ਤਾਜਾ ਖ਼ਬਰਾਂ


ਜੰਮੂ-ਕਸ਼ਮੀਰ 'ਚ ਜੰਗਬੰਦੀ ਜਾਰੀ ਰਹੇਗੀ- ਸੀਤਾਰਮਨ
. . .  12 minutes ago
ਨਵੀਂ ਦਿੱਲੀ, 21 ਮਈ- ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਪਾਕਿਸਤਾਨੀ ਰੇਂਜਰਾਂ ਵਲੋਂ ਇੱਕ ਵਾਰ ਫਿਰ ਕਈ ਥਾਂਵਾਂ 'ਤੇ ਸਰਹੱਦੀ ਚੌਕੀਆਂ 'ਤੇ ਮੋਰਟਾਰ ਸੁੱਟੇ ਗਏ। ਇਸ ਮੁੱਦੇ 'ਤੇ ਰੱਖਿਆ ਮੰਤਰੀ ਨਿਰਮਲਾ ਸੀਤਾਰਮਨ ਨੇ ਕਸ਼ਮੀਰ 'ਚ ਜੰਗਬੰਦੀ 'ਤੇ ਸਰਕਾਰ...
'ਆਪ' ਨੂੰ ਲੱਗਾ ਇੱਕ ਹੋਰ ਝਟਕਾ, ਰਾਣਾ ਹੰਸਰਾਜ ਸ਼੍ਰੋਮਣੀ ਅਕਾਲੀ ਦਲ 'ਚ ਹੋਏ ਸ਼ਾਮਲ
. . .  17 minutes ago
ਜਲੰਧਰ, 21 ਮਈ- ਜਲੰਧਰ 'ਚ ਆਮ ਆਦਮੀ ਪਾਰਟੀ ਨੂੰ ਇੱਕ ਤੋਂ ਬਾਅਦ ਇੱਕ ਵੱਡੇ ਝਟਕੇ ਲੱਗ ਰਹੇ ਹਨ। ਜਲੰਧਰ ਦੇ ਆਦਮਪੁਰ ਹਲਕੇ ਤੋਂ ਆਮ ਆਦਮੀ ਪਾਰਟੀ ਲਈ ਚੋਣ ਲੜ ਚੁੱਕੇ ਰਾਣਾ ਹੰਜਰਾਜ ਅੱਜ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਲ ਹੋ ਗਏ। ਸ਼੍ਰੋਮਣੀ ਅਕਾਲੀ...
ਮੱਧ ਪ੍ਰਦੇਸ਼ 'ਚ ਵਾਪਰੇ ਭਿਆਨਕ ਸੜਕ ਹਾਦਸੇ 'ਚ 10 ਲੋਕਾਂ ਦੀ ਮੌਤ
. . .  47 minutes ago
ਗੁਨਾ, 21 ਮਈ- ਮੱਧ ਪ੍ਰਦੇਸ਼ ਦੇ ਗੁਨਾ ਜ਼ਿਲ੍ਹੇ 'ਚ ਰੁਠਿਆਈ ਬਾਇਪਾਸ ਦੇ ਨਜ਼ਦੀਕ ਯਾਤਰੀਆਂ ਭਰੀ ਇੱਕ ਬੱਸ ਦੀ ਟਰੱਕ ਨਾਲ ਟੱਕਰ ਹੋਣ ਕਾਰਨ 10 ਲੋਕਾਂ ਦੀ ਮੌਤ ਹੋ ਗਈ, ਜਦਕਿ 47 ਤੋਂ ਵੱਧ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਦਾਖ਼ਲ...
ਕਾਵੇਰੀ ਜਲ ਮੁੱਦਾ: ਕੁਮਾਰਸਵਾਮੀ ਨੇ ਰਜਨੀਕਾਂਤ ਨੂੰ ਸੂਬੇ 'ਚ ਆਉਣ ਦਾ ਦਿੱਤਾ ਸੱਦਾ
. . .  56 minutes ago
ਬੈਂਗਲੁਰੂ, 21 ਮਈ- ਜੇ ਡੀ (ਐੱਸ) ਨੇਤਾ ਐਚ. ਡੀ. ਕੁਮਾਰਸਵਾਮੀ ਨੇ ਭਾਵੇਂ ਅਜੇ ਕਰਨਾਟਕ ਦੇ ਮੁੱਖ ਮੰਤਰੀ ਵਜੋਂ ਅਹੁਦਾ ਨਾ ਸੰਭਾਲਿਆ ਹੋਵੇ, ਪਰ ਉਨ੍ਹਾਂ ਨੇ ਤਾਮਿਲਨਾਡੂ ਅਤੇ ਕਰਨਾਟਕ ਦਰਮਿਆਨ ਕਾਵੇਰੀ ਜਲ ਦੇ ਮੁੱਦੇ 'ਤੇ ਆਪਣੀ...
ਪਾਕਿਸਤਾਨ ਨੇ ਪੁਲਿਸ ਸਟੇਸ਼ਨ 'ਤੇ ਸੁੱਟੇ ਮੋਰਟਾਰ, ਇੱਕ ਪੁਲਿਸ ਕਰਮਚਾਰੀ ਜ਼ਖ਼ਮੀ
. . .  about 1 hour ago
ਜੰਮੂ, 21 ਮਈ- ਪਾਕਿਸਤਾਨ ਵਲੋਂ ਬੀਤੀ ਰਾਤ ਤੋਂ ਜੰਗਬੰਦੀ ਦੀ ਉਲੰਘਣਾ ਜਾਰੀ ਹੈ। ਪਾਕਿਸਤਾਨ ਵਲੋਂ ਆਰ. ਐਸ. ਪੁਰਾ ਸੈਕਟਰ 'ਚ ਅੱਜ ਇੱਕ ਪੁਲਿਸ ਸਟੇਸ਼ਨ 'ਤੇ ਮੋਰਟਾਰ ਸੁੱਟੇ ਗਏ, ਜਿਸ 'ਚ ਇੱਕ ਪੁਲਿਸ ਕਰਮਚਾਰੀ...
ਉੱਨਾਵ ਜਬਰ-ਜਨਾਹ ਮਾਮਲਾ : ਸੀ. ਬੀ. ਆਈ. ਨੇ ਭਾਜਪਾ ਵਿਧਾਇਕ 'ਤੇ ਕੱਸਿਆ ਸ਼ਿੰਕਜਾ
. . .  about 1 hour ago
ਲਖਨਊ, 21 ਮਈ- ਉੱਨਾਵ ਜਬਰ ਜਿਨਾਹ ਮਾਮਲੇ ਦੇ ਦੋਸ਼ੀ ਅਤੇ ਭਾਜਪਾ ਵਿਧਾਇਕ ਕੁਲਦੀਪ ਸਿੰਘ ਸੇਂਗਰ 'ਤੇ ਸੀ. ਬੀ. ਆਈ. ਨੇ ਸ਼ਿੰਕਜਾ ਕੱਸ ਦਿੱਤਾ ਹੈ। ਸੀ. ਬੀ. ਆਈ. ਨੇ ਪੀੜਤਾ ਦੇ ਪਿਤਾ ਨੂੰ ਫਰਜ਼ੀ ਮੁਕੱਦਮੇ 'ਚ ਜੇਲ੍ਹ ਭੇਜਣ ਦੇ ਦੋਸ਼ 'ਚ ਵਿਧਾਇਕ ਨੂੰ ਵੀ ਦੋਸ਼ੀ...
ਕੇਰਲ 'ਚ ਤੇਜ਼ ਬੁਖ਼ਾਰ ਕਾਰਨ 9 ਮੌਤਾਂ
. . .  about 1 hour ago
ਕਾਲੀਕਟ, 21 ਮਈ- ਕੇਰਲ 'ਚ ਨਿਪਾਹ ਵਾਇਰਸ ਤੇਜ਼ੀ ਨਾਲ ਫੈਲ ਰਿਹਾ ਹੈ। ਸੂਬੇ ਦੇ ਕਾਲੀਕਟ ਜ਼ਿਲ੍ਹੇ 'ਚ ਤੇਜ਼ ਬੁਖ਼ਾਰ ਨਾਲ 9 ਲੋਕਾਂ ਦੀ ਮੌਤ ਦੀ ਖ਼ਬਰ ਹੈ। ਸਿਹਤ ਵਿਭਾਗ ਮੁਤਾਬਕ 9 ਲੋਕਾਂ 'ਚੋਂ ਦੋ ਦੇ ਇਸ ਖ਼ਤਰਨਾਕ ਵਾਇਰਸ ਕਾਰਨ ਪ੍ਰਭਾਵਿਤ ਹੋਣ ਦੀ ਪੁਸ਼ਟੀ...
ਪੁੱਤਰ ਵਲੋਂ ਪਿਓ ਅਤੇ ਭਤੀਜੇ ਦਾ ਕਤਲ
. . .  about 2 hours ago
ਹੁਸ਼ਿਆਰਪੁਰ, 21 ਮਈ (ਬਲਜਿੰਦਰਪਾਲ ਸਿੰਘ)- ਹੁਸ਼ਿਆਰਪੁਰ ਦੇ ਪਿੰਡ ਲੰਮੇ ਵਿਖੇ ਇੱਕ ਪੁੱਤਰ ਵਲੋਂ ਆਪਣੇ ਪਿਓ ਅਤੇ ਭਤੀਜੇ ਦਾ ਕਤਲ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮ੍ਰਿਤਕਾਂ ਦੀ ਪਛਾਣ ਸੁਲੱਖਣ ਸਿੰਘ ਅਤੇ ਹਰਮੀਤ ਸਿੰਘ ਦੇ ਰੂਪ 'ਚ ਹੋਈ ਹੈ। ਦੱਸਿਆ ਜਾ...
ਚੱਲਦੀ ਕਾਰ 'ਚ ਮਹਿਲਾ ਨਾਲ ਸਮੂਹਿਕ ਜਬਰ ਜਨਾਹ
. . .  about 1 hour ago
ਲਖਨਊ, 21 ਮਈ - ਉੱਤਰ ਪ੍ਰਦੇਸ਼ ਦੇ ਏਟਾਹ 'ਚ ਪੈਂਦੇ ਪਿਲੂਆ ਵਿਖੇ ਚੱਲਦੀ ਕਾਰ ਵਿਚ ਮਹਿਲਾ ਨਾਲ ਚਾਰ ਵਿਅਕਤੀਆਂ ਵੱਲੋਂ ਸਮੂਹਿਕ ਜਬਰ ਜਨਾਹ ਕਰਨ ਦਾ ਮਾਮਲਾ ਸਾਹਮਣੇ ਆਇਆ...
ਸਿਓਨ ਹਸਪਤਾਲ ਦੇ ਰੈਜ਼ੀਡੈਂਟ ਡਾਕਟਰਾਂ ਦੀ ਹੜਤਾਲ ਜਾਰੀ
. . .  about 2 hours ago
ਮੁੰਬਈ, 21 ਮਈ - ਬੀਤੀ 19 ਮਈ ਨੂੰ ਜੇ.ਜੇ ਹਸਪਤਾਲ ਦੇ 2 ਰੈਜ਼ੀਡੈਂਟ ਡਾਕਟਰਾਂ ਨਾਲ ਮਰੀਜ਼ ਦੇ ਪਰਿਵਾਰਕ ਮੈਂਬਰਾਂ ਵੱਲੋਂ ਕੀਤੀ ਗਈ ਮਾਰਕੁੱਟ ਨੂੰ ਲੈ ਕੇ ਸਿਓਨ ਹਸਪਤਾਲ ਮੁੰਬਈ...
ਮਹਾਰਾਸ਼ਟਰ : ਠਾਣੇ 'ਚ ਸਕੂਲ ਨੂੰ ਲੱਗੀ ਅੱਗ
. . .  about 3 hours ago
ਮੁੰਬਈ, 21 ਮਈ - ਮਹਾਰਾਸ਼ਟਰ ਦੇ ਠਾਣੇ 'ਚ ਵਾਲਮੀਕ ਚੌਂਕ ਨੇੜੇ ਗਾਂਧੀ ਨਗਰ ਸਕੂਲ 'ਚ ਅਚਾਨਕ ਅੱਗ ਲੱਗ ਗਈ। ਇਸ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਬੁਝਾਊ ਦਸਤੇ ਦੀਆਂ...
ਕੁਮਾਰਸਵਾਮੀ ਅੱਜ ਮਿਲਣਗੇ ਸੋਨੀਆ ਅਤੇ ਰਾਹੁਲ ਨੂੰ
. . .  about 3 hours ago
ਨਵੀਂ ਦਿੱਲੀ, 21 ਮਈ - ਕਰਨਾਟਕ ਦੇ ਨਵੇਂ ਮੁੱਖ ਮੰਤਰੀ ਬਣਨ ਜਾ ਰਹੇ ਕੁਮਾਰਸਵਾਮੀ ਅੱਜ ਮੰਤਰੀ ਮੰਡਲ ਦੇ ਗਠਨ ਨੂੰ ਲੈ ਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅਤੇ ਸੋਨੀਆ ਗਾਂਧੀ ਨਾਲ...
ਪਾਕਿਸਤਾਨ ਵੱਲੋਂ ਜੰਗਬੰਦੀ ਦੀ ਉਲੰਘਣਾ
. . .  about 3 hours ago
ਸ੍ਰੀਨਗਰ, 21 ਮਈ - ਪਾਕਿਸਤਾਨ ਵੱਲੋਂ ਜੰਮੂ-ਕਸ਼ਮੀਰ ਦੇ ਅਰਨੀਆ ਸੈਕਟਰ 'ਚ ਜੰਗਬੰਦੀ ਦੀ ਉਲੰਘਣਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪਾਕਿਸਤਾਨ ਵੱਲੋਂ ਬੀਤੀ ਰਾਤ ਸਾਂਭਾ...
ਸੋਨੀਆ, ਰਾਹੁਲ ਨੇ ਰਾਜੀਵ ਗਾਂਧੀ ਨੂੰ ਦਿੱਤੀ ਸ਼ਰਧਾਂਜਲੀ
. . .  about 4 hours ago
ਨਵੀਂ ਦਿੱਲੀ, 21 ਮਈ - ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਦੀ ਅੱਜ 27ਵੀਂ ਬਰਸੀ ਹੈ। ਇਸ ਮੌਕੇ 'ਤੇ ਸੋਨੀਆ ਗਾਂਧੀ, ਕਾਂਗਰਸ ਪ੍ਰਧਾਨ ਰਾਹੁਲ ਗਾਂਧੀ, ਪ੍ਰਿਅੰਕਾ ਗਾਂਧੀ ਅਤੇ ਰਾਬਰਟ ਵਾਡਰਾ...
ਪ੍ਰਧਾਨ ਮੰਤਰੀ ਰੂਸ ਲਈ ਹੋਏ ਰਵਾਨਾ
. . .  about 4 hours ago
ਨਵੀਂ ਦਿੱਲੀ, 21 ਮਈ - ਪ੍ਰਧਾਨ ਮੰਤਰੀ ਨਰਿੰਦਰ ਮੋਦੀ ਰੂਸ ਦੇ ਸੋਚੀ ਲਈ ਰਵਾਨਾ ਹੋ ਗਏ ਹਨ। ਉਹ ਇੱਥੇ ਅੱਜ ਰੂਸ ਦੇ ਰਾਸ਼ਟਰਪਤੀ ਪੁਤਿਨ ਨਾਲ ਗੈਰ ਰਸਮੀ...
ਅੱਜ ਦਾ ਵਿਚਾਰ
. . .  about 4 hours ago
ਆਈ.ਪੀ.ਐਲ 2018 : 5 ਓਵਰਾਂ ਬਾਅਦਚੇਨਈ ਸੁਪਰ ਕਿੰਗਜ਼ 27/3
. . .  1 day ago
ਆਈ.ਪੀ.ਐਲ 2018 : ਚੇਨਈ ਸੁਪਰ ਕਿੰਗਜ਼ ਨੂੰ ਲਗਾਤਾਰ 2 ਝਟਕੇ
. . .  1 day ago
ਆਈ.ਪੀ.ਐਲ 2018 : ਚੇਨਈ ਸੁਪਰ ਕਿੰਗਜ਼ ਨੂੰ ਪਹਿਲਾ ਝਟਕਾ
. . .  1 day ago
ਆਈ.ਪੀ.ਐਲ 2018 : 19.4 ਓਵਰਾਂ 'ਚ ਕਿੰਗਜ਼ ਇਲੈਵਨ ਪੰਜਾਬ ਦੀ ਪੂਰੀ ਟੀਮ 153 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਇੱਕ ਓਵਰ 'ਚ 2 ਝਟਕੇ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ 6ਵਾਂ ਝਟਕਾ
. . .  1 day ago
ਆਈ.ਪੀ.ਐਲ 2018 : 15 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 102/5
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ 5ਵਾਂ ਝਟਕਾ, ਡੇਵਿਡ ਮਿਲਰ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਚੌਥਾ ਝਟਕਾ, ਮਨੋਜ ਤਿਵਾੜੀ 35 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : 10 ਓਵਰਾਂ ਤੋਂ ਬਾਅਦ ਕਿੰਗਜ਼ ਇਲੈਵਨ ਪੰਜਾਬ 71/3
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਤੀਜਾ ਝਟਕਾ, ਕੇ.ਐੱਲ.ਰਾਹੁਲ 7 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਦੂਜਾ ਝਟਕਾ, ਆਰੋਨ ਫਿੰਚ 4 ਦੌੜਾਂ ਬਣਾ ਕੇ ਆਊਟ
. . .  1 day ago
ਆਈ.ਪੀ.ਐਲ 2018 : ਕਿੰਗਜ਼ ਇਲੈਵਨ ਪੰਜਾਬ ਨੂੰ ਪਹਿਲਾ ਝਟਕਾ, ਕ੍ਰਿਸ ਗੇਲ ਖਾਤਾ ਖੋਲੇ ਬਿਨਾਂ ਆਊਟ
. . .  1 day ago
ਆਈ.ਪੀ.ਐਲ 2018 : ਦਿੱਲੀ ਡੇਅਰਡੇਵਿਲਸ ਨੇ ਮੁੰਬਈ ਨੂੰ 11 ਦੌੜਾਂ ਨਾਲ ਹਰਾਇਆ
. . .  1 day ago
ਕਾਂਗਰਸੀ ਵਰਕਰ ਦੀ ਗੋਲੀ ਮਾਰ ਕੇ ਹੱਤਿਆ
. . .  1 day ago
ਆਈ.ਪੀ.ਐਲ 2018 : ਟਾਸ ਜਿੱਤ ਕੇ ਚੇਨਈ ਵੱਲੋਂ ਪੰਜਾਬ ਨੂੰ ਪਹਿਲਾ ਬੱਲੇਬਾਜ਼ੀ ਦਾ ਸੱਦਾ
. . .  1 day ago
ਆਈ.ਪੀ.ਐਲ 2018 : 15 ਓਵਰਾਂ ਤੋਂ ਬਾਅਦ ਮੁੰਬਈ ਇੰਡੀਅਨਜ਼ 127/7
. . .  1 day ago
ਆਈ.ਪੀ.ਐਲ 2018 : ਮੁੰਬਈ ਇੰਡੀਅਨਜ਼ ਨੂੰ 7ਵਾਂ ਝਟਕਾ
. . .  1 day ago
ਜ਼ਹਿਰੀਲੀ ਸ਼ਰਾਬ ਪੀਣ ਕਾਰਨ ਮ੍ਰਿਤਕਾਂ ਦੀ ਗਿਣਤੀ ਵੱਧ ਕੇ ਹੋਈ 10
. . .  1 day ago
ਹੋਰ ਖ਼ਬਰਾਂ..
ਜਲੰਧਰ : ਸੋਮਵਾਰ 9 ਮਾਘ ਸੰਮਤ 549
ਿਵਚਾਰ ਪ੍ਰਵਾਹ: ਸਾਰੇ ਸੰਗਠਨਾਂ ਵਿਚ ਵਿਗਾੜ ਦੀ ਪ੍ਰਵਿਰਤੀ ਲਾਜ਼ਮੀ ਤੌਰ 'ਤੇ ਹੁੰਦੀ ਹੈ। ਇਸ ਤੋਂ ਬਚਣ ਲਈ ਲਗਾਤਾਰ ਯਤਨ ਕਰਨੇ ਜ਼ਰੂਰੀ ਹਨ। -ਗੌਤਮ ਬੁੱਧ
  •     Confirm Target Language  

ਬਰਨਾਲਾ

...ਖਿੱਦੋ ਫਰੋਲੋਗੇ ਤਾਂ ਲੀਰਾਂ ਹੀ ਨਿਕਲਣਗੀਆਂ

ਬਰਨਾਲਾ, 21 ਜਨਵਰੀ (ਗੁਰਪ੍ਰੀਤ ਸਿੰਘ ਲਾਡੀ, ਧਰਮਪਾਲ ਸਿੰਘ)-ਅੱਜ ਬਰਨਾਲਾ ਵਿਖੇ ਸਾਬਕਾ ਮੁੱਖ ਮੰਤਰੀ ਅਤੇ ਸਾਬਕਾ ਰਾਜਪਾਲ ਸ: ਸੁਰਜੀਤ ਸਿੰਘ ਬਰਨਾਲਾ ਦੀ ਪਹਿਲੀ ਬਰਸੀ ਮੌਕੇ ਪਹੁੰਚੇ ਸਾਬਕਾ ਮੁੱਖ ਮੰਤਰੀ ਸ: ਪ੍ਰਕਾਸ਼ ਸਿੰਘ ਬਾਦਲ ਨੇ ਪੰਜਾਬ ਦੀ ਮੌਜੂਦਾ ਕੈਪਟਨ ਸਰਕਾਰ ਉੱਪਰ ਤਿੱਖੇ ਵਿਅੰਗ ਕਰਦਿਆਂ ਕਿਹਾ ਕਿ ਕਿਸਾਨਾਂ ਦਾ ਕਰਜ਼ਾ ਮੁਆਫ਼ ਕਰਨ ਅਤੇ ਹੋਰ ਝੂਠੇ ਵਾਅਦੇ ਕਰ ਕੇ ਸਰਕਾਰ ਤਾਂ ਬਣਾ ਲਈ ਪਰ ਹੁਣ ਕਰਜ਼ਾ ਮੁਆਫ਼ ਕਰਨ ਤੋਂ ਸਾਫ਼ ਮੁਕਰ ਗਏ ਕਿ ਸਾਡੇ ਕੋਲ ਪੈਸੇ ਹੈ ਹੀ ਨਹੀਂ | ਕਿਹਾ ਜਾ ਰਿਹਾ ਹੈ ਕਿ ਖ਼ਜ਼ਾਨਾ ਖਾਲੀ ਕਰ ਗਏ | ਭਲਾਂ ਕੋਈ ਪੁੱਛਣ ਵਾਲਾ ਹੋਵੇ ਕਿ ਅੱਜ ਕੱਲ੍ਹ ਵਾਲੀਆਂ ਸਰਕਾਰਾਂ ਪਾਸ ਜਿਵੇਂ ਰਾਜੇ ਮਹਾਰਾਜਿਆਂ ਵੇਲੇ ਹੀਰੇ, ਮੋਤੀ, ਜਵਾਹਰਾਤ ਦਾਦੇ-ਪੜਦਾਦਿਆਂ ਦੇ ਪਏ ਹੁੰਦੇ ਸਨ ਉਸ ਤਰ੍ਹਾਂ ਨਹੀਂ ਹੁੰਦੇ | ਅੱਜ ਕੱਲ੍ਹ ਤਾਂ ਬਕਾਇਦਾ ਬਜਟ ਤਿਆਰ ਹੁੰਦਾ ਹੈ, ਆਮਦਨ-ਖ਼ਰਚ ਦਾ ਪੂਰਾ ਵੇਰਵਾ ਵਿਧਾਨ ਸਭਾ ਵਿਚ ਪਾਸ ਹੁੰਦਾ ਹੈ ਅਤੇ ਸਾਰੀਆਂ ਪਾਰਟੀਆਂ ਨੂੰ ਪਤਾ ਹੁੰਦਾ ਹੈ ਕਿ ਸਰਕਾਰ ਪਾਸ ਕਿੰਨਾ ਪੈਸਾ ਪਿਆ ਹੈ | ਲੇਕਿਨ ਕਾਂਗਰਸ ਸਰਕਾਰ ਨੇ ਇਹ ਕਰ ਦਿੱਤਾ ਕਿ ਜਿਹੜੇ ਪ੍ਰਾਜੈਕਟ ਪਹਿਲਾਂ ਚੱਲਦੇ ਸਨ, ਜੇਕਰ ਉਨ੍ਹਾਂ ਦੇ ਅੱਧੇ ਪੈਸੇ ਪਏ ਹਨ, ਉਹ ਵੀ ਵਾਪਸ ਲੈ ਲਵੋ | ਇਸ ਲਈ ਹੁਣ ਤਾਂ ਪੰਜਾਬ ਪੂਰੀ ਤਰ੍ਹਾਂ ਲਵਾਰਿਸ ਹੋਇਆ ਪਿਆ ਹੈ, ਨਾ ਤਾਂ ਸਰਕਾਰ ਦਾ ਪਤਾ ਅਤੇ ਨਾ ਹੀ ਕਿਸੇ ਮੰਤਰੀ ਦਾ ਪਤਾ ਲੱਗਦਾ ਹੈ, ਇਕ ਦਾ ਤਾਂ ਅਸਤੀਫ਼ਾ ਵੀ ਹੋ ਗਿਆ ਹੈ | ਸੋ ਜੇਕਰ ਖਿਦੋ ਫਰੋਲੋਗੇ ਤਾਂ ਲੀਰਾਂ ਹੀ ਲੀਰਾਂ ਨਿਕਲਣਗੀਆਂ | ਉਨ੍ਹਾਂ ਕਿਹਾ ਕਿ ਤੁਸੀਂ ਵੀ ਲਾਲਚ ਕੀਤਾ ਕਿ ਕਰਜ਼ਾ ਮੁਆਫ਼ ਹੋ ਜਾਵੇਗਾ, ਮੁੰਡੇ ਨੌਕਰੀਆਂ 'ਤੇ ਲੱਗ ਜਾਣਗੇ, ਮੌਜਾਂ ਮਾਣਾਂਗੇ ਪਰ ਹੁਣ ਸਚਾਈ ਸਭ ਦੇ ਸਾਹਮਣੇ ਹੈ | ਸ: ਬਾਦਲ ਨੇ ਕਿਹਾ ਕਿ ਪੰਜਾਬ ਅੱਗੇ ਮੁਸੀਬਤਾਂ ਮੂੰਹ ਅੱਡੀ ਖੜ੍ਹੀਆਂ ਹਨ, ਜਿਨ੍ਹਾਂ ਨਾਲ ਨਜਿੱਠਣ ਲਈ ਪੰਜਾਬ ਵਾਸੀਆਂ ਲਈ ਬਹੁਤ ਵੱਡੀਆਂ ਚੁਨੌਤੀਆਂ ਹਨ | ਚੰਡੀਗੜ੍ਹ ਖੋ ਲਿਆ ਗਿਆ, ਪਾਣੀ ਖੋਹਿਆ ਜਾ ਰਿਹਾ ਹੈ | ਇਸ ਲਈ ਤਕੜੇ ਹੋ ਕੇ ਲੜਾਈਆਂ ਲੜਨ ਦਾ ਸਮਾਂ ਹੈ | ਇਸ ਮੌਕੇ ਸ਼ੋ੍ਰਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਸਾਬਕਾ ਵਿੱਤ ਮੰਤਰੀ ਪਰਮਿੰਦਰ ਸਿੰਘ ਢੀਂਡਸਾ, ਪਾਰਟੀ ਦੇ ਕੌਮੀ ਜਨਰਲ ਸਕੱਤਰ ਗਗਨਜੀਤ ਸਿੰਘ ਬਰਨਾਲਾ, ਸਿਮਰਪ੍ਰਤਾਪ ਸਿੰਘ ਬਰਨਾਲਾ ਅਤੇ ਹੋਰ ਆਗੂ ਵੀ ਹਾਜ਼ਰ ਸਨ |

ਗੁਰਦੁਆਰਾ ਪੱਤੀ ਦਿਉਲ ਪਿੰਡ ਛਾਪਾ ਵਲੋਂ ਵਿਸ਼ਾਲ ਨਗਰ ਕੀਰਤਨ

ਮਹਿਲ ਕਲਾਂ, 21 ਜਨਵਰੀ (ਤਰਸੇਮ ਸਿੰਘ ਚੰਨਣਵਾਲ)-ਗੁਰਦੁਆਰਾ ਪੱਤੀ ਦਿਉਲ ਪਿੰਡ ਛਾਪਾ ਦੀ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਪਿੰਡ ਵਿਚ ਵਿਸ਼ਾਲ ਨਗਰ ਕੀਰਤਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਛਤਰ ਛਾਇਆ ਹੇਠ ਪੰਜ ...

ਪੂਰੀ ਖ਼ਬਰ »

ਕਿਸਾਨਾਂ ਦੇ ਖੇਤਾਂ 'ਚੋਂ ਟਰਾਂਸਫ਼ਾਰਮਰ ਚੋਰੀ

ਰੂੜੇਕੇ ਕਲਾਂ, 21 ਜਨਵਰੀ (ਗੁਰਪ੍ਰੀਤ ਸਿੰਘ ਕਾਹਨੇਕੇ)-ਧੌਲ਼ਾ ਤੋਂ ਫ਼ਤਿਹਗੜ੍ਹ ਛੰਨਾ ਨੂੰ ਜਾਂਦੀ ਿਲੰਕ ਸੜਕ 'ਤੇ ਸਥਿਤ ਕਿਸਾਨਾਂ ਦੇ ਖੇਤਾਂ ਵਿਚੋਂ ਬਿਜਲੀ ਟਰਾਂਸਫ਼ਾਰਮਰ ਅਤੇ ਕੇਵਲ ਤਾਰਾਂ ਚੋਰੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ | ਆਪਣੇ ਖੇਤ ਜਾਣਕਾਰੀ ...

ਪੂਰੀ ਖ਼ਬਰ »

ਟਰਾਲੇ ਨਾਲ ਟਕਰਾਉਣ ਕਾਰਨ ਸਕੂਟਰ ਸਵਾਰ ਦੀ ਮੌਤ

ਬਰਨਾਲਾ, 21 ਜਨਵਰੀ (ਧਰਮਪਾਲ ਸਿੰਘ)-ਬਰਨਾਲਾ ਹੰਡਿਆਇਆ ਸੜਕ 'ਤੇ ਗੋਦਰੇਜ ਆਧਾਰ ਨਜ਼ਦੀਕ ਸੜਕ ਕਿਨਾਰੇ ਖੜ੍ਹੇ ਟਰਾਲੇ 'ਚ ਸਕੂਟਰ ਵੱਜਣ ਕਾਰਨ ਸਕੂਟਰੀ ਸਵਾਰ ਦੀ ਮੌਤ ਹੋ ਗਈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਇੰਸਪੈਕਟਰ ਸੁਖਜਿੰਦਰ ਸਿੰਘ ਤੇ ਹੌਲਦਾਰ ਰਾਜੇਸ਼ ...

ਪੂਰੀ ਖ਼ਬਰ »

ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਜ਼ੋਨਲ ਪੱਧਰੀ ਕਨਵੈਨਸ਼ਨ

ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਪੁਰਾਣੀ ਪੈਨਸ਼ਨ ਬਹਾਲੀ ਸੰਘਰਸ਼ ਕਮੇਟੀ ਪੰਜਾਬ ਦੇ ਸੱਦੇ 'ਤੇ ਸ਼ਕਤੀ ਕਲਾ ਮੰਦਿਰ ਬਰਨਾਲਾ ਵਿਖੇ ਜ਼ੋਨਲ ਪੱਧਰੀ ਕਨਵੈੱਨਸ਼ਨ ਹੋਈ | ਪੰਜਾਬ ਦੇ ਸੂਬਾਈ ਕਨਵੀਨਰ ਜਸਵੀਰ ਤਲਵਾੜਾ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਵਿਚ 2004 ...

ਪੂਰੀ ਖ਼ਬਰ »

ਸ੍ਰੀ ਗੁਰੂ ਰਵਿਦਾਸ ਭਗਤ ਦੇ ਆਗਮਨ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਮਹਿਲ ਕਲਾਂ, 21 ਜਨਵਰੀ (ਅਵਤਾਰ ਸਿੰਘ ਅਣਖੀ)-ਸ੍ਰੀ ਗੁਰੂ ਰਵਿਦਾਸ ਪ੍ਰਬੰਧਕ ਕਮੇਟੀ ਪਿੰਡ ਪੰਡੋਰੀ ਵਲੋਂ ਸਮੂਹ ਨਗਰ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਰਵਿਦਾਸ ਦੇ ਆਗਮਨ ਦਿਵਸ ਨੂੰ ਸਮਰਪਿਤ ਪੰਜ ਪਿਆਰਿਆਂ ਦੀ ਅਗਵਾਈ ਹੇਠ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ | ...

ਪੂਰੀ ਖ਼ਬਰ »

ਕਸਬਾ ਧਨੌਲਾ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਸਮੂਹ ਕਾਂਗਰਸੀ ਵਰਕਰਾਂ ਦੀ ਅਹਿਮ ਇਕੱਤਰਤਾ

ਧਨੌਲਾ, 21 ਜਨਵਰੀ (ਚੰਗਾਲ)-ਕਾਂਗਰਸ ਪਾਰਟੀ ਦੀ ਮਜ਼ਬੂਤੀ ਲਈ ਜ਼ਮੀਨੀ ਪੱਧਰ 'ਤੇ ਲਾਮਬੰਦੀ ਕਰਨ ਲਈ ਕਸਬਾ ਧਨੌਲਾ ਦੇ ਸਮੂਹ ਕਾਂਗਰਸੀ ਵਰਕਰਾਂ ਦੀ ਅਹਿਮ ਇਕੱਤਰਤਾ ਧਨੌਲਾ ਦੇ ਸੀਨੀਅਰ ਕਾਂਗਰਸੀ ਆਗੂ ਰਾਜਿੰਦਰਪਾਲ ਸਿੰਘ ਰਾਜ਼ੀ ਠੇਕੇਦਾਰ ਦੇ ਗ੍ਰਹਿ ਵਿਖੇ ਆਯੋਜਿਤ ...

ਪੂਰੀ ਖ਼ਬਰ »

ਦਿਲ ਦੇ ਰੋਗਾਂ ਦੇ ਜਾਂਚ ਕੈਂਪ ਦੌਰਾਨ 115 ਮਰੀਜ਼ਾਂ ਦੀ ਜਾਂਚ

ਮਲੇਰਕੋਟਲਾ, 21 ਜਨਵਰੀ (ਪਾਰਸ ਜੈਨ, ਕੁਠਾਲਾ)-ਸਥਾਨਕ ਗੁਰਵਿੰਦਰ ਹਸਪਤਾਲ ਵਿਖੇ ਐਮ.ਡੀ. ਡਾ.ਗੁਰਵਿੰਦਰ ਦੀ ਅਗਵਾਈ ਹੇਠ ਦਿਲ ਦੇ ਰੋਗਾਂ ਦੀ ਜਾਂਚ ਦਾ ਮੁਫ਼ਤ ਜਾਂਚ ਕੈਂਪ ਲਾਇਆ ਗਿਆ ਜਿਸ ਵਿੱਚ ਲੁਧਿਆਣਾ ਦੇ ਪੰਚਮ ਹਸਪਤਾਲ ਦੇ ਮੈਨੇਜਿੰਗ ਡਾਇਰੈਕਟਰ ਅਤੇ ਐਮ.ਡੀ ...

ਪੂਰੀ ਖ਼ਬਰ »

ਨਿਸ਼ਾਨ ਧੂਰੀ ਬਣੇ ਦਲਿਤ ਵੈੱਲਫੇਅਰ ਸੰਗਠਨ ਦੇ ਜ਼ਿਲ੍ਹਾ ਪ੍ਰਧਾਨ

ਸੰਗਰੂਰ, 21 ਜਨਵਰੀ (ਧੀਰਜ਼ ਪਸ਼ੌਰੀਆ)-ਦਲਿਤ ਵੈੱਲਫੇਅਰ ਸੰਗਠਨ ਪੰਜਾਬ ਦੇ ਸੂਬਾ ਪ੍ਰਧਾਨ ਦਰਸ਼ਨ ਸਿੰਘ ਕਾਂਗੜਾ ਨੇ ਨਿਸ਼ਾਨ ਸਿੰਘ ਧੂਰੀ ਨੂੰ ਜ਼ਿਲ੍ਹਾ ਸੰਗਰੂਰ ਦਾ ਜ਼ਿਲ੍ਹਾ ਪ੍ਰਧਾਨ ਨਿਯੁਕਤ ਕੀਤਾ ਜਿਸ ਨੰੂ ਸੰਗਠਨ ਦੇ ਸਰਪ੍ਰਸਤ ਅਤੇ ਪੰਜਾਬ ਯੂਥ ਕਾਂਗਰਸ ਦੇ ...

ਪੂਰੀ ਖ਼ਬਰ »

ਕੈਂਬਿ੍ਜ ਸਕੂਲ 'ਚ ਮਨਾਈ ਬਸੰਤ ਪੰਚਮੀ

ਸੰਗਰੂਰ, 21 ਜਨਵਰੀ (ਸੁਖਵਿੰਦਰ ਸਿੰਘ ਫੁੱਲ)-ਕੈਂਬਿ੍ਜ ਇੰਟਰਨੈਸ਼ਨਲ ਸਕੂਲ ਸੰਗਰੂਰ ਵਿਖੇ ਬਸੰਤ ਪੰਚਮੀ ਦਾ ਦਿਹਾੜਾ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਸਕੂਲੀ ਵਿਦਿਆਰਥੀਆਂ ਵੱਲੋਂ ਪਤੰਗ ਉਡਾ ਕੇ ਖ਼ੁਸ਼ੀ ਦਾ ਇਜ਼ਹਾਰ ਕੀਤਾ ਗਿਆ | ਇਸ ਮੌਕੇ ਗੱਲਬਾਤ ਦੌਰਾਨ ...

ਪੂਰੀ ਖ਼ਬਰ »

ਅਸਪਾਲ ਖ਼ੁਰਦ ਵਿਖੇ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਕਰਵਾਇਆ

ਧਨੌਲਾ, 21 ਜਨਵਰੀ (ਜਤਿੰਦਰ ਸਿੰਘ ਧਨੌਲਾ)-ਸਮੂਹ ਇਲਾਕਾ ਨਿਵਾਸੀਆਂ ਤੇ ਨੌਜਵਾਨਾਂ ਦੇ ਵਿਸ਼ੇਸ਼ ਸਹਿਯੋਗ ਨਾਲ ਅਨਾਜ ਮੰਡੀ ਅਸਪਾਲ ਖ਼ੁਰਦ ਵਿਖੇ ਤਿੰਨ ਰੋਜ਼ਾ ਗੁਰੂ ਮਾਨਿਓ ਗ੍ਰੰਥ ਚੇਤਨਾ ਸਮਾਗਮ ਕਰਵਾਇਆ ਗਿਆ | ਚੇਤਨਾ ਸਮਾਗਮ ਦੌਰਾਨ ਸਿੱਖ ਪੰਥ ਦੇ ਪ੍ਰਸਿੱਧ ...

ਪੂਰੀ ਖ਼ਬਰ »

590 ਨਸ਼ੀਲੀਆਂ ਗੋਲੀਆਂ ਸਮੇਤ ਕਾਬੂ

ਤਪਾ ਮੰਡੀ, 21 ਜਨਵਰੀ (ਪ੍ਰਵੀਨ ਗਰਗ)-ਸਥਾਨਕ ਪੁਲਿਸ ਨੇ 590 ਨਸ਼ੀਲੀਆਂ ਗੋਲੀਆਂ ਸਮੇਤ ਇਕ ਵਿਅਕਤੀ ਨੂੰ ਕਾਬੂ ਕਰਨ ਦਾ ਦਾਅਵਾ ਕੀਤਾ ਹੈ | ਜਾਣਕਾਰੀ ਦਿੰਦੇ ਹੋਏ ਥਾਣਾ ਮੁਖੀ ਸੁਰਿੰਦਰ ਸਿੰਘ ਨੇ ਕਿਹਾ ਕਿ ਸਬ ਇੰਸਪੈਕਟਰ ਜਰਨੈਲ ਸਿੰਘ ਨੇ ਦੌਰਾਨੇ ਗਸ਼ਤ ਮਾਤਾ ਦਾਤੀ ...

ਪੂਰੀ ਖ਼ਬਰ »

ਸ਼ੇਰੇ ਪੰਜਾਬ ਯੂਥ ਕਲੱਬ ਨੈਣੇਵਾਲ ਵਲੋਂ ਅੱਖਾਂ ਦਾ ਮੁਫ਼ਤ ਕੈਂਪ

ਭਦੌੜ, 21 ਜਨਵਰੀ (ਰਜਿੰਦਰ ਬੱਤਾ, ਵਿਨੋਦ ਕਲਸੀ)-ਸ਼ੇਰੇ ਪੰਜਾਬ ਯੂਥ ਕਲੱਬ ਵਲੋਂ ਨੈਣੇਵਾਲ ਵਲੋਂ ਐਨ.ਆਰ.ਆਈ. ਅਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 15ਵਾਂ ਅੱਖਾਂ ਦਾ ਮੁਫ਼ਤ ਚੈੱਕਅਪ ਅਤੇ ਅਪਰੇਸ਼ਨ ਕੈਂਪ ਸਥਾਨਕ ਸਰਕਾਰੀ ਡਿਸਪੈਂਸਰੀ ਵਿਖੇ ਲਗਾਇਆ ਗਿਆ ਜਿਸ ਦਾ ...

ਪੂਰੀ ਖ਼ਬਰ »

ਭਗਵੰਤ ਮਾਨ ਨੇ ਪੱਖੋ ਕੈਂਚੀਆਂ ਟੋਲ ਪਲਾਜ਼ਾ ਦਾ ਚੱਲਦਾ ਕੰਮ ਬੰਦ ਕਰਵਾਇਆ

ਸ਼ਹਿਣਾ, 21 ਜਨਵਰੀ (ਸੁਰੇਸ਼ ਗੋਗੀ)-ਲੋਕ ਸਭਾ ਹਲਕਾ ਸੰਗਰੂਰ ਦੇ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਸਨਅਤੀ ਕਸਬਾ ਪੱਖੋਂ ਕੈਂਚੀਆਂ ਨੇੜੇ ਵੀ.ਆਰ.ਸੀ. ਕੰਪਨੀ ਵਲੋਂ ਲਾਏ ਜਾ ਰਹੇ ਟੋਲ ਪਲਾਜ਼ੇ ਦਾ ਚੱਲ ਰਿਹਾ ਕੰਮ ਮੌਕੇ ਹਾਜ਼ਰ ਅਧਿਕਾਰੀਆਂ ਨੂੰ ਤੁਰੰਤ ਬੰਦ ਕਰਨ ਲਈ ...

ਪੂਰੀ ਖ਼ਬਰ »

ਐੱਸ. ਐੱਸ. ਏ./ਰਮਸਾ ਅਧਿਆਪਕ ਯੂਨੀਅਨ ਨੇ ਮੁੱਖ ਮੰਤਰੀ ਦੇ ਨਾਂਅ ਭੇਜਿਆ ਯਾਦ ਪੱਤਰ

ਬਰਨਾਲਾ, 21 ਜਨਵਰੀ (ਅਸ਼ੋਕ ਭਾਰਤੀ)-ਐੱਸ.ਐੱਸ.ਏ./ਰਮਸਾ ਅਧਿਆਪਕਾਂ ਵਲੋਂ ਐਕਸ਼ਨ ਕਮੇਟੀ ਪੰਜਾਬ ਦੇ ਸੱਦੇ 'ਤੇ ਪੰਜਾਬ ਦੀ ਮੌਜੂਦਾ ਕਾਂਗਰਸ ਸਰਕਾਰ ਨੂੰ ਚੋਣਾਂ ਤੋਂ ਪਹਿਲਾਂ ਕੀਤੇ ਵਾਅਦੇ ਯਾਦ ਕਰਵਾਉਣ ਲਈ ਸੂਬੇ ਭਰ ਵਿਚ ਯਾਦ ਪੱਤਰਾਂ ਦੀ ਲੜੀ ਚਲਾਈ ਜਾ ਰਹੀ ਹੈ | ਇਸ ...

ਪੂਰੀ ਖ਼ਬਰ »

ਦਲਿਤ ਭਾਈਚਾਰੇ ਵਲੋਂ ਕੇਂਦਰ ਸਰਕਾਰ ਿਖ਼ਲਾਫ਼ ਰੋਸ ਪ੍ਰਦਰਸ਼ਨ

ਸੁਨਾਮ ਊਧਮ ਸਿੰਘ ਵਾਲਾ, 21 ਜਨਵਰੀ (ਸਰਬਜੀਤ ਸਿੰਘ ਧਾਲੀਵਾਲ)-ਦੇਸ ਵਿਚ ਕਥਿਤ ਤੌਰ 'ਤੇ ਮਨੂੰਵਾਦੀ ਅਤੇ ਜਗੀਰੁਵਾਦੀ ਤਾਕਤਾਂ ਦੁਆਰਾ ਦਲਿਤਾਂ 'ਤੇ ਕੀਤੇ ਜਾ ਰਹੇ ਹਮਲਿਆਂ ਦੇ ਵਿਰੋਧ ਵਿਚ ਸਥਾਨਕ ਮਾਤਾ ਮੋਦੀ ਪਾਰਕ ਵਿਖੇ ਡਾ. ਅੰਬੇਡਕਰ ਸਭਾ ਪੰਜਾਬ ਇਕਾਈ ਸੁਨਾਮ ...

ਪੂਰੀ ਖ਼ਬਰ »

ਸਰਕਾਰੀ ਸਕੂਲਾਂ ਵਿਚੋਂ ਪੋਸਟਾਂ ਤਬਦੀਲ ਕਰਨ ਦਾ ਫ਼ੈਸਲਾ ਮੰਦਭਾਗਾ-ਚੀਮਾ

ਸੂਲਰ ਘਰਾਟ, 21 ਜਨਵਰੀ (ਹਰਪਾਲ ਸਿੰਘ ਘੁਮਾਣ)-ਸਰਕਾਰੀ ਸਕੂਲਾਂ ਵਿਚੋਂ ਪੰਜਾਬੀ ਜਾਂ ਹਿੰਦੀ ਅਤੇ ਡਰਾਇੰਗ ਵਿਸ਼ੇ ਵਿਚੋਂ ਕੋਈ ਇਕ ਪੋਸਟ ਤਬਦੀਲ ਕਰ ਕੇ ਖਤਮ ਕਰਨ ਦੀ ਸਰਕਾਰ ਦੀ ਚਾਲ ਦੀ ਆਮ ਆਮੀ ਪਾਰਟੀ ਦਿੜ੍ਹਬਾ ਦੇ ਵਿਧਾਇਕ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਸ਼ਖਤ ...

ਪੂਰੀ ਖ਼ਬਰ »

ਸਰਕਾਰ ਨੇ ਕਰਜ਼ਾ ਮੁਆਫ਼ੀ ਦੇ ਨਾਂਅ 'ਤੇ ਕਿਸਾਨਾਂ ਨੂੰ ਗੁਮਰਾਹ ਕੀਤਾ-ਬਖਸ਼ੀ

ਖਨੌਰੀ, 21 ਜਨਵਰੀ (ਬਲਵਿੰਦਰ ਸਿੰਘ ਥਿੰਦ)-ਭਾਜਪਾ ਦੇ ਸੂਬਾ ਸਕੱਤਰ ਰਾਂਝਾ ਬਖਸ਼ੀ ਨੇ ਕਿਹਾ ਕਿ ਸੂਬੇ ਦੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠਲੀ ਕਾਂਗਰਸ ਪਾਰਟੀ ਦੀ ਸਰਕਾਰ ਕਰਜ਼ਾ ਮੁਆਫ਼ੀ ਦੇ ਨਾਂਅ 'ਤੇ ਸੂਬੇ ਦੇ ਕਿਸਾਨਾਂ ਨੂੰ ਗੁੰਮਰਾਹ ਕਰ ਰਹੀ ਹੈ | ਉਹ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX