ਤਾਜਾ ਖ਼ਬਰਾਂ


ਪੁਲਿਸ ਮੁਲਾਜ਼ਮ ਕੁੱਟਮਾਰ ਮਾਮਲਾ: ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ ਗਿਆ
. . .  15 minutes ago
ਅਜਨਾਲਾ, 15 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਚੋਗਾਵਾਂ ਸਬ ਇੰਸਪੈਕਟਰ ਕੁੱਟਮਾਰ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਕਥਿਤ 6 ਦੋਸ਼ੀਆਂ ਨੂੰ ਅਦਾਲਤ ਵੱਲੋਂ ਇਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ...
ਕਿਸਾਨਾਂ ਵੱਲੋਂ ਭੁੱਚੋ ਖ਼ੁਰਦ ਵਿਖੇ ਧਰਨਾ ਲਾ ਕੇ ਬਠਿੰਡਾ-ਜ਼ੀਰਕਪੁਰ ਕੌਮੀ ਸ਼ਾਹ ਮਾਰਗ ਜਾਮ
. . .  33 minutes ago
ਬਠਿੰਡਾ ਛਾਉਣੀ, 15 ਸਤੰਬਰ (ਪਰਵਿੰਦਰ ਸਿੰਘ ਜੌੜਾ)- ਚੰਡੀਗੜ੍ਹ ਜਾਣੋ ਰੋਕਣ 'ਤੇ ਰੋਹ 'ਚ ਆਏ ਕਸ਼ਮੀਰ ਹਮਾਇਤੀ ਸੰਘਰਸ਼ਕਾਰੀ ਸੈਂਕੜੇ ਲੋਕਾਂ ਨੇ ਭੁੱਚੋ ਖ਼ੁਰਦ ਵਿਖੇ...
ਪੰਜਾਬ ਸਰਕਾਰ ਨੂੰ ਇੱਕ ਮੰਚ ਤੇ 550 ਸਾਲਾ ਪ੍ਰਕਾਸ਼ ਪੁਰਬ ਸਮਾਗਮ ਮਨਾਉਣ ਦੀ ਮੁੜ ਅਪੀਲ- ਗਿਆਨੀ ਰਘਵੀਰ ਸਿੰਘ
. . .  about 1 hour ago
ਗੜ੍ਹਸ਼ੰਕਰ, 15 ਸਤੰਬਰ (ਧਾਲੀਵਾਲ)- ਸਿੰਘ ਸਾਹਿਬ ਗਿਆਨੀ ਰਘਵੀਰ ਸਿੰਘ ਜਥੇਦਾਰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਨੇ ਕੇਂਦਰ ਸਰਕਾਰ ਵੱਲੋਂ 312 ਸਿੱਖਾਂ ਦੇ ਨਾਂਅ ਕਾਲੀ ਸੂਚੀ 'ਚੋਂ ਹਟਾਏ ਜਾਣ ਦੇ ਫ਼ੈਸਲੇ ਦਾ ਸਵਾਗਤ ...
ਕਿਸ਼ਤੀ ਹਾਦਸੇ ਤੋਂ ਬਾਅਦ ਰੈੱਡੀ ਨੇ ਇਲਾਕੇ 'ਚ ਸਾਰੀਆਂ ਕਿਸ਼ਤੀ ਸੇਵਾਵਾਂ ਨੂੰ ਬੰਦ ਕਰਨ ਦੇ ਦਿੱਤੇ ਹੁਕਮ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਈਸਟ ਗੋਦਾਵਰੀ ਜ਼ਿਲ੍ਹੇ 'ਚ ਕਿਸ਼ਤੀ ਪਲਟਣ ਦੀ ਘਟਨਾ ਤੋਂ ਬਾਅਦ ਸੂਬੇ ਦੇ ਮੁੱਖ ਮੰਤਰੀ ਜਗਨ ਮੋਹਨ ਰੈੱਡੀ ਨੇ ਜ਼ਿਲ੍ਹੇ 'ਚ ਮੌਜੂਦ ਸਾਰੇ ਮੰਤਰੀਆਂ ਨੂੰ ਰਾਹਤ ਅਤੇ ਬਚਾਅ...
ਗੋਦਾਵਰੀ ਨਦੀ 'ਚ ਕਿਸ਼ਤੀ ਪਲਟਣ ਕਾਰਨ 5 ਲੋਕਾਂ ਦੀ ਮੌਤ, 30 ਲਾਪਤਾ
. . .  about 1 hour ago
ਅਮਰਾਵਤੀ, 15 ਸਤੰਬਰ- ਆਂਧਰਾ ਪ੍ਰਦੇਸ਼ ਦੇ ਦੇਵੀਪਟਨਮ 'ਚ ਵੱਡਾ ਹਾਦਸਾ ਵਾਪਰਨ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ 61 ਵਿਅਕਤੀਆਂ ਨੂੰ ਲੈ ਕੇ ਜਾ ਰਹੀ ਕਿਸ਼ਤੀ ਗੋਦਾਵਰੀ ....
ਗੁਆਟੇਮਾਲਾ 'ਚ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 1 hour ago
ਗੁਆਟੇਮਾਲਾ ਸਿਟੀ, 15 ਸਤੰਬਰ- ਗੁਆਟੇਮਾਲਾ ਦੇ ਨੁਏਵਾ ਕੰਸੈਪਸ਼ਨ ਖੇਤਰ 'ਚ ਐਤਵਾਰ ਨੂੰ ਭੂਚਾਲ ਦੇ ਤੇਜ਼ ਝਟਕੇ ਮਹਿਸੂਸ ਕੀਤੇ...
ਕੇਂਦਰੀ ਮੰਤਰੀ ਗੰਗਵਾਰ ਦਾ ਬਿਆਨ, ਕਿਹਾ- ਦੇਸ਼ 'ਚ ਨੌਕਰੀਆਂ ਦੀ ਨਹੀਂ, ਉੱਤਰ ਭਾਰਤੀਆਂ 'ਚ ਕਾਬਲੀਅਤ ਦੀ ਕਮੀ
. . .  about 1 hour ago
ਲਖਨਊ, 15 ਸਤੰਬਰ- ਕੇਂਦਰੀ ਮੰਤਰੀ ਸੰਤੋਸ਼ ਗੰਗਵਾਰ ਨੇ ਬੇਰੁਜ਼ਗਾਰ ਨੌਜਵਾਨਾਂ ਨੂੰ ਲੈ ਕੇ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਨੇ ਉੱਤਰ ਪ੍ਰਦੇਸ਼ ਦੇ ਬਰੇਲੀ ਸ਼ਹਿਰ 'ਚ ਇੱਕ ਪ੍ਰੋਗਰਾਮ ਦੌਰਾਨ ਬੋਲਦਿਆਂ ਕਿਹਾ ਕਿ ਅੱਜ ਦੇਸ਼...
ਕਰਤਾਰਪੁਰ ਜਾਣ ਵਾਲੀ ਸੰਗਤ 'ਤੇ ਲਗਾਇਆ ਟੈਕਸ ਵਾਪਸ ਲਵੇ ਪਾਕ ਸਰਕਾਰ- ਸੁਖਬੀਰ ਬਾਦਲ
. . .  about 2 hours ago
ਜਲਾਲਾਬਾਦ/ਮੰਡੀ ਘੁਬਾਇਆ, 15 ਸਤੰਬਰ (ਕਰਨ ਚੁਚਰਾ, ਅਮਨ ਬਵੇਜਾ)- ਫ਼ਿਰੋਜ਼ਪੁਰ ਤੋਂ ਸੰਸਦ ਮੈਂਬਰ ਸੁਖਬੀਰ ਸਿੰਘ ਬਾਦਲ ਨੇ ਇਹ ਜਾਣਕਾਰੀ ਦਿੰਦਿਆਂ ਕਿਹਾ 2022 ਦੀਆਂ ਚੋਣਾਂ ਉਹ ਫਿਰ ...
ਸ਼ਰਦ ਪਵਾਰ ਨੇ ਕੀਤੀ ਪਾਕਿਸਤਾਨ ਦੀ ਤਾਰੀਫ਼, ਬੋਲੇ- ਸਿਆਸੀ ਲਾਭ ਲਈ ਸੱਤਾ ਧਿਰ ਫੈਲਾਅ ਰਹੀ ਹੈ ਝੂਠ
. . .  about 2 hours ago
ਮੁੰਬਈ, 15 ਸਤੰਬਰ- ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ. ਸੀ. ਪੀ.) ਦੇ ਮੁਖੀ ਸ਼ਰਦ ਪਵਾਰ ਨੇ ਕਸ਼ਮੀਰ ਮਸਲੇ 'ਤੇ ਭਾਰਤ-ਪਾਕਿ ਤਣਾਅ ਵਿਚਾਲੇ ਪਾਕਿਸਤਾਨ ਦੀ ਤਾਰੀਫ਼ ਕੀਤੀ ਹੈ। ਪਵਾਰ ਨੇ ਕਿਹਾ,''ਮੈਂ ਪਾਕਿਸਤਾਨ ਦੇ ਦੌਰੇ 'ਤੇ...
ਪਟਾਕਾ ਕਾਰੋਬਾਰੀ ਦੇ ਘਰ 'ਚ ਹੋਇਆ ਧਮਾਕਾ, ਇੱਕ ਦੀ ਮੌਤ
. . .  about 1 hour ago
ਲਖਨਊ, 15 ਸਤੰਬਰ- ਪ੍ਰਯਾਗਰਾਜ 'ਚ ਇੱਕ ਪਟਾਕਾ ਕਾਰੋਬਾਰੀ ਦੇ ਘਰ 'ਚ ਧਮਾਕਾ ਹੋਣ ਦੀ ਖ਼ਬਰ ਮਿਲੀ ਹੈ ਜਿਸ ਇੱਕ ਵਿਅਕਤੀ ਦੀ ਮੌਤ...
ਬਾਘਾਪੁਰਾਣਾ ਪੁਲਿਸ ਵੱਲੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ
. . .  about 2 hours ago
ਬਾਘਾਪੁਰਾਣਾ, 15 ਸਤੰਬਰ (ਬਲਰਾਜ ਸਿੰਗਲਾ)- ਪੁਲਿਸ ਵੱਲੋਂ ਬਾਘਾਪੁਰਾਣਾ ਨੇੜਿਓ ਮੁਦਕੀ ਵਾਲੀ ਸੜਕ ਦੇ ਖਤਾਨਾਂ 'ਚੋਂ ਅਣਪਛਾਤੇ ਵਿਅਕਤੀ ਦੀ ਗਲੀ ਸੜੀ ਲਾਸ਼ ਬਰਾਮਦ ਕੀਤੀ...
ਪਾਕਿਸਤਾਨ ਨੇ ਇਸ ਸਾਲ 2050 ਵਾਰ ਕੀਤੀ ਜੰਗਬੰਦੀ ਦੀ ਉਲੰਘਣਾ, 21 ਨਾਗਰਿਕਾਂ ਦੀ ਹੋਈ ਮੌਤ- ਵਿਦੇਸ਼ ਮੰਤਰਾਲੇ
. . .  about 2 hours ago
ਨਵੀਂ ਦਿੱਲੀ, 15 ਸਤੰਬਰ- ਭਾਰਤੀ ਵਿਦੇਸ਼ ਮੰਤਰਾਲੇ ਨੇ ਦੱਸਿਆ ਹੈ ਕਿ ਪਾਕਿਸਤਾਨ ਨੇ ਇਸ ਸਾਲ 2050 ਤੋਂ ਵਧੇਰੇ ਵਾਰ ਬਿਨਾਂ ਉਕਸਾਵੇ ਤੋਂ ਜੰਗਬੰਦੀ ਦੀ ਉਲੰਘਣਾ ਕੀਤੀ ਹੈ, ਜਿਸ 'ਚ 21 ਭਾਰਤੀ ਨਾਗਰਿਕਾਂ ਦੀ ਜਾਨ...
ਪਾਬੰਦੀ ਦੇ ਬਾਵਜੂਦ ਮੁਹਾਲੀ ਰੇਲਵੇ ਸਟੇਸ਼ਨ ਪਹੁੰਚੇ ਕਸ਼ਮੀਰੀ ਕੌਮੀ ਸੰਘਰਸ਼ ਹਮਾਇਤ ਕਮੇਟੀ ਦੇ ਹਮਾਇਤੀ
. . .  about 3 hours ago
ਐੱਸ. ਏ. ਐੱਸ. ਨਗਰ, 15 ਸਤੰਬਰ (ਕੇ.ਐੱਸ. ਰਾਣਾ) - 'ਕਸ਼ਮੀਰੀ ਲੋਕਾਂ ਦੇ ਸੰਘਰਸ਼ ਦੀ ਹਮਾਇਤ 'ਚ ਹੋਣ ਵਾਲੀ ਰੈਲੀ 'ਤੇ ਪਾਬੰਦੀ ਲਗਾਉਣ ਦੇ ਬਾਵਜੂਦ...
ਤਿੰਨ ਜਥੇਬੰਦੀਆਂ ਦੇ ਹਜ਼ਾਰਾਂ ਵਰਕਰਾਂ ਨੇ ਘੇਰੀ ਸਿੱਖਿਆ ਮੰਤਰੀ ਦੀ ਕੋਠੀ
. . .  about 3 hours ago
ਸੰਗਰੂਰ, 15 ਸਤੰਬਰ (ਧੀਰਜ ਪਸ਼ੋਰੀਆ)- ਟੈੱਟ ਪਾਸ ਬੇਰੁਜ਼ਗਾਰ ਬੀ. ਐੱਡ ਅਧਿਆਪਕ ਯੂਨੀਅਨ, ਸਰਵ ਸਿੱਖਿਆ ਅਭਿਆਨ/ਅਸਾ ਦਫ਼ਤਰੀ ਕਰਮਚਾਰੀ ਯੂਨੀਅਨ ਅਤੇ ਮਿੱਡ ਡੇਅ ਮੀਲ...
ਰਾਜਾ ਵੜਿੰਗ ਦੀ ਸ਼ਿਕਾਇਤ 'ਤੇ ਕਾਂਗਰਸੀ ਆਗੂ ਸ਼ਰਨਜੀਤ ਸਿੰਘ ਸੰਧੂ ਖ਼ਿਲਾਫ਼ ਪਰਚਾ ਦਰਜ
. . .  about 3 hours ago
ਸ੍ਰੀ ਮੁਕਤਸਰ ਸਾਹਿਬ, 15 ਸਤੰਬਰ (ਰਣਜੀਤ ਸਿੰਘ ਢਿੱਲੋਂ)- ਮੁੱਖ ਮੰਤਰੀ ਦੇ ਸਿਆਸੀ ਸਲਾਹਕਾਰ ਅਤੇ ਗਿੱਦੜਬਾਹਾ ਦੇ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਸ਼ਿਕਾਇਤ...
ਮੋਟਰਸਾਈਕਲ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ, ਤਿੰਨ ਜ਼ਖ਼ਮੀ
. . .  about 4 hours ago
ਦੋ ਕਿਲੋ ਹੈਰੋਇਨ ਸਣੇ ਤਨਜਾਨੀਅਨ ਔਰਤ ਗ੍ਰਿਫ਼ਤਾਰ
. . .  about 4 hours ago
ਬੈਂਸ 'ਤੇ ਦਰਜ ਹੋਏ ਪਰਚੇ ਵਿਰੁੱਧ ਨਾਭਾ ਵਿਖੇ ਫੂਕਿਆ ਗਿਆ ਕੈਪਟਨ ਦਾ ਪੁਤਲਾ
. . .  about 4 hours ago
ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਮੋਦੀ ਸਰਕਾਰ ਵਿਰੁੱਧ ਅੰਮ੍ਰਿਤਸਰ ਦੇ ਗੋਲਡਨ ਗੇਟ ਵਿਖੇ ਲਾਇਆ ਧਰਨਾ
. . .  about 4 hours ago
ਭਾਈ ਮੱਖਣ ਸ਼ਾਹ ਲੁਬਾਣਾ ਅਤੇ ਭਾਈ ਲੱਖੀ ਸ਼ਾਹ ਵਣਜਾਰਾ ਦੀ ਯਾਦ 'ਚ ਸਜਾਇਆ ਗਿਆ ਗੁਰਮਤਿ ਸਮਾਗਮ
. . .  about 5 hours ago
ਗੁਰੂਹਰਸਹਾਏ ਵਿਖੇ ਕਿਸਾਨ ਸੰਘਰਸ਼ ਕਮੇਟੀ ਨੇ ਫੂਕਿਆ ਮੋਦੀ ਸਰਕਾਰ ਦਾ ਪੁਤਲਾ
. . .  about 5 hours ago
ਤਲਵੰਡੀ ਸਾਬੋ ਪੁਲਿਸ ਨੇ ਰੋਕੀ ਕਸ਼ਮੀਰ ਮਸਲੇ 'ਤੇ ਮੰਗ ਪੱਤਰ ਦੇਣ ਜਾ ਰਹੇ ਭਾਕਿਯੂ ਆਗੂਆਂ ਦੀ ਬੱਸ
. . .  about 5 hours ago
ਸ੍ਰੀ ਚਮਕੌਰ ਸਾਹਿਬ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ ਚਾਰ ਸਾਲਾ ਬੱਚੀ ਸਣੇ ਦੋ ਦੀ ਮੌਤ, ਕਈ ਜ਼ਖ਼ਮੀ
. . .  about 5 hours ago
ਜਥੇਦਾਰ ਗਿਆਨੀ ਰਣਜੀਤ ਸਿੰਘ ਗੌਹਰ-ਏ-ਮਸਕੀਨ ਨੂੰ ਸ੍ਰੀ ਅਕਾਲ ਤਖ਼ਤ ਵਿਖੇ ਕੀਤਾ ਗਿਆ ਸਨਮਾਨਿਤ
. . .  about 6 hours ago
ਕਰਜ਼ੇ ਦੇ ਜਾਲ 'ਚ ਫਸੇ ਮਜ਼ਦੂਰ ਵਲੋਂ ਖ਼ੁਦਕੁਸ਼ੀ
. . .  about 6 hours ago
ਪ੍ਰੇਮ ਵਿਆਹ ਕਰਾਉਣ 'ਤੇ ਪਰਿਵਾਰ ਵਾਲਿਆਂ ਨੇ ਆਪਣੀ ਲੜਕੀ ਅਤੇ ਉਸ ਦੇ ਪਤੀ ਨੂੰ ਮਾਰੀਆਂ ਗੋਲੀਆਂ, ਦੋਹਾਂ ਦੀ ਮੌਤ
. . .  about 6 hours ago
ਪੁਲਿਸ ਨੇ ਕਬਜ਼ੇ 'ਚ ਲਈ ਮੋਹਾਲੀ ਵਿਖੇ ਸੂਬਾ ਪੱਧਰੀ ਧਰਨੇ 'ਚ ਸ਼ਾਮਲ ਹੋਣ ਜਾ ਰਹੇ ਕਿਸਾਨਾਂ ਦੀ ਬੱਸ
. . .  about 7 hours ago
ਹਰਜਿੰਦਰ ਜੰਡਿਆਲੀ ਦੂਜੀ ਵਾਰ ਬਣੇ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਕਨਵੀਨਰ
. . .  about 7 hours ago
ਇਮਰਾਨ ਨੇ ਮੰਨਿਆ- ਭਾਰਤ ਨਾਲ ਯੁੱਧ 'ਚ ਹਾਰ ਸਕਦਾ ਹੈ ਪਾਕਿਸਤਾਨ
. . .  about 7 hours ago
ਮਹਾਰਾਸ਼ਟਰ 'ਚ ਸੁਰੱਖਿਆ ਬਲਾਂ ਨਾਲ ਮੁਠਭੇੜ ਦੌਰਾਨ ਦੋ ਨਕਸਲੀ ਢੇਰ
. . .  about 8 hours ago
ਕਸ਼ਮੀਰ ਮਸਲੇ 'ਤੇ ਚੰਡੀਗੜ੍ਹ ਮੰਗ ਪੱਤਰ ਦੇਣ ਜਾ ਰਹੇ ਕਿਸਾਨ ਪੁਲਿਸ ਨੇ ਰੋਕੇ
. . .  about 8 hours ago
ਮੁਜ਼ੱਫਰਪੁਰ ਸ਼ੈਲਟਰ ਹੋਮ ਕਾਂਡ ਦੀ ਪੀੜਤਾ ਨਾਲ ਸਮੂਹਿਕ ਜਬਰ ਜਨਾਹ
. . .  about 9 hours ago
ਅੱਜ ਪੰਜਾਬ ਭਰ ਤੋਂ ਸੰਗਰੂਰ ਪੁੱਜ ਕੇ ਬੇਰੁਜ਼ਗਾਰ ਬੀ.ਐਡ. ਅਧਿਆਪਕ ਸਿੱਖਿਆ ਮੰਤਰੀ ਦੀ ਕੋਠੀ ਅੱਗੇ ਕਰਨਗੇ ਰੋਸ ਮੁਜ਼ਾਹਰਾ
. . .  about 9 hours ago
ਅੱਜ ਧਰਮਸ਼ਾਲਾ ਵਿਚ ਹੋਵੇਗਾ ਭਾਰਤ ਤੇ ਦੱਖਣੀ ਅਫ਼ਰੀਕਾ ਵਿਚਾਲੇ ਪਹਿਲਾ ਟੀ20 ਮੈਚ
. . .  about 9 hours ago
ਅੱਜ ਦਾ ਵਿਚਾਰ
. . .  about 10 hours ago
ਸੁਕਮਾ - ਸੁਰੱਖਿਆ ਬਲਾਂ ਨੇ 3 ਨਕਸਲੀ ਕੀਤੇ ਢੇਰ
. . .  1 day ago
ਨਿਰਦੇਸ਼ਕ ਸੰਨੀ ਦਿਉਲ ਆਪਣੇ ਬੇਟੇ ਕਰਨ ਦਿਉਲ ਦੀ ਫ਼ਿਲਮ 'ਪਲ ਪਲ ਦਿਲ ਕੇ ਪਾਸ' ਦੀ ਪ੍ਰਮੋਸ਼ਨ ਲਈ 'ਅਜੀਤ' ਦਫ਼ਤਰ ਹੀਰੋਇਨ ਸਹਿਰ ਨਾਲ ਪੁੱਜੇ
. . .  1 day ago
ਉੜੀਸ਼ਾ 'ਚ ਟਰੱਕ ਦਾ ਕੱਟਿਆ ਸਾਢੇ 6 ਲੱਖ ਦਾ ਚਲਾਨ
. . .  1 day ago
ਕਿਸਾਨ ਸੰਘਰਸ਼ ਕਮੇਟੀ ਨੇ ਨੈਸ਼ਨਲ ਹਾਈਵੇ 'ਤੇ ਫੂਕਿਆ ਕੇਂਦਰ ਸਰਕਾਰ ਦਾ ਪੁਤਲਾ
. . .  1 day ago
ਮਾਰਿਆ ਗਿਆ ਓਸਾਮਾ ਬਿਨ ਲਾਦੇਨ ਦਾ ਬੇਟਾ ਹਮਜ਼ਾ ਬਿਨ ਲਾਦੇਨ, ਟਰੰਪ ਨੇ ਕੀਤੀ ਪੁਸ਼ਟੀ
. . .  about 1 hour ago
ਸੜਕ ਹਾਦਸੇ 'ਚ ਐਕਟਿਵਾ ਸਵਾਰ ਮਾਂ ਪੁੱਤ ਦੀ ਮੌਤ, ਇੱਕ ਗੰਭੀਰ ਜ਼ਖਮੀ
. . .  1 day ago
ਦੋ ਘੰਟਿਆਂ ਤੋਂ ਸੰਗਰੂਰ- ਲੁਧਿਆਣਾ ਮਾਰਗ ਜਾਮ
. . .  about 1 hour ago
ਪੁਲਿਸ ਮੁਲਾਜ਼ਮ ਨਾਲ ਕੁੱਟਮਾਰ ਦਾ ਮਾਮਲਾ: ਪੰਜ ਪੁਲਿਸ ਮੁਲਾਜ਼ਮਾਂ ਨੂੰ ਕੀਤਾ ਗਿਆ ਬਰਖ਼ਾਸਤ - ਕੈਪਟਨ
. . .  6 minutes ago
ਵਿੱਤ ਮੰਤਰੀ ਨੇ ਅਧੂਰੇ ਹਾਊਸਿੰਗ ਪ੍ਰਾਜੈਕਟਾਂ ਨੂੰ ਪੂਰਾ ਕਰਨ ਲਈ 10 ਹਜ਼ਾਰ ਕਰੋੜ ਰੁਪਏ ਦੇਣ ਦਾ ਕੀਤਾ ਐਲਾਨ
. . .  48 minutes ago
ਟਰੇਨ ਦੀ ਲਪੇਟ 'ਚ ਆਉਣ ਕਾਰਨ ਵਿਅਕਤੀ ਦੀ ਮੌਤ
. . .  about 1 hour ago
ਬੇਰੁਜ਼ਗਾਰ ਬੀ. ਐੱਡ. ਅਧਿਆਪਕਾਂ ਨੇ ਸੰਗਰੂਰ-ਬਰਨਾਲਾ ਮਾਰਗ ਜਾਮ ਕਰਕੇ ਫੂਕੀ ਸਰਕਾਰ ਦੇ 'ਲਾਰਿਆਂ ਦੀ ਪੰਡ'
. . .  about 1 hour ago
ਸੜਕ 'ਤੇ ਪੁੱਟੇ ਟੋਇਆਂ ਕਾਰਨ ਦਰਖ਼ਤ ਨਾਲ ਟਕਰਾਈ ਐਕਟਿਵਾ, ਦੋ ਨੌਜਵਾਨਾਂ ਦੀ ਮੌਤ
. . .  about 1 hour ago
ਈ. ਜੀ. ਐੱਸ. ਵਲੰਟੀਅਰਾਂ ਨੇ ਕੀਤਾ ਸੰਗਰੂਰ-ਲੁਧਿਆਣਾ ਮੁੱਖ ਮਾਰਗ ਜਾਮ
. . .  1 day ago
ਸੜਕ ਹਾਦਸੇ 'ਚ ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
. . .  1 day ago
ਸੰਗਰੂਰ : ਡੀ. ਸੀ. ਦਫ਼ਤਰ ਮੂਹਰੇ ਪਹੁੰਚੇ ਬੇਰੁਜ਼ਗਾਰ ਈ. ਟੀ. ਟੀ. ਅਧਿਆਪਕ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549

ਮੋਗਾ

ਡਿਪਟੀ ਕਮਿਸ਼ਨਰ ਵਲੋਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਤਹਿਤ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਕੀਤਾ ਰਵਾਨਾ

ਮੋਗਾ, 12 ਫ਼ਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-'ਬੇਟੀ ਬਚਾਓ-ਬੇਟੀ ਪੜ੍ਹਾਓ' ਸਕੀਮ ਤਹਿਤ ਸਮਾਜ ਵਿਚ ਭਰੂਣ ਹੱਤਿਆ ਦੀ ਬੁਰਾਈ ਨੂੰ ਠੱਲ੍ਹ ਪਾਉਣ ਲਈ ਪ੍ਰਚਾਰ ਵੈਨ ਜ਼ਰੀਏ ਜਾਗਰੂਕ ਕੀਤਾ ਜਾਵੇਗਾ ਅਤੇ ਇਹ ਪ੍ਰਚਾਰ ਵੈਨ ਨੁੱਕੜ ਨਾਟਕਾਂ ਰਾਹੀਂ ਹਰ ਰੋਜ਼ ਲੜਕੀਆਂ ਦੇ ਘੱਟ ਲਿੰਗ ਅਨੁਪਾਤ ਵਾਲੇ ਚਾਰ ਪਿੰਡਾਂ ਦੇ ਲੋਕਾਂ ਨੂੰ ਜਾਗਰੂਕ ਕਰੇਗੀ | ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਦਿਲਰਾਜ ਸਿੰਘ ਨੇ ਅੱਜ 'ਬੇਟੀ ਬਚਾਓ-ਬੇਟੀ ਪੜ੍ਹਾਓ' ਸਕੀਮ ਤਹਿਤ ਲੋਕਾਂ ਨੂੰ ਭਰੂਣ ਹੱਤਿਆ ਵਿਰੁੱਧ ਜਾਗਰੂਕ ਕਰਨ ਲਈ ਪ੍ਰਚਾਰ ਵੈਨ ਨੂੰ ਝੰਡੀ ਦੇ ਕੇ ਰਵਾਨਾ ਕਰਨ ਸਮੇਂ ਕੀਤਾ | ਇਸ ਮੌਕੇ ਉਨ੍ਹਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਾਜੇਸ਼ ਤਿ੍ਪਾਠੀ, ਸਹਾਇਕ ਕਮਿਸ਼ਨਰ ਹਰਪ੍ਰੀਤ ਸਿੰਘ ਅਟਵਾਲ ਤੇ ਐਸ.ਡੀ.ਐਮ. ਮੋਗਾ ਸੁਖਹਰਪ੍ਰੀਤ ਸਿੰਘ ਸਿੱਧੂ ਵੀ ਹਾਜ਼ਰ ਸਨ | ਇਸ ਮੌਕੇ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਰਾਹੀਂ 'ਬੇਟੀ ਬਚਾਓ-ਬੇਟੀ ਪੜ੍ਹਾਓ' ਮੁਹਿੰਮ ਤਹਿਤ ਬੱਚੀਆਂ ਦੇ ਲਿੰਗ ਅਨੁਪਾਤ ਵਿਚ ਸੁਧਾਰ ਲਿਆਉਣ ਲਈ ਵਿਸ਼ੇਸ਼ ਯਤਨ ਕੀਤੇ ਜਾ ਰਹੇ ਹਨ ਤਾਂ ਜੋ ਜ਼ਿਲ੍ਹੇ ਵਿਚ ਬੱਚੀਆਂ ਦੀ ਗਿਣਤੀ ਨੂੰ ਵਧਾਇਆ ਜਾ ਸਕੇ | ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਲੜਕੀਆਂ ਦੇ ਘੱਟ ਲਿੰਗ ਅਨੁਪਾਤ ਵਾਲੇ ਜ਼ਿਲ੍ਹੇ ਦੇ 50 ਪਿੰਡਾਂ ਦੀ ਚੋਣ ਕੀਤੀ ਗਈ ਹੈ ਅਤੇ ਇਸ ਪ੍ਰਚਾਰ ਵੈਨ ਰਾਹੀਂ ਲੋਕਾਂ ਨੂੰ ਨੁੱਕੜ ਨਾਟਕ ਟੀਮ ਜ਼ਰੀਏ ਲੜਕੀਆਂ ਦੇ ਜਨਮ ਨੂੰ ਉਤਸ਼ਾਹਿਤ ਕਰਨ ਅਤੇ ਧੀਆਂ ਦੀ ਸੁਰੱਖਿਆ ਪ੍ਰਤੀ ਸੁਚੇਤ ਕਰਨ ਬਾਰੇ ਜਾਗਰੂਕ ਕੀਤਾ ਜਾਵੇਗਾ |

ਮੀਂਹ ਨਾਲ ਆਏ ਤੂਫ਼ਾਨ ਨੇ ਲੋਕਾਂ ਦਾ ਭਾਰੀ ਨੁਕਸਾਨ ਕੀਤਾ

ਫ਼ਤਿਹਗੜ੍ਹ ਪੰਜਤੂਰ, 12 ਫਰਵਰੀ (ਜਸਵਿੰਦਰ ਸਿੰਘ)-ਸਥਾਨਕ ਕਸਬੇ ਦੇ ਅੰਦਰ ਮੌਸਮ ਖ਼ਰਾਬ ਹੋਣ 'ਤੇ ਤਿੰਨ ਦਿਨ ਮੀਂਹ ਪੈਣ ਦੀਆਂ ਗੱਲਾਂ ਬਾਤਾਂ ਹੋ ਰਹੀਆਂ ਸਨ ਪਰ ਇਸ ਵਿਚ ਕੋਈ ਨੁਕਸਾਨ ਹੋ ਸਕਦਾ ਹੈ ਇਸ ਬਾਰੇ ਪਤਾ ਨਹੀਂ ਸੀ | ਸ਼ਾਮ 6 ਵਜੇ ਦੇ ਕਰੀਬ ਜਕ ਦਮ ਆਏ ਕੁੱਝ ...

ਪੂਰੀ ਖ਼ਬਰ »

ਬੀ.ਐਸ.ਐਨ.ਐਲ. ਨੇ ਐਤਵਾਰ ਦੀ ਮੁਫ਼ਤ ਕਾਿਲੰਗ ਦੁਬਾਰਾ ਲਾਗੂ ਕੀਤੀ

ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਭਾਰਤ ਸੰਚਾਰ ਨਿਗਮ ਲਿਮਟਿਡ ਨੇ ਲੈਂਡਲਾਈਨ, ਐਫ.ਟੀ.ਟੀ.ਐਚ. ਅਤੇ ਬੀ.ਬੀ. ਕੰਬੋ ਤੋਂ ਕਿਸੇ ਵੀ ਨੈੱਟਵਰਕ 'ਤੇ ਐਤਵਾਰ ਨੂੰ ਜੋ ਮੁਫ਼ਤ ਕਾਿਲੰਗ ਬੰਦ ਕੀਤੀ ਸੀ, ਨੂੰ ਇੱਕ ਫਰਵਰੀ 2018 ਤੋਂ ਤਿੰਨ ਮਹੀਨਿਆਂ ਲਈ ਦੁਬਾਰਾ ਬਹਾਲ ਕਰ ...

ਪੂਰੀ ਖ਼ਬਰ »

ਥਾਣਾ ਬੱਧਨੀ ਕਲਾਂ ਨੂੰ ਮਿਲੀ ਅਣਪਛਾਤੀ ਲਾਸ਼

ਮੋਗਾ, 12 ਫਰਵਰੀ (ਗੁਰਤੇਜ ਸਿੰਘ)-ਅੱਜ ਥਾਣਾ ਬੱਧਨੀ ਕਲਾਂ ਪੁਲਿਸ ਨੂੰ ਇੱਕ ਅਣਪਛਾਤੀ ਲਾਸ਼ ਬਰਾਮਦ ਹੋਣ ਦਾ ਸਮਾਚਾਰ ਮਿਲਿਆ ਹੈ | ਜਾਣਕਾਰੀ ਮੁਤਾਬਿਕ ਕਾਰਵਾਈ ਕਰ ਰਹੇ ਸਹਾਇਕ ਥਾਣੇਦਾਰ ਪਾਲ ਸਿੰਘ ਨੇ ਦੱਸਿਆ ਕਿ ਅੱਜ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਮੋਗਾ ਬੱਧਨੀ ...

ਪੂਰੀ ਖ਼ਬਰ »

ਆਂਗਣਵਾੜੀ ਮੁਲਾਜ਼ਮ ਯੂਨੀਅਨ ਨੇ ਪੰਜਾਬ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ

ਬਾਘਾ ਪੁਰਾਣਾ, 12 ਫ਼ਰਵਰੀ (ਬਲਰਾਜ ਸਿੰਗਲਾ)-ਆਲ ਪੰਜਾਬ ਆਂਗਣਵਾੜੀ ਮੁਲਾਜ਼ਮ ਮੁਲਾਜ਼ਮ ਯੂਨੀਅਨ ਬਲਾਕ ਬਾਘਾ ਪੁਰਾਣਾ ਵੱਲੋਂ ਅੱਜ ਬਲਾਕ ਪ੍ਰਧਾਨ ਸਰਬਜੀਤ ਕੌਰ ਦੀ ਅਗਵਾਈ ਹੇਠ ਕੇਂਦਰ ਅਤੇ ਪੰਜਾਬ ਸਰਕਾਰ ਦੀਆਂ ਅਰਥੀਆਂ ਫੂਕ ਕੇ ਰੋਸ ਮੁਜ਼ਾਹਰਾ ਕੀਤਾ ਗਿਆ | ...

ਪੂਰੀ ਖ਼ਬਰ »

ਪੁਲਿਸ ਵਲੋਂ 149 ਪੇਟੀਆਂ ਸ਼ਰਾਬ ਬਰਾਮਦ

ਨਿਹਾਲ ਸਿੰਘ ਵਾਲਾ, 12 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਜ਼ਿਲ੍ਹਾ ਪੁਲਿਸ ਮੁਖੀ ਰਾਜਜੀਤ ਸਿੰਘ ਹੁੰਦਲ ਅਤੇ ਡੀ.ਐਸ.ਪੀ. ਥਾਣਾ ਨਿਹਾਲ ਸਿੰਘ ਵਾਲਾ ਵਲੋਂ ਸਮਾਜ ਵਿਰੋਧੀ ਅਨਸਰਾਂ ਅਤੇ ਨਸਾ ਸਮਗਲਰਾਂ ਿਖ਼ਲਾਫ਼ ਚਲਾਈ ਮੁਹਿੰਮ ਤਹਿਤ ਥਾਣਾ ਨਿਹਾਲ ਸਿੰਘ ਵਾਲਾ ਦੀ ...

ਪੂਰੀ ਖ਼ਬਰ »

ਗਰਦ ਅਤੇ ਗੰਦਗੀ ਦੇ ਢੇਰਾਂ ਵਿਚ ਗਰਕ ਹੁੰਦਾ ਜਾ ਰਿਹਾ ਮੋਗਾ ਸ਼ਹਿਰ

ਮੋਗਾ, 12 ਫਰਵਰੀ (ਜਸਪਾਲ ਸਿੰਘ ਬੱਬੀ)-ਕੋਈ ਵੇਲਾ ਸੀ ਜਦੋਂ ਮੋਗਾ ਸ਼ਹਿਰ ਦਾ ਨਾਂਅ ਲੈਂਦਿਆਂ ਜ਼ਿਹਨ ਵਿਚ ਇਸ ਦੀ ਸ਼ਾਨਮੱਤੀ ਵਿਰਾਸਤ ਦੀ ਜੋ ਤਸਵੀਰ ਉੱਕਰਦੀ ਸੀ, ਉਸ ਨੰੂ ਅੱਜ ਸ਼ਹਿਰ ਵਿਚ ਉੱਡਦੀ ਗਰਦ ਨੇ ਮੂਲੋਂ ਹੀ ਧੁੰਦਲਾ ਕਰ ਦਿੱਤਾ ਹੈ ਅਤੇ ਰਹਿੰਦੀ ਕਸਰ ਸ਼ਹਿਰ ...

ਪੂਰੀ ਖ਼ਬਰ »

ਮੈਟਿ੍ਕ/ਆਈ. ਆਈ. ਟੀ./ਡਿਪਲੋਮਾ ਵਿਦਿਆਰਥੀਆਂ ਲਈ ਰੇਲਵੇ ਨੇ 26000 ਨੌਕਰੀਆਂ ਕੱਢੀਆਂ-ਆਈ. ਬੀ. ਟੀ. ਮੋਗਾ

ਜਲੰਧਰ, 12 ਫਰਵਰੀ (ਅ. ਬ.)-ਸਰਕਾਰੀ ਨੌਕਰੀਆਂ ਵੱਲ ਲਿਜਾਣ ਵਾਲੀ ਸੰਸਥਾ ਆਈ. ਬੀ. ਟੀ. ਮੋਗਾ ਵਲੋਂ ਨਿਰਦੇਸ਼ਕ ਲਵ ਗੋਇਲ ਨੇ ਦੱਸਿਆ ਕਿ ਰੇਲਵੇ ਰਿਕਰੂਟਮੈਂਟ ਬੋਰਡ (ਆਰ. ਆਰ. ਬੀ.) ਨੇ ਅਸਿਸਟੈਂਟ ਲੋਕੋ ਪਾਇਲਟ ਅਤੇ ਟੈਕਨੀਸ਼ੀਅਨ ਦੇ 26,502 ਪਦ ਲਈ ਨੌਕਰੀਆਂ ਕੱਢੀਆਂ ਹਨ | ਇਸ ...

ਪੂਰੀ ਖ਼ਬਰ »

ਕੋਹੜ ਰੋਗ ਦਾ ਸਰਕਾਰੀ ਹਸਪਤਾਲਾਂ 'ਚ ਮੁਫ਼ਤ ਇਲਾਜ ਕੀਤਾ ਜਾਂਦਾ ਹੈ-ਡਾ. ਸੰਜੇ ਪਵਾਰ

ਨਿਹਾਲ ਸਿੰਘ ਵਾਲਾ, 12 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਸਿਵਲ ਸਰਜਨ ਮੋਗਾ ਡਾ. ਮਨਜੀਤ ਸਿੰਘ, ਜ਼ਿਲ੍ਹਾ ਲੈਪਰੋਸੀ ਅਫ਼ਸਰ ਡਾ. ਜਗਰੂਪ ਸਿੰਘ ਦੀਆਂ ਹਦਾਇਤਾਂ 'ਤੇ ਸਿਹਤ ਵਿਭਾਗ ਬਲਾਕ ਪੱਤੋ ਹੀਰਾ ਸਿੰਘ ਦੀ ਟੀਮ ਵਲੋਂ ਸੀਨੀਅਰ ਮੈਡੀਕਲ ਅਫ਼ਸਰ ਡਾ. ਸੰਦੀਪ ਕੌਰ ਦੀ ...

ਪੂਰੀ ਖ਼ਬਰ »

ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਸ਼ੋਭਾ ਯਾਤਰਾ ਕੱਢੀ

ਧਰਮਕੋਟ, 12 ਫਰਵਰੀ (ਹਰਮਨਦੀਪ ਸਿੰਘ)-ਸਥਾਨਕ ਸ਼ਹਿਰ ਵਿਚ ਮਹਾਂ ਸ਼ਿਵਰਾਤਰੀ ਦੇ ਸਬੰਧ ਵਿਚ ਸ਼ਰਧਾਲੂਆਂ ਵਲੋਂ ਸ਼ੋਭਾ ਯਾਤਰਾ ਕੱਢੀ ਗਈ | ਇਸ ਦੌਰਾਨ ਇੰਦਰਪ੍ਰੀਤ ਸਿੰਘ ਬੰਟੀ ਪ੍ਰਧਾਨ ਨਗਰ ਕੌਾਸਲ, ਕੌਾਸਲਰ ਸਚਿਨ ਟੰਡਨ, ਸੁੱਖਾ ਸਿੰਘ ਕੌਾਸਲਰ ਵਲੋਂ ਸ਼ੋਭਾ ਯਾਤਰਾ ...

ਪੂਰੀ ਖ਼ਬਰ »

ਸਿਹਤ ਵਿਭਾਗ ਮੋਗਾ ਦੀ ਟੀਮ ਵਲੋਂ ਬੱਚਿਆਂ ਨੂੰ ਪੇਟ ਦੇ ਕੀੜੇ ਖ਼ਤਮ ਕਰਨ ਲਈ ਦਵਾਈ ਦਿੱਤੀ

ਮੋਗਾ, 12 ਫ਼ਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਵਿਭਾਗ ਮੋਗਾ ਵਲੋਂ ਜ਼ਿਲ੍ਹੇ ਅੰਦਰ ਬੱਚਿਆਂ ਵਿਚ ਪੇਟ ਦੇ ਕੀੜਿਆਂ ਤੋਂ ਰਾਸ਼ਟਰੀ ਮੁਕਤੀ ਦਿਵਸ ਆਰੀਆ ਗਰਲਜ਼ ਸਕੂਲ ਮੋਗਾ ਵਿਖੇ ਮਨਾਇਆ ਗਿਆ | ਇਸ ਮੌਕੇ ...

ਪੂਰੀ ਖ਼ਬਰ »

ਪੁਲਿਸ ਵਲੋਂ ਮਜ਼ਦੂਰਾਂ ਦੇ ਦੋਨੋਂ ਧਿਰਾਂ ਦੇ 29 ਵਿਅਕਤੀਆਂ 'ਤੇ ਮਾਮਲਾ ਦਰਜ

ਨਿਹਾਲ ਸਿੰਘ ਵਾਲਾ, 12 ਫਰਵਰੀ (ਪਲਵਿੰਦਰ ਸਿੰਘ ਟਿਵਾਣਾ)-ਨਿਹਾਲ ਸਿੰਘ ਵਾਲਾ ਵਿਖੇ ਮਜ਼ਦੂਰਾ ਦੇ ਦੋ ਗਰੁੱਪਾਂ ਵਿਚ ਬੀਤੇ ਦਿਨੀਂ ਹੋਏ ਹਿੰਸਕ ਟਕਰਾਅ ਸਬੰਧੀ ਥਾਣਾ ਨਿਹਾਲ ਸਿੰਘ ਵਾਲਾ ਦੀ ਪੁਲਿਸ ਨੇ ਦੋਨੋਂ ਧਿਰਾਂ ਦੇ 29 ਵਿਅਕਤੀਆਂ ਵਿਰੁੱਧ ਪਰਚਾ ਦਰਜ ਕੀਤਾ ਹੈ | ...

ਪੂਰੀ ਖ਼ਬਰ »

ਖੇਤ ਮਜ਼ਦੂਰ ਯੂਨੀਅਨ ਦਾ ਵਫ਼ਦ ਫੂਡ ਸਪਲਾਈ ਅਫ਼ਸਰ ਤੇ ਬੀ.ਡੀ.ਪੀ.ਓ. ਨੂੰ ਮਿਲਿਆ

ਬਾਘਾ ਪੁਰਾਣਾ, 12 ਫ਼ਰਵਰੀ (ਬਲਰਾਜ ਸਿੰਗਲਾ)-ਅੱਜ ਪੰਜਾਬ ਖੇਤ ਮਜ਼ਦੂਰ ਯੂਨੀਅਨ ਦੀ ਅਗਵਾਈ ਹੇਠ ਵੱਡੀ ਗਿਣਤੀ ਵਿਚ ਮਜ਼ਦੂਰ ਮਰਦ ਅਤੇ ਔਰਤਾਂ ਦਾ ਜਨਤਕ ਵਫ਼ਦ ਕਣਕ ਦੀ ਵੰਡ ਕਰਵਾਉਣ (ਆਟਾ-ਦਾਲ ਸਕੀਮ) ਅਤੇ ਪਲਾਟਾਂ ਦੀਆਂ ਅਰਜ਼ੀਆਂ ਦੀਆਂ ਲਿਸਟਾਂ ਲੈਣ ਲਈ ਫੂਡ ਸਪਲਾਈ ...

ਪੂਰੀ ਖ਼ਬਰ »

ਦੋ ਸੋਨ, ਤਿੰਨ ਚਾਂਦੀ ਅਤੇ ਤਿੰਨ ਕਾਂਸੀ ਦੇ ਤਗਮੇ ਜਿੱਤੇ
ਨੈਸ਼ਨਲ ਚੈਂਪੀਅਨਸ਼ਿਪ ਵਿਚ ਹੋਲੀ ਹਾਰਟ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ

ਅਜੀਤਵਾਲ, 12 ਫਰਵਰੀ (ਹਰਦੇਵ ਸਿੰਘ ਮਾਨ)-ਪਿਛਲੇ ਦਿਨੀਂ ਪੱਛਮੀ ਬੰਗਾਲ ਵਿਚ ਹੋਈ 31ਵੀਂ ਨੈਸ਼ਨਲ ਜੀਤ-ਕੂਨੇ-ਡੂ ਚੈਂਪੀਅਨਸ਼ਿਪ ਵਿਚ ਹੋਲੀ ਹਾਰਟ ਸਕੂਲ ਅਜੀਤਵਾਲ ਦੇ ਜੂਡੋ-ਕਰਾਟੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ਤਗਮੇ ਹਾਸਿਲ ਕੀਤੇ | ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਨੈਸ਼ਨਲ ਲੋਕ ਅਦਾਲਤ 'ਚ ਜੱਜ ਪੁਸ਼ਪਿੰਦਰ ਸਿੰਘ ਵਲੋਂ 87 ਕੇਸਾਂ ਦਾ ਨਿਪਟਾਰਾ

ਬਾਘਾ ਪੁਰਾਣਾ, 12 ਫਰਵਰੀ (ਬਲਰਾਜ ਸਿੰਗਲਾ)-ਸਰਕਾਰ ਵਲੋਂ ਲੋਕਾਂ ਦੇ ਅਦਾਲਤਾਂ ਵਿਚ ਚੱਲਦੇ ਕੇਸਾਂ ਦਾ ਜਲਦੀ ਨਿਪਟਾਰਾ ਕਰਨ ਲਈ ਸਥਾਨਕ ਮਾਣਯੋਗ ਐਡੀਸ਼ਨਲ ਸਿਵਲ ਜੱਜ ਪੁਸ਼ਪਿੰਦਰ ਸਿੰਘ ਬਾਘਾ ਪੁਰਾਣਾ ਵਲੋਂ ਲੋਕ ਅਦਾਲਤ ਲਗਾਈ ਗਈ ਜਿਸ ਵਿਚ ਮੈਂਬਰ ਸਿਮਰਜੀਤ ਕੌਰ ...

ਪੂਰੀ ਖ਼ਬਰ »

ਨੈਸ਼ਨਲ ਚੈਂਪੀਅਨਸ਼ਿਪ ਵਿਚ ਹੋਲੀ ਹਾਰਟ ਸਕੂਲ ਦੇ ਖਿਡਾਰੀਆਂ ਦੀ ਸ਼ਾਨਦਾਰ ਜਿੱਤ

ਅਜੀਤਵਾਲ, 12 ਫਰਵਰੀ (ਹਰਦੇਵ ਸਿੰਘ ਮਾਨ)-ਪਿਛਲੇ ਦਿਨੀਂ ਪੱਛਮੀ ਬੰਗਾਲ ਵਿਚ ਹੋਈ 31ਵੀਂ ਨੈਸ਼ਨਲ ਜੀਤ-ਕੂਨੇ-ਡੂ ਚੈਂਪੀਅਨਸ਼ਿਪ ਵਿਚ ਹੋਲੀ ਹਾਰਟ ਸਕੂਲ ਅਜੀਤਵਾਲ ਦੇ ਜੂਡੋ-ਕਰਾਟੇ ਖਿਡਾਰੀਆਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ 8 ਤਗਮੇ ਹਾਸਿਲ ਕੀਤੇ | ਜਿਨ੍ਹਾਂ ਵਿਚ ...

ਪੂਰੀ ਖ਼ਬਰ »

ਵੈਡਨਸਡੇ ਟਾਈਮਜ਼ ਨੈਸ਼ਨਲ ਮੈਗਜ਼ੀਨ ਦਿੱਲੀ ਵਲੋਂ ਧਵਨ ਕੁਮਾਰ ਸਰਵੋਤਮ ਪਿ੍ੰਸੀਪਲ ਐਵਾਰਡ ਨਾਲ ਸਨਮਾਨਿਤ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਐਸ. ਬੀ. ਆਰ. ਐਸ. ਗੁਰੂਕੁਲ ਮਹਿਣਾ ਦੇ ਮੌਜੂਦਾ ਪਿ੍ੰਸੀਪਲ ਧਵਨ ਕੁਮਾਰ ਜੋ ਕਿ ਆਪਣੀਆਂ ਵਿੱਦਿਅਕ ਅਤੇ ਸੱਭਿਆਚਾਰਕ ਗਤੀਵਿਧੀਆਂ ਲਈ ਕਈ ਵਾਰ ਸਨਮਾਨਿਤ ਕੀਤੇ ਜਾ ਚੁੱਕੇ ਹਨ | ਇਨ੍ਹਾਂ ਨੂੰ ਵੈਡਨਸਡੇ ਟਾਈਮਜ਼ ਨੈਸ਼ਨਲ ...

ਪੂਰੀ ਖ਼ਬਰ »

ਪਿੰਡ ਕਾਲੇਕੇ ਵਿਖੇ ਲਗਾਏ ਖ਼ੂਨਦਾਨ ਕੈਂਪ 'ਚ ਖ਼ੂਨਦਾਨੀਆਂ ਵਲੋਂ 100 ਤੋਂ ਵੱਧ ਯੂਨਿਟ ਖ਼ੂਨਦਾਨ

ਬਾਘਾ ਪੁਰਾਣਾ, 12 ਫਰਵਰੀ (ਬਲਰਾਜ ਸਿੰਗਲਾ)-ਫ਼ੌਜੀ ਸੁਖਦੇਵ ਸਿੰਘ ਅਤੇ ਉਨ੍ਹਾਂ ਦੀ ਨੂੰਹ ਰਣਦੀਪ ਕੌਰ ਦੀ ਯਾਦ ਵਿਚ ਪਿੰਡ ਕਾਲੇਕੇ ਵਿਖੇ ਖ਼ੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ ਜਿਸ ਦਾ ਉਦਘਾਟਨ ਸਾਬਕਾ ਉਪ ਚੇਅਰਮੈਨ ਬਚਿੱਤਰ ਸਿੰਘ ਕਾਲੇਕੇ ਨੇ ਕੀਤਾ ਅਤੇ ਉਨ੍ਹਾਂ ...

ਪੂਰੀ ਖ਼ਬਰ »

ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ ਦੇ ਰੋਹਿਤ ਭਾਟੀਆ ਦੀ ਕਨਵੈਨਸ਼ਨ ਲਈ ਚੋਣ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਆਈ.ਐਸ.ਐਫ. ਕਾਲਜ ਆਫ਼ ਫਾਰਮੇਸੀ 'ਚ ਪੀ.ਐਚ.ਡੀ. ਕਰ ਰਹੇ ਰੋਹਿਤ ਭਾਟੀਆ ਦੀ ਚੋਣ ਕਨਵੈਨਸ਼ਨ 2018 ਲਈ ਮਹਾਰਾਜਾ ਰਣਜੀਤ ਸਿੰਘ ਪੰਜਾਬ ਟੈਕਨੀਕਲ ਯੂਨੀਵਰਸਿਟੀ ਬਠਿੰਡਾ ਵਲੋਂ ਨਾਰਥ ਜ਼ੋਨ ਸਟੂਡੈਂਟ ਰਿਸਰਚ ਕਨਵੈਨਸ਼ਨ ਲਈ ਕੀਤਾ ਗਿਆ ...

ਪੂਰੀ ਖ਼ਬਰ »

ਪੋਲ-ਖੋਲ੍ਹ ਰੈਲੀ ਸਬੰਧੀ ਸਮਾਧ ਭਾਈ 'ਚ ਜਥੇਦਾਰ ਮਾਹਲਾ ਨੇ ਕੀਤੀ ਮੀਟਿੰਗ

ਸਮਾਧ ਭਾਈ, 12 ਫਰਵਰੀ (ਗੁਰਮੀਤ ਸਿੰਘ ਮਾਣੂੰਕੇ)-ਸ਼੍ਰੋਮਣੀ ਅਕਾਲੀ ਦਲ ਪਾਰਟੀ ਵਰਕਰਾਂ ਵਲੋਂ 13 ਫਰਵਰੀ ਦੀ ਪੋਲ-ਖੋਲ੍ਹ ਰੈਲੀ ਸਬੰਧੀ ਮਹਾਰਾਜਾ ਪੈਲੇਸ ਸਮਾਧ ਭਾਈ 'ਚ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ ਅਹਿਮ ਮੀਟਿੰਗ ਕੀਤੀ | ਇਸ ਮੌਕੇ ਜਥੇਦਾਰ ਤੀਰਥ ਸਿੰਘ ...

ਪੂਰੀ ਖ਼ਬਰ »

ਰੇਲਵੇ ਵਲੋਂ ਲਗਪਗ ਸਰਕਾਰੀ ਨੌਕਰੀਆਂ ਸਬੰਧੀ ਨੋਟੀਫ਼ਿਕੇਸ਼ਨ ਜਾਰੀ-ਸੰਜੇ ਅਰੋੜਾ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ)-ਭਾਰਤੀ ਰੇਲਵੇ ਵਲੋਂ ਹੁਣ ਤੱਕ ਦੀ ਸਭ ਤੋਂ ਵੱਡੀ ਸਰਕਾਰੀ ਭਰਤੀ ਸਬੰਧੀ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਇਸ ਵਾਰ ਇਨ੍ਹਾਂ ਅਹੁਦਿਆਂ ਦੀ ਗਿਣਤੀ 1 ਲੱਖ ਦੇ ਕਰੀਬ ਹੈ | ਮੋਗਾ ਸ਼ਹਿਰ ਦੀ ਪ੍ਰਸਿੱਧ ਸੰਸਥਾ ਐਕੋਨ ...

ਪੂਰੀ ਖ਼ਬਰ »

ਅੱਜ ਦੀ ਪੋਲ ਖੋਲ੍ਹ ਰੈਲੀ ਨੂੰ ਲੈ ਕੇ ਵਰਕਰਾਂ 'ਚ ਭਾਰੀ ਉਤਸ਼ਾਹ-ਤੀਰਥ ਸਿੰਘ ਮਾਹਲਾ

ਭਲੂਰ, 12 ਫਰਵਰੀ (ਬੇਅੰਤ ਗਿੱਲ)-ਮੌਜੂਦਾ ਸਰਕਾਰ ਵਿਰੁੱਧ ਪੋਲ ਖੋਲ੍ਹ ਰੈਲੀਆਂ ਨੂੰ ਲੈ ਕੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਵਰਕਰ ਅਤੇ ਆਗੂ ਪੱਬਾਂ ਭਾਰ ਹੋਏ ਫਿਰ ਰਹੇ ਹਨ | ਇਸੇ ਕੜੀ ਤਹਿਤ ਭਲਕੇ 13 ਫਰਵਰੀ ਦਿਨ ਸੋਮਵਾਰ ਨੂੰ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ...

ਪੂਰੀ ਖ਼ਬਰ »

ਪਿੰਡ ਰਾਉਕੇ ਕਲਾਂ ਵਿਖੇ ਨਸ਼ਿਆਂ ਿਖ਼ਲਾਫ਼ ਪੁਲਿਸ ਵਲੋਂ ਤਲਾਸ਼ੀ ਮੁਹਿੰਮ ਤੇਜ਼

ਬੱਧਨੀ ਕਲਾਂ, 12 ਫਰਵਰੀ (ਸੰਜੀਵ ਕੋਛੜ)-ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਜ਼ਿਲ੍ਹਾ ਪੁਲਸ ਮੁਖ਼ੀ ਮੋਗਾ ਦੀਆਂ ਹਦਾਇਤਾਂ ਅਨੁਸਾਰ ਹਲਕਾ ਨਿਹਾਲ ਸਿੰਘ ਵਾਲਾ ਦੇ ਡੀ.ਐਸ.ਪੀ. ਸੁਬੇਗ ਸਿੰਘ ਦੀ ਅਗਵਾਈ 'ਚ ਨਸ਼ਿਆਂ ਦੇ ਖ਼ਾਤਮੇ ਸਬੰਧੀ ਸ਼ੁਰੂ ਕੀਤੀ ਗਈ ਮੁਹਿੰਮ ...

ਪੂਰੀ ਖ਼ਬਰ »

ਡਰੀਮ ਬਿਲਡਰਜ਼ ਦੀ ਵਿਦਿਆਰਥਣ ਨੇ ਹਾਸਿਲ ਕੀਤੇ ਓਵਰਆਲ 6.5 ਬੈਂਡ

ਬਾਘਾ ਪੁਰਾਣਾ, 12 ਫ਼ਰਵਰੀ (ਬਲਰਾਜ ਸਿੰਗਲਾ)-ਡਰੀਮ ਬਿਲਡਰਜ਼ ਗਰੁੱਪ ਆਫ਼ ਇੰਸਟੀਚਿਊਟ ਐਾਡ ਇਮੀਗਰੇਸ਼ਨ ਸੰਸਥਾ ਦੇ ਐਮ.ਡੀ. ਨਵਜੋਤ ਸਿੰਘ ਬਰਾੜ ਨੇ ਦੱਸਿਆ ਕਿ ਇਸ ਸੰਸਥਾ ਦੀ ਵਿਦਿਆਰਥਣ ਹਰਜੀਤ ਕੌਰ ਪੁੱਤਰੀ ਨਰਿੰਦਰ ਸਿੰਘ ਵਾਸੀ ਕਾਲੇਕੇ ਨੇ ਬਹੁਤ ਹੀ ਘੱਟ ਸਮੇਂ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ' ਤਹਿਤ ਅੰਗਰੇਜ਼ੀ ਸ਼ਬਦਾਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਬਾਘਾ ਪੁਰਾਣਾ, 12 ਫ਼ਰਵਰੀ (ਬਲਰਾਜ ਸਿੰਗਲਾ)-ਜ਼ਿਲ੍ਹਾ ਸਿੱਖਿਆ ਅਫ਼ਸਰ ਅਤੇ ਡਾਈਟ ਪਿ੍ੰਸੀਪਲ ਸੁਖਚੈਨ ਸਿੰਘ ਹੀਰਾ ਦੀ ਅਗਵਾਈ ਹੇਠ ਪਿ੍ੰਸੀਪਲ ਜਗਰੂਪ ਸਿੰਘ ਬਰਾੜ ਦੇ ਪ੍ਰਬੰਧਾਂ ਹੇਠ 'ਪੜ੍ਹੋ ਪੰਜਾਬ ਅਤੇ ਪੜ੍ਹਾਓ ਪੰਜਾਬ' ਤਹਿਤ 6 ਤੋਂ 8ਵੀਂ ਜਮਾਤ ਦੇ ...

ਪੂਰੀ ਖ਼ਬਰ »

ਗੁਰਦੁਆਰਾ ਸਾਹਿਬ ਦੇ ਅੰਦਰੂਨੀ ਸਪੀਕਰ ਹੀ ਚਲਾਏ ਜਾਣਗੇ

ਮੋਗਾ, 12 ਫ਼ਰਵਰੀ (ਸੁਰਿੰਦਰਪਾਲ ਸਿੰਘ)-ਟਰੱਸਟ ਗੁਰਦੁਆਰਾ ਬੀਬੀ ਕਾਹਨ ਕੌਰ (ਰਜਿ:) ਮੋਗਾ ਵਲੋਂ ਬੀਤੇ ਦਿਨੀਂ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਜਾਰੀ ਆਦੇਸ਼ ਦੀ ਪਾਲਣਾ ਕਰਦਿਆਂ ਗੁਰਦੁਆਰਾ ਸਾਹਿਬ ਦੇ ਬਾਹਰੀ ਸਪੀਕਰਾਂ ਨੂੰ ਬੰਦ ਕਰਦਿਆਂ ਕੇਵਲ ਗੁਰਦੁਆਰਾ ਸਾਹਿਬ ...

ਪੂਰੀ ਖ਼ਬਰ »

ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠਲੀ 'ਪੋਲ-ਖੋਲ੍ਹ' ਰੈਲੀ ਇਕੱਠ ਪੱਖੋਂ ਲਾ-ਮਿਸਾਲ ਹੋਵੇਗੀ-ਜਥੇ. ਤੀਰਥ ਸਿੰਘ ਮਾਹਲਾ

ਬਾਘਾ ਪੁਰਾਣਾ, 12 ਫ਼ਰਵਰੀ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦੀ ਪ੍ਰਧਾਨ ਅਤੇ ਸਾਬਕਾ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਵਲੋਂ ਸ਼ੋ੍ਰਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੀ ਅਗਵਾਈ ਹੇਠ 13 ਫ਼ਰਵਰੀ ...

ਪੂਰੀ ਖ਼ਬਰ »

ਸਿਵਲ ਸਰਜਨ ਮੋਗਾ ਵਲੋਂ ਦੰਦਾਂ ਦੇ ਪੰਦਰਵਾੜੇ ਦਾ ਉਦਘਾਟਨ

ਮੋਗਾ, 12 ਫ਼ਰਵਰੀ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ)-ਸਿਵਲ ਸਰਜਨ ਮੋਗਾ ਡਾ: ਮਨਜੀਤ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੋਗਾ ਅੰਦਰ ਦੰਦਾਂ ਦਾ ਪੰਦ੍ਹਰਵਾੜਾ ਮਨਾਇਆ ਗਿਆ ਅਤੇ ਦੰਦਾਂ ਦੇ ਵਿਭਾਗ ਵਲੋਂ ਸਿਵਲ ਹਸਪਤਾਲ ਮੋਗਾ ਵਿਚ ਇਕ ਰਸਮੀ ...

ਪੂਰੀ ਖ਼ਬਰ »

ਗੁਰਦੁਆਰੇ ਦੇ ਹਾਲ ਲਈ ਕਮੇਟੀ ਅਤੇ ਸੰਗਤਾਂ ਨੇ ਰੱਖੀ ਨੀਂਹ

ਬਾਘਾ ਪੁਰਾਣਾ, 12 ਫ਼ਰਵਰੀ (ਬਲਰਾਜ ਸਿੰਗਲਾ)-ਸਥਾਨਕ ਸ਼ਹਿਰ ਦੀ ਮੁਗਲੂ ਪੱਤੀ ਇਲਾਕੇ ਗੁਰਦੁਆਰਾ ਸਾਹਿਬ ਦੀ ਇਮਾਰਤ ਦੇ ਵਿਸਥਾਰ ਲਈ ਪ੍ਰਬੰਧਕ ਕਮੇਟੀ ਵੱਲੋਂ ਕਾਰ ਸੇਵਾ ਆਰੰਭ ਕੀਤੀ ਗਈ ਹੈ | ਇਸ ਸਬੰਧੀ ਗੁਰਦੁਆਰਾ ਸਾਹਿਬ ਦੀ ਇਮਾਰਤ ਦਾ ਵਿਸਥਾਰ ਕਰਦੇ ਹੋਇਆਂ ਕਰੀਬ ...

ਪੂਰੀ ਖ਼ਬਰ »

ਦਸਮੇਸ਼ ਸਕੂਲ ਵਿਖੇ ਬੱਚਿਆਂ ਨੂੰ ਪੇਟ ਦੀਆਂ ਬਿਮਾਰੀਆਂ ਸਬੰਧੀ ਕੈਂਪ ਦੌਰਾਨ ਕੀਤਾ ਜਾਗਰੂਕ

ਕੋਟ ਈਸੇ ਖਾਂ, 12 ਫ਼ਰਵਰੀ (ਨਿਰਮਲ ਸਿੰਘ ਕਾਲੜਾ)-ਦਸਮੇਸ਼ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟ ਈਸੇ ਖਾਂ ਵਿਖੇ ਸਿਹਤ ਵਿਭਾਗ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਰਕਾਰੀ ਹਸਪਤਾਲ ਕੋਟ ਈਸੇ ਖਾਂ ਤੋਂ ਡਾ. ਸ਼੍ਰੀਮਤੀ ਪਰਮਜੀਤ ਕੌਰ ਦੀ ਮੌਜੂਦਗੀ ਵਿਚ ਸਕੂਲ ਦੇ ...

ਪੂਰੀ ਖ਼ਬਰ »

ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਮਹੀਨਾਵਾਰ ਮੀਟਿੰਗ ਹੋਈ

ਨਿਹਾਲ ਸਿੰਘ ਵਾਲਾ, 12 ਫ਼ਰਵਰੀ (ਜਗਸੀਰ ਸਿੰਘ ਲੁਹਾਰਾ)-ਲੇਖਕ ਵਿਚਾਰ ਮੰਚ ਨਿਹਾਲ ਸਿੰਘ ਵਾਲਾ ਦੀ ਅਹਿਮ ਮੀਟਿੰਗ ਕਾਮਰੇਡ ਸੱਘੜ ਸਿੰਘ ਯਾਦਗਾਰੀ ਭਵਨ ਵਿਖੇ ਸੁਖਵਿੰਦਰ ਸਿੰਘ ਸੁੱਖੀ ਸ਼ਾਂਤੀ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਪ੍ਰਵਾਸੀ ਪੰਜਾਬੀ ਸਾਹਿਤਕਾਰ ...

ਪੂਰੀ ਖ਼ਬਰ »

ਬਾਬਾ ਸਿੱਧ ਪੁਰੀ ਡੇਰਾ ਕੋਟਲਾ ਮਿਹਰ ਸਿੰਘ ਵਾਲਾ ਵਿਖੇ ਮਹਾਂ ਸ਼ਿਵਰਾਤਰੀ ਉਤਸਵ ਹੋਵੇਗਾ-ਸੰਤ ਅਮਰ ਗਿਰੀ

ਬਾਘਾ ਪੁਰਾਣਾ, 12 ਫ਼ਰਵਰੀ (ਬਲਰਾਜ ਸਿੰਗਲਾ)-ਬਾਬਾ ਸਿੱਧ ਪੁਰੀ ਡੇਰਾ ਪਿੰਡ ਕੋਟਲਾ ਮਿਹਰ ਸਿੰਘ ਵਾਲਾ (ਤਪ ਅਸਥਾਨ ਬਾਬਾ ਦੇਵ ਭਾਰਤੀ ਜੀ) ਵਿਖੇ ਸਮੂਹ ਨਗਰ-ਨਿਵਾਸੀਆਂ ਦੇ ਸਹਿਯੋਗ ਨਾਲ ਮਹੰਤ ਅਮਰ ਗਿਰੀ ਵੱਲੋਂ ਮਹਾਂ ਸ਼ਿਵਰਾਤਰੀ ਉਤਸਵ ਧੂਮਧਾਮ ਨਾਲ ਮਨਾਇਆ ...

ਪੂਰੀ ਖ਼ਬਰ »

ਗੁਰੂ ਰਵਿਦਾਸ ਦੇ ਜਨਮ ਦਿਹਾੜੇ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਬਾਘਾ ਪੁਰਾਣਾ, 12 ਫਰਵਰੀ (ਬਲਰਾਜ ਸਿੰਗਲਾ)-ਗੁਰਦੁਆਰਾ ਬਾਬਾ ਜੀਵਨ ਸਿੰਘ ਸੰਗਤਸਰ ਸਾਹਿਬ ਬਾਘਾ ਪੁਰਾਣਾ ਤੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਸਮਾਜ ਭਲਾਈ ਕਲੱਬ ਦੇ ਪ੍ਰਧਾਨ ਅਜੀਤ ਕੁਮਾਰ ਦੀ ਅਗਵਾਈ ਵਾਲੀ ਪ੍ਰਬੰਧਕ ਕਮੇਟੀ, ਬਾਬਾ ਬੰਤ ਸਿੰਘ ਸਪੋਰਟਸ ਐਾਡ ...

ਪੂਰੀ ਖ਼ਬਰ »

ਨਗਰ-ਨਿਗਮ ਜ਼ਿਮਨੀ ਚੋਣ-ਅਕਾਲੀ-ਭਾਜਪਾ ਉਮੀਦਵਾਰ ਗੁਰਵਿੰਦਰ ਕੌਰ ਤੇ ਆਮ ਆਦਮੀ ਪਾਰਟੀ ਦੀ ਉਮੀਦਵਾਰ ਬੇਅੰਤ ਕੌਰ ਨੇ ਕੀਤੇ ਨਾਮਜਦਗੀ ਪੱਤਰ ਦਾਖ਼ਲ

ਮੋਗਾ, 12 ਫਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-24 ਫਰਵਰੀ ਨੂੰ ਮੋਗਾ ਦੇ 25 ਨੰਬਰ ਵਾਰਡ ਵਿਚ ਹੋ ਰਹੀ ਨਗਰ-ਨਿਗਮ ਦੀ ਕੌਾਸਲਰ ਵਜੋਂ ਚੋਣ ਲਈ ਅੱਜ ਰਿਟਰਨਿੰਗ ਕਮ ਚੋਣ ਅਫ਼ਸਰ ਐਸ.ਡੀ.ਐਮ. ਸੁਖਪ੍ਰੀਤ ਸਿੰਘ ਦੀ ਹਾਜ਼ਰੀ ਵਿਚ ਦੋ ਵੱਖ-ਵੱਖ ਪਾਰਟੀਆਂ ਦੇ ਉਮੀਦਵਾਰਾਂ ...

ਪੂਰੀ ਖ਼ਬਰ »

ਅੱਜ ਦੀ ਬਾਘਾ ਪੁਰਾਣਾ 'ਪੋਲ-ਖੋਲ੍ਹ' ਰੈਲੀ ਇਤਿਹਾਸਕ ਹੋਵੇਗੀ-ਗੁਰਜੰਟ ਸਿੰਘ ਭੁੱਟੋ

ਮੋਗਾ, 12 ਫ਼ਰਵਰੀ (ਸੁਰਿੰਦਰਪਾਲ ਸਿੰਘ)-ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਅੱਜ ਮਿਤੀ 13 ਫ਼ਰਵਰੀ ਨੂੰ ਬਾਘਾ ਪੁਰਾਣਾ ਦੀ ਨਵੀਂ ਦਾਣਾ ਮੰਡੀ ਵਿਖੇ ਪੋਲ-ਖੋਲ੍ਹ ਰੈਲੀ ਕੀਤੀ ਜਾ ਰਹੀ ਹੈ ਜੋ ਕਿ ਇਤਿਹਾਸਕ ਹੋਵੇਗੀ | ਇਹ ਪ੍ਰਗਟਾਵਾ ਸ਼ੋ੍ਰਮਣੀ ਅਕਾਲੀ ਦਲ ਦੀ ਸਰਕਲ ...

ਪੂਰੀ ਖ਼ਬਰ »

ਸੜਕ ਹਾਦਸੇ ਵਿਚ ਮੋਟਰਸਾਈਕਲ ਸਵਾਰ ਨੌਜਵਾਨ ਜ਼ਖ਼ਮੀ

ਨੱਥੂਵਾਲਾ ਗਰਬੀ/ਬਾਘਾ ਪੁਰਾਣਾ, 12 ਫਰਵਰੀ (ਸਾਧੂ ਰਾਮ, ਬਲਰਾਜ ਸਿੰਗਲਾ)-ਬੀਤੇ ਕੱਲ੍ਹ ਰਾਤ ਨੂੰ ਇਕ ਮੋਟਰਸਾਈਕਲ ਸਵਾਰ ਨੌਜਵਾਨ ਬਲਵੀਰ ਸਿੰਘ ਪੁੱਤਰ ਤੇਜਾ ਸਿੰਘ ਪਿੰਡ ਲੰਗੇਆਣਾ ਦੇ ਇਕ ਸੜਕ ਹਾਦਸੇ ਵਿਚ ਜ਼ਖ਼ਮੀ ਹੋ ਜਾਣ ਦਾ ਪਤਾ ਲੱਗਾ ਹੈ | ਜਾਣਕਾਰੀ ਅਨੁਸਾਰ ...

ਪੂਰੀ ਖ਼ਬਰ »

ਬੱਸ ਕੰਡਕਟਰ ਵਲੋਂ ਬਦਤਮੀਜੀ ਿਖ਼ਲਾਫ਼ ਵਿਆਹੁਤਾ ਨੇ ਮੁਕੱਦਮਾ ਦਰਜ ਕਰਵਾਇਆ

ਮੋਗਾ, 12 ਫਰਵਰੀ (ਸ਼ਿੰਦਰ ਸਿੰਘ ਭੁਪਾਲ)-ਪਿੰਡ ਬਿਲਾਸਪੁਰ ਦੀ ਇੱਕ ਵਿਆਹੁਤਾ ਔਰਤ ਨਾਲ ਬੱਸ ਕੰਡਕਟਰ ਵਲੋਂ ਬਦਤਮੀਜੀ ਕੀਤੇ ਜਾਣ ਦੀ ਖ਼ਬਰ ਹੈ | ਇਸ ਸਬੰਧ ਵਿਚ ਸਰਕਾਰੀ ਹਸਪਤਾਲ ਬਰਨਾਲਾ ਵਿਖੇ ਜੇਰੇ ਇਲਾਜ 30 ਸਾਲਾਂ ਔਰਤ ਦੇ ਬਿਆਨ ਦੇ ਆਧਾਰ 'ਤੇ ਰੋਡਵੇਜ ਬਰਨਾਲਾ ...

ਪੂਰੀ ਖ਼ਬਰ »

ਕਾਂਗਰਸ ਦੇ ਤਿੰਨ ਵਿਧਾਇਕਾਂ ਵਲੋਂ 'ਪੋਲ-ਖੋਲ੍ਹ' ਰੈਲੀ ਨੂੰ ਲੈ ਕੇ ਅਕਾਲੀਆਂ 'ਤੇ ਤਿੱਖੇ ਹਮਲੇ

ਬਾਘਾ ਪੁਰਾਣਾ, 12 ਫ਼ਰਵਰੀ (ਬਲਰਾਜ ਸਿੰਗਲਾ)-ਸ਼ੋ੍ਰਮਣੀ ਅਕਾਲੀ ਦਲ ਵੱਲੋਂ ਬਾਘਾ ਪੁਰਾਣਾ ਵਿਖੇ ਕੀਤੀ ਜਾਣ ਵਾਲੀ ਪੋਲ-ਖੋਲ੍ਹ ਰੈਲੀ ਨੂੰ ਲੈ ਕੇ ਮੋਗਾ ਜ਼ਿਲ੍ਹਾ ਦੇ ਤਿੰਨ ਕਾਂਗਰਸੀ ਵਿਧਾਇਕਾਂ ਨੇ ਵੱਖ-ਵੱਖ ਮੁੱਦਿਆਂ 'ਤੇ ਟਿੱਪਣੀਆਂ ਕਰਦਿਆਂ ਹੋਇਆਂ ਅਕਾਲੀਆਂ ...

ਪੂਰੀ ਖ਼ਬਰ »

ਬੈਟਰ ਫ਼ਿਊਚਰ ਮੋਗਾ ਦੇ ਲਵਪ੍ਰੀਤ ਸਿੰਘ ਨੇ ਹਾਸਲ ਕੀਤੇ 6.5 ਬੈਂਡ

ਮੋਗਾ, 12 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਵਿਚ ਨਜ਼ਦੀਕ ਬੱਸ ਅੱਡਾ ਲੁਧਿਆਣਾ ਜੀ.ਟੀ. ਰੋਡ 'ਤੇ ਸਥਿਤ ਬੈਟਰ ਫ਼ਿਊਚਰ ਆਈਲਟਸ ਅਤੇ ਇਮੀਗਰੇਸ਼ਨ ਸੰਸਥਾ ਜੋ ਕਿ ਮਾਲਵੇ ਦੀ ਮੰਨੀ ਪ੍ਰਮੰਨੀ ਸੰਸਥਾ ਹੈ | ਇਸ ਸੰਸਥਾ ਦੇ ਐਮ.ਡੀ. ਇੰਜੀਨੀਅਰ ਅਰਸ਼ਦੀਪ ਸਿੰਘ ਹਠੂਰ ...

ਪੂਰੀ ਖ਼ਬਰ »

ਬਲੂਮਿੰਗ ਬਡਜ਼ ਸਕੂਲ ਵਿਚ ਮਨਾਇਆ ਸਰੋਜਨੀ ਨਾਇਡੂ ਦਾ ਜਨਮ ਦਿਨ

ਮੋਗਾ, 12 ਫ਼ਰਵਰੀ (ਸੁਰਿੰਦਰਪਾਲ ਸਿੰਘ)-ਮੋਗਾ ਸ਼ਹਿਰ ਦੀ ਨਾਮਵਰ ਵਿੱਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ ਵਿਚ ਅੱਜ ਗਰੁੱਪ ਚੇਅਰਮੈਨ ਸੰਜੀਵ ਕੁਮਾਰ ਦੀ ਅਗਵਾਈ ਹੇਠ ਸਵੇਰ ਦੀ ਸਭਾ ਦੌਰਾਨ ਸਪੈਸ਼ਲ ਸਭਾ ਕੀਤੀ ਗਈ | ਜਿਸ ਦੀ ਸ਼ੁਰੂਆਤ ਈਸ਼ਵਰ ਦੀ ਬੰਦਗੀ ਨਾਲ ਹੋਈ | ...

ਪੂਰੀ ਖ਼ਬਰ »

ਪੱਪੂ ਰਾਮੂਵਾਲਾ ਵਲੋਂ ਅੱਜ ਬਾਘਾ ਪੁਰਾਣਾ ਵਿਖੇ 'ਪੋਲ-ਖੋਲ੍ਹ' ਰੈਲੀ 'ਚ ਪੁੱਜਣ ਦੀ ਅਪੀਲ

ਮੋਗਾ, 12 ਫ਼ਰਵਰੀ (ਸੁਰਿੰਦਰਪਾਲ ਸਿੰਘ/ਗੁਰਤੇਜ ਸਿੰਘ)-ਸ਼੍ਰੋਮਣੀ ਅਕਾਲੀ ਦਲ ਵਲੋਂ ਪੰਜਾਬ ਭਰ ਵਿਚ ਸੂਬੇ ਦੀ ਕਾਂਗਰਸ ਸਰਕਾਰ ਵਲੋਂ ਲੋਕਾਂ ਨਾਲ ਝੂਠੇ ਵਾਅਦੇ ਕਰ ਕੇ ਸੱਤਾ ਵਿਚ ਆਉਣ ਿਖ਼ਲਾਫ਼ ਕੀਤੀਆਂ ਜਾ ਰਹੀਆਂ ਪੋਲ ਖੋਲ੍ਹ ਰੈਲੀਆਂ ਦੀ ਲੜੀ ਦੌਰਾਨ ਅੱਜ 13 ਫਰਵਰੀ ...

ਪੂਰੀ ਖ਼ਬਰ »





Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX