ਤਾਜਾ ਖ਼ਬਰਾਂ


ਅਜਨਾਲਾ : ਘਰ ਚੋਂ 15 ਤੋਲੇ ਸੋਨੇ ਦੇ ਗਹਿਣੇ, ਨਗਦੀ ਅਤੇ ਕੈਨੇਡੀਅਨ ਡਾਲਰ ਚੋਰੀ
. . .  1 day ago
ਅਜਨਾਲਾ, 20 ਜਨਵਰੀ ( ਗੁਰਪ੍ਰੀਤ ਸਿੰਘ ਢਿੱਲੋਂ) - ਅਜਨਾਲਾ ਸ਼ਹਿਰ ਦੇ ਵਾਰਡ ਨੰਬਰ 6 'ਚ ਸਤਪਾਲ ਸਿੰਘ ਭੱਠੇ ਵਾਲਿਆਂ ਦੇ ਘਰੋਂ ਚੋਰਾਂ ਨੇ 15 ਤੋਲੇ ਸੋਨੇ ਦੇ ਗਹਿਣੇ, 25 ਹਜਾਰ...
ਕੇਂਦਰੀ ਜੇਲ੍ਹ 'ਚ ਕੈਦੀ ਦੀ ਮੌਤ
. . .  1 day ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ) - ਨਸ਼ਾ ਤਸਕਰੀ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਇਕ ਕੈਦੀ ਦੀ ਕੇਂਦਰੀ ਜੇਲ੍ਹ ਫ਼ਿਰੋਜ਼ਪੁਰ ਅੰਦਰ ਮੌਤ ਹੋ ਜਾਣ ਦੀ ਖ਼ਬਰ ਹੈ। ਜਿਸ...
ਮਹਾਰਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ
. . .  1 day ago
ਮੁੰਬਈ, 20 ਜਨਵਰੀ - ਮਹਾਰਾਸ਼ਟਰ ਦੇ ਪਾਲਘਰ 'ਚ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਰਿਕਟਰ ਪੈਮਾਨੇ 'ਤੇ ਭੂਚਾਲ ਦੀ ਤੀਬਰਤਾ 3.6 ਮਾਪੀ ਗਈ...
ਹਿੰਦ-ਪਾਕਿ ਸਰਹੱਦ ਪਾਰ ਕਰਦਾ ਪਾਕਿ ਨਾਗਰਿਕ ਕਾਬੂ
. . .  1 day ago
ਫ਼ਿਰੋਜ਼ਪੁਰ, 20 ਜਨਵਰੀ (ਜਸਵਿੰਦਰ ਸਿੰਘ ਸੰਧੂ)- ਹਿੰਦ-ਪਾਕਿ ਕੌਮੀ ਸਰਹੱਦ ਪਾਰ ਕਰ ਕੇ ਭਾਰਤੀ ਖੇਤਰ 'ਚ ਦਾਖ਼ਲ ਹੋਏ ਇਕ ਅਧਖੜ ਉਮਰ ਦੇ ਵਿਅਕਤੀ ਨੂੰ ਬੀ.ਐੱਸ.ਐਫ...
ਗਣਤੰਤਰ ਦਿਵਸ ਦੇ ਸਬੰਧ ਵਿੱਚ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਰੈੱਡ ਅਲਰਟ ਜਾਰੀ
. . .  1 day ago
ਰਾਜਾਸਾਂਸੀ, 20 (ਹਰਦੀਪ ਸਿੰਘ ਖੀਵਾ)26 ਜਨਵਰੀ ਨੂੰ ਦੇਸ਼ ਭਰ ਵਿੱਚ ਮਨਾਏ ਜਾ ਰਹੇ ਗਣਤੰਤਰ ਦਿਵਸ ਤਹਿਤ ਸੁਰੱਖਿਆ ਪ੍ਰਬੰਧਾਂ ਨੂੰ ਲੈ ਕੇ ਅੰਮ੍ਰਿਤਸਰ ਦੇ ਹਵਾਈ ਅੱਡਾ ਰਾਜਾਸਾਂਸੀ ਵਿਖੇ ਹਵਾਈ ਅੱਡੇ ਦੇ ਅਧਿਕਾਰੀਆਂ ਵੱਲੋਂ ਰੈੱਡ ਅਲਰਟ ਜਾਰੀ ਕਰਦਿਆਂ ਸੁਰੱਖਿਆ ਪ੍ਰਬੰਧ...
ਯੂ.ਐਨ. ਦੇ ਬੇਸ 'ਤੇ ਹੋਏ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ
. . .  1 day ago
ਮਾਸਕੋ, 20 ਜਨਵਰੀ - ਅਫ਼ਰੀਕੀ ਮੁਲਕ ਮਾਲੀ ਵਿਚ ਸੰਯੁਕਤ ਰਾਸ਼ਟਰ ਦੇ ਬੇਸ 'ਤੇ ਹੋਏ ਅੱਤਵਾਦੀ ਹਮਲੇ ਵਿਚ 8 ਸ਼ਾਂਤੀ ਸੈਨਿਕਾਂ ਦੀ ਮੌਤ ਹੋ ਗਈ ਤੇ ਕਈ ਸੈਨਿਕ ਜ਼ਖਮੀ ਹੋਏ ਹਨ। ਜ਼ਖਮੀਆਂ ਦਾ ਹਸਪਤਾਲ ਵਿਚ ਇਲਾਜ ਚੱਲ ਰਿਹਾ...
ਰੈਲੀ ਵਿਚ ਭਗਵੰਤ ਮਾਨ ਨੇ ਸ਼ਰਾਬ ਛੱਡਣ ਦਾ ਕੀਤਾ ਐਲਾਨ, ਮਾਂ ਸੀ ਬਹੁਤ ਪ੍ਰੇਸ਼ਾਨ
. . .  1 day ago
ਬਰਨਾਲਾ, 20 ਜਨਵਰੀ - ਬਰਨਾਲਾ 'ਚ ਆਮ ਆਦਮੀ ਪਾਰਟੀ ਦੀ ਹੋਈ ਰੈਲੀ ਵਿਚ ਸੰਗਰੂਰ ਤੋਂ ਪਾਰਟੀ ਦੇ ਸੰਸਦ ਮੈਂਬਰ ਭਗਵੰਤ ਮਾਨ ਨੇ ਆਪਣੇ ਸੰਬੋਧਨ ਵਿਚ ਵੱਡਾ ਐਲਾਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਨੇ 1 ਜਨਵਰੀ ਤੋਂ ਸ਼ਰਾਬ ਪੀਣੀ ਛੱਡ ਦਿੱਤੀ ਹੈ ਤੇ ਉਹ ਇਸ ਸਬੰਧ...
ਕਾਂਗਰਸੀ ਵਿਧਾਇਕਾਂ ਦੀ ਰਿਜ਼ਾਰਟ ਵਿਚ ਲੜਾਈ, ਇਕ ਹਸਪਤਾਲ ਭਰਤੀ
. . .  1 day ago
ਬੈਂਗਲੁਰੂ, 20 ਜਨਵਰੀ - ਕਰਨਾਟਕ 'ਚ ਸਿਆਸੀ ਡਰਾਮਾ ਰੁਕਣ ਦਾ ਨਾਂ ਨਹੀਂ ਲੈ ਰਿਹਾ। ਪਹਿਲਾ ਕਾਂਗਰਸ ਤੇ ਜਨਤਾ ਦਲ ਸੈਕੂਲਰ ਨੇ ਭਾਜਪਾ 'ਤੇ ਵਿਧਾਇਕਾਂ ਦੀ ਖ਼ਰੀਦ ਫ਼ਰੋਖ਼ਤ ਦਾ ਦੋਸ਼ ਲਗਾਇਆ। ਹੁਣ ਮਾਮਲਾ ਮਾਰਕੁੱਟ ਤੱਕ ਪਹੁੰਚ ਗਿਆ ਹੈ। ਕਿਹਾ ਜਾ ਰਿਹਾ ਹੈ ਕਿ...
ਚਿੜੀਆ ਘਰ 'ਚ ਸ਼ੇਰ ਸੈਲਾਨੀਆਂ 'ਤੇ ਹਮਲਾ, ਇਕ ਦੀ ਮੌਤ
. . .  1 day ago
ਜ਼ੀਰਕਪੁਰ, 20 ਜਨਵਰੀ, (ਹਰਦੀਪ ਸਿੰਘ ਹੈਪੀ ਪੰਡਵਾਲਾ) - ਇੱਥੋਂ ਦੇ ਛੱਤਬੀੜ ਚਿੜੀਆ ਘਰ 'ਚ ਅੱਜ ਸ਼ਾਮ ਸ਼ੇਰ ਸਫ਼ਰੀ 'ਚ ਸ਼ੇਰ ਨੇ ਇਕ ਵਿਅਕਤੀ ਨੂੰ ਮਾਰ ਮੁਕਾਇਆ। ਜਾਣਕਾਰੀ ਅਨੁਸਾਰ ਐਤਵਾਰ ਸੈਲਾਨੀਆਂ ਨੂੰ ਲਾਈਨ ਸਫ਼ਾਰੀ 'ਚ ਸ਼ੇਰ ਦਿਖਾਉਣ ਲੈ ਕੇ ਗਈ ਬੱਸ...
ਪਾਕਿਸਤਾਨ ਨੇ ਕਠੂਆ 'ਚ ਕੀਤੀ ਜੰਗਬੰਦੀ ਦੀ ਉਲੰਘਣਾ
. . .  1 day ago
ਜੰਮੂ, 20 ਜਨਵਰੀ - ਪਾਕਿਸਤਾਨੀ ਸੈਨਿਕਾਂ ਵਲੋਂ ਅੱਜ ਐਤਵਾਰ ਜੰਮੂ ਕਸ਼ਮੀਰ ਦੇ ਕਠੂਆ ਸਥਿਤ ਅੰਤਰਰਾਸ਼ਟਰੀ ਬਾਰਡਰ 'ਤੇ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਤੇ ਛੋਟੇ ਹਥਿਆਰਾਂ ਦੀ ਵਰਤੋਂ ਕੀਤੀ ਗਈ। ਇਸ ਉਲੰਘਣਾ 'ਚ ਕਿਸੇ ਦੇ ਮਾਰੇ ਜਾਣ ਦੀ ਰਿਪੋਰਟ ਨਹੀਂ ਹੈ। ਪਿਛਲੇ...
'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ ਪਟਨਾਇਕ - ਧਰਮਿੰਦਰ ਪ੍ਰਧਾਨ
. . .  1 day ago
ਭੁਵਨੇਸ਼ਵਰ, 20 ਜਨਵਰੀ- ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਨੇ ਕਿਹਾ ਕਿ ਮੁੱਖ ਮੰਤਰੀ ਨਵੀਨ ਪਟਨਾਇਕ 'ਕਾਲੀਆ ਸਕੀਮ' ਦੇ ਨਾਂਅ 'ਤੇ ਲੋਕਾਂ ਨੂੰ ਗੁਮਰਾਹ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਇਸ ਸਕੀਮ ਨਾਲ ਕੋਈ ਫ਼ਾਇਦਾ ਨਹੀਂ ਹੋਵੇਗਾ। ਉਹ ਇਕ ਭ੍ਰਿਸ਼ਟ ....
ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਕੀਤਾ ਉਦਘਾਟਨ
. . .  1 day ago
ਚੇਨਈ, 20 ਜਨਵਰੀ- ਦੇਸ਼ 'ਚ ਰੱਖਿਆ ਦੇ ਉਤਪਾਦਨ ਨੂੰ ਹੁਲਾਰਾ ਦੇਣ ਲਈ ਅੱਜ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਤਾਮਿਲਨਾਡੂ ਰੱਖਿਆ ਉਦਯੋਗਿਕ ਕਾਰੀਡੋਰ ਦਾ ਉਦਘਾਟਨ ਕੀਤਾ। ਇਸ ਮੌਕੇ ਸੀਤਾਰਮਨ ਨੇ ਕਿਹਾ ਕਿ ਇਸ ਨੂੰ ਲੈ ਕੇ ਸਥਾਨਕ ਉਦਯੋਗ ਦੀ .......
ਹੁਣ ਤੋਂ ਹੀ ਹਾਰ ਦੇ ਬਹਾਨੇ ਲੱਭ ਰਹੀ ਹੈ ਵਿਰੋਧੀ ਧਿਰ- ਪ੍ਰਧਾਨ ਮੰਤਰੀ ਮੋਦੀ
. . .  1 day ago
ਮੁੰਬਈ, 20 ਜਨਵਰੀ- ਪ੍ਰਧਾਨ ਮੰਤਰੀ ਮੋਦੀ ਨੇ ਅੱਜ ਵੀਡੀਓ ਕਾਨਫਰੰਂਸਿੰਗ ਦੇ ਜਰੀਏ ਮਹਾਰਾਸ਼ਟਰ ਅਤੇ ਗੋਆ ਦੇ ਭਾਜਪਾ ਵਰਕਰਾਂ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਨੇ ਕੋਲਕਾਤਾ 'ਚ ਹੋਈ ਮੁੱਖ ਮੰਤਰੀ ਮਮਤਾ ਬੈਨਰਜੀ ਦੀ ਰੈਲੀ ਅਤੇ ਮਹਾਂ ਗੱਠਜੋੜ ਨੂੰ ਲੈ ਕੇ .....
ਪੰਜਾਬ ਦੀਆਂ ਸਾਰੀਆਂ ਸੀਟਾਂ 'ਤੇ ਆਮ ਆਦਮੀ ਪਾਰਟੀ ਇਕੱਲਿਆਂ ਲੜੇਗੀ ਚੋਣ : ਕੇਜਰੀਵਾਲ
. . .  1 day ago
ਬਰਨਾਲਾ, 20 ਜਨਵਰੀ (ਗੁਰਪ੍ਰੀਤ ਸਿੰਘ ਲਾਡੀ) - ਬਰਨਾਲਾ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿੱਲੀ ਦੇ ਮੁੱਖ ਮੰਤਰੀ ਤੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪੰਜਾਬ ਦੀਆਂ 13 ਸੀਟਾਂ ਉੱਪਰ ਇਕੱਲਿਆਂ ਚੋਣ ਲੜੇਗੀ......
ਹਵਾਈ ਅੱਡੇ ਤੋਂ ਲੱਖਾਂ ਦੇ ਸੋਨੇ ਸਮੇਤ ਇਕ ਕਾਬੂ
. . .  1 day ago
ਹੈਦਰਾਬਾਦ, 20 ਜਨਵਰੀ- ਮਾਲ ਖ਼ੁਫ਼ੀਆ ਡਾਇਰੈਕਟੋਰੇਟ ਨੇ ਅੱਜ ਰਾਜੀਵ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ 1996.70 ਗ੍ਰਾਮ ਸੋਨੇ ਦੇ ਨਾਲ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਜਾਣਕਾਰੀ ਦੇ ਅਨੁਸਾਰ, ਬਰਾਮਦ ਕੀਤੇ ਇਸ ਸੋਨੇ ਦੀ ਕੌਮਾਂਤਰੀ ਬਾਜ਼ਾਰ ਕੀਮਤ .....
'ਆਪ' ਨੇ ਚੰਡੀਗੜ੍ਹ ਤੋਂ ਹਰਮੋਹਨ ਧਵਨ ਨੂੰ ਐਲਾਨਿਆ ਉਮੀਦਵਾਰ
. . .  1 day ago
ਸੀਰੀਆ 'ਚ ਹੋਏ ਬੰਬ ਧਮਾਕੇ 'ਚ ਤਿੰਨ ਲੋਕਾਂ ਦੀ ਮੌਤ
. . .  1 day ago
ਅਫ਼ਗ਼ਾਨਿਸਤਾਨ 'ਚ ਗਵਰਨਰ ਦੇ ਕਾਫ਼ਲੇ 'ਤੇ ਹਮਲਾ, ਅੱਠ ਲੋਕਾਂ ਦੀ ਮੌਤ
. . .  1 day ago
ਪਾਕਿਸਤਾਨ ਵਲੋਂ ਜੰਮੂ-ਕਸ਼ਮੀਰ 'ਚ ਜੰਗਬੰਦੀ ਦੀ ਉਲੰਘਣਾ
. . .  1 day ago
ਆਪਣਾ ਪੰਜਾਬ ਪਾਰਟੀ ਦੇ ਸੂਬਾ ਮੀਤ ਪ੍ਰਧਾਨ ਨੇ ਮੁੱਢਲੀ ਮੈਂਬਰਸ਼ਿਪ ਤੋਂ ਦਿੱਤਾ ਅਸਤੀਫ਼ਾ
. . .  1 day ago
ਟੀਮ ਇੰਡੀਆ ਲਈ ਵਰਲਡ ਕੱਪ ਖੇਡ ਚੁੱਕੀਆਂ ਕਬੱਡੀ ਖਿਡਾਰਨਾਂ ਦਾ ਪਿੰਡ ਵਾਸੀਆਂ ਵੱਲੋਂ ਭਰਵਾਂ ਸਵਾਗਤ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਨੌਜਵਾਨ ਦੀ ਮੌਤ
. . .  1 day ago
ਮਾਇਆਵਤੀ 'ਤੇ ਟਿੱਪਣੀ ਕਰਨ ਵਾਲੀ ਭਾਜਪਾ ਵਿਧਾਇਕ ਨੂੰ ਮਹਿਲਾ ਆਯੋਗ ਭੇਜੇਗਾ ਨੋਟਿਸ
. . .  1 day ago
ਪਿੰਡ ਠੀਕਰੀਵਾਲਾ ਪਹੁੰਚੇ ਕੇਜਰੀਵਾਲ, ਸ਼ਹੀਦ ਸੇਵਾ ਸਿੰਘ ਠੀਕਰੀਵਾਲਾ ਨੂੰ ਕੀਤੀ ਸ਼ਰਧਾਂਜਲੀ ਭੇਟ
. . .  1 day ago
ਪੰਜਾਬ 'ਚ ਮਹਾਂ ਗੱਠਜੋੜ ਦਾ ਹਿੱਸਾ ਨਹੀਂ ਹੋਵੇਗੀ ਆਮ ਆਦਮੀ ਪਾਰਟੀ - ਖਹਿਰਾ
. . .  1 day ago
ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਤ੍ਰਿਵੇਂਦਰ ਸਿੰਘ ਰਾਵਤ
. . .  1 day ago
ਗਣਤੰਤਰ ਦਿਵਸ ਤੋਂ ਪਹਿਲਾਂ ਕਾਸਗੰਜ 'ਚ ਧਾਰਾ 144 ਲਾਗੂ
. . .  1 day ago
ਸ਼ਿਵਰਾਜ ਚੌਹਾਨ ਨੇ ਭਾਜਪਾ ਨੇਤਾ ਦੀ ਹੱਤਿਆ ਨੂੰ ਸਾਜ਼ਿਸ਼ ਦੱਸਦਿਆਂ ਸੀ.ਬੀ.ਆਈ. ਜਾਂਚ ਦੀ ਕੀਤੀ ਮੰਗ
. . .  1 day ago
ਆਸਟ੍ਰੇਲੀਆਈ ਓਪਨ : ਮਾਰਿਆ ਸ਼ਾਰਾਪੋਵਾ ਨੂੰ 22 ਸਾਲਾਂ ਐਸ਼ਲੇ ਬਾਰਟੀ ਨੇ ਹਰਾਇਆ
. . .  1 day ago
ਸੰਗਰੂਰ ਪਹੁੰਚੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ
. . .  1 day ago
22 ਜਨਵਰੀ ਨੂੰ ਅਟਾਰੀ ਬਾਰਡਰ ਆਉਣਗੇ ਰਾਜਨਾਥ ਸਿੰਘ- ਮਲਿਕ
. . .  1 day ago
ਮੌਸਮ ਵਿਭਾਗ ਵੱਲੋਂ ਜੰਮੂ-ਕਸ਼ਮੀਰ ਅਤੇ ਹਿਮਾਚਲ 'ਚ ਮੀਂਹ ਅਤੇ ਬਰਫ਼ਬਾਰੀ ਦੀ ਚੇਤਾਵਨੀ
. . .  1 day ago
ਰੂਰਲ ਵੈਟਰਨਰੀ ਫਾਰਮਾਸਿਸਟ 26 ਜਨਵਰੀ ਨੂੰ ਮੁੱਖ ਮੰਤਰੀ ਦਾ ਕਰਨਗੇ ਘਿਰਾਓ
. . .  1 day ago
ਡੈਨਮਾਰਕ ਦੇ ਪ੍ਰਧਾਨ ਮੰਤਰੀ ਨੇ ਪਤਨੀ ਨਾਲ ਤਾਜ ਮਹਲ ਦਾ ਕੀਤਾ ਦੀਦਾਰ
. . .  1 day ago
ਮੈਕਸੀਕੋ ਤੇਲ ਪਾਈਪਲਾਈਨ ਧਮਾਕੇ 'ਚ ਮਰਨ ਵਾਲਿਆਂ ਦੀ ਗਿਣਤੀ ਵੱਧ ਕੇ ਹੋਈ 73
. . .  1 day ago
ਭਾਜਪਾ ਪ੍ਰਧਾਨ ਅਮਿਤ ਸ਼ਾਹ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਸੰਘਣੀ ਧੁੰਦ ਕਾਰਨ ਦੇਰੀ ਨਾਲ ਚੱਲ ਰਹੀਆਂ ਹਨ ਟਰੇਨਾਂ
. . .  1 day ago
ਖੇਤਾਂ 'ਚੋਂ ਮਿਲੀ ਭਾਜਪਾ ਨੇਤਾ ਦੀ ਲਾਸ਼
. . .  1 day ago
ਸੋਮਾਲੀਆ 'ਚ ਅਮਰੀਕੀ ਹਵਾਈ ਹਮਲੇ 'ਚ ਅਲ-ਸ਼ਬਾਬ ਦੇ 52 ਅੱਤਵਾਦੀ ਢੇਰ
. . .  1 day ago
ਚਿੱਲੀ 'ਚ ਲੱਗੇ ਭੂਚਾਲ ਦੇ ਜ਼ਬਰਦਸਤ ਝਟਕੇ
. . .  1 day ago
ਅੱਜ ਫਿਰ ਵਧੀਆਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ
. . .  1 day ago
ਕੇਜਰੀਵਾਲ ਅੱਜ ਬਰਨਾਲਾ ਤੋਂ ਕਰਨਗੇ ਲੋਕ ਸਭਾ ਚੋਣਾਂ ਦੇ ਪ੍ਰਚਾਰ ਦਾ ਆਗਾਜ਼- ਚੀਮਾ
. . .  1 day ago
ਅੱਜ ਦਾ ਵਿਚਾਰ
. . .  1 day ago
ਭਾਖੜਾ ਨਹਿਰ 'ਚ ਬੰਬ ਦੀ ਅਫ਼ਵਾਹ ਦੇ ਚੱਲਦਿਆਂ ਫ਼ੌਜ ਦਾ ਗੁਪਤ ਨਿਰੀਖਣ
. . .  2 days ago
ਹਿਮਾਚਲ 'ਚ ਬੱਸ ਪਲਟਣ ਕਾਰਨ 17 ਵਿਦਿਆਰਥੀ ਜ਼ਖਮੀ
. . .  2 days ago
ਰਾਹੁਲ ਦੇ ਸ਼ਕਤੀ ਪ੍ਰਾਜੈਕਟ ਦੀ ਪੰਜਾਬ 'ਚ ਕੈਪਟਨ ਵਲੋਂ ਸ਼ੁਰੂਆਤ
. . .  2 days ago
ਦਿਸ਼ਾਂਤ ਨੇ ਜੇ.ਈ.ਈ.ਮੇਨਜ਼ ਪ੍ਰੀਖਿਆ ਵਿਚ ਹਾਸਲ ਕੀਤੇ 99.99 ਫ਼ੀਸਦੀ ਅੰਕ
. . .  2 days ago
ਪਸ਼ੂ ਪਾਲਣ ਵਿਭਾਗ ਸ਼ੁਰੂ ਕਰੇਗਾ ਮੋਬਾਈਲ ਡਿਸਪੈਂਸਰੀ -ਬਲਵੀਰ ਸਿੰਘ ਸਿੱਧੂ
. . .  2 days ago
ਮੋਟਰਸਾਈਕਲਾਂ ਦੀ ਟੱਕਰ ਵਿਚ ਦੋ ਵਿਅਕਤੀਆਂ ਦੀ ਮੌਤ, ਇਕ ਗੰਭੀਰ ਜ਼ਖ਼ਮੀ
. . .  2 days ago
ਸੰਗਰੂਰ ਅਦਾਲਤ 'ਚ ਹੋਵੇਗੀ ਬੇਅਦਬੀ ਮਾਮਲੇ ਦੀ ਸੁਣਵਾਈ
. . .  2 days ago
ਹੋਰ ਖ਼ਬਰਾਂ..
ਜਲੰਧਰ : ਸ਼ਨੀਵਾਰ 7 ਮਾਘ ਸੰਮਤ 549
ਿਵਚਾਰ ਪ੍ਰਵਾਹ: ਕਿਸੇ ਉੱਚੇ ਮੁਕਾਮ 'ਤੇ ਪਹੁੰਚਣਾ ਕੁਝ ਸੌਖਾ ਹੈ ਪਰ ਉਸ ਨੂੰ ਕਾਇਮ ਰੱਖਣਾ ਬਹੁਤ ਔਖਾ ਹੈ। -ਅਗਿਆਤ

ਰਾਸ਼ਟਰੀ-ਅੰਤਰਰਾਸ਼ਟਰੀ

ਬੱਚਿਆਂ ਨੂੰ ਜ਼ੰਜੀਰਾਂ ਨਾਲ ਬੰਨ੍ਹਣ ਵਾਲੇ ਮਾਪਿਆਂ ਨੇ ਦੋਸ਼ਾਂ ਨੂੰ ਨਕਾਰਿਆ

ਕੈਲੀਫੋਰਨੀਆ, 19 ਜਨਵਰੀ (ਏਜੰਸੀ)- ਅਮਰੀਕਾ ਦੇ ਕੈਲੀਫੋਰਨੀਆ 'ਚ ਆਪਣੇ 13 ਬੱਚਿਆਂ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਰੱਖਣ ਦੇ ਮਾਮਲੇ 'ਚ ਅੱਜ ਇਨ੍ਹਾਂ ਬੱਚਿਆਂ ਦੇ ਮਾਤਾ-ਪਿਤਾ ਨੇ ਆਪਣੇ 'ਤੇ ਲੱਗੇ ਦੋਸ਼ਾਂ ਨੂੰ ਨਕਾਰਿਆ ਹੈ | ਬੀ. ਬੀ. ਸੀ. ਅਨੁਸਾਰ ਦੋਸ਼ੀ ਡੇਵਿਡ ਤੇ ਉਸ ਦੀ ਪਤਨੀ ਲੁਈਸ 'ਤੇ ਉਨ੍ਹਾਂ ਦੇ 13 ਬੱਚਿਆਂ ਨੂੰ ਜੰਜ਼ੀਰਾਂ ਨਾਲ ਬੰਨ੍ਹ ਕੇ ਰੱਖਣ, ਉਨ੍ਹਾਂ ਨਾਲ ਦੁਰਵਿਵਹਾਰ ਕਰਨ ਤੇ ਉਨ੍ਹਾਂ ਦੀ ਜ਼ਿੰਦਗੀ ਖ਼ਤਰੇ 'ਚ ਪਾਉਣ ਦੇ ਮਾਮਲੇ ਦਰਜ ਕੀਤੇ ਗਏ ਹਨ | ਪੀੜਤ ਬੱਚਿਆਂ 'ਚ ਇਕ ਬੱਚਾ ਇੱਥੋਂ ਭੱਜਣ 'ਚ ਕਾਮਯਾਬ ਰਿਹਾ ਸੀ ਜਿਸ ਨੇ ਇਸ ਸਬੰਧੀ ਸਾਰਾ ਕੁਝ ਪੁਲਿਸ ਥਾਣੇ ਜਾ ਕੇ ਦੱਸਿਆ ਸੀ | ਇਸ ਤੋਂ ਬਾਅਦ ਪੁਲਿਸ ਨੇ ਵੀ ਆਪਣੀ ਜਾਂਚ ਦੌਰਾਨ ਪਾਇਆ ਸੀ ਕਿ ਇਸ ਉਕਤ ਸਾਰਾ ਕੁਝ ਸੱਚ ਹੈ ਤੇ ਪਤੀ-ਪਤਨੀ ਨੂੰ ਗਿ੍ਫ਼ਤਾਰ ਕਰ ਲਿਆ ਸੀ | ਸਰਕਾਰੀ ਧਿਰ ਨੇ ਅਦਾਲਤ ਨੂੰ ਦੱਸਿਆ ਕਿ ਸਥਿਤੀਆਂ ਤੋਂ ਇਹ ਪਤਾ ਲੱਗਿਆ ਹੈ ਕਿ ਬੱਚਿਆਂ ਨੂੰ ਬਾਥਰੂਮ ਜਾਣ ਲਈ ਵੀ ਜੰਜ਼ੀਰਾਂ ਨਹੀਂ ਖੋਲ੍ਹੀਆਂ ਜਾਂਦੀਆਂ ਸਨ | ਦੂਜੇ ਪਾਸੇ ਇਨ੍ਹਾਂ ਬੱਚਿਆਂ ਦੇ ਮਾਪਿਆਂ ਨੇ ਇਨ੍ਹਾਂ ਦੋਸ਼ਾਂ ਨੂੰ ਝੂਠ ਦੱਸਿਆ |

ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਨੇ ਗਰਭਵਤੀ ਹੋਣ ਦੀ ਜਾਣਕਾਰੀ ਕੀਤੀ ਸਾਂਝੀ

ਆਕਲੈਂਡ, 19 ਜਨਵਰੀ (ਜਸਪ੍ਰੀਤ ਸਿੰਘ ਰਾਜਪੁਰਾ)- ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜਸਿੰਡਾ ਆਡਰਨ ਨੇ ਅੱਜ ਸਵੇਰੇ ਆਪਣੇ ਟਵਿਟਰ ਅਕਾਉਟ 'ਤੇ ਬਹੁਤ ਹੀ ਅਹਿਮ ਜਾਣਕਾਰੀ ਸਾਂਝੀ ਕੀਤੀ ਜਿਸ 'ਚ ਉਨ੍ਹਾਂ ਦੱਸਿਆ ਕਿ ਉਹ ਗਰਭਵਤੀ ਹੈ ਤੇ ਇਸ ਨੂੰ ਲੈ ਕੇ ਉਹ ਬਹੁਤ ਖੁਸ਼ ਹਨ | ...

ਪੂਰੀ ਖ਼ਬਰ »

ਕਤਲ ਮਾਮਲੇ 'ਚ 3 ਪੰਜਾਬੀਆਂ ਨੂੰ 35 ਸਾਲ ਕੈਦ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ) ਲੈਸਟਰ ਕਰਾਊਨ ਕੋਰਟ ਵਲੋਂ ਇਕ ਜ਼ਿੰਬਾਬੀਅਨ ਮੂਲ ਦੇ ਵਿਅਕਤੀ ਪਰੌਮਿਸ ਨਡਲਵੂ ਦੀ ਮੌਤ ਮਾਮਲੇ ਵਿਚ ਤਿੰਨ ਪੰਜਾਬੀਆਂ ਨੂੰ 35 ਸਾਲ ਕੈਦ ਦੀ ਸਜ਼ਾ ਸੁਣਾਈ ਹੈ | ਅਦਾਲਤ ਵਿਚ ਦੱਸਿਆ ਗਿਆ ਕਿ 29 ਅਕਤੂਬਰ 2016 ਨੂੰ ਲੈਸਟਰ ਦੀ ...

ਪੂਰੀ ਖ਼ਬਰ »

ਸਿਆਟਲ ਤੇ ਨੇੜਲੇ ਸ਼ਹਿਰਾਂ 'ਚ ਇੰਮੀਗ੍ਰੇਸ਼ਨ ਵਲੋਂ ਛਾਪੇ

ਸਿਆਟਲ, 19 ਜਨਵਰੀ (ਹਰਮਨਪ੍ਰੀਤ ਸਿੰਘ)-ਅਮਰੀਕਾ ਵਿਚ ਬਿਨ੍ਹਾਂ ਦਸਤਾਵੇਜ਼ਾਂ ਤੋਂ ਕੰਮ ਕਰਦੇ ਵਿਅਕਤੀਆਂ ਨੂੰ ਫੜਨ ਲਈ ਇੰਮੀਗ੍ਰੇਸ਼ਨ ਵਿਭਾਗ ਤੇ ਹੋਮਲੈਂਡ ਸਕਿਊਰਿਟੀ ਵਲੋਂ ਚਲਾਏ ਖ਼ਾਸ ਆਪ੍ਰੇਸ਼ਨ ਤਹਿਤ ਪਹਿਲਾਂ ਵੀ 22 ਤੋਂ ਵੱਧ ਵਿਅਕਤੀ ਬਿਨ੍ਹਾਂ ਦਸਤਾਵੇਜ਼ਾਂ ...

ਪੂਰੀ ਖ਼ਬਰ »

ਉਂਟਾਰੀਓ 'ਚ ਇਕ ਹੋਰ ਭਾਰਤੀ ਔਰਤ ਨੂੰ ਮੰਤਰੀ ਬਣਾਇਆ

ਓਟਾਵਾ, 19 ਜਨਵਰੀ (ਏਜੰਸੀ)- ਕੈਨੇਡਾ 'ਚ ਉਂਟਾਰੀਓ ਸੂਬੇ ਦੀ ਮੁੱਖ ਮੰਤਰੀ ਕੈਥਲੀਨ ਵਿਨ ਵਲੋਂ ਆਪਣੇ ਮੰਤਰੀ ਮੰਡਲ 'ਚ ਕੀਤੇ ਫੇਰ ਬਦਲ ਮੌਕੇ ਭਾਰਤੀ ਮੂਲ ਦੀ ਇੰਦਿਰਾ ਨਾਇਡੂ-ਹੈਰਿਸ ਨੂੰ ਵੀ ਆਪਣੇ ਮੰਤਰੀ ਮੰਡਲ 'ਚ ਸ਼ਾਮਿਲ ਕੀਤਾ ਗਿਆ ਹੈ, ਜਦਕਿ ਇਸ ਤੋਂ ਪਹਿਲਾਂ ਉਨ੍ਹਾਂ ...

ਪੂਰੀ ਖ਼ਬਰ »

ਚੋਰੀ ਹੋਈਆਂ 6 ਗੱਡੀਆਂ ਬਰਾਮਦ-5 ਗਿ੍ਫਤਾਰ

ਕੈਲਗਰੀ, 19 ਜਨਵਰੀ (ਜਸਜੀਤ ਸਿੰਘ ਧਾਮੀ)-ਕੈਲਗਰੀ ਪੁਲਿਸ ਨੇ ਚੋਰੀ ਕੀਤੀਆਂ 6 ਗੱਡੀਆਂ ਬਰਾਮਦ ਕਰਕੇ 5 ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ | ਚੋਰੀ ਹੋਏ ਵਾਹਨਾਂ ਦੀ ਕੀਮਤ 2 ਲੱਖ ਡਾਲਰ ਦੇ ਆਸ-ਪਾਸ ਦੱਸੀ ਜਾਂਦੀ ਹੈ | ਬਰਾਮਦ ਹੋਏ ਵਾਹਨਾਂ ਵਿਚ ਟਰੱਕ, ਟੈਕੋਮਾ ਗੱਡੀ ਤੇ ...

ਪੂਰੀ ਖ਼ਬਰ »

ਮਾਮਲਾ ਪੰਜਾਬੀ ਦੀ ਛੱਤ ਤੋਂ ਡਿਗ ਕੇ ਹੋਈ ਮੌਤ ਦਾ

ਕੱਪੜਾ ਫੈਕਟਰੀ ਨੂੰ ਇਕ ਲੱਖ ਪੌਾਡ ਦਾ ਜੁਰਮਾਨਾ

ਲੰਡਨ/ਲੈਸਟਰ/ਬਰਮਿੰਘਮ 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ, ਸੁਖਜਿੰਦਰ ਸਿੰਘ ਢੱਡੇ, ਪਰਵਿੰਦਰ ਸਿੰਘ)- ਲੈਸਟਰ ਕਰਾਊਨ ਕੋਰਟ ਵਲੋਂ ਇਕ ਸਥਾਨਕ ਕੱਪੜਾ ਫੈਕਟਰੀ ਆਈ. ਕੇ. ਓ. ਡਿਜ਼ਾਇਨ ਲੈਸਟਰ ਨੂੰ 33 ਸਾਲਾ ਰਣਯੋਧ ਸਿੰਘ ਦੀ ਮੌਤ ਦੇ ਸਬੰਧ ਵਿਚ ਇਕ ਲੱਖ ਪੌਾਡ ...

ਪੂਰੀ ਖ਼ਬਰ »

ਪੰਜਾਬੀ ਦਰਬਾਨ ਨੂੰ ਸੁਣਾਈ ਲਮਕਵੀਂ ਸਜ਼ਾ

ਬਰਮਿੰਘਮ, 19 ਜਨਵਰੀ (ਪਰਵਿੰਦਰ ਸਿੰਘ) -ਇੱਥੇ ਇਕ ਨਾਈਟ ਕਲੱਬ ਦੇ ਪੰਜਾਬੀ ਬਾਊਾਸਰ ਨੂੰ ਕਲੱਬ ਵਿਚ ਪਾਰਟੀ ਕਰ ਰਹੇ ਇਕ ਗਾਹਕ 'ਤੇ ਬਗੈਰ ਕਿਸੇ ਗਲਤੀ ਤੋਂ ਹਮਲਾ ਕਰਕੇ ਉਸ ਦੀ ਖੋਪੜੀ ਭੰਨ ਦੇਣ ਅਤੇ ਦੂਜੇ ਦੇ ਮੁੱਕਾ ਮਾਰਨ ਦੇ ਮਾਮਲੇ 'ਚ ਲਮਕਵੀਂ ਸਜ਼ਾ ਸੁਣਾਈ ਗਈ ਹੈ | ...

ਪੂਰੀ ਖ਼ਬਰ »

ਸੁੰਦਰ ਆਹੂਜਾ ਸਣੇ 7 ਮੈਂਬਰੀ ਗਰੋਹ ਡਰੱਗ ਸਪਲਾਈ ਕਰਨ ਦਾ ਦੋਸ਼ੀ ਕਰਾਰ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਪਲਾਇਮਥ ਕਰਾਊਨ ਕੋਰਟ ਵਿਚ ਸਾਊਥਾਲ ਵਾਸੀ ਸੁੰਦਰ ਆਹੂਜਾ ਸਮੇਤ 7 ਮੈਂਬਰੀ ਗਰੋਹ ਨੂੰ ਡਰੱਗ ਸਪਲਾਈ ਕਰਨ ਦੇ ਮਾਮਲੇ ਵਿਚ ਦੋਸ਼ੀ ਕਰਾਰ ਦਿੱਤਾ ਹੈ | ਅਦਾਲਤ ਵਿਚ ਦੱਸਿਆ ਗਿਆ ਕਿ ਇਸ ਗਰੋਹ ਨੇ 18 ਮਹੀਨਿਆਂ ਅੰਦਰ ਲੰਡਨ ...

ਪੂਰੀ ਖ਼ਬਰ »

ਜਸਕਰਨ ਕੰਗ ਕਤਲ ਕੇਸ 'ਚ ਦੋ ਿਖ਼ਲਾਫ਼ ਮਾਮਲਾ ਦਰਜ

ਬਰਮਿੰਘਮ, 19 ਜਨਵਰੀ (ਪਰਵਿੰਦਰ ਸਿੰਘ)-ਪਿਛਲੇਰੇ ਹਫ਼ਤੇ ਡਡਲੀ ਵਿਚ ਕਤਲ ਕੀਤੇ ਗਏ ਪੰਜਾਬੀ ਨੌਜਵਾਨ ਦੇ ਕੇਸ ਵਿਚ ਦੋ ਨੌਜਵਾਨ (ਉਮਰ 20 ਤੇ 17 ਸਾਲ) ਿਖ਼ਲਾਫ਼ ਕਤਲ ਦਾ ਮੁਕੱਦਮਾ ਦਰਜ ਕਰ ਲਿਆ ਗਿਆ ਹੈ | ਚੇਤੇ ਰਹੇ 24 ਸਾਲਾ ਜਸਕਰਨ ਕੰਗ ਨੂੰ ਬੀਤੀ 6 ਜਨਵਰੀ ਨੂੰ ਸਟੌਰਬਿ੍ਜ ...

ਪੂਰੀ ਖ਼ਬਰ »

ਕਾਂਗਰਸ ਵਿਮੈਨ ਪ੍ਰਮਿਲਾ ਜਯਪਾਲ ਟਰੰਪ ਦੇ ਭਾਸ਼ਣ ਦਾ ਕਰੇਗੀ ਬਾਈਕਾਟ

ਸਿਆਟਲ, 19 ਜਨਵਰੀ (ਗੁਰਚਰਨ ਸਿੰਘ ਢਿੱਲੋਂ)-ਭਾਰਤੀ ਮੂਲ ਦੀ ਅਮਰੀਕੀ ਕਾਂਗਰਸ ਵਿਮੈਨ ਪ੍ਰਮਿਲਾ ਜਯਪਾਲ ਨੇ (ਸਿਆਟਲ) ਰਾਸ਼ਟਰਪਤੀ ਡੋਨਾਲਡ ਟਰੰਪ ਦੇ ਭਾਸ਼ਣ ਦਾ ਦੋਵੇਂ ਸਦਨਾਂ ਦੀ ਸਾਂਝੀ ਬੈਠਕ ਵਿਚ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੱਸਿਆ ਕਿ ਟਰੰਪ ਦੀਆਂ ...

ਪੂਰੀ ਖ਼ਬਰ »

ਫੇਸਬੁਕ 'ਤੇ 60 ਲੱਖ ਭਾਰਤੀ ਖ਼ੂਨਦਾਨੀਆਂ ਵਜੋਂ ਰਜਿਸਟਰ

ਨਵੀਂ ਦਿੱਲੀ, 19 ਜਨਵਰੀ (ਏਜੰਸੀ)- ਭਾਰਤ 'ਚ 60 ਲੱਖ ਤੋਂ ਜ਼ਿਆਦਾ ਫੇਸਬੁਕ ਉਪਭੋਗਤਾਵਾਂ ਨੇ ਖ਼ੁਦ ਖ਼ੂਨਦਾਨੀਆਂ ਦੇ ਰੂਪ 'ਚ ਰਜਿਸਟਰ ਕਰਵਾਇਆ ਹੈ | ਇਸ ਤਰ੍ਹਾਂ ਇਨ੍ਹਾਂ ਖ਼ੂਨਦਾਨੀਆਂ ਨੇ ਏਨੀ ਵੱਡੀ ਗਿਣਤੀ 'ਚ ਖ਼ੁਦ ਨੂੰ ਰਜਿਸਟਰ ਕਰਵਾਕੇ ਫੇਸਬੁਕ ਨੂੰ ਦੇਸ਼ 'ਚ ਸਭ ...

ਪੂਰੀ ਖ਼ਬਰ »

ਮੈਕਸੀਕੋ 'ਚ ਪਾਣੀ ਹੇਠਾਂ ਮਿਲੀ ਦੁਨੀਆ ਦੀ ਸਭ ਤੋਂ ਲੰਮੀ ਸੁਰੰਗ

ਮੈਕਸੀਕੋ, 19 ਜਨਵਰੀ (ਏਜੰਸੀ)- ਗੋਤਾਖੋਰਾਂ ਦੇ ਇਕ ਸਮੂਹ ਵਲੋਂ ਪੂਰਬੀ ਮੈਕਸੀਕੋ 'ਚ ਦੁਨੀਆ ਦੀ ਸਭ ਤੋਂ ਲੰਮੀ ਸੁਰੰਗ ਜੋ ਕਿ ਪਾਣੀ ਵਿਚ ਹੈ, ਦੀ ਖੋਜ ਕਰਨ ਦੀ ਖ਼ਬਰ ਸਾਹਮਣੇ ਆਈ ਹੈ | ਜਾਣਕਾਰੀ ਅਨੁਸਾਰ ਇਹ ਸੁਰੰਗ 347 ਕਿਲੋਮੀਟਰ ਲੰਮੀ ਹੈ | ਇਸ ਖੋਜ ਤੋਂ ਬਾਅਦ ਮੈਕਸੀਕੋ ...

ਪੂਰੀ ਖ਼ਬਰ »

ਮੁੰਬਈ 'ਚ ਨਵਰੰਗ ਸਟੂਡੀਓ ਨੂੰ ਲੱਗੀ ਅੱਗ

ਮੁੰਬਈ, 19 ਜਨਵਰੀ (ਏਜੰਸੀ)- ਦੱਖਣੀ ਮੁੰਬਈ ਦੇ ਲੋਅਰ ਪਰੇਲ 'ਚ ਟੋਡੀ ਮਿਲਜ਼ ਕੰਪਾਊਾਡ 'ਚ ਸਥਿਤ ਨਵਰੰਗ ਸਟੂਡੀਓ 'ਚ ਅੱਜ ਅੱਗ ਲੱਗ ਗਈ | ਇਹ ਅੱਗ ਇਮਾਰਤ ਦੀ ਚੌਥੀ ਮੰਜ਼ਿਲ 'ਤੇ ਲੱਗੀ ਤੇ ਇਸ ਘਟਨਾ 'ਚ ਅੱਗ ਬੁਝਾਊ ਅਮਲੇ ਦਾ ਇਕ ਕਰਮਚਾਰੀ ਵੀ ਜ਼ਖ਼ਮੀ ਹੋ ਗਿਆ | ਦੱਸਿਆ ਜਾ ...

ਪੂਰੀ ਖ਼ਬਰ »

ਕਮਿਊਨਿਟੀ ਵਾਕ 2018 'ਚ ਪੰਜਾਬੀ ਭਾਈਚਾਰੇ ਨੇ ਕੀਤੀ ਸ਼ਮੂਲੀਅਤ

ਹਾਂਗਕਾਂਗ, 19 ਜਨਵਰੀ (ਜੰਗ ਬਹਾਦਰ ਸਿੰਘ)-ਹਰ ਸਾਲ ਦੀ ਤਰ੍ਹਾਂ ਹਾਂਗਕਾਂਗ ਸਰਕਾਰ ਵਲੋਂ ਕਮਿਊਨਿਟੀ ਵਾਕ-2018 ਦਾ ਆਯੋਜਨ ਹਾਂਗਕਾਂਗ ਸਟੇਡੀਅਮ ਤੋਂ ਆਬਰਡੀਨ ਪਾਰਕ ਤੱਕ ਕੀਤਾ ਗਿਆ | ਕਮਿਊਨਿਟੀ ਵਾਕ ਵਿਚ ਜਿੱਥੇ ਹਾਂਗਕਾਂਗ ਦੀਆਂ ਨਾਮਵਰ ਬੈਂਕਾਂ, ਵਪਾਰਕ ਜ਼ਬਤ ਦੀਆਂ ...

ਪੂਰੀ ਖ਼ਬਰ »

ਨਕਲੀ ਪੁਲਿਸ ਬਣ ਕੇ ਠੱਗੀ ਮਾਰਨ ਵਾਲੇ ਲੋਕਾਂ ਤੋਂ ਸੁਚੇਤ ਰਹਿਣ ਦੀ ਸਲਾਹ

ਲੈਸਟਰ (ਇੰਗਲੈਂਡ), 19 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਕੁਝ ਅਗਿਆਤ ਠੱਗਾਂ ਵਲੋਂ ਪੁਲਿਸ ਦੇ ਭੇਸ ਵਿਚ ਮਾਰੀਆਂ ਠੱਗੀਆਂ ਤੋਂ ਬਚਾਅ ਕਰਨ ਲਈ ਲੈਸਟਰ ਪੁਲਿਸ ਵਲੋਂ ਆਮ ਲੋਕਾਂ ਨੂੰ ਸੁਚੇਤ ਕੀਤਾ ਜਾ ਰਿਹਾ ਹੈ | ਪੁਲਿਸ ਸੂਤਰਾਂ ਮੁਤਾਬਿਕ ਅਜਿਹੇ ਠੱਗ ਲੋਕਾਂ ਵਲੋਂ ...

ਪੂਰੀ ਖ਼ਬਰ »

ਭਤੀਜੀ ਦੀ ਹੱ ਤਿਆ ਕਰਕੇ ਲਾਸ਼ ਫਿ੍ਜ 'ਚ ਲੁਕਾਈ

ਲੈਸਟਰ (ਇੰਗਲੈਂਡ), 19 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਪਾਕਿਸਤਾਨੀ ਮੂਲ ਨਾਲ ਸਬੰਧਿਤ ਇੰਗਲੈਂਡ ਦੇ ਵਸਨੀਕ ਇਕ ਸਿਰਫਿਰੇ ਵਿਅਕਤੀ ਵਲੋਂ ਆਪਣੀ 20 ਸਾਲਾ ਭਤੀਜੀ ਅਤੇ ਇਕ ਹੋਰ 21 ਸਾਲਾ ਔਰਤ ਨੂੰ ਅਗਵਾ ਕਰਕੇ ਉਨ੍ਹਾਂ ਨਾਲ ਜਬਰ ਜਨਾਹ ਕੀਤੇ ਜਾਣ ਅਤੇ ਮਗਰੋਂ ਭਤੀਜੀ ਦਾ ...

ਪੂਰੀ ਖ਼ਬਰ »

ਅਮਰੀਕਾ 'ਚ ਗੈਰਕਾਨੂੰਨੀ ਪ੍ਰਵਾਸੀ ਬਗੈਰ ਸਿਹਤ ਬੀਮਾ ਗੁਜ਼ਾਰ ਰਹੇ ਹਨ ਜ਼ਿੰਦਗੀ

ਸਿਆਟਲ, 19 ਜਨਵਰੀ (ਗੁਰਚਰਨ ਸਿੰਘ ਢਿੱਲੋਂ)-ਅਮਰੀਕਾ ਵਿਚ ਰਾਸ਼ਟਰਪਤੀ ਡੋਨਾਲਡ ਟ੍ਰੰਪ ਦੇ ਸਖਤ ਰਵੱਈਏ ਕਰਕੇ ਗੈਰਕਾਨੂੰਨੀ ਪ੍ਰਵਾਸੀਆਂ 'ਤੇ ਸੰਕਟ ਦੇ ਬੱਦਲ ਛਾਏ ਹੋਏ ਹਨ ਕਿਉਂਕਿ ਗੈਰਕਾਨੂੰਨੀ ਪ੍ਰਵਾਸੀਆਂ ਦੀ ਆਮਦ 'ਤੇ ਅਮਰੀਕਾ ਵਿਚ ਰਹਿਣ ਵਾਲਿਆਂ ਖਿਲਾਫ਼ ...

ਪੂਰੀ ਖ਼ਬਰ »

ਪਿ੍ੰਸ ਹੈਰੀ ਤੇ ਮੇਗਨ ਅਧਿਕਾਰਕ ਵੇਲਸ ਦੌਰੇ 'ਤੇ

ਲੰਡਨ, 19 ਜਨਵਰੀ (ਏਜੰਸੀ)- ਬਰਤਾਨੀਆ ਦੇ ਪਿ੍ੰਸ ਹੈਰੀ ਤੇ ਅਮਰੀਕੀ ਅਦਾਕਾਰਾ ਮੇਗਨ ਮਾਰਕਲ ਮੰਗਣੀ ਤੋਂ ਬਾਅਦ ਬੀਤੇ ਦਿਨ ਪਹਿਲੀ ਵਾਰ ਅਧਿਕਾਰਕ ਤੌਰ 'ਤੇ ਵੇਲਸ ਪਹੁੰਚੇ, ਜਿੱਥੇ ਸ਼ਾਹੀ ਜੋੜੇ ਨੂੰ ਦੇਖਣ ਲਈ ਬਹੁਤ ਲੋਕਾਂ ਦੀ ਕਤਾਰ ਲੱਗ ਗਈ | ਜਾਣਕਾਰੀ ਅਨੁਸਾਰ ਇਸ ...

ਪੂਰੀ ਖ਼ਬਰ »

ਸਰਹੱਦੀ ਪ੍ਰਬੰਧਾਂ ਦੀ ਮਜ਼ਬੂਤੀ ਲਈ ਇੰਗਲੈਂਡ ਤੇ ਫਰਾਂਸ ਵਲੋਂ ਨਵੀਂ ਸੰਧੀ

ਲੈਸਟਰ (ਇੰਗਲੈਂਡ), 19 ਜਨਵਰੀ (ਸੁਖਜਿੰਦਰ ਸਿੰਘ ਢੱਡੇ)-ਇੰਗਲੈਂਡ ਦੀ ਪ੍ਰਧਾਨ ਮੰਤਰੀ ਥਰੀਸਾ ਮੇਅ ਅਤੇ ਫਰਾਂਸ ਦੇ ਰਾਸ਼ਟਰਪਤੀ ਐਮਾਨਵੀਲ ਮੈਕਰੋਨ ਨੇ ਆਪਣੀ ਸਹਿਮਤੀ ਨਾਲ ਫਰਾਂਸ ਦੀ ਸਰਹੱਦ ਨੇੜੇ ਵਧ ਰਹੀ ਪ੍ਰਵਾਸੀਆਂ ਦੀ ਭੀੜ ਦੇ ਮੱਦੇਨਜ਼ਰ ਇਕ ਨਵੀਂ ਸੰਧੀ 'ਤੇ ...

ਪੂਰੀ ਖ਼ਬਰ »

ਜੱਗੀ ਜੌਹਲ ਦੇ ਪਰਿਵਾਰ ਵਲੋਂ ਉਸ ਦੀ ਰਿਹਾਈ ਲਈ ਮੁਹਿੰਮ ਤੇਜ਼ ਕਰਨ ਦੀ ਮੰਗ

ਬਰਮਿੰਘਮ, 19 ਜਨਵਰੀ (ਪਰਵਿੰਦਰ)-ਪਿਛਲੇ ਦੋ ਮਹੀਨਿਆਂ ਤੋਂ ਭਾਰਤ ਵਿਚ ਪੁਲਿਸ ਹਿਰਾਸਤ ਵਿਚ ਕੈਦ ਪੰਜਾਬੀ ਨੌਜਵਾਨ ਦੇ ਪਰਿਵਾਰ ਵਲੋਂ ਉਸ ਦੀ ਰਿਹਾਈ ਸਬੰਧੀ ਮੁਹਿੰਮ ਵਿਚ ਸਹਿਯੋਗ ਦੀ ਮੰਗ ਕੀਤੀ ਗਈ | 30 ਸਾਲਾ ਜਗਤਾਰ ਸਿੰਘ (ਜੱਗੀ) ਜÏਹਲ ਜਿਸ ਨੂੰ ਬੀਤੀ 4 ਨਵੰਬਰ ਨੂੰ ...

ਪੂਰੀ ਖ਼ਬਰ »

ਪੰਜਾਬੀ ਦੁਕਾਨਦਾਰ ਨੇ ਬਹਾਦਰੀ ਨਾਲ ਲੁਟੇਰਿਆਂ ਨੂੰ ਭਜਾਇਆ

ਬਰਮਿੰਘਮ, 19 ਜਨਵਰੀ (ਪਰਵਿੰਦਰ) -ਪਿਛਲੇ ਦਿਨੀਂ ਯੋਰਕਸ਼ਾਇਰ ਦੇ ਟਾਊਨ ਬੇਟਲੀ ਵਿਖੇ ਇਕ ਬਹਾਦਰ ਪੰਜਾਬੀ ਦੁਕਾਨਦਾਰ ਨੂੰ ਲੁੱਟਣ ਦੀ ਨੀਅਤ ਨਾਲ ਆਏ ਦੋ ਨਕਾਬਪੋਸ਼ ਲੁਟੇਰਿਆਂ ਨੂੰ ਪੰਜਾਬੀ ਦੀ ਬਹਾਦਰੀ ਕਾਰਨ ਭੱਜਣ ਲਈ ਮਜਬੂਰ ਹੋਣਾ ਪਿਆ | ਇਹ ਘਟਨਾ ਪਿਛਲੇ ਹਫ਼ਤੇ ...

ਪੂਰੀ ਖ਼ਬਰ »

ਹਰਬੰਸ ਕੌਰ ਲਾਲੀ ਦੇ ਕਤਲ ਦੇ ਸ਼ੱਕ 'ਚ ਦੋ ਗਿ੍ਫ਼ਤਾਰ

ਲੰਡਨ, 19 ਜਨਵਰੀ (ਮਨਪ੍ਰੀਤ ਸਿੰਘ ਬੱਧਨੀ ਕਲਾਂ)- ਵੈਸਟ ਯੌਰਕਸ਼ਾਇਰ ਪੁਲਿਸ ਦੀ ਵਿਸ਼ੇਸ਼ ਟੀਮ ਵਲੋਂ 1985 ਵਿਚ ਲੀਡਜ਼ ਵਿਖੇ ਰਹਿੰਦੀ 19 ਸਾਲਾ ਹਰਬੰਸ ਕੌਰ ਲਾਲੀ ਉਰਫ ਸੂਜ਼ਨ ਦੇ ਲਾਪਤਾ ਕੇਸ ਦੀ ਹੁਣ ਕਤਲ ਕੇਸ ਵਜੋਂ ਪੜਤਾਲ ਕੀਤੀ ਜਾ ਰਹੀ ਹੈ | ਇਸ ਸਬੰਧੀ ਬੀਤੇ ਦਿਨੀ ...

ਪੂਰੀ ਖ਼ਬਰ »

ਸਿਟੀ ਕੌਾਸਲ ਮੈਂਬਰ ਸਤਵਿੰਦਰ ਕੌਰ ਵਲੋਂ ਪੰਜਾਬੀ ਭਾਈਚਾਰੇ ਨੂੰ ਅਪੀਲ

ਸਿਆਟਲ, 19 ਜਨਵਰੀ (ਹਰਮਨਪ੍ਰੀਤ ਸਿੰਘ)-ਕੈਂਟ ਸਿਟੀ ਕੌਾਸਲ ਦੀ ਪਹਿਲੀ ਸਿੱਖ ਮੈਂਬਰ ਮੈਡਮ ਸਤਵਿੰਦਰ ਕੌਰ ਨੇ ਅੱਜ ਦੱਸਿਆ ਕਿ ਉਨ੍ਹਾਂ ਨੇ ਆਪਣੇ ਸਿੱਖ ਭਾਈਚਾਰੇ ਨੂੰ ਨੌਜਵਾਨਾਂ ਨੂੰ ਨਾਲ ਲੈ ਕੇ ਇਕ ਸੰਸਥਾ 'ਸਿੱਖ ਸੋਚ-ਸਿੱਖਸ ਆਫ ਵਾਸ਼ਿੰਗਟਨ' ਬਣਾਈ ਹੋਈ ਹੈ ਤੇ ਇਸ ...

ਪੂਰੀ ਖ਼ਬਰ »

ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਦੇ ਪ੍ਰਧਾਨ ਤੇ ਹੋਰ ਅਹੁਦੇਦਾਰਾਂ ਦੀ ਚੋਣ

ਕੈਲਗਰੀ, 19 ਜਨਵਰੀ (ਜਸਜੀਤ ਸਿੰਘ ਧਾਮੀ)-ਪ੍ਰੋਗਰੈਸਿਵ ਕਲਚਰਲ ਐਸੋਸੀਏਸ਼ਨ ਕੈਲਗਰੀ ਦੀ ਐਗਜ਼ੈਕਟਿਵ ਕਮੇਟੀ ਦੀ ਮੀਟਿੰਗ ਡਾਈਰੈਕਟਰ ਪ੍ਰੋ. ਗੋਪਾਲ ਕਾਉਂਕੇ ਦੀ ਪ੍ਰਧਾਨਗੀ ਹੇਠ ਹੋਈ | ਸਰਬਸੰਮਤੀ ਨਾਲ ਐਸੋਸੀਏਸ਼ਨ ਨਾਲ ਲਮੇ ਸਮੇਂ ਤੋਂ ਜੁੜੇ ਵਿਚਾਰਧਾਰਕ, ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX