ਤਾਜਾ ਖ਼ਬਰਾਂ


ਛੱਤੀਸਗੜ੍ਹ 'ਚ ਹੋਏ ਆਈ. ਈ. ਡੀ ਧਮਾਕੇ 'ਚ ਤਿੰਨ ਜਵਾਨ ਜ਼ਖ਼ਮੀ
. . .  5 minutes ago
ਰਾਏਪੁਰ, 16 ਅਕਤੂਬਰ- ਛੱਤੀਸਗੜ੍ਹ ਦੇ ਰਾਜਨਾਂਦਗਾਂਵ ਜ਼ਿਲ੍ਹੇ 'ਚ ਅੱਜ ਨਕਸਲੀਆਂ ਵਲੋਂ ਕੀਤੇ ਗਏ ਆਈ. ਈ. ਡੀ. ਧਮਾਕੇ 'ਚ ਇੰਡੋ-ਤਿੱਬਤੀ ਬਾਰਡਰ ਪੁਲਿਸ (ਆਈ. ਟੀ. ਬੀ. ਪੀ.) ਦੇ ਤਿੰਨ ਜਵਾਨ ਜ਼ਖ਼ਮੀ ਹੋ ਗਏ। ਰਾਜਨਾਂਦਗਾਂਵ ਦੇ ਸੁਪਰਡੈਂਟ ਕਾਮਲੋਚਨ ਕਸ਼ਯਪ...
ਪੁਲਿਸ ਨਾਲ ਹੋਈ ਮੁੱਠਭੇੜ 'ਚ ਇਕ ਨਕਸਲੀ ਢੇਰ
. . .  13 minutes ago
ਮੁੰਬਈ, 16 ਅਕਤੂਬਰ - ਗੜ੍ਹਚਿਰੋਲੀ ਜ਼ਿਲ੍ਹੇ ਦੇ ਮਾਲਵੇੜਾ ਇਲਾਕੇ 'ਚ ਪੁਲਿਸ ਨਾਲ ਹੋਈ ਮੁੱਠਭੇੜ ਦੌਰਾਨ ਇਕ ਨਕਸਲੀ ਢੇਰ ਹੋ ਗਿਆ। ਇਸ ਨਕਸਲੀ ਕੋਲੋਂ ਇਕ ਰਾਈਫ਼ਲ ਵੀ ਬਰਾਮਦ ਕੀਤੀ ਗਈ....
ਬੁੱਢੇ ਨਾਲੇ ਦੀ ਸਫ਼ਾਈ ਲਈ ਕੈਪਟਨ ਵੱਲੋਂ ਵਿਸ਼ੇਸ਼ ਟਾਸਕ ਫੋਰਸ ਦੇ ਗਠਨ ਦਾ ਹੁਕਮ ਜਾਰੀ
. . .  23 minutes ago
ਚੰਡੀਗੜ੍ਹ, 16 ਅਕਤੂਬਰ - ਪੰਜਾਬ ਦੇ ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਸੂਬੇ 'ਚ ਬੁੱਢੇ ਨਾਲੇ ਦੀ ਸਫ਼ਾਈ ਲਈ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਦੇ ਹੁਕਮ ਜਾਰੀ ਕੀਤਾ ਹੈ। ਇਕ ਸਰਕਾਰੀ ਬੁਲਾਰੇ ਵੱਲੋਂ ਦਿੱਤੀ ਜਾਣਕਾਰੀ ਦੇ ਅਨੁਸਾਰ, ਇਸ ਟਾਸਕ ਫੋਰਸ ਦੇ ਸਰਪ੍ਰਸਤ ਬਾਬਾ ...
ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਵਲੋਂ ਅਸਤੀਫ਼ਾ
. . .  35 minutes ago
ਨਵੀਂ ਦਿੱਲੀ, 16 ਅਕਤੂਬਰ- ਕਾਂਗਰਸ ਦੀ ਵਿਦਿਆਰਥੀ ਇਕਾਈ ਐੱਨ. ਐੱਸ. ਯੂ. ਆਈ. ਦੇ ਕੌਮੀ ਪ੍ਰਧਾਨ ਫਿਰੋਜ਼ ਖ਼ਾਨ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਫਿਰੋਜ਼ ਖ਼ਾਨ ਵਿਰੁੱਧ ਸੰਗਠਨ ਨਾਲ ਜੁੜੀ ਇੱਕ ਲੜਕੀ ਨੇ ਜਿਨਸੀ ਸ਼ੋਸ਼ਣ ਦੇ ਦੋਸ਼ ਲਾਏ ਸਨ। ਸੂਤਰਾਂ...
ਸਕੂਲ ਤੋਂ ਘਰ ਜਾ ਰਹੀਆਂ ਸਕੀਆਂ ਭੈਣਾਂ ਨੂੰ ਟਰੈਕਟਰ- ਟਰਾਲੀ ਨੇ ਕੁਚਲਿਆ
. . .  52 minutes ago
ਭਵਾਨੀਗੜ੍ਹ 16 ਅਕਤੂਬਰ- (ਰਣਧੀਰ ਸਿੰਘ ਫੱਗੂਵਾਲਾ)- ਜ਼ਿਲ੍ਹਾ ਸੰਗਰੂਰ ਦੇ ਸਬ ਡਵੀਜ਼ਨ ਭਵਾਨੀਗੜ੍ਹ ਵਿਖੇ ਅੱਜ ਇਕ ਟਰੈਕਟਰ- ਟਰਾਲੀ ਦੇ ਸਾਈਕਲ 'ਤੇ ਜਾਂਦੀਆਂ ਦੋ ਲੜਕੀਆਂ 'ਤੇ ਚੜ੍ਹ ਜਾਣ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ....
ਜੰਮੂ-ਕਸ਼ਮੀਰ 'ਚ ਫੌਜ ਦੇ ਜਵਾਨ ਨੇ ਕੀਤੀ ਖ਼ੁਦਕੁਸ਼ੀ
. . .  about 1 hour ago
ਸ੍ਰੀਨਗਰ, 16 ਅਕਤੂਬਰ- ਜੰਮੂ-ਕਸ਼ਮੀਰ ਦੇ ਸਾਂਬਾ ਜ਼ਿਲ੍ਹੇ 'ਚ ਫੌਜ ਦੇ ਇੱਕ ਜਵਾਨ ਨੇ ਆਪਣੀ ਸਰਵਿਸ ਰਫ਼ਲ ਨਾਲ ਖ਼ੁਦ ਨੂੰ ਗੋਲੀ ਮਾਰ ਕੇ ਖ਼ੁਦਕੁਸ਼ੀ ਕਰ ਲਈ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਨੇਪਾਲ ਦਾ ਰਹਿਣ ਵਾਲਾ ਸਿਪਾਹੀ ਬਹਾਦਰ ਥਾਪਾ ਮੇਗਰ (19)...
ਹਰਿਆਣਾ : ਕੱਪੜਾ ਗੋਦਾਮ 'ਚ ਲੱਗੀ ਭਿਆਨਕ ਅੱਗ
. . .  about 1 hour ago
ਹਰਿਆਣਾ, 16 ਅਕਤੂਬਰ - ਗੁਰੂ ਗ੍ਰਾਮ ਜ਼ਿਲ੍ਹੇ ਦੇ ਪਟੌਦੀ ਨੇੜੇ ਰੇਵਾੜੀ ਰੋਡ 'ਤੇ ਇਕ ਕੱਪੜਾ ਗੋਦਾਮ ਨੂੰ ਅੱਗ ਲੱਗਣ ਦੀ ਖ਼ਬਰ ਮਿਲੀ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ 6 ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ ਦੀਆਂ ਕੋਸ਼ਿਸ਼ਾਂ ਜਾਰੀ ....
ਜਨਤਾ ਦਲ (ਯੂ.) ਦੇ ਕੌਮੀ ਉਪ ਪ੍ਰਧਾਨ ਬਣੇ ਪ੍ਰਸ਼ਾਂਤ ਕਿਸ਼ੋਰ
. . .  about 1 hour ago
ਪਟਨਾ, 16 ਅਕਤੂਬਰ- ਸਿਆਸੀ ਰਣਨੀਤੀਕਾਰ ਪ੍ਰਸ਼ਾਂਤ ਕਿਸ਼ੋਰ ਨੂੰ ਜਨਤਾ ਦਲ (ਯੂਨਾਈਟਿਡ) ਵਲੋਂ ਪਾਰਟੀ ਦਾ ਕੌਮੀ ਉਪ ਪ੍ਰਧਾਨ ਬਣਾਇਆ ਗਿਆ ਹੈ। ਦੱਸ ਦਈਏ ਕਿ ਕਿਸ਼ੋਰ ਪਿਛਲੇ ਮਹੀਨੇ ਜਨਤਾ ਦਲ (ਯੂਨਾਈਟਿਡ) 'ਚ ਸ਼ਾਮਲ...
ਜਲੰਧਰ : ਸਿਹਤ ਵਿਗੜਨ ਕਾਰਨ ਹਸਪਤਾਲ 'ਚ ਦਾਖ਼ਲ ਕਰਾਇਆ ਗਿਆ ਗ੍ਰਿਫ਼ਤਾਰ ਕਸ਼ਮੀਰੀ ਵਿਦਿਆਰਥੀ
. . .  about 1 hour ago
ਜਲੰਧਰ, 16 ਅਕਤੂਬਰ (ਐੱਮ. ਐੱਸ. ਲੋਹੀਆ)- ਜਲੰਧਰ 'ਚ ਇੱਕ ਸਿੱਖਿਆ ਅਦਾਰੇ ਦੇ ਹੋਸਟਲ 'ਚੋਂ ਫੜੇ ਗਏ ਤਿੰਨ ਕਸ਼ਮੀਰੀ ਵਿਦਿਆਰਥੀਆਂ 'ਚੋਂ ਇੱਕ ਦੀ ਹਾਲਤ ਵਿਗੜਨ ਕਾਰਨ ਹਸਪਤਾਲ 'ਚ ਲਿਜਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਯੂਸਫ਼ ਰਫ਼ੀਕ ਭੱਟ...
ਹੱਤਿਆ ਦੇ ਮਾਮਲਿਆਂ 'ਚ ਹਿਸਾਰ ਅਦਾਲਤ ਨੇ ਰਾਮਪਾਲ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ
. . .  about 1 hour ago
ਹਿਸਾਰ, 16 ਅਕਤੂਬਰ - ਹੱਤਿਆ ਦੇ ਦੋ ਮਾਮਲਿਆਂ 'ਚ ਹਿਸਾਰ ਦੀ ਅਦਾਲਤ ਨੇ ਰਾਮਪਾਲ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ 11 ਅਕਤੂਬਰ ਨੂੰ ਹਿਸਾਰ ਅਦਾਲਤ ਨੇ ਰਾਮਪਾਲ ਨੂੰ 4 ਔਰਤਾਂ ਸਮੇਤ ਇਕ ਬੱਚੇ ਦੀ....
ਰਾਏਕੋਟ ਪੁਲਿਸ ਵੱਲੋਂ ਵੱਡੀ ਮਾਤਰਾ 'ਚ ਬਰਾਮਦ ਨਜਾਇਜ਼ ਸ਼ਰਾਬ
. . .  about 1 hour ago
ਰਾਏਕੋਟ, 16 ਅਕਤੂਬਰ (ਸੁਸ਼ੀਲ) - ਰਾਏਕੋਟ ਸਿਟੀ ਪੁਲਿਸ ਦੇ ਹੱਥ ਬੀਤੀ ਰਾਤ ਉਸ ਸਮੇਂ ਵੱਡੀ ਕਾਮਯਾਬੀ ਹੱਥ ਲੱਗੀ ਜਦ ਥਾਣਾ ਮੁਖੀ ਜਸਵਿੰਦਰ ਸਿੰਘ ਦੀ ਅਗਵਾਈ 'ਚ ਪੁਲਿਸ ਪਾਰਟੀ ਵੱਲੋਂ ਚਾਰ ਸੌ ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ...
ਦਿੱਲੀ ਹਾਈਕੋਰਟ ਦੇ ਫ਼ੈਸਲੇ ਨੂੰ ਸੁਪਰੀਮ ਕੋਰਟ 'ਚ ਚੁਣੌਤੀ ਦੇਣਗੇ ਦਾਤੀ ਮਹਾਰਾਜ
. . .  about 2 hours ago
ਨਵੀਂ ਦਿੱਲੀ, 16 ਅਕਤੂਬਰ- ਜਬਰ ਜਨਾਹ ਦੇ ਦੋਸ਼ਾਂ 'ਚ ਘਿਰੇ ਮਸ਼ਹੂਰ ਬਾਬਾ ਦਾਤੀ ਮਹਾਰਾਜ ਹਾਈਕੋਰਟ ਦੇ ਫ਼ੈਸਲੇ ਵਿਰੁੱਧ ਸੁਪਰੀਮ ਕੋਰਟ ਜਾਣਗੇ। ਦਾਤੀ ਮਹਾਰਾਜ 'ਤੇ ਇੱਕ ਔਰਤ ਨੇ ਸਰੀਰਕ ਸ਼ੋਸ਼ਣ ਦਾ ਦੋਸ਼ ਲਾਇਆ ਹੈ। ਦਿੱਲੀ ਹਾਈਕੋਰਟ ਵਲੋਂ ਦਾਤੀ ਮਹਾਰਾਜ 'ਤੇ...
ਅੱਜ ਤੋਂ 'ਪ੍ਰਯਾਗਰਾਜ' ਦੇ ਨਾਂਅ ਨਾਲ ਜਾਣਿਆ ਜਾਵੇਗਾ ਇਲਾਹਾਬਾਦ
. . .  about 2 hours ago
ਲਖਨਊ, 16 ਅਕਤੂਬਰ - ਉੱਤਰ ਪ੍ਰਦੇਸ਼ ਦੇ ਮੰਤਰੀ ਸਿਧਾਰਥ ਨਾਥ ਸਿੰਘ ਨੇ ਲਖਨਊ 'ਚ ਇਹ ਐਲਾਨ ਕੀਤਾ ਕਿ ਇਲਾਹਾਬਾਦ ਦਾ ਨਾਮ ਅੱਜ ਤੋਂ ਪ੍ਰਯਾਗਰਾਜ ....
ਯਾਤਰੀਆਂ ਨਾਲ ਭਰੀ ਬੱਸ ਨਹਿਰ 'ਚ ਡਿੱਗੀ, ਪੰਜ ਦੀ ਮੌਤ
. . .  about 2 hours ago
ਕੋਲਕਾਤਾ, 16 ਅਕਤੂਬਰ- ਪੱਛਮੀ ਬੰਗਾਲ ਦੇ ਹੁਗਲੀ ਜ਼ਿਲ੍ਹੇ ਦੇ ਹਰੀਪਾਲ ਇਲਾਕੇ 'ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਨਹਿਰ 'ਚ ਡਿੱਗ ਪਈ। ਇਸ ਹਾਦਸੇ 'ਚ ਪੰਜ ਲੋਕਾਂ ਦੀ ਮੌਤ ਹੋ ਗਈ, ਜਦਕਿ 20 ਹੋਰ ਜ਼ਖ਼ਮੀ ਹੋ ਗਏ। ਸਾਰੇ ਜ਼ਖ਼ਮੀਆਂ ਹਰੀਪਾਲ ਦੇ...
ਮੱਧ ਪ੍ਰਦੇਸ਼ 'ਚ ਗੁਰਦੁਆਰਾ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ ਰਾਹੁਲ ਗਾਂਧੀ
. . .  about 2 hours ago
ਭੋਪਾਲ, 16 ਅਕਤੂਬਰ- ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਜ ਮੱਧ ਪ੍ਰਦੇਸ਼ ਦੇ ਗਵਾਲੀਅਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਦਾਤਾ ਬੰਦੀ ਛੋੜ ਸਾਹਿਬ ਵਿਖੇ ਨਤਮਸਤਕ ਹੋਏ। ਇਸ ਮੌਕੇ ਕਾਂਗਰਸ ਨੇਤਾ ਜਯੋਤੀਰਾਦਿਤਿਯ ਸਿੰਧੀਆ ਅਤੇ ਕਮਲ ਨਾਥ ਵੀ ਹਾਜ਼ਰ...
ਜੰਮੂ-ਕਸ਼ਮੀਰ 'ਚ ਹੋਏ ਅੱਤਵਾਦੀ ਹਮਲੇ 'ਚ ਦੋ ਜਵਾਨ ਜ਼ਖ਼ਮੀ
. . .  about 3 hours ago
ਐਮ. ਜੇ. ਅਕਬਰ ਵਲੋਂ ਦਾਇਰ ਮਾਣਹਾਨੀ ਦੇ ਮਾਮਲੇ ਦੀ 18 ਅਕਤੂਬਰ ਨੂੰ ਹੋਵੇਗੀ ਸੁਣਵਾਈ
. . .  about 3 hours ago
ਹੱਤਿਆ ਮਾਮਲੇ 'ਚ ਰਾਮਪਾਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਹਿਸਾਰ 'ਚ ਵਧੀ ਸੁਰੱਖਿਆ
. . .  about 3 hours ago
ਰੇਲਵੇ ਫਾਟਕ ਪਾਰ ਕਰਦੇ ਸਮੇਂ ਟਰੇਨ ਦੀ ਲਪੇਟ 'ਚ ਆਉਣ ਕਾਰਨ ਇੱਕ ਵਿਅਕਤੀ ਦੀ ਮੌਤ, ਚਾਰ ਜ਼ਖ਼ਮੀ
. . .  about 3 hours ago
ਜੰਮੂ ਕਸ਼ਮੀਰ 'ਚ ਆਖ਼ਰੀ ਪੜਾਅ ਤਹਿਤ ਨਿਗਮ ਚੋਣਾਂ ਲਈ ਵੋਟਿੰਗ ਜਾਰੀ
. . .  about 4 hours ago
ਉਤਰ ਪ੍ਰਦੇਸ਼ 'ਚ ਪੰਜ ਦਿਨਾਂ ਦੇ ਅੰਦਰ 3 ਬਸਪਾ ਨੇਤਾਵਾਂ ਦੇ ਹੋਏ ਕਤਲ
. . .  about 5 hours ago
ਮਾਈਕ੍ਰੋਸਾਫਟ ਦੇ ਸਹਿ ਸੰਸਥਾਪਕ ਦਾ ਹੋਇਆ ਦਿਹਾਂਤ
. . .  about 5 hours ago
ਮਾਓਵਾਦੀਆਂ ਨੇ ਰੇਲ ਪਟੜੀ ਉਡਾਈ
. . .  about 6 hours ago
ਉੱਤਰਾਖੰਡ 'ਚ ਭੁਚਾਲ ਦੇ ਝਟਕੇ
. . .  about 6 hours ago
ਅੱਜ ਦਾ ਵਿਚਾਰ
. . .  about 6 hours ago
ਯਮੁਨਾ 'ਚ 2 ਵਿਦਿਆਰਥੀਆਂ ਦੇ ਡੁੱਬਣ ਨਾਲ ਮੌਤ
. . .  1 day ago
ਪੁਲਵਾਮਾ 'ਚ ਸੀ ਆਰ ਪੀ ਐਫ ਕੈਂਪ 'ਤੇ ਅੱਤਵਾਦੀਆਂ ਦਾ ਹਮਲਾ
. . .  1 day ago
ਇੰਡੋ-ਨੇਪਾਲ ਬਾਰਡਰ ਤੋਂ 50 ਲੱਖ ਦੀ ਹੈਰੋਇਨ ਨਾਲ 2 ਤਸਕਰ ਕਾਬੂ
. . .  1 day ago
ਅਫ਼ਗ਼ਾਨਿਸਤਾਨ: ਗੱਠਜੋੜ ਸੈਨਾ ਦੇ ਹਵਾਈ ਹਮਲੇ 'ਚ ਮਾਰੇ ਗਏ 13 ਅੱਤਵਾਦੀ
. . .  1 day ago
10 ਕਿੱਲੋ ਅਫ਼ੀਮ ਸਮੇਤ ਦੋ ਕਾਬੂ
. . .  1 day ago
ਰੂਸ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  1 day ago
ਕੋਲਕਾਤਾ 'ਚ ਕੈਮੀਕਲ ਫ਼ੈਕਟਰੀ ਨੂੰ ਲੱਗੀ ਭਿਆਨਕ ਅੱਗ
. . .  1 day ago
ਉਤਰਾਖੰਡ : ਨਗਰ ਨਿਗਮ ਚੋਣਾਂ ਦਾ ਐਲਾਨ
. . .  1 day ago
ਮੰਤਰੀ ਸਿੰਗਲਾ ਨੇ ਹਲਕਾ ਰਾਏਕੋਟ ਦੀਆਂ ਦੋ ਸੜਕਾਂ ਦੀ ਮੁਰੰਮਤ ਦੇ ਕੰਮਾਂ ਦਾ ਰੱਖਿਆ ਨੀਂਹ ਪੱਥਰ
. . .  1 day ago
ਭਾਜਪਾ ਦਾ ਅਸਲ ਨਾਅਰਾ 'ਬੇਟੀ ਪੜ੍ਹਾਓ ਤੇ ਬੇਟੀ ਨੂੰ ਭਾਜਪਾ ਦੇ ਐੱਮ. ਐੱਲ. ਏ. ਤੋਂ ਬਚਾਓ' ਹੋਣਾ ਚਾਹੀਦੈ- ਰਾਹੁਲ
. . .  1 day ago
ਦਿੱਲੀ ਹਾਈਕੋਰਟ ਨੇ ਦਿੱਤੇ ਤਿਹਾੜ ਜੇਲ੍ਹ 'ਚ ਸੀ.ਸੀ.ਟੀ.ਵੀ. ਕੈਮਰੇ ਲਗਾਉਣ ਦੇ ਹੁਕਮ
. . .  1 day ago
ਜੰਮੂ-ਕਸ਼ਮੀਰ 'ਚ ਪੁਲਿਸ ਕਰਮਚਾਰੀਆਂ ਤੋਂ ਬੰਦੂਕਾਂ ਖੋਹ ਕੇ ਫ਼ਰਾਰ ਹੋਏ ਅੱਤਵਾਦੀ
. . .  1 day ago
ਪਰਾਲੀ ਮਾਮਲੇ 'ਤੇ ਬੋਲੇ ਕੈਪਟਨ- ਕਿਸਾਨਾਂ ਨੂੰ ਮੁਆਵਜ਼ਾ ਦੇਣ ਦੀ ਅਪੀਲ ਦਾ ਕੇਂਦਰ ਸਰਕਾਰ ਨਹੀਂ ਦੇ ਰਹੀ ਕੋਈ ਜਵਾਬ
. . .  1 day ago
ਸ਼ਰਾਬ ਦੀ ਫੈਕਟਰੀ 'ਚ ਧਮਾਕੇ ਕਾਰਨ ਇੱਕ ਦੀ ਮੌਤ, ਇੱਕ ਜ਼ਖ਼ਮੀ
. . .  1 day ago
ਉੱਤਰ ਪ੍ਰਦੇਸ਼ 'ਚ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਦੀ ਮੌਤ
. . .  1 day ago
ਕੈਪਟਨ ਨੇ ਪੰਜਾਬ 'ਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਘਟਾਉਣ ਤੋਂ ਕੀਤਾ ਇਨਕਾਰ
. . .  1 day ago
ਲੁਟੇਰਿਆਂ ਨੇ ਦਿਨ-ਦਿਹਾੜੇ ਮੈਨੇਜਰ ਨੂੰ ਗੋਲੀ ਮਾਰ ਕੇ ਲੁੱਟੇ ਲੱਖਾਂ ਰੁਪਏ
. . .  1 day ago
ਕਸ਼ਮੀਰੀ ਵਿਦਿਆਰਥੀਆਂ ਦਾ ਅਲੀਗੜ੍ਹ ਮੁਸਲਿਮ ਯੂਨੀਵਰਸਿਟੀ ਨੂੰ ਛੱਡਣਾ ਮੰਦਭਾਗਾ - ਓਵੈਸੀ
. . .  1 day ago
ਆਉਂਦੇ ਵਿਧਾਨ ਸਭਾ ਸੈਸ਼ਨ 'ਚ ਅਧਿਆਪਕਾਂ ਦੇ ਮਸਲੇ 'ਤੇ ਕੀਤਾ ਜਾਵੇਗਾ ਵਿਚਾਰ-ਵਟਾਂਦਰਾ- ਕੈਪਟਨ
. . .  1 day ago
ਐੱਮ. ਜੇ. ਅਕਬਰ ਨੇ ਪ੍ਰਿਯਾ ਰਮਾਣੀ 'ਤੇ ਕੀਤਾ ਮਾਣਹਾਨੀ ਦਾ ਕੇਸ
. . .  about 1 hour ago
ਪੰਜਾਬ ਦੇ ਸਟੇਟ ਐਵਾਰਡ ਪ੍ਰਾਪਤ 40 ਅਧਿਆਪਕਾਂ ਨੂੰ ਇਕ ਸਾਲ ਬੀਤ ਜਾਣ ਦੇ ਬਾਵਜੂਦ ਨਹੀਂ ਮਿਲੀ ਇਨਾਮੀ ਰਾਸ਼ੀ
. . .  about 1 hour ago
ਸਕੂਲੀ ਬੱਸ ਪਲਟਣ ਕਾਰਨ ਇੱਕ ਦੀ ਮੌਤ
. . .  about 1 hour ago
ਨਗਰ ਕੌਂਸਲ ਰਾਏਕੋਟ ਦੇ ਪ੍ਰਧਾਨ ਦੀ ਬਰਖ਼ਾਸਤਗੀ ਮਾਮਲੇ 'ਚ ਹਾਈਕੋਰਟ ਵੱਲੋਂ ਰੋਕ
. . .  12 minutes ago
2032 ਓਲੰਪਿਕ ਖੇਡਾਂ ਦੀ ਮੇਜ਼ਬਾਨੀ ਲਈ ਉੱਤਰੀ ਕੋਰੀਆ ਅਤੇ ਦੱਖਣੀ ਕੋਰੀਆ ਵਿਚਾਲੇ ਹੋਵੇਗੀ ਮੁਲਾਕਾਤ
. . .  33 minutes ago
ਕੱਲ੍ਹ ਹੋਵੇਗੀ ਆਮ ਆਦਮੀ ਪਾਰਟੀ ਦੀ ਕੋਰ ਕਮੇਟੀ ਦੀ ਬੈਠਕ
. . .  36 minutes ago
ਹੋਰ ਖ਼ਬਰਾਂ..
ਜਲੰਧਰ : ਸ਼ੁੱਕਰਵਾਰ 6 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਮਸਲੇ ਦੀ ਜਾਂਚ ਦਾ ਮਤਲਬ ਉਸ ਨੂੰ ਸੁਲਝਾਉਣਾ ਹੁੰਦਾ ਹੈ। -ਮਾਓ ਸੇ ਤੁੰਗ

ਗੁਰਦਾਸਪੁਰ / ਬਟਾਲਾ / ਪਠਾਨਕੋਟ

ਸਾਂਝੇ ਅਧਿਆਪਕ ਮੋਰਚੇ ਵਲੋਂ ਪੰਜਾਬ ਸਰਕਾਰ ਦਾ ਪੁਤਲਾ ਫ਼ੂਕ ਕੇ ਰੋਸ ਪ੍ਰਦਰਸ਼ਨ

ਬਟਾਲਾ, 18 ਜਨਵਰੀ (ਕਾਹਲੋਂ)-ਅੱਜ ਸਾਂਝੇ ਅਧਿਆਪਕ ਮੋਰਚੇ ਬਟਾਲਾ ਦੇ ਆਗੂਆਂ ਹਰਜਿੰਦਰ ਸਿੰਘ ਵਡਾਲਾ ਬਾਂਗਰ, ਸੋਮ ਸਿੰਘ, ਗੁਰਪ੍ਰੀਤ ਸਿੰਘ ਰੰਗੀਲਪੁਰ, ਬਲਰਾਜ ਸਿੰਘ, ਤਰਸੇਮ ਪਾਲ, ਰਵਿੰਦਰਜੀਤ ਸਿੰਘ ਪੰਨੂ ਆਦਿ ਦੀ ਸਾਂਝੀ ਅਗਵਾਈ 'ਚ ਸਰਕਾਰੀ ਮਿਡਲ ਸਕੂਲਾਂ ਦੀਆਂ ਅਸਾਮੀਆਂ ਖ਼ਤਮ ਕਰਨ ਅਤੇ 2001 ਤੋਂ ਬਾਅਦ ਭਰਤੀ ਹੋਏ ਈ.ਟੀ.ਟੀ. ਅਧਿਆਪਕਾਂ ਦੀਆਂ ਅਸਾਮੀਆਂ ਵਿਰੁੱਧ ਕੰਮ ਕਰਦੇ ਬੀ.ਐੱਡ. ਪਾਸ ਅਧਿਆਪਕਾਂ ਨੂੰ ਬਿ੍ਜ ਕੋਰਸ ਲਾਜ਼ਮੀ ਕਰਨ ਦੇ ਰੋਸ ਵਜੋਂ ਪੰਜਾਬ ਸਰਕਾਰ ਦਾ ਪੁਤਲਾ ਫੂਕ ਕੇ ਰੋਸ ਪ੍ਰਦਰਸ਼ਨ ਕੀਤਾ ਗਿਆ | ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਪੰਜਾਬ ਸਰਕਾਰ ਸਰਕਾਰੀ ਅਸਾਮੀਆਂ ਖ਼ਤਮ ਕਰ ਰਹੀ ਹੈ, ਜਦ ਕਿ ਟੈੱਟ ਪਾਸ ਬੇਰੁਜ਼ਗਾਰ ਅਧਿਆਪਕ ਰੁਜ਼ਗਾਰ ਪ੍ਰਾਪਤ ਕਰਨ ਲਈ ਸੰਘਰਸ਼ ਕਰ ਰਹੇ ਹਨ | ਸਰਕਾਰ ਉਨ੍ਹਾਂ ਨੂੰ ਰੁਜ਼ਗਾਰ ਦੇਣ ਤੋਂ ਵੀ ਇਨਕਾਰੀ ਹੋ ਰਹੀ ਹੈ | ਇੱਥੋਂ ਤੱਕ ਕਿ ਰੈਗੂਲਰ ਅਸਾਮੀਆਂ 'ਤੇ ਕੰਮ ਕਰਦੇ ਅਧਿਆਪਕਾਂ ਕੋਲੋਂ ਬੇਹਿਸਾਬਾ ਗੈਰ-ਵਿੱਦਿਅਕ ਕੰਮ ਲੈ ਕੇ ਵੀ ਆਨੇ-ਬਹਾਨੇ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਇਸ ਮੌਕੇ ਕੁਲਦੀਪ ਹੰਸਪਾਲ, ਰਵਿੰਦਰਪਾਲ ਸਿੰਘ, ਪੰਕਜ, ਵਰਗਿਸ ਸਲਾਮਤ, ਨਰਿੰਦਰਪਾਲ, ਸ਼ੀਲ ਕੁਮਾਰ, ਹਰਵਿੰਦਰ ਸਿੰਘ, ਪਿ੍©ਥੀਪਾਲ ਸਿੰਘ, ਤਰਸੇਮ ਕੁਮਾਰ, ਰਛਪਾਲ ਕੁਮਾਰ, ਪਵਨ ਕੁਮਾਰ, ਕੰਸ ਰਾਜ, ਹਰਪ੍ਰੀਤ ਸਿੰਘ, ਜਤਿੰਦਰ ਸਿੰਘ ਆਦਿ |

ਘਣੀਏ ਕੇ ਬਾਂਗਰ 'ਚ 29ਵਾਂ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਆਰੰਭ

ਬਟਾਲਾ, 18 ਜਨਵਰੀ (ਕਾਹਲੋਂ)-ਨੌਜਵਾਨ ਪੀੜੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਤੇ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਮੰਤਵ ਨਾਲ ਦਸਮੇਸ਼ ਸਪੋਰਟਸ ਕਲੱਬ ਘਣੀਏ ਕੇ ਬਾਂਗਰ ਵਲੋਂ ਬਿਕਰਮ ਸਿੰਘ ਗਿੱਲ ਯੂਥ ਕੋਆਰਡੀਨੇਟਰ ਨਹਿਰੂ ਯੁਵਾ ਕੇਂਦਰ ਗੁਰਦਾਸਪੁਰ ਤੇ ਨਗਰ ਦੇ ਸਹਿਯੋਗ ...

ਪੂਰੀ ਖ਼ਬਰ »

ਸਾਂਝੇ ਅਧਿਆਪਕ ਮੋਰਚੇ ਵਲੋਂ ਕੱਲ੍ਹ ਕੀਤਾ ਜਾਵੇਗਾ ਅਰਥੀ ਫ਼ੂਕ ਰੋਸ ਮੁਜ਼ਾਹਰਾ

ਗੁਰਦਾਸਪੁਰ, 18 ਜਨਵਰੀ (ਸੁਖਵੀਰ ਸਿੰਘ ਸੈਣੀ)-ਪੰਜਾਬ ਦੇ ਮਿਡਲ ਸਕੂਲਾਂ 'ਚੋਂ ਦੋ ਅਸਾਮੀਆਂ ਖ਼ਤਮ ਕਰਨ ਤੇ ਬਿ੍ਜ ਕੋਰਸ ਅਧੀਨ 40 ਹਜ਼ਾਰ ਅਧਿਆਪਕਾਂ ਦਾ ਆਰਥਿਕ ਸ਼ੋਸ਼ਣ ਕਰਨ, ਪ੍ਰੀਖਿਆ ਸੈਂਟਰਾਂ ਦੀ ਆਪਸੀ ਤਬਦੀਲੀ ਕਰਨ ਵਿਰੁੱਧ ਸਾਂਝੇ ਅਧਿਆਪਕ ਮੋਰਚੇ ਵਲੋਂ ਪੰਜਾਬ ...

ਪੂਰੀ ਖ਼ਬਰ »

ਰਹੀਮਾਬਾਦ ਪਹੁੰਚੇ ਸਾਬਕਾ ਸਪੀਕਰ ਨਿਰਮਲ ਸਿੰਘ ਕਾਹਲੋਂ

ਕਲਾਨੌਰ, 18 ਜਨਵਰੀ (ਪੁਰੇਵਾਲ/ਕਾਹਲੋਂ)-ਪਿਛਲੇ ਸਮੇਂ ਤੋਂ ਅਕਾਲੀ ਦਲ ਪਾਰਟੀ ਵਲੋਂ ਬਿਨਾਂ ਕਿਸੇ ਇੰਚਾਰਜ ਦੇ ਚਲਦੇ ਆ ਰਹੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਵਰਕਰ ਜਿਥੇ ਆਪਣੇ-ਆਪ ਨੂੰ ਇਕੱਲੇ ਮਹਿਸੂਸ ਕਰ ਰਹੇ ਸਨ, ਉਥੇ ਅੱਜ ਸਵਰਗੀ ਬਾਪੂ ਨਰੈਣ ਸਿੰਘ ਦੇ ...

ਪੂਰੀ ਖ਼ਬਰ »

ਮੁਕੱਦਮਾ ਦਰਜ-ਹੋਰਨਾਂ ਦੀ ਭਾਲ ਜਾਰੀ
ਪੁਲਿਸ ਨੇ ਚੋਰੀ ਕੀਤੇ ਸਾਮਾਨ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ

ਨੌਸ਼ਹਿਰਾ ਮੱਝਾ ਸਿੰਘ, 18 ਜਨਵਰੀ (ਤਰਸੇਮ ਸਿੰਘ ਤਰਾਨਾ)-ਬੀਤੇ ਦਿਨੀਂ ਸਥਾਨਕ ਬੱਸ ਅੱਡਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਕੰਪਿਊਟਰ ਸੈਂਟਰ ਤੋਂ ਟੀ.ਵੀ. ਚੋਰੀ ਕਰਕੇ ਕੰਪਿਊਟਰਾਂ ਸਮੇਤ ਹੋਰ ਸਾਮਾਨ ਲੈ ਗਏ ਕਥਿਤ ਦੋਸ਼ੀਆਂ ਨੂੰ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ...

ਪੂਰੀ ਖ਼ਬਰ »

ਪੁਲਿਸ ਨੇ ਚੋਰੀ ਕੀਤੇ ਸਾਮਾਨ ਸਮੇਤ ਦੋ ਕਥਿਤ ਦੋਸ਼ੀਆਂ ਨੂੰ ਕੀਤਾ ਕਾਬੂ

ਨੌਸ਼ਹਿਰਾ ਮੱਝਾ ਸਿੰਘ, 18 ਜਨਵਰੀ (ਤਰਸੇਮ ਸਿੰਘ ਤਰਾਨਾ)-ਬੀਤੇ ਦਿਨੀਂ ਸਥਾਨਕ ਬੱਸ ਅੱਡਾ ਨੌਸ਼ਹਿਰਾ ਮੱਝਾ ਸਿੰਘ ਵਿਖੇ ਕੰਪਿਊਟਰ ਸੈਂਟਰ ਤੋਂ ਟੀ.ਵੀ. ਚੋਰੀ ਕਰਕੇ ਕੰਪਿਊਟਰਾਂ ਸਮੇਤ ਹੋਰ ਸਾਮਾਨ ਲੈ ਗਏ ਕਥਿਤ ਦੋਸ਼ੀਆਂ ਨੂੰ ਪੁਲਿਸ ਚੌਕੀ ਨੌਸ਼ਹਿਰਾ ਮੱਝਾ ਸਿੰਘ ...

ਪੂਰੀ ਖ਼ਬਰ »

ਬਿਰਧ ਆਸ਼ਰਮ ਬਟਾਲਾ 'ਚ 'ਸਭ ਕੁਝ ਅੱਛਾ ਨਹੀਂ'-ਬਜ਼ੁਰਗ ਨੇ ਸੁਣਾਈ ਮੰਦੜੇ ਹਾਲਾਂ ਦੀ ਦਾਸਤਾਨ

ਬਟਾਲਾ, 18 ਜਨਵਰੀ (ਕਾਹਲੋਂ)-ਬਿਰਧ-ਆਸ਼ਰਮ, ਪਰਿਵਾਰਾਂ ਤੇ ਹਾਲਾਤਾਂ ਤੋਂ ਸਤਾਏ ਤੇ ਦੁਖੀ ਲੋਕਾਂ ਲਈ ਇਕ ਵੱਡਾ ਆਸਰਾ ਬਣਦੇ ਹਨ, ਪਰ ਜੇਕਰ ਇਥੇ ਆ ਕੇ ਵੀ ਦੁਖਿਆਰੇ ਬਜ਼ੁਰਗਾਂ ਦੀ ਰੂਹ ਨੂੰ ਸਕੂਨ ਨਾ ਮਿਲ ਸਕੇ ਅਤੇ ਦਾਨੀ ਸੱਜਣਾਂ ਵਲੋਂ ਕੀਤੀ ਮਦਦ ਵੀ ਸਾਰਥਿਕ ਤੇ ਸਹੀ ...

ਪੂਰੀ ਖ਼ਬਰ »

ਨੌਜਵਾਨ ਪੀੜ੍ਹੀ ਸਮਾਜਿਕ ਬੁੁਰਾਈਆਂ ਖਿਲਾਫ਼ ਲਾਮਬੰਦ ਹੋਵੇ : ਤਲਵਾੜ

ਬਟਾਲਾ, 18 ਜਨਵਰੀ (ਕਾਹਲੋਂ)-ਸਮਾਜ ਅੰਦਰ ਪਣਪ ਰਹੀਆਂ ਬੁਰਾਈਆਂ ਨੂੰ ਠੱਲ੍ਹ ਪਾਉਣ ਲਈ ਸਮਾਜ ਦੇ ਅਗਾਂਹਵਧੂ ਤੇ ਸੂਝਵਾਨ ਵਰਗ ਨੂੰ ਲਾਮਬੱਧ ਹੋਣਾ ਚਾਹੀਦਾ ਹੈ ਤਾਂ ਜੋ ਸਮਾਜ ਅੰਦਰ ਸੁਧਾਰ ਲਿਆ ਕੇ ਆਉਣ ਵਾਲੀਆਂ ਪੀੜੀਆਂ ਨੂੰ ਇਕ ਚੰਗਾ ਵਾਤਾਵਰਣ ਦਿੱਤਾ ਜਾ ਸਕੇ | ਇਹ ...

ਪੂਰੀ ਖ਼ਬਰ »

ਕੈਪਟਨ ਸਰਕਾਰ ਲੋਕਾਂ ਨੂੰ ਸਹੂਲਤਾਂ ਦੇਣ ਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਚਨਬੱਧ : ਤੱਤਲਾ, ਪਵਾਰ

ਸੇਖਵਾਂ, 18 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਲੋਕਾਂ ਨੂੰ ਮੁਢਲੀਆਂ ਸਹੂਲਤਾਂ ਦੇਣ ਅਤੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਲਈ ਵਚਨਬੱਧ ਹੈ ਤੇ ਸਰਕਾਰ ਵਲੋਂ ਇਸ ਮੰਤਵ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ ...

ਪੂਰੀ ਖ਼ਬਰ »

40ਵਾਂ ਬਾਬਾ ਨਾਮਦੇਵ ਯਾਦਗਾਰੀ ਅੰਤਰਰਾਸ਼ਟਰੀ ਖੇਡ ਮੇਲਾ ਸ਼ਾਨੋ-ਸ਼ੌਕਤ ਨਾਲ ਸਮਾਪਤ

ਘੁਮਾਣ, 18 ਜਨਵਰੀ (ਬੰਮਰਾਹ, ਬਾਵਾ)-ਸ਼ੋ੍ਰਮਣੀ ਭਗਤ ਬਾਬਾ ਨਾਮਦੇਵ ਜੀ ਦੀ ਯਾਦ 'ਚ ਬਾਬਾ ਨਾਮਦੇਵ ਸਪੋਰਟਸ ਕਲੱਬ (ਰਜਿ:) ਘੁਮਾਣ ਗੁਰਦਾਸਪੁਰ ਵਲੋਂ 40ਵਾਂ ਖੇਡ ਮੇਲਾ ਇਲਾਕਾ ਨਿਵਾਸੀਆਂ ਤੇ ਐੱਨ.ਆਰ.ਆਈ. ਵੀਰਾਂ ਦੇ ਸਹਿਯੋਗ ਨਾਲ ਪੂਰੇ ਜੋਸ਼ੋ-ਖਰੋਸ਼ ਨਾਲ ਸਰਕਾਰੀ ਸਕੂਲ ...

ਪੂਰੀ ਖ਼ਬਰ »

ਕਿਡਜ਼ ਸਕੂਲ ਦੇ ਗੁਰਨੂਰ ਸਿੰਘ ਨੇ ਤਲਵਾਰਬਾਜ਼ੀ 'ਚੋਂ ਜਿੱਤਿਆ ਕਾਂਸੇ ਦਾ ਤਗਮਾ

ਗੁਰਦਾਸਪੁਰ, 18 ਜਨਵਰੀ (ਆਰਿਫ਼)-ਕਿਡਜ਼ ਇੰਟਰਨੈਸ਼ਨਲ ਸਕੂਲ ਧਾਰੋਚੱਕ ਦੇ ਸੱਤਵੀਂ ਜਮਾਤ ਦੇ ਗੁਰਨੂਰ ਸਿੰਘ ਨੇ ਤਲਵਾਰਬਾਜ਼ੀ ਵਿਚੋਂ ਕਾਂਸੇ ਦਾ ਤਗ਼ਮਾ ਜਿੱਤ ਕੇ ਸਕੂਲ ਤੇ ਜ਼ਿਲ੍ਹੇ ਦਾ ਨਾਂਅ ਰੌਸ਼ਨ ਕੀਤਾ ਹੈ | ਇਸ ਸਬੰਧੀ ਪਿ੍ੰਸੀਪਲ ਵਸੁਧਾ ਸ਼ਰਮਾ ਨੇ ਦੱਸਿਆ ਕਿ ...

ਪੂਰੀ ਖ਼ਬਰ »

ਜਸ ਨਰਸਿੰਗ ਕਾਲਜ ਸੇਖਵਾਂ ਦਾ ਬੀ. ਐੱਸ. ਸੀ. ਨਰਸਿੰਗ ਦਾ ਨਤੀਜਾ ਸ਼ਾਨਦਾਰ ਰਿਹਾ

ਸੇਖਵਾਂ, 18 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਜਸ ਇੰਸਟੀਚਿਊਟ ਆਫ਼ ਨਰਸਿੰਗ ਸੇਖਵਾਂ ਦਾ ਬੀ.ਐੱਸ.ਸੀ. ਨਰਸਿੰਗ ਭਾਗ ਪਹਿਲਾ ਦਾ ਨਤੀਜਾ ਸ਼ਾਨਦਾਰ ਰਿਹਾ ਹੈ | ਇਸ ਸਬੰਧੀ ਸੰਸਥਾ ਦੇ ਚੇਅਰਪਰਸਨ ਅਮਰਜੀਤ ਕੌਰ ਸੇਖਵਾਂ ਤੇ ਪਿ੍ੰਸੀਪਲ ਸੁਨੀਲ ਕੁਮਾਰ ਨੇ ਦੱਸਿਆ ਕਿ ...

ਪੂਰੀ ਖ਼ਬਰ »

'ਸਵੱਛਤਾ ਐਪ' ਲਈ ਵਿਦਿਆਰਥੀਆਂ ਤੇ ਅਧਿਆਪਕਾਂ ਨੂੰ ਕੀਤਾ ਜਾਗਰੂਕ

ਗੁਰਦਾਸਪੁਰ, 18 ਜਨਵਰੀ (ਆਰਿਫ਼)-ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਵਲੋਂ ਸ਼ੁਰੂ ਕਰਵਾਏ ਗਈ ਸਵੱਛਤਾ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਸਿੱਖਿਆ ਅਫ਼ਸਰ ਰਾਕੇਸ਼ ਬਾਲਾ ਦੀ ਅਗਵਾਈ ਹੇਠ ਜ਼ਿਲ੍ਹਾ ਗਾਈਡੈਂਸ ਕਾੳਾੂਸਲਰ ਪਰਮਿੰਦਰ ਸਿੰਘ ਵਲੋਂ ਸਕੂਲ ...

ਪੂਰੀ ਖ਼ਬਰ »

ਨੌਜਵਾਨ ਸ਼ਕਤੀ ਨੂੰ ਲਾਮਬੱਧ ਕਰਕੇ ਪੰਜਾਬ ਦੇ ਭਲੇ ਲਈ ਮੁਹਿੰਮ ਚਲਾਈ ਜਾਵੇਗੀ : ਆਗੂ

ਸੇਖਵਾਂ, 18 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਅਕਾਲੀ ਦਲ ਦੇ ਸਰਪ੍ਰਸਤ ਸ: ਪ੍ਰਕਾਸ਼ ਸਿੰਘ ਬਾਦਲ ਤੇ ਪ੍ਰਧਾਨ ਸ: ਸੁਖਬੀਰ ਸਿੰਘ ਬਾਦਲ ਦੀ ਦੂਰ ਅੰਦੇਸ਼ੀ ਸੋਚ ਸਦਕਾ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ, ਜਿਨ੍ਹਾਂ ਤਹਿਤ ਨੌਜਵਾਨ ਸ਼ਕਤੀ ...

ਪੂਰੀ ਖ਼ਬਰ »

ਰਾਸ਼ਟਰੀ ਵੋਟਰ ਦਿਵਸ 25 ਜਨਵਰੀ ਨੂੰ ਮਨਾਇਆ ਜਾਵੇਗਾ-ਡੀ.ਸੀ.

ਗੁਰਦਾਸਪੁਰ, 18 ਜਨਵਰੀ (ਆਰਿਫ਼)-ਸਥਾਨਕ ਪੰਚਾਇਤ ਭਵਨ ਵਿਖੇ 25 ਜਨਵਰੀ ਨੂੰ ਸਵੇਰੇ 11 ਵਜੇ 'ਰਾਸ਼ਟਰੀ ਵੋਟਰ ਦਿਵਸ' ਮਨਾਇਆ ਜਾਵੇਗਾ | ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਸਮਾਗਮ ਵਿਚ ਲੋਕਾਂ/ਵੋਟਰਾਂ ਨੂੰ ਚੋਣਾਂ 'ਚ ਵੋਟਾਂ ਪਾਉਣ ...

ਪੂਰੀ ਖ਼ਬਰ »

ਬੀ. ਪੀ. ਈ. ਓ. ਦਫ਼ਤਰ ਘਰੋਟਾ ਦਾ ਜ਼ਿਲ੍ਹਾ ਸਿੱਖਿਆ ਅਫ਼ਸਰ ਨੇ ਕੀਤਾ ਦੌਰਾ

ਘਰੋਟਾ, 18 ਜਨਵਰੀ (ਸੰਜੀਵ ਗੁਪਤਾ)-ਸਿੱਖਿਆ ਮਹਿਕਮੇ ਵਲੋਂ ਘਰੋਟਾ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸਮਰਪਿਤ ਕਰਨ ਦੇ ਜਾਰੀ ਕੀਤੇ ਹੁਕਮ ਉਪਰੰਤ ਅੱਜ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ) ਕੁਲਵੰਤ ਸਿੰਘ ਵਾਹਲਾ ਨੇ ਘਰੋਟਾ ਦਾ ਦੌਰਾ ਕੀਤਾ | ਉਨ੍ਹਾਂ ਘਰੋਟਾ ਵਿਖੇ ...

ਪੂਰੀ ਖ਼ਬਰ »

ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਪਹਿਲੀ ਵਾਰ ਮਾਂ ਬਣਨ ਵਾਲੀਆਂ ਔਰਤਾਂ ਨੂੰ 9 ਲੱਖ 35 ਹਜ਼ਾਰ ਦੀ ਸਹਾਇਤਾ ਰਾਸ਼ੀ ਵੰਡੀ-ਡੀ. ਸੀ.

ਗੁਰਦਾਸਪੁਰ, 18 ਜਨਵਰੀ (ਆਰਿਫ਼)-ਜ਼ਿਲੇ੍ਹ 'ਚ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਤਹਿਤ ਪਹਿਲੀ ਵਾਰ ਮਾਂ ਬਣਨ ਵਾਲੀਆਂ ਔਰਤਾਂ ਨੰੂ 9 ਲੱਖ 35 ਹਜ਼ਾਰ ਸਹਾਇਤਾ ਰਾਸ਼ੀ ਵੰਡੀ ਗਈ ਹੈ | ਇਸ ਸਬੰਧੀ ਡਿਪਟੀ ਕਮਿਸ਼ਨਰ ਗੁਰਲਵਲੀਨ ਸਿੰਘ ਸਿੱਧੂ ਨੇ ਦੱਸਿਆ ਕਿ ਇਸ ਯੋਜਨਾ ...

ਪੂਰੀ ਖ਼ਬਰ »

ਖੂੰਖਾਰ ਕੁੱਤਿਆਂ ਵਲੋਂ ਮਾਰੀ ਔਰਤ ਦੇ ਪਰਿਵਾਰ ਦੀ ਮਦਦ ਲਈ ਬੁੱਧੀਜੀਵੀਆਂ ਵਲੋਂ ਲੋਕਾਂ ਨੂੰ ਅਪੀਲ

ਬਟਾਲਾ, 18 ਜਨਵਰੀ (ਕਾਹਲੋਂ)-ਬੀਤੇ ਦਿਨ ਫ਼ਤਹਿਗੜ੍ਹ ਚੂੜੀਆਂ ਵਿਖੇ ਖੰੂਖਾਰ ਕੁੱਤਿਆਂ ਵਲੋਂ ਇਕ ਔਰਤ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ, ਜਿਸਦੇ ਪਰਿਵਾਰ ਨੂੰ ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫ਼ੋਰਮ ਵਲੋਂ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਹਾੜੇ ਮੌਕੇ ਪ੍ਰਮੇਸਰ ਨਗਰ ਦੀਆਂ ਸੰਗਤਾਂ ਵਲੋਂ ਵਿਸ਼ਾਲ ਲੰਗਰ ਸ਼ੁਰੂ

ਧਿਆਨਪੁਰ, 18 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦੇ ਜਨਮ ਦਿਹਾੜੇ ਦੀ ਖ਼ੁਸ਼ੀ 'ਚ ਪਿੰਡ ਪ੍ਰਮੇਸਰ ਨਗਰ ਤੇ ਇਲਾਕੇ ਦੀਆਂ ਸੰਗਤਾਂ ਵਲੋਂ ਬਾਬਾ ਰਛਪਾਲ ਸਿੰਘ ਪ੍ਰਮੇਸਰ ਨਗਰ ਦੀ ਅਗਵਾਈ 'ਚ ਕਸਬਾ ਧਿਆਨਪੁਰ 'ਚ ...

ਪੂਰੀ ਖ਼ਬਰ »

ਗੁਰਮੀਤ ਸਿੰਘ ਪਾਹੜਾ ਵਲੋਂ ਵੱਖ-ਵੱਖ ਪਿੰਡਾਂ 'ਚ ਸੜਕਾਂ ਬਣਾਉਣ ਦਾ ਕੰਮ ਸ਼ੁਰੂ

ਗੁਰਦਾਸਪੁਰ, 18 ਜਨਵਰੀ (ਗੁਰਪ੍ਰਤਾਪ ਸਿੰਘ)-ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਦੇਖ-ਰੇਖ ਹੇਠ ਲੇਬਰ ਸੈੱਲ ਪੰਜਾਬ ਦੇ ਚੇਅਰਮੈਨ ਗੁਰਮੀਤ ਸਿੰਘ ਪਾਹੜਾ ਵਲੋਂ ਨਜ਼ਦੀਕੀ ਪਿੰਡ ਕਾਦੀਆਂ ਵਾਲੀ ਤੇ ਹੱਲਾ ਚਾਹੀਆਂ ਸਮੇਤ ਹੋਰ ਵੱਖ-ਵੱਖ ਪਿੰਡਾਂ ਅੰਦਰ ਸੜਕਾਂ ...

ਪੂਰੀ ਖ਼ਬਰ »

ਗੁੱਡਵਿਲ ਇੰਟਰਨੈਸ਼ਨਲ ਸਕੂਲ 'ਚ ਜਾਗਰੁਕਤਾ ਸੈਮੀਨਾਰ

ਬਟਾਲਾ, 18 ਜਨਵਰੀ (ਕਾਹਲੋਂ)-ਗੁੱਡਵਿਲ ਇੰਟਰਨੈਸ਼ਨਲ ਸਕੂਲ ਢਡਿਆਲਾ ਨੱਤ (ਸੀ.ਬੀ.ਐੱਸ.ਈ.) ਵਿਖੇ ਪੰਜਾਬ ਨੈਸ਼ਨਲ ਬੈਂਕ ਦੇ ਡਿਜੀਟਲ ਬੈਂਕਿੰਗ ਜਾਗਰੁੂਕਤਾ ਪ੍ਰੋਗਰਾਮ ਤਹਿਤ ਸੀਨੀਅਰ ਵਿਦਿਆਰਥੀ ਅਤੇ ਅਧਿਆਪਕਾਂ ਲਈ ਸੈਮੀਨਾਰ ਲਗਾਇਆ ਗਿਆ, ਜਿਸਦਾ ਉਦਘਾਟਨ ਆਰ.ਕੇ. ...

ਪੂਰੀ ਖ਼ਬਰ »

ਪੇਂਟਿੰਗ ਮੁਕਾਬਲੇ 'ਚ ਡੀ. ਏ. ਵੀ. ਸੈਨਟਰੀ ਸਕੂਲ ਦੀ ਵਿਦਿਆਰਥਣ ਨੇ ਸੋਨ ਤਗ਼ਮਾ ਤੇ ਨਕਦ ਇਨਾਮ ਜਿੱਤਿਆ

ਬਟਾਲਾ, 18 ਜਨਵਰੀ (ਕਾਹਲੋਂ)-ਬੀਤੇ ਦਿਨੀਂ ਦੂਨ ਵੈਲੀ ਪਬਲਿਕ ਸਕੂਲ ਜ਼ਿਲ੍ਹਾ ਸਹਾਰਨਪੁਰ ਵਿਖੇ ਕਰਵਾਏ ਆਲ ਇੰਡੀਆ ਪੇਂਟਿੰਗ ਮੁਕਾਬਲੇ 'ਚ ਡੀ.ਏ.ਵੀ. ਸੈਨਟਰੀ ਸਕੂਲ ਬਟਾਲਾ ਦੀ ਵਿਦਿਆਰਥਣ ਤਮੰਨਾਪ੍ਰੀਤ ਕੌਰ ਨੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ | ਇਸ ਸਬੰਧੀ ਸਕੂਲ ...

ਪੂਰੀ ਖ਼ਬਰ »

ਸ੍ਰੀ ਬਾਵਾ ਲਾਲ ਦਿਆਲ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੋ ਦਿਨਾਂ ਜੋੜ ਮੇਲਾ ਸ਼ੁਰੂ

ਧਿਆਨਪੁਰ, 18 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦਾ 663ਵਾਂ ਜਨਮ ਦਿਹਾੜਾ ਪੀਠਦਵੇਸ਼ਵਰ ਸ੍ਰੀ ਰਾਮ ਸੁੰਦਰ ਦਾਸ ਜੀ ਦੇਵ ਅਚਾਰੀਆ ਮਹਾਰਾਜ ਦੀ ਅਗਵਾਈ ਹੇਠ ਪੂਰੀ ਸ਼ਰਧਾ ਭਾਵਨਾ ਨਾਲ ਮਨਾਉਣ ਲਈ ਧਿਆਨਪੁਰ ਧਾਮ ...

ਪੂਰੀ ਖ਼ਬਰ »

ਮੰਗਾਂ ਨੂੰ ਲੈ ਕੇ ਬਿਜਲੀ ਮੁਲਾਜ਼ਮਾਂ ਨੇ ਵਿਰੋਧ ਪ੍ਰਦਰਸ਼ਨ ਦੌਰਾਨ ਮੈਨਜਮੈਂਟ ਦਾ ਪੁਤਲਾ ਫੂਕਿਆ

ਧਾਰੀਵਾਲ, 18 ਜਨਵਰੀ (ਸਵਰਨ ਸਿੰਘ)-ਟੈਕਨੀਕਲ ਸਰਵਿਸ ਯੂਨੀਅਨ ਮੰਡਲ ਧਾਰੀਵਾਲ ਵਲੋਂ ਪੰਜਾਬ ਕਮੇਟੀ ਦੇ ਸੱਦੇ 'ਤੇ ਮੰਡਲ ਧਾਰੀਵਾਲ ਵਲੋਂ 132 ਕੇ.ਵੀ. ਵਿਖੇ ਮੁਅੱਤਲ ਮੁਲਾਜ਼ਮ ਬਹਾਲ ਕਰਨ, ਸਰਕਾਰੀ ਥਰਮਲ ਦੀ ਰਾਖੀ, ਪੇ ਬੈਡ, ਪੇ ਸਕੇਲਾਂ ਵਿਚ ਵਾਧਾ ਕਰਵਾਉਣ ਅਤੇ ਮੰਗ ...

ਪੂਰੀ ਖ਼ਬਰ »

ਗਲੀ 'ਚ ਖੜ੍ਹੇ ਸੀਵਰੇਜ ਦੇ ਗੰਦੇ ਪਾਣੀ ਕਾਰਨ ਰਸਤਾ ਹੋਇਆ ਬੰਦ

ਬਟਾਲਾ, 18 ਜਨਵਰੀ (ਹਰਦੇਵ ਸਿੰਘ ਸੰਧੂ)-ਸਥਾਨਕ ਗੁਰਦਾਸਪੁਰ ਰੋਡ 'ਤੇ ਭਾਈਆ ਦੀ ਹੱਟੀ ਦੇ ਸਾਹਮਣੇ ਗੁਰਦੁਆਰਾ ਸਾਹਿਬ ਵਾਲੀ ਗਲੀ 'ਚ ਕਈ ਦਿਨਾਂ ਤੋਂ ਖੜ੍ਹੇ ਸੀਵਰੇਜ਼ ਦੇ ਗੰਦੇ ਪਾਣੀ ਕਾਰਨ ਮੁਹੱਲਾ ਨਿਵਾਸੀਆਂ ਵਲੋਂ ਨਗਰ ਕੌਾਸਲ ਵਿਰੁੱਧ ਰੋਸ ਪ੍ਰਦਰਸ਼ਨ ਕੀਤਾ ਗਿਆ | ...

ਪੂਰੀ ਖ਼ਬਰ »

ਪੰਜਾਬ ਸੇਵਾ ਅਧਿਕਾਰ ਕਮਿਸ਼ਨ ਵਲਾੋ ਤਿੰਨ ਸਰਕਾਰੀ ਅਧਿਕਾਰੀਆਂ ਨੂੰ ਜੁਰਮਾਨਾ

ਫਤਹਿਗੜ੍ਹ ਚੂੜੀਆਂ, 18 ਜਨਵਰੀ (ਧਰਮਿੰਦਰ ਸਿੰਘ ਬਾਠ)-ਪੰਜਾਬ ਸੇਵਾ ਅਧਿਕਾਰ ਕਮਿਸ਼ਨ ਵਲਾੋ ਸੇਵਾ ਨਾ ਦੇਣ 'ਤੇ ਤਿੰਨ ਸਰਕਾਰੀ ਅਧਿਕਾਰੀਆਂ ਨੂੰ ਜ਼ੁਰਮਾਨਾ ਅਤੇ ਇਕ ਿਖ਼ਲਾਫ਼ ਵਿਭਾਗੀ ਕਾਰਵਾਈ ਕਰਨ ਦੇ ਹੁਕਮ ਜਾਰੀ ਕੀਤੇ ਗਏ ਹਨ | ਇਸ ਸਬੰਧੀ ਪੰਜਾਬ ਸੇਵਾ ਅਧਿਕਾਰ ...

ਪੂਰੀ ਖ਼ਬਰ »

ਘਰ ਵਿਚੋਂ ਨਕਦੀ ਤੇ ਗਹਿਣੇ ਚੋਰੀ

ਕਾਹਨੂੰਵਾਨ, 18 ਜਨਵਰੀ (ਹਰਜਿੰਦਰ ਸਿੰਘ ਜੱਜ)-ਸਥਾਨਕ ਕਸਬੇ ਦੇ ਟਾਂਡਾ ਮੁਹੱਲਾ ਕਾਹਨੂੰਵਾਨ ਵਿਖੇ ਬੀਤੀ ਰਾਤ ਇਕ ਘਰ ਵਿਚ ਚੋਰਾਂ ਵਲੋਂ ਦਾਖ਼ਲ ਹੋ ਕੇ ਸੋਨੇ ਦੇ ਗਹਿਣੇ ਤੇ ਨਕਦੀ ਚੋਰੀ ਕਰ ਲਈ ਗਈ | ਇਸ ਬਾਰੇ ਵਿਧਵਾ ਔਰਤ ਮਨਜਿੰਦਰ ਕੌਰ ਵਾਸੀ ਟਾਂਡਾ ਮੁਹੱਲਾ ...

ਪੂਰੀ ਖ਼ਬਰ »

ਸ਼ੋਭਾ ਯਾਤਰਾ ਦੌਰਾਨ ਕਈ ਲੋਕਾਂ ਦੀਆਂ ਜੇਬਾਂ ਕੱਟੀਆਂ ਗਈਆਂ

ਧਿਆਨਪੁਰ, 18 ਜਨਵਰੀ (ਕੁਲਦੀਪ ਸਿੰਘ ਨਾਗਰਾ)-ਮਹਾਨ ਤਪੱਸਵੀਂ ਯੋਗੀਰਾਜ ਸ੍ਰੀ ਬਾਵਾ ਲਾਲ ਦਿਆਲ ਜੀ ਮਹਾਰਾਜ ਦੇ ਜਨਮ ਦਿਹਾੜੇ ਨੂੰ ਸਮਰਪਿਤ ਬਟਾਲਾ ਤੋਂ ਚੱਲੀ ਪੈਦਲ ਯਾਤਰਾ 'ਚ ਜਿਥੇ ਵੱਡੀ ਤਾਦਾਦ 'ਚ ਸੰਗਤਾਂ ਬਾਵਾ ਲਾਲ ਦਿਆਲ ਜੀ ਦੀ ਮਹਿਮਾ ਦਾ ਗੁਣਗਾਣ ਕਰ ਰਹੀਆਂ ...

ਪੂਰੀ ਖ਼ਬਰ »

ਘਰਾਂ ਮੂਹਰੇ ਧਰਨਾ ਲਾ ਕੇ ਬੈਂਕ ਮੁਲਾਜ਼ਮ ਕਰ ਰਹੇ ਹਨ ਕਿਸਾਨਾਂ ਨੰੂ ਜਲੀਲ-ਕਾਕੀ

ਗੁਰਦਾਸਪੁਰ, 18 ਜਨਵਰੀ (ਆਰਿਫ਼)-ਪੱਗੜੀ ਸੰਭਾਲ ਜੱਟਾ ਲਹਿਰ ਦੇ ਕਨਵੀਨਰ ਅਤੇ ਅਕਾਲੀ ਆਗੂ ਕੰਵਲਪ੍ਰੀਤ ਸਿੰਘ ਕਾਕੀ ਨੇ ਉਨ੍ਹਾਂ ਬੈਂਕ ਮੁਲਾਜ਼ਮਾਂ ਅਤੇ ਸਰਕਾਰ ਨੰੂ ਲੰਬੇ ਹੱਥੀਂ ਲੈਂਦੇ ਹੋਏ ਕਿਹਾ ਕਿ ਇਕ ਪਾਸੇ ਤਾਂ ਸਰਕਾਰ ਕਿਸਾਨਾਂ ਨੰੂ ਕਰਜ਼ਾ ਮੁਕਤ ਕਰਨ ਦੀ ...

ਪੂਰੀ ਖ਼ਬਰ »

ਸਿੱਖਿਆ ਵਿਭਾਗ ਵਲੋਂ ਘਰੋਟਾ ਵਿਖੇ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਸਥਾਪਿਤ ਕਰਨ ਦੇ ਹੁਕਮ ਜਾਰੀ

ਘਰੋਟਾ, 18 ਜਨਵਰੀ (ਸੰਜੀਵ ਗੁਪਤਾ)-ਸਿੱਖਿਆ ਵਿਭਾਗ ਵਲੋਂ ਨਵੇਂ ਬਣੇ ਬਲਾਕ ਘਰੋਟਾ ਵਿਖੇ ਬਲਾਕ ਵਿਕਾਸ ਤੇ ਪੰਚਾਇਤ ਦਫ਼ਤਰ ਸਥਾਪਿਤ ਕਰਨ ਦੇ ਹੁਕਮ ਜਾਰੀ ਕਰ ਦਿੱਤੇ ਹਨ | ਜਿਸ ਦਾ ਬਲਾਕ ਵਿਕਾਸ ਸੰਘਰਸ਼ ਕਮੇਟੀ ਤੇ ਇਲਾਕੇ ਦੇ ਸਮਾਜ ਸੇਵੀ ਸੰਗਠਨਾਂ ਨੇ ਸਵਾਗਤ ਕਰਦਿਆਂ ...

ਪੂਰੀ ਖ਼ਬਰ »

ਬਿਜਲੀ ਚੋਰੀ ਰੋਕਣ ਤੇ ਖ਼ਪਤਕਾਰਾਂ ਨੂੰ ਨਿਰਵਿਘਨ ਬਿਜਲੀ ਸਪਲਾਈ ਲਈ ਪਾਵਰਕਾਮ ਯਤਨਸ਼ੀਲ : ਐਸ. ਡੀ. ਓ.

ਬਿਜਲੀ ਚੋਰੀ ਰੋਕਣ ਲਈ ਛਾਪੇਮਾਰੀ ਜਾਰੀ ਕੋਟਲੀ ਸੂਰਤ ਮੱਲ੍ਹੀ, 18 ਜਨਵਰੀ (ਕੁਲਦੀਪ ਸਿੰਘ ਨਾਗਰਾ)-ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਦੀ ਸਬ ਡਵੀਜ਼ਨ ਕੋਟਲੀ ਸੂਰਤ ਮੱਲ੍ਹੀ ਦੇ ਐਸ.ਡੀ.ਓ. ਇੰਜੀਨੀਅਰ ਕੁਲਦੀਪ ਸਿੰਘ ਨੇ ਸਬ ਡਵੀਜ਼ਨ ਵਿਖੇ ਬਿਜਲੀ ਅਧਿਕਾਰੀਆਂ ਦੀ ਇਕ ...

ਪੂਰੀ ਖ਼ਬਰ »

ਯੂਨਾਈਟਿਡ ਫ਼ਰੰਟ ਆਫ਼ ਐਕਸ ਸਰਵਿਸਮੈਨ ਐਸੋਸੀਏਸ਼ਨ ਦੀ ਮੀਟਿੰਗ

ਗੁਰਦਾਸਪੁਰ, 18 ਜਨਵਰੀ (ਆਲਮਬੀਰ ਸਿੰਘ)-ਯੂਨਾਈਟਿਡ ਫ਼ਰੰਟ ਆਫ਼ ਐਕਸ ਸਰਵਿਸਮੈਨ ਐਸੋਸੀਏਸ਼ਨ ਦੀ ਮੀਟਿੰਗ ਹੋਈ | ਜਿਸ 'ਚ ਐਕਸ ਸਰਵਿਸਮੈਨਾਂ ਨੂੰ ਲੋਹੜੀ ਦੀ ਵਧਾਈ ਦਿੱਤੀ ਗਈ | ਇਹ ਵੀ ਦੱਸਿਆ ਗਿਆ ਕਿ ਹਰ ਸਾਲ 14 ਜਨਵਰੀ ਨੂੰ ਸਰਕਾਰ ਦੇ ਆਦੇਸ਼ ਅਨੁਸਾਰ ਵੈਟਰਨਜ਼-ਡੇਅ ...

ਪੂਰੀ ਖ਼ਬਰ »

ਡੈਮੋਕਰੈਟਿਕ ਟੀਚਰਜ਼ ਫ਼ਰੰਟ ਨੇ ਸੁਰਿੰਦਰ ਸਿੰਘ ਕੋਠੇ ਨੂੰ ਸੇਵਾ ਮੁਕਤੀ 'ਤੇ ਕੀਤਾ ਸਨਮਾਨਿਤ

ਗੁਰਦਾਸਪੁਰ, 18 ਜਨਵਰੀ (ਸੁਖਵੀਰ ਸਿੰਘ ਸੈਣੀ)-ਡੈਮੋਕਰੈਟਿਕ ਟੀਚਰਜ਼ ਫ਼ਰੰਟ ਪੰਜਾਬ ਦੇ ਜ਼ਿਲ੍ਹਾ ਪ੍ਰਧਾਨ ਤੇ ਸਰਕਾਰੀ ਸਕੂਲ ਰੱਤਾ ਅਬਦਾਲ ਦੇ ਹੈੱਡ ਮਾ: ਸੁਰਿੰਦਰ ਸਿੰਘ ਕੋਠੇ ਆਪਣੀ 29 ਸਾਲ ਦੀ ਸੇਵਾ ਉਪਰੰਤ ਸੇਵਾ ਮੁਕਤ ਹੋ ਗਏ ਹਨ | ਅੱਜ ਉਨ੍ਹਾਂ ਦੀ ਸੇਵਾ ਮੁਕਤੀ ...

ਪੂਰੀ ਖ਼ਬਰ »

ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਲਈ ਸੈਮੀਨਾਰ ਲਗਾਇਆ

ਗੁਰਦਾਸਪੁਰ, 18 ਜਨਵਰੀ (ਆਲਮਬੀਰ ਸਿੰਘ)-ਇੱਥੋਂ ਨਜ਼ਦੀਕੀ ਪਿੰਡ ਥਾਣੇਵਾਲ ਵਿਖੇ ਸ਼ਹੀਦ ਊਧਮ ਸਿੰਘ ਕਲੱਬ ਵਲੋਂ ਮਨੁੱਖੀ ਅਧਿਕਾਰਾਂ ਪ੍ਰਤੀ ਜਾਗਰੂਕਤਾ ਲਈ ਸੈਮੀਨਾਰ ਲਗਾਇਆ ਗਿਆ | ਜਿਸ 'ਚ ਪਿੰਡ ਵਾਸੀਆਂ ਨੇ ਵੱਧ ਚੜ੍ਹ ਕੇ ਹਿੱਸਾ ਲਿਆ | ਇਸ ਮੌਕੇ ਪੰਜਾਬ ਸਟੇਟ ...

ਪੂਰੀ ਖ਼ਬਰ »

ਬੀਬੀ ਜਗੀਰ ਕੌਰ ਵਲੋਂ ਨਵ-ਨਿਯੁਕਤ ਸ਼ਹਿਰੀ ਜ਼ਿਲ੍ਹਾ ਪ੍ਰਧਾਨ ਪ੍ਰੋ: ਕਮਲਜੀਤ ਕੌਰ ਦਾ ਸਨਮਾਨ

ਬਟਾਲਾ, 18 ਜਨਵਰੀ (ਕਾਹਲੋਂ)-ਇਸਤਰੀ ਅਕਾਲੀ ਦਲ ਦੇ ਕੌਮੀ ਪ੍ਰਧਾਨ ਬੀਬੀ ਜਗੀਰ ਕੌਰ ਵਲੋਂ ਨਵ-ਨਿਯੁਕਤ ਜ਼ਿਲ੍ਹਾ ਗੁਰਦਾਸਪੁਰ ਦੇ ਸ਼ਹਿਰੀ ਪ੍ਰਧਾਨ ਪ੍ਰੋ: ਕਮਲਜੀਤ ਕੌਰ ਰੰਧਾਵਾ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਪ੍ਰੋ: ਕਮਲਜੀਤ ਕੌਰ ਰੰਧਾਵਾ ਅਤੇ ਗੁਰੂ ...

ਪੂਰੀ ਖ਼ਬਰ »

ਫ਼ੌਜੀ ਜਵਾਨਾਂ ਮਨਾਇਆ 70ਵਾਂ ਸੈਨਾ ਦਿਵਸ

ਬਟਾਲਾ, 18 ਜਨਵਰੀ (ਹਰਦੇਵ ਸਿੰਘ ਸੰਧੂ)-ਸਥਾਨਕ ਵੀਰ ਹਕੀਕਤ ਰਾਏ ਦੀ ਸਮਾਧ ਤੇ ਬਣੇ 1971 'ਚ ਭਾਰਤੀ ਸੈਨਾ ਦੇ ਡੇਰਾ ਬਾਬਾ ਨਾਨਕ ਬਾਰਡਰ 'ਤੇ ਸ਼ਹੀਦ ਹੋਏ ਜਵਾਨ ਦੀ ਯਾਦ 'ਚ ਬਣੇ ਸ਼ਹੀਦੀ ਸਮਾਰਕ ਵਿਖੇ ਅੱਜ ਤਿੰਨ ਸਿੱਖ ਬਟਾਲੀਅਨ (ਤਿੱਬੜੀ ਕੈਂਪ) ਦੇ ਫ਼ੌਜੀ ਜਵਾਨਾਂ ਵਲੋਂ ...

ਪੂਰੀ ਖ਼ਬਰ »

ਪਾਹੜਾ ਨੇ ਸੈਕਟਰੀ ਮੁਹੱਲੇ 'ਚ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਗੁਰਦਾਸਪੁਰ, 18 ਜਨਵਰੀ (ਆਰਿਫ਼)-ਗੁਰਦਾਸਪੁਰ ਤੋਂ ਹਲਕਾ ਵਿਧਾਇਕ ਬਰਿੰਦਰਮੀਤ ਸਿੰਘ ਪਾਹੜਾ ਦੀ ਪ੍ਰਧਾਨਗੀ ਹੇਠ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਸੈਕਟਰੀ ਮੁਹੱਲਾ ਵਿਖੇ ਗਲੀਆਂ ਦਾ ਨਿਰਮਾਣ ਕਾਰਜ ਸ਼ੁਰੂ ਕਰਵਾਇਆ ਗਿਆ | ਜਿਸ ਦੀ ਸ਼ੁਰੂਆਤ ਵਿਧਾਇਕ ਪਾਹੜਾ ...

ਪੂਰੀ ਖ਼ਬਰ »

ਗਣਤੰਤਰ ਦਿਵਸ ਦੇ ਸਬੰਧ 'ਚ ਸ਼ਹਿਰ ਅੰਦਰ ਪੁਲਿਸ ਵਲੋਂ ਸੁਰੱਖਿਆ ਪ੍ਰਬੰਧ ਸਖ਼ਤ

ਗੁਰਦਾਸਪੁਰ, 18 ਜਨਵਰੀ (ਸੁਖਵੀਰ ਸਿੰਘ ਸੈਣੀ)-ਗਣਤੰਤਰ ਦਿਵਸ ਦੇ ਸਬੰਧ 'ਚ ਜ਼ਿਲ੍ਹਾ ਪੁਲਿਸ ਮੁਖੀ ਹਰਚਰਨ ਸਿੰਘ ਭੁੱਲਰ ਦੇ ਦਿਸ਼ਾ-ਨਿਰਦੇਸ਼ਾਂ 'ਤੇ ਪੁਲਿਸ ਪ੍ਰਸ਼ਾਸਨ ਵਲੋਂ ਸ਼ਹਿਰ ਅੰਦਰ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ | ਇਸ ਸਬੰਧੀ ਸ਼ਹਿਰ ਦੇ ...

ਪੂਰੀ ਖ਼ਬਰ »

ਐਨ. ਆਰ. ਐਚ. ਐਮ ਇੰਪਲਾਈਜ਼ ਐਸੋਸੀਏਸ਼ਨ ਦੀ ਟੀਮ ਜਾਵੇਗੀ ਜੰਮੂ- ਡਾ: ਰਾਣਾ

ਗੁਰਦਾਸਪੁਰ, 18 ਜਨਵਰੀ (ਸੁਖਵੀਰ ਸਿੰਘ ਸੈਣੀ)-ਐਨ.ਆਰ.ਐੱਚ.ਐਮ. ਇੰਪਲਾਈਜ਼ ਐਸੋਸੀਏਸ਼ਨ ਦੇ ਸੂਬਾ ਪ੍ਰਧਾਨ ਡਾ: ਇੰਦਰਜੀਤ ਰਾਣਾ ਨੇ ਵਿਸ਼ੇਸ਼ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੀ 9 ਜਨਵਰੀ ਨੰੂ ਐਨ.ਆਰ.ਐਚ.ਐਮ. ਇੰਪਲਾਈਜ਼ ਐਸੋਸੀਏਸ਼ਨ ਵਲੋਂ ਆਪਣੀਆਂ ਸੇਵਾਵਾਂ ਨੰੂ ...

ਪੂਰੀ ਖ਼ਬਰ »

ਕਰਾਟੇ ਪ੍ਰਤੀਯੋਗਤਾ 'ਚੋਂ ਅੱਵਲ ਰਹੀਆਂ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਗੁਰਦਾਸਪੁਰ, 18 ਜਨਵਰੀ (ਆਰਿਫ਼)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗੋਹਤ ਪੋਕਰ ਵਿਖੇ ਪਿ੍ੰ: ਚੰਚਲ ਸਿੰਘ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਜਿਸ 'ਚ ਕਰਾਟੇ ਪ੍ਰਤੀਯੋਗਤਾ ਦੌਰਾਨ ਅੱਵਲ ਰਹੀਆਂ ਵਿਦਿਆਰਥਣਾਂ ਨੰੂ ਸਨਮਾਨਿਤ ਕੀਤਾ ਗਿਆ | ਇਸ ਸਬੰਧੀ ਪਿ੍ੰ: ...

ਪੂਰੀ ਖ਼ਬਰ »

ਖ਼ਜ਼ਾਨਚੀਆਂ ਮੁਹੱਲਾ ਵਿਖੇ ਗੰਦੇ ਪਾਣੀ ਕਾਰਨ ਲੋਕ ਪ੍ਰੇਸ਼ਾਨ

ਗੁਰਦਾਸਪੁਰ, 18 ਜਨਵਰੀ (ਆਲਮਬੀਰ ਸਿੰਘ)-ਸਥਾਨਕ ਖ਼ਜ਼ਨਚੀਆਂ ਮੁਹੱਲਾ ਵਾਰਡ ਨੰ. 21 ਵਿਖੇ ਪਿਛਲੇ 20-22 ਦਿਨਾਂ ਤੋਂ ਸੀਵਰੇਜ਼ ਬੰਦ ਹੋਣ ਕਰਕੇ ਗੰਦਾ ਪਾਣੀ ਲੋਕਾਂ ਦੇ ਘਰਾਂ, ਦੁਕਾਨਾਂ 'ਚ ਇਕੱਠਾ ਹੋਣਾ ਸ਼ੁਰੂ ਹੋ ਗਿਆ ਹੈ | ਜਿਸ ਕਾਰਨ ਮੁਹੱਲੇ ਦੇ ਲੋਕ ਪ੍ਰੇਸ਼ਾਨੀ ਦੇ ...

ਪੂਰੀ ਖ਼ਬਰ »

ਸਾੲੀਂ ਸੇਵਾ ਸਮੰਤੀ ਨੇ ਲੋੜਵੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਧਾਰੀਵਾਲ, 18 ਜਨਵਰੀ (ਸਵਰਨ ਸਿੰਘ)- ਸ੍ਰੀ ਸਾਂਈ ਸੇਵਾ ਸੰਮਤੀ ਵਲੋਂ ਮਹਾਤਮਾ ਮੰਗਤ ਰਾਮ ਦੀ ਪ੍ਰੇਰਣਾ ਸਦਕਾ ਸਵ: ਹੇਮੰਤ ਮਹਾਜਨ ਦੀ ਯਾਦ 'ਚ 40 ਗਰੀਬ ਲੋੜਵੰਦ ਪਰਿਵਾਰਾਂ ਨੂੰ ਮੁਫ਼ਤ ਰਾਸ਼ਨ ਵੰਡਿਆ ਗਿਆ | ਇਸ ਮੌਕੇ ਰਜਨੀਸ਼ ਬੰਟੀ, ਪਿਊਸ਼ ਕੋਹਲੀ, ਰਮਨ ਕੁਮਾਰ ਗੱਭਰ, ...

ਪੂਰੀ ਖ਼ਬਰ »

ਡੀ. ਈ. ਓ. ਸਮਰਾ ਵਲੋਂ 126 ਸਕੂਲਾਂ ਦੇ ਅਧਿਆਪਕਾਂ ਨਾਲ ਅਹਿਮ ਮੀਟਿੰਗ

ਧਾਰੀਵਾਲ, 18 ਜਨਵਰੀ (ਜੇਮਸ ਨਾਹਰ)- ਬੀ.ਪੀ.ਈ.ਓ. ਦਫ਼ਤਰ-1 ਰਣੀਆਂ ਧਾਰੀਵਾਲ ਵਿਖੇ ਜ਼ਿਲ੍ਹਾ ਪ੍ਰਾਇਮਰੀ ਸਿੱਖਿਆ ਅਫ਼ਸਰ ਸਲਵਿੰਦਰ ਸਿੰਘ ਸਮਰਾ ਅਤੇ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਲਬੀਰ ਸਿੰਘ ਵਲੋਂ ਬਲਾਕ ਧਾਰੀਵਾਲ-1 ਰਣੀਆਂ ਅਤੇ ਬਲਾਕ 2 ਕੰਗ ਅਧੀਨ ਪੈਂਦੇ 126 ...

ਪੂਰੀ ਖ਼ਬਰ »

ਭਾਰਤੀ ਕਮਿਊਨਿਸਟ ਪਾਰਟੀ ਲਿਬਰੇਸ਼ਨ ਦੀ ਮੀਟਿੰਗ

ਬਟਾਲਾ, 18 ਜਨਵਰੀ (ਕਾਹਲੋਂ)-ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੀ ਮੀਟਿੰਗ ਲਿਬਰੇਸ਼ਨ ਦੇ ਸੂਬਾ ਸਕੱਤਰ ਕਾਮਰੇਡ ਗੁਰਮੀਤ ਸਿੰਘ ਬਖ਼ਤਪੁਰਾ ਦੀ ਅਗਵਾਈ ਹੇਠ ਹੋਈ, ਜਿਸ 'ਚ ਕਾਮਰੇਡ ਬਖ਼ਤਪੁਰਾ ਨੇ ਕਿਹਾ ਕਿ ਮਾਣਯੋਗ ਸੁਪਰੀਮ ਕੋਰਟ ਦੇ 4 ਮਾਣਯੋਗ ਜੱਜਾਂ ਵਲੋਂ ਉਭਾਰੇ ਗਏ ...

ਪੂਰੀ ਖ਼ਬਰ »

ਨੌਜਵਾਨਾਂ ਅੰਦਰ ਵਧ ਰਿਹਾ ਨਸ਼ਿਆਂ ਦਾ ਰੁਝਾਨ ਚਿੰਤਾ ਦਾ ਵਿਸ਼ਾ : ਬਾਬਾ ਸੁਖਦੀਪ ਸਿੰਘ ਬੇਦੀ

ਡੇਰਾ ਬਾਬਾ ਨਾਨਕ, 18 ਜਨਵਰੀ (ਵਿਜੇ ਕੁਮਾਰ ਸ਼ਰਮਾ)-ਪੰਜਾਬ ਦੇ ਨੌਜਵਾਨਾਂ ਅੰਦਰ ਵਧ ਰਿਹਾ ਨਸ਼ਿਆਂ ਦਾ ਰੁਝਾਨ ਅੱਜ ਚਿੰਤਾ ਤੇ ਚਿੰਤਨ ਦਾ ਵਿਸ਼ਾ ਹੈ ਤੇ ਜੇ ਸਮਾਂ ਰਹਿੰਦੇ ਇਸ ਜਾਨਲੇਵਾ ਬੁਰਾਈ 'ਤੇ ਕਾਬੂ ਨਾ ਪਾਇਆ ਗਿਆ ਤਾਂ ਆਉਣ ਵਾਲੀਆਂ ਪੀੜੀਆਂ ਸਾਨੂੰ ਕਦੇ ...

ਪੂਰੀ ਖ਼ਬਰ »

'ਦੀ ਰਣੀਆਂ ਬਹੁਮੰਤਵੀ ਸਹਿਕਾਰੀ ਸਭਾ' ਵਿਖੇ ਸਿਖਲਾਈ ਕੈਂਪ ਲਗਾਇਆ

ਧਾਰੀਵਾਲ, 18 ਜਨਵਰੀ (ਸਵਰਨ ਸਿੰਘ)-ਨਜ਼ਦੀਕੀ ਪਿੰਡ ਰਣੀਆਂ ਵਿਖੇ ਸਥਿਤ 'ਦੀ ਰਣੀਆਂ ਬਹੁਮੰਤਵੀ ਸਹਿਕਾਰੀ ਸਭਾ' ਵਿਖੇ ਇਫਕੋ ਵਲੋਂ ਸੇਲ ਪੁਆਇੰਟ ਵਿਅਕਤੀਗਤ ਸਿਖਲਾਈ ਦਾ ਪ੍ਰਬੰਧ ਕੀਤਾ ਗਿਆ | ਇਸ ਸਿਖਲਾਈ ਪ੍ਰੋਗਰਾਮ 'ਚ ਸੰਜੀਵ ਕੰੁਦਰਾ ਸਹਾਇਕ ਰਜਿਸਟਰਾਰ ਸਹਿਕਾਰੀ ...

ਪੂਰੀ ਖ਼ਬਰ »

ਪਾਈਪਾਂ ਦੀ ਲੀਕੇਜ ਕਾਰਨ ਪਿੰਡ ਬਲੀਮ ਦੇ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ

ਕਲਾਨੌਰ, 18 ਜਨਵਰੀ (ਪੁਰੇਵਾਲ)-ਪਿੰਡ ਬਰੀਲ੍ਹਾ ਕਲਾਂ 'ਚ ਸਥਾਪਿਤ ਪਾਣੀ ਵਾਲੀ ਟੈਂਕੀ 'ਚੋਂ ਪਿੰਡ ਬਲੀਮ ਵਿਖੇ ਆਉਣ ਵਾਲੀਆਂ ਸ਼ੁੱਧ ਪਾਣੀ ਵਾਲੀਆਂ ਪਾਈਪਾਂ ਦੀ ਲੀਕੇਜ਼ ਕਾਰਨ ਪਿੰਡ ਬਲੀਮ ਦੇ ਲੋਕ ਦੂਸ਼ਿਤ ਪਾਣੀ ਪੀਣ ਲਈ ਮਜਬੂਰ ਹਨ | ਇਸ ਸਬੰਧੀ ਪਿੰਡ ਬਲੀਮ ਵਾਸੀ ...

ਪੂਰੀ ਖ਼ਬਰ »

ਕੈਬਨਿਟ ਮੰਤਰੀ ਬਾਜਵਾ ਵਲੋਂ ਇੰਪਲਾਈਜ਼ ਫੈੱਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਦਾ ਕੈਲੰਡਰ ਜਾਰੀ

ਬਟਾਲਾ, 18 ਜਨਵਰੀ (ਕਾਹਲੋਂ)-ਇੰਪਲਾਈਜ਼ ਫੈਡਰੇਸ਼ਨ ਪੰਜਾਬ ਰਾਜ ਬਿਜਲੀ ਬੋਰਡ ਪੰਜਾਬ ਦਾ ਵਫ਼ਦ ਪ੍ਰਧਾਨ ਤੇ ਬਿਜਲੀ ਮੁਲਾਜ਼ਮ ਏਕਤਾ ਮੰਚ ਪੰਜਾਬ ਦੇ ਜਨਰਲ ਸਕੱਤਰ ਸ: ਗੁਰਵੇਲ ਸਿੰਘ ਬੱਲਪੁਰੀਆਂ ਦੀ ਅਗਵਾਈ 'ਚ ਪੰਜਾਬ ਦੇ ਕੈਬਨਿਟ ਮੰਤਰੀ ਸ: ਤਿ੍ਪਤ ਰਜਿੰਦਰ ਸਿੰਘ ...

ਪੂਰੀ ਖ਼ਬਰ »

ਮਾਤਾ ਪ੍ਰੀਤਮ ਕੌਰ ਨੂੰ ਵੱਖ-ਵੱਖ ਆਗੂਆਂ ਵਲੋਂ ਸ਼ਰਧਾਂਜਲੀਆਂ ਭੇਟ

ਹਰਚੋਵਾਲ, 18 ਜਨਵਰੀ (ਢਿੱਲੋਂ)-ਪਿੰਡ ਮਠੋਲਾ ਦੇ ਮਾਤਾ ਪ੍ਰੀਤਮ ਕੌਰ, ਜੋ ਬੀਤੇ ਦਿਨ ਇਸ ਸੰਸਾਰ ਨੂੰ ਸਦੀਵੀ ਵਿਛੋੜਾ ਦੇ ਗਏ | ਉਨ੍ਹਾਂ ਨਮਿਤ ਰੱਖੇ ਗਏ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਗਏ | ਉਪਰੰਤ ਨਿਰੋਲ ਬਾਣੀ ਦਾ ਵੈਰਾਗਮਈ ਕੀਰਤਨ ਭਾਈ ਅਵਤਾਰ ਸਿੰਘ ...

ਪੂਰੀ ਖ਼ਬਰ »

ਬੈਂਕ ਦੇ ਕਰਜ਼ਦਾਰ ਕਿਸ਼ਤਾਂ ਮੋੜ ਕੇ ਧਰਨਿਆਂ ਤੋਂ ਬਚਣ : ਮੈਨੇਜਰ ਸੰਤੋਖ ਸਿੰਘ

ਸੇਖਵਾਂ, 18 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਗੁਰਦਾਸਪੁਰ ਕੇਂਦਰੀ ਸਹਿਕਾਰੀ ਬੈਂਕ ਵਲੋਂ ਹੁਣ ਬੈਂਕ ਦੇ ਡਿਫ਼ਾਲਟਰ ਕਰਜ਼ਦਾਰਾਂ ਵਲੋਂ ਕਰਜ਼ਾ ਨਾ ਮੋੜਨ ਦੀ ਸੂਰਤ 'ਚ ਉਨ੍ਹਾਂ ਦੇ ਘਰਾਂ ਜਾਂ ਵਪਾਰਕ ਥਾਵਾਂ ਅੱਗੇ ਸ਼ਾਂਤਮਈ ਢੰਗ ਨਾਲ ਧਰਨੇ ਲਾਉਣੇ ਸ਼ੁਰੂ ਕੀਤੇ ਹਨ, ...

ਪੂਰੀ ਖ਼ਬਰ »

ਖੇਡਾਂ ਦਾ ਮਨੁੱਖੀ ਜੀਵਨ 'ਚ ਅਹਿਮ ਰੋਲ : ਆਗੂ

ਸੇਖਵਾਂ, 18 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਮਨੁੱਖੀ ਜੀਵਨ 'ਚ ਖੇਡਾਂ ਦਾ ਅਹਿਮ ਰੋਲ ਹੰੁਦਾ ਹੈ ਅਤੇ ਨੌਜਵਾਨ ਪੀੜ੍ਹੀ ਨੂੰ ਖੇਡਾਂ ਵੱਲ ਵਿਸ਼ੇਸ਼ ਧਿਆਨ ਦੇਣ ਦੀ ਲੋੜ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਅਗਾਹਵਧੂ ਨੌਜਵਾਨ ਆਗੂ ਤੇ ਮਾ: ਨਵਰੂਪ ਸਿੰਘ ਗੋਲਡੀ ...

ਪੂਰੀ ਖ਼ਬਰ »

ਅਬਰੋਲ ਹਸਪਤਾਲ ਨੇ ਦਿੱਤਾ ਹਾਦਸੇ 'ਚ ਜ਼ਖ਼ਮੀ ਲੜਕੀ ਨੂੰ ਨਵਾਂ ਜੀਵਨ ਦਾਨ

ਗੁਰਦਾਸਪੁਰ, 18 ਜਨਵਰੀ (ਗੁਰਪ੍ਰਤਾਪ ਸਿੰਘ)-'ਡਾਕਟਰ ਰੱਬ ਦਾ ਦੂਜਾ ਰੂਪ ਹੁੰਦੇ ਹਨ' ਅੱਜ ਇਸੇ ਕਥਨ ਨੂੰ ਅਬਰੋਲ ਹਸਪਤਾਲ 'ਚ ਡਾਕਟਰਾਂ ਦੀ ਟੀਮ ਨੇ ਸੱਚ ਕਰ ਦਿਖਾਇਆ | ਲਗਪਗ ਦੋ ਮਹੀਨੇ ਪਹਿਲਾਂ ਜਾਗਿ੍ਤੀ (25 ਸਾਲ) ਵਾਸੀ ਜੌਹਲ ਨੰਗਲ ਹਾਦਸੇ 'ਚ ਟਰੈਕਟਰ-ਟਰਾਲੀ ਦੇ ਹੇਠ ...

ਪੂਰੀ ਖ਼ਬਰ »

ਕੈਪਟਨ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ : ਆਗੂ

ਸੇਖਵਾਂ, 18 ਜਨਵਰੀ (ਕੁਲਬੀਰ ਸਿੰਘ ਬੂਲੇਵਾਲ)-ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ 'ਚ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਤੇ ਖੁਸ਼ਹਾਲੀ ਲਈ ਵਚਨਬੱਧ ਹੈ ਅਤੇ ਸਰਕਾਰ ਵਲੋਂ ਇਸ ਮੰਤਵ ਦੀ ਪੂਰਤੀ ਲਈ ਅਹਿਮ ਯਤਨ ਕੀਤੇ ਜਾ ਰਹੇ ਹਨ | ਇਨ੍ਹਾਂ ਸ਼ਬਦਾਂ ਦਾ ...

ਪੂਰੀ ਖ਼ਬਰ »

ਯੂਨੀਵਰਸਲ ਸਕੂਲ ਲੇਹਲ ਵਿਖੇ ਅਧਿਆਪਕਾਂ ਲਈ ਵਿਸ਼ੇਸ਼ ਸੈਮੀਨਾਰ

ਧਾਰੀਵਾਲ, 18 ਜਨਵਰੀ (ਜੇਮਸ ਨਾਹਰ)-ਰਾਣਾ ਸਵਰਾਜ ਯੂਨੀਵਰਸਲ ਪਬਲਿਕ ਸਕੂਲ ਲੇਹਲ ਵਿਖੇ 'ਕਾਮਯਾਬ ਜ਼ਿੰਦਗੀ' ਦੇ ਵਿਸ਼ੇ 'ਤੇ ਅਧਿਆਪਕਾਂ ਲਈ ਵਿਸ਼ੇਸ਼ ਸੈਮੀਨਾਰ ਯੂਨੀਵਰਸਲ ਪਬਲਿਕ ਸਕੂਲ ਅਤੇ ਆਈ.ਟੀ.ਆਈ. ਕਾਲਜ ਲੇਹਲ ਦੇ ਚੇਅਰਮੈਨ ਅਤੇ ਨਾਮਵਾਰ ਖੇਤੀ ਅਰਥਸ਼ਾਸ਼ਤਰੀ ...

ਪੂਰੀ ਖ਼ਬਰ »

ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ 21 ਨੂੰ : ਪ੍ਰਧਾਨ ਪੱਦਮ

ਬਟਾਲਾ, 18 ਜਨਵਰੀ (ਹਰਦੇਵ ਸਿੰਘ ਸੰਧੂ)-ਦਸਮੇਸ਼ ਪਿਤਾ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲਾਨਾ ਮਹਾਨ ਗੁਰਮਤਿ ਸਮਾਗਮ 21 ਜਨਵਰੀ ਨੂੰ ਸਵੇਰੇ 10 ਤੋਂ 2 ਵਜੇ ਤੱਕ ਸਥਾਨਕ ਬੀ.ਜੇ. ਫੌਾਡਰੀ ਐਾਡ ਆਇਰਨ ਵਰਕਸ ਪਕੀਜਾ ਗਲੀ ਅੰਮਿ੍ਤਸਰ ...

ਪੂਰੀ ਖ਼ਬਰ »

ਐਡਵੋਕੇਟ ਰਾਕੇਸ਼ ਸ਼ਰਮਾ ਪੰਜਾਬ ਅਤੇ ਹਰਿਆਣਾ ਬਾਰ ਕੌਾਸਲ ਦੇ ਸਲਾਹਕਾਰ ਨਾਮਜ਼ਦ

ਧਾਰੀਵਾਲ, 18 ਜਨਵਰੀ (ਸਵਰਨ ਸਿੰਘ)-ਇਥੋਂ ਨਜ਼ਦੀਕੀ ਪਿੰਡ ਰਣੀਆਂ ਦੇ ਵਸਨੀਕ ਅਤੇ ਜ਼ਿਲ੍ਹਾ ਕਚਿਹਰੀ ਗੁਰਦਾਸਪੁਰ ਵਿਖੇ ਕੰਮ ਕਰਦੇ ਐਡਵੋਕੇਟ ਰਾਕੇਸ਼ ਸ਼ਰਮਾ ਨੂੰ ਬਾਰ ਕੌਾਸਲਰ ਪੰਜਾਬ ਅਤੇ ਹਰਿਆਣਾ ਦੀ ਸਲਾਹਕਾਰ ਕਮੇਟੀ ਦਾ ਮੈਂਬਰ ਨਾਮਜ਼ਦ ਕੀਤਾ ਗਿਆ ਹੈ | ਇਸ ...

ਪੂਰੀ ਖ਼ਬਰ »

ਜਥੇ. ਸੇਖਵਾਂ ਨੂੰ ਬਿਨਾਂ ਕਿਸੇ ਦੇਰੀ ਜ਼ਿਲ੍ਹਾ ਪ੍ਰਧਾਨ ਬਣਾਇਆ ਜਾਵੇ : ਐਡਵੋਕੇਟ ਬਾਜਵਾ

ਧਾਰੀਵਾਲ, 18 ਜਨਵਰੀ (ਸਵਰਨ ਸਿੰਘ)-ਸਾਬਕਾ ਕੈਬਨਿਟ ਮੰਤਰੀ ਪੰਜਾਬ ਜਥੇ. ਸੇਵਾ ਸਿੰਘ ਸੇਖਵਾਂ ਨੂੰ ਪਾਰਟੀ ਹਾਈਕਮਾਂਡ ਬਿਨਾ ਕਿਸੇ ਦੇਰੀ ਦੇ ਜ਼ਿਲ੍ਹਾ ਗੁਰਦਾਸਪੁਰ ਦਾ ਪ੍ਰਧਾਨ ਐਲਾਨ ਕਰਨਾ ਚਾਹੀਦਾ ਹੈ | ਇਸ ਗੱਲ ਦਾ ਪ੍ਰਗਟਾਵਾ ਸੋ੍ਰਮਣੀ ਅਕਾਲੀ ਦਲ ਲੀਗਲ ਵਿੰਗ ਦੇ ...

ਪੂਰੀ ਖ਼ਬਰ »

ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ

ਪਠਾਨਕੋਟ, 18 ਜਨਵਰੀ (ਚੌਹਾਨ)-ਪੰਜਾਬ ਨਿਰਮਾਣ ਮਜ਼ਦੂਰ ਯੂਨੀਅਨ ਦੀ ਮੀਟਿੰਗ ਰਾਮ ਬਿਲਾਸ ਠਾਕੁਰ ਅਤੇ ਹਰਜਿੰਦਰ ਬਿੱਟੂ ਦੀ ਪ੍ਰਧਾਨਗੀ ਹੇਠ ਹੋਈ | ਜਿਸ 'ਚ ਪੰਜਾਬ ਸਰਕਾਰ ਦੇ ਲੇਬਰ ਵਿਭਾਗ ਵਲੋਂ ਮਜ਼ਦੂਰਾਂ ਦੀ ਨਵੀਂ ਰਜਿਸਟਰੇਸ਼ਨ ਅਤੇ ਰੀਨਿਊ ਦਾ ਕੰਮ ਆਨ ਲਾਈਨ ਕਰਨ ...

ਪੂਰੀ ਖ਼ਬਰ »

ਹਲਕਾ ਭੋਆ 'ਚ ਦਮ ਤੋੜ ਰਹੀ ਸਵੱਛ ਭਾਰਤ ਮੁਹਿੰਮ

ਨਰੋਟ ਮਹਿਰਾ, 18 ਜਨਵਰੀ (ਸੁਰੇਸ਼ ਕੁਮਾਰ)-ਦੇਸ਼ ਦੇ ਪ੍ਰਧਾਨ ਮੰਤਰੀ ਵਲੋਂ ਸ਼ੁਰੂ ਕੀਤੀ ਗਈ ਸਵੱਛ ਭਾਰਤ ਮੁਹਿੰਮ ਦੀ ਹੋਂਦ ਦਿਨੋਂ-ਦਿਨ ਖ਼ਤਮ ਹੁੰਦੀ ਜਾ ਰਹੀ ਹੈ | ਭਾਵੇਂ ਸਰਕਾਰ ਨੰੂ ਇਸ ਮੁਹਿੰਮ ਨੰੂ ਸ਼ੁਰੂ ਕਰਨ ਸਮੇਂ ਕਾਫ਼ੀ ਮਿਹਨਤ ਕਰਨੀ ਪਈ ਸੀ, ਪਰ ਕਈ ਕਿਸਮ ਦੇ ...

ਪੂਰੀ ਖ਼ਬਰ »

ਜੋਗਿੰਦਰਪਾਲ ਹਲਕੇ ਦੇ ਵਿਕਾਸ ਲਈ ਯਤਨਸ਼ੀਲ-ਮਾ: ਰਾਮ ਲਾਲ

ਨਰੋਟ ਜੈਮਲ ਸਿੰਘ, 18 ਜਨਵਰੀ (ਗੁਰਮੀਤ ਸਿੰਘ)-ਕਸਬਾ ਨਰੋਟ ਜੈਮਲ ਸਿੰਘ ਤੋਂ ਪੰਜਾਬ ਪ੍ਰਦੇਸ਼ ਕਾਂਗਰਸ ਸੇਵਾ ਦਲ ਦੇ ਸਟੇਟ ਆਰਗੇਨਾਈਜ਼ਰ ਸੈਕਟਰੀ ਮਾ: ਰਾਮ ਲਾਲ ਨੇ ਪ੍ਰਦੇਸ਼ ਸਰਕਾਰ ਦੀਆਂ ਨੀਤੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ...

ਪੂਰੀ ਖ਼ਬਰ »

ਤੀਸਰੇ ਮੂਰਤੀ ਸਥਾਪਨਾ ਦਿਵਸ 'ਤੇ ਧਾਰਮਿਕ ਸਮਾਗਮ

ਪਠਾਨਕੋਟ, 18 ਜਨਵਰੀ (ਆਰ. ਸਿੰਘ)-ਪ੍ਰਾਚੀਨ ਸ਼ਿਵ ਮੰਦਿਰ ਮਿਸ਼ਨ ਰੋਡ ਪਠਾਨਕੋਟ ਵਿਖੇ ਪ੍ਰਧਾਨ ਰਾਕੇਸ਼ ਸ਼ਰਮਾ ਦੀ ਦੇਖ-ਰੇਖ ਹੇਠ ਭਗਵਾਨ ਹਨੂਮਾਨ ਜੀ ਦੇ ਤੀਸਰੇ ਮੂਰਤੀ ਸਥਾਪਨਾ ਦਿਵਸ 'ਤੇ ਧਾਰਮਿਕ ਸਮਾਗਮ ਕਰਵਾਇਆ ਗਿਆ | ਇਸ ਮੌਕੇ ਹਵਨ ਯੱਗ ਕਰਵਾਇਆ ਗਿਆ, ਜਿਸ ਵਿਚ ...

ਪੂਰੀ ਖ਼ਬਰ »

ਸ਼ਰੇਆਮ ਹੋ ਰਹੀ ਗੈਸ ਸਿਲੰਡਰਾਂ ਦੀ ਬਲੈਕ 'ਚ ਵਿਕਰੀ

ਨਰੋਟ ਜੈਮਲ ਸਿੰਘ, 18 ਜਨਵਰੀ (ਗੁਰਮੀਤ ਸਿੰਘ)-ਕਸਬਾ ਨਰੋਟ ਜੈਮਲ ਸਿੰਘ ਅਧੀਨ ਪੈਂਦੇ ਪਿੰਡਾਂ 'ਚ ਕਥਿਤ ਗੈਸ ਏਜੰਸੀਆਂ ਵਲੋਂ ਸਿਲੰਡਰਾਂ ਦੀ ਸ਼ਰੇਆਮ ਬਲੈਕ ਵਿਕਰੀ ਕੀਤੀ ਜਾ ਰਹੀ ਹੈ | ਨਾ ਕੇਵਲ ਗੈਸ ਸਿਲੰਡਰਾਂ ਦੀ ਹੋਮ ਡਲਿਵਰੀ ਦੇ ਨਾਂਅ 'ਤੇ ਲੋਕਾਂ ਨੂੰ ਲੁੱਟਿਆ ਜਾ ...

ਪੂਰੀ ਖ਼ਬਰ »

ਸ਼ਹੀਦ ਫੌਜੀਆਂ ਦੇ ਪਰਿਵਾਰਾਂ ਦੀਆਂ ਸਮੱਸਿਆਵਾਂ ਸੁਣਨ ਲਈ ਪ੍ਰੋਗਰਾਮ

ਪਠਾਨਕੋਟ, 18 ਜਨਵਰੀ (ਆਸ਼ੀਸ਼ ਸ਼ਰਮਾ)-ਕਾਲਾ ਤੀਰ ਬਿ੍ਗੇਡ ਮਾਮੂਨ ਕੈਂਟ ਵਲੋਂ ਅੱਜ ਜ਼ਿਲ੍ਹਾ ਪਠਾਨਕੋਟ ਦੀਆਂ ਬਹਾਦਰ ਅਤੇ ਸ਼ਹੀਦ ਫੌਜੀਆਂ ਦੀਆਂ ਵਿਧਵਾਵਾਂ ਦੀਆਂ ਸਮੱਸਿਆਵਾਂ ਨੰੂ ਸੁਣਨ ਲਈ ਇਕ ਪ੍ਰੋਗਰਾਮ ਕਰਵਾਇਆ ਗਿਆ | ਇਸ ਪ੍ਰੋਗਰਾਮ ਵਿਚ ਇਲਾਕੇ ਦੀਆਂ 70 ਤੋਂ ...

ਪੂਰੀ ਖ਼ਬਰ »

ਵਿਵੇਕਾਨੰਦ ਸਕੂਲ ਵਿਖੇ ਪ੍ਰਦਰਸ਼ਨੀ ਲਗਾਈ

ਪਠਾਨਕੋਟ, 18 ਜਨਵਰੀ (ਚੌਹਾਨ)-ਸੁਆਮੀ ਵਿਵੇਕਾਨੰਦ ਸਕੂਲ ਕੰਦਰੋੜੀ ਵਿਖੇ ਵਿਦਿਆਰਥੀਆਂ ਵਲੋਂ ਪ੍ਰਦਰਸ਼ਨੀ ਲਗਾਈ ਗਈ | ਇਸ ਪ੍ਰਦਰਸ਼ਨੀ ਰਾਹੀਂ ਸਕੂਲ ਵਿਦਿਆਰਥੀਆਂ ਨੇ ਸਕੂਲ ਦੀ ਸਾਲਾਨਾ ਪ੍ਰਾਪਤੀਆਂ ਸਬੰਧੀ ਆਪਣੇ ਮਾਤਾ-ਪਿਤਾ ਨੰੂ ਦੱਸਿਆ | ਇਸ ਦੌਰਾਨ ਫਿਜ਼ਿਕਸ, ...

ਪੂਰੀ ਖ਼ਬਰ »

ਅੰਗਹੀਣਾਂ ਦੇ ਚੈੱਕਅੱਪ ਤੇ ਸਰਟੀਫ਼ਿਕੇਟ ਬਣਾਉਣ ਦੇ ਕੈਂਪ ਲੱਗਣਗੇ

ਪਠਾਨਕੋਟ, 18 ਜਨਵਰੀ (ਚੌਹਾਨ)-ਜ਼ਿਲ੍ਹਾ ਪਠਾਨਕੋਟ ਅੰਦਰ ਅੰਗਹੀਣ ਬੱਚਿਆਂ, ਵਿਅਕਤੀਆਂ ਦੇ ਚੈੱਕਅੱਪ ਲਈ ਮੈਡੀਕਲ ਕੈਂਪ 23 ਜਨਵਰੀ ਨੰੂ ਬੀ.ਡੀ.ਪੀ.ਓ. ਦਫ਼ਤਰ ਧਾਰ ਵਿਖੇ 19 ਜਨਵਰੀ ਨੰੂ ਸਿਵਲ ਹਸਪਤਾਲ ਸੁਜਾਨਪੁਰ ਅਤੇ 24 ਜਨਵਰੀ ਨੰੂ ਸਿਵਲ ਹਸਪਤਾਲ ਨਰੋਟ ਜੈਮਲ ਸਿੰਘ ...

ਪੂਰੀ ਖ਼ਬਰ »

ਆਖ਼ਰ ਕਦੋਂ ਹੋਵੇਗਾ ਡੈਮ ਔਸਤੀਆਂ ਦੇ ਸੰਘਰਸ਼ ਦਾ ਅੰਤ

ਸ਼ਾਹਪੁਰ ਕੰਢੀ, 18 ਜਨਵਰੀ (ਰਣਜੀਤ ਸਿੰਘ)-ਰਣਜੀਤ ਸਾਗਰ ਡੈਮ ਦੇ ਔਸਤੀ ਲਗਪਗ ਪਿਛਲੇ 20 ਸਾਲਾਂ ਤੋਂ ਆਪਣੇ ਹੱਕਾਂ ਲਈ ਸੰਘਰਸ਼ ਕਰ ਰਹੇ ਹਨ | ਪਰ 20 ਸਾਲ ਬੀਤ ਜਾਣ ਬਾਅਦ ਵੀ ਲਗਾਤਾਰ ਧਰਨੇ ਦੇਣ, ਭੁੱਖ ਹੜਤਾਲਾਂ ਕਰਨ ਤੋਂ ਬਾਅਦ ਵੀ ਮਸਲਾ ਹੱਲ ਨਹੀਂ ਹੋ ਰਿਹਾ | ਇਸ ਸਬੰਧੀ ...

ਪੂਰੀ ਖ਼ਬਰ »

5 ਮਰੀਜ਼ਾਂ ਨੂੰ ਅੱਖਾਂ ਦੇ ਆਪ੍ਰੇਸ਼ਨ ਲਈ ਦਿੱਤੀ ਮਾਲੀ ਸਹਾਇਤਾ

ਪਠਾਨਕੋਟ, 18 ਜਨਵਰੀ (ਸੰਧੂ)-ਡਾ: ਸੂਰਜ ਪ੍ਰਕਾਸ਼ ਸ਼ਰਮਾ ਚੈਰੀਟੇਬਲ ਟਰੱਸਟ ਵਲੋਂ ਟਰੱਸਟ ਦੇ ਚੇਅਰਮੈਨ ਡਾ: ਸੂਰਜ ਪ੍ਰਕਾਸ਼ ਸ਼ਰਮਾ ਤੇ ਪ੍ਰਧਾਨ ਅਲਕਾ ਮਹੰਤ ਦੀ ਪ੍ਰਧਾਨਗੀ ਹੇਠ ਸਮਾਗਮ ਕਰਵਾਇਆ ਗਿਆ | ਸਮਾਗਮ ਵਿਚ ਨਗਰ ਨਿਗਮ ਪਠਾਨਕੋਟ ਦੇ ਮੇਅਰ ਅਨਿਲ ਵਾਸੂਦੇਵਾ ...

ਪੂਰੀ ਖ਼ਬਰ »

ਮੀਜ਼ਲ ਅਤੇ ਰੂਬੇਲਾ ਵੈਕਸੀਨ ਦੀ ਇਕ ਰੋਜ਼ਾ ਵਰਕਸ਼ਾਪ ਲਗਾਈ

ਪਠਾਨਕੋਟ, 18 ਜਨਵਰੀ (ਆਰ. ਸਿੰਘ)-ਢਾਂਗੂ ਰੋਡ ਪਠਾਨਕੋਟ ਸਥਿਤ ਇਕ ਹੋਟਲ ਵਿਖੇ 9 ਮਹੀਨਿਆਂ ਤੋਂ 15 ਸਾਲ ਤੱਕ ਦੇ ਬੱਚਿਆਂ ਨੂੰ ਖ਼ਸਰਾ ਅਤੇ ਸੀ.ਆਰ.ਐੱਸ. ਰੋਗਾਂ ਤੋਂ ਬਚਾਉਣ ਲਈ ਸਿਵਲ ਸਰਜਨ ਪਠਾਨਕੋਟ ਡਾ: ਨਰੇਸ਼ ਕਾਂਸਰਾ ਦੀ ਪ੍ਰਧਾਨਗੀ ਹੇਠ ਮੀਜ਼ਲ ਅਤੇ ਰੂਬੇਲਾ ਵੈਕਸੀਨ ...

ਪੂਰੀ ਖ਼ਬਰ »

ਐੱਮ. ਈ. ਐੱਸ. ਬਿਲਡਰ ਐਸੋਸੀਏਸ਼ਨ ਵਲੋਂ ਸਨਮਾਨ ਸਮਾਗਮ

ਪਠਾਨਕੋਟ, 18 ਜਨਵਰੀ (ਆਰ. ਸਿੰਘ)-ਐੱਮ.ਈ.ਐੱਸ. ਬਿਲਡਰ ਐਸੋਸੀਏਸ਼ਨ ਵਲੋਂ ਚੇਅਰਮੈਨ ਤਰੁਣਪਾਲ ਸਿੰਘ ਸ਼ੰਟੀ ਦੀ ਪ੍ਰਧਾਨਗੀ ਹੇਠ ਸਥਾਨਕ ਇਕ ਹੋਟਲ ਵਿਖੇ ਸਨਮਾਨ ਸਮਾਗਮ ਕਰਵਾਇਆ ਗਿਆ | ਜਿਸ ਵਿਚ ਐੱਮ.ਈ.ਐੱਸ. ਐਸੋਸੀਏਸ਼ਨ ਦੇ ਸਾਬਕਾ ਆਲ ਇੰਡੀਆ ਪ੍ਰਧਾਨ ਲਖਵੀਰ ਸਿੰਘ ...

ਪੂਰੀ ਖ਼ਬਰ »

ਅਣਪਛਾਤੇ ਨੌਜਵਾਨਾਂ ਨੇ ਇਕ ਨੌਜਵਾਨ 'ਤੇ ਹਮਲਾ ਕਰ ਕੇ ਕੀਤਾ ਜ਼ਖ਼ਮੀ

ਪਠਾਨਕੋਟ 18 ਜਨਵਰੀ (ਸੰਧੂ)-ਪਠਾਨਕੋਟ ਦੇ ਨੇੜੇ ਪੈਂਦੇ ਪਿੰਡ ਭੜੌਲੀ ਖ਼ੁਰਦ ਵਿਖੇ ਬੀਤੀ ਰਾਤ ਘਰ ਵਿਚ ਦਾਖ਼ਲ ਹੋ ਕੇ ਹਮਲਾਵਰਾਂ ਵਲੋਂ ਇਕ ਨੌਜਵਾਨ ਨੂੰ ਜ਼ਖ਼ਮੀ ਕਰਨ ਦੀ ਖ਼ਬਰ ਹੈ | ਜ਼ਖ਼ਮੀ ਨੌਜਵਾਨ ਨੂੰ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ ਹੈ | ...

ਪੂਰੀ ਖ਼ਬਰ »

ਰੈੱਡ ਰੀਬਨ ਕਲੱਬ ਨੇ ਕਰਵਾਏ ਪੋਸਟਰ ਮੇਕਿੰਗ ਮੁਕਾਬਲੇ

ਪਠਾਨਕੋਟ, 18 ਜਨਵਰੀ (ਆਸ਼ੀਸ਼ ਸ਼ਰਮਾ)-ਰੈੱਡ ਰੀਬਨ ਐਸ. ਐਮ. ਡੀ. ਆਰ. ਐਸ. ਡੀ. ਕਾਲਜ ਵਲੋਂ ਕਾਲਜ ਦੇ ਵਿਦਿਆਰਥੀਆਂ ਨੰੂ ਏਡਜ਼ ਪ੍ਰਤੀ ਜਾਗਰੂਕ ਕਰਨ ਲਈ ਪੋਸਟਰ ਮੇਕਿੰਗ ਪ੍ਰਤੀਯੋਗਤਾ ਕਰਵਾਈ ਗਈ | ਜਿਸ 'ਚ ਕਾਲਜ ਦੇ ਵਿਦਿਆਰਥੀਆਂ ਨੇ ਆਪਣੇ ਵਿਚਾਰਾਂ ਨੰੂ ਪੇਸ਼ ਕੀਤਾ | ਇਸ ...

ਪੂਰੀ ਖ਼ਬਰ »

ਰਾਕੀ ਮਹਿਰਾ ਨੇ ਰਾਸ਼ਟਰੀਏ ਯੁਵਾ ਦਿਵਸ 'ਚ ਕੀਤਾ ਨਾਂਅ ਰੌਸ਼ਨ

ਨਰੋਟ ਮਹਿਰਾ, 18 ਜਨਵਰੀ (ਸੁਰੇਸ਼ ਕੁਮਾਰ)-ਨਹਿਰੂ ਯੁਵਾ ਕੇਂਦਰ ਸੰਗਠਨ ਅਤੇ ਭਾਰਤ ਸਰਕਾਰ ਵਲੋਂ ਉੱਤਰ ਪ੍ਰਦੇਸ਼ ਦੇ ਨੋਇਡਾ ਵਿਚ ਗੌਤਮ ਬੁੱਧ ਯੂਨੀਵਰਸਿਟੀ ਵਿਚ ਆਯੋਜਿਤ 5 ਰੋਜ਼ਾ ਰਾਸ਼ਟਰੀਏ ਯੁਵਾ ਦਿਵਸ ਸਮਾਪਤ ਹੋਣ ਬਾਅਦ ਜ਼ਿਲ੍ਹਾ ਪਠਾਨਕੋਟ ਦੀ ਅਗਵਾਈ ਕਰਨ ...

ਪੂਰੀ ਖ਼ਬਰ »

ਖੂੰਖਾਰ ਕੁੱਤਿਆਂ ਵਲੋਂ ਮਾਰੀ ਔਰਤ ਦੇ ਪਰਿਵਾਰ ਦੀ ਮਦਦ ਲਈ ਬੁੱਧੀਜੀਵੀਆਂ ਵਲੋਂ ਲੋਕਾਂ ਨੂੰ ਅਪੀਲ

ਬਟਾਲਾ, 18 ਜਨਵਰੀ (ਕਾਹਲੋਂ)-ਬੀਤੇ ਦਿਨ ਫ਼ਤਹਿਗੜ੍ਹ ਚੂੜੀਆਂ ਵਿਖੇ ਖੰੂਖਾਰ ਕੁੱਤਿਆਂ ਵਲੋਂ ਇਕ ਔਰਤ ਨੂੰ ਨੋਚ-ਨੋਚ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ, ਜਿਸਦੇ ਪਰਿਵਾਰ ਨੂੰ ਬੁੱਧੀਜੀਵੀ ਤੇ ਸੀਨੀਅਰ ਸਿਟੀਜਨ ਫ਼ੋਰਮ ਵਲੋਂ ਪਿ੍ੰਸੀਪਲ ਹਰਬੰਸ ਸਿੰਘ ਦੀ ਅਗਵਾਈ ...

ਪੂਰੀ ਖ਼ਬਰ »

ਬੰਦ ਕੀਤੀਆਂ ਆਯੁਰਵੈਦਿਕ ਡਿਸਪੈਂਸਰੀਆਂ ਨੰੂ ਫਿਰ ਤੋਂ ਖੋਲਿ੍ਹਆ ਜਾਵੇ-ਮਾ: ਸਾਗਰ

ਪਠਾਨਕੋਟ, 18 ਜਨਵਰੀ (ਚੌਹਾਨ)-ਧਾਰ ਬਲਾਕ ਨੀਮ ਪਹਾੜੀ ਇਲਾਕੇ ਦੇ ਲੋਕਾਂ ਨੰੂ ਸਿਹਤ ਸਹੂਲਤਾਂ ਦੇਣ ਲਈ ਪੰਜਾਬ ਸਰਕਾਰ ਨੇ ਪਿੰਡ ਫੰਗੋਤਾ ਅਤੇ ਸਾਰਟੀ ਵਿਖੇ ਆਯੁਰਵੈਦਿਕ ਡਿਸਪੈਂਸਰੀਆਂ ਖੋਲ੍ਹੀਆਂ ਸਨ | ਰਣਜੀਤ ਸਾਗਰ ਡੈਮ ਦੀ ਝੀਲ ਬਣਨ ਕਾਰਨ 7-8 ਸਾਲ ਪਹਿਲੇ ਪਿੰਡ ...

ਪੂਰੀ ਖ਼ਬਰ »

ਪਠਾਨਕੋਟ ਦੇ ਇੰਦਰਾ ਕਾਲੋਨੀ ਵਿਖੇ ਸਪਲਾਈ ਹੋ ਰਿਹਾ ਗੰਦਾ ਪਾਣੀ

ਪਠਾਨਕੋਟ, 18 ਜਨਵਰੀ (ਚੌਹਾਨ)-ਪਠਾਨਕੋਟ ਨਗਰ ਕੌਾਸਲ ਤੋਂ ਨਗਰ ਨਿਗਮ ਦਾ ਦਰਜਾ ਹਾਸਲ ਕਰ ਗਿਆ ਹੈ | ਪਰ ਲੋਕਾਂ ਨੰੂ ਅੱਜ ਤੱਕ ਸੀਵਰੇਜ਼, ਟੁੱਟੀਆਂ ਸੜਕਾਂ ਅਤੇ ਘਰਾਂ ਨੰੂ ਸਪਲਾਈ ਹੋ ਰਹੇ ਗੰਦੇ ਪਾਣੀ ਤੋਂ ਛੁਟਕਾਰਾ ਨਹੀਂ ਮਿਲ ਸਕਿਆ | ਜਦੋਂ ਕਿ ਨਗਰ ਨਿਗਮ ਵਲੋਂ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX