ਤਾਜਾ ਖ਼ਬਰਾਂ


ਪੂਰੇ ਪੰਜਾਬ 'ਚ ਅੱਜ ਕਿਸਾਨਾਂ ਵਲੋਂ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਦਿੱਤੇ ਜਾਣਗੇ ਧਰਨੇ
. . .  40 minutes ago
ਸੰਗਰੂਰ, 18 ਜਨਵਰੀ (ਧੀਰਜ ਪਸ਼ੋਰੀਆ)- ਪੰਜਾਬ ਦੀਆਂ ਸੱਤ ਕਿਸਾਨ ਜਥੇਬੰਦੀਆਂ ਦੇ ਸੱਦੇ 'ਤੇ ਅੱਜ ਸੂਬੇ ਦੇ ਕਿਸਾਨਾਂ ਵਲੋਂ ਪੂਰੇ ਪੰਜਾਬ 'ਚ ਡਿਪਟੀ ਕਮਿਸ਼ਨਰਾਂ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾਣਗੇ। ਬੀ. ਕੇ. ਯੂ. ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : 10 ਓਵਰਾਂ ਤੋਂ ਬਾਅਦ ਆਸਟ੍ਰੇਲੀਆ 30/2
. . .  54 minutes ago
ਬਿਕਰਮ ਮਜੀਠੀਆ ਅੱਜ ਕਰਨਗੇ ਹਲਕਾ ਅਜਨਾਲਾ ਦਾ ਦੌਰਾ
. . .  59 minutes ago
ਅਜਨਾਲਾ, 18 ਜਨਵਰੀ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਅੱਜ ਹਲਕਾ ਅਜਨਾਲਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਅਕਾਲੀ ਅਹੁਦੇਦਾਰਾਂ ਅਤੇ ਵਰਕਰਾਂ ਨਾਲ...
ਸੰਘਣੀ ਧੁੰਦ ਕਾਰਨ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ, ਇੱਕ ਦੀ ਮੌਤ ਅਤੇ ਪੰਜ ਜ਼ਖ਼ਮੀ
. . .  about 1 hour ago
ਮੋਗਾ, 18 ਜਨਵਰੀ (ਗੁਰਦੇਵ ਭਾਮ)- ਬੀਤੀ ਰਾਤ ਸੰਘਣੀ ਧੁੰਦ ਕਾਰਨ ਮੋਗਾ-ਫਿਰੋਜ਼ਪੁਰ ਹਾਈਵੇਅ 'ਤੇ ਤਿੰਨ ਵਾਹਨਾਂ ਵਿਚਾਲੇ ਹੋਈ ਜ਼ਬਰਦਸਤ ਟੱਕਰ 'ਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਜ਼ਖ਼ਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਈਵੇਅ ਤੋਂ ਗੁਜ਼ਰ ਰਹੀ ਇੱਕ ਟੈਕਸੀ, ਜਿਸ 'ਚ ਕੁਝ...
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਆਸਟ੍ਰੇਲੀਆ ਨੂੰ ਲੱਗਾ ਪਹਿਲਾ ਝਟਕਾ
. . .  about 1 hour ago
ਭਾਰਤ ਬਨਾਮ ਆਸਟ੍ਰੇਲੀਆ ਤੀਜਾ ਇੱਕ ਦਿਨਾ ਮੈਚ : ਮੀਂਹ ਕਾਰਨ ਰੁਕਿਆ ਖੇਡ, ਆਸਟ੍ਰੇਲੀਆ 1/0
. . .  about 1 hour ago
ਅੱਜ ਦਾ ਵਿਚਾਰ
. . .  about 2 hours ago
ਸੀ.ਬੀ.ਆਈ ਵੱਲੋਂ ਸਾਂਈ ਦੇ ਠਿਕਾਣਿਆਂ 'ਤੇ ਛਾਪੇਮਾਰੀ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਵੱਲੋਂ ਰਿਸ਼ਵਤ ਦੇ ਮਾਮਲੇ 'ਚ ਸਪੋਰਟਸ ਅਥਾਰਿਟੀ ਆਫ਼ ਇੰਡੀਆ (ਸਾਈ) ਦੇ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ ਹੈ।
ਨਵੇਂ ਸਰਪੰਚਾਂ ਨੂੰ ਗਰਾਮ ਪੰਚਾਇਤਾਂ ਦਾ ਰਿਕਾਰਡ 21 ਤੱਕ ਦੇਣ ਦੇ ਹੁਕਮ
. . .  1 day ago
ਖਮਾਣੋਂ ,17 ਜਨਵਰੀ {ਮਨਮੋਹਣ ਸਿੰਘ ਕਲੇਰ}- ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ {ਚੋਣ ਸ਼ਾਖਾ} ਵੱਲੋਂ ਰਾਜ ਸਮੂਹ ਜ਼ਿਲ੍ਹਾ ਵਿਕਾਸ ਅਫ਼ਸਰਾਂ ਅਤੇ ਬਲਾਕ ਵਿਕਾਸ ਅਫ਼ਸਰਾਂ ਨੂੰ ਇਕ ਪੱਤਰ ਜਾਰੀ ਕਰਦੇ ਹੋਏ ਮੌਜੂਦਾ ...
ਕੈਬਨਿਟ ਦੀ ਨਿਯੁਕਤ ਕਮੇਟੀ ਨੇ ਘਟਾਇਆ ਰਾਕੇਸ਼ ਅਸਥਾਨਾ ਸਮੇਤ 4 ਅਫਸਰਾਂ ਦਾ ਕਾਰਜਕਾਲ
. . .  1 day ago
ਨਵੀਂ ਦਿੱਲੀ, 17 ਜਨਵਰੀ - ਸੀ.ਬੀ.ਆਈ ਦੇ ਵਿਸ਼ੇਸ਼ ਨਿਰਦੇਸ਼ਕ ਰਾਕੇਸ਼ ਅਸਥਾਨਾ ਅਤੇ ਤਿੰਨ ਹੋਰ ਸੀ.ਬੀ.ਆਈ ਅਫਸਰਾਂ ਦਾ ਕਾਰਜਕਾਲ ਕੇਂਦਰੀ ਕੈਬਨਿਟ ਦੀ ਨਿਯੁਕਤ ਕਮੇਟੀ ਵੱਲੋਂ...
ਸੱਚ ਦੀ ਜਿੱਤ ਹੋਈ ਹੈ - ਅੰਸ਼ੁਲ ਛਤਰਪਤੀ
. . .  1 day ago
ਪੰਚਕੂਲਾ, 17 ਜਨਵਰੀ - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਡੇਰਾ ਸਿਰਸਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ...
ਸੈਰ ਸਪਾਟਾ ਵਿਭਾਗ ਨੇ 7.90 ਕਰੋੜ ਦੀ ਲਾਗਤ ਨਾਲ ਛੱਤਬੀੜ ਦੀ ਕੀਤੀ ਕਾਇਆ ਕਲਪ - ਸਿੱਧੂ
. . .  1 day ago
ਜ਼ੀਰਕਪੁਰ, 17 ਜਨਵਰੀ (ਹਰਦੀਪ ਸਿੰਘ ਹੈਪੀ ਪੰਡਵਾਲਾ) - ਪੰਜਾਬ ਵਿੱਚ ਜੰਗਲੀ ਜੀਵ ਸੈਲਾਨੀਆਂ ਦੀ ਗਿਣਤੀ ਨੂੰ ਵਧਾਉਣ ਲਈ ਪੰਜਾਬ ਹੈਰੀਟੇਜ ਐਂਡ ਟੂਰਿਜ਼ਮ ਪ੍ਰਮੋਸ਼ਨ ਬੋਰਡ ਵੱਲੋਂ ਛੱਤਬੀੜ...
ਛਤਰਪਤੀ ਹੱਤਿਆ ਮਾਮਲੇ 'ਚ ਰਾਮ ਰਹੀਮ ਨੂੰ ਉਮਰ ਕੈਦ ਦੀ ਸਜ਼ਾ
. . .  1 day ago
ਪੰਚਕੂਲਾ, 17 ਜਨਵਰੀ (ਰਾਮ ਸਿੰਘ ਬਰਾੜ) - ਪੱਤਰਕਾਰ ਰਾਮਚੰਦਰ ਛਤਰਪਤੀ ਹੱਤਿਆ ਮਾਮਲੇ 'ਚ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ...
ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਇੱਕ ਦਿਨਾਂ ਮੈਚ ਕੱਲ੍ਹ
. . .  1 day ago
ਮੈਲਬੌਰਨ, 17 ਜਨਵਰੀ - ਭਾਰਤ ਅਤੇ ਆਸਟ੍ਰੇਲੀਆ ਵਿਚਕਾਰ ਤੀਸਰਾ ਅਤੇ ਆਖ਼ਰੀ ਇੱਕ ਦਿਨਾਂ ਮੈਚ 18 ਜਨਵਰੀ ਨੂੰ ਮੈਲਬੌਰਨ 'ਚ ਖੇਡਿਆ ਜਾਵੇਗਾ। ਦੋਵੇਂ ਟੀਮਾਂ 1-1 ਮੈਚ ਜਿੱਤ...
ਮਹਿਲਾ ਕ੍ਰਿਕਟ : ਬੀ.ਸੀ.ਸੀ.ਆਈ ਵੱਲੋਂ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ
. . .  1 day ago
ਮੁੰਬਈ, 17 ਜਨਵਰੀ - ਬੀ.ਸੀ.ਸੀ.ਆਈ ਨੇ ਇੰਗਲੈਂਡ ਖ਼ਿਲਾਫ਼ ਘਰੇਲੂ ਲੜੀ ਲਈ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਇਸ ਲੜੀ ਤਹਿਤ ਭਾਰਤੀ ਮਹਿਲਾ ਕ੍ਰਿਕਟ ਟੀਮ ਅਤੇ ਇੰਗਲੈਂਡ...
ਸੋਸ਼ਲ ਮੀਡੀਆ 'ਤੇ ਆਮ ਚੋਣਾਂ ਦੀ ਫ਼ਰਜ਼ੀ ਤਾਰੀਖ਼ ਜਾਰੀ ਕਰਨ ਵਾਲਿਆ ਖ਼ਿਲਾਫ਼ ਕਾਰਵਾਈ ਹੋਵੇ - ਚੋਣ ਕਮਿਸ਼ਨ
. . .  1 day ago
ਬੱਚਿਆ ਨਾਲ ਕਥਿਤ ਸ਼ੋਸ਼ਣ ਨੂੰ ਲੈ ਕੇ ਸੀ.ਬੀ.ਆਈ ਵੱਲੋਂ ਐੱਫ.ਆਈ.ਆਰ ਦਰਜ
. . .  1 day ago
ਸਾਬਕਾ ਸੈਨਾ ਮੁਖੀ ਜਨਰਲ ਜੇ.ਜੇ ਸਿੰਘ ਪੰਜਾਬ ਮੰਚ 'ਚ ਹੋਏ ਸ਼ਾਮਲ
. . .  1 day ago
ਲੋਕ ਵਿਦੇਸ਼ਾਂ ਤੋਂ ਇਲਾਜ ਲਈ ਆਉਂਦੇ ਨੇ ਗੁਜਰਾਤ - ਪ੍ਰਧਾਨ ਮੰਤਰੀ
. . .  1 day ago
ਆਸੀਆ ਅੰਦ੍ਰਾਬੀ ਨੂੰ ਐਨ.ਆਈ.ਏ ਅਦਾਲਤ 'ਚ ਕੀਤਾ ਗਿਆ ਪੇਸ਼
. . .  1 day ago
ਕਾਂਗਰਸ ਵੱਲੋਂ ਵਿਧਾਨ ਸਭਾ ਚੋਣ ਲੜਨ ਵਾਲੇ ਰਾਜਵਿੰਦਰ ਸਿੰਘ ਲੱਖੀ ਅਕਾਲੀ ਦਲ 'ਚ ਸ਼ਾਮਲ
. . .  1 day ago
ਛਤਰਪਤੀ ਹੱਤਿਆ ਮਾਮਲਾ : ਜੱਜ ਨੇ ਫ਼ੈਸਲਾ ਪੜ੍ਹਨਾ ਕੀਤਾ ਸ਼ੁਰੂ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਸਰਦਾਰ ਵੱਲਭ ਭਾਈ ਪਟੇਲ ਇੰਸਟੀਚਿਊਟ ਦਾ ਉਦਘਾਟਨ
. . .  1 day ago
ਸੁਣਵਾਈ ਦੇ ਦੌਰਾਨ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਕੀਤੀ ਗਈ ਮੰਗ
. . .  1 day ago
2018 'ਚ ਮਾਰੇ ਗਏ 250 ਅੱਤਵਾਦੀ - ਉੱਤਰੀ ਕਮਾਂਡ ਪ੍ਰਮੁੱਖ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ ਦੇ ਵਕੀਲ ਨੇ ਰਾਮ ਰਹੀਮ ਨੂੰ ਫਾਂਸੀ ਦੀ ਸਜ਼ਾ ਦਿੱਤੇ ਜਾਣ ਦੀ ਕੀਤੀ ਮੰਗ
. . .  1 day ago
ਥਰਮਲ ਮੁਲਾਜ਼ਮ ਜਥੇਬੰਦੀ ਦੇ ਨੁਮਾਇੰਦਿਆਂ ਨੂੰ ਪੁਲਿਸ ਨੇ ਲਿਆ ਹਿਰਾਸਤ
. . .  1 day ago
ਸ਼ਸ਼ੀ ਥਰੂਰ ਖ਼ਿਲਾਫ਼ ਅਪਰਾਧਿਕ ਮਾਣਹਾਨੀ ਮਾਮਲੇ ਦੀ ਸੁਣਵਾਈ ਮੁਲਤਵੀ
. . .  1 day ago
ਜਸਟਿਸ ਸੰਜੀਵ ਖੰਨਾ ਅਤੇ ਜਸਟਿਸ ਦਿਨੇਸ਼ ਮਹੇਸ਼ਵਰੀ ਦਾ ਸਹੁੰ ਚੁੱਕ ਸਮਾਗਮ ਕੱਲ੍ਹ
. . .  1 day ago
ਪ੍ਰਧਾਨ ਮੰਤਰੀ ਨੇ ਕੀਤਾ ਵਾਈਬ੍ਰੈਂਟ ਗੁਜਰਾਤ ਗਲੋਬਲ ਵਪਾਰ ਮੇਲੇ ਦਾ ਉਦਘਾਟਨ
. . .  1 day ago
ਲੋਕਪਾਲ ਦੀ ਨਿਯੁਕਤੀ ਸਬੰਧੀ ਸੁਪਰੀਮ ਕੋਰਟ 'ਚ ਸੁਣਵਾਈ 7 ਮਾਰਚ ਨੂੰ
. . .  1 day ago
ਬੱਸ ਦੀ ਚਪੇਟ 'ਚ ਆਉਣ ਨਾਲ ਇੱਕ ਵਿਅਕਤੀ ਦੀ ਮੌਤ
. . .  1 day ago
ਗਰਨੇਡ ਹਮਲੇ 'ਚ ਤਿੰਨ ਜ਼ਖਮੀ
. . .  1 day ago
ਛਤਰਪਤੀ ਹੱਤਿਆ ਮਾਮਲਾ : ਸੀ.ਬੀ.ਆਈ. ਦੇ ਵਕੀਲ ਜੱਜ ਸਾਹਮਣੇ ਰੱਖ ਰਹੇ ਹਨ ਆਪਣਾ ਪੱਖ
. . .  1 day ago
ਰਾਮ ਰਹੀਮ ਦੇ ਵਕੀਲ ਵੱਲੋਂ ਜੱਜ ਸਾਹਮਣੇ ਰਹਿਮ ਦੀ ਅਪੀਲ
. . .  1 day ago
ਛਤਰਪਤੀ ਹੱਤਿਆ ਮਾਮਲੇ 'ਚ ਫ਼ੈਸਲਾ ਆਉਣ ਤੋਂ ਪਹਿਲਾਂ ਪੁਲਿਸ ਵੱਲੋਂ 14 ਥਾਵਾਂ 'ਤੇ ਨਾਕਾਬੰਦੀ
. . .  1 day ago
ਪੱਤਰਕਾਰ ਰਾਮਚੰਦਰ ਛਤਰਪਤੀ ਮਾਮਲੇ ਦੀ ਸੁਣਵਾਈ ਸ਼ੁਰੂ
. . .  1 day ago
ਸੰਗਰੂਰ 'ਚ ਸਵਾਈਨ ਫਲੂ ਪੀੜਤਾਂ ਦੀ ਗਿਣਤੀ ਵੱਧ ਕੇ ਹੋਈ ਤਿੰਨ
. . .  1 day ago
ਅਮਿਤ ਸ਼ਾਹ ਦੀ ਸਿਹਤ 'ਚ ਹੋ ਰਿਹੈ ਸੁਧਾਰ - ਭਾਜਪਾ
. . .  1 day ago
ਪ੍ਰਸਿੱਧ ਗਜ਼ਲ ਗੋ ਅਤੇ ਸ਼੍ਰੋਮਣੀ ਬਾਲ ਸਾਹਿਤਕਾਰ ਪ੍ਰੋ. ਸੁਖਦੇਵ ਸਿੰਘ ਗਰੇਵਾਲ ਦਾ ਦੇਹਾਂਤ
. . .  1 day ago
ਮੋਗਾ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ 'ਚ 2 ਲੜਕੀਆਂ ਸਮੇਤ 3 ਦੀ ਮੌਤ
. . .  1 day ago
ਵਿਧਾਇਕਾਂ ਦੀ ਖ਼ਰੀਦੋ ਫ਼ਰੋਖ਼ਤ ਨੂੰ ਲੈ ਕੇ ਕਾਂਗਰਸ ਵੱਲੋਂ ਭਾਜਪਾ ਖ਼ਿਲਾਫ਼ ਪ੍ਰਦਰਸ਼ਨ
. . .  1 day ago
ਸਬਰੀਮਾਲਾ ਮੰਦਰ 'ਚ ਪ੍ਰਵੇਸ਼ ਕਰਨ ਵਾਲੀਆ 2 ਮਹਿਲਾਵਾਂ ਦੀ ਪਟੀਸ਼ਨ 'ਤੇ ਸੁਪਰੀਮ ਕੋਰਟ 'ਚ ਸੁਣਵਾਈ ਕੱਲ੍ਹ
. . .  1 day ago
ਖਹਿਰਾ ਨੇ ਆਪ ਦੀ ਰੈਲੀ ਨੂੰ ਲੈ ਕੇ ਭਗਵੰਤ ਮਾਨ 'ਤੇ ਸਾਧਿਆ ਨਿਸ਼ਾਨਾ
. . .  1 day ago
ਸੌਦਾ ਸਾਧ ਦੀ ਸਜ਼ਾ ਦੀ ਸੁਣਵਾਈ ਨੂੰ ਦੇਖਦਿਆਂ ਪੰਜਾਬ ਪੁਲਸ ਵੱਲੋਂ ਥਾਂ ਥਾਂ ਨਾਕੇਬੰਦੀ
. . .  1 day ago
ਟੀ.ਐਮ.ਸੀ. ਦੀ ਵਿਰੋਧੀ ਰੈਲੀ 'ਚ ਸ਼ਾਮਲ ਹੋਣਗੇ ਬਸਪਾ ਨੇਤਾ ਸਤੀਸ਼ ਚੰਦਰ ਮਿਸ਼ਰਾ
. . .  1 day ago
ਸੁਪਰੀਮ ਕੋਰਟ ਵੱਲੋਂ ਸ਼ਰਤਾਂ ਤਹਿਤ ਮੁੰਬਈ 'ਚ ਡਾਂਸ ਬਾਰ ਨੂੰ ਮਨਜ਼ੂਰੀ
. . .  1 day ago
ਰਵੀ ਸ਼ੰਕਰ ਪ੍ਰਸਾਦ ਨੂੰ ਏਮਜ਼ ਤੋਂ ਮਿਲੀ ਛੁੱਟੀ
. . .  1 day ago
ਤੇਲੰਗਾਨਾ ਦੇ ਨਵੇਂ ਵਿਧਾਇਕਾਂ ਨੇ ਚੁੱਕੀ ਸਹੁੰ
. . .  1 day ago
ਸੁਖਪਾਲ ਖਹਿਰਾ ਜਲੰਧਰ ਵਿਖੇ ਕਰ ਰਹੇ ਪ੍ਰੈੱਸ ਵਾਰਤਾ
. . .  1 day ago
ਹੋਰ ਖ਼ਬਰਾਂ..
ਜਲੰਧਰ : ਮੰਗਲਵਾਰ 2 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਸਿਆਹੀ ਦਾ ਇਕ ਕਤਰਾ ਲੱਖਾਂ ਲੋਕਾਂ ਦੀ ਸੋਚ ਵਿਚ ਹਿਲਜੁਲ ਮਚਾ ਦਿੰਦਾ ਹੈ। -ਲਾਰਡ ਬਾਇਰਨ

ਸੰਗਰੂਰ

ਐਸ.ਡੀ.ਐਮ ਵਲੋਂ ਖ਼ੁਦ ਮੰਗ-ਪੱਤਰ ਨਾ ਲਏ ਜਾਣ ਦੇ ਰੋਸ ਵਜੋਂ ਆਂਗਣਵਾੜੀ ਵਰਕਰਾਂ ਕੀਤੀ ਸੜਕ ਜਾਮ

ਲਹਿਰਾਗਾਗਾ, 12 ਫਰਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ)-ਆਂਗਣਵਾੜੀ ਵਰਕਰਾਂ ਨੇ ਐਸ.ਡੀ.ਐਮ ਲਹਿਰਾਗਾਗਾ ਵੱਲੋਂ ਖ਼ੁਦ ਉਨ੍ਹਾਂ ਵਿਚਕਾਰ ਆ ਕੇ ਮੰਗ ਪੱਤਰ ਨਾ ਲਏ ਜਾਣ ਦੇ ਰੋਸ ਵਜੋਂ ਆਂਗਣਵਾੜੀ ਵਰਕਰਾਂ ਨੇ ਬੱਸ ਸਟੈਂਡ ਦੇ ਬਾਹਰ ਸੜਕ ਜਾਮ ਕਰਕੇ ਇਕ ਘੰਟੇ ਤੋਂ ਵੱਧ ਸਮਾ ਆਵਾਜਾਈ ਠੱਪ ਰੱਖੀ | ਜਾਣਕਾਰੀ ਅਨੁਸਾਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਲਹਿਰਾਗਾਗਾ ਵੱਲੋਂ ਅੱਜ ਆਪਣੀਆਂ ਮੰਗਾਂ ਦੇ ਸੰਬੰਧ ਵਿੱਚ ਸ਼ਹਿਰ ਅੰਦਰ ਰੋਸ ਮਾਰਚ ਕਰਨ ਮਹਰੋਂ ਐਸ.ਡੀ.ਐਮ ਦਫ਼ਤਰ ਅੱਗੇ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੀ ਅਰਥੀ ਫੂਕਣ ਦਾ ਪ੍ਰੋਗਰਾਮ ਤੈਅ ਕੀਤਾ ਗਿਆ ਸੀ | ਐਸ.ਡੀ.ਐਮ ਦਫ਼ਤਰ ਸੁਪਰਡੈਂਟ ਬਲਵਿੰਦਰ ਕੌਰ ਜਦੋਂ ਆਂਗਣਵਾੜੀ ਵਰਕਰਾਂ ਤੋਂ ਮੰਗ ਪੱਤਰ ਲੈਣ ਲਈ ਆਏ ਤਾਂ ਵਰਕਰਾਂ ਨੇ ਇਹ ਕਹਿ ਕੇ ਮੰਗ ਪੱਤਰ ਦੇਣ ਤੋਂ ਸਪਸ਼ਟ ਇਨਕਾਰ ਕਰ ਦਿੱਤਾ ਕਿ ਮੰਗ ਪੱਤਰ ਐਸ.ਡੀ.ਐਮ. ਨੂੰ ਹੀ ਦੇਵਾਂਗੇ | ਐਸ.ਡੀ.ਐਮ ਮੂਨਕ ਤੋਂ ਤੁਰੰਤ ਲਹਿਰਾਗਾਗਾ ਵਿਖੇ ਪਹੁੰਚੇ ਅਤੇ ਮੰਗ ਪੱਤਰ ਲੈਣ ਲਈ ਆਂਗਣਵਾੜੀ ਯੂਨੀਅਨ ਨੂੰ ਸੱਦਾ ਭੇਜਿਆ ਪਰ ਆਂਗਣਵਾੜੀ ਯੂਨੀਅਨ ਦੀਆਂ ਆਗੂਆਂ ਇਸ ਗੱਲ ਤੇ ਅੜ ਗਈਆ ਕਿ ਐਸ.ਡੀ.ਐਮ ਉਨ੍ਹਾਂ ਕੋਲ ਆ ਕੇ ਇਹ ਮੰਗ ਪੱਤਰ ਲਵੇ | ਜਦੋਂ ਐਸ.ਡੀ.ਐਮ ਮੰਗ ਪੱਤਰ ਲੈਣ ਲਈ ਖ਼ੁਦ ਨਾ ਆਇਆ ਤਾਂ ਵਰਕਰਾਂ ਨੇ ਰੋਸ ਵਜੋਂ ਬੱਸ ਸਟੈਂਡ ਦੇ ਬਾਹਰ ਆਵਾਜਾਈ ਰੋਕ ਕੇ ਧਰਨਾ ਲਗਾ ਦਿੱਤਾ | ਮੌਕੇ ਤੇ ਪਹੁੰਚ ਕੇ ਐਸ.ਐਚ.ੳ.ਸਦਰ ਜਸਵੀਰ ਸਿੰਘ ਤੂਰ ਨੇ ਆਂਗਣਵਾੜੀ ਵਰਕਰਾਂ ਤੋਂ ਮੰਗ ਪੱਤਰ ਲਿਆ ਅਤੇ ਰਸਤਾ ਚਾਲੂ ਕਰਵਾ ਦਿੱਤਾ | ਆਂਗਣਵਾੜੀ ਵਰਕਰਾਂ ਨੇ ਐਸ.ਡੀ.ਐਮ ਅਤੇ ਸਰਕਾਰ ਿਖ਼ਲਾਫ਼ ਨਾਅਰੇਬਾਜ਼ੀ ਕਰਦਿਆਂ ਸਰਕਾਰ ਦੇ ਪੁਤਲੇ ਫੂਕਦਿਆਂ ਐਲਾਨ ਕੀਤਾ ਹੈ ਕਿੳ ਉਹ 13 ਫਰਵਰੀ (ਅੱਜ) ਜ਼ਿਲ੍ਹਾ ਪੱਧਰੀ ਧਰਨਾ ਐਸ.ਡੀ.ਐਮ ਲਹਿਰਾਗਾਗਾ ਿਖ਼ਲਾਫ਼ ਲਗਾਉਣਗੇ | ਜਦੋਂ ਇਸ ਸੰਬੰਧੀ ਐਸ.ਡੀ.ਐਮ ਬਿਕਰਮਜੀਤ ਸਿੰਘ ਸ਼ੇਰਗਿੱਲ ਨਾਲ ਗੱਲ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਮੰਗ ਪੱਤਰ ਲੈਣ ਲਈ ਤਿਆਰ ਸੀ ਪਰ ਕੋਈ ਵੀ ਉਸ ਦੇ ਦਫ਼ਤਰ ਮੰਗ ਪੱਤਰ ਦੇਣ ਲਈ ਨਹੀਂ ਆਇਆ ਅਤੇ ਨਾ ਹੀ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਹੈ ਕਿ ਉਹ ਬਿਨਾ ਮੰਗ ਪੱਤਰ ਦਿੱਤੇ ਹੀ ਵਾਪਸ ਚੱਲੇ ਗਏ | ਇਸ ਮੌਕੇ ਬਲਾਕ ਪ੍ਰਧਾਨ ਹਰਮੇਸ਼ ਕੌਰ ਦੀ ਅਗਵਾਈ ਹੇਠ ਮੰਗਾਂ ਦੇ ਸੰਬੰਧੀ ਪੰਜਾਬ ਸਰਕਾਰ ਅਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ ਗਏ ਅਤੇ ਮੁਜ਼ਾਹਰਾ ਕੀਤਾ ਗਿਆ | ਬਲਵੀਰ ਕੌਰ, ਹਰਦੀਪ ਕੌਰ, ਕਿਰਨਪਾਲ ਕੌਰ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਵਰਕਰਾਂ ਅਤੇ ਹੈਲਪਰਾਂ ਦੀਆਂ ਮੰਗਾਂ ਨੂੰ ਨਜ਼ਰ ਅੰਦਾਜ਼ ਕਰ ਰਹੀ ਹੈ |
ਉਨ੍ਹਾਂ ਦਾ ਮਾਣਭੱਤਾ ਨਹੀਂ ਵਧਾਇਆ ਜਾ ਰਿਹਾ ਵਰਕਰਾਂ ਨੇ ਮੰਗ ਕੀਤੀ ਕਿ ਦਿੱਲੀ ਸਰਕਾਰ ਦੀ ਤਰਜ਼ ਤੇ ਸਰਕਾਰ ਵਰਕਰਾਂ ਨੂੰ ਮਾਣ ਭੱਤਾ ਦੇਵੇ | ਪ੍ਰੀ ਪ੍ਰਾਇਮਰੀ ਜਮਾਤਾਂ ਵਿੱਚ ਦਾਖਲ ਕੀਤੇ ਬੱਚੇ ਆਂਗਣਵਾੜੀ ਸੈਂਟਰਾਂ ਵਿੱਚ ਵਾਪਸ ਭੇਜੇ ਜਾਣ ਅਤੇ ਐਨ.ਜੀ.ੳ. ਅਧੀਨ ਚੱਲਦੇ ਬਲਾਕ ਬਠਿੰਡਾ ਅਤੇ ਸਰਵਰ ਖੂਈਆਂ ਜਿਨ੍ਹਾਂ ਦਾ ਨੋਟੀਫ਼ਿਕੇਸ਼ਨ ਜਾਰੀ ਹੋ ਚੁੱਕਿਆ ਹੈ ਨੂੰ ਵਾਪਸ ਵਿਭਾਗ ਅਧੀਨ ਲਿਆਂਦਾ ਜਾਵੇ | ਇਸ ਮੌਕੇ ਪਰਮਜੀਤ ਕੌਰ, ਰਾਜਵਿੰਦਰ ਕੌਰ, ਮਨਜੀਤ ਕੌਰ, ਬਿੰਦਰ ਕੌਰ, ਜੀਤ ਕੌਰ ਸੁਖਵਿੰਦਰ ਕੌਰ ਅਤੇ ਹਰਵਿੰਦਰ ਕੌਰ ਆਦਿ ਹਾਜ਼ਰ ਸਨ |

ਕੇਂਦਰ ਅਤੇ ਪੰਜਾਬ ਸਰਕਾਰ ਦੀ ਅਰਥੀ ਸਾੜੀ

ਕੌਹਰੀਆਂ, 12 ਫਰਵਰੀ (ਮਾਲਵਿੰਦਰ ਸਿੰਘ ਸਿੱਧੂ)-ਪਿੰਡਾਂ ਵਿਚ ਕਿਸਾਨਾਂ ਵਲੋਂ ਕੇਂਦਰ ਅਤੇ ਪੰਜਾਬ ਸਰਕਾਰ ਿਖ਼ਲਾਫ਼ ਰੋਸ ਪਾਇਆ ਜਾ ਰਿਹਾ ਹੈ | ਭਾਰਤੀ ਕਿਸਾਨ ਯੂਨੀਅਨ ਏਕਤਾ (ਉਗਰਾਹਾਂ) ਵਲੋਂ ਕਿਸਾਨ ਆਗੂ ਗੁਰਦੀਪ ਸਿੰਘ ਹਰੀਗੜ੍ਹ ਦੀ ਅਗਵਾਈ ਵਿਚ ਪਿੰਡ ਹਰੀਗੜ੍ਹ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵਲੋਂ ਗੇਟ ਰੈਲੀ

ਲਹਿਰਾਗਾਗਾ, 12 ਫਰਵਰੀ (ਸੂਰਜ ਭਾਨ ਗੋਇਲ)-ਪੈਨਸ਼ਨਰਜ਼ ਐਸੋਸੀਏਸ਼ਨ ਪੰਜਾਬ ਦੇ ਸੱਦੇ 'ਤੇ ਪੰਜਾਬ ਸਰਕਾਰ ਅਤੇ ਪਾਵਰਕਾਮ ਮੈਨੇਜਮੈਂਟ ਿਖ਼ਲਾਫ਼ ਗੇਟ ਰੈਲੀ ਕੀਤੀ ਗਈ | ਇਸ ਮੌਕੇ ਪ੍ਰਧਾਨ ਸੀਤਾ ਸ਼ਰਮਾ ਅਤੇ ਸਕੱਤਰ ਗੁਰਚਰਨ ਸਿੰਘ ਨੇ ਕਿਹਾ ਕਿ ਰਿਟਾਇਰ ਕਰਮਚਾਰੀਆਂ ...

ਪੂਰੀ ਖ਼ਬਰ »

ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ 'ਚੋਂ ਮਹੰਤ ਬਰੀ

ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ)-ਵਧੀਕ ਸੈਸ਼ਨ ਜੱਜ ਦਿਨੇਸ਼ ਕੁਮਾਰ ਦੀ ਅਦਾਲਤ ਨੇ ਨਸ਼ੀਲੀਆਂ ਦਵਾਈਆਂ ਰੱਖਣ ਦੇ ਦੋਸ਼ਾਂ ਵਿਚੋਂ ਇਕ 'ਮਹੰਤ' ਨੰੂ ਬਰੀ ਕਰਨ ਦਾ ਹੁਕਮ ਸੁਣਾਇਆ ਹੈ | ਬਚਾਅ ਪੱਖ ਦੇ ਵਕੀਲ ਗੁਰਤੇਜ ਸਿੰਘ ਗਰੇਵਾਲ ਨੇ ਦੱਸਿਆ ਕਿ ਪੁਲਿਸ ਪਾਰਟੀ ਨੇ ...

ਪੂਰੀ ਖ਼ਬਰ »

ਮਾਮਲਾ ਕੁਰਾਨ-ਏ-ਸ਼ਰੀਫ਼ ਦੀ ਬੇਅਦਬੀ ਦਾ ਨਰੇਸ਼ ਯਾਦਵ ਮਾਮਲੇ ਦੀ ਅਗਲੀ ਸੁਣਵਾਈ 22 ਨੂੰ

ਸੰਗਰੂਰ, 12 ਫਰਵਰੀ (ਧੀਰਜ ਪਸ਼ੌਰੀਆ)-ਮਲੇਰਕੋਟਲਾ ਵਿਖੇ 2016 ਦੌਰਾਨ ਵਾਪਰੀ ਕੁਰਾਨ-ਏ-ਸਰੀਫ ਦੀ ਬੇਅਦਬੀ ਦੀ ਘਟਨਾ ਦੇ ਸਬੰਧ ਵਿਚ ਦਰਜ ਮਾਮਲੇ ਦੀ ਸੁਣਵਾਈ ਜੋ ਸੰਗਰੂਰ ਵਿਖੇ ਵਧੀਕ ਸੈਸ਼ਨ ਜੱਜ ਕੇ.ਕੇ. ਸਿੰਗਲਾ ਦੀ ਅਦਾਲਤ ਵਿਚ ਚਲ ਰਹੀ ਹੈ ਦੀ ਅਗਲੀ ਸੁਣਵਾਈ 22 ਫਰਵਰੀ ...

ਪੂਰੀ ਖ਼ਬਰ »

ਚੋਰੀ ਦੇ ਮੋਟਰਸਾਈਕਲਾਂ ਸਮੇਤ ਚੋਰ ਕਾਬੂ

ਧੂਰੀ, 12 ਫਰਵਰੀ (ਨਰਿੰਦਰ ਸੇਠ, ਸੰਜੇ ਲਹਿਰੀ) - ਜ਼ਿਲ੍ਹਾ ਪੁਲਿਸ ਮੁਖੀ ਸ: ਮਨਦੀਪ ਸਿੰਘ ਸਿੱਧੂ ਵਲੋਂ ਸਮਾਜ ਵਿਰੋਧੀ ਅਨਸਰਾਂ ਨੂੰ ਕਾਬੂ ਕਰਨ ਦੀ ਮੁਹਿੰਮ ਤਹਿਤ ਧੂਰੀ ਸਿਟੀ ਪੁਲਿਸ ਨੇ ਚੋਰੀ ਦੀਆਂ ਵਾਰਦਾਤਾਂ ਕਰਨ ਵਾਲੇ ਚੋਰਾਂ ਨੂੰ ਗਿ੍ਫ਼ਤਾਰ ਕਰਨ ਵਿਚ ਸਫ਼ਲਤਾ ...

ਪੂਰੀ ਖ਼ਬਰ »

ਕੌ ਾਸਲਰ ਨੇ ਵਿਕਾਸ ਕੰਮਾਂ 'ਚ ਘਟੀਆ ਮਟੀਰੀਅਲ ਵਰਤਣ ਦਾ ਲਗਾਇਆ ਦੋਸ਼

ਲਹਿਰਾਗਾਗਾ, 12 ਫਰਵਰੀ (ਗਰਗ, ਢੀਂਡਸਾ)-ਭਾਜਪਾ ਕੌਾਸਲਰ ਸੰਦੀਪ ਦੀਪੂ ਨੇ ਵਾਰਡ ਨੰਬਰ 2 ਤੇ 3 ਵਿਚ ਚੱਲ ਰਹੇ ਵਿਕਾਸ ਕੰਮਾਂ ਤੇ ਠੇਕੇਦਾਰ ਵਲੋਂ ਘਟੀਆ ਮਟੀਰੀਅਲ ਵਰਤੇ ਜਾਣ ਦਾ ਦੋਸ਼ ਲਗਾਇਆ ਹੈ | ਪੰਜਾਬ ਦੀ ਸਾਬਕਾ ਮੁੱਖ ਮੰਤਰੀ ਬੀਬੀ ਰਾਜਿੰਦਰ ਕੌਰ ਭੱਠਲ ਦੀ ਕੋਠੀ ...

ਪੂਰੀ ਖ਼ਬਰ »

ਵਿਦਿਆਰਥੀ ਦੀ ਲਾਸ਼ ਰਾਜਪੁਰਾ ਨੇੜਿਓਾ ਭਾਖੜਾ 'ਚੋਂ ਮਿਲੀ

ਚੀਮਾ ਮੰਡੀ, 12 ਫਰਵਰੀ (ਦਲਜੀਤ ਸਿੰਘ ਮੱਕੜ) - ਸਥਾਨਕ ਕਸਬੇ ਦਾ ਨੌਜਵਾਨ ਵਿਦਿਆਰਥੀ ਜੋ ਕਿ ਰਾਜਪੁਰਾ ਵਿਖੇ ਉਚੇਰੀ ਵਿੱਦਿਆ ਲੈ ਰਿਹਾ ਸੀ ਅਤੇ ਪਿਛਲੇ ਹਫ਼ਤੇ ਤੋਂ ਭੇਦਭਰੀ ਹਾਲਤ ਵਿਚ ਗੁੰਮ ਹੋ ਗਿਆ ਸੀ, ਦੀ ਲਾਸ਼ ਰਾਜਪੁਰਾ ਨੇੜਿਓਾ ਇਕ ਨਹਿਰ ਵਿਚੋਂ ਮਿਲਣ ਦਾ ...

ਪੂਰੀ ਖ਼ਬਰ »

ਦੂਸ਼ਿਤ ਪਾਣੀ ਨੂੰ ਲੈ ਕੇ ਰੋਸ ਵਿਖਾਵਾ

ਧੂਰੀ, 12 ਫਰਵਰੀ (ਸੁਖਵੰਤ ਸਿੰਘ ਭੁੱਲਰ) - ਧੂਰੀ ਦੀ ਬਸੰਤ ਕਾਲੋਨੀ ਵਾਰਡ ਨੰਬਰ-1 ਦੇ ਸਥਾਨਕ ਮੁਹੱਲਾ ਵਾਸੀਆਂ ਵਲੋਂ ਵਸੋ ਵਾਲੇ ਘਰਾਂ ਅੱਗੇ ਦੂਸ਼ਿਤ ਪਾਣੀ ਦੀ ਨਿਕਾਸੀ ਨਾ ਹੋਣ 'ਤੇ ਜਮ੍ਹਾਂ ਹੋਣ ਦੇ ਰੋਸ ਵਿਚ ਭਾਰੀ ਰੋਸ ਵਿਖਾਵਾ ਕੀਤਾ ਅਤੇ ਪ੍ਰਸ਼ਾਸਨ ਵਿਰੁੱਧ ...

ਪੂਰੀ ਖ਼ਬਰ »

ਮਾਨਸਿਕ ਪ੍ਰੇਸ਼ਾਨੀ ਕਾਰਨ ਕਿਸਾਨ ਵਲੋਂ ਖ਼ੁਦਕੁਸ਼ੀ

ਮੰਡਵੀ, 12 ਫਰਵਰੀ (ਰਣਜੀਤ ਸਿੰਘ ਧਾਲੀਵਾਲ)- ਪਿਛਲੇ ਦਿਨੀਂ ਸ਼ੁੱਕਰਵਾਰ ਸ਼ਾਮ ਨੂੰ ਨੇੜਲੇ ਪਿੰਡ ਸ਼ੇਰਗੜ੍ਹ ਦੇ ਕਿਸਾਨ ਗੁਰਦੀਸ਼ ਸਿੰਘ ਪੁੱਤਰ ਜਸਵਿੰਦਰ ਸਿੰਘ ਨੇ ਪਟਿਆਲਾ ਜ਼ਿਲੇ੍ਹ ਦੀ ਹੱਦ 'ਚ ਪੈਂਦੇ ਪਿੰਡ ਜੋਗੇਵਾਲ ਕੋਲ ਭਾਖੜਾ ਨਹਿਰ 'ਚ ਛਾਲ ਮਾਰ ਦਿੱਤੀ ਸੀ, ...

ਪੂਰੀ ਖ਼ਬਰ »

ਸੈਮੀਨਾਰ ਦੌਰਾਨ ਸਾਹਿਤਕ ਹਸਤੀਆਂ ਦਾ ਸਨਮਾਨ ਭਲਕੇ

ਅਮਰਗੜ੍ਹ, 12 ਫਰਵਰੀ (ਸੁਖਜਿੰਦਰ ਸਿੰਘ ਝੱਲ)-ਆਪਣੀ ਕਲਮ ਜਰੀਏ ਸਾਹਿਤਕ ਖੇਤਰ ਅੰਦਰ ਵਡਮੁੱਲਾ ਯੋਗਦਾਨ ਪਾਉਣ ਵਾਲੀਆਂ ਅਹਿਮ ਹਸਤੀਆਂ ਦਾ ਸਨਮਾਨ ਜੇ.ਕੇ. ਮੈਮੋਰੀਅਲ ਗਲੋਬਲ ਬਾਗੜੀਆਂ ਵਿਖੇ ਲੱਚਰ ਗਾਇਕੀ ਿਖ਼ਲਾਫ਼ ਰੱਖੇ 14 ਫਰਵਰੀ ਦਿਨ ਬੁੱਧਵਾਰ ਨੰੂ ਸੈਮੀਨਾਰ ...

ਪੂਰੀ ਖ਼ਬਰ »

ਚੰਗੇ ਨਾਗਰਿਕ ਬਣਨ ਲਈ ਪ੍ਰੇਰਿਆ

ਚੀਮਾ ਮੰਡੀ, 12 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ)-ਇਲਾਕੇ ਦੀ ਨਾਮਵਰ ਵਿੱਦਿਅਕ ਸੰਸਥਾ, ਮਾਡਰਨ ਕਾਲਜ ਬੀਰ ਕਲਾਂ ਵਿਖੇ ਕਾਲਜ ਦੇ ਚੇਅਰਮੈਨ ਰਵਿੰਦਰ ਬਾਂਸਲ ਦੀ ਅਗਵਾਈ ਹੇਠ ਇਕ ਸੈਮੀਨਾਰ ਕਰਵਾਇਆ ਗਿਆ | ਵਿਦਿਆਰਥੀਆਂ ਵਿਚ ਚੰਗੀ ਸੋਚ ਪੈਦਾ ਕਰਨ ਲਈ ਕਰਵਾਏ ਇਸ ...

ਪੂਰੀ ਖ਼ਬਰ »

ਭਾਈ ਗੁਰਦਾਸ ਗਰੁੱਪ 'ਚ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ

ਸੰਗਰੂਰ, 12 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਭਾਈ ਗੁਰਦਾਸ ਗਰੁੱਪ ਆਫ਼ ਇੰਸਟੀਚਿਊਸ਼ਨਜ਼ ਵਿੱਚ ਮਹਾਰਾਜਾ ਰਣਜੀਤ ਸਿੰਘ ਸਟੇਟ ਟੈਕਨੀਕਲ ਯੂਨੀਵਰਸਿਟੀ ਇੰਟਰ ਕਾਲਜ ਵਾਲੀਬਾਲ ਟੂਰਨਾਮੈਂਟ ਦਾ ਆਯੋਜਨ ਕੀਤਾ ਗਿਆ | ਇਸ ਟੂਰਨਾਮੈਂਟ ਵਿੱਚ ਪੰਜਾਬ ਦੇ ਵੱਖ-ਵੱਖ ਕਾਲਜਾ ...

ਪੂਰੀ ਖ਼ਬਰ »

ਬਲਾਕ ਲਹਿਰਾਗਾਗਾ ਦੀਆਂ 50 ਗਰਾਮ ਪੰਚਾਇਤਾਂ ਦੀ ਵਾਰਡਬੰਦੀ

ਲਹਿਰਾਗਾਗਾ, 12 ਫਰਵਰੀ (ਅਸ਼ੋਕ ਗਰਗ, ਸੂਰਜ ਭਾਨ ਗੋਇਲ) - ਬਲਾਕ ਲਹਿਰਾਗਾਗਾ ਅਧੀਨ ਆਉਂਦੀਆਂ 50 ਗਰਾਮ ਪੰਚਾਇਤਾਂ ਦੀ ਵਾਰਡਬੰਦੀ ਦੀਆਂ ਸੂਚੀਆਂ ਸਬੰਧਿਤ ਗਰਾਮ ਪੰਚਾਇਤਾਂ ਦੀਆਂ ਸਾਂਝੀਆਂ ਥਾਵਾਂ ਜਿਵੇਂ ਪੰਚਾਇਤ ਘਰਾਂ, ਜਰਨਲ ਧਰਮਸ਼ਾਲਾ ਐਸ.ਸੀ. ਧਰਮਸ਼ਾਲਾ 'ਤੇ ਅਤੇ ...

ਪੂਰੀ ਖ਼ਬਰ »

ਸ਼ਰਧਾ ਤੇ ਉਤਸ਼ਾਹ ਨਾਲ ਸ਼ਿਵਰਾਤਰੀ ਮਨਾਈ

ਸੁਨਾਮ ਊਧਮ ਸਿੰਘ ਵਾਲਾ, 12 ਫਰਵਰੀ (ਰੁਪਿੰਦਰ ਸਿੰਘ ਸੱਗੂ) - ਸ਼ਿਵ ਸ਼ਕਤੀ ਵੁਮੈਨ ਕਲੱਬ ਸੁਨਾਮ ਵਲੋਂ ਅੱਜ ਸਥਾਨਕ ਵਾਰਡ ਨੰਬਰ ਚਾਰ ਵਿਖੇ ਸਥਿਤ ਸ਼ਿਵ ਮੰਦਰ ਵਿਖੇ ਕਲੱਬ ਦੀ ਪ੍ਰਧਾਨ ਮੈਡਮ ਪਿ੍ਯਾ ਮਧਾਨ ਦੀ ਅਗਵਾਈ ਵਿਚ ਮਹਾਂ ਸ਼ਿਵਰਾਤਰੀ ਦਾ ਤਿਉਹਾਰ ਬਹੁਤ ਹੀ ...

ਪੂਰੀ ਖ਼ਬਰ »

ਸੋਨੀਆਂ ਗਾਂਧੀ ਨੂੰ ਮਿਲੇ ਪੂਨਮ ਕਾਂਗੜਾ

ਸੰਗਰੂਰ, 12 ਫਰਵਰੀ (ਚੌਧਰੀ ਨੰਦ ਲਾਲ ਗਾਂਧੀ)-ਪੰਜਾਬ ਯੂਥ ਕਾਂਗਰਸ ਦੇ ਜਨਰਲ ਸਕੱਤਰ ਅਤੇ ਦਲਿਤ ਮਹਿਲਾ ਆਗੂ ਬੀਬੀ ਪੂਨਮ ਕਾਂਗੜਾ ਨੇ ਬੀਤੇ ਦਿਨੀਂ ਕਾਂਗਰਸ ਦੇ ਸਾਬਕਾ ਕੌਮੀ ਪ੍ਰਧਾਨ ਸੋਨੀਆਂ ਗਾਂਧੀ ਨਾਲ ਉਨ੍ਹਾਂ ਦੀ ਰਿਹਾਇਸ਼ ਵਿਖੇ ਮੁਲਾਕਾਤ ਕੀਤੀ ਅਤੇ ਆਪਣੇ ...

ਪੂਰੀ ਖ਼ਬਰ »

ਸਰਪੰਚ ਦੀ ਮੌਤ ਦੀ ਸੀ.ਬੀ.ਆਈ. ਜਾਂਚ ਕਰਵਾਈ ਜਾਵੇ-ਛਾਜਲੀ

ਖਨੌਰੀ, 12 ਫਰਵਰੀ (ਬਲਵਿੰਦਰ ਸਿੰਘ ਥਿੰਦ)-ਪਿਛਲੇ ਦਿਨੀਂ ਖਨੌਰੀ ਨਜ਼ਦੀਕੀ ਪਿੰਡ ਬਨਾਰਸੀ ਦੇ ਦਲਿਤ ਸਰਪੰਚ ਰਾਜਿੰਦਰ ਸਿੰਘ ਨੂੰ ਆਤਮ ਹੱਤਿਆ ਲਈ ਮਜਬੂਰ ਕਰਨ ਵਾਲੇ ਕਥਿਤ ਦੋਸ਼ੀਆਂ ਨੂੰ ਸਖ਼ਤ ਸਜਾਵਾਂ ਦਿਵਾਉਣ ਅਤੇ ਪੁਲਿਸ ਦੀ ਢਿੱਲੀ ਕਾਰਗੁਜ਼ਾਰੀ ਦੇ ਿਖ਼ਲਾਫ਼ ...

ਪੂਰੀ ਖ਼ਬਰ »

13 ਮਾਰਚ ਦੇ ਦਿੱਲੀ ਧਰਨੇ ਸਬੰਧੀ ਯੋਜਨਾ ਉਲੀਕੀ

ਸੰਗਰੂਰ, 12 ਫਰਵਰੀ (ਅਮਨਦੀਪ ਸਿੰਘ ਬਿੱਟਾ, ਦਮਨਜੀਤ ਸਿੰਘ)-ਕਿਸਾਨ ਯੂਨੀਅਨ ਦੀ ਮੀਟਿੰਗ ਜ਼ਿਲ੍ਹਾ ਪ੍ਰਧਾਨ ਅਤਵਾਰ ਸਿੰਘ ਬਾਦਸ਼ਾਹਪੁਰ ਦੀ ਪ੍ਰਧਾਨਗੀ ਵਿਚ ਹੋਈ | ਮੀਟਿੰਗ ਵਿਚ ਕਿਸਾਨਾਂ ਨੂੰ 13 ਮਾਰਚ ਦੇ ਦਿੱਲੀ ਵਿਚ ਪਾਰਲੀਮੈਂਟ ਦਾ ਘਿਰਾਓ ਸਬੰਧੀ ਸ਼ਾਮਲ ਹੋਣ ਦੀ ...

ਪੂਰੀ ਖ਼ਬਰ »

ਨੰਬਰਦਾਰ ਾਂ ਯੂਨੀਅਨ ਵਲੋਂ ਐਸ.ਡੀ.ਐਮ. ਨੂੰ ਮੰਗ-ਪੱਤਰ

ਮਲੇਰਕੋਟਲਾ, 12 ਫਰਵਰੀ (ਕੁਠਾਲਾ)-ਨੰਬਰਦਾਰਾਂ ਦੇ ਰਹਿੰਦੇ ਮਾਣ ਭੱਤੇ ਦੀ ਅਦਾਇਗੀ ਲਈ ਅੱਜ ਪੰਜਾਬ ਨੰਬਰਦਾਰਾ ਯੂਨੀਅਨ ਤਹਿਸੀਲ ਮਲੇਰਕੋਟਲਾ ਦੇ ਇਕ ਵਫ਼ਦ ਨੇ ਤਹਿਸੀਲ ਪ੍ਰਧਾਨ ਬੰਤ ਸਿੰਘ ਹਥਨ ਦੀ ਅਗਵਾਈ ਹੇਠ ਐਸ.ਡੀ.ਐਮ. ਮਲੇਰਕੋਟਲਾ ਡਾ. ਪ੍ਰੀਤੀ ਯਾਦਵ ਆਈ.ਏ.ਐਸ. ...

ਪੂਰੀ ਖ਼ਬਰ »

ਪ੍ਰਵਾਸੀ ਪੰਜਾਬੀਆਂ ਵਲੋਂ ਸਾਦਾ ਤੇ ਪ੍ਰਭਾਵਸ਼ਾਲੀ ਸਮਾਗਮ ਕਰਵਾਇਆ

ਪਾਇਲ, 12 ਫਰਵਰੀ (ਗੁਰਦੀਪ ਸਿੰਘ ਨਿਜ਼ਾਮਪੁਰ)-ਵਿਦੇਸ਼ਾਂ 'ਚ ਵੱਸਦੇ ਪੰਜਾਬੀਆਂ ਨੇ ਜਿੱਥੇ ਸਖ਼ਤ ਮਿਹਨਤ ਕਰਕੇ ਆਪਣੀ ਵਿਲੱਖਣ ਥਾਂ ਬਣਾਈ ਹੈ ਉੱਥੇ ਉਹ ਹਰ ਸਮੇਂ ਆਪਣੀ ਮਾਤ ਭੂਮੀ ਨੂੰ ਨਤਮਸਤਕ ਕਰਨ ਲਈ ਦਿਨ ਰਾਤ ਤਤਪਰ ਰਹਿੰਦੇ ਹਨ | ਇਸੇ ਕਰਕੇ ਉਹ ਪੰਜਾਬ ਆਉਣ ਲਈ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਕਬੱਡੀ ਕੱਪ ਦਿੜ੍ਹਬਾ ਵਿਖੇ ਅੱਜ

ਦਿੜ੍ਹਬਾ ਮੰਡੀ, 12 ਫਰਵਰੀ (ਪਰਵਿੰਦਰ ਸੋਨੂੰ)-ਸੋਸ਼ਲ ਯੂਥ ਸਪੋਰਟਸ ਕਲੱਬ ਦਿੜ੍ਹਬਾ ਵਲੋਂ ਚੇਅਰਮੈਨ ਕਰਨ ਘੁਮਾਣ ਕੈਨੇਡਾ ਅਤੇ ਪ੍ਰਧਾਨ ਗੁਰਮੇਲ ਸਿੰਘ ਦੀ ਅਗਵਾਈ ਹੇਠ 13 ਫਰਵਰੀ ਨੂੰ ਕਰਵਾਏ ਜਾ ਰਹੇ 45ਵੇ ਇੱਕ ਰੋਜ਼ਾ ਸ਼ਹੀਦ ਬਚਨ ਸਿੰਘ ਯਾਦਗਾਰੀ ਅੰਤਰਰਾਸ਼ਟਰੀ ...

ਪੂਰੀ ਖ਼ਬਰ »

ਕਿਸੇ ਵੀ ਬਾਹਰੀ ਆਗੂ ਦੀ ਦਖ਼ਲ-ਅੰਦਾਜ਼ੀ ਬਰਦਾਸ਼ਤ ਨਹੀਂ ਕਰਾਂਗੇ-ਰਟੋਲ

ਦਿੜ੍ਹਬਾ ਮੰਡੀ, 12 ਫਰਵਰੀ (ਪਰਵਿੰਦਰ ਸੋਨੂੰ)-ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਕਾਂਗਰਸੀ ਵਰਕਰਾਂ ਦੀ ਇਕ ਵਿਸ਼ੇਸ਼ ਮੀਟਿੰਗ ਹਲਕਾ ਇੰਚਾਰਜ ਮਾਸਟਰ ਅਜੈਬ ਸਿੰਘ ਰਟੋਲ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ ਆਉਣ ਵਾਲੀਆਂ ਜ਼ਿਲ੍ਹਾ ਪ੍ਰੀਸ਼ਦ, ਬਲਾਕ ਸੰਮਤੀ ਅਤੇ ...

ਪੂਰੀ ਖ਼ਬਰ »

ਪੁਰਾਤਨ ਵਸਤਾਂ ਦੀ ਪ੍ਰਦਰਸ਼ਨੀ ਲਗਾਈ

ਅਮਰਗੜ੍ਹ, 12 ਫਰਵਰੀ (ਸੁਖਜਿੰਦਰ ਸਿੰਘ ਝੱਲ)-ਬੇਜ਼ਵਾਟਰ ਇੰਟਰਨੈਸ਼ਨਲ ਸਕੂਲ ਨੰਗਲ ਵਿਖੇ ਮਾਪੇ ਅਧਿਆਪਕ ਮਿਲਣੀ ਦੌਰਾਨ ਪੁਰਾਤਨ 'ਤੇ ਵਿਰਾਸਤੀ ਵਸਤਾਂ ਦੀ ਪ੍ਰਦਰਸ਼ਨੀ ਲਗਾਈ ਗਈ, ਜਿਸ ਨੰੂ ਬੱਚਿਆਂ 'ਤੇ ਉਨ੍ਹਾਂ ਦੇ ਮਾਪਿਆਂ ਤੋਂ ਇਲਾਵਾ ਸਕੂਲ ਵਿਚ ਪਹੁੰਚੀਆਂ ...

ਪੂਰੀ ਖ਼ਬਰ »

ਅਕਾਲੀਆਂ ਕਰਕੇ ਖ਼ਜ਼ਾਨੇ ਦੀ ਹਾਲਤ ਤਰਸਯੋਗ-ਰਾਜਾ

ਚੀਮਾਂ ਮੰਡੀ, 12 ਫਰਵਰੀ (ਜਸਵਿੰਦਰ ਸਿੰਘ ਸ਼ੇਰੋਂ)-ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਸ੍ਰ. ਰਜਿੰਦਰ ਸਿੰਘ ਰਾਜਾ ਨੇ ਸਥਾਨਕ ਨਗਰ ਪੰਚਾਇਤ ਦੇ ਦਫ਼ਤਰ ਵਿਖੇ 'ਅਜੀਤ' ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਆਪਣੇ 10 ਸਾਲਾਂ ਦੇ ਕਾਰਜਕਾਲ ਦੌਰਾਨ ਨਿੱਜੀ ...

ਪੂਰੀ ਖ਼ਬਰ »

ਚੱਠਾ ਨਨਹੇੜਾ ਵਾਸੀਆਂ ਵਲੋਂ ਰੀਤੀ ਰਿਵਾਜਾਂ ਸਬੰਧੀ ਲਏ ਅਹਿਮ ਫ਼ੈਸਲੇ

ਛਾਹੜ, 12 ਫਰਵਰੀ (ਜਸਵੀਰ ਸਿੰਘ ਔਜਲਾ)-ਪਿੰਡਾਂ ਵਿਚ ਰੀਤੀ ਰਿਵਾਜ਼ਾਂ ਰਾਹੀਂ ਵੱਧ ਰਹੇ ਫ਼ਜ਼ੂਲ ਖ਼ਰਚਿਆਂ ਨੂੰ ਰੋਕਣ ਲਈ ਪਿੰਡ ਚੱਠਾ ਨਨਹੇੜਾ ਦੇ ਸਮੂਹ ਨਗਰ, ਗਰਾਮ ਪੰਚਾਇਤ ਅਤੇ ਪਿੰਡ ਦੀਆਂ ਸਾਰੀਆਂ ਸੰਸਥਾਵਾਂ ਵਲੋਂ ਇਕੱਠ ਕਰ ਕੇ ਅਹਿਮ ਫ਼ੈਸਲੇ ਲਏ ਗਏ | ਪਿੰਡ ...

ਪੂਰੀ ਖ਼ਬਰ »

550 ਬਾਲ ਕਲਾਕਾਰਾਂ ਦਾ ਕੀਤਾ ਸਨਮਾਨ

ਲਹਿਰਾਗਾਗਾ, 12 ਫਰਵਰੀ (ਅਸ਼ੋਕ ਗਰਗ) - ਡਾ. ਦੇਵ ਰਾਜ ਡੀ.ਏ.ਵੀ. ਸੀਨੀਅਰ ਸੈਕੰਡਰੀ ਪਬਲਿਕ ਸਕੂਲ ਖਾਈ ਅਤੇ ਡਾ. ਦਰਸ਼ਨ ਟਾਇਨੀ ਟੋਡਲਰ ਪਲੇਅ-ਵੇ ਸਕੂਲ ਲਹਿਰਾਗਾਗਾ ਵਲੋਂ ਸਾਲਾਨਾ ਇਨਾਮ ਦਿਵਸ ਦੇ ਬੈਨਰ ਹੇਠ ਪ੍ਰੋਗਰਾਮ 'ਜਸ਼ਨ-ਏ-ਬਚਪਨ ਆਗਾਜ਼-2018' ਕਰਵਾਇਆ ਗਿਆ ਜਿਸ ਵਿਚ ...

ਪੂਰੀ ਖ਼ਬਰ »

ਗੋਲਡ ਅਤੇ ਸਿਲਵਰ ਮੈਡਲ ਜਿੱਤ ਕੇ ਸ਼ਫ਼ੀਕ ਨੇ ਚਮਕਾਇਆ ਪੰਜਾਬ ਦਾ ਨਾਂਅ

ਮਲੇਰਕੋਟਲਾ, 12 ਫ਼ਰਵਰੀ (ਹਨੀਫ਼ ਥਿੰਦ)-ਅਲਵਰ ਸ਼ਹਿਰ ਸੂਬਾ ਰਾਜਸਥਾਨ ਦੇ ਰਾਜ ਸ੍ਰੀ ਕਾਲਜ ਵਿਖੇ ਦੋ ਰੋਜ਼ਾ ਨੈਸ਼ਨਲ ਪੱਧਰ ਦੀ ਖੇਡ ਪ੍ਰਤੀਯੋਗਿਤਾ ਕਰਵਾਈ ਗਈ | 9ਵੀਂ ਨੈਸ਼ਨਲ ਅਥਲੈਟਿਕ ਚੈਂਪੀਅਨਸ਼ਿਪ ਵਿਚ ਦੇਸ਼ ਦੇ ਵੱਖ-ਵੱਖ ਸੂਬਿਆਂ ਤੋਂ ਆਏ ਬਜ਼ੁਰਗ ਖਿਡਾਰੀਆਂ ...

ਪੂਰੀ ਖ਼ਬਰ »

ਖੇਡ ਕਿੱਟਾਂ ਵੰਡੀਆਂ

ਚੀਮਾ ਮੰਡੀ, 12 ਜਨਵਰੀ (ਜਗਰਾਜ ਮਾਨ)-ਕਸਬੇ ਦੇ ਨੇੜਲੇ ਪਿੰਡ ਝਾੜੋਂ ਵਿਖੇ ਨਿਊ ਜਨਰੇਸ਼ਨ ਸਪੋਰਟਸ ਅਤੇ ਵੈੱਲਫੇਅਰ ਕਲੱਬ ਵੱਲੋਂ ਖਿਡਾਰੀਆਂ ਨੂੰ ਸਪੋਰਟਸ ਕਿੱਟਾਂ ਵੰਡੀਆਂ ਗਈਆਂ ਅਤੇ ਕਲੱਬ ਦੀ ਮੀਟਿੰਗ ਕੀਤੀ ਗਈ | ਇਸ ਮੌਕੇ ਕਲੱਬ ਮੈਂਬਰਾਂ ਵੱਲੋਂ ਪਿੰਡ ਨੂੰ ...

ਪੂਰੀ ਖ਼ਬਰ »

ਨੀਲ ਗਊਆਂ ਵਲੋਂ ਉਜਾੜੇ ਤੋਂ ਕਿਸਾਨ ਪ੍ਰੇਸ਼ਾਨ

ਛਾਹੜ, 12 ਫਰਵਰੀ (ਜਸਵੀਰ ਸਿੰਘ ਔਜਲਾ)-ਇਲਾਕੇ ਦੇ ਵੱਖ-ਵੱਖ ਪਿੰਡਾਂ ਛਾਹੜ, ਨੰਗਲਾ, ਭਾਈ ਕੀ ਪਿਸੌਰ, ਸੰਗੀਤਾਵਾਲਾ, ਢੰਡੋਲੀ ਕਲਾ, ਚੱਠਾ ਨਨਹੇੜਾ, ਜਵੰਧਾ ਆਦਿ ਪਿੰਡਾਂ ਦੇ ਕਿਸਾਨ ਨੀਲ ਗਊਆਂ ਅਤੇ ਹੋਰ ਆਵਾਰਾ ਪਸ਼ੂਆਂ ਤੋਂ ਪ੍ਰੇਸ਼ਾਨ ਹਨ | ਜੱਗੀ ਨੰਗਲਾ, ਗੁਲਜਾਰ ...

ਪੂਰੀ ਖ਼ਬਰ »

'ਮਨੋਵਿਗਿਆਨਕ ਤੇ ਵਿਵਹਾਰਕ ਅਧਿਐਨ' ਵਿਸ਼ੇ 'ਤੇ ਸੱਤ ਰੋਜ਼ਾ ਵਰਕਸ਼ਾਪ ਸ਼ੁਰੂ

ਮਸਤੂਆਣਾ ਸਾਹਿਬ, 12 ਫਰਵਰੀ (ਦਮਦਮੀ)-ਅਕਾਲ ਕਾਲਜ ਆਫ਼ ਐਜੂਕੇਸ਼ਨ ਗੁਰਸਾਗਰ ਮਸਤੂਆਣਾ ਸਾਹਿਬ ਵਿਖੇ ਪਿ੍ੰਸੀਪਲ ਡਾ. ਸੁਖਦੀਪ ਕੌਰ ਦੀ ਅਗਵਾਈ ਅਤੇ ਸਮੂਹ ਸਟਾਫ਼ ਦੇ ਸਹਿਯੋਗ ਸਦਕਾ 'ਮਨੋਵਿਗਿਆਨਿਕ ਅਤੇ ਵਿਵਹਾਰਿਕ ਅਧਿਐਨ' ਵਿਸ਼ੇ 'ਤੇ ਸੱਤ ਰੋਜ਼ਾ ਵਰਕਸ਼ਾਪ ਕਾਲਜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX