ਤਾਜਾ ਖ਼ਬਰਾਂ


ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀ ਜਿੱਤ ਦੀ ਵਧਾਈ
. . .  9 minutes ago
ਨਵੀਂ ਦਿੱਲੀ, 26 ਮਈ- ਸਾਊਦੀ ਅਰਬ ਦੇ ਕ੍ਰਾਊਨ ਪ੍ਰਿੰਸ ਮੁਹੰਮਦ ਬਿਨ ਸਲਮਾਨ ਨੇ ਲੋਕ ਸਭਾ ਚੋਣਾਂ 'ਚ ਭਾਜਪਾ ਦੀ ਸ਼ਾਨਦਾਰ ਜਿੱਤ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਵਧਾਈ ਦਿੱਤੀ ਹੈ। ਕ੍ਰਾਊਨ ਪ੍ਰਿੰਸ ਸਲਮਾਨ ਨੇ ਉਨ੍ਹਾਂ ਨੂੰ ਫੋਨ 'ਤੇ...
ਪ੍ਰਧਾਨ ਮੰਤਰੀ ਮੋਦੀ ਨੇ ਉਪ ਰਾਸ਼ਟਰਪਤੀ ਵੈਂਕਈਆ ਨਾਇਡੂ ਨਾਲ ਕੀਤੀ ਮੁਲਾਕਾਤ
. . .  27 minutes ago
ਨਵੀਂ ਦਿੱਲੀ, 26 ਮਈ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਉਪ ਰਾਸ਼ਟਰਪਤੀ ਐੱਮ. ਵੈਂਕਈਆ ਨਾਇਡੂ ਨਾਲ...
ਜੰਮੂ-ਕਸ਼ਮੀਰ 'ਚ ਪਾਕਿਸਤਾਨ ਨੇ ਕੀਤੀ ਗੋਲੀਬਾਰੀ, ਇੱਕ ਨਾਗਰਿਕ ਜ਼ਖ਼ਮੀ
. . .  38 minutes ago
ਸ੍ਰੀਨਗਰ, 26 ਮਈ- ਜੰਮੂ-ਕਸ਼ਮੀਰ ਦੇ ਰਾਜੌਰੀ ਜ਼ਿਲ੍ਹੇ 'ਚ ਕੰਟਰੋਲ ਰੇਖਾ (ਐੱਲ. ਓ. ਸੀ.) 'ਤੇ ਪਾਕਿਸਤਾਨੀ ਫੌਜ ਵਲੋਂ ਛੋਟੇ ਹਥਿਆਰਾਂ ਨਾਲ ਕੀਤੀ ਗਈ ਗੋਲੀਬਾਰੀ ਇੱਕ ਸਥਾਨਕ ਲੜਕਾ ਜ਼ਖ਼ਮੀ ਹੋ ਗਿਆ। ਪੁਲਿਸ ਵਲੋਂ ਇਸ ਸੰਬੰਧੀ ਜਾਣਕਾਰੀ ਦਿੱਤੀ ਗਈ ਹੈ। ਇੱਕ...
ਨਿਕੋਬਾਰ ਦੀਪ ਸਮੂਹ 'ਚ ਲੱਗੇ ਭੂਚਾਲ ਦੇ ਝਟਕੇ
. . .  53 minutes ago
ਪੋਰਟ ਬਲੇਅਰ, 26 ਮਈ- ਨਿਕੋਬਾਰ ਦੀਪ ਸਮੂਹ 'ਚ ਅੱਜ ਸਵੇਰੇ ਕਰੀਬ 7.49 ਵਜੇ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.5 ਮਾਪੀ ਗਈ। ਇਸ ਕਾਰਨ ਇੱਥੇ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਕੋਈ...
ਨਾਈਜੀਰੀਆ 'ਚ ਅੱਤਵਾਦੀ ਹਮਲੇ 'ਚ 25 ਫੌਜੀਆਂ ਦੀ ਮੌਤ
. . .  about 1 hour ago
ਅਬੂਜਾ, 26 ਮਈ- ਨਾਈਜੀਰੀਆ ਦੇ ਪੂਰਬ-ਉੱਤਰ 'ਚ ਬੋਕੋ ਹਰਮ ਅੱਤਵਾਦੀ ਸੰਗਠਨ ਵਲੋਂ ਘਾਤ ਲਗਾ ਕੇ ਕੀਤੇ ਗਏ ਹਮਲੇ 'ਚ ਘੱਟੋ-ਘੱਟ 25 ਫੌਜੀਆਂ ਅਤੇ ਕਈ ਨਾਗਰਿਕਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀਆਂ ਮੁਤਾਬਕ ਅੱਤਵਾਦੀਆਂ ਨੇ ਫੌਜੀਆਂ ਅਤੇ...
ਕਮਲਨਾਥ, ਗਹਿਲੋਤ ਤੇ ਚਿਦੰਬਰਮ ਨੇ ਆਪਣੇ ਨਿੱਜੀ ਹਿੱਤ ਪਾਰਟੀ ਤੋਂ ਰੱਖੇ ਉੱਪਰ - ਰਾਹੁਲ ਗਾਂਧੀ
. . .  about 2 hours ago
ਨਵੀਂ ਦਿੱਲੀ, 26 ਮਈ - ਕਾਂਗਰਸ ਵਰਕਿੰਗ ਕਮੇਟੀ ਨੇ ਪਾਰਟੀ ਦੇ ਪ੍ਰਧਾਨ ਰਾਹੁਲ ਗਾਂਧੀ ਦਾ ਅਸਤੀਫ਼ਾ ਨਾਮਨਜ਼ੂਰ ਕਰ ਦਿੱਤਾ। ਰਾਹੁਲ ਨੇ ਲੋਕ-ਸਭਾ 'ਚ ਹਾਰ ਦੀ ਜ਼ਿੰਮੇਵਾਰੀ ਲੈਂਦੇ ਹੋਏ ਅਹੁਦੇ ਤੋਂ ਹਟਣ ਦਾ ਪ੍ਰਸਤਾਵ ਦਿੱਤਾ। ਕਾਂਗਰਸ ਦੀ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਨੇ ਸੀਨੀਅਰ ਨੇਤਾਵਾਂ 'ਤੇ ਵੀ ਨਾਰਾਜ਼ਗੀ...
18 ਕਰੋੜ ਦੀ ਹੈਰੋਇਨ ਸਮੇਤ ਦੋ ਕਾਬੂ
. . .  about 2 hours ago
ਲੁਧਿਆਣਾ, 26 ਮਈ (ਪਰਮਿੰਦਰ ਸਿੰਘ ਆਹੂਜਾ) - ਐਸ.ਟੀ.ਐਫ ਲੁਧਿਆਣਾ ਦੀ ਪੁਲਿਸ ਨੇ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 18 ਕਰੋੜ ਰੁਪਏ ਮੁੱਲ ਦੀ ਹੈਰੋਇਨ ਬਰਾਮਦ ਕੀਤੀ ਹੈ, ਜਾਣਕਾਰੀ ਦਿੰਦਿਆਂ ਐਸ.ਟੀ.ਐਫ ਦੇ ਇੰਚਾਰਜ ਇੰਸਪੈਕਟਰ...
ਤ੍ਰਿਪੁਰਾ 'ਚ ਆਇਆ ਹੜ੍ਹ, ਕਈ ਪਰਿਵਾਰ ਹੋਏ ਬੇਘਰ
. . .  about 3 hours ago
ਧਰਮਾਨਗਰ, 26 ਮਈ - ਤ੍ਰਿਪੁਰਾ 'ਚ ਭਾਰੀ ਮੀਂਹ ਦੇ ਚੱਲਦਿਆਂ ਅਚਾਨਕ ਹੜ੍ਹ ਆ ਗਿਆ। ਜਿਸ ਕਾਰਨ ਉਤਰੀ ਤ੍ਰਿਪੁਰਾ, ਉਨਾਕੋਟੀ ਤੇ ਢਾਹਲਾਈ ਜ਼ਿਲ੍ਹਿਆਂ 'ਚ ਇਕ ਹਜ਼ਾਰ ਤੋਂ ਵਧੇਰੇ ਪਰਿਵਾਰ ਪ੍ਰਭਾਵਿਤ ਹੋ ਗਏ ਹਨ। ਐਨ.ਡੀ.ਆਰ.ਐਫ. ਦੀਆਂ ਟੀਮਾਂ ਵਲੋਂ ਬੇਘਰ ਹੋਏ ਲੋਕਾਂ ਨੂੰ ਸੁਰੱਖਿਅਤ ਸਥਾਨਾਂ 'ਤੇ ਭੇਜਿਆ...
ਸਮ੍ਰਿਤੀ ਈਰਾਨੀ ਦੇ ਕਰੀਬੀ ਆਗੂ ਦੀ ਗੋਲੀ ਮਾਰ ਹੱਤਿਆ
. . .  about 3 hours ago
ਨਵੀਂ ਦਿੱਲੀ, 26 ਮਈ - ਯੂ.ਪੀ. ਦੇ ਅਮੇਠੀ 'ਚ ਬੀਤੇ ਕੱਲ੍ਹ ਭਾਜਪਾ ਸੰਸਦ ਮੈਂਬਰ ਸਮ੍ਰਿਤੀ ਈਰਾਨੀ ਦੇ ਕਰੀਬੀ ਸੁਰਿੰਦਰ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਹਮਲਾਵਰਾਂ ਨੇ ਸੁਰਿੰਦਰ ਸਿੰਘ 'ਤੇ ਉਸ ਵਕਤ ਗੋਲੀਆਂ ਚਲਾ ਦਿੱਤੀਆਂ, ਜਦੋਂ ਉਹ ਆਪਣੇ ਘਰ ਦੇ ਬਾਹਰ ਸੁੱਤੇ ਹੋਏ ਸਨ। ਲੋਕ ਸਭਾ ਚੋਣਾਂ...
ਅੱਜ ਦਾ ਵਿਚਾਰ
. . .  about 3 hours ago
ਜਲੰਧਰ : ਅਬਾਦਪੁਰਾ 'ਚ ਘਰ ਦੇ ਬਾਹਰ ਖੜ੍ਹੇ ਨੌਜਵਾਨ 'ਤੇ ਚੱਲੀ ਗੋਲੀ
. . .  1 day ago
ਦੁਬਈ ਤੋਂ ਪੁੱਜੇ ਯਾਤਰੀ ਕੋਲੋਂ 240 ਗ੍ਰਾਮ ਸੋਨਾ ਬਰਾਮਦ
. . .  1 day ago
ਰਾਜਾਸਾਂਸੀ, 25 ਮਈ (ਹੇਰ/ਹਰਦੀਪ ਸਿੰਘ ਖੀਵਾ) ਅੰਮ੍ਰਿਤਸਰ ਤੋਂ ਦੁਬਈ ਵਿਚਾਲੇ ਚੱਲਣ ਵਾਲੀ ਇੰਡੀਗੋ ਏਅਰ ਲਾਇਨ ਦੀ ਉਡਾਣ ਰਾਹੀਂ ਸਫ਼ਰ ਕਰਕੇ ਦੁਬਈ ਤੋਂ ਏਥੇ ਪੁੱਜੇ ਇੱਕ ਯਾਤਰੀ ਕੋਲੋਂ ਕਸਟਮ ...
ਕਾਰ ਅਚਾਨਕ ਟਰੱਕ ਨਾਲ ਜਾ ਟਕਰਾਈ,ਪੁੱਤਰ ਦੀ ਮੌਤ-ਮਾਪੇ ਗੰਭੀਰ ਜ਼ਖਮੀ
. . .  1 day ago
ਫ਼ਤਿਹਗੜ੍ਹ ਸਾਹਿਬ, 25 ਮਈ (ਅਰੁਣ ਅਹੂਜਾ)- ਸਥਾਨਕ ਗੁਰਦੁਆਰਾ ਸ਼ੀਸ਼ ਗੰਜ ਸਾਹਿਬ ਨੇੜੇ ਵਾਪਰੇ ਇਕ ਸੜਕ ਹਾਦਸੇ ਵਿਚ ਇਕ ਪਰਿਵਾਰ ਦੇ ਇਕ ਜੀਅ ਦੀ ਮੌਤ ਅਤੇ 2 ਦੇ ਗੰਭੀਰ ਜ਼ਖਮੀ ਹੋ ਜਾਣ ਦੀ ਜਾਣਕਾਰੀ ਮਿਲੀ ...
ਛੱਪੜ ਦੀ ਖ਼ੁਦਾਈ ਦੌਰਾਨ ਮਿਲੇ ਤਕਰੀਬਨ 500 ਚੱਲੇ ਅਤੇ ਕੁੱਝ ਅਣ ਚੱਲੇ ਕਾਰਤੂਸ
. . .  1 day ago
ਗੋਨਿਆਣਾ, 25 ਮਈ (ਬਰਾੜ ਆਰ. ਸਿੰਘ)- ਸਥਾਨਕ ਸ਼ਹਿਰ ਦੇ ਲਾਗਲੇ ਪਿੰਡ ਬਲਾਹੜ ਵਿੰਝੂ ਅੰਦਰ ਛੱਪੜ ਦੀ ਚੱਲ ਰਹੀ ਖ਼ੁਦਾਈ ਦੌਰਾਨ ਇਸ ਦੀ ਤਹਿ ਥੱਲਿਓਂ ਤਕਰੀਬਨ 500 ਚੱਲੇ ਅਤੇ ਕੁੱਝ ...
ਔਰਤ ਵੱਲੋਂ ਖ਼ੁਦ ਨੂੰ ਅੱਗ ਲਾ ਕੇ ਖ਼ੁਦਕੁਸ਼ੀ ਕਰਨ ਦੀ ਕੀਤੀ ਗਈ ਕੋਸ਼ਿਸ਼, ਹਾਲਤ ਨਾਜ਼ੁਕ
. . .  1 day ago
ਕੋਟਕਪੂਰਾ, 25 ਮਈઠ(ਮੋਹਰ ਸਿੰਘ ਗਿੱਲ)- ਸਥਾਨਕ ਸ਼ਹਿਰ 'ਚ ਇਕ ਔਰਤ ਵਲੋਂ ਆਪਣੇ ਆਪ ਨੂੰ ਅੱਗ ਲਾਏ ਜਾਣ ਦੀ ਸੂਚਨਾ ਹੈ। ਮਿਲੀ ਜਾਣਕਾਰੀ ਅਨੁਸਾਰ ਜਲਾਲੇਆਣਾ ਸੜਕ 'ਤੇ ਸਥਿਤ ਬੰਗਾਲੀ ਬਸਤੀ ਦੇ ਵਸਨੀਕ ਇਕ ਰਾਜੂ ਨਾਂਅ ਦੇ ਮਜ਼ਦੂਰ ਦੀ ਪਤਨੀ ...
ਜੈੱਟ ਏਅਰਵੇਜ਼ ਦੇ ਸਾਬਕਾ ਚੇਅਰਮੈਨ ਨਰੇਸ਼ ਗੋਇਲ ਨੂੰ ਮੁੰਬਈ ਹਵਾਈ ਅੱਡੇ 'ਤੇ ਰੋਕਿਆ ਗਿਆ
. . .  1 day ago
ਦੇਸ਼ ਦੀ ਜਨਤਾ ਨੂੰ ਹੀ ਨਹੀਂ, ਸਗੋਂ ਦੁਨੀਆ ਨੂੰ ਵੀ ਭਾਰਤ ਤੋਂ ਹਨ ਬਹੁਤ ਉਮੀਦਾਂ- ਮੋਦੀ
. . .  1 day ago
ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਹੋਈ ਇੰਨੀ ਵੋਟਿੰਗ- ਪ੍ਰਧਾਨ ਮੰਤਰੀ ਮੋਦੀ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਸਦ ਮੈਂਬਰਾਂ ਨੂੰ ਸੋਚ ਸਮਝ ਕੇ ਬੋਲਣ ਦੀ ਦਿੱਤੀ ਸਲਾਹ
. . .  1 day ago
ਮੋਦੀ ਹੀ ਮੋਦੀ ਲਈ ਹੈ ਚੁਨੌਤੀ- ਪ੍ਰਧਾਨ ਮੰਤਰੀ ਮੋਦੀ
. . .  1 day ago
ਨਸ਼ੇ ਦੀ ਓਵਰ ਡੋਜ਼ ਕਾਰਨ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਮੌਤ
. . .  1 day ago
ਨਾਗਾਲੈਂਡ: ਅੱਤਵਾਦੀ ਹਮਲੇ 'ਚ ਅਸਮ ਰਾਈਫ਼ਲ ਦੇ ਦੋ ਜਵਾਨ ਸ਼ਹੀਦ
. . .  1 day ago
2019 ਦੀਆਂ ਲੋਕ ਸਭਾ ਚੋਣਾਂ ਨੇ ਨਵੇਂ ਯੁੱਗ ਦੀ ਕੀਤੀ ਸ਼ੁਰੂਆਤ- ਮੋਦੀ
. . .  1 day ago
2019 ਲੋਕ ਸਭਾ ਚੋਣਾਂ ਨੇ ਦੀਵਾਰਾਂ ਨੂੰ ਤੋੜ ਕੇ ਦਿਲਾਂ ਨੂੰ ਜੋੜਨ ਦਾ ਕੀਤਾ ਕੰਮ- ਪ੍ਰਧਾਨ ਮੰਤਰੀ ਮੋਦੀ
. . .  1 day ago
ਜਨਤਾ ਦੀ ਸੇਵਾ ਪ੍ਰਮਾਤਮਾ ਦੀ ਸੇਵਾ- ਪ੍ਰਧਾਨ ਮੰਤਰੀ ਮੋਦੀ
. . .  1 day ago
ਐਨ.ਡੀ.ਏ. ਦੇ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਮੋਦੀ ਨੇ ਸਿਆਸੀ ਆਗੂਆਂ ਦਾ ਕੀਤਾ ਧੰਨਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਸੰਬੋਧਨ ਕੀਤਾ ਸ਼ੁਰੂ
. . .  1 day ago
ਸੰਨੀ ਦਿਓਲ ਦੇ ਰੋਡ ਸ਼ੋਅ ਦੌਰਾਨ ਜੇਬ ਕੱਟਣ ਵਾਲੇ ਗਿਰੋਹ ਦੀਆਂ 6 ਮਹਿਲਾ ਮੈਂਬਰ ਗ੍ਰਿਫ਼ਤਾਰ
. . .  1 day ago
ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਦੇ ਪੈਰਾਂ ਨੂੰ ਛੂਹ ਕੇ ਲਿਆ ਆਸ਼ੀਰਵਾਦ
. . .  1 day ago
ਪ੍ਰਧਾਨ ਮੰਤਰੀ ਮੋਦੀ ਸਰਬ ਸੰਮਤੀ ਨਾਲ ਚੁਣੇ ਗਏ ਐਨ.ਡੀ.ਏ ਦੇ ਨੇਤਾ
. . .  1 day ago
ਕਾਂਗਰਸ ਪ੍ਰਧਾਨ ਬਣੇ ਰਹਿਣਗੇ ਰਾਹੁਲ ਗਾਂਧੀ, ਵਰਕਿੰਗ ਕਮੇਟੀ ਨੇ ਖ਼ਾਰਜ ਕੀਤੀ ਅਸਤੀਫ਼ੇ ਦੀ ਪੇਸ਼ਕਸ਼
. . .  1 day ago
ਐੱਨ. ਡੀ. ਏ. ਦੇ ਸੰਸਦੀ ਬੋਰਡ ਦੀ ਬੈਠਕ ਸ਼ੁਰੂ
. . .  1 day ago
ਅੱਜ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕਰਨਗੇ ਮੋਦੀ
. . .  1 day ago
ਮਨੋਜ ਤਿਵਾੜੀ ਨੇ ਸ਼ੀਲਾ ਦੀਕਸ਼ਿਤ ਨਾਲ ਮੁਲਾਕਾਤ ਕਰਕੇ ਲਿਆ ਆਸ਼ੀਰਵਾਦ
. . .  1 day ago
ਜਰਮਨ ਦੀ ਚਾਂਸਲਰ ਅਤੇ ਬ੍ਰਿਟੇਨ ਦੀ ਪ੍ਰਧਾਨ ਮੰਤਰੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਦਿੱਤੀਆਂ ਵਧਾਈਆਂ
. . .  1 day ago
ਜੀ. ਕੇ. ਦਾ ਬਾਦਲ ਦਲ 'ਤੇ ਹਮਲਾ, ਕਿਹਾ- ਜਿਨ੍ਹਾਂ ਨੂੰ ਪੰਥ ਨੇ ਬਾਹਰ ਕੱਢਿਆ, ਉਹ ਮੈਨੂੰ ਪਾਰਟੀ 'ਚੋਂ ਕੀ ਕੱਢਣਗੇ
. . .  1 day ago
ਕ੍ਰਿਕਟ ਵਿਸ਼ਵ ਕੱਪ : ਨਿਊਜ਼ੀਲੈਂਡ ਵਿਰੁੱਧ ਅਭਿਆਸ ਮੈਚ 'ਚ ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਦਾ ਲਿਆ ਫ਼ੈਸਲਾ
. . .  1 day ago
ਬਿਹਾਰ ਦੀ ਲੜਕੀ ਨੇ ਅਗਵਾ ਹੋਣ ਅਤੇ ਸਮੂਹਿਕ ਜਬਰ ਜਨਾਹ ਦੇ ਚਾਰ ਨੌਜਵਾਨਾਂ 'ਤੇ ਲਾਏ ਦੋਸ਼
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ ਖ਼ਤਮ
. . .  1 day ago
ਢਿਗਾਂ ਡਿੱਗਣ ਕਾਰਨ ਜੰਮੂ-ਸ੍ਰੀਨਗਰ ਹਾਈਵੇਅ ਬੰਦ
. . .  1 day ago
ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੌਮੀ ਸ਼ਹੀਦਾਂ ਦਾ ਦਰਜਾ ਦਿਵਾਉਣ ਦਾ ਮੁੱਦਾ ਲੋਕ ਸਭਾ 'ਚ ਚੁੱਕਾਂਗਾ- ਮਾਨ
. . .  1 day ago
12ਵੀਂ ਜਮਾਤ ਦੇ ਨਤੀਜਿਆਂ 'ਚ ਪਟਿਆਲਾ 'ਚੋਂ ਦੂਜੇ ਸਥਾਨ 'ਤੇ ਆਈ ਵਿਦਿਆਰਥਣ ਦੀ ਸੜਕ ਹਾਦਸੇ 'ਚ ਮੌਤ
. . .  1 day ago
ਦਿੱਲੀ ਪ੍ਰਦੇਸ਼ ਕੋਰ ਕਮੇਟੀ ਨੇ ਜੀ. ਕੇ. ਨੂੰ ਪਾਰਟੀ ਤੋਂ ਬਾਹਰ ਕੱਢਣ ਦੀ ਤਜਵੀਜ਼ ਹਾਈਕਮਾਨ ਕੋਲ ਭੇਜੀ
. . .  1 day ago
ਉੱਤਰ ਪ੍ਰਦੇਸ਼ 'ਚ ਚੋਣ ਡਿਊਟੀ 'ਤੇ ਗਏ ਪੰਜਾਬ ਪੁਲਿਸ ਦੇ ਜਵਾਨ ਦੀ ਮੌਤ
. . .  1 day ago
16ਵੀਂ ਲੋਕ ਸਭਾ ਨੂੰ ਭੰਗ ਕਰਨ ਦੇ ਹੁਕਮ 'ਤੇ ਰਾਸ਼ਟਰਪਤੀ ਨੇ ਕੀਤੇ ਹਸਤਾਖ਼ਰ
. . .  1 day ago
ਚੋਣ ਕਮਿਸ਼ਨ ਨੇ ਰਾਸ਼ਟਰਪਤੀ ਰਾਮਨਾਥ ਕੋਵਿੰਦ ਨੂੰ ਸੌਂਪੀ ਜੇਤੂ ਉਮੀਦਵਾਰਾਂ ਦੀ ਸੂਚੀ
. . .  1 day ago
ਗ਼ਲਤ ਹਨ ਰਾਹੁਲ ਗਾਂਧੀ ਦੇ ਅਸਤੀਫ਼ੇ ਦੀਆਂ ਖ਼ਬਰਾਂ- ਸੁਰਜੇਵਾਲਾ
. . .  1 day ago
ਨਸ਼ੇ ਦੇ ਦੈਂਤ ਨੇ ਨਿਗਲ਼ਿਆ ਇੱਕ ਹੋਰ ਮਾਂ ਦਾ ਪੁੱਤ
. . .  1 day ago
ਕਾਂਗਰਸ ਵਰਕਿੰਗ ਕਮੇਟੀ ਦੀ ਬੈਠਕ 'ਚ ਰਾਹੁਲ ਵਲੋਂ ਅਸਤੀਫ਼ੇ ਦੀ ਪੇਸ਼ਕਸ਼
. . .  about 1 hour ago
ਡੇਰਾਬੱਸੀ 'ਚ ਸਰਕਾਰੀ ਹਸਪਤਾਲ ਦੇ ਪਖਾਨੇ ਦੇ ਫਲੱਸ਼ ਟੈਂਕ 'ਚੋਂ ਮਿਲੀ ਨਵਜੰਮੇ ਬੱਚੇ ਦੀ ਲਾਸ਼
. . .  about 1 hour ago
ਹੋਰ ਖ਼ਬਰਾਂ..
ਜਲੰਧਰ : ਬੁਧਵਾਰ 3 ਫੱਗਣ ਸੰਮਤ 549

ਫਿਰੋਜ਼ਪੁਰ / ਫਾਜ਼ਿਲਕਾ / ਅਬੋਹਰ

ਵੱਖ-ਵੱਖ ਪਿੰਡਾਂ ਦੇ ਅੱਧੀ ਦਰਜਨ ਨੌਜਵਾਨ ਰਹੱਸਮਈ ਢੰਗ ਨਾਲ ਲਾਪਤਾ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)- ਜ਼ਿਲ੍ਹਾ ਫ਼ਿਰੋਜ਼ਪੁਰ ਨਾਲ ਸਬੰਧਿਤ ਵੱਖ-ਵੱਖ ਪਿੰਡਾਂ ਦੇ ਕਰੀਬ ਅੱਧੀ ਦਰਜਨ ਨੌਜਵਾਨ ਰਹੱਸਮਈ ਢੰਗ ਨਾਲ ਲਾਪਤਾ ਹਨ, ਜਿਸ ਕਾਰਨ ਇਲਾਕੇ 'ਚ ਡਰ ਦਾ ਮਾਹੌਲ ਹੈ | ਉਕਤ ਨੌਜਵਾਨਾਂ 'ਚੋਂ ਸਿਰਫ਼ ਇਕ ਹੀ ਨੌਜਵਾਨ ਲਵਪ੍ਰੀਤ ਸਿੰਘ ਜੋ ਕਿ ਪਿੰਡ ਮਿਰਜ਼ੇ ਕੇ ਦਾ ਵਸਨੀਕ ਹੈ, ਘਰ ਵਾਪਸ ਪਰਤਿਆ, ਪ੍ਰੰਤੂ ਉਹ ਵੀ ਦਿਮਾਗ਼ੀ ਤੌਰ 'ਤੇ ਹੋਸ਼-ਹਵਾਸ ਗੁਆ ਚੁੱਕਾ ਹੈ ਅਤੇ ਇਕ ਹੋਰ ਨੌਜਵਾਨ ਭੁਪਿੰਦਰ ਸਿੰਘ ਭਿੰਦਾ ਵਾਸੀ ਪਿੰਡ ਬੋਤੀਆਂ ਵਾਲਾ ਦੀ ਲਾਸ਼ ਦੋਦਾ ਪੁਲ ਵਾਲੀ ਨਹਿਰ 'ਚੋਂ ਬਰਾਮਦ ਹੋਈ ਹੈ, ਜਿਸ ਦੀ ਮੌਤ ਦੇ ਕਾਰਨਾਂ ਬਾਰੇ ਅਜੇ ਤੱਕ ਕੁਝ ਪਤਾ ਨਹੀਂ ਲੱਗ ਸਕਿਆ | ਮਿਲੀਆਂ ਰਿਪੋਰਟਾਂ ਅਨੁਸਾਰ ਪਿਛਲੇ ਦੋ ਮਹੀਨਿਆਂ 'ਚ ਲਾਪਤਾ ਹੋਏ ਨੌਜਵਾਨ ਸੰਦੀਪ ਸਿੰਘ (21) ਪੁੱਤਰ ਚਾਨਣ ਸਿੰਘ ਵਾਸੀ ਪਿੰਡ ਢੀਂਡਸਾ, ਚਮਕੌਰ ਸਿੰਘ (35) ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਅੰਬਰਹਰ, ਜਗਨਦੀਪ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਪਿੰਡ ਠੱਠਾ ਕਾਲਾ ਸਿੰਘ, ਲਵਪ੍ਰੀਤ ਸਿੰਘ (18) ਪੁੱਤਰ ਲਖਵਿੰਦਰ ਸਿੰਘ ਵਾਸੀ ਭੰਗਾਲੀ ਦਾ ਅਜੇ ਤੱਕ ਕੋਈ ਥਹੁ ਪਤਾ ਨਹੀਂ ਲੱਗ ਸਕਿਆ | ਓਧਰ ਨੌਜਵਾਨਾਂ ਦੇ ਗੁੰਮ ਹੋਣ ਦੀਆਂ ਲਗਾਤਾਰ ਵਾਪਰ ਰਹੀਆਂ ਘਟਨਾਵਾਂ ਕਾਰਨ ਪੁਲਿਸ ਪ੍ਰਸ਼ਾਸਨ ਨੇ ਚੁੱਪ ਹੀ ਸਾਧੀ ਹੋਈ ਹੈ | ਉਕਤ ਗੰਭੀਰ ਮਾਮਲੇ ਨੂੰ ਲੈ ਕੇ ਆਮ ਆਦਮੀ ਪਾਰਟੀ ਦਾ ਵਫ਼ਦ ਫ਼ਿਰੋਜ਼ਪੁਰ ਦੇ ਸੀਨੀਅਰ ਕਪਤਾਨ ਪੁਲਿਸ ਪ੍ਰੀਤਮ ਸਿੰਘ ਨੂੰ ਮਿਲਿਆ | ਵਫ਼ਦ ਵਿਚ ਸ਼ਾਮਿਲ ਪਾਰਟੀ ਦੇ ਸਹਿ ਪ੍ਰਧਾਨ ਸੁਖਰਾਜ ਸਿੰਘ ਗੋਰਾ, ਮਲਕੀਤ ਸਿੰਘ ਥਿੰਦ, ਜੋਗਿੰਦਰ ਸਿੰਘ ਮੱਲਾਂਵਾਲਾ, ਬਲਵੀਰ ਸਿੰਘ ਸਰਪੰਚ, ਚਰਨਜੀਤ ਗਿੱਲ, ਅਸ਼ੋਕ ਗੁਪਤਾ, ਸਤਨਾਮ ਸਿੰਘ ਕਾਦਾ ਬੋਹੜਾ, ਭੁਪਿੰਦਰ ਕੌਰ ਸੰਧੂ, ਕੁਲਦੀਪ ਢੀਂਡਸਾ, ਗੁਰਜੰਟ ਸਿੰਘ ਧਰਮਪੁਰਾ, ਅਮਰਜੀਤ ਸਿੰਘ ਭੰਗਾਲੀ, ਅਜੈਬ ਸਿੰਘ ਗਿੱਲ, ਕੁਲਦੀਪ ਸਿੰਘ ਖੋਸਾ, ਗੁਰਭੇਜ ਸਿੰਘ ਕਮੱਗਰ, ਦਰਬਾਰਾ ਸਿੰਘ ਸਰਪੰਚ ਆਦਿ ਆਗੂ ਸ਼ਾਮਿਲ ਸਨ | ਇਸ ਮੌਕੇ ਐੱਸ.ਐੱਸ.ਪੀ. ਨੇ ਲਾਪਤਾ ਹੋਏ ਨੌਜਵਾਨਾਂ ਦੀ ਭਾਲ ਲਈ ਐੱਸ.ਪੀ.ਡੀ. ਅਜਮੇਰ ਸਿੰਘ ਬਾਠ, ਡੀ.ਐੱਸ.ਪੀ. (ਡੀ) ਅਤੇ ਸੀ.ਆਈ.ਏ. ਦੇ ਇੰਚਾਰਜ 'ਤੇ ਆਧਾਰਿਤ ਵਿਸ਼ੇਸ਼ ਟੀਮ ਦਾ ਗਠਨ ਕੀਤਾ ਹੈ | ਉਨ੍ਹਾਂ ਦੱਸਿਆ ਕਿ ਨੌਜਵਾਨਾਂ ਦੀ ਗੁੰਮਸ਼ੁਦਗੀ ਦੇ ਕਾਰਨਾਂ ਤੇ ਉਨ੍ਹਾਂ ਨੂੰ ਲੱਭਣ ਲਈ ਇਸ ਟੀਮ ਵਲੋਂ ਆਪਣੀ ਕਾਰਵਾਈ ਆਰੰਭ ਦਿੱਤੀ ਗਈ ਹੈ |

ਵਾਰਡ ਨੰਬਰ 7 ਦੀ ਜ਼ਿਮਨੀ ਚੋਣ ਲਈ ਬਿਮਲਾ ਰਾਣੀ ਨੇ ਵਿਧਾਇਕ ਦੀ ਹਾਜ਼ਰੀ 'ਚ ਨਾਮਜ਼ਦਗੀ ਪੱਤਰ ਦਾਖ਼ਲ ਕੀਤਾ

ਫ਼ਾਜ਼ਿਲਕਾ, 13 ਫ਼ਰਵਰੀ(ਦਵਿੰਦਰ ਪਾਲ ਸਿੰਘ)-ਨਗਰ ਕੌਾਸਲ ਫ਼ਾਜ਼ਿਲਕਾ ਦੇ ਵਾਰਡ ਨੰਬਰ 7 ਦੀ ਹੋਣ ਵਾਲੀ ਜ਼ਿਮਨੀ ਚੋਣ ਲਈ ਕਾਂਗਰਸ ਪਾਰਟੀ ਦੀ ਉਮੀਦਵਾਰ ਬਿਮਲਾ ਰਾਣੀ ਨੇ ਆਪਣਾ ਨਾਮਜ਼ਦਗੀ ਪੱਤਰ ਦਾਖਲ ਕੀਤਾ ਹੈ | ਉਨ੍ਹਾਂ ਨਾਲ ਫ਼ਾਜ਼ਿਲਕਾ ਦੇ ਵਿਧਾਇਕ ਦਵਿੰਦਰ ...

ਪੂਰੀ ਖ਼ਬਰ »

ਜਣੇਪਾ ਕਰਵਾਉਣ ਜਾ ਰਹੀ ਔਰਤ ਦੀ ਸੜਕ ਹਾਦਸੇ 'ਚ ਮੌਤ

ਮੰਡੀ ਅਰਨੀਵਾਲਾ, 13 ਫਰਵਰੀ (ਨਿਸ਼ਾਨ ਸਿੰਘ ਸੰਧੂ)-ਸਥਾਨਕ ਮੰਡੀ ਦੇ ਡੱਬਵਾਲਾ ਕਲਾਂ ਰੋਡ ਤੇ ਅੱਜ ਸਵੇਰੇ ਵਾਪਰੇ ਇਕ ਦਰਦਨਾਕ ਸੜਕ ਹਾਦਸੇ 'ਚ ਗਰਭਵਤੀ ਔਰਤ ਦੀ ਟਰੱਕ ਹੇਠ ਆ ਕੇ ਮੌਕੇ 'ਤੇ ਮੌਤ ਹੋ ਗਈ | ਜਾਣਕਾਰੀ ਅਨੁਸਾਰ ਬਸਤੀ ਚੰਡੀਗੜ੍ਹ ਵਾਸੀ ਗੁਰਦੇਵ ਸਿੰਘ ਆਪਣੀ ...

ਪੂਰੀ ਖ਼ਬਰ »

ਨੌਜਵਾਨ ਤੇ ਉਸ ਦੇ ਸਾਥੀਆਂ 'ਤੇ ਜਬਰ ਜਨਾਹ ਦਾ ਪਰਚਾ ਦਰਜ

ਫ਼ਾਜ਼ਿਲਕਾ, 13 ਫ਼ਰਵਰੀ ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਲੜਕੀ ਨਾਲ ਜਬਰ ਜਨਾਹ ਕਰਨ ਦੇ ਮਾਮਲੇ 'ਚ ਇਕ ਨੌਜਵਾਨ ਅਤੇ ਉਸ ਦੇ ਦੋ ਅਣਪਛਾਤੇ ਸਾਥੀਆ 'ਤੇ ਮਾਮਲਾ ਦਰਜ ਕੀਤਾ ਹੈ | ਪਿੰਡ ਤਰੋਬੜੀ ਦੀ ਇਕ ਲੜਕੀ ਨੇ ਪੁਲਿਸ ਨੂੰ ਦਿੱਤੇ ਬਿਆਨਾਂ 'ਚ ਕਿਹਾ ...

ਪੂਰੀ ਖ਼ਬਰ »

ਦੋ ਦਿਨ ਤੋਂ ਲਾਪਤਾ ਨੌਜਵਾਨ ਦੀ ਲਾਸ਼ ਖਾਲੇ 'ਚੋਂ ਮਿਲੀ

ਅਬੋਹਰ, 13 ਫਰਵਰੀ (ਸੁਖਜੀਤ ਸਿੰਘ ਬਰਾੜ)-ਬੀਤੇ ਦੋ ਦਿਨ ਤੋਂ ਲਾਪਤਾ ਸਥਾਨਕ ਦੁਰਗਾ ਨਗਰੀ ਦੇ ਵਸਨੀਕ ਇਕ ਨੌਜਵਾਨ ਦੀ ਲਾਸ਼ ਅੱਜ ਸ਼ੱਕੀ ਹਾਲਤ 'ਚ ਸਥਾਨਕ ਹਨੂੰਮਾਨਗੜ੍ਹ ਰੋਡ 'ਤੇ ਪੈਂਦੇ ਬਾਈਪਾਸ ਨੇੜਿਓਾ ਇਕ ਖਾਲੇ 'ਚੋਂ ਮਿਲੀ ਹੈ | ਮਿ੍ਤਕ ਦੇ ਪਰਿਵਾਰਕ ਮੈਂਬਰ ਉਸ ਦੀ ...

ਪੂਰੀ ਖ਼ਬਰ »

ਆਂਗਣਵਾੜੀ ਵਰਕਰਾਂ ਨੇ ਪੰਜਾਬ ਤੇ ਕੇਂਦਰ ਸਰਕਾਰ ਦੇ ਪੁਤਲੇ ਫੂਕੇ

ਮਮਦੋਟ, 13 ਫਰਵਰੀ (ਜਸਬੀਰ ਸਿੰਘ ਕੰਬੋਜ)- ਸਰਕਾਰੀ ਸਕੂਲਾਂ 'ਚ ਪ੍ਰੀ ਪ੍ਰਾਇਮਰੀ ਜਮਾਤਾਂ 'ਚ ਦਾਖਲ ਕੀਤੇ ਬੱਚਿਆਂ ਨੂੰ ਆਂਗਣਵਾੜੀ ਵਰਕਰਜ਼ ਯੂਨੀਅਨ ਨਾਲ ਹੋਏ ਸਮਝੌਤੇ ਤੋਂ ਬਾਅਦ ਵੀ ਮੁੜ ਆਂਗਣਵਾੜੀ ਸੈਂਟਰਾਂ'ਚ ਨਾ ਭੇਜੇ ਜਾਣ 'ਤੇ ਆਪਣੀਆਂ ਹੋਰ ਹੱਕੀ ਮੰਗਾਂ ਦੇ ...

ਪੂਰੀ ਖ਼ਬਰ »

ਸੱਟਾ ਲਗਵਾਉਣ ਵਾਲੇ ਵਿਅਕਤੀ ਵਿਰੁੱਧ ਮਾਮਲਾ ਦਰਜ

ਫ਼ਾਜ਼ਿਲਕਾ, 13 ਫ਼ਰਵਰੀ ਦਵਿੰਦਰ ਪਾਲ ਸਿੰਘ)-ਫ਼ਾਜ਼ਿਲਕਾ ਥਾਣਾ ਸਦਰ ਪੁਲਿਸ ਨੇ ਦੜਾ ਸੱਟਾ ਲਗਵਾਉਣ ਵਾਲੇ ਇਕ ਵਿਅਕਤੀ ਵਿਰੁੱਧ ਮਾਮਲਾ ਦਰਜ ਕੀਤਾ ਹੈ | ਪੁਲਿਸ ਥਾਣਾ ਸਦਰ ਦੇ ਸਬ ਇੰਸਪੈਕਟਰ ਭਗਵਾਨ ਸਿੰਘ ਨੇ ਕਿਹਾ ਕਿ ਉਹ ਪੁਲਿਸ ਪਾਰਟੀ ਨਾਲ ਗਸ਼ਤ ਕਰ ਰਹੇ ਸਨ ਕਿ ...

ਪੂਰੀ ਖ਼ਬਰ »

ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਦੇ ਡਾਕਟਰਾਂ ਤੇ ਸਟਾਫ਼ ਦੀ ਲਾਪਰਵਾਹੀ ਕਾਰਨ ਬੱਚੀ ਦੀ ਮੌਤ

ਮੁੱਦਕੀ, 13 ਫਰਵਰੀ (ਭੁਪਿੰਦਰ ਸਿੰਘ)- ਅੱਜ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਫ਼ਰੀਦਕੋਟ 'ਚ ਬੱਚਿਆਂ ਵਾਲੇ ਵਾਰਡ 'ਚ ਡਾਕਟਰਾਂ ਤੇ ਸਟਾਫ਼ ਦੀ ਲਾਪਰਵਾਹੀ ਕਾਰਨ 12 ਸਾਲ ਦੀ ਬੱਚੀ ਸਰਬਜੀਤ ਕੌਰ ਦੀ ਮੌਤ ਹੋਣ ਦੀ ਦੁਖਦਾਈ ਖ਼ਬਰ ਹੈ | ਬੱਚੀ ਦੇ ਮਾਪਿਆਂ ਮਾਤਾ ...

ਪੂਰੀ ਖ਼ਬਰ »

ਜਲਾਲਾਬਾਦ ਦੇ ਪਟਵਾਰੀ ਤਹਿਸੀਲ ਕੰਪਲੈਕਸ 'ਚ ਧਰਨਾ ਦੇ ਕੇ ਸ਼ਰੇਆਮ ਕਰ ਰਹੇ ਹਨ ਧਾਰਾ 144 ਦੀ ਉਲੰਘਣਾ

ਜਲਾਲਾਬਾਦ/ਮੰਡੀ ਘੁਬਾਇਆ,13 ਫ਼ਰਵਰੀ (ਕਰਨ ਚੁਚਰਾ/ ਜਤਿੰਦਰਪਾਲ ਸਿੰਘ/ ਅਮਨ ਬਵੇਜਾ)-ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਹੁਕਮ ਜਾਰੀ ਕੀਤੇ ਹੋਏ ਹਨ ਕਿ ਕੋਈ ਵੀ ਜਥੇਬੰਦੀ ਪ੍ਰਸ਼ਾਸਨ ਦੀ ਮਨਜ਼ੂਰੀ ਤੋਂ ਬਿਨਾਂ ਧਰਨਾ ਨਹੀਂ ਦੇ ਸਕਦੀ ਤੇ ਜੇਕਰ ਸ਼ਾਂਤਮਈ ਢੰਗ ਨਾਲ ...

ਪੂਰੀ ਖ਼ਬਰ »

ਹੋਲਾ-ਮਹੱਲਾ ਮੌਕੇ ਲਗਾਏ ਜਾਣ ਵਾਲੇ ਲੰਗਰਾਂ ਦੇ ਪ੍ਰਬੰਧਾਂ ਸਬੰਧੀ ਮੀਟਿੰਗ

ਤਲਵੰਡੀ ਭਾਈ, 13 ਫਰਵਰੀ (ਕੁਲਜਿੰਦਰ ਸਿੰਘ ਗਿੱਲ)- ਪਿੰਡ ਨਰੈਣਗੜ੍ਹ ਭੰਗਾਲੀ ਦੀ ਸੰਗਤ ਵਲੋਂ ਸ੍ਰੀ ਆਨੰਦਪੁਰ ਸਾਹਿਬ ਦੇ ਹੋਲਾ-ਮਹੱਲਾ ਮੇਲੇ ਮੌਕੇ ਲੰਗਰ ਲਗਾਉਣ ਦਾ ਫ਼ੈਸਲਾ ਕੀਤਾ ਗਿਆ ਹੈ | ਇਸ ਸਬੰਧੀ ਪਿੰਡ ਵਾਸੀਆਂ ਦੀ ਮੀਟਿੰਗ ਗੁਰਦੁਆਰਾ ਸ਼ਹੀਦ ਬਾਬਾ ਜੀਵਨ ...

ਪੂਰੀ ਖ਼ਬਰ »

ਮਾਮਲਾ ਕੌਮੀ ਜਰਨੈਲੀ ਸੜਕ ਲਈ ਅਕਵਾਇਰ ਕੀਤੀ ਜ਼ਮੀਨ ਦਾ ਘਪਲੇ 'ਚ ਸ਼ਾਮਿਲ ਅਧਿਕਾਰੀਆਂ ਿਖ਼ਲਾਫ਼ ਕਾਰਵਾਈ ਕਿਉਂ ਨਹੀਂ ਹੁੰਦੀ-ਬੀ.ਕੇ.ਯੂ. ਮਾਨ

ਮਖੂ, 13 ਫਰਵਰੀ (ਮੁਖਤਿਆਰ ਸਿੰਘ ਧੰਜੂ)- ਕੌਮੀ ਜਰਨੈਲੀ ਸੜਕ ਨੰ: 54 ਨੂੰ ਚਾਰ ਮਾਰਗੀ ਕਰਨ ਲਈ ਅਕਵਾਇਰ ਕੀਤੀਆਂ ਜ਼ਮੀਨਾਂ 'ਚ ਕਥਿਤ ਤੌਰ 'ਤੇ ਕਰੋੜਾਂ ਰੁਪਈਆਂ ਦੀ ਹੋਈ ਘਪਲੇਬਾਜ਼ੀ ਕਦੋਂ ਦੀ ਬੇਪਰਦਾ ਹੋ ਚੁੱਕੀ ਹੈ | ਕੁਝ ਸਿਆਸੀ ਲੋਕਾਂ ਸਮੇਤ ਕਈ ਸਰਕਾਰੀ ਅਧਿਕਾਰੀਆਂ ...

ਪੂਰੀ ਖ਼ਬਰ »

ਹੱਕੀ ਮੰਗਾਂ ਦੀ ਪੂਰਤੀ ਲਈ ਆਈ.ਟੀ.ਟੀ. ਅਧਿਆਪਕ ਯੂਨੀਅਨ ਨੇ ਆਰੰਭਿਆ ਸੰਘਰਸ਼

ਫ਼ਿਰੋਜ਼ਪੁਰ, 12 ਫਰਵਰੀ (ਜਸਵਿੰਦਰ ਸਿੰਘ ਸੰਧੂ)- ਅਧਿਆਪਕ ਵਰਗ ਦੀਆਂ ਸਮੱਸਿਆਵਾਂ ਦੇ ਹੱਲ, ਲਟਕਦੀਆਂ ਮੰਗਾਂ ਦੀ ਪੂਰਤੀ ਡੀ.ਏ. ਅਤੇ ਏ.ਸੀ.ਪੀ. ਬਕਾਏ ਲੈਣ ਆਦਿ ਅਧਿਆਪਕਾਂ ਦੀ ਨਵੀਂ ਤਬਾਦਲਾ ਨੀਤੀ ਿਖ਼ਲਾਫ਼ ਸੰਘਰਸ਼ ਵਿੱਢਣ ਲਈ ਆਈ.ਟੀ.ਟੀ. ਅਧਿਆਪਕ ਯੂਨੀਅਨ ਦੀ ...

ਪੂਰੀ ਖ਼ਬਰ »

ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਹੋਈ ਡੈਂਟਲ ਪੰਦ੍ਹਰਵਾੜੇ ਦੀ ਸ਼ੁਰੂਆਤ

ਫ਼ਿਰੋਜ਼ਪੁਰ, 12 ਫਰਵਰੀ (ਪਰਮਿੰਦਰ ਸਿੰਘ)- ਪੰਜਾਬ ਸਰਕਾਰ ਵਲੋਂ ਮੁਫ਼ਤ ਡੈਂਟਲ ਪੰਦ੍ਹਰਵਾੜਾ ਮਨਾਇਆ ਜਾ ਰਿਹਾ ਹੈ, ਜਿਸ ਤਹਿਤ ਜ਼ਿਲ੍ਹਾ ਫ਼ਿਰੋਜ਼ਪੁਰ 'ਚ 29ਵਾਂ ਮੁਫ਼ਤ ਡੈਂਟਲ ਪੰਦ੍ਹਰਵਾੜੇ ਜੋ ਕਿ 12 ਫਰਵਰੀ ਤੋਂ 26 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ | ਇਸ ...

ਪੂਰੀ ਖ਼ਬਰ »

ਅਕਾਲੀ ਦਲ ਤੇ ਹੋਰ ਪਾਰਟੀਆਂ ਨੂੰ ਅਲਵਿਦਾ ਕਹਿ ਕੇ ਕਈ ਪਰਿਵਾਰ ਕਾਂਗਰਸ'ਚ ਸ਼ਾਮਿਲ

ਮਖੂ, 13 ਫਰਵਰੀ (ਮੇਜਰ ਸਿੰਘ ਥਿੰਦ, ਮੁਖਤਿਆਰ ਸਿੰਘ ਧੰਜੂ)- ਮਖੂ ਸ਼ਹਿਰ ਵਿਚ ਅਕਾਲੀ ਦਲ ਤੇ ਹੋਰ ਪਾਰਟੀਆਂ ਨਾਲ ਲੰਮੇ ਸਮੇਂ ਤੋਂ ਸਬੰਧਿਤ ਕਈ ਪਰਿਵਾਰ ਅੱਜ ਜਥੇ: ਇੰਦਰਜੀਤ ਸਿੰਘ ਜ਼ੀਰਾ ਸਾਬਕਾ ਮੰਤਰੀ ਪੰਜਾਬ ਦੀ ਅਗਵਾਈ 'ਚ ਕਾਂਗਰਸ ਪਾਰਟੀ 'ਚ ਸ਼ਾਮਿਲ ਹੋਏ | ਪਾਰਟੀ ...

ਪੂਰੀ ਖ਼ਬਰ »

ਨਗਰ ਕੌਾਸਲ ਦੇ ਦੋ ਵਾਰਡਾਂ ਦੀ ਚੋਣ ਨੂੰ ਲੈ ਕੇ ਸ਼ਹਿਰ 'ਚ ਰੌਣਕਾਂ ਲੱਗਣੀਆਂ ਸ਼ੁਰੂ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)- ਪ੍ਰਸ਼ਾਸਨ ਵਲੋਂ ਨਗਰ ਕੌਾਸਲ ਦੇ ਵਾਰਡ ਨੰਬਰ 15 ਤੇ ਵਾਰਡ ਨੰਬਰ 28 ਦੀਆਂ 24 ਫਰਵਰੀ ਨੂੰ ਕਰਵਾਈਆਂ ਜਾ ਰਹੀਆਂ ਉਪ ਚੋਣਾਂ ਨੂੰ ਲੈ ਕੇ ਤਿਆਰੀਆਂ ਜ਼ੋਰ-ਸ਼ੋਰ ਨਾਲ ਸ਼ੁਰੂ ਹੋ ਗਈਆਂ ਹਨ | ਨਗਰ ਕੌਾਸਲ ਵਲੋਂ ਐਨ.ਓ.ਸੀ. ਜਾਰੀ ਕਰਨ ਦੇ ...

ਪੂਰੀ ਖ਼ਬਰ »

ਸ਼੍ਰੋਮਣੀ ਕਮੇਟੀ ਵਲੋਂ ਵੱਖ-ਵੱਖ ਪਿੰਡਾਂ 'ਚ ਧਰਮ ਪ੍ਰਚਾਰ ਲਹਿਰ ਤਹਿਤ ਕਰਵਾਏ ਜਾਣਗੇ ਸਮਾਗਮ

ਕੁੱਲਗੜ੍ਹੀ, 12 ਫਰਵਰੀ (ਸੁਖਜਿੰਦਰ ਸਿੰਘ ਸੰਧੂ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮਿ੍ਤਸਰ ਸਾਹਿਬ ਦੀ ਧਰਮ ਪ੍ਰਚਾਰ ਕਮੇਟੀ ਵਲੋਂ ਹਲਕਾ ਜ਼ੀਰਾ ਵਿਖੇ ਵੱਖ-ਵੱਖ ਪਿੰਡਾਂ 'ਚ ਧਾਰਮਿਕ ਸਮਾਗਮ ਕਰਵਾਈ ਜਾ ਰਹੇ ਹਨ | ਇਹ ਸਮਾਗਮ ਜਸਵਿੰਦਰ ਕੌਰ ਜ਼ੀਰਾ ...

ਪੂਰੀ ਖ਼ਬਰ »

ਸਰਬਸੰਮਤੀ ਨਾਲ ਪਿੰਡ ਜੰਗ ਦੇ ਚੁਣੇ ਗਏ ਸਰਪੰਚ ਤੇ ਹੋਰ ਪਿੰਡ ਵਾਸੀਆਂ ਦਾ ਹੀਰਾ ਸੋਢੀ ਨੇ ਕੀਤਾ ਸਨਮਾਨ

ਗੁਰੂਹਰਸਹਾਏ, 13 ਫਰਵਰੀ (ਹਰਚਰਨ ਸਿੰਘ ਸੰਧੂ)-ਹਲਕਾ ਗੁਰੂਹਰਸਹਾਏ ਦੇ ਪਿੰਡ ਜੰਗ ਵਾਸੀਆਂ ਵਲੋਂ ਆਪਸੀ ਭਾਈਚਾਰਕ ਸਾਂਝ ਤੇ ਏਕੇ ਦਾ ਸਬੂਤ ਦਿੰਦਿਆਂ ਹੁਣੇ ਤੋਂ ਹੀ ਸਰਬਸੰਮਤੀ ਨਾਲ ਸਰਪੰਚ ਚੁਣਨ ਦੇ ਕੀਤੇ ਫ਼ੈਸਲੇ ਦੀ ਚੁਫੇਰਿਓਾ ਸ਼ਲਾਘਾ ਹੋ ਰਹੀ ਹੈ | ਪਿੰਡ ...

ਪੂਰੀ ਖ਼ਬਰ »

ਸਾਬਕਾ ਅਕਾਲੀ ਵਿਧਾਇਕ ਜਿੰਦੂ ਦੇ ਲੜਕਿਆਂ ਨੇ ਹਾਈਕੋਰਟ 'ਚ ਲਗਾਈ ਪੇਸ਼ਗੀ ਜ਼ਮਾਨਤ

ਫ਼ਿਰੋਜ਼ਪੁਰ, 13 ਫਰਵਰੀ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਵਿਚੋਂ ਪੇਸ਼ਗੀ ਜ਼ਮਾਨਤਾਂ ਖਾਰਿਜ ਹੋਣ ਉਪਰੰਤ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਦੋਵੇਂ ਲੜਕਿਆਂ ਮੈਂਬਰ ਕੰਟੋਨਮੈਂਟ ਬੋਰਡ ਸੁਰਿੰਦਰ ਸਿੰਘ ਬੱਬੂ ਅਤੇ ਰੋਹਿਤ ਗਿੱਲ ...

ਪੂਰੀ ਖ਼ਬਰ »

ਮਾਮਲਾ ਪੁਲਿਸ 'ਤੇ ਹਮਲਾ ਕਰਕੇ ਮੈਂਬਰ ਕੰਟੋਨਮੈਂਟ ਬੋਰਡ ਸੁਨੀਲ ਕੁਮਾਰ ਉਰਫ਼ ਸ਼ੀਲੇ ਕਬਾੜੀਏ ਨੂੰ ਜਬਰੀ ਛੁਡਵਾਉਣ ਦਾ ਸਾਬਕਾ ਅਕਾਲੀ ਵਿਧਾਇਕ ਜਿੰਦੂ ਦੇ ਲੜਕਿਆਂ ਨੇ ਹਾਈਕੋਰਟ 'ਚ ਲਗਾਈ ਪੇਸ਼ਗੀ ਜ਼ਮਾਨਤ

ਫ਼ਿਰੋਜ਼ਪੁਰ, 13 ਫਰਵਰੀ (ਰਾਕੇਸ਼ ਚਾਵਲਾ)- ਫ਼ਿਰੋਜ਼ਪੁਰ ਦੀ ਸੈਸ਼ਨ ਕੋਰਟ ਵਿਚੋਂ ਪੇਸ਼ਗੀ ਜ਼ਮਾਨਤਾਂ ਖਾਰਿਜ ਹੋਣ ਉਪਰੰਤ ਸਾਬਕਾ ਅਕਾਲੀ ਵਿਧਾਇਕ ਜੋਗਿੰਦਰ ਸਿੰਘ ਜਿੰਦੂ ਦੇ ਦੋਵੇਂ ਲੜਕਿਆਂ ਮੈਂਬਰ ਕੰਟੋਨਮੈਂਟ ਬੋਰਡ ਸੁਰਿੰਦਰ ਸਿੰਘ ਬੱਬੂ ਅਤੇ ਰੋਹਿਤ ਗਿੱਲ ...

ਪੂਰੀ ਖ਼ਬਰ »

ਸੇਵਾ-ਮੁਕਤ ਸਬ ਇੰਸਪੈਕਟਰ ਗੁਰਮੇਲ ਸਿੰਘ ਬਰਾੜ ਮੁੱਦਕੀ ਨਹੀਂ ਰਹੇ

ਮੁੱਦਕੀ, 13 ਫਰਵਰੀ (ਭਾਰਤ ਭੂਸ਼ਨ ਅਗਰਵਾਲ)- ਇਹ ਖ਼ਬਰ ਬੜੇ ਹੀ ਦੁਖੀ ਹਿਰਦੇ ਨਾਲ ਪੜ੍ਹੀ ਜਾਵੇਗੀ ਕਿ ਪੰਜਾਬ ਰੋਡਵੇਜ਼ 'ਚੋਂ ਸੇਵਾ-ਮੁਕਤ ਹੋਏ ਤੇ ਗੁਰਦੁਆਰਾ ਸ਼ਹੀਦ ਗੰਜ ਦੇ ਕਮੇਟੀ ਮੈਂਬਰ ਤੇ ਸੰਤ ਅਮਰਜੀਤ ਸਿੰਘ ਸਪੋਰਟਸ ਕਲੱਬ ਦੇ ਸੀਨੀਅਰ ਮੈਂਬਰ ਨਿਧੜਕ ਤੇ ਸੱਚ ...

ਪੂਰੀ ਖ਼ਬਰ »

ਖੇਤੀਬਾੜੀ ਸਲਾਹਕਾਰ ਕੇਂਦਰ ਵਲੋਂ ਕਿਸਾਨ ਜਾਗਰੂਕਤਾ ਕੈਂਪ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)-ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਅਦਾਰੇ ਫਾਰਮ ਸਲਾਹਕਾਰ ਸੇਵਾ ਕੇਂਦਰ ਫ਼ਿਰੋਜ਼ਪੁਰ ਵਲੋਂ ਪਿੰਡ ਚੰਗਾਲੀ ਜਦੀਦ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ | ਕੈਂਪ ਵਿਚ ਜ਼ਿਲ੍ਹਾ ਪਸਾਰ ਮਾਹਿਰ ਡਾ: ਜਗਜੋਤ ਸਿੰਘ ...

ਪੂਰੀ ਖ਼ਬਰ »

ਪ੍ਰਾਚੀਨ ਸ਼ਿਵਾਲਾ ਮੰਦਰ ਵਿਖੇ ਸ੍ਰੀ ਰਮਾਇਣ ਦਾ ਪਾਠ ਸ਼ੁਰੂ

ਮਖੂ, 13 ਫਰਵਰੀ (ਵਰਿੰਦਰ ਮਨਚੰਦਾ)- ਮਹਾਂ ਸ਼ਿਵਰਾਤਰੀ ਮੌਕੇ ਪ੍ਰਾਚੀਨ ਸ਼ਿਵਾਲਾ ਮੰਦਰ ਮਖੂ ਵਿਖੇ ਸਵੇਰੇ ਤੜਕੇ ਤੋਂ ਹੀ ਸ਼ਰਧਾਲੂਆਂ ਵਲੋਂ ਹਾਜ਼ਰੀ ਲਗਾਈ ਗਈ ਅਤੇ ਭਗਵਾਨ ਸ਼ਿਵ ਸ਼ੰਕਰ ਭੋਲੇ ਨਾਥ ਦਾ ਪੂਜਨ ਕਰਕੇ ਅਸ਼ੀਰਵਾਦ ਪ੍ਰਾਪਤ ਕੀਤਾ ਗਿਆ | ਮਹਾਂ ...

ਪੂਰੀ ਖ਼ਬਰ »

ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀ ਯਾਦ 'ਚ ਪੀਰ ਮੁਹੰਮਦ ਵਿਖੇ ਸਮਾਗਮ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)- ਦਮਦਮੀ ਟਕਸਾਲ ਜਥਾ ਭਿੰਡਰਾਂ ਮਹਿਤਾ ਦੇ 14ਵੇਂ ਮੁਖੀ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦੀ ਯਾਦ 'ਚ ਅਰਦਾਸ ਸਮਾਗਮ ਨਗਰ ਪੀਰ ਮੁਹੰਮਦ ਵਿਖੇ ਕਰਵਾਇਆ ਗਿਆ | ਸਿੱਖ ਪ੍ਰਚਾਰਕ ਭਾਈ ਗੁਰਲਾਲ ਸਿੰਘ ਜ਼ੀਰਾ ਨੇ ਸੰਤ ਦੇ ...

ਪੂਰੀ ਖ਼ਬਰ »

ਬੀਬਾ ਸਤਿਕਾਰ ਕੌਰ ਗਹਿਰੀ ਨੇ ਪਿੰਡ ਗਿੱਲ ਦੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ

ਮੁੱਦਕੀ, 13 ਫਰਵਰੀ (ਭੁਪਿੰਦਰ ਸਿੰਘ)- ਇੱਥੋਂ ਨਜ਼ਦੀਕੀ ਪਿੰਡ ਗਿੱਲ ਵਿਖੇ ਹਲਕਾ ਵਿਧਾਇਕਾ ਸਤਿਕਾਰ ਕੌਰ ਗਹਿਰੀ ਨੇ ਕਾਂਗਰਸੀ ਆਗੂ ਰਣਜੀਤ ਸਿੰਘ ਰਾਣਾ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ | ਇਸ ਮੌਕੇ ਉਨ੍ਹਾਂ ਨਾਲ ਕੁਲਵੰਤ ਰਾਏ ...

ਪੂਰੀ ਖ਼ਬਰ »

ਸ਼ਵਿੰਦਰ ਕੌਰ ਬੀ.ਪੀ.ਈ.ਓ. ਜ਼ੀਰਾ-1 ਨੇ ਸੰਭਾਲਿਆ ਅਹੁਦਾ

ਮਖੂ, 13 ਫਰਵਰੀ (ਮੁਖਤਿਆਰ ਸਿੰਘ ਧੰਜੂ, ਮੇਜਰ ਸਿੰਘ ਥਿੰਦ)- ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਜ਼ੀਰਾ-1 ਵਜੋਂ ਤਰੱਕੀ ਮਿਲਣ ਤੋਂ ਬਾਅਦ ਬੀ.ਪੀ.ਈ.ਓ. ਸ਼ਵਿੰਦਰ ਕੌਰ ਨੇ ਜੇਲ੍ਹਾਂ ਤੇ ਸਿਹਤ ਬਾਰੇ ਸਾਬਕਾ ਰਾਜ ਮੰਤਰੀ ਜਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਹਾਜ਼ਰੀ 'ਚ ਆਪਣਾ ...

ਪੂਰੀ ਖ਼ਬਰ »

ਸੇਵਾ ਕੇਂਦਰ ਬਣੇ ਪ੍ਰੇਸ਼ਾਨੀਆਂ ਦਾ ਸਬੱਬ, ਲੋਕ ਪ੍ਰੇਸ਼ਾਨ

ਮਖੂ, 13 ਫਰਵਰੀ (ਮੁਖਤਿਆਰ ਸਿੰਘ ਧੰਜੂ, ਮੇਜਰ ਸਿੰਘ ਥਿੰਦ)- ਲੋਕਾਂ ਨੂੰ ਡੇਢ ਸੌ ਦੇ ਕਰੀਬ ਆਨ ਲਾਈਨ ਸੇਵਾਵਾਂ ਦੇਣ ਦੇ ਮਕਸਦ ਨਾਲ ਪਿੰਡਾਂ 'ਚ ਖੋਲ੍ਹੇ ਗਏ ਬੇਹਿਸਾਬੇ ਸੇਵਾ ਕੇਂਦਰ ਅੱਜ ਕੱਲ੍ਹ ਚਿੱਟਾ ਹਾਥੀ ਸਾਬਤ ਹੋ ਰਹੇ ਹਨ | ਪਹਿਲਾਂ ਤੋਂ ਹੀ ਖੁੱਲ੍ਹੇ ਸੁਵਿਧਾ ...

ਪੂਰੀ ਖ਼ਬਰ »

ਡੀ.ਈ.ਓ. ਵਲੋਂ ਨਿੱਜੀ ਖਾਤੇ 'ਚੋਂ ਪ੍ਰੀਖਿਆ 'ਚ ਮੈਰਿਟ 'ਤੇ ਆਉਣ ਵਾਲੇ ਵਿਦਿਆਰਥੀ ਨੂੰ 11 ਹਜ਼ਾਰ ਰੁਪਏ ਇਨਾਮ ਦੇਣ ਦਾ ਐਲਾਨ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)-ਫ਼ਿਰੋਜ਼ਪੁਰ ਦੇ ਨਵ-ਨਿਯੁਕਤ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ ਸਕੂਲ) ਨੇ ਵਿਦਿਆਰਥੀਆਂ ਨੂੰ ਚੰਗੇ ਨੰਬਰ ਲੈਣ ਲਈ ਉਤਸ਼ਾਹਿਤ ਕਰਦਿਆਂ ਐਲਾਨ ਕੀਤਾ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ ਪ੍ਰੀਖਿਆ ਵਿਚ ਮੈਰਿਟ 'ਚ ...

ਪੂਰੀ ਖ਼ਬਰ »

ਬੱਚਿਆਂ ਨੂੰ ਪੇਟ ਦੇ ਕੀੜੇ ਮਾਰਨ ਵਾਲੀਆਂ ਗੋਲੀਆਂ ਖੁਆਈਆਂ

ਗੁਰੂਹਰਸਹਾਏ, 13 ਫਰਵਰੀ (ਪਿ੍ਥਵੀ ਰਾਜ ਕੰਬੋਜ)- ਸਿਵਲ ਸਰਜਨ ਡਾ: ਗੁਰਮਿੰਦਰ ਸਿੰਘ ਤੇ ਡਾ: ਰਜੇਸ਼ ਕੁਮਾਰ ਸੀਨੀਅਰ ਮੈਡੀਕਲ ਅਫ਼ਸਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਨੈਸ਼ਨਲ ਡੀ ਵਾਰਮਿੰਗ ਡੇ ਮਨਾਇਆ ਗਿਆ | ਇਸ ਮੌਕੇ ਸਰਕਾਰੀ ਮਿਡਲ ਸਕੂਲ ਮੋਹਨ ਕੇ ਉਤਾੜ ਵਿਖੇ ਡਾ: ...

ਪੂਰੀ ਖ਼ਬਰ »

ਸੰਤ ਭਿੰਡਰਾਂ ਵਾਲਿਆਂ ਦੀ ਯਾਦ 'ਚ ਧਾਰਮਿਕ ਸਮਾਗਮ

ਜ਼ੀਰਾ, 13 ਫਰਵਰੀ (ਮਨਜੀਤ ਸਿੰਘ ਢਿੱਲੋਂ)-ਵੀਹਵੀਂ ਸਦੀ ਦੇ ਮਹਾਨ ਸੰਤ ਜਰਨੈਲ ਸਿੰਘ ਭਿੰਡਰਾਂ ਵਾਲਿਆਂ ਦਾ ਜਨਮ ਦਿਨ ਗੁਰਦੁਆਰਾ ਨਾਨਕ ਨਗਰੀ ਜ਼ੀਰਾ ਵਿਖੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸਮੂਹ ਸੰਗਤਾਂ ਦੇ ਸਹਿਯੋਗ ...

ਪੂਰੀ ਖ਼ਬਰ »

ਦਰਜਨ ਤੋਂ ਵਧੇਰੇ ਵਿਧਾਇਕਾਂ ਨੇ ਅਨਵਰ ਹੁਸੈਨ ਨੂੰ ਸਰਕਾਰ 'ਚ ਪ੍ਰਤੀਨਿਧਤਾ ਦੇਣ ਲਈ ਕੀਤੀ ਸਿਫ਼ਾਰਸ਼

ਜ਼ੀਰਾ, 13 ਫਰਵਰੀ (ਜਗਤਾਰ ਸਿੰਘ ਮਨੇਸ)- ਵਿਧਾਨ ਸਭਾ ਹਲਕਾ ਜ਼ੀਰਾ ਨਾਲ ਸਬੰਧਿਤ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾ ਸਕੱਤਰ ਅਨਵਰ ਹੁਸੈਨ ਨੂੰ ਪੰਜਾਬ ਦੇ ਦਰਜਨ ਤੋਂ ਵਧੇਰੇ ਵਿਧਾਇਕਾਂ ਨੇ ਪੰਜਾਬ ਸਰਕਾਰ ਦੇ ਵਿਭਾਗ ਘੱਟ ਗਿਣਤੀ ਕਮਿਸ਼ਨ, ਮੁਸਲਿਮ ਭਲਾਈ ...

ਪੂਰੀ ਖ਼ਬਰ »

ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਮੀਟਿੰਗ

ਮੱਲਾਂਵਾਲਾ, 13 ਫਰਵਰੀ (ਗੁਰਦੇਵ ਸਿੰਘ)-ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੀ ਬਲਾਕ ਰੁਕਨੇ ਵਾਲਾ ਦੀ ਮੀਟਿੰਗ ਮੱਲਾਂਵਾਲਾ ਵਿਖੇ ਹੋਈ, ਜਿਸ ਦੀ ਪ੍ਰਧਾਨਗੀ ਬਲਾਕ ਪ੍ਰਧਾਨ ਲਖਵੀਰ ਸਿੰਘ ਰੁਕਨੇ ਵਾਲਾ ਨੇ ਕੀਤੀ | ਮੀਟਿੰਗ 'ਚ ਮਨਮੋਹਨ ਸਿੰਘ ਸਕੱਤਰ ਪੰਜਾਬ, ਹਰਬੰਸ ...

ਪੂਰੀ ਖ਼ਬਰ »

ਇੰਡੋ ਬਿ੍ਟਿਸ਼ ਸਕੂਲ ਦੇ ਵਿਦਿਆਰਥੀਆਂ ਨੇ ਸ੍ਰੀ ਸੁਖਮਨੀ ਸਾਹਿਬ ਦਾ ਪਾਠ ਕਰਕੇ ਵਿਦਾਇਗੀ ਪਾਰਟੀ ਦਿੱਤੀ

ਜ਼ੀਰਾ, 13 ਫਰਵਰੀ (ਜਗਤਾਰ ਸਿੰਘ ਮਨੇਸ)- ਭਾਵੇਂ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਮਨੋਰੰਜਨ ਤੇ ਸੰਗੀਤਕ ਪ©ੋਗਰਾਮ ਕਰਕੇ ਆਪਣੇ ਤੋਂ ਸੀਨੀਅਰ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ ਜਾਂਦੀ ਹੈ, ਪਰ ਇੰਡੋ ਬਿ੍ਟਿਸ਼ ਸੀਨੀਅਰ ਸੈਕੰਡਰੀ ਸਕੂਲ ਸੁੱਖੇ ...

ਪੂਰੀ ਖ਼ਬਰ »

ਸਮੱਸਿਆਵਾਂ ਸਬੰਧੀ ਮੱਲਾਂਵਾਲਾ ਰੋਡ ਨਿਵਾਸੀਆਂ ਵਲੋਂ ਵਿਧਾਇਕ ਜ਼ੀਰਾ ਨੂੰ ਮੰਗ-ਪੱਤਰ

ਜ਼ੀਰਾ, 13 ਫਰਵਰੀ (ਮਨਜੀਤ ਸਿੰਘ ਢਿੱਲੋਂ)- ਸਥਾਨਕ ਸ਼ਹਿਰ ਦੇ ਮੱਲਾਂਵਾਲਾ ਰੋਡ ਨਿਵਾਸੀਆਂ ਵਲੋਂ ਆਪਣੀਆਂ ਵੱਖ-ਵੱਖ ਸਮੱਸਿਆਵਾਂ ਸਬੰਧੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਮੰਗ ਪੱਤਰ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਨਾਲ ਰਾਜੇਸ਼ ਢੰਡ ਵਾਈਸ ਪ੍ਰਧਾਨ ਨਗਰ ...

ਪੂਰੀ ਖ਼ਬਰ »

ਪੜ੍ਹੋ ਪੰਜਾਬ, ਪੜ੍ਹਾਓ ਪੰਜਾਬ ਪ੍ਰੋਜੈਕਟ ਅਧੀਨ ਕਲੱਸਟਰ ਪੱਧਰ 'ਤੇ ਬੱਚਿਆਂ ਦੇ ਮੁਕਾਬਲੇ ਕਰਵਾਏ

ਜ਼ੀਰਾ, 13 ਫਰਵਰੀ (ਜਗਤਾਰ ਸਿੰਘ ਮਨੇਸ)- ਸਰਕਾਰੀ ਪ੍ਰਾਇਮਰੀ ਸਕੂਲ ਲੜਕੀਆਂ ਜ਼ੀਰਾ ਵਿਖੇ ਸੈਂਟਰ ਮੁਖੀ ਦੀ ਦੇਖ-ਰੇਖ ਹੇਠ ਪੰਜਾਬੀ, ਹਿੰਦੀ ਤੇ ਅੰਗਰੇਜ਼ੀ ਲਿਖਣ ਤੇ ਪੜ੍ਹਨ ਦੇ ਮੁਕਾਬਲੇ ਕਰਵਾਏ ਗਏ | ਇਨ੍ਹਾਂ ਮੁਕਾਬਲਿਆਂ 'ਚ ਪੰਜਾਬੀ ਪੜ੍ਹਨ 'ਚ ਅਰਸ਼ਦੀਪ ਕੌਰ ਚੱਬਾ ...

ਪੂਰੀ ਖ਼ਬਰ »

ਨੇਤਰਦਾਨੀ ਬਣੇ ਸ਼ਾਮ ਲਾਲ ਮਿੱਤਲ

ਜ਼ੀਰਾ, 13 ਫਰਵਰੀ (ਮਨਜੀਤ ਸਿੰਘ ਢਿੱਲੋਂ)- ਸੇਵਾ ਭਾਰਤੀ ਜ਼ੀਰਾ ਊਚ-ਨੀਚ, ਜਾਤ-ਪਾਤ ਦਾ ਭੇਦ ਭਾਵ ਮਿਟਾਉਣ ਤੇ ਸਮਾਜਿਕ ਬਰਾਬਰਤਾ ਲਿਆਉਣ ਲਈ ਯਤਨਸ਼ੀਲ ਹੈ | ਸ਼ਾਮ ਲਾਲ ਮਿੱਤਲ ਜੋ ਕਿ ਚੰਦਰ ਕਾਂਤ ਮਿੱਤਲ ਦੇ ਪੂਜਨੀਕ ਪਿਤਾ ਹਨ | ਬੀਤੇ ਦਿਨ ਅਕਾਲ ਚਲਾਣਾ ਕਰ ਗਏ ਹਨ, ਦੀਆਂ ...

ਪੂਰੀ ਖ਼ਬਰ »

ਪਿੰਡ ਜੀਵਾ ਅਰਾਈਾ ਵਿਖੇ ਯੋਗ ਕੈਂਪ ਲਗਾਇਆ

ਗੁਰੂਹਰਸਹਾਏ, 13 ਫਰਵਰੀ (ਪਿ੍ਥਵੀ ਰਾਜ ਕੰਬੋਜ)- ਪਤੰਜਲੀ ਯੋਗ ਪ੍ਰਚਾਰਕ ਦੀ ਅਗਵਾਈ ਹੇਠ ਜ਼ਿਲ੍ਹਾ ਫ਼ਿਰੋਜ਼ਪੁਰ ਦੇ ਯੋਗ ਪ੍ਰਚਾਰਕ ਹਰੀਸ਼ ਚੰਦਰ ਤੇ ਉਨ੍ਹਾਂ ਦੀ ਸਮੂਹ ਟੀਮ ਵਲੋਂ ਪੂਰੇ ਜ਼ਿਲ੍ਹੇ ਦੇ ਪਿੰਡਾਂ 'ਚ ਯੋਗ ਦੇ ਕੈਂਪ ਲਗਾਏ ਜਾ ਰਹੇ ਹਨ | ਇਸੇ ਕੜੀ ਤਹਿਤ ...

ਪੂਰੀ ਖ਼ਬਰ »

ਰਸੂਲਪੁਰ ਵਿਖੇ ਬਲਾਕ ਪੱਧਰੀ ਵਾਲੀਬਾਲ ਟੂਰਨਾਮੈਂਟ ਕਰਵਾਇਆ

ਮਖੂ, 13 ਫਰਵਰੀ (ਵਰਿੰਦਰ ਮਨਚੰਦਾ)- ਨਹਿਰੂ ਯੁਵਾ ਕੇਂਦਰ ਫ਼ਿਰੋਜ਼ਪੁਰ ਦੇ ਸਹਿਯੋਗ ਨਾਲ ਜ਼ਿਲੇ੍ਹ ਦਾ ਸਰਵੋਤਮ ਐਵਾਰਡ ਹਾਸਲ ਕਰ ਚੱੁਕੀ ਦਸਮੇਸ਼ ਯੂਥ ਕਲੱਬ ਪਿੰਡ ਫੇਮੀ ਵਾਲਾ ਵਲੋਂ ਜ਼ਿਲ੍ਹਾ ਯੂਥ ਕੋਆਰਡੀਨੇਟਰ ਸਰਬਜੀਤ ਸਿੰਘ ਬੇਦੀ ਦੀ ਰਹਿਨੁਮਾਈ ਹੇਠ ਦੋ ...

ਪੂਰੀ ਖ਼ਬਰ »

ਸੈਂਟਰ ਪੱਧਰੀ ਪਹਾੜਿਆਂ, ਸੁੰਦਰ ਲਿਖਾਈ ਤੇ ਪੜ੍ਹਨ ਦੇ ਮੁਕਾਬਲੇ ਕਰਵਾਏ

ਗੁਰੂਹਰਸਹਾਏ, 13 ਫਰਵਰੀ (ਪਿ੍ਥਵੀ ਰਾਜ ਕੰਬੋਜ)- ਪੰਜਾਬ ਸਕੂਲ ਸਿੱਖਿਆ ਸਕੱਤਰ ਕ੍ਰਿਸ਼ਨ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਸਿੱਖਿਆ ਅਫ਼ਸਰ ਪ੍ਰਦੀਪ ਕੁਮਾਰ ਸ਼ਰਮਾ, ਜ਼ਿਲ੍ਹਾ ਕੋਆਰਡੀਨੇਟਰ 'ਪੜੋ੍ਹ ਪੰਜਾਬ ਪੜ੍ਹਾਓ ਪੰਜਾਬ' ਪ੍ਰੋਜੈਕਟ ਮਹਿੰਦਰ ...

ਪੂਰੀ ਖ਼ਬਰ »

ਵਾਰਮਿੰਗ ਦਿਵਸ ਮੌਕੇ ਬੱਚਿਆਂ ਨੂੰ ਖੁਆਈਆਂ ਐਲਬੈਂਡਾਜ਼ੋਲ ਦੀਆਂ ਗੋਲੀਆਂ

ਖੋਸਾ ਦਲ ਸਿੰਘ, 13 ਫਰਵਰੀ (ਗੁਰਪ੍ਰੀਤ ਸਿੰਘ ਹੁੰਦਲ)- ਦੇਸ਼ ਭਰ 'ਚ ਮਨਾਏ ਗਏ ਡੀ ਵਾਰਮਿੰਗ ਦਿਵਸ ਦੀ ਲੜੀ ਤਹਿਤ ਪ੍ਰਾਇਮਰੀ ਹੈਲਥ ਸੈਂਟਰ ਕੱਸੋਆਣਾ ਦੀ ਸਿਹਤ ਵਿਭਾਗ ਟੀਮ ਵਲੋਂ 1 ਤੋਂ 19 ਸਾਲ ਤੱਕ ਦੇ ਬੱਚਿਆਂ ਨੂੰ ਪੇਟ ਦੇ ਕੀੜਿਆਂ ਤੋਂ ਹੋਣ ਵਾਲੇ ਰੋਗਾਂ ਤੋਂ ਬਚਣ ਲਈ ...

ਪੂਰੀ ਖ਼ਬਰ »

ਝੋਕ ਹਰੀ ਹਰ ਦੇ ਜ਼ਮੀਨ ਮਾਮਲੇ ਨੂੰ ਲੈ ਕੇ ਕਿਸਾਨਾਂ ਦੀ ਡੀ.ਸੀ. ਦਫ਼ਤਰ ਸਾਹਮਣੇ ਮੀਟਿੰਗ

ਫ਼ਿਰੋਜ਼ਪੁਰ, 13 ਫਰਵਰੀ (ਤਪਿੰਦਰ ਸਿੰਘ)- ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੀ ਹੰਗਾਮੀ ਮੀਟਿੰਗ ਬਲਾਕ ਪ੍ਰਧਾਨ ਮਲਕੀਤ ਸਿੰਘ ਫ਼ੌਜੀ ਝੋਕ ਹਰੀ ਹਰ ਦੀ ਪ੍ਰਧਾਨਗੀ ਹੇਠ ਡਿਪਟੀ ਕਮਿਸ਼ਨਰ ਦਫ਼ਤਰ ਸਾਹਮਣੇ ਪਾਰਕ 'ਚ ਹੋਈ | ਮੀਟਿੰਗ 'ਚ ਫ਼ਤਿਹ ਸਿੰਘ ਕੋਟ ਕਰੋੜ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX