ਤਾਜਾ ਖ਼ਬਰਾਂ


ਜਲੰਧਰ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਣੇ ਨੌਜਵਾਨ ਨੂੰ ਕੀਤਾ ਕਾਬੂ
. . .  2 minutes ago
ਜਲੰਧਰ, 23 ਜਨਵਰੀ- ਜਲੰਧਰ ਦੇਹਾਤ ਪੁਲਿਸ ਨੇ ਨਾਜਾਇਜ਼ ਹਥਿਆਰਾਂ ਸਣੇ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਨੇ ਨੌਜਵਾਨ ਕੋਲੋਂ 315 ਬੋਰ ਦੇ ਦੋ ਪਿਸਤੌਲ, 12 ਬੋਰ ਦੀ ਬੰਦੂਕ ਅਤੇ ਅੱਠ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ। ਪੁਲਿਸ ਨੇ ਨੌਜਵਾਨ ਕੋਲੋਂ ਖ਼ੁਦ...
ਭਾਰਤ-ਨਿਊਜ਼ੀਲੈਂਡ ਮੈਚ : 31 ਓਵਰਾਂ ਤੋਂ ਬਾਅਦ ਭਾਰਤ 142/2
. . .  9 minutes ago
ਭਾਰਤ ਨੂੰ ਦੂਜਾ ਝਟਕਾ, ਕਪਤਾਨ ਵਿਰਾਟ ਕੋਹਲੀ 45 ਦੌੜਾਂ ਬਣਾ ਕੇ ਆਊਟ
. . .  19 minutes ago
ਪੱਛਮੀ ਬੰਗਾਲ : ਝਾਰਗ੍ਰਾਮ 'ਚ ਹੈਲੀਪੈਡ ਲਈ ਭਾਜਪਾ ਨੂੰ ਮਿਲੀ ਮਨਜ਼ੂਰੀ
. . .  23 minutes ago
ਕੋਲਕਾਤਾ, 23 ਜਨਵਰੀ - ਭਾਰਤੀ ਜਨਤਾ ਪਾਰਟੀ ਨੂੰ ਪੱਛਮੀ ਬੰਗਾਲ ਦੇ ਝਾਰਗ੍ਰਾਮ 'ਚ ਹੈਲੀਪੈਡ ਲਈ ਪੁਲਿਸ ਵੱਲੋਂ ਮਨਜ਼ੂਰੀ ਮਿਲ ਗਈ...
ਭਾਰਤ-ਨਿਊਜ਼ੀਲੈਂਡ ਮੈਚ : 25 ਓਵਰਾਂ ਤੋਂ ਬਾਅਦ ਭਾਰਤ 117/1
. . .  34 minutes ago
ਪ੍ਰਿਅੰਕਾ ਗਾਂਧੀ ਵਾਡਰਾ ਯੂ.ਪੀ ਪੂਰਬੀ ਲਈ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ
. . .  35 minutes ago
ਨਵੀਂ ਦਿੱਲੀ, 23 ਜਨਵਰੀ - ਪ੍ਰਿਅੰਕਾ ਗਾਂਧੀ ਵਾਡਰਾ ਨੂੰ ਉੱਤਰ ਪ੍ਰਦੇਸ਼ ਪੂਰਬ ਲਈ ਕਾਂਗਰਸ ਦੀ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ। ਜਦਕਿ ਜੋਤੀਰਾਦਿਤਿਆ ਸਿੰਧਿਆ...
ਅੰਮ੍ਰਿਤਸਰ 'ਚ ਬਣ ਰਹੇ ਨਾਜਾਇਜ਼ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਦੂਜੇ ਦਿਨ ਵੀ ਜਾਰੀ
. . .  39 minutes ago
ਅੰਮ੍ਰਿਤਸਰ, 23 ਜਨਵਰੀ (ਹਰਮਿੰਦਰ ਸਿੰਘ)- ਮਾਣਯੋਗ ਹਾਈਕੋਰਟ ਦੀਆਂ ਹਿਦਾਇਤਾਂ 'ਤੇ ਨਗਰ ਨਿਗਮ ਅੰਮ੍ਰਿਤਸਰ ਦੇ ਬਿਲਡਿੰਗ ਵਿਭਾਗ ਵਲੋਂ ਪੁਰਾਣੇ ਸ਼ਹਿਰ ਦੀ ਚਾਰਦੀਵਾਰੀ ਅੰਦਰ ਨਾਜਾਇਜ਼ ਤੌਰ 'ਤੇ ਬਣ ਰਹੇ ਹੋਟਲਾਂ ਨੂੰ ਸੀਲ ਕਰਨ ਦੀ ਕਾਰਵਾਈ ਅੱਜ ਦੂਜੇ ਵੀ...
ਭਾਰਤ-ਨਿਊਜ਼ੀਲੈਂਡ ਮੈਚ : ਸ਼ਿਖਰ ਧਵਨ ਦੀਆਂ 50 ਦੌੜਾਂ ਪੂਰੀਆਂ
. . .  43 minutes ago
ਭਾਰਤ-ਨਿਊਜ਼ੀਲੈਂਡ ਮੈਚ : 21ਵੇਂ ਓਵਰ 'ਚ ਭਾਰਤ ਦੀਆਂ 100 ਦੌੜਾਂ ਪੂਰੀਆਂ
. . .  50 minutes ago
ਭਾਰਤ-ਨਿਊਜ਼ੀਲੈਂਡ ਮੈਚ : 20 ਓਵਰਾਂ ਤੋਂ ਬਾਅਦ ਭਾਰਤ 97/1
. . .  52 minutes ago
ਗੜੇਮਾਰੀ ਪ੍ਰਭਾਵਿਤ ਪਿੰਡਾਂ ਦਾ ਦੌਰਾ ਨਾ 'ਤੇ ਕਿਸਾਨਾਂ ਨੇ ਰਾਏਕੋਟ-ਮਲੇਰਕੋਟਲਾ ਮੁੱਖ ਮਾਰਗ ਕੀਤਾ ਜਾਮ
. . .  38 minutes ago
ਸੰਦੌੜ, 23 ਜਨਵਰੀ (ਗੁਰਪ੍ਰੀਤ ਸਿੰਘ ਚੀਮਾ)- ਗੜੇਮਾਰੀ ਕਾਰਨ ਬੁਰੀ ਤਰ੍ਹਾਂ ਪ੍ਰਭਾਵਿਤ ਪਿੰਡਾਂ ਦਾ ਅਜੇ ਤੱਕ ਕਿਸੇ ਵੀ ਪ੍ਰਸ਼ਾਸਨਿਕ ਅਧਿਕਾਰੀ ਵਲੋਂ ਜਾਇਜ਼ਾ ਨਾ ਲੈਣ ਕਾਰਨ ਭੜਕੇ ਕਿਸਾਨਾਂ ਨੇ ਸੰਦੌੜ ਵਿਖੇ ਰਾਏਕੋਟ-ਮਾਲੇਰਕੋਟਲਾ ਮੁੱਖ ਸੜਕ 'ਤੇ ਧਰਨਾ ਲਗਾ ਕੇ...
ਲੁਧਿਆਣਾ : ਸਵਾਈਨ ਫਲੂ ਕਾਰਨ 22 ਦਿਨਾਂ 'ਚ 6 ਮੌਤਾਂ
. . .  47 minutes ago
ਲੁਧਿਆਣਾ, 23 ਜਨਵਰੀ (ਰੁਪੇਸ਼ ਕੁਮਾਰ) - ਲੁਧਿਆਣਾ 'ਚ ਸਵਾਈਨ ਫਲੂ ਦਾ ਕਹਿਰ ਜਾਰੀ ਹੈ ਤੇ ਜਨਵਰੀ ਮਹੀਨੇ 'ਚ ਹੁਣ ਤੱਕ 6 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ। ਸਿਹਤ ਵਿਭਾਗ...
ਭਾਰਤ-ਨਿਊਜ਼ੀਲੈਂਡ ਮੈਚ : 15 ਓਵਰਾਂ ਤੋਂ ਬਾਅਦ ਭਾਰਤ 76/1
. . .  about 1 hour ago
ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ 'ਚ ਤਿਆਰੀ ਸ਼ੁਰੂ- ਚੋਣ ਕਮਿਸ਼ਨ
. . .  about 1 hour ago
ਚੰਡੀਗੜ੍ਹ, 23 ਜਨਵਰੀ (ਵਿਕਰਮਜੀਤ ਸਿੰਘ ਮਾਨ)- ਮੁੱਖ ਚੋਣ ਕਮਿਸ਼ਨਰ ਪੰਜਾਬ ਐੱਸ. ਕਰੁਣਾ ਰਾਜੂ ਨੇ ਅੱਜ ਚੰਡੀਗੜ੍ਹ 'ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਕਮਿਸ਼ਨ ਵਲੋਂ ਲੋਕ ਸਭਾ ਚੋਣਾਂ ਲੈ ਕੇ ਤਿਆਰੀ ਸ਼ੁਰੂ ਕਰ ਦਿੱਤੀ ਗਈ ਹੈ ਅਤੇ 31 ਜਨਵਰੀ...
ਭਾਰਤ-ਨਿਊਜ਼ੀਲੈਂਡ ਮੈਚ : 11.5 ਓਵਰਾਂ 'ਚ ਭਾਰਤ ਦੀਆਂ 50 ਦੌੜਾਂ ਪੂਰੀਆਂ
. . .  about 1 hour ago
ਗੜੇਮਾਰੀ ਕਾਰਨ ਸੰਦੌੜ 'ਚ ਹੋਈ ਭਾਰੀ ਤਬਾਹੀ, ਹਰ ਪਾਸੇ ਲੱਗੇ ਬਰਫ਼ ਦੇ ਢੇਰ
. . .  about 1 hour ago
ਪੰਜਾਬ 'ਚ ਸਿੱਖਿਆ ਸੰਸਥਾਵਾਂ ਅੰਦਰ ਤੇਜ਼ੀ ਨਾਲ ਫੈਲ ਰਿਹੈ ਨਸ਼ਿਆਂ ਦਾ ਕਾਰੋਬਾਰ- ਹਾਈਕੋਰਟ
. . .  about 1 hour ago
ਭਾਰਤ-ਨਿਊਜ਼ੀਲੈਂਡ ਮੈਚ : ਭਾਰਤ ਨੂੰ ਲੱਗਾ ਪਹਿਲਾ ਝਟਕਾ, ਰੋਹਿਤ ਸ਼ਰਮਾ 11 ਦੌੜਾਂ ਬਣਾ ਕੇ ਆਊਟ
. . .  about 2 hours ago
ਮੋਦੀ ਨੇ ਲਾਲ ਕਿਲ੍ਹੇ 'ਚ ਬਣੇ 'ਯਾਦ-ਏ-ਜਲਿਆਂ' ਮਿਊਜ਼ੀਅਮ ਦਾ ਕੀਤਾ ਦੌਰਾ
. . .  about 2 hours ago
ਅਦਾਲਤ ਨੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਕਾਰਜਕਾਰਣੀ ਚੋਣਾਂ 'ਤੇ ਲੱਗੀ ਰੋਕ ਹਟਾਈ
. . .  about 2 hours ago
ਭਾਰਤ-ਨਿਊਜ਼ੀਲੈਂਡ ਮੈਚ : 9 ਓਵਰਾਂ ਤੋਂ ਬਾਅਦ ਭਾਰਤ 41/0
. . .  about 2 hours ago
ਲਾਲ ਕਿਲ੍ਹੇ 'ਚ ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਮਿਊਜ਼ੀਅਮ ਦਾ ਕੀਤਾ ਉਦਘਾਟਨ
. . .  about 2 hours ago
ਮੋਦੀ ਨੇ ਨੇਤਾਜੀ ਸੁਭਾਸ਼ ਚੰਦਰ ਬੋਸ ਨੂੰ ਦਿੱਤੀ ਸ਼ਰਧਾਂਜਲੀ
. . .  about 3 hours ago
ਭਾਰਤ ਨਿਊਜ਼ੀਲੈਂਡ ਮੈਚ : 5 ਓਵਰਾਂ ਤੋਂ ਬਾਅਦ ਭਾਰਤ 13/0
. . .  about 3 hours ago
ਤੁਰਕੀ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 3 hours ago
ਦਰਦਨਾਕ ਹਾਦਸੇ ਵਿਚ ਧਾਗਾ ਫ਼ੈਕਟਰੀ ਦੀ ਮਹਿਲਾ ਵਰਕਰ ਦੀ ਮੌਤ ਤੇ 20 ਹੋਰ ਜ਼ਖਮੀ
. . .  about 3 hours ago
ਭਾਰਤ ਨਿਊਜ਼ੀਲੈਂਡ ਮੈਚ : ਨਿਊਜ਼ੀਲੈਂਡ ਦੀ ਟੀਮ 157 ਦੌੜਾਂ 'ਤੇ ਆਲ ਆਊਟ
. . .  about 3 hours ago
ਪੰਜਗਰਾਈਂ ਕਲਾਂ 'ਚ ਹੋਏ ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
. . .  about 3 hours ago
ਭਾਰਤ ਨਿਊਜ਼ੀਲੈਂਡ ਪਹਿਲਾ ਇਕ ਦਿਨਾਂ ਮੈਚ : ਨਿਊਜ਼ੀਲੈਂਡ ਦੇ 6 ਖਿਡਾਰੀ ਆਊਟ
. . .  about 4 hours ago
ਪੰਜਾਬ ਸਰਕਾਰ ਬੇਰੁਜ਼ਗਾਰ ਨੌਜਵਾਨਾਂ ਨੂੰ ਰੁਜ਼ਗਾਰ ਮੇਲਿਆਂ ਵਿਚ ਜ਼ਲੀਲ ਕਰ ਰਹੀ ਹੈ - ਚੀਮਾ
. . .  about 4 hours ago
ਭਾਰਤ ਨਿਊਜ਼ੀਲੈਂਡ ਪਹਿਲਾ ਵਨਡੇ : ਨਿਊਜ਼ੀਲੈਂਡ 27 ਓਵਰਾਂ ਮਗਰੋਂ 122/5 'ਤੇ
. . .  about 4 hours ago
ਅੱਜ ਦਾ ਵਿਚਾਰ
. . .  about 4 hours ago
ਬਿਜਲੀ ਠੀਕ ਕਰ ਰਹੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ
. . .  1 day ago
ਕਾਂਗਰਸ ਲੋਕ ਸਭਾ ਚੋਣਾ ਵਿਚ ਪੰਜਾਬ ਅੰਦਰ ਕਿਸੇ ਵੀ ਪਾਰਟੀ ਨਾਲ ਗੱਠਜੋੜ ਨਹੀ ਕਰੇਗੀ - ਭੱਠਲ
. . .  1 day ago
ਕਸਬਾ ਸੰਦੌੜ ਵਿਚ ਭਾਰੀ ਗੜੇਮਾਰੀ, ਸੜਕਾਂ 'ਤੇ ਵਿਛੀ ਚਿੱਟੀ ਚਾਦਰ
. . .  1 day ago
ਰਾਜਨਾਥ ਸਿੰਘ ਨੂੰ ਕਾਂਗਰਸੀਆਂ ਨੇ ਦਿਖਾਈਆਂ ਕਾਲੀਆਂ ਝੰਡੀਆਂ
. . .  1 day ago
ਨਿੱਜੀ ਤੌਰ 'ਤੇ ਪ੍ਰੈੱਸ ਵਾਰਤਾ 'ਚ ਸੀ ਸ਼ਾਮਲ - ਕਪਿਲ ਸਿੱਬਲ ਨੇ ਭਾਜਪਾ ਦੇ ਦੋਸ਼ਾਂ ਦਾ ਦਿੱਤਾ ਜਵਾਬ
. . .  1 day ago
ਨਵਾਂ ਸ਼ਹਿਰ ਨੇੜੇ ਸੜਕ ਹਾਦਸੇ ਵਿਚ ਦੋ ਨੌਜਵਾਨਾਂ ਦੀ ਮੌਤ
. . .  1 day ago
ਸਿੱਧਗੰਗਾ ਮਠ ਦੇ ਮੁਖੀ ਸ਼ਿਵਕੁਮਾਰ ਸਵਾਮੀ ਦਾ ਹੋਇਆ ਅੰਤਿਮ ਸਸਕਾਰ
. . .  1 day ago
ਬਾਹੂਬਲੀ ਵਿਧਾਇਕ ਮੁਖਤਾਰ ਅੰਸਾਰੀ ਨੂੰ 2 ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ
. . .  1 day ago
ਕਰਤਾਰਪੁਰ ਲਾਂਘੇ 'ਤੇ ਰਾਜਨਾਥ ਨੇ ਦਿੱਤਾ ਅਹਿਮ ਬਿਆਨ
. . .  1 day ago
ਵਰੁਨ ਧਵਨ ਅਤੇ ਰੈਮੋ ਡਿਸੂਜਾ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ
. . .  1 day ago
ਮੀਂਹ ਪੈਣ ਕਾਰਣ ਮੌਜੂਦਾ ਪੰਚ ਦੇ ਕਮਰਿਆਂ ਦੀਆਂ ਡਿੱਗੀਆਂ ਛੱਤਾਂ, ਲੱਖਾਂ ਦਾ ਹੋਇਆ ਨੁਕਸਾਨ
. . .  1 day ago
ਰਾਜਨਾਥ ਸਿੰਘ ਨੇ ਅਟਾਰੀ ਸਰਹੱਦ ਵਿਖੇ ਬਣੀ ਦਰਸ਼ਕ ਗੈਲਰੀ ਦਾ ਕੀਤਾ ਉਦਘਾਟਨ
. . .  1 day ago
ਬਾਰਡਰ ਮੈਨੇਜਮੈਂਟ ਦੀ ਸਕੱਤਰ ਵੱਲੋਂ ਆਏ ਨੇਤਾਵਾਂ ਦਾ ਕੀਤਾ ਗਿਆ ਧੰਨਵਾਦ
. . .  1 day ago
ਭਾਰਤ ਅਤੇ ਹੋਰ ਦੇਸ਼ਾਂ ਦੇ ਕਰੂ ਮੈਂਬਰਾਂ ਨੂੰ ਲਿਜਾ ਰਹੇ ਜਹਾਜ਼ਾਂ ਨੂੰ ਲੱਗੀ ਅੱਗ, 14 ਦੀ ਮੌਤ
. . .  1 day ago
ਖ਼ਤਰਨਾਕ ਅਤੇ ਚੁਨੌਤੀ ਪੂਰਵਕ ਹੁੰਦਾ ਹੈ ਬੀ.ਐਸ.ਐਫ. ਦੇ ਜਵਾਨਾਂ ਦਾ ਕੰਮ - ਰਾਜਨਾਥ ਸਿੰਘ
. . .  1 day ago
ਰਾਜਨਾਥ ਸਿੰਘ ਨੇ ਬੀ.ਐਸ.ਐਫ. ਦੇ ਜਵਾਨਾਂ ਦੇ ਰਿਹਾਇਸ਼ੀ ਬਲਾਕ ਦਾ ਰੱਖਿਆ ਨੀਂਹ ਪੱਥਰ
. . .  1 day ago
ਅਟਾਰੀ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਅੰਮ੍ਰਿਤਸਰ ਪਹੁੰਚੇ ਗ੍ਰਹਿ ਮੰਤਰੀ ਰਾਜਨਾਥ ਸਿੰਘ
. . .  1 day ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 1 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਮੁੱਚੀ ਉੱਨਤੀ ਦਾ ਆਧਾਰ ਆਤਮ-ਨਿਰਭਰਤਾ ਹੈ। -ਸੀ. ਹਮਸਰੇਜ਼

ਮਾਨਸਾ

ਜ਼ਿਲ੍ਹੇ 'ਚ ਉਤਸ਼ਾਹ ਨਾਲ ਮਨਾਇਆ ਗਿਆ ਲੋਹੜੀ ਦਾ ਤਿਉਹਾਰ

ਵੱਖ-ਵੱਖ ਖੇਤਰਾਂ 'ਚ ਮੱਲਾਂ ਮਾਰਨ ਵਾਲੀਆਂ ਧੀਆਂ ਦਾ ਕੀਤਾ ਸਨਮਾਨ
ਮਾਨਸਾ, 13 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਜ਼ਿਲੇ੍ਹ 'ਚ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਵੱਖ-ਵੱਖ ਸੰਸਥਾਵਾਂ ਆਦਿ ਵਿਚ ਧੀਆਂ ਦੀ ਲੋਹੜੀ ਜੋਸ਼ੋ ਖਰੋਸ਼ ਨਾਲ ਮਨਾਈ ਗਈ | ਇਸ ਮੌਕੇ ਹੋਣਹਾਰ ਧੀਆਂ ਦਾ ਸਨਮਾਨ ਕਰਨ ਦੇ ਨਾਲ ਹੀ ਵੱਖ-ਵੱਖ ਨਾਮਣਾ ਖੱਟਣ ਵਾਲੇ ਮੁੰਡਿਆਂ ਦਾ ਸਨਮਾਨ ਕੀਤਾ ਗਿਆ | ਵੱਖ-ਵੱਖ ਬੁਲਾਰਿਆਂ ਵਲੋਂ ਧੀਆਂ ਨੂੰ ਸਮਾਜ ਵਿਚ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨ ਦਾ ਸੱਦਾ ਦਿੱਤਾ ਗਿਆ | ਸਾਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸਕੂਲ ਕੋਟਧਰਮੂ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਪਿ੍ੰਸੀਪਲ ਸਤਵਿੰਦਰ ਕੌਰ ਵਲੋਂ ਲੋਹੜੀ ਅਤੇ ਮਾਘੀ ਤਿਉਹਾਰ ਬਾਰੇ ਜਾਣਕਾਰੀ ਦਿੱਤੀ ਗਈ | ਇਸ ਮੌਕੇ ਸੋਹਣੀ ਦਸਤਾਰ ਸਜਾਉਣ ਵਾਲੇ ਬੱਚਿਆਂ ਹਰਪ੍ਰੀਤ ਸਿੰਘ, ਕਰਨਬੀਰ ਸਿੰਘ, ਮਨਪ੍ਰੀਤ ਸਿੰਘ, ਹਰਸ਼ਪ੍ਰੀਤ ਸਿੰਘ, ਬਿਪਨਦੀਪ ਸਿੰਘ, ਜਸਕਰਨ ਸਿੰਘ, ਰਸ਼ਪਾਲ ਸਿੰਘ, ਗੁਰਪਿੰਦਰ ਸਿੰਘ, ਪ੍ਰਭਜੋਤ ਸਿੰਘ, ਬਲਰਾਜ ਸਿੰਘ, ਗੁਰਸ਼ਰਨ ਸਿੰਘ, ਇੰਦਰਜੀਤ ਸਿੰਘ, ਅਰਮਾਨਦੀਪ ਸਿੰਘ, ਦਿਲਜੀਤ ਸਿੰਘ, ਪਿੰਦਰਪ੍ਰੀਤ ਸਿੰਘ, ਕੋਮਲਪ੍ਰੀਤ ਸਿੰਘ, ਸੁਖਮਨ ਸਿੰਘ, ਬਖਸ਼ੀਸ਼ ਸਿੰਘ, ਗੁਰਅੰਸ਼ ਸਿੰਘ, ਤਰਨਦੀਪ ਸਿੰਘ, ਦਿਲਜੋਤ ਸਿੰਘ, ਦਿਲਬੀਰ ਸਿੰਘ, ਸੁਖਦੀਪ ਸਿੰਘ, ਅਰਸ਼ਦੀਪ ਸਿੰਘ ਤੇ ਬਲਕਰਨ ਸਿੰਘ ਨੂੰ ਇਨਾਮ ਦਿੱਤੇ ਗਏ |
ਸਕੂਲੀ ਬੱਚਿਆਂ ਨੇ ਅਧਿਕਾਰੀਆਂ ਨਾਲ ਮਨਾਈ ਲੋਹੜੀ
ਸਰਕਾਰੀ ਮਿਡਲ ਸਕੂਲ ਮਾਨਸਾ ਖੁਰਦ ਦੇ ਬੱਚਿਆਂ ਨੇ ਸਿੱਖਿਆ ਅਧਿਕਾਰੀਆਂ ਨਾਲ ਰਲ ਕੇ ਲੋਹੜੀ ਮਨਾਈ | ਸਕੂਲ ਵਿਚ ਮਨਾਏ ਲੋਹੜੀ ਮੇਲੇ ਵਿਚ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ ਅਤੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਜਗਰੂਪ ਭਾਰਤੀ ਹਾਜ਼ਰ ਹੋਏ | ਲੋਹੜੀ ਮੇਲੇ ਦੀ ਸ਼ੁਰੂਆਤ ਜ਼ਿਲ੍ਹਾ ਸਿੱਖਿਆ ਅਫ਼ਸਰ ਸੁਭਾਸ਼ ਚੰਦਰ ਨੇ ਲੋਹੜੀ ਬਾਲ਼ ਕੇ ਕੀਤੀ | ਇਸ ਸਮੇਂ ਸਕੂਲੀ ਬੱਚਿਆਂ ਵਲੋਂ ਸ਼ਾਨਦਾਰ ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ | ਇਸ ਮੌਕੇ ਆਸਰਾ ਲੋਕ ਸੇਵਾ ਕਲੱਬ ਦੇ ਪ੍ਰਾਜੈਕਟ ਚੇਅਰਮੈਨ ਤਰਸੇਮ ਸੇਮੀ, ਸਕੂਲ ਮੁਖੀ ਮੀਨੂੰ ਮਿੱਤਲ, ਅਰਸ਼ੀ ਬਾਂਸਲ, ਰਮਨ ਮੋਂਗਾ, ਕਪਿਲ ਅਰੋੜਾ ਅਤੇ ਸਕੂਲ ਦਾ ਸਟਾਫ਼ ਹਾਜ਼ਰ ਸੀ |
ਲੋਹੜੀ ਮੌਕੇ ਕੈਲੰਡਰ ਕੀਤਾ ਜਾਰੀ
ਲੋਹੜੀ ਮੌਕੇ ਜਨਰਲ ਕੈਟਾਗਰੀਜ਼ ਵੈੱਲਫੇਅਰ ਫੈੱਡਰੇਸ਼ਨ ਜ਼ਿਲ੍ਹਾ ਮਾਨਸਾ ਦਾ ਕਲੰਡਰ ਜਾਰੀ ਕੀਤਾ ਗਿਆ | ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ, ਡਾ. ਜਨਕ ਰਾਜ ਸਿੰਗਲਾ, ਡਾ. ਅ੍ਰਮਿਤਪਾਲ ਗੋਇਲ, ਡਾ. ਤੇਜਿੰਦਰਪਾਲ ਸਿੰਘ ਰੇਖੀ, ਡਾ. ਵਿਜੈ ਸਿੰਗਲਾ, ਇੰਜੀ: ਉਦੈਦੀਪ ਸਿੰਘ ਢਿੱਲੋਂ ਵਧੀਕ ਨਿਗਰਾਨ ਇੰਜੀ: ਪੀ. ਐੱਸ. ਪੀ. ਸੀ. ਐੱਲ., ਵਿਜੈ ਕੁਮਾਰ ਈ. ਓ. ਆਦਿ ਵਲੋਂ ਜਾਰੀ ਕਰਨ ਦੀ ਰਸਮ ਅਦਾ ਕੀਤੀ ਗਈ | ਇਸ ਮੌਕੇ ਫੈੱਡਰੇਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਰਬਜੀਤ ਕੌਸ਼ਲ, ਸੀਨੀਅਰ ਮੀਤ ਪ੍ਰਧਾਨ ਕਰਮਜੀਤ ਸਿੰਘ, ਜਥੇਬੰਦਕ ਸਕੱਤਰ ਸੁਖਚੈਨ ਸਿੰਘ ਬਹਿਣੀਵਾਲ, ਮਲਕੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਰਿਆਂ ਵਰਗਾਂ ਨੂੰ ਬਿਨਾਂ ਕਿਸੇ ਜਾਤੀ, ਧਾਰਮਿਕ ਭੇਦ-ਭਾਵ ਦੇ ਤਰੱਕੀ ਦੇ ਸਮਾਨ ਮੌਕੇ ਮਿਲਣੇ ਚਾਹੀਦੇ ਹਨ ਅਤੇ ਕਿਸੇ ਵੀ ਭਾਰਤੀ ਨਾਲ ਜਾਤੀ ਜਾਂ ਧਰਮ ਆਧਾਰ 'ਤੇ ਪੱਖਪਾਤ ਨਹੀਂ ਹੋਣਾ ਚਾਹੀਦਾ | ਇਸ ਮੌਕੇ ਪਿ੍ੰਸੀਪਲ ਅਸ਼ੋਕ ਕੁਮਾਰ, ਪਿ੍ੰਸੀਪਲ ਮਦਨ ਲਾਲ ਕਟਾਰੀਆ, ਪਿ੍ੰਸੀਪਲ ਜਗਮੇਲ ਸਿੰਘ, ਪਿ੍ੰਸੀਪਲ ਓਮ ਪ੍ਰਕਾਸ਼ ਮਿੱਢਾ, ਸੰਜੀਵ ਸਿੰਗਲਾ, ਹਰਿੰਦਰ ਸਿੰਘ ਮਾਨਸ਼ਾਹੀਆ ਸੂਬਾ ਪ੍ਰਧਾਨ ਸ਼ੋਸਲਿਸਟ ਪਾਰਟੀ ਇੰਡੀਆ ਆਦਿ ਹਾਜ਼ਰ ਸਨ |
ਬੱਚਿਆਂ ਨੂੰ ਵਰਦੀਆਂ ਵੰਡ ਕੇ ਮਨਾਈ ਲੋਹੜੀ
ਪਿੰਡ ਚਹਿਲਾਂਵਾਲਾ ਦੇ ਸਰਕਾਰੀ ਪ੍ਰਾਇਮਰੀ ਸਕੂਲ 'ਚ ਬੱਚਿਆਂ ਨੂੰ ਵਰਦੀਆਂ ਵੰਡ ਕੇ ਲੋਹੜੀ ਮਨਾਈ ਗਈ | ਬੱਚਿਆਂ ਨੂੰ ਵਰਦੀ ਦੇ ਨਾਲ ਟਾਈ ਅਤੇ ਆਈ ਕਾਰਡ ਵੀ ਦਿੱਤੇ ਗਏ ਤਾਂ ਕਿ ਲੋਕ ਆਪਣੇ ਬੱਚਿਆਂ ਨੂੰ ਸਰਕਾਰੀ ਸਕੂਲਾਂ ਵਿਚ ਪੜ੍ਹਾਉਣ ਦੇ ਲਈ ਪ੍ਰੇਰਿਤ ਹੋਣ | ਸੂਬੇਦਾਰ ਬਲਵੰਤ ਸਿੰਘ ਨੇ ਵਰਦੀਆਂ ਵੰਡਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਉਹ ਇਹੋ ਅਜਿਹੇ ਕਾਰਜ ਕਰਦੇ ਰਹਿਣਗੇ | ਇਸ ਮੌਕੇ ਸਕੂਲ ਮੁਖੀ ਅਜੈਬ ਸਿੰਘ, ਸੰਦੀਪ ਕੋਟਲੱਲੂ, ਨਿਰਮਲ ਸਿੰਘ ਮੌਜੀਆ, ਕੁਲਵਿੰਦਰ ਸਿੰਘ, ਗੁਰਦੀਪ ਸਿੰਘ, ਗੁਰਮੀਤ ਸਿੰਘ, ਗੁਰਜੀਤ ਸਿੰਘ, ਗੁਰਵਿੰਦਰ ਸਿੰਘ, ਸੁਖਜੀਤ ਸਿੰਘ, ਜਸਵੰਤ ਸਿੰਘ, ਮਨਪ੍ਰੀਤ ਕੌਰ ਆਦਿ ਹਾਜ਼ਰ ਸਨ |
ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ 'ਚ ਲੋਹੜੀ ਮਨਾਈ
ਬਰੇਟਾ ਤੋਂ ਜੀਵਨ ਸ਼ਰਮਾ ਅਨੁਸਾਰ- ਗਿਆਨ ਸਾਗਰ ਕਾਨਵੈਂਟ ਸਕੂਲ ਕਾਹਨਗੜ੍ਹ ਵਿਖੇ ਲੋਹੜੀ ਦਾ ਤਿਉਹਾਰ ਧੂਮ ਧਾਮ ਨਾਲ਼ ਮਨਾਇਆ ਗਿਆ | ਸਕੂਲ ਦੇ ਚੇਅਰਮੈਨ ਰਾਮਪਾਲ ਸਿੰਘ, ਪਿ੍ੰਸੀਪਲ ਅਨੀਤਾ ਸ਼ਰਮਾ ਅਤੇ ਸਮੂਹ ਸਕੂਲ ਸਟਾਫ਼ ਨੇ ਬੱਚਿਆਂ ਨਾਲ ਮਿਲ ਕੇ ਲੋਹੜੀ ਦੀ ਧੂਣੀ ਸੇਕੀ | ਚੇਅਰਮੈਨ ਰਾਮਪਾਲ ਸਿੰਘ ਨੇ ਕਿਹਾ ਕਿ ਸਾਨੂੰ ਲੜਕਿਆਂ ਦੇ ਨਾਲ ਨਾਲ ਲੜਕੀਆਂ ਦੀ ਲੋਹੜੀ ਵੀ ਮਨਾਉਣੀ ਚਾਹੀਦੀ ਹੈ |
ਕਲਪਨਾ ਚਾਵਲਾ ਸਕੂਲ ਧਰਮਪੁਰਾ ਵਿਖੇ ਧੀਆਂ ਦੀ ਲੋਹੜੀ ਮਨਾਈ
ਕਲਪਨਾ ਚਾਵਲਾ ਮੈਮੋਰੀਅਲ ਪਬਲਿਕ ਸਕੂਲ ਧਰਮਪੁਰਾ ਵਲੋਂ ਹਰ ਸਾਲ ਦੀ ਤਰ੍ਹਾਂ ਧੀਆਂ ਦੀ ਲੋਹੜੀ ਮਨਾਈ ਗਈ, ਜਿਸ 'ਚ ਲੜਕੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਵਿਸ਼ੇਸ਼ ਤੌਰ 'ਤੇ ਸਨਮਾਨਿਤ ਕੀਤਾ ਗਿਆ | ਪਿ੍ੰਸੀਪਲ ਸੰਤੋਖ ਕੁਮਾਰ ਨੇ ਦੱਸਿਆ ਕਿ ਅੱਜ ਦੇ ਸਮੇਂ ਵਿਚ ਧੀਆਂ ਦੀ ਲੋਹੜੀ ਮਨਾਉਣੀ ਬੜੀ ਹੀ ਖ਼ੁਸ਼ੀ ਅਤੇ ਮਾਣ ਵਾਲੀ ਗੱਲ ਹੈ ਤਾਂ ਕਿ ਧੀਆਂ ਨੂੰ ਵੀ ਪੁੱਤਰਾਂ ਵਾਂਗ ਸਤਿਕਾਰ ਮਿਲ ਸਕੇ | ਇਸ ਮੌਕੇ ਪਤਵੰਤੇ ਅਤੇ ਸਮੂਹ ਸਕੂਲ ਸਟਾਫ਼ ਹਾਜ਼ਰ ਸੀ |
ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਝੁਨੀਰ ਤੋਂ ਰਮਨਦੀਪ ਸਿੰਘ ਸੰਧੂ ਅਨੁਸਾਰ- ਸਥਾਨਕ ਬਾਬਾ ਫ਼ਰੀਦ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਸਰਬਜੀਤ ਸਿੰਘ ਸਿੱਧੂ ਨੇ ਸਕੂਲ ਸਟਾਫ਼ ਅਤੇ ਬੱਚਿਆਂ ਨੂੰ ਲੋਹੜੀ ਦੀਆਂ ਵਧਾਈਆਂ ਦਿੱਤੀਆਂ | ਉਨ੍ਹਾਂ ਕਿਹਾ ਕਿ ਭਰੂਣ ਹੱਤਿਆ ਸਮਾਜ ਦੇ ਮੱਥੇ 'ਤੇ ਕਲੰਕ ਹੈ | ਸਾਨੂੰ ਸਾਰਿਆਂ ਨੂੰ ਆਪਣੀ ਧੀ ਦੀ ਲੋਹੜੀ ਮਨਾਉਣੀ ਚਾਹੀਦੀ ਹੈ | ਇਸ ਮੌਕੇ ਗੁਰਸ਼ਰਨ ਕੌਰ, ਕਮਲਜੀਤ ਕੌਰ, ਜਤਿੰਦਰ ਕੌਰ, ਮਨਪੀ੍ਰਤ ਕੌਰ, ਪ੍ਰਗਟ ਸਿੰਘ, ਜਸਪੀ੍ਰਤ ਕੌਰ, ਸੁਖਜੀਤ ਕੌਰ ਆਦਿ ਮੌਜੂਦ ਸਨ |
ਘੁਰਕਨੀ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਪਿੰਡ ਘੁਰਕਨੀ ਦੇ ਐੱਸ. ਆਰ. ਐੱਸ. ਐੱਮ. ਸਕੂਲ ਵਿਚ ਲੋਹੜੀ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ ਗਿਆ | ਚੇਅਰਮੈਨ ਗੁਰਜੀਤ ਸਿੰਘ ਬਰਾੜ ਅਤੇ ਪਿ੍ੰਸੀਪਲ ਵੀਰਪਾਲ ਕੌਰ ਵਲੋਂ ਲੋਹੜੀ ਦੇ ਤਿਉਹਾਰ ਦੀ ਮਹੱਤਤਾ ਬਾਰੇ ਦੱਸਿਆ | ਇਸ ਮੌਕੇ ਇਕਬਾਲ ਸਿੰਘ ਜਸਵੀਰ ਸਿੰਘ, ਮਨਜੀਤ ਕੌਰ, ਅਮਨਦੀਪ ਕੌਰ, ਰਜਿੰਦਰ ਕੌਰ, ਗੁਰਦੀਪ ਕੌਰ, ਸੰਦੀਪ ਕੌਰ, ਸੀਮਾ ਰਾਣੀ ਆਦਿ ਹਾਜ਼ਰ ਸਨ |
ਬਾਰ ਐਸੋਸੀਏਸ਼ਨ ਨੇ ਲੋਹੜੀ ਦਾ ਤਿਉਹਾਰ ਮਨਾਇਆ
ਸਰਦੂਲਗੜ੍ਹ ਤੋਂ ਜੀ. ਐੱਮ. ਅਰੋੜਾ ਅਨੁਸਾਰ- ਸਥਾਨਕ ਸ਼ਹਿਰ ਦੀ ਬਾਰ ਐਸੋਸੀਏਸ਼ਨ ਦੇ ਸਮੂਹ ਵਕੀਲਾਂ ਨੇ ਐਸੋਸੀਏਸ਼ਨ ਦੇ ਪ੍ਰਧਾਨ ਸੱਤਪਾਲ ਸਿੰਘ ਦਿਓਲ ਦੀ ਅਗਵਾਈ 'ਚ ਲੋਹੜੀ ਦਾ ਤਿਉਹਾਰ ਮਨਾਇਆ, ਜਿਸ ਵਿਚ ਵਿਸ਼ੇਸ਼ ਤੌਰ 'ਤੇ ਜੱਜ ਜੀ. ਐੱਸ. ਸੇਖੋਂ ਅਤੇ ਸਮੂਹ ਜੁਡੀਸ਼ੀਅਲ ਸਟਾਫ਼ ਨੇ ਸ਼ਿਰਕਤ ਕੀਤੀ | ਇਸ ਮੌਕੇ ਸੰਦੀਪ ਸਿੰਘ ਜਿਆਣੀ, ਜੋਗਿੰਦਰ ਸਿੰਘ ਭੁੱਲਰ, ਸੁੱਚਾ ਸਿੰਘ ਵਿਰਕ, ਤਰਵਿੰਦਰ ਸਿੰਘ ਮਾਖਾ, ਗੁਰਦੀਪ ਸਿੰਘ ਸਿੱਧੂ, ਲਖਵੀਰ ਸਿੰਘ ਮਾਨਖੇੜਾ, ਭੁਪਿੰਦਰ ਸਿੰਘ ਸਰਾਂ, ਚੇਤਨ ਜੈਨ, ਕੇਵਲ ਸਿੰਘ ਖੈਰਾ, ਕਿ੍ਸ਼ਨ ਸਿੰਘ ਬਾਠ, ਪੁਨੀਤ ਬਾਵਾ, ਅਕਾਸ਼ਦੀਪ ਸਿੰਘ, ਬਲਜੀਤ ਸਿੰਘ, ਪਰਮਜੀਤ ਸਿੰਘ ਕੈਥ, ਵੀਰ ਚੰਦ ਜਿੰਦਲ ਆਦਿ ਹਾਜ਼ਰ ਸਨ |
ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ
ਭੀਖੀ ਤੋਂ ਬਲਦੇਵ ਸਿੰਘ ਸਿੱਧੂ ਅਨੁਸਾਰ- ਡੇਰਾ ਬਾਬਾ ਪ੍ਰੇਮ ਦਾਸ ਪਿੰਡ ਸਮਾਉਂ ਵਿਖੇ ਗੁਰੂ ਤੇਗ਼ ਬਹਾਦਰ ਸਹਾਰਾ ਕਲੱਬ ਸਮਾਉਂ ਵਲੋਂ ਨਵ-ਜੰਮੀਆਂ ਬੱਚੀਆਂ ਦੀ ਲੋਹੜੀ ਮਨਾਈ ਗਈ | ਇਸ ਮੌਕੇ ਬੱਚੀਆਂ ਨੂੰ ਸਨਮਾਨਿਤ ਕਰਦਿਆਂ ਕਾਂਗਰਸ ਦੇ ਹਲਕਾ ਮਾਨਸਾ ਦੇ ਇੰਚਾਰਜ ਡਾ. ਮਨੋਜ ਬਾਲਾ ਬਾਂਸਲ ਨੇ ਕਿਹਾ ਕਿ ਲੜਕੀਆਂ ਨੂੰ ਵੱਧ ਤੋਂ ਵੱਧ ਪੜ੍ਹਾਉਣਾ ਚਾਹੀਦਾ ਹੈ ਤਾਂ ਕਿ ਚੰਗੇ ਸਮਾਜ ਦੀ ਸਿਰਜਣਾ ਹੋ ਸਕੇ | ਇਸ ਮੌਕੇ ਕਲੱਬ ਪ੍ਰਧਾਨ ਗੁਰਮੇਜ ਸਿੰਘ ਬਾਬਾ ਸੁੱਚਾ ਸਿੰਘ, ਥਾਣਾ ਮੁਖੀ ਭੀਖੀ ਪਰਮਜੀਤ ਸਿੰਘ ਸੰਧੂ, ਸਰਪੰਚ ਗੁਰਤੇਜ ਸਿੰਘ, ਸੁਖਵਿੰਦਰ ਸਿੰਘ ਪੰਮੀ, ਪਰਗਟ ਸਿੰਘ ਅਤੇ ਸੱਤਪ੍ਰਤਾਪ ਸਿੰਘ ਆਦਿ ਹਾਜ਼ਰ ਸਨ |
ਜੋਗਾ ਖੇਤਰ 'ਚ ਧੀਆਂ ਦੀ ਲੋਹੜੀ ਮਨਾਈ
ਜੋਗਾ ਤੋਂ ਬਲਜੀਤ ਸਿੰਘ ਅਕਲੀਆ ਅਨੁਸਾਰ- ਜੋਗਾ ਵਿਖੇ ਕੋਚ ਮਨਪ੍ਰੀਤ ਸਿੰਘ ਮਨੂੰ ਤੇ ਜਸਵੀਰ ਸਿੰਘ ਸ਼ੰਮੀ ਵਲੋਂ ਨਹਿਰੂ ਯੁਵਾ ਕੇਂਦਰ ਮਾਨਸਾ ਅਤੇ ਨੌਜਵਾਨ ਸਪੋਰਟਸ ਕਲੱਬ ਦੇ ਸਹਿਯੋਗ ਨਾਲ ਖਿਡਾਰਨਾਂ ਦੇ ਸਨਮਾਨ 'ਚ ਲੋਹੜੀ ਧੀਆਂ ਦੀ ਸਮਾਗਮ ਕਰਵਾਇਆ ਗਿਆ | ਮੁੱਖ ਮਹਿਮਾਨ ਵਜੋਂ ਨਗਰ ਪੰਚਾਇਤ ਜੋਗਾ ਦੇ ਪ੍ਰਧਾਨ ਮੇਘਾ ਸਿੰਘ ਤੇ ਬਲਜੀਤ ਸਿੰਘ ਅਕਲੀਆ ਪਿ੍ੰਸੀਪਲ ਸ੍ਰੀ ਗੁਰੂ ਤੇਗ਼ ਬਹਾਦਰ ਕਾਲਜ ਬੱਲ੍ਹੋ ਨੇ ਸ਼ਿਰਕਤ ਕੀਤੀ | ਕੌਾਸਲਰ ਮਲਕੀਤ ਸਿੰਘ ਰਾਮਪੁਰੇ ਵਾਲਾ ਨੇ ਨੌਜਵਾਨਾਂ ਦੇ ਉੱਦਮ ਦੀ ਸ਼ਲਾਘਾ ਕਰਦਿਆਂ ਮਹਿਮਾਨਾਂ ਦਾ ਸਵਾਗਤ ਕੀਤਾ | ਇਸ ਮੌਕੇ ਪੀ. ਟੀ. ਆਈ. ਸਮਰਜੀਤ ਸਿੰਘ ਬੱਬੀ ਅਕਲੀਆ, ਕੌਾਸਲਰ ਮਲਕੀਤ ਸਿੰਘ ਫ਼ੌਜੀ, ਕੌਾਸਲਰ ਰਾਜਿੰਦਰ ਸਿੰਘ ਮਿੰਟੂ, ਪ੍ਰਧਾਨ ਜਸਵਿੰਦਰ ਸਿੰਘ ਰਾਜਾ, ਪ੍ਰਵਾਸੀ ਪੰਜਾਬੀ ਦਰਸ਼ਨ ਸਿੰਘ ਸੈਂਭੀ ਤੇ ਸਮੂਹ ਕਲੱਬ ਮੈਂਬਰ ਹਾਜ਼ਰ ਸਨ |
ਰੱਲਾ ਪਿੰਡ ਵਿਖੇ ਲੋਹੜੀ ਮੌਕੇ ਸਮਾਗਮ ਕਰਵਾਇਆ
ਇਸੇ ਤਰ੍ਹਾਂ ਪਿੰਡ ਰੱਲਾ ਵਿਖੇ ਸਮੂਹ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਬੀਤੇ ਵਰ੍ਹੇ ਵਿਚ ਜੰਮੀਆਂ ਲੜਕੀਆਂ ਨੂੰ ਸਮਰਪਿਤ ਲੋਹੜੀ ਮੌਕੇ ਸਮਾਗਮ ਕਰਵਾਇਆ ਗਿਆ | ਥਾਣਾ ਜੋਗਾ ਦੇ ਐੱਸ. ਐੱਚ. ਓ. ਜਸਵੀਰ ਸਿੰਘ ਮੁੱਖ ਮਹਿਮਾਨ ਵਜੋਂ ਪਹੁੰਚੇ | ਉਨ੍ਹਾਂ ਨੇ ਲੋਹੜੀ ਦੀ ਵਧਾਈ ਦਿੰਦਿਆਂ ਗ੍ਰਾਮ ਪੰਚਾਇਤ ਅਤੇ ਪਿੰਡ ਵਾਸੀਆਂ ਵਲੋਂ ਧੀਆਂ ਦੀ ਲੋਹੜੀ ਮਨਾਉਣ ਦੇ ਕੀਤੇ ਗਏ ਉਪਰਾਲੇ ਦੀ ਸ਼ਲਾਘਾ ਕੀਤੀ | ਇਸ ਮੌਕੇ ਬਲਵੰਤ ਸਿੰਘ ਭੀਖੀ, ਸਰਪੰਚ ਸੇਵਕ ਸਿੰਘ, ਪੰਚ ਪਰਮਜੀਤ ਸਿੰਘ ਪੰਮਾ, ਗੁਰਪ੍ਰੀਤ ਸਿੰਘ ਕਾਲਾ, ਗੁਰਜੰਟ ਦਾਸ, ਬਿੰਦਰ ਸਿੰਘ, ਆਂਗਣਵਾੜੀ ਸੁਪਰਵਾਈਜ਼ਰ ਅਮਰਜੀਤ ਕੌਰ, ਵਰਕਰ ਕੁਲਦੀਪ ਕੌਰ, ਜਸਵੀਰ ਕੌਰ, ਜਸਵਿੰਦਰ ਕੌਰ, ਬੇਅੰਤ ਕੌਰ, ਪਸ਼ਵਿੰਦਰ ਕੌਰ, ਜਸਦੀਪ ਕੌਰ, ਅਮਰਜੀਤ ਕੌਰ, ਆਂਗਣਵਾੜੀ ਹੈਲਪਰ ਤੇ ਪਿੰਡ ਵਾਸੀ ਹਾਜ਼ਰ ਸਨ |
ਅਲਪਾਈਨ ਵੈਲੀ ਪਬਲਿਕ ਸਕੂਲ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ
ਇਸੇ ਤਰ੍ਹਾਂ ਅਲਪਾਈਨ ਵੈਲੀ ਪਬਲਿਕ ਸਕੂਲ ਅਕਲੀਆ ਵਿਖੇ ਲੋਹੜੀ ਦਾ ਤਿਉਹਾਰ ਮਨਾਇਆ ਗਿਆ | ਚੀਫ਼ ਡਾਇਰੈਕਟਰ ਅਕਾਮਿਕ ਸੰਜੇ ਕੁਮਾਰ ਨੇ ਲੋਹੜੀ ਦੀ ਮਹੱਤਤਾ ਬਾਰੇ ਦੱਸਿਆ ਅਤੇ ਲੋਹੜੀ ਦੀ ਵਧਾਈ ਦਿੱਤੀ | ਇਸ ਮੌਕੇ ਵਿਦਿਆਰਥੀਆਂ ਨੇ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕੀਤਾ | ਪਿ੍ੰਸੀਪਲ ਲੱਖਾ ਸਿੰਘ ਨੇ ਕਿਹਾ ਕਿ ਸਾਨੂੰ ਧੀਆਂ ਦੀ ਲੋਹੜੀ ਮਨਾਉਣ ਦੀ ਪਿਰਤ ਪਾਉਣੀ ਚਾਹੀਦੀ ਹੈ | ਇਸ ਮੌਕੇ ਸੰਸਥਾ ਦੇ ਪ੍ਰਧਾਨ ਗੁਰਤਰਸੇਮ ਸਿੰਘ, ਡਾਇਰੈਕਟਰ ਮਨਪ੍ਰੀਤ ਕੌਰ, ਟਰਾਂਸਪੋਰਟ ਇੰਚਾਰਜ ਗੁਰਸੇਵਕ ਸਿੰਘ, ਪੀ. ਟੀ. ਆਈ. ਅਮਨਦੀਪ ਸਿੰਘ, ਪੀ. ਆਰ. ਓ. ਸੁਖਪਾਲ ਕੌਰ, ਮੈਡਮ ਬੀਨਾ ਪੁਨ ਅਤੇ ਸਮੂਹ ਸਟਾਫ਼ ਹਾਜ਼ਰ ਸੀ
ਗੁਰੂਕੁਲ ਅਕੈਡਮੀ ਉੱਭਾ ਵਿਖੇ ਲੋਹੜੀ ਮੌਕੇ ਰੰਗਾਰੰਗ ਪ੍ਰੋਗਰਾਮ
ਇਸੇ ਤਰ੍ਹਾਂ ਗੁਰੂਕੁਲ ਅਕੈਡਮੀ ਉੱਭਾ ਵਿਖੇ ਲੋਹੜੀ ਮੌਕੇ ਰੰਗਾਰੰਗ ਪ੍ਰੋਗਰਾਮ ਕਰਵਾਇਆ ਗਿਆ | ਸਕੂਲ ਮੁਖੀ ਹਰਪ੍ਰੀਤ ਸਿੰਘ ਪੁਰਬਾ ਨੇ ਸਕੂਲ ਦੀਆਂ ਵੱਖ-ਵੱਖ ਪੱਧਰ 'ਤੇ ਪ੍ਰਾਪਤੀਆਂ ਵਾਲੀਆਂ ਲੜਕੀਆਂ ਤੋਂ ਲੋਹੜੀ ਪ੍ਰਚੰਡ ਕਰਵਾਈ | ਜ਼ਿਲੇ੍ਹ ਵਿਚ ਪੰਜ ਵਾਰੀ ਸੋਲੋ ਡਾਂਸ ਜੇਤੂ ਰਸ਼ਨਦੀਪ ਕੌਰ ਦੀ ਪੇਸ਼ਕਾਰੀ ਨੇ ਸਭ ਨੂੰ ਝੂਮਣ ਲਾ ਦਿੱਤਾ | ਇਸ ਮੌਕੇ ਸਕੂਲ ਪ੍ਰਬੰਧਕ ਸੁਭਾਸ਼ ਚੰਦ, ਸੁਰਿੰਦਰ ਕੁਮਾਰ, ਗੁਰਜਿੰਦਰ ਸਿੰਘ, ਗਗਨਦੀਪ ਸਿੰਘ, ਧਨਜੀਤ ਕੌਰ, ਗਗਨਦੀਪ ਸਿੰਘ ਤੇ ਸਮੂਹ ਸਟਾਫ਼ ਹਾਜ਼ਰ ਸੀ |

ਮਨਦੀਪ ਸਿੰਘ ਗੋਰਾ ਨੇ ਕਾਂਗਰਸ 'ਚ ਸ਼ਾਮਿਲ ਹੋ ਕੇ ਦਲ ਨਾਲ ਗ਼ੱਦਾਰੀ ਕੀਤੀ- ਅਕਾਲੀ ਆਗੂ

ਗੁਰਚੇਤ ਸਿੰਘ ਫੱਤੇਵਾਲੀਆ ਮਾਨਸਾ, 13 ਜਨਵਰੀ- ਸ਼ੋ੍ਰਮਣੀ ਯੂਥ ਅਕਾਲੀ ਦਲ ਦੇ ਸਾਬਕਾ ਜ਼ਿਲ੍ਹਾ ਸ਼ਹਿਰੀ ਪ੍ਰਧਾਨ ਅਤੇ ਕੌਾਸਲਰ ਮਨਦੀਪ ਸਿੰਘ ਗੋਰਾ ਨੇ ਆਪਣੇ ਨਿੱਜੀ ਮੁਫ਼ਾਦ ਲਈ ਪਾਰਟੀ ਦੀ ਪਿੱਠ 'ਚ ਛੁਰਾ ਮਾਰਿਆ ਹੈ ਅਤੇ ਦਲ ਨਾਲ ਗ਼ੱਦਾਰੀ ਕੀਤੀ ਹੈ | ਇਹ ਵਿਚਾਰ ...

ਪੂਰੀ ਖ਼ਬਰ »

ਡੀ. ਸੀ. ਦਫ਼ਤਰ ਮੂਹਰੇ ਦਿੱਤੇ ਜਾ ਰਹੇ ਧਰਨੇ ਦੀਆਂ ਤਿਆਰੀਆਂ ਸਬੰਧੀ ਭਾਕਿਯੂ ਉਗਰਾਹਾਂ ਦੀ ਮੀਟਿੰਗ

ਭੁੱਚੋ ਮੰਡੀ, 13 ਜਨਵਰੀ (ਬਿੱਕਰ ਸਿੰਘ ਸਿੱਧੂ)- ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵਲੋਂ ਡੀ.ਸੀ. ਦਫ਼ਤਰ ਮੂਹਰੇ 22 ਤੋਂ 26 ਜਨਵਰੀ ਤੱਕ ਲਗਾਏ ਜਾ ਰਹੇ ਪੰਜ ਰੋਜ਼ਾ ਧਰਨੇ ਦੀਆਂ ਤਿਆਰੀਆਂ ਦੇ ਸਬੰਧ ਵਿਚ ਜਥੇਬੰਦੀ ਦੀ ਜ਼ਿਲ੍ਹਾ ਪੱਧਰ ਦੀ ਅਹਿਮ ਮੀਟਿੰਗ ਚੱਕ ਫ਼ਤਿਹ ...

ਪੂਰੀ ਖ਼ਬਰ »

ਥਰਮਲ ਦੀਆਂ ਸੰਘਰਸ਼ਕਾਰੀ ਯੂਨੀਅਨਾਂ ਨੇ ਸਰਕਾਰ ਦਾ ਪਿੱਟ-ਸਿਆਪਾ ਕਰਕੇ ਮਨਾਈ ਲੋਹੜੀ

ਬਠਿੰਡਾ, 13 ਜਨਵਰੀ (ਕੰਵਲਜੀਤ ਸਿੰਘ ਸਿੱਧੂ)- ਥਰਮਲਾਂ ਨੂੰ ਪੱਕੇ ਤੌਰ 'ਤੇ ਬੰਦ ਕਰਨ ਦੇ ਫ਼ੈਸਲੇ ਦਾ ਤਿੱਖਾ ਵਿਰੋਧ ਕਰਦਿਆਂ ਅੱਜ ਥਰਮਲ ਮੁਲਾਜ਼ਮਾਂ ਦੀਆਂ ਸਾਰੀਆਂ ਜਥੇਬੰਦੀਆਂ ਨੇ ਪੱਕੇ ਮੋਰਚੇ ਵਿਚ ਇਕੱਤਰ ਹੋ ਕੇ ਸਰਕਾਰ ਅਤੇ ਵਿੱਤ ਮੰਤਰੀ ਸ. ਮਨਪ੍ਰੀਤ ਸਿੰਘ ...

ਪੂਰੀ ਖ਼ਬਰ »

ਆਬਕਾਰੀ ਅਧਿਕਾਰੀਆਂ ਤੇ ਵਪਾਰੀਆਂ ਦੀ ਬੈਠਕ

ਭਗਤਾ ਭਾਈਕਾ, 13 ਜਨਵਰੀ (ਸੁਖਪਾਲ ਸਿੰਘ ਸੋਨੀ)- ਸ਼ਹਿਰ ਦੀ ਅਗਰਵਾਲ ਧਰਮਸ਼ਾਲਾ ਵਿਚ ਆਬਕਾਰੀ ਕਰ ਅਧਿਕਾਰੀਆਂ ਅਤੇ ਵਪਾਰੀਆਂ ਦੀ ਇਕ ਸਾਂਝੀ ਬੈਠਕ ਹੋਈ | ਇਸ ਸਮੇਂ ਵਪਾਰੀਆਂ ਨੂੰ ਨਵੇਂ ਲਾਗੂ ਹੋ ਰਹੇ ਈ ਵੇਅ ਬਿੱਲ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਪ੍ਰਦਾਨ ਕੀਤੀ ਗਈ ...

ਪੂਰੀ ਖ਼ਬਰ »

ਦੇਸੀ ਸ਼ਰਾਬ ਦੀ ਕੀਮਤ 'ਚ ਕਟੌਤੀ ਹੋਣ ਕਾਰਨ ਠੇਕਿਆਂ ਅੱਗੇ ਲੱਗੀਆਂ ਰੌਣਕਾਂ

ਸੰਗਤ ਮੰਡੀ, 13 ਜਨਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਹਰਿਆਣਾ ਦੀ ਸਰਹੱਦ ਨਾਲ ਲੱਗਦੇ ਪੰਜਾਬ ਦੇ ਸਰਹੱਦੀ ਪਿੰਡਾਂ 'ਚ ਦੇਸੀ ਸ਼ਰਾਬ ਦੀ ਕੀਮਤ ਵਿਚ ਭਾਰੀ ਕਟੌਤੀ ਕਰ ਦਿੱਤੀ ਗਈ ਹੈ | ਸਰਹੱਦੀ ਪਿੰਡਾਂ ਦੇ ਠੇਕਿਆਂ 'ਤੇ ਜਿਸ ਦੇਸੀ ਸ਼ਰਾਬ ਦਾ ਰੇਟ 2 ਮਹੀਨੇ ...

ਪੂਰੀ ਖ਼ਬਰ »

ਗੌਰਮਿੰਟ ਟੀਚਰਜ਼ ਯੂਨੀਅਨ ਵਲੋਂ ਇਕੱਤਰਤਾ

ਮਾਨਸਾ, 13 ਜਨਵਰੀ (ਸ. ਰਿ.)- ਗੌਰਮਿੰਟ ਟੀਚਰਜ਼ ਯੂਨੀਅਨ ਜ਼ਿਲ੍ਹਾ ਮਾਨਸਾ ਅਤੇ ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਅਤੇ ਹਮ ਖਿਆਲੀ ਜਥੇਬੰਦੀਆਂ ਦੇ ਸਹਿਯੋਗ ਨਾਲ ਪੁਰਾਣੀ ਪੈਨਸ਼ਨ ਬਹਾਲ ਕਰਵਾਉਣ ਲਈ ਬੱਚਤ ਭਵਨ ਮਾਨਸਾ ਵਿਖੇ 14 ਜਨਵਰੀ ਨੂੰ ਸਵੇਰੇ 10:30 ...

ਪੂਰੀ ਖ਼ਬਰ »

ਗੋਰੇ ਨੂੰ ਨਗਰ ਕੌਾਸਲ ਮਾਨਸਾ ਦਾ ਪ੍ਰਧਾਨ ਬਣਾਉਣ 'ਤੇ ਪੁਰਾਣੇ ਕਾਂਗਰਸੀ ਭੜਕੇ

ਮਾਨਸਾ, 13 ਜਨਵਰੀ (ਸ. ਰਿ.)- ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਮਨਦੀਪ ਸਿੰਘ ਗੋਰਾ ਨੂੰ ਨਗਰ ਕੌਾਸਲ ਮਾਨਸਾ ਦਾ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸੀ ਭੜਕ ਗਏ ਹਨ | ਇਸ ਸਬੰਧ ਵਿਚ ਪੁਰਾਣੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ 14 ਜਨਵਰੀ ਨੂੰ ਸਵੇਰੇ 11 ...

ਪੂਰੀ ਖ਼ਬਰ »

ਪੱਕੇ ਮੋਰਚੇ ਦੀ ਤਿਆਰੀ ਲਈ ਪਿੰਡਾਂ 'ਚ ਕੀਤੀਆਂ ਰੈਲੀਆਂ

ਮਾਨਸਾ/ਜੋਗਾ, 13 ਜਨਵਰੀ (ਫੱਤੇਵਾਲੀਆ/ਅਕਲੀਆ)- ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਡੀ. ਸੀ. ਦਫ਼ਤਰਾਂ ਅੱਗੇ 22 ਤੋਂ 26 ਜਨਵਰੀ ਤੱਕ ਦਿਨ ਰਾਤ ਦੇ ਪੱਕੇ ਕਰਜ਼ਾ ਮੁਕਤੀ ਮੋਰਚੇ ਲਾਏ ਜਾਣਗੇ | ਇਸ ਦੀ ਤਿਆਰੀ ਵਜੋਂ ਜ਼ਿਲੇ੍ਹ ਦੇ ਪਿੰਡ ਖੀਵਾ ਕਲਾਂ, ਖੀਵਾ ਖੁਰਦ, ...

ਪੂਰੀ ਖ਼ਬਰ »

ਮੀਟਿੰਗ ਅੱਜ
ਗੋਰੇ ਨੂੰ ਨਗਰ ਕੌਾਸਲ ਮਾਨਸਾ ਦਾ ਪ੍ਰਧਾਨ ਬਣਾਉਣ 'ਤੇ ਪੁਰਾਣੇ ਕਾਂਗਰਸੀ ਭੜਕੇ

ਮਾਨਸਾ, 13 ਜਨਵਰੀ (ਸ. ਰਿ.)- ਸ਼ੋ੍ਰਮਣੀ ਅਕਾਲੀ ਦਲ ਛੱਡ ਕੇ ਕਾਂਗਰਸ 'ਚ ਸ਼ਾਮਿਲ ਹੋਏ ਮਨਦੀਪ ਸਿੰਘ ਗੋਰਾ ਨੂੰ ਨਗਰ ਕੌਾਸਲ ਮਾਨਸਾ ਦਾ ਪ੍ਰਧਾਨ ਬਣਾਏ ਜਾਣ 'ਤੇ ਕਾਂਗਰਸੀ ਭੜਕ ਗਏ ਹਨ | ਇਸ ਸਬੰਧ ਵਿਚ ਪੁਰਾਣੇ ਕਾਂਗਰਸੀ ਆਗੂਆਂ ਅਤੇ ਵਰਕਰਾਂ ਵਲੋਂ 14 ਜਨਵਰੀ ਨੂੰ ਸਵੇਰੇ 11 ...

ਪੂਰੀ ਖ਼ਬਰ »

ਸੰਜੀਵ ਜਿੰਦਲ ਪ੍ਰਧਾਨ ਚੁਣੇ

ਮਾਨਸਾ, 13 ਜਨਵਰੀ (ਸ. ਰਿ.)- ਕੌਾਸਲ ਆਫ਼ ਜੂਨੀਅਰ ਇੰਜੀਨੀਅਰ ਮੰਡਲ ਮਾਨਸਾ ਦੀ ਚੋਣ 'ਚ ਸੰਜੀਵ ਜਿੰਦਲ ਪ੍ਰਧਾਨ ਚੁਣੇ ਗਏ ਅਤੇ ਜਗਦੀਸ਼ ਰਾਏ ਨੂੰ ਸਰਪ੍ਰਸਤ ਥਾਪਿਆ ਗਿਆ | ਜਗਸੀਰ ਸਿੰਘ ਸੀਨੀਅਰ ਮੀਤ ਪ੍ਰਧਾਨ, ਗੁਰਬਖਸ਼ ਸਿੰਘ ਸਕੱਤਰ, ਜਗਜੀਵਨ ਸਿੰਘ ਮੀਤ ਪ੍ਰਧਾਨ, ...

ਪੂਰੀ ਖ਼ਬਰ »

ਸਮਾਜ ਭਲਾਈ ਕੈਂਪ ਮੌਕੇ ਸਿਲਾਈ ਮਸ਼ੀਨਾਂ ਤੇ ਖੇਡ ਕਿੱਟਾਂ ਵੰਡੀਆਂ

ਮਾਨਸਾ, 13 ਜਨਵਰੀ (ਗੁਰਚੇਤ ਸਿੰਘ ਫੱਤੇਵਾਲੀਆ)- ਸਹਿਕਾਰੀ ਅਦਾਰੇ ਕਿ੍ਭਕੋ ਵਲੋਂ ਪਿੰਡ ਬਹਿਣੀਵਾਲ ਵਿਖੇ ਖੇਤੀਬਾੜੀ ਸਹਿਕਾਰੀ ਸਭਾ ਦੇ ਸਹਿਯੋਗ ਨਾਲ ਸਮਾਜ ਭਲਾਈ ਕੈਂਪ ਲਗਾਇਆ ਗਿਆ, ਜਿਸ ਦੀ ਪ੍ਰਧਾਨਗੀ ਧੰਨਾ ਸਿੰਘ ਅਕਲੀਆ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ ...

ਪੂਰੀ ਖ਼ਬਰ »

ਸਹਿਕਾਰੀ ਸਭਾ ਬੁਰਜ ਹਰੀ ਦੀ ਚੋਣ

ਜੋਗਾ, 13 ਜਨਵਰੀ (ਬਲਜੀਤ ਸਿੰਘ ਅਕਲੀਆ)- ਪਿੰਡ ਬੁਰਜ ਹਰੀ ਵਿਖੇ ਦਿ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸਭਾ ਵਿਖੇ 11 ਮੈਂਬਰੀ ਕਮੇਟੀ ਦੀ ਚੋਣ ਹੋਈ | ਸਭਾ ਦੇ ਸਕੱਤਰ ਨਾਜ਼ਰ ਸਿੰਘ ਨੇ ਦੱਸਿਆ ਕਿ ਚੋਣ ਅਧਿਕਾਰੀ ਗੁਰਜਸਪ੍ਰੀਤ ਸਿੰਘ ਤੇ ਸਹਾਇਕ ਹਰਜਸ਼ਨਜੀਤ ਸਿੰਘ ਦੀ ...

ਪੂਰੀ ਖ਼ਬਰ »

ਜਗ੍ਹਾ ਰਾਮ ਤੀਰਥ ਵਿਖੇ ਧਾਰਮਿਕ ਸਮਾਗਮ ਕਰਵਾਇਆ

ਤਲਵੰਡੀ ਸਾਬੋ, 13 ਜਨਵਰੀ (ਰਣਜੀਤ ਸਿੰਘ ਰਾਜੂ)- ਪਿੰਡ ਜਗ੍ਹਾ ਰਾਮ ਤੀਰਥ ਦੇ ਪ੍ਰਸਿੱਧ ਡੇਰਾ ਬਾਬਾ ਸੰਧਿਆ ਦਾਸ ਵਿਖੇ ਸ੍ਰੀ ਨਰੈਣ ਮੁਨੀ ਜੀ ਦੀ ਪੰਦ੍ਹਰਵੀਂ ਬਰਸੀ ਮੌਕੇ ਵਿਸ਼ਾਲ ਧਾਰਮਿਕ ਸਮਾਗਮ ਕਰਵਾਇਆ ਗਿਆ, ਜਿਸ ਵਿਚ ਸੈਂਕੜਿਆਂ ਦੀ ਤਾਦਾਦ ਵਿਚ ਸੰਗਤਾਂ ਤੋਂ ...

ਪੂਰੀ ਖ਼ਬਰ »

ਜੱਸੀ ਢਿਪਾਲੀ ਜਨਰਲ ਸਕੱਤਰ ਅਤੇ ਵਿਸ਼ੇਸ਼ਵਾ ਨੰਦ ਮੀਡੀਆ ਇੰਚਾਰਜ ਨਿਯੁਕਤ

ਰਾਮਪੁਰਾ ਫੂਲ, 13 ਜਨਵਰੀ (ਗੁਰਮੇਲ ਸਿੰਘ ਵਿਰਦੀ)- ਆਮ ਆਦਮੀ ਪਾਰਟੀ ਵਲੋਂ ਮਿਹਨਤੀ ਤੇ ਯੋਗ ਵਰਕਰਾਂ ਦੇ ਪਿਛੋਕੜ ਨੂੰ ਵੇਖਦੇ ਹੋਏ ਦਿੱਤੇ ਜਾਣ ਵਾਲੇ ਅਹੁਦਿਆਂ ਤਹਿਤ ਪਿੰਡ ਢਿਪਾਲੀ ਤੋਂ ਅਣਥੱਕ ਤੇ ਮਿਹਨਤੀ ਨੌਜਵਾਨ ਜਸਵਿੰਦਰ ਜੱਸੀ ਨੂੰ ਮਾਲਵਾ ਜ਼ੋਨ-1 ਦਾ ਜਨਰਲ ...

ਪੂਰੀ ਖ਼ਬਰ »

ਲੋਹੜੀ ਤੇ ਮਾਘੀ ਦੀ ਖ਼ੁਸ਼ੀ ਨੂੰ ਮੁੱਖ ਰੱਖਦਿਆਂ ਪਾਠ ਦੇ ਭੋਗ ਪਾਏ

ਸੰਗਤ ਮੰਡੀ, 13 ਜਨਵਰੀ (ਸ਼ਾਮ ਸੁੰਦਰ ਜੋਸ਼ੀ/ਰੁਪਿੰਦਰਜੀਤ ਸਿੰਘ)- ਹਰ ਸਾਲ ਦੀ ਤਰ੍ਹਾਂ ਸੰਗਤ ਮੰਡੀ ਦੀ ਮੇਨ ਰੋਡ 'ਤੇ ਸਥਿਤ ਸ਼ਿਵ ਸ਼ਕਤੀ ਟੈਕਸੀ ਸਟੈਂਡ ਦੇ ਸਮੂਹ ਡਰਾਈਵਰਾਂ ਵਲੋਂ ਸਾਂਝਾ ਉੱਦਮ ਕਰਕੇ ਲੋਹੜੀ ਅਤੇ ਮਾਘੀ ਦੇ ਤਿਉਹਾਰ ਦੀ ਖ਼ੁਸ਼ੀ ਨੂੰ ਮੁੱਖ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX