ਤਾਜਾ ਖ਼ਬਰਾਂ


ਵੇਰਕਾ ਵੱਲਾ ਰੋਡ 'ਤੇ ਮੈਰਿਜ ਪੈਲੇਸ ਨੂੰ ਲੱਗੀ ਅੱਗ
. . .  1 day ago
ਵੇਰਕਾ ,20 ਫ਼ਰਵਰੀ{ਪਰਮਜੀਤ ਸਿੰਘ ਬੱਗਾ }- ਵੇਰਕਾ ਵੱਲਾ ਰੋਡ 'ਤੇ ਅਸਲਾ ਡੀਪੂ ਕੋਲ ਇਕ ਮੈਰਿਜ ਪੈਲੇਸ ਦੀ ਰਸੋਈ 'ਚ ਸਲੰਡਰ ਫੱਟਣ ਨਾਲ ਹੋਏ ਹਾਦਸੇ 'ਚ ਪੈਲੇਸ ਦਾ ਅੰਦਰਲ ਹਿੱਸਾ ਸੜ ਕੇ ਰਾਖ
ਹਾਦਸੇ ਦੌਰਾਨ ਇਕ ਦੀ ਮੌਤ ਅਤੇ ਇਕ ਗੰਭੀਰ ਜ਼ਖ਼ਮੀ
. . .  1 day ago
ਤਰਨ ਤਾਰਨ, 20 ਫਰਵਰੀ (ਪਰਮਜੀਤ ਜੋਸ਼ੀ)-ਇੱਥੋਂ ਨਜ਼ਦੀਕ ਸਰਹਾਲੀ ਰੋਡ 'ਤੇ ਇਕ ਬੱਸ ਅਤੇ ਸਵਿਫ਼ਟ ਕਾਰ ਵਿਚ ਹੋਈ ਭਿਆਨਕ ਟੱਕਰ ਦੌਰਾਨ ਕਾਰ ਸਵਾਰ ਪੁਲਿਸ ਮੁਲਾਜ਼ਮ ਦੀ ਮੌਕੇ 'ਤੇ ਮੌਤ ਹੋ ਗਈ ਅਤੇ ਇਕ ਦੀ ਹੋਰ ...
ਸਾਉਦੀ ਅਰਬ ਭਾਰਤ 'ਚ ਨਿਵੇਸ਼ ਕਰੇਗਾ 100 ਅਰਬ ਡਾਲਰ ਦਾ ਨਿਵੇਸ਼ - ਵਿਦੇਸ਼ ਮੰਤਰਾਲਾ
. . .  1 day ago
ਨਵੀਂ ਦਿੱਲੀ, 20 ਫਰਵਰੀ - ਸਾਉਦੀ ਅਰਬ ਭਾਰਤ 'ਚ 100 ਅਰਬ ਡਾਲਰ ਦਾ ਨਿਵੇਸ਼ ਕਰੇਗਾ। ਇਹ ਜਾਣਕਾਰੀ ਵਿਦੇਸ਼ ਮੰਤਰਾਲੇ ਦੇ ਬੁਲਾਰੇ ਨੇ...
ਯੇਦੀਯੁਰੱਪਾ ਵੱਲੋਂ ਆਡੀਓ ਟੇਪ ਦੇ ਦੋਸ਼ਾਂ ਦੀ ਐੱਫ.ਆਈ.ਆਰ ਖ਼ਾਰਜ ਕਰਨ ਲਈ ਪਟੀਸ਼ਨ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਸਾਬਕਾ ਮੁੱਖ ਮੰਤਰੀ ਅਤੇ ਕਰਨਾਟਕ ਭਾਜਪਾ ਪ੍ਰਮੁੱਖ ਬੀ.ਐੱਸ.ਯੇਦੀਯੁਰੱਪਾ ਨੇ ਉਨ੍ਹਾਂ ਖ਼ਿਲਾਫ਼ ਆਡੀਓ ਟੇਪ ਦੇ ਦੋਸ਼ਾਂ ਦੀ ਦਰਜ ਐੱਫ.ਆਈ.ਆਰ...
ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ, 5 ਫਸੇ
. . .  1 day ago
ਸ਼ਿਮਲਾ, 20 ਫਰਵਰੀ - ਹਿਮਾਚਲ ਪ੍ਰਦੇਸ਼ ਦੇ ਕਿੱਨੌਰ ਜ਼ਿਲ੍ਹੇ 'ਚ ਬਰਫ਼ ਦੇ ਤੋਦੇ ਡਿੱਗਣ ਕਾਰਨ ਫੌਜ ਦੇ ਇੱਕ ਜਵਾਨ ਦੀ ਮੌਤ ਹੋ ਗਈ, ਜਦਕਿ 5 ਜਵਾਨ ਫਸੇ ਹੋਏ ਹਨ। ਸਥਾਨਕ...
ਫ਼ਰਾਰ ਕਾਂਗਰਸੀ ਵਿਧਾਇਕ ਗ੍ਰਿਫ਼ਤਾਰ - ਗ੍ਰਹਿ ਮੰਤਰੀ ਕਰਨਾਟਕ
. . .  1 day ago
ਬੈਂਗਲੁਰੂ, 20 ਫਰਵਰੀ - ਕਰਨਾਟਕ ਦੇ ਗ੍ਰਹਿ ਮੰਤਰੀ ਐਮ.ਬੀ ਪਾਟਿਲ ਨੇ ਦੱਸਿਆ ਕਿ ਫ਼ਰਾਰ ਕਾਂਗਰਸੀ ਵਿਧਾਇਕ ਜੇ.ਐਨ ਗਣੇਸ਼ ਨੂੰ ਪੁਲਿਸ ਨੇ ਗੁਜਰਾਤ ਦੇ ਸੋਮਨਾਥ ਤੋਂ ਗ੍ਰਿਫ਼ਤਾਰ...
ਸਮਾਂ ਆ ਗਿਆ ਹੈ ਧਾਰਾ 370 ਨੂੰ ਖ਼ਤਮ ਕਰਨ ਦਾ - ਰਾਜਪਾਲ ਰਾਜਸਥਾਨ
. . .  1 day ago
ਜੈਪੁਰ, 20 ਫਰਵਰੀ - ਰਾਜਸਥਾਨ ਦੇ ਰਾਜਪਾਲ ਕਲਿਆਣ ਸਿੰਘ ਦਾ ਕਹਿਣਾ ਹੈ ਕਿ ਧਾਰਾ 370 ਨੂੰ ਖ਼ਤਮ ਕਰਨ ਦਾ ਸਮਾਂ ਆ ਗਿਆ ਹੈ। ਕਿਉਂਕਿ ਇਹ ਵੱਖਵਾਦੀਆਂ ਨੂੰ ਉਤਸ਼ਾਹਿਤ...
ਰੂਹਾਨੀ ਰੰਗ 'ਚ ਰੰਗੀ 'ਪੰਜ ਤਖਤ ਐਕਸਪ੍ਰੈੱਸ' ਯਾਤਰਾ 'ਚ ਸ਼ਾਮਲ ਸ਼ਰਧਾਲੂ ਪਹੁੰਚੇ ਸ੍ਰੀ ਨਾਂਦੇੜ ਸਾਹਿਬ, ਦੇਖੋ ਤਸਵੀਰਾਂ
. . .  1 day ago
25 ਤੱਕ ਕਲਮ ਛੋੜ ਹੜਤਾਲ ਤੇ ਤਹਿਸੀਲ ਕਰਮਚਾਰੀ
. . .  1 day ago
ਖਮਾਣੋਂ, 20 ਫ਼ਰਵਰੀ (ਪਰਮਵੀਰ ਸਿੰਘ) - ਪੀ. ਐਮ. ਐਸ. ਯੂ ਪੰਜਾਬ ਦੇ ਸੱਦੇ ਤੇ ਤਹਿਸੀਲ ਕਰਮਚਾਰੀ 25 ਫ਼ਰਵਰੀ ਤੱਕ ਕਲਮ ਛੋੜ ਹਡ਼ਤਾਲ ਤੇ ਚਲੇ ਗਏ ਹਨ। ਮੰਗਾ ਨੂੰ ਲੈਕੇ...
ਪੰਜਾਬ ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ ਖੋਲ੍ਹੇਗਾ 'ਆਪ' ਦਾ ਯੂਥ ਵਿੰਗ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਆਮ ਆਦਮੀ ਪਾਰਟੀ ਦੇ ਯੂਥ ਵਿੰਗ ਦੀ ਬੁਲਾਰੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਯੂਥ ਵਿੰਗ, ਪੰਜਾਬ ਦੇ ਪਿੰਡ-ਪਿੰਡ ਜਾ ਕੇ ਪੰਜਾਬ ਸਰਕਾਰ ਦੇ 2019-20 ਦੇ ਨੌਜਵਾਨ ਵਿਰੋਧੀ ਬਜਟ ਦੀ ਪੋਲ .....
7 ਮਾਰਚ ਨੂੰ ਮੁੱਖ ਮੰਤਰੀ ਪੰਜਾਬ ਨੂੰ ਪੰਜ ਸੌ ਆਵਾਰਾ ਡੰਗਰ ਅਤੇ ਦੋ ਸੌ ਕੁੱਤੇ ਪੇਸ਼ ਕੀਤੇ ਜਾਣਗੇ- ਲੱਖੋਵਾਲ
. . .  1 day ago
ਚੰਡੀਗੜ੍ਹ, 20 ਫਰਵਰੀ (ਅਜਾਇਬ ਸਿੰਘ ਔਜਲਾ)- ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੀ ਕਿਸਾਨਾਂ ਲਈ ਮਾਰੂ ਨੀਤੀ ਵਿਰੁੱਧ ਅੱਜ ਕਿਸਾਨ ਭਵਨ ਵਿਖੇ ਭਾਰਤੀ ਕਿਸਾਨ ਯੂਨੀਅਨ ਪੰਜਾਬ ਲੱਖੋਵਾਲ ਦੇ ਪ੍ਰਧਾਨ ਸਰਦਾਰ ਅਜਮੇਰ ਸਿੰਘ ਲੱਖੋਵਾਲ ਦੀ ਅਗਵਾਈ ਹੇਠ
ਪੌਂਟੀ ਚੱਢਾ ਦੇ ਭਤੀਜੇ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਨਵੀਂ ਦਿੱਲੀ, 20 ਫਰਵਰੀ - ਪਟਿਆਲਾ ਹਾਊਸ ਕੋਰਟ ਨੇ ਪੌਂਟੀ ਚੱਢਾ ਦੇ ਭਤੀਜੇ ਆਸ਼ੀਸ਼ ਚੱਡਾ ਦੀ ਜ਼ਮਾਨਤ ਅਰਜ਼ੀ ਖ਼ਾਰਜ ਕਰ ਦਿੱਤੀ ਹੈ, ਜਿਸ ਨੂੰ ਕਿ 18 ਫਰਵਰੀ ਨੂੰ ਸੜਕ ਹਾਦਸਾ ਕਰਨ...
ਸੰਗਰੂਰ ਦੇ ਵਕੀਲਾਂ ਨੇ ਚੋਣ ਮੈਨੀਫੈਸਟੋ ਲਈ ਮੋਦੀ ਨੂੰ ਭੇਜੇ ਸੁਝਾਅ
. . .  1 day ago
ਸੰਗਰੂਰ, 20 ਫਰਵਰੀ (ਧੀਰਜ ਪਸ਼ੋਰੀਆ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਸੰਗਰੂਰ ਦੇ ਕਈ ਵਕੀਲਾਂ ਨੇ ਅੱਜ ਸਾਬਕਾ ਪ੍ਰਧਾਨ ਗੁਰਬਿੰਦਰ ਸਿੰਘ ਚੀਮਾ ਦੀ ਅਗਵਾਈ 'ਚ 2019 ਦੀਆਂ ਲੋਕ ਸਭਾ ਚੋਣਾਂ ਲਈ ਮੈਨੀਫੈਸਟੋ ਬਣਾਉਣ ਲਈ ਸੁਝਾਅ ਭੇਜੇ ਹਨ। ਵਕੀਲਾਂ ਦੇ ਦੇਸ਼ ....
ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ - ਡਸਾਲਟ ਸੀ.ਈ.ਓ
. . .  1 day ago
ਨਵੀਂ ਦਿੱਲੀ, 20 ਫਰਵਰੀ - ਡਸਾਲਟ ਏਵੀਅਸ਼ਨ ਦੇ ਸੀ.ਈ.ਓ ਐਰਿਕ ਟ੍ਰੈਪਿਅਰ ਦਾ ਕਹਿਣਾ ਹੈ ਕਿ ਰਾਫੇਲ 'ਚ ਕੋਈ ਘੋਟਾਲਾ ਨਹੀ ਹੋਇਆ। ਭਾਰਤ ਨੇ 36 ਜਹਾਜਾਂ ਦੀ ਬੇਨਤੀ ਕੀਤੀ...
ਜੈਪੁਰ ਜੇਲ੍ਹ 'ਚ ਕੈਦੀਆਂ ਵੱਲੋਂ ਪਾਕਿਸਤਾਨੀ ਕੈਦੀ ਦਾ ਕਤਲ
. . .  1 day ago
ਜੈਪੁਰ, 20 ਫਰਵਰੀ - ਜੈਪੁਰ ਦੀ ਕੇਂਦਰੀ ਜੇਲ੍ਹ 'ਚ ਸ਼ਕਰ ਉੱਪe ਨਾਂਅ ਦੇ ਇੱਕ ਪਾਕਿਸਤਾਨੀ ਕੈਦੀ ਦੀ ਮੌਤ ਹੋ ਗਈ। ਇਸ ਸਬੰਧੀ ਆਈ.ਜੀ ਜੇਲ੍ਹ ਰੁਪਿੰਦਰ ਸਿੰਘ ਨੇ ਦੱਸਿਆ ਕਿ...
ਵਿੱਤੀ ਤੌਰ 'ਤੇ ਮਜ਼ਬੂਤ ਹੋਣ 'ਤੇ ਮੁਲਾਜ਼ਮਾਂ ਸਮੇਤ ਹਰ ਵਰਗ ਦੀਆਂ ਮੰਗਾ ਕੀਤੀਆਂ ਜਾਣਗੀਆਂ ਪੂਰੀਆਂ - ਕੈਪਟਨ
. . .  1 day ago
ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਦੇ ਲਈ ਪਾਸਪੋਰਟ ਦੀ ਜ਼ਰੂਰਤ ਨਹੀਂ - ਕੈਪਟਨ
. . .  1 day ago
ਪਾਕਿਸਤਾਨੀ ਨਿਸ਼ਾਨੇਬਾਜ਼ ਲੈਣਗੇ ਵਿਸ਼ਵ ਸ਼ੂਟਿੰਗ ਕੱਪ 'ਚ ਹਿੱਸਾ
. . .  1 day ago
ਹਾਈਕੋਰਟ ਦੀ ਇਕਹਿਰੀ ਬੈਂਚ ਵੱਲੋਂ 25 ਮਾਰਚ ਨੂੰ ਸੁਖਬੀਰ ਅਤੇ ਮਜੀਠੀਆ ਨੂੰ ਪੇਸ਼ ਹੋਣ ਦੇ ਹੁਕਮ
. . .  1 day ago
ਸੁਲਤਾਨਪੁਰ ਲੋਧੀ 'ਚ ਬਣੇਗਾ 'ਪਿੰਡ ਬਾਬਾ ਨਾਨਕ ਦਾ ਅਜਾਇਬ ਘਰ'- ਕੈਪਟਨ
. . .  1 day ago
ਪੁਲਵਾਮਾ ਅੱਤਵਾਦੀ ਹਮਲਾ : ਐਨ.ਆਈ.ਏ ਨੇ ਮੁੜ ਤੋਂ ਦਰਜ ਕੀਤਾ ਕੇਸ
. . .  1 day ago
ਇਮਰਾਨ ਖਾਨ ਨੂੰ ਇੱਕ ਮੌਕਾ ਦਿੱਤਾ ਜਾਵੇ - ਮਹਿਬੂਬਾ ਮੁਫ਼ਤੀ
. . .  1 day ago
ਪਾਣੀ ਦੀ ਸੰਭਾਲ ਮਿਲ ਕੇ ਕਰਨੀ ਹੈ ਜ਼ਰੂਰੀ- ਕੈਪਟਨ
. . .  1 day ago
ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ਼ ਕਰਨ ਲਈ 65 ਹਜ਼ਾਰ ਕਰੋੜ ਰੁਪਏ ਦੀ ਲੋੜ- ਕੈਪਟਨ
. . .  1 day ago
ਕੇਂਦਰੀ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਤਲਵੰਡੀ ਸਾਬੋ ਪਹੁੰਚ ਕੇ ਦੋ ਸਮਾਗਮਾਂ 'ਚ ਕੀਤੀ ਸ਼ਿਰਕਤ
. . .  1 day ago
ਨਸ਼ਿਆਂ ਦੇ ਮਾਮਲੇ 'ਚ ਕਿਸੇ 'ਤੇ ਬੇਵਜ੍ਹਾ ਦੋਸ਼ ਨਾ ਲਗਾਵੇ ਵਿਰੋਧੀ ਧਿਰ- ਕੈਪਟਨ
. . .  1 day ago
ਬਿਜਲੀ ਰੈਗੂਲੇਟਰੀ ਕਮਿਸ਼ਨ ਦੀ ਮੀਟਿੰਗ 'ਚ ਸਰਕਾਰ ਵਿਰੁੱਧ ਪ੍ਰਦਰਸ਼ਨ
. . .  1 day ago
ਕੈਪਟਨ ਨੇ ਸਦਨ 'ਚ ਸ਼ੁਰੂ ਕੀਤਾ ਭਾਸ਼ਣ, ਬੈਂਸ ਭਰਾਵਾਂ ਵੱਲੋਂ ਵਿਰੋਧ
. . .  1 day ago
ਪੰਜਾਬ ਵਿਧਾਨ ਸਭਾ 'ਚ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ 'ਤੇ ਮਤਾ ਪਾਸ, ਭਾਰਤ ਤੋਂ ਮੁਆਫ਼ੀ ਮੰਗੇ ਬ੍ਰਿਟਿਸ਼ ਸਰਕਾਰ
. . .  1 day ago
ਸਰਕਾਰ ਨੇ 51 ਨਵੇਂ ਕਾਲਜ ਖੋਲ੍ਹਣ ਦਾ ਵਾਅਦਾ ਵੀ ਨਹੀਂ ਕੀਤਾ ਪੂਰਾ- ਰਜ਼ੀਆ ਸੁਲਤਾਨਾ
. . .  1 day ago
ਅਦਾਲਤ 'ਚ ਪੇਸ਼ ਕੀਤੇ ਗਏ ਲੁਧਿਆਣਾ ਜਬਰ ਜਨਾਹ ਮਾਮਲੇ ਦੇ ਤਿੰਨੋਂ ਦੋਸ਼ੀ
. . .  1 day ago
ਆਪ ਵਿਧਾਇਕਾਂ ਤੋਂ ਬਾਅਦ ਮਜੀਠੀਏ ਦਾ ਕੈਪਟਨ 'ਤੇ ਵਿਅੰਗਮਈ ਨਿਸ਼ਾਨਾ
. . .  1 day ago
ਸਰਦੀਆਂ ਖ਼ਤਮ ਹੋਣ ਨੂੰ ਹਨ ਪਰ ਸਰਕਾਰੀ ਸਕੂਲਾਂ ਦੇ ਬੱਚਿਆ ਨੂੰ ਨਹੀਂ ਮਿਲੀਆਂ ਵਰਦੀਆਂ- ਸੰਧੂ
. . .  1 day ago
ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹੋਏ ਕਈ ਸਮਝੌਤੇ, ਮੋਦੀ ਨੇ ਕਿਹਾ- ਅੱਤਵਾਦ ਦੇ ਸਮਰਥਕ ਦੇਸ਼ਾਂ 'ਤੇ ਦਬਾਅ ਬਣਾਉਣ ਦੀ ਲੋੜ
. . .  1 day ago
'ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨਹੀਂ ਰਾਜਿਆਂ ਤੇਰੇ' ਗੀਤ ਰਾਹੀਂ ਰੂਬੀ ਨੇ ਸਦਨ 'ਚ ਕੈਪਟਨ 'ਤੇ ਸਾਦਿਆਂ ਨਿਸ਼ਾਨਾ
. . .  1 day ago
ਪੱਕਾ ਕਰਨ ਦੀ ਮੰਗ ਨੂੰ ਲੈ ਕੇ ਨਰਸਿੰਗ ਸਟਾਫ਼ ਵੱਲੋਂ ਖ਼ਜ਼ਾਨਾ ਮੰਤਰੀ ਦਾ ਅਰਥੀ ਫੂਕ ਮੁਜ਼ਾਹਰਾ
. . .  1 day ago
ਪੰਜਾਬ ਵਿਧਾਨ ਸਭਾ 'ਚ ਅੱਜ ਫਿਰ ਗੂੰਜਿਆ ਨਿੱਜੀ ਬੱਸਾਂ ਦਾ ਦਿੱਲੀ ਹਵਾਈ ਅੱਡੇ 'ਤੇ ਜਾਣ ਦਾ ਮੁੱਦਾ
. . .  1 day ago
ਵਿਧਾਨ ਸਭਾ 'ਚ ਪੰਜਾਬ ਦੇ ਰਾਜਪਾਲ ਵੱਲੋਂ ਦਿੱਤੇ ਭਾਸ਼ਣ 'ਤੇ ਬਹਿਸ ਜਾਰੀ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਕੌਮੀ ਹਾਈਵੇਅ ਬੰਦ
. . .  1 day ago
ਜਥੇਦਾਰ ਜਗਤਾਰ ਸਿੰਘ ਹਵਾਰਾ ਦੀ ਪੰਜ ਮੈਂਬਰੀ ਕਮੇਟੀ ਵੱਲੋਂ ਰੋਸ ਧਰਨਾ
. . .  1 day ago
ਵਿਸ਼ਵ ਕੱਪ 2019 'ਚ ਭਾਰਤ-ਪਾਕਿ ਮੈਚ 'ਤੇ ਦੁਬਈ 'ਚ ਬੈਠਕ ਦੌਰਾਨ ਹੋਵੇਗੀ ਚਰਚਾ
. . .  1 day ago
ਉਤਰਾਖੰਡ ਦੀ ਯੂਨੀਵਰਸਿਟੀ ਨੇ ਸੱਤ ਕਸ਼ਮੀਰੀ ਵਿਦਿਆਰਥੀਆਂ ਨੂੰ ਕੀਤਾ ਮੁਅੱਤਲ
. . .  1 day ago
ਜਨਰਲ ਡਾਇਰ ਨੂੰ ਸਿਰਪਾਉ ਦੇਣ ਵਾਲੇ ਸਿਆਸੀ ਆਗੂ ਪੰਜਾਬ ਦੇ ਲੋਕਾਂ ਤੋਂ ਮੰਗਣ ਮੁਆਫ਼ੀ ਸੰਧਵਾਂ
. . .  1 day ago
ਪੁਲਵਾਮਾ ਹਮਲੇ 'ਤੇ ਨਿਊਜ਼ੀਲੈਂਡ ਦੀ ਸੰਸਦ 'ਚ ਪਾਸ ਹੋਇਆ ਨਿੰਦਾ ਪ੍ਰਸਤਾਵ
. . .  1 day ago
ਸਕੂਲ ਵੈਨ ਦੀ ਲਪੇਟ 'ਚ ਆਉਣ ਕਾਰਨ ਡੇਢ ਸਾਲਾ ਬੱਚੇ ਦੀ ਮੌਤ
. . .  1 day ago
ਤਰਨ ਤਾਰਨ 'ਚ ਦੋ ਨੌਜਵਾਨਾਂ ਦਾ ਬੇਰਹਿਮੀ ਨਾਲ ਕਤਲ, ਫੈਲੀ ਸਨਸਨੀ
. . .  1 day ago
ਪੰਜਾਬ ਵਿਧਾਨ ਸਭਾ 'ਚ ਗੂੰਜਿਆ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਮੁੱਦਾ
. . .  1 day ago
ਸੀ. ਏ. ਜੀ. ਟੈੱਸਟ ਰਿਪੋਰਟਾਂ ਮੁਤਾਬਿਕ 2800 ਕਰੋੜ ਰੁਪਏ ਚਲਾ ਗਿਆ ਵਾਪਸ- ਕੰਵਰ ਸੰਧੂ
. . .  1 day ago
ਵਿਧਾਨ ਸਭਾ 'ਚ ਗੂੰਜਿਆਂ ਪੰਜਾਬ 'ਚ ਸਵਾਈਨ ਫਲੂ ਨਾਲ ਹੋ ਰਹੀਆਂ ਮੌਤਾਂ ਦਾ ਮੁੱਦਾ
. . .  1 day ago
ਪਟਿਆਲਾ 'ਚ ਸਰਕਾਰੀ ਕਾਰਜਾਂ 'ਚ ਇਸਤੇਮਾਲ ਹੋ ਰਿਹਾ ਪਾਕਿਸਤਾਨੀ ਸੀਮਿੰਟ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵੱਖ–ਵੱਖ ਥਾਈਾ ਲੋਹੜੀ ਦਾ ਤਿਉਹਾਰ ਧੂਮ–ਧਾਮ ਨਾਲ ਮਨਾਇਆ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)-ਭਾਰਤੀ ਸੰਸਕ੍ਰਿਤੀ ਤੇ ਸੱਭਿਆਚਾਰਕ ਦੇ ਖ਼ੁਸ਼ੀਆਂ ਦਾ ਪ੍ਰਤੀਕ ਲੋਹੜੀ ਦੇ ਤਿਉਹਾਰ ਨੂੰ ਜ਼ਿਲ੍ਹਾ ਫ਼ਿਰੋਜ਼ਪੁਰ ਅੰਦਰ ਵੱਖ-ਵੱਖ ਥਾਈਾ ਪੂਰੇ ਉਤਸ਼ਾਹ ਤੇ ਚਾਵਾਂ ਨਾਲ ਲੋਕਾਂ ਵਲੋਂ ਮਨਾਇਆ ਗਿਆ | ਪੁੱਤਰ ਦੇ ਜਨਮ ਦਿਨ ਅਤੇ ਨਵ ਵਿਆਹੀ ਆਈ ਘਰ ਨੂੰ ਹ ਦੀ ਪਹਿਲੀ ਲੋਹੜੀ ਨੂੰ ਲੋਕਾਂ ਨੇ ਜਿੱਥੇ ਨੱਚ-ਟੱਪ ਕੇ ਲੋਹੜੀ ਬਾਲ ਕੇ ਮਨਾਉਣ ਲਈ ਸਮਾਗਮ ਕੀਤੇ, ਉੱਥੇ ਬਹੁਤੇ ਥਾਈਾ ਧੀ ਦੇ ਜੰਮਣ 'ਤੇ ਵੀ ਮਾਪਿਆਂ ਵਲੋਂ ਖ਼ੁਸ਼ੀ ਮਨਾਉਂਦੇ ਹੋਏ ਲੋਹੜੀਆਂ ਬਾਲੀਆਂ ਗਈਆਂ | ਫ਼ਿਰੋਜ਼ਪੁਰ ਸ਼ਹਿਰ ਬਗ਼ਦਾਦੀ ਗੇਟ ਅੰਦਰ ਹਰਜੀਤ ਸਿੰਘ ਲੋਟੇ ਪਰਿਵਾਰ ਦੇ ਦੋ ਸਪੁੱਤਰਾਂ ਤਲਵਿੰਦਰ ਸਿੰਘ ਦੀ ਪਤਨੀ ਕੁਲਵੰਤ ਕੌਰ ਤੇ ਲਖਵਿੰਦਰ ਸਿੰਘ ਦੀ ਪਤਨੀ ਰਵਿੰਦਰ ਕੌਰ ਦੇ ਘਰ ਪੈਦਾ ਹੋਈਆਂ ਦੋ ਧੀਆਂ ਅਗਮਜੋਤ ਕੌਰ ਅਤੇ ਰੂਪਲੀਨ ਕੌਰ ਦੀ ਪਹਿਲੀ ਲੋਹੜੀ ਮਨਾਈ ਗਈ, ਜਿੱਥੇ ਲੋਕਾਂ ਨੂੰ ਮੂੰਗਫਲੀ, ਰਿਉੜੀਆਂ ਵੰਡੀਆਂ ਗਈਆਂ, ਉੱਥੇ ਵਧਾਈਆਂ ਦੇਣ ਅਤੇ ਕਬੂਲਣ ਦਾ ਦੌਰ ਵੀ ਵੱਡੇ ਪੱਧਰ 'ਤੇ ਚੱਲਿਆ | ਪਿੰਡ ਝੋਕ ਹਰੀ ਹਰ ਅੰਦਰ ਬਾਬਾ ਕਾਲਾ ਮਹਿਰ ਯੂਥ ਕਲੱਬ ਵਲੋਂ ਭਾਈਚਾਰਕ ਸਾਂਝ ਕਾਇਮ ਕਰਦੇ ਹੋਏ ਸੱਥ 'ਚ ਲੋਹੜੀ ਬਾਲ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ ਗਈਆਂ | ਇਸੇ ਤਰ੍ਹਾਂ ਪੈੱ੍ਰਸ ਕਲੱਬ ਅੰਦਰ ਵੀ ਲੋਹੜੀ ਮਨਾਏ ਜਾਣ ਤੋਂ ਇਲਾਵਾ ਧਵਨ ਕਾਲੋਨੀ, ਆਜ਼ਾਦ ਨਗਰ, ਗੋਬਿੰਦ ਨਗਰੀ, ਫ਼ਿਰੋਜ਼ਪੁਰ ਛਾਉਣੀ, ਝੋਕ ਹਰੀ ਹਰ, ਖਾਈ ਫੇਮੇ ਕੀ, ਮਮਦੋਟ, ਤਲਵੰਡੀ ਭਾਈ, ਸ਼ੇਰਖਾਂ, ਜ਼ੀਰਾ, ਮੱਲਾਂਵਾਲਾ ਆਦਿ ਖੇਤਰਾਂ ਅੰਦਰ ਵੱਡੀ ਤਾਦਾਦ 'ਚ ਲੋਕਾਂ ਨੇ ਨਵਜੰਮੇ ਬੱਚਿਆਂ ਦੀ ਲੋਹੜੀ ਬਾਲ ਕੇ ਖ਼ੁਸ਼ੀ ਸਾਂਝੀ ਕੀਤੀ |
ਸਰਕਾਰੀ ਹਾਈ ਸਕੂਲ ਬਾਂਡੀਵਾਲਾ 'ਚ ਲੋਹੜੀ ਮਨਾਈ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਖੇ ਲੋਹੜੀ ਦਾ ਤਿਉਹਾਰ ਬੜੇ ਧੂਮਧਾਮ ਨਾਲ ਮਨਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸਕੂਲ ਦੇ ਮੁੱਖ ਅਧਿਆਪਕ ਸੰਦੀਪ ਸਚਦੇਵਾ ਨੇ ਦੱਸਿਆ ਕਿ ਇਸ ਵਾਰ ਦੀ ਲੋਹੜੀ ਧੀਆਂ ਨੂੰ ਸਮਰਪਿਤ ਸੀ | ਸਭ ਤੋਂ ਪਹਿਲਾਂ ਲੋਹੜੀ ਦੇ ਗੀਤ ਗਾਏ ਗਏ ਅਤੇ ਪ੍ਰਸ਼ਾਦ ਵੰਡਿਆ ਗਿਆ | ਮੈਡਮ ਗਗਨਜੋਤ ਕੌਰ ਦੀ ਅਗਵਾਈ ਹੇਠ ਸਭਿਆਚਾਰਕ ਪ੍ਰੋਗਰਾਮ ਕਰਵਾਇਆ ਗਿਆ | ਇਸ ਮੌਕੇ ਬੱਚਿਆਂ ਨੇ ਖ਼ੂਬ ਡਾਂਸ ਕੀਤਾ | ਸੇਵਾ ਮੁਕਤ ਪੰਜਾਬੀ ਅਧਿਆਪਕਾ ਰਾਜ ਭਠੇਜਾ ਆਪਣੇ ਐਨ.ਆਰ.ਆਈ. ਪੋਤਰੇ ਰਿਆਨ ਭਠੇਜਾ ਤੇ ਪੋਤਰੀ ਇਸ਼ਿਕਾ ਭਠੇਜਾ ਅਸਟਰੇਲੀਆ ਨਾਲ ਵਿਸ਼ੇਸ਼ ਤੌਰ 'ਤੇ ਹਾਜ਼ਰ ਹੋਏ ਤੇ ਉਨ੍ਹਾਂ ਨੂੰ ਪੰਜਾਬੀ ਸੱਭਿਆਚਾਰ ਤੋਂ ਜਾਣੂ ਕਰਵਾਇਆ | ਗਣਿਤ ਅਧਿਆਪਕ ਰੌਸ਼ਨ ਲਾਲ ਫੁਟੇਲਾ ਨੇ ਵੀ ਬੱਚਿਆਂ ਨੂੰ ਜਾਣਕਾਰੀ ਦਿੱਤੀ | ਸਕੂਲ ਮੁਖੀ ਸੰਦੀਪ ਸਚਦੇਵਾ ਨੇ ਆਪਣੇ ਕੋਲੋਂ ਉਨ੍ਹਾਂ ਬੱਚੀਆਂ ਨੂੰ ਸ਼ਗਨ ਦਿੱਤਾ, ਜਿਨ੍ਹਾਂ ਦੀ ਇਹ ਪਹਿਲੀ ਲੋਹੜੀ ਸੀ | ਇਸ ਮੌਕੇ ਮੈਡਮ ਰਾਜ ਭਠੇਜਾ ਨੇ ਨਿੱਜੀ ਤੌਰ 'ਤੇ 2 ਹਜ਼ਾਰ ਰੁਪਏ ਸਕੂਲ ਨੂੰ ਭੇਟ ਕੀਤੇ |
ਗੁਰੂ ਤੇਗ਼ ਬਹਾਦਰ ਸਕੂਲ ਗੁਰੂਹਰਸਹਾਏ ਵਿਖੇ ਲੋਹੜੀ ਤੇ ਮਾਘੀ ਦੇ ਤਿਉਹਾਰ ਸਬੰਧੀ ਸਮਾਗਮ
ਗੁਰੂਹਰਸਹਾਏ, (ਹਰਚਰਨ ਸਿੰਘ ਸੰਧੂ)-ਸਥਾਨਕ ਸ਼ਹਿਰ ਦੇ ਗੁਰੂ ਤੇਗ਼ ਬਹਾਦਰ ਸੀਨੀਅਰ ਸੈਕੰਡਰੀ ਸਕੂਲ ਵਿਖੇ ਸਮੂਹ ਸਟਾਫ਼ ਤੇ ਵਿਦਿਆਰਥੀਆਂ ਵਲੋਂ ਲੋਹੜੀ ਤੇ ਮਾਘੀ ਦਾ ਤਿਉਹਾਰ ਮਨਾਇਆ ਗਿਆ | ਦਸਵੀਂ ਕਲਾਸ ਦੇ ਵਿਦਿਆਰਥੀਆਂ ਤੇ ਸਟਾਫ਼ ਵਲੋਂ ਲੋਹੜੀ ਬਾਲ ਕੇ ਸ਼ੁਰੂਆਤ ਕੀਤੀ ਗਈ | ਇਸ ਉਪਰੰਤ ਪੰਜਾਬੀ ਮਾਸਟਰ ਬਲਜਿੰਦਰ ਸਿੰਘ ਨੇ ਲੋਹੜੀ ਤੇ ਮਾਘੀ ਦੇ ਇਤਿਹਾਸ ਬਾਰੇ ਚਾਨਣਾ ਪਾਇਆ | ਸਕੂਲੀ ਵਿਦਿਆਰਥੀਆਂ ਵਲੋਂ ਰੰਗਾਰੰਗ ਪ੍ਰੋਗਰਾਮ ਦੀ ਪੇਸ਼ਕਾਰੀ ਕੀਤੀ ਗਈ ਤੇ ਵਿਦਿਆਰਥੀਆਂ ਨੇ ਲੋਹੜੀ ਗਾ ਕੇ ਪ੍ਰੋਗਰਾਮ ਨੂੰ ਅੱਗੇ ਵਧਾਇਆ | ਹਾਜ਼ਰੀਨ ਨੂੰ ਸਕੂਲ ਪ੍ਰਬੰਧਕਾਂ ਵਲੋਂ ਮੰੂਗਫਲੀ ਤੇ ਰਿਉੜੀਆਂ ਵੰਡੀਆਂ ਗਈਆਂ ਅਤੇ ਪਿ੍ੰਸੀਪਲ ਪ੍ਰਤਾਪ ਸਿੰਘ ਨੇ ਸਭਨਾਂ ਨੂੰ ਇਸ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ |
ਜ਼ਿਲ੍ਹਾ ਬਾਰ ਐਸੋਸੀਏਸ਼ਨ ਨੇ ਜੱਜਾਂ ਨਾਲ ਮਿਲ ਕੇ ਮਨਾਇਆ ਲੋਹੜੀ ਦਾ ਤਿਉਹਾਰ
ਫ਼ਾਜ਼ਿਲਕਾ, (ਅਮਰਜੀਤ ਸ਼ਰਮਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਫ਼ਾਜ਼ਿਲਕਾ ਵਲੋਂ ਲੋਹੜੀ ਦਾ ਤਿਉਹਾਰ ਪ੍ਰਧਾਨ ਕਰਨ ਮੈਣੀ ਐਡਵੋਕੇਟ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਫ਼ਾਜ਼ਿਲਕਾ ਦੇ ਵਧੀਕ ਸੈਸ਼ਨ ਜੱਜ ਲਛਮਣ ਸਿੰਘ, ਸੰਦੀਪ ਜੋਸਨ, ਅਰੁਣ ਅਗਰਵਾਲ, ਜੇ.ਪੀ.ਐੱਸ. ਵਹਿਨੀਵਾਲ, ਪਿ੍ਤਪਾਲ ਸਿੰਘ ਸੀ.ਜੇ.ਐਮ. ਸੀਨੀਅਰ ਡਵੀਜ਼ਨ, ਅਮਿਤ ਗਰਗ ਸੀ.ਜੇ.ਐਮ., ਮਿਸ ਪਰਮਿੰਦਰ ਕੌਰ ਜੇ.ਐਮ.ਆਈ.ਸੀ., ਨੀਰਜ ਗੋਇਲ ਜੇ.ਐਮ.ਆਈ.ਸੀ. ਬਤੌਰ ਮੁੱਖ ਮਹਿਮਾਨਾਂ ਵਜੋਂ ਪੁੱਜੇ | ਇਸ ਮੌਕੇ ਜੱਜ ਤੇ ਬਾਰ ਐਸੋਸੀਏਸ਼ਨ ਦੇ ਸਮੂਹ ਮੈਂਬਰਾਂ ਨੇ ਲੋਹੜੀ ਬਾਲਣ ਦੀ ਰਸਮ ਅਦਾ ਕੀਤੀ | ਬਾਰ ਐਸੋਸੀਏਸ਼ਨ ਵਲੋਂ ਮਿਸ ਪਰਮਿੰਦਰ ਕੌਰ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ |
ਲਾਇਨਜ਼ ਕਲੱਬ ਨੇ ਮਨਾਇਆ ਲੋਹੜੀ ਦਾ ਤਿਉਹਾਰ
ਫ਼ਾਜ਼ਿਲਕਾ, (ਦਵਿੰਦਰ ਪਾਲ ਸਿੰਘ)-ਸਮਾਜ ਸੇਵੀ ਸੰਸਥਾ ਲਾਇਨਜ਼ ਕਲੱਬ ਬਾਰਡਰ ਦੇ ਅਹੁਦੇਦਾਰਾਂ ਵਲੋਂ ਗੋਦ ਲਏ ਸਕੂਲ ਸਰਕਾਰੀ ਪ੍ਰਾਇਮਰੀ ਸਕੂਲ ਪੀਰ ਗੁਰਾਇਆ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਕਲੱਬ ਦੇ ਪ੍ਰਧਾਨ ਨੀਰਜ ਕਾਮਰਾ ਦੀ ਦੇਖਰੇਖ ਹੇਠ ਕਲੱਬ ਵਲੋਂ ਮਨਾਏ ਗਏ ਤਿਉਹਾਰ ਮੌਕੇ ਪ੍ਰਸ਼ਾਦ ਵੰਡਿਆ ਗਿਆ | ਕਲੱਬ ਦੇ ਪੀ.ਆਰ.ਓ. ਅੰਮਿ੍ਤ ਸਚਦੇਵਾ ਨੇ ਦੱਸਿਆ ਕਿ ਸਕੂਲ ਦੇ ਕਾਰਜਕਾਰੀ ਇੰਚਾਰਜ ਸ਼ਾਲੂ ਗਰੋਵਰ, ਅਸ਼ੋਕ ਸੇਠੀ, ਸੰਜੇ ਬਜਾਜ, ਅਧਿਆਪਕਾ ਸ਼ਿਲਪਾ, ਮੋਨਿਕਾ, ਨਵਿਤਾ, ਮਮਤਾ, ਹਰਸ਼, ਬਿੰਦੂ ਆਦਿ ਨੇ ਲੋਹੜੀ ਬਾਲੀ ਤੇ ਸਕੂਲੀ ਬੱਚਿਆਂ ਵਲੋਂ ਲੋਹੜੀ ਦੇ ਗੀਤ ਗਾਏ ਗਏ |
ਬੀ.ਡੀ.ਪੀ.ਓ. ਦਫ਼ਤਰ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਮਮਦੋਟ, (ਸੁਖਦੇਵ ਸਿੰਘ ਸੰਗਮ)- ਨਗਰ ਪੰਚਾਇਤ ਵਿਖੇ ਸਥਿਤ ਸਥਾਨਕ ਬੀ.ਡੀ.ਪੀ.ਓ. ਦਫ਼ਤਰ ਦੇ ਵਿਹੜੇ ਵਿਖੇ ਬੀ.ਡੀ.ਪੀ.ਓ. ਅਮਰਦੀਪ ਸਿੰਘ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਸੁਸ਼ੀਲ ਕੁਮਾਰ ਸੁਪਰਡੈਂਟ, ਜਗਜੀਤ ਸਿੰਘ ਟੀ.ਏ., ਰੋਹਿਤ ਕੱਕੜ ਸੀ.ਏ., ਅਮਨਦੀਪ ਸਿੰਘ ਸੀ.ਏ., ਦੀਪਕ ਕੁਮਾਰ ਏ.ਪੀ.ਓ., ਪੂਜਾ ਸ਼ਰਮਾ ਗ੍ਰਾਮ ਰੋਜ਼ਗਾਰ ਸੇਵਕ, ਰਾਜਵਿੰਦਰ ਕੌਰ ਗ੍ਰਾਮ ਰੋਜ਼ਗਾਰ ਸੇਵਕ, ਗੁਰਮੀਤ ਕੌਰ ਗ੍ਰਾਮ ਰੋਜ਼ਗਾਰ ਸੇਵਕ, ਵਿਕਾਸ ਚੌਹਾਨ ਅਤੇ ਰਾਏ ਸਿੱਖ ਸਮਾਜ ਸੁਧਾਰ ਸਭਾ ਦੇ ਪੰਜਾਬ ਪ੍ਰਧਾਨ ਕਾਮਰੇਡ ਹੰਸਾ ਸਿੰਘ ਸਰਪੰਚ ਕਾਲੂ ਅਰਾਈਾ ਹਿਠਾੜ, ਸੀਨੀਅਰ ਕਾਂਗਰਸੀ ਆਗੂ ਸਰਪੰਚ ਕਰਨੈਲ ਸਿੰਘ ਕੋਠੇ ਕਿਲੀ ਵਾਲੇ, ਸੀਨੀਅਰ ਕਾਂਗਰਸੀ ਆਗੂ ਸਰਪੰਚ ਹਰਬੰਸ ਸਿੰਘ ਸਾਬਕਾ ਵਾਈਸ ਚੇਅਰਮੈਨ, ਸਰਪੰਚ-ਪੰਚ ਯੂਨੀਅਨ ਦੇ ਬਲਾਕ ਪ੍ਰਧਾਨ ਸਰਪੰਚ ਜੰਗੀਰ ਸਿੰਘ ਹਜ਼ਾਰਾ ਸਿੰਘ ਵਾਲਾ, ਸਰਪੰਚ ਵਿਕਰਮਜੀਤ ਸਿੰਘ ਪੋਜੋ ਕੇ ਉਤਾੜ, ਬੁੱਧ ਸਿੰਘ ਪੋਜੋ ਕੇ ਉਤਾੜ ਆਦਿ ਨੇ ਸ਼ਿਰਕਤ ਕੀਤੀ | ਇਸ ਮੌਕੇ ਹਾਜ਼ਰ ਸਮੂਹ ਸਟਾਫ਼ ਤੇ ਪੰਚ-ਸਰਪੰਚ ਨੇ ਇਕ-ਦੂਜੇ ਨੂੰ ਇਸ ਤਿਉਹਾਰ ਦੀ ਵਧਾਈ ਦਿੱਤੀ ਤੇ ਮੂੰਗਫਲੀ, ਗੁੜ ਦੀਆਂ ਰਿਉੜੀਆਂ, ਗੱਚਕ, ਮੱਕੀ ਦੇ ਪੋਪ ਕੋਨ ਵੰਡ ਕੇ ਖ਼ੁਸ਼ੀਆਂ ਸਾਂਝੀਆਂ ਕੀਤੀਆਂ |

20 ਗ੍ਰਾਮ ਹੈਰੋਇਨ ਸਮੇਤ ਇਕ ਕਾਬੂ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੁਲਿਸ ਥਾਣਾ ਆਰਿਫ਼ ਕੇ ਵਲੋਂ ਪਿੰਡ ਆਰਿਫ਼ ਕੇ ਦੇ ਖੇਤਰ 'ਚੋਂ ਇਕ ਸ਼ੱਕੀ ਵਿਅਕਤੀ ਨੂੰ ਪੁਲਿਸ ਵਲੋਂ ਕਾਬੂ ਕਰ ਲੈਣ ਉਪਰੰਤ 20 ਗਰਾਮ ਹੈਰੋਇਨ ਬਰਾਮਦ ਕਰਨ 'ਚ ਸਫਲਤਾ ਹਾਸਲ ਕੀਤੀ ਹੈ | ਸਬ ਇੰਸਪੈਕਟਰ ਮੇਜਰ ਸਿੰਘ ...

ਪੂਰੀ ਖ਼ਬਰ »

ਚੋਰਾਂ ਵਲੋਂ ਸਵਿਫ਼ਟ ਕਾਰ ਚੋਰੀ ਕਰਨ ਦੀ ਕੋਸ਼ਿਸ਼

ਮੰਡੀ ਰੋੜਾਂਵਾਲੀ, 13 ਜਨਵਰੀ (ਮਨਜੀਤ ਸਿੰਘ ਬਰਾੜ)-ਬੀਤੀ ਰਾਤ ਸਥਾਨਕ ਮੰਡੀ ਰੋੜਾਂਵਾਲੀ ਨਿਵਾਸੀ ਇਕ ਵਿਅਕਤੀ ਦੀ ਗਲੀ 'ਚ ਖੜ੍ਹੀ ਸਵਿਫ਼ਟ ਕਾਰ ਨੂੰ ਚੋਰਾਂ ਵਲੋਂ ਚੋਰੀ ਕਰਨ ਦੀ ਕੋਸ਼ਿਸ਼ ਕੀਤੀ ਗਈ, ਪ੍ਰੰਤੂ ਕਾਰ ਮਾਲਕ ਜਾਗ ਜਾਣ ਕਾਰਨ ਚੋਰ ਸਫਲ ਨਹੀਂ ਹੋ ਸਕੇ | ...

ਪੂਰੀ ਖ਼ਬਰ »

ਵੱਖ–ਵੱਖ ਥਾਈਾ ਲੋਹੜੀ ਦਾ ਤਿਉਹਾਰ ਧੂਮ–ਧਾਮ ਨਾਲ ਮਨਾਇਆ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਵੱਖ-ਵੱਖ ਥਾਵਾਂ 'ਤੇ ਅੱਜ ਲੋਹੜੀ ਦਾ ਤਿਉਹਾਰ ਧੂਮ-ਧਾਮ ਨਾਲ ਮਨਾਇਆ ਗਿਆ | ਇਸ ਤਹਿਤ ਪੰਜਾਬ ਸਭਿਆਚਾਰ ਮੰਚ ਨੇ ਟੈਂਡਰ ਹਾਰਟ ਸਕੂਲ ਵਿਚ ਲੋਹੜੀ ਮਨਾ ਕੇ ਔਰਤਾਂ, ਅਧਿਆਪਕਾਂ ਨੂੰ ਸਨਮਾਨਿਤ ਕੀਤਾ | ਇਸ ਮੌਕੇ 'ਵੱਖ-ਵੱਖ ...

ਪੂਰੀ ਖ਼ਬਰ »

ਡੀ.ਸੀ.ਡੀ.ਏ.ਵੀ. ਸਕੂਲ 'ਚ ਮਨਾਇਆ ਲੋਹੜੀ ਦਾ ਤਿਉਹਾਰ

ਫ਼ਾਜ਼ਿਲਕਾ, 13 ਜਨਵਰੀ (ਅਮਰਜੀਤ ਸ਼ਰਮਾ)-ਸਥਾਨਕ ਡੀ.ਸੀ.ਡੀ.ਏ.ਵੀ. ਸਕੂਲ ਵਿਖੇ ਲੋਹੜੀ ਦਾ ਤਿਉਹਾਰ ਬੜੇ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀ ਰੰਗ ਬਿਰੰਗੇ ਕੱਪੜੇ ਪਾ ਕੇ ਆਏ ਤੇ ਉਨ੍ਹਾਂ ਗਿੱਧਾ ਅਤੇ ਭੰਗੜਾ ਪੇਸ਼ ਕਰਕੇ ਖ਼ੂਬ ਰੰਗ ਬੰਨਿ੍ਹਆ | ਪਿ੍ੰਸੀਪਲ ...

ਪੂਰੀ ਖ਼ਬਰ »

ਲੋਹੜੀ ਦਾ ਤਿਉਹਾਰ ਮਨਾਇਆ

ਮੰਡੀ ਅਰਨੀਵਾਲਾ, 13 ਜਨਵਰੀ (ਨਿਸ਼ਾਨ ਸਿੰਘ ਸੰਧੂ)-ਧੰਨ-ਧੰਨ ਬਾਬਾ ਸੁਖਦੇਵ ਸਿੰਘ ਨਾਨਕਸਰ ਭੁੱਚੋ ਵਾਲਿਆਂ ਦੀ ਸਰਪ੍ਰਸਤੀ ਹੇਠ ਪਿੰਡ ਪਾਕਾ 'ਚ ਚੱਲ ਰਹੇ ਬਾਬਾ ਵਧਾਵਾ ਸਿੰਘ ਵਿੱਦਿਆ ਕੇਂਦਰ 'ਚ ਲੋਹੜੀ ਦਾ ਤਿਉਹਾਰ ਸਕੂਲੀ ਵਿਦਿਆਰਥੀਆਂ ਤੇ ਅਧਿਆਪਕਾਂ ਵਲੋਂ ਮਨਾਇਆ ...

ਪੂਰੀ ਖ਼ਬਰ »

ਕਕਾਰਾਂ ਦੀ ਬੇਅਦਬੀ ਦੇ ਮਾਮਲੇ 'ਚ ਗਿ੍ਫ਼ਤਾਰ ਸਾਬਕਾ ਅਕਾਲੀ ਵਿਧਾਇਕ ਜਿੰਦੂ ਦੇ ਦੋਵੇਂ ਲੜਕੇ 2 ਦਿਨਾ ਪੁਲਿਸ ਰਿਮਾਂਡ 'ਤੇ

ਫ਼ਿਰੋਜ਼ਪੁਰ, 13 ਜਨਵਰੀ (ਕਾਨੂੰਨੀ ਪ੍ਰਤੀਨਿਧ)-ਮੈਂਬਰ ਕੰਟੋਨਮੈਂਟ ਬੋਰਡ ਭਾਜਪਾਈ ਜੋਰਾ ਸਿੰਘ ਸੰਧੂ ਦੇ ਕਕਾਰਾਂ ਦੀ ਬੇਅਦਬੀ ਦੇ ਦੋਸ਼ਾਂ 'ਚ ਗਿ੍ਫ਼ਤਾਰ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਦੋਵੇਂ ਲੜਕਿਆਂ ਕੰਟੋਨਮੈਂਟ ਬੋਰਡ ਦੇ ਉਪ ਪ੍ਰਧਾਨ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੀ ਜ਼ਿਲ੍ਹਾ ਪੱਧਰੀ ਮੀਟਿੰਗ 18 ਨੂੰ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕਿਸਾਨਾਂ ਦੀਆਂ ਭਖਦੀਆਂ ਮੰਗਾਂ ਨੂੰ ਵਿਚਾਰਨ ਤੇ ਸਮੱਸਿਆਵਾਂ ਦੇ ਹੱਲ ਲਈ ਸੰਘਰਸ਼ ਉਲੀਕ ਆਵਾਜ਼ ਬੁਲੰਦ ਕਰਨ ਲਈ ਕਿਸਾਨਾਂ ਦੇ ਵਿਚਾਰ ਜਾਣਨ ਲਈ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਵਲੋਂ 18 ਜਨਵਰੀ ਨੂੰ 11 ਵਜੇ ...

ਪੂਰੀ ਖ਼ਬਰ »

ਸਿਆਸੀ ਵਧੀਕੀਆਂ ਨੂੰ ਲੈ ਕੇ ਕੌਾਸਲ ਆਫ਼ ਜੂਨੀਅਰ ਇੰਜੀਨੀਅਰਾਂ ਨੇ ਕੀਤੀ ਮੀਟਿੰਗ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)-ਪੰਜਾਬ ਸਰਕਾਰ ਦੇ ਬਿਜਲੀ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ 'ਤੇ ਬਿਜਲੀ ਚੋਰੀ ਰੋਕਣ ਲਈ ਬਿਜਲੀ ਖਪਤਕਾਰਾਂ ਦੇ ਘਰਾਂ ਤੇ ਕਾਰੋਬਾਰਾਂ 'ਤੇ ਛਾਪੇਮਾਰੀ ਕਰਨ ਅਤੇ ਬਿਜਲੀ ਦੇ ਬਿੱਲ ਬਕਾਇਆ ਭਰਾਉਣ ਲਈ ਮੁਲਾਜ਼ਮਾਂ ਵਲੋਂ ...

ਪੂਰੀ ਖ਼ਬਰ »

ਸਰਕਾਰੀ ਹਾਈ ਸਕੂਲ 'ਚ ਕਰਾਟੇ ਮੁਕਾਬਲਾ ਕਰਵਾਇਆ

ਮਮਦੋਟ, 13 ਜਨਵਰੀ (ਜਸਬੀਰ ਸਿੰਘ ਕੰਬੋਜ)- ਸਕੂਲਾਂ 'ਚ ਸਿੱਖਿਆ ਪ੍ਰਾਪਤ ਕਰ ਰਹੀਆਂ ਲੜਕੀਆਂ ਨੂੰ ਸਵੈ-ਰੱਖਿਆ ਦੇ ਗੁਰ ਸਿਖਾਉਣ ਦੇ ਉਦੇਸ਼ ਨਾਲ ਸਰਕਾਰੀ ਹਾਈ ਸਕੂਲ ਰਾਓ ਕੇ ਹਿਠਾੜ ਵਿਖੇ ਕਰਾਟੇ ਮੁਕਾਬਲਾ ਕਰਵਾਇਆ ਗਿਆ | ਮੁੱਖ ਅਧਿਆਪਕ ਸੁਖਦੇਵ ਕੁਮਾਰ, ਸਕੂਲ ਕਮੇਟੀ ...

ਪੂਰੀ ਖ਼ਬਰ »

ਜਗੀਰ ਸਿੰਘ ਹਜ਼ਾਰਾ ਮਾਲਵਾ ਜ਼ੋਨ ਦੇ ਜਨਰਲ ਸਕੱਤਰ ਨਿਯੁਕਤ

ਮਮਦੋਟ, 13 ਜਨਵਰੀ (ਜਸਬੀਰ ਸਿੰਘ ਕੰਬੋਜ)- ਆਮ ਆਦਮੀ ਪਾਰਟੀ ਨੂੰ ਜ਼ਮੀਨੀ ਪੱਧਰ 'ਤੇ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕੀਤੀਆਂ ਜਾ ਰਹੀਆਂ ਨਿਯੁਕਤੀਆਂ ਦੀ ਲੜੀ ਵਜੋਂ ਆਮ ਆਦਮੀ ਪਾਰਟੀ ਦੀ ਮਮਦੋਟ ਬਲਾਕ ਦੀ ਲੀਡਰਸ਼ਿਪ 'ਚ ਸੀਨੀਅਰ ਆਗੂ ਦੇ ਤੌਰ 'ਤੇ ਜਾਣੇ ਜਾਂਦੇ ਜਗੀਰ ...

ਪੂਰੀ ਖ਼ਬਰ »

ਅਮਰਪੁਰਾ ਦੇ ਬੱਚੇ ਤੇ ਖੇਡ ਅਧਿਆਪਕਾ ਨੂੰ ਕੀਤਾ ਸਨਮਾਨਿਤ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਬੰਬੇ ਇੰਸਟੀਚਿਊਟ ਦੇ ਸੰਚਾਲਕ ਗਗਨ ਚੁਘ ਵਲੋਂ ਧੀਆਂ ਦੀ ਲੋਹੜੀ ਮਨਾਈ ਗਈ | ਜਿਸ 'ਚ ਇਲਾਕੇ ਦੇ ਵੱਖ-ਵੱਖ ਖੇਤਰਾਂ 'ਚ ਪ੍ਰਾਪਤੀਆਂ ਵਾਲੀਆਂ 101 ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ | ਇਨ੍ਹਾਂ ਲੜਕੀਆਂ 'ਚੋਂ ਸਰਕਾਰੀ ...

ਪੂਰੀ ਖ਼ਬਰ »

ਫ਼ਿਰੋਜ਼ਪੁਰ ਦੀਆਂ ਛੋਟੀਆਂ ਖਿਡਾਰਨਾਂ ਨੇ ਕੀਤਾ ਵੱਡਾ ਕਾਰਨਾਮਾ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸੰਗਰੂਰ ਸ਼ਹਿਰ ਵਿਖੇ 7 ਤੋ 10 ਜਨਵਰੀ 2018 ਤੱਕ ਕਰਵਾਈ ਗਈ ਵੁਮੈਨ ਚੈਂਪੀਅਨਸ਼ਿਪ ਵਿਚ ਫ਼ਿਰੋਜ਼ਪੁਰ ਦੀ ਛੋਟੀਆਂ ਖਿਡਾਰਨਾਂ ਨੇ ਤੀਜਾ ਸਥਾਨ ਹਾਸਲ ਕਰਕੇ ਵੱਡਾ ਕਾਰਨਾਮਾ ਕੀਤਾ ਹੈ | ਇਸ ਚੈਂਪੀਅਨਸ਼ਿਪ 'ਚ 25 ਸਾਲ ਤੱਕ ...

ਪੂਰੀ ਖ਼ਬਰ »

ਪੁਲਿਸ 'ਚ ਭਰਤੀ ਕਰਵਾਉਣ ਦੇ ਨਾਂਅ 'ਤੇ ਠੱਗੀ, ਮੁਕੱਦਮਾ ਦਰਜ

ਜਲਾਲਾਬਾਦ,13ਜਨਵਰੀ(ਜਤਿੰਦਰ ਪਾਲ ਸਿੰਘ)-ਥਾਣਾ ਸਦਰ ਜਲਾਲਾਬਾਦ ਨੇ ਫ਼ਾਜ਼ਿਲਕਾ ਨਿਵਾਸੀ ਇਕ ਵਿਅਕਤੀ 'ਤੇ ਧੋਖਾ ਧੜੀ ਦਾ ਮੁਕੱਦਮਾ ਦਰਜ ਕੀਤਾ ਹੈ | ਹੈੱਡ ਕਾਂਸਟੇਬਲ ਮਹਿੰਦਰ ਸਿੰਘ ਨੇ ਦੱਸਿਆ ਕਿ ਪਿੰਡ ਢਾਬ ਖ਼ੁਸ਼ਹਾਲ ਜੋਇਆ ਨਿਵਾਸੀ ਅਰਵੀਨ ਕੁਮਾਰ ਪੁੱਤਰ ...

ਪੂਰੀ ਖ਼ਬਰ »

ਗੁਰਦੁਆਰਾ ਸ਼ਹੀਦ ਗੰਜ ਮੁੱਦਕੀ ਦੇ ਮੈਨੇਜਰ 'ਤੇ ਹਮਲਾ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਗੁਰਦੁਆਰਾ ਸ਼ਹੀਦ ਗੰਜ ਮੁੱਦਈ ਦੀ ਪ੍ਰਬੰਧਕ ਕਮੇਟੀ ਮੈਨੇਜਰ ਗੁਰਜੰਟ ਸਿੰਘ ਉੱਪਰ ਤੇਜ਼ਧਾਰ ਤਲਵਾਰ ਨਾਲ 2 ਵਿਅਕਤੀਆਂ ਵਲੋਂ ਹਮਲਾ ਕੀਤੇ ਜਾਣ ਦੀ ਖ਼ਬਰ ਹੈ | ਗੁਰਜੰਟ ਸਿੰਘ ਨੇ ਭੱਜ ਕੇ ਜਾਨ ਬਚਾਈ | ਹਮਲੇ ਦਾ ਕਾਰਨ ...

ਪੂਰੀ ਖ਼ਬਰ »

ਕੇਕ ਕੱਟ ਕੇ ਮਨਾਇਆ ਕਾਂਗਰਸ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਦਾ ਜਨਮ ਦਿਨ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕਾਂਗਰਸੀ ਆਗੂਆਂ ਵਲੋਂ ਅੱਜ ਕਾਂਗਰਸ ਭਵਨ ਫ਼ਿਰੋਜ਼ਪੁਰ ਛਾਉਣੀ ਵਿਖੇ ਕਾਂਗਰਸ ਜ਼ਿਲ੍ਹਾ ਪ੍ਰਧਾਨ ਚਮਕੌਰ ਸਿੰਘ ਢੀਂਡਸਾ ਦਾ ਜਨਮ ਦਿਨ ਕੇਕ ਕੱਟ ਕੇ ਮਨਾਇਆ ਗਿਆ | ਸਮਾਗਮ ਦੌਰਾਨ ਹਰਿੰਦਰ ਸਿੰਘ ਖੋਸਾ, ਬੱਬੀ ...

ਪੂਰੀ ਖ਼ਬਰ »

ਬਹਾਵਵਾਲਾ 'ਚ ਚਾਲੀ ਮੁਕਤਿਆਂ ਦੀ ਯਾਦ 'ਚ ਨਗਰ ਕੀਰਤਨ ਸਜਾਇਆ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਹਲਕਾ ਬੱਲੂਆਣਾ ਦੇ ਪਿੰਡ ਬਹਾਵਵਾਲਾ ਵਿਖੇ ਚਾਲੀ ਮੁਕਤਿਆਂ ਦੀ ਯਾਦ ਮਨਾਈ ਜਾ ਰਹੀ ਹੈ | ਇਸ ਤਹਿਤ ਪਿੰਡ ਦੇ ਗੁਰਦੁਆਰਾ ਸਿੰਘ ਸਭਾ ਵਿਖੇ ਬੀਤੇ ਕੱਲ੍ਹ ਸ੍ਰੀ ਅਖੰਡ ਪਾਠ ਸਾਹਿਬ ਪ੍ਰਕਾਸ਼ ਕੀਤੇ ਗਏ ਹਨ | ਅੱਜ ਪਿੰਡ 'ਚ ...

ਪੂਰੀ ਖ਼ਬਰ »

ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਧੀਆਂ ਦੀ ਲੋਹੜੀ ਮਨਾਈ

ਮੰਡੀ ਅਰਨੀਵਾਲਾ, 13 ਜਨਵਰੀ (ਨਿਸ਼ਾਨ ਸਿੰਘ ਸੰਧੂ)-ਸਰਕਾਰੀ ਕੰਨਿਆ ਹਾਈ ਸਕੂਲ ਜੰਡਵਾਲਾ ਭੀਮੇਸ਼ਾਹ ਵਿਖੇ ਧੀਆਂ ਨੂੰ ਸਮਰਪਿਤ ਲੋਹੜੀ ਦਾ ਤਿਉਹਾਰ ਸਕੂਲ ਮੁਖੀ ਰਜਿੰਦਰ ਕੁਮਾਰ ਦੀ ਅਗਵਾਈ ਹੇਠ ਮਨਾਇਆ ਗਿਆ | ਇਸ ਮੌਕੇ ਹਿੰਦੀ ਮਾਸਟਰ ਵਿਜੇ ਕੁਮਾਰ ਨੇ ਧੀਆਂ ਦੀਆਂ ...

ਪੂਰੀ ਖ਼ਬਰ »

ਪੈਨਸੀਆ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ

ਜਲਾਲਾਬਾਦ, 13 ਜਨਵਰੀ(ਜਤਿੰਦਰ ਪਾਲ ਸਿੰਘ)-ਸਥਾਨਕ ਮੰਨੇ ਵਾਲਾ ਸੜਕ 'ਤੇ ਸਥਿਤ ਪੈਨਸੀਆ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਬੜੀ ਧੂਮਧਾਮ ਨਾਲ ਮਨਾਇਆ ਗਿਆ | ਇਸ ਮੌਕੇ ਕਰਵਾਏ ਸਮਾਗਮ 'ਚ ਵਿਦਿਆਰਥੀਆਂ ਵੱਲੋਂ ਪੰਜਾਬੀ ਲੋਕ ਨਾਚ ਗਿੱਧਾ, ਭੰਗੜਾ, ...

ਪੂਰੀ ਖ਼ਬਰ »

ਸੇਵਾ ਭਾਰਤੀ ਨੇ ਲੋਹੜੀ ਨੂੰ ਸਮਰਪਿਤ ਸੱਭਿਆਚਾਰਕ ਪ੍ਰੋਗਰਾਮ ਕਰਵਾਇਆ

ਫ਼ਾਜ਼ਿਲਕਾ, 13 ਜਨਵਰੀ (ਦਵਿੰਦਰਪਾਲ ਸਿੰਘ)-ਸੇਵਾ ਭਾਰਤੀ ਵਲੋਂ ਲੋਹੜੀ ਨੂੰ ਸਮਰਪਿਤ ਪ੍ਰੋਗਰਾਮ ਅਗਰਵਾਲ ਕਮਿਉਨਿਟੀ ਹਾਲ 'ਚ ਕਰਵਾਇਆ ਗਿਆ | ਜਾਣਕਾਰੀ ਦਿੰਦੇ ਹੋਏ ਸੇਵਾ ਭਾਰਤੀ ਦੇ ਜਨਰਲ ਸਕੱਤਰ ਰਮਨਦੀਪ ਸੇਤੀਆ, ਭਾਰਤੀ ਸ਼ਰਮਾ ਨੇ ਦੱਸਿਆ ਕਿ ਹਰ ਸਾਲ ਦੀ ਤਰ੍ਹਾਂ ...

ਪੂਰੀ ਖ਼ਬਰ »

ਸੀਨੀਅਰ ਸਿਟੀਜ਼ਨ ਕੌ ਾਸਲ ਨੇ ਮਨਾਈ ਲੋਹੜੀ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)-ਸੀਨੀਅਰ ਸਿਟੀਜ਼ਨ ਕੌਾਸਲ ਫ਼ਿਰੋਜ਼ਪੁਰ ਵਲੋਂ ਅੱਜ ਲੋਹੜੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਪ੍ਰਧਾਨ ਪੀ.ਡੀ. ਸ਼ਰਮਾ ਦੀ ਅਗਵਾਈ ਹੇਠ ਮਨਾਇਆ ਗਿਆ | ਸਮੂਹ ਮੈਂਬਰਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਐਲਾਨ ...

ਪੂਰੀ ਖ਼ਬਰ »

ਪਰਸਵਾਰਥ ਸਭਾ ਤੇ ਨਗਰ ਕੌਾਸਲ ਨੇ ਬੱਚਿਆਂ ਦੇ ਨਾਲ ਮਨਾਈ ਲੋਹੜੀ

ਜਲਾਲਾਬਾਦ, 13 ਜਨਵਰੀ (ਕਰਨ ਚੁਚਰਾ)-ਸ਼ਹਿਰ 'ਚ ਅੱਜ ਵੱਖ-ਵੱਖ ਸਮਾਜ ਸੇਵੀ ਸੰਸਥਾਵਾਂ ਅਤੇ ਸਿੱਖਿਆ ਸੰਸਥਾਵਾਂ ਵਲੋਂ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਇਸੇ ਤਰ੍ਹਾਂ ਪਰਸਵਾਰਥ ਸਭਾ ਵਲੋਂ ਨਗਰ ਕੌਾਸਲ 'ਚ ਚੱਲ ਰਹੀ ਡਿਸਪੈਂਸਰੀ, ਸਿਲਾਈ ਸੈਂਟਰ ਤੇ ਸਕੂਲ 'ਚ ਬੱਚਿਆਂ ...

ਪੂਰੀ ਖ਼ਬਰ »

ਜੈ ਮਾਂ ਚਿੰਤਪੁਰਨੀ ਸਮਾਜ ਸੇਵਾ ਦਲ ਨੇ ਬਿਰਧ ਆਸ਼ਰਮ 'ਚ ਮਨਾਈ ਲੋਹੜੀ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਸਮਾਜ ਸੇਵੀ ਜਥੇਬੰਦੀ ਜੈ ਮਾਂ ਚਿੰਤਪੁਰਨੀ ਸਮਾਜ ਸੇਵਾ ਦਲ ਦੇ ਪ੍ਰਧਾਨ ਰਮਨ ਚੌਧਰੀ ਦੀ ਅਗਵਾਈ ਹੇਠ ਲੋਹੜੀ ਦਾ ਤਿਉਹਾਰ ਬਿਰਧ ਆਸ਼ਰਮ ਰਾਮ ਬਾਗ਼ ਫ਼ਿਰੋਜ਼ਪੁਰ ਛਾਉਣੀ ਵਿਖੇ ਬਜ਼ੁਰਗਾਂ ਨਾਲ ਲੰਗਰ ਲਗਾ ਕੇ ਅਤੇ ...

ਪੂਰੀ ਖ਼ਬਰ »

ਠੇਕਾ ਮੁਲਾਜ਼ਮਾਂ ਨੇ ਵਿਧਾਇਕ ਪਿੰਕੀ ਦੇ ਘਰ ਖ਼ਾਲੀ ਪੀਪੇ ਖੜਕਾ ਕੇ ਮੰਗੀ ਲੋਹੜੀ

ਫ਼ਿਰੋਜ਼ਪੁਰ, 13 ਜਨਵਰੀ (ਜਸਵਿੰਦਰ ਸਿੰਘ ਸੰਧੂ)- ਕਾਂਗਰਸ ਸਰਕਾਰ ਦੇ ਸਤ੍ਹਾ 'ਚ ਆਉਣ ਦੇ ਕਰੀਬ 10 ਮਹੀਨੇ ਬਾਅਦ ਵੀ ਠੇਕਾ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦਾ ਵਾਅਦਾ ਪੂਰਾ ਨਾ ਕੀਤੇ ਜਾਣ ਦੇ ਰੋਸ ਵਜੋਂ ਅੱਜ ਲੋਹੜੀ ਦੇ ਤਿਉਹਾਰ 'ਤੇ ਠੇਕਾ ਸੰਘਰਸ਼ ਮੁਲਾਜ਼ਮ ਵਲੋਂ ...

ਪੂਰੀ ਖ਼ਬਰ »

ਸਿਮੀਗੋ ਸਕੂਲ ਵਿਚ ਲੋਹੜੀ ਦਾ ਤਿਉਹਾਰ ਮਨਾਇਆ

ਅਬੋਹਰ, 13 ਜਨਵਰੀ (ਸੁਖਜਿੰਦਰ ਸਿੰਘ ਢਿੱਲੋਂ)-ਸਿਮੀਗੋ ਇੰਟਰਨੈਸ਼ਨਲ ਸਕੂਲ 'ਚ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਜਿਸ ਵਿਚ ਵਿਦਿਆਰਥੀਆਂ ਨੇ ਭੰਗੜਾ ਪਾ ਕੇ ਖ਼ੁਸ਼ੀ ਮਨਾਈ | ਲੋਹੜੀ ਬਾਲ ਕੇ ਤਿਉਹਾਰ ਦਾ ਸਭ ਨੇ ਆਨੰਦ ਮਾਣਿਆ | ਪੰਜਾਬੀ ਦੀ ਅਧਿਆਪਕਾ ਨੇ ਲੋਹੜੀ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX