ਤਾਜਾ ਖ਼ਬਰਾਂ


ਏਸ਼ੀਆ ਕੱਪ 2018 : ਬੰਗਲਾਦੇਸ਼ ਦੀ ਪੂਰੀ ਟੀਮ 239 ਦੌੜਾਂ ਬਣਾ ਕੇ ਆਊਟ
. . .  3 minutes ago
19 ਵਸਤੂਆਂ 'ਤੇ ਕਸਟਮ ਡਿਊਟੀ ਵਧੀ, ਬਾਹਰ ਤੋਂ ਆਉਣ ਵਾਲੇ ਟੀ.ਵੀ ਫ਼ਰਿਜ ਹੋਣਗੇ ਮਹਿੰਗੇ
. . .  32 minutes ago
ਨਵੀਂ ਦਿੱਲੀ, 26 ਸਤੰਬਰ - ਕੇਂਦਰ ਸਰਕਾਰ ਨੇ 19 ਵਸਤੂਆਂ 'ਤੇ ਕਸਟਮ ਡਿਊਟੀ ਵਧਾ ਦਿੱਤੀ ਹੈ, ਜਿਸ ਤੋਂ ਬਾਅਦ ਹੁਣ ਵਿਦੇਸ਼ ਤੋਂ ਆਉਣ ਵਾਲੇ ਟੀ.ਵੀ, ਫ਼ਰਿਜ ਅਤੇ 10 ਕਿੱਲੋ ਤੋਂ ਘੱਟ...
ਏਸ਼ੀਆ ਕੱਪ 2018 :ਬੰਗਲਾਦੇਸ਼ ਦੇ ਮੁਸ਼ੱਫਿਕਰ ਰਹੀਮ 99 ਦੌੜਾਂ ਬਣਾ ਕੇ ਆਊਟ, 43 ਓਵਰਾਂ ਤੋਂ ਬਾਅਦ ਬੰਗਲਾਦੇਸ਼ 210/6
. . .  38 minutes ago
ਜਬਰ ਜਨਾਹ ਮਾਮਲੇ 'ਚ ਫਲਾਹਾਰੀ ਬਾਬੇ ਨੂੰ ਉਮਰ-ਕੈਦ
. . .  about 1 hour ago
ਅਲਵਰ, 26 ਸਤੰਬਰ - ਅਲਵਰ ਜਬਰ ਜਨਾਹ ਮਾਮਲੇ 'ਚ ਅਦਾਲਤ ਨੇ ਫਲਾਹਾਰੀ ਬਾਬੇ ਨੂੰ ਉਮਰ ਕੈਦ ਦੀ ਸਜ਼ਾ ਅਤੇ ਇੱਕ ਲੱਖ ਰੁਪਏ ਜੁਰਮਾਨਾ ਸੁਣਾਇਆ...
ਭਾਰਤ ਸਰਕਾਰ ਵਲੋਂ ਮੈਡੀਕਲ ਕੌਂਸਲ ਆਫ ਇੰਡੀਆ ਭੰਗ
. . .  about 2 hours ago
ਲੁਧਿਆਣਾ, 26 ਸਤੰਬਰ (ਸਲੇਮਪੁਰੀ) - ਭਾਰਤ ਸਰਕਾਰ ਵਲੋਂ ਮੈਡੀਕਲ ਕੌਂਸਲ ਆਫ ਇੰਡੀਆ ਨੂੰ ਭੰਗ ਕਰਕੇ ਦੀ ਥਾਂ ਨਵੀਂ ਕਾਰਜਕਾਰਨੀ 7 ਮੈਂਬਰੀ ਕਮੇਟੀ ਬਣਾਉਣ ਸਬੰਧੀ ਨੋਟੀਫਿਕੇਸ਼ਨ...
ਏਸ਼ੀਆ ਕੱਪ 2018 : ਪਾਕਿਸਤਾਨ ਖ਼ਿਲਾਫ਼ ਬੱਲੇਬਾਜ਼ੀ ਕਰਦਿਆ ਬੰਗਲਾਦੇਸ਼ 20 ਓਵਰਾਂ ਤੋਂ ਬਾਅਦ 83/3
. . .  about 2 hours ago
ਬੇਹੋਸ਼ੀ ਦੀ ਹਾਲਤ 'ਚ ਮਿਲਿਆ ਨੌਜਵਾਨ, ਹਾਲਤ ਨਾਜ਼ੁਕ
. . .  about 2 hours ago
ਤਪਾ ਮੰਡੀ, 26 ਸਤੰਬਰ (ਵਿਜੇ ਸ਼ਰਮਾ, ਪ੍ਰਵੀਨ ਗਰਗ) - ਤਪਾ ਸ਼ਹਿਰ ਦਾ ਰਾਜੂ ਗਰਗ ਪੁੱਤਰ ਮੰਗਲ ਸੈਨ ਗਰਗ ਨਾਂਅ ਦਾ ਨੌਜਵਾਨ ਬੇਹੋਸ਼ੀ ਦੀ ਹਾਲਤ ਵਿਚ ਮਿਲਿਆ ਹੈ। ਜਾਣਕਾਰੀ...
ਮਾਲ ਵਿਭਾਗ ਦਾ ਅਹਿਮ ਫ਼ੈਸਲਾ- ਜਮ੍ਹਾਂਬੰਦੀ 'ਚ ਜ਼ਮੀਨ ਮਾਲਕਾਂ ਦੇ ਈਮੇਲ ਅਤੇ ਸੰਪਰਕ ਨੰ. ਹੋਣਗੇ ਦਰਜ
. . .  about 3 hours ago
ਚੰਡੀਗੜ੍ਹ, 26 ਸਤੰਬਰ- ਪੰਜਾਬ ਵਾਸੀਆਂ ਨੂੰ ਪਾਰਦਰਸ਼ੀ ਢੰਗ ਨਾਲ ਨਿਰਵਿਘਨ ਸੇਵਾਵਾਂ ਮੁਹੱਈਆ ਕਰਾਉਣ ਲਈ ਸੂਬੇ ਦੇ ਮਾਲ ਵਿਭਾਗ ਨੇ ਇੱਕ ਹੋਰ ਅਹਿਮ ਕਦਮ ਚੁੱਕਿਆ ਹੈ। ਇਸ ਵਿਭਾਗ ਨੇ ਹੁਣ ਜਮ੍ਹਾਂਬੰਦੀ 'ਚ ਜ਼ਮੀਨ ਮਾਲਕ ਦਾ ਆਧਾਰ ਨੰਬਰ, ਸੰਪਰਕ ਨੰਬਰ...
ਪੰਜਾਬ 'ਚ ਜੰਗਲ ਰਾਜ, ਜਿੱਥੇ ਪੀ. ਸੀ. ਐੱਸ. ਅਧਿਕਾਰੀ ਹੀ ਸੁਰੱਖਿਅਤ ਨਹੀਂ- ਚੀਮਾ
. . .  about 3 hours ago
ਸੰਗਰੂਰ, 26 ਸਤੰਬਰ (ਧੀਰਜ ਪਸ਼ੌਰੀਆ)- ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਹੈ ਕਿ ਪੰਜਾਬ 'ਚ ਜੰਗਲ ਦਾ ਰਾਜ ਹੈ, ਜਿੱਥੇ ਪੀ. ਸੀ. ਐੱਸ. ਅਧਿਕਾਰੀ ਹੀ ਸੁਰੱਖਿਅਤ ਨਹੀਂ। ਇੱਕ ਸਵਾਲ ਦੇ ਜਵਾਬ 'ਚ ਉਨ੍ਹਾਂ ਕਿਹਾ ਕਿ ਮੋਗਾ ਦੇ ਏ...
ਪੁਲ ਪਾਰ ਕਰਦਾ ਨੌਜਵਾਨ ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹਿਆ, ਮੌਤ
. . .  about 3 hours ago
ਤਰਨਤਾਰਨ, 26 ਸਤੰਬਰ (ਹਰਿੰਦਰ ਸਿੰਘ)- ਪਿਛਲੇ ਦਿਨੀਂ ਪਏ ਭਾਰੀ ਮੀਂਹ ਕਾਰਨ ਪਿੰਡ ਮਥਰੇਵਾਲ ਦੇ ਇੱਕ ਨੌਜਵਾਨ ਦੀ ਪੁਲ ਨੂੰ ਪਾਰ ਕਰਦੇ ਸਮੇਂ ਪਾਣੀ ਦੇ ਤੇਜ਼ ਵਹਾਅ 'ਚ ਵਹਿਣ ਕਾਰਨ ਮੌਤ ਹੋ ਗਈ। ਥਾਣਾ ਸਦਰ ਦੀ ਚੌਂਕੀ ਕੰਗ ਦੀ ਪੁਲਿਸ ਨੇ ਉਕਤ ਨੌਜਵਾਨ ਦੀ...
ਪਾਕਿਸਤਾਨੀ ਰੇਂਜਰਾਂ ਨੇ ਰਾਵੀ ਦਰਿਆ 'ਚ ਰੁੜ੍ਹੇ ਕਿਸਾਨ ਦੀ ਲਾਸ਼ ਦੇਣ ਤੋਂ ਕੀਤਾ ਇਨਕਾਰ
. . .  about 3 hours ago
ਅਜਨਾਲਾ, 26 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਬੀਤੇ ਦਿਨ ਰਾਵੀ ਦਰਿਆ 'ਚ ਰੁੜ੍ਹੇ ਪਿੰਡ ਘੋਨੇਵਾਲਾ ਦੇ ਕਿਸਾਨ ਬਲਵਿੰਦਰ ਸਿੰਘ ਦੀ ਲਾਸ਼ ਨੂੰ ਅੱਜ ਪਾਕਿਸਤਾਨੀ ਰੇਂਜਰਾਂ ਨੇ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਇਹ ਜਾਣਕਾਰੀ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ...
ਰਣਜੀਤ ਸਾਗਰ ਡੈਮ ਦੀ ਝੀਲ ਦਾ ਪੱਧਰ 526.72 ਮੀਟਰ ਤੱਕ ਪਹੁੰਚਿਆ
. . .  about 4 hours ago
ਸ਼ਾਹਪੁਰ ਕੰਢੀ, 26 ਸਤੰਬਰ (ਰਣਜੀਤ ਸਿੰਘ)- ਦੇਸ਼ ਦੇ ਬਹੁਮੰਤਵੀ ਪ੍ਰਾਜੈਕਟ ਰਣਜੀਤ ਸਾਗਰ ਡੈਮ ਦੀ ਵਿਸ਼ਾਲ ਝੀਲ ਦੇ ਪੱਧਰ 'ਚ ਦਿਨੋਂ-ਦਿਨ ਵਾਧਾ ਹੁੰਦਾ ਜਾ ਰਿਹਾ ਹੈ। ਅੱਜ ਦੁਪਹਿਰ 3 ਵਜੇ ਝੀਲ ਦਾ ਪੱਧਰ ਪਿਛਲਾ ਰਿਕਾਰਡ ਤੋੜਦਾ ਹੋਇਆ 526.72 ਮੀਟਰ ਤੱਕ...
86 ਸਾਲਾਂ ਦੇ ਹੋਏ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ, ਮੋਦੀ ਅਤੇ ਰਾਹੁਲ ਗਾਂਧੀ ਨੇ ਦਿੱਤੀਆਂ ਵਧਾਈਆਂ
. . .  about 4 hours ago
ਨਵੀਂ ਦਿੱਲੀ, 26 ਸਤੰਬਰ- ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ ਹਨ। ਮੋਦੀ ਨੇ ਟਵੀਟ ਕਰਕੇ ਕਿਹਾ, ''ਸਾਡੇ ਸਾਬਕਾ ਪ੍ਰਧਾਨ ਮੰਤਰੀ ਡਾਕਟਰ...
ਚੀਨੀ ਉਦਯੋਗ ਲਈ 5,500 ਕਰੋੜ ਦੇ ਪੈਕੇਜ ਨੂੰ ਕੈਬਨਿਟ ਦੀ ਮਨਜ਼ੂਰੀ
. . .  about 4 hours ago
ਨਵੀਂ ਦਿੱਲੀ, 26 ਸਤੰਬਰ - ਕੇਂਦਰ ਦੀ ਮੋਦੀ ਸਰਕਾਰ ਨੇ ਬੁੱਧਵਾਰ ਨੂੰ ਚੀਨੀ ਉਦਯੋਗ ਲਈ 5,500 ਕਰੋੜ ਰੁਪਏ ਦੇ ਪੈਕੇਜ ਨੂੰ ਮਨਜ਼ੂਰੀ ਦਿੱਤੀ। ਕੈਬਨਿਟ ਨੇ ਨਵੀਂ ਟੈਲੀਕਾਮ ਨੀਤੀ ਨੂੰ ਵੀ ਹਰੀ ਝੰਡੀ ਦਿੱਤੀ। ਚੀਨੀ ਉਦਯੋਗ ਦੇ ਪੈਕੇਜ ਦੀ ਮਨਜ਼ੂਰੀ ਤੋਂ ਬਾਅਦ ਹੁਣ ਇਸ ਤੇ ਤਹਿਤ...
ਫ਼ਰਜ਼ੀ ਮੁਕਾਬਲੇ ਦੇ ਦੋਸ਼ੀ ਪੁਲਿਸ ਅਫ਼ਸਰਾਂ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
. . .  about 5 hours ago
ਐੱਸ. ਏ. ਐੱਸ. ਨਗਰ, 25 ਸਤੰਬਰ (ਕੇ. ਐੱਸ. ਰਾਣਾ)- ਸਾਲ 1992 'ਚ ਨਕਲੀ ਪੁਲਿਸ ਮੁਕਾਬਲਾ ਬਣਾ ਕੇ ਨੌਜਵਾਨ ਦੀ ਹੱਤਿਆ ਦੇ ਦੋਸ਼ ਹੇਠ ਸੀ. ਬੀ. ਆਈ. ਦੀ ਅਦਾਲਤ ਨੇ ਪੰਜਾਬ ਪੁਲਿਸ ਦੇ ਦੋ ਅਧਿਕਾਰੀਆਂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਮੋਹਾਲੀ ਵਿਚਲੀ...
ਸਤਲੁਜ ਦਰਿਆ 'ਚ ਡੁੱਬਣ ਕਾਰਨ ਵਿਅਕਤੀ ਦੀ ਮੌਤ
. . .  about 5 hours ago
ਕੈਪਟਨ ਨੇ ਕੀਤਾ ਸੁਲਤਾਨਪੁਰ ਲੋਧੀ ਦਾ ਦੌਰਾ
. . .  about 5 hours ago
ਸ਼ਾਨਦਾਰ ਸੇਵਾਵਾਂ ਨਿਭਾਉਣ ਲਈ ਮੁੱਖ ਮੰਤਰੀ ਨੇ ਸਬ-ਇੰਸਪੈਕਟਰ ਭਰਤ ਭੂਸ਼ਣ ਨੂੰ ਦਿੱਤੀ ਤਰੱਕੀ
. . .  about 5 hours ago
ਸਰਕਾਰ ਨੇ ਹੜ੍ਹ ਅਤੇ ਮੀਂਹ ਕਾਰਨ ਹੋਏ ਨੁਕਸਾਨ ਦੀ ਤਿੰਨ ਦਿਨਾਂ ਅੰਦਰ ਰਿਪੋਰਟ ਤਿਆਰ ਕਰਾਉਣ ਦਾ ਦਿੱਤਾ ਹੁਕਮ
. . .  about 5 hours ago
ਦਰਿਆ 'ਚ ਰੁੜ੍ਹੇ ਕਿਸਾਨ ਦੀ ਲਾਸ਼ ਲੈਣ ਲਈ ਮੈਂਬਰ ਪਾਰਲੀਮੈਂਟ ਔਜਲਾ ਰਾਵੀ ਦਰਿਆ ਪੁੱਜੇ
. . .  about 6 hours ago
ਕੋਰੀਅਰ ਦੇ ਲਿਫ਼ਾਫ਼ੇ 'ਚ ਹੋਇਆ ਧਮਾਕਾ, ਇੱਕ ਜ਼ਖ਼ਮੀ
. . .  about 6 hours ago
ਪਾਣੀ ਦੇ ਤੇਜ਼ ਵਹਾਅ 'ਚ ਰੁੜ੍ਹੀਆਂ ਮੱਝਾਂ, ਪੰਜ ਦੀ ਮੌਤ
. . .  about 6 hours ago
ਜਲੰਧਰ : ਵਿਜੀਲੈਂਸ ਦੇ ਡੀ. ਐੱਸ. ਪੀ. ਵਲੋਂ ਨੈਸ਼ਨਲ ਹਾਈਵੇਅ ਦੀਆਂ ਸੜਕਾਂ ਦਾ ਨਿਰੀਖਣ
. . .  about 6 hours ago
ਰਾਵੀ ਦਰਿਆ 'ਚ ਘਟਿਆ ਪਾਣੀ ਦਾ ਪੱਧਰ
. . .  about 7 hours ago
ਸੁਲਤਾਨਪੁਰ ਲੋਧੀ ਪਹੁੰਚੇ ਕੈਪਟਨ, ਮੰਡ ਖੇਤਰ ਦਾ ਕਰਨਗੇ ਦੌਰਾ
. . .  about 7 hours ago
ਦਿੱਲੀ 'ਚ ਢਹਿ-ਢੇਰੀ ਹੋਈ ਇਮਾਰਤ, ਚਾਰ ਬੱਚਿਆਂ ਸਮੇਤ ਪੰਜ ਲੋਕਾਂ ਦੀ ਮੌਤ
. . .  about 7 hours ago
ਸੁਪਰੀਮ ਕੋਰਟ ਦਾ ਫ਼ੈਸਲਾ- ਬੈਂਕ ਅਕਾਊਂਟ ਅਤੇ ਮੋਬਾਇਲ ਸਿਮ ਲਈ ਜ਼ਰੂਰੀ ਨਹੀਂ ਆਧਾਰ
. . .  about 7 hours ago
ਤਰਨਤਾਰਨ : ਡਰੇਨ 'ਚ ਰੁੜ੍ਹੇ ਨੌਜਵਾਨ ਦੇ ਪਰਿਵਾਰ ਨਾਲ ਕੈਪਟਨ ਨੇ ਕੀਤੀ ਮੁਲਾਕਾਤ
. . .  about 7 hours ago
ਕੈਪਟਨ ਅਮਰਿੰਦਰ ਸਿੰਘ ਵਲੋਂ ਅਮਰਕੋਟ ਦਾ ਦੌਰਾ
. . .  about 8 hours ago
ਨਿੱਜੀ ਕੰਪਨੀਆਂ ਨਹੀਂ ਕਰ ਸਕਦੀਆਂ ਆਧਾਰ ਕਾਰਡ ਦੀ ਮੰਗ- ਸੁਪਰੀਮ ਕੋਰਟ
. . .  about 8 hours ago
ਇਨਕਮ ਟੈਕਸ ਭਰਨ ਅਤੇ 'ਪੈਨ' ਲਈ ਆਧਾਰ ਜ਼ਰੂਰੀ- ਸੁਪਰੀਮ ਕੋਰਟ
. . .  about 8 hours ago
ਸੁਪਰੀਮ ਕੋਰਟ ਨੇ ਮੋਬਾਇਲ ਨਾਲ ਆਧਾਰ ਲਿੰਕ ਕਰਨ ਦੇ ਫੈਸਲੇ ਨੂੰ ਵੀ ਕੀਤਾ ਰੱਦ
. . .  about 8 hours ago
ਗ਼ੈਰ ਕਾਨੂੰਨੀ ਪ੍ਰਵਾਸੀਆਂ ਨੂੰ ਆਧਾਰ ਨਾ ਦਿੱਤਾ ਜਾਵੇ- ਸੁਪਰੀਮ ਕੋਰਟ
. . .  about 8 hours ago
ਬੈਂਕ ਖਾਤਿਆਂ ਨੂੰ ਆਧਾਰ ਨਾਲ ਲਿੰਕ ਕਰਨ ਜ਼ਰੂਰੀ ਨਹੀਂ- ਸੁਪਰੀਮ ਕੋਰਟ
. . .  about 8 hours ago
ਸਕੂਲਾਂ 'ਚ ਆਧਾਰ ਜ਼ਰੂਰੀ ਨਹੀਂ- ਸੁਪਰੀਮ ਕੋਰਟ
. . .  1 minute ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ਸਰਕਾਰੀ ਨੌਕਰੀ 'ਚ ਤਰੱਕੀ ਲਈ ਰਾਖਵਾਂਕਰਨ ਜ਼ਰੂਰੀ ਨਹੀਂ
. . .  about 9 hours ago
ਸੁਲਤਾਨਪੁਰ ਲੋਧੀ ਦਾ ਦੌਰਾ ਕਰਨ ਲਈ ਚੰਡੀਗੜ੍ਹ ਤੋਂ ਰਵਾਨਾ ਹੋਏ ਕੈਪਟਨ
. . .  about 9 hours ago
ਸੁਪਰੀਮ ਕੋਰਟ ਨੇ ਕਿਹਾ- ਯੂਨੀਕ ਦਾ ਮਤਲਬ ਸਿਰਫ਼ ਇੱਕ ਨਾਲ ਹੈ
. . .  about 9 hours ago
ਆਧਾਰ 'ਤੇ ਹਮਲਾ ਸੰਵਿਧਾਨ ਦੇ ਵਿਰੁੱਧ- ਸੁਪਰੀਮ ਕੋਰਟ
. . .  about 9 hours ago
ਸੁਪਰੀਮ ਕੋਰਟ ਨੇ ਕਿਹਾ- ਇਕਦਮ ਸੁਰੱਖਿਅਤ ਹੈ ਆਧਾਰ ਕਾਰਡ
. . .  about 9 hours ago
ਆਧਾਰ ਕਾਰਡ ਦਾ ਡੁਪਲੀਕੇਟ ਬਣਾਉਣਾ ਸੰਭਵ ਨਹੀਂ- ਸੁਪਰੀਮ ਕੋਰਟ
. . .  about 9 hours ago
ਆਧਾਰ ਦੀ ਸੰਵਿਧਾਨਕ ਵੈਧਤਾ 'ਤੇ ਸੁਪਰੀਮ ਕੋਰਟ ਦਾ ਫੈਸਲਾ- ਇਸ ਨਾਲ ਗਰੀਬਾਂ ਨੂੰ ਤਾਕਤ ਅਤੇ ਪਹਿਚਾਣ ਮਿਲੀ
. . .  about 9 hours ago
ਰਾਵੀ ਦਰਿਆ 'ਚ ਰੁੜ੍ਹੇ ਕਿਸਾਨ ਦੀ ਪਾਕਿਸਤਾਨ 'ਚ ਹੋਈ ਮੌਤ
. . .  about 8 hours ago
ਸੁਪਰੀਮ ਕੋਰਟ ਦਾ ਵੱਡਾ ਫ਼ੈਸਲਾ- ਸਰਕਾਰੀ ਨੌਕਰੀ 'ਚ ਤਰੱਕੀ ਲਈ ਰਾਖਵਾਂਕਰਨ ਜ਼ਰੂਰੀ ਨਹੀਂ
. . .  about 10 hours ago
ਕੈਪਟਨ ਵਲੋਂ ਅੱਜ ਸੁਲਤਾਨਪੁਰ ਲੋਧੀ ਦਾ ਕੀਤਾ ਜਾਵੇਗਾ ਦੌਰਾ
. . .  about 10 hours ago
ਉਡਾਣ 'ਚ 11 ਮਹੀਨਿਆਂ ਦੇ ਬੱਚੇ ਦੀ ਮੌਤ
. . .  about 10 hours ago
ਆਧਾਰ ਦੀ ਵੈਧਤਾ 'ਤੇ ਸੁਪਰੀਮ ਕੋਰਟ ਅੱਜ ਸੁਣਾਏਗਾ ਅਹਿਮ ਫ਼ੈਸਲਾ
. . .  about 11 hours ago
ਹਰੀਕੇ ਹੈੱਡ ਵਰਕਸ ਤੋਂ ਛੱਡੇ ਪਾਣੀ ਨੇ ਕਿਸਾਨਾਂ ਦੀ ਸੈਂਕੜੇ ਏਕੜ ਫ਼ਸਲ ਡੋਬੀ
. . .  about 11 hours ago
ਦੋ ਦਿਨ ਦੀ ਬੱਚੀ ਨੂੰ ਮਾਂ ਪੁਲਿਸ ਨਾਕੇ ਕੋਲ ਰੱਖ ਹੋਈ ਫ਼ਰਾਰ
. . .  about 12 hours ago
ਹਿਮਾਚਲ ਪ੍ਰਦੇਸ਼ 'ਚ ਬਰਫ਼ਬਾਰੀ
. . .  about 12 hours ago
ਹੋਰ ਖ਼ਬਰਾਂ..
ਜਲੰਧਰ : ਐਤਵਾਰ 7 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਬੇਈਮਾਨੀ ਨਾਲ ਧਨ ਇਕੱਠਾ ਕਰਨ ਦੀ ਬਜਾਏ ਮੈਂ ਗ਼ਰੀਬ ਰਹਿਣਾ ਪਸੰਦ ਕਰਾਂਗਾ। -ਮਹਾਤਮਾ ਗਾਂਧੀ

ਮੁਕਤਸਰ ਸਾਹਿਬ

ਪਾਣੀ ਸਪਲਾਈ ਠੱਪ ਹੋਣ ਕਾਰਨ ਸ਼ਹਿਰ ਵਿਚ ਮਚੀ ਹਾ-ਹਾ ਕਾਰ ਪਾਵਰਕਾਮ ਦੇ ਅੜੀਅਲ ਵਤੀਰੇ ਕਾਰਨ ਆਪ ਆਗੂਆਂ ਨੇ ਦਿੱਤਾ ਧਰਨਾ

ਮਲੋਟ, 17 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਲੋਕਾਂ ਨੂੰ ਬੁਨਿਆਦੀ ਸਹੂਲਤਾਂ ਹਵਾ, ਪਾਣੀ ਦੇਣ ਵਿਚ ਅਸਮਰੱਥ ਰਹੀ ਸਰਕਾਰ ਦੇ ਉੱਚ ਅਧਿਕਾਰੀਆਂ ਵਲੋਂ ਮਨਮਾਨੀਆਂ ਦਾ ਦੌਰ ਜਾਰੀ ਹੋ ਗਿਆ ਹੈ ਜਿਸ ਦੇ ਚੱਲਦਿਆਂ ਬਿਜਲੀ ਬੋਰਡ ਅਧਿਕਾਰੀਆਂ ਵਲੋਂ ਇਸ ਮਹੀਨੇ ਵਿਚ ਦੂਜੀ ਵਾਰ ਸ਼ਹਿਰ ਦੇ ਜਲ ਘਰ ਦਾ ਬਿਜਲੀ ਕੁਨੈਕਸ਼ਨ ਕੱਟ ਦਿੱਤਾ ਗਿਆ ਹੈ, ਜਿਸ ਕਾਰਨ ਸ਼ਹਿਰ ਅੰਦਰ ਪਾਣੀ ਦੀ ਸਪਲਾਈ ਠੱਪ ਹੋਣ ਨਾਲ ਆਮ ਸ਼ਹਿਰੀਆਂ ਦੀਆਂ ਮੁਸ਼ਕਿਲਾਂ ਵਿਚ ਵਾਧਾ ਹੋ ਗਿਆ ਹੈ | ਇਸ ਮੌਕੇ ਲੋਕਾਂ ਦੀ ਸਾਰ ਲੈਣ ਲਈ ਆਮ ਆਦਮੀ ਪਾਰਟੀ ਦੇ ਵਰਕਰਾਂ ਵਲੋਂ ਅੱਜ ਬਿਜਲੀ ਘਰ ਅੱਗੇ ਧਰਨਾ ਲਗਾ ਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਅਧਿਕਾਰੀਆਂ ਵਿਰੁੱਧ ਨਾਅਰੇਬਾਜ਼ੀ ਕੀਤੀ ਗਈ | ਧਰਨੇ ਦੌਰਾਨ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ 'ਆਪ' ਆਗੂ ਰਮੇਸ਼ ਅਰਨੀਵਾਲਾ ਨੇ ਦੱਸਿਆ ਕਿ ਬੀਤੇ ਹਫ਼ਤੇ ਵੀ ਪਾਵਰਕਾਮ ਅਧਿਕਾਰੀਆਂ ਵਲੋਂ ਇਹ ਕੁਨੈਕਸ਼ਨ ਕੱਟ ਦਿੱਤਾ ਗਿਆ ਸੀ, ਜਿਸ ਪਿੱਛੋਂ ਪ੍ਰਸ਼ਾਸਨ ਦੇ ਦਖ਼ਲ ਦੇਣ ਅਤੇ ਕੁੱਝ ਰਾਸ਼ੀ ਭਰ ਦੇਣ ਪਿੱਛੋਂ ਬਿਜਲੀ ਸਪਲਾਈ ਬਹਾਲ ਕਰ ਦਿੱਤੀ ਗਈ ਸੀ ਪਰ ਹੁਣ ਹਫ਼ਤੇ ਬਾਅਦ ਹੀ ਅਧਿਕਾਰੀਆਂ ਨੇ ਫਿਰ ਕੁਨੈਕਸ਼ਨ ਕੱਟ ਦਿੱਤਾ ਹੈ, ਜਿਸ ਪਿੱਛੇ ਕੋਈ ਗਹਿਰੀ ਸਾਜ਼ਿਸ਼ ਵੀ ਹੋ ਸਕਦੀ ਹੈ ਅਤੇ ਇਹ ਅਧਿਕਾਰੀ ਲੋਕ ਰੋਹ ਨੂੰ ਭੜਕਾਉਣਾ ਚਾਹੁੰਦੇ ਹਨ | ਜ਼ਿਕਰਯੋਗ ਹੈ ਕਿ ਨੇੜਲੇ ਸ਼ਹਿਰ ਅਬੋਹਰ ਵਿਚ ਸੀਵਰੇਜ ਬੋਰਡ ਵੱਲ ਪਾਵਰਕਾਮ ਦਾ ਲਗਭਗ 18 ਕਰੋੜ ਰੁਪਏ ਦਾ ਬਕਾਇਆ ਹੈ, ਗੋਨਿਆਣਾ ਮੰਡੀ ਦਾ 6 ਕਰੋੜ ਅਤੇ ਬਠਿੰਡਾ ਸਰਕਲ ਵਿਚ ਲਗਭਗ 25 ਕਰੋੜ ਰੁਪਏ ਦਾ ਬਕਾਇਆ ਹੈ, ਪਰ ਕਿਸੇ ਵੀ ਸ਼ਹਿਰ ਦੇ ਜਲ ਘਰ ਦਾ ਪਾਵਰਕਾਮ ਨੇ ਕੁਨੈਕਸ਼ਨ ਨਹੀਂ ਕੱਟਿਆ | 'ਆਪ' ਆਗੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਲੋਕ ਹਿੱਤਾਂ ਲਈ ਹਮੇਸ਼ਾ ਅੱਗੇ ਹੋ ਕੇ ਕੰਮ ਕਰਦੀ ਹੈ ਅਤੇ ਅੱਜ ਦੇ ਧਰਨੇ ਰਾਹੀਂ ਵੀ ਉਹ ਇਨ੍ਹਾਂ ਅਧਿਕਾਰੀਆਂ ਤੇ ਸਰਕਾਰ ਨੂੰ ਸੁਚੇਤ ਕਰਦੇ ਹਨ ਕਿ ਜੇਕਰ ਸੋਮਵਾਰ ਤੱਕ ਪਾਣੀ ਸਪਲਾਈ ਬਹਾਲ ਨਾ ਹੋਈ ਤਾਂ ਵੱਡੇ ਪੱਧਰ ਤੇ ਲੋਕ ਸੜਕਾਂ 'ਤੇ ਉੱਤਰਨਗੇ ਅਤੇ ਜੀ.ਟੀ. ਰੋਡ ਜਾਮ ਕੀਤਾ ਜਾਵੇਗਾ | 'ਆਪ' ਆਗੂ ਜਸਦੇਵ ਸੰਧੂ ਨੇ ਕਿਹਾ ਕਿ ਦੋ ਦਿਨਾਂ ਦੀ ਛੁੱਟੀ ਹੋਣ ਕਾਰਨ ਪਾਵਰਕਾਮ ਮਹਿਕਮੇ ਦਾ ਕੋਈ ਵੀ ਅਧਿਕਾਰੀ ਗੱਲ ਨਹੀਂ ਸੁਣ ਰਿਹਾ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕੀਤਾ ਜਾ ਰਿਹਾ ਹੈ | ਉਨ੍ਹਾਂ ਦੱਸਿਆ ਕਿ ਪਾਵਰਕਾਮ ਵਲੋਂ ਲਗਭਗ 4 ਕਰੋੜ ਤੋਂ ਵੱਧ ਦੀ ਰਕਮ ਬਕਾਇਆ ਦੱਸੀ ਜਾ ਰਹੀ ਹੈ, ਜਲ ਸਪਲਾਈ ਮਹਿਕਮੇ ਅਨੁਸਾਰ ਚਾਰ ਮਰਲੇ ਤੱਕ ਪਾਣੀ ਦਾ ਬਿੱਲ ਮੁਆਫ਼ ਹੈ ਅਤੇ ਉਸ ਤੋਂ ਉੱਪਰ ਦੇ ਰਿਹਾਇਸ਼ੀ ਘਰਾਂ ਵਿਚੋਂ ਐਨੀ ਰਕਮ ਉਗਰਾਹੀ ਹੀ ਨਹੀਂ ਜਾ ਸਕਦੀ | ਇੱਕ ਬੁਲਾਰੇ ਨੇ ਤਾਂ ਇਹ ਵੀ ਕਿਹਾ ਕਿ ਮਲੋਟ ਦੇ ਵਿਧਾਇਕ ਤੇ ਡਿਪਟੀ ਸਪੀਕਰ ਅਜਾਇਬ ਸਿੰਘ ਭੱਟੀ ਹਲਕੇ ਦਾ ਕੰਮਕਾਰ ਚਲਾਉਣ ਵਿਚ ਪੂਰੀ ਤਰ੍ਹਾਂ ਅਸਫ਼ਲ ਹੋ ਚੁੱਕਾ ਹੈ ਅਤੇ ਅਧਿਕਾਰੀ ਆਪਣੀ ਮਨਮਰਜ਼ੀ ਨਾਲ ਲੋਕ ਹਿੱਤਾਂ ਨਾਲ ਖਿਲਵਾੜ ਕਰ ਰਹੇ ਹਨ | ਇਸ ਸਬੰਧੀ ਜਦ ਵਾਟਰ ਵਰਕਸ ਦੇ ਐੱਸ.ਡੀ.ਓ. ਰਾਕੇਸ਼ ਮੋਹਨ ਮੱਕੜ ਨਾਲ ਗੱਲਬਾਤ ਕੀਤੀ ਤਾਂ ਉਨ੍ਹਾਂ ਕਿਹਾ ਕਿ ਉਹ ਬਿਜਲੀ ਦਾ ਬਿੱਲ ਭਰਨ ਨੂੰ ਤਿਆਰ ਹਨ, ਜਿਸ ਦੇ ਲਈ ਉਨ੍ਹਾਂ ਨੇ ਕੱਲ੍ਹ ਪੰਜ ਲੱਖ ਰੁਪਏ ਦਾ ਚੈੱਕ ਪਾਵਰਕਾਮ ਦੇ ਅਧਿਕਾਰੀਆਂ ਨੂੰ ਭੇਜਿਆ ਸੀ, ਪ੍ਰੰਤੂ ਉਨ੍ਹਾਂ ਨੇ ਸਵੀਕਾਰ ਨਹੀਂ ਕੀਤਾ | ਅੱਜ ਵੀ ਪਾਵਰਕਾਮ ਦੇ ਐੱਸ.ਈ. ਅਤੇ ਐਕਸੀਅਨ ਨੇ ਫ਼ੋਨ ਚੁੱਕਣਾ ਮੁਨਾਸਬ ਨਹੀਂ ਸਮਝਿਆ | ਇਸ ਮੌਕੇ ਪਰਮਜੀਤ ਸਿੰਘ ਗਿੱਲ, ਮਾਸਟਰ ਗੁਰਚਰਨ ਸਿੰਘ, ਵਿਜੈ ਕੁਮਾਰ ਗਗਨੇਜਾ, ਇੰਦਰਾਜ ਕੁਮਾਰ, ਡਾ: ਬਲਜੀਤ ਸਿੰਘ, ਤਨੂੰ ਕੁਮਾਰ, ਗਗਨਦੀਪ ਸਿੰਘ, ਹੇਮਰਾਜ ਗੁਪਤਾ ਅਤੇ ਗੁਰਮੀਤ ਸਿੰਘ ਆਦਿ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ |

ਜੈਦਕਾ ਇੰਸਟੀਚਿਊਟ ਵਿਖੇ ਕਰਵਾਇਆ ਸੈਮੀਨਾਰ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਬੱਸ ਸਟੈਂਡ ਨਜ਼ਦੀਕ ਸਥਿਤ ਜੈਦਕਾ ਇੰਸਟੀਚਿਊਟ ਨੇ ਵਿਦਿਆਰਥੀਆਂ ਨੂੰ ਸਹੀ ਸੇਧ ਦੇਣ ਲਈ ਕੈਨੇਡਾ, ਆਸਟ੍ਰੇਲੀਆ ਅਤੇ ਜਰਮਨੀ ਦਾ ਸੈਮੀਨਾਰ ਕਰਵਾ ਕੇ ਵਿਦਿਆਰਥੀਆਂ ਪ੍ਰਤੀ ਆਪਣੇ ਬਣਦੇ ਫ਼ਰਜ਼ ਨੂੰ ...

ਪੂਰੀ ਖ਼ਬਰ »

'ਪੰਜਾਬ ਯੂਥ ਵੋਮੈਨ ਸਟੇਟ ਬਾਕਸਿੰਗ ਚੈਂਪੀਅਨ' ਦਾ ਦੂਜਾ ਦਿਨ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਤੇ ਐੱਸ. ਪੀ. (ਡੀ) ਬਲਜੀਤ ਸਿੰਘ ਸਿੱਧੂ ਵਿਸ਼ੇਸ਼ ਤੌਰ 'ਤੇ ਪੁੱਜੇ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਸਥਾਨਕ ਭਾਈ ਮਸਤਾਨ ਸਿੰਘ ਸਕੂਲ ਵਿਖੇ 'ਪੰਜਾਬ ਯੂਥ ਵੋਮੈਨ ਸਟੇਟ ਬਾਕਸਿੰਗ ਚੈਂਪੀਅਨ' ਦੇ ਦੂਜੇ ਦਿਨ 45, 51 ਤੇ 54 ਕਿੱਲੋ ਵਰਗ ਦੇ ਸਖ਼ਤ ਮੁਕਾਬਲੇ ਹੋਏ ਜਿਸ ਵਿਚ ਸ੍ਰੀ ਮੁਕਤਸਰ ਸਾਹਿਬ ਦੀ ਲਖਪ੍ਰੀਤ ਕੌਰ ਨੇ ...

ਪੂਰੀ ਖ਼ਬਰ »

ਅਜਾਇਬ ਸਿੰਘ ਭੱਟੀ ਦੇ ਦਖ਼ਲ ਤੋਂ ਬਾਅਦ ਜਲ ਘਰ ਦਾ ਕੁਨੈਕਸ਼ਨ ਜੁੜਿਆ

ਪੀਣ ਵਾਲੇ ਪਾਣੀ ਦੀ ਸਪਲਾਈ ਹੋਈ ਚਾਲੂ

ਮਲੋਟ, 17 ਫ਼ਰਵਰੀ (ਗੁਰਮੀਤ ਸਿੰਘ ਮੱਕੜ)-'ਆਪ' ਵਲੋਂ ਅੰਦੋਲਨ ਦੀ ਦਿੱਤੀ ਗਈ ਚਿਤਾਵਨੀ ਤੋਂ ਬਾਅਦ ਹਰਕਤ ਵਿਚ ਆਏ ਕਾਂਗਰਸੀ ਆਗੂ ਸ਼ੁੱਭਦੀਪ ਸਿੰਘ ਬਿੱਟੂ ਅਤੇ ਨਗਰ ਕੌਂਸਲਰ ਅਤੇ ਸਾਬਕਾ ਪ੍ਰਧਾਨ ਸਤਿਗੁਰਦੇਵ ਪੱਪੀ ਵਲੋਂ ਕੀਤੀਆਂ ਕੋਸ਼ਿਸ਼ਾਂ ਦੇ ਸਦਕਾ ਅਤੇ ਵਿਧਾਇਕ ਅਤੇ ...

ਪੂਰੀ ਖ਼ਬਰ »

ਸਕੂਲ ਜਾਂਦੀ ਲੜਕੀ ਨੂੰ ਨੌਜਵਾਨ ਨੇ ਰਸਤੇ 'ਚ ਕੀਤਾ ਅਗਵਾ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਹਰਮਹਿੰਦਰ ਪਾਲ)-ਸਥਾਨਕ ਅਬੋਹਰ ਰੋਡ ਦੀ ਗਲੀ ਨੰਬਰ ਤਿੰਨ ਦੀ ਨਿਵਾਸੀ ਸਰਕਾਰੀ ਕੰਨਿਆ ਸਕੂਲ 'ਚ ਦਸਵੀਂ ਕਲਾਸ ਦੀ 16 ਸਾਲਾ ਵਿਦਿਆਰਥਣ ਨੰੂ ਸਵੇਰੇ ਇਕ ਨੌਜਵਾਨ ਨੇ ਰੁਮਾਲ ਸੁੰਘਾ ਕੇ ਅਗਵਾ ਕਰ ਲਿਆ ਪਰ ਲੜਕੀ ਦੇ ਰਿਸ਼ਤੇਦਾਰ ਜੋ ਕਿ ...

ਪੂਰੀ ਖ਼ਬਰ »

ਮੈਡੀ ਲਾਈਫ਼ ਆਯੁਰਵੈਦਿਕ ਵਲੋਂ ਜਾਂਚ ਕੈਂਪ 19, 20 ਨੂੰ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਮੈਡੀ ਲਾਈਫ਼ ਆਯੂਰਵੈਦਿਕ ਕਲੀਨਿਕ ਅਬੋਹਰ ਬਾਈਪਾਸ ਰੋਡ ਸਾਹਮਣੇ ਪਟਿਆਲਾ ਦੰਦਾਂ ਦਾ ਹਸਪਤਾਲ ਮਾਨਸਾ ਕਾਲੌਨੀ ਨੇੜੇ ਬੱਸ ਸਟੈਂਡ ਸ੍ਰੀ ਮੁਕਤਸਰ ਸਾਹਿਬ ਵਿਖੇ 19 ਅਤੇ 20 ਫ਼ਰਵਰੀ (ਸੋਮਵਾਰ ਤੇ ਮੰਗਲਵਾਰ) ...

ਪੂਰੀ ਖ਼ਬਰ »

ਭਾਕਿਯੂ (ਸਿੱਧੂਪੁਰ) ਦੀ ਮੀਟਿੰਗ ਹੋਈ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਢਿੱਲੋਂ)-ਭਾਰਤੀ ਕਿਸਾਨ ਯੂਨੀਅਨ (ਸਿੱਧੂਪੁਰ) ਦੀ ਮੀਟਿੰਗ ਇੱਥੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਬੂੜਾ ਗੁੱਜਰ ਦੀ ਪ੍ਰਧਾਨਗੀ ਹੇਠ ਹੋਈ | ਇਸ ਮੌਕੇ ਸੰਬੋਧਨ ਕਰਦਿਆਂ ਉਨ੍ਹਾਂ ਕਿਸਾਨੀ ਮੰਗਾਂ ਸਬੰਧੀ 23 ਫ਼ਰਵਰੀ ਨੂੰ ਦਿੱਲੀ ...

ਪੂਰੀ ਖ਼ਬਰ »

ਲੰਬੀ ਹਲਕੇ ਵਿਚ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਢਿੱਲੋਂ)-ਸ਼ੋ੍ਰਮਣੀ ਅਕਾਲੀ ਦਲ ਦੇ ਜਥੇਬੰਧਕ ਸਕੱਤਰ ਤੇਜਿੰਦਰ ਸਿੰਘ ਮਿੱਡੂਖੇੜਾ ਚੇਅਰਮੈਨ ਨੇ ਦੱਸਿਆ ਕਿ ਲੰਬੀ ਹਲਕੇ ਵਿਚ ਸ਼ੋ੍ਰਮਣੀ ਅਕਾਲੀ ਦਲ ਦੀ ਭਰਤੀ ਮੁਹਿੰਮ ਸ਼ੁਰੂ ਹੋ ਗਈ ਹੈ ਅਤੇ ਸਭ ਤੋਂ ਪਹਿਲਾਂ ਸਾਬਕਾ ਮੁੱਖ ...

ਪੂਰੀ ਖ਼ਬਰ »

ਪਿੰਡ ਦੇ ਵਿਕਾਸ ਲਈ ਗ੍ਰਾਮ ਪੰਚਾਇਤ ਨੂੰ ਕੀਤਾ ਸਨਮਾਨਿਤ

ਮੰਡੀ ਲੱਖੇਵਾਲੀ, 17 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਪਿੰਡ ਮਹਾਂਬੱਧਰ ਦੇ ਸਰਪੰਚ ਸੁਖਚੈਨ ਸਿੰਘ ਜੋ ਦਲਿਤ ਵਰਗ ਨਾਲ ਸਬੰਧਿਤ ਹੈ, ਨੂੰ ਪਿੰਡ ਦਾ ਸਰਵਪੱਖੀ ਵਿਕਾਸ ਕਰਵਾਉਣ ਬਦਲੇ ਪਿੰਡ ਦੇ ਲੋਕਾਂ ਅਤੇ ਪਤਵੰਤਿਆਂ ਨੇ ਸਾਂਝੇ ਤੌਰ ਤੇ ਸਮਾਰੋਹ ਕਰਵਾ ਕੇ ਸਨਮਾਨਿਤ ...

ਪੂਰੀ ਖ਼ਬਰ »

ਵਿਧਾਇਕ ਰੋਜ਼ੀ ਬਰਕੰਦੀ ਅਤੇ ਬਿੱਟੂ ਵਲੋਂ ਕਲੱਬ ਨੂੰ ਵਿੱਤੀ ਸਹਾਇਤਾ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)-ਸ੍ਰੀ ਮੁਕਤਸਰ ਸਾਹਿਬ ਦੇ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਨੇ ਬਾਬਾ ਸਾਈਾ ਸਪੋਰਟਸ ਕਲੱਬ ਝਬੇਲਵਾਲੀ ਨੂੰ ਟੂਰਨਾਮੈਂਟ ਅਤੇ ਸੱਭਿਆਚਾਰਕ ਮੇਲੇ ਲਈ ਇਕ ਲੱਖ ਅਤੇ ਮਾਰਕਿਟ ਕਮੇਟੀ ਬਰੀਵਾਲਾ ਦੇ ਸਾਬਕਾ ...

ਪੂਰੀ ਖ਼ਬਰ »

ਫਾਟਕ ਦਾ ਪੋਲ ਟੁੱਟ ਕੇ ਡਿਗਣ ਨਾਲ ਨੌਜਵਾਨ ਦੀ ਮੌਤ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਹਰਮਹਿੰਦਰ ਪਾਲ)-ਅੱਜ ਦੁਪਹਿਰ ਕਰੀਬ ਦੋ ਵਜੇ ਪਿੰਡ ਉਦੇਕਰਨ ਦੇ ਕੋਲ ਗੱਡੀ ਲੰਘਣ ਦੇ ਬਾਅਦ ਮੋਟਰਸਾਈਕਲ 'ਤੇ ਜਾ ਰਹੇ ਦੋ ਨੌਜਵਾਨਾਂ 'ਤੇ ਫਾਟਕ ਦਾ ਪੋਲ ਟੁੱਟ ਕੇ ਡਿੱਗ ਗਿਆ | ਜਿਸ ਕਾਰਨ ਇਕ ਨੌਜਵਾਨ ਦੀ ਮੌਤ ਹੋ ਗਈ | ਉੱਧਰ ਰੇਲਵੇ ...

ਪੂਰੀ ਖ਼ਬਰ »

ਮਲੋਟ ਬਲਾਕ ਦੇ ਪ੍ਰਾਇਮਰੀ ਸਕੂਲ ਦੇ ਵਿੱਦਿਅਕ ਮੁਕਾਬਲੇ ਸਮਾਪਤ

ਮਲੋਟ, 17 ਫ਼ਰਵਰੀ (ਪਾਟਿਲ)-ਬਲਾਕ ਮਲੋਟ ਦੇ ਸਰਕਾਰੀ ਪ੍ਰਾਇਮਰੀ ਸਕੂਲਾਂ ਦੇ ਵਿੱਦਿਅਕ ਮੁਕਾਬਲੇ ਜ਼ਿਲ੍ਹਾ ਸਿੱਖਿਆ ਅਫ਼ਸਰ ਮਲਕੀਤ ਸਿੰਘ ਦੇ ਨਿਰਦੇਸ਼ਾਂ 'ਤੇ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਸ੍ਰੀਮਤੀ ਗੁਰਦੀਪ ਕੌਰ ਦੀ ਅਗਵਾਈ ਹੇਠ ਪੜ੍ਹੋ ਪੰਜਾਬ ਪੜ੍ਹਾਓ ...

ਪੂਰੀ ਖ਼ਬਰ »

ਵੱਖ-ਵੱਖ ਪਿੰਡਾਂ ਦੇ ਕਿਸਾਨਾਂ ਨੇ ਐੱਸ.ਐੱਸ.ਪੀ. ਨੂੰ ਸੌਾਪਿਆ ਮੰਗ ਪੱਤਰ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਹਰਮਹਿੰਦਰ ਪਾਲ)-ਬੀਤੇ ਦਿਨੀਂ ਪਿੰਡ ਖੁੰਡੇ ਹਲਾਲ 'ਚ ਦੋ ਵਿਧਵਾ ਔਰਤਾਂ ਅਤੇ ਪਿੰਡ ਦੇ ਕਿਸਾਨਾ 'ਚ ਪੈਦਾ ਹੋਇਆ ਵਿਵਾਦ ਰੁਕਣ ਦਾ ਨਾਂਅ ਨਹੀਂ ਲੈ ਰਿਹਾ | ਹੁਣ ਇਸ ਮਾਮਲੇ 'ਚ ਪਿੰਡ ਖੁੰਡੇ ਹਲਾਲ, ਖੂੰਨਣ ਕਲਾਂ, ਲਖਮੀਰੇਆਣਾ ਅਤੇ ਚੱਕ ...

ਪੂਰੀ ਖ਼ਬਰ »

23 ਦੇ ਦਿਲੀ ਘਿਰਾਓ ਸਬੰਧੀ ਤਿਆਰੀਆਂ ਜ਼ੋਰਾਂ 'ਤੇ

ਸਾਦਿਕ, 17 ਫਰਵਰੀ (ਆਰ. ਐੱਸ. ਧੰੁਨਾ)-ਸਮੁੱਚੇ ਕਿਸਾਨੀ ਕਰਜ਼ਿਆਂ 'ਤੇ ਲਕੀਰ ਫਿਰਵਾਉਣ, ਡਾ. ਸੁਆਮੀ ਨਾਥਨ ਦੀ ਰਿਪੋਰਟ ਲਾਗੂ ਕਰਵਾਉਣ ਆਦਿ ਮੁੱਖ ਮਸਲਿਆਂ ਨੂੰ ਹੱਲ ਕਰਵਾਉਣ ਲਈ ਦੇਸ਼ ਦੇ 22 ਸੂਬਿਆਂ ਦੀਆਂ 64 ਕਿਸਾਨ ਜਥੇਬੰਦੀਆਂ ਵਲੋਂ 23 ਫਰਵਰੀ ਨੂੰ ਦਿੱਲੀ ਦਾ ਅਣਮਿਥੇ ...

ਪੂਰੀ ਖ਼ਬਰ »

ਕੈਨੇਡਾ ਦੇ ਮੈਂਬਰ ਪਾਰਲੀਮੈਂਟ ਭਲਕੇ ਮਰਾੜ੍ਹ ਕਲਾਂ 'ਚ

ਕੋਟਕਪੂਰਾ, 17 ਫ਼ਰਵਰੀ (ਗਿੱਲ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਪੰਜਾਬ ਦੇ ਵਿਸ਼ੇਸ਼ ਦੌਰੇ 'ਤੇ ਆ ਰਹੇ ਹਨ | ਵਿਨੀਪੈਗ ਉੱਤਰੀ ਦੇ ਮੈਂਬਰ ਪਾਰਲੀਮੈਂਟ ਕੇਵਿਨ ਲੈਮੋਰਯੂਕਸ ਦਾ ਗੁਰੂ ਗੋਬਿੰਦ ਸਿੰਘ ਪਬਲਿਕ ਸਕੂਲ ਮਰਾੜ੍ਹ ਕਲਾਂ (ਬਰੀਵਾਲਾ) ਵਿਖੇ ਪੁੱਜ ...

ਪੂਰੀ ਖ਼ਬਰ »

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਮਾਸਿਕ ਇਕੱਤਰਤਾ

ਸਾਦਿਕ, 17 ਫਰਵਰੀ (ਧੰੁਨਾ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਸਾਦਿਕ ਦੇ ਪ੍ਰਧਾਨ ਡਾ. ਗੁਰਤੇਜ ਮਚਾਕੀ ਨੇ ਐਸੋਸੀਏਸ਼ਨ ਦੀ ਮਹੀਨਾਵਾਰ ਹੋਈ ਮੀਟਿੰਗ ਵਿਚ ਸ਼ਾਮਿਲ ਆਪਣੇ ਸਾਥੀਆਂ ਨੂੰ ਕਿਹਾ ਕਿ ਉਹ ਕਿਸੇ ਵੀ ਇਤਰਾਜ਼ਯੋਗ ਦਵਾਈ ਦੀ ਵਰਤੋਂ ਨਾ ਕਰਨ, ...

ਪੂਰੀ ਖ਼ਬਰ »

ਭਾਈ ਰਾਹੁਲ ਸਿੰਘ ਸਿੱਧੂ ਦੀ ਮੌਜੂਦਗੀ 'ਚ 25 ਪਰਿਵਾਰ ਹੋਏ ਕਾਂਗਰਸ 'ਚ ਸ਼ਾਮਿਲ

ਕੋਟਕਪੂਰਾ, 17 ਫ਼ਰਵਰੀ (ਮੋਹਰ ਸਿੰਘ ਗਿੱਲ)-ਪੀ.ਪੀ.ਐੱਸ.ਸੀ ਦੀ ਮੈਂਬਰਸ਼ਿਪ ਤੋਂ ਸੇਵਾ ਨਿਵਿਰਤ ਹੋਣ ਉਪਰੰਤ ਕੋਟਕਪੂਰਾ ਵਿਧਾਨ ਸਭਾ ਹਲਕੇ 'ਚ ਕਾਂਗਰਸ ਪਾਰਟੀ ਦੀ ਸਮੁੱਚੀ ਕਮਾਨ ਨੂੰ ਆਪਣੇ ਹੱਥਾਂ 'ਚ ਲੈਂਦਿਆਂ ਸਾਬਕਾ ਵਿਧਾਇਕ ਭਾਈ ਹਰਨਿਰਪਾਲ ਸਿੰਘ ਕੁੱਕੂ ਦੇ ...

ਪੂਰੀ ਖ਼ਬਰ »

ਸੁਸਾਇਟੀ ਨੇ ਸਕੂਲ 'ਚ ਲੋੜਵੰਦ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡੇ

ਕੋਟਕਪੂਰਾ, 17 ਫ਼ਰਵਰੀ (ਮੋਹਰ ਸਿੰਘ ਗਿੱਲ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਹਰੀ ਨੌਾ ਦੇ 40 ਲੋੜਵੰਦ ਪਰਿਵਾਰਾਂ ਦੇ ਬੱਚਿਆਂ ਨੂੰ ਬੂਟ-ਜੁਰਾਬਾਂ ਵੰਡਣ ਲਈ ਸਮਾਰੋਹ ਦੇ ਮੁੱਖ ਮਹਿਮਾਨ ਮੈਡਮ ਸ਼ਿਮਲਾ ਰਾਣੀ ਬਰਾੜ ਮੈਨੇਜਰ ਸਹਿਕਾਰੀ ਬੈਂਕ ਹਰੀ ਨੌਾ, ਵਿਸ਼ੇਸ਼ ...

ਪੂਰੀ ਖ਼ਬਰ »

ਪਿ੍ੰਸੀਪਲ ਨੇ ਪੌਦੇ ਲਗਾ ਕੇ ਜਨਮ ਦਿਨ ਮਨਾਇਆ

ਫ਼ਰੀਦਕੋਟ, 17 ਫ਼ਰਵਰੀ (ਹਰਮਿੰਦਰ ਸਿੰਘ ਮਿੰਦਾ)-ਸਰਕਾਰੀ ਬਲਬੀਰ ਸੀਨੀਅਰ ਸੈਕੰਡਰੀ ਸਕੂਲ ਫ਼ਰੀਦਕੋਟ ਦੇ ਪਿ੍ੰਸੀਪਲ ਨੀਲਮ ਰਾਣੀ ਨੇ ਆਪਣਾ ਜਨਮ ਦਿਨ ਸਕੂਲ 'ਚ ਈਕੋ ਪਾਰਕ 'ਚ ਵਿਦਿਆਰਥੀਆਂ ਨਾਲ ਰਲ ਕੇ ਪੌਦੇ ਲਗਾ ਕੇ ਮਨਾਇਆ | ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ...

ਪੂਰੀ ਖ਼ਬਰ »

ਸ਼ਿਵਰਾਤਰੀ ਦਾ ਤਿਉਹਾਰ ਮਨਾਇਆ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਢਿੱਲੋਂ)-ਸਥਾਨਕ ਰੇਲਵੇ ਰੋਡ ਵਿਖੇ ਬ੍ਰਹਮ ਕੁਮਾਰੀ ਆਸ਼ਰਮ ਵਲੋਂ ਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਗਿਆ, ਜਿਸ ਵਿਚ ਰਵਿੰਦਰ ਕਟਾਰੀਆ ਐੱਮ.ਸੀ. (ਭਾਜਪਾ) ਵਿਸ਼ੇਸ਼ ਮਹਿਮਾਨ ਵਜੋਂ ਸ਼ਾਮਿਲ ਹੋਏ | ਇਸ ਸਮੇਂ ਸੁਨੀਤਾ ਦੀਦੀ, ਕਮਲਾ ...

ਪੂਰੀ ਖ਼ਬਰ »

ਜੀ.ਟੀ.ਬੀ. ਖ਼ਾਲਸਾ ਸਕੂਲ ਦੇ ਵਿਦਿਆਰਥੀਆਂ ਨੇ ਕੀਤੀ ਵਿਦਾਇਗੀ ਪਾਰਟੀ

ਮਲੋਟ, 17 ਫਰਵਰੀ (ਰਣਜੀਤ ਸਿੰਘ ਪਾਟਿਲ)-ਜੀ.ਟੀ.ਬੀ. ਖ਼ਾਲਸਾ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਮਲੋਟ ਵਿਖੇ 11ਵੀਂ ਜਮਾਤ ਦੇ ਵਿਦਿਆਰਥੀਆਂ ਵਲੋਂ +2 ਦੇ ਵਿਦਿਆਰਥੀਆਂ ਲਈ ਵਿਦਾਇਗੀ ਪਾਰਟੀ ਕੀਤੀ ਗਈ | ਜਿਸ 'ਚ ਵਿਦਿਆਰਥੀਆਂ ਵਲੋਂ ਵੱਖ-ਵੱਖ ਸਭਿਆਚਾਰਕ ਵੰਨਗੀਆਂ ਪੇਸ਼ ...

ਪੂਰੀ ਖ਼ਬਰ »

ਲਵਿੰਗ ਲਿਟਲ ਪਲੇਵੇ ਸਕੂਲ ਦਾ 15ਵਾਂ ਸਥਾਪਨਾ ਦਿਵਸ ਅਤੇ ਇਨਾਮ ਵੰਡ ਸਮਾਗਮ

ਮਲੋਟ, 17 ਫ਼ਰਵਰੀ (ਗੁਰਮੀਤ ਸਿੰਘ ਮੱਕੜ)-ਸਥਾਨਕ ਲਵਿੰਗ ਲਿਟਲ ਪਲੇਵੇ ਐਾਡ ਪ੍ਰੇਪਰੇਟਰੀ ਸਕੂਲ ਦਾ 15ਵਾਂ ਸਥਾਪਨਾ ਦਿਵਸ ਤੇ ਸਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ, ਜਿਸ ਵਿਚ ਮੁੱਖ ਮਹਿਮਾਨ ਵਜੋਂ ਡੀ.ਏ.ਵੀ. ਸਕੂਲ ਦੇ ਪਿ੍ੰਸੀਪਲ ਜੀ.ਸੀ. ਸ਼ਰਮਾ, ਮੁੱਖ ਅਧਿਆਪਕਾ ਅਮਰਜੀਤ ...

ਪੂਰੀ ਖ਼ਬਰ »

ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ 'ਚ ਵਿਦਾਇਗੀ ਪਾਰਟੀ ਕਰਵਾਈ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਗੁਰੂ ਨਾਨਕ ਕਾਲਜੀਏਟ ਸੀਨੀਅਰ ਸੈਕੰਡਰੀ ਸਕੂਲ ਫ਼ਾਰ ਗਰਲਜ਼ ਸ੍ਰੀ ਮੁਕਤਸਰ ਸਾਹਿਬ ਦੀਆਂ 10+1 ਜਮਾਤ ਦੀਆਂ ਵਿਦਿਆਰਥਣਾਂ ਵਲੋਂ 10+2 ਜਮਾਤ ਦੀਆਂ ਵਿਦਿਆਰਥਣਾਂ ਲਈ ਵਿਦਾਇਗੀ ਪਾਰਟੀ ਦਿੱਤੀ ਗਈ | ਪ੍ਰੋਗਰਾਮ ...

ਪੂਰੀ ਖ਼ਬਰ »

ਪਾਣੀ ਵਾਲੀ ਟੈਂਕੀ ਅਤੇ ਆਰ.ਓ. ਦਾ ਉਦਘਾਟਨ

ਪੰਨੀਵਾਲਾ ਫ਼ੱਤਾ, 17 ਫ਼ਰਵਰੀ (ਰੁਪਿੰਦਰ ਸਿੰਘ ਸੇਖੋਂ)-ਲੰਬੀ ਹਲਕੇ ਦੇ ਕਸਬੇ ਪੰਨੀਵਾਲਾ ਫ਼ੱਤਾ ਵਿਖੇ ਮੁੱਖ ਚੌਾਕ 'ਚ ਪਾਣੀ ਵਾਲੀ ਟੈਂਕੀ ਅਤੇ ਆਰ.ਓ. ਸਿਸਟਮ ਦੀ ਅੱਜ ਰਸ਼ਮੀ ਸ਼ੁਰੂਆਤ ਹੋ ਗਈ, ਜਿਸ ਦਾ ਉਦਘਾਟਨ ਪੰਜਾਬ ਕਾਂਗਰਸ ਦੇ ਸਕੱਤਰ ਧਰਮਿੰਦਰ ਸਿੰਘ ਬੱਗਾ ...

ਪੂਰੀ ਖ਼ਬਰ »

ਪ੍ਰਵਾਸੀ ਭਾਰਤੀ ਨੇ ਲੋੜਵੰਦਾਂ ਲਈ ਜੈਕਟਾਂ ਭੇਜੀਆਂ

ਮਲੋਟ, 17 ਫ਼ਰਵਰੀ (ਪਾਟਿਲ)-ਲੋੜਵੰਦ ਲੋਕਾਂ ਦੀ ਸੇਵਾ ਲਈ ਹਮੇਸ਼ਾ ਤਤਪਰ ਰਹਿੰਦੇ ਐੱਨ.ਆਰ.ਆਈ. ਰਵਿੰਦਰ ਮੱਕੜ ਵਲੋਂ ਭੇਜੇ ਸੁਨੇਹੇ 'ਤੇ ਸਮਾਜ ਸੇਵੀਆਂ ਵੱਲੋਂ ਸਥਾਨਕ ਤੁਲਸਾ ਬਾਈ ਧਰਮਸ਼ਾਲਾ ਵਿਖੇ ਬੱਚਿਆਂ ਨੂੰ ਜੈਕਟਾਂ ਵੰਡੀਆਂ ਗਈਆਂ | ਇਸ ਮੌਕੇ ਐੱਨ.ਆਰ.ਆਈ. ਮੱਕੜ ...

ਪੂਰੀ ਖ਼ਬਰ »

+2 ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ

ਮਲੋਟ, 17 ਫ਼ਰਵਰੀ (ਮੱਕੜ)-ਪਿੰਡ ਆਲਮਵਾਲਾ ਦੇ ਜੇ.ਐੱਸ. ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਵਿਖੇ 11ਵੀਂ ਦੇ ਵਿਦਿਆਰਥੀਆਂ ਨੇ +2 ਦੇ ਵਿਦਿਆਰਥੀਆਂ ਨੂੰ ਵਿਦਾਇਗੀ ਪਾਰਟੀ ਦਿੱਤੀ | ਇਸ ਮੌਕੇ ਤੇ ਵਿਦਿਆਰਥੀਆਂ ਵਲੋਂ ਸੱਭਿਆਚਾਰਕ ਪ੍ਰੋਗਰਾਮ ਪੇਸ਼ ਕਰ ਵਿਦਾਇਗੀ ...

ਪੂਰੀ ਖ਼ਬਰ »

62ਵੇਂ ਸਾਲਾਨਾ ਖੇਡ ਮੁਕਾਬਲੇ 'ਚ ਕਿਰਨਾ ਕੌਰ ਅਤੇ ਬਲਕਾਰ ਸਿੰਘ ਸਰਬੌਤਮ ਖਿਡਾਰੀ ਐਲਾਨੇ

ਮੰਡੀ ਕਿੱਲਿਆਂਵਾਲੀ, 17 ਫ਼ਰਵਰੀ (ਇਕਬਾਲ ਸਿੰਘ ਸ਼ਾਂਤ)-ਗੁਰੂ ਨਾਨਕ ਕਾਲਜ ਮੰਡੀ ਕਿੱਲਿਆਂਵਾਲੀ ਵਿਖੇ 62ਵੇਂ ਦੋ ਰੋਜ਼ਾ ਸਲਾਨਾ ਖੇਡ ਮੁਕਾਬਲੇ ਵਿਚ ਕਿਰਨਾ ਕੌਰ ਅਤੇ ਬਲਕਾਰ ਸਿੰਘ ਨੂੰ ਸਰਵੋਤਮ ਖਿਡਾਰੀ ਐਲਾਨਿਆ ਗਿਆ ਜਦੋਂਕਿ ਗੰਗਾ ਹਾਊਸ ਨੇ ਆਲਓਵਰ ਟਰਾਫ਼ੀ 'ਤੇ ...

ਪੂਰੀ ਖ਼ਬਰ »

ਹੋਣਹਾਰ ਵਿਦਿਆਰਥਣਾਂ ਨੂੰ ਕੀਤਾ ਸਨਮਾਨਿਤ

ਰੁਪਾਣਾ, 17 ਫ਼ਰਵਰੀ (ਜਗਜੀਤ ਸਿੰਘ)-ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੁਪਾਣਾ 'ਚ ਹੋਣਹਾਰ ਵਿਦਿਆਰਥਣਾਂ ਦੇ ਸਨਮਾਨ 'ਚ ਸਕੂਲ ਪਿ੍ੰਸੀਪਲ ਰਾਜੀਵ ਕੁਮਾਰ ਛਾਬੜਾ ਦੀ ਅਗਵਾਈ 'ਚ ਸਮਾਗਮ ਕਰਵਾਇਆ ਗਿਆ ਜਿਸ ਵਿਚ ਸਰਪੰਚ ਹਰਨੇਕ ਸਿੰਘ ਹੁੰਦਲ, ਬੋਹੜ ਸਿੰਘ ਬਰਾੜ, ਮਨਦੀਪ ...

ਪੂਰੀ ਖ਼ਬਰ »

'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਪ੍ਰਾਇਮਰੀ ਸਕੂਲਾਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ

ਦੋਦਾ, 17 ਫ਼ਰਵਰੀ (ਰਵੀਪਾਲ)-ਸਰਕਾਰੀ ਪ੍ਰਾਇਮਰੀ ਸਕੂਲ (ਮੇਨ) ਦੋਦਾ ਵਿਖੇ 'ਪੜ੍ਹੋ ਪੰਜਾਬ ਪੜ੍ਹਾਓ ਪੰਜਾਬ' ਤਹਿਤ ਦਰਸ਼ਨ ਸਿੰਘ ਮਹਿਲ ਬਲਾਕ ਪ੍ਰਾਇਮਰੀ ਸਿੱਖਿਆ ਅਫ਼ਸਰ ਦੀ ਅਗਵਾਈ ਹੇਠ ਅਧਿਆਪਕ ਤੇ ਵਿਦਿਆਰਥੀਆਂ ਦੇ ਬਲਾਕ ਪੱਧਰੀ ਮੁਕਾਬਲੇ ਕਰਵਾਏ ਗਏ ਜਿਸ 'ਚ ਸਾਰੇ ...

ਪੂਰੀ ਖ਼ਬਰ »

ਬਾਬਾ ਸਾਈਾ ਸਪੋਰਟਸ ਕਲੱਬ ਵਲੋਂ ਪ੍ਰਮੁੱਖ ਸ਼ਖ਼ਸੀਅਤਾਂ ਦਾ ਸਨਮਾਨ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)-ਬਾਬਾ ਸਾਈਾ ਸਪੋਰਟਸ ਕਲੱਬ ਝਬੇਲਵਾਲੀ ਵਲੋਂ ਕਲੱਬ ਨੂੰ ਸਹਿਯੋਗ ਦੇਣ ਲਈ ਦੇਵੀ ਲਾਲ ਸਿੰਘ, ਪਿ੍ੰਸੀਪਲ ਜਸਵਿੰਦਰ, ਰਵਿੰਦਰ ਸਿੰਘ ਭੁੱਲਰ, ਮਹਾਂ ਸਿੰਘ ਭੁੱਲਰ, ਕਰਮਚੰਦ ਕੈਨੇਡਾ ਵਾਲੇ, ਸਤਪਾਲ ਜੋਸ਼ੀ ਕੈਨੇਡਾ ਵਾਲੇ, ...

ਪੂਰੀ ਖ਼ਬਰ »

ਬੇਸਹਾਰਾ ਜਾਨਵਰਾਂ ਦੀ ਸੰਭਾਲ ਲਈ ਪਿੰਡ ਰੱਤਾ ਟਿੱਬਾ 'ਚ ਬਣਾਈ ਗਊਸ਼ਾਲਾ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵਿਚ ਬੇਸਹਾਰਾ ਜਾਨਵਰਾਂ ਦੀ ਸੰਭਾਲ ਲਈ ਪਿੰਡ ਰੱਤਾ ਟਿੱਬਾ ਵਿਚ ਗਊਸ਼ਾਲਾ ਬਣਾਈ ਗਈ ਹੈ | ਇਹ ਜਾਣਕਾਰੀ ਪਸ਼ੂ ਪਾਲਣ ਵਿਭਾਗ ਦੇ ਡਿਪਟੀ ਡਾਇਰੈਕਟਰ ਸੁਖਮਹਿੰਦਰ ਸਿੰਘ ਨੇ ...

ਪੂਰੀ ਖ਼ਬਰ »

'ਗਾਰਡੀਅਨ ਆਫ਼ ਗਵਰਨੈੱਸ' ਯੋਜਨਾ ਤਹਿਤ ਜੀ.ਓ.ਜੀ. ਨੂੰ ਨਿਯੁਕਤੀ ਪੱਤਰ ਵੰਡੇ

ਗਿੱਦੜਬਾਹਾ, 17 ਫ਼ਰਵਰੀ (ਪਰਮਜੀਤ ਸਿੰਘ ਥੇੜ੍ਹੀ)-ਤਹਿਸੀਲ ਕੰਪਲੈਕਸ ਗਿੱਦੜਬਾਹਾ ਵਿਖੇ 'ਗਾਰਡੀਅਨ ਆਫ਼ ਗਵਰਨੈੱਸ' ਯੋਜਨਾ ਦੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਇੰਚਾਰਜ ਸਾਬਕਾ ਮੈਨੇਜਰ ਗੁਰਜੰਟ ਸਿੰਘ ਔਲਖ ਨੇ ਸਾਬਕਾ ਸੈਨਿਕਾਂ ਸਮੇਤ ਗਿੱਦੜਬਾਹਾ ਉੱਪ ਮੰਡਲ ...

ਪੂਰੀ ਖ਼ਬਰ »

15ਵਾਂ ਕਬੱਡੀ ਟੂਰਨਾਮੈਂਟ ਅਤੇ ਸੱਭਿਆਚਾਰਕ ਮੇਲਾ ਕਰਵਾਇਆ

ਮੰਡੀ ਬਰੀਵਾਲਾ, 17 ਫ਼ਰਵਰੀ (ਨਿਰਭੋਲ ਸਿੰਘ)-ਪਿੰਡ ਝਬੇਲਵਾਲੀ ਵਿਚ ਬਾਬਾ ਸਾਈਾ ਸਪੋਰਟਸ ਕਲੱਬ ਝਬੇਲਵਾਲੀ ਨੇ ਗ੍ਰਾਮ ਪੰਚਾਇਤ, ਸਮੂਹ ਨਗਰ ਨਿਵਾਸੀਆਂ ਅਤੇ ਇਲਾਕੇ ਦੀ ਸੰਗਤ ਦੇ ਸਹਿਯੋਗ ਨਾਲ 15ਵਾਂ ਕਬੱਡੀ ਓਪਨ ਟੂਰਨਾਮੈਂਟ ਅਤੇ ਸੱਭਿਆਚਾਰਕ ਮੇਲਾ ਕਰਵਾਇਆ ਗਿਆ | ...

ਪੂਰੀ ਖ਼ਬਰ »

ਬੀ.ਐੱਡ. ਅਧਿਆਪਕਾਂ 'ਤੇ ਬਿ੍ਜ ਕੋਰਸ ਦੀ ਸ਼ਰਤ ਹਟਾਈ ਜਾਵੇ-ਬੀ.ਐੱਡ. ਫ਼ਰੰਟ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਢਿੱਲੋਂ)-ਬੀ.ਐੱਡ. ਅਧਿਆਪਕ ਫ਼ਰੰਟ ਪੰਜਾਬ ਦੇ ਸੱਦੇ 'ਤੇ ਇਕਾਈ ਸ੍ਰੀ ਮੁਕਤਸਰ ਸਾਹਿਬ ਦੇ ਅਧਿਆਪਕਾਂ ਨੇ ਈ.ਟੀ.ਟੀ. ਪੋਸਟਾਂ 'ਤੇ ਕੰਮ ਕਰ ਰਹੇ ਬੀ.ਐੱਡ. ਅਧਿਆਪਕਾਂ 'ਤੇ ਲਗਾਈ ਗਈ ਬਿ੍ਜ ਕੋਰਸ ਦੀ ਸ਼ਰਤ ਦੇ ਵਿਰੋਧ ਵਿਚ ਇਕੱਤਰਤਾ ਕੀਤੀ | ...

ਪੂਰੀ ਖ਼ਬਰ »

ਪੰਜਾਬ ਸਰਕਾਰ ਵਲੋਂ ਪੁੱਡਾ 'ਚ 167 ਅਸਾਮੀਆਂ ਦੀ ਸਿੱਧੀ ਭਰਤੀ ਕੀਤੀ ਜਾਵੇਗੀ-ਰਾਜਾ ਵੜਿੰਗ

ਸ੍ਰੀ ਮੁਕਤਸਰ ਸਾਹਿਬ, 17 ਫ਼ਰਵਰੀ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਛੇਤੀ ਹੀ ਪੰਜਾਬ ਸ਼ਹਿਰੀ ਯੋਜਨਾਬੰਦੀ ਅਤੇ ਵਿਕਾਸ ਅਥਾਰਿਟੀ (ਪੁੱਡਾ) ਵਿਚ ਤਕਨੀਕੀ ਅਤੇ ਗੈਰ-ਤਕਨੀਕੀ ਵੱਖ-ਵੱਖ ਕਾਡਰਾਂ ਦੀਆਂ 167 ਅਸਾਮੀਆਂ ਦੀ ਸਿੱਧੀ ਭਰਤੀ ਕੀਤੀ ਜਾਵੇਗੀ | ਸੂਬਾ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX