ਫ਼ਰੀਦਕੋਟ, 13 ਜਨਵਰੀ (ਸਤੀਸ਼ ਬਾਗ਼ੀ)-ਲੰਮੇ ਸਮੇਂ ਤੋਂ ਆਰਥਿਕ ਸ਼ੋਸ਼ਣ ਦੇ ਸ਼ਿਕਾਰ ਅਤੇ ਉੱਚ ਯੋਗਤਾ ਪ੍ਰਾਪਤ ਟੀ.ਈ.ਟੀ. ਪਾਸ ਅਧਿਆਪਕ ਜੋ ਸਿੱਖਿਆ ਵਿਭਾਗ ਵਿਚ ਮਨਜ਼ੂਰਸ਼ੁਦਾ ਪੋਸਟਾਂ ਉੱਪਰ ਭਰਤੀ ਦੀ ਸਹੀ ਪ੍ਰਕਿਰਿਆ ਰਾਹੀਂ ਨਿਯੁਕਤ ਕੀਤੇ ਗਏ ਸਨ, ਅੱਜ 3 ਸਾਲ ਬੀਤ ਜਾਣ ਦੇ ਬਾਵਜੂਦ ਰੈਗੂਲਰ ਨਾ ਕੀਤੇ ਜਾਣ 'ਤੇ ਰੋਸ ਅਤੇ ਗ਼ੁੱਸੇ ਨਾਲ ਭਰੇ ਹੋਏ ਹਨ ਵਿਭਾਗ ਨੇ ਉਨ੍ਹਾਂ ਦੇ ਰੈਗੂਲਰ ਦੇ ਕੇਸ ਭਾਵੇਂ 20 ਨਵੰਬਰ 2017 ਤੱਕ ਮੰਗਵਾ ਲਏ ਸਨ ਪਰ ਲਗਪਗ ਦੋ ਮਹੀਨੇ ਗੁਜ਼ਰ ਜਾਣ 'ਤੇ ਵੀ ਅਜੇ ਤੱਕ ਰੈਗੂਲਰ ਦਾ ਨੋਟੀਫ਼ਿਕੇਸ਼ਨ ਜਾਰੀ ਨਹੀਂ ਕੀਤਾ ਗਿਆ, ਜਿਸ ਦੇ ਫਲਸਰੂਪ ਇਨ੍ਹਾਂ ਪੀੜਤ ਅਤੇ ਸ਼ੋਸ਼ਿਤ ਅਧਿਆਪਕਾਂ ਨੂੰ ਸੜਕਾਂ 'ਤੇ ਆਉਣ ਲਈ ਮਜਬੂਰ ਹੋਣਾ ਪੈ ਰਿਹਾ ਹੈ | ਅੱਜ ਰੋਸ ਵਜੋਂ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਇਕੱਠੇ ਹੋਏ ਅਧਿਆਪਕਾਂ ਨੇ ਭਾਈ ਘਨੱਈਆ ਚੌਕ ਵਿਖੇ ਸਰਕਾਰ ਦੀ ਅਰਥੀ ਫ਼ੂਕ ਕੇ ਨਾਅਰੇਬਾਜ਼ੀ ਕੀਤੀ ਅਤੇ ਕਾਲੀ ਲੋਹੜੀ ਮਨਾਉਣ ਦਾ ਐਲਾਨ ਕੀਤਾ | ਯੂਨੀਅਨ ਦੀ ਹਮਾਇਤ ਵਿਚ ਗੌਰਮਿੰਟ ਸਕੂਲ ਟੀਚਰ ਯੂਨੀਅਨ ਦੇ ਅਧਿਆਪਕ ਆਗੂ ਪ੍ਰੇਮ ਚਾਵਲਾ, ਸੋਹਣ ਸਿੰਘ ਪੱਖੀ, ਸੀ.ਐਾਡ.ਵੀ. ਯੂਨੀਅਨ ਤੋਂ ਸੁਖਦਰਸ਼ਨ ਸਿੰਘ, ਐੱਸ.ਐੱਸ.ਏ./ਰਮਸਾ ਅਤੇ ਡੀ.ਟੀ.ਐਫ਼ ਯੂਨੀਅਨ ਦੇ ਸਾਥੀ ਆਗੂ ਸਰਕਾਰ ਅਤੇ ਵਿਭਾਗ ਦੀ ਨਿੰਦਾ ਕਰਦੇ ਹੋਏ 5178 ਯੂਨੀਅਨ ਦੇ ਸੰਘਰਸ਼ ਵਿਚ ਸ਼ਾਮਿਲ ਹੋਏ¢ ਇਸ ਮੌਕੇ 5178 ਮਾਸਟਰ ਕਾਡਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਪਰਦਮਨਪਾਲ ਸਿੰਘ ਨੇ ਕਿਹਾ ਕਿ ਜੇ ਸਰਕਾਰ ਨੇ ਪੂਰੇ ਮਾਣ ਭੱਤਿਆਂ ਸਮੇਤ ਜਲਦੀ ਰੈਗੂਲਰ ਦਾ ਨੋਟੀਫ਼ਿਕੇਸ਼ਨ ਜਾਰੀ ਨਾ ਕੀਤਾ ਤਾਂ ਸੰਘਰਸ਼ ਨੂੰ ਹੋਰ ਤਿੱਖਾ ਕਰਦੇ ਹੋਏ ਸਰਕਾਰ ਵਿਰੁੱਧ ਜਲੰਧਰ ਵਿਖੇ 4 ਫਰਵਰੀ ਨੂੰ ਮਹਾਂ ਰੈਲੀ ਕੀਤੀ ਜਾਵੇਗੀ, ਜਿਸ ਵਿਚ ਸਾਰੇ ਅਧਿਆਪਕ ਪਰਿਵਾਰਾਂ ਸਮੇਤ ਸ਼ਾਮਿਲ ਹੋ ਕੇ ਸਰਕਾਰ ਦਾ ਪਿੱਟ ਸਿਆਪਾ ਕਰਨਗੇ, ਜਿਸ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ | ਇਸ ਮੌਕੇ ਯੂਨੀਅਨ ਦੇ ਆਗੂ ਲਖਵੀਰ ਭਾਰਤੀ, ਰੇਸ਼ਮ ਸਰਾਂ ਅਤੇ ਹਰਬਰਿੰਦਰ ਸੇਖੋਂ ਨੇ ਵੀ ਸੰਬੋਧਨ ਕੀਤਾ | ਇਸ ਮੌਕੇ ਅੰਗਰੇਜ਼ ਸਿੰਘ, ਗੁਰਦਿੱਤ ਸਿੰਘ, ਹਰਜੀਤ ਸਿੰਘ, ਜਗਪ੍ਰੀਤ ਸਿੰਘ, ਰਾਜਨ ਕੁਮਾਰ, ਜਸਪਾਲ ਸਿੰਘ, ਜਗਜੀਤ ਸਿੰਘ, ਸੁਖਮ ਸਿੰਘ, ਕੰਵਲਜੀਤ ਸਿੰਘ, ਨੀਰਜ ਕੁਮਾਰ, ਗੁਰਿੰਦਰ ਮਣੀ, ਹਰਪਾਲ ਸਿੰਘ, ਸੁਰਿੰਦਰ ਕੁਮਾਰ, ਮੰਜੂ, ਅਮਨਦੀਪ, ਜਸਦੀਪ ਕੌਰ, ਸੁਸ਼ਮਾ ਦੇਵੀ, ਸਰਗਮ ਸਿੰਗਲਾ, ਸੁਰਿੰਦਰ ਕੌਰ, ਕਿਰਨਾ ਦੇਵੀ, ਕਰਮਜੀਤ ਕੌਰ, ਰਜਨਦੀਪ ਕੌਰ, ਸੁਨੀਤਾ ਰਾਣੀ, ਮਨਦੀਪ ਕੌਰ, ਰੇਨੂੰ ਮਨਚੰਦਾ ਅਤੇ ਦਵਿੰਦਰਜੀਤ ਕੌਰ ਆਦਿ ਤੋਂ ਇਲਾਵਾ ਭਾਰੀ ਗਿਣਤੀ ਵਿਚ ਅਧਿਆਪਕ ਸਾਥੀ ਹਾਜ਼ਰ ਸਨ |
ਪੰਜਗਰਾਈਾ ਕਲਾਂ, 13 ਜਨਵਰੀ (ਕੁਲਦੀਪ ਸਿੰਘ ਗੋਂਦਾਰਾ)-ਪਿੰਡ ਨੱਥੂਵਾਲਾ ਦੀ ਜੰਮਪਲ ਕਿਸਾਨ ਪਰਿਵਾਰ ਨਾਲ ਸਬੰਧਿਤ ਅਤੇ ਮੇਜਰ ਅਜਾਇਬ ਸਿੰਘ ਕਾਨਵੈਂਟ ਸਕੂਲ ਜਿਉਣਵਾਲਾ ਦੀ ਵਿਦਿਆਰਥਣ ਮਾਨਵਜੋਤ ਕੌਰ ਨੇ ਰਜਿੰਦਰਾ ਕਾਲਜ ਪਟਿਆਲਾ ਤੋਂ ਐਮ.ਬੀ.ਬੀ.ਐੱਸ. ਦੀ ਪ੍ਰੀਖਿਆ ...
ਫ਼ਰੀਦਕੋਟ, 13 ਜਨਵਰੀ (ਜਸਵੰਤ ਸਿੰਘ ਪੁਰਬਾ)-ਭਾਈ ਜੈਤਾ ਜੀ ਫਾਊਾਡੇਸ਼ਨ ਵਲੋਂ ਸਥਾਨਕ ਦਸਮੇਸ਼ ਡੈਂਟਲ ਕਾਲਜ ਦੇ ਹਾਲ ਵਿਚ ਅਧਿਆਪਕਾਂ ਦਾ ਸਨਮਾਨ ਕੀਤਾ ਗਿਆ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸੰਸਥਾ ਦੇ ਕੋਆਰਡੀਨੇਟਰ ਹਰਵਿੰਦਰ ਸਿੰਘ ਖ਼ਾਲਸਾ ਨੇ ਦੱਸਿਆ ਕਿ ਸਾਲ 2014 ...
ਫ਼ਰੀਦਕੋਟ, 13 ਜਨਵਰੀ (ਜਸਵੰਤ ਸਿੰਘ ਪੁਰਬਾ, ਸਰਬਜੀਤ ਸਿੰਘ)- ਪੰਜਾਬ ਸਟੂਡੈਂਟਸ ਯੂਨੀਅਨ ਅਤੇ ਨੌਜਵਾਨ ਭਾਰਤ ਸਭਾ ਦੀ ਅਗਵਾਈ ਵਿੱਚ ਵਿਦਿਆਰਥੀਆਂ ਵੱਲੋਂ ਅੱਜ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ ਵਿਖੇ ਸੁਪਰੀਮ ਕੋਰਟ ਦੇ ਚਾਰ ਜੱਜਾਂ ਦੇ ਹੱਕ 'ਚ ਵਿਸ਼ਾਲ ਰੈਲੀ ਕੀਤੀ ...
ਕੋਟਕਪੂਰਾ, 13 ਜਨਵਰੀ (ਮੇਘਰਾਜ)-ਸਰਕਾਰੀ ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਕਾਰਜਕਾਰੀ ਪਿ੍ੰਸੀਪਲ ਡਾ. ਅੰਮਿ੍ਤਪਾਲ ਕੌਰ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ ਜਿਸ ਵਿਚ ਵਿਦਿਆਰਥੀਆਂ ਨੇ ਵੱਖ-ਵੱਖ ਵੰਨਗੀਆਂ ਦਾ ਰੰਗਾ-ਰੰਗ ਪ੍ਰੋਗਰਾਮ ...
ਕੋਟਕਪੂਰਾ, 13 ਜਨਵਰੀ (ਮੇਘਰਾਜ)-ਸਥਾਨਕ ਅਰੋੜਬੰਸ ਧਰਮਸ਼ਾਲਾ ਵਿਖੇ ਮਨਾਏ 'ਧੀਆਂ ਦੀ ਲੋਹੜੀ' ਸਮਾਗਮ ਦੌਰਾਨ ਅਰੋੜਬੰਸ ਸਭਾ ਵਲੋਂ 80 ਸਾਲ ਤੋਂ ਉੱਪਰ ਉਮਰ ਦੇ 49 ਬਜ਼ੁਰਗਾਂ ਦਾ ਸਨਮਾਨ ਕੀਤਾ ਗਿਆ | ਇਸ ਮੌਕੇ ਲੋਹੜੀ ਬਾਲ ਕੇ ਗੀਤ ਗਾਏ ਗਏ, ਮੂੰਗਫਲੀ, ਰਿਉੜੀਆਂ ਅਤੇ ਗੱਚਕ ...
ਫ਼ਰੀਦਕੋਟ, 13 ਜਨਵਰੀ (ਸਤੀਸ਼ ਬਾਗ਼ੀ)-ਪੰਚਾਇਤ ਸਕੱਤਰ ਅਤੇ ਵੀ.ਡੀ.ਓ. ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੀ ਇਕ ਅਹਿਮ ਮੀਟਿੰਗ ਸਥਾਨਕ ਸੱਭਿਆਚਾਰਕ ਕੇਂਦਰ ਵਿਖੇ ਹੋਈ, ਜਿਸ ਵਿਚ ਜ਼ਿਲ੍ਹਾ ਫ਼ਰੀਦਕੋਟ ਅਧੀਨ ਆਉਂਦੇ ਫ਼ਰੀਦਕੋਟ, ਕੋਟਕਪੂਰਾ ਅਤੇ ਜੈਤੋ ਬਲਾਕ ਦੇ ਸਮੂਹ ...
ਬਾਜਾਖਾਨਾ, 13 ਜਨਵਰੀ (ਜੀਵਨ ਗਰਗ)-ਅੱਜ ਨੇੜਲੇ ਪਿੰਡ ਘਣੀਆਂ ਵਿਖੇ ਹਲਕਾ ਜੈਤੋ ਦੇ ਮੁੱਖ ਸੇਵਾਦਾਰ ਮੁਹੰਮਦ ਸਦੀਕ ਨੇ ਬੱਚਿਆਂ ਅਤੇ ਬਜ਼ੁਰਗਾਂ ਲਈ ਨਵੇਂ ਬਣੇ ਪਾਰਕ ਦਾ ਉਦਘਾਟਨ ਕੀਤਾ | ਇਸ ਸਮੇਂ ਉਨ੍ਹਾਂ ਨੇ ਲੋਕਾਂ ਦੀਆਂ ਸਮੱਸਿਆਵਾਂ ਸੁਣੀਆਂ ਅਤੇ ਭਰੋਸਾ ਦਿੱਤਾ ...
ਬਾਜਾਖਾਨਾ, 13 ਜਨਵਰੀ (ਜੀਵਨ ਗਰਗ)-ਨੇੜਲੇ ਪਿੰਡ ਡੋਡ ਵਿਖੇ ਸੁਖਮਨੀ ਨੇਤਰਦਾਨ ਕਲੱਬ ਡੋਡ ਵਲੋਂ ਛੇਵਾਂ ਸਾਲਾਨਾ ਲੋਹੜੀ ਅਤੇ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ | ਇਸ ਸਮਾਰੋਹ 'ਚ ਐਨ.ਆਰ.ਆਈ. ਕਮਲਜੀਤ ਕੌਰ ਪੁੱਤਰੀ ਹਰਦੇਵ ਸਿੰਘ ਨੇ ਵਿਸ਼ੇਸ਼ ਸਹਿਯੋਗ ਦਿੱਤਾ | ...
ਕੋਟਕਪੂਰਾ, 13 ਜਨਵਰੀ (ਮੇਘਰਾਜ)-ਸ੍ਰੀ ਗੁਰੂ ਰਵੀਦਾਸ ਜੀ ਦੇ ਜਨਮ ਦਿਵਸ ਨੂੰ ਸਮਰਪਿਤ ਗੀਤ ਦੀ ਆਡੀਓ ਸੀ.ਡੀ. ਦਾ ਪੋਸਟਰ ਪਿੰਡ ਖਾਰਾ ਵਿਖੇ ਰੀਲੀਜ਼ ਕੀਤਾ ਗਿਆ ਜਿਸ ਦਾ ਰਸਮੀ ਉਦਘਾਟਨ ਗੁਰਨਾਮ ਸਿੰਘ ਸ੍ਰੀ ਮੁਕਤਸਰ ਸਾਹਿਬ ਪੋ੍ਰ: ਸੁਖਦਰਸ਼ਨ ਸਿੰਘ, ਪ੍ਰੋ: ਜਗਰੂਪ ...
ਸਾਦਿਕ, 13 ਜਨਵਰੀ (ਗੁਰਭੇਜ ਸਿੰਘ ਚੌਹਾਨ, ਆਰ.ਐੱਸ ਧੁੰਨਾ)-ਐੱਸ.ਬੀ.ਆਰ.ਐੱਸ. ਕਾਲਜ ਫ਼ਾਰ ਵੁਮੈਨ, ਘੁੱਦੂਵਾਲਾ ਵਿਖੇ ਰੈੱਡ ਰਿਬਨ ਕਲੱਬਾਂ ਅਤੇ ਐਨ.ਐੱਸ.ਐੱਸ. ਵਿਭਾਗ ਨੇ ਸਾਂਝੇ ਤੌਰ 'ਤੇ ਖ਼ੂਨਦਾਨ ਵਿਸ਼ੇ ਸਬੰਧੀ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਪ੍ਰੋ: (ਡਾ.) ...
ਫ਼ਰੀਦਕੋਟ, 13 ਜਨਵਰੀ (ਚਰਨਜੀਤ ਸਿੰਘ ਗੋਂਦਾਰਾ)-63ਵੀਆਂ ਪੰਜਾਬ ਸਕੂਲ ਖੇਡਾਂ ਦੇ ਕੌਮੀ ਪੱਧਰ ਦੇ ਮੁਕਾਬਲੇ ਬੀਤੇ ਦਿਨੀਂ ਦੇਸ਼ ਦੇ ਵੱਖ-ਵੱਖ ਭਾਗਾਂ 'ਚ ਸਪੰਨ ਹੋਏ ਜਿਸ ਤਹਿਤ ਤਾਈਕਵਾਂਡੋ ਅਤੇ ਟੈਂਗ ਸੂ ਡੂ ਦੇ ਮੁਕਾਬਲੇ ਨਵੀਂ ਦਿੱਲੀ 'ਚ ਕਰਵਾਏ ਗਏ | ਜਿਸ 'ਚ ਦੇਸ਼ ਦੇ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX