ਤਾਜਾ ਖ਼ਬਰਾਂ


ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੱਕ ਜਪਾਨ 1 ਸੈਨੇਗਲ 1
. . .  58 minutes ago
ਪ੍ਰੇਮੀ ਜੋੜੇ ਵੱਲੋਂ ਖੁਦਕੁਸ਼ੀ
. . .  about 1 hour ago
ਮਾਛੀਵਾੜਾ ਸਾਹਿਬ, 24 ਜੂਨ - ਮਾਛੀਵਾੜਾ ਦੇ ਪਿੰਡ ਮਾਣੇਵਾਲ ਵਿਖੇ ਇਕ ਵਿਆਹੁਤਾ ਔਰਤ ਅਤੇ ਇਸੇ ਪਿੰਡ ਦੇ ਰਹਿਣ ਵਾਲੇ ਮਜ਼ਦੂਰੀ ਕਰਦੇ ਇਕ ਵਿਅਕਤੀ ਨੇ ਜ਼ਹਰਿਲੀ ਵਸਤੂ ਦਾ ਸੇਵਨ ਕਰਕੇ ਆਪਣੀ ਜੀਵਨ ਲੀਲਾ ਸਮਾਪਤ ਕਰ...
ਫੀਫਾ ਵਿਸ਼ਵ ਕੱਪ 2018 : ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾਇਆ
. . .  about 2 hours ago
ਮਾਸਕੋ, 24 ਜੂਨ- ਫੀਫਾ ਵਿਸ਼ਵ ਕੱਪ 2018 ਦੇ ਮੈਚ 'ਚ ਇੰਗਲੈਂਡ ਨੇ ਪਨਾਮਾ ਨੂੰ 6-1 ਨਾਲ ਹਰਾ......
ਕੋਠਾਰੀ ਹਾਊਸ ਦੀ ਇਮਾਰਤ 'ਚ ਲੱਗੀ ਅੱਗ
. . .  about 2 hours ago
ਮੁੰਬਈ, 24 ਜੂਨ - ਗੋਰੇ ਗਾਓ ਦੇ ਕੋਠਾਰੀ ਹਾਊਸ ਦੀ ਇਮਾਰਤ 'ਚ ਅੱਗ ਲੱਗਣ ਦਾ ਸਮਾਚਾਰ ਮਿਲਿਆ ਹੈ। ਮੌਕੇ 'ਤੇ ਪਹੁੰਚੀਆਂ ਅੱਗ ਬੁਝਾਊ ਦਸਤੇ ਦੀਆਂ ਗੱਡੀਆਂ ਵੱਲੋਂ ਅੱਗ 'ਤੇ ਕਾਬੂ ਪਾਉਣ...
ਪਾਕਿ 'ਚ ਗੁਰਦੁਆਰਾ ਪੰਜਾ ਸਾਹਿਬ 'ਚ ਜਾਣ 'ਤੇ ਰੋਕਣ ਸਬੰਧੀ ਬੋਲੇ ਅਜੈ ਬਿਸੇਰੀਆ
. . .  about 3 hours ago
ਨਵੀਂ ਦਿੱਲੀ, 24 ਜੂਨ- ਭਾਰਤੀ ਹਾਈ ਕਮਿਸ਼ਨਰ ਅਜੈ ਬਿਸੇਰੀਆ ਨੇ ਦੱਸਿਆ ਕਿ ਪਾਕਿਸਤਾਨ ਦੇ ਵਿਦੇਸ਼ ਮੰਤਰਾਲੇ ਤੋਂ ਯਾਤਰਾ ਦੀ ਇਜਾਜ਼ਤ ਮਿਲਣ ਦੇ ਬਾਵਜੂਦ ਉਨ੍ਹਾਂ ਨੂੰ ਬੀਤੇ ਦਿਨ ਪਾਕਿਸਤਾਨ ਦੇ ਹਸਨ ਅਬਦਾਲ ਵਿਖੇ...
ਫੀਫਾ ਵਿਸ਼ਵ ਕੱਪ 2018 : ਅੱਧੇ ਸਮੇਂ ਤੋਂ ਬਾਅਦ ਇੰਗਲੈਂਡ 5-0 ਨਾਲ ਅੱਗੇ
. . .  about 3 hours ago
ਫੀਫਾ ਵਿਸ਼ਵ ਕੱਪ 2018 : ਪਨਾਮਾ ਵਿਰੁੱਧ ਇੰਗਲੈਂਡ 4-0 ਨਾਲ ਅੱਗੇ
. . .  about 4 hours ago
ਦਿੱਲੀ 'ਚ ਦਰਖ਼ਤਾਂ ਦੀ ਕਟਾਈ 'ਤੇ ਲੋਕਾਂ ਦਾ ਪ੍ਰਦਰਸ਼ਨ
. . .  about 4 hours ago
ਨਵੀਂ ਦਿੱਲੀ, 24 ਜੂਨ- ਰਾਜਧਾਨੀ ਦਿੱਲੀ 'ਚ ਪੁਨਰਵਿਕਾਸ ਪ੍ਰਾਜੈਕਟ ਲਈ ਦਰਖਤਾਂ ਦੀ ਕਟਾਈ ਦੇ ਵਿਰੋਧ 'ਚ ਅੱਜ ਨੌਰੋਜੀ ਨਗਰ, ਨੇਤਾਜੀ ਨਗਰ ਅਤੇ ਸਰੋਜਨੀ ਨਗਰ 'ਚ ਲੋਕਾਂ ਵਲੋਂ ਪ੍ਰਦਰਸ਼ਨ ਕੀਤਾ ਗਿਆ...
ਜੰਮੂ-ਕਸ਼ਮੀਰ : ਕੁਲਗਾਮ 'ਚ ਮੁਠਭੇੜ ਦੌਰਾਨ ਤੀਜੇ ਅੱਤਵਾਦੀ ਨੇ ਕੀਤਾ ਆਤਮ ਸਮਰਪਣ
. . .  about 4 hours ago
ਸ੍ਰੀਨਗਰ, 24 ਜੂਨ- ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ ਦੇ ਚਾਦਰ ਇਲਾਕੇ 'ਚ ਅੱਜ ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਹੋਈ ਮੁਠਭੇੜ 'ਚ ਇੱਕ ਅੱਤਵਾਦੀ ਨੇ ਹਥਿਆਰਾਂ ਅਤੇ ਗੋਲਾ ਬਾਰੂਦ ਸਮੇਤ ਸੁਰੱਖਿਆ ਬਲਾਂ ਅੱਗੇ ਆਤਮ ਸਮਰਪਣ ਕਰ ਦਿੱਤਾ। ਇਸ ਗੱਲ ਦੀ...
ਮਣੀਪੁਰ-ਮਿਆਂਮਾਰ ਸਰਹੱਦ 'ਤੇ ਮਹਿਸੂਸ ਕੀਤੇ ਗਏ ਭੂਚਾਲ ਦੇ ਝਟਕੇ
. . .  about 4 hours ago
ਇੰਫਾਲ, 24 ਜੂਨ- ਮਣੀਪੁਰ-ਮਿਆਂਮਾਰ ਸਰਹੱਦ 'ਤੇ ਅੱਜ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ। ਰਿਕਟਰ ਸਕੇਲ 'ਤੇ ਭੂਚਾਲ ਦੀ ਤੀਬਰਤਾ 4.4 ਮਾਪੀ ਗਈ। ਇਸ ਕਾਰਨ ਕਿਸੇ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਦੀ ਫਿਲਹਾਲ ਕੋਈ ਖ਼ਬਰ ਨਹੀਂ ਹੈ...
ਹਰਿਦੁਆਰ ਦੇ ਸ਼ਾਂਤੀਕੁੰਜ ਆਸ਼ਰਮ ਪਹੁੰਚੇ ਅਮਿਤ ਸ਼ਾਹ
. . .  about 4 hours ago
ਦੇਹਰਾਦੂਨ, 24 ਜੂਨ- ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਅੱਜ ਉਤਰਾਖੰਡ ਦੇ ਦੌਰੇ 'ਤੇ ਹਨ। ਇਸ ਦੌਰਾਨ ਉਹ ਹਰਿਦੁਆਰ 'ਚ ਸ਼ਾਂਤੀਕੁੰਜ ਆਸ਼ਰਮ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਉਤਰਾਖੰਡ ਦੇ ਮੁੱਖ ਮੰਤਰੀ ਤਿਵੇਂਦਰ ਸਿੰਘ ਰਾਵਤ ਦੇ ਇਲਾਵਾ ਕਈ ਨੇਤਾ ਮੌਜੂਦ ਸਨ...
ਭਾਜਪਾ ਵੱਲੋਂ ਜੰਮੂ ਅਤੇ ਲਦਾਖ਼ ਇਲਾਕੇ ਦੀ ਅਣਦੇਖੀ ਦੇ ਦੋਸ਼ਾਂ ਨੂੰ ਮਹਿਬੂਬਾ ਨੇ ਨਕਾਰਿਆ
. . .  about 5 hours ago
ਸ੍ਰੀਨਗਰ, 24 ਜੂਨ - ਜੰਮੂ ਕਸ਼ਮੀਰ 'ਚ ਭਾਜਪਾ-ਪੀ.ਡੀ.ਪੀ ਦੇ ਗਠਜੋੜ ਟੁੱਟਣ ਤੋਂ ਬਾਅਦ ਸਾਬਕਾ ਮੁੱਖ ਮੰਤਰੀ ਅਤੇ ਪੀ.ਡੀ.ਪੀ. ਪ੍ਰਧਾਨ ਮਹਿਬੂਬਾ ਮੁਫ਼ਤੀ ਨੇ ਕਿਹਾ ਕਿ ਉਨ੍ਹਾਂ ਨੇ ਕਦੇ ਗਠਜੋੜ ਦੀ ਉਲੰਘਣਾ ਨਹੀਂ ਕੀਤੀ ਅਤੇ ਸੰਯੁਕਤ ਏਜੰਡੇ ਦੀਆਂ...
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ ਨੇ ਅਰਜਨਟੀਨਾ ਨੂੰ 2-1 ਨਾਲ ਹਰਾਇਆ
. . .  about 5 hours ago
ਬਿਜਲੀ ਮੁਲਾਜ਼ਮ ਦੇ ਘਰੋਂ ਲੱਖਾਂ ਰੁਪਏ ਦਾ ਸਮਾਨ ਚੋਰੀ
. . .  about 5 hours ago
ਬਾਘਾ ਪੁਰਾਣਾ, 24 ਜੂਨ (ਬਲਰਾਜ ਸਿੰਗਲਾ)- ਬਾਘਾ ਪੁਰਾਣਾ ਵਿਖੇ ਇੱਕ ਬਿਜਲੀ ਮੁਲਾਜ਼ਮ ਦੇ ਘਰੋਂ ਚੋਰਾਂ ਵਲੋਂ ਲੱਖਾਂ ਰੁਪਏ ਦਾ ਸਮਾਨ ਚੋਰੀ ਕਰਨ ਦੀ ਸੂਚਨਾ ਪ੍ਰਾਪਤ ਹੋਈ ਹੈ। ਮਾਮਲੇ ਸੰਬੰਧੀ ਪੁਲਿਸ ਨੂੰ ਜਾਣਕਾਰੀ ਦਿੰਦਿਆਂ ਮੁਲਾਜ਼ਮ ਅਰਵਿੰਦ ਸਿੰਘ ਨੇ ਦੱਸਿਆ ਕਿ...
ਜੋਧਪੁਰ ਬੰਦੀਆਂ ਦੀ ਸਹਾਇਤਾ ਕਰੇਗੀ ਵਿਸ਼ੇਸ਼ ਸਬ ਕਮੇਟੀ - ਲੌਂਗੋਵਾਲ
. . .  about 5 hours ago
ਲੁਧਿਆਣਾ, 24 ਜੂਨ (ਪਰਮੇਸ਼ਰ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਜੋਧਪੁਰ ਬੰਦੀਆਂ ਦੀ ਸਹਾਇਤਾ ਲਈ ਵਿਸ਼ੇਸ਼ ਸਬ ਕਮੇਟੀ ਬਣਾਈ ਹੈ। ਇਹ ਐਲਾਨ ਅੱਜ ਇੱਥੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਕੀਤਾ...
ਜੰਮੂ-ਕਸ਼ਮੀਰ 'ਚ ਦੋ ਸ਼ੱਕੀ ਗ੍ਰਿਫ਼ਤਾਰ
. . .  about 5 hours ago
ਚੈਂਪੀਅਨਜ਼ ਟਰਾਫੀ ਹਾਕੀ 2018 : ਭਾਰਤ, ਅਰਜਨਟੀਨਾ ਤੋਂ 2-1 ਨਾਲ ਅੱਗੇ
. . .  about 5 hours ago
ਚੈਂਪੀਅਨਜ਼ ਟਰਾਫ਼ੀ ਹਾਕੀ 2018 : ਅਰਜਨਟੀਨਾ ਤੋਂ 2-0 ਨਾਲ ਭਾਰਤ ਅੱਗੇ
. . .  about 5 hours ago
ਤੇਲੰਗਾਨਾ 'ਚ ਟਰੈਕਟਰ-ਟਰਾਲੀ ਦੇ ਨਹਿਰ 'ਚ ਡਿੱਗਣ ਕਾਰਨ 15 ਲੋਕਾਂ ਦੀ ਮੌਤ
. . .  about 6 hours ago
ਜੰਮੂ-ਕਸ਼ਮੀਰ 'ਚ ਮੁਠਭੇੜ ਦੌਰਾਨ ਦੋ ਅੱਤਵਾਦੀ ਢੇਰ
. . .  about 6 hours ago
ਜੰਮੂ-ਕਸ਼ਮੀਰ ਦੇ ਕੁਲਗਾਮ ਜ਼ਿਲ੍ਹੇ 'ਚ ਇੰਟਰਨੈੱਟ ਸੇਵਾਵਾਂ ਠੱਪ
. . .  about 6 hours ago
ਜਰਮਨ 'ਚ ਧਮਾਕੇ ਕਾਰਣ 25 ਲੋਕ ਜ਼ਖਮੀ
. . .  about 6 hours ago
ਜੰਮੂ-ਕਸ਼ਮੀਰ 'ਚ ਫੌਜ ਦੇ ਗਸ਼ਤੀ ਦਲ 'ਤੇ ਅੱਤਵਾਦੀ ਹਮਲਾ
. . .  about 6 hours ago
ਮੇਜਰ ਦੀ ਪਤਨੀ ਦੇ ਕਤਲ ਮਾਮਲੇ 'ਚ ਨਿਖਿਲ ਹਾਂਡਾ ਗ੍ਰਿਫ਼ਤਾਰ
. . .  about 7 hours ago
ਦੋ ਟਰੱਕਾਂ ਦੀ ਟੱਕਰ 'ਚ ਪੰਜ ਮੌਤਾਂ, 8 ਜ਼ਖਮੀ
. . .  about 7 hours ago
ਦੋ ਕਾਰਾਂ ਦੀ ਭਿਆਨਕ ਟੱਕਰ 'ਚ ਇਕ ਦੀ ਮੌਤ , ਸੱਤ ਜ਼ਖ਼ਮੀ
. . .  about 8 hours ago
ਨਦੀ 'ਚ ਡੂਬੇ ਇੰਜੀਨੀਅਰਿੰਗ ਦੇ ਚਾਰ ਵਿਦਿਆਰਥੀਆਂ ਦੇ ਮ੍ਰਿਤਕ ਸਰੀਰ ਬਰਾਮਦ
. . .  about 8 hours ago
ਪ੍ਰਧਾਨ ਮੰਤਰੀ ਨੇ ਈ. ਸ੍ਰੀ ਧਰਨ ਦੀ ਅਗਵਾਈ ਹੇਠ ਕਮੇਟੀ ਦੀ ਸਥਾਪਨਾ ਨੂੰ ਦਿੱਤੀ ਮਨਜ਼ੂਰੀ
. . .  about 8 hours ago
ਸੜਕ ਹਾਦਸੇ 'ਚ 4 ਮੌਤਾਂ
. . .  about 8 hours ago
ਮੋਗਾ ਜ਼ਿਲ੍ਹੇ ਦੇ ਪਿੰਡ ਮੋਠਾਂਵਾਲੀ ਵਿਖੇ ਹੋਈ ਗੁਟਕਾ ਸਾਹਿਬ ਦੀ ਬੇਅਦਬੀ
. . .  about 9 hours ago
ਹਾਫ਼ਿਜ਼ ਸਈਦ ਨੇ ਸ਼ੁਰੂ ਕੀਤੀ ਚੋਣ ਮੁਹਿੰਮ
. . .  about 9 hours ago
'ਮਨ ਕੀ ਬਾਤ' 'ਚ ਮੋਦੀ ਨੇ ਕੀਤਾ ਗੁਰੂ ਨਾਨਕ ਦੇਵ ਜੀ ਅਤੇ ਜਲਿਆਂਵਾਲੇ ਬਾਗ ਦੇ ਖ਼ੂਨੀ ਸਾਕੇ ਦਾ ਜ਼ਿਕਰ
. . .  about 9 hours ago
ਕਰਨਾਟਕ 'ਚ ਆਰਮੀ ਸਕੂਲ ਅੰਦਰੋਂ ਮਿਲੀ 14 ਸਾਲਾ ਬੱਚੇ ਦੀ ਲਾਸ਼
. . .  about 10 hours ago
ਡੀ. ਐਮ. ਕੇ. ਦੇ ਕਾਰਜਕਾਰੀ ਪ੍ਰਧਾਨ ਐਮ. ਕੇ. ਸਟਾਲਿਨ ਵਿਰੁੱਧ ਮਾਮਲਾ ਦਰਜ
. . .  about 10 hours ago
ਬੱਸ ਅਤੇ ਆਟੋ-ਰਿਕਸ਼ਾ ਵਿਚਾਲੇ ਟੱਕਰ 'ਚ 9 ਲੋਕਾਂ ਦੀ ਮੌਤ
. . .  about 11 hours ago
ਹੋਰ ਖ਼ਬਰਾਂ..
ਜਲੰਧਰ : ਵੀਰਵਾਰ 11 ਫੱਗਣ ਸੰਮਤ 549
ਿਵਚਾਰ ਪ੍ਰਵਾਹ: ਲੋਕਤੰਤਰ ਵਿਚ ਫ਼ਰਜ਼ਾਂ ਦੀ ਪਾਲਣਾ ਜ਼ਿਆਦਾ ਜ਼ਰੂਰੀ ਹੈ। -ਅਚਾਰੀਆ ਨਰਿੰਦਰ ਦੇਵ
  •     Confirm Target Language  

ਹੁਸ਼ਿਆਰਪੁਰ / ਮੁਕੇਰੀਆਂ

ਪੰਜਾਬ ਰੋਡਵੇਜ਼/ਪਨਬੱਸ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਦੇ ਸੱਦੇ 'ਤੇ ਹੁਸ਼ਿਆਰਪੁਰ ਡੀਪੂ ਮੁਕੰਮਲ ਬੰਦ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਅੱਜ ਪੰਜਾਬ ਰੋਡਵੇਜ਼ ਮੁਲਾਜ਼ਮਾਂ ਦੀ ਸਾਂਝੀ ਐਕਸ਼ਨ ਕਮੇਟੀ ਦੇ ਸੱਦੇ 'ਤੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ 'ਚ ਇੱਕ ਦਿਨਾਂ ਮੁਕੰਮਲ ਹੜਤਾਲ ਕੀਤੀ ਗਈ | ਜਿਸ ਕਾਰਨ ਜ਼ਿਲ੍ਹੇ 'ਚ ਪੰਜਾਬ ਰੋਡਵੇਜ਼/ਪਨਬੱਸ ਦੀ ਕੋਈ ਵੀ ਬੱਸ ਨਹੀਂ ਚੱਲ ਸਕੀ | ਹੜਤਾਲ ਦੌਰਾਨ ਜਿੱਥੇ ਮੁਸਾਫਿਰਾਂ ਨੂੰ ਸਾਰਾ ਦਿਨ ਭਾਰੀ ਖੱਜਲ-ਖੁਆਰੀ ਦੀ ਸਾਹਮਣਾ ਕਰਨਾ ਪਿਆ, ਉੱਥੇ ਸਰਕਾਰੀ ਖ਼ਜ਼ਾਨੇ ਨੂੰ ਵੀ ਲੱਖਾਂ ਰੁਪਏ ਦਾ ਘਾਟਾ ਪਿਆ | ਹੁਸ਼ਿਆਰਪੁਰ ਡੀਪੂ ਦੀਆਂ ਕੁੱਲ 115 ਬੱਸਾਂ ਬਿਲਕੁਲ ਬੰਦ ਰਹੀਆਂ | ਜਿਸ ਕਾਰਨ ਪ੍ਰਾਈਵੇਟ ਬੱਸ ਆਪ੍ਰੇਟਰਾਂ ਦੀ ਸਾਰਾ ਦਿਨ ਚਾਂਦੀ ਰਹੀ | ਇੱਥੇ ਜ਼ਿਕਰਯੋਗ ਹੈ ਕਿ ਇਸ ਹੜਤਾਲ ਕਾਰਨ ਵਿਸ਼ੇਸ਼ ਤੌਰ 'ਤੇ ਹੁਸ਼ਿਆਰਪੁਰ-ਦਿੱਲੀ, ਚੰਡੀਗੜ੍ਹ, ਹਰਿਦੁਆਰ, ਸ਼ਿਮਲਾ, ਧਰਮਸ਼ਾਲਾ, ਹਮੀਰਪੁਰ, ਕੁੱਲੂ ਸਮੇਤ ਪੰਜਾਬ ਦੇ ਹੋਰਨਾਂ ਜ਼ਿਲਿ੍ਹਆਂ ਨੂੰ ਜਾਣ ਵਾਲੇ ਯਾਤਰੀਆਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ, ਕਿਉਂਕਿ ਅੰਤਰਰਾਜੀ ਰੂਟ ਹੋਣ ਕਾਰਨ ਇਨ੍ਹਾਂ ਰੂਟਾਂ 'ਤੇ ਜ਼ਿਆਦਾਤਰ ਸਰਕਾਰੀ ਬੱਸਾਂ ਹੀ ਚੱਲਦੀਆਂ ਹਨ | ਇਸ ਮੌਕੇ ਪੰਜਾਬ ਰੋਡਵੇਜ਼ ਹੁਸ਼ਿਆਰਪੁਰ ਡੀਪੂ ਵਿਖੇ ਸਮੂਹ ਮੁਲਾਜ਼ਮਾਂ ਵਲੋਂ ਕੀਤੇ ਗਏ ਰੋਸ ਪ੍ਰਦਰਸ਼ਨ ਨੂੰ ਸੰਬੋਧਨ ਕਰਦਿਆਂ ਸਾਥੀ ਰਾਜਿੰਦਰ ਸਿੰਘ ਸੂਬਾ ਪ੍ਰਧਾਨ ਪੰਜਾਬ ਰੋਡਵੇਜ਼ ਇੰਪਲਾਈਜ਼ ਯੂਨੀਅਨ ਆਜ਼ਾਦ, ਏਟਕ ਦੇ ਸਾਥੀ ਕੁਲਦੀਪ ਸਿੰਘ, ਕਾ: ਰਘੁਨਾਥ ਸਿੰਘ, ਸੀਟੂ ਦੇ ਸੂਬਾਈ ਆਗੂ ਕਮਲਜੀਤ ਸਿੰਘ, ਏਟਕ ਦੇ ਡੀਪੂ ਪ੍ਰਧਾਨ ਸਾਥੀ ਸੁਰਿੰਦਰ ਸਿੰਘ, ਜਨਰਲ ਸਕੱਤਰ ਸਾਥੀ ਪਲਵਿੰਦਰ ਸਿੰਘ, ਕੰਟਰੈਕਟ ਵਰਕਰਜ਼ ਯੂਨੀਅਨ ਦੇ ਸਾਥੀ ਲਖਵਿੰਦਰ ਸਿੰਘ, ਸਾਥੀ ਦਵਿੰਦਰ ਸਿੰਘ ਮੰਝਪੁਰ, ਸਾਥੀ ਅਜੀਤ ਸਿੰਘ, ਸਾਥੀ ਬਲਜੀਤ ਸਿੰਘ, ਐੱਸ.ਸੀ. ਯੂਨੀਅਨ ਦੇ ਸਾਥੀ ਅਮਰਜੀਤ ਸਿੰਘ, ਕੰਡਕਟਰ ਯੂਨੀਅਨ ਵਲੋਂ ਅਸ਼ਵਨੀ ਕੁਮਾਰ ਆਦਿ ਸਮੇਤ ਹੋਰਨਾਂ ਬੁਲਾਰਿਆਂ ਨੇ ਸੰਬੋਧਨ ਕਰਦਿਆਂ ਕਿਹਾ ਕਿ ਬੇਸ਼ੱਕ ਪੰਜਾਬ 'ਚ ਸਰਕਾਰ ਬਦਲ ਗਈ ਹੈ, ਪ੍ਰੰਤੂ ਪੰਜਾਬ ਖ਼ਾਸਕਰ ਟਰਾਂਸਪੋਰਟ ਵਿਭਾਗ 'ਚ ਹਾਲਾਤ ਪਹਿਲਾਂ ਨਾਲੋਂ ਵੀ ਬਦਤਰ ਹੋਏ ਹਨ | ਉਨ੍ਹਾਂ ਕਿਹਾ ਕਿ ਮੌਜੂਦਾ ਕੈਪਟਨ ਸਰਕਾਰ ਸੁਪਰੀਮ ਕੋਰਟ ਅਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਪਿਛਲੇ ਸਮੇਂ ਜਾਰੀ ਕੀਤੇ ਗਏ ਹੁਕਮਾਂ ਨੂੰ ਵੀ ਲਾਗੂ ਕਰਨ ਤੋਂ ਟਾਲ਼ਾ ਵੱਟ ਰਹੀ ਹੈ | ਉਨ੍ਹਾਂ ਦੱਸਿਆ ਕਿ ਬੇਸ਼ੱਕ ਬੀਤੇ ਦਿਨ ਪੰਜਾਬ ਸਰਕਾਰ ਵਲੋਂ ਵੱਖ-ਵੱਖ ਰੂਟਾਂ 'ਤੇ ਚੱਲਣ ਵਾਲੀਆਂ ਬੱਸਾਂ ਦੇ ਲਗਪਗ 7000 ਪਰਮਿਟ ਰੱਦ ਕਰ ਦਿੱਤੇ ਹਨ, ਪ੍ਰੰਤੂ ਪ੍ਰਾਈਵੇਟ ਬੱਸਾਂ ਦਾ ਸਪੈਸ਼ਲ ਨਾਜਾਇਜ਼ ਆਪ੍ਰੇਸ਼ਨ ਉਸੇ ਤਰ੍ਹਾਂ ਜਾਰੀ ਹੈ | ਉਨ੍ਹਾਂ ਕਿਹਾ ਕਿ ਪਨਬੱਸ 'ਚ ਪਿਛਲੇ 12-13 ਸਾਲਾਂ ਤੋਂ ਕੰਮ ਕਰ ਰਹੇ ਠੇਕਾ ਆਧਾਰਿਤ ਮੁਲਾਜ਼ਮਾਂ ਨੂੰ ਪੱਕੇ ਕਰਨ ਲਈ ਜਿੱਥੇ ਸਰਕਾਰ ਟਾਲ਼ਾ ਵੱਟ ਰਹੀ ਹੈ, ਉੱਥੇ ਰੋਡਵੇਜ਼ ਨੂੰ ਕਾਰਪੋਰੇਸ਼ਨ 'ਚ ਤਬਦੀਲ ਕਰਨ ਦੀ ਜੋ ਨੀਤੀ ਅਪਣਾਈ ਜਾ ਰਹੀ ਹੈ, ਉਸ ਦਾ ਡੱਟ ਕੇ ਵਿਰੋਧ ਕੀਤਾ ਜਾਵੇਗਾ | ਉਨ੍ਹਾਂ ਮੰਗ ਕੀਤੀ ਕਿ ਪਨਬੱਸ 'ਚ ਕਰਜ਼ਾ ਮੁਕਤ ਹੋ ਚੁੱਕੀਆਂ ਬੱਸਾਂ ਨੂੰ ਸਟਾਫ਼ ਸਮੇਤ ਪੰਜਾਬ ਰੋਡਵੇਜ਼ 'ਚ ਸ਼ਾਮਿਲ ਕਰਕੇ ਮੁਲਾਜ਼ਮਾਂ ਦੀਆਂ ਮੰਨੀਆਂ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ ਅਤੇ ਆਊਟ ਸੋਰਸ ਜਾਂ ਠੇਕਾ ਆਧਾਰਿਤ ਭਰਤੀ, ਜਿਸ 'ਤੇ ਸੁਪਰੀਮ ਕੋਰਟ ਵਲੋਂ ਰੋਕ ਲਗਾਈ ਗਈ ਹੈ ਨੂੰ ਬੰਦ ਕੀਤਾ ਜਾਵੇ, ਰੈਗੂਲਰ ਭਰਤੀ ਕੀਤੀ ਜਾਵੇ, ਸੁਪਰੀਮ ਕੋਰਟ ਦੇ ਹੁਕਮਾਂ ਅਨੁਸਾਰ ਬਰਾਬਰ ਕੰਮ ਬਰਾਬਰ ਤਨਖ਼ਾਹ ਦਾ ਫ਼ੈਸਲਾ ਤੁਰੰਤ ਲਾਗੂ ਕੀਤਾ ਜਾਵੇ ਅਤੇ 2004 ਤੋਂ ਬਾਅਦ ਭਰਤੀ ਹੋਏ ਮੁਲਾਜ਼ਮਾਂ ਲਈ ਪੁਰਾਣੀ ਪੈਨਸ਼ਨ ਸਕੀਮ ਲਾਗੂ ਕੀਤੀ ਜਾਵੇ | ਇਸ ਮੌਕੇ ਸਮੂਹ ਆਗੂਆਂ ਨੇ ਅੱਜ ਦੀ ਹੜਤਾਲ ਨੂੰ 100 ਫ਼ੀਸਦੀ ਸਫਲ ਹੋਣ 'ਤੇ ਪੰਜਾਬ ਰੋਡਵੇਜ਼/ਪਨਬੱਸ ਦੇ ਸਾਰੇ ਵਰਕਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਰਕਾਰ ਨੇ ਉਨ੍ਹਾਂ ਦੀਆਂ ਮੰਗਾਂ ਨਾ ਮੰਨੀਆਂ ਤਾਂ ਸੰਘਰਸ਼ ਨੂੰ ਹੋਰ ਵੀ ਤਿੱਖਾ ਕੀਤਾ ਜਾਵੇਗਾ, ਜਿਸ 'ਚੋਂ ਨਿਕਲਣ ਵਾਲੇ ਸਿੱਟਿਆਂ ਦੀ ਜ਼ਿੰਮੇਵਾਰੀ ਸਰਕਾਰ ਦੀ ਹੋਵੇਗੀ |

ਹੁਸ਼ਿਆਰਪੁਰ 'ਚ ਡਾ: ਬਰਜਿੰਦਰ ਸਿੰਘ ਹਮਦਰਦ ਦੀ 'ਕੁਸੁੰਭੜਾ' ਦਾ ਲੋਕ ਅਰਪਣ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਇੰਟਰਨੈਸ਼ਨਲ ਇੰਡੀਅਨ ਕਲਚਰਲ ਸੁਸਾਇਟੀ ਨੇ ਸਾਹਿਤ, ਸੱਭਿਆਚਾਰ, ਵਿਰਸਾ ਅਤੇ ਕਲਾ ਦੇ ਖੇਤਰ ਵਿਚ ਕਾਰਜਸ਼ੀਲ ਜੁੜੀਆਂ ਸੰਸਥਾਵਾਂ/ਹਸਤੀਆਂ ਨੂੰ ਇਕ ਮੰਚ 'ਤੇ ਇਕੱਠਾ ਕਰਕੇ ਸੂਫੀ ਧਾਰਾ ਵਿਚ ਬਾਬਾ ਬੁੱਲ੍ਹੇ ਸ਼ਾਹ ...

ਪੂਰੀ ਖ਼ਬਰ »

ਲੁਟੇਰਿਆਂ ਨੇ ਦਿਨ-ਦਿਹਾੜੇ ਔਰਤ ਦੇ ਕੰਨ ਦੀ ਵਾਲੀ ਝਪਟੀ

ਗੜ੍ਹਸ਼ੰਕਰ, 21 ਫਰਵਰੀ (ਧਾਲੀਵਾਲ)- ਸ਼ਹਿਰ ਵਿਚ ਦਿਨ ਦਿਹਾੜੇ ਵਾਪਰ ਰਹੀਆਂ ਚੋਰੀ ਤੇ ਲੁੱਟ ਖੋਹ ਦੀਆਂ ਘਟਨਾਵਾਂ 'ਚ ਵਾਧਾ ਕਰਦਿਆਂ ਅੱਜ ਦੋ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਔਰਤ ਦੀ ਸੋਨੇ ਦੀ ਵਾਲੀ ਝਪਟਣ ਦੀ ਘਟਨਾ ਨੂੰ ਅੰਜ਼ਾਮ ਦਿੱਤਾ | ਇਕੱਤਰ ਜਾਣਕਾਰੀ ...

ਪੂਰੀ ਖ਼ਬਰ »

ਦਸੂਹਾ ਪੁਲਿਸ ਵਲੋਂ ਗੋਲੀ ਮਾਰਨ ਸਬੰਧੀ ਕੇਸ ਦਰਜ

ਦਸੂਹਾ, 21 ਫਰਵਰੀ (ਭੁੱਲਰ)- ਦਸੂਹਾ ਪੁਲਿਸ ਨੇ ਇਕ ਵਿਅਕਤੀ ਨੂੰ ਗੋਲੀ ਮਾਰਨ ਸਬੰਧੀ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕੀਤਾ ਹੈ | ਐੱਸ. ਐੱਚ. ਓ. ਪਲਵਿੰਦਰ ਸਿੰਘ ਤੇ ਪਵਨ ਕੁਮਾਰ ਨੇ ਦੱਸਿਆ ਕਿ ਸੁਰਿੰਦਰ ਸਿੰਘ ਪੁੱਤਰ ਸਰਵਣ ਸਿੰਘ ਵਾਸੀ ਗੱਗਸੁਲਤਾਨ ਨੇ ਪੁਲਿਸ ...

ਪੂਰੀ ਖ਼ਬਰ »

ਕੈਨੇਡਾ ਦੀ ਮੈਂਬਰ ਪਾਰਲੀਮੈਂਟ ਅੰਜੂ ਢਿੱਲੋਂ ਭਲਕੇ ਖ਼ਾਲਸਾ ਕਾਲਜ ਗੜ੍ਹਦੀਵਾਲ ਆਉਣਗੇ

ਗੜ੍ਹਦੀਵਾਲਾ, 21 ਫਰਵਰੀ (ਚੱਗਰ/ਗੋਂਦਪੁਰ)-ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਦੇ ਨਾਲ ਡੈਲੀਗੇਟ ਵਿੱਚ ਸ਼ਾਮਿਲ ਹੁੰਦਿਆਂ ਭਾਰਤ ਦੌਰੇ 'ਤੇ ਆਏ ਕੈਨੇਡਾ ਸਰਕਾਰ ਦੀ ਮੈਂਬਰ ਪਾਰਲੀਮੈਂਟ ਅੰਜੂ ਢਿੱਲੋਂ 23 ਫਰਵਰੀ ਦਿਨ ਸ਼ੁੱਕਰਵਾਰ ਨੂੰ ਖ਼ਾਲਸਾ ਕਾਲਜ ...

ਪੂਰੀ ਖ਼ਬਰ »

ਕਾਰ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਚਲਾਉਣ ਵਾਲਾ ਕਾਬੂ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਕਾਰ 'ਤੇ ਜਾਅਲੀ ਨੰਬਰ ਪਲੇਟ ਲਗਾ ਕੇ ਚਲਾਉਣ ਵਾਲੇ ਇਕ ਕਥਿਤ ਦੋਸ਼ੀ ਨੂੰ ਥਾਣਾ ਮਾਡਲ ਟਾਊਨ ਪੁਲਿਸ ਨੇ ਕਾਬੂ ਕਰਕੇ ਉਸ ਖਿਲਾਫ਼ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਮਾਮਲੇ ਦੀ ਜਾਂਚ ਕਰ ਰਹੇ ...

ਪੂਰੀ ਖ਼ਬਰ »

ਲੜਾਈ ਝਗੜੇ ਦੇ ਦੋਸ਼ੀ ਪਿਓ-ਪੱੁਤ ਨੂੰ 2-2 ਸਾਲ ਦੀ ਸਜ਼ਾ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਜੂਡੀਸ਼ੀਅਲ ਮੈਜਿਸਟੇ੍ਰਟ ਪਹਿਲਾ ਦਰਜਾ ਗੁਰਸ਼ੇਰ ਸਿੰਘ ਦੀ ਅਦਾਲਤ ਨੇ ਲੜਾਈ ਝਗੜੇ ਵਾਲੇ ਇਕ ਮਾਮਲੇ ਦੀ ਸੁਣਵਾਈ ਤੋਂ ਬਾਅਦ ਪਾਏ ਗਏ ਦੋਸ਼ੀ ਪਿਓ-ਪੁੱਤ ਨੂੰ 2-2 ਸਾਲ ਦੀ ਕੈਦ ਅਤੇ 500-500 ਰੁਪਏ ਜੁਰਮਾਨੇ ਦੇ ਹੁਕਮ ਸੁਣਾਏ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਜ਼ਖ਼ਮੀ ਕੁਲਦੀਪ ਸਿੰਘ ਦੀ ਮੌਤ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਆਵਾਰਾ ਪਸ਼ੂਆਂ ਨੂੰ ਬਚਾਉਂਦੇ ਹੋਏ ਸੋਮਵਾਰ ਦੇਰ ਰਾਤ ਨੂੰ ਪਿੰਡ ਅੱਜੋਵਾਲ ਦੇ ਨਜ਼ਦੀਕ ਇਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਦਰੱਖਤ ਨਾਲ ਜਾ ਟਕਰਾਈ ਜਿਸ ਕਾਰਨ ਕਾਰ ਸਵਾਰ ਤਿੰਨ ਵਿਅਕਤੀ ਗੰਭੀਰ ਰੂਪ 'ਚ ਜ਼ਖਮੀ ਹੋ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਮੰਗਾ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ

ਦਸੂਹਾ, 21 ਫਰਵਰੀ (ਭੁੱਲਰ)-ਆਲ ਕੇਡਰਜ਼ ਪੈਨਸ਼ਨਰਜ਼ ਐਸੋਸੀਏਸ਼ਨ ਵੱਲੋਂ ਬਾਬਾ ਬਰਫ਼ਾਨੀ ਲੰਗਰ ਹਾਲ ਦਸੂਹਾ ਵਿਖੇ ਐੱਸ.ਐਮ. ਜੋਤੀ ਦੀ ਪ੍ਰਧਾਨਗੀ ਹੇਠ ਆਪਣੀਆਂ ਮੰਗਾ ਦੇ ਸਬੰਧ ਵਿਚ ਰੋਸ ਪ੍ਰਦਰਸ਼ਨ ਅਤੇ ਨਾਅਰੇਬਾਜ਼ੀ ਕੀਤੀ ਗਈ | ਇਸ ਮੌਕੇ ਉਨ੍ਹਾਂ ਕਿਹਾ ਕਿ ...

ਪੂਰੀ ਖ਼ਬਰ »

ਅੰਤਰਰਾਸ਼ਟਰੀ ਮਾਂ ਬੋਲੀ ਦਿਵਸ 'ਤੇ ਮੁਕਾਬਲੇ ਕਰਵਾਏ

ਬੁੱਲ੍ਹੋਵਾਲ, 21 ਫਰਵਰੀ (ਰਵਿੰਦਰਪਾਲ ਸਿੰਘ ਲੁਗਾਣਾ)-ਹੈੱਡਮਾਸਟਰ ਮਨਮੋਹਣ ਸਿੰਘ ਸਰਕਾਰੀ ਮਿਡਲ ਸਕੂਲ ਮਿਰਜ਼ਾਪੁਰ ਵਿਖੇ ਅੰਤਰਰਾਸ਼ਟਰੀ ਮਾਂ ਬੋਲੀ ਦਿਵਸ ਨੂੰ ਸਮਰਪਿਤ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ | ਇਸ ਦੌਰਾਨ ਪੰਜਾਬੀ ਅਧਿਆਪਕ ਸ੍ਰੀ ਗੁਰਮੇਲ ਸਿੰਘ ...

ਪੂਰੀ ਖ਼ਬਰ »

ਗ਼ੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਗਠਿਤ ਟੀਮਾਂ ਵਲੋਂ ਤੇਜ਼ੀ ਲਿਆਂਦੀ ਜਾਵੇ-ਡੀ.ਸੀ.

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ, ਹਰਪ੍ਰੀਤ ਕੌਰ)-ਡਿਪਟੀ ਕਮਿਸ਼ਨਰ ਵਿਪੁਲ ਉਜਵਲ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਮਾਈਨਰ ਮਿਨਰਲ ਦੀ ਗੈਰ-ਕਾਨੂੰਨੀ ਨਿਕਾਸੀ ਨੂੰ ਰੋਕਣ ਲਈ ਬਣਾਈਆਂ ਗਈਆਂ ਟੀਮਾਂ ਵਲੋਂ ਤੇਜੀ ਲਿਆਂਦੀ ਜਾਵੇ ਅਤੇ ਮਾਈਨਰ ਮਿਨਰਲ ਦੀ ਗੈਰ ...

ਪੂਰੀ ਖ਼ਬਰ »

ਪਿੰਡ ਜੰਡ ਵਿਖੇ ਸ਼ਹੀਦ ਭਾਈ ਦਲੀਪ ਸਿੰਘ ਦੀ ਯਾਦ ਵਿਚ 97ਵਾਂ ਸ਼ਹੀਦੀ ਸਮਾਗਮ

ਦਸੂਹਾ, 21 ਫਰਵਰੀ (ਭੁੱਲਰ)- ਅੱਜ ਪਿੰਡ ਜੰਡ ਵਿਖੇ ਸ਼ਹੀਦ ਭਾਈ ਦਲੀਪ ਸਿੰਘ ਮੈਮੋਰੀਅਲ ਟਰੱਸਟ ਰਜਿ. ਵੱਲੋਂ ਸਾਕਾ ਸ੍ਰੀ ਨਨਕਾਣਾ ਸਾਹਿਬ ਦੇ ਸ਼ਹੀਦ ਭਾਈ ਦਲੀਪ ਸਿੰਘ ਸਾਹੋਵਾਲ ਅਤੇ ਸਮੂਹ ਸ਼ਹੀਦਾਂ ਨੂੰ ਸਮਰਪਿਤ 97ਵਾਂ ਸ਼ਹੀਦੀ ਸਮਾਗਮ ਕਰਵਾਇਆ ਗਿਆ | ਇਸ ਮੌਕੇ ਚੱਲ ...

ਪੂਰੀ ਖ਼ਬਰ »

ਘਰ 'ਚ ਜ਼ਬਰਦਸਤੀ ਵੜ ਕੇ ਕੁੱਟਮਾਰ ਕਰਨ ਦੇ ਦੋਸ਼ 'ਚ 2 ਨਾਮਜ਼ਦ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਘਰ 'ਚ ਜ਼ਬਰਦਸਤੀ ਵੜ ਕੇ ਹਮਲਾ ਕਰਕੇ ਜ਼ਖਮੀ ਕਰਨ ਦੇ ਦੋਸ਼ 'ਚ ਥਾਣਾ ਮੇਹਟੀਆਣਾ ਪੁਲਿਸ ਨੇ 2 ਕਥਿਤ ਦੋਸ਼ੀਆਂ ਨੂੰ ਨਾਮਜ਼ਦ ਕਰਕੇ ਮਾਮਲਾ ਦਰਜ ਕੀਤਾ ਹੈ | ਜਾਣਕਾਰੀ ਅਨੁਸਾਰ ਪਿੰਡ ਟੋਡਰਪੁਰ ਦੇ ਵਾਸੀ ਸਤਵੀਰ ਸਿੰਘ ਨੇ ...

ਪੂਰੀ ਖ਼ਬਰ »

ਲੋਕਾਂ ਦੀ ਪ੍ਰੇਸ਼ਾਨੀ ਦਾ ਕਾਰਨ ਬਣਿਆ ਨਿਕਾਸੀ ਨਾਲਾ

ਮੁਕੇਰੀਆਂ, 21 ਫਰਵਰੀ (ਰਾਮਗੜ੍ਹੀਆ)-ਟਰੱਕ ਯੂਨੀਅਨ ਮੁਕੇਰੀਆਂ ਨਜ਼ਦੀਕ ਪੈਂਦੇ ਨਿਕਾਸੀ ਨਾਲੇ ਦੀ ਨਗਰ ਕੌਾਸਲ ਮੁਕੇਰੀਆਂ ਵੱਲੋਂ ਸਫ਼ਾਈ ਨਾ ਕਰਵਾਉਣ ਕਰਕੇ, ਇਸ ਨਾਲੇ ਦਾ ਕਾਫ਼ੀ ਮਾੜਾ ਹਾਲ ਹੋਇਆ ਪਿਆ ਹੈ | ਇਸ ਸਮੇਂ ਨਿਕਾਸੀ ਨਾਲਾ ਗੰਦਗੀ ਨਾਲ ਭਰਿਆ ਹੋਇਆ ਹੈ ਅਤੇ ...

ਪੂਰੀ ਖ਼ਬਰ »

ਸਕੂਲ ਵਲੋਂ ਦਾਖਲਾ ਜਾਗਰੂਕਤਾ ਰੈਲੀ ਕੱਢੀ

ਬੱੁਲ੍ਹੋਵਾਲ, 21 ਫਰਵਰੀ (ਜਸਵੰਤ ਸਿੰਘ)-ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਸਰਹਾਲਾ ਮੂੰਡੀਆਂ ਵਲੋਂ ਪਿ੍ੰਸੀਪਲ ਅਮਨਦੀਪ ਸ਼ਰਮਾ ਦੀ ਦੇਖ ਰੇਖ ਹੇਠ ਪਿੰਡ ਸਰਹਾਲਾ ਤੇ ਬੂਰੇ ਜੱਟਾਂ ਵਿਖੇ ਦਾਖਲਾ ਜਾਗਰੂਕਤਾ ਰੈਲੀ ਕੱਢੀ ਗਈ | ਇਸ ਦਾਖਲਾ ਜਾਗਰੂਕਤਾ ਰੈਲੀ ਦਾ ਬੂਰੇ ...

ਪੂਰੀ ਖ਼ਬਰ »

ਗੁਰਦੁਆਰਾ ਟਾਹਲੀ ਸਾਹਿਬ 'ਚ ਧਾਰਮਿਕ ਜੋੜ ਮੇਲਾ ਅੱਜ ਤੋਂ

ਕੋਟਫਤੂਹੀ, 21 ਫਰਵਰੀ (ਅਮਰਜੀਤ ਸਿੰਘ ਰਾਜਾ)-ਪਿੰਡ ਗੋਂਦਪੁਰ 'ਚ ਗੁਰਦੁਆਰਾ ਟਾਹਲੀ ਸਾਹਿਬ ਪਾਤਸ਼ਾਹੀ 6ਵੀਂ ਵਿਖੇ ਸ੍ਰੀ ਗੁਰੂ ਹਰਗੋਬਿੰਦ ਸਾਹਿਬ ਦੇ ਆਗਮਨ ਦਿਵਸ ਮੌਕੇ ਸਾਲਾਨਾ ਧਾਰਮਿਕ ਜੋੜ ਮੇਲਾ 22 ਤੋਂ 24 ਫਰਵਰੀ ਤੱਕ ਮਨਾਇਆ ਜਾ ਰਿਹਾ ਹੈ, ਜਿਸ ਸਬੰਧੀ ਰੱਖੇ ਗਏ ...

ਪੂਰੀ ਖ਼ਬਰ »

ਕੈਨੇਡਾ 'ਚ ਸਾਹਿਤਿਕ ਖੇਤਰ ਵਿਚ ਨਾਮਣਾ ਖੱਟ ਰਹੀ ਰੁਪਿੰਦਰ ਕੌਰ ਨੂੰ ਆਪਣੇ ਜੱਦੀ ਪਿੰਡ ਪਹੁੰਚਣ 'ਤੇ ਕੀਤਾ ਸਨਮਾਨਿਤ

ਟਾਂਡਾ ਉੜਮੁੜ, 21 ਫਰਵਰੀ (ਭਗਵਾਨ ਸਿੰਘ ਸੈਣੀ)-ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਮੂਨਕਾਂ ਦੀ ਜੰਮਪਾਲ ਹੋਣਹਾਰ ਕੈਨੇਡਾ ਵਿਚ ਸਾਹਿੱਤਿਕ ਖੇਤਰ ਵਿਚ ਨਾਮਣਾ ਖੱਟ ਰਹੀ ਲੜਕੀ ਰੁਪਿੰਦਰ ਕੌਰ ਸਪੁੱਤਰ ਸੁਚੇਤ ਸਿੰਘ ਦਾ ਅੱਜ ਆਪਣੇ ਨਿੱਜੀ ਪਿੰਡ ਮੂਨਕਾਂ ਵਿਖੇ ਪਹੁੰਚਣ ...

ਪੂਰੀ ਖ਼ਬਰ »

ਐੱਸ. ਪੀ. ਐਨ. ਕਾਲਜ ਵਿਖੇ ਅੰਤਰਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ

ਮੁਕੇਰੀਆਂ, 21 ਫਰਵਰੀ (ਰਾਮਗੜ੍ਹੀਆ)- ਐੱਸ. ਪੀ. ਐਨ. ਕਾਲਜ ਮੁਕੇਰੀਆਂ ਦੇ ਪੋਸਟ ਗਰੈਜੂਏਟ ਪੰਜਾਬੀ ਵਿਭਾਗ ਵੱਲੋਂ ਮਾਂ-ਬੋਲੀ ਪੰਜਾਬੀ ਦੇ ਮਹੱਤਵ ਅਤੇ ਪ੍ਰਫੁੱਲਤਾ ਲਈ ਅੰਤਰ ਰਾਸ਼ਟਰੀ ਮਾਤ-ਭਾਸ਼ਾ ਦਿਵਸ ਮਨਾਇਆ ਗਿਆ | ਇਸ ਸਮਾਗਮ ਵਿਚ ਐਮ. ਏ. ਪੰਜਾਬ ਅਤੇ ਗਰੈਜੂਏਟ ...

ਪੂਰੀ ਖ਼ਬਰ »

ਕਾਲੇ ਬਿੱਲੇ ਲਗਾ ਕੇ ਬਜਟ ਵਿਰੋਧੀ ਕਾਲਾ ਦਿਵਸ ਮਨਾਇਆ

ਦਸੂਹਾ, 20 ਫਰਵਰੀ (ਭੁੱਲਰ)- ਅੱਜ ਪਾਵਰ ਕਾਮ ਸਿਟੀ ਸਬ ਡਵੀਜ਼ਨ ਦਸੂਹਾ ਵਿਖੇ ਭਾਰਤੀਆ ਮਜ਼ਦੂਰ ਸੰਘ ਦੇ ਜ਼ਿਲ੍ਹਾ ਪ੍ਰਧਾਨ ਕਾਮਰੇਡ ਵਿਜੇ ਕੁਮਾਰ ਦੀ ਅਗਵਾਈ ਹੇਠ ਵੱਖ-ਵੱਖ ਜਥੇਬੰਦੀਆਂ ਵੱਲੋਂ ਕੇਂਦਰੀ ਬਜਟ ਵਿਰੋਧੀ ਕਾਲਾ ਦਿਵਸ ਮਨਾਇਆ ਗਿਆ | ਇਸ ਮੌਕੇ ਵਰਕਰਾਂ ਨੇ ...

ਪੂਰੀ ਖ਼ਬਰ »

ਪੰਜਾਬ 'ਵਰਸਿਟੀ ਖੇਤਰੀ ਸੈਂਟਰ 'ਚ 'ਅਨੰਤ-2018' 22 ਤੋਂ-ਡਾ: ਬੈਂਸ

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਪੰਜਾਬ ਯੂਨੀਵਰਸਿਟੀ ਖੇਤਰੀ ਸੈਂਟਰ ਸਵਾਮੀ ਸਰਵਾਨੰਦ ਗਿਰੀ ਹੁਸ਼ਿਆਰਪੁਰ ਵਿਖੇ 3 ਰੋਜ਼ਾ 'ਅਨੰਤ-2018' ਪ੍ਰੋਗਰਾਮ 22 ਤੋਂ 24 ਫਰਵਰੀ ਨੂੰ ਕਰਵਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਕੈਂਪਸ ਡਾਇਰੈਕਟਰ ...

ਪੂਰੀ ਖ਼ਬਰ »

ਪੈਨਸ਼ਨਰਜ਼ ਐਸੋਸੀਏਸ਼ਨ ਦੀ ਬੈਠਕ 24 ਨੂੰ

ਮੁਕੇਰੀਆਂ, 21 ਫਰਵਰੀ (ਰਾਮਗੜ੍ਹੀਆ)-ਪੈਨਸ਼ਨਰਜ਼ ਵੈੱਲਫੇਅਰ ਐਸੋਸੀਏਸ਼ਨ ਇਕਾਈ ਮੁਕੇਰੀਆਂ ਦੀ ਇਕ ਵਿਸ਼ੇਸ਼ ਮੀਟਿੰਗ 24 ਫਰਵਰੀ ਨੂੰ ਸੀਤਲਾ ਮਾਤਾ ਮੰਦਿਰ ਮੁਕੇਰੀਆਂ ਵਿਖੇ ਹੋਵੇਗੀ | ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪ੍ਰਧਾਨ ਮਾਸਟਰ ਸੁਰਿੰਦਰ ਕੁਮਾਰ ਅਤੇ ...

ਪੂਰੀ ਖ਼ਬਰ »

ਟੀ.ਵੀ. 'ਤੇ ਪ੍ਰਸਾਰਿਤ ਹੋਣਗੇ ਇਲੈੱਕਸ਼ਨ ਕੁਇਜ਼ ਸਬੰਧੀ ਪ੍ਰੋਗਰਾਮ-ਡੀ.ਸੀ.

ਹੁਸ਼ਿਆਰਪੁਰ, 21 ਫਰਵਰੀ (ਬਲਜਿੰਦਰਪਾਲ ਸਿੰਘ)-ਭਾਰਤ ਚੋਣ ਕਮਿਸ਼ਨ ਵਲੋਂ ਨੈਸ਼ਨਲ ਇਲੈੱਕਸ਼ਨ ਕੁਇਜ਼ ਸਬੰਧੀ ਕਰਵਾਏ ਗਏ ਪ੍ਰੋਗਰਾਮ ਐਪੀਸੋਡ 5, ਐਪੀਸੋਡ 6 ਅਤੇ ਐਪੀਸੋਡ 7 ਦਾ ਪ੍ਰਸਾਰਣ ਕ੍ਰਮਵਾਰ 25 ਫਰਵਰੀ, 4 ਮਾਰਚ ਅਤੇ 11 ਮਾਰਚ ਨੂੰ ਸਵੇਰੇ 9 ਵਜੇ ਵੱਖ-ਵੱਖ ਬਰਾਡਕਾਸਟ ...

ਪੂਰੀ ਖ਼ਬਰ »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦਸਤਾਰ ਤੇ ਦੁਮਾਲਾ ਸਜਾਓ ਮੁਕਾਬਲੇ ਕਰਵਾਏ

ਗੜ੍ਹਦੀਵਾਲਾ, 21 ਫਰਵਰੀ (ਚੱਗਰ/ਗੋਂਦਪੁਰ)- ਬਾਬਾ ਦੀਪ ਸਿੰਘ ਸੇਵਾ ਦਲ ਅਤੇ ਵੈੱਲਫੇਅਰ ਸੁਸਾਇਟੀ ਗੜ੍ਹਦੀਵਾਲਾ ਵਲੋਂ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਦੂਸਰਾ ਦਸਤਾਰ ਤੇ ਦੁਮਾਲਾ ਸਜਾਓ ਮੁਕਾਬਲਾ ਕਰਵਾਇਆ ਗਿਆ ਜਿਸ 'ਚ 16 ਸਾਲ ਤੱਕ ਦੇ ...

ਪੂਰੀ ਖ਼ਬਰ »

ਥੇਂਦਾ ਵਿਖੇ ਕਰਵਾਏ ਜਾ ਰਹੇ ਪਲੇਠੇ 2 ਰੋਜ਼ਾ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ

ਦਸੂਹਾ, 21 ਫਰਵਰੀ (ਭੁੱਲਰ)- ਯੁਵਕ ਸੇਵਾਵਾਂ ਕਲੱਬ ਥੇਂਦਾ ਵਲੋਂ ਪ੍ਰਵਾਸੀ ਵੀਰਾਂ, ਪਿੰਡ ਥੇਦਾ-ਚਿੱਪੜਾ ਦੀ ਗਰਾਮ ਪੰਚਾਇਤ ਤੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ 26-27 ਫਰਵਰੀ ਨੂੰ ਕਰਵਾਏ ਜਾ ਰਹੇ 2 ਰੋਜ਼ਾ ਪਲੇਠੇ ਕਬੱਡੀ ਕੱਪ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ...

ਪੂਰੀ ਖ਼ਬਰ »

ਜਸਟਿਨ ਟਰੂਡੀਓ ਦੀ ਭਾਰਤ ਫੇਰੀ ਨਾਲ ਦੋਹਾਂ ਦੇਸ਼ਾਂ ਦੇ ਆਰਥਿਕ ਸਬੰਧ ਹੋਣਗੇ ਮਜ਼ਬੂਤ-ਰੂਬੀ ਸਹੋਤਾ

ਮੁਕੇਰੀਆਂ, 21 ਫਰਵਰੀ (ਰਾਮਗੜ੍ਹੀਆ)- ਕੇਨੈਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੀਓ ਅਤੇ ਉਨ੍ਹਾਂ ਦੀ ਨਾਲ ਆਏ ਕੇਨੈਡੀਅਨ ਵਫ਼ਦ ਦਾ ਸ਼ੋ੍ਰਮਣੀ ਕਮੇਟੀ ਵੱਲੋਂ ਸ੍ਰੀ ਦਰਬਾਰ ਸਾਹਿਬ ਅੰਮਿ੍ਤਸਰ ਵਿਖੇ ਕੀਤਾ ਗਿਆ ਸਵਾਗਤ ਅਤੇ ਸਨਮਾਨ ਹਮੇਸ਼ਾ ਯਾਦ ਰਹੇਗਾ | ਇਹ ...

ਪੂਰੀ ਖ਼ਬਰ »

ਐੱਸ.ਸੀ. ਵਿੰਗ ਦਾ ਜਨਰਲ ਸਕੱਤਰ ਬਣਨ 'ਤੇ ਧੁੱਗਾ ਦਾ ਸਨਮਾਨ

ਗੜ੍ਹਦੀਵਾਲਾ, 21 ਫਰਵਰੀ (ਚੱਗਰ)-ਪਿੰਡ ਧੁੱਗਾ ਕਲਾਂ ਵਿਖੇ ਕਰਵਾਏ ਗਏ ਸਮਾਗਮ ਦੌਰਾਨ ਸਾਬਕਾ ਮੁੱਖ ਪਾਰਲੀਮਾਨੀ ਸਕੱਤਰ ਦੇਸ ਰਾਜ ਸਿੰਘ ਧੁੱਗਾ ਨੂੰ ਸ਼੍ਰੋਮਣੀ ਅਕਾਲੀ ਦਲ ਐਸ.ਸੀ. ਵਿੰਗ ਦੇ ਸੂਬਾ ਜਨਰਲ ਸਕੱਤਰ ਨਿਯੁਕਤ ਕੀਤੇ ਜਾਣ ਦੀ ਖ਼ੁਸ਼ੀ ਵਿਚ ਸਰਪੰਚ ਸੁਰਜੀਤ ...

ਪੂਰੀ ਖ਼ਬਰ »

56ਵਾਂ ਆਲ ਇੰਡੀਆ ਪਿ੍ੰ.ਹਰਭਜਨ ਸਿੰਘ ਯਾਦਗਾਰੀ ਫੁੱਟਬਾਲ ਟੂਰਨਾਮੈਂਟ ਦਾ ਫ਼ਾਈਨਲ ਅੱਜ

ਮਾਹਿਲਪੁਰ, 21 ਫਰਵਰੀ (ਰਜਿੰਦਰ ਸਿੰਘ/ਦੀਪਕ ਅਗਨੀਹੋਤਰੀ)-ਪਿ੍ੰ: ਹਰਭਜਨ ਸਿੰਘ ਸਪੋਰਟਿੰਗ ਕਲੱਬ ਮਾਹਿਲਪੁਰ ਵਲੋਂ ਪ੍ਰਵਾਸੀ ਭਾਰਤੀ ਅਤੇ ਇਲਾਕਾ ਨਿਵਾਸੀਆਂ ਦੇ ਸਹਿਯੋਗ ਨਾਲ ਸ੍ਰੀ ਗੁਰੂ ਗੋਬਿੰਦ ਸਿੰਘ ਖ਼ਾਲਸਾ ਕਾਲਜ ਮਾਹਿਲਪੁਰ ਵਿਖੇ ਪ©ਧਾਨ ਕੁਲਵੰਤ ਸਿੰਘ ...

ਪੂਰੀ ਖ਼ਬਰ »

ਸੂਬੇਦਾਰ ਮੇਜਰ ਗੁਰਚਰਨ ਸਿੰਘ ਦਾ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿਚ ਅੰਤਿਮ ਸੰਸਕਾਰ

ਮਿਆਣੀ, 21 ਫਰਵਰੀ (ਹਰਜਿੰਦਰ ਸਿੰਘ ਮੁਲਤਾਨੀ)-ਮਿਆਣੀ ਵਿਖੇ ਸੇਵਾ ਮੁਕਤ ਸੂਬੇਦਾਰ ਮੇਜਰ ਗੁਰਚਰਨ ਸਿੰਘ ਸਾਬਕਾ ਪ੍ਰਧਾਨ ਕੋਆਪ੍ਰੇਟਿਵ ਸੁਸਾਇਟੀ ਮਿਆਣੀ ਦਾ ਬੀਤੇ ਦਿਨ ਦਿਹਾਂਤ ਹੋ ਗਿਆ ਸੀ ਦਾ ਅੱਜ ਸੈਂਕੜੇ ਨਮ ਅੱਖਾਂ ਦੀ ਮੌਜੂਦਗੀ ਵਿਚ ਪਿੰਡ ਦੇ ਸ਼ਮਸ਼ਾਨਘਾਟ ...

ਪੂਰੀ ਖ਼ਬਰ »

ਸੜਕ ਹਾਦਸੇ 'ਚ ਨੌਜਵਾਨ ਦੀ ਮੌਤ, 1 ਜ਼ਖ਼ਮੀ

ਅੱਡਾ ਸਰਾਂ, 21 ਫਰਵਰੀ (ਹਰਜਿੰਦਰ ਸਿੰਘ ਮਸੀਤੀ)-ਹੁਸ਼ਿਆਰਪੁਰ-ਟਾਂਡਾ ਮਾਰਗ 'ਤੇ ਅੱਡਾ ਬੈਂਚਾਂ ਨਜ਼ਦੀਕ ਹੋਏ ਸੜਕ ਹਾਦਸੇ ਦੌਰਾਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਦੂਸਰਾ ਨੌਜਵਾਨ ਗੰਭੀਰ ਰੂਪ 'ਚ ਜ਼ਖ਼ਮੀ ਹੋ ਗਿਆ | ਮੰਗਲਵਾਰ ਦੇਰ ਰਾਤ ਹੋਏ ਇਸ ਸੜਕ ਹਾਦਸੇ ਦੌਰਾਨ ...

ਪੂਰੀ ਖ਼ਬਰ »






Website & Contents Copyright © Sadhu Singh Hamdard Trust, 2002-2018.
Ajit Newspapers & Broadcasts are Copyright © Sadhu Singh Hamdard Trust.
The Ajit logo is Copyright © Sadhu Singh Hamdard Trust, 1984.
All rights reserved. Copyright materials belonging to the Trust may not in whole or in part be produced, reproduced, published, rebroadcast, modified, translated, converted, performed, adapted,communicated by electromagnetic or optical means or exhibited without the prior written consent of the Trust. Powered by REFLEX