ਤਾਜਾ ਖ਼ਬਰਾਂ


ਨਗਰ ਨਗਰ ਚੋਣ : ਹੁਣ ਤੱਕ 4 ਤੋਂ 5 ਫ਼ੀਸਦੀ ਵੋਟਿੰਗ
. . .  20 minutes ago
ਭਾਰੀ ਬਰਸਾਤ ਕਾਰਨ ਵੋਟਾਂ ਪਾਉਣ ਦਾ ਕੰਮ ਸੁਸਤ
. . .  24 minutes ago
ਜਿੱਤ ਦੇ ਨਾਲ ਦੱਖਣੀ ਅਫ਼ਰੀਕਾ ਦੌਰਾ ਖ਼ਤਮ ਕਰਨਾ ਚਾਹੇਗੀ ਭਾਰਤੀ ਟੀਮ
. . .  47 minutes ago
ਪ੍ਰਧਾਨ ਮੰਤਰੀ ਟਰੂਡੋ ਦੀ ਕੈਨੇਡਾ ਵਾਪਸੀ ਅੱਜ
. . .  about 1 hour ago
ਹਿੰਸਕ ਝੜਪਾਂ ਨੂੰ ਦੇਖਦਿਆਂ ਪੁਲਿਸ ਵੱਲੋਂ ਸੁਰੱਖਿਆ ਦੇ ਸਖ਼ਤ ਇੰਤਜ਼ਾਮ
. . .  about 1 hour ago
ਲੋਕ ਇਨਸਾਫ਼ ਪਾਰਟੀ ਦੇ ਆਗੂ ਦੀ ਕੁੱਟਮਾਰ
. . .  about 1 hour ago
ਚੋਣ ਪ੍ਰਬੰਧਾਂ 'ਚ ਲਾਪਰਵਾਹੀ ਕਾਰਨ ਪੁਲਿਸ ਕਮਿਸ਼ਨਰ ਵਲੋਂ ਥਾਣਾ ਮੁਖੀ ਮੁਅੱਤਲ
. . .  about 1 hour ago
ਲੁਧਿਆਣਾ ਨਗਰ ਨਗਰ ਦੀ ਚੋਣ ਲਈ ਵੋਟਾਂ ਪੈਣ ਦਾ ਅਮਲ ਸ਼ੁਰੂ
. . .  about 1 hour ago
ਅੱਜ ਦਾ ਵਿਚਾਰ
. . .  about 1 hour ago
ਪ੍ਰਵਾਸੀ ਭਾਰਤੀ ਬਣ ਕੇ ਲੜਕੀ ਵੱਲੋਂ 40 ਲੱਖ ਦੀ ਠੱਗੀ
. . .  1 day ago
16 ਰਾਜਾਂ ਦੀਆਂ 58 ਰਾਜ ਸਭਾ ਸੀਟਾਂ ਲਈ ਚੋਣਾਂ 23 ਮਾਰਚ ਨੂੰ
. . .  1 day ago
ਸੀਮਾ ਸੁਰੱਖਿਆ ਬਲ ਨੇ ਹੋਰ ਫੜੀ 10 ਕਰੋੜ ਦੀ ਹੈਰੋਇਨ
. . .  1 day ago
ਅਮਰੀਕਾ ਦੇ ਦੱਖਣ ਉਤਰੀ ਲੁਸੀਆਨਾ 'ਚ ਫਾਇਰਿੰਗ , ਕਈ ਜ਼ਖ਼ਮੀ
. . .  1 day ago
ਕਾਂਗਰਸੀਆਂ ਵੱਲੋਂ 'ਆਪ' ਉਮੀਦਵਾਰ ਦੇ ਦਫ਼ਤਰ 'ਤੇ ਕਬਜ਼ਾ
. . .  1 day ago
ਸਬੰਧਿਤ ਵਾਰਡਾਂ ਦੇ ਵੋਟਰਾਂ ਨੂੰ ਹੀ ਹੋਵੇਗੀ 24 ਫਰਵਰੀ ਦੀ ਛੁੱਟੀ
. . .  1 day ago
ਬੀ.ਐੱਸ.ਐੱਫ ਵੱਲੋਂ ਭਾਰਤ-ਪਾਕਿ ਸਰਹੱਦ ਤੋਂ ਇੱਕ ਕਿੱਲੋ ਹੈਰੋਇਨ ਬਰਾਮਦ
. . .  1 day ago
ਮਹੇਸ਼ ਇੰਦਰ ਸਿੰਘ ਗਰੇਵਾਲ ਨੇ ਕਾਂਗਰਸੀ ਵਿਧਾਇਕ 'ਤੇ ਲਗਾਏ ਧਮਕੀ ਦੇਣ ਦੇ ਦੋਸ਼
. . .  1 day ago
ਕਾਂਗਰਸੀ ਸਮੱਰਥਕਾਂ ਦੇ ਹਮਲੇ 'ਚ ਕਈ ਲੋਕਾਂ ਦੇ ਲੱਗੀਆਂ ਸੱਟਾਂ
. . .  1 day ago
ਕਿਸਾਨਾਂ ਨੇ ਫੂਕੀ ਮੋਦੀ ਅਤੇ ਕੈਪਟਨ ਦੀ ਅਰਥੀ
. . .  1 day ago
ਕੁੱਲੂ ਦੇ ਦਗੇਨੀ ਪਿੰਡ 'ਚ 11 ਘਰਾਂ ਨੂੰ ਲੱਗੀ ਅੱਗ
. . .  1 day ago
ਸਕੂਲ ਬੱਸ ਪਲਟਣ ਕਾਰਨ 10 ਬੱਚੇ ਜ਼ਖਮੀ
. . .  1 day ago
ਕਾਰਤੀ ਚਿਦੰਬਰਮ ਦੇ ਸੀ.ਏ ਦੀ ਈ.ਡੀ ਹਿਰਾਸਤ ਤਿੰਨ ਦਿਨ ਵਧੀ
. . .  1 day ago
ਜੇਲ੍ਹਾਂ ਦੇ ਕੈਦੀਆਂ ਨੂੰ ਸ਼ਬਦ ਗੁਰੂ ਨਾਲ ਜੋੜਨ ਲਈ ਵੀ ਸ਼ੁਰੂ ਹੋਵੇਗੀ ਮੁਹਿੰਮ-ਭਾਈ ਲੌਂਗੋਵਾਲ
. . .  1 day ago
ਵਿਜੀਲੈਂਸ ਵੱਲੋਂ ਐੱਸ.ਐੱਚ.ਓ ਤੇ ਹੌਲਦਾਰ ਰਿਸ਼ਵਤ ਲੈਂਦਿਆਂ ਰੰਗੇ ਹੱਥੀ ਕਾਬੂ
. . .  1 day ago
ਸੁਰੱਖਿਆ ਬਲਾਂ ਵੱਲੋਂ ਹਥਿਆਰ ਤੇ ਗੋਲਾ ਬਾਰੂਦ ਬਰਾਮਦ
. . .  1 day ago
ਅਦਾਲਤ ਵੱਲੋਂ 2 ਆਪ ਵਿਧਾਇਕਾਂ ਦੀ ਜ਼ਮਾਨਤ ਅਰਜ਼ੀ ਖ਼ਾਰਜ
. . .  1 day ago
ਐੱਸ.ਟੀ.ਐੱਫ ਵੱਲੋ ਹੈਰੋਇਨ ਸਮੇਤ 4 ਨਸ਼ਾ ਤਸਕਰ ਕਾਬੂ
. . .  1 day ago
ਬਠਿੰਡਾ 'ਚ ਭੁੱਕੀ ਚੂਰਾ ਪੋਸਤ ਦਾ ਭਰਿਆ ਟਰਾਲਾ ਕਾਬੂ
. . .  1 day ago
ਪ੍ਰਿਅੰਕਾ ਚੋਪੜਾ ਨੇ ਨੀਰਵ ਮੋਦੀ ਨਾਲ ਖਤਮ ਕੀਤਾ ਇਕਰਾਰਨਾਮਾ
. . .  1 day ago
ਦੋਵਾਂ ਦੇਸ਼ਾਂ ਦੀ ਅਖੰਡਤਾ ਨੂੰ ਚੁਣੌਤੀ ਦੇਣ ਵਾਲਿਆਂ ਨੂੰ ਸਹਿਣ ਨਹੀਂ ਕਰਾਂਗਾ - ਮੋਦੀ
. . .  1 day ago
ਭਾਰਤ ਤੇ ਕੈਨੇਡਾ ਨੇ 6 ਸਮਝੌਤਿਆਂ 'ਤੇ ਕੀਤੇ ਦਸਤਖ਼ਤ
. . .  1 day ago
ਚੌਲ ਚੋਰੀ ਦੇ ਦੋਸ਼ 'ਚ ਨੌਜਵਾਨ ਨੂੰ ਕੁੱਟ ਕੁੱਟ ਕੇ ਮਾਰ ਦਿੱਤਾ, ਸੈਲਫੀਆਂ ਵੀ ਲਈਆਂ
. . .  1 day ago
ਕੀ ਜਾਂਚ ਏਜੰਸੀਆਂ ਅਮਿਤ ਸ਼ਾਹ ਤੋਂ ਪੁੱਛ ਗਿੱਛ ਕਰਨ ਦੀ ਹਿੰਮਤ ਰੱਖਦੀਆਂ ਹਨ - ਕੇਜਰੀਵਾਲ
. . .  1 day ago
ਬਾਘਾ ਪੁਰਾਣਾ ਵਿਖੇ ਵੇਅਰ ਹਾਊਸ ਤੋਂ ਲੱਖਾਂ ਰੁਪਏ ਦੇ ਚਾਵਲ ਚੋਰੀ
. . .  1 day ago
ਮੁੱਖ ਸਕੱਤਰ ਹਮਲਾ ਮਾਮਲਾ : ਕੇਜਰੀਵਾਲ ਦੀ ਰਿਹਾਇਸ਼ ਪਹੁੰਚੀ ਦਿੱਲੀ ਪੁਲਿਸ
. . .  1 day ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 4 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲਾਪਰਵਾਹੀ ਅਕਸਰ ਅਗਿਆਨਤਾ ਤੋਂ ਵੀ ਜ਼ਿਆਦਾ ਨੁਕਸਾਨ ਪਹੁੰਚਾਉਂਦੀ ਹੈ। -ਫਰੈਂਕਲਿਨ
  •     Confirm Target Language  

ਸੰਪਾਦਕੀ

ਗੰਭੀਰ ਹੁੰਦੀ ਪ੍ਰਦੂਸ਼ਣ ਦੀ ਸਮੱਸਿਆ

ਜਿਥੋਂ ਤੱਕ ਦੇਸ਼ ਵਿਚ ਫੈਲੇ ਹਰ ਤਰ੍ਹਾਂ ਦੇ ਪ੍ਰਦੂਸ਼ਣ ਦਾ ਮਾਮਲਾ ਹੈ, ਕੌਮੀ ਗ੍ਰੀਨ ਟ੍ਰਿਬਿਊਨਲ ਲਗਾਤਾਰ ਇਸ ਸਬੰਧੀ ਫ਼ੈਸਲੇ ਲੈ ਰਿਹਾ ਹੈ ਅਤੇ ਉਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕਰਨ ਦੀਆਂ ਹਦਾਇਤਾਂ ਵੀ ਜਾਰੀ ਕਰ ਰਿਹਾ ਹੈ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਵੀ ਇਸ ਸਬੰਧੀ ਪਿਛਲੇ ਸਮੇਂ ਵਿਚ ਵੱਡੀ ਸਰਗਰਮੀ ਦਿਖਾਈ ਹੈ। ਜਿਥੋਂ ਤੱਕ ਹਵਾ-ਪਾਣੀ ਦੇ ਪ੍ਰਦੂਸ਼ਣ ਅਤੇ ਕੂੜੇ-ਕਰਕਟ ਦੇ ਨਿਪਟਾਰੇ ਦੇ ਨਾਕਸ ਪ੍ਰਬੰਧ ਦਾ ਸਬੰਧ ਹੈ, ਉਸ ਨੂੰ ਵੇਖਦਿਆਂ ਹੈਰਾਨੀ ਹੁੰਦੀ ਹੈ ਕਿ ਇਸ ਦੇਸ਼ ਵਿਚ ਲੋਕ ਕਿਸ ਤਰ੍ਹਾਂ ਜੀਵਨ ਬਸਰ ਕਰ ਰਹੇ ਹਨ। ਜੇਕਰ ਪੰਜਾਬ ਦੀ ਗੱਲ ਕਰੀਏ ਤਾਂ ਸਥਿਤੀ ਬਦਤਰ ਹੋਈ ਦਿਖਾਈ ਦਿੰਦੀ ਹੈ। ਛੋਟੇ ਤੋਂ ਲੈ ਕੇ ਵੱਡੇ ਅਦਾਰੇ ਤੱਕ ਪ੍ਰਦੂਸ਼ਣ ਫੈਲਾਉਣ ਵਿਚ ਢਿੱਲ ਨਹੀਂ ਵਰਤਦੇ, ਸਗੋਂ ਇਸ ਪੱਖੋਂ ਬੇਹੱਦ ਬੇਪਰਵਾਹ ਹਨ। ਪਿਛਲੇ ਸਮੇਂ ਵਿਚ ਪੰਜਾਬ ਦੀਆਂ ਸਰਕਾਰਾਂ ਨੇ ਇਸ ਸਬੰਧੀ ਕੁਝ ਯਤਨ ਕੀਤੇ ਪਰ ਉਹ ਆਪਣੇ ਇਨ੍ਹਾਂ ਯਤਨਾਂ ਵਿਚ ਬਹੁਤੀਆਂ ਸਫ਼ਲ ਨਹੀਂ ਰਹੀਆਂ।
ਦਰਿਆਵਾਂ ਦੀ ਕਹੀ ਜਾਂਦੀ ਇਸ ਧਰਤੀ 'ਤੇ ਸਤਲੁਜ ਦਰਿਆ ਦੀ ਦਸ਼ਾ ਦੇਖੀਏ ਤਾਂ ਹੁਣ ਤੱਕ ਇਸ ਦੇ ਅਤਿ ਜ਼ਹਿਰੀਲੇ ਪਾਣੀ ਦੀ ਭੇਟ ਲੱਖਾਂ ਹੀ ਜੀਵ-ਜੰਤੂ ਅਤੇ ਮਨੁੱਖ ਚੜ੍ਹ ਚੁੱਕੇ ਹਨ। ਪੰਜਾਬ ਦੇ ਲੁਧਿਆਣਾ, ਜਲੰਧਰ ਸਮੇਤ 9 ਵੱਡੇ ਸ਼ਹਿਰਾਂ ਦਾ ਨਿੱਤ ਦਿਨ ਪ੍ਰਦੂਸ਼ਣ ਅਤੇ ਰਸਾਇਣਾਂ ਨਾਲ ਭਰਿਆ ਜ਼ਹਿਰੀਲਾ ਪਾਣੀ ਇਸ ਵਿਚ ਪੈਂਦਾ ਹੈ। ਤਰਨ ਤਾਰਨ ਵਿਚ ਹਰੀਕੇ ਪੱਤਣ ਵਿਖੇ ਜਿਥੇ ਸਤਲੁਜ ਅਤੇ ਬਿਆਸ ਦਰਿਆ ਮਿਲਦੇ ਹਨ, ਉਥੇ ਸਤਲੁਜ ਦਾ ਅਤਿ ਕਾਲਾ ਪਾਣੀ ਬਿਆਸ ਦਰਿਆ ਦੇ ਮਟੀਲੇ ਪਾਣੀ ਵਿਚ ਮਿਲਦਾ ਦਿਖਾਈ ਦਿੰਦਾ ਹੈ। ਇਹ ਪਾਣੀ ਫਿਰੋਜ਼ਪੁਰ ਅਤੇ ਰਾਜਸਥਾਨ ਫੀਡਰਾਂ ਰਾਹੀਂ ਮਾਲਵਾ ਅਤੇ ਰਾਜਸਥਾਨ ਜਾਂਦਾ ਹੈ। ਇਸ ਜ਼ਹਿਰੀਲੇ ਪਾਣੀ ਦੀ ਵਰਤੋਂ ਨਾਲ ਕੈਂਸਰ ਅਤੇ ਚਮੜੀ ਰੋਗਾਂ ਦਾ ਸ਼ਿਕਾਰ ਹੋ ਕੇ ਬਹੁਤ ਸਾਰੇ ਮਨੁੱਖੀ ਅਤੇ ਜਾਨਵਰਾਂ ਦੇ ਸਰੀਰ ਖੋਖਲੇ ਹੋ ਚੁੱਕੇ ਹਨ। ਪਿਛਲੇ ਦਿਨੀਂ ਇਕ ਵੱਡੀ ਖ਼ਬਰ ਆਈ ਸੀ ਕਿ ਜਲੰਧਰ ਦੀਆਂ 19 ਸਨਅਤੀ ਇਕਾਈਆਂ ਨੂੰ ਕੌਮੀ ਗ੍ਰੀਨ ਟ੍ਰਿਬਿਊਨਲ ਨੇ ਬੰਦ ਕਰਨ ਦੇ ਆਦੇਸ਼ ਦਿੱਤੇ ਹਨ। ਇਸ ਸਬੰਧੀ ਕੇਸ ਉੱਚ ਅਦਾਲਤ ਵਿਚ ਵੀ ਚੱਲ ਰਿਹਾ ਹੈ। ਚਾਹੇ ਇਥੇ ਸਥਾਪਿਤ ਵੱਡੀਆਂ ਚਮੜਾ ਇਕਾਈਆਂ ਲਈ ਟ੍ਰੀਟਮੈਂਟ ਪਲਾਂਟ ਲਾਏ ਜਾਣ ਦੇ ਬਾਵਜੂਦ ਬਹੁਤੀਆਂ ਸਨਅਤੀ ਇਕਾਈਆਂ ਆਪਣੇ ਦੂਸ਼ਿਤ ਪਾਣੀ ਨੂੰ ਜਾਂ ਤਾਂ ਡਰੇਨਾਂ ਰਾਹੀਂ ਦਰਿਆਵਾਂ ਵਿਚ ਪਾ ਦਿੰਦੀਆਂ ਹਨ ਜਾਂ ਬੋਰਵੈੱਲਾਂ ਰਾਹੀਂ ਜ਼ਮੀਨ ਹੇਠਾਂ ਸੁੱਟ ਦਿੰਦੀਆਂ ਹਨ। ਇਕ ਅੰਦਾਜ਼ੇ ਅਨੁਸਾਰ ਇਨ੍ਹਾਂ ਇਕਾਈਆਂ ਵਿਚੋਂ ਹਰ ਰੋਜ਼ 30 ਲੱਖ ਐਮ.ਐਲ.ਡੀ. ਪ੍ਰਦੂਸ਼ਿਤ ਪਾਣੀ ਨਿਕਲਦਾ ਹੈ। ਇਸੇ ਲਈ ਹੀ ਲੱਖ ਯਤਨਾਂ ਦੇ ਬਾਵਜੂਦ ਸ਼ਹਿਰਾਂ ਨੂੰ ਸਪਲਾਈ ਕੀਤੇ ਜਾਂਦੇ ਪਾਣੀ ਦੇ ਦੂਸ਼ਿਤ ਹੋਣ ਦੀਆਂ ਖ਼ਬਰਾਂ ਆਉਂਦੀਆਂ ਰਹਿੰਦੀਆਂ ਹਨ।
ਪਿਛਲੇ ਦਿਨੀਂ ਜਲੰਧਰ ਬਾਰੇ ਵੀ ਅਜਿਹੀਆਂ ਖ਼ਬਰਾਂ ਆਈਆਂ ਸਨ ਕਿ ਵੱਡੇ ਤੋਂ ਵੱਡੇ ਅਦਾਰੇ ਪਾਣੀ ਨੂੰ ਪ੍ਰਦੂਸ਼ਿਤ ਕਰ ਰਹੇ ਹਨ। ਪਿਛਲੇ ਦਿਨੀਂ ਮੁਹਾਲੀ ਦੇ ਵੱਡੇ ਹਸਪਤਾਲ ਫੋਰਟਿਸ ਨੂੰ ਵੀ ਪ੍ਰਦੂਸ਼ਣ ਵਿਚ ਇਜ਼ਾਫ਼ਾ ਕਰਨ ਸਬੰਧੀ ਵੱਡਾ ਜੁਰਮਾਨਾ ਕਰਨਾ ਪਿਆ ਸੀ। ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਚੇਅਰਮੈਨ ਕਾਹਨ ਸਿੰਘ ਪੰਨੂ ਨੇ ਹੁਣ ਇਕ ਹਦਾਇਤ ਜਾਰੀ ਕੀਤੀ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਪ੍ਰਦੂਸ਼ਿਤ ਪਾਣੀ ਨੂੰ ਜ਼ਮੀਨ ਅੰਦਰ ਪਾਉਣ ਵਾਲੇ ਅਦਾਰਿਆਂ ਦੀ ਜੇ ਕੋਈ ਸੂਚਨਾ ਦਿੰਦਾ ਹੈ ਤਾਂ ਉਸ ਨੂੰ ਇਕ ਲੱਖ ਰੁਪਏ ਦਾ ਇਨਾਮ ਦਿੱਤਾ ਜਾਏਗਾ। ਇਸੇ ਤਰ੍ਹਾਂ ਹੀ ਕਣਕ ਅਤੇ ਝੋਨੇ ਦੀਆਂ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਖੇਤਾਂ ਵਿਚ ਹੀ ਸਾੜ ਦੇਣ ਕਾਰਨ ਹਵਾ ਵਿਚ ਅਜਿਹਾ ਗੰਧਲਾਪਣ ਆ ਜਾਂਦਾ ਹੈ, ਜਿਸ ਨਾਲ ਲੋਕਾਂ ਦਾ ਜੀਵਨ ਜਿਊਣਾ ਮੁਹਾਲ ਹੋ ਜਾਂਦਾ ਹੈ। ਫੈਲਿਆ ਇਹ ਧੂੰਆਂ ਦੇਸ਼ ਦੀ ਰਾਜਧਾਨੀ ਦਿੱਲੀ ਅਤੇ ਹੋਰ ਬਹੁਤ ਸਾਰੇ ਇਲਾਕਿਆਂ ਵਿਚ ਵੀ ਵਾਤਾਵਰਨ ਨੂੰ ਬੇਹੱਦ ਗੰਧਲਾ ਬਣਾਉਣ ਵਿਚ ਸਹਾਈ ਹੁੰਦਾ ਹੈ। ਇਸ ਸਬੰਧੀ ਵੀ ਗ੍ਰੀਨ ਟ੍ਰਿਬਿਊਨਲ ਨੇ ਕਾਫੀ ਸਾਲ ਪਹਿਲਾਂ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਸਨ ਕਿ ਫ਼ਸਲ ਦੀ ਰਹਿੰਦ-ਖੂੰਹਦ ਨੂੰ ਕਿਸੇ ਵੀ ਸੂਰਤ ਵਿਚ ਖੇਤਾਂ ਵਿਚ ਨਾ ਸਾੜਿਆ ਜਾਵੇ ਪਰ ਉਸ ਦਾ ਕੋਈ ਪ੍ਰਤੱਖ ਪ੍ਰਭਾਵ ਦੇਖਣ ਨੂੰ ਨਹੀਂ ਸੀ ਮਿਲਿਆ। ਹੁਣ ਪ੍ਰਦੂਸ਼ਣ ਕੰਟਰੋਲ ਬੋਰਡ ਵਲੋਂ ਪਰਾਲੀ ਦੇ ਨਿਪਟਾਰੇ ਸਬੰਧੀ ਕੰਬਾਈਨ ਮਾਲਕਾਂ ਨੂੰ ਵਿਸ਼ੇਸ਼ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਉਹ ਆਪਣੀਆਂ ਕੰਬਾਈਨਾਂ ਨਾਲ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ ਲਗਾਉਣ। ਅਜਿਹਾ ਨਾ ਕਰਨ ਦੀ ਸੂਰਤ ਵਿਚ ਉਨ੍ਹਾਂ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਹ ਸਿਸਟਮ ਪਰਾਲੀ ਨੂੰ ਕੁਤਰਾ-ਕੁਤਰਾ ਕਰ ਦਿੰਦਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸਵੱਛ ਭਾਰਤ ਨੂੰ ਸਾਕਾਰ ਕਰਨ ਲਈ ਵੱਡੀ ਪੱਧਰ 'ਤੇ ਅਤੇ ਅਨੇਕਾਂ ਤਰ੍ਹਾਂ ਦੇ ਯਤਨ ਕੀਤੇ ਸਨ, ਜਿਨ੍ਹਾਂ ਨਾਲ ਸਫ਼ਾਈ ਪ੍ਰਤੀ ਲੋਕ ਕੁਝ ਨਾ ਕੁਝ ਸੁਚੇਤ ਜ਼ਰੂਰ ਹੋਏ ਹਨ। ਪ੍ਰਦੂਸ਼ਣ ਦੀ ਸਮੱਸਿਆ ਨਾਲ ਅਨੇਕਾਂ ਪੱਖਾਂ ਤੋਂ ਨਿਪਟਣ ਦੀ ਜ਼ਰੂਰਤ ਹੈ। ਇਸ ਸਬੰਧੀ ਨਿਯਮਾਂ ਤੇ ਕਾਨੂੰਨਾਂ 'ਤੇ ਹਰ ਸੂਰਤ ਵਿਚ ਅਮਲ ਕਰਵਾਇਆ ਜਾਣਾ ਜ਼ਰੂਰੀ ਹੈ। ਬਿਨਾਂ ਸ਼ੱਕ ਲੋਕਾਂ ਨੂੰ ਵੀ ਇਸ ਸਬੰਧੀ ਜਾਗਰੂਕ ਕਰਨਾ ਚਾਹੀਦਾ ਹੈ ਤਾਂ ਜੋ ਉਹ ਸਮੁੱਚੇ ਵਾਤਾਵਰਨ ਨੂੰ ਸ਼ੁੱਧ ਕਰਨ ਲਈ ਆਪਣਾ ਬਣਦਾ ਯੋਗਦਾਨ ਪਾਉਣ ਦੇ ਸਮਰੱਥ ਹੋ ਸਕਣ।

-ਬਰਜਿੰਦਰ ਸਿੰਘ ਹਮਦਰਦ

 

ਕੇਂਦਰੀ ਬਜਟ ਵਿਚ ਖੇਤੀ ਨੂੰ ਮਿਲੀ ਨਿਗੂਣੀ ਤਵਜੋ

ਭਾਰਤ ਖੇਤੀ ਪ੍ਰਧਾਨ ਦੇਸ਼ ਹੈ। ਇਥੋਂ ਦਾ ਖੇਤੀ ਸੈਕਟਰ 130 ਕਰੋੜ ਲੋਕਾਂ ਨੂੰ ਅੰਨ ਸੁਰੱਖਿਆ ਮੁਹੱਈਆ ਕਰਦਾ ਹੈ, ਜਿਸ ਵਿਚ 54 ਫ਼ੀਸਦੀ ਕਿਰਤ ਸ਼ਕਤੀ ਲੱਗੀ ਹੋਈ ਅਤੇ ਦੋ-ਤਿਹਾਈ ਪੇਂਡੂ ਲੋਕ ਇਸ ਉੱਪਰ ਨਿਰਭਰ ਕਰਦੇ ਹਨ। ਖੇਤੀਬਾੜੀ ਦੇਸ਼ ਦੀ ਅਰਥ ਵਿਵਸਥਾ ਦੇ ਹੋਰ ਖੇਤਰਾਂ ਦੇ ...

ਪੂਰੀ ਖ਼ਬਰ »

ਖੇਤੀ ਸੰਕਟ 'ਤੇ ਵਿਚਾਰ ਲਈ ਹੋਵੇ ਸੰਸਦ ਦਾ ਵਿਸ਼ੇਸ਼ ਸੈਸ਼ਨ

ਲੋਕ ਸਭਾ ਅੰਦਰ ਰਾਸ਼ਟਰਪਤੀ ਦੇ ਭਾਸ਼ਣ ਉੱਤੇ ਬਜਟ ਵਿਚ ਹੋਈ ਚਰਚਾ ਸਮੇਂ ਅਨੰਦਪੁਰ ਸਾਹਿਬ ਤੋਂ ਲੋਕ ਸਭਾ ਮੈਂਬਰ ਪ੍ਰੋ: ਪ੍ਰੇਮ ਸਿੰਘ ਚੰਦੂਮਾਜਰਾ ਵਲੋਂ ਦਿੱਤੇ ਭਾਸ਼ਣ ਦਾ ਸਾਰਅੰਸ਼ ਸਭ ਤੋਂ ਪਹਿਲਾਂ ਮੈਂ ਸਤਿਕਾਰਯੋਗ ਸਪੀਕਰ ਸਾਹਿਬਾ ਦਾ ਧੰਨਵਾਦ ਕਰਦਾ ਹਾਂ, ...

ਪੂਰੀ ਖ਼ਬਰ »

ਸਿਆਸੀ ਖੇਤਰ ਵਿਚ ਅਜੇ ਬਹੁਤ ਘੱਟ ਹੈ ਔਰਤਾਂ ਦੀ ਭਾਈਵਾਲੀ

ਸੰਯੁਕਤ ਰਾਸ਼ਟਰ ਵਲੋਂ ਨਿਰਧਾਰਿਤ ਕੀਤੇ ਗਏ 17 ਨਿਭਣਯੋਗ ਵਿਕਾਸ ਟੀਚਿਆਂ ਵਿਚੋਂ ਪੰਜਵਾਂ ਟੀਚਾ ਲਿੰਗੀ ਬਰਾਬਰਤਾ ਅਤੇ ਔਰਤਾਂ ਤੇ ਲੜਕੀਆਂ ਨੂੰ ਸਮਰੱਥ ਬਣਾਉਣ ਦਾ ਹੈ। ਸੰਯੁਕਤ ਰਾਸ਼ਟਰ ਨਾਲ ਜੁੜੀਆਂ ਔਰਤਾਂ ਮੁਤਾਬਿਕ ਇਨ੍ਹਾਂ ਟੀਚਿਆਂ ਨੂੰ ਸੰਨ 2030 ਤੱਕ ਅਮਲੀ ਰੂਪ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2017.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX