ ਕਾਰਨਰ ਦਾ ਮੌਕਾ
. . .  2 days ago
ਹਾਕੀ ਵਿਸ਼ਵ ਕੱਪ 2018 : ਭਾਰਤ ਤੇ ਕੈਨੇਡਾ ਵਿਚਾਲੇ ਮੈਚ ਸ਼ੁਰੂ
. . .  2 days ago
ਮੋਦੀ ਸਰਕਾਰ ਦਾ ਜਲਦ ਹੋਵੇਗਾ ਸਿਆਸੀ ਖਾਤਮਾ- ਬੀਬੀ ਭੱਠਲ
. . .  2 days ago
ਬਾਦਲ ਪਰਿਵਾਰ ਅਕਾਲੀ ਦਲ ਦੀ ਹੋਰ ਜ਼ਿਆਦਾ ਬਦਨਾਮੀ ਨਾ ਕਰਵਾਉਣ-ਡਾ: ਅਜਨਾਲਾ, ਬੋਨੀ ਅਜਨਾਲਾ
. . .  2 days ago
ਸ਼ਰੀਫ਼ ਤੋਂ ਬਾਅਦ ਇਮਰਾਨ ਖਾਨ ਨੇ ਵੀ ਕੀਤਾ ਕਬੂਲ- ਮੁੰਬਈ ਹਮਲੇ 'ਚ ਸੀ ਪਾਕਿ ਅੱਤਵਾਦੀਆਂ ਦਾ ਹੱਥ
. . .  2 days ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਗੁਰਦਾਸਪੁਰ / ਬਟਾਲਾ / ਪਠਾਨਕੋਟ

ਵੱਖ-ਵੱਖ ਥਾਈਾ 'ਲੋਹੜੀ ਦਾ ਤਿਉਹਾਰ' ਮਨਾਇਆ

ਗੁਰਦਾਸਪੁਰ, 13 ਜਨਵਰੀ (ਆਲਮਬੀਰ ਸਿੰਘ)- ਅੱਜ ਲੋਹੜੀ ਦਾ ਤਿਉਹਾਰ ਗੁਰਦਾਸਪੁਰ ਜ਼ਿਲ੍ਹੇ ਅੰਦਰ ਪੈਂਦੇ ਵੱਖ-ਵੱਖ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਅੰਦਰ ਪੂਰੇ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਜਿੱਥੇ ਸਵੇਰ ਤੋਂ ਹੀ ਬਾਜ਼ਾਰਾਂ 'ਚ ਰੌਣਕਾਂ ਲੱਗਣੀਆਂ ਸ਼ੁਰੂ ਹੋ ਗਈਆਂ, ਉੱਥੇ ਨੌਜਵਾਨ ਵਰਗ 'ਚ ਪਤੰਗਬਾਜ਼ੀ ਨੂੰ ਲੈ ਕੇ ਕਾਫ਼ੀ ਉਤਸ਼ਾਹ ਦੇਖਣ ਨੂੰ ਮਿਲਿਆ | ਪਿੰਡਾਂ ਅਤੇ ਸ਼ਹਿਰਾਂ ਅੰਦਰ ਗੰਨੇ ਦਾ ਰਸ ਵੇਚਣ ਵਾਲੇ ਰੇਹੜੇ ਥਾਂ-ਥਾਂ ਲੱਗੇ ਦੇਖਣ ਨੂੰ ਮਿਲੇ ਜਿੱਥੋਂ ਲੋਕਾਂ ਨੇ ਗੰਨੇ ਦਾ ਰਸ ਲੈ ਕੇ ਘਰਾਂ 'ਚ ਖੀਰ ਤਿਆਰ ਕੀਤੀ | ਇਸ ਤੋਂ ਇਲਾਵਾ ਵੱਖ-ਵੱਖ ਦੁਕਾਨਾਂ ਅੱਗੇ ਮੂੰਗਫਲੀ, ਰੇੜ੍ਹੀਆਂ, ਗੱਚਕ, ਚਿੜਵੜੇ, ਖਜੂਰ ਆਦਿ ਦੀ ਖ਼ਰੀਦਦਾਰੀ ਲਈ ਲੋਕਾਂ ਦੀ ਕਾਫ਼ੀ ਭੀੜ ਦੇਖਣ ਨੂੰ ਮਿਲੀ | ਸ਼ਹਿਰ ਦੀਆਂ ਵੱਖ-ਵੱਖ ਸੰਸਥਾਵਾਂ ਵਲੋਂ ਵੀ ਆਪਣੇ ਦਫ਼ਤਰਾਂ ਅੰਦਰ ਸਟਾਫ਼ ਸਮੇਤ ਲੋਹੜੀ ਮੌਕੇ ਭੁੱਗਾ ਬਾਲ ਕੇ ਇਸ ਤਿਉਹਾਰ ਨੂੰ ਮਨਾਇਆ ਗਿਆ | ਇਸ ਤੋਂ ਇਲਾਵਾ ਸਥਾਨਕ ਸਿਵਲ ਹਸਪਤਾਲ ਵਿਖੇ 'ਧੀਆਂ ਦੀ ਲੋਹੜੀ' ਮਨਾ ਕੇ ਇਕ ਚੰਗਾ ਸੰਦੇਸ਼ ਦਿੱਤਾ ਗਿਆ |
ਪਾਬੰਦੀ ਦੇ ਬਾਵਜੂਦ ਵੀ ਧੜੱਲੇ ਨਾਲ ਵਿਕੀ ਚੀਨੀ ਡੋਰ
ਹਰੇਕ ਸਾਲ ਵਾਂਗ ਇਸ ਸਾਲ ਵੀ ਚੀਨੀ ਡੋਰ ਵੇਚਣ ਅਤੇ ਖ਼ਰੀਦਣ 'ਤੇ ਪ੍ਰਸ਼ਾਸਨ ਵਲੋਂ ਪੂਰਨ ਤੌਰ 'ਤੇ ਪਾਬੰਦੀ ਲਗਾਈ ਹੋਈ ਸੀ | ਪਰੰਤੂ ਇਸ ਦੇ ਬਾਵਜੂਦ ਸ਼ਹਿਰ ਅੰਦਰ ਧੜੱਲੇ ਨਾਲ ਚੀਨੀ ਡੋਰ ਦੀ ਵਿੱਕਰੀ ਹੋਈ ਅਤੇ ਨੌਜਵਾਨਾਂ ਨੇ ਵੀ ਚੀਨੀ ਡੋਰ ਨਾਲ ਹੀ ਪਤੰਗਬਾਜ਼ੀ ਦਾ ਲੁਤਫ਼ ਉਠਾਇਆ | 'ਅਜੀਤ' ਵਲੋਂ ਸ਼ਹਿਰ ਦਾ ਦੌਰਾ ਕਰਨ 'ਤੇ ਪਾਇਆ ਗਿਆ ਕਿ ਪਤੰਗਾਂ ਵੇਚਣ ਵਾਲੇ ਦੁਕਾਨਦਾਰਾਂ ਵਲੋਂ ਆਪਣੀ ਦੁਕਾਨ 'ਤੇ ਡੋਰ ਬਹੁਤ ਘੱਟ ਰੱਖੀ ਹੋਈ ਸੀ | ਜਦੋਂ ਕਿ ਜੇਕਰ ਕੋਈ ਚੀਨੀ ਡੋਰ ਦੀ ਮੰਗ ਕਰਦਾ ਸੀ ਤਾਂ ਉਨ੍ਹਾਂ ਨੂੰ ਆਪਣੇ ਕਿਸੇ ਖ਼ਾਸ ਬੰਦੇ ਨਾਲ ਭੇਜ ਕੇ ਜਾਂ ਕੁਝ ਸਮਾਂ ਇੰਤਜ਼ਾਰ ਕਰਵਾ ਕੇ ਇਹ ਡੋਰ ਆਸਾਨੀ ਨਾਲ ਉਪਲੱਬਧ ਕਰਵਾ ਦਿੱਤੀ ਜਾਂਦੀ ਸੀ | ਇਹ ਚਾਈਨਾ ਡੋਰ ਅੱਧਾ ਕਿੱਲੋ ਦਾ ਗੱਟੂ ਕਹਿ ਕੇ 400 ਤੋਂ 500 ਰੁਪਏ ਤੱਕ ਵੇਚਿਆ ਗਿਆ | ਪੁਲਿਸ ਪ੍ਰਸ਼ਾਸਨ ਵੀ ਇਸ ਵਾਰ ਚੀਨੀ ਡੋਰ ਵੇਚਣ ਵਾਲਿਆਂ ਵਿਰੁੱਧ ਕਾਰਵਾਈ ਕਰਦਾ ਨਜ਼ਰ ਨਹੀਂ ਆਇਆ |
ਸਿਵਲ ਹਸਪਤਾਲ 'ਚ ਧੀਆਂ ਦੀ ਲੋਹੜੀ ਮਨਾਈ
ਸਥਾਨਕ ਸਿਵਲ ਹਸਪਤਾਲ ਵਿਖੇ ਸਿਵਲ ਸਰਜਨ ਡਾ: ਕਿਸ਼ਨ ਚੰਦ ਦੇ ਦਿਸ਼ਾ ਨਿਰਦੇਸ਼ਾਂ 'ਤੇ ਲੋਹੜੀ ਮੌਕੇ ਐਸ.ਐਮ.ਓ. ਡਾ: ਵਿਜੇ ਕੁਮਾਰ ਦੀ ਪ੍ਰਧਾਨਗੀ ਹੇਠ 'ਬੇਟੀ ਬਚਾਓ, ਬੇਟੀ ਪੜਾਓ' ਤਹਿਤ ਪ੍ਰੋਗਰਾਮ ਕਰਵਾਇਆ ਗਿਆ | ਜਿਸ ਦੌਰਾਨ ਨਵਜੰਮੀਆਂ ਧੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਪ੍ਰਧਾਨ ਸ਼ਮਿੰਦਰ ਘੁੰਮਣ ਨੇ ਆਏ ਲੋਕਾਂ ਦਾ ਸਵਾਗਤ ਕੀਤਾ ਅਤੇ ਇਨ੍ਹਰਵੀਲ ਕਲੱਬ ਵਲੋਂ ਬੱਚਿਆਂ ਨੂੰ ਤੋਹਫ਼ੇ ਦਿੱਤੇ ਗਏ | ਇਸ ਤੋਂ ਇਲਾਵਾ ਨਵਜੰਮੀ ਬੱਚੀ ਦਾ ਕੇਕ ਵੀ ਕੱਟਿਆ ਗਿਆ | ਪ੍ਰੋਗਰਾਮ ਦੌਰਾਨ ਕਲਾਕਾਰਾਂ ਵਲੋਂ ਧੀਆਂ 'ਤੇ ਇਕ ਨਾਟਕ ਵੀ ਪੇਸ਼ ਕੀਤਾ ਗਿਆ | ਅੰਤ 'ਚ ਸਿਵਲ ਸਰਜਨ ਡਾ: ਕਿਸ਼ਨ ਚੰਦ ਅਤੇ ਐਸ.ਐਮ.ਓ. ਵਿਜੇ ਕੁਮਾਰ ਅਤੇ ਸ਼ਮਿੰਦਰ ਘੁੰਮਣ ਵਲੋਂ ਬੱਚਿਆਂ ਨੂੰ ਇਨਾਮ ਵੀ ਦਿੱਤੇ ਗਏ |
ਲੋਹੜੀ ਮੌਕੇ ਬੂਟੇ ਵੰਡ ਕੇ ਵਾਤਾਵਰਨ ਦੀ ਸ਼ੁੱਧਤਾ ਦਾ ਦਿੱਤਾ ਸੰਦੇਸ਼
ਲੋਹੜੀ ਮੌਕੇ ਬੂਟੇ ਵੰਡ ਕੇ ਜਸਬੀਰ ਸਿੰਘ ਵਾਸੀ ਬੂੜੇ ਡੱਲੀਆਂ ਨੇ ਵਾਤਾਵਰਨ ਨੂੰ ਸ਼ੁੱਧ ਰੱਖਣ ਦਾ ਸੰਦੇਸ਼ ਦਿੱਤਾ | ਇਸ ਮੌਕੇ ਜਸਬੀਰ ਸਿੰਘ ਨੇ ਕਿਹਾ ਕਿ ਲੋਕਾਂ ਨੂੰ ਲੋਹੜੀ ਰਵਾਇਤੀ ਤੌਰ 'ਤੇ ਮਨਾਉਣ ਦੇ ਨਾਲ ਇਕ-ਇਕ ਬੂਟਾ ਲਗਾ ਕੇ ਇਸ ਤਿਉਹਾਰ ਮੌਕੇ ਵਾਤਾਵਰਨ ਦੇ ਬਚਾਅ ਲਈ ਵਧ ਤੋਂ ਵਧ ਯੋਗਦਾਨ ਪਾਉਣਾ ਚਾਹੀਦਾ ਹੈ | ਉਨ੍ਹਾਂ ਕਿਹਾ ਕਿ ਜਾਨਲੇਵਾ ਚੀਨੀ ਡੋਰ ਦੀ ਵਰਤੋਂ ਨਹੀਂ ਕਰਨੀ ਚਾਹੀਦੀ |
ਰੈੱਡ ਕਰਾਸ ਨਸ਼ਾ ਛੁਡਾਓ ਤੇ ਪੁਨਰਵਾਸ ਕੇਂਦਰ ਵਿਖੇ ਮਨਾਈ ਲੋਹੜੀ
ਰੈੱਡ ਕਰਾਸ ਨਸ਼ਾ ਛਡਾਓ ਅਤੇ ਪੁਨਰਵਾਸ ਕੇਂਦਰ ਗੁਰਦਾਸਪੁਰ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਮਰੀਜ਼ਾਂ ਨੇ ਲੋਹੜੀ ਬਾਲ ਕੇ ਆਪਣੇ ਜੀਵਨ ਦੇ ਬੁਰੇ ਕੰਮਾਂ ਨੂੰ ਤਿਆਗ ਕੇ ਚੰਗੇ ਜੀਵਨ ਦੀ ਕਾਮਨਾ ਕੀਤੀ | ਇਸ ਮੌਕੇ ਕੇਂਦਰ ਦੇ ਪ੍ਰੋਜੈਕਟ ਡਾਇਰੈਕਟਰ ਰੋਮੇਸ਼ ਮਹਾਜਨ ਨੇ ਮਰੀਜ਼ਾਂ ਨੂੰ ਲੋਹੜੀ ਦੇ ਤਿਉਹਾਰ 'ਤੇ ਨਸ਼ੇ ਛੱਡਣ, ਚੰਗਾ ਜੀਵਨ ਜਿਊਣ ਦੀ ਪ੍ਰੇਰਨਾ ਦਿੰਦਿਆਂ ਵਧਾਈ ਦਿੱਤੀ | ਇਸ ਮੌਕੇ ਵਰਿੰਦਰ ਸਿੰਘ ਸੈਣੀ, ਬਲਦੇਵ ਸਿੰਘ ਧੁੱਪੜ, ਰਘਬੀਰ ਸਿੰਘ, ਟੀ.ਐਸ. ਵਾਲੀਆ, ਸੁਰਜੀਤ ਕੌਰ, ਆਭਾ ਸ਼ਰਮਾ, ਜਨਕ ਰਾਜ ਆਦਿ ਹਾਜ਼ਰ ਸਨ |
ਸ਼ਿਵਾਲਿਕ ਮਾਡਰਨ ਸਕੂਲ 'ਚ ਲੋਹੜੀ ਮਨਾਈ
ਗੁਰਦਾਸਪੁਰ, (ਸੁਖਵੀਰ ਸਿੰਘ ਸੈਣੀ)-ਸਥਾਨਕ ਸ਼ਿਵਾਲਿਕ ਮਾਡਰਨ ਸੀਨੀਅਰ ਸੈਕੰਡਰੀ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ | ਸਕੂਲ ਦੇ ਵਿਦਿਆਰਥੀਆਂ ਨੇ ਰੰਗਾਰੰਗ ਪ੍ਰੋਗਰਾਮ ਪੇਸ਼ ਕੀਤਾ ਅਤੇ ਪ੍ਰੇਮ ਨਾਲ ਤਿਉਹਾਰ ਮਨਾਉਣ ਸਬੰਧੀ ਪੇਸ਼ਕਾਰੀ ਦਿੱਤੀ | ਇਸ ਮੌਕੇ ਚੇਅਰਮੈਨ ਗੁਰਪ੍ਰੀਤ ਸਿੰਘ ਸੰਧੂ ਨੇ ਅਧਿਆਪਕ ਵਰਗ ਅਤੇ ਵਿਦਿਆਰਥੀਆਂ ਨੂੰ ਸ਼ੁੱਭਕਾਮਨਾਵਾਂ ਅਤੇ ਪ੍ਰੇਮ ਨਾਲ ਤਿਉਹਾਰ ਮਨਾਉਣ ਲਈ ਪ੍ਰੇਰਿਤ ਕੀਤਾ |
ਲੋਹੜੀ ਤਿਉਹਾਰ ਧੂਮਧਾਮ ਨਾਲ ਮਨਾਇਆ
ਵਰਸੋਲਾ, (ਵਰਿੰਦਰ ਸਹੋਤਾ)-ਇਸ ਇਲਾਕੇ ਅੰਦਰ ਅੱਜ ਖ਼ੁਸ਼ੀਆਂ ਦਾ ਤਿਉਹਾਰ ਲੋਹੜੀ ਧੂਮਧਾਮ ਨਾਲ ਮਨਾਇਆ ਗਿਆ | ਅੱਡਾ ਵਰਸੋਲਾ ਅਤੇ ਹਰਦੋਛੰਨੀ ਵਿਖੇ ਦੁਕਾਨਦਾਰਾਂ ਵਲੋਂ ਮੂੰਗਫਲੀ ਅਤੇ ਹੋਰ ਸਾਮਾਨ ਦੀਆਂ ਦੁਕਾਨਾਂ ਸਜਾਈਆਂ ਗਈਆਂ | ਨੌਜਵਾਨਾਂ ਵਲੋਂ ਵੱਡੀ ਪੱਧਰ 'ਤੇ ਪਤੰਗਾਂ ਉਡਾ ਲੋਹੜੀ ਦੀ ਖ਼ੁਸ਼ੀ ਮਨਾਈ ਗਈ | ਇਸ ਪੇਂਡੂ ਇਲਾਕੇ ਅੰਦਰ ਕੁਝ ਆਗੂਆਂ, ਵਾਤਾਵਰਨ ਪ੍ਰੇਮੀ ਅਤੇ ਸਮਾਜ ਸੇਵਕ ਡਾ: ਐਸ.ਯੂਸਫ਼, ਕਸ਼ਯਪ ਰਾਜਪੂਤ ਸਭਾ ਜ਼ੋਨ
8 ਵਰਸੋਲਾ ਦੇ ਪ੍ਰਧਾਨ ਸੁਰਿੰਦਰ ਬੱਗਾ ਅਤੇ ਪ੍ਰਿੰ: ਕੁਲਦੀਪ ਸਿੰਘ ਬਾਜਵਾ ਹਯਾਤ ਨਗਰ ਵਲੋਂ ਨੌਜਵਾਨਾਂ ਅਤੇ ਬੱਚਿਆਂ ਨੂੰ ਚੀਨੀ ਡੋਰ ਦੀ ਵਰਤੋਂ ਨਾ ਕਰਨ ਪ੍ਰਤੀ ਜਾਗਰੂਕ ਕੀਤਾ ਗਿਆ।
ਸਿਲਵਰ ਹਿੱਲਜ਼ ਇੰਟਰਨੈਸ਼ਨਲ ਸਕੂਲ ਵਿਖੇ ਲੋਹੜੀ ਮਨਾਈ
ਬਹਿਰਾਮਪੁਰ, (ਬਲਬੀਰ ਸਿੰਘ ਕੋਲਾ)-ਅੱਜ ਲੋਹੜੀ ਦੇ ਤਿਉਹਾਰ ਸਬੰਧੀ ਸਿਲਵਰ ਹਿੱਲਜ਼ ਇੰਟਰਨੈਸ਼ਨਲ ਸਕੂਲ ਬਹਿਰਾਮਪੁਰ ਵਿਖੇ ਸਕੂਲ ਪ੍ਰਿੰਸੀਪਲ ਨੇਹਾ ਰਾਣੀ ਦੀ ਅਗਵਾਈ 'ਚ ਲੋਹੜੀ ਮਨਾਈ ਗਈ। ਜਿਸ 'ਚ ਸਕੂਲ ਦੇ ਬੱਚਿਆਂ ਤੇ ਸਟਾਫ਼ ਨੇ ਹਿੱਸਾ ਲਿਆ। ਇਸ ਮੌਕੇ ਭੁੱਗਾ ਬਾਲ ਕੇ ਲੋਹੜੀ ਦੇ ਗੀਤ ਗਾਏ ਗਏ ਅਤੇ ਲੋਹੜੀ ਸਬੰਧੀ ਬੱਚਿਆਂ ਨੂੰ ਜਾਣਕਾਰੀ ਦਿੱਤੀ ਗਈ। ਸਕੂਲ ਦੇ ਸਟਾਫ਼ ਵਲੋਂ ਪ੍ਰਿੰਸੀਪਲ ਨੂੰ ਸਨਮਾਨ ਚਿੰਨ੍ਹ ਵੀ ਭੇਟ ਕੀਤਾ ਗਿਆ।
ਡਿਵਾਈਨ ਮਾਡਰਨ ਸਕੂਲ ਤਾਜ਼ਪੁਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਦੋਰਾਂਗਲਾ, (ਲਖਵਿੰਦਰ ਸਿੰਘ ਚੱਕਰਾਜਾ)-ਅੱਜ ਡਿਵਾਈਨ ਲਾਈਟ ਮਾਡਰਨ ਸਕੂਲ ਤਾਜ਼ਪੁਰ ਵਿਖੇ ਸਕੂਲ ਦੇ ਬੱਚਿਆਂ ਅਤੇ ਅਧਿਆਪਕਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਇਸ ਮੌਕੇ ਲੋਹੜੀ ਬਾਲੀ ਗਈ ਅਤੇ ਬੱਚਿਆਂ ਵਲੋਂ ਲੋਹੜੀ ਸਬੰਧੀ ਗੀਤ ਗਾਏ ਗਏ। ਇਸ ਮੌਕੇ ਚੇਅਰਮੈਨ ਇੰਜ: ਨਿਤਿਨ ਸ਼ਰਮਾ ਅਤੇ ਪ੍ਰਿੰ: ਸੁਨੀਤਾ ਸਿੰਘ ਵਲੋਂ ਬੱਚਿਆਂ ਨੂੰ ਇਸ ਤਿਉਹਾਰ ਸਬੰਧੀ ਵਿਸਥਾਰ ਸਹਿਤ ਚਾਨਣਾ ਪਾਇਆ ਗਿਆ। ਇਸ ਮੌਕੇ ਬੱਚਿਆਂ ਤੋਂ ਇਲਾਵਾ ਸਮੁੱਚੇ ਸਟਾਫ਼ ਮੈਂਬਰ ਹਾਜ਼ਰ ਸਨ।
ਜੀ.ਸੀ.ਐਮ. ਸਕੂਲ ਵਡਾਲਾ ਵਿਖੇ ਲੋਹੜੀ ਮਨਾਈ
ਘਰੋਟਾ, (ਸੰਜੀਵ ਗੁਪਤਾ)-ਜੀ.ਸੀ.ਐਮ. ਮੈਮੋਰੀਅਲ ਸਕੂਲ ਵਡਾਲਾ ਵਿਖੇ ਪ੍ਰਿੰ: ਮਨਜੀਤ ਮੰਜੋਤਰਾ ਦੀ ਰਹਿਨੁਮਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਪ੍ਰਿੰ: ਮਨਜੀਤ ਸਿੰਘ ਮੰਜੋਤਰਾ ਨੇ ਲੋਹੜੀ ਦੇ ਤਿਉਹਾਰ 'ਤੇ ਚਾਨਣਾ ਪਾਇਆ। ਉਨ੍ਹਾਂ ਵਿਦਿਆਰਥੀਆਂ ਨੂੰ ਅਪੀਲ ਕੀਤੀ ਕਿ ਉਹ ਮਰਿਆਦਾ ਦੇ ਨਾਲ ਇਨ੍ਹਾਂ ਤਿਉਹਾਰਾਂ 'ਚ ਭਾਗ ਲੈਣ। ਇਸ ਮੌਕੇ ਬੱਚਿਆਂ ਨੇ ਲੋਹੜੀ ਦੇ ਗੀਤ ਗਾਏ ਤੇ ਇਕ ਦੂਸਰੇ ਨੂੰ ਵਧਾਈਆਂ ਦਿੱਤੀਆਂ।
ਮਾਡਰਨ ਏਂਜਲਸ ਸਕੂਲ ਗੜਮਲ 'ਚ ਲੋਹੜੀ ਮਨਾਈ
ਘਰੋਟਾ, (ਸੰਜੀਵ ਗੁਪਤਾ)-ਮਾਡਰਨ ਏਂਜਲਸ ਪਬਲਿਕ ਸਕੂਲ ਗੜਮਲ ਵਿਖੇ ਪ੍ਰਿੰ: ਭੂਪੇਸ਼ ਮਹਾਜਨ ਦੀ ਰਹਿਨੁਮਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ। ਜਿਸ 'ਚ ਸਮੂਹ ਵਿਦਿਆਰਥੀਆਂ ਨੇ ਸ਼ਮੂਲੀਅਤ ਕੀਤੀ। ਕੋਆਰਡੀਨੇਟਰ ਨੇਹਾ ਮਹਾਜਨ ਨੇ ਲੋਹੜੀ ਦੇ ਤਿਉਹਾਰ ਦੇ ਮਹੱਤਵ 'ਤੇ ਚਾਨਣਾ ਪਾਇਆ। ਵਿਦਿਆਰਥੀਆਂ ਨੂੰ ਇਸ ਦੇ ਪਿਛੋਕੜ ਬਾਰੇ ਗਿਆਨ ਦਿੰਦਿਆਂ ਕਿਹਾ ਕਿ ਸਾਨੂੰ ਸਾਰਿਆਂ ਨੂੰ ਇਹ ਤਿਉਹਾਰ ਮਿਲ-ਜੁਲ ਕੇ ਮਨਾਉਣੇ ਚਾਹੀਦੇ ਹਨ।
ਦਿਹਾਤੀ ਖੇਤਰ ਅੰਦਰ ਲੋਹੜੀ ਦਾ ਤਿਉਹਾਰ ਮਨਾਇਆ
ਪੁਰਾਣਾ ਸ਼ਾਲਾ, (ਅਸ਼ੋਕ ਸ਼ਰਮਾ)-ਬੇਟ ਇਲਾਕੇ ਅੰਦਰ ਲੋਹੜੀ ਦਾ ਤਿਉਹਾਰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ। ਨੌਜਵਾਨ ਵਰਗ ਨੇ ਡੀ.ਜੇ. ਲਗਾ ਕੇ ਪਤੰਗਬਾਜ਼ੀ ਕੀਤੀ ਅਤੇ ਭੰਗੜੇ ਪਾਏ। ਇਸ ਮੌਕੇ ਲੋਕਾਂ ਨੇ ਸਰੋਂ੍ਹ ਦਾ ਸਾਗ, ਮੱਕੀ ਦੀ ਰੋਟੀ ਦੇ ਨਾਲ ਗੰਨੇ ਦਾ ਰਸ, ਖੀਰ ਤਿਆਰ ਕਰਕੇ ਅਨੰਦ ਮਾਣਿਆ। ਲੋਕਾਂ ਨੇ ਗੁਰਦੁਆਰਾ ਘੱਲੂਘਾਰਾ, ਗੁਰਦੁਆਰਾ ਸ਼ਹੀਦ ਬੀਬੀ ਸੁੰਦਰੀ ਅਤੇ ਪੰਡੋਰੀ ਧਾਮ ਵਿਖੇ ਨਤਮਸਤਕ ਵੀ ਹੋਏ।
ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਵਿਖੇ ਲੋਹੜੀ ਮਨਾਈ
ਦੀਨਾਨਗਰ, (ਸੋਢੀ/ਸੰਧੂ/ਸ਼ਰਮਾ)-ਸਵਾਮੀ ਸਰਵਾਨੰਦ ਗਰੁੱਪ ਆਫ਼ ਇੰਸਟੀਚਿਊਟ ਵਲੋਂ ਲੋਹੜੀ ਦਾ ਪਵਿੱਤਰ ਤਿਉਹਾਰ ਧੂਮਧਾਮ ਨਾਲ ਮਨਾਇਆ ਗਿਆ। ਸੰਸਥਾ ਦੇ ਡਾਇਰੈਕਟਰ ਡਾ: ਜੇ.ਕੇ. ਚੌਹਾਨ ਦੀ ਪ੍ਰਧਾਨਗੀ 'ਚ ਕਰਵਾਏ ਗਏ ਸਮਾਗਮ 'ਚ ਸੰਸਥਾ ਦੇ ਪ੍ਰਧਾਨ ਸਵਾਮੀ ਸਦਾਨੰਦ ਜੀ ਮੁੱਖ ਮਹਿਮਾਨ ਦੇ ਤੌਰ 'ਤੇ ਅਤੇ ਸੰਸਥਾ ਦੇ ਸਕੱਤਰ ਦਿਨੇਸ਼ ਸ਼ਾਸਤਰੀ ਵਿਸ਼ੇਸ਼ ਮਹਿਮਾਨ ਦੇ ਤੌਰ 'ਤੇ ਸ਼ਾਮਿਲ ਹੋਏ। ਸਮਾਗਮ ਦੌਰਾਨ ਸੰਸਥਾ ਦੇ ਵਿਦਿਆਰਥੀਆਂ ਨੇ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ। ਇਸ ਮੌਕੇ ਬਲਵਿੰਦਰ ਸ਼ਾਸਤਰੀ, ਚਰਨਜੀਤ ਸਿੰਘ, ਦਿਨੇਸ਼ ਧਵਨ ਅਤੇ ਹੋਰ ਸਟਾਫ਼ ਮੈਂਬਰ ਵੀ ਹਾਜ਼ਰ ਸਨ।

ਬਲਾਕ ਕਲਾਨੌਰ ਦੇ ਪਿੰਡਾਂ 'ਚ ਚੌਕਸ ਪੁਲਿਸ ਵਲੋਂ ਵਿਸ਼ੇਸ਼ ਨਾਕਾਬੰਦੀ

• ਡੀ.ਆਈ.ਜੀ. ਬਾਰਡਰ ਰੇਂਜ ਮਿੱਤਲ ਵਲੋਂ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਕਲਾਨੌਰ, 13 ਜਨਵਰੀ(ਪੁਰੇਵਾਲ/ਕਾਹਲੋਂ)-ਜ਼ਿਲ੍ਹਾ ਗੁਰਦਾਸਪੁਰ ਦੀ ਪੁਲਿਸ ਵਲੋਂ ਬਲਾਕ ਕਲਾਨੌਰ ਦੇ ਖੇਤਰ 'ਚੋਂ ਗੁਜਰਦੀ ਭਾਰਤ ਪਾਕਿ ਕੌਮਾਂਤਰੀ ਸਰਹੱਦ 'ਤੇ ਬੀਤੇ ਦਿਨ ਸ਼ੱਕ ਦੇ ਆਧਾਰ 'ਤੇ ...

ਪੂਰੀ ਖ਼ਬਰ »

ਏ.ਡੀ.ਸੀ. ਵਲੋਂ ਰਾਜਨੀਤਿਕ ਪਾਰਟੀਆਂ ਦੇ ਪ੍ਰਤੀਨਿਧਾਂ ਨਾਲ ਮੀਟਿੰਗ ਜ਼ਿਲ੍ਹੇ• ਦੇ ਕੁਲ 7 ਵਿਧਾਨ ਸਭਾ ਹਲਕਿਆਂ ਅੰਦਰ 11 ਲੱਖ 91 ਹਜ਼ਾਰ 176 ਵੋਟਰ

ਗੁਰਦਾਸਪੁਰ, 13 ਜਨਵਰੀ (ਸੁਖਵੀਰ ਸਿੰਘ ਸੈਣੀ)-ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਜੇ ਸਿਆਲ ਦੀ ਪ੍ਰਧਾਨਗੀ ਹੇਠ ਯੋਗਤਾ ਮਿਤੀ 1-1-2018 ਦੇ ਆਧਾਰ 'ਤੇ ਫ਼ੋਟੋ ਵੋਟਰ ਸੂਚੀ ਦੀ ਅੰਤਿਮ ਪ੍ਰਕਾਸ਼ਨਾ ਕਰਨ ਸਬੰਧੀ ਸਮੂਹ ਰਾਜਨੀਤਿਕ ਪਾਰਟੀਆਂ ਦੇ ਚੋਣ ਅਧਿਕਾਰੀਆਂ ਨਾਲ ...

ਪੂਰੀ ਖ਼ਬਰ »

ਸੰਤ ਬਾਬਾ ਹਰੀ ਸਿੰਘ ਦੀ 49ਵੀਂ ਬਰਸੀ ਸਬੰਧੀ ਸਮਾਗਮ ਕੱਲ੍ਹ

ਮੁਕੇਰੀਆਂ, 13 ਜਨਵਰੀ (ਰਾਮਗੜ੍ਹੀਆ)- ਗੁਰਦੁਆਰਾ ਕਿਲ੍ਹਾ ਅਟੱਲਗੜ੍ਹ ਮੁਕੇਰੀਆਂ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਮਹਾਨ ਤਪੱਸਵੀ ਪੂਰਨ ਬ੍ਰਹਮ ਗਿਆਨੀ ਸੰਤ ਬਾਬਾ ਹਰੀ ਸਿੰਘ ਦੀ 48ਵੀਂ ਬਰਸੀਂ 15 ਜਨਵਰੀ ਨੂੰ ਸ਼ਰਧਾ ਭਾਵਨਾ ਨਾਲ ਮਨਾਈ ਜਾ ਰਹੀ ਹੈ | ਮੁੱਖ ਸੇਵਾਦਾਰ ...

ਪੂਰੀ ਖ਼ਬਰ »

ਕਰੰਟ ਲੱਗਣ ਕਾਰਨ ਇਕ ਵਿਅਕਤੀ ਜ਼ਖ਼ਮੀ

ਬਟਾਲਾ, 13 ਜਨਵਰੀ (ਕਾਹਲੋਂ)-ਅੱਜ ਸਵੇਰੇ ਬਟਾਲਾ 'ਚ ਇਕ ਵਿਅਕਤੀ ਦੇ ਕਰੰਟ ਨਾਲ ਝੁਲਸਣ ਕਾਰਨ ਗੰਭੀਰ ਜ਼ਖ਼ਮੀ ਹੋਣ ਦੀ ਖ਼ਬਰ ਹੈ | ਇਸ ਸਬੰਧੀ ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਜ਼ਖ਼ਮੀ ਦਿਲਬਾਗ ਸਿੰਘ ਪੁੱਤਰ ਮੋਹਨ ਸਿੰਘ ਵਾਸੀ ਤੁੰਨ (ਤਰਨਤਾਰਨ) ਨੇ ਦੱਸਿਆ ਕਿ ਉਹ ਬਟਾਲਾ ...

ਪੂਰੀ ਖ਼ਬਰ »

ਤਿੱਬੜੀ ਕੈਂਟ ਇਲਾਕੇ 'ਚ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਪੁਰਾਣਾ ਸ਼ਾਲਾ, 13 ਜਨਵਰੀ (ਅਸ਼ੋਕ ਸ਼ਰਮਾ/ਗੁਰਵਿੰਦਰ ਸਿੰਘ ਗੁਰਾਇਆ)- 26 ਜਨਵਰੀ ਨੰੂ ਮੁੱਖ ਰੱਖਦੇ ਹੋਏ ਤੇ ਤਿੱਬੜੀ ਕੈਂਟ ਦੀ ਸੁਰੱਖਿਆ ਨੰੂ ਮਜ਼ਬੂਤ ਕਰਨ ਲਈ ਡੀ.ਆਈ.ਜੀ. ਬਾਰਡਰ ਰੇਂਜ ਅੰਮਿ੍ਤਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਵਲੋਂ ...

ਪੂਰੀ ਖ਼ਬਰ »

ਕਾਰ ਟਰੈੱਕਟਰ ਦੀ ਟੱਕਰ 'ਚ ਇਕ ਜ਼ਖ਼ਮੀ

ਤਿੱਬੜ, 13 ਜਨਵਰੀ (ਨਿਸ਼ਾਨਜੀਤ ਸਿੰਘ ਭੁੰਬਲੀ)-ਸੰਘਣੀ ਧੰੁਦ ਕਾਰਨ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਵਿੰਦਰਜੀਤ ਸਿੰਘ ਗਿੱਲ ਪੁੱਤਰ ਸੁਖਜਿੰਦਰ ਸਿੰਘ ਵਾਸੀ ਅਲਾਵਲਪੁਰ ਆਪਣੇ ਸਵਰਾਜ ...

ਪੂਰੀ ਖ਼ਬਰ »

ਸਵਾਮੀ ਵਿਵੇਕਾਨੰਦ ਜੈਅੰਤੀ 'ਤੇ ਕਰਵਾਏ ਲੇਖ ਮੁਕਾਬਲੇ

ਪਠਾਨਕੋਟ 13 ਜਨਵਰੀ (ਸੰਧੂ)-ਸਥਾਨਕ ਆਦਰਸ਼ ਭਾਰਤੀ ਸਕੂਲ ਵਿਖੇ ਸਕੂਲ ਦੇ ਪਿ੍ੰ: ਵਿਜੇ ਕੁਮਾਰ ਸ਼ਰਮਾ ਦੀ ਪ੍ਰਧਾਨਗੀ ਹੇਠ ਸਵਾਮੀ ਵਿਵੇਕਾਨੰਦ ਜੈਯੰਤੀ ਦੇ ਸਬੰਧ 'ਚ ਲੇਖ ਮੁਕਾਬਲੇ ਕਰਵਾਏ ਗਏ | ਮੁਕਾਬਲੇ 'ਚ ਅਕਸ਼ਿਤਾ ਨੇ ਪਹਿਲਾ, ਨੇਹਾ ਨੇ ਦੂਜਾ ਅਤੇ ਆਕਿਰਤ ਨੇ ਤੀਜਾ ...

ਪੂਰੀ ਖ਼ਬਰ »

20 ਚੀਨੀ ਗੱਟੂ ਸਮੇਤ ਇਕ ਕਾਬੂ

ਪਠਾਨਕੋਟ, 13 ਜਨਵਰੀ (ਆਰ. ਸਿੰਘ/ਚੌਹਾਨ)-ਪਠਾਨਕੋਟ ਪੁਲਿਸ ਵਲੋਂ ਐਸ.ਐਸ.ਪੀ. ਪਠਾਨਕੋਟ ਵਿਵੇਕਸ਼ੀਲ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਚੀਨੀ ਗੱਟੂ ਡੋਰ ਵੇਚਣ ਵਾਲਿਆਂ ਵਿਰੁੱਧ ਸ਼ੁਰੂ ਕੀਤੀ ਗਈ ਮੁਹਿੰਮ ਤਹਿਤ ਪੁਲਿਸ ਥਾਣਾ ਡਵੀਜ਼ਨ ਨੰਬਰ 2 ਪਠਾਨਕੋਟ ਦੇ ...

ਪੂਰੀ ਖ਼ਬਰ »

ਅੱਡਾ ਫ਼ਤਿਹਪੁਰ ਚੌਰਾਹੇ 'ਤੇ ਸਪੀਡ ਬਰੇਕਰ ਬਣਾਉਣ ਦੀ ਮੰਗ

ਨਰੋਟ ਜੈਮਲ ਸਿੰਘ, 13 ਜਨਵਰੀ (ਗੁਰਮੀਤ ਸਿੰਘ)-ਜ਼ਿਲ੍ਹਾ ਪਠਾਨਕੋਟ ਦੇ ਸਰਹੱਦੀ ਖੇਤਰ ਨਰੋਟ ਜੈਮਲ ਸਿੰਘ ਤੋਂ ਅੱਡਾ ਫ਼ਤਿਹਪੁਰ ਨੂੰ ਜਾਣ ਵਾਲੀ ਮੁੱਖ ਸੜਕ ਦਾ ਨਿਰਮਾਣ ਕਾਰਜ ਅੰਤਿਮ ਪੜਾਅ 'ਚ ਹੈ | ਜ਼ਿਕਰਯੋਗ ਹੈ ਕਿ ਇਹ ਸੜਕ ਇਸ ਸਰਹੱਦੀ ਇਲਾਕੇ ਨੂੰ ਜੰਮੂ-ਕਸ਼ਮੀਰ ...

ਪੂਰੀ ਖ਼ਬਰ »

ਜ਼ਿਲ੍ਹੇ 'ਚ ਵੱਖ-ਵੱਖ ਥਾਈਾ ਮਨਾਇਆ ਲੋਹੜੀ ਦਾ ਤਿਉਹਾਰ

ਪਠਾਨਕੋਟ, 13 ਜਨਵਰੀ (ਆਰ. ਸਿੰਘ)-ਹਿਊਮਨ ਰਾਈਟ ਪੰਜਾਬ ਵਲੋਂ ਲੋਹੜੀ ਦੇ ਪਵਿੱਤਰ ਤਿਉਹਾਰ 'ਤੇ ਜ਼ਿਲ੍ਹਾ ਕੋਆਰਡੀਨੇਟਰ ਅੰਮਿ੍ਤ ਭੂਸ਼ਨ ਮਹਾਜਨ ਦੀ ਪ੍ਰਧਾਨਗੀ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਿਸ 'ਚ ਪੰਜਾਬ ਪ੍ਰਧਾਨ ਰਾਜਾ ਜੁਲਕਾ ਆਪਣੀ ਟੀਮ ਸਮੇਤ ਹਾਜ਼ਰ ਹੋਏ ...

ਪੂਰੀ ਖ਼ਬਰ »

ਕੈਪਟਨ ਸਰਕਾਰ ਨੇ ਬਦਲੇ ਦੀ ਰਾਜਨੀਤੀ ਨਾਲ ਰਜਨੀਸ਼ ਅਰੋੜਾ ਨੂੰ ਸ਼ਿਕਾਰ ਬਣਾਇਆ-ਮਾ: ਮੋਹਣ ਲਾਲ

ਪਠਾਨਕੋਟ, 13 ਜਨਵਰੀ (ਚੌਹਾਨ)-ਪੰਜਾਬ ਦੀ ਕਾਂਗਰਸੀ ਕੈਪਟਨ ਸਰਕਾਰ ਨੇ ਬਦਲੇ ਦੀ ਰਾਜਨੀਤੀ ਨਾਲ ਪੰਜਾਬ ਟੈਕਨੀਕਲ ਯੂਨੀਵਰਸਿਟੀ ਸਾਬਕਾ ਵਾਈਸ ਚਾਂਸਲਰ ਰਜਨੀਸ਼ ਅਰੋੜਾ ਨੰੂ ਸ਼ਿਕਾਰ ਬਣਾਇਆ ਹੈ, ਜਦਕਿ ਸਾਰਾ ਜਗ ਜਾਣਦਾ ਹੈ ਕਿ ਰਜਨੀਸ਼ ਅਰੋੜਾ ਇਕ ਉੱਚ ਕੋਟੀ ਦਾ ...

ਪੂਰੀ ਖ਼ਬਰ »

ਟੈਂਪੂ, ਕਾਰ ਅਤੇ ਟੈਂਕਰ ਦੀ ਟੱਕਰ 'ਚ 6 ਜ਼ਖ਼ਮੀ

ਸੁਜਾਨਪੁਰ, 13 ਜਨਵਰੀ (ਜਗਦੀਪ ਸਿੰਘ)-ਪਠਾਨਕੋਟ-ਜੰਮੂ ਨੈਸ਼ਨਲ ਹਾਈਵੇ 'ਤੇ ਸੁਜਾਨਪੁਰ ਦੇ ਪੁਲ ਨੰਬਰ-3 ਨੇੜੇ ਸਵਿਫਟ ਕਾਰ ਨੰਬਰ ਯੂ.ਕੇ. 07 ਬੀ.ਐਚ. 9827 ਟੈਂਕਰ ਨੰਬਰ ਆਰ.ਜੇ. 14 ਜੀ.ਡੀ. 3052 ਅਤੇ ਟੈਂਪੂ ਨੰਬਰ ਪੀ.ਏ.ਜੀ. 5073 ਦੀ ਆਪਸੀ ਟੱਕਰ ਕਾਰਨ 6 ਲੋਕਾਂ ਦੇ ਜ਼ਖ਼ਮੀ ਹੋਣ ਦੀ ...

ਪੂਰੀ ਖ਼ਬਰ »

ਵੱਖ-ਵੱਖ ਥਾਈਾ 'ਲੋਹੜੀ ਦਾ ਤਿਉਹਾਰ' ਮਨਾਇਆ ਨਵਜੰਮੀਆਂ ਧੀਆਂ ਦੀ ਵੰਡੀ ਗਈ ਲੋਹੜੀ, ਭੁੱਗੇ ਬਾਲੇ, ਢੋਲ ਵਜਾਏ ਤੇ ਪਤੰਗਬਾਜ਼ੀ ਦੇ ਲੱਗੇ 'ਪੇਚੇ'

ਬਟਾਲਾ, 13 ਜਨਵਰੀ (ਕਾਹਲੋਂ)-ਲੋਹੜੀ ਦਾ ਤਿਉਹਾਰ ਅੱਜ ਪਿੰਡਾਂ, ਸ਼ਹਿਰਾਂ ਤੇ ਕਸਬਿਆਂ 'ਚ ਖੁਸ਼ੀਆਂ, ਚਾਵਾਂ ਤੇ ਉਮੰਗਾਂ ਨਾਲ ਪੂਰੇ ਉਤਸ਼ਾਹ ਸਹਿਤ ਮਨਾਇਆ ਗਿਆ, ਜਿੱਥੇ ਨਵੇਂ ਵਿਆਹੇ ਜੋੜਿਆਂ ਤੇ ਨਵਜੰਮੇ ਪੁੱਤਰਾਂ ਦੀਆਂ ਖੁਸ਼ੀਆਂ 'ਚ ਲੋਹੜੀਆਂ ਵੰਡੀਆਂ ਗਈਆਂ, ...

ਪੂਰੀ ਖ਼ਬਰ »

ਕਰਾਟੇ ਚੈਂਪੀਅਨਸ਼ਿਪ 'ਚੋਂ ਗੁਰੂ ਨਾਨਕ ਦੇਵ ਸਕੂਲ ਰਾਮਨਗਰ ਦੇ ਵਿਦਿਆਰਥੀਆਂ ਨੇ ਜਿੱਤੇ ਤਗ਼ਮੇ

ਗੁਰਦਾਸਪੁਰ, 13 ਜਨਵਰੀ (ਆਲਮਬੀਰ ਸਿੰਘ)- ਧਰਮਸ਼ਾਲਾ ਹਿਮਾਚਲ ਪ੍ਰਦੇਸ਼ ਵਿਖੇ ਹੋਈ ਇੰਟਰਨੈਸ਼ਨਲ ਕਰਾਟੇ ਚੈਂਪੀਅਨਸ਼ਿਪ 'ਚੋਂ ਗੁਰੂ ਨਾਨਕ ਦੇਵ ਸਕੂਲ ਦੇ ਵਿਦਿਆਰਥੀਆਂ ਨੇ ਦੂਜਾ ਅਤੇ ਤੀਜਾ ਸਥਾਨ ਹਾਸਲ ਕਰਕੇ ਤਗ਼ਮੇ ਜਿੱਤੇ ਹਨ | ਇਸ ਸਬੰਧੀ ਕਰਾਟੇ ਕੋਚ ਅਜੇ ਸ਼ਰਮਾ ...

ਪੂਰੀ ਖ਼ਬਰ »

ਕਲੇਰ ਕਲਾਂ ਸਕੂਲ ਦੀ ਵਿਦਿਆਰਥਣ ਨੇ ਕੌਮੀ ਖੇਡਾਂ 'ਚ ਚਾਂਦੀ ਦਾ ਤਗ਼ਮਾ ਜਿੱਤਿਆ

ਵਡਾਲਾ ਬਾਂਗਰ, 13 ਜਨਵਰੀ (ਭੁੰਬਲੀ)-ਪਿਛਲੇ ਦਿਨੀਂ ਦਿੱਲੀ ਵਿਖੇ ਹੋਈਆਂ ਕੌਮੀ ਸਕੂਲ ਖੇਡਾਂ 'ਚ ਸ.ਸ.ਸ. ਸਕੂਲ ਕਲੇਰ ਕਲਾਂ ਦੀਆਂ 2 ਵਿਦਿਆਰਥਣਾਂ ਨੀਲਮ ਪੁੱਤਰੀ ਨਿੰਮਾ ਮਸੀਹ ਵਾਸੀ ਪਿੰਡ ਕਲੇਰ ਕਲਾਂ ਤੇ ਲੀਸ਼ਾ ਪੁੱਤਰੀ ਜਸਪਾਲ ਮਸੀਹ ਵਾਸੀ ਪਿੰਡ ਕਲੇਰ ਕਲਾਂ ਨੇ ਭਾਗ ...

ਪੂਰੀ ਖ਼ਬਰ »

ਧੀਆਂ ਦੀ ਲੋਹੜੀ ਮਨਾਉਣ ਦਾ ਉਪਰਾਲਾ ਸ਼ਲਾਘਾਯੋਗ : ਆਗੂ

ਸੇਖਵਾਂ, 13 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਸਮਾਜ ਅੰਦਰ ਚਲੇ ਰਹੇ ਧੀਆਂ ਤੇ ਪੁੱਤਰਾਂ ਪ੍ਰਤੀ ਸੋਚ ਦੇ ਫ਼ਰਕ ਨੂੰ ਮਿਟਾਉਣ ਲਈ ਸਮਾਜ ਸੇਵੀ ਸੰਸਥਾਵਾਂ ਅਤੇ ਵਧੇਰੇ ਪੜ੍ਹੇ-ਲਿਖੇ ਤੇ ਅਗਾਂਹਵਧੂ ਸਚੁੱਜੀ ਸੋਚ ਵਾਲੇ ਲੋਕਾਂ ਵਲੋਂ ਲੜਕੀਆਂ ਦੀ ਲੋਹੜੀ ਵੀ ਪੂਰੇ ...

ਪੂਰੀ ਖ਼ਬਰ »

ਨਿਰੰਕਾਰੀ ਭਵਨ ਸਾਹਮਣੇ ਗੰਦੇ ਪਾਣੀ ਦੀ ਨਿਕਾਸੀ ਨਾ ਹੋਣ ਕਾਰਨ ਲੋਕ ਪ੍ਰੇਸ਼ਾਨ

ਘੁਮਾਣ, 13 ਜਨਵਰੀ (ਬੰਮਰਾਹ)-ਘੁਮਾਣ ਦੇ ਮੇਨ ਬਾਜ਼ਾਰ 'ਚ ਨਿਰੰਕਾਰੀ ਭਵਨ ਦੇ ਸਾਹਮਣੇ ਜਾ ਰਹੇ ਗੰਦੇ ਪਾਣੀ ਵਾਲੇ ਨਾਲੇ ਦਾ ਨਿਕਾਸ ਨਾ ਹੋਣ ਕਾਰਨ ਨਰਕ ਭਰੀ ਜ਼ਿੰਦਗੀ ਜੀਣ ਲਈ ਮਜਬੂਰ ਹਨ ਲੋਕ | ਇਸ ਸਬੰਧੀ ਸਤਨਾਮ ਸਿੰਘ, ਜਸਬੀਰ ਸਿੰਘ, ਸੁਖਵਿੰਦਰ ਸਿੰਘ ਆਦਿ ਨੇ ਦੱਸਿਆ ...

ਪੂਰੀ ਖ਼ਬਰ »

ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਘੁਮਾਣ ਵਿਖੇ ਸਾਲਾਨਾ ਇਨਾਮ ਵੰਡ ਸਮਾਗਮ

ਘੁਮਾਣ, 13 ਜਨਵਰੀ (ਬੰਮਰਾਹ)-ਕਸਬਾ ਘੁਮਾਣ ਦੀ ਸਿੱਖਿਆ ਦੇ ਖੇਤਰ 'ਚ ਨਾਮਵਰ ਸੰਸਥਾ ਘੁਮਾਣ ਇੰਟਰਨੈਸ਼ਨਲ ਪਬਲਿਕ ਸਕੂਲ ਘੁਮਾਣ ਵਿਖੇ ਹਰ ਸਾਲ ਵਾਂਗ ਸਾਲਾਨਾ ਇਨਾਮ ਵੰਡ ਸਮਾਗਮ ਕਰਵਾਇਆ ਗਿਆ | ਇਸ ਪ੍ਰਭਾਵਸ਼ਾਲੀ ਸਮਾਗਮ 'ਚ ਹਲਕਾ ਵਿਧਾਇਕ ਬਲਵਿੰਦਰ ਸਿੰਘ ਲਾਡੀ ਤੋਂ ...

ਪੂਰੀ ਖ਼ਬਰ »

ਹੈਰੋਇਨ ਸਮੇਤ ਤਿੰਨ ਨੌਜਵਾਨ ਗਿ੍ਫ਼ਤਾਰ

ਫ਼ਤਿਹਗੜ੍ਹ੍ਹ ਚੂੜੀਆਂ, 13 ਜਨਵਰੀ (ਧਰਮਿੰਦਰ ਸਿੰਘ ਬਾਠ)-ਫ਼ਤਿਹਗੜ੍ਹ ਚੂੜੀਆਂ ਪੁਲਿਸ ਨੂੰ ਉਸ ਵੇਲੇ ਵੱਡੀ ਸਫ਼ਲਤਾ ਮਿਲੀ ਜਦੋ ਵੱਖ-ਵੱਖ ਨਾਕਿਆਂ ਦੌਰਾਨ ਹੈਰੋਇਨ ਸਮੇਤ ਤਿੰਨ ਨੌਜਵਾਨਾਂ ਨੂੰ ਗਿ੍ਫ਼ਤਾਰ ਕੀਤਾ ਗਿਆ | ਇਸ ਸਬੰਧੀ ਐਸ.ਐਚ.ਓ. ਚਰਨਜੀਤ ਸਿੰਘ ਰੰਧਾਵਾ ...

ਪੂਰੀ ਖ਼ਬਰ »

ਕਾਰ ਟਰੈੱਕਟਰ ਦੀ ਟੱਕਰ 'ਚ ਇਕ ਜ਼ਖ਼ਮੀ

ਤਿੱਬੜ, 13 ਜਨਵਰੀ (ਨਿਸ਼ਾਨਜੀਤ ਸਿੰਘ ਭੁੰਬਲੀ)-ਸੰਘਣੀ ਧੰੁਦ ਕਾਰਨ ਵਾਪਰੇ ਸੜਕ ਹਾਦਸੇ 'ਚ ਇਕ ਵਿਅਕਤੀ ਦੇ ਜ਼ਖ਼ਮੀ ਹੋ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ | ਪ੍ਰਾਪਤ ਜਾਣਕਾਰੀ ਅਨੁਸਾਰ ਰਵਿੰਦਰਜੀਤ ਸਿੰਘ ਗਿੱਲ ਪੁੱਤਰ ਸੁਖਜਿੰਦਰ ਸਿੰਘ ਵਾਸੀ ਅਲਾਵਲਪੁਰ ਆਪਣੇ ਸਵਰਾਜ ...

ਪੂਰੀ ਖ਼ਬਰ »

ਤਿੱਬੜੀ ਕੈਂਟ ਇਲਾਕੇ 'ਚ ਪੁਲਿਸ ਨੇ ਚਲਾਈ ਤਲਾਸ਼ੀ ਮੁਹਿੰਮ

ਪੁਰਾਣਾ ਸ਼ਾਲਾ, 13 ਜਨਵਰੀ (ਅਸ਼ੋਕ ਸ਼ਰਮਾ/ਗੁਰਵਿੰਦਰ ਸਿੰਘ ਗੁਰਾਇਆ)- 26 ਜਨਵਰੀ ਨੰੂ ਮੁੱਖ ਰੱਖਦੇ ਹੋਏ ਤੇ ਤਿੱਬੜੀ ਕੈਂਟ ਦੀ ਸੁਰੱਖਿਆ ਨੰੂ ਮਜ਼ਬੂਤ ਕਰਨ ਲਈ ਡੀ.ਆਈ.ਜੀ. ਬਾਰਡਰ ਰੇਂਜ ਅੰਮਿ੍ਤਸਰ ਤੇ ਜ਼ਿਲ੍ਹਾ ਪੁਲਿਸ ਮੁਖੀ ਗੁਰਦਾਸਪੁਰ ਹਰਚਰਨ ਸਿੰਘ ਭੁੱਲਰ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX