ਤਾਜਾ ਖ਼ਬਰਾਂ


ਪ੍ਰੇਮ ਸਬੰਧਾਂ ਦੇ ਕਾਰਨ ਪਿਤਾ ਨੇ ਅਣਖ ਖ਼ਾਤਰ ਲੜਕੀ ਤੇ ਉਸ ਦੇ ਪ੍ਰੇਮੀ ਦਾ ਦਿਨ ਦਿਹਾੜੇ ਕੀਤਾ ਕਤਲ
. . .  6 minutes ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ) - ਕਸਬਾ ਮਜੀਠਾ ਵਿਖੇ ਪ੍ਰੇਮ ਸੰਬੰਧਾਂ ਦੇ ਚੱਲਦਿਆਂ ਅਣਖ ਖ਼ਾਤਰ ਪ੍ਰੇਮੀ ਜੋੜੇ ਦਾ ਕਤਲ ਹੋਣ ਦਾ ਸਮਾਚਾਰ ਹੈ। ਜਾਣਕਾਰੀ ਅਨੁਸਾਰ ਮਜੀਠਾ ਸਥਿਤ ਕੱਥੂਨੰਗਲ ਰੋਡ, ਓ ਬੀ ਸੀ ਬੈਂਕ ਦੇ ਨਜ਼ਦੀਕ ਸਾਬਕਾ ਕੌਂਸਲਰ ਚੌਧਰੀ ਸ਼ੰਗਾਰਾ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦਾ ਪਹਿਲਾ ਖਿਡਾਰੀ ਆਊਟ, ਮਾਰਟਿਨ ਗੁਪਟਿਲ ਨੇ ਬਣਾਈਆਂ 5 ਦੌੜਾਂ
. . .  25 minutes ago
ਸ੍ਰੀਨਗਰ ਪਹੁੰਚੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  30 minutes ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਸ੍ਰੀਨਗਰ ਪਹੁੰਚੇ ਹਨ। ਉਹ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਗਏ ਹਨ। ਇੱਥੇ ਉਹ ਅਮਰਨਾਥ ਯਾਤਰਾ ਅਤੇ ਸੂਬੇ ਦੀ ਸੁਰੱਖਿਆ ਸਥਿਤੀ ਬਾਰੇ ਅਧਿਕਾਰੀਆਂ ਨਾਲ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਨੇ ਟਾਸ ਜਿੱਤ ਕੇ ਲਿਆ ਬੱਲੇਬਾਜ਼ੀ ਦਾ ਫ਼ੈਸਲਾ
. . .  56 minutes ago
ਮਹਿੰਦਰਪਾਲ ਬਿੱਟੂ ਹੱਤਿਆ ਮਾਮਲਾ : ਨਿਸ਼ਾਨਦੇਹੀ ਲਈ ਨਵੀਂ ਜ਼ਿਲ੍ਹਾ ਜੇਲ੍ਹ 'ਚ ਲਿਆਂਦੇ ਗਏ ਦੋਵੇਂ ਦੋਸ਼ੀ
. . .  50 minutes ago
ਨਾਭਾ, 26 ਜੂਨ (ਕਰਮਜੀਤ ਸਿੰਘ)- ਡੇਰਾ ਸੱਚਾ ਸੌਦਾ ਦੇ ਸਮਰਥਕ ਅਤੇ ਬੇਅਦਬੀ ਮਾਮਲੇ ਦੇ ਮੁੱਖ ਦੋਸ਼ੀ ਮਹਿੰਦਰਪਾਲ ਸਿੰਘ ਬਿੱਟੂ ਦੀ ਹੱਤਿਆ ਮਾਮਲੇ ਦੇ ਮੁੱਖ ਦੋਸ਼ੀਆਂ ਗੁਰਸੇਵਕ ਸਿੰਘ ਅਤੇ ਮਨਿੰਦਰ ਸਿੰਘ ਨੂੰ ਸੀ. ਆਈ. ਏ. ਸਟਾਫ਼ ਪਟਿਆਲਾ ਦੀ ਪੁਲਿਸ ਵਲੋਂ ਅੱਜ...
ਪਾਕਿਸਤਾਨ-ਨਿਊਜ਼ੀਲੈਂਡ ਮੈਚ : ਮੈਦਾਨ ਗਿੱਲਾ ਹੋਣ ਕਾਰਨ ਟਾਸ 'ਚ ਦੇਰੀ
. . .  about 1 hour ago
ਜੰਮੂ-ਕਸ਼ਮੀਰ ਦੇ ਦੌਰੇ 'ਤੇ ਰਵਾਨਾ ਹੋਏ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 1 hour ago
ਨਵੀਂ ਦਿੱਲੀ, 26 ਜੂਨ- ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਜੰਮੂ-ਕਸ਼ਮੀਰ ਦੇ ਦੋ ਦਿਨਾਂ ਦੌਰੇ 'ਤੇ ਰਵਾਨਾ ਹੋ ਗਏ। ਇਸ ਦੌਰਾਨ ਉਹ ਸੂਬੇ ਦੀ ਸੁਰੱਖਿਆ ਸਥਿਤੀ ਅਤੇ ਖ਼ਾਸ ਕਰਕੇ ਅਮਰਨਾਥ ਯਾਤਰਾ ਦੀ ਸੁਰੱਖਿਆ ਸੰਬੰਧੀ ਕੀਤੇ ਗਏ ਪ੍ਰਬੰਧਾਂ ਬਾਰੇ ਅਧਿਕਾਰੀਆਂ ਨਾਲ...
ਨੌਜਵਾਨ ਦੀ ਧੌਣ ਵੱਢ ਕੇ ਭੱਜੇ ਹਮਲਾਵਰਾਂ ਨੇ ਕਾਰ ਹੇਠਾਂ ਕੁਚਲ ਕੇ ਲਈ ਲੜਕੀ ਦੀ ਜਾਨ
. . .  about 1 hour ago
ਮਜੀਠਾ, 26 ਜੂਨ (ਜਗਤਾਰ ਸਿੰਘ ਸਹਿਮੀ)- ਅੰਮ੍ਰਿਤਸਰ ਜ਼ਿਲ੍ਹੇ ਦੇ ਕਸਬਾ ਮਜੀਠਾ ਵਿਖੇ ਅੱਜ ਦਿਨ-ਦਿਹਾੜੇ ਕੁਝ ਹਮਲਾਵਰਾਂ ਵਲੋਂ ਦਾਤਰ ਨਾਲ ਇੱਕ ਨੌਜਵਾਨ ਨੂੰ ਵੱਢਣ ਦੀ ਖ਼ਬਰ ਪ੍ਰਾਪਤ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਮਜੀਠਾ 'ਚ ਪੈਂਦੇ ਕੱਥੂਨੰਗਲ ਰੋਡ 'ਤੇ...
ਨਹਿਰ 'ਚੋਂ ਮਿਲੀ ਨੌਜਵਾਨ ਦੀ ਲਾਸ਼, ਕਈ ਦਿਨਾਂ ਤੋਂ ਸੀ ਲਾਪਤਾ
. . .  about 2 hours ago
ਦਿੜ੍ਹਬਾ ਮੰਡੀ, 26 ਜੂਨ (ਹਰਬੰਸ ਸਿੰਘ ਛਾਜਲੀ)- ਅੱਜ ਸਵੇਰੇ ਪਿੰਡ ਕਣਕਵਾਲ ਭੰਗੂਆ ਨੇੜੇ ਨਹਿਰ 'ਚੋਂ ਇੱਕ ਨੌਜਵਾਨ ਦੀ ਲਾਸ਼ ਮਿਲੀ ਹੈ। ਉਕਤ ਨੌਜਵਾਨ ਦੀ ਪਹਿਚਾਣ ਕੁਲਦੀਪ ਸਿੰਘ ਵਾਸੀ ਪਿੰਡ ਰੋਟਲਾਂ ਦੇ ਰੂਪ 'ਚ ਹੋਈ ਹੈ। ਇਸ ਸੰਬੰਧੀ ਮੁੱਖ ਥਾਣਾ ਅਫ਼ਸਰ...
ਨਿਰਮਲਾ ਸੀਤਾਰਮਨ ਨੇ ਉਪ ਰਾਸ਼ਟਰਪਤੀ ਨਾਇਡੂ ਨਾਲ ਕੀਤੀ ਮੁਲਾਕਾਤ
. . .  about 2 hours ago
ਨਵੀਂ ਦਿੱਲੀ, 26 ਜੂਨ- ਵਿੱਤ ਮੰਤਰੀ ਨਿਰਮਲਾ ਸੀਤਾਰਮਨ ਨੇ ਅੱਜ ਉਪ ਰਾਸ਼ਟਰਪਤੀ ਅਤੇ ਰਾਜ ਸਭਾ ਦੇ ਚੇਅਰਮੈਨ ਐੱਮ. ਵੈਂਕਈਆ ਨਾਇਡੂ ਨਾਲ ਮੁਲਾਕਾਤ ਕੀਤੀ। ਸੀਤਾਰਮਨ ਦੇ ਨਾਲ ਹੀ ਕੇਂਦਰੀ ਮੰਤਰੀ ਸ਼੍ਰੀਪਦ ਨਾਇਕ ਨੇ ਵੀ ਨਾਇਡੂ ਨਾਲ...
ਜ਼ਮੀਨੀ ਵਿਵਾਦ ਨੂੰ ਲੈ ਕੇ ਭਕਨਾ ਭਕਨਾ ਖ਼ੁਰਦ 'ਚ ਚੱਲੀ ਗੋਲੀ, ਚਾਰ ਜ਼ਖ਼ਮੀ
. . .  about 3 hours ago
ਅਟਾਰੀ, 26 ਜੂਨ (ਰੁਪਿੰਦਰਜੀਤ ਸਿੰਘ ਭਕਨਾ)- ਇੱਥੋਂ ਦੇ ਪਿੰਡ ਭਕਨਾ ਖ਼ੁਰਦ 'ਚ ਜ਼ਮੀਨੀ ਵਿਵਾਦ ਨੂੰ ਲੈ ਕੇ ਦੋ ਧਿਰਾਂ ਵਿਚਾਲੇ ਗੋਲੀ ਚੱਲਣ ਦੀ ਸੂਚਨਾ ਪ੍ਰਾਪਤ ਹੋਈ ਹੈ। ਇਸ ਦੌਰਾਨ ਚਾਰ ਲੋਕ ਜ਼ਖ਼ਮੀ ਹੋ ਗਏ। ਉੱਥੇ ਹੀ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ...
550 ਸਾਲਾ ਪ੍ਰਕਾਸ਼ ਪੁਰਬ ਮੌਕੇ ਕੱਢੇ ਜਾਣ ਵਾਲੇ ਨਗਰ ਕੀਰਤਨ 'ਚ ਸ਼ਮੂਲੀਅਤ ਲਈ ਸਰਨਾ ਨੇ ਲੌਂਗੋਵਾਲ ਨੂੰ ਦਿੱਤਾ ਸੱਦਾ ਪੱਤਰ
. . .  about 3 hours ago
ਅੰਮ੍ਰਿਤਸਰ, 26 ਜੂਨ (ਰਾਜੇਸ਼ ਕੁਮਾਰ)- ਸ੍ਰੀ ਗੁਰੂ ਨਾਨਕ ਜੀ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਦਿੱਲੀ ਤੋਂ ਪਾਕਿਸਤਾਨ ਤੱਕ ਕੱਢੇ ਜਾ ਰਹੇ ਨਗਰ ਕੀਰਤਨ 'ਚ ਸ਼ਮੂਲੀਅਤ ਕਰਨ ਲਈ ਦਿੱਲੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਨੇ...
ਕ੍ਰਿਕਟ ਵਿਸ਼ਵ ਕੱਪ 'ਚ ਅੱਜ ਨਿਊਜ਼ੀਲੈਂਡ ਵਿਰੁੱਧ 'ਕਰੋ ਜਾਂ ਮਰੋ' ਦਾ ਮੁਕਾਬਲਾ ਖੇਡੇਗਾ ਪਾਕਿਸਤਾਨ
. . .  about 3 hours ago
ਲੰਡਨ, 26 ਜੂਨ- ਆਈ. ਸੀ. ਸੀ. ਵਿਸ਼ਵ ਕੱਪ 2019 'ਚ ਅੱਜ ਏਜਬੇਸਟਨ ਮੈਦਾਨ 'ਤੇ ਪਾਕਿਸਤਾਨ ਦਾ ਮੁਕਾਬਲਾ ਨਿਊਜ਼ੀਲੈਂਡ ਨਾਲ ਹੋਵੇਗਾ। ਪਾਕਿਸਤਾਨੀ ਟੀਮ ਹੁਣ ਇਸ ਹਾਲਾਤ 'ਤੇ ਪਹੁੰਚ ਚੁੱਕੀ ਹੈ ਕਿ ਉਸ ਲਈ ਟੂਰਨਾਮੈਂਟ 'ਚ ਹਰ ਮੈਚ 'ਕਰੋ ਜਾਂ ਮਰੋ' ਦੀ ਲੜਾਈ...
ਖੋਖਲੇ ਸਾਬਤ ਹੋਏ ਕੈਪਟਨ ਵਲੋਂ ਚਾਰ ਹਫ਼ਤਿਆਂ 'ਚ ਨਸ਼ਾ ਖ਼ਤਮ ਕਰਨ ਦੇ ਕੀਤੇ ਵਾਅਦੇ- ਸੁਖਬੀਰ ਬਾਦਲ
. . .  about 2 hours ago
ਲੁਧਿਆਣਾ, 26 (ਪਰਮਿੰਦਰ ਸਿੰਘ ਆਹੂਜਾ)- ਸ਼੍ਰੋਮਣੀ ਅਕਾਲੀ ਦਲ (ਬਾਦਲ) ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕੈਪਟਨ ਰਾਜ ਦੌਰਾਨ ਪੰਜਾਬ ਅੰਦਰ ਨਸ਼ਾਖੋਰੀ 'ਚ ਭਾਰੀ ਵਾਧਾ ਹੋਇਆ ਹੈ। ਅੱਜ ਲੁਧਿਆਣਾ ਵਿਖੇ ਪੱਤਰਕਾਰਾਂ ਨਾਲ...
ਪੁਲਵਾਮਾ 'ਚ ਮੁਠਭੇੜ ਦੌਰਾਨ ਇੱਕ ਅੱਤਵਾਦੀ ਢੇਰ
. . .  about 4 hours ago
ਸ੍ਰੀਨਗਰ, 26 ਜੂਨ- ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ਦੇ ਤਰਾਲ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਨੇ ਮੁਠਭੇੜ ਦੌਰਾਨ ਇੱਕ ਅੱਤਵਾਦੀ ਨੂੰ ਢੇਰ ਕਰ ਦਿੱਤਾ। ਮਾਰੇ ਅੱਤਵਾਦੀ ਦੀ ਲਾਸ਼ ਨੂੰ ਵੀ ਬਰਾਮਦ ਕਰ ਲਿਆ ਗਿਆ ਹੈ। ਫਿਲਹਾਲ ਸੁਰੱਖਿਆ ਬਲਾਂ ਵਲੋਂ ਪੂਰੇ...
ਕਾਰ ਨੇ ਕੁਚਲੇ ਫੁੱਟਪਾਥ 'ਤੇ ਸੁੱਤੇ ਬੱਚੇ, ਲੋਕਾਂ ਨੇ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰਿਆ ਚਾਲਕ
. . .  about 4 hours ago
ਟਰੇਨ 'ਚੋਂ ਤੇਲ ਚੋਰੀ ਕਰਦੇ ਸਮੇਂ ਹਾਈਵੋਲਟੇਜ ਤਾਰਾਂ ਦੇ ਸੰਪਰਕ 'ਚ ਆਇਆ ਨੌਜਵਾਨ
. . .  about 4 hours ago
ਉੱਤਰ ਪ੍ਰਦੇਸ਼ 'ਚ ਵਾਪਰੇ ਸੜਕ ਹਾਦਸੇ 'ਚ ਉਤਰਾਖੰਡ ਦੇ ਸਿੱਖਿਆ ਮੰਤਰੀ ਦੇ ਪੁੱਤਰ ਦੀ ਮੌਤ
. . .  about 4 hours ago
ਡੇਰਾ ਪ੍ਰੇਮੀ ਮਹਿੰਦਰਪਾਲ ਬਿੱਟੂ ਦੇ ਕਤਲ ਦੀ ਜਾਂਚ ਹਾਈਕੋਰਟ ਦੇ ਮੌਜੂਦਾ ਜੱਜ ਤੋਂ ਕਰਾਈ ਜਾਵੇ- ਚੀਮਾ
. . .  about 5 hours ago
ਅਜਨਾਲਾ 'ਚ ਪਹੁੰਚਣ 'ਤੇ ਹਾਕੀ ਖਿਡਾਰਨ ਗੁਰਜੀਤ ਕੌਰ ਦਾ ਹੋਇਆ ਭਰਵਾਂ ਸਵਾਗਤ
. . .  about 5 hours ago
ਅਮਰੀਕੀ ਵਿਦੇਸ਼ ਮੰਤਰੀ ਪੋਂਪੀਓ ਨੇ ਕੀਤੀ ਪ੍ਰਧਾਨ ਮੰਤਰੀ ਮੋਦੀ ਨਾਲ ਮੁਲਾਕਾਤ
. . .  about 5 hours ago
ਹਾਕੀ ਖਿਡਾਰਨ ਗੁਰਜੀਤ ਕੌਰ ਦਾ ਰਾਜਾਸਾਂਸੀ ਪਹੁੰਚਣ 'ਤੇ ਹੋਇਆ ਸ਼ਾਨਦਾਰ ਸਵਾਗਤ
. . .  about 6 hours ago
ਚਮਕੀ ਬੁਖ਼ਾਰ ਕਾਰਨ ਮੁਜ਼ੱਫਰਪੁਰ 'ਚ ਇੱਕ ਹੋਰ ਬੱਚੇ ਨੇ ਤੋੜਿਆ ਦਮ, ਮੌਤਾਂ ਦੀ ਗਿਣਤੀ ਹੋਈ 132
. . .  about 6 hours ago
ਬਿਜਲੀ ਦੇ ਖੰਭੇ ਨਾਲ ਟਕਰਾਈ ਯਾਤਰੀਆਂ ਨਾਲ ਭਰੀ ਬੱਸ, ਤਿੰਨ ਦੀ ਮੌਤ ਅਤੇ ਕਈ ਜ਼ਖ਼ਮੀ
. . .  about 7 hours ago
ਅੱਜ ਜੰਮੂ-ਕਸ਼ਮੀਰ ਦੇ ਦੌਰੇ 'ਤੇ ਜਾਣਗੇ ਗ੍ਰਹਿ ਮੰਤਰੀ ਅਮਿਤ ਸ਼ਾਹ
. . .  about 7 hours ago
ਪੁਲਿਸ ਨੇ ਵੜੇਵਿਆਂ ਨਾਲ ਭਰੇ ਟਰੱਕ 'ਚੋਂ ਬਰਾਮਦ ਕੀਤਾ ਪੋਸਤ
. . .  about 7 hours ago
ਪੁਲਵਾਮਾ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  about 8 hours ago
ਅੱਜ ਦਾ ਵਿਚਾਰ
. . .  about 8 hours ago
ਸ਼੍ਰੋਮਣੀ ਕਮੇਟੀ ਮੁਲਾਜ਼ਮ ਦੀ ਗੋਲੀਆਂ ਮਾਰ ਕੇ ਹੱਤਿਆ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਨੂੰ ਹਰਾਇਆ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪੰਜਵਾਂ ਖਿਡਾਰੀ ਆਊਟ
. . .  1 day ago
ਇੰਜਨ ਤੇ ਡੱਬੇ ਪਟੜੀ ਤੋਂ ਉੱਤਰਨ ਕਾਰਨ 3 ਰੇਲਵੇ ਮੁਲਾਜ਼ਮਾਂ ਦੀ ਮੌਤ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 10 ਓਵਰਾਂ ਮਗਰੋਂ 39/3
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਤੀਸਰਾ ਖਿਡਾਰੀ (ਕਪਤਾਨ ਇਓਨ ਮੌਰਗਨ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ 5 ਓਵਰਾਂ ਮਗਰੋਂ 21/2
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਸਿਹਤ ਵਿਭਾਗ ਵਲੋਂ ਸੁਪਰਡੈਂਟ ਅਤੇ ਕਲਰਕਾਂ ਦੀਆਂ ਬਦਲੀਆਂ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਦੂਸਰਾ ਖਿਡਾਰੀ (ਜੌ ਰੂਟ) 8 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਇੰਗਲੈਂਡ ਦਾ ਪਹਿਲਾ ਖਿਡਾਰੀ (ਜੇਮਸ ਵਿਨਸ) ਬਿਨਾਂ ਦੌੜ ਬਣਾਏ ਆਊਟ
. . .  1 day ago
ਪੰਜਾਬ ਸਰਕਾਰ ਵਲੋਂ ਪਦ-ਉਨੱਤ 41 ਐੱਸ.ਐਮ.ਓਜ਼ ਦੀਆਂ ਤਾਇਨਾਤੀਆਂ ਤੇ 23 ਦੇ ਤਬਾਦਲੇ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਨੇ ਇੰਗਲੈਂਡ ਸਾਹਮਣੇ ਜਿੱਤਣ ਲਈ ਰੱਖਿਆ 286 ਦੌੜਾਂ ਦਾ ਟੀਚਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਨੌਜਵਾਨ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 7ਵੀਂ ਵਿਕਟ, ਪੈਟ ਕਮਿੰਸ 1 ਦੌੜ ਬਣਾ ਕੇ ਆਊਟ
. . .  1 day ago
ਡੇਰਾ ਮੁਖੀ ਦੀ ਪਰੋਲ ਬਾਰੇ ਅਜੇ ਕੋਈ ਫ਼ੈਸਲਾ ਨਹੀ - ਖੱਟੜ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ ਦੇ ਗੁਆਈ 6ਵੀਂ ਵਿਕਟ, ਸਟੀਵ ਸਮਿੱਥ 38 ਦੌੜਾਂ ਬਣਾ ਕੇ ਆਊਟ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 44 ਓਵਰਾਂ ਮਗਰੋਂ 242/5
. . .  1 day ago
ਸੰਸਦ ਵਿਚ ਪ੍ਰਧਾਨ ਮੰਤਰੀ ਮੋਦੀ ਨੇ ਵਿਰੋਧੀ ਧਿਰ 'ਤੇ ਸਾਧਿਆ ਨਿਸ਼ਾਨਾ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆ 42 ਓਵਰਾਂ ਮਗਰੋਂ 228/5
. . .  1 day ago
ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਹਾਲਤ ਗੰਭੀਰ
. . .  1 day ago
ਵਿਸ਼ਵ ਕੱਪ 2019 : ਆਸਟ੍ਰੇਲੀਆਈ ਕਪਤਾਨ ਫਿੰਚ 100 ਦੌੜਾਂ ਬਣਾ ਕੇ ਆਊਟ, ਸਕੋਰ 190/3
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549

ਲੁਧਿਆਣਾ

ਵੱਖ-ਵੱਖ ਥਾਈਾ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)-ਹਰ ਤਿਉਹਾਰ ਦੀ ਆਪਣੀ ਮਹੱਤਤਾ ਤੇ ਇਤਿਹਾਸ ਹੁੰਦਾ ਹੈ¢ ਲੋਹੜੀ ਦੀ ਵੀ ਮਹੱਤਤਾ ਤੇ ਇਤਿਹਾਸ ਆਪਣਾ ਹੈ¢ ਅੱਜ ਕਲ੍ਹ ਹਰ ਕੋਈ ਇਸ ਨੂੰ ਰੱਲ ਗੱਡ ਕਰ ਰਿਹਾ ਹੈ ¢ ਧੀਆਂ ਦੀ ਇੱਜ਼ਤ ਕਰਨਾ ਸਿੱਖੋ, ਉਨ੍ਹਾਂ ਬਾਰੇ ਸਹੀ ਸੋਚ ਅਪਣਾਓ¢ ਰੱਬ ਦਾ ਵਾਸਤਾ ਤਿਓਹਾਰਾਂ ਦਾ ਰੂਪ ਨਾ ਬਦਲੋ ¢ ਅੱਜ ਲੋਹੜੀ ਦਾ ਤਿਉਹਾਰ ਸ਼ਹਿਰਵਾਸੀਆਂ ਨੇ ਬੜੇ ਹੀ ਉਤਸ਼ਾਹ ਨਾਲ ਮਨਾਇਆ ਅਤੇ ਨੌਜਵਾਨਾਂ ਵਲੋਂ ਘਰਾਂ ਦੀਆਂ ਛੱਤਾਂ ਉਪਰ ਡੀ.ਜੇ, ਡੈਕ ਲਗਾ ਕੇ ਜਿੱਥੇ ਭੰਗੜਾ ਭਾਇਆ, ਉਥੇ ਹੀ ਪਤੰਗਬਾਜ਼ੀ ਦਾ ਆਨੰਦ ਵੀ ਮਾਣਿਆ |
ਤੂਰ ਪਰਿਵਾਰ ਨੇ ਮਨਾਈ ਲੜਕੀ ਦੀ ਲੋਹੜੀ
ਮਾਲਵਾ ਸੱਭਿਆਚਾਰ ਮੰਚ ਪੰਜਾਬ ਦੇ ਚੇਅਰਮੈਨ ਕਿ੍ਸ਼ਨ ਕੁਮਾਰ ਬਾਵਾ ਨੇ ਬ੍ਰਹਮਿੰਦਰ ਸਿੰਘ ਤੂਰ ਨੂੰ ਉਨ੍ਹਾਂ ਵਲੋਂ ਆਪਣੀ ਲੜਕੀ ਰਬਾਬ ਕੌਰ ਤੂਰ ਦੀ ਲੋਹੜੀ ਮਨਾਉਣ 'ਤੇ ਹਾਰਦਿਕ ਵਧਾਈ ਦਿੱਤੀ | ਇਸ ਸਮੇਂ ਸ੍ਰੀ ਬਾਵਾ ਨੇ ਬ੍ਰਹਮਿੰਦਰ ਸਿੰਘ ਤੂਰ ਨੂੰ ਭੁੱਗੇ ਅਤੇ ਗੁੜ ਦੀ ਗਾਗਰ ਵੀ ਭੇਂਟ ਕੀਤੀ | ਸ੍ਰੀ ਬਾਵਾ ਨੇ ਕਿਹਾ ਕਿ ਤੂਰ ਪਰਿਵਾਰ ਅਗਾਂਹਵਧੂ ਸੋਚ ਵਾਲਾ ਪਰਿਵਾਰ ਹੈ, ਜਿਸ ਨੇ ਧੀ ਦੀ ਲੋਹੜੀ ਮਨਾਕੇ ਸਮਾਜ ਨੂੰ ਕਲੰਕਿਤ ਕਰਨ ਵਾਲੀਆਂ ਰਸਮਾਂ ਦੇ ਖਾਤਮੇ ਦਾ ਮੱੁਢ ਬੰਨਿ੍ਹਆ ਹੈ ਤੇ ਚੰਗੀ ਸੋਚ ਦੀ ਪਿਰਤ ਪਾਉਣ ਦਾ ਉਪਰਾਲਾ ਕੀਤਾ ਹੈ, ਜਿਸ ਲਈ ਸਮੁੱਚਾ ਤੂਰ ਪਰਿਵਾਰ ਵਧਾਈ ਦਾ ਪਾਤਰ ਹੈ | ਇਸ ਸਮੇਂ ਗਿੱਲ ਹਰਦੀਪ ਉੱਘੇ ਆਰਟਿਸਟ, ਸੁਖਪਾਲ ਸੇਖੋਂ, ਗੁਰਮੀਤ ਸਿੰਘ ਗਿੱਲ ਯੂ.ਐਸ.ਏ, ਕਰਨੈਲ ਸਿੰਘ ਗਿੱਲ, ਭਗਵੰਤ ਸੰਧੂ, ਗੁਰਪ੍ਰੀਤ ਗਿੱਲ, ਸਨੀ ਕੱਕੜ ਜਗਰਾਉ, ਮੋਹਿਤ ਮਲਹੋਤਰਾ, ਤਰਨ ਗਰੇਵਾਲ, ਲਕੇਸ਼ ਕੱਕੜ, ਅਰਜੁਨ ਬਾਵਾ, ਰਾਜਬੀਰ ਸਿੰਘ ਗਿੱਲ ਆਦਿ ਹਾਜ਼ਰ ਸਨ |
ਐਮ.ਪੀ ਰਵਨੀਤ ਸਿੰਘ ਬਿੱਟੂ ਨੂੰ ਦਿੱਤੀਆਂ ਲੋਹੜੀਆਂ ਦੀਆਂ ਮੁਬਾਰਕਾਂ
ਲੋਹੜੀ ਦੇ ਸ਼ੁਭ ਮੌਕੇ 'ਤੇ ਸੰਸਦ ਮੈਂਬਰ ਸ: ਰਵਨੀਤ ਸਿੰਘ ਬਿੱਟੂ ਅਤੇ ਹਲਕਾ ਇੰਚਾਰਜ ਦੱਖਣੀ ਭੁਪਿੰਦਰ ਸਿੰਘ ਸਿੱਧੂ ਨੂੰ ਜਥੇਦਾਰ ਕ੍ਰਿਪਾਲ ਸਿੰਘ ਸੰਧੂ, ਜਸਬੀਰ ਸਿੰਘ ਛੀਨਾ, ਗਗਨਪ੍ਰੀਤ ਸਿੰਘ ਆਦਿ ਨੇ ਵਿਸ਼ੇਸ਼ ਤੌਰ 'ਤੇ ਮਿਲ ਕੇ ਵਧਾਈਆਂ ਦਿੱਤੀਆਂ | ਇਸ ਮੌਕੇ ਉਨ੍ਹਾਂ ਕਿਹਾ ਕਿ ਸਾਨੂੰ ਸਾਰੇ ਤਿਉਹਾਰ ਰਲਮਿਲਕੇ ਮਨਾਉਣੇ ਚਾਹੀਦੇ ਹਨ | ਉਨ੍ਹਾਂ ਕਿਹਾ ਕਿ ਸਾਨੂੰ ਲੜਕੇ ਅਤੇ ਲੜਕੀ ਵਿਚ ਫਰਕ ਨਹੀਂ ਸਮਝਣਾ ਚਾਹੀਦਾ, ਬਲਕਿ ਲੜਕਿਆਂ ਦੀ ਤਰ੍ਹਾਂ ਲੜਕੀਆਂ ਦੀ ਵੀ ਲੋਹੜੀ ਮਨਾਉਣੀ ਚਾਹੀਦੀ ਹੈ | ਇਸ ਮੌਕੇ ਮੁੱਖ ਸਕੱਤਰ ਕਾਂਗਰਸ ਪੰਜਾਬ ਰਮੇਸ਼ ਜੋਸ਼ੀ, ਇੰਦਰਜੀਤ ਸਿੰਘ ਗੋਲਾ, ਅਰਜੁਨ ਸਿੰਘ, ਰਮਿੰਦਰ ਸਿੰਘ ਆਦਿ ਹਾਜ਼ਰ ਸਨ |
ਗਰੇਵਾਲ ਪਰਿਵਾਰ ਵਲੋਂ ਲੋਹੜੀ ਦਾ ਤਿਉਹਾਰ ਸ਼ਗਨ ਦੇ ਕੇ ਮਨਾਇਆ
ਧਰਮਸ਼ਾਲਾ ਰਵੀਦਾਸ ਸੁਤੰਤਰ ਨਗਰ ਵਿਖੇ ਲੋਹੜੀ ਦਾ ਤਿਉਹਾਰ ਬੜੇ ਹੀ ਉਤਸ਼ਾਹ ਅਤੇ ਧੂਮਧਾਮ ਨਾਲ ਮਨਾਇਆ ਗਿਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਵਾਰਡ ਨੰ. 12 ਦੇ ਇੰਚਾਰਜ ਕਮਲਜੀਤ ਸਿੰਘ ਗਰੇਵਾਲ ਸ਼ਾਮਿਲ ਹੋਏ | ਇਸ ਮੌਕੇ ਉਨ੍ਹਾਂ ਛੋਟੀਆਂ ਬੱਚੀਆਂ ਨੂੰ ਲੋਹੜੀ ਵੰਡੀ ਅਤੇ ਸ਼ਗਨ ਦਿੱਤਾ | ਇਸ ਮੌਕੇ ਗੁਰਦੁਆਰਾ ਰਵੀਦਾਸ ਸਭਾ ਵਲੋਂ ਕਮਲਜੀਤ ਸਿੰਘ ਗਰੇਵਾਲ ਨੂੰ ਸਿਰੋਪਾਓ ਦੇ ਕੇ ਸਨਮਾਨ ਕੀਤਾ ਗਿਆ | ਇਸ ਮੌਕੇ ਰਾਜਪਾਲ ਸਿੰਘ ਗਰੇਵਾਲ, ਮਨਪ੍ਰੀਤ ਸਿੰਘ ਗਰੇਵਾਲ, ਗੁਰਕਮਲ ਸਿੰਘ ਗਰੇਵਾਲ, ਮਨਦੀਪ ਸਿੰਘ, ਚਾਚਾ ਨਛੱਤਰ ਸਿੰਘ ਸੰਧੂ, ਬਲਬੀਰ ਸਿੰਘ ਢਿੱਲੋਂ, ਰਣਜੀਤ ਬਜਾਜ, ਸੁਖਵਿੰਦਰ ਕੁਮਾਰ, ਗੁਰਦੁਆਰਾ ਪ੍ਰਬੰਧਕ ਕਮੇਟੀ ਮਨਜਿੰਦਰ ਕੁਮਾਰ, ਰਵੀ ਕੁਮਾਰ, ਸੰਜੀਵ ਕੁਮਾਰ, ਜਸਪਾਲ ਸਿੰਘ, ਅਸ਼ੋਕ ਕੁਮਾਰ, ਮਨਦੀਪ ਸਿੰਘ, ਨੀਰਜ ਕੁਮਾਰ, ਕਸ਼ਮੀਰੀ ਲਾਲ, ਸੁਰਿੰਦਰ ਸਿੰਘ, ਕਸ਼ਮੀਰ ਸਿੰਘ, ਜਗਤਾਰ ਸਿੰਘ, ਰਿੰਕੂ ਆਦਿ ਹਾਜ਼ਰ ਸਨ |
ਆਈ.ਟੀ.ਬੀ.ਪੀ 26 ਵੀ ਬਟਾਲੀਅਨ ਬੱਦੋਵਾਲ ਵਿਚ ਲੋਹੜੀ ਮਨਾਈ
ਅੱਜ ਜਿਥੇ ਹਰ ਵਰਗ ਵਲੋਂ ਧੀਆਂ ਦੀ ਲੋਹੜੀ ਵੱਖ-ਵੱਖ ਢੰਗ ਨਾਲ ਮਨਾਈ ਜਾ ਰਹੀ ਹੈ ਉਥੇ ਅੱਜ ਆਈ.ਟੀ.ਬੀ.ਪੀ 26ਵੀ ਬਟਾਲੀਅਨ ਬੱਦੋਵਾਲ ਦੇ ਖੁੱਲ੍ਹੇ ਗਰਾਉਂਡ ਵਿਚ ਅੱਜ ਧੀਆਂ ਦੀ ਲੋਹੜੀ ਸੀ: ਚੇਅਰਪਰਸਨ (ਹਾਵਾ) ਸ੍ਰੀਮਤੀ ਰਿਚਾ ਟਾਂਕ ਦੀ ਅਗਵਾਈ ਹੇਠ ਮਨਾਈ ਗਈ | ਇਸ ਮੌਕੇ ਸ੍ਰੀਮਤੀ ਰਿਚਾ ਟਾਂਕ ਨੇ ਕਿਹਾ ਕਿ ਸਾਨੂੰ ਧੀਆਂ ਨੂੰ ਕੁੱਖ ਵਿਚ ਨਹੀਂ ਮਾਰਨਾ ਚਾਹੀਦਾ, ਸਗੋਂ ਉਨ੍ਹਾਂ ਨੂੰ ਪੜ੍ਹਾਉਣਾ ਚਾਹੀਦਾ ਹੈ | ਸ੍ਰੀ ਅਜੈ ਯਾਦਵ ਨੇ ਵੀ ਆਈ ਟੀ ਬੀ ਪੀ ਦੇ ਸਾਰੇ ਜਵਾਨਾਂ, ਅਫ਼ਸਰਾਂ ਨੂੰ ਲੋਹੜੀ ਦੀ ਮੁਬਾਰਕਬਾਦ ਦਿੱਤੀ |
ਡਾਬਾ/ਲੁਹਾਰਾ, (ਕੁਲਵੰਤ ਸਿੰਘ ਸੱਪਲ)-ਬਾਬਾ ਕਰਤਾਰ ਸਿੰਘ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਬੱਚਿਆਂ ਨੇ ਲੋਹੜੀ ਦੇ ਗੀਤ ਗਾਏ ਅਤੇ ਧੂਣੀ ਬਾਲੀ ਗਈ | ਬੱਚਿਆਂ ਅਤੇ ਅਧਿਆਪਕਾਂ ਵੱਲੋਂ ਲੋਹੜੀ ਦੇ ਨਾਲ ਸਬੰਧਿਤ ਗੀਤ ਗਏ | ਇਸ ਮੌਕੇ ਡਾਇਰੈਕਟਰ ਮੈਡਮ ਹਰਪ੍ਰੀਤ ਕੌਰ ਨੇ ਲੋਹੜੀ ਨਾਲ ਸਬੰਧਤ ਬੱਚਿਆਂ ਨੂੰ ਜਾਣਕਾਰੀ ਦਿੱਤੀ ਤੇ ਇਤਿਹਾਸ ਤੋਂ ਜਾਣੂ ਕਰਵਾਇਆ | ਪਿ੍ੰਸੀਪਲ ਹਰਦੇਵ ਸਿੰਘ ਨੇ ਬੱਚਿਆਂ ਨੂੰ ਮੂਗਫਲੀ ਤੇ ਰਿਓੜੀਆਂ ਵੰਡੀਆਂ | ਇਸ ਮੌਕੇ ਸਮੂਹ ਸਟਾਫ਼ ਤੇ ਵਿਦਿਆਰਥੀ ਹਾਜ਼ਰ ਸਨ |
ਨਾਈਟਿੰਗੇਲ ਸਕੂਲ ਵਿਖੇ ਲੋਹੜੀ ਸਮਾਗਮ
ਨਾਈਟਿੰਗੇਲ ਸੀਨੀ. ਸੈਕੰਡਰੀ ਸਕੂਲ ਸ਼ਿਮਲਾਪੁਰੀ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮ-ਧਾਮ ਨਾਲ ਮਨਾਇਆ ਗਿਆ ਜਿਸ ਵਿਚ ਬੱਚਿਆਂ ਨੇ ਲੋਹੜੀ ਦੇ ਗੀਤ ਗਾਏ ਅਤੇ ਪੰਜਾਬੀ ਸੱਭਿਆਚਾਰਕ ਗਾਣੇ ਗਾ ਕੇ ਭੰਗੜਾ ਪਾਇਆ | ਇਸ ਮੌਕੇ ਡਾਇਰੈਕਟਰ ਰਵਿੰਦਰ ਸਿੰਘ ਅਤੇ ਪਿ੍ੰਸੀਪਲ ਅਮਰਜੀਤ ਕੌਰ ਨੇ ਵਿਦਿਆਰਥੀਆਂ ਨੂੰ ਰਿਓੜੀਆਂ, ਗੱਚਕ, ਮੂੰਗਫਲੀ ਆਦਿ ਵੰਡੀ | ਅਮਰਜੀਤ ਕੌਰ ਨੇ ਤਿਉਹਾਰ ਦੇ ਪਿਛੋਕੜ ਤੇ ਸਭਿਆਚਾਰਕ ਮਹੱਤਤਾ ਬਾਰੇ ਚਰਚਾ ਕਰਦਿਆਂ ਭਾਈਚਾਰਕ ਏਕਤਾ ਤੇ ਸਮਾਜਿਕ ਕਦਰਾਂ ਕੀਮਤਾਂ ਦਾ ਸੁਨੇਹਾ ਦਿੱਤਾ ਅਤੇ ਸਾਰੇ ਤਿਉਹਾਰਾਂ ਨੂੰ ਬਿਨ੍ਹਾਂ ਕਿਸੇ ਭੇਦਭਾਵ ਸਾਂਝੇ ਤੌਰ 'ਤੇ ਮਨਾਉਣ ਦੀ ਅਪੀਲ ਕੀਤੀ | ਲੋਹੜੀ ਦੀ ਧੂ ਣੀ ਬਾਲ ਕੇ ਅਮਨਸ਼ਾਂਤੀ ਦੀ ਕਾਮਨਾ ਕੀਤੀ |
ਗੋਬਿੰਦ ਮਾਡਲ ਹਾਈ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਗੋਬਿੰਦ ਮਾਡਲ ਹਾਈ ਸਕੂਲ ਗੋਬਿੰਦ ਨਗਰ ਵਿਖੇ ਬੱਚਿਆਂ ਅਤੇ ਅਧਿਆਪਕਾਂ ਨੇ ਸਾਂਝੇ ਤੌਰ ਤੇ ਲੋਹੜੀ ਅਤੇ ਮਾਘੀ ਦਾ ਤਿਉਹਾਰ ਖੁਸ਼ੀਆਂ ਨਾਲ ਮਨਾਇਆ ਗਿਆ | ਇਸ ਮੌਕੇ ਪਿ੍ੰਸੀਪਲ ਹਰਬਿੰਦਰ ਸਿੰਘ ਨੇ ਬੱਚਿਆਂ ਨੂੰ ਮੂੰਗਫਲੀ, ਗੱਚਕ, ਰਿਓੜੀਆਂ ਅਤੇ ਦਾਣੇ ਵੰਡੇ ਅਤੇ ਲੋਹੜੀ ਦੀ ਮਹੱਤਤਾ ਬਾਰੇ ਦੱਸਿਆ ਕਿ ਹੁਣ ਨਵੀਂ ਸੋਚ ਅਨੁਸਾਰ ਜਿਥੇ ਲੜਕਿਆਂ ਦੀ ਲੋਹੜੀ ਮਨਾਈ ਜਾਂਦੀ ਹੈ ਉਥੇ ਧੀਆਂ ਦੀ ਲੋਹੜੀ ਮਨਾਉਣਾ ਵੀ ਸ਼ੁਭ ਸਗਨ ਹੈ | ਧੀਆਂ ਪੁੱਤਰਾਂ ਨਾਲੋਂ ਵੀ ਕਿਸੇ ਖੇਤਰ ਵਿਚ ਘੱਟ ਨਹੀਂ ਹਨ | ਇਸ ਮੌਕੇ ਮੈਡਮ ਰਜਿੰਦਰ ਕੌਰ, ਪਵਨਦੀਪ ਕੌਰ, ਸੰਦੀਪ ਕੌਰ, ਜਸਵਿੰਦਰ ਕੌਰ, ਰਾਜਵੰਤ ਕੌਰ ਤੋਂ ਇਲਾਵਾ ਸਮੁੱਚਾ ਸਟਾਫ਼ ਹਾਜ਼ਰ ਸੀ |
ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ
ਬੀਜਾ, (ਕਸ਼ਮੀਰਾ ਸਿੰਘ ਬਗ਼ਲੀ)-ਕੁਲਾਰ ਹਸਪਤਾਲ ਬੀਜਾ ਦੀ ਅਗਵਾਈ ਹੇਠ ਚੱਲ ਰਹੀ ਮੈਡੀਕਲ ਸਿੱਖਿਆ ਖੇਤਰ ਦੀ ਨਾਮਵਰ ਸੰਸਥਾ ਕੁਲਾਰ ਕਾਲਜ ਆਫ਼ ਨਰਸਿੰਗ ਕਿਸ਼ਨਗੜ੍ਹ ਬੀਜਾ ਵਿਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ¢ ਇਸ ਸਮਾਗਮ ਦੇ ਮੁੱਖ ਮਹਿਮਾਨ ਪ੍ਰੋਫ਼ੈਸਰ ਗੁਰਬਖ਼ਸ਼ ਸਿੰਘ ਬੀਜਾ ਜਦਕਿ ਪ੍ਰਧਾਨਗੀ ਇੰਟਰਨੈਸ਼ਨਲ ਮੋਟਾਪਾ ਸਰਜਨ ਡਾ: ਕੁਲਦੀਪਕ ਸਿੰਘ ਕੁਲਾਰ ਨੇ ਕੀਤੀ ¢ਇਸ ਮੌਕੇ ਵਿਦਿਆਰਥਣਾਂ ਵਲੋਂ ਸ਼ਾਨਦਾਰ ਗਿੱਧੇ ਦੀ ਪੇਸ਼ਕਾਰੀ ਦਿੱਤੀ ਗਈ | ਇਸ ਮੌਕੇ ਪਿ੍ੰਸੀਪਲ ਸੁਰਿੰਦਰ ਲਾਰੈਂਸ ਨੇ ਸਮੂਹ ਸਟਾਫ਼ ਅਤੇ ਬੱਚਿਆਾ ਨੂੰ ਲੋਹੜੀ ਦੀਆਾ ਵਧਾਈਆਾ ਦਿੱਤੀਆਂ¢ਡਾ: ਕੁਲਦੀਪਕ ਸਿੰਘ ਕੁਲਾਰ ਤੇ ਪਿ੍ੰਸੀਪਲ ਡਾ: ਸੁਰਿੰਦਰ ਲਾਰੈਂਸ ਨੇ ਸਾਰਿਆਂ ਦਾ ਧੰਨਵਾਦ ਕੀਤਾ ¢
ਲੁਧਿਆਣਾ, (ਭੁਪਿੰਦਰ ਸਿੰਘ ਬਸਰਾ)-ਇੰਸਟੀਚਿਊਟ ਆਫ ਨਰਸਿੰਗ ਐਜੂਕੇਸ਼ਨ, ਗੁਰੂ ਤੇਗ ਬਹਾਦਰ ਸਾਹਿਬ ਚੈਰੀਟੇਬਲ ਹਸਪਤਾਲ ਸੁਸਾਇਟੀ ਵਿਖੇ ਨਰਸਿੰਗ ਵਿਦਿਆਰਥਣਾਂ ਨੇ ਪ੍ਰਬੰਧਕਾਂ ਦੀ ਸਰਪ੍ਰਸਤੀ ਅਤੇ ਅਧਿਆਪਕਾਂ ਦੇ ਸਹਿਯੋਗ ਨਾਲ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਮੁੱਖ ਮਹਿਮਾਨ ਵਜੋ ਸ੍ਰੀਮਤੀ ਗੁਰਪ੍ਰੀਤ ਕੌਰ ਬਖਸ਼ੀ ਪਹੰੁਚੇ, ਜਿਨ੍ਹਾਂ ਨੇ ਇੰਸਟੀਚਿਊਟ ਦੀਆਂ ਵਿਦਿਆਰਥਣਾਂ ਨੂੰ ਅਜਿਹੇ ਪੰਜਾਬ ਦੇ ਤਿਉਹਾਰ ਸਹਿਯੋਗ, ਮਿਲਵਰਤਣ ਅਤੇ ਭਾਵਨਾ ਨਾਲ ਮਨਾਉਦਿਆਂ, ਮਨੁੱਖੀ ਰਿਸ਼ਤਿਆਂ ਦੀ ਭਲਾਈ ਅਤੇ ਨਰਸਿੰਗ ਦੇ ਪਵਿੱਤਰ ਕਿੱਤਾ-ਮੁਖੀ ਕਿੱਤੇ ਦੀ ਮਹਾਨਤਾਂ ਨੂੰ ਜਿੰਦਗੀ ਵਿਚ ਧਾਰਨ ਕਰਨ ਉਤੇ ਜ਼ੋਰ ਦਿੱਤਾ | ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰ ਪ੍ਰੋਗਰਾਮ ਪੇਸ਼ ਕੀਤਾ ਅਤੇ ਲੋਹੜੀ ਦੀ ਬਲਦੀ ਅੱਗ ਵਿਚ ਮੂੰਗਫਲੀਆਂ, ਰਿਓੜੀਆਂ ਅਤੇ ਤਿਲਾਂ ਨੂੰ ਭੇਟ ਕਰਦਿਆਂ ਪੁਰੀ ਖੂਸ਼ੀ ਅਤੇ ਉਤਸ਼ਾਹ ਨਾਲ ਤਿਉਹਾਰ ਮਨਾਇਆ |
ਡੇਹਲੋਂ, (ਅੰਮਿ੍ਤਪਾਲ ਸਿੰਘ ਕੈਲੇ)-ਭੁੱਟਾ ਗਰੁੱਪ ਆਫ ਕਾਲਜ਼ਿਜ਼ ਵਿਖੇ ਨਵ-ਜੰਮੀਆਂ ਧੀਆਂ ਦੀ ਲੋਹੜੀ ਸੰਬੰਧੀ ਸਮਾਗਮ ਕਰਵਇਆ ਗਿਆ, ਜਿਸ ਦੌਰਾਨ ਸਾਬਕਾ ਮੰਤਰੀ ਜਗਦੀਸ਼ ਸਿੰਘ ਗਰਚਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ | ਇਸ ਸਮੇਂ ਨਵ-ਜੰਮੀਆਂ ਧੀਆਂ ਅਨੂ, ਪਵਿਤ, ਰਵਲੀਨ ਅਤੇ ਮਨਪ੍ਰੀਤ ਦੀ ਲੋਹੜੀ ਮਨਾਈ ਗਈ, ਜਿਹਨਾਂ ਨੂੰ ਸ. ਗਰਚਾ, ਡਾ. ਸੋਨੂੰ ਗਰੇਵਾਲ ਅਤੇ ਅਮਰਜੀਤ ਸਿੰਘ ਗਰੇਵਾਲ ਵਲੋਂ ਤੋਹਫੇ ਅਤੇ ਵਿਸ਼ੇਸ਼ ਸ਼ਗਨ ਨਾਲ ਸਨਮਾਨਿਤ ਕੀਤਾ ਗਿਆ | ਲੋਹੜੀ ਸਮਾਗਮ ਭੁੱਟਾ ਕਾਲਜ ਦੇ ਸਮੂਹ ਵਿਦਿਆਰਥੀਆਂ, ਪੁਰਾਣੇ ਵਿਦਿਆਰਥੀਆਂ ਅਤੇ ਅਧਿਆਪਕਾ ਵਲੋਂ ਰਲਕੇ ਕੀਤਾ ਗਿਆ, ਜਦਕਿ ਲੋਹੜੀ ਸੰਬੰਧੀ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰਨ ਦੇ ਨਾਲ-ਨਾਲ ਧੂਣੀ ਬਾਲੀ ਗਈ | ਇਸ ਸਮੇਂ ਜਗਦੀਸ਼ ਸਿੰਘ ਗਰਚਾ ਨੇ ਬੋਲਦਿਆਂ ਕਿਹਾ ਕਿ ਧੀਆਂ ਨੇ ਸਾਡੇ ਦੇਸ਼ ਦਾ ਨਾਮ ਰੌਸ਼ਨ ਕਰਕੇ ਸਾਬਤ ਕਰ ਦਿੱਤਾ ਹੈ ਕਿ ਉਹ ਮੁੰਡਿਆਂ ਨਾਲੋ ਕਿਸੇ ਵੀ ਖੇਤਰ ਵਿੱਚ ਘੱਟ ਨਹੀ ਹਨ | ਇਸ ਸਮੇਂ ਪਿ੍ੰਸੀਪਲ ਡਾ. ਸੋਨੂੰ ਗਰੇਵਾਲ ਨੇ ਅਜੋਕੇ ਯੁੱਗ ਵਿਚ ਧੀਆਂ ਤੇ ਪੁੁੁੱਤਰ ਬਰਾਬਰਤਾ ਦਾ ਜ਼ਿਕਰ ਕਰਦਿਆਂ ਕਿਹਾ ਕਿ ਸਾਨੂੰ ਮੁੰਡਾਂ ਕੁੜੀ ਨਾਲ ਵਿਤਕਰਾ ਤਿਆਗਕੇ ਕੁੜੀਆਂ ਨੂੰ ਪੁੱਤਰਾਂ ਬਰਾਬਰ ਪੜ੍ਹਾਈ ਅਤੇ ਪਾਲਣ ਪੋਸ਼ਣ ਕਰਨਾ ਚਾਹੀਦਾ ਹੈ | ਇਸ ਸਮੇਂ ਪਿ੍ੰਸ਼ੀਪਲ ਡਾ. ਐਮ. ਐਸ. ਤੂਰ, ਪਿ੍ੰਸੀਪਲ ਏ. ਕੇ ਸਿੰਘ ਅਤੇ ਵਿਸ਼ਾਲ ਪਾਲਿਕਾ ਸਮੇਤ ਮੌਜੂਦ ਸਨ |
ਡਾਬਾ/ਲਹਾਰਾ, (ਕੁਲਵੰਤ ਸਿੰਘ ਸੱਪਲ)-ਲੁਹਾਰਾ ਵਿਖੇ ਉੱਘੇ ਸਮਾਜ ਸੇਵਕ ਟੀ ਐਸ ਕਾਕਾ ਲੁਹਾਰਾ ਦੀ ਅਗਵਾਈ ਹੇਠ ਛੋਟਿਆਂ ਬੱਚਿਆਂ ਨੂੰ ਮੂੰਗਫਲੀ ਗੱਚਕ, ਰਿਉੜੀਆਂ ਵੰਡ ਕੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਾਬਕਾ ਕੌਾਸਲਰ ਸਤਪਾਲ ਸਿੰਘ ਲੁਹਾਰਾ ਨੇ ਕਿਹਾ ਕਿ ਟੀ. ਐਸ. ਕਾਕਾ ਲੁਹਾਰਾ ਗਰੀਬ ਪਰਿਵਾਰਾਂ ਦੀ ਨਿਸ਼ਕਾਮ ਸੇਵਾ ਹਰੇਕ ਦਿਨ-ਤਿਉਹਾਰ ਤੇ ਕਰਦੇ ਹਨ ਇਹ ਸ਼ਲਾਘਾਯੋਗ ਕਦਮ ਹੈ | ਇਸ ਨਾਲ ਲੌੜਵੰਦ ਪਰਿਵਾਰ ਖੁਸ਼ੀ-ਖੁਸ਼ੀ ਦਿਨ ਤਿਉਹਾਰ ਮਨਾਉਂਦੇ ਹੈ | ਇਸ ਮੌਕੇ ਸਰਬਜੀਤ ਸਿੰਘ ਸਰਬਾ, ਉਂਕਾਰ ਸਿੰਘ ਹੈਪੀ, ਲਖਵੀਰ ਸਿੰਘ ਲੱਕੀ ਆਦਿ ਹਾਜ਼ਰ ਸਨ |

ਰਾਖਵਾਂਕਰਨ ਨੂੰ ਲੈ ਕੇ ਪੰਜਾਬ ਭਰ ਦੀਆਂ ਐਸ.ਸੀ ਤੇ ਬੀ.ਸੀ ਜਥੇਬੰਦੀਆਂ ਵਲੋਂ ਸੰਘਰਸ਼ ਦਾ ਐਲਾਨ

ਲੁਧਿਆਣਾ, 13 ਜਨਵਰੀ (ਭੁਪਿੰਦਰ ਸਿੰਘ ਬਸਰਾ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵਿਚ 56 ਸਾਲ ਬੀਤ ਜਾਣ ਤੇ ਵੀ ਅਧਿਆਪਨ (ਟੀਚਿੰਗ) ਪੋਸਟਾਂ ਤੇ ਰਾਖਵਾਂਕਰਣ ਲਾਗੂ ਨਹੀਂ ਕਰਨ ਤੇ ਪੰਜਾਬ ਦੀਆਂ ਸਮੂਹ ਦਲਿਤ ਜਥੇਬੰਦੀਆਂ ਨੇ ਰੋਸ਼ ਜਾਹਿਰ ਕਰਨ ਲਈ ਸ਼ਨੀਵਾਰ ਨੂੰ ਸਰਕਿਟ ...

ਪੂਰੀ ਖ਼ਬਰ »

ਲੋਹੜੀ ਮੇਲੇ ਵਿਚ ਹਿੱਸਾ ਪਾਉਣ ਲਈ ਸੰਸਥਾਵਾਾ ਦਾ ਧੰਨਵਾਦ- ਰਾਜਾ ਖੇੜੀ

ਫ਼ੁੱਲਾਾਵਾਲ, 13 ਜਨਵਰੀ (ਹਰਮਨ ਰਾਏ)-ਅੱਜ ਦੇ ਸਮਾਜ ਵਿਚ ਧੀਆਂ ਹਰ ਖੇਤਰ ਵਿਚ ਮੱਲਾਂ ਮਾਰ ਰਹੀਆਂ ਹਨ, ਉਹ ਪੁੱਤਰਾਂ ਨਾਲੋਂ ਕਿਸੇ ਵੀ ਖੇਤਰ ਵਿਚ ਘੱਟ ਨਹੀਂ¢ ਮਹਿਲਾ ਸਸ਼ਕਤੀਕਰਨ ਨੂੰ ਹੱਲਾਸ਼ੇਰੀ ਵੀ ਤਾਂ ਹੀ ਮਿਲੇਗੀ ਜਦੋਂ ਅਸੀਂ ਸਾਰੇ ਮਿਲ ਕੇ ਲੋਹੜੀਆਂ ਦੇ ...

ਪੂਰੀ ਖ਼ਬਰ »

30 ਮੀਟਰ ਤੱਕ ਘੱਟ ਹੋ ਸਕਦਾ ਹੈ ਬਫ਼ਰ ਜ਼ੋਨ ਮੁੱਖ ਕੂੜਾਘਰ ਦਾ ਆਸਪਾਸ ਬਫਰ ਜ਼ੋਨ ਦਾ ਦਾਇਰਾ ਘਟਾਉਣ ਦਾ ਪ੍ਰਸਤਾਵ ਤਿਆਰ

ਲੁਧਿਆਣਾ, 13 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚੋਂ ਰੋਜ਼ਾਨਾ ਨਿਕਲਦੇ ਕਰੀਬ 1150 ਮੀਟਰਕ ਟਨ ਕੂੜੇ ਨੂੰ ਜਮ੍ਹਾ ਕਰਨ ਲਈ ਜਮਾਲਪੁਰ 'ਚ ਬਣਾਏ ਮੁੱਖ ਡੰਪ ਦੇ ਆਸਪਾਸ 500 ਮੀਟਰ ਘੇਰੇ ਵਿਚ ਉਸਾਰੀ ਕਰਨ ਤੋਂ ਰੋਕਣ ਲਈ ਬਣਾਏ ਬਫਰ ਜ਼ੋਨ ਦਾ ਏਰੀਆ ਘੱਟ ਹੋ ਸਕਦਾ ਹੈ ਅਤੇ ...

ਪੂਰੀ ਖ਼ਬਰ »

ਮੁੱਖ ਕੂੜਾਘਰ ਦਾ ਆਸਪਾਸ ਬਫਰ ਜ਼ੋਨ ਦਾ ਦਾਇਰਾ ਘਟਾਉਣ ਦਾ ਪ੍ਰਸਤਾਵ ਤਿਆਰ

ਲੁਧਿਆਣਾ, 13 ਜਨਵਰੀ (ਅਮਰੀਕ ਸਿੰਘ ਬੱਤਰਾ)-ਸ਼ਹਿਰ ਵਿਚੋਂ ਰੋਜ਼ਾਨਾ ਨਿਕਲਦੇ ਕਰੀਬ 1150 ਮੀਟਰਕ ਟਨ ਕੂੜੇ ਨੂੰ ਜਮ੍ਹਾ ਕਰਨ ਲਈ ਜਮਾਲਪੁਰ 'ਚ ਬਣਾਏ ਮੁੱਖ ਡੰਪ ਦੇ ਆਸਪਾਸ 500 ਮੀਟਰ ਘੇਰੇ ਵਿਚ ਉਸਾਰੀ ਕਰਨ ਤੋਂ ਰੋਕਣ ਲਈ ਬਣਾਏ ਬਫਰ ਜ਼ੋਨ ਦਾ ਏਰੀਆ ਘੱਟ ਹੋ ਸਕਦਾ ਹੈ ਅਤੇ ...

ਪੂਰੀ ਖ਼ਬਰ »

ਜ਼ਿਲ੍ਹਾ ਪੁਲਿਸ ਵਲੋਂ ਵੱਖ-ਵੱਖ ਥਾਵਾਂ 'ਤੇ ਛਾਪੇਮਾਰੀ ਦੌਰਾਨ ਚੀਨੀ ਡੋਰ ਬਰਾਮਦ

ਲੁਧਿਆਣਾ, 13 ਜਨਵਰੀ (ਜਸਪਾਲ ਅਰੋੜਾ)-ਸ਼ਹਿਰ ਦੇ ਵੱਖ-ਵੱਖ ਥਾਣਿਆਂ ਦੀ ਪੁਲਿਸ ਨੇ ਪਤੰਗਾਂ ਦੀਆਂ ਦੁਕਾਨਾਂ 'ਤੇ ਛਾਪੇਮਾਰੀ ਕਰਕੇ ਵੱਡੀ ਮਾਤਰਾ 'ਚ ਚੀਨੀ ਡੋਰ ਬਰਾਮਦ ਕੀਤੀ ਹੈ | ਪਹਿਲੇ ਮਾਮਲੇ 'ਚ ਥਾਣਾ ਚਾਰ ਦੀ ਪੁਲਿਸ ਨੇ ਚੰਦਰ ਨਗਰ 'ਚ ਪਤੰਗਾਂ ਦੀ ਦੁਕਾਨ 'ਤੇ ...

ਪੂਰੀ ਖ਼ਬਰ »

ਸੁਪਰੀਮ ਕੋਰਟ ਦੇ ਨਵੇਂ ਫ਼ੈਸਲੇ ਨਾਲ ਪੀੜਤਾਂ ਨੂੰ ਇਨਸਾਫ਼ ਮਿਲਣ ਦੀ ਆਸ ਬੱਝੀ-ਫੂਲਕਾ

ਲੁਧਿਆਣਾ, 13 ਜਨਵਰੀ (ਪਰਮੇਸ਼ਰ ਸਿੰਘ)- ਆਮ ਆਦਮੀ ਪਾਰਟੀ ਦੇ ਵਿਧਾਇਕ ਅਤੇ ਸੁਪਰੀਮ ਕੋਰਟ ਦੇ ਸੀਨੀਅਰ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਕਿਹਾ ਹੈ ਕਿ ਸੁਪਰੀਮ ਕੋਰਟ ਵੱਲੋਂ ਸਿੱਖ ਕਤਲੇਆਮ ਦੇ 186 ਕੇਸਾਂ ਦੀ ਜਾਂਚ ਬਾਰੇ ਸਾਬਕਾ ਜੱਜ ਐਸ. ਐਨ. ਢੀਂਗਰਾ ਦੀ ਅਗਵਾਈ ...

ਪੂਰੀ ਖ਼ਬਰ »

ਐਸ. ਪੀ. ਐਸ. ਹਸਪਤਾਲ ਵਿਚ ਹੋਈ ਸਰਜਰੀ ਪਲਾਸਟਿਕ ਡੋਰ ਦੀ ਲਪੇਟ ਵਿਚ ਆਉਣ ਕਾਰਨ ਬੱਚਾ ਗੰਭੀਰ ਜ਼ਖਮੀ

ਲੁਧਿਆਣਾ, 13 ਜਨਵਰੀ (ਭੁਪਿੰਦਰ ਸਿੰਘ ਬਸਰਾ)-ਪਲਾਸਟਿਕ ਡੋਰ ਨੇ ਐਕਟਿਵਾ ਦੇ ਅੱਗੇ ਖੜੇ੍ਹ ਹੋ ਕੇ ਜਾ ਰਹੇ ਪੰਜ ਸਾਲ ਦੇ ਬੱਚੇ ਦੀ ਨੱਕ ਤੇ ਦੋਵੇਂ ਅੱਖਾਂ ਕੱਟ ਦਿੱਤੀਆਂ, ਜਿਸ ਕਾਰਨ ਉਸਨੂੰ ਦਿਖਣਾ ਬੰਦ ਹੋ ਗਿਆ, ਪ੍ਰੰਤੁ ਸਮੇਂ ਸਿਰ ਬੱਚੇ ਨੂੰ ਸਤਿਗੁਰੂ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਪਲਾਸਟਿਕ ਡੋਰ ਦੀ ਲਪੇਟ ਵਿਚ ਆਉਣ ਕਾਰਨ ਬੱਚਾ ਗੰਭੀਰ ਜ਼ਖਮੀ

ਲੁਧਿਆਣਾ, 13 ਜਨਵਰੀ (ਭੁਪਿੰਦਰ ਸਿੰਘ ਬਸਰਾ)-ਪਲਾਸਟਿਕ ਡੋਰ ਨੇ ਐਕਟਿਵਾ ਦੇ ਅੱਗੇ ਖੜੇ੍ਹ ਹੋ ਕੇ ਜਾ ਰਹੇ ਪੰਜ ਸਾਲ ਦੇ ਬੱਚੇ ਦੀ ਨੱਕ ਤੇ ਦੋਵੇਂ ਅੱਖਾਂ ਕੱਟ ਦਿੱਤੀਆਂ, ਜਿਸ ਕਾਰਨ ਉਸਨੂੰ ਦਿਖਣਾ ਬੰਦ ਹੋ ਗਿਆ, ਪ੍ਰੰਤੁ ਸਮੇਂ ਸਿਰ ਬੱਚੇ ਨੂੰ ਸਤਿਗੁਰੂ ਪ੍ਰਤਾਪ ਸਿੰਘ ...

ਪੂਰੀ ਖ਼ਬਰ »

ਮੁਹੱਲਾ ਗੋਬਿੰਦਸਰ ਸਹਿਬ ਵਿਖੇ ਧੀਆਂ ਦੀ ਲੋਹੜੀ ਮਨਾਈ

ਡਾਬਾ/ਲੁਹਾਰਾ, 13 ਜਨਵਰੀ (ਕੁਲਵੰਤ ਸਿੰਘ ਸੱਪਲ)-ਸਥਾਨਕ ਮੁਹੱਲਾ ਗੋਬਿੰਦਸਰ ਸਹਿਬ ਵਿਖੇ ਉਘੇ ਸਮਾਜ ਸੇਵੀ ਸ. ਮਲਕੀਤ ਸਿੰਘ ਦਿਓਲ, ਪ੍ਰਧਾਨ ਕਮਲ ਸ਼ਰਮਾ ਦੀ ਅਗਵਾਈ ਹੇਠ ਧੀਆਂ ਦੀ ਲੋਹੜੀ ਬੜੀ ਹੀ ਧੂੁਮ ਧਾਮ ਨਾਲ ਮਨਾਈ ਗਈ ਜਿਸ ਵਿਚ ਇਲਾਕੇ ਦੀਆਂ ਨਾਮਵਰ ਬੀਬੀਆਂ, ...

ਪੂਰੀ ਖ਼ਬਰ »

ਹੀਮੋਫੀਲੀਆ ਸੁਸਾਇਟੀ ਵਲੋਂ ਜਗਰਾਉਂ 'ਚ ਜਾਗਰੂਕਤਾ ਕੈਂਪ

ਲੁਧਿਆਣਾ, 13 ਜਨਵਰੀ (ਭੁਪਿੰਦਰ ਸਿੰਘ ਬਸਰਾ)-ਖੂਨ ਨਾਲ ਸੰਬਧਿਤ ਬਿਮਾਰੀ ਹੀਮੋਫੀਲੀਆ ਦੇ ਰੋਗੀਆਂ ਵਿਚ ਜਾਗਰੂਕਤਾ ਪੈਦਾ ਕਰਨ ਦੇ ਉਦੇਸ਼ ਨਾਲ ਹੀਮੋਫੀਲੀਆ ਸੁਸਾਇਟੀ, ਲੁਧਿਆਣਾ ਵਲੋਂ ਇਕ ਜਾਗਰੂਕਤਾ ਕੈਂਪ ਸ੍ਰੀ ਰੂਪ ਚੰਦ ਜੀ ਮਹਾਰਾਜ ਜੈਨ ਚੈਰੀਟੇਬਲ ਹਸਪਤਾਲ ...

ਪੂਰੀ ਖ਼ਬਰ »

ਨਿਊ ਕੁੰਦਨਪੁਰੀ ਗੁਰਦੁਆਰਾ ਸਾਹਿਬ ਵਿਖੇ ਕਥਾ ਵਿਚਾਰ ਅੱਜ

ਲੁਧਿਆਣਾ, 13 ਜਨਵਰੀ (ਅਮਰੀਕ ਸਿੰਘ ਬੱਤਰਾ)-ਨਿਊ ਕੁੰਦਨਪੁਰੀ ਸਥਿਤ ਗੁਰਦੁਆਰਾ ਦੁੱਖ ਭੰਜਨ ਸਾਹਿਬ ਵਿਖੇ ਮਾਘੀ ਦੇ ਪਾਵਨ ਮੌਕੇ ਉਤੇ ਵਿਸ਼ੇਸ਼ ਕਥਾ ਦੀਵਾਨ ਸਜਾਏ ਜਾਣਗੇ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਸਾਹਿਬ ਦੇ ਬੁਲਾਰੇ ਨੇ ਦੱਸਿਆ ਕਿ ਇਸ ਮੌਕੇ ਅੱਜ ...

ਪੂਰੀ ਖ਼ਬਰ »

ਕੌਮਾਂਤਰੀ ਆਰਥਿਕ ਕਾਨਫਰੰਸ 'ਚ ਸ਼ਾਮਿਲ ਹੋਣਗੇ ਨੌਜਵਾਨ ਉਦਮੀ ਡਾ: ਕਰਨਵੀਰ ਸਿੰਘ

ਲੁਧਿਆਣਾ, 13 ਜਨਵਰੀ (ਪਰਮੇਸ਼ਰ ਸਿੰਘ)-ਵਿਸ਼ਵ ਆਰਥਿਕ ਮੰਚ ਵੱਲੋਂ ਆਰਥਿਕ ਮਾਮਲਿਆਂ ਬਾਰੇ ਹੋਣ ਵਾਲੀ ਸੰਸਾਰ ਪੱਧਰੀ 48ਵੀਂ ਸਾਲਾਨਾ ਕਾਨਫਰੰਸ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕਈ ਕੇਂਦਰੀ ਮੰਤਰੀਆਂ, ਮੁੱਖ ਮੰਤਰੀਆਂ ਅਤੇ ਦੇਸ਼ ਦੇ ਚੋਟੀ ਦੇ ਸਨਅਤਕਾਰਾਂ ਦੇ ...

ਪੂਰੀ ਖ਼ਬਰ »

ਦਰੱਖਤ ਨਾਲ ਗੱਡੀ ਟਕਰਾਉਣ 'ਤੇ 2 ਮੌਤਾਂ, 2 ਜ਼ਖ਼ਮੀ

ਊਨਾ, 13 ਜਨਵਰੀ (ਹਰਪਾਲ ਸਿੰਘ ਕੋਟਲਾ)-ਉਦਯੋਗਿਕ ਖੇਤਰ ਟਾਹਲੀਵਾਲ ਦੇ ਨਜ਼ਦੀਕ ਦੇਰ ਸ਼ਾਮ ਹੋਏ ਹਾਦਸੇ 'ਚ 2 ਵਿਅਕਤੀਆਂ ਦੀ ਮੌਤ ਹੋ ਗਈ, ਜਦ ਕਿ 2 ਜ਼ਖ਼ਮੀ ਹੋ ਗਏ | ਜਾਣਕਾਰੀ ਮੁਤਾਬਿਕ ਓਵਰਟੇਕ ਕਰਦੇ ਸਮੇਂ ਕਾਰ ਦਰੱਖ਼ਤ ਨਾਲ ਜਾ ਟਕਰਾਈ | ਇਹ ਕਾਰ ਸੰਤੋਸ਼ਗੜ੍ਹ ਵਲੋਂ ...

ਪੂਰੀ ਖ਼ਬਰ »

ਸਾਲੇ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਨ ਵਾਲਾ ਜੀਜਾ ਕਾਬੂ

ਲੁਧਿਆਣਾ, 13 ਜਨਵਰੀ (ਜਸਪਾਲ ਅਰੋੜਾ)-ਥਾਣਾ ਸਲੇਮ ਟਾਬਰੀ ਦੀ ਪੁਲਿਸ ਨੇ ਆਪਣੇ ਸਾਲੇ ਨੂੰ ਗੋਲੀ ਮਾਰਨ ਦੀ ਕੋਸ਼ਿਸ਼ ਕਰਨ ਵਾਲੇ ਜੀਜੇ ਨੂੰ ਪਿਸਤੋਲ 'ਤੇ ਚਾਕੂ ਸਮੇਤ ਕਾਬੂ ਕੀਤਾ ਹੈ | ਥਾਣਾ ਸਲੇਮ ਟਾਬਰੀ ਦੇ ਮੁੱਖੀ ਵਿਜੈ ਕਮਾਰ ਨੇ ਦੱਸਿਆ ਕਿ ਸਲੇਮ ਟਾਬਰੀ ਨਿਵਾਸੀ ...

ਪੂਰੀ ਖ਼ਬਰ »

ਸਿਆਸੀ ਬਦਲਾਖੋਰੀ ਹੇਠ ਸੁਨੇਤ ਦੀ ਸੜਕ ਦਾ ਨਿਰਮਾਣ ਰੋਕਿਆ- ਅਹਿਬਾਬ ਸਿੰਘ ਗਰੇਵਾਲ

ਲੁਧਿਆਣਾ, 13 ਜਨਵਰੀ (ਪਰਮੇਸ਼ਰ ਸਿੰਘ)-ਆਮ ਆਦਮੀ ਪਾਰਟੀ ਜਨਰਲ ਸਕੱਤਰ ਅਤੇ ਲੁਧਿਆਣਾ ਪੱਛਮੀ ਤੋਂ ਚੋਣ ਲੜ ਚੁੱਕੇ ਅਹਿਬਾਬ ਸਿੰਘ ਗਰੇਵਾਲ ਨੇ ਕਿਹਾ ਹੈ ਕਿ ਨਗਰ ਨਿਗਮ ਦੇ ਅਧਿਕਾਰੀਆਂ ਦੀਆਂ ਮਾੜੀਆਂ ਨੀਤੀਆਂ ਅਤੇ ਕੌਾਸਲਰ ਦੀ ਸਿਆਸੀ ਬਦਲਾਖੋਰੀ ਦਾ ਨਤੀਜਾ ਸੁਨੇਤ ...

ਪੂਰੀ ਖ਼ਬਰ »

ਮੈਕਰੋ ਗਲੋਬਲ ਨੇ ਸੁਮਨਦੀਪ ਗਿੱਲ ਦਾ ਕੈਨੇਡਾ ਦਾ ਸਟੱਡੀ ਵੀਜ਼ਾ ਲਗਵਾਇਆ

ਮੁੱਲਾਂਪੁਰ-ਦਾਖਾ, 13 ਜਨਵਰੀ (ਨਿਰਮਲ ਸਿੰਘ ਧਾਲੀਵਾਲ)- ਵਿਦਿਆਰਥੀਆਂ ਦਾ ਵਿਦੇਸ਼ 'ਚ ਪੜ੍ਹਾਈ ਦਾ ਸੁਪਨਾ ਪੂਰਾ ਕਰਨ ਲਈ ਸਟੱਡੀ ਵੀਜ਼ਾ ਵਾਸਤੇ ਇਮੀਗ੍ਰੇਸ਼ਨ ਸੇਵਾਵਾਂ ਦਾ ਲੇਖਾ-ਜੋਖਾ ਕਰੀਏ ਤਾਂ ਪਿਛਲੇ ਕਈ ਵਰ੍ਹੇ ਬਿਹਤਰੀਨ ਰਹੇ, ਅਸੀਂ ਵਿਦਿਆਰਥੀਆਂ ਨਾਲ ਜੋ ...

ਪੂਰੀ ਖ਼ਬਰ »

ਛੱਤ 'ਤੇ ਖੜ੍ਹੀ ਬੈਂਕ ਮੈਨੇਜਰ ਦੀ ਲੜਕੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤਾ

ਲੁਧਿਆਣਾ, 13 ਜਨਵਰੀ (ਜਸਪਾਲ ਅਰੋੜਾ)-ਥਾਣਾ ਤਿੰਨ ਦੇ ਇਲਾਕੇ ਮਹਾਰਾਜਾ ਰਣਜੀਤ ਸਿੰਘ ਨਗਰ ਵਿਚ ਇਕ ਬੈਂਕ ਮੈਨੇਜਰ ਦੀ ਛੱਤ 'ਤੇ ਖੜ੍ਹੀ ਲੜਕੀ ਨੂੰ ਕਿਸੇ ਅਗਿਆਤ ਨੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ | ਉਸ ਨੂੰ ਜ਼ਖ਼ਮੀ ਹਾਲਤ ਵਿਚ ਬਾਬਾ ਨਾਥ ਸਿੰਘ ਚੌਕ ਕਲਿਆਣ ...

ਪੂਰੀ ਖ਼ਬਰ »

ਛੱਤ 'ਤੇ ਖੜ੍ਹੀ ਬੈਂਕ ਮੈਨੇਜਰ ਦੀ ਲੜਕੀ ਨੂੰ ਗੋਲੀ ਮਾਰ ਕੇ ਜ਼ਖ਼ਮੀ ਕੀਤਾ

ਲੁਧਿਆਣਾ, 13 ਜਨਵਰੀ (ਜਸਪਾਲ ਅਰੋੜਾ)-ਥਾਣਾ ਤਿੰਨ ਦੇ ਇਲਾਕੇ ਮਹਾਰਾਜਾ ਰਣਜੀਤ ਸਿੰਘ ਨਗਰ ਵਿਚ ਇਕ ਬੈਂਕ ਮੈਨੇਜਰ ਦੀ ਛੱਤ 'ਤੇ ਖੜ੍ਹੀ ਲੜਕੀ ਨੂੰ ਕਿਸੇ ਅਗਿਆਤ ਨੇ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ | ਉਸ ਨੂੰ ਜ਼ਖ਼ਮੀ ਹਾਲਤ ਵਿਚ ਬਾਬਾ ਨਾਥ ਸਿੰਘ ਚੌਕ ਕਲਿਆਣ ...

ਪੂਰੀ ਖ਼ਬਰ »

ਕਾਂਗਰਸੀ ਵਰਕਰਾਂ ਵਲੋਂ ਪਿ੍ਅੰਕਾ ਗਾਂਧੀ ਦੇ ਜਨਮ ਦਿਨ 'ਤੇ ਵਧਾਈ

ਲੁਧਿਆਣਾ, 13 ਜਨਵਰੀ (ਕਵਿਤਾ ਖੁੱਲਰ)-ਸਥਾਨਕ ਕਾਂਗਰਸੀ ਵਰਕਰਾਂ ਦਾ ਇਕ ਵਫ਼ਦ ਆਲ ਇੰਡੀਆ ਪਿ੍ਅੰਕਾ ਰਾਹੁਲ ਗਾਂਧੀ ਫੋਰਮ ਦੇ ਪੰਜਾਬ ਪ੍ਰਧਾਨ ਰਾਜਨ ਸ਼ਰਮਾ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਲੁਧਿਆਣਾ ਦੇ ਉਪ-ਪ੍ਰਧਾਨ ਅਜੈ ਕੁਮਾਰ ਸਿੱਧੂ ਦੀ ਅਗਵਾਈ ਹੇਠ ਸ੍ਰੀਮਤੀ ...

ਪੂਰੀ ਖ਼ਬਰ »

ਜਬਰ-ਜਨਾਹ ਮਾਮਲੇ 'ਚ ਭਗੌੜਾ ਕਾਬੂ

ਲੁਧਿਆਣਾ, 13 ਜਨਵਰੀ (ਜਸਪਾਲ ਅਰੋੜਾ)-ਥਾਣਾ ਮੇਹਰਬਾਨ ਦੀ ਪੁਲਿਸ ਨੇ ਦੁਸ਼ਕਰਮ ਦੇ ਮਾਮਲੇ 'ਚ ਫਰਾਰ ਭਗੌੜੇ ਦੋਸ਼ੀ ਨੂੰ ਗਿ੍ਫ਼ਤਾਰ ਕੀਤਾ ਹੈ | ਥਾਣਾ ਮੁਖੀ ਜਰਨੈਲ ਸਿੰਘ ਨੇ ਦੱਸਿਆ ਕਿ ਬਾਜੜਾ ਕਾਲੋਨੀ ਵਾਸੀ ਕਮਲਦੀਪ ਉਰਫ ਕਮਲ ਨੂੰ 2016 'ਚ ਅਗਵਾ ਕਰਕੇ ਜਬਰ-ਜਨਾਹ ਕਰਨ ...

ਪੂਰੀ ਖ਼ਬਰ »

ਕਾਲਜ ਦੇ 100 ਸਾਲ ਪੂਰੇ ਹੋਣ 'ਤੇ ਅੰਤਰਰਾਸ਼ਟਰੀ ਕਾਨਫ਼ਰੰਸ 16 ਤੋਂ

ਲੁਧਿਆਣਾ, 13 ਜਨਵਰੀ (ਬੀ. ਐਸ.ਬਰਾੜ)-ਗੁੱਜਰਾਂਵਾਲਾ ਗੁਰੂ ਨਾਨਕ ਖ਼ਾਲਸਾ ਕਾਲਜ ਸਿਵਲ ਲਾਈਨਜ਼ ਦੇ ਪੋਸਟ ਗ੍ਰੈਜੂਏਟ ਪੰਜਾਬੀ ਵਿਭਾਗ ਦੇ ਪ੍ਰਵਾਸੀ ਸਾਹਿਤ ਅਧਿਐਨ ਕੇਂਦਰ ਵਲੋਂ ਪੰਜਾਬ ਭਵਨ ਸਰੀ (ਕੈਨੇਡਾ) ਦੇ ਪਰਸਪਰ ਸਹਿਯੋਗ ਨਾਲ 16-17 ਜਨਵਰੀ ਨੂੰ ਪ੍ਰਵਾਸੀ ਸਾਹਿਤ ...

ਪੂਰੀ ਖ਼ਬਰ »

ਹੈਰੋਇਨ ਅਤੇ ਨਾਜਾਇਜ਼ ਸ਼ਰਾਬ ਸਮੇਤ ਦੋ ਕਾਬੂ

ਲੁਧਿਆਣਾ, 13 ਜਨਵਰੀ (ਜਸਪਾਲ ਅਰੋੜਾ)-ਐਾਟੀ ਨਾਰੋਟਿਕ ਸਟਾਫ ਦੀ ਪੁਲਿਸ ਪਾਰਟੀ ਨੇ ਦਾਣਾ ਮੰਡੀ 'ਚ ਨਾਕੇਬੰਦੀ ਦੌਰਾਨ ਇਕ ਤਸਕਰ ਨੂੰ 10 ਗ੍ਰਾਮ ਹੈਰੋਇਨ ਅਤੇ ਦੂਜੇ ਦੋਸ਼ੀ ਨੂੰ ਇਸ਼ਵਰ ਕਾਲੋਨੀ ਦੇ ਨੇੜੇ 10 ਪੇਟੀਆਂ ਸ਼ਰਾਬ ਸਮੇਤ ਕਾਬੂ ਕੀਤਾ ਹੈ | ਐਾਟੀ ਨਾਰਕੌਟਿਕ ...

ਪੂਰੀ ਖ਼ਬਰ »

ਘਰ ਵਿਚ ਅੱਗ ਲੱਗਣ ਨਾਲ ਮਜ਼ਦੂਰ ਦੀ ਮੌਤ

ਲੁਧਿਆਣਾ, 13 ਜਨਵਰੀ (ਜਸਪਾਲ ਅਰੋੜਾ)-ਥਾਣਾ ਫੋਕਲ ਪੁਆਇੰਟ ਦੇ ਇਲਾਕੇ ਵਿਚ ਵਿਸ਼ਵਕਰਮਾ ਕਾਲੋਨੀ ਵਿਖੇ ਇਕ ਮਜ਼ਦੂਰ ਦੇ ਘਰ ਵਿਚ ਅੱਗ ਲੱਗਣ ਕਾਰਨ ਮਜ਼ਦੂਰ ਦੀ ਜਲਣ ਨਾਲ ਮੌਤ ਹੋ ਗਈ ਅਤੇ ਘਰ ਦਾ ਸਾਮਾਨ ਸੜ ਕੇ ਸਵਾਹ ਹੋ ਗਿਆ | ਮਿ੍ਤਕ ਦੀ ਪਹਿਚਾਣ 40 ਸਾਲਾ ਰਾਮ ਅਵਤਾਰ ...

ਪੂਰੀ ਖ਼ਬਰ »

31 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ 5 ਕਾਬੂ

ਲੁਧਿਆਣਾ, 13 ਜਨਵਰੀ (ਜਸਪਾਲ ਅਰੋੜਾ)-ਪੁਲਿਸ ਨੇ ਵੱਖ-ਵੱਖ ਥਾਵਾਂ 'ਤੇ ਨਾਕੇਬੰਦੀ ਦੌਰਾਨ 5 ਤਸਕਰਾਂ ਨੂੰ ਕਾਬੂ ਕੀਤਾ ਹੈ | ਉਨ੍ਹਾਂ ਦੇ ਕਬਜ਼ੇ 'ਚੋਂ 31 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਹੈ | ਪਹਿਲੇ ਮਾਮਲੇ 'ਚ ਥਾਣਾ ਤਿੰਨ ਦੀ ਪੁਲਿਸ ਨੇ ਗਊਸ਼ਾਲਾ ਰੋਡ ...

ਪੂਰੀ ਖ਼ਬਰ »

ਸਨਿਚਰਵਾਰ ਛੁੱਟੀ ਦੇ ਦਿਨ ਦਫ਼ਤਰ ਖੁੱਲ੍ਹਣ ਕਾਰਨ ਇਕ ਕਰੋੜ 3 ਲੱਖ ਟੈਕਸ ਜਮ੍ਹਾਂ ਹੋਇਆ

ਲੁਧਿਆਣਾ, 13 ਜਨਵਰੀ (ਅਮਰੀਕ ਸਿੰਘ ਬੱਤਰਾ)- ਰਾਜ ਸਰਕਾਰ ਵਲੋਂ ਪ੍ਰਾਪਰਟੀ ਟੈਕਸ ਡਿਫਾਲਟਰਾਂ ਨੂੰ ਵਿਆਜ ਅਤੇ ਬਿਨ੍ਹਾ ਜੁਰਮਾਨਾ 15 ਜਨਵਰੀ ਤੱਕ ਯਕਮੁਸ਼ਤ ਪ੍ਰਾਪਰਟੀ ਟੈਕਸ ਅਤੇ ਪਾਣੀ ਸੀਵਰੇਜ ਦੇ ਬਕਾਇਆ ਬਿੱਲ ਜਮ੍ਹਾ ਕਰਾਉਣ ਦੀ ਦਿੱਤੀ ਸਹੂਲਤ ਦੇ ਆਖਿਰੀ 3 ਦਿਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX