ਤਾਜਾ ਖ਼ਬਰਾਂ


ਸੜਕ ਹਾਦਸੇ ਚ 2 ਨੌਜਵਾਨਾ ਦੀ ਮੌਤ
. . .  1 day ago
ਉਸਮਾਨਪੁਰ ,21 ਜਨਵਰੀ {ਸੰਦੀਪ }-ਪਿੰਡ ਉਸਮਾਨਪੁਰ - ਚੱਕਲ਼ੀ ਸੰਪਰਕ ਸੜਕ 'ਤੇ ਟਰੈਕਟਰ ਟਰਾਲੀ ਅਤੇ ਮੋਟਰ ਸਾਈਕਲ ਦੀ ਟੱਕਰ 'ਚ 2 ਨੌਜਵਾਨਾ ਦੀ ਮੌਤ ਹੋ ਗਈ ।
ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ 'ਤੇ ਨਜ਼ਰ - ਚੋਣ ਕਮਿਸ਼ਨ
. . .  1 day ago
ਨਵੀਂ ਦਿੱਲੀ, 21 ਜਨਵਰੀ - ਇੰਗਲੈਂਡ ਦੇ ਲੰਡਨ 'ਚ ਈ.ਵੀ.ਐਮ ਸਬੰਧੀ ਕਰਵਾਏ ਜਾ ਰਹੇ ਪ੍ਰੋਗਰਾਮ ਜਿਸ ਵਿਚ ਦਾਅਵਾ ਕੀਤਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ ਦੀ ਈ.ਵੀ.ਐਮ...
ਅਮਰੀਕੀ ਸੈਨੇਟਰ ਕਮਲਾ ਹੈਰਿਸ ਵੱਲੋਂ 2020 ਰਾਸ਼ਟਰਪਤੀ ਚੋਣ ਲੜਨ ਦਾ ਐਲਾਨ
. . .  1 day ago
ਨਿਊਯਾਰਕ, 21 ਜਨਵਰੀ - ਅਮਰੀਕੀ ਸੈਨੇਟਰ ਕਮਲਾ ਹੈਰਿਸ ਨੇ ਐਲਾਨ ਕੀਤਾ ਹੈ ਕਿ ਉਨ੍ਹਾਂ ਵੱਲੋਂ 2020 ਦੀ ਰਾਸ਼ਟਰਪਤੀ ਚੋਣ ਲੜੀ...
ਟਾਟਾ ਸੂਮੋ ਅਤੇ ਟਰੱਕ ਦੀ ਟੱਕਰ 'ਚ 3 ਮੌਤਾਂ, ਇੱਕ ਜ਼ਖਮੀ
. . .  1 day ago
ਮੂਨਕ, 21 ਜਨਵਰੀ (ਰਾਜਪਾਲ ਸਿੰਗਲਾ) - ਇੱਥੋਂ ਨੇੜਲੇ ਪਿੰਡ ਕੋਲ ਹੋਏ ਦਰਦਨਾਕ ਸੜਕ ਹਾਦਸੇ ਵਿਚ 3 ਲੋਕਾਂ ਦੀ ਮੌਤ ਹੋ ਗਈ, ਜਦਕਿ ਇੱਕ ਜ਼ਖਮੀ ਹੋ ਗਿਆ। ਇਹ ਹਾਦਸਾ...
ਖ਼ਰਾਬ ਮੌਸਮ ਦੇ ਮੱਦੇਨਜ਼ਰ ਦੇਹਰਾਦੂਨ ਦੇ ਸਕੂਲਾਂ 'ਚ ਕੱਲ੍ਹ ਛੁੱਟੀ
. . .  1 day ago
ਦੇਹਰਾਦੂਨ, 21 ਜਨਵਰੀ - ਭਾਰੀ ਬਰਸਾਤ ਤੇ ਬਰਫ਼ਬਾਰੀ ਦੀ ਸੰਭਾਵਨਾ ਨੂੰ ਦੇਖਦੇ ਹੋਏ ਉੱਤਰਾਖੰਡ ਦੇ ਦੇਹਰਾਦੂਨ ਪ੍ਰਸ਼ਾਸਨ ਨੇ 22 ਜਨਵਰੀ ਨੂੰ ਜ਼ਿਲ੍ਹੇ ਦੇ ਸਾਰੇ ਸਕੂਲਾਂ ਅਤੇ ਆਂਗਣਵਾੜੀ...
ਕਰਨਾਟਕ : ਵਿਧਾਇਕ ਜੇ.ਐਨ ਗਣੇਸ਼ ਕਾਂਗਰਸ ਤੋਂ ਮੁਅੱਤਲ
. . .  1 day ago
ਬੈਂਗਲੁਰੂ, 21 ਜਨਵਰੀ - ਕਾਂਗਰਸ ਦੇ ਵਿਧਾਇਕ ਜੇ.ਐਨ ਗਣੇਸ਼ ਵੱਲੋਂ ਕਾਂਗਰਸ ਦੇ ਹੀ ਵਿਧਾਇਕ ਅਨੰਦ ਸਿੰਘ ਨਾਲ ਮਾਰਕੁੱਟ ਤੋਂ ਬਾਅਦ ਕਰਨਾਟਕ ਕਾਂਗਰਸ ਦੇ ਜਨਰਲ ਸਕੱਤਰ...
ਕਰਨਾਟਕ ਕਿਸ਼ਤੀ ਹਾਦਸਾ : ਹੁਣ ਤੱਕ 16 ਲਾਸ਼ਾਂ ਬਰਾਮਦ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ 'ਚ 24 ਲੋਕਾਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਪਲਟਣ ਤੋਂ ਬਾਅਦ ਸਮੁੰਦਰੀ ਫ਼ੌਜ ਤੇ ਕੋਸਟ ਗਾਰਡ ਨੇ ਹੁਣ ਤੱਕ 16 ਲੋਕਾਂ ਦੀਆਂ ਲਾਸ਼ਾਂ...
680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਗ੍ਰਿਫ਼ਤਾਰ
. . .  1 day ago
ਜਲੰਧਰ, 21 ਜਨਵਰੀ - ਸੀ.ਆਈ.ਏ ਸਟਾਫ਼ ਨੇ 680 ਪੇਟੀਆਂ ਨਾਜਾਇਜ਼ ਸ਼ਰਾਬ ਸਮੇਤ ਇੱਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਡੀ.ਸੀ.ਪੀ ਜਾਂਚ ਗੁਰਮੀਤ ਸਿੰਘ ਨੇ ਦੱਸਿਆ ਕਿ...
ਗੋਦਾਮ ਦੀ ਕੰਧ ਡਿੱਗਣ ਕਾਰਨ 2 ਲੋਕਾਂ ਦੀ ਮੌਤ
. . .  1 day ago
ਨਵੀਂ ਦਿੱਲੀ, 21 ਜਨਵਰੀ- ਦਿੱਲੀ ਦੇ ਨਜਫਗੜ੍ਹ ਦੇ ਨਾਂਗਲੀ 'ਚ ਇੱਕ ਗੋਦਾਮ ਦੀ ਕੰਧ ਡਿੱਗਣ ਕਾਰਨ ਦੋ ਲੋਕਾਂ ਦੀ ਮੌਤ ਹੋ ਗਈ......
ਸੁਨੰਦਾ ਪੁਸ਼ਕਰ ਮਾਮਲੇ ਦੀ ਸੁਣਵਾਈ 29 ਜਨਵਰੀ ਤੱਕ ਮੁਲਤਵੀ
. . .  1 day ago
ਨਵੀਂ ਦਿੱਲੀ, 21 ਜਨਵਰੀ- ਸੁਨੰਦਾ ਪੁਸ਼ਕਰ ਦੀ ਮੌਤ ਦੇ ਮਾਮਲੇ 'ਚ ਸੁਣਵਾਈ ਨੂੰ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ 29 ਜਨਵਰੀ ਤੱਕ ਮੁਲਤਵੀ ਕਰ ਦਿੱਤਾ.....
ਕੁਲਥਮ ਦੇ ਨੌਜਵਾਨ ਦੀ ਮਨੀਲਾ 'ਚ ਗੋਲੀ ਮਾਰ ਕੇ ਹੱਤਿਆ
. . .  1 day ago
ਮੇਹਲੀ, 21 ਜਨਵਰੀ (ਗੁਰਜਿੰਦਰ ਸਿੰਘ ਗੁਰੂ, ਸੰਦੀਪ ਸਿੰਘ) - ਬਲਾਕ ਬੰਗਾ ਦੇ ਪਿੰਡ ਕੁਲਥਮ ਦੇ ਨੌਜਵਾਨ ਦੀ ਮਨੀਲਾ ਵਿਖੇ ਲੁਟੇਰਿਆਂ ਨੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ। ਮ੍ਰਿਤਕ ਨੌਜਵਾਨ...
ਸ੍ਰੀ ਮੁਕਤਸਰ ਸਾਹਿਬ: ਕੈਬਨਿਟ ਮੰਤਰੀ ਸਿੰਗਲਾ ਨੇ ਰੇਲਵੇ ਓਵਰਬ੍ਰਿਜ ਦਾ ਰੱਖਿਆ ਨੀਂਹ ਪੱਥਰ
. . .  1 day ago
ਸ੍ਰੀ ਮੁਕਤਸਰ ਸਾਹਿਬ, 21 ਜਨਵਰੀ (ਰਣਜੀਤ ਸਿੰਘ ਢਿੱਲੋਂ)- ਪੰਜਾਬ ਦੇ ਲੋਕ ਨਿਰਮਾਣ ਮੰਤਰੀ ਵਿਜੇਇੰਦਰ ਸਿੰਗਲਾ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਵਰ੍ਹਦੇ ਮੀਂਹ 'ਚ ਰੇਲਵੇ ਓਵਰਬ੍ਰਿਜ ਦਾ ਨੀਂਹ ਪੱਥਰ ਰੱਖਿਆ ਇਸ ਤੋਂ ਪਹਿਲਾਂ ਸਿੰਗਲਾ ਭੂਮੀ ਪੂਜਣ ਰਸਮ 'ਚ ....
ਕਿਸ਼ਤੀ ਪਲਟਣ ਕਾਰਨ 6 ਮੌਤਾਂ
. . .  1 day ago
ਬੈਂਗਲੁਰੂ, 21 ਜਨਵਰੀ - ਕਰਨਾਟਕ ਦੇ ਕਰਵਾੜ ਨੇੜੇ ਨਦੀ 'ਚ ਕਿਸ਼ਤੀ ਪਲਟਣ ਕਾਰਨ 6 ਲੋਕਾਂ ਦੀ ਮੌਤ ਹੋ ਗਈ। ਕਿਸ਼ਤੀ ਵਿਚ ਕੁੱਲ 22 ਲੋਕ ਸਵਾਰ ਸਨ। ਮਛੇਰਿਆ ਅਤੇ ਕੋਸਟ ਗਾਰਡ...
ਤਿਹਾੜ ਜੇਲ੍ਹ ਅਧਿਕਾਰੀਆਂ ਦੀ ਪਟੀਸ਼ਨ ਖ਼ਾਰਜ, 15 ਮਿਨਟ ਆਈ.ਐਸ.ਡੀ. ਕਾਲ ਕਰ ਸਕੇਗਾ ਮਿਸ਼ੇਲ
. . .  1 day ago
ਨਵੀਂ ਦਿੱਲੀ, 21 ਜਨਵਰੀ- ਅਗਸਤਾ ਵੈਸਟਲੈਂਡ ਮਾਮਲੇ 'ਚ ਦਿੱਲੀ ਦੀ ਪਟਿਆਲਾ ਹਾਊਸ ਕੋਰਟ ਨੇ ਤਿਹਾੜ ਜੇਲ੍ਹ ਦੇ ਅਧਿਕਾਰੀਆਂ ਦੀ ਉਸ ਅਰਜ਼ੀ ਨੂੰ ਖਾਰਜ ਕਰ ਦਿੱਤਾ ਹੈ, ਜਿਸ 'ਚ ਕਥਿਤ ਵਿਚੌਲੀਏ ਕ੍ਰਿਸਚੀਅਨ ਮਿਸ਼ੇਲ ਨੂੰ ਹਰ ਹਫ਼ਤੇ 15 ਮਿਨਟ ਤਕ ....
ਤਲਵੰਡੀ ਭਾਈ ਦੀ ਦਾਣਾ ਮੰਡੀ 'ਚੋਂ ਮਿਲੀ ਨੌਜਵਾਨ ਦੀ ਲਾਸ਼
. . .  1 day ago
ਤਲਵੰਡੀ ਭਾਈ, 21 ਜਨਵਰੀ (ਕੁਲਜਿੰਦਰ ਕੁਮਾਰ ਗਿੱਲ)- ਸਥਾਨਕ ਦਾਣਾ ਮੰਡੀ 'ਚੋਂ ਇਕ ਨੌਜਵਾਨ ਦੀ ਲਾਸ਼ ਮਿਲੀ ਹੈ। ਮ੍ਰਿਤਕ ਦੀ ਪਹਿਚਾਣ ਸੁਖਚੈਨ ਸਿੰਘ(23) ਵਾਸੀ ਵਾਰਡ ਨੰ. 7, ਤਲਵੰਡੀ ਭਾਈ ਵਜੋਂ ਹੋਈ ਹੈ। ਤਲਵੰਡੀ ਭਾਈ ਦੇ ਮੁਖੀ ਅਥੀਨਵ ਚੌਹਾਨ ਵੱਲੋਂ ......
ਰਾਜਾਸਾਂਸੀ ਦੇ ਪਿੰਡ ਖਿਆਲਾ ਵਿਖੇ ਪਹੁੰਚੇ ਸੁਖਬੀਰ ਬਾਦਲ
. . .  1 day ago
ਜੰਮੂ-ਕਸ਼ਮੀਰ : ਅੱਤਵਾਦੀਆਂ ਨਾਲ ਮੁਠਭੇੜ ਤੋਂ ਬਾਅਦ ਸੁਰੱਖਿਆ ਬਲਾਂ ਅਤੇ ਪ੍ਰਦਰਸ਼ਨਕਾਰੀਆਂ ਵਿਚਾਲੇ ਝੜਪ
. . .  1 day ago
ਜੋਧ ਸਿੰਘ ਸਮਰਾ ਤੇ ਮਜੀਠੀਆ ਮਿਲ ਕੇ ਸੰਭਾਲਣਗੇ ਹਲਕਾ ਅਜਨਾਲਾ ਦੀ ਜ਼ਿੰਮੇਵਾਰੀ - ਬਾਦਲ
. . .  1 day ago
ਸ਼ਰਾਬ ਦੇ ਦੁੱਖ ਕਾਰਨ ਹੀ ਭਗਵੰਤ ਮਾਨ ਦੇ ਪਰਿਵਾਰ ਨੇ ਉਸ ਨੂੰ ਛੱਡਿਆ- ਮਜੀਠੀਆ
. . .  1 day ago
ਸੰਘਣੀ ਧੁੰਦ ਕਾਰਨ ਵਾਪਰੇ ਦਰਦਨਾਕ ਸੜਕ ਹਾਦਸੇ 'ਚ ਚਾਰ ਲੋਕਾਂ ਦੀ ਮੌਤ
. . .  1 day ago
ਭਗਵੰਤ ਮਾਨ ਵਲੋਂ ਸ਼ਰਾਬ ਛੱਡਣ 'ਤੇ ਬੋਲੇ ਬਾਦਲ, ਕਿਹਾ- ਉਨ੍ਹਾਂ ਵਲੋਂ ਕੁਝ ਸਮੇਂ ਲਈ ਛੱਡੀਆਂ ਜਾਂਦੀਆਂ ਹਨ ਕਈ ਚੀਜ਼ਾਂ
. . .  1 day ago
ਸ਼ਾਹ ਦੇ ਹੈਲੀਕਾਪਟਰ ਲੈਂਡਿੰਗ ਨੂੰ ਮਾਲਦਾ 'ਚ ਇਜਾਜ਼ਤ ਨਾ ਦਿੱਤੇ ਜਾਣ ਨੂੰ ਭਾਜਪਾ ਨੇ ਦੱਸਿਆ ਸਾਜ਼ਿਸ਼
. . .  1 day ago
ਪਟਨਾ ਸਾਹਿਬ ਵਿਖੇ ਨਤਮਸਤਕ ਹੋਏ ਪ੍ਰਤਾਪ ਸਿੰਘ ਬਾਜਵਾ
. . .  1 day ago
ਸਿੱਧਗੰਗਾ ਮੱਠ ਦੇ ਮਹੰਤ ਸ਼ਿਵ ਕੁਮਾਰ ਸਵਾਮੀ ਦਾ ਦੇਹਾਂਤ
. . .  1 day ago
ਅਫ਼ਗਾਨਿਸਤਾਨ 'ਚ ਵਿਸ਼ੇਸ਼ ਬਲਾਂ ਦੇ ਟਿਕਾਣੇ 'ਤੇ ਕਾਰ ਬੰਬ ਧਮਾਕਾ, 18 ਦੀ ਮੌਤ
. . .  1 day ago
ਜਿਹੜੇ ਦੇਸ਼ ਛੱਡ ਕੇ ਭੱਜ ਗਏ ਹਨ, ਉਨ੍ਹਾਂ ਨੂੰ ਲਿਆਂਦਾ ਜਾਵੇਗਾ ਵਾਪਸ- ਰਾਜਨਾਥ ਸਿੰਘ
. . .  1 day ago
ਮਾਇਆਵਤੀ 'ਤੇ ਟਿੱਪਣੀ ਮਾਮਲਾ : ਭਾਜਪਾ ਵਿਧਾਇਕਾ ਨੂੰ ਮਹਿਲਾ ਕਮਿਸ਼ਨ ਨੇ ਭੇਜਿਆ ਨੋਟਿਸ
. . .  1 day ago
ਖਹਿਰਾ ਦਾ 'ਆਪ' 'ਤੇ ਹਮਲਾ, ਕਿਹਾ- ਭਗਵੰਤ ਮਾਨ ਦੀ ਸ਼ਰਾਬ ਛੁਡਾਊ ਸੀ ਬਰਨਾਲਾ ਰੈਲੀ
. . .  1 day ago
ਸ੍ਰੀਲੰਕਾ ਨੇ 16 ਭਾਰਤੀ ਮਛੇਰਿਆਂ ਨੂੰ ਕੀਤਾ ਰਿਹਾਅ
. . .  1 day ago
ਅਕਾਲੀ ਵਰਕਰਾਂ ਨਾਲ ਮੀਟਿੰਗ ਕਰਨ ਲਈ ਅਜਨਾਲਾ ਪਹੁੰਚੇ ਸੁਖਬੀਰ ਬਾਦਲ
. . .  1 day ago
ਜਨਰਲ ਵਰਗ ਦੇ ਰਾਖਵਾਂਕਰਨ ਦੇ ਖ਼ਿਲਾਫ਼ ਪਟੀਸ਼ਨ ਦਾਇਰ, ਮਦਰਾਸ ਹਾਈਕੋਰਟ ਨੇ ਸਰਕਾਰ ਨੂੰ ਜਾਰੀ ਕੀਤਾ ਨੋਟਿਸ
. . .  1 day ago
ਸੁਖਬੀਰ ਬਾਦਲ ਅੱਜ ਹਲਕਾ ਰਾਜਾਸਾਂਸੀ ਦੇ ਪਿੰਡਾਂ ਦਾ ਕਰਨਗੇ ਦੌਰਾ
. . .  1 day ago
ਸਵਾਈਨ ਫਲੂ ਕਾਰਨ ਔਰਤ ਦੀ ਮੌਤ
. . .  1 day ago
ਮੈਕਸੀਕੋ : ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 85
. . .  1 day ago
ਨੇਤਾਵਾਂ ਦੀ ਹੱਤਿਆ ਦੇ ਵਿਰੋਧ 'ਚ ਭਾਜਪਾ ਦਾ ਮੁੱਖ ਮੰਤਰੀ ਕਮਲ ਨਾਥ ਦੇ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਨਾਗੇਸ਼ਵਰ ਰਾਓ ਦੇ ਨਿਯੁਕਤੀ ਮਾਮਲੇ ਦੀ ਸੁਣਵਾਈ ਤੋਂ ਅਲੱਗ ਹੋਏ ਸੀ.ਜੇ.ਆਈ
. . .  1 day ago
ਹਲਕਾ ਅਜਨਾਲਾ ਦੇ ਵਰਕਰਾਂ ਨਾਲ ਮੀਟਿੰਗ ਕਰਨਗੇ ਸੁਖਬੀਰ ਬਾਦਲ
. . .  1 day ago
ਲਾਹੌਲ-ਸਪਿਤੀ ਜ਼ਿਲ੍ਹੇ ਦੇ ਕੀਲੌਂਗ 'ਚ ਹੋਈ ਤਾਜ਼ਾ ਬਰਫ਼ਬਾਰੀ
. . .  1 day ago
ਜੰਮੂ-ਕਸ਼ਮੀਰ ਦੇ ਬਡਗਾਮ 'ਚ ਮੁੱਠਭੇੜ ਦੌਰਾਨ 2 ਅੱਤਵਾਦੀ ਢੇਰ
. . .  1 day ago
80 ਕਰੋੜ ਰੁਪਏ ਦੀ ਹੈਰੋਇਨ ਸਮੇਤ 6 ਕਾਬੂ
. . .  1 day ago
ਮੇਹੁਲ ਚੌਕਸੀ ਨੇ ਐਂਟੀਗੁਆ 'ਚ ਆਪਣਾ ਭਾਰਤੀ ਪਾਸਪੋਰਟ ਕਰਵਾਇਆ ਜਮਾਂ
. . .  1 day ago
ਫਾਰਮੇਸੀ ਕੌਂਸਲ ਦੇ ਐਲਾਨੇ ਨਤੀਜਿਆਂ 'ਚ 6 ਮੈਂਬਰ ਚੁਣੇ ਗਏ
. . .  1 day ago
ਸੁਸ਼ਮਾ ਸਵਰਾਜ ਅਤੇ ਯੋਗੀ ਨੇ ਯੂਥ ਪ੍ਰਵਾਸੀ ਭਾਰਤੀ ਦਿਵਸ ਦਾ ਕੀਤਾ ਉਦਘਾਟਨ
. . .  1 day ago
ਜੰਮੂ-ਕਸ਼ਮੀਰ 'ਚ ਸੁਰੱਖਿਆ ਬਲਾਂ ਅਤੇ ਅੱਤਵਾਦੀਆਂ ਵਿਚਾਲੇ ਮੁਠਭੇੜ ਜਾਰੀ
. . .  1 day ago
ਸੁਲਤਾਨਪੁਰ ਲੋਧੀ 'ਚ ਮੀਂਹ ਪੈਣ ਕਾਰਨ ਠੰਢ 'ਚ ਹੋਇਆ ਵਾਧਾ
. . .  1 day ago
ਇਜ਼ਰਾਈਲ ਨੇ ਸੀਰੀਆ 'ਚ ਈਰਾਨੀ ਟਿਕਾਣਿਆਂ 'ਤੇ ਕੀਤੇ ਹਮਲੇ
. . .  1 day ago
ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਦਿੱਲੀ ਜਾਣ ਵਾਲੀਆਂ ਕਈ ਟਰੇਨਾਂ
. . .  1 day ago
ਮਾਲੀ 'ਚ ਸੰਯੁਕਤ ਰਾਸ਼ਟਰ ਦੇ ਸ਼ਾਂਤੀ ਸੈਨਿਕਾਂ 'ਤੇ ਹੋਏ ਹਮਲੇ 'ਚ 10 ਦੀ ਮੌਤ, 25 ਜ਼ਖ਼ਮੀ
. . .  1 day ago
ਅੱਜ ਦਾ ਵਿਚਾਰ
. . .  1 day ago
ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਸੰਪਾਦਕੀ

ਬਰਸੀ 'ਤੇ ਵਿਸ਼ੇਸ਼

ਪਰਜਾ ਮੰਡਲ ਦਾ ਉੱਘਾ ਸੰਗਰਾਮੀਆ ਸ਼ਹੀਦ ਸੇਵਾ ਸਿੰਘ ਠੀਕਰੀਵਾਲਾ

ਮਾਲਵੇ ਖੇਤਰ ਵਿਚੋਂ ਅਕਾਲੀ ਲਹਿਰ ਅਤੇ ਰਿਆਸਤੀ ਪਰਜਾ ਮੰਡਲ ਲਹਿਰ ਦੇ ਉੱਘੇ ਸ਼ਹੀਦ ਅਤੇ ਸੰਗਰਾਮੀਏ ਅਮਰ ਸ਼ਹੀਦ ਸ: ਸੇਵਾ ਸਿੰਘ ਦਾ ਜਨਮ 24 ਅਗਸਤ 1886 ਈ: ਨੂੰ ਪਿੰਡ ਠੀਕਰੀਵਾਲਾ (ਬਰਨਾਲਾ) ਵਿਖੇ ਇਕ ਅਮੀਰ ਪਰਿਵਾਰ 'ਚ ਸ: ਦੇਵਾ ਸਿੰਘ ਧਾਲੀਵਾਲ ਦੇ ਘਰ ਮਾਤਾ ਹਰ ਕੌਰ ਦੀ ਕੁੱਖੋਂ ਹੋਇਆ।
ਆਪ ਜੀ ਦੇ ਪਿਤਾ ਜੀ ਉਸ ਸਮੇਂ ਰਿਆਸਤ ਪਟਿਆਲਾ ਦੇ ਮਹਾਰਾਜੇ ਦੇ ਇਕ ਨਜ਼ਦੀਕੀ ਅਹਿਲਕਾਰ (ਉੱਚ ਅਧਿਕਾਰੀ) ਸਨ, ਜਿਸ ਕਰਕੇ ਆਪ ਜੀ ਦੀ ਪੜ੍ਹਾਈ ਪਟਿਆਲਾ ਵਿਖੇ ਹੀ ਹੋਈ। ਆਪ ਸਿਹਤ ਵਿਭਾਗ ਵਿਚ ਅਫ਼ਸਰ ਰਹੇ ਤੇ ਅਫ਼ਸਰ ਬਣ ਕੇ ਬਰਨਾਲਾ ਆ ਲੱਗੇ, ਜਿੱਥੇ ਪਲੇਗ ਦੀ ਬਿਮਾਰੀ ਪੀੜਤ ਅਨੇਕਾਂ ਰੋਗੀਆਂ ਦੀਆਂ ਜਾਨਾਂ ਬਚਾਈਆਂ। ਕੁਝ ਸਮਾਂ ਨੌਕਰੀ ਕਰਨ ਉਪਰੰਤ ਆਪ ਪਿੰਡ ਠੀਕਰੀਵਾਲਾ ਆ ਗਏ ਤੇ ਲੋਕ ਭਲਾਈ ਦੇ ਕੰਮਾਂ ਵਿਚ ਜੁਟ ਗਏ।
1912 ਈਸਵੀ ਵਿਚ ਆਪ ਜੀ ਨੂੰ ਸਿੱਖੀ ਲਗਨ ਜਾਗੀ ਤੇ ਆਪਣੇ ਪਿੰਡ ਅੰਦਰ ਸਿੰਘ ਸਭਾ ਦਾ ਮੁੱਢ ਬੰਨ੍ਹਿਆ। ਪਿੰਡ ਦੇ ਸੌ ਦੇ ਕਰੀਬ ਨੌਜਵਾਨਾਂ ਨੂੰ ਅੰਮ੍ਰਿਤ ਛਕਾ ਕੇ ਸਿੰਘ ਸਭਾ 'ਚ ਸ਼ਾਮਿਲ ਕੀਤਾ ਗਿਆ। 1914 ਵਿਚ ਸਿੰਘ ਸਭਾ ਲਹਿਰ ਦੇ ਪ੍ਰਭਾਵ ਹੇਠ ਲੋਕ ਸੁਧਾਰ ਸਰਗਰਮੀਆਂ ਸ਼ੁਰੂ ਹੋਈਆਂ। ਸੇਵਾ ਸਿੰਘ ਨੇ ਇਸ ਲਹਿਰ ਦਾ ਹਿੱਸਾ ਬਣ ਕੇ ਸਿੱਖ ਧਰਮ ਦੇ ਪ੍ਰਚਾਰ, ਸਮਾਜ ਸੁਧਾਰਕ ਅਤੇ ਕੌਮੀ ਆਜ਼ਾਦੀ ਲਈ ਸੰਘਰਸ਼ ਨੂੰ ਹੀ ਆਪਣਾ ਜੀਵਨ ਮਨੋਰਥ ਬਣਾ ਲਿਆ।
ਪਟਿਆਲਾ ਰਿਆਸਤ ਅੰਦਰ ਪਿੰਡ ਹੀਰੋਂ ਵਿਚ ਸਿੱਖਾਂ ਉੱਤੇ ਭਾਰੀ ਤਸ਼ੱਦਦ ਅਤੇ ਗੁਰਦੁਆਰਾ ਧੂਰੀ ਦੇ ਸੁਧਾਰ ਬਦਲੇ ਜਬਰ ਸ਼ੁਰੂ ਹੋਇਆ। 21 ਫਰਵਰੀ 1921 ਨੂੰ ਸ੍ਰੀ ਨਨਕਣਾ ਸਾਹਿਬ ਦਾ ਸ਼ਹੀਦੀ ਸਾਕਾ ਵਰਤਿਆ, ਜਿੱਥੇ ਪੰਜ ਪਿਆਰਿਆਂ ਦੇ ਜਥੇ ਨਾਲ ਆਪ ਨਨਕਾਣਾ ਸਾਹਿਬ ਗਏ। ਮੁਕਤਸਰ ਦੇ ਗੁਰਦੁਆਰੇ ਨੂੰ ਮੁਕਤ ਕਰਵਾਉਣ ਲਈ 500 ਸਿੰਘਾਂ ਦਾ ਜੱਥਾ ਲੈ ਕੇ ਗਏ। ਧਰਮ ਪ੍ਰਤੀ ਲੋਕਾਂ ਨੂੰ ਇਕਜੁੱਟ ਕਰਨ ਲਈ ਆਪ ਨੇ ਇਕ ਰੋਜ਼ਾਨਾ 'ਕੌਮੀ ਦਰਦ' ਅਖ਼ਬਾਰ ਵੀ ਸ਼ੁਰੂ ਕੀਤਾ, ਜਿਸ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ ਮਿਲਿਆ। ਦਿਨੋ-ਦਿਨ ਵਧ ਰਹੀ ਹਰਮਨ-ਪਿਆਰਤਾ ਨੂੰ ਵੇਖਦਿਆਂ ਸਰਕਾਰ ਨੇ ਆਪ ਨੂੰ ਦਸੰਬਰ 1923 ਨੂੰ ਕਾਲੀ ਪੱਗ ਬੰਨ੍ਹਣ ਅਤੇ ਕਿਰਪਾਨ ਪਹਿਨਣ ਦੇ ਦੋਸ਼ ਹੇਠ ਗ੍ਰਿਫਤਾਰ ਕਰ ਲਿਆ। ਆਪ ਅਜੇ ਜੇਲ੍ਹ ਵਿਚ ਹੀ ਸੀ ਕਿ ਬਾਬਾ ਖੜਕ ਸਿੰਘ ਦੀ ਪ੍ਰਧਾਨਗੀ ਹੇਠ ਇਕ ਪਰਜਾ ਮੰਡਲ ਕਾਇਮ ਕੀਤਾ ਗਿਆ, ਜਿਸ ਦਾ ਆਪ ਨੂੰ ਪ੍ਰਧਾਨ ਥਾਪਿਆ ਗਿਆ।
1925 ਈ: ਨੂੰ ਗੁਰਦੁਆਰਾ ਐਕਟ ਬਣ ਜਾਣ ਉਪਰੰਤ ਜਦੋਂ ਸਾਰੇ ਅਕਾਲੀ ਆਗੂਆਂ ਨੂੰ ਰਿਹਾਅ ਕੀਤਾ ਤਾਂ ਆਪ ਨੂੰ ਰਿਆਸਤ ਪਟਿਆਲਾ ਦੀ ਪੁਲਿਸ ਨੇ ਮੁੜ ਗ੍ਰਿਫ਼ਤਾਰ ਕਰ ਲਿਆ ਅਤੇ ਡੇਰਾ ਗਾਂਧਾ ਸਿੰਘ ਬਰਨਾਲਾ ਦੀ ਇਕ ਗੜਵੀ ਚੋਰੀ ਕਰਨ ਦਾ ਝੂਠਾ ਦੋਸ਼ ਲਾ ਕੇ ਨਾਜ਼ਮ ਬਰਨਾਲਾ ਦੀ ਅਦਾਲਤ ਵਿਚ ਮੁਕੱਦਮਾ ਬਣਾਇਆ। ਜਦੋਂ ਉੱਕਤ ਡੇਰੇ ਦੇ ਮਹੰਤ ਨੇ ਬਿਆਨ ਦਿੱਤਾ ਕਿ ਉਸ ਦੇ ਡੇਰੇ ਦੀ ਕੋਈ ਗੜਵੀ ਚੋਰੀ ਨਹੀਂ ਹੋਈ ਤਾਂ ਉਕਤ ਮੁਕੱਦਮਾ ਤਾਂ ਖ਼ਤਮ ਕਰ ਦਿੱਤਾ ਪਰ ਸੇਵਾ ਸਿੰਘ ਨੂੰ ਜੇਲ੍ਹ 'ਚੋਂ ਰਿਹਾਅ ਨਾ ਕੀਤਾ। ਤਿੰਨ ਸਾਲ ਦੀ ਲੰਬੀ ਨਜ਼ਰਬੰਦੀ ਤੋਂ ਬਾਅਦ ਆਪ ਨੂੰ ਅਗਸਤ 1929 ਵਿਚ ਬਿਨਾਂ ਸ਼ਰਤ ਰਿਹਾਅ ਕਰ ਦਿੱਤਾ ਗਿਆ।
ਅਪ੍ਰੈਲ 1933 ਈ: ਵਿਚ ਰਿਆਸਤੀ ਪਰਜਾ ਮੰਡਲ ਦੀ ਦਿੱਲੀ ਕਾਨਫ਼ਰੰਸ ਅਤੇ ਪਿੰਡ ਖਡਿਆਲ (ਸੁਨਾਮ) ਦੀ ਅਕਾਲੀ ਕਾਨਫ਼ਰੰਸ 'ਚ ਭਾਗ ਲੈਣ ਦੇ ਦੋਸ਼ 'ਚ ਪਟਿਆਲਾ ਪੁਲਿਸ ਨੇ ਆਪ ਨੂੰ ਮੁੜ ਗ੍ਰਿਫ਼ਤਾਰ ਕਰ ਲਿਆ ਤੇ ਨਾਜ਼ਮ ਬਰਨਾਲਾ ਦੀ ਅਦਾਲਤ 'ਚ ਚਲਾਏ ਮੁਕੱਦਮਿਆਂ ਦੇ ਫ਼ੈਸਲੇ ਅਨੁਸਾਰ ਕੁੱਲ ਮਿਲਾ ਕੇ ਆਪ ਨੂੰ ਦਸ ਸਾਲ ਕੈਦ ਅਤੇ ਦੋ ਹਜ਼ਾਰ ਰੁਪਏ ਜ਼ੁਰਮਾਨੇ ਦੀ ਸਜ਼ਾ ਸੁਣਾਈ ਗਈ। ਪਟਿਆਲਾ ਜੇਲ੍ਹ ਦੇ ਕੁਰੱਖਤ ਅਧਿਕਾਰੀਆਂ ਦੇ ਅਣਮਨੁੱਖੀ ਵਰਤਾਓ ਵਿਰੁੱਧ ਆਪ ਨੇ ਅਪ੍ਰੈਲ 1934 ਈ: ਵਿਚ ਭੁੱਖ ਹੜਤਾਲ ਸ਼ੁਰੂ ਕਰ ਦਿੱਤੀ। ਜਿਸ ਦੇ ਫਲਸਰੂਪ 19 ਅਤੇ 20 ਜਨਵਰੀ (1935 ਈ:) ਦੀ ਵਿਚਕਾਰਲੀ ਰਾਤ ਨੂੰ ਸਵੇਰੇ ਡੇਢ ਵਜੇ ਦੇ ਲਗਪਗ ਨੌਂ ਮਹੀਨਿਆਂ ਦੀ ਲੰਬੀ ਭੁੱਖ ਹੜਤਾਲ ਉਪਰੰਤ ਬੜੀ ਹੀ ਦਰਦਨਾਕ ਹਾਲਤ ਵਿਚ ਆਪ ਜੀ ਸ਼ਹੀਦੀ ਪਾ ਗਏ। ਉਸ ਸਮੇਂ ਤੋਂ ਲੈ ਕੇ ਆਪ ਜੀ ਦੀ ਸ਼ਹੀਦੀ ਬਰਸੀ ਹਰ ਸਾਲ 18, 19 ਅਤੇ 20 ਜਨਵਰੀ ਨੂੰ ਪਿੰਡ ਠੀਕਰੀਵਾਲਾ (ਬਰਨਾਲਾ) ਵਿਖੇ ਮਨਾਈ ਜਾਂਦੀ ਹੈ।

-ਮੋ: 9814607737

 

ਸਮੇਂ ਨਾਲ ਬਦਲ ਜਾਂਦੀ ਹੈ ਨਿਆਂ ਤੇ ਅਨਿਆਂ ਦੀ ਪਰਿਭਾਸ਼ਾ

ਪਰਮਾਤਮਾ ਨੂੰ ਸੰਸਾਰ ਦੀ ਰਚਨਾ ਕਰਦੇ ਸਮੇਂ ਕਦੇ ਵੀ ਇਹ ਵਿਚਾਰ ਨਹੀਂ ਆਇਆ ਹੋਵੇਗਾ ਕਿ ਮਨੁੱਖ ਭੇਦਭਾਵ ਦੀ ਨੀਤੀ ਨੂੰ ਜ਼ੁਲਮ ਦੀ ਹੱਦ ਤੱਕ ਅਪਣਾਏਗਾ। ਉਸ ਨੇ ਨਹੀਂ ਸੋਚਿਆ ਹੋਵੇਗਾ ਕਿ ਜਿਨ੍ਹਾਂ ਨੂੰ ਉਹ ਮਰਦ ਅਤੇ ਔਰਤ ਦੇ ਰੂਪ ਵਿਚ ਬਣਾ ਰਿਹਾ ਹੈ, ਉਹ ਉਸ ਦੀ ਤੀਸਰੀ ...

ਪੂਰੀ ਖ਼ਬਰ »

ਕੇਜਰੀਵਾਲ ਸਰਕਾਰ ਨੂੰ ਧੱਕਾ

ਚੁਣੇ ਹੋਏ ਵਿਧਾਇਕਾਂ ਨੂੰ ਲਾਭ ਵਾਲਾ ਅਹੁਦਾ ਦੇਣ ਦੇ ਮਾਮਲੇ ਵਿਚ ਦਿੱਲੀ ਦੀ ਕੇਜਰੀਵਾਲ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਬਿਨਾਂ ਸ਼ੱਕ ਇਕ ਵੱਡਾ ਝਟਕਾ ਲੱਗਾ ਹੈ। ਇਹ ਸਰਕਾਰ ਲਗਪਗ ਪਿਛਲੇ 3 ਸਾਲ ਤੋਂ ਸੱਤਾ ਵਿਚ ਹੈ। ਪਰ ਇਸ ਅਰਸੇ ਵਿਚ ਇਹ ਵਾਰ-ਵਾਰ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX