ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)-ਹਲਕੇ ਦੇ ਲੋਕਾਂ ਵਲੋਂ ਸਭ ਤੋਂ ਵੱਧ ਵੋਟਾਂ ਨਾਲ ਜਿਤਾਅ ਕੇ ਜੋ ਮਾਣ ਸਤਿਕਾਰ ਦਿੱਤਾ ਗਿਆ ਹੈ, ਉਨ੍ਹਾਂ ਦਾ ਦੇਣ ਮੈਂ ਨਹੀਂ ਦੇ ਸਕਦਾ ਹੈ | ਇਸ ਵਾਰ ਆਗਾਮੀ ਲੋਕ ਸਭਾ ਚੋਣਾਂ 'ਚ ਮੈਂ ਨਹੀਂ ਬਲਕਿ ਹਲਕੇ ਦੇ ਲੋਕ ਮੇਰੀ ਚੋਣ ਲੜਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸੰਸਦ ਮੈਂਬਰ ਭਗਵੰਤ ਮਾਨ ਸੂਬਾ ਪ੍ਰਧਾਨ ਆਮ ਆਦਮੀ ਪਾਰਟੀ ਨੇ ਪਾਰਟੀ ਦੇ ਆਗੂ ਮਨਜੀਤ ਸਿੰਘ ਸਹਿਜੜਾ ਦੇ ਗ੍ਰਹਿ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਸਪਸ਼ਟ ਕੀਤਾ ਕਿ ਐਮ.ਪੀ.ਕੋਟੇ ਚੋਂ ਕੋਈ ਵੀ ਗਰਾਂਟ ਵਾਪਸ ਨਹੀਂ ਹੋਈ, ਇਸ ਲਈ ਹਲਕੇ ਦੇ ਲੋਕਾਂ ਨੂੰ ਝੂਠੀਆਂ ਅਫ਼ਵਾਹਾਂ ਤੋਂ ਬਚਣਾ ਚਾਹੀਦਾ ਹੈ ਕਿਉਂਕਿ ਐਮ.ਪੀ.ਲੈਂਡ ਸਕੀਮ ਤਹਿਤ ਇਕ ਸੰਸਦ ਮੈਂਬਰ ਨੂੰ ਜਾਰੀ ਹੋਈ 5 ਕਰੋੜ ਰੁਪਏ ਸਾਲਾਨਾ ਗਰਾਂਟ ਵਾਪਸ ਨਹੀਂ ਕਦੇ ਵੀ ਵਾਪਸ ਨਹੀਂ ਹੁੰਦੀ | ਪਿਛਲੇ ਸੰਸਦ ਮੈਂਬਰ ਵਿਜੈ ਇੰਦਰ ਸਿੰਗਲਾ ਦੀ ਬਕਾਇਆ 60 ਲੱਖ ਰੁਪਏ ਦੀ ਗਰਾਂਟ ਉਨ੍ਹਾਂ ਨੇ ਹੁਣ ਵਰਤੀ ਹੈ | ਇਸ ਲਈ ਇਨ੍ਹਾਂ ਗੱਲਾਂ 'ਚ ਕੋਈ ਵੀ ਸਚਾਈ ਨਹੀਂ ਹੈ | ਮੂੰਮ ਨਹਿਰ ਦੇ ਪੁਲ਼ ਸਬੰਧੀ ਪੁੱਛੇ ਜਾਣ 'ਤੇ ਉਨ੍ਹਾਂ ਕਿਹਾ ਕਿ ਇਹ ਕੰਮ ਸੂਬਾ ਸਰਕਾਰ ਦਾ ਹੈ, ਇਸ ਲਈ ਉਨ੍ਹਾਂ ਸਰਕਾਰ ਨੂੰ ਲਿਖ ਦਿੱਤਾ ਸੀ, ਜਿਸ ਤੋਂ ਬਾਅਦ ਅਧਿਕਾਰੀਆਂ ਨੇ 2 ਕਰੋੜ ਰੁਪਏ ਦਾ ਬਜਟ ਬਣਾ ਕੇ ਪੰਜਾਬ ਰਾਜ ਮੰਡੀ ਬੋਰਡ ਨੂੰ ਭੇਜ ਦਿੱਤਾ, ਪਰ ਹੁਣ ਮੰਡੀ ਬੋਰਡ ਦੇ ਅਧਿਕਾਰੀ ਨੇ ਇਹ ਆਖ ਰਹੇ ਹਨ ਸਾਡੇ ਕੋਲ ਪੁਲ਼ ਬਣਾਉਣ ਲਈ ਕੋਈ ਵੀ ਪੈਸਾ ਨਹੀਂ ਹੈ | ਉਹ ਆਪਣੇ ਵਾਅਦੇ 'ਤੇ ਪੱਕੇ ਹਨ, ਜਦੋਂ ਸਰਕਾਰ ਇਹ ਪੁਲ਼ ਬਣਾਉਣ ਸ਼ੁਰੂ ਕਰੇਗੀ ਤਾਂ ਉਹ 20 ਲੱਖ ਰੁਪਿਆ ਆਪਣੇ ਕੋਟੇ ਵਿਚੋਂ ਦੇਣਗੇ | ਇਸ ਮੌਕੇ ਕਾਕਾ ਉੱਪਲ ਹਰਦਾਸਪੁਰਾ, ਪਰਗਟ ਸਿੰਘ ਮਹਿਲ ਖ਼ੁਰਦ, ਕਿਸਾਨ ਆਗੂ ਨਿਰਭੈ ਸਿੰਘ ਛੀਨੀਵਾਲ, ਹਾਕਮ ਸਿੰਘ ਛੀਨੀਵਾਲ, ਦਵਿੰਦਰ ਸਿੰਘ ਬਧੇਸ਼ਾ, ਬਹਾਦਰ ਸਿੰਘ ਜੌਹਲ, ਦਰਸ਼ਨ ਸਿੰਘ ਪੰਡੋਰੀ, ਨੇਕ ਦਰਸ਼ਨ ਸਿੰਘ, ਕਰਨੈਲ ਸਿੰਘ ਗਾਂਧੀ, ਸਾਬਕਾ ਸਰਪੰਚ ਬਲਵਿੰਦਰ ਸਿੰਘ, ਰਾਮਪਾਲ ਸਿੰਘ, ਮਾ: ਗੁਰਦੇਵ ਸਿੰਘ, ਸੁਰਜੀਤ ਸਿੰਘ, ਤਰਨਜੀਤ ਸਿੰਘ, ਪ੍ਰਧਾਨ ਜਰਨੈਲ ਸਿੰਘ, ਸੁਖਚੈਨ ਸਿੰਘ ਆਦਿ ਹਾਜ਼ਰ ਸਨ |
ਬਰਨਾਲਾ, 19 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਰਾਜ ਪਨੇਸਰ)-ਪੰਜਾਬ ਵਿਚ 10 ਸਾਲ ਰਾਜ ਕਰਨ ਵਾਲੀ ਅਕਾਲੀ-ਭਾਜਪਾ ਸਰਕਾਰ ਨੇ ਜਿੱਥੇ ਪੰਜਾਬ ਨੂੰ ਬੁਰੀ ਤਰ੍ਹਾਂ ਦੀ ਕਰਜ਼ੇ ਦੀ ਮਾਰ ਹੇਠ ਕਰ ਕੇ ਹਰ ਵਰਗ ਦਾ ਨੁਕਸਾਨ ਕੀਤਾ ਹੈ ਉੱਥੇ ਜੰਗਲਾਤ ਮਹਿਕਮੇ ਦੀ 31 ਹਜ਼ਾਰ ਏਕੜ ਜ਼ਮੀਨ ...
ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਵੱਧ ਵਿਆਜ ਦਾ ਲਾਲਚ ਦੇ ਕੇ 16 ਲੱਖ ਰੁਪਏ ਦੀ ਠੱਗੀ ਮਾਰਨ ਵਾਲੇ ਵਿਅਕਤੀ ਿਖ਼ਲਾਫ਼ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਐਸ.ਐਚ.ਓ. ਬਲਵੰਤ ਸਿੰਘ ਨੇ ਦੱਸਿਆ ਕਿ ਸੁਖਵਿੰਦਰ ਸਿੰਘ ...
ਬਰਨਾਲਾ, 19 ਜਨਵਰੀ (ਧਰਮਪਾਲ ਸਿੰਘ)-ਭਾਕਿਯੂ ਡਕੌਾਦਾ ਜ਼ਿਲ੍ਹਾ ਬਰਨਾਲਾ ਵਲੋਂ ਮੁਕੰਮਲ ਕਰਜ਼ਾ ਮੁਕਤੀ ਲਈ ਡੀ.ਸੀ. ਦਫ਼ਤਰ ਅੱਗੇ ਜ਼ਿਲ੍ਹਾ ਪੱਧਰੀ ਧਰਨਾ ਦੇ ਕੇ ਕੈਪਟਨ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਧਰਨੇ ਵਿਚ ਵਿਸ਼ੇਸ਼ ਤੌਰ 'ਤੇ ਪੁੱਜੇ ਸੂਬਾ ...
ਸ਼ਹਿਣਾ, 19 ਜਨਵਰੀ (ਸੁਰੇਸ਼ ਗੋਗੀ)-ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਬਲਾਕ ਆਗੂ ਦਰਸ਼ਨ ਸਿੰਘ ਚੀਮਾ ਦੀ ਅਗਵਾਈ ਵਿਚ ਪਿੰਡ ਜਗਜੀਤਪੁਰਾ ਵਿਖੇ ਇਕਾਈ ਆਗੂਆਂ ਅਤੇ ਪਿੰਡ ਵਾਸੀਆਂ ਨੇ ਪਾਵਰਕਾਮ ਦੇ ਅਧਿਕਾਰੀਆਂ ਿਖ਼ਲਾਫ਼ ਨਾਅਰੇਬਾਜ਼ੀ ਕੀਤੀ | ਇਸ ਸਮੇਂ ...
ਸ਼ਹਿਣਾ, 19 ਜਨਵਰੀ (ਸੁਰੇਸ਼ ਗੋਗੀ)-ਮੀਰੀ ਪੀਰੀ ਖ਼ਾਲਸਾ ਕਾਲਜ ਭਦੌੜ ਦੇ ਵਿਦਿਆਰਥੀਆਂ ਵਲੋਂ ਲਗਾਏ ਜਾ ਰਹੇ 7 ਰੋਜ਼ਾ ਐਨ.ਐਸ.ਐਸ. ਕੈਂਪ ਦੇ ਪੰਜਵੇਂ ਦਿਨ ਜਥੇਦਾਰ ਬਲਦੇਵ ਸਿੰਘ ਚੰੂਘਾ ਮੈਂਬਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜੱਦੀ ਪਿੰਡ ਚੂੰਘਾ ਵਿਖੇ ...
ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਥਾਣਾ ਸਿਟੀ ਵਲੋਂ ਇਕ ਵਿਅਕਤੀ ਨੂੰ 108 ਬੋਤਲਾਂ ਠੇਕਾ ਸ਼ਰਾਬ ਦੇਸੀ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਐਕਸਾਈਜ਼ ਸ਼ੈਲ ਦੇ ਇੰਚਾਰਜ ਏ.ਐਸ.ਆਈ. ਪਿ੍ਤਪਾਲ ਸਿੰਘ ਨੇ ਦੱਸਿਆ ਕਿ ਹੌਲਦਾਰ ...
ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਸਟੇਟ ਬੈਂਕ ਆਫ਼ ਇੰਡੀਆ ਵਿਚੋਂ 50 ਹਜ਼ਾਰ ਰੁਪਏ ਕਢਵਾ ਕੇ ਵਾਪਸ ਜਾ ਰਹੇ ਵਿਅਕਤੀ ਦੀ ਜੇਬ 'ਚੋਂ ਪੈਸੇ ਚੋਰੀ ਕਰਨ ਵਾਲੇ ਅਣਪਛਾਤੇ ਵਿਅਕਤੀ ਿਖ਼ਲਾਫ਼ ਥਾਣਾ ਸਿਟੀ ਵਿਚ ਮਾਮਲਾ ਦਰਜ ਕੀਤਾ ਗਿਆ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ...
ਤਪਾ ਮੰਡੀ, 19 ਜਨਵਰੀ (ਵਿਜੇ ਸ਼ਰਮਾ)-ਐਜੂਕੇਸ਼ਨਲ ਸੁਸਾਇਟੀ ਦੀਵਾਨਾ ਵਲੋਂ ਪੜੋ੍ਹ ਪੰਜਾਬ, ਪੜ੍ਹਾਓ ਪੰਜਾਬ ਬਰਨਾਲਾ ਦੀ ਅਗਵਾਈ 'ਚ ਵਜ਼ੀਫ਼ਾ ਪ੍ਰੀਖਿਆ 2018 ਸਥਾਨਕ ਸਰਕਾਰੀ ਪ੍ਰਾਇਮਰੀ ਸਕੂਲ ਤਪਾ 'ਚ ਬਣੇ ਕੇਂਦਰ ਵਿਖੇ ਲਈ ਗਈ ਜਿਸ ਵਿਚ 129 ਵਿਦਿਆਰਥੀਆਂ ਨੇ ਭਾਗ ਲਿਆ | ...
ਧਨੌਲਾ, 19 ਜਨਵਰੀ (ਚੰਗਾਲ)-ਵਿਸ਼ਵ ਪੰਜਾਬੀ ਗੀਤਕਾਰ ਤੇ ਲੇਖਕ ਪਰਿਵਾਰ ਨਾਂਅ ਦੀ ਨਵੀਂ ਹੋਂਦ ਵਿਚ ਆਈ ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਿੰਦਰ ਬੱਲ ਨੇ ਉਨ੍ਹਾਂ ਗਾਇਕਾਂ ਦਾ ਗੰਭੀਰ ਨੋਟਿਸ ਲੈਂਦਿਆਂ ਕਿਹਾ ਕਿ ਜਿਨ੍ਹਾਂ ਗਾਇਕਾਂ ਨੇ ਆਪਣੇ ਦਰਜਨਾਂ ਗੀਤਾਂ ...
ਧਨੌਲਾ, 19 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸ਼ਹੀਦ ਭਗਤ ਸਿੰਘ ਯੂਥ ਸਪੋਰਟਸ ਕਲੱਬ (ਰਜਿ:) ਧਨੌਲਾ ਵਲੋਂ 23, 24 ਅਤੇ 25 ਜਨਵਰੀ ਨੂੰ ਕਰਵਾਏ ਜਾ ਰਹੇ 34ਵੇਂ ਯਾਦਗਾਰੀ ਟੂਰਨਾਮੈਂਟ ਦਾ ਪੋਸਟਰ ਨਿਰਮਲ ਸਿੰਘ ਗਿੱਲ (ਯੂ.ਐਸ.ਏ.) ਮੁੱਖ ਸਰਪ੍ਰਸਤ, ਮਾ: ਸੁਲੱਖਣ ਸਿੰਘ ਗਿੱਲ, ਮਾ: ...
ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਅੱਜ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ 84ਵੀਂ ਬਰਸੀ ਮੌਕੇ ਕਾਂਗਰਸ ਪਾਰਟੀ ਵਲੋਂ ਸ਼ਰਧਾ ਦੇ ਫੱੁਲ ਭੇਟ ਕਰਨ ਲਈ ਪਹੁੰਚੇ ਕੈਬਨਿਟ ਮੰਤਰੀ ਸ: ਸਾਧੂ ਸਿੰਘ ਧਰਮਸੋਤ ਨੂੰ ਹਲਕਾ ਮਹਿਲ ਕਲਾਂ ਵਿਚ ਕਾਂਗਰਸ ਪਾਰਟੀ ਦੇ ਦੂਜੇ ਧੜੇ ਵਲੋਂ ...
ਬਰਨਾਲਾ, 19 ਜਨਵਰੀ (ਰਾਜ ਪਨੇਸਰ)-ਰਿਆਸਤੀ ਪਰਜਾ ਮੰਡਲ ਲਹਿਰ ਦੇ ਬਾਨੀ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਦੀ ਪਿੰਡ ਠੀਕਰੀਵਾਲਾ ਵਿਖੇ ਮਨਾਈ ਜਾ ਰਹੀ ਹੈ ਬਰਸੀ ਮੌਕੇ ਪੰਜਾਬ ਸਰਕਾਰ ਤਰਫ਼ੋਂ ਸ਼ਰਧਾਂਜਲੀ ਦੇਣ ਮੌਕੇ ਪਹੁੰਚੇ ਸੂਬੇ ਦੇ ਕੈਬਨਿਟ ਮੰਤਰੀ ਸ: ਸਾਧੂ ਸਿੰਘ ...
ਸ਼ਹਿਣਾ, 19 ਜਨਵਰੀ (ਸੁਰੇਸ਼ ਗੋਗੀ)-ਪੰਜਾਬ ਦੇ ਲੋਕਾਂ ਨੂੰ ਕਾਂਗਰਸ ਪਾਰਟੀ ਨੂੰ ਵੋਟਾਂ ਦੇਣ ਦਾ ਕਦੇ ਪਛਤਾਵਾ ਨਹੀਂ ਹੋਵੇਗਾ, ਕਿਉਂਕਿ ਪੰਜਾਬ ਦੇ ਮੱੁਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿਚ ਸੂਬਾ ਸਰਕਾਰ ਪੰਜਾਬ ਦੇ ਲੋਕਾਂ ਨਾਲ ਕੀਤੇ ਵਾਅਦੇ ਕ੍ਰਮਵਾਰ ...
ਮਹਿਲ ਕਲਾਂ, 19 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਪੰਜਾਬ ਦੀ ਕਾਂਗਰਸ ਅਤੇ ਦੇਸ਼ ਦੀ ਮੋਦੀ ਸਰਕਾਰ ਨੇ ਕਿਸਾਨਾਂ ਦੇ ਹੱਕਾਂ ਦੀ ਰਾਖੀ ਲਈ ਕੀਤੇ ਜਾਣ ਵਾਲੇ ਵੱਡੇ ਐਲਾਨਾਂ ਨੂੰ ਲਾਗੂ ਕਰਨ ਤੋਂ ਅਣਗੌਲਿਆ ਕਰ ਕੇ ਕਿਸਾਨ ਵਿਰੋਧੀ ਹੋਣ ਦਾ ਸਬੂਤ ਦਿੱਤਾ ਹੈ | ਕਿਸਾਨੀ ...
ਸ਼ਹਿਣਾ, 19 ਜਨਵਰੀ (ਸੁਰੇਸ਼ ਗੋਗੀ)-ਬਲਾਕ ਸ਼ਹਿਣਾ ਦੇ ਪਿੰਡ ਮੌੜ ਨਾਭਾ ਵਿਖੇ ਗੁਰਮਤਿ ਸੇਵਾ ਲਹਿਰ ਮੌੜ ਦੇ ੳੱੁਦਮ ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਤਿੰਨ ਰੋਜ਼ਾ ਧਾਰਮਿਕ ਸਮਾਗਮ ਪਿੰਡ ਦੀ ਦਾਣਾ ਮੰਡੀ ਵਿਚ ਕਰਵਾਇਆ ਗਿਆ | ਜਿਸ ਵਿਚ ਵੱਡੀ ਗਿਣਤੀ ਵਿਚ ਸੰਗਤਾਂ ...
ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਇੰਜ: ਐਚ. ਐਸ. ਭੁੱਲਰ ਸੀਨੀਅਰ ਸੈਕੰਡਰੀ ਸਕੂਲ ਧੌਲਾ ਵਿਖੇ ਚੇਅਰਮੈਨ ਸ: ਹਰਜੀਤ ਸਿੰਘ ਭੁੱਲਰ, ਪਿ੍ੰਸੀਪਲ ਮੈਡਮ ਸੁਖਵੰਸ਼ ਕੌਰ ਭੁੱਲਰ ਦੀ ਅਗਵਾਈ ਵਿਚ ਸੰਸਥਾ ਦੇ ਸਮੂਹ ...
ਬਰਨਾਲਾ, 19 ਜਨਵਰੀ (ਅਸ਼ੋਕ ਭਾਰਤੀ)-ਮਦਰ ਟੀਚਰ ਸਕੂਲ ਬਰਨਾਲਾ ਵਿਖੇ ਅਥਲੈਟਿਕਸ ਮੀਟ ਕਰਵਾਈ ਗਈ ਜਿਸ ਦੇ ਮੁੱਖ ਮਹਿਮਾਨ ਸੀ.ਜੀ.ਐਮ. ਪਰਮਜੋਤ ਸਿੰਘ ਕਾਲੇਕਾ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ | ਅਥਲੈਟਿਕਸ ਮੀਟ ਦੌਰਾਨ ਬੱਚਿਆਂ ਨੇ ਸਟਰੇਟ ਰਨ, ਬਟਰਫਲਾਈ ਰੇਸ, ਹਰਡਲ ...
ਹੰਡਿਆਇਆ, 19 ਜਨਵਰੀ (ਗੁਰਜੀਤ ਸਿੰਘ ਖੁੱਡੀ)-ਪਿੰਡ ਕੋਠੇ ਸਰਾਂ ਦੇ ਸਰਪੰਚ ਸੁਖਪਾਲ ਕੌਰ, ਸਾਬਕਾ ਸਰਪੰਚ ਬੂਟਾ ਸਿੰਘ ਸਿੱਧੂ ਅਤੇ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਸਹਿਯੋਗ ਨਾਲ ਬਰਨਾਲਾ ਮਾਨਸਾ ਮੁੱਖ ਸੜਕ 'ਤੇ ਬਣੇ ਪੁਲ ਨੂੰ ਆਵਾਜਾਈ ਵਰਤੋਂ ਵਿਚ ਲਿਆਂਦਾ ਗਿਆ | ਇਸ ...
ਮਹਿਲ ਕਲਾਂ, 19 ਜਨਵਰੀ (ਅਵਤਾਰ ਸਿੰਘ ਅਣਖੀ)-ਐਜੂਕੇਸ਼ਨਲ ਐਾਡ ਸੋਸ਼ਲ ਵੈੱਲਫੇਅਰ ਸੁਸਾਇਟੀ ਦੀਵਾਨਾ ਅਤੇ ਪੜ੍ਹੋ ਪੰਜਾਬ ਟੀਮ ਬਰਨਾਲਾ ਦੇ ਸਹਿਯੋਗ ਨਾਲ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਧਰਮਪਾਲ ਸਿੰਗਲਾ, ਉਪ ਸਿੱਖਿਆ ਅਫ਼ਸਰ ਸ਼ਿਵਪਾਲ ਗੋਇਲ, ਪੜ੍ਹੋ ...
ਤਪਾ ਮੰਡੀ, 19 ਜਨਵਰੀ (ਵਿਜੇ ਸ਼ਰਮਾ)-ਕੇਂਦਰ ਅਤੇ ਸੂਬੇ ਦੀਆਂ ਸਰਕਾਰਾਂ ਜਾਦੂਗਰ ਕਿੱਤੇ ਨਾਲ ਸਬੰਧਤ ਲੋਕਾਂ ਕੋਈ ਮਦਦ ਨਹੀਂ ਕਰਦੀਆਂ | ਇਹ ਸ਼ਬਦ ਜਾਦੂਗਰ ਗੌਰਵ ਸਮਰਾਟ ਨੇ ਸਥਾਨਕ ਅਗਰਵਾਲ ਧਰਮਸ਼ਾਲਾ 'ਚ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਆਖੇ | ਉਨ੍ਹਾਂ ਅੱਗੇ ਕਿਹਾ ...
ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਪੰਜਾਬ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਭਿ੍ਸ਼ਟ ਅਤੇ ਲੋਕ ਵਿਰੋਧੀ ਚਿਹਰਾ ਇਕ ਸਾਲ ਦੇ ਅਰਸੇ ਤੋਂ ਪਹਿਲਾ ਹੀ ਲੋਕਾਂ ਸਾਹਮਣੇ ਆ ਗਿਆ ਹੈ | ਉਕਤ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ...
ਸ਼ਹਿਣਾ, 19 ਜਨਵਰੀ (ਸੁਰੇਸ਼ ਗੋਗੀ)-ਥਾਣਾ ਸ਼ਹਿਣਾ ਅਧੀਨ ਪੈਂਦੇ ਪਿੰਡ ਈਸ਼ਰ ਸਿੰਘ ਵਾਲਾ ਵਿਖੇ ਚੋਰਾਂ ਵਲੋਂ ਕਿਸਾਨਾਂ ਦੇ ਟਰਾਂਸਫ਼ਾਰਮਰ ਚੋਰੀ ਕੀਤੇ ਜਾਣ ਦਾ ਸਮਾਚਾਰ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਜਸਵੀਰ ਸਿੰਘ ਪੱੁਤਰ ਨਾਇਬ ਅਤੇ ਨਾਹਰ ਸਿੰਘ ਨੇ ...
ਰੂੜੇਕੇ ਕਲਾਂ, 19 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਇਲਾਕੇ ਦੀ ਮਸ਼ਹੂਰ ਵਿੱਦਿਅਕ ਸੰਸਥਾ ਸੰਤ ਬਾਬਾ ਲੌਾਗਪੁਰੀ ਆਦਰਸ਼ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਪ੍ਰਧਾਨ ਸੰਤ ਚਰਨਪੁਰੀ, ਮੈਨੇਜਿੰਗ ਟਰੱਸਟੀ ਰਵਿੰਦਰਜੀਤ ਸਿੰਘ ਬਿੰਦੀ, ਦੀ ਅਗਵਾਈ ਵਿਚ ...
ਭਦੌੜ, 19 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸਰਕਾਰੀ ਪ੍ਰਾਇਮਰੀ ਸਕੂਲ ਭਦੌੜ (ਤਿੰਨ ਕੋਣੀ) ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ, ਧਰਮਪਾਲ ਸਿੰਗਲਾ, ਸ਼ਿਵਪਾਲ ਗੋਇਲ ਦੀ ਅਗਵਾਈ 'ਚ ਐਜੂਕੇਸ਼ਨ ਐਾਡ ਵੈੱਲਫੇਅਰ ਸੁਸਾਇਟੀ ਦੀਵਾਨਾ ਅਤੇ ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ...
ਅਮਰਗੜ੍ਹ, 19 ਜਨਵਰੀ (ਸੁਖਜਿੰਦਰ ਸਿੰਘ ਝੱਲ)-ਜਾਤੀ ਆਧਾਰਤ ਰਾਖਵਾਂਕਰਨ ਵਿਰੁੱਧ ਜਨਰਲ ਕੈਟਾਗਰੀਜ਼ ਵੈਲਫੇਅਰ ਫੈਡਰੇਸ਼ਨ ਅਮਰਗੜ੍ਹ ਵਲੋਂ ਮਾਤਾ ਦੁਰਗਾ ਮੰਦਰ ਹਾਲ ਵਿਖੇ ਸੂਬਾ ਪੱਧਰੀ ਕਨਵੈਨਸ਼ਨ ਕਰਵਾਈ ਗਈ | ਸ਼ਿਆਮ ਲਾਲ ਸ਼ਰਮਾ ਦੀ ਪ੍ਰਧਾਨਗੀ ਹੇਠ ਅਤੇ ਮਾ. ...
ਅਹਿਮਦਗੜ੍ਹ, 19 ਜਨਵਰੀ (ਰਣਧੀਰ ਸਿੰਘ ਮਹੋਲੀ) - ਵਿਦਿਆਰਥੀਆਂ ਨੂੰ ਮਨੋਹਰ ਸ਼ਖ਼ਸੀਅਤ ਉਸਾਰੀ ਅਤੇ ਸ੍ਰੀ ਸਹਿਜ ਪਾਠ ਸਾਹਿਬ ਕਰਨ ਲਈ ਕੈਂਪ ਲਗਾ ਕੇ ਜਾਗਰੂਕ ਕਰ ਰਹੀ ਸੰਸਥਾ ਸਿੱਖ ਹੈਲਪਿੰਗ ਸਿੱਖ ਦੇ ਕੋਆਰਡੀਨੇਟਰ ਸਤਨਾਮ ਸਿੰਘ ਸਲੋ੍ਹਪੁਰੀ ਵੱਲੋਂ ਇੱਕ ਰੋਜ਼ਾ ...
ਮੂਲੋਵਾਲ, 19 ਜਨਵਰੀ (ਰਤਨ ਭੰਡਾਰੀ) - ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਜ਼ਿਲ੍ਹਾ ਪੱਧਰੀ ਇਜਲਾਸ ਪਿੰਡ ਮੂਲੋਵਾਲ ਵਿਖੇ ਸੀਨੀਅਰ ਮੀਤ ਪ੍ਰਧਾਨ ਨੇਕ ਸਿੰਘ ਦੀ ਅਗਵਾਈ ਵਿਚ ਕਰਵਾਇਆ ਗਿਆ | ਇਸ ਮੌਕੇ ਸੂਬਾ ਸਕੱਤਰ ਨਿਰੰਜਨ ਸਿੰਘ ਦੋਹਲਾ ਉਚੇਚੇ ਤੌਰ 'ਤੇ ਸ਼ਾਮਲ ਹੋਏ ...
ਲੌਾਗੋਵਾਲ, 19 ਜਨਵਰੀ (ਵਿਨੋਦ) ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਮੁਕੰਮਲ ਕਰਜ਼ਾ ਮੁਕਤੀ ਖੁਦਕੁਸ਼ੀਆਂ ਦੇ ਖ਼ਾਤਮੇ ਅਤੇ ਹੋਰਨਾਂ ਕਿਸਾਨੀ ਮਸਲਿਆਂ ਦੇ ਹੱਲ ਲਈ 22 ਜਨਵਰੀ ਤੋਂ 16 ਫਰਵਰੀ ਤੱਕ ਡੀ.ਸੀ. ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ | ਇਸ ਸਬੰਧ ...
ਛਾਹੜ, 19 ਜਨਵਰੀ (ਜਸਵੀਰ ਸਿੰਘ ਔਜਲਾ) - ਸੂਬੇ ਦਾ ਹਰ ਵਰਗ ਅੱਜ ਸਰਕਾਰ ਦੀ ਵਾਅਦਾ ਿਖ਼ਲਾਫ਼ੀ ਤੋਂ ਠੱਗਿਆ ਹੋਇਆ ਮਹਿਸੂਸ ਕਰ ਰਿਹਾ ਹੈ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਕਰਦਿਆਂ ਭਾਜਪਾ ਦੇ ਸੂਬਾ ਕਮੇਟੀ ਮੈਂਬਰ ਕਿਸਾਨ ਮੋਰਚਾ ਜਰਨੈਲ ਸਿੰਘ ਜਵੰਧਾ ਨੇ ਕਿਹਾ ਕਿ ...
ਜਖੇਪਲ, 19 ਜਨਵਰੀ (ਮੇਜਰ ਸਿੰਘ ਜਖੇਪਲ)-ਮਾਸਟਰ ਸੁਰਜੀਤ ਸਿੰਘ ਸਿੱਧੂ ਜਖੇਪਲ ਮੈਮੋਰੀਅਲ ਸੁਸਾਇਟੀ ਨਵੀਂ ਦਿੱਲੀ ਵਲੋਂ ਦਸ ਵੱਖ-ਵੱਖ ਸ਼ਖਸੀਅਤਾਂ ਦਾ ਸਨਮਾਨ ਕਰਨ ਦਾ ਫ਼ੈਸਲਾ ਕੀਤਾ ਹੈ | ਸੁਸਾਇਟੀ ਦੇ ਪ੍ਰਧਾਨ ਪਰਮਜੀਤ ਸਿੰਘ ਸੈਣੀ ਅਤੇ ਜਨਰਲ ਸਕੱਤਰ ਬਲਵਿੰਦਰ ...
Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered
by REFLEX